Monday, May 4, 2026
Home Blog Page 108

Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

👉ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
👉‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਕੀਤੀ ਸੀ ਮੰਗ: ਹਰਪਾਲ ਸਿੰਘ ਚੀਮਾ

Punjab Budget Session;ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ ‘ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।”

ਇਹ ਵੀ ਪੜ੍ਹੋ Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ

ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।”ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”

ਇਹ ਵੀ ਪੜ੍ਹੋ Punjab Budget Session; ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ ‘ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਇਹ ਵੀ ਪੜ੍ਹੋ Big News: ਬਠਿੰਡਾ ਦੀ ਰਿਫ਼ਾਈਨਰੀ ਦੇ CSR ਫ਼ੰਡਾਂ ‘ਚ ਘਪਲੇ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ; MLA ਨੇ ਮੰਗੀ ਉੱਚ ਪੱਧਰੀ ਜਾਂਚ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ ‘ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ

👉ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਸਨ ਅਪਮਾਨਜਨਕ ਟਿੱਪਣੀਆਂ
Punjab Budget Session News: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ।ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ ‘ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਬੈਂਡ-ਆਰਕੈਸਟਰਾ ਕਲਾਕਾਰਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਨੂੰ ਸੰਜਮ ਵਰਤਣਾ ਚਾਹੀਦਾ ਹੈ ਅਤੇ ਸਤਿਕਾਰ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ।ਨਿੰਦਾ ਮਤਾ ਪੇਸ਼ ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਦਨ ਪ੍ਰਤਾਪ ਸਿੰਘ ਬਾਜਵਾ ਦੁਆਰਾ ਕੀਤੀਆਂ ਗਈਆਂ “ਸ਼ਰਮਨਾਕ” ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਾ ਹੈ।

ਇਹ ਵੀ ਪੜ੍ਹੋ Punjab Budget Session; ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਉਨ੍ਹਾਂ ਟਿੱਪਣੀ ਕੀਤੀ ਕਿ ਅਜਿਹਾ ਵਿਵਹਾਰ ਇੱਕ ਜਗੀਰੂ ਅਤੇ ਦਲਿਤ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਅਤੇ ਭਾਈਚਾਰਕ ਸਦਭਾਵਨਾ ਲਈ ਹਾਨੀਕਾਰਕ ਹੈ।ਇਸ ਮਤੇ ਵਿੱਚ ਪ੍ਰਤਾਪ ਸਿੰਘ ਬਾਜਵਾ ਤੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।ਮਾਨਯੋਗ ਸਪੀਕਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਕਿਸੇ ਵੀ ਵਿਅਕਤੀ ਦਾ ਉਸ ਦੇ ਪੇਸ਼ੇ ਜਾਂ ਜਾਤ ਦੇ ਆਧਾਰ ‘ਤੇ ਅਪਮਾਨ ਨਾ ਕੀਤਾ ਜਾਵੇ।ਸਦਨ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Budget Session; ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

0

Punjab Budget Session; ਪੰਜਾਬ ਵਿਧਾਨ ਸਭਾ ਨੇ ਅੱਜ ਦੋ ਮਹੱਤਵਪੂਰਨ ਬਿੱਲ ਪਾਸ ਕੀਤੇ ਹਨ।ਇਨ੍ਹਾਂ ਵਿੱਚੋਂ ਪਹਿਲਾ ਬਿੱਲ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਅਤੇ ਸਟਾਕਿਸਟ ਐਂਡ ਰਿਟੇਲਰਜ਼ (ਸੋਧ) ਬਿੱਲ, 2026, ਪੰਜਾਬ ਦੇ ਜਲ ਸਰੋਤ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਬਹੁਮਤ ਨਾਲ ਪਾਸ ਕਰ ਦਿੱਤਾ।ਦੂਜਾ ਬਿੱਲ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ, 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।ਸਦਨ ਨੇ ਸਰਬਸੰਮਤੀ ਨਾਲ ਇੱਕ ਹੋਰ ਅਹਿਮ ਮਤਾ ਵੀ ਪਾਸ ਕੀਤਾ, ਜਿਸ ਵਿੱਚ ਕੇਂਦਰ ਸਰਕਾਰ ਨੂੰ ਉੱਘੇ ਦਲਿਤ ਨੇਤਾ ਅਤੇ ਸਮਾਜ ਸੁਧਾਰਕ ਸਾਹਿਬ ਸ੍ਰੀ ਕਾਂਸ਼ੀ ਰਾਮ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦੀ ਸਿਫਾਰਸ਼ ਕੀਤੀ ਗਈ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਦਨ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਦੁਆਰਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਪੇਸ਼ ਕੀਤਾ ਗਿਆ ਸੀ।ਇਸ ਤੋਂ ਪਹਿਲਾਂ 11 ਰਿਪੋਰਟਾਂ, ਜਿਨ੍ਹਾਂ ਵਿੱਚ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੁਆਰਾ ਸਾਲ 2023-24 ਲਈ ਰਾਜ ਦੇ ਵਿੱਤ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਟੇਟ ਪਬਲਿਟ ਸੈਕਟਰ ਇੰਟਰਪ੍ਰਾਈਜਜ਼ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਇੱਕ ਹੋਰ ਰਿਪੋਰਟ ਸ਼ਾਮਲ ਹੈ।

ਇਹ ਵੀ ਪੜ੍ਹੋ ‘ਨਰਿੰਦਰ ਮੋਦੀ ਨੇ ਕੀਤਾ ਸਿਰੰਡਰ, ਗਾਇਬ ਹੋਇਆ ਗੈਸ ਸਿਲੰਡਰ”; AAP ਨੇ ਵਿਧਾਨ ਸਭਾ ਦੇ ਬਾਹਰ ਤੇ ਅੰਦਰ ਕੀਤਾ ਪ੍ਰਦਰਸ਼ਨ

ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਰਫਾਰਮੈਂਸ ਆਡਿਟ ਅਤੇ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਇੱਕ ਹੋਰ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਥਾਨਕ ਸੰਸਥਾਵਾਂ ਬਾਰੇ ਰਿਪੋਰਟ ਵੀ ਪੇਸ਼ ਕੀਤੀ ਗਈ।ਇਸ ਤੋਂ ਇਲਾਵਾ ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-1), ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-2) ਅਤੇ ਸਾਲ 2024-25 ਲਈ ਪੰਜਾਬ ਸਰਕਾਰ ਦੇ ਨਮਿੱਤਣ ਖਾਤੇ ਵੀ ਸਦਨ ਦੇ ਸਾਹਮਣੇ ਰੱਖੇ ਗਏ। ਇਸਦੇ ਨਾਲ ਹੀ ਬੁੱਢਾ ਦਰਿਆ ਅਤੇ ਘੱਗਰ ਦਰਿਆ ਬਾਰੇ ਚੇਅਰਮੈਨ ਕਮੇਟੀ ਦੀ ਰਿਪੋਰਟ ਵੀ ਪੇਸ਼ ਕੀਤੀ ਗਈ।ਇਸ ਤੋਂ ਇਲਾਵਾ ਸਾਲ 2026-27 ਲਈ ਚੁਣੀਆਂ ਗਈਆਂ ਕਮੇਟੀਆਂ ਦੇ ਗਠਨ ਬਾਰੇ ਇੱਕ ਮਤਾ ਵੀ ਸਦਨ ਵਿੱਚ ਲਿਆਂਦਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਲੋਕਾਂ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ, ਅਸੀਂ ਲੋਕਾਂ ਦਾ ਭਰੋਸਾ ਨਹੀਂ ਟੁੱਟਣ ਦਿੱਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਅਸੀਂ ਬਿਜਲੀ ਮੁਫ਼ਤ ਕੀਤੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲਣ ਲੱਗੀ ਅਤੇ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਚਾਰ ਸਾਲਾਂ ਵਿੱਚ ਅਸੀਂ ਜਿੱਥੇ ਨੌਜਵਾਨਾਂ ਨੂੰ 65000 ਸਰਕਾਰੀ ਨੌਕਰੀਆਂ ਦਿੱਤੀਆਂ, ਉਥੇ ਰੋਜ਼ਗਾਰ ਦੇ 5.5 ਲੱਖ ਨਵੇਂ ਮੌਕੇ ਸਿਰਜੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਹਸਪਤਾਲਾਂ ਨੂੰ ਮਜ਼ਬੂਤ ਬਣਾਇਆ, ਆਮ ਆਦਮੀ ਕਲੀਨਿਕ ਖੋਲ੍ਹੇ ਅਤੇ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇ ਰਹੇ ਹਾਂ, ਅਸੀਂ ਸਿਹਤਮੰਦ ਪੰਜਾਬ ਦਾ ਨਿਰਮਾਣ ਕਰ ਰਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਭਾਜਪਾ ਦਾ 15 ਲੱਖ ਰੁਪਏ ਦੇਣ ਦਾ ਵਾਅਦਾ ਜੁਮਲਾ ਨਿਕਲਿਆ ਪਰ ਅਸੀਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੁਗਾ ਕੇ ਵਿਖਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਲੋਕਾਂ ਦੇ ਸਾਥ ਨਾਲ ਅਸੀਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਅਤੇ ਅੱਜ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦੇ ਸਫਾਇਆ ਕਰਨ ਦੇ ਨੇੜ ਪਹੁੰਚ ਗਏ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਨਿਵੇਸ਼ ਪੰਜਾਬ ਰਾਹੀਂ ਸੂਬੇ ਵਿੱਚ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ
👉ਅਮਿਤ ਸ਼ਾਹ ਜਿੰਨੀ ਮਰਜ਼ੀ ਵਾਹ ਲਾ ਲੈਣ, ਭਾਜਪਾ ਦੀ ਧਰਮ ਦੀ ਸਿਆਸਤ ਪੰਜਾਬ ਵਿੱਚ ਸਫਲ ਨਹੀਂ ਹੋਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਦੀ ਚਿੰਤਾ ਕਰ ਰਹੇ ਹਨ, ਉੱਥੇ ‘ਆਪ’ ਸਰਕਾਰ ਪੰਜਾਬ ਨੂੰ ਬਚਾਉਣ ਲਈ ਫਿਕਰਮੰਦ ਹੈ ਅਤੇ ਸੂਬੇ ਵਿੱਚ ਫੁੱਟ ਪਾਊ ਸਿਆਸਤ ਨੂੰ ਸਫਲ ਨਹੀਂ ਹੋਣ ਦੇਵੇਗੀ।
‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਸਿਆਸਤ ਵਿੱਚ ਨਵੀਂ ਪ੍ਰਥਾ ਕਾਇਮ ਕੀਤੀ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਪੰਜ ਸਾਲਾਂ ਵਿੱਚ ਵੀ ਅਜਿਹਾ ਕਰਨ ਦੇ ਯੋਗ ਨਹੀਂ ਹਨ।” ਉਨ੍ਹਾਂ ਅੱਗੇ ਕਿਹਾ, “ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਪੰਜਾਬ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ।” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੇਰੇ ਨਾਲ, ਲੱਖਾਂ ਪੰਜਾਬੀਆਂ ਨੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੀ ਸਹੁੰ ਚੁੱਕੀ ਸੀ।”
👉‘ਆਪ’ ਸਰਕਾਰ ਦੇ ਚਾਰ ਸਾਲ ਪੂਰੇ, ਹੁਣ ਪੰਜਾਬ ਨੂੰ ਨਵੀਆਂ ਬੁੰਲਦੀਆਂ ’ਤੇ ਲਿਜਾਣ ਦਾ ਟੀਚਾ
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ, ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਅਤੇ ਸਿਰਤੋੜ ਯਤਨ ਕੀਤੇ ਹਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਆਉਣ ਵਾਲਾ ਸਾਲ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਇਕ ਨਵੇਂ ਸਿਖਰ ‘ਤੇ ਲਿਜਾਣ ਲਈ ਸਮਰਪਿਤ ਹੋਵੇਗਾ।”
👉ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ
ਸਿੱਖਿਆ ਖੇਤਰ ਵਿੱਚ ਬਦਲਾਅ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਹੁਣ ਪੜ੍ਹਾਈ ਵਿੱਚ ਦੇਸ਼ ਵਿੱਚੋਂ ਪਹਿਲੇ ਸਥਾਨ ‘ਤੇ ਹਨ।” ਉਨ੍ਹਾਂ ਅੱਗੇ ਕਿਹਾ, “ਸਰਕਾਰੀ ਸਕੂਲ ਵਿੱਚ ਹੁਣ ਕੋਈ ਵੀ ਬੱਚਾ ਫਰਸ਼ ‘ਤੇ ਨਹੀਂ ਬੈਠਦਾ ਕਿਉਂਕਿ ਇਕ ਲੱਖ ਤੋਂ ਵੱਧ ਡੈਸਕ ਦਿੱਤੇ ਗਏ ਹਨ ਤਾਂ ਜੋ ਹਰ ਵਿਦਿਆਰਥੀ ਸਨਮਾਨ ਨਾਲ ਪੜ੍ਹ ਸਕੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਲਈ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਲਗਭਗ 1.5 ਲੱਖ ਕਾਲਜ ਵਿਦਿਆਰਥੀ ਕਾਰੋਬਾਰ ਅਤੇ ਹੁਨਰ ਸਿੱਖ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸਿਰਫ਼ ਸਾਲ 2026 ਵਿੱਚ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਨੇ ਨੀਟ ਪਾਸ ਕੀਤੀ।”
👉ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ
ਸਿਹਤ ਖੇਤਰ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।” ‘ਫਰਿਸ਼ਤੇ’ ਸਕੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇਹ ਸਕੀਮ ਸੜਕ ‘ਤੇ ਲੰਘਣ ਵਾਲੇ ਹਰ ਰਾਹਗੀਰ ਨੂੰ ਮਦਦ ਲਈ ਪ੍ਰੇਰਦੀ ਹੈ ਅਤੇ ਮਦਦ ਕਰਨ ਲਈ 2,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲਾਂ ਤੱਕ ਪਹੁੰਚਾਇਆ ਜਾ ਸਕੇ ਜਦੋਂ ਕਿ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਦੇ ਕਿਸੇ ਵੀ ਹਸਪਤਾਲ ਵਿੱਚ ਮੁਫ਼ਤ ਇਲਾਜ ਮਿਲ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਕੀਮ ਤਹਿਤ 1,700 ਤੋਂ ਵੱਧ ਜ਼ਖਮੀਆਂ ਨੂੰ ਮੁਫ਼ਤ ਇਲਾਜ ਮਿਲਿਆ ਹੈ।” ਉਨ੍ਹਾਂ ਅੱਗੇ ਕਿਹਾ, “ਸੀਐਮ ਦੀ ਯੋਗਸ਼ਾਲਾ ਦੀ ਪਹਿਲਕਦਮੀ ਪੰਜਾਬ ਭਰ ਵਿੱਚ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਲਗਭਗ ਦੋ ਲੱਖ ਲੋਕ ਹਰ ਰੋਜ਼ ਮੁਫ਼ਤ ਯੋਗਾ ਕਰਦੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ ਨੂੰ ਸੂਬੇ ਦੇ ਅੰਦਰ ਡਾਕਟਰੀ ਦੀ ਪੜ੍ਹਾਈ ਕਰਨ ਦੇ ਹੋਰ ਮੌਕੇ ਮਿਲਣਗੇ।”
👉ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ
ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇਤਿਹਾਸਕ ਨਿਵੇਸ਼ ਕਰ ਰਿਹਾ ਹੈ ਅਤੇ 1100 ਕਰੋੜ ਰੁਪਏ ਦੇ ਨਿਵੇਸ਼ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “6000 ਹੋਰ ਖੇਡ ਮੈਦਾਨਾਂ ‘ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ ਸਾਰੇ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੇ ਮੈਦਾਨਾਂ ਸਮੇਤ ਮੁਫਤ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਹਰ ਨੌਜਵਾਨ ਨੂੰ ਖੇਡਣ ਦਾ ਮੌਕਾ ਮਿਲ ਸਕੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਤਗਮਾ ਜੇਤੂ ਪੰਜਾਬੀ ਹਾਕੀ ਖਿਡਾਰੀਆਂ ਨੂੰ ਇਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਦੋਂ ਕਿ ਮਹਿਲਾ ਕ੍ਰਿਕਟ ਵਿਸ਼ਵ ਕੱਪ-2025 ਦੇ ਜੇਤੂਆਂ ਨੂੰ 4.91 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।”
👉ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ
ਪੇਂਡੂ ਵਿਕਾਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਆਪਣੇ ਘਰ ਬਣਾਉਣ ਲਈ ਸਹਾਇਤਾ ਪ੍ਰਾਪਤ ਹੋਈ ਹੈ, ਜਿਸ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ 30,000 ਪਰਿਵਾਰ ਵੀ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, “ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ 39,000 ਘਰ ਬਣਾਏ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਸਹਾਇਤਾ ਦਿੱਤੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “40,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਹ ਪੰਜਾਬ ਦੇ ਇਤਿਹਾਸ ਵਿੱਚ ਇਕ ਸਾਲ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸੜਕ ਨਵੀਨੀਕਰਨ ਯੋਜਨਾ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਸੜਕਾਂ ਪੰਜ ਸਾਲਾਂ ਦੀ ਰੱਖ-ਰਖਾਅ ਦੀ ਗਾਰੰਟੀ ਨਾਲ ਬਣਾਈਆਂ ਜਾ ਰਹੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਭਰ ਵਿੱਚ ਕੁੱਲ 13,414 ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਗਈ ਹੈ ਜਦੋਂ ਕਿ ਸੂਬੇ ਦੀਆਂ 36 ਮੰਡੀਆਂ ਵਿੱਚ ਸੋਲਰ ਪੈਨਲ ਲਾਉਣ ਅਤੇ 664 ਨੂੰ ਸ਼ੈੱਡਾਂ ਨਾਲ ਢਕ ਕੇ ਸੂਬਾ ਭਰ ਦੀਆਂ ਮੰਡੀਆਂ ਨੂੰ ਅਪਗ੍ਰੇਡ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਮਨਰੇਗਾ ਅਧੀਨ ਲਗਭਗ 9 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਮਿਲਿਆ ਹੈ ਜਿਸ ਨਾਲ 1100 ਕਰੋੜ ਰੁਪਏ ਮਜ਼ਦੂਰੀ ‘ਤੇ ਖਰਚ ਹੋਏ ਹਨ ਅਤੇ 2.3 ਕਰੋੜ ਕੰਮਕਾਜੀ ਦਿਨ ਪੈਦਾ ਹੋਏ ਹਨ।”
👉ਕਿਸਾਨਾਂ ਤੇ ਖੇਤੀਬਾੜੀ ਸੁਧਾਰਾਂ ਲਈ ਇਤਿਹਾਸਕ ਕਦਮ
ਖੇਤੀਬਾੜੀ ਸੁਧਾਰਾਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੰਬੇ ਸਮੇਂ ਤੋਂ ਬੰਦ ਪਏ ਕੁੱਲ 18,349 ਖਾਲਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਜਾ ਰਿਹਾ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕਿਸਾਨਾਂ ਨੂੰ ਗੰਨੇ ਲਈ ਪ੍ਰਤੀ ਕੁਇੰਟਲ 416 ਰੁਪਏ ਮਿਲ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਕੀਮਤ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ, ਜੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਕੁੱਲ 1.58 ਲੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਫਸਲਾਂ ਦੀ ਤੁਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾ ਰਿਹਾ ਹੈ।”
👉ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪਹਿਲਕਦਮੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਹਰ ਮਹੀਨੇ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਹਰ ਸਾਲ 14.5 ਕਰੋੜ ਤੋਂ ਵੱਧ ਮੁਫ਼ਤ ਬੱਸ ਸਫ਼ਰ ਦਾ ਲਾਭ ਉਠਾਇਆ ਜਾਂਦਾ ਹੈ।”ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੈਨਸ਼ਨ ਸਕੀਮਾਂ ਵਿੱਚ ਕੁੱਲ 5.2 ਲੱਖ ਨਵੇਂ ਲਾਭਪਾਤਰੀ ਸ਼ਾਮਲ ਕੀਤੇ ਗਏ ਹਨ ਅਤੇ 35.7 ਲੱਖ ਲੋਕਾਂ ਨੂੰ 23,102 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “4,400 ਵਰਕਰਾਂ ਦੀ ਭਰਤੀ ਅਤੇ 6,100 ਹੋਰ ਭਰਤੀਆਂ ਜਾਰੀ ਹੋਣ ਨਾਲ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ।”ਉਨ੍ਹਾਂ ਨੇ ਇਹ ਵੀ ਕਿਹਾ, “27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਂਦੇ ਹਨ ਅਤੇ ਹੁਣ ਤੱਕ 13.7 ਲੱਖ ਔਰਤਾਂ ਨੂੰ 7.4 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ।”
👉ਬਿਜਲੀ ਖੇਤਰ ਦੇ ਸੁਧਾਰਾਂ ਨਾਲ ਘਰਾਂ ਨੂੰ ਰਾਹਤ ਮਿਲੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 90 ਫੀਸਦੀ ਘਰਾਂ ਨੂੰ ਹੁਣ ਜ਼ੀਰੋ ਬਿਜਲੀ ਬਿੱਲ ਆਉਂਦੇ ਹਨ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ, ਜਿਸ ਨਾਲ ਘਰਾਂ ਲਈ ਬਿਜਲੀ ਦੀਆਂ ਦਰਾਂ ਵਿੱਚ ਪ੍ਰਤੀ ਯੂਨਿਟ 1.5 ਰੁਪਏ, ਵਪਾਰਕ ਖਪਤਕਾਰਾਂ ਲਈ 79 ਪੈਸੇ ਅਤੇ ਉਦਯੋਗਾਂ ਲਈ 74 ਪੈਸੇ ਦੀ ਕਟੌਤੀ ਕੀਤੀ ਗਈ ਹੈ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਜੀ.ਵੀ.ਕੇ. ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਜਿਸ ਨਾਲ ਬਿਜਲੀ ਉਤਪਾਦਨ ਦੀਆਂ ਲਾਗਤਾਂ ਘਟਾਉਣ ਵਿੱਚ ਮਦਦ ਮਿਲੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੀ.ਐਸ.ਪੀ.ਸੀ.ਐਲ., ਜੋ ਕਦੇ ਘਾਟੇ ਵਿੱਚ ਚੱਲ ਰਿਹਾ ਸੀ, ਹੁਣ ਲਗਾਤਾਰ ਤਿੰਨ ਸਾਲਾਂ ਤੋਂ ਮੁਨਾਫ਼ੇ ਵਿੱਚ ਹੈ ਅਤੇ ਭਾਰਤ ਸਰਕਾਰ ਤੋਂ ਸਭ ਤੋਂ ਵੱਧ ਏ+ ਰੇਟਿੰਗ ਪ੍ਰਾਪਤ ਕੀਤੀ ਹੈ।”ਉਨ੍ਹਾਂ ਇਹ ਵੀ ਕਿਹਾ, “ਪਛਵਾੜਾ ਕੋਲਾ ਖਾਣ ਤੋਂ ਖਰੀਦੇ ਗਏ ਸਸਤੇ ਕੋਲੇ ਨੇ ਸਰਕਾਰੀ ਖਜ਼ਾਨੇ ਦੀ 1,000 ਕਰੋੜ ਰੁਪਏ ਦੀ ਬੱਚਤ ਕੀਤੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਰੌਸ਼ਨ ਪੰਜਾਬ ਪਹਿਲਕਦਮੀ ਤਹਿਤ ਬਿਜਲੀ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ 24×7 ਬਿਜਲੀ ਸਪਲਾਈ ਯਕੀਨੀ ਬਣਾਉਣ ਲਈ 5,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।”
👉ਰੋਜ਼ਗਾਰ ਕ੍ਰਾਂਤੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ
ਰੋਜ਼ਗਾਰ ਉਤਪਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਵਿੱਚ ਰੋਜ਼ਗਾਰ ਕ੍ਰਾਂਤੀ ਸ਼ੁਰੂ ਕੀਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਬਿਨਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਰਿਕਾਰਡ ਉਦਯੋਗਿਕ ਨਿਵੇਸ਼ ਨੇ ਲਗਭਗ ਰੋਜ਼ਗਾਰ ਦੇ 5.5 ਲੱਖ ਮੌਕੇ ਪੈਦਾ ਕੀਤੇ ਹਨ।”
👉ਯੁੱਧ ਨਸ਼ਿਆ ਵਿਰੁੱਧ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ
ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਫੈਸਲਾਕੁੰਨ ਅਤੇ ਸਖ਼ਤ ਕਾਰਵਾਈ ਕੀਤੀ ਗਈ ਹੈ।” ਉਨ੍ਹਾਂ ਕਿਹਾ, “ਕੁੱਲ 68,389 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 92,264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “5,480 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ ਜੋ ਕਿ ਦੇਸ਼ ਭਰ ਵਿੱਚ ਜ਼ਬਤ ਕੀਤੀ ਗਈ ਸਭ ਤੋਂ ਵੱਡੀ ਖੇਪ ਹੈ।” ਉਨ੍ਹਾਂ ਕਿਹਾ, “ਨਸ਼ਾ ਤਸਕਰਾਂ ਨਾਲ ਸਬੰਧਤ 760 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਜਦੋਂ ਕਿ 64 ਹਵਾਲਾ ਅਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”
ਉਨ੍ਹਾਂ ਕਿਹਾ, “ਸੂਬੇ ਭਰ ਵਿੱਚ 1.5 ਲੱਖ ਤੋਂ ਵੱਧ ਮੈਂਬਰਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਨਸ਼ਿਆਂ ਵਿਰੁੱਧ ਵਿੱਚ ਸਰਕਾਰ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਦੀਆਂ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਕਮੇਟੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ 600 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।”ਮੁੱਖ ਮੰਤਰੀ ਨੇ ਕਿਹਾ, “ਪਿੰਡ ਦੇ ਪਹਿਰੇਦਾਰ ਪਿੰਡਾਂ ਅਤੇ ਵਾਰਡਾਂ ਵਿੱਚ ਤਾਇਨਾਤ ਕੀਤੇ ਗਏ ਹਨ ਤਾਂ ਜੋ ਭਾਈਚਾਰਿਆਂ ਨੂੰ ਨਸ਼ਿਆਂ ਵਿਰੁੱਧ ਸੁਚੇਤ ਰੱਖਿਆ ਜਾ ਸਕੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚਾਰ ਸਾਲਾਂ ਦੌਰਾਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਬੈਡਾਂ ਦੀ ਗਿਣਤੀ 1,455 ਤੋਂ ਵਧਾ ਕੇ 5,255 ਕਰ ਦਿੱਤੀ ਗਈ ਹੈ ਜੋ ਕਿ 360 ਫੀਸਦ ਵਾਧੇ ਨੂੰ ਦਰਸਾਉਂਦੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ।”
👉ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ
ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਗੈਂਗਸਟਰਾਂ ‘ਤੇ ਵਾਰ’ ਅਤੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੰਗਠਿਤ ਗੈਂਗ ਪੰਜਾਬ ਵਿੱਚ ਪੈਰ ਨਾ ਪਸਾਰ ਸਕਣ।” ਉਨ੍ਹਾਂ ਅੱਗੇ ਕਿਹਾ, “ਹੁਣ ਤੱਕ 12,000 ਪੁਲਿਸ ਮੁਲਾਜ਼ਮਾਂ ਵਾਲੀਆਂ ਟੀਮਾਂ ਵੱਲੋਂ 44,424 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਨਾਲ 14,722 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ 711 ਭਗੌੜੇ ਅਪਰਾਧੀ ਵੀ ਸ਼ਾਮਲ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਕਾਰਵਾਈ ਤਹਿਤ 76 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਅਤੇ 486 ਅੱਤਵਾਦੀਆਂ ਅਤੇ ਕੱਟੜਪੰਥੀਆਂ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ, ਵਿਸਫੋਟਕਾਂ ਅਤੇ ਗ੍ਰਨੇਡਾਂ ਸਮੇਤ ਕਾਬੂ ਕਰਕੇ ਅੱਤਵਾਦੀ ਨੈੱਟਵਰਕਾਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਮੁਤਾਬਕ ਪੰਜਾਬ ਦੀ ਅਪਰਾਧ ਦਰ ਘੱਟ ਕੇ ਪ੍ਰਤੀ ਲੱਖ ਵਿਅਕਤੀ ਪਿੱਛੇ 227 ਅਪਰਾਧ ਹੋ ਗਈ ਹੈ ਜੋ ਕਿ 448 ਦੀ ਕੌਮੀ ਔਸਤ ਦਾ ਲਗਭਗ ਅੱਧਾ ਹੈ ਅਤੇ ਹਰਿਆਣਾ ਦੀ 740 ਦੀ ਅਪਰਾਧ ਦਰ ਨਾਲੋਂ ਤਿੰਨ ਗੁਣਾ ਘੱਟ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਹੱਦ ਪਾਰ ਦੇ ਡਰੋਨ ਖਤਰਿਆਂ ਨਾਲ ਨਜਿੱਠਣ ਲਈ 9 ਉੱਨਤ ਐਂਟੀ-ਡਰੋਨ ਸਿਸਟਮ ਖਰੀਦੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਕੁੱਲ 12,197 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ ਜਿਨ੍ਹਾਂ ਵਿੱਚ 1,062 ਸਬ ਇੰਸਪੈਕਟਰ, 450 ਹੈੱਡ ਕਾਂਸਟੇਬਲ ਅਤੇ 10,285 ਕਾਂਸਟੇਬਲ ਸ਼ਾਮਲ ਹਨ।”
ਉਨ੍ਹਾਂ ਅੱਗੇ ਕਿਹਾ, “ਪੁਲਿਸ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ, ਸਾਈਬਰ ਸਮਰੱਥਾਵਾਂ, ਖੁਫੀਆ ਜਾਣਕਾਰੀ  ਦੀ ਮਜ਼ਬੂਤੀ, ਸਰਹੱਦੀ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਭਲਾਈ ਵਿੱਚ 1,156 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਗਿਆ ਹੈ।”
👉ਮਜ਼ਬੂਤ ਵਿੱਤੀ ਪ੍ਰਬੰਧਨ ਨਾਲ ਪੰਜਾਬ ਦੀ ਆਰਥਿਕਤਾ ਵਿੱਚ ਸੁਧਾਰ
ਪੰਜਾਬ ਦੀ ਆਰਥਿਕਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੌਜੂਦਾ ਸਰਕਾਰ ਦੇ ਪੰਜ ਸਾਲਾਂ ਵਿੱਚ ਆਬਕਾਰੀ ਨੀਤੀ ਤੋਂ ਪੰਜਾਬ ਨੂੰ 53,122 ਕਰੋੜ ਰੁਪਏ ਦੀ ਕਮਾਈ ਹੋਣ ਦੀ ਸੰਭਾਵਨਾ ਹੈ ਜੋ ਕਿ ਪਿਛਲੀ ਸਰਕਾਰ ਦੇ ਮਾਲੀਏ ਨਾਲੋਂ ਲਗਭਗ ਦੁੱਗਣਾ ਹੈ।”ਉਨ੍ਹਾਂ ਅੱਗੇ ਕਿਹਾ, “ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ 30,367 ਕਰੋੜ ਰੁਪਏ ਦੀ ਕਮਾਈ ਹੋਈ ਹੈ ਜੋ ਕਿ ਪਿਛਲੀ ਸਰਕਾਰ ਨਾਲੋਂ ਲਗਭਗ 2.5 ਗੁਣਾ ਵੱਧ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜੀ.ਐਸ.ਟੀ. ਵਸੂਲੀ ਵਿੱਚ ਵੀ ਭਾਰੀ ਵਾਧਾ ਹੋਇਆ ਹੈ ਕਿਉਂਕਿ ਸਿਰਫ 46 ਮਹੀਨਿਆਂ ਵਿੱਚ 83,739 ਕਰੋੜ ਰੁਪਏ ਜੀ.ਐਸ.ਟੀ. ਵਸੂਲਿਆ ਗਿਆ ਹੈ ਜੋ ਕਿ ਪਿਛਲੀ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਵਸੂਲੇ 61,286 ਕਰੋੜ ਰੁਪਏ ਤੋਂ ਵੱਧ ਹੈ।”ਉਨ੍ਹਾਂ ਅੱਗੇ ਕਿਹਾ, “ਮਜ਼ਬੂਤ ਵਿੱਤੀ ਪ੍ਰਬੰਧਨ ਨੇ ਪੰਜਾਬ ਦੇ ਕਰਜ਼ੇ-ਜੀਐਸਡੀਪੀ ਅਨੁਪਾਤ ਨੂੰ 2022 ਵਿੱਚ 48.25 ਫੀਸਦ ਤੋਂ ਘਟਾ ਕੇ 2026 ਵਿੱਚ 44.47 ਫੀਸਦ ਕਰ ਦਿੱਤਾ ਹੈ।”
👉ਰਿਕਾਰਡ ਨਿਵੇਸ਼ ਅਤੇ ਉਦਯੋਗਿਕ ਵਿਕਾਸ
ਉਦਯੋਗਿਕ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਹਾਲੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਵਿਸ਼ਵ ਭਰ ਦੇ ਨਿਵੇਸ਼ਕ ਸ਼ਾਮਲ ਹੋਏ ਅਤੇ ਪੰਜਾਬ ਨੇ ਚਾਰ ਸਾਲਾਂ ਵਿੱਚ 1.55 ਲੱਖ ਕਰੋੜ ਰੁਪਏ ਦਾ ਰਿਕਾਰਡ ਨਿਵੇਸ਼ ਆਇਆ ਹੈ।”ਉਨ੍ਹਾਂ ਅੱਗੇ ਕਿਹਾ, “ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਨਾਲ ਰਣਨੀਤਕ ਸਾਂਝੇਦਾਰੀ ਨਾਲ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਤ ਹੋ ਰਹੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਰਾਈਟ ਟੂ ਬਿਜ਼ਨਸ ਐਕਟ ਤਹਿਤ ਐਮ.ਐਮ.ਐਮ.ਈਜ਼ ਨੂੰ ਹੁਣ ਨਵੀਆਂ ਫੈਕਟਰੀਆਂ ਸਥਾਪਤ ਕਰਨ ਲਈ ਪ੍ਰਵਾਨਗੀਆਂ ਸਵੈ-ਘੋਸ਼ਣਾ ਦੇ ਆਧਾਰ ‘ਤੇ 5 ਤੋਂ 18 ਦਿਨਾਂ ਦੇ ਅੰਦਰ ਦਿੱਤੀਆਂ ਜਾ ਰਹੀਆਂ ਹਨ ਜੋ ਉਦਯੋਗਾਂ ਨੂੰ ਜਲਦ ਨਿਰਮਾਣ ਸ਼ੁਰੂ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ।”
ਉਨ੍ਹਾਂ ਅੱਗੇ ਕਿਹਾ, “ਫਾਸਟਟ੍ਰੈਕ ਪੰਜਾਬ ਪੋਰਟਲ ਰਾਹੀਂ 50 ਤੋਂ ਵੱਧ ਰੈਗੂਲੇਟਰੀ ਪ੍ਰਵਾਨਗੀਆਂ ਅਤੇ 200 ਸੇਵਾ ਬੇਨਤੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ 45 ਦਿਨਾਂ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਡੀਮਡ (ਆਪਣੇ ਆਪ) ਪ੍ਰਵਾਨਗੀ ਜਾਰੀ ਹੋ ਜਾਂਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ, “ਉਦਯੋਗਪਤੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਤਿਆਰ ਕੀਤੀ ਗਈ ਹੈ ਜੋ ਬਿਹਤਰ ਰਿਆਇਤਾਂ ਦੀ ਪੇਸ਼ਕਸ਼ ਕਰਦੀ ਹੈ।”
👉ਡਿਜੀਟਲ ਗਵਰਨੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ਦੀ ਰਿਪੋਰਟ ਕਰ ਸਕਣ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਜਾਇਦਾਦ ਦੀਆਂ ਰਜਿਸਟ੍ਰੇਸ਼ਨਾਂ ਪੂਰੀ ਤਰ੍ਹਾਂ ਡਿਜੀਟਲ ਕਰ ਦਿੱਤੀ ਗਈ ਹੈ ਅਤੇ ਆਸਾਨ ਰਜਿਸਟਰੀ ਪ੍ਰਣਾਲੀ ਰਾਹੀਂ 48 ਘੰਟਿਆਂ ਦੇ ਅੰਦਰ ਮੁਕੰਮਲ ਕੀਤੀਆਂ ਜਾਂਦੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਤਹਿਤ 1076 ਹੈਲਪਲਾਈਨ ਰਾਹੀਂ ਹੁਣ ਲੋਕਾਂ ਨੂੰ ਉਨ੍ਹਾਂ ਦੀ ਬਰੂਹਾਂ ‘ਤੇ ਕੁੱਲ 406 ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”ਉਨ੍ਹਾਂ ਅੱਗੇ ਕਿਹਾ, “ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸੇਵਾਵਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਬਣਾਇਆ ਗਿਆ ਹੈ ਜਿਸ ਨਾਲ ਆਰਟੀਓ ਦਫ਼ਤਰਾਂ ਵਿੱਚ ਜਾਏ ਬਗੈਰ ਸਾਲਾਨਾ 30 ਲੱਖ ਤੋਂ ਵੱਧ ਲੈਣ-ਦੇਣ ਸੰਭਵ ਹੋ ਸਕੇਗਾ।”
👉ਇਤਿਹਾਸਕ ਨਹਿਰੀ ਸਿੰਚਾਈ ਕ੍ਰਾਂਤੀ
ਸਿੰਚਾਈ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਨਹਿਰੀ ਸਿੰਚਾਈ ਵਿੱਚ 6,700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਰਾਹੀਂ ਸਿੰਜਾਈ ਕੀਤੀ ਜਾਣ ਵਾਲੀ ਖੇਤੀਬਾੜੀ ਜ਼ਮੀਨ ਸਾਲ 2022 ਵਿੱਚ 26 ਫੀਸਦ ਤੋਂ ਵਧ ਕੇ 2026 ਵਿੱਚ 78 ਫੀਸਦ ਹੋ ਗਈ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “40 ਤੋਂ 50 ਸਾਲਾਂ ਵਿੱਚ ਪਹਿਲੀ ਵਾਰ 1,365 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ ਜਦੋਂ ਕਿ 15,539 ਕਿਲੋਮੀਟਰ ਤੋਂ ਵੱਧ ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਜਲ ਮਾਰਗਾਂ ਨੂੰ ਬਹਾਲ ਕੀਤਾ ਗਿਆ ਹੈ।”ਉਨ੍ਹਾਂ ਕਿਹਾ, “239 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਪ੍ਰਣਾਲੀ ਦੇ ਪੁਨਰ ਵਿਕਾਸ ਨਾਲ 1.25 ਲੱਖ ਏਕੜ ਰਕਬੇ ਵਾਲੇ 433 ਪਿੰਡਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਿਆ ਹੈ ਜਦੋਂ ਕਿ 288 ਕਰੋੜ ਰੁਪਏ ਦੀ ਲਾਗਤ ਵਾਲੇ ਮਹੋਰਾਣਾ ਡਿਸਟ੍ਰੀਬਿਊਟਰੀ ਰੀਮਾਡਲਿੰਗ ਅਤੇ ਮਾਲੇਰਕੋਟਲਾ ਮਾਈਨਰ ਪ੍ਰੋਜੈਕਟ ਨਾਲ 55 ਪਿੰਡਾਂ ਦੇ 44,000 ਏਕੜ ਰਕਬੇ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ।”
👉ਧਾਰਮਿਕ ਸੈਰ-ਸਪਾਟਾ ਅਤੇ ਵਿਰਾਸਤੀ ਪਹਿਲਕਦਮੀਆਂ
ਧਾਰਮਿਕ ਸੈਰ-ਸਪਾਟੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 9,300 ਤੋਂ ਵੱਧ ਬਜ਼ੁਰਗ ਹਰ ਹਫ਼ਤੇ ਪਵਿੱਤਰ ਨਗਰੀ ਅੰਮ੍ਰਿਤਸਰ ਜਾਂ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਯਾਤਰਾ ਕਰਦੇ ਹਨ।”ਉਨ੍ਹਾਂ ਅੱਗੇ ਕਿਹਾ, “ਤੀਰਥ ਯਾਤਰਾ ਦੌਰਾਨ ਸੰਗਤ ਨੂੰ ਮੁਫ਼ਤ ਏਸੀ ਬੱਸਾਂ, ਏਅਰ ਕੰਡੀਸ਼ਨਡ ਰਿਹਾਇਸ਼ ਅਤੇ ਮੁਫ਼ਤ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਲਈ ਵਿਸ਼ੇਸ਼ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ।”ਉਨ੍ਹਾਂ ਅੱਗੇ ਕਿਹਾ, “ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵਿਸ਼ਾਲ ਸਮਾਗਮ ਕਰਵਾਏ ਗਏ ਹਨ ਜਦੋਂ ਕਿ ਖੁਰਾਲਗੜ੍ਹ ਅਤੇ ਹੋਰ ਇਤਿਹਾਸਕ ਸਥਾਨਾਂ ‘ਤੇ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨ ਮਨਾਏ ਜਾ ਰਹੇ ਹਨ।”
👉ਸੜਕ ਸੁਰਖਿਆ ਫੋਰਸ ਅਤੇ ਲੋਕ ਭਲਾਈ ਪਹਿਲਕਦਮੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਭਾਰਤ ਦੀ ਪਹਿਲੀ ਸੜਕ ਸੁਰਖਿਆ ਫੋਰਸ ਸਥਾਪਿਤ ਕੀਤੀ ਗਈ ਹੈ ਜਿਸ ਕਾਰਨ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50.12 ਫੀਸਦ ਦੀ ਕਮੀ ਆਈ ਹੈ। ਸੜਕ ਹਾਦਸਿਆਂ ਦੌਰਾਨ ਜਖ਼ਮੀ ਹੋਣ ਵਾਲੇ 47,000 ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦਿੱਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਭਰ ਵਿੱਚ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਪੰਜਾਬੀਆਂ ਨੂੰ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।”
👉ਸ਼ਹੀਦਾਂ ਦਾ ਸਨਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ, “ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ।”
👉ਵਿਰੋਧੀ ਧਿਰ ਅਤੇ ਕੇਂਦਰ-ਰਾਜ ਮੁੱਦਿਆਂ ਬਾਰੇ ਜਵਾਬ
ਵਿੱਤੀ ਸਥਿਤੀ ਦੀ ਆਲੋਚਨਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁਝ ਲੋਕਾਂ ਨੇ ਫੰਡਾਂ ਦੇ ਪ੍ਰਬੰਧਨ ਬਾਰੇ ਸ਼ੱਕ ਪ੍ਰਗਟਾਇਆ ਸੀ ਪਰ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਰਾਹੀਂ ਮੁਕੰਮਲ ਵਿਕਾਸ ਨੂੰ ਯਕੀਨੀ ਬਣਾਇਆ ਹੈ।”ਉਨ੍ਹਾਂ ਅੱਗੇ ਕਿਹਾ, “ਸੰਗਰੂਰ ਵਿਖੇ ਮੈਡੀਕਲ ਕਾਲਜ ਹੁਣ ਤੱਕ ਕਾਰਜਸ਼ੀਲ ਹੋ ਜਾਣਾ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਰੁਕਾਵਟਾਂ ਪੈਦਾ ਕੀਤੀਆਂ ਜੋ ਸੂਬੇ ਦੇ ਹਿੱਤਾਂ ਦੇ ਵਿਰੁੱਧ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਸਰਕਾਰਾਂ ਕਦੇ ਵੀ ਵਾਅਦੇ ਪੂਰੇ ਕਰਨ ਵੱਲ ਧਿਆਨ ਨਹੀਂ ਦਿੰਦੀਆਂ ਅਤੇ ਵਾਰ-ਵਾਰ ਪੇਪਰ ਲੀਕ ਕਰਕੇ ਨੌਜਵਾਨਾਂ ਦੇ ਭਵਿੱਖ ਨੂੰ ਵੀ ਬਰਬਾਦ ਕਰ ਦਿੱਤਾ ਹੈ। ਲੋਕਾਂ ਦੇ ਖਾਤਿਆਂ ਵਿੱਚ 15 ਲੱਖ ਰੁਪਏ ਜਮ੍ਹਾਂ ਕਰਵਾਉਣ ਅਤੇ 2 ਕਰੋੜ ਨੌਕਰੀਆਂ ਦੇਣ ਵਰਗੇ ਵਾਅਦੇ ਜ਼ੁਮਲਾ ਸਾਬਤ ਹੋਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਪੁੰਗਰਨਗੇ ਅਤੇ ਸੂਬੇ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਨਹੀਂ ਹੈ ਕਿਉਂਕਿ ਇੱਕ ਇੰਜਣ ਨਾਲ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਵੱਲੋਂ ਐਨ.ਐਚ.ਐਮ., ਆਰ.ਡੀ.ਐਫ. ਅਤੇ ਹੋਰ ਯੋਜਨਾਵਾਂ ਨਾਲ ਸਬੰਧਤ ਪੰਜਾਬ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ ਜੋ ਕਿ ਘੋਰ ਬੇਇਨਸਾਫ਼ੀ ਹੈ ਅਤੇ ਸੰਘੀ ਢਾਂਚੇ ਨੂੰ ਢਾਹ ਲਗਾਉਣ ਵਾਲਾ ਵਤੀਰਾ ਹੈ।”
ਉਨ੍ਹਾਂ ਅੱਗੇ ਕਿਹਾ, “ਅਕਾਲੀ ਆਗੂ ਜਿਨ੍ਹਾਂ ਦੀ ਪਾਰਟੀ ਵਿੱਚ ਲੀਡਰਸ਼ਿਪ ਵੀ ਨਹੀਂ ਹੈ, ਹੁਣ ਚੋਣ ਟਿਕਟਾਂ ਵੰਡਣ ਲਈ ਗੈਂਗਸਟਰਾਂ ਦੀ ਸਰਪ੍ਰਸਤੀ ਕਰ ਰਹੇ ਹਨ ਅਤੇ ਆਪਣੇ ਸ਼ਾਸਨ ਦੌਰਾਨ ਪ੍ਰਫੁੱਲਤ ਹੋਏ ਗੈਂਗਸਟਰ ਸੱਭਿਆਚਾਰ ਬਾਰੇ ਅਣਜਾਣ ਬਣਨ ਦਾ ਦਿਖਾਵਾ ਕਰ ਰਹੇ ਹਨ।”ਉਨ੍ਹਾਂ ਅੱਗੇ ਕਿਹਾ, “ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ, ਉਹ ਹੁਣ ਪੰਜਾਬ ਬਚਾਓ ਦੇ ਨਾਅਰੇ ਲਾ ਰਹੇ ਹਨ ਪਰ ਲੋਕ ਉਨ੍ਹਾਂ ਦੀਆਂ ਸੌੜੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸੀ ਆਗੂਆਂ ਨੇ ਵੀ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਸੀ।”
👉ਭਵਿੱਖੀ ਐਲਾਨ ਅਤੇ ਵੱਡੇ ਪ੍ਰੋਜੈਕਟ
ਭਵਿੱਖੀ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਲੰਬੇ ਸਮੇਂ ਬਾਅਦ ਸੰਭਾਵੀ ਤੌਰ ‘ਤੇ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ। ਜਲੰਧਰ ਦੇ ਬਲਟਨ ਪਾਰਕ ਵਿਖੇ ਅਤਿ-ਆਧੁਨਿਕ ਸਟੇਡੀਅਮ ਤਿਆਰ ਹੋ ਜਾਵੇਗਾ ਜਦੋਂ ਕਿ ਮੋਹਾਲੀ ਸਟੇਡੀਅਮ ਨੂੰ ਵੀ ਟੂਰਨਾਮੈਂਟ ਲਈ ਵਰਤਿਆ ਜਾਵੇਗਾ।”ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਜਲਦ ਹੀ ਵਿਸ਼ਵ ਪੱਧਰੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ ਜੋ ਖੇਡਾਂ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਕੋਲ ਵਿਕਾਸ ਯੋਜਨਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੀ ਜੰਗ ਸਿਆਸੀ ਪਾਰਟੀਆਂ ਨਾਲ ਨਹੀਂ ਸਗੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਗਰੀਬੀ ਨਾਲ ਹੈ।”ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਟਾਟਾ ਸਟੀਲ 20 ਮਾਰਚ ਨੂੰ ਪੰਜਾਬ ਵਿੱਚ ਆਪਣਾ ਕੰਮ ਸ਼ੁਰੂ ਕਰੇਗੀ ਜੋ ਕਿ ਜਮਸ਼ੇਦਪੁਰ ਤੋਂ ਬਾਹਰ ਕੰਪਨੀ ਦਾ ਸਭ ਤੋਂ ਵੱਡਾ ਨਿਵੇਸ਼ ਹੋਵੇਗਾ।”ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਬਰਨ ਵਸੂਲੀ ਵਰਗੇ ਅਪਰਾਧਾਂ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕਰਨਾ ਜਾਰੀ ਰੱਖੇਗੀ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਮੌੜ ਵਿਖੇ ਦਫਤਰ ਦੀ ਆਰੰਭਤਾ; Partap Bajwa ਸਮੇਤ ਵੱਡੀ ਗਿਣਤੀ ‘ਚ ਪੁੱਜੇ ਹਲਕੇ ਦੇ ਲੋਕ

0

Maur Mandi News: ਵਿਧਾਨ ਸਭਾ ਹਲਕਾ ਮੌੜ ਤੋਂ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵੱਲੋਂ ਮੌੜ ਮੰਡੀ ਸ਼ਹਿਰ ਚ ਹਲਕਾ ਪੱਧਰੀ ਦਫਤਰ ਖੋਲਿਆ ਗਿਆ। ਇਸ ਦਫ਼ਤਰ ਦੀ ਆਰੰਭਤਾ ਮੌਕੇ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਏ ਗਏ। ਜਿਸਦੇ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹਲਕੇ ‘ਚੋਂ ਵੱਡੀ ਗਿਣਤੀ ਵਿਚ ਲੋਕ ਪੁੱਜੇ। ਇਸ ਮੌਕੇ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦਮਦਮਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਮਸਤੂਆਣਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਲਕੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਹ ਵੀ ਪੜ੍ਹੋ Big News: ਬਠਿੰਡਾ ਦੀ ਰਿਫ਼ਾਈਨਰੀ ਦੇ CSR ਫ਼ੰਡਾਂ ‘ਚ ਘਪਲੇ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ; MLA ਨੇ ਮੰਗੀ ਉੱਚ ਪੱਧਰੀ ਜਾਂਚ

ਧਾਰਮਿਕ ਸਮਾਗਮ ਉਪਰੰਤ ਸੰਗਤਾਂ ਨੂੰ ਸੰਬੋਧਨ ਦੌਰਾਨ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਪੱਧਰੀ ਦਫਤਰ ਲਈ ਜੀਤਮਹਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਫਤਰ ਦੀ ਆਰੰਭਤਾ ਮੌਕੇ ਹਲਕੇ ਦੀ ਸੰਗਤ ਦੀ ਵੱਡੀ ਪੱਧਰ ‘ਤੇ ਮੌਜੂਦਗੀ ਦੀ ਵਧਾਈ ਦਿੱਤੀ। ਇਸ ਮੌਕੇ ਉਨਾਂ ਨੇ ਪੰਜਾਬ ਦੀ ‘ਆਪ’ ਸਰਕਾਰ ਤੇ ਰੱਜ ਕੇ ਹੱਲੇ ਬੋਲਦਿਆਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦੀ ਗੱਲ ਕਰਦਾ ਹੈ ਪਰ ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਖਿਲਾਫ ਅੱਜ ਤੱਕ ਕੋਈ ਕਾਰਵਾਈ ਨਹੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨੇ ਵਿੰਨ੍ਹਦਿਆਂ ਉਨਾਂ ਕਿਹਾ ਕਿ ਸ਼ੋਸਲ ਮੀਡੀਆ ਤੇ ਮਾਹੌਲ ਸਿਰਜ ਕੇ ਅਕਾਲੀ ਜਿੰਨ੍ਹਾਂ ਮਰਜ਼ੀ ਆਪਣੀ ਪਾਰਟੀ ਦੀ ਮਜ਼ਬੂਤੀ ਦੇ ਦਾਅਵੇ ਕਰੀ ਜਾਣ ਪਰ ਸਿੱਖ ਇੰਨੀ ਕਮਜ਼ੋਰ ਯਾਦਦਾਸ਼ਤ ਦੇ ਮਾਲਿਕ ਨਹੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਭੁੱਲ ਜਾਣਗੇ।ਉਨਾਂ ਦਾਅਵਾ ਕੀਤਾ ਕਿ 2027 ਚ ਸੂਬੇ ਚ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ ਚ ਆਵੇਗੀ।

ਇਹ ਵੀ ਪੜ੍ਹੋ Canada ‘ਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ; 4 ਸਾਲ ਪਹਿਲਾਂ ਆਇਆ ਸੀ ਕੈਨੇਡਾ

ਸਮਾਗਮ ਦੇ ਅੰਤ ਵਿੱਚ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਉਹ ਹਲਕਾ ਵਾਸੀਆਂ ਦੀ ਇੱਕ ਆਵਾਜ਼ ਤੇ ਅੱਧੀ ਰਾਤ ਨੂੰ ਵੀ ਉਨਾਂ ਨਾਲ ਖੜੇ ਦਿਖਾਈ ਦੇਣਗੇ। ਸਮਾਗਮ ਚ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ,ਸਾਬਕਾ ਮੰਤਰੀ ਹੰਸ ਰਾਜ ਜੋਸਨ,ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਗੁਰਜੰਟ ਸਿੰਘ ਕੁੱਤੀਵਾਲ, ਡਾ.ਮਹਿੰਦਰ ਕੁਮਾਰ ਰਿਣਵਾ ਤੇ ਪਰਮਿੰਦਰ ਸਿੰਘ ਪਿੰਕੀ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ,ਕਮਲ ਧਾਲੀਵਾਲ ਅਮਰਗੜ੍ਹ,ਫਤਹਿ ਸਿੰਘ ਬਾਦਲ,ਰਾਜਿੰਦਰ ਦੀਪਾ ਸੁਨਾਮ,ਕੁਲਵੰਤ ਰਾਏ ਸਿੰਗਲਾ ਜਿਲ੍ਹਾ ਕਾਂਗਰਸ ਪ੍ਰਧਾਨ ਮਾਨਸਾ,ਹਰੀ ਸਿੰਘ ਖਾਈ ਜਿਲ੍ਹਾ ਕਾਂਗਰਸ ਪ੍ਰਧਾਨ ਮੋਗਾ,ਸੱਤਪਾਲ ਸਿੰਘ ਮੂਲੇਵਾਲ, ਯੂਥ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ,ਜਥੇਦਾਰ ਗੁਰਤੇਜ ਸਿੰਘ ਜੋਧਪੁਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ,ਰਮੇਸ਼ਵਰ ਦਾਸ ਰਾਜੌਰਾ,ਜਸਵਿੰਦਰ ਕੌਰ ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਤੋਂ ਇਲਾਵਾ ਸੰਤ ਪ੍ਰੀਤਮ ਦਾਸ ਮਲਕਾਣੇ ਵਾਲੇ,ਬਾਬਾ ਸ਼ਿਵਾਨੰਦ ਕਿਉਲ ਵਾਲੇ,ਬਾਬਾ ਗੋਪਾਲ ਦਾਸ ਸ਼ੇਖਪੁਰਾ,ਬਾਬਾ ਕੇਸ਼ੋਰਾਮ ਕੋਟਸ਼ਮੀਰ,ਬਾਬਾ ਗੁਰਸ਼ਰਨ ਦਾਸ ਟਿੱਲਾ ਮੌੜ ਵਰਗੀਆਂ ਧਾਰਮਿਕ ਸਖਸ਼ੀਅਤਾਂ ਨੇ ਵੀ ਹਾਜ਼ਰੀ ਲਵਾਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News: ਬਠਿੰਡਾ ਦੀ ਰਿਫ਼ਾਈਨਰੀ ਦੇ CSR ਫ਼ੰਡਾਂ ‘ਚ ਘਪਲੇ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ; MLA ਨੇ ਮੰਗੀ ਉੱਚ ਪੱਧਰੀ ਜਾਂਚ

0

Bathinda News: ਬਠਿੰਡਾ ਦੇ ਤੇਲ ਸੋਧਕ ਕਾਰਖਾਨੇ(ਰਿਫ਼ਾਈਨਰੀ) ਦੇ CSR ਫੰਡਾਂ ‘ਚ ਘਪਲੇ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ ਹੈ। ਸਥਾਨਕ ਵਿਧਾਇਕ ਤੇ ਵਿਧਾਨ ਸਭਾ ਵਿਚ ਆਪ ਦੇ ਚੀਫ਼ ਵਿੱਪ ਪ੍ਰੋ ਬਲਜਿੰਦਰ ਕੌਰ ਨੇ ਦੋਸ਼ ਲਗਾਇਆ ਕਿ ਰਿਫ਼ਾਈਨਰੀ ਦੇ ਅਧਿਕਾਰੀਆਂ ਵੱਲੋਂ CSR ਫ਼ੰਡਾਂ ਦੀ ਵੰਡ ‘ਚ ਵੱਡਾ ਘਪਲਾ ਕੀਤਾ ਜਾ ਰਿਹਾ, ਜਿਸਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਖੁਦ ਆ ਕੇ ਰਿਫ਼ਾਈਨਰੀ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਨ ਤੇ ਸਾਰੀ ਸਚਾਈ ਉਨ੍ਹਾਂ ਦੇ ਸਾਹਮਣੇ ਆ ਜਾਵੇਗੀ। ਵਿਧਾਇਕ ਨੇ ਕਿਹਾ ਕਿ ਅਰਬਾਂ ਰੁਪਏ ਦੇ ਇਸ ਫ਼ੰਡ ਦੇ ਖਰਚ ਵਿਚ ਪਾਰਦਰਸ਼ਤਾ ਦੀ ਵੱਡੀ ਘਾਟ ਹੈ।

ਇਹ ਵੀ ਪੜ੍ਹੋ Canada ‘ਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ; 4 ਸਾਲ ਪਹਿਲਾਂ ਆਇਆ ਸੀ ਕੈਨੇਡਾ

ਪ੍ਰੋ ਬਲਜਿੰਦਰ ਕੌਰ ਨੇ ਮਾਮਲੇ ਨੂੰ ਅੱਗੇ ਲਿਜਾਂਦਿਆਂ ਕਿਹਾ ਕਿ ਇਲਾਕੇ ਵਿਚ ਜਿਹੜੇ ਕੰਮਾਂ ਲਈ ਫ਼ੰਡਾਂ ਦੀ ਜਰੂਰਤ ਹੈ, ਉਸਦੇ ਲਈ ਰਿਫ਼ਾਈਨਰੀ ਵੱਲੋਂ ਪੈਸੇ ਨਹੀਂ ਦਿੱਤੇ ਜਾ ਰਹੇ, ਬਲਕਿ ਝੂਲਿਆਂ ਤੇ ਹੋਰ ਨਿੱਕੇ-ਨਿੱਕੇ ਕੰਮਾਂ ‘ਤੇ ਕਰੋੜਾਂ ਰੁਪਏ ਦਾ ਇਹ ਫੰਡ ਖਰਚਿਆ ਦਿਖਾਇਆ ਜਾ ਰਿਹਾ। ਇਸ ਮਾਮਲੇ ਵਿਚ ਵਿਧਾਇਕ ਨੇ ਬਠਿੰਡਾ ਦੇ ਜ਼ਿਲ੍ਰਾ ਪ੍ਰਸ਼ਾਸਨ ਨੂੰ ਵੀ ਸ਼ੱਕ ਦੇ ਘੇਰੇ ਵਿਚ ਲਿਆਂਦਾ ਤੇ ਕਿਹਾ ਕਿ ਫ਼ਡ ਨੂੰ ਪਾਰਦਰਸ਼ਤਾ ਨਾਲ ਖਰਚਣ ਦੇ ਲਈ ਇਹ ਮਾਮਲਾ ਕਈ ਵਾਰ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਸਥਾਨਕ ਵਿਧਾਇਕ ਮੁਤਾਬਕ ਰਿਫ਼ਾਈਨਰੀ ਲੱਗਣ ਤੋਂ ਬਾਅਦ ਉਸਦੇ ਹਲਕੇ ਦੇ ਕਰੀਬ ਅੱਧੀ ਦਰਜ਼ਨ ਪਿੰਡਾਂ ਰਾਮਸਰਾ, ਕਣਕਵਾਲ, ਜੱਜਲ, ਗਿਆਨਾ, ਫ਼ੁਲੋਖਾਰੀ, ਮਲਕਾਣਾ ਆਦਿ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਰਿਫ਼ਾਈਨਰੀ ਦੇ ਵਿਚੋਂ ਨਿਕਲਦੇ ਪ੍ਰਦੂਸ਼ਣ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ।

ਇਹ ਵੀ ਪੜ੍ਹੋ ‘ਨਰਿੰਦਰ ਮੋਦੀ ਨੇ ਕੀਤਾ ਸਿਰੰਡਰ, ਗਾਇਬ ਹੋਇਆ ਗੈਸ ਸਿਲੰਡਰ”; AAP ਨੇ ਵਿਧਾਨ ਸਭਾ ਦੇ ਬਾਹਰ ਤੇ ਅੰਦਰ ਕੀਤਾ ਪ੍ਰਦਰਸ਼ਨ

ਬੀਬਾ ਬਲਜਿੰਦਰ ਕੌਰ ਨੇ ਦਾਅਵਾ ਕੀਤਾ ਕਿ ਜੇਕਰ ਰਿਫ਼ਾਈਨਰੀ ਵੱਲੋਂ ਦਿੱਤਾ ਜਾਣ ਵਾਲਾ 2 ਫ਼ੀਸਦੀ ਸੀਐਸਆਰ ਫੰਡ 100 ਕਿਲੋਮੀਟਰ ਇਲਾਕੇ ਵਿਚ ਸਹੀ ਤਰੀਕੇ ਨਾਲ ਖਰਚਿਆ ਜਾਵੇ ਤਾਂ ਵਿਕਾਸ ਕੰਮਾਂ ਲਈ ਸਰਕਾਰ ਤੋਂ ਵੀ ਪੈਸੇ ਮੰਗਣ ਦੀ ਜਰੂਰਤ ਨਹੀਂ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਹ ਪੈਸਾ ਖਰਚਣ ਦੇ ਲਈ ਰਿਫ਼ਾਈਨਰੀ ਦੇ ਅਧਿਕਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ, ਸਥਾਨਕ ਵਿਧਾਇਕ ਤੇ ਨੁਮਾਇੰਦਿਆਂ ਦੀ ਕਮੇਟੀ ਬਣਨੀ ਜਰੂਰੀ ਹੈ, ਜਿਹੜੀ ਇਲਾਕੇ ਦੇ ਲੋਕਾਂ ਦੀ ਮੰਗ ਮੁਤਾਬਕ ਇਹ ਪੈਸਾ ਖਰਚ ਸਕੇ। ਇਸ ਮਾਮਲੇ ਨੂੰ ਗੰਭੀਰ ਦਸਦਿਆਂ ਸਪੀਕਰ ਸੰਧਵਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਵਾਬ ਦੇਣ ਲਈ ਕਿਹਾ, ਜਿਸਤੇ ਸ: ਚੀਮਾ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਰਿਫ਼ਾਈਨਰੀ ਦੇ ਅਧਿਕਾਰੀਆਂ ਦੀ ਮੀਟਿੰਗ ਸੱਦਣਗੇ ਤੇ ਨਾਲ ਹੀ ਵਿਧਾਇਕ ਸਾਹਿਬਾ ਨੂੰ ਵੀ ਬੁਲਾਉਣਗੇ। ਜਿਕਰਯੋਗ ਹੈ ਕਿ ਸੀਐਸਆਰ ਫ਼ੰਡਾਂ ਨੂੰ ਲੈ ਕੇ ਇਹ ਮਾਮਲਾ ਪਹਿਲਾਂ ਵੀ ਵਿਧਾਨ ਸਭਾ ਵਿਚ ਉੱਠ ਚੁੱਕਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Malwa College Bathinda ਦੇ ਵਿਦਿਆਰਥੀਆਂ ਵੱਲੋਂ ਵੇਰਕਾ ਮਿਲਕ ਪਲਾਂਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦਾ ਵਿੱਦਿਅਕ ਦੌਰਾ

Bathinda News: Malwa College Bathinda ਦੇ ਵਿਦਿਆਰਥੀਆਂ ਲਈ ਉਦਯੋਗਿਕ ਅਤੇ ਅਧਿਆਤਮਿਕ ਜਾਣਕਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਟੀਮ ਵੱਲੋਂ ਵੇਰਕਾ ਮਿਲਕ ਪਲਾਂਟ ਬਠਿੰਡਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦਾ ਦੌਰਾ ਕੀਤਾ ਗਿਆ।ਇਹ ਵਿਦਿਅਕ ਟੂਰ ਕਾਲਜ ਪ੍ਰਿੰਸੀਪਲ ਡਾ. ਮਨਜੀਤ ਸਿੰਘ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਆਂਚਲ ਦੀ ਅਗਵਾਈ ਹੇਠ ਉਲੀਕਿਆ ਗਿਆ।ਵੇਰਕਾ ਮਿਲਕ ਪਲਾਂਟ ਬਠਿੰਡਾ ਵਿਖੇ ਪਹੁੰਚਣ ‘ਤੇ ਪਲਾਂਟ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਦੁੱਧ ਉਦਯੋਗ ਨਾਲ ਸੰਬੰਧਿਤ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ Canada ‘ਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ; 4 ਸਾਲ ਪਹਿਲਾਂ ਆਇਆ ਸੀ ਕੈਨੇਡਾ

ਵਿਦਿਆਰਥੀਆਂ ਨੂੰ ਦੁੱਧ ਦੀ ਇਕੱਤਰਤਾ, ਸਟੋਰੇਜ, ਪ੍ਰੋਸੈਸਿੰਗ, ਗੁਣਵੱਤਾ ਜਾਂਚ ਅਤੇ ਪੈਕਿੰਗ ਦੀ ਆਧੁਨਿਕ ਪ੍ਰਣਾਲੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਪਲਾਂਟ ਵਿੱਚ ਵਰਤੀ ਜਾਂਦੀ ਆਧੁਨਿਕ ਮਸ਼ੀਨਰੀ ਅਤੇ ਤਕਨੀਕਾਂ ਬਾਰੇ ਵੀ ਦਿਖਾਇਆ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਉਦਯੋਗਿਕ ਪ੍ਰਬੰਧਨ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਕਾਲਜ ਦੀ ਟੀਮ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ ‘ਨਰਿੰਦਰ ਮੋਦੀ ਨੇ ਕੀਤਾ ਸਿਰੰਡਰ, ਗਾਇਬ ਹੋਇਆ ਗੈਸ ਸਿਲੰਡਰ”; AAP ਨੇ ਵਿਧਾਨ ਸਭਾ ਦੇ ਬਾਹਰ ਤੇ ਅੰਦਰ ਕੀਤਾ ਪ੍ਰਦਰਸ਼ਨ

ਇਸ ਮੌਕੇ ਵਿਦਿਆਰਥੀਆਂ ਨੇ ਲੰਗਰ ਸੇਵਾ ਵਿੱਚ ਭਾਗ ਲਿਆ ਅਤੇ ਗੁਰੂ ਘਰ ਦੀਆਂ ਰਿਵਾਇਤਾਂ ਨੂੰ ਨਜ਼ਦੀਕ ਤੋਂ ਵੇਖਿਆ।ਅੰਤ ਵਿੱਚ ਡਾ. ਆਂਚਲ ਨੇ ਜਨਰਲ ਮੈਨੇਜਰ ਅਤੇ ਸਹਾਇਕ ਸਟਾਫ ਦਾ ਧੰਨਵਾਦ ਵੀ ਕੀਤਾ ਅਤੇ ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿੱਦਿਅਕਦੌਰੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗਾਤਮਕ ਜਾਣਕਾਰੀ ਵੀ ਪ੍ਰਦਾਨ ਕਰਦੇ ਹਨ। ਇਸ ਮੌਕੇ ਦੌਰਾਨ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਪ੍ਰਿਯਕਾ ਸਿੰਘ, ਸਹਾਇਕ ਪ੍ਰੋਫੈਸਰ ਪ੍ਰੀਤਿਭਾ ਗੋਇਲ ਅਤੇ ਸਹਾਇਕ ਪ੍ਰੋਫੈਸਰ ਪੂਜਾ ਸ਼ਰਮਾ ਵੀ ਵਿਦਿਆਰਥੀਆਂ ਦੇ ਨਾਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਨਰਿੰਦਰ ਮੋਦੀ ਨੇ ਕੀਤਾ ਸਿਰੰਡਰ, ਗਾਇਬ ਹੋਇਆ ਗੈਸ ਸਿਲੰਡਰ”; AAP ਨੇ ਵਿਧਾਨ ਸਭਾ ਦੇ ਬਾਹਰ ਤੇ ਅੰਦਰ ਕੀਤਾ ਪ੍ਰਦਰਸ਼ਨ

0

Punjab Budget Session 2026; ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦੇ ਅੱਜ ਸੋਮਵਾਰ ਨੂੰ ਆਖ਼ਰੀ ਦਿਨ ਖਾੜੀ ਦੇਸ਼ਾਂ ‘ਚ ਲੱਗੀ ਜੰਗ ਕਾਰਨ ਰਸੋਈ ਗੈਸ ਦੀ ਪੈਦਾ ਹੋਈ ਭਾਰੀ ਕਿੱਲਤ ਦੇ ਵਿਰੋਧ ‘ਚ ਸੱਤਾਧਾਰੀ ਆਮ budgetਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ ਦੇ ਅੰਦਰ ਅਤੇ ਬਾਹਰ ਭਾਰੀ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਦੇ ਕਾਰਜ਼ਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਇਕ ਵੱਡੀ ਗਿਣਤੀ ਵਿਚ ਇਕੱਠੇ ਹੋਏ।

ਇਹ ਵੀ ਪੜ੍ਹੋ ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਇਸ ਮੌਕੇ ਉਨ੍ਹਾਂ ਆਪਣਾ ਗਲਾ ਵਿਚ ਪੀਲੇ ਚੋਲੇ ਪਹਿਨੇ ਹੋਏ ਸਨ, ਜਿਸਦੇ ਉੱਪਰ ਲਿਖਿਆ ਹੋਇਆ ਸੀ ਕਿ ‘‘ਨਰਿੰਦਰ ਮੋਦੀ ਨੇ ਕੀਤਾ ਸਿਰੰਡਰ, ਗਾਇਬ ਹੋਇਆ ਗੈਸ ਸਿਲੰਡਰ”। ਇਸ ਦੌਰਾਨ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਗੈਸ ਦੀ ਕਿੱਲਤ ਦੇ ਕਾਰਨ ਜਿੱਥੇ ਆਮ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ, ਉਥੇ ਸਕੂਲੀ ਵਿਦਿਆਰਥੀਆਂ ਨੂੰ ਵੀ ਸਵੇਰ ਸਮੇਂ ਖਾਲੀ ਪੇਟ ਜਾਣਾ ਪੈ ਰਿਹਾ।

ਇਹ ਵੀ ਪੜ੍ਹੋ Canada ‘ਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ; 4 ਸਾਲ ਪਹਿਲਾਂ ਆਇਆ ਸੀ ਕੈਨੇਡਾ

ਵਿਧਾਇਕ ਕਲਸੀ ਮੁਤਾਬਕ ਅਜਿਹਾ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਅਮਰੀਕਾ ਅੱਗੇ ਟੇਕੇ ਗੋਢਿਆ ਕਾਰਨ ਹੋਇਆ ਹੈ, ਕਿਉਂਕਿ ਈਰਾਨ ਵਿਚੋਂ ਗੈਸ ਤੇ ਸਪਲਾਈ ਦੀ ਸਪਲਾਈ ਘਟ ਗਈ ਹੈ। ਇਸਤੋਂ ਬਾਅਦ ਇਹ ਵਿਧਾਇਕ ਇਸੇ ਤਰ੍ਹਾਂ ਅੰਦਰ ਚਲੇ ਗਏ ਤੇ ਸੈਸ਼ਨ ਦੇ ਸ਼ੁਰੂਆਤ ਵਿਚ ਪ੍ਰਸ਼ਾਨ ਕਾਲ ਸ਼ੁਰੂ ਹੁੰਦੇ ਹੀ ਇਸ ਮੁੱਦੇ ਨੂੰ ਚੁੱਕਿਆ ਗਿਆ ਤੇ ਕੇਂਦਰ ਵਿਰੂਧ ਨਾਅਰੇਬਾਜ਼ੀ ਕੀਤੀ ਗਈ। ਹਾਲਾਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸ਼ਨ ਕਾਲ ‘ਚ ਇਸ ਮੁੱਦੇ ਨੂੰ ਨਾ ਚੁੱਕਣ ਦੀ ਤਾਕੀਦ ਕਰਦਿਆਂ ਕਿਹਾ ਕਿ ਇਸਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ।

ਇਹ ਵੀ ਪੜ੍ਹੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਸਦੇ ਚੱਲਦੇ ਬਾਅਦ ਵਿਚ ਜੀਰੋ ਆਵਰ ਦੌਰਾਨ ਮੁੜ ਇਹ ਮੁੱਦਾ ਚੁੱਕਦਿਆਂ ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਅਤੇ ਦੇਸ਼ ਵਿਚ ਗੈਸ ਦੀ ਕਿੱਲਤ ਬਾਰੇ ਗੱਲ ਕੀਤੀ। ਇਸ ਦੌਰਾਨ ਸਮੂਹ ਆਪ ਵਿਧਾਇਕ ਸਪੀਕਰ ਦੀ ਬੈੱਲ ਨਜ਼ਦੀਕ ਇਕੱਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੁੱਦੇ ‘ਤੇ ਗੱਲ ਕਰਦਿਆਂ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਸਭ ਤੋਂ ਵੱਧ ਵਿਦੇਸ਼ਾਂ ਦਾ ਦੌਰਾ ਕਰਨ ਵਾਲੇ ਪ੍ਰਧਾਨ ਮੰਤਰੀ ਬਣ ਗਏ ਹਨ ਪ੍ਰੰਤੂ ਉਨ੍ਹਾਂ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫ਼ੇਲ ਹੋਈ ਹੈ ਤੇ ਦੇਸ਼ ਨੂੰ ਇਸ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਮੌਕੇ ਸਪੀਕਰ ਸ: ਸੰਧਵਾਂ ਨੇ ਵੀ ਇਸ ਮੁੱਦੇ ‘ਤੇ ਟਿੱਪਣੀ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਚੁੱਪੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ ਕਿ ਕਿਤੇ ਕੋਈ ਉ੍ਨ੍ਹਾਂ ਦੀ ਮਜਬੂਰੀ ਤਾਂ ਨਹੀਂ। ਇਸ ਦੋਰਾਨ ਮਾਹੌਲ ਭਖਦਾ ਦੇਖ ਸਪੀਕਰ ਨੇ 20 ਮਿੰਟਾਂ ਲਈ ਸਦਨ ਨੂੰ ਮੁਲਤਵੀਂ ਕਰ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Canada ‘ਚ ਪੰਜਾਬੀ ਨੌਜਵਾਨ ਦਾ ਗੋ+ਲੀ+ਆਂ ਮਾਰ ਕੇ ਕ+ਤ+ਲ; 4 ਸਾਲ ਪਹਿਲਾਂ ਆਇਆ ਸੀ ਕੈਨੇਡਾ

Canada News: ਪਿਛਲੇ ਕੁੱਝ ਸਮੇਂ ਤੋਂ ਕੈਨੇਡਾ ਵਰਗੇ ਦੇਸ਼ ਵਿਚੋਂ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀ ਖ਼ਬਰ ਲਗਾਤਾਰ ਸਾਹਮਣੇ ਆ ਰਹੀ ਹੈ। ਇਸੇ ਤਰ੍ਹਾਂ ਦੀ ਵਾਪਰੀ ਇੱਕ ਤਾਜ਼ਾ ਘਟਨਾ ਦੇ ਵਿਚ ਬੀਤੇ ਕੱਲ ਕੈਨੇਡਾ ਦੇ ਸਸਕੈਚਵਨ ਸੂਬੇ (Saskatchewan province in Canada) ਦੇ ਨੌਰਥ ਬੈਟਲਫੋਰਡ ਸ਼ਹਿਰ ਵਿੱਚ ਇੱਕ 30 ਸਾਲਾ ਪੰਜਾਬੀ ਨੌਜਵਾਨ ਦਵਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ Bathinda ‘ਚ ਨੌਜਵਾਨ ਵੱਲੋਂ ਗੋ+ਲੀ ਮਾਰ ਕੇ ਆਤਮ/ਹੱਤਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

ਮੂਲ ਰੂਪ ਵਿਚ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਦਾ ਰਹਿਣ ਵਾਲਾ ਦਵਿੰਦਰ ਕਰੀਬ 4 ਸਾਲ ਪਹਿਲਾਂ ਕੈਨੇਡਾ ਆਇਆ ਸੀ, ਜਿੱਥੇ ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਦਸਿਆ ਜਾ ਰਿਹਾ ਕਿ ਬੀਤੇ ਕੱਲ ਘਟਨਾ ਦੇ ਸਮੇਂ ਦਵਿੰਦਰ ਸਿੰਘ ਇੱਕ ਮੋਟਲ ਦੇ ਬਾਹਰ ਸਵਾਰੀ ਦੀ ਉਡੀਕ ਕਰ ਰਿਹਾ ਸੀ।ਜਿੱਥੇ ਉਸਨੂੰ ਇੱਕ ਔਰਤ ਸਵਾਰੀ ਦਾ ਫ਼ੋਨ ਆਇਆ ਸੀ। ਇਸ ਦੌਰਾਨ ਇੱਕ ਔਰਤ ਮੋਟਲ ਤੋਂ ਬਾਹਰ ਆਈ, ਜਿਸਦਾ ਇੱਕ ਵਿਅਕਤੀ ਪਿੱਛਾ ਕਰ ਰਿਹਾ ਸੀ।

ਇਹ ਵੀ ਪੜ੍ਹੋ Punjabi singer Gurdas Maan ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਔਰਤ ‘ਤੇ ਗੋਲੀ ਚਲਾਈ ਪਰੰਤੂ ਬਦਕਿਸਮਤੀ ਨਾਲ ਇਹ ਗੋਲੀ ਟੈਕਸੀ ਵਿੱਚ ਬੈਠੇ ਦਵਿੰਦਰ ਸਿੰਘ ਨੂੰ ਲੱਗ ਗਈ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਉਸ ਦਾ ਵਿਆਹ ਲਗਭਗ 6 ਸਾਲ ਪਹਿਲਾਂ ਹੋਇਆ ਸੀ ਅਤੇ ਹਾਲੇ ਤੱਕ ਕੋਈ ਬੱਚਾ ਵੀ ਨਹੀਂ ਹੋਇਆ ਸੀ। ਇਸ ਘਟਨਾ ਕਾਰਨ ਪ੍ਰਵਾਰ ਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

0

👉ਕਾਂਸ਼ੀ ਰਾਮ ਜੀ ਨੇ ਬਹੁਜਨ ਸਮਾਜ ਨੂੰ ਜਗਾਇਆ ਅਤੇ ਦੇਸ਼ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਸਾਰ ਕੀਤਾ: ਹਰਪਾਲ ਸਿੰਘ ਚੀਮਾ

Rupnagar News: ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਐਤਵਾਰ ਨੂੰ ਬਹੁਜਨ ਆਗੂ ਕਾਂਸ਼ੀ ਰਾਮ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਜਿਕ ਨਿਆਂ ਤੇ ਪੱਛੜੇ ਵਰਗਾਂ ਦੇ ਸਸ਼ਕਤੀਕਰਨ ਲਈ ਉਨ੍ਹਾਂ ਦੇ ਜੀਵਨ ਭਰ ਦੇ ਸੰਘਰਸ਼ ਨੂੰ ਯਾਦ ਕੀਤਾ। ਆਗੂਆਂ ਨੇ ਸਮਾਜ ਦੇ ਹਰ ਵਰਗ ਲਈ ਸਮਾਨਤਾ, ਸਿੱਖਿਆ ਅਤੇ ਭਲਾਈ ‘ਤੇ ਕੇਂਦਰਿਤ ਨੀਤੀਆਂ ਰਾਹੀਂ ਉਨ੍ਹਾਂ ਦੇ ਵਿਜ਼ਨ ਨੂੰ ਅੱਗੇ ਲਿਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ।ਰੋਪੜ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਨੇ ਦੇਸ਼ ਭਰ ਵਿੱਚ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਨੂੰ ਫੈਲਾਉਣ ਅਤੇ ਬਹੁਜਨ ਸਮਾਜ ਨੂੰ ਜਗਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਰੇ ਵਿਦਿਆਰਥੀ ਜੀਵਨ ਦੌਰਾਨ ਮੈਨੂੰ ਕਾਂਸ਼ੀ ਰਾਮ ਜੀ ਨਾਲ ਨੇੜਿਓਂ ਕੰਮ ਕਰਨ ਅਤੇ ਉਨ੍ਹਾਂ ਦੇ ਸਮਾਜਿਕ ਤਬਦੀਲੀ ਦੇ ਮਿਸ਼ਨ ਤੋਂ ਸਿੱਖਣ ਦਾ ਮੌਕਾ ਮਿਲਿਆ। ਅਜਿਹੇ ਸਮੇਂ ਵਿੱਚ ਜਦੋਂ ਬਹੁਤ ਸਾਰੇ ਲੋਕ ਬਾਬਾਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਬਾਰੇ ਬਹੁਤ ਘੱਟ ਜਾਣਦੇ ਸਨ, ਕਾਂਸ਼ੀ ਰਾਮ ਜੀ ਨੇ ਜਾਗਰੂਕਤਾ ਫੈਲਾਉਣ ਅਤੇ ਬਹੁਜਨ ਸਮਾਜ ਨੂੰ ਇੱਕਜੁੱਟ ਕਰਨ ਲਈ ਪਿੰਡ-ਪਿੰਡ ਪੈਦਲ ਅਤੇ ਸਾਈਕਲ ‘ਤੇ ਸਫ਼ਰ ਕੀਤਾ। ਉਨ੍ਹਾਂ ਨੇ ਸਮਾਨਤਾ ਅਤੇ ਨਿਆਂ ਦਾ ਸੰਦੇਸ਼ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ।ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਪੱਛੜੇ ਵਰਗਾਂ ਲਈ ਸਿਆਸੀ ਭਾਗੀਦਾਰੀ ਯਕੀਨੀ ਬਣਾਉਣ ਦਾ ਕਾਂਸ਼ੀ ਰਾਮ ਜੀ ਦਾ ਸੰਦੇਸ਼ ਉਨ੍ਹਾਂ ਨੂੰ ਅਤੇ ਜਨਤਕ ਜੀਵਨ ਵਿੱਚ ਕਈ ਹੋਰਾਂ ਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਹੁਜਨ ਸਮਾਜ ਨੂੰ ਰਾਜਨੀਤੀ ਵਿੱਚ ਆਪਣਾ ਬਣਦਾ ਹਿੱਸਾ ਲੈਣ ਦੇ ਉਨ੍ਹਾਂ ਦੇ ਸੱਦੇ ਨੇ ਹੀ ਸਾਡੇ ਵਿੱਚੋਂ ਬਹੁਤਿਆਂ ਨੂੰ ਜਨਤਕ ਸੇਵਾ ਵਿੱਚ ਆਉਣ ਅਤੇ ਸਮਾਜਿਕ ਤਬਦੀਲੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ Progressive Punjab Investors Summit 2026; ਮਿਲਿਆ ਸਾਕਾਰਤਮਕ ਹੁੰਗਾਰਾ,ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ

ਪੰਜਾਬ ਸਰਕਾਰ ਦੇ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਾਸਨ ਵਿੱਚ ਬਾਬਾਸਾਹਿਬ ਅੰਬੇਡਕਰ ਦੇ ਆਦਰਸ਼ਾਂ ਨੂੰ ਲਾਗੂ ਕਰਨ ਲਈ ਕੰਮ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਪ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕੇ ਹਨ, ਜਿਸ ਨਾਲ ਪੱਛੜੇ ਪਿਛੋਕੜ ਵਾਲੇ ਨੌਜਵਾਨ ਵਕੀਲਾਂ ਲਈ ਮੌਕੇ ਪੈਦਾ ਹੋਏ ਹਨ।ਸਿੱਖਿਆ ‘ਤੇ ਸਰਕਾਰ ਦੇ ਧਿਆਨ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਸੁਧਾਰਾਂ ਨਾਲ ਆਮ ਪਰਿਵਾਰਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਅਤੇ ਦੇਸ਼ ਦੇ ਉੱਚ ਅਹੁਦਿਆਂ ਦੀ ਇੱਛਾ ਰੱਖਣ ਦੇ ਯੋਗ ਹੋ ਰਹੇ ਹਨ। ਚੀਮਾ ਨੇ ਅੱਗੇ ਕਿਹਾ ਕਿ ਆਪ ਸਰਕਾਰ ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਆਪਣੇ ਸੁਪਨੇ ਸਾਕਾਰ ਕਰ ਸਕਣ ਅਤੇ ਦੇਸ਼ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ।

ਇਹ ਵੀ ਪੜ੍ਹੋ Progressive Punjab Investors Summit 2026; ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਮੁਫ਼ਤ ਬਿਜਲੀ, ਬਿਹਤਰ ਸਿਹਤ ਸਹੂਲਤਾਂ ਅਤੇ ਔਰਤਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਵਿੱਤੀ ਸਹਾਇਤਾ ਸਕੀਮਾਂ ਸ਼ਾਮਲ ਹਨ।ਇਸ ਦੌਰਾਨ ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਵੀ ਜਲੰਧਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਇਕ ਨਿਡਰ ਆਗੂ ਦੱਸਿਆ ਜਿਨ੍ਹਾਂ ਨੇ ਪੱਛੜੇ ਵਰਗਾਂ ਨੂੰ ਜਥੇਬੰਦ ਕਰਨ ਅਤੇ ਮਜ਼ਬੂਤ ਬਣਾਉਣ ਲਈ ਆਪਣਾ ਜੀਵਨ ਲਗਾ ਦਿੱਤਾ। ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕਾਂਸ਼ੀ ਰਾਮ ਜੀ ਦਾ ਜੀਵਨ ਅਤੇ ਸੰਘਰਸ਼ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਸਾਨੂੰ ਉਨ੍ਹਾਂ ਦੇ ਸਮਾਜਿਕ ਸਮਾਨਤਾ, ਏਕਤਾ ਅਤੇ ਰਾਜਨੀਤਿਕ ਜਾਗਰੂਕਤਾ ਦੇ ਆਦਰਸ਼ਾਂ ‘ਤੇ ਚੱਲਣਾ ਚਾਹੀਦਾ ਹੈ।ਪਵਨ ਕੁਮਾਰ ਟੀਨੂੰ ਨੇ ਅੱਗੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਬਾਬਾਸਾਹਿਬ ਅੰਬੇਡਕਰ ਅਤੇ ਕਾਂਸ਼ੀ ਰਾਮ ਜੀ ਦੇ ਵਿਜ਼ਨ ਅਨੁਸਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਮੌਕੇ ਅਤੇ ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894552