Firozpur News: ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋਂ ਰੈਡ ਕਰਾਸ ਸੁਸਾਇਟੀ, ਸਿੱਖਿਆ ਵਿਭਾਗ, ਸਿਵਲ ਡਿਫੈਂਸ, ਸਮਾਜ ਸੇਵੀ ਸੰਸਥਾਵਾਂ, ਖੇਡ ਵਿਭਾਗ, ਯੁਵਕ ਸੇਵਾਵਾਂ ਕਲੱਬ ਅਤੇ ਵੱਖ ਵੱਖ ਕਾਲਜਾਂ ਦੇ ਸਹਿਯੋਗ ਨਾਲ ਮਾਡਰਨ ਪਲਾਜ਼ਾ ਅਤੇ ਡੀ.ਸੀ ਮਾਡਲ ਸਕੂਲ ਵਿਖੇ ਖੂਨਦਾਨ ਕੈਂਪ ਲਗਾ ਕੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ। ਮਾਡਰਨ ਪਲਾਜ਼ਾ ਵਿੱਚ ਲਗਾਏ ਖੂਨਦਾਨ ਦਾ ਕੈਂਪ ਦਾ ਉਦਘਾਟਨ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ਼ ਰਾਮ ਵੱਲੋਂ ਕੀਤਾ ਗਿਆ। ਇੱਸ ਮੌਕੇ ਖ਼ੂਨਦਾਨ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੋਹ ਵੀ ਚੁਕਾਈ ਗਈ। ਇਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੁਨੀਲ ਦੱਤ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ Big News; ਸਾਬਕਾ ਮੰਤਰੀ ਸਿਕੰਦਰ ਮਲੂਕਾ ਨੇ ਮੁੜ ਕੀਤੀ ਅਕਾਲੀ ਦਲ ’ਚ ਘਰ ਵਾਪਸੀ,ਸੁਖਬੀਰ ਬਾਦਲ ਨੇ ਕਿਹਾ ‘ਜੀ ਆਇਆ ਨੂੰ’
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ਼ ਰਾਮ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾਂ ਸਕਦਾ ਹੈ । ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਆਕਤੀ ਨੂੰ ਜੀਵਨਦਾਨ ਦੇ ਸਕਦਾ ਹੈ। ਡਾ.ਦਿਸ਼ਵਿਨ ਬਾਜਵਾ ਬਲੱਡ ਟ੍ਰਾਸਫਿਊਜ਼ਨ ਅਫ਼ਸਰ ਨੇ ਦੱਸਿਆ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਆਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ।
ਇਹ ਵੀ ਪੜ੍ਹੋ Health News: ਕੋਰੋਨਾ ਨੂੰ ਲੈ ਕੇ ਪੰਜਾਬ ਦੇ ਵਿਚ ਸਿਹਤ ਵਿਭਾਗ ਵੱਲੋਂ ਨਵੀਆਂ ਹਿਦਾਇਤਾਂ ਜਾਰੀ; ਪੜ੍ਹੋ
ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ ਵੱਲੋਂ ਇਸ ਮੌਕੇ ਤੇ ਵੱਖ-ਵੱਖ ਐਨਜੀਓ ਅਤੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ, ਲਾਈਫ ਸੇਵਰ,ਬਲੈਸਿੰਗ ਫਾਊਂਡੇਸ਼ਨ,ਭਾਰਤ ਵਿਕਾਸ ਪਰਿਸ਼ਦ ਅਤੇ ਵੱਖ ਵੱਖ ਸਿੱਖਿਆ ਸੰਸਥਵਾਂ ਦੇ ਨੁਮਾਇੰਦੇ ਹਾਜ਼ਰ ਸ਼ਾਮਲ ਸਨ । ਇਸ ਦੌਰਾਨ ਸ਼੍ਰੀ ਸੰਜੇ ਢੀਂਗਰਾ 114 ਵਾਰ, ਸ਼੍ਰੀ ਰਾਜੀਵ ਸ਼ਰਮਾ 77 ਵਾਰ, ਸ.ਵਿਕਰਮਜੀਤ ਸਿੰਘ 67 ਵਾਰ, ਪ੍ਰੋਫੈਸਰ ਗੁਰਜੀਵਨ ਸਿੰਘ 53 ਵਾਰ, ਸ. ਜੇ.ਐਸ. ਮਾਂਗਟ 50 ਵਾਰ ਨੇ ਖੂਨਦਾਨ ਕੀਤਾ ਅਤੇ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ ਕਮਲ ਭਾਬੀ ਦੇ ਕ.ਤ+ਲ ਤੋਂ ਬਾਅਦ ਹੁਣ ‘ਤਿੱਤਲੀ’ ਵਾਲੀ ਪ੍ਰੀਤ ਜੱਟੀ ਨੂੰ ਆਈ ਧ.ਮਕੀ,ਸੁਣੋ ਧ.ਮ.ਕੀ ਵਾਲੀ ਆਡੀਓ
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਜਾਣਕਾਰੀ ਦਿੰਦੇ ਕਿਹਾ ਕਿ ਅੱਜ ਕੈਂਪ ਦੇ ਦੌਰਾਨ ਕਰੀਬ 94 ਯੂਨਿਟ ਬਲੱਡ ਇਕੱਠਾ ਕੀਤਾ ਗਿਆ ਹੈ, ਜੋਕਿ ਕਈ ਕੀਮਤੀ ਜਾਨਾਂ ਬਚਾਉਣ ਲਈ ਸਹਾਈ ਹੋਵੇਗਾ।ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ, ਡਾ ਰਾਮੇਸ਼ਵਰ ਸਿੰਘ, ਨਰਿੰਦਰ ਸਿੰਘ ਜ਼ੀਰਾ, ਹਰੀਸ਼ ਮੋਂਗਾ, ਵਿਪੁਲ ਨਾਰੰਗ, ਭਾਰਤ ਵਿਕਾਸ ਪ੍ਰੀਸ਼ਦ ਤੋਂ ਮਹਿੰਦਰ ਪਾਲ ਬਜਾਜ, ਸਤੀਸ਼ ਗਰੋਵਰ, ਪਰਮਿੰਦਰ ਸਿੰਘ ਚੀਫ਼ ਵਾਰਡਨ ਸਿਵਲ ਡਿਫੈਂਸ, ਹਰੀਸ਼ ਮੋਂਗਾ ਅਤੇ ਸਿਹਤ ਵਿਭਾਗ ਤੋਂ ਡਾ. ਮਾਨਸੀ, ਡਾ. ਹਰਲੀਨ, ਡਾ. ਸਵਕ੍ਰਿਤ ਅਤੇ ਸਮੇਤ ਸਮੂਹ ਸਟਾਫ ਹਾਜ਼ਰ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite