Monday, May 4, 2026
Home Blog Page 123

ਪ੍ਰੋਫੈਸਰ ਗਿੱਲ ਪੌਲੀਟੈਕਨਿਕ ਕਾਲਜ ਗਜ਼ਟਿਡ ਟੀਚਰ’ਜ਼ ਐਸੋਸੀਏਸ਼ਨ ਪੰਜਾਬ ਦੇ ਚੌਥੀ ਵਾਰ ਪ੍ਰਧਾਨ ਬਣੇ

0

Bathinda News:ਪੌਲੀਟੈਕਨਿਕ ਕਾਲਜ ਗਜ਼ਟਿਡ ਟੀਚਰ’ਜ਼ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰੋ. ਜਸਵੀਰ ਸਿੰਘ ਗਿੱਲ, ਬਠਿੰਡਾ ਨੂੰ ਸਰਬਸੰਮਤੀ ਨਾਲ ਚੌਥੀ ਵਾਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਚੁਣ ਲਿਆ ਗਿਆ। ਚੁਣੇ ਗਏ ਬਾਕੀ ਅਹੁਦੇਦਾਰਾਂ ਵਿੱਚ ਸ਼੍ਰੀ ਖੁਸ਼ਪ੍ਰੀਤ ਸਿੰਘ ਬਡਬਰ ਜਨਰਲ ਸਕੱਤਰ, ਸ਼੍ਰੀ ਗੁਰਬਖਸੀਸ਼ ਸਿੰਘ ਖੂਨੀਮਾਜਰਾ ਸੀਨੀਅਰ ਮੀਤ ਪ੍ਰਧਾਨ, ਸ਼੍ਰੀ ਗਗਨਦੀਪ ਸਿੰਘ ਬਠਿੰਡਾ ਪ੍ਰੈੱਸ ਸਕੱਤਰ, ਸ਼੍ਰੀ ਜਗਦੀਪ ਸਿੰਘ ਬਟਾਲਾ ਵਿੱਤ ਸਕੱਤਰ, ਸ਼੍ਰੀ ਹਰਕੇਸ਼ ਕੁਮਾਰ ਖੂਨੀਮਾਜਰਾ ਮੁੱਖ ਸਲਾਹਕਾਰ, ਸ਼੍ਰੀ ਕ੍ਰਿਸ਼ਨ ਸਿੰਘ ਬਡਬਰ ਅਤੇ ਸ਼੍ਰੀ ਪੰਕਜ ਚਾਵਲਾ ਸਲਾਹਕਾਰ,ਸ਼੍ਰੀ ਬਿਕਰਮਜੀਤ ਸਿੰਘ ਦੀਨਾਨਗਰ,ਸ਼੍ਰੀ ਸੁਰਿੰਦਰ ਸਿੰਘ ਜਲੰਧਰ ਅਤੇ ਸ਼੍ਰੀ ਗੁਰਦੀਪ ਸਿੰਘ ਰਾਣਵਾਂ ਮੀਤ ਪ੍ਰਧਾਨ, ਸ਼੍ਰੀ ਧਰਮਿੰਦਰ ਸਿੰਘ ਚੀਮਾ ਪਟਿਆਲਾ ਕਾਨੂੰਨੀ ਸਲਾਹਕਾਰ ਚੁਣੇ ਗਏ।

ਇਹ ਵੀ ਪੜ੍ਹੋ  Nancy Grewal Murder Case; ਖਾਲਿਸਤਾਨੀ ਆਗੂ ਗੁਰਪਤਵੰਤ ਪੰਨੂ ਦਾ ਬਿਆਨ ਆਇਆ ਸਾਹਮਣੇ

ਇਸ ਤੋਂ ਇਲਾਵਾ ਪੂਰੇ ਪੰਜਾਬ ਨੂੰ 4 ਜੋਨਾਂ ਵਿੱਚ ਵੰਡ ਕੇ ਚਾਰੇ ਜੋਨਾਂ ਦੇ ਜੋਨਲ ਸਕੱਤਰ ਲਾਏ ਗਏ ਜਿੰਨ੍ਹਾਂ ਵਿੱਚ ਸ਼੍ਰੀ ਮੁਕੁਲ ਮਿੱਤਲ ਅਤੇ ਸ਼੍ਰੀਮਤੀ ਅਮਨਦੀਪ ਕੌਰ ਪਟਿਆਲਾ ਜੋਨ ; ਸ਼੍ਰੀ ਬੇਅੰਤ ਸਿੰਘ, ਸ਼੍ਰੀਮਤੀ ਸੁਖਵੀਰ ਕੌਰ ਅਤੇ ਸ਼੍ਰੀਮਤੀ ਜਸਵਿੰਦਰ ਕੌਰ ਬਠਿੰਡਾ ਜੋਨ; ਸ਼੍ਰੀ ਲਖਵੀਰ ਸਿੰਘ ਅਤੇ ਸ਼੍ਰੀਮਤੀ ਨੀਲਮ ਠਾਕੁਰ ਜਲੰਧਰ ਜੋਨ; ਸ਼੍ਰੀ ਸੁਮਿੱਤਰਵੀਰ ਸਿੰਘ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਅੰਮ੍ਰਿਤਸਰ ਜੋਨ ਦੇ ਜੋਨਲ ਸਕੱਤਰ ਲਗਾਏ ਗਏ।ਇਸ ਤੋਂ ਇਲਾਵਾ 22 ਮੈਂਬਰੀ ਅਗਜੈਕਟਿਵ ਬਾਡੀ ਦੀ ਚੋਣ ਕੀਤੀ ਗਈ। ਚੁਣੀ ਗਈ ਸਾਰੀ ਟੀਮ ਨੇ ਆਪਣੀਆਂ ਜੁੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ ਅਤੇ ਐਸੋਸੀਏਸ਼ਨ ਦੀਆਂ ਵੱਖ- ਵੱਖ ਮੰਗਾਂ ਜਿਵੇਂ ਕਿ ਡੀ.ਏ.ਸੀ.ਪੀ., ਤਰੱਕੀਆਂ, ਸੀਨੀਆਰਤਾ ਸੂਚੀਆਂ ਆਦਿ ਸਬੰਧੀ ਮੰਗਾਂ ਸਰਕਾਰ ਨਾਲ ਜਲਦੀ ਉਠਾਉਣ ਦਾ ਫੈਸਲਾ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

0

Amritsar News:ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਹ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪੂਰਨ ਹੋਵੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ‘ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਅੱਜ ਹੋਵੇਗਾ ਅੰਤਿਮ ਸੰਸਕਾਰ

ਇਸ ਮੌਕੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਨੇ ਹੋਰ ਸ਼ਹੀਦ ਸਿੰਘਾਂ ਨਾਲ ਜ਼ਕਰੀਆ ਦੀ ਫ਼ੌਜ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਫ਼ਤਹਿ ਪਾਈ।ਸ਼ਹੀਦਾਂ ਦਾ ਇਹ ਇਤਿਹਾਸ ਕੌਮ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਸਿੱਖੀ ਪ੍ਰਚਾਰ ਦੇ ਨਾਲ-ਨਾਲ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ ਇਤਿਹਾਸ ਨੂੰ ਸੰਗਤਾਂ ’ਚ ਪ੍ਰਚਾਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਦੇ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਹੋਣਗੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਤਰਨਤਾਰਨ ‘ਚ ਰਾਤ ਨੂੰ ਮੋਮੋਜ਼ ਖਾ ਕੇ ਸੁੱਤੇ ਮਾਸੂਮ ਭੈਣ-ਭਰਾ ਦੀ ਭੇਦਭਰੀ ਹਾਲਾਤ ‘ਚ ਹੋਈ ਮੌ+ਤ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਸਤਨਾਮ ਸਿੰਘ ਝਬਾਲ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ/ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਗੁਰਦੀਪ ਸਿੰਘ, ਬਾਬਾ ਸਤਨਾਮ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

0

👉ਪੰਜਾਬ ਵਿੱਚ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦ ਸਜ਼ਾ ਦਰ ਦਰਜ, ਡਰੱਗ ਮਨੀ ਨਾਲ ਬਣਾਈਆਂ 323 ਜਾਇਦਾਦਾਂ ਨੂੰ ਢਾਹਿਆ; ਉੱਚ ਸਜ਼ਾ ਦਰ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨ੍ਹੇਹਾ ਪਹੁੰਚਾਇਆ: ਹਰਪਾਲ ਸਿੰਘ ਚੀਮਾ
👉ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਤੋੜੀ, 3,173 ਸਪਲਾਇਰਾਂ ਅਤੇ 429 ਵੱਡੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ
Chandigarh News:
ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ ‘ਆਪ’ ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।’ਆਪ’ ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੁੱਲ 3,173 ਡਰੱਗ ਸਪਲਾਇਰ ਅਤੇ ਡਿਸਟ੍ਰੀਬਿਊਟਰ ਅਤੇ 429 ਵੱਡੀਆਂ ਮੱਛੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ 2,276 ਕਿਲੋਗ੍ਰਾਮ ਹੈਰੋਇਨ, 29 ਟਨ ਭੁੱਕੀ, 686 ਕਿਲੋਗ੍ਰਾਮ ਅਫੀਮ ਅਤੇ 786 ਕਿਲੋਗ੍ਰਾਮ ਭੰਗ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 68 ਕਿਲੋਗ੍ਰਾਮ ਚਰਸ, 4 ਕਿਲੋਗ੍ਰਾਮ ਕੋਕੀਨ, 36 ਕਿਲੋਗ੍ਰਾਮ ਆਈ.ਸੀ.ਈ. ਅਤੇ 49 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ 285 ਡਰੋਨ ਬਰਾਮਦ ਕਰਕੇ ਇਨ੍ਹਾਂ ਡਰੋਨਾਂ ਰਾਹੀਂ ਲਿਜਾਈ ਜਾ ਰਹੀ 338 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਅਤੇ ਇਸ ਮਿਸਾਲੀ ਕਾਰਵਾਈ ਨਾਲ ਨਸ਼ਿਆਂ ਦੀ ਸਪਲਾਈ ਦਾ ਵੱਡਾ ਸਰੋਤ ਬੰਦ ਹੋ ਗਿਆ। 2024 ਵਿੱਚ ਲਗਭਗ 330 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ, ਜਦੋਂ ਕਿ 2025 ਵਿੱਚ ਲਗਭਗ 270 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਹੀ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ ਕੀਤਾ ਗਿਆ ਹੈ, ਜੋ ਕਿ 2017 ਤੋਂ ਬਾਅਦ ਫ੍ਰੀਜ ਕੀਤੀਆਂ ਲਗਭਗ 1,000 ਕਰੋੜ ਰੁਪਏ ਦੀਆਂ ਜਾਇਦਾਦਾਂ ਦੇ ਅੱਧ ਤੋਂ ਵੀ ਵੱਧ ਹੈ। ਇਹ ਗਤੀ ਨਸ਼ਿਆਂ ਦੇ ਕਾਰੋਬਾਰ ਦੀ ਵਿੱਤੀ ਨੀਂਹ ਨੂੰ ਤਬਾਹ ਕਰਨ ਲਈ ਤੇਜ਼ ਕੀਤੇ ਗਏ ਯਤਨਾਂ ਨੂੰ ਉਜਾਗਰ ਕਰਦੀ ਹੈ।

ਇਹ ਵੀ ਪੜ੍ਹੋ ‘ਤੁਸੀਂ ਸਾਰੀ ਪਾਰਟੀ ਦਾ ਸਮਾਂ ਲੈ ਗਏ, ਪਰ ਹਾਲੇ ਵੀ ਨਹੀਂ ਰੱਜ਼ੇ’; ਸਪੀਕਰ ਨੇ ਬਾਜ਼ਵਾ ‘ਤੇ ਕਸਿਆ ਵਿਅੰਗ!

ਡਰੱਗ ਨੈੱਟਵਰਕਾਂ ਵਿਰੁੱਧ ਵਿੱਤੀ ਕਾਰਵਾਈ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਅਸੀਂ ਇਨ੍ਹਾਂ ਕਾਰਟੈਲਾਂ ਦੀ ਦੁਖਦੀ ਨਬਜ਼ ‘ਤੇ ਵਾਰ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਵਿੱਤੀ ਸਰੋਤਾਂ ਨੂੰ ਵੀ ਨਸ਼ਟ ਕਰ ਰਹੇ ਹਾਂ। ਪੰਜਾਬ ਪੁਲਿਸ ਨੇ 17 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ 65 ਵੱਡੇ ਡਰੱਗ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਖੇਤਰ ਵਿੱਚ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਨੂੰ ਪ੍ਰਭਾਵੀ ਢੰਗ ਨਾਲ ਨਸ਼ਟ ਕੀਤਾ ਗਿਆ ਹੈ।ਇਸ ਦੇ ਨਾਲ ਹੀ ਲੰਬੇ ਸਮੇਂ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਾਸਤੇ ਅਪਰਾਧੀਆਂ ਨੂੰ ਦਿੱਤੀਆਂ ਗਈਆਂ ਸਜ਼ਾਵਾਂ ਬਾਰੇ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੁਣਵਾਈ ਕੀਤੇ ਗਏ 6,822 ਮਾਮਲਿਆਂ ‘ਚੋਂ 6,083 ਵਿੱਚ ਸਜ਼ਾਵਾਂ ਹੋਈਆਂ ਹਨ। ਸੂਬੇ ਵਿੱਚ ਦਰਜ ਕੀਤੀ 89 ਫ਼ੀਸਦ ਸਜ਼ਾ ਦਰ ਨਾਲ ਇਹ ਦਰ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ, ਜਿਸ ਨੂੰ ਡਿਜੀਟਲ ਸਬੂਤਾਂ ਦੀ ਇਕੱਤਰਤਾ ਅਤੇ ਸਖ਼ਤ ਵਿੱਤੀ ਟਰੈਕਿੰਗ ਵਰਗੇ ਆਧੁਨਿਕ ਯਤਨਾਂ ਰਾਹੀਂ ਸੰਭਵ ਬਣਾਇਆ ਗਿਆ ਹੈ। ਇਹ ਕਾਰਵਾਈ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਇੱਕ ਅਹਿਮ ਥੰਮ੍ਹ ਹੈ, ਜਿਸਦਾ ਉਦੇਸ਼ ਲਾਗੂਕਰਨ, ਰੋਕਥਾਮ ਅਤੇ ਮੁੜ ਵਸੇਬੇ ਰਾਹੀਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨਾਲ ਨਜਿੱਠਣਾ ਹੈ। ਜਦੋਂ ਤਸਕਰਾਂ ਨੂੰ ਇਹ ਅਹਿਸਾਸ ਹੁੰਦਾ ਹੈ ਕਿ ਉਨ੍ਹਾਂ ਦੀਆਂ ਜਾਇਦਾਦਾਂ, ਜ਼ਮੀਨਾਂ ਅਤੇ ਦੌਲਤ ਨੂੰ ਜ਼ਬਤ ਕੀਤਾ ਜਾ ਸਕਦਾ ਹੈ ਤਾਂ ਨਸ਼ਿਆਂ ਦੇ ਕਾਰੋਬਾਰ ਦੀ ਆਰਥਿਕ ਨੀਂਹ ਢਹਿਣੀ ਸ਼ੁਰੂ ਹੋ ਜਾਂਦੀ ਹੈ।

ਇਹ ਵੀ ਪੜ੍ਹੋ Philippines and UAE ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 47 ਭਗੌੜੇ ਅਪਰਾਧੀਆਂ, 636 ਭਗੌੜਿਆਂ, 83 ਜ਼ਮਾਨਤ ‘ਤੇ ਅਤੇ 8 ਪੈਰੋਲ ‘ਤੇ ਬਾਹਰ ਆਏ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਇੱਕਤਰ ਕੀਤੀ ਰਾਸ਼ੀ ਨਾਲ ਪੰਜਾਬ ਵਿੱਚ ਵੱਡੀਆਂ ਜਾਇਦਾਦਾਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਨਸ਼ਾ ਤਸਕਰਾਂ ਨਾਲ ਸਬੰਧਤ ਕੁੱਲ 323 ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ 569 ਨਸ਼ਾ ਤਸਕਰਾਂ ਨਾਲ ਸਬੰਧਤ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀ 241 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ।ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ ਪੁਲਿਸ ਵੱਲੋਂ ਕੀਤੀ ਕਾਰਵਾਈ ਨਹੀਂ, ਸਗੋਂ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਜੜ੍ਹੋਂ ਖਾਤਮੇ ਵਾਸਤੇ ਪੰਜਾਬ ਦੇ ਪਰਿਵਾਰਾਂ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ। ਦੇਸ਼ ਵਿੱਚ 2024 ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਫ੍ਰੀਜ਼ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਦਾ 50 ਫੀਸਦੀ ਸੂਬੇ ਵੱਲੋਂ ਜ਼ਬਤ ਕੀਤਾ ਗਿਆ ਸੀ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਅੰਤਰਰਾਸ਼ਟਰੀ ਨਾਰੀ ਦਿਵਸ ਮੌਕੇ ਬੇਟੀਆਂ ਨੂੰ ਫੀਸ ਮੁਆਫੀ ਦਾ ਤੋਹਫਾ

0

Talwandi Sabo News: Guru Kashi University; ਨਾਰੀ ਸਸ਼ਕਤੀਕਰਨ ਅਤੇ ਗਿਆਨ ਦੀ ਜੋਤ ਨੂੰ ਹੋਰ ਰੋਸ਼ਨ ਕਰਨ ਲਈ ਮਾਲਵੇ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਨਾਰੀ ਦਿਵਸ ਦੇ ਪਵਿੱਤਰ ਅਵਸਰ ’ਤੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ.ਗੁਰਲਾਭ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸਮਾਗਮ ਦੌਰਾਨ ਚਾਂਸਲਰ ਸਿੱਧੂ ਨੇ ਨਾਰੀ ਸ਼ਕਤੀ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਸੈਸ਼ਨ 2026–27 ਤੋਂ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪੜ੍ਹ ਰਹੀਆਂ ਬੇਟੀਆਂ ਦੀਆਂ ਭੈਣਾਂ ਨੂੰ ਪੂਰੀ ਡਿਗਰੀ ਦੌਰਾਨ ਹਰ ਕੋਰਸ ਵਿੱਚ 25 ਪ੍ਰਤੀਸ਼ਤ ਫੀਸ ਮਾਫੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  Nancy Grewal Murder Case; ਖਾਲਿਸਤਾਨੀ ਆਗੂ ਗੁਰਪਤਵੰਤ ਪੰਨੂ ਦਾ ਬਿਆਨ ਆਇਆ ਸਾਹਮਣੇ

ਇਸ ਤੋਂ ਇਲਾਵਾ ਯੂਨੀਵਰਸਿਟੀ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਬੇਟੀਆਂ ਲਈ ਬੱਸ ਕਿਰਾਏ ਵਿੱਚ ਵੀ 50 ਪ੍ਰਤੀਸ਼ਤ ਤੱਕ ਦੀ ਛੋਟ ਦਿੱਤੀ ਜਾਵੇਗੀ।ਨਾਰੀ ਸ਼ਕਤੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਾਰੀ ਸ੍ਰਿਸ਼ਟੀ ਦਾ ਮੂਲ ਆਧਾਰ ਅਤੇ ਇਲਾਹੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ਪਰਿਵਾਰ ਦੀ ਇੱਕ ਬੇਟੀ ਸਿੱਖਿਆ ਪ੍ਰਾਪਤ ਕਰਦੀ ਹੈ ਤਾਂ ਉਹ ਸਿਰਫ ਆਪਣੀ ਜ਼ਿੰਦਗੀ ਨਹੀਂ ਸੰਵਾਰਦੀ, ਬਲਕਿ ਉਸ ਦੀ ਸਿੱਖਿਆ ਦੀ ਰੋਸ਼ਨੀ ਨਾਲ ਪੂਰੇ ਪਰਿਵਾਰ ਅਤੇ ਆਉਣ ਵਾਲੀਆਂ ਕਈ ਪੀੜੀਆਂ ਦਾ ਭਵਿੱਖ ਰੌਸ਼ਨ ਹੋ ਜਾਂਦਾ ਹੈ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ‘ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਅੱਜ ਹੋਵੇਗਾ ਅੰਤਿਮ ਸੰਸਕਾਰ

ਉਨ੍ਹਾਂ ਲੜਕੀਆਂ ਵੱਲੋਂ ਖੇਡਾਂ, ਸਿੱਖਿਆ, ਵਿਗਿਆਨ, ਪ੍ਰਬੰਧਨ ਅਤੇ ਹੋਰ ਅਨੇਕ ਖੇਤਰਾਂ ਵਿੱਚ ਪ੍ਰਾਪਤ ਕੀਤੀਆਂ ਉਪਲਬਧੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਦੀ ਨਾਰੀ ਕਿਸੇ ਵੀ ਪੱਖੋਂ ਪੁਰਸ਼ਾਂ ਨਾਲੋਂ ਘੱਟ ਨਹੀਂ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਬੇਟੀਆਂ ਨੂੰ ਉੱਚੀ ਸਿੱਖਿਆ ਦੇ ਮੌਕੇ ਦਿੱਤੇ ਜਾਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇ।ਇਸ ਮੌਕੇ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਨਾਰੀ ਸਸ਼ਕਤੀਕਰਨ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Nancy Grewal Murder Case; ਖਾਲਿਸਤਾਨੀ ਆਗੂ ਗੁਰਪਤਵੰਤ ਪੰਨੂ ਦਾ ਬਿਆਨ ਆਇਆ ਸਾਹਮਣੇ

Canada News: ਪਿਛਲੇ ਦਿਨੀਂ ਕੈਨੈਡਾ ਦੇ ਬਰੈਂਪਮਪਟਨ ਇਲਾਕੇ ‘ਚ ਮਾਰੀ ਗਈ ਵਿਵਾਦਤ ਸੋਸ਼ਲ ਮੀਡੀਆ ਇੰਨਫਲੂਸਰ 45 ਸਾਲਾਂ ਨੈਨਸੀ ਗਰੇਵਾਲ (Nancy Grewal) ਦੇ ਹੋਏ ਕਤਲ ਮਾਮਲੇ ਵਿਚ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਦਾ ਇੱਕ ਅਹਿਮ ਵੀਡੀਓ ਬਿਆਨ ਸਾਹਮਣੇ ਆਇਆ ਹੈ। ਆਪਣੇ ਸੋਸ਼ਲ ਮੀਡੀਆ ‘ਤੇ ਅੱਪਲੋਡ ਕੀਤੇ ਇਸ ਬਿਆਨ ਵਿਚ ਪੰਨੂ ਨੇ ਦਾਅਵਾ ਕੀਤਾ ਹੈ ਕਿ ਨੈਨਸੀ ਦੇ ਕਤਲ ਪਿੱਛੇ ਖਾਲਿਸਤਾਨੀਆਂ ਦਾ ਕੋਈ ਹੱਥ ਨਹੀਂ ਹੈ। ਪੰਨੂ ਨੇ ਕਿਹਾ ਕਿ ਇੱਥੇ ਕਈ ਏਜੰਸੀਆਂ ਕੰਮ ਕਰ ਰਹੀਆਂ ਹਨ ਜੋ ਲੋਕਾਂ ਨੂੰ ਮਾਰ ਕੇ ਭਾਵਨਾਵਾਂ ਨਾਲ ਖੇਡਦੀਆਂ ਹਨ। ਉਸਦੇ ਮੁਤਾਬਕ ਨੈਨਸੀ ਦੇ ਕਤਲ ਦੀ ਵਰਤੋਂ ਖਾਲਿਸਤਾਨ ਵਿਰੁੱਧ ਇੱਕ ਬਿਰਤਾਂਤ ਬਣਾਉਣ ਲਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ‘ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਅੱਜ ਹੋਵੇਗਾ ਅੰਤਿਮ ਸੰਸਕਾਰ

ਇਸੇ ਤਰ੍ਹਾਂ ਪਹਿਲਾਂ ਹਰਦੀਪ ਸਿੰਘ ਨਿੱਝਰ ਦਾ ਵੀ ਕਤਲ ਕੀਤਾ ਗਿਆ ਸੀ। ਜਿਸ ਦੇ ਤਾਰ ਦੇਸ ਦੀਆਂ ਖੁਫ਼ੀਆ ਏਜੰਸੀਆਂ ਨਾਲ ਜੁੜੇ ਹੋਏ ਸਨ। ਜਿਕਰਯੋਗ ਹੈ ਕਿ 3 ਮਾਰਚ ਨੂੰ ਰਾਤ ਨੂੰ ਦੋ ਹਮਲਾਵਾਰਾਂ ਵੱਲੋਂ ਚਾਕੂ ਮਾਰ ਕੇ ਨੈਨਸੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਸਦੇ ਕਤਲ ਨੂੰ ਕਈ ਦਿਨ ਬੀਤ ਚੁੱਕੇ ਹਨ ਪ੍ਰੰਤੂ ਹਾਲੇ ਤੱਕ ਕੈਨੇਡੀਅਨ ਪੁਲਿਸ ਵੱਲੋਂ ਕਾਤਲਾਂ ਦਾ ਖੁਲਾਸਾ ਨਹੀਂ ਕੀਤਾ ਗਿਆ। ਇਸ ਦੌਰਾਨ ਇਹ ਗੁਰਪਤਵੰਤ ਪੰਨੂ ਦਾ ਬਿਆਨ ਸਾਹਮਣੇ ਆ ਗਿਆ ਹ। ਜਿਕਰਯੋਗ ਹੈ ਕਿ ਖਾਲਿਸਤਾਨੀਆਂ ਵਿਰੁਧ ਭੜਾਸ ਕੱਢਣ ਵਾਲੀ ਨੈਨਸੀ ਨੂੰ ਪਹਿਲਾਂ ਵੀ ਧਮਕੀਆਂ ਮਿਲਣ ਬਾਰੇ ਉਸਦੀ ਭੈਣ ਅਲੀਸ਼ਾ ਨੇ ਦਾਅਵਾ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DIG Dr Nanak Singh ਨੂੰ ਸਦਮਾ; ਪਿਤਾ ਦਾ ਹੋਇਆ ਦਿਹਾਂਤ

0

Amritsar News: ਪੰਜਾਬ ਪੁਲਿਸ ਦੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਮੌਜੂਦਾ ਸਮੇਂ ਰੋਪੜ ਰੇਂਜ ਦੇ ਡੀਆਈਜੀ ਵਜੋਂ ਸੇਵਾਵਾਂ ਨਿਭਾ ਰਹੇ ਡਾ ਨਾਨਕ ਸਿੰਘ ਨੂੰ ਗਹਿਰਾ ਸਦਮਾ ਲੱਗਿਆ ਹੈ। 73 ਸਾਲਾਂ ਡਾ ਮੁਰਾਰ ਸਿੰਘ ਲੰਘੀ 6 ਮਾਰਚ ਨੂੰ ਸੰਖੇਪ ਬੀਮਾਰੀ ਤੋਂ ਬਾਅਦ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਹਨ। ਲੰਮਾ ਸਮਾਂ ਵੱਖ-ਵੱਖ ਥਾਵਾਂ ‘ਤੇ ਡਾਕਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਡਾ ਮੁਰਾਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾਮੁਕਤ ਹੋਏ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ IIT (ISM) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

ਪਿਤਾ ਦੇ ਦਿਹਾਂਤ ਉੱਪਰ ਸੀਨੀਅਰ ਅਫ਼ਸਰਾਂ, ਸਿਆਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਐਸਐਸਪੀ ਰਹੇ ਡਾ ਨਾਨਕ ਸਿੰਘ ਨਾਲ ਹਮਦਰਦੀ ਜਤਾਈ ਹੈ। ਡਾ ਮੁਰਾਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਅਖੰਠ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 15 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ, ਘੱਨੁਪੂਰ ਕਾਲੇ, ਨੇੜੇ ਸਾਡਾ ਪਿੰਡ ਜ਼ਿਲ੍ਹਾ ਸ਼੍ਰੀ ਅੰਮ੍ਰਿਤਸਰ ਵਿਖੇ ਦੁਪਿਹਰ 1:00 ਵਜੇਂ ਤੋਂ 2:00 ਵਜੇਂ ਤੱਕ ਪਾਏ ਜਾਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਤੁਸੀਂ ਸਾਰੀ ਪਾਰਟੀ ਦਾ ਸਮਾਂ ਲੈ ਗਏ, ਪਰ ਹਾਲੇ ਵੀ ਨਹੀਂ ਰੱਜ਼ੇ’; ਸਪੀਕਰ ਨੇ ਬਾਜ਼ਵਾ ‘ਤੇ ਕਸਿਆ ਵਿਅੰਗ!

0

👉ਬਜ਼ਟ ਸੈਸ਼ਨ ‘ਚ ਪ੍ਰਤਾਪ ਬਾਜਵਾ ਦੀ ਆਪ ਵਿਧਾਇਕਾਂ ਨਾਲ ਤਿੱਖੀ ਬਹਿਸ, ਬਜਟ ਨੂੰ ਲੈ ਕੇ ਚੁੱਕੇ ਸਵਾਲ

Chandigarh News: Punjab Vidhan Sabha Budget Session; ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜ਼ਟ ਸੈਸ਼ਨ ਦੇ ਅੱਜ ਸੋੋਮਵਾਰ ਨੂੰ ਸ਼ੁਰੂਆਤੀ ਦੌਰਾਨ ਹੀ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜ਼ਵਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਬਜ਼ਟਾਂ ਵਿਚ ਕੀਤੇ ਵਾਅਦਿਆਂ ਅਤੇ ਮੌਜੂਦਾ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਮੁੱਦਾ ਚੁੱਕਦਿਆਂ ਸਰਕਾਰ ਨੂੰ ਘੇਰਣ ਦਾ ਯਤਨ ਕੀਤਾ। ਇਸ ਦੌਰਾਨ ਸਮੇਂ ਦੀ ਮੰਗ ਦੇ ਮੁੱਦੇ ਨੂੰ ਲੈ ਕੇ ਸਪੀਕਰ ਵੱਲੋਂ ਵਿਰੋਧੀ ਧਿਰ ਦੇ ਆਗੂ ਨੂੰ ਰੋਕਣਾ ਚਾਹਿਆ, ਜਿਸਦੇ ਉੱਪਰ ਉਨ੍ਹਾਂ ਵਾਕਆਉਟ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਬੋਲਣ ਹੀ ਨਹੀਂ ਦਿੱਤਾ ਜਾ ਰਿਹਾ। ਇਸ ਮੁੱਦੇ ਨੁੰ ਲੈ ਕੇ ਸੱਤਾਧਾਰੀ ਵਿਧਾਇਕਾਂ ਤੇ ਵਿਰੋਧੀ ਧਿਰ ਦੇ ਆਗੂ ਵਿਚਕਾਰ ਤਲਖ-ਕਲਾਮੀ ਹੋਈ, ਹਾਲਾਂਕਿ ਸਪੀਕਰ ਵੱਲੋਂ ਮਾਮਲੇ ਨੁੰ ਸ਼ਾਂਤ ਕਰਨ ਦਾ ਯਤਨ ਵੀ ਕੀਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਪਾਰਟੀ ਦੇ ਸਰਕਾਰ ਦੇ ਸਮੇਂ ਨੂੰ ਯਾਦ ਕਰਵਾਇਆ। ਇਸੇ ਤਰ੍ਹਾਂ ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਪ੍ਰਤਾਪ ਬਾਜਵਾ ਨੁੰ ਘੇਰਦਿਆਂ ਪਿਛਲੀਆਂ ਕਾਂਗਰਸ ਸਰਕਾਰ ਦੇ ਚੋਣ ਮੈਨੀਫ਼ੇਸਟੋ ਨੂੰ ਸਦਨ ਦੇ ਸਾਹਮਣੇ ਰੱਖਿਆ। ਇਸ ਦੌਰਾਨ ਜਦ ਵਿਰੋਧੀ ਧਿਰ ਦੇ ਆਗੂ ਬੋਲਣ ਤੋਂ ਨਾਂ ਰੁਕੇ ਤਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਨੂੰ 16 ਮਿੰਟ ਦਾ ਸਮਾਂ ਮਿਲਿਆ ਸੀ, ਉਸਤੋਂ ਵੱਧ ਤਾਂ ਤੁਸੀਂ ਕੱਲੇ ਹੀ ਲੈ ਗਏ,…’ਤੇ ਤੁਸੀਂ ਹਾਲੇ ਵੀ ਰੱਜ਼ੇ ਨਹੀਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

0

👉ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗੱਲਬਾਤ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਨੀਆ ਭਰ ਤੋਂ ਪੰਜਾਬ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਉੱਘੇ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉੱਘੇ ਕਾਨੂੰਨੀ ਵਿਦਵਾਨ, ਕਾਨੂੰਨੀ ਸੰਸਥਾਵਾਂ ਦੇ ਮੁਖੀ, ਵਕੀਲ ਅਤੇ ਹੋਰ ਉੱਘੇ ਸ਼ਖਸੀਅਤਾਂ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਚੁਣਨ ਵਾਸਤੇ ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ-2026 ਦੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਇਸ ਵਫ਼ਦ ਵਿੱਚ ਅਮਰੀਕਾ, ਯੂਕੇ, ਕੈਨੇਡਾ ਅਤੇ ਸਿੰਗਾਪੁਰ ਤੋਂ ਸਿੱਖ ਵਕੀਲ, ਜੱਜ ਅਤੇ ਹੋਰ ਉੱਘੀਆਂ ਸਿੱਖ ਸ਼ਖਸੀਅਤਾਂ ਸ਼ਾਮਲ ਹਨ, ਜੋ ਆਪਣੇ ਪੁਰਖਿਆਂ ਦੀ ਪਵਿੱਤਰ ਧਰਤੀ ‘ਤੇ ਬਹੁੜੇ ਹਨ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਉਹ ਸ਼ਖ਼ਸੀਅਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀ ਪ੍ਰਤਿਭਾ, ਲਗਨ ਅਤੇ ਸਖ਼ਤ ਮਿਹਨਤ ਨਾਲ ਵਿਦੇਸ਼ਾਂ ਵਿੱਚ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਮਹਿਸੂਸ ਕਰਦੇ ਹਨ ਅਤੇ ਇਹ ਪਲ ਸਾਰੇ ਪੰਜਾਬੀਆਂ ਲਈ ਮਾਣ ਵਾਲੇ ਹਨ।

ਇਹ ਵੀ ਪੜ੍ਹੋ Punjab Govt ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਅਤੇ ਅਧਿਆਤਮਕ ਆਗੂਆਂ ਦੀ ਪਵਿੱਤਰ ਧਰਤੀ ਹੈ ਅਤੇ ਪੰਜਾਬ ਸਰਕਾਰ ਤੁਹਾਡੇ ਸਭਨਾਂ ਦੀ ਮੇਜ਼ਬਾਨੀ ਕਰਕੇ ਵਧੇਰੇ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਬਹਾਦਰ ਅਤੇ ਮਿਹਨਤੀ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਅਤੇ ਜਿੱਥੇ ਸਾਡੇ ਜਵਾਨ ਸਰਹੱਦਾਂ ਦੀ ਰਾਖੀ ਲਈ ਦਿਨ-ਰਾਤ ਡਟੇ ਰਹਿੰਦੇ ਹਨ, ਉਥੇ ਹੀ ਸਾਡੇ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਅਤੇ ਘੜਗ ਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸਦਭਾਵਨਾ, ਆਪਸੀ ਸਤਿਕਾਰ ਅਤੇ ਭਾਈਚਾਰਾ ਇੰਨਾ ਮਜ਼ਬੂਤ ਹੈ ਕਿ ਨਫ਼ਰਤ ਦੇ ਬੀਜ ਉੱਗ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੁਨੀਆ ਦੇ ਸਾਹਮਣੇ ਫਿਰਕੂ ਸਦਭਾਵਨਾ ਦੀ ਇੱਕ ਸ਼ਾਨਦਾਰ ਤੇ ਸੁੰਦਰ ਮਿਸਾਲ ਰੱਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਵਰਗੇ ਪਵਿੱਤਰ ਅਸਥਾਨ ਅਤੇ ਜਲ੍ਹਿਆਂਵਾਲਾ ਬਾਗ ਸਥਿਤ ਹੈ।

ਇਹ ਵੀ ਪੜ੍ਹੋ Punjab Budget 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਮੁੱਖ ਮੰਤਰੀ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਡਿਸਪਿਊਟਸ ਵੀਕ ਇੱਕ ਅਜਿਹਾ ਮੰਚ ਹੈ ਜੋ ਦੁਨੀਆ ਭਰ ਦੇ ਜੱਜਾਂ, ਸੀਨੀਅਰ ਵਕੀਲਾਂ, ਕਾਨੂੰਨੀ ਫਰਮਾਂ, ਨੌਜਵਾਨ ਵਕੀਲਾਂ, ਬੁੱਧੀਜੀਵੀਆਂ ਅਤੇ ਸੰਸਥਾਵਾਂ ਨੂੰ ਇਕੱਠਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜ ਦਿਨਾਂ ਦੌਰਾਨ ਘਰੇਲੂ ਹਿੰਸਾ, ਵਿੱਤੀ ਅਪਰਾਧ, ਜਨਹਿੱਤ ਮੁਕੱਦਮੇਬਾਜ਼ੀ, ਵਾਤਾਵਰਣ ਕਾਨੂੰਨ, ਮੀਡੀਆ ਰੈਗੂਲੇਸ਼ਨ, ਵਿਚੋਲਗੀ ਦੀ ਰਣਨੀਤੀ, ਸਰਹੱਦ ਪਾਰ ਦੇ ਨਿਪਟਾਰਿਆਂ ਅਤੇ ਹੋਰ ਮੁੱਖ ਵਿਸ਼ਿਆਂ ਸਮੇਤ ਵੱਖ-ਵੱਖ ਮਹੱਤਵਪੂਰਨ ਕਾਨੂੰਨੀ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲ ਆਮ ਲੋਕਾਂ ਲਈ ਵੀ ਵਧੇਰੇ ਲਾਭਦਾਇਕ ਅਤੇ ਸਾਰਥਕ ਸਾਬਤ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਨੂੰ ਯਕੀਨੀ ਬਣਾਉਣ ਲਈ ਸਾਲ 2022 ਤੋਂ 159 ਕਾਨੂੰਨੀ ਅਧਿਕਾਰੀਆਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਨੂੰਨਾਂ ਅਤੇ ਨਿਯਮਾਂ ਨੂੰ ਲੋਕਾਂ ਲਈ ਪਹੁੰਚਯੋਗ ਬਣਾਉਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 53 ਐਕਟਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਇਸਨੂੰ ਭਾਰਤ ਸਰਕਾਰ ਦੇ ਇੰਡੀਅਨ ਕੋਡ ਪੋਰਟਲ ’ਤੇ ਅਪਲੋਡ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਐਕਟ ਤਹਿਤ ਮੋਹਾਲੀ ਵਿੱਚ ਇੱਕ ਵਿਸ਼ੇਸ਼ ਅਦਾਲਤ ਸਥਾਪਤ ਕੀਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਛੇ ਵਿਸ਼ੇਸ਼ ਐਨ.ਆਰ.ਆਈ. ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਤਰਨ ਤਾਰਨ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 2023 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਅਦਾਲਤਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 48.82 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ ਕਿ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਸਾਰੇ ਲੋਕਾਂ ਤੱਕ ਨਿਆਂ ਦੀ ਪਹੁੰਚ ਹੋਵੇ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ , ਬਰਿੰਦਰ ਗੋਇਲ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੁਲਿਸ ਮੁਕਾਬਲੇ ‘ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਅੱਜ ਹੋਵੇਗਾ ਅੰਤਿਮ ਸੰਸਕਾਰ

Gurdaspur News: Ranjit Encounter case; ਲੰਘੀ 25 ਫ਼ਰਵਰੀ ਦੀ ਤੜਕਸਾਰ ਪੁਲਿਸ ਮੁਕਾਬਲੇ ‘ਚ ਮਾਰੇ ਗਏ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆ ਦੇ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦਾ ਅੱਜ ਸੋਮਵਾਰ ਨੂੰ 11 ਵਜੇਂ ਅੰਤਿਮ ਸੰਸਕਾਰ ਕੀਤਾ ਜਾਵੇਗਾ। 5 ਦਿਨ ਪਹਿਲਾਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਮੁਕਾਬਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ‘ਤੇ ਅੜੇ ਪ੍ਰਵਾਰ ਵੱਲੋਂ ਹੁਣ ਇਨਸਾਫ਼ ਕਮੇਟੀ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਅੰਤਿਮ ਸੰਸਕਾਰ ਦਾ ਫੈਸਲਾ ਲਿਆ ਗਿਆ। ਇਸਦੇ ਨਾਲ ਹੀ ਅੱਜ ਇਨਸਾਫ਼ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਅੱਗੇ ਹੋਣ ਵਾਲੇ ਮਾਰਚ ਨੂੰ ਵੀ ਟਾਲ ਦਿੱਤਾ ਗਿਆ।

ਇਹ ਵੀ ਪੜ੍ਹੋ Philippines and UAE ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਜਿਕਰਯੋਗ ਹੈ ਕਿ 22-23 ਫ਼ਰਵਰੀ ਦੀ ਦਰਮਿਆਨੀ ਰਾਤ ਨੂੰ ਥਾਣਾ ਦੋਰਾਂਗਲਾ ਅਧੀਨ ਆਉਂਦੀ ਆਦੀਆ ਚੈੱਕ ਪੋਸਟ ‘ਤੇ ਤੈਨਾਤ ਪੰਜਾਬ ਪੁਲਿਸ ਦੇ ਦੋ ਜਵਾਨਾਂ ਏਐਸਆਈ ਗੁਰਨਾਮ ਸਿੰਘ ਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸੇ ਕਤਲ ਮਾਮਲੇ ‘ਚ ਪੁਲਿਸ ਨੇ ਆਦੀਆ ਦੇ ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਤੋਂ ਇਲਾਵਾ ਨਜ਼ਦੀਕੀ ਪਿੰਡ ਆਲੀ ਨੰਗਲ ਦੇ ਦਿਲਾਵਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ ਤਰਨਤਾਰਨ ‘ਚ ਰਾਤ ਨੂੰ ਮੋਮੋਜ਼ ਖਾ ਕੇ ਸੁੱਤੇ ਮਾਸੂਮ ਭੈਣ-ਭਰਾ ਦੀ ਭੇਦਭਰੀ ਹਾਲਾਤ ‘ਚ ਹੋਈ ਮੌ+ਤ

ਪੁਲਿਸ ਦੇ ਦਾਅਵੇ ਮੁਤਾਬਕ ਜਦ 25 ਫ਼ਰਵਰੀ ਦੀ ਤੜਕਸਾਰ ਪੁਲਿਸ ਟੀਮ ਰਣਜੀਤ ਸਿੰਘ ਨੂੰ ਕਤਲ ਵਿਚ ਵਰਤੇ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ ਤਾਂ ਅਚਾਨਕ ਗੱਡੀ ਪਲਟਣ ਦੇ ਚੱਲਦਿਆਂ ਮੁਲਜ਼ਮ ਰਣਜੀਤ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ ਸੀ। ਜਿਸਤੋਂ ਬਾਅਦ ਇੱਕ ਨਾਕੇ ਉੱਪਰ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਸੀ। ਪ੍ਰਵਾਰ ਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਇਸ ਮੁਕਾਬਲੇ ਨੂੰ ਝੂਠਾ ਕਰਾਰ ਦਿੰਦਿਆਂ ਇਸਦੀ ਸੀਬੀਆਈ ਜਾਂ ਹਾਈਕੋਰਟ ਦੇ ਜੱਜ ਦੀ ਨਿਗਰਾਨੀ ਵਿਚ ਜਾਂਚ ਮੰਗੀ ਸੀ। ਇਸ ਦੌਰਾਨ ਇਹ ਮਾਮਲਾ ਗੁਰਦਾਸਪੁਰ ਦੀ ਸਥਾਨਕ ਅਦਾਲਤ ਵਿਚ ਵੀ ਪੁੱਜਿਆ, ਜਿੱਥੇ ਜੱਜ ਦੀ ਨਿਗਰਾਨੀ ਹੇਠ ਰਣਜੀਤ ਸਿੰਘ ਦੀ ਲਾਸ਼ ਦਾ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਗਿਆ। ਇਸਤੋਂ ਬਾਅਦ ਪ੍ਰਵਾਰ ਲਾਸ਼ ਨੂੰ ਘਰ ਲੈ ਆਇਆ ਸੀ, ਜਿੱਥੇ ਹੁਣ ਅੰਤਿਮ ਸੰਸਕਾਰ ਦਾ ਫੈਸਲਾ ਲਿਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੀਵਨ ਨਗਰ ਵਿੱਚ ਸ਼ਾਨਦਾਰ ਮੋਹੱਲਾ ਪ੍ਰੋਗਰਾਮ ਵਿੱਚ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੰਤ ਸਮਾਜ ਦਾ ਲਿਆ ਆਸ਼ੀਰਵਾਦ

0

ਨਾਮਧਾਰੀ ਸਮਾਜ ਦਾ ਇਤਿਹਾਸ ਤਿਆਗ, ਬਲਿਦਾਨ ਅਤੇ ਦੇਸ਼ਭਗਤੀ ਦੀ ਪ੍ਰੇਰਣਾਦਾਇਕ ਗਾਥਾ-ਮੁੱਖ ਮੰਤਰੀ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਸਿਰਸਾ ਜ਼ਿਲ੍ਹੇ ਦੇ ਨਾਮਧਾਰੀ ਗੁਰੂਦੁਆਰਾ ਸ੍ਰੀ ਜੀਵਨ ਨਗਰ ਵਿੱਚ ਆਯੋਜਿਤ ਸ਼ਾਨਦਾਰ ਹੋਲਾ ਮੋਹੱਲਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਸੰਤ ਸਮਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ‘ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਆਈ ਨਾਮਧਾਰੀ ਗੌਰਵਸ਼ਾਲੀ ਪਰਵ ਹੋਲਾ ਮੋਹੱਲਾ ਦੇ ਮੌਕੇ ‘ਤੇ ਆਪ ਸਭ ਦੇ ਵਿੱਚਕਾਰ ਆ ਕੇ ਉਨ੍ਹਾਂ ਨੂੰ ਬਹੁਤਾ ਖੁਸ਼ੀ ਦਾ ਅਨੁਭਵ ਹੋ ਰਿਹਾ ਹੈ। ਉਨ੍ਹਾਂ ਨੇ ਸੰਤ ਦਲੀਪ ਸਿੰਘ ਜੀ ਮਹਾਰਾਜ ਦੇ ਚਰਣਾਂ ਵਿੱਚ ਨਮਨ ਕਰਦੇ ਹੋਏ ਕਿਹਾ ਕਿ ਸੰਤ ਸਮਾਜ ਪ੍ਰੇਮ, ਭਾਈਚਾਰੇ ਅਤੇ ਅਧਿਆਤਮਿਕਤਾ ਰਾਹੀਂ ਸਮਾਜ ਨੂੰ ਜੋੜਨ ਦਾ ਮਹਾਨ ਕੰਮ ਕਰ ਰਿਹਾ ਹੈ।

ਸਿਰਸਾ ਦੀ ਪਵਿੱਤਰ ਧਰਤੀ ਸੰਤਾਂ ਅਤੇ ਮਹਾਂਪੁਰਖਾਂ ਦੀ ਭੂਮੀ

ਮੁੱਖ ਮੰਤਰੀ ਨੇ ਕਿਹਾ ਕਿ ਸਿਰਸਾ ਦੀ ਪਵਿੱਤਰ ਭੂਮੀ ਸੰਤਾਂ ਅਤੇ ਮਹਾਂਪੁਰਖਾਂ ਦੀ ਭੂਮੀ ਰਹੀ ਹੈ। ਸਾਲ 1507 ਵਿੱਚ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਉਣ ਨਾਲ ਇਹ ਭੂਮੀ ਪਵਿੱਤਰ ਹੋ ਗਈ। ਉਨ੍ਹਾਂ ਦੀ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਇੱਥੇ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਦੀ ਸਥਾਪਨਾ ਕੀਤੀ ਗਈ।ਉਨ੍ਹਾਂ ਨੇ ਕਿਹਾ ਕਿ ਬਾਬਾ ਸਰਸਾਈ ਨਾਥ, ਬਾਬਾ ਭੂਮਣ ਸ਼ਾਹ ਜਿਹੇ ਕਈ ਸੰਤਾਂ ਨੇ ਇਸੇ ਭੂਮੀ ਤੋਂ ਸਮਾਜ ਨੂੰ ਅਧਿਆਤਮਕਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਇਨ੍ਹਾਂ ਸੰਤਾਂ ਦੀ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ।

ਹੋਲਾ ਮੋਹੱਲਾ ਹਿੱਮਤ, ਭਗਤੀ ਅਤੇ ਸਮਾਜਿਕ ਸਮਰਸਤਾ ਦਾ ਪ੍ਰਤੀਕ

ਮੁੱਖ ਮੰਤਰੀ ਨੇ ਕਿਹਾ ਕਿ ਹੋਲਾ ਮੋਹੱਲਾ ਸਿਰਫ ਇੱਕ ਉਤਸਵ ਨਹੀਂ ਸਗੋਂ ਸਾਡੀ ਖੁਸ਼ਹਾਲ ਭਾਰਤੀ ਸੰਸਕ੍ਰਿਤੀ, ਵੀਰਤਾ ਅਤੇ ਅਧਿਆਤਮਕ ਪਰੰਪਰਾ ਦਾ ਜਿਉਂਦਾ ਜਾਗਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਜੀਵਨ ਵਿੱਚ ਹਿੱਮਤ ਅਤੇ ਭਗਤੀ ਦੋਹਾਂ ਦੇ ਸੰਤੁਲਨ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਉਤਸਵ ਸਿਰਫ ਰੰਗਾਂ ਦਾ ਤਿਉਹਾਰ ਨਹੀਂ ਹੈ ਸਗੋਂ ਅਨਿਆਂ ਵਿਰੁਧ ਖੜੇ ਹੋਣ ਦੇ ਸੰਕਲਪ ਦਾ ਪ੍ਰਤੀਕ ਹੈ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੋਲੀ ਦੇ ਉਤਸਾਹ ਨਾਲ ਖਾਲਸਾ ਪਰੰਪਰਾਵਾਂ ਨੂੰ ਮਜਬੂਤ ਕਰਨ ਅਤੇ ਸਮਾਜ ਵਿੱਚ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਵਾਧਾ ਦੇਣ ਲਈ ਹੋਲਾ ਮੋਹੱਲਾ ਮਨਾਉਣ ਦੀ ਪਰੰਪਰਾ ਸ਼ੁਰੂ ਕੀਤੀ ਸੀ।

ਨਾਮਧਾਰੀ ਸਮਾਜ ਦਾ ਇਤਿਹਾਸ ਤਿਆਗ, ਬਲਿਦਾਨ ਅਤੇ ਦੇਸ਼ਭਗਤੀ ਦੀ ਪ੍ਰੇਰਣਾਦਾਇਕ ਗਾਥਾ

ਮੁੱਖ ਮੰਤਰੀ ਨੇ ਕਿਹਾ ਕਿ ਨਾਮਧਾਰੀ ਸਮਾਜ ਦਾ ਇਤਿਹਾਸ ਤਿਆਗ, ਬਲਿਦਾਨ ਨਾਲ ਭਰਿਆ ਹੋਇਆ ਹੈ। ਸਤਿਗੁਰੂ ਰਾਮ ਸਿੰਘ ਜੀ ਮਹਾਰਾਜ ਵੱਲੋਂ ਸ਼ੁਰੂ ਕੀਤਾ ਗਿਆ ਕੂਕਾ ਆਂਦੋਲਨ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦਾ ਇੱਕ ਮਹੱਤਵਪੂਰਨ ਅਧਿਆਏ ਹੈ।ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਗੁਲਾਮੀ ਦੀ ਬੇੜਿਆਂ ਵਿੱਚ ਜਕੜਿਆ ਹੋਇਆ ਸੀ, ਉੱਦੋਂ ਨਾਮਧਾਰੀ ਸਮਾਜ ਨੇ ਸਵਦੇਸ਼ੀ ਅਪਨਾਉਣ ਅਤੇ ਵਿਦੇਸ਼ੀ ਚੀਜਾਂ ਦੇ ਤਿਆਗ ਦਾ ਜੋ ਸੰਦੇਸ਼ ਦਿੱਤਾ, ਉਸ ਨੇ ਸੁਤੰਤਰਤਾ ਆਂਦੋਲਨ ਨੂੰ ਨਵੀਂ ਊਰਜਾ ਦੇਣ ਦਾ ਕੰਮ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਵੀਰ ਨਾਮਧਾਰੀ ਸ਼ਹੀਦਾਂ ਨੂੰ ਵੀ ਨਮਨ ਕੀਤਾ ਜਿਨ੍ਹਾਂ ਨੇ ਮਲੇਰਕੋਟਲਾ ਵਿੱਚ ਤੋਪਾਂ ਸਾਹਮਣੇ ਖੜੇ ਹੋ ਕੇ ਹੰਸਦੇ-ਹੰਸਦੇ ਆਪਣੇ ਪ੍ਰਾਣਾਂ ਦਾ ਬਲਿਦਾਨ ਦਿੱਤਾ ਪਰ ਸੱਚ ਅਤੇ ਸਵਾਭਿਮਾਨ ਦਾ ਰਸਤਾ ਨਹੀਂ ਛੱਡੀਆ।

ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੁਆਂ ਦੀ ਰਹੀ ਮੌਜ਼ੂਦਗੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦੇ ਹੋਲਾ ਮੋਹੱਲਾ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੁਆਂ ਦੀ ਮੌਜ਼ੂਦਗੀ ਇਸ ਗੱਲ ਦਾ ਪ੍ਰਮਾਣ ਹੈ ਕਿ ਆਧੁਨਿਕ ਭੌਤਿਕਵਾਦੀ ਦੌਰ ਵਿੱਚ ਵੀ ਲੋਕਾਂ ਦੀ ਆਸਥਾ ਆਪਣੀ ਅਧਿਆਤਮਿਕ ਜੜਾਂ ਨਾਲ ਢੰਗੀ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸੰਤਾਂ ਅਤੇ ਮਹਾਂਪੁਰਖਾਂ ਦੀ ਸਿੱਖਿਆਵਾਂ ਸਮਾਜ ਨੂੰ ਸਰਗਰਮ ਦਿਸ਼ਾ ਦਿੰਦੀ ਹੈ ਅਤੇ ਲੋਕਾਂ ਨੂੰ ਸੇਵਾ, ਸਦਭਾਵ ਅਤੇ ਮਨੁੱਖਤਾ ਦੇ ਰਸਤੇ ‘ਤੇ ਚਲਣ ਦੀ ਪ੍ਰੇਰਣਾ ਦਿੰਦੀ ਹੈ।

ਸਭਦਾ ਸਾਥ, ਸਭਦਾ ਵਿਕਾਸ ਦੇ ਮੰਤਰ ‘ਤੇ ਅੱਗੇ ਵੱਧ ਰਹੀ ਸਰਕਾਰ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਅਤੇ ਰਾਜ ਸਰਕਾਰ ਸਭਦਾ ਸਾਥ, ਸਭਦਾ ਵਿਕਾਸ, ਸਭਦਾ ਵਿਸ਼ਵਾਸ ਅਤੇ ਸਭਦਾ ਪ੍ਰਯਾਸ ਦੇ ਮੂਲ ਮੰਤਰ ਨਾਲ ਕੰਮ ਕਰ ਰਹੀ ਹੈ। ਇਹ ਵਿਚਾਰਧਾਰਾ ਨਾਮਧਾਰੀ ਪੰਥ ਦੇ ਸਰਬਤ ਦਾ ਭਲਾ ਅਤੇ ਮਨੁੱਖੀ ਸੇਵਾ ਦੇ ਸਿਧਾਂਤਾਂ ਨਾਲ ਮੇਲ ਖਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਮਹਾਂਪੁਰਖਾਂ ਦੀ ਸਿੱਖਿਆਵਾਂ ਨੂੰ ਸਮਾਜ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਜੈਯੰਤੀ ਰਾਜ ਪੱਧਰ ‘ਤੇ ਮਨਾਉਂਦੀ ਹੈ ਅਤੇ ਇਸ ਦੇ ਲਈ ਸੰਤ-ਮਹਾਂਪੁਰਖ ਸਨਮਾਣ ਵਿਚਾਰ ਪ੍ਰਚਾਰ ਅਤੇ ਪ੍ਰਸਾਰ ਯੋਜਨਾ ਚਲਾਈ ਜਾ ਰਹੀ ਹੈ।

ਨਸ਼ਾਮੁਕਤੀ, ਸਮਾਜ ਸੁਧਾਰ ਅਤੇ ਖੇਤੀਬਾੜੀ ਖੇਤਰ ਵਿੱਚ ਨਾਮਧਾਰੀ ਸਮਾਜ ਦਾ ਯੋਗਦਾਨ ਸਲਾਂਘਾਯੋਗ

ਮੁੱਖ ਮੰਤਰੀ ਨੇ ਕਿਹਾ ਕਿ ਨਾਮਧਾਰੀ ਸਮਾਜ ਨੇ ਅਧਿਆਤਮਿਕ ਖੇਤਰ ਦੇ ਨਾਲ-ਨਾਲ ਸਮਾਜ ਸੁਧਾਰ, ਗੌ-ਸੇਵਾ, ਨਸ਼ਾਮੁਕਤੀ ਅਤੇ ਵਾਤਾਵਰਨ ਸਰੰਖਣ ਜਿਹੇ ਖੇਤਰਾਂ ਵਿੱਚ ਵੀ ਵਰਣਯੋਗ ਕੰਮ ਕੀਤੇ ਹਨ। ਨੌਜੁਆਨਾਂ ਨੂੰ ਨਸ਼ੇ ਦੀ ਬੁਰਾਇਆਂ ਤੋਂ ਦੂਰ ਰਹਿ ਕੇ ਉਨ੍ਹਾਂ ਨੂੰ ਖੇਡਾਂ ਅਤੇ ਸੰਗੀਤ ਨਾਲ ਜੋੜਨਾ ਸਮਾਜ ਦੇ ਉੱਜਵਲ ਭਵਿੱਖ ਦੀ ਮਜਬੂਤ ਨੀਂਵ ਹੈ।ਉਨ੍ਹਾਂ ਨੇ ਕਿਹਾ ਕਿ ਨਾਮਧਾਰੀ ਪੰਥ ਨੇ ਖੇਤੀ-ਕਿਸਾਨੀ ਅਤੇ ਦੁੱਧ ਉਤਪਾਦਨ ਦੇ ਖੇਤਰ ਵਿੱਚ ਵੀ ਮਹਤੱਵਪੂਰਨ ਯੋਗਦਾਨ ਦਿੱਤਾ ਹੈ ਜਿਸ ਨਾਲ ਹਰਿਆਣਾ ਅੱਜ ਦੇਸ਼ ਵਿੱਚ ਅੱਨ ਅਤੇ ਦੁੱਧ ਉਤਪਾਦਨ ਵਿੱਚ ਮੋਹਰੀ ਰਾਜਿਆਂ ਵਿੱਚ ਸ਼ਾਮਲ ਹੈ।

ਸਰਕਾਰ ਸਮਾਜ ਦੇ ਹਰ ਧਾਰਮਿਕ ਅਤੇ ਸਮਾਜਿਕ ਯਤਨ ਵਿੱਚ ਸਾਥ

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਹਰਿਆਣਾ ਸਰਕਾਰ ਸਮਾਜ ਦੇ ਹਰ ਧਾਰਮਿਕ ਅਤੇ ਸਮਾਜਿਕ ਯਤਨਾਂ ਵਿੱਚ ਕੰਧੇ ਨਾਲ ਕੰਧਾ ਮਿਲਾ ਕੇ ਖੜੀ ਹੈ। ਭਾਵੇ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇ ਜਾਂ ਜਨਭਲਾਈਕਾਰੀ ਯੋਜਨਾਵਾਂ ਦਾ ਲਾਭ ਅੰਤਿਮ ਵਿਅਕਤੀ ਤੱਕ ਪਹੁੰਚਾਉਣਾ, ਸਰਕਾਰ ਪੂਰੀ ਪਾਰਦਰਸ਼ਿਤਾ ਅਤੇ ਪ੍ਰਤੀਬੱਧਤਾ ਨਾਲ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਸੰਤਾਂ ਤੋਂ ਆਸ਼ੀਰਵਾਦ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਅਸੀ ਸਾਰੇ ਮਿਲ ਕੇ ਇੱਕ ਅਜਿਹੇ ਵਿਕਸਿਤ ਹਰਿਆਣਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਕੰਮ ਕਰਨ, ਜਿੱਥੇ ਹਰ ਵਿਅਕਤੀ ਖੁਸ਼ਹਾਲ, ਸੁਰੱਖਿਅਤ ਅਤੇ ਅਧਿਆਤਮਿਕ ਮੁੱਲਾਂ ਨਾਲ ਪ੍ਰੇਰਿਤ ਜੀਵਨ ਜੀ ਸਕੇ।ਇਸ ਮੌਕੇ ‘ਤੇ ਸਾਂਸਦ ਸ੍ਰੀ ਰਾਮਚੰਦਰ ਜਾਂਗੜਾ, ਸਾਬਕਾ ਸਾਂਸਦ ਸ੍ਰੀਮਤੀ ਸੁਨੀਤਾ ਦੁੱਗਲ, ਸਰਦਾਰ ਜਸਪਾਲ ਸਿੰਘ, ਸਰਦਾਰ ਸੁਖਦੇਵ ਸਿੰਘ, ਸਾਬਕਾ ਵਿਧਾਇਕ ਸ੍ਰੀ ਰਾਮਚੰਦਰ ਕੰਬੋਜ, ਜ਼ਿਲ੍ਹਾ ਪ੍ਰਧਾਨ ਸ੍ਰੀ ਯਤਿੰਦਰ ਸਿੰਘ, ਸ੍ਰੀ ਜਗਦੀਸ਼ ਚੋਪੜਾ, ਸ੍ਰੀ ਦੇਵ ਕੁਮਾਰ ਸ਼ਰਮਾ, ਸ੍ਰੀ ਸ਼ੀਸ਼ਪਾਲ ਕੰਬੋਜ, ਸ੍ਰੀ ਅਮੀਰਚੰਦ ਮੇਹਤਾ, ਸ੍ਰੀਮਤੀ ਨਿਤਾਸ਼ਾ ਸਿਹਾਗ ਸਮੇਤ ਸੰਤ ਸਮਾਜ ਦੇ ਪ੍ਰਤੀਨਿਧੀ, ਨਾਮਧਾਰੀ ਸੰਗਤ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੁ ਮੌਜ਼ੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895031