spot_img

20,000 ਰੁਪਏ ਦੀ ਰਿਸ਼ਵਤ ਲੈਂਦਾ ਬਲਾਕ ਸੰਮਤੀ ਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Date:

spot_img

Gurdaspur News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ AAP ਦੀ ਜਿੱਤ ਤੋਂ ਬਾਅਦ CM Bhagwant Mann ਦਾ ਆਇਆ ਵੱਡਾ ਬਿਆਨ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ।

ਇਹ ਵੀ ਪੜ੍ਹੋ ਲੁਧਿਆਣਾ ਪੱਛਮੀ ਚੋਣ ’ਚ ਹਾਰ ਦੀ ਜਿੰਮੇਵਾਰ ਰਵਨੀਤ ਬਿੱਟੂ ਨੇ ਆਪਣੇ ਸਿਰ ਲਈ,ਦਸਿਆ ਇਹ ਕਾਰਨ!

ਉਸਨੇ ਆਪਣੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਬੇਨਤੀ ਕੀਤੀ ਸੀ ਪਰ ਉਕਤ ਨਿਸ਼ਾਨ ਸਿੰਘ ਸੰਮਤੀ ਪਟਵਾਰੀ ਨੇ ਆਪਣੇ ਵਿਭਾਗ ਰਾਹੀਂ ਇਸ ਮਸਲੇ ਨੂੰ ਹੱਲ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨਿਸ਼ਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...