Monday, May 4, 2026
Home Blog Page 109

ਵਕਾਲਤ ਸਿਰਫ਼ ਪੇਸ਼ਾ ਨਹੀਂ, ਜਨਸੇਵਾ ਦਾ ਸ਼ਕਤੀਸ਼ਾਲੀ ਮਾਧਿਅਮ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਡਿਜੀਟਲ ਯੁੱਗ ਵਿੱਚ ਵਕੀਲ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ:ਮੁੱਖ ਮੰਤਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਕਾਲਤ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਹੈ, ਸਗੋਂ ਨਿਆਂ, ਮਨੁੱਖਤਾ ਅਤੇ ਜਨਸੇਵਾ ਦੀ ਇੱਕ ਸ਼ਕਤੀਸ਼ਾਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਕੀਲ ਲੋਕਤੰਤਰ ਦੀ ਨਿਆਂਇਕ ਵਿਵਸਥਾ ਦੇ ਮਹੱਤਵਪੂਰਨ ਥੰਮ੍ਹ ਹਨ, ਜੋ ਨਾ ਸਿਰਫ਼ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਲੋੜਵੰਦ ਵਰਗਾਂ ਨੂੰ ਨਿਆਂ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਸਗੋਂ ਸਮਾਜਿਕ ਤਬਦੀਲੀ, ਨੈਤਿਕ ਮੁੱਲਾਂ ਦੀ ਸਥਾਪਨਾ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਮੋਹਰੀ ਯੋਗਦਾਨ ਪਾਉਂਦੇ ਹਨ।ਮੁੱਖ ਮੰਤਰੀ ਐਤਵਾਰ ਨੂੰ ਆਪਣੀ ਨਿਵਾਸ ‘ਸੰਤ ਕਬੀਰ ਕੁਟੀਰ’ ਵਿਖੇ ਚੰਡੀਗੜ੍ਹ ਅਤੇ ਪੰਜਾਬ ਦੇ ਲੀਗਲ ਸੈੱਲ ਨਾਲ ਜੁੜੇ ਵਕੀਲਾਂ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ ਪੀਐਮਡੀਏ ਵੱਲੋਂ ਪਹਿਲੀ ਵਾਰ ਕੌਮਾਂਤਰੀ ਸੂਰਜਕੁੰਡ ਮੇਲੇ ਦੀ ਤਰਜ ‘ਤੇ ਕੀਤਾ ਗਿਆਨ ਬਸੰਤ ਉਤਸਵ-2026 ਦਾ ਸ਼ਾਨਦਾਰ ਆਯੋਜਨ

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖੇਤਰ ਸਿਰਫ਼ ਕਾਨੂੰਨੀ ਗਿਆਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਸਮਾਜ ਵਿੱਚ ਨਿਆਂ, ਸਮਾਨਤਾ ਅਤੇ ਅਧਿਕਾਰਾਂ ਦੀ ਰਾਖੀ ਦਾ ਮਾਧਿਅਮ ਵੀ ਹੈ। ਉਨ੍ਹਾਂ ਨੌਜਵਾਨ ਵਕੀਲਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਆਪਣੀ ਊਰਜਾ, ਗਿਆਨ ਅਤੇ ਉਤਸ਼ਾਹ ਨੂੰ ਸਮਾਜ ਦੇ ਹਿੱਤ ਵਿੱਚ ਸਮਰਪਿਤ ਕਰਨ ਅਤੇ ਆਪਣੇ ਪੇਸ਼ੇ ਨੂੰ ਸਿਰਫ਼ ਨਿੱਜੀ ਸਫ਼ਲਤਾ ਤੱਕ ਸੀਮਤ ਨਾ ਰੱਖ ਕੇ ਰਾਸ਼ਟਰ ਸੇਵਾ ਦਾ ਮਾਧਿਅਮ ਬਣਾਉਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਵੀ ਨੌਜਵਾਨ ਵਕੀਲਾਂ ਨੂੰ ਪ੍ਰੇਰਿਤ ਕਰਦਿਆਂ ਸੱਦਾ ਦਿੱਤਾ ਹੈ ਕਿ ਉਹ ਆਪਣੀ ਊਰਜਾ, ਗਿਆਨ ਅਤੇ ਉਤਸ਼ਾਹ ਨੂੰ ਸਮਾਜ ਦੀ ਭਲਾਈ ਲਈ ਸਮਰਪਿਤ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਉਹ ਵਕੀਲਾਂ ਦੇ ਵਿਚਕਾਰ ਹੁੰਦੇ ਹਨ, ਤਾਂ ਉਹ ਆਪਣੇ ਆਪ ਨੂੰ ਮਨੁੱਖਤਾ ਦੇ ਰੱਖਿਅਕਾਂ ਦੇ ਵਿਚਕਾਰ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ 53ਵੇਂ ਮੁੱਖ ਜੱਜ, ਜਸਟਿਸ ਸੂਰਿਆ ਕਾਂਤ ਹਰਿਆਣਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਹਰਿਆਣਾ ਦੀ ਧਰਤੀ ਤੋਂ ਨਿਕਲ ਕੇ ਨਿਆਂ ਦੇ ਸਰਵਉੱਚ ਸਿਖਰ ਨੂੰ ਛੂਹਿਆ ਹੈ। ਇਸ ਕੌਂਸਲ ਨੇ ਸੁਪਰੀਮ ਕੋਰਟ ਦੇ ਕਈ ਜੱਜ, ਦੇਸ਼ ਦੇ ਕਾਨੂੰਨ ਅਤੇ ਰੇਲ ਮੰਤਰੀ, ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟ ਜਨਰਲ, ਐਡੀਸ਼ਨਲ ਸਾਲਿਸਿਟਰ ਜਨਰਲ, ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਮੇਅਰ ਆਦਿ ਦਿੱਤੇ ਹਨ।

ਇਹ ਵੀ ਪੜ੍ਹੋ CM Nayab Singh Saini ਨੇ ਪੰਚਕੂਲਾ ਵਿੱਚ ਤਿੰਨ ਦਿਨਾਂ ਦੇ 38ਵੇਂ ਬਸੰਤ ਉਤਸਵ ਦਾ ਕੀਤਾ ਉਦਘਾਟਨ

ਉਨ੍ਹਾਂ ਕਿਹਾ ਕਿ ਬਾਰ ਕੌਂਸਲ ਦੇ ਅਧੀਨ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਵਕੀਲਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ ਅਤੇ ਇਹ ਸੰਸਥਾ ਨਵੇਂ ਆਉਣ ਵਾਲੇ ਵਕੀਲਾਂ ਨੂੰ ਵੀ ਉਤਸ਼ਾਹਿਤ ਕਰਦੀ ਹੈ ਅਤੇ ਕਾਨੂੰਨ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਹਾਇਤਾ ਪ੍ਰਦਾਨ ਕਰਦੀ ਹੈ।ਉਨ੍ਹਾਂ ਕਿਹਾ ਕਿ ਅੱਜ ਡਿਜੀਟਲ ਯੁੱਗ ਵਿੱਚ ਕਾਨੂੰਨ ਦੇ ਖੇਤਰ ਵਿੱਚ ਵੀ ਤੇਜ਼ੀ ਨਾਲ ਬਦਲਾਅ ਆ ਰਹੇ ਹਨ ਅਤੇ ਨਵੀਆਂ ਤਕਨੀਕਾਂ ਵਕੀਲਾਂ ਲਈ ਮੌਕਿਆਂ ਦੇ ਨਵੇਂ ਦਰਵਾਜ਼ੇ ਖੋਲ੍ਹ ਰਹੀਆਂ ਹਨ। ਮੁੱਖ ਮੰਤਰੀ ਨੇ ਵਕੀਲਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਅਤੇ ਨਿਆਂ ਪ੍ਰਣਾਲੀ ਨੂੰ ਵਧੇਰੇ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਆਪਣੀਆਂ ਨੈਤਿਕ ਮੁੱਲਾਂ ਨੂੰ ਹਮੇਸ਼ਾ ਸਰਵਉੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਦੀ ਵਕਾਲਤ ਸਿਰਫ਼ ਉਨ੍ਹਾਂ ਦੀ ਯੋਗਤਾ ਦਾ ਪ੍ਰਮਾਣ ਨਾ ਹੋ ਕੇ ਉਨ੍ਹਾਂ ਦੇ ਚਰਿੱਤਰ, ਨੈਤਿਕ ਵਚਨਬੱਧਤਾ ਅਤੇ ਨਿਆਂ ਪ੍ਰਤੀ ਸਮਰਪਣ ਦੀ ਵੀ ਪ੍ਰਤੀਕ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ 2047 ਦੇ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਰਹੇਗੀ ਮੋਹਰੀ ਭੂਮਿਕਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਰਾਜ ਕਿਸੇ ਵੀ ਲੋਕਤੰਤਰੀ ਦੇਸ਼ ਦੀ ਨੀਂਹ ਹੈ। ਸਾਡੀ ਨਿਆਂਪਾਲਿਕਾ ਸਮਾਜ ਵਿੱਚ ਸ਼ਾਂਤੀ, ਸਮਾਨਤਾ ਅਤੇ ਨਿਆਂ ਯਕੀਨੀ ਬਣਾਉਣ ਦਾ ਕੰਮ ਕਰਦੀ ਹੈ। ਵਕੀਲਾਂ ਅਤੇ ਨਿਆਂਪਾਲਿਕਾ ਵਿਚਕਾਰ ਤਾਲਮੇਲ, ਪਾਰਦਰਸ਼ਤਾ ਅਤੇ ਨੈਤਿਕਤਾ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਕੀਲਾਂ ਅਤੇ ਨਿਆਂਪਾਲਿਕਾ ਲਈ ਆਪਣੇ ਪੱਧਰ ‘ਤੇ ਹਰ ਸੰਭਵ ਯੋਗਦਾਨ ਪਾ ਰਹੀ ਹੈ। ਵਕੀਲਾਂ ਲਈ ਆਧੁਨਿਕ ਸਹੂਲਤਾਂ, ਤਕਨੀਕੀ ਸਾਧਨ ਅਤੇ ਸਿਖਲਾਈ ਪ੍ਰੋਗਰਾਮ ਯਕੀਨੀ ਬਣਾ ਰਹੇ ਹਾਂ, ਤਾਂ ਜੋ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ਵਿੱਚ ਅੰਗਰੇਜ਼ਾਂ ਦੇ ਜ਼ਮਾਨੇ ਤੋਂ ਚਲੇ ਆ ਰਹੇ ਤਿੰਨ ਅਪਰਾਧਿਕ ਕਾਨੂੰਨਾਂ ਨੂੰ ਬਦਲ ਦਿੱਤਾ ਗਿਆ ਹੈ। ਹਰਿਆਣਾ ਦੇਸ਼ ਦਾ ਮੋਹਰੀ ਸੂਬਾ ਹੈ, ਜਿਸ ਨੇ ਇੰਨੇ ਘੱਟ ਸਮੇਂ ਵਿੱਚ ਤਿੰਨੋਂ ਨਵੇਂ ਕਾਨੂੰਨਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।ਇਸ ਮੌਕੇ ਮੁੱਖ ਮੰਤਰੀ ਦੇ ਓਐਸਡੀ ਸ਼੍ਰੀ ਬੀ ਬੀ ਭਾਰਤੀ, ਐਡਵੋਕੇਟ ਰੰਜਨ ਲੋਹਾਨ, ਪ੍ਰਤਿਭਾ ਭੰਡਾਰੀ, ਸੁਨੀਲ ਸ਼ਰਮਾ, ਐਨ ਕੇ ਵਰਮਾ, ਵਿਵੇਕ ਸੋਨੀ, ਗੋਪਾਲ ਸ਼ਰਮਾ, ਮੁਕੇਸ਼ ਗਰਗ ਸਮੇਤ ਵੱਡੀ ਗਿਣਤੀ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਐਡਵੋਕੇਟ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪ੍ਰਧਾਨ ਮੰਤਰੀ ਮਹੀਨੇ ਵਿੱਚੋਂ 15 ਦਿਨ ਵਿਦੇਸ਼ ਯਾਤਰਾ ’ਤੇ ਰਹਿੰਦੇ ਹਨ, ਫੇਰ ਵੀ ਦੇਸ਼ ਨੂੰ ਕੂਟਨੀਤਿਕ ਸਬੰਧਾਂ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕੇਂਦਰ ਵਿੱਚ ਸਿਰਫ ਦੋ ਜਾਂ ਤਿੰਨ ਲੀਡਰਾਂ ਦੇ ਹੱਥਾਂ ਵਿੱਚ ਸੱਤਾ ਦਾ ਵਾਗਡੋਰ ਜਮਹੂਰੀਅਤ ਲਈ ਘਾਤਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
SAS Nagar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਰੁਝਾਨ ਜਮਹੂਰੀਅਤ ਲਈ ਬੇਹੱਦ ਘਾਤਕ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਬਾਰੇ ਸਵਾਲ ਕਰਦਿਆਂ ਕੇਂਦਰੀ ਏਜੰਸੀਆਂ ਦੀ ਅਸਫਲਤਾ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਦੀ ਅਮਰੀਕਾ ਨਾਲ ਸੰਧੀ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਕਾਰਨ ਦੇਸ਼ ਤੇਲ ਅਤੇ ਐਲਪੀਜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ।”ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਕਰੀਬੀ ਦੋਸਤ ਦੱਸਦੇ ਹਨ, ਨੂੰ ਈਰਾਨ ਵਿਰੁੱਧ ਜੰਗ ਛੇੜਨ ਤੋਂ ਪਹਿਲਾਂ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ,”ਹਾਲਾਂਕਿ, ਕੇਂਦਰ ਸਰਕਾਰ ਇਸ ਜੰਗ ਤੋਂ ਉੱਭਰ ਰਹੇ ਸਥਿਤੀ ਤੋਂ ਬੇਪਰਵਾਹ ਰਹੀ, ਜਿਸ ਕਾਰਨ ਅੱਜ ਦੇਸ਼ ਦੇ ਲੋਕ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ Progressive Punjab Investors Summit 2026; ਮਿਲਿਆ ਸਾਕਾਰਤਮਕ ਹੁੰਗਾਰਾ,ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਦੇਸ਼ ਦੀ ਵਿਦੇਸ਼ ਨੀਤੀ ਵਿੱਚ ਵੱਡੀ ਕਮੀ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ, “ਇਹ ਦੇਸ਼ ਦੀ ਵਿਦੇਸ਼ ਨੀਤੀ ਦੀ ਅਸਫਲਤਾ ਹੈ ਅਤੇ ਅਜਿਹਾ ਲੱਗਦਾ ਹੈ ਕਿ ਮੌਜੂਦਾ ਸਮੇਂ ਵਿੱਚ ਅਜਿਹੀ ਕੋਈ ਨੀਤੀ ਹੈ ਹੀ ਨਹੀਂ।”ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ ਦੌਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨੇ ਪ੍ਰਧਾਨ ਮੰਤਰੀ ਨੂੰ ਜ਼ਮੀਨੀ ਹਕੀਕਤਾਂ ਤੋਂ ਦੂਰ ਕਰ ਦਿੱਤਾ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਜ਼ਿਆਦਾਤਰ ਵਿਦੇਸ਼ੀ ਦੌਰਿਆਂ ‘ਤੇ ਹੁੰਦੇ ਹਨ, ਜਿਸ ਕਾਰਨ ਉਹ ਦੇਸ਼ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਨਹੀਂ ਹਨ।” ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਜਿਹੀ ਸਥਿਤੀ ਪਹਿਲਾਂ ਕਦੇ ਨਹੀਂ ਦੇਖੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ,”ਇੱਕ ਮਹੀਨੇ ਵਿੱਚ ਪ੍ਰਧਾਨ ਮੰਤਰੀ 15 ਦਿਨ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ, ਪਰ ਦੂਜੇ ਦੇਸ਼ਾਂ ਨਾਲ ਉਨ੍ਹਾਂ ਦੇ ਸਬੰਧ ਸੁਖਾਵੇਂ ਨਹੀਂ ਹਨ।”ਮੁੱਖ ਮੰਤਰੀ ਨੇ ਕਿਹਾ, “ਦੇਸ਼ ਨੂੰ ਐਲਪੀਜੀ ਅਤੇ ਤੇਲ ਸੰਕਟ ਦਾ ਪਹਿਲਾਂ ਹੀ ਅੰਦਾਜ਼ਾ ਹੋਣਾ ਚਾਹੀਦਾ ਸੀ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਢੁਕਵੇਂ ਪ੍ਰਬੰਧ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਸਨ।” ਸਪਲਾਈ ਦੀ ਘਾਟ ਬਾਰੇ ਚਿੰਤਾਵਾਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਖਾੜੀ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ।ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੈਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਹੈ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਸਥਿਤੀ ਕੰਟਰੋਲ ਹੇਠ ਰਹੇ।ਕੇਂਦਰ ਸਰਕਾਰ ਦੇ ਕੰਮਕਾਜ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰਾਂ ਦਾ ਬਹੁਤ ਜ਼ਿਆਦਾ ਕੇਂਦਰੀਕਰਨ ਲੋਕਤੰਤਰੀ ਸ਼ਾਸਨ ਲਈ ਨੁਕਸਾਨਦੇਹ ਹੈ।

ਇਹ ਵੀ ਪੜ੍ਹੋ Progressive Punjab Investors Summit 2026; ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਸਿਰਫ ਦੋ ਜਾਂ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਸ਼ਕਤੀਆਂ ਦਾ ਬਹੁਤ ਜ਼ਿਆਦਾ ਕੇਂਦਰੀਕਰਨ ਇੱਕ ਖ਼ਤਰਨਾਕ ਰੁਝਾਨ ਹੈ ਜਿਸ ਤੋਂ ਬਚਣ ਦੀ ਲੋੜ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਫੈਸਲੇ ਲੈਣ ਦਾ ਕੰਮ ਕੁਝ ਗਿਣਵੇਂ-ਚੁਣਵੇਂ ਹੱਥਾਂ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਦੋ ‘ਵੱਡੇ’ ਵਿਅਕਤੀਆਂ ਨੂੰ ਛੱਡ ਕੇ ਪੂਰੀ ਕੇਂਦਰੀ ਕੈਬਨਿਟ ਵਿੱਚ ਕੋਈ ਮੰਤਰੀ ਨਹੀਂ ਹੈ, ਅਤੇ ਛੋਟੇ ਫੈਸਲੇ ਵੀ ਇਹੀ ਜੋੜੀ ਲੈਂਦੀ ਹੈ ਜੋ ਦੇਸ਼ ਨੂੰ ਤਾਨਾਸ਼ਾਹੀ ਢੰਗ ਨਾਲ ਚਲਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੰਦਭਾਗੀ ਸਥਿਤੀ ਨੇ ਦੇਸ਼ ਵਾਸੀਆਂ ਨੂੰ ਸਮੱਸਿਆਵਾਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ।ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸ਼ਨੀਵਾਰ ਨੂੰ ਪੰਜਾਬ ਦੀ ਆਪਣੀ ਫੇਰੀ ਦੌਰਾਨ ਕੀਤੀਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਪੂਰੀ ਤਰ੍ਹਾਂ ਗੁੰਮਰਾਹਕੁੰਨ ਸਨ। ਇਹ ਹੈਰਾਨੀ ਵਾਲੀ ਗੱਲ ਹੈ ਕਿ ਸ਼ਨੀਵਾਰ ਨੂੰ ਪੰਜਾਬ ਦੀ ਆਪਣੀ ਫੇਰੀ ਦੌਰਾਨ ਅਮਿਤ ਸ਼ਾਹ ਨੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਝੂਠ ‘ਤੇ ਝੂਠ ਬੋਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਕੰਟਰੋਲ ਹੇਠਲੀਆਂ ਕੇਂਦਰੀ ਏਜੰਸੀਆਂ ਦੀਆਂ ਨਾਕਾਮੀਆਂ ਬਾਰੇ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਬੀਐਸਐਫ ਅਤੇ ਉਨ੍ਹਾਂ ਦੇ ਅਧੀਨ ਹੋਰ ਕੇਂਦਰੀ ਏਜੰਸੀਆਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਵਿੱਚ ਕਿਉਂ ਅਸਫਲ ਰਹੀਆਂ ਹਨ।ਮੁੱਖ ਮੰਤਰੀ ਨੇ ਦੇਸ਼ ਵਿੱਚ ਕਿਤੇ ਹੋਰ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਬਰਾਮਦਗੀਆਂ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਜੱਦੀ ਰਾਜ ਵਿੱਚ ਮੁੰਦਰਾ ਬੰਦਰਗਾਹ ਤੋਂ 3000 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਪਰ ਉਹ ਇਸ ‘ਤੇ ਚੁੱਪ ਹਨ।ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕੇਂਦਰ ਦੀ ਨਾਕਾਮੀ ਤੋਂ ਧਿਆਨ ਹਟਾਉਣ ਲਈ ਸਨ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵਿਲੋਂ ਸ਼ਨੀਵਾਰ ਨੂੰ ਦਿੱਤੇ ਗਏ ਬੇਬੁਨਿਆਦ ਬਿਆਨ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਇੱਕ ਪਰਦਾ ਪਾਉਣ ਦੀ ਕੋਸ਼ਿਸ਼ ਸਨ, ਕਿਉਂਕਿ ਕੇਂਦਰ ਨੇ ਦੇਸ਼ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੁਝ ਵੀ ਠੋਸ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ Punjab Govt ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੇ ਮੁੱਦੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤਾਂ ‘ਤੇ ਮਾੜਾ ਪ੍ਰਭਾਵ ਪਾ ਰਹੀਆਂ ਹਨ।”ਕੇਂਦਰੀ ਗ੍ਰਹਿ ਮੰਤਰੀ ਨੇ ਕਿਸਾਨਾਂ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਏ, ਜਦੋਂ ਕਿ ਅਸਲ ਵਿੱਚ ਕੇਂਦਰ ਸਰਕਾਰ ਅਮਰੀਕਾ ਨਾਲ ਸੰਧੀ ‘ਤੇ ਦਸਤਖਤ ਕਰਕੇ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਮਝੌਤੇ ਦੇ ਗੰਭੀਰ ਨਤੀਜੇ ਹੋ ਸਕਦੇ ਹਨ। “ਇਹ ਸੰਧੀ ਕਿਸਾਨਾਂ ਅਤੇ ਉਨ੍ਹਾਂ ਦੇ ਹਿੱਤਾਂ ਲਈ ਵਧੇਰੇ ਖਤਰਨਾਕ ਹੈ ਅਤੇ ਸਾਡੇ ਅੰਨ ਉਤਪਾਦਕਾਂ ਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੱਕ ਵੱਡਾ ਫਿਲਮ ਬੁਨਿਆਦੀ ਢਾਂਚਾ ਪ੍ਰੋਜੈਕਟ ਵਿਕਸਤ ਕਰਨ ਲਈ ਪ੍ਰਮੁੱਖ ਫਿਲਮ ਪ੍ਰੋਡਕਸ਼ਨ ਹਾਊਸਾਂ ਨਾਲ ਸਰਗਰਮੀ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਅਤਿ-ਆਧੁਨਿਕ ਫਿਲਮ ਸਿਟੀ ਸਥਾਪਤ ਕਰਨ ਲਈ ਟੀ-ਸੀਰੀਜ਼, ਨੈੱਟਫਲਿਕਸ, ਯਸ਼ ਰਾਜ ਫਿਲਮਜ਼ ਅਤੇ ਹੋਰਾਂ ਨਾਲ ਗੱਲਬਾਤ ਕਰ ਰਹੀ ਹੈ। ਫਿਲਮ ਉਦਯੋਗ ਵਿੱਚ ਪੰਜਾਬੀਆਂ ਦੇ ਸੱਭਿਆਚਾਰਕ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਲੀਵੁੱਡ ਵਿੱਚ ਹਮੇਸ਼ਾ ਪੰਜਾਬੀਆਂ ਦਾ ਦਬਦਬਾ ਰਿਹਾ ਹੈ ਅਤੇ ਹਿੰਦੀ ਫਿਲਮ ਵਿੱਚ ਇੱਕ ਪੰਜਾਬੀ ਗੀਤ ਨੂੰ ਇਸਦੀ ਸਫਲਤਾ ਦੀ ਗਰੰਟੀ ਮੰਨਿਆ ਜਾਂਦਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਪੰਜਾਬ ਵਿੱਚ ਹਿੰਦੀ ਫਿਲਮਾਂ ਦੇ ਪੋਸਟ-ਪ੍ਰੋਡਕਸ਼ਨ ਅਤੇ ਸ਼ੂਟਿੰਗ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰੇਗੀ, ਅਤੇ ਇਸ ਦਿਸ਼ਾ ਵਿੱਚ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੀਐਮਡੀਏ ਵੱਲੋਂ ਪਹਿਲੀ ਵਾਰ ਕੌਮਾਂਤਰੀ ਸੂਰਜਕੁੰਡ ਮੇਲੇ ਦੀ ਤਰਜ ‘ਤੇ ਕੀਤਾ ਗਿਆਨ ਬਸੰਤ ਉਤਸਵ-2026 ਦਾ ਸ਼ਾਨਦਾਰ ਆਯੋਜਨ

0

👉ਪੀਐਮਡੀਏ ਦੇ ਸੀਈਓ ਸ੍ਰੀ ਕੇ ਮਕਰੰਦ ਪਾਂਡੂਰੰਗ ਦੇ ਯਤਨਾਂ ਨਾਲ ਕੈਕਟਸ ਗਾਰਡਨ ਨੂੰ ਮਿਲਿਆ ਨਵਾਂ ਲੁੱਕ
Haryana News: ਸ਼ਿਵਾਲਿਕ ਮਾਊਂਟੇਨ ਰੇਂਜ ਦੀ ਤਲਹਟੀ ਵਿੱਚ ਵਸਿਆ ਪੰਚਕੂਲਾ ਸ਼ਹਿਰ ਕਈ ਮਾਇਨਿਆਂ ਵਿੱਚ ਵਿਸ਼ੇਸ਼ ਮਹਤੱਵ ਰੱਖਦਾ ਹੈ। ਪੰਚਕੂਲਾ ਮਹਾਨਗਰ ਵਿਕਾਸ ਅਥਾਰਿਟੀ (ਪੀਐਮਡੀਏ) ਵੱਲੋਂ ਪਹਿਲੀ ਵਾਰ ਆਯੋਜਿਤ ਤਿੰਨ ਦਿਨ ਦੇ ਬਸੰਤ ਉਤਸਵ ਵਿੱਚ ਸ਼ਹਿਰ ਨੂੰ ਇੱਕ ਨਵੀਂ ਪਹਿਚਾਣ ਅਨੁਰੂਪ 37 ਸਾਲਾਂ ਬਾਅਦ ਪਹਿਲੀ ਵਾਰ ਇਸ ਤਿੰਨ ਦਿਨਾਂ ਦੇ ਬਸੰਤ ਉਤਸਵ ਦਾ ਆਯੋਜਨ ਕੌਮਾਂਤਰੀ ਸੂਰਜਕੁੰਡ ਮੇਲੇ ਦੀ ਤਰਜ ‘ਤੇ ਕੀਤਾ ਗਿਆ। ਇਸ ਉਤਸਵ ਵਿੱਚ ਸਕੂਲੀ ਬੱਚਿਆਂ, ਰੰਗਮੰਚ, ਕਲਾਕਾਰਾਂ, ਕੁਦਰਤੀ ਪੇ੍ਰਮੀਆਂ ਅਤੇ ਗਾਰਡਨਿੰਗ ਵਿੱਚ ਦਿਲਚਸਪੀ ਰੱਖਣ ਵਾਲੇ ਟ੍ਰਾਈਸਿਟੀ ਦੇ ਲੋਕਾਂ ਦੀ ਭਾਰਤੀ ਭੀੜ ਆਈ, ਜੋ ਦੇਖਣਯੋਗ ਸੀ।ਉਸਤਵ ਦੇ ਪਹਿਲੇ ਦਿਨ 13 ਮਾਰਚ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਲਗਭਗ ਇੱਕ ਸਾਲ ਤੋਂ ਰੱਖਰਖਾਵ ਲਈ ਬੰਦ ਪਏ ਕੈਕਟਸ ਗਾਰਡਨ ਨੂੰ ਪੀਐਮਡੀਏ ਦੇ ਯਤਨਾਂ ਨਾਲ ਆਮ ੧ਨਤਾ ਲਈ ਮੁੜ ਖੋਲ ਦਿੱਤਾ ਗਿਾ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਵਰਨਣ ਕੀਤਾ ਕਿ ਪੀਐਮਡੀਏ ਪੰਚਕੂਲਾ ਸ਼ਹਿਰ ਨੂੰ ਹੋਰ ਵੱਧ ਸੁੰਦਰ ਅਤੇ ਆਕਰਸ਼ਕ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਗੰਮ ਕਰ ਰਿਹਾ ਹੈ। ਵਰਨਣਯੋਗ ਹੈ ਕਿ ਪੀਐਮਡੀਏ ਦੇ ਗਠਨ ਅਤੇ ਸ੍ਰੀ ਕੇ ਮਕਰੰਦ ਪਾਂਡੂਰੰਗ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਾਰਜਭਾਰ ਸੰਭਾਲਣ ਦੇ ਬਾਅਦ ਤੋਂ ਸ਼ਹਿਰ ਦੀ ਸੜਕਾਂ ਅੇਤ ਪਾਰਕਾਂ ਦੇ ਮੁੜ ਵਿਸਥਾਰ ਦੇ ਕੰਮ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋ 2047 ਦੇ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਰਹੇਗੀ ਮੋਹਰੀ ਭੂਮਿਕਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਆਨੰਦ, ਨਵਜੀਵਨ ਅਤੇ ਉਮੰਗ ਦਾ ਪ੍ਰਤੀਕ ਬਸੰਤ ਰੁੱਤ ਦੇ ਮੌਕੇ ‘ਤੇ ਆਯੋਜਿਤ ਇਹ ਤਿੰਨ ਦਿਨਾਂ ਦੇ ਉਤਸਵ ਕਈ ਮਾਇਨਿਆਂ ਨਾਲ ਮਹਤੱਵਪੂਰ ਰਿਹਾ। ਕੌਮਾਂਤਰੀ ਸੂਰਜਕੁੰਡ ਮੇਲੇ ਦੀ ਤਰਜ ‘ਤੇ ਪਹਿਲੀ ਵਾਰ ਇੱਥੇ ਸੈਲਾਨੀਆਂ ਲਈ ਭੋ੧ਨ, ਹਸਤਸ਼ਿਲਪ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਬਣਾਏ ਗਏ ਉਤਪਾਦਾਂ ਦੇ ਸਟਾਲ ਲਗਾਏ ਗਏ। ਇੰਨ੍ਹਾਂ ਸਟਾਲਾਂ ‘ਤੇ ਲੋਕਾਂ ਨੇ ਨਾ ਸਿਰਫ ਵੱਖ-ਵੱਖ ਉਤਪਾਦਾਂ ਦਾ ਅਵਲੋਕਨ ਕੀਤਾ, ਸਗੋ ਜਮ ਕੇ ਖਰੀਦਾਰੀ ਵੀ ਕੀਤੀ। ਗੋਹਾਨਾ ਦੇ ਮਾਤੂਰਾਮ ਹਲਵਾਈ ਦੀ ਪ੍ਰਸਿੱਦ ਜਲੇਬੀ ਤੋਂ ਲੈ ਕੇ ਦੱਖਣ ਭਾਰਤੀ ਭੋਜਨਾਂ ਤੱਕ ਦਾ ਲੋਕਾਂ ਨੇ ਭਰਪੂਰ ਆਨੰਦ ਲਿਆ।ਪੀਐਮਡੀਏ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੇ ਮਕਰੰਦ ਪਾਂਡੂਰੰਗ ਦਾ ਵਿਜਨ ਹੈ ਕਿ ਪੰਚਕੂਲਾ ਦੇ 8 ਏਕੜ ਵਿੱਚ ਫੈਲੇ ਕੈਕਟਸ ਗਾਰਡਨ ਨੂੰ ਵਿਸ਼ਵ ਦੇ ਸੱਭ ਤੋਂ ਵਧੀਆ ਕੈਕਟਸ ਗਾਰਡਨਾਂ ਵਿਚ ਸ਼ਾਮਿਲ ਕੀਤਾ ਜਾਵੇ। ਇਸੀ ਉਦੇਸ਼ ਨਾਲ ਪਿਛਲੇ ਇੱਕ ਸਾਲ ਦੌਰਾਨ ਗਾਰਡਨ ਦਾ ਵਿਆਪਕ ਮੁੜ ਨਿਰਮਾਣ ਕੀਤਾ ਗਿਆ, ਜਿਸ ਦੇ ਤਹਿਤ ਕੈਕਟਸ ਦੀ ਲਗਭਗ 300 ਨਵੀਂ ਪ੍ਰਜਾਤੀਆਂ ਸ਼ਾਮਿਲ ਕੀਤੀਆਂ ਗਈਆਂ। ਕੇਕਟਸ ਗਾਰਡਨ ਦੇ ਕਿਯੁਰੇਟ ਮੇਜਰ ਜਨਰਲ ਸੀਐਸ ਬੇਵਲੀ (ਸੇਵਾਮੁਕਤ) ਨੈ ਦਸਿਆ ਕਿ ਸ੍ਰੀ ਮਕਰੰਦ ਪਾਂਡੂਰੰਗ ਨੇ ਪਹਿਲੇ ਦਿਨ ਤੋਂ ਹੀ ਕੈਕਟਸ ਗਾਰਡਨ ਨੁੰ ਨਵਾਂ ਸਵਰੂਪ ਦੇਣ ਲਈ ਵਿਸ਼ੇਸ਼ ਯਤਨ ਕੀਤੇ ਹਨ। ਪੂਣੇ ਤੋਂ 50 ਤੋਂ ਵੱਧ ਪੇੜ ਕੈਕਟਸ ਪੌਧੇ ਵੀ ਇੱਥੇ ਮੰਗਵਾਏ ਗਏ ਹਨ। ਗਾਰਡਨ ਦੇ ਮੁੜ ਖੁੱਲਣ ਦੇ ਬਾਅਦ ਵੱਡੀ ਗਿਣਤੀ ਵਿੱਚ ਦਰਸ਼ਕ ਇਸ ਦੇ ਨਵੇਂ ਸਵਰੂਪ ਨੂੰ ਦੇਖਣ ਲਈ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ CM Nayab Saini ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

ਆਉਣ ਵਾਲੇ ਸਾਲਾਂ ਵਿੱਚ ਪੰਚਕੂਲਾ ਦਾ ਇਹ ਬਸੰਤ ਉਤਸਵ ਹੋਰ ਵੱਧ ਸ਼ਾਨਦਾਰ ਰੂਪ ਲੈਣ ਦੀ ਸੰਭਾਵਨਾ ਹੈ। ਇਸ ਉਤਸਵ ਦੌਰਾਨ ਬੇਸਟ ਗਾਰਡਨ ਇਨ ਸਿਟੀ ਪੰਚਕੂਲਾ, ਬੇਸਟ ਸਕੂਲ ਗਾਰਡਨ, ਸੰਸਥਾਗਤ ਅਤੇ ਨਿਜੀ ਸ਼੍ਰੇਣੀਆਂ ਵਿੱਚ ਲਗਭਗ 2250 ਕੱਟ ਫਲਾਵਰ ਅਤੇ ਗਮਲਿਆਂ ਦੀ ਐਂਟਰੀਆਂ ਪ੍ਰਾਪਤ ਹੋਈਆਂ।ਬਸੰਤ ਉਤਸਵ ਨੇ ਕਲਾਕਾਰਾਂ ਦੇ ਨਾਲ-ਨਾਲ ਨੌਜੁਆਨਾਂ ਅਤੇ ਬੱਚਿਆਂ ਨੂੰ ਵੀ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਦਾ ਬਿਹਤਰੀਨ ਮੰਚ ਪ੍ਰਦਾਨ ਕੀਤਾ। ਇਸ ਦੌਰਾਨ ਰੰਗੋਲੀ ਮੁਕਾਬਲੇ, ਪੇਂਟਿੰਗ ਮੁਕਾਬਲੇ, ਫੇਸ ਪੇਟਿੰਗ, ਟੈਕਸਟਾਇਲ ਕਾਰਟਗ੍ਰਾਫੀ, ਟੈਟੂ ਪੇਟਿੰਗ ਆਦਿ ਅਤੇ ਫੋਕ ਡਾਂਸ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਅਤੇ ਜੇਤੂਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਮਿਲਿਆ ਸਾਕਾਰਤਮਕ ਹੁੰਗਾਰਾ,ਨਿਵਸ਼ੇਕਾਂ ਨੇ ਉਦਯੋਗ ਪੱਖੀ ਨੀਤੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ

Mohali News: Progressive Punjab Investors Summit 2026;  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਭਰੋਸੇ ਦਾ ਮਾਹੌਲ ਪੈਦਾ ਹੋਇਆ ਅਤੇ ਨਿਵੇਸ਼ ਪੱਖੀ ਮਾਹੌਲ ਨੂੰ ਮੁੜ ਸੁਰਜੀਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਵੇਸ਼ਕ ਇਕ ਵਾਰ ਫਿਰ ਪੰਜਾਬ ਵੱਲ ਦੇਖ ਰਹੇ ਹਨ ਅਤੇ ਪੰਜਾਬ, ਦੇਸ਼ ਭਰ ਦੇ ਉਦਯੋਗਿਕ ਸੂਬਿਆਂ ਵਿੱਚ ਆਪਣੇ ਰੁਤਬਾ ਮੁੜ ਕਾਇਮ ਕਰੇਗਾ। ਕਮਲ ਓਸਵਾਲ ਨੇ ਮੋਹਾਲੀ ਵਿੱਚ ਡਾਟਾ ਸੈਂਟਰ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਯੂਨਿਟਾਂ, ਟੈਕਸਟਾਈਲ, ਨਵਿਆਉਣਯੋਗ ਊਰਜਾ ਦੇ ਆਧੁਨਿਕੀਕਰਨ ਵਿੱਚ 1,500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ Progressive Punjab Investors Summit 2026; ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਰੀਸੁਦਾਨਾ ਇੰਡਸਟਰੀਜ਼ ਦੇ ਐਮ.ਡੀ. ਗਗਨ ਖੰਨਾ ਨੇ ਉਦਯੋਗ ਲਈ ਨਿਰੰਤਰ ਅਤੇ ਉਤਸ਼ਾਹਜਨਕ ਸਹਿਯੋਗ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਹੀ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਦੇਖੇਗਾ ਅਤੇ ਦੇਸ਼ ਦਾ ਨੰਬਰ ਇਕ ਉਦਯੋਗਿਕ ਸੂਬਾ ਬਣ ਜਾਵੇਗਾ।ਟਾਇਨਰ ਦੇ ਐਮ.ਡੀ. ਪੀ.ਜੇ. ਸਿੰਘ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ ਲਈ ਮੌਕਿਆਂ ਦਾ ਪ੍ਰਗਟਾਵਾ ਕਰਨ ਲਈ ਢੁਕਵਾਂ ਪਲੇਟਫਾਰਮ ਦੱਸਿਆ। ਉਨ੍ਹਾਂ ਨੇ ਨਿਰਾਸ਼ਾ ਦੇ ਆਲਮ ਵਿੱਚ ਗਏ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੋਰਨ ਲਈ ਕੀਤੇ ਗਏ ਸਖਤ ਯਤਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਉਦਯੋਗ ਦੇ ਮਸਲਿਆਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਮੌਜੂਦ ਹੈ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਕਾਰਾਤਮਕ ਪਹੁੰਚ ਨੂੰ ਦੇਖਦੇ ਹੋਏ ਕੰਪਨੀ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ, ਜਿਸ ਦਾ ਸੁਪਨਾ 100 ਦੇਸ਼ਾਂ ਵਿੱਚ ਨੰਬਰ ਇਕ ਕੰਪਨੀ ਬਣਨ ਦਾ ਹੈ। ਉਨ੍ਹਾਂ ਦੱਸਿਆ ਕਿ ਇਹ ਹਾਲ ਹੀ ਵਿੱਚ ਸਭ ਤੋਂ ਵਧੀਆ ਅਤੇ ਸੰਤੁਸ਼ਟੀਜਨਕ ਸੰਮੇਲਨਾਂ ਵਿੱਚੋਂ ਇੱਕ ਸੀ।

ਇਹ ਵੀ ਪੜ੍ਹੋ Progressive Punjab Investors Summit 2026: ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰੁਦਰ ਪ੍ਰਤਾਪ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਲਾਕਸ਼ਾ ਵਿਖੇ ਕਾਰੋਬਾਰੀ ਅਤੇ ਹੋਰ ਪਤਵੰਤਿਆਂ ਦੀ ਮਿਲਣੀ ਨੂੰ ਦੇਖਣਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਲਈ ਪਹਿਲਾਂ ਹੀ 950 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਨੇ ਮਨੁੱਖੀ ਉਤਪਾਦਨ ਅਤੇ ਬੌਧਿਕ ਪੂੰਜੀ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਵਿੱਚ 5000 ਕਰੋੜ ਰੁਪਏ ਦੇ ਵਾਧੂ ਨਿਵੇਸ਼ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ, ਜਿਸ ਨਾਲ ਪੰਜਾਬ ਨੂੰ ਅਤਿ-ਆਧੁਨਿਕ ਤਕਨਾਲੋਜੀ ਅਤੇ ਉੱਦਮ ਦੇ ਕੇਂਦਰ ਵਿੱਚ ਬਦਲਿਆ ਜਾ ਸਕੇਗਾ।ਸਨਾਤਨ ਪੌਲੀਕੋਟ ਦੇ ਸੰਯੁਕਤ ਪ੍ਰਬੰਧ ਨਿਰਦੇਸ਼ਕ ਅਜੇ ਦਤਾਨੀ ਨੇ ਕਿਹਾ ਕਿ ਤਿੰਨ ਦਿਨਾਂ ਦੇ ਇਸ ਬੇਮਿਸਾਲ ਸਮਾਗਮ ਨੇ ਸੂਬੇ ਵਿੱਚ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਵਚਨਬੱਧਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਦਯੋਗਿਕ ਨਿਵੇਸ਼ ਲਈ ਸਭ ਤੋਂ ਵੱਧ ਭਰੋਸੇ ਵਾਲੇ ਸਥਾਨਾਂ ਵਿੱਚੋਂ ਉੱਭਰ ਰਿਹਾ ਹੈ ਕਿਉਂਕਿ ਇਹ ਨਾ ਸਿਰਫ਼ ਨਿਵੇਸ਼ ਨੂੰ ਆਕਰਸ਼ਿਤ ਕਰ ਰਿਹਾ ਹੈ ਸਗੋਂ ਸੂਬਾ, ਰਾਸ਼ਟਰ ਅਤੇ ਵਿਸ਼ਵ ਅਰਥਵਿਵਸਥਾ ਲਈ ਉਦਯੋਗ ਨੂੰ ਹੋਰ ਸਮਰੱਥ ਬਣਾਉਣ ਲਈ ਯੋਗਦਾਨ ਪਾ ਰਿਹਾ ਹੈ।

ਇਹ ਵੀ ਪੜ੍ਹੋ Punjab Govt ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼ਿੰਗੋਰਾ ਟੈਕਸਟਾਈਲਜ਼ ਦੇ ਅਮਿਤ ਜੈਨ ਨੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਉਦਯੋਗ ਅਤੇ ਕਾਰੋਬਾਰੀ ਮਾਹੌਲ ਵਿੱਚ ਊਰਜਾ ਅਤੇ ਆਸ਼ਾਵਾਦ ਦੀ ਇੱਕ ਨਵੀਂ ਭਾਵਨਾ ਪੈਦੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਵੱਡੇ ਪੱਧਰ ‘ਤੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ ਅਤੇ ਉਹ ਪੰਜਾਬ ਨੂੰ ਵਿਕਾਸ ਦੀ ਨਵੀਂ ਮੰਜ਼ਿਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਦੇ ਅਗਲੇ ਪੜਾਅ ‘ਤੇ ਮੋਹਰ ਲਗਾਈ ਹੈ।ਡੀ.ਈ. ਹਿਊਸ ਐਨੀਮਲ ਨਿਊਟ੍ਰੀਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਰਟਗਰ ਔਡੇਜਾਂਸ, ਜੋ ਕਿ ਡੱਚ ਨਾਗਰਿਕ ਹਨ ਅਤੇ ਇਨ੍ਹੀਂ ਦਿਨੀਂ ਪੰਜਾਬ ਵਿੱਚ ਰਹਿ ਰਹੇ ਹਨ, ਨੇ ਕਿਹਾ ਕਿ ਕੰਪਨੀ ਕਿਸਾਨਾਂ ਦੀ ਸਹਾਇਤਾ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਮਿਸ਼ਨ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਪਨੀ 23 ਦੇਸ਼ਾਂ ਵਿੱਚ 120 ਫੀਡ ਮਿੱਲਾਂ ਰਾਹੀਂ ਦੁਨੀਆ ਭਰ ਵਿੱਚ 16 ਮਿਲੀਅਨ ਮੀਟਰ ਟਨ ਫੀਡ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਡੇਅਰੀ ਦਾ ਕੇਂਦਰ ਬਿੰਦੂ ਹੈ ਅਤੇ ਇਹ ਚਿੱਟੀ ਕ੍ਰਾਂਤੀ ਵਿੱਚ ਵੱਡੀ ਭੂਮਿਕਾ ਨਿਭਾਉਂਦਿਆਂ ਖੇਤੀਬਾੜੀ ਨਵੀਨਤਾ ਵਿੱਚ ਮਹੱਤਵਪੂਰਨ ਸਥਾਨ ਰੱਖਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਅਤੇ ਸੰਪਰਕ ਹੈ ਜੋ ਗੁਆਂਢੀ ਰਾਜਾਂ ਨਾਲੋਂ ਇਸਨੂੰ ਵਿਲੱਖਣ ਬਣਾਉਂਦਾ ਹੈ। ਇਸ ਦੇ ਨਾਲ ਹੀ ਇਥੋਂ ਦੇ ਲੋਕ (ਪੰਜਾਬੀ) ਅਗਾਂਹਵਧੂ ਅਤੇ ਨਵਾਂ ਸਿੱਖਣ ਦੀ ਇੱਛਾ ਰੱਖਦੇ ਹਨ, ਜਿਸ ਕਰਕੇ ਸਾਡੇ ਕੰਪਨੀ ਨੇ ਪੰਜਾਬ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਆਉਣ ਵਾਲੇ ਸਮੇਂ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ IT and ITES ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਗੰਗਾ ਐਕਰੋਵੂਲਜ਼ ਲਿਮਟਿਡ ਤੋਂ ਅਮਿਤ ਥਾਪਰ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਉਦਯੋਗ ਨੂੰ ਦੇਰੀ ਨਾਲ ਸੀ.ਐਲ.ਯੂ. ਅਤੇ ਨਕਸ਼ਾ ਪ੍ਰਵਾਨਗੀਆਂ ਜਾਰੀ ਹੋਣ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਜ਼ਗਾਰ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਕਾਰੋਬਾਰ ਕਰਨ ਦੀ ਆਸਾਨੀ ਵਰਗੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਪਨੀ ਨੇ ਇਥੇ 750 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਸੀ ਜਦੋਂ ਕਿ ਪਹਿਲਾਂ ਉਹ 250 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਸਨ।ਯਾਨਮਾਰ ਇੰਡੀਆ ਦੇ ਐਮਡੀ ਵਰੁਣ ਖੰਨਾ ਨੇ ਪੰਜਾਬ ਸਰਕਾਰ ਵੱਲੋਂ ਇਹ ਸ਼ਾਨਦਾਰ ਸਮਾਗਮ ਕਰਵਾਉਣ ਦੀ ਪਹਿਲ ਦੀ ਸ਼ਲਾਘਾ ਕੀਤੀ ਜਿਸਨੇ ਸੂਬੇ ਦੀ ਨਵੀਂ ਗਤੀ ਨੂੰ ਪ੍ਰਦਰਸ਼ਿਤ ਕੀਤਾ। ਉਨ੍ਹਾਂ ਸਰਕਾਰ ਦੀ ਪ੍ਰਗਤੀਸ਼ੀਲ ਪਹੁੰਚ ਦੀ ਪ੍ਰਸ਼ੰਸਾ ਕੀਤੀ, ਜਿਸਨੇ ਪੰਜਾਬ ਵਿੱਚ ਉਦਯੋਗਿਕ ਮਾਹੌਲ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਆਪਣੀ ਗਤੀਸ਼ੀਲ ਭਾਵਨਾ ਲਈ ਜਾਣਿਆ ਜਾਂਦਾ ਸੀ, ਪਰ ਫਿਰ ਇੱਕ ਅਜਿਹੀ ਧਾਰਨਾ ਬਣ ਗਈ ਸੀ ਕਿ ਇਥੇ ਕੁਝ ਗਲਤ ਹੈ, ਜਿਸ ਨਾਲ ਨਿਵੇਸ਼ਕਾਂ ਦੇ ਹਿੱਤ ਪ੍ਰਭਾਵਿਤ ਹੋਏ।ਹੁਣ ਪੰਜਾਬ ਦੇ ਮਾਹੌਲ ਵਿੱਚ ਮੁੜ ਉਹੀ ਪਹਿਲਾਂ ਵਾਲੀ ਊਰਜਾ ਵਾਪਸ ਆ ਗਈ ਹੈ, ਜਿਸ ਨਾਲ ਨਿਵੇਸ਼ਕਾਂ ਦੀ ਵਿਸ਼ਵਾਸ਼ ਵੀ ਮੁੜ ਬਹਾਲ ਹੋ ਰਿਹਾ ਹੈ ਅਤੇ ਹੁਣ ਸੂਬੇ ਦਾ ਉਦਯੋਗਿਕ ਮਾਹੌਲ ਅਤੇ ਪਲੇਟਫਾਰਮ ਇਕ ਵਾਰ ਫਿਰ ਮਜ਼ਬੂਤੀ ਨਾਲ ਵਾਪਸ ਪਰਤ ਆਏ ਹਨ। ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਮਾਹੌਲ ਪੂਰੀ ਤਰ੍ਹਾਂ ਤਿਆਰ ਹੋਣ ਦੇ ਨਾਲ ਕਾਰੋਬਾਰੀਆਂ ਦਾ ਵਿਸ਼ਵਾਸ, ਸੁਰੱਖਿਆ ਅਤੇ ਸੁਰੱਖਿਆ ਦੀ ਭਾਵਨਾ ਦੇ ਨਾਲ, ਮੁੜ ਬਹਾਲ ਹੋ ਗਿਆ ਹੈ। ਨਿੱਘੀ ਮਹਿਮਾਨਨਿਵਾਜ਼ੀ ਵਾਲਾ ਮਾਹੌਲ ਜਿਸ ਲਈ ਪੰਜਾਬ ਮਸ਼ਹੂਰ ਹੈ, ਮੁੜ ਉਭਰਿਆ ਹੈ, ਜਿਸ ਨੇ ਸੱਚਮੁੱਚ ਇੱਕ ਸਕਾਰਾਤਮਕ ਅਤੇ ਸਾਜ਼ਾਗਰ ਮਾਹੌਲ ਪੈਦਾ ਕੀਤਾ ਹੈ।

ਇਹ ਵੀ ਪੜ੍ਹੋ Progressive Punjab Investors Summit 2026: ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ

ਵਿਬਰਾ ਕਾਸਟਿਕ ਦੇ ਪ੍ਰਧਾਨ ਅਤੇ ਹੈੱਡ ਆਫ਼ ਆਪਰੇਸ਼ਨਜ਼ ਜਗਮਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਕੰਪਨੀ ਪਿਛਲੇ 27 ਸਾਲਾਂ ਤੋਂ ਪੰਜਾਬ ਵਿੱਚ ਕੰਮ ਕਰ ਰਹੀ ਹੈ। ‘ਇਹ ਬਹੁਤ ਹੀ ਸ਼ਲਾਘਾਯੋਗ ਹੈ ਕਿ ਪੰਜਾਬ ਸਰਕਾਰ ਨੇ ਕੰਪਨੀ ਨੂੰ ਸਾਰੇ ਲੋੜੀਂਦੇ ਸੀਐਲਯੂ ਅਤੇ ਹੋਰ ਪ੍ਰਵਾਨਗੀਆਂ ਦੇ ਲੋੜੀਂਦੀ ਜ਼ਮੀਨ ਪ੍ਰਦਾਨ ਕੀਤੀ। ਇਸ ਤਰ੍ਹਾਂ ਕੰਪਨੀ ਮੋਰਿੰਡਾ ਤੋਂ 20 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਪਹੁੰਚ ਦੇ ਨਾਲ ਆਟੋਮੋਟਿਵ ਪਾਰਟਸ ਦੀ ਨਿਰਯਾਤਕ ਬਣ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਮੋਹਾਲੀ ਨੂੰ ਆਟੋਮੋਟਿਵ ਉਦਯੋਗ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ’।ਸ੍ਰੀ ਬਾਵਾ ਨੇ ਦੱਸਿਆ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਸਮੇਂ ਸਿਰ ਆਪਣੇ ਕਾਰਜਾਂ ਨੂੰ ਪੂਰਾ ਕਰਨ ਲਈ ਵਿਆਪਕ ਸਮਰਥਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਹਫ਼ਤੇ ਦੇ ਅੰਦਰ ਸਥਾਪਨਾ ਅਤੇ ਆਪਰੇਟ ਕਰਨ ਦੀ ਸਹਿਮਤੀ ਮਿਲਣ ਦੇ ਨਾਲ ਕੰਪਨੀ ਨੇ ਸਿਰਫ਼ 18 ਮਹੀਨਿਆਂ ਦੇ ਅੰਦਰ ਚਾਰ ਲੱਖ ਵਰਗ ਫੁੱਟ ਤੋਂ ਵੱਧ ‘ਚ ਫੈਲੇ ਸ਼ੈੱਡ ਦੀ ਉਸਾਰੀ ਕੀਤੀ ਹੈ ਅਤੇ । ਉਨ੍ਹਾਂ ਕਿਹਾ ਕਿ ਟੀਮ ਇਨਵੈਸਟ ਪੰਜਾਬ ਸੂਬੇ ਵਿੱਚ ਉਦਯੋਗ ਸਥਾਪਤ ਕਰਨ ‘ਚ ਵਿਆਪਕ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਵਰਬੀਓ ਇੰਡੀਆ ਦੇ ਐਮ.ਡੀ. ਅਸ਼ੀਸ਼ ਕੁਮਾਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੰਪਨੀ ਨੇ ਪੰਜਾਬ ਵਿੱਚ ਪੂਰੀ ਤਰ੍ਹਾਂ ਝੋਨੇ ਦੀ ਪਰਾਲੀ ‘ਤੇ ਅਧਾਰਤ ਯੂਨਿਟ ਦੀ ਨੀਂਹ ਰੱਖੀ ਹੈ, ਜੋ ਕਿ ਕੰਪਰੈੱਸਡ ਬਾਇਓਗੈਸ ਦੇ 33 ਟਨ ਉਤਪਾਦਨ ਦੀ ਸਮਰੱਥਾ ਵਾਲਾ ਦੇਸ਼ ਦਾ ਸਭ ਤੋਂ ਵੱਡਾ ਪਲਾਂਟ ਹੈ। ਉਨ੍ਹਾਂ ਕਿਹਾ ਕਿ ਕੰਪਨੀ ਦੇ ਸਭ ਤੋਂ ਵੱਡੇ ਹਿੱਸੇਦਾਰ ਪੰਜਾਬ ਦੇ ਕਿਸਾਨ ਅਤੇ ਬਾਲਣ ਭੰਡਾਰ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਤੋਂ ਹੀ ਸਫਲਤਾਪੂਰਵਕ ਆਪਣਾ ਕੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕੰਪਨੀ 3000 ਕਰੋੜ ਰੁਪਏ ਦੇ ਅਨੁਮਾਨਤ ਖਰਚੇ ਨਾਲ ਪੰਜਾਬ ਵਿੱਚ ਘੱਟੋ ਘੱਟ ਦਸ ਹੋਰ ਉਦਯੋਗਿਕ ਪੱਧਰ ਦੇ ਪਲਾਂਟ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੰਪਨੀ ਤਿੰਨ ਵੱਡੇ ਹਿੱਸੇਦਾਰਾਂ ਦਾ ਇੱਕ ਸਮੂਹ ਸਥਾਪਤ ਕਰੇਗੀ, ਜਿਸਦਾ ਐਲਾਨ ਅਗਲੇ ਮਹੀਨੇ ਜਾਪਾਨੀ ਕੰਪਨੀ ਵਰਬੀਓ ਅਤੇ ਭਾਰਤੀ ਹਿੱਸੇਦਾਰਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Patiala ‘ਚ 17 ਤੋਂ 19 ਮਾਰਚ ਤੱਕ ਮੁੜ ਬਣਨਗੇ ਮੁੱਖ ਮੰਤਰੀ ਸਿਹਤ ਕਾਰਡ: ਬਲਤੇਜ ਪੰਨੂ

0

Patiala News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਤਰ੍ਹਾਂ ਦੀ ਲਿਆਂਦੀ ਪਹਿਲੀ ਵਿਲੱਖਣ ਸਿਹਤ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਟਿਆਲਾ ‘ਚ ਮੁੜ 17,18 ਤੇ 19 ਮਾਰਚ ਨੂੰ ਕਾਰਡ ਬਣਾਏ ਜਾ ਰਹੇ ਹਨ। ਇਸਦੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ ਦੀ ਟੀਮ ਦੇ ਮੈਂਬਰਾਂ ਨੇ ਦਸਿਆ ਕਿ ਸਮੂਹ ਪਟਿਆਲਾ ਨਿਵਾਸੀਆਂ ਲਈ 17, 18, 19 ਮਾਰਚ 2026 ਦਿਨ ਮੰਗਲਵਾਰ, ਬੁੱਧਵਾਰ ਤੇ ਵੀਰਵਾਰ ਨੂੰ 10 ਲੱਖ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ Progressive Punjab Investors Summit 2026; ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਸਿਹਤ ਕਾਰਡ ਨਿਵਾਸ ਸਥਾਨ 25 ਪੰਨੂ ਨਿਵਾਸ ਗਰੀਨ ਫੀਲਡ ਸੰਤ ਐਂਡ ਐਨਕਲੇਵ ਨੇੜੇ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਬੀਰ ਖੇੜੀ ਰੋਡ ਪਟਿਆਲਾ ਵਿਖੇ ਬਣਾਈ ਜਾਣਗੇ। ਟੀਮ ਮੁਤਾਬਕ ਸਿਹਤ ਕਾਰਡ ਬਣਵਾਉਣ ਲਈ ਪੰਜਾਬ ਦੇ ਪਤੇ ਦਾ ਆਧਾਰ ਕਾਰਡ ਅਤੇ ਪੰਜਾਬ ਪਤੇ ਦਾ ਵੋਟਰ ਕਾਰਡ ਤੋਂ ਇਲਾਵਾ ਆਪਣਾ ਫੋਨ ਨੰਬਰ ਨਾਲ ਹੋਣਾ ਚਾਹੀਦਾ ਹੈ, ਜੋ ਆਧਾਰ ਕਾਰਡ ਦੇ ਨਾਲ ਲਿੰਕ ਹੋਵੇ । ਇਸਤੋਂ ਇਲਾਵਾ ਜਿਹੜੇ ਬੱਚੇ 18 ਸਾਲ ਤੋਂ ਘੱਟ ਉਮਰ ਦੇ ਹਨ, ਉਹਨਾਂ ਦਾ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਨਾਲ ਹੋਣਾ ਚਾਹੀਦਾ ਹੈ। ਜਿਸ ਵਿਅਕਤੀ ਕੋਲ ਰਾਸ਼ਨ ਕਾਰਡ ਹੈ,ਉਹ ਅਸਲ ਰਾਸ਼ਨ ਕਾਰਡ ਨਾਲ ਲੈ ਕੇ ਆਉਣਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ
ਸਾਨੂੰ ਕਰਜ਼ਾ, ਸ਼ਿਕਾਇਤਾਂ ਅਤੇ ਮੁੱਦੇ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ, ਪਰ ਅਸੀਂ ਕਮੀਆਂ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ‘ਤੇ ਵਾਪਸ ਲਿਆਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅਸੀਂ ਹਰ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਲਈ 6 ਮਹੀਨਿਆਂ ਬਾਅਦ ਨਿਵੇਸ਼ਕਾਂ ਨੂੰ ਮੁੜ ਮਿਲਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Mohali News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇੱਥੇ ਆਈਆਂ ਮਾਣਯੋਗ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਬਿਆਨ ਕਰਨ ਮੇਰੇ ਕੋਲ ਸ਼ਬਦ ਵੀ ਘੱਟ ਰਹਿਣ ਜਾਣਗੇ। ਦੁਨੀਆ ਭਰ ਦੇ ਮੋਹਰੀ ਉਦਯੋਗਿਕ ਆਗੂ ਇਸ ਇਤਿਹਾਸਕ ਅਤੇ ਪ੍ਰਗਤੀਸ਼ੀਲ ਸੰਮੇਲਨ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੂਝਵਾਨ ਅਤੇ ਦੂਰਅੰਦੇਸ਼ੀ ਵਾਲਾ ਆਗੂ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੇ ਮਾਹੌਲ ਅਤੇ ਚੁਣੌਤੀਆਂ ਲਈ ਆਪਣੀ ਟੀਮ ਨੂੰ ਤਿਆਰ ਰੱਖੇ ਅਤੇ ਸੂਬਾ ਸਰਕਾਰ ਇਸੇ ਤਰਜ਼ ‘ਤੇ ਕੰਮ ਕਰਦੀ ਹੈ।ਸੂਬੇ ਦੇ ਲੋਕਾਂ ਦੇ ਜਨੂੰਨ ਅਤੇ ਜਜ਼ਬੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਆਗੂ ਵਜੋਂ ਵਿਚਰਦੇ ਹਨ ਅਤੇ ਅਸੀਂ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਦੇਸ਼ ਸਾਡੇ ਲਈ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਵਾਂ ਉੱਭਰਦਾ ਖੇਤਰ ਹੈ ਪਰ ਮਨੁੱਖੀ ਦਿਮਾਗ ਇਸ ਤੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ, ਜੋ ਕਿ ਮਨੁੱਖੀ ਸਰੋਤ ਦੇ ਵਿਕਾਸ ਲਈ ਚੰਗਾ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨੀਤੀ ਨਿਰਮਾਣ ਦੇ ਫੈਸਲਿਆਂ ਵਿੱਚ ਕਾਰੋਬਾਰੀ ਤੇਜ਼ੀ ਨਾਲ ਧਿਰ ਬਣ ਕੇ ਉੱਭਰ ਰਹੇ ਹਨ।

ਇਹ ਵੀ ਪੜ੍ਹੋ Progressive Punjab Investors Summit 2026: ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਸੰਮੇਲਨ ਦੌਰਾਨ ਹੋਏ ਵਿਚਾਰ-ਵਟਾਂਦਰੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਤਿੰਨ ਦਿਨਾਂ ਦੌਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜੋ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ । ਉਨ੍ਹਾਂ ਕਿਹਾ ਕਿ ਸੂਬੇ ਨੂੰ ਤੇਜ਼ ਵਿਕਾਸ ਦੀ ਲੀਹ ‘ਤੇ ਪਾਉਣ ਤੋਂ ਇਲਾਵਾ ਇਹ ਸੰਮੇਲਨ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸੰਮੇਲਨ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ ਨੂੰ ਰੋਕਣ ਅਤੇ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਬੇਹੱਦ ਜ਼ਰੂਰੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਹਰੇਕ ਲਈ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸਾਰਿਆਂ ਕੋਲ ਇਹ ਅਧਿਕਾਰ ਹੈ। ਹਰ ਕਿਸੇ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਭਲਾਈ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਦੇ ਜਮਹੂਰੀ ਅਧਿਕਾਰ ਦਾ ਸਨਮਾਨ ਕੀਤਾ ਜਾਵੇ।ਰਾਜਨੀਤੀ ਵਿੱਚ ‘ਆਪ’ ਦੇ ਪ੍ਰਭਾਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਜਿਸ ਨੇ ਆਮ ਆਦਮੀ ਨੂੰ ਸਿਆਸਤ ਦੇ ਕੇਂਦਰ ਵਿੱਚ ਲਿਆਂਦਾ ਹੈ, ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਕੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ਬਦਲ ਗਏ ਹਨ। ਪਹਿਲਾਂ ਆਮ ਆਦਮੀ ਦੀ ਭਲਾਈ ਦਾ ਏਜੰਡਾ ਕਿਤੇ ਵੀ ਨਹੀਂ ਦਿਖਾਈ ਦਿੰਦਾ ਸੀ ਅਤੇ ਨਫ਼ਰਤ ਤੇ ਵੰਡ-ਪਾਊ ਦੀ ਰਾਜਨੀਤੀ ਦਾ ਬੋਲਬਾਲਾ ਸੀ। ਜੇਕਰ ਰਾਜਨੀਤਿਕ ਪਾਰਟੀਆਂ ਨੂੰ ਜਾਤ, ਧਰਮ ਜਾਂ ਹੋਰ ਵੰਡਪਾਊ ਨੀਤੀਆਂ ਦੇ ਨਾਮ ‘ਤੇ ਵੋਟਾਂ ਮਿਲੀ ਜਾਣ ਤਾਂ ਫਿਰ ਕੋਈ ਸਕੂਲ, ਸਿੱਖਿਆ, ਸਿਹਤ ਜਾਂ ਕਿਸੇ ਹੋਰ ਚੀਜ਼ ਦੇ ਨਾਮ ‘ਤੇ ਵੋਟ ਕਿਉਂ ਦੇਵੇਗਾ?”ਕਿਸੇ ਵੀ ਦੇਸ਼ ਵਿੱਚ ਇਕ ਜਿਹੇ ਮੌਕਿਆਂ ਵਾਲਾ ਮੁਕਾਬਲਾ ਜ਼ਰੂਰੀ ਹੈ ਅਤੇ ਏਕਾਧਿਕਾਰ ਦੀਆਂ ਸੰਭਾਨਾਵਾਂ ਨੂੰ ਹਰ ਪੱਖੋਂ ਨਕਾਰ ਦੇਣਾ ਚਾਹੀਦਾ ਹੈ ਕਿਉਂਕਿ ਏਕਾਧਿਕਾਰ ਕਿਸੇ ਵੀ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਅਜਿਹੀਆਂ ਉਦਾਹਰਣਾਂ ਨਾਲ ਭਰੀ ਹੋਈ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਦੁਨੀਆ ਨੂੰ ਜਿੱਤਿਆ ਹੈ। ਵਿਦਿਆਰਥੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈਅਤੇ ਪੰਜਾਬ ਸਰਕਾਰ ਇਸ ਨੇਕ ਕੰਮ ਵਿੱਚ ਉਨ੍ਹਾਂ ਦੀ ਮਦਦ ਕਰੇਗੀ।

ਇਹ ਵੀ ਪੜ੍ਹੋ Progressive Punjab Investors Summit 2026: ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ

ਇਕ ਗੁਲਦਸਤੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਹ ਇਸੇ ਵਿਭਿੰਨਤਾ ਕਾਰਨ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਇਸੇ ਤਰ੍ਹਾਂ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਹਾਸਲ ਹੈ। ਇੱਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ, ਸਿਰੜੀ ਸੁਭਾਅ ਅਤੇ ਉੱਦਮ ਦੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਦੀ ਚਰਨ-ਛੋਹ ਪ੍ਰਾਪਤ ਅਤੇ ਸਾਡੇ ਮਹਾਨ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਤੇ ਧੱਕੇਸ਼ਾਹੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ।ਸੂਬੇ ਅਤੇ ਇਸ ਦੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਚੇਤੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਸੂਬੇ ਨੂੰ ਦੁਨੀਆ ਭਰ ਵਿੱਚ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ। ਪੰਜਾਬੀਆਂ ਨੂੰ ਵਿਸ਼ਵ ਪੱਧਰ ‘ਤੇ ਹਰ ਕੋਈ ਜਾਣਦਾ ਹੈ। ਸਾਡੇ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਅਸੀਂ ਸਾਰੇ ਉਨ੍ਹਾਂ ਦੇ ਕਰਜ਼ਦਾਰ ਹਾਂ। ਇਹ ਮੰਦਭਾਗਾ ਹੈ ਕਿ ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਤਾਕਤਾਂ ਵੀ ਹਨ ਜਿਨ੍ਹਾਂ ਨੇ ਦੇਸ਼ ਦੇ ਖ਼ਜ਼ਾਨੇ ਨੂੰ ਲੁੱਟਿਆ ਅਤੇ ਸ਼ਹੀਦਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਹ ਆਗੂ ਗੈਰ-ਕਾਨੂੰਨੀ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕਰਨ ਦੀ ਕਾਹਲੀ ਵਿੱਚ ਹਨ ਅਤੇ ਸਾਡੇ ਦੇਸ਼ ਵਾਸੀ ਅਜਿਹੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਮੁਆਫ਼ ਨਹੀਂ ਕਰਨਗੇ।ਆਪ ਸਰਕਾਰ ਨੂੰ ਵਿਰਾਸਤ ਵਿੱਚ ਮਿਲੀਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਪਹਿਲੀਆਂ ਸਰਕਾਰਾਂ ਤੋਂ ਕਰਜ਼ਾ, ਸ਼ਿਕਾਇਤਾਂ ਅਤੇ ਮਾੜੇ ਸ਼ਾਸਨ ਦੀ ਵਿਰਾਸਤ ਮਿਲੀ ਸੀ, ਪਰ ਅਸੀਂ ਸੂਬੇ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇੱਥੇ ਹੋਈ ਚਰਚਾ ਤੇ ਵਿਚਾਰ ਪੂਰੇ ਦਿਲ ਤੋਂ ਨਿਕਲੇ ਹੋਏ ਹਨ, ਜੋ ਸਾਡੇ ਆਪਸੀ ਵਿਸ਼ਵਾਸ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਡੇ ਸਾਂਝੇ ਜੋਸ਼ ਨੂੰ ਦਰਸਾਉਂਦਾ ਹੈ । ਉਦਯੋਗਪਤੀਆਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪੁਰਾਣੀ ਪ੍ਰਥਾ ਹੁਣ ਖਤਮ ਹੋ ਗਈ ਹੈ ਅਤੇ ਆਪ ਸਰਕਾਰ ਵੱਡੇ ਪੱਧਰ ‘ਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਇਹ ਵੀ ਪੜ੍ਹੋ Punjab Govt ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਨਿਵੇਸ਼ਕਾਂ ਦੀ ਭਾਈਵਾਲੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਖੁਦ-ਬ-ਖੁਦ ਅੱਗੇ ਆ ਰਹੇ ਹਨ। ਇਹ ਪੰਜਾਬ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ।ਰੋਜ਼ਗਾਰ ਅਤੇ ਉਦਯੋਗ ‘ਤੇ ਸਰਕਾਰ ਦੇ ਧਿਆਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੇ ਸਹਿਯੋਗ ਨਾਲ ਇਹ ਟੀਚੇ ਜਲਦ ਹੀ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੇਰਾ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਉਦਯੋਗਪਤੀਆਂ ਨੂੰ ਪੰਜਾਬ ਦੇ ਦੂਤ ਵਜੋਂ ਕੰਮ ਕਰਨ ਅਤੇ ਪੰਜਾਬ ਦੀਆਂ ਮੁੱਖ ਖਾਸੀਅਤਾਂ ਜਿਵੇਂ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਦੀ ਅਪੀਲ ਕਰਦਾ ਹਾਂ। ਸਾਡਾ ਉਦੇਸ਼ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣਾ ਹੈ।ਪ੍ਰਬੰਧਕਾਂ ਅਤੇ ਭਾਈਵਾਲਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਇਨਵੈਸਟ ਪੰਜਾਬ ਨੂੰ ਵਧਾਈ ਦਿੰਦਾ ਹਾਂ। ਇਸ ਸਮਾਗਮ ਨੂੰ ਵੱਡੀ ਸਫ਼ਲਤਾ ਬਣਾਉਣ ਲਈ ਜ਼ਮੀਨ ‘ਤੇ ਅਣਥੱਕ ਮਿਹਨਤ ਕਰਨ ਵਾਲਾ ਹਰ ਅਧਿਕਾਰੀ/ਕਰਮਚਾਰੀ ਪ੍ਰਸ਼ੰਸਾ ਦਾ ਪਾਤਰ ਹੈ। ਇਸਦੇ ਨਾਲ ਹੀ ਮੈਂ ਉਦਯੋਗ ਜਗਤ ਦੇ ਉਨ੍ਹਾਂ ਆਗੂਆਂ ਦਾ ਵੀ ਧੰਨਵਾਦ ਕਰਦਾ ਹਾਂ, ਜੋ ਵੱਡੀ ਗਿਣਤੀ ਵਿੱਚ ਸੂਬੇ ਵਿੱਚ ਨਿਵੇਸ਼ ਕਰਨ ਲਈ ਇੱਥੇ ਆਏ ਹਨ। ਪੰਜਾਬ ਉਦਯੋਗਿਕ ਵਿਕਾਸ ਲਈ ਵਧੇਰੇ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਸੂਬਾ ਨਿਰਮਾਣ ਖੇਤਰ ਦਾ ਕੇਂਦਰ ਹੈ ਅਤੇ ਫਾਰਮਾਸਿਊਟੀਕਲ, ਸੂਚਨਾ ਤਕਨਾਲੋਜੀ ਆਈਟੀ ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

ਸੂਬੇ ਦੇ ਲੋਕਾਂ ਦੀ ਉੱਦਮੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਨੰਬਰ ਵੰਨ ਰਹਿਣ ਲਈ ਹੀ ਪੈਦਾ ਹੋਏ ਹਨ ਕਿਉਂਕਿ ਉਨ੍ਹਾਂ ਦੇ ਖੂਨ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੌੜਦੀ ਹੈ। ਇਸ ਭਾਵਨਾ ਨਾਲ ਹੀ ਪੰਜਾਬੀਆਂ ਨੇ ਹਮੇਸ਼ਾ ਹਰ ਖੇਤਰ ਵਿੱਚ ਸਰਦਾਰੀ ਹਾਸਲ ਕੀਤੀ ਹੈ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਤੇਜ਼ ਉਦਯੋਗਿਕ ਵਿਕਾਸ ਦੀ ਲੀਹ ‘ਤੇ ਹੋਵੇਗਾ।ਉਦਯੋਗ ਦੇ ਆਗੂਆਂ ਦਾ ਉਨ੍ਹਾਂ ਦੀ ਭਾਗੀਦਾਰੀ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸੂਬੇ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਕਾਰੋਬਾਰੀ ਦਿੱਗਜ਼ਾਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆਂ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਅਸੀਂ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੇ ਹਾਂ। ਮੇਰਾ ਦ੍ਰਿੜ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਮੁੱਖ ਥੰਮ੍ਹ ਚੰਗਾ ਸ਼ਾਸਨ, ਡਿਜੀਟਾਈਜ਼ੇਸ਼ਨ, ਉਸਾਰੂ ਫੈਸਲੇ ਲੈਣ ਦੀ ਸਮਰੱਥਾ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਸਾਡੀ ਅਮੀਰ ਵਿਰਾਸਤ, ਪਰੰਪਰਾ ਅਤੇ ਸੱਭਿਆਚਾਰ ਦੇ ਨਾਲ, ਇਹ ਸਮਰੱਥਾਵਾਂ ਦੁਨੀਆ ਭਰ ਕਾਰੋਬਾਰੀਆਂ ਲਈ ਸੂਬੇ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦੀਆਂ ਹਨ। ਪੰਜਾਬ ਆਪਣੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਰਾਹੀਂ ਵਿਸ਼ਵਵਿਆਪੀ ਮੁੱਲ ਅਤੇ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਵਿੱਚ ਦੇਸ਼ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਵਿੱਚ ਮਾਣ ਮਹਿਸੂਸ ਕਰਦਾ ਹੈ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਹੋਰਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

19 ਦੀ ਮਹਾਂਪੰਚਾਇਤ ਦੀਆਂ ਤਿਆਰੀਆਂ ਲਈ ਕਿਸਾਨ ਜਥੇਬੰਦੀ ਸਿੱਧੂਪੁਰ ਦੇ ਆਗੂਆਂ ਨੇ ਕੀਤੀ ਮੀਟਿੰਗ

Bathinda News: ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ 19 ਮਾਰਚ ਨੂੰ ਕਿਸਾਨ ਮਹਾ ਪੰਚਾਇਤ ਤਿਆਰੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਬਠਿੰਡਾ ਜਿਲੇ ਦੇ ਦੋ ਬਲਾਕਾਂ ਗੋਨਿਆਣਾ ਬਲਾਕ ਬਠਿੰਡਾ ਬਲਾਕ ਦੀ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਜ਼ਿਲਾ ਜਰਨਲ ਸਕੱਤਰ ਰੇਸਮ ਸਿੰਘ ਯਾਤਰੀ ਨੇ ਦੱਸਿਆ ਦੱਸਿਆ ਕਿ ਰਾਮਲੀਲਾ ਗਰਾਊਂਡ ਵਿੱਚ ਹੋਣ ਜਾ ਰਹੀ ਇਸ ਮਹਾ ਪੰਚਾਇਤ ਵਿੱਚ ਵੱਡੀ ਸਮੂਲੀਅਤ ਵਿੱਚ ਪਹੁੰਚਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ। ਨਾਲ ਹੀ ਦਸਤਖਤ ਮਹਿਮ‌ ਨੂੰ ਸੰਪੂਰਨ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ Bathinda ‘ਚ ਨੌਜਵਾਨ ਵੱਲੋਂ ਗੋ+ਲੀ ਮਾਰ ਕੇ ਆਤਮ/ਹੱਤਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

ਇਹ ਕਿਸਾਨ ਮਹਾ ਪੰਚਾਇਤ ਐਮਐਸਪੀ ਦਾ ਕਾਨੂੰਨ c2+ ਤਹਿਤ ਲਾਗੂ ਕਰਵਾਉਣ, ਡਾਕਟਰ ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਰਵਾਉਣ, ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ ਕਰਵਾਉਣ, ਬਿਜਲੀ ਬਿੱਲ ਸੋਧ ਐਕਟ ਨਵਾਂ ਪੁਰਾਣਾ ਰੱਦ ਕਰਵਾਉਣ, ਪੁਰਾਣੀ ਨਰੇਗਾ ਬਹਾਲ ਕਰਾਉਣ ਲਈ ਕੀਤੀ ਜਾ ਰਹੀ ਹੈ। ਇੰਨਾਂ ਮੰਗਾਂ ਸੰਬੰਧੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਵਿਸਾਲ ਮਹਾ ਪੰਚਾਇਤ ਵਿੱਚ ਭਾਰਤ ਭਰ ਦੇ ਕੋਣੇ ਕੋਣੇ ਤੋ ਕਿਸਾਨ ਲੱਖਾਂ ਦੀ ਗਿਣਤੀ ਦੇ ਵਿੱਚ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ Punjabi singer Gurdas Maan ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ

ਅੱਜ ਦੀ ਮੀਟਿੰਗ ਵਿਚ ਜਸਵੀਰ ਸਿੰਘ ਗੈਰੀ,ਕੁਲਵੰਤ ਸਿੰਘ ਨਹੀਂਆਲਾ, ਸਰਜੀਤ ਸਿੰਘ ਨਹੀਂਆਾਲਾ, ਗੁਰਬਾਜ ਸਿੰਘ ਲਾਲਵਾਲੇ, ਕੋਠੇ ਨਿਰਮਲ ਸਿੰਘ ਜੀਦਾ, ਘਨਵੀਰ ਸਿੰਘ ਕੋਠੇ, ਗੋਰਾ ਸਿੰਘ ਮਹਿਮਾ, ਸੁਖਪਾਲ ਸਿੰਘ ਬਹਿਮਣ ਦੀਵਾਨਾ, ਬੂਟਾ ਸਿੰਘ ਬਲਾਡੇਵਾਲਾ, ਪਾਲ ਸਿੰਘ ਪੋ ਵਾਲੀਜੱਸੀ, ਜਗਦੀਸ਼ ਸਿੰਘ ਸਰਦਾਰਗੜ੍ਹ , ਚਰਨ ਸਿੰਘ ਜੋਧਪੁਰ,ਬੂਟਾ ਸਿੰਘ ਭੁੱਲਰ ਗਹਿਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਨੌਜਵਾਨ ਵੱਲੋਂ ਗੋ+ਲੀ ਮਾਰ ਕੇ ਆਤਮ/ਹੱਤਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

0

Bathinda News: Bathinda ਜ਼ਿਲ੍ਹੇ ਦੇ ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਘਸੋ ਖਾਨਾ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਨੌਜਵਾਨ ਵੱਲੋਂ ਇਸ ਘਟਨਾ ਨੂੰ ਆਪਣੇ ਪਿੰਡ ਦੇ ਸਮਸ਼ਾਨ ਘਾਟ ਵਿੱਚ ਜਾ ਕੇ ਅੰਜ਼ਾਮ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਘਸੋ ਖਾਨਾ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਸੁਖਦੇਵ ਸਿੰਘ ਬਾਉਂਸਰ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ Punjabi singer Gurdas Maan ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮੌਕੇ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।ਡੀਐੱਸਪੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ ; ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਰਚ ਅਭਿਆਨ

0

Sri Mukatsar News: ਯੁੱਧ ਨਸ਼ਿਆਂ ਵਿਰੁੱਧ; ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਨਿਰੰਤਰ ਕਾਰਵਾਈ ਜਾਰੀ ਹੈ।ਇਸ ਸਬੰਧੀ ਐਸ.ਐਸ.ਪੀ. ਅਭਿਮਨਿਯੂ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਵੱਲੋਂ ਰਾਤ ਸਮੇਂ ਵਿਸ਼ੇਸ਼ ਗਸ਼ਤ ਅਤੇ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

ਇਸੇ ਤਹਿਤ ਡੀ.ਐਸ.ਪੀ. ਬਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਪਬਲਿਕ ਪਾਰਕਾਂ, ਪਬਲਿਕ ਸਥਾਨਾਂ ਅਤੇ ਪਾਰਕਿੰਗਾਂ ‘ਤੇ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪਾਰਕਾਂ ਵਿੱਚ ਮੌਜੂਦ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਹਾਲਤ ਵਿੱਚ ਪਾਏ ਗਏ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।

ਇਹ ਵੀ ਪੜ੍ਹੋ ਪ੍ਰੇਮਿਕਾ ਨੂੰ ਜ਼ਿੰਦਾ ਸਾੜਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਪੈਰੋਲ ਦੇਣ ਤੋਂ ਕੀਤਾ ਇੰਨਕਾਰ

ਇਸ ਮੌਕੇ ਉਹਨਾਂ ਨਾਲ ਇੰਸਪੈਕਟਰ ਜਸਕਰਨਦੀਪ ਸਿੰਘ ਅਤੇ 50 ਦੇ ਕਰੀਬ ਪੁਲਿਸ ਮੁਲਾਜ਼ਮ ਹਾਜਰ ਸਨ।ਪੁਲਿਸ ਵੱਲੋਂ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ। ਜੇਕਰ ਕੋਈ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਜਾਂ ਸ਼ੱਕੀ ਹਾਲਾਤਾਂ ਵਿੱਚ ਮਿਲਿਆ ਤਾਂ ਉਸ ਦੀ ਪੂਰੀ ਤਸਦੀਕ ਕੀਤੀ ਗਈ ਅਤੇ ਜ਼ਰੂਰਤ ਪੈਣ ‘ਤੇ ਉਸ ਨੂੰ ਥਾਣੇ ਲੈ ਜਾ ਕੇ ਵਧੇਰੇ ਪੁੱਛਗਿੱਛ ਵੀ ਕੀਤੀ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026: ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

👉ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ
👉ਲਾਹੇਵੰਦ ਨੀਤੀਆਂ ਨਾਲ ਪੰਜਾਬ ਨੂੰ ਫਿਲਮ ਖੇਤਰ ਦਾ ਮੁੱਖ ਧੁਰਾ ਬਣਾਉਣ ਦਾ ਟੀਚਾ: ਅਮਿਤ ਢਾਕਾ
👉“ਚੜ੍ਹਦੀ ਕਲਾ” ਦੀ ਰੂਹ ਪੰਜਾਬੀ ਮੀਡੀਆ ਦੇ ਪਸਾਰ ਦੀ ਤਾਕਤ: ਪ੍ਰੈੱਸ ਅਤੇ ਫਿਲਮ ਉਦਯੋਗ ਸੱਭਿਆਚਾਰਕ ਪਛਾਣ ਲਈ ਬੜੇ ਅਹਿਮ: ਰਾਮਵੀਰ
SAS Nagar News:ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026″ ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਮੀਡੀਆ ਅਤੇ ਮਨੋਰੰਜਨ ਸੈਸ਼ਨ ਦੌਰਾਨ ਪੈਨਲ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਈ।ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਪੰਨੂ ਨੇ ਕਿਹਾ, “ਅਸੀਂ ਹਰ ਫਿਲਮਕਾਰ, ਹਰ ਨਿਵੇਸ਼ਕ ਅਤੇ ਹਰ ਰਚਨਾਤਮਕ ਸ਼ਖ਼ਸ ਦਾ ਸਵਾਗਤ ਕਰਦੇ ਹਾਂ। ਤੁਹਾਨੂੰ ਜੋ ਵੀ ਚਾਹੀਦਾ ਹੈ ਅਤੇ ਜਿਵੇਂ ਵੀ ਚਾਹੀਦਾ ਹੈ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।”ਉਨ੍ਹਾਂ ਕਿਹਾ ਕਿ ਪੰਜਾਬ ਦੀ ਨਾਕਾਰਾਤਮਕ ਛਵੀ ਪੇਸ਼ ਕਰਨ ਵਾਲੇ ਵਿਚੋਲਿਆਂ ਦਾ ਦੌਰ ਖਤਮ ਹੋ ਚੁੱਕਾ ਹੈ ਅਤੇ ਫਿਲਮਕਾਰਾਂ ਅਤੇ ਮੀਡੀਆ ਧਿਰਾਂ ਨੂੰ ਸ਼ੂਟਿੰਗ ਲਈ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ ਅਤੇ ਹਰ ਤਰ੍ਹਾਂ ਦੀ ਸਰਕਾਰੀ ਸਹਾਇਤਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ “ਸੁਪਨਮਈ ਪ੍ਰੋਜੈਕਟ” ਹੈ ਅਤੇ ਇਸ ਨੂੰ ਹਕੀਕਤ ਵਿੱਚ ਬਦਲਣ ਲਈ ਸਾਂਝੇ ਹੰਭਲੇ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ “ਪੰਜਾਬੀਅਤ” ਦੀ ਰੂਹ ਕਦੇ ਮਰੀ ਨਹੀਂ।ਸ੍ਰੀ ਪੰਨੂ ਨੇ ਦੱਸਿਆ ਕਿ ਸਰਕਾਰ ਫਿਲਮ ਸ਼ੂਟਿੰਗ ਲਈ ਪ੍ਰਵਾਨਗੀਆਂ ਨੂੰ ਸੌਖਾ ਬਣਾਉਣ ਲਈ ਪ੍ਰਕਿਰਿਆ ਵਿੱਚ ਸੁਧਾਰ ਲਿਆ ਰਹੀ ਹੈ। ਉਨ੍ਹਾਂ ਇਕ ਹਾਲੀਆ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਇੱਕ ਪ੍ਰੋਡਕਸ਼ਨ ਯੂਨਿਟ ਨੂੰ ਸਮੱਸਿਆ ਪੇਸ਼ ਆਈ ਤਾਂ ਸਬੰਧਿਤ ਅਧਿਕਾਰੀ ਨੂੰ ਇੱਕ ਫੋਨ ਕਰਨ ਨਾਲ ਹੀ ਮਸਲਾ ਤੁਰੰਤ ਹੱਲ ਹੋ ਗਿਆ।

ਇਹ ਵੀ ਪੜ੍ਹੋ  IT and ITES ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਓਹਨਾਂ ਵਿਸ਼ਵਾਸ ਦਿਵਾਇਆ “ਪੰਜਾਬ ਦੀ ਧਰਤੀ ‘ਤੇ ਕਦਮ ਰੱਖਣ ਵਾਲਾ ਇਸ ਖੇਤਰ ਦਾ ਮੈਂਬਰ ਸਾਡੇ ਆਪਣੇ ਪਰਿਵਾਰ ਵਾਂਗ ਹੈ। ਅਸੀਂ ਹਰ ਤਰੀਕੇ ਨਾਲ ਮਦਦ ਕਰਾਂਗੇ ਤਾਂ ਜੋ ਉਹ ਆਪਣੇ ਆਪ ਨੂੰ ਘਰ ਵਰਗਾ ਮਹਿਸੂਸ ਕਰੇ।”ਉਨ੍ਹਾਂ ਇਹ ਵੀ ਦੱਸਿਆ ਕਿ ਫਿਲਮ ਸ਼ੂਟਿੰਗ ਲਈ ਬਿਨਾ ਰੁਕਾਵਟ ਪ੍ਰਵਾਨਗੀਆਂ ਦੇਣ ਲਈ ਇੱਕ ਨੋਡਲ ਅਧਿਕਾਰੀ ਨਿਯੁਕਤ ਕਰਨ ਦੀ ਯੋਜਨਾ ਹੈ। ਪੰਜਾਬ ਦੇ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇੱਥੇ ਦੋ ਕੌਮਾਂਤਰੀ ਅਤੇ ਚਾਰ ਘਰੇਲੂ ਹਵਾਈ ਅੱਡੇ ਹਨ, ਜਿਸ ਨਾਲ ਵਿਸ਼ਵ ਭਰ ਵਿੱਚ ਰਹਿੰਦੇ ਪੰਜਾਬੀ ਆਸਾਨੀ ਨਾਲ ਇੱਥੇ ਆ ਸਕਦੇ ਹਨ।ਉਨ੍ਹਾਂ ਕਿਹਾ ਕਿ ਐਨਆਰਆਈ ਹੁਣ ਪ੍ਰੀ ਵੈਡਿੰਗ ਫੋਟੋਸ਼ੂਟ, ਮੈਡੀਕਲ ਟੂਰਿਜ਼ਮ ਤੇ ਕਾਰੋਬਾਰ ਲਈ ਪੰਜਾਬ ਨੂੰ ਤਰਜੀਹ ਦੇ ਰਹੇ ਹਨ।ਓਟੀਟੀ ਪਲੈਟਫਾਰਮਾਂ ਅਤੇ ਏਆਈ ਦੇ ਵੱਧਦੇ ਰੁਝਾਨ ਦਾ ਜ਼ਿਕਰ ਕਰਦੇ ਹੋਏ ਸ੍ਰੀ ਪੰਨੂ ਨੇ ਮੀਡੀਆ ਨੂੰ ਸਮੇਂ ਦੇ ਹਾਣੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪੰਜਾਬ ਸਾਕਾਰਾਤਮਕਤਾ ਨਾਲ ਭਰਪੂਰ ਹੈ। ਜੇ ਤੁਸੀਂ ਸਾਕਾਰਾਤਮਕ ਲੋਕ ਲੱਭੋਗੇ ਤਾਂ ਉਹ ਤੁਹਾਨੂੰ ਪੰਜਾਬ ਵਿੱਚ ਹੀ ਮਿਲਣਗੇ।”ਇਸ ਮੌਕੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਨੇ ਕਿਹਾ ਕਿ ਰਾਜ ਸਰਕਾਰ ਪੰਜਾਬ ਵਿੱਚ ਬਣਨ ਵਾਲੀਆਂ ਫ਼ਿਲਮਾਂ, ਦਸਤਾਵੇਜ਼ੀ ਫਿਲਮਾਂ ਤੇ ਵੈੱਬ ਸੀਰੀਜ਼ ਲਈ ਨਿਰਮਾਣ ਖਰਚ ’ਤੇ 25 ਫੀਸਦੀ ਪੂੰਜੀਗਤ (ਕੈਪੀਟਲ) ਸਬਸਿਡੀ ਦਿੰਦੀ ਹੈ, ਜੋ ਪ੍ਰਤੀ ਫ਼ਿਲਮ ਅਤੇ ਵੈੱਬ ਸੀਰੀਜ਼ ਵੱਧ ਤੋਂ ਵੱਧ 3 ਕਰੋੜ ਰੁਪਏ ਤੱਕ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬੀ ਭਾਸ਼ਾ ਦੀਆਂ ਫ਼ਿਲਮਾਂ ਲਈ ਨਿਰਮਾਣ ਖਰਚ ਦੇ 30 ਫੀਸਦੀ ਤੱਕ ਸਬਸਿਡੀ ਮਿਲੇਗੀ, ਜੋ ਪ੍ਰਤੀ ਫ਼ਿਲਮ ਵੱਧ ਤੋਂ ਵੱਧ 3.5 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਨੀਤੀ ਵਿੱਚ ਫ਼ਿਲਮ ਸਿਟੀ, ਫ਼ਿਲਮ ਸਟੂਡੀਓ, ਵੀਐਫਐਕਸ ਸਟੂਡੀਓ ਅਤੇ ਟ੍ਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਲਈ 20 ਫੀਸਦੀ ਪੂੰਜੀਗਤ ਸਬਸਿਡੀ ਵੀ ਸ਼ਾਮਲ ਹੈ। ਸ੍ਰੀ ਢਾਕਾ ਨੇ ਕਿਹਾ, “ਭਾਵੇਂ ਭਾਰਤ ਦੀ ਕੁੱਲ ਜ਼ਮੀਨ ਵਿੱਚ ਪੰਜਾਬ ਦਾ ਹਿੱਸਾ ਮਹਿਜ਼ 1.5 ਫੀਸਦੀ ਅਤੇ ਆਬਾਦੀ 2 ਫੀਸਦੀ ਹੈ, ਪਰ ਸੱਭਿਆਚਾਰ ਪੱਖੋਂ ਪੰਜਾਬ ਦਾ ਪ੍ਰਭਾਵ ਬਹੁਤ ਵੱਡਾ ਹੈ।”ਇੱਕ ਸਿੰਗਲ-ਵਿੰਡੋ ਆਨਲਾਈਨ ਪ੍ਰਵਾਨਗੀ ਪ੍ਰਣਾਲੀ ਅਤੇ ਵੱਖ-ਵੱਖ ਉਪਰਾਲਿਆਂ ਰਾਹੀਂ ਰਾਜ ਸਰਕਾਰ ਫ਼ਿਲਮਕਾਰਾਂ ਅਤੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਦਾ ਟੀਚਾ ਰੱਖਦੀ ਹੈ। ਇਸ ਨਾਲ ਰਾਜ ਦੇ ਮੀਡੀਆ ਅਤੇ ਮਨੋਰੰਜਨ ਉਦਯੋਗ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ, ਕਿਉਂਕਿ ਡਿਜੀਟਲ ਅਤੇ ਓਟੀਟੀ ਪਲੈਟਫਾਰਮਾਂ ’ਤੇ 40 ਫੀਸਦੀ ਕੰਟੈਂਟ ਪੰਜਾਬੀ ਹੈ।

ਇਹ ਵੀ ਪੜ੍ਹੋ  Progressive Punjab Investors Summit 2026: ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ

ਸਰਕਾਰ ਮੋਹਾਲੀ ਵਿੱਚ ਇੱਕ ਫ਼ਿਲਮ ਸਿਟੀ ਵਿਕਸਿਤ ਕਰਨ ਅਤੇ ਫ਼ਿਲਮ ਨਿਰਮਾਣ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ’ਤੇ ਵੀ ਕੰਮ ਕਰ ਰਹੀ ਹੈ।ਨਵੀਂ ਬਣਾਈ ਗਈ ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ  2026 ਰਾਹੀਂ ਰਾਜ ਦੀ ਵਿਸ਼ਾਲ ਸੰਸਕ੍ਰਿਤਿਕ ਸਮੱਰਥਾਵਾਂ ਨੂੰ ਉਭਾਰਨ ਲਈ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਬਿਆਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਸਿਨੇਮਾ ਭਾਰਤ ਦੇ ਸਭ ਤੋਂ ਵੱਡੇ ਫ਼ਿਲਮ ਉਦਯੋਗਾਂ ਵਿੱਚੋਂ ਇੱਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਸੰਗੀਤ ਜਗਤ, ਜਿਸ ਵਿੱਚ 400 ਤੋਂ ਵੱਧ ਲੇਬਲ ਹਨ, ਵਿਸ਼ਵ ਪੱਧਰ ’ਤੇ ਵੱਡਾ ਮਾਰਕੀਟ ਹਿੱਸਾ ਰੱਖਦਾ ਹੈ ਜੋ ਕਿਸੇ ਵੀ ਖੇਤਰੀ ਭਾਸ਼ਾ ਨੂੰ ਟੱਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਡਿਜੀਟਲ ਅਤੇ ਓਟੀਟੀ ਪਲੈਟਫਾਰਮਾਂ ’ਤੇ ਲਗਭਗ 40 ਫੀਸਦੀ ਪੰਜਾਬੀ ਕੰਟੈਂਟ ਹੈ, ਜੋ ਰਾਜ ਦੀ ਰਚਨਾਤਮਕ ਤਾਕਤ ਦਾ ਸਬੂਤ ਹੈ।ਉਨ੍ਹਾਂ ਕਿਹਾ ਕਿ ਵਿਕਾਸ ਦੀ ਪਹਿਲੀ ਸ਼ਰਤ ਕਾਰੋਬਾਰ ਕਰਨ ਦੀ ਵਿਵਸਥਾ ਨੂੰ ਸੌਖਾ ਕਰਨਾ ਹੁੰਦਾ ਹੈ। ਸ੍ਰੀ ਢਾਕਾ ਨੇ ਦੱਸਿਆ ਕਿ ਸਰਕਾਰ ਨੇ ਫਿਲਮ ਸ਼ੂਟਿੰਗ ਲਈ ਪ੍ਰਵਾਨਗੀ ਪ੍ਰਣਾਲੀ ਵਿੱਚ ਵੱਡਾ ਸੁਧਾਰ ਕੀਤਾ ਹੈ। “ਸ਼ੁਰੂ ਵਿੱਚ ਜਦੋਂ ਅਸੀਂ ਨਿਰਮਾਤਾਵਾਂ ਨਾਲ ਮਿਲੇ ਤਾਂ ਉਹ ਜ਼ਿਆਦਾ ਆਸਵੰਦ ਨਹੀਂ ਸਨ, ਕਿਉਂਕਿ ਉਨ੍ਹਾਂ ਨੂੰ ਸ਼ੂਟਿੰਗ ਦੀਆਂ ਇਜਾਜ਼ਤਾਂ ਲੈਣ ਵਿੱਚ ਮੁਸ਼ਕਲਾਂ ਆ ਰਹੀਆਂ ਸਨ।” ਇਸ ਸਮੱਸਿਆ ਨੂੰ ਹੱਲ ਕਰਨ ਲਈ ਸਰਕਾਰ ਨੇ ਇਨਵੈਸਟ ਪੰਜਾਬ ਪੋਰਟਲ ਵਿੱਚ ਇੱਕ ਸਿੰਗਲ-ਵਿੰਡੋ ਸ਼ੂਟਿੰਗ ਪ੍ਰਵਾਨਗੀ ਸੇਵਾ ਜੋੜੀ, ਜੋ ਹੁਣ ਦੇਸ਼ ਦੀਆਂ ਸਭ ਤੋਂ ਵਧੀਆ ਪ੍ਰਣਾਲੀਆਂ ਵਿੱਚੋਂ ਇੱਕ ਮੰਨੀ ਜਾਂਦੀ ਹੈ ਅਤੇ ਹੋਰ ਰਾਜ ਇਸ ਦਾ ਮਾਡਲ ਸਮਝਣ ਲਈ ਆ ਰਹੇ ਹਨ। ਉਨ੍ਹਾਂ ਕਿਹਾ, “ਰਾਜ ਦੀ ਭੂਮਿਕਾ ਸਹੂਲਤ ਪ੍ਰਦਾਨ ਕਰਨ ਵਾਲੀ ਹੈ, ਨਾ ਕਿ ਰੁਕਾਵਟਾਂ ਪੈਦਾ ਕਰਨ ਵਾਲੀ।”ਨਾਲ ਹੀ ਉਨ੍ਹਾਂ ਇਸ ਜਗਤ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸ਼ੂਟਿੰਗ ਸਥਾਨਾਂ ਦੀ ਇੱਕ ਡਿਜੀਟਲ ਕੈਟਾਲੌਗ ਤਿਆਰ ਕਰਨ ਵਿੱਚ ਸਰਕਾਰ ਨੂੰ ਸਹਿਯੋਗ ਕਰਨ।ਮੀਡੀਆ ਅਤੇ ਮਨੋਰੰਜਨ ਜਗਤ ਦੇ ਪੇਸ਼ੇਵਰਾਂ ਨੂੰ ਸੰਬੋਧਨ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਨੇ ਕਿਹਾ ਕਿ ਪੰਜਾਬੀ ਸਮਾਜ ਦੀ ਰੂਹ ਹਮੇਸ਼ਾ ਇਸ ਦੇ ਮੀਡੀਆ ਰਾਹੀਂ ਦਰਸਾਈ ਗਈ ਹੈ।

ਇਹ ਵੀ ਪੜ੍ਹੋ  Punjab Govt ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਉਨ੍ਹਾਂ ਸੂਬੇ ਦੀ ਪ੍ਰੈੱਸ ਅਤੇ ਫ਼ਿਲਮ ਉਦਯੋਗ ਦੀ ਉਸ ਭੂਮਿਕਾ ਨੂੰ ਉਜਾਗਰ ਕੀਤਾ ਜੋ ਇਸ ਦੀ ਵਿਸ਼ੇਸ਼ ਸੱਭਿਆਚਾਰਕ ਪਛਾਣ ਨੂੰ ਆਕਾਰ ਦੇਣ ਵਿੱਚ ਬੜੀ ਅਹਿਮ ਰਹੀ ਹੈ। ਉਨ੍ਹਾਂ ਪੰਜਾਬੀ ਪੱਤਰਕਾਰੀ ਦੇ ਵਿਕਾਸ ਦੀ 19ਵੀਂ ਸਦੀ ਦੇ ਪ੍ਰਿੰਟ ਮੀਡੀਆ ਤੋਂ ਲੈ ਕੇ 1920 ਦੇ ਅਕਾਲੀ ਅਖ਼ਬਾਰਾਂ ਅਤੇ ਅੱਜ ਦੇ ਡਿਜੀਟਲ ਯੁੱਗ ਤੱਕ ਦੀ ਗੱਲ ਕਰਦਿਆਂ ਕਿਹਾ ਕਿ ਮੀਡੀਆ ਘਰਾਣਿਆਂ ਨੇ ਇਤਿਹਾਸਕ ਤੌਰ ’ਤੇ ਮੁੱਖ ਸਮਾਜਿਕ ਅਤੇ ਧਾਰਮਿਕ ਅੰਦੋਲਨਾਂ ਨੂੰ ਦਸਤਾਵੇਜ਼ ਕੀਤਾ ਹੈ।ਉਨ੍ਹਾਂ ਕਿਹਾ, “ਪੰਜਾਬ ਦੀ ‘ਚੜ੍ਹਦੀ ਕਲਾ’ ਦੀ ਭਾਵਨਾ ਹੀ ਹੈ ਜੋ ਭਾਰਤੀ ਸਿਨੇਮਾ ਅਤੇ ਹੋਰ ਕਲਾਵਾਂ ਵਿੱਚ ਪੰਜਾਬੀ ਭਾਸ਼ਾ ਦੀ ਮਜ਼ਬੂਤ ਮੌਜੂਦਗੀ ਦਾ ਸਬੱਬ ਬਣੀ ਹੈ।” ਉਨ੍ਹਾਂ ਦੱਸਿਆ ਕਿ ਪੰਜਾਬੀ ਫ਼ਿਲਮ ਉਦਯੋਗ ਇਸ ਵੇਲੇ ਵੱਡੀ ਚੜ੍ਹਤ ਦੇ ਦੌਰ ਵਿੱਚ ਹੈ ਅਤੇ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀ ਪਰਵਾਸੀਆਂ ਨਾਲ ਡੂੰਘੀ ਸਾਂਝ ਪਾ ਰਿਹਾ ਹੈ। ਉਨ੍ਹਾਂ ਸਰਕਾਰ ਦੀ ਸਰਗਰਮ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵੀਂ ਨੀਤੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਸਬੰਧਤ ਧਿਰਾਂ ਨੂੰ ਨਵੀਂ ਤਕਨਾਲੋਜੀ ਅਤੇ ਡਿਜੀਟਲ ਮੀਡੀਆ ਦੇ ਮੱਦੇਨਜ਼ਰ ਖੁਦ ਨੂੰ ਅਨੁਕੂਲ ਬਣਾਉਣ ਦੀ ਅਪੀਲ ਕੀਤੀ।ਰਾਜ ਦੇ ਮਨੋਰੰਜਨ ਖੇਤਰ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਸ੍ਰੀ ਰਾਮਵੀਰ ਨੇ ਭਰੋਸਾ ਦਿਵਾਇਆ ਕਿ ਵਿਭਾਗ ਇਸ ਉਦਯੋਗ ਨੂੰ ਹੁਲਾਰਾ ਦੇਣ ਅਤੇ ਪੰਜਾਬੀ ਸੱਭਿਆਚਾਰ ਨੂੰ ਦੁਨੀਆ ਭਰ ‘ਚ ਪਹੁੰਚਾਉਣ ਲਈ ਪੂਰਾ ਸਹਿਯੋਗ ਦੇਵੇਗਾ।ਇਸ ਮੌਕੇ ਸਪੀਡ ਰੈਕਰਡਜ਼ ਦੇ ਸੀਈਓ ਦਿਨੇਸ਼ ਔਲਕ, ਓਟੀਟੀ ਚੌਪਾਲ ਦੇ ਐਮਡੀ ਸੰਦੀਪ ਬਾਂਸਲ ਅਤੇ ਪੰਜਾਬ ਫਿਲਮ ਸਿਟੀ ਦੇ ਐਮਡੀ ਇਕਬਾਲ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫ਼ਿਲਮ ਪ੍ਰਮੋਸ਼ਨ ਨੀਤੀ ਲਾਗੂ ਕਰਨ ਲਈ ਧੰਨਵਾਦ ਜਤਾਇਆ। ਉਨ੍ਹਾਂ ਖੁਸ਼ੀ ਜਤਾਈ ਕਿ ਇਹ ਨੀਤੀ ਇੱਕ ਗਤੀਸ਼ੀਲ ਅਤੇ ਆਤਮਨਿਰਭਰ ਅਨੁਕੂਲ ਵਾਤਾਵਰਨ ਤਿਆਰ ਕਰੇਗੀ—ਇੱਕ ਅਜਿਹਾ ਕੇਂਦਰ ਜਿੱਥੇ ਸਿਰਫ਼ ਸਟੂਡੀਓ ਹੀ ਨਹੀਂ, ਸਗੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਇੱਕ ਹੀ ਥਾਂ ਉਪਲਬਧ ਹੋਣਗੀਆਂ ਅਤੇ ਜਦੋਂ ਕੋਈ ਇੱਥੇ ਆਵੇਗਾ ਤਾਂ ਉਸਨੂੰ ਕਿਸੇ ਹੋਰ ਜਗ੍ਹਾ ਜਾਣ ਦੀ ਲੋੜ ਨਹੀਂ ਪਵੇਗੀ।ਇਸ ਨਾਲ ਸੂਬਾ ਫ਼ਿਲਮ ਨਿਰਮਾਣ ਅਤੇ ਰਚਨਾਤਮਕ ਉਦਯੋਗ ਦਾ ਵਿਸ਼ਵ ਪੱਧਰੀ ਕੇਂਦਰ ਬਣ ਸਕਦਾ ਹੈ। ਸੰਦੀਪ ਬਾਂਸਲ ਨੇ ਕਿਹਾ ਕਿ ਪੰਜਾਬ ਦਾ ਓਟੀਟੀ ਪਲੈਟਫਾਰਮ ਆਉਣ ਵਾਲੇ 4–5 ਸਾਲਾਂ ਵਿੱਚ 2000 ਕਰੋੜ ਰੁਪਏ ਤੋਂ ਵੱਧ ਦੇ ਉਦਯੋਗ ਵਜੋਂ ਵਿਕਸਤ ਹੋਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894556