Monday, May 4, 2026
Home Blog Page 118

ਹਰਿਆਣਾ ਅਤੇ ਕੈਨੇਡਾ ਨਵਾਚਾਰ ਤੇ ਤਕਨਾਲੋਜੀ ਦੇ ਖੇਤਰ ਵਿੱਚ ਮਜਬੂਤ ਸਾਝੇਦਾਰੀ ਸਥਾਪਿਤ ਕਰ ਸਕਦੇ ਹਨ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਮੁੱਖ ਮੰਤਰੀ ਨੇ ਚੰਡੀਗੜ੍ਹ ਵਿੱਚ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਵਫ਼ਦ ਨਾਲ ਕੀਤੀ ਮੀਟਿੰਗ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਆਪਣੇ ਆਵਾਸ ਸੰਤ ਕਬੀਰ ਕੁਟੀਰ ‘ਤੇ ਇੰਡੋ-ਕੈਨੇਡਾ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਸ੍ਰੀ ਪ੍ਰਸ਼ਾਂਤ ਸ਼੍ਰੀਵਾਸਤਵ ਦੀ ਅਗਵਾਈ ਹੇਠ ਆਏ ਇੱਕ ਵਫ਼ਦ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਵਫ਼ਦ ਦੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੈਨੇਡਾ ਦੇ ਨਾਲ ਵੱਧਦੇ ਸਹਿਯੋਗ ਨੂੰ ਇੱਕ ਮਹਤੱਵਪੂਰਣ ਮੌਕੇ ਵਜੋ ਦੇਖਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਵਿਸ਼ਵ ਅਰਥਵਿਵਸਥਾ ਵਿੱਚ ਉਹ ਦੇਸ਼ ਅਤੇ ਖੇਤਰ ਤੇਜੀ ਨਾਲ ਪ੍ਰਗਤੀ ਕਰ ਰਹੇ ਹਨ, ਜੋ ਗਿਆਨ, ਨਵਾਚਾਰ ਅਤੇ ਤਕਨਾਲੋਜੀ ‘ਤੇ ਅਧਾਰਿਤ ਸਾਝੇਦਾਰੀਆਂ ਸਥਾਪਿਤ ਕਰ ਰਹੇ ਹਨ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਅਤੇ ਕੈਨੇਡਾ ਕਈ ਅਜਿਹੇ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਸਕਦੇ ਹਨ, ਜਿਨ੍ਹਾਂ ਨਾਲ ਸਾਂਝੀ ਪ੍ਰਗਤੀ ਅਤੇ ਲਗਾਤਾਰ ਵਿਕਾਸ ਦਾ ਇੱਕ ਮਜਬੂਤ ਮਾਡਲ ਤਿਆਰ ਕੀਤਾ ਜਾ ਸਕਦਾ ਹੈ। ਆਰਟੀਫੀਸ਼ਿਅਲ ਇੰਟੈਲੀਜੈਂਸ (ਏਆਈ) ਅਤੇ ਸਮਾਰਟ ਗਵਰਨੈਂਸ ਵਿੱਚ ਸੰਭਾਵਿਤ ਸਹਿਯੋਗ ਦਾ ਵਰਨਣ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਪ੍ਰਸਾਸ਼ਨ ਨੁੰ ਵੱਧ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਬਨਾਉਣ ਲਈ ਡਿਜੀਟਲ ਅਤੇ ਏਆਈ ਅਧਾਰਿਤ ਹੱਲਾਂ ਨੂੰ ਪ੍ਰੋਤਸਾਹਨ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਖੇਤਰ ਵਿੱਚ ਕੈਨੇਡਾ ਵਿਸ਼ਵ ਪੱਧਰ ‘ਤੇ ਮੋਹਰੀ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਸਮਾਰਟ ਗਵਰਨੈਂਸ, ਡੇਟਾ-ਅਧਾਰਿਤ ਫੈਸਲੇ ਪ੍ਰਣਾਲੀ, ਸਿਹਤ ਸੇਵਾਵਾਂ ਅਤੇ ਖੇਤੀਬਾੜੀ ਖੇਤਰ ਲਈ ਏਆਈ ਅਧਾਰਿਤ ਸਮਾਧਾਨਾਂ ਵਰਗੇ ਖੇਤਰਾਂ ਵਿੱਚ ਸਹਿਯੋਗ ਤੋਂ ਸ਼ਾਸਨ ਅਤੇ ਜਨਸੇਵਾ ਵੰਡ ਨੂੰ ਹੋਰ ਮਜਬੂਤ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ  ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਸਿਖਿਆ ਅਤੇ ਸਕਿਲ ਵਿਕਾਸ ਦੇ ਮਹਤੱਵ ‘ਤੇ ਵੀ ਵਿਸ਼ੇਸ਼ ਜੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰਿਆਣਾ ਦੇ ਨੌਜੁਆਨਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਬਨਾਉਣਾ ਹੈ। ਕੈਨੇਡਾ ਦੀ ਏਪਲਾਇਡ ਲਰਨਿੰਗ, ਪੋਲੀਟੈਕਨਿਕ ਸਿਖਿਆ ਅਤੇ ਸਿਮੂਲੇਸ਼ਨ ਅਧਾਰਿਤ ਸਿਖਲਾਈ ਪ੍ਰਣਾਲੀ ਕੌਮਾਂਤਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੈ। ਸੰਯੁਕਤ ਡਿਗਰੀ ਪ੍ਰੋਗਰਾਮ, ਸਕਿਲ ਵਿਕਾਸ ਪ੍ਰੋਗਰਾਮ, ਏਕਸਪੀਰਇਏਂਸ ਲਰਨਿੰਗ ਅਤੇ ਇੰਡਸਟਰੀ ਇੰਟੀਗ੍ਰੇਟੇਡ ਕੋਰਸ ਵਰਗੇ ਖੇਤਰਾਂ ਵਿੱਚ ਸਾਝੇਦਾਰੀ ਨਾਲ ਨੌਜੁਆਨਾ ਲਈ ਨਵੇਂ ਮੌਕੇ ਸ੍ਰਿਜਤ ਹੋ ਸਕਦੇ ਹਨ। ਖੇਤੀਬਾੜੀ ਅਤੇ ਏਗਰੀ-ਟੇਕ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿਸਿਜਨ ਫਾਰਮਿੰਗ, ਪੋਸਟ- ਹਾਰਵੇਸਟ ਮੈਨੇਜਮੈਂਟ ਫੂਡ ਪ੍ਰੋਸੈਸਿੰਗ ਅਤੇ ਕੋਲਡ-ਚੇਨ ਇੰਫ੍ਰਾਸਟਕਚਰ ਵਰਗੇ ਖੇਤਰਾਂ ਵਿੱਚ ਸਹਿਯੋਗ ਨਾਲ ਹਰਿਆਣਾ ਦੇ ਕਿਸਾਨਾਂ ਦੀ ਉਤਪਾਦਕਤਾ ਅਤੇ ਆਮਦਨ ਦੋਨੋਂ ਨੂੰ ਵਧਾਉਣ ਵਿੱਚ ਮਦਦ ਮਿਲ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਸਟਾਰਟਅੱਪ, ਨਵਾਚਾਰ ਅਤੇ ਤਕਨੀਕੀ ਉਦਮਤਾ ਵੀ ਪਰਿਸਰ ਸਹਿਯੋਗ ਲਈ ਇੱਕ ਵੱਡਾ ਖੇਤਰ ਹੈ। ਹਰਿਆਣਾ ਲਗਤਾਰ ਨਵਾਚਾਰ-ਅਧਾਰਿਤ ਅਰਥਵਿਵਸਥਾ ਦੇ ਵੱਲ ਅਗਰਸਰ ਹੈ ਅਤੇ ਕੈਨੇਡਾ ਨੂੰ ਵਿਸ਼ਵ ਪੱਧਰ ‘ਤੇ ਪ੍ਰਤਿਸ਼ਠਤ ਟੇਕ ਸਟਾਰਟਅੱਪ ਇਲੋਸਿਸਟਮ ਰਾਜ ਦੇ ਯਤਨਾਂ ਨੂੰ ਹੋਰ ਮਜਬੂਤੀ ਪ੍ਰਦਾਨ ਕਰ ਸਕਦਾ ਹੈ। ਇਨਕਿਯੂਬੇਸ਼ਨ ਸਪੋਰਟ, ਖੋਜ ਸਹਿਯੋਗ, ਤਕਨਾਲੋ੧ੀ ਟ੍ਰਾਂਸਫਰ ਅਤੇ ਉਦਮਤਾ ਪ੍ਰੋਗਰਾਮਾਂ ਰਾਹੀਂ ਦੋਨੋਂ ਪ੍ਰਾਂਤਾਂ ਦੇ ਨੌਜੁਆਨਾਂ ਅਤੇ ਉਦਮਤਾ ਨੂੰ ਨਵੇਂ ਮੌਕੇ ਮਿਲ ਸਕਦੇ ਹਨ।

ਇਹ ਵੀ ਪੜ੍ਹੋ  ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ

ਮੁੱਖ ਮੰਤਰੀ ਨੇ ਸੈਰ-ਸਪਾਟਾ ਖੇਤਰ ਵਿੱਚ ਵੀ ਵਿਆਪਕ ਸੰਭਾਵਨਾਵਾਂ ਦਾ ਵਰਨਣ ਕਰਦੇ ਹੋਏ ਕਿਹਾ ਕਿ ਸੈਰ-ਸਪਾਟਾ ਪ੍ਰਬੰਧਨ ਦੇ ਖੇਤਰ ਵਿੱਚ ਕੈਨੇਡਾ ਦਾ ਤਜਰਬਾ ਹਰਿਆਣਾ ਲਈ ਲਾਭਕਾਰੀ ਸਾਬਤ ਹੋ ਸਕਦਾ ਹੈ। ਮੁੱਖ ਮੰਤਰੀ ਨੇ ਭਰੋਸਾ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਪਹਿਲ ਹਰਿਆਣਾ ਅਤੇ ਕੈਨੇਡਾ ਦੇ ਵਿੱਚ ਲੰਬੇ ਸਮੇਂ ਅਤੇ ਸੰਸਥਾਗਤ ਸਹਿਯੋਗ ਦੀ ਮਜਬੂਤ ਅਧਾਰਸ਼ਿਲਾ ਬਣ ਸਕਦਾ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਵਫ਼ਦ ਦੇ ਮੈਂਬਰਾਂ ਨੂੰ ਸ਼੍ਰੀਮਦਭਗਵਦਗੀਤਾ ਦੀ ਇੱਕ ਕਾਪੀ ਵੀ ਭੇਂਟ ਕੀਤੀ। ਵਫ਼ਦ ਨੇ ਮੁੱਖ ਮੰਤਰੀ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ, ਤਾਂ ਜੋ ਸਹਿਯੋਗ ਨੂੰ ਹੋਰ ਅੱਗੇ ਵਧਾਇਆ ਜਾ ਸਕੇ ਅਤੇ ਭਾਰਤ-ਕੈਨੇਡਾ ਸਾਝੇਦਾਰੀ ਨੂੰ ਮਜਬੂਤ ਕੀਤਾ ਜਾ ਸਕਣ। ਵਰਨਣਯੋਗ ਹੈ ਕਿ ਹਰਿਆਣਾ ਦਾ ਵਿਦੇਸ਼ ਸਹਿਯੋਗ ਵਿਭਾਗ ਕੌਮਾਂਤਰੀ ਪੱਧਰ ‘ਤੇ ਰਾਜ ਦੀ ਕੂਟਨੀਤੀ, ਦੋਪੱਖੀ ਅਤੇ ਬਹੁਪੱਖੀ ਸਬੰਧਾਂ ਨੂੰ ਪ੍ਰੋਤਸਾਹਨ ਦੇਣ ਦੇ ਨਾਲ-ਨਾਲ ਪ੍ਰਵਾਸੀ ਹਰਿਆਣਵੀਂ ਕਮਿਊਨਿਟੀ ਨੂੰ ਸਹਿਯੋਗ ਪ੍ਰਦਾਨ ਕਰਦਾ ਹੈ। ਇਹ ਵਿਭਾਗ ਰਾਜ ਸਰਕਾਰ ਦੇ ਗੋ ਗਲੋਬਲ ਅਪ੍ਰੋਚ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਂਦੇ ਹੋਏ ਹਰਿਆਣਾ ਨੂੰ ਵਿਸ਼ਵ ਪੱਧਰ ‘ਤੇ ਸਥਾਪਿਤ ਕਰਨ ਲਈ ਕੰਮ ਕਰ ਰਿਹਾ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਵਿਦੇਸ਼ ਸਹਿਯੋਗ ਵਿਭਾਗ ਦੀ ਪ੍ਰਧਾਨ ਸਕੱਤਰ ਅਮਨੀਤ ਪੀ. ਕੁਮਾਰ, ਮੁੱਖ ਮੰਤਰੀ ਦੇ ਸਲਾਹਕਾਰ (ਵਿਦੇਸ਼ ਸਹਿਯੋਗ) ਸ੍ਰੀ ਪਵਨ ਚੌਧਰੀ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

0

Punjab Budget Session:ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ ‘ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲੱਗ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਸਹੀ ਸਟਾਕ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ।

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਦੇ ਬੁਲਾਰੇ ਇਹ ਦਾਅਵਾ ਕਰ ਰਹੇ ਹਨ ਕਿ ਸਾਡੇ ਕੋਲ ਪੈਟਰੋਲੀਅਮ ਅਤੇ ਐਲਪੀਜੀ ਕਾਫ਼ੀ ਮਾਤਰਾ ਵਿੱਚ ਉਪਲਬਧ ਹੈ,ਜਦਕਿ ਦੂਜੇ ਪਾਸੇ ਕੇਂਦਰ ਵੱਲੋਂ ਵਪਾਰਕ ਸਪਲਾਈ ਰੋਕ ਦਿੱਤੀ ਗਈ ਹੈ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ, ਖਾਸ ਕਰਕੇ ਇਸਦੀ ਖੇਤੀਬਾੜੀ ਅਰਥਵਿਵਸਥਾ ਲਈ ਇਸ ਸੰਕਟ ਦੇ ਗੰਭੀਰ ਨਤੀਜਿਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰਸ਼ਾਸਕੀ ਕੁਤਾਹੀ ਨਹੀਂ ਬਲਕਿ ਭਾਜਪਾ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਦਾ ਸਪੱਸ਼ਟ ਨਤੀਜਾ ਹੈ। ਉਨ੍ਹਾਂ ਨੇ ਨੰਗਲ ਅਤੇ ਬਠਿੰਡਾ ਵਿਖੇ ਐਨਐਫਐਲ (ਨੈਸ਼ਨਲ ਫਰਟੀਲਾਈਜ਼ਰ ਲਿਮਟਿਡ) ਦੇ ਯੂਨਿਟਾਂ ਦੇ ਬੰਦ ਹੋਣ ‘ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਆਉਣ ਵਾਲਾ ਸਾਉਣੀ ਬਿਜਾਈ ਸੀਜ਼ਨ ਸਿੱਧੇ ਤੌਰ ‘ਤੇ ਖ਼ਤਰੇ ਵਿੱਚ ਦਿਖਾਈ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਨੰਗਲ ਅਤੇ ਬਠਿੰਡਾ ਖਾਦ ਪਲਾਂਟ ਲਗਭਗ ਬੰਦ ਹੋ ਗਏ ਹਨ। ਸਾਡਾ ਯੂਰੀਆ ਕਿੱਥੋਂ ਆਵੇਗਾ? ਸਾਡੀਆਂ ਸਾਉਣੀ ਫਸਲਾਂ ਦੀ ਬਿਜਾਈ ਹੋਣੀ ਹੈ। ਇਹ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਪਲਾਂਟ ਗੈਸ ਤੋਂ ਵਾਂਝੇ ਪਏ ਹਨ ਅਤੇ ਬੰਦ ਹੋ ਰਹੇ ਹਨ, ਉਸ ਸਮੇਂ ਐਨਐਫਐਲ ਦੇ ਪਾਣੀਪਤ ਪਲਾਂਟ ਨੂੰ 100 ਫੀਸਦ ਸਪਲਾਈ ਮਿਲ ਰਹੀ ਹੈ।

ਇਹ ਵੀ ਪੜ੍ਹੋ  ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਫਿਰ ਇਹ ਪੰਜਾਬ ਨਾਲ ਸਪੱਸ਼ਟ ਵਿਤਕਰਾ ਨਹੀਂ ਤਾਂ ਕੀ ਹੈ?ਸ. ਹਰਜੋਤ ਬੈਂਸ ਨੇ ਚੇਤਾਵਨੀ ਦਿੱਤੀ ਕਿ ਹੁਣ ਤਾਂ ਇਹ ਸਥਿਤੀ ਕੋਈ ਵੱਡਾ ਨਹੀਂ ਲੱਗ ਰਹੀ, ਪਰ ਜੇ ਇਸਦਾ ਹੱਲ ਨਾ ਕੱਢਿਆ ਗਿਆ ਤਾਂ ਦੇਸ਼ ਨੂੰ ਜਲਦੀ ਹੀ ਪੈਟਰੋਲ ਅਤੇ ਡੀਜ਼ਲ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। “ਕੱਲ੍ਹ, ਉਹ ਕਹਿਣਗੇ ਕਿ ਪੈਟਰੋਲ ਜਾਂ ਡੀਜ਼ਲ ਨਹੀਂ ਹੈ। ਇਹ ਸਿਰਫ਼ ਖੇਤਾਂ ਤੱਕ ਨਹੀਂ ਰੁਕੇਗਾ। ਜੇ ਅਜਿਹਾ ਹੀ ਰਿਹਾ ਤਾਂ ਸਾਡੇ ਹੋਸਟਲ ਆਪਣੀਆਂ ਰਸੋਈਆਂ (ਮੈਸ) ਬੰਦ ਕਰ ਦੇਣਗੇ, ਸਾਡਾ ਸੈਰ-ਸਪਾਟਾ ਉਦਯੋਗ ਠੱਪ ਹੋ ਜਾਵੇਗਾ ਅਤੇ ਇਹ ਸਾਡੀਆਂ ਹਥਿਆਰਬੰਦ ਫੌਜਾਂ ਨੂੰ ਵੀ ਪ੍ਰਭਾਵਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਦੇਸ਼ ਦੇ ਹਰ ਸੈਕਟਰ ਨਾਲ ਸਬੰਧਤ ਹੈ।”ਭਾਜਪਾ ਦੀਆਂ ਵਿਦੇਸ਼ ਨੀਤੀ ਦੀਆਂ ਅਸਫਲਤਾਵਾਂ ਦੀ ਖੁੱਲ੍ਹ ਕੇ ਨਿੰਦਾ ਕਰਨ ਲਈ ਆਖਦਿਆ ਸ. ਬੈਂਸ ਨੇ ਕਿਹਾ ਕਿ ਸਾਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ। ਨੰਗਲ ਅਤੇ ਬਠਿੰਡਾ ਵਿੱਚ ਸਾਡੇ ਪਲਾਂਟ ਕਿਉਂ ਬੰਦ ਹਨ ਜਦੋਂ ਕਿ ਐਨਐਫਐਲ ਦਾ ਪਾਣੀਪਤ ਵਾਲਾ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਿਹਾ ਹੈ? ਇਸ ਤੋਂ ਪਹਿਲਾਂ ਕਿ ਦੇਰੀ ਹੋ ਜਾਵੇ ਪੂਰੇ ਦੇਸ਼ ਨੂੰ ਸਟਾਕ ਦੀ ਸਥਿਤੀ ਬਾਰੇ ਸੱਚ ਜਾਣਨ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਨੇ 21 ਟੋਲ ਪਲਾਜ਼ਾ ਬੰਦ ਕੀਤੇ ਅਤੇ 45000 ਕਿਲੋਮੀਟਰ ਸੜਕਾਂ ਦਾ ਕੀਤਾ ਜਾ ਰਿਹਾ ਨਿਰਮਾਣ: ਹਰਭਜਨ ਸਿੰਘ ਈ.ਟੀ. ਓ.

0

Punjab Budget Session: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ।ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਲਗਾਏ ਗਏ 21 ਟੋਲ ਪਲਾਜ਼ਿਆਂ ਨੂੰ ਬੰਦ ਕਰਦਿਆਂ ਸੂਬਾ ਵਾਸੀਆਂ ਦੇ 67 ਲੱਖ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦੀ ਰੋਜ਼ਾਨਾ ਬੱਚਤ ਹੋਣ ਲੱਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਕਾਰਨ ਸਾਡੀ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ਵਿਚੋਂ 1464 ਕਰੋੜ ਦੀ ਬੱਚਤ ਕੀਤੀ ਹੈ।

ਇਹ ਵੀ ਪੜ੍ਹੋ  ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ 5440 ਕਰੋੜ ਰੁਪਏ ਦੀ ਜਾਰੀ ਕੀਤੀ ਗਈ ਹੈ ਜਿਸ ਨਾਲ ਸੂਬੇ ਦੀਆਂ 45000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ।

ਇਹ ਵੀ ਪੜ੍ਹੋ  ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਮਾਜਿਕ ਸੁਰੱਖਿਆ ਤੇ ਭਲਾਈ ਸਕੀਮਾਂ ਨਾਲ ਕਿਵੇਂ ਲੋੜਵੰਦ ਪ੍ਰੰਤੂ ਹੋਣਹਾਰ ਵਿਦਿਆਰਥੀਆਂ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਵਿੱਚ ਸਫਲ ਹੋ ਜਾਂਂਦੇ ਹਨ।ਉਨ੍ਹਾਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸਫਲਤਾਪੂਰਵਕ ਚਲਾਉਣ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਵੀ ਵਧਾਈ ਪੇਸ਼ ਕੀਤੀ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜਿੱਥੇ ਸਿਹਤ ਕ੍ਰਾਂਤੀ ਚਲਾ ਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਉਥੇ ਨਾਲ ਹੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਬਿਹਤਰ ਬਣਾਉਣ ਲਈ ਖੇਡ ਮੈਦਾਨ ਵੀ ਤਿਆਰ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜ਼ੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

0

👉ਪੰਜਾਬ ‘ਚ ਵਧ ਰਹੀ ਬੇਚੈਨੀ ਦੇ ਚਲਦਿਆਂ ਸਦਨ ਨੇ ਗਹਿਰਾ ਰਹੇ ਐਲਪੀਜੀ ਸੰਕਟ ਵੱਲ ਤੁਰੰਤ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ
Punjab Budget Session; ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ ‘ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ ‘ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ ‘ਤੇ ਵੀਰਵਾਰ (ਕੱਲ੍ਹ) ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ ‘ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ ‘ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ ‘ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ।ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱਚ ਬੇਚੈਨੀ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ।ਮਤਾ ਪੇਸ਼ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਦਨ ਕੇਂਦਰ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਅਤੇ ਅਸੰਤੁਲਿਤ ਊਰਜਾ ਨੀਤੀ ਕਾਰਨ ਦੇਸ਼ ਵਿੱਚ ਪੈਦਾ ਹੋਈ ਸਥਿਤੀ ‘ਤੇ ਆਪਣੀ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਦਰਜ ਕਰਦਾ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਸਦਨ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਦਰਜ ਕਰਦਾ ਹੈ ਕਿ ਕੇਂਦਰ ਸਰਕਾਰ ਦੀ ਅਸਫਲ ਵਿਦੇਸ਼ ਨੀਤੀ ਅਤੇ ਅਸੰਤੁਲਿਤ ਊਰਜਾ ਨੀਤੀ ਕਾਰਨ, ਦੇਸ਼ ਭਰ ਵਿੱਚ ਊਰਜਾ ਸੰਕਟ ਦੀ ਸਥਿਤੀ ਪੈਦਾ ਹੋ ਗਈ ਹੈ।

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਇਹ ਮੌਜੂਦਾ ਹਾਲਾਤ ਸਿਰਫ਼ ਅੰਤਰਰਾਸ਼ਟਰੀ ਪੱਧਰ ‘ਤੇ ਘਟਨਾਕ੍ਰਮਾਂ ਦਾ ਨਤੀਜਾ ਨਹੀਂ ਹਨ, ਸਗੋਂ ਇਹ ਕਮਜ਼ੋਰ, ਅਸੰਤੁਲਿਤ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਦਾ ਨਤੀਜਾ ਵੀ ਹਨ। ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਅੱਜ ਜੋ ਸਥਿਤੀ ਹੈ ਉਹ ਨਾ ਸਿਰਫ਼ ਅੰਤਰਰਾਸ਼ਟਰੀ ਹਾਲਾਤਾਂ ਕਰਕੇ ਹੈ, ਸਗੋਂ ਇਹ ਕੇਂਦਰ ਸਰਕਾਰ ਦੀ ਕਮਜ਼ੋਰ, ਅਸੰਤੁਲਿਤ ਅਤੇ ਦਿਸ਼ਾਹੀਣ ਵਿਦੇਸ਼ ਨੀਤੀ ਦਾ ਨਤੀਜਾ ਵੀ ਹੈ।ਕੈਬਨਿਟ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਦੇਸ਼ ਦੀ ਊਰਜਾ ਸੁਰੱਖਿਆ ਹੁਣ ਇੱਕ ਗੰਭੀਰ ਖ਼ਤਰੇ ਦਾ ਸਾਹਮਣਾ ਕਰ ਰਹੀ ਹੈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਐਲਪੀਜੀ ਦੀ ਘਾਟ ਦੀਆਂ ਚਿੰਤਾਜਨਕ ਰਿਪੋਰਟਾਂ ਆ ਰਹੀਆਂ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੇਸ਼ ਵਿੱਚ ਐਲਪੀਜੀ ਸਪਲਾਈ ਦੀ ਗੰਭੀਰ ਘਾਟ ਬਾਰੇ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਦੇਸ਼ ਭਰ ਵਿੱਚ ਰੈਸਟੋਰੈਂਟ, ਢਾਬੇ, ਛੋਟੇ ਵਪਾਰੀ ਅਤੇ ਆਮ ਖਪਤਕਾਰ ਇੱਕ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਸਦਨ ਨੂੰ ਦੱਸਿਆ ਕਿ ਦਿੱਲੀ, ਮੁੰਬਈ, ਬੰਗਲੁਰੂ ਅਤੇ ਚੇਨਈ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਪਹਿਲਾਂ ਹੀ ਐਲਪੀਜੀ ਦੀ ਮਹੱਤਵਪੂਰਨ ਘਾਟ ਦੀਆਂ ਰਿਪੋਰਟਾਂ ਆ ਰਹੀਆਂ ਹਨ। ਦੇਸ਼ ਵਿੱਚ ਪੰਜ ਲੱਖ ਤੋਂ ਵੱਧ ਰੈਸਟੋਰੈਂਟਾਂ ਦੀ ਨੁਮਾਇੰਦਗੀ ਕਰਨ ਵਾਲੀ ਨੈਸ਼ਨਲ ਰੈਸਟੋਰੈਂਟ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 72 ਘੰਟਿਆਂ ਦੇ ਅੰਦਰ ਐਲਪੀਜੀ ਸਪਲਾਈ ਆਮ ਵਾਂਗ ਨਹੀਂ ਹੋਈ ਤਾਂ ਹਜ਼ਾਰਾਂ ਰੈਸਟੋਰੈਂਟ ਅਤੇ ਭੋਜਨ ਅਦਾਰੇ ਬੰਦ ਮਜਬੂਰਨ ਬੰਦ ਕਰਨੇ ਪੈ ਸਕਦੇ ਹਨ।ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਸੰਕਟ ਪੰਜਾਬ ਵਿੱਚ ਵੀ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ, ਜਿੱਥੇ ਕਈ ਇਲਾਕਿਆਂ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਰੈਸਟੋਰੈਂਟ, ਢਾਬਿਆਂ ਅਤੇ ਛੋਟੇ ਹੋਟਲ ਆਪਰੇਟਰਾਂ ਨੂੰ ਸਿਲੰਡਰ ਲੈਣ ਕਰਨ ਲਈ ਲੰਬੇ ਸਮੇਂ ਤੱਕ ਉਡੀਕ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ  ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਕਈ ਥਾਵਾਂ ‘ਤੇ ਵਪਾਰਕ ਗੈਸ ਸਿਲੰਡਰਾਂ ਦੀ ਸਪਲਾਈ ਠੱਪ ਹੋ ਰਹੀ ਹੈ। ਰੈਸਟੋਰੈਂਟ, ਢਾਬਾ ਅਤੇ ਛੋਟੇ ਹੋਟਲ ਆਪਰੇਟਰਾਂ ਨੂੰ ਸਿਲੰਡਰ ਲੈਣ ਲਈ ਲੰਬੇ ਸਮੇਂ ਤੱਕ ਉਡੀਕ ਕਰਨੀ ਪੈ ਰਹੀ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਛੋਟੇ ਵਪਾਰੀਆਂ ਅਤੇ ਭੋਜਨ ਅਦਾਰਿਆਂ ਦੀਆਂ ਲਾਗਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ, ਜਦੋਂ ਕਿ ਆਮ ਲੋਕ ਘਰੇਲੂ ਐਲਪੀਜੀ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਦੀ ਸਿੱਧੀ ਮਾਰ ਝੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਜਨਤਾ ਨੂੰ ਭਰੋਸਾ ਦਿਵਾਉਣ ਦੀ ਬਜਾਏ, ਕੇਂਦਰ ਸਰਕਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਰਹੀ ਹੈ। ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ, ਜਨਤਾ ਨੂੰ ਭਰੋਸਾ ਦਿਵਾਉਣ ਦੀ ਬਜਾਏ, ਕੇਂਦਰ ਸਰਕਾਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਰਹੀ ਹੈ। ਇਹ ਸਥਿਤੀ ਆਪਣੇ ਆਪ ਵਿੱਚ ਦਰਸਾਉਂਦੀ ਹੈ ਕਿ ਕੇਂਦਰ ਸਰਕਾਰ ਸੰਕਟ ਦੀ ਗੰਭੀਰਤਾ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਇਹ ਮਤਾ ਇਸ ਗੱਲ ‘ਤੇ ਵੀ ਚਿੰਤਾ ਪ੍ਰਗਟ ਕਰਦਾ ਹੈ ਕਿ ਕੀ ਦੇਸ਼ ਦੀ ਵਿਦੇਸ਼ ਨੀਤੀ ਨੂੰ ਇਸ ਤਰੀਕੇ ਨਾਲ ਢਾਲਿਆ ਜਾ ਰਿਹਾ ਹੈ, ਜੋ ਭਾਰਤ ਦੀ ਊਰਜਾ ਸੁਰੱਖਿਆ ਨੂੰ ਦਾਅ ‘ਤੇ ਲਾ ਕੇ ਕੁਝ ਕਾਰਪੋਰੇਟ ਸੰਸਥਾਵਾਂ ਦੇ ਹਿੱਤਾਂ ਨੂੰ ਤਰਜੀਹ ਦੇਵੇ।ਸਦਨ ਨੂੰ ਦੱਸਿਆ ਗਿਆ ਕਿ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਇਸ ਸਮੇਂ ਦਿੱਲੀ ਵਿੱਚ 913 ਰੁਪਏ, ਮੁੰਬਈ ਵਿੱਚ 939 ਰੁਪਏ ਅਤੇ ਚੇਨਈ ਵਿੱਚ 1002 ਰੁਪਏ ਹਨ, ਜਦੋਂ ਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਹਾਲ ਹੀ ‘ਚ 60 ਰੁਪਏ ਅਤੇ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ 1500 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।ਮਤੇ ਦਾ ਸਮਰਥਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਨੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਅੱਜ ਦੇਸ਼ ਦੇ ਹਿੱਤ ਅਮਰੀਕਾ ਅੱਗੇ ਦਾਅ ‘ਤੇ ਲੱਗੇ ਹੋਏ ਹਨ।

ਇਹ ਵੀ ਪੜ੍ਹੋ  ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਤੇ ਦੇ ਹੱਕ ਵਿੱਚ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੀ ਵਿਦੇਸ਼ ਨੀਤੀ ਨੂੰ ਅਸਫਲ ਦੱਸਿਆ ਅਤੇ ਖਾਦ ਅਤੇ ਊਰਜਾ ਖੇਤਰਾਂ ਵਿੱਚ ਉੱਭਰ ਰਹੀਆਂ ਚੁਣੌਤੀਆਂ ਵੱਲ ਇਸ਼ਾਰਾ ਕੀਤਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਅਤੇ ਬਠਿੰਡਾ ਵਿਖੇ ਐਨਐਫਐਲ ਯੂਨਿਟ ਲਗਭਗ ਬੰਦ ਹੋ ਚੁੱਕੇ ਹਨ। ਸਾਨੂੰ ਯੂਰੀਆ ਕਿੱਥੋਂ ਮਿਲੇਗਾ? ਇਹ ਸਿਰਫ਼ ਐਲਪੀਜੀ ਬਾਰੇ ਨਹੀਂ ਸਗੋਂ ਐਲਐਨਜੀ ਬਾਰੇ ਵੀ ਇਹੀ ਸਥਿਤੀ ਹੈ. ਜਦੋਂ ਕਿ ਪਾਣੀਪਤ ਪਲਾਂਟ ਨੂੰ ਪੂਰੀ ਸਪਲਾਈ ਮਿਲ ਰਹੀ ਹੈ।ਸਦਨ ਅੱਗੇ ਰੱਖਿਆ ਗਿਆ ਮਤਾ ਕੇਂਦਰ ਸਰਕਾਰ ਦੀਆਂ ਅਸਫਲ ਵਿਦੇਸ਼ ਅਤੇ ਊਰਜਾ ਨੀਤੀਆਂ ਦੀ ਸਖ਼ਤ ਨਿੰਦਾ ਕਰਦਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਇੱਕ ਗੰਭੀਰ ਊਰਜਾ ਸੰਕਟ ਵੱਲ ਵਧ ਰਿਹਾ ਹੈ। ਇਹ ਮੰਗ ਕਰਦਾ ਹੈ ਕਿ ਕੇਂਦਰ ਸਰਕਾਰ ਤੁਰੰਤ ਐਲਪੀਜੀ ਸਪਲਾਈ ਨੂੰ ਆਮ ਵਾਂਗ ਬਹਾਲ ਕਰਨ ਲਈ ਐਮਰਜੈਂਸੀ ਕਦਮ ਚੁੱਕੇ, ਘਰੇਲੂ ਅਤੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਵਾਪਸ ਲਵੇ, ਇੱਕ ਸਪੱਸ਼ਟ ਅਤੇ ਪਾਰਦਰਸ਼ੀ ਊਰਜਾ ਨੀਤੀ ਅਪਣਾਏ ਜੋ ਭਾਰਤ ਦੇ ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖੇ ਅਤੇ ਸੰਕਟ ਤੋਂ ਪ੍ਰਭਾਵਿਤ ਛੋਟੇ ਵਪਾਰੀਆਂ, ਰੈਸਟੋਰੈਂਟ ਇੰਡਸਟਰੀ ਅਤੇ ਆਮ ਖਪਤਕਾਰਾਂ ਲਈ ਤੁਰੰਤ ਰਾਹਤ ਉਪਾਵਾਂ ਦਾ ਐਲਾਨ ਕੀਤਾ ਜਾਵੇ।ਇਹ ਮਤਾ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਵਿਦੇਸ਼ ਅਤੇ ਊਰਜਾ ਨੀਤੀਆਂ ਨੂੰ ਰਾਸ਼ਟਰੀ ਹਿੱਤਾਂ, ਆਰਥਿਕ ਸਥਿਰਤਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਮੁੜ ਪਰਿਭਾਸ਼ਿਤ ਕਰਨ ਦੀ ਵੀ ਅਪੀਲ ਕਰਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਸੰਕਟਾਂ ਤੋਂ ਬਚਿਆ ਜਾ ਸਕੇ।ਵਿਧਾਨ ਸਭਾ ਵਿੱਚ ਵੀਰਵਾਰ (ਕੱਲ੍ਹ) ਨੂੰ ਮਤੇ ‘ਤੇ ਵਿਸਥਾਰ ਵਿੱਚ ਚਰਚਾ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ‘ਚ ਮੁੜ ਵੱਡਾ ਫੇਰਬਦਲ; 1 IPS ਸਮੇਤ 18 PPS ਅਫ਼ਸਰ ਬਦਲੇ, ਦੇਖੋ ਲਿਸਟ

0

Punjab News: Punjab Police ਵਿਚ ਬੁੱਧਵਾਰ ਨੂੰ ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ 1 ਆਈਪੀਐਸ ਅਧਿਕਾਰੀ ਸਮੇਤ 19 ਅਫ਼ਸਰਾਂ ਨੂੰ ਬਦਲ ਦਿੱਤਾ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Taranjit Singh Sandhu ਨੇ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਵਜੋਂ ਚੁੱਕੀ ਸਹੁੰ

New Delhi News: Taranjit Singh Sandhu; ਭਾਰਤੀ ਵਿਦੇਸ਼ ਸੇਵਾ ਦੇ ਸਾਬਕਾ ਅਧਿਕਾਰੀ ਤੇ ਅੰਮ੍ਰਿਤਸਰ ਸਥਿਤ ਉੱਘੇ ਸਮੁੰਦਰੀ ਪ੍ਰਵਾਰ ਦੇ ਵਾਰਸ Taranjit Singh Sandhu ਨੇ ਬੁੱਧਵਾਰ ਨੂੰ ਦਿੱਲੀ ਦੇ ਉੱਪ ਰਾਜ਼ਪਾਲ ( Lieutenant Governor) ਵਜੋਂ ਸਹੁੰ ਚੁੱਕ ਲਈ ਹੈ। ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਵੱਲੋਂ ਉਨ੍ਹਾਂ ਨੂੰ ਸਹੁੰ ਚੁਕਾਈ ਗਈ। ਸ਼੍ਰੀ ਲੰਕਾ ‘ਚ ਸਾਲ 2017 ਤੋਂ 2020 ਤੱਕ ਹਾਈ ਕਮਿਸ਼ਨਰ ਰਹੇ ਸ: ਸੰਧੂ ਲੰਮਾ ਸਮਾਂ ਅਮਰੀਕਾ ਦੇ ਰਾਜਦੂਤ ਵਜੋਂ ਵੀ ਸੇਵਾਵਾਂ ਨਿਭਾਈਆਂ ਤੇ ਭਾਰਤ-ਅਮਰੀਕਾ ਵਿਚਕਾਰ ਇੱਕ ਨਵੀਂ ਸਾਂਝੇਦਾਰੀ ਕਾਇਮ ਕਰਨ ਵਿਚ ਵੱਡਾ ਯੋਗਦਾਨ ਪਾਇਆ।ਸੇਵਾਮੁਕਤੀ ਤੋਂ ਬਾਅਦ ਭਾਜਪਾ ਵੱਲੋਂ ਉਨਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਹਲਕੇ ਤੋਂ ਚੋਣ ਲੜਾਈ ਗਈ ਸੀ ਪ੍ਰੰਤੂ ਉਹ ਸਫ਼ਲ ਨਹੀਂ ਹੋ ਸਕੇ।

ਇਹ ਵੀ ਪੜ੍ਹੋ 13 ਸਾਲਾਂ ਤੋਂ ਕੋਮਾਂ ‘ਚ ਪਏ ਹਰੀਸ਼ ਰਾਣਾ ਨੂੰ ਮਿਲੀ ਇੱਛਾ ਮੌ+ਤ ਦੀ ਇਜਾਜ਼ਤ

ਜਿਸਤੋਂ ਬਾਅਦ ਹੁਣ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਦਿੱਲੀ ਵਰਗੇ ਮਹੱਤਵਪੂਰਨ ਸੂਬੇ ਦੇ ਉੱਪ ਰਾਜਪਾਲ ਵਜੋਂ ਜਿੰਮੇਵਾਰੀ ਸੌਂਪੀ ਗਈ ਹੈ। ਅੱਜ ਸਹੁੰ ਚੁੱਕਣ ਤੋਂ ਪਹਿਲਾਂ ਜਿੱਥੇ ਤਰਨਜੀਤ ਸਿੰਘ ਸੰਧੂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਕੇ ਨਵੀਂ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ, ਉਥੇ ਸਹੁੰ ਚੁੱਕਣ ਤੋਂ ਬਾਅਦ ਉਹ ਗੁਰਦੁਆਰਾ ਸ਼੍ਰੀ ਰਕਾਬਗੰਜ ਵਿਖੇ ਨਤਮਸਤਕ ਹੋਣ ਪੁੱਜੇ, ਜਿੱਥੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਸਮੇਤ ਦਿੱਲੀ ਕੈਬਨਿਟ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰ ਸਮੇਤ ਹੋਰ ਸਖ਼ਸੀਅਤਾਂ ਵੀ ਹਾਜ਼ਰ ਰਹੀਆਂ। ਇਸ ਮੌਕੇ ਸੰਖੇਪ ਪੱਤਰਕਾਰ ਮਿਲਣੀ ਦੌਰਾਨ ਸ: ਸੰਧੂ ਨੇ ਕਿਹਾ ਕਿ ਦਿੱਲੀ ਉਨ੍ਹਾਂ ਦੀ ਕਰਮਭੂਮੀ ਰਹੀ ਹੈ ਤੇ ਉਹ ਇਸਨੂੰ ਬੇਹਤਰ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

0

👉ਅਮਨ ਅਰੋੜਾ ਨੇ ਬੱਚਿਆਂ ਨੂੰ ਸਕ੍ਰੀਨ ਤੋਂ ਦੂਰ ਰੱਖਣ ਅਤੇ ਸਰੀਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਮਾਨ ਸਰਕਾਰ ਵੱਲੋਂ ਕੀਤੇ ਯਤਨਾਂ ‘ਤੇ ਚਾਨਣਾ ਪਾਇਆ
Chandigarh News: Punjab Budget Session; ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ।ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ਪਾਬੰਦੀਸ਼ੁਦਾ ਚੀਜ਼ ਵਿੱਚ ਬੱਚਿਆਂ ਦੀ ਮਨੋਵਿਗਿਆਨਕ ਦਿਲਚਸਪੀ ਨੂੰ ਹੋਰ ਵਧਾਉਂਦਾ ਹੈ ਅਤੇ ਅਜਿਹੀਆਂ ਪਾਬੰਦੀਆਂ ਅਕਸਰ ਨੌਜਵਾਨ ਉਪਭੋਗਤਾਵਾਂ ਨੂੰ ਇੰਟਰਨੈੱਟ ਦੀ ਕਾਲੀ ਦੁਨੀਆ ਅਤੇ ਗਲਤ ਪਾਸੇ ਲੈ ਜਾਂਦੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਡਿਜੀਟਲ ਯੁੱਗ ਇੱਕ ਗਲਤ ਆਦਤ ਬਣਨ ਦੀ ਥਾਂ ਸਿਰਫ਼ ਮੌਕਿਆਂ ਦੇ ਦੌਰ ਤੱਕ ਹੀ ਸੀਮਤ ਰਹੇ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਮੋਬਾਈਲ ਫੋਨ ਦੀ ਵਧਦੀ ਆਦਤ ਅਤੇ ਬੱਚਿਆਂ ਦੇ ਨੁਕਸਾਨਦੇਹ ਔਨਲਾਈਨ ਸਮੱਗਰੀ ਦੇ ਸੰਪਰਕ ‘ਚ ਆਉਣ ਦੀ ਸਮੱਸਿਆ ਦੇ ਟਾਕਰੇ ਲਈ ਸੂਬਾ ਸਰਕਾਰ ਦੀ ਵਿਆਪਕ “ਡਿਜੀਟਲ ਸੇਫਟੀ ਨੈੱਟ” ਰਣਨੀਤੀ ਦੀ ਰੂਪਰੇਖਾ ਬਾਰੇ ਦੱਸਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਮੱਸਿਆ ਦੇ ਟਾਕਰੇ ਲਈ ਸਰਕਾਰ, ਸਕੂਲਾਂ ਅਤੇ ਸਭ ਤੋਂ ਮਹੱਤਵਪੂਰਨ ਮਾਪਿਆਂ ਦੀ ਸ਼ਮੂਲੀਅਤ ਵਾਲੇ ਸਮੂਹਿਕ ਮੋਰਚੇ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਹ ਚਿੰਤਾ ਪੰਜਾਬ ਜਾਂ ਸਿਰਫ਼ ਭਾਰਤ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਇੱਕ ਆਲਮੀ ਚੁਣੌਤੀ ਵਜੋਂ ਉੱਭਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸਟ੍ਰੇਲੀਆ ਨੇ ਹਾਲ ਹੀ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਬਣਾਇਆ ਹੈ ਅਤੇ ਕਰਨਾਟਕ ਨੇ ਵੀ ਇਸੇ ਤਰ੍ਹਾਂ ਦੀ ਹੀ ਪਾਬੰਦੀ ਦਾ ਪ੍ਰਸਤਾਵ ਰੱਖਿਆ ਹੈ। ਇਸਦੇ ਨਾਲ ਹੀ ਆਂਧਰਾ ਪ੍ਰਦੇਸ਼ ਵੀ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਡਿਜੀਟਲ ਸਮੱਗਰੀ ਦੀ ਪਹੁੰਚ ਨੂੰ ਸੀਮਤ ਕਰਨ ‘ਤੇ ਵਿਚਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਚੁਣੌਤੀ ਨਾਲ ਸਰਗਰਮੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਵੀ ਕਈ ਪਹਿਲਕਦਮੀਆਂ ਕੀਤੀਆ ਹਨ। ਸੂਬਾ ਸਰਕਾਰ ਨੇ ਸਾਈਬਰ ਜਾਗੋ ਮੁਹਿੰਮ ਸ਼ੁਰੂ ਕੀਤੀ ਹੈ, ਜੋ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਅਤੇ ਆਈਟੀ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਇਸ ਪ੍ਰੋਗਰਾਮ ਤਹਿਤ 3,968 ਸਰਕਾਰੀ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ “ਡਿਜੀਟਲ ਸਲਾਹਕਾਰ” ਵਜੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਔਨਲਾਈਨ ਖਤਰਿਆਂ ਦੀ ਪਛਾਣ ਕਰਨ ਅਤੇ ਸਕ੍ਰੀਨ ‘ਤੇ ਲਾਉਣ ਵਾਲੇ ਸੁਚੱਜੇ ਸਮੇਂ ਬਾਰੇ ਸਿੱਖਿਅਤ ਕੀਤਾ ਜਾ ਸਕੇ।ਸਾਈਬਰ ਸ਼ਿਕਾਇਤਾਂ ‘ਤੇ ਤੇਜ਼ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਰਾਸ਼ਟਰੀ ਸਾਈਬਰ ਕ੍ਰਾਈਮ ਹੈਲਪਲਾਈਨ (1930) ਨੂੰ ਰਾਜ ਦੇ ਡਾਇਲ-112 ਐਮਰਜੈਂਸੀ ਰਿਸਪਾਂਸ ਸਿਸਟਮ ਨਾਲ ਜੋੜਿਆ ਹੈ। ਨਾਗਰਿਕ ਹੁਣ ਸਿੰਗਲ ਐਮਰਜੈਂਸੀ ਨੰਬਰ ਰਾਹੀਂ ਔਨਲਾਈਨ ਧੋਖਾਧੜੀ, ਸਾਈਬਰ ਧੱਕੇਸ਼ਾਹੀ ਜਾਂ ਸਾਈਬਰ ਅਪਰਾਧ ਦੀਆਂ ਘਟਨਾਵਾਂ ਦੀ ਰਿਪੋਰਟ ਕਰ ਸਕਦੇ ਹਨ। ਇਸਦੇ ਨਾਲ ਹੀ ਸਰਕਾਰ ਨੇ ਪ੍ਰੋਜੈਕਟ ਜੀਵਨ ਜੋਤ 2.0 ਵੀ ਸ਼ੁਰੂ ਕੀਤਾ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਬੱਚਿਆਂ ਦੇ ਔਨਲਾਈਨ ਸ਼ੋਸ਼ਣ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ, 2023 ਦਾ ਹਵਾਲਾ ਦਿੰਦੇ ਹੋਏ, ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਰਾਜ ਨਾਬਾਲਗਾਂ ਦੇ ਡੇਟਾ ਦੀ ਪ੍ਰਕਿਰਿਆ ਲਈ ਆਪਣੇ “ਪ੍ਰਮਾਤਮਾ ਦੀ ਪੁਸ਼ਟੀਯੋਗ ਸਹਿਮਤੀ” ਆਦੇਸ਼ ਨੂੰ ਲਾਗੂ ਕਰਨ ਲਈ ਕੇਂਦਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਰਾਜ ਇਨ੍ਹਾਂ ਉਮਰ-ਸੀਮਾ ਅਤੇ ਸੁਰੱਖਿਆ-ਦੁਆਰਾ-ਡਿਜ਼ਾਈਨ ਸਿਧਾਂਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਵਚਨਬੱਧ ਹੈ। ਸਕੂਲਾਂ ਨੂੰ ਸਕ੍ਰੀਨ ਦੀ ਲਤ ਅਤੇ ਮਾਨਸਿਕ ਸਿਹਤ ਨੂੰ ਸੰਬੋਧਿਤ ਕਰਨ ਵਾਲੇ ਕਾਉਂਸਲਿੰਗ ਸੈਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ “ਇਨਡੋਰ” ਡਿਜੀਟਲ ਅਡਿਕਸ਼ਨ ਦੇ ਟਾਕਰੇ ਲਈ ਇੱਕ ਮਹੱਤਵਪੂਰਨ ਕਦਮ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿੰਡ ਪੱਧਰ ‘ਤੇ 3,100 ਅਤਿ-ਆਧੁਨਿਕ ਸਟੇਡੀਅਮ ਬਣਾਏ ਹਨ ਅਤੇ 6,000 ਹੋਰ ਬਣਾਉਣ ਦੀ ਯੋਜਨਾ ਹੈ। ਇਸਦੇ ਨਾਲ 1,000 ਇਨਡੋਰ ਜਿੰਮਾਂ ਦੀ ਉਸਾਰੀ ਚੱਲ ਰਹੀ ਹੈ ਅਤੇ 5,000 ਹੋਰ ਬਣਾਉਣ ਦੀ ਯੋਜਨਾ ਹੈ।

ਇਹ ਵੀ ਪੜ੍ਹੋ Bathinda ਦੀ ਭਾਗੂ ਰੋਡ ਨੂੰ ਚੋੜਾ ਕਰਨ ਦਾ ਕੰਮ ਸ਼ੁਰੂ; Mayor Mehta ਨੇ ਰੱਖਿਆ ਨੀਂਹ ਪੱਥਰ

ਉਨ੍ਹਾਂ ਕਿਹਾ ਕਿ ਜੇ ਬੱਚੇ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੁੰਦੇ ਤਾਂ ਉਹ ਸਕ੍ਰੀਨਾਂ ਨਾਲ ਚਿਪਕੇ ਰਹਿਣ ਦੇ ਆਦੀ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਨੌਜਵਾਨਾਂ ਦੀ ਊਰਜਾ ਨੂੰ ਸਕ੍ਰੀਨ ਤੋਂ ਹਟਾ ਕੇ ਸਿਹਤਮੰਦ ਬਦਲ ਭਾਵ ਖੇਡਾਂ ਵੱਲ ਲਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਕਾਨੂੰਨੀ ਪਾਬੰਦੀਆਂ ਨੂੰ ਭਾਰਤ ਸਰਕਾਰ ਦੁਆਰਾ ਸੂਚਨਾ ਤਕਨਾਲੋਜੀ ਐਕਟ, 2000 ਤਹਿਤ ਬਣਾਏ ਗਏ ਨਿਯਮਾਂ ਰਾਹੀਂ ਲਾਗੂ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਸੋਸ਼ਲ ਮੀਡੀਆ ਸਮੱਗਰੀ ਦੇ ਸਬੰਧ ਵਿੱਚ ਉਮਰ-ਤਸਦੀਕ ਵਰਗੀਆਂ ਸ਼ਰਤਾਂ ਲਾਈਆਂ ਜਾ ਸਕਦੀਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

0

Mohali News: ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਲਗਭਗ ₹4 ਲੱਖ ਦੇ ਸੰਭਾਵਿਤ ਖਰਚ ਤੋਂ ਰਾਹਤ ਮਿਲੀ।ਮਾਣਿਕਪੁਰ ਪਿੰਡ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਨੂੰ ਤੇਜ਼ ਛਾਤੀ ਦਰਦ ਅਤੇ ਸ਼ੂਗਰ ਨਾਲ ਜੁੜੀਆਂ ਦਿੱਕਤਾਂ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਦੱਸਿਆ ਕਿ ਦਿਲ ਵਿੱਚ ਗੰਭੀਰ ਸਮੱਸਿਆ ਹੈ ਅਤੇ ਤੁਰੰਤ ਸਟੈਂਟ ਲਗਾਉਣਾ ਜ਼ਰੂਰੀ ਹੈ। ਇਲਾਜ ਅਤੇ ਹਸਪਤਾਲ ਵਿੱਚ ਦਾਖਲੇ ਦਾ ਖਰਚ ਲਗਭਗ ₹3 ਤੋਂ ₹4 ਲੱਖ ਤੱਕ ਆ ਸਕਦਾ ਸੀ, ਅਤੇ ਇੰਨੀ ਵੱਡੀ ਰਕਮ ਦਾ ਇੰਤਜ਼ਾਮ ਪਰਿਵਾਰ ਲਈ ਥੋੜੇ ਸਮੇਂ ਵਿੱਚ ਕਰਨਾ ਆਸਾਨ ਨਹੀਂ ਸੀ।

ਇਹ ਵੀ ਪੜ੍ਹੋ ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਯੋਜਨਾ ਤਹਿਤ ਉਨ੍ਹਾਂ ਦੀ ਯੋਗਤਾ ਦੀ ਪੁਸ਼ਟੀ ਹੁੰਦਿਆਂ ਹੀ ਜ਼ਰੂਰੀ ਕਾਰਵਾਈਆਂ ਜਲਦੀ ਪੂਰੀਆਂ ਕੀਤੀਆਂ ਗਈਆਂ ਅਤੇ ਉਨ੍ਹਾਂ ਦਾ ਇਲਾਜ ਯੋਜਨਾ ਦੇ ਅਧੀਨ ਜੁੜੇ ਹੋਏ ਹਸਪਤਾਲ ਵਿੱਚ ਕੀਤਾ ਗਿਆ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਾਲਾਨਾ ₹10 ਲੱਖ ਤੱਕ ਦੇ ਇਲਾਜ ਦੀ ਕਵਰੇਜ ਮਿਲਦੀ ਹੈ। ਇੱਕ ਹਫ਼ਤੇ ਤੱਕ ਨਿਗਰਾਨੀ ਹੇਠ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਸਥਿਰ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰਿਵਾਰ ਨੇ ਕਿਹਾ, “ਸਾਡੀ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਦੀ ਸਿਹਤ ਸੀ। ਇੰਨੀ ਵੱਡੀ ਰਕਮ ਦਾ ਤੁਰੰਤ ਇੰਤਜ਼ਾਮ ਕਰਨਾ ਬਹੁਤ ਮੁਸ਼ਕਲ ਹੁੰਦਾ। ਇਸ ਯੋਜਨਾ ਕਰਕੇ ਅਸੀਂ ਪੈਸਿਆਂ ਦੀ ਚਿੰਤਾ ਛੱਡ ਕੇ ਉਨ੍ਹਾਂ ਦੀ ਤੰਦਰੁਸਤੀ ’ਤੇ ਧਿਆਨ ਦੇ ਸਕੇ।”ਇਹ ਮਾਮਲਾ ਮੁੱਖ ਮੰਤਰੀ ਸਿਹਤ ਯੋਜਨਾ ਦੀ ਵਧਦੀ ਪਹੁੰਚ ਨੂੰ ਵੀ ਦਰਸਾਉਂਦਾ ਹੈ। ਪੂਰੇ ਪੰਜਾਬ ਵਿੱਚ ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਰਾਜ ਦੇ ਅਧਿਕਾਰੀਆਂ ਮੁਤਾਬਕ, ਸਰਕਾਰੀ ਹਸਪਤਾਲਾਂ ਵਿੱਚ 70 ਪ੍ਰਤਿਸ਼ਤ ਤੋਂ ਵੱਧ ਮਰੀਜ਼ਾਂ ਨੂੰ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਮਿਲ ਰਿਹਾ ਹੈ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਦਾਵਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਤੇ ਬਿਨਾਂ ਰੁਕਾਵਟ ਕੈਸ਼ਲੈੱਸ ਇਲਾਜ ਜਾਰੀ ਰੱਖਣ ਲਈ ਬੀਮਾ ਕੰਪਨੀ ਨੂੰ ₹500ਕਰੋੜ ਜਾਰੀ ਕੀਤੇ ਹਨ। ਇਸ ਯੋਜਨਾ ਤਹਿਤ ਸਰਕਾਰੀ ਅਤੇ ਜੁੜੇ ਹੋਏ ਨਿੱਜੀ ਹਸਪਤਾਲਾਂ ਵਿੱਚ ਦਿਲ ਦੀ ਸਰਜਰੀ, ਕੈਂਸਰ ਦਾ ਇਲਾਜ ਅਤੇ ਗੁਰਦੇ ਨਾਲ ਜੁੜੀਆਂ ਬਿਮਾਰੀਆਂ ਸਮੇਤ ਕਈ ਵੱਡੇ ਇਲਾਜ ਕਵਰ ਕੀਤੇ ਜਾਂਦੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦਾ ਮਕਸਦ ਸਾਫ਼ ਹੈ – ਕੋਈ ਵੀ ਯੋਗ ਪਰਿਵਾਰ ਪੈਸਿਆਂ ਦੀ ਕਮੀ ਕਾਰਨ ਜ਼ਰੂਰੀ ਇਲਾਜ ਵਿੱਚ ਦੇਰੀ ਨਾ ਕਰੇ। ਸਰਕਾਰ ਦਾ ਲਗਾਤਾਰ ਆਰਥਿਕ ਸਹਿਯੋਗ ਇਹ ਯਕੀਨੀ ਬਣਾ ਰਿਹਾ ਹੈ ਕਿ ਵੱਡੇ ਇਲਾਜ ਤੱਕ ਕੈਸ਼ਲੈੱਸ ਪਹੁੰਚ ਲੋਕਾਂ ਲਈ ਇੱਕ ਭਰੋਸਾ ਬਣੇ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

0

👉ਜ਼ਰੂਰੀ ਵਸਤੂਆਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਲਾਲ ਚੰਦ ਕਟਾਰੂਚੱਕ
Chandigarh News:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  Punjab Budget Session; ਸਦਨ ‘ਚ ਮੁੜ ਹੰਗਾਮਾ, AAP ਵਿਧਾਇਕ Sukhpal Khaira ਵਿਰੁੱਧ ਕਾਰਵਾਈ ਦੀ ਮੰਗ ‘ਤੇ ਅੜੇ

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਚੌਕਸ ਰਹਿਣ ਅਤੇ ਲੋੜੀਂਦੀ ਸਪਲਾਈ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਵੱਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੱਛਮੀ ਏਸ਼ੀਆ ਵਿੱਚ ਅਸਥਿਰ ਸਥਿਤੀ ਦੇ ਕਾਰਨ ਲੋਕਾਂ ਵਿੱਚ ਤਣਾਅ ਦਾ ਮਾਹੌਲ ਨਾ ਬਣੇ।”ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਥਿਤੀ ਦੀ ਨੇੜਿਓਂ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਵਿਘਨ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ਵਿੱਚ ਗੈਸ ਕੰਪਨੀਆਂ ਦੇ ਪ੍ਰਤੀਨਿਧੀਆਂ ਵੀ ਸ਼ਾਮਲ ਹੋਣ।ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਨਾਲ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਵਿੱਚ ਗੈਸ ਕੰਪਨੀਆਂ ਦੇ ਪ੍ਰਤੀਨਿਧ ਵੀ ਸ਼ਾਮਲ ਹੋਣ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ।”ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਹੇਰਾਫੇਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਕਿਸੇ ਵੀ ਕੀਮਤ ਉੱਤੇ ਜ਼ਰੂਰੀ ਵਸਤਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਨਹੀਂ ਹੋਣੀ ਚਾਹੀਦੀ। ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

13 ਸਾਲਾਂ ਤੋਂ ਕੋਮਾਂ ‘ਚ ਪਏ ਹਰੀਸ਼ ਰਾਣਾ ਨੂੰ ਮਿਲੀ ਇੱਛਾ ਮੌ+ਤ ਦੀ ਇਜਾਜ਼ਤ

0

National News: ਪਿਛਲੇ 13 ਸਾਲਾਂ ਤੋਂ ਕੋਮਾ ਦੇ ਵਿੱਚ ਪਏ ਗਾਜ਼ੀਆਬਾਦ ਦੇ ਹਰੀਸ਼ ਰਾਣਾ ਨੂੰ ਆਖਰਕਾਰ ਇੱਛਾ ਮੌਤ ਹੀ ਇਜਾਜ਼ਤ ਮਿਲ ਗਈ ਹੈ। ਭਾਰਤ ਦੇਸ਼ ਦੇ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਜਦੋਂ ਦੇਸ਼ ਦੀ ਸਰਬ ਉੱਚ ਅਦਾਲਤ ਦੁਆਰਾ ਕਿਸੇ ਨੂੰ ਅਜਿਹੀ ਮੰਨਜ਼ੂਰੀ ਦਿੱਤੀ ਹੋਵੇ।ਹਰੀਸ਼ ਦੇ ਮਾਤਾ ਪਿਤਾ ਵੱਲੋਂ ਪੁੱਤ ਦੇ ਲਈ ਇੱਛਾ ਮੌਤ ਦੀ ਅਰਜ਼ੀ ਲਗਾਈ ਸੀ।ਜਿਸ ਉਪਰ ਲੰਮੀ ਸੁਣਵਾਈ ਤੋਂ ਬਾਅਦ ਕੋਰਟ ਨੇ ਲਾਈਵ ਸਿਸਟਮ ਹਟਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਲ 2013 ਦੇ ਵਿੱਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਹਰੀਸ਼ ਰਾਣਾ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਥੱਲੇ ਡਿਗ ਗਿਆ ਸੀ।

ਇਹ ਵੀ ਪੜ੍ਹੋ  Punjab Budget Session; ਸਦਨ ‘ਚ ਮੁੜ ਹੰਗਾਮਾ, AAP ਵਿਧਾਇਕ Sukhpal Khaira ਵਿਰੁੱਧ ਕਾਰਵਾਈ ਦੀ ਮੰਗ ‘ਤੇ ਅੜੇ

ਜਿਸ ਕਾਰਨ ਉਸ ਨੂੰ ਗੰਭੀਰ ਬਰੇਨ ਇੰਜਰੀ ਹੋਈ ਸੀ ਤੇ ਉਹ ਕੋਮਾ ਵਿੱਚ ਚਲਾ ਗਿਆ ਸੀ।ਹਰੀਸ਼ ਰਾਣਾ ਦੇ ਮਾਪਿਆਂ ਨੇ ਦਿੱਲੀ ਹਾਈਕੋਰਟ ਦੇ ਵਿੱਚ ਅਪੀਲ ਦਾਖਲ ਕੀਤੀ, ਪਰ ਹਾਈਕੋਰਟ ਨੇ ਇੱਛਾ ਮੌਤ ਦੀ ਇਜਾਜ਼ਤ ਨਹੀਂ ਦਿੱਤੀ। ਹਾਈਕੋਰਟ ਦੇ ਫੈਸਲੇ ਦੇ ਖਿਲਾਫ ਮਾਤਾ ਪਿਤਾ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਪ੍ਰਾਈਮਰੀ ਅਤੇ ਸੈਕੰਡਰੀ ਮੈਡੀਕਲ ਬੋਰਡ ਬਣਾਏ ਤੇ ਉਸ ਵਿੱਚ ਏਮਜ਼ ਦੇ ਐਕਸਪਰਟ ਸ਼ਾਮਿਲ ਕੀਤੇ। ਬੋਰਡ ਦੇ ਮਾਹਰਾਂ ਨੇ ਰਿਕਵਰੀ ਦੀ ਗੁੰਜਾਇਸ਼ ਤੋਂ ਇੰਨਕਾਰ ਕਰ ਦਿੱਤਾ। ਹੁਣ ਕੋਰਟ ਨੇ ਬੋਰਡ ਦੀ ਸਹਿਮਤੀ ਤੋਂ ਬਾਅਦ ਇੱਛਾ ਮੌਤ ਦੀ ਇਜਾਜ਼ਤ ਦੇ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894732