Monday, May 4, 2026
Home Blog Page 107

ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼

0

Bathinda News: ਲੰਘੀ 15 ਮਾਰਚ ਨੂੰ ਪਿੰਡ ਘਸੋਖਾਨਾ ਦੇ ਸ਼ਮਸ਼ਾਨਘਾਟ ‘ਚ ਇੱਕ ਬਾਉਂਸਰ ਨੌਜਵਾਨ ਵੱਲੋਂ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ ਦੇ ਮਾਮਲੇ ਵਿਚ ਹੁਣ ਥਾਣਾ ਕੋਟਫੱਤਾ ਦੀ ਪੁਲਿਸ ਨੇ 11 ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਇਸ ਸਬੰਧ ਵਿਚ ਮ੍ਰਿਤਕ ਸੁਖਦੇਵ ਸਿੰਘ (30 ਸਾਲ) ਦੀ ਪਤਨੀ ਹਰਪ੍ਰੀਤ ਕੌਰ ਵੱਲੋਂ ਪੁਲਿਸ ਕੋਲ ਸਿਕਾਇਤ ਕੀਤੀ ਗਈ ਸੀ।

ਇਹ ਵੀ ਪੜ੍ਹੋ ਰਾਜ ਸਭਾ ਚੋਣਾਂ; Haryana’ਚ ਸਖ਼ਤ ਮੁਕਾਬਲੇ ਤੋਂ ਬਾਅਦ ਕਾਂਗਰਸ ‘ਬਰਾਬਰ’ ਝੰਡਾ ਗੱਡਣ ਵਿਚ ਸਫ਼ਲ

ਜਿਸਦੇ ਆਧਾਰ ‘ਤੇ ਕੋਟਫੱਤਾ ਪੁਲਿਸ ਨੇ ਬੀਐਨਐਸ ਦੀ ਅਧੀਨ ਧਾਰਾ 108, 191 (3), 190 ਦੇ ਤਹਿਤ ਗੁਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ,ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ, ਬਲੌਰ ਸਿੰਘ ਪੁੱਤਰ ਕਰਤਾਰ ਸਿੰਘ, ਕੇਵਲ ਸਿੰਘ ਤੇ ਗੁਲਾਬ ਸਿੰਘ ਪੁੱਤਰਾਨ ਬਲਜੀਤ ਸਿੰਘ, ਬਲਵੀਰ ਸਿੰਘ ਪੁੱਤਰ ਦੀਵਾਨ ਸਿੰਘ, ਅਵਤਾਰ ਸਿੰਘ ਪੁੱਤਰ ਕਰਤਾਰ ਸਿੰਘ, ਬਲੀ ਸਿੰਘ ਤੇ ਹਰਪ੍ਰੀਤ ਸਿੰਘ ਪੁੱਤਰਾਨ ਭੋਲਾ ਸਿੰਘ, ਕਰਨ ਸਿੰਘ ਪੁੱਤਰ ਅਵਤਾਰ ਸਿੰਘ ਤੇ ਖੁਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਸਾਰੇ ਵਾਸੀ ਘਸੋਖਾਨਾ ਵਿਰੁਧ ਇਹ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ

ਹਰਪ੍ਰੀਤ ਕੌਰ ਨੇ ਆਪਣੇ ਬਿਆਨ ਵਿਚ ਦਾਅਵਾ ਕੀਤਾ ਸੀ ਕਿ ਉਕਤ ਮੁਲਜਮ ਉਸਦੇ ਘਰਵਾਲੇ ਸੁਖਦੇਵ ਸਿੰਘ ਨੂੰ ਮੰਦਰ ਦੇ ਝਗੜੇ ਨੂੰ ਲੈ ਕੇ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕਰ ਰਹੇ ਸਨ, ਜਿਸ ਕਾਰਨ ਉਸਦੇ ਵੱਲੋਂ ਇਹ ਕਦਮ ਚੁੱਕਿਆ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਜ ਸਭਾ ਚੋਣਾਂ; Haryana’ਚ ਸਖ਼ਤ ਮੁਕਾਬਲੇ ਤੋਂ ਬਾਅਦ ਕਾਂਗਰਸ ‘ਬਰਾਬਰ’ ਝੰਡਾ ਗੱਡਣ ਵਿਚ ਸਫ਼ਲ

0

👉ਭਾਜਪਾ ਤੇ ਕਾਂਗਰਸ ਨੂੰ ਮਿਲੀ 1-1 ਸੀਟ, ਭਾਜਪਾ ਸਮਰਥਕ ਅਜ਼ਾਦ ਉਮੀਦਵਾਰ ਹਾਰਿਆ
Haryana News: ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਬੀਤੇ ਕੱਲ ਰਾਜ ਸਭਾ ਦੀਆਂ ਖਾਲੀ ਹੋਈਆਂ 2 ਸੀਟਾਂ ਲਈ ਹੋਈਆਂ ਵੋਟਾਂ ਦੀ ਬੀਤੀ ਅੱਧੀ ਰਾਤ ਹੋਈ ਗਿਣਤੀ ਤੋਂ ਬਾਅਦ ਭਾਜਪਾ ਤੇ ਕਾਂਗਰਸ 1-1 ਸੀਟ ਜਿੱਤਣ ਵਿਚ ਸਫ਼ਲ ਰਹੀ। ਜਦਕਿ ਭਾਜਪਾ ਦੇ ਸਮਰਥਕ ਮੰਨੇ ਜਾਂਦੇ ਉਮੀਦਵਾਰ ਸਿਰਫ਼ 1 ਵੋਟ ‘ਤੇ ਚੋਣ ਹਾਰ ਗਏ। ਕਾਂਗਰਸ ਦੀ ਸਖ਼ਤੀ ਦੇ ਬਾਵਜੂਦ 5 ਵਿਧਾਇਕਾਂ ਵੱਲੋਂ ਕ੍ਰਾਸ ਵੋਟਿੰਗ ਕੀਤੀ ਗਈ ਜਦਕਿ 4 ਵੋਟਾਂ ਰੱਦ ਹੋ ਗਈਆਂ। ਇਸਦੇ ਬਾਵਜੂਦ ਕਾਂਗਰਸ ਦੇ ਕਰਮਵੀਰ ਸਿੰਘ ਬੋਧ ਚੋਣ ਜਿੱਤ ਗਏ। ਇਸੇ ਤਰ੍ਹਾਂ ਭਾਜਪਾ ਦੇ ਸੰਜੇ ਭਾਟੀਆ ਵੀ ਚੋਣ ਜਿੱਤਣ ਵਿਚ ਸਫ਼ਲ ਰਹੇ।

ਇਹ ਵੀ ਪੜ੍ਹੋ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਦੂਜੇ ਪਾਸੇ ਅਜ਼ਾਦ ਉਮੀਦਵਾਰ ਲੱਖ ਕੋਸ਼ਿਸਾਂ ਦੇ ਬਾਵਜੂਦ ਸਿਰਫ਼ 1 ਵੋਟ ਨਾਲ ਰਾਜ ਸਭਾ ਵਿਚ ਜਾਣ ਤੋਂ ਵਾਂਝੇ ਰਹਿ ਗਏ। ਦਸਣਾ ਬਣਦਾ ਹੈ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਹਨ। ਜਿਸਦੇ ਵਿਚ ਭਾਜਪਾ ਦੇ 48, ਕਾਂਗਰਸ ਦੇ 37, ਅਜ਼ਾਦ 3 ਅਤੇ ਇਨੈਲੋ ਦੇ 2 ਵਿਧਾਇਕ ਹਨ। ਇਨੈਲੋ ਵੱਲੋਂ ਇੰਨ੍ਹਾਂ ਚੋਣਾਂ ਵਿਚ ਹਿੱਸਾ ਨਹੀਂ ਲਿਆ ਗਿਆ। ਇਸਤੋਂ ਇਲਾਵਾ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਵਿਧਾਇਕ ਦੀ ਵੋਟ ਰੱਦ ਹੋ ਗਈ। ਜਦਕਿ ਕਾਂਗਰਸ ਦੇ 5 ਵਿਧਾਇਕਾਂ ਨੇ ਕ੍ਰਾਸ ਵੋਟਿੰਗ ਕਰ ਦਿੱਤੀ। ਇਸਦੇ ਬਾਵਜੂਦ ਕਾਂਗਰਸ ਦੇ ਕਰਮਵੀਰ ਬੋਧ ਨੂੰ 28 ਵੋਟਾਂ ਮਿਲੀਆਂ, ਜਿਹੜੀਆਂ ਕਿ ਜਿੱਤ ਲਈ ਜਰੂਰੀ 27.66 ਫ਼ੀਸਦੀ ਵੋਟ ਤੋਂ ਮਾਮੂਲੀ ਵਧ ਸਨ।

ਇਹ ਵੀ ਪੜ੍ਹੋ Big News: ਬਠਿੰਡਾ ਦੀ ਰਿਫ਼ਾਈਨਰੀ ਦੇ CSR ਫ਼ੰਡਾਂ ‘ਚ ਘਪਲੇ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ; MLA ਨੇ ਮੰਗੀ ਉੱਚ ਪੱਧਰੀ ਜਾਂਚ

ਮੁੱਖ ਮੰਤਰੀ ਨਾਇਬ ਸੈਣੀ ਨੇ ਜਿੱਥੇ ਕਾਂਗਰਸ ਉੱਪਰ ਖੁਦ ਆਪਣੇ ਵਿਧਾਇਕਾਂ ਦੀਆਂ ਵੋਟਾਂ ਕ੍ਰਾਸ ਕਰਵਾਉਣ ਦੇ ਦੋਸ਼ ਲਗਾਏ, ਉਥੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਕਿ, ‘‘ਭਾਜਪਾ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਇਹ ਹਰਿਆਣਾ ਦੇ ਲੋਕਾਂ ਅਤੇ ਸਚਾਈ ਦੀ ਜਿੱਤ ਹੈ। ” ਜਿਕਰਯੋਗ ਹੈ ਕਿ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਕ੍ਰਾਸ ਵੋਟਿੰਗ ਦੇ ਡਰੋਂ ਹਿਮਾਚਲ ਵਿਚ ਭੇਜ ਦਿੱਤਾ ਸੀ, ਜੋਕਿ ਸਿੱਧਾ ਵੋਟ ਪਾਉਣ ਲਈ ਹੀ ਵਿਧਾਨ ਸਭਾ ਪੁੱਜੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

0

Punjab Budget Session News: ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ ਤੋਂ ਵੱਡੀਆਂ ਸਿਹਤ ਸੁਰੱਖਿਆ ਪਹਿਲਾਂ ਵਿੱਚੋਂ ਇੱਕ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਆਰਥਿਕ ਪਾਬੰਦੀਆਂ ਕਰਕੇ ਜ਼ਰੂਰੀ ਇਲਾਜ ਵਿੱਚ ਦੇਰੀ ਨਾ ਕਰਨੀ ਪਵੇ।ਕਈ ਪਰਿਵਾਰਾਂ ਲਈ ਜਦੋਂ ਕੋਈ ਮੈਡੀਕਲ ਐਮਰਜੈਂਸੀ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਦੋ ਅਹਿਮ ਸਵਾਲ ਸਾਹਮਣੇ ਆਉਂਦੇ ਹਨ-ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ ਅਤੇ ਇਸਦਾ ਖਰਚਾ ਕਿਵੇਂ ਭਰਿਆ ਜਾਵੇਗਾ। ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਭਰ ਦੇ ਪਰਿਵਾਰਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਮਿਲੇ ਹਨ, ਜੋ ਇੱਕ ਸਿਹਤ ਸੁਰੱਖਿਆ ਪ੍ਰੋਗਰਾਮ ਹੈ ਅਤੇ ਜਿਸਦੀ ਪਹੁੰਚ ਲਗਾਤਾਰ ਵਧ ਰਹੀ ਹੈ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਗਤੀ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ 2026-27 ਦੇ ਬਜਟ ਵਿੱਚ ਇਸ ਯੋਜਨਾ ਲਈ ₹2000ਕਰੋੜ ਰਾਖਵੇਂ ਕੀਤੇ ਹਨ, ਤਾਂ ਜੋ ਇਸਦੀ ਪਹੁੰਚ ਹੋਰ ਵਿਸਥਾਰਿਤ ਹੋ ਸਕੇ ਅਤੇ ਪੰਜਾਬ ਦੇ ਪਰਿਵਾਰਾਂ ਨੂੰ ਸਰਕਾਰੀ ਅਤੇ ਐਮਪੈਨਲਡ ਨਿੱਜੀ ਹਸਪਤਾਲਾਂ ਵਿੱਚ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮਿਲਦਾ ਰਹੇ।ਇਹ ਯੋਜਨਾ ਹੁਣ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰਦੀ ਹੈ, ਜਿਸ ਨਾਲ ਕਰੀਬ 3 ਕਰੋੜ ਨਿਵਾਸੀਆਂ ਨੂੰ ਲਾਭ ਮਿਲ ਰਿਹਾ ਹੈ ਅਤੇ ਗੰਭੀਰ ਬਿਮਾਰੀ ਦੇ ਸਮੇਂ ਆਉਣ ਵਾਲੇ ਆਰਥਿਕ ਝਟਕੇ ਤੋਂ ਸੁਰੱਖਿਆ ਮਿਲਦੀ ਹੈ। ਯੋਜਨਾ ਦੀ ਵਧਦੀ ਪਹੁੰਚ ਪੰਜਾਬ ਭਰ ਵਿੱਚ ਤੇਜ਼ੀ ਨਾਲ ਹੋ ਰਹੀ ਰਜਿਸਟ੍ਰੇਸ਼ਨ ਅਤੇ ਸਿਹਤ ਸੰਸਥਾਵਾਂ ਨਾਲ ਬਣ ਰਹੀਆਂ ਭਾਈਵਾਲੀਆਂ ਵਿੱਚ ਵੀ ਸਪੱਸ਼ਟ ਤੌਰ ’ਤੇ ਦਿਖਾਈ ਦਿੰਦੀ ਹੈ।ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਲਾਭਪਾਤਰੀਆਂ ਨੂੰ 820 ਤੋਂ ਵੱਧ ਐਮਪੈਨਲਡ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਮਿਲ ਰਹੀ ਹੈ। ਇਸ ਯੋਜਨਾ ਦੇ ਤਹਿਤ ਇਸ ਵੇਲੇ 2300 ਤੋਂ ਵੱਧ ਇਲਾਜ ਪੈਕੇਜ ਉਪਲਬਧ ਹਨ, ਜੋ ਵੱਖ-ਵੱਖ ਤਰ੍ਹਾਂ ਦੀਆਂ ਮੈਡੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਦੇ ਹਨ।ਬਜਟ ਵਿੱਚ ਕੀਤੀ ਗਈ ਇਸ ਵਾਧੂ ਵੰਡ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਿਮਾਰੀ ਦੇ ਸਮੇਂ ਪਰਿਵਾਰਾਂ ਨੂੰ ਇਲਾਜ ਤੋਂ ਪਹਿਲਾਂ ਪੈਸਿਆਂ ਬਾਰੇ ਸੋਚਣ ਦੀ ਲੋੜ ਨਹੀਂ ਹੋਣੀ ਚਾਹੀਦੀ। ਸਾਡਾ ਮਕਸਦ ਸਾਫ ਹੈ-ਪੰਜਾਬ ਦਾ ਹਰ ਘਰ ਇਹ ਭਰੋਸਾ ਰੱਖੇ ਕਿ ਜਦੋਂ ਵੀ ਲੋੜ ਪਵੇਗੀ, ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ।”

ਇਹ ਵੀ ਪੜ੍ਹੋ ਮੰਤਰੀ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ;ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਬਾਰੇ ਪੁੱਛਣ ‘ਤੇ ਤੱਥਾਂ ਸਹਿਤ ਦਿੱਤਾ ਜਵਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਉਹ ਹਜ਼ਾਰਾਂ ਪਰਿਵਾਰ ਜੋ ਪਹਿਲਾਂ ਮੈਡੀਕਲ ਖਰਚਿਆਂ ਨਾਲ ਜੂਝਦੇ ਸਨ, ਹੁਣ ਬਿਨਾਂ ਆਰਥਿਕ ਤਣਾਅ ਦੇ ਇਲਾਜ ਕਰਵਾ ਰਹੇ ਹਨ।”ਇਸ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ ਦਿਲ ਦੀਆਂ ਬਿਮਾਰੀਆਂ, ਕੈਂਸਰ, ਗੁਰਦੇ ਦੀਆਂ ਬਿਮਾਰੀਆਂ, ਹੱਡੀਆਂ ਨਾਲ ਸੰਬੰਧਿਤ ਸਰਜਰੀਆਂ ਅਤੇ ਹਾਦਸਿਆਂ ਨਾਲ ਜੁੜੀਆਂ ਚੋਟਾਂ ਸਮੇਤ ਕਈ ਗੰਭੀਰ ਬਿਮਾਰੀਆਂ ਦਾ ਇਲਾਜ ਬਿਨਾਂ ਅਗਾਊ ਭੁਗਤਾਨ ਕੀਤੇ ਕਰਵਾਉਣ ਦੀ ਸਹੂਲਤ ਮਿਲਦੀ ਹੈ। ਇਹ ਕਵਰੇਜ ਯਕੀਨੀ ਬਣਾਉਂਦੀ ਹੈ ਕਿ ਇਲਾਜ ਦੇ ਫ਼ੈਸਲੇ ਪਰਿਵਾਰ ਦੀ ਆਰਥਿਕ ਸਮਰੱਥਾ ਦੀ ਬਜਾਏ ਮੈਡੀਕਲ ਲੋੜ ਦੇ ਅਧਾਰ ’ਤੇ ਲਏ ਜਾਣ।ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਿਛਲੇ ਸਾਲਾਂ ਦੌਰਾਨ 1500 ਤੋਂ ਵੱਧ ਡਾਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ, ਜਿਨ੍ਹਾਂ ਵਿੱਚ 600 ਤੋਂ ਵੱਧ ਵਿਸ਼ੇਸ਼ਗਿਆਨ ਡਾਕਟਰ ਅਤੇ 900 ਤੋਂ ਵੱਧ ਜਨਰਲ ਡਾਕਟਰ ਸ਼ਾਮਲ ਹਨ। ਇਹ ਪੰਜਾਬ ਵਿੱਚ ਸੇਵਾ ਨਿਭਾ ਰਹੇ ਕੁੱਲ ਡਾਕਟਰਾਂ ਦਾ ਲਗਭਗ ੩੫ ਫੀਸਦੀ ਬਣਦੇ ਹਨ।ਪੰਜਾਬ ਸਰਕਾਰ ਯੋਗ ਨਿਵਾਸੀਆਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ’ਤੇ ਜਾ ਕੇ ਸਿਹਤ ਕਾਰਡ ਲਈ ਰਜਿਸਟਰ ਕਰਵਾਉਣ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਕੈਸ਼ਲੈੱਸ ਇਲਾਜ ਦੀ ਸਹੂਲਤ ਦਾ ਲਾਭ ਲੈਣ। ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਨੂੰ ਹੋਰ ਵਧਾਉਣ ਲਈ ਯੂਥ ਕਲੱਬ ਮੈਂਬਰ ਘਰ-ਘਰ ਜਾ ਕੇ ਲੋਕਾਂ ਦੀ ਮਦਦ ਵੀ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

0

👉ਇਹ ਯੂਨੀਵਰਸਿਟੀ ਰੱਖਿਆ ਤਕਨਾਲੋਜੀ, ਏਆਈ, ਕੁਆਂਟਮ ਕੰਪਿਊਟਿੰਗ ਅਤੇ ਸਾਈਬਰ ਵਾਰਫੇਅਰ ਵਰਗੇ ਖੇਤਰਾਂ ‘ਚ ਉਤਰੀ ਭਾਰਤ ਦੇ ਪਲੇਠੇ ਕੋਰਸ ਕਰਵਾਏਗੀ: ਹਰਜੋਤ ਸਿੰਘ ਬੈਂਸ
👉ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਯੂਨੀਵਰਸਿਟੀ ਲਈ ₹300 ਕਰੋੜ ਨਿਵੇਸ਼ ਕਰਨ ਦਾ ਪ੍ਰਸਤਾਵ: ਸਿੱਖਿਆ ਮੰਤਰੀ

Punjab Budget Session News: Punjab Vidhan Sabha; ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇੱਕ ਅਤਿ-ਆਧੁਨਿਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ ਗਿਆ ਹੈ ਅਤੇ ਇਹ ਸੰਸਥਾ ਰੱਖਿਆ, ਏਰੋਸਪੇਸ, ਸਾਈਬਰ ਸੁਰੱਖਿਆ ਅਤੇ ਕੁਆਂਟਮ ਕੰਪਿਊਟਿੰਗ ਵਿੱਚ ਉੱਤਰੀ ਭਾਰਤ ਦੇ ਪਲੇਠੇ ਵਿਸ਼ੇਸ਼ ਕੋਰਸ ਉਪਲਬਧ ਕਰਵਾਏਗੀ ਅਤੇ ਇਹ ਐਮਆਈਟੀ ਵਰਗੀਆਂ ਵਿਸ਼ਵਵਿਆਪੀ ਸੰਸਥਾਵਾਂ ਦੇ ਬਰਾਬਰ ਖੜ੍ਹੀ ਹੋਵੇਗੀ।ਅੱਜ ਬਿੱਲ ਪੇਸ਼ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, “ਇਸ ਪਵਿੱਤਰ ਨਗਰੀ ਦੀ ਜ਼ਮੀਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਖੁਦ ਖਰੀਦੀ ਸੀ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੁਨੀਆਂ ਲਈ ਨਿਆਂ ਦੇ ਸੋਮੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਹ ਸਿੱਖ ਵਿਰਾਸਤ ਪ੍ਰਤੀ ਇੱਕ ਨਿਮਰ ਸ਼ਰਧਾਂਜਲੀ ਹੈ।”

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਬਦੀਲੀ ਲਿਆਉਣ ਸਬੰਧੀ ਬਿੱਲ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤਕ ਅਧਿਐਨਾਂ ‘ਤੇ ਕੇਂਦ੍ਰਿਤ ਇੱਕ ਵਿਸ਼ੇਸ਼ ਅਕਾਦਮਿਕ ਢਾਂਚੇ ਦੀ ਰੂਪਰੇਖਾ ਪੇਸ਼ ਕੀਤੀ ਜੋ ਮੌਜੂਦਾ ਸਮੇਂ ਉੱਤਰੀ ਭਾਰਤ ਦੀ ਕਿਸੇ ਵੀ ਪ੍ਰਮੁੱਖ ਸੰਸਥਾ ਵਿੱਚ ਮੌਜੂਦ ਨਹੀਂ ਹਨ। ਇਨ੍ਹਾਂ ਵਿੱਚ ਰੱਖਿਆ ਤਕਨਾਲੋਜੀ ਵਿੱਚ ਬੀ.ਐਸਸੀ, ਰਣਨੀਤਕ ਅਤੇ ਰੱਖਿਆ ਅਧਿਐਨ ‘ਚ ਐਮ.ਐਸਸੀ, ਰੱਖਿਆ, ਇਲੈਕਟ੍ਰਾਨਿਕਸ ਅਤੇ ਰਾਡਾਰ ਪ੍ਰਣਾਲੀਆਂ ਵਿੱਚ ਐਮ.ਟੈਕ, ਮਿਲਟਰੀ ਰੋਬੋਟਿਕਸ ਅਤੇ ਪਰਮਾਣੂ ਸਿਸਟਮ ਵਿੱਚ ਐਮ.ਟੈਕ, ਏਆਈ ਵਿੱਚ ਬੀ.ਟੈਕ, ਏਆਈ ਵਿੱਚ ਐਮ.ਟੈਕ, ਡੇਟਾ ਸਾਇੰਸਜ਼ ਵਿੱਚ ਐਮ.ਐਸਸੀ, ਡਰੋਨ ਇੰਜੀਨੀਅਰਿੰਗ ਅਤੇ ਯੂਏਵੀ ਤਕਨਾਲੋਜੀ, ਐਟੋਮਿਕ ਸੀਰੀਅਲ ਸਿਸਟਮ ਵਿੱਚ ਬੀ.ਟੈਕ, ਸਾਈਬਰ ਸੁਰੱਖਿਆ ਵਿੱਚ ਬੀ.ਟੈਕ, ਸਾਈਬਰ-ਵਾਰਫੇਅਰ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਐਮ.ਟੈਕ, ਸਪੇਸ ਤਕਨਾਲੋਜੀ ਅਤੇ ਸੈਟੇਲਾਈਟ ਇੰਜੀਨੀਅਰਿੰਗ ਵਿੱਚ ਬੀ.ਟੈਕ, ਸੈਮੀ-ਕੰਡਕਟਰ ਇੰਜੀਨੀਅਰਿੰਗ ਵਿੱਚ ਬੀ.ਟੈਕ, ਚਿੱਪ ਡਿਜ਼ਾਈਨ ਅਤੇ ਮਾਈਕ੍ਰੋ-ਇਲੈਕਟ੍ਰੋਨਿਕਸ ਵਿੱਚ ਐਮ.ਟੈਕ, ਕੁਆਂਟਮ ਤਕਨਾਲੋਜੀ ਵਿੱਚ ਬੀ.ਟੈਕ, ਕੁਆਂਟਮ ਕੰਪਿਊਟਿੰਗ ਵਿੱਚ ਐਮ.ਟੈਕ, ਮਿਲਟਰੀ ਹਿਸਟਰੀ ਵਿੱਚ ਬੀਏ ਅਤੇ ਐਮਏ, ਰੱਖਿਆ ਅਤੇ ਮਿਲਟਰੀ ਲਾਅ ਐਲਐਲਐਮ, ਮੈਰੀਟਾਈਮ ਵਿੱਚ ਐਲਐਲਬੀ, ਸਰਹੱਦੀ ਸੁਰੱਖਿਆ ਅਤੇ ਅੱਤਵਾਦ ਵਿਰੋਧੀ ਅਤੇ ਮੈਰੀਟਾਈਮ ਕੋਰਸਾਂ ਵਿੱਚ ਪੀਜੀ ਡਿਪਲੋਮਾ ਸ਼ਾਮਲ ਹਨ।

ਇਹ ਵੀ ਪੜ੍ਹੋ ਮੰਤਰੀ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ;ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਬਾਰੇ ਪੁੱਛਣ ‘ਤੇ ਤੱਥਾਂ ਸਹਿਤ ਦਿੱਤਾ ਜਵਾਬ

ਸ. ਬੈਂਸ ਨੇ ਅੱਗੇ ਕਿਹਾ ਕਿ ਰੱਖਿਆ ਹੁਣ ਸਿਰਫ਼ ਇੱਕ ਸਰਕਾਰੀ ਖੇਤਰ ਨਹੀਂ ਰਿਹਾ। ਮਹਿੰਦਰਾ, ਟਾਟਾ ਅਤੇ ਹੋਰਨਾਂ ਕੰਪਨੀਆਂ ਡਰੋਨ ਅਤੇ ਮਿਜ਼ਾਈਲਾਂ ਬਣਾ ਰਹੀਆਂ ਹਨ। ਸਾਡੇ ਬੱਚਿਆਂ ਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਤਲੁਜ ਦਰਿਆ ਅਤੇ ਗੋਬਿੰਦ ਸਾਗਰ ਝੀਲ ਰਾਹੀਂ ਸਮੁੰਦਰੀ ਅਧਿਐਨ ਸਬੰਧੀ ਕੋਰਸ ਵੀ ਪੇਸ਼ ਕਰਾਂਗੇ ਅਤੇ ਗੁਰੂਆਂ ਦੇ ਸਮੇਂ ਤੋਂ ਮਹਾਰਾਜਾ ਰਣਜੀਤ ਸਿੰਘ ਤੱਕ ਜੰਗਾਂ ਦਾ ਅਧਿਐਨ ਕਰਨ ਲਈ ਫੌਜੀ ਇਤਿਹਾਸ ਵਿੱਚ ਮਾਸਟਰ ਡਿਗਰੀ ਵੀ ਦੇਵਾਂਗੇ।ਸਿੱਖਿਆ ਮੰਤਰੀ ਨੇ ਪੁਲਿਸਿੰਗ ਅਤੇ ਅੰਦਰੂਨੀ ਸੁਰੱਖਿਆ ਵਿੱਚ ਤਕਨਾਲੋਜੀ-ਅਧਾਰਤ ਖੋਜ ਦੀ ਜ਼ਰੂਰਤ ਨੂੰ ਉਜਾਗਰ ਕਰਦਿਆਂ ਇੱਕ ਸਰਹੱਦੀ ਰਾਜ ਵਜੋਂ ਪੰਜਾਬ ਦੀ ਵਿਲੱਖਣ ਸਥਿਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿਹਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਵਿਕਸਤ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮ.ਆਈ.ਟੀ. ਦੇ ਬਰਾਬਰ ਇੱਕ ਸੰਸਥਾ ਦੀ ਕਲਪਨਾ ਕੀਤੀ ਹੈ, ਜੋ ਹਰਗੋਬਿੰਦ ਖੁਰਾਨਾ, ਪਿਆਰਾ ਸਿੰਘ ਗਿੱਲ ਅਤੇ ਡਾ. ਨਰਿੰਦਰ ਸਿੰਘ ਕਪਾਨੀ ਵਰਗੇ ਨੋਬਲ ਪੁਰਸਕਾਰ ਜੇਤੂਆਂ ਦੀ ਵਿਰਾਸਤ ਵਜੋਂ ਭਵਿੱਖ ਦੇ ਵਿਗਿਆਨੀਆਂ ਪੈਦਾ ਕਰੇਗੀ। ਇਹ ਇੱਕ ਅੰਤਰਰਾਸ਼ਟਰੀ ਪ੍ਰਮਾਣਿਕਤਾ ਵਾਲੀ ਯੂਨੀਵਰਸਿਟੀ ਹੋਵੇਗੀ, ਜਿੱਥੇ ਵਿਦਿਆਰਥੀ ਨਾ ਸਿਰਫ਼ ਡਿਗਰੀਆਂ ਪ੍ਰਾਪਤ ਕਰਨਗੇ ਬਲਕਿ ਅਗਲੇ 20 ਤੋਂ 50 ਸਾਲਾਂ ਵਿੱਚ ਪੰਜਾਬ ਅਤੇ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਕੰਮ ਕਰਨਗੇ।

ਇਹ ਵੀ ਪੜ੍ਹੋ PRTC ਦੇ ਬੇੜੇ ਵਿੱਚ ਜਲਦ ਸ਼ਾਮਲ ਹੋਣਗੀਆਂ 659 ਨਵੀਂਆਂ ਬੱਸਾਂ : ਹਰਪਾਲ ਜੁਨੇਜਾ

ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਵਿੱਚ ਨਿਵੇਸ਼ ਲਈ 300 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ, ਜਿਸ ਵਿੱਚੋਂ ਮੌਜੂਦਾ ਬਜਟ ਵਿੱਚ ਸ਼ੁਰੂਆਤੀ ਤੌਰ ‘ਤੇ 20 ਕਰੋੜ ਰੁਪਏ ਰੱਖੇ ਗਏ ਹਨ। ਇਹ ਪ੍ਰੋਜੈਕਟ ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਤਰਜੀਹ ਹੈ ਅਤੇ ਜੋ ਵੀ ਫੰਡ ਲੋੜੀਂਦੇ ਹੋਣਗੇ ਉਹ ਹਰ ਹੀਲੇ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਰਣਨੀਤਕ ਤੌਰ ‘ਤੇ ਕੀਰਤਪੁਰ ਸਾਹਿਬ ਅਤੇ ਨੰਗਲ ਹਾਈਵੇਅ ‘ਤੇ ਇੱਕ ਨਵੇਂ ਮਨਜ਼ੂਰਸ਼ੁਦਾ ਬਾਈਪਾਸ ਦੇ ਨੇੜੇ ਸਥਾਪਿਤ ਕੀਤੀ ਜਾਵੇਗੀ, ਜੋ ਪਹੁੰਚ ਨੂੰ ਸੁਖਾਲਾ ਬਣਾਏਗੀ। ਇਹ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੋਹਾਲੀ ਤੋਂ 70 ਮਿੰਟ ਦੀ ਦੂਰੀ ‘ਤੇ ਹੈ ਅਤੇ ਇੱਥੋਂ ਰਾਸ਼ਟਰੀ ਰਾਜਧਾਨੀ ਤੋਂ ਸਿਰਫ਼ ਚਾਰ ਘੰਟੇ ਦੀ ਦੂਰੀ ‘ਤੇ ਹੈ। ਇੱਕ ਬੰਦ ਪਏ ਕਾਲਜ ਅਤੇ ਇੱਕ ਮਾਰਸ਼ਲ ਅਕੈਡਮੀ ਵਿੱਚ ਇੱਕ ਟਰਾਂਜ਼ਿਟ ਕੈਂਪਸ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਜੁਲਾਈ 2026 ਤੱਕ ਕੋਰਸ ਸ਼ੁਰੂ ਕਰਨ ਲਈ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸ. ਬੈਂਸ ਨੇ ਅਨੁਮਾਨ ਲਗਾਇਆ ਕਿ ਯੂਨੀਵਰਸਿਟੀ ਅਗਲੇ ਦਹਾਕੇ ਵਿੱਚ 10,000 ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖਿਆ ਦੇਵੇਗੀ, ਜਿਸ ਨਾਲ ਖੇਤਰ ਵਿੱਚ ਸਿੱਧੇ ਅਤੇ ਅਸਿੱਧੇ ਤੌਰ ‘ਤੇ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਵਿੱਚ ਫੈਕਲਟੀ, ਤਕਨੀਕੀ ਸਟਾਫ, ਲੈਬ ਸਹਾਇਕ ਅਤੇ ਰਿਟੇਲ, ਪ੍ਰਾਹੁਣਚਾਰੀ ਤੇ ਸਟਾਰਟਅੱਪਸ ਦੇ ਮੌਕੇ ਸ਼ਾਮਲ ਹਨ।ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦਾ ਸਮਾਪਤੀ ਸਮਾਗਮ ਇਸੇ ਯੂਨੀਵਰਸਿਟੀ ਦੇ ਗਰਾਉਂਡ ‘ਤੇ ਹੋਵੇਗਾ। ਇਹ ਸਿਰਫ਼ ਇੱਕ ਯੂਨੀਵਰਸਿਟੀ ਨਹੀਂ, ਬਲਕਿ ਇਸ ਪਵਿੱਤਰ ਧਰਤੀ ਨੂੰ ਸ਼ਰਧਾਂਜਲੀ ਹੈ।ਯੂਨੀਵਰਸਿਟੀ ਦੀ ਸਥਾਪਨਾ ਨੂੰ ਇੱਕ ਮਿਸ਼ਨ ਦੱਸਦਿਆਂ ਸ. ਬੈਂਸ ਨੇ ਕਿਹਾ ਕਿ ਇਹ ਸ੍ਰੀ ਆਨੰਦਪੁਰ ਸਾਹਿਬ, ਨੰਗਲ, ਰੋਪੜ, ਗੜ੍ਹਸ਼ੰਕਰ, ਬੰਗਾ, ਬਲਾਚੌਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਬਿੱਲ ‘ਤੇ ਚਰਚਾ ਤੋਂ ਬਾਅਦ, ਵਿਧਾਨ ਸਭਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਪਾਸ ਕਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਤਰੀ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ;ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਬਾਰੇ ਪੁੱਛਣ ‘ਤੇ ਤੱਥਾਂ ਸਹਿਤ ਦਿੱਤਾ ਜਵਾਬ

0

👉ਪੁੱਛਿਆ, ਤਹਾਡੀ ਸਰਕਾਰ ਸਮੇਂ ਕਦੇ 120 ਕਰੋੜ ਤੋਂ ਉਪਰ ਮਾਲੀਆ ਕਿਉਂ ਨਹੀਂ ਵਧਿਆ?
Punjab Budget Session News:ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ।ਖਣਨ ਗਤੀਵਿਧੀਆਂ ਤੋਂ ਕਰੀਬ 20,000 ਕਰੋੜ ਰੁਪਏ ਦੀ ਆਮਦਨ ਸੰਭਵ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਤੱਥਾਂ ਸਹਿਤ ਜਵਾਬ ਦਿੱਤਾ ਅਤੇ ਨਾਲ ਹੀ ਬਾਜਵਾ ਨੂੰ ਪੁੱਛਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖਣਨ ਆਮਦਨ ਕਦੇ 120 ਕਰੋੜ ਰੁਪਏ ਤੋਂ ਉੱਪਰ ਕਿਉਂ ਨਹੀਂ ਗਈ?ਉਨ੍ਹਾਂ ਕਿਹਾ ਕਿ ਚੱਲ ਰਹੇ ਖਣਨ ਸੁਧਾਰ ਅਤੇ ਨੀਤੀ ਪੱਧਰ ਦੀਆਂ ਪਹਿਲਕਦਮੀਆਂ ਰਾਹੀਂ ਇਸ ਖੇਤਰ ਤੋਂ ਰਾਜ ਦੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੋਟਾਸ਼ ਖੋਜ ਅਤੇ ਪ੍ਰਗਤੀਸ਼ੀਲ ਖਣਨ ਸੁਧਾਰਾਂ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਪੰਜਾਬ ਲਈ 20,000 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਪੈਦਾ ਕਰਨ ਦੀ ਸਮਰੱਥਾ ਰੱਖਦੀਆਂ ਹਨ।

ਇਹ ਵੀ ਪੜ੍ਹੋ ‘ਨਰਿੰਦਰ ਮੋਦੀ ਨੇ ਕੀਤਾ ਸਿਰੰਡਰ, ਗਾਇਬ ਹੋਇਆ ਗੈਸ ਸਿਲੰਡਰ”; AAP ਨੇ ਵਿਧਾਨ ਸਭਾ ਦੇ ਬਾਹਰ ਤੇ ਅੰਦਰ ਕੀਤਾ ਪ੍ਰਦਰਸ਼ਨ

ਮਾਈਨਿੰਗ ਤੋਂ ਅਨੁਮਾਨਤ ਮਾਲੀਏ ਸਬੰਧੀ ਪਹਿਲਾਂ ਦਿੱਤੇ ਬਿਆਨ ਨੂੰ ਸਪੱਸ਼ਟ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਇਹ ਅਨੁਮਾਨ ਰਾਜਸਥਾਨ ਦੇ ਨਾਲ ਲੱਗਦੇ ਪੰਜਾਬ ਦੇ ਕੁਝ ਹਿੱਸਿਆਂ ਖਾਸ ਕਰਕੇ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਪੋਟਾਸ਼ ਖਣਿਜ ਭੰਡਾਰਾਂ ਦੀ ਵਿਸ਼ਾਲ ਸੰਭਾਵਨਾ ‘ਤੇ ਅਧਾਰਤ ਸੀ। ਉਨ੍ਹਾਂ ਦੱਸਿਆ ਕਿ ਪੋਟਾਸ਼ ਇੱਕ ਮਹੱਤਵਪੂਰਨ ਖਣਿਜ ਹੈ ਜਿਸਦਾ ਲਗਭਗ 96 ਫੀਸਦ ਭੰਡਾਰ ਦੇਸ਼ ਵੱਲੋਂ ਦਰਾਮਦ ਕੀਤਾ ਜਾਂਦਾ ਹੈ ਅਤੇ ਪੰਜਾਬ ਵਿੱਚ ਇਸ ਦੀ ਮੌਜੂਦਗੀ ਦੀਆਂ ਸੰਭਾਵਨਾਵਾਂ ਬਾਰੇ ਪਿਛਲੀਆਂ ਸਰਕਾਰਾਂ ਵੱਲੋਂ ਯੋਜਨਾਬੱਧ ਢੰਗ ਨਾਲ ਪੜਚੋਲ ਨਹੀਂ ਕੀਤੀ ਗਈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਕੋਲ ਇਹ ਮੁੱਦਾ ਲਗਾਤਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕੌਮੀ ਮੰਚਾਂ ‘ਤੇ ਖਣਨ ਮੰਤਰੀ ਦੀਆਂ ਮੀਟਿੰਗਾਂ ਦੌਰਾਨ ਅਤੇ ਪੰਜਾਬ ਅੰਦਰ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਇਜਾਜ਼ਤ ਦੇਣ ਲਈ ਵਾਰ-ਵਾਰ ਅਧਿਕਾਰਤ ਸੰਚਾਰ ਚੈਨਲਾਂ ਰਾਹੀਂ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਆਉਣ ਤੋਂ ਬਾਅਦ ਅਸੀਂ ਇਸ ਖੇਤਰ ਵਿੱਚ ਨਿਰੰਤਰ ਕੰਮ ਕੀਤਾ। ਪਿਛਲੇ ਸਾਲ ਕੋਨਾਰਕ, ਉੜੀਸਾ ਵਿੱਚ ਕੇਂਦਰੀ ਖਣਨ ਮੰਤਰੀ ਜੀ ਕਿਸ਼ਨ ਰੈਡੀ ਦੀ ਅਗਵਾਈ ਵਿੱਚ ਹੋਈ ਸਾਰੇ ਸੂਬਿਆਂ ਦੇ ਖਣਨ ਮੰਤਰੀਆਂ ਦੀ ਮੀਟਿੰਗ ਦੌਰਾਨ ਮੈਂ ਉਥੇ ਮੁੱਦਾ ਚੁੱਕਿਆ ਕਿ ਤੁਸੀਂ ਕ੍ਰਿਟੀਕਲ ਮਿਨਰਲ ਦੀ ਗੱਲ ਕਰਦੇ ਹੋ ਅਤੇ ਸਭ ਤੋਂ ਵੱਡਾ ਕ੍ਰਿਟੀਕਲ ਮਿਨਰਲ ਪੋਟਾਸ਼ ਹੈ, ਇਸ ਬਾਰੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਮੈਂ ਉਥੇ ਦੱਸਿਆ ਕਿ ਰਾਜਸਥਾਨ ਵਿੱਚ 200 ਥਾਵਾਂ ‘ਤੇ ਡਰਿਲ ਹੋਈ ਅਤੇ ਪੰਜਾਬ ਵਿੱਚ ਸਿਰਫ਼ ਨੌ ਜਗ੍ਹਾ ਡਰਿਲ ਕੀਤੀ ਗਈ, ਜੋ ਸਰਾਸਰ ਵਿਤਕਰਾ ਹੈ। ਉਦੋਂ ਕੇਂਦਰੀ ਖਣਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਤੁਸੀਂ ਪੰਜਾਬ ਜਾ ਕੇ ਵੇਖੋ। ਇਸ ਪਿੱਛੋਂ ਵਿਭਾਗ ਵਲੋਂ ਕਈ ਪੱਤਰ ਵੀ ਲਿਖੇ ਗਏ ਅਤੇ ਦਿੱਲੀ ਵਿਖੇ ਮੈਂ ਦੁਬਾਰਾ ਜੈ ਕਿਸ਼ਨ ਰੈਡੀ ਨੂੰ ਮਿਲਿਆ ਅਤੇ ਇਹ ਮੁੱਦਾ ਚੁੱਕਿਆ। 10 ਜਨਵਰੀ ਨੂੰ ਮੈਂ ਗਾਂਧੀ ਨਗਰ ਗੁਜਰਾਤ ਵਿੱਚ ਮੀਟਿੰਗ ਦੌਰਾਨ ਜੈ ਕਿਸ਼ਨ ਰੈਡੀ ਨੂੰ ਮਿਲਿਆ ਤਾਂ ਉਨ੍ਹਾਂ ਨੇ ਸਕੱਤਰਾਂ ਨੂੰ ਹਦਾਇਤ ਕੀਤੀ ਅਤੇ ਕੰਮ ਅੱਗੇ ਵਧਿਆ।ਇਨ੍ਹਾਂ ਯਤਨਾਂ ਦੇ ਚਲਦਿਆਂ ਹੁਣ ਨਵੀਂਆਂ ਡ੍ਰਿਲਿੰਗ ਅਤੇ ਸਰਵੇਖਣ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਫਾਜ਼ਿਲਕਾ ਵਿੱਚ ਲਗਭਗ 48 ਕਿਲੋਮੀਟਰ ਖੇਤਰ ਨੂੰ ਕਵਰ ਕਰਦੇ ਭੂ-ਵਿਗਿਆਨਕ ਖੋਜ ਕਾਰਜਾਂ ਨੂੰ ਲਗਭਗ 19 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹੋਰ ਡ੍ਰਿਲਿੰਗ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਖੋਜ ਪ੍ਰਕਿਰਿਆ ਦੌਰਾਨ ਲਏ ਗਏ ਪੋਟਾਸ਼ ਨਮੂਨਿਆਂ ਦੇ ਮੁੱਢਲੇ ਮੁਲਾਂਕਣਾਂ ਵਿੱਚ ਇਸ ਦੀ ਚੰਗੀ ਗੁਣਵੱਤਾ ਸਾਹਮਣੇ ਆਈ ਹੈ, ਜੋ ਭਵਿੱਖ ਵਿੱਚ ਖਣਨ ਸੰਭਾਵਨਾਵਾਂ ਪ੍ਰਤੀ ਰਾਜ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਖਣਿਜਾਂ ਦੀ ਖੋਜ ਅਤੇ ਨਿਲਾਮੀ ਨਾਲ ਸਬੰਧਤ ਸ਼ਕਤੀਆਂ ਕੇਂਦਰ ਸਰਕਾਰ ਕੋਲ ਹਨ, ਪਰ ਇਸਦੇ ਰਾਇਲਟੀ ਲਾਭ ਸੂਬੇ ਦੇ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਹੋਣਗੇ ਜਿਸ ਨਾਲ ਵਪਾਰਕ ਤੌਰ ‘ਤੇ ਖਣਨ ਕਾਰਜ ਸ਼ੁਰੂ ਹੋਣ ਨਾਲ ਪੰਜਾਬ ਦੇ ਵਿੱਤੀ ਸਰੋਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ।ਖਣਨ ਗਤੀਵਿਧੀਆਂ ਸਬੰਧੀ ਚਿੰਤਾਵਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਦਰਿਆਵਾਂ ਦੀ ਮੁੜ ਸੁਰਜੀਤੀ ਲਈ ਹੜ੍ਹ ਰੋਕਥਾਮ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਸਬੰਧੀ ਕੀਤੇ ਜਾਣ ਵਾਲੇ ਡੀ-ਸਿਲਟਿੰਗ ਦੇ ਕਾਰਜਾਂ ਅਤੇ ਗ਼ੈਰ-ਕਾਨੂੰਨੀ ਖਣਨ ਦਰਮਿਆਨ ਅਕਸਰ ਜਾਣਬੁੱਝ ਕੇ ਉਲਝਣ ਪੈਦਾ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਦਰਿਆਵਾਂ ਦੇ ਪਛਾਣੇ ਗਏ ਸੰਵੇਦਨਸ਼ੀਲ ਹਿੱਸਿਆਂ ਵਿੱਚ ਵੱਡੇ ਪੱਧਰ ‘ਤੇ ਗਾਰ ਕੱਢਣ ਅਤੇ ਮਜ਼ਬੂਤੀਕਰਨ ਦੇ ਕੰਮ ਵਿੱਢੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 500 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਤਕਰੀਬਨ 180 ਥਾਵਾਂ ‘ਤੇ ਸੁਰੱਖਿਆ ਉਪਾਅ ਕੀਤੇ ਗਏ ਹਨ।

ਇਹ ਵੀ ਪੜ੍ਹੋ Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਗ਼ੈਰ-ਕਾਨੂੰਨੀ ਖਣਨ ਵਿਰੁੱਧ ਸਖ਼ਤ ਚੌਕਸੀ ਬਣਾਈ ਰੱਖੀ ਹੈ ਅਤੇ ਇਸ ਸਬੰਧੀ ਹੁਣ ਤੱਕ 1573 ਤੋਂ ਵੱਧ ਐਫ.ਆਈ.ਆਰ ਦਰਜ ਕਰਨ ਦੇ ਨਾਲ-ਨਾਲ 1655 ਚਲਾਨ ਪੇਸ਼ ਕੀਤੇ ਗਏ ਹਨ। ਇਸਦੇ ਨਾਲ ਹੀ ਲੋਕ ਹਿੱਤ ਵਿੱਚ ਲੁਧਿਆਣਾ-ਰੋਪੜ ਕੌਮੀ ਰਾਜਮਾਰਗ ਪ੍ਰੋਜੈਕਟ ਸਮੇਤ ਵੱਡੇ ਬੁਨਿਆਦੀ ਢਾਂਚਾ ਕਾਰਜਾਂ ਲਈ ਲੋੜੀਂਦੀ ਮਿੱਟੀ ਲਗਭਗ 6 ਰੁਪਏ ਪ੍ਰਤੀ ਘਣ ਫੁੱਟ ਦੇ ਮੌਜੂਦਾ ਮਾਰਕੀਟ ਰੇਟ ਦੇ ਮੁਕਾਬਲੇ 3 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਸਪਲਾਈ ਕੀਤੀ ਗਈ। ਦੱਸਣਯੋਗ ਹੈ ਕਿ ਇਸ ਪ੍ਰੋਜੈਕਟ ਲਈ ਲਗਭਗ ਚਾਰ ਕਰੋੜ ਘਣ ਮੀਟਰ ਮਿੱਟੀ ਵਰਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮਾਈਨਿੰਗ ਮਾਲੀਆ ਕਦੇ ਵੀ 120 ਕਰੋੜ ਰੁਪਏ ਤੋਂ ਵੱਧ ਨਹੀਂ ਹੋਇਆ ਜਦ ਕਿ ਮੌਜੂਦਾ ਸਰਕਾਰ ਦੇ 2022 ਵਿੱਚ ਸੱਤਾ ਸੰਭਾਲਣ ਵੇਲੇ ਹੀ ਇਹ 234 ਕਰੋੜ ਰੁਪਏ ਹੋ ਗਿਆ ਸੀ, ਜੋ ਹੁਣ ਹੋਰ ਵਧ ਕੇ ਲਗਭਗ 800 ਕਰੋੜ ਰੁਪਏ ਹੋ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

PRTC ਦੇ ਬੇੜੇ ਵਿੱਚ ਜਲਦ ਸ਼ਾਮਲ ਹੋਣਗੀਆਂ 659 ਨਵੀਂਆਂ ਬੱਸਾਂ : ਹਰਪਾਲ ਜੁਨੇਜਾ

0

Patiala News: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਪੰਜਾਬ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ ਆਧੁਨਿਕ ਅਤੇ ਸੁਰੱਖਿਅਤ ਸਫ਼ਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 659 ਨਵੀਂਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਪ ਸਰਕਾਰ ਦਾ ਮੁੱਖ ਮਕਸਦ ‘ਆਮ ਆਦਮੀ’ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁਤਾਬਕ, “ਹਰ ਆਮ ਵਿਅਕਤੀ ਨੂੰ ਹਰੇਕ ਸਰਕਾਰੀ ਸਹੂਲਤ ਪਹਿਲ ਦੇ ਅਧਾਰ ‘ਤੇ ਮਿਲਣੀ ਚਾਹੀਦੀ ਹੈ। ਇਸੇ ਤਹਿਤ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਇਹ ਵਾਧਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਮਿਆਰੀ ਆਵਾਜਾਈ ਸਹੂਲਤ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੋਵੇਗਾ।”

ਇਹ ਵੀ ਪੜ੍ਹੋ Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ

ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਹਿਲੇ ਪੜਾਅ ਵਿੱਚ ਬਹੁਤ ਹੀ ਜਲਦ ਨਵੀਂਆਂ ਬੱਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਵੱਖ-ਵੱਖ ਰੂਟਾਂ ‘ਤੇ ਰਵਾਨਾ ਕੀਤਾ ਜਾਵੇਗਾ। ਇਨ੍ਹਾਂ ਬੱਸਾਂ ਦੇ ਆਉਣ ਨਾਲ ਪੰਜਾਬ ਦੇ ਹਰੇਕ ਕਸਬੇ ਨੂੰ ਸਰਕਾਰੀ ਬੱਸ ਸਰਵਿਸ ਨਾਲ ਜੋੜਿਆ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਸੂਬੇ ਵਿੱਚ ਸਰਕਾਰੀ ਆਵਾਜਾਈ ਸੇਵਾਵਾਂ ਨੂੰ ਇੰਨਾ ਮਜ਼ਬੂਤ ਕੀਤਾ ਜਾ ਰਿਹਾ ਹੈ ਕਿ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

0

Amritsar News: Shiromani Gurdwara Parbandhak Committee; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ ’ਤੇ ਇਸ ਤਰ੍ਹਾਂ ਦੀ ਜਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ।

ਇਹ ਵੀ ਪੜ੍ਹੋ Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾ ’ਤੇ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ। ਪ੍ਰਸ਼ਾਸਕੀ ਕਾਰਵਾਈ ਦੇ ਨਾਂ ’ਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਧੱਕੇਸ਼ਾਹੀ ਵਾਲੀ ਕਾਰਵਾਈ ਤੋਂ ਤੁਰੰਤ ਪਿੱਛੇ ਹਟੇ।

ਇਹ ਵੀ ਪੜ੍ਹੋ Canada ‘ਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ; 4 ਸਾਲ ਪਹਿਲਾਂ ਆਇਆ ਸੀ ਕੈਨੇਡਾ

ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਬਰਮਬਾਲਾ ਨਾਲ ਸਬੰਧਤ ਜਗ੍ਹਾ ’ਤੇ ਕਬਜ਼ਾ ਦੀ ਨੀਅਤ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਮੁਕੰਮਲ ਤੌਰ ’ਤੇ ਰੋਕਣ ਦਾ ਸਥਾਨਕ ਸੂਬੇ ਦੀ ਸਰਕਾਰ ਨੂੰ ਆਦੇਸ਼ ਕਰੇ। ਉਨ੍ਹਾਂ ਸਥਾਨਕ ਸੰਗਤਾਂ ਨੂੰ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਉਂਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਸਿੱਖ ਸੰਸਥਾ ਪੂਰੇ ਵਿਸ਼ਵ ਦੀਆਂ ਸੰਗਤਾਂ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

0

👉ਸੰਧਵਾਂ ਨੇ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਦਿੱਤੀ ਵਧਾਈ
Punjab Budget Session; ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ।

ਇਹ ਵੀ ਪੜ੍ਹੋ Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ। ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਾਬਾ ਦੀਪ ਸਿੰਘ ਨਗਰ ਪਾਰਕ ਵਿੱਚ ਆਯੋਜਿਤ ਦੂਜੇ ਵਾਲੀਬਾਲ ਟੂਰਨਾਮੈਂਟ ਵਿੱਚ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਮੁੱਖ ਮਹਿਮਾਨ ਵਜੋਂ ਲਿਆ ਹਿੱਸਾ

0

Bathinda News: ਵਾਰਡ ਨੰਬਰ 24 ਦੇ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਿਆਮ ਲਾਲ ਜੈਨ ਦੀ ਅਗਵਾਈ ਹੇਠ ਸਮੂਹ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਵਾਰਡ ਨੰਬਰ 24 ਵਿੱਚ ਸਥਿਤ ਬਾਬਾ ਦੀਪ ਸਿੰਘ ਨਗਰ ਪਾਰਕ ਵਿੱਚ ਦੂਜਾ ਵਾਲੀਬਾਲ ਟੂਰਨਾਮੈਂਟ ਆਯੋਜਿਤ ਕੀਤਾ ਗਿਆ ਸੀ। ਇਸ ਖੇਡ ਮੁਕਾਬਲੇ ਵਿੱਚ ਵਾਰਡ ਦੇ ਸੈਂਕੜੇ ਸਥਾਨਕ ਨਿਵਾਸੀਆਂ ਨੇ ਹਾਜ਼ਰ ਰਹਿ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ।ਇਸ ਮੌਕੇ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਦੇ ਆਉਣ ‘ਤੇ ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਿਆਮ ਲਾਲ ਜੈਨ ਦੀ ਅਗਵਾਈ ਹੇਠ ਫੁੱਲਾਂ ਦੀ ਵਰਖਾ ਕਰਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਅਰ ਸ੍ਰੀ ਮਹਿਤਾ ਨੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਵੱਖ-ਵੱਖ ਟੀਮਾਂ ਅਤੇ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਿਆਮ ਲਾਲ ਜੈਨ ਨੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੇਅਰ ਸ਼੍ਰੀ ਮਹਿਤਾ ਦੀ ਅਗਵਾਈ ਹੇਠ ਬਾਬਾ ਦੀਪ ਸਿੰਘ ਨਗਰ ਪਾਰਕ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਵਾਰਡ ਨੰ. 24 ਵਿੱਚ ਵਿਕਾਸ ਕਾਰਜ ਰਿਕਾਰਡ ਪੱਧਰ ‘ਤੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਪਾਰਟੀ ਨੇ ਨਹੀਂ, ਸਗੋਂ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੁਆਰਾ ਸੀਨੀਅਰ ਡਿਪਟੀ ਮੇਅਰ ਬਣਾ ਕੇ ਵਾਰਡ ਨੰਬਰ 24 ਨੂੰ ਵੱਡਾ ਸਨਮਾਨ ਦਿੱਤਾ ਗਿਆ, ਜਿਸ ਲਈ ਉਹ ਮਹਿਤਾ ਪਰਿਵਾਰ ਦੇ ਧੰਨਵਾਦੀ ਹਨ।

ਇਹ ਵੀ ਪੜ੍ਹੋ Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੈਨ ਸਾਹਿਬ ਨੇ ਆਪਣੇ ਵਾਰਡ ਦੇ ਵਿਕਾਸ ਲਈ ਹਮੇਸ਼ਾ ਲਗਾਤਾਰ ਯਤਨ ਕੀਤੇ ਹਨ ਅਤੇ ਅੱਜ ਉਹ ਸੀਨੀਅਰ ਡਿਪਟੀ ਮੇਅਰ ਬਣ ਕੇ ਨਗਰ ਨਿਗਮ ਰਾਹੀਂ ਬਠਿੰਡਾ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 24 ਦੇ ਇਸ ਪਾਰਕ ਨੂੰ ਇੱਕ ਸੁੰਦਰ ਅਤੇ ਆਧੁਨਿਕ ਦਿੱਖ ਦਿੱਤੀ ਗਈ ਹੈ ਅਤੇ ਭਾਗੂ ਰੋਡ ‘ਤੇ ਇੱਕ ਵੱਡਾ ਆਧੁਨਿਕ ਜੌਗਰ ਪਾਰਕ ਵੀ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਿਆਮ ਲਾਲ ਜੈਨ ਨੇ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ Big News: ਬਠਿੰਡਾ ਦੀ ਰਿਫ਼ਾਈਨਰੀ ਦੇ CSR ਫ਼ੰਡਾਂ ‘ਚ ਘਪਲੇ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ; MLA ਨੇ ਮੰਗੀ ਉੱਚ ਪੱਧਰੀ ਜਾਂਚ

ਇਸ ਮੁਹਿੰਮ ਤਹਿਤ ਬਠਿੰਡਾ ਪ੍ਰੀਮੀਅਰ ਲੀਗ (ਬੀਪੀਐਲ) ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਲੜੀ ਵਿੱਚ ਇਸ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਸੀਨੀਅਰ ਡਿਪਟੀ ਮੇਅਰ ਦੁਆਰਾ ਕੀਤਾ ਗਿਆ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਵਿਦੇਸ਼ ਵਿੱਚ ਆਪਣਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ

ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਮੁੱਖ ਮੰਤਰੀ ਸਿਹਤ ਯੋਜਨਾ 10 ਲੱਖ ਰੁਪਏ ਤੱਕ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਪ੍ਰਤੀ ਮਹੀਨਾ 1000 ਅਤੇ 1500 ਰੁਪਏ ਮਾਣ ਭੱਤਾ ਦੇਣ ਦੀ ਯੋਜਨਾ ਲਾਗੂ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਵਿੱਚ ਇੱਕ ਆਧੁਨਿਕ ਅਤੇ ਵਿਕਸਤ ਸ਼ਹਿਰ ਬਣਾਇਆ ਜਾ ਰਿਹਾ ਹੈ ਅਤੇ ਇਸ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਹੁਣ ਹਰ ਵਰਗ ਨੂੰ ਰਾਸ਼ਨ ਕਾਰਡ ਸਕੀਮ ਵਿੱਚ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਕੋਈ ਪਰਿਵਾਰ ਭੁੱਖਾ ਨਾ ਰਹੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜਲਦੀ ਹੀ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਕਾਰਨ ਪੰਜਾਬ ਫਿਰ ਤੋਂ “ਰੰਗਲਾ ਪੰਜਾਬ” ਬਣਨ ਵੱਲ ਵਧ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

0

👉ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
Chandigarh News: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼ੀ ਮਿਲ ਸਕੇ।ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਦਿਆਂ ਆਪਣੀ ਜਾਨ ਨਿਓਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਪ੍ਰਤੀ ਪੰਜਾਬ ਸਰਕਾਰ ਪੂਰੀ ਸ਼ਰਧਾ ਰੱਖਦੀ ਹੈ।

ਇਹ ਵੀ ਪੜ੍ਹੋ Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਅਮਰਿੰਦਰ ਸਿੰਘ ਟਿਵਾਣਾ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਰੇਵਨਿਊ ਵਿਭਾਗ ਤੋਂ ਅਧੀਨ ਸਕੱਤਰ ਪਰਵਿੰਦਰਕੌਰ ਪਾਲ ਅਤੇ ਲੀਗਲ ਰੀਮੇਮਬਰੈਂਸ ਵਿਭਾਗ ਤੋਂ ਜੁਆਇੰਟ ਐਲ.ਆਰ. ਉਦੇਪਾਲ ਸਿੰਘ ਹੁੰਦਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894548