Monday, May 4, 2026
Home Blog Page 117

ਯੁੱਧ ਨਸ਼ਿਆ ਵਿਰੁਧ; Bathinda ‘ਚ ਕੈਪਸੂਲ ਦੇ ਘਰ ‘ਤੇ ਚੱਲਿਆ ਪੁਲਿਸ ਪ੍ਰਸ਼ਾਸਨ ਦਾ ਬੁਲਡੋਜ਼ਰ

0

Bathinda News: Bathinda ਸਬ-ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਜਿਸ਼ਨ ਅਲੀ ਉਰਫ ਕੈਪਸੂਲ ਵਾਸੀ ਗਲੀ ਨੰਬਰ 16/1 ਧੋਬੀਆਣਾ ਬਸਤੀ ਬਠਿੰਡਾ ਵੱਲੋਂ ਕਥਿਤ ਤੌਰ ‘ਤੇ ਗੈਰ ਕਾਨੂੰਨੀ ਢੰਗ ਨਾਲ ਬਣਾਈ ਗਈ ਇਮਾਰਤ ‘ਤੇ ਅੱਜ ਪੁਲਿਸ ਪ੍ਰਸ਼ਾਸਨ ਦਾ ਬੁਲਡੋਜ਼ਰ ਚੱਲ ਗਿਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਢਾਉਣ ਮੌਕੇ ਪੁਲਿਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।

ਇਹ ਵੀ ਪੜ੍ਹੋ  Punjab Police ਦੇ DSPs ਦੇ ਹੋਏ ਤਬਾਦਲੇ, ਦੇਖੋ ਲਿਸਟ

ਇਸ ਮੌਕੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।ਇਸ ਮੌਕੇ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਤੇ ਨਸ਼ੇ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਇੱਕ ਮੁੱਕਦਮਾ ਦਰਜ ਹੈ।ਸਿਵਲ ਪ੍ਰਸ਼ਾਸ਼ਨ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਹੁਣ ਤੱਕ 14 ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹਿਆ ਗਿਆ।ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 2116 ਮੁਕੱਦਮੇ ਦਰਜ ਕਰਕੇ 3087 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Ex CM ‘ਤੇ ਜਾਨ+ਲੇਵਾ ਹਮਲਾ; ਵਿਆਹ ਸਮਾਗਮ ‘ਚ ਚਲਾਈਆਂ ਗੋ+ਲੀ+ਆਂ, ਦੇਖੋ ਵੀਡੀਓ

ਜਿਹਨਾਂ ਵਿੱਚ 84 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਕੁੱਲ 85 ਦੋਸ਼ੀਆਂ ਦੀ 14 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।ਬਠਿੰਡਾ ਪੁਲਿਸ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿਓ, ਆਪ ਦੇ ਏਰੀਏ ਵਿੱਚ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਂਣਕਾਰੀ ਸਾਂਝੀ ਕਰ ਸਕਦੇ ਹੋ।ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੇ DSPs ਦੇ ਹੋਏ ਤਬਾਦਲੇ, ਦੇਖੋ ਲਿਸਟ

0

Punjab News: punjab police transfer news; ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ DGP Office ਵੱਲੋਂ ਬੀਤੀ ਸ਼ਾਮ ਇੱਕ ਲਿਸਟ ਜਾਰੀ ਕਰਦਿਆਂ ਪੰਜਾਬ ਪੁਲਿਸ ਦੇ ਡੀਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਬਦਲਿਆ ਗਿਆ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖਹਿਰਾ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ; ਅਪਮਾਨਜਨਕ ਟਿੱਪਣੀਆਂ ਦਾ ਮਾਮਲਾ ਵਿਸ਼ੇਸ ਅਧਿਕਾਰ ਕਮੇਟੀ ਨੂੰ ਸੌਪਿਆ

0

👉ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਵਿਰੁਧ ਵਿਸ਼ੇਸ ਅਧਿਕਾਰਾਂ ਦੀ ਉਲੰਘਣਾ ਦਾ ਲਿਆਂਦਾ ਸੀ ਮਤਾ
Punjab Budget Session; ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ 10 ਮਾਰਚ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਕੀਤੀਆਂ ਟਿੱਪਣੀਆਂ ਭਾਰੀ ਪੈਂਦੀਆਂ ਜਾਪ ਰਹੀਆਂ ਹਨ। ਬੀਤੇ ਕੱਲ ਉਨ੍ਹਾਂ ਵਿਰੁਧ ਨਿੰਦਾ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਅੱਜ ਮੁੜ ਇਹ ਮਾਮਲਾ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਵਿਚ ਭਖ ਗਿਆ। ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੁੱਦੇ ਨੂੰ ਵੀਰਵਾਰ ਵਾਲੇ ਦਿਨ ਚੁੱਕਦਿਆਂ ਮੰਗ ਕੀਤੀ ਕਿ, ‘‘ਜਿੱਥੇ ਸੋਸ਼ਲ ਮੀਡੀਆ ‘ਤੇ ਖਹਿਰਾ ਨੇ ਔਰਤਾਂ ਨੂੰ 1000 ਤੇ 1500 ਰੁਪਏ ਦੇਣ ਦੇ ਫੈਸਲੇ ਉੱਪਰ ਜਤਾਈ ਖ਼ੁਸੀ ‘ਤੇ ਵਿਵਾਦਤ ਟਿੱਪਣੀਆਂ ਕੀਤੀਆਂ ਸਨ ਤੇ ਉਸਦੇ ਬਾਅਦ ਪੰਜਾਬ ਦੀ ਜਨਤਾ ਵੱਲੋਂ ਚੁਣੇ ਨੁਮਾਇੰਦਿਆਂ ਤੇ ਮੰਤਰੀਆਂ ਨੂੰ ਬੰਧੂਆਂ ਮਜਦੂਰ ਦਸਿਆ ਸੀ।

ਇਹ ਵੀ ਪੜ੍ਹੋ Ex CM ‘ਤੇ ਜਾਨ+ਲੇਵਾ ਹਮਲਾ; ਵਿਆਹ ਸਮਾਗਮ ‘ਚ ਚਲਾਈਆਂ ਗੋ+ਲੀ+ਆਂ, ਦੇਖੋ ਵੀਡੀਓ

ਚੀਮਾ ਨੇ ਅੱਗੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਗੱਲ ਇੱਥੇ ਹੀ ਖ਼ਤਮ ਨਹੀਂ ਹੁੰਦੀ, ਬਲਕਿ ਜਦ ਬੀਤੇ ਕੱਲ ਸਦਨ ​​ਤੋਂ ਬਾਹਰ ਨਿਕਲਦੇ ਸਮੇਂ ਵੀ ਖ਼ਹਿਰਾ ਕਥਿਤ ਤੌਰ ‘ਤੇ ਅਪਮਾਨਜਨਕ ਇਸ਼ਾਰੇ ਕਰ ਰਿਹਾ ਸੀ, ਜਿਸਨੂੰ ਇੱਥੇ ਦਸਣਾ ਵੀ ਸਹੀ ਨਹੀਂ ਜਾਪਦਾ। ਉਨ੍ਹਾਂ ਕਿਹਾ ਕਿ ਸਦਨ ਵਿੱਚ ਕਿਸੇ ਮੈਂਬਰ ਵੱਲੋਂ ਅਜਿਹੀ ਭਾਸ਼ਾ ਜਾਂ ਟਿੱਪਣੀਆਂ ਅਸਵੀਕਾਰਨਯੋਗ ਹਨ। ਹਾਲਾਂਕਿ ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਹਿਰਾ ਨੂੰ ਬਚਾਉਂਦਿਆਂ ਆਪਣੀ ਪਾਰਟੀ ਵੱਲੋਂ ਮੁੱਖ ਮੰਤਰੀ ਖਿਲਾਫ਼ ਲਿਆਂਦੇ ਮੁੱਦੇ ਨੂੰ ਚੁੱਕਿਆ ਪ੍ਰੰਤੂ ਸਪੀਕਰ ਨੇ ਮੁੜ ਉਸਨੂੰ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ ਹੁਣ ਨੂੰਹ ਨੇ ਪ੍ਰੇਮੀ ਨਾਲ ਮਿਲਕੇ ਸੱਸ ਨੂੰ ਮਾਰਿਆ; ਨਜ਼ਾਇਜ ਸਬੰਧਾਂ ‘ਚ ਬਣ ਰਹੀ ਸੀ ਰੋੜਾ

ਇਸ ਦੌਰਾਨ ਅਕਾਲੀ ਦਲ ਵੱਲੋਂ ਚੁਣ ਕੇ ਆਏ ਮੈਂਬਰ ਡਾ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਕੁੱਝ ਮੈਂਬਰਾਂ ਦੀ ਆਦਤ ਬਣ ਗਈ ਹੈ ਕਿ ਉਹ ਦੂਜਿਆਂ ਦਾ ਅਪਮਾਨ ਕਰਦੇ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਬਾਰੇ ਕੀਤੀ ਟਿੱਪਣੀ ‘ਤੇ ਮੁੜ ਹੰਗਾਮਾ ਹੋ ਗਿਆ ਤੇ ਬਾਜਵਾ ਦੀ ਅਗਵਾਈ ਹੇਠ ਕਾਗਰਸੀ ਮੈਂਬਰਾਂ ਨੇ ਇਸਦਾ ਵਿਰੋਧ ਕੀਤਾ। ਇਸ ਮੌਕੇ ਹਰਪਾਲ ਸਿੰਘ ਚੀਮਾ ਵੱਲੋਂ ਲਿਆਂਦੇ ਮਤੇ ਦੀ ਹਿਮਾਇਤ ਕਰਦਿਆਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਖਹਿਰਾ ਵੱਲੋਂ ਕੀਤੀਆਂ ਇਸ ਅਪਮਾਨਜਨਕ ਟਿੱਪਣੀਆਂ ਨੂੰ ਵਿਸ਼ੇਸ ਅਧਿਕਾਰ ਕਮੇਟੀ ਨੂੰ ਸੌਂਪਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਖਹਿਰਾ ਨੇ ਅਜਿਹਾ ਕਰਕੇ ਮੈਂਬਰਾਂ ਦੇ ਵਿਸ਼ੇਸ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਜਿਸਦੇ ਚੱਲਦੇ ਇਹ ਪ੍ਰਸਤਾਵ ਲਿਆਉਣਾ ਜਰੂਰੀ ਹੈ। ਸਪੀਕਰ ਸੰਧਵਾਂ ਨੇ ਇਹ ਮਤਾ ਸਦਨ ਅੱਗੇ ਰੱਖਿਆ ਜੋਕਿ ਜੁਬਾਨੀ ਵੋਟਾਂ ਨਾਲ ਇਹ ਮਤਾ ਸਵੀਕਾਰ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

0

Amritsar News: ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਆਉਣਗੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇਅਤੇ ਉਹ ਆਮ ਆਦਮੀ ਪਾਰਟੀ ਦੇ ਉਭਾਰ ਲਈ ਵਾਹਿਗੁਰੂ ਦਾ ਧੰਨਵਾਦ ਕਰਨਗੇ। ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਹੀ ਦਿੱਲੀ ਦੀ ਇੱਕ ਅਦਾਲਤ ਨੇ ਸ਼੍ਰੀ ਕੇਜ਼ਰੀਵਾਲ ਅਤੇ ਸਾਥੀਆਂ ਨੂੰ ਕਥਿਤ ਸ਼ਰਾਬ ਘੋਟਾਲੇ ਦੇ ਮਾਮਲੇ ਵਿਚ ਨਿਰਦੋਸ਼ ਕਰਾਰ ਦਿੱਤਾ ਸੀ। ਪਾਰਟੀ ਆਗੂਆਂ ਮੁਤਾਬਕ ਇਸੇ ਫੈਸਲੇ ਤੋਂ ਬਾਅਦ ਗੁਰੂਘਰ ਵਿਖੇ ਸ਼ੁਕਰਾਨਾ ਕਰਨ ਲਈ ਆਪ ਆਗੂ ਇੱਥੇ ਆ ਰਹੇ ਹਨ, ਜਿਸਦੇ ਲਈ ਸਥਾਨਕ ਵਰਕਰਾਂ ਵਿਚ ਵੀ ਉਤਸ਼ਾਹ ਪਾਇਆ ਜਾ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ex CM ‘ਤੇ ਜਾਨ+ਲੇਵਾ ਹਮਲਾ; ਵਿਆਹ ਸਮਾਗਮ ‘ਚ ਚਲਾਈਆਂ ਗੋ+ਲੀ+ਆਂ, ਦੇਖੋ ਵੀਡੀਓ

Jammu Kashmir News: Attack on Ex Cm News; ਬੀਤੀ ਦੇਰ ਰਾਤ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਦੇ ਪ੍ਰਮੁੱਖ ਫ਼ਾਰੂਕ ਅਬਦੁੱਲਾ (88 ਸਾਲ) ਉੱਪਰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਵਿਆਹ ਸਮਾਗਮ ਵਿਚ ਪੁੱਜੇ ਸ਼੍ਰੀ ਅਬਦੁੱਲਾ ਦੇ ਨਾਲ ਜੰਮੂ ਕਸ਼ਮੀਰ ਦੇ ਉੱਪ ਮੁੱਖ ਮੰਤਰੀ ਚੌਧਰੀ ਸੁਰਿੰਦਰ ਸਿੰਘ ਵੀ ਮੌਜੂਦ ਸਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੈ ਆਈ ਹੈ, ਜਿਸਦੇ ਵਿਚ ਸਾਫ਼ ਦੇਖਿਆ ਜਾ ਸਕਦਾ ਕਿ ਹਮਲਾਵਾਰ ਕਮਲਜੀਤ ਸਿੰਘ ਜਾਮਵਾਲ ਪਿੱਛੇ ਤੋਂ ਬਿਲਕੁੱਲ ਨਜ਼ਦੀਕ ਆ ਕੇ ਸ਼੍ਰੀ ਅਬਦੁੱਲਾ ਉੱਪਰ ਗੋਲੀ ਚਲਾਉਂਦਾ ਹੈ ਪ੍ਰੰਤੁ ਉਸਦਾ ਨਿਸ਼ਾਨਾ ਚੁੱਕ ਜਾਂਦਾ ਹੈ, ਜਿਸ ਕਾਰਨ ਉਹ ਵਾਲ-ਵਾਲ ਬਚ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਹਮਲਾਵਾਰ ਨੂੰ ਦਬੋਚ ਲੈਂਦੇ ਹਨ ਤੇ ਉਸਦੇ ਹੱਥ ਵਿਚ ਮੌਜੂਦ ਪਿਸਤੌਲ ਨੂੰ ਖੋਹ ਲੈਂਦੇ ਹਨ।

ਇਹ ਵੀ ਪੜ੍ਹੋ ਹੁਣ ਨੂੰਹ ਨੇ ਪ੍ਰੇਮੀ ਨਾਲ ਮਿਲਕੇ ਸੱਸ ਨੂੰ ਮਾਰਿਆ; ਨਜ਼ਾਇਜ ਸਬੰਧਾਂ ‘ਚ ਬਣ ਰਹੀ ਸੀ ਰੋੜਾ

ਸੂਚਨਾ ਮੁਤਾਬਕ ਫ਼ਾਰੂਕ ਅਬਦੁੱਲਾ ਗ੍ਰੇਟਰ ਕੈਲਾਸ਼ ਇਲਾਕੇ ਵਿਚ ਆਪਣੇ ਸਮਰਥਕ ਦੇ ਪੁੱਤਰ ਦੇ ਵਿਆਹ ਸਮਾਗਮ ਵਿਚ ਆਏ ਸਨ, ਜਿੱਥੇ ਉਹ ਕਰੀਬ ਇੱਕ ਘੰਟਾ ਤੱਕ ਰੁਕੇ ਤੇ ਖਾਣਾ ਖਾਧਾ। ਜਦ ਉਹ ਵਾਪਸ ਤੁਰਨ ਲੱਗੇ ਤਾਂ ਇਹ ਘਟਨਾ ਵਾਪਰੀ। ਉਧਰ, ਹਮਲਾਵਾਰ ਦੀ ਇੱਕ ਵੀਡੀਓ ਵੀ ਵਾਈਰਲ ਹੋਈ ਹੈ, ਜਿਸਦੇ ਵਿਚ ਉਹ ਦਾਅਵਾ ਕਰ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਨੂੰ ਮਾਰਨ ਦਾ ਫੈਸਲਾ ਉਸਦਾ ਨਿੱਜੀ ਸੀ ਤੇ ਉਹ ਪਿਛਲੇ 20 ਸਾਲਾਂ ਤੋਂ ਇਸਦਾ ਇੰਤਜ਼ਾਰ ਕਰ ਰਹੇ ਸਨ। ਉਸਦੇ ਕੋਲੋਂ ਬਰਾਮਦ ਪਿਸਤੌਲ ਲਾਈਸੈਂਸੀ ਦੱਸੀ ਜਾ ਰਹੀ ਹੈ। ਘਟਨਾ ਸਮੇਂ ਹਮਲਾਵਾਰ ਦੀ ਸ਼ਰਾਬ ਪੀਤੀ ਹੋਈ ਸੀ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਨੂੰਹ ਨੇ ਪ੍ਰੇਮੀ ਨਾਲ ਮਿਲਕੇ ਸੱਸ ਨੂੰ ਮਾਰਿਆ; ਨਜ਼ਾਇਜ ਸਬੰਧਾਂ ‘ਚ ਬਣ ਰਹੀ ਸੀ ਰੋੜਾ

0

Amritsar News: ਪਿਛਲੇ ਕੁੱਝ ਸਾਲਾਂ ਤੋਂ ਸਮਾਜਿਕ ਸਬੰਧਾਂ ਵਿਚ ਆ ਰਹੀ ਗਿਰਾਵਟ ਦੇ ਚੱਲਦਿਆਂ ਆਪਣਿਆਂ ਦੇ ਹੋ ਰਹੇ ਕਤਲਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਰ੍ਹਾਂ ਦੀ ਤਾਜ਼ਾ ਘਟਨਾ ਦੇ ਵਿਚ ਅੰਮ੍ਰਿਤਸਰ ਸ਼ਹਿਰ ਦੇ ਵਿਚ ਇੱਕ ਕਲਯੁਗੀ ਨੂੰਹ ਨੇ ਆਪਣੇ ਪ੍ਰੇਮੀ ਨਾਲ ਮਿਲਕੇ ਆਪਣੀ ਹੀ ਸੱਸ ਦਾ ਕਤਲ ਕਰ ਦਿੱਤਾ। ਵੱਡੀ ਗੱਲ ਇਹ ਹੈ ਕਿ ਕਤਲ ਤੋਂ ਬਾਅਦ ਨੂੰਹ ਨੇ ਇਸ ਨੂੰ ਲੁੱਟ-ਖੋਹ ਦੀ ਘਟਨਾ ਬਣਾਉਂਦਿਆਂ ਪੁਲਿਸ ਕੋਲ ਸਿਕਾਇਤ ਕੀਤੀ ਪ੍ਰੰਤੂ ਪੁਲਿਸ ਦੀ ਤੇਜ਼ ਅੱਖ ਤੋਂ ਉਹ ਬਚ ਨਾ ਸਕੀ।ਬੁੱਧਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਇੰਦਰਾਂ ਕਾਲੋਨੀ ਵਿਖੇ ਇੱਕ ਬਜ਼ੁਰਗ ਮਹਿਲਾ ਦੇ ਹੋਏ ਅੰਨ੍ਹੇ ਕਤਲ ਦੇ ਮਾਮਲੇ ਨੂੰ ਸਿਰਫ਼ 24 ਘੰਟਿਆਂ ਵਿੱਚ ਸੁਲਝਾ ਲਿਆ ਗਿਆ ਹੈ।

ਇਹ ਵੀ ਪੜ੍ਹੋ   ਰਿਹਾਇਸ਼ ਤੋਂ ਪਹਿਲਾਂ ਹੀ ‘ਚੋਰਾਂ’ ਨੇ ਕੀਤਾ ਕੋਠੀ ਦਾ ਮਹੂਰਤ;ਲੱਖਾਂ ਦਾ ਸਮਾਨ ਚੋਰੀ, ਦੋ ਕਾਬੂ

ਉਨ੍ਹਾਂ ਦਸਿਆ ਕਿ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਦਿਆਂ ਕਾਤਲ ਨੂੰਹ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਮ੍ਰਿਤਕ ਦੀ ਨੂੰਹ ਮਿੰਟੀ ਸ਼ਰਮਾ ਅਤੇ ਉਸਦੇ ਪ੍ਰੇਮੀ ਦਲਬੀਰ ਸਿੰਘ ਉਰਫ਼ ਲਾਡੀ ਵਜੋਂ ਹੋਈ ਹੈ।ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਮਿੰਟੀ ਸ਼ਰਮਾ ਦੇ ਦਲਬੀਰ ਸਿੰਘ ਉਰਫ਼ ਲਾਡੀ ਨਾਲ ਨਾਜਾਇਜ਼ ਸੰਬੰਧ ਸਨ, ਜਿਸਦਾ ਮ੍ਰਿਤਕ ਕਮਲੇਸ਼ ਰਾਣੀ ਵੱਲੋਂ ਵਿਰੋਧ ਕੀਤਾ ਜਾਂਦਾ ਸੀ। ਇਸ ਕਾਰਨ ਮਿੰਟੀ ਸ਼ਰਮਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਸਾਜ਼ਿਸ਼ ਰਚੀ ਅਤੇ ਕਮਲੇਸ਼ ਰਾਣੀ ਦਾ ਸਿਰਹਾਣੇ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਘਟਨਾ ਲਈ ਮੁਲਜ਼ਮਾਂ ਵੱਲੋਂ ਮਿਥ ਕੇ ਦਿਨ ਚੁਣਿਆ ਗਿਆ ਜਦ ਦੂਜਾ ਸਾਰਾ ਪ੍ਰਵਾਰ ਕਿਤੇ ਬਾਹਰ ਗਿਆ ਹੋਇਆ ਸੀ। ਇਹੀਂ ਨਹੀਂ, ਇਸ ਕਤਲ ਦੀ ਵਾਰਦਾਤ ਤੋਂ ਬਾਅਦ ਦੋਨਾਂ ਮਿਲਕੇ ਇਸਨੂੰ ਲੁੱਟਖੋਹ ਦੀ ਘਟਨਾ ਬਣਾਉਣ ਲਈ ਅਲਮਾਰੀਆਂ ਦੇ ਜਿੰਦਰੇ ਤੋੜ ਦਿੱਤੇ ਤੇ ਘਰ ਦਾ ਸਮਾਨ ਖਿਲਾਰ ਦਿੱਤਾ। ਇਸ ਘਟਨਾ ਦੀ ਇਲਾਕੇ ‘ਚ ਕਾਫ਼ੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Vidhan Sabha ਵੱਲੋਂ ਵਿੱਤੀ ਸਾਲ 2026-27 ਦਾ ਬਜਟ ਪਾਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਸਰਕਾਰ ਅਧੀਨ ਮਾਲੀਏ ‘ਚ ਰਿਕਾਰਡ ਵਾਧੇ ਅਤੇ ਰੋਜ਼ਗਾਰ ਉੱਤਪਤੀ ਬਾਰੇ ਦਿੱਤੀ ਜਾਣਕਾਰੀ

0

👉ਪੰਜਾਬ ਨੇ ਭਾਰੀ ਕਰਜ਼ ਬੋਝ ਦੇ ਬਾਵਜੂਦ ਕਰਜ਼ ਤੋਂ ਜੀਡੀਪੀ ਅਨੁਪਾਤ ਨੂੰ ਸਫ਼ਲਤਾਪੂਰਵਕ ਘਟਾਇਆ ਅਤੇ ਪਿਛਲੀਆਂ ਸਰਕਾਰਾਂ ਤੋਂ ਵਿਰਸਤ ‘ਚ ਮਿਲੀਆਂ 21,860 ਕਰੋੜ ਰੁਪਏ ਦੀਆਂ ਦੇਣਦਾਰੀਆਂ ਦਾ ਭੁਗਤਾਨ: ਹਰਪਾਲ ਸਿੰਘ ਚੀਮਾ
👉ਮਹਿਲਾਵਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਸ਼ੁਰੂ ਕਰਕੇ ‘ਆਪ’ ਸਰਕਾਰ ਦੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ: ਹਰਪਾਲ ਸਿੰਘ ਚੀਮਾ
Punjab Budget Session News:ਪੰਜਾਬ ਵਿਧਾਨ ਸਭਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2026-27 ਦਾ ਬਜਟ ਤਿੰਨ ਦਿਨਾਂ ਦੀ ਵਿਆਪਕ ਬਹਿਸ ਤੋਂ ਬਾਅਦ ਅੱਜ ਪਾਸ ਕਰ ਦਿੱਤਾ। ਸਦਨ ਵਿੱਚ ਚਰਚਾ ਨੂੰ ਸਮਾਪਤ ਕਰਦਿਆਂ ਵਿੱਤ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੰਮਾਂ ਦਾ ਵਿਸਤ੍ਰਿਤ ਖਾਕਾ ਪੇਸ਼ ਕੀਤਾ ਅਤੇ ਬਹਿਸ ਦੌਰਾਨ ਵੱਖ-ਵੱਖ ਵਿਧਾਇਕਾਂ ਵੱਲੋਂ ਉਠਾਏ ਗਏ ਸਵਾਲਾਂ ਅਤੇ ਸੁਝਾਵਾਂ ਦੇ ਜਵਾਬ ਦਿੱਤੇ।ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਸਿਧਾਂਤਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੈਸੇ ਦੀ ਚੋਰੀ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਸਦਕਾ ਮਾਲੀਏ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਆਬਕਾਰੀ ਮਾਲੀਆ 20,000 ਕਰੋੜ ਰੁਪਏ ਤੋਂ ਵਧ ਕੇ 53,000 ਕਰੋੜ ਰੁਪਏ ਹੋ ਗਿਆ ਹੈ, ਜਦੋਂ ਕਿ ਜੀਐਸਟੀ ਉਗਰਾਹੀ 61,000 ਕਰੋੜ ਰੁਪਏ ਤੋਂ ਦੁੱਗਣੀ ਹੋ ਕੇ 1,21,000 ਕਰੋੜ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਸਟੈਂਪ ਰਜਿਸਟ੍ਰੇਸ਼ਨ ਮਾਲੀਆ 12,000 ਕਰੋੜ ਰੁਪਏ ਤੋਂ ਵਧ ਕੇ ₹30,000 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਖ਼ਜਾਨੇ ਵਿੱਚ ਇਹ ਕ੍ਰਾਂਤੀਕਾਰੀ ਬਦਲਾਅ ਸਖ਼ਤ ਚੌਕਸੀ ਅਤੇ ਇਮਾਨਦਾਰ ਸ਼ਾਸਨ ਰਾਹੀਂ ਸੰਭਵ ਹੋਇਆ ਹੈ।

ਇਹ ਵੀ ਪੜ੍ਹੋ  ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਰੋਜ਼ਗਾਰ ਉੱਤਪਤੀ ਅਤੇ ‘ਆਪ’ ਸਰਕਾਰ ਦੀਆਂ ਗਾਰੰਟੀਆਂ ਬਾਰੇ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ 2022 ਵਿੱਚ ਆਪਣੀ ਕੈਬਨਿਟ ਦਾ ਪਹਿਲਾ ਫੈਸਲਾ ਲਿਆ ਸੀ ਤਾਂ ਅਸੀਂ 30,000 ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਅੱਜ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇਸ ਵਾਅਦੇ ਤੋਂ ਕਿਤੇ ਵੱਧ ਕਰਕੇ ਦਿਖਾਇਆ ਹੈ। ਇਸ ਇਤਿਹਾਸਕ ਭਰਤੀ ਮੁਹਿੰਮ ਨੇ ਸੂਬੇ ਵਿੱਚੋਂ ਨੌਜਵਾਨਾਂ ਦੀ ਵਿਦੇਸ਼ਾਂ ਵੱਲ ਹਿਜਰਤ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜ੍ਹੀ ਲਈ ਇੱਕ ਸਕਾਰਾਤਮਕ ਮਾਹੌਲ ਸਿਰਜਿਆ ਹੈ।ਸੂਬੇ ਦੇ ਕਰਜ਼ ਬਾਰੇ ਵਿਰੋਧੀ ਧਿਰ ਦੇ ਸ਼ੰਕਿਆਂ/ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਰਾਜ ਦੇ ਮੌਜੂਦਾ ਫੰਡਾਂ ਦਾ 85 ਫੀਸਦ ਹਿੱਸਾ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਵੱਡੇ ਕਰਜ਼ ਦੀ ਅਦਾਇਗੀ ਲਈ ਵਰਤਿਆ ਜਾ ਰਿਹਾ ਹੈ। ਇਸ ਬੋਝ ਦੇ ਬਾਵਜੂਦ ਸਾਡੀ ਸਰਕਾਰ ਕਰਜ਼ ਤੋਂ ਜੀਡੀਪੀ ਅਨੁਪਾਤ ਨੂੰ 48 ਫੀਸਦ ਤੋਂ ਘਟਾ ਕੇ 45 ਫੀਸਦ ਕਰਨ ਵਿੱਚ ਕਾਮਯਾਬ ਰਹੀ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀਆਂ 21,860 ਕਰੋੜ ਰੁਪਏ ਦੀਆਂ ਦੇਣਦਾਰੀਆਂ ਦਾ ਭੁਗਤਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਰਾਜ ਨੇ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਐਫਆਰਬੀਐਮ) ਐਕਟ ਤਹਿਤ ਨਿਰਧਾਰਤ ਸੀਮਾਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਹੈ ਅਤੇ ਲੋੜ ਤੋਂ ਜ਼ਿਆਦਾ ਕਰਜ਼ ਲੈਣ ਦਾ ਸਹਾਰਾ ਨਹੀਂ ਲਿਆ ਹੈ। ਸਿੰਕਿੰਗ ਫੰਡ ਅਤੇ ਗਰੰਟੀ ਰੀਡੈਂਪਸ਼ਨ ਵਿਧੀਆਂ ਰਾਹੀਂ ਥੋੜ੍ਹੇ ਸਮੇਂ ਦੇ ਨਕਦ ਪ੍ਰਬੰਧਨ ਨੂੰ ਕੁਸ਼ਲਤਾ ਨਾਲ ਸੰਭਾਲਿਆ ਗਿਆ ਹੈ, ਜਿਸ ਨਾਲ ਸੂਬਾ ਘੱਟ ਵਿਆਜ ਦਰਾਂ ਦੇ ਯੋਗ ਹੋ ਸਕਿਆ। ਭਲਾਈ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਪੰਜ ਮੁੱਖ ਗਾਰੰਟੀਆਂ ਪੂਰੀਆਂ ਹੋ ਗਈਆਂ ਹਨ।

ਇਹ ਵੀ ਪੜ੍ਹੋ  ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਸੂਬਾ ਸਰਕਾਰ ਵੱਲ ਗੰਨੇ ਦੇ ਬਕਾਏ ਦਾ ਇੱਕ ਵੀ ਰੁਪਿਆ ਲੰਬਿਤ ਨਹੀਂ ਹੈ ਅਤੇ ਜੋ 27 ਕਰੋੜ ਰੁਪਏ ਦਾ ਬਕਾਇਆ ਹੈ, ਉਹ ਫਗਵਾੜਾ ਦੀ ਇੱਕ ਨਿੱਜੀ ਮਿੱਲ ਦਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਬਣਦਾ ਭੁਗਤਾਨ ਮਿਲਣ ਨੂੰ ਯਕੀਨੀ ਬਣਾਉਣ ਲਈ ਇਸ ਮਿੱਲ ਦੀਆਂ ਸੰਪਤੀਆਂ ਸਰਕਾਰ ਵੱਲੋਂ ਪਹਿਲਾਂ ਹੀ ਜ਼ਬਤ ਕਰ ਲਈਆਂ ਗਈਆਂ ਹਨ।ਕਿਸਾਨਾਂ ਲਈ ਯਕਮੁਸ਼ਤ ਨਿਪਟਾਰਾ ਯਕੀਨੀ ਬਣਾਉਣ ਸਬੰਧੀ ਵਿਧਾਇਕ ਰਾਣਾ ਇੰਦਰ ਪ੍ਰਤਾਪ ਦੇ ਸੁਝਾਅ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸਨੂੰ ਸੁਚਾਰੂ ਬਣਾਉਣ ਲਈ ਘਾਟੇ ਵਿੱਚ ਚੱਲ ਰਹੇ ਬੈਂਕਾਂ ਨੂੰ ਭਾਰਤੀ ਰਿਜ਼ਰਵ ਬੈਂਕ ਨਾਲ ਜੋੜਨ ਲਈ ਸਰਗਰਮੀ ਨਾਲ ਯਤਨ ਕਰ ਰਹੇ ਹਨ।ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਐਮਐਲਏ ਸਥਾਨਕ ਖੇਤਰ ਵਿਕਾਸ ਫੰਡਾਂ ਬਾਰੇ ਉਠਾਏ ਗਏ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਐਮਐਲਏ ਸਥਾਨਕ ਖੇਤਰ ਵਿਕਾਸ ਫੰਡਾਂ ਨੂੰ ਪ੍ਰਤੀ ਵਿਧਾਇਕ 5 ਕਰੋੜ ਤੋਂ ਦੁੱਗਣਾ ਕਰਕੇ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਚੁਣੇ ਹੋਏ ਪ੍ਰਤੀਨਿਧ ਵਿਆਪਕ ਵਿਕਾਸ ਪ੍ਰਸਤਾਵਾਂ ਨੂੰ ਯਕੀਨੀ ਬਣਾ ਸਕਦੇ ਹਨ। ਇਨ੍ਹਾਂ ਫੰਡਾਂ ਦੀ ਵਰਤੋਂ ਲਈ ਕੁਝ ਦਿਸ਼ਾ-ਨਿਰਦੇਸ਼ ਹਨ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।”ਵਿਧਾਇਕ ਨਛੱਤਰ ਪਾਲ ਅਤੇ ਹੋਰ ਨਵੇਂ ਚੁਣੇ ਗਏ ਮੈਂਬਰਾਂ ਵੱਲੋਂ ਉਠਾਈਆਂ ਗਈਆਂ ਬੁਨਿਆਦੀ ਢਾਂਚੇ ਦੀਆਂ ਮੰਗਾਂ ਦੇ ਜਵਾਬ ਵਿੱਚ, ਪੰਜਾਬ ਦੇ ਮੰਤਰੀ ਨੇ ਕਿਹਾ, “ਬਜਟ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਗਈ ਹੈ। ਸੂਬੇ ਭਰ ਵਿੱਚ ਨਵੇਂ ਪੁਲਾਂ ਅਤੇ ਸੜਕਾਂ ਦੇ ਨਿਰਮਾਣ ਲਈ 130 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਗ੍ਰਹਿ ਮਾਮਲਿਆਂ ਦੇ ਬਜਟ ਨੂੰ 7 ਫੀਸਦ ਵਧਾ ਕੇ 11,577 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਨਵੇਂ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਦੇ ਨਿਰਮਾਣ ਲਈ ਪੂੰਜੀਗਤ ਖਰਚ ਵੀ 297 ਕਰੋੜ ਰੁਪਏ ਤੋਂ ਵਧਾ ਕੇ 480 ਕਰੋੜ ਰੁਪਏ ਕਰ ਦਿੱਤਾ ਗਿਆ ਹੈ।”

ਇਹ ਵੀ ਪੜ੍ਹੋ  Bhagwant Mann Govt ਨੇ 21 ਟੋਲ ਪਲਾਜ਼ਾ ਬੰਦ ਕੀਤੇ ਅਤੇ 45000 ਕਿਲੋਮੀਟਰ ਸੜਕਾਂ ਦਾ ਕੀਤਾ ਜਾ ਰਿਹਾ ਨਿਰਮਾਣ: ਹਰਭਜਨ ਸਿੰਘ ਈ.ਟੀ. ਓ.

ਵਿਧਾਇਕ ਰਾਣਾ ਇੰਦਰ ਪ੍ਰਤਾਪ ਵੱਲੋਂ ਸਿਹਤ ਬੀਮਾ ਯੋਜਨਾ ਲਈ ਫੰਡਿੰਗ ਬਾਰੇ ਉਠਾਏ ਮੁੱਦਿਆਂ ਬਾਰੇ ਗੱਲ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿਹਤ ਬੀਮਾ ਯੋਜਨਾ ਲਈ 2,000 ਕਰੋੜ ਰੁਪਏ ਰੱਖੇ ਗਏ ਹਨ ਅਤੇ ਜੇਕਰ ਲੋੜ ਪਈ ਤਾਂ ਇਸ ਵੰਡ ਨੂੰ ਸਾਲ ਦੇ ਅੰਤ ਵਿੱਚ ਹੋਰ ਵਧਾਇਆ ਜਾ ਸਕਦਾ ਹੈ।”ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਨਿੱਜੀ ਸਹਾਇਕਾਂ ਅਤੇ ਡਰਾਈਵਰਾਂ ਦੀਆਂ ਤਨਖਾਹਾਂ ਸਬੰਧੀ ਦਿੱਤੇ ਸੁਝਾਵਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, “ਹਾਊਸ ਕਮੇਟੀ ਨੂੰ ਆਪਣੀਆਂ ਸਿਫ਼ਾਰਸ਼ਾਂ ਮੁੱਖ ਮੰਤਰੀ ਕੋਲ ਸਮੀਖਿਆ ਲਈ ਭੇਜਣੀਆਂ ਚਾਹੀਦੀਆਂ ਹਨ।”ਮੁਲਾਜ਼ਮਾਂ ਦੀ ਭਲਾਈ ਅਤੇ ਪੈਨਸ਼ਨਾਂ ਬਾਰੇ ਬੋਲਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਜਨਵਰੀ 2016 ਤੋਂ ਜੂਨ 2021 ਤੱਕ ਦੀ ਮਿਆਦ ਲਈ 75 ਅਤੇ 85 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਲਈ ਲੰਬਿਤ ਮਹਿੰਗਾਈ ਭੱਤੇ ਦੇ ਬਕਾਏ ਦਾ 100 ਫੀਸਦ ਭੁਗਤਾਨ ਕਰ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ ਮੌਜੂਦਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਬਾਕੀ ਬਕਾਏ ਜਾਰੀ ਕਰਨ ਲਈ ਵੀ ਫੰਡ ਅਲਾਟ ਕੀਤੇ ਗਏ ਹਨ।”ਪੁਰਾਣੀ ਪੈਨਸ਼ਨ ਯੋਜਨਾ ਬਾਰੇ ਉਨ੍ਹਾਂ ਕਿਹਾ, “ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਮਾਹਰ ਕਮੇਟੀ ਪੁਰਾਣੀ ਪੈਨਸ਼ਨ ਯੋਜਨਾ ਦੇ ਵਿੱਤੀ ਪ੍ਰਭਾਵ ਦਾ ਡੂੰਘਾਈ ਨਾਲ ਅਧਿਐਨ ਕਰ ਰਹੀ ਹੈ ਤਾਂ ਜੋ ਇੱਕ ਸੁਰੱਖਿਅਤ ਫੈਸਲਾ ਲਿਆ ਜਾ ਸਕੇ। ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਰਗੇ ਸੂਬਿਆਂ ਨੂੰ ਅਜਿਹੀਆਂ ਨੀਤੀਆਂ ਲਾਗੂ ਕਰਨ ਤੋਂ ਬਾਅਦ ਦਰਪੇਸ਼ ਵਿੱਤੀ ਚੁਣੌਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਮਨਾਉਣ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ ਡੇਰਾ ਬੱਲਾਂ ਨੇੜੇ ਦਸ ਏਕੜ ਜ਼ਮੀਨ ਵੀ ਖਰੀਦੀ ਗਈ ਹੈ ਅਤੇ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸਦੀ ਨੀਂਹ ਰੱਖੀ ਜਾਵੇਗੀ।”ਭਵਿੱਖੀ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ, ਪੰਜਾਬ ਦੇ ਮੰਤਰੀ ਨੇ ਕਿਹਾ, “ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਨਵੀਂ ਵਿਸ਼ਵ ਯੂਨੀਵਰਸਿਟੀ ਦੀ ਸਥਾਪਨਾ ਲਈ ਫੰਡ ਨਿਰਧਾਰਤ ਕੀਤੇ ਗਏ ਹਨ ਅਤੇ ਇਸ ਪ੍ਰੋਜੈਕਟ ‘ਤੇ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋਵੇਗਾ।”ਬਜਟ ‘ਤੇ ਚਰਚਾ ਨੂੰ ਸਮਾਪਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿਆਪਕ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਹੈ ਅਤੇ ਸਰਕਾਰ 2027 ਤੋਂ ਪਹਿਲਾਂ ਪੰਜਾਬ ਨੂੰ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

0

👉ਜੇਕਰ ਵਿਰੋਧੀਆਂ ਨੂੰ ਗੁਰਬਤ ਬਾਰੇ ਪਤਾ ਹੁੰਦਾ ਤਾਂ ਔਰਤ ਨੂੰ 1000 ਰੁਪਏ ਦੇਣ ਦੀ ਮੁਖਾਲਫ਼ਤ ਨਾ ਕਰਦੇ-ਭਗਵੰਤ ਸਿੰਘ ਮਾਨ
👉ਵਿਰੋਧੀਆਂ ਨੂੰ ਪਤਾ ਹੈ ਕਿ ਸਾਲ 2027 ਵਿੱਚ ਵੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਵੇਗੀ, ਇਸ ਲਈ ਬਜਟ ਵਿੱਚ ਚਰਚਾ ਤੋਂ ਗੈਰ-ਹਾਜ਼ਰ ਰਹੇ-ਭਗਵੰਤ ਸਿੰਘ ਮਾਨ
Haryana News: punjab budget session; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ ‘ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 2027 ਵਿੱਚ ਮੁੜ ਸੱਤਾ ‘ਚ ਆਵੇਗੀ, ਇਸ ਲਈ ਵਿਰੋਧੀ ਧਿਰ ਨੇ ਲੋਕਾਂ ਦੇ ਸਾਹਮਣੇ ਸੱਚਾਈ ਦਾ ਸਾਹਮਣਾ ਕਰਨ ਦੀ ਥਾਂ ਬਹਿਸ ਤੋਂ ਭੱਜਣਾ ਚੁਣਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਰਵਾਇਤੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਖਾਨਾਪੂਰਤੀ ਹੁੰਦੇ ਸਨ। ਅਸੀਂ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਵਿੱਚ ਏਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ। ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਬਜਟ ਨੂੰ ਪਵਿੱਤਰ ਦਸਤਾਵੇਜ਼ ਸਮਝਦੇ ਹੋਏ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਹੈ।”
ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਉਨ੍ਹਾਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਲੋਕਾਂ ਦੀ ਤਰੱਕੀ ਵਿੱਚ ਹਮੇਸ਼ਾ ਆਰਥਿਕ ਕਮਜ਼ੋਰੀ ਰੁਕਾਵਟ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਦੇਣ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦੇਣ, 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਔਰਤਾਂ ਨੂੰ 1000-1500 ਰੁਪਏ ਦੇਣ ਦਾ ਐਲਾਨ ਕੀਤਾ ਹੈ, ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਜਿਸ ਕਰਕੇ ਉਹ ਸਦਨ ਦਾ ਬਾਈਕਾਟ ਕਰਕੇ ਭੱਜ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਜਟ ਗਲੀਆਂ-ਨਾਲੀਆਂ ਪੱਕੀਆਂ ਕਰਨ ਤੱਕ ਸੀਮਿਤ ਹੁੰਦੇ ਸਨ ਪਰ ਅਸੀਂ ਆਪਣੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇਣ, ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਮੈਡੀਕਲ ਕਾਲਜ ਬਣਾਉਣ ਦੇ ਪ੍ਰਸਤਾਵ ਰੱਖੇ ਹਨ।

ਇਹ ਵੀ ਪੜ੍ਹੋ ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਅਤੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਡਾਕਟਰ ਬਣਨ ਦਾ ਸੁਪਨਾ ਸਾਕਾਰ ਕਰਨ ਲਈ ਸੂਬੇ ਵਿੱਚ 7 ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਬਣਨਗੇ ਅਤੇ ਇਨ੍ਹਾਂ ਕਾਲਜਾਂ ਦੇ ਬਣਨ ਨਾਲ ਐਮ.ਬੀ.ਬੀ.ਐਸ. ਦੀਆਂ 600 ਸੀਟਾਂ ਵਧ ਜਾਣਗੀਆਂ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਓ.ਪੀ.ਡੀ. ਐਂਟਰੀ ਦਰਜ ਕੀਤੀ ਹੈ ਜੋ ਸਿਹਤ ਸੇਵਾਵਾਂ ਵਿੱਚ ਲੋਕਾਂ ਦਾ ਭਰੋਸਾ ਜ਼ਾਹਰ ਕਰਦਾ ਹੈ।‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਧਨਾਢ ਆਗੂਆਂ ਵੱਲੋਂ ਜਾਣਬੁੱਝ ਕੇ ਗਰੀਬ ਲੋਕਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਗਰੀਬਾਂ ਦੀ ਭਲਾਈ ਲਈ ਕਦੇ ਵੀ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਅੱਜ ਵੀ ਬਹੁਤ ਪਰਿਵਾਰ ਗੁਰਬਤ ਦੀ ਜ਼ਿੰਦਗੀ ਹੰਢਾ ਰਹੇ ਹਨ ਜਿਨ੍ਹਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਗਰੀਬ ਲੋਕਾਂ ਦੀ ਆਰਥਿਕ ਆਜ਼ਾਦੀ ਤੋਂ ਤਕਲੀਫ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੀਡਰ ਆਪਣੇ ਬੱਚਿਆਂ ਨੂੰ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹਾਉਂਦੇ ਹਨ ਪਰ ਗਰੀਬ ਲੋਕਾਂ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਤਾਂ ਪੱਛੜੇ ਪਰਿਵਾਰਾਂ ਦੇ ਬੱਚੇ ਜੇ.ਈ.ਈ., ਜੇ.ਈ.ਈ. ਮੇਨਜ਼ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਰਸੋਈ ਸਕੀਮ 40 ਲੱਖ ਪਰਿਵਾਰਾਂ ਖਾਸ ਕਰਕੇ ਉਨ੍ਹਾਂ ਦੇ ਬੱਚਿਆਂ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਏਗੀ। ਇਸ ਸਕੀਮ ਹੇਠ ਪਰਿਵਾਰ ਨੂੰ ਦੋ ਕਿਲੋ ਖੰਡ, ਦੋ ਕਿਲੋ ਦਾਲ, ਇਕ ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ ਇਕ ਕਿਲੋ ਲੂਣ ਦੀ ਕਿੱਟ ਮਿਲੇਗੀ।ਪੰਜਾਬ ਪੁਲਿਸ ਵਿੱਚ 10,000 ਅਸਾਮੀ ਸਿਰਜਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਪੰਜਾਬ ਪੁਲਿਸ ਦੇ ਹੱਥ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ ਲਗਪਗ 64000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਨ ਚੰਦ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਣ ਕੇ ਤਿਆਰ ਹੋ ਚੁੱਕਾ ਅਤੇ ਇਸ ਸਾਲ ਤੋਂ ਸੰਸਥਾ ਵਿੱਚ ਦਾਖਲੇ ਸ਼ੁਰੂ ਹੋਣਗੇ। ਇਸ ਨਾਲ ਸਾਡੇ ਨੌਜਵਾਨਾਂ ਨੂੰ ਫੌਜ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲੇਗਾ।
ਸੂਬੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਪੰਜਾਬ ਲਈ ਖੁਸ਼ਖਬਰੀ ਹੈ ਕਿ ਰਾਜ ਸਭਾ ਵਿੱਚ ਪੇਸ਼ ਕੀਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਮਾਪਣ ਲਈ ਬਣੇ ਖੂਹਾਂ ਵਿੱਚੋਂ 57 ਫ਼ੀਸਦ ਵਿੱਚ ਪਾਣੀ ਦਾ ਪੱਧਰ ਵਧਿਆ ਹੈ। ਇਹ ਵਾਧਾ 0 ਤੋਂ 4 ਮੀਟਰ ਤੱਕ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾ ਰਹੀ ਹੈ ਜੋ ਸਹੀ ਮਾਅਨਿਆਂ ਵਿੱਚ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਿਸ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਹਰ ਫੈਸਲੇ ਵਿੱਚ ਨੁਕਸ ਕੱਢਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਕਹਿੰਦੇ ਸਨ ਕਿ ਮੁਫਤ ਬਿਜਲੀ ਨਹੀਂ ਦਿੱਤੀ ਜਾ ਸਕਦੀ, ਅਸੀਂ ਇਸ ਵਾਅਦੇ ਨੂੰ ਲਾਗੂ ਕਰਕੇ ਦਿਖਾਇਆ। ਫੇਰ ਕਹਿੰਦੇ ਕਿ ਭਗਵੰਤ ਸਿੰਘ ਮਾਨ ਇਕ ਸਾਲ ਲਈ ਵੀ ਮੁੱਖ ਮੰਤਰੀ ਨਹੀਂ ਰਹੇਗਾ, ਮੈਂ ਚਾਰ ਸਾਲਾਂ ਤੋਂ ਮੁੱਖ ਮੰਤਰੀ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਿਰੋਧੀਆਂ ਨੂੰ ਦੱਸ ਦੇਣਾ ਚਾਹੁੰਦੇ ਕਿ ਸਾਲ 2027 ਵਿੱਚ ਵੀ ਉਹੀ ਮੁੱਖ ਮੰਤਰੀ ਬਣਨਗੇ।

ਇਹ ਵੀ ਪੜ੍ਹੋ ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਪੰਜਾਬ ਦੇ ਮਸਲਿਆਂ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਪੰਜਾਬ ਨੂੰ ਵੱਡਾ ਭਰਾ ਬਣਾ ਕੇ ਸਾਡੇ ਕੀਮਤੀ ਸਰੋਤਾਂ ਤੇ ਡਾਕਾ ਮਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਦੇ ਹਿਮਾਚਲ ਵੱਡਾ ਭਰਾ ਕਹਿ ਕੇ ਚੰਡੀਗੜ੍ਹ ਵਿੱਚੋਂ ਹਿੱਸਾ ਮੰਗਦਾ ਹੈ, ਪਾਣੀ ਤੇ ਰਾਇਲਟੀ ਮੰਗਦਾ ਹੈ ਅਤੇ ਕਦੇ ਹਰਿਆਣਾ ਐਸ.ਵਾਈ.ਐਲ. ਨਹਿਰ ਦੀ ਮੰਗ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਟੈਂਡ ਕਾਰਨ ਪਹਿਲੀ ਵਾਰ ਹਰਿਆਣਾ ਨੇ ਆਪਣੇ ਬਜਟ ਵਿੱਚ ਐਸ.ਵਾਈ.ਐਲ ਨਹਿਰ ਦੀ ਉਸਾਰੀ ਲਈ ਫੰਡ ਨਹੀਂ ਰੱਖੇ।ਸਦਨ ਵਿੱਚ ਵਿਰੋਧੀ ਧਿਰ ਦੀ ਗੈਰ-ਹਾਜ਼ਰੀ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਪਣੇ ਇਲਾਕੇ ਦੇ ਲੋਕਾਂ ਦੇ ਮਸਲੇ ਚੁੱਕਣ ਲਈ ਕਦੇ ਵੀ ਗੰਭੀਰ ਨਹੀਂ ਹੋਏ ਅਤੇ ਸਾਲ 2027 ਵਿੱਚ ਸਿਆਸੀ ਨਕਸ਼ੇ ਤੋਂ ਵੀ ਗੈਰ-ਹਾਜ਼ਰ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੈ ਜੋ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਏਨੀ ਮਾੜੀ ਹੋ ਚੁੱਕੀ ਹੈ ਕਿ ਇਸ ਦੀ ਸਾਰੀ ਹਾਈਕਮਾਂਡ ਇਕ ਇਨੋਵਾ ਵਿੱਚ ਸਵਾਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਲੇਸ਼ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਲੜਨਾ ਚਾਹੁੰਦੇ ਹਨ।ਅਕਾਲੀ ਦਲ ਨੂੰ ਪੰਜਾਬ ਦੀ ਨਸਲਕੁਸ਼ੀ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਗੈਂਗਸਟਰ ਬਣਨ ਦੇ ਰਾਹ ਤੋਰਿਆ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਜ਼ੋਮੈਟੋ ਕੰਪਨੀ ਤਾਂ ਬਾਅਦ ਵਿੱਚ ਬਣੀ ਹੈ, ਅਕਾਲੀ ਸਰਕਾਰ ਮੌਕੇ ਸਰਕਾਰੀ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਤੀਜੇ ਸਥਾਨ ਉਤੇ ਰਹਿਣ ਵਾਲੇ ਅਕਾਲੀ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਪੂਰਾ ਨਹੀਂ ਹੋਣੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Nayab Saini ਦੀ ਅਗਵਾਈ ਹੇਠ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ

0

Haryana News:ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਹੋਈ। ਮੀਟਿੰਗ ਵਿੱਚ ਜਨਸਿਹਤ, ਲੋਕ ਨਿਰਮਾਣ ਵਿਭਾਗ, ਸ਼ਹਿਰੀ ਸਥਾਨਕ ਨਿਗਮ, ਖੇਤੀਬਾੜੀ, ਬਿਜਲੀ ਨਿਗਮ ਸਮੇਤ ਕਈ ਵਿਭਾਗਾਂ ਲਈ ਜਰੂਰੀ ਸਮੱਗਰੀ ਖਰੀਦ ਨੁੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਕਈ ਵਿਕਾਸ ਪਰਿਯੋਜਨਾਵਾਂ ਦੇ ਨਿਰਮਾਣ ਲਈ ਵੀ ਟੈਂਡਰ ਪ੍ਰਕ੍ਰਿਆ ਸਪੰਨ ਕੀਤੀ ਗਈ।ਮੀਟਿੰਗ ਵਿੱਚ 675.82 ਕਰੋੜ ਰੁਪਏ ਦੇ ਕੁੱਲ 15 ਏਜੰਡੇ ਰੱਖੇ ਗਏ। ਨੇਗੋਸਇਏਸ਼ਨ ਦੇ ਬਾਅਦ 657.82 ਕਰੋੜ ਰੁਪਏ ਵਿੱਚ ਛੱਡੇ ਗਏ। ਇਸ ਤਰ੍ਹਾ ਸਰਕਾਰ ਨੂੰ ਲਗਭਗ 68.13 ਕਰੋੜ ਰੁਪਏ ਬਚੱਤ ਹੋਈ।ਮੁੱਖ ਮੰਤਰੀ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਪਰਿਯੋਜਨਾਵਾਂ ਦੀ ਸਮੇਂ-ਸਮੇਂ ‘ਤੇ ਮਾਨੀਟਰਿੰਗ ਕਰਨ ਤਾਂ ਜੋ ਕੰਮ ਸਮੇਂ ‘ਤੇ ਪੂਰਾ ਹੋ ਸਕੇ। ਇਸ ਤੋਂ ਇਲਾਵਾ ਵਿਕਾਸ ਕੰਮਾਂ ਵਿੱਚ ਗੁਣਵੱਤਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕੰਮਾਂ ਵਿੱਚ ਦੇਰੀ ਅਤੇ ਗੁਣਵੱਤਾ ਦੇ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਟੈਂਡਰ ਪ੍ਰਕ੍ਰਿਆ ਵੀ ਸਮੇਂ ‘ਤੇ ਪੂਰੀ ਕਰਨ। ਜੇਕਰ ਕੋਈ ਅਧਿਕਾਰੀ ਇਸ ਵਿੱਚ ਲਾਪ੍ਰਵਹੀ ਵਰਤੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਮੀਟਿੰਗ ਵਿੱਚ ਯਮੁਨਾਨਗਰ ਤੇ ਪਾਣੀਪਤ ਥਰਮਲ ਪਲਾਂਟ ਵਿੱਚ ਆਟੋਮੇਟਿਡ ਕੋਇਲਾ ਸਪਲਾਇਰ ਅਤੇ ਰੱਖਰਖਾਵ ਦੇ ਲਈ ਪ੍ਰਕ੍ਰਿਆ ਪੂਰੀ ਕੀਤੀ। ਇਸ ਤੋਂ ਇਲਾਵਾ, ਡੀਐਚਬੀਬੀਐਨਐਲ ਲਈ 220 ਕੇਵੀ, 33/11 ਕੇਵੀ ਦੇ ਬਿਜਲੀ ਟ੍ਰਾਂਸਫਾਰਮਰ ਖਰੀਦਣ ਦੀ ਪ੍ਰਕ੍ਰਿਆ ਨੂੰ ਵੀ ਅੰਤਮ ਰੂਪ ਦਿੱਤਾ।

ਗੁਰੂਗ੍ਰਾਮ ਵਿੱਚ ਡੇ੍ਰਨ ਤੇ ਬਸਈ ਲਾਇਨ ਕੰਮ ਦੀ ਮੰਜੂਰੀ
ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿੱਚ ਬਸਈ ਜਲਘਰ ਤੋਂ ਸੈਕਟਰ 25 ਰੇਲਵੇ ਲਾਇਨ-2 ਦੇ ਹੇਠਾਂ ਤੋਂ 1000 ਐਮਐਮ ਤੋਂ 600 ਐਮਐਮ ਦੀ ਪਾਇਪ ਲਾਇਨ ਪਾਉਣ ਦੇ ਕੰਮ ਨੂੰ ਵੀ ਮੰਜੂਰੀ ਦਿੱਤੀ। ਲਗਭਗ 55 ਕਰੋੜ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਇਸ ਪਾਇਪ ਲਾਇਨ ਦਾ ਕੰਮ ਜਲਦੀ ਸ਼ੁਰੂ ਕਰ ਬਰਸਾਤ ਦੇ ਸੀਜਨ ਤੋਂ ਪਹਿਲਾਂ ਪੂਰਾ ਕਰਨ ਨੂੰ ਕਿਹਾ। ਉਨ੍ਹਾਂ ਨੇ ਬੂਸਟਿੰਗ ਸਟੇਸ਼ਨ ਸੈਕਟਰ-16 ਦੇ ਲਈ ਪਾਇਪ ਲਾਇਨ ਪਾਉਣ ਦੇ ਕੰਮ ਨੂੰ ਮੰਜੂਰੀ ਪ੍ਰਦਾਨ ਕੀਤੀ।ਮੀਟਿੰਗ ਵਿੱਚ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿੱਚ ਸਟੋਰਮ ਵਾਟਰ ਦੀ ਨਿਕਾਸੀ ਤਹਿਤ ਅਸ਼ੋਕ ਵਿਹਾਰ ਤੋਂ ਨੇੜੇ ਭੀਮਗੜ੍ਹ ਖੇੜੀ ਰੇਲਵੇ ਕਲਵਰਟ ਨੰਬਰ 50 ਤੱਕ ਆਰਸੀਸੀ ਮਾਸਟਰ ਡੇ੍ਰਨ ਬਨਾਉਣ ਦੀ ਮੰਜੂਰੀ ਪ੍ਰਦਾਨ ਕੀਤੀ। ਇਸ ਕੰਮ ‘ਤੇ ਲਗਭਗ 17.60 ਕਰੋੜ ਦੀ ਲਾਗਤ ਆਵੇਗੀ ਫਰੀਦਾਬਾਦ ਵਿੱਚ ਲਗਭਗ 41.84 ਕਰੋੜ ਰੁਪਏ ਦੀ ਲਾਗਤ ਨਾਲ ਐਮਐਲਡੀ ਸੀਵਰੇਜ ਟ੍ਰੀਟਕੈਂਅ ਪਲਾਂਟ ਬਨਾਉਣ ਦੇ ਕੰਮ ਲਈ ਵੀ ਟੈਂਡਰ ਪ੍ਰਕ੍ਰਿਆ ਪੂਰੀ ਕੀਤੀ ਗਈ।

ਧਨੋਦਾ, ਨਾਵਦਾ, ਕਿਰੋੜੀ ਵਿੱਚ ਵਧੇਗੀ ਸਬ-ਸਟੇਸ਼ਨ ਦੀ ਸਮਰੱਥਾ
ਮੁੱਖ ਮੰਤਰੀ ਨੇ ਮਹੇਂਦਰਗੜ੍ਹ ਦੇ ਪਿੰਡ ਧਨੋਦਾ, ਫਰੀਦਾਬਾਦ ਦੇ ਪਿੰਡ ਨਾਵਦਾ ਅਤੇ ਹਿਸਾਰ ਦੇ ਪਿੰਡ ਕਿਰੋੜੀ ਵਿੱਚ 400 ਕੇਵੀ ਸਬ-ਸਟੇਸ਼ਨ ਸਥਾਪਿਤ ਕਰਨ ਦੇ ਕੰਮ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ। ਇੰਨ੍ਹਾਂ ‘ਤੇ ਲਗਭਗ 157 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਟ੍ਰਾਸਫਾਰਮਰ ਲਗਾਏ ਜਾਣਗੇ। ਜਿਨ੍ਹਾਂ ਪਿੰਡਾਂ ਦੇ ਟ੍ਰਾਂਸਫਾਰਮਰਾਂ ‘ਤੇ ਬਿਜਲੀ ਦਾ ਲੋਡ ਵੱਧ ਜਾਂਦਾ ਹੈ ਉਨ੍ਹਾਂ ਵਿੱਚ ਵੱਧ ਸਮਰੱਥਾ ਦੇ ਬਿਜਲੀ ਟ੍ਰਾਂਸਫਾਰਮਰ ਲਗਾਏ ਜਾਣਗੇ। ਇਸ ਤੋਂ ਇਲਾਵਾ ਬਾਵਲ ਵਿੱਚ ਬਣਾਏ ਜਾਣ ਵਾਲੇ ਨਿਆਇਕ ਕੰਪਲੈਕਸ ਦੇ ਲਈ ਵੀ ਟੈਂਡਰ ਪ੍ਰਕ੍ਰਿਆ ਪੂਰੀ ਕੀਤੀਗ ਈ। ਇਸ ਦੇ ਨਿਰਮਾਣ ‘ਤੇ 18 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤਰ੍ਹਾ ਕਾਲਾਂਵਾਲੀ ਐਲਟੀਸੀ ਨਾਲ ਰੋੜੀ ਘੱਗਰ ਡੇ੍ਰਨ ਵਿੱਚ ਪਾਣੀ ਪਾਉਣ ਦੇ ਕੰਮ ਨੂੰ ਵੀ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਅੰਬਾਲਾ ਵਿੱਚ ਬਣ ਰਹੇ ਸ਼ਹੀਦ ਸਮਾਰਕ ਤਹਿਤ ਫਰਨੀਚਰ ਦੀ ਖਰੀਦ ਪ੍ਰਕ੍ਰਿਆ ਪੂਰੀ ਕਰਨ ਲਹੀ ਕਮਿਸ਼ਨਰ ਅਤੇ ਸਕੱਤਰ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਨੂੰ ਅਥੋਰਾਇਜਡ ਕੀਤਾ ਗਿਆ।
ਮੀਟਿੰਗ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਜਨਸਿਹਤ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ, ਏਸੀਐਸ ਡਾ. ਰਾਜਾਸ਼ੇਖਰ ਵੁੰਡਰੂ, ਏਕੇ ਸਿੰਘ, ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਡਾ. ਸਾਕੇਤ ਕੁਮਾਰ, ਕਮਿਸ਼ਨਰ ਅਤੇ ਸਕੱਤਰ ਪੰਕਜ ਅਗਰਵਾਲ, ਮੋਹਮਦ ਸ਼ਾਇਨ, ਡਾ. ਅਮਿਤ ਅਗਰਵਾਲ, ਪੀਸੀ ਮੀਣਾ, ਸੂਚਨਾ ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਕੇ ਐਮ ਪਾਂਡੂਰੰਗ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਵਫ਼ਦ ਨਾਲ ਕੀਤੀ ਮੀਟਿੰਗ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਆਪਣੇ ਆਵਾਸ ਸੰਤ ਕਬੀਰ ਕੁਟੀਰ ‘ਤੇ ਇੰਡੋ-ਕੈਨੇਡਾ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਸ੍ਰੀ ਪ੍ਰਸ਼ਾਂਤ ਸ਼੍ਰੀਵਾਸਤਵ ਦੀ ਅਗਵਾਈ ਹੇਠ ਆਏ ਇੱਕ ਵਫ਼ਦ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਵਫ਼ਦ ਦੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੈਨੇਡਾ ਦੇ ਨਾਲ ਵੱਧਦੇ ਸਹਿਯੋਗ ਨੂੰ ਇੱਕ ਮਹਤੱਵਪੂਰਣ ਮੌਕੇ ਵਜੋ ਦੇਖਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਵਿਸ਼ਵ ਅਰਥਵਿਵਸਥਾ ਵਿੱਚ ਉਹ ਦੇਸ਼ ਅਤੇ ਖੇਤਰ ਤੇਜੀ ਨਾਲ ਪ੍ਰਗਤੀ ਕਰ ਰਹੇ ਹਨ, ਜੋ ਗਿਆਨ, ਨਵਾਚਾਰ ਅਤੇ ਤਕਨਾਲੋਜੀ ‘ਤੇ ਅਧਾਰਿਤ ਸਾਝੇਦਾਰੀਆਂ ਸਥਾਪਿਤ ਕਰ ਰਹੇ ਹਨ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਅਤੇ ਕੈਨੇਡਾ ਕਈ ਅਜਿਹੇ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ, ਜਿਨ੍ਹਾਂ ਨਾਲ ਸਾਂਝੀ ਪ੍ਰਗਤੀ ਅਤੇ ਲਗਾਤਾਰ ਵਿਕਾਸ ਦਾ ਇੱਕ ਮਜਬੂਤ ਮਾਡਲ ਤਿਆਰ ਕੀਤਾ ਜਾ ਸਕਦਾ ਹੈ। ਆਰਟੀਫੀਸ਼ਿਅਲ ਇੰਟੈਲੀਜੈਂਸ (ਏਆਈ) ਅਤੇ ਸਮਾਰਟ ਗਵਰਨੈਂਸ ਵਿੱਚ ਸੰਭਾਵਿਤ ਸਹਿਯੋਗ ਦਾ ਵਰਨਣ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਪ੍ਰਸਾਸ਼ਨ ਨੁੰ ਵੱਧ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਬਨਾਉਣ ਲਈ ਡਿਜੀਟਲ ਅਤੇ ਏਆਈ ਅਧਾਰਿਤ ਹੱਲਾਂ ਨੂੰ ਪ੍ਰੋਤਸਾਹਨ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਖੇਤਰ ਵਿੱਚ ਕੈਨੇਡਾ ਵਿਸ਼ਵ ਪੱਧਰ ‘ਤੇ ਮੋਹਰੀ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਸਮਾਰਟ ਗਵਰਨੈਂਸ, ਡੇਟਾ-ਅਧਾਰਿਤ ਫੈਸਲੇ ਪ੍ਰਣਾਲੀ, ਸਿਹਤ ਸੇਵਾਵਾਂ ਅਤੇ ਖੇਤੀਬਾੜੀ ਖੇਤਰ ਲਈ ਏਆਈ ਅਧਾਰਿਤ ਸਮਾਧਾਨਾਂ ਵਰਗੇ ਖੇਤਰਾਂ ਵਿੱਚ ਸਹਿਯੋਗ ਤੋਂ ਸ਼ਾਸਨ ਅਤੇ ਜਨਸੇਵਾ ਵੰਡ ਨੂੰ ਹੋਰ ਮਜਬੂਤ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ  ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਸਿਖਿਆ ਅਤੇ ਸਕਿਲ ਵਿਕਾਸ ਦੇ ਮਹਤੱਵ ‘ਤੇ ਵੀ ਵਿਸ਼ੇਸ਼ ਜੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰਿਆਣਾ ਦੇ ਨੌਜੁਆਨਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਬਨਾਉਣਾ ਹੈ। ਕੈਨੇਡਾ ਦੀ ਏਪਲਾਇਡ ਲਰਨਿੰਗ, ਪੋਲੀਟੈਕਨਿਕ ਸਿਖਿਆ ਅਤੇ ਸਿਮੂਲੇਸ਼ਨ ਅਧਾਰਿਤ ਸਿਖਲਾਈ ਪ੍ਰਣਾਲੀ ਕੌਮਾਂਤਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੈ। ਸੰਯੁਕਤ ਡਿਗਰੀ ਪ੍ਰੋਗਰਾਮ, ਸਕਿਲ ਵਿਕਾਸ ਪ੍ਰੋਗਰਾਮ, ਏਕਸਪੀਰਇਏਂਸ ਲਰਨਿੰਗ ਅਤੇ ਇੰਡਸਟਰੀ ਇੰਟੀਗ੍ਰੇਟੇਡ ਕੋਰਸ ਵਰਗੇ ਖੇਤਰਾਂ ਵਿੱਚ ਸਾਝੇਦਾਰੀ ਨਾਲ ਨੌਜੁਆਨਾ ਲਈ ਨਵੇਂ ਮੌਕੇ ਸ੍ਰਿਜਤ ਹੋ ਸਕਦੇ ਹਨ। ਖੇਤੀਬਾੜੀ ਅਤੇ ਏਗਰੀ-ਟੇਕ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿਸਿਜਨ ਫਾਰਮਿੰਗ, ਪੋਸਟ- ਹਾਰਵੇਸਟ ਮੈਨੇਜਮੈਂਟ ਫੂਡ ਪ੍ਰੋਸੈਸਿੰਗ ਅਤੇ ਕੋਲਡ-ਚੇਨ ਇੰਫ੍ਰਾਸਟਕਚਰ ਵਰਗੇ ਖੇਤਰਾਂ ਵਿੱਚ ਸਹਿਯੋਗ ਨਾਲ ਹਰਿਆਣਾ ਦੇ ਕਿਸਾਨਾਂ ਦੀ ਉਤਪਾਦਕਤਾ ਅਤੇ ਆਮਦਨ ਦੋਨੋਂ ਨੂੰ ਵਧਾਉਣ ਵਿੱਚ ਮਦਦ ਮਿਲ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਸਟਾਰਟਅੱਪ, ਨਵਾਚਾਰ ਅਤੇ ਤਕਨੀਕੀ ਉਦਮਤਾ ਵੀ ਪਰਿਸਰ ਸਹਿਯੋਗ ਲਈ ਇੱਕ ਵੱਡਾ ਖੇਤਰ ਹੈ। ਹਰਿਆਣਾ ਲਗਤਾਰ ਨਵਾਚਾਰ-ਅਧਾਰਿਤ ਅਰਥਵਿਵਸਥਾ ਦੇ ਵੱਲ ਅਗਰਸਰ ਹੈ ਅਤੇ ਕੈਨੇਡਾ ਨੂੰ ਵਿਸ਼ਵ ਪੱਧਰ ‘ਤੇ ਪ੍ਰਤਿਸ਼ਠਤ ਟੇਕ ਸਟਾਰਟਅੱਪ ਇਲੋਸਿਸਟਮ ਰਾਜ ਦੇ ਯਤਨਾਂ ਨੂੰ ਹੋਰ ਮਜਬੂਤੀ ਪ੍ਰਦਾਨ ਕਰ ਸਕਦਾ ਹੈ। ਇਨਕਿਯੂਬੇਸ਼ਨ ਸਪੋਰਟ, ਖੋਜ ਸਹਿਯੋਗ, ਤਕਨਾਲੋ੧ੀ ਟ੍ਰਾਂਸਫਰ ਅਤੇ ਉਦਮਤਾ ਪ੍ਰੋਗਰਾਮਾਂ ਰਾਹੀਂ ਦੋਨੋਂ ਪ੍ਰਾਂਤਾਂ ਦੇ ਨੌਜੁਆਨਾਂ ਅਤੇ ਉਦਮਤਾ ਨੂੰ ਨਵੇਂ ਮੌਕੇ ਮਿਲ ਸਕਦੇ ਹਨ।

ਇਹ ਵੀ ਪੜ੍ਹੋ  ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ

ਮੁੱਖ ਮੰਤਰੀ ਨੇ ਸੈਰ-ਸਪਾਟਾ ਖੇਤਰ ਵਿੱਚ ਵੀ ਵਿਆਪਕ ਸੰਭਾਵਨਾਵਾਂ ਦਾ ਵਰਨਣ ਕਰਦੇ ਹੋਏ ਕਿਹਾ ਕਿ ਸੈਰ-ਸਪਾਟਾ ਪ੍ਰਬੰਧਨ ਦੇ ਖੇਤਰ ਵਿੱਚ ਕੈਨੇਡਾ ਦਾ ਤਜਰਬਾ ਹਰਿਆਣਾ ਲਈ ਲਾਭਕਾਰੀ ਸਾਬਤ ਹੋ ਸਕਦਾ ਹੈ। ਮੁੱਖ ਮੰਤਰੀ ਨੇ ਭਰੋਸਾ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਪਹਿਲ ਹਰਿਆਣਾ ਅਤੇ ਕੈਨੇਡਾ ਦੇ ਵਿੱਚ ਲੰਬੇ ਸਮੇਂ ਅਤੇ ਸੰਸਥਾਗਤ ਸਹਿਯੋਗ ਦੀ ਮਜਬੂਤ ਅਧਾਰਸ਼ਿਲਾ ਬਣ ਸਕਦਾ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਵਫ਼ਦ ਦੇ ਮੈਂਬਰਾਂ ਨੂੰ ਸ਼੍ਰੀਮਦਭਗਵਦਗੀਤਾ ਦੀ ਇੱਕ ਕਾਪੀ ਵੀ ਭੇਂਟ ਕੀਤੀ। ਵਫ਼ਦ ਨੇ ਮੁੱਖ ਮੰਤਰੀ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ, ਤਾਂ ਜੋ ਸਹਿਯੋਗ ਨੂੰ ਹੋਰ ਅੱਗੇ ਵਧਾਇਆ ਜਾ ਸਕੇ ਅਤੇ ਭਾਰਤ-ਕੈਨੇਡਾ ਸਾਝੇਦਾਰੀ ਨੂੰ ਮਜਬੂਤ ਕੀਤਾ ਜਾ ਸਕਣ। ਵਰਨਣਯੋਗ ਹੈ ਕਿ ਹਰਿਆਣਾ ਦਾ ਵਿਦੇਸ਼ ਸਹਿਯੋਗ ਵਿਭਾਗ ਕੌਮਾਂਤਰੀ ਪੱਧਰ ‘ਤੇ ਰਾਜ ਦੀ ਕੂਟਨੀਤੀ, ਦੋਪੱਖੀ ਅਤੇ ਬਹੁਪੱਖੀ ਸਬੰਧਾਂ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਪ੍ਰਵਾਸੀ ਹਰਿਆਣਵੀਂ ਕਮਿਊਨਿਟੀ ਨੂੰ ਸਹਿਯੋਗ ਪ੍ਰਦਾਨ ਕਰਦਾ ਹੈ। ਇਹ ਵਿਭਾਗ ਰਾਜ ਸਰਕਾਰ ਦੇ ਗੋ ਗਲੋਬਲ ਅਪ੍ਰੋਚ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਨੂੰ ਵਿਸ਼ਵ ਪੱਧਰ ‘ਤੇ ਸਥਾਪਿਤ ਕਰਨ ਲਈ ਕੰਮ ਕਰ ਰਿਹਾ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਵਿਦੇਸ਼ ਸਹਿਯੋਗ ਵਿਭਾਗ ਦੀ ਪ੍ਰਧਾਨ ਸਕੱਤਰ ਅਮਨੀਤ ਪੀ. ਕੁਮਾਰ, ਮੁੱਖ ਮੰਤਰੀ ਦੇ ਸਲਾਹਕਾਰ (ਵਿਦੇਸ਼ ਸਹਿਯੋਗ) ਸ੍ਰੀ ਪਵਨ ਚੌਧਰੀ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894661