Monday, May 4, 2026
Home Blog Page 121

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

0

👉ਪੰਜਾਬ ਦੀ ਪਵਿੱਤਰ ਧਰਤੀ,ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉਂ ਮੰਦਾ ਆਖੀਐ’ ਦੀ ਸਿੱਖਿਆ ਦਿੱਤੀ, ‘ਤੇ ਮਾਵਾਂ ਅਤੇ ਧੀਆਂ ਦਾ ਨਿਰਾਦਰ ਬਹੁਤ ਸ਼ਰਮਨਾਕ: ਹਰਪਾਲ ਸਿੰਘ ਚੀਮਾ
Punjab Budget News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਅਤੇ ਇਸ ਉਪਰੰਤ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਅਜਿਹੇ ਨਿੰਦਣਯੋਗ ਵਤੀਰੇ ਅਤੇ ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਪਾਰਟੀ ‘ਚੋਂ ਤੁਰੰਤ ਬਾਹਰ ਕੱਢਿਆ ਜਾਣਾ ਚਾਹੀਦਾ ਹੈ।ਸੁਖਪਾਲ ਸਿੰਘ ਖਹਿਰਾ ਵੱਲੋਂ ਇਹ ਕਹੇ ਜਾਣ ਕਿ ਮਾਵਾਂ ਧੀਆਂ ਸਤਿਕਾਰ ਸਕੀਮ ਤਹਿਤ 1000 ਰੁਪਏ ਦੇ ਐਲਾਨ ਦਾ ਜਸ਼ਨ ਮਨਾਉਣ ਵਾਲੀਆਂ ਔਰਤਾਂ ਬਹਾਦਰਾਂ ਨੂੰ ਕਿਵੇਂ ਜਨਮ ਦੇ ਸਕਦੀਆਂ ਹਨ, ਦੇ ਵਿਰੋਧ ਵਿੱਚ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਗਈ।ਵਿਧਾਇਕ ਖਹਿਰਾ ਦੀ ਇਸ ਟਿੱਪਣੀ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਇੱਕ ਸਿਆਸਤਦਾਨ ਜੋ ਉਸ ਸੂਬੇ ਤੋਂ ਕਈ ਵਾਰ ਚੁਣਿਆ ਗਿਆ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ‘ (ਜਿਸ ਇਸਤਰੀ ਤੋਂ ਰਾਜੇ ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ) ਦਾ ਪ੍ਰਚਾਰ ਕੀਤਾ, ਸੂਬੇ ਦੀਆਂ ਮਾਵਾਂ ਅਤੇ ਧੀਆਂ ਦਾ ਇੰਨੀ ਬੇਸ਼ਰਮੀ ਨਾਲ ਅਪਮਾਨ ਨਹੀਂ ਕਿਸ ਤਰ੍ਹਾਂ ਕਰ ਸਕਦਾ ਹੈ।

ਇਹ ਵੀ ਪੜ੍ਹੋ  ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

ਵਿੱਤ ਮੰਤਰੀ ਨੇ ਕਿਹਾ ਕਿ ਅਜਿਹਾ ਘਿਨੌਣਾ ਬਿਆਨ ਪੰਜਾਬ ਦੀ ਉਸ ਧਰਤੀ ਲਈ ਹੈਰਾਨੀਜਨਕ ਅਤੇ ਅਸਵੀਕਾਰਨਯੋਗ ਹੈ, ਜਿਸਨੇ ਹਮੇਸ਼ਾ ਔਰਤਾਂ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਤਜਰਬੇਕਾਰ ਸਿਆਸਤਦਾਨ ਲਈ ਔਰਤਾਂ ਵਿਰੁੱਧ ਅਜਿਹਾ ਬਿਆਨ ਦੇਣਾ ਉਸਦੀ ਘਟੀਆ ਅਤੇ ਨੀਵੀਂ ਮਾਨਸਿਕਤਾ ਨੂੰ ਦਰਸਾਉਣ ਦੇ ਨਾਲ-ਨਾਲ ਉਨ੍ਹਾਂ ਕਦਰਾਂ-ਕੀਮਤਾਂ ਦਾ ਨਿਰਾਦਰ ਵੀ ਕਰਦਾ ਹੈ, ਜਿਨ੍ਹਾਂ ‘ਤੇ ਸਾਡਾ ਸਮਾਜ ਖੜ੍ਹਾ ਹੈ।ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਲੀਡਰਸ਼ਿਪ ਆਪਣੀ ਭਾਸ਼ਾ ‘ਤੇ ਕੰਟਰੋਲ ਅਤੇ ਸਿਆਸੀ ਸੂਝ ਨੂੰ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਪਹਿਲਾਂ ਹੀ ਕਾਂਗਰਸ ਦੀ ਸੂਬਾ ਇਕਾਈ ਦੀ ਲੀਡਰਸ਼ਿਪ ਨੂੰ ਆਪਣੇ ਵਤੀਰੇ ‘ਤੇ ਧਿਆਨ ਦੇਣ ਲਈ ਚੇਤਾਵਨੀ ਦੇ ਚੁੱਕੀ ਹੈ।ਪੰਜਾਬ ਸਰਕਾਰ ਦੀਆਂ ਮਹਿਲਾ-ਪੱਖੀ ਪਹਿਲਕਦਮੀਆਂ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਹੋਈ ਬਜਟ ਚਰਚਾ ਅਤੇ ਮਾਵਾਂ ਧੀਆਂ ਸਤਿਕਾਰ ਸਕੀਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਔਰਤਾਂ ਲਈ ਇੱਕ ਅਹਿਮ ਮਹੱਤਵ ਰੱਖਦੀ ਹੈ ਹੈ ਜਿਨ੍ਹਾਂ ਨੂੰ ਪਹਿਲਾਂ ਆਪਣੀਆਂ ਛੋਟੀਆਂ-ਛੋਟੀਆਂ ਜ਼ਰੂਰਤਾਂ ਲਈ ਵੀ ਆਪਣੇ ਪਿਤਾ, ਭਰਾਵਾਂ ਜਾਂ ਪਤੀਆਂ ‘ਤੇ ਨਿਰਭਰ ਹੋਣ ਲਈ ਮਜ਼ਬੂਰ ਹੋਣਾ ਪੈਂਦਾ ਸੀ।

ਇਹ ਵੀ ਪੜ੍ਹੋ  Punjab Govt ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਸਹਿਯੋਗੀ ਡਾ. ਬਲਜੀਤ ਕੌਰ ਨੇ ਬਜਟ ਚਰਚਾ ਦੌਰਾਨ ਇਹ ਸਪੱਸ਼ਟ ਕੀਤਾ ਸੀ ਕਿ ਕਿਵੇਂ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੀ ਵਿੱਤੀ ਆਜ਼ਾਦੀ ਅਤੇ ਮਾਣ ਨੂੰ ਹੋਰ ਮਜ਼ਬੂਤ ਕਰੇਗੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਅਜਿਹਾ ਬਿਆਨ ਪੂਰੀ ਤਰ੍ਹਾਂ ਉਨ੍ਹਾਂ ਦੀ ਸਿਆਸੀ ਬੁਖਲਾਹਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਤੱਥ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਕਿ ‘ਆਪ’ ਸਰਕਾਰ ਨੇ ਸ਼ਾਸਨ ਦੇ ਮਹਿਜ਼ ਚਾਰ ਸਾਲਾਂ ਦੇ ਅੰਦਰ ਆਪਣੀਆਂ ਪੰਜ ਪ੍ਰਮੁੱਖ ਗਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ।ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਦੇ ਇਸ ਅਪਮਾਨ ਦੀ ਨਿੰਦਾ ਕਰਨ ਲਈ ਲਿਆਂਦੇ ਗਏ ਪ੍ਰਸਤਾਵ ‘ਤੇ ਚਰਚਾ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਦੇ ਸਾਰੇ ਮੈਂਬਰਾਂ ਨੂੰ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੇ ਗੈਰ-ਜ਼ਿੰਮੇਵਾਰਾਨਾ ਅਤੇ ਔਰਤ ਵਿਰੋਧੀ ਰਵੱਈਏ ਵਿਰੁੱਧ ਇੱਕਜੁੱਟ ਹੋਣ ਲਈ ਕਿਹਾ। ਵਿੱਤ ਮੰਤਰੀ ਨੇ ਕਿਹਾ ਕਿ ਸਦਨ ਵੱਲੋਂ ਸਖ਼ਤ ਸੰਦੇਸ਼ ਦਿੱਤਾ ਜਾਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਔਰਤਾਂ ਪ੍ਰਤੀ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City II Bathinda ਨੇ ਫਲਾਵਰ ਫੈਸਟੀਵਲ 2026 ਵਿੱਚ ਮਾਰੀਆਂ ਮੱਲਾਂ

0

Bathinda News: Silver Oaks School Sushant City II Bathinda ਦੇ ਵਿਦਿਆਰਥੀਆਂ ਨੇ 7 ਅਤੇ 8 ਮਾਰਚ 2026 ਨੂੰ ਸੁਸ਼ਾਂਤ ਸਿਟੀ-2 ਵਿਖੇ ਆਯੋਜਿਤ ‘ਫਲਾਵਰ ਫੈਸਟੀਵਲ’ ਵਿੱਚ ਆਪਣੀ ਪ੍ਰਤਿਭਾ ਅਤੇ ਉਤਸ਼ਾਹ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਨੰਨ੍ਹੇ ਭਾਗੀਦਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂ ਰੌਸ਼ਨ ਕੀਤਾ। ਸੰਮੀ (ਗਰੁੱਪ ਡਾਂਸ): ਸਕੂਲ ਨੇ ਇਸ ਸ਼੍ਰੇਣੀ ਵਿੱਚ ਪਹਿਲਾ ਇਨਾਮ ਹਾਸਲ ਕੀਤਾ। ਜੇਤੂ ਟੀਮ ਵਿੱਚ ਜਸਬੀਰ ਕੌਰ, ਗੁਰਨੀਰ ਕੌਰ, ਗੁਰਲੀਨ ਕੌਰ, ਮਨਸੀਰਤ ਕੌਰ (ਸਾਰੀਆਂ ਦਸਵੀਂ ਜਮਾਤ), ਮਨਜੋਤ ਕੌਰ (ਛੇਵੀਂ), ਗੁਰਜੋਤ ਕੌਰ (ਅੱਠਵੀਂ), ਅਮਾਨਤ ਕੌਰ, ਤੇਜਸ਼ਮਨੀ ਕੌਰ, ਜੈਸਮੀਨ ਕੌਰ ਅਤੇ ਗੁਰਸੀਰਤ ਕੌਰ (ਸਾਰੀਆਂ ਸੱਤਵੀਂ ਜਮਾਤ) ਸ਼ਾਮਲ ਸਨ। ਉਨ੍ਹਾਂ ਦੀ ਦਿਲਕਸ਼ ਪੇਸ਼ਕਾਰੀ ਨੇ ਪੰਜਾਬੀ ਸੱਭਿਆਚਾਰ ਦੀ ਅਮੀਰੀ ਨੂੰ ਬਾਖੂਬੀ ਪੇਸ਼ ਕੀਤਾ।

ਇਹ ਵੀ ਪੜ੍ਹੋ  Punjab ‘ਚ ਭਿਆਨਕ ਸੜਕੀ ਹਾਦਸੇ ‘ਚ ਨਾਮੀ ਕਾਲਜ਼ ਦੇ ਪ੍ਰਿੰਸੀਪਲ ਉਸਦੇ ਪੁੱਤ ਸਮੇਤ ਤਿੰਨ ਦੀ ਮੌ+ਤ

ਸੋਲੋ ਡਾਂਸ (10 ਸਾਲ ਤੋਂ ਘੱਟ): ਪਹਿਲੀ ਜਮਾਤ ਦੀ ਪਰਗੁਣ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਪਹਿਲਾ ਇਨਾਮ ਜਿੱਤਿਆ, ਜਦਕਿ ਯੂ.ਕੇ.ਜੀ. ਦੇ ਗੁਰਮਨਜੋਤ ਨੇ ਦੂਜਾ ਇਨਾਮ ਹਾਸਲ ਕੀਤਾ। ਫੈਂਸੀ ਡਰੈੱਸ ਮੁਕਾਬਲਾ: ਯੂ.ਕੇ.ਜੀ. ਦੀ ਨੇਹਲ ਗੋਦਾਰਾ (ਮੋਆਨਾ) ਨੇ ਪਹਿਲਾ, ਕਾਇਨਾਤ ਕੌਰ ਢਿੱਲੋਂ (ਰਾਪੁੰਜਲ) ਨੇ ਦੂਜਾ ਅਤੇ ਦੂਜੀ ਜਮਾਤ ਦੀ ਸ਼ਰਨ ਕੌਰ ਸੰਧੂ (ਸੂਰਜਮੁਖੀ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗਰੁੱਪ ਡਾਂਸ: ਸਕਸ਼ਮ ਗੰਗਵਾਰ, ਸਹਿਜਵੀਰ ਸਿੰਘ ਬਰਾੜ, ਨਿਮਰਤ ਕੌਰ, ਭਵਨੂਰ ਸਿੰਘ, ਮਨਜੋਤ ਸਿੰਘ, ਗੁੰਜਨ ਸ਼ਰਮਾ ਅਤੇ ਕਮਲਪ੍ਰੀਤ ਕੌਰ ਚਾਹਲ ਨੇ ਵੀ ਬਹੁਤ ਹੀ ਜੋਸ਼ੀਲੀ ਪੇਸ਼ਕਾਰੀ ਦਿੱਤੀ। ਸਕੂਲ ਦੇ ਵਿਦਿਆਰਥੀਆਂ ਨੇ ਕਲਾ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ

ਇਹ ਵੀ ਪੜ੍ਹੋ  ਵੱਡੀ ਖ਼ਬਰ; ਸੁਖਪਾਲ ਖਹਿਰਾ ਦੇ ਔਰਤਾਂ ‘ਤੇ ਵਿਵਾਦਤ ਟਵੀਟ ਉਪਰ ਕਾਂਗਰਸੀ ਬੁਰੀ ਤਰ੍ਹਾਂ ਘਿਰੀ, ਨਿੰਦਾ ਪ੍ਰਸਤਾਵ ਪਾਸ

ਬੰਨੀ ਕਲਾਕਾਰ ਸ਼੍ਰੇਣੀ: ਇਸ ਸ਼੍ਰੇਣੀ ਵਿੱਚ ਅਰਨਾਜ਼ ਕੌਰ ਸਿੱਧੂ, ਪ੍ਰਭਕਿਰਤ ਸਿੰਘ, ਅਵਿਆਨ ਠਕਰਾਲ, ਦਿਲਾਵਰ ਸਿੰਘ ਅਤੇ ਗੁਰਸ਼ਬਦ ਸਿੰਘ ਸਾਰੇ ਵਿਦਿਆਰਥੀਆਂ ਨੂੰ ਜੇਤੂ ਐਲਾਨਿਆ ਗਿਆ।ਸ਼ਿਸ਼ੂ ਕਲਾਕਾਰ ਸ਼੍ਰੇਣੀ: ਅਭੈ ਪ੍ਰਤਾਪ ਸਿੰਘ (ਛੇਵੀਂ-ਏ) ਦੇ ਕੰਮ ਨੂੰ ‘ਹਾਈਲੀ ਰਿਕਮੈਂਡਡ’ (ਵਿਸ਼ੇਸ਼ ਤੌਰ ‘ਤੇ ਸ਼ਲਾਘਾਯੋਗ) ਚੁਣਿਆ ਗਿਆ।ਬਾਲ ਕਲਾਕਾਰ ਸ਼੍ਰੇਣੀ: ਨਿਮਰਤ ਕੌਰ (ਅੱਠਵੀਂ) ਨੂੰ ਵੀ ਉਸਦੀ ਕਲਾਕਾਰੀ ਲਈ ਵਿਸ਼ੇਸ਼ ਮਾਨਤਾ ਮਿਲੀ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਅਤੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਨੇ ਸਮੂਹ ਜੇਤੂਆਂ ਅਤੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਤੇ ਮਾਪਿਆਂ ਦਾ ਉਨ੍ਹਾਂ ਦੇ ਲਗਾਤਾਰ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿਲਵਰ ਓਕਸ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

0

Punjab Budget News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ।

ਇਹ ਵੀ ਪੜ੍ਹੋ  Punjab Govt ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ ਸਮਰੱਥਾ ਕਾਫ਼ੀ ਹੈ, ਇਸ ਲਈ ਕੰਕਰੀਟ ਲਾਈਨਿੰਗ ਜਾਂ ਸਮਰੱਥਾ ਵਧਾਉਣ ਦੀ ਤੁਰੰਤ ਲੋੜ ਨਹੀਂ ਹੈ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਾਲਾਂਕਿ ਪਿਛਲੇ ਸਮੇਂ ਦੌਰਾਨ ਇਸ ਮਾਈਨਰ ਦਾ ਪੈਚਵਰਕ ਕੀਤਾ ਗਿਆ ਸੀ ਪਰ ਫਿਰ ਵੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਸਹੀ ਢੰਗ ਨਾਲ ਚੱਲਣ ਲਈ ਜੋ ਵੀ ਕੰਮ ਲੋੜੀਂਦਾ ਹੋਵੇਗਾ, ਉਹ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

0

Punjab Budget News:ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖੇਗੀ।ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ।

ਇਹ ਵੀ ਪੜ੍ਹੋ  ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sukhbir Badal ਨੇ ਮੁੜ BJP ਨੂੰ ਦਿੱਤਾ ਸਿਆਸੀ ਝਟਕਾ; ਮਰਹੂਮ ਮੰਤਰੀ ਦੇ ਪੋਤੇ ਨੂੰ ਬਣਾਇਆ ਅਕਾਲੀ ਦਲ ਦਾ ਹਲਕਾ ਇੰਚਾਰਜ਼

0

Ludhiana News: ਕਿਸੇ ਸਮੇਂ ਪੰਜਾਬ ਦੇ ਵਿਚ ਇਕੱਠੇ ਸਿਆਸੀ ਲੜਾਈ ਲੜਦੇ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਪਈਆਂ ਦਰਾਰਾਂ ਹਾਲੇ ਮਿਟਦੀਆਂ ਨਜ਼ਰ ਨਹੀਂ ਆ ਰਹੀਆਂ। ਪਿਛਲੇ ਦਿਨੀਂ ਨਾਮੀ ਭਾਜਪਾ ਆਗੂ ਅਰਵਿੰਦ ਖੰਨਾ ਨੂੰ ਆਪਣੇ ਪਾਲੇ ਵਿਚ ਲਿਆਉਣ ਵਾਲੇ ਸੁਖਬੀਰ ਸਿੰਘ ਬਾਦਲ ਨੇ ਹੁਣ ਮੁੜ ਭਾਜਪਾ ਨੂੰ ਝਟਕਾ ਦਿੱਤਾ ਹੈ। ਲੁਧਿਆਣਾ ਤੋਂ ਭਾਜਪਾ ਦੇ ਵੱਡੇ ਆਗੂ ਤੇ ਸਾਬਕਾ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੋਸਾਈਂ ਨੁੰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਹੈ।

ਇਹ ਵੀ ਪੜ੍ਹੋ  Punjab ‘ਚ ਭਿਆਨਕ ਸੜਕੀ ਹਾਦਸੇ ‘ਚ ਨਾਮੀ ਕਾਲਜ਼ ਦੇ ਪ੍ਰਿੰਸੀਪਲ ਉਸਦੇ ਪੁੱਤ ਸਮੇਤ ਤਿੰਨ ਦੀ ਮੌ+ਤ

ਆਪਣੇ ਦਾਦੇ ਦੇ ਜਾਣ ਤੋਂ ਬਾਅਦ ਲੁਧਿਆਣਾ ਦੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਸਰਗਰਮ ਅਮਿਤ ਗੋਸਾਈਂ ਨੂੰ ਸ: ਬਾਦਲ ਨੇ ਹੁਣ ਅਕਾਲੀ ਦਲ ਵੱਲੋਂ ਇਸੇ ਹਲਕੇ ਦਾ ਇੰਚਾਰਜ਼ ਬਣਾ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਮਿਤ ਜੋਸ਼ ਅਤੇ ਸਮਰਪਣ ਨਾਲ ਪਾਰਟੀ ਨੂੰ ਆਪਣੇ ਹਲਕੇ ਵਿੱਚ ਹੋਰ ਮਜ਼ਬੂਤ ​​ਕਰਨਗੇ । ਇਸ ਮੌਕੇ ਅਕਾਲੀ ਆਗੂ ਮੋਹਿਤ ਗੁਪਤਾ ਸਮੇਤ ਹੋਰ ਆਗੂ ਵੀ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਭਿਆਨਕ ਸੜਕੀ ਹਾਦਸੇ ‘ਚ ਨਾਮੀ ਕਾਲਜ਼ ਦੇ ਪ੍ਰਿੰਸੀਪਲ ਉਸਦੇ ਪੁੱਤ ਸਮੇਤ ਤਿੰਨ ਦੀ ਮੌ+ਤ

0

Jalandhar News: Punjab ‘ਚ ਬੀਤੀ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਉੱਪਰ ਸਥਿਤ ਚੌਲਾਂਗ ਟੋਲ ਪਲਾਜ਼ਾ ‘ਤੇ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਮਾਂ-ਪੁੱਤ ਅਤੇ ਡਰਾਈਵਰ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸਤੋਂ ਇਲਾਵਾ ਇੱਕ ਵਿਅਕਤੀ ਜਖ਼ਮੀ ਹੋ ਗਿਆ, ਜਿਸਦੀ ਗੰਭੀਰ ਹਾਲਾਤ ਦੱਸੀ ਜਾ ਰਹੀ ਹੈ। ਮ੍ਰਿਤਕਾਂ ਵਿੱਚ ਦਸੂਹਾ ਦੇ ਕੇਐਮਐਸ ਕਾਲਜ ਦੀ ਪ੍ਰਿੰਸੀਪਲ ਡਾ. ਸ਼ਬਨਮ ਸੈਣੀ ਅਤੇ ਉਸਦੇ ਪੁੱਤਰ ਦੁਸ਼ਾਂਤ (18 ਸਾਲ) ਤੋਂ ਇਲਾਵਾ ਪਿਕਅੱਪ ਗੱਡੀ ਦਾ ਡਰਾਈਵਰ ਮਿੱਠੂ ਸ਼ਾਮਲ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਸੁਖਪਾਲ ਖਹਿਰਾ ਦੇ ਔਰਤਾਂ ‘ਤੇ ਵਿਵਾਦਤ ਟਵੀਟ ਉਪਰ ਕਾਂਗਰਸੀ ਬੁਰੀ ਤਰ੍ਹਾਂ ਘਿਰੀ, ਨਿੰਦਾ ਪ੍ਰਸਤਾਵ ਪਾਸ

ਮਿਲੀ ਜਾਣਕਾਰੀ ਮੁਤਾਬਕ ਪ੍ਰਿੰਸੀਪਲ ਡਾ. ਸ਼ਬਨਮ ਆਪਣੇ ਪੁੱਤਰ ਨਾਲ ਜਲੰਧਰ ਵਿੱਚ ਆਪਣੀ ਧੀ ਨੂੰ ਮਿਲ ਕੇ ਵਾਪਸ ਆ ਰਹੀ ਸੀ। ਇਸ ਦੌਰਾਨ ਉਕਤ ਟੋਲ ਪਲਾਜ਼ਾ ਕੋਲ ਉਨ੍ਹਾਂ ਦੀ ਅਰਟਿਗਾ ਕਾਰ ਅੱਗੇ ਖੜੀ ਪਿਕਅੱਪ ਵਿਚ ਜਾ ਵੱਜੀ। ਜਿਸ ਕਾਰਨ ਅਰਟਿਗਾ ਗੱਡੀ ਵਿਚ ਦੋਨੋਂ ਮਾਂ-ਪੁੱਤ ਅਤੇ ਪਿੱਕਅੱਪ ਗੱਡੀ ਦੇ ਡਰਾਈਵਰ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਹਸਪਤਾਲਾਂ ਵਿਚ ਲਿਜਾਇਆ ਗਿਆ ਪ੍ਰੰਤੂ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਲਾਕੇ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵੱਡੀ ਖ਼ਬਰ; ਸੁਖਪਾਲ ਖਹਿਰਾ ਦੇ ਔਰਤਾਂ ‘ਤੇ ਵਿਵਾਦਤ ਟਵੀਟ ਉਪਰ ਕਾਂਗਰਸੀ ਬੁਰੀ ਤਰ੍ਹਾਂ ਘਿਰੀ, ਨਿੰਦਾ ਪ੍ਰਸਤਾਵ ਪਾਸ

0

Punjab Budget Session; ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ 8 ਮਾਰਚ ਨੂੰ ਪੰਜਾਬ ਦੀਆਂ ਔਰਤਾਂ ਲਈ 1000 ਤੇ 1500 ਰੁਪਏ ਦੀ ਸਕੀਮ ਦੇ ਕੀਤੇ ਐਲਾਨ ਉੱਪਰ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀ ਵਿਵਾਦਤ ਟਿੱਪਣੀ ਵਿਰੋਧੀ ਧਿਰ ‘ਤੇ ਭਾਰੀ ਪੈਂਦੀ ਨਜ਼ਰ ਆਈ। ਜਿਕਰਯੋਗ ਹੈ ਕਿ ਸ਼੍ਰੀ ਖਹਿਰਾ ਨੇ ਆਪਣੇ ਟਵੀਟਰ ਹੈਂਡਲ ਉੱਪਰ ਮਾਨ ਸਰਕਾਰ ਦੀ ਔਰਤਾਂ ਲਈ ਲਿਆਂਦੀ ਇਸ ਸਕੀਮ ਉੱਪਰ ਟਿੱਪਣੀ ਕਰਦਿਆਂ ਲਿਖਿਆ ਸੀ ਕਿ, ”1000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ ?” ਸਭ ਤੋਂ ਪਹਿਲਾਂ ਇਸ ਮੁੱਦੇ ਨੂੰ ਚੁੱਕਦਿਆਂ ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਟਵੀਟ ਸਦਨ ਵਿਚ ਪੜਦਿਆਂ ਇਸ ਉਪਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਪ੍ਰਤੀਕਮ ਜਾਣਨਾ ਚਾਹਿਆ।

ਇਹ ਵੀ ਪੜ੍ਹੋ ਸੁਖਪਾਲ ਖਹਿਰਾ ਦੇ ਟਵੀਟ ‘ਤੇ ਪੰਜਾਬ ਵਿਧਾਨ ਸਭਾ ‘ਚ ਹੰਗਾਮਾ; ਸਦਨ ਕਰਨਾ ਪਿਆ ਮੁਲਤਵੀਂ

ਹਾਲਾਂਕਿ ਸ਼੍ਰੀ ਬਾਜ਼ਵਾ ਨੇ ਇਸ ਟਵੀਟ ਦੀ ਨਿੰਦਾ ਕਰਦਿਆਂ ਕਿਹਾ ਕਿ ਇਸਦਾ ਸਪੱਸ਼ਟੀਕਰਨ ਭਲਕੇ ਖੁਦ ਸ਼੍ਰੀ ਖਹਿਰਾ ਸਦਨ ਵਿਚ ਰੱਖ ਸਕਦੇ ਹਨ। ਪ੍ਰੰਤੂ ਸੱਤਾਧਿਰ ਇਸ ਉੱਪਰ ਸੰਤੁਸ਼ਟ ਨਹੀਂ ਹੋਈ ਤੇ ਇਸ ਵਿਵਾਦ ਟਵੀਟ ਨੂੰ ਪੂਰੇ ਪੰਜਾਬ ਦੀਆਂ ਔਰਤਾਂ ਤੇ ਖਾਸਕਰ ਦਲਿਤ ਔਰਤਾਂ ਦਾ ਅਪਮਾਨ ਕਰਾਰ ਦਿੰਦਿਆਂ ਖਹਿਰਾ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਪੈ ਰਹੇ ਰੌਲੇ-ਰੱਪੇ ਕਾਰਨ ਸਪੀਕਰ ਨੇ ਅੱਧੇ ਘੰਟੇ ਦੇ ਲਈ ਸਦਨ ਨੂੰ ਮੁਲਤਵੀਂ ਕਰ ਦਿੱਤਾ।ਇਸਤੋਂ ਬਾਅਦ ਜਦ ਮੁੜ ਸਦਨ ਜੁੜਿਆ ਤਾਂ ਸੱਤਾਧਿਰ ਨੇ ਫ਼ਿਰ ਇਹ ਮੁੱਦਾ ਚੁੱਕਿਆ। ਇਸਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। ਹਾਲਾਂਕਿ ਇਸ ਵਾਰ ਵੀ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮਸਲੇ ਨੂੰ ਠੰਢ ਕਰਨ ਦਾ ਯਤਨ ਕੀਤਾ ਪ੍ਰੰਤੂ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਦੇ ਬੈਂਡ-ਵਾਜ਼ੇ ਵਾਲੇ ਬਿਆਨ ਦਾ ਸ਼ਿਕਾਰ ਹੋ ਚੁੱਕੇ ਹਰਭਜਨ ਸਿੰਘ ਈਟੀਓ ਨੇ ਇਸ ਮੁੱਦੇ ਵਿਚ ਕਾਂਗਰਸ ਨੂੰ ਬੁਰੀ ਤਰ੍ਹਾਂ ਘੇਰਿਆ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਲਈ 1000 ਤੇ 1500 ਰੁਪਏ ਦੇਣ ਦਾ ਐਲਾਨ, ਜਾਣੋਂ ਕਿਹੜੀਆਂ ਔਰਤਾਂ ਨੂੰ ਮਿਲਣਗੇ ਪੈਸੇ

ਇਸਤੋਂ ਬਾਅਦ ਸਦਨ ਵਿਚ ਖਹਿਰਾ ਵਿਰੁਧ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਅਤੇ ਪਵਿੱਤਰ ਸਦਨ ਵੱਲੋਂ ਪਾਸ ਕੀਤੇ ਮਤੇ ਦਾ ਵੀ ਅਪਮਾਨ ਕਰਨ ਦਾ ਦੋਸ਼ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਉੱਪਰ ਸਪੀਕਰ ਸੰਧਵਾਂ ਨੇ ਨਿੰਦਾ ਪ੍ਰਸਤਾਵ ਪੜ੍ਹ ਕੇ ਸੁਣਾਇਆ ਤੇ ਵੋਟਿੰਗ ਕਰਵਾਈ।ਇਸ ਵੋਟਿੰਗ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਵਿਧਾਇਕਾਂ ਨੇ ਬਾਹਾਂ ਖੜੀਆਂ ਕਰਕੇ ਇਸਦੇ ਹੱਕ ਵਿਚ ਵੋਟ ਪਾਈ, ਉਥੇ ਕਾਂਗਰਸ ਦੇ ਵਿਧਾਇਕ ਚੁੱਪ ਰਹੇ। ਜਿਸ ਕਾਰਨ ਮੁੜ ਸਪੀਕਰ ਵੱਲੋਂ ਮੁੜ ਵੋਟਿੰਗ ਕਰਵਾਈ ਗਈ ਤੇ ਨਾਲ ਹੀ ਕਿਹਾ ਗਿਆ ਕਿ ਚੁੱਪ ਨੂੰ ਵੀ ਨਾਂਹ ਸਮਝਿਆ ਜਾਵੇਗਾ। ਅਖੀਰ ਕਾਂਗਰਸ ਦੀ ਚੁੱਪ ਦੇ ਬਾਵਜੂਦ ਬਹੁਸੰਮਤੀ ਨਾਲ ਇਹ ਪ੍ਰਸਤਾਵ ਪਾਸ ਹੋ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਖਪਾਲ ਖਹਿਰਾ ਦੇ ਟਵੀਟ ‘ਤੇ ਪੰਜਾਬ ਵਿਧਾਨ ਸਭਾ ‘ਚ ਹੰਗਾਮਾ; ਸਦਨ ਕਰਨਾ ਪਿਆ ਮੁਲਤਵੀਂ

0

Punjab Budget Session: Punjab Budget Session; ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਅੱਜ ਮੰਗਲਵਾਰ ਨੂੰ ਮੁੜ ਵੱਡਾ ਹੰਗਾਮਾ ਦੇਖਣ ਨੂੰ ਮਿਲਿਆ। ਪਹਿਲਾਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੈਡੀਕਲ ਕਾਲਜ਼ ਖੋਲਣ ਸਬੰਧੀ ਚੁੱਕੇ ਮੁੱਦੇ ‘ਤੇ ਮੰਤਰੀ ਅਮਨ ਅਰੋੜਾ ਦੇ ਜਵਾਬ ਦੇਣ ਉੱਪਰ ਜਤਾਏ ਇਤਰਾਜ਼ ‘ਤੇ ਕਾਫ਼ੀ ਹੰਗਾਮਾ ਹੋਇਆ। ਇਸ ਦੌਰਾਨ ਸ਼੍ਰੀ ਬਾਜਵਾ ਵੱਲੋਂ ਕਥਿਤ ਤੌਰ ‘ਤੇ ਅਮਨ ਅਰੋੜਾ ਵੱਲੋਂ ਕਥਿਤ ਇਤਰਾਜ਼ ਯੋਗ ਟਿੱਪਣੀ ਕਰਨ ‘ਤੇ ਵਿਧਾਨ ਸਭਾ ਅੰਦਰ ਹੰਮਾਗਾ ਹੋ ਗਿਆ। ਇਸ ਮੋਕੇ ਅਮਨ ਅਰੋੜਾ ਤੋਂ ਇਲਾਵਾ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਵਿਰੋਧੀ ਧਿਰ ਨੂੰ ਖੂਬ ਰਗੜ੍ਹੇ ਲਗਾਏ।

ਇਹ ਵੀ ਪੜ੍ਹੋ ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਾਲਾਂਕਿ ਬਾਜਵਾ ਨੇ ਜਵਾਬ ਦੇਣ ਦੀ ਕੋਸਿਸ ਵੀ ਕੀਤੀ ਤੇ ਪ੍ਰੰਤੂ ਇਸ ਦੌਰਾਨ ਸਦਨ ਕਾਫ਼ੀ ਸ਼ੋਰਗੁੱਲ ਹੋਇਆ, ਜਿਸਨੂੰ ਕਾਫ਼ੀ ਮੁਸ਼ੱਕਤ ਦੇ ਬਾਅਦ ਮਾਈਕ ਬੰਦ ਕਰਵਾ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਾਂਤ ਕਰਵਾਇਆ।ਪ੍ਰੰਤੂ ਇਸਤੋਂ ਥੋੜੇ ਸਮੇਂ ਬਾਅਦ ਹੀ ਹਰਪਾਲ ਸਿੰਘ ਚੀਮਾ ਨੇ ਅੱਜ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਬਾਰੇ ਕੀਤੇ ਕਥਿਤ ਵਿਵਾਦਤ ਟਵੀਟ ਦਾ ਮੁੱਦਾ ਚੁੱਕਦਿਆਂ ਵਿਰੋਧੀ ਧਿਰ ਨੂੰ ਘੇਰ ਲਿਆ। ਚੀਮਾ ਦੇ ਇਸ ਸਟੈਂਡ ਦੀ ਪ੍ਰੋੜਤਾ ਕਰਦਿਆਂ ਸੱਤਾਧਾਰੀ ਕਈ ਵਿਧਾਇਕ ਉਨ੍ਹਾਂ ਦੀ ਹਿਮਾਇਤ ਵਿਚ ਆ ਗਏ ਤੇ ਖਹਿਰਾ ਵਿਰੁਧ ਸਖਤ ਕਾਰਵਾਈ ਦੀ ਮੰਗ ਕੀਤੀ। ਹਾਲਾਂਕਿ ਪ੍ਰਤਾਪ ਸਿੰਘ ਬਾਜਵਾ ਨੇ ਬਤੌਰ ਵਿਰੋਧੀ ਧਿਰ ਦੇ ਆਗੂ ਵਜੋਂ ਇਸ ਟਵੀਟ ਦੀ ਨਿੰਦਾ ਕਰਦਿਆਂ ਮਾਮਲਾ ਸ਼ਾਂਤ ਕਰਨ ਦਾ ਯਤਨ ਕੀਤਾ ਪ੍ਰੰਤੂ ਆਪ ਵਿਧਾਇਕ ਤੇ ਮੰਤਰੀ ਇਸ ਗੱਲ ‘ਤੇ ਅੜੇ ਰਹੇ ਕਿ ਸੁਖਪਾਲ ਖਹਿਰਾ ਦੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ Vigilance Bureau ਨੇ ASI ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਾਮਲਾ ਵਧਦਾ ਦੇਖ ਸਪੀਕਰ ਨੂੰ ਅੱਧੇ ਘੰਟੇ ਲਈ ਸਦਨ ਮੁਲਤਵੀਂ ਕਰਨੀ ਪਈ। ਇਸਤੋਂ ਬਾਅਦ ਵਿਧਾਨ ਸਭਾ ਦੀ ਪ੍ਰੈਸ ਗੈਲਰੀ ‘ਚ ਮੀਡੀਆ ਨੁੰ ਸੰਬੋਧਨ ਕਰਦਿਆਂ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰਨਾਂ ਆਪ ਮੰਤਰੀਆਂ ਤੇ ਵਿਧਾਇਕਾਂ ਨੇ ਕਾਂਗਰਸ ਨੁੰ ਘੇਰਦਿਆਂ ਪੰਜਾਬ ਦੀਆਂ ਕਰੋੜਾਂ ਔਰਤਾਂ ਬਾਰੇ ਅਜਿਹੀ ਭੱਦੀ ਟਿੱਪਣੀ ਕਰਨ ਨੂੰ ਲੈ ਕੇ ਤੁਰੰਤ ਪਾਰਟੀ ਵਿਚੋਂ ਬਾਹਰ ਕੱਢਣ ਦੀ ਮੰਗ ਕੀਤੀ। ਇਸਦੇ ਨਾਲ ਹੀ ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਪੂਰੇ ਪੰਜਾਬ ਦੀਆਂ ਔਰਤਾਂ ਤੋਂ ਮੁਆਫ਼ੀ ਮੰਗਣ ਲਈ ਵੀ ਕਿਹਾ। ਸ਼੍ਰੀ ਚੀਮਾ ਨੇ ਐਲਾਨ ਕੀਤਾ ਕਿ ਇਸ ਮੁੱਦੇ ਨੂੰ ਲੈ ਕੇ ਖਹਿਰਾ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸਤੋਂ ਇਲਾਵਾ ਚੀਮਾ ਨੇ ਖਹਿਰਾ ਨੂੰ ਸਦਨ ਵਿਚੋਂ ਵੀ ਬਾਹਰ ਕੱਢਣ ਦਾ ਮੁੱਦਾ ਚੁੱਕਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਯੁਸ਼ਮਾਨ ਭਾਰਤ ਯੋਜਨਾ ‘ਤੇ ਵਿਰੋਧੀ ਧਿਰ ਦੇ ਦੋਸ਼ ਨਿਰਾਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਸਿਹਤ ਸੇਵਾਵਾਂ ‘ਤੇ ਵਿਰੋਧੀ ਧਿਰ ਕਰ ਰਹੀ ਹੈ ਰਾਜਨੀਤੀ, ਭੁਗਤਾਨ ਵਿੱਚ ਅਨਿਅਮਿਤੱਤਾ ਅਤੇ ਇਲਾਜ ਰੋਕਣ ਦੇ ਦਾਅਵੇ ਤੱਥਹੀਣ- ਮੁੱਖ ਮੰਤਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਹੈਲਥ ਐਮਰਜੈਂਸੀ ਵਰਗੇ ਹਾਲਾਤ ਦੱਸਣਾ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਇੱਕ ਨੈਰੇਟਿਵ ਘੜਨ ਦੀ ਕੋਸ਼ਿਸ਼ ਹੈ। ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਭੁਗਤਾਨ ਵਿੱਚ ਅਨਿਅਮਿਤੱਤਾ ਅਤੇ ਨਿੱਜੀ ਹਸਪਤਾਲਾਂ ਵੱਲੋਂ ਇਲਾਜ ਰੋਕਣ ਦੇ ਲਗਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਨਿਰਾਧਾਰ, ਤੱਥਾਂ ਪੱਖੋਂ ਗਲਤ ਅਤੇ ਸੱਚਾਈ ਤੋਂ ਕੋਸੋ ਦੂਰ ਹਨ।ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਆਯੁਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਲਿਆਂਦੇ ਗਏ ਧਿਆਨਖਿੱਚ ਮਤੇ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ ਦੀ ਸ਼ੁਰੂਆਤ 23 ਦਸੰਬਰ 2018 ਨੂੰ ਕੀਤੀ ਗਈ ਸੀ। ਇਸ ਦੇ ਤਹਿਤ ਯੋਗ ਪਰਿਵਾਰਾਂ ਨੂੰ ਪ੍ਰਤੀ ਸਾਲ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਪ੍ਰਦਾਨ ਕੀਤਾ ਜਾਂਦਾ ਹੈ। ਇਸ ਯੋਜਨਾ ਵਿੱਚ 2694 ਇਲਾਜ ਪੈਕੇਜ ਸ਼ਾਮਲ ਹਨ।

ਇਹ ਵੀ ਪੜ੍ਹੋ ਜੀਵਨ ਨਗਰ ਵਿੱਚ ਸ਼ਾਨਦਾਰ ਮੋਹੱਲਾ ਪ੍ਰੋਗਰਾਮ ਵਿੱਚ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੰਤ ਸਮਾਜ ਦਾ ਲਿਆ ਆਸ਼ੀਰਵਾਦ

ਉਨ੍ਹਾਂ ਦੱਸਿਆ ਕਿ 21 ਨਵੰਬਰ 2022 ਨੂੰ ਚਿਰਾਯੂ ਯੋਜਨਾ ਦੀ ਸ਼ੁਰੂਆਤ ਕੀਤੀ ਗਈ, ਜਿਸ ਰਾਹੀਂ ਆਯੁਸ਼ਮਾਨ ਭਾਰਤ ਦੇ ਲਾਭ ਉਨ੍ਹਾਂ ਅੰਤੋਂਦੇਯ ਪਰਿਵਾਰਾਂ ਤੱਕ ਵੀ ਪਹੁੰਚਾਏ ਗਏ ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੱਕ ਹੈ। ਇਸ ਯੋਜਨਾ ਦੇ ਤਹਿਤ ਵੀ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦਾ ਸਿਹਤ ਕਵਰ ਦਿੱਤਾ ਜਾਂਦਾ ਹੈ ਅਤੇ ਇਸ ਦਾ ਪੂਰਾ ਖਰਚਾ ਰਾਜ ਸਰਕਾਰ ਵੱਲੋਂ ਭੁਗਤਾਨ ਕੀਤਾ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023-24 ਵਿੱਚ ਆਯੁਸ਼ਮਾਨ ਭਾਰਤ ਚਿਰਾਯੂ ਯੋਜਨਾ ਦਾ ਦਾਇਰਾ ਹੋਰ ਵਧਾਇਆ ਗਿਆ ਅਤੇ 1.80 ਲੱਖ ਤੋਂ 3 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ 70 ਸਾਲ ਦੇ ਬਜ਼ੁਰਗਾਂ ਦਾ ਖਿਆਲ ਰੱਖਦੇ ਹੋਏ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਦਿੱਤਾ।ਉਨ੍ਹਾਂ ਕਿਹਾ ਕਿ ਯੋਜਨਾ ਦੇ ਤਹਿਤ ਸ਼ਿਕਾਇਤ ਨਿਵਾਰਣ ਦੀ ਮਜ਼ਬੂਤ ਵਿਵਸਥਾ ਕੀਤੀ ਗਈ ਹੈ। ਰਾਸ਼ਟਰੀ ਸਿਹਤ ਅਥਾਰਟੀ ਵੱਲੋਂ ਚਲਾਏ ਜਾ ਰਹੇ ਕਾਲ ਸੈਂਟਰ 14555 ਨੰਬਰ ‘ਤੇ 24 ਘੰਟੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਮੁੱਖ ਮੰਤਰੀ ਨੇ ਸਦਨ ਵਿੱਚ ਦੱਸਿਆ ਕਿ 22 ਜਨਵਰੀ 2026 ਤੱਕ ਹਰਿਆਣਾ ਵਿੱਚ 784 ਨਿੱਜੀ ਹਸਪਤਾਲ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸੂਚੀਬੱਧ ਹਨ। ਫਰਵਰੀ 2026 ਵਿੱਚ 21 ਫਰਵਰੀ ਤੱਕ ਕੇਵਲ ਨਿੱਜੀ ਹਸਪਤਾਲਾਂ ਤੋਂ ਹੀ 33,911 ਪ੍ਰੀ-ਆਥੋਰਾਈਜ਼ੇਸ਼ਨ ਬੇਨਤੀਆਂ ਪ੍ਰਾਪਤ ਹੋਈਆਂ। ਉਨ੍ਹਾਂ ਕਿਹਾ ਕਿ ਜੇਕਰ ਅਸਲ ਵਿੱਚ ਹਸਪਤਾਲਾਂ ਨੇ ਇਲਾਜ ਬੰਦ ਕਰ ਦਿੱਤਾ ਹੁੰਦਾ ਤਾਂ ਇੰਨੇ ਵੱਡੇ ਪੱਧਰ ‘ਤੇ ਪ੍ਰੀ-ਆਥੋਰਾਈਜ਼ੇਸ਼ਨ ਬੇਨਤੀਆਂ ਪ੍ਰਾਪਤ ਹੋਣਾ ਸੰਭਵ ਨਹੀਂ ਸੀ।ਇਸੇ ਤਰ੍ਹਾਂ ਵਿੱਤੀ ਸਾਲ 2025-26 ਦੌਰਾਨ ਸੂਚੀਬੱਧ ਨਿੱਜੀ ਹਸਪਤਾਲਾਂ ਵੱਲੋਂ ਕੁੱਲ 5,91,863 ਕਲੇਮ ਪੇਸ਼ ਕੀਤੇ ਗਏ।

ਇਹ ਵੀ ਪੜ੍ਹੋ ਮਹਿਲਾ ਦਿਵਸ ‘ਤੇ ਸਫਾਈ ਕਾਮਿਆਂ ਦਾ ਸਨਮਾਨ, ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਵੰਡੇ ਸੁਰੱਖਿਆ ਕਿਟ

ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਭੁਗਤਾਨ ਨਾਲ ਸਬੰਧਤ ਮੁੱਦੇ ਨੂੰ ਲੈ ਕੇ ਵੀ ਕੁਝ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਕਾਂਗਰਸ ਦੇ ਸਮੇਂ 700 ਡਾਕਟਰ ਮਿਲਦੇ ਸਨ, ਜਦਕਿ ਅੱਜ 3,200 ਡਾਕਟਰ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਨਿੱਜੀ ਹਸਪਤਾਲਾਂ ਵੱਲੋਂ ਕੁੱਲ 1,236 ਕਰੋੜ ਰੁਪਏ ਦੇ ਕਲੇਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚੋਂ ਲਗਭਗ 1,100 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ, ਜੋ ਕਿ ਲਗਭਗ 89 ਫੀਸਦੀ ਕਲੇਮ ਨਿਪਟਾਰੇ ਨੂੰ ਦਰਸਾਉਂਦਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੀ ਸੂਚੀਬੱਧ ਹਸਪਤਾਲਾਂ ਨੂੰ ਲਗਭਗ 250 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਯੁਸ਼ਮਾਨ ਚਿਰਾਯੂ ਯੋਜਨਾ ਦੇ ਤਹਿਤ ਪ੍ਰਦੇਸ਼ ਵਿੱਚ 27,42,306 ਲੋਕਾਂ ਦੇ ਇਲਾਜ ਲਈ 3,862 ਕਰੋੜ 36 ਲੱਖ ਰੁਪਏ ਦੇ ਕਲੇਮ ਦਿੱਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ ਕਿਸੇ ਵੀ ਲਾਭਪਾਤਰੀ ਵੱਲੋਂ ਇਸ ਆਧਾਰ ‘ਤੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਕਿ ਹਸਪਤਾਲ ਨੇ ਆਯੁਸ਼ਮਾਨ ਯੋਜਨਾ ਦੇ ਤਹਿਤ ਭੁਗਤਾਨ ਨਾ ਮਿਲਣ ਕਾਰਨ ਇਲਾਜ ਕਰਨ ਤੋਂ ਇਨਕਾਰ ਕੀਤਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲਾਭਕਾਰਾਂ ਨੂੰ ਕੋਈ ਸਮੱਸਿਆ ਨਹੀਂ ਹੈ ਤਾਂ ਵਿਰੋਧੀ ਧਿਰ ਨੂੰ ਹੈਲਥ ਐਮਰਜੈਂਸੀ ਕਿੱਥੇ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਇਸ ਤਰ੍ਹਾਂ ਦੇ ਦੋਸ਼ ਲਗਾਉਣਾ ਨਾ ਸਿਰਫ਼ ਮਨਘੜਤ ਹੈ ਬਲਕਿ ਲੱਖਾਂ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੇ ਸਮਰਪਿਤ ਕਾਰਜ ਦਾ ਵੀ ਅਪਮਾਨ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰ ਨੇ ਵੱਖ-ਵੱਖ ਸਕੀਮਾਂ ਤਹਿਤ ਲਾਭਕਾਰਾਂ ਦੇ ਖਾਤਿਆਂ ਵਿੱਚ ਪਹੁੰਚਾਏ 3,309 ਕਰੋੜ ਰੁਪਏ : ਮੁੱਖ ਮੰਤਰੀ

0

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੇ ਹਰ ਸੰਕਲਪ ਨੂੰ ਪੂਰੀ ਵਚਨਬੱਧਤਾ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਵਿਜ਼ਨ ‘ਵਿਕਸਿਤ ਭਾਰਤ’ ਦਾ ਵਿਜ਼ਨ ਹੈ ਅਤੇ ਉਸੇ ਦਿਸ਼ਾ ਵਿੱਚ ਹਰਿਆਣਾ ਸਰਕਾਰ ਵੀ ਲਗਾਤਾਰ ਕੰਮ ਕਰ ਰਹੀ ਹੈ।ਮੁੱਖ ਮੰਤਰੀ ਅੱਜ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਬੋਲ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਵਚਨਬੱਧਤਾ ਦੀ ਹੀ ਮਿਸਾਲ ਹੈ ਕਿ ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਸਕੀਮਾਂ ਤਹਿਤ ਵੱਡੀ ਰਾਸ਼ੀ ਸਿੱਧੀ ਲਾਭਕਾਰਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ  Ranjit Encounter Case; 13 ਦਿਨਾਂ ਬਾਅਦ ਹੋਇਆ ਨੌਜਵਾਨ ਦਾ ਅੰਤਿਮ ਸੰਸਕਾਰ

ਉਨ੍ਹਾਂ ਦੱਸਿਆ ਕਿ 3 ਮਾਰਚ 2026 ਨੂੰ ਹਰਿਆਣਾ ਰਾਜ ਦੀਆਂ 602 ਗਊਸ਼ਾਲਾਵਾਂ ਨੂੰ 68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।ਉਨ੍ਹਾਂ ਨੇ ਸਦਨ ਨੂੰ ਜਾਣੂ ਕਰਵਾਇਆ ਕਿ 8 ਮਾਰਚ 2026 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਰਾਜ ਸਰਕਾਰ ਵੱਲੋਂ 35 ਲੱਖ ਮਹਿਲਾਵਾਂ ਨੂੰ ਵੱਖ-ਵੱਖ ਸਕੀਮਾਂ ਤਹਿਤ 1,357 ਕਰੋੜ ਰੁਪਏ ਜਾਰੀ ਕੀਤੇ ਗਏ।ਮੁੱਖ ਮੰਤਰੀ ਨੇ ਦੱਸਿਆ ਕਿ 9 ਮਾਰਚ 2026 ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਲ-ਨਾਲ ਵੱਖ-ਵੱਖ ਸਕੀਮਾਂ ਤਹਿਤ 1,884 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਵਿੱਚ ਬੁਢਾਪਾ ਪੈਨਸ਼ਨ, ਦਿਆਲੂ ਯੋਜਨਾ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਸਮੇਤ ਹੋਰ ਸਕੀਮਾਂ ਦੇ ਲਾਭਕਾਰਾਂ ਨੂੰ ਲਾਭ ਪ੍ਰਦਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਜੀਵਨ ਨਗਰ ਵਿੱਚ ਸ਼ਾਨਦਾਰ ਮੋਹੱਲਾ ਪ੍ਰੋਗਰਾਮ ਵਿੱਚ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੰਤ ਸਮਾਜ ਦਾ ਲਿਆ ਆਸ਼ੀਰਵਾਦ

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਰਾਜ ਸਰਕਾਰ ਨੇ ਵੱਖ-ਵੱਖ ਸਕੀਮਾਂ ਰਾਹੀਂ ਹਰਿਆਣਾ ਰਾਜ ਦੇ ਲਾਭਕਾਰਾਂ ਦੇ ਖਾਤਿਆਂ ਵਿੱਚ ਕੁੱਲ 3,309 ਕਰੋੜ ਰੁਪਏ ਸਿੱਧੇ ਪਹੁੰਚਾਉਣ ਦਾ ਕੰਮ ਕੀਤਾ ਹੈ। ਇਹ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦੀ ਵਚਨਬੱਧਤਾ ਅਤੇ ਜਨ ਭਲਾਈ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਸਦਨ ਵਿੱਚ ਇਹ ਵੀ ਘੋਸ਼ਣਾ ਕੀਤੀ ਕਿ ਹਾਲ ਹੀ ਵਿੱਚ ਜੀਂਦ ਜ਼ਿਲ੍ਹੇ ਦੇ ਸਫੀਦੋਂ ਵਿੱਚ ਹੋਏ ਹਾਦਸੇ ਦੀ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜਿਨ੍ਹਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਦੋਂ ਕਿ ਜ਼ਖਮੀਆਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894971