Monday, May 4, 2026
Home Blog Page 111

ਆਪਣਾ ਕਾਰੋਬਾਰ ਆਪਣੀ ਪਹਿਚਾਣ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

0

Bathinda News:ਆਪਣਾ ਕਾਰੋਬਾਰ ਆਪਣੀ ਪਹਿਚਾਣ ਤਹਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੀ ਯੋਜਨਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵੱਲੋਂ ਅੱਜ ਸਰਕਾਰੀ ਰਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾ ਮੁਤਾਬਿਕ ਜ਼ਿਲ੍ਹੇ ਦੀਆਂ 100 ਉਦਮੀ ਮਹਿਲਾਵਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਚੀਫ ਵਿਪ੍ਹ ਕੈਬਿਨੇਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ। ਆਪਣੇ ਸੰਬੋਧਨ ਦੌਰਾਨ ਉਹਨਾਂ ਨੇ ਸਮਾਗਮ ਵਿੱਚ ਸ਼ਾਮਿਲ ਉਦਮੀ ਮਹਿਲਾਵਾਂ ਨੂੰ ਮਹਿਲਾ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਔਰਤ ਸ਼ਕਤੀ ਨੂੰ ਨਮਨ ਕਰਦਿਆ ਆਪਣਾ ਨਿੱਜੀ ਤਜਰਬਾ ਸਾਂਝਾ ਕਰਕੇ ਮਾਂ ਦੇ ਰੂਪ ਵਿੱਚ ਔਰਤ ਨੂੰ ਸੰਸਾਰ ਦੀ ਸਭ ਤੋਂ ਵੱਡੀ ਨਿਆਮਤ ਦੱਸਿਆ। ਉਹਨਾ ਨੇ ਕਿਹਾ ਕਿ ਪਿੰਡਾਂ ਵਿੱਚ ਛੋਟੇ ਛੋਟੇ ਕਾਰੋਬਾਰ ਕਰ ਰਹੀਆਂ ਔਰਤਾਂ ਦਾ ਪੰਜਾਬ ਦੇ ਵਿਕਾਸ ਵਿੱਚ ਸਭ ਤੋਂ ਵੱਡਾ ਯੋਗਦਾਨ ਹੈ।

ਇਹ ਵੀ ਪੜ੍ਹੋ  ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਵਿਸ਼ੇਸ਼ ਕਰ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਸਹੂਲਤਾਂ ਦੇਣ ਦਾ ਜਿਕਰ ਕਰਦਿਆਂ ਹਰ ਸੰਭਵ ਮਦਦ ਕਰਨ ਦਾ ਵਾਅਦਾ ਕੀਤਾ ਉਹਨਾਂ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਦਿੱਤੇ ਜਾਣ ਦਾ ਜਿਕਰ ਕਰਦਿਆ ਕਿਹਾ ਕਿ ਪੰਜਾਬ ਵਿੱਚ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪਹਿਲੀ ਸਰਕਾਰ ਹੈ ਜਿਸ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ।ਸਮਾਗਮ ਵਿੱਚ ਸੰਬੋਧਨ ਦੌਰਾਨ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਐਡਵੋਕੇਟ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰ ਫੈਡ ਪੰਜਾਬ ਅਤੇ ਇੰਨਚਾਰਜ ਲੋਕ ਸਭਾ ਹਲਕਾ ਬਠਿੰਡਾ, ਸ਼੍ਰੀ ਨੀਲ ਗਰਗ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ, ਸ਼੍ਰੀ ਰਾਕੇਸ ਪੂਰੀ ਚੇਅਰਮੈਨ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਬੋਰਡ, ਸ਼੍ਰੀਮਤੀ ਰੁਪਿੰਦਰ ਕੌਰ ਗਿੱਲ ਸੀਨੀਅਰ ਵਾਇਸ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ, ਸ਼੍ਰੀ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਬਠਿੰਡਾ, ਸ਼੍ਰੀ ਜਸਵਿੰਦਰ ਸਿੰਘ ਸ਼ਿੰਦਾ, ਸ਼੍ਰੀ ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ, ਸ਼੍ਰੀ ਪਰਜੀਤ ਸਿੰਘ ਢਿੱਲੋ ਚੇਅਰਮੈਨ ਸਰਕਾਰੀ ਖੇਤੀਬਾੜੀ ਵਿਕਾਸ ਬੈਂਕ, ਮਨਦੀਪ ਕੌਰ ਰਾਮਗੜ੍ਹੀਆਂ ਸੀਨੀਅਰ ਵਾਇਸ ਚੇਅਰਪਰਸਨ ਰਾਮਗੜ੍ਹੀਆਂ ਭਲਾਈ ਬੋਰਡ ਪੰਜਾਬ, ਕਿੰਦਰਪਾਲ ਕੌਰ ਆਦਿ ਵਿਸ਼ੇਸ਼ ਸਨਮਾਨ ਵਜੋਂ ਇਸ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ।

ਇਹ ਵੀ ਪੜ੍ਹੋ  ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਇਸ ਦੌਰਾਨ ਵਿਧਾਇਕਾਂ ਅਤੇ ਚੇਅਰਮੈਨ ਸਹਿਬਾਨਾ ਨੇ ਆਪਣੇ ਸੰਬੋਧਨ ਵਿੱਚ ਮਹਿਲਾਵਾਂ ਵੱਲੋਂ ਕੀਤੇ ਜਾ ਰਹੇ ਉੱਦਮਾ ਦੀ ਸ਼ਲਾਘਾ ਕਰਦਿਆ ਹੋਰ ਮਿਹਨਤ ਕਰਨ ਦੀ ਗੱਲ ਕਹੀ।ਚੇਅਰਪਰਸਨ ਮਹਿਲਾ ਕਮਿਸ਼ਨ ਸ਼੍ਰੀਮਤੀ ਰੁਪਿੰਦਰ ਕੌਰ ਗਿੱਲ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੂੰ ਪੇਂਡੂ ਔਰਤਾਂ ਲਈ ਵਰਦਾਨ ਦੱਸਦਿਆਂ ਆਖਿਆ ਕਿ ਜਿਨ੍ਹਾਂ ਔਰਤਾਂ ਨੂੰ ਕਿਸੇ ਕਾਰਨ ਪੜ੍ਹਨ ਲਿਖਣ ਅਤੇ ਅੱਗੇ ਵਧਣ ਦਾ ਮੌਕਾ ਨਹੀਂ ਮਿਲਿਆ ਉਹਨਾਂ ਨੂੰ ਆਜੀਵਿਕਾ ਮਿਸ਼ਨ ਨੇ ਮੌਕਾ ਪ੍ਰਦਾਨ ਕਰਕੇ ਜਿੰਦਗੀ ਵਿੱਚ ਸਫਲ ਬਣਾਇਆ ਹੈ। ਉਹਨਾਂ ਨੇ ਆਪਣੀ ਉਦਾਹਰਨ ਦਿੰਦਿਆ ਦੱਸਿਆ ਕਿ ਕਿਸ ਤਰ੍ਹਾਂ ਉਹਨਾਂ ਨੇ ਆਜੀਵਿਕਾ ਮਿਸ਼ਨ ਵਿੱਚ ਬਤੌਰ ਬੈਂਕ ਸਖੀ ਕੰਮ ਕਰਦਿਆ ਮਿਹਨਤ ਕੀਤੀ ਅਤੇ ਪੰਜਾਬ ਸਰਕਾਰ ਨੇ ਉਹਨਾਂ ਦੀ ਮਿਹਨਤ ਨੂੰ ਪਹਿਚਾਣਦਿਆਂ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਇਸ ਚੇਅਰਪਰਸਨ ਦੇ ਵਕਾਰੀ ਅਹੁਦੇ ਨਾਲ ਨਵਾਜਿਆ ਹੈ।ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

0

👉ਪੰਜਾਬ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ, ਇਸ ਦੌਰਾਨ ਸੂਬੇ ਦਾ ਸਿਹਤ ਸੰਭਾਲ ਖੇਤਰ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਵਿੱਚ ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਸੁਪਰ-ਸਪੈਸ਼ਲਿਟੀ ਦੇਖਭਾਲ ਤੱਕ ਸੁਚਾਰੂ ਈਕੋਸਿਸਟਮ ਬਣਾਇਆ ਹੈ।ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਪੰਜਾਬ ਦੇਸ਼ ਦਾ ਇਕੋ ਇਕ ਸੂਬਾ ਹੈ ਜੋ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਦਾ ਹੈ।ਮੁੱਢਲੀ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ 17 ਮਾਰਚ, 2026 ਨੂੰ 100 ਨਵੇਂ ਆਮ ਆਦਮੀ ਕਲੀਨਿਕ (ਏਏਸੀਜ਼) ਦਾ ਉਦਘਾਟਨ ਕੀਤਾ ਜਾਵੇਗਾ। ਇਸ ਨਾਲ ਕਾਰਜਸ਼ੀਲ ਕਲੀਨਿਕਾਂ ਦੀ ਕੁੱਲ ਗਿਣਤੀ 993 ਹੋ ਜਾਵੇਗੀ ਅਤੇ 450 ਹੋਰ ਕਲੀਨਿਕ ਇਸ ਵੇਲੇ ਵਿਚਾਰ ਅਧੀਨ ਵਿੱਚ ਹਨ।ਉਨ੍ਹਾਂ ਦੱਸਿਆ ਕਿ ਮੌਜੂਦਾ 883 ਏਏਸੀਜ਼ ਪਹਿਲਾਂ ਹੀ 1.6 ਕਰੋੜ ਤੋਂ ਵੱਧ ਪੰਜਾਬੀਆਂ ਨੂੰ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਮਰੀਜ਼ ਦੀ ਆਮਦ ਦਰਜ ਕੀਤੀ ਗਈ ਹੈ। ਇਨ੍ਹਾਂ ਕਲੀਨਿਕਾਂ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ  Progressive Punjab Investors Summit 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ ਹਰ ਮਹੀਨੇ 30,000 ਤੋਂ ਵੱਧ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ 1.1 ਲੱਖ ਤੋਂ ਵੱਧ ਲੋਕ ਸ਼ੂਗਰ ਅਤੇ ਹਾਈਪਰਟੈਨਸ਼ਨ ਲਈ ਨਿਯਮਤ ਇਲਾਜ ਪ੍ਰਦਾਨ ਕਰ ਰਹੇ ਹਨ।ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਇਹ ਦੇਸ਼ ਦੀ ਸਭ ਤੋਂ ਵੱਡੀ ਸੂਬਾਈ ਫੰਡ ਪ੍ਰਾਪਤ ਸਿਹਤ ਬੀਮਾ ਯੋਜਨਾ ਹੈ। ਇਸ ਯੋਜਨਾ ਤਹਿਤ 2,300 ਤੋਂ ਵੱਧ ਸਰਜਰੀਆਂ ਅਤੇ ਬਿਮਾਰੀ ਪ੍ਰਬੰਧਨ ਪੈਕੇਜ ਜਿਸ ਵਿੱਚ ਕਾਰਡੀਓਲੋਜੀ, ਓਨਕੋਲੋਜੀ ਅਤੇ ਟਰੌਮਾ ਸ਼ਾਮਲ ਹਨ, ਨੂੰ ਕਵਰ ਕੀਤਾ ਜਾਂਦਾ ਹੈ। ਇਸ ਯੋਜਨਾ ਤਹਿਤ 600 ਤੋਂ ਵੱਧ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਗਰੀਬ ਪਰਿਵਾਰਾਂ ਨੂੰ ਮਿਆਰੀ ਇਲਾਜ ਤੱਕ ਆਸਾਨ ਪਹੁੰਚ ਪ੍ਰਦਾਨ ਕੀਤੀ ਜਾ ਸਕੇ।ਤੀਜੇ ਦਰਜੇ ਦੀ ਦੇਖਭਾਲ ਸਬੰਧੀ ਵੱਡੀ ਪ੍ਰਾਪਤੀ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ) ਨੂੰ ਕਾਰਜਸ਼ੀਲ ਕਰਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇੱਥੇ ਨਵੰਬਰ 2025 ਵਿੱਚ ਸਰਕਾਰੀ ਸਹੂਲਤ ਵਿੱਚ ਸੂਬੇ ਦਾ ਪਹਿਲਾ ਸਫਲ ਲਿਵਰ ਟ੍ਰਾਂਸਪਲਾਂਟ ਵਿੱਚ ਕੀਤਾ ਗਿਆ ਸੀ।ਇਸ ਤੋਂ ਇਲਾਵਾ, ਸਰਕਾਰ ਵੱਲੋਂ ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਦੀ ਖਰੀਦ ਲਈ 400 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਐਮਆਰਆਈ ਸੇਵਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸੀਟੀ ਸਕੈਨ ਸੇਵਾਵਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਫਰੀਦਕੋਟ, ਮੋਹਾਲੀ ਅਤੇ ਪਟਿਆਲਾ ਵਿੱਚ ਨਵੀਆਂ ਪੀਈਟੀ ਸਕੈਨ ਸਹੂਲਤਾਂ ਕਾਰਜਸ਼ੀਲ ਕੀਤੀਆਂ ਜਾਣਗੀਆਂ।ਸੂਬੇ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਮੁਹਿੰਮ ਬਾਰੇ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਤੋਂ ਹੁਣ ਤੱਕ 948 ਜਨਰਲ ਡਾਕਟਰਾਂ ਅਤੇ 627 ਸਪੈਸ਼ਲਿਸਟਾਂ ਦੀ ਨਿਯੁਕਤੀ ਕੀਤੀ ਹੈ, ਜੋ ਕਿ ਸਰਕਾਰੀ ਡਾਕਟਰਾਂ ਦੀ ਕੁੱਲ ਗਿਣਤੀ ਦਾ ਲਗਭਗ 35 ਫੀਸਦ ਬਣਦਾ ਹੈ।

ਇਹ ਵੀ ਪੜ੍ਹੋ  Progressive Punjab Investors Summit 2026; ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਅੱਗੇ ਕਿਹਾ ਕਿ ਨਰਸਾਂ ਅਤੇ ਫਾਰਮਾਸਿਸਟਾਂ ਸਮੇਤ ਪੈਰਾ-ਮੈਡੀਕਲ ਸਟਾਫ ਦੀ ਵੱਡੇ ਪੱਧਰ ‘ਤੇ ਭਰਤੀ ਕੀਤੀ ਗਈ ਹੈ।ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣ ਅਤੇ ਵਿਦਿਆਰਥੀਆਂ ਵੱਲੋਂ ਵਿਦੇਸ਼ਾਂ ਵਿੱਚ ਦਾਖਲਾ ਲੈਣ ਦੇ ਰੁਝਾਨ ਨੂੰ ਰੋਕਣ ਲਈ, ਸਰਕਾਰ ਵੱਲੋਂ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਕਾਲਜਾਂ ਦੀ ਉਸਾਰੀ ਜਲਦ ਹੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਸੂਬੇ ਵਿੱਚ 600 ਨਵੀਆਂ ਐਮਬੀਬੀਐਸ ਸੀਟਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਮੌਜੂਦਾ ਕਾਲਜਾਂ ਨੂੰ ਵੀ ਪੋਸਟ ਗ੍ਰੈਜੂਏਟ ਸੁਪਰ-ਸਪੈਸ਼ਲਿਟੀ ਇੰਸਟੀਚਿਊਟਾਂ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ।ਐਮਰਜੈਂਸੀ ਅਤੇ ਕ੍ਰਿਟੀਕਲ ਕੇਅਰ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀ ਤਰਜੀਹ ‘ਤੇ ਚਾਨਣਾ ਪਾਇਆ ਮੰਤਰੀ ਨੇ ਕਿਹਾ ਕਿ ਫਰਿਸ਼ਤੇ ਸਕੀਮ ਤਹਿਤ ਦੁਰਘਟਨਾ ਪੀੜਤਾਂ ਨੂੰ ਤੁਰੰਤ ਨਕਦ ਰਹਿਤ ਇਲਾਜ ਪ੍ਰਦਾਨ ਕਰਕੇ 600 ਤੋਂ ਵੱਧ ਜਾਨਾਂ ਬਚਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵੀ ਜਾਰੀ ਹਨ, ਜਿਸ ਵਿੱਚ 50 ਬੈਡ ਵਾਲੇ 22 ਕ੍ਰਿਟੀਕਲ ਕੇਅਰ ਬਲਾਕਾਂ ਦਾ ਨਿਰਮਾਣ ਵੀ ਸ਼ਾਮਲ ਹੈ।’ਸੀਐਮ ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ, ਰੋਜ਼ਾਨਾ ਲਗਭਗ 5,000 ਸੁਪਰਵਾਈਜ਼ਡ ਯੋਗਾ ਸੈਸ਼ਨ ਕਰਵਾਏ ਜਾ ਰਹੇ ਹਨ, ਜਿਸ ਰਾਹੀਂ ਲਗਭਗ 1.5 ਲੱਖ ਨਾਗਰਿਕਾਂ ਨੂੰ ਲਾਭ ਹੋ ਰਿਹਾ ਹੈ। ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਤਹਿਤ, ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ 548 ਓਟ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਸ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਵਿਆਪਕ ਨੈਟਵਰਕ ਰਾਹੀਂ 10.63 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੈਸ ਦੀ ਕਿੱਲਤ; ਚਾਹ ਦੀ ਰੇਹੜੀ ਲਗਾਉਣ ਵਾਲੇ ਦਾ ਸਿਲੰਡਰ ਹੋਇਆ ਚੋਰੀ

0

Barnala News: ਖਾੜੀ ਦੇਸ਼ਾਂ ਦੇ ਵਿੱਚ ਲੱਗੀ ਜੰਗ ਦੇ ਚੱਲਦਿਆਂ ਪੂਰੇ ਭਾਰਤ ਅਤੇ ਪੰਜਾਬ ਦੇ ਵਿੱਚ ਗੈਸ ਦੀ ਪੈਦਾ ਹੋਈ ਕਿੱਲਤ ਕਾਰਨ ਜਿੱਥੇ ਆਮ ਲੋਕਾਂ ਨੂੰ ਵੱਡੀਆਂ ਸਮੱਸਿਆਵਾਂ ਤਾਂ ਸਾਹਮਣਾ ਕਰਨਾ ਪੈ ਰਿਹਾ, ਉਥੇ ਹੁਣ ਗੈਸ ਸਿਲੰਡਰਾਂ ਦੇ ਚੋਰੀ ਹੋਣ ਦੀਆਂ ਵਾਰਦਾਤਾਂ ਵੀ ਲਗਾਤਾਰ ਸਾਹਮਣੇ ਆਉਣ ਲੱਗੀਆਂ ਹਨ। ਇਸੇ ਤਰ੍ਹਾਂ ਦੀ ਵਾਪਰੀ ਇਕ ਤਾਜ਼ੀ ਘਟਨਾ ਦੇ ਵਿੱਚ ਬਰਨਾਲਾ ਬੱਸ ਸਟੈਂਡ ਦੇ ਬਾਹਰ ਇੱਕ ਚਾਹ ਦੀ ਰੇਹੜੀ ਲਗਾਉਣ ਵਾਲੇ ਗਰੀਬ ਦੇ ਸਿਲੰਡਰ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਮਿੰਟ ਚ ਹੀ ਚੋਰੀ ਕਰਨ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਮੂਲ ਰੂਪ ਵਿੱਚ ਰਾਜਸਥਾਨ ਦੇ ਵਾਸੀ ਬਨਵਾਰੀ ਲਾਲ ਨੇ ਬਰਨਾਲਾ ਬੱਸ ਸਟੈਂਡ ਪੁਲਿਸ ਚੌਂਕੀ ਵਿੱਚ ਦਿੱਤੀ ਸ਼ਿਕਾਇਤ ‘ਚ ਦੱਸਿਆ ਹੈ ਕਿ ਉਹ ਇਥੇ ਚਾਹ ਦੀ ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਹੈ। ਘਟਨਾ ਸਮੇਂ ਉਹ ਚਾਹ ਦੇਣ ਗਿਆ ਹੋਇਆ ਸੀ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਭੈਣ ਦੇ ਵਿਆਹ ਦਾ ਕਾਰਡ ਵੰਡ ਕੇ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ+ਤ

ਇਸ ਦੌਰਾਨ ਜਦ ਵਾਪਸ ਆਇਆ ਤਾਂ ਉਸਦੀ ਰੇਹੜੀ ਉੱਪਰ ਲੱਗਿਆ ਹੋਇਆ ਸਿਲਿੰਡਰ ਗਾਇਬ ਸੀ। ਜਦ ਸਾਹਮਣੇ ਦੁਕਾਨ ‘ਤੇ ਲੱਗੇ ਹੋਏ ਸੀਸੀਟੀਵੀ ਕੈਮਰੇ ਨੂੰ ਚੈੱਕ ਕੀਤਾ ਗਿਆ ਪਤਾ ਲੱਗਿਆ ਕਿ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਉਸ ਦੀ ਦੁਕਾਨ ‘ਤੇ ਲੱਗੇ ਹੋਏ ਗੈਸ ਸਿਲਿੰਡਰ ਚੋਰੀ ਕਰਕੇ ਲੈ ਕੇ ਜਾ ਰਹੇ ਹਨ। ਬਨਵਾਰੀ ਲਾਲ ਮੁਤਾਬਿਕ ਗੈਸ ਸਿਲੰਡਰ ਦੇ ਬਿਨਾਂ ਸਾਰਾ ਧੰਦਾ ਚੌਪਟ ਹੋ ਜਾਵੇਗਾ ਕਿਉਂਕਿ ਉਹ ਹੋਰ ਗੈਸ ਸਿਲੰਡਰ ਲੈਣ ਦੀ ਸਮਰੱਥਾ ਨਹੀਂ ਰੱਖਦਾ। ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਸੁਦਾਗਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਚੋਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

👉ਵਿਦੇਸ਼ ਬਰਾਮਦ ਲਈ ਡੈਲੀਗੇਟਸ ਵਲੋਂ ਦਿਖਾਈ ਗਈ ਦਿਲਚਸਪੀ
SAS Nagar News:ਪੰਜਾਬ ਸਰਕਾਰ ਵੱਲੋਂ ਪਲਾਕਸਾ਼ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਵਲੋਂ ਆਪਣੇ ਉਤਪਾਦਾਂ ਸਬੰਧੀ ਲਗਾਇਆ ਗਿਆ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।ਇਸ ਸਟਾਲ ਉਤੇ ਵੱਖ ਵੱਖ ਦੇਸ਼ਾਂ ਅਤੇ ਦੇਸ਼ ਦੇ ਸੂਬਿਆਂ ਤੋਂ ਆਏ ਡੈਲੀਗੇਟਸ ਨੇ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਡੂੰਘੀ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਹੈ। ਡੈਲੀਗੇਟਸ ਨੇ ਵੇਰਕਾ ਤੋਂ ਟੈਟਰਾ ਪੈਕ, ਮਿਲਕ ਹੈਡਲਿੰਗ ਅਤੇ ਪ੍ਰੋਸੈਸਿੰਗ ਸਬੰਧੀ ਤਕਨੀਕ ਲੈਣ ਲਈ ਵੀ ਦਿਲਚਸਪੀ ਦਿਖਾਈ ਗਈ।

ਇਹ ਵੀ ਪੜ੍ਹੋ  Progressive Punjab Investors Summit 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

ਡੈਲੀਗੇਟਸ ਨੇ ਇੰਗਲੈਂਡ ਅਤੇ ਸਿੰਗਾਪੁਰ ਵਿੱਚ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਗਈ।ਡੈਲੀਗੇਟਸ ਨੇ ਵੇਰਕਾ ਦੇ ਉਤਪਾਦ ਜਿਨ੍ਹਾਂ ਵਿੱਚ ਦੇਸੀ ਘਿਉ, ਮੱਖਣ, ਪੰਜੀਰੀ, ਗੱਚਕ, ਦੁੱਧ, ਲੱਸੀ, ਖੀਰ,ਦਹੀਂ , ਯੋਗਟ,ਕਰੀਮ, ਪ੍ਰੋਟੀਨ ਯੋਗਟ,ਕਾਜੂ ਪਿੰਨੀ, ਰਬੜੀ ਆਦਿ ਬਾਰੇ ਜਾਣਕਾਰੀ ਲਈ।ਵੇਰਕਾ ਦੇ ਉਤਪਾਦਾਂ ਬਾਰੇ ਜਾਣਕਾਰੀ ਦਿੰਦਿਆਂ ਸਿਮਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਵੇਰਕਾ ਨੇ ਟਰਾਈਸਿਟੀ ਵਿੱਚ ਅਮੁੱਲ ਨੂੰ ਪੂਰੀ ਤਰ੍ਹਾਂ ਪਛਾੜ ਦਿੱਤਾ ਹੈ ਅਤੇ ਅਜਿਹਾ ਸਫਲਤਾ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਸਹਿਕਾਰੀ ਸੰਸਥਾ ਹੈ।ਉਨ੍ਹਾਂ ਦੱਸਿਆ ਕਿ ਵੇਰਕਾ ਕੋਲ ਇਸ ਸਮੇਂ 75 ਫ਼ੀਸਦੀ ਤਾਜ਼ੇ ਦੁੱਧ ਦਾ ਮਾਰਕੀਟਿੰਗ ਸ਼ੇਅਰ ਹੈ।

ਇਹ ਵੀ ਪੜ੍ਹੋ  Progressive Punjab Investors Summit 2026; ਉਦਯੋਗਿਕ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਵਿੱਚ ਸੰਤੁਲਨ ਲਈ ਨਵੀਨਤਾ, ਰੀਸਾਈਕਲਿੰਗ ਅਤੇ ਪਰਿਆਵਰਣ-ਮਿਤਰ ਹੱਲ ਬਹੁਤ ਅਹਿਮ: ਡਾ. ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ ਵੇਰਕਾ ਵਲੋਂ ਦੁੱਧ ਦੀ ਗੁਣਵੱਤਾ ਅਤੇ ਮਿਲਾਵਟ ਨੂੰ ਰੋਕਣ ਲਈ ਦੁਨੀਆ ਦੀ ਨਵੀਨਤਮ ਤਕਨਾਲੋਜੀ ਉਤੇ ਅਧਾਰਿਤ ਮਸ਼ੀਨਾਂ ਰਾਹੀਂ ਚਾਰ ਪੜਾਵਾਂ ਤੇ ਜਾਂਚ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਦੁਧ ਦੀ ਪਹਿਲੀ ਜਾਂਚ ਕੁਲੈਕਸਨ ਸੈਂਟਰ ਵਿੱਚ ਕੀਤੀ ਜਾਂਦੀ ਹੈ ਅਤੇ ਆਖਰੀ ਜਾਂਚ ਮਿਲਕ ਪਲਾਂਟ ਵਿੱਚ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੀਕਿਰਿਆ ਦੌਰਾਨ ਦੁਧ ਦੇ 80 ਦੇ ਕਰੀਬ ਟੈਸਟ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਮੋਹਾਲੀ ਸਥਿਤ ਪਲਾਂਟ ਦੀ ਸਮਰੱਥਾ ਨੂੰ ਜਪਾਨ ਦੀ ਜੇ.ਆਈ.ਸੀ.ਏ.ਨਾਲ ਮਿਲ ਕੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਮਿਡਲ ਈਸਟ, ਸਾਊਥ ਈਸਟ ਏਸ਼ੀਆ ਅਤੇ ਆਸਟ੍ਰੇਲੀਆ ਵਿੱਚ ਵੇਰਕਾ ਦੇ ਉਤਪਾਦਾਂ ਨੂੰ ਬਰਾਮਦ ਕੀਤੀ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

0

Progressive Punjab Investors Summit 2026:ਪੰਜਾਬ ਸਰਕਾਰ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ “ਟੈਕਸਟਾਈਲ, ਸਪਿਨਿੰਗ ਅਤੇ ਵੇਵਿੰਗ” ਬਾਰੇ ਇੱਕ ਸਮਰਪਿਤ ਖੇਤਰੀ ਸੈਸ਼ਨ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਧਾਗੇ, ਬੁਣਾਈ, ਉੱਨੀ ਅਤੇ ਉੱਭਰ ਰਹੇ ਤਕਨੀਕੀ ਟੈਕਸਟਾਈਲ ਵਿੱਚ ਸੂਬੇ ਦੀਆਂ ਸਮਰੱਥਾਵਾਂ ਨੂੰ ਉਜਾਗਰ ਕੀਤਾ ਗਿਆ। ਇਸ ਸੈਸ਼ਨ ਦੌਰਾਨ ਨਿਵੇਸ਼ ਦੇ ਮੌਕਿਆਂ, ਸਥਾਈ ਤਬਦੀਲੀਆਂ ਅਤੇ ਨਿਰਯਾਤ ਸਬੰਧੀ ਮੁਕਾਬਲੇਬਾਜ਼ੀ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਅਤੇ ਪੰਜਾਬ ਨੇ ਭਾਰਤ ਦੀ ਟੈਕਸਟਾਈਲ ਵੈਲਿਊ ਚੇਨ ਵਿੱਚ ਇੱਕ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕੀਤਾ ਅਤੇ ਆਧੁਨਿਕ, ਤਕਨਾਲੋਜੀ-ਅਧਾਰਤ, ਅਤੇ ਵਾਤਾਵਰਣ ਪੱਖੀ ਨਿਰਮਾਣ ਦੇ ਵਿਸਥਾਰ ਲਈ ਉਦਯੋਗਾਂ ਨਾਲ ਭਾਈਵਾਲੀ ਕਰਨ ਸਬੰਧੀ ਆਪਣੀ ਦਿਲਚਸਪੀ ਦੀ ਪੁਸ਼ਟੀ ਕੀਤੀ।ਇਸ ਸੈਸ਼ਨ ਵਿੱਚ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ; ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸ੍ਰੀਮਤੀ ਸੁਰਭੀ ਮਲਿਕ, ਆਈ.ਏ.ਐਸ. ਸ਼ਾਮਲ ਹੋਏ।ਇਸ ਪੈਨਲ ਵਿੱਚ ਪ੍ਰਮੁੱਖ ਉਦਯੋਗਪਤੀਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਸੀਈਓ – ਪ੍ਰੋਜੈਕਟਸ, ਟ੍ਰਾਈਡੈਂਟ ਗਰੁੱਪ ਸ਼੍ਰੀ ਪ੍ਰਦੀਪ ਕੁਮਾਰ ਮਾਰਕੰਡੇ; ਮੈਨੇਜਿੰਗ ਡਾਇਰੈਕਟਰ, ਸ਼ਿੰਗੋਰਾ ਟੈਕਸਟਾਈਲ ਸ਼੍ਰੀ ਅਮਿਤ ਜੈਨ; ਅਤੇ ਅਰੀਸੁਦਾਨਾ ਇੰਡਸਟਰੀਜ਼ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਸਿਧਾਰਥ ਖੰਨਾ ਸ਼ਾਮਲ ਸਨ।ਉਦਯੋਗਪਤੀਆਂ ਨੇ ਪੰਜਾਬ ਦੇ ਟੈਕਸਟਾਈਲ ਵਿਕਾਸ ਦੇ ਅਗਲੇ ਪੜਾਅ ਨੂੰ ਆਕਾਰ ਦੇਣ ਵਾਲੀਆਂ ਤਿੰਨ ਮੁੱਖ ਜ਼ਰੂਰਤਾਂ ਨੂੰ ਉਜਾਗਰ ਕੀਤਾ।ਪਹਿਲਾ, ਵਿਸ਼ਵਵਿਆਪੀ ਖਰੀਦਦਾਰਾਂ ਨੂੰ ਆਕਰਸ਼ਿਤ ਕਰਨ, ਵੱਡੇ ਪੱਧਰ ‘ਤੇ ਉਤਪਾਦਨ ਦਾ ਲਾਭ ਲੈਣ ਅਤੇ ਸਥਾਪਿਤ ਵਿਸ਼ਵਵਿਆਪੀ ਨਿਰਮਾਣ ਕੇਂਦਰਾਂ ਦੇ ਮੁਕਾਬਲੇ ਭਾਰਤ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਸਮਰੱਥਾ ਨਿਰਮਾਣ ਜ਼ਰੂਰੀ ਹੈ।ਦੂਜਾ, ਉੱਨਤ ਤਕਨਾਲੋਜੀਆਂ ਨੂੰ ਤੇਜ਼ੀ ਨਾਲ ਅਪਣਾਉਣਾ – ਜਿਸ ਵਿੱਚ ਏਆਈ/ਐਮਐਲ ਅਧਾਰਤ ਮਸ਼ੀਨਰੀ, ਡਿਜੀਟਾਈਜ਼ਡ ਉਤਪਾਦਨ ਪ੍ਰਣਾਲੀਆਂ ਅਤੇ ਏਕੀਕ੍ਰਿਤ ਸਪਲਾਈ ਚੇਨਾਂ ਸ਼ਾਮਲ ਹਨ – ਉਤਪਾਦਕਤਾ, ਗੁਣਵੱਤਾ ਅਤੇ ਸੰਚਾਲਨ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਬੇਹੱਦ ਅਹਿਮ ਹੈ।

ਇਹ ਵੀ ਪੜ੍ਹੋ  ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਤੀਜਾ, ਸਥਿਰਤਾ ਨੂੰ ਭਵਿੱਖੀ ਵਿਕਾਸ ਦਾ ਆਧਾਰ ਬਣਾਉਣਾ ਚਾਹੀਦਾ ਹੈ, ਜਿਸ ਵਿੱਚ ਜਲ ਚੱਕਰ ਦੀ ਵਰਤੋਂ, ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਪ੍ਰਣਾਲੀਆਂ, ਊਰਜਾ ਸੰਭਾਲ ਅਤੇ ਖੇਤੀਬਾੜੀ-ਅਧਾਰਤ ਬਾਇਓਮਾਸ ਵਰਗੇ ਵਿਕਲਪਕ ਬਾਲਣਾਂ ਵੱਲ ਤਬਦੀਲੀ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਐਮਐਸਐਮਈਜ਼ ਨੂੰ ਬ੍ਰਾਂਡਿੰਗ, ਵਿਸ਼ੇਸ਼ ਉਤਪਾਦ ਸ਼੍ਰੇਣੀਆਂ ਅਤੇ ਤਕਨੀਕੀ ਟੈਕਸਟਾਈਲ ਵਿੱਚ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਸੀ ਤਾਂ ਜੋ ਉਹ ਮਾਤਰਾ ਦੀ ਬਜਾਏ ਮੁੱਲ ਦੇ ਆਧਾਰ ‘ਤੇ ਮੁਕਾਬਲੇਬਾਜ਼ੀ ਲਈ ਤਿਆਰ ਹੋ ਸਕਣ।ਭਾਗੀਦਾਰਾਂ ਨੇ ਭਾਰਤ ਦੀ ਫਾਈਬਰ ਸਮਰੱਥਾ ਖਾਸ ਕਰਕੇ ਰੀਸਾਈਕਲ ਕੀਤੇ ਫਾਈਬਰਾਂ ਸਬੰਧੀ, ਪਾੜੇ ਨੂੰ ਪੂਰਨ ਲਈ ਅਹਿਮ ਮੌਕਿਆਂ ‘ਤੇ ਵੀ ਚਾਨਣਾ ਪਾਇਆ, ਜੋ ਨਿਵੇਸ਼ਾਂ ਨੂੰ ਉਤਸ਼ਾਹਿਤ ਕਰ ਸਕਦੇ ਹਨ ਅਤੇ ਘਰੇਲੂ ਟੈਕਸਟਾਈਲ ਵੈਲਿਊ ਚੇਨ ਨੂੰ ਮਜ਼ਬੂਤ ਕਰ ਸਕਦੇ ਹਨ।ਸੈਸ਼ਨ ਦੌਰਾਨ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2026 ਤਹਿਤ ਸਹਾਇਕ ਢਾਂਚਾ ਪੇਸ਼ ਕੀਤਾ। ਇਹ ਨੀਤੀ 10-15 ਸਾਲਾਂ ਦੀ ਇੱਕ ਬਿਹਤਰ ਪ੍ਰੋਤਸਾਹਨ ਡਿਸਬਰਸਮੈਂਟ ਵਿੰਡੋ, ਸਥਿਰ ਪੂੰਜੀ ਨਿਵੇਸ਼ ਦੇ 20 ਫੀਸਦ ਤੱਕ ਦੀ ਪੂੰਜੀ ਸਬਸਿਡੀ (10 ਕਰੋੜ ਰੁਪਏ ਤੱਕ ਸੀਮਤ), ਬਿਜਲੀ ਡਿਊਟੀ ਤੋਂ 100 ਫੀਸਦ ਦੀ ਛੋਟ ਅਤੇ ਸਥਿਰ ਪੂੰਜੀ ਨਿਵੇਸ਼ ‘ਤੇ 125 ਫੀਸਦ ਤੱਕ ਦਾ ਸਮੁੱਚਾ ਪ੍ਰੋਤਸਾਹਨ (500 ਕਰੋੜ ਰੁਪਏ ਤੱਕ ਸੀਮਤ) ਦੀ ਸਹੂਲਤ ਪ੍ਰਦਾਨ ਕਰਦੀ ਹੈ। 500 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰਨ ਵਾਲੀਆਂ ਵੱਡੀਆਂ ਕੰਪਨੀਆਂ ਨੁਕੂਲਿਤ ਪ੍ਰੋਤਸਾਹਨ ਪੈਕੇਜਾਂ ਲਈ ਯੋਗ ਹਨ।ਇਸ ਨੀਤੀ ਤਹਿਤ ਗੈਰ-ਵਿੱਤੀ ਉਪਾਅ ਵੀ ਪ੍ਰਦਾਨ ਕੀਤੇ ਜਾਂਦੇ ਹਨ ਜਿਸ ਵਿੱਚ ਰਾਈਟ ਟੂ ਬਿਜਨੈਸ ਐਕਟ ਅਧੀਨ ਸਮਾਂ-ਬੱਧ ਪ੍ਰਵਾਨਗੀਆਂ, ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਰਾਹੀਂ ਸਹੂਲਤ, ਭਰੋਸੇਯੋਗ ਬਿਜਲੀ ਸਪਲਾਈ ਅਤੇ ਪ੍ਰਵਾਨਿਤ ਲੋਡ ਦੇ 125 ਫੀਸਦ ਤੱਕ ਦੀ ਬਿਹਤਰ ਕੈਪਟਿਵ ਨਵਿਆਉਣਯੋਗ ਊਰਜਾ ਸੀਮਾ ਸ਼ਾਮਲ ਹੈ।

ਇਹ ਵੀ ਪੜ੍ਹੋ   Progressive Punjab Investors Summit 2026 ਦੌਰਾਨ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਵਿਸ਼ੇਸ਼ ਸੈਸ਼ਨ ਆਯੋਜਿਤ

ਇਸ ਮੌਕੇ ਬੋਲਦਿਆਂ, ਉਦਯੋਗ ਅਤੇ ਵਣਜ ਮੰਤਰੀ ਨੇ ਇੱਕ ਸਥਿਰ ਅਤੇ ਉਦਯੋਗ ਪੱਖੀ ਈਕੋਸਿਸਟਮ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ, ਜਿਸ ਦੀਆਂ ਵਿਸ਼ੇਸ਼ਤਾਵਾਂ ਵਿੱਚ ਕੁਸ਼ਲ ਪ੍ਰੋਤਸਾਹਨ ਪ੍ਰਦਾਨ ਕਰਨਾ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਸ਼ਾਮਲ ਹੈ। ਮੁੱਖ ਸਕੱਤਰ ਨੇ ਕਪਾਹ, ਸਪੀਨਿੰਗ ਅਤੇ ਮੁੱਲ ਵਿੱਚ ਵਾਧਾ ਕਰਨ ਵਾਲੇ ਟੈਕਸਟਾਈਲ ਖੇਤਰਾਂ ਲਈ ਬਿਹਤਰ ਨੀਤੀਆਂ ਨੂੰ ਆਕਾਰ ਦੇਣ ਵਿੱਚ ਨਿਰੰਤਰ ਫੀਡਬੈਕ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਦਯੋਗ ਅਤੇ ਵਣਜ ਵਿਭਾਗ ਦੀ ਡਾਇਰੈਕਟਰ ਨੇ ਪੰਜਾਬ ਦੀਆਂ ਅੰਦਰੂਨੀ ਸਮਰੱਥਾਵਾਂ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਸਥਾਪਿਤ ਟੈਕਸਟਾਈਲ ਕਲੱਸਟਰ, ਹੁਨਰਮੰਦ ਕਾਰਜਬਲ ਅਤੇ ਮਜ਼ਬੂਤ ਲੌਜਿਸਟਿਕ ਸੰਪਰਕ ਸ਼ਾਮਲ ਹੈ।ਸੈਸ਼ਨ ਦੇ ਮੁੱਖ ਨੁਕਤਿਆਂ ਵਿੱਚ ਉਦਯੋਗਾਂ ਤਰਫੋਂ ਸਾਂਝੇ ਅਤੇ ਲਾਗਤ-ਪ੍ਰਭਾਵਸ਼ਾਲੀ ਮਾਹੌਲ, ਬੁਨਿਆਦੀ ਢਾਂਚੇ, ਖਾਸ ਕਰਕੇ ਕਲੱਸਟਰ-ਪੱਧਰ ਦੇ ਜੈਡਐਲਡੀ ਅਤੇ ਸੀਈਟੀਪੀ ਪ੍ਰਣਾਲੀਆਂ ਦੀ ਮੰਗ, ਫਾਈਬਰ ਸਮਰੱਥਾ ਦਾ ਵਿਸਥਾਰ, ਕਿਫਾਇਤੀ ਸਥਿਰਤਾ ਉਪਾਵਾਂ ਲਈ ਉਦਯੋਗ ਅਤੇ ਖੋਜ ਦਰਮਿਆਨ ਸਹਿਯੋਗ ਅਤੇ 24×7 ਨਿਰਮਾਣ ਕਾਰਜਾਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਟੈਰਿਫ ਵਿੱਚ ਨਿਰੰਤਰ ਸਥਿਰਤਾ ਬਣਾਈ ਰੱਖਣ ਦੀ ਮੰਗ ਸ਼ਾਮਲ ਹੈ।ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਵਿਧੀ ਰਾਹੀਂ ਫਾਲੋ-ਅੱਪ ਪਹਿਲੂਆਂ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਸੂਬਾ ਸਰਕਾਰ ਆਉਣ ਵਾਲੇ ਹਫ਼ਤਿਆਂ ਵਿੱਚ ਆਈਬੀਡੀਪੀ 2026 ਤਹਿਤ ਕਾਰਵਾਈਯੋਗ ਪ੍ਰਸਤਾਵਾਂ ਸਬੰਧੀ ਟੀਚਾਗਤ ਮੀਟਿੰਗ ਕਰੇਗੀ।ਇਹ ਯਤਨ ਇੱਕ ਮੁਕਾਬਲੇਬਾਜੀ, ਸਥਾਈ ਅਤੇ ਭਵਿੱਖ ਲਈ ਤਿਆਰ ਟੈਕਸਟਾਈਲ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਕਦਮਾਂ ਨੂੰ ਮਜ਼ਬੂਤ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026;

Progressive Punjab Investors Summit 2026;

 

 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

stors Summit 2026;

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

0

Chandigarh News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਠ ਤਿੱਖੇ ਸਵਾਲ ਕੀਤੇ। ਉਨ੍ਹਾਂ ਨੇ ਪੰਜਾਬ ਦੇ ਰੋਕੇ ਗਏ ਫੰਡਾਂ, ਭਾਰੀ ਜੀਐਸਟੀ ਨੁਕਸਾਨ, ਹੜ੍ਹ ਰਾਹਤ, ਉਦਯੋਗ, ਨਸ਼ਾ ਤਸਕਰੀ, ਰੁਜ਼ਗਾਰ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਵਰਗੇ ਮੁੱਦਿਆਂ ‘ਤੇ ਸਪੱਸ਼ਟ ਜਵਾਬਾਂ ਦੀ ਮੰਗ ਕੀਤੀ।ਅਮਨ ਅਰੋੜਾ ਨੇ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ ‘ਤੇ ਖੋਖਲੇ ਨਾਅਰਿਆਂ ਜਾਂ “ਜੁਮਲਿਆਂ” ਦੀ ਬਜਾਏ ਠੋਸ ਜਵਾਬਾਂ ਦੇ ਹੱਕਦਾਰ ਹਨ।

ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਦੀ ਮਹਿਮਾਨਾਂ ਦਾ ਸਤਿਕਾਰ ਨਾਲ ਸਵਾਗਤ ਕਰਨ ਦੀ ਪੁਰਾਣੀ ਰਵਾਇਤ ਹੈ, ਪਰ ਇਸ ਵਾਰ ਪੰਜਾਬ ਦੇ ਲੋਕ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਰੱਖਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਧਰਤੀ ‘ਤੇ ਆਏ ਹਨ, ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਪਰ ਤਿੰਨ ਕਰੋੜ ਪੰਜਾਬੀਆਂ ਦੀ ਚਿੰਤਾ ਸਧਾਰਨ ਹੈ—ਖਾਲੀ ਵਾਅਦੇ ਨਾ ਕਰੋ ਅਤੇ ਦੁਬਾਰਾ ਜੁਮਲੇ ਨਾ ਸੁਣਾਓ।ਆਪ ਪੰਜਾਬ ਦੇ ਪ੍ਰਧਾਨ ਨੇ ਨੋਟ ਕੀਤਾ ਕਿ ਦੋ ਦਿਨ ਪਹਿਲਾਂ ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ ਸਨ ਅਤੇ ਉਮੀਦ ਕੀਤੀ ਸੀ ਕਿ ਭਾਜਪਾ ਦੀ ਪੰਜਾਬ ਲੀਡਰਸ਼ਿਪ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਕੋਈ ਜਵਾਬ ਦੇਵੇਗੀ ਜਾਂ ਕੋਈ ਐਲਾਨ ਪੇਸ਼ ਕਰੇਗੀ। ਅਮਨ ਅਰੋੜਾ ਨੇ ਕਿਹਾ ਹਾਲਾਂਕਿ, ਪਿਛਲੇ ਦੋ ਦਿਨਾਂ ਵਿੱਚ ਇੱਕ ਵੀ ਭਾਜਪਾ ਪੰਜਾਬ ਦੇ ਆਗੂ ਨੇ ਇਨ੍ਹਾਂ ਚਿੰਤਾਵਾਂ ਬਾਰੇ ਗੱਲ ਨਹੀਂ ਕੀਤੀ।” ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਉਠਾਏ ਜਾ ਰਹੇ ਮੁੱਦਿਆਂ ‘ਤੇ ਅਮਿਤ ਸ਼ਾਹ ਅਤੇ ਭਾਜਪਾ ਪੰਜਾਬ ਦੇ ਆਗੂਆਂ ਨੂੰ ਸਵਾਲ ਕਰਨ।

ਪੰਜਾਬ ਦੇ 8,300 ਕਰੋੜ ਰੁਪਏ ਦੇ ਆਰ.ਡੀ.ਐਫ ਅਤੇ ਐਮ.ਡੀ.ਐਫ ਫੰਡ ਰੋਕੇ ਗਏ

ਪਹਿਲਾ ਮੁੱਦਾ ਉਠਾਉਂਦਿਆਂ ਅਮਨ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਦਿਹਾਤੀ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਤਹਿਤ ਪੰਜਾਬ ਦੇ 8,300 ਕਰੋੜ ਰੁਪਏ ਕਿਸ ਕਾਨੂੰਨ ਤਹਿਤ ਰੋਕ ਕੇ ਰੱਖੇ ਹੋਏ ਹਨ। ਅਮਨ ਅਰੋੜਾ ਨੇ ਪੁੱਛਿਆ, “ਇਹ ਪੈਸਾ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਲੋਕਾਂ ਦਾ ਹੈ। ਇਹ ਪੇਂਡੂ ਵਿਕਾਸ ਲਈ ਹੈ। ਕੇਂਦਰ ਨੇ ਇਸ ਨੂੰ ਕਿਉਂ ਰੋਕਿਆ ਹੈ ਅਤੇ ਇਹ ਕਦੋਂ ਜਾਰੀ ਕੀਤਾ ਜਾਵੇਗਾ?

ਪੰਜਾਬ ਨੂੰ 60,000 ਕਰੋੜ ਰੁਪਏ ਦਾ ਜੀ.ਐਸ.ਟੀ ਨੁਕਸਾਨ

ਜੀਐਸਟੀ ਪ੍ਰਣਾਲੀ ਦੇ ਤਹਿਤ ਪੰਜਾਬ ਨੂੰ ਹੋਏ ਵਿੱਤੀ ਨੁਕਸਾਨ ਬਾਰੇ ਚਾਨਣਾ ਪਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁਆਵਜ਼ਾ ਪ੍ਰਣਾਲੀ ਸਿਰਫ਼ ਪੰਜ ਸਾਲ ਹੀ ਚੱਲੀ, ਜਿਸ ਨਾਲ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ। ਅਮਨ ਅਰੋੜਾ ਨੇ ਸਵਾਲ ਕੀਤਾ ਕਿ।ਜੀਐਸਟੀ ਮੁਆਵਜ਼ਾ ਸਿਰਫ਼ ਪੰਜ ਸਾਲਾਂ ਲਈ ਦਿੱਤਾ ਗਿਆ ਸੀ, ਪਰ ਪੰਜਾਬ ਨੂੰ ਲਗਭਗ 60,000 ਕਰੋੜ ਰੁਪਏ ਦਾ ਨੁਕਸਾਨ ਹੋਇਆ। ਕੇਂਦਰ ਸਰਕਾਰ ਪੰਜਾਬ ਦੇ ਇਸ ਵੱਡੇ ਨੁਕਸਾਨ ਦੀ ਭਰਪਾਈ ਕਿਵੇਂ ਕਰਨ ਦੀ ਯੋਜਨਾ ਬਣਾ ਰਹੀ ਹੈ?

1,600 ਕਰੋੜ ਰੁਪਏ ਦੀ ਹੜ੍ਹ ਰਾਹਤ ਅਜੇ ਤੱਕ ਜਾਰੀ ਨਹੀਂ ਹੋਈ

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਅਮਨ ਅਰੋੜਾ ਨੇ ਕਿਹਾ, “ਕੀ ਅਮਿਤ ਸ਼ਾਹ ਅੱਜ ਆਪਣੇ ਨਾਲ 1,600 ਕਰੋੜ ਰੁਪਏ ਦਾ ਚੈੱਕ ਲੈ ਕੇ ਆ ਰਹੇ ਹਨ? ਜੇਕਰ ਹਾਂ, ਤਾਂ ਉਨ੍ਹਾਂ ਨੂੰ ਇਹ ਪੰਜਾਬ ਨੂੰ ਸੌਂਪਣਾ ਚਾਹੀਦਾ ਹੈ। ਜੇਕਰ ਨਹੀਂ, ਤਾਂ ਉਨ੍ਹਾਂ ਨੂੰ ਆਪਣੀ ਰੈਲੀ ਵਿੱਚ ਦੱਸਣਾ ਚਾਹੀਦਾ ਹੈ ਕਿ ਉਹ ਪੈਸਾ ਅਜੇ ਤੱਕ ਜਾਰੀ ਕਿਉਂ ਨਹੀਂ ਕੀਤਾ ਗਿਆ।

ਇਕਪਾਸੜ ਭਾਰਤ-ਅਮਰੀਕਾ ਵਪਾਰ ਸੌਦਾ

ਆਪ ਪੰਜਾਬ ਦੇ ਪ੍ਰਧਾਨ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਇੱਕਪਾਸੜ ਦੱਸਦਿਆਂ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਅਮਨ ਅਰੋੜਾ ਨੇ ਕਿਹਾ, “ਸੌਦਾ ਬਰਾਬਰ ਦੇ ਲੋਕਾਂ ਵਿਚਕਾਰ ਹੁੰਦਾ ਹੈ, ਪਰ ਜਿਸ ਤਰ੍ਹਾਂ ਭਾਜਪਾ ਸਰਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਝੁਕੀ ਹੈ, ਉਹ ਸੌਦੇ ਦੀ ਬਜਾਏ ਹੁਕਮਨਾਮਾ ਜ਼ਿਆਦਾ ਲੱਗਦਾ ਹੈ। ਇਹ ਸਮਝੌਤਾ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਨੁਕਸਾਨ ਪਹੁੰਚਾਏਗਾ।” ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਸਰਕਾਰ ਨੂੰ ਅਜਿਹੀਆਂ ਸ਼ਰਤਾਂ ਮੰਨਣ ਲਈ ਕਿਹੜੀ ਮਜਬੂਰੀ ਸੀ ਅਤੇ ਮੰਗ ਕੀਤੀ ਕਿ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਇਸ ਮੁੱਦੇ ਬਾਰੇ ਸਪੱਸ਼ਟ ਕਰਨ।

ਗੁਆਂਢੀ ਰਾਜਾਂ ਵਿੱਚ ਟੈਕਸ ਛੋਟਾਂ ਕਾਰਨ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ

ਪੰਜਾਬ ਦੇ ਉਦਯੋਗਿਕ ਖੇਤਰ ਦੀ ਹਾਲਤ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਵੱਲੋਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਰਗੇ ਗੁਆਂਢੀ ਰਾਜਾਂ ਨੂੰ ਦਿੱਤੀਆਂ ਟੈਕਸ ਛੋਟਾਂ ਨੇ ਪੰਜਾਬ ਦੇ ਉਦਯੋਗ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅਮਨ ਅਰੋੜਾ ਨੇ ਪੁੱਛਿਆ, “ਸਰਹੱਦ ‘ਤੇ ਅੰਤਰਰਾਸ਼ਟਰੀ ਵਪਾਰਕ ਰਸਤੇ ਬੰਦ ਹੋਣ ਕਾਰਨ ਪੰਜਾਬ ਪਹਿਲਾਂ ਹੀ ਪ੍ਰੇਸ਼ਾਨ ਹੈ। ਇਸ ਦੇ ਨਾਲ ਹੀ ਗੁਆਂਢੀ ਰਾਜਾਂ ਨੂੰ ਰਿਆਇਤਾਂ ਦੇਣ ਨਾਲ ਪੰਜਾਬ ਦੇ ਉਦਯੋਗ ਅਤੇ ਵਪਾਰੀ ਸੰਕਟ ਵਿੱਚ ਆ ਗਏ ਹਨ। ਕੇਂਦਰ ਪੰਜਾਬ ਦੇ ਉਦਯੋਗ ਨੂੰ ਕੀ ਰਾਹਤ ਜਾਂ ਮੁਆਵਜ਼ਾ ਦੇਵੇਗਾ?”

ਅੰਤਰਰਾਸ਼ਟਰੀ ਸਰਹੱਦ ਅਤੇ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਪੰਜਾਬ ਵਿੱਚ ਦਾਖਲ ਹੋ ਰਹੇ ਨਸ਼ੇ

ਨਸ਼ਾ ਤਸਕਰੀ ਦੀ ਚੁਣੌਤੀ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਨਿਰਣਾਇਕ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ ਨਸ਼ੇ ਅਕਸਰ ਕੇਂਦਰ ਸਰਕਾਰ ਦੇ ਨਿਯੰਤਰਣ ਵਾਲੀਆਂ ਅੰਤਰਰਾਸ਼ਟਰੀ ਸਰਹੱਦਾਂ ਜਾਂ ਗੁਜਰਾਤ ਵਰਗੇ ਰਾਜਾਂ ਵਿੱਚ ਸਥਿਤ ਬੰਦਰਗਾਹਾਂ ਰਾਹੀਂ ਦਾਖਲ ਹੁੰਦੇ ਹਨ। ਅਮਨ ਅਰੋੜਾ ਨੇ ਪੁੱਛਿਆ, “ਕੇਂਦਰ ਸਰਕਾਰ ਨਸ਼ਾ ਤਸਕਰੀ ਨੂੰ ਰੋਕਣ ਲਈ ਕੀ ਠੋਸ ਕਦਮ ਚੁੱਕ ਰਹੀ ਹੈ, ਅਤੇ ਉਹ ਇਸ ਲੜਾਈ ਵਿੱਚ ਪੰਜਾਬ ਸਰਕਾਰ ਦਾ ਕਿਵੇਂ ਸਹਿਯੋਗ ਕਰੇਗੀ?

ਮਨਰੇਗਾ ਨੂੰ ਖਤਮ ਕਰਨਾ

ਅਮਨ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ 20 ਸਾਲ ਪੁਰਾਣੀ ਪੇਂਡੂ ਰੁਜ਼ਗਾਰ ਸਕੀਮ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਇਮੈਂਟ ਗਾਰੰਟੀ ਐਕਟ (ਮਨਰੇਗਾ) ਨੂੰ ਬੰਦ ਕਰਨ ਅਤੇ ਇਸ ਦੀ ਥਾਂ ‘ਵੀਬੀ-ਜੀ ਰਾਮ ਜੀ’ ਨਾਮ ਦੀ ਨਵੀਂ ਸਕੀਮ ਲਿਆਉਣ ਦੇ ਫੈਸਲੇ ‘ਤੇ ਚਿੰਤਾ ਪ੍ਰਗਟਾਈ। ਅਮਨ ਅਰੋੜਾ ਨੇ ਪੁੱਛਿਆ, “ਮਨਰੇਗਾ ਨੇ ਦੇਸ਼ ਭਰ ਦੇ ਲੱਖਾਂ ਗਰੀਬ ਮਜ਼ਦੂਰਾਂ ਦਾ ਸਹਾਰਾ ਬਣਿਆ ਸੀ। ਕੇਂਦਰ ਸਰਕਾਰ ਇਸ ਸਕੀਮ ਨੂੰ ਕਿਉਂ ਖਤਮ ਕਰ ਰਹੀ ਹੈ ਅਤੇ ਇੱਕ ਅਜਿਹਾ ਅਸਪਸ਼ਟ ਕਾਨੂੰਨ ਕਿਉਂ ਲਿਆ ਰਹੀ ਹੈ ਜੋ ਕਰੋੜਾਂ ਲੋਕਾਂ ਨੂੰ ਬੇਰੁਜ਼ਗਾਰ ਕਰ ਸਕਦਾ ਹੈ?”

ਐਲ.ਪੀ.ਜੀ ਸੰਕਟ ਅਤੇ ਵਧਦੀਆਂ ਕੀਮਤਾਂ

ਐਲ.ਪੀ.ਜੀ ਸੰਕਟ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਕਈ ਥਾਵਾਂ ‘ਤੇ ਐਲ.ਪੀ.ਜੀ ਸਿਲੰਡਰਾਂ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਬਰਨਾਲਾ ਦੀ ਇੱਕ ਦੁਖਦਾਈ ਘਟਨਾ ਦਾ ਹਵਾਲਾ ਦਿੱਤਾ ਜਿੱਥੇ ਇੱਕ ਵਿਅਕਤੀ ਦੀ ਕਥਿਤ ਤੌਰ ‘ਤੇ ਸਿਲੰਡਰ ਲਈ ਲਾਈਨ ਵਿੱਚ ਖੜ੍ਹੇ ਹੋਣ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅਮਨ ਅਰੋੜਾ ਨੇ ਕਿਹਾ ਕਿ ਇਹ ਸਥਿਤੀ ਲੋਕਾਂ ਨੂੰ ਨੋਟਬੰਦੀ ਦੇ ਉਨ੍ਹਾਂ ਦਰਦਨਾਕ ਦਿਨਾਂ ਦੀ ਯਾਦ ਦਿਵਾਉਂਦੀ ਹੈ ਜਦੋਂ ਕਈ ਨਾਗਰਿਕ ਕਤਾਰਾਂ ਵਿੱਚ ਖੜ੍ਹੇ ਮਰ ਗਏ ਸਨ।

ਅਮਨ ਅਰੋੜਾ ਨੇ ਅੱਗੇ ਕਿਹਾ ਕਿ ਇਹ ਸੰਕਟ ਕੇਂਦਰ ਸਰਕਾਰ ਦੀਆਂ ਘਰੇਲੂ ਅਤੇ ਵਿਦੇਸ਼ੀ ਨੀਤੀਆਂ ਦੀ ਅਸਫਲਤਾ ਨੂੰ ਦਰਸਾਉਂਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਸਰਕਾਰ ਅਮਰੀਕਾ ਦੇ ਦਬਾਅ ਅੱਗੇ ਆਤਮ ਸਮਰਪਣ ਕਰਦੇ ਹੋਏ ਈਰਾਨ ਅਤੇ ਰੂਸ ਵਰਗੇ ਦੋਸਤ ਦੇਸ਼ਾਂ ਨਾਲ ਵੀ ਸੰਤੁਲਿਤ ਸਬੰਧ ਬਣਾਏ ਰੱਖਣ ਵਿੱਚ ਅਸਫਲ ਰਹੀ ਹੈ। ਇਹ ਨੀਤੀਆਂ ਪੂਰੇ ਦੇਸ਼ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ।ਅੰਤ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਉਠਾਏ ਗਏ ਅੱਠ ਸਵਾਲ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੇ ਹਨ ਅਤੇ ਅਮਿਤ ਸ਼ਾਹ ਦੇ ਦੌਰੇ ਦੌਰਾਨ ਇਨ੍ਹਾਂ ਦਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਅਮਿਤ ਸ਼ਾਹ ਸੱਚਮੁੱਚ ਲੋਕਾਂ ਪ੍ਰਤੀ ਜ਼ਿੰਮੇਵਾਰ ਮਹਿਸੂਸ ਕਰਦੇ ਹਨ, ਤਾਂ ਉਨ੍ਹਾਂ ਨੂੰ ਆਪਣੇ ਦੌਰੇ ਦੌਰਾਨ ਇਨ੍ਹਾਂ ਅੱਠ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਪੰਜਾਬ ਜਵਾਬਾਂ ਦਾ ਹੱਕਦਾਰ ਹੈ, ਖੋਖਲੇ ਨਾਅਰਿਆਂ ਦਾ ਨਹੀਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨਿਵੇਸ਼ਕਾਂ ਲਈ ਵਿਚਾਰ ਸਾਂਝੇ ਕਰਨ ਅਤੇ ਮੌਕਿਆਂ ਦੀ ਪੜਚੋਲ ਲਈ ਢੁਕਵਾਂ ਮੰਚ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਰਵਾਇਤੀ ਖੇਤੀਬਾੜੀ ਤੋਂ ਵੈਲਯੂ ਐਡਿਡ ਵਾਲੀ ਬਰਾਮਦ ਵੱਲ ਵਧ ਰਿਹੈ, ਫੂਡ ਪ੍ਰੋਸੈਸਿੰਗ ਕਿਸਾਨਾਂ ਦੀ ਖੁਸ਼ਹਾਲੀ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸੂਬਾ ਸਰਕਾਰ ਉਦਯੋਗ, ਨਿਰਯਾਤ ਅਤੇ ਨਵਿਆਉਣਯੋਗ ਊਰਜਾ ‘ਤੇ ਵਿਸ਼ੇਸ਼ ਧਿਆਨ ਦੇ ਨਾਲ ਅਗਲੇ 50 ਸਾਲਾਂ ਵਾਸਤੇ ਪੰਜਾਬ ਦੀ ਆਰਥਿਕਤਾ ਨੂੰ ਤਿਆਰ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Mohali News: Progressive Punjab Investors Summit 2026; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ।ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ ‘ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਉਦਯੋਗ ਨੂੰ ਆਪਣੇ ਉਤਪਾਦ ਪ੍ਰਦਰਸ਼ਿਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਪਲੇਟਫਾਰਮ ਮਿਲ ਸਕੇ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਇੱਕ ਸੁਚੱਜੇ ਢੰਗ ਨਾਲ ਪ੍ਰਬੰਧਿਤ ਪਲੇਟਫਾਰਮ ਬਣ ਗਿਆ ਹੈ, ਜਿੱਥੇ ਨਿਵੇਸ਼ਕ ਵਿਚਾਰ ਸਾਂਝੇ ਕਰਨ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਮੌਕਿਆਂ ਦੀ ਪੜਚੋਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਅਤੇ ਨਿਵੇਸ਼ਕ ਦੋਵਾਂ ਨੂੰ ਲਾਭ ਹੋਵੇਗਾ ਕਿਉਂਕਿ ਅਸੀਂ ਸਾਂਝੇ ਤੌਰ ‘ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਹਾਂ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਰਵਾਇਤੀ ਖੇਤੀਬਾੜੀ ਉਤਪਾਦਨ ਤੋਂ ਵੈਲਯੂ ਐਡਿਡ ਵਾਲੇ ਨਿਰਯਾਤ ਵੱਲ ਜਾਣ ਵਿੱਚ ਮਦਦ ਕਰਨ ਲਈ ਵਚਨਬੱਧ ਹੈ। ਪੰਜਾਬ ਇਨਕਲਾਬ ਦੀ ਧਰਤੀ ਹੈ ਅਤੇ ਪੰਜਾਬੀ ਨਵੇਂ ਵਿਚਾਰਾਂ ਨੂੰ ਤੇਜ਼ੀ ਨਾਲ ਅਪਣਾਉਂਦੇ ਹਨ। ਇਸੇ ਕਰਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਨਾਲ ਅਤੇ ਵੱਡਾ ਨਾਮ ਕਮਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ ਕਿਉਂਕਿ ਰਾਜ ਵਿੱਚ ਰਵਾਇਤੀ ਖੇਤੀਬਾੜੀ ਨਿਰਯਾਤ ਤੋਂ ਵੈਲਯੂ ਐਡਿਡ ਵਾਲੇ ਉਤਪਾਦਾਂ ਵੱਲ ਜਾਣ ਦੀ ਵਿਸ਼ਾਲ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਗਲੇ 50 ਸਾਲਾਂ ਦੇ ਆਰਥਿਕ ਵਿਕਾਸ ਵਾਸਤੇ ਸੂਬੇ ਨੂੰ ਤਿਆਰ ਕਰ ਰਹੀ ਹੈ, ਜਿਸਦਾ ਸਪੱਸ਼ਟ ਦ੍ਰਿਸ਼ਟੀਕੋਣ ਪੰਜਾਬ ਨੂੰ ਵਿਸ਼ਵਵਿਆਪੀ ਬਰਾਮਦ ਕੇਂਦਰ ਵਿੱਚ ਬਦਲਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਅਗਲੇ ਪੰਜਾਹ ਸਾਲਾਂ ਦੀਆਂ ਲੋੜਾਂ ਲਈ ਪੰਜਾਬ ਨੂੰ ਤਿਆਰ ਕਰਨਾ ਹੈ। ਅਸੀਂ ਪੰਜਾਬ ਨੂੰ ਪ੍ਰਮੁੱਖ ਨਿਰਯਾਤ ਕੇਂਦਰ ਵਜੋਂ ਵਿਕਸਤ ਕਰਨਾ ਚਾਹੁੰਦੇ ਹਾਂ। ਮੈਂ ਨਿਵੇਸ਼ਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੀ ਤੁਲਨਾ ਦੇਸ਼ ਦੇ ਕਿਸੇ ਵੀ ਹੋਰ ਸੂਬੇ ਨਾਲ ਕਰਨ ਅਤੇ ਉਹ ਦੇਖਣਗੇ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਾਡੀ ਆਬਾਦੀ ਦੇਸ਼ ਦੀ ਕੁੱਲ ਆਬਾਦੀ ਦਾ ਸਿਰਫ 2 ਫੀਸਦ ਹੈ, ਪਰ ਦੇਸ਼ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ 90 ਫੀਸਦ ਤੋਂ ਵੱਧ ਹਨ।

ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਦੇਸ਼ ਦਾ ਅੰਨ ਭੰਡਾਰ ਰਿਹਾ ਹੈ, ਜੋ ਲਗਪਗ 185 ਲੱਖ ਮੀਟ੍ਰਿਕ ਟਨ ਚੌਲ ਅਤੇ 125 ਲੱਖ ਮੀਟ੍ਰਿਕ ਟਨ ਕਣਕ ਪੈਦਾ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਯੋਗਦਾਨ ਕਾਰਨ ਹੀ ਸੂਬੇ ਨੂੰ ਮਾਣ ਨਾਲ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਨੂੰ ਸ਼ਾਨਦਾਰ ਸਫਲਤਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਦੌਰਾਨ ਯੋਜਨਾਬੱਧ ਸਾਰੇ ਤੀਹ ਸੈਸ਼ਨਾਂ ਵਿੱਚ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ, ਜੋ ਕਿ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਵਪਾਰਕ ਭਾਈਚਾਰੇ ਦੀ ਡੂੰਘੀ ਦਿਲਚਸਪੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਸਾਨੂੰ ਇਸ ਚੁਣੌਤੀ ਨੂੰ ਸਮਝਦਿਆਂ ਕਿ ਵੈਲਯੂ ਐਡਿਡ ਤੋਂ ਬਿਨਾਂ ਬੰਪਰ ਖੇਤੀਬਾੜੀ ਉਤਪਾਦਨ ਅਕਸਰ ਸਪਲਾਈ ਅਤੇ ਮੰਗ ਵਿਚਕਾਰ ਅਸੰਤੁਲਨ ਪੈਦਾ ਕਰਦਾ ਹੈ, ਇਸਦੇ ਹੱਲ ਲਈ ਢੁਕਵੇਂ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਨੇ ਫੂਡ ਪ੍ਰੋਸੈਸਿੰਗ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਨੂੰ ਉਜਾਗਰ ਕੀਤਾ ਅਤੇ ਵਿਸ਼ੇਸ਼ ਖੇਤੀਬਾੜੀ ਉਪਜਾਂ ਲਈ ਜਾਣੇ ਜਾਂਦੇ ਕਈ ਵੱਖ-ਵੱਖ ਖੇਤਰਾਂ ਦੀ ਮਿਸਾਲ ਦਿੱਤੀ। ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਲਈ ਅਥਾਹ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਦੀ ਲੀਚੀ, ਹੁਸ਼ਿਆਰਪੁਰ ਦੇ ਅੰਬ ਅਤੇ ਜਲੰਧਰ ਦੇ ਆਲੂ ਉਨ੍ਹਾਂ ਫਸਲਾਂ ਦੀਆਂ ਉਦਾਹਰਣਾਂ ਹਨ ਜਿੱਥੇ ਫੂਡ ਪ੍ਰੋਸੈਸਿੰਗ ਰਾਹੀਂ ਮੁੱਲ ਵਾਧਾ ਕਿਸਾਨਾਂ ਦੀ ਆਮਦਨ ਵਿੱਚ ਕਾਫ਼ੀ ਵਾਧਾ ਕਰ ਸਕਦਾ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਨਿਕਲਣ ਲਈ ਖੇਤੀਬਾੜੀ ਵਿਭਿੰਨਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕਣਕ-ਝੋਨੇ ਦੇ ਚੱਕਰ ‘ਚੋਂ ਨਿਕਲ ਕੇ ਅੱਗੇ ਵਧਣਾ ਚਾਹੁੰਦੇ ਹਨ, ਪਰ ਚੁਣੌਤੀ ਵਿਵਹਾਰਕ ਬਦਲਾਂ ਦੀ ਘਾਟ ਹੈ। ਫੂਡ ਪ੍ਰੋਸੈਸਿੰਗ ਇੱਕ ਵਿਹਾਰਕ ਹੱਲ ਪੇਸ਼ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜੇਕਰ ਕਿਸਾਨ ਝੋਨੇ ਦੇ ਬਰਾਬਰ ਆਮਦਨ ਪ੍ਰਾਪਤ ਕਰਦੇ ਹਨ ਤਾਂ ਉਹ ਮੱਕੀ ਵਰਗੀਆਂ ਫਸਲਾਂ ਦੀ ਕਾਸ਼ਤ ਨੂੰ ਖੁਦ-ਬ-ਖੁਦ ਅਪਣਾਉਣਗੇ। ਇਸ ਲਈ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਫਸਲੀ ਵਿਭਿੰਨਤਾ ਕਿਸਾਨਾਂ ਲਈ ਆਰਥਿਕ ਤੌਰ ‘ਤੇ ਲਾਹੇਵੰਦ ਅਤੇ ਵਿਹਾਰਕ ਹੋਵੇ।

ਖੇਤੀਬਾੜੀ ਵਿਭਿੰਨਤਾ ਦੀਆਂ ਹੌਸਲਾ ਵਧਾਊ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਬਜ਼ੀਆਂ ਦੀ ਕਾਸ਼ਤ ਨੇ ਕੁਝ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਵਿੱਚ ਮਦਦ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਖੇਤਰਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਨਾਲ 0-4 ਮੀਟਰ ਦੀ ਰੇਂਜ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ 57 ਫੀਸਦ ਤੱਕ ਸੁਧਾਰ ਹੋਇਆ ਹੈ। ਇਹ ਦਰਸਾਉਂਦਾ ਹੈ ਕਿ ਵਿਹਾਰਕ ਫਸਲੀ ਵਿਭਿੰਨਤਾ ਕਿਸਾਨਾਂ ਅਤੇ ਵਾਤਾਵਰਣ ਦੋਵਾਂ ਨੂੰ ਲਾਭ ਪਹੁੰਚਾ ਸਕਦੀ ਹੈ।ਉਨ੍ਹਾਂ ਨੇ ਨਿਵੇਸ਼ਕਾਂ ਅਤੇ ਡੈਲੀਗੇਟਾਂ ਨੂੰ ਪੰਜਾਬ ਸਰਕਾਰ ਦੀਆਂ ਫੈਸਲਾ ਲੈਣ ਵਾਲੀਆਂ ਟੀਮਾਂ ਨਾਲ ਸਿੱਧੇ ਤੌਰ ‘ਤੇ ਆਪਣੇ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਅਤੇ ਨਾਭਾ ਵਿਖੇ ਕਿਸਾਨ ਕੈਚੱਪ ਪਲਾਂਟ ਦੀ ਸਫਲਤਾ ‘ਤੇ ਵੀ ਚਾਨਣਾ ਪਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿਸਾਨ ਕੈਚੱਪ ਪਲਾਂਟ ਪਹਿਲੀ ਵਾਰ ਨਾਭਾ ਵਿੱਚ ਸਥਾਪਤ ਕੀਤਾ ਗਿਆ ਸੀ ਤਾਂ ਉਸ ਵੇਲੇ ਟਮਾਟਰ ਮਹਾਰਾਸ਼ਟਰ ਤੋਂ ਮੰਗਵਾਇਆ ਜਾ ਰਿਹਾ ਸੀ ਅਤੇ ਕਿਸਾਨਾਂ ਦੁਆਰਾ ਢੁਕਵੀਆਂ ਕਿਸਮਾਂ ਅਪਣਾਉਣ ਤੋਂ ਬਾਅਦ ਅੱਜ ਲਗਪਗ ਸੱਠ ਫੀਸਦ ਟਮਾਟਰ ਸਥਾਨਕ ਤੌਰ ‘ਤੇ ਪੰਜਾਬ ਤੋਂ ਹੀ ਆ ਰਿਹਾ ਹੈ, ਜੋ ਇਸ ਗੱਲ ਦੀ ਠੋਸ ਮਿਸਾਲ ਹੈ ਕਿ ਖੇਤੀਬਾੜੀ ਅਤੇ ਉਦਯੋਗ ਕਿਵੇਂ ਇਕੱਠੇ ਕੰਮ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੀਂ ਉਦਯੋਗਿਕ ਨੀਤੀ ਤਹਿਤ ਵਧਾਈਆ ਗਈਆਂ ਸਬਸਿਡੀਆਂ ਦਾ ਵੀ ਐਲਾਨ ਕੀਤਾ। ਨਵੀਆਂ ਉਦਯੋਗਿਕ ਨੀਤੀਆਂ ਤਹਿਤ ਫੂਡ ਪ੍ਰੋਸੈਸਿੰਗ ਉਦਯੋਗਾਂ ਲਈ ਸਬਸਿਡੀਆਂ ਹੁਣ 125 ਪ੍ਰਤੀਸ਼ਤ ਤੱਕ ਵਧਾ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਫੁੱਲਾਂ ਦੀ ਖੇਤੀ ਨੂੰ ਵੀ ਉਤਸ਼ਾਹਿਤ ਕਰ ਰਹੇ ਹਾਂ ਅਤੇ ਸਾਡਾ ਟੀਚਾ ਇਸ ਨੂੰ 16 ਪ੍ਰਤੀਸ਼ਤ ਤੱਕ ਵਧਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਸਮਤੀ ਚੌਲ ਉਤਪਾਦਕਾਂ ਲਈ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਕਰਨ ਲਈ ਮੋਹਾਲੀ ਵਿੱਚ ਇੱਕ ਲੈਬਾਟਰੀ ਵੀ ਸਥਾਪਤ ਕੀਤੀ ਹੈ ਅਤੇ ਜੇਕਰ ਬਾਜ਼ਾਰ ਦੀਆਂ ਕੀਮਤਾਂ ਘੱਟੋ-ਘੱਟ ਪੱਧਰ ਤੋਂ ਹੇਠਾਂ ਆਉਂਦੀਆਂ ਹਨ ਤਾਂ ਅਸੀਂ ਐਮਐਸਪੀ ਸਹਾਇਤਾ ਦੇਣਾ ਅਤੇ ਇਸ ਸਬੰਧੀ ਢੁਕਵੇਂ ਕਦਮ ਚੁੱਕਣਾ ਯਕੀਨੀ ਬਣਾਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਵੱਡੀਆਂ ਅੰਤਰਰਾਸ਼ਟਰੀ ਕੰਪਨੀਆਂ ਦੀ ਮੌਜੂਦਗੀ ਸੂਬੇ ਦੇ ਉਦਯੋਗਿਕ ਮਾਹੌਲ ਵਿੱਚ ਵਿਸ਼ਵ ਉਦਯੋਗ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੱਚੇ ਮਾਲ ਦੀ ਉਪਲਬਧਤਾ, ਸਥਾਪਿਤ ਉਦਯੋਗਿਕ ਕਲੱਸਟਰ ਅਤੇ ਮੁੱਖ ਬਾਜ਼ਾਰਾਂ ਨਾਲ ਨੇੜਤਾ ਵਰਗੇ ਮਜ਼ਬੂਤ ਫਾਇਦੇ ਪਹੁੰਚਾ ਰਿਹਾ ਹੈ। ਸੂਬੇ ਵਿੱਚ ਟੈਕਸਟਾਈਲ, ਆਟੋ ਕੰਪੋਨੈਂਟ, ਐਫਐਮਸੀਜੀ ਉਤਪਾਦ ਅਤੇ ਨਿਰਮਾਣ ਸਮੱਗਰੀ ਵਰਗੇ ਮਜ਼ਬੂਤ ਖੇਤਰ ਪਹਿਲਾਂ ਹੀ ਹਨ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਖੇਤੀ ਰਸਾਇਣਾਂ ਅਤੇ ਖਾਦਾਂ ਲਈ ਇੱਕ ਮਹੱਤਵਪੂਰਨ ਹੱਬ ਵਜੋਂ ਵੀ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੀ ਵੱਡੀ ਖੇਤੀਬਾੜੀ ਅਰਥਵਿਵਸਥਾ ਖੇਤੀ ਰਸਾਇਣਾਂ ਅਤੇ ਖਾਦਾਂ ਦੀ ਵੱਡੀ ਮੰਗ ਪੈਦਾ ਕਰਦੀ ਹੈ ਅਤੇ ਸੂਬਾ ਪਹਿਲਾਂ ਹੀ ਇਸ ਖੇਤਰ ਵਿੱਚ ਪ੍ਰਮੁੱਖ ਉਦਯੋਗਪਤੀਆਂ ਦੀ ਸਹਾਇਤਾ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸ਼ੁਰੂ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਉਦਯੋਗਿਕ ਵਿਕਾਸ ਲਈ ਭਾਰਤ ਵਿੱਚ ਸਭ ਤੋਂ ਪ੍ਰਗਤੀਸ਼ੀਲ ਨੀਤੀ ਢਾਂਚੇ ਵਿੱਚੋਂ ਇੱਕ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਨਿਵੇਸ਼ਕਾਂ ਲਈ ਮਜ਼ਬੂਤ ਸਹਾਇਤਾ ਪ੍ਰਦਾਨ ਕਰਦੀ ਹੈ ਅਤੇ ਇਨਵੈਸਟ ਪੰਜਾਬ ਪ੍ਰਵਾਨਗੀਆਂ ਤੋਂ ਲੈ ਕੇ ਪ੍ਰੋਜੈਕਟ ਲਾਗੂਕਰਨ ਤੱਕ ਹਰ ਪੜਾਅ ‘ਤੇ ਉਦਯੋਗਾਂ ਦੀ ਸਹਾਇਤਾ ਲਈ ਸਮਰਪਿਤ ਸਹੂਲਤ ਵਜੋਂ ਕੰਮ ਕਰਦਾ ਹੈ।ਰਾਸ਼ਟਰੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੰਜਾਬ ਦੀ ਇਤਿਹਾਸਕ ਭੂਮਿਕਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਸਹਾਇਕ ਖੇਤਰ ਸੂਬੇ ਦੇ ਕਾਰਜਬਲ ਦਾ ਸਮਰਥਨ ਕਰਦੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨਦਾਤਾ ਰਿਹਾ ਹੈ ਅਤੇ ਸਾਡੇ ਕਿਸਾਨਾਂ ਨੇ ਦੇਸ਼ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਖੇਤੀਬਾੜੀ ਅਤੇ ਸਹਾਇਕ ਖੇਤਰ ਸਾਡੀ ਆਰਥਿਕਤਾ ਦਾ ਮੁੱਖ ਥੰਮ੍ਹ ਹਨ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਵਿਕਾਸ ਦੇ ਅਗਲੇ ਪੜਾਅ ਨੂੰ ਮੁੱਲ ਵਾਧੇ ‘ਤੇ ਕੇਂਦ੍ਰਿਤ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਦਾ ਭਵਿੱਖ ਸਿਰਫ਼ ਫਸਲਾਂ ਦੇ ਉਤਪਾਦਨ ਵਿੱਚ ਹੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਲਈ ਪ੍ਰੋਸੈਸਡ ਅਤੇ ਬ੍ਰਾਂਡ ਵਾਲੇ ਭੋਜਨ ਉਤਪਾਦਾਂ ਵਿੱਚ ਤਿਆਰ ਕਰਨ ਵਿੱਚ ਹੈ।ਉਨ੍ਹਾਂ ਕਿਹਾ ਕਿ ਖਾਣ ਲਈ ਤਿਆਰ ਭੋਜਨ, ਪੈਕ ਕੀਤੇ ਉਤਪਾਦਾਂ, ਹੈਲਥ ਫੂਡਸ ਅਤੇ ਪ੍ਰੋਸੈਸਡ ਖੇਤੀਬਾੜੀ ਉਤਪਾਦਾਂ ਦੀ ਵਧਦੀ ਮੰਗ ਦੇ ਨਾਲ ਵਿਸ਼ਵਵਿਆਪੀ ਭੋਜਨ ਖਪਤ ਦੇ ਰੁਝਾਨ ਤੇਜ਼ੀ ਨਾਲ ਬਦਲ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਖਪਤ ਦੇ ਪੈਟਰਨਾਂ ਵਿੱਚ ਇਹ ਬਦਲਾਅ ਪੰਜਾਬ ਲਈ ਖੇਤੀ ਉਤਪਾਦਾਂ ਤੋਂ ਖੁਰਾਕ ਉਤਪਾਦਾਂ ਵੱਲ ਤਬਦੀਲ ਹੋਣ ਦਾ ਵੱਡਾ ਮੌਕਾ ਪੇਸ਼ ਕਰਦਾ ਹੈ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਤਬਦੀਲੀ ਦਾ ਸਮਰਥਨ ਕਰਨ ਲਈ ਪੰਜਾਬ ਕੋਲ ਪਹਿਲਾਂ ਹੀ ਮਜ਼ਬੂਤ ਬੁਨਿਆਦੀ ਢਾਂਚਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਮੈਗਾ ਫੂਡ ਪਾਰਕ, ਕੋਲਡ ਸਟੋਰੇਜ, ਫੂਡ ਸਟੋਰੇਜ ਡਿਪੂ ਅਤੇ ਮਜ਼ਬੂਤ ਲੌਜਿਸਟਿਕ ਕਨੈਕਟੀਵਿਟੀ ਹੈ, ਜੋ ਆਧੁਨਿਕ ਫੂਡ ਪ੍ਰੋਸੈਸਿੰਗ ਅਤੇ ਸਪਲਾਈ ਚੇਨਾਂ ਦਾ ਸਮਰਥਨ ਕਰਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਿਜ਼ਨ ਕਿਸਾਨਾਂ ਅਤੇ ਉਦਯੋਗਾਂ ਵਿਚਕਾਰ ਮਜ਼ਬੂਤ ਭਾਈਵਾਲੀ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿਸਾਨ, ਫੂਡ ਪ੍ਰੋਸੈਸਰ, ਨਿਰਯਾਤਕ ਅਤੇ ਲੌਜਿਸਟਿਕਸ ਪ੍ਰਦਾਨ ਕਰਨ ਵਾਲੇ ਇਕੱਠੇ ਕੰਮ ਕਰਦੇ ਹਨ, ਤਾਂ ਇਹ ਕਿਸਾਨਾਂ ਦੀ ਆਮਦਨ ਵਧਾਉਂਦਾ ਹੈ, ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਦਾ ਹੈ ਅਤੇ ਪੰਜਾਬ ਲਈ ਨਿਰਯਾਤ ਦੇ ਮੌਕਿਆਂ ਦਾ ਵਿਸਥਾਰ ਕਰਦਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਲੰਬੇ ਸਮੇਂ ਤੋਂ ਉੱਦਮ, ਨਿਰਮਾਣ ਸ਼ਕਤੀ ਅਤੇ ਮਜ਼ਬੂਤ ਵਿਸ਼ਵ ਵਪਾਰਕ ਸਬੰਧਾਂ ਲਈ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਇੱਕ ਨਿਰਯਾਤ-ਅਧਾਰਤ ਉਦਯੋਗਿਕ ਅਰਥਵਿਵਸਥਾ ਵਜੋਂ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ 7 ਬਿਲੀਅਨ ਡਾਲਰ ਤੋਂ ਵੱਧ ਮੁੱਲ ਦੀਆਂ ਵਸਤਾਂ ਦਾ ਨਿਰਯਾਤ ਕਰਦਾ ਹੈ ਅਤੇ ਖੇਤੀਬਾੜੀ, ਇੰਜੀਨੀਅਰਿੰਗ ਸਾਮਾਨ, ਟੈਕਸਟਾਈਲ, ਆਟੋ ਕੰਪੋਨੈਂਟ ਅਤੇ ਫਾਰਮਾਸਿਊਟੀਕਲ ਵਰਗੇ ਖੇਤਰਾਂ ਵਿੱਚ ਮਜ਼ਬੂਤ ਮੌਜੂਦਗੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੌਦਾਂ ਲੱਖ ਤੋਂ ਵੱਧ ਐਮਐਸਐਮਈਜ਼ ਨਾਲ ਪੰਜਾਬ ਕੋਲ ਉੱਦਮਾਂ ਦਾ ਇੱਕ ਮਜ਼ਬੂਤ ਅਧਾਰ ਹੈ ਜੋ ਨਿਰਯਾਤ, ਰੁਜ਼ਗਾਰ ਅਤੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨਿਰਮਾਣ ਸ਼ਕਤੀ ਨੂੰ ਲੌਜਿਸਟਿਕਸ ਪ੍ਰਣਾਲੀਆਂ ਨਾਲ ਜੋੜ ਕੇ ਪੰਜਾਬ ਨੂੰ ਉੱਤਰੀ ਭਾਰਤ ਦੇ ਇੱਕ ਪ੍ਰਮੁੱਖ ਨਿਰਯਾਤ ਕੇਂਦਰ ਵਿੱਚ ਤਬਦੀਲ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਉਦਯੋਗਪਤੀਆਂ, ਨਿਰਯਾਤਕਾਂ ਅਤੇ ਲੌਜਿਸਟਿਕ ਕੰਪਨੀਆਂ ਨੂੰ ਵਿਸ਼ਵ ਪੱਧਰੀ ਪੈਰ ਪਸਾਰਨ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਲਈ ਸੱਦਾ ਦਿੰਦੇ ਹਾਂ।ਟਿਕਾਊ ਵਿਕਾਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਸਾਫ਼ ਅਤੇ ਭਰੋਸੇਯੋਗ ਊਰਜਾ ਵੱਲ ਤਬਦੀਲੀ ਬਾਰੇ ਵੀ ਗੱਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਾਡੀ ਲੰਬੇ ਸਮੇਂ ਦੀ ਵਿਕਾਸ ਰਣਨੀਤੀ ਦੇ ਹਿੱਸੇ ਵਜੋਂ ਸਾਫ਼ ਅਤੇ ਭਰੋਸੇਯੋਗ ਊਰਜਾ ਵੱਲ ਲਗਾਤਾਰ ਵਧ ਰਿਹਾ ਹੈ। ਨਵਿਆਉਣਯੋਗ ਊਰਜਾ ਵਧ ਰਹੀ ਉਦਯੋਗਿਕ ਮੰਗ, ਖੇਤੀਬਾੜੀ ਲੋੜਾਂ ਅਤੇ ਬਿਜਲੀ ਦੀ ਗਤੀਸ਼ੀਲਤਾ ਵਰਗੇ ਉੱਭਰ ਰਹੇ ਖੇਤਰਾਂ ਨੂੰ ਪੂਰਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗੀ ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਆਪਣੇ ਮਜ਼ਬੂਤ ਖੇਤੀਬਾੜੀ ਅਧਾਰ ਦੇ ਕਾਰਨ ਬਾਇਓਐਨਰਜੀ ਵਿੱਚ ਕੁਦਰਤੀ ਫਾਇਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਲਗਪਗ ਵੀਹ ਮਿਲੀਅਨ ਟਨ ਝੋਨੇ ਦੀ ਪਰਾਲੀ ਉਤਪੰਨ ਹੁੰਦੀ ਹੈ। ਜਿਸਨੂੰ ਕਦੇ ਇੱਕ ਚੁਣੌਤੀ ਵਜੋਂ ਦੇਖਿਆ ਜਾਂਦਾ ਸੀ ਪਰ ਹੁਣ ਬਾਇਓਮਾਸ ਪਾਵਰ, ਕੰਪਰੈੱਸਡ ਬਾਇਓਗੈਸ ਅਤੇ ਰਹਿੰਦ-ਖੂੰਹਦ ਤੋਂ ਊਰਜਾ ਪ੍ਰੋਜੈਕਟਾਂ ਰਾਹੀਂ ਸੰਭਾਵਨਾ ਵਜੋਂ ਬਦਲਿਆ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਇਓਐਨਰਜੀ ਪਰਾਲੀ ਪ੍ਰਬੰਧਨ ਦੇ ਹੱਲ, ਪੇਂਡੂ ਆਮਦਨ ਵਿੱਚ ਵਾਧਾ ਕਰਨ, ਉਦਯੋਗਾਂ ਲਈ ਸਾਫ਼ ਬਾਲਣ ਤਿਆਰ ਕਰਨ ਅਤੇ ਇੱਕ ਚੱਕਰੀ ਅਰਥਵਿਵਸਥਾ ਬਣਾਉਣ ਵਿੱਚ ਮਦਦ ਕਰੇਗੀ ਜਿੱਥੇ ਖੇਤੀਬਾੜੀ ਰਹਿੰਦ-ਖੂੰਹਦ ਇੱਕ ਊਰਜਾ ਸਰੋਤ ਬਣ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

👉ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
Mohali News: Progressive Punjab Investors Summit 2026; ਪਲਾਕਸ਼ਾ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਦੂਜੇ ਦਿਨ ਸਟੀਲ ਅਤੇ ਰੋਲਿੰਗ ਮਿੱਲਾਂ ‘ਤੇ ਇੱਕ ਸੈਸ਼ਨ ਵਿੱਚ ਚਰਚਾ ਦਾ ਧਿਆਨ ਪੰਜਾਬ ਦੀ ਅਥਾਹ ਸਮਰੱਥਾ ਦੀ ਵਰਤੋਂ ਕਰਦਿਆਂ ਇਸਨੂੰ ਉੱਤਰੀ ਭਾਰਤ ਵਿੱਚ ਇੱਕ ਵਿਸ਼ੇਸ਼ ਸਟੀਲ ਹੱਬ ਵਜੋਂ ਉਭਰਨ ਵਿੱਚ ਸਹਾਇਤਾ ਕਰਨ ‘ਤੇ ਕੇਂਦ੍ਰਿਤ ਸੀ।ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ ਮੰਤਰੀ ਨੇ ਪੰਜਾਬ ਵਿੱਚ ਉਦਯੋਗ ਅਤੇ ਕਾਰੋਬਾਰ ਪੱਖੀ ਮਾਹੌਲ ਸਿਰਜਣ ‘ਤੇ ਧਿਆਨ ਕੇਂਦਰਿਤ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਤੁਸੀਂ ਸਾਨੂੰ ਆਪਣੀ ਲੋੜ ਦੱਸੋ, ਅਸੀਂ ਇਨ੍ਹਾਂ ਨੂੰ ਪੂਰਾ ਕਰਾਂਗੇ।ਉਨ੍ਹਾਂ ਅੱਗੇ ਦੱਸਿਆ ਕਿ ਰਾਜ ਵਿੱਚ ਪਿਛਲੇ 4 ਸਾਲਾਂ ਦੌਰਾਨ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਸਿਰਫ ਇਹ ਹੀ ਨਹੀਂ ਬਲਕਿ ਰਾਜ ਕਈ ਦੇਸ਼ਾਂ ਨੂੰ ਸਾਈਕਲ, ਫਾਰਮਾਸਿਊਟੀਕਲ, ਬਿਸਕੁਟ, ਬਾਸਮਤੀ ਚੌਲ ਅਤੇ ਹੋਰ ਚੀਜ਼ਾਂ ਨਿਰਯਾਤ ਕਰਦਾ ਹੈ। ਉੱਨੀ ਬੁਣਾਈ ਤੋਂ ਲੈ ਕੇ ਸਾਈਕਲ, ਹੱਥੀ ਸੰਦ ਅਤੇ ਟਰੈਕਟਰ ਨਿਰਮਾਣ ਤੱਕ, ਪੰਜਾਬ ਵਿੱਚ ਸਭ ਕੁਝ ਉਪਲਬਧ ਹੈ ਜੋ ਇਸਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਂਦਾ ਹੈ।

ਆਪਣੀ ਪੇਸ਼ਕਾਰੀ ਵਿੱਚ ਪ੍ਰਮੁੱਖ ਸਕੱਤਰ ਰੁਜ਼ਗਾਰ ਉਤਪਤੀ ਅਲਕਾਨੰਦਾ ਦਿਆਲ ਨੇ ਨਵੀਂ ਉਦਯੋਗਿਕ ਨੀਤੀ ਵਿੱਚ ਉਦਯੋਗਿਕ ਖੇਤਰ ਨੂੰ ਕਈ ਪ੍ਰੋਤਸਾਹਨ ਦਿੱਤੇ, ਜਿਸ ਵਿੱਚ 500 ਕਰੋੜ ਰੁਪਏ ਦਾ ਨਿਵੇਸ਼ ਕਰਨ ਵਾਲੀਆਂ ਮੈਗਾ ਇਕਾਈਆਂ ਨੂੰ ਅਨੁਕੂਲਿਤ ਪੈਕੇਜ ਲਈ ਯੋਗ ਬਣਾਉਣਾ, ਹਰੀ ਸ਼੍ਰੇਣੀ ਦੇ ਉਦਯੋਗਾਂ ਨੂੰ ਨਿਯਮਤ ਨਿਰੀਖਣ ਤੋਂ ਛੋਟ, ਸੱਤ ਦਿਨਾਂ ਅੰਦਰ ਪ੍ਰੋਸੈਸਡ ਬਿਜਲੀ ਡਿਊਟੀ ਛੋਟ ਪ੍ਰਵਾਨਗੀ, ਸਿੰਗਲ ਐਂਟਰੀ – ਸਿੰਗਲ ਐਗਜ਼ਿਟ ਡਿਜੀਟਲ ਪਲੇਟਫਾਰਮ ਲਈ ਮਨਜ਼ੂਰੀ ਦੇਣਾ ਸ਼ਾਮਲ ਹਨ। ਦੱਸਣਯੋਗ ਹੈ ਕਿ ਇਹ ਮਨਜ਼ੂਰੀਆਂ 45 ਦਿਨਾਂ ਵਿੱਚ ਦਿੱਤੀਆਂ ਜਾ ਰਹੀਆਂ ਹਨ।ਸਕੱਤਰ ਨਿਵੇਸ਼ ਪ੍ਰੋਤਸਾਹਨ, ਉਦਯੋਗ ਅਤੇ ਵਣਜ ਗੁਰਕੀਰਤ ਕਿਰਪਾਲ ਸਿੰਘ ਨੇ ਉਦਯੋਗਿਕ ਇਕਾਈਆਂ ਦੁਆਰਾ ਵਾਤਾਵਰਣ ਅਨੁਕੂਲ ਅਤੇ ਹਰੀ ਊਰਜਾ ਅਪਣਾਉਣ ਦੇ ਵਿਸ਼ਵਵਿਆਪੀ ਰੁਝਾਨ ਦੀ ਵਕਾਲਤ ਕੀਤੀ।ਟਾਟਾ ਸਟੀਲਜ਼ ਦੇ ਮੁੱਖ ਕਾਰਪੋਰੇਟ ਮਾਮਲਿਆਂ ਦੇ ਮੁਖੀ ਮਨੀਸ਼ ਮਿਸ਼ਰਾ ਨੇ ਲੋਅ ਕਾਰਬਨ ਸਟੀਲ ਦੇ ਨਿਰਮਾਣ ਲਈ ਉਚਿਤ ਸਕ੍ਰੈਪ ਈਕੋ ਸਿਸਟਮ ਸਿਰਜਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।ਟੀਕੇ ਸਟੀਲਜ਼ ਦੇ ਸੀਈਓ ਲੋਕੇਸ਼ ਜੈਨ ਨੇ ਕਾਰੋਬਾਰ ਦੀ ਸੌਖ ਲਈ ਪੰਜਾਬ ਸਰਕਾਰ ਦੇ ਈਕੋ ਸਿਸਟਮ ਦੀ ਸ਼ਲਾਘਾ ਕਰਦਿਆਂ ਉਦਯੋਗਾਂ ਦੇ ਛੋਟੇ ਕਾਰੋਬਾਰੀਆਂ ਲਈ ਤਕਨਾਲੋਜੀ ਅਪਗ੍ਰੇਡ ਕਰਨ ਦੀ ਵਕਾਲਤ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026 ਦੌਰਾਨ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਵਿਸ਼ੇਸ਼ ਸੈਸ਼ਨ ਆਯੋਜਿਤ

👉ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ
Mohali News: Progressive Punjab Investors Summit 2026; ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਅੱਜ ਮੋਹਾਲੀ ਵਿੱਚ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਇੱਕ ਕੇਂਦ੍ਰਿਤ ਸੈਸ਼ਨ ਆਯੋਜਿਤ ਕੀਤਾ ਗਿਆ। ਸੈਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤੀ।ਸੈਸ਼ਨ ਨੂੰ ਸਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਖੇਡ ਸਮਾਨ ਨਿਰਮਾਣ ਵਿੱਚ ਲੰਬੇ ਸਮੇਂ ਤੋਂ ਮੋਹਰੀ ਰਿਹਾ ਹੈ। ਖਾਸ ਤੌਰ ‘ਤੇ ਜਲੰਧਰ ਸ਼ਹਿਰ ਵਿਸ਼ਵ ਪੱਧਰ ‘ਤੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣ ਤਿਆਰ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਹੀ ਨੀਤੀ ਸਹਾਇਤਾ, ਆਧੁਨਿਕ ਤਕਨਾਲੋਜੀ ਅਤੇ ਵਧੇਰੇ ਨਿਵੇਸ਼ ਨਾਲ ਪੰਜਾਬ ਕੋਲ ਅੰਤਰਰਾਸ਼ਟਰੀ ਖੇਡ ਸਮਾਨ ਅਤੇ ਚਮੜੇ ਦੇ ਉਤਪਾਦਕ ਦੇ ਬਾਜ਼ਾਰ ਵਿੱਚ ਆਪਣੀ ਮੌਜੂਦਗੀ ਹੋਰ ਮਜ਼ਬੂਤ ਕਰਨ ਦੀ ਵੱਡੀ ਸੰਭਾਵਨਾ ਹੈ।ਇਸ ਵਿਸ਼ੇਸ਼ ਸੈਸ਼ਨ ਦੌਰਾਨ ਵੱਡੇ ਉਦਯੋਗਪਤੀਆਂ, ਉੱਦਮੀਆਂ ਅਤੇ ਮਾਹਿਰਾਂ ਨੇ ਹਿੱਸਾ ਲਿਆ ਅਤੇ ਖੇਡ ਸਮਾਨ ਉਦਯੋਗ ਦੀ ਨਿਰਮਾਣ ਸਮਰੱਥਾ ਵਧਾਉਣ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਿਰਯਾਤ ਨੂੰ ਤਰੱਕੀ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ।

ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਪ੍ਰਮੁੱਖ ਉਦਯੋਗ ਪ੍ਰਤੀਨਿਧੀਆਂ ਵਿੱਚ ਫ੍ਰੀਵਿਲ ਸਪੋਰਟਸ ਪ੍ਰਾਈਵੇਟ ਲਿਮਟਿਡ (ਨਿਵੀਆ) ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਾਜੇਸ਼ ਖਰਬੰਦਾ, ਸਾਵੀ ਇੰਟਰਨੈਸ਼ਨਲ ਦੇ ਡਾਇਰੈਕਟਰ ਸ੍ਰੀ ਮੁਕੁਲ ਵਰਮਾ, ਸਪਾਰਟਨ ਸਪੋਰਟਸ ਦੇ ਮੈਨੇਜਿੰਗ ਡਾਇਰੈਕਟਰ ਡਾ. ਅਮਿਤ ਸ਼ਰਮਾ ਅਤੇ ਬੈਲਕੋ ਸਪੋਰਟਸ ਦੇ ਸੀਈਓ ਸ੍ਰੀ ਮੁਕੇਸ਼ ਕੇ. ਬਾਸਨ ਸ਼ਾਮਲ ਸਨ। ਸੈਸ਼ਨ ਦਾ ਸੰਚਾਲਨ ਕੇਪੀਐਮਜੀ ਦੇ ਪਾਰਟਨਰ ਸ੍ਰੀ ਪ੍ਰਸ਼ਾਂਤ ਸੰਥਾਕੁਮਾਰਨ ਨੇ ਕੀਤਾ। ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਾ ਸੇਵਾਵਾਂ, ਸਰਵਜੀਤ ਸਿੰਘ ਵੀ ਸੈਸ਼ਨ ਦੌਰਾਨ ਮੌਜੂਦ ਸਨ।ਚਰਚਾ ਦੌਰਾਨ ਮਾਹਿਰਾਂ ਨੇ ਸਪਲਾਈ ਚੇਨ ਨੂੰ ਮਜ਼ਬੂਤ ਕਰਨ, ਉੱਨਤ ਨਿਰਮਾਣ ਤਕਨਾਲੋਜੀਆਂ ਨੂੰ ਅਪਣਾਉਣ ਅਤੇ ਨਵੇਂ ਵਿਸ਼ਵ ਬਾਜ਼ਾਰਾਂ ਦੀ ਖੋਜ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਤਾਂ ਜੋ ਪੰਜਾਬ ਦੇ ਖੇਡ ਸਮਾਨ ਉਦਯੋਗ ਦੀ ਵਿਸ਼ਵ ਪੱਧਰੀ ਮੁਕਾਬਲੇਯੋਗਤਾ ਹੋਰ ਮਜ਼ਬੂਤ ਹੋ ਸਕੇ। ਪੰਜਾਬ ਨਿਵੇਸ਼ਕ ਸੰਮੇਲਨ 2026 ਰਾਜ ਵਿੱਚ ਆਰਥਿਕ ਅਤੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਖੋਜਣ ਵਾਸਤੇ ਨੀਤੀ ਨਿਰਮਾਤਾਵਾਂ, ਉਦਯੋਗਿਕ ਆਗੂਆਂ ਅਤੇ ਨਿਵੇਸ਼ਕਾਂ ਨੂੰ ਇਕੱਠੇ ਕਰਨ ਲਈ ਇੱਕ ਮਹੱਤਵਪੂਰਨ ਮੰਚ ਵਜੋਂ ਸਾਬਿਤ ਹੋ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894568