Monday, May 4, 2026
Home Blog Page 110

IT and ITES ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

👉ਭਗਵੰਤ ਮਾਨ ਸਰਕਾਰ ਦਾ ਟੀਚਾ ਪ੍ਰਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ‘ਤੇ ਧਿਆਨ ਕੇਂਦਰਿਤ ਕਰਕੇ ਮੋਹਾਲੀ ਨੂੰ ਟਾਇਰ-1 ਆਈਟੀ ਹੱਬ ਵਜੋਂ ਵਿਕਸਿਤ ਕਰਨਾ: ਸੀਮਾ ਬਾਂਸਲ
SAS Nagar News:ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ’ ਵਿਸ਼ੇ ‘ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼ ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ ‘ਤੇ ਜ਼ੋਰ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿਰਮਾਣ ਉਦਯੋਗਾਂ ਨੇ ਪਹਿਲਾਂ ਹੀ ਆਪਣੀਆਂ ਉਤਪਾਦਨ ਪ੍ਰਕਿਰਿਆਵਾਂ ਵਿੱਚ ਏਆਈ ਤਕਨਾਲੋਜੀਆਂ ਨੂੰ ਸਫਲਤਾਪੂਰਵਕ ਜੋੜਨਾ ਸ਼ੁਰੂ ਕਰ ਦਿੱਤਾ ਹੈ।ਵਿਆਪਕ ਸਹਾਇਤਾ ਢਾਂਚੇ ਨੂੰ ਉਜਾਗਰ ਕਰਦਿਆਂ ਸੂਚਨਾ ਤਕਨਾਲੋਜੀ ਦੇ ਵਧੀਕ ਮੁੱਖ ਸਕੱਤਰ, ਧੀਰੇਂਦਰ ਕੁਮਾਰ ਤਿਵਾੜੀ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਤਹਿਤ ਆਈਟੀ ਉਦਯੋਗ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਆਕਰਸ਼ਕ ਪ੍ਰੋਤਸਾਹਨਾਂ ਬਾਰੇ ਵਿਸਥਾਰ ਵਿੱਚ ਦੱਸਿਆ।

ਇਹ ਵੀ ਪੜ੍ਹੋ  Progressive Punjab Investors Summit 2026: ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ

ਉਨ੍ਹਾਂ ਨੇ ਆਈਟੀ ਅਤੇ ਆਈਟੀਈਐਸ ਯੂਨਿਟਾਂ ਲਈ ਮੁੱਖ ਵਿੱਤੀ ਲਾਭਾਂ ਦੀ ਰੂਪਰੇਖਾ ਦਿੱਤੀ, ਜਿਸ ਵਿੱਚ 10 ਤੋਂ 15 ਸਾਲਾਂ ਲਈ 75 ਫੀਸਦ ਸ਼ੁੱਧ ਐਸਜੀਐਸਟੀ ਅਦਾਇਗੀ ਅਤੇ ਪੰਜ ਸਾਲਾਂ ਲਈ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 5000 ਰੁਪਏ ਰੋਜ਼ਗਾਰ ਉਤਪਤੀ ਸਬਸਿਡੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ਕ ਸਥਿਰ ਪੂੰਜੀ ਨਿਵੇਸ਼ ਦੇ 20 ਫਸੀਦ ਤੱਕ ਪੂੰਜੀ ਸਬਸਿਡੀ ਦਾ ਵੀ ਲਾਭ ਵੀ ਲੈ ਸਕਦੇ ਹਨ, ਜਿਸਦੀ ਸੀਮਾ 10 ਕਰੋੜ ਰੁਪਏ ਹੈ। ਇਸਦੇ ਨਾਲ ਹੀ 10 ਤੋਂ 15 ਸਾਲਾਂ ਲਈ ਬਿਜਲੀ ਡਿਊਟੀ ‘ਤੇ 100 ਫੀਸਦ ਛੋਟ ਦਾ ਲਾਭ ਵੀ ਲਿਆ ਜਾ ਸਕਦਾ ਹੈ।ਗਲੋਬਲ ਸਮਰੱਥਾ ਕੇਂਦਰਾਂ ਦੇ ਸਬੰਧ ਵਿੱਚ ਸ੍ਰੀ ਤਿਵਾੜੀ ਨੇ ਦੱਸਿਆ ਕਿ ਰਾਜ ਪਹਿਲੇ 10 ਯੂਨਿਟਾਂ ਲਈ ਪੰਜ ਸਾਲਾਂ ਵਾਸਤਦੇ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ 7500 ਰੁਪਏ ਰੋਜ਼ਗਾਰ ਉਤਪਤੀ ਸਬਸਿਡੀ ਦੀ ਪੇਸ਼ਕਸ਼ ਕਰ ਰਿਹਾ ਹੈ। ਉਨ੍ਹਾਂ ਨੇ ਸਟੈਂਡਰਡ ਆਈਟੀ ਯੂਨਿਟਾਂ ਲਈ ਪ੍ਰਤੀ ਵਰਗ ਫੁੱਟ 7 ਰੁਪਏ ਅਤੇ ਜੀਸੀਸੀ ਲਈ ਪ੍ਰਤੀ ਵਰਗ ਫੁੱਟ 10 ਰੁਪਏ ਦੀ ਰੈਂਟਲ ਸਬਸਿਡੀ ‘ਤੇ ਵੀ ਚਾਨਣਾ ਪਾਇਆ, ਜੋ ਕਿ ਪੰਜ ਸਾਲਾਂ ਵਿੱਚ ਘੱਟੋ-ਘੱਟ 100 ਸੀਟਾਂ ਲਈ ਲਾਗੂ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਡਾਟਾ ਸੈਂਟਰਾਂ ਨੂੰ ਸਟੈਂਪ ਡਿਊਟੀ ‘ਤੇ 100 ਫੀਸਦ ਛੋਟ ਅਤੇ ਮੰਗ ਕਰਨ ‘ਤੇ ਦੋਹਰੀ ਪਾਵਰ ਗਰਿੱਡ ਉਪਲਬਧਤਾ ਵਰਗੇ ਹੋਰ ਪ੍ਰੋਤਸਾਹਨਾਂ ਦੀ ਵੀ ਵਿਵਸਥਾ ਹੈ।ਸਆ ਡੀ. ਕੇ. ਤਿਵਾੜੀ ਨੇ ਕਿਹਾ ਕਿ ਇਨ੍ਹਾਂ ਵਿੱਤੀ ਲਾਭਾਂ ਤੋਂ ਇਲਾਵਾ ਗੈਰ-ਵਿੱਤੀ ਲਾਭ ਪ੍ਰਦਾਨ ਕਰਨ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਜਿਸ ਵਿੱਚ 5 ਤੋਂ 45 ਕੰਮਕਾਜੀ ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਸਾਰੇ ਆਈਟੀ ਪਾਰਕਾਂ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) 1995 ਤੋਂ ਛੋਟ, ਰੀਲੈਕਸਡ ਸੈੱਟਬੈਕਸ ਅਤੇ 45 ਮੀਟਰ ਰਾਈਟ ਆਫ਼ ਵੇਅ ਵਾਲੀਆਂ ਸੜਕਾਂ ‘ਤੇ ਅਸੀਮਤ ਫਲੋਰ ਏਰੀਆ ਅਨੁਪਾਤ ਦੀ ਆਗਿਆ ਹੈ।

ਇਹ ਵੀ ਪੜ੍ਹੋ  Punjab Govt ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਇਸ ਦੌਰਾਨ ਮਾਹਿਰਾਂ ਦਾ ਇੱਕ ਵਿਸ਼ੇਸ਼ ਪੈਨਲ, ਜਿਸ ਵਿੱਚ ਡਾ. ਬਿਮਲ ਦੀਪ ਸਿੰਘ, ਕਲਾਇੰਟ ਸਲਿਊਸ਼ਨ ਹੈੱਡ – ਲਾਰਜ਼ ਡੀਲਸ ਐਟ ਇਨਫੋਸਿਸ; ਮਨੀਪਾਲ ਧਾਰੀਵਾਲ, ਨੈੱਟਸਮਾਰਟਜ਼ ਦੇ ਸੀਈਓ; ਰਾਜਵਿੰਦਰ ਸਿੰਘ ਬੋਪਾਰਾਏ, ਸੀਨੀਅਰ ਖੇਤਰੀ ਪ੍ਰਧਾਨ, ਯੂਐਸ ਲੌਜਿਸਟਿਕਸ ਪ੍ਰਾਈਵੇਟ ਲਿਮਟਿਡ; ਅਤੇ ਟੈਕਸਾਸ ਦੇ ਫਲਾਵਰ ਮਾਉਂਡ ਸਥਿਤ ਗੁਰੂ ਨਾਨਕ ਦੇਵ ਗਲੋਬਲ ਯੂਨੀਵਰਸਿਟੀ (ਜੀਐਨਡੀਜੀਯੂ) ਦੇ ਚੇਅਰਮੈਨ ਬਲਜੀਤ ਸਿੰਘ ਨੇ ਪੰਜਾਬ ਲਈ ਵਿਸ਼ਾਲ ਮੌਕਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਹ ਸਰਬਸੰਮਤੀ ਨਾਲ ਸਹਿਮਤ ਹੋਏ ਕਿ ਸੂਬੇ ਅਤੇ ਗੁਆਂਢੀ ਖੇਤਰਾਂ ਤੋਂ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬਧਤਾ, ਟ੍ਰਾਈਸਿਟੀ ਖੇਤਰ ਦੇ ਅਨੁਕੂਲ ਵਾਤਾਵਰਣ ਅਤੇ ਹੋਰ ਵੱਡੇ ਸ਼ਹਿਰਾਂ ਦੇ ਮੁਕਾਬਲੇ ਕਾਫ਼ੀ ਘੱਟ ਸੰਚਾਲਨ ਲਾਗਤਾਂ ਦੇ ਨਾਲ ਮੋਹਾਲੀ ਸ਼ਹਿਰ ਆਈਟੀ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਚੰਗੀ ਸਥਿਤੀ ਰੱਖਦਾ ਹੈ। ਮਾਹਿਰਾਂ ਨੇ ਪੰਜਾਬੀ ਮੂਲ ਦੇ ਆਈਟੀ-ਮਾਹਰਾਂ ਵਿੱਚ ਆਪਣੀ ਜੱਦੀ ਧਰਤੀ ‘ਤੇ ਵਾਪਸ ਆਉਣ ਦੀ ਤੀਬਰ ਇੱਛਾ ਨੂੰ ਵੀ ਨੋਟ ਕੀਤਾ, ਜਿਸ ਨਾਲ ਸਥਾਨਕ ਪ੍ਰਤਿਭਾ ਪੂਲ ਨੂੰ ਹੋਰ ਬਲ ਮਿਲੇਗਾ। ਪੈਨਲਿਸਟਾਂ ਨੇ ਮੌਜੂਦਾ ਸਮੇਂ ਵਿੱਚ ਬਾਜ਼ਾਰ ‘ਚ ਉਪਲਬਧ ਵੱਖ-ਵੱਖ ਜੀਸੀਸੀ ਮਾਡਲਾਂ ‘ਤੇ ਆਪਣੀ ਮਾਹਰ ਰਾਇ ਸਾਂਝੀ ਕੀਤੀ ਅਤੇ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਿਸਤ੍ਰਿਤ ਦਾਇਰੇ ਅਤੇ ਭਵਿੱਖੀ ਸੰਭਾਵਨਾਵਾਂ ਦੀ ਪੜਚੋਲ ਕੀਤੀ। ਇਹ ਸੈਸ਼ਨ, ਜਿਸ ਦਾ ਸੰਚਾਲਨ ਕੇਪੀਐਮਜੀ ਦੇ ਡਾਇਰੈਕਟਰ ਚੰਦਨ ਸਿੰਘ ਦੁਆਰਾ ਕੀਤਾ ਗਿਆ, ਦਿਲਚਸਪ ਓਪਨ ਹਾਊਸ ਚਰਚਾ ਨਾਲ ਸਫ਼ਲਤਾਪੂਰਵਕ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026: ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ

👉ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ
SAS Nagar News:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ। ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ।

ਇਹ ਵੀ ਪੜ੍ਹੋ  Punjab Govt ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ।ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ਖੂਬ ਭੰਗੜਾ ਪਾਇਆ।ਬਾਵਾ ਨੇ ਹੈਵੀਵੇਟ ਭੰਗੜਾ, ਫੈਮਿਲੀ ਦੀ ਮੈਂਬਰ, ਸ਼ੇਰ, ਮੁਕਾਬਲਾ, ਛੋਟੇ ਛੋਟੇ ਘਰਾਂ ਆਦਿ ਹਿੱਟ ਗੀਤਾਂ ਨੇ ਸਭ ਦਾ ਮਨੋਰੰਜਨ ਕੀਤਾ।ਹਰਜੀਤ ਹਰਮਨ ਨੇ ਧਾਰਮਿਕ ਗੀਤ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕਰਦਿਆਂ ਜਿੱਥੋਂ ਮਰਜ਼ੀ ਵੰਗਾਂ ਚੜ੍ਹਵਾ ਲਈਂ ਮਿੱਤਰਾਂ ਦਾ ਨਾਮ ਚੱਲਦਾ, ਪੰਜਾਬ ਗੁਰੂਾਂ ਦੀ ਕ੍ਰਿਪਾ ਨਾਲ ਵੱਸਦਾ ਹੈ, ਚੌਵੀ ਕੈਰੇਟ ਗੋਲਡ ਸਮੇਤ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਉਂਦੇ ਆਪਣੇ ਮਕਬੂਲ ਗੀਤ ਗਾ ਕੇ ਦਰਸ਼ਕਾਂ ਨੂੰ ਝੂਮਣ ਲਾਇਆ।

ਇਹ ਵੀ ਪੜ੍ਹੋ  Progressive Punjab Investors Summit 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

ਇਸ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਸਮੂਹ ਦੇਸ਼ ਵਿਦੇਸ਼ ਤੋਂ ਆਏ ਮਹਿਮਾਨਾਂ ਦਾ ਸੱਭਿਆਚਾਰਕ ਪ੍ਰੋਗਰਾਮ ਮੌਕੇ ਸੁਆਗਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਵੀ ਰੁ-ਬ-ਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੀ ਹਾਜ਼ਰ ਸਨ।ਇਸ ਮੌਕੇ ਇਨਵੈਸਟ ਪੰਜਾਬ ਸੰਮੇਲਨ ਦੇ ਵੱਡੀ ਗਿਣਤੀ ਦੇਸ਼ ਵਿਦੇਸ਼ ਵਿੱਚੋਂ ਪੁੱਜੇ ਡੈਲੀਗੇਟਾਂ ਨੇ ਲੋਕ ਗਾਇਕੀ ਦੀ ਇਸ ਖ਼ੂਬਸੂਰਤ ਸੱਭਿਆਚਾਰਕ ਸ਼ਾਮ ਦੇ ਨਾਲ ਪੰਜਾਬੀ ਖਾਣੇ ਦਾ ਵੀ ਆਨੰਦ ਮਾਣਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

0

Chandigarh News:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀਸ਼ੀਲ ਅਤੇ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਖੇਤਰ ਵਿੱਚ ਬਦਲਣ ਵਿੱਚ ਸਹਾਈ ਹੋਣਗੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

ਐਮਐਸਐਮਈਜ਼ ਪੰਜਾਬ ਵਿੱਚ ਮੁਕਾਬਲੇਬਾਜ਼ੀ ਨੂੰ ਵਧਾਉਣ, ਵਿੱਤ, ਤਕਨਾਲੋਜੀ, ਬਾਜ਼ਾਰਾਂ, ਹੁਨਰਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਕਲੱਸਟਰ-ਅਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਿੰਗਲ ਸੰਸਥਾਗਤ ਪਲੇਟਫਾਰਮ ਵਜੋਂ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਪੰਜਾਬ ਐਮਐਸਐਮਈਜ਼ ਸੈਕਟਰ ਦੇ ਵਿਕਾਸ ਨੂੰ ਗਤੀ ਦੇਣ ਲਈ ਇੱਕ ਕਲੱਸਟਰ-ਅਧਾਰਤ ਰਣਨੀਤੀ ਅਪਣਾਏਗਾ, ਜਿਸ ਨਾਲ ਵੱਡੇ ਪੈਮਾਨੇ ‘ਤੇ ਉਤਪਾਦਨ, ਸਹੂਲਤਾਂ ਦੀ ਸਾਂਝ ਅਤੇ ਸਮੂਹਿਕ ਕਾਰਜ ਕੁਸ਼ਲਤਾ ਦਾ ਲਾਭ ਮਿਲ ਸਕੇਗਾ। ਰਾਜ ਦਾ ਉਦੇਸ਼ ਕਲੱਸਟਰ ਵਿਕਾਸ ਸਕੀਮਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਦੇ ਨਾਲ-ਨਾਲ ਮੌਜੂਦਾ ਢਾਂਚੇ ਵਿਚਲੇ ਪਾੜੇ ਨੂੰ ਪੂਰਨ ਅਤੇ ਹੁਣ ਤੱਕ ਪੂਰੀਆਂ ਨਾ ਹੋ ਸਕੀਆਂ ਜ਼ਰੂਰਤਾਂ ਦੇ ਹੱਲ ਲਈ ਆਪਣਾ ਰਾਜ-ਪੱਧਰੀ ਕਲੱਸਟਰ ਵਿਕਾਸ ਪ੍ਰੋਗਰਾਮ ਵੀ ਪੇਸ਼ ਕਰਨਾ ਹੈ।ਉਨ੍ਹਾਂ ਕਿਹਾ ਕਿ ਕਲੱਸਟਰ ਸਰਕਾਰੀ ਵਿਭਾਗਾਂ, ਉਦਯੋਗਿਕ ਸੰਗਠਨਾਂ ਅਤੇ ਕਲੱਸਟਰ ਮੈਂਬਰਾਂ ਦੁਆਰਾ ਬਣਾਏ ਗਏ ਵਿਸ਼ੇਸ਼ ਉਦੇਸ਼ ਵਾਹਨਾਂ (ਐਸਪੀਵੀ) ਵਿਚਕਾਰ ਸਰਗਰਮ ਸਹਿਯੋਗ ਰਾਹੀਂ ਐਮਐਸਐਮਈਜ਼ ਦੇ ਬੁਨਿਆਦੀ ਢਾਂਚੇ, ਤਕਨਾਲੋਜੀ ਨੂੰ ਅਪਣਾਉਣ ਅਤੇ ਮਾਰਕੀਟ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਉਦੇਸ਼ ਇੱਕ ਅਜਿਹਾ ਵਾਤਾਵਰਣ ਸਿਰਜਣਾ ਹੈ ਜੋ ਨਵੀਨਤਾ, ਲਾਗਤ ਮੁਕਾਬਲੇਬਾਜ਼ੀ ਅਤੇ ਟਿਕਾਊ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇ।

ਇਹ ਵੀ ਪੜ੍ਹੋ  Progressive Punjab Investors Summit 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

ਗੁਰਕੀਰਤ ਕਿਰਪਾਲ ਸਿੰਘ ਆਈਏਐਸ ਸਕੱਤਰ ਉਦਯੋਗ ਅਤੇ ਵਣਜ ਨੇ ਕਿਹਾ ਕਿ ਪੰਜਾਬ ਸਰਕਾਰ ਐਮਐਸਐਮਈਜ਼ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਐਮਐਸਐਮਈਜ਼ ਨੂੰ ਅਨੇਕਾਂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਵਿੱਚ ਆਪਣਾ ਪਲਾਂਟ ਸਥਾਪਤ ਕਰ ਸਕਣ। ਇਸ ਖੇਤਰ ਵਿੱਚ ਬਹੁਤ ਸਾਰੇ ਮੌਕੇ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਕਟਰਲ ਕਮੇਟੀਆਂ ਦੀਆਂ 77 ਫ਼ੀਸਦ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਸਭ ਤੋਂ ਆਕਰਸ਼ਕ ਉਦਯੋਗਿਕ ਨੀਤੀ ਸ਼ੁਰੂ ਕੀਤੀ ਹੈ। ਨਿਵੇਸ਼ਕਾਂ ਨੂੰ ਸਮਾਂਬੱਧ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਨਵੀਂ ਉਦਯੋਗਿਕ ਨੀਤੀ ਉੱਦਮੀਆਂ ਦੀ ਮਦਦ ਕਰੇਗੀ।ਇਸ ਐਮਐਸਐਮਈਜ਼ ਸੈਸ਼ਨ ਦੌਰਾਨ ਪ੍ਰੋਫੈਸਰ ਰੁਧਰਾ ਪ੍ਰਤਾਪ ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਸ੍ਰੀ ਧਰਮੇਸ਼ ਗੋਸਵਾਮੀ ਪਾਰਟਨਰ, ਕੇਪੀਐਮਜੀ, ਸ੍ਰੀ ਭੁਪਿੰਦਰ ਪਾਲ ਸਿੰਘ ਆਨੰਦ ਡਾਇਰੈਕਟਰ, ਜਲ ਬਾਥ ਫਿਟਿੰਗਜ਼, ਸ੍ਰੀ ਮਨਬੀਰ ਸਿੰਘ ਡਾਇਰੈਕਟਰ, ਆਈਈਈ ਐਲੀਵੇਟਰਜ਼, ਸ੍ਰੀ ਰਾਜੇਸ਼ ਮਹਿਰਾ ਐਮਡੀ, ਐਕਟਿਵ ਕਲੋਥਿੰਗ ਨੇ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

0

 👉ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿ ਸਰਹੱਦ ਨੇੜਿਓਂ ਖੇਪ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
 👉ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਅਤੇ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰਕੈਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਸਿੰਘ (26), ਗੁਰਪ੍ਰੀਤ ਸਿੰਘ ਉਰਫ਼ ਗੋਪੀ (22), ਰਾਕੇਸ਼ ਉਰਫ਼ ਕੇਸ਼ੂ (26), ਚਮਕੋਰ ਸਿੰਘ ਉਰਫ਼ ਚਮਕੋਰ (23), ਚਾਰੋਂ ਵਾਸੀ ਖੇਮਕਰਨ, ਤਰਨਤਾਰਨ ਅਤੇ ਮੱਖਣਦੀਨ ਉਰਫ਼ ਮੱਖਣ (22) ਵਾਸੀ ਨਾਗ ਕਲਾਂ, ਅੰਮ੍ਰਿਤਸਰ ਅਤੇ ਜਸਬੀਰ ਸਿੰਘ ਉਰਫ਼ ਬੀਰਾ ਉਰਫ਼ ਰਘੂ (19) ਵਾਸੀ ਪਿੰਡ ਮੂਲੇਚੱਕ, ਅੰਮ੍ਰਿਤਸਰ ਵਜੋਂ ਹੋਈ ਹੈ।ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ ਪੀ ਐਕਸ 5.7×28 ਐਮਐਮ ਟੀਆਈਐਸਏਐਸ ਟਰਕੀ ਪਿਸਤੌਲ, ਦੋ .30 ਬੋਰ ਅਤੇ ਇੱਕ 9 ਐਮਐਮ ਪਿਸਤੌਲ ਤੋਂ ਇਲਾਵਾ 60 ਜ਼ਿੰਦਾ ਕਾਰਤੂਸਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ  Sant Seechewal ਨੇ ਰਾਜ ਸਭਾ ਵਿੱਚ ਟੈਲੀਕਾਮ ਕੰਪਨੀਆਂ ਦੀ ਲੁੱਟ ਅਤੇ ਮਹਿੰਗੇ ਰੀਚਾਰਜਾਂ ਦਾ ਮਾਮਲਾ ਉਠਾਇਆ

ਇਸ ਕਾਰਵਾਈ ਵਿੱਚ ਬਰਾਮਦ ਕੀਤੇ ਗਏ ਆਧੁਨਿਕ ਆਟੋਮੈਟਿਕ ਪੀ ਐਕਸ 5.7×28 ਐਮਐਮ ਟੀਆਈਐਸਏਐਸ ਟਰਕੀ ਸੀਰੀਜ਼ ਪਿਸਤੌਲ ਨਵੀਨਤਮ ਹਥਿਆਰ ਹੈ ਅਤੇ ਇਹ ਦੁਰਲੱਭ ਬਰਾਮਦਗੀਆਂ ਵਿੱਚੋਂ ਇੱਕ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਡਰੋਨ ਜ਼ਰੀਏ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੋਸ਼ੀ ਸਰਹੱਦ ਪਾਰ ਦੇ ਇੱਕ ਹੈਂਡਲਰ ਅਧੀਨ ਕੰਮ ਕਰ ਰਹੇ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਇੱਕ ਵੱਡਾ ਸੰਗਠਿਤ ਤਸਕਰੀ ਨੈੱਟਵਰਕ ਹੋ ਸਕਦਾ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗਸ਼ਤ ਅਤੇ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਕਰਨ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਦੀ ਤਲਾਸ਼ੀ ਲੈਣ ‘ਤੇ, ਦੋ ਟੀਆਈਐਸਏਐਸ ਟਰਕੀ ਪਿਸਤੌਲ, ਮੈਗਜ਼ੀਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਖੁਲਾਸੇ ਉਪਰੰਤ ਜਾਂਚ ਦੌਰਾਨ ਗੋਲਾ ਬਾਰੂਦ ਸਮੇਤ ਇੱਕ ਹੋਰ ਟੀਆਈਐਸਏਐਸ ਟਰਕੀ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡਾਂ ਨਾਲ ਸਬੰਧਤ ਹਨ, ਜਿਸ ਨਾਲ ਸਰਹੱਦ ਪਾਰੋਂ ਇਨ੍ਹਾਂ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਮਿਲੀ।

ਇਹ ਵੀ ਪੜ੍ਹੋ  CM Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਪੁੱਛਗਿੱਛ ਦੌਰਾਨ ਦੋਵਾਂ ਨੇ ਆਪਣੇ ਸਪਲਾਇਰ ਦਾ ਖੁਲਾਸਾ ਕੀਤਾ ਅਤੇ ਉਸਦੀ ਪਛਾਣ ਮੱਖਣਦੀਨ ਉਰਫ਼ ਮੱਖਣ ਵਜੋਂ ਕੀਤੀ, ਜਿਸਨੂੰ ਬਾਅਦ ਵਿੱਚ ਇੱਕ .30 ਬੋਰ ਪਿਸਤੌਲ, ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।ਸੀਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਰਾਕੇਸ਼ ਉਰਫ਼ ਕੇਸ਼ੂ ਅਤੇ ਚਮਕੋਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਖੁਲਾਸੇ ‘ਤੇ 800 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇਸ ਮਾਮਲੇ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 1 ਕਿਲੋਗ੍ਰਾਮ ਹੋ ਗਈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਭਰੋਸੇਯੋਗ ਗੁਪਤ ਸੂਚਨਾ ‘ਤੇ ਪੁਲਿਸ ਟੀਮਾਂ ਵੱਲੋਂ ਸੁਚੱਜੇ ਤਾਲਮੇਲ ਨਾਲ ਅਗਲੇਰੀ ਕਾਰਵਾਈ ਕਰਕਦਿਆਂ ਜਸਬੀਰ ਸਿੰਘ ਉਰਫ ਬੀਰਾ ਉਰਫ ਰਘੂ ਨੂੰ 2.5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ।ਇਸ ਸਬੰਧੀ ਤਿੰਨ ਵੱਖ-ਵੱਖ ਮਾਮਲੇ ਥਾਣਾ ਗੇਟ ਹਕੀਮਾ ਵਿਖੇ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰਬਰ 59 ਮਿਤੀ 08-03-2026, ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 21-ਬੀ ਅਧੀਨ ਐਫਆਈਆਰ ਨੰਬਰ 53 ਮਿਤੀ 10-03-2026 ਅਤੇ ਥਾਣਾ ਵੇਰਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 27 ਮਿਤੀ 08-03-2026 ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjabi singer Gurdas Maan ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ

0

Mansa News:ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਸਵੇਰੇ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਪਹੁੰਚੇ। ਗੁਰਦਾਸ ਮਾਨ ਨੇ ਸਭ ਤੋਂ ਪਹਿਲਾਂ ਹਵੇਲੀ ਪਹੁੰਚਦੇ ਸਿੱਧੂ ਮੂਸੇ ਵਾਲੇ ਦੀ ਤਸਵੀਰ ਅੱਗੇ ਮੱਥਾ ਟੇਕਿਆ ਅਤੇ ਉਸ ਨੂੰ ਸਲਾਮ ਕੀਤਾ। ਜਦੋਂ ਸਿੱਧੂ ਦੀ ਮਾਂ ਚਰਨ ਕੌਰ ਨੇ ਉਸ ਦਾ ਸਵਾਗਤ ਕੀਤਾ ਤਾਂ ਮਾਨ ਨੇ ਪੈਰ ਛੂਹ ਕੇ ਆਸ਼ੀਰਵਾਦ ਲਿਆ ।ਫਿਰ ਛੋਟੇ ਸਿੱਧੂ ਨੂੰ ਦੇਖ ਕੇ ਕਿਹਾ ਕਿ ਬਿਲਕੁਲ ਹੀ ਸ਼ੁਭਦੀਪ ਵਰਗਾ ਲੱਗਦਾ ਹੈ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਪਰਿਵਾਰ ਨਾਲ ਸਮਾਂ ਬਤੀਤ ਕੀਤਾ। ਮਾਨ ਨੇ ਕਿਹਾ ਕਿ ਉਸ ਦੇ ਮਨ ਵਿੱਚ ਸਿੱਧੂ ਮੂਸੇ ਵਾਲੇ ਲਈ ਬਹੁਤ ਹੀ ਸਤਿਕਾਰ ਤੇ ਪਿਆਰ ਹੈ ਅਤੇ ਹਮੇਸ਼ਾ ਰਹੇਗਾ।

ਇਹ ਵੀ ਪੜ੍ਹੋ  ਪ੍ਰੇਮਿਕਾ ਨੂੰ ਜ਼ਿੰਦਾ ਸਾੜਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਪੈਰੋਲ ਦੇਣ ਤੋਂ ਕੀਤਾ ਇੰਨਕਾਰ

ਪੰਜਾਬੀ ਗਾਇਕ ਗੁਰਦਾਸ ਮਾਨ ਮਾਨਸਾ ਵਿੱਚ ਇੱਕ ਨਿੱਜੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਨ। ਉਹਨਾਂ ਨੇ ਸਿੱਧੂ ਮੂਸੇ ਵਾਲੇ ਨੂੰ ਯਾਦ ਕਰਦਿਆਂ ਵਿਸ਼ੇਸ਼ ਤੌਰ ਤੇ ਕੁਝ ਲਾਈਨਾਂ ਸੁਣਾਈਆਂ । ਜਿਨ੍ਹਾਂ ਨੂੰ ਸੁਣਦੇ ਹੀ ਉੱਥੇ ਮੌਜੂਦ ਸਾਰੇ ਲੋਕ ਭਾਵਕ ਹੋ ਗਏ। ਗੁਰਦਾਸ ਮਾਨ ਨੇ ਕਿਹਾ ਕਿ ਦੁਨੀਆ ਸਿੱਧੂ ਦੀ ਅਗਵਾਈ ਉਸਦੇ ਤੇ ਉਸਦੀ ਸ਼ੈਲੀ ਨੂੰ ਕਦੇ ਨਹੀਂ ਭੁੱਲੇਗੀ ਉਨਾ ਕਿਹਾ ਕਿ ਸਿੱਧੂ ਨੇ ਛੋਟੀ ਉਮਰ ਵਿੱਚ ਬਹੁਤ ਪ੍ਰਾਪਤੀਆਂ ਕੀਤੀਆਂ ਤੇ ਆਪਣੇ ਪਿੰਡ ਅਤੇ ਸ਼ਹਿਰ ਦਾ ਨਾਮ ਪੂਰੇ ਦੁਨੀਆ ਵਿੱਚ ਪ੍ਰਸਿੱਧ ਕੀਤਾ। ਗੁਰਦਾਸ ਮਾਨ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਹਿੰਮਤ ਦੀ ਵੀ ਸਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰੇਮਿਕਾ ਨੂੰ ਜ਼ਿੰਦਾ ਸਾੜਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਪੈਰੋਲ ਦੇਣ ਤੋਂ ਕੀਤਾ ਇੰਨਕਾਰ

0

Chandigarh News:ਚੰਡੀਗੜ੍ਹ ਵਿੱਚ ਆਪਣੀ ਪ੍ਰੇਮਿਕਾ ਨੂੰ ਸਾੜ ਕੇ ਮਾਰਨ ਦੇ ਦੋਸ਼ੀ ਵਿਸ਼ਾਲ ਨੂੰ ਉਸ ਦੀ ਭੈਣ ਦੇ ਵਿਆਹ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਸ਼ਾਲ ਨੇ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ 15 ਤੋਂ 25 ਮਾਰਚ ਤੱਕ ਜਮਾਨਤ ਦੀ ਮੰਗ ਕੀਤੀ ਸੀ। ਉਸਨੇ ਕਿਹਾ ਸੀ ਕਿ ਉਸ ਦੀ ਭੈਣ ਦਾ ਵਿਆਹ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਹੋਣਾ ਹੈ ।ਇਸ ਲਈ ਉਸਨੂੰ ਵਿਆਹ ਵਿੱਚ ਸ਼ਾਮਿਲ ਹੋਣ ਲਈ ਜਮਾਨਤ ਦਿੱਤੀ ਜਾਵੇ। ਦੋਸ਼ੀ ਦੇ ਵਕੀਲ ਨੇ ਜ਼ਿਲ੍ਹਾ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਵਿਸ਼ਾਲ 6 ਭੈਣਾਂ ਦਾ ਇਕਲੌਤਾ ਭਰਾ ਹੈ ।

ਇਹ ਵੀ ਪੜ੍ਹੋ  ਗੈਸ ਦੀ ਕਿੱਲਤ; ਚਾਹ ਦੀ ਰੇਹੜੀ ਲਗਾਉਣ ਵਾਲੇ ਦਾ ਸਿਲੰਡਰ ਹੋਇਆ ਚੋਰੀ

ਵਿਆਹ ਵਿੱਚ ਕੁਝ ਰਸਮਾਂ ਅਜਿਹੀਆਂ ਹਨ ਜਿਨ੍ਹਾਂ ਵਿੱਚ ਉਸ ਦੀ ਮੌਜੂਦਗੀ ਜਰੂਰੀ ਹੈ ਪ੍ਰੰਤੂ ਦੋਸ਼ੀ ਇਹ ਦੱਸਣ ਵਿੱਚ ਅਸਫਲ ਰਿਹਾ ਕਿ ਉਹ ਕਿਹੜੀਆਂ ਰਸਮਾਂ ਹਨ ਜਿਨ੍ਹਾਂ ਵਿੱਚ ਉਸ ਦਾ ਸ਼ਾਮਿਲ ਹੋਣਾ ਜਰੂਰੀ ਹੈ। ਕੋਰਟ ਨੇ ਉਸ ਦੀਆਂ ਦਲੀਲਾਂ ਨੂੰ ਖਾਰਜ ਕਰ ਦਿੱਤਾ ਤੇ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦੱਸਣਾ ਬਣਦਾ ਹੈ ਕਿ 8 ਅਪ੍ਰੈਲ 2024 ਨੂੰ ਚੰਡੀਗੜ੍ਹ ਦੇ ਸੈਕਟਰ 35 ਬੀ ਤੇ ਪਾਰਕ ਵਿੱਚ ਵਿਸ਼ਾਲ ਦਾ ਆਪਣੀ ਪ੍ਰੇਮਿਕਾ ਰਾਣੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਗੁੱਸੇ ਵਿੱਚ ਆਏ ਵਿਸ਼ਾਲ ਨੇ ਆਪਣੀ ਪ੍ਰੇਮਿਕਾ ਉੱਪਰ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਦਿੱਤੀ ਸੀ। ਉਸ ਤੋਂ ਬਾਅਦ ਲੜਕੀ ਰਾਣੀ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Akali Dal ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਲਗਾਇਆ

0

Tarn Taran News: ਪਿਛਲੇ ਸਾਲ ਹੋਈ ਤਰਨਤਾਰਨ ਉਪ ਚੋਣ ਦੇ ਵਿੱਚ ਚਰਚਾ ‘ਚ ਰਹੀ ਯੂਥ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਜਿੰਮੇਵਾਰੀ ਦਿੱਤੀ ਹੈ। ਕੰਚਨਪ੍ਰੀਤ ਕੌਰ ਨੂੰ ਹਲਕਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ ਕੀਤਾ ਹੈ। ਚੱਲ ਰਹੀ ਚਰਚਾ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਹਲਕੇ ਤੋਂ ਕੰਚਨਪ੍ਰੀਤ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਜਾਵੇਗਾ। ਦੱਸਣਾ ਬਣਦਾ ਹੈ ਕਿ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਚਨਪ੍ਰੀਤ ਕੌਰ ਦੀ ਮਾਤਾ ਪ੍ਰਿੰਸੀਪਲ ਸੁਖਵਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਸੀ ਪ੍ਰੰਤੂ ਚੋਣ ਮੁਹਿਮ ਦੀ ਸਾਰੀ ਕਮਾਂਡ ਕੰਚਨਪ੍ਰੀਤ ਵੱਲੋਂ ਹੀ ਸੰਭਾਲੀ ਗਈ ਸੀ।

ਇਹ ਵੀ ਪੜ੍ਹੋ  Sant Seechewal ਨੇ ਰਾਜ ਸਭਾ ਵਿੱਚ ਟੈਲੀਕਾਮ ਕੰਪਨੀਆਂ ਦੀ ਲੁੱਟ ਅਤੇ ਮਹਿੰਗੇ ਰੀਚਾਰਜਾਂ ਦਾ ਮਾਮਲਾ ਉਠਾਇਆ

ਇਸ ਤੋਂ ਇਲਾਵਾ ਚੋਣ ਖਤਮ ਤੋਂ ਬਾਅਦ ਪੁਲਿਸ ਵੱਲੋਂ ਕੰਚਨਪ੍ਰੀਤ ਵਿਰੁੱਧ ਕਈ ਮੁਕਦਮੇ ਵੀ ਦਰਜ ਕੀਤੇ ਗਏ ਸਨ। ਉਧਰ,ਸੁਖਬੀਰ ਸਿੰਘ ਬਾਦਲ ਨੇ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਜੁਝਾਰੂ ਅਤੇ ਦਲੇਰ ਮੈਂਬਰ ਹੈ,ਜਿਸਨੇ ਹਾਲ ਹੀ ਵਿੱਚ ਤਰਨਤਾਰਨ ਉਪ ਚੋਣ ਵਿੱਚ ਸਰਕਾਰੀ ਦਬਾਅ ਦੇ ਬਾਵਜੂਦ ਆਪਣੀ ਮਾਤਾ ਜੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਜ਼ੋਰਦਾਰ ਢੰਗ ਨਾਲ ਪ੍ਰਚਾਰ ਕੀਤਾ।ਉਸਦਾ ਅਟੁੱਟ ਸਮਰਪਣ ਅਤੇ ਹਿੰਮਤ ਹਲਕੇ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sant Seechewal ਨੇ ਰਾਜ ਸਭਾ ਵਿੱਚ ਟੈਲੀਕਾਮ ਕੰਪਨੀਆਂ ਦੀ ਲੁੱਟ ਅਤੇ ਮਹਿੰਗੇ ਰੀਚਾਰਜਾਂ ਦਾ ਮਾਮਲਾ ਉਠਾਇਆ

👉ਮਹਿੰਗੇ ਰੀਚਾਰਜ ਅਤੇ ਰੀਚਾਰਜ਼ ਨਾ ਹੋਣ ਤੇ ਸਿਮ ਨੂੰ ਬੰਦ ਕਰਨ ਦੀਆਂ ਨੀਤੀਆਂ ‘ਤੇ ਸਰਕਾਰ ਤੋਂ ਮੰਗਿਆ ਜਵਾਬ
👉ਸਸਤੇ ਰੀਚਾਰਜਾਂ, ਸਿਮ ਨਾ ਬੰਦ ਹੋਣ ਦਾ ਡਰ ਅਤੇ ਗਾਹਕਾਂ ਦੀ ਰੱਖਿਆ ਲਈ ਸਖ਼ਤ ਨਿਯਮ ਬਣਾਉਣ ਦੀ ਕੀਤੀ ਮੰਗ
Delhi News:ਰਾਜ ਸਭਾ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੀਆਂ ਟੈਲੀਕਾਮ ਕੰਪਨੀਆਂ ਵੱਲੋਂ ਆਮ ਲੋਕਾਂ ‘ਤੇ ਵਧਦੇ ਆਰਥਿਕ ਬੋਝ ਅਤੇ ਕੰਪਨੀਆਂ ਦੀਆਂ ਲੁੱਟ ਵਾਲੀਆਂ ਨੀਤੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਨੇ ਰਾਜ ਸਭਾ ਵਿੱਚ ਪੁੱਛੇ ਸਵਾਲ ਰਾਹੀਂ ਕੇਂਦਰ ਸਰਕਾਰ ਤੋਂ ਪੁੱਛਿਆ ਕੇ ਕੀ ਸਰਕਾਰ ਟੈਲੀਕਾਮ ਕੰਪਨੀਆਂ ਵੱਲੋਂ ਗਾਹਕਾਂ ਨਾਲ ਹੋ ਰਹੇ ਸ਼ੋਸ਼ਣ ਅਤੇ ਜ਼ਬਰਦਸਤੀ ਵਾਲੀਆਂ ਨੀਤੀਆਂ ਨੂੰ ਰੋਕਣ ਲਈ ਕੋਈ ਢੁੱਕਵੇਂ ਕਦਮ ਚੁੱਕ ਰਹੀ ਹੈ।ਸੰਤ ਸੀਚੇਵਾਲ ਨੇ ਖ਼ਾਸ ਤੌਰ ‘ਤੇ ਇਹ ਮਸਲਾ ਉਠਾਇਆ ਕਿ ਅੱਜ ਮੋਬਾਈਲ ਉਪਭੋਗਤਾਵਾਂ ਨੂੰ ਆਪਣੀ ਲੋੜ ਮੁਤਾਬਕ ਛੋਟੇ ਰੀਚਾਰਜ ਕਰਨ ਦੀ ਆਜ਼ਾਦੀ ਨਹੀਂ ਰਹੀ।

ਇਹ ਵੀ ਪੜ੍ਹੋ  ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਰੋਕਣ ਲਈ ਉਡਣ ਦਸਤਿਆਂ ਦੀਆਂ ਟੀਮਾਂ ਗਠਿਤ

ਟੈਲੀਕਾਮ ਕੰਪਨੀਆਂ ਵੱਲੋਂ ਮਹਿੰਗੇ ਪਲਾਨ ਥੋਪੇ ਜਾ ਰਹੇ ਹਨ ਅਤੇ ਜੇ ਕੋਈ ਗਾਹਕ ਨਿਰਧਾਰਤ ਸਮੇਂ ਅੰਦਰ ਰੀਚਾਰਜ ਨਾ ਕਰੇ ਤਾਂ ਉਸਦੀ ਸਿਮ ਡੀਐਕਟੀਵੇਟ (ਬੰਦ) ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਪੁੱਛਿਆ ਕੇ ਕੀ ਟੈਲੀਕਾਮ ਨਿਯਮਾਂ ਵਿੱਚ ਸੋਧ ਕਰਕੇ ਲੋਕਾਂ ਨੂੰ ਆਪਣੀ ਵਰਤੋਂ ਅਨੁਸਾਰ ਛੋਟੇ ਅਤੇ ਸਸਤੇ ਰੀਚਾਰਜ ਦੀ ਆਜ਼ਾਦੀ ਦਿੱਤੀ ਜਾਵੇਗੀ, ਤਾਂ ਜੋ ਆਮ ਲੋਕਾਂ ਅੰਦਰਾਂ ਸਿਮ ਬੰਦ ਹੋਣ ਦਾ ਕੋਈ ਡਰ ਨਾ ਹੋਵੇ ਅਤੇ ਕੀ ਟੈਰੀਫ਼ ਅਤੇ ਵੈਧਤਾ ਨੀਤੀਆਂ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇਗੀ।ਸਰਕਾਰ ਵੱਲੋਂ ਦਿੱਤੇ ਜਵਾਬ ਵਿੱਚ ਕੇਂਦਰੀ ਸੰਚਾਰ ਰਾਜ ਮੰਤਰੀ ਡਾ. ਪੇਮਾਸਾਨੀ ਚੰਦਰ ਸ਼ੇਖਰ ਨੇ ਕਿਹਾ ਕਿ ਟੈਲੀਕਾਮ ਸੇਵਾਵਾਂ ਦੇ ਟੈਰੀਫ਼ਾਂ ਦੀ ਨਿਗਰਾਨੀ “ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ” ਦੇ ਨਿਯਮਾਂ ਅਧੀਨ ਕੀਤੀ ਜਾਂਦੀ ਹੈ। ਮੌਜੂਦਾ ਪ੍ਰਣਾਲੀ ਅਨੁਸਾਰ ਟੈਲੀਕਾਮ ਕੰਪਨੀਆਂ ਨੂੰ ਬਾਜ਼ਾਰ ਦੀ ਸਥਿਤੀ ਦੇ ਅਧਾਰ ‘ਤੇ ਆਪਣੇ ਟੈਰੀਫ਼ ਤੈਅ ਕਰਨ ਦੀ ਆਜ਼ਾਦੀ ਹੈ। ਉਨ੍ਹਾਂ ਨੇ ਦੱਸਿਆ ਕਿ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੰਪਨੀਆਂ ਵੱਖ-ਵੱਖ ਕਿਸਮ ਦੀਆਂ ਕਾਲਾਂ, ਸੰਦੇਸ਼ਾਂ, ਡਾਟਾ ਆਫਰਾਂ ਅਤੇ ਵੱਖਰੀ ਮਿਆਦ ਵਾਲੇ ਪਲਾਨ ਤਿਆਰ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ  CM Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਇਸ ਮਾਮਲੇ ‘ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ, “ਅੱਜ ਮੋਬਾਈਲ ਫੋਨ ਆਮ ਇਨਸਾਨ ਦੀ ਬੁਨਿਆਦੀ ਲੋੜ ਬਣ ਚੁੱਕਾ ਹੈ, ਪਰ ਕੁਝ ਟੈਲੀਕਾਮ ਕੰਪਨੀਆਂ ਇਸਨੂੰ ਮੁਨਾਫ਼ਾ ਕਮਾਉਣ ਦਾ ਸਾਧਨ ਬਣਾ ਕੇ ਲੋਕਾਂ ‘ਤੇ ਮਹਿੰਗੇ ਰੀਚਾਰਜ ਥੋਪ ਰਹੀਆਂ ਹਨ। ਇਹ ਗਰੀਬ ਅਤੇ ਮੱਧ ਵਰਗ ‘ਤੇ ਸਿੱਧਾ ਆਰਥਿਕ ਬੋਝ ਹੈ।” ਉਨ੍ਹਾਂ ਨੇ ਕਿਹਾ ਕਿ ਜੇ ਕੰਪਨੀਆਂ ਨੂੰ ਬੇਹੱਦ ਛੂਟ ਮਿਲਦੀ ਰਹੀ ਤਾਂ ਲੋਕਾਂ ਦੀ ਜੇਬ ‘ਤੇ ਭਾਰ ਹੋਰ ਵਧੇਗਾ ਅਤੇ ਆਮ ਲੋਕ ਲਗਾਤਾਰ ਲੁੱਟ ਦਾ ਸ਼ਿਕਾਰ ਹੁੰਦੇ ਰਹਿਣਗੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਟੈਲੀਕਾਮ ਖੇਤਰ ਵਿੱਚ ਉਪਭੋਗਤਾ ਹਿਤਾਂ ਦੀ ਰੱਖਿਆ ਲਈ ਸਖ਼ਤ ਨਿਯਮ ਬਣਾਏ ਜਾਣ ਅਤੇ ਇਕ ਪਾਰਦਰਸ਼ੀ ਪ੍ਰਣਾਲੀ ਲਾਗੂ ਕੀਤੀ ਜਾਵੇ ਅਤੇ ਰੀਚਾਰਜ਼ ਨਾ ਹੋਣ ਦੀ ਸੂਰਤ ਵਿੱਚ ਆਮ ਲੋਕਾਂ ਦੀ ਸਿਮ ਅਤੇ ਆਉਣ ਵਾਲੀਆਂ ਕਾਲਾਂ ਨਾ ਬੰਦ ਕਰਨ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਰੋਕਣ ਲਈ ਉਡਣ ਦਸਤਿਆਂ ਦੀਆਂ ਟੀਮਾਂ ਗਠਿਤ

0

👉ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਤ, ਬਠਿੰਡਾ 01642921552 ਉੱਤੇ ਕੀਤਾ ਜਾ ਸਕਦਾ ਹੈ ਸੰਪਰਕ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਬਠਿੰਡਾ ਸ਼੍ਰੀ ਦਲਜੀਤ ਸਿੰਘ ਸੰਧੂ ਵੱਲੋਂ ਘਰੇਲੂ ਗੈਸ, ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਅਤੇ ਜਮਾਖੋਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਉਡਣ ਦਸਤਿਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧ ਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿੱਥੇ 01642921552 ਨੰਬਰ ਉੱਤੇ ਸਵੇਰ 8 ਤੋਂ ਸ਼ਾਮ 8 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਆਪਣਾ ਕਾਰੋਬਾਰ ਆਪਣੀ ਪਹਿਚਾਣ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਇਹ ਕੰਟਰੋਲ ਰੂਮ ਸਾਰਾ ਹਫਤਾ ਵਰਕਿੰਗ ਰਹੇਗਾ।ਇਸ ਵਿਉਂਤਬੰਦੀ ਹੇਠ ਸੰਬੰਧਤ ਅਧਿਕਾਰੀਆਂ ਨੂੰ ਘਰੇਲੂ ਗੈਸ ਏਜੰਸੀ, ਪੈਟਰੋਲ ਪੰਪਾਂ ਦੀ ਜਾਂਚ ਅਤੇ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਾਰੀ ਹੁਕਮਾਂ ਅਨੁਸਾਰ ਇਹ ਟੀਮਾਂ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਗੈਸ ਏਜੰਸੀਆਂ, ਪੈਟਰੋਲ ਪੰਪਾਂ ਅਤੇ ਪੈਟਰੋਲ-ਡੀਜ਼ਲ ਦੀ ਵਿਕਰੀ ਦੀ ਨਿਯਮਿਤ ਜਾਂਚ ਅਤੇ ਨਿਗਰਾਨੀ ਕਰਨਗੀਆਂ। ਜੇਕਰ ਕਿਸੇ ਵੀ ਥਾਂ ‘ਤੇ ਘਰੇਲੂ ਗੈਸ ਸਿਲੰਡਰ, ਪੈਟਰੋਲ ਜਾਂ ਡੀਜ਼ਲ ਦੀ ਕਾਲਾਬਾਜ਼ਾਰੀ, ਜਮਾਖੋਰੀ ਜਾਂ ਹੋਰ ਕਿਸੇ ਤਰ੍ਹਾਂ ਦੀ ਗੜਬੜ ਸਾਹਮਣੇ ਆਉਂਦੀ ਹੈ ਤਾਂ ਸੰਬੰਧਤ ਟੀਮ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਨੈਸ਼ਨਲ ਲੋਕ ਅਦਾਲਤ ਆਯੋਜਿਤ;ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਡਣ ਦਸਤਿਆਂ ਦੀਆਂ ਟੀਮਾਂ ਵਿੱਚ ਸੰਬੰਧਤ ਇਲਾਕਿਆਂ ਦੇ ਫੂਡ ਸਪਲਾਈ ਅਫਸਰ ਅਤੇ ਇੰਸਪੈਕਟਰ ਸ਼ਾਮਲ ਕੀਤੇ ਗਏ ਹਨ।ਇਸ ਟੀਮਾਂ ਬਠਿੰਡਾ, ਭਗਤਾ ਭਾਈਕਾ, ਭੁੱਚੋ, ਫੂਲ, ਗੋਨਿਆਣਾ, ਮੌੜ, ਰਾਮਾ, ਤਲਵੰਡੀ ਸਾਬੋ, ਰਾਮਪੁਰਾ, ਸੰਗਤ ਅਤੇ ਨਥਾਣਾ ਇਲਾਕਿਆਂ ਦੀਆਂ ਨਜ਼ਰਸਾਨੀ ਕਰਨਗੀਆਂ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ‘ਤੇ ਪੈਟਰੋਲ ਜਾਂ ਡੀਜ਼ਲ ਦੀ ਕਾਲਾਬਾਜ਼ਾਰੀ ਜਾਂ ਗਲਤ ਵਿਕਰੀ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਆਪਣੇ ਇਲਾਕੇ ਦੀ ਸੰਬੰਧਤ ਟੀਮ ਨੂੰ ਸੂਚਿਤ ਕਰ ਸਕਦੇ ਹਨ, ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੈਸ਼ਨਲ ਲੋਕ ਅਦਾਲਤ ਆਯੋਜਿਤ;ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ

0

Bathinda News:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ, ਦੀਆਂ ਹਦਾਇਤਾਂ ਮੁਤਾਬਕ ਅਤੇ ਸ਼੍ਰੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ. ਬਲਜਿੰਦਰ ਕੌਰ ਮਾਨ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨ, ਤਲਵੰਡੀ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਹ ਵੀ ਪੜ੍ਹੋ ਆਪਣਾ ਕਾਰੋਬਾਰ ਆਪਣੀ ਪਹਿਚਾਣ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਇਸ ਨੈਸ਼ਨਲ ਲੋਕ ਅਦਾਲਤ ਲਈ ਬਠਿੰਡਾ, ਤਲਵੰਡੀ ਅਤੇ ਫੂਲ ਵਿਖੇ ਦੇ ਨਿਆਇਕ ਅਧਿਕਾਰੀਆਂ ਦੇ ਕੁੱਲ 21 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਂਦੇ ਹਨ। ਇਸ ਲੋਕ ਅਦਾਲਤ ਵਿੱਚ ਰਾਜੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 25801 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 23421 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਅਤੇ 65,52,34,925/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ।

ਇਹ ਵੀ ਪੜ੍ਹੋ CM Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਇਸ ਸਬੰਧੀ ਮਿਸ. ਬਲਜਿੰਦਰ ਕੌਰ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1894557