Monday, May 4, 2026
Home Blog Page 125

Punjab Govt ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ- ਭਗਵੰਤ ਸਿੰਘ ਮਾਨ
👉ਅਨਸੂਚਿਤ ਵਰਗ ਨਾਲ ਸਬੰਧ ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ- ਭਗਵੰਤ ਸਿੰਘ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦਾ “ਸਾਰੀਆਂ ਗਰੰਟੀਆਂ ਪੂਰੀਆਂ” ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ।ਮੀਡੀਆ ਨਾਲ ਗੱਲਬਾਤ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਉਹ ਸਦਾ ਹਰ ਖੇਤਰ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖਦੀਆਂ ਰਹਿਣ।

ਇਹ ਵੀ ਪੜ੍ਹੋ  ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਉਨ੍ਹਾਂ ਕਿਹਾ ਕਿ ਅੱਜ ਅੰਤਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਹ ਬਜਟ ਪੇਸ਼ ਕੀਤਾ ਗਿਆ ਹੈ, ਜੋ ‘ਆਪ’ ਸਰਕਾਰ ਵੱਲੋਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਸਬੰਧੀ ਕੀਤੇ ਗਏ ਮੁੱਖ ਵਾਅਦੇ ਨੂੰ ਪੂਰਾ ਕਰਦਾ ਹੈ। ਬਜਟ ਨੂੰ ਲੋਕ-ਪੱਖੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਔਰਤਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਭਲਾਈ ਉਪਾਵਾਂ ਅਤੇ ਜਨਤਕ ਸੇਵਾਵਾਂ ਰਾਹੀਂ ਨਿਰੰਤਰ ਸਹਾਇਤਾ ਮਿਲਦੀ ਰਹੇ।ਉਨ੍ਹਾਂ ਕਿਹਾ ਕਿ ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ ਅਤੇ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1,000 ਪ੍ਰਤੀ ਮਹੀਨਾ ਮਿਲੇਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਨੂੰ ਇਸ ਯੋਜਨਾ ਅਧੀਨ ਸੁਖਾਲੇ ਢੰਗ ਨਾਲ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਾਏ ਜਾਣਗੇ।ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਇਸ ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਇਸਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ। 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਮਹਿਲਾ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮਹਿਲਾਵਾਂ ਇਸ ਯੋਜਨਾ ਦੇ ਘੇਰੇ ਵਿੱਚ ਆਉਣ।ਬਜਟ ਨੂੰ ਇੱਕ ਮੀਲ ਪੱਥਰ ਕਰਾਰ ਦਿਦਿੰਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ ਬਜਟ ਪੇਸ਼ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਬਜਟ ਨਹੀਂ ਹੈ ਸਗੋਂ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਦਾ ਹਲਫ਼ਨਾਮਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਬਜਟ; ਬਿਨ੍ਹਾਂ ਕੋਈ ਟੈਕਸ ਲਗਾਏ ਔਰਤਾਂ, ਕਿਸਾਨਾਂ, ਨੌਜਵਾਨਾਂ ਸਮੇਤ ਹਰ ਵਰਗ ਲਈ ਕੀਤਾ ਵੱਡਾ ਐਲਾਨ

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੇ ਬਜਟ ਅਕਸਰ ਕਾਗਜ਼ੀ ਐਲਾਨਾਂ ਤੱਕ ਸੀਮਤ ਰਹਿੰਦੇ ਸਨ, ਜਦਕਿ ਲੋਕਾਂ ਨੂੰ ਅਸਲ ਮਾਇਨੇ ਵਿੱਚ ਇਨ੍ਹਾਂ ਦੀ ਕੋਈ ਬਹੁਤਾ ਲਾਭ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੇਸ਼ ਹੋਏ ਬਜਟ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਠੋਸ ਨੀਤੀਆਂ ਲਿਆਉਣ ਦੀ ਬਜਾਏ ਸਦਾ ਬਿਆਨਬਾਜ਼ੀ ਅਤੇ ਕਾਵਿਕ ਹਵਾਲਿਆਂ ਤੱਕ ਸੀਮਤ ਰਹੇ।’ਆਪ’ ਸਰਕਾਰ ਦੀਆਂ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਕਦੀ ਰਹਿਤ ਇਲਾਜ, ਮੁਫਤ ਬੱਸ ਯਾਤਰਾ, ਮੁਫਤ ਬਿਜਲੀ, 1,000 ਰੁਪਏ ਪ੍ਰਤੀ ਮਹੀਨਾ ਅਤੇ ਅਜਿਹੀਆਂ ਕਈ ਹੋਰ ਪਹਿਲਕਦਮੀਆਂ ਔਰਤਾਂ ਨੂੰ ਸਸ਼ਕਤ ਬਣਾਉਂਦਿਆਂ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਗੀਆਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਢੁਕਵੇਂ ਵਿੱਤੀ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਾਡੇ ਇਰਾਦੇ ਸਪੱਸ਼ਟ ਅਤੇ ਇਮਾਨਦਾਰ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਲੋਕ ਭਲਾਈ ਅਤੇ ਵਿਕਾਸ ਲਈ ਹੋਵੇ।ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਿਸ ਸਦਕਾ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ‘ਚ 2026-27 ਲਈ 2,60,437 ਲੱਖ ਕਰੋੜ ਦਾ ਬਜ਼ਟ ਪੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਕਾਰ ਨੇ ਬਿਜਲੀ ਸਪਲਾਈ ਵਿੱਚ ਸੁਧਾਰ, ਸਿੰਚਾਈ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਬਿਜਲੀ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦੇਸ਼ਾਂ ਲਈ ਥਰਮਲ ਪਾਵਰ ਪਲਾਂਟ ਖਰੀਦੇ ਜਾ ਰਹੇ ਹਨ, ਨਹਿਰੀ ਪਾਣੀ ਟੇਲਾਂ ‘ਤੇ ਵਸਦੇ ਕਿਸਾਨਾਂ ਤੱਕ ਪਹੁੰਚ ਰਿਹਾ ਹੈ ਅਤੇ ਖਪਤਕਾਰਾਂ ਨੂੰ ਲਾਭ ਪਹੁੰਚਾਉਣ ਲਈ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਦੇ ਨਾਲ-ਨਾਲ ਇਸ ਤੋਂ ਵਧ ਕੇ ਹੋਰ ਵੀ ਕਈ ਕੰਮ ਕੀਤੇ ਹਨ ਜਿਨ੍ਹਾਂ ਵਿੱਚ ਆਮ ਲੋਕਾਂ ‘ਤੇ ਬੋਝ ਪਾ ਰਹੇ ਟੋਲ ਪਲਾਜ਼ਿਆਂ ਨੂੰ ਬੰਦ ਕਰਨਾ ਆਦਿ ਸ਼ਾਮਲ ਹੈ। ਇਹ ਕਦਮ ਸਰਕਾਰ ਦੀ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ ਕਿ ਲੋਕਾਂ ਨੂੰ ਸੁਚੱਜੇ ਸ਼ਾਸਨ ਜ਼ਰੀਏ ਹਰ ਸੰਭਵ ਲਾਭ ਮਿਲੇ।ਸਿੱਖਿਆ ਅਤੇ ਖੇਡਾਂ ਵਿੱਚ ਨਿਵੇਸ਼ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝਾ ਕੀਤਾ ਕਿ ਬਜਟ ਵਿੱਚ ਸਿੱਖਿਆ ਲਈ ਅਲਾਟਮੈਂਟ ਵਿੱਚ ਸੱਤ ਫੀਸਦ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਰਾਜ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 1,791 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿੱਚੋਂ ਇੱਕ ਹੈ।ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਦਿਆਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਖੇਡਾਂ ਵਿੱਚ ਲਾ ਕੇ ਉਨ੍ਹਾਂ ਨੂੰ ਵਧੇਰੇ ਸਸ਼ਕਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵੱਲ ਜਾ ਰਹੇ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਹ ਆਪਣੀ ਸਾਰੀ ਊਰਜਾ ਆਪੋ-ਆਪਣੇ ਖੇਤਰਾਂ ਵਿੱਚ ਉੱਤਮਤਾ ਹਾਸਲ ਕਰਨ ਵੱਲ ਲਾ ਰਹੇ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਲਈ 1000 ਤੇ 1500 ਰੁਪਏ ਦੇਣ ਦਾ ਐਲਾਨ, ਜਾਣੋਂ ਕਿਹੜੀਆਂ ਔਰਤਾਂ ਨੂੰ ਮਿਲਣਗੇ ਪੈਸੇ

ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਸੂਬਾ ਸਰਕਾਰ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਵੱਡੀ ਮਦਦ ਮਿਲ ਰਹੀ ਹੈ ਅਤੇ ਨੌਜਵਾਨਾਂ ਨੂੰ ਖੁਦ ਲਈ ਸਿਹਤਮੰਦ ਅਤੇ ਉਸਾਰੂ ਭਵਿੱਖ ਦੀ ਸਿਰਜਣਾ ਵੱਲ ਧਿਆਨ ਕੇਂਦਰਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਹਰ ਇੱਕ ਪੈਸੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਵਿੱਚ ਲੀਕੇਜ ਜਾਂ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਗਈ ਹੈ ਅਤੇ ਬਚਾਏ ਗਏ ਸਰੋਤ ਹੁਣ ਉਨ੍ਹਾਂ ਯੋਜਨਾਵਾਂ ਵਿੱਚ ਨਿਵੇਸ਼ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਲਾਭ ਆਮ ਆਦਮੀ ਨੂੰ ਹੋ ਰਿਹਾ ਹੈ ਅਤੇ ਅੱਗੇ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਰਨਤਾਰਨ ‘ਚ ਰਾਤ ਨੂੰ ਮੋਮੋਜ਼ ਖਾ ਕੇ ਸੁੱਤੇ ਮਾਸੂਮ ਭੈਣ-ਭਰਾ ਦੀ ਭੇਦਭਰੀ ਹਾਲਾਤ ‘ਚ ਹੋਈ ਮੌ+ਤ

0

Tarn Taran News: ਤਰਨਤਾਰਨ ਦੇ ਤਹਿਸੀਲ ਬਾਜ਼ਾਰ ‘ਚ ਇੱਕ ਗਰੀਬ ਪ੍ਰਵਾਰ ਦੇ ਦੋ ਮਾਸੂਮ ਬੱਚਿਆਂ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। 9 ਸਾਲ ਦੀ ਦਾਨਿਕਾ ਅਤੇ 6 ਸਾਲ ਦੇ ਆਰਵ ਨੇ ਬੀਤੀ ਰਾਤ ਆਪਣੇ ਘਰ ਦੇ ਨਜ਼ਦੀਕ ਹੀ ਇੱਕ ਰੇਹੜੀ ਵਾਲੇ ਤੋਂ ਚਾਂਪ ਅਤੇ ਮੋਮੋਜ਼ ਮੰਗਵਾ ਖਾਧੇ ਸਨ। ਪ੍ਰੰਤੂ ਅੱਜ ਸਵੇਰੇ ਉਹ ਮ੍ਰਿਤਕ ਪਾਏ ਗਏ। ਸ਼ਹਿਰ ‘ਚ ਜੂਸ ਦੀ ਰੇਹੜੀ ਲਗਾਉਣ ਵਾਲੇ ਪ੍ਰਵਾਸੀ ਮਜਦੂਰ ਵਿਸ਼ਾਲ ਟਿੰਕੂ ਦੇ ਇਹ ਦੋਨੋਂ ਬੱਚੇ ਦੂਜੇ ਵਿਆਹ ਦੇ ਸਨ। ਇਸ ਘਟਨਾ ਨੂੰ ਲੈ ਕੇ ਸਿਟੀ ਪੁਲਿਸ ਵੱਲੋਂ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਭਲਕੇ ਡਾਕਟਰਾਂ ਦਾ ਮੈਡੀਕਲ ਬੋਰਡ ਬਣਾ ਕੇ ਬੱਚਿਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਫ਼ਿਲਹਾਲ ਰੇਹੜੀ ਵਾਲੇ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿਚ ਲਿਆ ਹੈ। ਦਸਿਆ ਜਾ ਰਿਹਾ ਕਿ ਸ਼ਹਿਰ ਦੇ ਤਹਿਸੀਲ ਬਜ਼ਾਰ ਨਜਦੀਕ ਸਥਿਤ ਡੀਐਸਪੀ ਵਾਲੀ ਗਲੀ ਵਿੱਚ ਪਿਛਲੇ ਕਰੀਬ 20 ਸਾਲਾਂ ਤੋਂ ਰਹਿ ਰਹੇ ਵਿਸ਼ਾਲ ਕੁਮਾਰ ਉਰਫ਼ ਟਿੰਕੂ ਦਾ ਕਰੀਬ 12 ਸਾਲ ਪਹਿਲਾਂ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਗਿਆ ਸੀ। ਜਿਸਤੋਂ ਬਾਅਦ ਉਸਨੇ ਨੇਹਾ ਨਾਂ ਦੀ ਇੱਕ ਲੜਕੀ ਨਾਲ ਦੂਜਾ ਵਿਆਹ ਕਰਵਾ ਲਿਆ ਸੀ ਤੇ ਇਹ ਦੋਨੋਂ ਬੱਚੇ ਉਸਦੇ ਸਨ। ਪ੍ਰਵਾਰ ਮੁਤਾਬਕ ਰਾਤ ਨੁੰ ਮੋਮੋਜ਼ ਅਤੇ ਚਾਂਪ ਖਾਣ ਤੋਂ ਬਾਅਦ ਦੋਨੋਂ ਬੱਚੇ ਸੌਂ ਗਏ ਸਨ ਤੇ ਸਵੇਰੇ ਜਦ ਮਾਂ ਨੇ ਬੱਚਿਆਂ ਨੂੰ ਉਠਾਉਣਾ ਚਾਹਿਆ ਤਾਂ ਦੇਖਿਆ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

0

👉ਆਮ ਵਰਗ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1,500 ਰੁਪਏ
👉ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਵਾਲੀ ਪਹਿਲੀ ਸਰਕਾਰ
👉ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵਿੱਤੀ ਸਾਲ 2026-27 ਲਈ 2,60,437 ਕਰੋੜ ਦਾ ‘ਸਾਰੀਆਂ ਗਾਰੰਟੀਆਂ ਪੂਰੀਆਂ’ ਬਜਟ ਪੇਸ਼ ਕੀਤਾ
Chandigarh News: punjab budget session 2026, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੇਸ਼ ਕੀਤੇ ਗਏ ਬਜਟ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ।ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮਾਲੀਆ ਘਾਟਾ ਜੀਐਸਡੀਪੀ ਦੇ 2.06 ਫੀਸਦ ਅਤੇ ਵਿੱਤੀ ਘਾਟਾ 4.08 ਫੀਸਦ ਰਹਿਣ ਦਾ ਅਨੁਮਾਨ ਹੈ। ਇਹ ਕਹਿੰਦਿਆਂ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ, ਉਨ੍ਹਾਂ ਨੇ ਇਸ ਬਜਟ “ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਵਾਲਾ ਬਜਟ” ਦੱਸਿਆ।ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੇਸ਼ ਕੀਤੇ ਗਏ ਬਜਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਪੇਸ਼ ਕੀਤੀ ਗਈ ਹੈ, ਜਿਸਨੂੰ ਵਿੱਤ ਮੰਤਰੀ ਨੇ ਔਰਤਾਂ ਲਈ ਪਹਿਲੀ ਯੂਨੀਵਰਸਲ ਕੈਸ਼ ਟ੍ਰਾਂਸਫਰ ਪਹਿਲਕਦਮੀ ਦੱਸਿਆ। ਇਸ ਯੋਜਨਾ ਬਾਰੇ ਵਿਸਤਾਰ ਸਹਿਤ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸਰਕਾਰ ਸਾਰੀਆਂ ਯੋਗ ਬਾਲਗ ਔਰਤਾਂ ਦੇ ਖਾਤਿਆਂ ਵਿੱਚ ਸਿੱਧੇ 1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਬਾਲਗ ਔਰਤਾਂ ਦੇ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਪਾਏਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਲਗਭਗ 97 ਫੀਸਦ ਬਾਲਗ ਔਰਤਾਂ ਨੂੰ ਕਵਰ ਕਰਦਿਆਂ 9,300 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਸਹੂਲਤ ਨੂੰ ਜਾਰੀ ਰੱਖਦਿਆਂ 600 ਕਰੋੜ ਰੁਪਏ, 27,000 ਤੋਂ ਵੱਧ ਆਂਗਣਵਾੜੀ ਕੇਂਦਰਾਂ ਨੂੰ ਕਵਰ ਕਰਦੀਆਂ ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐਸ) ਲਈ 932 ਕਰੋੜ ਰੁਪਏ ਅਤੇ ਲੋੜਵੰਦ ਔਰਤਾਂ ਤੇ ਕਿਸ਼ੋਰ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਪ੍ਰਦਾਨ ਕਰਨ ਲਈ ਨਵੀਂ ਦਿਸ਼ਾ ਯੋਜਨਾ ਵਾਸਤੇ ਬਜਟ ਵਿੱਚ 65 ਕਰੋੜ ਰੁਪਏ ਰੱਖੇ ਹਨ।

ਸਿੱਖਿਆ ਖੇਤਰ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ 19,279 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਸੱਤ ਫੀਸਦ ਦੇ ਵਾਧੇ ਨੂੰ ਦਰਸਾਉਂਦਾ ਹੈ। ਸਿੱਖਿਆ ਖੇਤਰ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕੌਮੀ ਪਰਖ ਮੁਲਾਂਕਣ ਵਿੱਚ ਪੰਜਾਬ ਦਾ ਸਿਖਰਲਾ ਰੈਂਕ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ‘ਤੇ ਮੋਹਰ ਲਾਉਂਦਾ ਹੈ। ਵਿੱਤ ਮੰਤਰੀ ਨੇ “ਸਿੱਖਿਆ ਕ੍ਰਾਂਤੀ 2.0” ਪਹਿਲਕਦਮੀ ਦੀ ਸ਼ੁਰੂਆਤ ਦਾ ਐਲਾਨ ਵੀ ਕੀਤਾ, ਜੋ ਕਿ ਇਨਕਲਾਬੀ ਸੁਧਾਰਾਂ ਦੇ ਨਾਲ ਸਿੱਖਿਆ ਦੇ ਮਾਹੌਲ ਨੂੰ ਬਦਲਣ ਦੇ ਉਦੇਸ਼ ਨਾਲ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਲਾਗੂ ਕੀਤਾ ਜਾਣ ਵਾਲਾ 3,500 ਕਰੋੜ ਰੁਪਏ ਦਾ ਪ੍ਰੋਜੈਕਟ ਹੈ।ਪ੍ਰਸਤਾਵਾਂ ਦਾ ਵੇਰਵਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਜਟ ਵਿੱਚ ਵਿਆਪਕ ਪੱਧਰ ‘ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਕਰਨਾ ਸ਼ਾਮਲ ਹੈ, ਜਿਸ ਵਿੱਚ ਚਾਰਦੀਵਾਰੀ, ਪਖਾਨੇ, ਸੁਰੱਖਿਆ ਕਰਮਚਾਰੀ ਅਤੇ ਵੱਡੇ ਪੱਧਰ ‘ਤੇ ਸਕੂਲਾਂ ਨੂੰ ਸਫੈਦੀ ਕਰਨ ਦੀ ਮੁਹਿੰਮ ਸ਼ਾਮਲ ਹੈ। ਸਕੂਲਾਂ ਵਿੱਚ ਕੰਪਿਊਟਰਾਂ ਅਤੇ ਇੰਟਰਐਕਟਿਵ ਪੈਨਲਾਂ ਦੀ ਵਿਵਸਥਾ ਰਾਹੀਂ ਡਿਜੀਟਲ ਤਬਦੀਲੀ ਦੇ ਉਦੇਸ਼ ਨਾਲ 395 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸਦੇ ਨਾਲ ਹੀ ਸਕੂਲ ਆਫ਼ ਐਮੀਨੈਂਸ ਦੇ ਸਫ਼ਲ ਮਾਡਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਤਕਰੀਬਨ 7.35 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਇੱਕ ਰਾਜ ਵਿਆਪੀ ਕਰੀਅਰ ਕਾਉਂਸਲਿੰਗ ਢਾਂਚਾ ਸਥਾਪਤ ਕੀਤਾ ਜਾਵੇਗਾ।ਉਚੇਰੀ ਸਿੱਖਿਆ ਬਾਰੇ ਗੱਲ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਗ੍ਰਾਂਟ-ਇਨ-ਏਡ ਵਜੋਂ 1,760 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਦੋਂ ਕਿ ਤਕਨੀਕੀ ਸਿੱਖਿਆ ਲਈ 569 ਕਰੋੜ ਰੁਪਏ ਰੱਖੇ ਗਏ ਹਨ, ਜਿਸ ਵਿੱਚ ਕੈਦੀਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਲਈ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼. ਦੀ ਸਥਾਪਨਾ ਵੀ ਸ਼ਾਮਲ ਹੈ। ‘ਆਪ’ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਸਿਹਤ ਸੰਭਾਲ ਵੱਲ ਰੁਖ਼ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਇਸ ਮੰਤਵ ਲਈ 6,879 ਕਰੋੜ ਰੁਪਏ ਦਾ ਬਜਟ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਲਈ 2,000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ, ਜਿਸ ਵਿੱਚ ਮੌਜੂਦਾ ਸਮੇਂ 881 ਕਲੀਨਿਕ ਕਾਰਜਸ਼ੀਲ ਹਨ, ਦਾ ਵਿਸਥਾਰ ਕਰਦਿਆਂ 143 ਨਵੇਂ ਕਲੀਨਿਕਾਂ ਖੋਲ੍ਹੇ ਜਾਣਗੇ ਅਤੇ 308 ਸਹਾਇਕ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਕਲੀਨਿਕਾਂ ਦੀ ਕੁੱਲ ਗਿਣਤੀ 1,432 ਹੋ ਜਾਣਗੀ।
ਇਸਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਉੱਨਤ ਡਾਕਟਰੀ ਉਪਕਰਨਾਂ ਲਈ ਬਜਟ ਵਿੱਚ 300 ਕਰੋੜ ਰੁਪਏ ਰੱਖੇ ਗਏ ਹਨ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰੌਮਾ ਸੈਂਟਰ ਅਤੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ ਇਸ ਤੋਂ ਇਲਾਵਾ ਇਸ ਵਿੱਚ ਮਾਹਰ ਡਾਕਟਰਾਂ ਲਈ ਆਨ-ਕਾਲ ਪ੍ਰੋਤਸਾਹਨ ਦੀ ਵਿਵਸਥਾ ਵੀ ਸ਼ਾਮਲ ਹੈ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਲਈ 1,220 ਕਰੋੜ ਰੱਖੇ ਗਏ ਹਨ। ਉਨ੍ਹਾਂ ਨੇ ਮੋਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਸੁਵਿਧਾ, ਸੱਤ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਅਤੇ ਮਲੇਰਕੋਟਲਾ ਵਿੱਚ ਨਵੇਂ ਮੈਡੀਕਲ ਕਾਲਜ ਲਈ ਜ਼ਮੀਨ ਖਰੀਦਣ ਵਰਗੇ ਕਦਮਾਂ ਦਾ ਵੀ ਜ਼ਿਕਰ ਕੀਤਾ।

ਖੇਤੀਬਾੜੀ ਖੇਤਰ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 7,715 ਕਰੋੜ ਰੁਪਏ, ਬੀ.ਟੀ. ਕਪਾਹ ਦੇ ਬੀਜਾਂ ’ਤੇ 33 ਫੀਸਦੀ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਤੇ ਸਾਉਣੀ ਮੱਕੀ ਲਈ ਪ੍ਰੋਤਸਾਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਵਾਸਤੇ 600 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਨੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ) ਵੱਲੋਂ ਸਮਰਥਤ 1,300 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਜਿਸਦਾ ਉਦੇਸ਼ 2035 ਤੱਕ ਬਾਗਬਾਨੀ ਰਕਬੇ ਨੂੰ 300 ਫੀਸਦ ਤੱਕ ਵਧਾਉਣਾ ਹੈ।ਉਨ੍ਹਾਂ ਅੱਗੇ ਕਿਹਾ ਕਿ ਡੇਅਰੀ ਕਿਸਾਨਾਂ ਨੂੰ ਦੁੱਧ ਦੀਆਂ ਸਹੀ ਖ਼ਰੀਦ ਕੀਮਤਾਂ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੀ ਵਿਵਸਥਾ ਨਾਲ ਸਹਾਇਤਾ ਕੀਤੀ ਜਾਵੇਗੀ, ਜਦੋਂ ਕਿ ਗੰਨਾ ਕਾਸ਼ਤਕਾਰਾਂ ਨੂੰ ਸੂਬਾ ਸਹਿਮਤ ਕੀਮਤ ਵਿੱਚ 416 ਪ੍ਰਤੀ ਕੁਇੰਟਲ ਦੇ ਵਾਧੇ ਤੋਂ ਬਾਅਦ ਕੁੱਲ 270 ਕਰੋੜ ਰੁਪਏ ਦੀ ਵੰਡ ਦਾ ਲਾਭ ਮਿਲੇਗਾ।ਵਾਤਾਵਰਣ ਸਥਿਰਤਾ ਬਾਰੇ ਬੋਲਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਮੁਆਵਜ਼ਾ ਜੰਗਲਾਤ ਪ੍ਰਬੰਧਨ ਅਤੇ ਯੋਜਨਾ ਅਥਾਰਟੀ ਪ੍ਰੋਗਰਾਮ ਤਹਿਤ ਜੰਗਲਾਤ ਲਈ 238 ਕਰੋੜ ਰੁਪਏ ਅਲਾਟ ਕੀਤੇ ਗਏ ਹਨ। 760 ਕਰੋੜ ਰੁਪਏ ਦਾ ਜੇ.ਆਈ.ਸੀ.ਏ-ਸਮਰਥਿਤ ਜੈਵ ਵਿਭਿੰਨਤਾ ਸੰਭਾਲ ਪ੍ਰੋਜੈਕਟ ਵੀ ਲਾਗੂ ਕੀਤਾ ਜਾਵੇਗਾ।ਪੇਂਡੂ ਵਿਕਾਸ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਵਿੱਚ 19,876 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਆਧੁਨਿਕੀਕਰਨ ਨੂੰ ਪੂਰਾ ਕਰਨ ਲਈ 7,606 ਕਰੋੜ ਰੁਪਏ ਦਾ ਪ੍ਰਸਤਾਵ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਯੋਜਨਾ ਲਈ 1,500 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਇੱਕ ਲੱਖ ਘਰ ਬਣਾਉਣ ਲਈ 800 ਕਰੋੜ ਰੁਪਏ ਅਲਾਟ ਕੀਤੇ ਹਨ। ਰੰਗਲਾ ਪੰਜਾਬ ਵਿਕਾਸ ਯੋਜਨਾ ਲਈ ਅਲਾਟਮੈਂਟ ਦੁੱਗਣਾ ਕਰਕੇ 1,170 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਸਾਰੇ 117 ਹਲਕਿਆਂ ਵਿੱਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।ਸ਼ਹਿਰੀ ਵਿਕਾਸ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਗਰ ਵਿਕਾਸ ਫੰਡ ਨੂੰ ਚਾਰ ਗੁਣਾ ਵਧਾ ਕੇ 1000 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਨਹਿਰ-ਅਧਾਰਤ ਸਤਹੀ ਜਲ ਸਪਲਾਈ ਪ੍ਰੋਜੈਕਟ ਲਈ 500 ਕਰੋੜ ਰੁਪਏ ਅਤੇ ਅਮਰੁਤ 2.0 ਪ੍ਰੋਜੈਕਟਾਂ ਲਈ 665 ਕਰੋੜ ਰੁਪਏ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ,‘‘ਕੁੱਲ ਮਿਲਾ ਕੇ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਖੇਤਰ ਲਈ 7257 ਕਰੋੜ ਰੁਪਏ ਦਾ ਪ੍ਰਸਤਾਵ ਹੈ,।’’

ਵਿੱਤ ਮੰਤਰੀ ਨੇ ਉਦਯੋਗਿਕ ਨੀਤੀ 2026 ਤਹਿਤ ਉਦਯੋਗਿਕ ਵਿਕਾਸ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਸਾਲ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਸ ਨਾਲ ਵਿਦੇਸ਼ੀ ਸਿੱਧਾ ਨਿਵੇਸ਼ ਦੁੱਗਣਾ ਹੋਇਆ ਅਤੇ ਐਫ.ਡੀ.ਆਈ. ਪ੍ਰਵਾਹ ਵਿੱਚ ਸੂਬਾ ਰਾਸ਼ਟਰੀ ਦਰਜਾਬੰਦੀ ਵਿੱਚ 11ਵੇਂ ਸਥਾਨ ’ਤੇ ਪਹੁੰਚਿਆ ਹੈ। ਬਜਟ ਵਿੱਚ ਵਿੱਤੀ ਪ੍ਰੋਤਸਾਹਨ ਅਤੇ ਯਕਮੁਸ਼ ਨਿਪਟਾਰਾ (ਓ.ਟੀ.ਐਸ.) ਸਕੀਮਾਂ ਦੇ ਪ੍ਰਬੰਧਾਂ ਲਈ 500 ਕਰੋੜ ਰੁਪਏ ਰੱਖ ਗਏ ਹਨ।ਰੁਜ਼ਗਾਰ ਉਤਪਤੀ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 2022 ਤੋਂ ਸਰਕਾਰੀ ਵਿਭਾਗਾਂ ਵਿੱਚ 63,943 ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ। ਰੁਜ਼ਗਾਰ ਪੈਦਾ ਕਰਨ ਸਬੰਧੀ ਪਹਿਲਕਦਮੀਆਂ ਲਈ 287 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚ ਨਵੇਂ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਸੰਚਾਲਨ ਸ਼ਾਮਲ ਹੈ।ਅੰਦਰੂਨੀ ਸੁਰੱਖਿਆ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਗ੍ਰਹਿ ਮਾਮਲਿਆਂ, ਨਿਆਂ ਅਤੇ ਜੇਲ੍ਹਾਂ ਲਈ 11,577 ਕਰੋੜ ਰੁਪਏ ਦੀ ਅਲਾਟਮੈਂਟ ਦੀ ਤਜਵੀਜ਼ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਗ੍ਰਾਮ ਰੱਖਿਆ ਕਮੇਟੀਆਂ ਦੀ ਲਾਮਬੰਦੀ, 2,367 ਸੀਸੀਟੀਵੀ ਕੈਮਰਿਆਂ ਰਾਹੀਂ ਸਰਹੱਦੀ ਨਿਗਰਾਨੀ ਵਧਾਉਣ ਅਤੇ ਇੱਕ ਵਿਆਪਕ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਲਈ 100 ਕਰੋੜ ਦੇ ਖਰਚੇ ਰਾਹੀਂ ਮਜ਼ਬੂਤ ਕੀਤਾ ਜਾਵੇਗਾ। ਐਂਟੀ-ਗੈਂਗਸਟਰ ਟਾਸਕ ਫੋਰਸ ਆਪਣੇ ਕੰਮ ਜਾਰੀ ਰੱਖੇਗੀ, ਇਸੇ ਤਰ੍ਹਾਂ ਸੜਕ ਸੁਰੱਖਿਆ ਫੋਰਸ ਅਤੇ ਡਾਇਲ 112 ਵਰਗੀਆਂ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਗਿਆ ਹੈ। ਏ.ਆਈ.-ਅਧਾਰਤ ਨਿਗਰਾਨੀ ਅਤੇ ਜੈਮਰ ਪ੍ਰਣਾਲੀਆਂ ਰਾਹੀਂ ਜੇਲ੍ਹ ਸੁਰੱਖਿਆ ਨੂੰ ਆਧੁਨਿਕ ਬਣਾਉਣ ਲਈ 535 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਨੌਜਵਾਨਾਂ ਦੀ ਭਲਾਈ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਸਰਕਾਰ ਖੇਡ ਬੁਨਿਆਦੀ ਢਾਂਚੇ ਵਿੱਚ 1,791 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ ਜਿਸ ਵਿੱਚ ਪਿੰਡਾਂ ਵਿੱਚ 6000 ਨਵੇਂ ਖੇਡ ਮੈਦਾਨ ਬਣਾਉਣ, 5000 ਇਨਡੋਰ ਜਿੰਮ ਸਥਾਪਤ ਕਰਨ ਅਤੇ ਖੇਡ ਕੈਂਪ ਲਗਾਉਣ ਦੀਆਂ ਯੋਜਨਾਵਾਂ ਹਨ।’’ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਵਸ ਨੂੰ ਸੂਬਾ ਪੱਧਰ ’ਤੇ ਮਨਾਏਗੀ ਅਤੇ ਇਸ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤੀ ਸ਼ੈਲੀ ਦਾ ਇੱਕ ਪ੍ਰਬੰਧਕੀ ਕੰਪਲੈਕਸ ਬਣਾਇਆ ਜਾਵੇਗਾ। ਲਗਭਗ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 312 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਨਾਗਰਿਕ ਸੇਵਾਵਾਂ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ 412 ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਸਹੂਲਤ ਲਾਗੂ ਕੀਤੀ ਗਈ ਹੈ ਅਤੇ ਸੇਵਾ ਕੇਂਦਰਾਂ ਵਿੱਚ ਆਵਾਜਾਈ ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ। ਡਿਜੀਟਲ ਲੈਂਡ ਰਿਕਾਰਡ ਪਲੇਟਫਾਰਮ ਜਿਵੇਂ ਕਿ ਆਸਾਨ ਜਮ੍ਹਾਂਬੰਦੀ ਅਤੇ ਆਸਾਨ ਰਜਿਸਟਰੀ ਵੀ ਦਿੱਤੀ ਗਈ ਹੈ। ’ਆਪ’ ਸਰਕਾਰ ਨੇ ਪੂਰੀ ਤਰ੍ਹਾਂ ਡਿਜੀਟਲ ਪ੍ਰਣਾਲੀ ਰਾਹੀਂ ਹੜ੍ਹ ਰਾਹਤ ਲਈ 1010 ਕਰੋੜ ਰੁਪਏ ਜਾਰੀ ਕੀਤੇ ਹਨ।ਬੁਨਿਆਦੀ ਢਾਂਚੇ ਦੇ ਨਿਵੇਸ਼ਾਂ ਨੂੰ ਉਜਾਗਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਲਈ ਅਲਾਟਮੈਂਟ ਨੂੰ ਦੁੱਗਣਾ ਕਰਕੇ 5,440 ਕਰੋੜ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸੜਕਾਂ, ਪੀ.ਐਮ.ਜੀ.ਵਾਈ-3 ਅਤੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ ਅਧੀਨ ਪ੍ਰੋਜੈਕਟ ਸ਼ਾਮਲ ਹਨ। ਨਹਿਰੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਜਲ ਸਰੋਤਾਂ ਲਈ 2971 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਨਾਲ ਸਰਕਾਰ ਦਾ ਟੀਚਾ ਸਾਲ ਦੇ ਅੰਤ ਤੱਕ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਸੱਤ ਮਿਲੀਅਨ ਏਕੜ ਕਰਨ ਦਾ ਹੈ। ਇਸੇ ਤਰ੍ਹਾਂ ਹੜ੍ਹ ਸੁਰੱਖਿਆ ਕਾਰਜ, ਡਰੇਨ ਸਫਾਈ ਅਤੇ ਫਿਰੋਜ਼ਪੁਰ ਫੀਡਰ ਅਤੇ ਕਾਠਗੜ੍ਹ ਲਿਫਟ ਸਕੀਮ ਦੀ ਮਜ਼ਬੂਤੀ ਦਾ ਕੰਮ ਪ੍ਰਗਤੀ ਅਧੀਨ ਹੈ।ਫਿਰ ਤੋਂ ਬਿਜਲੀ ਖੇਤਰ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੌਸ਼ਨ ਪੰਜਾਬ’ ਪਹਿਲਕਦਮੀ ਵਿੱਚ ਨਵੇਂ ਸਬਸਟੇਸ਼ਨਾਂ ਅਤੇ 25000 ਕਿਲੋਮੀਟਰ ਬਿਜਲੀ ਲਾਈਨਾਂ ਨਾਲ ਬਿਜਲੀ ਵੰਡ ਨੈੱਟਵਰਕ ਨੂੰ ਆਧੁਨਿਕ ਬਣਾਉਣ ਲਈ 5,000 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਖਪਤਕਾਰਾਂ ਦੇ ਲਾਭਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੂਬੇ ਦੇ ਸਬਸਿਡੀ ਬੋਝ ਨੂੰ 25 ਪ੍ਰਤੀਸ਼ਤ ਘਟਾਉਣ ਲਈ ਸੁਧਾਰਾਂ ਦੀ ਵੀ ਯੋਜਨਾ ਬਣਾਈ ਗਈ ਹੈ। ਆਦਮਪੁਰ ਅਤੇ ਹਲਵਾਰਾ ਹਵਾਈ ਅੱਡਿਆਂ ਦੇ ਕਾਰਜਸ਼ੀਲ ਹੋਣ ਨਾਲ ਸ਼ਹਿਰੀ ਹਵਾਬਾਜ਼ੀ ਬੁਨਿਆਦੀ ਢਾਂਚੇ ਦਾ ਵਿਸਥਾਰ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਰਾਸ਼ਟਰੀ ਮਾਈਨਿੰਗ ਰੈਡੀਨੈੱਸ ਇੰਡੈਕਸ ਵਿੱਚ ਸਿਖ਼ਰਲਾ ਦਰਜਾ ਪ੍ਰਾਪਤ ਕੀਤਾ ਹੈ ਅਤੇ ਮਾਈਨਿੰਗ ਮਾਲੀਆ ਦੁੱਗਣਾ ਹੋ ਕੇ 500 ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਇਸੇ ਤਰ੍ਹਾਂ 1279 ਨਵੀਆਂ ਬੱਸਾਂ ਆਉਣ ਨਾਲ ਟਰਾਂਸਪੋਰਟ ਖੇਤਰ ਵਿੱਚ ਵੀ ਵਿਸਥਾਰ ਹੋਵੇਗਾ।ਖੁਰਾਕ ਸੁਰੱਖਿਆ ਅਤੇ ਸਮਾਜ ਭਲਾਈ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਲਗਭਗ 40 ਲੱਖ ਪਰਿਵਾਰਾਂ ਨੂੰ ਮੁਫ਼ਤ ਤਿਮਾਹੀ ਜ਼ਰੂਰੀ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਲਈ 900 ਕਰੋੜ ਰੁਪਏ ਦੀ ਅਲਾਟਮੈਂਟ ਨਾਲ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ 10 ਲੱਖ ਹੋਰ ਲਾਭਪਾਤਰੀਆਂ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ। ਲਗਭਗ 7500 ਡਿੱਪੂਆਂ ਦੀ ਅਲਾਟਮੈਂਟ ਰਾਹੀਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।ਉਨ੍ਹਾਂ ਅੱਗੇ ਦੱਸਿਆ ਕਿ ਸਮਾਜ ਭਲਾਈ ਅਤੇ ਨਿਆਂ ਖੇਤਰ ਨੂੰ 18,304 ਕਰੋੜ ਰੁਪਏ ਦੀ ਅਲਾਟਮੈਂਟ ਪ੍ਰਾਪਤ ਹੋਈ ਹੈ, ਜਿਸ ਵਿੱਚ ਮਾਸਿਕ ਵਿੱਤੀ ਸਹਾਇਤਾ ਪੈਨਸ਼ਨਾਂ ਲਈ 6,150 ਕਰੋੜ ਰੁਪਏ ਅਤੇ ਅਨੁਸੂਚਿਤ ਜਾਤੀ ਉਪ-ਯੋਜਨਾ ਅਧੀਨ 17,700 ਕਰੋੜ ਰੁਪਏ ਸ਼ਾਮਲ ਹਨ।

ਆਪਣੇ ਬਜਟ ਭਾਸ਼ਣ ਦੀ ਸਮਾਪਤੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਕੁੱਲ ਮਾਲੀਆ ਪ੍ਰਾਪਤੀਆਂ 1,26,190 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜਿਸ ਦਾ ਸਮਰਥਨ 16ਵੇਂ ਵਿੱਤ ਕਮਿਸ਼ਨ ਤੋਂ ਵਧੇ ਹੋਏ ਵਿਤਰਣ ਦੁਆਰਾ ਕੀਤਾ ਗਿਆ ਹੈ , ਇਸ ਨਾਲ ਸੂਬੇ ਕੇਂਦਰੀ ਟੈਕਸਾਂ ਵਿੱਚ 30,464 ਕਰੋੜ ਰੁਪਏ ਜੁਟਾਉਣ ਲਈ ਸਮਰੱਥ ਹੋਵੇਗਾ । ਉਨ੍ਹਾਂ ਅੱਗੇ ਕਿਹਾ ਕਿ ਸ਼ਾਸਨ ਸੁਧਾਰਾਂ ਅਤੇ ਲਾਗੂ ਕਰਨ ਨਾਲ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ 53,122 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਹੈ, ਜਦੋਂ ਕਿ ਸੂਬੇ ਨੇ ਵਿੱਤੀ ਸਾਲ 2026-27 ਲਈ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ 9,000 ਕਰੋੜ ਅਤੇ ਜੀ.ਐਸ.ਟੀ. ਤੋਂ 32,000 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ।
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਨੇ ਗਰੰਟੀ ਰਿਡੈਂਪਸ਼ਨ ਫੰਡ ਵਿੱਚ 1,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਅਤੇ ਜਾਇਦਾਦ ਬਣਾਉਣ ਲਈ ਪੂੰਜੀ ਖਰਚ ਨੂੰ ਦੁੱਗਣਾ ਕਰਕੇ 18,381 ਕਰੋੜ ਰੁਪਏ ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਕਰਜ਼-ਤੋਂ-ਜੀ.ਐਸ.ਡੀ.ਪੀ. ਅਨੁਪਾਤ 48.25 ਫੀਸਦੀ ਤੋਂ ਘਟਾ ਕੇ 44.47 ਫੀਸਦੀ ਕਰ ਦਿੱਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਵਿੱਚ ਨਿਵੇਸ਼ ਕਰਦਿਆਂ ਪੰਜਾਬ ਦੀ ਵਿੱਤੀ ਸਿਹਤ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਦਾ ਇਤਿਹਾਸਿਕ ਬਜਟ; ਬਿਨ੍ਹਾਂ ਕੋਈ ਟੈਕਸ ਲਗਾਏ ਔਰਤਾਂ, ਕਿਸਾਨਾਂ, ਨੌਜਵਾਨਾਂ ਸਮੇਤ ਹਰ ਵਰਗ ਲਈ ਕੀਤਾ ਵੱਡਾ ਐਲਾਨ

0

Chandigarh News: punjab budget session 2026; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਇਤਿਹਾਸਿਕ ਬਜਟ ਪੇਸ਼ ਕਰਦਿਆਂ ਬਿਨਾਂ ਕੋਈ ਨਵਾਂ ਟੈਕਸ ਲਗਾਏ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਬਜਟ ਪੇਸ਼ ਕੀਤਾ ਹੈ। ਖਾਸ ਤੌਰ ‘ਤੇ ਇਹ ਬਜ਼ਟ ਸੂਬੇ ਦੀਆਂ ਕਰੋੜਾਂ ਮਹਿਲਾਵਾਂ ਨੂੰ ਸਮਰਪਿਤ ਕਿਹਾ ਜਾ ਸਕਦਾ, ਜਿੰਨ੍ਹਾਂ ਦੇ ਲਈ ਹਰ ਮਹੀਨੇ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਇਸ ਬਜਟ ਦਾ ਵਿਸ਼ੇਸ ਪੱਖ ਇਹ ਵੀ ਹੈ ਕਿ ਪੂਰੇ ਦੇਸ਼ ਵਿਚ ਸਿੱਖਿਆ ਦੇ ਖੇਤਰ ‘ਚ ਸਭ ਤੋਂ ਵੱਧ 19,179 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ। ਇਸੇ ਤਰ੍ਹਾਂ ਸਿਹਤ ਤੇ ਸਿੱਖਿਆ ਨੂੰ ਆਪਣੀ ਮੁੱਖ ਤਰਜ਼ੀਹ ਦਸਦਿਆਂ ਸਿਹਤ ਦੇ ਖੇਤਰ ਲਈ ਵੀ 2000 ਕਰੋੜ ਰੁਪਏ ਰੱਖੇ ਗਏ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ‘ਚ 2026-27 ਲਈ 2,60,437 ਲੱਖ ਕਰੋੜ ਦਾ ਬਜ਼ਟ ਪੇਸ਼

ਜਦਕਿ ਖੇਤੀਬਾੜੀ ਲਈ 15,377 ਕਰੋੜ,ਖੇਡਾਂ ਦੇ ਖੇਤਰ ਲਈ 1791 ਕਰੋੜ, ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ ਪਾਵਰਕਾਮ ਨੂੰ ਦੇਣ ਲਈ 7715 ਕਰੋੜ ਦੀ ਸਬਸਿਡੀ, ਔਰਤਾਂ ਦੇ ਮੁਫ਼ਤ ਬੱਸ ਸਫ਼ਰ ਲਈ 600 ਕਰੋੜ ਰੁਪਏ ਰਾਖਵੇਂ ਰੱਖਣ ਤੋਂ ਇਲਾਵਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਉਦਯੋਗਿਕ ਨੀਤੀ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਨਾਲ ਪੰਜਾਬ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਇਸੇ ਤਰ੍ਹਾਂ ਲੋਕ ਭਲਾਈ ਦੀਆਂ ਸਕੀਮਾਂ ਜਿਵੇਂ ਮੇਰੀ ਰਸੋਈ,10 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਆਦਿ ਦਾ ਵੀ ਬਜ਼ਟ ਵਿਚ ਵਿਸ਼ੇਸ ਜਿਕਰ ਕੀਤਾ ਗਿਆ। ਬਜ਼ਟ ਵਿਚ ਬਿਜਲੀ ਸੁਧਾਰਾਂ ਰਾਹੀਂ ₹5,000 ਕਰੋੜ ਬਚਾਉਣ ਦਾ ਟੀਚਾ ਵੀ ਮਿਥਿਆ ਗਿਆ। ਵਿਕਾਸ ਕਾਰਜ਼ਾਂ ਲਈ ਹਰੇਕ ਵਿਧਾਨ ਸਭਾ ਹਲਕੇ ਲਈ ₹10 ਕਰੋੜ ਵਿਕਾਸ ਫੰਡ ਰੱਖੇ ਗਏਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਲਈ 1000 ਤੇ 1500 ਰੁਪਏ ਦੇਣ ਦਾ ਐਲਾਨ, ਜਾਣੋਂ ਕਿਹੜੀਆਂ ਔਰਤਾਂ ਨੂੰ ਮਿਲਣਗੇ ਪੈਸੇ

ਜਦਕਿ ਸ਼ਹਿਰੀ ਖੇਤਰ ਲਈ ਕੁੱਲ ਬਜਟ ₹7,257 ਕਰੋੜ ਦਾ ਬਜ਼ਟ ਰੱਖਿਆ ਗਿਆ। ਬਜ਼ਟ ਵਿਚ 2022 ਤੋਂ ਹੁਣ ਤੱਕ ਪੰਜਾਬ ਵਿਚ ਹੋਏ ₹1.45 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਦਾ ਜਿਕਰ ਕਰਦਿਆਂ ਵਿਤ ਮੰਤਰੀ ਨੇ ਦਸਿਆ ਕਿ ਇਸਦੇ ਨਾਲ 5.21 ਲੱਖ ਰੁਜ਼ਗਾਰ ਦੇ ਮੌਕੇ ਮਿਲੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2022 ਤੋਂ ਹੁਣ ਤੱਕ 63,943 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਜਦਕਿ ਨੌਕਰੀ ਮੇਲਿਆਂ ਰਾਹੀਂ 70,000 ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ। ਖੇਡਾਂ ਦੇ ਖੇਤਰ ਵਿਚ 3,000 ਪਿੰਡਾਂ ਵਿੱਚ ਮਾਡਲ ਖੇਡ ਦੇ ਮੈਦਾਨ। 1,000 ਇਨਡੋਰ ਜਿੰਮ ਬਣਾਏ ਜਾ ਰਹੇ ਹਨ। ਅਗਲੇ ਸਾਲ 6,000 ਨਵੇਂ ਖੇਡ ਦੇ ਮੈਦਾਨ ਅਤੇ 5,000 ਨਵੇਂ ਜਿੰਮ। ਬਣਾਉਣ ਦਾ ਫੈਸਲਾ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ‘ਚ 2026-27 ਲਈ 2,60,437 ਲੱਖ ਕਰੋੜ ਦਾ ਬਜ਼ਟ ਪੇਸ਼

0

ਵੱਖ-ਵੱਖ ਵਿਭਾਗਾਂ ਤੇ ਵਰਗਾਂ ਦੀ ਭਲਾਈ ਲਈ ਕੀਤੇ ਵੱਡੇ ਐਲਾਨ
Chandigarh News: punjab budget session 2026; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਤਵਾਰ ਵਾਲੇ ਦਿਨ ਇਤਿਹਾਸਕ ਬਜ਼ਟ ਪੇਸ਼ ਕਰਦਿਆਂ ਸੂਬੇ ਦੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਸਾਲ 2026-27 ਲਈ 2,60,437 ਲੱਖ ਕਰੋੜ ਦਾ ਬਜ਼ਟ ਦੀਆਂ ਤਜ਼ਵੀਜ਼ਾਂ ਪੇਸ਼ ਕੀਤੀਆਂ ਹਨ।

ਪੂਰੇ ਬਜ਼ਟ ਨੂੰ ਪੜ੍ਹਣ ਲਈ ਹੇਠ ਦਿੱਤੇ ਪੰਜਾਬ ਬਜ਼ਟ 2026-27 ਵਾਲੇ ਲਿੰਕ ਉੱਪਰ ਕਲਿੱਕ ਕਰੋਂ।

Punjab Budget 2026-27 (ਪੰਜਾਬ ਬਜ਼ਟ 2026-27)

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ CIA Staff-1 ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਇਆ, 1 ਕਾਬੂ

0

Bathinda News: Bathinda ਦੇ CIA Staff-1 ਨੇ ਕਰੀਬ ਦੋ ਹਫ਼ਤੇ ਪਹਿਲਾਂ ਜਿਲ੍ਹੇ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ 1 ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਕਤਲ ਕਾਂਡ ਵਿਚ ਵਰਤੀ ਗਈ ਕੁਹਾੜੀ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਏ ਗਏ ਹਨ। ਜਿਕਰਯੋਗ ਹੈ ਕਿ ਲੰਘੀ 18-19 ਫ਼ਰਵਰੀ ਦੀ ਰਾਤ ਨੂੰ ਪਿੰਡ ਭਾਗੀਵਾਂਦਰ ਤੇ ਜੀਵਨ ਸਿੰਘ ਵਾਲਾ ਵਿਚਕਾਰ ਖੇਤਾਂ ‘ਚ ਇੱਕ ਲਾਸ਼ ਮਿਲੀ ਸੀ, ਜਿਸਦੀ ਪਹਿਚਾਣ ਦਰਸ਼ਨ ਸਿੰਘ (50 ਸਾਲ) ਪੁੱਤਰ ਸਾਉਣ ਸਿੰਘ ਵਾਸੀ ਪਿੰਡ ਭਾਗੀਵਾਂਦਰ ਵਜੋਂ ਹੋਈ ਸੀ।

ਇਹ ਵੀ ਪੜ੍ਹੋ ਅੰਤਰਰਾਸ਼ਟਰੀ ਮਹਿਲਾ ਦਿਵਸ; ਪੰਜਾਬ ਸਰਕਾਰ ਅੱਜ ਦੇਣ ਜਾ ਰਹੀ ਹੈ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡਾ ਤੋਹਫ਼ਾ

ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਡੀਐਸਪੀ (ਡੀ) ਸੰਦੀਪ ਸਿੰਘ ਭਾਟੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਦਰਸਨ ਸਿੰਘ ਦੇ ਸਿਰ ਵਿੱਚ ਸੱਟਾਂ ਲੱਗੀਆਂ ਹੋਈਆਂ ਸਨ। ਇਸ ਸਬੰਧ ਵਿਚ ਥਾਣਾ ਤਲਵੰਡੀ ਸਾਬੋ ਵਿਖੇ ਨਾ ਮਾਲੂਮ ਵਿਅਕਤੀਆਂ ਵਿਰੁਧ ਮੁ ਨੰ 32 ਮਿਤੀ 19.02.2025 ਅ/ਧ 103 ਬੀ ਐਨ ਐਸ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਸੀ। ਇਸ ਕੇਸ ਦੀ ਤਫਤੀਸ਼ ਸੀ.ਆਈ.ਏ ਸਟਾਫ-1 ਬਠਿੰਡਾ ਨੂੰ ਮਾਰਕ ਕੀਤੀ ਗਈ ਸੀ।

ਇਹ ਵੀ ਪੜ੍ਹੋ Vigilance Bureau ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਸੀਆਈਏ ਦੀ ਟੀਮ ਨੇ ਕੇਸ ਦੀ ਪੜਤਾਲ ਕਰਦਿਆਂ ਇਸ ਮੁਕੱਦਮੇ ਵਿੱਚ ਮ੍ਰਿਤਕ ਦਰਸ਼ਨ ਸਿੰਘ ਦੇ ਭਤੀਜੇ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭਾਗੀਵਾਂਦਰ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਕਥਿਤ ਦੋਸ਼ੀ ਨੇ ਪੁੱਛ ਗਿੱਛ ਦੌਰਾਨ ਮੰਨਿਆ ਹੈ ਕਿ ਉਸ ਨੇ ਇਹ ਕਤਲ ਜੱਦੀ ਘਰੇਲੂ ਜਮੀਨ ਦੇ ਝਗੜੇ ਦੀ ਰੰਜਿਸ਼ ਨੂੰ ਲੈ ਕੇ ਕੀਤਾ ਹੈ । ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਜਿਸ ਪਾਸੋ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਲਈ 1000 ਤੇ 1500 ਰੁਪਏ ਦੇਣ ਦਾ ਐਲਾਨ, ਜਾਣੋਂ ਕਿਹੜੀਆਂ ਔਰਤਾਂ ਨੂੰ ਮਿਲਣਗੇ ਪੈਸੇ

0

Chandigarh News: govt announces Rs 1000 for womens; ਸੂਬੇ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਜਨਰਲ ਵਰਗ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦਾ ਐਲਾਨ ਕੀਤਾ ਹੈ।  ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਇਹ ਰਾਸ਼ੀ 1500 ਰੁਪਏ ਮਹੀਨਾ ਮਿਲੇਗੀ। ਇਹ ਰਾਸ਼ੀ ਸਿੱਧੀ ਔਰਤਾਂ ਦੇ ਖਾਤੇ ਵਿਚ ਜਾਵੇਗੀ। ਇਸਦੇ ਲਈ ਪੰਜਾਬ ਸਰਕਾਰ ਨੇ 9300 ਕਰੋੜ ਰੁਪਏ ਦਾ ਬਜ਼ਟ ਰਾਖਵਾਂ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਐਤਵਾਰ ਛੁੱਟੀ ਵਾਲੇ ਦਿਨ ਆਪਣਾ ਪੰਜਵਾਂ ਬਜ਼ਟ ਪੇਸ਼ ਕਰਦਿਆਂ ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿਚ ਬਜ਼ਟ ਪੜਦਿਆਂ ‘ਮੁੱਖ ਮੰਤਰੀ ਮਾਵਾਂ-ਭੈਣਾਂ ਦਾ ਸਤਿਕਾਰ ਯੋਜਨਾ’ ਦਾ ਨਾਮ ਦਿੰਦਿਆਂ ਇਸ ਸਕੀਮ ਦਾ ਐਲਾਨ ਕੀਤਾ।ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਂ ਸਿਰਫ਼ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ, ਬਲਕਿ ਪੰਜਾਬ ਦੇ ਲੋਕਾਂ ਦੀ ਭਲਾਈ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿੰਨ੍ਹਾਂ ਦਾ ਚੋਣ ਮਨੋਰਥ ਪੱਤਰ ਵਿਚ ਵੀ ਜਿਕਰ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦਸਿਆ ਕਿ ਭਗਵੰਤ ਮਾਨ ਸਰਕਾਰ ਦਾ ਮੰਤਵ ਲੋਕਾਂ ਦੀ ਭਲਾਈ ਹੈ, ਜਿਸਦੇ ਲਈ ਇਹ ਲਗਾਤਾਰ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ ਅੰਤਰਰਾਸ਼ਟਰੀ ਮਹਿਲਾ ਦਿਵਸ; ਪੰਜਾਬ ਸਰਕਾਰ ਅੱਜ ਦੇਣ ਜਾ ਰਹੀ ਹੈ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡਾ ਤੋਹਫ਼ਾ

ਵਿਤ ਮੰਤਰੀ ਸ: ਚੀਮਾ ਨੇ ਦਸਿਆ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਅਤੇ ਹਰ ਪ੍ਰਵਾਰ ਨੂੰ 10-10 ਲੱਖ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਵਰਗੀਆਂ ਵੱਡੀਆਂ ਸਕੀਮਾਂ ਲਿਆਂਦੀਆਂ ਹਨ, ਜਿਸਦੇ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਪੁੱਜੇਗਾ।ਇਸੇ ਤਰ੍ਹਾਂ ਹੁਣ ਔਰਤਾਂ ਦੇ ਸਨਮਾਨ ਲਈ ਇਹ ਆਖ਼ਰੀ ਗਰੰਟੀ ਨੂੰ ਵੀ ਪੂਰਾ ਕਰ ਦਿੱਤਾ ਹੈ। ਸੂਚਨਾ ਮੁਤਾਬਕ ਇਸ ਸਕੀਮ ਤਹਿਤ ਸਰਕਾਰੀ ਨੌਕਰੀ, ਪੈਨਸ਼ਨਧਾਰਕਾਂ, ਮੌਜੂਦਾ ਤੇ ਸਾਬਕਾ MP/MLA ਤੇ ਇਕਨਮ ਟੈਕਸ ਭਰਨ ਵਾਲੀਆਂ ਔਰਤਾਂ ਇਸ ਸਕੀਮ ਤਹਿਤ ਲਾਭ ਹਾਸਲ ਕਰਨ ਦੀਆਂ ਹੱਕਦਾਰ ਨਹੀਂ ਹੋਣਗੀਆਂ। ਜਦਕਿ ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਇਸ ਸਕੀਮ ਤਹਿਤ ਲਾਭ ਲੈਣ ਦੀਆਂ ਹੱਕਦਾਰ ਹੋਣਗੀਆ। ਇਸਦੇ ਲਈ ਉਸਦੇ ਕੋਲ ਪੰਜਾਬ ਦਾ ਆਧਾਰ ਤੇ ਵੋਟ ਕਾਰਡ ਹੋਣਾ ਲਾਜ਼ਮੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਤਰਰਾਸ਼ਟਰੀ ਮਹਿਲਾ ਦਿਵਸ; ਪੰਜਾਬ ਸਰਕਾਰ ਅੱਜ ਦੇਣ ਜਾ ਰਹੀ ਹੈ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡਾ ਤੋਹਫ਼ਾ

0

👉ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਐਤਵਾਰ ਵਾਲੇ ਦਿਨ ਪੇਸ਼ ਹੋਵੇਗਾ ਇਤਿਹਾਸਕ ਬਜ਼ਟ
Punjab News: International Women’s Day; ਪੰਜਾਬ ਦੇ ਇਤਿਹਾਸ ਵਿਚ ਅੱਜ 8 ਮਾਰਚ ਨੂੰ ਪਹਿਲੀ ਵਾਰ ਐਤਵਾਰ ਵਾਲੇ ਦਿਨ ਸੂਬੇ ਦਾ ਬਜ਼ਟ ਪੇਸ਼ ਹੋਣ ਜਾ ਰਿਹਾ। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰੱਖੇ ਇਸ ਵਿਸ਼ੇਸ ਬਜ਼ਟ ਇਜਲਾਸ ਦੇ ਵਿੱਚ ਪੰਜਾਬ ਸਰਕਾਰ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ, ਜਿਸਦੇ ਲਈ ਅੱਜ ਦੇ ਦਿਨ ਨੂੰ ਬਜ਼ਟ ਲਈ ਚੁਣਿਆ ਗਿਆ ਹੈ। ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ਼ਾਰਾ ਕਰ ਚੁੱਕੇ ਹਨ ਕਿ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਮਾਵਾਂ-ਭੈਣਾਂ ਨੂੰ ਤੋਹਫ਼ਾ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

ਇਹ ਤੋਹਫ਼ਾ ਸੰਭਾਵਿਤ ਰੂਪ ਵਿਚ ਪ੍ਰਤੀ ਮਹੀਨਾ 1000-1000 ਰੁਪਏ ਦੇਣ ਦਾ ਮੰਨਿਆ ਜਾ ਰਿਹਾ, ਜਿਸਦਾ ਵਾਅਦਾ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ। ਪਿਛਲੇ ਚਾਰ ਸਾਲਾਂ ਤੋਂ ਇਸ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਹਾਲਾਂਕਿ ਹਰ ਮਹੀਨੇ 300 ਮੁਫ਼ਤ ਬਿਜਲੀ ਯੂਨਿਟ ਦੇ ਵਾਅਦੇ ਸਮੇਤ ਹੋਰਨਾਂ ਵਾਅਦਿਆਂ ਨੂੰ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੂਰਾ ਕੀਤਾ ਜਾ ਚੁੱਕਿਆ। ਹਾਲਾਂਕਿ ਇਸ ਗੱਲ ਦਾ ਖੁ਼ਲਾਸਾ ਬਜ਼ਟ ਇਜਲਾਸ ਵਿਚ ਹੀ ਹੋਵੇਗਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 1000-1000 ਦੇ ਇਸ ਵਾਅਦੇ ਵਿਚ ਕਿਹੜੀਆਂ ਔਰਤਾਂ ਨੂੰ ਸ਼ਾਮਲ ਕਰ ਰਹੀ ਹੈ

ਇਹ ਵੀ ਪੜ੍ਹੋ CM Bhagwant Mann ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪ੍ਰੰਤੂ ਸਾਹਮਣੇ ਆ ਰਹੀਆਂ ਸੂਚਨਾਵਾਂ ਦੇ ਮੁਤਾਬਕ ਨੌਕਰੀਪੇਸ਼ਾ, ਪੈਨਸ਼ਨਧਾਰਕ ਅਤੇ ਟੈਕਸ ਅਦਾ ਕਰਨ ਵਾਲੀਆਂ ਔਰਤਾਂ ਨੂੰ ਛੱਡ ਬਾਕੀ ਸਾਰੀਆਂ ਨੂੰ ਇਸ ਯੋਜਨਾ ਦੇ ਵਿਚ ਲਿਆਂਦਾ ਜਾ ਰਿਹਾ। ਜਿਕਰਯੋਗ ਹੈ ਕਿ ਪੰਜਾਬ ਦੇ ਵਿਚ 1 ਕਰੋੜ ਤੋਂ ਵੱਧ ਔਰਤਾਂ ਹਨ ਤੇ ਜੇਕਰ ਨੌਕਰੀ ਪੇਸ਼ਾ, ਪੈਨਸ਼ਨਧਾਰਕ ਤੇ ਟੈਕਸਧਾਰਕਾਂ ਨੂੰ ਕੱਢ ਦਿੱਤਾ ਜਾਵੇ ਤਾਂ ਵੀ 40 ਲੱਖ ਤੋਂ ਉੱਪਰ ਔਰਤਾਂ ਨੂੰ ਹਰ ਮਹੀਨੇ ਇਹ ਸਰਕਾਰੀ ਰਾਸ਼ੀ ਮਿਲਣੀ ਤੈਅ ਜਾਪ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

0

👉ਬਜਟ ਵਿੱਚ ਔਰਤਾਂ ਲਈ ਖਾਸ ਵਿਵਸਥਾ, ਔਰਤਾਂ ਨੂੰ ਹੁਣ ਹਰੇਕ ਕੰਮ ਲਈ ਘਰ ਦੇ ਮੁਖੀ ਤੋਂ ਪੈਸੇ ਨਹੀਂ ਮੰਗਣੇ ਪੈਣਗੇ-ਭਗਵੰਤ ਸਿੰਘ ਮਾਨ
Tan Taran News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਘਰ ਦੇ ਮੁਖੀ ਤੋਂ ਪੈਸੇ ਨਾ ਮੰਗਣੇ ਪੈਣ। ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਜਿਵੇਂ ਕਿ ਨਸ਼ੇ, ਗਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਹੱਲ ਕਰ ਰਹੀ ਹੈ, ਨਾਲ ਹੀ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ ‘ਤੇ ਵੀ ਚਾਨਣਾ ਪਾਇਆ।

ਇਹ ਵੀ ਪੜ੍ਹੋ CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ ‘ਆਪ’ ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹਾਂ ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਉਦਯੋਗਿਕ ਨੀਤੀ ਸਰਹੱਦੀ ਖੇਤਰਾਂ ਵਿੱਚ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉਦਯੋਗਪਤੀਆਂ ਨੂੰ ਪ੍ਰੋਤਸਾਹਨ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਧਿਆਨ ਦੇਣ ਯੋਗ ਨੌਂ ਤਰਜੀਹੀ ਸੈਕਟਰਾਂ ਅਤੇ ਸਰਹੱਦਾਂ ਤੇ ਕੰਢੀ ਖੇਤਰਾਂ ਨੂੰ 25 ਫੀਸਦ ਵਾਧੂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੂਗੋਲਿਕ ਨਜ਼ਰੀਏ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਜੋਖਮਾਂ ਕਾਰਨ ਇਤਿਹਾਸਕ ਤੌਰ ‘ਤੇ ਘੱਟ ਨਿਵੇਸ਼ ਹੋਇਆ ਹੈ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਰੋਜ਼ਗਾਰ ਪੈਦਾ ਕਰਨ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਨਸ਼ਿਆਂ ਦੀ ਥਾਂ ਟਿਫਿਨ ਦੇਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।ਸਿੰਚਾਈ ਸੁਧਾਰਾਂ ਲਈ ਚੁੱਕੇ ਕਦਮਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਲਈ ਸਿਰਫ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਅੱਜ ਇਹ ਅੰਕੜਾ 68 ਫੀਸਦ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ 6,900 ਕਿਲੋਮੀਟਰ ਨਹਿਰਾਂ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ‘ਤੇ ਵਸਦੇ ਹਰ ਕਿਸਾਨ ਤੱਕ ਪਹੁੰਚੇ।

ਇਹ ਵੀ ਪੜ੍ਹੋ CM Bhagwant Mann ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਨਹਿਰੀ ਪਾਣੀ ਪਹਿਲੀ ਵਾਰ 1,365 ਪਿੰਡਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਨੂੰ ਬਿਹਤਰ ਬਣਾਉਣ ਲਈ 16,209 ਕਰੋੜ ਰੁਪਏ ਦੀ ਲਾਗਤ ਨਾਲ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।ਸਿੱਖਿਆ ਖੇਤਰ ‘ਚ ਹੋਈ ਪ੍ਰਗਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਦੇ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਹਿਲਾਂ ਹੀ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।

ਇਹ ਵੀ ਪੜ੍ਹੋ ’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਦੋਂ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਆਧਾਰ ‘ਤੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ।ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ , ਜੋ ਆਪਸੀ ਫੁੱਟ ਅਤੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਜਲਦ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਵੇਗਾ। ਕਾਂਗਰਸ ਦੇ ਆਗੂ ਸੱਤਾ ਵਿੱਚ ਵਾਪਸੀ ਦਾ ਸੁਪਨਾ ਤਾਂ ਦੇਖ ਰਹੇ ਹਨ ਪਰ ਉਨ੍ਹਾਂ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਇੱਕਜੁੱਟਤਾ। ਉਹ ਭੁੱਲ ਜਾਂਦੇ ਹਨ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 60 ਸੀਟਾਂ ਦੀ ਲੋੜ ਹੈ, ਜੋ ਕਿ ਉਨ੍ਹਾਂ ਲਈ ਦੂਰ ਦਾ ਖੁਆਬ ਹੈ। ਇਥੋਂ ਤੱਕ ਕਿ ਉਨ੍ਹਾਂ ਦੇ ਆਗੂ ਤਾਂ ਮੁੱਢਲਾ ਗਣਿਤ ਵੀ ਨਹੀਂ ਜਾਣਦੇ।’

ਇਹ ਵੀ ਪੜ੍ਹੋ CM Bhagwant Mann ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ਕਿ ਅਕਾਲੀ ਆਗੂਆਂ ਕੋਲ ਆਮ ਆਦਮੀ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦੇ ਰੋਡਮੈਪ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਆਪਣੇ ਰਾਜ ਦੌਰਾਨ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਵਾਰ-ਵਾਰ ਧਰਮ ਨੂੰ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀ ਕੀਤਾ, ਪਰ ਪੰਜਾਬ ਦੇ ਲੋਕ ਹੁਣ ਮੁੜ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਮਕਰਨ ਹਲਕੇ ਵਿੱਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ’ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਪੰਜ ਸਾਲਾਂ ਦੌਰਾਨ 9 ਕਰੋੜ 38 ਲੱਖ ਰੁਪਏ ਇਨ੍ਹਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਮਕਰਨ ਹਲਕੇ ਵਿੱਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹੋਰ 249 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ।‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫ਼ਾਰਚੂਨਰ ਕਾਰ ਨੇ ਈ-ਰਿਕਸ਼ਾ ਦਰੜਿਆ, ਦਾਦੀ-ਪੋਤੀ ਦੀ ਹੋਈ ਮੌ+ਤ, ਪੁੱਤ ਗੰਭੀਰ ਜਖ਼ਮੀ

0

Jalandhar News: ਇੱਥੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਦਾਦੀ-ਪੋਤੀ ਦੀ ਮੌਤ ਹੋਣ ਅਤੇ ਪੁੱਤਰ ਦੇ ਗੰਭੀਰ ਜਖ਼ਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਫ਼ਾਰਚੂਨਰ ਕਾਰ ਸਵਾਰ ਦੀ ਲਾਪਰਵਾਹੀ ਨਾਲ ਵਾਪਰਿਆਂ ਦਸਿਆ ਜਾ ਰਿਹਾ, ਜਿਸਦੇ ਵੱਲੋਂ ਕਥਿਤ ਤੌਰ ‘ਤੇ ਨਸ਼ੇ ਦੀ ਲੋਰ ਵਿਚ ਅੱਗੇ ਜਾ ਰਹੇ ਈ-ਰਿਕਸ਼ੇ ਨੂੰ ਦਰੜ ਦਿੱਤਾ, ਜਿਸਦੇ ਵਿਚ ਮ੍ਰਿਤਕ ਸਵਾਰ ਸਨ। ਇਹ ਹਾਦਸਾ ਇਥੋਂ ਦੇ ਲੈਦਰ ਕੰਪਲੈਕਸ ਰੋਡ ਨਜਦੀਕ ਵਾਪਰਿਆਂ।

ਇਹ ਵੀ ਪੜ੍ਹੋ Vigilance Bureau ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਹਾਲਾਂਕਿ ਮੁਲਜ਼ਮ ਕਾਰ ਸਵਾਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ ਕੀਤੀ ਪ੍ਰੰਤੂ ਲੋਕਾਂ ਨੇ ਉਸਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਮ੍ਰਿਤਕ ਦੇ ਪ੍ਰਵਾਰ ਤੇ ਆਸਪਾਸ ਦੇ ਲੋਕਾਂ ਵਿਚ ਗੁੱਸਾ ਵੀ ਦੇਖਣ ਨੂੰ ਮਿਲਿਆ ਤੇ ਮੁਲਜ਼ਮ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣਾ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਅੱਗੇ ਰੋਸ਼ ਪ੍ਰਦਰਸ਼ਨ ਵੀ ਕੀਤਾ। ਮ੍ਰਿਤਕਾਂ ਦੀ ਪਹਿਚਾਣ 52 ਸਾਲਾ ਸ਼ੀਤਲ ਸ਼ਰਮਾ ਅਤੇ ਉਸਦੀ 10 ਸਾਲਾਂ ਦੋਹਤੀ ਮਾਹੀ ਵਜੋਂ ਹੋਈ ਹੈ, ਜਦਕਿ ਜਖ਼ਮੀ ਦਾ ਨਾਮ ਸੌਰਭ ਦਸਿਆ ਜਾ ਰਿਹਾ, ਜੋ ਪਾਰਸ ਸਟੇਟ ਦੇ ਰਹਿਣ ਵਾਲੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895074