Home Blog Page 12

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

0

👉ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਪਹਿਲੀ ਵਾਰ ਸਟੇਡੀਅਮ ਅੰਦਰ ਟੈਸਟ ਮੈਚ ਵੇਖਿਆ
👉ਮੀਤ ਹੇਅਰ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ
Chandigarh News:ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ।

ਇਹ ਵੀ ਪੜ੍ਹੋ Water Resources Minister Barinder Kumar Goyal ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਭਾਰਤ ਨੇ ਇਹ ਟੈਸਟ ਮੈਚ ਇਕ ਪਾਰੀ ਅਤੇ 300 ਦੌੜਾਂ ਨਾਲ ਜਿੱਤਿਆ।ਬਰਨਾਲਾ ਦੇ ਸਕੂਲ ਆਫ਼ ਐਮੀਨੈਂਸ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਅੱਜ ਕ੍ਰਿਕਟ ਸਟੇਡੀਅਮ ਅੰਦਰ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ ਅਤੇ ਨਿਰੰਤਰ ਤਾੜੀਆਂ ਦੀ ਗੜਗੜਾਹਟ ਨਾਲ ਖਿਡਾਰੀਆਂ ਦੀ ਹੌਸ਼ਲਾ ਅਫਜਾਈ ਕੀਤੀ। ਯੁਵਰਾਜ ਸਿੰਘ ਸਟੈਂਡ ਵਿੱਚ ਬੈਠੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਉੱਤੇ ਮਿਲਣ ਗਏ ਮੀਤ ਹੇਅਰ ਨੇ ਵਿਦਿਆਰਥੀਆਂ ਨਾਲ ਬੈਠ ਕੇ ਦੂਜੇ ਸੈਸ਼ਨ ਦੀ ਖੇਡ ਦਾ ਆਨੰਦ ਮਾਣਿਆ। ਵਿਦਿਆਰਥੀ ਬਹੁਤ ਉਤਸ਼ਾਹਤ ਸਨ ਜਿਨ੍ਹਾਂ ਹੱਥਾਂ ਵਿੱਚ ਖਿਡਾਰੀਆਂ ਤੇ ਟੀਮ ਦੇ ਸਪੋਰਟ ਵਿੱਚ ਬੈਨਰ, ਪੋਸਟਰ ਬਣਾਏ ਹੋਏ ਸਨ।ਸਾਰੇ ਵਿਦਿਆਰਥੀ ਉਹ ਸਨ, ਜੋ ਪਹਿਲੀ ਵਾਰ ਸਟੇਡੀਅਮ ਅੰਦਰ ਮੈਚ ਵੇਖਣ ਆਏ ਸਨ। ਵਿਦਿਆਰਥੀਆਂ ਨੇ ਮੀਤ ਹੇਅਰ ਅਤੇ ਪੀਸੀਏ ਦਾ ਵਿਸ਼ੇਸ਼ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਸ਼ੁਭਮਨ ਗਿੱਲ ਦੇ ਪਿਤਾ ਤੋਂ ਪੋਸਟਰਾਂ ਉੱਪਰ ਆਟੋਗ੍ਰਾਫ ਵੀ ਲਏ।

ਇਹ ਵੀ ਪੜ੍ਹੋ Harjot Singh Bains ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਮੀਤ ਹੇਅਰ ਨੇ ਸਾਰੇ ਵਿਦਿਆਰਥੀਆਂ ਦਾ ਪੀਸੀਏ ਵੱਲੋਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਲਈ ਇਹ ਵੱਡਾ ਮੌਕਾ ਹੈ ਜਦੋਂ ਉਹ ਆਪਣੀ ਟੀਮ ਨੂੰ ਗਰਾਊਂਡ ਅੰਦਰ ਖੇਡਦਿਆਂ ਆਪਣੀਆਂ ਅੱਖਾਂ ਨਾਲ ਵੇਖਦੇ ਹੋਏ ਆਪਣੇ ਪਸੰਦੀਦਾ ਖਿਡਾਰੀਆਂ ਦੀ ਹੌਸਲਾ ਅਫਜਾਈ ਕਰ ਰਹੇ ਹਨ। ਮੀਤ ਹੇਅਰ ਨੇ ਕਿਹਾ ਗਰਮੀਆਂ ਦੀ ਛੁੱਟੀਆਂ ਵਿੱਚ ਵਿਦਿਆਰਥੀਆਂ ਲਈ ਮੈਚ ਦੇਖਣ ਦਾ ਸੁਨਹਿਰੀ ਮੌਕਾ ਸੀ ਜਿਸ ਲਈ ਪੀਸੀਏ ਵੱਲੋਂ ਸੁਚੱਜਾ ਪ੍ਰਬੰਧ ਕੀਤਾ ਗਿਅ। ਪੀਸੀਏ ਵੱਲੋਂ ਵਿਦਿਆਰਥੀਆਂ ਦੇ ਆਉਣ-ਜਾਣ ਲਈ ਬੱਸਾਂ ਅਤੇ ਦੁਪਹਿਰ ਦੇ ਖਾਣੇ ਦੇ ਨਾਲ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਪੀਸੀਏ ਵੱਲੋਂ ਸੋਵੀਨਾਰ ਦੇ ਰੂਪ ਵਿੱਚ ਟੀ-ਸ਼ਰਟ ਦਿੱਤੀ ਗਈ। ਇਸ ਮੌਕੇ ਬਰਨਾਲਾ ਦੇ ਜ਼ਿਲਾ ਮੈਨੇਜਰ ਖੇਡਾਂ ਸਿਮਰਦੀਪ ਸਿੰਘ ਤੇ ਸਕੂਲਾਂ ਦੇ ਇੰਚਾਰਜ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Water Resources Minister Barinder Kumar Goyal ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

0

👉ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ
👉ਕਿਹਾ, “ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ
👉ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਧਰਤੀ ਹੇਠਲੇ ਪਾਣੀ, ਪੰਜਾਬ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣਾ ਮਾਨ ਸਰਕਾਰ ਦਾ ਮਕਸਦ: ਬਰਿੰਦਰ ਕੁਮਾਰ ਗੋਇਲ
👉ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
Chandigarh News:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ।ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ।

ਇਹ ਵੀ ਪੜ੍ਹੋ Harjot Singh Bains ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ ਨੂੰ ਬਚਾ ਕੇ ‘ਰੰਗਲਾ ਪੰਜਾਬ’ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।”ਕੈਬਨਿਟ ਮੰਤਰੀ ਨੇ ਪਿੰਡ ਮਾਣਕਮਾਜਰਾ ਵਿਖੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੋਟਲਾ ਬ੍ਰਾਂਚ ਨਹਿਰ ਵਿੱਚੋਂ ਨਵਾਂ ਭਸੌੜ ਮਾਈਨਰ ਬਣਾਇਆ ਗਿਆ ਹੈ ਜਿਸ ਨੂੰ ਕਰੀਬ 4.07 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੰਗਰੂਰ ਦੇ 9 ਪਿੰਡਾਂ ਨੂੰ ਲਗਭਗ 50- 60 ਸਾਲਾਂ ਤੋਂ ਬਾਅਦ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ DAV College ਬਠਿੰਡਾ ਨੇ ਪੰਛੀਆਂ ਦੇ ਨਿਵਾਸ ਸਥਾਨ ਸੰਭਾਲ ਪਹਿਲਕਦਮੀ, ਖਾਦ ਵੰਡ ਮੁਹਿੰਮ ਅਤੇ ਬੀਜ ਪ੍ਰਦਰਸ਼ਨੀ ਦਾ ਆਯੋਜਨ ਕੀਤਾ

ਇਸ ਤੋਂ ਇਲਾਵਾ ਭਸੌੜ ਮਾਈਨਰ ਵਿੱਚੋਂ 1.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦਰੋਗੇਵਾਲ ਅਤੇ ਮਾਣਕਮਾਜਰਾ ਲਈ 7,640 ਮੀਟਰ ਲੰਮੀ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾ ਰਹੀ ਹੈ। ਇਸ ਪ੍ਰਾਜੈਕਟ ਨਾਲ 1,006 ਏਕੜ ਖੇਤੀਯੋਗ ਰਕਬੇ ਨੂੰ ਸਿੰਚਾਈ ਲਈ ਪਹਿਲੀ ਵਾਰ ਨਹਿਰੀ ਪਾਣੀ ਮਿਲੇਗਾ। ਇਸੇ ਮਾਈਨਰ ਵਿੱਚੋਂ ਕਰੀਬ 1.03 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਰੁਸਤਮਗੜ੍ਹ, ਸੰਗਾਲੀ, ਸੰਗਾਲਾ ਅਤੇ ਭੈਣੀ ਕਲਾਂ ਲਈ 4,200 ਮੀਟਰ ਲੰਮੀ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਕਰੀਬ 980 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਸ਼ ਦੀ ਆਜ਼ਾਦੀ ਉਪਰੰਤ ਪਹਿਲੀ ਵਾਰ ਪ੍ਰਾਪਤ ਹੋਵੇਗੀ।ਇਸੇ ਤਰ੍ਹਾਂ ਪਿੰਡ ਦਹਿਲੀਜ਼ ਖ਼ੁਰਦ ਵਿਖੇ ਕਰੀਬ 6.17 ਕਰੋੜ ਰੁਪਏ ਦੀ ਲਾਗਤ ਨਾਲ ਉਲੀਕੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਰਸਮੀ ਸ਼ੁਰੂਆਤ ਕਰਨ ਪਿੱਛੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 5.63 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਵਿੱਚੋਂ 20,149 ਮੀਟਰ ਲੰਮੀ ਉੱਚ ਗੁਣਵੱਤਾ ਵਾਲੀ ਆਧੁਨਿਕ ਪਾਈਪਲਾਈਨ ਵਿਛਾਈ ਜਾ ਰਹੀ ਹੈ ਜਿਸ ਨਾਲ ਪਿੰਡ ਮਹਿਰਨਾ ਖ਼ੁਰਦ, ਕੰਗਨਪੁਰ ਅਤੇ ਰਸੂਲਪੁਰ ਦੇ ਕੁੱਲ 1486 ਏਕੜ ਰਕਬੇ ਨੂੰ ਪਹਿਲੀ ਵਾਰ ਭਰੋਸੇਯੋਗ ਨਹਿਰੀ ਪਾਣੀ ਉਪਲਬਧ ਹੋਵੇਗਾ ਜਦਕਿ 54 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਹਿਲੀਜ਼ ਕਲਾਂ ਅਤੇ ਦਹਿਲੀਜ਼ ਖ਼ੁਰਦ ਦੇ 360 ਏਕੜ ਰਕਬੇ ਨੂੰ ਨਹਿਰੀ ਸਿੰਚਾਈ ਸਹੂਲਤ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਮਰਗੜ੍ਹ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਬੀਰ ਸਿੰਘ ਚੌਂਦਾ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਨੰਗਲ, ਚੇਅਰਮੈਨ ਪੰਜਾਬ ਹੱਜ ਕਮੇਟੀ ਹਾਸ਼ਿਮ ਸੂਫ਼ੀ, ਆਮ ਆਦਮੀ ਪਾਰਟੀ ਆਗੂ ਕੇਵਲ ਸਿੰਘ ਜਾਗੋਵਾਲ, ਹਲਕਾ ਕੋਆਰਡੀਨੇਟਰ ਨਸ਼ਾ-ਮੁਕਤੀ ਯਾਤਰਾ ਗੁਰਪ੍ਰੀਤ ਸਿੰਘ ਬਨਭੌਰਾ (ਬਿੱਟੂ), ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ. ਸੰਜੀਵ ਕਪੂਰ, ਐਕਸੀਅਨ ਹਰਮਨਿੰਦਰ ਸਿੰਘ, ਐਕਸੀਅਨ ਸੰਗਰੂਰ ਅਤਿੰਦਰਪਾਲ ਸਿੰਘ ਸਿੱਧੂ, ਐਕਸੀਅਨ ਦਮਨਜੀਤ ਸਿੰਘ, ਰਾਜੀਵ, ਅਭਿਜੋਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Harjot Singh Bains ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

0

👉ਏ.ਡੀ.ਸੀਜ਼ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀ ਸ਼ਹਿਰ ਦੇ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਸਫ਼ਾਈ ਕਾਰਜਾਂ ਦੀ ਕਰਨਗੇ ਨਿਗਰਾਨੀ; ਨਤੀਜੇ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਹਰਜੋਤ ਬੈਂਸ
👉ਸਾਰੇ ਅਧਿਕਾਰੀਆਂ ਕੋਲ ਕੈਮਰੇ ਅਤੇ ਇੰਟਰਨੈੱਟ ਵਾਲਾ ਸਮਾਰਟਫੋਨ ਹੋਵੇ ਕਿਉਂਕਿ ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਮਾਨ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਆ ਸਕਦੈ ਫੋਨ: ਸਥਾਨਕ ਸਰਕਾਰਾਂ ਮੰਤਰੀ
Chandigarh News:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ।

ਇਹ ਵੀ ਪੜ੍ਹੋ DAV College ਬਠਿੰਡਾ ਨੇ ਪੰਛੀਆਂ ਦੇ ਨਿਵਾਸ ਸਥਾਨ ਸੰਭਾਲ ਪਹਿਲਕਦਮੀ, ਖਾਦ ਵੰਡ ਮੁਹਿੰਮ ਅਤੇ ਬੀਜ ਪ੍ਰਦਰਸ਼ਨੀ ਦਾ ਆਯੋਜਨ ਕੀਤਾ

ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ- ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ.- ਵੱਲੋਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ ‘ਤੇ ਫੀਲਡ ਦਾ ਦੌਰਾ ਕਰਨਗੇ। ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿੱਚ ਅਚਨਚੇਤ ਚੈਕਿੰਗ ਕਰਨਗੇ। ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਅਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਵਾਰ ਕੀਤਾ ਜਾਣ ਵਾਲਾ ਵੱਡਾ ਸਮਾਗਮ ਨਹੀਂ ਹੈ। ਇਹ ਗੰਦਗੀ ਵਿਰੁੱਧ ਰੋਜ਼ਾਨਾ ਦੀ ਜੰਗ ਹੈ। ਅੱਜ ਸਵੇਰੇ 7 ਵਜੇ ਤੋਂ ਹਰ ਅਧਿਕਾਰੀ ਫੀਲਡ ਵਿੱਚ ਹੋਵੇਗਾ।

ਇਹ ਵੀ ਪੜ੍ਹੋ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਕੋਈ ਬਹਾਨਾ ਨਹੀਂ ਚੱਲੇਗਾ। ਸਾਰੇ ਅਧਿਕਾਰੀਆਂ ਕੋਲ ਚੱਲਦੇ ਕੈਮਰੇ ਅਤੇ ਇੰਟਰਨੈੱਟ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਹੋਣਾ ਲਾਜ਼ਮੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਫੋਨ ਕੀਤਾ ਜਾ ਸਕਦਾ ਹੈ। ਅੱਜ ਮੈਂ ਮੁੱਖ ਦਫ਼ਤਰ ਵਿੱਚ ਹਾਂ। ਭਲਕੇ ਮੈਂ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ ਜਾਂ ਜੈਤੋ ਵਿੱਚ ਹੋ ਸਕਦਾ ਹਾਂ।”ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਏ.ਆਈ-ਅਧਾਰਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ। ਅਧਿਕਾਰੀ ਵੀਡੀਓ ਕਾਲਾਂ ‘ਤੇ ਉਪਲਬਧ ਰਹਿਣਗੇ ਅਤੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਕਿਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ।ਸਫ਼ਾਈ ਕਰਮਚਾਰੀਆਂ ਤੋਂ ਲੈ ਕੇ ਐਮ.ਸੀ. ਕਮਿਸ਼ਨਰਾਂ ਤੱਕ, ਹਰ ਕੋਈ ਸੜਕਾਂ ਅਤੇ ਗਲੀਆਂ ਵਿੱਚ ਹੋਵੇਗਾ ਤਾਂ ਜੋ ਲੋਕ ਜ਼ਮੀਨੀ ਪੱਧਰ ‘ਤੇ ਇਸ ਮੁਹਿੰਮ ਦਾ ਅਸਰ ਦੇਖ ਸਕਣ। ਜੇਕਰ ਫਿਰ ਵੀ ਇਹ ਦਿਖਾਈ ਨਹੀਂ ਦਿੰਦਾ, ਤਾਂ ਲੋਕ ਸਾਨੂੰ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਸਾਫ਼-ਸੁਥਰਾ ਦਿਖਾਈ ਦੇਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

DAV College ਬਠਿੰਡਾ ਨੇ ਪੰਛੀਆਂ ਦੇ ਨਿਵਾਸ ਸਥਾਨ ਸੰਭਾਲ ਪਹਿਲਕਦਮੀ, ਖਾਦ ਵੰਡ ਮੁਹਿੰਮ ਅਤੇ ਬੀਜ ਪ੍ਰਦਰਸ਼ਨੀ ਦਾ ਆਯੋਜਨ ਕੀਤਾ

0

Bathinda News: ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ) ਅਤੇ ਵਿਸ਼ਵ ਵਾਤਾਵਰਣ ਦਿਵਸ (ਡਬਲਯੂਈਡੀ)-2026 ਨੂੰ ਮਨਾਉਣ ਲਈ, ਡੀ.ਏ.ਵੀ ਕਾਲਜ ਨੇ ਪੰਛੀਆਂ ਦੇ ਆਲ੍ਹਣੇ ਲਗਾਉਣ ਦੀ ਮੁਹਿੰਮ, ਖਾਦ ਵੰਡ ਮੁਹਿੰਮ ਅਤੇ ਬੀਜ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਤਾਂ ਜੋ ਜੈਵਿਕ ਵਿਭਿੰਨਤਾ ਦੀ ਸੰਭਾਲ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਪੰਛੀ-ਅਨੁਕੂਲ ਵਾਤਾਵਰਣ, ਟਿਕਾਊ ਵਾਤਾਵਰਣ ਅਭਿਆਸਾਂ ਅਤੇ ਵਾਤਾਵਰਣ ਸੰਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਹ ਪਹਿਲ ਈਕੋ ਕਲੱਬ ਦੁਆਰਾ ਫੈਕਲਟੀ ਮੈਂਬਰਾਂ, ਮਾਲੀਆਂ ਅਤੇ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਕੀਤੀ ਗਈ ਸੀ। ਪੰਛੀਆਂ ਦੇ ਆਲ੍ਹਣੇ ਲਗਾਉਣ ਦੀ ਮੁਹਿੰਮ ਦੌਰਾਨ, ਸਥਾਨਕ ਪੰਛੀਆਂ ਦੀਆਂ ਪ੍ਰਜਾਤੀਆਂ ਲਈ ਸੁਰੱਖਿਅਤ ਆਲ੍ਹਣੇ ਬਣਾਉਣ ਦੀਆਂ ਥਾਵਾਂ ਪ੍ਰਦਾਨ ਕਰਨ ਅਤੇ ਸ਼ਹਿਰੀ ਜੈਵ ਵਿਭਿੰਨਤਾ ਦਾ ਸਮਰਥਨ ਕਰਨ ਲਈ ਕੈਂਪਸ ਵਿੱਚ ਚੁਣੇ ਹੋਏ ਰੁੱਖਾਂ ‘ਤੇ ਵਾਤਾਵਰਣ-ਅਨੁਕੂਲ ਪੰਛੀਆਂ ਦੇ ਆਲ੍ਹਣੇ ਲਗਾਏ ਗਏ ਸਨ।

ਇਹ ਵੀ ਪੜ੍ਹੋ ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਇਸ ਸਮਾਗਮ ਦਾ ਉਦੇਸ਼ ਜੰਗਲੀ ਜੀਵਾਂ ਦੇ ਨਿਵਾਸ ਸਥਾਨਾਂ ਦੀ ਰੱਖਿਆ ਅਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਭਾਗੀਦਾਰਾਂ ਨੂੰ ਵਾਤਾਵਰਣ ਪ੍ਰਣਾਲੀ ਵਿੱਚ ਪੰਛੀਆਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਬੀਜ ਫੈਲਾਅ, ਪਰਾਗਣ, ਕੀਟ ਨਿਯੰਤਰਣ, ਅਤੇ ਉਨ੍ਹਾਂ ਦੇ ਕੁਦਰਤੀ ਨਿਵਾਸ ਸਥਾਨਾਂ ਨੂੰ ਸੁਰੱਖਿਅਤ ਰੱਖਣ ਦੀ ਜ਼ਰੂਰਤ ਸ਼ਾਮਲ ਹੈ।ਇੱਕ ਖਾਦ ਵੰਡ ਮੁਹਿੰਮ ਵੀ ਚਲਾਈ ਗਈ, ਜਿਸ ਦੌਰਾਨ ਫੈਕਲਟੀ ਮੈਂਬਰਾਂ ਨੂੰ ਬਾਇਓਡੀਗ੍ਰੇਡੇਬਲ ਰਹਿੰਦ-ਖੂੰਹਦ ਤੋਂ ਤਿਆਰ ਜੈਵਿਕ ਖਾਦ ਵੰਡੀ ਗਈ। ਭਾਗੀਦਾਰਾਂ ਨੂੰ ਬਾਗਬਾਨੀ ਅਤੇ ਰੁੱਖ ਲਗਾਉਣ ਦੀਆਂ ਗਤੀਵਿਧੀਆਂ, ਰਹਿੰਦ-ਖੂੰਹਦ ਦੀ ਰੀਸਾਈਕਲਿੰਗ ਅਤੇ ਟਿਕਾਊ ਮਿੱਟੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਖਾਦ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਸਿਹਤ ਯੋਜਨਾ; ਪੰਜਾਬ ਵਿੱਚ ਬਠਿੰਡਾ ਮੋਹਰੀ, ਦੂਜੇ ਜ਼ਿਲ੍ਹਿਆਂ ਤੋਂ ਵੀ ਮਰੀਜ਼ ਕਰਵਾ ਰਹੇ ਇਲਾਜ

ਇਸ ਸਮਾਗਮ ਵਿੱਚ ਇੱਕ ਬੀਜ ਪ੍ਰਦਰਸ਼ਨੀ ਵੀ ਪੇਸ਼ ਕੀਤੀ ਗਈ ਜਿਸ ਵਿੱਚ ਕਈ ਤਰ੍ਹਾਂ ਦੇ ਦੇਸੀ ਰੁੱਖ, ਔਸ਼ਧੀ ਪੌਦੇ, ਸਬਜ਼ੀਆਂ ਅਤੇ ਫੁੱਲਾਂ ਦੇ ਬੀਜ ਪ੍ਰਦਰਸ਼ਿਤ ਕੀਤੇ ਗਏ। ਜਾਣਕਾਰੀ ਭਰਪੂਰ ਪ੍ਰਦਰਸ਼ਨੀਆਂ ਨੇ ਦਰਸ਼ਕਾਂ ਨੂੰ ਬੀਜ ਸੰਭਾਲ, ਦੇਸੀ ਪੌਦਿਆਂ ਦੀਆਂ ਕਿਸਮਾਂ ਦੀ ਮਹੱਤਤਾ ਅਤੇ ਸਿਹਤਮੰਦ ਵਾਤਾਵਰਣ ਪ੍ਰਣਾਲੀ ਅਤੇ ਜੈਵ ਵਿਭਿੰਨਤਾ ਨੂੰ ਬਣਾਈ ਰੱਖਣ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ।ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਾਤਾਵਰਣ ਸੰਭਾਲ ਅਤੇ ਜੈਵ ਵਿਭਿੰਨਤਾ ਸੰਭਾਲ ਨੂੰ ਉਤਸ਼ਾਹਿਤ ਕਰਨ ਵਿੱਚ ਵਿਦਿਅਕ ਸੰਸਥਾਵਾਂ ਦੀ ਸਮੂਹਿਕ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ। ਫੈਕਲਟੀ ਮੈਂਬਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਵੇਂ ਸਧਾਰਨ ਸੰਭਾਲ ਕਾਰਵਾਈਆਂ ਸ਼ਹਿਰੀ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਵਿਦਿਅਕ ਕੈਂਪਸਾਂ ਵਿੱਚ ਜੈਵ ਵਿਭਿੰਨਤਾ ਨੂੰ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

0

👉ਮੇਰੀ ਸਰਕਾਰ ਨੇ 67,037 ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਹਨ; ਪੰਜਾਬ ਵਿੱਚ ਪਹਿਲੀ ਵਾਰ ਭਰਤੀਆਂ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਸਿਫਾਰਸ਼ ਦੇ ਹੋ ਰਹੀਆਂ ਹਨ, ਹੁਣ ਨੌਕਰੀ ਲਈ ਬੋਲੀਆਂ ਨਹੀਂ ਲੱਗਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਦੇਸ਼ ਵਿੱਚ ਜਿੱਥੇ ਨੀਟ ਵਰਗੇ ਪੇਪਰ ਲੀਕ ਹੋ ਰਹੇ ਹਨ, ਉਥੇ ਪੰਜਾਬ ਇਮਾਨਦਾਰ ਅਤੇ ਪਾਰਦਰਸ਼ੀ ਭਰਤੀ ਨੂੰ ਯਕੀਨੀ ਬਣਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅਸੀਂ ਠੇਕਾ ਅਧਾਰਤ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਕੇ 65,000 ਠੇਕਾ ਕਰਮਚਾਰੀਆਂ ਲਈ ਰੈਗੂਲਰ ਹੋਣ ਦਾ ਰਾਹ ਖੋਲ੍ਹਿਆ;: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਨੌਜਵਾਵਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ; ਸੂਬੇ ਵਿੱਚ ਆਪਣਾ ਭਵਿੱਖ ਬਣਾਉਣ ਲਈ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪ ਸਰਕਾਰ ਨੌਜਵਾਨਾਂ ਦੇ ਪ੍ਰਵਾਸ ਨੂੰ ਰੋਕਣ ਅਤੇ ਪੰਜਾਬ ਵਿੱਚ ਹੀ ਤਰੱਕੀ ਦੇ ਮੌਕੇ ਦੇਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅਸੀਂ 25 ਨਵੀਆਂ ਆਈ.ਟੀ.ਆਈਜ਼. ਬਣਾਉਣ ਦੇ ਨਾਲ-ਨਾਲ 13 ਮੌਜੂਦਾ ਆਈ.ਟੀ.ਆਈਜ਼. ਨੂੰ ਅਪਗ੍ਰੇਡ ਕਰ ਰਹੇ ਹਾਂ; ਇਸ ਕਦਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਭਵਿੱਖ ਲਈ ਤਿਆਰ ਕਰਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼, ਰਾਜਨੀਤਿਕ ਪ੍ਰਭਾਵ ਜਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ।ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਨੌਕਰੀਆਂ ਪੈਦਾ ਕਰ ਰਿਹਾ ਹੈ ਬਲਕਿ ਅਜਿਹੇ ਮੌਕੇ ਵੀ ਪੈਦਾ ਕਰ ਰਿਹਾ ਹੈ ਜੋ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਰਹਿਣ, ਅੱਗੇ ਵਧਣ ਅਤੇ ਸਫਲ ਹੋਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਦੇ ਰੁਝਾਨ ਨੂੰ ਪੁੱਠਾ ਗੇੜ ਪੈਣ, 65,000 ਠੇਕਾ ਕਰਮਚਾਰੀਆਂ ਲਈ ਰੈਗੂਲਰ ਨੌਕਰੀ ਦਾ ਰਾਹ ਖੋਲ੍ਹਣ, 25 ਨਵੀਆਂ ਆਈ.ਟੀ.ਆਈਜ਼ ਅਤੇ 13 ਮੌਜੂਦਾ ਆਈ.ਟੀ.ਆਈਜ਼ ਸੰਸਥਾਵਾਂ ਦੇ ਅਪਗ੍ਰੇਡੇਸ਼ਨ ਰਾਹੀਂ ਹੁਨਰ ਵਿਕਾਸ ਵਿੱਚ ਵੱਡੇ ਨਿਵੇਸ਼ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਸ਼ਵਾਸ ਨਾਲ ਭਰਨ, ਢੁਕਵੇਂ ਮੌਕੇ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਤਕਨੀਕੀ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਪਸ਼ੂ ਪਾਲਣ, ਲੋਕ ਨਿਰਮਾਣ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਹੋਰ ਵਿਭਾਗਾਂ ਵਿੱਚ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਚੰਗੇ ਸ਼ਾਸਨ ਰਾਹੀਂ ਸਸ਼ਕਤ ਬਣਾਉਣ ਦੇ ਚੱਲ ਰਹੇ ਮਿਸ਼ਨ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ।ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਕਿਹਾ “ਅੱਜ 355 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਜਿਸ ਨਾਲ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 67,037 ਹੋ ਗਈ ਹੈ। ਇਹ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਸਿਹਤ ਯੋਜਨਾ; ਪੰਜਾਬ ਵਿੱਚ ਬਠਿੰਡਾ ਮੋਹਰੀ, ਦੂਜੇ ਜ਼ਿਲ੍ਹਿਆਂ ਤੋਂ ਵੀ ਮਰੀਜ਼ ਕਰਵਾ ਰਹੇ ਇਲਾਜ

ਅਜਿਹੇ ਸਮੇਂ ਜਦੋਂ ਦੇਸ਼ ਭਰ ਵਿੱਚ ਨੀਟ ਵਰਗੇ ਪੇਪਰ ਲੀਕ ਹੋ ਰਹੇ ਹਨ, ਪੰਜਾਬ ਨੇ ਇਮਾਨਦਾਰੀ, ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਭਰਤੀ ਪ੍ਰਕਿਰਿਆਵਾਂ ਨੂੰ ਯਕੀਨੀ ਬਣਾ ਕੇ ਅਤੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਸਥਾਨ ਹਾਸਲ ਕਰਕੇ ਮਿਸਾਲ ਕਾਇਮ ਕੀਤੀ ਹੈ। ਮੈਂ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸਰਕਾਰੀ ਦਫਤਰਾਂ ਵਿੱਚ ਸੀਨੀਅਰ ਨਾਗਰਿਕਾਂ ਅਤੇ ਆਮ ਲੋਕਾਂ ਦੇ ਕੰਮ ਨੂੰ ਤਰਜੀਹ ਦੇਣ ਦੀ ਅਪੀਲ ਕਰਦਾ ਹਾਂ। ‘ਆਪ’ ਸਰਕਾਰ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪ੍ਰਵਾਸ ਨੂੰ ਰੋਕਣ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਤਰੱਕੀ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਨਵ-ਨਿਯੁਕਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵਿੱਚ ਉਮੀਦਵਾਰਾਂ ਦੀ ਚੋਣ ਦਾ ਇੱਕੋ ਇੱਕ ਮਾਪਦੰਡ ਸਖ਼ਤ ਮਿਹਨਤ, ਸਮਰਪਣ ਅਤੇ ਯੋਗਤਾ ਹੈ। ਉਹ ਦਿਨ ਗਏ ਜਦੋਂ ਸਰਕਾਰੀ ਨੌਕਰੀਆਂ ਰਿਸ਼ਵਤ, ਸਿਫਾਰਸ਼ਾਂ ਜਾਂ ਰਾਜਨੀਤਿਕ ਸਬੰਧਾਂ ਦੇ ਆਧਾਰ ‘ਤੇ ਵੰਡੀਆਂ ਜਾਂਦੀਆਂ ਸਨ। ਅੱਜ, ਯੋਗ ਉਮੀਦਵਾਰਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਨੌਜਵਾਨਾਂ ਨੇ ਸਫਲਤਾ ਪ੍ਰਾਪਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਇਹ ਉਨ੍ਹਾਂ ਦੇ ਸਫ਼ਰ ਦੀ ਸਿਰਫ਼ ਇੱਕ ਸ਼ੁਰੂਆਤ ਹੈ। ਉਨ੍ਹਾਂ ਲਈ ਤਰੱਕੀ ਦੀ ਉਡਾਰੀ ਭਰਨ ਵਾਸਤੇ ਆਸਮਾਨ ਖੁੱਲ੍ਹਾ ਹੈ ਅਤੇ ਮੈਂ ਸਾਰੇ ਉਮੀਦਵਾਰਾਂ ਨੂੰ ਅੱਗੇ ਹੋਰ ਵੱਡੇ ਮੁਕਾਮ ਹਾਸਲ ਕਰਨ ਵਾਸਤੇ ਯਤਨਸ਼ੀਲ ਰਹਿਣ ਦੀ ਸਲਾਹ ਦਿੰਦਾ ਹਾਂ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਇਹ ਨਵ-ਨਿਯੁਕਤ ਕਰਮਚਾਰੀ ਸਰਕਾਰੀ ਪਰਿਵਾਰ ਦਾ ਇੱਕ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਇਹ ਕਰਮਚਾਰੀ ਖੁਸ਼ਹਾਲ ਤੇ ਰੰਗਲੇ ਪੰਜਾਬ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਅਸੀਂ ਸਾਰੇ ਇਕਜੁੱਟ ਹੋ ਕੇ ਰੰਗਲੇ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਤੁਹਾਡੇ ਵਿੱਚੋਂ ਹਰ ਇੱਕ ਦੀ ਹੁਣ ਸਮਾਜ ਅਤੇ ਸੂਬੇ ਪ੍ਰਤੀ ਇੱਕ ਅਹਿਮ ਜ਼ਿੰਮੇਵਾਰੀ ਹੈ। ਸਰਕਾਰ ਨੇ ਤੁਹਾਨੂੰ ਮੌਕੇ ਪ੍ਰਦਾਨ ਕਰਕੇ ਆਪਣਾ ਫਰਜ਼ ਨਿਭਾਇਆ ਹੈ। ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰੋ।” ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਿਕਾਰਡ ਦੀ ਤੁਲਨਾ ਦੇਸ਼ ਦੇ ਕਈ ਹੋਰ ਹਿੱਸਿਆਂ ਦੀ ਮੌਜੂਦਾ ਸਥਿਤੀ ਨਾਲ ਕੀਤੀ। ਉਨ੍ਹਾਂ ਕਿਹਾ, “2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ ਲਗਭਗ 93 ਪ੍ਰੀਖਿਆ ਪੇਪਰ ਲੀਕ ਹੋਣ ਦੀ ਰਿਪੋਰਟ ਮਿਲੀ ਹੈ। ਨੀਟ ਸਮੇਤ ਪ੍ਰਮੁੱਖ ਪ੍ਰੀਖਿਆਵਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਨੇ ਲੱਖਾਂ ਨੌਜਵਾਨਾਂ ਨੂੰ ਨਿਰਾਸ਼ ਕੀਤਾ ਹੈ। ਹਾਲਾਂਕਿ, 2022 ਵਿੱਚ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ, ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਹੋਣ ਦੀ ਘਟਨਾ ਸਾਹਮਣੇ ਨਹੀਂ ਆਈ ਹੈ। ਇਸ ਕਾਰਨ ਇਹ ਹੈ ਕਿ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਕੰਮ ਕਰ ਰਹੀ ਹੈ। ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਆਧਾਰ ‘ਤੇ ਨੌਕਰੀਆਂ ਅਤੇ ਮੌਕੇ ਮਿਲ ਰਹੇ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਹਰ ਨਿਯੁਕਤੀ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਜਾਂ ਪੱਖਪਾਤ ਤੋਂ ਬਿਨਾਂ ਕੀਤੀ ਗਈ ਹੈ।ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਭਰ ਵਿੱਚੋਂ 27ਵੇਂ ਸਥਾਨ ‘ਤੇ ਸੀ। ਅੱਜ, ਨੀਤੀ ਆਯੋਗ ਅਨੁਸਾਰ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਵਰਗੇ ਸੂਬਿਆਂ ਨੂੰ ਪਛਾੜਦਿਆਂ ਪਹਿਲੇ ਨੰਬਰ ‘ਤੇ ਕਬਜ਼ਾ ਕੀਤਾ ਹੈ। ਇਹ ਪ੍ਰਾਪਤੀ ਇਸ ਲਈ ਸੰਭਵ ਹੋਈ ਹੈ ਕਿਉਂਕਿ ਅਸੀਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਵਿਦਿਅਕ ਬੁਨਿਆਦੀ ਢਾਂਚਾ ਵਿਕਸਤ ਵਿੱਚ ਨਿਵੇਸ਼ ਕੀਤਾ ਹੈ।”

ਇਹ ਵੀ ਪੜ੍ਹੋ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਸਕੂਲ ਹੁਣ ਅਤਿ-ਆਧੁਨਿਕ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਜਿਸ ਨਾਲ ਸਕੂਲਾਂ ਵਿੱਚ ਇੱਕ ਅਜਿਹਾ ਮਾਹੌਲ ਸਿਰਜਿਆ ਗਿਆ ਹੈ ਜੋ ਸਿੱਖਣ, ਨਵੀਨਤਾ ਅਤੇ ਉੱਤਮਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀ ਹਰ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾ ਰਹੇ ਹਨ ਕਿਉਂਕਿ ਉਹ ਹੁਣ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਪੰਜਾਬ ਦੇ ਸਿੱਖਿਆ ਖੇਤਰ ਵਿੱਚ ਜੋ ਤਬਦੀਲੀ ਆਈ ਹੈ ਉਹ ਬੇਮਿਸਾਲ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਅਧਿਆਪਕ ਸਿੱਖਿਆ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕੀਤੀ ਹੈ। ਮੁੱਖ ਅਧਿਆਪਕਾਂ ਨੇ ਆਈਆਈਐਮ ਅਹਿਮਦਾਬਾਦ ਵਿੱਚ ਉੱਨਤ ਸਿਖਲਾਈ ਪ੍ਰਾਪਤ ਕੀਤੀ ਹੈ। ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਸਾਡੇ ਅਧਿਆਪਕਾਂ ਦੀ ਮੁਹਾਰਤ ਵਿੱਚ ਵਾਧਾ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਦਾ ਉਦੇਸ਼ ਆਮ ਘਰਾਂ ਅਤੇ ਪਛੜੇ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ, “ਇਹ ਸਕੂਲ ਆਫ਼ ਐਮੀਨੈਂਸ ਆਧੁਨਿਕ ਸਿੱਖਿਆ ਦੇ ਮੰਦਰਾਂ ਵਜੋਂ ਉੱਭਰ ਰਹੇ ਹਨ। ਇਹ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰ ਰਹੇ ਹਨ ਅਤੇ ਅਜਿਹੇ ਮੌਕੇ ਸਿਰਜ ਕਰ ਰਹੇ ਹਨ ਜੋ ਪਹਿਲਾਂ ਬਹੁਤੇ ਪਰਿਵਾਰਾਂ ਲਈ ਉਪਲਬਧ ਨਹੀਂ ਸਨ। ਇਹਨਾਂ ਸਕੂਲਾਂ ਦੀ ਸਫਲਤਾ ਨੂੰ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ। ਇਹ ਸਰਕਾਰੀ ਸਿੱਖਿਆ ਪ੍ਰਣਾਲੀ ਪ੍ਰਤੀ ਲੋਕਾਂ ਦੇ ਵਧ ਰਹੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਪ੍ਰੋਗਰਾਮਾਂ, ਨੀਟ, ਜੇਈਈ, ਸੀਐਲਏਟੀ, ਐਨਆਈਐਫਟੀ ਅਤੇ ਕਈ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪ੍ਰੀਖਿਆਵਾਂ ਪਾਸ ਕਰਨ ਲਈ ਹੀ ਨਹੀਂ ਸਗੋਂ ਰਾਸ਼ਟਰੀ ਪੱਧਰ ‘ਤੇ ਸਫਲਤਾਪੂਰਵਕ ਮੁਕਾਬਲਾ ਕਰਨ ਅਤੇ ਹਰ ਖੇਤਰ ਵਿੱਚ ਵੱਡੇ ਅਹੁਦੇ ਹਾਸਲ ਕਰਨ ਲਈ ਤਿਆਰ ਕਰ ਰਹੇ ਹਾਂ।”ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਭਵਿੱਖ ਲਈ ਤਿਆਰ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਆਧੁਨਿਕ ਉਦਯੋਗਾਂ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਅਸੀਂ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਵਿੱਚ ਰੁਜ਼ਗਾਰਯੋਗਤਾ ਵਧਾਉਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਮੌਜੂਦਾ ਸਮੇਂ 25 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

ਇਹ ਵੀ ਪੜ੍ਹੋ ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਇਸ ਦੇ ਨਾਲ ਹੀ ਮੌਜੂਦਾ 13 ਆਈ.ਟੀ.ਆਈਜ਼ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ਲਈ 20 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,“ਇਸ ਤੋਂ ਇਲਾਵਾ ਨੰਗਲ ਵਿਖੇ 23 ਕਰੋੜ ਰੁਪਏ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ। ਇਹ ਸੰਸਥਾ ਅਤਿ ਆਧੁਨਿਕ ਹੁਨਰ ਵਿਕਾਸ ਅਤੇ ਉਦਯੋਗ-ਮੁਖੀ ਸਿਖਲਾਈ ਲਈ ਇੱਕ ਹੱਬ ਵਜੋਂ ਕੰਮ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਭਵਿੱਖੀ ਨੌਕਰੀਆਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ 91 ਪੌਲੀਟੈਕਨਿਕ ਕਾਲਜਾਂ ਵਿੱਚ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,“ਇਹ ਪਹਿਲ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਉਦਯੋਗਾਂ ਸਬੰਧੀ ਵਿਹਾਰਕ ਅਨੁਭਵ ਹਾਸਲ ਕਰਨ ਅਤੇ ਨੌਕਰੀ ਲਈ ਲੋਂੜੀਦਾ ਹੁਨਰ ਪ੍ਰਾਪਤ ਕਰਨ ਯੋਗ ਬਣਾਉਂਦੀ ਹੈ। ਸਾਡਾ ਉਦੇਸ਼ ਸਿੱਖਿਆ ਅਤੇ ਰੋਜ਼ਗਾਰ ਵਿਚਕਾਰ ਪਾੜੇ ਨੂੰ ਪੂਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਨੂੰ ਤੇਜ਼ੀ ਨਾਲ ਬਦਲ ਰਹੀ ਆਰਥਿਕਤਾ ਦੀਆਂ ਚੁਣੌਤੀਆਂ ਲਈ ਪੂਰੀ ਤਰ੍ਹਾਂ ਤਿਆਰ ਕਰਨਾ ਵੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਭਵਿੱਖ ਲਈ ਨੌਜਵਾਨਾਂ ਨੂੰ ਹੁਨਰਮੰਦ ਕਰਨ, ਰੋਜ਼ਗਾਰ ਯੋਗਤਾ ਵਧਾਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਵਧੇਰੇ ਮੌਕੇ ਸਿਰਜਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਰਮਚਾਰੀ ਆਗਾਮੀ ਸਾਲਾਂ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੇ ਲਈ ਵਿਲੱਖਣ ਸਥਾਨ ਬਣਾਉਣਗੇ।
ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਦ੍ਰਿੜਤਾ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਅੱਗੇ ਕਿਹਾ,”ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਪੰਜਾਬ ਵਿਕਾਸ ਤੇ ਖੁਸ਼ਹਾਲੀ ਲਈ ਅਸੀਮ ਮੌਕੇ ਪ੍ਰਦਾਨ ਕਰਦਾ ਹੈ। ਤੁਹਾਨੂੰ ਆਪਣੀ ਵਿਲੱਖਣ ਪਛਾਣ ਬਣਾਉਣ ਅਤੇ ਸਮਾਜ ‘ਤੇ ਸਕਾਰਾਤਮਕ ਛਾਪ ਛੱਡਣ ਲਈ ਨਿਰੰਤਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਕਦੇ ਵੀ ਸੁਪਨੇ ਦੇਖਣਾ ਬੰਦ ਨਹੀਂ ਕਰਨੇ ਚਾਹੀਦੇ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।”ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਜ਼ਿੰਮੇਵਾਰੀ ਅਜਿਹੇ ਮੌਕੇ ਅਤੇ ਸਹਾਇਤਾ ਪ੍ਰਣਾਲੀਆਂ ਪ੍ਰਦਾਨ ਕਰਨਾ ਹੈ ਜੋ ਨੌਜਵਾਨਾਂ ਨੂੰ ਆਪਣੀਆਂ ਇੱਛਾਵਾਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਉਂਦੀਆਂ ਹਨ।

ਇਹ ਵੀ ਪੜ੍ਹੋ ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਕਿਹਾ,”ਇੱਕ ਹਵਾਈ ਅੱਡੇ ਦਾ ਰਨਵੇਅ ਜਹਾਜ਼ ਨੂੰ ਨਹੀਂ ਉਡਾਉਂਦਾ। ਇਹ ਸਿਰਫ ਇੱਕ ਸੁਚਾਰੂ ਉਡਾਣ ਲਈ ਸਹੂਲਤ ਪ੍ਰਦਾਨ ਕਰਦਾ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਇੱਕ ਯੋਗ ਵਾਤਾਵਰਣ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਯੋਗ ਬਣਾਉਂਦੀ ਹੈ। ਅਸੀਂ ਨੌਜਵਾਨ ਮਨਾਂ ਦੀਆਂ ਇੱਛਾਵਾਂ ਨੂੰ ਖੰਭ ਦੇ ਰਹੇ ਹਾਂ ਅਤੇ ਉਨ੍ਹਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਨਜਰਅੰਦਾਜ ਕਰਕੇ ਨਿਰੋਲ ਯੋਗਤਾ ਦੇ ਆਧਾਰ ‘ਤੇ ਪ੍ਰਦਾਨ ਕੀਤੀਆਂ ਗਈਆਂ ਹਨ।ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਨੌਜਵਾਨ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਅੱਗੇ ਕਿਹਾ,“ਅਸੀਂ ਪੰਜਾਬ ਦੇ ਅੰਦਰ ਅਜਿਹੇ ਮੌਕੇ ਪੈਦਾ ਕਰਨਾ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਆਪਣੇ ਦੇਸ਼ ਵਿੱਚ ਰਹਿ ਕੇ ਆਪਣਾ ਭਵਿੱਖ ਤਿਆਰ ਕਰਨ। ਇਹ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਸਾਡੇ ਸੂਬੇ ਨੂੰ ਮਜ਼ਬੂਤੀ ਦੇਣ ਲਈ ਬਹੁਤ ਜ਼ਰੂਰੀ ਹੈ। ਅਸਲ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ, ਪਹਿਲਾਂ ਹੀ ਅਨੇਕਾਂ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆਪਣੇ ਦੇਸ਼ ਪਰਤ ਰਹੇ ਹਨ ਅਤੇ ਕਈ ਨੌਜਵਾਨ ਵਿਦੇਸ਼ਾਂ ਤੋਂ ਹੀ ਆਪਣੀ ਮਾਤ-ਭੂਮੀ ਦੀ ਸੇਵਾ ਕਰਨ ਦੇ ਨਾਲ-ਨਾਲ ਆਪਣੇ ਦੇਸ਼ ਲਈ ਅਹਿਮ ਯੋਗਦਾਨ ਪਾ ਰਹੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਉਨ੍ਹਾਂ ਲਈ ਕੋਈ ਅਹਿਸਾਨ ਨਹੀਂ ਸਗੋਂ ਯੋਗ ਉਮੀਦਵਾਰਾਂ ਦਾ ਸਹੀ ਮਾਇਨੇ ਵਿੱਚ ਬਣਦਾ ਹੱਕ ਹਨ। ਉਨ੍ਹਾਂ ਅੱਗੇ ਕਿਹਾ,“ਇਹ ਨੌਜਵਾਨ ਆਪਣੀ ਯੋਗਤਾ ਅਤੇ ਸਖ਼ਤ ਮਿਹਨਤ ਸਦਕਾ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਅੱਜ ਇਹ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਸਫਲ ਹੋਏ ਹਨ ਅਤੇ ਇਹ ਹਰ ਪੰਜਾਬੀ ਲਈ ਵੱਡੇ ਮਾਣ ਵਾਲੀ ਗੱਲ ਹੈ।” ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਰਕਾਰੀ ਪ੍ਰਣਾਲੀ ਦੇ ਸਰਗਰਮ ਅਤੇ ਸਮਰਪਿਤ ਮੈਂਬਰ ਬਣਨ ਅਤੇ ਪੂਰੇ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਅੱਗੇ ਕਿਹਾ “ਹੁਣ ਜਦੋਂ ਤੁਸੀਂ ਸਰਕਾਰੀ ਪਰਿਵਾਰ ਦਾ ਹਿੱਸਾ ਬਣ ਗਏ ਹੋ, ਤੁਹਾਡਾ ਫਰਜ਼ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ। ਆਪਣੀ ਕਲਮ ਅਤੇ ਅਧਿਕਾਰ ਦੀ ਵਰਤੋਂ ਲੋੜਵੰਦਾਂ, ਦੱਬੇ-ਕੁਚਲੇ ਲੋਕਾਂ ਅਤੇ ਉਨ੍ਹਾਂ ਲੋਕਾਂ ਦੀ ਮਦਦ ਲਈ ਕਰੋ ਜਿਨ੍ਹਾਂ ਨੂੰ ਸਰਕਾਰ ਤੋਂ ਸਹਾਇਤਾ ਦੀ ਲੋੜ ਹੈ। ਇਸ ਦੇ ਨਾਲ ਹੀ ਇਹ ਯਕੀਨੀ ਬਣਾਓ ਕਿ ਸਮਾਜ ਦੇ ਹਰ ਵਰਗ ਨੂੰ ਤੁਹਾਡੀਆਂ ਸੇਵਾਵਾਂ ਦਾ ਲਾਭ ਮਿਲੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ ਅਤੇ ਉਮੀਦਵਾਰਾਂ ਨੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਸਫਲ ਹੋਣ ਤੋਂ ਬਾਅਦ ਹੀ ਰੋਜ਼ਗਾਰ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇੱਕੋ-ਇੱਕ ਏਜੰਡਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸਸ਼ਕਤ ਬਣਾਉਣਾ ਰਿਹਾ ਹੈ। ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਤੁਸੀਂ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਗਏ ਹੋ।”
ਮੁੱਖ ਮੰਤਰੀ ਨੇ ਠੇਕਾ ਅਧਾਰਤ ਕਰਮਚਾਰੀਆਂ ਬਾਰੇ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ‘‘ਇੱਕ ਵੱਡੇ ਲੋਕ-ਪੱਖੀ ਫੈਸਲੇ ਵਿੱਚ ਸੂਬਾ ਸਰਕਾਰ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਲਗਭਗ 65000 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਵਿੱਢਣ ਦਾ ਫੈਸਲਾ ਕੀਤਾ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 65000 ਤੋਂ ਵੱਧ ਠੇਕਾ ਅਧਾਰਤ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਦੇ ਅਹਿਮ ਸਾਲ ਪੰਜਾਬ ਦੀ ਸੇਵਾ ਲਈ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ,‘‘ਇਨ੍ਹਾਂ ਕਰਮਚਾਰੀਆਂ ਨੇ ਸੂਬੇ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਬਿਲਕੁਲ ਵਾਜਿਬ ਹੈ ਕਿ ਉਨ੍ਹਾਂ ਨੂੰ ਆਪਣੇ ਰੁਜ਼ਗਾਰ ਵਿੱਚ ਮਾਣ, ਸੁਰੱਖਿਆ ਅਤੇ ਸਥਿਰਤਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਕੋਈ ਠੇਕੇਦਾਰ ਨਹੀਂ ਰਹੇਗਾ,।’’

ਇਹ ਵੀ ਪੜ੍ਹੋ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਸਾਬਕਾ ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਦੇ ਕੌਂਸਲਰਾਂ ਨੇ ਸ੍ਰੀ ਸਾਲਾਸਰ ਬਾਲਾ ਜੀ ਦਾ ਲਿਆ ਆਸ਼ੀਰਵਾਦ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੁਜ਼ਗਾਰ, ਵਧੇਰੇ ਮਾਣ-ਸਨਮਾਨ ਅਤੇ ਸਥਾਈ ਸੇਵਾ ਲਈ ਸਪੱਸ਼ਟ ਰਸਤਾ ਮਿਲੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਰਾਜ ਰੁਜ਼ਗਾਰ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, ‘‘ਪੰਜ ਸਾਲ ਲਗਾਤਾਰ ਆਊਟਸੋਰਸ ’ਤੇ ਕੰਮ ਕਰਨ ਤੋਂ ਬਾਅਦ, ਕਰਮਚਾਰੀ ਸਿੱਧੇ ਸਰਕਾਰ ਅੰਦਰ ਰੁਜ਼ਗਾਰ ਲਈ ਯੋਗ ਹੋ ਜਾਣਗੇ। ਇਸ ਤੋਂ ਬਾਅਦ, 10 ਸਾਲ ਦੀ ਠੇਕਾ ਸੇਵਾ ਪੂਰੀ ਕਰਨ ਤੋਂ ਬਾਅਦ, ਉਨ੍ਹਾਂ ਨੂੰ ਰੈਗੂਲਰ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਰੈਗੂਲਰ ਕਰਨ ਲਈ ਵਿਚਾਰਿਆ ਜਾਵੇਗਾ,।’’ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਕਾਰਤਮਕ ਬਦਲਾਅ ਨੂੰ ਸੁਚਾਰੂ ਬਣਾਉਣ ਲਈ ਦੋ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। “ਪਹਿਲਾ ਕਾਨੂੰਨ ਆਊਟਸੋਰਸਡ ਰੁਜ਼ਗਾਰ ਤੋਂ ਸਿੱਧੇ ਸਰਕਾਰ ਅੰਦਰ ਠੇਕੇ ’ਤੇ ਰੁਜ਼ਗਾਰ ਵਿੱਚ ਤਬਦੀਲੀ ਨੂੰ ਨਿਯੰਤਰਿਤ ਕਰੇਗਾ। ਦੂਜਾ ਕਾਨੂੰਨ ਪ੍ਰਵਾਨਿਤ ਅਸਾਮੀਆਂ ਦੇ ਵਿਰੁੱਧ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਤੋਂ ਰੈਗੂਲਰ ਸੇਵਾ ਤੱਕ ਦਾ ਰਸਤਾ ਪੱਧਰਾ ਕਰੇਗਾ। ਇਹ ਇੱਕ ਇਤਿਹਾਸਕ ਕਦਮ ਹੈ ਜੋ ਹਜ਼ਾਰਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਵਿੱਚ ਮਿਸਾਲੀ ਤਬਦੀਲੀ ਲਿਆਵੇਗਾ।” ਇਸ ਦੌਰਾਨ, ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਨਵੇਂ ਭਰਤੀ ਹੋਏ ਉਮੀਦਵਾਰਾਂ ਨੇ ਪੂਰੀ ਤਰ੍ਹਾਂ ਯੋਗਤਾ-ਅਧਾਰਤ, ਸੁਤੰਤਰ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ।ਉਨ੍ਹਾਂ ਕਿਹਾ ਕਿ ਰਾਜਨੀਤਿਕ ਸਮਰਥਨ, ਸਿਫਾਰਸ਼ਾਂ ਜਾਂ ਰਿਸ਼ਵਤਖੋਰੀ ਤੋਂ ਬਿਨਾਂ ਸਰਕਾਰੀ ਨੌਕਰੀ ਪ੍ਰਾਪਤ ਕਰਨਾ ਆਖਰਕਾਰ ਇੱਕ ਹਕੀਕਤ ਬਣ ਗਿਆ ਹੈ ਅਤੇ ਪੰਜਾਬ ਦੀ ਰੁਜ਼ਗਾਰ ਪ੍ਰਣਾਲੀ ਵਿੱਚ ਇੱਕ ਵੱਡੀ ਤਬਦੀਲੀ ਨੂੰ ਦਰਸਾਉਂਦਾ ਹੈ।ਧੂਰੀ ਤੋਂ ਰਣਜੋਧ ਸਿੰਘ ਨੇ ਪੱਖਪਾਤ ਦੀ ਬਜਾਏ ਯੋਗਤਾ ਨੂੰ ਤਰਜੀਹ ਦੇਣ ਅਤੇ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।ਇਸੇ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਦੁਹਰਾਉਂਦਿਆਂ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਇੱਕ ਸਾਬਕਾ ਸੈਨਿਕ ਕਾਲਾ ਸਿੰਘ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਹੇਰਾਫੇਰੀ ਦੀ ਬਿਲਕੁਲ ਵੀ ਗੁੰਜਾਇਸ਼ ਨਹੀਂ ਸੀ।ਅੰਮ੍ਰਿਤਸਰ ਤੋਂ ਮਨਪ੍ਰੀਤ ਕੌਰ ਨੇ ਇਸ ਦਿਨ ਨੂੰ ਆਪਣੇ ਅਤੇ ਆਪਣੇ ਪਰਿਵਾਰ ਲਈ ਇਤਿਹਾਸਕ ਦੱਸਿਆ। ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਦੇ ਨੌਕਰੀ ਪ੍ਰਾਪਤ ਕੀਤੀ ਹੈ ਅਤੇ ਉਸਨੂੰ ਮਿਹਨਤ ਦਾ ਫਲ ਮਿਲਿਆ ਹੈ। ਉਸਨੇ ਅੱਗੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਬਹੁਤ ਸਾਰੇ ਪਰਿਵਾਰਾਂ ਲਈ ਲੰਬੇ ਸਮੇਂ ਤੋਂ ਆ ਰਹੀਆਂ ਰੁਕਾਵਟਾਂ ਨੂੰ ਤੋੜਿਆ ਹੈ ਅਤੇ ਨੌਜਵਾਨਾਂ ਵਿੱਚ ਵਿਸ਼ਵਾਸ ਬਹਾਲ ਕੀਤਾ ਹੈ। ”ਮੋਹਾਲੀ ਤੋਂ ਪਰਮੀਤ ਕੌਰ ਨੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੀ ਆਪਣੇ ਪਰਿਵਾਰ ਦੀ ਪਹਿਲੀ ਮੈਂਬਰ ਬਣਨ ’ਤੇ ਬਹੁਤ ਖੁਸ਼ੀ ਪ੍ਰਗਟਾਈ। ਉਸਨੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ ਅਤੇ ਇਸ ਮੌਕੇ ਨੇ ਉਸਦੇ ਪਰਿਵਾਰ ਦਾ ਭਵਿੱਖ ਬਦਲ ਦਿੱਤਾ ਹੈ।ਇੱਕ ਹੋਰ ਪ੍ਰੇਰਣਾਦਾਇਕ ਉਦਾਹਰਣ ਵਿੱਚ ਇੱਕ ਚੌਕੀਦਾਰ ਦੇ ਪੁੱਤਰ ਨੇ ਆਪਣੀ ਚੌਥੀ ਸਰਕਾਰੀ ਨੌਕਰੀ ਨੂੰ ਪੂਰੀ ਤਰ੍ਹਾਂ ਯੋਗਤਾ ਦੁਆਰਾ ਪ੍ਰਾਪਤ ਕੀਤੀ ਦੱਸਿਆ। ਉਸਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਉਸਦੇ ਬਹੁਤ ਸਾਰੇ ਐਨਆਰਆਈ ਦੋਸਤਾਂ ਨੂੰ ਪੰਜਾਬ ਵਾਪਸ ਆਉਣ ਅਤੇ ਸਰਕਾਰੀ ਨੌਕਰੀਆਂ ਲਈ ਅਰਜ਼ੀ ਦੇਣ ਬਾਰੇ ਵਿਚਾਰ ਕਰਨ ਲਈ ਉਤਸ਼ਾਹਿਤ ਕੀਤਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ।
ਭਗਵੰਤ ਮਾਨ ਸਰਕਾਰ ਨੇ ਯੋਗਤਾ ਦੇ ਆਧਾਰ ’ਤੇ 67037 ਨੌਕਰੀਆਂ ਪੈਦਾ ਕੀਤੀਆਂ, 25 ਨਵੀਆਂ ਆਈ.ਟੀ.ਆਈਜ਼ ਨਾਲ ਹੁਨਰ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਅਤੇ ਤਕਨੀਕੀ ਸਿੱਖਿਆ ਵਿੱਚ ਵੱਡਾ ਨਿਵੇਸ਼ ਕੀਤਾ
ਭਗਵੰਤ ਮਾਨ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ
•ਸਾਲ 2022 ਤੋਂ ਲੈ ਕੇ ਹੁਣ ਤੱਕ 67,037 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਪ੍ਰਦਾਨ ਕੀਤੀਆਂ ਗਈਆਂ ਹਨ।
•ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਸਰਕਾਰ ਦੀ ਰੁਜ਼ਗਾਰ ਮੁਹਿੰਮ ਦਾ ਲਾਭ ਹੋਇਆ ਹੈ।
•ਕਈ ਵਿਭਾਗਾਂ ਵਿੱਚ ਭਰਤੀ ਜਾਰੀ ਹੈ, ਜਿਸ ਵਿੱਚ ਹੋਰ ਨੌਕਰੀਆਂ ਦੀ ਭਰਤੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
•ਕਈ ਉਮੀਦਵਾਰਾਂ ਨੇ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਕਈ ਵਾਰ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ, ਜੋ ਭਰਤੀ ਪ੍ਰਣਾਲੀ ਵਿੱਚ ਲੋਕਾਂ ਦੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ।

ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਸੁਧਾਰ

•ਪੰਜਾਬ ਭਰ ਵਿੱਚ 25 ਨਵੀਆਂ ਆਈ.ਟੀ.ਆਈਜ਼ ਨਿਰਮਾਣ ਅਧੀਨ ਹਨ।
•13 ਮੌਜੂਦਾ ਆਈ.ਟੀ.ਆਈਜ਼ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ।
•ਸਰਕਾਰੀ ਪੌਲੀਟੈਕਨਿਕ ਕਾਲਜਾਂ ਦੇ ਆਧੁਨਿਕੀਕਰਨ ’ਤੇ 20 ਕਰੋੜ ਖਰਚ ਕੀਤੇ ਗਏ।
•ਸਰਕਾਰੀ ਪੌਲੀਟੈਕਨਿਕ ਇਮਾਰਤਾਂ ਦੀ ਉਸਾਰੀ, ਮੁਰੰਮਤ ਅਤੇ ਨਵੀਨੀਕਰਨ ਵਿੱਚ 12 ਕਰੋੜ ਦਾ ਨਿਵੇਸ਼ ਕੀਤਾ ਗਿਆ।
•ਆਈਆਈਟੀ ਰੋਪੜ ਦੇ ਸਹਿਯੋਗ ਨਾਲ 8 ਸਰਕਾਰੀ ਪੌਲੀਟੈਕਨਿਕਾਂ ਵਿੱਚ ਸਾਈਬਰ-ਫਿਜ਼ੀਕਲ ਸਿਸਟਮ ਲੈਬ ਸਥਾਪਤ ਕੀਤੀਆਂ ਜਾ ਰਹੀਆਂ ਹਨ।
•5 ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬ ਸਥਾਪਤ ਕੀਤੀਆਂ ਗਈਆਂ ਹਨ।
•ਨੰਗਲ ਵਿਖੇ 23 ਕਰੋੜ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾ ਰਿਹਾ ਹੈ।
•ਸਰਦੂਲਗੜ੍ਹ ਵਿਖੇ 17 ਕਰੋੜ ਦੀ ਲਾਗਤ ਨਾਲ ਨਵੀਂ ਆਈਟੀਆਈ ਬਣਾਈ ਜਾ ਰਹੀ ਹੈ।
•ਉਦਯੋਗ ਦੇ ਹਾਣ ਦਾ ਬਣਾਉਣ ਅਤੇ ਨੌਕਰੀ ਲਈ ਤਿਆਰ ਹੁਨਰ ਪ੍ਰਦਾਨ ਕਰਨ ਲਈ ਸਾਰੇ 91 ਪੌਲੀਟੈਕਨਿਕ ਕਾਲਜਾਂ ਵਿੱਚ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

0

👉मुख्यमंत्री ने नारनौल में ‘नमो कमल’ का किया उद्घाटन
Haryana News; हरियाणा के मुख्यमंत्री श्री नायब सिंह सैनी ने कहा कि सत्ता हमारे लिए सुख भोगने का साधन नहीं, बल्कि सेवा का माध्यम है। पूर्ववर्ती सरकारों द्वारा दक्षिण हरियाणा के साथ किए गए भेदभाव को वर्तमान सरकार ने समाप्त किया है। राज्य सरकार ने विकास कार्यों में क्षेत्रीय असमानता को दूर करते हुए ‘हरियाणा एक-हरियाणवी एक’ की भावना को व्यावहारिक रूप से लागू किया है।मुख्यमंत्री सोमवार को नारनौल में भाजपा के जिला कार्यालय के उद्घाटन समारोह के दौरान जनसभा को संबोधित कर रहे थे। इससे पहले उन्होंने पार्टी का झंडा फहराया तथा हवन यज्ञ में आहुति दी। समारोह की अध्यक्षता भाजपा प्रदेश अध्यक्ष डॉ. अर्चना गुप्ता ने की।अपने संबोधन में मुख्यमंत्री श्री नायब सिंह सैनी ने च्यवन ऋषि की तपोभूमि को नमन करते हुए कहा कि यह वही भूमि है जिसने देश की सीमाओं की रक्षा के लिए समय-समय पर अपने वीर सपूतों का सर्वोच्च बलिदान दिया है। महेंद्रगढ़ के विकास पर बोलते हुए उन्होंने कहा कि नारनौल और महेंद्रगढ़ क्षेत्र में सड़क संपर्क व्यवस्था को मजबूत किया जा रहा है। क्षेत्र में लॉजिस्टिक हब सहित अनेक विकास परियोजनाओं पर कार्य चल रहा है, जिससे युवाओं के लिए रोजगार के नए अवसर सृजित होंगे। इसके साथ ही लंबे समय से बनी हुई जल समस्या के समाधान के लिए नहरों के अंतिम छोर तक पानी पहुंचाने के प्रयास किए गए हैं।

इसे भी पढ़ें 👉खेल हमें नई ऊंचाइयां छूने का मौका देता है : मुख्यमंत्री

मुख्यमंत्री श्री नायब सिंह सैनी ने पार्टी कार्यकर्ताओं के संघर्ष का जिक्र करते हुए कहा कि नये संगठनात्मक केंद्र का उद्घाटन उनके लिए गर्व और प्रसन्नता का विषय है। उन्होंने महेंद्रगढ़ जिले के सभी कार्यकर्ताओं को नए जिला कार्यालय की स्थापना पर बधाई एवं शुभकामनाएं दीं। मुख्यमंत्री ने कहा कि राजनीतिक दलों के लिए कार्यालय केवल ईंट, पत्थर, सीमेंट और गारे से निर्मित भवन नहीं होते, बल्कि संगठन की आत्मा और कार्यकर्ताओं की ऊर्जा के केंद्र होते हैं। उन्होंने कहा कि भारतीय जनता पार्टी के कार्यकर्ताओं के लिए कार्यालय एक पवित्र संगठन मंदिर है, जहां से राष्ट्रसेवा का संकल्प लिया जाता है तथा समाज के अंतिम पायदान पर खड़े व्यक्ति तक विकास और कल्याण की योजनाएं पहुंचाने की दिशा में कार्य किया जाता है।उन्होंने कहा कि भारतीय जनता पार्टी का संगठनात्मक ढांचा अन्य राजनीतिक दलों से भिन्न है। उन्होंने कहा कि जिन दलों में परिवारवाद और वंशवाद की राजनीति हावी होती है, वहां संगठन कुछ लोगों तक सीमित रह जाता है, जबकि भाजपा में सामान्य कार्यकर्ता भी अपने परिश्रम, समर्पण और प्रतिभा के बल पर नेतृत्व की सर्वोच्च जिम्मेदारियां निभाने तक पहुंच सकता है। उन्होंने कहा कि यही भारतीय जनता पार्टी की सबसे बड़ी विशेषता है। वर्ष 1980 में एक सशक्त, समृद्ध और शक्तिशाली भारत के निर्माण के उद्देश्य से भारतीय जनता पार्टी की स्थापना की गई थी। भारत रत्न स्वर्गीय श्री अटल बिहारी वाजपेयी से लेकर वर्तमान राष्ट्रीय अध्यक्ष श्री नितिन नबीन तक संगठन ने निरंतर विस्तार प्राप्त किया है। उन्होंने कहा कि कार्यकर्ताओं की मेहनत और समर्पण के बल पर आज भाजपा 14 करोड़ से अधिक सदस्यों के साथ विश्व की सबसे बड़ी लोकतांत्रिक राजनीतिक पार्टी बन चुकी है।

इसे भी पढ़ें 👉पंचायती भूमि पर प्राकृतिक व जैविक खेती को बढ़ावा देने के लिए बनाई जाएगी विशेष नीति : मुख्यमंत्री नायब सिंह सैनी

👉1984 की दो सीटों से लेकर आज तक का सफर कार्यकर्ताओं के परिश्रम का परिणाम : मुख्यमंत्री
मुख्यमंत्री ने कहा कि वर्ष 1984 में केवल दो सीटों के साथ अपनी यात्रा शुरू करने वाली भारतीय जनता पार्टी ने आज देशभर में अभूतपूर्व जनसमर्थन प्राप्त किया है। उन्होंने कहा कि पिछले 12 वर्षों से प्रधानमंत्री श्री नरेंद्र मोदी के नेतृत्व में देश निरंतर विकास और जनकल्याण की दिशा में आगे बढ़ रहा है। यह उपलब्धि कार्यकर्ताओं के अथक परिश्रम और जनता के विश्वास का परिणाम है। मुख्यमंत्री ने कहा कि जिला कार्यालय आम जनता की आशाओं और अपेक्षाओं का केंद्र होना चाहिए। उन्होंने कहा कि कोई भी गरीब, किसान, युवा अथवा जरूरतमंद व्यक्ति जब कार्यालय में आए तो उसे यह विश्वास होना चाहिए कि उसकी बात सुनी जाएगी और उसकी समस्या के समाधान के लिए गंभीर प्रयास किए जाएंगे। यही संगठन की कार्य संस्कृति और पहचान है। उन्होंने सभी कार्यकर्ताओं से पूरी निष्ठा, ईमानदारी और समर्पण के साथ हरियाणा को देश का अग्रणी एवं सर्वाधिक विकसित राज्य बनाने के लिए कार्य करने का आह्वान किया। उन्होंने कहा कि प्रधानमंत्री श्री नरेंद्र मोदी के विकसित भारत के संकल्प को साकार करने में हरियाणा अपनी महत्वपूर्ण भूमिका निभाएगा।

इसे भी पढ़ें 👉चुटकुलों से सरकार नहीं, सिनेमा हॉल चल सकते हैं: नायब सिंह सैनी

👉प्रदेशाध्यक्ष और स्वास्थ्य मंत्री ने भी किया संबोधित
उद्घाटन समारोह में संबोधित करते हुए हरियाणा भाजपा अध्यक्ष डॉ. अर्चना गुप्ता ने कहा कि यह कार्यालय मुख्यमंत्री नायब सिंह सैनी के मार्गदर्शन में अंत्योदय की भावना के साथ कार्य करते हुए प्रत्येक हरियाणवी तक सरकार की योजनाओं को पहुंचाने का कार्य करेगा।स्वास्थ्य मंत्री आरती सिंह राव ने कहा कि मुख्यमंत्री ने विकास के नए आयाम स्थापित किए हैं। उन्होंने कहा कि पार्टी की प्रदेश अध्यक्ष डॉ. अर्चना गुप्ता महिलाओं के लिए प्रेरणा का स्रोत है। उन्होंने कहा कि भाजपा सत्ता के लिए नहीं बल्कि सेवा में राष्ट्र निर्माण के लिए कार्य करती है। अहीरवाल की इस धरा ने हमेशा इंकलाब की आवाज को बुलंद करने का कार्य किया है। इसे लैंड ऑफ सोल्जर कहा जाता है। यह शहीदों की धरती है।उद्घाटन समारोह में पहुंचने पर भाजपा के जिला अध्यक्ष डॉ. यतेंद्र राव ने सभी अतिथियों का स्वागत किया। इस दौरान सांसद चौधरी धर्मवीर सिंह, प्रदेश के महामंत्री श्री सुरेंद्र पूनिया, विधायक श्री ओम प्रकाश यादव, बावल के विधायक श्री अनिल यादव, विधायक श्री कंवर सिंह यादव, पूर्व मंत्री डॉ. बनवारी लाल, पूर्व मंत्री श्री अभय सिंह यादव, पूर्व विधायक श्री सीताराम, श्री राव बहादुर सिंह सहित कई वरिष्ठ नेता एवं गणमान्य अतिथि उपस्थित रहे।

 

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਮੁੱਖ ਮੰਤਰੀ ਸਿਹਤ ਯੋਜਨਾ; ਪੰਜਾਬ ਵਿੱਚ ਬਠਿੰਡਾ ਮੋਹਰੀ, ਦੂਜੇ ਜ਼ਿਲ੍ਹਿਆਂ ਤੋਂ ਵੀ ਮਰੀਜ਼ ਕਰਵਾ ਰਹੇ ਇਲਾਜ

0

Bathinda News: CM Health Scheme; ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਕਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ । ਜ਼ਿਲ੍ਹੇ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਨਾ ਸਿਰਫ਼ ਬਠਿੰਡਾ ਬਲਕਿ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ।ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਗੁਣਵੱਤਾ ਭਰਪੂਰ ਅਤੇ ਨਕਦੀ ਰਹਿਤ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ 👉ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਿਹਤ ਅਦਾਰਿਆਂ ਵਿੱਚ ਮਾਹਿਰ ਡਾਕਟਰਾਂ, ਆਧੁਨਿਕ ਮੈਡੀਕਲ ਸਹੂਲਤਾਂ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਾਰਨ ਹੋਰ ਜ਼ਿਲ੍ਹਿਆਂ ਦੇ ਲੋਕ ਵੀ ਆਪਣਾ ਇਲਾਜ ਕਰਵਾਉਣ ਲਈ ਇੱਥੇ ਆ ਰਹੇ ਹਨ। ਇਹ ਜ਼ਿਲ੍ਹੇ ਦੇ ਸਿਹਤ ਸੇਵਾਵਾਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।ਉਹਨਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਪੰਜਾਬ ਵਿੱਚ ਮੋਹਰੀ ਸਥਾਨ ਹਾਸਲ ਕਰਨਾ ਸਮੂਹ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਇਸ ਮੌਕੇ ਮਾਸ ਮੀਡੀਆ ਵਿੰਗ ਨਾਲ ਮੀਟਿੰਗ ਕਰਦਿਆ ਕਿਹਾ ਕਿ ਇਸ ਉਪਲਬਧੀ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਾਸ ਮੀਡੀਆ ਵਿੰਗ ਦਾ ਅਹਿਮ ਯੋਗਦਾਨ ਰਿਹਾ ਹੈ।

ਇਹ ਵੀ ਪੜ੍ਹੋ 👉ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਉਹਨਾਂ ਇਸ ਉਪਲਬਧੀ ਲਈ ਸਮੂਹ ਮੈਡੀਕਲ , ਪੈਰਾਮੈਡੀਕਲ ਸਟਾਫ਼ ਅਤੇ ਆਸ਼ਾ ਵਰਕਰ ਨੂੰ ਵਧਾਈ ਦਿੱਤੀ । ਉਨ੍ਹਾਂ ਦੀ ਮਿਹਨਤ, ਲਗਨ ਅਤੇ ਟੀਮ ਭਾਵਨਾ ਸਦਕਾ ਹੀ ਬਠਿੰਡਾ ਦੇ ਨਾਲ-ਨਾਲ ਹੋਰਨਾਂ ਜ਼ਿਲ੍ਹਿਆਂ ਦੇ ਲੋਕ ਵੀ ਇੱਥੇ ਆ ਕੇ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਸਾਡਾ ਉਦੇਸ਼ ਹਰ ਲੋੜਵੰਦ ਮਰੀਜ਼ ਨੂੰ ਸਮੇਂ ਸਿਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ । ਮੈਂ ਸਮੂਹ ਸਿਹਤ ਅਮਲੇ ਨੂੰ ਅਪੀਲ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਹੋਰ ਜਾਗਰੂਕ ਕਰਨ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਤਾਂ ਜੋ ਜ਼ਿਲ੍ਹਾ ਬਠਿੰਡਾ ਭਵਿੱਖ ਵਿੱਚ ਵੀ ਆਪਣੀ ਮੋਹਰੀ ਸਥਿਤੀ ਬਰਕਰਾਰ ਰੱਖ ਸਕੇ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

0

👉ਪਟਵਾਰੀ (ਉਮੀਦਵਾਰ) ਵਜੋਂ 18 ਮਹੀਨੇ ਦੀ ਲਾਜ਼ਮੀ ਸਿਖਲਾਈ ਕੀਤੀ ਪੂਰੀ, ਹੁਣ ਬਤੌਰ ਪਟਵਾਰੀ (ਰੈਗੂਲਰ) ਫੀਲਡ ਵਿੱਚ ਨਿਭਾਉਣਗੇ ਡਿਊਟੀ
Chandigarh News: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ ‘ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਅੱਜ ਨਿਯੁਕਤੀ ਪੱਤਰ ਮਿਲਣ ਪਿੱਛੋਂ ਇਹ ਪਟਵਾਰੀ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਹੋ ਜਾਣਗੇ।ਦੱਸ ਦੇਈਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ 1 ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲਾਂ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ, ਜਿੱਥੇ ਤਜਰਬੇਕਾਰ ਅਤੇ ਅਨੁਭਵੀ ਸੇਵਾ-ਮੁਕਤ ਪੀ.ਸੀ.ਐਸ. ਅਫ਼ਸਰਾਂ, ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ, ਕਾਨੂੰਨਗੋਆਂ ਅਤੇ ਪਟਵਾਰੀਆਂ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ।

ਇਹ ਵੀ ਪੜ੍ਹੋ 👉ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਸਾਬਕਾ ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਦੇ ਕੌਂਸਲਰਾਂ ਨੇ ਸ੍ਰੀ ਸਾਲਾਸਰ ਬਾਲਾ ਜੀ ਦਾ ਲਿਆ ਆਸ਼ੀਰਵਾਦ

ਇਨ੍ਹਾਂ ਪਟਵਾਰੀਆਂ ਨੂੰ ਟ੍ਰੇਨਿੰਗ ਦੌਰਾਨ ਹਿਸਾਬ ਮੁਸਾਹਤ, ਲੈਂਡ ਰਿਕਾਰਡ, ਪੈਮਾਇਸ਼, ਰਿਕਾਰਡ ਦੀ ਤਿਆਰੀ, ਇਲੈਕਸ਼ਨ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਵਿਸ਼ਿਆਂ ਵਿਚੋਂ ਇਲੈਕਸ਼ਨ ਅਤੇ ਖੇਤੀਬਾੜੀ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਲੈਕਸ਼ਨ ਵਿਸ਼ੇ ਵਿੱਚ ਮੁੱਖ ਤੌਰ ‘ਤੇ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਸ਼ੇ ਵਿੱਚ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ, ਕੀੜੇ ਮਾਰ ਦੀਵਾਈਆਂ, ਖਾਦ ਅਤੇ ਫ਼ਸਲਾਂ ਦੇ ਬੀਜ ਸਬੰਧੀ ਪੂਰਨ ਤੌਰ ‘ਤੇ ਜਾਣਕਾਰੀ ਦਿੱਤੀ ਗਈ। ਆਈ.ਐਲ.ਐਮ.ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫ਼ਟਵੇਅਰ ‘ਤੇ ਇਨ੍ਹਾਂ ਉਮੀਦਵਾਰਾਂ ਨੂੰ ਪ੍ਰੈਕਟੀਕਲ ਤੌਰ ‘ਤੇ ਜਮਾਂਬੰਦੀ ਦੀ ਡਾਟਾ ਐਂਟਰੀ, ਇੰਤਕਾਲ ਦਰਜ ਕਰਨਾ, ਰੋਜਨਾਮਚਾ, ਫ਼ਰਦ ਬਦਰ ਆਦਿ ਦੀ ਸਿਖਲਾਈ ਦਿੱਤੀ ਗਈ।ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ ਸਾਲ 2025 ਪੜਾਅਵਾਰ ਦੋ ਵਾਰ ਲਈ ਗਈ ਸੀ। ਇਸ ਪ੍ਰੀਖਿਆ ਵਿੱਚੋਂ ਕੁੱਲ 512 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ। ਇਨ੍ਹਾਂ ਵਿੱਚੋਂ 464 ਉਮੀਦਵਾਰ ਪਹਿਲਾਂ ਹੀ ਬਤੌਰ ਰੈਗੂਲਰ ਪਟਵਾਰੀ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ 33 ਪਟਵਾਰੀ (ਉਮੀਦਵਾਰਾਂ) ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਇਨ੍ਹਾਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਸ਼ਾਮਲ ਹੋਣ ਉੱਤੇ ਸਵਾਗਤ ਕੀਤਾ।ਸ੍ਰੀ ਵਰਮਾ ਨੇ ਕਿਹਾ ਕਿ ਪਿੰਡ ਪੱਧਰ ‘ਤੇ ਪਟਵਾਰੀ ਸਰਕਾਰ ਦਾ ਅਕਸ ਹੁੰਦਾ ਹੈ। ਇਸ ਲਈ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਉੱਚ ਵਿੱਦਿਅਕ ਯੋਗਤਾ ਪਾਸ ਪਟਵਾਰੀਆਂ ਦੀ ਤਾਇਨਾਤੀ ਨਾਲ ਈਜ਼ੀ ਜਮ੍ਹਾਂਬੰਦੀ, ਈਜ਼ੀ ਰਜਿਸਟਰੀ ਜਿਹੇ ਸੁਧਾਰਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ।ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

खेल हमें नई ऊंचाइयां छूने का मौका देता है : मुख्यमंत्री

0

👉हरियाणा के मुख्यमंत्री श्री नायब सिंह सैनी ने किया ओमैक्स टी-20 चंडीगढ़ प्रीमियर लीग-2026 का ट्रॉफी अनावरण
Haryana News:हरियाणा के मुख्यमंत्री श्री नायब सिंह सैनी ने कहा कि खेल केवल पदक जीतने का माध्यम नहीं हैं, बल्कि युवाओं को सकारात्मक दिशा देने और उन्हें अनुशासित, स्वस्थ एवं आत्मविश्वासी नागरिक बनाने का सबसे प्रभावी साधन हैं। खेल हमेशा खिलाड़ियों को नई ऊंचाइयां छूने का मौका देता है।मुख्यमंत्री रविवार को ओमैक्स टी-20 चंडीगढ़ प्रीमियर लीग-2026 के चौथे संस्करण की ट्रॉफी अनावरण समारोह को संबोधित कर रहे थे।

इसे भी पढ़ें  पंचायती भूमि पर प्राकृतिक व जैविक खेती को बढ़ावा देने के लिए बनाई जाएगी विशेष नीति : मुख्यमंत्री नायब सिंह सैनी

उन्होंने यूटी क्रिकेट एसोसिएशन, विभिन्न फ्रेंचाइजी कंपनियों और आयोजन से जुड़े सभी लोगों को इस सफल आयोजन के लिए बधाई एवं शुभकामनाएं दीं।मुख्यमंत्री श्री नायब सिंह सैनी ने कहा की खेल हमें हष्ट-पुष्ट रखता है और यह व्यक्ति को सकारात्मक दृष्टिकोण देता है। उन्होंने सभी टीमों और उनके खिलाड़ियों को भविष्य के लिए बधाई व शुभकामनाएं दी।इस अवसर पर राज्यसभा सांसद श्रीमती रेखा शर्मा, चंडीगढ़ भाजपा के पूर्व अध्यक्ष श्री संजय टंडन, श्री श्याम लाल बंसल, श्री पवन मुटरेजा, श्री देवेन्द्र शर्मा, श्री रविकांत शर्मा व श्री एचएस खुराना सहित अनेक गणमान्य व्यक्ति व बड़ी संख्या में खेल जगत की हस्तियां मौजूद थीं।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

0

👉ਧੂਰੀ ਜਨਸਭਾ ਵਿੱਚ ਖਾਲੀ ਕੁਰਸੀਆਂ ਨੇ ਭਾਜਪਾ ਨੂੰ ਦਿਖਾਇਆ ਅਸਲੀ ਆਈਨਾ, ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ: ਹਰਪਾਲ ਚੀਮਾ
👉750 ਅੰਨਦਾਤਿਆਂ ਦੀ ਸ਼ਹਾਦਤ ਭੁੱਲ ਨਹੀਂ ਸਕਦਾ ਪੰਜਾਬ, ਕਿਸਾਨਾਂ ‘ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ: ਚੀਮਾ
👉ਭਾਜਪਾ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਵੀ, ਹਮੇਸ਼ਾ ਸਾਡੇ ਅਧਿਕਾਰਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ: ਚੀਮਾ
Chandigarh News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ।ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ।

ਇਹ ਵੀ ਪੜ੍ਹੋ ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕਾਰ ਵਿੱਚ ਪੰਜਾਬ ਦੇ 750 ਤੋਂ ਵੱਧ ਅੰਨਦਾਤਿਆਂ ਦੀ ਜਾਨ ਲਈ ਹੈ। ਇਹ ਉਹੀ ਸਾਡੇ ਵੀਰ ਕਿਸਾਨ ਸਨ, ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣੀ ਸ਼ਹਾਦਤ ਦੇ ਦਿੱਤੀ। ਪੰਜਾਬ ਦੇ ਲੋਕ ਆਪਣੇ ਉਨ੍ਹਾਂ ਸ਼ਹੀਦ ਕਿਸਾਨ ਭਰਾਵਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਿਸਾਨਾਂ ‘ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਕਦੇ ਮੁਆਫ਼ ਕਰ ਸਕਦੇ ਹਨ।ਕੇਂਦਰੀ ਲੀਡਰਸ਼ਿਪ ਅਤੇ ਭਾਜਪਾ ਦੀਆਂ ਨੀਤੀਆਂ ‘ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਵੀ ਹੈ। ਇਹ ਉਹੀ ਪਾਰਟੀ ਹੈ ਜੋ ਹਮੇਸ਼ਾ ਤੋਂ ਸਾਡੇ ਪਾਣੀਆਂ ‘ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਹਣ ਦੀ ਤਾਕ ਵਿੱਚ ਰਹਿੰਦੀ ਹੈ। ਇਨ੍ਹਾਂ ਨੇ ਨਾ ਸਿਰਫ਼ ਪੰਜਾਬ ਨਾਲ ਮਤਰੇਆ ਸਲੂਕ ਕੀਤਾ, ਸਗੋਂ ਆਪਣੀਆਂ ਗਲਤ ਨੀਤੀਆਂ ਨਾਲ ਪੂਰੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਕਰਾਰਾ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਅਤੇ ਦਮਨ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।