Monday, May 4, 2026
Home Blog Page 126

ਅੰਤਰਰਾਸ਼ਟਰੀ ਮਹਿਲਾ ਦਿਵਸ; ਪੰਜਾਬ ਸਰਕਾਰ ਅੱਜ ਦੇਣ ਜਾ ਰਹੀ ਹੈ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡਾ ਤੋਹਫ਼ਾ

0

👉ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਐਤਵਾਰ ਵਾਲੇ ਦਿਨ ਪੇਸ਼ ਹੋਵੇਗਾ ਇਤਿਹਾਸਕ ਬਜ਼ਟ
Punjab News: International Women’s Day; ਪੰਜਾਬ ਦੇ ਇਤਿਹਾਸ ਵਿਚ ਅੱਜ 8 ਮਾਰਚ ਨੂੰ ਪਹਿਲੀ ਵਾਰ ਐਤਵਾਰ ਵਾਲੇ ਦਿਨ ਸੂਬੇ ਦਾ ਬਜ਼ਟ ਪੇਸ਼ ਹੋਣ ਜਾ ਰਿਹਾ। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰੱਖੇ ਇਸ ਵਿਸ਼ੇਸ ਬਜ਼ਟ ਇਜਲਾਸ ਦੇ ਵਿੱਚ ਪੰਜਾਬ ਸਰਕਾਰ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ, ਜਿਸਦੇ ਲਈ ਅੱਜ ਦੇ ਦਿਨ ਨੂੰ ਬਜ਼ਟ ਲਈ ਚੁਣਿਆ ਗਿਆ ਹੈ। ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ਼ਾਰਾ ਕਰ ਚੁੱਕੇ ਹਨ ਕਿ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਮਾਵਾਂ-ਭੈਣਾਂ ਨੂੰ ਤੋਹਫ਼ਾ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

ਇਹ ਤੋਹਫ਼ਾ ਸੰਭਾਵਿਤ ਰੂਪ ਵਿਚ ਪ੍ਰਤੀ ਮਹੀਨਾ 1000-1000 ਰੁਪਏ ਦੇਣ ਦਾ ਮੰਨਿਆ ਜਾ ਰਿਹਾ, ਜਿਸਦਾ ਵਾਅਦਾ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ। ਪਿਛਲੇ ਚਾਰ ਸਾਲਾਂ ਤੋਂ ਇਸ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਹਾਲਾਂਕਿ ਹਰ ਮਹੀਨੇ 300 ਮੁਫ਼ਤ ਬਿਜਲੀ ਯੂਨਿਟ ਦੇ ਵਾਅਦੇ ਸਮੇਤ ਹੋਰਨਾਂ ਵਾਅਦਿਆਂ ਨੂੰ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੂਰਾ ਕੀਤਾ ਜਾ ਚੁੱਕਿਆ। ਹਾਲਾਂਕਿ ਇਸ ਗੱਲ ਦਾ ਖੁ਼ਲਾਸਾ ਬਜ਼ਟ ਇਜਲਾਸ ਵਿਚ ਹੀ ਹੋਵੇਗਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 1000-1000 ਦੇ ਇਸ ਵਾਅਦੇ ਵਿਚ ਕਿਹੜੀਆਂ ਔਰਤਾਂ ਨੂੰ ਸ਼ਾਮਲ ਕਰ ਰਹੀ ਹੈ

ਇਹ ਵੀ ਪੜ੍ਹੋ CM Bhagwant Mann ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪ੍ਰੰਤੂ ਸਾਹਮਣੇ ਆ ਰਹੀਆਂ ਸੂਚਨਾਵਾਂ ਦੇ ਮੁਤਾਬਕ ਨੌਕਰੀਪੇਸ਼ਾ, ਪੈਨਸ਼ਨਧਾਰਕ ਅਤੇ ਟੈਕਸ ਅਦਾ ਕਰਨ ਵਾਲੀਆਂ ਔਰਤਾਂ ਨੂੰ ਛੱਡ ਬਾਕੀ ਸਾਰੀਆਂ ਨੂੰ ਇਸ ਯੋਜਨਾ ਦੇ ਵਿਚ ਲਿਆਂਦਾ ਜਾ ਰਿਹਾ। ਜਿਕਰਯੋਗ ਹੈ ਕਿ ਪੰਜਾਬ ਦੇ ਵਿਚ 1 ਕਰੋੜ ਤੋਂ ਵੱਧ ਔਰਤਾਂ ਹਨ ਤੇ ਜੇਕਰ ਨੌਕਰੀ ਪੇਸ਼ਾ, ਪੈਨਸ਼ਨਧਾਰਕ ਤੇ ਟੈਕਸਧਾਰਕਾਂ ਨੂੰ ਕੱਢ ਦਿੱਤਾ ਜਾਵੇ ਤਾਂ ਵੀ 40 ਲੱਖ ਤੋਂ ਉੱਪਰ ਔਰਤਾਂ ਨੂੰ ਹਰ ਮਹੀਨੇ ਇਹ ਸਰਕਾਰੀ ਰਾਸ਼ੀ ਮਿਲਣੀ ਤੈਅ ਜਾਪ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

0

👉ਬਜਟ ਵਿੱਚ ਔਰਤਾਂ ਲਈ ਖਾਸ ਵਿਵਸਥਾ, ਔਰਤਾਂ ਨੂੰ ਹੁਣ ਹਰੇਕ ਕੰਮ ਲਈ ਘਰ ਦੇ ਮੁਖੀ ਤੋਂ ਪੈਸੇ ਨਹੀਂ ਮੰਗਣੇ ਪੈਣਗੇ-ਭਗਵੰਤ ਸਿੰਘ ਮਾਨ
Tan Taran News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਘਰ ਦੇ ਮੁਖੀ ਤੋਂ ਪੈਸੇ ਨਾ ਮੰਗਣੇ ਪੈਣ। ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਜਿਵੇਂ ਕਿ ਨਸ਼ੇ, ਗਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਹੱਲ ਕਰ ਰਹੀ ਹੈ, ਨਾਲ ਹੀ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ ‘ਤੇ ਵੀ ਚਾਨਣਾ ਪਾਇਆ।

ਇਹ ਵੀ ਪੜ੍ਹੋ CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ ‘ਆਪ’ ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹਾਂ ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਉਦਯੋਗਿਕ ਨੀਤੀ ਸਰਹੱਦੀ ਖੇਤਰਾਂ ਵਿੱਚ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉਦਯੋਗਪਤੀਆਂ ਨੂੰ ਪ੍ਰੋਤਸਾਹਨ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਧਿਆਨ ਦੇਣ ਯੋਗ ਨੌਂ ਤਰਜੀਹੀ ਸੈਕਟਰਾਂ ਅਤੇ ਸਰਹੱਦਾਂ ਤੇ ਕੰਢੀ ਖੇਤਰਾਂ ਨੂੰ 25 ਫੀਸਦ ਵਾਧੂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੂਗੋਲਿਕ ਨਜ਼ਰੀਏ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਜੋਖਮਾਂ ਕਾਰਨ ਇਤਿਹਾਸਕ ਤੌਰ ‘ਤੇ ਘੱਟ ਨਿਵੇਸ਼ ਹੋਇਆ ਹੈ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਰੋਜ਼ਗਾਰ ਪੈਦਾ ਕਰਨ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਨਸ਼ਿਆਂ ਦੀ ਥਾਂ ਟਿਫਿਨ ਦੇਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।ਸਿੰਚਾਈ ਸੁਧਾਰਾਂ ਲਈ ਚੁੱਕੇ ਕਦਮਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਲਈ ਸਿਰਫ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਅੱਜ ਇਹ ਅੰਕੜਾ 68 ਫੀਸਦ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ 6,900 ਕਿਲੋਮੀਟਰ ਨਹਿਰਾਂ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ‘ਤੇ ਵਸਦੇ ਹਰ ਕਿਸਾਨ ਤੱਕ ਪਹੁੰਚੇ।

ਇਹ ਵੀ ਪੜ੍ਹੋ CM Bhagwant Mann ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਨਹਿਰੀ ਪਾਣੀ ਪਹਿਲੀ ਵਾਰ 1,365 ਪਿੰਡਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਨੂੰ ਬਿਹਤਰ ਬਣਾਉਣ ਲਈ 16,209 ਕਰੋੜ ਰੁਪਏ ਦੀ ਲਾਗਤ ਨਾਲ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।ਸਿੱਖਿਆ ਖੇਤਰ ‘ਚ ਹੋਈ ਪ੍ਰਗਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਦੇ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਹਿਲਾਂ ਹੀ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।

ਇਹ ਵੀ ਪੜ੍ਹੋ ’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਦੋਂ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਆਧਾਰ ‘ਤੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ।ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ , ਜੋ ਆਪਸੀ ਫੁੱਟ ਅਤੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਜਲਦ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਵੇਗਾ। ਕਾਂਗਰਸ ਦੇ ਆਗੂ ਸੱਤਾ ਵਿੱਚ ਵਾਪਸੀ ਦਾ ਸੁਪਨਾ ਤਾਂ ਦੇਖ ਰਹੇ ਹਨ ਪਰ ਉਨ੍ਹਾਂ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਇੱਕਜੁੱਟਤਾ। ਉਹ ਭੁੱਲ ਜਾਂਦੇ ਹਨ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 60 ਸੀਟਾਂ ਦੀ ਲੋੜ ਹੈ, ਜੋ ਕਿ ਉਨ੍ਹਾਂ ਲਈ ਦੂਰ ਦਾ ਖੁਆਬ ਹੈ। ਇਥੋਂ ਤੱਕ ਕਿ ਉਨ੍ਹਾਂ ਦੇ ਆਗੂ ਤਾਂ ਮੁੱਢਲਾ ਗਣਿਤ ਵੀ ਨਹੀਂ ਜਾਣਦੇ।’

ਇਹ ਵੀ ਪੜ੍ਹੋ CM Bhagwant Mann ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ਕਿ ਅਕਾਲੀ ਆਗੂਆਂ ਕੋਲ ਆਮ ਆਦਮੀ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦੇ ਰੋਡਮੈਪ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਆਪਣੇ ਰਾਜ ਦੌਰਾਨ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਵਾਰ-ਵਾਰ ਧਰਮ ਨੂੰ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀ ਕੀਤਾ, ਪਰ ਪੰਜਾਬ ਦੇ ਲੋਕ ਹੁਣ ਮੁੜ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਮਕਰਨ ਹਲਕੇ ਵਿੱਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ’ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਪੰਜ ਸਾਲਾਂ ਦੌਰਾਨ 9 ਕਰੋੜ 38 ਲੱਖ ਰੁਪਏ ਇਨ੍ਹਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਮਕਰਨ ਹਲਕੇ ਵਿੱਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹੋਰ 249 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ।‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫ਼ਾਰਚੂਨਰ ਕਾਰ ਨੇ ਈ-ਰਿਕਸ਼ਾ ਦਰੜਿਆ, ਦਾਦੀ-ਪੋਤੀ ਦੀ ਹੋਈ ਮੌ+ਤ, ਪੁੱਤ ਗੰਭੀਰ ਜਖ਼ਮੀ

0

Jalandhar News: ਇੱਥੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਦਾਦੀ-ਪੋਤੀ ਦੀ ਮੌਤ ਹੋਣ ਅਤੇ ਪੁੱਤਰ ਦੇ ਗੰਭੀਰ ਜਖ਼ਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਫ਼ਾਰਚੂਨਰ ਕਾਰ ਸਵਾਰ ਦੀ ਲਾਪਰਵਾਹੀ ਨਾਲ ਵਾਪਰਿਆਂ ਦਸਿਆ ਜਾ ਰਿਹਾ, ਜਿਸਦੇ ਵੱਲੋਂ ਕਥਿਤ ਤੌਰ ‘ਤੇ ਨਸ਼ੇ ਦੀ ਲੋਰ ਵਿਚ ਅੱਗੇ ਜਾ ਰਹੇ ਈ-ਰਿਕਸ਼ੇ ਨੂੰ ਦਰੜ ਦਿੱਤਾ, ਜਿਸਦੇ ਵਿਚ ਮ੍ਰਿਤਕ ਸਵਾਰ ਸਨ। ਇਹ ਹਾਦਸਾ ਇਥੋਂ ਦੇ ਲੈਦਰ ਕੰਪਲੈਕਸ ਰੋਡ ਨਜਦੀਕ ਵਾਪਰਿਆਂ।

ਇਹ ਵੀ ਪੜ੍ਹੋ Vigilance Bureau ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਹਾਲਾਂਕਿ ਮੁਲਜ਼ਮ ਕਾਰ ਸਵਾਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ ਕੀਤੀ ਪ੍ਰੰਤੂ ਲੋਕਾਂ ਨੇ ਉਸਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਮ੍ਰਿਤਕ ਦੇ ਪ੍ਰਵਾਰ ਤੇ ਆਸਪਾਸ ਦੇ ਲੋਕਾਂ ਵਿਚ ਗੁੱਸਾ ਵੀ ਦੇਖਣ ਨੂੰ ਮਿਲਿਆ ਤੇ ਮੁਲਜ਼ਮ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣਾ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਅੱਗੇ ਰੋਸ਼ ਪ੍ਰਦਰਸ਼ਨ ਵੀ ਕੀਤਾ। ਮ੍ਰਿਤਕਾਂ ਦੀ ਪਹਿਚਾਣ 52 ਸਾਲਾ ਸ਼ੀਤਲ ਸ਼ਰਮਾ ਅਤੇ ਉਸਦੀ 10 ਸਾਲਾਂ ਦੋਹਤੀ ਮਾਹੀ ਵਜੋਂ ਹੋਈ ਹੈ, ਜਦਕਿ ਜਖ਼ਮੀ ਦਾ ਨਾਮ ਸੌਰਭ ਦਸਿਆ ਜਾ ਰਿਹਾ, ਜੋ ਪਾਰਸ ਸਟੇਟ ਦੇ ਰਹਿਣ ਵਾਲੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar ‘ਚ ਮਹੀਨਾ ਪਹਿਲਾਂ ਵਿਆਹੀ ਨਵਵਿਆਹੁਤਾ ਦਾ ਪਤੀ ਵੱਲੋਂ ਗੋ+ਲੀ+ਆਂ ਮਾਰ ਕੇ ਕ+ਤ+ਲ

0

Amritsar News: Amritsar ਦੇ ਜੰਡਿਆਲਾ ਗੁਰੂ ਇਲਾਕੇ ‘ਚ ਸ਼ਨੀਵਾਰ ਨੂੰ ਇੱਕ ਦਿਲ-ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਕਰੀਬ ਇੱਕ ਮਹੀਨਾ ਪਹਿਲਾਂ ਵਿਆਹੀ ਨਵਵਿਆਹੁਤਾ ਦਾ ਉਸਦੇ ਹੀ ਪਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਲੜਕੀ ਦੇ ਪੇਕੇ ਪ੍ਰਵਾਰ ਵਾਲਿਆਂ ਦੇ ਬਿਆਨ ਉੱਪਰ ਮੁਲਜ਼ਮ ਪਤੀ, ਜੇਠ-ਜੇਠਾਣੀ ਅਤੇ ਸੱਸ ਆਦਿ ਵਿਰੁਧ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ Vigilance Bureau ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁਢਲੀ ਸੂਚਨਾ ਮੁਤਾਬਕ ਲੜਕੀ ਦੇ ਪ੍ਰਵਾਰ ਨੇ ਦੋਸ਼ ਲਗਾਏ ਹਨ ਕਿ ਵਿਆਹ ਵਿਚ ਕਾਰ ਨਾਂ ਦੇਣ ਕਾਰਨ ਪਤੀ ਤੇ ਸਹੁਰੇ ਵੱਲੋਂ ਲੜਕੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਸੂਚਨਾ ਮੁਤਾਬਕ ਮ੍ਰਿਤਕ ਨਰਿੰਦਰ ਕੌਰ ਅਤੇ ਮੁਲਜ਼ਮ ਅਮਰਿੰਦਰ ਸਿੰਘ ਦਾ ਲੰਘੀ 4 ਫ਼ਰਵਰੀ ਨੂੰ ਵਿਆਹ ਹੋਇਆ ਸੀ। ਅਮਰਿੰਦਰ ਸਿੰਘ ਵਿਦੇਸ਼ ਵਿਚ ਰਹਿੰਦਾ ਸੀ, ਜੋਕਿ ਵਿਆਹ ਤੋਂ ਕੁੱਝ ਦਿਨ ਪਹਿਲਾਂ ਹੀ ਵਾਪਸ ਆਇਆ ਸੀ। ਮਾਪਿਆਂ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਆਪਣੇ ਪਰਿਵਾਰ ਨਾਲ ਮਿਲ ਕੇ ਉਨ੍ਹਾਂ ਦੀ ਧੀ ਨੂੰ ਦਾਜ ਵਿਚ ਕਾਰ ਨਾ ਦੇਣ ‘ਤੇ ਤੰਗ ਪ੍ਰੇਸ਼ਾਨ ਕਰ ਰਿਹਾ ਸੀ।

ਇਹ ਵੀ ਪੜ੍ਹੋ Moga Sarpanch Murder Case; ਸੋਸ਼ਲ ਮੀਡੀਆ ‘ਤੇ ਬਣਿਆ ਚਰਚਾ ਦਾ ਵਿਸ਼ਾ

ਬੀਤੇ ਕੱਲ ਸਹੁਰੇ ਪ੍ਰਵਾਰ ਵੱਲੋਂ ਦਸਿਆ ਗਿਆ ਕਿ ਨਰਿੰਦਰ ਕੌਰ ਦੀ ਹਾਲਾਤ ਠੀਕ ਨਹੀਂ ਹੈ। ਇਹ ਸੁਨੇਹਾ ਮਿਲਦੇ ਜਦ ਉਹ ਸਹੁਰੇ ਘਰ ਪੁੱਜੇ ਤਾਂ ਨਰਿੰਦਰ ਕੌਰ ਦੀ ਮੌਤ ਹੋ ਚੁੱਕੀ ਸੀ ਤੇ ਉਸਦੇ ਸਿਰ ਵਿਚ ਗੋਲੀ ਲੱਗਣ ਕਾਰਨ ਖੂਨ ਵਹਿ ਰਿਹਾ ਸੀ। ਬਾਅਦ ਵਿਚ ਪਤਾ ਲੱਗਿਆ ਕਿ ਉਸਦੇ ਪਤੀ ਅਮਰਿੰਦਰ ਸਿੰਘ ਨੇ ਆਪਣੇ ਭਰਾ ਗੁਰਵਿੰਦਰ ਸਿੰਘ ਦੇ ਲਾਇਸੰਸੀ ਪਿਸਤੌਲ ਨਾਲ ਕਤਲ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਅਮਰਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਤੋਂ ਇਲਾਵਾ ਜੇਠਾਣੀ ਤੇ ਸੱਸ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਬਾਲਾ ਕੈਂਟ ਦੀ ਬਦਲੇਗੀ ਸੂਰਤ: 58 ਕਰੋੜ ਰੁਪਏ ਨਾਲ ਵਿਛੇਗਾ 89 ਕਿਲੋਮੀਟਰ ਲੰਬਾ ਸਟ੍ਰਾਮ ਵਾਟਰ ਪਾਇਪ ਲਾਇਨ ਨੈਟਵਰਕ

0

Haryana News:ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸਟ੍ਰਾਮ ਵਾਟਰ ਡ੍ਰੇਨੇਜ ਸਿਸਟਮ ਤਹਿਤ ਅੰਬਾਲਾ ਕੈਂਟ ਵਿੱਚ ਜਲ੍ਹ ਨਿਕਾਸੀ ਵਿਵਸਥਾ ਨੂੰ ਬਿਹਤਰ ਬਣਾਇਆ ਜਾਵੇਗਾ। ਸਦਰ ਖੇਤਰ ਵਿੱਚ ਪਹਿਲਾਂ ਹੀ ਸਟ੍ਰਾਮ ਵਾਟਰ ਡ੍ਰੇਨੇਜ ਸਿਸਟਮ ਸਫਲਤਾਪੂਰਵਕ ਪਾਈ ਜਾ ਚੁੱਕੀ ਹੈ, ਜਿਸ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਹੁਣ ਬਾਕੀ ਅੰਬਾਲਾ ਕੈਂਟ ਵਿੱਚ ਡ੍ਰੇਨੇਜ ਪਾਇਪਲਾਇਨ ਦਾ ਜਾਲ ਵਿਛਾਇਆ ਜਾਵੇਗਾ।ਦੋ ਪੜਾਆਂ ਵਿੱਚ ਅੰਬਾਲਾ ਕੈਂਟ ਵਿੱਚ ਸਟ੍ਰਾਮ ਵਾਟਰ ਪਾਇਪਲਾਇਨ ਪਾਉਣ ਦਾ ਕੰਮ ਪੂਰਾ ਹੋਵੇਗਾ। ਪਹਿਲੇ ਪੜਾਅ ਤਹਿਤ ਲਗਭਗ 58 ਕਰੋੜ ਰੁੲਪੇ ਦੀ ਲਾਗਤ ਨਾਲ 89 ਕਿਲੋਮੀਟਰ ਲੰਬੀ ਪਾਇਪ ਲਾਇਨ ਪਾਉਣ ਦੇ ਕੰਮ ਨੂੰ ਮੰਜੂਰੀ ਮਿਲ ਚੁੱਕੀ ਹੈ ਜਦੋਂ ਕਿ ਦੂਜੇ ਪੜਾਅ ਦੇ ਕੰਮ ਨੂੰ ਜਲਦੀ ਮੰਜੂਰੀ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਮੇਡਿਸਿਨਲ ਅਤੇ ਏਰੋਮੈਟਿਕ ਪੌਧਿਆਂ ਦੀ ਖੇਤੀ ਪ੍ਰਤੀ ਕਿਸਾਨਾਂ ਨੂੰ ਪ੍ਰੋਤਸਾਹਨ ਕਰਨ: ਨਾਇਬ ਸਿੰਘ ਸੈਣੀ

ਸ੍ਰੀ ਵਿਜ ਅੱਜ ਆਪਣੇ ਅੰਬਾਲਾ ਸਥਿਤ ਆਵਾਸ ‘ਤੇ ਜਨਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅੰਬਾਲਾ ਕੈਂਟ ਵਿੱਚ ਸਟ੍ਰਾਮ ਵਾਟਰ ਡੇ੍ਰਨੇਜ ਪ੍ਰੋ੧ੈਕਟ ਨੂੰ ਲੈ ਕੇ ਸਮੀਖਿਆ ਕਰ ਰਹੇ ਸਨ।ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਦਸਿਆ ਕਿ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ 58 ਕਰੋੜ ਰੁਪਏ ਦੀ ਲਾਗਤ ਨਾਲ ਬੀਸੀ ਬਾਜਾਰ, ਲਾਲਕੁਰਤੀ, ਆਊਟਰ ਲਾਰਜ ਰੋਡ (ਬਿਜਲੀ ਬੋਰਡ ਦਫਤਰ ਤੋਂ ਐਸਡੀ ਵਿਦਿਆ ਸਕੂਲ ਤੱਕ), ਟ੍ਰਿਬਿਊਨ ਕਲੋਨੀ, ਗੋਬਿੰਦ ਨਗਰ, ਹਾਊਂਸਿੰਗ ਬੋਰਡ ਕਾਨੌਨੀ, ਸੁਭਾਸ਼ ਕਲੌਨੀ, ਕਸਤੂਰਬਾ ਕਲੌਨੀ ਤੋਂ ਇਲਾਵਾ ਹੋਰ ਕਲੌਨੀਆਂ ਵਿੱਚ ਸਟ੍ਰਾਮ ਵਾਟਰ ਪਾਇਪਲਾਇਨ ਪਾਈ ਜਾਵੇਗੀ। ਯੋਜਨਾ ਤਿਆਰ ਹੈ ਅਤੇ ਬਹੁਤ ਜਲਦੀ ਜਮੀਨੀ ਪੱਧਰ ‘ਤੇ ਕੰਮ ਸ਼ੁਰੂ ਹੋਵੇਗਾ। ਉਨ੍ਹਾਂ ਨੇ ਦਸਿਆ ਕਿ ਸਟ੍ਰਾਮ ਵਾਟਰ ਪਾਇਪਲਾਇਨ ਦੇ ਪੈਣ ਨਾਲ ਕਲੌਨੀਆਂ ਤੇ ਹੋਰ ਥਾਵਾਂ ‘ਤੇ ਵਿਲੱਖਣ ਬਦਲਾਅ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ  ਪਲਵਲ ਖੇਤਰ ਵਿੱਚ ਸਿਹਤ ਸਹੂਲਤਾਂ ਦੀ ਨਹੀਂ ਕੋਈ ਕਮੀ – ਮੁੱਖ ਮੰਤਰੀ

ਓਪਨ ਨਾਲਿਆਂ ਨੂੰ ਬੰਦ ਕੀਤਾ ਜਾਵੇਗਾ, ਜਿਸ ਨਾਲ ਜਲ੍ਹ ਨਿਕਾਸੀ ਤਾਂ ਬਿਹਤਰ ਹੋਵੇਗੀ ਨਾਲ ਹੀ ਲੋਕਾਂ ਨੂੰ ਗੰਦਗੀ ਤੋਂ ਵੀ ਭਾਰੀ ਰਾਹਤ ਮਿਲੇਗੀ ਤੇ ਉਨ੍ਹਾਂ ਦਾ ਜੀਵਨ ਸੁਖਦ ਬਣੇਗਾ।ਉਨ੍ਹਾਂ ਨੇ ਦਸਿਆ ਕਿ ਇਸੀ ਤਰ੍ਹਾ, ਪ੍ਰੋਜੈਕਟ ਦੇ ਦੂਜੇ ਪੜਾਅ ਤਹਿਤ ਜਗਾਧਰੀ ਰੋਡ ਦੇ ਦੂਜੇ ਪਾਸੇ ਮਹੇਸ਼ਨਗਰ ਤੋਂ ਲੈ ਕੇ ਅੰਤਮ ਛੋਰ ਵਿੱਚ ਵਸੀ ਡਿਫੇਂਸ ਕਲੌਨੀ ਤੱਕ ਸਾਰੀ ਕਲੌਨੀਆਂ ਵਿੱਚ ਸਟ੍ਰਾਮ ਵਾਟਰ ਪਾਇਪਲਾਇਨ ਪਵੇਗੀ। ਉਨ੍ਹਾਂ ਨੇ ਦਸਿਆ ਕਿ ਵਿਭਾਗ ਦੇ ਪੱਧਰ ‘ਤੇ ਯੋਜਨਾ ਨੂੰ ਤਿਆਰ ਕਰ ਲਿਆ ਗਿਆ ਹੈ ਅਤੇ ਸਰਕਾਰ ਤੋਂ ਜਲਦੀ ਇਸ ਦੀ ਮੰਜੂਰੀ ਮਿਲਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰ ਪਿੰਡਾਂ ਦੇ ਵਿਕਾਸ ਅਤੇ ਗ੍ਰਾਮੀਣਾਂ ਦੇ ਹਿੱਤਾਂ ਦੀ ਰੱਖਿਆ ਲਈ ਹੈ ਪੂਰੀ ਤਰ੍ਹਾ ਨਾਲ ਪ੍ਰਤੀਬੱਧ-ਮੰਤਰੀ ਕ੍ਰਿਸ਼ਣ ਲਾਲ ਪੰਵਾਰ

0

👉ਯੋਗ ਪਰਿਵਾਰਾਂ ਨੂੰ ਮਿਲਿਆ ਮਕਾਨ ਦਾ ਹੱਕ, ਪੰਚਾਇਤ ਅਤੇ ਖਨਨ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਵੰਡੇ ਅਲਾਟਮੈਂਟ ਲੇਟਰ, ਜਲਦੀ ਹੋਵੇਗੀ ਰਜਿਸਟਰੀ
Haryana News:ਹਰਿਆਣਾ ਦੇ ਵਿਕਾਸ, ਪੰਚਾਇਤ ਅਤੇ ਖਨਨ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਅੱਜ ਪਾਣੀਪਤ ਦੇ ਜਿਲ੍ਹਾ ਸਕੱਤਰੇਤ ਦੇ ਓਡੀਟੋਰਿਅਮ ਵਿੱਚ ਪਿੰਡ ਖੁਖਰਾਨਾ ਦੇ ਪੁਨਰਸਥਾਪਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ 445 ਯੋਗ ਗ੍ਰਾਮੀਣਾਂ ਨੂੰ ਅਲਾਟਮੈਂਟ ਲੇਟਰ ਵੰਡ ਕੀਤੇ।ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਖੁਖਰਾਨਾ ਦੇ ਗ੍ਰਾਮੀਣਾਂ ਨੇ ਆਪਣੇ ਅਧਿਕਾਰਾਂ ਲਈ ਲੰਬੇ ਸਮੇਂ ਤੱਕ ਸੰਘਰਸ਼ ਕੀਤਾ ਹੈ ਅਤੇ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਨੂੰ ਪ੍ਰਾਥਮਿਕਤਾ ਦਿੰਦੇ ਹੋਏ ਉਨ੍ਹਾਂ ਨੂੰ ਨਿਆਂ ਦਿਵਾਉਣ ਦਾ ਕੰਮ ਕੀਤਾ ਹੈ।ਮੰਤਰੀ ਨੇ ਭਰੋਸਾ ਦਿੱਤਾ ਕਿ ਜਿਨ੍ਹਾਂ ਲੋਕਾਂ ਨੂੰ ਅਲਾਟਮੈਂਟ ਲੇਟਰ ਦਿੱਤੇ ਗਏ ਹਨ, ਉਨ੍ਹਾਂ ਦੀ ਰਜਿਸਟਰੀ ਵੀ ਜਲਦੀ ਕਰਵਾਈ ਜਾਵੇਗੀ ਤਾਂ ਜੋ ਉਹ ਬਿਨ੍ਹਾ ਕਿਸੇ ਪਰੇਸ਼ਾਨੀ ਦੇ ਆਪਣੇ ਘਰ ਬਣਾ ਸਕਣ।

ਇਹ ਵੀ ਪੜ੍ਹੋ  ਮੇਡਿਸਿਨਲ ਅਤੇ ਏਰੋਮੈਟਿਕ ਪੌਧਿਆਂ ਦੀ ਖੇਤੀ ਪ੍ਰਤੀ ਕਿਸਾਨਾਂ ਨੂੰ ਪ੍ਰੋਤਸਾਹਨ ਕਰਨ: ਨਾਇਬ ਸਿੰਘ ਸੈਣੀ

ਉਨ੍ਹਾਂ ਨੇ ਇਸ ਪਹਿਲ ਲਈ ਕੇਂਦਰੀ ਮੰਤਰੀ ਮਨੋਹਰ ਲਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ਼ ਧੰਨਵਾਦ ਵਿਅਕਤ ਕਰਦੇ ਹੋਏ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਅਤੇ ਗ੍ਰਾਮੀਣਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ।ਮੰਤਰੀ ਪੰਵਾਰ ਨੇ ਗ੍ਰਾਮੀਣਾਂ ਨੂੰ ਅਪੀਲ ਕੀਤੀ ਕਿ ਊਹ ਜਦੋਂ ਆਪਣੇ ਮਕਾਨ ਬਨਾਉਣ, ਉੱਥੇ ਸਾਫ-ਸਫਾਈ ਅਤੇ ਸਵੱਛਤਾ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਿੰਡ ਵਿੱਚ ਮੁੱਢਲੀ ਸਹੂਲਤਾਂ ਉਪਲਬਧ ਕਰਾ ਰਹੀ ਹੈ ਅਤੇ ਸਾਰੇ ਗ੍ਰਾਮੀਣ ਮਿਲ ਕੇ ਆਦਰਸ਼ ਪਿੰਡ ਬਨਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਿੰਡ ਦੇ ਵਿਕਾਸ ਲਈ ਪ੍ਰਤੀਬੱਧ ਹੈ ਅਤੇ ਪਿੰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਬਜਟ ਦੀ ਵੀ ਕਿਸੇ ਵੀ ਤਰ੍ਹਾ ਨਾਲ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ‘ਤੇ ਏਡੀਸੀ ਡਾ. ਪੰਕਜ ਯਾਦਵ, ਡੀਡੀਪੀਓ ਸ੍ਰੀ ਰਾਜੇਸ਼ ਸ਼ਰਮਾ, ਡੀਆਰਓ ਸ੍ਰੀ ਕਨਬ ਲਾਕੜਾ ਸਮੇਤ ਕਈ ਮਾਣਯੋਗ ਲੋਕ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਪਿਛਲੀਆਂ ਸਰਕਾਰਾਂ ਨੇ ਸਰਹੱਦੀ ਪੱਟੀ ਨੂੰ ਅਣਗੌਲਿਆ ਕੀਤਾ, ‘ਆਪ’ ਸਰਕਾਰ ਹੁਣ ਇਲਾਕੇ ਦੇ ਵਸਨੀਕਾਂ ਲਈ ਸੜਕਾਂ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
khemkaran(Tarn Taran )News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ ‘ਤੇ ਵੀ ਚਾਨਣਾ ਪਾਇਆ।ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ ‘ਆਪ’ ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹਾਂ ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਉਦਯੋਗਿਕ ਨੀਤੀ ਸਰਹੱਦੀ ਖੇਤਰਾਂ ਵਿੱਚ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉਦਯੋਗਪਤੀਆਂ ਨੂੰ ਪ੍ਰੋਤਸਾਹਨ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਧਿਆਨ ਦੇਣ ਯੋਗ ਨੌਂ ਤਰਜੀਹੀ ਸੈਕਟਰਾਂ ਅਤੇ ਸਰਹੱਦਾਂ ਤੇ ਕੰਢੀ ਖੇਤਰਾਂ ਨੂੰ 25 ਫੀਸਦ ਵਾਧੂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੂਗੋਲਿਕ ਨਜ਼ਰੀਏ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਜੋਖਮਾਂ ਕਾਰਨ ਇਤਿਹਾਸਕ ਤੌਰ ‘ਤੇ ਘੱਟ ਨਿਵੇਸ਼ ਹੋਇਆ ਹੈ।

ਇਹ ਵੀ ਪੜ੍ਹੋ  CM Bhagwant Singh Mann ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਰੋਜ਼ਗਾਰ ਪੈਦਾ ਕਰਨ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਨਸ਼ਿਆਂ ਦੀ ਥਾਂ ਟਿਫਿਨ ਦੇਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।ਸਿੰਚਾਈ ਸੁਧਾਰਾਂ ਲਈ ਚੁੱਕੇ ਕਦਮਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਲਈ ਸਿਰਫ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਅੱਜ ਇਹ ਅੰਕੜਾ 68 ਫੀਸਦ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ 6,900 ਕਿਲੋਮੀਟਰ ਨਹਿਰਾਂ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ‘ਤੇ ਵਸਦੇ ਹਰ ਕਿਸਾਨ ਤੱਕ ਪਹੁੰਚੇ।ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਨਹਿਰੀ ਪਾਣੀ ਪਹਿਲੀ ਵਾਰ 1,365 ਪਿੰਡਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਨੂੰ ਬਿਹਤਰ ਬਣਾਉਣ ਲਈ 16,209 ਕਰੋੜ ਰੁਪਏ ਦੀ ਲਾਗਤ ਨਾਲ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।ਸਿੱਖਿਆ ਖੇਤਰ ‘ਚ ਹੋਈ ਪ੍ਰਗਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਦੇ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ  CM Bhagwant Mann ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਹਿਲਾਂ ਹੀ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।ਪੰਜਾਬ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਦੋਂ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਆਧਾਰ ‘ਤੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ।ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ , ਜੋ ਆਪਸੀ ਫੁੱਟ ਅਤੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਜਲਦ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਵੇਗਾ।

ਇਹ ਵੀ ਪੜ੍ਹੋ  CM Bhagwant Mann ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ

ਕਾਂਗਰਸ ਦੇ ਆਗੂ ਸੱਤਾ ਵਿੱਚ ਵਾਪਸੀ ਦਾ ਸੁਪਨਾ ਤਾਂ ਦੇਖ ਰਹੇ ਹਨ ਪਰ ਉਨ੍ਹਾਂ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਇੱਕਜੁੱਟਤਾ। ਉਹ ਭੁੱਲ ਜਾਂਦੇ ਹਨ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 60 ਸੀਟਾਂ ਦੀ ਲੋੜ ਹੈ, ਜੋ ਕਿ ਉਨ੍ਹਾਂ ਲਈ ਦੂਰ ਦਾ ਖੁਆਬ ਹੈ। ਇਥੋਂ ਤੱਕ ਕਿ ਉਨ੍ਹਾਂ ਦੇ ਆਗੂ ਤਾਂ ਮੁੱਢਲਾ ਗਣਿਤ ਵੀ ਨਹੀਂ ਜਾਣਦੇ।’ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, ਕਿ ਅਕਾਲੀ ਆਗੂਆਂ ਕੋਲ ਆਮ ਆਦਮੀ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦੇ ਰੋਡਮੈਪ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਆਪਣੇ ਰਾਜ ਦੌਰਾਨ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਵਾਰ-ਵਾਰ ਧਰਮ ਨੂੰ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀ ਕੀਤਾ, ਪਰ ਪੰਜਾਬ ਦੇ ਲੋਕ ਹੁਣ ਮੁੜ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਮਕਰਨ ਹਲਕੇ ਵਿੱਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ’ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਪੰਜ ਸਾਲਾਂ ਦੌਰਾਨ 9 ਕਰੋੜ 38 ਲੱਖ ਰੁਪਏ ਇਨ੍ਹਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਮਕਰਨ ਹਲਕੇ ਵਿੱਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹੋਰ 249 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ।‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Vigilance Bureau ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

Muktsar\Bathinda News:ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ

ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ ਰਿਹਾ ਹੈ।ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦੇਣ ਦਾ ਇਰਾਦਾ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਰੱਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2027 ਵਿਚ ਅਕਾਲੀ ਦਲ ਦੀ ਸਰਕਾਰ ਬਨਣ ’ਤੇ ਬਠਿੰਡਾ ਨੂੰ ਉਦਯੋਗਿਕ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ: ਸੁਖਬੀਰ ਸਿੰਘ ਬਾਦਲ

0

Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਜਿਸਨੇ ਬਠਿੰਡਾ ਨੂੰ ਮੌਜੂਦਾ ਦੌਰ ਵਿਚ ਵਿਕਸਤ ਕੀਤਾ, ਨੂੰ 2027 ਵਿਚ ਅਕਾਲੀ ਦਲ ਦੀ ਸਰਕਾਰ ਬਨਣ ’ਤੇ ਹੋਰ ਵਿਕਸਤ ਕੀਤਾ ਜਾਵੇਗਾ ਤੇ ਇਕ ਉਦਯੋਗਿਕ ਕੇਂਦਰ ਵਜੋਂ ਵਿਕਸਤ ਜਾਵੇਗਾ।ਇਥੇ ਪਾਰਟੀ ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਵੱਲੋਂ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੇ ਇਸ ਜ਼ਿਲ੍ਹੇ ਵਿਚ ਥਰਮਲ ਪਲਾਂਟ ਲਗਾਏ, ਹਵਾਈ ਅੱਡਾ ਬਣਾਇਆ ਤੇ ਇਥੇ ਵਿਦਿਅਕ ਕੇਂਦਰ ਤੇ ਮੈਡੀਕਲ ਸਹੂਲਤਾਂ ਦਿੱਤੀਆਂ ਤੇ ਕੇਂਦਰੀ ਯੂਨੀਵਰਸਿਟੀ ਦੇ ਨਾਲ-ਨਾਲ ਏਮਜ਼ ਤੇ ਐਡਵਾਂਸ ਕੈਂਸਰ ਇੰਸਟੀਚਿਊਟ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਹੁਣ ਅਗਲੇ ਪੜਾਅ ਵਿਚ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਥੇ ਉਦਯੋਗਿਕ ਕੇਂਦਰ ਵਿਕਸਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਇਸ ਖਿੱਤੇ ਦੇ ਅਰਥਚਾਰੇ ਨੂੰ ਉਤਸ਼ਾਹ ਮਿਲੇਗਾ ਤੇ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।ਉਹਨਾਂ ਇਹ ਵੀ ਐਲਾਨ ਕੀਤਾ ਕਿ ਇਥੇ ਇਕ ਸਕਿੱਲ ਯੂਨੀਵਰਸਿਟੀ 300 ਏਕੜ ਵਿਚ ਸਥਾਪਿਤ ਕੀਤੀੀਜਾਵੇਗੀ ਜੋ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਸਿੱਖਲਾਈ ਦੇਵੇਗੀ।ਉਹਨਾਂ ਕਿਹਾ ਕਿ ਇਸਦੇ ਨਾਲ ਹੀ ਪ੍ਰਸਿੱਧ ਕੰਪਨੀਆਂ ਨੌਜਵਾਨਾਂ ਨੂੰ ਸਿੱਖਲਾਈ ਦੇਣਗੀਆਂ ਤਾਂ ਜੋ ਉਹਨਾਂ ਨੂੰ ਚੰਗੀਆਂ ਨੌਕਰੀਆਂ ਪ੍ਰਾਪਤ ਹੋ ਸਕਣ। ਸੁਖਬੀਰ ਸਿੰਘ ਬਾਦਲ, ਜਿਹਨਾਂ ਨੇ ਅੱਜ ਆਪ ਸਰਕਾਰ ਵੱਲੋਂ ਲਏ ਕੈਬਨਿਟ ਫੈਸਲਿਆਂ ’ਤੇ ਪ੍ਰਤੀਕਰਮ ਵੀ ਦਿੱਤਾ, ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਨਿਊ ਚੰਡੀਗੜ੍ਹ ਵਿਚ ਮੈਡੀਕਲ ਕਾਲਜ ਬਣਾਉਣ ਦਾ ਲਾਅਰਾ ਲਗਾ ਕੇ ਮੂਰਖ ਬਣਾਉਂਦੇ ਰਹੇ।

ਇਹ ਵੀ ਪੜ੍ਹੋ  Moga Sarpanch Murder Case; ਸੋਸ਼ਲ ਮੀਡੀਆ ‘ਤੇ ਬਣਿਆ ਚਰਚਾ ਦਾ ਵਿਸ਼ਾ

ਉਹਨਾਂ ਕਿਹਾ ਕਿ ਉਹਨਾਂ ਨੂੰ ਸ਼ਾਇਦ ਇਹ ਵੀ ਪਤਾ ਨਹੀਂ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਿਊ ਚੰਡੀਗੜ੍ਹ ਵਿਚ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਸਥਾਪਿਤ ਕੀਤਾ ਸੀ। ਉਹਨਾਂ ਕਿਹਾ ਕਿ ਜੇਕਰ ਕੋਈ ਭਗਵੰਤ ਮਾਨ ਦਾ ਰਿਕਾਰਡ ਵੇਖੇ ਤਾਂ ਪਤਾ ਚੱਲਦਾ ਹੈ ਕਿ ਇਸਨੇ ਸੰਗਰੂਰ ਵਿਚ ਮੈਡੀਕਲ ਕਾਲਜ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਨੀਂਹ ਪੱਥਰ ਰੱਖਣ ਤੋਂ ਇਲਾਵਾ ਹੋਰ ਕੱਖ ਵੀ ਨਹੀਂ ਕੀਤਾ ਗਿਆ ਤੇ ਸੂਬੇ ਵਿਚ ਕੋਈ ਵੀ ਹੋਰ ਮੈਡੀਕਲ ਕਾਲਜ ਸਥਾਪਿਤ ਨਹੀਂ ਕੀਤਾ ਗਿਆ।ਆਪ ਸਰਕਾਰ ਦੀ ਔਰਤਾਂ ਨੂੰ ਅਗਲੇ ਕੁਝ ਮਹੀਨਿਆਂ ਵਾਸਤੇ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਦੀ ਗੱਲ ਕਰਦਿਆਂ ਸ:ਬਾਦਲ ਨੇ ਕਿਹਾਕਿ ਇਸ ਸਕੀਮ ਤਹਿਤ ਸਾਰੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਰਾਸ਼ੀ ਮਿਲਣੀ ਚਾਹੀਦੀ ਹੈ ਤੇ ਕੋਈ ਵੀ ਮਹਿਲਾ ਵਾਂਝੀ ਨਹੀਂ ਰਹਿਣੀ ਚਾਹੀਦੀ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਸਾਰੇ ਲਾਭਪਾਤਰੀਆਂ ਨੂੰ ਪਹਿਲਾਂ 48-48 ਹਜ਼ਾਰ ਰੁਪਏ ਪਿਛਲੇ 4 ਸਾਲਾਂ ਦੇ ਬਕਾਏ ਦਿੱਤੇ ਜਾਣ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਔੋਰਤਾਂ ਨੂੰ ਅਪੀਲ ਕਰੇਗਾ ਕਿ ਜਦੋਂ ਵੀ ਆਪ ਵਿਧਾਇਕ ਉਹਨਾਂ ਦੀਆਂ ਵੋਟਾਂ ਮੰਗਣ ਆਉਣ ਤਾਂ ਉਹ ਉਹਨਾਂ ਦਾ ਘਿਰਾਓ ਕਰਨ।ਸ: ਬਾਦਲ ਨੇ ਜ਼ੋਰ ਦੇ ਕੇ ਇਹ ਵੀ ਕਿਹਾ ਕਿ ਅਕਾਲੀ ਦਲ ਔਰਤਾਂ ਦੀ ਭਲਾਈ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਅੱਜ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਮੈਂ ਐਲਾਨ ਕਰਦਾ ਹਾਂ ਕਿ ਜਿਥੇ ਸ਼ਗਨ ਸਕੀਮ ਅਧੀਨ ਗਰੀਬ ਵਰਗ ਦੀਆਂ ਧੀਆਂ ਵਾਸਤੇ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ, ਉਥੇ ਹੀ ਅਗਲੀ ਅਕਾਲੀ ਦਲ ਦੀ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਗ੍ਰੇਡ ਦੇਵੇਗੀ ਅਤੇ ਮਿਡ ਡੇਅ ਮੀਲ ਤੇ ਆਸ਼ਾ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਐਕਟ ਅਧੀਨ ਲਿਆਂਦਾ ਜਾਵੇਗਾ।ਸ: ਬਾਦਲ ਨੇ ਪੰਜਾਬ ਲਈ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਦਿਆਂ ਕਿਹਾ ਕਿ ਅਕਾਲੀ ਦਲ ਸੂਬੇ ਦੇ ਸਾਰੇ ਦਰਿਆਵਾਂ ਦੀ ਸਫਾਈ ਕਰਾਵੇਗਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੱਤਰਕਾਰ ਛਤਰਪਤੀ ਕ+ਤ+ਲ ਕਾਂ+ਡ ‘ਚ ਡੇਰਾ ਮੁਖੀ ਹਾਈਕੋਰਟ ਵੱਲੋਂ ਬਰੀ, ਪੜੋ ਪੂਰਾ ਮਾਮਲਾ

ਉਹਨਾਂ ਕਿਹਾ ਕਿ ਅਸੀਂ ਬਿਆਸ ਤੇ ਸਤਲੁਜ ਦਰਿਆ ਵਿਚ ਇਕ ਬੂੰਦ ਵੀ ਗੰਦਾ ਪਾਣੀ ਨਹੀਂ ਜਾਣ ਦੇਵਾਂਗੇ। ਉਹਨਾਂ ਕਿਹਾ ਕਿ ਮਾਲਵਾ ਪੱਟੀ ਵਿਚ ਕੈਂਸਰ ਰੋਕਣ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਾਰੇ ਕਿਸਾਨ ਜਿਹਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਨੂੰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੂਨੈਕਸ਼ਨ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਸਿੰਜਾਈ ਵਾਸਤੇ ਜ਼ਮੀਨਦੋਜ਼ ਪਾਈਪਾਂ ਵੀ ਪਾਵਾਂਗੇ ਅਤੇ ਰਾਜਸਥਾਨਕ ਨਹਿਰ ਰਾਹੀਂ ਜਾਂਦਾ ਪਾਣੀ ਰੋਕ ਕੇ ਇਸਨੂੰ ਆਪਣੇ ਕਿਸਾਨਾਂ ਦੇ ਖੇਤਾਂ ਵਾਸਤੇ ਪ੍ਰਦਾਨ ਕਰਾਂਗੇ।ਸ: ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਲੋਕਾਂ ਨੂੰ ਆਟਾ ਦਾਲ ਸਕੀਮ ਤਹਿਤ 4 ਰੁਪਏ ਕਿਲੋ ਆਟਾ ਤੇ 20 ਰੁਪਏ ਕਿਲੋ ਦਾਲ ਪ੍ਰਦਾਨ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ।ਉਹਨਾਂ ਇਹ ਵੀ ਐਲਾਨ ਕੀਤਾ ਕਿ ਸਾਂਝੀ ਮਲਕੀਅਤ ਵਾਲੀਆਂ ਥਾਵਾਂ ਦੀ ਤਕਸੀਮ ਮੁਫਤ ਕਰਵਾਈ ਜਾਵੇਗੀ ਅਤੇ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਤੇ ਇਕ ਪਸ਼ੂ ਹਸਪਤਾਲ ਖੋਲ੍ਹਿਆ ਜਾਵੇਗਾ ਤੇ ਇੰਜੀਨੀਅਰਿੰਗ ਤੇ ਮੈਡੀਕਲ ਕਾਲਜਾਂ ਵਿਚ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾਵੇਗੀ ਤੇ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਤੇ ਬੇਘਰਾਂ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਭੁੱਚੋ ਹਲਕੇ ਵਿਚ ਵਿਕਾਸ ਕਾਰਜਾਂ ’ਤੇ 575 ਕਰੋੜ ਰੁਪਏ ਖਰਚ ਕੀਤੇ ਸਨ। ਉਹਨਾਂ ਕਿਹਾ ਕਿ ਨਵੀਂ ਦਾਣਾ ਮੰਡੀ, 9 ਨਵੇਂ ਬਿਜਲੀ ਗ੍ਰਿਡ ਅਤੇ 19 ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਨਾਲ ਨਾਲ ਨਵੇਂ ਜਲ ਸਪਲਾਈ ਘਰ ਤੇ ਪ੍ਰਾਇਮਰੀ ਸਕੂਲ ਖੋਲ੍ਹੇ ਗਏ ਤੇਗੋਨਿਆਣਾ ਸਬ ਤਹਿਸੀਲ ਬਣਾਈ ਤੇ ਨਥਾਣਾ ਮਾਰਕੀਟ ਕਮੇਟੀ ਬਣਾਈ ਗਈ।ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਡਾ. ਦਰਬਾਰਾ ਸਿੰਘ ਗੁਰੂ, ਮੋਹਿਤ ਗੁਪਤਾ,ਹਰਗੋਬਿੰਦ ਕੌਰ, ਜਗਸੀਰ ਸਿੰਘ ਕਲਿਆਣ ਤੇ ਬਲਕਾਰ ਬਰਾੜ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DC ਵੱਲੋਂ AIIMS ਵਿੱਚ PICU, ICTC, Digital Xra,ਅਮ੍ਰਿਤ ਫਾਰਮੇਸੀ ਅਤੇ ਮੋਬਾਈਲ ਕੈਂਸਰ ਵੈਨ ਦਾ ਉਦਘਾਟਨ

0

Bathinda News: ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਆਮ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਵੱਲ ਮਹੱਤਵਪੂਰਨ ਕਦਮ ਚੁੱਕਦੇ ਹੋਏ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ, ਬਠਿੰਡਾ (AIIMS Bathinda) ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਮਹੱਤਵਪੂਰਨ ਸਿਹਤ ਸਹੂਲਤਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪ੍ਰੋ. (ਡਾ.) ਨੀਰਜਾ ਭਾਟਲਾ ਅਤੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਅੱਜ ਪੀਡਿਆਟ੍ਰਿਕ ਇੰਟੈਂਸਿਵ ਕੇਅਰ ਯੂਨਿਟ (ਪੀ.ਆਈ.ਸੀ.ਯੂ.) ਦੇ ਸ਼ੁਰੂ ਹੋਣ ਨਾਲ ਨਵਜੰਮੇ ਅਤੇ ਵੱਡੇ ਬੱਚਿਆਂ ਨੂੰ ਆਧੁਨਿਕ ਅਤੇ ਵਿਸ਼ੇਸ਼ ਸੇਵਾਵਾਂ ਉਪਲਬਧ ਹੋਣਗੀਆਂ ਜਿਸ ਨਾਲ ਗੰਭੀਰ ਬਿਮਾਰੀ ਦੀ ਸੂਰਤ ਵਿਚ ਵੀ ਉਨ੍ਹਾਂ ਦਾ ਇਲਾਜ ਕੀਤਾ ਜਾ ਸਕਦਾ ਹੈ।ਇੰਟੀਗ੍ਰੇਟਿਡ ਕਾਉਂਸਲਿੰਗ ਅਤੇ ਟੈਸਟਿੰਗ ਸੈਂਟਰ (ਆਈ.ਸੀ.ਟੀ.ਸੀ.) ਦਾ ਉਦਘਾਟਨ ਕੀਤਾ ਗਿਆ, ਜਿੱਥੇ ਐਚ.ਆਈ.ਵੀ (ਏਡਜ਼) ਨਾਲ ਸੰਬੰਧਿਤ ਗੁਪਤ ਪਰਾਮਰਸ਼, ਜਾਂਚ ਅਤੇ ਜਾਗਰੂਕਤਾ ਸੇਵਾਵਾਂ ਮੁਹਈਆ ਕਰਵਾਈ ਜਾਣਗੀਆਂ।

ਇਹ ਵੀ ਪੜ੍ਹੋ  CM Bhagwant Mann ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ

ਮਰੀਜ਼ਾਂ ਨੂੰ ਜਲਦ ਅਤੇ ਬਿਹਤਰ ਜਾਂਚ ਸਹੂਲਤ ਦੇਣ ਲਈ ਡਿਜੀਟਲ ਐਕਸ-ਰੇ ਸੇਵਾ ਦੀ ਵੀ ਸ਼ੁਰੂਆਤ ਕੀਤੀ ਗਈ। ਮਰੀਜ਼ਾਂ ਨੂੰ ਵਾਜਿਬ ਕੀਮਤਾਂ ’ਤੇ ਗੁਣਵੱਤਾ ਵਾਲੀਆਂ ਦਵਾਈਆਂ ਉਪਲਬਧ ਕਰਵਾਉਣ ਲਈ ਅਮ੍ਰਿਤ ਫਾਰਮੇਸੀ ਦਾ ਵੀ ਉਦਘਾਟਨ ਕੀਤਾ ਗਿਆ।ਇਸ ਮੌਕੇ ਐਚ.ਪੀ.ਵੀ. ਟੀਕਾਕਰਨ (ਔਰਤਾਂ ਵਿਚ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਟੀਕਾ) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਮੋਬਾਈਲ ਕੈਂਸਰ ਵੈਨ ਨੂੰ ਕੈਂਸਰ ਬਾਰੇ ਜਾਗਰੂਕਤਾ, ਸਕ੍ਰੀਨਿੰਗ ਅਤੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਸਬੰਧੀ ਜਾਗਰੂਕ ਕਰਨ ਲਈ ਵੀ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਹਾਜ਼ਰੀਨ ਵੱਲੋਂ ਗ੍ਰਾਮੀਣ ਸਿਹਤ ਪ੍ਰਸ਼ਿਕਸ਼ਣ ਕੇਂਦਰ, ਸੰਗਤ ਦਾ ਦੌਰਾ ਵੀ ਕੀਤਾ ਅਤੇ ਉੱਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895091