ਫਿਰੋਜ਼ਪੁਰ, 5 ਮਈ: ਪੰਜਾਬ ਦੇ ਫਿਰੋਜ਼ਪੁਰ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਸ਼ਨੀਵਾਰ ਦੁਪਹਿਰ 3 ਵਜੇ ਮੱਲਾਂਵਾਲ ਖਾਸ ਕਸਬੇ ਦੇ ਪਿੰਡ ਬੰਡਾਲਾ ਦੀ ਦੱਸੀ ਜਾ ਰਹੀ ਹੈ। ਮੁਢਲੀ ਜਾਣਕਾਰੀ ਮੁਤਾਬਿਕ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਨੌਜਵਾਨ ਦਾਖਲ ਹੁੰਦਾ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅੰਗ ਪਾੜ ਕੇ ਉਸ ਵੱਲੋਂ ਬੇਅਦਬੀ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਉੱਥੇ ਇਕੱਠੀ ਹੋਈ ਭੀੜ ਵੱਲੋਂ ਉਸ ਦੋਸ਼ੀ ਵਿਅਕਤੀ ਨੂੰ ਫੜ ਲਿਆ ਜਾਂਦਾ ਹੈ ਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾਂਦੀ ਹੈ। ਇਸ ਕੁੱਟਮਾਰ ਕਰਕੇ ਮੁਲਜ਼ਮ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ। ਮੁਲਜ਼ਮ ਮ੍ਰਿਤਕ ਨੌਜਵਾਨ ਦੀ ਪਛਾਣ ਬਖਸ਼ੀਸ਼ ਸਿੰਘ ਵਜੋਂ ਹੋਈ ਹੈ।
ਹਰਸਿਮਰਤ ਕੌਰ ਬਾਦਲ ਜਵਾਬ ਦੇਣ, ਤਖਤ ਸਾਹਿਬ ਨੂੰ ਹਾਲੇ ਤੱਕ ਰੇਲ ਲਿੰਕ ਨਾਲ ਕਿਉਂ ਨਹੀਂ ਜੋੜਿਆ: ਖੁੱਡੀਆ
ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਜਿਵੇਂ ਹੀ ਉਹਨਾਂ ਕੋਲ ਬੇਅਦਬੀ ਦੀ ਘਟਨਾ ਬਾਰੇ ਪਤਾ ਚੱਲਦਾ ਹੈ ਤਾਂ ਉਹ ਫੋਰੀ ਤੌਰ ਤੇ ਘਟਨਾ ਵਾਲੇ ਸਥਾਨ ਤੇ ਪਹੁੰਚਦੇ ਹਨ। ਜਿੱਥੇ ਇਕੱਠੀ ਹੋਈ ਭੀੜ ਵੱਲੋਂ ਦੱਸਿਆ ਜਾਂਦਾ ਹੈ ਕਿ ਮੁਲਜ਼ਮ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਪਏ ਪਾਵਨ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਿਆਂ ਨੂੰ ਫਾੜ ਕੇ ਬੇਅਦਬੀ ਕੀਤੀ ਗਈ ਸੀ। ਹਾਲਾਂਕਿ ਮੌਕੇ ਤੇ ਹੀ ਲੋਕਾਂ ਨੇ ਮੁਲਜ਼ਮ ਨੂੰ ਫੜ ਲਿਆ ਸੀ ਤੇ ਉਸ ਨਾਲ ਕੁੱਟਮਾਰ ਕੀਤੀ ਸੀ। ਇਸ ਕੁੱਟਮਾਰ ਵਿੱਚ ਮੁਲਜ਼ਮ ਜ਼ਖਮੀ ਹੋ ਗਿਆ ਸੀ ਪੁਲਿਸ ਨੇ ਉਸ ਮੁਲਜਮ ਖਿਲਾਫ ਕਿਸ ਦਰਜ ਕਰਕੇ ਇਸਨੂੰ ਹਸਪਤਾਲ ਭੇਜ ਦਿੱਤਾ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
Share the post "ਫਿਰੋਜ਼ਪੁਰ ‘ਚ ਹੋਈ ਬੇਅਦਬੀ, ਮੌਕੇ ‘ਤੇ ਇੱਕਠੀ ਹੋਈ ਭੀੜ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੱਡ੍ਹੇ ਪਰਾਣ"