Monday, May 4, 2026
Home Blog Page 115

ਨਿਗਰ ਨਿਗਮ ਦੇ ਸੁਪਰਡੈਂਟ ਨੇ ਚੁੱਕਿਆ ਖੋਫਨਾਕ ਕਦਮ; ਕੀਤੀ ਜੀਵਨਲੀਲਾ ਸਮਾਪਤ

0

Jalandhar News: ਇੱਕ ਖੋਫ਼ਨਾਕ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਦੇ ਸੇਵਾਮੁਕਤ ਸੁਪਰਡੈਂਟ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦਸਿਆ ਜਾ ਰਿਹਾ ਕਿ ਕਰਜ਼ੇ ਤੋਂ ਦੁਖੀ 60 ਸਾਲਾ ਸੋਹਣ ਸਿੰਘ ਵਾਸੀ ਅਵਤਾਰ ਨਗਰ ਜਲੰਧਰ ਨੇ ਅੱਜ ਤੜਕਸਾਰ ਜਦ ਸਾਰਾ ਪ੍ਰਵਾਰ ਸੁੱਤਾ ਹੋਇਆ ਸੀ ਤਾਂ ਉਸਨੇ ਪਹਿਲਾਂ ਆਪਣੇ ਮਕਾਨ ਦੀ ਪਹਿਲੀ ਮੰਜਿਲ਼ ‘ਤੇ ਸਥਿਤ ਕਮਰੇ ਨੂੰ ਅੱਗ ਲਗਾ ਲਈ ਤੇ ਮੁੜ ਅੱਗ ਵਿਚ ਛਾਲ ਮਾਰ ਕੇ ਖੁਦ ਵੀ ਜਾਨ ਦੇ ਦਿੱਤੀ।

ਇਹ ਵੀ ਪੜ੍ਹੋ  Faridkot ‘ਚ ਕਲਯੁਗੀ ਨੂੰਹ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਸੱਸ ਦਾ ਕ+ਤ+ਲ

ਘਟਨਾ ਦਾ ਪਤਾ ਲੱਗਦੇ ਹੀ ਪ੍ਰਵਾਰ ਤੇ ਮੁਹੱਲਾ ਵਾਸੀਆਂ ਵੱਲੋਂ ਤੁਰੰਤ ਅਵਤਾਰ ਸਿੰਘ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਤੇ ਫ਼ਾਈਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ ਪ੍ਰੰਤੂ ਤਦ ਤੱਕ ਉਸਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ‘ਤੇ ਥਾਣਾ ਰਾਮਾ ਮੰਡੀ ਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜਿਆ ਗਿਆ। ਦਸਿਆ ਜਾ ਰਿਹਾ ਕਿ ਅਵਤਾਰ ਸਿੰਘ ਨੇ ਇਹ ਕਦਮ ਕਰਜ਼ ਤੋਂ ਤੰਗ ਆ ਕੇ ਚੁੱਕਿਆ ਹੈ। ਅਵਤਾਰ ਸਿੰਘ ਕਰੀਬ ਦੋ ਸਾਲ ਪਹਿਲਾਂ ਹੀ ਨਗਰ ਨਿਗਮ ਜਲੰਧਰ ਤੋਂ ਸੇਵਾਮੁਕਤ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Faridkot ‘ਚ ਕਲਯੁਗੀ ਨੂੰਹ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਸੱਸ ਦਾ ਕ+ਤ+ਲ

0

Faridkot News: Punjab ਦੇ ਫ਼ਰੀਦਕੋਟ ਜ਼ਿਲ੍ਹੇ ‘ਚ ਇੱਕ ਕਲਯੁਗੀ ਨੂੰਹ ਵੱਲੋਂ ਪ੍ਰੇਮ ਸਬੰਧਾਂ ‘ਚ ਰੋੜਾਂ ਬਣੀ ਆਪਣੀ ਸੱਸ ਦਾ ਪ੍ਰੇਮੀ ਨਾਲ ਮਿਲਕੇ ਕ+ਤ+ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਤੇਜ਼-ਤਰਾਰ ਨੂੰਹ ਨੇ ਕਤਲ ਨੂੰ ਦਿਲ ਦੇ ਦੌਰੇ ਵਿਚ ਬਦਲਣ ਦੀ ਕੋਸ਼ਿਸ ਕੀਤੀ ਪ੍ਰੰਤੂ ਪੁਲਿਸ ਦੀ ਜਾਂਚ ਅੱਗੇ ਉਸਦੀ ਚਤੁਰਾਈ ਨਹੀਂ ਚੱਲੀ। ਹੁਣ ਪੁਲਿਸ ਨੇ ਮੁਲਜ਼ਮ ਨੂੰਹ ਅਤੇ ਉਸਦੇ ਪ੍ਰੇਮੀ ਤੋਂ ਇਲਾਵਾ ਇਸ ਕਤਲ ਵਿਚ ਉਨ੍ਹਾਂ ਦਾ ਸਾਥ ਦੇਣ ਵਾਲੇ ਇੱਕ ਹੋਰ ਨੌਜਵਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਫ਼ਰੀਦਕੋਟ ਦੇ ਐਸਪੀ ਯੁਗੇਸ਼ਵਰ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ 9 ਮਾਰਚ ਨੂੰ ਥਾਣਾ ਬਾਜ਼ਾਖਾਨਾ ਦੀ ਪੁਲਿਸ ਨੂੰ ਪਿੰਡ ਰੋਮਾਣਾ ਅਜੀਤ ਸਿੰਘ ‘ਚ ਇੱਕ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਮਨਪ੍ਰੀਤ ਕੌਰ ਦੀ ਮੌਤ ਬਾਰੇ ਜਦ ਪੁਲਿਸ ਘਰ ਪੁੱਜੀ ਤਾਂ ਨੂੰਹ ਲਵਲੀਨ ਕੌਰ ਨੇ ਇਹ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ। ਪ੍ਰੰਤੂ ਪ੍ਰਵਾਰ ਨੂੰ ਇਸ ਮੌਤ ਉੱਪਰ ਸ਼ੱਕ ਸੀ, ਜਿਸਤੋਂ ਬਾਅਦ ਪੁਲਿਸ ਨੇ ਥਾਣਾ ਬਾਜ਼ਾਖਾਨਾ ਵਿਖੇ
ਮੁਕੱਦਮਾ ਨੰਬਰ 31 ਦਰਜ਼ ਕਰਕੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ ਹੁਣ ਨੂੰਹ ਨੇ ਪ੍ਰੇਮੀ ਨਾਲ ਮਿਲਕੇ ਸੱਸ ਨੂੰ ਮਾਰਿਆ; ਨਜ਼ਾਇਜ ਸਬੰਧਾਂ ‘ਚ ਬਣ ਰਹੀ ਸੀ ਰੋੜਾ

ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਮਨਪ੍ਰੀਤ ਕੌਰ ਦੇ ਪੁੱਤਰ ਗੁਰਚਰਨ ਸਿੰਘ ਦਾ ਕਰੀਬ ਤਿੰਨ ਸਾਲ ਪਹਿਲਾਂ ਲਵਲੀਨ ਕੌਰ ਨਾਲ ਵਿਆਹ ਹੋਇਆ ਸੀ। ਇਸ ਦੌਰਾਨ ਵਿਆਹ ਤੋਂ ਬਾਅਦ ਲਵਲੀਨ ਦੇ ਲਖਵੀਰ ਸਿੰਘ ਉਰਫ਼ ਹੈਪੀ ਨਾਂ ਦੇ ਨੌਜਵਾਨ ਨਾਲ ਨਜਾਇਜ਼ ਸਬੰਧ ਬਣ ਗਏ, ਜੋਕਿ ਰੋਮਾਣਾ ਅਜ਼ੀਤ ਦਾ ਹੀ ਰਹਿਣ ਵਾਲਾ ਸੀ। ਇਸ ਗੱਲ ਦਾ ਪਤਾ ਉਸਦੀ ਸੱਸ ਨੂੰ ਵੀ ਲੱਗ ਗਿਆ ਸੀ ਤੇ ਉਹ ਉਸਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਜਿਸਦੇ ਚੱਲਦੇ ਆਪਣੀ ਵਿਧਵਾ ਸੱਸ ਨੂੰ ਆਪਣੇ ਪ੍ਰੇਮ ਸਬੰਧਾਂ ਵਿਚ ਰੋੜਾ ਸਮਝਦਿਆਂ ਲਵਲੀਨ ਤੇ ਉਸਦੇ ਪ੍ਰੇਮੀ ਲਖਵੀਰ ਉਰਫ਼ ਹੈਪੀ ਨੇ ਜਾਨੋਂ ਮਾਰਨ ਦੀ ਯੋਜਨਾ ਬਣਾਈ। ਘਟਨਾ ਵਾਲੇ ਦਿਨ ਲਵਲੀਨ ਦਾ ਘਰ ਵਾਲਾ ਕਿਸੇ ਕੰਮ ਦੋ ਦਿਨਾਂ ਲਈ ਬਾਹਰ ਗਿਆ ਸੀ। ਇਸ ਦੌਰਾਨ ਹੈਪੀ ਨੇ ਇਸ ਕੰਮ ਵਿਚ ਆਪਣੇ ਇੱਕ ਦੋਸਤ ਗਗਨਦੀਪ ਉਰਫ਼ ਗਗਨ ਨੂੰ ਵੀ ਸ਼ਾਮਲ ਕਰ ਲਿਆ ਤੇ ਉਨ੍ਹਾਂ ਘਰ ਜਾ ਕੇ ਮਨਪ੍ਰੀਤ ਕੌਰ ਦਾ ਸੁੱਤੀ ਪਈ ਹੋਈ ਦਾ ਸਿਰਹਾਣੇ ਨਾਲ ਸਿਰ ਨੱਪ ਦਿੱਤਾ ਤੇ ਸਾਹ ਬੰਦ ਹੋਣ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ ਬੱਧਨੀ ਕਲਾਂ ਪੁਲਿਸ ਵੱਲੋ ਲੁੱਟ/ਖੋਹ ਦੀ ਝੂਠੀ ਕਹਾਣੀ ਰਚਣ ਵਾਲਾ ਦੋਸ਼ੀ ਕਾਬੂ

ਯੋਜਨਾ ਤਹਿਤ ਲਵਲੀਨ ਕੌਰ ਨੇ ਦੂਜੇ ਦਿਨ ਆਪਣੀ ਸੱਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਗੱਲ ਫ਼ਲਾ ਦਿੱਤੀ ਤੇ ਰੌਣ ਦਾ ਢੰਗ ਕਰਨਾ ਸ਼ੁਰੂ ਕਰ ਦਿੱਤਾ। ਪ੍ਰੰਤੂ ਸਰੀਰਿਕ ਪੱਖੋ ਪੂਰੀ ਤੰਦਰੁਸਤ ਪਈ ਮਨਪ੍ਰੀਤ ਕੌਰ ਦੀ ਅਚਨਚੇਤ ਇਸ ਤਰ੍ਹਾਂ ਮੌਤ ਹੋਣ ਦੀ ਗੱਲ ਕਈਆਂ ਨੂੰ ਸਹੀ ਨਹੀਂ ਲੱਗੀ। ਜਿਸ ਕਾਰਨ ਇਹ ਮਾਮਲਾ ਪੁਲਿਸ ਕੋਲ ਪੁੱਜਿਆ। ਪੋਸਟਮਾਰਟਮ ਦੇ ਵਿਚ ਵੀ ਇਸ ਗੱਲ ਦਾ ਇਸ਼ਾਰਾ ਮਿਲ ਗਿਆ। ਜਿਸਤੋਂ ਬਾਅਦ ਜਦ ਡੀਐਸਪੀ ਜੈਤੋ ਇਕਬਾਲ ਸਿੰਘ ਤੇ ਐਸਐਚਓ ਬਾਜ਼ਾਖਾਨਾ ਚਰਨਜੀਤ ਸਿੰਘ ਵੱਲੋਂ ਥੋੜੀ ਸਖ਼ਤੀ ਕੀਤੀ ਤਾਂ ਲਵਲੀਨ ਕੌਰ ਨੇ ਸਾਰਾ ਸੱਚ ਉਗਲ ਦਿੱਤਾ ਪ੍ਰੰਤੂ ਇਸ ਦੌਰਾਨ ਬਾਕੀ ਦੋਨੋਂ ਮੁਲਜਮ ਹੈਪੀ ਤੇ ਗਗਨ ਰਾਜਸਥਾਨ ਵੱਲ ਭੱਜ ਗਏ, ਜਿੰਨ੍ਹਾਂ ਨੂੰ ਥਾਣਾ ਮੁਖੀ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ। ਤੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਵਿਚ ਵੀ ਇਸੇ ਤਰ੍ਹਾਂ ਇੱਕ ਕਲਯੁਗੀ ਨੂੰਹ ਵੱਲੋਂ ਆਪਣੇ ਪ੍ਰੇਮੀ ਨਾਲ ਮਿਲਕੇ ਸੱਸ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2047 ਦੇ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਰਹੇਗੀ ਮੋਹਰੀ ਭੂਮਿਕਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਸਮਿਟ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਿਰਕਤ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 2047 ਦੇ ਵਿਕਸਿਤ ਭਾਰਤ ਵਿੱਚ ਹਰਿਆਣਾ ਦੀ ਮੋਹਰੀ ਭੂਮਿਕਾ ਰਹੇਗੀ। ਇਸ ਦੇ ਲਈ ਹਰਿਆਣਾ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਨੇ ਵਿਕਸਿਤ ਭਾਤਰ ਦਾ ਟੀਚੇ ਦੇਣ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੱਕ ਸਮਿਟ ਵਿੱਚ ਬੋਲ ਰਹੇ ਸਨ।ਇਸ ਦੌਰਾਨ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਸਾਨ, ਮਹਿਲਾ ਸਸ਼ਕਤੀਕਰਨ, ਨੌਜੁਆਨਾਂ ਨੂੰ ਰੁਜਗਾਰ ਅਤੇ ਗਰੀਬ ਉਤਥਾਨ ਦੇ ਚਾਰ ਥੰਭਾਂ ‘ਤੇ ਕੰਮ ਕਰਨ ਦੀ ਅਪੀਲ ਕੀਤੀ ਹੈ। ਹਰਿਆਣਾ ਸਰਕਾਰ ਇਨ੍ਹਾਂ ਸਾਰਿਆਂ ‘ਤੇ ਤੇਜੀ ਨਾਲ ਕੰਮ ਕਰ ਰਹੀ ਹੈ। ਅੱਜ ਹਰਿਆਣਾ ਦਾ ਕਿਸਾਨ ਪਾਰੰਪਰਿਕ ਖੇਤੀ ਦੇ ਨਾਲ ਨਾਲ ਕੁਦਰਤੀ ਖੇਤੀ, ਬਾਗਵਾਨੀ ਵਿੱਚ ਬੇਹਤਰ ਕੰਮ ਕਰ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ ਵੱਖ ਯੋਜਨਾਵਾਂ ਦਾ ਲਾਗੂਕਰਨ ਕੀਤਾ ਜਾ ਰਿਹਾ ਹੈ। ਅੱਜ ਮਹਿਲਾਵਾਂ ਖੇਤੀਬਾੜੀ, ਹੈਲਥ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਭਰਪੂਰ ਯੋਗਦਾਨ ਦੇ ਰਹੀ ਹੈ। ਸੂਬਾ ਸਰਕਾਰ ਨੇ ਨੌਜੁਆਨਾਂ ਲਈ ਸਟਾਰਟਅਪ ਨੀਤੀ ਬਣਾਈ ਹੈ। ਗਰੀਬ ਉਥਾਨ ਲਈ ਮਜਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਆਯੁਸ਼ਮਾਨ ਭਾਰਤ, ਪੀਐਮ ਆਵਾਸ ਯੋਜਨਾ, ਪੀਐਮ ਜਨਧਨ ਖਾਤਾ ਯੋਜਨਾ, ਕਿਸਾਨ ਸਨਮਾਨ ਨਿਧੀ ਜਿਹੀ ਯੋਜਨਾਵਾਂ ਦਾ ਲਾਗੂਕਰਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ CM Nayab Saini ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

ਭਵਿੱਖ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ‘ਤੇ ਕੰਮ ਕਰੇਗਾ ਫਿਯੂਚਰ ਡਿਪਾਰਟਮੈਂਟ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਫਿਯੂਚਰ ਡਿਪਾਰਟਮੈਂਟ ਬਣਾਇਆ ਹੈ। ਇਸ ਦਾ ਮਕਸਦ ਹੈ ਕਿ ਆਉਣ ਵਾਲੇ ਸਮੇ ਵਿੱਚ ਲੰਬੇ ਸਮੇ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸੇ ਸੋਚ ਨਾਲ ਹਰਿਆਣਾ ਸਰਕਾਰ ਯੂਨਿਵਰਸਿਟੀਆਂ ਵਿੱਚ ਪਢਨ ਵਾਲੇ ਨੌਜੁਆਨਾਂ ਨੂੰ ਸ਼ੋਧ ਲਈ ਪ੍ਰੋਤਸਾਹਿਤ ਕਰ ਰਹੀ ਹੈ ਤਾਂ ਜੋ ਯੂਨਿਵਰਸਿਟੀਆਂ ਦੇ ਵਿਦਿਆਰਥੀ ਵੱਖ ਵੱਖ ਖੇਤਰਾਂ ਵਿੱਚ ਸ਼ੋਧ ਕਰ ਸਕਣ ਅਤੇ ਇਹ ਪਛਾਣ ਸਕਣ ਕਿ ਕਿਨ੍ਹਾਂ ਖੇਤਰਾਂ ਵਿੱਚ ਕੀ-ਕੀ ਸਮੱਸਿਆਵਾਂ ਹਨ। ਇਸ ਦੇ ਨਾਲ ਨਾਲ ਇਨ੍ਹਾਂ ਦਾ ਹੱਲ ਵੀ ਕੱਡ ਸਕਣ।

ਇਹ ਵੀ ਪੜ੍ਹੋ ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰ ਦਾ ਉਦੇਸ਼ ਨੌਜੁਆਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨਾ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਕੁਸ਼ਲ ਮਾਰਗਦਰਸ਼ਨ ਵਿੱਚ ਭਾਰਤ ਏਆਈ, ਰਿਸਰਚ ਅਤੇ ਵਿਕਾਸ ਨੂੰ ਅਪਣਾ ਰਿਹਾ ਹੈ। ਪ੍ਰਧਾਨ ਮੰਤਰੀ ਜੀ ਲਗਾਤਾਰ ਇਸ ਗੱਲ ‘ਤੇ ਜੋਰ ਦਿੰਦੇ ਰਹੇ ਹਨ ਕਿ ਨਵੀਂ ਤਕਨੀਕਾਂ ਦਾ ਵੱਧ ਤੋਂ ਵੱਧ ਉਪਯੋਗ ਆਮ ਜਨਤਾ ਦੀ ਭਲਾਈ ਲਈ ਕੀਤਾ ਜਾਣਾ ਚਾਹੀਦਾ ਹੈ। ਹਾਲ ਹੀ ਵਿੱਚ ਆਯੋਜਿਤ ਏਆਈ ਸਮਿਟ ਵਿੱਚ ਵੀ ਦੁਨਿਆਭਰ ਤੋਂ ਮਾਹਿਰ ਅਤੇ ਪ੍ਰਤੀਨਿਧੀ ਭਾਰਤ ਅਏ ਅਤੇ ਉਨ੍ਹਾਂ ਨੇ ਤਕਨੀਕ ਦੇ ਭਵਿੱਖ ਨੂੰ ਲੈ ਕੇ ਆਪਣੇ ਵਿਚਾਰ ਸਾਂਝਾ ਕੀਤੇ। ਇਸੇ ਦਿਸ਼ਾ ਵਿੱਚ ਹਰਿਆਣਾ ਸਰਕਾਰ ਵੀ ਅੱਗੇ ਵੱਧ ਰਹੀ ਹੈ। ਪਿਛਲੇ ਬਜਟ ਵਿੱਚ ਇਹ ਐਲਾਨ ਕੀਤਾ ਸੀ ਕਿ ਪੰਚਕੂਲਾ ਅਤੇ ਗੁਰੂਗ੍ਰਾਮ ਵਿੱਚ ਦੋ ਸਥਾਨਾਂ ‘ਤੇ ਏਆਈ ਹਬ ਸਥਾਪਿਤ ਕੀਤੇ ਜਾਣਗੇ। ਇਸ ਦਿਸ਼ਾ ਵਿੱਚ ਕੰਮ ਤੇਜੀ ਨਾਲ ਅੱਗੇ ਵੱਧ ਰਹੀ ਹੈ। ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਵੀ ਇੱਕ ਏਆਈ ਸਮਿਟ ਆਯੋਜਿਤ ਕੀਤੀ ਗਈ, ਜਿਸ ਵਿੱਚ ਇਸ ਖੇਤਰ ਨਾਲ ਜੁੜੇ ਮਾਹਿਰਾਂ ਅਤੇ ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਏਆਈ ਹਬ ਲਈ ਕਈ ਕੰਪਨਿਆਂ ਨੇ ਰੂਚੀ ਵਿਖਾਉਂਦੇ ਹੋਏ ਪ੍ਰਸਤਾਵ ਵੀ ਦਿੱਤੇ ਹਨ। ਸਰਕਾਰ ਦਾ ਉਦੇਸ਼ ਨੌਜੁਆਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਕੁਸ਼ਲ ਬਨਾਉਣਾ ਹੈ।

ਇਹ ਵੀ ਪੜ੍ਹੋ ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਆਈਐਮਟੀ ਸਥਾਪਿਤ ਕੀਤੇ ਜਾਣ ਨੂੰ ਲੈ ਕੇ ਤੇਜੀ ਨਾਲ ਹੋ ਰਿਹਾ ਕੰਮ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਸਭ ਤੋਂ ਵੱਡੀ ਤਾਕਤ ਉਸ ਦੀ ਮਜਬੂਤ ਕਨੇਕਟਿਵਿਟੀ ਹੈ। ਰਾਜ ਵਿੱਚ ਫੋਰ-ਲੇਨ ਸੜਕਾਂ, ਐਕਸਪ੍ਰੇਸਵੇ, ਗ੍ਰੀਨਫੀਲਡ ਐਕਸਪ੍ਰੇਸਵੇ, ਰੇਲਵੇ ਅਤੇ ਹਵਾਈ ਕਨੇਕਟਿਵਿਟੀ ਤੇਜੀ ਨਾਲ ਵਿਕਸਿਤ ਹੋ ਰਹੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦਾ ਹਿੱਸਾ ਹੋਣ ਕਾਰਨ ਹਰਿਆਣਾ ਨੂੰ ਵਾਧੂ ਲਾਭ ਮਿਲਦਾ ਹੈ। ਪਿਛਲੇ ਬਜਟ ਵਿੱਚ ਸਰਕਾਰ ਨੇ 10 ਇੰਡਸਟ੍ਰਿਅਲ ਮਾਡਲ ਟਾਉਨਸ਼ਿਪ (ਆਈਐਮਟੀ) ਸਥਾਪਿਤ ਕਰਨ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ ਲਗਭਗ ਛੇ ‘ਤੇ ਤੇਜੀ ਨਾਲ ਕੰਮ ਸ਼ੁਰੂ ਹੋ ਚੁੱਕਾ ਹੈ, ਜਦੋਂ ਕਿ ਬਾਕੀ ਤੇ ਬਹੁਤ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਟਾਉਨਸ਼ਿਪ ਦਾ ਉਦੇਸ਼ ਉਦਯੋਗਾਂ ਲਈ ਬੇਹਤਰ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ ਤਾਂ ਜੋ ਵੱਧ ਤੋਂ ਵੱਧ ਕੰਪਨਿਆਂ ਹਰਿਆਣਾ ਵਿੱਚ ਨਿਵੇਸ਼ ਕਰ ਸਕਣ। ਸਰਕਾਰ ਨੇ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਲਈ ਆਪਣੀ ਉਦਯੋਗਿਕਿ ਨੀਤੀਆਂ ਨੂੰ ਵੀ ਮਜਬੂਤ ਕੀਤਾ ਹੈ। ਨਵੀਂ ਇੰਡਸਟ੍ਰਿਅਲ ਪਾਲਿਸੀ ਅਤੇ ਸੇਮੀਕੰਡਕਟਰ ਨੀਤੀ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਹਾਈ ਟੇਕ ਉੁਦਯੋਗਾਂ ਨੂੰ ਹਰਿਆਣਾ ਵਿੱਚ ਸਥਾਪਿਤ ਹੋਣ ਲਈ ਬੇਹਤਰ ਮੌਕੇ ਮਿਲ ਸਕਣ। ਰੁਜਗਾਰ ਦੇ ਵਿਸ਼ਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੁਜ਼ਗਾਰ ਸ੍ਰਿਜਨ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ। ਹਰਿਆਣਾ ਵਿੱਚ ਰੁਜ਼ਗਾਰ ਦਾ ਸੱਭ ਤੋਂ ਵੱਡਾ ਸਰੋਤ ਖੇਤੀਬਾੜੀ ਖੇਤਰ ਹੈ, ਇਸ ਲਈ ਖੇਤੀਬਾੜੀ ਦੇ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕੇ ਪੈਦਾ ਕਰਨ ‘ਤੇ ਜੋਰ ਦਿੱਤਾ ਜਾ ਰਿਹਾ ਹੈ। ਰਾਜ ਵਿੱਚ ਲੀਚੀ, ਅਰਮੂਦ, ਕਿਨੂੰ ਅਤੇ ਸਟ੍ਰਾਅਬੇਰੀ ਲਹੀ ਚਾਰ ਸੈਂਟਰ ਆਫ ਐਕਸੀਲੈਂਸ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਰਾਹੀਂ ਆਧੁਨਿਕ ਖੇਤੀਬਾੜੀ ਤਕਨੀਕ ਨੂੰ ਪ੍ਰੋਤਸਾਹਨ ਦਿੱਤਾ ਜਾਵੇਵਾ ਅਤੇ ਕਿਸਾਨਾਂ ਅਤੇ ਨੌਜੁਆਨਾ ਦੇ ਲਈ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਹ ਵੀ ਪੜ੍ਹੋ ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ

ੳਦਯੋਗ ਅਤੇ ਸਕਿਲ ਵਿਕਾਸ ‘ਤੇ ਵਿਸ਼ੇਸ਼ ਧਿਆਨ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਦੇ ਸਸ਼ਕਤੀਕਰਣ ‘ਤੇ ਵੀ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਵੈ ਸਹਾਇਤਾ ਸਮੂਹਾਂ ਰਾਹੀਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਛੋਟੇ-ਛੋਟੇ ਕਾਰੋਬਾਰ ਸ਼ੁਰੂ ਕਰ ਰਹੀਆਂ ਹਨ ਅਤੇ ਆਰਥਕ ਰੂਪ ਤੋਂ ਆਤਮਨਿਰਭਰ ਬਣ ਰਹੀਆਂ ਹਨ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਲੱਖਪਤੀ ਦੀਦੀ ਮੁਹਿੰਮ ਤਹਿਤ ਹਰਿਆਣਾ ਵਿੱਚ ਲਗਭਗ ਡੇਢ ਲੱਖ ਮਹਿਲਾਵਾਂ ਇਸ ਨਾਲ ਜੁੜ ਚੁੱਕੀਆਂ ਹਨ ਅਤੇ ਸਰਕਾਰ ਦਾ ਟੀਚਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਲਗਭਗ ਤਿੰਨ ਲੱਖ ਮਹਿਲਾਵਾਂ ਨੂੰ ਇਸ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ, ਮਹਿਲਾ ਉਦਮੀਆਂ ਨੂੰ ਉਦਯੋਗ ਅਤੇ ਕਾਰੋਬਾਰ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਸਰਕਾਰ ਵਿਸ਼ੇਸ਼ ਪ੍ਰੋਤਸਾਹਨ ਵੀ ਦੇ ਰਹੀ ਹੈ। ਮੇਕ ਇਨ ਇੰਡੀਆ ਮੁਹਿੰਮ ਨੁੰ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਵੀ ਉਦਯੋਗ ਅਤੇ ਸਕਿਲ ਵਿਕਾਸ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਇਸੀ ਦਿਸ਼ਾ ਵਿੱਚ ਪਲਵਲ ਵਿੱਚ ਸ੍ਰੀ ਵਿਸ਼ਵਕਰਮਾ ਸਕਿਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ, ਜਿੱਥੇ ਨੌਜੁਆਨਾ ਨੂੰ ਆਧੁਨਿਕ ਸਕਿਲ ਪ੍ਰਦਾਨ ਕੀਤਾ ਜਾ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਸਿਖਿਆ, ਸਕਿਲ ਵਿਕਾਸ, ਉਦਯੋਗ ਅਤੇ ਸਵੈਰੁਜਗਾਰ ਨੂੰ ਪ੍ਰੋਤਸਾਹਨ ਦੇ ਕੇ ਵੱਧ ਤੋਂ ਵੱਧ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਹਰਿਆਣਾ ਨੂੰ ਵਿਕਾਸ ਦੇ ਨਵੇਂ ਮੁਕਾਮਾਂ ਤੱਕ ਪਹੁੰਚਾਇਆ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP MP Malvinder Singh Kang ਨੇ ਸੰਸਦ ‘ਚ ਫ਼ਸਲੀ ਵਿਭਿੰਨਤਾ ਦਾ ਮੁੱਦਾ ਦਾ ਚੁੱਕਿਆ, ਕੀਤੀ ਪੰਜਾਬ ਲਈ ਵਿਸ਼ੇਸ ਪੈਕੇਜ਼ ਦੀ ਮੰਗ

0

New Delhi/Chandigarh News: AAP MP Malvinder Singh Kang; ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸੰਸਦ ‘ਚ ਫ਼ਸਲੀ ਵਿਭਿੰਨਤਾ ਦਾ ਮੁੱਦਾ ਚੁੱਕਦਿਆਂ ਪੰਜਾਬ ਦੇ ਲਈ ਵਿਸ਼ੇਸ਼ ਪੈਕੇਜ਼ ਦੀ ਮੰਗ ਕੀਤੀ ਹੈ। ਆਪਣੇ ਦਮਦਾਰ ਭਾਸ਼ਣ ਵਿਚ ਐਮ.ਪੀ ਕੰਗ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਦੇਸ ਦੇ ਅਨਾਜ਼ ਭੰਡਾਰ ਵਿਚ ਪਾਏ ਯੋਗਦਾਨ ਦਾ ਵਿਵਰਣ ਦਿੰਦਿਆਂ ਕਿਹਾ ਕਿ ਬੇਸ਼ੱਕ ਅਨਾਜ਼ ਪੱਖੋਂ ਦੇਸ ਦੀ ਸਥਿਤੀ ਬੇਹਤਰ ਹੈ ਪ੍ਰੰਤੂ ਅੱਜ ਵੀ ਭਾਰਤ ਲਗਭਗ ₹1 ਲੱਖ ਕਰੋੜ ਦੀਆਂ ਦਾਲਾਂ ਦੂਜੇ ਦੇਸ਼ਾਂ ਵਿਚੋਂ ਦਰਾਮਦ ਕਰਦਾ ਹੈ। ਜਦੋਂ ਕਿ ਦੂਜੇ ਪਾਸੇ ਪੰਜਾਬ ਦੇ ਕਿਸਾਨ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਣ ਅਤੇ ਘੱਟ ਰਹੀ ਆਮਦ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ Meet Hayar ਹੋਣਗੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਸਕੱਤਰ, ਐਲਾਨ 21 ਮਾਰਚ ਨੁੰ

ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੀ ਫਸਲ ਵਿਭਿੰਨਤਾ ਕ੍ਰਾਂਤੀ, ਦਾਲਾਂ, ਫਲ, ਮੱਕੀ, ਕਪਾਹ ਅਤੇ ਡੇਅਰੀ ਦਾ ਸਹਿਯੋਗ ਕਰਦਾ ਹੈ ਤਾਂ ਪੰਜਾਬ ਇਸ ਪਾਸੇ ਵੱਲ ਵੀ ਬੇਮਿਸਾਲ ਯੋਗਦਾਨ ਪਾ ਸਕਦਾ ਹੈ। ਸ: ਕੰਗ ਨੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਦੇਸ਼ ਦੇ ਭੋਜਨ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੰਜਾਬ ਵਿਚ ਮਜ਼ਬੂਤ ​​ਸਟੋਰੇਜ ਬੁਨਿਆਦੀ ਢਾਂਚੇ, ਖੋਜ ਅਤੇ ਵਿਕਾਸ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਦਾ ਜ਼ੋਰਦਾਰ ਸੱਦਾ ਦਿੱਤਾ। ਉਨ੍ਹਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਵਿਸ਼ੇਸ ਧਿਆਨ ਖਿੱਚਦਿਆਂ ਕਿਹਾ ਕਿ, ‘‘ਪੰਜਾਬ ਦਾ ਇਸ ਦੇ ਲਈ ਹੱਥ ਫ਼ੜੋ, ਜਿਸਦੇ ਬਦਲੇ ਪੰਜਾਬ ਨਾ ਸਿਰਫ਼ ਭਾਰਤ ਨੂੰ ਵਿਦੇਸ਼ੀ ਭੋਜਨ ‘ਤੇ ਨਿਰਭਰਤਾ ਤੋਂ ਮੁਕਤ ਕਰੂਗਾ, ਸਗੋਂ ਖੇਤੀਬਾੜੀ ਸਵੈ-ਨਿਰਭਰਤਾ, ਖੁਸ਼ਹਾਲੀ ਅਤੇ ਰਾਸ਼ਟਰੀ ਮਾਣ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Meet Hayar ਹੋਣਗੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਸਕੱਤਰ, ਐਲਾਨ 21 ਮਾਰਚ ਨੁੰ

Sangrur/Mohali News: ਦੇਸ ਦੀਆਂ ਸਭ ਤੋਂ ਵੱਧ ਪ੍ਰਭਾਵਸ਼ਾਲੀ ਕ੍ਰਿਕਟ ਐਸੋਸੀਏਸ਼ਨਾਂ ‘ਚ ਸ਼ੁਮਾਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੁੰ ਕਰੀਬ 6 ਮਹੀਨਿਆਂ ਬਾਅਦ ਨਵਾਂ ਸੈਕਟਰੀ ਮਿਲ ਗਿਆ ਹੈ। 10 ਅਤੇ 11 ਮਾਰਚ ਨੂੰ ਹੋਈਆਂ ਨਾਮਜਦਗੀਆਂ ਵਿਚ ਇਕੱਲੇ ਉਮੀਦਵਾਰ ਵਜੋਂ ਸਾਹਮਣੇ ਆਉਣ ‘ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਚੁਣਿਆ ਜਾਣਾ ਤੈਅ ਹੈ। ਹਾਲਾਂਕਿ ਇਸਦਾ ਐਲਾਨ 21 ਮਾਰਚ ਨੂੰ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਜਿਕਰਯੋਗ ਹੈ ਕਿ ਬੀਤੇ ਕੱਲ੍ਹ ਨਾਮਜ਼ਦਗੀ ਦੀ ਮਿਆਦ ਖਤਮ ਹੋਣ ਤੱਕ ਕਿਸੇ ਹੋਰ ਉਮੀਦਵਾਰ ਨੇ ਮੀਤ ਹੇਅਰ ਦੇ ਬਰਾਬਰ ਫਾਰਮ ਨਹੀਂ ਭਰਿਆ ਸੀ। ਇਹ ਅਹੁਦਾ ਪਿਛਲੇ ਸਾਲ 25 ਜੁਲਾਈ 2025 ਨੂੰ ਉਸ ਸਮੇਂ ਖਾਲੀ ਹੋਇਆ ਸੀ ਜਦੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਆਪਣੀਆਂ ਹੋਰ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਸੀ।ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਨਾਲ ਹੀ ਸਬੰਧਤ ਅਮਰਜੀਤ ਸਿੰਘ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਆਪ ਆਗੂ ਦੀਪਕ ਬਾਲੀ ਜਨਰਲ ਸਕੱਤਰ ਵਜੋਂ ਕੰਮ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Dr. Arun Bansal ਬਣੇ ਬਠਿੰਡਾ ਸਿਵਲ ਹਸਪਤਾਲ ਦੇ ਨਵੇਂ SMO

0

Bathinda News: ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਬਤੌਰ ਮਾਨਸਿਕ ਰੋਗਾਂ ਦੇ ਮਾਹਰ ਅਤੇ ਨਸ਼ਾ ਛੁਡਾਉਂ ਕੇਂਦਰ ਦੇ ਇੰਚਾਰਜ਼ ਵਜੋਂ ਕੰਮ ਕਰਰਹੇ ਡਾ ਅਰੁਣ ਬਾਂਸਲ ਨੁੰ ਸਿਹਤ ਵਿਭਾਗ ਨੇ ਤਰੱਕੀ ਦੇ ਕੇ ਐਸਐਮਓ ਬਣਾ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਵੀ ਬਤੌਰ ਐਸਐਮਓ ਸਿਵਲ ਹਸਪਤਾਲ ਵਿਖੇ ਕੀਤੀ ਗਈ ਹੈ ਜਦਕਿ ਉਨ੍ਹਾਂ ਤੋਂ ਪਹਿਲਾਂ ਇੱਥੇ ਮੌਜੂਦਾ ਐਸਐਮਓ ਡਾ ਸੋਨੀਆ ਗੁਪਤਾ ਨੁੰ ਡਿਪਟੀ ਮੈਡੀਕਲ ਕਮਿਸ਼ਨਰ ਵਜੋਂ ਤੈਨਾਤ ਕੀਤਾ ਗਿਆ ਹੈ। ਉਧਰ, ਡਾ ਬਾਂਸਲ ਦੀ ਨਿਯੁਕਤੀ ‘ਤੇ ਸਥਾਨਕ ਇਲਾਕੇ ਵਿਚ ਖੁਸੀ ਪਾਈ ਜਾ ਰਹੀ ਹੈ। ਜਿਕਰਯੋਗ ਹੈ ਕਿ ਆਪਣੀ ਬੋਲਚਾਲ ਤੇ ਸਿਹਤ ਮੁਹਾਰਤ ਕਾਰਨ ਉਹ ਲੋਕਾਂ ਵਿਚ ਕਾਫ਼ੀ ਹਰਮਨ ਪਿਆਰੇ ਹਨ।

ਇਹ ਵੀ ਪੜ੍ਹੋ  ਪੁਲਿਸ ਦੀ ਮੌਜੂਦਗੀ ‘ਚ ਪੋੜੀਆਂ ਤੋਂ ਡਿੱਗਣ ਵਾਲੇ ਬਜ਼ੁਰਗ ਦਾ ਮਾਮਲਾ ਗਰਮਾਇਆ; ਫ਼ੌਜੀ ਪੁੱਤ ਨੇ ਐਸਐਸਪੀ ਦਾ ਦਰਵਾਜ਼ਾ ਖੜਕਾਇਆ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੁਲਿਸ ਦੀ ਮੌਜੂਦਗੀ ‘ਚ ਪੋੜੀਆਂ ਤੋਂ ਡਿੱਗਣ ਵਾਲੇ ਬਜ਼ੁਰਗ ਦਾ ਮਾਮਲਾ ਗਰਮਾਇਆ; ਫ਼ੌਜੀ ਪੁੱਤ ਨੇ ਐਸਐਸਪੀ ਦਾ ਦਰਵਾਜ਼ਾ ਖੜਕਾਇਆ

0

Bathinda News: ਪਿਛਲੇ ਦੋ ਦਿਨਾਂ ਤੋਂ ਬਠਿੰਡਾ ਜ਼ਿਲ੍ਹੇ ਦੇ ਭਗਤਾ ਕਸਬੇ ਵਿਚ ਪੁਲਿਸ ਕਰਮਚਾਰੀਆਂ ਦੀ ਮੌਜਦੂਗੀ ‘ਚ ਇੱਕ ਬਜ਼ੁਰਗ ਦੇ ਪੋੜੀਆਂ ਤੋਂ ਡਿੱਗਣ ਦਾ ਮਾਮਲਾ ਗਰਮਾਇਆ ਹੋਇਆ। ਇਸ ਘਟਨਾ ਦੀ ਇੱਕ ਵੀਡੀਓ ਵੀ ਲਗਾਤਾਰ ਸ਼ੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ। ਹਾਲਾਂਕਿ ਪੁਲਿਸ ਦਾ ਦਾਅਵਾ ਹੈ ਕਿ ਬਜ਼ੁਰਗ ਦੀ ਸ਼ਰਾਬ ਪੀਤੀ ਹੋਣ ਕਾਰਨ ਉਹ ਹੇਠਾਂ ਡਿੱਗਿਆ ਹੈ ਪ੍ਰੰਤੂ ਪ੍ਰਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਉਸਨੂੰ ਧੱਕਾ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਪੀੜਤ ਬਜ਼ੁਰਗ ਜਸਵੰਤ ਸਿੰਘ ਦਾ ਫ਼ੌਜੀ ਪੁੱਤਰ ਲਵਜੀਤ ਸਿੰਘ ਨੇ ਵੀਰਵਾਰ ਨੂੰ ਇਨਸਾਫ਼ ਦੇ ਲਈ ਬਠਿੰਡਾ ਦੇ ਐਸਐਸਪੀ ਦਾ ਦਰਵਾਜ਼ਾ ਖੜਕਾਇਆ ਹੈ। ਫ਼ੌਜ ‘ਚੋਂ ਛੁੱਟੀ ਲੈ ਕੇ ਆਪਣੇ ਪਿਤਾ ਦੇ ਇਲਾਜ਼ ਲਈ ਲਵਜੀਤ ਸਿੰਘ ਨੇ ਦੋਸ਼ ਲਗਾਇਆ ਕਿ ਪੁਲਿਸ ਕਰਮਚਾਰੀਆਂ ਨੇ ਉਸਦੇ ਪਿਤਾ ਨੂੰ ਪੌੜੀਆਂ ਤੋਂ ਧੱਕਾ ਦੇ ਕੇ ਸੁੱਟ ਦਿੱਤਾ ਤੇ ਮੁੜ ਕੇ ਹਾਲਾਤ ਗੰਭੀਰ ਹੋਣ ‘ਤੇ ਛੱਡ ਕੇ ਭੱਜ ਗਏ।

ਇਹ ਵੀ ਪੜ੍ਹੋ  Punjab Govt ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਜ਼ੁਰਗ ਜਸਵੰਤ ਸਿੰਘ ਦੀ ਰੀੜ੍ਹ ਦੀ ਹੱਡੀ ਅਤੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਦਾ ਇਲਾਜ ਫ਼ੌਜੀ ਹਸਪਤਾਲ ਵਿਚ ਚੱਲ ਰਿਹਾ ਹੈ। ਐਸਐਸਪੀ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫ਼ੌਜੀ ਪੁੱਤ ਲਵਜੀਤ ਸਿੰਘ ਨੇ ਦਸਿਆ ਕਿ ਉਹ ਇਸ ਸਮੇਂ ਅਰੁਣਾਚਲ ਪ੍ਰਦੇਸ਼ ਵਿਚ ਤਇਨਾਤ ਹੈ। ਉਸਦੇ ਮੁਤਾਬਿਕ 7 ਮਾਰਚ ਦੀ ਸ਼ਾਮ ਕਰੀਬ ਸਾਢੇ ਸੱਤ ਵਜੇ ਗੁਆਂਢੀਆਂ ਦੀ ਸ਼ਿਕਾਇਤ ’ਤੇ ਪੁਲਿਸ ਉਨ੍ਹਾਂ ਦੇ ਘਰ ਪਹੁੰਚੀ ਸੀ। ਜਦ ਪੁਲਿਸ ਘਰ ਪੁੱਜੀ ਤਾਂ ਉਸਦੇ ਪਿਤਾ ਘਰ ਦੀ ਛੱਤ ਉੱਪਰ ਮੋਟਰ ਦੀ ਤਾਰ ਠੀਕ ਕਰ ਰਹੇ ਸਨ ਅਤੇ ਇਸ ਦੌਰਾਨ ਪੁਲਿਸ ਕਰਮਚਾਰੀਆਂ ਸਿੱਧਾ ਉੱਪਰ ਹੀ ਪੁੱਜ ਗਏ ਤੇ ਪਹਿਲਾਂ ਉਥੇ ਹੀ ਉਸਦੇ ਪਿਤਾ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਉਸਨੂੰ ਥੱਲੇ ਘੜੀਸ ਕੇ ਲਿਆਉਣ ਲੱਗੇ।

ਇਹ ਵੀ ਪੜ੍ਹੋ Sidhu Moosewala ਦੇ ਕ+ਤ+ਲ ਕਾਂਡ ‘ਚ ਨਾਮਜਦ ਮੁਲਜਮਾਂ ਨੂੰ ਮਿਲੀ ਜਮਾਨਤ

ਇਸ ਦੌਰਾਨ ਪੌੜੀਆਂ ਤੋਂ ਧੱਕਾ ਦੇ ਦਿੱਤਾ, ਜਿਸ ਕਾਰਨ ਉਹ ਹੇਠਾਂ ਡਿੱਗ ਗਏ। ਉਸਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਗੁਆਂਢੀ, ਜੋਕਿ ਸੱਤਾਧਿਰ ਨਾਲ ਸਬੰਧਤ ਹਨ, ਵੱਲੋਂ ਅਕਸਰ ਹੀ ਝੂਠੀਆਂ ਸਿਕਾਇਤਾਂ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਕਰਮਚਾਰੀਆਂ ਨੇ ਉਸਦੇ ਬਜੁਰਗ ਪਿਤਾ ਨੂੰ ਰੋਗੀ ਕਰ ਦਿੱਤਾ ਹੈ, ਜਿਸਦੇ ਚੱਲਦੇ ਉਨ੍ਹਾਂ ਵਿਰੁਧ ਵੀ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਧਰ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਸਵੰਤ ਸਿੰਘ ਤੇ ਉਸਦੇ ਭਰਾ ਟਹਿਲ ਸਿੰਘ ਵਿਚਕਾਰ ਜਮੀਨੀ ਵਿਵਾਦ ਚੱਲ ਰਿਹਾ ਤੇ ਕਈ ਵਾਰ ਆਪਸੀ ਲੜਾਈ ਹੋਈ ਹੈ। ਘਟਨਾ ਵਾਲੇ ਦਿਨ ਵੀ ਦੂਜੀ ਧਿਰ ਨੇ ਸਿਕਾਇਤ ਕੀਤੀ ਸੀ ਕਿ ਜਸਵੰਤ ਸਿੰਘ ਕੋਠੇ ਉੱਪਰ ਚੜ੍ਹ ਕੇ ਗਾਲਾਂ ਕੱਢ ਰਿਹਾ, ਜਿਸਦੇ ਚੱਲਦੇ ਪੁਲਿਸ ਉਥੇ ਗਈ ਸੀ। ਪ੍ਰੰਤੂ ਜਦ ਉਸਨੂੰ ਥੱਲੇ ਲਿਆਂਦਾ ਜਾ ਰਿਹਾ ਸੀ ਤਾਂ ਉਹ ਹੇਠਾਂ ਡਿੱਗ ਪਿਆ। ਇਸਦੇ ਬਾਵਜੂਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

0

👉ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਨੇ ਭਾਰਤ ਨੂੰ ਊਰਜਾ ਸੰਕਟ ਅਤੇ ਕੂਟਨੀਤਕ ਸਬੰਧਾਂ ਵਿੱਚ ਕੜਵਾਹਟ ਵੱਲ ਧੱਕ ਦਿੱਤਾ ਹੈ: ਹਰਜੋਤ ਸਿੰਘ ਬੈਂਸ
👉ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਕਾਰਨ ਹੋਰਮੁਜ਼ ਜਲਡਮਰੂ ਰੂਟ ਬੰਦ ਹੋਣ ਨਾਲ ਭਾਰਤ ਵਿੱਚ ਵੱਡੇ ਪੱਧਰ ‘ਤੇ ਐਲਪੀਜੀ ਅਤੇ ਤੇਲ ਦੀ ਕਮੀ ਪੈਦਾ ਹੋ ਗਈ ਹੈ: ਲਾਲ ਚੰਦ ਕਟਾਰੂਚੱਕ

Punjab Budget Session News: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ ਗਿਆ। ਇਹ ਮਤਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਮਜ਼ੋਰ ਵਿਦੇਸ਼ ਨੀਤੀ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਮਤੇ ‘ਤੇ ਮੁੜ ਬਹਿਸ ਨੂੰ ਸ਼ੁਰੂ ਕਰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਸ ਪ੍ਰਭੂਸੱਤਾ ਲਈ ਉਨ੍ਹਾਂ ਨੇ ਜਾਨਾਂ ਕੁਰਬਾਨ ਕੀਤੀਆਂ ਸਨ, ਉਸ ਨੂੰ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਨੇ ਕਮਜ਼ੋਰ ਕਰ ਦਿੱਤਾ ਹੈ। ਮੰਤਰੀ ਨੇ ਕਿਹਾ, “ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਸ਼ਾਸਨ ਤੋਂ ਮੁਕਤ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਪਰ ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਉਹੀ ਆਜ਼ਾਦੀ ਹੁਣ ਅਮਰੀਕਾ ਨੂੰ ਸੌਂਪ ਦਿੱਤੀ ਹੈ।”ਉਨ੍ਹਾਂ ਅੱਗੇ ਕਿਹਾ ਕਿ ਚੱਲ ਰਹੇ ਟਕਰਾਅ ਕਾਰਨ ਹੋਰਮੁਜ਼ ਜਲਡਮਰੂ ਬੰਦ ਹੋ ਗਿਆ ਹੈ, ਜਿਸ ਨਾਲ ਭਾਰਤ ਨੂੰ ਊਰਜਾ ਸਪਲਾਈ ਵਿੱਚ ਭਾਰੀ ਵਿਘਨ ਪਿਆ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਦੇ ਨਤੀਜੇ ਵਜੋਂ ਹੋਰਮੁਜ਼ ਜਲਡਮਰੂ ਬੰਦ ਹੋ ਗਿਆ ਹੈ, ਜਿਸ ਕਾਰਨ ਭਾਰਤ ਵਿੱਚ ਐਲਪੀਜੀ ਅਤੇ ਤੇਲ ਦੀ ਸਪਲਾਈ ਵਿੱਚ ਵੱਡੀ ਕਮੀ ਆਈ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ ‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਇਸੇ ਤਰ੍ਹਾਂ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਦਿਸ਼ਾਹੀਣ ਵਿਦੇਸ਼ ਨੀਤੀ ਨੇ ਭਾਰਤ ਦੀ ਵਿਸ਼ਵਵਿਆਪੀ ਸਥਿਤੀ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਦੇਸ਼ ਨੂੰ ਕੂਟਨੀਤਕ ਤੌਰ ‘ਤੇ ਇੱਕਲਾ ਕਰ ਦਿੱਤਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਦਿਸ਼ਾਹੀਣ ਅਤੇ ਅੰਦਰੂਨੀ ਤੌਰ ‘ਤੇ ਨੁਕਸਾਨਦੇਹ ਵਿਦੇਸ਼ ਨੀਤੀ ਨੇ ਹਾਲਾਤਾਂ ਨੂੰ ਇੰਨੀ ਮਾੜੀ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ ਕਿ ਭਾਰਤ ਲਗਭਗ ਇੱਕਲਾ ਰਹਿ ਗਿਆ ਹੈ ਅਤੇ ਇਸਦਾ ਅੰਤਰਰਾਸ਼ਟਰੀ ਪੱਧਰ ‘ਤੇ ਕੋਈ ਦੋਸਤ ਨਹੀਂ ਹੈ।ਉਨ੍ਹਾਂ ਅੱਗੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਵੀ ਇਸੇ ਤਰ੍ਹਾਂ ਦੇ ਹਾਲਾਤ ਦੇਖੇ ਗਏ ਸਨ। ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਵੀ, ਭਾਰਤ ਇੱਕ ਮੁਸ਼ਕਲ ਕੂਟਨੀਤਕ ਸਥਿਤੀ ਵਿੱਚ ਸੀ।ਸੰਕਟ ਦੇ ਆਰਥਿਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੂਸ ਅਤੇ ਈਰਾਨ ਵਰਗੇ ਦੇਸ਼ਾਂ ਵਿੱਚ ਤੇਲ ਸੈਕਟਰ ਵਿੱਚ ਭਾਰਤ ਦੇ ਨਿਵੇਸ਼ ਹੁਣ ਗੰਭੀਰ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੇ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ, ਸਗੋਂ ਰੂਸ ਅਤੇ ਈਰਾਨ ਦੇ ਤੇਲ ਖੇਤਰ ਵਿੱਚ ਦੇਸ਼ ਵੱਲੋਂ ਕੀਤੇ ਵੱਡੇ ਨਿਵੇਸ਼ ਦਾ ਹੁਣ ਕੋਈ ਲਾਭ ਨਹੀਂ ਮਿਲ ਸਕੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਜੰਗ ਕਾਰਨ ਪੈਦਾ ਹੋਏ ਗੰਭੀਰ ਊਰਜਾ ਸੰਕਟ ਨੇ ਦੇਸ਼ ਭਰ ਦੇ ਸਮਾਜਿਕ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਜੰਗ ਕਾਰਨ ਪੈਦਾ ਹੋਏ ਵੱਡੇ ਊਰਜਾ ਸੰਕਟ ਕਾਰਨ ਭਾਰਤ ਵਿੱਚ ਜਨਤਾ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ Punjab Govt ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਦੇ ਨਾਲ-ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਗੁਰਿੰਦਰ ਸਿੰਘ ਗੈਰੀ ਵੜਿੰਗ, ਵਿਜੇ ਸਿੰਗਲਾ, ਬ੍ਰਹਮ ਸ਼ੰਕਰ ਜਿੰਪਾ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮਨਵਿੰਦਰ ਸਿੰਘ ਗਿਆਸਪੁਰਾ, ਬਲਕਾਰ ਸਿੰਘ, ਇੰਦਰਬੀਰ ਸਿੰਘ ਨਿੱਜਰ, ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਲਾਲਜੀਤ ਸਿੰਘ ਭੁੱਲਰ ਨੇ ਵੀ ਚਰਚਾ ਦੌਰਾਨ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕੀਤੇ ਅਤੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਦਾ ਸਮਰਥਨ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

0

👉ਭਗਵੰਤ ਮਾਨ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਸਕੂਲਾਂ, ਹਸਪਤਾਲਾਂ ਅਤੇ ਔਰਤਾਂ ਦੀ ਭਲਾਈ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ: ਅਰਵਿੰਦ ਕੇਜਰੀਵਾਲ
👉ਅਰਵਿੰਦ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਵਿਰੁੱਧ ਲਗਾਏ ਗਏ ਸਾਰੇ ਦੋਸ਼ ਝੂਠੇ ਨਿਕਲੇ ਅਤੇ ਅਦਾਲਤ ਨੇ ਮੁਕੱਦਮਾ ਚਲਾਉਣ ਤੋਂ ਵੀ ਇਨਕਾਰ ਕਰ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Amritsar News: ਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ ‘ਕੱਟੜ ਇਮਾਨਦਾਰ’ ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਮੇਤ ਹੋਰ ਪਤਵੰਤਿਆਂ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਮੌਕੇ ‘ਆਪ’ ਸੁਪਰੀਮੋ ਨੇ ਕਿਹਾ ਕਿ ‘ਆਪ’ ਦੀ ਲੀਡਰਸ਼ਿਪ ‘ਤੇ ਝੂਠੇ ਦੋਸ਼ ਲਗਾਉਣ ਅਤੇ ਸਿਆਸੀ ਚਿੱਕੜ ਉਛਾਲਣ ਦੀ ਸੋਚੀ ਸਮਝੀ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਪਾਰਟੀ ਦੇ ਪੰਜ ਪ੍ਰਮੁੱਖ ਆਗੂਆਂ ਨੂੰ ਫਰਜ਼ੀ ਦੋਸ਼ਾਂ ਹੇਠ ਕੈਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਵੀ ਅੱਧੀ ਰਾਤ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਘਸੀਟ ਕੇ ਜੇਲ੍ਹ ਸੁੱਟ ਦਿੱਤਾ ਗਿਆ ਸੀ ਪਰ ਅਦਾਲਤ ਨੇ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤਾਂ ਦੀ ਅਣਹੋਂਦ ਕਾਰਨ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਪੂਰੀ ਰਾਹਤ ਦਿੱਤੀ।

ਇਹ ਵੀ ਪੜ੍ਹੋ ‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਮੀਡੀਆ ਨਾਲ ਗੱਲਬਾਤ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਇਹ ਵਾਹਿਗੁਰੂ ਦੀ ਕਿਰਪਾ ਅਤੇ ਅਸ਼ੀਰਵਾਦ ਤੋਂ ਬਿਨਾਂ ਨਹੀਂ ਹੋ ਸਕਦਾ ਸੀ। ਮੈਂ ਪਹਿਲਾਂ ਵੀ ਕਈ ਵਾਰ ਦਰਬਾਰ ਸਾਹਿਬ ਆਇਆ ਹਾਂ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਹੈ। ਹੁਣ ਜਦੋਂ ਸਾਡਾ ਸਨਮਾਨ ਬਹਾਲ ਹੋ ਗਿਆ ਹੈ ਅਤੇ ਅਸੀਂ ਸਾਰੇ ਦੋਸ਼ਾਂ ਤੋਂ ਮੁਕਤ ਹੋ ਗਏ ਹਾਂ, ਅੱਜ ਮੈਂ, ਮੇਰੀ ਪਤਨੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਸਾਡੇ ਪਰਿਵਾਰਾਂ ਸਮੇਤ ਵਾਹਿਗੁਰੂ ਅੱਗੇ ਨਤਮਸਤਕ ਹੋਣ ਅਤੇ ਸ਼ੁਕਰਾਨਾ ਕਰਨ ਲਈ ਆਏ ਹਾਂ। ਵਾਹਿਗੁਰੂ ਸਾਡਾ ਮਾਰਗਦਰਸ਼ਨ ਕਰਦੇ ਰਹਿਣ ਅਤੇ ਸਾਡੇ ‘ਤੇ ਆਪਣੀਆਂ ਅਸੀਸਾਂ ਵਰ੍ਹਾਉਂਦੇ ਰਹਿਣ। ਵਾਹਿਗੁਰੂ ਨੇ ਸਾਨੂੰ ਲੋਕਾਂ ਦੀ ਸੇਵਾ ਕਰਨ ਦੀ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਉਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ।”‘ਆਪ’ ਸੁਪਰੀਮੋ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸਿਹਤ ਸੰਭਾਲ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਅਤੇ ਹੁਣ ਔਰਤਾਂ ਦੀ ਭਲਾਈ ਲਈ ਕਦਮ ਚੁੱਕੇ ਗਏ ਹਨ। ਜਦੋਂ ਸਾਨੂੰ ਲੋਕਾਂ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਹੀ ਸਾਡੇ ਵਰਗੇ ਆਮ ਲੋਕ ਸਭ ਕੁਝ ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ। ਨਹੀਂ ਤਾਂ, ਅਜਿਹੇ ਤਾਕਤਵਰ ਲੋਕਾਂ ਦੇ ਸਾਹਮਣੇ ਸਾਡੇ ਵਰਗੇ ਆਮ ਲੋਕਾਂ ਦਾ ਕੋਈ ਸਟੈਂਡ ਨਹੀਂ ਹੁੰਦਾ। ਅਸੀਂ ਮਜ਼ਬੂਤੀ ਨਾਲ ਖੜ੍ਹੇ ਹੋਣ ਦੇ ਯੋਗ ਹਾਂ ਕਿਉਂਕਿ ਵਾਹਿਗੁਰੂ ਦੀਆਂ ਅਸੀਸਾਂ ਸਾਡੇ ਨਾਲ ਹਨ ਅਤੇ ਅਸੀਂ ਸੱਚ ਦੇ ਰਾਹ ‘ਤੇ ਚੱਲ ਰਹੇ ਹਾਂ।”

ਇਹ ਵੀ ਪੜ੍ਹੋ Punjab Govt ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਵਿੱਚ ਅਜੇ ਵੀ ਬਹੁਤ ਕੁਝ ਕਰਨਾ ਬਾਕੀ ਹੈ। ਜੇਕਰ ਅਸੀਂ ਚਾਰ ਵਾਅਦੇ ਕਰੀਏ ਅਤੇ ਬਦਲੇ ਵਿੱਚ ਸੱਤ ਜਾਂ ਅੱਠ ਕੰਮ ਕਰ ਦਈਏ ਤਾਂ ਇਹ ਮਹਾਨਤਾ ਨੂੰ ਦਰਸਾਉਂਦਾ ਹੈ। ਪਰ ਅੱਠ ਵਾਅਦੇ ਕਰਨ ਅਤੇ ਸਿਰਫ਼ ਚਾਰ ਪੂਰੇ ਕਰਨ ਵਿੱਚ ਕੋਈ ਮਹਾਨਤਾ ਨਹੀਂ ਹੈ। ਸਾਡੇ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਹੋ ਗਏ ਹਨ। ਅਗਲੇ ਸਾਲ ਲਈ ਮਾਨ ਸਾਹਿਬ ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਵਿਆਪਕ ਯੋਜਨਾ ਉਲੀਕੀ ਗਈ ਹੈ। ਹੁਣ ਪੰਜਾਬ ਨੂੰ ਅਗਲੇ ਪੱਧਰ ‘ਤੇ ਲਿਜਾਣਾ ਹੈ। ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਅਜੇ ਬਹੁਤ ਕੰਮ ਕਰਨੇ ਬਾਕੀ ਹਨ।”ਉਨ੍ਹਾਂ ਕਿਹਾ, “ਸ਼ੁੱਕਰਵਾਰ ਤੋਂ ਪੰਜਾਬ ਨਿਵੇਸ਼ਕ ਸੰਮੇਲਨ ਸ਼ੁਰੂ ਹੋ ਰਿਹਾ ਹੈ ਅਤੇ ਹੁਣ ਬਹੁਤ ਸਾਰੇ ਉਦਯੋਗ ਪੰਜਾਬ ਵਿੱਚ ਆਉਣੇ ਸ਼ੁਰੂ ਹੋ ਗਏ ਹਨ। ਦੇਸ਼ ਭਰ ਦੇ ਵੱਡੇ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਮਿਲ ਕੇ ਅਸੀਂ ਸੂਬੇ ਨੂੰ ਨਵੀਂਆਂ ਬੁਲੰਦੀਆਂ ‘ਤੇ ਲੈ ਜਾਵਾਂਗੇ।”

ਇਹ ਵੀ ਪੜ੍ਹੋ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ:ਸੰਜੀਵ ਅਰੋੜਾ

ਅਰਵਿੰਦ ਕੇਜਰੀਵਾਲ ਨੇ ਆਪਣੇ ਐਕਸ ਹੈਂਡਲ ‘ਤੇ ਇਹ ਵੀ ਲਿਖਿਆ, “ਵੀਰਵਾਰ ਨੂੰ ਭਗਵੰਤ ਸਿੰਘ ਮਾਨ ਅਤੇ ਮੈਂ ਆਪਣੇ ਪਰਿਵਾਰਾਂ ਸਮੇਤ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੇਰੇ ਅਤੇ ਮੇਰੀ ਪਾਰਟੀ ਦੇ ਕਈ ਆਗੂਆਂ ‘ਤੇ ਝੂਠੇ ਦੋਸ਼ ਲਗਾਏ ਗਏ ਸਨ। ਅਦਾਲਤ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਅਤੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਇਹ ਸਬੂਤ ਕਾਫੀ ਨਹੀਂ ਹਨ। ਸੱਚ ਦੀ ਇਹ ਜਿੱਤ ਵਾਹਿਗੁਰੂ ਦੀ ਕਿਰਪਾ ਤੋਂ ਬਿਨਾਂ ਸੰਭਵ ਨਹੀਂ ਸੀ। ਸੱਚ ਦੇ ਮਾਰਗ ‘ਤੇ ਚੱਲਣ ਵਾਲਿਆਂ ਨੂੰ ਹਮੇਸ਼ਾ ਗੁਰੂ ਦਾ ਆਸ਼ੀਰਵਾਦ ਮਿਲਦਾ ਹੈ।”ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਲ ਹੀ ਦੇ ਦਿਨਾਂ ਵਿੱਚ ਦਿੱਲੀ ਦੀ ਇੱਕ ਅਦਾਲਤ ਵੱਲੋਂ ਸੱਚਾਈ ਦਾ ਫੈਸਲਾ ਆਇਆ ਹੈ ਕਿ ਆਮ ਆਦਮੀ ਪਾਰਟੀ ਦੇ ਚੋਟੀ ਦੇ ਆਗੂਆਂ ਉੱਤੇ ਲਗਾਏ ਗਏ ਦੋਸ਼, ਜਿਸ ਲਈ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਸੀ, ਪੂਰੀ ਤਰ੍ਹਾਂ ਝੂਠੇ ਸਨ। ਅਦਾਲਤ ਨੇ ਕਿਹਾ ਕਿ ਮੁਕੱਦਮਾ ਜਾਰੀ ਰੱਖਣ ਲਈ ਇਹ ਸੂਬਤ ਕਾਫੀ ਨਹੀਂ ਸਨ। ਉਹ ਇਹ ਨਹੀਂ ਕਹਿ ਰਹੇ ਹਨ ਕਿ ਆਗੂਆਂ ਨੂੰ ਮੁਕੱਦਮੇ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਹੈ, ਸਗੋਂ ਉਹ ਕਹਿ ਰਹੇ ਹਨ ਕਿ ਮਾਮਲਾ ਕਦੇ ਸ਼ੁਰੂ ਹੀ ਨਹੀਂ ਹੋਇਆ ਅਤੇ ਕੋਈ ਟਰਾਇਲ ਹੀ ਨਹੀਂ ਹੋਇਆ। ਇਸ ਲਈ ਆਪ ਲਈ ਸੱਚ ਦੀ ਇਸ ਕਿਰਨ ਵਾਸਤੇ ਸ਼ੁਕਰਾਨੇ ਵਜੋਂ ਅਸੀਂ ਅੱਜ ਆਪਣਾ ਸਿਰ ਝੁਕਾਉਣ ਅਤੇ ਪ੍ਰਾਰਥਨਾ ਕਰਨ ਲਈ ਆਏ ਹਾਂ।”

ਇਹ ਵੀ ਪੜ੍ਹੋ ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਲਈ ਚੜ੍ਹਦੀ ਕਲਾ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਹੈ ਅਤੇ ਪਰਮਾਤਮਾ ਅੱਗੇ ਬੇਨਤੀ ਕੀਤੀ ਹੈ ਕਿ ਉਹ ਸਾਨੂੰ ਲੋਕ ਸੇਵਾ ਦੀ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਬਲ ਅਤੇ ਤਾਕਤ ਬਖ਼ਸ਼ੇ। ਸਾਡੀ ਸਰਕਾਰ ਦੇ ਲਗਭਗ ਚਾਰ ਸਾਲ ਪੂਰੇ ਹੋਣ ਵਾਲੇ ਹਨ ਅਤੇ ਬਜਟ ਸੈਸ਼ਨ ਵੀ ਚੱਲ ਰਿਹਾ ਹੈ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇਸਦੇ ਵਿਕਾਸ ਵਾਸਤੇ ਲੋਕ-ਪੱਖੀ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸੰਕਲਪ ਨਾਲ ਕਿ ਅਸੀਂ ਸਾਰੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਤਹਿ ਦਿਲੋਂ ਯੋਗਦਾਨ ਪਾਵਾਂਗੇ, ਅਸੀਂ ਅੱਜ ਆਪਣੇ ਪਰਿਵਾਰਾਂ ਸਮੇਤ ਪਰਮਾਤਮਾ ਦਾ ਧੰਨਵਾਦ ਕਰਨ ਲਈ ਆਏ ਹਾਂ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਸਾਨੂੰ ਸੱਚਾਈ ਅਤੇ ਇਮਾਨਦਾਰੀ ਦੇ ਮਾਰਗ ‘ਤੇ ਚੱਲਣ ਦੀ ਤਾਕਤ ਦੇਵੇ ਤਾਂ ਜੋ ਅਸੀਂ ਦੇਸ਼ ਅਤੇ ਸਮਾਜ ਦੀ ਸੇਵਾ ਕਰ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਹੀ ਅਸੀਂ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਦਾਖਲ ਹੋਏ ਤਾਂ ਇਹ ਸ਼ਬਦ ਪੜ੍ਹੇ ਜਾ ਰਹੇ ਸਨ ਕਿ ਜੇਕਰ ਪਰਮਾਤਮਾ ਤੁਹਾਡੇ ਨਾਲ ਹੈ, ਤਾਂ ਤੁਹਾਨੂੰ ਕਿਸੇ ਵੀ ਚੀਜ਼ ਤੋਂ ਡਰਨ ਦਾ ਕੋਈ ਲੋੜ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਵਾਹਿਗੁਰੂ ਅੱਗੇ ਝੁਕਣ ਵਾਲੇ ਲੋਕ ਹਾਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਸਰਕਾਰ ਨੂੰ ਪ੍ਰਾਪਤ ਹੋਈ ਤਾਜ਼ਾ ਰਿਪੋਰਟ ਅਨੁਸਾਰ ਖੁਦਕੁਸ਼ੀਆਂ ਵਿੱਚ ਲਗਾਤਾਰ ਕਮੀ ਆ ਰਹੀ ਹੈ ਕਿਉਂਕਿ ਨਹਿਰੀ ਪਾਣੀ ਹੁਣ ਖੇਤਾਂ ਤੱਕ ਪਹੁੰਚ ਰਿਹਾ ਹੈ। 16 ਮਾਰਚ 2022 ਨੂੰ ਪਾਣੀ ਸਿਰਫ਼ 21 ਫ਼ੀਸਦ ਖੇਤਾਂ ਤੱਕ ਪਹੁੰਚਿਆ ਸੀ, ਜਦੋਂ ਕਿ ਅੱਜ ਮਾਰਚ 2026 ਵਿੱਚ ਇਹ ਲਗਭਗ 75 ਤੋਂ 80 ਫ਼ੀਸਦ ਤੱਕ ਪਹੁੰਚ ਗਿਆ ਹੈ। ਬਿਜਲੀ ਬੋਰਡ ਨੇ ਖੁਦ ਐਲਾਨ ਕੀਤਾ ਹੈ ਕਿ ਉਹ ਟੈਰਿਫ ਘਟਾ ਸਕਦਾ ਹੈ। ਬਿਜਲੀ ਦੀ ਖਪਤ ਘੱਟ ਗਈ ਹੈ ਅਤੇ ਦਿਨ ਵੇਲੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਐਮਐਸਪੀ ਵੀ ਮਿਲ ਰਿਹਾ ਹੈ।

ਇਹ ਵੀ ਪੜ੍ਹੋ ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁੱਧਵਾਰ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਲਿਆਂਦਾ ਜਿਸ ਵਿੱਚ ਖੇਤੀਬਾੜੀ ਨੂੰ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਖੇਤੀਬਾੜੀ ਨੂੰ ਇਸ ਸਮਝੌਤੇ ਤੋਂ ਬਾਹਰ ਨਹੀਂ ਰੱਖਿਆ ਜਾਂਦਾ ਤਾਂ ਸਾਡਾ ਕਿਸਾਨ ਜੋ ਇਸ ਸਮੇਂ ਆਪਣੇ ਖੇਤ ਦਾ ਮਾਲਕ ਹੈ, ਸਿਰਫ਼ ਇੱਕ ਗਾਹਕ ਬਣ ਕੇ ਰਹਿ ਜਾਵੇਗਾ। ਉਸਨੂੰ ਬੀਜਾਂ ਲਈ ਬਾਹਰੀ ਬਾਜ਼ਾਰਾਂ ‘ਤੇ ਨਿਰਭਰ ਹੋਣਾ ਪਵੇਗਾ ਅਤੇ ਇਹ ਸੰਯੁਕਤ ਰਾਜ ਤੋਂ ਆਉਣ ਵਾਲੇ ਸਸਤੇ ਅਨਾਜ ਜਾਂ ਮੱਕੀ ਨਾਲ ਮੁਕਾਬਲਾ ਨਹੀਂ ਕਰ ਸਕੇਗਾ। ਅਮਰੀਕਾ ਵਿੱਚ ਔਸਤਨ ਫਾਰਮ ਦਾ ਆਕਾਰ 500 ਏਕੜ ਹੈ, ਜਦੋਂ ਕਿ ਇੱਥੇ ਇਹ ਲਗਭਗ ਢਾਈ ਏਕੜ ਹੈ। ਅਜਿਹੀ ਸਥਿਤੀ ਵਿੱਚ ਮੁਕਾਬਲਾ ਸੰਭਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਜਿਹੇ ਕਿਸਾਨ ਵਿਰੋਧੀ ਫੈਸਲੇ ਨਹੀਂ ਲੈਣੇ ਚਾਹੀਦੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਨਵੈਸਟ ਪੰਜਾਬ ਸੰਮੇਲਨ 13 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 15 ਮਾਰਚ ਤੱਕ ਜਾਰੀ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਿਵੇਸ਼ਕ ਨਾ ਸਿਰਫ਼ ਦੇਸ਼ ਭਰ ਤੋਂ ਸਗੋਂ ਜਾਪਾਨ, ਕੋਰੀਆ, ਯੂਕੇ, ਫਰਾਂਸ ਅਤੇ ਸਵਿਟਜ਼ਰਲੈਂਡ ਵਰਗੇ ਦੇਸ਼ਾਂ ਤੋਂ ਵੀ ਆ ਰਹੇ ਹਨ। ਪਹਿਲੀ ਵਾਰ ਉਹ ਪੰਜਾਬ ਵਿੱਚ ਫੈਕਟਰੀਆਂ ਸਥਾਪਤ ਕਰਨ ਅਤੇ ਭਾਰਤੀ ਕੰਪਨੀਆਂ ਨਾਲ ਸਾਂਝੇਦਾਰੀ ਵਿੱਚ ਵੱਡੇ ਪਲਾਂਟ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾ ਰਹੇ ਹਨ। 20 ਮਾਰਚ ਨੂੰ ਟਾਟਾ ਸਟੀਲ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਉਤਪਾਦਨ ਸ਼ੁਰੂ ਹੋਵੇਗਾ। ਜਮਸ਼ੇਦਪੁਰ ਤੋਂ ਬਾਅਦ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੋਵੇਗਾ, ਜਿਸ ਨੂੰ ਪੰਜਾਬ ਵਿੱਚ ਲਗਾਇਆ ਜਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

0

👉ਅਰੋੜਾ ਨੇ ਵਿਦੇਸ਼ੀ ਤੇ ਘਰੇਲੂ ਫਰੰਟ ‘ਤੇ ‘ਦੋਹਰੀ ਅਸਫਲਤਾ’ ਦਾ ਕੀਤਾ ਪਰਦਾਫਾਸ਼; ਅਮਰੀਕੀ ਰਿਫਾਇਨਰੀ ਸੌਦੇ ਦੀ ਤੁਲਨਾ ਭਾਰਤ ਦੇ ਐਲਪੀਜੀ ਸੰਕਟ ਨਾਲ ਕੀਤੀ
Punjab Budget Session News:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ “ਬਿਲਕੁਲ ਫੇਲ੍ਹ” ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ‘ਵਿਸ਼ਵ ਗੁਰੂ’ ਅਤੇ ‘ਆਤਮਨਿਰਭਰ’ ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ।ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, “ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ਦੀ ‘ਤੁਹਾਡਾ ਘਰ ਸਾਡੀ ਪਹਿਲੀ ਤਰਜੀਹ’ ਦੇ ਬੈਨਰ ਹੇਠ ਇੱਕ ਪੂਰੇ ਪੰਨੇ ਦਾ ਇਸ਼ਤਿਹਾਰ ਲੱਗਿਆ ਹੋਇਆ ਸੀ ਜੋ ਮਹਿਜ਼ ਲੋਕਾਂ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਜਾਪਦਾ ਸੀ। ਅਸਲੀਅਤ ਇਹ ਹੈ ਕਿ ਉਹ ਇਸ਼ਤਿਹਾਰ ਜਾਰੀ ਕਰਕੇ, ਉਨ੍ਹਾਂ ਨੇ ਸਵੀਕਾਰ ਕੀਤਾ ਹੈ ਕਿ ਸਥਿਤੀ ਗੰਭੀਰ ਹੈ ਅਤੇ ਦਿਨੋ-ਦਿਨ ਹੋਰ ਗੰਭੀਰ ਹੁੰਦੀ ਜਾ ਰਹੀ ਹੈ।”ਉਨ੍ਹਾਂ ਨੇ ਸਦਨ ਨੂੰ 2014 ਤੋਂ ਪਹਿਲਾਂ ਦੇ ਪ੍ਰਧਾਨ ਮੰਤਰੀ ਮੋਦੀ ਦੇ ਚੋਣ ਭਾਸ਼ਣਾਂ ਦੀ ਯਾਦ ਦਿਵਾਈ, ਜਿੱਥੇ ਉਹ ਦੁਨੀਆ ਦੀ ਅਗਵਾਈ ਕਰਨ ਅਤੇ ਦੇਸ਼ ਨੂੰ ਆਤਮਨਿਰਭਰ ਬਣਾਉਣ ਦੇ ਜ਼ੁਮਲੇ ਦੇ ਰਹੇ ਸਨ।

ਇਹ ਵੀ ਪੜ੍ਹੋ  Punjab Govt ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ, “ਚੌਦਾਂ ਸਾਲ ਪਹਿਲਾਂ, ਉਹ ਐਲਾਨ ਕਰਦੇ ਸਨ ਕਿ 140 ਕਰੋੜ ਭਾਰਤੀ ਦੁਨੀਆ ਦੀ ਅਗਵਾਈ ਕਰਨਗੇ ਅਤੇ ਕਦੇ ਵੀ ਦਰਾਮਦ ਦੀ ਲੋੜ ਨਹੀਂ ਪਵੇਗੀ। ਅੱਜ, ਦੇਖੋ ਕਿ ਅਸੀਂ ਕਿੱਥੇ ਖੜ੍ਹੇ ਹਾਂ। ਉਹ ਵਿਸ਼ਵ ਗੁਰੂ ਬਣਨ ਜਾਂ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ।” ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ, ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅਜੇ ਵੀ ਦੋਸਤਾਂ ਅਤੇ ਵਿਰੋਧੀਆਂ ਵਿੱਚ ਫ਼ਰਕ ਨਹੀਂ ਕਰ ਸਕੀ। ਇੱਕ-ਇੱਕ ਕਰਕੇ, ਹਰ ਗੁਆਂਢੀ ਦੇਸ਼ ਸਾਡੇ ਤੋਂ ਦੂਰ ਹੋ ਗਿਆ ਹੈ ਅਤੇ ਚੀਨ ਨਾਲ ਨੇੜਤਾ ਵਧਾ ਰਿਹਾ ਹੈ। ਇਹ ਉਨ੍ਹਾਂ ਦੀ ਵਿਦੇਸ਼ ਨੀਤੀ ਦੀ ਕੋਝੀ ਮਹਾਨਤਾ ਹੈ।ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਇਜ਼ਰਾਈਲੀ ਦੌਰੇ ‘ਤੇ ਸਵਾਲ ਉਠਾਉਂਦਿਆਂ ਕਿਹਾ, “ਉਹ ਇਜ਼ਰਾਈਲ ਜਾਂਦੇ ਹਨ, ਨੇਤਨਯਾਹੂ ਨੂੰ ਜੱਫੀ ਪਾ ਕੇ ਮਿਲਦੇ ਹਨ ਅਤੇ ਅਗਲੇ ਹੀ ਦਿਨ ਅਮਰੀਕਾ ਅਤੇ ਇਜ਼ਰਾਈਲ ਈਰਾਨ ਦੀ ਚੋਟੀ ਦੀ ਸਿਆਸੀ ਅਤੇ ਪ੍ਰਸ਼ਾਸਨਿਕ ਲੀਡਰਸ਼ਿਪ ਨੂੰ ਖਤਮ ਕਰ ਦਿੰਦੇ ਹਨ।”ਉਨ੍ਹਾਂ ਨੇ ਸਦਨ ਨੂੰ ਅਮਰੀਕਾ-ਇਜ਼ਰਾਈਲ ਵੱਲੋਂ ਸਕੂਲ ‘ਤੇ ਕੀਤੇ ਉਸ ਭਿਆਨਕ ਹਮਲੇ ਬਾਰੇ ਵੀ ਯਾਦ ਦਿਵਾਇਆ ਜਿਸ ਵਿੱਚ ਸੈਂਕੜੇ ਤੋਂ ਵੱਧ ਬੱਚੇ ਮਾਰੇ ਗਏ ਸਨ ਪਰ ਪ੍ਰਧਾਨ ਮੰਤਰੀ ਦੇ ਮੂੰਹੋਂ ਉਨ੍ਹਾਂ ਮਾਸੂਮ ਬੱਚਿਆਂ ਲਈ ਇੱਕ ਵੀ ਸ਼ਬਦ ਨਹੀਂ ਨਿਕਲਿਆ।ਕੇਂਦਰ ਸਰਕਾਰ ਦੇ 12 ਸਾਲਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੁਦਰਤੀ ਗੈਸ ਦਾ ਉਤਪਾਦਨ 2012 ਵਿੱਚ 40.68 ਬੀਸੀਐਮ ਤੋਂ ਘਟ ਕੇ 2024 ਵਿੱਚ 35 ਬੀਸੀਐਮ ਹੋ ਗਿਆ ਹੈ, ਜਦੋਂ ਕਿ ਇਸੇ ਸਮੇਂ ਦੌਰਾਨ ਖਪਤ 47 ਬੀਸੀਐਮ ਤੋਂ ਵੱਧ ਕੇ 69 ਬੀਸੀਐਮ ਹੋ ਗਈ ਹੈ।ਕੱਚੇ ਤੇਲ ਦਾ ਘਰੇਲੂ ਉਤਪਾਦਨ 2013-14 ਵਿੱਚ 37 ਮਿਲੀਅਨ ਮੀਟ੍ਰਿਕ ਟਨ ਤੋਂ ਘਟ ਕੇ 2023-24 ਵਿੱਚ 29 ਮਿਲੀਅਨ ਮੀਟ੍ਰਿਕ ਟਨ ਹੋ ਗਿਆ ਜਦਕਿ ਖਪਤ 158 ਮਿਲੀਅਨ ਮੀਟ੍ਰਿਕ ਟਨ ਤੋਂ ਵੱਧ ਕੇ 233 ਮਿਲੀਅਨ ਮੀਟ੍ਰਿਕ ਟਨ ਹੋ ਗਈ।ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਐਲਪੀਜੀ ਆਯਾਤ ਨਿਰਭਰਤਾ 2014 ਵਿੱਚ 45 ਫੀਸਦ ਤੋਂ ਵੱਧ ਕੇ 2025 ਵਿੱਚ 66 ਫੀਸਦ ਹੋ ਗਈ ਹੈ।

ਇਹ ਵੀ ਪੜ੍ਹੋ  ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ, “ਇਹ ਉਨ੍ਹਾਂ ਦਾ ‘ਆਤਮਨਿਰਭਰ ਭਾਰਤ’ ਹੈ! ਅਸੀਂ ਅੱਜ ਆਪਣੀ ਰਸੋਈ ਗੈਸ ਦਾ ਦੋ ਤਿਹਾਈ ਹਿੱਸਾ ਆਯਾਤ ਕਰਦੇ ਹਾਂ। ਉਤਪਾਦਨ ਘਟ ਰਿਹਾ ਹੈ, ਖਪਤ ਅਸਮਾਨ ਛੂਹ ਰਹੀ ਹੈ ਅਤੇ ਉਹ ਆਤਮਨਿਰਭਰ ਦੀ ਗੱਲ ਕਰਦੇ ਹਨ। ਇਹ ਆਤਮਨਿਰਭਰ ਨਹੀਂ ਹੈ ਸਗੋਂ ਇਹ ਨਿਰਭਰਤਾ ਦਿਨੋ-ਦਿਨ ਵੱਧਦੀ ਜਾ ਰਹੀ ਹੈ।” ਸ਼੍ਰੀ ਅਮਨ ਅਰੋੜਾ ਨੇ ਅਮਰੀਕਾ ਵਿੱਚ ਇੱਕ ਵੱਡੇ ਰਿਫਾਇਨਰੀ ਸਮਝੌਤੇ ਬਾਰੇ ਖ਼ਬਰ ਦਾ ਹਵਾਲਾ ਦਿੱਤਾ, ਜਿਸ ਨੂੰ ਭਾਰਤ ਦੀ ਸਭ ਤੋਂ ਵੱਡੀ ਨਿੱਜੀ ਊਰਜਾ ਕੰਪਨੀ ਰਿਲਾਇੰਸ ਇੰਡਸਟਰੀਜ਼ ਵੱਲੋਂ ਸਮਰਥਿਤ ਕੀਤਾ ਗਿਆ ਹੈ। ਫਿਰ ਉਨ੍ਹਾਂ ਨੇ ਡੋਨਾਲਡ ਟਰੰਪ ਦੇ ਟਵੀਟ ਦਾ ਹਵਾਲਾ ਦਿੱਤਾ ਜਿਸ ਵਿੱਚ ਭਾਰਤ ਅਤੇ ਰਿਲਾਇੰਸ ਦੇ “ਜ਼ਬਰਦਸਤ ਨਿਵੇਸ਼” ਲਈ ਧੰਨਵਾਦ ਕੀਤਾ ਗਿਆ ਸੀ ਜੋ “ਵਿਸ਼ਵਵਿਆਪੀ ਨਿਰਯਾਤ ਨੂੰ ਮਜ਼ਬੂਤੀ” ਦੇਵੇਗਾ ਅਤੇ ਅਮਰੀਕਾ ਵਿੱਚ “ਈਂਧਨ ਅਤੇ ਨੌਕਰੀਆਂ” ਦੇ ਮੌਕੇ ਪੈਦਾ ਕਰੇਗਾ।ਮੰਤਰੀ ਨੇ ਕਿਹਾ, “ਇੱਕ ਪਾਸੇ, ਦੇਸ਼ ਦੇ 140 ਕਰੋੜ ਲੋਕ ਐਲਪੀਜੀ ਸਿਲੰਡਰਾਂ ਲਈ ਲਾਈਨਾਂ ਵਿੱਚ ਖੜ੍ਹੇ ਹਨ। ਦੂਜੇ ਪਾਸੇ, ਉਨ੍ਹਾਂ ਦਾ ‘ਸਭ ਤੋਂ ਚੰਗਾ ਦੋਸਤ’ ਅਮਰੀਕਾ ਨਾਲ ਅਰਬਾਂ ਡਾਲਰ ਦਾ ਰਿਫਾਇਨਰੀ ਸਮਝੌਤਾ ਕਰ ਰਿਹਾ ਹੈ। ਇੱਕ ਪਾਸੇ, ਸਾਡੀਆਂ ਮਾਵਾਂ ਰੋਟੀ ਨਹੀਂ ਪਕਾ ਸਕਦੀਆਂ। ਦੂਜੇ ਪਾਸੇ, ਭਾਰਤੀ ਪੈਸੇ ਨਾਲ ਦੁਨੀਆ ਨੂੰ ਤੇਲ ਦੇਣ ਲਈ ਰਿਫਾਇਨਰੀਆਂ ਬਣਾਈਆਂ ਜਾ ਰਹੀਆਂ ਹਨ। ਕੀ ਦੇਸ਼ ਲਈ ਇਸ ਤੋਂ ਵੱਧ ਕੋਈ ਅਪਮਾਨਜਨਕ ਸਥਿਤੀ ਹੋ ਸਕਦੀ ਹੈ?”ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੇਗੀ। ਤੇਲ ਅਤੇ ਐਲਪੀਜੀ ਸੈਕਟਰ ‘ਤੇ ਕੇਂਦਰ ਦੇ ਕੰਟਰੋਲ ਦੇ ਬਾਵਜੂਦ, ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰੇਗੀ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਪਵੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894636