Monday, May 4, 2026
Home Blog Page 119

13 ਸਾਲਾਂ ਤੋਂ ਕੋਮਾਂ ‘ਚ ਪਏ ਹਰੀਸ਼ ਰਾਣਾ ਨੂੰ ਮਿਲੀ ਇੱਛਾ ਮੌ+ਤ ਦੀ ਇਜਾਜ਼ਤ

0

National News: ਪਿਛਲੇ 13 ਸਾਲਾਂ ਤੋਂ ਕੋਮਾ ਦੇ ਵਿੱਚ ਪਏ ਗਾਜ਼ੀਆਬਾਦ ਦੇ ਹਰੀਸ਼ ਰਾਣਾ ਨੂੰ ਆਖਰਕਾਰ ਇੱਛਾ ਮੌਤ ਹੀ ਇਜਾਜ਼ਤ ਮਿਲ ਗਈ ਹੈ। ਭਾਰਤ ਦੇਸ਼ ਦੇ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਜਦੋਂ ਦੇਸ਼ ਦੀ ਸਰਬ ਉੱਚ ਅਦਾਲਤ ਦੁਆਰਾ ਕਿਸੇ ਨੂੰ ਅਜਿਹੀ ਮੰਨਜ਼ੂਰੀ ਦਿੱਤੀ ਹੋਵੇ।ਹਰੀਸ਼ ਦੇ ਮਾਤਾ ਪਿਤਾ ਵੱਲੋਂ ਪੁੱਤ ਦੇ ਲਈ ਇੱਛਾ ਮੌਤ ਦੀ ਅਰਜ਼ੀ ਲਗਾਈ ਸੀ।ਜਿਸ ਉਪਰ ਲੰਮੀ ਸੁਣਵਾਈ ਤੋਂ ਬਾਅਦ ਕੋਰਟ ਨੇ ਲਾਈਵ ਸਿਸਟਮ ਹਟਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਲ 2013 ਦੇ ਵਿੱਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਹਰੀਸ਼ ਰਾਣਾ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਥੱਲੇ ਡਿਗ ਗਿਆ ਸੀ।

ਇਹ ਵੀ ਪੜ੍ਹੋ  Punjab Budget Session; ਸਦਨ ‘ਚ ਮੁੜ ਹੰਗਾਮਾ, AAP ਵਿਧਾਇਕ Sukhpal Khaira ਵਿਰੁੱਧ ਕਾਰਵਾਈ ਦੀ ਮੰਗ ‘ਤੇ ਅੜੇ

ਜਿਸ ਕਾਰਨ ਉਸ ਨੂੰ ਗੰਭੀਰ ਬਰੇਨ ਇੰਜਰੀ ਹੋਈ ਸੀ ਤੇ ਉਹ ਕੋਮਾ ਵਿੱਚ ਚਲਾ ਗਿਆ ਸੀ।ਹਰੀਸ਼ ਰਾਣਾ ਦੇ ਮਾਪਿਆਂ ਨੇ ਦਿੱਲੀ ਹਾਈਕੋਰਟ ਦੇ ਵਿੱਚ ਅਪੀਲ ਦਾਖਲ ਕੀਤੀ, ਪਰ ਹਾਈਕੋਰਟ ਨੇ ਇੱਛਾ ਮੌਤ ਦੀ ਇਜਾਜ਼ਤ ਨਹੀਂ ਦਿੱਤੀ। ਹਾਈਕੋਰਟ ਦੇ ਫੈਸਲੇ ਦੇ ਖਿਲਾਫ ਮਾਤਾ ਪਿਤਾ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਪ੍ਰਾਈਮਰੀ ਅਤੇ ਸੈਕੰਡਰੀ ਮੈਡੀਕਲ ਬੋਰਡ ਬਣਾਏ ਤੇ ਉਸ ਵਿੱਚ ਏਮਜ਼ ਦੇ ਐਕਸਪਰਟ ਸ਼ਾਮਿਲ ਕੀਤੇ। ਬੋਰਡ ਦੇ ਮਾਹਰਾਂ ਨੇ ਰਿਕਵਰੀ ਦੀ ਗੁੰਜਾਇਸ਼ ਤੋਂ ਇੰਨਕਾਰ ਕਰ ਦਿੱਤਾ। ਹੁਣ ਕੋਰਟ ਨੇ ਬੋਰਡ ਦੀ ਸਹਿਮਤੀ ਤੋਂ ਬਾਅਦ ਇੱਛਾ ਮੌਤ ਦੀ ਇਜਾਜ਼ਤ ਦੇ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

0

Punjab Budget Session Update: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਅੱਜ ਪੰਜਵੇਂ ਦਿਨ ਮੁੜ ਸੁਖਪਾਲ ਸਿੰਘ ਖਹਿਰਾ ਦੇ ਔਰਤਾਂ ਪ੍ਰਤੀ ਵਿਵਾਦਤ ਟਿੱਪਣੀ ਨੂੰ ਲੈ ਕੇ ਹਗਾਮਾ ਹੋ ਗਿਆ। ਪ੍ਰਸ਼ਨ ਕਾਲ ਖਤਮ ਹੁੰਦੇ ਹੀ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਮੁੱਦੇ ਨੂੰ ਚੁੱਕਦਿਆਂ ਸਪੀਕਰ ਕੋਲੋਂ ਖਹਿਰਾ ਦੀ ਬਰਖਾਸਤਗੀ ਦੀ ਮੰਗ ਕੀਤੀ। ਜਿਸ ਦੇ ਉਪਰ ਵਿਰੋਧੀ ਧਿਰ ਅਤੇ ਖਾਸਕਰ ਸੁਖਪਾਲ ਸਿੰਘ ਖਹਿਰਾ ਨੇ ਇਤਰਾਜ ਜਤਾਇਆ। ਜਿਸ ਤੋਂ ਬਾਅਦ ਖਹਿਰਾ ਅਤੇ ਚੀਮਾ ਵਿਚਕਾਰ ਤਲਖ ਕਲਾਮੀ ਵਧ ਗਈ ਅਤੇ ਦੋਨੋਂ ਆਹਮੋ ਸਾਹਮਣੇ ਹੋ ਗਏ। ਜਿਸ ਨਾਲ ਅਚਾਨਕ ਸਦਨ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸਹਿਤ ਸਮੂਹ ਸੱਤਾਧਿਰ ਦੇ ਵਿਧਾਇਕ ਆਪਣੇ ਵਿੱਤ ਮੰਤਰੀ ਦੀ ਪਿੱਠ ‘ਤੇ ਆ ਗਏ।

ਇਹ ਵੀ ਪੜ੍ਹੋ  ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦਕਿ ਕਾਂਗਰਸੀਆ ਨੇ ਵੀ ਜਵਾਬ ਦੇਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਚੀਮਾ ਨੇ ਖਹਿਰਾ ਉੱਪਰ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਅਤੇ ਮੰਗ ਕੀਤੀ ਔਰਤਾਂ ਪ੍ਰਤੀ ਅਜਿਹੀਆਂ ਵਿਵਾਦਤ ਟਿੱਪਣੀਆਂ ਕਰਨ ਵਾਲੇ ਇਸ ਮੈਂਬਰ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਇਸ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਨਿੰਦਾ ਪ੍ਰਸਤਾਵ ਦੀ ਹਿਮਾਇਤ ਕਰਨ ‘ਤੇ ਕਾਂਗਰਸੀ ਵਿਧਾਇਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਜਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ ਵਿਧਾਨ ਸਭਾ ਵਿੱਚ ਨਿੰਦਾ ਪ੍ਰਸਤਾਵ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਸਪੀਕਰ ਨੇ ਰੱਦ ਕਰ ਦਿੱਤਾ, ਜਿਸ ਕਾਰਨ ਮੁੜ ਹਗਾਮਾ ਹੋ ਗਿਆ।

ਇਹ ਵੀ ਪੜ੍ਹੋ  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਦੋਨਾਂ ਧਿਰਾਂ ਨੇ ਇੱਕ ਦੂਜੇ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਮਾਹੌਲ ਭਖਦਾ ਦੇਖ ਸਪੀਕਰ ਵੱਲੋਂ ਸਦਨ ਦੀ ਕਾਰਵਾਈ 20 ਮਿੰਟਾਂ ਲਈ ਮੁਲਤਵੀ ਕਰ ਦਿੱਤੀ। ਹਾਲਾਂਕਿ ਮੁੜ ਸਦਨ ਜੁੜਨ ‘ਤੇ ਇਹ ਵਿਵਾਦ ਸ਼ਾਂਤ ਨਹੀਂ ਹੋਇਆ। ਸੁਖਪਾਲ ਸਿੰਘ ਖਹਿਰਾ ਵੱਲੋਂ ਇਸ ਮਾਮਲੇ ‘ਤੇ ਮਾਫੀ ਮੰਗਣ ਤੋਂ ਇੰਨਕਾਰ ਕਰਨ ‘ਤੇ ਹੰਗਾਮਾ ਹੋ ਗਿਆ ਅਤੇ ਦੋਨਾਂ ਧਿਰਾਂ ਮੁੜ ਇਕ ਦੂਜੇ ਦੇ ਸਾਹਮਣੇ ਆ ਗਏ। ਜਿਸ ਤੋਂ ਬਾਅਦ ਇੱਕ ਦੂਜੇ ਵਿਰੁੱਧ ਨਾਰੇਬਾਜੀ ਸ਼ੁਰੂ ਕਰ ਦਿੱਤੀ ਅਤੇ ਅਖੀਰ ਕਾਂਗਰਸੀ ਵਿਧਾਇਕ ਰੋਸ ਵਜੋਂ ਵਾਕਆਊਟ ਕਰਕੇ ਸਦਨ ਵਿੱਚੋਂ ਚਲੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੱਧਨੀ ਕਲਾਂ ਪੁਲਿਸ ਵੱਲੋ ਲੁੱਟ/ਖੋਹ ਦੀ ਝੂਠੀ ਕਹਾਣੀ ਰਚਣ ਵਾਲਾ ਦੋਸ਼ੀ ਕਾਬੂ

0

Moga News:ਡੀ.ਜੀ.ਪੀ ਸਾਹਿਬ ਪੰਜਾਬ ਵੱਲੋ ਮਾੜੇ ਅਨਸਰਾ ਵਿੱਰੁਧ ਚਲਾਈ ਗਈ ਮਹਿਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ, ਬਾਲ ਕ੍ਰਿਸ਼ਨ SP(I) ਮੋਗਾ ਦੀ ਅਗਵਾਈ ਤਹਿਤ ਸ਼੍ਰੀ ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਇੰਸ. ਗੁਰਮੇਲ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵੱਲੋ ਮਿਤੀ 10.03.2026 ਨੂੰ ਦੋਸ਼ੀ ਮਨਦੀਪ ਕੁਮਾਰ ਵੱਲੋ ਪੁਲਿਸ ਨੂੰ ਖੋਹ ਸਬੰਧੀ ਝੂਠੀ ਇਤਲਾਹ ਦੇ ਕੇ ਡਰਾਮਾ ਰਚਣ ਤੇ ਗ੍ਰਿਫਤਾਰ ਕੀਤਾ ਅਤੇ ਮੁਕੱਦਮਾ ਨੰਬਰ 39 ਮਿਤੀ 10.03.2026 ਅ/ਧ 304(2),316(2),217 ਬੀ.ਐਨ.ਐਸ ਥਾਣਾ ਬੱਧਨੀ ਕਲਾਂ ਦਰਜ ਰਜਿਸਟਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਰਿਹਾਇਸ਼ ਤੋਂ ਪਹਿਲਾਂ ਹੀ ‘ਚੋਰਾਂ’ ਨੇ ਕੀਤਾ ਕੋਠੀ ਦਾ ਮਹੂਰਤ;ਲੱਖਾਂ ਦਾ ਸਮਾਨ ਚੋਰੀ, ਦੋ ਕਾਬੂ

ਸੰਖੇਪ ਹਾਲਾਤ ਮੁਕੱਦਮਾ ਇਸ ਪ੍ਰਕਾਰ ਹਨ ਕਿ ਸਾਹਿਲ ਦੁਆ ਪੁੱਤਰ ਗੁਲਸ਼ਨ ਕੁਮਾਰ ਪਿੰਡ ਜਸਪਾਲ ਬਾਂਗਰ ਲੁਧਿਆਣਾ ਨੇ ਇਤਲਾਹ ਦਿੱਤੀ ਕਿ ਉਹ ਦੁਆ ਬਿਜਨਸ ਇਮਪੈਕਸ ਦੇ ਨਾਮ ਪਰ ਪਲਾਈਵੁੱਡ/ਸਨਮਾਈਕ ਦਾ ਕੰਮ ਕਰਦਾ ਹੈ ਉਸਨੇ ਡਰਾਇਵਵਰ ਮਨਦੀਪ ਕੁਮਾਰ ਨੂੰ ਸਮਾਨ ਦੇ ਕੇ ਬੱਧਨੀ ਕਲਾਂ ਭੇਜਿਆ ਸੀ।ਮਨਦੀਪ ਕੁਮਾਰ ਨੇ ਸਮਾਨ ਉਤਾਰ ਕੇ ਬੱਧਨੀ ਕਲਾਂ ਤੋਂ 1,90,000/-ਰੁਪਏ ਲੈ ਲਏ ਸਨ। ਰਸਤੇ ਵਿੱਚ ਮਨਦੀਪ ਕੁਮਾਰ ਨੇ ਸਾਹਿਲ ਦੁਆ ਨੂੰ ਇਤਲਾਹ ਦਿੱਤੀ ਕਿ ਉਸ ਪਾਸੋ 04 ਨਾਮਾਲੂਮ ਨੋਜਵਾਨਾ ਨੇ 1,90,000/-ਰੁਪਏ ਬੁੱਟਰ ਕਲਾਂ ਤੋ ਮੱਦੋਕੇ ਵਿਚਕਾਰ ਖੋਹ ਲਏ ਹਨ।

ਇਹ ਵੀ ਪੜ੍ਹੋ  Bathinda Police ‘ਚ ਵੱਡੀ ਰੱਦੋ-ਬਦਲ; ਸੈਕੜੇ ਮੁਲਾਜਮਾਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਮੁਦਈ ਸਾਹਿਲ ਦੁਆ ਮੌਕਾ ਪਰ ਪੁੱਜਾ ਤਾਂ ਉਸਨੂੰ ਮਨਦੀਪ ਕੁਮਾਰ ਦੀਆ ਦੱਸੀਆ ਗੱਲਾਂ ਪਰ ਸ਼ੱਕ ਹੋਣ ਲੱਗਾ, ਸ਼ੱਕ ਹੋਣ ਕਾਰਨ ਮੁਦਈ ਸਾਹਿਲ ਨੇ ਪੁਲਿਸ ਨੂੰ ਇਤਲਾਹ ਦਿੱਤੀ। ਪੁਲਿਸ ਵੱਲੋ ਮੋਕਾ ਪਰ ਪੁੱਜ ਕੇ ਡੰਘਾਈ ਨਾਲ ਤਫਤੀਸ਼ ਕੀਤੀ ਗਈ ਅਤੇ ਤਫਤੀਸ਼ ਕਰਨ ਤੇ ਪਾਇਆ ਗਿਆ ਕਿ ਦੋਸ਼ੀ ਮਨਦੀਪ ਕੁਮਾਰ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਜਿਸਨੇ ਪੈਸੇ ਹੜੱਪ ਕਰਨ ਦੀ ਨੀਯਤ ਨਾਲ ਝੂਠੀ ਕਹਾਣੀ ਰਚੀ ਸੀ। ਜਿਸਤੇ ਪੁਲਿਸ ਵੱਲੋ ਡੂੰਘਾਈ ਨਾਲ ਤਫਤੀਸ਼ ਕਰਦੇ ਹੋਏ ਦੋਸ਼ੀ ਦੀ ਗੱਡੀ ਮਹਿੰਦਰਾ ਦੀ ਸਟਿੱਪਣੀ ਵਿੱਚੋ 1,85000/-ਰੁਪੈ ਬਰਾਮਦ ਕੀਤੇ ਗਏ ਹਨ। ਜਿਸਦਾ ਅੱਜ ਪੁਲੀਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਮਸ਼ਹੂਰ ਪਾਰਕ ਦੀ ਸਫ਼ਾਈ ਵਿਵਸਥਾ ਖੁਣੋਂ ਹਾਲਾਤ ਹੋਈ ਖਰਾਬ; ਸਾਬਕਾ ਐਮਸੀ ਨੇ ਸ਼ੇਅਰ ਕੀਤੀ ਵੀਡੀਓ

0

Bathinda News: ਬਠਿੰਡਾ ਸ਼ਹਿਰ ਦੇ ਆਈਟੀਆਈ ਕੋਲ ਸਥਿਤ ਅੱਧੀ ਦਰਜ਼ਨ ਇਲਾਕਿਆਂ ਦੇ ਇਕਲੌਤੇ ਪਾਰਕ (ਨੰਬਰ 133) ਦੀ ਹਾਲਾਤ ਸਫ਼ਾਈ ਵਿਵਸਥਾ ਬਿਨ੍ਹਾਂ ਖਰਾਬ ਹੋ ਚੱਲੀ ਹੈ। ਅਕਾਲੀ-ਭਾਜਪਾ ਸਰਕਾਰ ਦੌਰਾਨ ਵੀਰਾਨ ਪਏ ਇਸ ਪਾਰਕ ਦਾ ਮੂੰਹ-ਮੱਥਾ ਸਵਾਰਿਆ ਗਿਆ ਸੀ, ਜਿਸਤੋਂ ਬਾਅਦ ਇੱਥੇ ਸ਼ੈਰ ਕਰਨ ਵਾਲਿਆਂ ਦੀ ਰੌਣਕਾਂ ਲੱਗਣ ਲੱਗੀਆਂ ਸਨ। ਇਸਤੋਂ ਇਲਾਵਾ ਇਸ ਪਾਰਕ ਦੇ ਵਿੱਚ ਆਰ.ਓ, ਡਿਸਪੈਂਸਰੀ ਅਤੇ ਓਪਨ ਜਿੰਮ ਵੀ ਲਗਾਇਆ ਗਿਆ ਸੀ। ਇਸੇ ਤਰ੍ਹਾਂ ਇੱਥੇ ਲਾਈਟਾਂ ਤੇ ਬਹੁਤ ਵੱਡੀ ਗਿਣਤੀ ਦੇ ਵਿੱਚ ਗੁਲਾਬ ਅਤੇ ਚੰਗੇ ਚੰਗੇ ਬੂਟੇ ਲਵਾਏ ਗਏ ਸਨ।

ਇਹ ਵੀ ਪੜ੍ਹੋ  ਰਿਹਾਇਸ਼ ਤੋਂ ਪਹਿਲਾਂ ਹੀ ‘ਚੋਰਾਂ’ ਨੇ ਕੀਤਾ ਕੋਠੀ ਦਾ ਮਹੂਰਤ;ਲੱਖਾਂ ਦਾ ਸਮਾਨ ਚੋਰੀ, ਦੋ ਕਾਬੂ

ਜਿਕਰਯੋਗ ਹੈ ਕਿ ਇੰਡਸਟਰੀਅਲ ਇਲਾਕੇ ਵਿਚ ਸਥਿਤ ਸੀਆਈਏ-2 ਦੀ ਇਮਾਰਤ ਅੱਗੇ ਸਥਿਤ ਇਹ ਪਾਰਕ ਹਰਬੰਸ ਨਗਰ, ਭਾਈ ਮਤੀ ਦਾਸ ਨਗਰ, ਨਛੱਤਰ ਨਗਰ ਤੇ ਆਈਟੀਆਈ ਇਲਾਕੇ ਦੇ ਲਈ ਇਕਲੌਤਾ ਪਾਰਕ ਹੈ। ਇਸ ਇਲਾਕੇ ਦੇ ਸਾਬਕਾ ਕੌਂਸਲਰ ਤੇ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ ਨੇ ਇਸ ਪਾਰਕ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਦੋਸ਼ ਲਗਾਇਆ ਹੈ ਕਿ ਨਗਰ ਨਿਗਮ ਤੇ ਚੁਣੇ ਹੋਏ ਨੁਮਾਇੰਦਿਆਂ ਦੀ ਲਾਪਰਵਾਹੀ ਕਾਰਨ ਇਸ ਪਾਰਕ ਵਿਚ ਹੁਣ ਥਾਂ ਥਾਂ ਗੰਦਗੀ ਦੇ ਢੇਰ ਹਨ।

ਇਹ ਵੀ ਪੜ੍ਹੋ  Bathinda Police ‘ਚ ਵੱਡੀ ਰੱਦੋ-ਬਦਲ; ਸੈਕੜੇ ਮੁਲਾਜਮਾਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਉਨ੍ਹਾਂ ਮੰਗ ਕੀਤੀ ਕਿ ਤੁਰੰਤ ਇਸ ਪਾਰਕ ਵੱਲ ਧਿਆਨ ਦਿੱਤਾ ਜਾਵੇ ਤੇ ਸਫ਼ਾਈ ਵਿਵਸਥਾ ਨੂੰ ਸੁਧਾਰਿਆ ਜਾਵੇ। ਉਧਰ, ਸੰਪਰਕ ਕਰਨ ‘ਤੇ ਇਲਾਕੇ ਦੇ ਕੌਂਸਲਰ ਵਿਵੇਕ ਗਰਮ ਉਰਫ਼ ਵਿੱਕੀ ਨੰਬਰਦਾਰ ਨੇ ਕਿਹਾ ਕਿ ਰੁਟੀਨ ਵਿਚ ਇਸ ਪਾਰਕ ਦੇ ਪੂਰੇ ਇਲਾਕੇ ਦੀ ਸਫ਼ਾਈ ਵਿਵਸਥਾ ਨੂੰ ਵਧੀਆ ਤਰੀਕੇ ਨਾਲ ਕਰਵਾਇਆ ਜਾਂਦਾ ਹੈ ਪ੍ਰੰਤੂ ਜੇਕਰ ਫ਼ਿਰ ਵੀ ਕੋਈ ਕਮੀ-ਪੇਸ਼ੀ ਹੈ ਤਾਂ ਜਲਦੀ ਹੀ ਇਸਨੂੰ ਦੂਰ ਕਰਵਾ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਿਹਾਇਸ਼ ਤੋਂ ਪਹਿਲਾਂ ਹੀ ‘ਚੋਰਾਂ’ ਨੇ ਕੀਤਾ ਕੋਠੀ ਦਾ ਮਹੂਰਤ;ਲੱਖਾਂ ਦਾ ਸਮਾਨ ਚੋਰੀ, ਦੋ ਕਾਬੂ

0

Moga News: ਮੋਗਾ ਸ਼ਹਿਰ ਦੀ ਕਰਤਾਰ ਕਲੌਨੀ ਵਿਚ ਇੱਕ ਪ੍ਰਵਾਰ ਵੱਲੋਂ ਚਾਵਾਂ ਨਾਲ ਖ਼ਰੀਦੀ ਗਈ ਕੋਠੀ ਵਿਚ ਰਿਹਾਇਸ਼ ਕਰਨ ਤੋਂ ਪਹਿਲਾਂ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਸੂਚਨਾ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਸਾਊਥ ਮੋਗਾ ਦੀ ਪੁਲਿਸ ਨੇ ਸੰਜੀਵ ਕੁਮਾਰ ਦੀ ਸਿਕਾਇਤ ਉੱਪਰ ਦੋ ਮੁਲਜ਼ਮਾਂ ਵਿਰੁਧ ਪਰਚਾ ਦਰਜ਼ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜਮਾਂ ਦੀ ਪਹਿਚਾਣ ਬੱਬੂ ਵਾਸੀ ਲਾਲ ਸਿੰਘ ਰੋਡ ਅਤੇ ਕੁਲਦੀਪ ਸਿੰਘ ਉਰਫ ਕੀਪਾ ਵਾਸੀ ਬੇਦੀ ਨਗਰ, ਮੋਗਾ ਵਜੋਂ ਹੋਈ ਹੈ। ਮੁਦਈ ਵੱਲੋਂ ਪੁਲਿਸ ਕੋਲ ਦਰਜ਼ ਕਰਵਾਈ ਸਿਕਾਇਤ ਵਿਚ ਦਸਿਆ ਸੀ ਕਿ ਕਰਤਾਰ ਕਲੋਨੀ ਮੋਗਾ ਵਿਖੇ ਉਸਨੇ ਆਪਣੀ ਭੈਣ ਤ੍ਰਿਪਤਾ ਪ੍ਰਮਾਰ ਪਤਨੀ ਅਤੁਲ ਪ੍ਰਮਾਰ ਵਾਸੀ ਅਪੈਕਸ ਕਲੋਨੀ ਮੋਗਾ ਲਈ ਇਕ ਕੋਠੀ ਖਰੀਦੀ ਸੀ। ਇਸ ਕੋਠੀ ਵਿਚ ਹਾਲੇ ਰਿਹਾਇਸ਼ ਕਰਨੀ ਬਾਕੀ ਸੀ ਤੇ ਤਿਆਰ ਕਰਵਾਈ ਜਾ ਚੁੱਕੀ ਸੀ।

ਇਹ ਵੀ ਪੜ੍ਹੋ  Bathinda Police ‘ਚ ਵੱਡੀ ਰੱਦੋ-ਬਦਲ; ਸੈਕੜੇ ਮੁਲਾਜਮਾਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਇਸ ਦੌਰਾਨ 10-03-2026 ਨੂੰ ਜਦ ਉਹ ਕੋਠੀ ਅੰਦਰ ਗੇੜਾ ਮਾਰਨ ਲਈ ਗਿਆ ਤਾਂ ਉਸਨੇ ਦੇਖਿਆ ਕਿ ਕੋਠੀ ਦਾ ਅੰਦਰ ਦਾ ਲੋਕ ਟੁੱਟਿਆ ਹੋਇਆ ਸੀ, ਦਰਵਾਜਾ ਆਰੀ ਨਾਲ ਵੱਢਿਆ ਹੋਇਆ ਸੀ ਅਤੇ ਘਰ ਵਿਚੋ ਬਿਜਲੀ ਦੇ ਸਵਿੱਚ, ਤਾਰਾਂ, ਛੱਤ ਵਾਲੇ ਪੱਖੇ, ਟੂਟੀਆਂ, ਟੁੱਲੂ ਪੰਪ ਚੋਰੀ ਹੋ ਚੁੱਕੇ ਸਨ। ਮੁਦਈ ਵੱਲੋਂ ਆਪਣੇ ਤੌਰ ਤੇ ਪੜਤਾਲ ਕਰਨ ਤੇ ਪਤਾ ਲੱਗਾ ਕਿ ਕਥਿਤ ਦੋਸ਼ੀ ਬੱਬੂ ਅਤੇ ਕੁਲਦੀਪ ਸਿੰਘ ਨੇ ਮੁਦਈ ਦੀ ਭੈਣ ਦੇ ਘਰ ਵਿੱਚੋਂ ਚੋਰੀ ਕੀਤੀ ਹੈ।ਚੋਰੀ ਹੋਏ ਕੁੱਲ ਮਾਲ ਦੀ ਕੀਮਤ 2 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮਾਂ ਕੋਲੋਂ ਇੱਕ ਐਕਟਿਵਾ ਸਕੂਟਰੀ ਰੰਗ ਚਿੱਟਾ ਬਿਨਾ ਨੰਬਰੀ ਬਰਾਮਦ ਹੋਈ ਹੈ ਤੇ ਹੋਰ ਪੁਛਗਿਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ‘ਚ ਵੱਡੀ ਰੱਦੋ-ਬਦਲ; ਸੈਕੜੇ ਮੁਲਾਜਮਾਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

0

Bathinda News: Bathinda Police ਵਿਚ ਵੱਡੀ ਰੱਦੋ-ਬਦਲ ਕੀਤੀ ਗਈ ਹੈ। ਮੰਗਲਵਾਰ ਸ਼ਾਮ ਜ਼ਿਲ੍ਹਾ ਪੁਲਿਸ ਕਪਤਾਨ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ 215 ਐਨ.ਜੀ.ਓਜ਼ ਨੂੰ ਇੱਧਰੋ-ਉਧਰ ਕੀਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਤੇ ਮੁਲਾਜਮਾਂ ਦੀ ਲਿਸਟ ਹੇਠਾਂ ਨੱਥੀ ਹੈ।

Bathinda ਦੀ ਭਾਗੂ ਰੋਡ ਨੂੰ ਚੋੜਾ ਕਰਨ ਦਾ ਕੰਮ ਸ਼ੁਰੂ; Mayor Mehta ਨੇ ਰੱਖਿਆ ਨੀਂਹ ਪੱਥਰ

0

Bathinda News: Bathinda ਦੀ ਭਾਗੂ ਰੋਡ ਨੂੰ ਚੋੜਾ ਕਰਨ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਮੰਗਲਵਾਰ ਨੂੰ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਇਸਦਾ ਨੀਂਹ ਪੱਥਰ ਰੱਖਦਿਆਂ ਜਲਦੀ ਹੀ ਇਸ ਪ੍ਰੋਜੈਕਟ ਨੂੰ ਪੂਰਾ ਕਰਵਾਉਣ ਦਾ ਐਲਾਨ ਕੀਤਾ ਹੈ। ਬੀਡੀਏ ਦਫ਼ਤਰ ਤੋਂ ਲੈ ਕੇ ਸੈਂਟ ਜੋਸਫ਼ ਸਕੂਲ ਤੱਕ ਕਰੀਬ ਸਵਾ ਕਿਲੋਮੀਟਰ ਲੰਮੀ ਇਸ ਸੜਕ ਨੂੰ ਚੋੜਾ ਕਰਵਾਉਣ ਦੇ ਲਈ ਪਿਛਲੇ ਕਈ ਸਾਲਾਂ ਤੋਂ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ। ਹਾਲਾਂਕਿ ਇਸ ਰੋਡ ਦੇ ਉੱਪਰ ਦਹਾਕਿਆਂ ਤੋਂ ਬੈਠੇ ਦੁਕਾਨਦਾਰਾਂ ਵੱਲੋਂ ਆਪਣਾ ਰੋਜ਼ਗਾਰ ਖੁੱਸਣ ਦੇ ਕਾਰਨ ਇਸਦਾ ਵਿਰੋਧ ਵੀ ਕੀਤਾ ਗਿਆ।

ਇਹ ਵੀ ਪੜ੍ਹੋ ਲੁੱਟਣ ਆਏ, ਪੈਰੀ ਪਏ ; ਲੁਟੇਰਿਆਂ ਨੂੰ ਸ਼ਟਰ ਸੁੱਟ ਕੇ ਕੀਤਾ ਦੁਕਾਨ ‘ਚ ਬੰਦ, ਖੁਲਵਾਉਣ ਲਈ ਮਿੰਨਤਾਂ ‘ਤੇ ਉੱਤਰੇ ਲੁਟੇਰੇ

ਭਾਗੂ ਰੋਡ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰਨ ਲਈ ਵੇਰਕਾ ਬੂਥ ਕੋਲ ਨੀਂਹ ਪੱਥਰ ਰੱਖਣ ਆਏ ਮੇਅਰ ਮਹਿਤਾ ਨੇ ਇਸ ਮੌਕੇ ਐਲਾਨ ਕੀਤਾ ਕਿ, ‘‘ਇਹ ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ ਨਾਂ ਸਿਰਫ਼ ਸ਼ਹਿਰ ਵਿਚ ਟਰੈਫ਼ਿਕ ਦੀ ਸਮੱਸਿਆ ਨੂੰ ਵੱਡੀ ਠੱਲ ਪਏਗੀ, ਬਲਕਿ ਇਸ ਇਲਾਕੇ ਦੀ ਸ਼ਾਨ ਵਿਚ ਵੀ ਵਾਧਾ ਹੋਵੇਗਾ। ” ਉਨ੍ਹਾਂ ਦਸਿਆ ਕਿ ਇਸ ਪੂਰੇ ਪ੍ਰੋਜੈਕਟ ਉੱਪਰ ਡੇਢ ਕਰੋੜ ਦੀ ਲਾਗਤ ਆਏਗੀ ਤੇ ਜਲਦੀ ਹੀ ਇਸ ਕੰਮ ਨੂੰ ਪੂਰਾ ਕਰ ਦਿੱਤਾ ਜਾਵੇਗਾ। ਨਿਗਮ ਅਧਿਕਾਰੀਆਂ ਮੁਤਾਬਕ ਇਸ ਸੜਕ ਨੂੰ 12 ਮੀਟਰ ਚੋੜਾਂ ਕਰਨ ਦੀ ਤਜਵੀਜ਼ ਹੈ ਤੇ ਥੋੜਾ-ਬਹੁਤ ਨਜਾਇਜ਼ ਉਸਾਰੀਆਂ ਨੂੰ ਇਸ ਸੜਕ ਦੇ ਰਾਸਤੇ ਵਿਚੋਂ ਹਟਾਉਣਾ ਬਾਕੀ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

ਇਸ ਮੌਕੇ ਵਿਸ਼ੇਸ ਤੌਰ ‘ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੀ ਪੁੱਜੇ ਹੋਏ ਸਨ, ਜਿੰਨ੍ਹਾਂ ਦੀ ਪਹਿਲਕਦਮੀ ਦੇ ਨਾਲ ਇਸ ਪ੍ਰੋਜੈਕਟ ਨੇ ਤੇਜ਼ੀ ਫ਼ੜੀ ਹੈ। ਇਲਾਕੇ ਦੇ ਕੋਂਸਲਰ ਟਹਿਲ ਸਿੰਘ ਬੁੱਟਰ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨ ‘ਤੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਲਾਕੇ ਦੀ ਬਹੁਤ ਪੁਰਾਣੀ ਮੰਗ ਸੀ, ਜਿਸਨੂੰ ਹੁਣ ਮਹਿਤਾ ਪ੍ਰਵਾਰ ਦੀਆਂ ਕੋਸ਼ਿਸ਼ਾਂ ਸਦਕਾ ਬੂਰ ਪਿਆ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸਾਮ ਲਾਲ ਜੈਨ ਤੋਂ ਇਲਾਵਾ ਕੌਂਸਲਰ ਬਲਰਾਜ ਸਿੰਘ ਪੱਕਾ ਸਮੇਤ ਇਲਾਕੇ ਦੀਆਂ ਮੋਹਤਬਰ ਸਖ਼ਸੀਅਤਾਂ ਅਤੇ ਲੋਕ ਪੁੱਜੇ ਹੋਏ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਭਾਰਤ-ਅਮਰੀਕਾ ਵਪਾਰ ਸਮਝੌਤਾ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਵਿਧਾਨ ਸਭਾ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ
Punjab Budget News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਕਰਕੇ ਇਤਿਹਾਸਕ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ, ਨਾਲੋਂ ਕਿਤੇ ਵੱਧ ਨੁਕਸਾਨ ਪਹੁੰਚਾ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ਨੂੰ ਸਮੇਟਦਿਆਂ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਭਾਰੀ ਸਬਸਿਡੀ ਵਾਲੇ ਅਮਰੀਕੀ ਉਤਪਾਦਾਂ ਲਈ ਭਾਰਤ ਦਾ ਖੇਤੀਬਾੜੀ ਬਾਜ਼ਾਰ ਖੋਲ੍ਹਣ ਨਾਲ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨਾਂ ਨੂੰ ਇਸਦੇ ਮੁਕਾਬਲੇ ਲਈ ਹੱਦੋਂ ਵੱਧ ਜੱਦੋ-ਜਹਿਦ ਕਰਨੀ ਪਵੇਗੀ।ਵਪਾਰ ਸਮਝੌਤੇ ਨੂੰ ਦੇਸ਼ ਦੀ ਖੇਤੀਬਾੜੀ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਕਰਾਰ ਦਿੰਦਿਆਂ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਵਿਦੇਸ਼ੀ ਤਾਕਤਾਂ ਦੇ ਰਹਿਮੋ-ਕਰਮ ‘ਤੇ ਛੱਡ ਦੇਵੇਗਾ। ਇਸ ਸਮਝੌਤੇ ਦੇ ਬੇਹੱਦ ਮਾੜੇ ਸੰਭਾਵੀ ਪ੍ਰਭਾਵਾਂ ਨੂੰ ਵੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਸ ਪ੍ਰਸਤਾਵਿਤ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ।ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਅਮਰੀਕਾ ਸਮਝੌਤਾ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹੈ ਅਤੇ ਇਹ ਭਾਰਤ ਦੀ ਖੇਤੀਬਾੜੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਈਸਟ ਇੰਡੀਆ ਕੰਪਨੀ ਨੇ ਭਾਰਤ ਉੱਤੇ ਕਬਜ਼ਾ ਕਰਕੇ ਦੇਸ਼ ਨੂੰ ਲੁੱਟਿਆ ਸੀ ਅਤੇ ਹੁਣ ‘ਵੈਸਟ ਇੰਡੀਆ ਕੰਪਨੀ’ ਨੇ ਦੇਸ਼ ਵਿੱਚ ਘੁਸਪੈਠ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਸਕਦਾ ਹੈ, ਇਸ ਕਰਕੇ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਇਸ ਤੋਂ ਬਾਹਰ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪ੍ਰਸਤਾਵਿਤ ਸਮਝੌਤੇ ਬਾਰੇ ਸਬੰਧਤ ਰਾਜਾਂ ਨਾਲ ਨਾ ਤਾਂ ਸਲਾਹ ਕੀਤੀ ਗਈ ਅਤੇ ਨਾ ਹੀ ਇਸ ਬਾਰੇ ਕੁਝ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਮਝੌਤੇ ਬਾਰੇ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਕੁਝ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਤਾ ਨਹੀਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਜੀ ਦੀ ਕੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਇਸਨੇ ਸਾਰਿਆਂ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਕੀ ਭਾਰਤ ਦੇ ਫੈਸਲੇ ਹੁਣ ਵ੍ਹਾਈਟ ਹਾਊਸ ਦੇ ਦਖ਼ਸ ਨਾਲ ਹੋ ਰਹੇ ਹਨ ਅਤੇ ਕੀ ਕੇਂਦਰ ਸਰਕਾਰ ਦਾ ਰਿਮੋਟ ਵਿਦੇਸ਼ੀ ਤਾਕਤਾਂ ਦੇ ਹੱਥ ਵਿੱਚ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਸ ਤਰੀਕੇ ਨਾਲ ਵੱਡੀ ਤੋਂ ਵੱਡਾ ਗੱਲ ਵੀ ਵਿਦੇਸ਼ ਦੇ ਆਗੂਆਂ ਨਾਲ ਸਾਂਝੀ ਕੀਤੀ ਜਾ ਰਹੀ ਹੈ, ਇਹ ਆਪਣੇ ਆਪ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਜੰਗਬੰਦੀ ਹੋਈ ਸੀ,ਤਾਂ ਇਹ ਜਾਣਕਾਰੀ ਸਭ ਤੋਂ ਪਹਿਲਾਂ ਡੋਨਾਲਡ ਟਰੰਪ ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਸੀ, ਜਦਕਿ ਭਾਰਤ ਨੂੰ ਬਾਅਦ ਵਿੱਚ ਇਸ ਬਾਰੇ ਪਤਾ ਲੱਗਾ। ਇਹ ਸਥਿਤੀ ਕੇਂਦਰ ਸਰਕਾਰ ਦੇ ਕੰਮਕਾਜ ‘ਤੇ ਵੱਡਾ ਸਵਾਲੀਆ ਨਿਸ਼ਾਨ ਲਾਉਂਦੀ ਹੈ।

ਇਹ ਵੀ ਪੜ੍ਹੋ ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਝੌਤੇ ਦੇ ਖੇਤੀਬਾੜੀ ਪ੍ਰਭਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡੀਡੀਜੀਐਸ ਅਤੇ ਸੋਇਆਬੀਨ ਤੇਲ ਵਰਗੇ ਫੀਡ ਬਦਲਾਂ ਦੀ ਸਸਤੀ ਦਰਾਮਦ ਮੱਕੀ ਅਤੇ ਸੋਇਆਬੀਨ ਦੀਆਂ ਕੀਮਤਾਂ ਨੂੰ ਕਾਫ਼ੀ ਹੱਦ ਤੱਕ ਘਟਾ ਸਕਦੀ ਹੈ, ਜਿਸ ਨਾਲ ਪੰਜਾਬ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਵੱਡੀ ਮਾਰ ਪੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਨਰਮੇ ਦੀ ਦਰਾਮਦ ਨੂੰ ਕੋਟੇ ਰਾਹੀਂ ਨਿਯੰਤ੍ਰਿਤ ਕੀਤਾ ਜਾਂਦਾ ਹੈ, ਫਿਰ ਵੀ ਇਹ ਨਰਮੇ ਦੀਆਂ ਕੀਮਤਾਂ ਦੇ ਹੇਠਾਂ ਜਾਣ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਪੰਜਾਬ ਦੇ ਮਾਲਵਾ ਖੇਤਰ ਵਿੱਚ ਨਰਮਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਕੁਝ ਨਾਨ-ਟੈਰਿਫ ਸ਼ਰਤਾਂ ਵਿੱਚ ਢਿੱਲ ਦੇਣ ਨਾਲ ਇਹ ਜੀਐਮਓ ਸਮੱਗਰੀ ਦੇ ਦਾਖਲੇ ਅਤੇ ਨਵੇਂ ਕੀੜਿਆਂ, ਫਸਲੀ ਬਿਮਾਰੀਆਂ ਅਤੇ ਖਤਰਨਾਕ ਨਦੀਨਾਂ ਦੇ ਫੈਲਣ ਦੇ ਜੋਖਮ ਨੂੰ ਵਧਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਪੰਜਾਬ ਦੇ ਖੇਤੀਬਾੜੀ ਈਕੋਸਿਸਟਮ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਖੇਤੀਬਾੜੀ ਢਾਂਚਾ ਭਾਰਤ ਨਾਲੋਂ ਕਾਫ਼ੀ ਵੱਖਰਾ ਹੈ। ਅਮਰੀਕਾ ਦੀ ਖੇਤੀਬਾੜੀ ਖੁੱਲ੍ਹੀਆਂ ਜ਼ਮੀਨਾਂ, ਉੱਚ ਸਬਸਿਡੀਆਂ ਅਤੇ ਪੈਮਾਨੇ ਦੀ ਆਰਥਿਕਤਾ ‘ਤੇ ਕੰਮ ਕਰਦੀ ਹੈ, ਜੋ ਉਤਪਾਦਕਾਂ ਨੂੰ ਘੱਟ ਕੀਮਤਾਂ ‘ਤੇ ਵੀ ਨਿਰਯਾਤ ਦੇ ਯੋਗ ਬੇਣਾਉਂਦਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਕਿਸਾਨਾਂ ਲਈ ਅਮਰੀਕੀ ਖੇਤੀਬਾੜੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਬੇਹੱਦ ਮੁਸ਼ਕਿਲ ਹੋ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਪਸ਼ੂਆਂ ਦੇ ਚਾਰੇ ਲਈ ਸੋਇਆ ਫੀਡ ਕਥਿਤ ਤੌਰ ‘ਤੇ ਵੱਡੀ ਮਾਤਰਾ ਵਿੱਚ ਆਯਾਤ ਕੀਤਾ ਜਾਵੇਗਾ। “ਪੰਜਾਬ ਲਗਭਗ 1.25 ਲੱਖ ਹੈਕਟੇਅਰ ਮੱਕੀ ਦੀ ਕਾਸ਼ਤ ਕਰਦਾ ਹੈ ਅਤੇ ਇਸ ਸਮਝੌਤੇ ਨਾਲ ਮੱਕੀ ਅਤੇ ਸੋਇਆਬੀਨ ਦੋਵੇਂ
ਫਸਲਾਂ ‘ਤੇ ਬੇਹੱਦ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸੇ ਤਰ੍ਹਾਂ ਅਮਰੀਕਾ ਤੋਂ ਨਰਮੇ ਦੀ ਦਰਾਮਦ ਪੰਜਾਬ, ਜਿੱਥੇ ਲਗਭਗ 2.5 ਲੱਖ ਏਕੜ ਵਿੱਚ ਨਰਮੇ ਦੀ ਕਾਸ਼ਤ ਹੁੰਦੀ ਹੈ, ਦੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਸਕਦੀ ਹੈ।ਖੇਤਾਂ ਦੇ ਆਕਾਰ ਅਤੇ ਸਬਸਿਡੀਆਂ ਵਿੱਚ ਅਸਮਾਨਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾਕਿ ਅਮਰੀਕਾ ਵਿੱਚ ਔਸਤ ਕਿਸਾਨ ਕੋਲ ਲਗਭਗ 500 ਏਕੜ ਜ਼ਮੀਨ ਹੈ ਅਤੇ ਅਮਰੀਕੀ ਕਿਸਾਨਾਂ ਨੂੰ ਭਾਰਤੀ ਕਿਸਾਨਾਂ ਨਾਲੋਂ ਲਗਭਗ 35 ਫੀਸਦ ਵੱਧ ਸਬਸਿਡੀ ਮਿਲਦੀ ਹੈ। ਇਸ ਦੇ ਉਲਟ ਪੰਜਾਬ ਦੇ ਕਿਸਾਨਾਂ ਕੋਲ ਆਮ ਤੌਰ ‘ਤੇ ਸਿਰਫ਼ ਦੋ ਤੋਂ ਢਾਈ ਏਕੜ ਜ਼ਮੀਨ ਹੈ, ਜਿਸ ਨਾਲ ਉਨ੍ਹਾਂ ਲਈ ਅਮਰੀਕੀ ਉਤਪਾਦਾਂ ਦਾ ਮੁਕਾਬਲਾ ਕਰਨਾ ਅਤਿ ਮੁਸ਼ਕਲ ਹੋ ਜਾਵੇਗਾ।ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਇੰਟਲੈਕਚੂਅਲ ਪ੍ਰੋਪਰਟੀ ਪ੍ਰੋਵੀਜਨਸ ਕਾਰਨ ਕਿਸਾਨ ਅਗਲੇ ਫਸਲੀ ਸੀਜ਼ਨ ਲਈ ਬੀਜ ਨਹੀਂ ਬਚਾ ਸਕਣਗੇ। ਮੁੱਖ ਮੰਤਰੀ ਨੇ ਕਿਹਾ, “ਕਿਸਾਨਾਂ ਨੂੰ ਅਗਲੇ ਫਸਲੀ ਸੀਜ਼ਨ ਲਈ ਬੀਜ ਬਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਬੀਜ ਪੇਟੈਂਟ ਸੁਰੱਖਿਆ ਅਧੀਨ ਆ ਜਾਣਗੇ। ਕਿਸਾਨ ਇਸ ਨਾਲ ਬਹੁ-ਰਾਸ਼ਟਰੀ ਕਾਰਪੋਰੇਸ਼ਨਾਂ ਦੇ ਗਾਹਕ ਬਣ ਜਾਣਗੇ ਅਤੇ ਬੀਜ ਡੀਲਰਾਂ ਨੂੰ ਨਵੇਂ ਲਾਇਸੈਂਸ ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਇਸ ਸਮਝੌਤੇ ਨਾਲ ਵਿਦੇਸ਼ੀ ਕੰਪਨੀਆਂ ਨੂੰ ਖੇਤੀਬਾੜੀ ਸੈਕਟਰ ਵਿੱਚ ਪੈਰ ਪਸਾਰਨ ਦਾ ਮੌਕਾ ਮਿਲ ਜਾਵੇਗਾ।”ਪ੍ਰਧਾਨ ਮੰਤਰੀ ਦੇ ਵਿਦੇਸ਼ੀ ਪ੍ਰੋਗਰਾਮਾਂ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਪ੍ਰਧਾਨ ਮੰਤਰੀ ਅਕਸਰ ਅਜਿਹੇ ਦੇਸ਼ਾਂ ਦਾ ਦੌਰਾ ਕਰਦੇ ਹਨ ਜਿਨ੍ਹਾਂ ਦੇ ਨਾਮ ਬਹੁਤ ਸਾਰੇ ਲੋਕਾਂ ਨੇ ਕਦੇ ਸੁਣਿਆ ਵੀ ਨਹੀਂ ਹੁੰਦਾ। ਇਹ ਦੌਰੇ ਲਗਭਗ 10,000 ਦੀ ਆਬਾਦੀ ਵਾਲੇ ਛੋਟੇ ਦੇਸ਼ਾਂ ਵਿੱਚ ਕਰਵਾਏ ਸ਼ੋਅ ਜਾਪਦੇ ਹਨ। ਅਜਿਹੇ ਦੇਸ਼ਾਂ ਵਿੱਚ ਘੁੰਮਣ ਦੀ ਬਜਾਏ, ਉਨ੍ਹਾਂ ਨੂੰ ਭਾਰਤ ਦੇ 1.25 ਅਰਬ ਲੋਕਾਂ ਦੀਆਂ ਆਵਾਜ਼ਾਂ ਸੁਣਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।”

ਇਹ ਵੀ ਪੜ੍ਹੋ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਦੇ ਜੰਗਲੀ ਜੀਵ ਪ੍ਰੋਗਰਾਮ ਵਿੱਚ ਆਉਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਡਿਸਕਵਰੀ ਚੈਨਲ ਵਰਗੇ ਪਲੇਟਫਾਰਮਾਂ ਨੂੰ ਆਪਣੇ ਪ੍ਰਚਾਰ ਲਈ ਵਰਤਿਆ ਜਾ ਰਿਹਾ ਸੀ। ਇਤਿਹਾਸਕ ਘਟਨਾ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਵਾਰ ਅਮਰੀਕਾ ਤੋਂ ਆਯਾਤ ਕੀਤੀ ਗਈ ਕਣਕ ਖਤਰਨਾਕ “ਕਾਂਗਰਸ ਬੂਟੀ” ਲੈ ਕੇ ਆਈ ਸੀ, ਜੋ ਭਾਰਤ ਵਿੱਚ ਸਮੱਸਿਆ ਬਣੀ ਹੋਈ ਹੈ।ਮੁੱਖ ਮੰਤਰੀ ਨੇ ਅੱਗੇ ਚਿੰਤਾ ਪ੍ਰਗਟ ਕੀਤੀ ਕਿ ਕੇਂਦਰੀ ਬਜਟ ਵਿੱਚ ਖੇਤੀਬਾੜੀ ਦੇ ਹਿੱਸੇ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ, “ਖੇਤੀਬਾੜੀ ਨੂੰ ਕਦੇ ਕੇਂਦਰੀ ਬਜਟ ਦਾ ਲਗਭਗ 25 ਫ਼ੀਸਦ ਹਿੱਸਾ ਦਿੱਤਾ ਜਾਂਦਾ ਸੀ, ਪਰ ਹੁਣ ਇਹ ਘਟਾ ਕੇ ਲਗਭਗ 7 ਫ਼ੀਸਦ ਕਰ ਦਿੱਤਾ ਗਿਆ ਹੈ।” ਇਸ ਦੇ ਨਾਲ ਹੀ, ਭਾਰਤੀ ਫਲਾਂ ਅਤੇ ਖੇਤੀਬਾੜੀ ਉਤਪਾਦਾਂ ਨੂੰ ਵਿਦੇਸ਼ਾਂ ਵਿੱਚ ਸਖ਼ਤ ਟੈਸਟਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਕਿ ਅਮਰੀਕਾ ਤੋਂ ਆਯਾਤ ਕੀਤੇ ਗਏ ਉਤਪਾਦਾਂ ਨੂੰ ਅਕਸਰ ਉੱਥੇ ਪ੍ਰਵਾਨਿਤ ਲੈਬਾਂ ਰਾਹੀਂ ਹੀ ਪ੍ਰਵਾਨਗੀ ਦੇ ਦਿੱਤੀ ਜਾਂਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਜਦੋਂ ਵਿਰੋਧੀ ਧਿਰ ਸੰਸਦ ਵਿੱਚ ਮੁੱਦੇ ਉਠਾਉਂਦੀ ਹੈ ਤਾਂ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਅਕਸਰ ਦਬਾ ਦਿੱਤਾ ਜਾਂਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦੀ ਬਜਾਏ, ਮੋਦੀ ਸਰਕਾਰ “ਵਿਸ਼ਵ ਚੇਲਾ” ਬਣਨ ਵੱਲ ਵੱਧ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਨਜ਼ਰੀਆ ਸੂਬੇ ਨਾਲ ਵਰਤੀ ਜਾ ਰਹੀ ਅਣਗਹਿਲੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਹਾਲਾਂਕਿ ਹੜ੍ਹਾਂ ਦੌਰਾਨ ਪੰਜਾਬ ਨੂੰ ਢੁਕਵੇਂ ਫੰਡ ਨਹੀਂ ਮਿਲੇ, ਪਰ ਅਫਗਾਨਿਸਤਾਨ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਕੇਂਦਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ), ਜੀਐਸਟੀ ਅਤੇ ਰਾਸ਼ਟਰੀ ਸਿਹਤ ਮਿਸ਼ਨ ਨਾਲ ਸਬੰਧਤ ਫੰਡ ਅਜੇ ਤੱਕ ਜਾਰੀ ਨਹੀਂ ਕੀਤੇ।”

ਇਹ ਵੀ ਪੜ੍ਹੋ Mann Govt ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਜਾਪਦਾ ਹੈ ਕਿ ਕੇਂਦਰ ਸਰਕਾਰ ਵਿੱਚ ਜ਼ਿਆਦਾਤਰ ਫੈਸਲੇ ਸਿਰਫ਼ ਦੋ ਨੇਤਾਵਾਂ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਹੀ ਲਏ ਜਾਂਦੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਨਾਜ ਭੰਡਾਰਾਂ ਦੀ ਲਿਫਟਿੰਗ ਅਤੇ ਖਾਦਾਂ ਦੀ ਸਪਲਾਈ ਸਬੰਧੀ ਕੇਂਦਰੀ ਮੰਤਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਉੱਚ ਲੀਡਰਸ਼ਿਪ ਤੋਂ ਪ੍ਰਵਾਨਗੀ ਦੀ ਲੋੜ ਹੈ। ਉਨ੍ਹਾਂ ਭਾਰਤ ਦੀ ਵਿਦੇਸ਼ ਨੀਤੀ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਈ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਵੀ ਪ੍ਰਧਾਨ ਮੰਤਰੀ ਨੂੰ ਸੱਦਾ ਨਹੀਂ ਦਿੱਤਾ ਗਿਆ, ਜੋ ਕਿ ਦੇਸ਼ ਦੀ ਸਥਿਤੀ ‘ਤੇ ਮਾੜਾ ਪ੍ਰਭਾਵ ਪਾਉਂਦਾ ਹੈ।ਉਨ੍ਹਾਂ ਨੇ ਐਫਡੀਆਈ ਦੇ ਪਹਿਲਾਂ ਵਾਲੇ ਵਿਰੋਧ ਦੇ ਬਾਵਜੂਦ ਰੱਖਿਆ ਖੇਤਰ ਵਿੱਚ 51 ਫੀਸਦ ਸਿੱਧੇ ਵਿਦੇਸ਼ੀ ਨਿਵੇਸ਼ ਦੀ ਆਗਿਆ ਦੇਣ ਦੇ ਫੈਸਲੇ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਇਮਾਰਤਾਂ ਅਤੇ ਸ਼ਹਿਰਾਂ ਦੇ ਨਾਮ ਬਦਲਣ ਦੀ ਬਜਾਏ, ਕੇਂਦਰ ਨੂੰ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਆਲੋਚਨਾ ਕਰਨਾ ਇੱਕ ਲੋਕਤੰਤਰੀ ਅਧਿਕਾਰ ਹੈ ਅਤੇ ਸਰਕਾਰ ਵਿਰੁੱਧ ਬੋਲਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਸ਼ ਵਿਰੋਧੀ ਨਹੀਂ ਕਿਹਾ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਰਾਜਨੀਤਿਕ ਉਦੇਸ਼ਾਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।ਪੰਜਾਬ ਦੇ ਕਈ ਰਾਜਨੀਤਿਕ ਆਗੂਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਸਿੰਘ ਬਿੱਟੂ ਵਰਗੀਆਂ ਹਸਤੀਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਹੋ ਰਹੇ ਅਨਿਆਂ ‘ਤੇ ਚੁੱਪੀ ਸਾਧੀ ਹੋਈ ਹੈ।ਮੁੱਖ ਮੰਤਰੀ ਨੇ ਅੰਤ ਵਿੱਚ ਕਿਸਾਨ ਯੂਨੀਅਨਾਂ, ਖੇਤੀਬਾੜੀ ਮਾਹਿਰਾਂ ਅਤੇ ਬੁੱਧੀਜੀਵੀਆਂ ਨੂੰ ਇਸ ਸਮਝੌਤੇ ਵਿਰੁੱਧ ਇੱਕਜੁੱਟ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਭਾਰਤੀ ਖੇਤੀਬਾੜੀ ਦੇ ਭਵਿੱਖ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਨਹੀਂ ਤਾਂ ਕੇਂਦਰ ਸਰਕਾਰ ਦੇਸ਼ ਅਤੇ ਇਸਦੇ ਲੋਕਾਂ ਦੇ ਅਧਿਕਾਰਾਂ ਨੂੰ ਲੁੱਟ ਲਵੇਗੀ ਅਤੇ ਉਨ੍ਹਾਂ ਨੂੰ ਅਮਰੀਕਾ ਦੇ ਸਾਹਮਣੇ ਗਿਰਵੀ ਰੱਖ ਦੇਵੇਗੀ। ਅਜਿਹਾ ਮਾੜੇ ਕੰਮ ਨਾ ਤਾਂ ਸਵੀਕਾਰਯੋਗ ਹੈ ਅਤੇ ਨਾ ਹੀ ਫਾਇਦੇਮੰਦ ਹਨ।”ਪੰਜਾਬ ਵਿਧਾਨ ਸਭਾ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

0

👉ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਦੇਣ ਵਾਲੇ ਸਰੋਤ ਬਣੇ ਸਕੂਲ ਆਫ਼ ਐਮੀਨੈਂਸ
Jalandhar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਹਾਈ-ਟੈਕ ਸਕੂਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਨੌਜਵਾਨ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਇਹ ਅਤਿ-ਆਧੁਨਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।ਪੰਜਾਬ ਸਰਕਾਰ ਵੱਲੋਂ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਹੈ ਅਤੇ ਨੌਜਵਾਨਾਂ ਦੀ ਤਕਦੀਰ ਨੂੰ ਬਦਲਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਇੱਕੋ ਇੱਕ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਗਰੀਬੀ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਆਮ ਆਦਮੀ ਨੂੰ ਸਸ਼ਕਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿਰੰਤਰ ਉੱਤਮਤਾ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਹਰ ਸਮੇਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅਤੇ ਇਸਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ।ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਬਣੇ ਰਹਿਣ ਲਈ ਕਿਹਾ। ਜ਼ਮੀਨੀ ਪੱਧਰ ਨਾਲ ਜੁੜੇ ਲੋਕ ਉਹ ਹੁੰਦੇ ਹਨ ਜੋ ਜ਼ਮੀਨ ਤੋਂ ਉੱਠਦੇ ਹਨ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਨੂੰ ਜਿੱਤਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਵਿਅਕਤੀਆਂ ਲਈ ਕੋਈ ਸੀਮਾ ਨਹੀਂ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਦੂਜਿਆਂ ‘ਤੇ ਨਿਰਭਰ ਰਹਿਣ ਵਾਲੇ ਕੁਝ ਸਮਾਂ ਅਸਮਾਨ ਵਿੱਚ ਰਹਿਣ ਤੋਂ ਬਾਅਦ ਜ਼ਮੀਨ ‘ਤੇ ਵਾਪਸ ਡਿੱਗ ਜਾਂਦੇ ਹਨ।ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਾਪਤੀਆਂ ਦੇ ਬਾਵਜੂਦ ਨਿਮਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਲਾਹ ਦਿੱਤੀ ਕਿ ਆਪਣੀ ਸਫਲਤਾ ‘ਤੇ ਮਾਣ ਨਾ ਕਰੋ ਅਤੇ ਨਿਮਰ ਰਹਿ ਕੇ ਵੱਡੀਆਂ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਦੇ ਰਹੋ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੀ ਮੰਜ਼ਿਲ ਹਾਸਲ ਕਰਨ ਤੋਂ ਬਾਅਦ ਵੀ ਜ਼ਮੀਨ ‘ਤੇ ਟਿਕੇ ਰਹਿਣ ਲਈ ਕਿਹਾ ਅਤੇ ਜ਼ੋਰ ਦਿੱਤਾ ਕਿ ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਨਾ ਸਿਰਫ਼ ਸਫਲਤਾ ਪ੍ਰਾਪਤ ਕਰਨ ਲਈ, ਸਗੋਂ ਚੰਗੇ ਇਨਸਾਨ ਬਣਨ ਲਈ ਵੀ ਪ੍ਰਦਾਨ ਕੀਤੇ ਗਏ ਪਲੇਟਫਾਰਮ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਫਲਤਾ ਦੀ ਇੱਕੋ ਇੱਕ ਕੁੰਜੀ ਸਖ਼ਤ ਮਿਹਨਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਤੱਕ ਯਤਨਸ਼ੀਲ ਰਹਿਣ ਅਤੇ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਮਿਸ਼ਨ ਵਿੱਚ ਉਨ੍ਹਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਦੁਨੀਆ ਭਰ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁਤ ਸਾਰੇ ਨਿਮਰ ਪਿਛੋਕੜ ਵਾਲੇ ਵਿਅਕਤੀਆਂ ਨੇ ਸਮਰਪਣ ਅਤੇ ਲਗਨ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀਆਂ ਹਨ।

ਇਹ ਵੀ ਪੜ੍ਹੋ  ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਸੰਭਵ ਤਰੀਕੇ ਨਾਲ ਸਮਰਥਨ ਕਰੇਗੀ। ਬਾਗ਼ ਦੀ ਉਦਾਹਰਣ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਵੇਂ ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਸਾਰਿਆਂ ਨੂੰ ਆਕਰਸ਼ਿਤ ਕਰਦੇ ਹਨ, ਇਸੇ ਤਰ੍ਹਾਂ ਸਮੂਹਿਕ ਯਤਨ ਸਮਾਜ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ।ਮੁੱਖ ਮੰਤਰੀ ਨੇ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਪਛਾਣ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰੇਕ ਹਿੱਸੇ ਨੂੰ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ ਜਿਨ੍ਹਾਂ ਨੇ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹੇ ਹੋਣ ਦਾ ਰਾਹ ਦਿਖਾਇਆ।ਵਿਦਿਆਰਥੀਆਂ ਨੂੰ ਰੌਸ਼ਨ ਅਤੇ ਸੁਨਹਿਰੀ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਾਲਾਂ ਵਿੱਚ ਆਪਣੇ ਲਈ ਮੁਕਾਮ ਬਣਾਉਣਗੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਇਹ ਧਰਤੀ ਤਰੱਕੀ ਅਤੇ ਖੁਸ਼ਹਾਲੀ ਲਈ ਅਨੇਕਾਂ ਮੌਕੇ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ‘ਤੇ ਛਾਪ ਛੱਡਣ ਦੀ ਕੋਸ਼ਿਸ਼ ਕਰਨ ਲਈ ਪ੍ਰੇਰਿਆ।ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ, ਜੋ ਹਵਾਈ ਜਹਾਜ਼ਾਂ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਮਨਾਂ ਦੀਆਂ ਇੱਛਾਵਾਂ ਨੂੰ ਖੰਭ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਆਪਣੀ ਪੂਰੀ ਸਮਰੱਥਾ ਪ੍ਰਾਪਤ ਕਰਨ ਦਾ ਮੌਕਾ ਮਿਲੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉24 ਪਰਗਨਾ ਵਿੱਚ ਪਰਿਵਰਤਨ ਸੰਕਲਪ ਯਾਤਰਾ ਨੂੰ ਕੀਤਾ ਸੰਬੋਧਿਤ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਪਰਿਵਰਤਨ ਸੰਕਲਪ ਨੂੰ ਮਜਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਨੇ ਪਾਰਦਰਸ਼ੀ ਸ਼ਾਸਨ, ਜਨਭਲਾਈਕਾਰੀ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਾਸ ਅਧਾਰਿਤ ਰਾਜਨੀਤੀ ਦੇ ਮਹਤੱਵ ‘ਤੇ ਜੋਰ ਦਿੱਤਾ।ਮੁੱਖ ਮੰਤਰੀ ਮੰਗਲਵਾਰ ਨੂੰ ਬੰਗਾਲ ਦੇ 24 ਪਰਗਨਾ ਦੇ ਕੁਲਪੀ ਵਿੱਚ ਪਰਿਵਰਤਨ ਯਾਤਰਾ ਦੌਰਾਨ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਵੱਡੀ ਗਿਣਤੀ ਵਿੱਚ ਮੌਜੁਦ ਲੋਕਾਂ ਨੂੰ ਧਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਦੇਸ਼ ਵਿੱਚ ਵਿਕਾਸ ਅਤੇ ਬਦਲਾਅ ਦੀ ਭਾਵਨਾ ਲਗਾਤਾਰ ਮਜਬੂਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਭੁਮੀ ਤੋਂ ਬੰਗਾਲ ਦੇ ਲੋਕਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ ਜਿਸ ਨੂੰ ਭੁਮੀ ‘ਤੇ ਭਗਵਾਨ ਸ਼੍ਰੀਕ੍ਰਿਸ਼ਣ ਨੇ ਗੀਤਾ ਦਾ ਸੰਦੇਸ਼ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਮੱਛੀ ਪਾਲਕ ਕਿਸਾਨਾਂ ਦੀ ਧਰਤੀ ਹੈ। ਇੱਥੇ ਦੇ ਲੋਕਾਂ ਨੇ ਇਤਿਹਾਸ ਤੇ ਸਭਿਆਚਾਰ ਨੂੰ ਬਦਲਣ ਦਾ ਕੰਮ ਕੀਤਾ। ਬੰਗਾਲ ਦੀ ਖੁਸ਼ਹਾਲ ਸਭਿਆਚਾਰਕ ਵਿਰਾਸਤ ਦੀ ਭਾਵਨਾ ਪੂਰੇ ਦੇਸ਼ ਵਿੱਚ ਫੈਲੀ ਹੈ। ਬੰਗਾਲ ਦੀ ਮਿੱਟੀ ਦੇ ਲੋਕ ਸਾਡੇ ਲਈ ਮਾਣ ਅਤੇ ਗੌਰਵ ਹਨ। ਇਸ ਧਰਤੀ ਨੇ ਸਵਾਮੀ ਵਿਵੇਕਾਨੰਦ, ਸ਼ਿਆਮਾ ਪ੍ਰਸਾਦ ਮੁਖਰਜੀ, ਨੇਤਾ ਜੀ ਸੁਭਾਸ਼ ਚੰਦਰ ਬੋਸ, ਬਕਿੰਮਚੰਦਰ ਚਟਰਜੀ ਵਰਗੇ ਮਹਾਨ ਸਪੂਤ ਦਿੱਤੇ ਹਨ। ਇੱਥੇ ਦੇ ਰਣਬਾਕੁੰਰਾਂ ਨੇ ਦੇਸ਼ ਦੀ ਆਜਾਦੀ ਦੀ ਲੜਾਈ ਨੁੰ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਬੰਗਾਲ ਦੀ ਭੁਮੀ ਨੇ ਵੰਦੇ ਮਾਤਰਮ ਦਾ ਮੰਤਰ ਦੇ ਕੇ ਦੇਸ਼ ਵਿੱਚ ਰਾਸ਼ਟਰਵਾਦ ਦੀ ਜੋਤੀ ਜਲਾਈ ਜੋ ਅੱਜ ਵੀ ਜੱਗ ਰਹੀ ਹੈ।

ਇਹ ਵੀ ਪੜ੍ਹੋ  ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ

ਬੰਗਾਲ ਦੀ ਜਨਤਾ ਬਦਲਾਅ ਅਤੇ ਵਿਕਾਸ ਦੇ ਨਾਲ- ਡਰ, ਭ੍ਰਿਸ਼ਟਾਾਰ ਤੋਂ ਚਾਹੁੰਦੀ ਹੈ ਮੁਕਤੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ ਰਾਜਨੀਤਿਕ ਪ੍ਰੋਗਰਾਮ ਨਹੀਂ ਹੈ, ਸਗੋ ਬੰਗਾਲ ਦੀ ਲਚਰ-ਪਚਰ, ਭ੍ਰਿਸ਼ਟਾਚਾਰ ਵਿੱਚ ਫਸੀ ਸਰਕਾਰ ਨੂੰ ਉਖਾੜ ਸੁੱਟਣ ਲਈ ਬਦਲਾਅ ਦੀ ਪੁਕਾਰ ਹੈ। ਬੰਗਾਲ ਦੀ ਜਨਤਾ ਬਦਲਾਅ ਅਤੇ ਵਿਕਾਸ ਦੇ ਨਾਲ ਚੱਲ ਕੇ ਡਰ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਚਾਹੁੰਦੀ ਹੈ। ਇਸੀ ਉਤਸਾਹ ਅਤੇ ਜੋਸ਼ ਦੇ ਨਾਲ ਭਾਰੀ ਗਿਣਤੀ ਵਿੱਚ ਜਨਸਭਾ ਵਿੱਚ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਬੰਗਾਲ ਹੁਣ ਬਦਲਾਅ ਦੀ ਰਾਹ ‘ਤੇ ਗਤੀ ਨਾਲ ਅੱਗੇ ਵੱਧ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ 24 ਪਰਗਨਾ ਦੀ ਖਾਸ ਪਹਿਚਾਣ ਹੈ ਕਿ ਇੱਥੇ ਜਨਤਾ ਮਿਹਨਤੀ, ਸਮੁੰਦਜ ਦੇ ਕੰਢੇ ਵਸੇ ਮਛੁਆਰੇ ਕਿਸਾਨ ਮਿਹਨਤ ਨਾਲ ਜੀਵਨ ਬਤੀਤ ਕਰ ਰਹੇ ਹਨ। ਕਿਸਾਨਾਂ ਨੂੰ ਸਹੂਲਤਾਂ ਤੇ ਬਾਜਾਰ ਨਹੀਂ ਮਿਲ ਰਹੇ, ਨੌਜੁਆਨ ਬੇਰੁਜ਼ਗਾਰ ਹਨ ਅਤੇ ਭ੍ਰਿਸ਼ਟਾਚਾਰ, ਤੁਸ਼ਟੀਕਰਣ ਅਤੇ ਹਿੰਸਾ ਦਾ ਬੋਲਬਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕੁਦਰਤੀ ਆਫਤਾਂ ਤੇ ਚੱਕਰਵਾਤ ਤੋਂ ਹੋਣ ਵਾਲੇ ਨੁਕਸਾਨ ਦੀ ਭਰਪਾਈ ਵੀ ਨਹੀਂ ਕੀਤੀ। ਨਾਲੇ ਟੁੱਟ ਗਏ, ਖੇਤੀ ਵੱਗ ਗਈ, ਉਨ੍ਹਾਂ ਦਾ ਪੈਸਾ ਵੀ ਭ੍ਰਿਸ਼ਟਾਚਾਰ ਦੀ ਭੇਂਟ ਚੜ੍ਹ ਗਿਆ। ਬੰਗਾਲ ਦਾ ਭ੍ਰਿਸ਼ਟਾਚਾਰ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ। ਸਰਕਾਰ ਜਨਤਾ ਦੇ ਨਾਲ ਬਹੁਤ ਅਨਿਆਂ ਕਰ ਰਹੀ ਹੈ।

ਬੰਗਾਲ ਦਾ ਨੌਜੁਆਨ ਅਨਿਆਂ ਦੀ ਦੀਵਾਰ ਅਤੇ ਭ੍ਰਿਸ਼ਟਾਚਾਰੀ ਸਰਕਾਰ ਨੂੰ ਗਿਰਾਉਣ ਲਈ ਪ੍ਰਤੀਬੱਧ
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਧਰਤੀ ਦੇ ਮਹਾਪੁਰਸ਼ਾਂ ਨੇ ਦੇਸ਼ ਚਲਾਉਣ ਦਾ ਕੰਮ ਕੀਤਾ ਅਤੇ ਆਜਾਦੀ ਲਈ ਆਪਣਾ ਸੱਭ ਕੁੱਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਲੋਕਾਂ ਨੂੰ ਇਹ ਦਿਨ ਦੇਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇੱਥੇ ਦਾ ਨੌਜੁਆਨ ਅਨਿਆਂ ਦੀ ਦੀਵਾਰ ਅਤੇ ਭ੍ਰਿਸ਼ਟਾਚਾਰੀ ਸਰਕਾਰ ਨੂੰ ਗਿਰਾਉਣ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕੰਮ ਨਹੀਂ ਕੀਤਾ, ਸਗੋ ਬੰਗਾ ਤੋਂ ਉਦਯੋਗ ਉਜਾੜਣ ਦਾ ਕੰਮ ਕੀਤਾ ਹੈ। ਜਨਤਾ ਵਿੱਚ ਆਕ੍ਰੋਸ਼ ਹੈ। ਬੰਗਾਲ ਵਿੱਚ ਸਰਕਾਰ ਨੇ ਘੁਸਪੈਠੀਆਂ ਦੇ ਲਈ ਸੁਰੱਖਿਅਤ ਥਾਂ ਬਣਾਈ ਹੈ। ਸਰਕਾਰ ਦੀ ਗਲਤ ਨੀਤੀਆਂ ਦੇ ਕਾਰਨ ਲੋਕਤੰਤਰ ਖਤਰੇ ਵਿੱਚ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਵਰਗੀ ਯੋਜਨਾਵਾਂ ਦਾ ਉਦੇਸ਼ ਗਰੀਬ ਅਤੇ ਜਰੂਰਤਮੰਦ ਲੋਕਾਂ ਨੁੰ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣਾ ਹੈ। ਹਰਿਆਣਾ ਵਿੱਚ 5 ਲੱਖ ਰੁਪਏ ਤੱਕ ਦਾ ਇਲਾਜ ਹਸਪਤਾਲਾਂ ਵਿੱਚ ਮੁਫਤ ਕੀਤਾ ਜਾ ਰਿਹਾ ਹੈ। ਹੁਣ ਤੱਕ 27 ਲੱਖ ਪਰਿਵਾਰਾਂ ਨੇ ਇਸ ਦਾ ਲਾਭ ਚੁੱਕਿਆ ਹੈ ਜਿਸ ਦੇ 450 ਕਰੋੜ ਰੁਪਏ ਕੇਂਦਰ ਸਰਕਾਰ ਨੇ ਦਿੱਤੇ ਹਨ, ਪਰ ਬੰਗਾਲ ਸਰਕਾਰ ਨੇ ਇਸ ਮਹਤੱਵਪੂਰਣ ਯੋਜਨਾ ਦਾ ਲਾਭ ਗਰੀਬਾਂ ਤੱਕ ਨਹੀਂ ਪਹੁੰਚਾਇਆ। ਉਨ੍ਹਾਂ ਨੇ ਚਿੰਤਾ ਜਤਾਈ ਕਿ ਕਈ ਯੋਗ ਲੋਕਾਂ ਤੱਕ ਇਸ ਯੋਜਨਾ ਦਾ ਲਾਭ ਪ੍ਰਸਾਸ਼ਨਿਕ ਅਤੇ ਰਾਜਨੀਤਿਕ ਕਾਰਣਾਂ ਨਾਲ ਨਹੀਂ ਪਹੁੰਚ ਪਾਇਆ। ਜਦੋਂ ਕਿ ਹਰਿਆਣਾ ਸਰਕਾਰ ਇਹ ਯਕੀਨੀ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਬਿਨ੍ਹਾ ਕਿਸੇ ਭੇਦਭਾਵ ਦੇ ਯੋਗ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਪਾਰਦਰਸ਼ਿਤਾ ਦੀ ਜਰੂਰਤ ‘ਤੇ ਵੀ ਜੋਰ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਜਨਤਾ ਵਿਕਾਸ, ਸੁਸਾਸ਼ਨ ਅਤੇ ਜਵਾਬਦੇਹੀ ਚਾਹੁੰਦੀ ਹੈ। ਉਨ੍ਹਾਂ ਨੇ ਲੋਕਾਂ ਤੋਂ ਵਿਕਾਸ ਅਤੇ ਪ੍ਰਗਤੀ ਦੀ ਰਾਜਨੀਤੀ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਇੱਕ ਮਜਬੂਤ ਤੇ ਖੁਸ਼ਹਾਲ ਬੰਗਾਲ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਗ੍ਰਾਮੀਣਾਂ ਨੇ ਫੁੱਲਾਂ ਦੀ ਵੱਰਖਾ ਕਰ ਮੁੱਖ ਮੰਤਰੀ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894807