Sunday, May 3, 2026
Home Blog Page 103

ਬਜਟ ਸੈਸ਼ਨ ਸਫ਼ਲਤਾਪੂਰਵਕ ਸੰਪੰਨ, 55 ਘੰਟੇ ਚੱਲੀ ਸਾਰਥਕ ਚਰਚਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਸਰਵਸੰਮਤੀ ਨਾਲ ਪਾਸ ਹੋਏ ਮਹੱਤਵਪੂਰਨ ਮਤੇ, ਲੋਕ ਹਿੱਤ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਮੰਥਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਜਟ ਸੈਸ਼ਨ 2026-27 ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੈਸ਼ਨ 20 ਫਰਵਰੀ ਨੂੰ ਮਾਨਯੋਗ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਕੇ ਸਫ਼ਲਤਾਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਕੁੱਲ 13 ਦਿਨਾਂ ਤੱਕ ਚੱਲੇ ਇਸ ਸੈਸ਼ਨ ਵਿੱਚ 13 ਬੈਠਕਾਂ ਹੋਈਆਂ, ਜਿਨ੍ਹਾਂ ਵਿੱਚ ਲਗਭਗ 55 ਘੰਟੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ 2 ਮਾਰਚ ਨੂੰ ਵਿੱਤ ਮੰਤਰੀ ਵਜੋਂ ਆਪਣਾ ਦੂਜਾ ਬਜਟ ਪੇਸ਼ ਕੀਤਾ, ਜਿਸ ‘ਤੇ ਸਦਨ ਵਿੱਚ 10 ਘੰਟੇ 3 ਮਿੰਟ ਤੱਕ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਦੌਰਾਨ ਵਿਰੋਧੀ ਧਿਰ ਦੇ 7 ਮੈਂਬਰਾਂ ਨੇ 2 ਘੰਟੇ 47 ਮਿੰਟ ਅਤੇ ਸੱਤਾਧਾਰੀ ਪਾਰਟੀ ਦੇ 15 ਮੈਂਬਰਾਂ ਨੇ 6 ਘੰਟੇ 47 ਮਿੰਟ ਤੱਕ ਆਪਣੀ ਗੱਲ ਰੱਖੀ, ਜਦਕਿ ਆਜ਼ਾਦ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ 3 ਮਹੱਤਵਪੂਰਨ ਮਤੇ ਸਰਵਸੰਮਤੀ ਨਾਲ ਪਾਸ ਕੀਤੇ ਗਏ, ਜਿਨ੍ਹਾਂ ਵਿੱਚ ਹਾਊਸਿੰਗ ਬੋਰਡ ਨੂੰ ਭੰਗ ਕਰਨ, ਸਫਾਈ ਕਰਮਚਾਰੀ ਨਿਯੋਜਨ ਅਤੇ ਖੁਸ਼ਕ ਪਖਾਨਾ ਨਿਰਮਾਣ ਐਕਟ, 1993 ਨੂੰ ਰੱਦ ਕਰਨ ਅਤੇ ਜੀ.ਐਸ.ਟੀ. ਨਾਲ ਸਬੰਧਤ ਟੈਕਸ ਢਾਂਚੇ ਵਿੱਚ ਸੋਧ ਸ਼ਾਮਲ ਹੈ। ਇਸ ਤੋਂ ਇਲਾਵਾ ‘ਵਿਕਸਿਤ ਭਾਰਤ ਜੀ-ਰਾਮ’ ਯੋਜਨਾ ਦੇ ਪ੍ਰਬੰਧਾਂ ’ਤੇ ਵੀ ਚਰਚਾ ਹੋਈ ਅਤੇ ਜਨਤਾ ਤੇ ਪੇਂਡੂ ਮਜ਼ਦੂਰਾਂ ਦੇ ਖਦਸ਼ਿਆਂ ’ਤੇ ਵਿਚਾਰ ਕੀਤਾ ਗਿਆ।

ਇਹ ਵੀ ਪੜ੍ਹੋ ਡਿਜੀਟਲ ਭੁਗਤਾਨ ਨਾਲ ਛੋਟੇ ਵਪਾਰੀਆਂ ਨੂੰ ਮਿਲ ਰਹੀ ਨਵੀਂ ਮਜਬੂਤੀ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਧਾਇਕਾਂ ਵੱਲੋਂ ਦਿੱਤੇ ਗਏ ਧਿਆਨ ਦਿਵਾਊ ਮਤਿਆਂ ‘ਤੇ ਵੀ ਵਿਸ਼ੇਵਾਰ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਝੋਨੇ ਅਤੇ ਹੋਰ ਫ਼ਸਲਾਂ ਦੀ ਖਰੀਦ, ਸੂਬੇ ਵਿੱਚ ਗੰਨੇ ਦੀ ਪ੍ਰਤੀ ਏਕੜ ਘਟਦੀ ਪੈਦਾਵਾਰ ਅਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਵੱਲੋਂ ਸੇਵਾਵਾਂ ਬੰਦ ਕਰਨ ਵਰਗੇ ਮੁੱਦੇ ਮੁੱਖ ਰਹੇ।ਉਨ੍ਹਾਂ ਦੱਸਿਆ ਕਿ ਸਦਨ ਵਿੱਚ ਕੁੱਲ 8 ਬਿੱਲਾਂ ’ਤੇ ਚਰਚਾ ਕੀਤੀ ਗਈ, ਜਿਨ੍ਹਾਂ ਵਿੱਚ ਹਰਿਆਣਾ ਵਿਨਿਯੋਗ (ਨੰਬਰ 1 ਅਤੇ 2) ਬਿੱਲ 2026, ਪ੍ਰੋਫੈਸਰ ਸੇਵਾ ਸੁਰੱਖਿਆ ਸੋਧ ਬਿੱਲ, ਟ੍ਰੈਵਲ ਏਜੰਟ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਸੋਧ ਬਿੱਲ, ਪੁਲਿਸ ਸੋਧ ਬਿੱਲ, ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਸੋਧ ਬਿੱਲ, ਸ਼ਹਿਰੀ ਖੇਤਰ ਵਿਕਾਸ ਸੋਧ ਬਿੱਲ ਅਤੇ ਭੂਮੀ ਚੱਕਬੰਦੀ ਸੋਧ ਬਿੱਲ ਸ਼ਾਮਲ ਹਨ।ਮੁੱਖ ਮੰਤਰੀ ਨੇ ਸੈਸ਼ਨ ਦੇ ਆਖਰੀ ਦਿਨ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਵੱਲੋਂ ਕੁਦਰਤੀ ਖੇਤੀ ‘ਤੇ ਦਿੱਤੇ ਗਏ ਭਾਸ਼ਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਨਾਲ ਸਦਨ ਨੂੰ ਨਵੀਂ ਦਿਸ਼ਾ ਮਿਲੀ ਹੈ।ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਭਾ ਚੋਣਾਂ ਪੂਰੀ ਤਰ੍ਹਾਂ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਨੇਪਰੇ ਚੜ੍ਹੀਆਂ ਹਨ, ਜਿਸ ਵਿੱਚ ਉਨ੍ਹਾਂ ਦੇ ਉਮੀਦਵਾਰ ਸੰਜੇ ਭਾਟੀਆ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕੀਤਾ ਜਾ ਰਿਹਾ ਧਰਨਾ-ਪ੍ਰਦਰਸ਼ਨ ਉਨ੍ਹਾਂ ਦੀ ਅੰਦਰੂਨੀ ਸਥਿਤੀ ਨੂੰ ਦਰਸਾਉਂਦਾ ਹੈ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਪਾਰਟੀ ਦੇ ਅੰਦਰ ਕੀ ਚੱਲ ਰਿਹਾ ਹੈ।

ਇਹ ਵੀ ਪੜ੍ਹੋ ਵਿਕਾਸ ਨੂੰ ਤਿੰਨ ਗੁਣਾ ਗਤੀ ਦੇਵੇਗਾ ਹਰਿਆਣਾ ਦਾ ਬਜਟ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ‘ਚ ਪਹਿਲੀ ਵਾਰ ਅਜਿਹਾ ਦੇਖਣ ਨੂੰ ਮਿਲਿਆ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹੀ ਪੋਲਿੰਗ ਏਜੰਟ ਦੀ ਭੂਮਿਕਾ ‘ਚ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਲੀਡਰਸ਼ਿਪ ਨੂੰ ਆਪਣੇ ਹੀ ਆਗੂਆਂ ‘ਤੇ ਭਰੋਸਾ ਨਹੀਂ ਰਿਹਾ ਅਤੇ ਜਨਤਾ ਦਾ ਭਰੋਸਾ ਵੀ ਪਾਰਟੀ ਤੋਂ ਉੱਠ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨਾਲ ਜੁੜੇ ਇਮਾਨਦਾਰ ਲੋਕਾਂ ਦਾ ਭਰੋਸਾ ਵੀ ਹੁਣ ਡੋਲ ਗਿਆ ਹੈ।ਸ੍ਰੀ ਸੈਣੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਕਾਂਗਰਸ ਦੀ ਭੂਮਿਕਾ ਨਿਰਾਸ਼ਾਜਨਕ ਰਹੀ। ਉਹ ਮੁੱਦੇ ਤਾਂ ਲੈ ਕੇ ਆਏ, ਪਰ ਜਦੋਂ ਜਵਾਬ ਦੇਣ ਦਾ ਸਮਾਂ ਆਇਆ ਤਾਂ ਸਦਨ ਛੱਡ ਕੇ ਚਲੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਕੋਲ ਨਾ ਤਾਂ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਠੋਸ ਦਿਸ਼ਾ, ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਕਮਜ਼ੋਰ ਹੋਵੇਗੀ।

ਇਹ ਵੀ ਪੜ੍ਹੋ ਵਕਾਲਤ ਸਿਰਫ਼ ਪੇਸ਼ਾ ਨਹੀਂ, ਜਨਸੇਵਾ ਦਾ ਸ਼ਕਤੀਸ਼ਾਲੀ ਮਾਧਿਅਮ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦ ਉਮੀਦਵਾਰ ਦਾ ਚੋਣ ਲੜਨਾ ਪੂਰੀ ਤਰ੍ਹਾਂ ਲੋਕਤੰਤਰੀ ਅਧਿਕਾਰ ਹੈ ਅਤੇ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਾਂਗਰਸ ‘ਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕੁਚਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਾਰਟੀ ਆਗੂਆਂ ਦੇ ਬਿਆਨਾਂ ਅਤੇ ਵਿਵਹਾਰ ਵਿੱਚ ਵਿਰੋਧਾਭਾਸ ਸਾਫ਼ ਨਜ਼ਰ ਆ ਰਿਹਾ ਹੈ।ਉਨ੍ਹਾਂ ਅਭੈ ਚੌਟਾਲਾ ਦੇ ਸੰਦਰਭ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਵੋਟ ਪਾਉਣ ਜਾਂ ਨਾ ਪਾਉਣ ਦਾ ਅਧਿਕਾਰ ਹੈ। ਜੇਕਰ ਕਿਸੇ ਨੂੰ ਭਰੋਸਾ ਦਿੱਤਾ ਗਿਆ ਸੀ, ਤਾਂ ਉਸ ਨੂੰ ਨਿਭਾਉਣਾ ਚਾਹੀਦਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇੱਕ ਵੋਟ ਵੀ ਰੱਦ ਕੀਤੀ ਗਈ, ਜਿਸ ‘ਤੇ ਉਨ੍ਹਾਂ ਨੇ ਚੋਣ ਕਮਿਸ਼ਨ ਕੋਲ ਇਤਰਾਜ਼ ਜਤਾਇਆ ਸੀ, ਪਰ ਉਸ ਨੂੰ ਸਵੀਕਾਰ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਉਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਦਾ ਸਨਮਾਨ ਕਰਦੇ ਹੋਏ ਇਸ ਨੂੰ ਸਵੀਕਾਰ ਕੀਤਾ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਭਾ ਚੋਣਾਂ ਦੌਰਾਨ ਇਨੈਲੋ ਕਾਂਗਰਸ ਦੀ ‘ਬੀ-ਟੀਮ’ ਸਾਬਤ ਹੋਈ ਹੈ, ਜਿਸ ਨੇ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਨ ਆਤਰੇਅ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੜਿੰਗ ਨੇ ਕਿਸਾਨਾਂ ਲਈ ਵਾਅਦੇ ਮੁਤਾਬਕ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ

👉ਪੀਏਯੂ ਲਈ ਹਰ ਸਾਲ 50–70 ਕਰੋੜ ਰੁਪਏ ਦੀ ਰਿਸਰਚ ਗ੍ਰਾਂਟ ਦੀ ਮੰਗ
New Delhi News: ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਕਿਸਾਨਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਵਾਸਤੇ ਕਾਨੂੰਨ ਲਿਆਵੇ, ਜਿਵੇਂ ਕਿ ਉਹਨਾਂ ਨਾਲ ਉਸ ਵੇਲੇ ਵਾਅਦਾ ਕੀਤਾ ਗਿਆ ਸੀ, ਜਦੋਂ ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ 15 ਮਹੀਨੇ ਲੰਬਾ ਸੰਘਰਸ਼ ਵਾਪਸ ਲਿਆ ਸੀ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਲਈ ਹਰ ਸਾਲ 50 ਤੋਂ 70 ਕਰੋੜ ਰੁਪਏ ਦੀ ਰਿਸਰਚ ਗ੍ਰਾਂਟ ਦਿੱਤੀ ਜਾਵੇ, ਤਾਂ ਜੋ ਖੇਤੀਬਾੜੀ ਵਿੱਚ ਬਿਹਤਰ ਖੋਜ ਅਤੇ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ।ਲੁਧਿਆਣਾ ਤੋਂ ਸੰਸਦ ਮੈਂਬਰ ਨੇ ਛੋਟੇ ਅਤੇ ਹਾਸੀਏ ‘ਤੇ ਰਹਿੰਦੇ ਕਿਸਾਨਾਂ ਲਈ ਇਕ ਵਾਰਗੀ ਸੈਟਲਮੈਂਟ ਰਾਹੀਂ ਕਰਜ਼ਾ ਰਾਹਤ ਦੇਣ ਦੀ ਵੀ ਜ਼ੋਰਦਾਰ ਵਕਾਲਤ ਕੀਤੀ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਸਰਕਾਰ ਵੱਡੇ ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਸਕਦੀ ਹੈ, ਤਾਂ ਛੋਟੇ ਕਿਸਾਨਾਂ ਨੂੰ ਰਾਹਤ ਕਿਉਂ ਨਹੀਂ ਦੇ ਸਕਦੀ ਹੈ।ਅੱਜ ਲੋਕ ਸਭਾ ਵਿੱਚ ਬੋਲਦਿਆਂ, ਵੜਿੰਗ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਲਈ ਐਲਾਨ ਕੀਤੀ ਗਈ 1600 ਕਰੋੜ ਰੁਪਏ ਦੀ ਬਾੜ ਰਾਹਤ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਟਕਰਾਅ ਵਿਚਾਲੇ ਪੰਜਾਬ ਪਿਸ ਰਿਹਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਹੁਣ ਤੱਕ ਇਸ ਰਕਮ ਵਿੱਚੋਂ ਇੱਕ ਪੈਸਾ ਵੀ ਪੰਜਾਬ ਨੂੰ ਨਹੀਂ ਮਿਲਿਆ ਹੈ।ਉਨ੍ਹਾਂ ਨੇ ਕਿਹਾ ਕਿ ਜਦੋਂ ਕੇਂਦਰ ਨੂੰ ਪਤਾ ਸੀ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 12000 ਕਰੋੜ ਰੁਪਏ ਦੇ ਆਫ਼ਤ ਰਾਹਤ ਫੰਡ ਦਾ ਦੁਰਪਯੋਗ ਕੀਤਾ ਹੈ, ਤਾਂ ਫਿਰ ਹੜ੍ਹ ਰਾਹਤ ਰਕਮ ਕਿਉਂ ਰੋਕੀ ਗਈ? ਉਨ੍ਹਾਂ ਨੇ ਪੁੱਛਿਆ ਕਿ ਇਸ ਲਈ ਪੰਜਾਬ ਦੇ ਲੋਕਾਂ ਨੂੰ ਕਿਉਂ ਸਜ਼ਾ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮਾਮਲਾ, ਅਦਾਲਤ ਨੇ ਲਿਆ ਇਹ ਫੈਸਲਾ…

ਇਸੇ ਤਰ੍ਹਾਂ, ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਇਹ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਚੁੱਕੇ ਹਨ, ਇਸ ਲਈ ਇਹਨਾਂ ਨੂੰ ਸਿਰਫ਼ ਮੁਅੱਤਲ ਨਹੀਂ, ਬਲਕਿ ਪੂਰੀ ਤਰ੍ਹਾਂ ਵਾਪਸ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੇ ਇਹ ਕਾਨੂੰਨ ਵਾਪਸ ਲਵਾਉਣ ਲਈ 15 ਮਹੀਨੇ ਤੱਕ ਸੰਘਰਸ਼ ਕੀਤਾ ਅਤੇ ਇਸ ਦੌਰਾਨ ਲਗਭਗ 750 ਕਿਸਾਨਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਦਰਜ ਕੀਤੀਆਂ ਸਭ ਐਫਆਈਆਰ ਵਾਪਸ ਲਈਆਂ ਜਾਣ।ਵੜਿੰਗ ਨੇ ਪੰਜਾਬ ਵਿੱਚ ਖੇਤੀ ਦੀ ਵਿਭਿੰਨਤਾ ਵਧਾਉਣ ਲਈ 50,000 ਕਰੋੜ ਰੁਪਏ ਦਾ ਖਾਸ ਕੋਰਪਸ ਫੰਡ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਪੰਜ ਖੇਤੀ ਜ਼ੋਨਾਂ ਵਿੱਚ ਵੰਡ ਕੇ ਹਰ ਖੇਤਰ ਵਿੱਚ ਖਾਸ ਫਸਲਾਂ ਦੀ ਖੇਤੀ ਨੂੰ ਉਤਸਾਹਿਤ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਜਿੰਮ ਤੋਂ ਨਿਕਲਦੇ ਪ੍ਰਾਪਰਟੀ ਡੀਲਰ ਦਾ ਗੋ/ਲੀ/ਆਂ ਮਾਰ ਕੇ ਕੀਤਾ ਕ.ਤ.ਲ

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਖਾਦ ਸੁਰੱਖਿਆ ਲਈ ਬੇਮਿਸਾਲ ਯੋਗਦਾਨ ਦਿੱਤਾ ਹੈ ਅਤੇ ਇਸ ਲਈ ਸੂਬੇ ਨੂੰ ਭਾਰੀ ਕੀਮਤ ਵੀ ਚੁਕਾਣੀ ਪਈ ਹੈ। ਇਸ ਕਰਕੇ ਪੰਜਾਬ ਨੂੰ ਖਾਸ ਪੈਕੇਜ ਮਿਲਣਾ ਚਾਹੀਦਾ ਹੈ।ਉਨ੍ਹਾਂ ਨੇ ਕਿਸਾਨ ਸਮ੍ਰਿੱਧੀ ਯੋਜਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਮਿਲਦੇ 6000 ਰੁਪਏ ਸਾਲਾਨਾ ਬਹੁਤ ਘੱਟ ਹਨ। ਉਨ੍ਹਾਂ ਦੇ ਮੁਤਾਬਕ ਇਹ ਰਕਮ, ਤਾਂ ਇੱਕ ਪਸ਼ੂ ਲਈ ਚਾਰਾ ਖਰੀਦਣ ਲਈ ਵੀ ਕਾਫ਼ੀ ਨਹੀਂ ਹੈ।ਜਦਕਿ ਪਰਾਲੀ ਸਾੜਨ ਦੇ ਮਸਲੇ ‘ਤੇ ਗੱਲ ਕਰਦਿਆਂ, ਲੁਧਿਆਣਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਲਈ ਗਲਤ ਢੰਗ ਨਾਲ ਦੋਸ਼ੀ ਠਹਿਰਾਇਆ ਜਾ ਰਿਹਾ ਹੈ, ਜਦਕਿ ਪਰਾਲੀ ਸਾੜਨ ਦੀ ਸਮੱਸਿਆ ਕਈ ਸਾਲਾਂ ਤੋਂ ਮੌਜੂਦ ਹੈ। ਉਨ੍ਹਾਂ ਨੇ ਪਰਾਲੀ ਸਾੜਨ ਵਿਰੋਧੀ ਕਾਨੂੰਨ ਵਾਪਸ ਲੈਣ, ਸੈਟੇਲਾਈਟ ਤਸਵੀਰਾਂ ਦੇ ਆਧਾਰ ‘ਤੇ ਦਰਜ ਐਫਆਈਆਰ ਰੱਦ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 5000 ਰੁਪਏ ਪ੍ਰਤੀ ਏਕੜ ਲਾਭ ਦੇਣ ਦੀ ਮੰਗ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Akali Dal ਨੂੰ ਕਮਜ਼ੋਰ ਕਰਨ ਵਾਸਤੇ 2027 ਵਿਚ ਨਵੀਂ ਸਿਆਸੀ ਧਿਰ ਨੂੰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਪੰਜਾਬੀ: ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ

0

Jagraon News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਏਜੰਸੀਆਂ ਤੋਂ ਚੌਕਸ ਰਹਿਣ ਜੋ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਮੌਕੇ ਉਸੇ ਤਰੀਕੇ ਨਵੀਂ ਪਾਰਟੀ ਸਾਹਮਣੇ ਲਿਆ ਸਕਦੀਆਂ ਹਨ ਜਿਵੇਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਕੀਤਾ ਸੀ, ਤਾਂ ਜੋ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਜਾ ਸਕੇ।ਇਥੇ ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਐਸ ਆਰ ਕਲੇਰ ਵੱਲੋਂ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਜਿਸ ਦੌਰਾਨ ਉਹਨਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਗਰਾਓਂ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ,ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਤੁਸੀਂ ਭਾਵੁਕ ਹੋ ਗਏ ਤੇ ਉਹਨਾਂ ਵਿਅਕਤੀਆਂ ਵਾਸਤੇ ਵੋਟਾਂ ਪਾ ਦਿੱਤੀਆਂ ਜਿਹਨਾਂ ਨੂੰ ਏਜੰਸੀਆਂ ਨੇ ਪੇਸ਼ ਕੀਤਾ ਸੀ।ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਸਾਜ਼ਿਸ਼ ਨੂੰ ਸਮਝਿਆ ਜਾਵੇ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੀ ਭਲਾਈ ਵਾਸਤੇ ਅਕਾਲੀ ਦਲ ਦੀ ਹਮਾਇਤ ਕਰਨ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਕੱਲਾ ਹੀ ਤੁਹਾਡੀ ਭਲਾਈ ਵਾਸਤੇ ਚਿੰਤਤ ਹੈ। ਉਹਨਾਂ ਕਿਹਾ ਕਿ ਕੀ ਤੁਸੀਂ ਸਮਝਦੇ ਹੋ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਅਰਵਿੰਦ ਕੇਜਰੀਵਾਲ ਜਾਂ ਰਾਹੁਲ ਗਾਂਧੀ ਤੁਹਾਡੇ ਮੁੱਦਿਆਂ ਪ੍ਰਤੀ ਚਿੰਤਤ ਹਨ ?ਉਹਨਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਤੇ ਉਹਨਾਂ ਦੱਸਿਆ ਕਿ ਕਿਵੇਂ ਸੂਬੇ ਦੇ ਇਸਦੀ ਰਾਜਧਾਨੀ ਤੋਂ ਹੱਕ ਖੋਹੇ ਗਏ, ਦਰਿਆਈ ਪਾਣੀ ਖੋਹੇ ਗਏ ਤੇ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਰਾਜਸਥਾਨ ਨੂੰ ਦਿੱਤੇ ਗਏ ਅਤੇ ਪੰਜਾਬੀ ਬੋਲਦੇ ਇਲਾਕੇ 1966 ਵਿਚ ਪੁਨਰਗਠਨ ਵੇਲੇ ਪੰਜਾਬ ਤੋਂ ਬਾਹਰ ਕਰ ਦਿੱਤੇ ਗਏ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਹਨਾਂ ਇਤਿਹਾਸਕ ਗਲਤੀਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਇਕ ਵਾਰ 2027 ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਇਹ ਰਾਜਸਥਾਨ ਨਹਿਰ ਵਿਚ ਜਾਂਦੇ ਪੰਜਾਬ ਦੇ ਪਾਣੀਆਂ ਨੂੰ ਰੋਕ ਦੇਵੇਗਾ ਅਤੇ ਅਸੀਂ ਨਵੀਂਆਂ ਨਹਿਰਾਂ ਬਣਾ ਕੇ ਇਹ ਪਾਣੀ ਸਾਡੇ ਕਿਸਾਨਾਂ ਦੇ ਖੇਤਾਂ ਤੱਕ ਲੈ ਕੇ ਜਾਵਾਂਗੇ।ਬਾਦਲ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਆਪ ਸਰਕਾਰ ਨੇ ਸੂਬੇ ਵਿਚ ਲੋਕਤੰਤਰੀ ਢਾਂਚਾ ਤਹਿਸ ਨਹਿਸ ਕੀਤਾ ਹੈ। ਉਹਨਾਂ ਕਿਹਾ ਕਿ ਕੱਲ੍ਹ ਹੋਈ ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਵਿਚ ਆਪ ਨੇ ਚੇਅਰਮੈਨੀ ਚੋਰੀ ਕੀਤੀ ਜਦੋਂ ਕਿ ਉਸਦੇ ਸਿਰਫ 8 ਮੈਂਬਰ ਸਨ ਤੇ ਅਕਾਲੀ ਦਲ ਦੇ 15 ਮੈਂਬਰ ਸਨ। ਉਹਨਾਂ ਕਿਹਾ ਕਿ ਇਹੋ ਕੁਝ ਮਾਨਸਾ ਵਿਚ ਹੋਇਆ। ਉਹਨਾਂ ਕਿਹਾ ਕਿ ਆਪ ਸਰਕਾਰ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੀ ਵਰਤੋਂ ਬਲਾਕ ਸੰਮਤੀ ਦੇ ਚੇਅਰਪਰਸਨਾਂ ਦੀ ਚੋਣ ਵਿਚ ਸਿਆਸੀ ਵਿਰੋਧੀਆਂ ਨੂੰ ਡਰਾਉਣ ਵਾਸਤੇ ਕਰ ਰਹੀ ਹੈ। ਉਹਨਾਂ ਕਿਹਾ ਕਿ ਮੀਡੀਆ ਨੂੰ ਵੀ ਲੀਹ ’ਤੇ ਪੈਣ ਵਾਸਤੇ ਮਜਬੂਰ ਕੀਤਾ ਗਿਆ। ਉਹਨਾਂ ਕਿਹਾ ਕਿ ਜਿਹੜਾ ਕੋਈ ਅਜਿਹਾ ਨਹੀਂ ਕਰਦਾ, ਉਸਦਾ ਹਾਲ ਪੰਜਾਬ ਕੇਸਰੀ ਗਰੁੱਪ ਵਰਗਾ ਕੀਤਾ ਜਾਂਦਾ ਹੈ ਜਿਹਨਾਂ ਦੇ ਹੋਟਲ ਨੂੰ ਬਿਨਾਂ ਅਪੀਲ ਦਾ ਸਮਾਂ ਦਿੱਤਿਆਂ ਤੋੜਿਆ ਗਿਆ।ਬਾਦਲ ਨੇ ਕਿਹਾ ਕਿ ਆਪ ਸਰਕਾਰ ਜਨਰਲ ਵਰਗ ਦੀਆਂ ਔਰਤਾਂ ਨੂੰ 1-1 ਹਜ਼ਾਰ ਅਤੇ ਐਸ ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਦਾਅਵਾ ਕਰ ਰਹੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਉਹਨਾਂ ਕਿਹਾ ਕਿ ਆਪ ਸਰਕਾਰ ਨੇ ਛੇ ਮਹੀਨਿਆਂ ਵਾਸਤੇ ਔਰਤਾਂ ਨੂੰ ਇਹ ਭੱਤਾ ਦੇਣ ਵਾਸਤੇ 52000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤੇ ਸਰਕਾਰੀ ਜ਼ਮੀਨਾਂ ਵੇਚੀਆਂ ਹਨ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਵਾਸਤੇ ਸਰਕਾਰ ਨੇ ਪਾਵਰਕਾਮ ਦੀ ਬਿਜਲੀ ਸਬਸਿਡੀ ਰੋਕ ਰੱਖੀ ਹੈ।ਉਹਨਾਂ ਕਿਹਾ ਕਿ ਇਸ ਕਾਰਨ ਪੰਜਾਬ ਅਤੇ ਇਸਦੇ ਕਿਸਾਨਾਂ ਵਾਸਤੇ ਤਬਾਹੀ ਆਉਣ ਵਾਲੀ ਹੈ।

ਇਹ ਵੀ ਪੜ੍ਹੋ ਜਿੰਮ ਤੋਂ ਨਿਕਲਦੇ ਪ੍ਰਾਪਰਟੀ ਡੀਲਰ ਦਾ ਗੋ/ਲੀ/ਆਂ ਮਾਰ ਕੇ ਕੀਤਾ ਕ.ਤ.ਲ

ਪੰਜਾਬ ਵਾਸਤੇ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦਾ ਪਾਣੀ ਰਾਜਸਥਾਨ ਨਹਿਰ ਰਾਹੀਂ ਨਹੀਂ ਜਾਣ ਦੇਵੇਗਾ। ਉਹਨਾਂ ਕਿਹਾ ਕਿ ਰਾਜਸਥਾਨ ਨਹਿਰ ਦਾ ਇਹ ਸਾਰਾ ਪਾਣੀ ਪੰਜਾਬ ਦੇ ਖੇਤਾਂ ਵੱਲ ਮੋੜਿਆ ਜਾਵੇਗਾ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਉਹ ਉਦਯੋਗਿਕ ਤੇ ਸੀਵਰੇਜ ਦਾ ਇਕ ਵੀ ਬੂੰਦ ਮਾੜਾ ਪਾਣੀ ਸਤਲੁਜ ਤੇ ਬਿਆਸ ਦਰਿਆਵਾਂ ਵਿਚ ਨਹੀਂ ਜਾਣ ਦੇਣਗੇ। ਉਹਨਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਮਾਲਵਾ ਪੱਟੀ ਨੂੰ ਕੈਂਸਰ ਮੁਕਤ ਕਰਨ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਵਪਾਰੀ ਵਰਗ ਜਿਸਨੂੰ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਟੈਕਸ ਅਤਿਵਾਦ ਦਾ ਸਾਹਮਣਾ ਕਰਨਾ ਪਿਆ ਹੈ, ਵਾਸਤੇ ਫਿਰ ਤੋਂ ’ਰਾਹਤ’ ਸਕੀਮ ਸ਼ੁਰੂ ਕੀਤੀ ਜਾਵੇਗੀ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ ਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।ਉਹਨਾਂ ਇਹ ਵੀ ਐਲਾਨ ਕੀਤ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਉਹਨਾਂ ਨੂੰ ਇਹ ਕੁਨੈਕਸ਼ਨ ਪ੍ਰਦਾਨ ਕੀਤੇ ਜਾਣਗੇ ਅਤੇ 12 ਘੰਟੇ ਬਿਜਲੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਵਿਚ ਵਿਸ਼ਵ ਮੁਹਾਰਤ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਤੇ ਹਰ ਜ਼ਿਲ੍ਹੇ ਵਿਚ ਕਾਲਜ ਇਸ ਤੋਂ ਮਾਨਤਾ ਪ੍ਰਾਪਤ ਹੋਣਗੇ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ।ਇਸ ਮੌਕੇ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਗੁਰਚਰਨ ਗਰੇਵਾਲ, ਚੰਦ ਸਿੰਘ ਡੱਲਾ, ਪ੍ਰਭਜੋਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਸਿਮਕ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਮੌਕੇ ਔਰਤਾਂ ਨੂੰ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਉਣ ਦਾ ਸੱਦਾ
👉ਡੀਸੀ ਤੋਂ ਲੈ ਕੇ ਐਸਐਸਪੀ ਤੱਕ ਵੱਡੇ ਅਹੁਦਿਆਂ ‘ਤੇ ਸਭ ਤੋਂ ਵੱਧ ਮਹਿਲਾ ਨਿਯੁਕਤੀਆਂ ਪੰਜਾਬ ਦੇ ਪ੍ਰਸ਼ਾਸਨ ਵਿੱਚ ਬਦਲਾਅ ਦਾ ਸੰਕੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Mohali News: ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ, “ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ। ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਨਾਮਣਾ ਖੱਟਣ।

ਇਹ ਵੀ ਪੜ੍ਹੋ  Bhagwant Mann Govt ਦੀ ਪ੍ਰਾਪਤੀ:ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।”ਸੂਬੇ ਲਈ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਕਰੇਗਾ। ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ। ‘ਆਪ’ ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਜੋਂ ਨਿਯੁਕਤ ਕੀਤਾ ਹੈ ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ। ਕਿਸੇ ਵੀ ਸਰਕਾਰ ਦੇ ਮੁਕਾਬਲੇ ਆਪ ਵੱਲੋਂ ਇਨ੍ਹਾਂ ਅਹੁਦਿਆਂ ‘ਤੇ ਸਭ ਤੋਂ ਵੱਧ ਗਿਣਤੀ ਵਿੱਚ ਔਰਤਾਂ ਨੂੰ ਤਾਇਨਾਤ ਕੀਤਾ ਗਿਆ ਹੈ।”ਔਰਤਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ਵਵਿਆਪੀ ਉਦਾਹਰਨ ਪੇਸ਼ ਕਰਦਿਆਂ ਉਨ੍ਹਾਂ ਕਿਹਾ, “ਚੀਨ ਵਿੱਚ ਹਰ ਔਰਤ ਕਿਸੇ ਨਾ ਕਿਸੇ ਵਸਤੂ ਦੇ ਉਤਪਾਦਨ ਵਿੱਚ ਲੱਗੀ ਹੋਈ ਹੈ। ਜੇਕਰ ਉਹ ਨਿਰਯਾਤ ਕਰਨਾ ਬੰਦ ਕਰ ਦਿੰਦੀਆਂ ਹਨ ਤਾਂ ਵਿਸ਼ਵ ਦੀ ਅਰਥਵਿਵਸਥਾ ਪ੍ਰਭਾਵਿਤ ਹੋ ਜਾਵੇਗੀ।ਪੰਜਾਬੀ ਔਰਤਾਂ ਨੂੰ ਮਾਤਾ ਗੁਜਰੀ ਜੀ, ਮਾਈ ਭਾਗੋ ਅਤੇ ਹੋਰ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਕੀਤੇ ਗਏ ਹਨ ਤਾਂ ਜੋ ਸੂਬੇ ਭਰ ਵਿੱਚ ਖਾਸ ਕਰਕੇ ਕੁੜੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਿੱਖਿਆ ਕਮਜ਼ੋਰ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ। ਸਿੱਖਿਆ ਇਸ ਚੱਕਰ ਨੂੰ ਤੋੜਨ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦਾ ਇੱਕੋ-ਇੱਕ ਤਰੀਕਾ ਹੈ ਅਤੇ ਇਸੇ ਲਈ ਸਾਡੀ ਸਰਕਾਰ ਇਸ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਔਰਤਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ  Punjab ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਵੱਲੋਂ ਮੁਕੰਮਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਪਰ ਸਮੇਂ ਦੇ ਹਾਣੀ ਬਣੇ ਰਹਿਣ ਲਈ ਹੁਨਰਾਂ ਨੂੰ ਸਿੱਖਦੇ ਰਹਿਣਾ ਅਤੇ ਖੁਦ ਨੂੰ ਅਪਗ੍ਰੇਡ ਕਰਦੇ ਰਹਿਣਾ ਵੀ ਉਨਾ ਹੀ ਮਹੱਤਵਪੂਰਨ ਹੈ।ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ ਜਿਨ੍ਹਾਂ ਨੇ ਸਖ਼ਤ ਮਿਹਨਤ ਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ। ਮਹਿਲਾ ਉੱਦਮੀਆਂ ਨੂੰ ਹਮੇਸ਼ਾ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਨਮਾਨਿਤ ਕਰਨ ‘ਤੇ ਮਾਣ ਮਹਿਸੂਸ ਕਰ ਰਹੇ ਹਾਂ। ਕਿਸੇ ਵੀ ਸਮਾਜ ਦਾ ਵਿਕਾਸ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਅਧੂਰਾ ਹੈ।”ਸੱਭਿਆਚਾਰਕ ਅਤੇ ਦਾਰਸ਼ਨਿਕ ਪਿਛੋਕੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਔਰਤਾਂ ਨੂੰ ਹਮੇਸ਼ਾ ਸਨਮਾਨਜਨਕ ਸਥਾਨ ਦਿੱਤਾ ਜਾਂਦਾ ਹੈ। ਅੱਜ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਅਧੀਨ 23 ਜ਼ਿਲ੍ਹਿਆਂ ਦੀਆਂ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰੇਕ ਨੂੰ 25,000 ਰੁਪਏ, ਇੱਕ ਸਰਟੀਫਿਕੇਟ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 117 ਵਿਧਾਨ ਸਭਾ ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ ‘ਤੇ 23 ਜ਼ਿਲ੍ਹਿਆਂ ਵਿੱਚ 2,300 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਕੁੱਲ 58,303 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਜਿਹਨਾਂ ਨਾਲ ਲਗਭਗ 5.89 ਲੱਖ ਪੇਂਡੂ ਪਰਿਵਾਰ ਜੁੜੇ ਹਨ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”ਉੱਦਮ ਲਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲ ਸਟਾਰਟਅੱਪ ਪ੍ਰੋਜੈਕਟ ਤਹਿਤ 2,000 ਤੋਂ ਵੱਧ ਸਟਾਰਟਅੱਪ ਲਾਂਚ ਕੀਤੇ ਗਏ ਹਨ ਜਿਸ ਨਾਲ 7,560 ਲੋਕਾਂ ਲਈ ਰੁਜ਼ਗਾਰ ਪੈਦਾ ਹੋਇਆ ਹੈ ਅਤੇ ਇਹ ਆਰਥਿਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਹੈ। ਇਸ ਦੇ ਨਾਲ ਹੀ 19 ਜ਼ਿਲ੍ਹਿਆਂ ਵਿੱਚ ਸਖੀ ਸ਼ਕਤੀ ਮੇਲੇ ਕਰਵਾਏ ਗਏ ਹਨ, ਜਿਸ ਨਾਲ ਔਰਤਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਹੈ। ਵੇਰਕਾ ਦੇ ਸਹਿਯੋਗ ਨਾਲ ਡੇਅਰੀ ਸਹਿਕਾਰੀ ਸਭਾਵਾਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਵਿੱਚ 7,000 ਔਰਤਾਂ ਨੂੰ ਸ਼ਾਮਲ ਹੋਣਗੀਆਂ ਅਤੇ ਰੋਜ਼ਾਨਾ 85,000 ਲੀਟਰ ਦੁੱਧ ਸਪਲਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸੂਬੇ ਭਰ ਵਿੱਚ ਅਜਿਹੀਆਂ 1,000 ਸਭਾਵਾਂ ਸਥਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।”ਉਨ੍ਹਾਂ ਅੱਗੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਰਨਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਕਾਂਗਰਸੀ ਆਗੂ ਨੇ ਖ਼ਸਤਾਹਾਲ ਰਜਵਾਹਾ ਮੁੜ ਪੱਕਾ ਬਣਾਉਣ ‘ਤੇ ਕੀਤੀ Bhagwant Mann Govt ਦੀ ਤਾਰੀਫ਼, ਦੇਖੋ ਵੀਡੀਓ

ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ। ਸਰਕਾਰ ਵੱਲੋਂ 9,300 ਕਰੋੜ ਰੁਪਏ ਅਲਾਟ ਕੀਤੇ ਹਨ ਅਤੇ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮਿਲਣਗੀਆਂ ਜਿਨ੍ਹਾਂ ਵਿੱਚ 2 ਕਿਲੋ ਖੰਡ, 2 ਕਿਲੋ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਸ਼ਾਮਲ ਹੈ। ਇਸ ਯੋਜਨਾ ਲਈ 900 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰੇਗਾ।”ਸਸ਼ਕਤੀਕਰਨ ਸਬੰਧੀ ਢਾਂਚਾਗਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫ਼ੀਸਦ ਰਾਖਵਾਂਕਰਨ ਪ੍ਰਦਾਨ ਕੀਤਾ ਹੈ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਗੀਆਂ 65,000 ਤੋਂ ਵੱਧ ਨੌਕਰੀਆਂ ਵਿੱਚ ਔਰਤਾਂ ਦੀ ਅਹਿਮ ਗਿਣਤੀ ਸ਼ਾਮਲ ਹੈ ਜਿਸ ਨਾਲ ਪ੍ਰਬੰਧਨ ਅਤੇ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਵਧਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਅਤੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਇਹ ਸਭ ਔਰਤਾਂ ਦੀ ਭਲਾਈ ਲਈ ਹਨ। ਪੰਜਾਬ ਸਰਕਾਰ ਵੱਲੋਂ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ 50 ਫੀਸਦ ਰਾਖਵਾਂਕਰਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਲਗਭਗ 1.86 ਲੱਖ ਲੜਕੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਰਾਹੀਂ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਹਜ਼ਾਰਾਂ ਵਰਕਰਾਂ ਦੀ ਭਰਤੀ ਪ੍ਰਗਤੀ ਅਧੀਨ ਹੈ।”ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਔਰਤਾਂ, ਖਾਸ ਕਰਕੇ ਸਕੂਲ ਅਤੇ ਕਾਲਜ ਜਾਣ ਵਾਲੀਆਂ ਕੁੜੀਆਂ ਲਈ ਮੁਫ਼ਤ ਯਾਤਰਾ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਔਰਤਾਂ ਨੂੰ ਸਵੈ-ਨਿਰਭਰ ਬਣਨਾ ਚਾਹੀਦਾ ਹੈ ਅਤੇ ਸਰਕਾਰ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ। ਕੁੜੀਆਂ ਹੁਣ ਸਮਾਜ ਦਾ ਕਮਜ਼ੋਰ ਵਰਗ ਨਹੀਂ ਹਨ; ਉਹ ਹਰ ਪੱਖੋਂ ਮਜ਼ਬੂਤ ਹਨ ਅਤੇ ਇਸ ਬਾਰੇ ਉਨ੍ਹਾਂ ਨੂੰ ਆਤਮਵਿਸ਼ਵਾਸ਼ ਹੋਣਾ ਚਾਹੀਦਾ ਹੈ।” ਇਸ ਦੌਰਾਨ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਪਹਿਲਾਂ ਅਜਿਹੇ ਸਮਾਗਮ ਸਿਰਫ਼ ਧਨਾਢ ਪਰਿਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ। ਪਹਿਲੀ ਵਾਰ ਸਧਾਰਨ ਪਰਿਵਾਰਾਂ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਮਦਦ ਕਰੇਗੀ।”ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਦੀ ਪ੍ਰਾਪਤੀ:ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

0

👉2022 ਤੱਕ ਨਹਿਰੀ ਪਾਣੀ ਸਿਰਫ਼ 26.50 ਫੀਸਦ ਖੇਤਾਂ ਤੱਕ ਪਹੁੰਚ ਰਿਹਾ ਸੀ; ਹੁਣ ਇਹ 78 ਫੀਸਦ ਖੇਤਾਂ ਤੱਕ ਪਹੁੰਚਾਇਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਲਾਪਤਾ ਹੋ ਗਈ ਸੀ; ਅਸੀਂ ਇਸ ਨੂੰ ਮੁੜ ਸੁਰਜੀਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ ਸੁਰਜੀਤ ਕਰਕੇ ਸੂਬੇ ਦੇ ਖੇਤਾਂ ਨੂੰ ਭਾਖੜਾ ਨਹਿਰ ਦੇ ਬਰਾਬਰ ਪਾਣੀ ਦੀ ਸਪਲਾਈ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਇਸੇ ਤਹਿਤ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦੇ ਲੰਬੇ ਸਮੇਂ ਤੋਂ ਬੰਦ ਪਏ ਸਿਸਟਮ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਫਿਰੋਜ਼ਪੁਰ-ਸਰਹਿੰਦ ਫੀਡਰ ਰਾਹੀਂ ਪਾਣੀ ਦੀ 24 ਘੰਟੇ ਸਪਲਾਈ ਯਕੀਨੀ ਬਣਾਈ ਗਈ ਹੈ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 1,446 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਿਛਲੇ ਚਾਰ ਸਾਲਾਂ ਦੌਰਾਨ ਸਿੰਚਾਈ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਵਿਆਪਕ ਲੇਖਾ-ਜੋਖਾ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ, “ਅਪ੍ਰੈਲ, 2022 ਤੋਂ ਹੁਣ ਤੱਕ ਨਹਿਰਾਂ ਦੀ ਲਾਈਨਿੰਗ, ਮੁਰੰਮਤ, ਆਧੁਨਿਕੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਕੀਤਾ ਗਿਆ ਸਭ ਤੋਂ ਵੱਧ ਖਰਚ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਲਗਭਗ 75.90 ਲੱਖ ਏਕੜ ਵਿੱਚ ਸਿੰਚਾਈ ਕੀਤੀ ਜਾ ਸਕਦੀ ਹੈ ਜਦਕਿ ਮਾਰਚ 2022 ਤੱਕ ਸਿਰਫ 20.89 ਲੱਖ ਏਕੜ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ ਜੋ ਮਹਿਜ਼ 26.5 ਫੀਸਦ ਹੀ ਬਣਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਨਹਿਰੀ ਪਾਣੀ ਨਾਲ ਸਿੰਚਾਈ ਹੇਠ ਰਕਬਾ ਲਗਭਗ 58 ਲੱਖ ਏਕੜ ਤੱਕ ਵਧਾ ਦਿੱਤਾ ਹੈ ਜਿਸ ਨਾਲ ਨਹਿਰੀ ਪਾਣੀ ਦੀ ਵਰਤੋਂ ਲਗਭਗ 78 ਫ਼ੀਸਦ ਹੋ ਗਈ ਹੈ। ਇਹ ਪਹਿਲਾਂ ਦੇ ਅੰਕੜਿਆਂ ਨਾਲੋਂ ਲਗਭਗ ਤਿੰਨ ਗੁਣਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਉਪਲਬਧ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਹੈ।ਜ਼ਮੀਨੀ ਪੱਧਰ ‘ਤੇ ਕੀਤੇ ਗਏ ਵਿਆਪਕ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਅਸੀਂ ਲਗਭਗ 13,000 ਕਿਲੋਮੀਟਰ ਨਹਿਰਾਂ ਦੇ ਨਿਰਮਾਣ ਤੇ ਮੁਰੰਮਤ ਲਈ ਲਗਭਗ 2,000 ਕਰੋੜ ਰੁਪਏ ਖਰਚ ਕੀਤੇ ਹਨ ਜਿਸ ਕਾਰਨ ਨਹਿਰੀ ਪਾਣੀ ਹੁਣ 58 ਲੱਖ ਏਕੜ ਰਕਬੇ ਤੱਕ ਪਹੁੰਚ ਰਿਹਾ ਹੈ।

ਇਹ ਵੀ ਪੜ੍ਹੋ  Punjab ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੇ ਨਾਲ ਲਗਭਗ 7,000 ਖਾਲ਼ਿਆਂ ਨੂੰ ਬਹਾਲ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਕੁੱਲ 15,539 ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਜਿਸ ਨਾਲ ਹੁਣ ਸੂਬੇ ਦੇ ਦੂਰ-ਦਰਾਡੇ ਵਾਲੇ ਖੇਤਾਂ ਤੱਕ ਵੀ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।”ਢਾਂਚਾਗਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 545 ਕਿਲੋਮੀਟਰ ਤੱਕ ਫੈਲੀਆਂ 101 ਬੰਦ ਪਈਆਂ ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ। ਇਹਨਾਂ ਵਿੱਚੋਂ ਬਹੁਤ ਸਾਰੀਆਂ ਨਹਿਰਾਂ 30 ਤੋਂ 40 ਸਾਲਾਂ ਤੋਂ ਬੰਦ ਸਨ ਅਤੇ ਮਿੱਟੀ ਨਾਲ ਵੀ ਭਰੀਆਂ ਹੋਈਆਂ ਸਨ। ਅਸੀਂ ਇੱਕ ਇੰਚ ਜ਼ਮੀਨ ‘ਤੇ ਕਬਜ਼ਾ ਲਏ ਬਿਨਾਂ ਇਹਨਾਂ ਨਹਿਰਾਂ ਨੂੰ ਬਹਾਲ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਰਸਾਤੀ ਨਾਲਿਆਂ ਨੂੰ ਮੁੜ ਸੁਰਜੀਤ ਕਰਨ ਨਾਲ 2.75 ਲੱਖ ਏਕੜ ਨੂੰ ਨਹਿਰੀ ਸਿੰਚਾਈ ਹੇਠ ਲਿਆਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ, “ਪੁਰਾਣੀਆਂ ਨਹਿਰੀ ਪ੍ਰਣਾਲੀਆਂ ਨੂੰ ਬਹਾਲ ਕਰਕੇ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਹੁਣ ਖੇਤਾਂ ਤੱਕ 10,000 ਕਿਊਸਿਕ ਵਾਧੂ ਪਾਣੀ ਪਹੁੰਚ ਰਿਹਾ ਹੈ। ਅਸਲ ਵਿੱਚ ਅਸੀਂ ਬਿਨਾਂ ਕੋਈ ਜ਼ਮੀਨ ਪ੍ਰਾਪਤ ਕੀਤੇ ਨਵੀਂ ‘ਭਾਖੜਾ ਨਹਿਰ’ ਬਣਾਈ ਹੈ।” ਤਰਨਤਾਰਨ ਜ਼ਿਲ੍ਹੇ ਦੀ ਸ਼ਾਨਦਾਰ ਉਦਾਹਰਣ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ 22 ਕਿਲੋਮੀਟਰ ਲੰਬੀ ਸਰਹਾਲੀ ਮਾਈਨਰ ਨਹਿਰ ਪੂਰੀ ਤਰ੍ਹਾਂ ਅਲੋਪ ਹੋ ਗਈ ਸੀ। ਜਦੋਂ ਸਾਡੇ ਇੰਜੀਨੀਅਰਾਂ ਨੇ ਕੰਮ ਸ਼ੁਰੂ ਕੀਤਾ ਤਾਂ ਉਨ੍ਹਾਂ ਨੇ ਨਹਿਰ ਨੂੰ ਜ਼ਮੀਨਦੋਜ਼ ਲੱਭਿਆ। ਸਥਾਨਕ ਲੋਕ ਵੀ ਇਸ ਦੀ ਹੋਂਦ ਨੂੰ ਭੁੱਲ ਗਏ ਸਨ। ਅੱਜ ਅਸੀਂ ਇਸ ਨੂੰ ਮੁੜ ਸੁਰਜੀਤ ਕੀਤਾ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਕਰ ਦਿੱਤਾ ਹੈ।”ਮੁੱਖ ਨਹਿਰੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਬਾਰੇ ਉਨ੍ਹਾਂ ਕਿਹਾ, “ਫਿਰੋਜ਼ਪੁਰ ਫੀਡਰ ਨਹਿਰ, ਜੋ ਅਸਲ ਵਿੱਚ 1952 ਵਿੱਚ ਬਣਾਈ ਗਈ ਸੀ, ਨੂੰ ਰਿਕਾਰਡ 35 ਦਿਨਾਂ ਵਿੱਚ ਅਪਗ੍ਰੇਡ ਕੀਤਾ ਗਿਆ ਸੀ ਜਿਸ ਨਾਲ ਇਸ ਦੀ ਸਮਰੱਥਾ ਵਿੱਚ 2,682 ਕਿਊਸਿਕ ਦਾ ਵਾਧਾ ਹੋਇਆ ਸੀ। ਇਸੇ ਤਰ੍ਹਾਂ ਮਾਲਵੇ ਦੀ ਜੀਵਨ ਰੇਖਾ ਮੰਨੀ ਜਾਂਦੀ ਸਰਹਿੰਦ ਨਹਿਰ ਜਿਸ ਨੂੰ 1950 ਦੇ ਆਸਪਾਸ ਬਣਾਇਆ ਗਿਆ ਸੀ, ਨੂੰ 75 ਸਾਲਾਂ ਬਾਅਦ ਅਪਗ੍ਰੇਡ ਕੀਤਾ ਗਿਆ ਹੈ ਜਿਸ ਨਾਲ ਇਸਦੀ ਸਮਰੱਥਾ ਵਿੱਚ 2,844 ਕਿਊਸਿਕ ਦਾ ਵਾਧਾ ਹੋਇਆ ਹੈ।”ਉਨ੍ਹਾਂ ਅੱਗੇ ਕਿਹਾ, “ਸਰਹਿੰਦ ਅਤੇ ਪਟਿਆਲਾ ਵਰਗੀਆਂ ਵੱਡੀਆਂ ਨਹਿਰਾਂ ਦੀ ਲਾਈਨਿੰਗ ਕਰਕੇ, ਅਸੀਂ ਪਾਣੀ ਦੀ ਉਪਲਬਧਤਾ ਵਿੱਚ ਲਗਭਗ 1.5 ਐਮਏਐਫ ਦਾ ਵਾਧਾ ਕੀਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਸੂਬੇ ਦੇ ਦੂਰ-ਦਰਾਡੇ ਦੇ ਖੇਤਾਂ ਨੂੰ ਵੀ ਹੁਣ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।”ਕਿਸਾਨਾਂ ਨੂੰ ਲੰਮੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ ਨਹਿਰਾਂ ਵਿੱਚ ਪਾਣੀ ਰੋਟੇਸ਼ਨਲ ਆਧਾਰ ‘ਤੇ ਸਪਲਾਈ ਕੀਤਾ ਜਾਂਦਾ ਸੀ ਜਿਸ ਨਾਲ ਕਿਸਾਨਾਂ ਨੂੰ ਆਪਣੀ ਵਾਰੀ ਦੀ ਉਡੀਕ ਕਰਨੀ ਪੈਂਦੀ ਸੀ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਕਾਂਗਰਸੀ ਆਗੂ ਨੇ ਖ਼ਸਤਾਹਾਲ ਰਜਵਾਹਾ ਮੁੜ ਪੱਕਾ ਬਣਾਉਣ ‘ਤੇ ਕੀਤੀ Bhagwant Mann Govt ਦੀ ਤਾਰੀਫ਼, ਦੇਖੋ ਵੀਡੀਓ

ਪਹਿਲੀ ਵਾਰ ਅਸੀਂ ਇਸ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਕਿਸਾਨਾਂ ਨੂੰ ਹਰ ਰੋਜ਼ ਪਾਣੀ ਮਿਲੇ।”ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪਾਣੀ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਣ ਲਈ ਲੋੜ ਪੈਣ ‘ਤੇ ਹਰੀਕੇ ਪੱਤਣ ਵੱਲ ਨਹਿਰਾਂ ਉਲਟੀ ਦਿਸ਼ਾ ਵਿੱਚ ਚਲਾਈਆਂ।ਕੰਢੀ ਖੇਤਰ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਸ਼ਿਆਰਪੁਰ ਵਿੱਚ ਕੰਢੀ ਨਹਿਰ, ਜੋ ਲਗਭਗ 40 ਸਾਲਾਂ ਤੋਂ ਬੰਦ ਪਈ ਸੀ, ਨੂੰ ਹੁਣ ਮੁੜ ਬਹਾਲ ਕੀਤਾ ਗਿਆ ਹੈ। ਇਲਾਕੇ ਦੇ ਲੋਕ ਪਾਣੀ ਦੀ ਅਸਲ ਕੀਮਤ ਸਮਝਦੇ ਹਨ ਅਤੇ ਇਸ ਨਹਿਰ ਦੀ ਮੁੜ ਬਹਾਲੀ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਨਹਿਰੀ ਢਾਂਚੇ ਦੇ ਵਿਸਥਾਰ ਸਦਕਾ ਆਜ਼ਾਦੀ ਤੋਂ ਬਾਅਦ ਹੁਣ ਪਹਿਲੀ ਵਾਰ ਲਗਭਗ 1400 ਪਿੰਡ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪਿੰਡਾਂ ਨੇ 20-50 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਦੇਖਿਆ ਸੀ।”ਉਨ੍ਹਾਂ ਇਹ ਵੀ ਦੱਸਿਆ ਕਿ ਚੀਮਾ ਮਾਈਨਰ, ਫਿਲੌਰ ਮਾਈਨਰ, ਕਰਮਗੜ੍ਹ ਲਿੰਕ, ਰਾਜਪੁਰਾ, ਪਾਤੜਾਂ, ਘੱਗਰ ਅਤੇ ਕੋਟਲਾ ਵਰਗੀਆਂ ਨਵੀਆਂ ਨਹਿਰੀ ਪ੍ਰਣਾਲੀਆਂ ਨੇ ਖੇਤਰਾਂ ਵਿੱਚ ਸਿੰਚਾਈ ਸਹੂਲਤਾਂ ਵਧਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਕਈ ਜ਼ਿਲ੍ਹਿਆਂ ਵਿੱਚ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ 8 ਨਵੀਆਂ ਨਹਿਰਾਂ ਬਣਾਈਆਂ ਹਨ ਅਤੇ 18 ਪੰਪ ਸਿਸਟਮ ਚਾਲੂ ਕੀਤੇ ਹਨ।”ਪ੍ਰਸ਼ਾਸਕੀ ਸੁਧਾਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਅਸੀਂ ਫਤਿਹਗੜ੍ਹ ਨਹਿਰ ਡਿਵੀਜ਼ਨ ਅਤੇ ਤਰਨਤਾਰਨ ਨਹਿਰ ਡਿਵੀਜ਼ਨ ਵਰਗੇ ਸਮਰਪਿਤ ਨਹਿਰੀ ਪਾਣੀ ਅਤੇ ਭੂਮੀਗਤ ਡਿਵੀਜ਼ਨ ਤਿਆਰ ਕੀਤੇ ਹਨ ਅਤੇ ਜਵਾਬਦੇਹੀ ਤੇ ਤੁਰੰਤ ਅਮਲ ਨੂੰ ਯਕੀਨੀ ਬਣਾਉਣ ਲਈ ਸਥਾਈ ਤੌਰ ਉਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ।’’ਧਰਤੀ ਹੇਠਲੇ ਪਾਣੀ ਦੀ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਾਡੀਆਂ ਕੋਸ਼ਿਸ਼ਾਂ ਸਦਕਾ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ। ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ 61.48 ਫੀਸਦ ਤੋਂ ਘਟ ਕੇ ਲਗਭਗ 31 ਫੀਸਦੀ ਹੋ ਗਈ ਹੈ ਜੋ ਇਕ ਸ਼ਾਨਦਾਰ ਪ੍ਰਾਪਤੀ ਹੈ। ਇਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ।’’ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਉਦੇਸ਼ ਧਰਤੀ ਉਪਰਲੇ ਪਾਣੀ (ਸਰਫੇਸ ਵਾਟਰ) ਦੀ ਵਰਤੋਂ ਨੂੰ ਹੋਰ ਵਧਾਉਣਾ ਅਤੇ ਧਰਤੀ ਹੇਠਲੇ ਸਰੋਤਾਂ ’ਤੇ ਨਿਰਭਰਤਾ ਘਟਾਉਣਾ ਹੈ।ਆਫ਼ਤ ਪ੍ਰਬੰਧਨ ਅਤੇ ਵਾਤਾਵਰਣ ਬਹਾਲੀ ਬਾਰੇ ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਅਤੇ ਪਾਣੀ ਪ੍ਰਬੰਧਨ ਦੇ ਉਦੇਸ਼ ਨਾਲ 195 ਕੰਮਾਂ ਲਈ ਰਾਜ ਆਫ਼ਤ ਰਾਹਤ ਫੰਡ ਵਿੱਚੋਂ 477 ਕਰੋੜ ਰੁਪਏ ਖ਼ਰਚੇ ਗਏ ਹਨ। ਅਸੀਂ 199 ਡੀ-ਸਿਲਟਿੰਗ ਸਾਈਟਾਂ ਦੀ ਪਛਾਣ ਕੀਤੀ ਹੈ ਅਤੇ ਜੰਗੀ ਪੱਧਰ ’ਤੇ ਨਾਲਿਆਂ ਦੀ ਸਫਾਈ ਲਈ ਨਵੀਆਂ ਚੇਨ-ਮਾਊਂਟ ਕੀਤੀਆਂ ਮਸ਼ੀਨਾਂ ਤਾਇਨਾਤ ਕੀਤੀਆਂ ਹਨ।

ਇਹ ਵੀ ਪੜ੍ਹੋ  Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

’’ਉਨ੍ਹਾਂ ਅੱਗੇ ਕਿਹਾ, “ਸਤਲੁਜ, ਰਾਵੀ ਅਤੇ ਘੱਗਰ ਵਰਗੇ ਦਰਿਆਵਾਂ ਵਿੱਚੋਂ ਗਾਰ ਕੱਢਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਤਹਿਤ 245 ਮਿਲੀਅਨ ਘਣ ਫੁੱਟ ਗਾਰ ਕੱਢਣ ਦਾ ਟੀਚਾ ਹੈ, ਜਿਸ ਵਿੱਚੋਂ ਮਹੱਤਵਪੂਰਨ ਪ੍ਰਗਤੀ ਪਹਿਲਾਂ ਹੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੜ੍ਹਾਂ ਦੇ ਨੁਕਸਾਨ ਨੂੰ ਰੋਕਣ ਲਈ 206 ਕਿਲੋਮੀਟਰ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ, “ ਨਜਾਇਜ਼ ਕਬਜ਼ਿਆਂ ਨੂੰ ਰੋਕਣ ਅਤੇ ਜਾਨ-ਮਾਲ ਦੀ ਰੱਖਿਆ ਲਈ ਪੰਜਾਬ ਨਹਿਰ ਅਤੇ ਡਰੇਨੇਜ ਐਕਟ, 2023 ਤਹਿਤ 850 ਵਿੱਚੋਂ 849 ਨਾਲਿਆਂ ਨੂੰ ਨੋਟੀਫਾਈ ਕੀਤਾ ਗਿਆ ਹੈ।”ਲੰਬੇ ਸਮੇਂ ਤੋਂ ਰੁਕੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ, ਜੋ 25 ਸਾਲਾਂ ਤੋਂ ਵੱਧ ਸਮੇਂ ਤੋਂ ਲਟਕਿਆ ਹੋਇਆ ਸੀ, ਹੁਣ 3394.49 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਗਿਆ ਹੈ। ਇਸ ਨਾਲ ਰਣਜੀਤ ਸਾਗਰ ਡੈਮ ਦੀ ਕੁਸ਼ਲਤਾ ਵਧੇਗੀ ਅਤੇ ਪਾਕਿਸਤਾਨ ਦੇ ਇਲਾਕੇ ’ਚ ਵਹਿੰਦੇ ਸਾਡੇ ਪਾਣੀ ’ਤੇ ਰੋਕ ਲਗੇਗੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਬੂਤ ਸਟੈਂਡ ਲੈਂਦਿਆਂ ਕਿਹਾ, “ਜਿਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੇ ਰਾਖੇ ਹੋਣ ਦਾ ਦਾਅਵਾ ਕੀਤਾ ਸੀ, ਉਨ੍ਹਾਂ ਨੇ ਹੀ ਸਾਡੇ ਪਾਣੀਆਂ ਨੂੰ ਤਬਾਹ ਕਰ ਦਿੱਤਾ। ਅਸੀਂ ਆਪਣੇ ਪਾਣੀਆਂ ਅਤੇ ਸਿਸਟਮ ਦੋਵਾਂ ਨੂੰ ਮੁੜ ਸੁਰਜੀਤ ਕੀਤਾ ਹੈ।”ਉਨ੍ਹਾਂ ਕਿਹਾ, “ਨਹਿਰੀ ਪਾਣੀ ਵਿੱਚ ਜ਼ਰੂਰੀ ਖਣਿਜ ਹੁੰਦੇ ਹਨ ਅਤੇ ਇਸ ਦੀ ਵਧਦੀ ਉਪਲਬਧਤਾ ਫਸਲੀ ਉਤਪਾਦਕਤਾ ਵਿੱਚ ਅਹਿਮ ਸੁਧਾਰ ਲਿਆਏਗੀ। ਕਿਸਾਨ ਖੁਸ਼ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਪਹਿਲੀ ਵਾਰ ਆਪਣੇ ਖੇਤਾਂ ਵਿੱਚ ਨਹਿਰੀ ਪਾਣੀ ਮਿਲਿਆ ਹੈ।”ਪੰਜਾਬ ਦੀ ਅਧਿਆਤਮਿਕ ਭਾਵਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਅਸੀਂ ਆਪਣੇ ਗੁਰੂਆਂ ਦੇ ਮਹਾਨ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਤੋਂ ਸੇਧ ਲੈਂਦੇ ਹਾਂ ਅਤੇ ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਰਾਖੀ ਲਈ ਵਚਨਬੱਧ ਹਾਂ।”ਉਨ੍ਹਾਂ ਅੱਗੇ ਕਿਹਾ ਕਿ ਸਿੰਚਾਈ ਵਿਭਾਗ ਨੂੰ ਮਾਲੀਆ ਪੈਦਾ ਕਰਨ ਵਾਲੇ ਮਾਡਲ ਵਜੋਂ ਵੀ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਮਾਲੀਆ ਪੈਦਾ ਕਰਨ ਲਈ ਬੋਟਿੰਗ ਸਹੂਲਤਾਂ, ਆਰਾਮ ਘਰ, ਹੈੱਡਵਰਕਸ ਅਤੇ ਹੋਰ ਬੁਨਿਆਦੀ ਢਾਂਚੇ ਸਮੇਤ 26 ਸੈਰ-ਸਪਾਟਾ ਸਥਾਨ ਵਿਕਸਤ ਕੀਤੇ ਹਨ।”ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਰਾਜਸਥਾਨ ਸਰਕਾਰ ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਿਛਲੀਆਂ ਸਰਕਾਰਾਂ ਨੇ 1960 ਦੇ ਨਵੇਂ ਸਮਝੌਤੇ ਵਿੱਚ ਪੈਸੇ ਦਾ ਜ਼ਿਕਰ ਨਹੀਂ ਕੀਤਾ ਪਰ 1920 ਦੇ ਸਮਝੌਤੇ ਨੂੰ ਰੱਦ br ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।”

ਇਹ ਵੀ ਪੜ੍ਹੋ  ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ ‘ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,”ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀ, ਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।” ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਵੀ, ਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈ, ਪਰ ਜਦੋਂ ਬਕਾਏ ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।”ਉਨ੍ਹਾਂ ਅੱਗੇ ਕਿਹਾ, “ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾ, ਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।”ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਝੌਤੇ ਵਿੱਚ ਸਪੱਸ਼ਟ ਤੌਰ ‘ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀ, ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।”

ਇਹ ਵੀ ਪੜ੍ਹੋ  Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿ, ਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰ, ਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ ਮੁੱਦੇ ‘ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ ‘ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇ, ਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

0

👉ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ : ਡੀਜੀਪੀ ਗੌਰਵ ਯਾਦਵ
👉ਪੁਲਿਸ ਟੀਮਾਂ ਨੇ ਅਣਸੁਖਾਵੀਂ ਵਾਰਦਾਤ ਨੂੰ ਕੀਤਾ ਨਾਕਾਮ : ਏ.ਆਈ.ਜੀ. ਸੀ.ਆਈ. ਅਵਨੀਤ ਸਿੱਧੂ
Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਇਹ ਵੀ ਪੜ੍ਹੋ  Moga Police ਵੱਲੋ 19 ਲੱਖ ਦੀ ਡਰੱਗੀ ਮਨੀ ਤੇ 50 ਗ੍ਰਾਂਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ।ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ।

ਇਹ ਵੀ ਪੜ੍ਹੋ  Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮਾਮਲਾ, ਅਦਾਲਤ ਨੇ ਲਿਆ ਇਹ ਫੈਸਲਾ…

ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ.ਆਈ. ਬਠਿੰਡਾ ਦੀ ਪੁਲਿਸ ਟੀਮ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।ਏ.ਆਈ.ਜੀ. ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ।ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 06 ਮਿਤੀ 17.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮਾਮਲਾ, ਅਦਾਲਤ ਨੇ ਲਿਆ ਇਹ ਫੈਸਲਾ…

0

Bathinda News: Bathinda ਨਗਰ ਨਿਗਮ ਦੀ ਵਾਰਡਬੰਦੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀਆਂ ਪਿਟੀਸਨਾਂ ਉਪਰ ਅੱਜ ਬੁੱਧਵਾਰ ਨੂੰ ਸੁਣਵਾਈ ਹੋਈ। ਹਾਲਾਂਕਿ ਬਠਿੰਡਾ ਅਤੇ ਮੋਹਾਲੀ ਦੇ ਨਾਲ ਹੋਰਨਾਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀ ਚੱਲ ਰਹੀ ਸੁਣਵਾਈ ਉੱਪਰ ਮਾਨਯੋਗ ਹਾਈਕੋਰਟ ਨੇ ਅੱਜ ਫੈਸਲਾ ਸੁਣਾਉਂਦਿਆਂ ਪੁਰਾਣੀ ਵਾਰਡਬੰਦੀ ਉੱਪਰ ਚੋਣਾਂ ਕਰਵਾਉਣ ਨੂੰ ਲੈ ਕੇ ਹਰੀ ਝੰਡੀ ਦੇ ਦਿੱਤੀ ਹੈ। ਪ੍ਰੰਤੂ ਬਠਿੰਡਾ ਤੇ ਮਹਾਲੀ ਦਾ ਮਾਮਲਾ ਹੁਣ ਪੈਂਡਿੰਗ ਰੱਖ ਲਿਆ ਹੈ, ਜਿਸ ਉਪਰ ਅਗਲੇ ਸੋਮਵਾਰ 23 ਮਾਰਚ ਨੂੰ ਸੁਣਵਾਈ ਹੋਵੇਗੀ। ਸੂਚਨਾ ਮੁਤਾਬਕ ਬਠਿੰਡਾ ਨਗਰ ਨਿਗਮ ਦੀ ਵਾਰਡਬੰਦੀ ਨੂੰ ਲੈ ਕੇ ਅੱਜ ਅਦਾਲਤ ਵਿੱਚ ਜਬਰਦਸਤ ਬਹਿਸ ਹੋਈ ਅਤੇ ਦੋਨਾਂ ਧਿਰਾਂ ਵੱਲੋਂ ਭਾਵ ਸਰਕਾਰ ਅਤੇ ਪਟੀਸ਼ਨਕਰਤਾਵਾਂ ਦੇ ਵਕੀਲਾਂ ਵੱਲੋਂ ਆਪੋ ਆਪਣੇ ਪੱਖ ਰੱਖੇ ਗਏ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਕਾਂਗਰਸੀ ਆਗੂ ਨੇ ਖ਼ਸਤਾਹਾਲ ਰਜਵਾਹਾ ਮੁੜ ਪੱਕਾ ਬਣਾਉਣ ‘ਤੇ ਕੀਤੀ Bhagwant Mann Govt ਦੀ ਤਾਰੀਫ਼, ਦੇਖੋ ਵੀਡੀਓ

ਜਿਸਦੇ ਚਲਦੇ ਹਾਈਕੋਰਟ ਵੱਲੋਂ ਇਸ ਮਾਮਲੇ ਨੂੰ ਦੂਜੇ ਕੇਸਾਂ ਨਾਲੋਂ ਅਲੱਗ ਕਰਦੇ ਹੋਏ 23 ਮਾਰਚ ਨੂੰ ਇਸ ਉੱਪਰ ਮੁੜ ਸੁਣਵਾਈ ਲਈ ਕਿਹਾ ਹੈ। ਦੱਸਣਾ ਬਣਦਾ ਹੈ ਕਿ ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੀ ਗਈ ਸੀ। ਪ੍ਰੰਤੂ ਵਿਰੋਧੀ ਧਿਰਾਂ ਨੇ ਇਸ ਵਾਰਡਬੰਦੀ ਉੱਪਰ ਸਵਾਲ ਖੜੇ ਕਰਦਿਆਂ ਸੱਤਾਧਾਰੀ ਧਿਰ ਉੱਪਰ ਪੱਖਪਾਤ ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਹਿਤ ਕੁਝ ਹੋਰਨਾਂ ਕੌਂਸਲਰਾਂ ਵੱਲੋਂ ਉੱਚ ਅਦਾਲਤ ਤੱਕ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮਿਆਦ ਅਗਲੇ ਮਹੀਨੇ 11 ਅਪ੍ਰੈਲ ਨੂੰ ਖਤਮ ਹੋਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਯੂਨਾਈਟਡ ਅਕਾਲੀ ਦਲ ਦੇ ਆਗੂਆਂ ਨੇ ਸ਼ਹਿਰ ‘ਚ ਰੋਸ਼ ਮਾਰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

0

Bathinda News: ਯੂਨਾਈਟਡ ਅਕਾਲੀ ਦਲ ਦੇ ਵੱਲੋਂ ਸ਼ਹਿਰ ‘ਚ ਰੋਸ ਮਾਰਚ ਕਰਕੇ ਰਾਜਪਾਲ ਦੇ ਨਾਮ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਯਾਦ ਪੱਤਰ ਦਿੱਤਾ ਗਿਆ। ਯਾਦਪੱਤਰ ਵਿੱਚ ਜਿਉਂਦ ਪਿੰਡ ਕਿਸਾਨਾਂ ਉੱਪਰ ਬਿਨਾਂ ਕਾਰਨ ਤਸ਼ੱਦਦ ਕਰਨ ਅਤੇ ਗ੍ਰਿਫਤਾਰ ਕਰਕੇ ਲੱਤਾਂ ਤੋੜਨ ਦੀ ਸਖਤ ਆਲੋਚਨਾ ਕਰਦੇ ਹੋਏ ਜਿੰਮੇਵਾਰ ਅਫ਼ਸਰਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕਰਨ ਤੋਂ ਇਲਾਵਾ ਇਸ ਘਟਨਾ ਦੀ ਹਾਈਕੋਰਟ ਦੇ ਜੱਜ ਤੋਂ ਪੜਤਾਲ ਕਰਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਗੁਰਦਾਸਪੁਰ ਜਿਲ੍ਹੇ ਦੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਕਤਲ ਕਰਨ ਵਾਲੇ ਪੁਲਿਸ ਵਾਲਿਆਂ ਵਿਰੁੱਧ ਕਤਲ ਕੇਸ ਦਰਜ ਕਰਨ ਦੀ ਮੰਗ ਕੀਤੀ। ਯਾਦ ਪੱਤਰ ਵਿੱਚ ਇਹ ਵੀ ਕਿਹਾ ਗਿਆ ਕਿ ਪਿਛਲੇ ਮਹੀਨਿਆਂ ਦੌਰਾਨ ਲਗਭਗ 40 ਝੂਠੇ ਪੁਲਿਸ ਮੁਕਾਬਲੇ ਬਣਾਏ ਗਏ। ਸਰਕਾਰ ਵੱਲੋਂ ਕਾਨੂੰਨ ਵਿਰੁੱਧ ਕਾਰਵਾਈਆਂ ਇੱਕ ਵਾਰ ਫਿਰ ਪੰਜਾਬ ਨੂੰ ਪਿਛਲੇ ਦਹਾਕਿਆਂ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਹ ਵੀ ਪੜ੍ਹੋ  ਜਿੰਮ ਤੋਂ ਨਿਕਲਦੇ ਪ੍ਰਾਪਰਟੀ ਡੀਲਰ ਦਾ ਗੋ/ਲੀ/ਆਂ ਮਾਰ ਕੇ ਕੀਤਾ ਕ.ਤ.ਲ

ਇਸੇ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਾਰੇ ਧਰਮਾਂ ਦੀ ਬੇ-ਅਦਬੀ ਰੋਕਣ ਲਈ ਸਖਤ ਕਾਨੂੰਨ ਅਤੇ ਜਲਦੀ ਸਜਾਵਾਂ ਦੇਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਲਵੰਤ ਸਿੰਘ ਰਾਜੋਆਣਾ, ਦਵਿੰਦਰ ਪਾਲ ਸਿੰਘ ਭੁੱਲਰ ਸਮੇਤ ਸਾਰੇ ਬੰਦੀਆਂ ਅਤੇ ਰਾਜਸੀ ਤੌਰ ਤੇ ਨਜ਼ਰਬੰਦ ਕੀਤੇ ਗਏ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਰਿਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ । ਕਿਸਾਨਾਂ ਦੀਆਂ ਮੰਗਾਂ ਹੱਲ ਕਰਨ ਲਈ ਅਤੇ ਮੌੜ ਬੰਬ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਉਪਰੋਕਤ ਮੁੱਦਿਆਂ ਦੇ ਹੱਲ ਲਈ ਰਾਜਪਾਲ ਸਾਹਿਬ ਨੂੰ ਨਿੱਜੀ ਤੌਰ ‘ਤੇ ਦਿਲਚਸਪੀ ਲੈ ਕੇ ਹੱਲ ਕਰਨ ਦੀ ਬੇਨਤੀ ਕੀਤੀ। ਇਸ ਤੋਂ ਪਹਿਲਾਂ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਯੂਨਾਈਟਿਡ ਅਕਾਲੀ ਦਲ ਵੱਲੋਂ ਸਪਸ਼ਟ ਕੀਤਾ ਕਿ ਉਹ ਆਜ਼ਾਦੀ ਵੇਲੇ ਕੀਤੇ ਵਾਅਦਿਆ ਮੁਤਾਬਕ ਖੁਦ ਮੁਖਤਿਆਰੀ ਲਈ ਸ਼ਾਂਤਮਈ, ਸੰਵਿਧਾਨਕ ਢੰਗਾਂ ਅਤੇ ਸਾਰੇ ਭਾਈਚਾਰਿਆਂ ਦੀ ਸਾਂਝ ਅਤੇ ਏਕਤਾ ਨਾਲ ਸੰਘਰਸ਼ ਅਤੇ ਨਵੇਂ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਰਹੇਗਾ।

ਇਹ ਵੀ ਪੜ੍ਹੋ  ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

ਮੀਟਿੰਗ ਵਿੱਚ ਪਾਰਟੀ ਪ੍ਰਧਾਨ ਗੁਰਦੀਪ ਸਿੰਘ, ਜਿਲਾ ਪ੍ਰਧਾਨ ਸੁਖਜੀਤ ਸਿੰਘ ਡਾਲਾ , ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਰਮੀਤਾ ,ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬੂਟਾ ਸਿੰਘ ਰਣਸੀਂਹ, ਗੁਰਮੀਤ ਸਿੰਘ ਬੱਜੋਆਣਾ, ਮੇਜਰ ਸਿੰਘ ਮਲੂਕਾ, ਗਮਦੂਰ ਸਿੰਘ ਖਾਲਸਾ, ਊਧਮ ਸਿੰਘ ਮੰਡੀ ਕਲਾ ,ਬਾਬਾ ਭੋਲਾ ਸਿੰਘ ਭੁੱਚੋ ਕਲਾਂ, ਸੀਤਾ ਰਾਮ ਦੀਪਕ ਰਾਮਪੁਰਾ,ਅਜੇ ਕੁਮਾਰ ਮਿੱਤਲ,ਕਰਮ ਸਿੰਘ ਰਾਮ ਨਗਰ, ਕਲਵੰਤ ਸਿੰਘ ਬੁਰਜ ਮਹਿਮਾ, ਗੁਰਵਿੰਦਰ ਸਿੰਘ, ਮਾਸਟਰ ਦਵਿੰਦਰ ਸਿੰਘ,ਬਲਕਰਨ ਸਿੰਘ ਗੋਰਾ ਬੁਰਜ, ਹਰਜਸ ਸਿੰਘ ਬਰਾੜ ,ਨਛੱਤਰ ਸਿੰਘ ਦਬੜੀਖਾਨਾ ਯੂਥ ਆਗੂ ਜਗਬੀਰ ਸਿੰਘ ਗੱਗੂ,ਤਰਸੇਮ ਸਿੰਘ ਘਣੀਆਂ,ਪਰਮਜੀਤ ਸਿੰਘ ਗੰਗਾ, ਨਛੱਤਰ ਸਿੰਘ ਠੀਕਰੀਵਾਲ,ਹਾਕਮ ਸਿੰਘ ਥਰਮਲ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਿੰਮ ਤੋਂ ਨਿਕਲਦੇ ਪ੍ਰਾਪਰਟੀ ਡੀਲਰ ਦਾ ਗੋ/ਲੀ/ਆਂ ਮਾਰ ਕੇ ਕੀਤਾ ਕ.ਤ.ਲ

0

Chandigarh News: ਦੂਜੇ ਸੂਬਿਆਂ ਦੇ ਮੁਕਾਬਲੇ ‘ਸੇਫ਼’ ਮੰਨੇ ਜਾਂਦੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਘਟਨਾ ਸਮੇਂ ਜਿੰਮ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵਿੱਚ ਬੈਠਾ ਹੀ ਸੀ ਕਿ ਮੋਟਰਸਾਈਕਲ ਉਪਰ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਸ ਉੱਪਰ ਤਾਬੜ ਤੋੜ ਫਾਇਰਿੰਗ ਕਰ ਦਿੱਤੀ। ਉਸ ਦੇ ਸਾਥੀ ਉਸ ਨੂੰ ਪੀ ਜੀ ਆਈ ਹਸਪਤਾਲ ਵਿੱਚ ਲੈ ਕੇ ਗਏ ਪ੍ਰੰਤੂ ਜਿਆਦਾ ਖੂਨ ਵਹਿਣ ਕਾਰਨ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਚਰਨਪ੍ਰੀਤ ਸਿੰਘ ਵਾਸੀ ਪਿੰਡ ਕੁੱਬੇੜੀ (ਮੁੱਲਾਪੁਰ) ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ  ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

ਦਸਿਆ ਜਾ ਰਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੀਅਲ ਸਟੇਟ ਕਾਰੋਬਾਰ ਦਾ ਕੰਮ ਕਰ ਰਹੇ ਚਰਨਪ੍ਰੀਤ ਨੂੰ ਪਹਿਲਾਂ ਵੀ ਧਮਕੀ ਭਰੇ ਫੋਨ ਆਏ ਸਨ ਅਤੇ ਉਸਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਾਣਕਾਰੀ ਮੁਤਾਬਕ ਹਾਲੇ ਤੱਕ ਅਣਵਿਆਹੇ ਸਨ ਚਰਨਪ੍ਰੀਤ ਦੇ ਪਰਿਵਾਰ ਵਿੱਚ ਉਸਦੇ ਮਾਤਾ ਪਿਤਾ ਅਤੇ ਇੱਕ ਛੋਟਾ ਭਰਾ ਹੈ। ਉਸ ਦੇ ਪਿਤਾ ਇੱਕ ਸੇਵਾ ਮੁਕਤ ਫੌਜੀ ਅਧਿਕਾਰੀ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਘਟਨਾ ਸਥਾਨ ਤੋਂ 12 ਖਾਲੀ ਖੋਲ ਬਰਾਮਦ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894489