Monday, May 4, 2026
Home Blog Page 124

ਮਹਿਲਾ ਦਿਵਸ ‘ਤੇ ਸਫਾਈ ਕਾਮਿਆਂ ਦਾ ਸਨਮਾਨ, ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਵੰਡੇ ਸੁਰੱਖਿਆ ਕਿਟ

0

Haryana News: ਹਰਿਆਣਾ ਦੇ ਮਾਲਿਆ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਐਂਤਵਾਰ ਨੂੰ ਫਰੀਦਾਬਾਦ ਵਿੱਚ ਇੱਕ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਜਨ ਪ੍ਰਤੀਨਿਧੀਆਂ, ਸਮਾਜਿਕ ਕਾਰਜਕਰਤਾਵਾਂ ਅਤੇ ਨਗਰ ਨਿਗਮ ਅਧਿਕਾਰਿਆਂ ਨੇ ਹਿੱਸਾ ਲਿਆ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਮੌਜ਼ੂਦ ਮਹਿਲਾਵਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਸ਼ੁਭਕਾਮਨਾਵਾਂ ਦਿੱਤੀ ਅਤੇ ਉਨ੍ਹਾਂ ਦੇ ਯੋਗਦਾਨ ਦੀ ਸਲਾਂਘਾ ਕੀਤੀ।ਇਸ ਮੌਕੇ ‘ਤੇ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਮਹਿਲਾ ਸਫਾਈ ਕਰਮਚਾਰਿਆਂ ਨੂੰ ਉਨ੍ਹਾਂ ਦੇ ਸਨਮਾਨ ਵਿੱਚ ਸੁਰੱਖਿਆ ਕਿਟ ਅਤੇ ਹੋਰ ਲੋੜਵੰਦ ਸਾਮਾਨ ਦੀ ਵੰਡ ਕੀਤੀ।
ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮਹਿਲਾਵਾਂ ਦੇ ਅਧਿਕਾਰ ਸਨਮਾਨ ਅਤੇ ਸਸ਼ਕਤੀਕਰਨ ਲਈ ਸਮਰਪਿਤ ਦਿਨ ਹੈ। ਉਨ੍ਹਾਂ ਨੇ ਦੱਸਿਆ ਕਿ ਸਾਲ 1910 ਵਿੱਚ ਮਹਿਲਾਵਾਂ ਦੇ ਅਧਿਕਾਰਾਂ ਨੂੰ ਲੈ ਕੇ ਵਿਸ਼ਵ ਪੱਧਰ ‘ਤੇ ਆਵਾਜ ਚੁੱਕੀ ਅਤੇ 1911 ਵਿੱਚ ਪਹਿਲੀ ਵਾਰ ਮਹਿਲਾ ਦਿਵਸ ਮਨਾਇਆ ਗਿਆ।

ਇਹ ਵੀ ਪੜ੍ਹੋ ਅੰਬਾਲਾ ਕੈਂਟ ਦੀ ਬਦਲੇਗੀ ਸੂਰਤ: 58 ਕਰੋੜ ਰੁਪਏ ਨਾਲ ਵਿਛੇਗਾ 89 ਕਿਲੋਮੀਟਰ ਲੰਬਾ ਸਟ੍ਰਾਮ ਵਾਟਰ ਪਾਇਪ ਲਾਇਨ ਨੈਟਵਰਕ

ਬਾਅਦ ਵਿੱਚ ਸਾਲ 1975 ਵਿੱਚ ਸੰਯੁਕਤ ਰਾਸ਼ਟਰ ਵੱਲੋਂ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਵੱਜੋਂ ਮਾਨਤਾ ਦਿੱਤੀ ਗਈ ਜਿਸ ਤੋਂ ਬਾਅਦ ਪੂਰੇ ਵਿਸ਼ਵ ਵਿੱਚ ਇਹ ਦਿਨ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਾਲ 2014 ਤੋਂ ਬਾਅਦ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਮਹਤੱਵਪੂਰਨ ਯੋਜਨਾਵਾਂ ਲਾਗੂ ਕੀਤੀ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਬੇਟੀ ਬਚਾਓ-ਬੇਟੀ ਪਢਾਓ ਅਭਿਆਨ ਰਾਹੀਂ ਦੇਸ਼ ਅਤੇ ਹਰਿਆਣਾ ਵਿੱਚ ਡਿਗਦੇ ਲਿੰਗਾਨੁਪਾਤ ਨੂੰ ਸੁਧਾਰਨ ਦਾ ਵੱਡਾ ਯਤਨ ਕੀਤਾ ਗਿਆ ਜਿਸ ਦੇ ਸਰਗਰਮ ਨਤੀਜੇ ਸਾਹਮਣੇ ਆਏ ਹਨ।ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਸਾਲ 2014 ਤੋਂ ਬਾਅਦ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਮਹਤੱਵਪੂਰਨ ਯੋਜਨਾਵਾਂ ਲਾਗੂ ਕੀਤੀ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਬੇਟੀ ਬਚਾਓ-ਬੇਟੀ ਪਢਾਓ ਅਭਿਆਨ ਰਾਹੀਂ ਦੇਸ਼ ਅਤੇ ਹਰਿਆਣਾ ਵਿੱਚ ਡਿਗਦੇ ਲਿੰਗਾਨੁਪਾਤ ਨੂੰ ਸੁਧਾਰਨ ਦਾ ਵੱਡਾ ਯਤਨ ਕੀਤਾ ਗਿਆ ਜਿਸ ਦੇ ਸਰਗਰਮ ਨਤੀਜੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਗ੍ਰਾਮੀਣਾਂ ਦੇ ਹਿੱਤਾਂ ਦੀ ਰੱਖਿਆ ਲਈ ਹੈ ਪੂਰੀ ਤਰ੍ਹਾ ਨਾਲ ਪ੍ਰਤੀਬੱਧ-ਮੰਤਰੀ ਕ੍ਰਿਸ਼ਣ ਲਾਲ ਪੰਵਾਰ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਚਲਾਈ ਜਾ ਰਹੀ ਲਾਡੋ ਲਛਮੀ ਯੋਜਨਾ ਦਾ ਜਿਕਰ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲੱਖਾਂ ਮਹਿਲਾਵਾਂ ਨੂੰ ਆਰਥਿਕ ਮਦਦ ਦਿੱਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਿਰਫ ਨਾਰਿਆਂ ਨਾਲ ਨਹੀਂ ਸਗੋਂ ਯੋਜਨਾਵਾਂ ਅਤੇ ਕੰਮਾਂ ਨਾਲ ਹੁੰਦਾ ਹੈ। ਅੱਜ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ਵਿੱਚ ਮਹਤੱਵਪੂਰਨ ਭੂਮੀਕਾ ਨਿਭਾ ਰਹੀਆਂ ਹਨ। ਸਵੱਛਤਾ ਅਭਿਆਨ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਸਲਾਂਘਾਯੋਗ ਹੈ ਅਤੇ ਸਮਾਜ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦਾ ਸਹਿਯੋਗ ਜਰੂਰੀ ਹੈ।ਪ੍ਰੋਗਰਾਮ ਦੌਰਾਨ ਸ਼ਹਿਰ ਦੀ ਸਵੱਛਤਾ, ਵਿਕਾਸ ਅਤੇ ਨਾਗਰਿਕ ਜਿੰਮੇਦਾਰੀ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਅਤੇ ਵਿਵਸਥਿਤ ਰੱਖਣ ਦੀ ਜਿੰਮੇਦਾਰੀ ਸਿਰਫ ਪ੍ਰਸ਼ਾਸਨ ਦੀ ਨਹੀਂ ਸਗੋਂ ਹਰੇਕ ਨਾਗਰਿਕ ਦੀ ਹੈ। ਜੇਕਰ ਸਾਰੇ ਲੋਕ ਆਪਣੀ ਜਿੰਮੇਦਾਰੀ ਸਮਝਣ ਤਾਂ ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।ਪ੍ਰੋਗਰਾਮ ਵਿੱਚ ਨਗਰ ਨਿਗਮ ਐਡੀਸ਼ਨਲ, ਕਮੀਸ਼ਨਰ ਸਲੋਨੀ ਸ਼ਰਮਾ ਸਮੇਤ ਕਈ ਮਹਿਲਾ ਕਾਰਜਕਰਤਾ, ਸਮਾਜਿਕ ਕਾਰਜਕਰਤਾ ਅਤੇ ਮਹਿਲਾ ਪੱਤਰਕਾਰ ਮੌਜ਼ੂਦ ਰਹੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

0

Punjab Budget News: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਬਜਟ 2026-27 ਨੂੰ ਇਤਿਹਾਸਕ ਅਤੇ ਪਰਿਵਰਤਨਸ਼ੀਲ ਦੱਸਿਆ ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਪੰਜਵੀਂ ਅਤੇ ਇਕਲੌਤੀ ਬਾਕੀ ਬਚੀ ਵੱਡੀ ਗਰੰਟੀ ਦੀ ਪੂਰਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਮੌਕੇ ਨੂੰ ਸੂਬੇ ਦੇ ਇਤਿਹਾਸ ਦਾ ਇੱਕ “ਸੁਨਹਿਰੀ ਅਧਿਆਇ” ਦੱਸਿਆ, ਜੋ ਔਰਤਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ।ਪੰਜਾਬ ਵਿਧਾਨ ਸਭਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਮੌਕੇ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਤੋਂ ਪ੍ਰੇਰਿਤ ਹੋ ਕੇ ਅੱਜ ਪੰਜਾਬ ਦੀ ਹਰ ਔਰਤ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਬਜਟ; ਬਿਨ੍ਹਾਂ ਕੋਈ ਟੈਕਸ ਲਗਾਏ ਔਰਤਾਂ, ਕਿਸਾਨਾਂ, ਨੌਜਵਾਨਾਂ ਸਮੇਤ ਹਰ ਵਰਗ ਲਈ ਕੀਤਾ ਵੱਡਾ ਐਲਾਨ

ਇਸ ਪ੍ਰਮੁੱਖ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਨਰਲ ਵਰਗ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ, “ਇਹ ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗੋਂ ਦੁਨੀਆ ਦੀ ਆਪਣੀ ਕਿਸਮ ਦੀ ਸਭ ਤੋਂ ਵੱਡੀ ਪਹਿਲਕਦਮੀ ਹੈ, ਜੋ ਸਾਡੇ ਸੂਬੇ ਦੀਆਂ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।”ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪ੍ਰਮੁੱਖ ਵਾਅਦੇ ਪੂਰੇ ਕੀਤੇ ਹਨ, ਜਿਨ੍ਹਾਂ ਵਿੱਚ ਸਿੱਖਿਆ ਕ੍ਰਾਂਤੀ, ਮੁਫ਼ਤ ਬਿਜਲੀ, ਸਿਹਤ ਸੰਭਾਲ ਕ੍ਰਾਂਤੀ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ, ਨੌਜਵਾਨਾਂ ਲਈ ਰਿਕਾਰਡ ਸਰਕਾਰੀ ਨੌਕਰੀਆਂ ਅਤੇ ਹੁਣ ਔਰਤਾਂ ਨੂੰ ਮਜਬੂਤ ਬਣਾਉਣ ਲਈ ਮਹੀਨਾਵਾਰ ਵਿੱਤੀ ਸਹਾਇਤਾ ਸ਼ਾਮਲ ਹੈ ਜੋ ਆਖਰਕਾਰ ਇਸ ਬਜਟ ਵਿੱਚ ਪੂਰੀ ਕੀਤੀ ਗਈ ਮੁੱਖ ਗਰੰਟੀ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਲਈ 1000 ਤੇ 1500 ਰੁਪਏ ਦੇਣ ਦਾ ਐਲਾਨ, ਜਾਣੋਂ ਕਿਹੜੀਆਂ ਔਰਤਾਂ ਨੂੰ ਮਿਲਣਗੇ ਪੈਸੇ

ਸ੍ਰੀ ਅਮਨ ਅਰੋੜਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਵੱਲੋਂ ਕਰਜ਼ੇ ਨਾਲ ਭਰਿਆ ਖਜ਼ਾਨਾ ਮਿਲਣ ਦੇ ਬਾਵਜੂਦ, ਸੂਬਾ ਸਰਕਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵਿੱਤੀ ਅਗਵਾਈ ਹੇਠ ਨਾ ਸਿਰਫ਼ ਸੂਬੇ ਦਾ ਵਿੱਤੀ ਪ੍ਰਬੰਧਨ ਬੜੀ ਸੂਝ ਨਾਲ ਕੀਤਾ ਹੈ, ਸਗੋਂ ਆਪਣੇ ਵਾਅਦਿਆਂ ਨੂੰ ਵੀ ਪੂਰਾ ਕੀਤਾ ਹੈ। ਇਹ ਬਜਟ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਲਗਾਏ ਬਿਨਾਂ ਵਿੱਤੀ ਜ਼ਿੰਮੇਵਾਰੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਸ੍ਰੀ ਅਮਨ ਅਰੋੜਾ ਨੇ ਬਜਟ ਦੇ ਮੁੱਖ ਪਹਿਲੂਆਂ ‘ਤੇ ਚਾਨਣਾ ਪਾਇਆ ਜਿਹਨਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਇਸਨੂੰ ਸੂਬੇ ਦੇ ਇਤਿਹਾਸ ਵਿੱਚ ਸਿਹਤ ਅਤੇ ਸਿੱਖਿਆ ਲਈ ਸਭ ਤੋਂ ਵੱਡਾ ਅਲਾਟਮੈਂਟ ਦੱਸਿਆ। ਉਨ੍ਹਾਂ ਨੇ ਸੂਬੇ ਸਰਕਾਰ ਵੱਲੋਂ 6,000 ਨਵੇਂ ਖੇਡ ਸਟੇਡੀਅਮ ਬਣਾਉਣ ਦੀ ਯੋਜਨਾ ‘ਤੇ ਵੀ ਚਾਨਣਾ ਪਾਇਆ ਜੋ ਵਿਆਪਕ ਵਿਕਾਸ ਪ੍ਰਤੀ ਸਰਕਾਰ ਦੀ ਪਹੁੰਚ ਨੂੰ ਦਰਸਾਉਂਦਾ ਹੈ।ਖੁਰਾਕ ਸੁਰੱਖਿਆ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਸ੍ਰੀ ਅਰੋੜਾ ਨੇ ‘ਮੇਰੀ ਰਸੋਈ’ ਯੋਜਨਾ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਨਵੇਂ ਪਰਿਵਾਰਾਂ ਨੂੰ ਸ਼ਾਮਲ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਪਰਿਵਾਰਾਂ ਨੂੰ ਹੁਣ ਮਹਿੰਗਾਈ ਦੇ ਬੋਝ ਨਾਲ ਨਜਿੱਠਣ ਲਈ ਕਣਕ ਦਾ ਆਟਾ, ਦਾਲਾਂ ਅਤੇ ਖੰਡ ਵਰਗੀਆਂ ਜ਼ਰੂਰੀ ਵਸਤੂਆਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਬਜਟ ਪੇਸ਼ਕਾਰੀ ਦੌਰਾਨ ਵਿਰੋਧੀ ਧਿਰ ਵੱਲੋਂ ਭਰਵਾਂ ਹੁੰਗਾਰਾ ਨਾ ਮਿਲਣ ਕਾਰਨ ਨਿਸ਼ਾਨਾ ਸਾਧਦਿਆਂ ਸ੍ਰੀ ਅਰੋੜਾ ਨੇ ਟਿੱਪਣੀ ਕੀਤੀ, “ਢਾਈ ਘੰਟੇ ਤੋਂ ਵੱਧ ਸਮੇਂ ਤੱਕ, ਵਿਰੋਧੀ ਧਿਰ ਚੁੱਪ-ਚਾਪ ਬੈਠੀ ਰਹੀ ਕਿਉਂਕਿ ਉਨ੍ਹਾਂ ਕੋਲ ਬੋਲਣ ਲਈ ਕੁਝ ਵੀ ਨਹੀਂ ਸੀ। ਪਹਿਲਾਂ, ਉਹ ਹਰ ਅੱਧੇ ਮਿੰਟ ਬਾਅਦ ਹੰਗਾਮਾ ਕਰਦੇ ਸਨ। ਇਸ ਇਤਿਹਾਸਕ ਬਜਟ ਨੇ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ ਹੈ।”ਸ੍ਰੀ ਅਰੋੜਾ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਗੁਆਂਢੀ ਸੂਬਿਆਂ ਦੀਆਂ ਨੀਤੀਆਂ ਵਿੱਚ ਵੱਡੇ ਅੰਤਰ ਨੂੰ ਦਰਸਾਇਆ। ਉਨ੍ਹਾਂ ਕਿਹਾ, “ਹਰਿਆਣਾ ਆਪਣੀਆਂ ਸਿਰਫ 20 ਫੀਸਦ ਔਰਤਾਂ ਨੂੰ ਸ਼ਰਤ ਅਧਾਰਤ ਲਾਭ ਦੇਣ ਦੀ ਗੱਲ ਕਰਦਾ ਹੈ, ਜਦੋਂ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਬਿਨਾਂ ਕਿਸੇ ਆਮਦਨ ਸੀਮਾ ਦੇ ਆਪਣੀਆਂ 97 ਫੀਸਦ ਔਰਤਾਂ ਨੂੰ ਇਹ ਲਾਭ ਦਿੱਤਾ ਜਾ ਰਿਹਾ ਹੈ। ਇਹ ਔਰਤਾਂ ਲਈ ਦੁਨੀਆ ਦੀ ਸਭ ਤੋਂ ਵੱਡੀ ਡਾਇਰੈਕਟ ਟਰਾਂਸਫਰ ਯੋਜਨਾ ਹੈ।”ਇਸ ਦੌਰਾਨ, ਉਨ੍ਹਾਂ ਸੁਨਾਮ ਹਲਕੇ ਦੇ ਪਿੰਡ ਚੀਮਾ ਵਿੱਚ ਇੱਕ ਅਤਿ-ਆਧੁਨਿਕ ਸੰਤ ਅਤਰ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨਾ ਦਾ ਐਲਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਇਹ ਪ੍ਰਮੁੱਖ ਸੰਸਥਾ ਮਹਾਨ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ‘ਤੇ ਸਥਾਪਿਤ ਕੀਤੀ ਜਾਵੇਗੀ। ਇਸ ਕੰਪਲੈਕਸ ਵਿੱਚ ਇੱਕ ਡਿਗਰੀ ਕਾਲਜ ਵੀ ਸ਼ਾਮਲ ਹੋਵੇਗਾ, ਜੋ ਇੱਕ ਅਜਿਹਾ ਉਸਾਰੂ ਮਾਹੌਲ ਸਿਰਜੇਗਾ ਜੋ ਉਚੇਰੀ ਸਿੱਖਿਆ ਨੂੰ ਦੇਸ਼ ਦੀ ਸੇਵਾ ਭਾਵਨਾ ਨਾਲ ਜੋੜੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ IIT (ISM) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

0

ਮੁੱਖ ਸਕੱਤਰ ਨੂੰ ਲੋਕ ਸੇਵਾ ਅਤੇ ਸਮਾਜਿਕ ਵਿਕਾਸ ਲਈ ਕੀਤਾ ਗਿਆ ਸਨਮਾਨਿਤ
Chandigarh News: ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਪਣੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਵਾਧਾ ਕਰਦਿਆਂ ਸਮਾਜ ਦੀ ਨਿਸ਼ਕਾਮ ਤੇ ਸੁਹਿਰਦ ਸੇਵਾ ਕਰਨ ਲਈ ਵੱਕਾਰੀ ਡਾਇਰੈਕਟਰ ਐਵਾਰਡ ਹਾਸਲ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪੁਰਸਕਾਰ ਮੁੱਖ ਸਕੱਤਰ ਨੂੰ ਉਨ੍ਹਾਂ ਦੀ ਵਿਦਿਅਕ ਸੰਸਥਾ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਵੱਲੋਂ ਦਿੱਤਾ ਗਿਆ ਹੈ, ਜਿੱਥੋਂ ਉਨ੍ਹਾਂ ਨੇ ਮਾਈਨਿੰਗ ਇੰਜੀਨੀਅਰਿੰਗ (1989 ਬੈਚ) ਵਿੱਚ ਬੀ. ਟੈਕ ਦੀ ਡਿਗਰੀ ਹਾਸਲ ਕੀਤੀ ਸੀ।ਸ਼੍ਰੀ ਕੇ.ਏ.ਪੀ. ਸਿਨਹਾ ਨੂੰ ਲੋਕਾਂ ਦੀ ਸੇਵਾ ਦੇ ਨਾਲ-ਨਾਲ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ, ਜੋ ਲੀਡਰਸ਼ਿਪ ਗੁਣਾਂ ਨੂੰ ਸਪਸ਼ਟ ਰੂਪ ’ਚ ਪ੍ਰਦਰਸ਼ਿਤ ਕਰਦਿਆਂ ਹੋਰਨਾਂ ਨੂੰ ਪ੍ਰੇਰਿਤ ਕਰਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਸਬੰਧੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਦੀ ਹੋਈ ਇੱਕਤਰਤਾ

0

👉ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਸ. ਕੁਲਵੰਤ ਸਿੰਘ ਮੰਨਣ
Amritsar News: ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਨੂੰ ਧੋਖਾਧੜੀ ਨਾਲ ਵੇਚਣ ਦੇ ਮਾਮਲੇ ਦੀ ਪੜਤਾਲ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਸਬ ਕਮੇਟੀ ਦੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਹੋਈ। ਜਿਸ ਵਿਚ ਪੜਤਾਲੀਆ ਕਮੇਟੀ ਨੇ ਸਾਰੇ ਮਾਮਲੇ ਤੇ ਗੰਭੀਰਤਾ ਨਾਲ ਵਿਚਾਰ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਪ੍ਰਧਾਨ ਸਾਹਿਬ ਵੱਲੋ ਬਣਾਈ ਗਈ ਸੱਤ ਮੈਂਬਰੀ ਪੜਤਾਲੀਆ ਕਮੇਟੀ ਪਹਿਲੇ ਦਿਨ ਤੋਂ ਹੀ ਇਸ ਕੇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਤਰਨਤਾਰਨ ‘ਚ ਰਾਤ ਨੂੰ ਮੋਮੋਜ਼ ਖਾ ਕੇ ਸੁੱਤੇ ਮਾਸੂਮ ਭੈਣ-ਭਰਾ ਦੀ ਭੇਦਭਰੀ ਹਾਲਾਤ ‘ਚ ਹੋਈ ਮੌ+ਤ

ਇਸ ਸੰਬਧੀ ਮੀਡਿਆ ਵਿੱਚ ਕੁੱਝ ਲੋਕਾ ਵੱਲੋਂ ਬਗੈਰ ਤੱਥਾਂ ਤੋਂ ਬਿਆਨਬਾਜੀ ਕੀਤੀ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 5 ਫਰਵਰੀ 2026 ਨੂੰ ਪੜਤਾਲੀਆ ਕਮੇਟੀ ਵੱਲੋਂ ਐਸਐਸਪੀ ਮੋਹਾਲੀ ਨਾਲ ਮੀਟਿੰਗ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਗਈ ਸੀ। ਜਿਸ ਦੇ ਅਧਾਰ ਦੇ 7 ਫਰਵਰੀ 2026 ਨੂੰ ਦੋਸ਼ੀਆਂ ਵਿਰੁੱਧ ਐਫਆਈਆਰ 35 ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਦੋਸ਼ੀਆਂ ਵੱਲੋਂ ਮਿਤੀ 16 ਫਰਵਰੀ 2026 ਨੂੰ ਸ਼ੈਸਨ ਕੋਰਟ ਵਿਖੇ ਜਮਾਨਤ ਲਈ ਅਰਜੀ ਦਾਇਰ ਕੀਤੀ ਗਈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਨੇ ਰੱਦ ਕਰਵਾ ਦਿੱਤਾ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਲਈ 1000 ਤੇ 1500 ਰੁਪਏ ਦੇਣ ਦਾ ਐਲਾਨ, ਜਾਣੋਂ ਕਿਹੜੀਆਂ ਔਰਤਾਂ ਨੂੰ ਮਿਲਣਗੇ ਪੈਸੇ

ਇਸ ਤੋਂ ਬਾਅਦ ਮਿਤੀ 19 ਫਰਵਰੀ 2026 ਨੂੰ ਦੋਸ਼ੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ, ਉੱਥੇ ਵੀ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸੀਨੀਅਰ ਵਕੀਲ ਸ੍ਰ. ਪੂਰਨ ਸਿੰਘ ਹੁੰਦਲ ਅਤੇ ਸ. ਅਮਨਬੀਰ ਸਿੰਘ ਸਿਆਲੀ ਵੱਲੋਂ ਤੱਥਾਂ ਦੇ ਅਧਾਰ ਤੇ ਜ਼ਮਾਨਤ ਰੱਦ ਕਰਵਾ ਦਿੱਤੀ ਗਈ। ਇਸ ਕੇਸ ਵਿੱਚ ਸੰਸਥਾ ਪ੍ਰਸਾਸ਼ਨ ਨਾਲ ਪੂਰਾ ਰਾਬਤਾ ਬਣਾ ਕੇ ਰੱਖ ਰਹੀ ਹੈ ਅਤੇ ਨਿਰੰਤਰ ਕੇਸ ਦੀ ਪੈਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੜਤਾਲੀਆ ਕਮੇਟੀ ਵੱਲੋਂ ਜਾਅਲੀ ਪੱਤ੍ਰਿਕਾ ’ਤੇ ਕੀਤੇ ਸ੍ਰ. ਪ੍ਰਤਾਪ ਸਿੰਘ ਸਕੱਤਰ ਦੇ ਦਸਤਖ਼ਤਾਂ ਦੀ ਜਾਂਚ ਵੀ ਕਰਵਾਈ ਗਈ ਜਿਸ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜੀ ਗਈ ਹੈ। ਜਿਸ ਉੱਤੇ ਜਲਦ ਤੋਂ ਜਲਦ ਉਚਿਤ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ https://punjabikhabarsaar.com/newlywed-woman-shot-dead-by-husband-in-amritsar-married-a-month-ago/

ਪੜਤਾਲੀਆ ਕਮੇਟੀ ਨੇ ਕਿਹਾ ਕਿ ਕੇਸ ਬਹੁਤ ਗੰਭੀਰ ਹੈ ਜਿਸ ਕਾਰਨ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵਾਸ਼ ਦਵਾਉਂਦੇ ਹਾਂ ਕਿ ਇਸ ਕੇਸ ਵਿੱਚ ਜੋ ਵੀ ਦੋਸ਼ੀ ਸਾਬਤ ਹੁੰਦਾ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿਮਾਕਤ ਨਾ ਕਰੇ। ਸਬ ਕਮੇਟੀ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ੍ਰ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਸੁਰਜੀਤ ਸਿੰਘ ਭਿਟੇਵੱਢ, ਸ. ਗੁਰਬਖਸ਼ ਸਿੰਘ ਖਾਲਸਾ, ਸ. ਪਰਮਜੀਤ ਸਿੰਘ ਲੱਖੇਵਾਲ ਅਤੇ ਸ. ਅਮਨਬੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

0

👉ਉਦਯੋਗ ਪੱਖੀ ਬਜਟ ਪੰਜਾਬ ਨੂੰ ਨਿਵੇਸ਼ਕਾਂ ਲਈ ਸਭ ਤੋਂ ਪਸੰਸਦੀਦਾ ਸਥਾਨ ਬਣਾਏਗਾ : ਸੰਜੀਵ ਅਰੋੜਾ
Punjab Budget News: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਉਦਯੋਗਿਕ ਸੈਕਟਰ ਦਾ ਖਾਸ ਖਿਆਲ ਰੱਖਿਆ ਹੈ, ਜਿਸਦਾ ਉਦੇਸ਼ ਆਉਣ ਵਾਲੇ ਸਮੇਂ ਵਿੱਚ ਇਸ ਸੈਕਟਰ ਦੇ ਵੱਧ ਤੋਂ ਵੱਧ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਅਗਾਂਹ ਵਧੂ ਬਜਟ ਪੇਸ਼ ਕਰਕੇ ਆਪਣੀਆਂ ਸਾਰੀਆਂ ਗੰਰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਇਹ ਇੱਕ ਲੋਕ-ਪੱਖੀ ਬਜਟ ਹੈ, ਜਿਸ ਵਿੱਚ ਹਰ ਵਰਗ ਅਤੇ ਖੇਤਰ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਇਹ ਬਜਟ ਪੰਜਾਬ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਂਦਿਆਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਤਾਂ ਜੋ ਇਹ ਵੱਧ ਤੋਂ ਵੱਧ ਤਰੱਕੀ ਕਰ ਸਕੇ ਅਤੇ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇ।ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਇਕੱਲੇ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਉਦਯੋਗਪਤੀ-ਪੱਖੀ ਹੈ, ਜੋ ਪੰਜਾਬ ਦੇ ਉਦਯੋਗ ਨੂੰ ਖੁਸ਼ਹਾਲ ਵੱਲ ਲੈ ਕੇ ਜਾਏਗਾ। ਇਸ ਮੰਤਵ ਲਈ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਵੀ ਪੇਸ਼ ਕੀਤੀ ਹੈ ਜੋ ਕਾਰੋਬਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਬਜਟ ਵਿੱਚ ਕੀਤੇ ਇਤਿਹਾਸਕ ਵਾਧੇ ਦੀ ਸ਼ਲਾਘਾ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਲਈ ਕੀਤੀ 6879 ਕਰੋੜ ਤੱਕ ਦੀ ਤਜਵੀਜ਼; ਮੈਡੀਕਲ ਸਿੱਖਿਆ ਲਈ 1220 ਕਰੋੜ ਦੀ ਪ੍ਰਸਤਾਵ
Punjab Budget News: Punjab Budget 2026-27; ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿੱਤੀ ਸਾਲ 2026-27 ਦੇ ਬਜਟ ਨੂੰ ਅਜਿਹਾ ਇਤਿਹਾਸਕ ਦਸਤਾਵੇਜ਼ ਦੱਸਿਆ ਜੋ ਹਰ ਪੰਜਾਬੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਖੇਤਰ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿਹਤ ਖੇਤਰ ਦਾ ਬਜਟ ਹੁਣ 6879 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਅਲਾਟਮੈਂਟ ਨਾਲ ਸੂਬੇ ਭਰ ਵਿੱਚ ਪਹੁੰਚਯੋਗ, ਕਿਫਾਇਤੀ ਅਤੇ ਮਿਆਰੀ ਡਾਕਟਰੀ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਕ ਪਹਿਲਕਦਮੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ। ਵਿੱਤੀ ਸਾਲ 2026-27 ਵਿੱਚ ਇਸ ਸਕੀਮ ਲਈ 2000 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ, ਜਿਸ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹੋ Punjab Budget 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕਾਂ ਲਈ 351 ਕਰੋੜ ਰਾਖਵੇਂ ਰੱਖੇ ਗਏ ਹਨ। ਮੌਜੂਦਾ ਸਮੇਂ ਵਿੱਚ 881 ਆਮ ਆਦਮੀ ਕਲੀਨਿਕਾਂ ’ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿੱਚ ਹੁਣ ਤੱਕ ਲਗਭਗ 5 ਕਰੋੜ ਓ.ਪੀ.ਡੀਜ਼. ਜਿਨ੍ਹਾਂ ਵਿੱਚ 1.55 ਕਰੋੜ ਨਵੇਂ ਮਰੀਜ਼ ਸ਼ਾਮਲ ਹਨ, ਨੂੰ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ 100 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲ ਵਿੱਚ 143 ਨਵੇਂ ਆਮ ਆਦਮੀ ਕਲੀਨਿਕ ਹੋਰ ਖੋਲ੍ਹਣ ਦਾ ਟੀਚਾ ਹੈ ਜਦੋਂ ਕਿ 308 ਸਹਾਇਕ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਮੁੱਢਲੀ ਸਿਹਤ ਕਵਰੇਜ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਇਸ ਨਾਲ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1432 ਹੋ ਜਾਵੇਗੀ।ਇਸ ਤੋਂ ਇਲਾਵਾ ਸਮੇਂ ਸਿਰ ਐਮਰਜੈਂਸੀ ਅਤੇ ਮਹੱਤਵਪੂਰਨ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰੌਮਾ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ Punjab Budget 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ , ਜਿਸ ਲਈ 1220 ਕਰੋੜ ਰੁਪਏ ਰੱਖੇ ਗਏ ਹਨ, ਬਾਰੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਮੈਡੀਕਲ ਸਿੱਖਿਆ ਹੱਬ ਬਣ ਰਿਹਾ ਹੈ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ, ਜਿਸ ਨਾਲ 600 ਨਵੀਆਂ ਐਮ.ਬੀ.ਬੀ.ਐਸ. ਸੀਟਾਂ ਹੋਣਗੀਆਂ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਕਰਕੇ ਮਲੇਰਕੋਟਲਾ ਲਈ ਨਵੇਂ ਮੈਡੀਕਲ ਕਾਲਜ ਵਾਸਤੇ 49 ਕਰੋੜ ਦੀ ਲਾਗਤ ਨਾਲ 38.50 ਏਕੜ ਜ਼ਮੀਨ ਖਰੀਦੀ ਗਈ ਹੈ।ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੰਦਿਆਂ ਡਾ. ਬਲਬੀਰ ਸਿੰਘ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਲਈ ਪੰਜਾਬ ਦੀਆਂ ਔਰਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਨੂੰ ਦੁਨੀਆ ਦੀ ਪਹਿਲੀ ਯੂਨੀਵਰਸਲ ਕੈਸ਼ ਟ੍ਰਾਂਸਫਰ ਸਕੀਮ ਕਰਾਰ ਦਿੱਤਾ, ਜੋ ਸਾਰੀਆਂ ਬਾਲਗ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਪ੍ਰਦਾਨ ਕਰਦੀ ਹੈ। 9300 ਕਰੋੜ ਰੁਪਏ ਦੇ ਬਜਟ ਖਰਚ ਨਾਲ, ਇਹ ਯੋਜਨਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵੱਡੀ ਗਰੰਟੀ ਨੂੰ ਪੂਰਾ ਕਰੇਗੀ, ਜੋ ਸੂਬੇ ਭਰ ਦੀਆਂ ਲਗਭਗ 97 ਫੀਸਦ ਬਾਲਗ ਔਰਤਾਂ ਲਈ ਵਿੱਤੀ ਸੁਰੱਖਿਆ ਦੇ ਨਾਲ-ਨਾਲ ਸਨਮਾਨ ਨੂੰ ਵੀ ਯਕੀਨੀ ਬਣਾਏਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Budget 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

0

👉ਖੁਰਾਕ ਸਪਲਾਈ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
Punjab Budget News:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ।

ਇਹ ਵੀ ਪੜ੍ਹੋ  ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ ਛੋਲਿਆਂ ਦੀ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਵਰਗੀਆਂ ਜ਼ਰੂਰੀ ਚੀਜ਼ਾਂ ਵਾਲੀਆਂ ਤਿਮਾਹੀ ਰਾਸ਼ਨ ਕਿੱਟਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਆਉਣ ਵਾਲੇ ਸਾਲ ਵਿੱਚ 10 ਲੱਖ ਨਵੇਂ ਲਾਭਪਾਤਰੀਆਂ ਨੂੰ ਸ਼ਾਮਿਲ ਕਰਕੇ ਖੁਰਾਕ ਸੁਰੱਖਿਆ ਦਾ ਲਾਭ ਦਿੱਤਾ ਜਾਵੇਗਾ।ਪੰਜਾਬ ਦੇ ਹਰੇਕ ਪਰਿਵਾਰ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਲੋਕਾਂ ਨੂੰ ਰੁਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਖਾਲੀ ਪਈਆਂ ਅਸਾਮੀਆਂ ਵਿਰੁੱਧ ਰਾਜ ਵਿੱਚ ਡਿੱਪੂਆਂ (ਐਫਪੀਐਸ) ਅਲਾਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਅਗਲੇ 1-2 ਮਹੀਨਿਆਂ ਵਿੱਚ ਇਸ ਪ੍ਰਕਿਰਿਆ ਦੇ ਪੂਰਾ ਹੋਣ ’ਤੇ, ਸੂਬੇ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ/ਰਾਸ਼ਨ ਡਿਪੂਆਂ ਨੂੰ ਚਲਾਉਣ ਲਈ ਲਾਇਸੈਂਸ ਜਾਰੀ ਕੀਤੇ ਜਾਣਗੇ।ਜਿਸ ਨਾਲ ਰਾਜ ਵਿੱਚ ਸਮਾਰਟ ਕਾਰਡ ਰਾਸ਼ਨ ਯੋਜਨਾ ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਵੀ ਕੀਤੀ ਜਾਵੇਗੀ ।

ਇਹ ਵੀ ਪੜ੍ਹੋ  Punjab Govt ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੰਗਲਾਤ ਵਿਭਾਗ ਦੇ ਸਬੰਧ ਵਿੱਚ ਸੂਬੇ ਦੇ ਸਾਰੇ ਜ਼ਿਲਿ੍ਆਂ ਵਿੱਚ ’ਸ੍ਰੀ ਗੁਰੂ ਤੇਗ ਬਹਾਦਰ ਹਰਿਆਵਲ ਸੰਕਲਪ’ ਪਹਿਲਕਦਮੀ ਤਹਿਤ ਹੁਣ ਤੱਕ 1.11 ਕਰੋੜ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਗ੍ਰੀਨ ਪੰਜਾਬ ਮਿਸ਼ਨ ਤਹਿਤ, ਸ਼ਹਿਰੀ ਅਤੇ ਸਮੁਦਾਇਕ ਹਰਿਆਲੀ ਵਾਲੀਆਂ ਥਾਵਾਂ ਦਾ ਵਿਸਥਾਰ ਕਰਨ ਲਈ ਨਾਨਕ ਬਗੀਚੀਆਂ, ਪਵਿੱਤਰ ਵਣ ਅਤੇ ਪਾਰਕ ਵਿਕਸਿਤ ਕੀਤੇ ਜਾ ਰਹੇ ਹਨ।ਵਿੱਤੀ ਸਾਲ 2026-27 ਦੌਰਾਨ 4150 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਬੂਟੈ ਲਗਾਉਣ ਦਾ ਪ੍ਰਸਤਾਵ ਹੈ।ਪਨਕੈਮਪਾ ਸਕੀਮ ਅਧੀਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਪਹਿਲਕਦਮੀਆਂ ਦੇ ਨਾਲ-ਨਾਲ ਪ੍ਰਵਾਨਿਤ ਸਕੀਮਾਂ ਅਧੀਨ 238 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਇਸ ਤੋਂ ਇਲਾਵਾ ਸੂਬਾ ਅਗਲੇ ਅੱਠ ਸਾਲਾਂ ਦੌਰਾਨ ਲਾਗੂ ਕੀਤੇ ਜਾਣ ਵਾਲੇ 760 ਕਰੋੜ ਰੁਪਏ ਦੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਵੱਲੋਂ ਸਮਰਥਿਤ ਪ੍ਰੋਜੈਕਟ ਨੂੰ ਸ਼ੁਰੂ ਕਰਨ ਜਾ ਰਿਹਾ ਹੈ, ਜਿਸਦਾ ਉਦੇਸ਼ ਭਾਈਚਾਰਕ ਭਾਗੀਦਾਰੀ ਰਾਹੀਂ ਰੁੱਖ ਲਾਉਣ, ਜੈਵ ਵਿਭਿੰਨਤਾ ਸੰਭਾਲ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਪੰਜਾਬ ਦੀ ਦੀਰਘ- ਕਾਲੀ ਵਾਤਾਵਰਣ ਸਥਿਰਤਾ ਨੂੰ ਮਜ਼ਬੂਤ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Budget 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

0

👉ਪੰਜਾਬ ਨੂੰ ਸਿੱਖਿਆ ਹੱਬ ਬਣਾਉਣ ਲਈ 7 ਫੀਸਦੀ ਦੇ ਵਾਧੇ ਨਾਲ 19279 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਦੀ ਸਿੱਖਿਆ ਮੰਤਰੀ ਵੱਲੋਂ ਸ਼ਲਾਘਾ
Punjab Budget News: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ।ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ਪੱਧਰ ’ਤੇ ਮੁਕਾਬਲੇ ਦੇ ਯੋਗ ਬਣਾ ਕੇ ਵੱਡੀਆਂ ਮੱਲਾਂ ਮਾਰਨ ਲਈ ਤਿਆਰ ਕਰਨ ਵਿੱਚ ਸਾਡੇ ਯਤਨਾਂ ਨੂੰ ਹੋਰ ਬਲ ਦੇਵੇਗਾ।ਸੂਬੇ ਲਈ ਇੱਕ ਹੋਰ ਦੂਰਦਰਸ਼ੀ ਪਹਿਲ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ‘ਸਿੱਖਿਆ ਕ੍ਰਾਂਤੀ 2.0’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ  Punjab Govt ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸਿੱਖਿਆ ਸੁਧਾਰ ਨਿਵੇਸ਼ਾਂ ਵਿੱਚੋਂ ਇੱਕ ਹੈ ਅਤੇ ਸੂਬੇ ਵੱਲੋਂ ਪੂਰੇ ਸਿੱਖਿਆ ਢਾਂਚੇ ਵਿੱਚ ਵੱਡੇ ਪੱਧਰ ’ਤੇ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਬੁਨਿਆਦੀ ਸਾਖਰਤਾ ਨੂੰ ਮਜ਼ਬੂਤ ਕਰਨ ਅਤੇ ਸਾਡੇ ਅਧਿਆਪਕਾਂ ਨੂੰ ਸ਼ਕਤੀ ਦੇਣ ਤੋਂ ਲੈ ਕੇ ਸ਼ਾਸਨ ਨੂੰ ਆਧੁਨਿਕ ਬਣਾਉਣ ਅਤੇ ਢਾਂਚਾਗਤ ਰੁਜ਼ਗਾਰ ਮੌਕੇ ਸਥਾਪਤ ਕਰਨ ਤੱਕ ਇਹ ਮਿਸ਼ਨ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਅਤੇ ਮੌਕਿਆਂ ਲਈ ਤਿਆਰ ਕਰੇਗਾ।ਸਿੱਖਿਆ ਮੰਤਰੀ ਨੇ, ਭਾਰਤ ਸਰਕਾਰ ਦੇ ‘ਪਰਖ ਰਾਸ਼ਟਰੀ ਸਰਵੇਖਣ -2024‘ , ਜਿੱਥੇ ਪੰਜਾਬ ਨੇ ਸਕੂਲੀ ਨਤੀਜਿਆਂ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਜਟ ਪ੍ਰਤੱਖ ਸਫਲਤਾ ਦੀ ਮਜ਼ਬੂਤ ਆਧਾਰ ਹੰਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਫ਼ਖ਼ਰ ਨਾਲ ਕਿਹਾ,‘‘ਸਾਡੀ ਵਚਨਬੱਧਤਾ ਦੇ ਨਤੀਜੇ ਅੱਜ ਪ੍ਰਤੱਖ ਦਿਖਾਈ ਦੇ ਰਹੇ ਹਨ,’’ ਹੁਣ ਇਹ ਜੱਗ ਜ਼ਾਹਰ ਹੈ ਕਿ 305 ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਜੋ ਇਹ ਸਾਬਤ ਕਰਦਾ ਹੈ ਕਿ ਉੱਤਮਤਾ ਕੁਝ ਗਿਣੇ-ਚੁਣੇ ਰਸੂਖ਼ਦਾਰਾਂ ਦਾ ਨਿੱਜੀ ਅਧਿਕਾਰ ਨਹੀਂ ਸਗੋਂ ਪੰਜਾਬ ਦੇ ਹਰ ਬੱਚੇ ਦਾ ਹੱਕ ਹੈ।ਉਨ੍ਹਾਂ ਅੱਗੇ ਦੱਸਿਆ ਕਿ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਸਰਕਾਰੀ ਸਕੂਲਾਂ ਵਿੱਚ 38,649 ਡੈਸਕਟੌਪ ਕੰਪਿਊਟਰ ਅਤੇ 8,268 ਇੰਟਰਐਕਟਿਵ ਫਲੈਟ ਪੈਨਲ ਲਗਾਏ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਆਧੁਨਿਕ ਕੰਪਿਊਟਰ ਲੈਬ ਹੋਵੇ। ਪੰਜਾਬ ਸਰਕਾਰ ਸਿਰਫ਼ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਸਿਰਫ਼ ਗੱਲ ਹੀ ਨਹੀਂ ਕਰ ਰਹੀ ਹੈ ਬਲਕਿ ਸੂਬਾ ਭਵਿੱਖ ਸਿੱਧੇ ਤੌਰ ਤੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਸੌਂਪ ਰਿਹਾ ਹੈ।

ਇਹ ਵੀ ਪੜ੍ਹੋ 👉

ਇਹ ਉਨ੍ਹਾਂ ਪ੍ਰਾਪਤੀਆਂ ’ਤੇ ਆਧਾਰਿਤ ਹੈ ਜਿੱਥੇ 99 ਫੀਸਦੀ ਸਕੂਲਾਂ ਵਿੱਚ ਹੁਣ ਚਾਰਦੀਵਾਰੀ ਹੈ ਅਤੇ ਇੱਕ ਲੱਖ ਤੋਂ ਵੱਧ ਨਵੇਂ ਡੈਸਕ ਇਹ ਯਕੀਨੀ ਬਣਾਉਂਦੇ ਹਨ ਕਿ ਕੋਈ ਵੀ ਬੱਚਾ ਜ਼ਮੀਨ ’ਤੇ ਨਾ ਬੈਠੇ।ਰਾਜ ਵਿਆਪੀ ਕਰੀਅਰ ਕਾਉਂਸਲਿੰਗ ਫਰੇਮਵਰਕ ਬਾਰੇ ਵੇਰਵੇ ਸਾਂਝੇ ਕਰਦਿਆਂ ਸ. ਬੈਂਸ ਨੇ ਕਿਹਾ ਕਿ ਲਗਭਗ 7.35 ਲੱਖ ਵਿਦਿਆਰਥੀਆਂ ਨੂੰ ਕਵਰ ਕਰਨ ਵਾਲਾ ਇਹ ਫਰੇਮਵਰਕ, ਇੱਕ ਨਵੇਂ ਸਮਰਪਿਤ ਪੋਰਟਲ ਰਾਹੀਂ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਢੁਕਵੇਂ ਫੈਸਲੇ ਲੈਣ ਵਿੱਚ ਸਹਾਇਤਾ ਕੀਤੀ ਜਾ ਸਕੇ।ਸਕੂਲੀ ਸਿੱਖਿਆ ਤੋਂ ਇਲਾਵਾ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਖੇਤਰ ਵਿੱਚ ਸਰਕਾਰੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35000 ਤੋਂ ਵਧਾ ਕੇ 52000 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 11 ਜੇਲ੍ਹਾਂ ਵਿੱਚ ਆਈ.ਟੀ.ਆਈ. ਚਲਾਉਣ ਦੀ ਇੱਕ ਮੋਹਰੀ ਪਹਿਲਕਦਮੀ ਹੈ ਤਾਂ ਜੋ ਹੁਨਰ ਵਿਕਾਸ ਰਾਹੀਂ ਸਮਾਜਿਕ ਮੁੜ ਵਸੇਬੇ ਦਾ ਰਾਹ ਪੱੱਧਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ 11 ਆਈ.ਟੀ.ਆਈਜ਼. ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਵੀ ਅਪਗ੍ਰੇਡ ਕੀਤਾ ਜਾਵੇਗਾ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਸਲ ਧਨ ਇਸਦੇ ਕਲਾਸਰੂਮਾਂ ਅਤੇ ਬੱਚਿਆਂ ਦੇ ਸੁਪਨਿਆਂ ਵਿੱਚ ਹੈ। ਸਾਲ 2026-27 ਦਾ ਬਜਟ ਉੱਜਵਲ ਭਵਿੱਖ ਬਣਾਉਣ ਵੱਲ ਇਹ ਅਹਿਮ ਕਦਮ ਹੈ, ਜਿਸ ਵਿੱਚ ਸਿੱਖਿਆ ਲਈ 19279 ਕਰੋੜ ਰੁਪਏ ਦੀ ਰਿਕਾਰਡ ਵੰਡ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Philippines and UAE ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

0

👉ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਵਾਰਦਾਤਾਂ ਲਈ ਵਰਤੇ ਜਾਣ ਸਨ ਬਰਾਮਦ ਕੀਤੇ ਹਥਿਆਰ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ ਖ਼ਰੀਦੇ ਸਨ 87 ਹਜ਼ਾਰ ਰੁਪਏ ’ਚ ਹਥਿਆਰ : ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ
Kapurthala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Punjab Govt ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਅਪਰਾਧਿਕ ਗਿਰੋਹਾਂ ਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।ਆਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ  Bathinda ਦੇ CIA Staff-1 ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ, 1 ਕਾਬੂ

ਉਨ੍ਹਾਂ ਕਿਹਾ ਕਿ ਹੋਰ ਤਫ਼ਤੀਸ਼ ਤੋਂ ਬਾਅਦ ਉਸ ਦੇ 17 ਸਾਲਾ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ।ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ 87000 ਰੁਪਏ ’ਚ ਹਥਿਆਰ ਖ਼ਰੀਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਦਰ ਕਪੂਰਥਲਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 25 ਮਿਤੀ 2/2/2026 ਅਧੀਨ ਕੇਸ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

BPL T20 ਦਾ ਚੌਥਾ ਪੜਾਅ: 16 ਵਾਰਡਾਂ ਦੀਆਂ ਟੀਮਾਂ ਹੋਈਆਂ ਆਹਮੋ-ਸਾਹਮਣੇ, ਅੱਠ ਟੀਮਾਂ ਨੇ ਦਰਜ਼ ਕੀਤੀਆਂ ਪ੍ਰਭਾਵਸ਼ਾਲੀ ਜਿੱਤਾਂ

0

👉ਰੋਮਾਂਚਕ ਮੁਕਾਬਲਿਆਂ ਨਾਲ ਗੂੰਜ ਉੱਠੇ ਕ੍ਰਿਕੇਟ ਮੈਦਾਨ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ “ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਹੀ ਬਣੇਗਾ ਨਸ਼ਾ ਮੁਕਤ ਤੇ ਰੰਗਲਾ ਪੰਜਾਬ”
Bathinda News:ਪੰਜਾਬ ਨੂੰ ਨਸ਼ਾ ਮੁਕਤ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਪਹਿਲ ‘ਤੇ ਸ਼ੁਰੂ ਕੀਤੀ ਗਈ ਇਤਿਹਾਸਕ ਬਠਿੰਡਾ ਪ੍ਰੀਮੀਅਰ ਲੀਗ (ਬੀਪੀਐਲ ਟੀ20) ਦਾ ਚੌਥਾ ਪੜਾਅ ਸ਼ਨੀਵਾਰ ਨੂੰ ਸ਼ਹਿਰ ਦੇ ਵੱਖ-ਵੱਖ ਕ੍ਰਿਕਟ ਮੈਦਾਨਾਂ ਵਿੱਚ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਗਿਆ। ਇਸ ਪੜਾਅ ਵਿੱਚ 16 ਵਾਰਡਾਂ ਦੀਆਂ ਟੀਮਾਂ ਮੈਦਾਨ ਵਿੱਚ ਉਤਰੀਆਂ ਅਤੇ ਰੋਮਾਂਚਕ ਮੈਚਾਂ ਤੋਂ ਬਾਅਦ ਅੱਠ ਵਾਰਡਾਂ ਦੀਆਂ ਟੀਮਾਂ ਜੇਤੂ ਰਹੀਆਂ।ਮੈਚ ਦੇਖਣ ਲਈ ਵੱਡੀ ਗਿਣਤੀ ਵਿੱਚ ਕ੍ਰਿਕਟ ਪ੍ਰਸ਼ੰਸਕ ਅਤੇ ਸ਼ਹਿਰ ਵਾਸੀ ਮੈਦਾਨਾਂ ਵਿੱਚ ਪਹੁੰਚੇ। ਦਰਸ਼ਕਾਂ ਵਿੱਚ ਉਤਸ਼ਾਹ ਸੀ ਅਤੇ ਮੈਚਾਂ ਦਾ ਆਨੰਦ ਆਈਪੀਐਲ ਤੇ ਵਿਸ਼ਵ ਕੱਪ ਦੇ ਬਰਾਬਰ ਮਾਣਿਆ ਗਿਆ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਸਾਰੀਆਂ ਟੀਮਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਿਰਫ਼ ਇੱਕ ਸਰਕਾਰੀ ਪ੍ਰੋਗਰਾਮ ਨਹੀਂ ਹੈ, ਸਗੋਂ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਇੱਕ ਜਨ ਲਹਿਰ ਹੈ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ ਅਤੇ ਬਠਿੰਡਾ ਪ੍ਰੀਮੀਅਰ ਲੀਗ ਇਸੇ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖ ਕੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ, “ਸਾਡੀ ਕੋਸ਼ਿਸ਼ ਬਠਿੰਡਾ ਦੇ ਹਰ ਵਾਰਡ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਹੋਣ, ਆਪਣੀ ਪ੍ਰਤਿਭਾ ਦਿਖਾਉਣ ਅਤੇ ਇੱਕ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਾ ਹੈ। ਬੀਪੀਐਲ ਟੀ20 ਸ਼ਹਿਰ ਦੇ ਨੌਜਵਾਨਾਂ ਲਈ ਇੱਕ ਸਕਾਰਾਤਮਕ ਪਲੇਟਫਾਰਮ ਪ੍ਰਦਾਨ ਕਰ ਰਿਹਾ ਹੈ।”

ਇਹ ਵੀ ਪੜ੍ਹੋ  Punjab Govt ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਚਾਂ ਦਾ ਚੌਥਾ ਦੌਰ ਇਸ ਤਰ੍ਹਾਂ ਹੋਇਆ:
7 ਮਾਰਚ ਨੂੰ ਖੇਡੇ ਗਏ ਮੈਚਾਂ ਵਿੱਚ, ਵਾਰਡ ਨੰਬਰ 11 ਦੀ ਬਡਿਆਲ ਹਸਪਤਾਲ ਦੀ ਟੀਮ ਨੇ 20 ਓਵਰਾਂ ਵਿੱਚ 239 ਦੌੜਾਂ ਬਣਾਈਆਂ, ਜਦੋਂ ਕਿ ਵਾਰਡ ਨੰਬਰ 13 ਦੀ ਜਿੰਦਲ ਹਾਰਟ ਹਸਪਤਾਲ ਦੀ ਟੀਮ 209 ਦੌੜਾਂ ‘ਤੇ ਆਊਟ ਹੋ ਗਈ। ਇਸ ਤਰ੍ਹਾਂ, ਬਡਿਆਲ ਹਸਪਤਾਲ ਦੀ ਟੀਮ 30 ਦੌੜਾਂ ਨਾਲ ਜਿੱਤ ਗਈ।ਇਸੇ ਤਰ੍ਹਾਂ, ਵਾਰਡ ਨੰਬਰ 14 ਦੀ ਦੇਵਰਾਨ ਡਿਵੈਲਪਰਜ਼ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, 300 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦੇ ਹੋਏ, ਵਾਰਡ ਨੰਬਰ 34 ਦੀ ਨਾਗਪਾਲ ਰੋਬੋਟਿਕਸ ਟੀਮ ਸਿਰਫ਼ 266 ਦੌੜਾਂ ਹੀ ਬਣਾ ਸਕੀ ਅਤੇ ਦੇਵਰਾਨ ਡਿਵੈਲਪਰਜ਼ ਨੇ 34 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ।ਵਾਰਡ ਨੰਬਰ 33 ਦੀ ਪੇਟਲ ਕ੍ਰਿਏਸ਼ਨਜ਼ ਟੀਮ ਨੇ ਵਾਰਡ ਨੰਬਰ 12 ਦੀ ਰਵਿੰਦਰਾ ਡੀਜੇ ਟੀਮ ਲਈ 168 ਦੌੜਾਂ ਦਾ ਟੀਚਾ ਰੱਖਿਆ, ਜਿਸ ਨੂੰ ਰਵਿੰਦਰਾ ਡੀਜੇ ਟੀਮ ਨੇ ਸ਼ਾਨਦਾਰ ਬੱਲੇਬਾਜ਼ੀ ਨਾਲ 8 ਵਿਕਟਾਂ ਨਾਲ ਪ੍ਰਾਪਤ ਕੀਤਾ।ਵਾਰਡ ਨੰਬਰ 36 ਦੀ ਪਾਰਕ ਪਨੋਰਮਾ ਟੀਮ ਦੁਆਰਾ ਦਿੱਤੇ ਗਏ 180 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਵਾਰਡ ਨੰਬਰ 7 ਦੀ ਬੀਸੀਐਲ ਇੰਡਸਟਰੀਜ਼ ਟੀਮ ਨੇ ਮੈਚ 5 ਵਿਕਟਾਂ ਨਾਲ ਜਿੱਤ ਲਿਆ।ਵਾਰਡ ਨੰਬਰ 44 ਦੀ ਵਿਜੇ ਕੰਸਟ੍ਰਕਸ਼ਨ ਟੀਮ ਦੁਆਰਾ ਦਿੱਤੇ ਗਏ 203 ਦੌੜਾਂ ਦਾ ਪਿੱਛਾ ਕਰਦੇ ਹੋਏ, ਵਾਰਡ ਨੰਬਰ 5 ਦੀ ਡ੍ਰੀਮ ਹਾਈਟਸ ਟੀਮ ਨੇ 8 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ।ਇੱਕ ਹੋਰ ਮੈਚ ਵਿੱਚ, ਵਾਰਡ ਨੰਬਰ 6 ਦੀ ਬਾਬਾ ਜੇਸੀਬੀ ਟੀਮ ਨੇ ਵਾਰਡ ਨੰਬਰ 35 ਦੀ ਓਮਕਾਰ ਸਾੜੀ ਸੈਂਟਰ ਟੀਮ ਵੱਲੋਂ ਨਿਰਧਾਰਤ 242 ਦੌੜਾਂ ਦਾ ਪਿੱਛਾ ਕਰਦੇ ਹੋਏ 7 ਵਿਕਟਾਂ ਨਾਲ ਮੈਚ ਜਿੱਤ ਲਿਆ।ਵਾਰਡ ਨੰਬਰ 4 ਦੀ ਅਮੋਹਾ ਗਰੁੱਪ ਟੀਮ ਨੇ 178 ਦੌੜਾਂ ਬਣਾਈਆਂ, ਜਦੋਂ ਕਿ ਵਾਰਡ ਨੰਬਰ 39 ਦੀ ਵਿਕਾਸ ਐਂਡ ਕੰਪਨੀ ਟੀਮ ਨੇ 164 ਦੌੜਾਂ ਬਣਾਈਆਂ ਅਤੇ ਅਮੋਹਾ ਗਰੁੱਪ ਨੇ 14 ਦੌੜਾਂ ਨਾਲ ਜਿੱਤ ਹਾਸਲ ਕੀਤੀ।
ਇਸੇ ਤਰ੍ਹਾਂ, ਵਾਰਡ ਨੰਬਰ 3 ਦੀ ਐਮਜੀ ਹਸਪਤਾਲ ਟੀਮ ਨੇ ਵਾਰਡ ਨੰਬਰ 32 ਦੀ ਹੋਟਲ ਮੈਪਲ ਲੀਫ ਟੀਮ ਵੱਲੋਂ ਦਿੱਤੇ ਗਏ 112 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ 9 ਵਿਕਟਾਂ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਹਰ ਹਫ਼ਤੇ ਸਾਰੇ 50 ਵਾਰਡਾਂ ਵਿਚਕਾਰ ਹੋਣਗੇ ਮੈਚ: ਮੇਅਰ
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਬੀਪੀਐਲ ਟੀ-20 ਮੈਚ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਖੇਡੇ ਜਾ ਰਹੇ ਹਨ, ਜਿਸ ਵਿੱਚ ਬਠਿੰਡਾ ਸ਼ਹਿਰ ਦੇ ਸਾਰੇ 50 ਵਾਰਡ ਹਿੱਸਾ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੁਆਰਟਰ ਫਾਈਨਲ, ਸੈਮੀਫਾਈਨਲ ਅਤੇ ਫਾਈਨਲ ਹੋਣਗੇ, ਜਿਸ ਵਿੱਚ ਜੇਤੂ ਟੀਮਾਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਖੇਡਾਂ ਅਤੇ ਸਮਾਜਿਕ ਜਾਗਰੂਕਤਾ ਨੂੰ ਜੋੜਨ ਵਾਲੀ ਇਹ ਪਹਿਲ ਨਾ ਸਿਰਫ਼ ਨੌਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਦੇ ਰਹੀ ਹੈ ਬਲਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੀ ਮਜ਼ਬੂਤ ਕਰ ਰਹੀ ਹੈ। ਮੇਅਰ ਸ੍ਰੀ ਮਹਿਤਾ ਨੇ ਕਿਹਾ, “ਬਠਿੰਡਾ ਪ੍ਰੀਮੀਅਰ ਲੀਗ ਸਿਰਫ਼ ਇੱਕ ਕ੍ਰਿਕਟ ਟੂਰਨਾਮੈਂਟ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਰਾਹੀਂ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੀ ਸਮਾਜਿਕ ਲਹਿਰ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895047