Monday, May 4, 2026
Home Blog Page 114

Progressive Punjab Investors Summit 2026; ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

👉ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਲਗਾਤਾਰ ਪਹੁੰਚ ਅਤੇ ਨਿਵੇਸ਼ਕ-ਪੱਖੀ ਸੁਧਾਰਾਂ ਨਾਲ ਪੰਜਾਬ ਪ੍ਰਤੀ ਵਿਸ਼ਵ ਪੱਧਰ ‘ਤੇ ਵਧਿਆ ਭਰੋਸਾ
👉ਕੈਬਨਿਟ ਮੰਤਰੀ ਬੈਂਸ ਨੇ ਕੈਂਬ੍ਰਿਜ ਅਤੇ ਆਕਸਫੋਰਡ ਵਰਗੀਆਂ ਯੂਕੇ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਅਕਾਦਮਿਕ ਸਹਿਯੋਗ ਦੀ ਇੱਛਾ ਪ੍ਰਗਟਾਈ

Mohali News: Progressive Punjab Investors Summit 2026; ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ ‘ਤੇ ਵਿਸ਼ਵ ਪੱਧਰ ‘ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ।ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ।ਇਸ ਨਿਵੇਸ਼ ਦਾ ਐਲਾਨ “3 ਐਸੋਸੀਏਟਸ” ਦੇ ਸੀਈਓ ਸ੍ਰੀ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ “ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ” ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ।ਪ੍ਰਸਤਾਵਿਤ ਪ੍ਰੋਜੈਕਟ, ਜਿਸ ਦੀ ਅਨੁਮਾਨਿਤ ਗ੍ਰੋਸ ਡਿਵੈਲਪਮੈਂਟ ਵੈਲਯੂ (GDV) 4,700 ਕਰੋੜ ਰੁਪਏ ਹੈ, ਨਾਲ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਸ ਨਾਲ ਗਿਆਨ-ਅਧਾਰਿਤ ਅਤੇ ਡਿਜ਼ੀਟਲ ਅਰਥਵਿਵਸਥਾ ਦੇ ਖੇਤਰਾਂ ਵਿੱਚ ਪੰਜਾਬ ਦੀ ਅਗਵਾਈ ਹੋਰ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ Progressive Punjab Investors Summit 2026; ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਇਸ ਮੌਕੇ ਬੋਲਦਿਆਂ ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ “3 ਐਸੋਸੀਏਟਸ” ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪੰਜਾਬ ‘ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰੋ-ਐਕਟਿਵ ਗਵਰਨੈਂਸ, ਨੀਤੀਗਤ ਸਥਿਰਤਾ ਅਤੇ ਨਿਵੇਸ਼ਕ ਸਹਾਇਤਾ ਪ੍ਰਣਾਲੀਆਂ ਰਾਹੀਂ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਸ਼੍ਰੀ ਅਰੋੜਾ ਨੇ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਕਈ ਮਹੀਨਿਆਂ ਤੋਂ ਚੱਲ ਰਹੀਆਂ ਵਿਸ਼ਵ ਪੱਧਰੀ ਪਹੁੰਚ ਮੁਹਿੰਮਾਂ, ਉਦਯੋਗਿਕ ਆਗੂਆਂ ਨਾਲ ਰਣਨੀਤਿਕ ਮੁਲਾਕਾਤਾਂ ਅਤੇ ਨਿਵੇਸ਼ ਇਰਾਦਿਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਕੀਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗ ਨੀਤੀਆਂ, ਕਾਰੋਬਾਰ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਹੁਨਰਮੰਦ ਮਾਨਵ ਸੰਸਾਧਨ ਸੂਬੇ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੇ ਹਨ।

ਇਹ ਵੀ ਪੜ੍ਹੋ Progressive Punjab Investors Summit 2026; ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵੀ ਉਦਯੋਗ ਮੰਤਰੀ ਵੱਲੋਂ ਪਿਛਲੇ ਕਈ ਮਹੀਨਿਆਂ ਦੌਰਾਨ ਇਤਿਹਾਸਕ ਨਿਵੇਸ਼ ਖਿੱਚਣ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਦੀ ਅਰਥਵਿਵਸਥਾ ਬਾਰੇ ਸਕਾਰਾਤਮਕ ਨਵਾਂ ਦ੍ਰਿਸ਼ਟੀਕੋਣ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਖੁਰਾਕ ਪ੍ਰੋਸੈਸਿੰਗ ਅਤੇ ਐਡਵਾਂਸਡ ਮੈਨੂਫੈਕਚਰਿੰਗ ਵਰਗੇ ਖੇਤਰਾਂ ਵਿੱਚ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ ‘ਤੇ ਜ਼ੋਰ ਦਿੰਦਿਆਂ ਯੂਕੇ ਦੀਆਂ ਆਧੁਨਿਕ ਸਿੱਖਿਆ ਸੰਸਥਾਵਾਂ ਜਿਵੇਂ ਕਿ ਕੈਂਬ੍ਰਿਜ ਅਤੇ ਆਕਸਫੋਰਡ ਨਾਲ ਅਕਾਦਮਿਕ ਸਾਂਝ ਬਣਾਉਣ ਦੀ ਵੀ ਪੇਸ਼ਕਸ਼ ਕੀਤੀ।

ਇਹ ਵੀ ਪੜ੍ਹੋ Progressive Punjab Investors Summit 2026; ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਪੰਜਾਬ ਦੀਆਂ ਖਾਸੀਅਤਾਂ ਬਾਰੇ ਗੱਲ ਕਰਦਿਆਂ ਸ੍ਰੀ ਜਸਦੇਵ ਸੱਗਰ ਨੇ ਕਿਹਾ ਕਿ ਸੂਬੇ ਦੀ ਨੌਜਵਾਨ ਅਤੇ ਗਤੀਸ਼ੀਲ ਆਬਾਦੀ, ਮਜ਼ਬੂਤ ਸੰਸਥਾਗਤ ਢਾਂਚਾ ਅਤੇ ਪ੍ਰਗਤੀਸ਼ੀਲ ਨੀਤੀਗਤ ਮਾਹੌਲ ਕੰਪਨੀ ਦੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਫੈਸਲੇ ਲਈ ਮਹੱਤਵਪੂਰਨ ਕਾਰਕ ਰਹੇ ਹਨ। ਉਨ੍ਹਾਂ ਪੰਜਾਬ ਨੂੰ ਲੰਬੇ ਸਮੇਂ ਦੇ ਵਿਕਾਸ ਅਤੇ ਨਵੀਨਤਾ-ਅਧਾਰਿਤ ਤਰੱਕੀ ਲਈ ਇੱਕ ਉਮੀਦਭਰੀ ਮੰਜ਼ਿਲ ਕਰਾਰ ਦਿੱਤਾ।ਵਧੀਕ ਮੁੱਖ ਸਕੱਤਰ (ਤਕਨੀਕੀ ਸਿੱਖਿਆ) ਸ਼੍ਰੀ ਤੇਜਵੀਰ ਸਿੰਘ ਨੇ ਸੂਬੇ ਦੀ ਅਗਾਂਹ ਵਧੂ ਸੋਚ ਵਾਲੀ ਉਦਯੋਗ ਨੀਤੀ ਅਤੇ ਮੋਹਾਲੀ ਸਮੇਤ ਆਲੇ-ਦੁਆਲੇ ਦੇ ਖੇਤਰਾਂ ਵਿੱਚ ਉੱਚ ਸਿੱਖਿਆ ਸੰਸਥਾਵਾਂ, ਗਲੋਬਲ ਕੈਪੇਬਿਲਿਟੀ ਸੈਂਟਰਾਂ ਅਤੇ ਗਿਆਨ-ਅਧਾਰਿਤ ਉਦਯੋਗਾਂ ਦੀ ਸਥਾਪਨਾ ਲਈ ਮੌਜੂਦ ਰਣਨੀਤਿਕ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ Progressive Punjab Investors Summit 2026; ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਯੂਕੇ ਦੀ ਡਿਪਟੀ ਹਾਈ ਕਮਿਸ਼ਨਰ ਮਿਸ ਅਲਬਾ ਸਮੇਰਿਗਲਿਓ ਨੇ ਕਿਹਾ ਕਿ ਪੰਜਾਬ–ਯੂਕੇ ਭਾਗੀਦਾਰੀ ਸਾਂਝੀਆਂ ਮਹੱਤਵਾਕਾਂਸ਼ਾਵਾਂ ਅਤੇ ਆਪਸੀ ਭਰੋਸੇ ‘ਤੇ ਆਧਾਰਿਤ ਲੰਬੇ ਸਮੇਂ ਦੀ ਯਾਤਰਾ ਹੈ। ਉਨ੍ਹਾਂ ਦੱਸਿਆ ਕਿ ਭਾਰਤ–ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ (CETA) ਨਾਲ ਦੋਵੇਂ ਦੇਸ਼ਾਂ ਵਿਚਕਾਰ ਵਪਾਰਕ ਸੰਬੰਧ ਹੋਰ ਮਜ਼ਬੂਤ ਹੋਣਗੇ ਅਤੇ ਨਿਵੇਸ਼ ਤੇ ਸਹਿਯੋਗ ਲਈ ਨਵੇਂ ਮੌਕੇ ਖੁਲ੍ਹਣਗੇ।ਯੂਕੇ ਦੇ ਡਿਪਾਰਟਮੈਂਟ ਫਾਰ ਬਿਜ਼ਨਸ ਐਂਡ ਟਰੇਡ ਤੋਂ ਸ਼੍ਰੀ ਹਰਜਿੰਦਰ ਕੰਗ ਨੇ ਹਿੱਸੇਦਾਰਾਂ ਨੂੰ ਭਾਰਤ ਅਤੇ ਯੂਕੇ ਵਿਚਕਾਰ ਸਾਂਝੀ ਖੁਸ਼ਹਾਲੀ ਲਈ ਉਭਰ ਰਹੇ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ। ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀ ਵਾਈਸ-ਚੇਅਰਪਰਸਨ ਮਿਸ ਸੀਮਾ ਬੰਸਲ ਵੀ ਇਸ ਸੈਸ਼ਨ ਦੌਰਾਨ ਮੌਜੂਦ ਸਨ।ਇਹ ਤਾਜ਼ਾ ਨਿਵੇਸ਼ ਐਲਾਨ ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਦੇ ਲਗਾਤਾਰ ਯਤਨਾਂ ਨਾਲ ਹਾਸਲ ਕੀਤੀਆਂ ਵੱਡੀਆਂ ਉਦਯੋਗਿਕ ਵਚਨਬੱਧਤਾਵਾਂ ਦੀ ਲੜੀ ਵਿੱਚ ਇੱਕ ਹੋਰ ਮਹੱਤਵਪੂਰਨ ਕੜੀ ਹੈ, ਜਿਸ ਨਾਲ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਨੂੰ ਸੂਬੇ ਦੀ ਆਰਥਿਕ ਤਬਦੀਲੀ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਬਣਾਉਣ ਵੱਲ ਮਜ਼ਬੂਤੀ ਮਿਲ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

👉ਆਰਸੇਲਰ ਮਿੱਤਲ, ਟਾਟਾ ਸਟੀਲ, ਜੇ.ਐੱਸ.ਡਬਲਿਊ ਗਰੁੱਪ ਅਤੇ ਟ੍ਰਾਈਡੈਂਟ ਗਰੁੱਪ ਨੇ ਪੰਜਾਬ ਵਿੱਚ ਵੱਡੇ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਦਾ ਕੀਤਾ ਐਲਾਨ
👉ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨਿਵੇਸ਼-ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ, ਹਜ਼ਾਰਾਂ ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਵਾਅਦਾ ਕੀਤਾ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਦੇ ਨਾਲ-ਨਾਲ ਪ੍ਰਮੁੱਖ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ: ਵਿਸ਼ਵ ਦੇ ਉਦਯੋਗਿਕ ਆਗੂ
Mohali News: Progressive Punjab Investors Summit 2026; ਵਿਸ਼ਵ ਭਰ  ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ ਲਈ ਦ੍ਰਿੜ ਇਰਾਦੇ ਦਾ ਨਾਂ ਹੈ। ਪੰਜਾਬੀ ਆਪਣੀ ਬੇਮਿਸਾਲ ਮਿਹਨਤ ਅਤੇ ਲਗਨ ਕਾਰਨ ਦੁਨੀਆ ਵਿੱਚ ਜਿੱਥੇ ਵੀ ਹਨ, ਉਥੇ ਹੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।”ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਖੇਤਾਂ ਤੋਂ ਲੈ ਕੇ ਵਣਜ ਤੱਕ ਦ੍ਰਿੜ ਵਚਨਬੱਧਤਾ ਨਾਲ ਆਪਣੀ ਪਛਾਣ ਬਣਾਈ ਹੈ। ਬਠਿੰਡਾ ਤੇਲਸੋਧਕ ਕਾਰਖਾਨਾ ਨਵੀਨਤਮ ਤਕਨਾਲੋਜੀ ਨਾਲ ਪੰਜਾਬ ਵਿੱਚ ਆਉਣ ਵਾਲੇ ਉਦਯੋਗ ਲਈ ਮਜ਼ਬੂਤ ਨੀਂਹ ਹੈ। ਅਸੀਂ ਪੰਜਾਬ ਵਿੱਚ 60,000 ਕਰੋੜ ਤੋਂ ਵੱਧ ਦਾ ਨਿਵੇਸ਼ ਕੀਤਾ ਹੈ ਜੋ ਕਿ ਸੂਬੇ ਅੰਦਰ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਘਰੇਲੂ  ਗੈਸ ਦੀ ਮੌਜੂਦਾ  ਘਾਟ ਦੇ ਮੱਦੇਨਜ਼ਰ, ਰਿਫਾਇਨਰੀ ਨੇ ਉਤਪਾਦਨ 1000 ਟਨ ਤੋਂ ਵਧਾ ਕੇ 3000 ਟਨ ਪ੍ਰਤੀ ਦਿਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਨਿਰੰਤਰ ਸਮਰਥਨ ਨਾਲ, ਅਸੀਂ 26,000 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮੈਗਾ ਵਿਸ਼ਵ ਪੱਧਰੀ ਪੈਟਰੋਕੈਮੀਕਲ ਕੰਪਲੈਕਸ ਵੀ ਸਥਾਪਤ ਕੀਤਾ ਹੈ ਜੋ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੱਡਾ ਹੁਲਾਰਾ ਦੇ ਰਿਹਾ ਹੈ ਅਤੇ ਪੰਜਾਬ ਵਿੱਚ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਪ੍ਰਦਾਨ ਕਰ ਰਿਹਾ ਹੈ।
ਲਕਸ਼ਮੀ ਐਨ. ਮਿੱਤਲ ਨੇ ਅੱਗੇ ਨਵੀਆਂ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਸਾਡੀ ਕੰਪਨੀ ਨਵਿਆਉਣਯੋਗ ਅਤੇ ਟਿਕਾਊ ਊਰਜਾ ਵਿੱਚ ਆਪਣੀ ਭਾਗੀਦਾਰੀ ਵਧਾਏਗੀ। ਅਸੀਂ ਆਧੁਨਿਕ ਤਕਨਾਲੋਜੀ ਅਤੇ ਮਸ਼ੀਨੀ ਬੁੱਧੀਮਾਨਤਾ ਦੀ ਵਰਤੋਂ ਕਰਕੇ 500 ਫਿਊਲ ਸਟੇਸ਼ਨ ਸਥਾਪਤ ਕਰਕੇ ਪੈਟਰੋਲ ਪੰਪ ਖੇਤਰ ਵਿੱਚ ਪ੍ਰਵੇਸ਼ ਕਰਾਂਗੇ। ਪੰਜਾਬ ਵਿੱਚ ਪਹਿਲਾ ਪੈਟਰੋਲ ਪੰਪ ਜਲਦੀ ਹੀ ਬਠਿੰਡਾ ਵਿੱਚ ਸ਼ੁਰੂ ਕੀਤਾ ਜਾਵੇਗਾ। ਮੈਂ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਉਦਯੋਗਿਕ ਖੇਤਰ ਅਤੇ ਇਸਦੇ ਤੇਜ਼ ਵਿਕਾਸ ਨੂੰ ਤਰਜੀਹ ਦੇਣ ਲਈ  ਵਿਖਾਈ  ਗਈ ਨਿੱਜੀ ਦਿਲਚਸਪੀ ਦੀ ਸ਼ਲਾਘਾ ਕਰਦਾ ਹਾਂ। ਸਾਡੀ ਕੰਪਨੀ ਅਤੇ ਪੰਜਾਬ ਸਰਕਾਰ ਵਿਚਕਾਰ ਪੰਜਾਬ ਵਿੱਚ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਭਾਈਵਾਲੀ ਲੰਬੇ ਸਮੇਂ ਤੱਕ ਚੱਲੇਗੀ ਅਤੇ ਅਸੀਂ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਵੀ ਯੋਗਦਾਨ ਪਾਉਣ ਲਈ ਤਿਆਰ ਹਾਂ।”
ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਹੀਰੋ ਐਂਟਰਪ੍ਰਾਈਜ਼ ਦੇ ਚੇਅਰਮੈਨ ਸੁਨੀਲ ਕਾਂਤ ਮੁੰਜਾਲ ਨੇ ਕਿਹਾ, “ਪੰਜਾਬ ਸਰਕਾਰ ਪੰਜਾਬ ਨੂੰ ਉਦਯੋਗਿਕ ਰਾਹ ਤੇ ਵਾਪਸ ਲਿਆਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਪੰਜਾਬ ਕਦੇ ਦੇਸ਼ ਵਿੱਚ ਆਰਥਿਕ ਤੌਰ ‘ਤੇ ਮੋਹਰੀ ਸੂਬਾ ਸੀ ਅਤੇ ਹੁਣ ਉਦਯੋਗਿਕ ਵਿਕਾਸ, ਪ੍ਰਗਤੀਸ਼ੀਲ ਖੇਤੀਬਾੜੀ ਅਤੇ ਤਕਨਾਲੋਜੀ, ਸਿੱਖਿਆ, ਸਿਹਤ ਸੰਭਾਲ ਅਤੇ ਰੀਅਲ ਅਸਟੇਟ ‘ਤੇ ਧਿਆਨ ਕੇਂਦਰਿਤ ਕਰਕੇ ਇਸਨੂੰ ਦੁਬਾਰਾ ਬਦਲਣ ਲਈ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ। ਇਹ ਸਮਾਗਮ ਉਦਯੋਗਪੱਖੀ  ਨੀਤੀਆਂ ਨਾਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਨੂੰ ਪ੍ਰਤੱਖ ਰੂਪ ਦੇਣ ਵਿਚ ਬਹੁਤ ਮਦਦ ਕਰੇਗਾ।”ਉਨ੍ਹਾਂ ਅੱਗੇ ਕਿਹਾ, “ਅੱਜ ਭਾਰਤ ਅਤੇ ਭਾਰਤੀ ਵਿਸ਼ਵ ਪੱਧਰ ‘ਤੇ ਅਜਿਹੀ ਨਰੋਈ ਛਬੀ ਦਾ ਆਨੰਦ ਮਾਣਦੇ ਹਨ ਜੋ ਪਹਿਲਾਂ ਕਦੇ ਨਹੀਂ ਬਣੀ ਸੀ ਅਤੇ ਸਾਨੂੰ ਵਿਕਾਸ ਨੂੰ ਤੇਜ਼ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ। ਪੰਜਾਬ ਨੂੰ ਦੇਸ਼ ਦੇ ਮੋਹਰੀ ਰਾਜਾਂ ਵਿੱਚ ਲਿਜਾਣ ਲਈ ਇਸ ਗਤੀ ਨੂੰ ਬਣਾਈ ਰੱਖਣਾ ਮਹੱਤਵਪੂਰਨ ਹੈ, ਕਿਉਂਕਿ ਬਹੁਤ ਸਾਰੇ ਖੇਤਰ ਵਿਕਾਸ ਲਈ ਇੱਕ ਦੂਜੇ ‘ਤੇ ਨਿਰਭਰ ਹਨ। ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਾਲੀਆਂ ਕਈ ਨਿਵੇਕਲੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।”ਟਾਟਾ ਸਟੀਲ ਲਿਮਟਿਡ ਦੇ ਸੀ.ਈ.ਓ ਅਤੇ ਮੈਨੇਜਿੰਗ ਡਾਇਰੈਕਟਰ ਟੀ. ਵੀ. ਨਰਿੰਦਰਨ ਨੇ ਕਿਹਾ, “ਮੈਂ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਾਹਣਾ ਕਰਦਾ ਹਾਂ, ਜਿਨ੍ਹਾਂ ਨੇ ਲੁਧਿਆਣਾ ਵਿੱਚ ਟਾਟਾ ਪ੍ਰੋਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ ਅਤੇ ਇਹ ਪ੍ਰਾਜੈਕਟ ਹੁਣ ਉਦਘਾਟਨ ਦੇ ਪੜਾਅ ‘ਤੇ ਹੈ। ਸਾਨੂੰ ਪੰਜਾਬ ਵਿੱਚ ਇੱਕ ਸ਼ਾਨਦਾਰ ਤਜਰਬਾ ਹੋਇਆ ਹੈ। ਸਾਡੇ ਪ੍ਰੋਜੈਕਟ ਨੂੰ ਦੋ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰੰਤਰ ਸਮਰਥਨ ਅਤੇ ਸਹਿਯੋਗ ਕਾਰਨ ਇਸਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਪਲਾਂਟ ਦੁਨੀਆ ਵਾਤਾਵਰਣ ਪੱਖੀ ਅਤੇ ਸਾਫ਼ ਸਟੀਲ ਪੈਦਾ ਕਰਨ ਲਈ ਊਰਜਾ-ਕੁਸ਼ਲ ਤਕਨੀਕਾਂ ਦੀ ਵਰਤੋਂ ਕਰਨ ਵਾਲੀਆਂ ਨਵੀਨਤਮ ਸਹੂਲਤਾਂ ਵਿੱਚੋਂ ਇੱਕ ਹੋਵੇਗਾ। ਟਾਟਾ ਦਾ 3200 ਕਰੋੜ ਰੁਪਏ ਦਾ ਇਹ ਸਟੀਲ ਪਲਾਂਟ ਸਿਰਫ ਸ਼ੁਰੂਆਤ ਹੈ ਅਤੇ ਆਉਂਦੇ ਸਮੇਂ ਵਿੱਚ ਹੋਰ ਵੀ ਬਹੁਤ ਨਿਵੇਸ਼ ਹੋਵੇਗਾ।”
ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਕਿਹਾ, “ਇਹ ਪੰਜਾਬ ਲਈ ਸੱਚਮੁੱਚ ਇੱਕ ਨਵੀਂ ਸ਼ੁਰੂਆਤ ਹੈ ਕਿਉਂਕਿ ਪੰਜਾਬ ਸਰਕਾਰ ਨੇ ਉਦਯੋਗ ਲਈ ਪ੍ਰਭਾਵਸ਼ਾਲੀ ਨੀਤੀਆਂ ਲਿਆਂਦੀਆਂ ਹਨ ਜੋ ਇਤਿਹਾਸ ਰਚ ਰਹੀਆਂ ਹਨ। ਇਹ ਨਵੀਆਂ ਨੀਤੀਆਂ ਉਦਯੋਗਿਕ ਭਾਈਵਾਲਾਂ, ਖਾਸ ਕਰਕੇ ਨੌਜਵਾਨਾਂ, ਵਾਤਾਵਰਣ ਅਤੇ ਉੱਚ-ਤਕਨੀਕੀ ਖੇਤਰਾਂ ਦੇ ਮੁੱਦਿਆਂ ਅਤੇ ਸਰੋਕਾਰਾਂ ਨੂੰ ਸੰਬੋਧਿਤ ਕਰਦੀਆਂ ਹਨ।”ਉਨ੍ਹਾਂ ਇਹ ਵੀ ਐਲਾਨ ਕੀਤਾ, “ਟ੍ਰਾਈਡੈਂਟ ਗਰੁੱਪ ਅਗਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ 5000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਅਤੇ ਟੈਕਸਟਾਈਲ ਸੈਕਟਰ ਵਿੱਚ 10,000 ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾਣਗੇ ਜਿਨਾਂ ਵਿਚੋਂ 5000 ਮਹਿਲਾਵਾਂ ਲਈ ਹੋਣਗੀਆਂ।ਰਜਿੰਦਰ ਗੁਪਤਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰ ਵਿੱਚ ਇੱਕ ਨਵੀਂ ਸਵੇਰ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਹਿਰਦ ਯਤਨਾਂ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਵਾਰ ਫਿਰ ਉਦਯੋਗਿਕ ਵਿਕਾਸ ਵਿੱਚ ਚੋਟੀ ਦੇ ਦਸ ਰਾਜਾਂ ਵਿੱਚ ਗਿਣਿਆ ਜਾਵੇਗਾ। ਇਹ ਪੰਜਾਬ ਲਈ ਇਸ ਖੇਤਰ ਵਿੱਚ ਹੋਰ ਬੁਲੰਦੀਆਂ ਛੋਹਣ ਦਾ ਸਹੀ ਸਮਾਂ ਹੈ। ਉਦਯੋਗਿਕ ਖੇਤਰ ਵਿੱਚ ਪੰਜਾਬ ਦਾ ਵਿਕਾਸ ਬੇਮਿਸਾਲ ਅਤੇ ਤੁਲਨਾ ਤੋਂ ਪਰੇ ਹੈ।”ਜੇ.ਐੱਸ. ਡਬਲਿਊ ਗਰੁੱਪ ਦੇ ਚੇਅਰਮੈਨ ਸੱਜਣ ਜਿੰਦਲ ਨੇ ਵੀ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਮੇਰਾ ਪਿਛੋਕੜ ਪੰਜਾਬ ਨਾਲ ਜੁੜਿਆ ਹੈ ਅਤੇ ਮੈਨੂੰ ਪੰਜਾਬ ਦੀ ਵਿਕਾਸ ਦੇ  ਸਫਰ ਨਾਲ ਜੁੜੇ ਹੋਣ ‘ਤੇ ਮਾਣ ਹੈ। ਅਸੀਂ ਆਪਣੇ ਰਾਜਪੁਰਾ ਪਲਾਂਟ ਦਾ ਵਿਸਥਾਰ ਕਰਾਂਗੇ ਅਤੇ ਸਟੀਲ ਖੇਤਰ ਵਿੱਚ ਸਮਰੱਥਾ ਵਧਾਉਣ ਲਈ 3000 ਕਰੋੜ ਦਾ ਨਿਵੇਸ਼ ਕਰਾਂਗੇ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਰਵਾਇਤੀ ਤੌਰ ‘ਤੇ ਖੇਤੀਬਾੜੀ ਲਈ ਜਾਣਿਆ ਜਾਂਦਾ ਹੈ ਪਰ ਅੱਜ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਪ੍ਰਗਤੀਸ਼ੀਲ ਅਤੇ ਨਿਵੇਸ਼ ਪੱਖੀ ਨੀਤੀਆਂ ਕਾਰਨ ਇੱਕ ਮਜਬੂਤ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ। ਉੱਦਮਤਾ ਪੰਜਾਬੀਆਂ ਦੇ ਖੂਨ ਵਿੱਚ ਦੌੜਦੀ ਹੈ ਅਤੇ ਉਹ ਦੁਨੀਆ ਦੇ ਹਰ ਕੋਨੇ ਵਿੱਚ ਪੰਜਾਬ ਨੂੰ ਮਾਣ ਦਿਵਾਉਂਦੇ ਰਹਿੰਦੇ ਹਨ। ਮੈਂ ਇਨਵੈਸਟ ਪੰਜਾਬ ਸੰਮੇਲਨ ਦੇ ਆਯੋਜਨ ਅਤੇ ਇਸਦੀਆਂ ਸਰਗਰਮ ਪਹਿਲਕਦਮੀਆਂ ਲਈ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਾ ਹਾਂ ਜੋ ਪੰਜਾਬ ਨੂੰ ਉਦਯੋਗ ਅਤੇ ਵਿਕਾਸ ਲਈ ਭਾਰਤ ਦੇ ਮੋਹਰੀ ਸਥਾਨਾਂ ਵਿੱਚੋਂ ਇੱਕ ਵਜੋਂ ਸਥਾਪਿਤ ਕਰ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ

👉ਜਾਪਾਨੀ ਭਾਈਵਾਲਾਂ ਨਾਲ ਸਨਅਤੀ ਭਾਈਵਾਲੀ ਵਧਾਉਣ ਲਈ ਉਤਸੁਕ ਹੈ ਪੰਜਾਬ: ਅਮਨ ਅਰੋੜਾ
Mohali News: Progressive Punjab Investors Summit 2026; ਇਥੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ ਹੋਏ ਇੱਕ ਕੰਟਰੀ ਸੈਸ਼ਨ ਵਿੱਚ ਜਪਾਨ ਅਧਾਰਿਤ ਸਨਅਤੀ ਆਗੂਆਂ ਨੇ ਪੰਜਾਬ ਨੂੰ ਵਪਾਰ ਲਈ ਬਿਹਤਰੀਨ ਸੂਬਾ ਕਰਾਰ ਦਿੰਦਿਆਂ ਕਿਹਾ ਕਿ ਰਾਜ ਵਿੱਚ ਨਿਵੇਸ਼ ਲਈ ਮਾਹੌਲ ਬੇਹੱਦ ਸਾਜ਼ਗਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਗਤੀਸ਼ੀਲ ਉਦਯੋਗਿਕ ਨਜ਼ਰੀਆ ਅਤੇ ਸੁਵਿਧਾਜਨਕ ਪ੍ਰਸ਼ਾਸਨਿਕ ਢਾਂਚਾ ਜਪਾਨੀ ਕੰਪਨੀਆਂ ਨੂੰ ਵਾਧੇ – ਵਿਸਥਾਰ ਲਈ ਉਤਸ਼ਾਹਿਤ ਕਰ ਰਿਹਾ ਹੈ।  ਇਸ ਮੌਕੇ ਬੋਲਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਉਭਰਦੇ ਖੇਤਰਾਂ ਜਿਵੇਂ ਕਿ ਇੰਟੇਗ੍ਰੇਟਡ ਈਵੀ ਅਤੇ ਆਟੋਮੋਟਿਵ ਮੈਨੂਫੈਕਚਰਿੰਗ ਈਕੋਸਿਸਟਮ, ਖੇਤੀਬਾੜੀ ਮਸ਼ੀਨੀਕਰਨ, ਸਮਾਰਟ ਖੇਤੀਬਾੜੀ ਤਕਨਾਲੋਜੀ ਆਦਿ ਖੇਤਰਾਂ ਵਿੱਚ ਹੱਲਾਂ ਲਈ ਜਪਾਨੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਜਪਾਨ ਭਾਰਤ ਦਾ ਇਕ ਬੇਹੱਦ ਭਰੋਸੇਯੋਗ ਵਿਕਾਸ ਆਧਾਰਿਤ ਭਾਈਵਾਲ ਰਿਹਾ ਹੈ ਅਤੇ ਜਪਾਨੀ ਕੰਪਨੀਆਂ ਨੇ ਬੁਨਿਆਦੀ ਢਾਂਚੇ, ਅਤਿ- ਆਧੁਨਿਕ ਨਿਰਮਾਣ ਅਤੇ ਮੋਬਿਲਿਟੀ ਖੇਤਰਾਂ ਵਿੱਚ ਆਧੁਨਿਕ ਉਦਯੋਗਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।

ਇਹ ਵੀ ਪੜ੍ਹੋ Progressive Punjab Investors Summit 2026; ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਰਾਜ ਵਿੱਚ ਉਦਯੋਗਿਕ ਗਤੀਵਿਧੀਆਂ ਦੇ ਹੁਲਾਰੇ ਦਾ ਜ਼ਿਕਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਮਜ਼ਬੂਤ ਨਿਰਮਾਣ ਆਧਾਰ, ਬੇਹੱਦ ਹੁਨਰਮੰਦ ਕਰਮੀ ਤੇ ਉੱਤਰੀ ਭਾਰਤ ਦੇ ਮੁੱਖ ਬਾਜ਼ਾਰਾਂ ਨਾਲ ਰਣਨੀਤਿਕ ਸੰਪਰਕ ਹੈ, ਜੋ ਇਸ ਨੂੰ ਆਲਮੀ ਪੱਧਰ ਦੇ ਭਾਈਵਾਲਾਂ ਲਈ ਆਕਰਸ਼ਨ ਦਾ ਕੇਂਦਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ, ਆਟੋਮੋਟਿਵ ਮਟੀਰੀਅਲ ਅਤੇ ਇੰਡਸਟਰੀਅਲ ਕੋਟਿੰਗਜ਼ ਵਰਗੇ ਖੇਤਰਾਂ ਵਿੱਚ ਜਪਾਨੀ ਕੰਪਨੀਆਂ ਦੀ ਸਫਲ ਮੌਜੂਦਗੀ ਇੰਡੋ-ਜਪਾਨੀ ਉਦਯੋਗਿਕ ਸਹਿਯੋਗ ਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।ਟਿਕਾਊ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਬਾਇਓਮਾਸ ਦੀ ਵਰਤੋਂ, ਨਵਿਆਉਣਯੋਗ ਊਰਜਾ ਅਤੇ ਸਰਕੁਲਰ ਅਰਥਵਿਵਸਥਾ ਤਹਿਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਦੇ ਨਾਲ ਹੀ ਲਗਾਤਾਰ ਸੁਧਾਰਾਂ, ਉੱਚ ਗੁਣਵੱਤਾ ਪ੍ਰਬੰਧਨ ਰਾਹੀਂ ਹੁਨਰ ਵਿਕਾਸ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੀ ਉਦਯੋਗਿਕ ਤਾਕਤ ਅਤੇ ਜਪਾਨ ਦੀ ਤਕਨਾਲੋਜੀ ਆਧਾਰਿਤ ਮੁਹਾਰਤ ਦੀ ਸਾਂਝ ਨਾਲ ਲੰਮਚਿਰੀ ਨਿਰਮਾਣ ਅਤੇ ਨਵੀਨਤਾ ਆਧਾਰਿਤ ਭਾਈਵਾਲੀ ਬਣ ਸਕਦੀ ਹੈ ਜੋ ਟਿਕਾਊ ਵਿਕਾਸ, ਵਿਸ਼ਵ ਪੱਧਰੀ ਮੁਕਾਬਲੇਬਾਜ਼ੀ ਤੇ ਸਾਂਝੀ ਖੁਸ਼ਹਾਲੀ ਨੂੰ ਹੁਲਾਰਾ ਦੇਵੇਗੀ।

ਇਹ ਵੀ ਪੜ੍ਹੋ Progressive Punjab Investors Summit 2026; ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੇ ਹਾਲ ਹੀ ਵਿੱਚ ਇਕ ਅਹਿਮ ਉਦਯੋਗਿਕ ਨੀਤੀ ਜਾਰੀ ਕੀਤੀ ਹੈ ਜਿਸ ਵਿੱਚ 24 ਤਰਜੀਹੀ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਨੂੰ ਹੁਲਾਰਾ ਦੇਣ ਲਈ ਉੱਘੇ ਉਦਯੋਗਪਤੀਆਂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਅਤੇ ਉਦਯੋਗਿਕ ਧਿਰਾਂ ਵੱਲੋਂ ਦਿੱਤੀਆਂ 77 ਫੀਸਦੀ ਤੋਂ ਵੱਧ ਸਿਫਾਰਸ਼ਾਂ ਨੂੰ ਸੂਬਾ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਨੇ ਰਾਈਟ ਟੂ ਬਿਜ਼ਨਸ ਐਕਟ ਲਾਗੂ ਕੀਤਾ ਹੈ ਜਿਸ ਅਧੀਨ ਉਦਯੋਗਿਕ ਤਜਵੀਜ਼ਾਂ ਲਈ 5 ਤੋਂ 18 ਦਿਨਾਂ ਵਿੱਚ ਪ੍ਰਿੰਸੀਪਲ ਮਨਜ਼ੂਰੀ ਦਿੱਤੀ ਜਾਂਦੀ ਹੈ ਅਤੇ 45 ਦਿਨਾਂ ਦੀ ਮਿਆਦ ਪੂਰੀ ਹੋਣ ‘ਤੇ ਡੀਮਡ ਅਪਰੂਵਲ ਸਰਟੀਫਿਕੇਸ਼ਨ ਦੇਣ ਦਾ ਪ੍ਰਬੰਧ ਹੈ।ਜਪਾਨੀ ਸਫਾਰਤ ਦੇ ਮੰਤਰੀ ਯਾਮਾਜ਼ਾਕੀ ਫੁਮਿਓ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਅਤੇ ਜਪਾਨ ਦੋ ਵੱਡੇ ਲੋਕਤੰਤਰਿਕ ਦੇਸ਼ਾਂ ਵਜੋਂ ਵਿਭਿੰਨ ਉਦਯੋਗਿਕ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਹੇ ਹਨ।

ਇਹ ਵੀ ਪੜ੍ਹੋ Progressive Punjab Investors Summit 2026; ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਤੋਪਾਨ ਸਪੈਸ਼ਲਟੀ ਫਿਲਮਜ਼ ਪ੍ਰਾਈਵੇਟ ਲਿਮਿਟਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਮਿਤ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਪਾਨ ਵਿੱਚ ਉਨ੍ਹਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਸੀ ਅਤੇ ਕੰਪਨੀ ਵਲੋਂ ਨਜ਼ਦੀਕੀ ਸਮੇਂ ਵਿੱਚ ਪੰਜਾਬ ਵਿੱਚ 300 ਤੋਂ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ।ਯਾਨਮਾਰ ਐਗਰੀਕਲਚਰਲ ਮਸ਼ੀਨਰੀ ਇੰਡੀਆ ਪ੍ਰਾਈਵੇਟ ਲਿਮਿਟਡ ਦੇ ਵਾਈਸ ਪ੍ਰੈਜ਼ੀਡੈਂਟ (ਓਪਰੇਸ਼ਨਜ਼) ਸੁਮਿਤ ਕਪਲੀਸ਼ ਨੇ ਕਿਹਾ ਕਿ ਪੰਜਾਬ ਨਾਲ ਕੰਪਨੀ ਦਾ ਮਜ਼ਬੂਤ ਨਾਤਾ ਹੈ ਕਿਉਂਕਿ ਇੱਥੇ ਹੁਨਰ, ਕਾਰੀਗਰੀ ਦੀ ਅਮੀਰ ਪਰੰਪਰਾ ਤੇ ਸੁਖਾਵੇਂ ਉਦਯੋਗਿਕ ਸਬੰਧ ਹਨ। ਉਨ੍ਹਾਂ ਕਿਹਾ ਕਿ ਸਾਜ਼ਗਾਰ ਅਤੇ ਉਤਸ਼ਾਹਵਧਾਊ ਕਾਰੋਬਾਰੀ ਸੱਭਿਆਚਾਰ, ਉਦਯੋਗ-ਪੱਖੀ ਨੀਤੀਆਂ, ਬਿਜਲੀ ਸਪਲਾਈ ਤੇ ਸ਼ਾਨਦਾਰ ਸੜਕੀ ਸੰਪਰਕ ਨੇ ਕੰਪਨੀ ਨੂੰ ਕਾਰੋਬਾਰ ਵਧਾਉਣ ਲਈ ਪ੍ਰੇਰਿਤ ਕੀਤਾ ਹੈ।ਜਪਾਨ ਐਕਸਟਰਨਲ ਟਰੇਡ ਆਰਗਨਾਈਜ਼ੇਸ਼ਨ ਦੇ ਨੁਮਾਇੰਦੇ ਤਾਕੂ ਹੀਰੋਕੀ ਨੇ ਕਿਹਾ ਕਿ ਦੋਵੇਂ ਦੇਸ਼ ਆਰਥਿਕ ਸੁਰੱਖਿਆ ਅਤੇ ਆਧੁਨਿਕ ਤਕਨਾਲੋਜੀਆਂ ਦੇ ਖੇਤਰ ਵਿੱਚ ਬੜੀ ਨੇੜਤਾ ਨਾਲ ਕੰਮ ਕਰ ਰਹੇ ਹਨ ਅਤੇ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਸੂਬੇ ਦੀ ਕਾਰੋਬਾਰ-ਅਨੁਕੂਲ ਉਦਯੋਗਿਕ ਨੀਤੀ ਦੇ ਮੱਦੇਨਜ਼ਰ ਜਪਾਨੀ ਕੰਪਨੀਆਂ ਦੀ ਵਧਦੀ ਦਿਲਚਸਪੀ ਨੂੰ ਹੋਰ ਹੁਲਾਰਾ ਦੇਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

👉ਪੰਜਾਬ ਦੇ ਸੁਖਾਵੇਂ ਮਾਹੌਲ ਕਰਕੇ ਮਹਿਜ਼ ਚਾਰ ਸਾਲਾਂ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ-ਅਰਵਿੰਦ ਕੇਜਰੀਵਾਲ
👉ਇਹ ਉਦਯੋਗਿਕ ਸੰਮੇਲਨ ਸਿਰਫ ਰਸਮੀ ਸੰਮਲੇਨ ਨਹੀਂ ਸਗੋਂ ਪੰਜਾਬ ਦੇ ਅਰਥਚਾਰੇ, ਰੋਜ਼ਗਾਰ ਅਤੇ ਨਿਵੇਸ਼ ਲਈ ਨਵੇਂ ਯੁੱਗ ਦਾ ਆਗਾਜ਼ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਨੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ ਦੇ ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਦੇ ਵਾਅਦੇ ਪ੍ਰਾਪਤ ਹੋਏ 
👉ਸਾਡੀ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੂਰਨ ਤੌਰ ‘ਤੇ ਵਚਨਬੱਧ ਹੈ, ਆਓ, ‘ਰੰਗਲੇ ਪੰਜਾਬ’ ਦਾ ਸੁਪਨਾ ਸਾਕਾਰ ਕਰਨ ਲਈ ਇਕਜੁਟ ਹੋਈਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਉੱਦਮੀਆਂ ਲਈ ਕਾਰੋਬਾਰ ਪੱਖੀ ਮਾਹੌਲ ਸਿਰਜ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Mohali News: Progressive Punjab Investors Summit 2026; ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ ‘ਆਪ’ ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਕੇਂਦ੍ਰਿਤ ਕਾਰੋਬਾਰ ਪੱਖੀ ਈਕੋ-ਸਿਸਟਮ ਸਿਰਜ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਰਥਿਕ ਵਿਕਾਸ, ਰੋਜ਼ਗਾਰ ਤੇ ਉਦਯੋਗਿਕ ਵਿਸਥਾਰ ਦੇ ਨਵੇਂ ਪੜਾਅ ਦੀ ਸ਼ੁਰੂਆਤ ਹੈ, ਕਿਉਂਕਿ ਸੂਬਾ ਆਪਣੇ ਆਪ ਨੂੰ ਤੇਜੀ ਨਾਲ ਪ੍ਰਵਾਨਗੀਆਂ, ਉਦਯੋਗ ਪੱਖੀ ਨੀਤੀਆਂ ਅਤੇ ਸਿੱਖਿਆ, ਸਿਹਤ ਸੰਭਾਲ ਤੇ ਹੁਨਰਮੰਦ ਮਨੁੱਖੀ ਸ਼ਕਤੀ ‘ਤੇ ਕੇਂਦ੍ਰਿਤ ਹੋ ਕੇ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਮੋਹਰੀ ਉਦਯੋਗਾਂ ਨੂੰ ਲਿਆਂਦਾ ਹੈ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੇ ਪਹਿਲੇ ਦਿਨ ਹੀ ਪੰਜਾਬ ਨੇ 10,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕੀਤੇ ਹਨ। ਐਚ.ਐਮ.ਈ.ਐਲ., ਟਾਟਾ ਸਟੀਲ, ਜੇ.ਐਸ.ਡਬਲਿਊ, ਟ੍ਰਾਈਡੈਂਟ ਗਰੁੱਪ, ਹੀਰੋ ਇੰਡਸਟਰੀਜ਼ ਅਤੇ ਉਦਯੋਗ ਜਗਤ ਦੇ ਕਈ ਹੋਰ ਸਨਅਤਕਾਰਾਂ ਨੇ ਸੂਬੇ ਵਿੱਚ ਪਹਿਲਾਂ ਹੀ ਚੱਲ ਰਹੇ ਕਾਰੋਬਾਰ ਦਾ ਵਿਸਥਾਰ ਕਰਨ ਅਤੇ ਨਵੇਂ ਪ੍ਰਾਜੈਕਟ ਲਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ, “ਪੰਜਾਬੀ ਆਪਣੇ ਉੱਦਮੀ ਸੁਭਾਅ, ਨਿਵੇਕਲੀ ਸੋਚਣੀ ਅਤੇ ਹਰੇਕ ਸਮੱਸਿਆ ਦਾ ਹੱਲ ਕੱਢ ਲੈਣ ਵਾਲੀ ਭਾਵਨਾ ਲਈ ਜਾਣੇ ਜਾਂਦੇ ਹਨ। ਤੁਹਾਨੂੰ ਸ਼ਾਇਦ ਹੀ ਕੋਈ ਪੰਜਾਬੀ ਭੀਖ ਮੰਗਦਾ ਮਿਲੇਗਾ ਕਿਉਂਕਿ ਸਾਡੇ ਲੋਕ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਹ ਅਜਿਹੇ ਸੁਭਾਅ ਦੇ ਮਾਲਕ ਹਨ ਕਿ ਸਭ ਤੋਂ ਔਖੇ ਸਮੇਂ ਵਿੱਚ ਵੀ ਹਾਰ ਮੰਨਣ ਦੀ ਬਜਾਏ ਸਫਲ ਹੁੰਦੇ ਹਨ। ਪੰਜਾਬੀ ਸਮਰਪਣ ਭਾਵਨਾ, ਵਚਨਬੱਧਤਾ ਅਤੇ ਸਖ਼ਤ ਮਿਹਨਤ ਨਾਲ ਦਿਨ ਵਿੱਚ 20 ਘੰਟੇ ਕੰਮ ਕਰ ਸਕਦੇ ਹਨ। ਦੁਨੀਆ ਭਰ ਵਿੱਚ ਇਹ ਨਿਰਾਲਾ ਗੁਣ ਪੰਜਾਬੀਆਂ ਵਿੱਚ ਹੀ ਹੈ।”
ਪੰਜਾਬੀਆਂ ਦੀ ਵਿਸ਼ਵਵਿਆਪੀ ਪਛਾਣ ਦਾ ਵਿਸ਼ੇਸ਼ ਤੌਰ ਉਤੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਇਕ ਜੁਝਾਰੂ ਕੌਮ ਹੈ ਜੋ ਦਲੇਰ ਤੇ ਉੱਦਮੀ ਹਨ। ਉਨ੍ਹਾਂ ਨੇ ਦੁਨੀਆ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਦੋਂ ਵੀ ਦੁਨੀਆ ਵਿੱਚ ਕਿਤੇ ਵੀ ਕੋਈ ਦੁਖਾਂਤ ਆਉਂਦਾ ਹੈ, ਤਾਂ ਉਸ ਵੇਲੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਪੰਜਾਬੀ ਸਭ ਤੋਂ ਪਹਿਲਾਂ ਪਹੁੰਚਦਾ ਹੈ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਅਤੇ ਮਨੁੱਖੀ ਸਿੱਖਿਆਵਾਂ ਦੇ ਸੰਦੇਸ਼ ਦੀ ਪਾਲਣਾ ਕਰਦਾ ਹੈ। ਪੰਜਾਬ ਨੂੰ ਅਮੀਰ ਸੱਭਿਆਚਾਰ, ਜਰੇਖਜ਼ ਧਰਤੀ ਅਤੇ ਭਾਈਚਾਰਕ ਸਾਂਝ ਦੀ ਬਖਸ਼ਿਸ਼ ਪ੍ਰਾਪਤ ਹੈ। ਪੰਜਾਬ ਦੀ ਉਪਜਾਊ ਧਰਤੀ ‘ਤੇ ਸਭ ਕੁਝ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇੱਥੇ ਕਦੇ ਵੀ ਜੜ੍ਹ ਨਹੀਂ ਫੜ ਸਕਦਾ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਹਾਨ ਸਿੱਖ ਗੁਰੂਆਂ ਦੇ ਸੰਦੇਸ਼ ਦੀ ਪਾਲਣਾ ਕਰਦੇ ਹੋਏ ਹਰ ਪੰਜਾਬੀ ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹੈ। ਸਾਲ 2022 ਤੋਂ ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, ਪੰਜਾਬ ਨੇ ਬਿਜਲੀ, ਸਿਹਤ, ਰੀਅਲ ਅਸਟੇਟ, ਬੁਨਿਆਦੀ ਢਾਂਚਾ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਸ਼ਾਨਦਾਰ ਤਰੱਕੀ ਦੇਖੀ ਹੈ।”
ਸਿੱਖਿਆ ਸੁਧਾਰਾਂ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੇ ਨੌਜਵਾਨ ਯੂ.ਪੀ.ਐਸ.ਸੀ., ਜੇ.ਈ.ਈ., ਨੀਟ ਅਤੇ ਆਈ.ਆਈ.ਟੀ. ਲਈ ਪ੍ਰਵੇਸ਼ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਪੰਜਾਬ ਦੇ 30 ਸਕੂਲ ਪ੍ਰਿੰਸੀਪਲ ਇਸ ਸਮੇਂ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਲੈ ਰਹੇ ਹਨ ਤਾਂ ਜੋ ਉਨ੍ਹਾਂ ਦੀ ਮੁਹਾਰਤ ਸੂਬਾ ਭਰ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੋਰ ਲਾਭ ਪਹੁੰਚਾ ਸਕੇ। ਪੰਜਾਬ ਵਿੱਚ ਇਸ ਸਮੇਂ ਮੋਹਾਲੀ, ਹਲਵਾਰਾ, ਅੰਮ੍ਰਿਤਸਰ, ਬਠਿੰਡਾ, ਪਠਾਨਕੋਟ ਅਤੇ ਆਦਮਪੁਰ ਵਿੱਚ ਹਵਾਈ ਅੱਡੇ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚਾ ਵੀ ਤੇਜ਼ੀ ਨਾਲ ਵਿਕਸਤ ਹੋ ਰਿਹਾ ਹੈ। ਮੈਂ ਉਦਯੋਗਾਂ ਨੂੰ ਪੰਜਾਬ ਵਿੱਚ ਆਉਣ, ਨਿਵੇਸ਼ ਕਰਨ ਅਤੇ ਕੰਮ ਕਰਨ ਦਾ ਸੱਦਾ ਦਿੰਦਾ ਹਾਂ ਤਾਂ ਜੋ ਅਸੀਂ ਇਕਜੁਟ ਹੋ ਕੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾ ਸਕੀਏ।”
ਪੰਜਾਬ ਦੇ ਸਥਾਨਕ ਉਦਯੋਗ ਦੀਆਂ ਸਫਲ ਕਹਾਣੀਆਂ ਦੀਆਂ ਮਿਸਾਲਾਂ ਦਿੰਦੇ ਹੋਏ, ਉਨ੍ਹਾਂ ਕਿਹਾ, “ਪੰਜਾਬ ਅਧਾਰਿਤ ਉੱਦਮ ਜਿਵੇਂ ਕਿ ਸੋਨਾਲੀਕਾ, ਪ੍ਰੀਤ ਟਰੈਕਟਰ, ਡਿਊਕ, ਮੌਂਟੀ ਕਾਰਲੋ ਅਤੇ ਹੋਰ ਬਹੁਤ ਸਾਰੇ ਸਥਾਨਕ ਉੱਦਮੀ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਹਨ। ਪੰਜਾਬ ਦੇ ਦਰਵਾਜ਼ੇ ਸਾਰੇ ਨਿਵੇਸ਼ਕਾਂ ਲਈ ਖੁੱਲ੍ਹੇ ਹਨ ਅਤੇ ਅਸੀਂ ਅੱਖਾਂ ਵਿਛਾ ਕੇ ਉਨ੍ਹਾਂ ਦਾ ਸਵਾਗਤ ਕਰਦੇ ਹਾਂ। ਸਾਡੀਆਂ ਨੀਤੀਆਂ ਲਚਕਦਾਰ ਹਨ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਇੱਥੇ ਨਿਵੇਸ਼ ਕਰਨ, ਪੰਜਾਬੀਆਂ ਲਈ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਸਫਲਤਾ ਦੀ ਨਵੀਂ ਕਹਾਣੀ ਲਿਖਣ ਵਿੱਚ ਮਦਦ ਕਰਨ ਦੀ ਅਪੀਲ ਕਰਦਾ ਹਾਂ। ਪੰਜਾਬ ਸਰਕਾਰ ਹੁਨਰ ਸਿੱਖਿਆ ਅਤੇ ਸਿਖਲਾਈ ਨੂੰ ਉਦਯੋਗ ਦੀਆਂ ਜ਼ਰੂਰਤਾਂ ਨਾਲ ਜੋੜ ਰਹੀ ਹੈ ਤਾਂ ਜੋ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਦਾ ਮਜ਼ਬੂਤ ਪੂਲ ਬਣਾਇਆ ਜਾ ਸਕੇ। ਉਦਯੋਗ ਨੂੰ ਜੋ ਵੀ ਮਨੁੱਖੀ ਸ਼ਖਤੀ ਚਾਹੀਦੀ ਹੈ, ਸਰਕਾਰ ਇਹ ਯਕੀਨੀ ਬਣਾਏਗੀ ਕਿ ਨੌਜਵਾਨਾਂ ਨੂੰ ਲੋੜੀਂਦੀ ਸਿਖਲਾਈ ਮਿਲੇ। ਇਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਸੂਬੇ ਵਿੱਚ ਆਰਥਿਕ ਵਿਕਾਸ ਤੇਜ਼ ਹੋਵੇਗਾ।”
ਦੇਸ਼-ਵਿਦੇਸ਼ ਤੋਂ ਪਹੁੰਚੇ ਕਾਰੋਬਾਰੀਆਂ ਦਾ ਸਵਾਗਤ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ ਦੀ ਧਰਤੀ ‘ਤੇ ਸਾਰੇ ਕਾਰੋਬਾਰੀਆਂ ਦਾ ਸਵਾਗਤ ਕਰਦਾ ਹਾਂ। ਸਾਨੂੰ ਅੱਜ ਸਾਡੇ ਵਿਚਕਾਰ ਅਜਿਹੀਆਂ ਉੱਘੀਆਂ ਸ਼ਖਸੀਅਤਾਂ ਹੋਣ ਦਾ ਮਾਣ ਹਾਸਲ ਹੈ। ਪੰਜਾਬ, ਦੇਸ਼ ਦੇ ਸਭ ਤੋਂ ਅਨੁਕੂਲ ਨਿਵੇਸ਼ ਸਥਾਨਾਂ ਵਿੱਚੋਂ ਇੱਕ ਹੈ ਅਤੇ ਅਸੀਂ ਨਿਵੇਸ਼ਕਾਂ ਨੂੰ ਸਹੂਲਤ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਸਾਡਾ ਦ੍ਰਿਸ਼ਟੀਕੋਣ ਪੰਜਾਬ ਨੂੰ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸਰਕਾਰ ਅਤੇ ਉਦਯੋਗ ਵਿਚਕਾਰ ਮਜ਼ਬੂਤ ਭਾਈਵਾਲੀ ਬਣਾਉਣਾ ਹੈ।”
ਉੱਦਮੀਆਂ ਨੂੰ ਅਪੀਲ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਉੱਦਮੀ ਹਰ ਕਿਸੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਨ੍ਹਾਂ ਮੌਕਿਆਂ ਦੀ ਨੁਮਾਇੰਦਗੀ ਕਰਦੇ ਹਨ ਜੋ ਪੰਜਾਬ ਅਤੇ ਭਾਰਤ ਦੇ ਨੌਜਵਾਨ ਪ੍ਰਾਪਤ ਕਰਨ ਦੀ ਇੱਛਾ ਰੱਖਦੇ ਹਨ। ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਮੁਨਾਫ਼ਾ ਖੇਤਰਾਂ ਵਿੱਚ ਕੰਮ ਕਰਦੇ ਹਾਂ, ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਦੇਸ਼, ਸਮਾਜ ਅਤੇ ਪਰਿਵਾਰਾਂ ਲਈ ਆਪਣੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ। ਇਹ ਸੰਮੇਲਨ ਸਿਰਫ਼ ਸਮਝੌਤਿਆਂ ‘ਤੇ ਦਸਤਖਤ ਕਰਨ ਬਾਰੇ ਨਹੀਂ ਹੈ, ਸਗੋਂ ਗਿਆਨ ਸਾਂਝਾ ਕਰਨ, ਵਿਚਾਰ-ਵਟਾਂਦਰਾ ਕਰਨ ਅਤੇ ਇੱਕ ਦੂਜੇ ਤੋਂ ਸਿੱਖਣ ਬਾਰੇ ਹੈ।”
ਭਵਿੱਖ ਦੇ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹਾ ਰਸਤਾ ਚੁਣਿਆ ਹੈ ਜੋ ਆਰਥਿਕ ਵਿਕਾਸ ਨੂੰ ਤੇਜ਼ ਕਰਕੇ ਪੰਜਾਬ ਦੇ ਭਵਿੱਖ ਨੂੰ ਰੌਸ਼ਨ ਬਣਾਏਗਾ। ਮੈਂ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁਝ ਵੱਡਾ ਪ੍ਰਾਪਤ ਕਰਨਾ ਚਾਹੁੰਦੀ ਹੈ। ਉਹ ਕੁਦਰਤੀ ਅਜਿਹੇ ਹਨ ਜੋ ਇਕੱਲਤਾ ਵਿੱਚ ਨਹੀਂ ਰਹਿ ਸਕਦੇ। ਮੇਰਾ ਪੱਕਾ ਵਿਸ਼ਵਾਸ ਹੈ ਕਿ ਪਰਮਾਤਮਾ ਨੇ ਮੈਨੂੰ ਪੰਜਾਬ ਦੀ ਅਗਵਾਈ ਕਰਨ ਦਾ ਇਹ ਮੌਕਾ ਦਿੱਤਾ ਹੈ ਤਾਂ ਜੋ ਅਸੀਂ ਆਪਣੇ ਲੋਕਾਂ ਦੇ ਜੀਵਨ ਵਿੱਚ ਅਰਥਪੂਰਨ ਤਬਦੀਲੀ ਲਿਆ ਸਕੀਏ।”
ਨਵੀਨਤਾ ਅਤੇ ਤਕਨਾਲੋਜੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਅੱਗੇ ਕਿਹਾ, “ਪੰਜਾਬ ਹੁਣ ਨਵੀਨਤਾ ਅਤੇ ਤਕਨਾਲੋਜੀ ਦੇ ਸਮੁਲੇ ਵਾਲੇ ਉੱਦਮ ਦੇ ਨਵੇਂ ਸੱਭਿਆਚਾਰ ਵੱਲ ਤਬਦੀਲੀ ਦੀ ਦਹਿਲੀਜ਼ ‘ਤੇ ਹੈ। ਸੂਬੇ ਦੇ ਨੌਜਵਾਨ ਨਵੇਂ ਵਿਚਾਰਾਂ ਤੇ ਨਵੀਨਤਾਵਾਂ ਨਾਲ ਆ ਰਹੇ ਹਨ ਅਤੇ ਉਨ੍ਹਾਂ ਦਾ ਸਹਿਯੋਗ ਕਰਨਾ ਸਾਡੀ ਜ਼ਿੰਮੇਵਾਰੀ ਹੈ। ਅਸੀਂ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੇ। ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਸ਼ਾਨਦਾਰ ਸੰਪਰਕ, ਪ੍ਰਮੁੱਖ ਵਿਦਿਅਕ ਸੰਸਥਾਵਾਂ ਅਤੇ ਸਹਾਇਕ ਸਰਕਾਰੀ ਨੀਤੀਆਂ ਮਿਲ ਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਂਦੀਆਂ ਹਨ।”
ਉਦਯੋਗਪਤੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸਾਰੇ ਕਾਰੋਬਾਰੀ ਆਗੂਆਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਦੇ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਲਈ ਵਚਨਬੱਧ ਹੈ। ਭਾਰਤ ਸਰਕਾਰ ਦੁਆਰਾ ਕਰਵਾਈ ਗਈ ‘ਈਜ਼ ਆਫ ਡੂਇੰਗ ਬਿਜ਼ਨਸ’ (ਕਾਰੋਬਾਰ ਨੂੰ ਸੁਖਾਲਾ ਬਣਾਉਣਾ) ਦੀ ਰੈਂਕਿੰਗ ਵਿੱਚ ਪੰਜਾਬ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ। ਪੰਜਾਬ ਸਰਕਾਰ ਦੇ ਏਕੀਕ੍ਰਿਤ ਰੈਗੂਲੇਟਰ, ਇਨਵੈਸਟ ਪੰਜਾਬ, ਨੂੰ ਭਾਰਤ ਸਰਕਾਰ ਦੁਆਰਾ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੀਆਂ ਨਿਵੇਸ਼ ਪ੍ਰਮੋਸ਼ਨ ਏਜੰਸੀਆਂ ਵਿੱਚੋਂ ਇੱਕ ਵਜੋਂ ਮਾਨਤਾ ਦਿੱਤੀ ਗਈ ਹੈ।”
ਚੰਗੇ ਸ਼ਾਸਨ ਦੇ ਤਰੀਕੇ ਬਾਰੇ ਦੱਸਦਿਆਂ, ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੀ ਹੈ। ਮੇਰਾ ਪੱਕਾ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਥੰਮ੍ਹ ਚੰਗੇ ਸ਼ਾਸਨ, ਡਿਜੀਟਾਈਜ਼ੇਸ਼ਨ, ਫੈਸਲਾਕੁੰਨ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦੇ ਨਾਲ, ਇਹ ਸਾਰੇ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਇੱਥੇ ਤੇਜ਼ੀ ਨਾਲ ਵਿਕਾਸ ਕਰਨ ਲਈ ਅਨੁਕੂਲ ਵਾਤਾਵਰਣ ਬਣਾਉਂਦੇ ਹਨ। ਮੈਂ ਉਦਯੋਗ ਦੇ ਸਾਰੇ ਆਗੂਆਂ ਦਾ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸਵਾਗਤ ਕਰਦਾ ਹਾਂ। ਦੁਨੀਆ ਚੁਣੌਤੀਪੂਰਨ ਸਮੇਂ ਵਿੱਚੋਂ ਗੁਜ਼ਰ ਰਹੀ ਹੈ, ਪਰ ਸਾਨੂੰ ਇਹ ਮੰਨਣਾ ਚਾਹੀਦਾ ਹੈ ਕਿ ਸਾਡੇ ਵਿੱਚੋਂ ਹਰੇਕ ਕੋਲ ਸਕਾਰਾਤਮਕ ਯੋਗਦਾਨ ਪਾਉਣ ਦੀ ਸਮਰੱਥਾ ਹੈ ਅਤੇ ਇਹੀ ਇਸ ਸੰਮੇਲਨ ਦਾ ਉਦੇਸ਼ ਹੈ।”
ਆਪਣੇ ਭਾਸ਼ਣ ਦੀ ਸਮਾਪਤੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਵਿੱਖ ਸਾਡੇ ਸਾਰਿਆਂ ਲਈ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਸ਼ਾਇਦ ਦੁਨੀਆ ਦਾ ਇੱਕੋ ਇੱਕ ਸੂਬਾ ਹੈ ਜਿਸ ਦੇ ਲੋਕਾਂ ਦੀ ਦੁਨੀਆ ਭਰ ਵਿੱਚ ਮੌਜੂਦਗੀ ਹੈ ਕਿਉਂਕਿ ਪੰਜਾਬੀ ਜਿੱਥੇ ਵੀ ਜਾਂਦੇ ਹਨ, ਬੁਲੰਦੀਆਂ ਛੂੰਹਦੇ ਹਨ। ਪੰਜਾਬੀ ਸਖ਼ਤ ਮਿਹਨਤ ਕਰਨ ਅਤੇ ਸਫਲ ਹੋਣ ਦੀ ਅਦੁੱਤੀ ਭਾਵਨਾ ਰੱਖਦੇ ਹਨ। ਉਹ ਜਿੱਥੇ ਵੀ ਜਾਂਦੇ ਹਨ, ਆਪਣੀ ਪਛਾਣ ਛੱਡਦੇ ਹਨ। ਪੰਜਾਬ ਦਾ ਅਰਥ ਹੈ ਕਾਰੋਬਾਰ ਅਤੇ ਮੈਂ ਉਦਯੋਗ ਦੇ ਆਗੂਆਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਇਕੱਠੇ ਇੱਕ ਖੁਸ਼ਹਾਲ ਭਵਿੱਖ ਬਣਾਉਣ ਲਈ ਸਰਕਾਰ ਨਾਲ ਹੱਥ ਮਿਲਾਉਣ।”
ਇਸ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਗੁਰੂਆਂ ਅਤੇ ਪੀਰਾਂ-ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਅਜਿਹੇ ਸੰਦੇਸ਼ ਦਿੱਤੇ ਜੋ ਸਦੀਆਂ ਤੋਂ ਨਾ ਸਿਰਫ਼ ਪੰਜਾਬ ਨੂੰ, ਨਾ ਸਿਰਫ਼ ਦੇਸ਼ ਨੂੰ, ਸਗੋਂ ਪੂਰੀ ਦੁਨੀਆ ਨੂੰ ਪ੍ਰੇਰਿਤ ਕਰਦੇ ਰਹੇ ਹਨ। ਪੰਜਾਬ ਮਿਹਨਤੀ ਲੋਕਾਂ ਦੀ ਧਰਤੀ ਹੈ। ਜਦੋਂ ਵੀ ਦੇਸ਼ ਨੂੰ ਅਨਾਜ ਦਾ ਸੰਕਟ ਆਇਆ ਤਾਂ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਇਆ ਕਿ ਦੇਸ਼ ਨੂੰ ਆਪਣੀ ਮਿਹਨਤ ਨਾਲ ਭੋਜਨ ਮਿਲੇ ਅਤੇ ਦੇਸ਼ ਦਾ ਪੇਟ ਭਰਿਆ ਜਾਵੇ।”
ਉਨ੍ਹਾਂ ਕਿਹਾ, “ਪੰਜਾਬ, ਦੇਸ਼ ਭਗਤਾਂ ਦੀ ਧਰਤੀ ਵੀ ਹੈ। ਆਜ਼ਾਦੀ ਸੰਗਰਾਮ ਵਿੱਚ, ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਅਤੇ ਅੱਜ ਵੀ ਤੁਹਾਨੂੰ ਸਾਡੀਆਂ ਹਥਿਆਰਬੰਦ ਫੌਜਾਂ ਵਿੱਚ ਸੇਵਾ ਕਰਨ ਵਾਲੇ ਸਭ ਤੋਂ ਵੱਧ ਪੰਜਾਬੀ ਮਿਲਣਗੇ। ਪੰਜਾਬ ਉੱਦਮੀਆਂ ਅਤੇ ਕਾਰੋਬਾਰੀਆਂ ਦੀ ਧਰਤੀ ਵੀ ਹੈ। ਉੱਦਮੀ ਭਾਵਨਾ ਪੰਜਾਬੀਆਂ ਦੇ ਖੂਨ ਵਿੱਚ ਦੌੜਦੀ ਹੈ। ਮਜ਼ਾਕ ਵਿੱਚ ਇਹ ਵੀ ਕਿਹਾ ਜਾਂਦਾ ਹੈ ਕਿ ਜੇਕਰ ਇੱਕ ਦਿਨ ਮਨੁੱਖ ਚੰਦ ‘ਤੇ ਰਹਿਣਾ ਸ਼ੁਰੂ ਕਰ ਦਿੰਦਾ ਹੈ, ਤਾਂ ਉੱਥੇ ਸਭ ਤੋਂ ਪਹਿਲਾਂ ‘ਪੰਜਾਬੀ ਢਾਬਾ’ ਖੁੱਲ੍ਹੇਗਾ।”
ਪੰਜਾਬ ਦੇ ਆਰਥਿਕ ਪਿਛੋਕੜ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, “ਸਾਲ 1980 ਦੇ ਦਹਾਕੇ ਵਿੱਚ ਇੱਕ ਦੌਰ ਸੀ ਜਦੋਂ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਪੰਜਾਬ, ਦੇਸ਼ ਵਿੱਚ ਪਹਿਲੇ ਸਥਾਨ ‘ਤੇ ਸੀ। ਆਰਥਿਕ ਤੌਰ ‘ਤੇ, ਪੰਜਾਬ ਪੂਰੇ ਦੇਸ਼ ਵਿੱਚ ਸਭ ਤੋਂ ਵਿਕਸਤ ਅਤੇ ਪ੍ਰਗਤੀਸ਼ੀਲ ਸੂਬਾ ਸੀ। ਪਰ ਪਿਛਲੇ 40 ਸਾਲਾਂ ਵਿੱਚ, ਪੰਜਾਬ ਹੌਲੀ-ਹੌਲੀ 18ਵੇਂ ਸਥਾਨ ‘ਤੇ ਖਿਸਕ ਗਿਆ। ਜਦੋਂ ਅਸੀਂ 2022 ਵਿੱਚ ਸਰਕਾਰ ਦੀ ਕਮਾਨ ਸੰਭਾਲੀ, ਤਾਂ ਬਹੁਤ ਹੀ ਉਦਾਸੀਨ ਮਾਹੌਲ ਸੀ ਅਤੇ ਉਦਯੋਗ ਪੰਜਾਬ ਵਿੱਚੋਂ ਹਿਜਰਤ ਕਰ ਰਿਹਾ ਸੀ। ਉਦਯੋਗ ਮੱਧ ਪ੍ਰਦੇਸ਼, ਕੁਝ ਹਿਮਾਚਲ ਪ੍ਰਦੇਸ਼ ਅਤੇ ਕੁਝ ਉੱਤਰ ਪ੍ਰਦੇਸ਼ ਜਾ ਰਹੇ ਸਨ। ਪੰਜਾਬ ਦੀ ਆਰਥਿਕ ਸਥਿਤੀ ਬਹੁਤ ਮਾੜੀ ਸੀ ਅਤੇ ਸੂਬਾ ਵੱਡੇ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ। ਉਸ ਸਥਿਤੀ ਵਿੱਚ ਹੀ ਅਸੀਂ ਪੰਜਾਬ ਦੀ ਕਮਾਨ ਸੰਭਾਲੀ ਸੀ।”
ਆਪਣੀ ਪਾਰਟੀ ਵੱਲੋਂ ਅਪਣਾਏ ਗਈ ਪਹੁੰਚ ਬਾਰੇ ਦੱਸਦਿਆਂ ‘ਆਪ’ ਮੁਖੀ ਨੇ ਕਿਹਾ, “ਮੈਂ ਆਮ ਆਦਮੀ ਪਾਰਟੀ ਨੂੰ ਸਿਰਫ਼ ਇੱਕ ਪਾਰਟੀ ਜਾਂ ਇੱਕ ਰਾਜਨੀਤਿਕ ਸ਼ੁਰੂਆਤ ਨਹੀਂ ਮੰਨਦਾ, ਅਤੇ ਉਦਯੋਗ ਦੀ ਭਾਸ਼ਾ ਵਿੱਚ ਇਹ ਇੱਕ ‘ਯੂਨੀਕੋਰਨ’ ਹੈ। ਆਮ ਆਦਮੀ ਪਾਰਟੀ ਨੇ ਪਿਛਲੇ ਕੁਝ ਸਾਲਾਂ ਵਿੱਚ ਜੋ ਤਰੱਕੀ ਕੀਤੀ ਹੈ, ਉਹ ਕਮਾਲ ਦੀ ਹੈ। ਇਸ ਨੂੰ ਸਿਰਫ਼ 10 ਤੋਂ 12 ਸਾਲ ਹੋਏ ਹਨ, ਅਤੇ ਇਸ ਥੋੜ੍ਹੇ ਸਮੇਂ ਵਿੱਚ ਆਮ ਆਦਮੀ ਪਾਰਟੀ ਇੱਕ ਰਾਸ਼ਟਰੀ ਪਾਰਟੀ ਬਣ ਗਈ ਹੈ। ਆਮ ਆਦਮੀ ਪਾਰਟੀ ਨੌਜਵਾਨਾਂ ਅਤੇ ਪੜ੍ਹੇ-ਲਿਖੇ ਲੋਕਾਂ ਦੀ ਪਾਰਟੀ ਹੈ। ਸਾਡੀ ਪਾਰਟੀ ਵਿੱਚ ਤੁਹਾਨੂੰ ਆਈਆਈਟੀ ਇੰਜੀਨੀਅਰ, ਆਈਆਈਐਮ ਮੈਨੇਜਰ, ਚਾਰਟਰਡ ਅਕਾਊਂਟੈਂਟ, ਆਕਸਫੋਰਡ ਤੋਂ ਪੜ੍ਹੇ ਲਿਖੇ ਲੋਕ, ਵਕੀਲ, ਪੱਤਰਕਾਰ ਮਿਲਣਗੇ। ਇਸ ਲਈ ਜਦੋਂ ਵੀ ਕੋਈ ਸਮੱਸਿਆ ਆਉਂਦੀ ਹੈ, ਅਸੀਂ ਇਸ ਦਾ ਵਿਗਿਆਨਕ ਵਿਸ਼ਲੇਸ਼ਣ ਕਰਨ ਦੀ ਕੋਸ਼ਿਸ਼ ਕਰਦੇ ਹਾਂ।”
ਉਨ੍ਹਾਂ ਅੱਗੇ ਕਿਹਾ, “ਜਦੋਂ ਅਸੀਂ ਪੰਜਾਬ ਵਿੱਚ ਸਰਕਾਰ ਦੀ ਵਾਗਡੋਰ ਸੰਭਾਲੀ ਅਤੇ ਹਰ ਪਾਸੇ ਹਨੇਰਾ ਦੇਖਿਆ, ਅਸੀਂ ਇਹ ਸਮਝਣ ਦੀ ਕੋਸ਼ਿਸ਼ ਕੀਤੀ ਕਿ ਕਿੰਨੇ ਦੇਸ਼ ਜੋ ਕਦੇ ਭਾਰਤ ਤੋਂ ਪਿੱਛੇ ਸਨ, ਅੱਜ ਇੰਨੀ ਤਰੱਕੀ ਕਰ ਚੁੱਕੇ ਹਨ। ਦੱਖਣੀ ਕੋਰੀਆ, ਜਾਪਾਨ, ਜਰਮਨੀ, ਸਿੰਗਾਪੁਰ, ਜਾਂ ਚੀਨ ਨੂੰ ਹੀ ਲੈ ਲਓ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਜਾਪਾਨ ਅਤੇ ਜਰਮਨੀ ਪੂਰੀ ਤਰ੍ਹਾਂ ਤਬਾਹ ਹੋ ਗਏ ਸਨ, ਫਿਰ ਵੀ ਅੱਜ ਉਹ ਸਭ ਤੋਂ ਵਿਕਸਤ ਦੇਸ਼ਾਂ ਵਿੱਚੋਂ ਇੱਕ ਹਨ। ਜਦੋਂ ਸਿੰਗਾਪੁਰ ਆਜ਼ਾਦ ਹੋਇਆ, ਤਾਂ ਇਸ ਕੋਲ ਲਗਭਗ ਕੁਝ ਵੀ ਨਹੀਂ ਸੀ ਅਤੇ ਇਸਦੀ ਹਾਲਤ ਬਹੁਤ ਮਾੜੀ ਸੀ। ਉਸ ਸਮੇਂ ਸਿੰਗਾਪੁਰ ਸਾਡੇ ਤੋਂ ਬਹੁਤ ਪਿੱਛੇ ਸੀ, ਫਿਰ ਵੀ ਅੱਜ ਸਿੰਗਾਪੁਰ ਦੁਨੀਆ ਵਿੱਚ ਸਭ ਤੋਂ ਵੱਧ ਪ੍ਰਤੀ ਵਿਅਕਤੀ ਆਮਦਨੀ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ। ਕੋਰੀਆਈ ਯੁੱਧ ਤੋਂ ਬਾਅਦ ਦੱਖਣੀ ਕੋਰੀਆ ਦੀ ਹਾਲਤ ਬਹੁਤ ਭਿਆਨਕ ਸੀ, ਪਰ ਅੱਜ ਇਹ ਸਭ ਤੋਂ ਵਿਕਸਤ ਦੇਸ਼ਾਂ ਵਿੱਚੋਂ ਇੱਕ ਹੈ। ਕੁਝ ਦਹਾਕੇ ਪਹਿਲਾਂ ਚੀਨ ਭਾਰਤ ਤੋਂ ਬਹੁਤ ਪਿੱਛੇ ਸੀ, ਪਰ ਅੱਜ ਚੀਨ ਦੁਨੀਆ ਦਾ ਨੰਬਰ ਇੱਕ ਦੇਸ਼ ਬਣ ਗਿਆ ਹੈ।”
ਇਨ੍ਹਾਂ ਉਦਾਹਰਣਾਂ ਤੋਂ ਲਏ ਸਬਕਾਂ ਨੂੰ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਦੇ ਅਧਿਐਨ ਤੋਂ ਦੋ ਵਿਆਪਕ ਗੱਲਾਂ ਸਾਹਮਣੇ ਆਈਆਂ, ਜਿਨ੍ਹਾਂ ਤੋਂ ਅਸੀਂ ਪ੍ਰੇਰਨਾ ਲਈ। ਸਭ ਤੋਂ ਪਹਿਲਾਂ, ਉਨ੍ਹਾਂ ਨੇ ਆਪਣੇ ਉਦਯੋਗਪਤੀਆਂ ਨਾਲ ਬੈਠ ਕੇ ਚਰਚਾ ਕੀਤੀ ਕਿ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ  ਲਈ ਕੀ ਕਰਨ ਦੀ ਲੋੜ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਦਯੋਗਾਂ ਦੀਆਂ ਕੀ ਲੋੜਾਂ ਹਨ, ਲੋਕਾਂ ਨੂੰ ਕੀ ਚਾਹੀਦਾ ਹੈ ਅਤੇ ਕਾਰੋਬਾਰ ਕਰਨ ਵਾਲਿਆਂ ਨੂੰ ਕੀ ਚਾਹੀਦਾ ਹੈ। ਜੇਕਰ ਤੁਸੀਂ 4 ਫੀਸਦ ਜਾਂ 5 ਫੀਸਦ ਨਾਲੋਂ ਕਿਤੇ ਜ਼ਿਆਦਾ ਤੇਜ਼ੀ ਨਾਲ ਉਦਯੋਗਿਕ ਵਿਕਾਸ ਚਾਹੁੰਦੇ ਹੋ, ਤਾਂ ਕੀ ਕਰਨ ਦੀ ਲੋੜ ਹੈ। ਉਨ੍ਹਾਂ ਨੇ ਦੂਜਾ ਕੰਮ ਜੋ ਕੀਤਾ ਉਹ ਸੀ ਆਪਣੀ ਮਨੁੱਖੀ ਪੂੰਜੀ ਵਿੱਚ ਨਿਵੇਸ਼ ਕਰਨਾ। ਇਨ੍ਹਾਂ ਦੋ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਉਸੇ ਰਾਹ ‘ਤੇ ਚੱਲੇ।
ਉਦਯੋਗਾਂ ਨਾਲ ਹੋਏ ਸਲਾਹ-ਮਸ਼ਵਰੇ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹ ਕਿ ਪਿਛਲੇ ਦੋ ਤੋਂ ਤਿੰਨ ਸਾਲਾਂ ਵਿੱਚ ਮੈਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਚੱਕਰ ਲਗਾਏ ਅਤੇ ਉਦਯੋਗਪਤੀਆਂ, ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਤੋਂ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਜਾਣਿਆ। ਜੇਕਰ ਅਸੀਂ ਆਪਣੇ ਏਅਰ ਕੰਡੀਸ਼ਨਡ ਕਮਰਿਆਂ ਵਿੱਚ ਬੈਠਦੇ ਹਾਂ ਜਾਂ ਜੇ ਅਧਿਕਾਰੀ ਬੈਠ ਕੇ ਸੋਚਦੇ ਹਨ ਕਿ ਅਸੀਂ ਸਭ ਕੁਝ ਜਾਣਦੇ ਹਾਂ, ਤਾਂ ਇਹ ਸੱਚ ਨਹੀਂ ਹੈ। ਸਾਡੇ ਕੋਲ ਟੈਕਸਟਾਈਲ ਉਦਯੋਗ ਜਾਂ ਪ੍ਰਾਹੁਣਚਾਰੀ ਉਦਯੋਗ ਕਿਵੇਂ ਕੰਮ ਕਰਦਾ ਹੈ, ਜਾਂ ਰੀਅਲ ਅਸਟੇਟ ਨੂੰ ਕੀ ਚੁਣੌਤੀਆਂ ਦਰਪੇਸ਼ ਆਉਂਦੀਆਂ ਹਨ, ਇਸ ਬਾਰੇ ਕੋਈ ਮੁਹਾਰਤ ਨਹੀਂ ਹੈ। ਉਦਯੋਗਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਕੀ ਚਾਹੀਦਾ ਹੈ, ਇਹ ਸਿਰਫ਼ ਉਨ੍ਹਾਂ ਤੋਂ ਸੁਣ ਕੇ ਹੀ ਜਾਣਿਆ ਜਾ ਸਕਦਾ ਹੈ।
ਆਪ ਸੁਪਰੀਮੋ ਨੇ ਸਾਂਝਾ ਕੀਤਾ ਕਿ ਇਨ੍ਹਾਂ ਸਾਰੀਆਂ ਮੀਟਿੰਗਾਂ ਤੋਂ ਬਾਅਦ ਇੱਕ ਵੱਡਾ ਸਿੱਟਾ ਨਿਕਲਿਆ ਅਤੇ ਸਾਨੂੰ ਪਤਾ ਚੱਲਿਆ ਕਿ ਇਹ ਉਦਯੋਗ ਜਾਂ ਵਪਾਰੀ/ਕਾਰੋਬਾਰੀ ਸਰਕਾਰੀ ਦਖਲਅੰਦਾਜ਼ੀ ਤੋਂ ਨਾਰਾਜ਼ ਅਤੇ ਪਰੇਸ਼ਾਨ ਸਨ। ਸਾਰਿਆਂ ਦੀ ਸਿਰਫ਼ ਇੱਕ ਹੀ ਮੰਗ ਸੀ ਕਿ ਸਰਕਾਰ ਦਖਲਅੰਦਾਜ਼ੀ ਬੰਦ ਕਰੇ ਅਤੇ ਉਨ੍ਹਾਂ ਨੂੰ ਸੁਤੰਤਰਤਾ ਨਾਲ ਆਪਣਾ ਕੰਮ ਕਰਨ ਅਤੇ ਆਪਣੇ ਕਾਰੋਬਾਰ ਨੂੰ ਚਲਾਉਣ ਦੀ ਇਜਾਜ਼ਤ ਦੇਵੇ। ਕਾਰੋਬਾਰੀਆਂ ਨੂੰ ਸਰਕਾਰੀ ਵਿਭਾਗਾਂ, ਪ੍ਰਵਾਨਗੀਆਂ, ਜੁਰਮਾਨਿਆਂ, ਧਮਕੀਆਂ ਅਤੇ ਨਿਰੀਖਣਾਂ ਵਰਗੀਆਂ ਸਮੱਸਿਆਵਾਂ ਦਰਪੇਸ਼ ਸਨ। ਸਾਰੇ ਕਾਰੋਬਾਰੀ ਅਤੇ ਉੱਦਮੀ ਇਸ ਸਿਸਟਮ ਵਿੱਚ ਫਸੇ ਹੋਏ ਸਨ। ਇਸ ਲਈ ਉਨ੍ਹਾਂ ਨਾਲ ਕੀਤੀਆਂ ਮੀਟਿੰਗਾਂ ਤੋਂ ਅਸੀਂ ਪ੍ਰੇਰਨਾ ਲੈ ਕੇ, ਅਸੀਂ ਕਈ ਵੱਡੇ ਸੁਧਾਰ ਕੀਤੇ।
ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਕਦਮ ਵਿੱਚ ਪਿਛਲੇ ਸਾਲ ਜੂਨ ਵਿੱਚ ਫਾਸਟ ਟ੍ਰੈਕ ਪੰਜਾਬ ਪੋਰਟਲ ਲਾਂਚ ਕੀਤਾ ਸੀ। ਜੇਕਰ ਤੁਸੀਂ ਇੱਕ ਨਵਾਂ ਉਦਯੋਗ ਸਥਾਪਤ ਕਰਨਾ ਚਾਹੁੰਦੇ ਹੋ ਜਾਂ ਮੌਜੂਦਾ ਉਦਯੋਗ ਦਾ ਵਿਸਥਾਰ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਸਿੰਗਲ ਵਿੰਡੋ ਸਿਸਟਮ ਰਾਹੀਂ 45 ਦਿਨਾਂ ਦੇ ਅੰਦਰ ਪ੍ਰਵਾਨਗੀ ਮਿਲ ਜਾਵੇਗੀ। ਤੁਸੀਂ ਸਿਰਫ਼ ਔਨਲਾਈਨ ਅਰਜ਼ੀ ਦਿਓ। ਕਿਸੇ ਨੂੰ ਮਿਲਣ ਦੀ ਕੋਈ ਲੋੜ ਨਹੀਂ ਹੈ ਅਤੇ ਕਿਤੇ ਜਾਣ ਦੀ ਕੋਈ ਲੋੜ ਨਹੀਂ ਹੈ। ਜੇਕਰ 45 ਦਿਨਾਂ ਦੇ ਅੰਦਰ ਪ੍ਰਵਾਨਗੀ ਨਹੀਂ ਦਿੱਤੀ ਜਾਂਦੀ ਹੈ ਤਾਂ 46ਵੇਂ ਦਿਨ ਸਾਫਟਵੇਅਰ ਆਪਣੇ ਆਪ ਸਾਰੀਆਂ ਪ੍ਰਵਾਨਗੀਆਂ ਦੇ ਦਿੰਦਾ ਹੈ। ਤੁਹਾਨੂੰ ਸਾਰੇ ਵਿਭਾਗਾਂ ਤੋਂ ਆਪਣੇ ਆਪ ਹੀ ਡੀਮਡ ਪ੍ਰਵਾਨਗੀ ਮਿਲ ਜਾਂਦੀ ਹੈ ਅਤੇ ਤੁਹਾਨੂੰ ਕਿਤੇ ਵੀ ਜਾਣ ਦੀ ਲੋੜ ਨਹੀਂ ਹੈ।
ਹਰੇ ਕੋਈ ਸਿੰਗਲ ਵਿੰਡੋ ਹੋਣ ਦਾ ਦਾਅਵਾ ਤਾਂ ਕਰਦਾ ਹੈ, ਪਰ ਅਸਲੀਅਤ ਇਸ ਤੋਂ ਕਿਤੇ ਪੜ੍ਹੇ ਹੈ। ਹਾਲਾਂਕਿ ਪੰਜਾਬ ‘ਚ ਸਭ ਤੋਂ ਵੱਖਰਾ ਅਤੇ ਉਦਯੋਗ ਲਈ ਪੂਰੀ ਤਰ੍ਹਾਂ ਸਾਜ਼ਗਾਰ ਮਾਹੌਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਇਸਦੀ ਨਿਗਰਾਨੀ ਕਰਦੇ ਹਨ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨਿੱਜੀ ਤੌਰ ‘ਤੇ ਹਰ ਪ੍ਰਸਤਾਵ ਦੀ ਨਿਗਰਾਨੀ ਕਰਦੇ ਹਨ। ਕੋਈ ਵੀ ਪ੍ਰਸਤਾਵ 45 ਦਿਨਾਂ ਤੋਂ ਵੱਧ ਨਹੀਂ ਲਟਕਦਾ। 45 ਦਿਨਾਂ ਦੇ ਅੰਦਰ ਪ੍ਰਵਾਨਗੀ ਦੀ ਗਰੰਟੀ ਹੈ ਭਾਵੇਂ ਇਹ ਵੱਡਾ ਉਦਯੋਗ ਹੋਵੇ ਜਾਂ ਛੋਟਾ। ਉਨ੍ਹਾਂ ਜ਼ੋਰ ਦੇ ਕੇ ਕਿਹਾ। ਮੈਨੂੰ ਉਮੀਦ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਅਸੀਂ ਇਸ ਸਮਾਂ-ਸੀਮਾ ਨੂੰ 10 ਜਾਂ 15 ਦਿਨਾਂ ਤੱਕ ਵੀ ਘਟਾ ਦੇਵਾਂਗੇ।
ਨਵੀਂ ਪ੍ਰਣਾਲੀ ਦੀ ਤੁਲਨਾ ਪਹਿਲਾਂ ਵਾਲੇ ਸਿਸਟਮ ਨਾਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਤੋਂ ਪਹਿਲਾਂ ਇੱਕ ਸਮਾਂ ਸੀ ਜਦੋਂ ਜਦੋਂ ਤੱਕ ਤੁਸੀਂ ਕਿਸੇ ਮੰਤਰੀ ਜਾਂ ਅਧਿਕਾਰੀ ਨੂੰ ਪੈਸਿਆਂ ਜਾਂ ਲਾਭ ਦੀ ਪੇਸ਼ਕਸ਼ ਨਹੀਂ ਕਰਦੇ ਸੀ ਤਾਂ  ਪ੍ਰਵਾਨਗੀਆਂ ਨਹੀਂ ਮਿਲਦੀਆਂ ਸਨ। ਇਨ੍ਹਾਂ ਵਿੱਚ ਕਈ-ਕਈ ਮਹੀਨੇ ਅਤੇ ਕਈ ਵਾਰ ਤਾਂ ਕਈ ਸਾਲ ਵੀ ਲੱਗ ਜਾਂਦੇ ਸਨ। ਜੇਕਰ ਤੁਸੀਂ ਕੋਈ ਉਦਯੋਗ ਸਥਾਪਤ ਕਰਨਾ ਚਾਹੁੰਦੇ ਸੀ ਤਾਂ ਤੁਹਾਨੂੰ ਸਿਫ਼ਾਰਸ਼ਾਂ ਕਰਾਉਣੀ ਅਤੇ ਰਿਸ਼ਵਤ ਦੇਣੀ ਪੈਂਦੀ ਸੀ ਅਤੇ ਫਿਰ ਵੀ ਕੰਮ ਨਹੀਂ ਹੁੰਦਾ ਸੀ। ਹੁਣ ਅਜਿਹਾ ਨਹੀਂ ਹੈ। ਤੁਸੀਂ ਸਿਰਫ਼ ਅਰਜ਼ੀ ਦਿਓ ਅਤੇ 45ਵੇਂ ਦਿਨ ਤੱਕ ਤੁਹਾਨੂੰ ਹਰ ਪ੍ਰਵਾਨਗੀ ਮਿਲ ਜਾਵੇਗੀ।
ਛੋਟੇ ਕਾਰੋਬਾਰਾਂ ਲਈ ਰਾਹਤ ਉਪਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਐਮਐਸਐਮਈਜ਼ (ਮਾਈਕਰੋ, ਲਘੂ ਅਤੇ ਦਰਮਿਆਨੇ ਉੱਦਮਾਂ) ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਜੇਕਰ ਤੁਹਾਡਾ ਨਿਵੇਸ਼ 15 ਕਰੋੜ ਰੁਪਏ ਤੱਕ ਹੈ, ਤਾਂ ਤੁਹਾਨੂੰ ਕਿਸੇ ਵੀ ਪ੍ਰਵਾਨਗੀ ਦੀ ਲੋੜ ਨਹੀਂ ਹੈ। ਤੁਹਾਨੂੰ 45 ਦਿਨਾਂ ਤੱਕ ਇੰਤਜ਼ਾਰ ਵੀ ਨਹੀਂ ਕਰਨਾ ਪੈਂਦਾ। ਤੁਸੀਂ ਸਿਰਫ਼ ਅਰਜ਼ੀ ਦਿਓ ਅਤੇ 5 ਦਿਨਾਂ ਦੇ ਅੰਦਰ ਤੁਹਾਨੂੰ ਮਨਜੂਰੀ ਪੱਤਰ ਮਿਲ ਜਾਵੇਗਾ। ਅਸੀਂ ਉੱਦਮੀ ਤੋਂ ਹਲਫ਼ਨਾਮੇ ਵਜੋਂ ਸਵੈ-ਪ੍ਰਮਾਣੀਕਰਨ ਲੈਂਦੇ ਹਾਂ। ਮੇਰਾ ਮੰਨਣਾ ਹੈ ਕਿ ਅਜਿਹਾ ਸਿਸਟਮ ਜੋ ਖੁਦ-ਬ-ਖੁਦ ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਦਾ ਹੈ, ਦੇਸ਼ ਵਿੱਚ ਕਿਤੇ ਵੀ ਹੋਰ ਮੌਜੂਦ ਨਹੀਂ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਕਦਮ ਦੀ ਸਫ਼ਲਤਾ ਤੋਂ ਬਾਅਦ ਅਸੀਂ ਮਨੁੱਖੀ ਪੂੰਜੀ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ, ਕਿਉਂਕਿ ਜੇਕਰ ਤੁਹਾਡੇ ਕੋਲ ਪੜ੍ਹੇ-ਲਿਖੇ, ਸਿਹਤਮੰਦ ਲੋਕ ਨਹੀਂ ਹਨ, ਤਾਂ ਉਦਯੋਗ ਕੌਣ ਚਲਾਏਗਾ ਅਤੇ ਉਦਯੋਗ ਕਿਵੇਂ ਕੰਮ ਕਰਨਗੇ। ਜਦੋਂ ਅਸੀਂ ਦੂਜੇ ਦੇਸ਼ਾਂ ਦਾ ਅਧਿਐਨ ਕੀਤਾ ਤਾਂ ਅਸੀਂ ਪਾਇਆ ਕਿ ਜਾਪਾਨ, ਜਰਮਨੀ ਅਤੇ ਸਿੰਗਾਪੁਰ ਨੇ ਸਿਹਤ ਅਤੇ ਸਿੱਖਿਆ ਵਿੱਚ ਸਭ ਤੋਂ ਵੱਧ ਨਿਵੇਸ਼ ਕੀਤਾ ਹੈ। ਮੈਂ ਲੀ ਕੁਆਨ ਯੂ ਦੀ ਕਿਤਾਬ ਪੜ੍ਹੀ ਹੈ ਅਤੇ ਇਨ੍ਹਾਂ ਸਾਰੇ ਦੇਸ਼ਾਂ ਨੇ ਇਨ੍ਹਾਂ ਖੇਤਰਾਂ ਵਿੱਚ ਭਾਰੀ ਨਿਵੇਸ਼ ਕੀਤਾ ਹੈ। ਅਸੀਂ ਪਹਿਲਾਂ ਦਿੱਲੀ ਵਿੱਚ ਵੀ ਅਜਿਹਾ ਹੀ ਕੀਤਾ ਸੀ ਅਤੇ ਹੁਣ ਅਸੀਂ ਪੰਜਾਬ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਮੈਨੂੰ ਇਹ ਕਹਿੰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦਾ ਅਧਿਐਨ ਕੀਤਾ। ਜਦੋਂ ਅਸੀਂ ਸੱਤਾ ਸੰਭਾਲੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ‘ਚੋਂ 18ਵੇਂ ਸਥਾਨ ‘ਤੇ ਸੀ ਅਤੇ ਕੇਂਦਰ ਦੇ ਸਰਵੇਖਣ ਅਨੁਸਾਰ ਪੰਜਾਬ ਪਿਛਲੇ ਸਾਲ ਸਿੱਖਿਆ ਦੇ ਖੇਤਰ ਵਿੱਚ ਪੂਰੇ ਦੇਸ਼ ‘ਤੋਂ ਅੱਵਲ ਹੋ ਕੇ ਉੱਭਰਿਆ। ਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਿੱਖਿਆ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਗਏ।
ਸਿੱਖਿਆ ਦੇ ਖੇਤਰ ਵਿੱਚ ਕੀਤੇ ਸੁਧਾਰਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ, ਜਿਨ੍ਹਾਂ ਨੂੰ ਪਹਿਲਾਂ ਇਹ ਵੀ ਨਹੀਂ ਪਤਾ ਸੀ ਕਿ ਜੀਈਈ ਕੀ ਹੈ ਜਾਂ ਨੀਟ ਕੀ ਹੈ ਅਤੇ ਇਹਨਾਂ ਪ੍ਰੀਖਿਆਵਾਂ ਤੋਂ ਜਾਣੂ ਨਹੀਂ ਸਨ, ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਸਾਲ, ਸਰਕਾਰੀ ਸਕੂਲਾਂ ਦੇ 300 ਵਿਦਿਆਰਥੀਆਂ ਨੇ ਜੀਈਈ ਪਾਸ ਪ੍ਰੀਖਿਆ ਪਾਸ ਕੀਤੀ ਅਤੇ 800 ਵਿਦਿਆਰਥੀਆਂ ਨੇ ਨੀਟ ਪਾਸ ਕੀਤੀ। ਅੱਜ ਸਾਡੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ, ਸਿੰਗਾਪੁਰ ਅਤੇ ਕੈਨੇਡਾ ਭੇਜਿਆ ਜਾ ਰਿਹਾ ਹੈ। ਬੱਚਿਆਂ ਲਈ ਇੱਕ ਬਹੁਤ ਹੀ ਸਕਾਰਾਤਮਕ ਮਾਹੌਲ ਵਿਕਸਤ ਕੀਤਾ ਗਿਆ ਹੈ ਜਿੱਥੇ ਬੱਚੇ ਵੀ ਮਹਿਸੂਸ ਕਰਦੇ ਹਨ ਕਿ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ।
ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ, “ਪਹਿਲਾਂ ਜੇਕਰ ਕੋਈ ਗਰੀਬ ਪਰਿਵਾਰ ਦਾ ਕੋਈ ਮੈਂਬਰ ਬੀਮਾਰ ਹੋ ਜਾਂਦਾ ਸੀ ਤਾਂ ਇਹ ਅਕਸਰ ਦੁਖਾਂਤ ਦਾ ਕਾਰਨ ਬਣਦਾ ਸੀ। ਕਿਸਾਨ ਖੁਦਕੁਸ਼ੀਆਂ ਦਾ ਇੱਕ ਵੱਡਾ ਕਾਰਨ ਕਿਸੇ ਪਰਿਵਾਰਕ ਮੈਂਬਰ ਦਾ ਬਿਮਾਰ ਹੋਣਾ ਸੀ, ਕਿਉਂਕਿ ਜਦੋਂ ਕੋਈ ਬੀਮਾਰ ਹੋ ਜਾਂਦਾ ਸੀ ਤਾਂ ਉਸਨੂੰ ਕਰਜ਼ਾ ਲੈਣਾ ਪੈਂਦਾ ਸੀ ਅਤੇ ਜਦੋਂ ਉਹ ਉਨ੍ਹਾਂ ਕਰਜ਼ਿਆਂ ਨੂੰ ਵਾਪਸ ਨਹੀਂ ਕਰ ਸਕਦੇ ਸਨ ਤਾਂ ਉਹ ਖੁਦਕੁਸ਼ੀ ਕਰ ਲੈਂਦੇ ਸਨ। ਹੁਣ ਜੇਕਰ ਕੋਈ ਬੀਮਾਰ ਹੋ ਜਾਂਦਾ ਹੈ ਤਾਂ ਉਸਨੂੰ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਨਹੀਂ ਹੈ। ਹੁਣ ਸਰਕਾਰੀ ਹਸਪਤਾਲਾਂ ਵਿੱਚ ਕਾਫ਼ੀ ਸੁਧਾਰ ਕੀਤਾ ਗਿਆ ਹੈ। ਸੂਬਾ ਸਰਕਾਰ ਦੀ ਨਵੀਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ, ਸੂਬੇ ਦੇ ਵੱਡੇ ਹਸਪਤਾਲ ਵੀ ਗਰੀਬ ਕਿਸਾਨਾਂ ਅਤੇ ਗਰੀਬ ਮਜ਼ਦੂਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਦੇ ਹਨ। ਅਜਿਹਾ ਸਰਵਪੱਖੀ ਸਿਹਤ ਸੰਭਾਲ ਅਤੇ ਸੁਰੱਖਿਆ ਬੀਮਾ ਸ਼ਾਇਦ ਹੀ ਕਿਤੇ ਹੋਰ ਦੇਖਿਆ ਜਾਂਦਾ ਹੈ।”
ਇਹਨਾਂ ਸੁਧਾਰਾਂ ਨੂੰ ਨਿਵੇਸ਼ ਨਾਲ ਜੋੜਦਿਆਂ ਉਨ੍ਹਾਂ ਕਿਹਾ, “ਇਨ੍ਹਾਂ ਸਾਰੇ ਯਤਨਾਂ ਦੇ ਸਪੱਸ਼ਟ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਮੈਂ ਸਮਝੌਤਿਆਂ ਬਾਰੇ ਗੱਲ ਨਹੀਂ ਕਰ ਰਿਹਾ। ਮੈਂ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ਾਂ ਬਾਰੇ ਗੱਲ ਕਰ ਰਿਹਾ ਹਾਂ ਜੋ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਜ਼ਮੀਨ ਖਰੀਦੀ ਜਾ ਚੁੱਕੀ ਹੈ ਅਤੇ ਜ਼ਮੀਨੀ ਪੱਧਰ ‘ਤੇ ਪ੍ਰੋਜੈਕਟ ਸ਼ੁਰੂ ਹੋ ਗਏ ਹਨ। ਇਹਨਾਂ ਨਿਵੇਸ਼ਾਂ ਨਾਲ ਸਾਡੇ ਨੌਜਵਾਨਾਂ ਲਈ 5.5 ਲੱਖ ਨੌਕਰੀਆਂ ਪੈਦੀ ਹੋਣਗੀਆਂ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਦੇਸ਼ ਇੱਕ ਮਹਾਨ ਰਾਸ਼ਟਰ ਹੈ ਅਤੇ ਇਸ ਦੀ ਸੱਭਿਅਤਾ ਬਹੁਤ ਪ੍ਰਾਚੀਨ ਹੈ। ਪਰਮਾਤਮਾ ਨੇ ਇਸ ਦੇਸ਼ ਨੂੰ ਸਭ ਕੁਝ ਦਿੱਤਾ ਹੈ। ਜਦੋਂ ਪਰਮਾਤਮਾ ਨੇ ਧਰਤੀ ਬਣਾਈ ਤਾਂ ਉਸ ਨੇ ‘ਭਾਰਤਵਰਸ਼’ ਨੂੰ ਸਭ ਤੋਂ ਖੁਸ਼ਹਾਲ ਅਤੇ ਸੁੰਦਰ ਧਰਤੀ  ਬਣਾਇਆ। ਸਾਡੇ ਕੋਲ ਪਹਾੜ, ਨਦੀਆਂ, ਔਸ਼ਧੀ ਜੜ੍ਹੀਆਂ ਬੂਟੀਆਂ, ਖਣਿਜ, ਲੋਹਾ, ਕੋਲਾ ਅਤੇ ਹੋਰ ਅਣਗਿਣਤ ਸਰੋਤ ਹਨ। ਪਰਮਾਤਮਾ ਨੇ ਸਾਨੂੰ ਇਹਨਾਂ ਸਾਰੇ ਤੋਹਫਿਆਂ ਨਾਲ ਨਿਵਾਜਿਆ ਹੈ। ਜਦੋਂ ਪਰਮਾਤਮਾ ਨੇ ਮਨੁੱਖਾਂ ਨੂੰ ਬਣਾਇਆ, ਤਾਂ ਉਨ੍ਹਾਂ ਨੇ ਭਾਰਤ ਵਿੱਚ ਸਭ ਤੋਂ ਬੁੱਧੀਮਾਨ ਲੋਕ ਪੈਦਾ ਕੀਤੇ। ਅਸੀਂ ਦੁਨੀਆ ਵਿੱਚ ਜਿੱਥੇ ਵੀ ਜਾਂਦੇ ਹਾਂ, ਅਸੀਂ ਖੁਦ ਨੂੰ ਉੱਤਮ ਸਾਬਤ ਕਰਦੇ ਹਾਂ। ਦੁਨੀਆ ਭਰ ਦੀਆਂ ਉੱਘੀਆਂ ਕੰਪਨੀਆਂ ਦੇ ਸੀਈਓਜ਼ ਵਿੱਚੋਂ ਬਹੁਤ ਸਾਰੇ ਭਾਰਤੀ ਹਨ। ਮਾਈਕ੍ਰੋਸਾਫਟ, ਅਲਫਾਬੇਟ, ਆਈਬੀਐਮ, ਅਡੋਬ, ਚੈਨਲ, ਨੋਵਾਰਟਿਸ ਅਤੇ ਪਾਲੋ ਆਲਟੋ ਦੇ ਸੀਈਓ ਭਾਰਤੀ ਮੂਲ ਦੇ ਵਿਅਕਤੀ ਹਨ।
ਉਨ੍ਹਾਂ ਕਿਹਾ, “ਪਰ ਮੈਨੂੰ ਬੇਹੱਦ ਦੁੱਖ ਹੁੰਦਾ ਹੈ ਜਦੋਂ ਅਸੀਂ ਚੀਨ ਤੋਂ ਖਿਡੌਣੇ ਆਯਾਤ ਕਰਦੇ ਹਾਂ। ਅਸੀਂ ਪਲਾਸਟਿਕ ਦੀਆਂ ਬਾਲਟੀਆਂ, ਸਟੇਸ਼ਨਰੀ ਤੋਂ ਲੈ ਕੇ ਪਲਾਸਟਿਕ ਦੇ ਡੱਬੇ ਵੀ ਜਿਨ੍ਹਾਂ ਵਿੱਚ ਅਸੀਂ ਆਪਣੀਆਂ ਰਸੋਈਆਂ ਵਿੱਚ ਮਸਾਲੇ ਰੱਖਦੇ ਹਾਂ, ਚੀਨ ਤੋਂ ਆਯਾਤ ਕੀਤੇ ਜਾਂਦੇ ਹਨ। ਅਸੀਂ ਐਈਡੀ ਬਲਬ, ਸਜਾਵਟੀ ਲਾਈਟਾਂ, ਇਲੈਕਟ੍ਰਿਕ ਕੇਤਲੀਆਂ, ਤਾਰਾਂ, ਮੋਬਾਈਲ ਫੋਨ ਚਾਰਜਰ, ਅਲਾਰਮ ਘੜੀਆਂ, ਪਲਾਸਟਿਕ ਦੇ ਖਿਡੌਣੇ ਅਤੇ ਬੈਟਰੀ ਨਾਲ ਚੱਲਣ ਵਾਲੇ ਖਿਡੌਣੇ ਵੀ ਆਯਾਤ ਕਰਦੇ ਹਾਂ। ਦੀਵਾਲੀ ਦੌਰਾਨ ਅਸੀਂ ਲਕਸ਼ਮੀ ਅਤੇ ਗਣੇਸ਼ ਮੂਰਤੀਆਂ ਦੀ ਪੂਜਾ ਕਰਦੇ ਹਾਂ, ਉਹ ਵੀ ਆਯਾਤ ਕੀਤੀਆਂ ਜਾਂਦੀਆਂ ਹਨ। ਇਹਨਾਂ ਵਸਤਾਂ ਦੀ ਸੂਚੀ ਬਹੁਤ ਲੰਬੀ ਹੈ, ਜਿਹਨਾਂ ਵਿੱਚ ਕੁੰਭਕਰਨ, ਰਾਵਣ ਅਤੇ ਮੇਘਨਾਥ ਦੀਆਂ ਮੂਰਤੀਆਂ ਵੀ ਸ਼ਾਮਲ ਹਨ। ਕੀ ਅਸੀਂ ਇਹ ਖੁਦ ਨਹੀਂ ਬਣਾ ਸਕਦੇ? ਕਿਸੇ ਨੇ ਮੈਨੂੰ ਦੱਸਿਆ ਕਿ ਚੀਨੀ ਉਤਪਾਦ ਸਸਤੇ ਹਨ, ਪਰ ਅਸੀਂ ਖੁਦ ਸਸਤੇ ਉਤਪਾਦ ਕਿਉਂ ਨਹੀਂ ਬਣਾ ਸਕਦੇ? ਪੰਜਾਬੀਆਂ ਨੂੰ ਮੌਕਾ ਦਿਓ ਅਤੇ ਉਹ ਚੀਨ ਨਾਲੋਂ ਸਸਤੇ ਉਤਪਾਦ ਤਿਆਰ ਕਰਨਗੇ ਅਤੇ ਉਨ੍ਹਾਂ ਨੂੰ ਨਿਰਯਾਤ ਵੀ ਕਰਨਗੇ।”
‘ਆਪ’ ਸੁਪਰੀਮੋ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਸਾਡੇ ਦੇਸ਼ ਦੀਆਂ ਸਰਕਾਰਾਂ ਨੇ ਸਾਡੇ ਲੋਕਾਂ ਦੇ ਹੁਨਰ ‘ਤੇ ਭਰੋਸਾ ਨਹੀਂ ਕੀਤਾ। ਪਰ ਸਾਡੇ ਸਿਸਟਮ ਇੰਨੇ ਕਮਜ਼ੋਰ ਹੋ ਗਏ ਹਨ ਕਿ ਉਹ ਕਿਸੇ ਨੂੰ ਕੁਝ ਵੀ ਕਰਨ ਨਹੀਂ ਦਿੰਦੇ। ਸਾਨੂੰ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਭਾਰਤ ਨੂੰ ਨੰਬਰ ਮੋਹਰੀ ਬਣਨਾ ਚਾਹੀਦਾ ਹੈ ਅਤੇ ਸਾਨੂੰ ਚੀਨ ਨੂੰ ਪਛਾੜਨਾ ਚਾਹੀਦਾ ਹੈ। ਇਹ ਸਾਡਾ ਟੀਚਾ ਹੋਣਾ ਚਾਹੀਦਾ ਹੈ। ਮਾਧੁਰੀ ਦੀਕਸ਼ਿਤ ਅਤੇ ਅਨਿਲ ਕਪੂਰ ਅਭਿਨੀਤ ‘ਤੇਜ਼ਾਬ’ ਨਾਮਕ ਇੱਕ ਫਿਲਮ ਸੀ। ਇਸ ਵਿੱਚ ਇੱਕ ਗੀਤ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਆਮ ਵਿਰੋਧੀਆਂ ਨੂੰ ਹਰਾਉਣ ਦਾ ਕੋਈ ਮਤਲਬ ਨਹੀਂ ਹੈ, ਜੇਕਰ ਤੁਸੀਂ ਸੱਚਮੁੱਚ ਆਪਣੇ ਆਪ ਨੂੰ ਸਾਬਤ ਕਰਨਾ ਚਾਹੁੰਦੇ ਹੋ ਤਾਂ ਦਾਰਾ ਸਿੰਘ ਨੂੰ ਹਰਾਓ। ਸਾਨੂੰ ਦੱਸੋ ਕਿ ਤੁਹਾਨੂੰ ਚੀਨ ਨੂੰ ਹਰਾਉਣ ਲਈ ਕੀ ਚਾਹੀਦਾ ਹੈ ਅਤੇ ਅਸੀਂ ਤੁਹਾਨੂੰ ਪੰਜਾਬ ਵਿੱਚ ਉਹ ਸਭ ਵਸਤਾਂ ਪ੍ਰਦਾਨ ਕਰਾਂਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੂਰੀ ਪੰਜਾਬ ਸਰਕਾਰ ਅਤੇ ਮੈਂ ਤੁਹਾਡੇ ਨਾਲ ਖੜ੍ਹੇ ਹਾਂ।
ਉਨ੍ਹਾਂ ਕਿਹਾ, “ਮੇਰਾ ਖੂਨ ਖੌਲ ਜਾਂਦਾ ਹੈ ਜਦੋਂ ਮੈਂ ਦੇਖਦਾ ਹਾਂ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਅਸੀਂ ਚੀਨ ਤੋਂ ਪਲਾਸਟਿਕ ਦੀਆਂ ਬਾਲਟੀਆਂ ਅਤੇ ਫੋਨ ਚਾਰਜਰ ਆਯਾਤ ਕਰਦੇ ਹਾਂ। ਅਸੀਂ ਆਪਣੀਆਂ ਲਕਸ਼ਮੀ ਅਤੇ ਗਣੇਸ਼ ਮੂਰਤੀਆਂ ਨਹੀਂ ਬਣਾ ਸਕਦੇ। ਇਹ ਮੁੱਦਾ ਦੇਸ਼ ਭਗਤੀ ਨਾਲ ਸਬੰਧਤ ਹੈ। ਤੁਹਾਨੂੰ ਦੇਸ਼ ਲਈ ਇਹ ਕਰਨਾ ਚਾਹੀਦਾ ਹੈ। ਸਾਨੂੰ ਦੱਸੋ ਕਿ ਤੁਹਾਨੂੰ ਕੀ ਚਾਹੀਦਾ ਹੈ ਅਤੇ ਚੀਨ ਨੂੰ ਨਿਰਯਾਤ ਕਰਨਾ ਸ਼ੁਰੂ ਕਰੋ। ਤੁਹਾਨੂੰ ਜਿਹੜੇ ਵੀ ਮਾਹੌਲ ਜ਼ਰੂਰਤ ਹੈ, ਉਹ ਅਸੀਂ ਪ੍ਰਦਾਨ ਕਰਾਂਗੇ। ਇਹ ਕੋਈ ਖੋਖਲਾ ਵਾਅਦਾ ਨਹੀਂ ਹੈ। ਤੁਸੀਂ ਪਹਿਲਾਂ ਹੀ ਦੇਖਿਆ ਹੋਵੇਗਾ ਕਿ ਪਿਛਲੀਆਂ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ। ਮੈਂ ਇਹ ਵਾਅਦਾ ਸਾਰੇ ਉਦਯੋਗਾਂ ਨਾਲ ਕਰ ਰਿਹਾ ਹਾਂ। ਸਾਨੂੰ ਦੱਸੋ ਕਿ ਤੁਹਾਨੂੰ ਕੀ ਚਾਹੀਦਾ ਹੈ ਤਾਂ ਅਸੀਂ ਤੁਹਾਨੂੰ ਹਰ ਲੋੜੀਂਦੀ ਚੀਜ਼ ਪ੍ਰਦਾਨ ਕਰਾਂਗੇ।”
ਉਨ੍ਹਾਂ ਕਿਹਾ, “ਆਪ ਲੀਡਰਸ਼ਿਪ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਇੱਕ ਬਹੁਤ ਹੀ ਹਰਮਨਪਿਆਰੇ ਲੋਕ ਨੇਤਾ ਵਜੋਂ ਜਾਣੇ ਜਾਂਦੇ ਹਨ। ਉਹ ਲੋਕਾਂ ਵਿੱਚ ਰਹਿੰਦੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਕਿਸੇ ਵੀ ਸਮੇਂ ਮਿਲ ਸਕਦੇ ਹੋ। ਮੈਨੂੰ ਨਹੀਂ ਲੱਗਦਾ ਕਿ ਤੁਹਾਨੂੰ ਅਜਿਹਾ ਮੁੱਖ ਮੰਤਰੀ ਦੁਬਾਰਾ ਮਿਲੇਗਾ। ਮੰਤਰੀ ਸੰਜੀਵ ਅਰੋੜਾ ਨੇ ਸੱਚਮੁੱਚ ਉਦਯੋਗਪਤੀਆਂ ਦਾ ਦਿਲ ਜਿੱਤ ਲਿਆ ਹੈ। ਕੱਲ੍ਹ ਇੱਕ ਉਦਯੋਗਪਤੀ ਮੇਰੇ ਕੋਲ ਆਇਆ ਅਤੇ ਉਸ ਨੇ ਕਿਹਾ ਕਿ ਉਹ ਸਮੇਂ ਸੂਬੇ ਦੇ ਵਿਕਾਸ ਵਿੱਚ ਰੁਝੇ ਰਹਿੰਦੇ ਹਨ ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਸੌਂਦੇ ਹਨ। ਜਦੋਂ ਅਸੀਂ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰਦੇ ਸੀ, ਤਾਂ ਸਾਨੂੰ ਉਦਯੋਗਪਤੀਆਂ ਅਤੇ ਵਪਾਰੀਆਂ ਤੋਂ ਬਹੁਤ ਸਾਰੀਆਂ ਨਕਾਰਾਤਮਕ ਗੱਲਾਂ ਸੁਣਨੀਆਂ ਪੈਂਦੀਆ ਸਨ। ਲੋਕਾਂ ਨੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਰਕਾਰੀ ਦਫਤਰਾਂ ਵਿੱਚ ਵਾਰ-ਵਾਰ ਚੱਕਰ ਲਗਾਉਣ ਬਾਰੇ ਸ਼ਿਕਾਇਤ ਕੀਤੀ। ਉਸ ਸਮੇਂ ਮਾਹੌਲ ਨਕਾਰਾਤਮਕਤਾ ਨਾਲ ਭਰਿਆ ਹੋਇਆ ਸੀ। ਪਰ ਕੱਲ੍ਹ ਰਾਤ ਉਦਯੋਗਪਤੀਆਂ ਨਾਲ ਰਾਤ ਦੇ ਖਾਣੇ ਦੌਰਾਨ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੈਂ ਮੌਜੂਦ ਸੀ, ਮਾਹੌਲ ਬਹੁਤ ਸਕਾਰਾਤਮਕ ਬਣਿਆ ਹੋਇਆ ਸੀ। ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਅਜਿਹੀ ਸਰਕਾਰ ਨਹੀਂ ਦੇਖੀ ਜੋ ਉਦਯੋਗ ਪ੍ਰਤੀ ਇੰਨੀ ਸਕਾਰਾਤਮਕ ਹੋਵੇ।”
ਸੂਬੇ ਵਿੱਚ ਹੋਈ ਪ੍ਰਗਤੀ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਕਿਸੇ ਵੀ ਸੂਬੇ ਜਾਂ ਦੇਸ਼ ਦੀ ਪ੍ਰਗਤੀ ਲਈ ਤਿੰਨ ਜਾਂ ਚਾਰ ਸਾਲ ਦਾ ਸਮਾਂ ਬਹੁਤ ਘੱਟ ਹੁੰਦਾ ਹੈ। ਪਰ ਜੇਕਰ ਚਾਰ ਸਾਲਾਂ ਵਿੱਚ ਅਸੀਂ ਹਵਾ ਦੀ ਦਿਸ਼ਾ ਬਦਲਣ ਅਤੇ ਪੰਜਾਬ ਬਾਰੇ ਨਵੀਂ ਊਰਜਾ ਅਤੇ ਸਕਾਰਾਤਮਕਤਾ ਲਿਆਉਣ ਵਿੱਚ ਕਾਮਯਾਬ ਹੋ ਗਏ ਹਾਂ ਤਾਂ ਮੇਰਾ ਮੰਨਣਾ ਹੈ ਕਿ ਇਹ ਪੰਜਾਬ ਸਰਕਾਰ ਦੀ ਇੱਕ ਵੱਡੀ ਪ੍ਰਾਪਤੀ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

Mohali News: Progressive Punjab Investors Summit 2026; ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ – 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ।ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ ‘ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ।

ਇਹ ਵੀ ਪੜ੍ਹੋ Progressive Punjab Investors Summit 2026; ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ।ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ ਜਾਵੇ ਤਾਂ ਇਹ ਗਰੀਨ ਐਨਰਜੀ ਦੇ ਇਸ ਸੰਕਲਪ ਨੂੰ ਉਤਸ਼ਾਹਿਤ ਕਰਨ ਵਿੱਚ ਹੈਰਾਨੀਜਨਕ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਸਰਕਾਰ ਨਾਲ ਤਜਰਬਾ ਬਹੁਤ ਉਸਾਰੂ ਤੇ ਚੰਗਾ ਰਿਹਾ ਕਿਉਂਕਿ ਸਾਡਾ ਮਾਰਗਦਰਸ਼ਨ ਬਹੁਤ ਠਰੰਮੇ ਨਾਲ ਕੀਤਾ ਗਿਆ ਅਤੇ ਹਰ ਕਦਮ ‘ਤੇ ਜਾਣਕਾਰੀ ਵਿਸਥਾਰ ਵਿਚ ਮੁਹੱਈਆ ਕਰਵਾਈ ਗਈ। ਡਾ. ਰੋਹਿਤ ਬਖਸ਼ੀ ਨੇ ਅੱਗੇ ਕਿਹਾ ਕਿ, ‘ਅਸੀਂ ਸਮਝੌਤੇ ਦੇ ਪੜਾਅ ‘ਤੇ ਹਾਂ ਅਤੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼ੁਰੂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇੱਕ ਪਲਾਂਟ ਸਥਾਪਤ ਕਰਨ ਦਾ ਇਰਾਦਾ ਰੱਖਦੇ ਹਾਂ। ਇਸ ਦੇ ਮੁੱਢ ਲਈ 20 ਏਕੜ ਜ਼ਮੀਨ ਦੀ ਲੋੜ ਹੈ’। ਇਸ ਮੌਕੇ ਸੀ.ਈ.ਓ ਮੋਬੂਟੋਕੀ ਇਟੋ, ਮਾਸਾਹਿਰੋ ਸੈਤੋ, ਡਾ. ਮਨਪ੍ਰੀਤ ਸਿੰਘ, ਡਾ. ਰੋਹਿਤ ਬਖਸ਼ੀ ਅਤੇ ਹੋਰ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Progressive Punjab Investors Summit 2026; ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

0

Mohali News: Progressive Punjab Investors Summit 2026; ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ ‘ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ।ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰੀਆਈ ਨਿਵੇਸ਼ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਰੱਖਿਆ, ਪੁਲਾੜ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਭਾਰਤ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਰੀਆ ਦੀ ਰਣਨੀਤਕ ਦਿਲਚਸਪੀ ਨੂੰ ਵੀ ਉਜਾਗਰ ਕੀਤਾ, ਜਦੋਂ ਕਿ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਦੋਵੇਂ ਦੇਸ਼ਾਂ ਦੇ ਨਾਗਰਿਕਾਂ ਦੇ ਸਬੰਧਾਂ ਨੂੰ ਸੰਸਥਾਗਤ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਮਜ਼ਬੂਤ ਉਦਯੋਗਿਕ ਅਧਾਰ ਨੂੰ ਦੇਖਦਿਆਂ ਕੋਰੀਆ ਅਤੇ ਪੰਜਾਬ ਦਰਮਿਆਨ ਸਾਂਝੇਦਾਰੀ ਦਾ ਵਿਸਥਾਰ ਵਧਦਾ ਰਹੇਗਾ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਕੋਰੀਆ ਟ੍ਰੇਡ-ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ (ਕਓਟੀਆਰਏ) ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਜੈਵੁੱਕ (ਜੇਕ) ਲੀ ਨੇ ਕੋਰੀਆਈ ਕੰਪਨੀਆਂ ਅਤੇ ਗਲੋਬਲ ਭਾਈਵਾਲਾਂ ਵਿਚਕਾਰ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਕਓਟੀਆਰਏ ਦੀ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਪੰਜਾਬ ਦੇ ਤਰਜੀਹੀ ਖੇਤਰਾਂ ਵਿੱਚ ਕੋਰੀਆਈ ਨਿਵੇਸ਼ਾਂ ਨੂੰ ਸੁਵਿਧਾਜਨਕ ਬਣਾਉਣ ਸਬੰਧੀ ਆਪਣੀ ਦਿਲਚਸਪੀ ਨੂੰ ਦੁਹਰਾਇਆ।ਸੁਨਜਿਨ ਇੰਡੀਆ ਦੇ ਪ੍ਰਧਾਨ ਸ੍ਰੀ ਬੀ.ਕੇ. ਲੀ ਨੇ ਉਦਯੋਗਿਕ ਵਿਕਾਸ ਦੇ ਇੱਕ ਮਜ਼ਬੂਤ ਇੰਜਣ ਵਜੋਂ ਉਭਰਨ ਦੀ ਪੰਜਾਬ ਦੀ ਸੰਭਾਵਨਾ ਨੂੰ ਉਜਾਗਰ ਕੀਤਾ ਅਤੇ ਕੋਰੀਆਈ ਕੰਪਨੀਆਂ ਤੇ ਪੰਜਾਬ ਦੇ ਨਿਰਮਾਣ ਵਾਤਾਵਰਣ ਪ੍ਰਣਾਲੀ ਵਿਚਕਾਰ ਤਕਨਾਲੋਜੀ-ਅਧਾਰਤ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਈ.ਟੀ. ਨਿਰਮਾਣ, ਫੂਡ ਪ੍ਰੋਸੈਸਿੰਗ ਅਤੇ ਉਦਯੋਗਿਕ ਵਪਾਰ ਵਿੱਚ ਸਹਿਯੋਗ ਕੋਰੀਆ ਅਤੇ ਪੰਜਾਬ ਦਰਮਿਆਨ ਆਰਥਿਕ ਗਤੀ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ।

ਇਹ ਵੀ ਪੜ੍ਹੋ AAP MP Malvinder Singh Kang ਨੇ ਸੰਸਦ ‘ਚ ਫ਼ਸਲੀ ਵਿਭਿੰਨਤਾ ਦਾ ਮੁੱਦਾ ਦਾ ਚੁੱਕਿਆ, ਕੀਤੀ ਪੰਜਾਬ ਲਈ ਵਿਸ਼ੇਸ ਪੈਕੇਜ਼ ਦੀ ਮੰਗ

ਇਸ ਸੈਸ਼ਨ ਦੌਰਾਨ ਡੀਸੀਐਮ ਗਰੁੱਪ ਆਫ਼ ਸਕੂਲਜ਼, ਪੰਜਾਬ ਅਤੇ ਟੈਗਹਾਈਵ, ਕੋਰੀਆ ਗਣਰਾਜ ਦਰਮਿਆਨ ਇੱਕ ਸਮਝੌਤੇ ਪੱਤਰ (ਐਮਓਯੂ) ‘ਤੇ ਵੀ ਹਸਤਾਖਰ ਕੀਤੇ, ਜਿਸਦਾ ਉਦੇਸ਼ ਸਿੱਖਿਆ ਤਕਨਾਲੋਜੀ ਅਤੇ ਡਿਜੀਟਲ ਸਿਖਲਾਈ ਸਮਾਧਾਨਾਂ ਵਿੱਚ ਸਹਿਯੋਗ ਨੂੰ ਵਧਾਉਣਾ ਹੈ। ਡੀਸੀਐਮ ਗਰੁੱਪ ਆਫ਼ ਸਕੂਲਜ਼ ਦੇ ਸੀਈਓ ਸ੍ਰੀ ਅਨਿਰੁੱਧ ਗੁਪਤਾ ਅਤੇ ਟੈਗਹਾਈਵ ਦੇ ਸੀਈਓ ਸ੍ਰੀ ਪੰਕਜ ਅਗਰਵਾਲ ਵੱਲੋਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਸਮਝੌਤਾ ਪੱਤਰ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਮਾਨਯੋਗ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦੇ ਆਰਥਿਕ ਹੱਬ ਵਿੱਚ ਪਰਿਵਰਤਨ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਦੀ ਖੇਤੀਬਾੜੀ ਵਿਰਾਸਤ ਬਹੁਤ ਮਜ਼ਬੂਤ ਹੈ, ਪਰ ਸੂਬਾ ਸਰਕਾਰ ਅਗਲੀ ਪੀੜ੍ਹੀ ਨੂੰ ਆਧੁਨਿਕ ਉਦਯੋਗ ਅਤੇ ਕਾਰੋਬਾਰ ਵਿੱਚ ਸ਼ਾਮਲ ਕਰਨ ਲਈ ਨਵੇਂ ਖੇਤਰਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਆਪਣੇ-ਆਪ ਨੂੰ ਉਦਯੋਗਿਕ ਵਿਕਾਸ, ਨਵੀਨਤਾ ਅਤੇ ਮਜ਼ਬੂਤ ਆਰਥਿਕ ਵਿਕਾਸ ਲਈ ਇੱਕ ਪ੍ਰਵੇਸ਼ ਦੁਆਰ ਵਜੋਂ ਸਥਾਪਤ ਕਰ ਰਿਹਾ ਹੈ।ਇਸ ਸੈਸ਼ਨ ਦੌਰਾਨ ਤਕਨਾਲੋਜੀ, ਨਿਰਮਾਣ ਅਤੇ ਹੁਨਰ ਵਿਕਾਸ ਵਿੱਚ ਪੰਜਾਬ-ਕੋਰੀਆ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਸਥਾਗਤ ਤੇ ਉਦਯੋਗਿਕ ਸ਼ਮੂਲੀਅਤ ਰਾਹੀਂ ਸਹਿਯੋਗ ਦੇ ਨਵੇਂ ਰਾਹਾਂ ਦੀ ਪੜਚੋਲ ਕਰਨ ਲਈ ਦੋਵਾਂ ਧਿਰਾਂ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Nayab Singh Saini ਨੇ ਪੰਚਕੂਲਾ ਵਿੱਚ ਤਿੰਨ ਦਿਨਾਂ ਦੇ 38ਵੇਂ ਬਸੰਤ ਉਤਸਵ ਦਾ ਕੀਤਾ ਉਦਘਾਟਨ

0

👉ਹਰਿਆਣਾ ਸਰਕਾਰ ਵਾਤਾਵਰਣ ਸਰੰਖਣ ਲਈ ਕਰ ਰਹੀ ਹੈ ਲਗਾਤਾਰ ਕੰਮ
Haryana News: CM Nayab Singh Saini ; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਸੈਕਟਰ-5 ਸਥਿਤ ਟਾਉਨ ਪਾਰਕ ਵਿੱਚ ਤਿੰਨ ਦਿਨਾਂ ਦੇ 38ਵੇਂ ਬਸੰਤ ਉਤਸਵ ਦਾ ਉਦਘਾਟਨ ਕੀਤਾ। 37 ਸਾਲਾਂ ਵਿੱਚ ਪਹਿਲੀ ਵਾਰ ਇਸ ਉਸਤਵ ਦਾ ਆਯੋਜਨ ਸੂਰਜਕੁੰਡ ਮੇਲੇ ਦੀ ਤਰਜ ‘ਤੇ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਰੱਖਰਖਾਵ ਦੇ ਲਈ ਸਾਲਭਰ ਵਿੱਚ ਬੰਦ ਏਸ਼ਿਆ ਦਾ ਸੱਭ ਤੋਂ ਬੰਦ, ਏਸ਼ਿਆ ਦਾ ਸੱਭ ਤੋਂ ਵੱਡਾ ਕੈਕਟਸ ਗਾਰਡਨ ਵੀ ਜਨਤਾ ਲਈ ਖੋਲਿਆਾ ਗਿਆ ਹੈ।ਇਸ ਤੋਂ ਪਹਿਲਾਂ ਸ੍ਰੀ ਨਾਇਬ ਸਿੰਘ ਸੈਣੀ ਦਾ ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਰਿਵਾਇਤੀ ਪੱਕ ਬੰਨ੍ਹ ਕੇ ਤੇ ਢੋਲ ਨਗਾਰਿਆਂ ਅਤੇ ਵਾਦ ਯੰਤਰਾਂ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਬਸੰਤ ਉਤਸਵ ਵਿੱਚ ਫੁੱਲਾਂ ਦੀ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੱਟ ਫਲਾਵਰ, ਡਰਾਈ ਫਲਾਵਰ ਅਤੇ ਫ੍ਰੇਸ ਫਲਾਵਰ ਸੈਕਸ਼ਨ ਵਿੱਚ ਫੁੱਲਾਂ ਦੀ ਵੱਖ-ਵੱਖ ਕਿਸਮਾਂ ਵਿੱਚ ਡੁੰਘੀ ਦਿਲਚਸਪੀ ਦਿਖਾਈ। ਉਨ੍ਹਾਂ ਨੇ ਸਵੈ ਸਹਾਇਤਾ ਸਮੂਹ ਵੱਲੋਂ ਨਿਰਮਾਣਤ ਵੱਖ-ਵੱਖ ਉਤਪਾਦਾਂ ਦੇ ਸਟਾਲਾਂ ਦਾ ਵੀ ਅਵਲੋਕਨ ਕੀਤਾ।

ਇਹ ਵੀ ਪੜ੍ਹੋ ਚਰਨਜੀਤ ਬਰਾੜ ਦੀ ਅਗਵਾਈ ਵਿੱਚ ਕਈ ਲੀਡਰ ਭਾਜਪਾ ਚ ਸ਼ਾਮਲ ਹੋਣ ਨਾਲ ਰਾਜਪੁੱਰਾ ਮਿਲੀ ਮਜਬੂਤੀ: ਨਾਇਬ ਸਿੰਘ ਸੈਣੀ

👉ਇਸ ਆਯੋਜਨ ਨੇ ਪੰਚਕੂਲਾ ਦੀ ਸੁੰਦਰਤਾ ਨੁੰ ਹੋਰ ਵੀ ਵਧਾ ਦਿੱਤਾ ਹੈ
ਪ੍ਰੋਗਰਾਮ ਨੂੰ ਮੁੱਖ ਮਹਿਮਾਨ ਵਜੋ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਸੰਤ ਉਤਸਵ ਸਾਡੇ ਸਭਿਆਚਾਰ, ਕੁਦਰਤੀ ਪੇ੍ਰਮ ਤੇ ਸਮਾਜਿਕ ਭਾਈਚਾਰੇ ਦਾ ਜੀਵੰਤ ਉਤਸਵ ਹੈ। ਇਹ ਉਤਸਵ ਪੂਰੇ ਸੂਬੇ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਪੰਚਕੂਲਾ ਹਰਿਆਣਾ ਦਾ ਇੱਕ ਆਧੁਨਿਕ ਅਤੇ ਵਿਵਸਥਿਤ ਸ਼ਹਿਰ ਹੈ। ਇਹ ਨਗਰ ਕੁਦਰਤੀ ਸੁੰਦਰਤਾ, ਸਵੱਛ ਵਾਤਾਵਰਣ ਅਤੇ ਸੁਵਿਵਸਥਿਤ ਵਿਕਾਸ ਦਾ ਵਿਲੱਖਣ ਉਦਾਹਰਣ ਹੈ। ਹਿੱਥੇ ਆਧੁਨਿਕਤਾ ਅਤੇ ਰਿਵਾਇਤਾਂ ਦਾ ਸੁੰਦਰ ਸੰਗਮ ਦਿਖਾਈ ਦਿੰਦਾ ਹੈ ਅਤੇ ਅੱਜ ਦੇ ਇਸ ਆਯੋਜਨ ਨੇ ਇਸ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵੀ ਵਧਾ ਦਿੱਤਾ ਹੈ।

👉ਬਸੰਤ ਉਤਸਵ ਵਿੱਚ ਵੱਖ-ਵੱਖ ਮੁਕਾਬਲਿਆਂ ਨਾਲ ਬੱਚਿਆਂ ਅਤੇ ਨੌਜੁਆਨਾਂ ਵਿੱਚ ਰਚਨਾਤਮਕਤਾ ਵਿਕਸਿਤ ਹੋਵੇਗੀ
ਉਨ੍ਹਾਂ ਨੇ ਕਿਹਾ ਕਿ ਇਸ ਉਤਸਵ ਨੂੰ ਆਕਰਸ਼ਕ ਬਨਾਉਣ ਲਈ ਪੁਸ਼ਪ ਸੱਜਾ, ਕੱਟ ਫਲਾਵਰ, ਰੰਗੋਲੀ ਮੁਕਾਬਲੇ, ਚਿਤਰਕਲਾ, ਪਾਟ ਪੇਟਿੰਗ, ਫੇਸ ਪੇਂਟਿੰਗ ਅਤੇ ਟੈਟੂ ਮੁਕਾਬਲੇ, ਵਾਤਾਵਰਣ ਕਵਿਜ, ਮੇਹੰਦੀ ਮੁਕਾਬਲੇ ਅਤੇ ਫੈਂਸੀ ਡ੍ਰੈਸ ਮੁਕਾਬਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਊਨ੍ਹਾਂ ਨੇ ਇੰਨ੍ਹਾਂ ਸਾਰੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਇੰਨ੍ਹਾ ਮੁਕਾਬਲਿਆਂ ਰਾਹੀਂ ਨਾ ਸਿਰਫ ਪ੍ਰਤੀਭਾਵਾਂ ਨੂੰ ਮੰਚ ਮਿਲੇਗਾ ਸਗੋ ਬੱਚਿਆਂ ਅਤੇ ਨੌਜੁਆਨਾ ਵਿੱਚ ਰਚਨਾਤਮਕਤਾ ਵੀ ਵਿਕਸਿਤ ਹੋਵੇਗੀ।

ਇਹ ਵੀ ਪੜ੍ਹੋ CM Nayab Saini ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

👉ਬਸੰਤ ਉਤਸਵ ਸਾਡੇ ਜੀਵਨ ਨੂੰ ਨਵੇਂ ਦ੍ਰਿਸ਼ਟੀਕੋਣ ਨਾਲ ਦੇਖਣ ਦੀ ਪੇ੍ਰਰਣਾ ਦਿੰਦਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿਸ਼ਵ ਦਾ ਅਜਿਹਾ ਦੇਸ਼ ਹੈ, ਜਿੱਥੇ ਕੁਦਰਤ ਨੇ ਸਾਨੂੰ ਅਨੇਕ ਰੁੱਤਾਂ ਦਾ ਵਰਦਾਨ ਦਿੱਤਾ ਹੈ। ਹਰ ਰੁੱਤ ਆਪਣੇ ਨਾਲ ਇੱਕ ਨਵੀਂ ਅਨੁਭੂਤੀ ਅਤੇ ਨਵੀਂ ਉਰਜਾ ਲੈ ਕੇ ਆਉਂਦੀ ਹੈ। ਸਾਡੇ ਦੇਸ਼ ਦਾ ਸਭਿਆਚਾਰ ਵੀ ਰੁੱਤਾਂ ਦੇ ਨਾਲ ਡੁੰਘਾਈ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰ ਰੁੱਤ ਦੇ ਆਗਮਨ ‘ਤੇ ਕੋਈ ਨਾ ਕੋਈ ਉਤਸਵ ਮਨਾਇਆ ਜਾਂਦਾ ਹੈ। ਬਸੰਤ ਉਤਸਵ ਸਾਨੂੰ ਜੀਵਨ ਨੁੰ ਨਵੇਂ ਦ੍ਰਿਸ਼ਟੀਕੋਣ ਨਾਲ ਦੇਖਣ ਦੀ ਪ੍ਰੇਰਣਾ ਦਿੰਦਾ ਹੈ। ਇਹ ਉਤਸਵ ਸਾਨੂੰ ਸਿਖਾਉਂਦਾ ਹੈ ਕਿ ਬਦਲਾਅ ਕੁਦਰਤ ਦਾ ਨਿਯਮ ਹੈ ਅਤੇ ਸਕਾਰਾਤਮਕ ਬਦਲਾਅ ਹੀ ਪ੍ਰਗਤੀ ਦੇ ਵੱਲ ਲੈ ਜਾਂਦਾ ਹੈ।

👉ਪ੍ਰਾਣਵਾਇਯੂ ਦੇਵਤਾ ਪੈਨਸ਼ਨ ਯੋਜਨਾ ਤਹਿਤ 75 ਸਾਲ ਤੋਂ ਉੱਪਰ ਦੇ ਪੇੜਾਂ ਦੇ ਰੱਖਰਖਾਵ ਲਈ 3 ਹਜਾਰ ਰੁਪਏ ਸਾਲਾਨਾ ਪੈਨਸ਼ਨ ਦਾ ਪ੍ਰਾਵਧਾਨ
ਵਾਤਾਵਰਣ ਨਾਲ ਜੁੜੇ ਵਿਸ਼ਿਆਂ ‘ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਗਲੋਬਲ ਵਾਰਮਿੰਗ ਅਤੇ ਵਾਤਾਵਰਣ ਪ੍ਰਦੂਸ਼ਣ ਵਰਗੀ ਗੰਭੀਰ ਸਮਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਇੰਨ੍ਹਾਂ ਸਮਸਿਆਵਾਂ ਦਾ ਹੱਲ ਸਿਰਫ ਕੁਦਰਤ ਦੇ ਸਰੰਖਣ ਨਾਲ ਹੀ ਸੰਭਵ ਹੈ। ਹਰਿਆਣਾ ਸਰਕਾਰ ਵੀ ਵਾਤਾਵਰਣ ਸਰੰਖਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬੇ ਵਿੱਚ ਹਰਿਤ ਖੇਤਰ ਵਧਾਉਣ, ਜਲ੍ਹ ਸਰੰਖਣ ਨੂੰ ਪ੍ਰੋਤਸਾਹਨ ਦੇਣ ਅਤੇ ਜੈਵ ਵਿਵਿਧਤਾ ਨੂੰ ਯਕੀਨੀ ਰੱਖਣ ਲਈ ਅਨੇਕ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਪੇੜਾਂ ਦੇ ਸਰੰਖਣ ਲਈ ਪ੍ਰਾਣਵਾਇਯੂ ਦੇਵਤਾ ਪੈਨਸ਼ਨ ਯੋਜਨਾ ਤਹਿਤ 75 ਸਾਲ ਤੋਂ ਉੱਪਰ ਦੇ ਪੇੜਾਂ ਦੇ ਰੱਖਰਖਾਵ ਲਈ 3 ਹਜਾਰ ਰੁਪਏ ਸਾਲਾਨਾ ਪੈਨਸ਼ਨ ਦੇਣ ਦਾ ਪ੍ਰਾਵਧਾਨ ਕੀਤਾ ਹੋਇਆ ਹੈ। ਹੁਣ ਤੱਕ 3,819 ਪੇੜਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਦੇ ਅਭਿਰੱਖਿਅਕਾਂ ਨੂੰ 2 ਕਰੋੜ 5 ਲੱਖ ਰੁਪਏ ਦੀ ਰਕਮ ਪੈਨਸ਼ਨ ਵਜੋ ਦਿੱਤੀ ਗਈ ਹੈ। ਇੰਨ੍ਹਾਂ ਤੋਂ ਇਲਾਵਾ 1,541 ਵੱਧ ਪੇੜਾਂ ਦੀ ਪਹਿਚਾਣ ਕੀਤੀ ਗਈ ਹੈ।

ਇਹ ਵੀ ਪੜ੍ਹੋ ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਸੂਬੇ ਵਿੱਚ 20 ਆਕਸੀਵਨ ਸਥਾਪਿਤ ਕੀਤੇ ਗਏ ਹਨ
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਆਕਸੀਵਨ ਵਿਕਸਿਤ ਕਰਨ ਦੀ ਪਹਿਲ ਵੀ ਸ਼ੁਰੂ ਕੀਤੀ ਹੈ। ਹੁਣ ਤੱਕ ਸੂਬੇ ਵਿੱਚ 20 ਆਕਸੀਵਨ ਸਥਾਪਿਤ ਕੀਤੇ ਗਏ ਹਨ। ਇਸ ਦੇ ਤਹਿਤ 5 ਤੋਂ 100 ਏਕੜ ਭੁਮੀ ‘ਤੇ ਪੇੜ ਲਗਾਏ ਜਾਂਦੇ ਹਨ। ਪੰਚਕੂਲਾ ਦੇ ਬੀੜ ਘੱਗਰ ਅਤੇ ਕਰਨਾਲ ਵਿੱਚ ਪੁਰਾਣੀ ਬਾਦਸ਼ਾਹੀ ਨਹਿਰ ‘ਤੇ ਆਕਸੀਵਨ ਦਾ ਕੰਮ ਪ੍ਰਗਤੀ ‘ਤੇ ਹੈ। ਇਸ ਵਿੱਚ ਅਨੇਕ ਦੁਰਲਭ ਅਤੇ ਔਸ਼ਧੀ ਗੁਣਾ ਵਾਲੇ ਪੇੜ ਲਗਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਸਾਫ ਹਵਾ ਅਤੇ ਸਿਹਤਮੰਦ ਵਾਤਾਵਰਣ ਮਿਲ ਸਕੇਗਾ।

👉ਹਰਿਆਣਾ ਸਰਕਾਰ ਵਾਤਾਵਰਣ ਸਰੰਖਣ ਨੂੰ ਸੈਰ-ਸਪਾਟਾ ਅਤੇ ਵਿਕਾਸ ਨਾਲ ਜੋੜ ਰਹੀ ਹੈ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਵਾਤਾਵਰਣ ਸਰੰਖਣ ਨੂੰ ਸੈਰ-ਸਪਾਟਾ ਅਤੇ ਵਿਕਾਸ ਨਾਲ ਵੀ ਜੋੜ ਰਹੀ ਹੈ। ਇਸੀ ਦਿਸ਼ਾ ਵਿੱਚ ਗੁਰੂਗ੍ਰਾਮ ਦੇ ਅਰਾਵਲੀ ਖੇਤਰ ਵਿੱਚ ਦੁਨੀਆ ਦਾ ਸੱਭ ਤੋਂ ਵੱਡਾ ਜੰਗਲ ਸਫਾਰੀ ਵਿਕਸਿਤ ਕਰਨ ਦੀ ਯੋਜਨਾ ‘ਤੇ ਕੰਮ ਚੱਲ ਰਿਹਾ ਹੈ। ਇਹ ਪਰਿਯੋਜਨਾ ਨਾ ਸਿਰਫ ਜੰਗਲੀ ਜੀਵਾਂ ਦੇ ਸਰੰਖਣ ਵਿੱਚ ਮਦਦ ਕਰੇਗੀ, ਸਗੋ ਸੈਰ-ਸਪਾਟਾ ਅਤੇ ਸਥਾਨਕ ਰੁਜ਼ਗਾਰ ਦੇ ਮੌਕੇ ਵੀ ਵਧਾਏਗੀ।

👉ਵਿੱਤ ਸਾਲ 2026-27 ਦੇ ਬਜਟ ਵਿੱਚ ਵਾਤਾਵਰਣ ਸਰੰਖਣ ਦੀ ਦਿਸ਼ਾ ਵਿੱਚ ਸ਼ਾਮਿਲ ਕੀਤੇ ਗਏ ਅਨੇਕ ਪ੍ਰਾਵਧਾਨ
ਵਿੱਤ ਸਾਲ 2026-27 ਦੇ ਬਜਟ ਵਿੱਚ ਵਾਤਾਵਰਣ ਸਰੰਖਣ ਦੀ ਦਿਸ਼ਾ ਵਿੱਚ ਸ਼ਾਮਿਲ ਕੀਤੇ ਗਏ ਅਨੇਕ ਪ੍ਰਾਵਧਾਨਾਂ ਦਾ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਰੁੱਖ ਰਕਬੇ ਵਧਾਉਣ ਅਤੇ ਪਲਾਈਵੁੱਡ ਉਦਯੋਗਾਂ ਨੂੰ ਹੋਰ ਸਮਰਕਨ ਦੇਣ ਲਈ ਹਰਿਆਣਾ ਰਾਜ ਏਗਰੋ ਫੋਰੇਸਟਰੀ ਪੋਲਿਸੀ ਲਾਗੂ ਕੀਤੀ ਜਾਵੇਗੀ। ਇੱਕ ਪੇੜ ਮਾਂ ਦੇ ਨਾਮ ਮੁਹਿੰਮ ਤਹਿਤ ਪੰਚਾਇਤ ਭੂਮੀ ਅਤੇ ਪਬਲਿਕ ਭੂਮੀ ‘ਤੇ ਵੱਡੇ ਪੈਮਾਨੇ ‘ਤੇ ਪੌਧਾ ਰੋਪਣ ਮੁਹਿੰਮ ਚਲਾਈ ਜਾਵੇਗੀ ਅਤੇ ਪਵਿੱਤਰ ਉਪਵਨ ਸਰੰਖਣ ਲਈ ਸਾਰੇ ਪਵਿੱਤਰ ਉਪਵਨ ਨੂੰ ਨੋਟੀਫਾਇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪਿੰਡ ਹਸਨਪੁਰ, ਕਰਨਾਲ ਵਿੱਚ ਜੰਗਲਾਤ ਵਿਭਾਗ ਦੀ 100 ਏਕੜ ਭੂਮੀ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਡਿਅਰ ਪਾਰਕ ਬਣਾਇਆ ਜਾਵੇਗਾ।

👉ਬਸੰਤ ਉਤਸਵ ਆਉਣ ਵਾਲੇ ਸਾਲਾਂ ਵਿੱਚ ਆਪਣੀ ਵੱਖ ਪਹਿਚਾਣ ਬਣਾਏਗਾ
ਇਸ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਮਿਲ ਕੇ ਇਸ ਉਤਸਵ ਨੂੰ ਜੀਵਨ ਦੇ ਇੱਕ ਨਵੇਂ ਦ੍ਰਿਸ਼ਟੀਕੋਣ ਵਜੋ ਅਪਨਾਉਣ ਅਤੇ ਇਹ ਸੰਕਲਪ ਲੈਣ ਕਿ ਅਸੀਂ ਆਪਣੇ ਵਾਤਾਵਰਣ ਨੂੰ ਸਾਫ ਅਤੇ ਸੁਰੱਖਿਅਤ ਬਣਾਏ ਰੱਖਣ ਲਈ ਹਰ ਸੰਭਵ ਯਤਨ ਕਰਣਗੇ। ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਪੰਚਕੂਲਾ ਦਾ ਇਹ ਬਸੰਤ ਉਤਸਵ ਆਉਣ ਵਾਲੇ ਸਾਲਾਂ ਵਿੱਚ ਹੋਰ ਵੱਧ ਵੱਧਾ ਰੂਪ ਲਵੇਗਾ ਅਤੇ ਪੂਰੇ ਦੇਸ਼ ਵਿੱਚ ਆਪਣੀ ਵੱਖ ਪਹਿਚਾਣ ਬਣਾਏਗਾ।

ਇਹ ਵੀ ਪੜ੍ਹੋ ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਬਸੰਤ ਉਤਸਵ ਵਰਗੇ ਆਯੋਜਨਾਂ ਨਾਲ ਸਥਾਨਕ ਕਲਾਕਾਰਾਂ ਅਤੇ ਹਸਤਸ਼ਿਲਪਾਂ ਨੂੰ ਮੰਚ ਮਿਲਦਾ ਹੈ ਅਤੇ ਸੈਰ-ਸਪਾਟਾ ਅਤੇ ਸਥਾਨਕ ਅਰਥਵਿਵਸਥਾ ਨੂੰ ਨਵੀਂ ਗਤੀ ਮਿਲਦੀ ਹੈ – ਸ੍ਰੀ ਕੇ. ਮਕਰੰਦ ਪਾਂਡੂਰੰਗ
ਇਸ ਤੋਂ ਪਹਿਲਾਂ ਆਪਣੇ ਸਵਾਗਤ ਭਾਸ਼ਨ ਵਿੱਚ ਪੰਚਕੂਲਾ ਮਹਾਨਗਰ ਵਿਕਾਸ ਅਥਾਰਿਟੀ (ਪੀਐਮਡੀਏ) ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੇ ਮਕਰੰਦ ਪਾਂਡੂਰੰਗ ਨੇ ਮੌਜੂਦ ਸਾਰੇ ਲੋਕਾਂ ਨੂੰ ਬਸੰਤ ਉਤਸਵ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾ ਬਸੰਤ ਵਿੱਚ ਪੁਰਾਣੇ ਪੱਤੇ ਡਿੱਗਦੇ ਹਨ ਅਤੇ ਨਵੇਂ ਅੰਕੁਰ ਫੁੱਟਦੇ ਹਨ ਉਸੀ ਤਰ੍ਹਾ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਆਧੁਨਿਕਤਾ ਅਤੇ ਪ੍ਰਗਤੀ ਦੀ ਨਵੀਂ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਵਾਤਾਵਰਣ ਸਾਨੂੰ ਯਾਦ ਦਿਵਾਉਂਦਾ ਹੈ ਕਿ ਵਿਕਾਸ ਤਾਂਹੀ ਸਾਰਥਕ ਹਨ ਜਦੋਂ ਉਸ ਵਿੱਚ ਸਾਡੇ ਸਭਿਆਚਾਰ ਅਤੇ ਆਪਸੀ ਭਾਈਚਾਰੇ ਦਾ ਰੰਗ ਘੁਲੇ ਹੋਣ। ਅਜਿਹੇ ਆਯੋਜਨਾਂ ਨਾਲ ਜਿੱਥੇ ਇੱਕ ਪਾਸੇ ਸਾਡੇ ਸਥਾਨਕ ਕਲਾਕਾਰਾਂ ਅਤੇ ਹਸਤਸ਼ਿਲਪਾਂ ਨੂੰ ਮੰਚ ਮਿਲਦਾ ਹੈ ਉੱਥੇ ਦੂਜਿਆਂ ਅਤੇ ਇਹ ਸੈਰ-ਸਪਾਟਾ ਅਤੇ ਸਥਾਨਕ ਅਰਥਵਿਵਸਥਾ ਨੂੰ ਵੀ ਨਵੀਂ ਗਤੀ ਪ੍ਰਦਾਨ ਕਰਦਾ ਹੈ।ਪ੍ਰੋਗਰਾਮ ਦੌਰਾਨ ਮੰਨੇ-ਪ੍ਰਮੰਨੇ ਸ਼ਹਿਨਾਈ ਵਾਦਕ ਪੰਡਿਤ ਲੋਕੇਸ਼ ਆਨੰਦ ਦੇ ਨਿਰਦੇਸ਼ਨ ਵਿੱਚ ਸੰਗੀਤਮਈ ਪੇਸ਼ਗੀ ਦਿੱਤੀ ਗਈ। ਇਸ ਤੋਂ ਇਲਾਵਾ ਏਕ ਭਾਰਤ, ਸ਼੍ਰੇਸ਼ਠ ਭਾਰਤ ਥੀਮ ‘ਤੇ ਵੱਖ-ਵੱਖ ਸੂਬਿਆਂ ਦੇ ਸਭਿਆਚਾਰਕ ਨਾਚ ਦੇ ਸੰਗਮ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਨੇ ਖੂਬ ਸਰਾਹਿਆ। ਮੁੱਖ ਮੰਤਰੀ ਨੇ ਵੀ ਕਲਾਕਾਰਾਂ ਦੇ ਨਾਲ ਸਮੂਹ ਚਿੱਤਰ ਦੇ ਕੇ ਕਲਾਕਾਰਾਂ ਦਾ ਹੌਸਲਾ ਵਧਾਇਆ।ਇਸ ਮੌਕੇ ‘ਤੇ ਹਰਿਆਣਾ ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਭਾਜਪਾ ਸੂਬਾ ਉੱਪ ਪ੍ਰਧਾਨ ਸ੍ਰੀਮਤੀ ਬੰਤੋਂ ਕਟਾਰਿਆ, ਯੁਵਾ ਮੋਰਚਾ ਸੂਬਾ ਪ੍ਰਧਾਨ ਯੋਗੇਂਦਰ ਸ਼ਰਮਾ, ਸ਼ਿਵਾਲਿਕ ਵਿਕਾਸ ਰੋਰਡ ਦੇ ਵਾਇਸ ਚੇਅਰਮੈਨ ਸ੍ਰੀ ਓਮਪ੍ਰਕਾਸ਼ ਦੇਵੀ ਨਾਗਰ, ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ, ਪੁਲਿਸ ਡਿਪਟੀ ਕਮਿਸ਼ਨਰ ਸ੍ਰੀਮਤੀ ਸ੍ਰਿਸ਼ਟੀ ਗੁਪਤਾ, ਹੋਰ ਮਾਣਯੋਗ ਵਿਅਕਤੀ ਸਮੇਤ ਭਾਰਤੀ ਗਿਣਤੀ ਵਿੱਚ ਲੋਕ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ 2 ਕਿਲੋ 605 ਗ੍ਰਾਮ ਅਫੀਮ ਸਮੇਤ 01 ਕਾਬੂ

0

Muktsar News:ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅਭਿਮੰਨਿਊ ਰਾਣਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਨਿਰੰਤਰ ਕਾਰਵਾਈ ਜਾਰੀ ਹੈ।ਇਸੇ ਕੜੀ ਤਹਿਤ ਮਨਮੀਤ ਸਿੰਘ ਢਿੱਲੋਂ, ਐਸ.ਪੀ (ਡੀ) ਅਤੇ ਹਰਬੰਸ ਸਿੰਘ, ਡੀ.ਐਸ.ਪੀ ਲੰਬੀ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਜਗਸੀਰ ਸਿੰਘ, ਮੁੱਖ ਅਫਸਰ ਥਾਣਾ ਕਿਲਿਆਂਵਾਲੀ ਅਤੇ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ 01 ਨੌਜਵਾਨ ਨੂੰ 2 ਕਿੱਲੋ 605 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ  Faridkot ‘ਚ ਕਲਯੁਗੀ ਨੂੰਹ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਸੱਸ ਦਾ ਕ+ਤ+ਲ

ਜਾਣਕਾਰੀ ਅਨੁਸਾਰ ਮਿਤੀ 12.03.2026 ਨੂੰ ਪੁਲਿਸ ਪਾਰਟੀ ਵੱਲੋਂ ਪਿੰਡ ਕਿਲਿਆਂਵਾਲੀ ਤੋਂ ਪਿੰਡ ਵੜਿੰਗ ਖੇੜਾ ਜਾ ਰਹੇ ਸੀ ਰਸਤੇ ਵਿੱਚ ਸਾਹਮਣੇ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਸ਼ੱਕ ਦੇ ਆਧਾਰ ਤੇ ਰੋਕ ਕੇ ਵਿਅਕਤੀ ਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਨਾਨਾ ਲਾਲ ਪੁੱਤਰ ਲਾਲੂ ਰਾਮ ਵਾਸੀ ਨੰਦਬਈ ਤਹਿਸੀਲ ਬੇਗੂ ਜਿਲਾ ਚਿਤੌੜਗੜ (ਰਾਜਸਥਾਨ) ਦੱਸਿਆ। ਸ਼ੱਕ ਦੇ ਅਧਾਰ ਤੇ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋ 2 ਕਿਲੋ 605 ਗ੍ਰਾਮ ਅਫੀਮ ਬਰਾਮਦ ਹੋਈ।ਦੋਸ਼ੀਆਂ ਖ਼ਿਲਾਫ਼ ਆਰਜੀ ਥਾਣਾ ਕਿੱਲਿਆਂਵਾਲੀ ਵਿੱਚ ਮੁਕਦਮਾ ਨੰਬਰ 73 ਅ/ਧ 18B/61/85 NDPS Act ਤਹਿਤ ਥਾਣਾ ਲੰਬੀ ਵਿਖੇ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ  ਨਿਗਰ ਨਿਗਮ ਦੇ ਸੁਪਰਡੈਂਟ ਨੇ ਚੁੱਕਿਆ ਖੋਫਨਾਕ ਕਦਮ; ਕੀਤੀ ਜੀਵਨਲੀਲਾ ਸਮਾਪਤ

ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਜੇਕਰ ਕਿਸੇ ਨੂੰ ਵੀ ਨਸ਼ਿਆਂ ਬਾਰੇ ਕੋਈਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।📞 ਸ੍ਰੀ ਮੁਕਤਸਰ ਸਾਹਿਬ ਪੁਲਿਸ ਹੈਲਪਲਾਈਨ ਨੰਬਰ: 8054942100
ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਰਨਜੀਤ ਬਰਾੜ ਦੀ ਅਗਵਾਈ ਵਿੱਚ ਕਈ ਲੀਡਰ ਭਾਜਪਾ ਚ ਸ਼ਾਮਲ ਹੋਣ ਨਾਲ ਰਾਜਪੁੱਰਾ ਮਿਲੀ ਮਜਬੂਤੀ: ਨਾਇਬ ਸਿੰਘ ਸੈਣੀ

0

Chandigarh News:ਅੱਜ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਹਲਕਾ ਰਾਜਪੁਰਾ ਦੇ ਬਹੁਤ ਸਾਰੇ ਲੀਡਰ ਸਰੋਮਣੀ ਅਕਾਲੀ ਦਲ ਅਤੇ ਪੁੰਨਰ ਸੁਰਜੀਤ ਨੂੰ ਛੱਡ ਕੇ ਹਰਿਆਣਾਂ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸਾਮਲ ਹੋਏ। ਇਹਨਾਂ ਦੇ ਆਉਣ ਨਾਲ ਪਾਰਟੀ ਨੂੰ ਬਹੁੱਤ ਵੱਡਾ ਬਲ ਮਿਲਿਆ। ਸਾਰਾ ਵਫਦ ਵੱਲੋ ਅੱਜ ਸਵੇਰੇ ਮੁੱਖ ਮੰਤਰੀ ਨਿਵਾਸ ਚੰਡੀਗੜ ਪਹੁੰਚ ਕੇ ਮੁਲਾਕਾਤ ਕਰਨ ਉਪਰੰਤ ਪਾਰਟੀ ਜੁਆਇੰਨ ਕੀਤੀ। ਸ਼ਾਮਲ ਹੋਣ ਵਾਲੇ ਲ਼ੀਡਰ ਸਹਿਬਾਨ ਅਤੇ ਵਰਕਰਾਂ ਦੇ ਨਾਮ ਇਸ ਤਰਾਂ ਹਨ।

ਇਹ ਵੀ ਪੜ੍ਹੋ  2047 ਦੇ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਰਹੇਗੀ ਮੋਹਰੀ ਭੂਮਿਕਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਸਵੰਤ ਸਿੰਘ ਭੋਲਾ ਸਾਬਕਾ ਸਰਪੰਚ ਅਤੇ ਸਾਬਕਾ ਸਰਕਲ ਪਰਧਾਨ,ਜਥੇਦਾਰ ਕੁਲਦੀਪ ਸਿੰਘ ਖਾਨਪੁਰ ਬੰਗੜ ਸਾਬਕਾ ਜਿਲਾ ਮੀਤ ਪਰਧਾਨ,ਬਾਬਾ ਸ਼ਿੰਗਾਰਾ ਸਿੰਘ ਜੀ ਸਰਾਏ ਬੰਜਾਰਾ,ਜਸਵਿੰਦਰ ਸਿੰਘ ਉਕਸੀ ਸੈਣੀਆਂ,ਗੁਰਪਾਲ ਸਿੰਘ ਸਾਬਕਾ ਸਰਪੰਚ ਖਾਨਪੁਰ ਬੰਗੜ,ਹਰਪਿੰਦਰ ਸਿੰਘ ਸੁਰਲ ਕਲਾਂ ਸਾਬਕਾ ਸਰਕਲ ਯੂਥ ਪਰਧਾਨ,ਗੁਰਦੀਪ ਸਿੰਘ ਚੱਕ ਖੁਰਦ,ਹਨੀ ਬਨੂੜ ਸਾਬਕਾ ਬੀ ਸੀ ਵਿੰਗ ਪਰਧਾਨ ਬਨੂੰੜ,ਮਨਿੰਦਰ ਸਿੰਘ ਬਨੂੜ,ਗੁਰਵਿੰਦਰ ਸਿੰਘ ਬਨੂੜ,ਅਵਤਾਰ ਸਿੰਘ ਸੈਣੀ ਅਜੀਜਪੁਰ,ਸੁਖਬੀਰ ਸਿੰਘ ਸੁਰਲ ਕਲਾਂ,
ਮੁੱਖ ਮੰਤਰੀ ਸਾਹਿਬ ਵੱਲੋ ਪਾਰਟੀ ਚ ਆਉਣ ਵਾਲੇ ਲੀਡਰ ਸਹਿਬਾਨ ਨੂੰ ਜੀ ਆਇਆਂ ਕਿਹਾ ਤੇ ਖੁਸੀ ਪਰਗਟ ਕੀਤੀ ਤੇ ਕਿਹਾ ਕਿ ਚਰਨਜੀਤ ਸਿੰਘ ਬਰਾੜ ਦੀ ਮਿਹਨਤ ਨਾਲ ਸਿਰਫ ਰਾਜਪੁਰਾ ਹੀ ਨਹੀ ਸਗੋਂ ਪੂਰੇ ਪੰਜਾਬ ਚ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

0

👉22 ਮਾਰਚ ਨੂੰ ਮਾਹਿਲਪੁਰ ‘ਚ ਹੋਵੇਗੀ ਰਾਸ਼ਟਰੀ ਪੱਧਰ ਦੀ ਦੌੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ
Chandigarh News:ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿਹਤਮੰਦ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਇੱਕ ਵੱਡਾ ਕਦਮ ਹੈ। ਇਸ ਮੌਕੇ ਮੌਜੂਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਦੱਸਿਆ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਅਤੇ ਸੂਬੇ ਨੂੰ ਮੁੜ ਹੱਸਦਾ-ਖੇਡਦਾ ਤੇ ਰੰਗਲਾ ਬਣਾਉਣ ਦੇ ਮਕਸਦ ਨਾਲ 22 ਮਾਰਚ 2026 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਪ੍ਰਸਿੱਧ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਇਹ ਵਿਸ਼ਾਲ ਮੈਰਾਥਨ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  AAP MP Malvinder Singh Kang ਨੇ ਸੰਸਦ ‘ਚ ਫ਼ਸਲੀ ਵਿਭਿੰਨਤਾ ਦਾ ਮੁੱਦਾ ਦਾ ਚੁੱਕਿਆ, ਕੀਤੀ ਪੰਜਾਬ ਲਈ ਵਿਸ਼ੇਸ ਪੈਕੇਜ਼ ਦੀ ਮੰਗ

ਡਿਪਟੀ ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਮੱਥਾ ਟੇਕਣ ਉਪਰੰਤ ਕੀਤਾ ਸੀ ਅਤੇ ਇੱਥੇ ਹਰ ਸਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਸਤਿਕਾਰ ਤਹਿਤ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕੀਤੀ ਜਾ ਰਹੀ ਹੈ।ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇੱਕ ਸਿਹਤਮੰਦ ਅਤੇ ਮਜ਼ਬੂਤ ਦੇਸ਼ ਦਾ ਸੁਪਨਾ ਦੇਖਿਆ ਸੀ, ਜਿਸ ਵਿੱਚ ਹਰ ਨੌਜਵਾਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇ। ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੀਆਂ ਮੁਹਿੰਮਾਂ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਵੀ ਮਜ਼ਬੂਤ ਹੋਵੇਗਾ।

ਇਹ ਵੀ ਪੜ੍ਹੋ  Punjab Govt ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ. ਰੋੜੀ ਨੇ ਮੈਰਾਥਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਭਰਪੂਰ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸਦੇ ਨਾਲ ਹੀ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੀਆਂ ਕਈ ਪ੍ਰਮੁੱਖ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੀਆਂ।ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894616