Monday, May 4, 2026
Home Blog Page 120

ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਤਿਆਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉24 ਪਰਗਨਾ ਵਿੱਚ ਪਰਿਵਰਤਨ ਸੰਕਲਪ ਯਾਤਰਾ ਨੂੰ ਕੀਤਾ ਸੰਬੋਧਿਤ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੁਨਹਿਰੇ ਅਤੇ ਵਿਕਸਿਤ ਬੰਗਾਲ ਬਨਾਉਣ ਲਈ ਜਨਤਾ ਪਰਿਵਰਤਨ ਸੰਕਲਪ ਨੂੰ ਮਜਬੂਤ ਕਰਨ ਦਾ ਕੰਮ ਕਰੇਗੀ। ਉਨ੍ਹਾਂ ਨੇ ਪਾਰਦਰਸ਼ੀ ਸ਼ਾਸਨ, ਜਨਭਲਾਈਕਾਰੀ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਾਸ ਅਧਾਰਿਤ ਰਾਜਨੀਤੀ ਦੇ ਮਹਤੱਵ ‘ਤੇ ਜੋਰ ਦਿੱਤਾ।ਮੁੱਖ ਮੰਤਰੀ ਮੰਗਲਵਾਰ ਨੂੰ ਬੰਗਾਲ ਦੇ 24 ਪਰਗਨਾ ਦੇ ਕੁਲਪੀ ਵਿੱਚ ਪਰਿਵਰਤਨ ਯਾਤਰਾ ਦੌਰਾਨ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਵੱਡੀ ਗਿਣਤੀ ਵਿੱਚ ਮੌਜੁਦ ਲੋਕਾਂ ਨੂੰ ਧਨਵਾਦ ਕੀਤਾ ਅਤੇ ਭਰੋਸਾ ਜਤਾਇਆ ਕਿ ਦੇਸ਼ ਵਿੱਚ ਵਿਕਾਸ ਅਤੇ ਬਦਲਾਅ ਦੀ ਭਾਵਨਾ ਲਗਾਤਾਰ ਮਜਬੂਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਭੁਮੀ ਤੋਂ ਬੰਗਾਲ ਦੇ ਲੋਕਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ ਜਿਸ ਨੂੰ ਭੁਮੀ ‘ਤੇ ਭਗਵਾਨ ਸ਼੍ਰੀਕ੍ਰਿਸ਼ਣ ਨੇ ਗੀਤਾ ਦਾ ਸੰਦੇਸ਼ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਮੱਛੀ ਪਾਲਕ ਕਿਸਾਨਾਂ ਦੀ ਧਰਤੀ ਹੈ। ਇੱਥੇ ਦੇ ਲੋਕਾਂ ਨੇ ਇਤਿਹਾਸ ਤੇ ਸਭਿਆਚਾਰ ਨੂੰ ਬਦਲਣ ਦਾ ਕੰਮ ਕੀਤਾ। ਬੰਗਾਲ ਦੀ ਖੁਸ਼ਹਾਲ ਸਭਿਆਚਾਰਕ ਵਿਰਾਸਤ ਦੀ ਭਾਵਨਾ ਪੂਰੇ ਦੇਸ਼ ਵਿੱਚ ਫੈਲੀ ਹੈ। ਬੰਗਾਲ ਦੀ ਮਿੱਟੀ ਦੇ ਲੋਕ ਸਾਡੇ ਲਈ ਮਾਣ ਅਤੇ ਗੌਰਵ ਹਨ। ਇਸ ਧਰਤੀ ਨੇ ਸਵਾਮੀ ਵਿਵੇਕਾਨੰਦ, ਸ਼ਿਆਮਾ ਪ੍ਰਸਾਦ ਮੁਖਰਜੀ, ਨੇਤਾ ਜੀ ਸੁਭਾਸ਼ ਚੰਦਰ ਬੋਸ, ਬਕਿੰਮਚੰਦਰ ਚਟਰਜੀ ਵਰਗੇ ਮਹਾਨ ਸਪੂਤ ਦਿੱਤੇ ਹਨ। ਇੱਥੇ ਦੇ ਰਣਬਾਕੁੰਰਾਂ ਨੇ ਦੇਸ਼ ਦੀ ਆਜਾਦੀ ਦੀ ਲੜਾਈ ਨੁੰ ਨਵੀਂ ਦਿਸ਼ਾ ਦੇਣ ਦਾ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਬੰਗਾਲ ਦੀ ਭੁਮੀ ਨੇ ਵੰਦੇ ਮਾਤਰਮ ਦਾ ਮੰਤਰ ਦੇ ਕੇ ਦੇਸ਼ ਵਿੱਚ ਰਾਸ਼ਟਰਵਾਦ ਦੀ ਜੋਤੀ ਜਲਾਈ ਜੋ ਅੱਜ ਵੀ ਜੱਗ ਰਹੀ ਹੈ।

ਇਹ ਵੀ ਪੜ੍ਹੋ  ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ

ਬੰਗਾਲ ਦੀ ਜਨਤਾ ਬਦਲਾਅ ਅਤੇ ਵਿਕਾਸ ਦੇ ਨਾਲ- ਡਰ, ਭ੍ਰਿਸ਼ਟਾਾਰ ਤੋਂ ਚਾਹੁੰਦੀ ਹੈ ਮੁਕਤੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ ਰਾਜਨੀਤਿਕ ਪ੍ਰੋਗਰਾਮ ਨਹੀਂ ਹੈ, ਸਗੋ ਬੰਗਾਲ ਦੀ ਲਚਰ-ਪਚਰ, ਭ੍ਰਿਸ਼ਟਾਚਾਰ ਵਿੱਚ ਫਸੀ ਸਰਕਾਰ ਨੂੰ ਉਖਾੜ ਸੁੱਟਣ ਲਈ ਬਦਲਾਅ ਦੀ ਪੁਕਾਰ ਹੈ। ਬੰਗਾਲ ਦੀ ਜਨਤਾ ਬਦਲਾਅ ਅਤੇ ਵਿਕਾਸ ਦੇ ਨਾਲ ਚੱਲ ਕੇ ਡਰ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਚਾਹੁੰਦੀ ਹੈ। ਇਸੀ ਉਤਸਾਹ ਅਤੇ ਜੋਸ਼ ਦੇ ਨਾਲ ਭਾਰੀ ਗਿਣਤੀ ਵਿੱਚ ਜਨਸਭਾ ਵਿੱਚ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਬੰਗਾਲ ਹੁਣ ਬਦਲਾਅ ਦੀ ਰਾਹ ‘ਤੇ ਗਤੀ ਨਾਲ ਅੱਗੇ ਵੱਧ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ 24 ਪਰਗਨਾ ਦੀ ਖਾਸ ਪਹਿਚਾਣ ਹੈ ਕਿ ਇੱਥੇ ਜਨਤਾ ਮਿਹਨਤੀ, ਸਮੁੰਦਜ ਦੇ ਕੰਢੇ ਵਸੇ ਮਛੁਆਰੇ ਕਿਸਾਨ ਮਿਹਨਤ ਨਾਲ ਜੀਵਨ ਬਤੀਤ ਕਰ ਰਹੇ ਹਨ। ਕਿਸਾਨਾਂ ਨੂੰ ਸਹੂਲਤਾਂ ਤੇ ਬਾਜਾਰ ਨਹੀਂ ਮਿਲ ਰਹੇ, ਨੌਜੁਆਨ ਬੇਰੁਜ਼ਗਾਰ ਹਨ ਅਤੇ ਭ੍ਰਿਸ਼ਟਾਚਾਰ, ਤੁਸ਼ਟੀਕਰਣ ਅਤੇ ਹਿੰਸਾ ਦਾ ਬੋਲਬਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕੁਦਰਤੀ ਆਫਤਾਂ ਤੇ ਚੱਕਰਵਾਤ ਤੋਂ ਹੋਣ ਵਾਲੇ ਨੁਕਸਾਨ ਦੀ ਭਰਪਾਈ ਵੀ ਨਹੀਂ ਕੀਤੀ। ਨਾਲੇ ਟੁੱਟ ਗਏ, ਖੇਤੀ ਵੱਗ ਗਈ, ਉਨ੍ਹਾਂ ਦਾ ਪੈਸਾ ਵੀ ਭ੍ਰਿਸ਼ਟਾਚਾਰ ਦੀ ਭੇਂਟ ਚੜ੍ਹ ਗਿਆ। ਬੰਗਾਲ ਦਾ ਭ੍ਰਿਸ਼ਟਾਚਾਰ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ। ਸਰਕਾਰ ਜਨਤਾ ਦੇ ਨਾਲ ਬਹੁਤ ਅਨਿਆਂ ਕਰ ਰਹੀ ਹੈ।

ਬੰਗਾਲ ਦਾ ਨੌਜੁਆਨ ਅਨਿਆਂ ਦੀ ਦੀਵਾਰ ਅਤੇ ਭ੍ਰਿਸ਼ਟਾਚਾਰੀ ਸਰਕਾਰ ਨੂੰ ਗਿਰਾਉਣ ਲਈ ਪ੍ਰਤੀਬੱਧ
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਧਰਤੀ ਦੇ ਮਹਾਪੁਰਸ਼ਾਂ ਨੇ ਦੇਸ਼ ਚਲਾਉਣ ਦਾ ਕੰਮ ਕੀਤਾ ਅਤੇ ਆਜਾਦੀ ਲਈ ਆਪਣਾ ਸੱਭ ਕੁੱਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਲੋਕਾਂ ਨੂੰ ਇਹ ਦਿਨ ਦੇਖਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇੱਥੇ ਦਾ ਨੌਜੁਆਨ ਅਨਿਆਂ ਦੀ ਦੀਵਾਰ ਅਤੇ ਭ੍ਰਿਸ਼ਟਾਚਾਰੀ ਸਰਕਾਰ ਨੂੰ ਗਿਰਾਉਣ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕੰਮ ਨਹੀਂ ਕੀਤਾ, ਸਗੋ ਬੰਗਾ ਤੋਂ ਉਦਯੋਗ ਉਜਾੜਣ ਦਾ ਕੰਮ ਕੀਤਾ ਹੈ। ਜਨਤਾ ਵਿੱਚ ਆਕ੍ਰੋਸ਼ ਹੈ। ਬੰਗਾਲ ਵਿੱਚ ਸਰਕਾਰ ਨੇ ਘੁਸਪੈਠੀਆਂ ਦੇ ਲਈ ਸੁਰੱਖਿਅਤ ਥਾਂ ਬਣਾਈ ਹੈ। ਸਰਕਾਰ ਦੀ ਗਲਤ ਨੀਤੀਆਂ ਦੇ ਕਾਰਨ ਲੋਕਤੰਤਰ ਖਤਰੇ ਵਿੱਚ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਵਰਗੀ ਯੋਜਨਾਵਾਂ ਦਾ ਉਦੇਸ਼ ਗਰੀਬ ਅਤੇ ਜਰੂਰਤਮੰਦ ਲੋਕਾਂ ਨੁੰ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣਾ ਹੈ। ਹਰਿਆਣਾ ਵਿੱਚ 5 ਲੱਖ ਰੁਪਏ ਤੱਕ ਦਾ ਇਲਾਜ ਹਸਪਤਾਲਾਂ ਵਿੱਚ ਮੁਫਤ ਕੀਤਾ ਜਾ ਰਿਹਾ ਹੈ। ਹੁਣ ਤੱਕ 27 ਲੱਖ ਪਰਿਵਾਰਾਂ ਨੇ ਇਸ ਦਾ ਲਾਭ ਚੁੱਕਿਆ ਹੈ ਜਿਸ ਦੇ 450 ਕਰੋੜ ਰੁਪਏ ਕੇਂਦਰ ਸਰਕਾਰ ਨੇ ਦਿੱਤੇ ਹਨ, ਪਰ ਬੰਗਾਲ ਸਰਕਾਰ ਨੇ ਇਸ ਮਹਤੱਵਪੂਰਣ ਯੋਜਨਾ ਦਾ ਲਾਭ ਗਰੀਬਾਂ ਤੱਕ ਨਹੀਂ ਪਹੁੰਚਾਇਆ। ਉਨ੍ਹਾਂ ਨੇ ਚਿੰਤਾ ਜਤਾਈ ਕਿ ਕਈ ਯੋਗ ਲੋਕਾਂ ਤੱਕ ਇਸ ਯੋਜਨਾ ਦਾ ਲਾਭ ਪ੍ਰਸਾਸ਼ਨਿਕ ਅਤੇ ਰਾਜਨੀਤਿਕ ਕਾਰਣਾਂ ਨਾਲ ਨਹੀਂ ਪਹੁੰਚ ਪਾਇਆ। ਜਦੋਂ ਕਿ ਹਰਿਆਣਾ ਸਰਕਾਰ ਇਹ ਯਕੀਨੀ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਬਿਨ੍ਹਾ ਕਿਸੇ ਭੇਦਭਾਵ ਦੇ ਯੋਗ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਪਾਰਦਰਸ਼ਿਤਾ ਦੀ ਜਰੂਰਤ ‘ਤੇ ਵੀ ਜੋਰ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਜਨਤਾ ਵਿਕਾਸ, ਸੁਸਾਸ਼ਨ ਅਤੇ ਜਵਾਬਦੇਹੀ ਚਾਹੁੰਦੀ ਹੈ। ਉਨ੍ਹਾਂ ਨੇ ਲੋਕਾਂ ਤੋਂ ਵਿਕਾਸ ਅਤੇ ਪ੍ਰਗਤੀ ਦੀ ਰਾਜਨੀਤੀ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਇੱਕ ਮਜਬੂਤ ਤੇ ਖੁਸ਼ਹਾਲ ਬੰਗਾਲ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ। ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਗ੍ਰਾਮੀਣਾਂ ਨੇ ਫੁੱਲਾਂ ਦੀ ਵੱਰਖਾ ਕਰ ਮੁੱਖ ਮੰਤਰੀ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
Jalandhar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸਬੰਧੀ ਨੀਤੀਆਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਮੁਫ਼ਤ ਬਿਜਲੀ ਅਤੇ ਸਿਹਤ ਸੰਭਾਲ ਯੋਜਨਾਵਾਂ ਤੋਂ ਲੈ ਕੇ ਰੁਜ਼ਗਾਰ ਉਤਪਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਤੱਕ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਭਲਾਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਵੀ ਕੀਤੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਮ ਆਦਮੀ ਕਦੇ ਵੀ ਇਨ੍ਹਾਂ ਪਾਰਟੀਆਂ ਦੇ ਏਜੰਡੇ ’ਤੇ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਅਮੀਰਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ ਅਤੇ ਹੁਣ ਪੰਜਾਬ ਸਰਕਾਰ ਆਮ ਆਦਮੀ ਦੀ ਭਲਾਈ ਲਈ ਕਈ ਨਵੀਆਂ ਪਹਿਲਕਦਮੀਆਂ ਕਰ ਰਹੀ ਹੈ।ਸ਼ਾਸਨ ਸਬੰਧੀ ਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਜਾਣਦੀ ਹੈ ਕਿ ਫੰਡ ਕਿਵੇਂ ਪੈਦਾ ਕਰਨੇ ਹਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤਣੇ ਕਿਵੇਂ ਹਨ। ਅੱਜ ਥਰਮਲ ਪਲਾਂਟ ਖਰੀਦੇ ਜਾ ਰਹੇ ਹਨ, ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਨਹਿਰਾਂ ਦੇ ਟੇਲਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ, ਕਿਸਾਨਾਂ ਨੂੰ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਬਿਜਲੀ ਦੇ ਟੈਰਿਫ ਘਟਾਏ ਜਾ ਰਹੇ ਹਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਲੋਕਾਂ ਨੂੰ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਈ ਵਾਧੂ ਲਾਭ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਨੋਟਬੰਦੀ ਵਰਗੀਆਂ ਯੋਜਨਾਵਾਂ ਸ਼ੁਰੂ ਕੀਤੀਆਂ, ਜਿਨ੍ਹਾਂ ਨੇ ਆਮ ਆਦਮੀ, ਖਾਸ ਕਰਕੇ ਔਰਤਾਂ ਦੀਆਂ ਜੇਬਾਂ ਵਿੱਚੋਂ ਪੈਸਾ ਕੱਢਣ ਵਿੱਚ ਕੋਈ ਕਸਰ ਨਹੀਂ ਛੱਡੀ।‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, ‘‘ਇਸ ਯੋਜਨਾ ਤਹਿਤ, ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਵਿੱਤੀ ਸਹਾਇਤਾ ਵਜੋਂ ਮਿਲੇਗੀ। ਆਮ ਲੋਕਾਂ ਵਿਸ਼ੇਸ਼ ਕਰਕੇ ਗਰੀਬਾਂ ਲਈ 1000 ਤੋਂ 1500 ਰੁਪਏ ਇੱਕ ਮਹੱਤਵਪੂਰਨ ਰਕਮ ਹੁੰਦੀ ਹੈ। ਇਹ ਵਿੱਤੀ ਸਹਾਇਤਾ ਮਾਵਾਂ ਅਤੇ ਧੀਆਂ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ, ਅਤੇ ਇਸ ਉਪਰਾਲੇ ਤੋਂ ਬਾਅਦ ਔਰਤਾਂ ਦੇ ਚਿਹਰਿਆਂ ’ਤੇ ਖੁਸ਼ੀ ਮਨ ਨੂੰ ਸਕੂਨ ਦਿੰਦੀ ਹੈ।’’ਉਨ੍ਹਾਂ ਅੱਗੇ ਕਿਹਾ,‘‘ਜੋ ਲੋਕ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਇਸ ਪਹਿਲਕਦਮੀ ਬਾਰੇ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਆਦਮੀ ਲਈ 1000 ਰੁਪਏ ਦੀ ਕੀਮਤ ਨੂੰ ਨਹੀਂ ਸਮਝਦੇ। ਇਹ ਲੋਕ ਗੈਰ-ਕਾਨੂੰਨੀ ਢੰਗ-ਤਰੀਕਿਆਂ ਨਾਲ ਕਮਾਏ ਪੈਸੇ ਨੂੰ ਇੱਕ ਵਾਰ ਦੇ ਖਾਣੇ ’ਤੇ 5000 ਰੁਪਏ ਤੋਂ ਵੱਧ ਖਰਚ ਦਿੰਦੇ ਹਨ, ਇਸ ਲਈ ਉਹ ਇਹ ਨਹੀਂ ਸਮਝ ਸਕਦੇ ਕਿ ਇਹ ਸਹਾਇਤਾ ਉਨ੍ਹਾਂ ਪਰਿਵਾਰਾਂ ਲਈ ਕਿੰਨੀ ਅਹਿਮ ਹੈ ਜੋ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਸਖ਼ਤ ਮਿਹਨਤ ਕਰਦੇ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ ’ਤੇ ਇਸ ਤੋਂ ਵੱਧ ਖਰਚ ਕਰ ਦਿੰਦੀਆਂ ਹਨ,।’’ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਆਪ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ, ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ, ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੀ ਪੇਸ਼ਕਸ਼ ਕੀਤੀ ਹੈ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ।”

ਇਹ ਵੀ ਪੜ੍ਹੋ  ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ, ਜ਼ਮੀਨੀ ਪੱਧਰ ’ਤੇ ਨਸ਼ਿਆਂ ਦੇ ਕੋਹੜ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਬਦਲ ਗਈ ਹੈ। ਸੂਬੇ ਵਿੱਚ ਨਸ਼ਿਆਂ ਨੂੰ ਫੈਲਾਉਣ ਵਾਲੇ ਆਗੂ ਬੇਸ਼ਰਮੀ ਨਾਲ ਆਪਣੀਆਂ ਮੁੱਛਾਂ ਮਰੋੜ ਰਹੇ ਹਨ। ਇਹ ਉਹ ਲੋਕ ਸਨ ਜੋ ਨਸ਼ਿਆਂ ਰਾਹੀਂ ਪੰਜਾਬ ਦੇ ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਸਨ। ਉਨ੍ਹਾਂ ਨੇ ਰਾਜ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ ਅਤੇ ਸਰਕਾਰੀ ਵਾਹਨਾਂ ਦੀ ਵਰਤੋਂ ਕਰਕੇ ਨਸ਼ਿਆਂ ਦੀ ਸਪਲਾਈ ਵੀ ਕੀਤੀ।ਸਾਬਕਾ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਵਿੱਚੋਂ ਬਹੁਤ ਸਾਰੇ ਨੇਤਾ ਪਹਾੜਾਂ ਦੇ ਕਾਨਵੈਂਟ ਸਕੂਲਾਂ ਦੇ ਪੜ੍ਹੇ ਹੋਏ ਸਨ ਅਤੇ ਆਪਣੀ ਵਿਸ਼ਾਲ ਦੌਲਤ, ਜਾਇਦਾਦਾਂ ਅਤੇ ਇੱਥੋਂ ਤੱਕ ਕਿ ਬੱਸਾਂ ਤੋਂ ਵੀ ਅਣਜਾਣ ਹਨ। ਸੱਤਾ ਵਿੱਚ ਰਹਿੰਦੇ ਹੋਏ ਉਨ੍ਹਾਂ ਨੇ ਸੂਬੇ ਭਰ ਦੇ ਸਫਲ ਕਾਰੋਬਾਰਾਂ ਵਿੱਚ ਗੈਰ-ਕਾਨੂੰਨੀ ਤੌਰ ’ਤੇ ਹਿੱਸੇਦਾਰੀ ਦੀ ਮੰਗ ਕਰਕੇ ਲੋਕਾਂ ਦਾ ਸ਼ੋਸ਼ਣ ਕੀਤਾ। ਇਨ੍ਹਾਂ ਨੇਤਾਵਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਅਤੇ ਉਨ੍ਹਾਂ ਦੇ ਹੱਥ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।”ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਅੱਗੇ ਕਿਹਾ, ‘‘ਇਸ ਪ੍ਰੋਗਰਾਮ ਦਾ ਅਸਲੀ ਨਾਮ ਪਰਿਵਾਰ ਬਚਾਓ ਯਾਤਰਾ ਹੋਣਾ ਚਾਹੀਦਾ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ, ਅਕਾਲੀ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਹੁਣ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀ ਭਾਵਨਾਤਮਕ ਮਾਨਸਿਕਤਾ ਨੂੰ ਨੁਕਸਾਨ ਪਹੁੰਚਾਇਆ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਬਾਰੇ ਸੱਚਾਈ ਜਾਣਦੇ ਹਨ, ਇਸ ਲਈ ਇਹ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ। ਇਨ੍ਹਾਂ ਆਗੂਆਂ ਨੇ ਗੈਂਗਸਟਰਾਂ ਨੂੰ ਪਨਾਹ ਦਿੱਤੀ ਅਤੇ ਸਮੱਗਲਰਾਂ ਨੂੰ ਬਚਾ ਕੇ ਨਸ਼ਿਆਂ ਨੂੰ ਪੰਜਾਬ ਦੇ ਨੌਜਵਾਨਾਂ ਦੀਆਂ ਨਾੜਾਂ ਵਿੱਚ ਵਹਿਣ ਲਈ ਛੱਡ ਦਿੱਤਾ। ਅਕਾਲੀ ਦਲ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਵਾਰ-ਵਾਰ ਦੁਰਵਰਤੋਂ ਕੀਤੀ ਹੈ, ਪਰ ਪੰਜਾਬ ਦੇ ਲੋਕ ਦੁਬਾਰਾ ਗੁੰਮਰਾਹ ਨਹੀਂ ਹੋਣਗੇ। ਅਕਾਲੀ ਲੀਡਰਸ਼ਿਪ ਹਵਾ ਵਿੱਚ ਮਹਿਲ ਉਸਾਰ ਸਕਦੀ ਹੈ ਪਰ ਪੰਜਾਬੀ ਇਨ੍ਹਾਂ ਚਾਲਾਂ ਵਿੱਚ ਨਹੀਂ ਫਸਣਗੇ।’’

ਇਹ ਵੀ ਪੜ੍ਹੋ  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

‘ਬੇਅਦਬੀ’ ਦੀਆਂ ਘਟਨਾਵਾਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੁੜ ਸਬਕ ਸਿਖਾਉਣਗੇ। ਸੁਖਬੀਰ ਸਿੰਘ ਬਾਦਲ ਦਾਅਵਾ ਕਰਦੇ ਹਨ ਕਿ ਸਾਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ, ਫਿਰ ਵੀ ਉਹ ਉਨ੍ਹਾਂ ਦੀ ਸਰਕਾਰ ਦੌਰਾਨ ਵਾਪਰੀਆਂ ’ਬੇਅਦਬੀ’ ਦੀਆਂ ਘਟਨਾਵਾਂ ਨੂੰ ਆਸਾਨੀ ਨਾਲ ਨਜ਼ਰਅੰਦਾਜ਼ ਕਰ ਦਿੰਦੇ ਹਨ। ਰਾਜਨੀਤਿਕ ਹਿੱਤਾਂ ਲਈ ਧਰਮ ਦੀ ਵਰਤੋਂ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਅਕਾਲੀਆਂ ਨੇ ਹਮੇਸ਼ਾ ਉਨ੍ਹਾਂ ਤਾਕਤਾਂ ਨਾਲ ਮਿਲ ਕੇ ਕੰਮ ਕੀਤਾ ਹੈ ਜੋ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹਨ। ਉਹ ਮੌਕਾਪ੍ਰਸਤ ਆਗੂ ਹਨ ਜੋ ਸੂਬੇ ਦੀ ਭਲਾਈ ਬਾਰੇ ਸੋਚਣ ਦੀ ਬਜਾਏ ਸਿਰਫ ਆਪਣੇ ਹਿੱਤਾਂ ਦੀ ਪੂਰਤੀ ਕਰਦੇ ਹਨ। ਰਵਾਇਤੀ ਪਾਰਟੀਆਂ ਅੱਜ ਈਰਖਾ ਕਰ ਰਹੀਆਂ ਹਨ ਕਿਉਂਕਿ ਸਾਡੀ ਸਰਕਾਰ ਨੇ ਆਮ ਆਦਮੀ ਦੀ ਭਲਾਈ ਨੂੰ ਕੇਂਦਰੀ ਏਜੰਡਾ ਬਣਾਇਆ ਹੈ।ਪਿਛਲੇ ਸਮੇਂ ਦੇ ਸਿਆਸੀ ਗੱਠਜੋੜ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪਹਿਲਾਂ ਕਾਂਗਰਸ ਅਤੇ ਭਾਜਪਾ ਸੱਤਾ ਵਿੱਚ ਵਾਰੋ-ਵਾਰੀ ਆ ਕੇ ਅਤੇ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕਰਕੇ ਫ੍ਰੈਂਡਲੀ ਮੈਚ ਖੇਡਦੇ ਰਹੇ।ਉਨ੍ਹਾਂ ਕਿਹਾ ਕਿ ਘਟੀਆ ਸਿਆਸਤ ਦਾ ਅੰਤ ਓਦੋਂ ਹੋਇਆ, ਜਦੋਂ ਆਮ ਆਦਮੀ ਪਾਰਟੀ ਰਾਸ਼ਟਰੀ ਰਾਜਨੀਤੀ ਵਿੱਚ ਇੱਕ ਵੱਡੀ ਸ਼ਕਤੀ ਵਜੋਂ ਉੱਭਰੀ, ਜਿਸ ਕਾਰਨ ਇਹ ਪਾਰਟੀਆਂ ਖ਼ਤਰਾ ਮਹਿਸੂਸ ਕਰਦੀਆਂ ਹਨ।’’’ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਦੱਸਿਆ, ‘‘ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ। ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਖੁਸ਼ਹਾਲੀ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ’ਤੇ ਕਬਜ਼ਾ ਕਰਨਾ ਹੈ। ਉਨ੍ਹਾਂ ਦੀਆਂ ਮਾੜੀਆਂ ਅਤੇ ਪਿਛਾਂਹ-ਖਿੱਚੂ ਨੀਤੀਆਂ ਨੇ ਸੂਬੇ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਰੋਜ਼ੀ-ਰੋਟੀ ਦੀਆਂ ਬੁਨਿਆਦੀ ਜ਼ਰੂਰਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।’’ਆਪਣੇ ਸਮਾਪਤੀ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਰੁਪਏ ਦੀ ਵਰਤੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ। ਅੱਜ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ ਸੀ। ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਆਪਣੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ ’ਤੇ ਸਰਕਾਰੀ ਜਾਇਦਾਦ ਵੇਚ ਰਹੀ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖ ਕੇ ਇਤਿਹਾਸ ਰਚਿਆ ਹੈ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

0

👉ਮਿਸਿਜ਼ ਬੈਕਟਰਸ ਅਤੇ ਜੇਐਲ ਓਸਵਾਲ ਵੱਲੋਂ ਪੰਜਾਬ ਦੇ ਨਵੇਂ ਉਦਯੋਗਿਕ ਢਾਂਚੇ ਤਹਿਤ ਵੱਡੇ ਵਿਸਥਾਰ ਦਾ ਐਲਾਨ
Punjab News: ਪੰਜਾਬ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸਦਕਾ ਸੂਬੇ ਨੇ ਤੇਜ਼ੀ ਨਾਲ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਪ੍ਰਮੁੱਖ ਉਦਯੋਗਿਕ ਦਿੱਗਜਾਂ ਕ੍ਰੀਮਿਕਾ ਅਤੇ ਜੇਐਲ ਓਸਵਾਲ ਗਰੁੱਪ ਨੇ ਸਿਰਫ਼ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦੇ ਵਾਅਦੇ ਦਾ ਐਲਾਨ ਕੀਤਾ ਹੈ।ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਅਤੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਦੇ ਨਾਲ ਐਲਾਨ ਕੀਤਾ ਕਿ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਆਪਣੀ ਮੌਜੂਦਾ ਰਾਜਪੁਰਾ ਸਹੂਲਤ ‘ਤੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ।

ਇਹ ਵੀ ਪੜ੍ਹੋ  ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਨਵੀਂ ਯੂਨਿਟ ਤੋਂ ਲਗਭਗ 1,000 ਵਿਅਕਤੀਆਂ ਲਈ ਸਿੱਧਾ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ।ਸਾਲ 2026 ਵਿੱਚ ਲਗਭਗ 2,100 ਕਰੋੜ ਰੁਪਏ ਦੀ ਵਿਕਰੀ ਕਰਨ ਵਾਲੀ ਪ੍ਰਮੁੱਖ ਫੂਡ ਪ੍ਰੋਸੈਸਿੰਗ ਕੰਪਨੀ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਭਾਰਤ ਦੇ ਨੌਂ ਪਲਾਂਟਾਂ ਵਿੱਚ ਬਿਸਕੁਟ, ਬਰੈੱਡ, ਬੇਕਰੀ ਉਤਪਾਦ ਅਤੇ ਫਰੋਜ਼ਨ ਫੂਡ ਤਿਆਰ ਕਰਦੀ ਹੈ। ਕੰਪਨੀ ਨੇ ਦੇਸ਼ ਭਰ ਵਿੱਚ ਉੱਨਤ ਸਹੂਲਤਾਂ ਵਿੱਚ ਲਗਭਗ 1,500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਅਤੇ 70 ਤੋਂ ਵੱਧ ਦੇਸ਼ਾਂ ਨੂੰ ਬਿਸਕੁਟ ਦਾ ਨਿਰਯਾਤ ਕੀਤਾ ਹੈ। 550,000 ਆਉਟਲੈਟਾਂ ਵਿੱਚ ਇੱਕ ਮਜ਼ਬੂਤ ਘਰੇਲੂ ਮੌਜੂਦਗੀ ਅਤੇ 900 ਤੋਂ ਵੱਧ ਦੇ ਡਿਸਟ੍ਰੀਬਿਊਟਰ ਨੈੱਟਵਰਕ ਦੇ ਨਾਲ ਮਿਸਿਜ਼ ਬੈਕਟਰਸ 14 ਫ਼ੀਸਦ ਤੋਂ ਵੱਧ ਮਾਰਕੀਟ ਹਿੱਸੇਦਾਰੀ ਨਾਲ ਪੰਜਾਬ ਵਿੱਚ ਬਿਸਕੁਟ ਦੀ ਦੂਜੀ ਸਭ ਤੋਂ ਵੱਡੀ ਕੰਪਨੀ ਹੈ।ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਅਨੂਪ ਬੈਕਟਰ ਨੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਪ੍ਰਣਾਲੀ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਨਵਾਂ ਨਿਵੇਸ਼ ਕੰਪਨੀ ਦੇ ਉਤਪਾਦ ਪੋਰਟਫੋਲੀਓ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਦਾ ਵਿਸਥਾਰ ਕਰੇਗਾ।

ਇਹ ਵੀ ਪੜ੍ਹੋ  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਇਸ ਤੋਂ ਇਲਾਵਾ ਜੇਐਲ ਓਸਵਾਲ ਗਰੁੱਪ ਨੇ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਲਗਭਗ 1,550 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਹ ਨਿਵੇਸ਼ ਨਵੀਂ ਨੀਤੀ ਤਹਿਤ ਪੰਜਾਬ ਦੇ ਵਿਕਸਤ ਹੋ ਰਹੇ ਵਪਾਰਕ ਮਾਹੌਲ ਵਿੱਚ ਗਰੁੱਪ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਅਤੇ ਬਿਹਤਰ ਵਪਾਰਕ ਮਾਹੌਲ ਵਿੱਚ ਉਦਯੋਗਿਕ ਦਿੱਗਜਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਜੇ.ਐਲ. ਓਸਵਾਲ ਗਰੁੱਪ ਦੇ ਚੇਅਰਮੈਨ ਅਨੂਪ ਬੈਕਟਰ ਅਤੇ ਕਮਲ ਓਸਵਾਲ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਵਿਸਥਾਰਤ ਯੋਜਨਾਵਾਂ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੀਆਂ।ਇਸ ਦੌਰਾਨ ਅਮਿਤ ਢਾਕਾ, ਸੀਈਓ ਇਨਵੈਸਟ ਪੰਜਾਬ ਅਤੇ ਅਨੂਪ ਬੈਕਟਰ ਐਮਡੀ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਲਈ ਪ੍ਰਭਾਵੀ ਮੰਚ ਪ੍ਰਦਾਨ ਕਰ ਰਹੀਆਂ ਹਨ ਲੋਕ ਮਿਲਣੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Jalandhar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਵਾਲਾ ਰੰਗਲਾ ਪੰਜਾਬ ਬਣਾਇਆ ਜਾ ਸਕੇ।ਜਲੰਧਰ ਵਿੱਚ ਹੁਸ਼ਿਆਰਪੁਰ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉੱਭਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਕਣਕ ਤੋਂ ਇਲਾਵਾ ਮੁਫਤ ਰਸਦ ਕਿੱਟਾਂ ਪ੍ਰਾਪਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਯੋਜਨਾਬੱਧ ਯਤਨਾਂ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੀ ਪਾਰਦਰਸ਼ੀ ਵਿਵਸਥਾ ਕੀਤੀ ਗਈ ਹੈ।ਲੋਕ ਮਿਲਣੀ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਮਿਲਣੀ ਇਕ ਵਿਲੱਖਣ ਪਹਿਲ ਹੈ ਜੋ ਸਰਕਾਰ ਨੂੰ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਉਣ ਦੀ ਸਹੂਲਤ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ,‘‘ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ,”।ਮੁੱਖ ਮੰਤਰੀ ਨੇ ਕਿਹਾ,“ਇਸ ਕਵਾਇਦ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਨਾਗਰਿਕ ਸੇਵਾਵਾਂ ਉਨ੍ਹਾਂ ਦੇ ਦਰ ’ਤੇ ਪਹੁੰਚਣ। ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਲੋਕ ਪੱਖੀ ਪਹਿਲ ਦੇ ਠੋਸ ਨਤੀਜੇ ਆਉਣ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਮੀਟਿੰਗਾਂ ਵਿੱਚ ਸ਼ਿਕਾਇਤਾਂ ਦੀ ਸਥਿਤੀ ਅਤੇ ਪੈਂਡੈਂਸੀ ਦੀ ਨਿੱਜੀ ਤੌਰ ’ਤੇ ਸਮੀਖਿਆ ਕਰਨਗੇ।”ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਕਈ ਲੋਕ ਪੱਖੀ ਪਹਿਲਕਦਮੀਆਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ। “ਇਹ ਸਕੀਮ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਸਹਾਇਤਾ ਲਈ ਇਕ ਵੱਡਾ ਕਦਮ ਹੈ। ਬਹੁਤ ਸਾਰੇ ਪਰਿਵਾਰਾਂ ਲਈ ਵਿਸ਼ੇਸ਼ ਕਰਕੇ ਆਰਥਿਕ ਤੌਰ ’ਤੇ ਸੰਘਰਸ਼ ਕਰ ਰਹੇ ਲੋਕਾਂ ਲਈ, ਹਰ ਮਹੀਨੇ 1000 ਤੋਂ 1500 ਰੁਪਏ ਮਹੱਤਵਪੂਰਨ ਰਾਸ਼ੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਇਹ ਸਹਾਇਤਾ ਸਾਡੀਆਂ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਨਾਲ ਉਨ੍ਹਾਂ ਦੇ ਚਿਹਰਿਆਂ ’ਤੇ ਆਉਣ ਵਾਲੀ ਮੁਸਕਰਾਹਟ ਮੈਨੂੰ ਬਹੁਤ ਸੰਤੁਸ਼ਟੀ ਦਿੰਦੀ ਹੈ,। ”ਮੁੱਖ ਮੰਤਰੀ ਨੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ’ਤੇ ਵੀ ਚਾਨਣਾ ਪਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਹਮੇਸ਼ਾ ਇਹ ਯਕੀਨੀ ਬਣਾਇਆ ਹੈ ਕਿ ਦੇਸ਼ ਦਾ ਕੋਈ ਬਾਸ਼ਿੰਦਾ ਕਦੇ ਭੁੱਖਾ ਨਾ ਸੌਂਵੇ ਅਤੇ ਇਹ ਬੜੇ ਫਖ਼ਰ ਦੀ ਗੱਲ ਹੈ ਕਿ ਸੂਬਾ ਲਗਾਤਾਰ ਦੇਸ਼ ਦੇ ਅਨਾਜ ਉਤਪਾਦਨ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਅੱਗੇ ਕਿਹਾ,‘‘ ਪੰਜਾਬ ਦੇ ਕੁਝ ਪਰਿਵਾਰ ਹਾਲੇ ਵੀ ਰੋਜ਼ਾਨਾ ਭੋਜਨ ਦਾ ਪ੍ਰਬੰਧਨ ਕਰਨ ਲਈ ਝੂਜ ਰਹੇ ਹਨ। ‘ਮੇਰੀ ਰਸੋਈ’ ਯੋਜਨਾ ਰਾਹੀਂ ਪੰਜਾਬ ਸਰਕਾਰ ਵੱਲੋਂ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਵੰਡੀਆਂ ਜਾਣਗੀਆਂ।’’ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਅਤੇ ਇਹ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਪਹਿਲਾਂ ਹੀ ਵੰਡੀ ਗਈ ਕਣਕ ਤੋਂ ਇਲਾਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਖੇਤਰ ਦੇ ਲੋਕਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਹਮੇਸ਼ਾ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਪਹਿਲਾਂ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਲੋਕ ਨੁਮਾਇੰਦੇ ਵਜੋ।ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਲਾਹਣਤ ਨੂੰ ਦੂਰ ਕਰਨ ਲਈ ਸਰਕਾਰ ਦੇ ਯਤਨਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੌਕੇ ਮਿਲਣ ਤਾਂ ਜੋ ਉਹ ਇੱਕ ਬਿਹਤਰ ਭਵਿੱਖ ਬਣਾ ਸਕਣ। ਉਨ੍ਹਾਂ ਕਿਹਾ, ‘‘ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਦੇਣਾ ਚਾਹੁੰਦੇ ਹਾਂ ਤਾਂ ਜੋ ਉਹ ਸਰਿੰਜਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ। ਵਿਹਲੇ ਹੱਥ ਸਮਾਜਿਕ ਸਮੱਸਿਆਵਾਂ ਦਾ ਕਾਰਨ ਬਣਦੇ ਹਨ ਅਤੇ ਇਸੇ ਲਈ ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ,।’’ਉਨ੍ਹਾਂ ਅੱਗੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਚੁਣੌਤੀਆਂ ਦੀ ਜੜ੍ਹ ਹੈ ਅਤੇ ਕਿਹਾ ਕਿ ਸਰਕਾਰ ਪਹਿਲਾਂ ਹੀ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।ਸਿੰਚਾਈ ਅਤੇ ਬਿਜਲੀ ਸਪਲਾਈ ਵਿੱਚ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਸੈਕਟਰਾਂ ਵਿੱਚ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫੀਸਦੀ ਸਿੰਚਾਈ ਨਹਿਰੀ ਪਾਣੀ ’ਤੇ ਨਿਰਭਰ ਸੀ। ਅੱਜ ਇਹ ਅੰਕੜਾ 68 ਫੀਸਦੀ ਹੋ ਗਿਆ ਹੈ ਅਤੇ ਸਾਡਾ ਟੀਚਾ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸਨੂੰ 85 ਫੀਸਦੀ ਤੱਕ ਵਧਾਉਣਾ ਹੈ”।ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਭਗ 6900 ਕਿਲੋਮੀਟਰ ਨੂੰ ਕਵਰ ਕਰਨ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ਤੱਕ ਪਹੁੰਚੇ। ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਹਿਲੀ ਵਾਰ 1365 ਪਿੰਡਾਂ ਨੂੰ ਨਹਿਰੀ ਪਾਣੀ ਪ੍ਰਾਪਤ ਹੋਇਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ, 16,209 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 49000 ਕਿਲੋਮੀਟਰ ਤੋਂ ਵੱਧ ਸੜਕਾਂ ਬਣਾਈਆਂ ਜਾ ਰਹੀਆਂ ਹਨ।

ਸਿੱਖਿਆ ਸੁਧਾਰਾਂ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਰਿਟਰੀਆਂ ਅਤੇ ਆਧੁਨਿਕ ਸਹੂਲਤਾਂ ਨਾਲ ਪੰਜਾਬ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। “ਇਹ ਸਕੂਲ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਸਿੱਖਿਆ ਅਭਿਆਸਾਂ ਨੂੰ ਅਪਣਾ ਸਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕੀਤਾ ਜਾ ਸਕੇ”।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਰਾਸ਼ਟਰੀ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਕੇਰਲਾ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰੋਗਰਾਮਾਂ ਨੂੰ ਵੀ ਉਜਾਗਰ ਕੀਤਾ ਜਿਸ ਵਿੱਚ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇਈਈ, ਸੀਐਲਏਟੀ ਅਤੇ ਐਨਆਈਐਫਟੀ ਸ਼ਾਮਲ ਹਨ। ਉਨ੍ਹਾਂ ਕਿਹਾ, “ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਸਫਲਤਾਪੂਰਵਕ ਯੋਗਤਾ ਪ੍ਰਾਪਤ ਕੀਤੀ ਹੈ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ,”।ਮੁੱਖ ਮੰਤਰੀ ਨੇ ਸਿਹਤ ਸੰਭਾਲ ਸੁਧਾਰਾਂ ਬਾਰੇ ਅੱਗੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ ਅਤੇ 881 ਆਮ ਆਦਮੀ ਕਲੀਨਿਕ ਹਰ ਰੋਜ਼ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ।ਉਨ੍ਹਾਂ ਅੱਗੇ ਕਿਹਾ ਕਿ 2022 ਤੋਂ ਪੰਜਾਬ ਦੇ ਲਗਭਗ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਹੋਏ ਸੁਧਾਰ ’ਤੇ ਵੀ ਚਾਨਣਾ ਪਾਇਆ।

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਅਤੇ ਉਹ ਵੀ ਦਿਨ ਦੇ ਸਮੇਂ। ਬਿਜਲੀ ਦੀਆਂ ਦਰਾਂ ਹਾਲ ਹੀ ਵਿੱਚ 70 ਪੈਸੇ ਘਟਾ ਕੇ 1.50 ਰੁਪਏ ਪ੍ਰਤੀ ਯੂਨਿਟ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਵੀ.ਕੇ. ਕੰਪਨੀ ਤੋਂ ਇੱਕ ਨਿੱਜੀ ਥਰਮਲ ਪਲਾਂਟ ਵੀ ਖਰੀਦਿਆ ਹੈ ਅਤੇ ਇਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਹੈ, ਜਦੋਂ ਕਿ ‘ਰੋਸ਼ਨ ਪੰਜਾਬ’ ਪਹਿਲਕਦਮੀ ਭੂਮੀਗਤ ਬਿਜਲੀ ਦੀਆਂ ਤਾਰਾਂ ਸਮੇਤ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5000 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ।ਮੁੱਖ ਮੰਤਰੀ ਨੇ ਸੜਕ ਸੁਰੱਖਿਆ ਪਹਿਲ, ਇੱਕ ਸਮਰਪਿਤ ਸੜਕ ਸੁਰੱਖਿਆ ਪਹਿਲਕਦਮੀ, ਦੀ ਸ਼ੁਰੂਆਤ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ, “ਇਸ ਫੋਰਸ ਵਿੱਚ 1597 ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ ਜੋ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਆਪਣੀ ਸ਼ੁਰੂਆਤ ਤੋਂ ਲੈ ਕੇ, ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ 25 ਫੀਸਦੀ ਵੱਧ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ ਅਤੇ ਹਾਦਸੇ ਦੇ ਪੀੜਤਾਂ ਨੂੰ ਕੀਮਤੀ ਸਮਾਨ ਅਤੇ ਪੈਸੇ ਵਾਪਸ ਕੀਤੇ ਹਨ। ਇਹ 4200 ਕਿਲੋਮੀਟਰ ਦੁਰਘਟਨਾ-ਸੰਭਾਵੀ ਹਾਈਵੇਅ ’ਤੇ ਤਾਇਨਾਤ ਹੈ ਅਤੇ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੀ ਕੇਂਦਰ ਸਰਕਾਰ ਵੱਲੋਂ ਵੀ ਪ੍ਰਸ਼ੰਸਾ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਜਗ੍ਹਾ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਕਈ ਜਨਤਕ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ। “ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਵਿਆਪਕ ਵਿਕਾਸ ਲਈ ਠੋਸ ਕਦਮ ਚੁੱਕ ਰਹੀ ਹੈ। ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਕਈ ਖੇਤਰਾਂ ਵਿੱਚ ਲੀਹੋਂ ਲੱਥਣ ਵਾਲੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਨੂੰ ਟੋਲ ਚਾਰਜ ਵਿੱਚ ਹਰ ਰੋਜ਼ 64 ਲੱਖ ਦੀ ਬਚਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ,‘‘ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ,।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁੱਟਣ ਆਏ, ਪੈਰੀ ਪਏ ; ਲੁਟੇਰਿਆਂ ਨੂੰ ਸ਼ਟਰ ਸੁੱਟ ਕੇ ਕੀਤਾ ਦੁਕਾਨ ‘ਚ ਬੰਦ, ਖੁਲਵਾਉਣ ਲਈ ਮਿੰਨਤਾਂ ‘ਤੇ ਉੱਤਰੇ ਲੁਟੇਰੇ

0

Hoshiarpur News: ਹੁਸ਼ਿਆਰਪੁਰ ਵਿੱਚ ਬੀਤੇ ਕੱਲ ਵਾਪਰੀ ਇੱਕ ਵਿਲੱਖਣ ਘਟਨਾ ਦੀ ਪੂਰੇ ਪੰਜਾਬ ‘ਚ ਚਰਚਾ ਹੈ। ਦਰਅਸਲ, ਚਾਰ ਲੁਟੇਰੇ ਫਗਵਾੜਾ ਰੋਡ ‘ਤੇ ਅੱਡਾ ਫੁਗਲਾਣਾ ਵਿਖੇ ਸਥਿਤ ਇੱਕ ਮੋਬਾਇਲ ਸ਼ੋਅਰੂਪ ਵਿਚ ਲੁੱਟਣ ਦੀ ਨੀਅਤ ਨਾਲ ਵੜ੍ਹ ਗਏ। ਮੂੰਹ ਬੰਧੀ ਤੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਚੁੱਕੀ ਇੰਨ੍ਹਾਂ ਲੁਟੇਰਿਆਂ ਦੇ ਆਉਂਦਿਆਂ ਗ੍ਰਾਹਕਾਂ ਵਿਚ ਚੀਖ-ਚਿਹਾੜਾ ਮੱਚ ਗਿਆ ਤੇ ਉਹ ਬਾਹਰ ਵੱਲ ਭੱਜਣ ਲੱਗੇ। ਇਸ ਦੌਰਾਨ ਹੀ ਲੁਟੇਰਿਆਂ ਦੇ ਦੁਕਾਨ ਅੰਦਰ ਵੜ੍ਹਣ ਦੀ ਸੂਹ ਆਸਪਾਸ ਦੇ ਦੁਕਾਨਦਾਰਾਂ ਨੂੰ ਵੀ ਲੱਗ ਗਈ, ਜਿਸਦੇ ਚੱਲਦੇ ਉਨ੍ਹਾਂ ਚੁਸਤੀ ਦੇ ਨਾਲ ਬਾਹਰੋਂ ਸ਼ਟਰ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ  Punjab ‘ਚ ਭਿਆਨਕ ਸੜਕੀ ਹਾਦਸੇ ‘ਚ ਨਾਮੀ ਕਾਲਜ਼ ਦੇ ਪ੍ਰਿੰਸੀਪਲ ਉਸਦੇ ਪੁੱਤ ਸਮੇਤ ਤਿੰਨ ਦੀ ਮੌ+ਤ

ਸ਼ਟਰ ਬੰਦ ਹੁੰਦੇ ਹੀ ਇਹ ਲੁਟੇਰੇ ਘਬਰਾ ਗਏ ਤੇ ਸ਼ਟਰ ਨੂੰ ਤੋੜਣ ਲੱਗੇ ਪ੍ਰੰਤੂ ਜਦ ਸ਼ਟਰ ਨਹੀਂ ਖੁੱਲਿਆ ਤਾਂ ਪਹਿਲਾਂ ਉਹ ਦੁਕਾਨ ਦੇ ਅੰਦਰ ਬੰਦ ਸ਼ੋਅਰੂਮ ਦੇ ਮਾਲਕ ਨੂੰ ਧਮਕਾਉਣ ਲੱਗੇ ਤੇ ਅਖ਼ੀਰ ਮਿੰਨਤਾਂ ‘ਤੇ ਉੱਤਰ ਆਏ ਕਿ, ‘‘ਭਾਜ਼ੀ, ਪਲੀਜ਼ ਸ਼ਟਰ ਖੁਲਵਾ ਦੇਵੋ।” ਇਸ ਦੌਰਾਨ ਸੂਚਨਾ ਮਿਲਣ ‘ਤੇ ਪੁਲਿਸ ਵੀ ਪੁੱਜ ਗਈ ਤੇ ਚਾਰਾਂ ਲੁਟੇਰਿਆਂ ਨੂੰ ਚੁੱਕ ਕੇ ਥਾਣੇ ਲੈ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਪੁਛਗਿਛ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

0

Bathinda News: ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ।ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਵਿਧਾਨ ਸਭਾ ਹਲਕੇ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਮੋਨੀਕਾ ਰਾਣੀ ਅਤੇ ਸ੍ਰੀਮਤੀ ਜਸਵਿੰਦਰ ਕੌਰ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ।

ਇਹ ਵੀ ਪੜ੍ਹੋ ਵੱਡੀ ਖ਼ਬਰ; ਸੁਖਪਾਲ ਖਹਿਰਾ ਦੇ ਔਰਤਾਂ ‘ਤੇ ਵਿਵਾਦਤ ਟਵੀਟ ਉਪਰ ਕਾਂਗਰਸੀ ਬੁਰੀ ਤਰ੍ਹਾਂ ਘਿਰੀ, ਨਿੰਦਾ ਪ੍ਰਸਤਾਵ ਪਾਸ

ਰਾਜੇਸ਼ ਧੀਮਾਨ ਨੇ ਸੰਬੋਧਨ ਕਰਦਿਆਂ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ।ਇਸ ਮੌਕੇ ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਅਤੇ ਚੋਣ ਸ਼ਾਖਾ ਦੇ ਹੋਰ ਕਰਮਚਾਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਦੇ ਸ਼ਰਧਾਲੁਆਂ ਨੂੰ ਟ੍ਰੇਨ ਰਾਹੀਂ ਕਰਵਾਏ ਜਾਣਗੇ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ

0

👉ਹਰਿਆਣਾ ਸਰਕਾਰ ਅਤੇ ਰੇਲਵੇ ਵਿੱਚਕਾਰ ਹੋਇਆ ਸਮਝੌਤਾ
Haryana News: ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਯੋਗ ਬਜੁਰਗ ਸ਼ਰਧਾਲੁਆਂ ਨੂੰ ਹੁਣ ਟੇ੍ਰਨ ਰਾਹੀਂ ਵੱਖ ਵੱਖ ਤੀਰਥ ਸਥਲਾਂ ਦੇ ਦਰਸ਼ਨ ਕਰਾਵੇਗੀ। ਇਸ ਦੇ ਲਈ ਹਰਿਆਣਾ ਸਰਕਾਰ ਅਤੇ ਆਈ.ਆਰ.ਸੀ.ਟੀ.ਸੀ. ਵਿੱਚਕਾਰ ਸਮਝੌਤਾ ਮੈਮੋ ‘ਤੇ ਹਸਤਾਖਰ ਕੀਤੇ ਗਏ ਹਨ। ਸਰਕਾਰ ਵੱਲੋਂ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਅਤੇ  ਆਈਆਰਸੀਟੀਸੀ ਵੱਲੋਂ ਸਰਕਲ ਰਿਜਨਲ ਮੈਨੇਜਰ ਸ੍ਰੀ ਹਰਜੋਤ ਸਿੰਘ ਸੰਧੂ ਨੇ ਐਮਓਯੂ ‘ਤੇ ਹਸਤਾਖਰ ਕੀਤੇ।ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਯੋਗ ਬਜੁਰਗ ਸ਼ਰਧਾਲੁਆਂ ਨੂੰ ਵੱਖ ਵੱਖ ਤੀਰਥ ਸਥਲਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ ਸਰਕਾਰ ਨੇ ਵੱਖ-ਵੱਖ ਸਕੀਮਾਂ ਤਹਿਤ ਲਾਭਕਾਰਾਂ ਦੇ ਖਾਤਿਆਂ ਵਿੱਚ ਪਹੁੰਚਾਏ 3,309 ਕਰੋੜ ਰੁਪਏ : ਮੁੱਖ ਮੰਤਰੀ

ਇਸ ਦੇ ਤਹਿਤ ਹੁਣ ਤੱਕ ਵੱਖ ਵੱਖ ਜ਼ਿਲ੍ਹਿਆਂ ਤੋਂ ਹਰਿਆਣਾ ਟ੍ਰਾਂਸਪੋਰਟ ਵਿਭਾਗ ਦੀ ਵੋਲਵੋ ਬੱਸਾਂ ਰਾਹੀਂ ਹਜ਼ਾਰਾਂ ਯੋਗ ਬਜੁਰਗਾਂ ਨੂੰ ਅਯੋਧਿਆ ਸਮੇਤ ਵੱਖ ਵੱਖ ਤੀਰਥ ਸਥਲਾਂ ਦੇ ਮੁਫਤ ਦਰਸ਼ਨ ਕਰਵਾਏ ਜਾ ਚੁੱਕੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਆਦੇਸ਼ ‘ਤੇ ਸ਼ਰਧਾਲੁਆਂ ਲਈ ਟ੍ਰੇਨ ਰਾਹੀਂ ਵੀ ਤੀਰਥ ਸਥਲਾਂ ਦੇ ਦਰਸ਼ਨ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਦੇ ਤਹਿਤ ਹਰਿਆਣਾ ਸਰਕਾਰ ਅਤੇ ਆਈਆਰਸੀਟੀਸੀ ਵਿੱਚਕਾਰ ਸਮਝੌਤਾ ਮੈਮੋ ਸਾਇਨ ਕੀਤਾ ਗਿਆ ਹੈ। ਇਸ ਮੌਕੇ ‘ਤੇ ਰੇਲਵੇ ਤੋਂ ਸ੍ਰੀ ਹਰਸ਼ ਦੀਪ ਅਤੇ ਸ੍ਰੀ ਨਿਤਿਨ ਸ਼ਰਮਾ ਅਤੇ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਨਿਦੇਸ਼ਕ ਸ੍ਰੀ ਰਣਬੀਰ ਸਿੰਘ ਸਾਂਗਵਾਨ ਸਮੇਤ ਹੋਰ ਅਧਿਕਾਰੀ ਵੀ ਮੌਜ਼ੂਦ ਸਨ।

ਇਨ੍ਹਾਂ ਪਵਿੱਤਰ ਸਥਲਾਂ ‘ਤੇ ਲੈ ਜਾਣ ਦਾ ਹੋਇਆ ਕਰਾਰ

ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਦੱਸਿਆ ਕਿ ਆਈਆਰਸੀਟੀਸੀ ਨਾਲ ਹੋਏ ਸਮਝੌਤੇ ਤਹਿਤ ਹਰਿਆਣਾ ਤੋਂ ਅਯੋਧਿਆ, ਵਾਰਾਣਸੀ, ਪਟਨਾ ਸਾਹਿਬ, ਨਾਂਦੇੜ ਸਾਹਿਬ, ਪੁਸ਼ਕਰ ਜੀ, ਵੈਸ਼ਣੋ ਦੇਵੀ ਅਤੇ ਸ਼ਿਰਡੀ ਅਤੇ ਸ਼ਨੀ ਸ਼ਿੰਗਣਾਪੁਰ ਤੀਰਥ ਸਥਲਾਂ ਦੀ ਯਾਤਰਾ ਕਰਵਾਉਣ ਬਾਰੇ ਸਮਝੌਤਾ ਹੋਇਆ ਹੈ। ਲੋੜ ਅਨੁਸਾਰ ਹੋਰ ਤੀਰਥ ਸਥਲ ਵੀ ਜੋੜੇ ਜਾ ਸਕਦੇ ਹਨ।

ਖਾਣ-ਪੀਣ ਅਤੇ ਰੁਕਣ ਦੀ ਵੀ ਮੁਫਤ ਵਿਵਸਥਾ

ਉਨ੍ਹਾਂ ਨੇ ਦੱਸਿਆ ਕਿ ਇੱਕ ਟ੍ਰੇਨ ਵਿੱਚ 11 ਕੋਚ ਹੋਣਗੇ। ਇਨ੍ਹਾਂ ਵਿੱਚੋਂ 10 ਕੋਚ ਸ਼ਰਧਾਲੁਆਂ ਲਈ ਅਤੇ ਇੱਕ ਕੋਚ ਸਰਵਿੰਗ ਸਟਾਫ ਲਈ ਰਵੇਗਾ। ਯਾਤਰਾ ਦੌਰਾਨ ਸ਼ਰਧਾਲੁਆਂ ਲਈ ਖਾਣ-ਪੀਣ ਦੀ ਵਿਵਸਥਾ, ਨਜਦੀਕੀ ਰੇਵਲੇ ਸਟੇਸ਼ਨ ਤੋਂ ਸ਼ਰਧਾਲੁਆਂ ਨੂੰ ਤੀਰਥ ਸਥਲ ਤੱਕ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਅਤੇ ਠਹਿਰਣ ਦੀ ਵਿਵਸਥਾ ਵੀ ਹਰਿਆਣਾ ਸਰਕਾਰ ਵੱਲੋਂ ਮੁਫਤ ਕੀਤੀ ਜਾਵੇਗੀ।

ਕੀ ਹੈ ਤੀਰਥ ਯਾਤਰਾ ਯੋਜਨਾ

ਹਰਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 60 ਸਾਲ ਤੋਂ ਵੱਧ ਉਮਰ ਦੇ ਹਰਿਆਣਾ ਦੇ ਸੀਨੀਅਰ ਨਾਗਰਿਕਾਂ, ਜਿਨ੍ਹਾਂ ਦੀ ਆਮਦਣ 1.80 ਲੱਖ ਰੁਪਏ ਤੋਂ ਘੱਟ ਹੈ, ਨੂੰ ਮੁਫਤ ਪਵਿੱਤਰ ਸਥਲਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਯੋਜਨਾ ਦਾ ਲਾਭ ਚੁੱਕਣ ਲਈ ਯੋਗ ਵਿਅਕਤੀ ਤੀਰਥ ਯਾਤਰਾ ਲਈ ਅਧਿਕਾਰਿਕ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mann Govt ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

0

👉1 ਅਪ੍ਰੈਲ 2025 ਤੋਂ ਹੁਣ ਤੱਕ 45 ਹਜ਼ਾਰ ਤੋਂ ਵੱਧ ਕਿਰਤੀਆਂ ਨੂੰ ਦਿੱਤੇ 146.77 ਕਰੋੜ ਰੁਪਏ ਦੇ ਲਾਭ: ਕੈਬਨਿਟ ਮੰਤਰੀ ਸੌਂਦ
Punjab Budget News:ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਇਮਾਰਤ ਤੇ ਹੋਰ ਉਸਾਰੀ ਕਿਰਤੀ ਬੋਰਡ ਰਾਹੀਂ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ਼ਾਇਦਿਆਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ 1 ਅਪ੍ਰੈਲ, 2025 ਤੋਂ ਹੁਣ ਤੱਕ 45,578 ਕਿਰਤੀਆਂ ਨੂੰ 146.77 ਕਰੋੜ ਰੁਪਏ ਦੇ ਲਾਭ ਮਿਲੇ ਹਨ, ਜੋ ਪਿਛਲੀ ਸਰਕਾਰ ਦੇ ਆਖ਼ਰੀ ਸਾਲ ਦੌਰਾਨ 4,977 ਕਿਰਤੀਆਂ ਨੂੰ ਦਿੱਤੇ ਗਏ 14.73 ਕਰੋੜ ਰੁਪਏ ਨਾਲੋਂ ਤਕਰੀਬਨ 10 ਗੁਣਾਂ ਵੱਧ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਆਪਣੇ ਆਪ ਹੀ ਦੋਵਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿੱਚ ਅੰਤਰ ਨੂੰ ਦਰਸਾਉਂਦੇ ਹਨ।

ਇਹ ਵੀ ਪੜ੍ਹੋ  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਵਿੱਚ ਇੱਕ ਪ੍ਰਸ਼ਨ ਦਾ ਜਵਾਬ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੋਕ-ਭਲਾਈ ਦੀਆਂ ਕਈ ਪਹਿਲਕਦਮੀਆਂ ਦੇ ਨਾਲ-ਨਾਲ ਮਾਨ ਸਰਕਾਰ ਨੇ ਪੰਜਾਬ ਬਿਲਡਿੰਗ ਐਂਡ ਅਦਰ ਕਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਕੰਮਕਾਜ ਨੂੰ ਹੋਰ ਵੀ ਸੁਚਾਰੂ ਬਣਾਇਆ ਹੈ ਤਾਂ ਜੋ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਵਜੋਂ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਮਾਂ ਸੀਮਾ ਨੂੰ ਹੋਰ ਘਟਾ ਕੇ ਸਿਰਫ਼ 45 ਦਿਨ ਕਰਨ ਲਈ ਵੀ ਯਤਨਸ਼ੀਲ ਹੈ।ਸ. ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ-ਰਾਤ ਮਿਹਨਤ ਕਰਦੀ ਆ ਰਹੀ ਹੈ ਤਾਂ ਜੋ ਭਲਾਈ ਸਕੀਮਾਂ ਦੇ ਫ਼ਾਇਦੇ ਸੂਬੇ ਦੇ ਹਰ ਅਸਲ ਹੱਕਦਾਰ ਅਤੇ ਲੋੜਵੰਦ ਵਿਅਕਤੀ ਤੱਕ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਨਿਰਧਾਰਿਤ ਸਮੇਂ ਵਿੱਚ ਪਹੁੰਚ ਸਕਣ।ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਦੱਸਦਿਆਂ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਕਈ ਸਕੀਮਾਂ ਚਲਾ ਰਿਹਾ ਹੈ।

ਇਹ ਵੀ ਪੜ੍ਹੋ  ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਇਨ੍ਹਾਂ ਵਿੱਚ ਬਾਲੜੀ ਤੋਹਫ਼ਾ (ਵੱਧ ਤੋਂ ਵੱਧ ਦੋ ਧੀਆਂ ਲਈ), ਐਕਸ-ਗ੍ਰੇਸ਼ੀਆ ਲਾਈਫ ਕਵਰ, ਅੰਤਿਮ ਸਸਕਾਰ ਲਈ ਵਿੱਤੀ ਸਹਾਇਤਾ, ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਨਰਲ ਸਰਜਰੀ ਸਹਾਇਤਾ, ਐਲ.ਟੀ.ਸੀ. ਲਾਭ, ਮਾਤਰਿਤਾ ਲਾਭ (ਵੱਧ ਤੋਂ ਵੱਧ ਦੋ ਜੀਵਤ ਬੱਚਿਆਂ ਲਈ), ਮਾਨਸਿਕ ਤੌਰ ‘ਤੇ ਚੁਣੌਤੀਪੂਰਨ ਜਾਂ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਲਈ ਲਾਭ, ਬਿਮਾਰੀਆਂ ਦੌਰਾਨ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸਹਾਇਤਾ, 60 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਪੈਨਸ਼ਨ ਸਮੇਤ ਪਰਿਵਾਰਕ/ਵਿਧਵਾ ਪੈਨਸ਼ਨ, ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਅਤੇ ਮਜ਼ਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਵਜ਼ੀਫ਼ਾ ਸ਼ਾਮਲ ਹਨ।ਸ. ਸੌਂਦ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਇਨ੍ਹਾਂ ਭਲਾਈ ਸਕੀਮਾਂ ਦੇ ਲਾਭ ਸੂਬੇ ਦੇ ਹਰ ਹੱਕਦਾਰ ਉਸਾਰੀ ਕਿਰਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਪ੍ਰਕਿਰਿਆਵਾਂ ਨੂੰ ਸਰਲ ਬਣਾ ਰਹੀ ਹੈ ਤਾਂ ਜੋ ਮਜ਼ਦੂਰਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਵਿੱਤੀ ਸਹਾਇਤਾ ਮਿਲ ਸਕੇ।ਪੰਜਾਬ ਭਰ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕਰਦਿਆਂ ਕਿਰਤ ਮੰਤਰੀ ਨੇ ਉਨ੍ਹਾਂ ਨੂੰ ਬੋਰਡ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਯੋਗ ਬਣ ਸਕਣ। ਉਨ੍ਹਾਂ ਕਿਹਾ ਕਿ ਬੋਰਡ ਨਾਲ ਰਜਿਸਟ੍ਰੇਸ਼ਨ ਕਰਨ ਨਾਲ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਰੂਰਤ ਦੇ ਸਮੇਂ ਸਮਾਜਿਕ ਸੁਰੱਖਿਆ ਅਤੇ ਵਿੱਤੀ ਸਹਾਇਤਾ ਤੱਕ ਪਹੁੰਚ ਮਿਲਦੀ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

0

👉ਪੰਜਾਬ ਦੀ ਪਵਿੱਤਰ ਧਰਤੀ,ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉਂ ਮੰਦਾ ਆਖੀਐ’ ਦੀ ਸਿੱਖਿਆ ਦਿੱਤੀ, ‘ਤੇ ਮਾਵਾਂ ਅਤੇ ਧੀਆਂ ਦਾ ਨਿਰਾਦਰ ਬਹੁਤ ਸ਼ਰਮਨਾਕ: ਹਰਪਾਲ ਸਿੰਘ ਚੀਮਾ
Punjab Budget News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਅਤੇ ਇਸ ਉਪਰੰਤ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਅਜਿਹੇ ਨਿੰਦਣਯੋਗ ਵਤੀਰੇ ਅਤੇ ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਪਾਰਟੀ ‘ਚੋਂ ਤੁਰੰਤ ਬਾਹਰ ਕੱਢਿਆ ਜਾਣਾ ਚਾਹੀਦਾ ਹੈ।ਸੁਖਪਾਲ ਸਿੰਘ ਖਹਿਰਾ ਵੱਲੋਂ ਇਹ ਕਹੇ ਜਾਣ ਕਿ ਮਾਵਾਂ ਧੀਆਂ ਸਤਿਕਾਰ ਸਕੀਮ ਤਹਿਤ 1000 ਰੁਪਏ ਦੇ ਐਲਾਨ ਦਾ ਜਸ਼ਨ ਮਨਾਉਣ ਵਾਲੀਆਂ ਔਰਤਾਂ ਬਹਾਦਰਾਂ ਨੂੰ ਕਿਵੇਂ ਜਨਮ ਦੇ ਸਕਦੀਆਂ ਹਨ, ਦੇ ਵਿਰੋਧ ਵਿੱਚ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਗਈ।ਵਿਧਾਇਕ ਖਹਿਰਾ ਦੀ ਇਸ ਟਿੱਪਣੀ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਇੱਕ ਸਿਆਸਤਦਾਨ ਜੋ ਉਸ ਸੂਬੇ ਤੋਂ ਕਈ ਵਾਰ ਚੁਣਿਆ ਗਿਆ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ‘ (ਜਿਸ ਇਸਤਰੀ ਤੋਂ ਰਾਜੇ ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ) ਦਾ ਪ੍ਰਚਾਰ ਕੀਤਾ, ਸੂਬੇ ਦੀਆਂ ਮਾਵਾਂ ਅਤੇ ਧੀਆਂ ਦਾ ਇੰਨੀ ਬੇਸ਼ਰਮੀ ਨਾਲ ਅਪਮਾਨ ਨਹੀਂ ਕਿਸ ਤਰ੍ਹਾਂ ਕਰ ਸਕਦਾ ਹੈ।

ਇਹ ਵੀ ਪੜ੍ਹੋ  ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

ਵਿੱਤ ਮੰਤਰੀ ਨੇ ਕਿਹਾ ਕਿ ਅਜਿਹਾ ਘਿਨੌਣਾ ਬਿਆਨ ਪੰਜਾਬ ਦੀ ਉਸ ਧਰਤੀ ਲਈ ਹੈਰਾਨੀਜਨਕ ਅਤੇ ਅਸਵੀਕਾਰਨਯੋਗ ਹੈ, ਜਿਸਨੇ ਹਮੇਸ਼ਾ ਔਰਤਾਂ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਤਜਰਬੇਕਾਰ ਸਿਆਸਤਦਾਨ ਲਈ ਔਰਤਾਂ ਵਿਰੁੱਧ ਅਜਿਹਾ ਬਿਆਨ ਦੇਣਾ ਉਸਦੀ ਘਟੀਆ ਅਤੇ ਨੀਵੀਂ ਮਾਨਸਿਕਤਾ ਨੂੰ ਦਰਸਾਉਣ ਦੇ ਨਾਲ-ਨਾਲ ਉਨ੍ਹਾਂ ਕਦਰਾਂ-ਕੀਮਤਾਂ ਦਾ ਨਿਰਾਦਰ ਵੀ ਕਰਦਾ ਹੈ, ਜਿਨ੍ਹਾਂ ‘ਤੇ ਸਾਡਾ ਸਮਾਜ ਖੜ੍ਹਾ ਹੈ।ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਲੀਡਰਸ਼ਿਪ ਆਪਣੀ ਭਾਸ਼ਾ ‘ਤੇ ਕੰਟਰੋਲ ਅਤੇ ਸਿਆਸੀ ਸੂਝ ਨੂੰ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਪਹਿਲਾਂ ਹੀ ਕਾਂਗਰਸ ਦੀ ਸੂਬਾ ਇਕਾਈ ਦੀ ਲੀਡਰਸ਼ਿਪ ਨੂੰ ਆਪਣੇ ਵਤੀਰੇ ‘ਤੇ ਧਿਆਨ ਦੇਣ ਲਈ ਚੇਤਾਵਨੀ ਦੇ ਚੁੱਕੀ ਹੈ।ਪੰਜਾਬ ਸਰਕਾਰ ਦੀਆਂ ਮਹਿਲਾ-ਪੱਖੀ ਪਹਿਲਕਦਮੀਆਂ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਹੋਈ ਬਜਟ ਚਰਚਾ ਅਤੇ ਮਾਵਾਂ ਧੀਆਂ ਸਤਿਕਾਰ ਸਕੀਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਔਰਤਾਂ ਲਈ ਇੱਕ ਅਹਿਮ ਮਹੱਤਵ ਰੱਖਦੀ ਹੈ ਹੈ ਜਿਨ੍ਹਾਂ ਨੂੰ ਪਹਿਲਾਂ ਆਪਣੀਆਂ ਛੋਟੀਆਂ-ਛੋਟੀਆਂ ਜ਼ਰੂਰਤਾਂ ਲਈ ਵੀ ਆਪਣੇ ਪਿਤਾ, ਭਰਾਵਾਂ ਜਾਂ ਪਤੀਆਂ ‘ਤੇ ਨਿਰਭਰ ਹੋਣ ਲਈ ਮਜ਼ਬੂਰ ਹੋਣਾ ਪੈਂਦਾ ਸੀ।

ਇਹ ਵੀ ਪੜ੍ਹੋ  Punjab Govt ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਸਹਿਯੋਗੀ ਡਾ. ਬਲਜੀਤ ਕੌਰ ਨੇ ਬਜਟ ਚਰਚਾ ਦੌਰਾਨ ਇਹ ਸਪੱਸ਼ਟ ਕੀਤਾ ਸੀ ਕਿ ਕਿਵੇਂ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੀ ਵਿੱਤੀ ਆਜ਼ਾਦੀ ਅਤੇ ਮਾਣ ਨੂੰ ਹੋਰ ਮਜ਼ਬੂਤ ਕਰੇਗੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਅਜਿਹਾ ਬਿਆਨ ਪੂਰੀ ਤਰ੍ਹਾਂ ਉਨ੍ਹਾਂ ਦੀ ਸਿਆਸੀ ਬੁਖਲਾਹਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਤੱਥ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਕਿ ‘ਆਪ’ ਸਰਕਾਰ ਨੇ ਸ਼ਾਸਨ ਦੇ ਮਹਿਜ਼ ਚਾਰ ਸਾਲਾਂ ਦੇ ਅੰਦਰ ਆਪਣੀਆਂ ਪੰਜ ਪ੍ਰਮੁੱਖ ਗਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ।ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਦੇ ਇਸ ਅਪਮਾਨ ਦੀ ਨਿੰਦਾ ਕਰਨ ਲਈ ਲਿਆਂਦੇ ਗਏ ਪ੍ਰਸਤਾਵ ‘ਤੇ ਚਰਚਾ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਦੇ ਸਾਰੇ ਮੈਂਬਰਾਂ ਨੂੰ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੇ ਗੈਰ-ਜ਼ਿੰਮੇਵਾਰਾਨਾ ਅਤੇ ਔਰਤ ਵਿਰੋਧੀ ਰਵੱਈਏ ਵਿਰੁੱਧ ਇੱਕਜੁੱਟ ਹੋਣ ਲਈ ਕਿਹਾ। ਵਿੱਤ ਮੰਤਰੀ ਨੇ ਕਿਹਾ ਕਿ ਸਦਨ ਵੱਲੋਂ ਸਖ਼ਤ ਸੰਦੇਸ਼ ਦਿੱਤਾ ਜਾਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਔਰਤਾਂ ਪ੍ਰਤੀ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City II Bathinda ਨੇ ਫਲਾਵਰ ਫੈਸਟੀਵਲ 2026 ਵਿੱਚ ਮਾਰੀਆਂ ਮੱਲਾਂ

0

Bathinda News: Silver Oaks School Sushant City II Bathinda ਦੇ ਵਿਦਿਆਰਥੀਆਂ ਨੇ 7 ਅਤੇ 8 ਮਾਰਚ 2026 ਨੂੰ ਸੁਸ਼ਾਂਤ ਸਿਟੀ-2 ਵਿਖੇ ਆਯੋਜਿਤ ‘ਫਲਾਵਰ ਫੈਸਟੀਵਲ’ ਵਿੱਚ ਆਪਣੀ ਪ੍ਰਤਿਭਾ ਅਤੇ ਉਤਸ਼ਾਹ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਨੰਨ੍ਹੇ ਭਾਗੀਦਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂ ਰੌਸ਼ਨ ਕੀਤਾ। ਸੰਮੀ (ਗਰੁੱਪ ਡਾਂਸ): ਸਕੂਲ ਨੇ ਇਸ ਸ਼੍ਰੇਣੀ ਵਿੱਚ ਪਹਿਲਾ ਇਨਾਮ ਹਾਸਲ ਕੀਤਾ। ਜੇਤੂ ਟੀਮ ਵਿੱਚ ਜਸਬੀਰ ਕੌਰ, ਗੁਰਨੀਰ ਕੌਰ, ਗੁਰਲੀਨ ਕੌਰ, ਮਨਸੀਰਤ ਕੌਰ (ਸਾਰੀਆਂ ਦਸਵੀਂ ਜਮਾਤ), ਮਨਜੋਤ ਕੌਰ (ਛੇਵੀਂ), ਗੁਰਜੋਤ ਕੌਰ (ਅੱਠਵੀਂ), ਅਮਾਨਤ ਕੌਰ, ਤੇਜਸ਼ਮਨੀ ਕੌਰ, ਜੈਸਮੀਨ ਕੌਰ ਅਤੇ ਗੁਰਸੀਰਤ ਕੌਰ (ਸਾਰੀਆਂ ਸੱਤਵੀਂ ਜਮਾਤ) ਸ਼ਾਮਲ ਸਨ। ਉਨ੍ਹਾਂ ਦੀ ਦਿਲਕਸ਼ ਪੇਸ਼ਕਾਰੀ ਨੇ ਪੰਜਾਬੀ ਸੱਭਿਆਚਾਰ ਦੀ ਅਮੀਰੀ ਨੂੰ ਬਾਖੂਬੀ ਪੇਸ਼ ਕੀਤਾ।

ਇਹ ਵੀ ਪੜ੍ਹੋ  Punjab ‘ਚ ਭਿਆਨਕ ਸੜਕੀ ਹਾਦਸੇ ‘ਚ ਨਾਮੀ ਕਾਲਜ਼ ਦੇ ਪ੍ਰਿੰਸੀਪਲ ਉਸਦੇ ਪੁੱਤ ਸਮੇਤ ਤਿੰਨ ਦੀ ਮੌ+ਤ

ਸੋਲੋ ਡਾਂਸ (10 ਸਾਲ ਤੋਂ ਘੱਟ): ਪਹਿਲੀ ਜਮਾਤ ਦੀ ਪਰਗੁਣ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਪਹਿਲਾ ਇਨਾਮ ਜਿੱਤਿਆ, ਜਦਕਿ ਯੂ.ਕੇ.ਜੀ. ਦੇ ਗੁਰਮਨਜੋਤ ਨੇ ਦੂਜਾ ਇਨਾਮ ਹਾਸਲ ਕੀਤਾ। ਫੈਂਸੀ ਡਰੈੱਸ ਮੁਕਾਬਲਾ: ਯੂ.ਕੇ.ਜੀ. ਦੀ ਨੇਹਲ ਗੋਦਾਰਾ (ਮੋਆਨਾ) ਨੇ ਪਹਿਲਾ, ਕਾਇਨਾਤ ਕੌਰ ਢਿੱਲੋਂ (ਰਾਪੁੰਜਲ) ਨੇ ਦੂਜਾ ਅਤੇ ਦੂਜੀ ਜਮਾਤ ਦੀ ਸ਼ਰਨ ਕੌਰ ਸੰਧੂ (ਸੂਰਜਮੁਖੀ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਰੁੱਪ ਡਾਂਸ: ਸਕਸ਼ਮ ਗੰਗਵਾਰ, ਸਹਿਜਵੀਰ ਸਿੰਘ ਬਰਾੜ, ਨਿਮਰਤ ਕੌਰ, ਭਵਨੂਰ ਸਿੰਘ, ਮਨਜੋਤ ਸਿੰਘ, ਗੁੰਜਨ ਸ਼ਰਮਾ ਅਤੇ ਕਮਲਪ੍ਰੀਤ ਕੌਰ ਚਾਹਲ ਨੇ ਵੀ ਬਹੁਤ ਹੀ ਜੋਸ਼ੀਲੀ ਪੇਸ਼ਕਾਰੀ ਦਿੱਤੀ। ਸਕੂਲ ਦੇ ਵਿਦਿਆਰਥੀਆਂ ਨੇ ਕਲਾ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ

ਇਹ ਵੀ ਪੜ੍ਹੋ  ਵੱਡੀ ਖ਼ਬਰ; ਸੁਖਪਾਲ ਖਹਿਰਾ ਦੇ ਔਰਤਾਂ ‘ਤੇ ਵਿਵਾਦਤ ਟਵੀਟ ਉਪਰ ਕਾਂਗਰਸੀ ਬੁਰੀ ਤਰ੍ਹਾਂ ਘਿਰੀ, ਨਿੰਦਾ ਪ੍ਰਸਤਾਵ ਪਾਸ

ਬੰਨੀ ਕਲਾਕਾਰ ਸ਼੍ਰੇਣੀ: ਇਸ ਸ਼੍ਰੇਣੀ ਵਿੱਚ ਅਰਨਾਜ਼ ਕੌਰ ਸਿੱਧੂ, ਪ੍ਰਭਕਿਰਤ ਸਿੰਘ, ਅਵਿਆਨ ਠਕਰਾਲ, ਦਿਲਾਵਰ ਸਿੰਘ ਅਤੇ ਗੁਰਸ਼ਬਦ ਸਿੰਘ ਸਾਰੇ ਵਿਦਿਆਰਥੀਆਂ ਨੂੰ ਜੇਤੂ ਐਲਾਨਿਆ ਗਿਆ।ਸ਼ਿਸ਼ੂ ਕਲਾਕਾਰ ਸ਼੍ਰੇਣੀ: ਅਭੈ ਪ੍ਰਤਾਪ ਸਿੰਘ (ਛੇਵੀਂ-ਏ) ਦੇ ਕੰਮ ਨੂੰ ‘ਹਾਈਲੀ ਰਿਕਮੈਂਡਡ’ (ਵਿਸ਼ੇਸ਼ ਤੌਰ ‘ਤੇ ਸ਼ਲਾਘਾਯੋਗ) ਚੁਣਿਆ ਗਿਆ।ਬਾਲ ਕਲਾਕਾਰ ਸ਼੍ਰੇਣੀ: ਨਿਮਰਤ ਕੌਰ (ਅੱਠਵੀਂ) ਨੂੰ ਵੀ ਉਸਦੀ ਕਲਾਕਾਰੀ ਲਈ ਵਿਸ਼ੇਸ਼ ਮਾਨਤਾ ਮਿਲੀ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਅਤੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਨੇ ਸਮੂਹ ਜੇਤੂਆਂ ਅਤੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਤੇ ਮਾਪਿਆਂ ਦਾ ਉਨ੍ਹਾਂ ਦੇ ਲਗਾਤਾਰ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿਲਵਰ ਓਕਸ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894920