Monday, May 4, 2026
Home Blog Page 112

Progressive Punjab Investors Summit 2026; ਉਦਯੋਗਿਕ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਵਿੱਚ ਸੰਤੁਲਨ ਲਈ ਨਵੀਨਤਾ, ਰੀਸਾਈਕਲਿੰਗ ਅਤੇ ਪਰਿਆਵਰਣ-ਮਿਤਰ ਹੱਲ ਬਹੁਤ ਅਹਿਮ: ਡਾ. ਬਲਜੀਤ ਕੌਰ

Mohali News: Progressive Punjab Investors Summit 2026; ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ।ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਹ ਲੋਕਾਂ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਵੀ ਮਜ਼ਬੂਤੀ ਦੇਵੇਗਾ।ਜ਼ਿੰਮੇਵਾਰ ਵਰਤੋਂ ਉੱਤੇ ਜ਼ੋਰ ਦਿੰਦਿਆਂ ਮੰਤਰੀ ਨੇ ਉਦਯੋਗਾਂ ਅਤੇ ਖੋਜ ਮਾਹਿਰਾਂ ਨੂੰ ਅਪੀਲ ਕੀਤੀ ਕਿ ਉਹ ਟਿਕਾਊ ਉਤਪਾਦਨ ਪ੍ਰਣਾਲੀਆਂ, ਅਧੁਨਿਕ ਰੀਸਾਈਕਲਿੰਗ ਤਕਨਾਲੋਜੀਆਂ ਅਤੇ ਪਰਿਆਵਰਣ-ਮਿਤਰ ਵਿਕਲਪਾਂ ‘ਤੇ ਧਿਆਨ ਕੇਂਦਰਿਤ ਕਰਨ, ਤਾਂ ਜੋ ਉਦਯੋਗਿਕ ਤਰੱਕੀ ਦੇ ਨਾਲ-ਨਾਲ ਭਵਿੱਖੀ ਪੀੜ੍ਹੀਆਂ ਲਈ ਵਾਤਾਵਰਣ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।ਰਾਜ ਦੀ ਉਦਯੋਗਿਕ ਸਮਰੱਥਾ ਉੱਤੇ ਰੋਸ਼ਨੀ ਪਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ੇਸ਼ ਕੈਮੀਕਲ, ਪਲਾਸਟਿਕ ਰੀਸਾਈਕਲਿੰਗ ਅਤੇ ਪਲਾਸਟਿਕ ਕਚਰੇ ਨੂੰ ਉੱਚ ਮੁੱਲ ਵਾਲੇ ਨਿਰਯਾਤ ਯੋਗ ਉਤਪਾਦਾਂ ਵਿੱਚ ਤਬਦੀਲ ਕਰਨ ਲਈ ਨਿਵੇਸ਼ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ।

ਉਨ੍ਹਾਂ ਉਦਯੋਗਪਤੀਆਂ ਅਤੇ ਨਵੀਨਤਾਕਾਰਾਂ ਨੂੰ ਵਿਗਿਆਨਕ ਖੋਜ ਨੂੰ ਪੰਜਾਬ ਦੀ ਨਵਚੇਤਨਾ ਅਤੇ ਜੁਗਾੜੂ ਸੋਚ ਨਾਲ ਜੋੜ ਕੇ ਪਰਿਆਵਰਣ-ਮਿਤਰ ਹੱਲ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੁਧਿਆਣਾ ਅਤੇ ਮੋਹਾਲੀ ਵਰਗੇ ਸ਼ਹਿਰਾਂ ਵਿੱਚ ਉਦਯੋਗਿਕ ਹੱਬ ਵਿਕਸਿਤ ਕਰਨ ਲਈ ਵਚਨਬੱਧ ਹੈ, ਜਿਸ ਨਾਲ ਖੋਜ, ਨਵੀਨਤਾ ਅਤੇ ਟਿਕਾਊ ਉਤਪਾਦਨ ਲਈ ਅਨੁਕੂਲ ਮਾਹੌਲ ਤਿਆਰ ਹੋ ਰਿਹਾ ਹੈ।ਪ੍ਰਿਯਾਂਕ ਭਾਰਤੀ, ਆਈ.ਏ.ਐਸ., ਸਕੱਤਰ, ਸਾਇੰਸ ਤਕਨਾਲੋਜੀ ਤੇ ਵਾਤਾਵਰਣ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਪੰਜਾਬ ਨੇ ਕਿਹਾ ਕਿ ਮਜ਼ਬੂਤ ਉਦਯੋਗਿਕ ਕਲੱਸਟਰਾਂ, ਨਿਰਯਾਤ ਕੇਂਦਰਿਤ ਇਕਾਈਆਂ ਅਤੇ ਪ੍ਰਗਤੀਸ਼ੀਲ ਨੀਤੀਆਂ ਦੇ ਕਾਰਨ ਪੰਜਾਬ ਪਲਾਸਟਿਕ ਅਤੇ ਕੈਮੀਕਲ ਨਿਰਮਾਣ ਦਾ ਇੱਕ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵਿਸ਼ੇਸ਼ ਕੈਮੀਕਲ, ਪਰਿਆਵਰਣ-ਮਿਤਰ ਮਟੀਰੀਅਲ ਅਤੇ ਟਿਕਾਊ ਪਲਾਸਟਿਕ ਹੱਲਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਹੀ ਹੈ।ਸਾਗਰ ਕੋਸ਼ਿਕ, ਪ੍ਰੈਜ਼ੀਡੈਂਟ (ਗਲੋਬਲ ਕਾਰਪੋਰੇਟ ਅਤੇ ਇੰਡਸਟਰੀ ਅਫੇਅਰਜ਼), ਯੂਪੀਐਲ ਲਿਮਿਟੇਡ ਨੇ ਕੈਮੀਕਲ ਖੇਤਰ ਦੀ ਵੱਡੀ ਵਿਕਾਸ ਸੰਭਾਵਨਾ ਉੱਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਦਾ ਗਲੋਬਲ ਕੈਮੀਕਲ ਉਤਪਾਦਨ ਵਿੱਚ ਹਿੱਸਾ ਲਗਭਗ 3–3.5 ਫੀਸਦੀ ਹੈ, ਜੋ ਆਉਣ ਵਾਲੇ ਸਾਲਾਂ ਵਿੱਚ 12–13 ਫੀਸਦੀ ਤੱਕ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੂਪੀਐਲ ਦੀ ਕੁੱਲ ਉਤਪਾਦਨ ਵਿੱਚੋਂ 93 ਫੀਸਦੀ ਨਿਰਯਾਤ ਹੁੰਦਾ ਹੈ ਜਦਕਿ 7 ਫੀਸਦੀ ਘਰੇਲੂ ਬਾਜ਼ਾਰ ਲਈ ਹੈ, ਜੋ ਭਾਰਤੀ ਨਿਰਮਾਣ ਲਈ ਵਿਸ਼ਵ ਪੱਧਰੀ ਮੌਕਿਆਂ ਨੂੰ ਦਰਸਾਉਂਦਾ ਹੈ।

ਅਭੀ ਬੰਸਲ, ਮੈਨੇਜਿੰਗ ਡਾਇਰੈਕਟਰ, ਸਰਸਵਤੀ ਐਗਰੋ ਕੈਮੀਕਲਜ਼ ਪ੍ਰਾਈਵੇਟ ਲਿਮਿਟੇਡ ਨੇ ਕਿਹਾ ਕਿ ਪੰਜਾਬ ਵਿੱਚ ਕਮੋਡਿਟੀ ਅਧਾਰਤ ਕੈਮੀਕਲ ਤੋਂ ਉੱਚ ਮੁੱਲ ਵਾਲੇ ਵਿਸ਼ੇਸ਼ ਕੈਮੀਕਲ ਵੱਲ ਬਦਲਾਅ ਲਈ ਵੱਡੀ ਸੰਭਾਵਨਾ ਹੈ। ਉਨ੍ਹਾਂ ਉਦਯੋਗ, ਵਿਦਿਅਕ ਸੰਸਥਾਵਾਂ ਅਤੇ ਸਰਕਾਰ ਵਿਚਕਾਰ ਮਜ਼ਬੂਤ ਸਹਿਯੋਗ ਦੀ ਲੋੜ ਉੱਤੇ ਜ਼ੋਰ ਦਿੱਤਾ, ਜਿਸ ਨਾਲ ਉੱਨਤ ਉਤਪਾਦ ਅਤੇ ਤਕਨਾਲੋਜੀਆਂ ਵਿਕਸਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤ ਸਥਾਨ ਮਿਲ ਸਕਦਾ ਹੈ।ਪ੍ਰੋਫੈਸਰ ਅਨੂਪ ਵਰਮਾ, ਮੁਖੀ, ਡਿਪਾਰਟਮੈਂਟ ਆਫ ਐਨਰਜੀ ਐਂਡ ਇਨਵਾਇਰਨਮੈਂਟ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਪੰਜਾਬ ਦੇ ਮਜ਼ਬੂਤ ਵਿਦਿਅਕ ਢਾਂਚੇ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਨਵੀਨਤਾ ਨੂੰ ਸਮਰਥਨ ਦੇਣ ਦੀ ਸਮਰੱਥਾ ਉੱਤੇ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਖੋਜ ਸੰਸਥਾਵਾਂ ਅਤੇ ਉਦਯੋਗ ਦਰਮਿਆਨ ਨਜ਼ਦੀਕੀ ਸਹਿਯੋਗ ਨਾਲ ਤਕਨਾਲੋਜੀ ਵਿਕਾਸ ਅਤੇ ਵਪਾਰੀਕਰਨ ਦੀ ਪ੍ਰਕਿਰਿਆ ਤੇਜ਼ ਹੋ ਸਕਦੀ ਹੈ, ਜਿਸ ਨਾਲ ਪੰਜਾਬ ਉੱਨਤ ਕੈਮੀਕਲ ਨਿਰਮਾਣ ਅਤੇ ਨਵੀਨਤਾ ਦਾ ਮਹੱਤਵਪੂਰਨ ਕੇਂਦਰ ਬਣ ਸਕਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

👉ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਨਿਵੇਸ਼ਕ ਸੰਮੇਲਨ ਦੌਰਾਨ ਤਕਨਾਲੋਜੀ ਆਧਾਰਿਤ ਉਦਯੋਗਿਕ ਵਿਕਾਸ ਦਾ ਸੱਦਾ
Mohali News: Progressive Punjab Investors Summit 2026; ਪੰਜਾਬ ਦੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਲਾਕਸ਼ਾ ਯੂਨੀਵਰਸਿਟੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ “ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਣ ਵਿਸ਼ੇ ‘ਤੇ ਹੋਏ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਔਜ਼ਾਰ ਨਿਰਮਾਣ ਖੇਤਰ ਵਿੱਚ ਉਤਪਾਦਕਤਾ, ਗੁਣਵੱਤਾ ਅਤੇ ਲਾਗਤ ਨਿਯੰਤਰਣ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।ਕੈਬਨਿਟ ਮੰਤਰੀ ਨੇ ਅਧਿਕਾਰੀਆਂ, ਮਾਹਿਰਾਂ ਅਤੇ ਪੈਨਲ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਨੇ ਸੰਵਾਦ ਦਾ ਮੰਚ ਮੁਹਈਆ ਕਰਵਾਉਣ ਲਈ ਇਸ ਸੰਮੇਲਨ ਨੂੰ ਉਲੀਕਣ ਵਾਸਤੇ ਉਦਯੋਗ ਵਿਭਾਗ ਦੀ ਵੀ ਪ੍ਰਸ਼ੰਸਾ ਕੀਤੀ।ਉਨ੍ਹਾਂ ਕਿਹਾ ਕਿ ਦਸਤੀ ਔਜ਼ਾਰ, ਮਸ਼ੀਨ ਔਜ਼ਾਰ ਤੇ ਬਿਜਲਈ ਉਪਕਰਨ ਖੇਤਰ ਭਾਰਤ ਦੇ ਨਿਰਮਾਣ ਅਰਥਚਾਰੇ ਦਾ ਮਜ਼ਬੂਤ ਥੰਮ ਹੈ, ਜੋ ਆਟੋਮੋਟਿਵ, ਨਿਰਮਾਣ ਤੇ ਬੁਨਿਆਦੀ ਢਾਂਚਾ ਖੇਤਰਾਂ ਨੂੰ ਸਮਰਥਨ ਦਿੰਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਜਲੰਧਰ ਅਤੇ ਲੁਧਿਆਣਾ ਦੇ ਉਦਯੋਗਿਕ ਕਲੱਸਟਰਾਂ ਰਾਹੀਂ ਭਾਰਤ ਦੇ ਲਗਭਗ 80 ਫੀਸਦੀ ਦਸਤੀ ਔਜ਼ਾਰ ਨਿਰਯਾਤ ਵਿੱਚ ਯੋਗਦਾਨ ਪਾਉਂਦਾ ਹੈ, ਜਿੱਥੇ ਕਰੀਬ 1200 ਉਦਯੋਗਿਕ ਇਕਾਈਆਂ ਕਾਰਜਸ਼ੀਲ ਹਨ ਅਤੇ ਸੂਬੇ ਦੇ ਉਦਯੋਗਿਕ ਮਾਹੌਲ ਨੂੰ ਸਾਜ਼ਗਾਰ ਬਣਾ ਰਹੀਆਂ ਹਨ।ਓਹਨਾਂ ਕਿਹਾ ਕਿ ਘੜਨਾ, ਮਸ਼ੀਨਿੰਗ, ਹੀਟ ਟ੍ਰੀਟਮੈਂਟ ਅਤੇ ਪ੍ਰਸੀਜ਼ਨ ਇੰਜਨੀਰਿੰਗ ਵਿੱਚ ਪੰਜਾਬ ਦੀ ਮੁਹਾਰਤ, ਮੰਡੀ ਗੋਬਿੰਦਗੜ੍ਹ ਦਾ ਸਟੀਲ ਕਲੱਸਟਰ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਮਜ਼ਬੂਤ ਐਮਐਸਐਮਈ ਨੈੱਟਵਰਕ ਇਸ ਖੇਤਰ ਦੀ ਮਜ਼ਬੂਤ ਬੁਨਿਆਦ ਰੱਖਦੇ ਹਨ। ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਿੱਚ ਬਣੇ ਰਹਿਣ ਲਈ ਆਟੋਮੇਸ਼ਨ, ਸੀਐਨਸੀ ਮਸ਼ੀਨਿੰਗ, ਡਿਜੀਟਲ ਮਾਨੀਟਰਿੰਗ ਅਤੇ ਇੰਡਸਟਰੀ 4.0 ਹੱਲਾਂ ਵਰਗੀਆਂ ਆਧੁਨਿਕ ਤਕਨਾਲੋਜੀਆਂ ਅਪਣਾਉਣ ਦਾ ਸੱਦਾ ਦਿੱਤਾ।ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਦੀਆਂ ਸਹਾਇਕ ਨੀਤੀਆਂ ਉਦਯੋਗਾਂ ਨੂੰ ਤਕਨੀਕੀ ਤੌਰ ‘ਤੇ ਹੁਲਾਰਾ ਦੇਣ, ਆਲਮੀ ਬਾਜ਼ਾਰਾਂ ਵਿੱਚ ਵਾਧਾ-ਵਿਸਥਾਰ ਕਰਨ ਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਹਾਈ ਹੋਣਗੀਆਂ।

ਉਨ੍ਹਾਂ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਸਾਂਝਾ ਹੰਭਲਾ ਮਾਰ ਕੇ ਪੰਜਾਬ ਨੂੰ ਔਜ਼ਾਰ ਨਿਰਮਾਣ ਵਿੱਚ ਵਿਸ਼ਵ ਪੱਧਰ ਦਾ ਕੇਂਦਰ ਬਣਾਉਣ ਲਈ ਅਪੀਲ ਕੀਤੀ।ਡਾਇਰੈਕਟਰ (ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ) ਮਨੀਸ਼ ਕੁਮਾਰ ਨੇ ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਸਹਿਯੋਗ ਦੀ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਹੁਨਰ ਆਧਾਰਿਤ ਸਿਖਲਾਈ, ਇੰਟਰਨਸ਼ਿਪ ਅਤੇ ਤਕਨੀਕੀ ਸੰਸਥਾਵਾਂ ਵਿੱਚ ਰੋਬੋਟਿਕਸ ਅਤੇ ਸੀਐਨਸੀ ਸਿਸਟਮ ਸਮੇਤ ਆਧੁਨਿਕ ਮਸ਼ੀਨਰੀ ਦੀ ਸ਼ੁਰੂਆਤ ਨਾਲ ਨੌਜਵਾਨਾਂ ਦੀ ਰੋਜ਼ਗਾਰ ਕੁਸ਼ਲਤਾ ਵਧੇਗੀ।ਇਸ ਮੌਕੇ ਸਨਅਤੀ ਨੁਮਾਇੰਦਿਆਂ ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਬਿੰਨੀ ਗੁਪਤਾ ਅਤੇ ਸ. ਮੇਜਰ ਸਿੰਘ ਨੇ ਵੀ ਨਵੀਨਤਾ, ਲਾਗਤ ਘਟਾਉਣ, ਨਵਿਆਉਣਯੋਗ ਊਰਜਾ ਦੀ ਵਰਤੋਂ, ਗੁਣਵੱਤਾ ਯਕੀਨੀ ਬਣਾਉਣ ਅਤੇ ਹੋਰ ਨੁਕਤਿਆਂ ਨੂੰ ਆਪਣਾ ਕੇ ਨਿਰਮਾਣ ਕਾਰਗੁਜ਼ਾਰੀ ਵਧਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

👉ਮੋਹਾਲੀ ਪਸੰਦੀਦਾ ਜੀਸੀਸੀ ਸਥਾਨ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ: ਸੀਮਾ ਬਾਂਸਲ
Mohali News: Progressive Punjab Investors Summit 2026; ਮੋਹਾਲੀ ਨੂੰ ਇੱਕ ਤਰਜੀਹੀ ਜੀਸੀਸੀ ਸਥਾਨ ਵਜੋਂ ਸਥਾਪਤ ਕਰਨ ਲਈ ਪੰਜਾਬ ਦੇ ਦ੍ਰਿਸ਼ਟੀਕੋਣ, ਨੀਤੀਗਤ ਢਾਂਚੇ ਅਤੇ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜੀਸੀਸੀ ਰਾਊਂਡ ਟੇਬਲ ਕਾਨਫਰੰਸ ਵਿੱਚ ਦੱਸਿਆ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਸੈਕਟਰ ਵਿਸ਼ਵ ਭਰ ਵਿੱਚ ਆਰਥਿਕ ਵਿਕਾਸ, ਨਵੀਨਤਾ ਅਤੇ ਗਿਆਨ-ਅਧਾਰਿਤ ਵਿਕਾਸ ਲਈ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਤਕਨਾਲੋਜੀ ਅਧਾਰਤ ਨਿਵੇਸ਼ਾਂ ਲਈ ਮੋਹਾਲੀ ਤੇਜ਼ੀ ਨਾਲ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਜਿੱਥੇ ਡਿਜੀਟਲ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਪ੍ਰਤਿਭਾ ਪੂਲ, ਆਧੁਨਿਕ ਬੁਨਿਆਦੀ ਢਾਂਚਾ ਅਤੇ ਇੱਕ ਪ੍ਰਗਤੀਸ਼ੀਲ ਨੀਤੀ ਹੈ।ਆਈਟੀ ਸੈਕਟਰ ਦੀਆਂ ਅਥਾਹ ਸੰਭਾਵਨਾਵਾਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਇੱਕ ਜੀਵੰਤ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਸਾਫਟਵੇਅਰ ਡਿਵੈਲਪਮੈਂਟ, ਡਿਜੀਟਲ ਸੇਵਾਵਾਂ, ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਵਿਸ਼ਲੇਸ਼ਣ, ਫਿਨਟੈਕ, ਸਾਈਬਰ ਸੁਰੱਖਿਆ ਅਤੇ ਉੱਭਰ ਰਹੇ ਤਕਨਾਲੋਜੀ ਹੱਲਾਂ ਲਈ ਅਨੁਕੂਲ ਹੋਵੇ।

ਰਾਜ ਗਲੋਬਲ ਸਮਰੱਥਾ ਕੇਂਦਰਾਂ (ਜੀਸੀਸੀਜ਼), ਟੈਕਨਾਲੋਜੀ ਵਿਕਾਸ ਹੱਬ ਅਤੇ ਇਨੋਵੇਸ਼ਨ-ਅਧਾਰਿਤ ਸਟਾਰਟਅੱਪਸ ਦੀ ਸਥਾਪਨਾ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ ਜੋ ਪੰਜਾਬ ਦੇ ਆਲਮੀ ਬਾਜ਼ਾਰਾਂ ਵਜੋਂ ਭੂਮਿਕਾ ਨਿਭਾ ਸਕਦੇ ਹਨ।ਮੋਹਾਲੀ-ਚੰਡੀਗੜ੍ਹ ਟੈਕਨਾਲੋਜੀ ਕੋਰੀਡੋਰ ਪਹਿਲਾਂ ਹੀ ਆਈਟੀ ਅਤੇ ਆਈਟੀ -ਸਮਰੱਥ ਸੇਵਾਵਾਂ ਲਈ ਇੱਕ ਪ੍ਰਮੁੱਖ ਹੱਬ ਵਜੋਂ ਵਿਕਸਤ ਹੈ, ਜੋ ਪ੍ਰਮੁੱਖ ਕੰਪਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਟਾਰਟਅੱਪਸ, ਖੋਜ ਸੰਸਥਾਵਾਂ ਅਤੇ ਪੇਸ਼ੇਵਰ ਤਕਨਾਲੋਜੀ ਨਾਲ ਲੈੱਸ ਇੱਕ ਮਜ਼ਬੂਤ ਈਕੋਸਿਸਟਮ ਤਿਆਰ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਵਿਦਿਅਕ ਸੰਸਥਾਵਾਂ ਹਰ ਸਾਲ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਤਿਆਰ ਕਰ ਰਹੀਆਂ ਹਨ, ਜਿਸ ਨਾਲ ਪੰਜਾਬ ਟੈਕਨਾਲੋਜੀ ਅਧਾਰਤ ਉਦਯੋਗਾਂ ਲਈ ਮਜ਼ਬੂਤ ਹੁਨਰਮੰਦ ਮਨੁੱਖੀ ਸ਼ਕਤੀ ਦੇ ਪੂਲ ਦੀ ਪੇਸ਼ਕਸ਼ ਕਰਦਾ ਹੈ।

ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਦੱਸਿਆ ਕਿ ਨਵੀਂ ਸ਼ੁਰੂ ਕੀਤੀ ਉਦਯੋਗਿਕ ਨੀਤੀ ਇੱਕ ਪ੍ਰਤੀਯੋਗੀ ਪ੍ਰੋਤਸਾਹਨ ਢਾਂਚਾ ਪ੍ਰਦਾਨ ਕਰਦਿਆਂ ਆਈਟੀ ਪਾਰਕਾਂ, ਟੈਕਨਾਲੋਜੀ ਕੈਂਪਸਾਂ, ਖੋਜ ਅਤੇ ਵਿਕਾਸ ਸਹੂਲਤਾਂ ਅਤੇ ਨਵੀਨਤਾ ਕੇਂਦਰਾਂ ਵਿੱਚ ਨਿਵੇਸ਼ ਦਾ ਸਮਰਥਨ ਕਰਦੀ ਹੈ। ਇਸ ਤਹਿਤ ਦਿੱਤੇ ਜਾਣ ਵਾਲੇ ਮੁੱਖ ਪ੍ਰੋਤਸਾਹਨ ਵਿੱਚ ਪੂੰਜੀ ਸਬਸਿਡੀਆਂ, ਰੁਜ਼ਗਾਰ ਉਤਪੱਤੀ ਪ੍ਰੋਤਸਾਹਨ, ਐਸਜੀਐਸਟੀ ਅਦਾਇਗੀ ਅਤੇ ਬੁਨਿਆਦੀ ਢਾਂਚਾ ਸਹਾਇਤਾ ਸ਼ਾਮਲ ਹੈ, ਜੋ ਕੰਪਨੀਆਂ ਨੂੰ ਆਪਣਾ ਕੰਮ-ਕਾਜ ਕੁਸ਼ਲਤਾ ਨਾਲ ਚਲਾਉਣ ਦੇ ਯੋਗ ਬਣਾਉਂਦਾ ਹੈ।ਇਸ ਤੋਂ ਇਲਾਵਾ ਉਸਨੇ ਇਹ ਵੀ ਦੱਸਿਆ ਕਿ ਪੰਜਾਬ ਦੀ ਰਣਨੀਤਕ ਸਥਿਤੀ, ਮਜ਼ਬੂਤ ਸੰਪਰਕ ਅਤੇ ਮਿਆਰੀ ਜੀਵਨ ਸ਼ੈਲੀ ਇਸ ਨੂੰ ਤਕਨਾਲੋਜੀ ਪੇਸ਼ੇਵਰਾਂ ਅਤੇ ਆਲਮੀ ਕੰਪਨੀਆਂ ਲਈ ਇੱਕ ਆਕਰਸ਼ਕ ਸਥਾਨ ਬਣਾਉਂਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਿਵੇਸ਼ਾਂ ਦੀ ਸਹੂਲਤ ਲਈ ਲਚਕਦਾਰ ਪ੍ਰੋਤਸਾਹਨ ਢਾਂਚਾ ਅਪਣਾਇਆ ਹੈ। ਹੁਣ ਨਿਵੇਸ਼ਕ 10 ਤੋਂ 15 ਸਾਲਾਂ ਲਈ ਪ੍ਰੋਤਸਾਹਨ ਮਿਆਦ ਚੁਣ ਸਕਦੇ ਹਨ।

ਆਈਟੀ/ਆਈਟੀਈਐਸ ਯੂਨਿਟਾਂ ਅਤੇ ਜੀਸੀਸੀ ਲਈ ਐਫਸੀਆਈ ਦਾ ਕੁੱਲ 125% ਤੱਕ ਪ੍ਰੋਤਸਾਹਨ; ਡੇਟਾ ਸੈਂਟਰਾਂ ਲਈ ਐਫਸੀਆਈ ਦਾ 80% ਪ੍ਰੋਤਸਾਹਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਸਾਲਾਨਾ ਬਰਾਬਰ ਕਿਸ਼ਤਾਂ ਵਿੱਚ ਵੰਡੇ ਜਾਣਗੇ।ਇਸ ਗੋਲਮੇਜ਼ ਕਾਨਫਰੰਸ ਵਿੱਚ ਸ਼੍ਰੀਮਤੀ ਸ੍ਰੇਸ਼ਾ ਜਾਰਜ ਮੈਨੇਜਿੰਗ ਡਾਇਰੈਕਟਰ ਅਤੇ ਪਾਰਟਨਰ, ਬੀਸੀਜੀ, ਸ਼੍ਰੀਮਤੀ ਸ਼ਾਲਿਨੀ ਪਿੱਲੇ ਇੰਡੀਆ ਲੀਡਰ – ਜੀਸੀਸੀ, ਕੇਪੀਐਮਜੀ ਇੰਡੀਆ, ਸ਼੍ਰੀ ਸ਼ਿਵਰਾਜ ਪਲਟਾ ਚੀਫ ਸਟ੍ਰੈਟਜੀ ਅਫਸਰ, ਐਵਰਾਈਜ਼, ਸ਼੍ਰੀ ਗੌਤਮ ਝਾਅ ਲੀਡ ਏਆਈ/ਐਮਐਲ ਪਾਰਟਨਰ ਸਪੈਸ਼ਲਿਸਟ, ਏਡਬਲਯੂਐਸ, ਸ਼੍ਰੀ ਅਚੁਤਿਆ ਘੋਸ਼ ਐਗਜ਼ੀਕਿਊਟਿਵ ਰਿਸਰਚ ਲੀਡਰ, ਐਚਐਫਐਸ ਰਿਸਰਚ, ਡਾ. ਬਿਮਲ ਦੀਪ ਸਿੰਘ ਇਨਫੋਸਿਸ, ਸ਼੍ਰੀ ਦੁਸ਼ਯੰਤ ਠਾਕੋਰ ਡਿਪਟੀ ਐਗਜ਼ੀਕਿਊਟਿਵ ਡਾਇਰੈਕਟਰ, ਡਬਲਯੂਏਆਈਪੀਏ, ਕਾਰਤੀਕੇਯੇਨ ਕੁਲਥੁਮਾਨੀ ਵਾਈਸ ਪ੍ਰੈਜ਼ੀਡੈਂਟ, ਇਨਵੈਸਟ ਇੰਡੀਆ ਸ਼੍ਰੀ ਸੰਜੀਵ ਪਾਹਵਾ ਕੋਟੀਵਿਟੀ ਜੀਸੀਸੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026 ਟੈਕਸਟਾਈਲ ਅਤੇ ਲਿਬਾਸ: ਆਲਮੀ ਦਿੱਗਜ਼ਾਂ ‘ਚ ਬਣੇ ਰਹਿਣ ਲਈ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ ‘ਤੇ ਧਿਆਨ ਦੇਣਾ ਲਾਜ਼ਮੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

👉ਪੀਏਯੂ ਨੂੰ ਨਵੀਨਤਾ ਲਈ ‘ਹੀਰੇ ਦੀ ਖਾਣ’ ਕਰਾਰ ਦਿੱਤਾ, ਉਦਯੋਗ ਨੂੰ ਇਸ ਦੀ ਸਮਰੱਥਾ ਦਾ ਲਾਹਾ ਲੈਣ ਦੀ ਅਪੀਲ
👉ਕੈਬਨਿਟ ਮੰਤਰੀ ਨੇ ਲੁਧਿਆਣਾ ਦੇ ਕੱਪੜਾ ਉਦਯੋਗ ਨੂੰ ਵਿਸ਼ਵ ਪੱਧਰੀ ਦੱਸਿਆ, ਤਕਨੀਕੀ ਟੈਕਸਟਾਈਲ ਲਈ ਪਰਾਲੀ ਦੀ ਵਰਤੋਂ ‘ਤੇ ਦਿੱਤਾ ਜ਼ੋਰ

mohali News: Progressive Punjab Investors Summit 2026; ਸਨਅਤੀ ਮੁਕਾਬਲੇ ਵਿੱਚ ਟਿਕੇ ਰਹਿਣ ਲਈ ਨਵੀਨਤਾ ‘ਤੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਕੱਪੜਾ ਉਦਯੋਗ ਨੂੰ ਖੋਜ ਅਤੇ ਵਿਕਾਸ (R&D) ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ “ਟੈਕਸਟਾਈਲਜ਼, ਲਿਬਾਸ ਅਤੇ ਤਕਨੀਕੀ ਟੈਕਸਟਾਈਲਜ਼ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਨਵੀਨਤਾ ਨੂੰ ਹੁਲਾਰਾ ਦੇਣ ਵਿੱਚ ਦੇਸੀ/ਸਥਾਨਕ ਸੰਸਥਾਵਾਂ ਦੀ ਅਥਾਹ ਸਮਰੱਥਾ ਉੱਤੇ ਚਾਨਣ ਪਾਇਆ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੂੰ “ਹੀਰਿਆਂ ਦੀ ਖਾਨ” ਕਰਾਰ ਦਿੰਦਿਆਂ ਉਦਯੋਗਪਤੀਆਂ ਨੂੰ ਇਸ ਦੀ ਵਿਸ਼ਾਲ ਖੋਜ ਸਮਰੱਥਾ ਦਾ ਲਾਹਾ ਲੈਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ, “ਹੁਣ ਇਹ ਸਾਡੇ ਉਦਯੋਗਪਤੀਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਇਸ ਵੱਕਾਰੀ ਅਤੇ ਅਹਿਮ ਸੰਸਥਾ ਦੀ ਸਮਰੱਥਾ ਨੂੰ ਕਿਵੇਂ ਵਰਤਦੇ ਹਨ ਤਾਂ ਜੋ ਨਵੀਨਤਾ ਅਤੇ ਨਵੀਆਂ ਤਕਨਾਲੋਜੀਆਂ ਵਿਕਸਿਤ ਕੀਤੀਆਂ ਜਾ ਸਕਣ।” ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਖੋਜ ਅਤੇ ਵਿਕਾਸ ਪਹਿਲਾਂ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਵੀ ਦੁਹਰਾਈ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਉਦਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੁਧਿਆਣਾ ਦਾ ਕੱਪੜਾ ਨਿਰਮਾਣ ਉਦਯੋਗ ਦੁਨੀਆਂ ਭਰ ਵਿੱਚ ਸਭ ਤੋਂ ਬਿਹਤਰੀਨ ਹੈ। ਉਨ੍ਹਾਂ ਉਦਯੋਗ ਨੂੰ ਟਿਕਾਊ ਤਰੀਕਿਆਂ ਵੱਲ ਵਧਣ ਲਈ ਪ੍ਰੇਰਿਤ ਕਰਦਿਆਂ ਖ਼ਾਸ ਤੌਰ ‘ਤੇ ਤਕਨੀਕੀ ਟੈਕਸਟਾਈਲਜ਼ ਦੇ ਉਤਪਾਦਨ ਵਿੱਚ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ‘ਤੇ ਜ਼ੋਰ ਦਿੱਤਾ।

ਉਨ੍ਹਾਂ ਚੁਣੌਤੀ ਨੂੰ ਮੌਕੇ ਵਿੱਚ ਬਦਲਣ ਦੀ ਉਦਾਹਰਨ ਦਿੰਦਿਆਂ ਕਿਹਾ, “ਜਿਵੇਂ ਕਦੇ ਚੌਲ ਦੇ ਛਿਲਕੇ ਨੂੰ ਫ਼ਜ਼ੂਲ ਸਮਝ ਕੇਸੁੱਟ ਦਿੰਦੇ ਸੀ ਪਰ ਅੱਜ ਇਹ ਕੀਮਤੀ ਵਸਤੂ ਬਣ ਚੁੱਕੀ ਹੈ ਅਤੇ ਕਿਤੇ ਵੀ ਫਾਲਤੂ ਨਹੀਂ ਮਿਲਦੀ। ਇਸੇ ਤਰ੍ਹਾਂ ਪਰਾਲੀ ਨਾਲ ਵੀ ਹੋ ਸਕਦਾ ਹੈ ਜਦੋਂ ਇਸ ਦੀ ਵਰਤੋਂ ਉਤਪਾਦਨ ਵਿੱਚ ਕੀਤੀ ਜਾਵੇਗੀ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਦੇ ਰਹਿੰਦ-ਖੂਹੰਦ ਨੂੰ ਕੱਪੜਾ ਉਦਯੋਗ ਲਈ ਸਰੋਤ ਵਿੱਚ ਬਦਲਣਾ ਨਾ ਸਿਰਫ਼ ਵਾਤਾਵਰਣ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਨਵੇਂ ਆਰਥਿਕ ਮੌਕੇ ਵੀ ਪੈਦਾ ਕਰੇਗਾ। ਇਸ ਸੈਸ਼ਨ ਵਿੱਚ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਗੰਗਾ ਐਕਰੋਵੂਲਜ਼ ਦੇ ਅਮਿਤ ਥਾਪਰ, ਮੋਂਟੇ ਕਾਰਲੋ ਫੈਸ਼ਨਜ਼ ਲਿਮਿਟਡ ਦੇ ਸੰਦੀਪ ਝਾਅ ਅਤੇ ਪੀਏਯੂ ਤੋਂ ਡਾ. ਸੁਰਭੀ ਮਹਾਜਨ, ਪੈਨਲਿਸਟ ਵਜੋਂ ਸ਼ਾਮਲ ਸਨ, ਜਦਕਿ ਕੇਪੀਐਮਜੀ ਦੇ ਮੋਹਿਤ ਭਾਸਿਨ ਨੇ ਮਾਡਰੇਟਰ ਦੀ ਭੂਮਿਕਾ ਨਿਭਾਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਡਾ ਉਦੇਸ਼ ਕਿਸਾਨਾਂ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਪੰਜਾਬ ਦੀ ਖੇਤੀਬਾੜੀ ਨੂੰ ਉਦਯੋਗ ਨਾਲ ਜੋੜਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਹਿਲੀਆਂ ਸਰਕਾਰਾਂ ਉਦਯੋਗ ਤੋਂ ਹਿੱਸਾ ਮੰਗਦੀਆਂ ਸਨ, ਪਰ ‘ਆਪ’ ਸਰਕਾਰ ਉੱਦਮੀਆਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Mohali News: Progressive Punjab Investors Summit 2026; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ ‘ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।”ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੀ ਸੰਭਾਵਨਾ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਜੇਕਰ ਫੂਡ ਪ੍ਰੋਸੈਸਿੰਗ ਇੱਥੇ ਸਫਲ ਹੋ ਜਾਂਦੀ ਹੈ, ਤਾਂ ਇਹ ਸਾਡੇ ਕਿਸਾਨਾਂ ਦੇ ਮੁਨਾਫ਼ੇ ਵਿੱਚ ਕਾਫ਼ੀ ਵਾਧਾ ਕਰੇਗੀ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨਵੇਂ ਆਰਥਿਕ ਰਾਹ ਵੱਲ ਨਿਰੰਤਰ ਅੱਗੇ ਵਧ ਰਿਹਾ ਹੈ ਜੋ ਆਪਣੀ ਖੇਤੀਬਾੜੀ ਉਤਪਾਦਕਤਾ ਨੂੰ ਵਿਸ਼ਵ ਬਾਜ਼ਾਰਾਂ ਅਤੇ ਆਧੁਨਿਕ ਉਦਯੋਗਾਂ ਨਾਲ ਜੋੜਦਾ ਹੈ।ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਿਵੇਸ਼ਕਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ,”ਪਹਿਲਾਂ ਸਰਕਾਰਾਂ ਉਦਯੋਗ ਤੋਂ ਹਿੱਸਾ ਮੰਗਦੀਆਂ ਸਨ, ਪਰ ‘ਆਪ’ ਸਰਕਾਰ ਉੱਦਮੀਆਂ ਲਈ ਪਾਰਦਰਸ਼ੀ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਅਨੁਕੂਲ ਵਿਵਸਥਾ ਲਈ ਵਚਨਬੱਧ ਹੈ ਤਾਂ ਕਿ ਉਦਯੋਗ, ਕਿਸਾਨ ਅਤੇ ਨੌਜਵਾਨ ਲਾਭ ਉਠਾ ਸਕਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਮੋਦੀ ਸਰਕਾਰ ਨੇ ਪੰਜਾਬ ਦਾ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਰੋਕਿਆ ਹੋਇਐ ਅਤੇ ਅਜੇ ਤੱਕ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਭਾਜਪਾ ਸਰਕਾਰ ਨੇ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ, ਫਿਰ ਵੀ ਨਸ਼ਿਆਂ ਨੂੰ ਰੋਕਣ ਲਈ ਸਾਡੀ ਸਰਕਾਰ ਆਪਣੇ ਫ਼ੰਡਾਂ ਨਾਲ ਐਂਟੀ-ਡਰੋਨ ਸਿਸਟਮ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਵਿੱਚ ਭਾਜਪਾ ਇੱਕ ‘ਸਕੂਟਰ ਪਾਰਟੀ’ ਹੈ ਜੋ ਕਾਂਗਰਸ ਦੀ ਮਦਦ ਨਾਲ 2027 ਵਿੱਚ ਸੱਤਾ ਹਥਿਆਉਣ ਦੇ ਸੁਪਨੇ ਦੇਖ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Mohali News: Progressive Punjab Investors Summit 2026; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ।

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1,600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ “ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ।ਗੈਂਗਸਟਰਵਾਦ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਪੱਧਰ ‘ਤੇ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਗੈਂਗਸਟਰਵਾਦ ਨੂੰ ਇੱਕ ਕੌਮੀ ਮੁੱਦਾ ਦੱਸਿਆ, ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਨਸ਼ਿਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ ‘ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਸਾਡੀ ਸਰਕਾਰ ਇਸ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕੋਈ ਸਮਰਥਨ ਨਾ ਮਿਲਣ ਦੇ ਬਾਵਜੂਦ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ 550 ਕਿਲੋਮੀਟਰ ਲੰਬੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ।ਉਨ੍ਹਾਂ ਪੰਜਾਬ ਤੋਂ ਬਾਹਰ ਨਸ਼ੀਲੇ ਪਦਾਰਥਾਂ ਦੀ ਵੱਡੀ ਜ਼ਬਤੀ ਵਿਰੁੱਧ ਕਾਰਵਾਈ ਨਾ ਹੋਣ ‘ਤੇ ਵੀ ਸਵਾਲ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਜਰਾਤ ਵਿੱਚ ਲੱਖਾਂ ਟਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਲਗਪਗ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਪਰ ਕਸੂਰਵਾਰਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਊ ਰਾਜਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਉਪਜਾਊ ਹੈ ਪਰ ਭਾਜਪਾ ਦੀ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ।”

ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਇੱਛਾਵਾਂ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਪੰਜਾਬ ਵਿੱਚ ਭਾਜਪਾ ‘ਸਕੂਟਰ ਪਾਰਟੀ’ ਤੱਕ ਸੀਮਤ ਹੈ, ਜੋ 2027 ਵਿੱਚ ਕਾਂਗਰਸ ਦੀ ਮਦਦ ਨਾਲ ਸੱਤਾ ‘ਤੇ ਕਾਬਜ਼ ਹੋਣ ਦਾ ਸੁਪਨਾ ਦੇਖਦੀ ਹੈ।”ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ।”ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਕੱਲੇ ਚੋਣ ਲੜਨ ਲਈ ਸੰਗਠਨਾਤਮਕ ਤਾਕਤ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ?” ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਭਾਜਪਾ ਕੋਲ ਸੂਬੇ ਵਿੱਚ ਆਗੂ ਨਹੀਂ ਹਨ, ਇਸ ਲਈ ਇਹ ਸੰਭਾਵਨਾ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚੋਣਾਂ ਲੜਨ ਲਈ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗੀ।

ਨਸ਼ਿਆਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁੱਛਿਆ, “ਗੁਜਰਾਤ ਦੇ ਇੱਕ ਬੰਦਰਗਾਹ ‘ਤੇ 3,000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ?” ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੰਨੀ ਵੱਡੀ ਜ਼ਬਤੀ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਿਆਸੀ ਫ਼ਿਤਰਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ, ਭਾਜਪਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ; ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।” ਉਨ੍ਹਾਂ ਯਾਦ ਕਰਵਾਇਆ ਕਿ ਕਿਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ ਸੀ ਅਤੇ ਉਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਦੋਂ ਕਿ ਭਾਜਪਾ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ।

ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਵਾਅਦੇ ਮੁਤਾਬਕ 15 ਲੱਖ ਰੁਪਏ ਕਦੇ ਵੀ ਆਮ ਨਾਗਰਿਕਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਆਏ।ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਰੋਕ ਲਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ‘ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਦੱਸਿਆ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵਾਰ-ਵਾਰ ਸਿਫਾਰਸ਼ ਕੀਤੀ ਹੈ ਪਰ ਕੇਂਦਰ ਨੇ ਇਸ ‘ਤੇ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵੀ ਉਨ੍ਹਾਂ ਹੀ ਸਰੋਤਾਂ ਤੋਂ ਫੰਡ ਉਧਾਰ ਲੈਂਦਾ ਹੈ, ਜਿਨ੍ਹਾਂ ਤੋਂ ਭਾਜਪਾ ਸ਼ਾਸਿਤ ਸੂਬੇ ਲੈਂਦੇ ਹਨ ਅਤੇ ਇਸ ਉਤਪਾਦਕ ਕਰਜ਼ੇ ਦੀ ਵਰਤੋਂ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਜ਼ਮ ਕਰਨੋਂ ਭਾਜਪਾ ਅਸਮਰੱਥ ਹੈ।ਕੇਂਦਰ ਸਰਕਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਜਿੱਥੇ ਕੇਂਦਰ ਸਰਕਾਰ ਕੋਲ ਕੌਮੀ ਹਿੱਤਾਂ ਦੀ ਰਾਖੀ ਲਈ ਸਪੱਸ਼ਟ ਵਿਦੇਸ਼ ਨੀਤੀ ਦੀ ਘਾਟ ਜਾਪਦੀ ਹੈ।ਇਸ ਦੌਰਾਨ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਹਮਾਇਤ ਮਿਲੀ ਹੈ।”ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਨੇ ਸਹਿਯੋਗ ਅਤੇ ਨਿਵੇਸ਼ ਲਈ ਮਜ਼ਬੂਤ ​​ਪਲੇਟਫਾਰਮ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਇੱਕ ਦੂਜੇ ਨਾਲ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈਟੀਓ

👉ਪੰਜਾਬ ਵਿੱਚ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਅਥਾਹ ਸਮਰਥ
Mohali News: Progressive Punjab Investors Summit 2026; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ ਉਕਤ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਅੱਜ ਇੱਥੇ ਪਲਾਕਸਾ਼ ਯੂਨੀਵਰਸਿਟੀ ਵਿਖੇ ਕਰਵਾਏ ਜਾ ਗਏ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਉਦਯੋਗਿਕ ਨੀਤੀ ਬਨਾਉਣ ਲਈ 25 ਸੈਕਟੋਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ ਜਿਸ ਦੀਆਂ ਸਿਫ਼ਾਰਸ਼ਾਂ ਤੇ ਅਧਾਰਤ ਉਦਯੋਗ ਨੀਤੀ ਸੂਬੇ ਵਿੱਚ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰ ਰੋਡ ਕੂਨੈਕਟਿਵਟੀ ਮੁੱਹਈਆ ਕਰਵਾਉਣ ਲਈ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ 16209 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਇਸ ਤੋਂ 4700 ਕਿਲੋਮੀਟਰ ਗ੍ਰੀਨ ਫੀਲਡ ਸੜਕਾਂ ਦਾ ਵੀ ਨਿਰਮਾਣ ਕਰਵਾ ਰਹੀ ਹੈ। ਇਸ ਸੈਸ਼ਨ ਦੌਰਾਨ ਮਾਹਰਾਂ ਨੇ ਕਿਹਾ ਕਿ ਜਿਵੇਂ ਪੰਜਾਬ ਨੇ ਪਹਿਲਾਂ ਹੋਜ਼ਰੀ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਪੂਰੀ ਦੁਨੀਆ ਵਿੱਚ ਨਾਮ ਬਣਾਇਆ ਹੈ ਉਸੇ ਤਰ੍ਹਾਂ ਹੁਣ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਦੇ ਨਿਰਮਾਣ ਖੇਤਰ ਵਿੱਚ ਨਾਮ ਬਣਾ ਰਿਹਾ ਹੈ।

ਇਹ ਵੀ ਪੜ੍ਹੋ Progressive Punjab Investors Summit 2026; ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਣਜ ਅਤੇ ਉਦਯੋਗ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਉਦਯੋਗਿਕ ਖੇਤਰ ਦੀਆਂ ਜ਼ਰੂਰਤਾਂ ਅਨੁਸਾਰ ਉਦਯੋਗਿਕ ਮਾਹਰਾਂ ਦੀ ਸਲਾਹ ਅਨੁਸਾਰ ਹੀ ਉਦਯੋਗ ਨੀਤੀ ਤਿਆਰ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੰਪਨੀਆਂ ਨੂੰ ਬਿਹਤਰ ਉਦਯੋਗ ਪੱਖੀ ਹਾਲਤਾਂ ਦੇਣ ਲਈ ਕਈ ਲਾਭ ਦਿੱਤੇ ਗਏ ਹਨ।ਸੈਸ਼ਨ ਨੂੰ ਸੰਬੋਧਨ ਕਰਦਿਆਂ ਸੀ.ਆਈ.ਆਈ.ਦੇ ਲੁਧਿਆਣਾ ਚੈਪਟਰ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਜਿਵੇਂ 1960 ਵਿਚ ਪੰਜਾਬ ਰਾਜ ਅਤੇ ਵਿਸ਼ੇਸ਼ ਕਰਕੇ ਲੁਧਿਆਣਾ ਹੋਜ਼ਰੀ ਸਨਅਤ ਦਾ ਗੜ੍ਹ ਸੀ ਜਿਸ ਦਾ ਸਿੱਕਾ ਪੂਰੀ ਦੁਨੀਆ ਵਿੱਚ ਚਲਦਾ ਸੀ ਉਸੇ ਤਰ੍ਹਾਂ ਹੁਣ ਪੰਜਾਬ ਰਾਜ ਭਾਰੀ ਮਸ਼ੀਨਰੀ ਅਤੇ ਖੇਤੀਬਾੜੀ ਮਸ਼ੀਨਰੀ ਬਨਾਉਣ ਦੇ ਖੇਤਰ ਵਿੱਚ ਵੀ ਦੇਸ਼ ਦਾ ਮੋਹਰੀ ਸੂਬਾ ਹੈ।

ਇਹ ਵੀ ਪੜ੍ਹੋ Progressive Punjab Investors Summit 2026; ਹਸਪਤਾਲ ਅਤੇ ਸਿਹਤ ਸੰਭਾਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ੋ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਵਿਸ਼ੇਸ਼ ਸਹਿਯੋਗ ਦੇਣ ਦਾ ਫੈਸਲਾ ਕੀਤਾ ਹੈ ਉਸ ਨਾਲ ਪੰਜਾਬ ਦੀ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ ਨੂੰ ਬਹੁਤ ਹੁਲਾਰਾ ਮਿਲੇਗਾ।ਉਨ੍ਹਾਂ ਕਿਹਾ ਕਿ ਸਾਨੂੰ ਟੂਲ ਇੰਡਸਟਰੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਨਾਲ ਸਾਡਾ ਉਦਯੋਗੀਕਰਨ ਹੋਰ ਮਜ਼ਬੂਤ ਹੋਵੇਗਾ।ਸੋਨਾਲਿਕਾ ਟ੍ਰੈਕਟਰ ਤੋਂ ਅਕਸ਼ੈ ਸਾਂਗਵਾਨ ਨੇ ਕਿਹਾ ਕਿ ਟ੍ਰੈਕਟਰ ਨਿਰਮਾਣ ਦੇ ਖੇਤਰ ਵਿੱਚ ਪੰਜਾਬ ਪੂਰੀ ਦੁਨੀਆ ਵਿੱਚ ਤੀਸਰੀ ਵੱਡੀ ਸ਼ਕਤੀ ਹੈ ਪ੍ਰੰਤੂ ਹੁਣ ਸਾਨੂੰ ਦੁਨੀਆ ਦੀ ਮੰਗ ਅਨੁਸਾਰ ਨਵੀਂ ਤੋਂ ਨਵੀਂ ਤਕਨੀਕ ਅਧਾਰਤ ਖੇਤੀਬਾੜੀ ਮਸ਼ੀਨਰੀ ਬਨਾਉਣ ਦੀ ਲੋੜ ਹੈ ਜਿਸ ਨਾਲ ਖ਼ਰਚ ਅਤੇ ਲੇਬਰ ਤੇ ਨਿਰਭਰਤਾ ਘਟੇ।ਇਸ ਮੌਕੇ ਐਮ.ਐਸ.ਐਮ.ਈ.ਬਾਰੇ ਬੋਲਦਿਆਂ ਅਨਿਲ ਚੋਧਰੀ ਨੇ ਕਿਹਾ ਕਿ ਸਾਨੂੰ ਟਾਟਾ ਅਤੇ ਰਿਲਾਇੰਸ ਵਰਗੀਆਂ ਵੱਡੀਆਂ ਕੰਪਨੀਆਂ ਨੂੰ ਸੂਬੇ ਵਿੱਚ ਲਿਆਉਣ ਦੀ ਲੋੜ ਹੈ ਜਿਸ ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਬਹੁਤ ਉਤਸ਼ਾਹ ਮਿਲੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਪੁਰਜਿਆਂ ਤੋਂ ਪਲੈਟਫਾਰਮਾਂ ਤੱਕ” ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ”

👉ਉਦਯੋਗਿਕ ਆਗੂਆਂ ਨੇ ਸਾਈਕਲਾਂ ਅਤੇ ਈ-ਬਾਈਕ ਸੈਸ਼ਨ ਵਿੱਚ ਨੀਤੀ ਸਹਾਇਤਾ, ਨਵੀਨਤਾ ਅਤੇ ਬਰਾਮਦੀ ਸੰਭਾਵਨਾ ਨੂੰ ਉਜਾਗਰ ਕੀਤਾ
Mohali News: Progressive Punjab Investors Summit 2026; “ਪੁਰਜ਼ਿਆਂ ਤੋਂ ਪਲੇਟਫਾਰਮਾਂ ਤੱਕ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ” ਵਿਸ਼ੇ ਹੇਠ “ਸਾਈਕਲ ਅਤੇ ਈ-ਬਾਈਕਸ” ਸਿਰਲੇਖ ਵਾਲੇ ਸੈਸ਼ਨ ਨੇ ਸੂਬੇ ਦੇ ਇੱਕ ਵਿਸ਼ਵਵਿਆਪੀ ਨਿਰਮਾਣ ਕੇਂਦਰ ਵਜੋਂ ਵਧ ਰਹੇ ਰੁਤਬੇ ਨੂੰ ਉਭਾਰਿਆ। ਇਸ ਸੈਸ਼ਨ ਦੌਰਾਨ ਉਦਯੋਗ ਖੇਤਰ ਦੇ ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੀਤੀ ਸਥਿਰਤਾ, ਤਕਨੀਕੀ ਪੱਖੋਂ ਸਮੇਂ ਦਾ ਹਾਣੀ ਹੋਣ ਅਤੇ ਈਕੋਸਿਸਟਮ ਇਕਜੁੱਟਤਾ ਵਿਸਥਾਰ ਦੇ ਅਗਲੇ ਪੜਾਅ ਨੂੰ ਹੋਰ ਅੱਗੇ ਵਧਾਉਣਗੇ।ਇਸ ਮੌਕੇ ‘ਤੇ ਬੋਲਦਿਆਂ, ਐਵੋਨ ਸਾਈਕਲਜ਼ ਦੇ ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ, ਸ੍ਰੀ ਓਂਕਾਰ ਸਿੰਘ ਪਾਹਵਾ ਨੇ ਕਿਹਾ ਕਿ ਪੰਜਾਬ ਸਪੱਸ਼ਟ ਸਮਾਂ-ਸੀਮਾਵਾਂ, ਡਿਜੀਟਲਾਈਜ਼ਡ ਪ੍ਰਵਾਨਗੀਆਂ ਅਤੇ ਸੌਖੀ ਪ੍ਰਕਿਰਿਆ ਨਾਲ ਲਗਾਤਾਰ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ ਸਿਰਜ ਰਿਹਾ ਹੈ, ਜੋ ਉੱਦਮੀਆਂ ਨੂੰ ਟੀਚਿਆਂ ਨੂੰ ਅਮਲੀਰੂਪ ਦੇਣ ਅਤੇ ਨਵੀਨਤਾ ‘ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾਉਂਦਾ ਹੈ। ਭਵਿੱਖੀ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਅਤੇ ਨਿਰੰਤਰ ਉੱਦਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਘੱਟ ਪ੍ਰਕਿਰਿਆਵੀ ਬੋਝ, ਐਮ.ਐਸ.ਈ ਲਈ ਵਿਸਥਾਰਤ ਸਵੈ-ਪ੍ਰਮਾਣੀਕਰਨ ਅਤੇ ਸਿੰਗਲ ਪੁਆਇੰਟ ਰਜਿਸਟ੍ਰੇਸ਼ਨ ਵਰਗੀਆਂ ਪਹਿਲਕਦਮੀਆਂ ਪ੍ਰੋਜੈਕਟ ਲਾਗੂ ਕਰਨ ਨੂੰ ਤੇਜ਼ ਕਰਨਗੀਆਂ ਅਤੇ ਨਿਵੇਸ਼ ਨੂੰ ਰੁਜ਼ਗਾਰ, ਨਿਰਯਾਤ ਅਤੇ ਉਦਯੋਗਿਕ ਉਤਪਾਦਨ ਵਿੱਚ ਬਦਲ ਦੇਣਗੀਆਂ।

ਇਹ ਵੀ ਪੜ੍ਹੋ Progressive Punjab Investors Summit 2026; ਹਸਪਤਾਲ ਅਤੇ ਸਿਹਤ ਸੰਭਾਲ

ਇਸ ਵਿਸ਼ੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਸਾਈਕਲ ਨਿਰਮਾਣ ਦੀ ਮਜ਼ਬੂਤ ਵਿਰਾਸਤ ਹੈ, ਜਿਸ ਵਿੱਚ 4000 ਤੋਂ ਵੱਧ ਐਮ.ਐਸ.ਐਮ.ਈ ਉਤਪਾਦਕ ਅਤੇ 100 ਤੋਂ ਵੱਧ ਦਰਮਿਆਨੇ ਅਤੇ ਵੱਡੇ ਸਾਈਕਲ ਨਿਰਮਾਤਾ ਸਾਂਝੇ ਤੌਰ ‘ਤੇ ਸਾਲਾਨਾ ਲਗਭਗ 2.2 ਮਿਲੀਅਨ ਸਾਈਕਲਾਂ ਦਾ ਉਤਪਾਦਨ ਕਰਦੇ ਹਨ, ਜੋ ਭਾਰਤ ਨੂੰ ਸਭ ਤੋਂ ਵੱਡੇ ਸਾਈਕਲ ਉਤਪਾਦਕ ਦੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੰਪੋਨੈਟਾਂ ਅਤੇ ਕੱਚੇ ਮਾਲ ਦੀਆਂ ਸਮਰੱਥਾਵਾਂ ਦਾ ਵੱਡਾ ਹਿੱਸਾ ਰੱਖਦਾ ਹੈ ਅਤੇ ਵਿਸ਼ਵ ਪੱਧਰੀ ਟਾਇਰ ਨਿਰਮਾਣ ਸਮਰੱਥਾ ਇਸ ਖੇਤਰ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੀ ਹੈ।ਪੁਰਜੇ ਨਿਰਮਾਣ-ਕੇਂਦਰਿਤ ਉਤਪਾਦਨ ਤੋਂ ਪਲੇਟਫਾਰਮ-ਅਧਾਰਤ ਨਿਰਮਾਣ ਵੱਲ ਤਬਦੀਲੀ ‘ਤੇ ਜ਼ੋਰ ਦਿੰਦੇ ਹੋਏ ਸ਼੍ਰੀ ਪਾਹਵਾ ਨੇ ਕਿਹਾ ਕਿ ਆਧੁਨਿਕ ਖਪਤਕਾਰ ਸੁਰੱਖਿਆ, ਟਿਕਾਊਪਣ, ਆਰਾਮ, ਕਾਰਗੁਜਾਰੀ ਅਤੇ ਇਲੈਕਟ੍ਰਿਕ ਸਹਾਇਕ ਗਤੀਸ਼ੀਲਤਾ ਵਰਗੇ ਪੱਖਾਂ ਨੂੰ ਤਵੱਜੋ ਦਿੰਦੇ ਹਨ। ਉਨ੍ਹਾਂ ਕਿਹਾ ਕਿ ਈ-ਬਾਈਕ, ਈ-ਸਕੂਟਰ, ਫਿਟਨੈਸ ਉਪਕਰਣ ਅਤੇ ਪ੍ਰੀਮੀਅਮ ਨਿਰਯਾਤ-ਮੁਖੀ ਸਾਈਕਲਾਂ ਸਮੇਤ ਵੱਖ-ਵੱਖ ਨਿਰਮਾਣ, ਨਿਰੰਤਰ ਵਿਕਾਸ ਲਈ ਉੱਭਰ ਰਿਹਾ ਰਸਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਵ ਬਾਜ਼ਾਰ ਇਕਸਾਰਤਾ, ਦਸਤਾਵੇਜ਼ੀ ਅਨੁਸ਼ਾਸਨ ਅਤੇ ਮਜ਼ਬੂਤ ਗੁਣਵੱਤਾ ਯਕੀਨ ਦੀ ਮੰਗ ਕਰਦੇ ਹਨ, ਜਿਸ ਨਾਲ ਪਲੇਟਫਾਰਮ ਅਧਾਰਤ ਸਮਰੱਥਾ ਨਿਰਮਾਣ ਲੰਬੇ ਸਮੇਂ ਦੀ ਬਰਾਮਦੀ ਮੁਕਾਬਲੇਬਾਜ਼ੀ ਲਈ ਬੁਨਿਆਦੀ ਹੋ ਜਾਂਦਾ ਹੈ।

ਇਹ ਵੀ ਪੜ੍ਹੋ Progressive Punjab Investors Summit 2026; ਏਰੋਸਪੇਸ ਅਤੇ ਰੱਖਿਆ ਸੈਸ਼ਨ

ਰਾਲਸਨ ਇੰਡੀਆ ਦੇ ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ, ਸ਼੍ਰੀ ਸੰਜੀਵ ਪਾਹਵਾ ਨੇ ਸਾਈਕਲ ਉਦਯੋਗ ਵਿਕਾਸ ਦੇ ਇਤਿਹਾਸਕ ਸਫਰ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਆਜ਼ਾਦੀ ਤੋਂ ਬਾਅਦ ਦੇ ਸ਼ੁਰੂਆਤੀ ਸਾਲਾਂ ਵਿੱਚ ਵਾਜਿਬ ਗਤੀਸ਼ੀਲ ਸਾਧਨਾ ਦੇ ਇੱਕ ਮੁੱਖ ਕੇਂਦਰ ਵਜੋਂ ਉਭਰਿਆ ਜਿਸਦਾ ਪ੍ਰੇਰਕ ਪਹਿਲੂ ਰੈਗੂਲੇਟਰੀ ਚੁਣੌਤੀਆਂ ਦੇ ਬਾਵਜੂਦ ਉੱਦਮੀ ਭਾਵਨਾ ਅਤੇ ਨਵੀਨਤਾ ਦੁਆਰਾ ਸੰਚਾਲਿਤ ਹੋਣਾ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 1970 ਅਤੇ 1980 ਦੇ ਦਹਾਕੇ ਦੌਰਾਨ ਸਵਦੇਸ਼ੀ ਤਕਨਾਲੋਜੀ ਅਤੇ ਸਹਾਇਕ ਈਕੋਸਿਸਟਮ ਨੇ ਟਾਇਰ ਅਤੇ ਟਿਊਬ ਨਿਰਮਾਣ ਉਦਯੋਗਾਂ ਦੇ ਵਿਕਾਸ ਨੂੰ ਸਮਰੱਥ ਬਣਾਇਆ, ਜੋ ਅੱਜ ਘਰੇਲੂ ਅਤੇ ਆਲਮੀ ਬਾਜ਼ਾਰਾਂ ਵਿਚ ਆਪਣਾ ਦਰਜਾ ਰੱਖਦੇ ਹਨ।ਉਨ੍ਹਾਂ ਆਪਣਾ ਨਜ਼ਰੀਆ ਪੇਸ਼ ਕਰਦਿਆਂ ਕਿਹਾ ਕਿ ਬਦਲਦੇ ਗਤੀਸ਼ੀਲਤਾ ਪੈਟਰਨ, ਆਰਥਿਕ ਖੁਸ਼ਹਾਲੀ ਅਤੇ ਮੋਟਰਸਾਈਕਲਾਂ ਲਈ ਤਰਜੀਹ ਵਧਣ ਸਦਕਾ ਸਾਈਕਲਾਂ ਦੀ ਮੁੱਖ ਯਾਤਰਾ ਵਿਕਲਪ ਵਜੋਂ ਅਹਿਮੀਅਤ ਘਟਣ ਕਾਰਨ ਉਦਯੋਗ ਹੁਣ ਚੌਰਾਹੇ ‘ਤੇ ਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਸਾਈਕਲਾਂ ਨੂੰ ਖੇਡਾਂ, ਮਨੋਰੰਜਨ, ਸਿਹਤ ਅਤੇ ਟਿਕਾਊ ਸ਼ਹਿਰੀ ਗਤੀਸ਼ੀਲਤਾ ਦੇ ਸਾਧਨ ਵਜੋਂ ਮੁੜ ਸਥਾਪਿਤ ਕਰਕੇ ਆਪਣੇ ਆਪ ਨੂੰ ਮੁੜ ਸੁਰਜੀਤ ਕਰਨ ਦੀ ਬਹੁਤ ਲੋੜ ਹੈ। ਉਚਗੁਣਵੱਤਾ, ਖੋਜ ਅਤੇ ਵਿਕਾਸ ਵਿੱਚ ਨਿਵੇਸ਼, ਉੱਨਤ ਸਮੱਗਰੀ ਅਤੇ ਸਪਲਾਈ ਚੇਨ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਰਾਜ ਦੀ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਦਾ ਸਵਾਗਤ ਕੀਤਾ, ਜੋ ਪੂੰਜੀ ਨਿਵੇਸ਼ ਅਤੇ ਤਕਨੀਕੀ ਅਪਗ੍ਰੇਡੇਸ਼ਨ ਨੂੰ ਉਤਸ਼ਾਹਿਤ ਕਰਦੀ ਹੈ।

ਇਹ ਵੀ ਪੜ੍ਹੋ Progressive Punjab Investors Summit 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ ‘ਤੇ: ਸੰਜੀਵ ਅਰੋੜਾ

ਹਾਰਟੈਕਸ ਰਬੜ ਦੇ ਡਾਇਰੈਕਟਰ ਸ੍ਰੀ ਵਰੁਣ ਸੁਰੇਕਾ ਨੇ ਕਿਹਾ ਕਿ ਪੰਜਾਬ ਇੱਕ ਸਹਾਇਕ ਉਦਯੋਗਿਕ ਵਾਤਾਵਰਣ, ਮਜ਼ਬੂਤ ਨਿਰਮਾਣ ਵਾਤਾਵਰਣ ਪ੍ਰਣਾਲੀ ਅਤੇ ਸਹਿਯੋਗੀ ਵਪਾਰਕ ਸੱਭਿਆਚਾਰ ਦੀ ਪੇਸ਼ਕਸ਼ ਕਰਦਾ ਹੈ, ਜੋ ਇਸਨੂੰ ਨਵੇਂ ਨਿਵੇਸ਼ਾਂ ਲਈ ਇੱਕ ਆਕਰਸ਼ਕ ਸਥਾਨ ਬਣਾਉਂਦਾ ਹੈ। ਉਨ੍ਹਾਂ ਦੱਸਿਆ ਕਿ ਗਲੋਬਲ ਸਪਲਾਈ ਚੇਨ ਪੁਨਰਗਠਨ ਭਾਰਤ ਲਈ ਨਵੇਂ ਮੌਕੇ ਖੋਲ੍ਹ ਰਹੇ ਹਨ, ਖਾਸ ਕਰਕੇ ਜਦੋਂ ਯੂਰਪੀਅਨ ਅਤੇ ਉੱਤਰੀ ਅਮਰੀਕੀ ਬਾਜ਼ਾਰ ਰਵਾਇਤੀ ਸੋਰਸਿੰਗ ਸਥਾਨਾਂ ਦੇ ਭਰੋਸੇਯੋਗ ਵਿਕਲਪਾਂ ਦੀ ਭਾਲ ਕਰ ਰਹੇ ਹਨ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਏਕੀਕ੍ਰਿਤ ਗਤੀਸ਼ੀਲਤਾ ਪ੍ਰਣਾਲੀ, ਉੱਚ ਸਟੀਕੀ ਇੰਜੀਨੀਅਰਿੰਗ, ਇਲੈਕਟ੍ਰਾਨਿਕ ਏਕੀਕਰਣ ਅਤੇ ਪਾਲਣਾ-ਸੰਚਾਲਿਤ ਨਿਰਮਾਣ ਪ੍ਰਣਾਲੀਆਂ ਸਾਈਕਲ ਖੇਤਰ ਦੇ ਭਵਿੱਖ ਨੂੰ ਪਰਿਭਾਸ਼ਿਤ ਕਰਨਗੀਆਂ। ਮਸ਼ੀਨ ਸਮਰੱਥਾ, ਪ੍ਰਕਿਰਿਆ ਅਨੁਸ਼ਾਸਨ ਅਤੇ ਹੁਨਰਮੰਦ ਮਨੁੱਖੀ ਸ਼ਕਤੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਲੰਬੇ ਸਮੇਂ ਦੀ ਭਾਈਵਾਲੀ, ਨਵੀਨਤਾ ਅਤੇ ਇਕਸਾਰ ਉਤਪਾਦ ਗੁਣਵੱਤਾ ਆਲਮੀ ਭਰੋਸਾ ਜਿੱਤਣ ਅਤੇ ਬਰਾਮਦ ਮਜ਼ਬੂਤੀ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ।ਵਿਚਾਰਚਰਚਾ ਵਿਚਲੇ ਭਾਗੀਦਾਰਾਂ ਦਾ ਧੰਨਵਾਦ ਕਰਦੇ ਹੋਏ, ਫੂਡ ਪ੍ਰੋਸੈਸਿੰਗ ਵਿਭਾਗ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਉਦਯੋਗ ਖੇਤਰ ਦੇ ਆਗੂਆਂ ਦੁਆਰਾ ਸਾਂਝੇ ਕੀਤੇ ਗਏ ਸੁਝਾਵਾਂ ਦੀ ਸ਼ਲਾਘਾ ਕੀਤੀ ਅਤੇ ਮੁਸਲਸਲ ਖੇਤਰੀ ਵਿਕਾਸ ਲਈ, ਨੀਤੀ ਸਹਾਇਤਾ, ਹੁਨਰ ਵਿਕਾਸ, ਸੁਰੱਖਿਆ ਮਿਆਰਾਂ ਅਤੇ ਉਚਪਾਏ ਦੇ ਉਤਪਾਦਾਂ ਦੀ ਜਗ੍ਹਾ ਦੇ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਖਪਤਕਾਰਾਂ ਖਾਸਕਰ ਨੌਜਵਾਨਾਂ ਦੀਆਂ ਖਾਹਸ਼ਾਂ ਡਿਜ਼ਾਈਨ ਨਵੀਨਤਾ, ਤਕਨਾਲੋਜੀ ਅਪਣਾਉਣ ਅਤੇ ਵੱਖ-ਵੱਖ ਐਪਲੀਕੇਸ਼ਨਾਂ ਦੀ ਮੰਗ ਕਰਦੀਆਂ ਹਨ, ਜਿਸ ਵਿੱਚ ਸੈਰ-ਸਪਾਟਾ ਗਤੀਸ਼ੀਲਤਾ ਅਤੇ ਰੀਕਰੀਏਸ਼ਨਲ ਸਾਈਕਲਿੰਗ ਸ਼ਾਮਲ ਹਨ। ਉਨ੍ਹਾਂ ਉਦਯੋਗ ਖੇਤਰ ਦੇ ਭਾਗੀਦਾਰਾਂ ਨੂੰ ਮਜ਼ਬੂਤ ਪਲੇਟਫਾਰਮ ਈਕੋਸਿਸਟਮ ਬਣਾਉਣ ਦੀ ਅਪੀਲ ਕੀਤੀ, ਜੋ ਲੋਕਾਂ, ਉਤਪਾਦ ਸਮਰੱਥਾਵਾਂ ਅਤੇ ਪ੍ਰਕਿਰਿਆਵਾਂ ਨੂੰ ਆਪਸ ਵਿਚ ਲੜੀ ਵਿਚ ਪ੍ਰੋਏ , ਤਾਂ ਜੋ ਪੰਜਾਬ ਨੂੰ ਅਗਲੀ ਪੀੜ੍ਹੀ ਦੇ ਸਾਈਕਲ ਨਿਰਮਾਣ ਖੇਤਰ ਵਿਚ ਇੱਕ ਆਲਮੀ ਆਗੂ ਵਜੋਂ ਸਥਾਪਿਤ ਕੀਤਾ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਹਸਪਤਾਲ ਅਤੇ ਸਿਹਤ ਸੰਭਾਲ

👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ
Mohali News: Progressive Punjab Investors Summit 2026; ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰੀ ਯੋਜਨਾਵਾਂ ਤਹਿਤ ਮਰੀਜ਼ਾਂ ਲਈ ਕਿਫਾਇਤੀ ਸਿਹਤ ਸੰਭਾਲ ਯਕੀਨਾ ਬਣਾਉਣ ਲਈ ਘੱਟੋ-ਘੱਟ 20 ਫੀਸਦ ਬੈੱਡ ਰਾਖਵੇਂ ਰੱਖਣ ਦੀ ਅਪੀਲ ਕੀਤੀ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਹਸਪਤਾਲ ਅਤੇ ਸਿਹਤ ਸੇਵਾਵਾਂ ਵਿਸ਼ੇ ਤੇ ਹੋਏ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਕਾਰਪੋਰੇਟ ਖੇਤਰ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ ਵਿਚਕਾਰ ਮਜ਼ਬੂਤ ਸਹਿਯੋਗ ਇਕਸਾਰ ਅਤੇ ਬਰਾਬਰ ਅਧਾਰ ਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਬਹੁਤ ਲਾਜ਼ਮੀ ਹੈ।

ਇਹ ਵੀ ਪੜ੍ਹੋ Progressive Punjab Investors Summit 2026; ਏਰੋਸਪੇਸ ਅਤੇ ਰੱਖਿਆ ਸੈਸ਼ਨ

ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਉਪਲਬਧਤਾ ਵਿਚਲੀਆਂ ਅਸਮਾਨਤਾਵਾਂ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਦਾ ਜਿਕਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਕਲੀਨਿਕ ਸਥਾਪਤ ਕੀਤੇ ਹਨ। ਇਹ ਵਿਸ਼ੇਸ਼ ਤੌਰ ਤੇ ਅਜਿਹੀਆਂ ਸਹੂਲਤਾਂ ਪੱਖੋਂ ਪਛੜੇ ਇਲਾਕਿਆਂ ਵਿਚ ਸਥਾਪਤ ਕੀਤੇ ਗਏ ਹਨ। ਸਾਡਾ ਉਦੇਸ਼ ਸੂਬੇ ਦੇ ਦੂਰ-ਦੁਰਾਡੇ ਖੇਤਰਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ।”ਕਾਰਪੋਰੇਟ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਮੰਤਵਾਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ “ਨਿੱਜੀ ਹਸਪਤਾਲਾਂ ਵਿੱਚ ਘੱਟੋ-ਘੱਟ 20 ਫੀਸਦ ਬਿਸਤਰੇ ਉਨ੍ਹਾਂ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣੇ ਚਾਹੀਦੇ ਹਨ ਜੋ ਇਲਾਜ ਦਾ ਖਰਚਾ ਨਹੀਂ ਝੱਲ ਸਕਦੇ। ਇਹ ਸੇਵਾਵਾਂ ਹਮੇਸ਼ਾ ਮੁਫ਼ਤ ਹੋਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਹਸਪਤਾਲ ਸਰਕਾਰੀ ਸਿਹਤ ਯੋਜਨਾਵਾਂ ਰਾਹੀਂ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਲੋੜਵੰਦਾਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਨੂੰ ਨੁਕਸਾਨ ਨਾ ਹੋਵੇ।”

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਸਿਹਤ ਖੇਤਰ ਵਿੱਚ ਮੌਕੇ ਤਲਾਸ਼ ਕਰਨ ਲਈ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਹੋਏ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਿਹਤ ਸੰਭਾਲ ਨਿਵੇਸ਼ਾਂ ਲਈ ਇੱਕ ਅਨੁਕੂਲ ਵਾਤਾਵਰਣ ਪ੍ਰਣਾਲੀ ਦੀ ਪੇਸ਼ਕਸ਼ ਕਰਦਾ ਹੈ, ਜਿਸ ਵਿੱਚ ਸਰਕਾਰ ਜ਼ਮੀਨ, ਨੀਤੀ ਸਹਾਇਤਾ, ਪ੍ਰੋਤਸਾਹਨ ਅਤੇ ਦੇਰੀ ਰਹਿਤ ਪ੍ਰਵਾਨਗੀਆਂ ਪ੍ਰਦਾਨ ਕਰ ਰਹੀ ਹੈ।ਇਸ ਸੈਸ਼ਨ ਵਿੱਚ ਡਾਇਰੈਕਟਰ ਹੋਮੀ ਭਾਭਾ ਡਾ. ਆਸ਼ੀਸ਼ ਗੁਲੀਆ, ਸੀ.ਈ.ਓ ਲਿਵਾਸਾ ਹਸਪਤਾਲ ਅਨੁਰਾਗ ਯਾਦਵ, ਮੈਡੀਕਲ ਡਾਇਰੈਕਟਰ ਫੋਰਟਿਸ ਹੈਲਥਕੇਅਰ ਡਾ. ਵਿਕਰਮਜੀਤ ਸਿੰਘ ਧਾਲੀਵਾਲ ਅਤੇ ਅਪੋਲੋ ਹਸਪਤਾਲ ਨਵੀਂ ਦਿੱਲੀ ਦੇ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਪ੍ਰੋਫੈਸਰ ਡਾ. ਵਿਵੇਕ ਗੁਪਤਾ ਸਮੇਤ ਪ੍ਰਮੁੱਖ ਪੈਨਲਿਸਟ ਸ਼ਾਮਲ ਸਨ। ਇਸ ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ ਤੋਂ ਸੰਦੀਪ ਝਾਅ ਸੈਸ਼ਨ ਦੁਆਰਾ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਏਰੋਸਪੇਸ ਅਤੇ ਰੱਖਿਆ ਸੈਸ਼ਨ

0

👉ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
Mohali News:Progressive Punjab Investors Summit 2026; ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ ISI ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਇੱਕ ਸ਼ਾਨਦਾਰ ਈਕੋ ਸਿਸਟਮ ਹੈ ਜੋ ਦੇਸ਼ ਦੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਅਤੇ ਬਹੁਤ ਮੁੱਲਵਾਨ ਯੋਗਦਾਨ ਪਾਉਣ ਲਈ ਢੁੱਕਵਾਂ ਹੈ।ਕੈਬਨਿਟ ਮੰਤਰੀ ਵੱਲੋਂ ਟਰਬਾਈਨ ਬੈਲਿਸਟਿਕ ਰਿਸਰਚ ਲੈਬਾਰਟਰੀ (ਟੀ.ਬੀ.ਆਰ.ਐਲ.) ਅਤੇ ਲੁਧਿਆਣਾ ਵਿੱਚ ਸੈਂਟਰਲ ਟੂਲ ਰੂਮ ਤੋਂ ਇਲਾਵਾ 6 ਹਵਾਈ ਅੱਡਿਆਂ ਦੀ ਮੌਜੂਦਗੀ ਨੂੰ ਸ਼ਾਨਦਾਰ ਤਕਨੀਕੀ ਅਤੇ ਸੰਪਰਕ ਪਹਿਲੂਆਂ ਵਜੋਂ ਹਵਾਲਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰੱਖਿਆ ਖੇਤਰ ਨਾਲ ਸਬੰਧਤ ਮੁੱਦਿਆਂ ‘ਤੇ ਵਿਆਪਕ ਚਰਚਾ ਕਰਨ ਲਈ ਇੱਕ ਰੱਖਿਆ ਸੰਮੇਲਨ ਵੀ ਕਰਵਾਇਆ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ, ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਰੱਖਿਆ ਖੇਤਰ ਵਿੱਚ ਮੁੱਖ ਯੋਗਤਾ ਵਾਲੇ ਖੇਤਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ‘ਤੇ ਕੰਮ ਕਰਨ ਦੇ ਹੱਕ ਵਿੱਚ ਦਲੀਲਾਂ ਪੇਸ਼ ਕੀਤੀਆਂ।ਉਦਯੋਗਿਕ ਖੇਤਰ ਦੀ ਤਰਜ਼ ‘ਤੇ ਰੱਖਿਆ ਖੇਤਰ ਵਿੱਚ ਸੈਕਟਰਲ ਕਮੇਟੀਆਂ ਹੋਣ ਦੀ ਵਕਾਲਤ ਕਰਦੇ ਹੋਏ, ਜੇ.ਐੱਸ.ਡਬਲਿਊ, ਸਰਬਲੋਹ ਮੋਟਰਜ਼ ਦੇ ਸੀਈਓ ਜਸਕੀਰਤ ਵਲਾਦੀਮੀਰ ਸਿੰਘ ਨੇ ਰੱਖਿਆ ਨਿਰਮਾਣ ਵਿੱਚ ਐਮ.ਐਸ.ਐਮ.ਈ ਨੂੰ ਜੋੜਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਅਮਿਤ ਢਾਕਾ ਨੇ ਪੰਜਾਬ ਦੇ ਮਜ਼ਬੂਤ ਨਿਰਮਾਣ ਅਧਾਰ ਨੂੰ ਸੂਚੀਬੱਧ ਕਰਨ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਸੌਖ ‘ਤੇ ਜ਼ੋਰ ਦਿੱਤਾ ਜਿਸਦੇ ਨਤੀਜੇ ਵਜੋਂ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਇਜਾਜ਼ਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1894574