Sunday, May 3, 2026
Home Blog Page 100

Bathinda Vigilance ਵੱਲੋਂ PSPCL ਦਾ JE 14000 ਰੁਪਏ ਰਿਸ਼ਵਤ ਲੈਂਦਾ ਕਾਬੂ

0

Bathinda News: Bathinda Vigilance ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ।

ਇਹ ਵੀ ਪੜ੍ਹੋ  Amritsar Police ਦੀ ਵੱਡੀ ਕਾਮਯਾਬੀ; ਹਸਪਤਾਲ ਤੋਂ ਅਗਵਾ ਕੀਤਾ ਨਵਜਮਿਆ ਬੱਚਾ 24 ਘੰਟਿਆਂ ‘ਚ ਕੀਤਾ ਬਰਾਮਦ, ਮੁਲਜਮ ਕਾਬੂ

ਉਹ ਸ਼ਿਕਾਇਤਕਰਤਾ ਦੇ ਕਹਿਣ ‘ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar Police ਦੀ ਵੱਡੀ ਕਾਮਯਾਬੀ; ਹਸਪਤਾਲ ਤੋਂ ਅਗਵਾ ਕੀਤਾ ਨਵਜਮਿਆ ਬੱਚਾ 24 ਘੰਟਿਆਂ ‘ਚ ਕੀਤਾ ਬਰਾਮਦ, ਮੁਲਜਮ ਕਾਬੂ

0

Amritsar News: Amritsar Police ਨੂੰ ਵੱਡੀ ਸਫਲਤਾ ਮਿਲੀ ਹੈ ਜਦਕਿ ਹਸਪਤਾਲ ਤੋਂ ਦਿਨ-ਦਿਹਾੜੇ ਅਗਵਾ ਕੀਤੇ ਗਏ ਇੱਕ ਨਵਜੰਮੇ ਬੱਚੇ ਨੂੰ 24 ਘੰਟਿਆਂ ਦੇ ਅੰਦਰ ਉਸਦੇ ਪਰਿਵਾਰ ਨੂੰ ਵਾਪਸ ਕਰ ਦਿੱਤਾ ਗਿਆ। ਇਸਦੇ ਨਾਲ ਹੀ ਮੁਲਜ਼ਮ ਮਹਿਲਾ ਨੂੰ ਵੀ ਕਾਬੂ ਕਰ ਲਿਆ ਗਿਆ। ਜਾਣਕਾਰੀ ਦਿੰਦਿਆਂ ਥਾਣਾ ਮਜੀਠਾ ਰੋਡ ਦੇ ਐਸਐਚਓ ਰਣਜੀਤ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਜ਼ਿਲ੍ਹਾ ਤਰਨਤਾਰਨ ਦੀ ਰਾਣੀ ਕੌਰ ਜਣੇਪੇ ਦੇ ਲਈ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਹੋਈ ਸੀ। ਇਸ ਦੌਰਾਨ 18 ਮਾਰਚ ਦੀ ਦੁਪਿਹਰ 2 ਵਜੇਂ ਇੱਕ ਮਹਿਲਾ ਉਸਦੇ ਚਾਰ ਦਿਨਾਂ ਦੇ ਬੱਚੇ ਨੂੰ ਅਗਵਾ ਕਰਕੇ ਲੈ ਗਈ। ਪੁਲਿਸ ਨੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।

ਇਹ ਵੀ ਪੜ੍ਹੋ ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਜਿਸਤੋਂ ਬਾਅਦ ਪੁਲਿਸ ਨੇ ਤੁਰੰਤ ਮੁਕੱਦਮਾ ਨੰਬਰ 34/26 ਅਧੀਨ ਧਾਰਾ 137(2) ਬੀਐਨਐਸ ਦਰਜ਼ ਕਰਕੇ ਟੀਮਾਂ ਦਾ ਗਠਨ ਕੀਤਾ। ਇਸ ਦੌਰਾਨ ਸੀਸੀਟੀਵੀ ਫੁਟੇਜ਼ ਤੇ ਹੋਰ ਤਕਨੀਕੀ ਅਤੇ ਹਿਊਮਨ ਸਰੋਤਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਮੁਲਜ਼ਮ ਮਹਿਲਾ ਨੂੰ ਕਾਬੂ ਕਰਕੇ ਉਸਦੇ ਕੋਲੋਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ। ਮੁਲਜਮ ਮਹਿਲਾ ਦੀ ਪਹਿਚਾਣ ਜਸਪ੍ਰੀਤ ਕੌਰ ਵਾਸੀ ਪਿੰਡ ਐਨਾਕੋਟਾ ਜ਼ਿਲ੍ਹਾ ਗੁਰਦਾਸਪੁਰ ਦੇ ਤੌਰ ‘ਤੇ ਹੋਈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਮਹਿਲਾ ਕੋਲੋਂ ਪੁਛਗਿਛ ਜਾਰੀ ਹੈ ਕਿ ਉਸਦੇ ਵੱਲੋਂ ਬੱਚੇ ਨੂੰ ਅਗਵਾ ਕਰਨ ਪਿੱਛੇ ਕੀ ਮਕਸਦ ਸੀ ਤੇ ਇਸਦੇ ਵਿਚ ਹੋਰ ਕੋਣ ਸ਼ਾਮਲ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾਇਆ; ਪੰਜਾਬ ਸਰਕਾਰ ਦੇ ਲੋਕ-ਪੱਖੀ ਸਿਹਤ ਮਾਡਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

0

👉ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਬਜ਼ੁਰਗਾਂ ਨੂੰ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਮਿਲਣ: ਡਾ. ਬਲਬੀਰ ਸਿੰਘ
Moga News: health revolution in punjab; ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਸਭ ਤੋਂ ਕਮਜ਼ੋਰ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ।ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ‘ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦੀ ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਡਾਕਟਰੀ ਫੈਸਲੇ ਵਿੱਤੀ ਰੁਕਾਵਟਾਂ ਦੀ ਬਜਾਏ ਕੇਵਲ ਮਰੀਜ਼ ਦੀ ਲੋੜ ਅਨੁਸਾਰ ਲਏ ਜਾਣ।

ਇਹ ਵੀ ਪੜ੍ਹੋ Bhagwant Mann Govt ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ,ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਸੀ, ਜਿਸ ਲਈ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਡਾਕਟਰੀ ਦਖਲ ਦੀ ਲੋੜ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਤੋਂ ਬਾਅਦ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ, ਜਿਸ ਨਾਲ ਦੇਖਭਾਲ ਦੀ ਨਿਰੰਤਰਤਾ ਯਕੀਨੀ ਬਣੀ।ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰ ਰਹੀ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ‘ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।ਇਸ ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਨੂੰ ਉਨ੍ਹਾਂ ਦੇ ਸਨਮਾਨ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ।

ਇਹ ਵੀ ਪੜ੍ਹੋ Bhagwant Mann Govt ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਜ਼ਿੰਦਗੀ ਦੇ ਇਸ ਪੜਾਅ ‘ਤੇ ਇਲਾਜ ਤੱਕ ਪਹੁੰਚ ਬਹੁਤ ਮਹੱਤਵਪੂਰਨ ਹੈ ਅਤੇ ਇਹ ਯੋਜਨਾ ਪਰਿਵਾਰਾਂ ਨੂੰ ਪੂਰੇ ਭਰੋਸੇ ਨਾਲ ਉਹ ਦੇਖਭਾਲ ਪ੍ਰਦਾਨ ਕਰਨ ਦੇ ਯੋਗ ਬਣਾ ਰਹੀ ਹੈ।”ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ।ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ‘ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

0

👉70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼ ਗਿਰਵੀ ਰੱਖਿਆ: ਪੰਨੂ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਮਾਨ ਨੇ ਤੱਥਾਂ ਸਮੇਤ ਇਹ ਸਬੂਤ ਪੇਸ਼ ਕੀਤਾ ਹੈ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ ਨੂੰ ਮਿਲਣ ਵਾਲੇ ਪਾਣੀ ਦੇ ਬਦਲੇ ਪੰਜਾਬ ਦਾ 1,44,000 ਕਰੋੜ ਰੁਪਏ ਬਕਾਇਆ ਹੈ, ਉਦੋਂ ਤੋਂ 70 ਸਾਲ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੁਣ ਚੁੱਪ ਕਿਉਂ ਹਨ? ਇਨ੍ਹਾਂ ਪਾਰਟੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।

ਇਹ ਵੀ ਪੜ੍ਹੋ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ‘ਤੇ 57 ਲੱਖ ਰੁਪਏ ਖਰਚ ਹੋਣਗੇ:ਵਿਧਾਇਕ ਕੁਲਵੰਤ ਸਿੰਘ

ਬਲਤੇਜ ਪੰਨੂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਇਸ ਨੂੰ ‘ਸ਼ਗੂਫ਼ਾ’ ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਾਖੜ ਸਾਹਿਬ, ਜਿਸ ਕਾਂਗਰਸ ਪਾਰਟੀ ਵਿੱਚ ਤੁਸੀਂ ਪਹਿਲਾਂ ਸੀ, ਅੱਜ ਉਹੀ ਲੋਕ ਤੁਹਾਡੇ ਨਾਲ ਭਾਜਪਾ ਵਿੱਚ ਬੈਠੇ ਹਨ ਜਿਨ੍ਹਾਂ ਨੇ ਕਦੇ ਸੋਨੇ ਦੀ ਕਹੀ ਅਤੇ ਚਾਂਦੀ ਦੀ ਟੋਕਰੀ ਲੈ ਕੇ ਪੰਜਾਬ ਦੀ ਹਿੱਕ ‘ਤੇ ਨਹਿਰਾਂ ਪਟਵਾਈਆਂ ਸਨ ਅਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਸੀ। ਅੱਜ ਉਨ੍ਹਾਂ ਗੱਦਾਰੀਆਂ ‘ਤੇ ਤੁਸੀਂ ਚੁੱਪ ਕਿਉਂ ਹੋ? ਪੰਜਾਬ ਦੀ ਜਨਤਾ ਤੁਹਾਡੀ ਇਸ ਖ਼ਾਮੋਸ਼ੀ ਦਾ ਮਤਲਬ ਚੰਗੀ ਤਰ੍ਹਾਂ ਸਮਝਦੀ ਹੈ।ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਪੰਨੂ ਨੇ ਕਿਹਾ ਕਿ ਜਿਸ ਪੰਜਾਬ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ ‘ਤੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਹੀ ਮੁੜ ਸੁਰਜੀਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਖੇਤਾਂ ਤੱਕ ਸਿਰਫ਼ 22% ਨਹਿਰੀ ਪਾਣੀ ਪਹੁੰਚਦਾ ਸੀ, ਅੱਜ ਮਾਨ ਸਰਕਾਰ ਦੇ ਯਤਨਾਂ ਸਦਕਾ ਉਹ ਅੰਕੜਾ 78% ਤੱਕ ਪਹੁੰਚ ਗਿਆ ਹੈ। ਇੰਨਾ ਹੀ ਨਹੀਂ, ਜੋ ਨਹਿਰਾਂ ਅਤੇ ਸੂਏ ਪਿਛਲੀਆਂ ਸਰਕਾਰਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਦਬਾ ਦਿੱਤੇ ਸਨ, ਉਨ੍ਹਾਂ ਨੂੰ ਫਿਰ ਤੋਂ ਪੁੱਟਿਆ ਜਾ ਰਿਹਾ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਦੱਬੀ ਹੋਈ ‘ਲੰਬੀ ਨਹਿਰ’ ਨੂੰ ਬਹਾਲ ਕਰਨਾ ਇਸ ਦਾ ਜਿਉਂਦਾ-ਜਾਗਦਾ ਸਬੂਤ ਹੈ।

ਇਹ ਵੀ ਪੜ੍ਹੋ ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕਲੀਫ਼ ਇਸ ਗੱਲ ਦੀ ਨਹੀਂ ਹੈ ਕਿ ਕੋਈ ਦੱਬੀ ਹੋਈ ਨਹਿਰ ਮਿਲ ਗਈ ਹੈ, ਸਗੋਂ ਉਨ੍ਹਾਂ ਦੀ ਅਸਲ ਤਕਲੀਫ਼ ਇਹ ਹੈ ਕਿ ਉਸ ਮਿੱਟੀ ਹੇਠ ਦੱਬੀਆਂ ਉਨ੍ਹਾਂ ਦੀਆਂ ਪੁਰਾਣੀਆਂ ਸਾਜ਼ਿਸ਼ਾਂ ਅਤੇ ਗੱਦਾਰੀਆਂ ਬਾਹਰ ਨਿਕਲ ਆਈਆਂ ਹਨ। ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਪੰਜਾਬ ਨੂੰ ਲੁੱਟਣ, ਕੁੱਟਣ ਅਤੇ ਪੰਜਾਬ ਦੇ ਹੱਕਾਂ ਨੂੰ ਦੂਜੇ ਸੂਬਿਆਂ ਕੋਲ ਗਿਰਵੀ ਰੱਖਣ ਵਾਲਿਆਂ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ। ਪੰਨੂ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ ‘ਤੇ ਹਨ, ਪੰਜਾਬ ਦਾ ਇੱਕ-ਇੱਕ ਪੈਸਾ ਅਤੇ ਪੰਜਾਬ ਦੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ‘ਤੇ 57 ਲੱਖ ਰੁਪਏ ਖਰਚ ਹੋਣਗੇ:ਵਿਧਾਇਕ ਕੁਲਵੰਤ ਸਿੰਘ

0

👉ਕਿਹਾ, ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਨਯੋਗ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕਰਾਂਗੇ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਦਾ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹ ਫੇਜ਼-10 ਵਿਖੇ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਗੱਲਬਾਤ ਕਰ ਰਹੇ ਸਨ।ਉਨ੍ਹਾਂ ਦੱਸਿਆ ਕਿ ਐਲ.ਆਈ.ਜੀ. ਅਤੇ ਐਮ.ਆਈ.ਜੀ. ਫੇਜ਼-10 ਦੇ ਇਲਾਕੇ ਵਿੱਚ ਪੁਰਾਣੀਆਂ ਅਤੇ ਖਰਾਬ ਪਾਣੀ ਸਪਲਾਈ ਲਾਈਨਾਂ ਕਾਰਨ ਪਾਣੀ ਅਸ਼ੁੱਧ ਹੋਣ ਦੀ ਸਮੱਸਿਆ ਆ ਰਹੀ ਸੀ।

ਇਹ ਵੀ ਪੜ੍ਹੋ  Bhagwant Mann Govt ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ,ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਇਸ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀਆਂ ਲਾਈਨਾਂ ਨੂੰ ਬਦਲ ਕੇ ਨਵੀਆਂ 4 ਇੰਚ ਦੀਆਂ ਡੀ.ਆਈ. ਪਾਈਪਾਂ ਪਾਈਆਂ ਜਾ ਰਹੀਆਂ ਹਨ। ਇਸ ਪ੍ਰੋਜੈਕਟ ‘ਤੇ ਲਗਭਗ 57 ਲੱਖ ਰੁਪਏ ਖਰਚ ਆਉਣ ਦਾ ਅੰਦਾਜ਼ਾ ਹੈ ਅਤੇ ਕੰਮ ਕਰੀਬ ਢਾਈ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਵਿਧਾਇਕ ਨੇ ਕਿਹਾ ਕਿ ਪੁਰਾਣੀਆਂ ਪਾਈਪਾਂ ਵਿੱਚ ਪਾਣੀ ਦੇ ਮਿਕਸ ਹੋਣ ਕਾਰਨ ਸਾਫ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਸੀ। ਨਵੀਆਂ ਪਾਈਪਾਂ ਪਾਉਣ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ ਪਾਣੀ ਮਿਲੇਗਾ ਅਤੇ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਫੇਜ਼-10 ਵਿੱਚ ਨਹਿਰੀ ਪਾਣੀ ਦੀ ਸਪਲਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਆਉਣ ‘ਤੇ ਸੰਬੰਧਿਤ ਵਿਭਾਗ ਵੱਲੋਂ ਤੁਰੰਤ ਠੀਕ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ  ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਫੇਜ਼-10 ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ ਕਿਉਂਕਿ ਉਹ 1995 ਵਿੱਚ ਇੱਥੋਂ ਕੌਂਸਲਰ ਚੁਣੇ ਗਏ ਸਨ ਅਤੇ ਇਸ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਕਰਨ ਦਾ ਮੌਕਾ ਦਿੱਤਾ।ਨਗਰ ਨਿਗਮ ਚੋਣਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭਨਾਂ ਨੂੰ ਮਾਨਯੋਗ ਅਦਾਲਤ ਦੇ ਫੈਸਲੇ ਦੀ ਉਡੀਕ ਸੀ ਅਤੇ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਚੀਫ ਇੰਜੀਨੀਅਰ ਨਰੇਸ਼ ਕੁਮਾਰ ਬੱਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਕਈ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ,23 ਆਈਏਐਸ ਅਧਿਕਾਰੀਆਂ ਦੇ ਤਬਾਦਲੇ

0

Haryana News:ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 23 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ, ਡਾ. ਰਾਜਾ ਸ਼ੇਖਰ ਵੁੰਡਰੂ ਨੂੰ ਟਰਾਂਸਪੋਰਟ ਵਿਭਾਗ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਜੀ. ਅਨੁਪਮਾ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਅਤੇ ਅੰਤਯੋਦਯ (ਸੇਵਾਵਾਂ) ਵਿਭਾਗਾਂ ਦੇ ਨਾਲ-ਨਾਲ ਸਿਵਲ ਹਵਾਬਾਜ਼ੀ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਅਪੂਰਵ ਕੁਮਾਰ ਸਿੰਘ ਨੂੰ ਉੱਚ ਸਿੱਖਿਆ ਵਿਭਾਗ ਅਤੇ ਲੋਕ ਨਿਰਮਾਣ (ਇਮਾਰਤਾਂ ਅਤੇ ਸੜਕਾਂ) ਅਤੇ ਆਰਕੀਟੈਕਚਰ ਵਿਭਾਗਾਂ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਅਨੁਰਾਗ ਅਗਰਵਾਲ ਨੂੰ ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਅਰਬਨ ਅਸਟੇਟ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।ਵਿਜੇਂਦਰ ਕੁਮਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਿਯੁਕਤੀਆਂ, ਕਰਮਚਾਰੀ ਵਿਭਾਗ, ਅਤੇ ਫੌਜੀ ਅਤੇ ਅਰਧ ਸੈਨਿਕ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਅਤੇ ਪ੍ਰਸਤਾਵਿਤ ਹਰਿਆਣਾ ਆਮਦਨ ਵਾਧਾ ਬੋਰਡ ਅਧਿਕਾਰੀ ਦਾ ਓਐਸਡੀ ਨਿਯੁਕਤ ਕੀਤਾ ਗਿਆ ਹੈ।ਪੰਕਜ ਅਗਰਵਾਲ ਨੂੰ ਸਿੰਚਾਈ ਅਤੇ ਜਲ ਸਰੋਤ ਵਿਭਾਗ ਅਤੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਦਾ ਪ੍ਰਮੁੱਖ ਸਕੱਤਰ ਅਤੇ ਹਰਿਆਣਾ ਸਰਸਵਤੀ ਵਿਰਾਸਤ ਬੋਰਡ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।ਵਿਜੇ ਸਿੰਘ ਦਹੀਆ ਨੂੰ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ, ਨਾਲ ਹੀ ਪਸ਼ੂ ਪਾਲਣ ਅਤੇ ਖੇਡ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਆਸ਼ੀਮਾ ਬਰਾੜ ਨੂੰ ਆਬਕਾਰੀ ਅਤੇ ਕਰ ਅਤੇ ਵਿੱਤ ਵਿਭਾਗਾਂ ਦੇ ਨਾਲ-ਨਾਲ ਊਰਜਾ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ।ਫੂਲਚੰਦ ਮੀਨਾ ਨੂੰ ਮਨੁੱਖੀ ਸਰੋਤ ਵਿਭਾਗ, ਆਮ ਪ੍ਰਸ਼ਾਸਨ ਦਾ ਕਮਿਸ਼ਨਰ ਅਤੇ ਸਕੱਤਰ, ਗੁਰੂਗ੍ਰਾਮ ਮੈਟਰੋਪੋਲੀਟਨ ਵਿਕਾਸ ਅਥਾਰਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ, ਅਤੇ ਨਾਲ ਹੀ ਫਰੀਦਾਬਾਦ ਮੈਟਰੋਪੋਲੀਟਨ ਵਿਕਾਸ ਅਥਾਰਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸਾਕੇਤ ਕੁਮਾਰ ਨੂੰ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਹਿਕਾਰੀ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ, ਨਾਲ ਹੀ ਹਰਿਆਣਾ ਬਿਜਲੀ ਉਤਪਾਦਨ ਨਿਗਮ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ।ਏ. ਮੋਨਾ ਸ਼੍ਰੀਨਿਵਾਸ ਨੂੰ ਹਰਿਆਣਾ ਭਵਨ, ਨਵੀਂ ਦਿੱਲੀ ਦਾ ਰੈਜ਼ੀਡੈਂਟ ਕਮਿਸ਼ਨਰ ਅਤੇ ਸੋਨੀਪਤ ਮੈਟਰੋਪੋਲੀਟਨ ਵਿਕਾਸ ਅਥਾਰਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।ਜੇ. ਗਣੇਸ਼ਨ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਨਾਗਰਿਕ ਸਰੋਤ ਸੂਚਨਾ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ, ਅਤੇ ਹਾਊਸਿੰਗ ਫਾਰ ਆਲ ਵਿਭਾਗ ਦਾ ਡਾਇਰੈਕਟਰ ਜਨਰਲ ਅਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਹਰਿਆਣਾ ਏਆਈ ਵਿਕਾਸ ਪ੍ਰੋਜੈਕਟ, ਹਰਿਆਣਾ ਸਸਟੇਨੇਬਲ ਡਿਵੈਲਪਮੈਂਟ ਪ੍ਰੋਜੈਕਟ ਲਈ ਸਾਫ਼ ਹਵਾ ਪ੍ਰੋਜੈਕਟ, ਅਤੇ ਹੋਰ ਬਾਹਰੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦਾ ਸੀਈਓ ਅਤੇ ਹਾਰਟ੍ਰੋਨ ਦਾ ਪ੍ਰਬੰਧ ਨਿਰਦੇਸ਼ਕ ਵੀ ਨਿਯੁਕਤ ਕੀਤਾ ਗਿਆ ਹੈ।ਅਸ਼ੋਕ ਕੁਮਾਰ ਮੀਨਾ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ ਅਤੇ ਵਿਦੇਸ਼ੀ ਸਹਿਯੋਗ ਵਿਭਾਗ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  PM-RKVY: ਹਰਿਆਣਾ ਲਈ 1122 ਕਰੋੜ ਦੀ ਖੇਤੀਬਾੜੀ ਕਾਰਜ ਯੋਜਨਾ ਮੰਨਜੂਰ

ਮਨੀ ਰਾਮ ਸ਼ਰਮਾ ਨੂੰ ਸਹਿਕਾਰੀ ਸਭਾਵਾਂ ਦਾ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ।ਮੁਕੁਲ ਕੁਮਾਰ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਦਾ ਡਾਇਰੈਕਟਰ, ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਅਤੇ ਰਾਜ ਸ਼ਹਿਰੀ ਵਿਕਾਸ ਅਥਾਰਟੀ ਦਾ ਮਿਸ਼ਨ ਡਾਇਰੈਕਟਰ, ਅਤੇ ਪ੍ਰਾਹੁਣਚਾਰੀ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ।ਡਾ. ਆਦਿੱਤਿਆ ਦਹੀਆ ਨੂੰ ਹਰਿਆਣਾ ਬਿਜਲੀ ਪ੍ਰਸਾਰਣ ਨਿਗਮ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਅਤੇ ਭਵਿੱਖ ਵਿਭਾਗ ਦੇ ਨਿਰਦੇਸ਼ਕ ਵਜੋਂ ਨਿਯੁਕਤ ਕੀਤਾ ਗਿਆ ਹੈ।ਵਿਜੇ ਕੁਮਾਰ ਸਿੱਧੱਪਾ ਭਾਵਿਕੱਟੀ ਨੂੰ HAFED ਅਤੇ ਹਰਿਆਣਾ ਅੰਤਰਰਾਸ਼ਟਰੀ ਬਾਗਬਾਨੀ ਮਾਰਕੀਟਿੰਗ ਕਾਰਪੋਰੇਸ਼ਨ, ਗਨੌਰ ਦੇ ਪ੍ਰਬੰਧ ਨਿਰਦੇਸ਼ਕ ਵਜੋਂ ਨਿਯੁਕਤ ਕੀਤਾ ਗਿਆ ਹੈ।ਸੁਸ਼ੀਲ ਸਰਵਾਨ ਨੂੰ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਅਤੇ ਹਰਿਆਣਾ ਵਿੱਤ ਨਿਗਮ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ।ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਵਿਕਰਮ ਨੂੰ ਉੱਤਰੀ ਹਰਿਆਣਾ ਬਿਜਲੀ ਵੰਡ ਨਿਗਮ ਲਿਮਟਿਡ ਦਾ ਪ੍ਰਬੰਧ ਨਿਰਦੇਸ਼ਕ ਵੀ ਨਿਯੁਕਤ ਕੀਤਾ ਗਿਆ ਹੈ।ਨੇਹਾ ਸਿੰਘ ਨੂੰ ਸੋਨੀਪਤ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਰਦੇਸ਼ਕ ਅਤੇ ਵਿਜੀਲੈਂਸ ਵਿਭਾਗ ਦੀ ਵਧੀਕ ਸਕੱਤਰ ਵਰਸ਼ਾ ਖਾਨਵਾਲ ਨੂੰ ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਕੌਂਸਲ ਦਾ ਰਾਜ ਪ੍ਰੋਜੈਕਟ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।ਮਨੀਤਾ ਮਲਿਕ ਨੂੰ ਹਰਿਆਣਾ ਦੀ ਮੁੱਢਲੀ ਸਿੱਖਿਆ ਡਾਇਰੈਕਟਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ।ਵੰਦਨਾ ਦਿਸੋਦੀਆ ਨੂੰ ਹਰਿਆਣਾ ਦੇ ਹੁਨਰ ਵਿਕਾਸ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਅਤੇ ਵਧੀਕ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ,ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

0

 👉ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 100 ਨਵੀਆਂ ਐਮ.ਬੀ.ਬੀ.ਐਸ. ਸੀਟਾਂ,300 ਬਿਸਤਰਿਆਂ ਵਾਲਾ ਹਸਪਤਾਲ: ਡਾ. ਬਲਬੀਰ ਸਿੰਘ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟੀਚਾ ਹੈ।”ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “275 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ ਅਤੇ ਇੱਕ ਮੈਡੀਕਲ ਕਾਲਜ ਹੋਵੇਗਾ,ਜਿਸ ਵਿੱਚ ਸਾਲਾਨਾ ਐਮ.ਬੀ.ਬੀ.ਐਸ. ਲਈ 100 ਸੀਟਾਂ ਹੋਣਗੀਆਂ, ਜਿਸ ਨਾਲ ਨਾ ਕੇਵਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਵਾਧਾ ਹੋਵੇਗਾ ਸਗੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਦੀ ਮਹਿੰਗੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।”ਇਸ ਪੇਸ਼ਕਦਮੀ ਦੇ ਸਾਕਾਰਤਮਕ ਪ੍ਰਭਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ, “ਇੱਕ ਵਾਰ ਚਾਲੂ ਹੋਣ ਤੋਂ ਬਾਅਦ, ਸੰਸਥਾ ਨਾ ਸਿਰਫ਼ 100 ਐਮ.ਬੀ.ਬੀ.ਐਸ. ਸੀਟਾਂ ਵਿੱਚ ਵਾਧਾ ਕਰੇਗੀ , ਸਗੋਂ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੇਵਾਵਾਂ ਵੀ ਪ੍ਰਦਾਨ ਕਰੇਗੀ। ਇਹ ਸੰਸਥਾ ਰੁਜ਼ਗਾਰ ਦਾ ਇੱਕ ਵੱਡਾ ਸਰੋਤ ਹੋਵੇਗੀ, ਜਿਸ ਨਾਲ 1000 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ ਅਤੇ ਬਹੁਤਾਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ।”

ਇਹ ਵੀ ਪੜ੍ਹੋ  ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਸਿਹਤ ਸੰਭਾਲ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ,“ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ, ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਨੂੰ ਸ਼ਹਿਰੀ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਬੇਗੋਵਾਲ ਦੇ ਸਰਕਾਰੀ ਹਸਪਤਾਲ ਨੂੰ ਪੇਂਡੂ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਦੋਵੇਂ ਕਪੂਰਥਲਾ ਦੇ ਨਵੇਂ ਮੈਡੀਕਲ ਕਾਲਜ ਨਾਲ ਜੁੜਕੇ ਕੰਮ ਕਰਨਗੇ।”5 ਲੱਖ ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ ਛੇ ਵੱਡੇ ਆਪ੍ਰੇਸ਼ਨ ਥੀਏਟਰ, 500 ਦੀ ਸਮਰੱਥਾ ਵਾਲਾ ਆਡੀਟੋਰੀਅਮ, ਐਮਆਰਆਈ ਅਤੇ ਸੀਟੀ ਸਕੈਨ ਵਰਗੀਆਂ ਉੱਨਤ ਡਾਇਗਨੌਸਟਿਕ ਸਹੂਲਤਾਂ, ਇੱਕ ਕੇਂਦਰੀ ਲੈਬਾਰਿਟਰੀ, ਇੱਕ ਬਲੱਡ ਬੈਂਕ ਅਤੇ ਹੁਨਰ ਲੈਬਾਂ ਅਤੇ ਅਜਾਇਬ ਘਰਾਂ ਨਾਲ ਲੈਸ ਆਧੁਨਿਕ ਸਿੱਖਿਆ ਵਿਭਾਗ ਸ਼ਾਮਲ ਹੋਣਗੇ।ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਅਮਿਤ ਤਲਵਾੜ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

0

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ: ਡੀਜੀਪੀ ਗੌਰਵ ਯਾਦਵ
👉ਦੋਸ਼ੀਆਂ ਨੇ ਪੁਲਿਸ ਟੀਮਾਂ ‘ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਦੋਸ਼ੀ ਜ਼ਖਮੀ ਹੋ ਗਏ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ।ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 9 ਵਿਖੇ ਪੀੜਤ ਚਰਨਪ੍ਰੀਤ ਸਿੰਘ ਉਰਫ਼ ਚੀਨੀ ਦਾ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਜੀਵਨਜੋਤ ਸਿੰਘ ਉਰਫ਼ ਜੁਗਨੂੰ ਦੇ ਡਰਾਈਵਰ ਯਾਦਵਿੰਦਰ ਸਿੰਘ ਦੇ ਹਾਈ-ਪ੍ਰੋਫਾਈਲ ਕਤਲ ਵਿੱਚ ਵੀ ਲੋੜੀਂਦਾ ਹੈ।
ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਨੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ 30 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ ਵੇਅਰਹਾਊਸ ਦਾ ਇੰਸਪੈਕਟਰ 18000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ, ਏਜੀਟੀਐਫ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਆਪ੍ਰੇਸ਼ਨ “ਓਪੀਐਸ ਸਾਈਲੈਂਟ ਟ੍ਰਿਗਰ” ਸ਼ੁਰੂ ਕੀਤਾ।ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ, ਮੁਲਜ਼ਮਾਂ ਨੇ ਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲਿਸ ਟੀਮਾਂ ‘ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।ਏਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਪੀਯੂਸ਼ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕਤਲ ਨੂੰ ਅੰਜਾਮ ਦੇਣ ਲਈ ਮਲੇਸ਼ੀਆ ਤੋਂ ਨੇਪਾਲ ਰਾਹੀਂ ਆਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

👉ਸਾਰੀਆਂ ਗਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕਰ ਰਹੇ ਹਾਂ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ 600 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ: ਬਰਿੰਦਰ ਕੁਮਾਰ ਗੋਇਲ
SBS Nagar News:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ।ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਆਰਥਿਕ ਪੱਧਰ ‘ਤੇ ਬਦਲਾਅ ਲਿਆਉਣ ਵਾਲੀ ਦੂਰਦਰਸ਼ੀ ਸੋਚ ਨੂੰ ਮਜ਼ਬੂਤੀ ਮਿਲੀ ਹੈ।ਇਸ ਇਤਿਹਾਸਕ ਕਦਮ ਤਹਿਤ ਬਰਿੰਦਰ ਕੁਮਾਰ ਗੋਇਲ ਨੇ ਅੱਜ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ  ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਇਸ ਯੋਜਨਾ ਨਾਲ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਖੇਤਰਾਂ ਵਿੱਚ ਸਫ਼ਲਤਾਪੂਰਵਕ ਪਹੁੰਚਾਇਆ ਗਿਆ ਹੈ, ਜਿਸ ਨਾਲ ਕੰਢੀ ਇਲਾਕੇ ਦੀ ਸੁੱਕੀ ਅਤੇ ਮੀਂਹ ‘ਤੇ ਨਿਰਭਰ ਜ਼ਮੀਨ ਨੂੰ ਯਕੀਨਨ ਸਿੰਚਾਈ ਸਹੂਲਤਾਂ ਮਿਲਣਗੀਆਂ।ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਲਗਭਗ 33 ਪਿੰਡਾਂ ਦੀ 11,500 ਏਕੜ ਜ਼ਮੀਨ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ। ਇਹ ਪਹਿਲ ਖੇਤਰ ਦੀ ਖੇਤੀਬਾੜੀ ਤਸਵੀਰ ਨੂੰ ਬਦਲਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਕਿਸਾਨਾਂ ਨੂੰ ਵਧੀਆ ਫ਼ਸਲਾਂ ਉਗਾਉਣ ਦੇ ਨਾਲ-ਨਾਲ ਜ਼ਮੀਨ ਦੀ ਕੀਮਤ ਵਧਾਉਣ ਵਿੱਚ ਮਦਦ ਕਰੇਗੀ।ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਕੰਢੀ ਨਹਿਰ ਸਿਸਟਮ ਅਤੇ ਬਿਸਤ-ਦੁਆਬ ਪ੍ਰਣਾਲੀ ਰਾਹੀਂ , ਉਚਾਈ ਕਾਰਨ ਸਿੰਜਾਈ ਤੋਂ ਵਾਂਝੇ ਰਹਿ ਗਏ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਇਕ ਇਤਿਹਾਸਿਕ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਸ ਖੇਤਰ ਨੂੰ ਬਹੁਤ ਲਾਭ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ’ਤੇ ਦਬਾਅ ਵੀ ਘਟੇਗਾ।” ਇਸ ਪ੍ਰਾਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਤਿੰਨ ਪੜਾਵਾਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “67 ਕਰੋੜ ਰੁਪਏ ਦੀ ਲਾਗਤ ਵਾਲਾ ਪਹਿਲਾ ਪੜਾਅ ਫਰਵਰੀ 2026 ਵਿੱਚ ਮੁਕੰਮਲ ਹੋ ਚੁੱਕਾ ਹੈ ਜਿਸ ਤਹਿਤ 13 ਪਿੰਡਾਂ ਦੇ 4,000 ਏਕੜ ਰਕਬੇ ਨੂੰ ਕਵਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਵੇਅਰਹਾਊਸ ਦਾ ਇੰਸਪੈਕਟਰ 18000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

107 ਕਰੋੜ ਰੁਪਏ ਦੀ ਲਾਗਤ ਵਾਲੇ ਦੂਜਾ ਪੜਾਅ ਦੇ ਸਤੰਬਰ 2026 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ ਜਿਸ ਤਹਿਤ 14 ਪਿੰਡਾਂ ਦੇ 5,500 ਏਕੜ ਰਕਬੇ ਨੂੰ ਕਵਰ ਕੀਤਾ ਜਾਵੇਗਾ ਜਦੋਂ ਕਿ 40 ਕਰੋੜ ਦੀ ਲਾਗਤ ਵਾਲੇ ਤੀਜੇ ਪੜਾਅ ਨਾਲ 6 ਪਿੰਡਾਂ ਵਿੱਚ 2,000 ਏਕੜ ਰਕਬੇ ਲਈ ਸਿੰਚਾਈ ਯਕੀਨੀ ਬਣਾਏਗੀ ਜਾਵੇਗੀ।” ਉਨ੍ਹਾਂ ਕਿਹਾ ਕਿ ਬਿਜਲੀ ਦੇ ਬੋਝ ਨੂੰ ਘੱਟ ਕਰਨ ਲਈ 650 ਕਿਲੋਵਾਟ ਦਾ ਸੋਲਰ ਪਲਾਂਟ ਵੀ ਲਗਾਇਆ ਗਿਆ ਹੈ।ਤਕਨੀਕੀ ਪਹਿਲੂਆਂ ਨੂੰ ਉਜਾਗਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਸਕੀਮ ਨੂੰ ਬਿਸਤ ਦੁਆਬ ਨਹਿਰ ਨਾਲ ਜੋੜਿਆ ਗਿਆ ਹੈ ਜਿਸ ਦੀ ਡਿਸਚਾਰਜ ਸਮਰੱਥਾ 67 ਕਿਊਸਿਕ ਹੈ। ਇਸ ਤਹਿਤ ਪੰਪਾਂ ਰਾਹੀਂ ਪਾਣੀ ਉਪਰ ਚੁੱਕਿਆ ਜਾਵੇਗਾ ਅਤੇ ਉੱਚ-ਨੀਵੇਂ ਅਤੇ ਅਰਧ-ਪਹਾੜੀ ਖੇਤੀਬਾੜੀਯੋਗ ਖੇਤਰਾਂ ਵਿੱਚ ਇੱਕ ਵਿਸ਼ਾਲ ਪਾਈਪਲਾਈਨ ਨੈਟਵਰਕ ਰਾਹੀਂ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਪ ਹਾਊਸ ਲਈ ਵਿਭਾਗ ਦੀ ਮੌਜੂਦਾ ਜ਼ਮੀਨ ਦੀ ਵਰਤੋਂ ਕੀਤੀ ਗਈ ਸੀ ਜਿਸ ਨਾਲ ਜ਼ਮੀਨ ਪ੍ਰਾਪਤੀ ਦੀ ਜ਼ਰੂਰਤ ਨਹੀਂ ਸੀ।ਇਸ ਪ੍ਰਾਜੈਕਟ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਅੱਗੇ ਕਿਹਾ, “ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਕਮੀ ਅਤੇ ਟਿਊਬਵੈੱਲਾਂ ਬੰਦ ਹੋਣ ਕਾਰਨ ਕੰਢੀ ਖੇਤਰ ਦੇ ਕਿਸਾਨਾਂ ਨੂੰ ਬਾਰਿਸ਼ ‘ਤੇ ਬਹੁਤ ਜ਼ਿਆਦਾ ਨਿਰਭਰ ਕਰਨਾ ਪੈਂਦਾ ਸੀ, ਜਿਸ ਕਾਰਨ ਫਸਲੀ ਵਿਭਿੰਨਤਾ ਅਤੇ ਉਤਪਾਦਕਤਾ ਸੀਮਤ ਰਹਿ ਗਈ ਸੀ। ਅਰਧ-ਪਹਾੜੀ ਇਲਾਕਾ ਹੋਣ ਕਰਕੇ, ਰਵਾਇਤੀ ਨਹਿਰੀ ਪ੍ਰਣਾਲੀਆਂ ਪਹਿਲਾਂ ਸੰਭਵ ਨਹੀਂ ਸਨ, ਜਿਸ ਕਾਰਨ ਜ਼ਮੀਨ ਦੀਆਂ ਕੀਮਤਾਂ ਵੀ ਘੱਟ ਸਨ।

ਇਹ ਵੀ ਪੜ੍ਹੋ  Bhagwant Mann Govt ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਇਸ ਪ੍ਰਾਜੈਕਟ ਨੂੰ ਡਿਜ਼ਾਈਨ ਕਰਨ ਲਈ ਉੱਨਤ ਸੈਟੇਲਾਈਟ ਅਤੇ ਡਰੋਨ ਸਰਵੇਖਣ ਕੀਤੇ ਗਏ ਅਤੇ ਆਈ.ਆਈ.ਟੀ ਰੁੜਕੀ ਅਤੇ ਆਈ.ਆਈ.ਟੀ ਰੋਪੜ ਵਿਖੇ ਤਕਨੀਕੀ ਸਟਾਫ ਨੂੰ ਸਿਖਲਾਈ ਦਿੱਤੀ ਗਈ, ਜਿਸ ਤੋਂ ਬਾਅਦ ਇਸ ਨੂੰ ਛੇ ਮਹੀਨਿਆਂ ਅੰਦਰ ਜੰਗੀ ਪੱਧਰ ‘ਤੇ ਲਾਗੂ ਕੀਤਾ ਗਿਆ।”ਉਨ੍ਹਾਂ ਅੱਗੇ ਕਿਹਾ, “ਇਸ ਪ੍ਰਾਜੈਕਟ ਤੋਂ ਪਹਿਲਾਂ ਬਲਾਚੌਰ ਹਲਕੇ ਦੇ 72 ਪਿੰਡਾਂ ਵਿੱਚ 28,205 ਏਕੜ ‘ਤੇ ਸਿੰਚਾਈ ਦੀ ਸਹੂਲਤ ਉਪਲਬਧ ਸੀ। ਇਸ ਯੋਜਨਾ ਦੇ ਮੁਕੰਮਲ ਹੋਣ ਨਾਲ ਸਿੰਚਾਈ ਦਾ ਦਾਇਰਾ 105 ਪਿੰਡਾਂ ਵਿੱਚ 39,705 ਏਕੜ ਤੱਕ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਚੱਜੇ ਢੰਗ ਨਾਲ ਖੇਤਾਂ ਤੱਕ ਪਾਣੀ ਪਹੁੰਚਣ ਲਈ ਲਗਭਗ 94,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਨੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ 6700 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ, ‘‘ਪਹਿਲਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਪਰ ਮਾਨ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਹਿਰੀ ਪਾਣੀ ਵਰਤੋਂ ਹੁਣ ਵਧ ਕੇ 78 ਫ਼ੀਸਦੀ ਹੋ ਗਈ ਹੈ। ਨਹਿਰਾਂ ਦੀ ਮਜ਼ਬੂਤੀ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ, ਬਿਜਲੀ ਦੀ ਖਪਤ ਵਿੱਚ ਕਮੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ।”

ਇਹ ਵੀ ਪੜ੍ਹੋ  ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਕੰਢੀ ਨਹਿਰ ਬਾਰੇ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨਹਿਰ ਤਲਵਾੜਾ ਤੋਂ ਬਲਾਚੌਰ ਤੱਕ ਲੰਘਦੀ ਹੈ , ਇਸ ਦੀ ਕੁੱਲ ਲੰਬਾਈ 129.035 ਕਿਲੋਮੀਟਰ ਅਤੇ ਡਿਸਚਾਰਜ ਸਮਰੱਥਾ 463 ਕਿਊਸਿਕ ਹੈ। 1980 ਵਿੱਚ ਸ਼ੁਰੂ ਹੋਣ ਦੇ ਬਾਵਜੂਦ ਪਾਣੀ ਪਹਿਲਾਂ ਟੇਲ-ਐਂਡਾਂ ਤੱਕ ਨਹੀਂ ਪਹੁੰਚਦਾ ਸੀ। ’ਆਪ’ ਸਰਕਾਰ ਨੇ ਪਾਣੀ ਦੇ ਨਿਰੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ, 1500 ਕਿਲੋਮੀਟਰ ਪੁਰਾਣੀਆਂ ਪਾਈਪਲਾਈਨਾਂ ਨੂੰ ਬਹਾਲ ਕੀਤਾ, 300 ਕਿਲੋਮੀਟਰ ਨਵੀਆਂ ਪਾਈਪਲਾਈਨਾਂ ਵਿਛਾਈਆਂ ਅਤੇ 120 ਕਿਲੋਮੀਟਰ ਨਹਿਰਾਂ ਅਤੇ ਖਾਲਿਆਂ ਨੂੰ ਰੀਲਾਈਨ ਕੀਤਾ, ਜਿਸ ਨਾਲ ਤਿੰਨ ਦਹਾਕਿਆਂ ਬਾਅਦ 12 ਬਲਾਕਾਂ ਦੀ 128740 ਏਕੜ ਜ਼ਮੀਨ ਨੂੰ ਲਾਭ ਹੋਇਆ।ਲੋਕ-ਭਲਾਈ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ,‘‘ਭਗਵੰਤ ਮਾਨ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੇ ਬੀਮਾ ਕਵਰ ਦੇ ਨਾਲ ਮੁਫਤ ਤੇ ਮਿਆਰੀ ਸਿਹਤ ਸੰਭਾਲ ਅਤੇ ਘਰਾਂ ਨੂੰ 600 ਯੂਨਿਟ ਮੁਫਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਬਿਨਾਂ ਕਿਸੇ ਭੇਦਭਾਵ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।’’ਇਸ ਮੌਕੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਅਤੇ ਕਈ ਹੋਰ ਪਤਵੰਤੇ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਘਰੈਲੂ ਗੈਸ/ਪੈਟਰੋਲ/ਡੀਜਲ ਦਾ ਸਟਾਕ ਲੋੜੀਂਦੀ ਮਾਤਰਾ ਵਿੱਚ ਉਪਲਬੱਧ : ਏ.ਡੀ.ਸੀ.

0

 👉ਖਪਤਕਾਰਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀ, ਨਿਰਵਿਘਨ ਸਪਲਾਈ ਜਾਰੀ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਰਾਜ਼ੇਸ ਧੀਮਾਨ ਦੇ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਵੱਲੋਂ ਮੀਟਿੰਗ ਕਰਕੇ ਕਮਰਸ਼ੀਅਲ ਗੈਸ ਦੀ ਸਪਲਾਈ ਦਾ ਜ਼ਾਇਜਾ ਲੈਣ ਤੋ ਇਲਾਵਾ ਹੋਰਨਾਂ ਮੁੱਦਿਆਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਵੱਲੋਂ ਜ਼ਿਲ੍ਹੇ ਅੰਦਰ ਘਰੈਲੂ ਗੈਸ/ਪੈਟਰੋਲ/ਡੀਜਲ ਦਾ ਸਟਾਕ ਲੋੜੀਂਦੀ ਮਾਤਰਾ ਵਿੱਚ ਉਪਲਬੱਧਤਾ ਬਾਰੇ ਚਰਚਾ ਕੀਤੀ ਗਈ। ਜਿਸ ਤਹਿਤ ਅਧਿਕਾਰੀਆਂ ਨੇ ਦੱਸਿਆ ਕਿ ਗੈਸ ਦੀ ਸਪਲਾਈ ਬੁਕਿੰਗ ਤੋਂ 3-4 ਦਿਨਾਂ ਦੇ ਅੰਦਰ ਕੀਤੀ ਜਾ ਰਹੀ ਹੈ। ਤੇਲ ਕੰਪਨੀਆਂ ਵੱਲੋ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਸਪਲਾਈ ਕੀਤੀ ਜਾ ਰਹੀ ਹੈ।ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਕਮਰਸ਼ੀਅਲ ਗੈਸ ਸਿਲੰਡਰ ਹਸਪਤਾਲਾਂ, ਵਿੱਦਿਅਕ ਅਦਾਰਿਆਂ, ਫਾਰਮਾ ਇੰਡਸਟ੍ਰੀਜ਼, ਸੀਡ ਪ੍ਰੋਸੈਸਿੰਗ ਇੰਡਸਟਰੀ, ਫਿਸ਼ਰੀਜ਼ ਇੰਡਸਟਰੀ, ਏਅਰਲਾਈਨ/ਰੇਲਵੇ ਕੰਟੀਨ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਜਾਰੀ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਵੇਅਰਹਾਊਸ ਦਾ ਇੰਸਪੈਕਟਰ 18000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਵਧੀਕ ਡਿਪਟੀ ਕਮਿਸ਼ਨਰ ਨੇ ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਗਠਿਤ ਟੀਮਾਂ ਦੁਆਰਾ ਪੈਟਰੋਲ/ਡੀਜ਼ਲ/ਘਰੈਲੂ ਗੈਸ ਦੀ ਕਾਲਾ ਬਾਜ਼ਾਰੀ ਅਤੇ ਕਿਸੇ ਵੀ ਕਿਸਮ ਦੀ ਹੋਰਡਿੰਗ ਰੋਕਣ ਲਈ ਚੈਕਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸੇ ਵੀ ਕਿਸਮ ਦੀਆਂ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।ਉਨ੍ਹਾਂ ਸਮੂਹ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਘਰੈਲੂ ਗੈਸ/ਪੈਟਰੋਲ/ਡੀਜਲ ਦਾ ਸਟਾਕ ਪ੍ਰਾਯਪਤ ਮਾਤਰਾ ਵਿੱਚ ਉਪਲਬੱਧ ਹੈ। ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਗੈਸ ਦੀ ਬੁਕਿੰਗ ਡਲਿਵਰੀ ਤੋਂ 25 ਦਿਨਾਂ ਬਾਅਦ ਕਰਵਾਕੇ ਡਲੀਵਰੀ ਕੋਡ ਨਾਲ ਗੈਸ ਦੀ ਡਲਿਵਰੀ ਸੁਨਿਸ਼ਚਿਤ ਕੀਤੀ ਜਾ ਰਹੀ ਹੈ। ਜੇਕਰ ਕਿਸੇ ਦਾ ਈ.ਕੇ.ਵਾਈ.ਸੀ ਨਹੀਂ ਹੋਇਆ ਤਾਂ ਉਹ ਆਪਣੀ ਗੈਸ ਏਜੰਸੀ ਤੇ ਜਾ ਕੇ ਜਾਂ ਆਨਲਾਈਨ ਕਰਵਾ ਸਕਦੇ ਹਨ।ਉਨ੍ਹਾਂ ਪੀ.ਐਨ.ਜੀ. (PNG) ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹਨਾ ਨੂੰ ਗੈਸ ਪਾਈਪਲਾਈਨ ਦੇ ਮਾਧਿਅਮ ਨਾਲ ਗੈਸ ਦੀ ਸਪਲਾਈ ਸੁਚਾਰੂ ਢੰਗ ਨਾਲ ਦਿੱਤੀ ਜਾ ਰਹੀ ਹੈ ਇਸ ਲਈ ਉਹ ਐਲ.ਪੀ.ਜੀ. (LPG) ਗੈਸ ਸਿਲੰਡਰ ਨਾ ਭਰਵਾਉਣ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894246