Home Blog Page 10

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

0

👉ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਫੀਡਬੈਕ ਉਪਰੰਤ ਹਰਜੋਤ ਸਿੰਘ ਬੈਂਸ ਵੱਲੋਂ ਵਿਆਪਕ ਪੇਪਰ ਮੁਲਾਂਕਣ ਸੁਧਾਰਾਂ ਦਾ ਐਲਾਨ
👉ਕੰਪੀਟੈਂਸੀ-ਅਧਾਰਤ ਪੇਪਰ, ਨਕਲ ਰੋਕਣ ਲਈ ਸਖ਼ਤ ਉਪਾਅ ਲਾਗੂ ਕੀਤੇ ਜਾਣਗੇ: ਹਰਜੋਤ ਬੈਂਸ
Chandigarh News: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ। ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ “ਸਿਤਾਰੇ ਜ਼ਮੀਨ ‘ਤੇ” ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ ‘ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ।ਸ. ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ ‘ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਂਕਿੰਗ ਵਿੱਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿੱਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਦੇਸ਼ ਨਕਲ ਨੂੰ ਰੋਕਣਾ ਅਤੇ ਰੱਟਾ ਲਗਾਉਣ ਦੀ ਆਦਤ ਨੂੰ ਖ਼ਤਮ ਕਰਨਾ ਹੈ।

ਇਹ ਵੀ ਪੜ੍ਹੋ Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

‘ਸਿਤਾਰੇ ਜ਼ਮੀਨ ‘ਤੇ’ ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਪੇਪਰਾਂ ਵਿੱਚ ਗਿਆਨ ਦੀ ਬਜਾਇ ਰੱਟੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਸੀਂ ਵਿਸ਼ਾ ਮਾਹਿਰਾਂ ਵੱਲੋਂ ਨਿਰਧਾਰਤ ਕੰਪੀਟੈਂਸੀ-ਅਧਾਰਤ ਪ੍ਰਸ਼ਨ ਪੱਤਰਾਂ ਨੂੰ ਅਪਣਾ ਰਹੇ ਹਾਂ। ਵਿਦਿਆਰਥੀ ਦੀ ਸਮਝ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਤਰਕ ਦੀ ਜਾਂਚ ਕਰਨ ‘ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ, ਨਾ ਕਿ ਇਸ ‘ਤੇ ਕਿ ਉਹ ਕਿੰਨੀ ਚੰਗੀ ਤਰ੍ਹਾਂ ਰੱਟਾ ਲਗਾ ਸਕਦੇ ਹਨ। ਬਿਹਤਰ ਪ੍ਰਸ਼ਨ ਪੱਤਰਾਂ ਦਾ ਉਦੇਸ਼ ਨਕਲ ਦੀ ਗੁੰਜਾਇਸ਼ ਨੂੰ ਖ਼ਤਮ ਕਰਨਾ ਹੈ। ਜਦੋਂ ਪ੍ਰਸ਼ਨ ਰੱਟੇ ਦੀ ਬਜਾਇ ਸੋਚਣ ਦੀ ਸਮਰੱਥਾ ਨੂੰ ਪਰਖਦੇ ਹਨ ਤਾਂ ਪੇਪਰ ਲੀਕ ਅਤੇ ਨਕਲ ਦੀ ਗੁੰਜਾਇਸ਼ ਨਹੀਂ ਰਹਿੰਦੀ।”ਸਿੱਖਿਆ ਮੰਤਰੀ ਨੇ ਕਿਹਾ, “ਵਿਦਿਆਰਥੀ ਸਾਡਾ ਭਵਿੱਖ ਹਨ। ਸਾਡੇ ਵੱਲੋਂ ਲਏ ਗਏ ਹਰ ਫੈਸਲੇ ਨਾਲ ਉਨ੍ਹਾਂ ਨੂੰ ਨਿਰਪੱਖਤਾ, ਆਤਮ-ਵਿਸ਼ਵਾਸ ਅਤੇ ਵਿਸ਼ਵ ਪੱਧਰੀ ਮਿਆਰ ਮਿਲਣੇ ਚਾਹੀਦੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਨੀਤੀਆਂ ਵਿੱਚ ਤਰਜੀਹ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੜਾਅਵਾਰ ਢੰਗ ਨਾਲ ਰੱਟੇਬਾਜ਼ੀ ਦੇ ਚਿਰਾਂ ਤੋਂ ਪ੍ਰਚੱਲਿਤ ਰੁਝਾਨ ਨੂੰ ਬੰਦ ਕਰੇਗਾ ਅਤੇ ਹਰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਵਿਦਿਆਰਥੀ-ਅਨੁਕੂਲ ਬਣਾਏਗਾ।”ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਅਗਲੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਸਾਂਝੀ ਰੈਂਕਿੰਗ ਪ੍ਰਣਾਲੀ ਅਤੇ ਨਵੇਂ ਪ੍ਰਸ਼ਨ ਪੱਤਰ ਪੈਟਰਨਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

0

 👉ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਵਿਖੇ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਕੀਤੀਆਂ ਸ਼ਾਮਲ
 👉ਇਹ ਵਿਸ਼ੇਸ਼ ਯੂਨਿਟ ਵਿਗਿਆਨਕ ਜਾਂਚ, ਸਬੂਤਾਂ ਦਾ ਡਿਜੀਟਲ ਵਿਸ਼ਲੇਸ਼ਣ, ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਨਿਗਰਾਨੀ ਅਤੇ ਅਪਰਾਧਿਕ ਡੇਟਾਬੇਸ ਤੱਕ ਬਿਹਤਰ ਪਹੁੰਚ ਪ੍ਰਦਾਨ ਕਰੇਗੀ: ਡੀਜੀਪੀ ਪੰਜਾਬ
Chandigarh News:ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ।ਡੀਜੀਪੀ ਪੰਜਾਬ, ਜਿਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਅਤੇ ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਮੌਜੂਦ ਸਨ, ਨੇ ਏਐਨਟੀਐਫ ਪੁਲਿਸ ਸਟੇਸ਼ਨ ਵਿਖੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮਜ਼ (ਸੀਸੀਟੀਐਨਐਸ) ਰੂਮ, ਇੰਟੈਰੋਗੇਸ਼ਨ ਰੂਮ, ਐਮਐਚਸੀ ਰੂਮ ਅਤੇ ਡੀਐਸਪੀ ਦਫ਼ਤਰ ਦਾ ਵੀ ਉਦਘਾਟਨ ਕੀਤਾ।ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਗਏ ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਦੀ ਇਮਾਰਤ ਨੂੰ ਹੁਣ ਇੱਕ ਆਧੁਨਿਕ ਇੰਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕੇਂਦਰ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਐਂਟੀ-ਨਾਰਕੋਟਿਕ ਗਤੀਵਿਧੀਆਂ ਲਈ ਇੱਕ ਮੁੱਖ ਕੇਂਦਰ ਵਜੋਂ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ  Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਜ ਉਦਘਾਟਨ ਕੀਤੀਆਂ ਗਈਆਂ ਸਹੂਲਤਾਂ ਵਿਗਿਆਨਕ ਜਾਂਚ, ਸਬੂਤਾਂ ਦਾ ਡਿਜੀਟਲ ਵਿਸ਼ਲੇਸ਼ਣ, ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਨਿਗਰਾਨੀ ਅਤੇ ਅਪਰਾਧਿਕ ਡੇਟਾਬੇਸ ਤੱਕ ਬਿਹਤਰ ਪਹੁੰਚ ਪ੍ਰਦਾਨ ਕਰਨਗੀਆਂ, ਜਿਸ ਨਾਲ ਨਾਰਕੋਟਿਕ ਇੰਵੈਸਟੀਗੇਸ਼ਨ ਦੀ ਗੁਣਵੱਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਹੋਰ ਸੁਧਾਰ ਹੋਵੇਗਾ।ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪਟਿਆਲਾ, ਜਲੰਧਰ ਅਤੇ ਬਠਿੰਡਾ ਵਿਖੇ ਅਤਿ-ਆਧੁਨਿਕ ਏਐਨਟੀਐਫ ਦਫਤਰ ਕੰਪਲੈਕਸ ਪਹਿਲਾਂ ਹੀ ਕਾਰਜਸ਼ੀਲ ਹਨ, ਜਦੋਂ ਕਿ ਲੁਧਿਆਣਾ ਅਤੇ ਫਿਰੋਜ਼ਪੁਰ ਵਿਖੇ ਨਵੀਆਂ ਸਹੂਲਤਾਂ ਇਸ ਸਮੇਂ ਨਿਰਮਾਣ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਇੱਕ ਸਮਰਪਿਤ ਏਐਨਟੀਐਫ ਸਹੂਲਤ ਸਥਾਪਤ ਕਰਨ ਦੀਆਂ ਯੋਜਨਾਵਾਂ ਵੀ ਪ੍ਰਗਤੀ ਅਧੀਨ ਹਨ ਅਤੇ ਇਸ ਸਬੰਧੀ ਜ਼ਮੀਨ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਇਸ ਤਕਨਾਲੋਜੀ-ਅਧਾਰਤ ਨਸ਼ਾ ਵਿਰੋਧੀ ਕਾਨੂੰਨੀ ਢਾਂਚੇ ਨੂੰ ਵਿਕਸਤ ਕਰਨ ਲਈ, ਸੂਬਾ ਸਰਕਾਰ ਨੇ ਵਿੱਤੀ ਸਾਲ 2024-25 ਅਤੇ ਵਿੱਤੀ ਸਾਲ 2025-26 ਦੌਰਾਨ 11.50 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਏ.ਐਨ.ਟੀ.ਐਫ. ਹੈੱਡਕੁਆਰਟਰ ਅਤੇ ਰੇਂਜ ਦਫਤਰਾਂ ਵਿੱਚ ਨਿਗਰਾਨੀ ਪ੍ਰਣਾਲੀਆਂ, ਸੰਚਾਰ ਬੁਨਿਆਦੀ ਢਾਂਚੇ, ਸਾਈਬਰ ਇੰਟੈਲੀਜੈਂਸ ਸਮਰੱਥਾਵਾਂ ਅਤੇ ਡਿਜੀਟਲ ਜਾਂਚ ਸਾਧਨਾਂ ਨੂੰ ਅਪਗ੍ਰੇਡ ਕਰਕੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਏਐਨਟੀਐਫ ਦੀ ਤਕਨੀਕੀ ਸਮਰੱਥਾ ਨੂੰ ਹੋਰ ਵਧਾਉਣ ਅਤੇ ਪ੍ਰਭਾਵੀ ਬਣਾਉਣ ਲਈ 14.16 ਕਰੋੜ ਰੁਪਏ ਹੋਰ ਅਲਾਟ ਕੀਤੇ ਗਏ ਹਨ।

ਇਹ ਵੀ ਪੜ੍ਹੋ  Vigilance Bureau ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਏ.ਐਨ.ਟੀ.ਐਫ. ਪੰਜਾਬ ਨੂੰ ਸਟੇਟ ਐਨ.ਸੀ.ਓ.ਆਰ.ਡੀ. (ਨਾਰਕੋ ਕੋਆਰਡੀਨੇਸ਼ਨ ਸੈਂਟਰ) ਸਕੱਤਰੇਤ ਵਜੋਂ ਮਨੋਨੀਤ ਕੀਤਾ ਗਿਆ ਹੈ। ਇਸ ਸਮਰੱਥਾ ਨਾਲ ਹੁਣ ਏ.ਐਨ.ਟੀ.ਐਫ. ਵੱਖ-ਵੱਖ ਵਿਭਾਗਾਂ ਅਤੇ ਇਨਫੋਰਸਮੈਂਟ ਏਜੰਸੀਆਂ ਦਰਮਿਆਨ ਤਾਲਮੇਲ ਕਰਨ, ਖੁਫੀਆ ਜਾਣਕਾਰੀ ਸਾਂਝੀ ਕਰਨ ਅਤੇ ਰਾਜ ਭਰ ਵਿੱਚ ਨਸ਼ਾ ਵਿਰੋਧੀ ਪਹਿਲਕਦਮੀਆਂ ਦੀ ਨਿਗਰਾਨੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਨੇ ਕਿਹਾ, ‘‘ਅਸੀਂ ਖੁਫੀਆ ਇਤਲਾਹ ਤੰਤਰ ਨਾਲ ਲੈਸ ਪੁਲਿਸਿੰਗ ਅਤੇ ਆਧੁਨਿਕ ਲਾਗੂਕਰਨ ਸਮਰੱਥਾਵਾਂ ਰਾਹੀਂ ਨਸ਼ਿਆਂ ਦੇ ਨੈੱਟਵਰਕਾਂ ਨੂੰ ਤਬਾਹ ਕਰਨ, ਨਸ਼ਾ ਸਪਲਾਈ ਚੇਨਾਂ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਕਰਨ ਲਈ ਵਚਨਬੱਧ ਹਾਂ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

0

👉ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਡੀਜੀਪੀ ਗੌਰਵ ਯਾਦਵ
👉ਦੋਸ਼ੀ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ।

ਇਹ ਵੀ ਪੜ੍ਹੋ  New Chandigarh Stadium ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ “ਵਾਲ ਆਫ ਫੇਮ” ਬਣਾਈ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਖਾਸਾ ਖੇਤਰ ਵਿੱਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  Vigilance Bureau ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ।ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ।ਇਸ ਸਬੰਧੀ, ਐਫਆਈਆਰ ਨੰਬਰ 243 ਮਿਤੀ 6/9/2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

New Chandigarh Stadium ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ “ਵਾਲ ਆਫ ਫੇਮ” ਬਣਾਈ

0

👉ਬੀ.ਸੀ.ਸੀ.ਆਈ. ਪ੍ਰਧਾਨ ਮਿਥੁਨ ਮਨਹਾਸ ਅਤੇ ਪੀ.ਸੀ.ਏ. ਸਕੱਤਰ ਮੀਤ ਹੇਅਰ ਵੱਲੋਂ ਕੀਤਾ ਗਿਆ ਉਦਘਾਟਨ
New Chandigarh News:ਬੀ.ਸੀ.ਸੀ.ਆਈ. ਪ੍ਰਧਾਨ ਮਿਥੁਨ ਮਨਹਾਸ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਲਾਂਪੁਰ ਦੇ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ “ਵਾਲ ਆਫ਼ ਫੇਮ” ਦੇ ਰੂਪ ਵਿੱਚ ਇੱਕ ਵਿਲੱਖਣ ਪਹਿਲਕਦਮੀ ਦੀ ਸ਼ੁਰੂਆਤ ਕੀਤੀ।ਮੀਤ ਹੇਅਰ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਪੰਜਾਬ ਕ੍ਰਿਕਟ ਦੇ 33 ਚਮਕਦੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਨੇ ਦੇਸ਼ ਦੇ ਨਾਲ-ਨਾਲ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਤਸਵੀਰਾਂ ਵਿੱਚ ਇੱਕ ਰੋਜ਼ਾ ਅਤੇ ਟੀ-20 ਵਿਸ਼ਵ ਕੱਪ ਵਿੱਚ ਖਿਤਾਬ ਜਿੱਤਣ ਦੇ ਪਲਾਂ ਨਾਲ ਸਬੰਧਤ ਗਰੁੱਪ ਫੋਟੋਆਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ  Vigilance Bureau ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਜ਼ਿਕਰਯੋਗ ਹੈ ਕਿ ਪੁਰਸ਼ ਅਤੇ ਮਹਿਲਾ ਭਾਰਤੀ ਕ੍ਰਿਕਟ ਟੀਮ ਨੇ 3 ਇੱਕ ਰੋਜ਼ਾ (2 ਪੁਰਸ਼ ਅਤੇ 1 ਮਹਿਲਾ) ਵਿਸ਼ਵ ਕੱਪ ਦੇ ਨਾਲ-ਨਾਲ 3 ਟੀ-20 ਵਿਸ਼ਵ ਕੱਪ (2007, 2024 ਅਤੇ 2026 ਵਿੱਚ) ਜਿੱਤੇ ਹਨ।ਉਨ੍ਹਾਂ ਦੱਸਿਆ ਕਿ ਇਸ ਵਿੱਚ ਯੁਵਰਾਜ ਸਿੰਘ, ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ (ਮਹਿਲਾ ਟੀਮ ਦੀ ਕਪਤਾਨ) ਵਰਗੇ ਖਿਡਾਰੀਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।ਇੰਨਾ ਹੀ ਨਹੀਂ, 1992-93 ਸੀਜ਼ਨ ਵਿੱਚ ਰਣਜੀ ਟਰਾਫੀ ਜਿੱਤਣ ਵਾਲੀ ਪੰਜਾਬ ਕ੍ਰਿਕਟ ਟੀਮ ਅਤੇ 2022-23 ਦੀ ਸਈਅਦ ਮੁਸ਼ਤਾਕ ਅਲੀ ਟਰਾਫੀ ਜੇਤੂ ਟੀਮ ਦੇ ਸ਼ਾਨਦਾਰ ਪਲਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਸ ਨਾਲ ਪੰਜਾਬ ਦੇ ਕ੍ਰਿਕਟ ਇਤਿਹਾਸ ਦੀਆਂ ਸੁਨਹਿਰੀ ਯਾਦਾਂ ਨੂੰ ਮੁੜ ਤਾਜ਼ਾ ​​ਕੀਤਾ ਗਿਆ ਹੈ।ਇਹਨਾਂ ਤਸਵੀਰਾਂ ਵਿੱਚ ਮਹਿਲਾ ਕ੍ਰਿਕਟਰਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ ਜਿਨ੍ਹਾਂ ਨੇ ਕ੍ਰਿਕਟ ਜਗਤ ਵਿੱਚ ਪੰਜਾਬ ਦਾ ਨਾਂ ਚਮਕਾਇਆ ਹੈ।

ਇਹ ਵੀ ਪੜ੍ਹੋ  ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੀਤ ਹੇਅਰ ਨੇ ਕਿਹਾ ਕਿ ਉਹ ਪੰਜਾਬ ਦੇ ਕ੍ਰਿਕਟਰਾਂ ਦੀਆਂ ਪ੍ਰਾਪਤੀਆਂ ‘ਤੇ ਬਹੁਤ ਖੁਸ਼ ਹਨ ਅਤੇ ਬੇਹੱਦ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਾਲ ਆਫ਼ ਫੇਮ ਇਹ ਯਕੀਨੀ ਬਣਾਉਂਦੀ ਹੈ ਕਿ ਦੇਸ਼ ਲਈ ਖੇਡਾਂ ਵਿੱਚ ਪੰਜਾਬ ਦੀ ਸੁਨਹਿਰੀ ਵਿਰਾਸਤ ਅਤੇ ਯੋਗਦਾਨ ਹਮੇਸ਼ਾ ਲਈ ਜੀਵੰਤ ਰਹੇ ਅਤੇ ਲੋਕਾਂ ਦੇ ਮਨਾਂ ਵਿੱਚ ਸਦੀਵੀ ਤੌਰ ‘ਤੇ ਵਸਿਆ ਰਹੇ।ਬੀ.ਸੀ.ਸੀ.ਆਈ. ਪ੍ਰਧਾਨ ਮਿਥੁਨ ਮਨਹਾਸ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਇਸਨੂੰ ਖੇਡ ਇਤਿਹਾਸ ਲਈ ਮਾਣਮੱਤਾ ਪਲ ਦੱਸਿਆ।ਇਸ ਮੌਕੇ ਪੀ.ਸੀ.ਏ. ਦੇ ਜੁਆਇੰਟ ਸਕੱਤਰ ਸਿਧਾਂਤ ਸ਼ਰਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Vigilance Bureau ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

0

Punjab News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ  ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਅੱਗੇ ਕਿਹਾ ਕਿ 14 ਮੁਲਜ਼ਮਾਂ, ਜਿਨ੍ਹਾਂ ਵਿੱਚ 8 ਸਰਕਾਰੀ ਕਰਮਚਾਰੀ ਵੀ ਸ਼ਾਮਿਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਦੋ ਰਿਸ਼ਵਤਖੋਰੀ ਦੇ ਮਾਮਲਿਆਂ ਦਾ ਫੈਸਲਾ ਸੁਣਾਇਆ ਹੈ , ਜਿਸ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਤਿੰਨ ਸਾਲ ਤੋਂ ਪੰਜ ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 28,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

0

👉ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ ਨਵੀਂ ਸੇਵਾ ਪ੍ਰਵਾਸੀ ਭਾਰਤੀਆਂ, ਅੰਤਰਰਾਸ਼ਟਰੀ ਯਾਤਰੀਆਂ ਅਤੇ ਆਮ ਮੁਸਾਫ਼ਰਾਂ ਲਈ ਹੋਵੇਗੀ ਫਾਇਦੇਮੰਦ, ਰੂਟ ‘ਤੇ ਟ੍ਰਾਂਸਪੋਰਟ ਮਾਫੀਆ ਦਾ ਦਬਦਬਾ ਕਰੇਗੀ ਖ਼ਤਮ: ਹਰਪਾਲ ਸਿੰਘ ਚੀਮਾ
Punjab News:ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ੍ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।”ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਜਨਤਕ ਟ੍ਰਾਂਸਪੋਰਟ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ  Bhagwant Mann Govt ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਉਨ੍ਹਾਂ ਜ਼ਿਕਰ ਕੀਤਾ ਕਿ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ 15 ਜੂਨ 2022 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਬੱਸ ਅੱਡੇ ਤੋਂ ਕੀਤੀ ਗਈ ਸੀ।ਟ੍ਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਜਨਤਾ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਟ੍ਰਾਂਸਪੋਰਟ ਵਿਭਾਗ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਗਈਆਂ ਹਨ, ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿੱਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ।”ਸਮਾਂ ਸਾਰਣੀ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਰੋਜ਼ਾਨਾ ਜਲੰਧਰ ਬੱਸ ਅੱਡੇ ਤੋਂ ਸਵੇਰੇ 06:50, 07:40, 09:10, ਦੁਪਹਿਰ 14:27 ਅਤੇ ਰਾਤ 23:30 ਵਜੇ ਰਵਾਨਾ ਹੋਣਗੀਆਂ, ਜਦੋਂ ਕਿ ਲੁਧਿਆਣਾ ਬੱਸ ਅੱਡੇ ਤੋਂ ਰਵਾਨਗੀ ਦਾ ਸਮਾਂ ਸਵੇਰੇ 08:20, 09:15, 11:20, ਦੁਪਹਿਰ 16:20 ਅਤੇ ਰਾਤ 00:20 ਵਜੇ ਨਿਰਧਾਰਤ ਕੀਤਾ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਲਈ ਵਾਪਸੀ ਦੀਆਂ ਸੇਵਾਵਾਂ ਸਵੇਰੇ 04:40, 09:00, ਸ਼ਾਮ 17:20, 19:30 ਅਤੇ ਰਾਤ 21:40 ਵਜੇ ਚੱਲਣਗੀਆਂ।

ਇਹ ਵੀ ਪੜ੍ਹੋ  ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਨਾਲ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਹੀ ਸਸਤੀਆਂ ਅਤੇ ਕਿਫ਼ਾਇਤੀ ਟਿਕਟ ਦਰਾਂ ‘ਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਆਰਾਮਦਾਇਕ, ਸੁਰੱਖਿਅਤ ਅਤੇ ਸੁਖਾਵੇਂ ਸਫ਼ਰ ਦਾ ਅਨੁਭਵ ਮਿਲ ਸਕੇ।”ਜਨਤਕ ਟ੍ਰਾਂਸਪੋਰਟ ਦੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਵਿੱਚ ਬੱਸਾਂ ਦੇ ਬੇੜੇ ਦੇ ਵਿਸਥਾਰ ਦਾ ਇੱਕ ਵੱਡਾ ਪ੍ਰੋਗਰਾਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ, “ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸੰਚਾਲਨ ਵਿੱਚ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪਨਬੱਸ ਵਿੱਚ 100 ਨਵੀਆਂ ਸਾਧਾਰਨ ਬੱਸਾਂ, 100 ਐਚ.ਵੀ.ਏ.ਸੀ. ਵਾਤਾਅਨੁਕੂਲਿਤ ਬੱਸਾਂ ਅਤੇ ਕਿਲੋਮੀਟਰ ਸਕੀਮ ਅਧੀਨ 10 ਹੋਰ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਪੀ.ਆਰ.ਟੀ.ਸੀ. ਨੂੰ ਇਸੇ ਸਕੀਮ ਅਧੀਨ 245 ਸਾਧਾਰਨ ਬੱਸਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਨਵੀਆਂ ਬੱਸਾਂ ਪੂਰੇ ਪੰਜਾਬ ਵਿੱਚ ਜਨਤਕ ਟ੍ਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ, ਪਹੁੰਚ ਅਤੇ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰਨਗੀਆਂ।”
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਪੰਜਾਬ-ਕਮ-ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

0

👉ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰਹਿਣਗੇ ਅਤੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ ’ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ। ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ।ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

0

👉ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਯਕੀਨੀ ਬਣਾ ਰਹੀ; ਪੂਰੇ ਪੰਜਾਬ ਤੋਂ ਵਾਰਾਣਸੀ ਲਈ ਨਿਯਮਤ ਰੇਲਾਂ ਅਤੇ ਬੱਸਾਂ: ਹਰਪਾਲ ਸਿੰਘ ਚੀਮਾ
Punjab News:ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ।ਵਿੱਤ ਮੰਤਰੀ, ਜੋ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਸੂਬਾ ਸਰਕਾਰ ਵੱਲੋਂ ਗਠਿਤ ਕੈਬਨਿਟ ਉਪ-ਕਮੇਟੀ ਦੇ ਚੇਅਰਮੈਨ ਹਨ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਮੁਫ਼ਤ ਸਫ਼ਰ ਦੀ ਸਹੂਲਤ ਦੇ ਰਹੀ ਹੈ, ਜਿਸ ਤਹਿਤ ਅਪ੍ਰੈਲ ਤੋਂ ਅਕਤੂਬਰ ਦਰਮਿਆਨ ਵੱਖ-ਵੱਖ ਜ਼ਿਲ੍ਹਿਆਂ ਤੋਂ ਵਾਰਾਣਸੀ ਲਈ ਨਿਯਮਤ ਰੇਲ ਅਤੇ ਬੱਸ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਮੁਹਿੰਮ ਅਕਤੂਬਰ ਅਤੇ ਨਵੰਬਰ ਦੌਰਾਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਨੂੰ ਖੁਰਾਲਗੜ੍ਹ ਨਾਲ ਜੋੜਨ ਵਾਲੇ ਚਾਰ ਪ੍ਰਮੁੱਖ ਰੂਟਾਂ ਰਾਹੀਂ ਵਿਸ਼ਾਲ ਸ਼ੋਭਾ ਯਾਤਰਾਵਾਂ ਦੇ ਰੂਪ ਵਿੱਚ ਸਿਖਰ ‘ਤੇ ਪਹੁੰਚੇਗੀ, ਜਿਸ ਵਿੱਚ ਸ਼ਰਧਾਲੂਆਂ ਨੂੰ ਜੋੜਨ ਲਈ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ।”ਮੀਟਿੰਗ ਦੌਰਾਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਰਵਰੀ ਤੋਂ ਦਸੰਬਰ 2026 ਤੱਕ ਦੇ ਮਹੀਨਾਵਾਰ ਕਾਰਜ ਯੋਜਨਾ ਦੀ ਰੂਪ-ਰੇਖਾ ਪੇਸ਼ ਕਰਦੀ ਇੱਕ ਵਿਸਤ੍ਰਿਤ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ। ਇਨ੍ਹਾਂ ਵਿਸਤ੍ਰਿਤ ਸਮਾਗਮਾਂ ਦੀ ਸ਼ੁਰੂਆਤ ਫਰਵਰੀ ਦੇ ਸ਼ੁਰੂ ਵਿੱਚ ਖੁਰਾਲਗੜ੍ਹ ਵਿਖੇ 649ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਸਫਲਤਾਪੂਰਵਕ ਹੋਈ ਸੀ, ਜਿਸ ਨੇ ਇੱਕ ਅਧਿਆਤਮਿਕ ਨੀਂਹ ਰੱਖੀ ਜੋ ਹੁਣ ਇੱਕ ਵਿਭਿੰਨ, ਬਹੁ-ਵਿਭਾਗੀ ਮੁਹਿੰਮ ਵਿੱਚ ਬਦਲ ਚੁੱਕੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਅਪ੍ਰੈਲ ਦੌਰਾਨ ਰੋਪੜ ਵਿੱਚ ਹੋਏ ਸਫਲ ਅਧਿਆਤਮਿਕ ਸਮਾਗਮਾਂ ਦੇ ਨਾਲ-ਨਾਲ ਹਾਲ ਹੀ ਵਿੱਚ 2 ਜੂਨ ਨੂੰ ਫਗਵਾੜਾ ਅਤੇ 6 ਜੂਨ ਨੂੰ ਕਪੂਰਥਲਾ ਵਿਖੇ ਹੋਏ ਸਮਾਗਮਾਂ ਤੋਂ ਬਾਅਦ, ਸਰਕਾਰ ਨੇ ਅੰਮ੍ਰਿਤਸਰ ਲਈ 13 ਜੂਨ ਅਤੇ ਸੰਗਰੂਰ ਲਈ 20 ਜੂਨ ਦੀਆਂ ਆਗਾਮੀ ਤਰੀਕਾਂ ਤੈਅ ਕੀਤੀਆਂ ਹਨ। ਇਸ ਤੋਂ ਬਾਅਦ ਅਕਤੂਬਰ ਤੱਕ ਐਸ.ਬੀ.ਐਸ. ਨਗਰ, ਪਠਾਨਕੋਟ, ਫਿਲੌਰ, ਜਲੰਧਰ ਅਤੇ ਲੁਧਿਆਣਾ ਵਿਖੇ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਸਿੱਧੀ ਦੇਖ-ਰੇਖ ਹੇਠ ਸਮਾਗਮ ਉਲੀਕੇ ਗਏ ਹਨ।”

ਇਹ ਵੀ ਪੜ੍ਹੋ  ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਆਧੁਨਿਕ ਤਕਨਾਲੋਜੀ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਵਿਸ਼ੇਸ਼ ਮਲਟੀਮੀਡੀਆ ਪ੍ਰਦਰਸ਼ਨੀਆਂ ਲਈ ਵੱਡੇ ਵਿੱਤੀ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ। 92 ਵੱਖ-ਵੱਖ ਸਥਾਨਾਂ ‘ਤੇ ਸ਼ਾਨਦਾਰ ਡਰੋਨ ਸ਼ੋਅ ਕਰਵਾਏ ਜਾਣਗੇ। ਪੰਜਾਬ ਦੇ ਸਾਰੇ ਪਿੰਡਾਂ ਵਿੱਚ ਡਾਕੂਮੈਂਟਰੀ ਦਿਖਾਉਣ ਲਈ ਇੱਕ ਵਿਸ਼ੇਸ਼ ਬਜਟ ਨੂੰ ਹਰੀ ਝੰਡੀ ਦਿੱਤੀ ਗਈ ਹੈ, ਅਤੇ ਇਨ੍ਹਾਂ ਪੇਂਡੂ ਪ੍ਰਸਾਰਣਾਂ ਨੂੰ ਅੰਜਾਮ ਦੇਣ ਲਈ 8 ਜੂਨ ਨੂੰ ਇਕ ਵਿਸ਼ੇਸ਼ ਏਜੰਸੀ ਨੂੰ ਅਧਿਕਾਰਤ ਤੌਰ ‘ਤੇ ਸੇਵਾਂਵਾਂ ਸੌਂਪੀਆਂ ਗਈਆਂ ਹਨ।”ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਮੁੱਖ ਥੰਮ੍ਹ ਵਜੋਂ ਅਕਾਦਮਿਕ ਅਤੇ ਨੌਜਵਾਨਾਂ ‘ਤੇ ਕੇਂਦਰਿਤ ਪ੍ਰੋਗਰਾਮਾਂ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ, “ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ ‘ਤੇ ਵਿਆਪਕ ਸੈਮੀਨਾਰ ਕਰਵਾਏ ਜਾ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਅਤੇ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਸਫਲ ਅਕਾਦਮਿਕ ਸੈਸ਼ਨਾਂ ਤੋਂ ਬਾਅਦ, ਆਗਾਮੀ ਸੈਮੀਨਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿੱਚ ਕਰਵਾਉਣ ਦੀ ਯੋਜਨਾ ਹੈ।”ਉਨ੍ਹਾਂ ਦੱਸਿਆ, “ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਭਰ ਵਿੱਚ ਸਕੂਲ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਆਨਲਾਈਨ ਅਤੇ ਆਫਲਾਈਨ ਕੁਇਜ਼, ਪੇਂਟਿੰਗ, ਲੇਖ ਲਿਖਣ ਅਤੇ ਵਾਦ-ਵਿਵਾਦ ਮੁਕਾਬਲਿਆਂ ਦੇ ਨਾਲ-ਨਾਲ ਸੰਵਿਧਾਨਕ ਅਤੇ ਬਰਾਬਰੀ ਦੇ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦਾ ਸਮੂਹਿਕ ਅਹਿਦ ਸ਼ਾਮਲ ਹੈ।ਇਹ ਮੁਕਾਬਲੇ ਮਈ ਤੋਂ ਨਵੰਬਰ ਤੱਕ ਨਿਰੰਤਰ ਚੱਲਣਗੇ, ਜਦਕਿ ਜੂਨ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਾਰਨ ਆਰਜ਼ੀ ਤੌਰ ‘ਤੇ ਰੋਕੇ ਗਏ ਹਨ।”ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੂਬੇ ਭਰ ਵਿੱਚ ਵਾਤਾਵਰਣ ਅਤੇ ਸਮਾਜ ਭਲਾਈ ਦੀਆਂ ਅਹਿਮ ਪਹਿਲਕਦਮੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਕਿਹਾ, “ਸਿਹਤ ਵਿਭਾਗ ਵੱਲੋਂ ਇਸ ਮਹੀਨੇ ਸੂਬਾ ਵਿਆਪੀ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਇੱਕ ਯਾਦਗਾਰੀ ਪੈਂਡੈਂਟ ਅਧਿਕਾਰਤ ਤੌਰ ‘ਤੇ ਜਾਰੀ ਕਰਨ ਅਤੇ ਪੂਰੇ ਪੰਜਾਬ ਵਿੱਚ 6.50 ਲੱਖ ਝੰਡੇ ਵੰਡਣ ਦੀ ਯੋਜਨਾ ਹੈ।”ਵਾਤਾਵਰਣ ਦੇ ਫਰੰਟ ‘ਤੇ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜੰਗਲਾਤ ਵਿਭਾਗ ਦੇ ਸਹਿਯੋਗ ਨਾਲ, ਕੁੱਲ 650 ਏਕੜ ਪੰਚਾਇਤੀ ਜ਼ਮੀਨ ‘ਤੇ ਵਿਸ਼ੇਸ਼ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਬਗੀਚੀਆਂ’ ਸਥਾਪਤ ਕਰ ਰਿਹਾ ਹੈ, ਜਿਸ ਦੇ ਨਾਲ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਬੂਟੇ ਲਗਾਉਣ ਦੀ ਇੱਕ ਵੱਡੀ ਮੁਹਿੰਮ ਚਲਾਈ ਜਾਵੇਗੀ।”ਉਨ੍ਹਾਂ ਅੱਗੇ ਦੱਸਿਆ, “ਖੇਡ ਵਿਭਾਗ ਅਗਸਤ ਵਿੱਚ ‘ਰਨ ਫਾਰ ਇਕੁਐਲਿਟੀ’ (ਬਰਾਬਰੀ ਲਈ ਦੌੜ) ਸਿਰਲੇਖ ਤਹਿਤ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਮੈਰਾਥਨ ਅਤੇ ਸਤੰਬਰ ਵਿੱਚ ਸਾਈਕਲ ਰੈਲੀਆਂ ਦੇ ਤਾਲਮੇਲ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ, ਜਿਸ ਵਿੱਚ ਯਾਦਗਾਰੀ ਟੀ-ਸ਼ਰਟਾਂ ਪਹਿਨੇ ਘੱਟੋ-ਘੱਟ 650 ਵਿਅਕਤੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।”ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਹੋਵੇਗਾ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਅਧਾਰਤ ਪ੍ਰਦਰਸ਼ਨੀ ਦਾ ਉਦਘਾਟਨ, ਸੰਤ ਸੰਮੇਲਨ, ਵਿਸ਼ੇਸ਼ ਬਾਣੀ ਕਾਨਫਰੰਸ, ਅਤੇ ਮੀਨਾਰ-ਏ-ਬੇਗਮਪੁਰਾ ਵਿਖੇ ਐਡਵਾਂਸਡ 3ਡੀ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ-ਨਾਲ ਰਾਤ ਦੇ ਡਰੋਨ ਸ਼ੋਅ ਸਮੇਤ ਕਈ ਪ੍ਰੋਗਰਾਮ ਸ਼ਾਮਲ ਹੋਣਗੇ। ਸੂਬਾ ਸਰਕਾਰ ਹੁਸ਼ਿਆਰਪੁਰ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿੱਚ ਵਿਸ਼ੇਸ਼ ਲੱਕੜ ਦੇ ਪੰਚਕਰਮਾ ਹੱਟਾਂ ਦੇ ਨਿਰਮਾਣ ਦੇ ਪ੍ਰਸਤਾਵ ‘ਤੇ ਵੀ ਵਿਚਾਰ ਕਰ ਰਹੀ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਸੈਰ-ਸਪਾਟਾ ਨਿਰਦੇਸ਼ਕ ਸੰਜੀਵ ਕੁਮਾਰ ਤਿਵਾੜੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਤੋਂ ਹੋਣੀ ਚਾਹੀਦੀ ਹੈ ਸਗੋਂ ਉਨ੍ਹਾਂ ਨੂੰ ਆਪਣੀਆਂ ਕੰਪਨੀਆਂ ਵੀ ਪੰਜਾਬ ਵਿੱਚ ਹੀ ਬਣਾਉਣੀਆਂ ਚਾਹੀਦੀਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੇ ਨੌਜਵਾਨ ਰੋਜ਼ਗਾਰ ਲੱਭਣ ਵਾਲੇ ਨਹੀਂ ਸਗੋਂ ਰੋਜ਼ਗਾਰ ਦੇਣ ਵਾਲੇ ਬਣ ਰਹੇ ਹਨ, ਸਾਡੀ ਸਰਕਾਰ ਨੌਜਵਾਨ ਉੱਦਮੀਆਂ ਦੇ ਸੁਪਨਿਆਂ ਨੂੰ ਟੁੱਟਣ ਨਹੀਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ ਹੈ, ਜਿਸ ਸਦਕਾ ਸੂਬਾ, ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਸਟਾਰਟਅੱਪ ਸਥਾਨ ਵਜੋਂ ਉੱਭਰ ਰਿਹਾ ਹੈ ਜਿੱਥੇ ਨੌਜਵਾਨ ਆਪਣੇ ਵਿਚਾਰਾਂ ਨੂੰ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਬਦਲ ਰਹੇ ਹਨ। ਇਸ ਸੋਚ ਦੀ ਪੈਰਵੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 31 ਸਟਾਰਟਅੱਪਜ਼ ਅਤੇ ਉਨ੍ਹਾਂ ਦੇ ਸੰਸਥਾਪਕਾਂ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਫਲ ਉੱਦਮੀਆਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਵਿਚੋਂ ਆਵੇ, ਸਗੋਂ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਵੀ ਸਥਾਪਤ ਕਰੇ, ਜਿਸ ਨਾਲ ਸੂਬੇ ਦੇ ਅੰਦਰ ਹੀ ਨੌਕਰੀਆਂ ਅਤੇ ਕਮਾਈ ਦੇ ਮੌਕੇ ਪੈਦਾ ਹੋਣ। ਸਟਾਰਟਅੱਪ ਨੂੰ ਪੰਜਾਬ ਦੇ ਭਵਿੱਖੀ ਆਰਥਿਕ ਵਿਕਾਸ ਦਾ ਮੁੱਖ ਥੰਮ੍ਹ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਸ਼ਾਨਦਾਰ ਉੱਦਮ ਨੂੰ ਵਿੱਤੀ ਸਹਾਇਤਾ ਦੀ ਘਾਟ ਕਾਰਨ ਛੱਡਿਆ ਨਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਸਟਾਰਟਅੱਪ ਅਤੇ ਇੰਡਸਟ੍ਰੀਅਲ ਪਾਲਿਸੀ-2026’ ਤਹਿਤ ਸੀਡ ਗ੍ਰਾਂਟ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ, ਜਿਸ ਵਿੱਚ 7 ਸਟਾਰਟਅੱਪਸ ਨੂੰ 5-5 ਲੱਖ ਰੁਪਏ ਅਤੇ 24 ਸਟਾਰਟਅੱਪਸ ਨੂੰ 3-3 ਲੱਖ ਰੁਪਏ ਦੀ ਗ੍ਰਾਂਟ ਮਿਲ ਰਹੀ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਉੱਦਮ ਰੋਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰਨਗੇ ਅਤੇ ਨੌਜਵਾਨਾਂ ਦਰਮਿਆਨ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਘਟਾਉਣ ਵਿੱਚ ਮਦਦ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ ਕਈ ਹੋਰ ਸੁਧਾਰਾਂ ਵਰਗੀਆਂ ਪਹਿਲਕਦਮੀਆਂ ਸਦਕਾ ਇਹ ਪਤਾ ਲੱਗਾ ਹੈ ਕਿ ਕਿਵੇਂ ਨਵੇਂ ਵਿਚਾਰ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉੱਦਮਤਾ ਅਤੇ ਨਵੀਨਤਾ ਵਿੱਚ ਮਿਲ ਰਹੇ ਭਰਵੇਂ ਸਮਰਥਨ ਨਾਲ ਪੰਜਾਬ, ਭਾਰਤ ਦਾ ਸਟਾਰਟਅੱਪ ਹੱਬ ਬਣਨ ਦੇ ਰਾਹ ‘ਤੇ ਲਗਾਤਾਰ ਅੱਗੇ ਵਧ ਰਿਹਾ ਹੈ।ਸਟਾਰਟਅੱਪਜ਼ ਨੂੰ ਸੀਡ ਗ੍ਰਾਂਟ ਵੰਡਣ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਉਦਯੋਗ ਲਈ ਇੱਕ ਇਤਿਹਾਸਕ ਦਿਨ ਹੈ, ਖਾਸ ਕਰਕੇ ਸਾਡੇ ਨੌਜਵਾਨ ਉੱਦਮੀਆਂ ਲਈ ਜੋ ਨਵੇਂ ਵਿਚਾਰਾਂ ਨਾਲ ਆਪਣਾ ਕਾਰੋਬਾਰੀ ਸਫ਼ਰ ਸ਼ੁਰੂ ਕਰ ਰਹੇ ਹਨ। 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਜਾ ਰਹੀ ਹੈ। 7 ਸਟਾਰਟਅੱਪਜ਼ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਮਿਲ ਰਹੀ ਹੈ, ਜਦੋਂ ਕਿ 24 ਸਟਾਰਟਅੱਪਜ਼ ਨੂੰ 3-3 ਲੱਖ ਰੁਪਏ ਦੀ ਗ੍ਰਾਂਟ ਮਿਲ ਰਹੀ ਹੈ।

ਇਹ ਵੀ ਪੜ੍ਹੋ  ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਨੌਜਵਾਨ ਉੱਦਮੀ ਵਿਚਾਰਾਂ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ ਅਤੇ ਉਹ ਇਸ ਸਹਿਯੋਗ ਦੇ ਹੱਕਦਾਰ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ (ਆਪ) ਖੁਦ ਇੱਕ ਅਜਿਹੇ ਵਿਚਾਰ ਤੋਂ ਪੈਦਾ ਹੋਈ ਸੀ ਜਦੋਂ ਦੇਸ਼ ਵਿੱਚ ਪਰਿਵਾਰਵਾਦ ਦੀ ਰਾਜਨੀਤੀ ਦਾ ਦਬਦਬਾ ਸੀ ਅਤੇ ਆਮ ਆਦਮੀ ਨੂੰ ਅਣਗੌਲਿਆ ਕਰ ਦਿੱਤਾ ਗਿਆ ਸੀ। ਕਈ ਪਹਿਲੂਆਂ ਤੋਂ ‘ਆਪ’ ਇੱਕ ਸਟਾਰਟਅੱਪ ਵੀ ਸੀ ਜਿਸ ਨੇ ਝਾੜੂ ਦੇ ਆਪਣੇ ਪ੍ਰਤੀਕ ਨਾਲ ਰਾਜਨੀਤਿਕ ਵਿਵਸਥਾ ਨੂੰ ਸਾਫ਼ ਕੀਤਾ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਅਤੇ ਇਮਾਨਦਾਰ ਸਰਕਾਰ ਨੂੰ ਮੌਕਾ ਦਿੱਤਾ। ਉਸ ਫੈਸਲੇ ਨੇ ਪੰਜਾਬ ਨੂੰ ਬਦਲ ਦਿੱਤਾ ਹੈ ਅਤੇ ਇਸ ਨੂੰ ਦੇਸ਼ ਦਾ ਇੱਕ ਮੋਹਰੀ ਸੂਬਾ ਬਣਾ ਦਿੱਤਾ ਹੈ।”ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਆਪਣੀ ਮਿਹਨਤ, ਜ਼ਜਬੇ ਅਤੇ ਉੱਦਮ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ। ਉਸੇ ਭਾਵਨਾ ਤੋਂ ਪ੍ਰੇਰਿਤ ਹੋ ਕੇ ਸਾਡੇ ਨੌਜਵਾਨ ਨਵੇਂ ਉੱਦਮ ਸ਼ੁਰੂ ਕਰ ਰਹੇ ਹਨ ਅਤੇ ਨਵੇਂ ਮੌਕੇ ਪੈਦਾ ਕਰ ਰਹੇ ਹਨ। ਉਹ ਸਿਰਫ਼ ਕਾਰੋਬਾਰ ਹੀ ਨਹੀਂ ਚਲਾ ਰਹੇ, ਉਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇ ਰਹੇ ਹਨ।”ਪੰਜਾਬੀ ਮੂਲ ਦੇ ਸਫਲ ਉੱਦਮੀਆਂ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਅਤੇ ਦੁਨੀਆ ਭਰ ਵਿੱਚ ਬਹੁਤ ਸਾਰੀਆਂ ਸਫਲ ਕੰਪਨੀਆਂ ਪੰਜਾਬੀਆਂ ਵੱਲੋਂ ਸਥਾਪਿਤ ਜਾਂ ਸਹਿ-ਸਥਾਪਿਤ ਕੀਤੀਆਂ ਗਈਆਂ ਹਨ। ਜ਼ੋਮੈਟੋ, ਓਲਾ ਅਤੇ ਫਲਿੱਪਕਾਰਟ ਵਰਗੀਆਂ ਕੰਪਨੀਆਂ ਇਸ ਦੀਆਂ ਉਦਾਹਰਣਾਂ ਹਨ ਕਿ ਕਿਵੇਂ ਪੰਜਾਬੀਆਂ ਨੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਈ ਹੈ। ਪੰਜਾਬ ਹਮੇਸ਼ਾ ਉੱਦਮੀਆਂ ਦੀ ਧਰਤੀ ਰਿਹਾ ਹੈ। ਪੰਜਾਬੀ ਜਿੱਥੇ ਵੀ ਜਾਂਦੇ ਹਨ, ਉਹ ਕਾਰੋਬਾਰ ਸਥਾਪਤ ਕਰਦੇ ਹਨ, ਰੁਜ਼ਗਾਰ ਪੈਦਾ ਕਰਦੇ ਹਨ ਅਤੇ ਆਪਣੀ ਵੱਖਰੀ ਛਾਪ ਛੱਡਦੇ ਹਨ। ਸਾਡਾ ਟੀਚਾ ਹੈ ਕਿ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਤੋਂ ਆਵੇ ਸਗੋਂ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਵੀ ਸਥਾਪਤ ਕਰੇ।”
ਇਨੋਵੇਸ਼ਨ ਈਕੋ-ਸਿਸਟਮ (ਨਵੀਨਤਮ ਪ੍ਰਣਾਲੀ) ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੀਡ ਮਨੀ (ਸਟਾਰਟਅੱਪ ਲਈ ਸਹਾਇਤਾ ਰਾਸ਼ੀ) ਪ੍ਰਦਾਨ ਕਰਨ ਦਾ ਉਦੇਸ਼ ਸਟਾਰਟਅੱਪਜ਼ ‘ਤੇ ਆਉਣ ਵਾਲੇ ਸ਼ੁਰੂਆਤੀ ਬੋਝ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਆਪਣੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਅਤੇ ਅੱਗੇ ਵਧਣ ਦਾ ਭਰੋਸਾ ਦੇਣਾ ਹੈ। ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਵੀਨਤਾ ਦੇ ਕੇਂਦਰ ਬਣਨਾ ਚਾਹੀਦਾ ਹੈ ਜਿੱਥੇ ਵਿਚਾਰ ਕਲਾਸ ਰੂਮਾਂ ਤੋਂ ਪਰੇ ਉਤਪਾਦ, ਸੇਵਾਵਾਂ, ਕੰਪਨੀਆਂ ਅਤੇ ਹੱਲ ਦੀ ਨੀਂਹ ਬਣਦੇ ਹਨ।”ਆਪਣੇ ਵਿਦੇਸ਼ੀ ਦੌਰਿਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੱਖਣੀ ਕੋਰੀਆ ਵਿੱਚ ਪੈਂਗਯੋ ਟੈਕਨੋ ਵੈਲੀ ਵਿਖੇ, ਅਸੀਂ ਦੇਖਿਆ ਕਿ ਕਿਵੇਂ ਇੱਕ ਯੋਜਨਾਬੱਧ ਇਨੋਵੇਸ਼ਨ ਈਕੋ-ਸਿਸਟਮ ਪੂਰੇ ਖੇਤਰ ਨੂੰ ਬਦਲ ਸਕਦਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਇਸ ਮਾਡਲ ਤੋਂ ਪਤਾ ਲਗਦਾ ਹੈ ਕਿ ਜਦੋਂ ਈਕੋ-ਸਿਸਟਮ ਨੂੰ ਸਹੀ ਢੰਗ ਨਾਲ ਡਿਜ਼ਾਈਨ ਕੀਤਾ ਜਾਂਦਾ ਹੈ ਤਾਂ ਵਿਚਾਰ ਵਿਸ਼ਵ ਪੱਧਰੀ ਕੰਪਨੀਆਂ ਦੀ ਨੀਂਹ ਬਣ ਸਕਦੇ ਹਨ। ਇਸੇ ਤਰ੍ਹਾਂ ਨੀਦਰਲੈਂਡਜ਼ ਵਿਖੇ ਵਰਲਡ ਹਾਰਟੀ ਸੈਂਟਰ ਦੇ ਆਪਣੀ ਦੌਰੇ ਦੌਰਾਨ ਮੈਂ ਦੇਖਿਆ ਕਿ ਕਿਵੇਂ ਇਨੋਵੇਸ਼ਨ ਨਵੀਆਂ ਤਕਨਾਲੋਜੀਆਂ ਦੀ ਟੈਸਟਿੰਗ, ਲਾਗੂਕਰਨ ਅਤੇ ਵਪਾਰੀਕਰਨ ਰਾਹੀਂ ਖੇਤੀਬਾੜੀ ਅਤੇ ਬਾਗਬਾਨੀ ਨੂੰ ਬਦਲ ਸਕਦੀ ਹੈ।”ਪੰਜਾਬ ਦੀਆਂ ਖੇਤੀਬਾੜੀ ਸਮਰੱਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਭਵਿੱਖੀ ਵਿਕਾਸ ਉੱਚ-ਮੁੱਲ ਵਾਲੀ ਖੇਤੀਬਾੜੀ, ਐਗਰੀ-ਟੈਕ, ਫੂਡ ਪ੍ਰੋਸੈਸਿੰਗ, ਸੁਰੱਖਿਅਤ ਖੇਤੀ, ਕੋਲਡ ਚੇਨ ਅਤੇ ਐਗਰੀ-ਲੌਜਿਸਟਿਕਸ ਰਾਹੀਂ ਹੋਣਾ ਚਾਹੀਦਾ ਹੈ। ਸਾਡੇ ਕਿਸਾਨ ਹਮੇਸ਼ਾ ਪ੍ਰਗਤੀਸ਼ੀਲ ਰਹੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਆਧੁਨਿਕ ਤਕਨਾਲੌਜੀ, ਬਿਹਤਰ ਮਾਰਕੀਟ ਅਤੇ ਨਵੇਂ ਕਾਰੋਬਾਰੀ ਮਾਡਲਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਇਹ ਸਟਾਰਟਅੱਪਜ਼ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਅਤੇ ਨੌਜਵਾਨਾਂ ਵਿੱਚ ਭਰੋਸਾ ਬਹਾਲ ਕਰਕੇ ਪੰਜਾਬ ਵਿੱਚ ਸਾਰਥਕ ਬਦਲਾਅ ਲਿਆਉਣ ‘ਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਹਰ ਉੱਦਮੀ ਪੰਜਾਬ ਦਾ ਬ੍ਰਾਂਡ ਅੰਬੈਸਡਰ ਬਣੇ। ਤੁਸੀਂ ਜਿੱਥੇ ਵੀ ਜਾਓ, ਪੰਜਾਬ ਦਾ ਨਾਮ ਰੌਸ਼ਨ ਕਰੋ ਅਤੇ ਦੁਨੀਆ ਨੂੰ ਦੱਸੋ ਕਿ ਪੰਜਾਬ ਨਵੀਨਤਾ ਲਈ ਤਿਆਰ ਹੈ, ਪੰਜਾਬ ਸਟਾਰਟਅੱਪ ਲਈ ਤਿਆਰ ਹੈ ਅਤੇ ਪੰਜਾਬ ਭਵਿੱਖ ਲਈ ਤਿਆਰ ਹੈ।”ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਤੁਹਾਡਾ ਸਾਥ ਦੇਵਾਂਗੇ, ਤੁਹਾਡੀ ਗੱਲ ਸੁਣਾਂਗੇ, ਤੁਹਾਡਾ ਸਮਰਥਨ ਕਰਾਂਗੇ ਅਤੇ ਤੁਹਾਡੇ ਸਾਹਮਣੇ ਆਉਣ ਵਾਲੀ ਹਰ ਮੁਸ਼ਕਲ ਦਾ ਹੱਲ ਕਰਾਂਗੇ। ਜਿਸ ਤਰ੍ਹਾਂ ਇੱਕ ਛੋਟੇ ਬੀਜ ਨੂੰ ਸਿਹਤਮੰਦ ਪੌਦੇ ਵਿੱਚ ਤਬਦੀਲ ਕਰਨ ਲਈ ਪਾਣੀ, ਪੋਸ਼ਣ ਅਤੇ ਦੇਖਭਾਲ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਇੱਕ ਉੱਦਮੀ ਦੇ ਵਿਚਾਰ ਨੂੰ ਸਫਲ ਕਾਰੋਬਾਰ ਵਿੱਚ ਬਦਲਣ ਲਈ ਸ਼ੁਰੂਆਤੀ ਵਿੱਤੀ ਸਹਾਇਤਾ ਦੀ ਲੋੜ ਹੁੰਦੀ ਹੈ। ਬਹੁਤ ਸਾਰੇ ਸ਼ਾਨਦਾਰ ਵਿਚਾਰ ਅਸਫਲ ਹੋ ਜਾਂਦੇ ਹਨ ਕਿਉਂਕਿ ਉੱਦਮੀਆਂ ਕੋਲ ਸ਼ੁਰੂਆਤੀ ਪੜਾਵਾਂ ਵਿੱਚ ਸਰੋਤਾਂ ਦੀ ਘਾਟ ਹੁੰਦੀ ਹੈ, ਪਰ ਪੰਜਾਬ ਸਰਕਾਰ ਫੰਡਾਂ ਦੀ ਘਾਟ ਕਾਰਨ ਨੌਜਵਾਨ ਉੱਦਮੀਆਂ ਦੇ ਸੁਪਨਿਆਂ ਨੂੰ ਟੁੱਟਣ ਨਹੀਂ ਦੇਵੇਗੀ।”ਨੀਤੀਗਤ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੀਡ ਗ੍ਰਾਂਟਾਂ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰਨਗੀਆਂ। ‘ਸਟਾਰਟਅੱਪ ਅਤੇ ਇੰਡਸਟ੍ਰੀਅਲ ਪਾਲਿਸੀ-2026’ ਤਹਿਤ ਸੀਡ ਗ੍ਰਾਂਟ ਦੀ ਰਕਮ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਸਾਡਾ ਟੀਚਾ ਹੈ ਕਿ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਾਇਆ ਜਾਵੇ।ਨੌਜਵਾਨ ਉੱਦਮੀਆਂ ਨਾਲ ਭਾਵਨਾਤਮਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਦੇ ਵੀ ਛੋਟਾ ਨਾ ਸੋਚੋ। ਵੱਡੇ ਸੁਪਨੇ ਦੇਖੋ।

ਇਹ ਵੀ ਪੜ੍ਹੋ  ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਆਪਣੀਆਂ ਨਜ਼ਰਾਂ ਵਿਸ਼ਵ ਪੱਧਰ ’ਤੇ ਮੁਕਾਬਲਾ ਕਰਨ ਵਾਲੀਆਂ ਆਲਮੀ ਕੰਪਨੀਆਂ ਬਣਾਉਣ ’ਤੇ ਰੱਖੋ। ਜਦੋਂ ਤੁਸੀਂ ਸਫਲ ਹੋਵੋਗੇ, ਤਾਂ ਤੁਸੀਂ ਇਕੱਲੇ ਸਫਲ ਨਹੀਂ ਹੋਵੋਗੇ। ਤੁਸੀਂ ਆਪਣੇ ਮਾਪਿਆਂ, ਆਪਣੇ ਭਾਈਚਾਰੇ ਅਤੇ ਪੰਜਾਬ ਦਾ ਮਾਣ ਵਧਾਓਗੇ।”ਪੰਜਾਬ ਦੇ ਸਟਾਰਟਅੱਪ ਈਕੋ-ਸਿਸਟਮ ਵਿੱਚ ਭਰੋਸਾ ਜ਼ਾਹਿਰ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਖੇਤੀਬਾੜੀ, ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਗਵਰਨੈਂਸ, ਟੈਕਸਟਾਈਲ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਹੋਰ ਸਟਾਰਟਅੱਪ ਉੱਭਰਦੇ ਦੇਖ ਕੇ ਖੁਸ਼ੀ ਹੋ ਰਹੀ ਹੈ। ਇਹ 31 ਸਟਾਰਟਅੱਪ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ ਅਤੇ ਪੰਜਾਬ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੋਲ੍ਹਣਗੇ।”
ਨਵੀਨਤਾ-ਅਧਾਰਤ ਵਿਕਾਸ ਬਾਰੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਨਵੀਨਤਾ, ਦ੍ਰਿੜਤਾ ਅਤੇ ਉੱਦਮਤਾ ਆਰਥਿਕ ਵਿਕਾਸ ਦੀਆਂ ਪ੍ਰੇਰਕ ਸ਼ਕਤੀਆਂ ਹਨ। ਇਕੱਠੇ ਮਿਲ ਕੇ ਅਸੀਂ ਇੱਕ ਖੁਸ਼ਹਾਲ, ਨਵੀਨਤਾਕਾਰੀ ਅਤੇ ਵਿਸ਼ਵ ਪੱਧਰ ’ਤੇ ਮੁਕਾਬਲੇ ਵਾਲਾ ਪੰਜਾਬ ਬਣਾਵਾਂਗੇ। ਇਹ ਸਹਾਇਤਾ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ ਸਗੋਂ ਇਹ ਤੁਹਾਡੇ ਵਿਚਾਰਾਂ, ਤੁਹਾਡੀ ਹਿੰਮਤ ਅਤੇ ਆਪਣੇ ਭਵਿੱਖ ਲਈ ਪੰਜਾਬ ਸਰਕਾਰ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਦੁਨੀਆ ਦੀ ਹਰ ਵੱਡੀ ਕੰਪਨੀ ਨੇ ਇੱਕ ਛੋਟੇ ਫੁਰਨੇ ਨਾਲ ਸ਼ੁਰੂਆਤ ਕੀਤੀ। ਪੂਰਨ ਵਿਸ਼ਵਾਸ, ਸਖ਼ਤ ਮਿਹਨਤ, ਸਹੀ ਸਮਰਥਨ ਅਤੇ ਜ਼ੋਖਮ ਲੈਣ ਦੀ ਹਿੰਮਤ ਨੇ ਉਨ੍ਹਾਂ ਵਿਚਾਰਾਂ ਨੂੰ ਆਲਮੀ ਪੱਧਰ ਦੇ ਉੱਦਮਾਂ ਵਿੱਚ ਬਦਲ ਦਿੰਦੀ ਹੈ।’’ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਜਿਹੇ ਪ੍ਰੋਗਰਾਮ ਕਦੇ ਵੀ ਪਿਛਲੀਆਂ ਸਰਕਾਰਾਂ ਦੇ ਏਜੰਡੇ ’ਤੇ ਨਹੀਂ ਸਨ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਸਾਡੇ ਸੂਬੇ ਦੇ ਸਰੋਤਾਂ ਨੂੰ ਲੁੱਟਿਆ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨ ਅਜਿਹੀਆਂ ਪਹਿਲਕਦਮੀਆਂ ਤੋਂ ਲਾਭ ਉਠਾਉਣ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਮਦਦ ਕਰਨ। ਪੰਜਾਬ ਪਹਿਲਾਂ ਹੀ ਸਿਹਤ, ਸਿੱਖਿਆ ਅਤੇ ਸਟਾਰਟਅੱਪ ਵਰਗੇ ਖੇਤਰਾਂ ਵਿੱਚ ਮਾਪਦੰਡ ਸਥਾਪਤ ਕਰ ਰਿਹਾ ਹੈ। ਸੜਕ ਸੁਰੱਖਿਆ ਫੋਰਸ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਪ੍ਰਦਾਨ ਕਰਨਾ, 300 ਯੂਨਿਟ ਮੁਫ਼ਤ ਬਿਜਲੀ ਅਤੇ ਹਾਈ-ਟੈਂਸ਼ਨ ਪਾਵਰ ਕੇਬਲਾਂ ਦਾ ਭੂਮੀਗਤ ਵਿਛਾਉਣਾ ਵਰਗੀਆਂ ਪਹਿਲਕਦਮੀਆਂ, ਇਹ ਸਾਰੇ ਨਵੀਨਤਾਕਾਰੀ ਵਿਚਾਰਾਂ ਦੀਆਂ ਉਦਾਹਰਣਾਂ ਹਨ ਜੋ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰ ਰਹੀਆਂ ਹਨ।’’ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਬੰਧਕੀ ਸਕੱਤਰ ਉਦਯੋਗ ਤੇ ਵਣਜ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਉਦਯੋਗ ਤੇ ਵਣਜ ਜਸਪ੍ਰੀਤ ਸਿੰਘ ਅਤੇ ਅਤੇ ਕਈ ਹੋਰ ਪਤਵੰਤੇ ਮੌਜੂਦ ਸਨ।

ਇਹ ਵੀ ਪੜ੍ਹੋ  ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਨੌਜਵਾਨ ਉੱਦਮੀਆਂ ਲਈ ‘ਸਟਾਰਟਅੱਪ ਪੰਜਾਬ ਸੀਡ ਗ੍ਰਾਂਟ’ ਪਹਿਲਕਦਮੀ ਦਾ ਕੀ ਅਰਥ ਹੈ
ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਈਕੋ-ਸਿਸਟਮ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਅਗਵਾਈ ਵਾਲੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਯਤਨਾਂ ਦੇ ਹਿੱਸੇ ਵਜੋਂ 31 ਸਟਾਰਟਅੱਪਜ਼ ਨੂੰ 1.07 ਕਰੋੜ ਦੀਆਂ ਸੀਡ ਗ੍ਰਾਂਟਾਂ ਵੰਡੀਆਂ। ਇਸ ਪਹਿਲਕਦਮੀ ਤਹਿਤ 7 ਸਟਾਰਟਅੱਪਜ਼ ਨੂੰ 5 ਲੱਖ ਰੁਪਏ ਦੀ ਗ੍ਰਾਂਟ ਮਿਲੀ, ਜਦੋਂ ਕਿ 24 ਸਟਾਰਟਅੱਪਜ਼ ਨੂੰ 3 ਲੱਖ ਰੁਪਏ ਦੀ ਗ੍ਰਾਂਟ ਮਿਲੀ ਤਾਂ ਜੋ ਨਵੀਨਤਾਕਾਰੀ ਵਿਚਾਰਾਂ ਨੂੰ ਵਿਹਾਰਕ ਕਾਰੋਬਾਰਾਂ ਵਿੱਚ ਬਦਲਣ ਲਈ ਮਦਦ ਕੀਤੀ ਜਾ ਸਕੇ। ਇਸ ਸਹਾਇਤਾ ਦਾ ਉਦੇਸ਼ ਉੱਦਮੀਆਂ ਨੂੰ ਉਨ੍ਹਾਂ ਦੇ ਉੱਦਮਾਂ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਆ ਰਹੇ ਵਿੱਤੀ ਬੋਝ ਨੂੰ ਘਟਾਉਣਾ ਹੈ।ਇਹ ਸਹਾਇਤਾ ‘ਪੰਜਾਬ ਸਟਾਰਟਅੱਪ ਅਤੇ ਉਦਯੋਗਿਕ ਨੀਤੀ-2026’ ਤਹਿਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨੇ ਯੋਗ ਸਟਾਰਟਅੱਪਜ਼ ਲਈ ਸੀਡ ਗ੍ਰਾਂਟ ਸਹਾਇਤਾ 3 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਹੈ। ਇਹ ਨੀਤੀ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਅਤੇ ਖੇਤਰਾਂ ਵਿੱਚ ਨਵੀਨਤਾ-ਅਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ’ਤੇ ਅਧਾਰਤ ਹੈ। ਚੁਣੇ ਗਏ ਸਟਾਰਟਅੱਪ ਖੇਤੀਬਾੜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਤਕਨਾਲੋਜੀ, ਸ਼ਾਸਨ, ਟੈਕਸਟਾਈਲ ਅਤੇ ਨਿਰਮਾਣ ਸਮੇਤ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਕਰਦੇ ਹਨ, ਉਹ ਖੇਤਰ ਸੂਬੇ ਦੇ ਆਰਥਿਕ ਵਿਕਾਸ ਨੂੰ ਅਗਲੇ ਪੜਾਅ ਵੱਲ ਲਿਜਾਣ ਦੀ ਸਮਰੱਥਾ ਰੱਖਦੇ ਹਨ ।ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਹੀ ਮੌਕੇ ਪੈਦਾ ਕਰਕੇ ਨੌਜਵਾਨਾਂ ਦੇ ਪ੍ਰਵਾਸ ਦੀ ਚੁਣੌਤੀ ਨੂੰ ਹੱਲ ਕਰਨਾ ਵੀ ਹੈ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਇਹ ਸਟਾਰਟਅੱਪ ਰੁਜ਼ਗਾਰ ਪੈਦਾ ਕਰਨਗੇ, ਹੋਰ ਨੌਜਵਾਨਾਂ ਨੂੰ ਉੱਦਮਤਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨਗੇ ਅਤੇ ਸੂਬੇ ਵਿੱਚ ਮਜ਼ਬੂਤ ਨਵੀਨਤਾ ਪੱਖੀ ਪ੍ਰਣਾਲੀ ਬਣਾਉਣ ਵਿੱਚ ਯੋਗਦਾਨ ਪਾਉਣਗੇ। ਦੱਖਣੀ ਕੋਰੀਆ ਦੀ ਪੈਂਗਯੋ ਟੈਕਨੋ ਵੈਲੀ ਅਤੇ ਨੀਦਰਲੈਂਡ ਦੇ ਵਰਲਡ ਹੌਰਟੀ ਸੈਂਟਰ ਵਰਗੇ ਗਲੋਬਲ ਇਨੋਵੇਸ਼ਨ ਹੱਬਾਂ ਤੋਂ ਪ੍ਰੇਰਨਾ ਲੈ ਕੇ ਪੰਜਾਬ ਸਰਕਾਰ ਅਜਿਹਾ ਮਾਹੌਲ ਬਣਾਉਣ ਲਈ ਕੰਮ ਕਰ ਰਹੀ ਹੈ, ਜਿੱਥੇ ਪੰਜਾਬ ਵਿੱਚ ਵਿਕਸਤ ਕੀਤੇ ਗਏ ਵਿਚਾਰ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਮੁਕਾਬਲੇ ਵਾਲੇ ਉੱਦਮ ਵਿੱਚ ਵਿਕਸਤ ਹੋ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਾਰਟ ਸਰਕਟ ਕਾਰਨ ਘਰ ਵਿੱਚ ਲੱਗੀ ਅੱ+ਗ

0

Jalandhar News:ਜਿਲਾ ਜਲੰਧਰ ਦੇ ਨਿਊ ਰਸੀਲਾ ਨਗਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਘਰ ਵਿੱਚ ਮੌਜੂਦ ਸਾਰੇ ਪਰਿਵਾਰਿਕ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਕੂਲਰ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅਚਾਨਕ ਕੂਲਰ ਸਪਾਰਕ ਹੋ ਗਿਆ। ਕੂਲਰ ਦੇ ਨਜ਼ਦੀਕ ਜੋ ਕੰਧ ਸੀ ਉਸ ਦੇ ਵਾਲ ਪੇਪਰ ਲੱਗਿਆ ਹੋਇਆ ਸੀ ਤੇ ਉਹਨਾਂ ਵਿੱਚੋਂ ਇੱਕ ਚੰਗਿਆੜੀ ਕੰਧ ਤੇ ਲੱਗੇ ਵਾਲ ਪੇਪਰ ਤੇ ਡਿੱਗ ਪਈ ।ਜਿਸ ਕਾਰਨ ਘਰ ਵਿੱਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਸਥਾਨਕ ਵਸਨੀਕ ਮੌਕੇ ਤੇ ਇਕੱਠੇ ਹੋ ਗਏ ਅਤੇ ਉਹਨਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਕਾਫੀ ਮਿਹਨਤ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ। ਅੱਗ ਕਾਰਨ ਘਰ ਵਿੱਚ ਪਏ ਬਿਸਤਰੇ, ਸੋਫੇ ਅਤੇ ਹੋਰ ਕਾਫੀ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਪਰਿਵਾਰ ਦਾ ਕਾਫੀ ਵਿੱਤੀ ਨੁਕਸਾਨ ਹੋਇਆ ਹੈ। ਜਿਵੇਂ ਹੀ ਘਟਨਾ ਦੀ ਸੂਚਨਾ ਸਥਾਨਿਕ ਕੌਂਸਲਰ ਨੂੰ ਮਿਲੀ ਉਹ ਮੌਕੇ ਤੇ ਪਹੁੰਚੇ ਅਤੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਪਰਿਵਾਰ ਨੂੰ ਕਾਫੀ ਵੀਤੀ ਨੁਕਸਾਨ ਹੋਇਆ ਹੈ। ਉਹਨਾਂ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਸਰਕਾਰ ਕੋਲ ਉਠਾਉਣਗੇ ਤਾਂ ਜੋ ਪੀੜਤ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਮਿਲ ਸਕੇ। ਉਹਨਾਂ ਕਿਹਾ ਕਿ ਉਹ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।