Sunday, May 3, 2026
Home Blog Page 104

ਜਿੰਮ ਤੋਂ ਨਿਕਲਦੇ ਪ੍ਰਾਪਰਟੀ ਡੀਲਰ ਦਾ ਗੋ/ਲੀ/ਆਂ ਮਾਰ ਕੇ ਕੀਤਾ ਕ.ਤ.ਲ

0

Chandigarh News: ਦੂਜੇ ਸੂਬਿਆਂ ਦੇ ਮੁਕਾਬਲੇ ‘ਸੇਫ਼’ ਮੰਨੇ ਜਾਂਦੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਘਟਨਾ ਸਮੇਂ ਜਿੰਮ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵਿੱਚ ਬੈਠਾ ਹੀ ਸੀ ਕਿ ਮੋਟਰਸਾਈਕਲ ਉਪਰ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਸ ਉੱਪਰ ਤਾਬੜ ਤੋੜ ਫਾਇਰਿੰਗ ਕਰ ਦਿੱਤੀ। ਉਸ ਦੇ ਸਾਥੀ ਉਸ ਨੂੰ ਪੀ ਜੀ ਆਈ ਹਸਪਤਾਲ ਵਿੱਚ ਲੈ ਕੇ ਗਏ ਪ੍ਰੰਤੂ ਜਿਆਦਾ ਖੂਨ ਵਹਿਣ ਕਾਰਨ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਚਰਨਪ੍ਰੀਤ ਸਿੰਘ ਵਾਸੀ ਪਿੰਡ ਕੁੱਬੇੜੀ (ਮੁੱਲਾਪੁਰ) ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ  ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

ਦਸਿਆ ਜਾ ਰਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੀਅਲ ਸਟੇਟ ਕਾਰੋਬਾਰ ਦਾ ਕੰਮ ਕਰ ਰਹੇ ਚਰਨਪ੍ਰੀਤ ਨੂੰ ਪਹਿਲਾਂ ਵੀ ਧਮਕੀ ਭਰੇ ਫੋਨ ਆਏ ਸਨ ਅਤੇ ਉਸਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਾਣਕਾਰੀ ਮੁਤਾਬਕ ਹਾਲੇ ਤੱਕ ਅਣਵਿਆਹੇ ਸਨ ਚਰਨਪ੍ਰੀਤ ਦੇ ਪਰਿਵਾਰ ਵਿੱਚ ਉਸਦੇ ਮਾਤਾ ਪਿਤਾ ਅਤੇ ਇੱਕ ਛੋਟਾ ਭਰਾ ਹੈ। ਉਸ ਦੇ ਪਿਤਾ ਇੱਕ ਸੇਵਾ ਮੁਕਤ ਫੌਜੀ ਅਧਿਕਾਰੀ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਘਟਨਾ ਸਥਾਨ ਤੋਂ 12 ਖਾਲੀ ਖੋਲ ਬਰਾਮਦ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਿਜੀਟਲ ਭੁਗਤਾਨ ਨਾਲ ਛੋਟੇ ਵਪਾਰੀਆਂ ਨੂੰ ਮਿਲ ਰਹੀ ਨਵੀਂ ਮਜਬੂਤੀ: ਮੁੱਖ ਮੰਤਰੀ

0

ਲੋਕਤੰਤਰ ਦਾ ਗਲਾ ਘੋਟਣ ਦਾ ਕੰਮ ਖੁਦ ਕਾਂਗਰਸ ਪਾਰਟੀ ਕਰ ਰਹੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ਵੱਲੋਂ ਆਨਲਾਇਨ ਖਰੀਦਾਰੀ ਦੀ ਵੱਧਦੀ ਪ੍ਰਵ੍ਰਿਤੀ ਦੇ ਕਾਰਨ ਰਾਜ ਦੇ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ‘ਤੇ ਪ੍ਰਤੀਕੂਲ ਪ੍ਰਭਾਵ ਪੈਣ ਦੇ ਸੁਆਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅੱਜ ਭਾਰਤ ਵਿਸ਼ਵ ਵਿੱਚ ਉਹ ਸ਼ਕਤੀ ਬਣ ਕੇ ਉਭਰਿਆ ਹੈ, ਜਿੱਥੇ ਰੇਹੜੀ-ਫੜੀ ਵਾਲੇ ਵੀ ਯੂਪੀਆਈ ਡਿਜੀਟਲ ਪੇਮੈਂਟ ਦੀ ਵਰਤੋ ਕਰ ਰਹੇ ਹਨ। ਕਿਸੇ ਵਪਾਰੀ ਜਾਂ ਦੁਕਾਨਦਾਰ ਨੂੰ ਕਿਸੇ ਤਰ੍ਹਾ ਦੀ ਕੋਈ ਦਿਕੱਤ ਨਹੀਂ ਹੈ। ਜੇਕਰ ਦਿਕੱਤ ਕਿਸੇ ਨੂੰ ਹੈ ਤਾਂ ਕਾਂਗਰਸ ਨੂੰ ਹੈ। ਮੁੱਖ ਮੰਤਰੀ ਬੁੱਧਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿੱਚ ਸੁਆਲਸਮੇਂ ਦੌਰਾਨ ਵਿਧਾਇਕ ਸ੍ਰੀ ਬਲਵਾਨ ਸਿੰਘ ਦੌਲਤਪੁਰਿਆ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ।ਵਿਧਾਇਕ ਵੱਲੋਂ ਛੋਟੇ ਰਿਟੇਲ ਵਪਾਰੀਆਂ ਨੂੰ ਸਮਰਥਨ ਦੇਣ ਲਈ ਆਨਲਾਇਨ ਖਰੀਦਾਰੀ ‘ਤੇ ਭਾਰੀ ਟੈਕਸ ਲਗਾਉਣ ਦੇ ਪ੍ਰਸਤਾਵ ਦੇ ਸੁਆਲ ‘ਤੇ ਮੁੱਖ ਮੰਤਰੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਵਿਰੋਧੀ ਧਿਰ ਨੂੰ ਤੱਥਾਂ ਦੀ ਜਾਣਕਾਰੀ ਹੀ ਨਹੀਂ ਹੈ ਅਤੇ ਉਹ ਜਾਣਕਾਰੀ ਦੇ ਅਭਾਵ ਵਿੱਚ ਅਜਿਹੀ ਗੱਲਾਂ ਕਰਦੇ ਹਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੋਰੋਨਾ ਸਮੇਂ ਵਿੱਚ ਵੀ ਕਿਸੇ ਰੇਹੜੀ-ਫੜੀ ਵਾਲਿਆਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਕੇਂਦਰ ਸਰਕਾਰ ਨੇ ਰੇਹੜੀ-ਫੜੀ ਵਾਲਿਆਂ ਨੂੰ ਬਿਨ੍ਹਾਂ ਵਿਆਜ ਦੇ 10 ਹਜਾਰ ਰੁਪਏ ਤੱਕ ਦਾ ਲੋਨ ਦਿੱਤਾ ਸੀ। ਵਪਾਰੀਆਂ ਨੂੰ ਕਿਤੇ ਕਿਸੇ ਤਰ੍ਹਾ ਦੀ ਕੋਈ ਪਰੇਸ਼ਾਨੀ ਨਹੀਂ ਹੋ ਰਹੀ ਹੈ, ਮੁਸ਼ਕਲ ਸਿਰਫ ਕਾਂਗਰਸ ਨੂੰ ਹੋ ਰਹੀ ਹੈ ਕਿ ਪੈਸਾ ਆਨਲਾਇਨ ਕਿਉਂ ਜਾ ਰਿਹਾ ਹੈ, ਸਿੱਧਾ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਵਿਕਾਸ ਨੂੰ ਤਿੰਨ ਗੁਣਾ ਗਤੀ ਦੇਵੇਗਾ ਹਰਿਆਣਾ ਦਾ ਬਜਟ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੁਆਲ ਸਮੇਂ ਤੋਂ ਗਾਇਬ ਵਿਰੋਧੀ ਧਿਰ ‘ਤੇ ਮੁੱਖ ਮੰਤਰੀ ਦਾ ਕਟਾਕਸ਼ – ਆਪਣੇ ਹੀ ਸੁਆਲਾਂ ਦੇ ਜਵਾਬ ਸੁਨਣ ਸਦਨ ਵਿੱਚ ਨਹੀਂ ਆਉਂਦੇ ਵਿਧਾਇਕ
ਕਾਂਗਰਸ ਦੇ ਜਿਆਦਾਤਰ ਵਿਧਾਇਕਾਂ ਵੱਲੋਂ ਸੁਆਲ ਸਮੇਂ ਦੌਰਾਨ ਵਿਧਾਨਸਭਾ ਵਿੱਚ ਮੌਜੂਦ ਨਾ ਹੋਣ ‘ਤੇ ਮੁੱਖ ਮੰਤਰੀ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਇੰਨ੍ਹਾ ਹਤਾਸ਼ ਅਤੇ ਨਿਰਾਸ਼ ਹੋ ਗਿਆ ਹੈ ਕਿ ਉਹ ਸੁਆਲ ਸਮੇਂ ਦੌਰਾਨ ਆਪਣੇ ਸੁਆਲ ਦਾ ਜਵਾਬ ਸੁਨਣ ਦੇ ਲਈ ਵੀ ਸਦਨ ਵਿੱਚ ਨਹੀਂ ਆਏ ਹਨ, ਤਾਂ ਉਹ ਸੂਬੇ ਦੀ ਜਨਤਾ ਦੇ ਮੁੱਦਿਆਂ ਨੂੰ ਪ੍ਰਭਾਵੀ ਢੰਗ ਨਾਲ ਸਦਨ ਵਿੱਚ ਕਿਵੇਂ ਚੁੱਕ ਪਾਉਣਗੇ।
ਲੋਕਤੰਤਰ ਦਾ ਗਲਾ ਘੋਟਣ ਦਾ ਕੰਮ ਖੁਦ ਕਾਂਗਰਸ ਪਾਰਟੀ ਕਰ ਰਹੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜਸਭਾ ਚੋਣ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਤੰਤਰ ਦਾ ਗਲਾ ਘੋਟਣ ਦਾ ਕੰਮ ਖੁਦ ਕਾਂਗਰਸ ਪਾਰਟੀ ਕਰ ਰਹੀ ਹੈ। ਕਾਂਗਰਸ ਵੱਲੋਂ ਲੋਕਤੰਤਰ ਦੀ ਹਤਿਆ ਦੇ ਦੋਸ਼ ਲਗਾਉਣਾ ਉਨ੍ਹਾਂ ਦੀ ਬੁਰੀ ਸੋਚ ਦਾ ਪਰਿਚਾਇਕ ਹੈ, ਜਦੋਂ ਕਿ ਵਾਸਤਵਿਕਤਾ ਇਹ ਹੈ ਕਿ ਲੋਕਤੰਤਰ ਦੀ ਹਤਿਆ ਉਨ੍ਹਾਂ ਦੇ ਬਿਆਨਾਂ ਨਾਲ ਹੋਈ ਹੈ ਅਤੇ ਕਾਂਗਰਸ ਨੂੰ ਇਸ ਦੇ ਲਈ ਮਾਫੀ ਮੰਗਣੀ ਚਾਹੀਦੀ ਹੈ।ਸ੍ਰੀ ਸੈਣੀ ਨੇ ਸਪਸ਼ਟ ਕੀਤਾ ਕਿ ਇਹ ਵਿਸ਼ਾ ਸਦਨ ਦੀ ਚਰਚਾ ਦਾ ਹਿੱਸਾ ਨਹੀਂ ਹੈ, ਪਰ ਡਾ. ਰਘੁਬੀਰ ਸਿੰਘ ਕਾਦੀਆਨ, ਜੋ ਸੱਭ ਤੋਂ ਸੀਨੀਅਰ ਮੈਂਬਰ ਹਨ ਅਤੇ ਉਹ ਵਿਧਾਨਸਭਾ ਦੇ ਸਪੀਕਰ ਵੀ ਰਹਿ ਚੁੱਕੇ ਹਨ, ਉਨ੍ਹਾਂ ਨੇ ਇਹ ਕਿਹਾ ਕਿ ਤੀਜੇ ਉਮੀਦਵਾਰ ਦੀ ਕੀ ਜਰੂਰਤ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵਿਖੇ ਤਿੰਨ ਰੋਜ਼ਾ 45ਵੀਂ ਰਾਸ਼ਟਰੀ ਵੈਟਰਨ ਐਥਲੈਟਿਕ ਚੈਪੀਅਨਸ਼ਿਪ-2026 ਦਾ ਸ਼ਾਨਦਾਰ ਸਮਾਪਨ

0

Talwandi Sabo News: ਮਿਲਖਾ ਸਿੰਘ ਵੈਟਰਨ ਐਥਲੈਟਿਕਸ ਕਲੱਬ (ਰਜ਼ਿ) ਬਠਿੰਡਾ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ45ਵੀਂ ਰਾਸ਼ਟਰੀ ਵੈਟਰਨ ਐਥਲੈਟਿਕ ਚੈਪੀਅਨਸ਼ਿਪ-2026 ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਦ ਕਿ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਕਾਰਜਕਾਰੀ ਵਾਇਸ ਚਾਂਸਲਰ ਨੇ ਇਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉੱਘੇ ਸਨਅਤਕਾਰ ਸ਼੍ਰੀ ਸੁਖਦੇਵ ਸਿੰਘ ਚਾਹਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਚੈਪੀਅਨਸ਼ਿਪ ਵਿੱਚ ਭਾਰਤ ਦੇ 12 ਰਾਜਾਂ ਦੇ 30 ਤੋਂ 95 ਸਾਲ ਤੱਕ ਦੀ ਉਮਰ ਦੇ ਵੈਟਰਨ ਖਿਡਾਰੀਆਂ ਨੇ ਹਿੱਸਾ ਲਿਆ।ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਕਿਹਾ ਕਿ ਵੈਟਰਨ ਖਿਡਾਰੀਆਂ ਦਾ ਜੋਸ਼ ਅਤੇ ਜਨੂੰਨ ਨੌਜਵਾਨ ਖਿਡਾਰੀਆਂ ਨੂੰ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਾ ਹੈ। ਉਹਨਾਂ ਕਿਹਾ ਕਿ ਸਾਨੂੰ ਆਏ ਖਿਡਾਰੀਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਸਰੀਰ ਨੂੰ ਚੁਸਤ-ਤੰਦਰੁਸਤ ਰੱਖਣ ਚਾਹੀਦਾ ਹੈ। ਉਹਨਾਂ ਸਾਰਿਆਂ ਨੂੰ ਹਰ ਰੋਜ਼ ਕਸਰਤ ਕਰਨ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ  ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

ਉਦਘਾਟਨੀ ਸਮਾਰੋਹ ਮੌਕੇ ਝੰਡਾ ਲਹਿਰਾਉਣ ਉਪੰਰਤ ਡਾ. ਧੀਮਾਨ ਨੇ ਤਜ਼ਰਬੇਕਾਰ ਐਥਲੀਟਾਂ ਦੀ ਵਚਨਬੱਧਤਾ ਅਤੇ ਉਤਸ਼ਾਹ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀ ਤੰਦਰੁਸਤੀ ਸਾਨੂੰ ਜੀਵਨ ਭਰ ਸਰਗਰਮ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਜੀ.ਕੇ.ਯੂ. ਵਿਦਿਆਰਥੀਆਂ ਨੂੰ ਸਰੀਰਕ ਤੌਰ ਤੇ ਤੰਦਰੁਸਤ, ਮਾਨਸਿਕ ਤੌਰ ਤੇ ਚੁਸਤ ਤੇ ਸੁਚੇਤ ਅਤੇ ਅਧਿਆਤਮਿਕ ਤੌਰ ਤੇ ਜਾਗ੍ਰਿਤ ਰਹਿਣ ਲਈ ਉਤਸ਼ਾਹਿਤ ਕਰਦੀ ਹੈ। ਉਹਨਾਂ ਵਰਸਿਟੀ ਵਲੋਂ ਤੀਰ-ਅੰਦਾਜ਼ੀ, ਮੁੱਕਬਾਜ਼ੀ, ਗਤਕੇ, ਐਥਲੈਟਿਕ ਆਦਿ ਖੇਡਾਂ ਵਿੱਚ ਵਰਸਿਟੀ ਦੇ ਖਿਡਾਰੀਆਂ ਵਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਵਿਸ਼ੇਸ਼ ਤੌਰ ਤੇ ਉਹਨਾਂ ਵਰਸਿਟੀ ਖਿਡਾਰੀਆਂ ਵਲੋਂ “ਖੇਲੋ ਇੰਡੀਆ” ਖੇਡਾਂ ਵਿੱਚ ਸਾਰੇ ਭਾਰਤ ਵਿੱਚੋਂ ਹਾਸਿਲ ਕੀਤੇ ਪੰਜਵੇਂ ਸਥਾਨ ਦੀ ਪ੍ਰਸ਼ੰਸਾ ਕੀਤੀ।ਚੈਪੀਅਨਸ਼ਿਪ ਬਾਰੇ ਜਾਣਕਾਰੀ ਦਿੰਦਿਆਂ ਡੀਨ (ਡਾ.) ਰਵੀ ਗਹਿਲਾਵਤ ਤੇ ਬਲਵਿੰਦਰ ਸਿੰਘ ਨੰਬਰਦਾਰ, ਪ੍ਰਧਾਨ ਮਿਲਖਾ ਸਿੰਘ ਵੈਟਰਨ ਐਥਲੈਟਿਕ ਕਲੱਬ ਬਠਿੰਡਾ ਨੇ ਦੱਸਿਆ ਕਿ ਚੈਪੀਅਨਸ਼ਿਪ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ 800 ਤੋਂ ਜ਼ਿਆਦਾ ਖਿਡਾਰੀਆਂ ਨੇ 13 ਟਰੈਕ ਅਤੇ 8 ਫੀਲਡ ਇਵੈਂਟਾਂ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਕਾਂਗਰਸੀ ਆਗੂ ਨੇ ਖ਼ਸਤਾਹਾਲ ਰਜਵਾਹਾ ਮੁੜ ਪੱਕਾ ਬਣਾਉਣ ‘ਤੇ ਕੀਤੀ Bhagwant Mann Govt ਦੀ ਤਾਰੀਫ਼, ਦੇਖੋ ਵੀਡੀਓ

ਚੈਪੀਅਨਸ਼ਿਪ ਵਿੱਚ 450 ਸੋਨ, 410 ਚਾਂਦੀ ਅਤੇ 350 ਕਾਂਸੇ ਦੇ ਤਗਮੇ ਜਿੱਤੇ ਗਏ।ਚੈਪੀਅਨਸ਼ਿਪ ਦੇ ਸਮਾਪਨ ਮੌਕੇ ਦਰਸ਼ਕਾਂ ਤੇ ਮਹਿਮਾਨਂ ਨੇ ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਿਰਦੇਸ਼ਕ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਦੇ ਨਿਰਦੇਸ਼ਨ ਹੇਠ ਪੇਸ਼ ਕੀਤੇ ਗਏ ਲੋਕ-ਨਾਚ ਭੰਗੜੇ ਅਤੇ ਗਿੱਧੇ ਨਾਲ ਪੰਜਾਬ ਦੀ ਅਮੀਰ, ਸੱਭਿਆਚਾਰਕ ਵਿਰਾਸਤ ਦਾ ਜਸ਼ਨ ਮਨਾਇਆ। ਇਸ ਮੌਕੇ ਪੇਸ਼ ਕੀਤੇ ਗਏ ਰੰਗਾ-ਰੰਗ ਪ੍ਰੋਗਰਾਮ ਨੇ ਭਾਰਤ ਅੰਦਰ ਅਨੇਕਤਾ ਵਿੱਚ ਏਕਤਾ ਦੀ ਤਸਵੀਰ ਨੂੰ ਜੀਵਿਤ ਕਰ ਦਿੱਤਾ। ਫੈਕਲਟੀ ਆਫ਼ ਫਿਜ਼ੀਕਲ ਐਜ਼ੂਕੇਸ਼ਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਮੂਹ ਚੈਪੀਅਨਸ਼ਿਪ ਵਿੱਚ ਕੀਤੇ ਗਏ ਪ੍ਰਬੰਧਨ ਦੀ ਮਹਿਮਾਨ ਖਿਡਾਰੀਆਂ ਅਤੇ ਕੋਚ ਸਾਹਿਬਾਨ ਨੇ ਖੂਬ ਪ੍ਰਸ਼ੰਸਾ ਕੀਤੀ। ਬਾਹਰੋਂ ਆਏ ਖੇਡ ਅਧਿਕਾਰੀਆਂ ਨੇ ਮੇਜ਼ਬਾਨ ਵਿਦਿਆਰਥੀਆਂ ਦੇ ਪ੍ਰਬੰਧਨ ਨੂੰ ਵੇਖ ਕੇ ਕਿਹਾ ਕਿ ਇਹ ਖਿਡਾਰੀ ਹੋਰ ਵੱਡੀਆਂ ਖੇਡ ਚੈਪੀਅਨਸ਼ਿਪ ਆਯੋਜਿਤ ਕਰਨ ਦੇ ਸਮੱਰਥ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

PRTC ਹੈਡ ਆਫਿਸ ਦੀ ਐਕਸ਼ਨ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਰੈਲੀ

0

Bathinda News: ਪੀਆਰਟੀਸੀ ਦਫਤਰ ਬਠਿੰਡਾ ਚ ਦਿਨ ਬੁੱਧਵਾਰ ਨੂੰ ਹੈਡ ਆਫਿਸ ਦੀ ਐਕਸ਼ਨ ਕਮੇਟੀ ਦੇ ਸੱਦੇ ਤੇ ਪੀਆਰਟੀਸੀ ਬਠਿੰਡਾ ਡੀਪੂ ਦੇ ਗੇਟ ਤੇ ਵਰਕਰਾਂ ਵੱਲੋਂ ਭੱਖਦੀਆਂ ਮੰਗਾਂ ਦੇ ਸਬੰਧ ਵਿੱਚ ਗੇਟ ਰੈਲੀ ਕੀਤੀ ਗਈ ਇਸ ਗੇਟ ਰੈਲੀ ਵਿੱਚ ਐਕਸ਼ਨ ਕਮੇਟੀ ਦੇ ਸਾਰੇ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੀਆਰਟੀਸੀ ਦੀ ਮੈਨੇਜਮੈਂਟ ਦਾ ਪਿੱਟ ਸਿਆਪਾ ਕੀਤਾ ਇਸ ਰੈਲੀ ਨੂੰ ਸੰਬੋਧਨ ਕਰ ਰਹੇ ਸਾਰੇ ਅਹੁਦੇਦਾਰਾਂ ਨੇ ਤਨਖਾਹ ਪੈਨਸ਼ਨ ਸਮੇਂ ਸਿਰ ਨਾ ਮਿਲਣਾ ਪੀਆਰਟੀਸੀ ਵਿੱਚ ਨਵੀਆਂ ਬੱਸਾਂ ਨਾ ਪਾਉਣਾ ਕੱਚੇ ਕਾਮਿਆਂ ਨੂੰ ਪੱਕੇ ਨਾ ਕਰਨਾ ਪਿਛਲੇ ਲੰਮੇ ਸਮੇਂ ਤੋਂ ਵਰਕਰਾਂ ਦੇ ਬਕਾਏ ਨਾ ਦੇਣਾ ਡੀਏ ਦੀ ਕਿਸਤ ਨਾ ਜਾਰੀ ਕਰਨਾ

ਇਹ ਵੀ ਪੜ੍ਹੋ  ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

ਪੀਆਰਟੀਸੀ ਦਾ ਮੁਫਤ ਬੱਸ ਸਫ਼ਰ ਦਾ ਬਕਾਇਆ ਨਾ ਦੇਣਾ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚੋਂ ਹੋਏ ਫੈਸਲੇ ਲਾਗੂ ਨਾ ਕਰਨਾ ਇਸ ਰੈਲੀ ਨੂੰ ਸੰਬੋਧਨ ਕਰਦੇ ਸਾਰੇ ਅਹੁਦੇਦਾਰਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੈਡ ਆਫਿਸ ਦੀ ਐਕਸ਼ਨ ਕਮੇਟੀ ਵੱਲੋਂ ਮਿਤੀ 20 ਮਾਰਚ 2026 ਨੂੰ ਪਟਿਆਲਾ ਦੇ ਨਵੇਂ ਬਸ ਅੱਡੇ ਵਿੱਚ ਜੋਰਦਾਰ ਧਰਨਾ ਵਿੱਚ ਪਹੁੰਚਣ ਦੀ ਅਪੀਲ ਕੀਤੀ।ਇਸ ਰੈਲੀ ਵਿੱਚ ਰਿਟਾਇਰਮੈਂਟ ਭਾਈਚਾਰੇ ਦੇ ਪ੍ਰਧਾਨ ਨਛੱਤਰ ਸਿੰਘ, ਇੰਟਕ ਦੇ ਪ੍ਰਧਾਨ ਗੰਡਾ ਸਿੰਘ, ਕਰਮਚਾਰੀ ਦਲ ਦੇ ਪ੍ਰਧਾਨ ਸੁਖਜਿੰਦਰ ਸਿੰਘ, ਐਸਸੀ ਬੀਸੀ ਦੇ ਪ੍ਰਧਾਨ ਹਰਿਮੰਦਰ ਸਿੰਘ ਪਥਰਾਲਾ ਤੇ ਏਟਕ ਦੇ ਪ੍ਰਧਾਨ ਸੂਰਜ ਸਿੰਘ ਅਤੇ ਸੀ ਟੂ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਵੱਲੋ 19 ਲੱਖ ਦੀ ਡਰੱਗੀ ਮਨੀ ਤੇ 50 ਗ੍ਰਾਂਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

0

Moga News: Moga Police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 50 ਗ੍ਰਾਮ ਹੈਰੋਇਨ, 19 ਲੱਖ ਭਾਰਤੀ ਕਰੰਸੀ ਡਰੱਗ ਮਨੀ ਅਤੇ ਇੱਕ ਸਵਿੱਫਟ ਕਾਰ ਨੰਬਰ PB-03-AY-6788 ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਦਾਣਾ ਮੰਡੀ ਖੁਖਰਾਣਾ ਕੋਲ ਇਹ ਮੁਲਜ਼ਮ ਕਾਬੂ ਆਇਆ।ਜਿਸਦੀ ਪਹਿਚਾਣ ਸਵਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲੋਹਾਰਾ ਪ੍ਰਤਾਪਪੁਰਾ ਜਿਲਾ ਜਲੰਧਰ ਵਜੋਂ ਹੋਈ ਹੈ। ਮੁਲਜਮ ਦੇ ਵਿਰੁਧ ਥਾਣਾ ਸਦਰ ਮੋਗਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। ਇਸਨੂੰ ਅੱਜ ਮਿਤੀ 18.03.2026 ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਨਾਮੀਂ ਕਾਂਗਰਸੀ ਆਗੂ ਨੇ ਖ਼ਸਤਾਹਾਲ ਰਜਵਾਹਾ ਮੁੜ ਪੱਕਾ ਬਣਾਉਣ ‘ਤੇ ਕੀਤੀ Bhagwant Mann Govt ਦੀ ਤਾਰੀਫ਼, ਦੇਖੋ ਵੀਡੀਓ

0

Bathinda News: ਪੰਜਾਬ ਦੀ Bhagwant Mann ਸਰਕਾਰ ਵੱਲੋਂ ਸੂਬੇ ਦੇ ਖੇਤਾਂ ‘ਚ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਕੀਤੇ ਜਾ ਰਹੇ ਯਤਨਾਂ ਦੀ ਬਠਿੰਡਾ ਦੇ ਯੂਥ ਕਾਂਗਰਸੀ ਆਗੂ ਨੇ ਤਾਰੀਫ਼ ਕੀਤੀ ਹੈ। ਹਲਕਾ ਰਾਮਪੁਰਾ ਫ਼ੂਲ ਤੋਂ ਸਰਗਰਮ ਆਗੂ ਐਡਵੋਕੇਟ ਜਸਵਿੰਦਰ ਸਿੰਘ ਸਿੱਧੂ ਉਰਫ਼ ਜੱਸ ਬੱਜੂਆਣਾ ਨੇ ਇਸ ਸਬੰਧੀ ਇੱਕ ਵੀਡੀਓ ਵੀ ਆਪਣੇ ਫੇਸਬੁੱਕ ਪੇਜ਼ ‘ਤੇ ਅੱਪਲੋਡ ਕੀਤੀ ਹੈ। ਜਿਸਦੇ ਵਿਚ ਉਨ੍ਹਾਂ ਦਹਾਕਿਆਂ ਤੋਂ ਖਸਤਾਹਾਲ ਵਿਚ ਪਏ ਢਪਾਲੀ ਰਜ਼ਵਾਹੇ ਨੂੰ ਮੁੜ ਪੱਕਾ ਬਣਾਉਣ ਲਈ ਸੂਬੇ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਦਾ ਧੰਨਵਾਦ ਕੀਤਾ ਹੈੇ।

ਇਹ ਵੀ ਪੜ੍ਹੋ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਆਪਣੇ ਸਾਥੀਆਂ ਨਾਲ ਦਿਖਾਈ ਦੇ ਰਹੇ ਕਾਂਗਰਸ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਜਿਲਾ ਪ੍ਰਧਾਨ ਕਾਂਗਰਸ ਬਠਿੰਡਾ RGPRS ਜੱਸ ਬੱਜੂਆਣਾ ਨੇ ਇਸ ਗੱਲ ਨੂੰ ਖੁੱਲੇ ਮਨ ਨਾਲ ਸਵੀਕਾਰ ਕੀਤਾ ਕਿ, ‘‘ਜੇਕਰ ਵਿਰੋਧੀ ਪਾਰਟੀਆਂ ਸਰਕਾਰ ਦੇ ਗਲਤ ਕੰਮਾਂ ਦਾ ਵਿਰੋਧ ਕਰਦੀਆਂ ਹਨ ਤਾਂ ਚੰਗੇ ਕੰਮ ਲਈ ਵਧਾਈ ਤੇ ਤਾਰੀਫ਼ ਕਰਨਾ ਵੀ ਜਰੂਰੀ ਹੁੰਦਾ ਹੈ। ” ਯੂਥ ਕਾਂਗਰਸੀ ਆਗੂ ਨੇ ਦਸਿਆ ਕਿ ਢਪਾਲੀ ਰਜਵਾਹਾ ਵਜੋਂ ਜਾਣਿਆ ਜਾਂਦਾ ਇਹ ਰਜਵਾਹਾ ਨਹਿਰ ਵਿਚੋਂ ਨਿਕਲਣ ਤੋਂ ਬਾਅਦ ਸੇਲਬਰਾਹ, ਦਿਆਲਪੁਰਾ, ਕਲਿਆਣ, ਬੱਜੂਆਣਾ, ਨਾਥਪੁਰਾ ਤੇ ਗੰਗਾ ਤੋਂ ਹੁੰਦਾ ਹੋਇਆ ਇਹ ਨਥਾਣਾ ਕੋਲ ਖ਼ਤਮ ਹੁੰਦਾ ਹੈ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰੰਤੂ ਉਨ੍ਹਾਂ ਦੇ ਦਾਦਿਆਂ ਵੇਲੇ ਦਾ ਬਣਿਆ ਇਹ ਰਾਜਵਾਹਾ ਇੰਨੀਂ ਖਸਤਾਹਾਲ ਵਿਚ ਪੁੱਜ ਗਿਆ ਸੀ ਕਿ ਜਿਸਦੇ ਕਾਰਨ ਕਿਸਾਨਾਂ ਨੂੰ ਇਸਦਾ ਨੁਕਸਾਨ ਹੋ ਰਿਹਾ ਸੀ। ਜੱਸ ਬੱਜੂਆਣਾ ਨੇ ਅੱਗੇ ਕਿਹਾ ਕਿ ਅਵਾਜ਼ ਚੁੱਕਣ ਦੇ ਬਾਵਜੂਦ ਅਕਾਲੀ ਦਲ ਤੇ ਇੱਥੋਂ ਤੱਕ ਕਾਂਗਰਸ ਸਰਕਾਰ ਸਮੇਂ ਵੀ ਇਹ ਰਜ਼ਵਾਹਾ ਨਹੀਂ ਬਣ ਸਕਿਆ ਸੀ, ਹਾਲਾਂਕਿ ਕਾਂਗਰਸ ਸਰਕਾਰ ਦੌਰਾਨ ਉਨਾਂ ਵੱਲੋਂ ਇਸਨੂੰ ਬਣਾਉਣ ਦਾ ਐਸਟੀਮੇਟ ਜਰੂਰ ਬਣਿਆ ਸੀ। ਪ੍ਰੰਤੂ ਹੁਣ ਭਗਵੰਤ ਮਾਨ ਸਰਕਾਰ ਨੇ ਇਸਨੂੰ ਪੱਕਾ ਕਰਕੇ ਬਹੁਤ ਵੱਡਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਇਸਦੇ ਲਈ ਯੂਥ ਕਾਂਗਰਸੀ ਆਗੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਹਲਕਾ ਵਿਧਾਇਕ ਬਲਕਾਰ ਸਿੱਧੂ ਤੇ ਮਾਸਟਰ ਜਗਸੀਰ ਸਿੰਘ ਦਾ ਵੀ ਧੰਨਵਾਦ ਕੀਤਾ ਹੈ। ਇਸੇ ਤਰ੍ਹਾਂ ਸਰਕਾਰ ਦੀ ਤਰੀਫ਼ ਕਰਦਿਆਂ ਯੂਥ ਆਗੂ ਨੇ ਆਪਣੇ ਹਲਕੇ ਵਿਚ ਖੇਤਾਂ ਤੱਕ ਪਾਣੀ ਪੁੱਜਦਾ ਕਰਨ ਦੇ ਲਈ ਦੋ ਪੱਕੇ ਖਾਲ ਬਣਾਉਣ ਦਾ ਵੀ ਜਿਕਰ ਕੀਤਾ। ਜਦਕਿ ਕਿਸਾਨਾਂ ਨੂੰ ਖੇਤਾਂ ਲਈ ਦਿਨ ਸਮੇਂ ਮਿਲਦੀ ਬਿਜਲੀ ਦੀ ਵੀ ਸਲਾਘਾ ਕਰਦਿਆਂ ਯੂਥ ਆਗੂ ਨੇ ਕਿਹਾ ਕਿ ਇਸਦਾ ਕਿਸਾਨਾਂ ਨੂੰ ਬਹੁਤ ਲਾਭ ਹੋ ਰਿਹਾ ਤੇ ਉਹ ਦਿਨ ਸਮੇਂ ਹੀ ਖੇਤ ਦਾ ਕੰਮ ਨਿਬੇੜ ਕੇ ਆ ਜਾਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਨੇ 19ਵੇਂ ਵਿਰਾਸਤੀ ਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਅਗਾਂਊ ਤਿਆਰੀਆਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

👉20 ਤੋਂ 22 ਮਾਰਚ ਤੱਕ ਲੱਗਣ ਵਾਲੇ ਮੇਲੇ ਲਈ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼, ਲੋਕਾਂ ਲਈ ਐਂਟਰੀ ਮੁਫ਼ਤ
Bathinda News: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ 20 ਤੋਂ 22 ਮਾਰਚ ਤੱਕ ਸਥਾਨਕ ਸ਼ਹੀਦ ਭਗਤ ਸਿੰਘ ਬਹੁਮਤਵੀ ਸ਼ਹੀਦ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ 19ਵੇਂ ਵਿਰਾਸਤੀ ਮੇਲੇ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਬੰਧ ਨਿਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ੋਰ ਦਿੱਤਾ ਕਿ ਮੇਲੇ ਦੌਰਾਨ ਸਫਾਈ, ਸੁਰੱਖਿਆ, ਟ੍ਰੈਫਿਕ ਅਤੇ ਸੁਵਿਧਾਵਾਂ ਦੇ ਖਾਸ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਰੰਗਲੇ ਪੰਜਾਬ ਦੀਆਂ ਰਿਵਾਇਤੀ ਝਲਕੀਆਂ ਪੁਰਾਤਨ ਪਹਿਰਾਵੇ, ਲੋਕ ਖੇਡਾਂ, ਰਿਵਾਇਤੀ ਖਾਣੇ, ਝੂਲੇ, ਗੀਤ-ਸੰਗੀਤ, ਪਤੰਗ ਬਾਜ਼ੀ, ਕਠਪੁਤਲੀ ਦਾ ਖੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਲੋਕਾਂ ਨੂੰ ਆਪਣੀ ਵਿਰਾਸਤ ਨਾਲ ਜੋੜਣਗੇ।ਉਨ੍ਹਾਂ ਦੱਸਿਆ ਕਿ ਮੇਲੇ ਦਾ ਆਗਾਜ਼ 20 ਮਾਰਚ ਨੂੰ ਸ਼ਹਿਰ ਵਿਖੇ ਰਵਾਇਤੀ ਅਤੇ ਵਿਰਾਸਤੀ ਜਲੂਸ ਨਾਲ ਕੀਤਾ ਜਾਵੇਗਾ। ਇਸ ਵਿਚ ਮਾਲਵਾ ਹੈਰੀਟੇਜ ਫਾਊਂਡੇਸ਼ਨ, ਸਕੂਲਾਂ ਅਤੇ ਕਾਲਜਾਂ ਦੀਆਂ ਟੀਮਾਂ, ਯੂਥ ਕਲੱਬ ਆਦਿ ਭਾਗ ਲੈਣਗੇ। 20 ਮਾਰਚ ਨੂੰ ਕਲਾਕਾਰ ਕਰਮਜੀਤ ਅਨਮੋਲ ਅਤੇ ਬੀਨੂ ਢਿੱਲੋਂ ਦੇ ਨਾਲ ਨਾਲ ਗਾਇਕ ਮੰਡੇਰ ਬ੍ਰਦਰਜ਼ ਅਤੇ ਗੁਰਜੀਤ ਜੀਤੀ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। 21 ਮਾਰਚ ਨੂੰ ਵੱਖ ਵੱਖ ਟੀਮਾਂ ਵੱਲੋਂ ਗਿੱਧਾ, ਭੰਗੜਾ, ਲੁੱਡੀ, ਰਵਾਇਤੀ ਖੇਡਾਂ ਅਤੇ ਮਸਤਾਨੇ ਗਰੁੱਪ ਵੱਲੋਂ ਨਾਟਕ ਇਕ ਸੀ ਰੰਗ ਸਫੇਦ ਪੇਸ਼ ਕੀਤਾ ਜਾਵੇਗਾ। ਨਾਲ ਹੀ ਕਲਾਕਾਰ ਕੰਵਰ ਗਰੇਵਾਲ ਵੱਲੋਂ ਪੇਸ਼ਕਰੀ ਦਿੱਤੀ ਜਾਵੇਗੀ ।

ਇਹ ਵੀ ਪੜ੍ਹੋ Mansa ‘ਚ ਨੂੰਹ ਨੇ ਸੱਸ ਕੁੱਟੀ; ਵੀਡੀਓ ਵਾਈਰਲ, ਮਹਿਲਾ ਕਮਿਸ਼ਨ ਨੇ ਮੰਗੀ ਰੀਪੋਰਟ

22 ਮਾਰਚ ਨੂੰ ਵੀ ਵੱਖ ਵੱਖ ਟੀਮਾਂ ਵੱਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ । ਗਾਇਕ ਰਣਜੀਤ ਬਾਵਾ ਵੱਲੋਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਪੰਜਾਬੀ ਕਲਾਕਾਰਾਂ ਦੀ ਹਾਜ਼ਰੀ ਮੇਲੇ ਦੀ ਰੌਣਕ ਵਧਾਏਗੀ। ਇਨ੍ਹਾਂ ਵਿੱਚ ਕੰਵਰ ਗਰੇਵਾਲ, ਰਣਜੀਤ ਬਾਵਾ, ਬਲਕਾਰ ਸਿੱਧੂ, ਬੀਨੂੰ ਢਿਲੋਂ, ਮੰਡੇਰ ਬ੍ਰਦਰਜ਼, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਸ਼ਾਮਲ ਹਨ, ਜੋ ਦਰਸ਼ਕਾਂ ਦਾ ਮਨੋਰੰਜਨ ਕਰਨਗੇ।ਇਸ ਦੇ ਨਾਲ ਹੀ ਕਰਵਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਮੇਲੇ-2026 ਦੌਰਾਨ ਉਦਯੋਗ ਅਤੇ ਵਣਜ ਵਿਭਾਗ ਪੰਜਾਬ (ਰੈਮਪ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਵੈ-ਸਹਾਇਤਾ ਗਰੁੱਪਾਂ ਅਤੇ ਸੰਸਥਾਵਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਜਾਵੇਗੀ, ਜਿਸ ਨਾਲ ਮਹਿਲਾ ਸਸ਼ਕਤੀਕਰਨ ਨੂੰ ਵੱਡਾ ਬਲ ਮਿਲੇਗਾ।

ਇਹ ਵੀ ਪੜ੍ਹੋ Bathinda Police ਵੱਲੋਂ ਡਾਕਟਰ ਤੋਂ ਹੌਡਾ ਕਾਰ ਤੇ ਨੌਜਵਾਨ ਤੋਂ ਸਕੂਟੀ ਖੋਹਣ ਵਾਲੇ 24 ਘੰਟਿਆਂ ‘ਚ ਕਾਬੂ

ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ਵਿੱਚ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰਹੇਗਾ। ਉਨ੍ਹਾਂ ਦੱਸਿਆ ਕਿ ਮੇਲੇ ਚ ਰਵਾਇਤੀ ਖੇਡਦਿਆਂ ਜਿਵੇਂ ਕਿ ਰੱਸਾ ਕੱਸੀ, ਦੰਗਲ ਆਦਿ ਵੀ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਬਲਕਰਨ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਰਮਨਜੀਤ, ਮੈਡਮ ਹਰਸ਼ਿਤਾ ਸ਼ਰਮਾ ਆਈ ਏ ਐੱਸ (ਯੂ ਟੀ) ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ, ਸ਼੍ਰੀ ਚਮਕੌਰ ਸਿੰਘ ਮਾਨ,ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

0

Chandigarh News: Harbhajan Singh ETO; ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ.ਈ.ਟੀ.ਉ. ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ ਲਗਭਗ 20,500 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾ ਇਸ ਬਾਰੇ ਬਿਟੂਮਨ ਸਪਲਾਇਰ ਕੰਪਨੀਆਂ ਨਾਲ ਉੱਚ ਪੱਧਰੀ ਤਾਲਮੇਲ ਕਰਨ ਲਈ ਨਿਰਦੇਸ਼ ਦਿੱਤੇ।ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਟੀਚੇ ਅਤੇ ਕੰਮ ਸਬੰਧੀ ਨੂੰ ਹਰ ਹਾਲਤ ਵਿੱਚ ਹਾਸਲ ਕਰਨ ਨੂੰ ਯਕੀਨੀ ਬਣਾਉਣ, ਤਾਂ ਹੋ ਆਮ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੈਂਗਸਟਰ ਗੋਲਡੀ ਬਰਾੜ ਦੀ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ; ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…

0

Punjab News: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਧਮਕੀ ਭਰਿਆ ਫੋਨ ਆਇਆ। ਇਸ ਸਬੰਧੀ ਇੱਕ ਆਡੀਓ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗੈਂਗਸਟਰ ਗੋਲਡੀ ਬਰਾੜ ਗਾਇਕ ਗਿੱਪੀ ਨੂੰ ਇੱਕ ਆਡੀਓ ਸੁਨੇਹਾ ਭੇਜ ਕੇ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ, ‘‘ ਗਿੱਪੀ ਮੇਰੇ ਮੈਸੇਜ਼ ਨੂੰ ‘ਇਗਨੋਰ’ ਕਰ ਸਕਦਾ ਪਰ ਗੋ/ਲੀਆਂ ਦੇ ਬਰਸਟ ਨੂੰ ਨਹੀਂ…”(ਹਾਲਾਂਕਿ ਅਦਾਰਾ ਪੰਜਾਬੀ ਖ਼ਬਰਸਾਰ ਇਸ ਆਡੀਓ ਦੇ ਸਹੀ ਹੋਣ ਦੀ ਪੁਸ਼ਟੀ ਨਹੀਂ ਕਰਦਾ। ) ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਪੁੱਜੀ ਹੈ। ਆਡੀਓ ਮੁਤਾਬਕ “ਹਾਂ, ਗਿੱਪੀ ਮੈਂ ਗੋਲਡੀ ਬਰਾੜ ਹੈ।

ਇਹ ਵੀ ਪੜ੍ਹੋ Mansa ‘ਚ ਨੂੰਹ ਨੇ ਸੱਸ ਕੁੱਟੀ; ਵੀਡੀਓ ਵਾਈਰਲ, ਮਹਿਲਾ ਕਮਿਸ਼ਨ ਨੇ ਮੰਗੀ ਰੀਪੋਰਟgoldy

ਗਿੱਪੀ, ਮੈਂ ਤੁਹਾਨੂੰ ਕੁਝ ਦਿਨ ਪਹਿਲਾਂ ਇੱਕ ਸੁਨੇਹਾ ਭੇਜਿਆ ਸੀ। ਮੈਨੂੰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ।ਮੈਂ ਭਾਨੇ ਏਲੇ ਨੂੰ ਵੀ ਇੱਕ ਸੁਨੇਹਾ ਛੱਡਿਆ ਸੀ। ਮੈਂ ਤੁਹਾਡੇ ਨਾਲ ਗੱਲ ਕਰਨੀ ਤੇ ਮੈਂਨੂੰ ਤੁਹਾਡੇ ਦੋਵਾਂ ਨਾਲ ਕੰਮ ਹੈ। ਤੁਸੀਂ ਇਸਨੂੰ ਅਣਦੇਖਾ ਨਾ ਕਰੋ। ਇਹ ਬਹੁਤ ਮਾੜਾ ਹੋਵੇਗਾ। ਤੁਸੀਂ ਸੁਨੇਹਿਆਂ ਨੂੰ ਨਜ਼ਰਅੰਦਾਜ਼ ਕਰ ਸਕਦੇ ਹੋ। ਪਰ ਤੁਹਾਨੂੰ ਵੱਜਣ ਵਾਲੀਆਂ ਗੋਲੀਆਂ ਦੇ ਬਰਸਟ ਨੂੰ ਅਣਗੋਲਿਆ ਨਹੀਂ ਕੀਤਾ ਜਾ ਸਕਦਾ, ਠੀਕ ਹੈ।” ਜਿਕਰਯੋਗ ਹੈ ਕਿ ਗਾਇਕ ਗਿੱਪੀ ਗਰੇਵਾਲ ਕੈਨੇਡਾ ਦੇ ਵੈਨਕੂਵਰ ਦੇ ਵ੍ਹਾਈਟ ਰੌਕ ਇਲਾਕੇ ਵਿੱਚ ਰਹਿੰਦਾ ਹੈ। ਪਿਛਲੇ ਸਾਲ 25 ਨਵੰਬਰ ਨੂੰ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਹੋਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa ‘ਚ ਨੂੰਹ ਨੇ ਸੱਸ ਕੁੱਟੀ; ਵੀਡੀਓ ਵਾਈਰਲ, ਮਹਿਲਾ ਕਮਿਸ਼ਨ ਨੇ ਮੰਗੀ ਰੀਪੋਰਟ

0

Mansa News: Mansa ਦੇ ਸਰਦੂਲਗੜ੍ਹ ਇਲਾਕੇ ‘ਚ ਇੱਕ ਨੂੰਹ ਵੱਲੋਂ ਆਪਣੀ ਸੱਸ ਨੂੰ ਕੁੱਟਣ ਦੀ ਵੀਡੀਓ ਵਾਈਰਲ ਹੋਈ ਹੈ। ਬੀਤੇ ਕੱਲ ਦੀ ਦੱਸੀ ਜਾ ਰਹੀ ਇਸ ਘਟਨਾ ਦੇ ਵਿਚ ਨੂੰਹ ਆਪਣੀ ਸੱਸ ਨੂੰ ਵਾਲਾਂ ਤੋਂ ਫੜ ਕੇ ਕਮਰੇ ਵਿੱਚੋਂ ਬਾਹਰ ਕੱਢਦੀ ਅਤੇ ਹੇਠਾਂ ਸੁੱਟਦੀ ਦਿਖਾਈ ਦੇ ਰਹੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਹਿਲਾ ਕਮਿਸ਼ਨ ਨੇ ਮਾਨਸਾ ਪੁਲਿਸ ਕੋਲੋਂ ਤਿੰਨ ਦਿਨਾਂ ਅੰਦਰ ਰੀਪੋਰਟ ਮੰਗੀ ਹੈ। ਹਾਲਾਂਕਿ,ਨੂੰਹ ਨੇ ਦਾਅਵਾ ਕੀਤਾ ਹੈ ਕਿ ਇਹ ਵੀਡੀਓ ਦਾ ਇੱਕ ਹਿੱਸਾ ਹੈ। ਮਾਮਲਾ ਪੁਲਿਸ ਕੋਲ ਪੁੱਜ ਗਿਆ ਹੈ ਤੇ ਦੋਨੋਂਂ ਹੀ ਨੂੰਹ ਸੱਸ ਸਰਦੂਲਗੜ੍ਹ ਦੇ ਹਸਪਤਾਲ ਵਿਚ ਦਾਖ਼ਲ ਦੱਸੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ SGPC ਨੇ ਲਿਆ ਸਖ਼ਤ ਨੋਟਿਸ

ਵੱਡੀ ਗੱਲ ਇਹ ਨੂੰਹ ਵੱਲੋਂ ਤਿੰਨ ਸਾਲ ਪਹਿਲਾਂ ਲਵ ਮੈਰਿਜ਼ ਕਰਵਾਈ ਗਈ ਸੀ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਸਰਦੂਲਗੜ੍ਹ ਦੀ ਮੁਖੀ ਇੰਸਪੈਕਟਰ ਪੁਸ਼ਪਿੰਦਰ ਕੌਰ ਨੇ ਦਸਿਆ ਕਿ ਮਾਮਲਾ ਉਨ੍ਹਾਂ ਕੋਲ ਪੁੱਜਿਆ ਹੈ ਤੇ ਦੋਨਾਂ ਧਿਰਾਂ ਨੂੰ ਅੱਜ ਥਾਣੇ ਬੁਲਾਇਆ ਗਿਆ ਸੀ ਪ੍ਰੰਤੂ ਪ੍ਰਵਾਰਕ ਮੈਂਬਰ ਮਸਲੇ ਨੂੰ ਸੁਲਝਾਉਣ ਲਈ ਇੱਕ ਦਿਨ ਦਾ ਸਮਾਂ ਲੈ ਗਏ ਹਨ। ਮਿਲੀ ਸੂਚਨਾ ਮੁਤਾਬਕ ਸਰਦੂਲਗੜ੍ਹ ਦੀ ਹੀ ਰਹਿਣ ਵਾਲੀ ਸਮਾਇਲੀ ਅਤੇ ਇੱਥੋਂ ਦੇ ਹੀ ਨੌਜਵਾਨ ਦੀਪਕ ਨੇ ਕਰੀਬ ਤਿੰਨ ਸਾਲ ਪਹਿਲਾਂ ਲਵ ਮੈਰਿਜ਼ ਕਰਵਾਈ ਸੀ।

ਇਹ ਵੀ ਪੜ੍ਹੋ Bathinda Police ਵੱਲੋਂ ਡਾਕਟਰ ਤੋਂ ਹੌਡਾ ਕਾਰ ਤੇ ਨੌਜਵਾਨ ਤੋਂ ਸਕੂਟੀ ਖੋਹਣ ਵਾਲੇ 24 ਘੰਟਿਆਂ ‘ਚ ਕਾਬੂ

ਇਸ ਦੌਰਾਨ ਵਿਆਹ ਤੋਂ ਬਾਅਦ ਸਮਾਇਲੀ ਆਪਣੇ ਸੱਸ-ਸਹੁਰੇ ਨਾਲ ਸਾਂਝੇ ਪ੍ਰਵਾਰ ਵਿਚ ਰਹਿਣ ਲੱਗੀ। ਪ੍ਰੰਤੂ ਥੋੜੇ ਸਮੇਂ ਬਾਅਦ ਸੱਸ ਨਾਲ ਅਣਬਣ ਹੋ ਗਈ ਤੇ ਕਈ ਵਾਰ ਪੰਚਾਇਤਾਂ ਹੋਈਆਂ। ਸੱਸ ਮੁਤਾਬਕ ਨੂੰਹ ਅਲੱਗ ਰਹਿਣਾ ਚਾਹੁੰਦੀ ਸੀ ਜਦਕਿ ਲੜਕਾ ਪ੍ਰਵਾਰ ਵਿਚ ਹੀ ਰਹਿਣਾ ਚਾਹੁੰਦਾ ਸੀ, ਜਿਸ ਕਾਰਨ ਨੂੰਹ ਕਲੇਸ਼ ਕਰਦੀ ਰਹਿੰਦੀ ਸੀ। ਇਸ ਘਟਨਾ ਦੀ ਫ਼ਿਲਹਾਲ ਇਲਾਕੇ ਵਿਚ ਕਾਫ਼ੀ ਚਰਚਾ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894521