Monday, May 4, 2026
Home Blog Page 106

ਸਾਈਬਰ ਅਪਰਾਧ ‘ਤੇ ਸਖ਼ਤੀ, ਮਾਮਲਿਆਂ ਵਿੱਚ ਆਈ ਕਮੀ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਸਾਲ 2024 ਵਿੱਚ 6054 ਮਾਮਲੇ ਸਨ, ਸਾਲ 2025 ਵਿੱਚ ਘਟ ਕੇ 5000 ਰਹਿ ਗਏ, ਲਗਭਗ 17 ਫ਼ੀਸਦੀ ਦੀ ਗਿਰਾਵਟ, ਠੱਗੀ ਦੇ 9804 ਮਾਮਲੇ ਵੀ ਘਟ ਕੇ ਹੋਏ 6324
👉ਸਾਲ 2026-27 ਦੇ ਬਜਟ ਪ੍ਰਸਤਾਵਾਂ ਵਿੱਚ ਸਾਈਬਰ ਅਪਰਾਧ ‘ਤੇ ਪ੍ਰਭਾਵੀ ਕੰਟਰੋਲ ਲਈ ਤਿੰਨ ਨਵੇਂ ਸਾਈਬਰ ਪੁਲਿਸ ਸਟੇਸ਼ਨ ਖੋਲ੍ਹਣ ਦਾ ਐਲਾਨ
Haryana News:ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਵਿੱਚ ਸਾਈਬਰ ਅਪਰਾਧ ‘ਤੇ ਪ੍ਰਭਾਵੀ ਕੰਟਰੋਲ ਲਈ ਪੁਲਿਸ ਪ੍ਰਸ਼ਾਸਨ ਪੂਰੀ ਗੰਭੀਰਤਾ ਅਤੇ ਤਤਪਰਤਾ ਨਾਲ ਕੰਮ ਕਰ ਰਿਹਾ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਾਲ 2024 ਦੀ ਤੁਲਨਾ ਵਿੱਚ ਸਾਲ 2025 ਵਿੱਚ ਸਾਈਬਰ ਅਪਰਾਧ ਦੇ ਮਾਮਲਿਆਂ ਵਿੱਚ ਸ਼ਲਾਘਾਯੋਗ ਕਮੀ ਦਰਜ ਕੀਤੀ ਗਈ ਹੈ। ਸਾਲ 2024 ਵਿੱਚ ਜਿੱਥੇ 6054 ਮਾਮਲੇ ਸਾਹਮਣੇ ਆਏ ਸਨ, ਉੱਥੇ ਹੀ ਸਾਲ 2025 ਵਿੱਚ ਇਹ ਸੰਖਿਆ ਘਟ ਕੇ 5000 ਰਹਿ ਗਈ ਹੈ, ਜੋ ਲਗਭਗ 17 ਫ਼ੀਸਦੀ ਦੀ ਗਿਰਾਵਟ ਦਰਸਾਉਂਦੀ ਹੈ। ਇਸੇ ਤਰ੍ਹਾਂ ਠੱਗੀ ਦੇ ਮਾਮਲਿਆਂ ਵਿੱਚ ਵੀ ਵੱਡੀ ਕਮੀ ਦਰਜ ਕੀਤੀ ਗਈ ਹੈ। ਸਾਲ 2024 ਵਿੱਚ 9804 ਮਾਮਲਿਆਂ ਦੇ ਮੁਕਾਬਲੇ ਸਾਲ 2025 ਵਿੱਚ ਇਹ ਸੰਖਿਆ ਘਟ ਕੇ 6324 ਰਹਿ ਗਈ ਹੈ, ਜੋ ਕਰੀਬ 36 ਫ਼ੀਸਦੀ ਦੀ ਕਮੀ ਹੈ।ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਵਿਧਾਇਕ ਸ਼੍ਰੀ ਆਫਤਾਬ ਅਹਿਮਦ ਵੱਲੋਂ ਸਾਈਬਰ ਅਪਰਾਧ ਨਾਲ ਸਬੰਧਤ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ।

ਇਹ ਵੀ ਪੜ੍ਹੋ  ਵਕਾਲਤ ਸਿਰਫ਼ ਪੇਸ਼ਾ ਨਹੀਂ, ਜਨਸੇਵਾ ਦਾ ਸ਼ਕਤੀਸ਼ਾਲੀ ਮਾਧਿਅਮ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਾਈਬਰ ਅਪਰਾਧ ਦੀਆਂ ਵਧਦੀਆਂ ਚੁਣੌਤੀਆਂ ਨੂੰ ਦੇਖਦੇ ਹੋਏ ਵੱਖਰੇ ਤੌਰ ‘ਤੇ ਸਾਈਬਰ ਕ੍ਰਾਈਮ ਵਿਭਾਗ ਦਾ ਗਠਨ ਕੀਤਾ ਹੈ, ਜਦਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਅਜਿਹਾ ਕੋਈ ਸਮਰਪਿਤ ਵਿਭਾਗ ਨਹੀਂ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਸਾਈਬਰ ਅਪਰਾਧ ਵਿੱਚ ਸ਼ਾਮਲ ਮੁਲਜ਼ਮਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਾਲ 2024 ਵਿੱਚ 5156 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ, ਜਦਕਿ ਸਾਲ 2025 ਵਿੱਚ ਇਹ ਅੰਕੜਾ ਵਧ ਕੇ 8093 ਹੋ ਗਿਆ, ਜੋ ਲਗਭਗ 57 ਫ਼ੀਸਦੀ ਦਾ ਵਾਧਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਾਈਬਰ ਅਪਰਾਧ ਦੇ ਤੌਰ- ਤਰੀਕਿਆਂ ਵਿੱਚ ਲਗਾਤਾਰ ਬਦਲਾਅ ਆ ਰਿਹਾ ਹੈ ਅਤੇ ਅਪਰਾਧੀ ਨਵੀਆਂ-ਨਵੀਆਂ ਤਕਨੀਕਾਂ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡਿਜੀਟਲ ਅਰੈਸਟ ਵਰਗੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਅਜਿਹੇ ਮਾਮਲਿਆਂ ਵਿੱਚ ਠੱਗੀ ਗਈ ਰਾਸ਼ੀ ਨੂੰ ਕਈ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤਾ ਜਾਂਦਾ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ, ਬੈਂਕਾਂ ਦੇ ਸਹਿਯੋਗ ਨਾਲ ਸਬੰਧਤ ਰਾਸ਼ੀ ਨੂੰ ਤੁਰੰਤ ਹੋਲਡ (ਰੋਕ) ਕਰ ਦਿੰਦੀ ਹੈ। ਸਾਲ 2024 ਵਿੱਚ ਹੋਲਡ ਕੀਤੀ ਗਈ ਰਾਸ਼ੀ ਦਾ ਪ੍ਰਤੀਸ਼ਤ 27 ਸੀ, ਜੋ ਸਾਲ 2025 ਵਿੱਚ ਵਧ ਕੇ 40 ਫ਼ੀਸਦੀ ਹੋ ਗਿਆ ਹੈ, ਭਾਵ ਇਸ ਵਿੱਚ 13 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਨੇ ‘ਜ਼ੀਰੋ ਐਫ.ਆਈ.ਆਰ.’ ਦੀ ਵਿਵਸਥਾ ਵੀ ਲਾਗੂ ਕੀਤੀ ਹੈ, ਜਿਸ ਤਹਿਤ ਸਾਈਬਰ ਅਪਰਾਧ ਦੇ ਮਾਮਲਿਆਂ ਵਿੱਚ ਪੀੜਤ ਵਿਅਕਤੀ 1930 ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਹ ਐਫ.ਆਈ.ਆਰ. ਆਪਣੇ ਆਪ ਸਬੰਧਤ ਥਾਣੇ ਨੂੰ ਟ੍ਰਾਂਸਫਰ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਤੁਰੰਤ ਕਾਰਵਾਈ ਯਕੀਨੀ ਹੁੰਦੀ ਹੈ।

ਇਹ ਵੀ ਪੜ੍ਹੋ  Congress ਦੇ Ex MLA ਨੂੰ Court ਨੇ ਸੁਣਾਈ 2 ਸਾਲ ਦੀ ਸਜ਼ਾ, ਜਾਣੋਂ ਮਾਮਲਾ

ਸਾਲ 2026-27 ਦੇ ਬਜਟ ਪ੍ਰਸਤਾਵਾਂ ਵਿੱਚ ਸਾਈਬਰ ਅਪਰਾਧ ਤੇ ਪ੍ਰਭਾਵੀ ਕੰਟਰੋਲ ਲਈ ਤਿੰਨ ਨਵੇਂ ਪੁਲਿਸ ਸਟੇਸ਼ਨ ਖੋਲ੍ਹਣ ਦਾ ਐਲਾਨ
ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸਾਈਬਰ ਕ੍ਰਾਈਮ ਕੰਟਰੋਲ ਰੂਮ ਵਿੱਚ ਵੱਖ-ਵੱਖ ਬੈਂਕਾਂ ਦੇ 16 ਨੋਡਲ ਅਧਿਕਾਰੀ ਤਾਇਨਾਤ ਹਨ, ਜੋ ਪੁਲਿਸ ਨਾਲ ਤਾਲਮੇਲ ਕਰਕੇ ਠੱਗੀ ਗਈ ਰਾਸ਼ੀ ਨੂੰ ਹੋਲਡ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜਾਂਚ ਪੂਰੀ ਹੋਣ ਤੱਕ ਇਸ ਰਾਸ਼ੀ ਨੂੰ ਕਢਵਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਲ 2026-27 ਦੇ ਬਜਟ ਪ੍ਰਸਤਾਵਾਂ ਵਿੱਚ ਸਾਈਬਰ ਅਪਰਾਧ ‘ਤੇ ਹੋਰ ਪ੍ਰਭਾਵੀ ਕੰਟਰੋਲ ਲਈ ਗੋਹਾਨਾ, ਬਹਾਦੁਰਗੜ੍ਹ ਅਤੇ ਸੋਨੀਪਤ ਵਿੱਚ ਤਿੰਨ ਨਵੇਂ ਸਾਈਬਰ ਪੁਲਿਸ ਸਟੇਸ਼ਨ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਇਸ ਦਿਸ਼ਾ ਵਿੱਚ ਕੰਮਾਂ ਨੂੰ ਹੋਰ ਗਤੀ ਮਿਲੇਗੀ।
ਸਾਈਬਰ ਅਪਰਾਧ ਅਤੇ ਡਿਜੀਟਲ ਅਰੈਸਟ ਵਰਗੇ ਮਾਮਲਿਆਂ ‘ਤੇ ਨੱਥ ਪਾਉਣ ਲਈ ਡਿਊਲ ਓ.ਟੀ.ਪੀ. ਦੇ ਪ੍ਰਾਵਧਾਨ ‘ਤੇ ਵਿਚਾਰ
ਮੁੱਖ ਮੰਤਰੀ ਨੇ ਕਿਹਾ ਕਿ ਸਾਈਬਰ ਅਪਰਾਧ ਅਤੇ ਡਿਜੀਟਲ ਅਰੈਸਟ ਦੇ ਮਾਮਲਿਆਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਫੈਸਲਾ ਕੀਤਾ ਹੈ ਕਿ ਡਿਊਲ ਓ.ਟੀ.ਪੀ. (Dual OTP) ਦਾ ਪ੍ਰਾਵਧਾਨ ਕੀਤਾ ਜਾਵੇਗਾ। ਕਿਉਂਕਿ ਜਦੋਂ ਕੋਈ ਡਿਜੀਟਲ ਅਰੈਸਟ ਹੁੰਦਾ ਹੈ ਅਤੇ ਠੱਗੀ ਲਈ ਬੈਂਕ ਨਾਲ ਜੁੜੇ ਖਾਤੇ ਲਈ ਓ.ਟੀ.ਪੀ. ਮੰਗਿਆ ਜਾਂਦਾ ਹੈ, ਤਾਂ ਉਹ ਓ.ਟੀ.ਪੀ. ਬਜ਼ੁਰਗ ਦੇ ਨਾਲ-ਨਾਲ ਉਸ ਦੇ ਬੱਚੇ ਨੂੰ ਵੀ ਜਾਵੇਗਾ। ਜਦੋਂ ਦੋਵੇਂ ਓ.ਟੀ.ਪੀ. ਦਿੱਤੇ ਜਾਣਗੇ, ਤਦ ਜਾ ਕੇ ਉਹ ਟ੍ਰਾਂਜੈਕਸ਼ਨ ਪੂਰੀ ਹੋਵੇਗੀ। ਇਸ ਡਿਊਲ ਓ.ਟੀ.ਪੀ. ਦੇ ਪ੍ਰਾਵਧਾਨ ਨਾਲ ਸਾਈਬਰ ਕ੍ਰਾਈਮ ਅਤੇ ਡਿਜੀਟਲ ਅਰੈਸਟ ਵਰਗੇ ਮਾਮਲਿਆਂ ‘ਤੇ ਬਹੁਤ ਵੱਡੀ ਰੋਕ ਲੱਗੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ ਡਾਕਟਰ ਤੋਂ ਹੌਡਾ ਕਾਰ ਤੇ ਨੌਜਵਾਨ ਤੋਂ ਸਕੂਟੀ ਖੋਹਣ ਵਾਲੇ 24 ਘੰਟਿਆਂ ‘ਚ ਕਾਬੂ

0

Bathinda News: ਬੀਤੇ ਕੱਲ ਬਠਿੰਡਾ ਸ਼ਹਿਰ ਦੇ ਕੋਤਵਾਲੀ ਇਲਾਕੇ ਵਿੱਚ ਡਾਕਟਰ ਤੋਂ ਹੌਡਾ ਇਮੇਜ ਕਾਰ ਅਤੇ ਇੱਕ ਨੌਜਵਾਨ ਤੋਂ ਸਕੂਟੀ ਖੋਹਣ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਖੋਹੀ ਹੋਈ ਕਾਰ ਅਤੇ ਸਕੂਟੀ ਬਰਾਮਦ ਕਰ ਲਈ ਹੈ। ਮੰਗਲਵਾਰ ਨੂੰ ਮਾਮਲੇ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ ਅਤੇ ਡੀਐਸਪੀ ਸਿਟੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਕੋਤਵਾਲੀ ਬਠਿੰਡਾ ਦੇ ਏਰੀਆ ਵਿੱਚ ਹੋਈਆਂ ਖੋਹਾਂ ਸਬੰਧੀ ਮਿਤੀ 16.03.2026 ਨੂੰ 02 ਮੁੱਕਦਮੇ ਅਤੇ ਮਿਤੀ 17.03.2026 ਨੂੰ 01 ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ ਥਾਣਾ ਕੋਤਵਾਲੀ ਨੇ ਵੱਖ ਵੱਖ ਪੁਲਿਸ ਪਾਰਟੀਆਂ ਜਿਹਨਾਂ ਵਿੱਚ ਇੰਚਾਰਜ ਚੋਕੀ ਸਿਵਲ ਹਸਪਤਾਲ ਬਠਿੰਡਾ, ਇੰਚਾਰਜ ਬੱਸ ਸਟੈਡ ਬਠਿੰਡਾ ਅਤੇ ਪੀ.ਸੀ.ਆਰ. ਪਾਰਟੀਆਂ ਸ਼ਾਮਲ ਕਰਕੇ ਕੁੱਲ 04 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਇੱਕ ਕਾਰ, ਇੱਕ ਸਕੂਟਰੀ, ਇੱਕ ਮੋਟਰਸਾਈਕਲ ਅਤੇ 1000/- ਭਾਰਤੀ ਕਰੰਸੀ ਨੋਟ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ  ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

ਐਸਪੀ ਸਿਟੀ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਮਿਲੀਆਂ ਇਤਲਾਹਾਂ ਉਪਰ ਹੋਈਆਂ ਖੋਹ ਸਬੰਧੀ ਕ੍ਰਮਵਾਰ ਤਿੰਨ ਮੁਕੱਦਮੇ,ਜਿਹਨਾਂ ਵਿੱਚੋਂ ਮਿਤੀ 16-03-2026 ਨੂੰ ਮੁੱਕਦਮਾ ਨੰਬਰ 60 ਮਿਤੀ 16.03.2026 ਅ/ਧ 307,3(5) ਬੀ.ਐੱਨ.ਐੱਸ , ਥਾਣਾ ਕੋਤਵਾਲੀ ਬਠਿੰਡਾ ਕਾਰ ਨੰਬਰੀ ਪੀ.ਬੀ03 ਏ.ਐੱਮ-7980 ਮਾਰਕਾ ਹਾਂਡਾ ਸਿਟੀ ਦੀ ਖੋਹ ਸਬੰਧੀ, ਮੁੱਕਦਮਾ ਨੰਬਰ 62 ਮਿਤੀ 16.03.2026 ਅ/ਧ 304(2),126(2) ਬੀ.ਐੱਨ.ਐੱਸ , ਥਾਣਾ ਕੋਤਵਾਲੀ ਬਠਿੰਡਾ ਇੱਕ ਟੀ.ਵੀ.ਐੱਸ ਸਕੂਟਰੀ ਜੁਪੀਟਰ ਰੰਗ ਬਲੈਕ ਨੰਬਰੀ ਪੀ.ਬੀ 03 ਬੀ.ਐੱਲ 0939 ਸਮੇਤ 1000 ਰੁਪਏ ਭਾਰਤੀ ਕਰੰਸੀ ਨੋਟ ਖੋਹ ਹੋਣ ਸਬੰਧੀ ਅਤੇ ਮਿਤੀ 17.03.2026 ਨੂੰ ਮੁੱਕਦਮਾ ਨੰਬਰ 63 ਮਿਤੀ 17.03.2026 ਅ/ਧ 304(2),3(5) ਬੀ.ਐੱਨ.ਐੱਸ , ਥਾਣਾ ਕੋਤਵਾਲੀ ਬਠਿੰਡਾ ਇੱਕ ਔਰਤ ਦੀਆਂ ਵਾਲੀਆਂ ਖੋਹ ਹੋਣ ਸਬੰਧੀ ਦਰਜ ਕੀਤੇ ਗਏ ਸਨ।ਜਿਸ ਵਿੱਚ ਸੀਨੀਅਰ ਅਫਸਰਾਂ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਪਰ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਨੇ ਟੈਕਨੀਕਲ ਸੋਰਸਾਂ, ਸੀ.ਸੀ.ਟੀ.ਵੀ. ਕੈਮਰਿਆਂ ਅਤੇ ਹਿਊਮਨ ਇੰਟੈਲੀਜੈਂਸੀ ਦੀ ਮੱਦਦ ਨਾਲ ਤਿੰਨੋ ਮੁਕੱਦਮੇ ਟਰੇਸ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ।

ਇਹ ਵੀ ਪੜ੍ਹੋ  ਜਲੰਧਰ ਪਹੁੰਚਣ ਤੇ ਈਸ਼ਾਨ ਕਿਸ਼ਨ ਦਾ ਸ਼ਾਨਦਾਰ ਸਵਾਗਤ

ਮਿਤੀ 16-03-2026 ਨੂੰ ਉਕਤ ਸਕੂਟਰੀ ਚੋਰੀ ਹੋਣ ਸਬੰਧੀ ਦਰਜ਼ ਮੁਕੱਦਮੇ ਵਿੱਚ ਦੋ ਵਿਅਕਤੀਆਂ ਮਨਜਿੰਦਰ ਸਿੰਘ ਪੁੱਤਰ ਹੰਸਾ ਸਿੰਘ, ਰੋਹਿਤ ਕੁਮਾਰ ਪੁੱਤਰ ਲੇਖ ਰਾਜ ਵਾਸੀਅਨ ਗਲੀ ਨੰਬਰ ਅੰਬੇਦਕਰ ਨਗਰ ਬਠਿੰਡਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਸਕੂਟਰੀ ਜੁਪੀਟਰ ਰੰਗ ਬਲੈਕ ਨਬਰੀ ਪੀ.ਬੀ 03 ਬੀ.ਐੱਲ 0939, 1000/ਰੁਪਏ ਭਾਰਤੀ ਕਰੰਸ਼ੀ ਨੋਟ ਬਰਾਮਦ ਕੀਤੇ ਗਏ।ਦੌਰਾਨੇ ਪੁੱਛਗਿੱਛ ਇਹਨਾਂ ਨੇ ਮੰਨਿਆ ਕਿ ਜੋ ਕਾਰ ਨੰਬਰੀ ਪੀ.ਬੀ03 ਏ.ਐੱਮ-7980 ਮਾਰਕਾ ਹਾਂਡਾ ਸਿਟੀ ਦੀ ਖੋਹ ਹੋਈ ਸੀ ਉਹ ਵੀ ਇਹਨਾਂ ਨੇ ਕੀਤੀ ਸੀ, ਕਾਰ ਉਕਤ ਬਰਾਮਦ ਕਰ ਲਈ ਗਈ ਹੈ। ਇਸੇ ਤਰ੍ਹਾਂ ਮਿਤੀ 17-03-2026 ਨੂੰ ਇੱਕ ਔਰਤ ਦੀਆਂ ਸੋਨੇ ਦੀਆਂ ਬਾਲੀਆਂ ਦੀ ਖੋਹ ਸਬੰਧੀ ਦਰਜ਼ ਮੁਕੱਦਮੇ ਵਿੱਚ 02 ਵਿਅਕਤੀਆਂ ਨਿਰਮਲਜੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਅਤੇ ਅਜੇਪਾਲ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਆਨ ਦਾਨ ਸਿੰਘ ਵਾਲਾ ਨੂੰ ਗ੍ਰਿਫਤਾਰ ਕਰਕੇ ਇਹਨਾਂ ਦੇ ਕਬਜਾ ਵਿੱਚੋਂ ਖੋਹ ਕਰਨ ਲਈ ਵਰਤਿਆ ਗਿਆ ਮੋਟਰ ਸਾਈਕਲ ਬਰਾਮਦ ਕੀਤਾ ਗਿਆ। ਦੌਰਾਨੇ ਤਫਤੀਸ ਸਾਹਮਣੇ ਆਇਆ ਕਿ ਇਹ ਮੋਟਰ ਸਾਈਕਲ ਵੀ ਚੋਰੀ ਦਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪਹਿਲਾਂ ਵੀ ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਥਾਣਿਆਂ ਵਿੱਚ ਨਿਰਮਲਜੀਤ ਸਿੰਘ ਦੇ ਖਿਲਾਫ ਕੁੱਲ 10 ਮੁਕੱਦਮੇ ਅਤੇ ਅਜੇਪਾਲ ਸਿੰਘ ਦੇ ਖਿਲਾਫ ਕੁੱਲ 05 ਮੁਕੱਦਮੇ ਦਰਜ਼ ਰਜਿਸਟਰ ਹਨ।ਗ੍ਰਿਫਤਾਰ ਵਿਅਕਤੀਆਂ ਪਾਸੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ।ਇਹਨਾਂ ਦੀ ਪੁੱਛ-ਗਿੱਛ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

22 ਮਾਰਚ ਨੂੰ ਟੀਚਰ ਹੋਮ ਬਠਿੰਡਾ ਵਿਖੇ ਹੋਵੇਗੀ ਰਿਟੇਲ ਕੈਮਿਸਟ ਐਸੋਸੀਏਸ਼ਨ ਦੀ ਜਨਰਲ ਹਾਊਸ ਮੀਟਿੰਗ: ਅਸ਼ੋਕ ਬਾਲਿਆਂਵਾਲੀ

0

👉ਆਫਿਸ ਬੇਅਰਰਜ਼ ਦੀ ਬੈਠਕ ਵਿੱਚ ਕਈ ਅਹਿਮ ਮੁੱਦਿਆਂ ’ਤੇ ਹੋਈ ਚਰਚਾ
Bathinda News:ਰਿਟੇਲ ਕੈਮਿਸਟ ਐਸੋਸੀਏਸ਼ਨ ਦੀ ਆਫਿਸ ਬੇਅਰਰਜ਼ ਬੈਠਕ ਆਰਸੀਏ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਦੌਰਾਨ ਐਸੋਸੀਏਸ਼ਨ ਨਾਲ ਸੰਬੰਧਿਤ ਕਈ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੀ ਜਨਰਲ ਹਾਊਸ ਮੀਟਿੰਗ ਦੀ ਤਿਆਰੀ ਸਬੰਧੀ ਵੀ ਚਰਚਾ ਕੀਤੀ ਗਈ।ਇਸ ਮੌਕੇ ਆਰਸੀਏ ਦੇ ਜਨਰਲ ਸਕੱਤਰ ਸਮਸ਼ੇਰ ਸਿੰਘ, ਚੇਅਰਮੈਨ ਪ੍ਰੀਤਮ ਸਿੰਘ ਵਿਰਕ, ਸੀਨੀਅਰ ਉਪ ਪ੍ਰਧਾਨ ਗੁਰਜਿੰਦਰ ਸਿੰਘ ਸ਼ਾਹਣੀ, ਉੱਪ ਪ੍ਰਧਾਨ ਹਰਮੇਲ ਸਿੰਘ ਅਤੇ ਸੁਰੇਸ਼ ਤਾਈਲ, ਕੈਸ਼ੀਅਰ ਪੋਰਿੰਦਰ ਸਿੰਗਲਾ, ਕੈਸ਼ੀਅਰ/ਸਕੱਤਰ ਰਾਜ ਕੁਮਾਰ ਸਿੰਗਲਾ, ਸਕੱਤਰ ਵਿਜੈ ਜਿੰਦਲ, ਅਸ਼ੋਕ ਕੁਮਾਰ ਵਿੱਕੀ ਅਤੇ ਬਲਜੀਤ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ  Bathinda ‘ਚ ਲੁਟੇਰਿਆਂ ਦਾ ਕਹਿਰ; ਡਾਕਟਰ ਤੋਂ ਕਾਰ ਤੇ ਵਪਾਰੀ ਤੋਂ ਸਕੂਟੀ ਖੋਹੀ

ਬੈਠਕ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਰਿਟੇਲ ਕੈਮਿਸਟ ਐਸੋਸੀਏਸ਼ਨ (Affiliated With TBDCA, PCA & AIOCD) ਬਠਿੰਡਾ ਵੱਲੋਂ 22 ਮਾਰਚ, ਦਿਨ ਐਤਵਾਰ ਨੂੰ ਦੁਪਹਿਰ 2.30 ਵਜੇ ਟੀਚਰ ਹੋਮ ਬਠਿੰਡਾ ਵਿਖੇ ਜਨਰਲ ਹਾਊਸ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਐਸੋਸੀਏਸ਼ਨ ਨਾਲ ਜੁੜੇ ਸਾਰੇ ਮੈਂਬਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇਗੀ ਅਤੇ ਵਪਾਰ ਨਾਲ ਸੰਬੰਧਿਤ ਮਹੱਤਵਪੂਰਨ ਮਸਲਿਆਂ ’ਤੇ ਸਰਵਸੰਮਤੀ ਨਾਲ ਫੈਸਲੇ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ ਜਾਵੇਗਾ। ਜਿਨ੍ਹਾਂ ਕੰਪਨੀਆਂ ਵੱਲੋਂ ਤਹਿ ਕੀਤੇ ਮਾਰਜਨ ਤੋਂ ਘੱਟ ਰੇਟ ਦਿੱਤੇ ਜਾ ਰਹੇ ਹਨ, ਉਹਨਾਂ ਨੂੰ ਪੂਰਾ ਕਰਵਾਉਣ ਬਾਰੇ ਵਿਚਾਰ ਕੀਤਾ ਜਾਵੇਗਾ।ਇਸ ਦੇ ਨਾਲ ਹੀ ਹੋਲਸੇਲ ਲਾਇਸੈਂਸ ਰੱਖਣ ਵਾਲਿਆਂ ਵੱਲੋਂ ਰੀਟੇਲਿੰਗ ਕਰਨ ਦੇ ਮਾਮਲੇ ’ਤੇ ਵੀ ਗੰਭੀਰ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

ਇਸ ਤੋਂ ਇਲਾਵਾ ਕੇਂਦਰੀ ਜਨ ਔਸ਼ਧੀ ਮੈਡੀਕਲ ਸਟੋਰਾਂ ਵੱਲੋਂ ਸਿਰਫ ਅਲਾਟਿਡ ਦਵਾਈਆਂ ਹੀ ਵੇਚਣ ਤੇ ਦੂਜੇ ਮੈਡੀਕਲ ਵਾਲਿਆਂ ਦੀਆਂ ਦਵਾਈਆਂ ਨਾ ਦੇਣ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਦਵਾਈਆਂ ਦੇ ਬ੍ਰੇਕੇਜ਼ ਅਤੇ ਐਕਸਪਾਇਰੀ ਨਾਲ ਸੰਬੰਧਿਤ ਮੁੱਦਿਆਂ ਨੂੰ ਵੀ ਉਠਾਇਆ ਜਾਵੇਗਾ ਅਤੇ ਇਸ ਦੇ ਹੱਲ ਲਈ ਸੰਭਾਵਿਤ ਫੈਸਲੇ ਲਏ ਜਾਣਗੇ।ਇਸ ਤੋਂ ਇਲਾਵਾ ਦਵਾਈਆਂ ਦੀਆਂ ਦੁਕਾਨਾਂ ’ਤੇ ਲੱਗੇ ਡਿਸਕਾਉਂਟ ਬੋਰਡ ਹਟਾਉਣ ਦੇ ਮਾਮਲੇ ’ਤੇ ਵੀ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ। ਅੰਤ ਵਿੱਚ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਣ, ਤਾਂ ਜੋ ਸਾਰੇ ਮੁੱਦਿਆਂ ’ਤੇ ਸਾਂਝੇ ਤੌਰ ’ਤੇ ਫੈਸਲੇ ਕਰਕੇ ਵਪਾਰ ਦੀ ਭਲਾਈ ਲਈ ਅਗਲੇ ਕਦਮ ਚੁੱਕੇ ਜਾ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਨਤਕ ਜਥੇਬੰਦੀਆਂ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਹਾੜੇ ਵਜੋਂ ਮਨਾਉਣਗੀਆਂ, ਮੀਟਿੰਗ ਵਿੱਚ ਲਿਆ ਫੈਸਲਾ

Bathinda News: ਸੰਯੁਕਤ ਕਿਸਾਨ ਮੋਰਚਾ,ਮਜ਼ਦੂਰ ਮੋਰਚਾ ਅਤੇ ਟਰੇਡ ਯੂਨੀਅਨ ਦੇ ਸਾਂਝੇ ਸੱਦੇ ਤੇ ਅੱਜ ਬਠਿੰਡਾ ਵਿਖੇ ਕਿਸਾਨ ਜਥੇਬੰਦੀਆਂ,ਮਜ਼ਦੂਰ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਬੀਕੇਯੂ ਡਕੌਦਾ (ਬੁਰਜ ਗਿੱਲ )ਦੇ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਦੀ ਪ੍ਰਧਾਨਗੀ ਹੇਠ ਟੀਚਰ ਹੋਮ ਬਠਿੰਡਾ ਵਿਖੇ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ 23 ਮਾਰਚ ਨੂੰ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਇਆ ਜਾਵੇਗਾ ਅਤੇ ਬਠਿੰਡਾ ਕਚਹਿਰੀਆਂ ਵਿਖੇ ਭਾਰੀ ਇਕੱਠ ਕਰਕੇ ਕੇਂਦਰ ਸਰਕਾਰ ਦੀਆਂ ਸਾਮਰਾਜ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਬੇਪੜਦ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ ਬੀਕੇਯੂ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਮਲਕੀਤ ਸਿੰਘ ਬਠਿੰਡਾ, ਪ ਸ ਸ ਫ( ਵਿਗਿਆਨਕ ਦੇ ਆਗੂ ਭੁਪਿੰਦਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਗੁਰਜੀਤ ਸਿੰਘ, ਟੀਐਸਯੂ ਭੰਗਲ ਦੇ ਆਗੂ ਚੰਦਰ ਸ਼ਰਮਾ,ਪੀਐਸਐਸ ਐਫ ਦੇ ਆਗੂ ਹਰਨੇਕ ਸਿੰਘ ਗਹਿਰੀ ਨੇ ਬੋਲਦਿਆਂ ਹੋਇਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਅਤੇ ਅਮਰੀਕਾ ਵਰਗੇ ਸਾਮਰਾਜੀ ਮੁਲਕਾਂ ਦੇ ਦਬਾਅ ਵਿੱਚ ਆ ਕੇ ਅਜਿਹੇ ਫੈਸਲੇ ਲੈ ਰਹੀ ਹੈ

ਇਹ ਵੀ ਪੜ੍ਹੋ  Bathinda ‘ਚ ਲੁਟੇਰਿਆਂ ਦਾ ਕਹਿਰ; ਡਾਕਟਰ ਤੋਂ ਕਾਰ ਤੇ ਵਪਾਰੀ ਤੋਂ ਸਕੂਟੀ ਖੋਹੀ

ਜਿਸ ਨਾਲ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਲੋਕ ਆਰਥਿਕ ਤੌਰ ਤੇ ਕੰਗਾਲ ਹੋ ਰਹੇ ਹਨ। ਮਹਿੰਗਾਈ ਵੱਧ ਰਹੀ ਹੈ ਅਤੇ ਉਪਰੋਕਤ ਪੀੜਤ ਵਰਗ ਕਰਜੇ ਦੇ ਭਾਰੀ ਬੋਝ ਥੱਲੇ ਆ ਕੇ ਤਰਸਯੋਗ ਜ਼ਿੰਦਗੀ ਜਿਉਣ ਲਈ ਮਜਬੂਰ ਹੋ ਰਹੇ ਹਨ। ਲੋਕਾਂ ਦੇ ਧੰਦੇ ਚੌਪਟ ਹੋ ਗਏ ਹਨ ਅਤੇ ਚਾਰੇ ਪਾਸੇ ਬੇਰੁਜ਼ਗਾਰੀ ਵਧ ਰਹੀ ਹੈ। ਕੇਂਦਰ ਦੀ ਬੀਜੇਪੀ ਦੀ ਮੋਦੀ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ। ਕੇਂਦਰ ਸਰਕਾਰ ਅਮਰੀਕਾ ਨਾਲ ਗੈਰ ਬਰਾਬਰੀ ਵਾਲਾ ਵਪਾਰਕ ਸਮਝੌਤਾ ਕਰਨ ਜਾ ਰਹੀ ਹੈ ਜਿਸ ਨਾਲ ਦੇਸ਼ ਦੇ ਖੇਤੀ ਸਮੇਤ ਛੋਟੇ ਧੰਦੇ,ਉਦਯੋਗ ਅਤੇ ਵਪਾਰ ਤਬਾਹ ਹੋ ਜਾਵੇਗਾ । ਵੱਡੇ ਪੱਧਰ ਤੇ ਬੇਰੁਜ਼ਗਾਰੀ ਹੋਰ ਵਧੇਗੀ। ਅਮਰੀਕਾ ਤੇ ਇਜਰਾਈਲ ਵੱਲੋਂ ਹਮਲੇ ਕਰਕੇ ਇਰਾਨ,ਫਲਸਤੀਨ ਅਤੇ ਲਿਬਨਾਨ ਵਿੱਚ ਕੀਤੇ ਜਾ ਰਹੇ ਨਰ ਸੰਹਾਰ ਅਤੇ ਬੱਚਿਆਂ ਦੇ ਕਤਲਾਂ ਦੀ ਮੋਦੀ ਸਰਕਾਰ ਵੱਲੋਂ ਨਿੰਦਾ ਨਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਨੇ ਦੇਸ਼ ਦੀ ਆਜ਼ਾਦ ਵਿਦੇਸ਼ ਨੀਤੀ ਛੱਡ ਕੇ ਭਾਰਤ ਨੂੰ ਅਮਰੀਕਾ ਦਾ ਗੁਲਾਮ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ  ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

ਸਾਮਰਾਜੀ ਜੁੰਡਲੀ ਵੱਲੋਂ ਕੀਤੇ ਜਾ ਰਹੇ ਬੱਚਿਆਂ ਦੇ ਕਤਲਾਂ ਵਿਰੁੱਧ ਇੱਕ ਵੀ ਸ਼ਬਦ ਨਹੀਂ ਬੋਲਿਆ ਗਿਆ।ਉਹਨਾਂ ਮੰਗ ਕੀਤੀ ਕਿ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਦਾ ਸਾਰਾ ਸੱਚ ਪਾਰਲੀਮੈਂਟ ਅਤੇ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ । ਇਰਾਨ ਅਤੇ ਫਲਸਤੀਨ ਉੱਪਰ ਕੀਤੇ ਜਾ ਰਹੇ ਹਮਲਿਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਵੇ ਅਤੇ ਜੰਗ ਰੋਕਣ ਲਈ ਯਤਨ ਕੀਤੇ ਜਾਣ । ਆਗੂਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 23 ਮਾਰਚ ਨੂੰ ਵੱਧ ਚੜ ਕੇ ਇਸ ਮੁਜਾਹਰੇ ਵਿੱਚ ਹਿੱਸਾ ਲੈਣ ਤਾਂ ਕਿ ਲੋਕ ਵਿਰੋਧੀ ਨੀਤੀਆਂ ਨੂੰ ਰੋਕਿਆ ਜਾ ਸਕੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਅਮਨਦੀਪ ਸਿੰਘ, ਗਗਨਦੀਪ ਸਿੰਘ,ਰਾਜਵਿੰਦਰ ਸਿੰਘ ਅਤੇ ਮਜ਼ਦੂਰ ਆਗੂ ਪ੍ਰਕਾਸ਼ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਲੰਧਰ ਪਹੁੰਚਣ ਤੇ ਈਸ਼ਾਨ ਕਿਸ਼ਨ ਦਾ ਸ਼ਾਨਦਾਰ ਸਵਾਗਤ

0

Jalandhar News:ਭਾਰਤੀ ਕ੍ਰਿਕਟ ਟੀਮ ਦੇ ਸਟਾਰ ਓਪਨਿੰਗ ਬੱਲੇਬਾਜ ਈਸ਼ਾਨ ਕਿਸ਼ਨ ਅੱਜ ਜਲੰਧਰ ਪਹੁੰਚੇ। ਜਿੱਥੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਈਸ਼ਾਨ ਕਿਸ਼ਨ ਨੇ ਟੀ-20 ਵਿਸ਼ਵ ਕੱਪ 2026 ਵਿੱਚ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਉਸਨੇ ਪੂਰੇ ਟੂਰਨਾਮੈਂਟ ਦੌਰਾਨ 317 ਦੌੜਾਂ ਬਣਾਈਆਂ। ਫਾਈਨਲ ਮੈਚ ਵਿੱਚ ਉਸ ਦੀ ਧਮਾਕੇਦਾਰ ਬੱਲੇਬਾਜ਼ੀ ਕਾਰਨ ਭਾਰਤ ਟੀ20 ਵਿਸ਼ਵ ਕੱਪ ਦਾ ਵਿਜੇਤਾ ਬਣਿਆ। ਕਾਂਗਰਸ ਨੇਤਾ ਅਸ਼ਵਨੀ ਭੱਲਾ ਨੇ ਈਸ਼ਾਨ ਕਿਸ਼ਨ ਦਾ ਸ਼ਾਨਦਾਰ ਸਵਾਗਤ ਕੀਤਾ ਤੇ ਉਹਨਾਂ ਨੂੰ ਟੀ-20 ਵਿਸ਼ਵ ਕੱਪ ਜਿੱਤਣ ਦੇ ਵਧਾਈ ਦਿੱਤੀ। ਇਸਾਨ ਕਿਸ਼ਨ ਨੂੰ ਮਿਲਣ ਲਈ ਕ੍ਰਿਕਟ ਪ੍ਰੇਮੀ ਕਾਫੀ ਉਤਸਾਹਿਤ ਸਨ।

ਇਹ ਵੀ ਪੜ੍ਹੋ  ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

ਇਸ਼ਾਨ ਕਿਸ਼ਨ ਲਈ ਪਿਛਲੇ ਦੋ ਸਾਲ ਕਾਫੀ ਮੁਸ਼ਕਿਲ ਰਹੇ ਸਨ ਕਿਉਂਕਿ ਉਹਨਾਂ ਨੂੰ ਬੀਸੀਸੀਆਈ ਦੇ ਇਕਰਾਰਨਾਮੇ ਤੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ ਉਹ ਲੰਬੇ ਸਮੇਂ ਤੋਂ ਕ੍ਰਿਕਟ ਟੀਮ ਦਾ ਹਿੱਸਾ ਨਹੀਂ ਸਨ। ਫਿਰ ਵੀ ਉਸਨੇ ਹਾਰ ਨਹੀਂ ਮੰਨੀ ਤੇ ਘਰੇਲੂ ਕ੍ਰਿਕਟ ਵਿੱਚ ਮਿਹਨਤ ਕੀਤੀ। ਉਸ ਨੇ ਝਾਰਖੰਡ ਦੀ ਸ਼ਾਈਦ ਮੁਸ਼ਤਾਕ ਅਲੀ ਟਰਾਫੀ ਦੇ ਫਾਈਨਲ ਮੈਚ ਵਿੱਚ ਸਿਰਫ 45 ਗੇਂਦਾਂ ਵਿੱਚ ਸੈਂਕੜਾ ਲਗਾਇਆ।ਕਾਂਗਰਸ ਦੀ ਆਗੂ ਅਸ਼ਵਨੀ ਭੱਲਾ ਨੇ ਕਿਹਾ ਕਿ ਉਹਨਾਂ ਦੀ ਸਖਤ ਮਿਹਨਤ ਦੇਸ਼ ਦੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਬਣ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

0

👉“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸਰਕਾਰ ਦੀ ਵੱਡੀ ਪਹਿਲ
👉ਮੁਫ਼ਤ ਸਿਹਤ ਸੇਵਾਵਾਂ ਅਤੇ ਸਹਾਇਕ ਉਪਕਰਣਾਂ ਨਾਲ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਲਾਭ
Punjab News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਇਹ ਵੀ ਪੜ੍ਹੋ  ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। “ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ,” ਉਨ੍ਹਾਂ ਨੇ ਕਿਹਾ।ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਕੈਂਸਰ ਸਕਰੀਨਿੰਗ, ਐਨ.ਸੀ.ਡੀ. ਸਕਰੀਨਿੰਗ, ਆਰਥੋਪੈਡਿਕ ਜਾਂਚ, ਈ.ਐਨ.ਟੀ. ਚੈਕ-ਅੱਪ, ਫਿਜ਼ੀਓਥਰੈਪੀ ਅਤੇ ਮਾਹਿਰਾਂ ਵੱਲੋਂ ਮਨੋਵਿਗਿਆਨਕ ਮੁਲਾਂਕਣ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਇਹ ਵੀ ਪੜ੍ਹੋ  Congress ਦੇ Ex MLA ਨੂੰ Court ਨੇ ਸੁਣਾਈ 2 ਸਾਲ ਦੀ ਸਜ਼ਾ, ਜਾਣੋਂ ਮਾਮਲਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਤੀਆਬਿੰਦ ਸਰਜਰੀ ਲਈ 1756 ਰਜਿਸਟ੍ਰੇਸ਼ਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 539 ਸਰਜਰੀਆਂ ਸਫਲਤਾਪੂਰਵਕ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 1274 ਕੈਂਸਰ ਸਕਰੀਨਿੰਗ, 4863 ਆਰਥੋਪੈਡਿਕ ਚੈਕ-ਅੱਪ, 6339 ਐਨ.ਸੀ.ਡੀ. ਸਕਰੀਨਿੰਗ, 9015 ਅੱਖਾਂ ਦੀ ਜਾਂਚ, 2593 ਈ.ਐਨ.ਟੀ. ਚੈਕ-ਅੱਪ ਅਤੇ 1621 ਫਿਜ਼ੀਓਥਰੈਪੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।ਉਨ੍ਹਾਂ ਕਿਹਾ ਕਿ ALIMCO ਰਾਹੀਂ 418 ਲਾਭਪਾਤਰੀਆਂ ਦੀ ਪਛਾਣ ਕਰਕੇ ਸਹਾਇਕ ਉਪਕਰਣ ਮੁਹੱਈਆ ਕਰਵਾਏ ਗਏ ਅਤੇ 3014 ਵਿਜ਼ਨ ਗਲਾਸਜ਼ ਵੀ ਵੰਡੇ ਗਏ ਹਨ।ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਧਿਆਪਕਾਂ ਦੇ ਸਨਮਾਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ ਗਿਆਨ ਜੋਤਿ ” ਸਮਾਰੋਹ ਆਯੋਜਿਤ

0

Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਿੱਦਿਆ ਤੇ ਕਲਾ ਦੇ ਪਸਾਰ ਲਈ ਯਤਨਸ਼ੀਲ ਸ਼ਖਸੀਅਤਾਂ,ਅਧਿਆਪਕਾਂ ਅਤੇ ਕਲਾਕਾਰਾਂ ਦੇ ਸਨਮਾਨ ਲਈ “ਗਿਆਨ ਜੋਤਿ” ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ । ਇਸ ਮੌਕੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਕਾਰਜਕਾਰੀ ਉਪ-ਕੁਲਪਤੀ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਅਤੇ ਸਿਵਿਲ ਸਰਵਿਸ ਪ੍ਰੀਖਿਆ 2026 ਵਿੱਚ 136ਵਾਂ ਸਥਾਨ ਹਾਸਿਲ ਕਰਨ ਵਾਲੀ ਬੀਬਾ ਮਨਪ੍ਰੀਤ ਕੌਰ ਨੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਵਿੱਚ ਪ੍ਰੋ.ਵਾਈਸ ਚਾਂਸਲਰ ਡਾ.ਪੀਯੂਸ਼ ਵਰਮਾ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ ਵੱਖ-ਵੱਖ ਵਿਭਾਗਾਂ ਦੇ ਡੀਨ, 50 ਤੋਂ ਵੱਧ ਸਕੂਲਾਂ ਦੇ ਪ੍ਰਬੰਧਕੀ ਮੈਬਰਾਂ, ਵੱਖ- ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਲਗਭਗ300 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਕਿਹਾ ਕਿ ਸਿੱਖਿਆ ਵਿੱਚ ਆ ਰਹੇ ਬਦਲਾਵਾਂ ਕਾਰਨ ਸਾਨੂੰ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪੱਧਤੀਆਂ ਨਾਲ ਜੋੜਨਾ ਪਵੇਗਾ ਤੇ ਉਹਨਾਂ ਨਾਲ ਸੰਵਾਦ ਸਥਾਪਿਤ ਕਰਨਾ ਹੋਵੇਗਾ, ਉਹਨਾਂ ਕਿਹਾ ਕਿ ਜੀ.ਕੇ.ਯੂ ਸਰਬੱਤ ਦੇ ਭਲੇ ਦੀ ਸੋਚ ਨੂੰ ਸਮਰਪਿਤ ਹੈ। ਇਥੇ 17 ਦੇਸ਼ਾਂ ਅਤੇ ਭਾਰਤ ਦੇ 22 ਰਾਜਾਂ ਦੇ ਵਿਦਿਆਰਥੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਦੁਨਿਆਵੀ ਸਿੱਖਿਆ “ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ” ਵੀ ਹਾਸਿਲ ਕਰ ਰਹੇ ਹਨ ਅਤੇ ਇਸ ਨੂੰ ਅਸਲ ਜ਼ਿੰਦਗੀ ਵਿੱਚ ਵੀ ਢਾਲ ਰਹੇ ਹਨ।

ਇਹ ਵੀ ਪੜ੍ਹੋ  Bathinda ‘ਚ ਲੁਟੇਰਿਆਂ ਦਾ ਕਹਿਰ; ਡਾਕਟਰ ਤੋਂ ਕਾਰ ਤੇ ਵਪਾਰੀ ਤੋਂ ਸਕੂਟੀ ਖੋਹੀ

ਉਹਨਾਂ ਮਾਨਸਾ ਦੀ ਧੀ ਮਨਪ੍ਰੀਤ ਕੌਰ ਜਿਸਨੇ ਸਿਵਲ ਸਰਵਿਸ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ, ਦੀ ਉਦਾਹਰਨ ਦਿੰਦਿਆਂ ਕਿਹਾ ਪ੍ਰਾਪਤੀਆਂ ਨਿੱਜ ਉਦੱਮ ਦੇ ਲੱਗਣ ਨਾਲ ਹੁੰਦੀਆਂ ਹਨ ਨਾ ਕਿ ਪਰਿਵਾਰਿਕ ਅਮੀਰੀ ਜਾ ਇਲਾਕੇ ਦੀ ਖੁਸ਼ਹਾਲੀ ਨਾਲ ।ਵਾਈਸ ਚਾਂਸਲਰ ਡਾ.ਧੀਮਾਨ ਨੇ “ ਗਿਆਨ ਜੋਤਿ” ਸਮਾਰੋਹ ਦੀ ਮਹੱਤਤਾ ਅਤੇ ਮਕਸਦ ਦੀ ਗੱਲ ਕਰਦਿਆਂ ਕਿਹਾ ਕਿ ਦੇਸ਼ ਅਤੇ ਨਿੱਗਰ ਸਮਾਜ ਦੇ ਨਿਰਮਾਣ ਵਿੱਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ, ਕਿਉਂਕਿ ਦੇਸ਼ ਦਾ ਭਵਿੱਖ ਨੌਜਵਾਨ ਵਰਗ ਇਹਨਾਂ ਤੋਂ ਸਿੱਖਿਆ ਹਾਸਿਲ ਕਰਦਾ ਹੈ। ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਸਿੱਖਿਆ ਵੀ ਦਿੰਦੇ ਹਨ। ਉਹਨਾਂ ਵਰਸਿਟੀ ਵੱਲੋਂ ਹਰ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਹਨਾਂ ਕਿਹਾ ਕਿ ਦੁਨੀਆਂ ਵਿੱਚ ਗਿਆਨ ਜੋਤ ਨੂੰ ਪ੍ਰਜਵਲਤ ਰੱਖਣ ਵਿੱਚ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ।ਬੀਬਾ ਮਨਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਕੋਈ ਵੀ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ। ਇਸ ਮੌਕੇ ਆਯੋਜਕਾਂ ਵੱਲੋ ਮਨਪ੍ਰੀਤ ਕੌਰ ਅਤੇ ਉਹਨਾਂ ਦੇ ਮਾਪਿਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ. ਵਰਮਾ ਨੇ ਸਕਿਲ ਐਜੂਕੇਸ਼ਨ ਦੀ ਮਹੱਤਤਾ ਅਤੇ ਡਾ. ਅਹਿਮਦ ਨੇ ਯੂਨੀਵਰਸਿਟੀ ਦੇ ਆਕਦਮਿਕ ਕਾਰਜਾਂ ਅਤੇ ਵੱਖ-ਵੱਖ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

ਸਮਾਰੋਹ ਵਿੱਚ ਡਾਇਰੈਕਟਰ ਦਾਖ਼ਲੇ ਡਾ. ਗੁਰਪ੍ਰੀਤ ਸਿੰਘ ਨੇ ਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫਿਆਂ ਅਤੇ ਚੱਲ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਡਾਇਰੈਕਟਰ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਦੇ ਨਿਰਦੇਸ਼ਨ ਹੇਠ ਪੇਸ਼ ਕੀਤੇ ਰੰਗਾਂ-ਰੰਗ ਪ੍ਰੋਗਰਾਮ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਪ੍ਰੋਗਰਾਮ ਵਿੱਚ ਦੇਸ਼ ਦੇ ਸਮੁੱਚੇ ਪ੍ਰਦੇਸ਼ਾਂ ਦੀਆਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਵਿਸ਼ੇਸ਼ ਤੌਰ ਤੇ ਪੰਜਾਬੀ ਲੋਕ-ਨਾਚ ਭੰਗੜੇ ਦੇ ਕਲਾਕਾਰਾਂ ਨੇ ਹਾਜ਼ਰ ਲੋਕਾਂ ਨੂੰ ਤਾੜੀਆਂ ਮਾਰਨ ਲਈ ਮਜ਼ਬੂਰ ਕੀਤਾ। ਰੰਗਾਂ-ਰੰਗ ਪ੍ਰੋਗਰਾਮ ਵਰਸਿਟੀ ਦੇ ਮੰਚ ਤੇ ਅਨੇਕਤਾ ਵਿੱਚ ਏਕਤਾ ਦੀ ਮਿਸਾਲ ਪੇਸ਼ ਕਰ ਰਿਹਾ ਸੀ।ਆਯੋਜਕਾਂ ਵੱਲੋਂ ਸਿੱਖਿਆ ਅਦਾਰਿਆਂ ਦੇ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਹਾਜ਼ਰ ਅਧਿਆਪਕਾਂ ਨੂੰ ਸਰਟੀਫਿਕੇਟ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਮੰਚ ਸੰਚਾਲਨ ਦੀ ਭੂਮਿਕਾ ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸਚਦੇਵਾ ਅਤੇ ਮੈਡਮ ਜੀਨੀਅਸ ਵਾਲੀਆ ਨੇ ਬਾਖੂਬੀ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh ਦੀ ਮਹਿਲਾ SSP ਨੂੰ 1 ਸਾਲ ਲਈ ਮਿਲਿਆ ਹੋਰ ਵਾਧਾ

0

Chandigarh News: ਪਿਛਲੇ ਕੁੱਝ ਦਿਨਾਂ ਤੋਂ ਚਰਚਾ ਵਿਚ ਚੱਲੀ ਆ ਰਹੀ ਚੰਡੀਗੜ੍ਹ ਦੀ ਐਸਐਸਪੀ ਦੀ ਪੋਸਟ ਦਾ ਮਾਮਲਾ ਹੁਣ ਇੱਕ ਵਾਰ ਸ਼ਾਂਤ ਹੁੰਦਾ ਦਿਖਾਈ ਦੇ ਰਿਹਾ। ਕੇਂਦਰੀ ਗ੍ਰਹਿ ਮੰਤਰਾਲੇ ਨੇ 8 ਮਾਰਚ ਨੂੰ ਆਪਣੇ ਅਹੁੱਦੇ ਦੀ ਮਿਆਦ ਪੁਗਾ ਚੁੱਕੇ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਨੂੰ ਇੱਕ ਸਾਲ ਦਾ ਵਾਧਾ ਦੇ ਦਿੱਤਾ ਹੈ। ਉਨ੍ਹਾਂ ਦੇ ਡੈਪੁਟੇਸ਼ਨ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇਹ ਚਾਰਜ਼ ਹਰਿਆਣਾ ਕੇਡਰ ਦੇ ਆਈਪੀਐਸ ਅਧਿਕਾਰੀ ਨੂੰ ਦੇ ਦਿੱਤਾ ਗਿਆ ਸੀ, ਜਿਸ ਕਾਰਨ ਪੰਜਾਬ ਵਿਚ ਇਹ ਮੁੱਦਾ ਕਾਫ਼ੀ ਉੱਠ ਰਿਹਾ ਸੀ।

ਇਹ ਵੀ ਪੜ੍ਹੋ Congress ਦੇ Ex MLA ਨੂੰ Court ਨੇ ਸੁਣਾਈ 2 ਸਾਲ ਦੀ ਸਜ਼ਾ, ਜਾਣੋਂ ਮਾਮਲਾ

ਦਸਣਾ ਬਣਦਾ ਹੈ ਕਿ ਕੇਂਦਰੀ ਸ਼ਾਸਤ ਪ੍ਰਦੇਸ਼ ਅਤੇ ਪੰਜਾਬ-ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਵਿਚ ਅਧਿਕਾਰੀਆਂ ਦੀ ਨਿਯੁਕਤੀ ਦੇ ਫ਼ਾਰਮੂਲਾ ਮੁਤਾਬਕ 60:40 ਫ਼ੀਸਦੀ ਦੇ ਹਿਸਾਬ ਨਾਲ ਪੰਜਾਬ ਤੇ ਹਰਿਆਣਾ ਵਿਚੋਂ ਡੈਪੁਟੇਸ਼ਨ ‘ਤੇ ਲਏ ਜਾਂਦੇ ਹਨ। ਚੰਡੀਗੜ੍ਹ ਦਾ ਐਸਐਸਪੀ ਹਮੇਸ਼ਾ ਪੰਜਾਬ ਕਾਡਰ ਦਾ ਅਧਿਕਾਰੀ ਰਿਹਾ ਹੈ। ਇਸਦੇ ਲਈ ਕੇਂਦਰ ਵੱਲੋਂ ਪੰਜਾਬ ਕੋਲੋਂ ਤਿੰਨ ਅਧਿਕਾਰੀਆਂ ਦੇ ਨਾਮ ਵਾਲਾ ਇੱਕ ਪੈਨਲ ਲਿਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਲੁਟੇਰਿਆਂ ਦਾ ਕਹਿਰ; ਡਾਕਟਰ ਤੋਂ ਕਾਰ ਤੇ ਵਪਾਰੀ ਤੋਂ ਸਕੂਟੀ ਖੋਹੀ

0

Bathinda News: ਪਿਛਲੇ 24 ਘੰਟਿਆਂ ਦੌਰਾਨ ਵਾਪਰੀਆਂ ਦੋ ਘਟਨਾਵਾਂ ਨੇ ਸ਼ਹਿਰ ‘ਚ ਲੁਟੇਰਿਆਂ ਦੇ ਵਧਦੇ ਪ੍ਰਭਾਵ ਨਾਲ ਸ਼ਹਿਰੀਆਂ ਨੂੰ ਚਿੰਤਾਂ ਵਿਚ ਪਾ ਦਿੱਤਾ ਹੈ।ਸ਼ਹਿਰ ਦੇ ਰਜਿੰਦਰਾ ਕਾਲਜ਼ ਕੋਲ ਜਿੱਥੇ ਇੱਕ ਮਸ਼ਹੂਰ ਹਸਪਤਾਲ ਦੇ ਡਾਕਟਰ ਤੋਂ ਕਾਰ ਖੋਹ ਲਈ ਗਈ, ਉਥੇ ਰੇਲਵੇ ਸਟੇਸ਼ਨ ਨਜ਼ਦੀਕ ਇੱਕ ਵਪਾਰੀ ਤੋਂ ਸਕੂਟੀ ਖੋਹ ਲਈ ਗਈ। ਹਾਲਾਂਕਿ ਪੁਲਿਸ ਨੇ ਰੇਲਵੇ ਸਟੇਸ਼ਨ ਨਜ਼ਦੀਕ ਵਾਪਰੀ ਘਟਨਾ ਦੇ ਮੁਲਜ਼ਮਾਂ ਦੀ ਪਹਿਚਾਣ ਕਰ ਲਿਆ ਹੈ। ਪੁਲਿਸ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਸਕੂਟੀ ਵਾਲੇ ਮਾਮਲੇ ‘ਚ ਸ਼ਾਮਲ ਮੁਲਜ਼ਮ ਹੀ ਕਾਰ ਦੀ ਖੋਹ ਵਾਲੀ ਘਟਨਾ ਵਿਚ ਸ਼ਾਮਲ ਸਨ।

ਇਹ ਵੀ ਪੜ੍ਹੋ Congress ਦੇ Ex MLA ਨੂੰ Court ਨੇ ਸੁਣਾਈ 2 ਸਾਲ ਦੀ ਸਜ਼ਾ, ਜਾਣੋਂ ਮਾਮਲਾ

ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਪੁਲਿਸ ਦੇ ਆਹਲਾ ਅਧਿਕਾਰੀ ਅੱਜ ਵੱਡਾ ਖੁਲਾਸਾ ਕਰ ਸਕਦੇ ਹਨ। ਮਿਲੀ ਸੂਚਨਾ ਮੁਤਾਬਕ ਸਥਾਨਕ ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਹਸਪਤਾਲ ਵਿਚ ਬਤੌਰ ਰੇਡੀਓਲਿਸਜਿਸ਼ਟ ਡਾ ਸੌਰਵ ਗੁਪਤਾ ਬੀਤੀ ਸ਼ਾਮ ਆਪਣੀ ਹੌਂਡਾ ਇਮੇਜ਼ ਕਾਰ ‘ਤੇ ਵਾਪਸ ਘਰ ਸਿਵਲ ਲਾਈਨ ਵੱਲ ਜਾ ਰਹੇ ਸਨ। ਇਸ ਦੌਰਾਨ ਜਦ ਉਹ ਰਜਿੰਦਰ ਕਾਲਜ਼ ਨਜਦੀਕ ਪੁੱਜੇ ਤਾਂ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਕਾਰ ਨੂੰ ਖੋਹ ਕੇ ਭੱਜ ਗਏ।

ਇਹ ਵੀ ਪੜ੍ਹੋ ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਸੰਜੇ ਸ਼ਰਮਾ ਪੁੱਤਰ ੳਪਦੇਸ਼ ਸ਼ਰਮਾ ਵਾਸੀ ਗਲੀ ਨੰਬਰ 38 ਪਰਸਰਾਮ ਨਗਰ ਬਠਿੰਡਾ ਬੀਤੀ ਰਾਤ ਰੇਲਵੇ ਸਟੇਸ਼ਨ ਤੋਂ ਪਰਸਰਾਮ ਨਗਰ ਵੱਲ ਜਾ ਰਿਹਾ ਸੀ ਤਾਂ ਤਿੰਨ ਨੌਜਵਾਨ ਉਸਦੀ ਸਕੂਟਰੀ ਜੂਪੀਟਰ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਮੁਲਜਮਾਂ ਦੀ ਪਹਿਚਾਣ ਕਰ ਲਈ ਗਈ ਹੈ, ਜਿੰਨ੍ਹਾਂ ਦੇ ਨਾਮ ਨਜਿੰਦਰ ਸਿੰਘ ਪੁੱਤਰ ਹੰਸਾ ਸਿੰਘ,ਰੋਹਿਤ ਕੁਮਾਰ ਪੁੱਤਰ ਲੇਖਰਾਜ ਵਾਸੀਆਨ ਅੰਬੇਦਕਰ ਨਗਰ ਬਠਿੰਡਾ ਅਤੇ ਨਿਗਮ ਕੁਮਾਰ ਪੁੱਤਰ ਅਮ੍ਰਿਤ ਕੁਮਾਰ ਵਾਸੀ ਪਰਤਾਪ ਨਗਰ ਬਠਿੰਡਾ ਦੇ ਤੌਰ ‘ਤੇ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Congress ਦੇ Ex MLA ਨੂੰ Court ਨੇ ਸੁਣਾਈ 2 ਸਾਲ ਦੀ ਸਜ਼ਾ, ਜਾਣੋਂ ਮਾਮਲਾ

0

Ludhiana News: ਕਰੀਬ 18 ਸਾਲ ਪਹਿਲਾਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਵਿਚ ਹੋਏ ਵਿਵਾਦ ਦੌਰਾਨ ਸਰਕਾਰੀ ਮੁਲਾਜਮਾਂ ਨਾਲ ਝਗੜਾ ਕਰਨ ਵਾਲੇ ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਲੁਧਿਆਣਾ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ। ਲੁਧਿਆਣਾ ਦੇ ਪ੍ਰਸਿੱਧ ਹੋਟਲ ਪਾਰਕ ਪਲਾਜ਼ਾ ਦੇ ਮਾਲਕ ਜੱਸੀ ਖੰਗੂੜਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਰਹੇ ਹਨ।

ਇਹ ਵੀ ਪੜ੍ਹੋ ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

ਹਾਲਾਂਕਿ ਸਾਲ 2022 ਵਿੱਚ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਿਲ ਹੋ ਗਏ ਸਨ ਪ੍ਰੰਤੂ ਬਾਅਦ ਵਿੱਚ ਮੁੜ ਕਾਂਗਰਸ ‘ਚ ਘਰ ਵਾਪਸੀ ਕਰ ਲਈ ਸੀ। ਸੂਚਨਾ ਮੁਤਾਬਕ ਇਹ ਮਾਮਲਾ ਡੇਹਲੋਂ ਇਲਾਕੇ ਵਿੱਚ ਵਾਪਰਿਆ ਸੀ, ਜਿੱਥੇ ਚੋਣਾਂ ਦੌਰਾਨ ਬਤੌਰ ਵਿਧਾਇਕ ਮੌਕੇ ‘ਤੇ ਪੁੱਜੇ ਜੱਸੀ ਖੰਗੂੜਾ ਦਾ ਚੋਣ ਡਿਊਟੀ ‘ਤੇ ਤੈਨਾਤ ਮੁਲਾਜ਼ਮਾਂ ਨਾਲ ਵਿਵਾਦ ਹੋ ਗਿਆ ਸੀ।

ਇਹ ਵੀ ਪੜ੍ਹੋ ਰਾਜ ਸਭਾ ਚੋਣਾਂ; Haryana’ਚ ਸਖ਼ਤ ਮੁਕਾਬਲੇ ਤੋਂ ਬਾਅਦ ਕਾਂਗਰਸ ‘ਬਰਾਬਰ’ ਝੰਡਾ ਗੱਡਣ ਵਿਚ ਸਫ਼ਲ

ਇਸ ਮਾਮਲੇ ਵਿੱਚ ਹੀ ਉਨ੍ਹਾਂ ਵਿਰੁੱਧ ਧਾਰਾ 353, 341 ਅਤੇ 332 ਤਹਿਤ ਥਾਣਾ ਡੇਹਲੋਂ ਵਿਖੇ ਮਾਮਲਾ ਦਰਜ ਕੀਤਾ ਸੀ।ਜਿਸਤੋਂ ਬਾਅਦ ਇਹ ਕੇਸ ਅਦਾਲਤ ਵਿਚ ਸੁਣਵਾਈ ਅਧੀਨ ਆਇਆਂ। ਹਾਲਾਂਕਿ ਇੱਕ ਵਾਰ ਇਹ ਕੇਸ ਸਮਾਪਤ ਹੋ ਗਿਆ ਸੀ ਪਰ ਬਾਅਦ ਵਿੱਚ ਇੱਕ ਮੁਲਾਜ਼ਮ ਵੱਲੋਂ ਕੋਰਟ ਵਿੱਚ ਕੇਸ ਦਾਇਰ ਕਰ ਦਿੱਤਾ ਸੀ। ਜਿਸਦੇ ਚੱਲਦੇ ਮੁੜ ਕੇਸ ਦੀ ਸੁਣਵਾਈ ਸ਼ੁਰੂ ਹੋਈ ਤੇ ਹੁਣ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਫੈਸਲਾ ਸੁਣਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894544