Home Blog Page 116

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

0

 👉ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਦੋਸ਼ੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ਼ ਬਾਵਾ (25), ਵਾਸੀ ਵੱਡਾ ਹਰੀਪੁਰਾ (ਅੰਮ੍ਰਿਤਸਰ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉Vigilance Bureau ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਬੇਰੇਟਾ (ਇਟਲੀ ਦੇ ਬਣੇ), ਇੱਕ .30 ਬੋਰ ਪੀਐਕਸ5 ਸਟੌਰਮ, ਇੱਕ .30 ਬੋਰ (ਚੀਨ ਦਾ ਬਣਿਆ), ਅੱਠ .30 ਬੋਰ ਅਤੇ ਦੋ .32 ਬੋਰ ਦੇ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ ਉਨ੍ਹਾਂ ਦੀਆਂ ਦੋ ਕਾਰਾਂ ਵੀ ਜ਼ਬਤ ਕੀਤੀਆਂ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਨਾਜਾਇਜ਼ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ, ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਨਾਲ ਵੀ ਸਬੰਧ ਸਨ।ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਪਹਿਲੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀਪੀ) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਅਤੇ ਯੋਜਨਾਬੱਧ ਜਾਂਚ ਤੋਂ ਬਾਅਦ ਪੁਲਿਸ ਟੀਮਾਂ ਨੇ ਕਾਰ ਵਿੱਚ ਜਾ ਰਹੇ ਸਤਨਾਮ ਉਰਫ਼ ਸੁੱਖਾ ਅਤੇ ਭੱਲਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਹ ਵੀ ਪੜ੍ਹੋ 👉Fazilka Police ਨੇ CEIR ਪੋਰਟਲ ਦੀ ਮਦਦ ਨਾਲ 130 ਗੁੰਮਸ਼ੁਦਾ ਮੋਬਾਈਲ ਫੋਨ ਲੱਭ ਕੇ ਅਸਲ ਮਾਲਕਾਂ ਦੇ ਕੀਤੇ ਹਵਾਲੇ

ਉਨ੍ਹਾਂ ਦੱਸਿਆ ਕਿ ਇੱਕ ਹੋਰ ਆਪ੍ਰੇਸ਼ਨ ਵਿੱਚ ਪੁਲਿਸ ਨੇ ਗੌਤਮ ਉਰਫ਼ ਬਿੱਲਾ, ਮਨਵੀਰ ਉਰਫ਼ ਗੁਰਵੀਰ ਸਿੰਘ ਅਤੇ ਜਸਕਰਨਦੀਪ ਉਰਫ਼ ਜੱਸਾ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ ਤੇ 10 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ।ਸੀਪੀ ਨੇ ਅੱਗੇ ਦੱਸਿਆ ਕਿ ਤੀਜੇ ਆਪ੍ਰੇਸ਼ਨ ਵਿੱਚ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਿਮਰਨਜੀਤ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ ਉਸਦੇ ਸਾਥੀਆਂ ਅਭੀ ਉਰਫ਼ ਬਾਵਾ ਅਤੇ ਇੱਕ ਨਾਬਾਲਗ ਨੂੰ ਵੀ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਉਨਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ।ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਇੱਕ ਸਾਂਝੇ ਸਰੋਤ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਕੇ ਇਨ੍ਹਾਂ ਹਥਿਆਰਾਂ ਨੂੰ ਅੱਗੇ ਸਪਲਾਈ ਕਰ ਰਹੇ ਸਨ।ਇਸ ਸਬੰਧ ਵਿੱਚ ਤਿੰਨ ਵੱਖ-ਵੱਖ ਕੇਸ— ਐਫਆਈਆਰ ਨੰਬਰ 184 ਮਿਤੀ 02.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(6,7,8) ਤਹਿਤ ਪੁਲਿਸ ਥਾਣਾ ਛਾਉਣੀ ਵਿਖੇ; ਐਫਆਈਆਰ ਨੰਬਰ 301 ਮਿਤੀ 03.10.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 235 ਮਿਤੀ 4.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਕੇਸ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

फसल खरीद में किसानों को किसी स्तर पर परेशानी न हो, फसल का उठान हो सुनिश्चित— मुख्यमंत्री

0

👉मुख्यमंत्री ने प्रशासनिक सचिवों को मंडियों का दौरा कर खरीद प्रक्रिया की निगरानी करने के दिए निर्देश
Haryana News:हरियाणा के मुख्यमंत्री श्री नायब सिंह सैनी ने अधिकारियों को निर्देश दिए कि प्रदेश की मंडियों में खरीदी जा रही धान और बाजरे का तत्काल प्रभाव से उठान सुनिश्चित किया जाए, ताकि किसानों को अपनी उपज बेचने में किसी प्रकार की परेशानी का सामना न करना पड़े। मंडियों में खरीद से लेकर उठान तथा भुगतान तक की पूरी व्यवस्था सुचारू रूप से संचालित हो।मुख्यमंत्री बुधवार को चंडीगढ़ में खरीफ फसलों की खरीद प्रक्रिया की समीक्षा के लिए आयोजित बैठक की अध्यक्षता कर रहे थे। बैठक में मुख्य सचिव श्री अनुराग रस्तोगी, कृषि एवं किसान कल्याण विभाग के अतिरिक्त मुख्य सचिव श्री विजयेन्द्र कुमार, खाद्य, नागरिक आपूर्ति एवं उपभोक्ता मामले विभाग की प्रधान सचिव श्रीमती अमनीत पी. कुमार सहित संबंधित विभागों के वरिष्ठ अधिकारी उपस्थित रहे।

इसे भी पढ़ें 👉 गांवों के विकास को सर्वोच्च प्राथमिकता दे रही है प्रदेश सरकार — नायब सिंह सैनी

👉अब तक 5 लाख क्विंटल धान की खरीद
बैठक में अधिकारियों ने मुख्यमंत्री को अवगत कराया कि प्रदेश में जारी खरीफ फसलों की खरीद प्रक्रिया के तहत अब तक 5 लाख क्विंटल धान की खरीद की जा चुकी है। मुख्यमंत्री ने अधिकारियों को निर्देश दिए कि मंडियों में आवक बढ़ने के साथ-साथ उठान की व्यवस्था भी उसी गति से सुनिश्चित की जाए, ताकि मंडियों में अनावश्यक रूप से स्टॉक जमा न हो और किसानों को अपनी फसल लाने में किसी प्रकार की दिक्कत न आए।मुख्यमंत्री ने कहा कि सरकार यह सुनिश्चित करेगी कि इस वर्ष हरियाणा के किसानों को बाजरे के लिए 2,900 रुपये प्रति क्विंटल का न्यूनतम समर्थन मूल्य मिले। इस वर्ष सरकार द्वारा बाजरे की खरीद 2,300 रुपये प्रति क्विंटल की दर से की जाएगी।

इसे भी पढ़ें 👉 केंद्रीय गृह मंत्री अमित शाह ने गुरुग्राम में किया ‘विकसित भारत संकल्प ज्योति यात्रा’ का शुभारंभ

यदि किसी किसान को खुले बाजार में 2,300 रुपये प्रति क्विंटल से अधिक का भाव मिलता है, तो बिक्री मूल्य और 2,900 रुपये के एमएसपी के बीच के अंतर की भावान्तर भरपाई योजना के तहत सरकार द्वारा की जाएगी। सरकार द्वारा भावान्तर भरपाई योजना के तहत किसानों को 600 रुपए प्रति क्विंटल का लाभ दिया जाएगा। बैठक में बताया गया कि इस वर्ष खुले बाजार में बाजरा लगभग 2,235 रुपये प्रति क्विंटल की औसत दर पर बिक रहा है। इसके अलावा बाजरे की खरीद निजी डीलरों द्वारा भी की जा रही है।बैठक में अधिकारियों ने बताया कि पिछले वर्ष बाजरा खरीद के लिए सरकार द्वारा पहले 2,150 रुपये और बाद में 2,200 रुपये प्रति क्विंटल की दर निर्धारित की गई थी। सरकार तथा आढ़तियों द्वारा निर्धारित खरीद मूल्य और 2,900 रुपये प्रति क्विंटल के एमएसपी के बीच के अंतर की भरपाई सरकार द्वारा अलग से की गई थी।

इसे भी पढ़ें 👉 सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

👉प्रशासनिक सचिव मंडियों का दौरा कर दें रिपोर्ट
मुख्यमंत्री ने प्रशासनिक सचिवों को निर्देश दिए कि वे स्वयं मंडियों का दौरा कर खरीद, उठान और किसानों की सुविधाओं की जमीनी स्थिति का जायजा लें तथा इसकी रिपोर्ट सरकार को सौंपें। उवरिष्ठ अधिकारी मंडियों में जाकर व्यवस्थाओं की वास्तविक स्थिति की निगरानी करें। इसके अलावा, खरीद प्रक्रिया को सुचारू बनाने के लिए प्रत्येक मंडी में एचसीएस स्तर के अधिकारी की नियुक्ति की गई है।मुख्यमंत्री ने कहा कि जिन राइस मिलर्स के पास पिछले साल खरीदी गई धान बची हुई है, उसे लेकर विभागीय अधिकारियों की टीम का गठन किया गया है। व्यापारियों की सुविधा के लिए 2777 रुपए प्रति क्विंटल की राशि निर्धारित की गई है।
बैठक में मुख्यमंत्री के उप प्रधान सचिव डॉ. यशपाल, एमडी हैफेड चन्द्रशेखर खरे, महानिदेशक खाद्य एवं आपूर्ति डॉ. अंशज सिंह सहित कई वरिष्ठ अधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Vigilance Bureau ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

0

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਵਾਰਖਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਤਾਲਮੇਲ ਕਰਨ ਲਈ ਕਿਹਾ।

ਇਹ ਵੀ ਪੜ੍ਹੋ 👉CBI ਦੀ Raid; BJP ਦੀ ਬੁਖਲਾਹਟ ਦੀ ਨਿਸ਼ਾਨੀ; ਡਟ ਕੇ ਮੁਕਾਬਲਾਂ ਕਰਾਂਗੇ: CM Bhagwant Mann

ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ ‘ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4,000 ਰੁਪਏ ਦੀ ਰਕਮ ਰਿਕਾਰਡ ਦੇਣ ਸਮੇਂ ਲੈਣ ਲਈ ਸਹਿਮਤ ਹੋ ਗਿਆ।ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਵਾਂ ਮੁਲਜ਼ਮਾਂ—ਪਟਵਾਰੀ ਅਤੇ ਉਸ ਦੇ ਏਜੰਟ ਨੂੰ ਸ਼ਿਕਾਇਤਕਰਤਾ ਕੋਲੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

गांवों के विकास को सर्वोच्च प्राथमिकता दे रही है प्रदेश सरकार — नायब सिंह सैनी

0

👉मुख्यमंत्री ने अपने पैतृक गांव मंगौली जाटान का किया दौरा, तालाब का अवलोकन कर उपायुक्त को दिए सौंदर्यीकरण करने के निर्देश
Haryana News: हरियाणा के मुख्यमंत्री श्री नायब सिंह सैनी ने कहा कि प्रदेश सरकार गांवों के विकास को सर्वोच्च प्राथमिकता दे रही है। सरकार का लक्ष्य प्रदेश के गांवों का विकास शहरों की तर्ज पर विकसित करना है। गांवों में भी शहरों जैसी सभी मूलभूत सुविधाएं पक्की गलियां, नालियां, स्वच्छ पेयजल, स्ट्रीट लाइट, पार्क, व्यायामशाला, ई-लाइब्रेरी और तालाबों का सौंदर्यीकरण उपलब्ध करवाया जा रहा है।मुख्यमंत्री ने बुधवार को जिला कुरुक्षेत्र में अपने पैतृक गांव मंगौली जाटान का दौरा किया। दौरे के दौरान मुख्यमंत्री ने गांव के तालाब (जोहड़) का विस्तृत अवलोकन किया। मुख्यमंत्री ने उपायुक्त श्री विश्राम कुमार मीणा को तालाब का सौंदर्यीकरण करने के निर्देश दिए और इसके लिए एक विस्तृत कार्य योजना तैयार करने के निर्देश दिए।

इसे भी पढ़ें 👉 केंद्रीय गृह मंत्री अमित शाह ने गुरुग्राम में किया ‘विकसित भारत संकल्प ज्योति यात्रा’ का शुभारंभ

मुख्यमंत्री ने वहां मौजूद ग्रामीणों से सीधा संवाद कर उनकी समस्याएं सुनीं। इसके बाद मुख्यमंत्री पैदल ही तालाब स्थल पर पहुंचे।ग्रामीणों ने मुख्यमंत्री को अवगत करवाया कि तालाब के पास मिट्टी भराव और एक शेड का निर्माण कार्य ग्राम पंचायत द्वारा करवाया गया है, लेकिन अभी भी इस स्थान पर साफ-सफाई, सौंदर्यीकरण और बैठने की समुचित व्यवस्था की कमी है। बरसात के दिनों में यहां जलभराव की समस्या भी बनी रहती है, जिससे आसपास के घरों में रहने वाले लोगों को परेशानी होती है।मुख्यमंत्री ने निर्देश दिए कि तालाब की पूर्ण रूप से साफ-सफाई करवाई जाए। तालाब के चारों ओर मजबूत चारदीवारी (बाउंड्री वॉल) का निर्माण करवाया जाए। इस कार्य में किसी प्रकार की ढिलाई न बरती जाए और जल्द से जल्द कार्य शुरू करवाया जाए।इस मौके पर पूर्व राज्यमंत्री सुभाष सुधा, उपायुक्त विश्राम कुमार मीणा सहित अन्य अधिकारी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

केंद्रीय गृह मंत्री अमित शाह ने गुरुग्राम में किया ‘विकसित भारत संकल्प ज्योति यात्रा’ का शुभारंभ

0

👉प्रधानमंत्री नरेन्द्र मोदी के सार्वजनिक जीवन के 25 वर्ष भारतीय लोकतंत्र के इतिहास का स्वर्णिम और युगांतकारी अध्याय — अमित शाह
👉मुख्यमंत्री नायब सिंह सैनी ने थामी मशाल, युवाओं को सौंपकर विकसित भारत के निर्माण में योगदान का किया आह्वान
Haryana News:-केंद्रीय गृह एवं सहकारिता मंत्री श्री अमित शाह ने सेवा संकल्प अभियान के तहत बुधवार को साइबर नगरी गुरुग्राम में ‘विकसित भारत संकल्प ज्योति यात्रा’ का शुभारंभ किया। गृह मंत्री श्री अमित शाह ने यात्रा की मशाल मुख्यमंत्री श्री नायब सिंह सैनी को सौंपते हुए प्रदेश को विकास के पथ पर आगे बढ़ाने और विकसित भारत के निर्माण में सक्रिय भागीदारी का संदेश दिया।इस अवसर पर गुरुग्राम में आयोजित राज्य स्तरीय समारोह में केंद्रीय गृह एवं सहकारिता मंत्री श्री अमित शाह, मुख्यमंत्री श्री नायब सिंह सैनी सहित उपस्थित जनप्रतिनिधियों और हजारों युवाओं ने प्रधानमंत्री श्री नरेन्द्र मोदी के संबोधन को लाइव सुना। प्रधानमंत्री ने अपने सार्वजनिक जीवन के 25 वर्ष पूर्ण होने के अवसर पर देशवासियों को संबोधित करते हुए सेवा, सुशासन और राष्ट्र निर्माण के प्रति समर्पण के साथ विकसित भारत के संकल्प को साकार करने में जनभागीदारी का आह्वान किया। कार्यक्रम में केंद्रीय मंत्री राव इंद्रजीत सिंह, हरियाणा के उद्योग एवं वाणिज्य मंत्री राव नरबीर सिंह, युवा अधिकारिता एवं उद्यमिता मंत्री गौरव गौतम, भाजपा प्रदेश अध्यक्ष डॉ अर्चना गुप्ता, पूर्व केंद्रीय मंत्री स्मृति ईरानी, भाजपा संसदीय बोर्ड की सदस्य डॉ सुधा यादव, सोहना के विधायक तेजपाल तंवर, पटौदी की विधायक बिमला चौधरी, गुरुग्राम विधायक मुकेश शर्मा सहित अन्य गणमान्य उपस्थित रहे।श्री अमित शाह ने राज्य स्तरीय समारोह को संबोधित करते हुए कहा कि प्रधानमंत्री श्री नरेन्द्र मोदी के सार्वजनिक जीवन 25 वर्ष पूर्ण होने का यह अवसर भारतीय लोकतंत्र के इतिहास में स्वर्णिम और युगांतकारी अध्याय है। उन्होंने कहा कि इन 25 वर्षों में श्री नरेन्द्र मोदी ने मुख्यमंत्री और प्रधानमंत्री के रूप में निरंतर देश और करोड़ों नागरिकों की सेवा की है।

इसे भी पढ़ें 👉सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

श्री अमित शाह ने कहा कि 7 अक्तूबर का दिन भारतीय लोकतंत्र के इतिहास में विशेष महत्व रखता है। एक गरीब परिवार में जन्मे व्यक्ति ने अपनी क्षमता, प्रतिभा और करोड़ों लोगों को साथ लेकर 25 वर्षों तक मुख्यमंत्री और प्रधानमंत्री के रूप में देश का नेतृत्व करने का रिकॉर्ड बनाया है। प्रधानमंत्री श्री नरेन्द्र मोदी के सार्वजनिक जीवन के ये 25 वर्ष इतिहास में स्वर्णिम अक्षरों में अंकित किए जाएंगे।केंद्रीय गृह मंत्री ने कहा कि प्रधानमंत्री श्री नरेन्द्र मोदी के नेतृत्व में पिछले 25 वर्षों में देश ने अनेक महत्वपूर्ण उपलब्धियां हासिल की हैं। उन्होंने गरीबी उन्मूलन, सुरक्षित भारत, अनुच्छेद 370 को हटाने, नक्सलवाद समाप्त करना, अयोध्या में श्रीराम जन्मभूमि मंदिर और काशी विश्वनाथ धाम के निर्माण तथा देश के बुनियादी ढांचे को नई ऊंचाइयों तक पहुंचाने जैसी उपलब्धियों का उल्लेख किया। उन्होंने कहा कि गरीब कल्याण की दिशा में किए गए प्रयासों से 25 करोड़ लोगों को गरीबी से बाहर निकालने में महत्वपूर्ण सफलता मिली है।श्री अमित शाह ने कहा कि प्रधानमंत्री श्री नरेन्द्र मोदी के 25 वर्ष गरीब कल्याण, भारत के गौरव और राष्ट्र की प्रगति के 25 वर्ष रहे हैं। इन 25 वर्षों की सेवा और उपलब्धियों को यादगार बनाने के लिए ‘सेवा ज्योति यात्रा’ का आयोजन किया गया है। देश के विकास और प्रधानमंत्री श्री नरेन्द्र मोदी के सेवा-समर्पण के 25 वर्षों को जनभागीदारी के माध्यम से स्मरण करना इस यात्रा का उद्देश्य है। उन्होंने युवाओं से राष्ट्र निर्माण और विकसित भारत के संकल्प को साकार करने में सक्रिय योगदान देने का आह्वान किया।

इसे भी पढ़ें 👉सिंगापुर से हरियाणा के लिए 5,500 करोड़ रुपये के निवेश प्रस्ताव, विकास और रोजगार को मिलेगी नई रफ्तार

इस अवसर पर मुख्यमंत्री श्री नायब सिंह सैनी ने गुरुग्राम के प्रमुख मार्गों से पैदल यात्रा करते हुए सिग्नेचर टावर के पास यात्रा की मशाल स्थापित की। इस दौरान उन्होंने मशाल युवाओं को सौंपते हुए विकसित भारत के निर्माण में उनकी सक्रिय भागीदारी का आह्वान किया। यात्रा का शुभारंभ विकसित भारत सभा से हुआ, जिसमें हजारों युवाओं ने उत्साहपूर्वक भाग लिया।
मुख्यमंत्री श्री नायब सिंह सैनी ने विकसित भारत के संकल्प को साकार करने का संदेश देते हुए कहा कि देश और प्रदेश का विकास तभी सार्थक होगा, जब प्रत्येक व्यक्ति तक बेहतर सुविधाएं पहुंचें और लोगों का जीवन सुखी, समृद्ध एवं समस्यामुक्त बने।इस अवसर पर लोक निर्माण विभाग के अतिरिक्त मुख्य सचिव ए.के सिंह, सूचना, जनसम्पर्क एवं भाषा विभाग, हरियाणा के आयुक्त एवं सचिव के. मकरंद पांडुरंग, मुख्यमंत्री के मीडिया सलाहकार राजीव जेटली, गुरुग्राम की मेयर राजरानी मल्होत्रा,मानेसर की मेयर डॉ इंद्रजीत यादव, गुरुग्राम सीनियर डिप्टी मेयर धर्मबीर भांगरोला सहित गुरुग्राम जिला प्रशासन से सीपी शिवास कविराज, निगम आयुक्त प्रदीप दहिया, डीसी उत्तम सिंह तथा अन्य गणमान्य मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਕਿਸਮਤ ਚਮਕਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ 7 ਸੰਕੇਤ

0

ਨਿਊਜ਼ ਡੈਸਕ: ਕਈ ਵਾਰ ਜ਼ਿੰਦਗੀ ਵਿੱਚ ਸਭ ਕੁਝ ਉਲਟਾ ਹੁੰਦਾ ਨਜ਼ਰ ਆਉਂਦਾ ਹੈ…ਮਿਹਨਤ ਪੂਰੀ ਹੁੰਦੀ ਹੈ, ਪਰ ਨਤੀਜਾ ਨਹੀਂ ਮਿਲਦਾ। ਆਪਣੇ ਹੀ ਲੋਕ ਭਰੋਸਾ ਕਰਨਾ ਛੱਡ ਦਿੰਦੇ ਹਨ… ਛੋਟੀਆਂ-ਛੋਟੀਆਂ ਗੱਲਾਂ ਵੀ ਨਿਰਾਸ਼ ਕਰਨ ਲੱਗਦੀਆਂ ਹਨ…ਪਰ ਕੀ ਤੁਸੀਂ ਜਾਣਦੇ ਹੋ? ਲੋਕ-ਮਾਨਤਾਵਾਂ ਮੁਤਾਬਕ ਕਈ ਵਾਰ ਚੰਗਾ ਸਮਾਂ ਆਉਣ ਤੋਂ ਪਹਿਲਾਂ ਜ਼ਿੰਦਗੀ ਵਿੱਚ ਕੁਝ ਅਜਿਹੇ ਸੰਕੇਤ ਦਿਖਾਈ ਦੇਣ ਲੱਗਦੇ ਹਨ, ਜਿਨ੍ਹਾਂ ਨੂੰ ਅਸੀਂ ਆਮ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਜੇ ਤੁਹਾਡੀ ਜ਼ਿੰਦਗੀ ਵਿੱਚ ਵੀ ਹਾਲ ਹੀ ਵਿੱਚ ਕੁਝ ਅਜਿਹਾ ਹੋ ਰਿਹਾ ਹੈ, ਤਾਂ ਹੋ ਸਕਦਾ ਹੈ ਤੁਸੀਂ ਆਪਣੀ ਜ਼ਿੰਦਗੀ ਦੇ ਇੱਕ ਨਵੇਂ ਦੌਰ ਵੱਲ ਵਧ ਰਹੇ ਹੋਵੋ। ਅੱਜ ਜਾਣੋ ਉਹ 7 ਸੰਕੇਤ, ਜਿਨ੍ਹਾਂ ਨੂੰ ਲੋਕ ਚੰਗੇ ਬਦਲਾਅ ਨਾਲ ਜੋੜ ਕੇ ਦੇਖਦੇ ਹਨ। ਜਦੋਂ ਤੁਹਾਡੇ ਆਪਣੇ ਲੋਕ ਤੁਹਾਡੀਆਂ ਯੋਜਨਾਵਾਂ ਜਾਂ ਫੈਸਲਿਆਂ ’ਤੇ ਸਵਾਲ ਚੁੱਕਣ ਲੱਗਣ, ਤਾਂ ਇਹ ਸਮਾਂ ਬੇਸ਼ੱਕ ਪਰੇਸ਼ਾਨ ਕਰਨ ਵਾਲਾ ਹੁੰਦਾ ਹੈ। ਪਰ ਕਈ ਵਾਰ ਇਹੀ ਦੌਰ ਤੁਹਾਨੂੰ ਦੂਜਿਆਂ ਦੀ ਮਨਜ਼ੂਰੀ ਤੋਂ ਬਿਨਾਂ ਆਪਣੇ ਟੀਚੇ ਵੱਲ ਵਧਣਾ ਸਿਖਾਉਂਦਾ ਹੈ। ਜੇ ਤੁਸੀਂ ਲੋਕਾਂ ਦੀ ਰਾਏ ਤੋਂ ਉੱਪਰ ਉੱਠ ਕੇ ਆਪਣੀ ਸਮਰੱਥਾ ’ਤੇ ਭਰੋਸਾ ਕਰਨਾ ਸਿੱਖ ਰਹੇ ਹੋ, ਤਾਂ ਇਹ ਤੁਹਾਡੇ ਅੰਦਰ ਆ ਰਹੀ ਮਜ਼ਬੂਤੀ ਦਾ ਸੰਕੇਤ ਹੋ ਸਕਦਾ ਹੈ। ਕਈ ਵਾਰ ਅਚਾਨਕ ਲੱਗਣ ਲੱਗਦਾ ਹੈ ਕਿ ਪੁਰਾਣੇ ਰਿਸ਼ਤੇ, ਆਦਤਾਂ ਜਾਂ ਕੁਝ ਗੱਲਾਂ ਹੁਣ ਪਹਿਲਾਂ ਵਰਗੀ ਖੁਸ਼ੀ ਨਹੀਂ ਦਿੰਦੀਆਂ। ਮਨ ਨਵਾਂ ਬਦਲਾਅ ਚਾਹੁੰਦਾ ਹੈ। ਜ਼ਿੰਦਗੀ ਨੂੰ ਨਵੇਂ ਤਰੀਕੇ ਨਾਲ ਦੇਖਣ ਦੀ ਇੱਛਾ ਪੈਦਾ ਹੁੰਦੀ ਹੈ। ਇਹ ਹਰ ਰਿਸ਼ਤੇ ਨੂੰ ਖਤਮ ਕਰਨ ਦਾ ਸੰਕੇਤ ਨਹੀਂ, ਸਗੋਂ ਆਪਣੀਆਂ ਤਰਜੀਹਾਂ ਨੂੰ ਦੁਬਾਰਾ ਸਮਝਣ ਦਾ ਮੌਕਾ ਹੋ ਸਕਦਾ ਹੈ।

ਇਹ ਵੀ ਪੜ੍ਹੋ 👉Fazilka Police ਨੇ CEIR ਪੋਰਟਲ ਦੀ ਮਦਦ ਨਾਲ 130 ਗੁੰਮਸ਼ੁਦਾ ਮੋਬਾਈਲ ਫੋਨ ਲੱਭ ਕੇ ਅਸਲ ਮਾਲਕਾਂ ਦੇ ਕੀਤੇ ਹਵਾਲੇ

ਇੱਕ ਕੰਮ ਅਟਕਿਆ… ਫਿਰ ਦੂਜਾ ਕੰਮ ਵੀ ਨਹੀਂ ਬਣਿਆ…ਅਤੇ ਹੌਲੀ-ਹੌਲੀ ਲੱਗਣ ਲੱਗਾ ਕਿ ਸ਼ਾਇਦ ਕਿਸਮਤ ਹੀ ਸਾਥ ਨਹੀਂ ਦੇ ਰਹੀ। ਪਰ ਹਰ ਅਸਫਲਤਾ ਦਾ ਮਤਲਬ ਕਿਸਮਤ ਖਰਾਬ ਹੋਣਾ ਨਹੀਂ ਹੁੰਦਾ। ਕਈ ਵਾਰ ਇਹ ਸਿਰਫ਼ ਇਹ ਦੱਸਦੀ ਹੈ ਕਿ ਤਰੀਕਾ ਬਦਲਣ, ਥੋੜ੍ਹਾ ਸਬਰ ਕਰਨ ਜਾਂ ਨਵੀਂ ਕੋਸ਼ਿਸ਼ ਕਰਨ ਦੀ ਲੋੜ ਹੈ। ਕਈ ਵਾਰ ਜ਼ਿੰਦਗੀ ਵਿੱਚ ਕੋਈ ਨਵਾਂ ਵਿਅਕਤੀ ਬਹੁਤ ਆਮ ਤਰੀਕੇ ਨਾਲ ਮਿਲਦਾ ਹੈ। ਪਰ ਬਾਅਦ ਵਿੱਚ ਉਹੀ ਮੁਲਾਕਾਤ ਤੁਹਾਡੇ ਲਈ ਨਵੀਂ ਜਾਣਕਾਰੀ, ਨਵਾਂ ਮੌਕਾ ਜਾਂ ਨਵੀਂ ਦਿਸ਼ਾ ਲੈ ਕੇ ਆ ਸਕਦੀ ਹੈ। ਇਸ ਲਈ ਹਰ ਨਵੀਂ ਮੁਲਾਕਾਤ ਨੂੰ ਹਲਕੇ ਵਿੱਚ ਨਾ ਲਓ। ਕਈ ਵਾਰ ਇੱਕ ਛੋਟੀ ਜਾਣ-ਪਛਾਣ ਵੱਡੇ ਬਦਲਾਅ ਦੀ ਸ਼ੁਰੂਆਤ ਬਣ ਸਕਦੀ ਹੈ। ਸਭ ਕੁਝ ਠੀਕ ਨਾ ਹੋਣ ਦੇ ਬਾਵਜੂਦ ਜੇਕਰ ਤੁਹਾਡੇ ਮਨ ਵਿੱਚ ਅਚਾਨਕ ਇਹ ਭਾਵਨਾ ਪੈਦਾ ਹੋਵੇ ਕਿ “ਹਾਂ, ਮੈਂ ਕੁਝ ਚੰਗਾ ਕਰ ਸਕਦਾ ਹਾਂ”, ਤਾਂ ਇਹ ਬਹੁਤ ਵੱਡਾ ਅੰਦਰੂਨੀ ਬਦਲਾਅ ਹੈ। ਹਾਲਾਤ ਸ਼ਾਇਦ ਉਹੀ ਹੋਣ, ਪਰ ਤੁਹਾਡੀ ਸੋਚ ਬਦਲਣ ਲੱਗਦੀ ਹੈ। ਇਹੀ ਨਵੀਂ ਉਮੀਦ ਤੁਹਾਨੂੰ ਛੋਟੇ-ਛੋਟੇ ਕਦਮ ਚੁੱਕਣ ਅਤੇ ਅੱਗੇ ਵਧਣ ਦੀ ਤਾਕਤ ਦੇ ਸਕਦੀ ਹੈ। ਜਿਸ ਕੰਮ ਤੋਂ ਪਹਿਲਾਂ ਡਰ ਲੱਗਦਾ ਸੀ… ਉਸੇ ਕੰਮ ਨੂੰ ਕਰਨ ਦੀ ਹਿੰਮਤ ਹੁਣ ਆਉਣ ਲੱਗੇ… ਤਾਂ ਸਮਝੋ ਕਿ ਸ਼ਾਇਦ ਸਭ ਤੋਂ ਵੱਡਾ ਬਦਲਾਅ ਤੁਹਾਡੇ ਅੰਦਰ ਆ ਰਿਹਾ ਹੈ।

ਇਹ ਵੀ ਪੜ੍ਹੋ 👉ਗਲਤ ਬਿਜਲੀ ਬਿੱਲ ਕਰਕੇ ਹੁਣ ਨਹੀਂ ਕੱਟੇਗਾ ਕੁਨੈਕਸ਼ਨ..!

ਹਾਲਾਤ ਭਾਵੇਂ ਅਜੇ ਪੂਰੀ ਤਰ੍ਹਾਂ ਨਾ ਬਦਲੇ ਹੋਣ, ਪਰ ਜੇ ਤੁਹਾਡਾ ਨਜ਼ਰੀਆ ਬਦਲ ਗਿਆ ਹੈ ਤਾਂ ਅੱਗੇ ਦੇ ਫੈਸਲੇ ਵੀ ਆਸਾਨ ਹੋ ਸਕਦੇ ਹਨ। ਚੰਗਾ ਸਮਾਂ ਹਮੇਸ਼ਾ ਵੱਡੀ ਖ਼ਬਰ ਬਣ ਕੇ ਨਹੀਂ ਆਉਂਦਾ। ਕਈ ਵਾਰ ਇੱਕ ਛੋਟਾ ਕੰਮ… ਨਵੀਂ ਜ਼ਿੰਮੇਵਾਰੀ…ਕਿਸੇ ਵਿਅਕਤੀ ਦੀ ਮਦਦ…ਜਾਂ ਇੱਕ ਅਚਾਨਕ ਮਿਲਿਆ ਮੌਕਾ ਹੀ ਅੱਗੇ ਚੱਲ ਕੇ ਵੱਡਾ ਬਦਲਾਅ ਲਿਆ ਸਕਦਾ ਹੈ। ਇਸ ਲਈ ਛੋਟੇ ਮੌਕਿਆਂ ਨੂੰ ਨਜ਼ਰਅੰਦਾਜ਼ ਨਾ ਕਰੋ।ਤਾਂ ਇਹ ਸਨ ਉਹ 7 ਸੰਕੇਤ, ਜਿਨ੍ਹਾਂ ਨੂੰ ਭਾਰਤੀ ਲੋਕ-ਮਾਨਤਾਵਾਂ ਅਤੇ ਜੋਤਿਸ਼ੀ ਧਾਰਣਾਵਾਂ ਵਿੱਚ ਆਉਣ ਵਾਲੇ ਬਦਲਾਅ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਹਾਲਾਂਕਿ, ਇਨ੍ਹਾਂ ਸੰਕੇਤਾਂ ਨੂੰ ਭਵਿੱਖ ਦੀ ਪੱਕੀ ਭਵਿੱਖਬਾਣੀ ਨਹੀਂ ਮੰਨਿਆ ਜਾ ਸਕਦਾ। ਅਸਲ ਜ਼ਿੰਦਗੀ ਵਿੱਚ ਬਦਲਾਅ ਲਈ ਸਭ ਤੋਂ ਜ਼ਰੂਰੀ ਹਨ — ਮਿਹਨਤ, ਸਬਰ, ਸਹੀ ਫੈਸਲੇ ਅਤੇ ਆਪਣੇ ਆਪ ’ਤੇ ਭਰੋਸਾ। ਕਿਉਂਕਿ ਕਈ ਵਾਰ ਕਿਸਮਤ ਬਦਲਣ ਦਾ ਪਹਿਲਾ ਸੰਕੇਤ ਬਾਹਰ ਨਹੀਂ…ਸਾਡੇ ਆਪਣੇ ਅੰਦਰ ਆਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Fazilka Police ਨੇ CEIR ਪੋਰਟਲ ਦੀ ਮਦਦ ਨਾਲ 130 ਗੁੰਮਸ਼ੁਦਾ ਮੋਬਾਈਲ ਫੋਨ ਲੱਭ ਕੇ ਅਸਲ ਮਾਲਕਾਂ ਦੇ ਕੀਤੇ ਹਵਾਲੇ

0

Fazilka News: Fazilka Police ਦੇ ਥਾਣਾ ਸਾਈਬਰ ਕ੍ਰਾਈਮ ਨੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ CEIR (Central Equipment Identity Register) ਪੋਰਟਲ ਦੀ ਮਦਦ ਨਾਲ 130 ਗੁੰਮਸ਼ੁਦਾ ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਪੁਰਦ ਕੀਤੇ ਹਨ। ਮੋਬਾਈਲ ਫੋਨ ਵਾਪਸ ਮਿਲਣ ’ਤੇ ਲੋਕਾਂ ਨੇ ਪੁਲਿਸ ਦਾ ਧੰਨਵਾਦ ਕੀਤਾ ਅਤੇ ਪੁਲਿਸ ਦੀ ਇਸ ਲੋਕ-ਹਿਤੈਸ਼ੀ ਪਹਿਲ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਥਾਣਿਆਂ ਵੱਲੋਂ ਵੀ ਸਮੇਂ-ਸਮੇਂ ’ਤੇ ਗੁੰਮਸ਼ੁਦਾ ਅਤੇ ਚੋਰੀਸ਼ੁਦਾ ਮੋਬਾਈਲ ਫੋਨਾਂ ਦੀ ਬਰਾਮਦਗੀ ਕਰਕੇ ਉਨ੍ਹਾਂ ਨੂੰ ਅਸਲ ਮਾਲਕਾਂ ਦੇ ਹਵਾਲੇ ਕੀਤਾ ਜਾਂਦਾ ਹੈ।ਇਸ ਮੌਕੇ ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨਾਲ ਸੰਪਰਕ ਕਰਨ ਦੇ ਨਾਲ-ਨਾਲ CEIR ਪੋਰਟਲ ’ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾਉਣ, ਤਾਂ ਜੋ ਮੋਬਾਈਲ ਨੂੰ IMEI ਨੰਬਰ ਰਾਹੀਂ ਬਲਾਕ ਕਰਕੇ ਉਸਦੀ ਟਰੇਸਿੰਗ ਅਤੇ ਬਰਾਮਦਗੀ ਵਿੱਚ ਮਦਦ ਮਿਲ ਸਕੇ।

ਇਹ ਵੀ ਪੜ੍ਹੋ 👉CBI ਦੀ Raid; BJP ਦੀ ਬੁਖਲਾਹਟ ਦੀ ਨਿਸ਼ਾਨੀ; ਡਟ ਕੇ ਮੁਕਾਬਲਾਂ ਕਰਾਂਗੇ: CM Bhagwant Mann

CEIR ਪੋਰਟਲ (Central Equipment Identity Register) ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ (DoT) ਦਾ ਇੱਕ ਆਧੁਨਿਕ ਪੋਰਟਲ ਹੈ, ਜਿਸ ਰਾਹੀਂ ਮੋਬਾਈਲ ਫੋਨਾਂ ਦੇ IMEI ਨੰਬਰ ਨੂੰ ਮੈਨੇਜ ਕੀਤਾ ਜਾਂਦਾ ਹੈ। ਇਸ ਪੋਰਟਲ ਦੀ ਮਦਦ ਨਾਲ ਗੁੰਮ ਜਾਂ ਚੋਰੀ ਹੋਏ ਮੋਬਾਈਲ ਨੂੰ ਬਲਾਕ ਕੀਤਾ ਜਾ ਸਕਦਾ ਹੈ, ਜਿਸ ਨਾਲ ਉਸਨੂੰ ਕਿਸੇ ਹੋਰ ਸਿਮ ਨਾਲ ਵੀ ਨੈੱਟਵਰਕ ’ਤੇ ਵਰਤਣਾ ਮੁਸ਼ਕਲ ਹੋ ਜਾਂਦਾ ਹੈ। ਅਧਿਕਾਰਤ ਪੁਲਿਸ ਏਜੰਸੀਆਂ CEIR ਰਾਹੀਂ ਉਪਲਬਧ ਜਾਣਕਾਰੀ ਦੀ ਮਦਦ ਨਾਲ ਮੋਬਾਈਲ ਟ੍ਰੇਸ ਕਰ ਸਕਦੀਆਂ ਹਨ। ਮੋਬਾਈਲ ਬਰਾਮਦ ਹੋਣ ਉਪਰੰਤ ਉਸਨੂੰ ਅਨਬਲਾਕ ਕਰਕੇ ਅਸਲ ਮਾਲਕਾਂ ਨੂੰ ਸੌਂਪ ਦਿੱਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗਲਤ ਬਿਜਲੀ ਬਿੱਲ ਕਰਕੇ ਹੁਣ ਨਹੀਂ ਕੱਟੇਗਾ ਕੁਨੈਕਸ਼ਨ..!

0

ਨਿਊਜ਼ ਡੈਸਕ: ਜੇ ਤੁਹਾਡੇ ਘਰ ਵੀ ਇਸ ਵਾਰ ਗਲਤ ਬਿਜਲੀ ਬਿੱਲ ਆਇਆ ਹੈ…ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ। ਕਿਉਂਕਿ ਪੰਜਾਬ ਦੇ ਲੱਖਾਂ ਘਰੇਲੂ ਬਿਜਲੀ ਖ਼ਪਤਕਾਰਾਂ ਨਾਲ ਜੁੜੀ ਇਸ ਸਮੱਸਿਆ ਨੂੰ ਲੈ ਕੇ ਹੁਣ ਪਾਵਰਕਾਮ ਵੱਲੋਂ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸਭ ਤੋਂ ਵੱਡੀ ਗੱਲ—ਗਲਤ ਬਿੱਲਾਂ ਕਾਰਨ ਜਿਨ੍ਹਾਂ ਘਰੇਲੂ ਖ਼ਪਤਕਾਰਾਂ ਨੇ ਬਿੱਲ ਨਹੀਂ ਭਰਿਆ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ’ਤੇ ਫਿਲਹਾਲ ਰੋਕ ਲਗਾਈ ਗਈ ਹੈ। ਪਰ ਇਹ ਰਾਹਤ ਕਿੰਨੇ ਸਮੇਂ ਤੱਕ ਹੈ? ਅਤੇ ਤੁਹਾਡਾ ਗਲਤ ਬਿੱਲ ਆਖ਼ਰ ਕਦੋਂ ਠੀਕ ਹੋਵੇਗਾ? ਆਓ ਪੂਰੀ ਜਾਣਕਾਰੀ ਦਿੰਦੇ ਹਾਂ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਯਾਨੀ ਪਾਵਰਕਾਮ ਦੇ ਨਵ-ਨਿਯੁਕਤ CMD ਗੁਰਕੀਰਤ ਕ੍ਰਿਪਾਲ ਸਿੰਘ ਨੇ ਕਿਹਾ ਹੈ ਕਿ ਘਰੇਲੂ ਖ਼ਪਤਕਾਰਾਂ ਦੇ ਗਲਤ ਬਿੱਲ ਆਉਣ ਦੀ ਸਮੱਸਿਆ ਤਕਨੀਕੀ ਨੁਕਸ ਕਾਰਨ ਪੈਦਾ ਹੋਈ ਹੈ। ਉਨ੍ਹਾਂ ਮੁਤਾਬਕ ਪਾਵਰਕਾਮ ਦੀ ਟੀਮ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੰਮ ਕਰ ਰਹੀ ਹੈ। ਅਤੇ ਵੱਡੀ ਜਾਣਕਾਰੀ ਇਹ ਹੈ ਕਿ—30 ਨਵੰਬਰ ਤੱਕ ਇਸ ਸਮੱਸਿਆ ਦਾ ਹੱਲ ਕੱਢਣ ਦਾ ਟੀਚਾ ਰੱਖਿਆ ਗਿਆ ਹੈ। ਮਤਲਬ ਜੇ ਤੁਹਾਡੇ ਘਰ ਵੀ ਗਲਤ ਬਿੱਲ ਆਇਆ ਹੈ ਤਾਂ ਤੁਹਾਨੂੰ ਇਸ ਮਾਮਲੇ ਵਿੱਚ ਅਗਲੀ ਅਪਡੇਟ ’ਤੇ ਨਜ਼ਰ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉ਮੋਦੀ ਮੰਤਰੀ ਮੰਡਲ ‘ਚ ਫ਼ੇਰਬਦਲ ਦੀ ਚਰਚਾ; ਪੰਜਾਬ ਨਾਲ ਸਬੰਧਤ 2 MPs ਦੇ ਮੰਤਰੀ ਬਣਨ ਦੀ ਸੰਭਾਵਨਾ!

ਗਲਤ ਬਿੱਲਾਂ ਨੂੰ ਲੈ ਕੇ ਖ਼ਪਤਕਾਰਾਂ ਦੀ ਚਿੰਤਾ ਨੂੰ ਦੇਖਦੇ ਹੋਏ ਘਰੇਲੂ ਕੁਨੈਕਸ਼ਨਾਂ ਬਾਰੇ ਵੀ ਅਹਿਮ ਫੈਸਲਾ ਲਿਆ ਗਿਆ ਹੈ। ਪਾਵਰਕਾਮ ਮੁਤਾਬਕ ਜਿਨ੍ਹਾਂ ਘਰੇਲੂ ਖ਼ਪਤਕਾਰਾਂ ਦੇ ਬਿੱਲ ਗਲਤ ਆਏ ਹਨ ਅਤੇ ਉਨ੍ਹਾਂ ਨੇ ਬਿੱਲ ਨਹੀਂ ਭਰੇ, ਉਨ੍ਹਾਂ ਦੇ ਘਰੇਲੂ ਕੁਨੈਕਸ਼ਨ ਕੱਟਣ ’ਤੇ ਰੋਕ ਲਗਾਈ ਗਈ ਹੈ। ਯਾਨੀ ਗਲਤ ਬਿੱਲਾਂ ਕਾਰਨ ਘਰੇਲੂ ਖ਼ਪਤਕਾਰਾਂ ਨੂੰ ਤੁਰੰਤ ਕੁਨੈਕਸ਼ਨ ਕੱਟੇ ਜਾਣ ਦੀ ਚਿੰਤਾ ਤੋਂ ਰਾਹਤ ਮਿਲੀ ਹੈ। ਪਰ ਧਿਆਨ ਰਹੇ— ਇਹ ਰਾਹਤ ਕਮਰਸ਼ੀਅਲ ਅਤੇ ਇੰਡਸਟਰੀਅਲ ਖ਼ਪਤਕਾਰਾਂ ਲਈ ਨਹੀਂ ਹੈ। ਇਨ੍ਹਾਂ ਸ਼੍ਰੇਣੀਆਂ ਵਿੱਚ ਬਿੱਲਾਂ ਦੀ ਉਗਰਾਹੀ ਅਤੇ ਬਿਜਲੀ ਚੋਰੀ ਰੋਕਣ ਲਈ ਕਾਰਵਾਈ ਜਾਰੀ ਰਹੇਗੀ। ਹੁਣ ਗੱਲ ਕਰਦੇ ਹਾਂ ਪਾਵਰਕਾਮ ਦੇ ਬਕਾਏ ਦੀ। CMD ਮੁਤਾਬਕ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਵੱਲ ਬਿਜਲੀ ਬਿੱਲਾਂ ਦੇ ਲਗਭਗ ₹2,400 ਕਰੋੜ ਬਕਾਇਆ ਹਨ। ਇਨ੍ਹਾਂ ਬਕਾਇਆ ਬਿੱਲਾਂ ਦੀ ਉਗਰਾਹੀ ਲਈ ਪਾਵਰਕਾਮ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਬਿਜਲੀ ਚੋਰੀ ਰੋਕਣ ਅਤੇ ਟਰਾਂਸਮਿਸ਼ਨ ਘਾਟੇ ਘਟਾਉਣ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਲਈ ਸ਼ੁਰੂ ਕੀਤੀ ਗਈ VDS ਯਾਨੀ Voluntary Disclosure Scheme ਨੂੰ ਲੈ ਕੇ ਵੀ ਸਵਾਲ ਪੁੱਛਿਆ ਗਿਆ। ਪਰ ਪਾਵਰਕਾਮ CMD ਨੇ ਸਪੱਸ਼ਟ ਕੀਤਾ ਕਿ—ਫਿਲਹਾਲ ਘਰੇਲੂ ਬਿਜਲੀ ਖ਼ਪਤਕਾਰਾਂ ਲਈ ਅਜਿਹੀ ਕੋਈ ਯੋਜਨਾ ਲਾਗੂ ਕਰਨ ਦੀ ਤਜਵੀਜ਼ ਵਿਚਾਰ ਅਧੀਨ ਨਹੀਂ ਹੈ। ਮਤਲਬ ਕਿਸਾਨਾਂ ਲਈ ਚੱਲ ਰਹੀ ਇਸ ਸਕੀਮ ਨੂੰ ਘਰੇਲੂ ਖ਼ਪਤਕਾਰਾਂ ਤੱਕ ਲਿਆਉਣ ਦੀ ਇਸ ਵੇਲੇ ਕੋਈ ਯੋਜਨਾ ਨਹੀਂ ਹੈ।

ਇਹ ਵੀ ਪੜ੍ਹੋ 👉ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਇਸ ਵਾਰ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਰਿਕਾਰਡ ਪੱਧਰ ’ਤੇ ਪਹੁੰਚੀ। ਪਾਵਰਕਾਮ ਮੁਤਾਬਕ ਇਸ ਮੰਗ ਨੂੰ ਪੂਰਾ ਕੀਤਾ ਗਿਆ, ਪਰ ਇਸ ਲਈ ਮਹਿੰਗੀ ਬਿਜਲੀ ਵੀ ਖਰੀਦਣੀ ਪਈ। ਇਸੇ ਕਰਕੇ ਹੁਣ ਪਾਵਰਕਾਮ ਦੀ ਕੋਸ਼ਿਸ਼ ਹੈ ਕਿ—ਬਿਜਲੀ ਬਿੱਲਾਂ ਦੀ ਉਗਰਾਹੀ ਵਧਾਈ ਜਾਵੇ, ਬਿਜਲੀ ਚੋਰੀ ਰੋਕੀ ਜਾਵੇ ਅਤੇ ਟਰਾਂਸਮਿਸ਼ਨ ਘਾਟੇ ਘਟਾਏ ਜਾਣ। ਇਸ ਨਾਲ ਬਿਜਲੀ ਨਿਗਮ ਦੀ ਆਮਦਨ ਨੂੰ ਮਜ਼ਬੂਤ ਕਰਨ ਦਾ ਟੀਚਾ ਹੈ। ਇਸ ਦੇ ਨਾਲ ਹੀ ਰੋਪੜ ਥਰਮਲ ਪਲਾਂਟ ਨੂੰ ਲੈ ਕੇ ਵੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਇੱਥੇ 800 ਮੈਗਾਵਾਟ ਦੇ ਤਿੰਨ ਨਵੇਂ ਯੂਨਿਟ ਲਗਾਉਣ ਸਬੰਧੀ ਰਿਪੋਰਟ ਤਿਆਰ ਹੋ ਚੁੱਕੀ ਹੈ ਅਤੇ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਭਵਿੱਖ ਵਿੱਚ ਇਨ੍ਹਾਂ ਯੂਨਿਟਾਂ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਸਭ ਤੋਂ ਪਹਿਲਾਂ ਆਪਣੇ ਬਿੱਲ ਦੀ ਜਾਣਕਾਰੀ ਧਿਆਨ ਨਾਲ ਚੈੱਕ ਕਰੋ। ਜੇ ਬਿੱਲ ਵਿੱਚ ਰੀਡਿੰਗ ਜਾਂ ਰਕਮ ਗਲਤ ਲੱਗਦੀ ਹੈ ਤਾਂ ਪਾਵਰਕਾਮ ਕੋਲ ਸ਼ਿਕਾਇਤ ਦਰਜ ਕਰਵਾਓ ਅਤੇ ਉਸ ਦੀ ਰਸੀਦ ਜਾਂ Complaint Number ਸੰਭਾਲ ਕੇ ਰੱਖੋ। ਫਿਲਹਾਲ ਸਭ ਤੋਂ ਵੱਡੀ ਅਪਡੇਟ ਇਹ ਹੈ ਕਿ ਗਲਤ ਬਿੱਲਾਂ ਦੀ ਸਮੱਸਿਆ ਨੂੰ 30 ਨਵੰਬਰ ਤੱਕ ਹੱਲ ਕਰਨ ਦਾ ਟੀਚਾ ਦੱਸਿਆ ਗਿਆ ਹੈ। ਇਸ ਲਈ ਜੇ ਤੁਹਾਡੇ ਘਰ ਵੀ ਅਚਾਨਕ ਬਹੁਤ ਜ਼ਿਆਦਾ ਬਿੱਲ ਆਇਆ ਹੈ ਤਾਂ ਘਬਰਾਉਣ ਦੀ ਬਜਾਏ ਪਹਿਲਾਂ ਉਸ ਦੀ ਜਾਂਚ ਕਰਵਾਓ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MP Amritpal Singh ਨੂੰ ਬੀਮਾਰ ਦਾਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਦੀ ਮਿਲੀ ਇਜ਼ਾਜਤ

0

Amritsar News: MP Amritpal Singh (ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ) ਨੂੰ ਆਪਣੀ ਬਿਮਾਰ ਦਾਦੀ ਨਾਲ ਫ਼ੋਨ ’ਤੇ ਗੱਲ ਕਰਨ ਦੀ ਅਦਾਲਤ ਨੇ ਇਜ਼ਾਜਤ ਦੇ ਦਿੱਤੀ ਹੈ। ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੀ ਬੀਮਾਰ ਦਾਦੀ ਨਾਲ ਮਿਲਣ ਲਈ ਪੈਰੋਲ ਦੀ ਮੰਗ ਕੀਤੀ ਸੀ ਪ੍ਰੰਤੂ ਅੰਮ੍ਰਿਤਸਰ ਅਦਾਲਤ ਨੇ 10 ਮਿੰਟ ਲਈ ਵੀਡੀਓ ਕਾਲ ਰਾਹੀ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਹੈ। ਭਾਈ ਖਾਲਸਾ ਦੇ ਦਾਦੀ ਵਡੇਰੀ ਉਮਰ ਦੇ ਹੋਣ ਕਾਰਨ ਬੀਮਾਰ ਚੱਲ ਰਹੇ ਹਨ ਤੇ ਇੱਕ ਹਸਪਤਾਲ ਵਿੱਚ ਦਾਖ਼ਲ ਵੀ ਰਹੇ ਹਨ।ਹਸਪਤਾਲ ਤੋਂ ਬਾਅਦ ਹੁਣ ਉਹ ਇਸ ਵੇਲੇ ਆਪਣੇ ਘਰ ਵਿੱਚ ਹਨ। ਦਸਣਾ ਬਣਦਾ ਹੈ ਕਿ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਥੀਆਂ ਤੋਂ ਪੰਜਾਬ ਸਰਕਾਰ ਐਨਐਸਏ ਹਟਾ ਲਿਆ ਹੈ ਤੇ ਉਨ੍ਹਾਂ ਦੇ ਸਾਥੀਆਂ ਨੂੰ ਵਾਪਸ ਪੰਜਾਬ ਵੀ ਲੈਂ ਆਦਾ ਹੈ ਪ੍ਰੰਤੂ ਹਾਲੇ ਤੱਕ ਅੰਮ੍ਰਿਤਪਾਲ ਸਿੰਘ ਖੁਦ ਉਥੇ ਹੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੋਦੀ ਮੰਤਰੀ ਮੰਡਲ ‘ਚ ਫ਼ੇਰਬਦਲ ਦੀ ਚਰਚਾ; ਪੰਜਾਬ ਨਾਲ ਸਬੰਧਤ 2 MPs ਦੇ ਮੰਤਰੀ ਬਣਨ ਦੀ ਸੰਭਾਵਨਾ!

0

Chandigarh News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ‘ਚ ਫ਼ੇਰਬਦਲ ਦੀ ਮੁੜ ਚਰਚਾ ਹੈ। ਇਸ ਫ਼ੇਰਬਦਲ ਦੌਰਾਨ ਪੰਜਾਬ ਦੇ ਨਾਲ ਕਿਸੇ MPs ਨੂੰ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ। ਪਿਛਲੇ ਦਿਨੀਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸਿੱਧੇ ਤੌਰ ‘ਤੇ ਪੰਜਾਬ ਦਾ ਕੋਈ ਆਗੂ ਸੂਬੇ ਦੀ ਪ੍ਰਤੀਨਿਧਤਾ ਕਰਨ ਲਈ ਮੋਦੀ ਮੰਤਰੀ ਮੰਡਲ ਵਿਚ ਸ਼ਾਮਲ ਨਹੀਂ ਹੈ। ਇਸਤੋਂ ਇਲਾਵਾ ਮੋਦੀ ਸਰਕਾਰ ਵਿਚ ਇੱਕ ਹੋਰ ਸਿੱਖ ਵਜ਼ੀਰ ਹਰਦੀਪ ਸਿੰਘ ਪੁਰੀ ਨੂੰ ਵੀ ਅੱਗੇ ਲਈ ਹਾਲੇ ਤੱਕ ਕਿਸੇ ਰਾਜ ਸਭਾ ਸੀਟ ਲਈ ਨਾਮਜ਼ਦ ਨਹੀਂ ਕੀਤਾ ਗਿਆ। ਜਿਸਦੇ ਚੱਲਦੇ ਉਨਾਂ ਦੇ ਵੀ ਮੰਤਰੀ ਮੰਡਲ ਵਿਚੋਂ ਬਾਹਰ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ 👉Punjab ‘ਚ ਬੁੱਧਵਾਰ ਤੜਕਸਾਰ 2 ਨੌਜਵਾਨਾਂ ਦਾ ਬੇਰਹਿਮੀ ਨਾਲ ਕ.ਤ.ਲ

ਦੂਜੇ ਪਾਸੇ ਪੰਜਾਬ ਦੇ ਵਿਚ ਕੁੱਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਤੇ ਇੰਨ੍ਹਾਂ ਚੋਣਾਂ ਨੂੰ ਜਿੱਤਣ ਲਈ ਭਾਜਪਾ ਵੱਡਾ ਦਾਅ ਖੇਡ ਰਹੀ ਹੈ। ਅਜਿਹੇ ਵਿਚ ਪੰਜਾਬ ਤੋਂ ਕਿਸੇ ਚਿਹਰੇ ਨੂੰ ਕੇਂਦਰ ਵਿਚ ਨੁਮਾਇੰਦਗੀ ਮਿਲਣੀ ਯਕੀਨੀ ਮੰਨੀ ਜਾ ਰਹੀ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਨਾਲ ਸਬੰਧਤ 7 ਰਾਜ਼ ਸਭਾ ਮੈਂਬਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਸਦੇ ਚੱਲਦੇ ਇੰਨ੍ਹਾਂ ਵਿਚੋਂ ਕਿਸੇ ਇੱਕ ਦਾ ਦਾਅ ਵੀ ਲੱਗ ਸਕਦਾ ਹੈ। ਇਸਦੇ ਲਈ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਸਭ ਤੋਂ ਅੱਗੇ ਹੈ। ਜਦਕਿ ਪੰਜਾਬ ਭਾਜਪਾ ਨਾਲ ਸਬੰਧਤ ਆਗੂਆਂ ਵਿਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਆਦਿ ਦੇ ਨਾਮ ਵੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।