Monday, May 4, 2026
Home Blog Page 122

ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ

0

“ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਈ ਵਿਰੋਧੀ ਧਿਰ ਨੂੰ ਪੰਜਾਬ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ: ਅਮਨ ਅਰੋੜਾ
punjab Budget News:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਆਪਣੀ “ਰਾਜਨੀਤਿਕ ਤੌਰ ‘ਤੇ ਦੀਵਾਲੀਆ” ਹੋਣ ਦੀ ਸਥਿਤੀ ਕੱਜਣ ਲਈ ਹੀ ਬਹਿਸ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਚੋਣ ਮਨੋਰਥ ਪੱਤਰ ਨੂੰ ਜ਼ੁਮਲਿਆਂ ਦਾ ਕਿਤਾਬਚਾ ਆਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ।ਵਿਰੋਧੀ ਧਿਰ ਦੇ ਨੇਤਾ (ਐਲਓਪੀ) ਅਤੇ ਹੋਰ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸੇਧਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਉਹ ਆਪਣੇ ਆਪ ਨੂੰ ਵਿਰੋਧੀ ਧਿਰ ਦੇ ਨੇਤਾ ਅਖਵਾਉਂਦੇ ਹਨ। ਅਸੀਂ ਤਾਂ ਉਨ੍ਹਾਂ ਦੀ ਗੱਲ ਨੂੰ ਸੰਜਮ ਨਾਲ ਸੁਣਿਆ ਪਰ ਜਦੋਂ ਅਸੀਂ ਤੱਥ ਪੇਸ਼ ਕੀਤੇ ਤਾਂ ਉਨ੍ਹਾਂ ਨੇ ਵਾਕਆਊਟ ਕਰ ਲਿਆ ਅਤੇ ਬਿਲਕੁਲ ਇਸੇ ਤਰ੍ਹਾਂ ਹੀ ਉਨ੍ਹਾਂ ਨੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਦੌਰਾਨ ਕੀਤਾ ਸੀ। ਵਿਰੋਧੀ ਧਿਰ ਦੇ ਨੇਤਾ ਅਕਸਰ ਬਿਨਾਂ ਸੁਣੇ, ਬਿਨਾਂ ਪੜ੍ਹੇ ਸਦਨ ਵਿੱਚੋਂ ਵਾਕਆਊਟ ਕਰ ਜਾਂਦੇ ਹਨ। ਉਹ ਸਿਰਫ਼ ਪੰਜਾਬ ਦੇ ਅਸਲ ਮੁੱਦਿਆਂ ਤੋਂ ਭੱਜਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੱਖ ਨਹੀਂ ਕੀਤਾ ਸੀ।” ਕਾਂਗਰਸ ਪਾਰਟੀ ਦੇ 2017 ਦੇ ਚੋਣ ਮਨੋਰਥ ਪੱਤਰ ਨੂੰ ਸਦਨ ‘ਚ ਵਿਖਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਾਂਗਰਸੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਸ ਵਿੱਚੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੂਰੇ ਕੀਤੇ ਕਿਸੇ ਵਾਅਦਿਆਂ ਬਾਰੇ ਦੱਸਣ। ਉਨ੍ਹਾਂ ਕਾਂਗਰਸ ਦੀ ‘ਘਰ-ਘਰ ਰੁਜ਼ਗਾਰ’ ਯੋਜਨਾ ਅਤੇ ਹਰ ਬੇਰੁਜ਼ਗਾਰ ਨੌਜਵਾਨ ਨੂੰ 2,500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜ ਸਾਲਾਂ ਵਿੱਚ ਇਹ ਭੱਤਾ ਪ੍ਰਤੀ ਵਿਅਕਤੀ 1.5 ਲੱਖ ਰੁਪਏ ਬਣ ਗਿਆ ਸੀ। ਕੀ ਤੁਸੀਂ ਮੈਨੂੰ ਪੰਜਾਬ ਵਿੱਚ ਇੱਕ ਵੀ ਅਜਿਹਾ ਨੌਜਵਾਨ ਦਿਖਾ ਸਕਦੇ ਹੋ ਜਿਸਨੂੰ ਤੁਸੀਂ ਇਹ ਭੱਤਾ ਦਿੱਤਾ ਹੋਵੇ? ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਸਿਹਤ ਸੰਭਾਲ ਬਾਰੇ ਗੱਲ ਕਰਦਿਆਂ, ਕਾਂਗਰਸ ਨੂੰ ਮੁਹੱਲਾ ਕਲੀਨਿਕ ਸਥਾਪਤ ਕਰਨ ਦੇ ਆਪਣੇ ਵਾਅਦੇ ਦਾ ਚੇਤਾ ਕਰਵਾਇਆ। ਉਨ੍ਹਾਂ ਕਿਹਾ, “ਤੁਸੀਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਦੀ ਨਕਲ ਕੀਤੀ ਅਤੇ ਹਰ 1,000 ਲੋਕਾਂ ਲਈ ਇੱਕ ਕਲੀਨਿਕ ਦਾ ਵਾਅਦਾ ਕੀਤਾ ਪਰ ਤੁਸੀਂ ਇੱਕ ਵੀ ਨਹੀਂ ਬਣਾ ਸਕੇ। ਇਸ ਦੇ ਉਲਟ, ਸਾਡੀ ਸਰਕਾਰ ਨੇ ਅਜਿਹੇ 881 ਕਲੀਨਿਕ ਸਥਾਪਤ ਕੀਤੇ ਹਨ ਅਤੇ 240 ਹੋਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।”

ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਕਿਹਾ, “ਤੁਸੀਂ ਹਰ ਪਿੰਡ ਵਿੱਚ ਇੱਕ ਖੇਡ ਕੰਪਲੈਕਸ ਦਾ ਵਾਅਦਾ ਕੀਤਾ ਸੀ ਪਰ ਤੁਸੀਂ ਕੋਈ ਨਹੀਂ ਬਣਾਇਆ। ਸਾਡੀ ਸਰਕਾਰ ਵੱਲੋਂ 3,100 ਖੇਡ ਮੈਦਾਨ ਬਣਾਏ ਗਏ ਹਨ ਅਤੇ ਇਸ ਬਜਟ ਵਿੱਚ 6,000 ਹੋਰ ਖੇਡ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ।”

ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਵਿਵਸਥਾ, ਕਿਸਾਨਾਂ ਲਈ ਸਸਤੀ ਬਿਜਲੀ ਯਕੀਨੀ ਬਣਾਉਣ ਲਈ ਜੀਵੀਕੇ ਪਾਵਰ ਪਲਾਂਟ ਖਰੀਦਣਾ ਅਤੇ ਹਜ਼ਾਰਾਂ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਸਿੱਖਿਆ ਕ੍ਰਾਂਤੀ ਸ਼ਾਮਲ ਹੈ।ਸੂਬੇ ‘ਚ 1.5 ਲੱਖ ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਜ਼ਿਕਰ ਕਰਦਿਆਂ, ਉਨ੍ਹਾਂ ਕਿਹਾ ਕਿ ਇਸ ਨਿਵੇਸ਼ ਨਾਲ ਪੰਜ ਲੱਖ ਨੌਕਰੀਆਂ ਪੈਦਾ ਹੋਣਗੀਆਂ।ਮੰਤਰੀ ਨੇ ਕਿਹਾ, ” ਇੱਕ ਨਵਾਂ ਪੰਜਾਬ ਸਿਰਜਿਆ ਜਾ ਰਿਹਾ ਹੈ ਜਿਸ ਦਾ ਸਿਹਰਾ ਨਸ਼ਿਆਂ ਅਤੇ ਅਪਰਾਧ ਵਿਰੁੱਧ ਲੜਾਈ ਸਬੰਧੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਨੂੰ ਜਾਂਦਾ ਹੈ। ਇਹ ਹੀ ਅਸਲ ਵਿਕਾਸ ਹੈ ਜਿਸ ਬਾਰੇ ਰਾਜਪਾਲ ਗੱਲ ਕਰਨਾ ਚਾਹੁੰਦੇ ਸਨ। ਪਰ ਕਾਂਗਰਸ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਸਕਦੀ। ਇਹ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਮਾਨਸਿਕ, ਰਾਜਨੀਤਿਕ ਅਤੇ ਸਮਾਜਿਕ ਤੌਰ ‘ਤੇ ਦੀਵਾਲੀਆ ਹੋ ਚੁੱਕੀ ਹੈ। ਉਨ੍ਹਾਂ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ।”ਕਾਂਗਰਸੀ ਆਗੂਆਂ ‘ਤੇ ਮੁੜ ਨਿਸ਼ਾਨਾ ਸਾਧਦਿਆਂ, ਸ੍ਰੀ ਅਰੋੜਾ ਨੇ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਦੇ ਹੱਥੋਂ ਹੋਏ ਕਥਿਤ ਅਪਮਾਨ ਦੀ ਯਾਦ ਦਿਵਾਈ। ਉਨ੍ਹਾਂ ਨੇ ਤੁਹਾਨੂੰ ਪਾਰਟੀ ਤੋਂ ਕੱਢਣ ਦੀ ਧਮਕੀ ਦਿੱਤੀ, ਫਿਰ ਵੀ ਤੁਸੀਂ ਸਿਰ ਝੁਕਾ ਕੇ ਬੈਠੇ ਰਹੇ। ਤੁਹਾਨੂੰ ਉਸੇ ਦਿਨ ਅਸਤੀਫਾ ਦੇ ਦੇਣਾ ਚਾਹੀਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ranjit Encounter Case; 13 ਦਿਨਾਂ ਬਾਅਦ ਹੋਇਆ ਨੌਜਵਾਨ ਦਾ ਅੰਤਿਮ ਸੰਸਕਾਰ

0

Gurdaspur News: Ranjit Encounter Case; 13 ਦਿਨ ਪਹਿਲਾਂ ਇੱਕ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਗੁਰਦਾਸਪੁਰ ਦੇ 19 ਸਾਲਾ ਰਣਜੀਤ ਸਿੰਘ ਦਾ ਅੱਜ ਸੋਮਵਾਰ ਨੂੰ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿੰਡ ਆਦੀਆ ਵਿਖੇ ਹੋਏ ਇਸ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ ਅਤੇ ਪਰਿਵਾਰ ਦਾ ਆਪਣੇ ਇਕਲੌਤੇ ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਰੋ-ਰੋ ਕੇ ਬੁਰਾ ਹਾਲ ਸੀ। ਰਣਜੀਤ ਸਿੰਘ ਦਾ ਲੰਘੀ ਤਿੰਨ ਮਾਰਚ ਨੂੰ ਪੋਸਟ ਮਾਰਟਮ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਹਸਪਤਾਲ ਦੇ ਮੁਰਦਾ ਘਰ ਵਿੱਚ ਉਸ ਦੀ ਲਾਸ਼ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦੇ ਚਲਦੇ ਪਰਿਵਾਰ ਚਾਰ ਮਾਰਚ ਨੂੰ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਆਪਣੇ ਘਰ ਲੈ ਆਇਆ ਸੀ। ਰਣਜੀਤ ਸਿੰਘ ਸਮੇਤ ਉਸਦੇ ਹੀ ਪਿੰਡ ਦੇ ਇੰਦਰਜੀਤ ਸਿੰਘ ਅਤੇ ਨਾਲ ਲੱਗਦੇ ਪਿੰਡ ਆਲੀ ਨੰਗਲ ਦੇ ਦਿਲਾਵਰ ਸਿੰਘ ਉੱਪਰ ਥਾਣਾ ਦੋਰਾਂਗਲਾ ਅਧੀਨ ਆਉਂਦੀ ਆਦੀਆ ਚੈੱਕ ਪੋਸਟ ਉੱਪਰ ਡਿਊਟੀ ਦੌਰਾਨ ਮਾਰੇ ਗਏ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ ਲੱਗੇ ਹਨ।

ਇਹ ਵੀ ਪੜ੍ਹੋ  Nancy Grewal Murder Case; ਖਾਲਿਸਤਾਨੀ ਆਗੂ ਗੁਰਪਤਵੰਤ ਪੰਨੂ ਦਾ ਬਿਆਨ ਆਇਆ ਸਾਹਮਣੇ

ਪੁਲਿਸ ਵੱਲੋਂ ਇੰਦਰਜੀਤ ਸਿੰਘ ਅਤੇ ਦਿਲਾਵਰ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਹੋਇਆ ਹੈ। 25 ਫਰਵਰੀ ਦੀ ਤੜਕਸਾਰ ਹੋਏ ਇਸ ਮੁਕਾਬਲੇ ਨੂੰ ਪਰਿਵਾਰ ਵੱਲੋਂ ਪਹਿਲੇ ਹੀ ਦਿਨ ਤੋਂ ਝੂਠਾ ਕਰਾਰ ਦਿੰਦਿਆਂ ਇਸ ਮੁਕਾਬਲੇ ਦੀ ਸੀਬੀਆਈ ਜਾਂ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਇਸ ਮੰਗ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਪ੍ਰੰਤੂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ ਸੂ-ਮੋਟੋ ਲੈਂਦਿਆਂ ਪੰਜਾਬ ਪੁਲਿਸ ਦੇ ਮੁਖੀ ਤੋਂ ਜਵਾਬ ਮੰਗਿਆ ਹੈ ਅਤੇ ਹੁਣ ਇਸ ਮਾਮਲੇ ਦੀ ਹਾਈਕੋਰਟ ਵਿੱਚ 17 ਮਾਰਚ ਨੂੰ ਮੁੜ ਸੁਣਵਾਈ ਹੋਣੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0
👉ਇਸ ਵਾਰ ਫਿਰ ਪੰਜਾਬ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਨੂੰ ਖਤਮ ਕਰਨ ਲਈ ‘ਝਾੜੂ’ ਚੱਲੇਗਾ, ਜਿਨ੍ਹਾਂ ਨੇ ਵਾਰੋ-ਵਾਰੀ ਸੱਤਾ ਦਾ ਸੁਖ ਭੋਗਿਆ:ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਾਹਨੂੰਵਾਨ ਸ਼ਹਿਰ ਨੂੰ ਸਬ ਡਿਵੀਜ਼ਨ ਬਣਾਇਆ ਜਾਵੇਗਾ ਜਿੱਥੇ ਐਸ.ਡੀ.ਐਮ., ਤਹਿਸੀਲਦਾਰ, ਪਟਵਾਰੀ ਅਤੇ ਹੋਰ ਸਾਰੇ ਦਫ਼ਤਰ ਇਕੋ ਛੱਤ ਹੇਠ ਕੰਮ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Gurdaspur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ ‘ਝਾੜੂ’ ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ ‘ਤੇ ਰਾਜ ਕੀਤਾ।
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸਤ ਨੂੰ ਤਰਜੀਹ ਦਿੱਤੀ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਸਨ ਅਤੇ ਸਰਹੱਦੀ ਖੇਤਰਾਂ ਨੂੰ ਅਣਗੌਲਿਆ ਕੀਤਾ ਸੀ, ਪਰ ਪੰਜਾਬ ਸਰਕਾਰ ਨਵੇਂ ਆਧੁਨਿਕ ਸਕੂਲ ਬਣਾ ਰਹੀ ਹੈ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ, 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਨੂੰ ਆਕਰਸ਼ਿਤ ਕੀਤਾ ਜਾ ਰਿਹਾ ਹੈ ਜਿਸ ਨਾਲ 5.20 ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ ਤੇ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਨੂੰ ਸਬ ਡਿਵੀਜ਼ਨ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਰੇ ਮੁੱਖ ਸਰਕਾਰੀ ਦਫ਼ਤਰਾਂ ਨੂੰ ਇਕ ਛੱਤ ਹੇਠ ਲਿਆਂਦਾ ਜਾ ਸਕੇ।
ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਦੀ ਲਾਲਸਾ ਵਿੱਚ ਹਮੇਸ਼ਾ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਸੂਬੇ ਦਾ ਸਰਮਾਇਆ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਸੂਬੇ ਦੇ ਲੋਕ ਸਭ ਤੋਂ ਉੱਪਰ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਦੀ ਲੰਬੇ ਸਮੇਂ ਤੋਂ ਨੁਮਾਇੰਦਗੀ ਕਰਨ ਵਾਲੇ ਤਸਕਰਾਂ ਨੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ, ਜਿਸ ਲਈ ਅਜਿਹੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕ ਬੇਕਰੀ ਦੇ ਬਣੇ ਹੋਏ ਬਿਸਕੁਟ ਖਾਂਦੇ ਹਾਂ ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਪਣੇ ਪਿਤਾ ਦੇ ਤਸਕਰੀ ਕੀਤੇ ਹੋਏ ਸੋਨੇ ਦੇ ਬਿਸਕੁਟ ਵਰਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਮ ਆਦਮੀ ਦੀ ਸੇਵਾ ਕਰਨ ਦਾ ਕੋਈ ਏਜੰਡਾ ਨਹੀਂ ਹੈ ਅਤੇ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਾਹੀ ਠਾਠ ਵਾਲੇ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਮੇਲ ਨਹੀਂ ਹੈ ਅਤੇ ਉਨ੍ਹਾਂ ਦੀਆਂ ਕਾਰਾਂ, ਓਵਰਕੋਟ, ਅਲਮਾਰੀ ਜਾਂ ਕੁਝ ਵੀ ਸਾਡੇ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਇਲਾਕੇ ਦੀ ਨੁਮਾਇੰਦਗੀ ਕੀਤੀ ਹੈ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਇਸ ਦੇ ਉਲਟ ਸੜਕਾਂ ‘ਤੇ ਟੋਲ ਸਥਾਪਤ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਿੱਗਜ਼ ਆਗੂਆਂ ਦਾ ਘਰ ਵੀ ਦੋ ਪਾਰਟੀਆਂ ਵਿੱਚ ਵੰਡਿਆ ਹੋਇਆ ਹੈ ਕਿਉਂਕਿ ਇਨ੍ਹਾਂ ਆਗੂਆਂ ਦੇ ਘਰ ‘ਤੇ ਦੋ ਪਾਰਟੀਆਂ ਦੇ ਝੰਡੇ ਲੱਗੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਚਿਹਰੇ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਦੇ ਚੋਟੀ ਦੇ ਆਗੂ ਨੇ ਸੂਬੇ ਵਿੱਚ ਹਾਲ ਹੀ ਵਿੱਚ ਸਮਾਪਤ ਹੋਈ ਇੱਕ ਰੈਲੀ ਦੌਰਾਨ ਇਨ੍ਹਾਂ ਆਗੂਆਂ ਨੂੰ ਸ਼ਰੇਆਮ ਨਜ਼ਰਅੰਦਾਜ਼ ਕੀਤਾ। ਕਾਂਗਰਸ ਆਗੂ ਵੱਲੋਂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖਣ ‘ਤੇ ਚੁਟਕੀ ਲੈਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਹੀ ਢਹਿ-ਢੇਰੀ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੱਤਾ ਲਈ ਝਗੜੇ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂ ਨੂੰ ਉਹਨਾਂ ਦਾ ਨਾਂ ਵੀ ਉਚਾਰਨਾ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹੜੱਪਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।
ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੱਲੇ ਹੋਏ ਕਾਰਤੂਸਾਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਲੋਕਾਂ ਨੇ ਵਾਰ-ਵਾਰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਹੁਣ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਮਹਿਲ ਬਣਾ ਰਹੀ ਹੈ, ਪਰ ਪੰਜਾਬੀ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੁੜ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਪੂਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ ਪਰ ਉਹ ਸੂਬੇ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਨਹੀਂ ਕਰਦੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਆਮ ਲੋਕਾਂ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਮੁਆਫ਼ੀਯੋਗ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਉਨ੍ਹਾਂ ਤਾਕਤਾਂ ਨਾਲ ਰਲੇ ਹੋਏ ਹਨ ਜੋ ਸਿੱਖ ਪੰਥ ਅਤੇ ਪੰਜਾਬ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਭ ਤੋਂ ਵੱਧ ਮੌਕਾਪ੍ਰਸਤ ਆਗੂ ਹਨ ਜੋ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਸਿਰਫ਼ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਕੰਮ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਰਵਾਇਤੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਏਜੰਡਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਭਾਜਪਾ ਵਾਰੋ-ਵਾਰੀ ਸੱਤਾ ਦਾ ਆਨੰਦ ਮਾਣ ਕੇ ਅਤੇ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਕੇ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਲੁੱਟਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੰਦੀ ਖੇਡ ਉਦੋਂ ਬੰਦ ਹੋ ਗਈ ਜਦੋਂ ‘ਆਪ’ ਨੇ ਦੇਸ਼ ਦੀ ਰਾਜਨੀਤੀ ਵਿੱਚ ਪੈਰ ਰੱਖਿਆ ਪਰ ਇਹ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਅਜਿਹਾ ਹੋਵੇ। ਉਨ੍ਹਾਂ ਕਿਹਾ ਕਿ ਜੋ ਵੀ ਭ੍ਰਿਸ਼ਟਾਚਾਰ ਅਤੇ ਉਨ੍ਹਾਂ ਦੇ ਘਿਣਾਉਣੇ ਕਾਰਨਾਮਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਉਨ੍ਹਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭ੍ਰਿਸ਼ਟ ਆਗੂ ਇਮਾਨਦਾਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਉਦੇਸ਼ ਸਿਰਫ਼ ਸੱਤਾ ਹੜੱਪਣ ਤੱਕ ਸੀਮਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਮਾੜੀਆਂ ਅਤੇ ਪਿਛਾਂਹ-ਖਿੱਚੂ ਨੀਤੀਆਂ ਨੇ ਸੂਬੇ ਦੇ ਲੋਕਾਂ ਦਾ ਭਵਿੱਖ ਤਬਾਹ ਕਰ ਦਿੱਤਾ ਹੈ ਜਿਨ੍ਹਾਂ ਨੂੰ ਦੋ ਟਾਈਮ ਦੀ ਰੋਟੀ ਦਾ ਪ੍ਰਬੰਧ ਕਰਨ ਲਈ ਮਾਮੂਲੀ ਕੰਮ ਕਰਨੇ ਪੈਂਦੇ ਸਨ ਜਦੋਂ ਕਿ ਇਨ੍ਹਾਂ ਲੋਕਾਂ ਨੇ ਆਪਣੇ ਪੁਰਖਿਆਂ ਵੱਲੋਂ ਤਸਕਰੀ ਕੀਤੇ ‘ਸੋਨੇ ਦੇ ਬਿਸਕੁਟਾਂ’ ਦੇ ਆਧਾਰ ‘ਤੇ ਜ਼ਿੰਦਗੀ ਦਾ ਆਨੰਦ ਮਾਣਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਆਪਣੇ ਕਰੀਬੀ ਦੋਸਤਾਂ ਨੂੰ ਦੇਸ਼ ਦੀਆਂ ਜਾਇਦਾਦਾਂ ਘੱਟ ਕੀਮਤਾਂ ‘ਤੇ ਦਿੱਤੀਆਂ ਜਾ ਰਹੀਆਂ ਹਨ, ਉੱਥੇ ਦੂਜੇ ਪਾਸੇਂ ਪੰਜਾਬ ਸਰਕਾਰ ਨੇ ਖੁਦ ਨਿੱਜੀ ਥਰਮਲ ਪਲਾਂਟ ਖਰੀਦਿਆ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ; ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ, ਖਾਸ ਕਰਕੇ ਗਰੀਬ ਵਰਗ ਲਈ, 1000-1500 ਰੁਪਏ ਵੀ ਇੱਕ ਅਹਿਮ ਰਾਸ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰਾਸ਼ੀ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਸਕੀਮ ਸਦਕਾ ਔਰਤਾਂ ਦੇ ਚਿਹਰਿਆਂ ‘ਤੇ ਆਈ ਮੁਸਕਰਾਹਟ ਉਨ੍ਹਾਂ ਨੂੰ ਬੇਹੱਦ ਸੰਤੁਸ਼ਟੀ ਦਿੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਪਣੀ ਮੁਹਾਰਤ ਨੂੰ ਹੋਰ ਬੇਹਤਰ ਬਣਾਉਣ ਲਈ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਭੇਜ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਸ਼ਨ, ਨੀਟ, ਜੇਈਈ, ਕਲਾਟ ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਪਹਿਲੀ ਵਾਰ ਖੇਤਾਂ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨੇ ਉਨ੍ਹਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਤਬਦੀਲ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਆਮ ਆਦਮੀ ਨੂੰ ਇੰਨੀਆਂ ਸਹੂਲਤਾਂ ਦੇ ਰਹੀ ਹੈ, ਦੂਜੇ ਪਾਸੇ ਦਿੱਲੀ ਦੀ ਭਾਜਪਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਅਜਿਹੀਆਂ ਸਾਰੀਆਂ ਸਹੂਲਤਾ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਦੇ ਲਾਭ ਲਈ ਕੋਈ ਵੀ ਨੀਤੀ ਸ਼ੁਰੂ ਕਰਨ ਦੇ ਖ਼ਿਲਾਫ਼ ਹਨ ਅਤੇ ਅਜਿਹੀਆਂ ਨੀਤੀਆਂ ਦਾ ਹਮੇਸ਼ਾ ਵਿਰੋਧ ਕਰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਅਤੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਾਹਨੂੰਵਾਨ ਨੂੰ ਇੱਕ ਸਬ ਡਿਵੀਜ਼ਨ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਅਤਿ-ਆਧੁਨਿਕ ਸਟੇਡੀਅਮ ਵੀ ਸਥਾਪਿਤ ਕੀਤਾ ਜਾਵੇਗਾ ਅਤੇ ਬੰਦ ਆਈ.ਟੀ.ਆਈਜ਼. ਨੂੰ ਵੀ ਮੁੜ ਸ਼ੁਰੂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਦੀਆਂ ਅਤੇ ਧਾਲੀਵਾਲ ਵਿਖੇ ਸੀਵਰੇਜ ਵਿਛਾਉਣ ਦਾ ਕੰਮ ਵੀ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਝਾ ਖੇਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਅਕੈਡਮੀ ਦੀ ਤਰਜ਼ ‘ਤੇ ਸਿਖਲਾਈ ਕੇਂਦਰ ਸਥਾਪਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਧਾਲੀਵਾਲ ਵੂਲਣ ਮਿੱਲ ਨੂੰ ਦੁਬਾਰਾ ਖੋਲ੍ਹਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਬੇਮਿਸਾਲ ਯਤਨਾਂ ਨਾਲ ਸੂਬਾ ਸਰਕਾਰ ਨੇ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਕੀਤੇ ਹਨ ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋ ਸਕਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

PSEB ਨੇ ਪ੍ਰੀਖਿਆ ਤੋਂ ਵਾਂਝੇ ਰਹੇ ਵਿਦਿਆਰਥੀਆਂ ਨੂੰ ਮੁੜ ਦਿੱਤਾ ਮੌਕਾ, ਪੜ੍ਹੋ ਪੂਰੀ ਜਾਣਕਾਰੀ

0

SAS Nagar News:ਅਕਾਦਮਿਕ ਸਾਲ 2025-26 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਪੱਧਰ ਤੇ ਅੱਠਵੀਂ ਅਤੇ ਬਾਰ੍ਹਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ: 17/02/2026 ਤੋਂ ਕੰਡਕਟ ਕਰਵਾਈਆਂ ਜਾ ਰਹੀਆਂ ਹਨ ਅਤੇ ਦਸਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ:06/03/2026 ਤੋਂ ਆਰੰਭ ਹੋ ਚੁੱਕੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਜਿਹੜੇ ਖਿਡਾਰੀ ਪ੍ਰੀਖਿਆਰਥੀ ਸਟੇਟ/ ਰਾਸ਼ਟਰੀ /ਅੰਤਰ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈਣ ਕਾਰਨ ਬਾਕੀ ਰਹਿੰਦੀਆਂ ਬੋਰਡ ਦੀ ਲਿਖਤੀ/ਪ੍ਰਯੋਗੀ ਪ੍ਰੀਖਿਆ ਵਿੱਚ ਅਪੀਅਰ ਹੋਣ ਤੋਂ ਵਾਂਝੇ ਰਹਿ ਗਏ ਹਨ, ਅਜਿਹੇ ਪ੍ਰੀਖਿਆਰਥੀਆਂ ਦੀ ਮੁੜ-ਪ੍ਰੀਖਿਆ ਕਰਵਾਈ ਜਾਣੀ ਹੈ ।

ਇਹ ਵੀ ਪੜ੍ਹੋ  Amritsar ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਇਸ ਲਈ ਸਮੂਹ ਸਕੂਲ ਮੁੱਖੀ/ ਪ੍ਰਿੰਸੀਪਲ (ਸਰਕਾਰੀ, ਅਰਧ-ਸਰਕਾਰੀ, ਐਫੀਲੀਏਟਿਡ ਅਤੇ ਐਸੋਸੀਏਟਿਡ ਆਦਿ) ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਤੁਹਾਡੇ ਸਕੂਲ ਦਾ ਕੋਈ ਪ੍ਰੀਖਿਆਰਥੀ ਜੋਕਿ ਖੇਡਾਂ ਵਿੱਚ ਹਿੱਸਾ ਲੈਣ ਕਰਕੇ ਲਿਖਤੀ/ਪ੍ਰਯੋਗੀ ਪ੍ਰੀਖਿਆ ਦੇਣ ਤੋਂ ਵਾਂਝਾ ਰਹਿ ਗਿਆ ਹੋਵੇ, ਅਜਿਹੇ ਪ੍ਰੀਖਿਆਰਥੀ/ਪ੍ਰੀਖਿਆਰਥੀਆਂ ਦੀ ਮੁੜ-ਪ੍ਰੀਖਿਆ ਕਰਵਾਉਣ ਸਬੰਧੀ ਸੂਚਨਾਂ ਅਤੇ ਸਬੰਧਤ ਤਸਦੀਕੀ ਦਸਤਾਵੇਜ ਭਾਵ ਸਕੂਲ ਲੈਟਰ ਹੈਡ ਤੇ ਪ੍ਰੀਖਿਆਰਥੀ ਦਾ ਵਿਸ਼ਾ ਅਤੇ ਖੇਡਾਂ ਵਿੱਚ ਭਾਗ ਲੈਣ ਜਾਣ ਸਬੰਧੀ ਪੱਤਰ ਦੀ ਕਾਪੀ ਹਰ ਹਾਲ ਵਿੱਚ ਬੋਰਡ ਈ.ਮੇਲ examsrsec@pseb.ac.in (ਬਾਰਵੀਂ ਸ਼੍ਰੇਣੀ ਲਈ), psebmatric@gmail.com (ਦਸਵੀਂ ਸ਼੍ਰੇਣੀ ਲਈ)  primarymiddle.pseb@punjab.gov.in (ਅਠਵੀਂ ਸ਼੍ਰੇਣੀ ਲਈ) ਤੇ ਮਿਤੀ:16/03/2026 ਤੱਕ ਭੇਜੀ ਜਾਵੇ । ਇਸ ਉਪਰੰਤ ਵੀ ਜੇਕਰ ਪ੍ਰੀਖਿਆਰਥੀ ਮੁੜ-ਪ੍ਰੀਖਿਆ ਦੇਣ ਤੋਂ ਰਹਿ ਜਾਂਦਾ ਹੈ, ਤਾਂ ਇਸ ਦੀ ਜਿੰਮੇਵਾਰੀ ਸਬੰਧਤ ਸਕੂਲ ਮੁੱਖੀ/ਪ੍ਰਿੰਸੀਪਲ ਦੀ ਹੋਵੇਗੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ

0

 👉ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਸਦਕਾ ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰਿਆ: ਸੰਜੀਵ ਅਰੋੜਾ
Chandigarh News:ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਉਦਯੋਗਿਕ ਮਾਹੌਲ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਵਿਸ਼ਵਾਸ ਨੂੰ ਦਰਸਾਉਂਦਾ ਹੈ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਦਿਨੋ-ਦਿਨ ਬਿਹਤਰ ਹੋ ਰਹੇ ਵਪਾਰਕ ਮਾਹੌਲ ਅਤੇ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਨਿਵੇਸ਼ਕ-ਅਨੁਕੂਲ ਨੀਤੀਆਂ ਵਿੱਚ ਉਦਯੋਗਿਕ ਆਗੂਆਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਜੇਐਲ ਓਸਵਾਲ ਗਰੁੱਪ ਵੱਲੋਂ 1,550 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਪੰਜਾਬ ਸਰਕਾਰ ਦੀ ਕਾਰੋਬਾਰ-ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ‘ਤੇ ਪੱਕੀ ਮੋਹਰ ਹੈ। ਉਨ੍ਹਾਂ ਕਿਹਾ ਕਿ ਸਾਡੀ ਨਵੀਂ ਉਦਯੋਗਿਕ ਨੀਤੀ ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਵਿੱਚੋਂ ਇੱਕ ਨਾਲ ਨਿਵੇਸ਼ਕਾਂ ਨੂੰ ਸਸ਼ਕਤ ਬਣਾਉਂਦੀ ਹੈ ਹੈ, ਜਿਸ ਨਾਲ ਉਹ ਆਪਣੀਆਂ ਵਿਕਾਸ ਯੋਜਨਾਵਾਂ ਦੇ ਅਨੁਕੂਲ ਪ੍ਰੋਤਸਾਹਨ ਚੁਣ ਸਕਦੇ ਹਨ। ਪੰਜਾਬ ਇੱਕ ਵਾਰ ਫਿਰ ਉਦਯੋਗ ਅਤੇ ਨਵੀਨਤਾ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਨਿਵੇਸ਼ ਡਿਜੀਟਲ ਬੁਨਿਆਦੀ ਢਾਂਚੇ, ਟੈਕਸਟਾਈਲ, ਉਦਯੋਗਿਕ ਪਾਰਕ, ਪ੍ਰਾਹੁਣਚਾਰੀ, ਕੱਪੜਾ ਨਿਰਮਾਣ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਹੋਵੇਗਾ, ਜੋ ਪੰਜਾਬ ਦੇ ਉਦਯੋਗਿਕ ਵਾਤਾਵਰਣ ਮਾਹੌਲ ਨੂੰ ਹੋਰ ਮਜ਼ਬੂਤੀ ਦੇਵੇਗਾ।

ਇਹ ਵੀ ਪੜ੍ਹੋ  Vigilance Bureau ਨੇ ASI ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸੰਜੀਵ ਅਰੋੜਾ ਨੇ ਕਿਹਾ ਕਿ ਇਸ ਨਿਵੇਸ਼ ਨਾਲ ਆਉਣ ਵਾਲੇ ਸਾਲਾਂ ਵਿੱਚ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਅਤੇ ਨਿਰਮਾਣ ਸਮਰੱਥਾਵਾਂ ਦੇ ਵਿਸਤਾਰ ਨਾਲ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ 4,000 ਤੋਂ ਵੱਧ ਮੌਕੇ ਪੈਦਾ ਹੋਣ ਦੀ ਉਮੀਦ ਹੈ। ਸੈਕਟਰ-ਵਾਰ ਨਿਵੇਸ਼ ਯੋਜਨਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਐਸਾਰ ਰੁਈਆ ਗਰੁੱਪ, ਜੋ ਆਪਣੀ ਤਕਨਾਲੋਜੀ ਕੰਪਨੀ ਬਲੈਕ ਬਾਕਸ ਰਾਹੀਂ ਵਿਸ਼ਵ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਕੰਮ ਕਰਦਾ ਹੈ, ਦੇ ਸਹਿਯੋਗ ਨਾਲ ਇੱਕ ਅਤਿ ਆਧੁਨਿਕ ਡੇਟਾ ਸੈਂਟਰ ਦੀ ਸਥਾਪਨਾ ਰਾਹੀਂ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਲਗਭਗ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਉਤਪਾਦਕਤਾ ਨੂੰ ਵਧਾਉਣ ਅਤੇ ਵਿਸ਼ਵਵਿਆਪੀ ਮੁਕਾਬਲੇਬਾਜ਼ੀ ਲਈ ਸਪਿਨਿੰਗ ਅਤੇ ਟੈਕਸਟਾਈਲ ਨਿਰਮਾਣ ਸਹੂਲਤਾਂ ਦੇ ਅਪਗ੍ਰੇਡੇਸ਼ਨ ਅਤੇ ਵਿਸਥਾਰ ਰਾਹੀਂ ਟੈਕਸਟਾਈਲ ਉਦਯੋਗ ਦੇ ਆਧੁਨਿਕੀਕਰਨ ਵਿੱਚ ₹450 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਨਿਰਮਾਣ ਅਤੇ ਸਪਲਾਈ-ਚੇਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਲੌਜਿਸਟਿਕ ਪਾਰਕਾਂ, ਉਦਯੋਗਿਕ ਪਾਰਕਾਂ ਅਤੇ ਸਹਾਇਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ₹400 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਵਿੱਚ ਵਧ ਰਹੀ ਵਪਾਰਕ ਯਾਤਰਾ ਅਤੇ ਸੈਰ-ਸਪਾਟੇ ਨੂੰ ਸਮਰਥਨ ਦੇਣ ਲਈ ਇੱਕ ਨਵੇਂ ਹੋਟਲ ਪ੍ਰੋਜੈਕਟ ਦੀ ਸਥਾਪਨਾ ਰਾਹੀਂ ਪ੍ਰਾਹੁਣਚਾਰੀ ਖੇਤਰ ਵਿੱਚ ₹100 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਟੈਕਸਟਾਈਲ ਉਤਪਾਦਨ ਨੂੰ ਵਧਾਉਣ ਲਈ ਆਧੁਨਿਕ ਕੱਪੜਾ ਨਿਰਮਾਣ ਸਹੂਲਤਾਂ ਦੀ ਸਥਾਪਨਾ ਵਿੱਚ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ, ਜਦੋਂ ਕਿ ਪੰਜਾਬ ਵਿੱਚ ਵਾਤਾਵਰਣ ਅਨੁਕੂਲ ਉਦਯੋਗਿਕ ਵਿਕਾਸ ਨੂੰ ਸਮਰਥਨ ਦੇਣ ਲਈ ਸੂਰਜੀ ਅਤੇ ਟਿਕਾਊ ਊਰਜਾ ਯੋਜਨਾਵਾਂ/ਨੀਤੀਆਂ ਵਿੱਚ ਹੋਰ ₹50 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇਐਲ ਓਸਵਾਲ ਗਰੁੱਪ ਦੇ ਚੇਅਰਮੈਨ ਕਮਲ ਓਸਵਾਲ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਵਧਾਉਣ ਦੇ ਗਰੁੱਪ ਦੇ ਫੈਸਲੇ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਵੇਗਾ।ਉਨ੍ਹਾਂ ਕਿਹਾ ਕਿ ਕਮਲ ਓਸਵਾਲ ਦੀ ਅਗਵਾਈ ਵਾਲੇ ਜੇਐਲ ਓਸਵਾਲ ਗਰੁੱਪ ਦੀ ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ ਅਤੇ ਅਸਾਮ ਵਿੱਚ ਇੱਕ ਮਜ਼ਬੂਤ ਉਦਯੋਗਿਕ ਅਤੇ ਬੁਨਿਆਦੀ ਢਾਂਚਾਗਤ ਮੌਜੂਦਗੀ ਹੈ, ਜਿਸ ਵਿੱਚ ਟੈਕਸਟਾਈਲ, ਲੌਜਿਸਟਿਕ ਪਾਰਕ, ਉਦਯੋਗਿਕ ਬੁਨਿਆਦੀ ਢਾਂਚਾ, ਨਵਿਆਉਣਯੋਗ ਊਰਜਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਨਿਵੇਸ਼ ਸ਼ਾਮਲ ਹਨ। ਇਸ ਗਰੁੱਪ ਦਾ ਵਰਤਮਾਨ ਵਿੱਚ ਲਗਭਗ ₹8,000 ਕਰੋੜ ਦਾ ਸੰਯੁਕਤ ਸਾਲਾਨਾ ਮਾਲੀਆ ਹੈ, ਜਿਸਦੀ ਕਈ ਰਾਜਾਂ ਵਿੱਚ ਖੇਤਰੀ ਆਰਥਿਕ ਵਿਕਾਸ, ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਹਿੰਦਾ ਹੈ।ਪ੍ਰੈਸ ਕਾਨਫਰੰਸ ਦੌਰਾਨ ਸਕੱਤਰ ਉਦਯੋਗ ਅਤੇ ਵਣਜ ਗੁਰਕਿਰਤ ਕਿਰਪਾਲ ਸਿੰਘ, ਜੇਐਲ ਓਸਵਾਲ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਕਮਲ ਓਸਵਾਲ ਅਤੇ ਜੇਐਲ ਓਸਵਾਲ ਦੇ ਕਾਰਜਕਾਰੀ ਡਾਇਰੈਕਟਰ ਅਭਿਨਵ ਓਸਵਾਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਿਸ਼ਨ ਪ੍ਰਗਤੀ ਤਹਿਤ ਨੌਕਰੀਆਂ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਸ਼ੁਰੂ

0

Bathinda News: ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਮਿਸ਼ਨ ਪ੍ਰਗਤੀ ਹੇਠ ਜ਼ਿਲ੍ਹਾ ਖੇਡ ਸਟੇਡੀਅਮ ਵਿੱਚ ਫਿਜ਼ੀਕਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਪ੍ਰੋਗਰਾਮ ਵਿੱਚ ਲਗਭਗ 80 ਲੜਕੇ ਤੇ ਲੜਕੀਆਂ ਹਿੱਸਾ ਲੈ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਟ੍ਰੇਨਿੰਗ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਪਹਿਲ ਖ਼ਾਸ ਕਰਕੇ ਉਨ੍ਹਾਂ ਉਮੀਦਵਾਰਾਂ ਦੀ ਮਦਦ ਲਈ ਹੈ ਜੋ ਪੰਜਾਬ ਪੁਲਿਸ ਸਮੇਤ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੇ ਫਿਜ਼ੀਕਲ ਟੈਸਟਾਂ ਲਈ ਤਿਆਰੀ ਕਰ ਰਹੇ ਹਨ।ਜ਼ਿਲ੍ਹਾ ਪ੍ਰਸ਼ਾਸਨ ਦੀ ਫਲੈਗਸ਼ਿਪ ਪਹਿਲ ਮਿਸ਼ਨ ਪ੍ਰਗਤੀ ਤਹਿਤ ਪਹਿਲਾਂ ਹੀ 5 ਜਨਵਰੀ 2026 ਤੋਂ ਜ਼ਿਲ੍ਹਾ ਲਾਇਬ੍ਰੇਰੀ ਬਠਿੰਡਾ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Amritsar ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਹੁਣ ਇਸ ਦੇ ਨਾਲ ਫਿਜ਼ੀਕਲ ਟ੍ਰੇਨਿੰਗ ਨੂੰ ਵੀ ਜੋੜਿਆ ਗਿਆ ਹੈ ਤਾਂ ਜੋ ਉਮੀਦਵਾਰ ਆਪਣੀ ਤਿਆਰੀ ਹੋਰ ਮਜ਼ਬੂਤ ਕਰ ਸਕਣ।ਟ੍ਰੇਨਿੰਗ ਦੌਰਾਨ ਦੌੜ, ਸਟੈਮੀਨਾ ਵਧਾਉਣ, ਲਾਂਗ ਜੰਪ ਦੀ ਪ੍ਰੈਕਟਿਸ ਅਤੇ ਬੇਸਿਕ ਡਿਸ਼ਪਲਿਨ ਅਤੇ ਡ੍ਰਿਲ ਉੱਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਇਸ ਲਈ ਪੰਜਾਬ ਪੁਲਿਸ ਦੇ ਟ੍ਰੇਨਰ, ਖੇਡ ਕੋਚ ਮਦਦ ਕਰ ਰਹੇ ਹਨ, ਜਦਕਿ ਸੀਪਾਈਟ ਇੰਸਟੀਚਿਊਟ ਕਾਲਝਰਾਣੀ ਦੇ ਟ੍ਰੇਨਰ ਵੀ ਸਮੇਂ-ਸਮੇਂ ‘ਤੇ ਗੈਸਟ ਸੈਸ਼ਨ ਲੈਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਡੀਆਈਜੀ ਹਰਜੀਤ ਸਿੰਘ ਅਤੇ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਸਟੇਡੀਅਮ ਪਹੁੰਚ ਕੇ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੇਹਨਤ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  Vigilance Bureau ਨੇ ASI ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਵਧੀਆ ਮੌਕੇ ਪੈਦਾ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਅਤੇ ਮਿਸ਼ਨ ਪ੍ਰਗਤੀ ਵਰਗੀਆਂ ਪਹਿਲਾਂ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਨੌਜਵਾਨ ਨੂੰ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਲਈ ਢੁੱਕਵੇਂ ਮੌਕੇ ਅਤੇ ਸਹੂਲਤਾਂ ਮਿਲ ਸਕਣ।ਇਸ ਪਹਿਲ ਨਾਲ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਰਤੀ ਪ੍ਰੀਖਿਆਵਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਮਦਦ ਮਿਲੇਗੀ ਅਤੇ ਉਹਨਾਂ ਦੀ ਸਰੀਰਕ ਤੰਦਰੁਸਤੀ ਵੀ ਹੋਰ ਮਜ਼ਬੂਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar ਵਿੱਚ 9 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ

0

👉ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ
👉ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਗਿੱਲਾਂ ਵਾਲੀ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Vigilance Bureau ਨੇ ASI ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਵਰਤੇ ਜਾ ਰਹੇ ਉਸਦੇ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 14 ਡੀਓ 554) ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਪਿੰਡ ਘੋਨੇਵਾਲਾ ਦੇ ਇਲਾਕੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਿਹਾ ਸੀ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਰਣਜੀਤ ਨੇ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ-ਰਾਮਦਾਸ ਰੋਡ ਦੇ ਨੇੜੇ ਅੱਡਾ ਪਿੰਡ ਅਨੀਅਤਪੁਰਾ ਨਜਦੀਕ ਕਿਸੇ ਸਥਾਨ ‘ਤੇ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਹੈ।

ਇਹ ਵੀ ਪੜ੍ਹੋ  ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਇਲਾਕੇ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਸ਼ੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 15 ਮਿਤੀ 09.03.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਨੇ ਕਦੇ ਵੀ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ, ‘ਆਪ’ ਨੇ 4 ਸਾਲਾਂ ਦੇ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
punjab Budget News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ‘ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ ‘ਆਪ’ ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ।‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵਿਕਾਸ ਦੀ ਗਤੀ ਤੇਜ਼ ਹੋਵੇਗੀ।ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਕੀਤੇ ਧੰਨਵਾਦ ਪ੍ਰਸਤਾਵ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ, “ਉਹ ਵੀ ਸਮਾਂ ਸੀ ਜਦੋਂ ਚੋਣ ਮੈਨੀਫੈਸਟੋ ਨੂੰ ਕੋਈ ਪੜ੍ਹਦਾ ਤੱਕ ਨਹੀਂ ਸੀ ਕਿਉਂਕਿ ਰਵਾਇਤੀ ਪਾਰਟੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਮੈਨੀਫੈਸਟੋ ਜਾਰੀ ਕਰਕੇ ਖਾਨਾਪੂਰਤੀ ਕਰਦੀਆਂ ਸਨ। ਰਵਾਇਤੀ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵਿੱਚ ਧਰਮ-ਜਾਤ ਦੀ ਗੱਲ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਪਹਿਲ ਕਰਦਿਆਂ ਆਮ ਲੋਕਾਂ ਲਈ ਮਿਆਰੀ ਸਿਹਤ ਤੇ ਸਿੱਖਿਆ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ। ਰਵਾਇਤੀ ਪਾਰਟੀਆਂ ਨੂੰ ਵੀ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸਿਹਤ-ਸਿੱਖਿਆ ਦੇ ਖੇਤਰਾਂ ਨੂੰ ਸ਼ਾਮਲ ਕਰਨ ਲਈ ਮਜਬੂਰ ਹੋਣਾ ਪਿਆ ਜਿਸ ਲਈ ਉਹ ਅਰਵਿੰਦ ਕੇਜਰੀਵਾਲ ਦੇ ਧੰਨਵਾਦੀ ਹਨ।”ਚਾਰ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਦੇ ਧੰਨਵਾਦੀ ਹਨ ਜਿਸ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖਸ਼ਿਆ ਹੈ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ ਖਾਸ ਕਰਕੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਿਲਣਗੇ।

ਇਹ ਵੀ ਪੜ੍ਹੋ  Vigilance Bureau ਨੇ ASI ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਖਾਸ ਕਰਕੇ ਗਰੀਬ ਲੋਕਾਂ ਦੀ ਜ਼ਿੰਦਗੀ ਵਿੱਚ 1000-1500 ਰੁਪਏ ਦੀ ਬਹੁਤ ਵੱਡੀ ਅਹਿਮੀਅਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਰਾਸ਼ੀ ਮਾਵਾਂ-ਧੀਆਂ ਲਈ ਸਤਿਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਔਰਤਾਂ ਦੇ ਚਿਹਰਿਆਂ ਦੀ ਖੁਸ਼ੀ ਉਨ੍ਹਾਂ ਦੇ ਮਨ ਨੂੰ ਸਕੂਨ ਦਿੰਦੀ ਹੈ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।ਪੰਜਾਬ ਦੇ ਹਰੇਕ ਪਰਿਵਾਰ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣ ਲਈ ‘ਮੇਰੀ ਰਸੋਈ’ ਸਕੀਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਪਰਿਵਾਰ ਚੰਗੀ ਖੁਰਾਕ ਨਾ ਮਿਲਣ ਕਰਕੇ ਪੌਸ਼ਟਿਕ ਤੱਤਾਂ ਤੋਂ ਵਾਂਝੇ ਰਹਿ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਸਿਹਤ ਉਤੇ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰ ਨੂੰ ਰਸਦ ਵਿੱਚ ਖੰਡ, ਦਾਲ, ਸਰੋਂ ਦਾ ਤੇਲ, ਲੂਣ ਮਿਲੇਗਾ। ਇਸ ਯੋਜਨਾ ਲਈ 1000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।ਚਾਰ ਸਾਲਾਂ ਵਿੱਚ ਸਿਹਤ ਕ੍ਰਾਂਤੀ ਹੇਠ ਕੀਤੇ ਉਪਰਾਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ ਅਤੇ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦੀ ਗਿਣਤੀ 5 ਕਰੋੜ ਤੋਂ ਪਾਰ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਹਰੇਕ ਪਰਿਵਾਰ ਨੂੰ ਮੁਫਤ ਇਲਾਜ ਦੇਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਹੈ ਅਤੇ ਇਹ ਦੇਸ਼ ਦੀ ਪਹਿਲੀ ਸਕੀਮ ਹੈ ਜਿਸ ਵਿੱਚ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਸਰਕਾਰੀ ਤੇ ਪ੍ਰਾਈਵੇਟ 900 ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਸਪਤਾਲਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਸੂਚੀ ਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਵਰਗੇ ਵਿਕਸਤ ਮੁਲਕਾਂ ਵਿੱਚ ਵੀ ਇਲਾਜ ਲਈ ਸਿਹਤ ਬੀਮੇ ਦੀ ਕਿਸ਼ਤ ਭਰਨੀ ਪੈਂਦੀ ਹੈ ਪਰ ਪੰਜਾਬ ਵਿੱਚ ਸਾਰਾ ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ, ਸੰਗਰੂਰ, ਮਲੇਰਕੋਟਲਾ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਸਰਕਾਰੀ ਹਸਪਤਾਲਾਂ ਲਈ 934 ਡਾਕਟਰਾਂ ਦੀ ਰਿਕਾਰਡ ਭਰਤੀ ਕੀਤੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਯੋਗਸ਼ਾਲਾ ਦੀ ਸਫਲਤਾ ਦਾ ਵੀ ਜ਼ਿਕਰ ਕੀਤਾ।ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਾਲ 2022 ਤੋਂ ਲੈ ਕੇ ਹੁਣ ਤੱਕ 13765 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਸਰਵੋਤਮ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਦਾ ਹੈ ਅਤੇ ਸਰਕਾਰ ਏ.ਆਈ. ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦੇ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਖੇਤਾਂ ਲਈ ਦਿਨ ਵੇਲੇ ਬਿਜਲੀ ਮਿਲਣ ਲੱਗੀ ਹੈ ਜਿਸ ਨਾਲ ਕਿਸਾਨਾਂ ਦਾ ਜੀਵਨ ਹੀ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਦਿੱਤਾ ਜਾ ਰਿਹਾ ਹੈ ਅਤੇ ਇਸ ਵੇਲੇ 416 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲਵੇ ਦੀ ਜੀਵਨਧਾਰਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦਾ ਨਵੀਨੀਕਰਨ ਕੀਤਾ ਗਿਆ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਵੀਂ ਮਾਲਵਾ ਨਹਿਰ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਪਿੰਡਾਂ ਵਿੱਚ 3200 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ।ਪਾਰਦਰਸ਼ੀ ਰੋਜ਼ਗਾਰ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 63,943 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਾਰੀ ਭਰਤੀ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਉਹ ਵੀ ਸਮਾਂ ਸੀ ਜਦੋਂ ਆਮ ਘਰਾਂ ਦੇ ਨੌਜਵਾਨ ਸਰਕਾਰੀ ਨੌਕਰੀ ਲਈ ਧੱਕੇ ਖਾਂਦੇ ਸਨ ਕਿਉਂਕਿ ਉਸ ਵੇਲੇ ‘ਅਟੈਚੀ ਕਲਚਰ’ ਚਲਦਾ ਸੀ ਜਿਸ ਨਾਲ ਧਨਾਢ ਲੋਕ ਰਿਸ਼ਵਤ ਦੇ ਕੇ ਨੌਕਰੀਆਂ ਲੈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ 3200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਏ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦਾ ਉਦਘਾਟਨ 20 ਮਾਰਚ ਨੂੰ ਕੀਤਾ ਜਾ ਰਿਹਾ ਹੈ ਜਿਸ ਨਾਲ ਸਿੱਧੇ ਤੌਰ ਉਤੇ 4000 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਨਿਵੇਸ਼ ਲਈ ਦੁਨੀਆ ਭਰ ਦੇ ਸਨਅਤਕਾਰਾਂ ਨੂੰ ਆਕਰਸ਼ਿਤ ਕਰਨ ਲਈ 13-15 ਮਾਰਚ ਤੱਕ ਮੋਹਾਲੀ ਵਿਖੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜਾਪਾਨ, ਦੱਖਣੀ ਕੋਰੀਆ ਤੇ ਹੋਰ ਦੇਸ਼ਾਂ ਦੇ ਉਦਯੋਗਿਕ ਦੌਰੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਜਾਪਾਨ ਦੀ ਕੰਪਨੀ ਜੀ.ਆਈ.ਸੀ.ਕੇ. ਪੰਜਾਬ ਵਿੱਚ 1300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ।ਬਿਜਲੀ ਖੇਤਰ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਉਤੇ ਵਿੱਤੀ ਬੋਝ ਘਟਾਉਣ ਲਈ ਕੁਝ ਦਿਨ ਪਹਿਲਾਂ ਬਿਜਲੀ ਦੇ ਰੇਟ 70 ਪੈਸੇ ਤੋਂ 1.50 ਰੁਪਏ ਪ੍ਰਤੀ ਯੂਨਿਟ ਤੱਕ ਘਟਾਏ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਰਕਾਰ ਨੇ ਜੀ.ਵੀ.ਕੇ. ਕੰਪਨੀ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੈ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ’ਤੇ ਰੱਖਿਆ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

‘ਰੌਸ਼ਨ ਪੰਜਾਬ’ ਮੁਹਿੰਮ ਤਹਿਤ 5000 ਕਰੋੜ ਰੁਪਏ ਖਰਚ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੰਡਰਗਰਾਊਂਡ ਤਾਰਾਂ ਵੀ ਵਿਛਾਈਆਂ ਜਾਣਗੀਆਂ। ਸੜਕ ਸੁਰੱਖਿਆ ਫੋਰਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ਵਿੱਚ 48 ਫੀਸਦੀ ਕਮੀ ਆਈ ਹੈ। ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਿਸ਼ਵਤਖੋਰੀ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-95012-00200 ਜਾਰੀ ਕੀਤਾ ਗਿਆ ਅਤੇ ਹੁਣ ਤੱਕ 1000 ਤੋਂ ਵੱਧ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।ਬੀਤੇ ਸਾਲ ਭਾਰੀ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਫਸਲਾਂ, ਘਰਾਂ ਅਤੇ ਪਸ਼ੂਧਨ ਦਾ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ‘ਜਿਸ ਦਾ ਖੇਤ, ਉਸ ਦੀ ਰੇਤ’ ਸਕੀਮ ਲਾਗੂ ਕੀਤੀ ਗਈ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 33 ਕਰੋੜ 96 ਲੱਖ ਰੁਪਏ ਦੀ ਲਾਗਤ ਨਾਲ 84 ਹਜ਼ਾਰ 889 ਕੁਇੰਟਲ ਕਣਕ ਦਾ ਬੀਜ ਮੁਫ਼ਤ ਵੰਡਿਆ ਗਿਆ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਕੁਝ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦਾ ਪਹਿਲੀ ਵਾਰ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਸੂਬੇ ਤੋਂ ਬਾਹਰ ਸਿੱਖਾਂ ਦੇ ਦੋ ਪਵਿੱਤਰ ਤਖ਼ਤ ਸਾਹਿਬਾਨ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਮਹਾਰਾਸ਼ਟਰ) ਦੇ ਦਰਸ਼ਨ ਕਰਵਾਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਮੌਕੇ ਆਉਂਦੀ ਪ੍ਰੇਸ਼ਾਨੀ ਨੂੰ ਹਮੇਸ਼ਾ ਲਈ ਦੂਰ ਕਰਦੇ ਹੋਏ ਈਜ਼ੀ ਰਜਿਸਟਰੀ ਅਤੇ ਈਜ਼ੀ ਜਮ੍ਹਾਂਬੰਦੀ ਦੀ ਵਿਵਸਥਾ ਲਾਗੂ ਕੀਤਾ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 44920 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਉਪਰ 16209 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਵਿੱਚੋਂ 14328 ਕਰੋੜ ਰੁਪਏ ਸੜਕਾਂ ਦੇ ਨਵੀਨੀਕਰਨ ਅਤੇ 1880 ਕਰੋੜ ਰੁਪਏ ਸੜਕਾਂ ਦੇ 5 ਸਾਲਾਂ ਦੇ ਰੱਖ-ਰਖਾਅ ਲਈ ਹਨ।ਲੋਕਾਂ ਲਈ ਰਾਹਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਟੋਲ ਫੀਸ ਦੇ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਵਨ ਗ੍ਰੰਥ ਲਿਜਾਣ ਵਾਲੇ ਵਾਹਨਾਂ ਦਾ ਟੈਕਸ ਮੁਆਫ ਕੀਤਾ ਗਿਆ ਜਦਕਿ ਪਿਛਲੀਆਂ ਸਰਕਾਰ ਨੇ ਇਸ ਬਾਰੇ ਕਦੇ ਸੋਚਿਆ ਵੀ ਨਹੀਂ।

ਇਹ ਵੀ ਪੜ੍ਹੋ  ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਅੰਨ੍ਹੀ ਲੁੱਟ ਕਰਨ ਲਈ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜ ਵਾਰ ਮੁੱਖ ਮੰਤਰੀ ਬਣਾਇਆ ਪਰ ਇਸ ਪਰਿਵਾਰ ਨੇ ਆਪਣਾ ਵਿਕਾਸ ਤਾਂ ਕੀਤਾ ਪਰ ਪੰਜਾਬ ਲਈ ਕੱਖ ਨਹੀਂ ਕੀਤਾ ਜਿਸ ਲਈ ਲੋਕ ਕਦੇ ਵੀ ਅਕਾਲੀਆਂ ਨੂੰ ਮੁਆਫ ਨਹੀਂ ਕਰਨਗੇ।ਸਦਨ ਵਿੱਚੋਂ ਵਾਕਆਊਟ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਟੋਧਾੜ ਦਾ ਸ਼ਿਕਾਰ ਹੋਈ ਕਾਂਗਰਸ ਨੂੰ 2027 ਵਿੱਚ ਬਹੁਤ ਬੁਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਕਾਂਗਰਸ ਦੀ ਹਾਲਤ ਇਹ ਹੋਣੀ ਹੈ ਕਿ ਪੰਜਾਬ ਦੇ ਲੋਕਾਂ ਨੇ ਸਦਨ ਵਿੱਚ ਵਿਰੋਧੀ ਧਿਰ ਵਾਲੇ ਬੈਂਚ ’ਤੇ ਬੈਠਣ ਲਈ ਇਕ ਵਿਧਾਇਕ ਵੀ ਜਿਤਾ ਕੇ ਨਹੀਂ ਭੇਜਣਾ।ਅਖੀਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਏਸੇ ਸਮਰਪਿਤ ਭਾਵਨਾ, ਲਗਨ ਅਤੇ ਦਿਆਨਦਾਰੀ ਨਾਲ ਲੋਕਾਂ ਦੀ ਸੇਵਾ ਕਰਦੀ ਰਹੇਗੀ ਤਾਂ ਕਿ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Vigilance Bureau ਨੇ ASI ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

Jalandhar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ ‘ਤੇ ਉਸ ਦੇ ਗੁਆਂਢੀ ਵਿਜੈ ਰਾਜ ਉਰਫ਼ ਪਾਲੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਵਿਜੈ ਰਾਜ ਉਰਫ਼ ਪਾਲੀ ਦੀ ਭੈਣ ਅਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਦੱਸਿਆ ਕਿ ਦੋ ਦਿਨ ਬਾਅਦ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਹ ਪੁਲਿਸ ਸਟੇਸ਼ਨ ਆ ਕੇ ਉਸਨੂੰ ਨਹੀਂ ਮਿਲਿਆ ਤਾਂ ਉਸਦਾ ਨਾਮ ਵੀ ਉਕਤ ਮਾਮਲੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ, ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਅਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦੋਸ਼ੀ ਏਐਸਆਈ ਨੂੰ ਮਿਲੇ ਤਾਂ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਮਾਮਲੇ ਵਿੱਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਸ਼ਿਕਾਇਤਕਰਤਾ ਦੇ ਛੋਟੇ ਭਰਾ ਬਲਵੰਤ ਅਤੇ ਅਮਿਤ ਕੁਮਾਰ ਉਰਫ਼ ਲਵਲੀ ਭਗਤ ਦੀ ਬੇਨਤੀ ‘ਤੇ, ਮੁਲਜ਼ਮ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ। ਮਜਬੂਰੀ ਕਾਰਨ ਉਨ੍ਹਾਂ ਨੇ ਮੌਕੇ ‘ਤੇ ਹੀ ਮੁਲਜ਼ਮ ਨੂੰ 10,000 ਰੁਪਏ ਦੇ ਦਿੱਤੇ।

ਇਹ ਵੀ ਪੜ੍ਹੋ  ‘ਤੁਸੀਂ ਸਾਰੀ ਪਾਰਟੀ ਦਾ ਸਮਾਂ ਲੈ ਗਏ, ਪਰ ਹਾਲੇ ਵੀ ਨਹੀਂ ਰੱਜ਼ੇ’; ਸਪੀਕਰ ਨੇ ਬਾਜ਼ਵਾ ‘ਤੇ ਕਸਿਆ ਵਿਅੰਗ!

ਹਾਲਾਂਕਿ, ਮੁਲਜ਼ਮ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ ‘ਤੇ ਅੜਿਆ ਰਿਹਾ। ਜਦੋਂ ਉਨ੍ਹਾਂ ਨੇ ਬਾਕੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਮ ਬਾਅਦ ਵਿੱਚ 8,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

0

👉’ਆਪ’ ਸਰਕਾਰ ਨੇ 63000 ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਸਰਕਾਰੀ ਨੌਕਰੀਆਂ, ਪਿਛਲੀਆਂ ਸਰਕਾਰਾਂ ਵੱਲੋਂ ਸਾਲਾਂ ਤੋਂ ਅਣਗੌਲੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪਾਈ ਠੱਲ੍ਹ : ਹਰਪਾਲ ਸਿੰਘ ਚੀਮਾ
Punjab Budget News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ‘ਤੇ ਵੀ ਰੋਕ ਲੱਗੀ ਹੈ।’’

ਇਹ ਵੀ ਪੜ੍ਹੋ  ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ,।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ ‘ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, “ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ  ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’ਖੇਤੀਬਾੜੀ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Our Visitor

1895003