Home Blog Page 102

ਦੀਵਾਲੀ ਤੋਂ ਪਹਿਲਾਂ ਪਰਿਵਾਰਾਂ ਨੂੰ ਮਿਲ ਸਕਦੀ ਹੈ ਵੱਡੀ ਖ਼ੁਸ਼ਖ਼ਬਰੀ!

ਨਿਊਜ਼ ਡੈਸਕ: ਦੀਵਾਲੀ ’ਤੇ ਘਰ ਰੌਸ਼ਨ ਕਰਨ ਦੇ ਨਾਲ-ਨਾਲ ਜੇਕਰ ਬਿਜਲੀ ਦੇ ਬਿੱਲ ਤੋਂ ਵੀ ਰਾਹਤ ਮਿਲ ਜਾਵੇ, ਤਾਂ ਇਸ ਤੋਂ ਵੱਡੀ ਖ਼ੁਸ਼ਖ਼ਬਰੀ ਹੋਰ ਕੀ ਹੋ ਸਕਦੀ ਹੈ! ਜੀ ਹਾਂ! ਹਰਿਆਣਾ ਦੇ ਅੰਤੋਦਿਆ ਪਰਿਵਾਰਾਂ ਲਈ ਅਜਿਹੀ ਹੀ ਇੱਕ ਯੋਜਨਾ ਸਾਹਮਣੇ ਆ ਰਹੀ ਹੈ, ਜਿਸ ਤਹਿਤ ਸਿਰਫ਼ 5 ਹਜ਼ਾਰ ਰੁਪਏ ਖ਼ਰਚ ਕਰਕੇ ਘਰ ਦੀ ਛੱਤ ’ਤੇ ਸੋਲਰ ਪੈਨਲ ਲਗਵਾਉਣ ਦਾ ਮੌਕਾ ਮਿਲ ਸਕਦਾ ਹੈ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਸੋਲਰ ਪੈਨਲ ਲਗਵਾਉਣ ਦਾ ਬਾਕੀ ਖ਼ਰਚਾ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਚੁੱਕਿਆ ਜਾਵੇਗਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਯੋਜਨਾ ਨੂੰ ਮਨਜ਼ੂਰੀ ਦੇ ਚੁੱਕੇ ਹਨ। ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਬਾਅਦ ਫਾਈਲ ਅਗਲੀ ਕਾਰਵਾਈ ਲਈ ਨਵੀਨ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉MRSPTU ਦੀ ਖੋਜਾਰਥਣ ਹਿਮਾਨੀ ਸ਼ਰਮਾ ਨੇ ਸੂਬਾ ਪੱਧਰੀ ਤਕਨੀਕੀ ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ

ਅਧਿਕਾਰੀਆਂ ਮੁਤਾਬਕ, ਆਉਣ ਵਾਲੇ 25 ਦਿਨਾਂ ਦੇ ਅੰਦਰ ਇਸ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਤਿਆਰੀ ਹੈ। ਪਰ ਸਵਾਲ ਇਹ ਹੈ ਕਿ 5 ਹਜ਼ਾਰ ਰੁਪਏ ਦੇ ਕੇ ਸੋਲਰ ਪੈਨਲ ਲਗਵਾਉਣ ਲਈ ਕੀ ਕਰਨਾ ਪਵੇਗਾ? ਤਾਂ ਤੁਹਾਨੂੰ ਦੱਸ ਦਈਏ ਕਿ ਇਸ ਯੋਜਨਾ ਤਹਿਤ ਅੰਤੋਦਿਆ ਪਰਿਵਾਰਾਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਪੋਰਟਲ ’ਤੇ ਅਪਲੋਡ ਕਰਨੇ ਪੈਣਗੇ। ਇਸ ਤੋਂ ਬਾਅਦ ਸਬੰਧਤ ਅਧਿਕਾਰੀ ਅਰਜ਼ੀ ਦੀ ਨਿਗਰਾਨੀ ਕਰਨਗੇ ਅਤੇ ਪ੍ਰਕਿਰਿਆ ਨੂੰ ਤੇਜ਼ ਕਰਨਗੇ। ਪਰਿਵਾਰ ਨੂੰ ਵੈਂਡਰਾਂ ਨਾਲ ਖ਼ੁਦ ਸੰਪਰਕ ਕਰਨ ਦੀ ਵੀ ਲੋੜ ਨਹੀਂ ਪਵੇਗੀ। ਬਿਜਲੀ ਨਿਗਮ ਦੀ ਵਿਸ਼ੇਸ਼ ਟੀਮ ਵੱਲੋਂ ਹੀ ਘਰ ਦੀ ਛੱਤ ’ਤੇ ਸੋਲਰ ਪੈਨਲ ਲਗਾਏ ਜਾਣਗੇ। ਇਸ ਦੇ ਲਈ ਪਰਿਵਾਰ ਨੂੰ 5 ਹਜ਼ਾਰ ਰੁਪਏ ਦੀ ਟੋਕਨ ਰਕਮ ਜਮ੍ਹਾਂ ਕਰਵਾਉਣੀ ਪਵੇਗੀ। ਇਸ ਦੀ ਰਸੀਦ ਦਿਖਾਉਣ ਤੋਂ ਬਾਅਦ ਅੱਗੇ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉ਵਿਸ਼ੇਸ਼ ਗਹਿਰੀ ਸੁਧਾਈ; ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ

ਪਰ ਇੱਥੇ ਇੱਕ ਜ਼ਰੂਰੀ ਗੱਲ ਧਿਆਨ ਨਾਲ ਸੁਣ ਲਓ!

ਇਹ 5 ਹਜ਼ਾਰ ਰੁਪਏ ਵਾਪਸ ਨਹੀਂ ਮਿਲਣਗੇ। ਇਸ ਲਈ ਅਰਜ਼ੀ ਦੇਣ ਤੋਂ ਪਹਿਲਾਂ ਯੋਜਨਾ ਦੀਆਂ ਸ਼ਰਤਾਂ ਅਤੇ ਅਧਿਕਾਰਤ ਹਦਾਇਤਾਂ ਦੀ ਪੁਸ਼ਟੀ ਜ਼ਰੂਰ ਕਰ ਲਓ। ਹੁਣ ਗੱਲ ਕਰਦੇ ਹਾਂ ਕਿ ਕਿਹੜੇ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਦਿੱਤੀ ਗਈ ਜਾਣਕਾਰੀ ਮੁਤਾਬਕ, ਅੰਤੋਦਿਆ ਪਰਿਵਾਰਾਂ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਵਿਧਵਾਵਾਂ, ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਦਿਹਾੜੀਦਾਰ ਮਜ਼ਦੂਰਾਂ ਅਤੇ ਰਵਾਇਤੀ ਪੇਂਡੂ ਕਾਰੀਗਰਾਂ ਵਰਗੇ ਵਰਗਾਂ ਨੂੰ ਵੀ ਅੰਤੋਦਿਆ ਯੋਜਨਾ ਦੇ ਮਾਪਦੰਡਾਂ ਅਨੁਸਾਰ ਸ਼ਾਮਲ ਕੀਤਾ ਜਾਂਦਾ ਹੈ। ਅੰਤਿਮ ਯੋਗਤਾ ਸਬੰਧਤ ਸਰਕਾਰੀ ਨਿਯਮਾਂ ਮੁਤਾਬਕ ਤੈਅ ਹੋਵੇਗੀ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸੋਲਰ ਪੈਨਲ ਦੀ ਸਮਰੱਥਾ ਦੇ ਆਧਾਰ ’ਤੇ ਸਬਸਿਡੀ ਵੀ ਦਿੱਤੀ ਜਾਂਦੀ ਹੈ। ਇੱਕ ਕਿਲੋਵਾਟ ਲਈ 30 ਹਜ਼ਾਰ ਰੁਪਏ, ਦੋ ਕਿਲੋਵਾਟ ਲਈ 60 ਹਜ਼ਾਰ ਰੁਪਏ ਅਤੇ ਤਿੰਨ ਕਿਲੋਵਾਟ ਜਾਂ ਇਸ ਤੋਂ ਵੱਧ ਲਈ ਵੱਧ ਤੋਂ ਵੱਧ 78 ਹਜ਼ਾਰ ਰੁਪਏ ਤੱਕ ਦੀ ਕੇਂਦਰੀ ਸਬਸਿਡੀ ਦਾ ਪ੍ਰਬੰਧ ਹੈ।

ਇਹ ਵੀ ਪੜ੍ਹੋ 👉ਬਠਿੰਡਾ ਦੇ ਨਿਊ ਫੋਕਲ ਪੁਆਇੰਟ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 66 ਕੇਵੀ ਗਰਿੱਡ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰੱਖਿਆ ਨੀਂਹ ਪੱਥਰ

ਹੁਣ ਗੱਲ ਕਰਦੇ ਹਾਂ ਹਿਸਾਰ ਦੀ, ਜਿੱਥੇ ਇਸ ਯੋਜਨਾ ਤਹਿਤ ਹੁਣ ਤੱਕ 8 ਹਜ਼ਾਰ 150 ਖਪਤਕਾਰ ਲਾਭ ਲੈ ਚੁੱਕੇ ਹਨ। ਜਦਕਿ ਸਾਢੇ 13 ਹਜ਼ਾਰ ਤੋਂ ਵੱਧ ਅਰਜ਼ੀਆਂ ਮਿਲ ਚੁੱਕੀਆਂ ਹਨ ਅਤੇ ਸਾਢੇ 5 ਹਜ਼ਾਰ ਤੋਂ ਵੱਧ ਅਰਜ਼ੀਆਂ ਹਾਲੇ ਲੰਬਿਤ ਹਨ। ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਵਿਕਰਮ ਸਿੰਘ ਮੁਤਾਬਕ, ਅਗਲੇ 25 ਦਿਨਾਂ ਵਿੱਚ ਯੋਜਨਾ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਦੀਵਾਲੀ ਦੇ ਮੌਕੇ ’ਤੇ ਇਹ ਯੋਜਨਾ ਕਦੋਂ ਲਾਗੂ ਹੁੰਦੀ ਹੈ ਅਤੇ ਕਿੰਨੇ ਅੰਤੋਦਿਆ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਾਗਰਿਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ: ਮੁੱਖ ਮੰਤਰੀ

0

👉ਬਿਜਲੀ ਮੁਲਾਜ਼ਮਾਂ ਨੂੰ 500 ਰੁਪਏ ਮਹੀਨਾਵਾਰ ਜੋਖ਼ਮ ਭੱਤਾ ਦੇਣ ਦਾ ਐਲਾਨ
👉ਹਰਿਆਣਾ ਦੇ 6105 ਪਿੰਡਾਂ ਵਿੱਚ ਮਿਲ ਰਹੀ ਹੈ 24 ਘੰਟੇ ਬਿਜਲੀ ਸਪਲਾਈ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਿਜਲੀ ਨਿਗਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਨਾਗਰਿਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਲਈ ਅਧਿਕਾਰੀ ਬਿਜਲੀ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇਣ ਅਤੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ।ਮੁੱਖ ਮੰਤਰੀ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਸਾਰੇ ਬਿਜਲੀ ਨਿਗਮਾਂ ਦੇ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ ਵੀ ਮੌਜੂਦ ਸਨ।

👉ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਨੇ ਕਿਹਾ ਕਿ ਗੁਰੂਗ੍ਰਾਮ ਇੱਕ ਮਿਲੇਨੀਅਮ ਸਿਟੀ ਹੈ। ਇੱਥੋਂ ਦੀਆਂ ਗਰੁੱਪ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਆਰਡਬਲਿਊਏ ਖਪਤਕਾਰਾਂ ਨੂੰ ਮਹਿੰਗੀਆਂ ਦਰਾਂ ‘ਤੇ ਬਿਜਲੀ ਸਪਲਾਈ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਬਿਜਲੀ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਸਬੰਧਤ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਨਿਯਮ ਅਤੇ ਮਾਪਦੰਡ ਤੈਅ ਕਰਨ ਅਤੇ ਖਪਤਕਾਰਾਂ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।
ਉਨ੍ਹਾਂ ਗੁਰੂਗ੍ਰਾਮ ਦੇ ਸੈਕਟਰ-57 ਸਥਿਤ 220 ਕੇਵੀ ਸਬ-ਸਟੇਸ਼ਨ ਵਿੱਚ ਵਾਧੂ ਟਰਾਂਸਫਾਰਮਰ ਲਗਾਉਣ, ਸੈਕਟਰ-38 ਦੇ ਪਾਵਰ ਹਾਊਸ ਦੀ ਚਾਰਦੀਵਾਰੀ ਬਣਾਉਣ, ਘਰੌਂਡਾ ਅਤੇ ਨੰਗਲ ਚੌਧਰੀ ਸਬ-ਸਟੇਸ਼ਨਾਂ ਵਿੱਚ ਕੰਟਰੋਲ ਰੂਮ ਸਥਾਪਤ ਕਰਨ ਅਤੇ ਮਲਿਕਪੁਰ ਤੇ ਮਾਨੇਸਰ ਸਬ-ਸਟੇਸ਼ਨਾਂ ਦੀ ਚਾਰਦੀਵਾਰੀ ਬਣਾਉਣ ਦੇ ਕੰਮ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਫਰੀਦਾਬਾਦ ਇੱਕ ਉਦਯੋਗਿਕ ਸ਼ਹਿਰ ਹੈ। ਇਸ ਲਈ ਉਦਯੋਗਾਂ ਨੂੰ ਵੀ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲਦਾ ਰਹੇ।ਉਨ੍ਹਾਂ ਬਿਜਲੀ ਦੇ ਗਲਤ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਬਿਹਤਰ ਨੀਤੀ ਤਿਆਰ ਕਰਨ, ਹੈਲਪਲਾਈਨ ਰਾਹੀਂ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।

👉ਨੌਕਰੀ ਸੁਰੱਖਿਆ ਲਈ ਜ਼ਰੂਰੀ ਹਫਤੇ ਵਿਚ ਪੂਰੀਆਂ ਕਰਨ ਦੇ ਹੁਕਮ
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਬਿਜਲੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ 500 ਰੁਪਏ ਮਹੀਨਾਵਾਰ ਜੋਖ਼ਮ ਭੱਤਾ ਦੇਣ ਦਾ ਐਲਾਨ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਵਿਭਾਗੀ ਮੁਖੀਆਂ (ਐਚਓਡੀਜ਼) ਨੂੰ ਲੋੜੀਂਦੀਆਂ ਰਸਮੀ ਕਾਰਵਾਈਆਂ ਇੱਕ ਹਫ਼ਤੇ ਦੇ ਅੰਦਰ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਐਲਾਨ ਨਾਲ ਬਿਜਲੀ ਨਿਗਮਾਂ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ।ਉਨ੍ਹਾਂ ਬਿਜਲੀ ਘਰਾਂ ਦੇ ਕੰਮਾਂ ਵਿੱਚ ਨਵੀਨਤਮ ਜੀ.ਆਈ.ਐੱਸ. ਤਕਨੀਕ ਦੀ ਵਰਤੋਂ ਕਰਨ ਅਤੇ ਬਿਜਲੀ ਨਿਗਮਾਂ ਵਿੱਚ ਇੱਕ ਵਾਧੂ ਟਰਾਂਸਫਾਰਮਰ ਉਪਲਬਧ ਰੱਖਣ ਦੇ ਪ੍ਰਬੰਧ ਕਰਨ ਲਈ ਵੀ ਕਿਹਾ।

👉ਕਿਸਾਨਾਂ ਦੇ ਖੇਤਾਂ ਦੀਆਂ ਵੱਟਾਂ ‘ਤੇ ਲਗਾਏ ਜਾਣਗੇ ਸੋਲਰ ਪੈਨਲ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਊਰਜਾ ਸੁਰੱਖਿਆ ਅਤੇ ਉੱਨਤੀ ਮਹਾਅਭਿਆਨ ਤਹਿਤ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦੇ ਖੇਤਾਂ ਦੀਆਂ ਵੱਟਾਂ ‘ਤੇ ਸੋਲਰ ਪੈਨਲ ਲਗਾਉਣ ਦੀ ਯੋਜਨਾ ਤਿਆਰ ਕੀਤੀ ਜਾਵੇ। ਇਸ ਨਾਲ ਕਿਸਾਨਾਂ ਦੀ ਆਮਦਨ ਦਾ ਨਵਾਂ ਸਾਧਨ ਬਣੇਗਾ ਅਤੇ ਹਰਿਆਣਾ ਬਿਜਲੀ ਦੇ ਖੇਤਰ ਵਿੱਚ ਆਤਮਨਿਰਭਰ ਬਣ ਸਕੇਗਾ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਵਿੱਚੋਂ ਘੱਟ ਲਾਈਨ ਲੌਸ ਅਤੇ 100 ਫ਼ੀਸਦੀ ਬਿਜਲੀ ਬਿੱਲਾਂ ਦੀ ਅਦਾਇਗੀ ਵਾਲੇ ਇੱਕ ਪਿੰਡ ਦੀ ਚੋਣ ਪਾਇਲਟ ਪ੍ਰੋਜੈਕਟ ਤਹਿਤ ਕੀਤੀ ਜਾਵੇ ਅਤੇ ਉਸ ਨੂੰ ਸਮਾਰਟ ਪਿੰਡ ਵਜੋਂ ਵਿਕਸਤ ਕੀਤਾ ਜਾਵੇ। ਇਹ ਪ੍ਰਕਿਰਿਆ ਵੱਡੇ ਸ਼ਹਿਰਾਂ ਵਿੱਚ ਵੀ ਅਪਣਾਈ ਜਾਵੇ, ਤਾਂ ਜੋ ਸੂਰਜੀ ਊਰਜਾ ਦਾ ਉਤਪਾਦਨ ਵਧਾਇਆ ਜਾ ਸਕੇ।

👉ਪੇਂਡੂ ਖੇਤਰ ਦੇ ਖਪਤਕਾਰਾਂ ਲਈ ਸੌਰ ਊਰਜਾ ਆਧਾਰਿਤ ਬਣਾਈ ਜਾਵੇ ਯੋਜਨਾ
ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਖਪਤਕਾਰਾਂ ਲਈ ਸੂਰਜੀ ਊਰਜਾ ‘ਤੇ ਆਧਾਰਿਤ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਤਹਿਤ ਉਨ੍ਹਾਂ ਨੂੰ ਪਾਵਰ ਪਲਾਂਟ ਰਾਹੀਂ ਪੈਦਾ ਕੀਤੀ 350 ਯੂਨਿਟ ਬਿਜਲੀ ਆਸਾਨੀ ਨਾਲ ਮਿਲ ਸਕੇ ਅਤੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਸਕਣ।ਇਸ ਯੋਜਨਾ ਤਹਿਤ ਹਰ ਖਪਤਕਾਰ ਦੇ ਘਰ ਵਿੱਚ ਘੱਟੋ-ਘੱਟ 2 ਕਿਲੋਵਾਟ ਦਾ ਸੋਲਰ ਪਾਵਰ ਪਲਾਂਟ ਲਗਾਇਆ ਜਾਵੇ ਅਤੇ ਉਸ ਨੂੰ 78,000 ਰੁਪਏ ਦੀ ਸਬਸਿਡੀ ਦਾ ਪੂਰਾ ਲਾਭ ਦਿੱਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ 5 ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਖਪਤਕਾਰਾਂ ਨੂੰ ਸੋਲਰ ਪਾਵਰ ਪਲਾਂਟ ਲਗਾਉਣ ਲਈ ਸਰਕਾਰ ਵੱਲੋਂ ਇੱਕ ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਵਿੱਚ ਸਰਕਾਰ ਵੱਲੋਂ 22,000 ਰੁਪਏ ਦੀ ਵਾਧੂ ਰਕਮ ਵੀ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਯਮੁਨਾਨਗਰ ਵਿੱਚ 800 ਮੈਗਾਵਾਟ ਦਾ ਪਾਵਰ ਪਲਾਂਟ ਸਥਾਪਤ ਕਰਨ ਅਤੇ ਝੱਜਰ ਤੇ ਪਾਣੀਪਤ ਵਿੱਚ ਵਾਧੂ ਪਾਵਰ ਪਲਾਂਟ ਲਗਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ ਹਿਸਾਰ ਦੇ ਖੇਦੜ ਵਿੱਚ ਇੱਕ ਹੋਰ ਯੂਨਿਟ ਲਗਾਈ ਜਾਵੇਗੀ। ਹਿਸਾਰ ਵਿੱਚ ਇਸ ਸਬੰਧੀ ਕੰਮ ਸ਼ੁਰੂ ਹੋ ਚੁੱਕਾ ਹੈ, ਜਦਕਿ ਪਾਣੀਪਤ ਵਿੱਚ ਵੀ ਇਸ ਯੋਜਨਾ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਾਣੀਪਤ ਦੇ ਪਿੰਡ ਆਸਨ ਕਲਾਂ ਵਿੱਚ 30 ਏਕੜ ਜ਼ਮੀਨ ‘ਤੇ ਸੈਂਟਰਲ ਪਾਵਰ ਰਿਸਰਚ ਇੰਸਟੀਚਿਊਟ ਦੀ ਟੈਸਟਿੰਗ ਲੈਬ ਸਥਾਪਤ ਕੀਤੀ ਜਾਵੇਗੀ।ਇਸ ਮੌਕੇ ਬਿਜਲੀ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਆਸ਼ਿਮਾ ਬਰਾੜ, ਹਰਿਆਣਾ ਵਿਦਯੁਤ ਪ੍ਰਸਾਰਨ ਨਿਗਮ ਦੇ ਐਮ.ਡੀ. ਡਾ. ਆਦਿੱਤਿਆ ਦਹੀਆ, ਬਿਜਲੀ ਨਿਗਮ ਦੇ ਐਮ.ਡੀ. ਵਿਕਰਮ ਸਮੇਤ ਸਾਰੇ ਬਿਜਲੀ ਨਿਗਮਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MRSPTU ਦੀ ਖੋਜਾਰਥਣ ਹਿਮਾਨੀ ਸ਼ਰਮਾ ਨੇ ਸੂਬਾ ਪੱਧਰੀ ਤਕਨੀਕੀ ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ

0

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੀ ਖੋਜਾਰਥਣ ਹਿਮਾਨੀ ਸ਼ਰਮਾ ਨੇ ਖੋਜ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਸੂਬਾ ਪੱਧਰੀ ਤਕਨੀਕੀ ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ।ਹਿਮਾਨੀ ਸ਼ਰਮਾ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਟੈਕਨਾਲੋਜੀ ਵਿਭਾਗ ਵਿੱਚ ਖੋਜ ਕਾਰਜ ਕਰ ਰਹੀ ਹੈ।ਇਸ ਮੁਕਾਬਲੇ ਵਿੱਚ ਪੰਜਾਬ ਦੇ 105 ਫਾਰਮੇਸੀ ਸੰਸਥਾਨਾਂ ਨੇ ਭਾਗ ਲਿਆ, ਜਦਕਿ 1,000 ਤੋਂ ਵੱਧ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪੰਜਾਬ ਸਟੇਟ ਫਾਰਮੇਸੀ ਕੌਂਸਲ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਫਾਰਮੇਸੀ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.) ਦੇ ਪ੍ਰਧਾਨ ਡਾ. ਮੋਂਟੂ ਕੁਮਾਰ ਐਮ. ਪਟੇਲ ਨੇ ਹਿਮਾਨੀ ਸ਼ਰਮਾ ਨੂੰ ਪੁਰਸਕਾਰ ਪ੍ਰਦਾਨ ਕੀਤਾ।ਹਿਮਾਨੀ ਸ਼ਰਮਾ ਦੇ ਖੋਜ ਮਾਰਗਦਰਸ਼ਕ ਡਾ. ਅਮਿਤ ਭਾਟੀਆ ਨੇ ਉਸ ਦੀ ਮਿਹਨਤ, ਲਗਨ ਅਤੇ ਖੋਜ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ 👉Breaking News; ਮਾਨਸਾ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਤੜਕਸਾਰ ਗੋ.ਲੀ.ਆਂ ਮਾਰ ਕੇ ਕ/ਤ/ਲ; ਜਾਣੋਂ ਕਾਰਨ !

ਵਿਭਾਗ ਦੇ ਮੁਖੀ ਡਾ. ਆਸ਼ੀਸ਼ ਬਾਲਦੀ ਨੇ ਹਿਮਾਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਖੋਜਾਰਥੀਆਂ ਨੂੰ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੀਆਂ ਹਨ।ਹਿਮਾਨੀ ਸ਼ਰਮਾ ਨੇ ਇਹ ਪੁਰਸਕਾਰ ਆਪਣੇ ਵਿਭਾਗ ਨੂੰ ਸਮਰਪਿਤ ਕਰਦਿਆਂ ਆਪਣੀ ਅਕਾਦਮਿਕ ਯਾਤਰਾ ਦੌਰਾਨ ਅਧਿਆਪਕਾਂ ਵੱਲੋਂ ਦਿੱਤੇ ਕੀਮਤੀ ਮਾਰਗਦਰਸ਼ਨ, ਹੌਸਲਾ-ਅਫ਼ਜ਼ਾਈ ਅਤੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਵੀ ਹਿਮਾਨੀ ਸ਼ਰਮਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਇਸ ਨੂੰ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਦੱਸਦਿਆਂ ਹਿਮਾਨੀ ਦੀ ਮਿਹਨਤ ਅਤੇ ਉਸ ਦੇ ਖੋਜ ਮਾਰਗਦਰਸ਼ਕ ਤੇ ਵਿਭਾਗ ਦੇ ਅਧਿਆਪਕਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।ਇਹ ਪ੍ਰਾਪਤੀ ਯੂਨੀਵਰਸਿਟੀ ਵੱਲੋਂ ਖੋਜਾਰਥੀਆਂ ਵਿੱਚ ਮਿਆਰੀ ਖੋਜ, ਅਕਾਦਮਿਕ ਉੱਤਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਸ਼ੇਸ਼ ਗਹਿਰੀ ਸੁਧਾਈ; ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ

0

👉ਜ਼ਿਲ੍ਹਾ ਬਠਿੰਡਾ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ
Bathinda News: ਭਾਰਤ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ(ਐਸ.ਆਈ.ਆਰ.) ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਆਖ਼ਰੀ ਪੜਾਅ ਦੌਰਾਨ ਅੱਜ ਸ਼੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ 1.10.2026 ਦੇ ਅਧਾਰ ‘ਤੇ ਅੰਤਿਮ ਵੋਟਰ ਸੂਚੀ ਤੇ ਸਰਵਿਸ ਵੋਟਰ ਸੂਚੀ ਦੀਆਂ ਕਾਪੀਆਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ।ਜ਼ਿਲ੍ਹਾ ਬਠਿੰਡਾ ਚ ਇਸ ਵੇਲੇ ਬਠਿੰਡਾ ਦੇ ਵਿਧਾਨ ਸਭ ਖੇਤਰ ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ ਅਤੇ ਮੌੜ ਹਲਕੇ ‘ਚ ਕੁਲ 10,07,387 ਵੋਟਰ ਹਨ, ਜਿੰਨ੍ਹਾਂ ਵਿਚ 5,20,749 ਪੁਰਸ਼, 4,86,619 ਮਹਿਲਾ ਅਤੇ 19 ਵੋਟਰ ਤੀਜੇ ਲਿੰਗ ਨਾਲ ਸਬੰਧਿਤ ਹਨ ।

ਇਹ ਵੀ ਪੜ੍ਹੋ 👉ਬਠਿੰਡਾ ਦੇ ਨਿਊ ਫੋਕਲ ਪੁਆਇੰਟ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 66 ਕੇਵੀ ਗਰਿੱਡ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰੱਖਿਆ ਨੀਂਹ ਪੱਥਰ

ਇਨ੍ਹਾਂ ਵਿਚ 8109 ਵੋਟਰ ਦਿਵਯਾਂਗ ਹਨ, 13281 ਵੋਟਰ 18 ਤੋਂ 19 ਸਾਲ ਦੀ ਉਮਰ ਦੇ ਹਨ ਅਤੇ 6242 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ 1204 ਪੋਲਿੰਗ ਸਟੇਸ਼ਨ ਅਤੇ 557 ਪੋਲਿੰਗ ਸਟੇਸ਼ਨਾਂ ਦੀਆਂ ਬਿਲਡਿੰਗਾਂ ਹਨ।ਇਸ ਸਬੰਧੀ ਜ਼ਿਲ੍ਹਾ ਬਠਿੰਡਾ ਦੇ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕਰਦਿਆਂ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਕੰਮ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਨਾਲ ਮੁਕੰਮਲ ਹੋ ਗਿਆ ਹੈ। ਉਨ੍ਹਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੀ ਕਾਪੀ ਸੌਂਪਣ ਉਪਰੰਤ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਬੂਥ ਲੈਵਲ ਏਜੈਂਟ-1 ਅਤੇ ਬੂਥ ਲੈਵਲ ਏਜੈਂਟ-2 ਨੇ ਪ੍ਰਸ਼ਾਸਨ ਦਾ ਬਹੁਤ ਸਹਿਯੋਗ ਦਿੱਤਾ ਹੈ।

ਇਹ ਵੀ ਪੜ੍ਹੋ 👉Breaking News; ਮਾਨਸਾ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਤੜਕਸਾਰ ਗੋ.ਲੀ.ਆਂ ਮਾਰ ਕੇ ਕ/ਤ/ਲ; ਜਾਣੋਂ ਕਾਰਨ !

ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਹਿਯੋਗ ਸਦਕਾ ਹੀ ਜ਼ਿਲ੍ਹੇ ਵਿੱਚ ਐਸ.ਆਈ.ਆਰ. ਦਾ ਕੰਮ ਸ਼ਾਂਤੀ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਹੋ ਸਕਿਆ ਹੈ।ਇਸ ਮੌਕੇ ਸ਼੍ਰੀ ਬਲਜੀਤ ਸਿੰਘ ਬੱਲੀ, ਸ਼੍ਰੀ ਬਲਵਿੰਦਰ ਸਿੰਘ ਬੱਲੋ ਅਤੇ ਸ਼੍ਰੀ ਅਮਨਦੀਪ ਸਿੰਘ ਆਮ ਆਦਮੀ ਪਾਰਟੀ ਤੋਂ, ਸ਼੍ਰੀ ਹਰਪ੍ਰੀਤ ਸਿੰਘ ਮਾਨ ਅਤੇ ਸ਼੍ਰੀ ਅਮਿਤ ਬਾਂਸਲ ਭਾਰਤੀ ਜਨਤਾ ਪਾਰਟੀ ਤੋਂ, ਡਾ. ਜੋਗਿੰਦਰ ਸਿੰਘ ਅਤੇ ਸ਼੍ਰੀ ਵਿਸ਼ਾਲ ਬਹੁਜਨ ਸਮਾਜ ਪਾਰਟੀ ਤੋਂ, ਐਡਵੋਕੇਟ ਰਾਜਨ ਗਰਗ ਇੰਡੀਅਨ ਨੈਸ਼ਨਲ ਕਾਂਗਰਸ ਤੋਂ, ਸ਼੍ਰੀ ਬਨਵਾਰੀ ਲਾਲ ਸੀ.ਪੀ.ਆਈ (ਐਮ) ਤੋਂ ਇਲਾਵਾ ਚੋਣ ਤਹਿਸੀਲਦਾਰ ਮੈਡਮ ਹਰਜਿੰਦਰ ਕੌਰ, ਚੋਣ ਕਾਨੂੰਗੋ ਸ੍ਰੀ ਪਰਮਜੀਤ ਸਿੰਘ ਅਤੇ ਚੋਣ ਕਾਨੂੰਗੋ ਸ੍ਰੀ ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਦੇ ਨਿਊ ਫੋਕਲ ਪੁਆਇੰਟ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 66 ਕੇਵੀ ਗਰਿੱਡ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰੱਖਿਆ ਨੀਂਹ ਪੱਥਰ

0

 👉ਫੋਕਲ ਪੁਆਇੰਟ, ਗ੍ਰੋਥ ਸੈਂਟਰ ਸਮੇਤ ਤਿੰਨ ਵਾਰਡਾਂ ਦੇ ਕਰੀਬ 8 ਹਜ਼ਾਰ ਖਪਤਕਾਰਾਂ ਨੂੰ ਸਿੱਧੇ ਅਤੇ 10 ਹਜ਼ਾਰ ਖਪਤਕਾਰਾਂ ਨੂੰ ਅਸਿੱਧੇ ਤੌਰ ’ਤੇ ਮਿਲੇਗਾ ਲਾਭ
 👉ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰ ਵਚਨਬੱਧ, ਬਠਿੰਡਾ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸਹੂਲਤਾਂ ਲਈ ਲਗਾਤਾਰ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਮੇਅਰ ਪਦਮਜੀਤ ਸਿੰਘ ਮਹਿਤਾ
 👉ਉਦਯੋਗਾਂ ਨੂੰ ਮਜ਼ਬੂਤ ਬਿਜਲੀ ਪ੍ਰਣਾਲੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ, ਉਦਯੋਗਿਕ ਵਿਕਾਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਮਿਲੇਗੀ ਨਵੀਂ ਮਜ਼ਬੂਤੀ : ਅਮਰਜੀਤ ਮਹਿਤਾ

Bathinda News: ਬਠਿੰਡਾ ਸ਼ਹਿਰ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਗਤੀ ਦੇਣ ਅਤੇ ਉਦਯੋਗਪਤੀਆਂ ਸਮੇਤ ਆਮ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਡੱਬਵਾਲੀ ਰੋਡ ਸਥਿਤ ਨਿਊ ਫੋਕਲ ਪੁਆਇੰਟ ਵਿਖੇ 66 ਕੇਵੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਗਰਿੱਡ ਦੇ ਨਿਰਮਾਣ ਨਾਲ ਫੋਕਲ ਪੁਆਇੰਟ, ਗ੍ਰੋਥ ਸੈਂਟਰ ਅਤੇ ਆਲੇ-ਦੁਆਲੇ ਦੇ ਪ੍ਰਮੁੱਖ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਸਪਲਾਈ ਪ੍ਰਣਾਲੀ ਮਜ਼ਬੂਤ ਹੋਵੇਗੀ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ), ਬਠਿੰਡਾ ਦੇ ਚੀਫ਼ ਇੰਜੀਨੀਅਰ ਸ਼੍ਰੀ ਹਰਪ੍ਰੀਤ ਸਿੰਘ, ਐੱਸਈ ਸ਼੍ਰੀ ਗੋਠਵਾਲ, ਐਕਸੀਅਨ ਸ਼੍ਰੀ ਸੰਦੀਪ ਗਰਗ, ਵਾਰਡ ਨੰਬਰ 28 ਦੇ ਕੌਂਸਲਰ ਸ਼੍ਰੀ ਬਲਕਾਰ ਸਿੰਘ, ਵਾਰਡ ਨੰਬਰ 24 ਦੇ ਕੌਂਸਲਰ ਸ਼੍ਰੀ ਵਿਕਰਮ ਕ੍ਰਾਂਤੀ, ਬਠਿੰਡਾ ਚੈਂਬਰ ਆਫ਼ ਕਾਮਰਸ ਦੇ ਪ੍ਰਧਾਨ ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਨਿਊ ਫੋਕਲ ਪੁਆਇੰਟ ਦੇ ਪ੍ਰਧਾਨ ਸ਼੍ਰੀ ਮੁਕੇਸ਼ ਜਿੰਦਲ, ਸਕੱਤਰ ਸ਼੍ਰੀ ਅਮਿਤ ਕਤਿਆਲ, ਸਕੱਤਰ ਸ਼੍ਰੀ ਰਿੰਕੂ ਸਿੰਗਲਾ, ਕੈਸ਼ੀਅਰ ਸ਼੍ਰੀ ਦਵਿੰਦਰ ਸੋਨੀ, ਸ਼੍ਰੀ ਕੁਨਾਲ ਗੁਪਤਾ, ਸ਼੍ਰੀ ਰੌਕੀ ਬਾਂਸਲ, ਸ਼੍ਰੀ ਨਾਰਾਇਣ ਮਿੱਤਲ, ਸ਼੍ਰੀ ਮੰਗੂ ਰਾਮ ਮਿੱਤਲ ਸਮੇਤ ਫੋਕਲ ਪੁਆਇੰਟ ਦੇ ਕਈ ਉਦਯੋਗਪਤੀ ਮੌਜੂਦ ਸਨ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਨੀਂਹ ਪੱਥਰ ਰੱਖਣ ਉਪਰੰਤ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਕਾਰੋਬਾਰ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨ ਕਰ ਰਹੀ ਹੈ। ਉਦਯੋਗਾਂ ਦੀ ਤਰੱਕੀ ਕਿਸੇ ਵੀ ਸੂਬੇ ਦੀ ਆਰਥਿਕ ਮਜ਼ਬੂਤੀ ਦਾ ਅਹਿਮ ਆਧਾਰ ਹੁੰਦੀ ਹੈ। ਇਸ ਲਈ ਉਦਯੋਗਿਕ ਖੇਤਰਾਂ ਵਿੱਚ ਬਿਜਲੀ, ਸੜਕਾਂ, ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਰੌਸ਼ਨ ਪੰਜਾਬ’ ਪ੍ਰੋਜੈਕਟ ਤਹਿਤ ਪੀਐੱਸਪੀਸੀਐੱਲ ਦੇ ਸਹਿਯੋਗ ਨਾਲ ਡੱਬਵਾਲੀ ਰੋਡ ਸਥਿਤ ਫੋਕਲ ਪੁਆਇੰਟ ਵਿਖੇ 66 ਕੇਵੀ ਗਰਿੱਡ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਧ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਦਾ ਨਿਰਮਾਣ ਕਾਰਜ ਅਗਲੇ ਚਾਰ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ 👉AAP ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਮੇਅਰ ਨੇ ਕਿਹਾ ਕਿ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਗਰਿੱਡ ਖੇਤਰ ਵਿੱਚ ਬਿਜਲੀ ਸਪਲਾਈ ਦੀ ਸਮਰੱਥਾ ਅਤੇ ਪ੍ਰਬੰਧ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਨਾਲ ਉਦਯੋਗਿਕ ਇਕਾਈਆਂ ਨੂੰ ਬਿਜਲੀ ਸਬੰਧੀ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਖੇਤਰ ਦੇ ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਵੀ ਲਾਭ ਪਹੁੰਚੇਗਾ।ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਡੱਬਵਾਲੀ ਰੋਡ ’ਤੇ ਕਰੀਬ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਸਥਿਤ ਪ੍ਰਮੁੱਖ ਖੇਤਰਾਂ, ਖ਼ਾਸ ਕਰਕੇ ਫੋਕਲ ਪੁਆਇੰਟ ਅਤੇ ਗ੍ਰੋਥ ਸੈਂਟਰ ਲਈ ਇਹ ਗਰਿੱਡ ਬੇਹੱਦ ਮਹੱਤਵਪੂਰਨ ਸਾਬਤ ਹੋਵੇਗਾ। ਇਸ ਪ੍ਰੋਜੈਕਟ ਨਾਲ ਕਰੀਬ ਤਿੰਨ ਵਾਰਡਾਂ ਦੇ ਲਗਭਗ 8,000 ਖਪਤਕਾਰਾਂ ਨੂੰ ਸਿੱਧੇ ਤੌਰ ’ਤੇ ਲਾਭ ਮਿਲਣ ਦੀ ਉਮੀਦ ਹੈ, ਜਦਕਿ ਕਰੀਬ 10,000 ਹੋਰ ਖਪਤਕਾਰਾਂ ਨੂੰ ਅਸਿੱਧੇ ਤੌਰ ’ਤੇ ਫਾਇਦਾ ਪਹੁੰਚੇਗਾ।ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਦੀ ਬਿਹਤਰ ਉਪਲਬਧਤਾ ਨਾਲ ਉਦਯੋਗਪਤੀਆਂ ਨੂੰ ਆਪਣਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ। ਬਿਜਲੀ ਪ੍ਰਣਾਲੀ ਮਜ਼ਬੂਤ ਹੋਣ ਨਾਲ ਉਤਪਾਦਨ, ਵਪਾਰਕ ਕੰਮਕਾਜ ਅਤੇ ਸਥਾਨਕ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਆਲੇ-ਦੁਆਲੇ ਦੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਬਿਹਤਰ ਬਿਜਲੀ ਸਹੂਲਤਾਂ ਦਾ ਲਾਭ ਮਿਲ ਸਕੇਗਾ।

ਇਹ ਵੀ ਪੜ੍ਹੋ 👉ਪੰਜਾਬ ਦੀ ਫਾਈਨਲ ਵੋਟਰ ਲਿਸਟ ਜਾਰੀ, 2.01 ਕਰੋੜ ਵੋਟਰ ਦਰਜ, ਇੰਝ ਕਰੋ ਚੈੱਕ ਆਪਣਾ ਨਾਂ

ਮੇਅਰ ਨੇ ਕਿਹਾ ਕਿ ਫੋਕਲ ਪੁਆਇੰਟ ਦੇ ਉਦਯੋਗਪਤੀ ਪਿਛਲੇ ਤਿੰਨ ਤੋਂ ਚਾਰ ਸਾਲਾਂ ਤੋਂ ਇਸ ਗਰਿੱਡ ਦੀ ਮੰਗ ਕਰ ਰਹੇ ਸਨ। ਹੁਣ ਇਸ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਠਿੰਡਾ ਦੇ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇਗਾ।ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਦਯੋਗਾਂ ਨੂੰ ਮਜ਼ਬੂਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਬੇਲੋੜੀ ਮੁਸ਼ਕਲ ਦੇ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਸਕਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਯੋਗਦਾਨ ਪਾ ਸਕਣ।ਉਨ੍ਹਾਂ ਕਿਹਾ ਕਿ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵੀ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਕਰਵਾ ਰਹੇ ਹਨ। ਉਦਯੋਗਿਕ ਖੇਤਰਾਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਨਾਲ-ਨਾਲ ਪਾਣੀ ਅਤੇ ਸੀਵਰੇਜ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਗਏ ਹਨ।

ਇਹ ਵੀ ਪੜ੍ਹੋ 👉ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਗ੍ਰੋਥ ਸੈਂਟਰ, ਆਈਟੀਆਈ ਇੰਡਸਟਰੀਅਲ ਏਰੀਆ ਅਤੇ ਨਿਊ ਫੋਕਲ ਪੁਆਇੰਟ, ਡੱਬਵਾਲੀ ਰੋਡ ਵਿਖੇ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਾਣੀ ਦੀ ਸਪਲਾਈ ਅਤੇ ਸੀਵਰੇਜ ਪਾਈਪਲਾਈਨ ਪ੍ਰੋਜੈਕਟਾਂ ਰਾਹੀਂ ਉਦਯੋਗਿਕ ਖੇਤਰਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਜੋੜਨ ਦਾ ਕੰਮ ਵੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਤਰੱਕੀ ਨਾਲ ਨਾ ਸਿਰਫ਼ ਕਾਰੋਬਾਰ ਮਜ਼ਬੂਤ ਹੁੰਦਾ ਹੈ, ਸਗੋਂ ਰੁਜ਼ਗਾਰ ਦੇ ਮੌਕੇ ਵੀ ਵਧਦੇ ਹਨ। ਇਸ ਲਈ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕਰਨਾ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਦੇ ਉਦਯੋਗਿਕ ਵਿਕਾਸ ਲਈ ਭਵਿੱਖ ਵਿੱਚ ਵੀ ਲਗਾਤਾਰ ਕੰਮ ਕੀਤਾ ਜਾਂਦਾ ਰਹੇਗਾ।ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਦੇ ਨਾਲ-ਨਾਲ ਇੱਥੋਂ ਦੇ ਉਦਯੋਗਾਂ ਅਤੇ ਵਪਾਰਕ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਦੀ ਪ੍ਰਕਿਰਿਆ ਵਿੱਚ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ, ਤਾਂ ਜੋ ਬਠਿੰਡਾ ਵਿਕਾਸ, ਵਪਾਰ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਨਵੀਆਂ ਪ੍ਰਾਪਤੀਆਂ ਹਾਸਲ ਕਰ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News; ਮਾਨਸਾ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਤੜਕਸਾਰ ਗੋ.ਲੀ.ਆਂ ਮਾਰ ਕੇ ਕ/ਤ/ਲ; ਜਾਣੋਂ ਕਾਰਨ !

0

Mansa News: Breaking News; ਪਿਛਲੇ ਕੁੱਝ ਸਮੇਂ ਤੋਂ ਸਿੰਥੈਟਿਕ ਨਸ਼ਿਆਂ ਦੇ ਖਿਲਾਫ਼ ਮੁਹਿੰਮ ਵਿੱਢਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦਾ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਗੋਲੀਬਾਰੀ ਵਿਚ ਝੋਟੇ ਦਾ ਇੱਕ ਸਾਥੀ ਵੀ ਜਖ਼ਮੀ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਸਥਾਨ’ਤੇ ਪੁੱਜੇ।

ਇਹ ਵੀ ਪੜ੍ਹੋ 👉ਪੰਜਾਬ ਦੀ ਫਾਈਨਲ ਵੋਟਰ ਲਿਸਟ ਜਾਰੀ, 2.01 ਕਰੋੜ ਵੋਟਰ ਦਰਜ, ਇੰਝ ਕਰੋ ਚੈੱਕ ਆਪਣਾ ਨਾਂ

ਦੂਜੇ ਪਾਸੇ ਝੋਟੇ ਦੀ ਮੌਤ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿਚ ਉਸਦੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਦਸਿਆ ਜਾ ਰਿਹਾ ਕਿ ਮੁਲਜ਼ਮ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਦੇ ਵਿਰੁੱਧ ਪਹਿਲਾਂ ਵੀ ਕਈ ਕੇਸ ਦਰਜ ਹਨ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇੱਕ ਮਾਨਸਾ ਦੇ ਬਜ਼ਾਰ ਵਿਚ ਇਹ ਘਟਨਾ ਵਾਪਰੀ। ਗੋਲੀਆਂ ਇੰਨੀਆਂ ਨੇੜਿਓਂ ਚਲਾਈਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਵਿੱਚੋਂ ਲੰਘ ਗਈਆਂ।

ਇਹ ਵੀ ਪੜ੍ਹੋ 👉ਰਜਬਾਹੇ ’ਚ ਪਾੜ ਪੈਣ ਕਾਰਨ ਕਰੀਬ 300 ਏਕੜ ’ਚ ਭਰਿਆ ਪਾਣੀ, ਝੋਨੇ ਦੀ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ

ਹਾਲਾਂਕਿ ਉਸਨੇ ਭੱਜਣ ਦੀ ਕੋਸ਼ਿੱਸ ਕੀਤੀ ਪ੍ਰੰਤੂ ਥੋੜੀ ਦੂਰ ਜਾ ਕੇ ਡਿੱਗ ਪਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਪਰਵਿੰਦਰ ਝੋਟਾ ਊਕਤ ਮੈਡੀਕਲ ਸਟੋਰ ‘ਤੇ ਆਇਆ ਸੀ ਤੇ ਦਾਅਵਾ ਕੀਤਾ ਕਿ ਉਹ ਨਸ਼ੇ ਵੇਚ ਰਿਹਾ। ਇਸ ਗੱਲ ਨੂੰ ਲੈ ਕੇ ਹੀ ਦੋਨਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ, ਜਿਹੜੀ ਬਾਅਦ ਵਿਚ ਖੂਨੀ ਰੂਪ ਧਾਰਨ ਕਰ ਗਈ। ਕਤਲ ਤੋਂ ਬਾਅਦ, ਮਾਲਕ ਮੈਡੀਕਲ ਸਟੋਰ ਬੰਦ ਕਰ ਕੇ ਭੱਜ ਗਿਆ। ਦਸਣਾ ਬਣਦਾ ਹੈ ਕਿ ਮ੍ਰਿਤਕ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਚਲਾ ਰਿਹਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

0

*ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਈ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ: ‘ਆਪ’ ਵਿਧਾਇਕ*
*ਗੁਰਦੁਆਰਾ ਸਾਹਿਬਾਨ ਪਨਾਹਗਾਹ ਦੇ ਪਵਿੱਤਰ ਅਸਥਾਨ ਹਨ, ਦਿੱਲੀ ਪੁਲਿਸ ਨੂੰ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਣ ਦਾ ਕੋਈ ਹੱਕ ਨਹੀਂ ਸੀ: ਡਾ. ਇੰਦਰਬੀਰ ਨਿੱਝਰ*
*10 ਅਕਤੂਬਰ ਸਿੱਖ ਸੰਗਤ ਲਈ ਕਾਲਾ ਦਿਨ ਰਹੇਗਾ, ਜਥੇਦਾਰ ਸਾਹਿਬ ਨੂੰ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ: ਮਨਵਿੰਦਰ ਸਿੰਘ ਗਿਆਸਪੁਰਾ*
*ਸਿੱਖ ਸੰਗਤ ਨੇ ਆਪ੍ਰੇਸ਼ਨ ਬਲੂ ਸਟਾਰ ਨੂੰ ਨਹੀਂ ਭੁਲਾਇਆ ਅਤੇ ਦਿੱਲੀ ਪੁਲਿਸ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲੇ ਨੂੰ ਕਦੇ ਨਹੀਂ ਭੁਲਾਏਗੀ: ਮਨਵਿੰਦਰ ਸਿੰਘ ਗਿਆਸਪੁਰਾ*
*ਸੁਖਬੀਰ ਬਾਦਲ ਅਤੇ ਹਰਜਿੰਦਰ ਧਾਮੀ ਬੰਗਲਾ ਸਾਹਿਬ ਦੀ ਘਟਨਾ ‘ਤੇ ਚੁੱਪ ਕਿਉਂ ਹਨ? ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ*

Amritsar News: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ 10 ਅਕਤੂਬਰ ਦੀ ਉਸ ਘਟਨਾ ਨੂੰ ਲੈ ਕੇ, ਜਿਸ ਵਿੱਚ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਮੰਗ ਪੱਤਰ ਸੌਂਪਿਆ। ਇਸ ਨੂੰ ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਦੀ ਵੱਡੀ ਉਲੰਘਣਾ ਕਰਾਰ ਦਿੰਦਿਆਂ ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਨੂੰ ਤਲਬ ਕਰਨ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ।

 

ਆਪ ਵਿਧਾਇਕਾਂ ਦੇ ਵਫ਼ਦ ਨੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖ ਸੰਗਤ ਨੇ ਉਸ ਕਾਲੇ ਅਧਿਆਇ ਨੂੰ ਨਹੀਂ ਭੁਲਾਇਆ ਅਤੇ ਉਹ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਣ ਦੀ ਘਟਨਾ ਨੂੰ ਕਦੇ ਨਹੀਂ ਭੁਲਾਏਗੀ। ਵਫ਼ਦ ਨੇ ਇਸ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਵੀ ਸਵਾਲ ਖੜ੍ਹੇ ਕੀਤੇ।

 

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

 

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ, “ਗੁਰਦੁਆਰਾ ਸਾਹਿਬਾਨ ਰਵਾਇਤੀ ਤੌਰ ‘ਤੇ ਪਨਾਹਗਾਹ ਰਹੇ ਹਨ, ਜਿੱਥੇ ਲੋਕ ਆਸਰਾ, ਸ਼ਾਂਤੀ ਅਤੇ ਲੰਗਰ ਪ੍ਰਾਪਤ ਕਰਨ ਲਈ ਆਉਂਦੇ ਹਨ। ਪੁਲਿਸ ਵੱਲੋਂ ਪਿੱਛਾ ਕੀਤੇ ਜਾ ਰਹੇ ਵਿਦਿਆਰਥੀ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦਾਖ਼ਲ ਹੋ ਗਏ ਸਨ, ਪਰ ਇਸ ਨਾਲ ਪੁਲਿਸ ਮੁਲਾਜ਼ਮਾਂ ਨੂੰ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਪਵਿੱਤਰ ਅਹਾਤੇ ਵਿੱਚ ਦਾਖ਼ਲ ਹੋਣ ਦਾ ਕੋਈ ਹੱਕ ਨਹੀਂ ਮਿਲ ਜਾਂਦਾ। ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜਥੇਦਾਰ ਸਾਹਿਬ ਨੂੰ ਸਾਡੇ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ‘ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।”

 

‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ 10 ਅਕਤੂਬਰ ਨੂੰ ਸਿੱਖ ਭਾਈਚਾਰੇ ਲਈ ਕਾਲਾ ਦਿਨ ਐਲਾਨਦਿਆਂ ਕਿਹਾ, “ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕੀਤਾ ਗਿਆ ਹੈ। ਸਿੱਖ ਭਾਈਚਾਰੇ ਨੇ 1984 ਵਿੱਚ ਆਪਣੇ ਧਾਰਮਿਕ ਅਸਥਾਨਾਂ ‘ਤੇ ਹੋਏ ਹਮਲਿਆਂ ਨੂੰ ਨਹੀਂ ਭੁਲਾਇਆ ਅਤੇ ਉਹ ਇਸ ਘਟਨਾ ਨੂੰ ਵੀ ਨਹੀਂ ਭੁਲਾਏਗਾ।”

 

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਸਵਾਲ ਚੁੱਕਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਇਸ ਘਟਨਾ ਦੀ ਨਿਖੇਧੀ ਕਰਨ ਵਾਲੀ ਸੋਸ਼ਲ ਮੀਡੀਆ ਪੋਸਟ ਨੂੰ ਵੀ ਡਿਲੀਟ ਕਰ ਦਿੱਤਾ ਗਿਆ ਸੀ। ਜਥੇਦਾਰ ਸਾਹਿਬ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਿੱਖ ਭਾਈਚਾਰਾ ਇਸ ਮਾਮਲੇ ਵਿੱਚ ਠੋਸ ਜਵਾਬ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਦੇਖ ਰਿਹਾ ਹੈ।”

 

‘ਆਪ’ ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਪੁਰਾਣੇ ਦੁਖਦਾਈ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ ਅਤੇ ਭਾਜਪਾ ਦਾ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ।ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ, “ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਦੁਖਦਾਈ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ। ਭਾਜਪਾ ਨੇ ਇੱਕ ਵਾਰ ਫਿਰ ਆਪਣਾ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਕਿਰਦਾਰ ਬੇਨਕਾਬ ਕਰ ਦਿੱਤਾ ਹੈ। ਸਾਡੇ ਵਫ਼ਦ ਨੇ ਜਥੇਦਾਰ ਸਾਹਿਬ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ ਹੈ। ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।”‘ਆਪ’ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਘਟਨਾ ਦੀਆਂ ਵੀਡੀਓਜ਼ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦਿੱਲੀ ਪੁਲਿਸ ਦੇ ਮੁਲਾਜ਼ਮ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦਾਖ਼ਲ ਹੋਏ ਸਨ।

 

ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ, “ਵੀਡੀਓਜ਼ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਏ ਹਨ। ਲੋਕਾਂ ਨੂੰ ਸਰਾਏ ਵਿੱਚੋਂ ਘੜੀਸ ਕੇ ਬਾਹਰ ਕੱਢਣਾ ਵੀ ਓਨਾ ਹੀ ਨਿੰਦਣਯੋਗ ਹੈ। ਜਥੇਦਾਰ ਸਾਹਿਬ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਾਡੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”ਇਸ ਵਫ਼ਦ ਵਿੱਚ ‘ਆਪ’ ਵਿਧਾਇਕ ਜਸਵੀਰ ਸਿੰਘ ਗਿੱਲ, ਕਰਮਵੀਰ ਸਿੰਘ ਘੁੰਮਣ, ਸਰਵਣ ਸਿੰਘ ਧੁੰਨ, ਗੁਰਦੀਪ ਸਿੰਘ ਰੰਧਾਵਾ, ਦਲਬੀਰ ਸਿੰਘ ਟੌਂਗ, ਮਨਜਿੰਦਰ ਸਿੰਘ ਲਾਲਪੁਰਾ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਸੋਨੀਆ ਮਾਨ, ਜੋਬਨਪ੍ਰੀਤ ਸਿੰਘ, ਸਰਬਜੋਤ ਸਾਬੀ, ਗੁਰਇਕਬਾਲ ਸਿੰਘ ਮਹਲ ਅਤੇ ‘ਆਪ’ ਆਗੂ ਅੰਗਦ ਸੋਹਲ ਵੀ ਇਸ ਵਫ਼ਦ ਦਾ ਹਿੱਸਾ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

0

* ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ
* ਸੂਬਾ ਪੱਧਰ ‘ਤੇ ਅੰਤਿਮ ਵੋਟਰ ਸੂਚੀ ਵਿੱਚ 7,97,263 ਨਵੇਂ ਵੋਟਰ ਸ਼ਾਮਲ ਕੀਤੇ ਗਏ
* ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਵੋਟਰਾਂ, ਬੀ.ਐਲ.ਓਜ਼ ਅਤੇ ਸਿਆਸੀ ਪਾਰਟੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ
* ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਸੌਂਪੀਆਂ ਗਈਆਂ
Chandigarh News: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14.05.2026 ਦੇ ਨੋਟੀਫਿਕੇਸ਼ਨ ਮੱਦੇਨਜ਼ਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ ਪੰਜਾਬ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਵਿਸ਼ੇਸ਼ ਗਹਿਰੀ ਸੁਧਾਈ,2026 ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ।

ਮੁੱਖ ਚੋਣ ਅਫ਼ਸਰ ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਹਨ। ਇਹ ਸੂਚੀਆਂ ਮੁੱਖ ਚੋਣ ਅਫ਼ਸਰ, ਪੰਜਾਬ ਦੀ ਸਰਕਾਰੀ ਵੈੱਬਸਾਈਟ www.ceopunjab.gov.in ਅਤੇ ਨਾਗਰਿਕ ਸੇਵਾ ਪੋਰਟਲ www.voters.eci.gov.in ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।

ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਕਾਪੀਆਂ ਅਤੇ ਸਾਫਟ ਕਾਪੀਆਂ ਸੌਂਪੀਆਂ ਗਈਆਂ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਸਹਿਯੋਗ, ਖ਼ਾਸ ਕਰਕੇ ਸੂਬੇ ਭਰ ਵਿੱਚ ਤਾਇਨਾਤ 89,395 ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਸਰਗਰਮ ਭਾਗੀਦਾਰੀ ਸਦਕਾ ਇਹ ਕਾਰਜ ਨੇਪਰੇ ਚੜ੍ਹ ਸਕਿਆ।

ਪੰਜਾਬ ਵਿੱਚ 9 ਜੂਨ 2026 ਤੱਕ ਕੁੱਲ 2,14,61,043 ਰਜਿਸਟਰਡ ਵੋਟਰ ਸਨ, ਜਿਨ੍ਹਾਂ ਵਿੱਚ 1,11,76,866 ਪੁਰਸ਼, 1,02,83,478 ਮਹਿਲਾ ਅਤੇ 699 ਥਰਡ ਜੈਂਡਰ ਵੋਟਰ ਸ਼ਾਮਲ ਸਨ। ਘਰ-ਘਰ ਜਾ ਕੇ ਵੇਰਵੇ ਦਰਜ ਕਰਨ ਦੇ ਪੜਾਅ (25 ਜੂਨ ਤੋਂ 3 ਅਗਸਤ 2026) ਦੌਰਾਨ ਬੀ.ਐਲ.ਓਜ਼ ਨੇ ਰਜਿਸਟਰਡ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਅਤੇ ਇਕੱਤਰ ਕੀਤੇ।
ਖਰੜਾ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਵਿੱਚ ਕੁੱਲ 1,93,94,435 ਵੋਟਰ ਸਨ। ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੇ ਸਮੇਂ ਦੌਰਾਨ ਸਰਗਰਮ ਭਾਗੀਦਾਰੀ ਲਈ ਸੂਬੇ ਭਰ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਖਰੜਾ ਵੋਟਰ ਸੂਚੀ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਸਨ।

ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੌਰਾਨ ਨਾਗਰਿਕਾਂ ਨੂੰ ਖਰੜਾ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਪੜਤਾਲ ਕਰਨ ਅਤੇ ਲੋੜ ਪੈਣ ‘ਤੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਅਰਜ਼ੀਆਂ ਆਨਲਾਈਨ, ਈਸੀਆਈਨੈੱਟ ਮੋਬਾਈਲ ਐਪ ਰਾਹੀਂ, ਬੀ.ਐਲ.ਓਜ਼ ਰਾਹੀਂ ਆਫ਼ਲਾਈਨ ਜਾਂ ਈ.ਆਰ.ਓਜ਼ ਦੇ ਦਫ਼ਤਰਾਂ ਵਿੱਚ ਪ੍ਰਾਪਤ ਕੀਤੀਆਂ ਗਈਆਂ। ਇਸ ਦੌਰਾਨ ਸੀ.ਈ.ਓ. ਪੰਜਾਬ, 19 ਰੋਲ ਆਬਜ਼ਰਵਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੇ ਫੀਲਡ ਦਾ ਵਿਆਪਕ ਦੌਰਾ ਕੀਤਾ ਅਤੇ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀ ਸੁਪਰ-ਚੈਕਿੰਗ ਕੀਤੀ।

ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ (13 ਅਗਸਤ ਤੋਂ 8 ਅਕਤੂਬਰ 2026) ਦੌਰਾਨ ਅਣ-ਮੈਪਡ ਵੋਟਰਾਂ ਅਤੇ ਤਰੁੱਟੀਆਂ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ। ਪਿੰਡ ਪੱਧਰ ‘ਤੇ ਈ.ਆਰ.ਓਜ਼/ਏ.ਈ.ਆਰ.ਓਜ਼ ਵੱਲੋਂ ਸੁਣਵਾਈਆਂ ਕੀਤੀਆਂ ਗਈਆਂ ਅਤੇ ਦਸਤਾਵੇਜ਼ਾਂ ਤੇ ਬੀ.ਐਲ.ਓਜ਼ ਦੀਆਂ ਰਿਪੋਰਟਾਂ ਦੀ ਪੜਤਾਲ ਉਪਰੰਤ ਫ਼ੈਸਲੇ ਲਏ ਗਏ। ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਚੋਣ ਮਸ਼ੀਨਰੀ ਨੇ ਨੋਟਿਸ ਮਿਆਦ ਦੌਰਾਨ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਂਦਿਆਂ ਇੱਕ ਸੁਚਾਰੂ ਮਾਹੌਲ ਪ੍ਰਦਾਨ ਕੀਤਾ।

ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਇੱਕ ਵਿਸ਼ੇਸ਼ ‘ਦਸਤਾਵੇਜ਼ ਤਸਦੀਕ ਟੀਮ’ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਸ਼ਿਕਾਇਤ ਨਿਵਾਰਨ ਦਾ ਮਜ਼ਬੂਤ ਪ੍ਰਬੰਧ ਕੀਤਾ ਗਿਆ, ਜਿੱਥੇ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਸ਼ਿਕਾਇਤ ਅਫ਼ਸਰਾਂ ਨੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ 1950 ਹੈਲਪਲਾਈਨ ਨੰਬਰ ਰਾਹੀਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵੋਟਰਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਗਈਆਂ। ਵੋਟਰਾਂ ਦੀ ਮਦਦ ਲਈ ਈ.ਆਰ.ਓ. ਅਤੇ ਡੀ.ਈ.ਓ. ਪੱਧਰ ‘ਤੇ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਸਨ।ਨੋਟਿਸ ਜਾਰੀ ਕੀਤੇ ਗਏ 35,49,036 ਵੋਟਰਾਂ ਵਿੱਚੋਂ 86,038 ਵੋਟਰਾਂ ਨੂੰ ਵਿਆਪਕ ਪੜਤਾਲ ਅਤੇ ਸਪੀਕਿੰਗ ਆਰਡਰਜ਼ ਰਾਹੀਂ ਅਯੋਗ ਕਰਾਰ ਦਿੱਤਾ ਗਿਆ।

ਖਰੜਾ ਸੂਚੀ ਦੇ ਕੁੱਲ 1,93,94,435 ਵੋਟਰਾਂ ਦੇ ਮੁਕਾਬਲੇ ਅੰਤਿਮ ਸੂਚੀ ਵਿੱਚ ਵੋਟਰਾਂ ਦੀ ਗਿਣਤੀ ਵਧ ਕੇ 2,01,00,727 ਹੋ ਗਈ ਹੈ, ਜੋ ਕਿ 3.64 ਫੀਸਦ ਦਾ ਵਾਧਾ ਦਰਸਾਉਂਦੀ ਹੈ। ਅੰਤਿਮ ਸੂਚੀ ਦੇ ਕੁੱਲ 2,01,00,727 ਵੋਟਰਾਂ ਵਿੱਚ 1,03,76,026 ਪੁਰਸ਼, 97,24,195 ਮਹਿਲਾ ਅਤੇ 506 ਥਰਡ ਜੈਂਡਰ ਵੋਟਰ ਸ਼ਾਮਲ ਹਨ।

ਸਰਵਿਸ ਵੋਟਰਾਂ ਨਾਲ ਸਬੰਧਤ ਸਪੈਸ਼ਲ ਸਮਰੀ ਰਵੀਜ਼ਨ ਦੀ ਅੰਤਿਮ ਵੋਟਰ ਸੂਚੀ (ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ‘ਤੇ) ਵੀ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।
ਵੋਟਰਾਂ ਦੀ ਪਹੁੰਚ ਨੂੰ ਆਸਾਨ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨਲਾਈਜ਼ੇਸ਼ਨ ਕੀਤਾ ਗਿਆ, ਜਿਸ ਨਾਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋ ਗਈ ਹੈ।
ਵੱਖ-ਵੱਖ ਮਾਧਿਅਮਾਂ ਰਾਹੀਂ ਇੱਕ ਮਹੀਨੇ ਲਈ ‘ਸਵੀਪ’ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਯੋਜਨਾ ਲਾਗੂ ਕੀਤੀ ਗਈ। ਇਸ ਦੇ ਪ੍ਰਮੁੱਖ ਉਪਰਾਲਿਆਂ ਵਿੱਚ 23 ਜੂਨ ਨੂੰ ਐਸ.ਆਈ.ਆਰ. 2026 ਦੀ ਸ਼ੁਰੂਆਤ ਸ਼ਾਮਲ ਸੀ, ਜਿੱਥੇ 2,000 ਤੋਂ ਵੱਧ ਨੌਜਵਾਨਾਂ ਨੇ ਮਨੁੱਖੀ ਲੜੀ ਬਣਾਈ। ਇਸ ਤੋਂ ਇਲਾਵਾ ਮਹੱਤਵਪੂਰਨ ਤਾਰੀਖਾਂ ‘ਤੇ ਐਸ.ਐਮ.ਐਸ. ਅਲਰਟ, ਰੇਡੀਓ ਜਿੰਗਲਜ਼, ਈ-ਰਿਕਸ਼ਾ ਰਾਹੀਂ ਆਡੀਓ ਸੰਦੇਸ਼ ਅਤੇ ਬੀ.ਐਲ.ਓਜ਼ ਵੱਲੋਂ ਮੁਨਾਦੀ ਕਰਵਾਈ ਗਈ। ਇਲੈਕਟੋਰਲ ਲਿਟਰੇਸੀ ਕਲੱਬਾਂ ਨੇ ਪੋਸਟਰ ਮੇਕਿੰਗ, ਵਿਚਾਰ-ਵਟਾਂਦਰਾ ਮੁਕਾਬਲੇ, ਸੈਮੀਨਾਰ ਅਤੇ ਰੰਗੋਲੀ ਮੁਕਾਬਲਿਆਂ ਰਾਹੀਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ, ਜਦਕਿ ਬੈਂਕਾਂ ਵਿੱਚ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ। ਸੋਸ਼ਲ ਮੀਡੀਆ ਮੁਹਿੰਮਾਂ ਵਿੱਚ ਸਵੀਪ ਆਈਕਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ। ਵੋਟਰਾਂ ਨੂੰ ਆਪਣੇ ਵੇਰਵੇ ਚੈੱਕ ਕਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਲਈ 7 ਜੂਨ, 11-12 ਜੁਲਾਈ, 19 ਜੁਲਾਈ ਅਤੇ 16 ਅਗਸਤ 2026 ਨੂੰ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਨੌਜਵਾਨ ਵੋਟਰਾਂ ਦੇ ਨਾਂ ਦਰਜ ਕਰਨ ਲਈ ਪੰਜਾਬ ਭਰ ਦੇ ਕਾਲਜਾਂ ਅਤੇ ਸਕੂਲਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਗਏ ਸਨ।
ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ, ਜਿਸ ਨਾਲ ਸਮੁੱਚੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਗਈ। ਮੁੱਖ ਚੋਣ ਅਫ਼ਸਰ ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੁਹਰਾਇਆ ਕਿ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕਰਨ ਲਈ ਹਰ ਸੰਭਵ ਯਤਨ ਕੀਤੇ ਗਏ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਫ਼ਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਇਸ ਕਾਰਜ ਦੀ ਸਫ਼ਲਤਾ ਚੋਣ ਮਸ਼ੀਨਰੀ ਦੇ ਯਤਨਾਂ, ਵੋਟਰਾਂ ਦੇ ਸਹਿਯੋਗ ਅਤੇ ਸਮੂਹ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨੂੰ ਦਰਸਾਉਂਦੀ ਹੈ।
ਮੁੱਖ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਜਿਹੜੇ ਯੋਗ ਵਿਅਕਤੀ ਕਿਸੇ ਵੀ ਕਾਰਨ ਕਰਕੇ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਵੀ ਸ਼ਾਮਲ ਹੋਣ ਤੋਂ ਰਹਿ ਗਏ ਹਨ ਜਾਂ ਨਵੇਂ ਵੋਟਰ ਵਜੋਂ ਨਾਂ ਦਰਜ ਕਰਵਾਉਣਾ ਚਾਹੁੰਦੇ ਹਨ, ਉਹ ਈ.ਸੀ.ਆਈ.ਨੈਟ ਐਪ ਰਾਹੀਂ ਆਨਲਾਈਨ ਜਾਂ ਆਪਣੇ ਸਬੰਧਤ ਬੀ.ਐਲ.ਓ. ਰਾਹੀਂ ਫਾਰਮ ਨੰਬਰ 6 ਭਰ ਕੇ ਆਫ਼ਲਾਈਨ ਅਪਲਾਈ ਕਰ ਸਕਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

महाराजा अग्रसेन के आदर्शों पर चल रही है वर्तमान सरकार : ऊर्जा मंत्री श्री अनिल विज

0

👉अंबाला छावनी में अग्रसेन जयंती पर अग्रवाल सभा द्वारा आयोजित कार्यक्रम में शिरकत की
Haryana News: हरियाणा के ऊर्जा, परिवहन एवं श्रम मंत्री श्री अनिल विज ने कहा कि महाराजा अग्रसेन की जयंती का दिन केवल मनाने का नहीं बल्कि उनके सिद्धांतों को अपनाने का दिन है। सारा समाज उनके सिद्धांत अपनाए, जहां भी, कोई भी, किसी भी पार्टी की सरकार हो, वो महाराजा अग्रसेन जी के सिद्धांतों को पढ़कर सरकारें चलाए जिससे हमारा देश सूर्य की तरह चमक जाएगा। उन्होंने कहा कि वर्तमान सरकार भी महाराजा अग्रसेन जी के आदर्शों पर चल रही है और प्रधानमंत्री श्री नरेंद्र मोदी ने जन-कल्याणकारी योजनाओं से आम जनजीवन का परिदृश्य बदला है। श्री विज अम्बाला छावनी स्थित अग्रवाल धर्मशाला में महाराजा अग्रसेन जी की जयंती के उपलक्ष्य पर रात्रि अग्रवाल सभा द्वारा आयोजित भजन संध्या में लोगों को संबोधित कर रहे थे।

ऊर्जा मंत्री ने कहा कि महाराजा अग्रसेन जी ने जो संदेश इस संसार को दिया उसके आधार पर ही आज सभी जगह पर सरकारें बनाई जाती है जिन्हें सोशल वेलफेयर सरकारें कहा जाता है। यह सिद्धांत आज से हजारों साल पहले महाराजा अग्रसेन जी ने स्थापित किया था, वो अच्छे शासक भी थे, समाज शास्त्री और अच्छे अर्थशास्त्री भी थे। उन्होंने जो सिद्धांत बनाए कि “हमारी नगरी में जो आएगा उसे एक ईंट और एक रुपया देंगे”, ईंट अपना आशियाना बनाने और रुपया कारोबार स्थापित करने के लिए।उन्होंने कहा कि प्रधानमंत्री श्री मोदी जी ने कई बड़े काम करते हुए महाराजा अग्रसेन जी के संदेश को सार्थक किया।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਪੰਜਾਬ ਦੀ ਫਾਈਨਲ ਵੋਟਰ ਲਿਸਟ ਜਾਰੀ, 2.01 ਕਰੋੜ ਵੋਟਰ ਦਰਜ, ਇੰਝ ਕਰੋ ਚੈੱਕ ਆਪਣਾ ਨਾਂ

0

ਨਿਊਜ਼ ਡੈਸਕ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਯਾਨੀ SIR ਤਹਿਤ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਸੂਬੇ ਵਿੱਚ ਕੁੱਲ 2 ਕਰੋੜ 1 ਲੱਖ ਤੋਂ ਵੱਧ ਰਜਿਸਟਰਡ ਵੋਟਰ ਹਨ। ਜੇਕਰ ਤੁਸੀਂ ਵੀ ਆਪਣਾ ਵੋਟ ਬਣਵਾਇਆ ਹੈ, ਤਾਂ ਦੇਰ ਕੀਤੇ ਬਿਨਾਂ ਫਾਈਨਲ ਲਿਸਟ ਵਿੱਚ ਆਪਣਾ ਨਾਂ ਜ਼ਰੂਰ ਚੈੱਕ ਕਰ ਲਓ।

ਅੰਤਿਮ ਵੋਟਰ ਸੂਚੀ ਵਿੱਚ ਕਿੰਨੇ ਵੋਟਰ?

ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਕੁੱਲ 2 ਕਰੋੜ 1 ਲੱਖ 727 ਵੋਟਰ ਦਰਜ ਹਨ। ਇਨ੍ਹਾਂ ਵਿੱਚ 1 ਕਰੋੜ 3 ਲੱਖ 76 ਹਜ਼ਾਰ 26 ਮਰਦ, 97 ਲੱਖ 24 ਹਜ਼ਾਰ 195 ਔਰਤਾਂ ਅਤੇ 506 ਥਰਡ ਜੈਂਡਰ ਵੋਟਰ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਇਸ ਪ੍ਰਕਿਰਿਆ ਤੋਂ ਪਹਿਲਾਂ ਪੰਜਾਬ ਵਿੱਚ 2 ਕਰੋੜ 14 ਲੱਖ ਤੋਂ ਵੱਧ ਵੋਟਰ ਸਨ। ਇਸ ਤਰ੍ਹਾਂ ਸੋਧ ਪ੍ਰਕਿਰਿਆ ਤੋਂ ਬਾਅਦ ਵੋਟਰਾਂ ਦੀ ਗਿਣਤੀ ਵਿੱਚ ਲਗਭਗ 6.3 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ 👉ਰਜਬਾਹੇ ’ਚ ਪਾੜ ਪੈਣ ਕਾਰਨ ਕਰੀਬ 300 ਏਕੜ ’ਚ ਭਰਿਆ ਪਾਣੀ, ਝੋਨੇ ਦੀ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ

ਕਿਵੇਂ ਹੋਈ ਵੋਟਰ ਸੂਚੀ ਦੀ ਜਾਂਚ?

ਚੋਣ ਕਮਿਸ਼ਨ ਵੱਲੋਂ 25 ਜੂਨ ਤੋਂ 3 ਅਗਸਤ 2026 ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਕੀਤੀ ਗਈ ਸੀ। ਇਸ ਦੌਰਾਨ 1.93 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਫਾਰਮ ਭਰੇ। ਉੱਥੇ ਹੀ, ਜਿਹੜੇ ਵੋਟਰਾਂ ਦੇ ਫਾਰਮ ਨਹੀਂ ਭਰੇ ਗਏ, ਉਨ੍ਹਾਂ ਵਿੱਚ ਮ੍ਰਿਤਕ, ਸੂਬੇ ਤੋਂ ਪੱਕੇ ਤੌਰ ’ਤੇ ਬਾਹਰ ਜਾ ਚੁੱਕੇ ਅਤੇ ਹੋਰ ਕਾਰਨਾਂ ਕਰਕੇ ਪੜਤਾਲ ਤੋਂ ਰਹਿ ਗਏ ਵਿਅਕਤੀ ਸ਼ਾਮਲ ਸਨ।

ਡਰਾਫਟ ਵੋਟਰ ਸੂਚੀ ਜਾਰੀ ਹੋਣ ਤੋਂ ਬਾਅਦ ਨਵੇਂ ਫਾਰਮਾਂ ਰਾਹੀਂ 7 ਲੱਖ 97 ਹਜ਼ਾਰ 263 ਨਵੇਂ ਵੋਟਰ ਵੀ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ, ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧਾ ਕੇ 25,332 ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉 ਬਿਜਲੀ ਬੋਰਡ ਦੇ ਕਰਮਚਾਰੀਆਂ ਲਈ ਵੱਡੀ ਖ਼ਬਰ, 60 ਲੱਖ ਰੁਪਏ ਤੱਕ ਦਾ ਮਿਲੇਗਾ ਹਾਦਸਾ ਬੀਮਾ ਕਵਰ

ਅਗਲੇ ਹਫ਼ਤੇ ਤੋਂ ਲੱਗਣਗੇ ਵਿਸ਼ੇਸ਼ ਕੈਂਪ

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਮੁਤਾਬਕ, ਅਗਲੇ ਹਫ਼ਤੇ ਤੋਂ ਸੂਬੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਲੋਕ ਆਪਣਾ ਨਾਂ ਵੋਟਰ ਸੂਚੀ ਵਿੱਚ ਚੈੱਕ ਕਰ ਸਕਣਗੇ ਅਤੇ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵੀ ਅਰਜ਼ੀ ਦੇ ਸਕਣਗੇ।

ਜੇਕਰ ਕਿਸੇ ਯੋਗ ਵਿਅਕਤੀ ਦਾ ਨਾਂ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ECI Net ਐਪ ਰਾਹੀਂ ਆਨਲਾਈਨ ਜਾਂ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ (BLO) ਕੋਲ ਫਾਰਮ ਨੰਬਰ 6 ਭਰ ਕੇ ਅਰਜ਼ੀ ਦੇ ਸਕਦਾ ਹੈ।

ਘਰ ਬੈਠੇ ਇੰਝ ਚੈੱਕ ਕਰੋ ਆਪਣਾ ਨਾਂ

ਵੋਟਰ ਸੂਚੀ ਵਿੱਚ ਆਪਣਾ ਨਾਂ ਚੈੱਕ ਕਰਨ ਲਈ www.ceopunjab.gov.in ਜਾਂ voters.eci.gov.in ਵੈੱਬਸਾਈਟ ’ਤੇ ਜਾਓ। ਉੱਥੇ ‘Download Electoral Roll’ ਜਾਂ ‘Final Roll 2026’ ਵਾਲਾ ਵਿਕਲਪ ਚੁਣੋ। ਇਸ ਤੋਂ ਬਾਅਦ ਆਪਣਾ ਜ਼ਿਲ੍ਹਾ, ਵਿਧਾਨ ਸਭਾ ਹਲਕਾ ਅਤੇ ਪੋਲਿੰਗ ਸਟੇਸ਼ਨ ਦੀ ਜਾਣਕਾਰੀ ਭਰ ਕੇ ਵੋਟਰ ਸੂਚੀ ਡਾਊਨਲੋਡ ਕਰ ਸਕਦੇ ਹੋ।

ਇਸ ਲਈ ਜੇਕਰ ਤੁਸੀਂ ਪੰਜਾਬ ਦੇ ਵੋਟਰ ਹੋ, ਤਾਂ ਆਪਣਾ ਨਾਂ ਫਾਈਨਲ ਵੋਟਰ ਲਿਸਟ ਵਿੱਚ ਜ਼ਰੂਰ ਚੈੱਕ ਕਰੋ, ਤਾਂ ਜੋ ਵੋਟ ਪਾਉਣ ਸਮੇਂ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

0