Monday, May 4, 2026
Home Blog Page 128

Shushant City-2 ਵਿਖੇ ਚੌਥਾ ਬਠਿੰਡਾ ਫਲਾਵਰ ਫੈਸਟੀਵਲ ਧੂਮਧਾਮ ਨਾਲ ਹੋਇਆ ਸ਼ੁਰੂ

0

👉ਲੈਫਟੀਨੈਂਟ ਜਨਰਲਵਿਰਕ ਅਤੇ ਮਿੱਤਲ ਗਰੁੱਪ ਦੇ ਜੁਆਇੰਟ ਐੱਮਡੀ ਕੁਸ਼ਲ ਮਿੱਤਲ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
👉ਮੇਲੇ ਦੌਰਾਨ ਫੁੱਲਾਂ ਦੀਆਂ 65 ਤੋਂ ਜ਼ਿਆਦਾ ਕਿਸਮਾਂ ਤੋਂ ਇਲਾਵਾ ਵੱਖ ਵੱਖ ਤਰ੍ਹਾਂ ਨਾਲ ਤਿਆਰ ਕੀਤੇ ਗਏ ਮਿਊਜ਼ੀਅਮ ਲੋਕਾਂ ਦੀ ਖਿੱਚ ਦਾ ਬਣੇ ਰਹੇ ਕੇਂਦਰ।
Bathinda News: ਬਠਿੰਡਾ- ਮਾਨਸਾ ਮਾਰਗ ’ਤੇ ਸਥਿਤ ਸ਼ੁਸ਼ਾਂਤ ਸਿਟੀ ਟੂ ਰਿਹਾਇਸ਼ੀ ਕਾਲੋਨੀ ਵਿਖੇ ਦੋ ਰੋਜ਼ਾਂ ਚੌਥਾ ਬਠਿੰਡਾ ਫਲਾਵਰ ਫੈਸਟੀਵਲ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ। ਟ੍ਰੀ ਲਵਰ ਸੁਸਾਇਟੀ ਬਠਿੰਡਾ ਵੱਲੋਂ ਕਰਵਾਇਆ ਜਾ ਰਿਹਾ ਇਹ ਸਲਾਨਾ ਮੇਲਾ ਹੈ। ਇਸ ਵਾਰ ਇਹ ਮੇਲਾ ਮਿੱਤਲ ਗਰੁੱਪ ਬਠਿੰਡਾ ਦੀ ਰਿਹਾਇਸ਼ੀ ਕਾਲੋਨੀ ਸ਼ੁਸਾਂਤ ਸਿਟੀ ਟੂ ਵਿਖੇ ਸਥਿਤ ਵੱਡੇ ਪਾਰਕ ਵਿਖੇ ਲਗਾਇਆ ਗਿਆ ਹੈ। ਇਸ ਮੇਲੇ ਦੌਰਾਨ ਵੱਡੇ ਪਾਰਕ ਦੇ ਅੰਦਰ 65 ਤੋਂ ਜ਼ਿਆਦਾ ਵੱਖ ਵੱਖ ਫੁੱਲਾਂ ਦੀਆਂ ਕਿਸਮਾਂ ਨੂੰ ਕੁਦਰਤੀ ਤੌਰ ’ਤੇ ਉਗਾਇਆ ਗਿਆ ਹੈ। ਇਸ ਤੋਂ ਇਲਾਵਾ ਫੁੱਲਾਂ, ਪੰਛੀਆਂ ਅਤੇ ਹੋਰ ਕੁਦਰਤੀ ਜੀਵ ਜੰਤੂਆਂ ਨਾਲ ਸਬੰਧਤ ਵਿਸ਼ੇਸ਼ ਪਾਰਕ ਵੀ ਤਿਆਰ ਕੀਤੇ ਗਏ ਹਨ।

ਇਹ ਵੀ ਪੜ੍ਹੋ  Moga Sarpanch Murder Case; ਸੋਸ਼ਲ ਮੀਡੀਆ ‘ਤੇ ਬਣਿਆ ਚਰਚਾ ਦਾ ਵਿਸ਼ਾ

ਸੱਤ ਮਾਰਚ ਨੂੰ ਸਵੇਰੇ ਚੌਥੇ ਬਠਿੰਡਾ ਫਲਾਵਰ ਫੈਸਟੀਵਲ ’ਚ ਮੁੱਖ ਮਹਿਮਾਨ ਵਜੋਂ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਸਮਸ਼ੇਰ ਸਿੰਘ ਵਿਰਕ ਜੀਓਸੀ 10 ਸੀਓਆਰਪੀਐਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਮੇਲੇ ’ਚ ਮਿੱਤਲ ਗਰੁੱਪ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਵਿਸ਼ੇਸ਼ ਮਹਿਮਾਨ ਵਿਖੇ ਆਪਣੇ ਪਰਿਵਾਰ ਸਮੇਤ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਜਿਥੇ ਆਏ ਹੋਏ ਮਹਿਮਾਨਾਂ ਵੱਲੋਂ ਇਸ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਲਗਾਈਆਂ ਗਈਆਂ ਸਟਾਲਾਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਪੰਜਾਬ ਦੇ ਰਿਵਾਇਤੀ ਰੁੱਖਾਂ ਨਾਲ ਸਬੰਧਤ ਟ੍ਰੀ ਮਿਊਜ਼ੀਅਮ, ਜੀਵ ਜੰਤੂਆਂ ਅਤੇ ਪੰਛੀਆਂ ਨਾਲ ਸਬੰਧਤ ਬਰਡ ਮਿਊਜ਼ੀਅਮ ਤੋਂ ਇਲਾਵਾ ਬਟਰ-ਫਲਾਈ ਗਾਰਡਨ ਅਤੇ ਬੋਨਸਾਈ ਗਾਰਡਨ ਨੂੰ ਦੇਖਿਆ ਗਿਆ। ਇਸ ਮੌਕੇ ਸਟੇਜ ’ਤੇ ਬੋਲਦਿਆ ਲੈਫਟੀਨੈਂਟ ਜਨਰਲ ਐੱਸਐੱਸ ਵਿਰਕ ਨੇ ਇਸ ਦੋ ਰੋਜ਼ਾ ਫੁੱਲਾਂ ਦੇ ਕਰਵਾਏ ਗਏ ਮੇਲੇ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਇਨਸਾਨ ਨੂੰ ਕੁਦਰਤ ਦੇ ਹੋਰ ਨੇੜੇ ਕਰਦੇ ਹਨ। ਇਸ ਮੌਕੇ ਬੋਲਦਿਆ ਮਿੱਤਲ ਗਰੁੱਪ ਦੇ ਜੁਆਇੰਟ ਐੱਮਡੀ ਕੁਸ਼ਲ ਮਿੱਤਲ ਨੇ ਦੱਸਿਆ ਕਿ ਇਹ ਸਾਡੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਸ਼ੁਸਾਂਤ ਸਿਟੀ ਕਾਲੋਨੀ ਦੇ ਇਸ ਵੱਡੇ ਪਾਰਕ ਵਿਖੇ ਕੁਦਰਤ ਦੇ ਐਨੇ ਨਜ਼ਾਰੇ ਖਿੜੇ ਹੋਏ ਹਨ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੱਤਰਕਾਰ ਛਤਰਪਤੀ ਕ+ਤ+ਲ ਕਾਂ+ਡ ‘ਚ ਡੇਰਾ ਮੁਖੀ ਹਾਈਕੋਰਟ ਵੱਲੋਂ ਬਰੀ, ਪੜੋ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਹਰ ਸਮੇਂ ਰਿਹਾਇਸੀ ਇਲਾਕਿਆਂ ਨੂੰ ਹਰਾਂ ਭਰਾ ਬਣਾਉਣ ਦੇ ਉਪਰਾਲੇ ਲਗਾਤਾਰ ਜਾਰੀ ਰਹਿੰਦੇ ਹਨ ਅਤੇ ਇਹ ਫਲਾਵਰ ਮੇਲਾ ਵੀ ਇਸ ਮੁਹਿੰਮ ਦਾ ਹੀ ਇਕ ਹਿੱਸਾ ਹੈ। ਉਨ੍ਹਾਂ ਟੀ੍ਰ ਲਵਰ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੇਲੇ ਦੌਰਾਨ ਖੇਤੀ ਵਿਰਾਸ਼ਤ ਮਿਸ਼ਨ ਤੋਂ ਉਮੇਂਦਰ ਦੱਤ, ਫਲਾਵਰ ਮੈਨ ਆਫ਼ ਇੰਡੀਆਂ ਵਜੋਂ ਜਾਣੇ ਜਾਂਦੇ ਡਾ. ਰਾਮ ਜੀ ਜੈਮੱਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟ੍ਰੀ ਲਵਰ ਸੁਸਾਇਟੀ ਦੇ ਪ੍ਰਧਾਨ ਸ਼ਲੀਲ ਬਾਂਸਲ ਅਤੇ ਸਕੱਤਰ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਮੇਲੇ ’ਚ ਪਾਰਕ ਅੰਦਰ ਲਗਾਏ ਗਏ ਦਰਜ਼ਨਾਂ ਕਿਸਮਾਂ ਦੇ ਕੁਦਰਤੀ ਫੁੱਲਾਂ ਤੋਂ ਇਲਾਵਾ ਸ਼ਹਿਰ ਦੇ ਲੋਕਾਂ ਵੱਲੋਂ ਆਪਣੇ ਤੌਰ ’ਤੇ ਤਿਆਰ ਕੀਤੇ ਗਏ ਗਮਲੇ ਵੀ ਲਿਆਂਦੇ ਗਏ ਹਨ। ਇਸ ਤੋਂ ਇਲਾਵਾ ਮੇਲੇ ’ਚ ਵੱਖ ਵੱਖ ਗਰੁੱਪਾਂ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਗਈਆਂ ਹਨ ਜਿਹੜੀਆਂ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਹਨ। ਇਸ ਮੌਕੇ ਸ਼ਹਿਰ ਨਾਲ ਸਬੰਧਤ ਵੱਖ ਵੱਖ ਸਕੂਲਾਂ ਅਤੇ ਹੋਰ ਸਿੱਖਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਗਿੱਧੇ ਭੰਗੜੇ ਅਤੇ ਹੋਰ ਡਾਂਸ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਟੀਮਾਂ ਨੂੰ ਆਏ ਹੋਏ ਮਹਿਮਾਨਾਂ ਨੇ ਸਨਮਾਨਿਤ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

0

👉ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੋਵੇਗਾ ਜਿੱਥੇ ਅੱਗ ਬੁਝਾਊ ਸੇਵਾਵਾਂ ਵਿੱਚ ਕੁੜੀਆਂ ਵੀ ਸ਼ਾਮਲ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Ludhiana News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ। ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਸ਼ਿੱਦਤ ਨਾਲ ਦੂਰ ਕਰ ਰਹੀ ਹੈ ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਨੇ ਸਰਕਾਰੀ ਨੌਕਰੀਆਂ ਲਈ ਮੈਰਿਟ ਤੇ ਯੋਗਤਾ-ਅਧਾਰਿਤ ਭਰਤੀ ਦਾ ਵੀ ਜ਼ਿਕਰ ਕੀਤਾ ਜਿੱਥੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਹਨ। ਮੁੱਖ ਮੰਤਰੀ ਨੇ ਗੈਰ-ਵਾਜਬ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਉੱਚ ਪ੍ਰਸ਼ਾਸਨਿਕ ਅਹੁਦਿਆਂ ‘ਤੇ ਮਹਿਲਾ ਅਧਿਕਾਰੀਆਂ ਦੀ ਵਧ ਰਹੀ ਮੌਜੂਦਗੀ ਬਾਰੇ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਰਾਜਨੀਤੀ ਵਿੱਚ ਆਉਣ ਅਤੇ ਫੈਸਲਾ ਲੈਣ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਅਤੇ ਪ੍ਰਗਤੀਸ਼ੀਲ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋਵੇਗਾ, ਜਦੋਂ ਔਰਤਾਂ ਜਨਤਕ ਨੀਤੀ ਅਤੇ ਲੀਡਰਸ਼ਿਪ ਲਈ ਕੇਂਦਰੀ ਭੂਮਿਕਾ ਨਿਭਾਉਣਗੀਆਂ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕੁੜੀਆਂ ਅੱਜ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਸੂਬੇ ਦੇ ਮੁਖੀ ਹੋਣ ਦੇ ਨਾਤੇ ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਕੁੜੀਆਂ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੂਹ ਰਹੀਆਂ ਹਨ। ਮੈਂ ਉਨ੍ਹਾਂ ਨੂੰ ਸ਼ਾਨਦਾਰ ਅਤੇ ਖੁਸ਼ਹਾਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਲਈ ਮੁਕਾਮ ਹਾਸਲ ਕਰਨਗੀਆਂ। ਅੱਜ ਦੀਆਂ ਕੁੜੀਆਂ ਖੁਸ਼ਕਿਸਮਤ ਹਨ ਕਿਉਂਕਿ ਉਨ੍ਹਾਂ ਨੂੰ ਬੁਲੰਦੀਆਂ ਛੂਹਣ ਲਈ ਢੁਕਵਾਂ ਮਾਹੌਲ ਮਿਲ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਔਰਤਾਂ ਨੂੰ ਸ਼ਾਸਨ ਅਤੇ ਪ੍ਰਸ਼ਾਸਨ ਵਿੱਚ ਵੱਧ ਤੋਂ ਵੱਧ ਮੌਕੇ ਦੇ ਕੇ ਸਮਰੱਥ ਬਣਾਉਣ ਲਈ ਠੋਸ ਯਤਨ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਕਈ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਕਈ ਮਹਿਲਾ ਅਧਿਕਾਰੀਆਂ ਨੂੰ ਏ.ਡੀ.ਸੀ. ਵੀ ਨਿਯੁਕਤ ਕੀਤਾ ਗਿਆ ਹੈ। ਪਹਿਲਾਂ ਕਦੇ ਵੀ ਕਿਸੇ ਹੋਰ ਸਰਕਾਰ ਨੇ ਇਨ੍ਹਾਂ ਵੱਕਾਰੀ ਅਹੁਦਿਆਂ ‘ਤੇ ਔਰਤਾਂ ਨੂੰ ਜ਼ਿੰਮੇਵਾਰੀ ਦੇਣ ਦੀ ਖੇਚਲ ਨਹੀਂ ਕੀਤੀ।”ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਚ ਅਹੁਦਿਆਂ ‘ਤੇ ਸਮਾਜ ਦੀ ਸੇਵਾ ਕਰਦੇ ਹੋਏ ਮਹਿਲਾ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਸਮਰਪਣ ਤੇ ਯੋਗਤਾ ਨਾਲ ਨਿਭਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਅਧਿਕਾਰੀ ਇਨ੍ਹਾਂ ਅਹੁਦਿਆਂ ‘ਤੇ ਰਹਿੰਦਿਆਂ ਸੂਝ-ਬੂਝ ਤੇ ਸੂਖਮਤਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ ਜਿਸ ਕਾਰਨ ਸਮਾਜ ਨੂੰ ਬਹੁਤ ਲਾਭ ਹੋ ਰਿਹਾ ਹੈ। ਮਹਿਲਾ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੇ ਜ਼ਿਲ੍ਹਿਆਂ ਵਿੱਚ ਭਰੂਣ ਹੱਤਿਆ ਦਰ ਸਭ ਤੋਂ ਘੱਟ ਹੈ, ਜਿਸ ਨਾਲ ਮਨ ਨੂੰ ਸਕੂਨ ਮਿਲਦਾ ਹੈ। ਇਸੇ ਤਰ੍ਹਾਂ ਇਹ ਅਧਿਕਾਰੀ ਸਮਾਜ ਵਿੱਚ ਪ੍ਰਚਲਿਤ ਹੋਰ ਸਮਾਜਿਕ ਬੁਰਾਈਆਂ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾ ਰਹੇ ਹਨ।”
ਪੰਜਾਬ ਸਰਕਾਰ ਦੀ ਪਾਰਦਰਸ਼ੀ ਭਰਤੀ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਕਰੀਆਂ ਕੁੜੀਆਂ ਨੂੰ ਮਿਲੀਆਂ ਹਨ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸੇ ਸਰਕਾਰ ਨੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ, ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਰਿਕਾਰਡ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ। ਮੈਨੂੰ ਵਿਸ਼ਵਾਸ ਹੈ ਕਿ ਇਹ ਕੁੜੀਆਂ ਆਪੋ-ਆਪਣੇ ਵਿਭਾਗਾਂ ਵਿੱਚ ਸੇਵਾ ਨਿਭਾਉਂਦੇ ਹੋਏ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣਗੀਆਂ।” ਨੌਜਵਾਨ ਕੁੜੀਆਂ ਨੂੰ ਵੱਡੇ ਸੁਪਨੇ ਦੇਖਣ ਲਈ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਉਨ੍ਹਾਂ ਮਿਸਾਲਾਂ ਨਾਲ ਭਰਿਆ ਪਿਆ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “ਲੜਕੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਮਿਸਾਲਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਇਸ ਨੇਕ ਉਪਰਾਲੇ ਵਿੱਚ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹਾਇਤਾ ਕਰੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਵਿਭਿੰਨਤਾ, ਸਮਾਜ ਨੂੰ ਉਸੇ ਤਰ੍ਹਾਂ ਮਜ਼ਬੂਤ ਬਣਾਉਂਦੀ ਹੈ ਜਿਵੇਂ ਵੱਖ-ਵੱਖ ਫੁੱਲ ਇਕ ਗੁਲਦਸਤੇ ਨੂੰ ਸਜਾਉਂਦੇ ਹਨ। ਉਨ੍ਹਾਂ ਕਿਹਾ, “ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਸੇ ਕਰਕੇ ਲੋਕ ਇਸ ਤੋਂ ਆਕਰਸ਼ਤ ਹੁੰਦੇ ਹਨ। ਇਸੇ ਤਰ੍ਹਾਂ, ਜਦੋਂ ਹਰ ਕੋਈ ਆਪਣੀ ਪ੍ਰਤਿਭਾ ਤੇ ਸਮਰਪਣ ਨਾਲ ਸਮਾਜ ਵਿੱਚ ਯੋਗਦਾਨ ਪਾਉਂਦਾ ਹੈ, ਤਾਂ ਇਸ ਨਾਲ ਵਿਵਸਥਾ ਨੂੰ ਮਜ਼ਬੂਤੀ ਮਿਲਦੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਜ਼ੁਲਮ ਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਇਹ ਵਿਸ਼ਵ ਪੱਧਰ ‘ਤੇ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ।” ਔਰਤਾਂ ਨੂੰ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁੜੀਆਂ ਪਹਿਲਾਂ ਹੀ ਕਈ ਖੇਤਰਾਂ ਵਿੱਚ ਮੁੰਡਿਆਂ ਨੂੰ ਪਛਾੜ ਚੁੱਕੀਆਂ ਹਨ ਪਰ ਸਿਆਸਤ ਅਜੇ ਵੀ ਅਪਵਾਦ ਹੈ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਪੁਰਸ਼ਾਂ ਦਾ ਖੇਤਰ ਮੰਨਿਆ ਜਾਂਦਾ ਰਿਹਾ ਹੈ, ਪਰ ਸਮਾਂ ਆ ਗਿਆ ਹੈ ਕਿ ਔਰਤਾਂ ਇੱਥੇ ਵੀ ਆਪਣਾ ਮੁਕਾਮ ਬਣਾਉਣ।”
ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨਾਲ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਔਰਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨੀਤੀਆਂ ਘੜਨ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਵੀ ਸੂਝ-ਬੂਝ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਵੋਟ ਚੰਗੇ ਨੇਤਾਵਾਂ ਨੂੰ ਵਿਧਾਨ ਸਭਾ ਅਤੇ ਸੰਸਦ ਵਿੱਚ ਭੇਜਣ ਵਿੱਚ ਸਹਾਈ ਹੋਵੇ।” ਮਹਿਲਾ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸਹਿਯੋਗੀ ਦੁਰਗਾ ਭਾਬੀ ਦੀ ਉਦਾਹਰਣ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੁਰਗਾ ਭਾਬੀ ਨੇ ਆਜ਼ਾਦੀ ਸੰਗਰਾਮ ਵਿੱਚ ਵੱਡੀ ਭੂਮਿਕਾ ਨਿਭਾਈ। ਉਸ ਸਮੇਂ ਜਦੋਂ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਿੱਤੀ ਸਹਾਇਤਾ ਦੀ ਲੋੜ ਸੀ, ਉਨ੍ਹਾਂ ਨੇ ਰਾਸ਼ਟਰੀ ਉਦੇਸ਼ ਲਈ ਆਪਣੇ ਗਹਿਣੇ ਵੀ ਵੇਚ ਦਿੱਤੇ। ਪੰਜਾਬ ਦੀਆਂ ਕੁੜੀਆਂ ਕੋਲ ਮਾਈ ਭਾਗੋ, ਦੁਰਗਾ ਭਾਬੀ ਅਤੇ ਹੋਰ ਬਹੁਤ ਸਾਰੇ ਪ੍ਰੇਰਨਾਦਾਇਕ ਰੋਲ ਮਾਡਲ ਹਨ। ਹੁਣ ਸਮਾਂ ਆ ਗਿਆ ਹੈ ਕਿ ਉਹ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ।”ਮੁੱਖ ਮੰਤਰੀ ਨੇ ਐਮਰਜੈਂਸੀ ਸੇਵਾਵਾਂ ਵਿੱਚ ਔਰਤਾਂ ਦੀ ਸ਼ਮੂਲੀਅਤ ਲਈ ਇਤਿਹਾਸਕ ਕਦਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, “ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੋਵੇਗਾ ਜਿੱਥੇ ਅੱਗ ਬੁਝਾਊ ਸੇਵਾਵਾਂ ਵਾਲੇ ਸਟਾਫ ਵਿੱਚ ਕੁੜੀਆਂ ਵੀ ਸ਼ਾਮਲ ਹੋਣਗੀਆਂ। ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੀਆਂ ਕੁੜੀਆਂ ਨੇ ਮੈਨੂੰ ਮਿਲ ਕੇ ਕੁਝ ਬੁਨਿਆਦੀ ਸ਼ਰਤਾਂ ਕਾਰਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਹਮਦਰਦੀ ਵਾਲੀ ਪਹੁੰਚ ਅਪਣਾਉਂਦੇ ਹੋਏ ਸਾਡੀ ਸਰਕਾਰ ਨੇ ਸ਼ਰਤਾਂ ਵਿੱਚ ਢਿੱਲ ਦਿੱਤੀ, ਜਿਸ ਨਾਲ ਉਨ੍ਹਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਰਾਹ ਪੱਧਰਾ ਹੋਇਆ।” ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ, ਮੁੱਖ ਮੰਤਰੀ ਨੇ ਔਰਤਾਂ ਦੇ ਦ੍ਰਿੜ ਇਰਾਦੇ ਨੂੰ ਸਲਾਮ ਕੀਤਾ ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਦੇਸ਼ ਜਾਂ ਸਮਾਜ ਦਾ ਇਤਿਹਾਸ ਔਰਤਾਂ ਦੀ ਭੂਮਿਕਾ ਨੂੰ ਸਵੀਕਾਰ ਕੀਤੇ ਬਿਨਾਂ ਅਧੂਰਾ ਹੈ। ਔਰਤਾਂ ਨੇ ਨਾ ਸਿਰਫ਼ ਦੇਸ਼ ਦੀ ਆਜ਼ਾਦੀ ਨੂੰ ਸੁਰੱਖਿਅਤ ਕਰਨ ਵਿੱਚ, ਸਗੋਂ ਇਸ ਦੇ ਵਿਕਾਸ ਅਤੇ ਤਰੱਕੀ ਵਿੱਚ ਵੀ ਬੇਮਿਸਾਲ ਯੋਗਦਾਨ ਪਾਇਆ ਹੈ।”ਮਹਾਨ ਸਿੱਖ ਫਿਲਾਸਫੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫਿਲਾਸਫੀ ਔਰਤਾਂ ਨੂੰ ਬਹੁਤ ਸਤਿਕਾਰ ਅਤੇ ਮਾਣ ਦਿੰਦੀ ਹੈ। ਉਨ੍ਹਾਂ ਕਿਹਾ, “ਮਹਾਨ ਸਿੱਖ ਸਿਧਾਂਤ ਔਰਤਾਂ ਲਈ ਮਾਣ, ਸਤਿਕਾਰ ਅਤੇ ਬਰਾਬਰੀ ‘ਤੇ ਜ਼ੋਰ ਦਿੰਦੇ ਹਨ। ਜੇਕਰ ਔਰਤਾਂ ਨੂੰ ਸਹੀ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਤਰ੍ਹਾਂ ਪੁਰਸ਼ਾਂ ਨਾਲੋਂ ਘੱਟ ਨਹੀਂ ਹਨ। ਘਰ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਿਆਣਪ ਨਾਲ ਨਿਭਾਉਣ ਦੇ ਨਾਲ-ਨਾਲ, ਔਰਤਾਂ ਰਾਸ਼ਟਰ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ ਅਤੇ ਦੇਸ਼ ਨੂੰ ਤਰੱਕੀ ਵੱਲ ਲੈ ਜਾ ਰਹੀਆਂ ਹਨ।”ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਨੂੰ ਪਹਿਲਾਂ ਬਰਾਬਰ ਮੌਕੇ ਮਿਲੇ ਹੁੰਦੇ ਤਾਂ ਵਿਕਾਸ ਦੀ ਗਤੀ ਹੋਰ ਵੀ ਤੇਜ਼ ਹੋ ਸਕਦੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੀਆਂ ਚੁਣੌਤੀਆਂ ਦੇ ਬਾਵਜੂਦ ਔਰਤਾਂ ਨੇ ਸਿੱਖਿਆ, ਸਿਵਲ ਸੇਵਾਵਾਂ, ਰੱਖਿਆ, ਪੁਲਾੜ ਖੋਜ, ਖੇਤੀਬਾੜੀ ਅਤੇ ਰਾਜਨੀਤੀ ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ। ਇਸ ਇਤਿਹਾਸਕ ਮੌਕੇ ‘ਤੇ ਮੈਂ ਸਕੰਲਪ ਲੈਂਦਾ ਹਾਂ ਕਿ ਪੰਜਾਬ ਸਰਕਾਰ ਔਰਤਾਂ ਲਈ ਬਰਾਬਰੀ, ਨਿਆਂ ਅਤੇ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਵਧੇਰੇ ਸਮਰਪਣ ਨਾਲ ਕੰਮ ਕਰੇਗੀ ਤਾਂ ਜੋ ਉਹ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਵਜੋਂ ਯੋਗਦਾਨ ਪਾ ਸਕਣ।”ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਮਹਿਲਾਵਾਂ ਨੂੰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਸਨਮਾਨਿਤ ਵੀ ਕੀਤਾ, ਜਿਨ੍ਹਾਂ ਵਿੱਚ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕਰਨ ਵਾਲੀਆਂ ਕੁੜੀਆਂ ਵੀ ਸ਼ਾਮਲ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ

0

ਇਹ ਵੀ ਪੜ੍ਹੋ 👉ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ
👉‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪ ਸਰਕਾਰ ਪੰਜਾਬ ਵਿੱਚ ਹਰੇਕ ਬੱਚੇ ਨੂੰ ਮਜ਼ਬੂਤ ਢਾਂਚੇ ਵਾਲੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿਖੇ ਸਿਖਲਾਈ ਲਈ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਅਧਿਆਪਕਾਂ ਨੂੰ ਵਿਸ਼ਵਵਿਆਪੀ ਸਿੱਖਿਆ ਅਭਿਆਸਾਂ ਤੋਂ ਜਾਣੂ ਕਰਵਾਉਣਾ ਅਤੇ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।ਮੁੱਖ ਮੰਤਰੀ ਨੇ ਕਈ ਸਿਆਸੀ ਮੁੱਦਿਆਂ ‘ਤੇ ਵੀ ਗੱਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰਾਂਗੇ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ, ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਹੋਰ ਬੈਚ ਸਿਖਲਾਈ ਲਈ ਸਿੰਗਾਪੁਰ ਲਈ ਰਵਾਨਾ ਹੋਇਆ। ਮੈਂ ਇਸ ਮੌਕੇ ਉਨ੍ਹਾਂ ਨੂੰ ਮਿਲਿਆ, ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਯਾਤਰਾ ਦੀ ਸਫਲਤਾ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਅੱਗੇ ਲਿਖਿਆ, “ਸਾਡੀ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਬੱਚੇ ਵਿਸ਼ਵ ਪੱਧਰੀ, ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰਨ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ ਅਸੀਂ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਲਗਾਤਾਰ ਅੰਤਰਰਾਸ਼ਟਰੀ ਪੱਧਰ ਦੇ ਸਿਖਲਾਈ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਤਾਂ ਜੋ ਉਹ ਨਵੇਂ ਤੇ ਆਧੁਨਿਕ ਤਰੀਕੇ ਸਿੱਖ ਸਕਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਸਕਣ। ਸਾਡਾ ਟੀਚਾ ਸਿਰਫ਼ ਸਕੂਲ ਬਣਾਉਣਾ ਨਹੀਂ ਹੈ, ਸਗੋਂ ਇੱਕ ਅਜਿਹੀ ਸਿੱਖਿਆ ਪ੍ਰਣਾਲੀ ਬਣਾਉਣਾ ਹੈ ਜੋ ਪੰਜਾਬ ਦੇ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਦੇ ਸਮਰੱਥ ਬਣਾਵੇ।”
ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਦਾਨ ਕਰਨ ਲਈ 30 ਪ੍ਰਿੰਸੀਪਲਾਂ ਦਾ ਅੱਠਵਾਂ ਬੈਚ 8 ਤੋਂ 14 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਰਵਾਨਾ ਹੋ ਰਿਹਾ ਹੈ। ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਵਾਲੇ ਅੱਠ ਬੈਚਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।” ਉਨ੍ਹਾਂ ਕਿਹਾ ਕਿ ਪ੍ਰੋਗਰਾਮ ਲਈ ਪਾਰਦਰਸ਼ੀ ਚੋਣ ਪ੍ਰਕਿਰਿਆ ਅਪਣਾਈ ਗਈ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੁਆਰਾ ਚੁਣੇ ਗਏ ਪ੍ਰਿੰਸੀਪਲਾਂ ਦੀ ਤਸਦੀਕ ਕੀਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਸਿਖਲਾਈ ਦੌਰਾਨ ਇਹ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਜਾਣੂ ਹੁੰਦੇ ਹਨ। ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਉਹ ਇਨ੍ਹਾਂ ਅਭਿਆਸਾਂ ਨੂੰ ਵਿਦਿਆਰਥੀਆਂ ਅਤੇ ਸਹਿਯੋਗੀਆਂ ਨਾਲ ਸਾਂਝਾ ਕਰਦੇ ਹਨ ਤਾਂ ਜੋ ਸਾਡੇ ਵਿਦਿਆਰਥੀ ਸਿੱਖਿਆ ਦੇ ਵਿਸ਼ਵ ਪੱਧਰੀ ਮਿਆਰਾਂ ਦਾ ਸਾਹਮਣਾ ਕਰ ਸਕਣ। ਇਹ ਮਾਰਗ-ਦਰਸ਼ਕ ਪਹਿਲਕਦਮੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਇਹ ਅਧਿਆਪਕ-ਵਿਦਿਆਰਥੀਆਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾ ਕੇ ਬਦਲਾਅ ਵਜੋਂ ਕੰਮ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਅਧਿਆਪਕਾਂ ਦੀ ਮੁਹਾਰਤ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਉਹ ਆਧੁਨਿਕ ਅਧਿਆਪਨ ਵਿਧੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ ਤਾਂ ਜੋ ਵਿਦਿਆਰਥੀ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰ ਸਕਣ।
ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ. ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇ.ਈ.ਈ.ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਯੋਗਤਾ ਪ੍ਰਾਪਤ ਕੀਤੀ ਹੈ। ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ‘ਤੇ ਵੱਡਾ ਜ਼ੋਰ ਦੇ ਰਹੀ ਹੈ।”ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਆਉਣ ਵਾਲੇ ਦਿਨਾਂ ਵਿੱਚ ਇੱਕ ਵਿਅਕਤੀ ਆਪਣੀ ਦੌਲਤ ਨਾਲ ਨਹੀਂ ਸਗੋਂ ਆਪਣੇ ਬੱਚਿਆਂ ਦੁਆਰਾ ਪ੍ਰਾਪਤ ਕੀਤੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਇਸੇ ਲਈ ਸੂਬਾ ਸਰਕਾਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਦੇ ਇਕ ਕਿਸਾਨ ਦੀ ਧੀ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 15ਵਾਂ ਰੈਂਕ ਪ੍ਰਾਪਤ ਕੀਤਾ। ਸਾਡੀ ਸਰਕਾਰ ਸੂਬੇ ਦੀਆਂ ਧੀਆਂ ਨੂੰ ਉਡਾਣ ਭਰਨ ਲਈ ਖੰਭ ਦੇ ਰਹੀ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।”
ਇਕ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “20 ਮਾਰਚ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੋਵੇਗਾ ਕਿਉਂਕਿ ਟਾਟਾ ਸਟੀਲ ਇਸ ਦਿਨ ਭਾਰਤ ਵਿੱਚ ਆਪਣੇ ਦੂਜੇ ਸਭ ਤੋਂ ਵੱਡੇ ਪਲਾਂਟ ਵਿੱਚ ਕੰਮ ਸ਼ੁਰੂ ਕਰੇਗਾ। 3,200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਪ੍ਰੋਜੈਕਟ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵਧਾਏਗਾ।ਇੱਕ ਹੋਰ ਸਵਾਲ ‘ਤੇ, ਉਨ੍ਹਾਂ ਜਵਾਬ ਦਿੱਤਾ, “ਮੱਧ ਪੂਰਬ ਦੇ ਦੇਸ਼ਾਂ ਵਿੱਚ ਚੱਲ ਰਹੇ ਤਣਾਅ ਦੌਰਾਨ ਉਥੇ ਫਸੇ ਹੋਏ ਪੰਜਾਬ ਦੇ 385 ਵਿਅਕਤੀਆਂ ਦੀ ਪਛਾਣ ਹੁਣ ਤੱਕ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਲਗਭਗ 300 ਯੂ.ਏ.ਈ. ਵਿੱਚ ਫਸੇ ਹੋਏ ਹਨ ਅਤੇ ਬਾਕੀ ਖੇਤਰ ਦੇ ਹੋਰ ਦੇਸ਼ਾਂ ਵਿੱਚ ਹਨ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਭਾਰਤ ਸਰਕਾਰ ਕੋਲ ਇਹ ਮੁੱਦਾ ਉਠਾ ਰਹੀ ਹੈ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਰੂਸ ਤੋਂ ਤੇਲ ਖਰੀਦਣ ਬਾਰੇ ਭਾਰਤ ਦੇ ਅਮਰੀਕੀ ਰਾਸ਼ਟਰਪਤੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਭਗਵੰਤ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਜਿਹੜੇ ਲੋਕ ਦਮਗਜ਼ੇ ਮਾਰਦੇ ਸਨ ਕਿ ਭਾਰਤ ‘ਵਿਸ਼ਵ ਗੁਰੂ’ ਬਣ ਜਾਵੇਗਾ, ਉਨ੍ਹਾਂ ਨੇ ਇਸ ਨੂੰ ਘਟਾ ਕੇ ‘ਵਿਸ਼ਵ ਚੇਲਾ’ ਕਰ ਦਿੱਤਾ ਹੈ ਕਿਉਂਕਿ ਅਮਰੀਕਾ ਦੇਸ਼ ਨੂੰ ਆਪਣੀਆਂ ਸ਼ਰਤਾਂ ਦੱਸ ਰਿਹਾ ਹੈ। ਇਹ ਮੰਦਭਾਗਾ ਹੈ ਕਿ ਦੇਸ਼ ਦੀ ਵਿਦੇਸ਼ ਨੀਤੀ ਅਤੇ ਪ੍ਰਭੂਸੱਤਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।”ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਬਿਜਲੀ (ਸੋਧ) ਬਿੱਲ, 2025 ਦਾ ਸਖ਼ਤ ਵਿਰੋਧ ਕਰੇਗੀ। ਉਨ੍ਹਾਂ ਕਿਹਾ, “ਇਹ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਹੜੱਪਣ ਦੀ ਕੋਸ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਿਜਲੀ, ਸਿਹਤ ਅਤੇ ਸਿੱਖਿਆ ਸੂਬੇ ਦੇ ਵਿਸ਼ੇ ਹਨ ਅਤੇ ਕੇਂਦਰ ਨੂੰ ਇਨ੍ਹਾਂ ਵਿੱਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ।”
ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਆਪਣੇ ਆਪ ਨੂੰ ਵੱਡੇ ਸਿਆਸਤਦਾਨ ਸਮਝਦੇ ਆਗੂ ਮੀਡੀਆ ਦਾ ਧਿਆਨ ਖਿੱਚਣ ਲਈ ਨੌਟੰਕੀਆਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਵਾਪਸ ਆ ਗਿਆ ਹੈ।”ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਕੋਰਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਕਿਲ੍ਹੇ ਉਸਾਰ ਰਿਹਾ ਹੈ। ਪੰਜਾਬ ਦੇ ਲੋਕ ਅਜਿਹੇ ਆਗੂਆਂ ਦੇ ਪਿਛਲੇ ਰਿਕਾਰਡ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਸੂਬੇ ਨੂੰ ਬਰਬਾਦ ਕਰਨ ਦਾ ਇੱਕ ਹੋਰ ਮੌਕਾ ਕਦੇ ਨਹੀਂ ਦੇਣਗੇ।”ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

0

👉ਪੰਜਾਬ ਵੱਲੋਂ ਦੇਸ਼ ਭਰ ਦੀ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਦਾ ਆਗਾਜ਼, ਨਿਵੇਸ਼ਕ ਆਪਣੇ ਕਾਰੋਬਾਰੀ ਮਾਡਲ ਦੇ ਅਨੁਕੂਲ ਰਿਆਇਤਾਂ ਦਾ ਲਾਭ ਲੈ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Ludhiana News:ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਪ੍ਰੋਤਸਾਹਨ ਢਾਂਚੇ ਰਾਹੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਨਿਵੇਸ਼ ਸਥਾਨ ਬਣਾਉਣ ਲਈ ਦ੍ਰਿੜ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਉਦਯੋਗਿਕ ਵਿਕਾਸ ‘ਚ ਤੇਜ਼ੀ ਲਿਆਉਣ, ਵੱਡੇ ਪੱਧਰ ‘ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਭਰ ਵਿੱਚ ਰੋਜ਼ਗਾਰ ਪੈਦਾ ਕਰਨ ਲਈ ਕ੍ਰਾਂਤੀਕਾਰੀ ਸੁਧਾਰਾਂ ਦੇ ਨਾਲ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਹੈ। ਇਹ ਆਖਦਿਆਂ ਕਿ ਪੰਜਾਬ ਵਿੱਚ ਪਹਿਲਾਂ ਹੀ ਰਿਕਾਰਡ ਨਿਵੇਸ਼ ਹੋ ਰਿਹਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੀਂ ਨੀਤੀ ਨਿਵੇਸ਼ਕਾਂ ਨੂੰ 20 ਪ੍ਰੋਤਸਾਹਨ ਤੱਕ ਚੁਣਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਅਨੁਕੂਲਿਤ ਪੈਕੇਜ ਤਿਆਰ ਕਰਨ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਸ ਨੀਤੀ ਤਹਿਤ ਪੰਜਾਬ ‘ਚ ਪਹਿਲੀ ਵਾਰ ਪੂੰਜੀ ਸਬਸਿਡੀ ਪੇਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਸਥਿਰ ਪੂੰਜੀ ਨਿਵੇਸ਼ ਦੇ 100 ਫੀਸਦ ਤੱਕ ਪ੍ਰੋਤਸਾਹਨ ਦੀ ਪੇਸ਼ਕਸ਼ ਕਰਦੀ ਹੈ ਅਤੇ ਰੋਜ਼ਗਾਰ ਉੱਤਪਤੀ ਸਬਸਿਡੀ ਯੋਗਤਾ ਦੀ ਸ਼ਰਤ ਨੂੰ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਘਟਾ ਦਿੱਤਾ ਗਿਆ ਹੈ। ਇਸ ਤਰ੍ਹਾਂ ਇਹ ਨੀਤੀ ਉਦਯੋਗਿਕ ਪ੍ਰੋਤਸਾਹਨ ਕਾਰੋਬਾਰਾਂ ਲਈ ਵੱਡੀਆਂ ਸੰਭਵਾਨਾਵਾਂ ਨੂੰ ਖੋਲ੍ਹਦਿਆਂ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਪੰਜਾਬ ਦੀ ਸਥਿਤੀ ਨੂੰ ਇੱਕ ਮੋਹਰੀ ਸਥਾਨ ਵਜੋਂ ਮਜ਼ਬੂਤ ਕਰਦੀ ਹੈ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੀਤੀ ਪੰਜਾਬ ਵਿੱਚ ਉਦਯੋਗਿਕ ਪ੍ਰੋਤਸਾਹਨਾਂ ਢਾਂਚੇ ਵਿੱਚ ਵੱਡੀ ਤਬਦੀਲੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਹਰ ਦੂਜਾ ਰਾਜ ਨਿਵੇਸ਼ਕਾਂ ਨੂੰ ਇੱਕ ਨਿਰਧਾਰਤ ਪ੍ਰੋਤਸਾਹਨ ਸੂਚੀ ਪ੍ਰਦਾਨ ਕਰਦਾ ਹੈ, ਜਿਸ ਵਿੱਚ ਸਿਰਫ਼ ਅਪਨਾਉਣ ਜਾਂ ਛੱਡਣ ਦਾ ਵਿਕਲਪ ਹੁੰਦਾ ਹੈ, ਪਰ ਪੰਜਾਬ ਨੇ ਇਸ ਰੀਤ ਨੂੰ ਬਦਲ ਕੇ ਦਿਖਾਇਆ ਹੈ। ਪੰਜਾਬ ਦੀ ਨਵੀਂ ਨੀਤੀ ਤਹਿਤ ਹੁਣ ਇੱਕ ਨਿਵੇਸ਼ਕ 20 ਪ੍ਰੋਤਸਾਹਨ ਤੱਕ ਲੈ ਸਕਦਾ ਹੈ ਅਤੇ ਆਪਣੇ ਕਾਰੋਬਾਰੀ ਮਾਡਲ ਦੇ ਅਨੁਕੂਲ ਇੱਕ ਪੈਕੇਜ ਬਣਾ ਸਕਦਾ ਹੈ।
ਇਸ ਪਹੁੰਚ ਦੇ ਪਿੱਛੇ ਦਾ ਤਰਕ ਸਮਝਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਦੀਆਂ ਵੱਖ-ਵੱਖ ਸੰਚਾਲਨ ਗਤੀਵਿਧੀਆਂ ਅਤੇ ਲਾਗਤ ਢਾਂਚੇ ਹੁੰਦੇ ਹਨ। ਜਿਵੇਂ ਫਾਰਮਾਸਿਊਟੀਕਲ ਕੰਪਨੀਆਂ ਨੂੰ ਇੱਕ ਈਵੀ ਨਿਰਮਾਤਾ ਨਾਲੋਂ ਵੱਖਰੇ ਸਮਰਥਨ ਦੀ ਲੋੜ ਹੁੰਦੀ ਹੈ ਅਤੇ ਇੱਕ ਡੇਟਾ ਸੈਂਟਰ ਦੀ ਇੱਕ ਟੈਕਸਟਾਈਲ ਪਲਾਂਟ ਨਾਲੋਂ ਵੱਖਰੀ ਲਾਗਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਨੀਤੀ ਇਸ ਚੀਜ਼ ਨੂੰ ਮੰਨਦਿਆਂ ਉਦਯੋਗ ਦੀ ਲੋੜ ਅਨੁਸਾਰ ਹਰ ਚੀਜ਼ ਦੀ ਪੇਸ਼ਕਸ਼ ਕਰਦੀ ਹੈ।ਉਨ੍ਹਾਂ ਕਿਹਾ ਕਿ ਇਹ ਢਾਂਚਾ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਖੇਤਰ, ਲਾਗਤ ਢਾਂਚੇ ਅਤੇ ਕਾਰਜਾਂ ਦੇ ਪੈਮਾਨੇ ਅਨੁਸਾਰ ਅਨੁਕੂਲ ਪ੍ਰੋਤਸਾਹਨ ਚੁਣਨ ਦੀ ਆਗਿਆ ਦਿੰਦਾ ਹੈ, ਜਿਸ ਦੀ ਮਦਦ ਨਾਲ ਉਹ ਆਪਣੇ ਪੈਕੇਜ ਨੂੰ ਆਪਣੇ ਲਾਗਤ ਢਾਂਚੇ ਅਤੇ ਲੋੜ ਅਨੁਸਾਰ ਅਨੁਕੂਲ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਨਵੀਂ ਨੀਤੀ ਤਹਿਤ ਪ੍ਰਦਾਨ ਕੀਤੀ ਗਈ ਹੈ, ਜੋ ਪਹਿਲਾਂ ਨਹੀਂ ਸੀ।ਨੀਤੀ ਦੀ ਇੱਕ ਹੋਰ ਵੱਡੀ ਵਿਸ਼ੇਸ਼ਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪੂੰਜੀ ਸਬਸਿਡੀ ਪੇਸ਼ ਕੀਤੀ ਹੈ।

ਇਹ ਵੀ ਪੜ੍ਹੋ  CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਉਨ੍ਹਾਂ ਕਿਹਾ ਕਿ ਜੇਕਰ ਕੋਈ 100 ਕਰੋੜ ਰੁਪਏ ਦੇ ਪਲਾਂਟ ਦੀ ਯੋਜਨਾ ਬਣਾ ਰਿਹਾ ਹੈ ਤਾਂ ਪੂੰਜੀ ਸਬਸਿਡੀ ਤੋਂ ਬਿਨਾਂ 100 ਕਰੋੜ ਰੁਪਏ ਉਸ ਲਈ ਆਪਣੇ ਜੋਖਮ ਦੇ ਆਧਾਰ ‘ਤੇ ਹੈ। ਪੂੰਜੀ ਸਬਸਿਡੀ ਦੇ ਨਾਲ ਸਰਕਾਰ ਇੱਕ ਹਿੱਸਾ ਪਹਿਲਾਂ ਤੋਂ ਸਹਿ-ਨਿਵੇਸ਼ ਕਰਦੀ ਹੈ, ਜਿਸ ਨਾਲ ਜੋਖ਼ਮ ਘਟ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਨਿਵੇਸ਼ ਅਰਥਸ਼ਾਸਤਰ ਵਿੱਚ ਕਾਫ਼ੀ ਸੁਧਾਰ ਕਰਦਾ ਹੈ। “ਇਸਦਾ ਮਤਲਬ ਹੈ ਕਿ ਘੱਟ ਨਿਵੇਸ਼ ਨਾਲ ਉਹੀ ਮਾਲੀਆ। ਪੰਜਾਬ ਦੇਸ਼ ਦਾ ਪਹਿਲਾ ਰਾਜ ਹੈ ਜਿਸਨੇ ਇਹ ਸਹੂਲਤ ਪੇਸ਼ਕਸ਼ ਕੀਤੀ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੂਜੇ ਰਾਜਾਂ ਵਿੱਚ ਜ਼ਿਆਦਾਤਰ ਉਦਯੋਗਿਕ ਨੀਤੀਆਂ ਵੱਡੇ ਪੱਧਰ ‘ਤੇ ਨਵੇਂ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਮੌਜੂਦਾ ਕਾਰੋਬਾਰਾਂ ਨੂੰ ਅਕਸਰ ਦਰਕਿਨਾਰ ਕਰ ਦਿੱਤਾ ਜਾਂਦਾ ਹੈ। “ਦੂਜੇ ਰਾਜਾਂ ਵਿੱਚ ਜ਼ਿਆਦਾਤਰ ਉਦਯੋਗਿਕ ਨੀਤੀਆਂ ਬਾਹਰੀ ਲੋਕਾਂ ਲਈ ਤਿਆਰ ਕੀਤੀਆਂ ਜਾਂਦੀਆਂ ਹਨ,ਜੋ ਨਵੇਂ ਨਿਵੇਸ਼ਕਾਂ, ਗ੍ਰੀਨਫੀਲਡ ਪ੍ਰੋਜੈਕਟਾਂ ਅਤੇ ਕੰਪਨੀਆਂ ਨੂੰ ਦੂਜੇ ਰਾਜਾਂ ਤੋਂ ਆਕਰਸ਼ਿਤ ਕਰਨ ਨੂੰ ਪਹਿਲ ਦਿੰਦਿਆਂ ਹਨ, ਜਦਿ ਪਹਿਲਾਂ ਤੋਂ ਕੰਮ ਕਰ ਰਹੇ ਟੈਕਸ ਅਦਾ ਕਰ ਰਹੇ ਅਤੇ ਲੋਕਾਂ ਨੂੰ ਰੋਜ਼ਗਾਰ ਦੇ ਰਹੇ ਕਾਰੋਬਾਰਾਂ ਨੂੰ ਆਮ ਤੌਰ ‘ਤੇ ਬਾਅਦ ਵਿੱਚ ਵਿਚਾਰਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਨਵੀਂ ਨੀਤੀ ਆਧੁਨਿਕੀਕਰਨ ਅਤੇ ਵਿਸਥਾਰ ਵਾਲੇ ਪ੍ਰੋਜੈਕਟਾਂ ਨੂੰ ਵੀ ਪ੍ਰੋਤਸਾਹਨ ਦੇ ਕੇ ਇਸ ਅਸੰਤੁਲਨ ਨੂੰ ਠੀਕ ਕਰਦੀ ਹੈ। ਪੰਜਾਬ ਦੀ ਨਵੀਂ ਨੀਤੀ ਨੇ ਇਸ ਰੀਤ ਨੂੰ ਬਦਲ ਦਿੱਤਾ ਹੈ ਕਿਉਂਕਿ ਇਸ ਤਹਿਤ ਹੁਣ ਆਧੁਨਿਕੀਕਰਨ ਅਤੇ ਵਿਸਥਾਰ ਵਾਲੇ ਪ੍ਰੋਜੈਕਟ ਵੀ ਹੁਣ ਪ੍ਰੋਤਸਾਹਨ ਲਈ ਯੋਗ ਹਨ। ਇੱਕ ਲੁਧਿਆਣਾ ਨਿਰਮਾਤਾ ਜੋ ਮਸ਼ੀਨਰੀ ਨੂੰ ਅਪਗ੍ਰੇਡ ਕਰਨਾ, ਉਤਪਾਦਨ ਲਾਈਨ ਜੋੜਨਾ ਜਾਂ ਸਮਰੱਥਾ ਦਾ ਵਿਸਥਾਰ ਕਰਨਾ ਚਾਹੁੰਦਾ ਹੈ, ਹੁਣ ਨਵੇਂ ਨਿਵੇਸ਼ਕਾਂ ਦੇ ਨਾਲ ਨੀਤੀ ਸਹਾਇਤਾ ਪ੍ਰਾਪਤ ਕਰੇਗਾ।”
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਨੀਤੀ ਨਿਵੇਸ਼ਕਾਂ ਨੂੰ ਪ੍ਰੋਤਸਾਹਨ ਦੀ ਸਮਾਂ-ਸੀਮਾ ਵਧਾਉਣ ਦੇ ਵਿਕਲਪ ਨਾਲ ਲੰਬੇ ਸਮੇਂ ਦੀ ਸਥਿਰਤਾ ਪ੍ਰਦਾਨ ਕਰਦੀ ਹੈ, ਜਿਸ ਤਹਿਤ ਪ੍ਰੋਤਸਾਹਨ ਅਵਧੀ ਨੂੰ 15 ਸਾਲਾਂ ਦੇ ਸਮੇਂ ਤੱਕ ਵਧਾਇਆ ਗਿਆ ਹੈ ਜਦੋਂ ਕਿ ਜ਼ਿਆਦਾਤਰ ਸੂਬਿਆਂ ਦੀਆਂ ਨੀਤੀਆਂ ਪੰਜ ਤੋਂ 10 ਸਾਲਾਂ ਤੱਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੂੰਜੀ-ਸੰਵੇਦਨਸ਼ੀਲ ਖੇਤਰਾਂ ਲਈ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ। “ਇਹ ਭਾਰੀ ਉਦਯੋਗਾਂ, ਸੈਮੀਕੰਡਕਟਰ, ਫਾਰਮਾਸਿਊਟੀਕਲ, ਡੇਟਾ ਸੈਂਟਰ ਅਤੇ ਹੋਰਾਂ ਲਈ ਇੱਕ ਵਰਦਾਨ ਹੈ ਕਿਉਂਕਿ ਇਹ ਉਹ ਕਾਰੋਬਾਰ ਨਹੀਂ ਹਨ ਜੋ ਦੂਜੇ ਸਾਲ ਵਿੱਚ ਮੁਨਾਫਾ ਦੇਣ ਲੱਗਦੇ ਹਨ, ਸਗੋਂ ਇਹ ਦਹਾਕੇ ਭਰ ਤੱਕ ਦਾ ਸਮਾਂ ਲੈ ਜਾਂਦੇ ਹਨ। ਇਸ ਵਿਵਸਥਾ ਦੀ ਵਿੱਤੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਦਰਾਂ ਸਾਲ ਭਵਿੱਖ ਦੇ ਸਾਰੇ ਪ੍ਰੋਤਸਾਹਨਾਂ ਦੇ ਕੁੱਲ ਮੌਜੂਦਾ ਮੁੱਲ ਦੇ ਨਾਲ-ਨਾਲ ਸ਼ੁੱਧ ਮੌਜੂਦਾ ਮੁੱਲ ਨੂੰ ਮਹੱਤਵਪੂਰਨ ਢੰਗ ਨਾਲ ਬਦਲਦੇ ਹਨ। ਪੂੰਜੀ-ਸੰਵੇਦਨਸ਼ੀਲ ਖੇਤਰਾਂ ਲਈ ਇਹ ਪੂਰੀ ਨੀਤੀ ਵਿੱਚ ਸਭ ਤੋਂ ਮਹੱਤਵਪੂਰਨ ਚੀਜ਼ ਹੋ ਸਕਦੀ ਹੈ।ਮੁੱਖ ਮੰਤਰੀ ਨੇ ਅੱਗੇ ਜ਼ੋਰ ਦੇ ਕੇ ਕਿਹਾ ਕਿ ਸਥਿਰ ਪੂੰਜੀ ਨਿਵੇਸ਼ ਦੀ ਪਰਿਭਾਸ਼ਾ ਨੂੰ ਬਦਲ ਕੇ ਇਸਦਾ ਵਿਸਥਾਰ ਕੀਤਾ ਗਿਆ ਹੈ, ਜਿਸ ਨਾਲ ਉਸ ਅਧਾਰ ਨੂੰ ਵਧਾਇਆ ਜਾਵੇਗਾ ਜਿਸ ‘ਤੇ ਪ੍ਰੋਤਸਾਹਨਾਂ ਦੀ ਗਣਨਾ ਕੀਤੀ ਜਾਂਦੀ ਹੈ।ਸਥਿਰ ਪੂੰਜੀ ਨਿਵੇਸ਼ ਨੂੰ ਉਸ ਅਧਾਰ ਵਜੋਂ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ ਜਿਸ ‘ਤੇ ਸਾਰੇ ਪ੍ਰੋਤਸਾਹਨਾਂ ਦੀ ਗਣਨਾ ਕੀਤੀ ਜਾਂਦੀ ਹੈ ਅਤੇ ਇਸ ਵਿੱਚ ਹੁਣ ਜ਼ਮੀਨ, ਲੇਬਰ ਹਾਊਸਿੰਗ, ਖੋਜ ਅਤੇ ਵਿਕਾਸ ਸਹੂਲਤਾਂ, ਐਫਲੂਐਂਟ ਟ੍ਰੀਟਮੈਂਟ ਪਲਾਂਟ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਜ਼ੀਰੋ ਤਰਲ ਡਿਸਚਾਰਜ ਸਿਸਟਮ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਸਥਿਰਤਾ ਅਤੇ ਪਾਲਣਾ ਨਾਲ ਕਾਰੋਬਾਰ ਕਰਨ ਵਾਲੇ ਉਦਯੋਗਾਂ ਨੂੰ ਵਿੱਤੀ ਤੌਰ ‘ਤੇ ਸਮਰਥਨ ਦਿੱਤਾ ਜਾਵੇ। ਨਿਵੇਸ਼ਕਾਂ ਦੁਆਰਾ ਇੱਕ ਅਨੁਕੂਲ, ਟਿਕਾਊ ਸਹੂਲਤ ਬਣਾਉਣ ‘ਤੇ ਖਰਚ ਕੀਤਾ ਜਾਣ ਵਾਲਾ ਹਰ ਰੁਪਿਆ ਹੁਣ ਉਨ੍ਹਾਂ ਲਈ ਕੰਮ ਕਰੇਗਾ।

ਇਹ ਵੀ ਪੜ੍ਹੋ  ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸੁਨਵਰਦੀਪ ਸਿੰਘ ਦੀ ਸਫਲਤਾ ਨੌਜਵਾਨਾਂ ਲਈ ਚਾਨਣ ਮੁਨਾਰਾ-ਕੁਲਤਾਰ ਸਿੰਘ ਸੰਧਵਾਂ

ਪ੍ਰੋਤਸਾਹਨਾਂ ਦੀ ਗਣਨਾ ਲਈ ਆਧਾਰ ਹੁਣ ਕਾਫ਼ੀ ਵੱਡਾ ਕਰ ਦਿੱਤਾ ਗਿਆ ਹੈ। ਪੰਜਾਬ ਨੇ ਪਾਲਣਾ ਕਰਨ ਵਾਲੇ ਉਦਯੋਗਨਾਂ ਨੂੰ ਵਿੱਤੀ ਤੌਰ ‘ਤੇ ਲਾਭ ਪਹੁੰਚਾਉਣ ਦੀ ਵਿਵਸਥਾ ਸ਼ਾਮਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਛੋਟੇ ਕਾਰੋਬਾਰਾਂ ਲਈ ਉਦਯੋਗਿਕ ਪ੍ਰੋਤਸਾਹਨਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ‘ਤੇ ਵੀ ਕੇਂਦ੍ਰਿਤ ਹੈ, ਜਿਸ ਤਹਿਤ ਰੋਜ਼ਗਾਰ ਉੱਤਪਤੀ ਸਬਸਿਡੀ ਯੋਗਤਾ ਨੂੰ ਘਟਾ ਕੇ 25 ਕਰੋੜ ਰੁਪਏ ਦੇ ਨਿਵੇਸ਼ ਅਤੇ 50 ਕਾਮਿਆਂ ਤੱਕ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਨਿਰਧਾਰਤ ਸੀਮਾਵਾਂ ਬਹੁਤ ਸਾਰੇ ਛੋਟੇ ਅਤੇ ਦਰਮਿਆਨੇ ਉੱਦਮਾਂ ਨੂੰ ਬਾਹਰ ਰੱਖਦੀਆਂ ਸਨ ਅਤੇ ਇਹ ਸੀਮਾ ਜ਼ਿਆਦਾ ਹੋਣ ਕਰਕੇ ਇਹ ਪਹਿਲਾਂ ਬਹੁਤ ਸਾਰੇ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਨੂੰ ਸਬਸਿਡੀ ਢਾਂਚੇ ਤੋਂ ਬਾਹਰ ਰੱਖਦੀ ਸੀ।ਪੰਜਾਬ ਦੀ ਆਰਥਿਕਤਾ ਵਿੱਚ ਛੋਟੇ ਉਦਯੋਗਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਪੰਜਾਬ ਦੇ ਉਦਯੋਗ ਦੀ ਰੀੜ੍ਹ ਸਿਰਫ਼ ਵੱਡੇ ਪਲਾਂਟ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ, ਜਲੰਧਰ, ਬਟਾਲਾ ਅਤੇ ਗੋਬਿੰਦਗੜ੍ਹ ਵਿੱਚ ਹਜ਼ਾਰਾਂ ਛੋਟੇ ਨਿਰਮਾਤਾ ਹਨ ਜੋ 30, 40 ਜਾਂ 50 ਲੋਕਾਂ ਨੂੰ ਵੀ ਰੋਜ਼ਗਾਰ ਦਿੰਦੇ ਹਨ।ਅਜਿਹੇ ਉੱਦਮਾਂ ਨੂੰ ਈਜੀਐਸ ਢਾਂਚੇ ਦੇ ਅੰਦਰ ਲਿਆ ਕੇ ਅਸੀਂ ਉਨ੍ਹਾਂ ਕਾਰੋਬਾਰਾਂ ਵਿੱਚ ਅਸਲ ਪੈਸਾ ਲਗਾ ਰਹੇ ਹਾਂ ਜੋ ਆਪਣੇ ਨਿਵੇਸ਼ ਦੇ ਹਰ ਰੁਪਏ ਪਿੱਛੇ ਵੱਧ ਤੋਂ ਵੱਧ ਕਾਮਿਆਂ ਨੂੰ ਰੋਜ਼ਗਾਰ ਦੇਣਾ ਯਕੀਨੀ ਬਣਾਉਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਰੋਜ਼ਗਾਰ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰਦੀ ਹੈ। “ਪੰਜਾਬ ਨੇ ਔਰਤਾਂ, ਅਨੁਸੂਚਿਤ ਜਾਤੀਆਂ/ਅਨੁਸੂਚਿਤ ਜਨਜਾਤੀ ਅਤੇ ਦਿਵਿਆਂਗ ਵਿਅਕਤੀਆਂ ਨੂੰ ਰੁਜ਼ਗਾਰ ਦੇਣ ਵਾਲੇ ਕਾਰੋਬਾਰਾਂ ਅਤੇ ਆਈਟੀ/ਆਈਟੀਈਐਸ ਅਤੇ ਜੀਸੀਸੀ ਯੂਨਿਟਾਂ ਲਈ ਉੱਚ ਰੋਜ਼ਗਾਰ ਉੱਤਪਤੀ ਸਬਸਿਡੀ ਦਰਾਂ ਨੂੰ ਯਕੀਨੀ ਬਣਾ ਕੇ ਸਿਰਫ਼ ਸਮਾਜਿਕ ਵਿਵਸਥਾ ਤੱਕ ਸੀਮਤ ਨਾ ਰੱਖ ਕੇ ਇੱਕ ਵਿੱਤੀ ਵਿਵਸਥਾ ਵੀ ਬਣਾਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਵਵਿਆਪੀ ਨਿਵੇਸ਼ਕਾਂ ਦੀਆਂ ਉਮੀਦਾਂ ਦੇ ਅਨੁਸਾਰ ਹੈ। “ਈਐਸਜੀ ਵਚਨਬੱਧਤਾ ਵਾਲੀਆਂ ਕੰਪਨੀਆਂ ਅਤੇ ਵਿਭਿੰਨਤਾ ਮਾਪਦੰਡਾਂ ਨੂੰ ਵਿਚਾਰਨ ਵਾਲੇ ਵਿਸ਼ਵਵਿਆਪੀ ਨਿਵੇਸ਼ਕਾਂ ਲਈ, ਇਹ ਇੱਕ ਨੀਤੀਗਤ ਵਿਸ਼ੇਸ਼ਤਾ ਹੈ ਜੋ 2026 ਵਿੱਚ ਬੋਰਡਰੂਮ ਤਰਜੀਹਾਂ ਨਾਲ ਸਿੱਧੇ ਤੌਰ ‘ਤੇ ਨਜਿੱਠਦੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਖੇਤਰਾਂ ਵਿੱਚ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਾਧੂ ਪ੍ਰੋਤਸਾਹਨ ਪੇਸ਼ ਕੀਤੇ ਹਨ ਜਿਨ੍ਹਾਂ ਨੂੰ ਵਧੇਰੇ ਨਿਵੇਸ਼ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਿਆਨ ਦੇਣ ਯੋਗ ਨੌਂ ਤਰਜੀਹੀ ਖੇਤਰਾਂ ਅਤੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਸਥਿਤ ਉਦਯੋਗਾਂ ਲਈ 25 ਫੀਸਦ ਵਾਧੂ ਪ੍ਰੋਤਸਾਹਨ ਪ੍ਰਦਾਨ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਿਵੇਸ਼ ਦਾ ਪੱਧਰ ਇਤਿਹਾਸਕ ਤੌਰ ‘ਤੇ ਘੱਟ ਰਿਹਾ ਹੈ। “ਇਨ੍ਹਾਂ ਜ਼ਿਲ੍ਹਿਆਂ ਵਿੱਚ ਇਤਿਹਾਸਕ ਤੌਰ ‘ਤੇ ਭੂਗੋਲਿਕ ਜੋਖਮ ਦੇ ਕਾਰਨ ਘੱਟ ਨਿਵੇਸ਼ ਦਰਜ ਕੀਤਾ ਗਿਆ ਹੈ। ਇਸ ਚੀਜ਼ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਹੁਣ ਨਿਵੇਸ਼ਕਾਂ ਨੂੰ ਸਿਰਫ਼ ਭਰੋਸਾ ਦੇਣ ਦੀ ਬਜਾਏ ਉਨ੍ਹਾਂ ਦੇ ਜੋਖਮ ਲਈ ਵਿੱਤੀ ਰੂਪ ਵਿੱਚ ਮੁਆਵਜ਼ਾ ਦੇ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਆਪਣਾ ਉੱਦਮ ਸਥਾਪਤ ਕਰਨ ਦੇ ਚਾਹਵਾਨ ਸ਼ੁਰੂਆਤੀ ਉੱਦਮੀਆਂ ਲਈ ਪ੍ਰੋਤਸਾਹਨ ਸਟੈਕ ਸੱਚਮੁੱਚ ਇੱਕ ਪ੍ਰਭਾਵਸ਼ਾਲੀ ਵਿਵਸਥਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਣ ਕਈ ਮੁੱਖ ਖੇਤਰਾਂ ਵਿੱਚ ਸਮਰਪਿਤ ਨੀਤੀਗਤ ਢਾਂਚੇ ਹੋਣਗੇ। “ਆਈਟੀ/ਆਈਟੀਈਐਸ, ਜੀਸੀਸੀ, ਈਵੀਜ਼, ਈਐਸਡੀਐਮ, ਸੈਮੀਕੰਡਕਟਰ, ਫਿਲਮ ਨਿਰਮਾਣ, ਸੈਰ-ਸਪਾਟਾ ਅਤੇ ਹੋਰ ਹਰੇਕ ਸੈਕਟਰ ਲਈ ਇੱਕ ਸਮਰਪਿਤ ਨੀਤੀ ਹੈ।ਉਨ੍ਹਾਂ ਕਿਹਾ ਕਿ ਇਹ ਨੀਤੀਆਂ ਵਿਆਪਕ ਉਦਯੋਗ ਸਲਾਹ-ਮਸ਼ਵਰੇ ਰਾਹੀਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕੋਈ ਛੋਟੀ ਵਿਵਸਥਾ ਨਹੀਂ ਸਗੋਂ ਇੱਕ ਸੈਕਟਰ ਮਾਹਰ ਦੀ ਪ੍ਰਧਾਨਗੀ ਵਾਲੀ ਉਦਯੋਗ ਕਮੇਟੀ ਦੁਆਰਾ ਤਿਆਰ ਕੀਤਾ ਇੱਕ ਸਟੈਂਡਅਲੋਨ ਢਾਂਚਾ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ

ਇਸਦਾ ਮਤਲਬ ਹੈ ਕਿ ਸਰਕਾਰ ਨੇ ਉਦਯੋਗ ਨਾਲ ਸਲਾਹ-ਮਸ਼ਵਰਾ ਕੀਤਾ ਹੈ ਅਤੇ ਉਹਨਾਂ ਦੇ ਲਾਗਤ ਢਾਂਚੇ ਦੇ ਅਨੁਕੂਲ ਪ੍ਰੋਤਸਾਹਨ ਤਿਆਰ ਕੀਤੇ ਹਨ।ਪੰਜਾਬ ‘ਚ ਨਿਵੇਸ਼ ਦੀ ਵਧਦੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਪੰਜਾਬ ਨੂੰ 1.55 ਲੱਖ ਕਰੋੜ ਦਾ ਨਿਵੇਸ਼ ਹਾਸਲ ਹੋਇਆ ਹੈ, ਜਿਸ ਵਿੱਚੋਂ 55,000 ਕਰੋੜ ਰੁਪਏ ਦਾ ਨਿਵੇਸ਼ ਪਿਛਲੇ ਸਾਲ ਹੀ ਆ ਗਿਆ ਹੈ।ਉਨ੍ਹਾਂ ਕਿਹਾ ਕਿ “ਟਾਟਾ, ਇਨਫੋਸਿਸ, ਵਰਧਮਾਨ, ਟ੍ਰਾਈਡੈਂਟ, ਐਚਐਮਈਐਲ ਅਤੇ ਫੋਰਟਿਸ ਵਰਗੇ ਸਾਰੇ ਕਾਰੋਬਾਰ ਇੱਕ ਸਾਲ ਦੀ ਸਮਾਂ-ਸੀਮਾ ਵਿੱਚ ਹੀ ਨਿਵੇਸ਼ ਕਰਨ ਲਈ ਵਚਨਬੱਧ ਹਨ।
ਉਨ੍ਹਾਂ ਅੱਗੇ ਕਿਹਾ ਕਿ ਨੀਤੀ ਦੇ ਤਹਿਤ ਨਿਵੇਸ਼ਕ ਜ਼ਮੀਨ, ਮਸ਼ੀਨਰੀ, ਇਮਾਰਤਾਂ, ਖੋਜ ਅਤੇ ਵਿਕਾਸ ਅਤੇ ਈਟੀਪੀ ਸਮੇਤ ਆਪਣੇ ਸਥਿਰ ਪੂੰਜੀ ਨਿਵੇਸ਼ ਦੇ 100 ਫੀਸਦ ਤੱਕ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ। ਇਹ ਨੀਤੀ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਦੀ ਪ੍ਰਗਤੀ ਅਤੇ ਸੂਬੇ ਦੇ ਸਾਜ਼ਗਾਰ ਕਾਰੋਬਾਰੀ ਮਾਹੌਲ ਵਿੱਚ ਨਿਵੇਸ਼ਕਾਂ ਦੇ ਵਿਸ਼ਵਾਸ਼ ਦੀ ਬਹਾਲੀ ਦੋਵੇਂ ਨਾਲੋ-ਨਾਲ ਅਤੇ ਤੇਜ਼ੀ ਨਾਲ ਵਧਣ।ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਲਗਭਗ 200 ਮੋਹਰੀ ਉਦਯੋਗਪਤੀਆਂ ਅਤੇ ਵੱਖ-ਵੱਖ ਖੇਤਰਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਲਾਂਚ ਕੀਤੀ ਗਈ , ਜੋ ਕਿ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਰਾਹ ’ਤੇ ਉਦਯੋਗਾਂ ਦੀ ਮਜ਼ਬੂਤ ਭਾਗੀਦਾਰੀ ਅਤੇ ਵਿਸ਼ਵਾਸ ਦਾ ਪ੍ਰਮਾਣ ਹੈ।
ਇਸ ਪਹਿਲਕਦਮੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਨੀਤੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਇੱਕ ਮੋਹਰੀ ਥਾਂ ਵਜੋਂ ਪੰਜਾਬ ਦੀ ਸਥਿਤੀ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਇਨਹੈਂਸਡ ਸਟਾਰਟਅੱਪ ਸੀਡ ਗ੍ਰਾਂਟਾਂ ਅਤੇ ਮੋਹਾਲੀ ਵਿੱਚ ਇੱਕ ਸਰਕਾਰੀ ਸਟਾਰਟਅੱਪ ਹੱਬ ਦੀ ਸਥਾਪਨਾ ਰਾਹੀਂ ਸਟਾਰਟਅੱਪਾਂ ਲਈ ਸਾਕਾਰਤਮਕ ਮਾਹੌਲ ਨੂੰ ਵੀ ਮਜ਼ਬੂਤ ਕਰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਤੋਂ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਫ਼੍ਰਾਈਟ ਅਤੇ ਮਾਰਕੀਟਿੰਗ ਸਬਸਿਡੀ ਸਹਾਇਤਾ ਸ਼ੁਰੂ ਕੀਤੀ ਗਈ ਹੈ ਅਤੇ ਮੈਗਾ ਨਿਵੇਸ਼ ਪ੍ਰੋਜੈਕਟਾਂ ਦੀ ਸਹੂਲਤ ਲਈ ਇੱਕ ਅਨੁਕੂਲਿਤ ਪੈਕੇਜ ਕਮੇਟੀ ਸਥਾਪਤ ਕੀਤੀ ਗਈ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ, ਕਿਰਤ ਨਿਯਮਾਂ ਅਤੇ ਇਮਾਰਤ ਪ੍ਰਵਾਨਗੀਆਂ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

“ਇਹ ਨੀਤੀ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਪੰਜਾਬ ਕਾਰੋਬਾਰ ਲਈ ਖੁੱਲ੍ਹਾ ਹੈ। ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਨਾਲ , ਪੰਜਾਬ ਉਦਯੋਗ ਜਗਤ ਦੇ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਲਈ ਬਣਾ ਰਿਹਾ ਹੈ।”’’ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਨਿਵੇਸ਼ਕਾਂ ਨੂੰ ਸਸ਼ਕਤ ਬਣਾਉਣ ਵਿੱਚ ਅਹਿਮ ਤਬਦੀਲੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ ਅਜਿਹੀ ਨੀਤੀ ਆਈ ਹੈ ਜਿਸ ਨੇ ਦਰਅਸਲ ਸ਼ਕਤੀ ਨਿਵੇਸ਼ਕਾਂ ਦੇ ਹੱਥਾਂ ਵਿੱਚ ਦਿੱਤੀ ਹੈ। ਨਿਵੇਸ਼ਕ ਉਹ ਪ੍ਰੋਤਸਾਹਨ ਚੁਣ ਸਕਦੇ ਹਨ, ਜਿਸ ਤੋਂ ਉਹ ਲਾਭ ਲੈਣਾ ਚਾਹੁੰਦੇ ਹਨ ਅਤੇ ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਸਬੰਧੀ ਸਮਾਂ ਸੀਮਾਂ ਚੁਣਨ ਦੀ ਵੀ ਆਜ਼ਾਦੀ ਹੈ।”“ਇਹ ਆਜ਼ਾਦੀ ਅਤੇ ਨਿਵੇਸ਼ਕ-ਅਧਾਰਤ ਢਾਂਚਾ ਬੇਮਿਸਾਲ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਸੂਬਾ ਬਣਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”’’ਇਸ ਪਹਿਲਕਦਮੀ ਪਿਛਲੀ ਦੂਰਅੰਦੇਸ਼ੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਪੰਜਾਬ ਦੀ ਮੁਕਾਬਲੇਬਾਜ਼ੀ ਨੂੰ ਹੋਰ ਬਿਹਤਰ ਬਣਾਉਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।ਇਸ ਦੌਰਾਨ ਬਿਜਲੀ, ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਘਰੇਲੂ ਅਤੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ 13-15 ਮਾਰਚ 2026 ਨੂੰ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2026 ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਸ ਸੰਮੇਲਨ ਵਿੱਚ ਸੂਬਾ ਆਪਣੇ ਨਵੇਂ ਉਦਯੋਗਿਕ ਦ੍ਰਿਸ਼ਟੀਕੋਣ ਅਤੇ ਨਿਵੇਸ਼ ਦੇ ਮੌਕਿਆਂ ਦਾ ਪ੍ਰਦਰਸ਼ਨ ਕਰੇਗਾ।”ਨੀਤੀ ਕਈ ਅਜਿਹੀਆਂ ਅਹਿਮ ਵਿਸ਼ੇਸ਼ਤਾਵਾਂ ਪੇਸ਼ ਕਰਦੀ ਹੈ, ਜਿਨ੍ਹਾਂ ਰਾਹੀਂ ਇਹ ਤੈਅ ਕੀਤਾ ਜਾ ਸਕਦਾ ਹੈ ਕਿ ਪੰਜਾਬ ਉਦਯੋਗਿਕ ਪ੍ਰੋਤਸਾਹਨਾਂ ਦੀ ਨੁਹਾਰ ਨੂੰ ਬੁਨਿਆਦੀ ਤੌਰ ’ਤੇ ਮੁੜ ਆਕਾਰ ਕਿਵੇਂ ਦਿੱਤਾ ਜਾਵੇ।
ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ
ਨਿਵੇਸ਼ਕ-ਡਿਜ਼ਾਈਨ ਕੀਤੇ ਪ੍ਰੋਤਸਾਹਨ ਪੈਕੇਜ
ਪਹਿਲੀ ਵਾਰ, ਨਿਵੇਸ਼ਕ 20 ਪ੍ਰੋਤਸਾਹਨਾਂ ਦੀ ਚੋਣ ਕਰਨ ਅਤੇ ਆਪਣੇ ਕਾਰੋਬਾਰੀ ਮਾਡਲਾਂ ਦੇ ਅਨੁਕੂਲ ਅਨੁਕੂਲਿਤ ਪ੍ਰੋਤਸਾਹਨ ਪੈਕੇਜ ਬਣਾਉਣ ਦੇ ਯੋਗ ਹੋਣਗੇ। ਇਹ ਲਚਕਦਾਰ ਢਾਂਚੇ ਅਨੁਸਾਰ ਫਾਰਮਾਸਿਊਟੀਕਲ, ਇਲੈਕਟ੍ਰਿਕ ਵਾਹਨ, ਡੇਟਾ ਸੈਂਟਰ ਅਤੇ ਟੈਕਸਟਾਈਲ ਵਰਗੇ ਉਦਯੋਗ ਬਹੁਤ ਵੱਖਰੇ ਲਾਗਤ ਢਾਂਚੇ ਨਾਲ ਕੰਮ ਕਰਦੇ ਹਨ, ਜਿਸ ਨਾਲ ਪ੍ਰੋਤਸਾਹਨਾਂ ਨੂੰ ਸੈਕਟਰ, ਪੈਮਾਨੇ ਅਤੇ ਸੰਚਾਲਨ ਜ਼ਰੂਰਤਾਂ ਦੇ ਅਨੁਸਾਰ ਬਣਾਇਆ ਜਾ ਸਕਦਾ ਹੈ।
ਪੰਜਾਬ ਵਿੱਚ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਗਈ
ਪੰਜਾਬ ਸਰਕਾਰ ਨੇ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਹੈ। ਇਹ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਨੂੰ ਸ਼ੁਰੂਆਤੀ ਨਿਵੇਸ਼ ਬੋਝ ਦਾ ਹਿੱਸਾ ਸਾਂਝਾ ਕਰਨ ਦੀ ਆਗਿਆ ਦਿੰਦਾ ਹੈ, ਨਿਵੇਸ਼ਕਾਂ ਲਈ ਪੂੰਜੀ ਜੋਖਮ ਨੂੰ ਘਟਾਉਂਦਾ ਹੈ ਅਤੇ ਉਤਪਾਦਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰੋਜੈਕਟਾਂ ਦੀ ਅੰਦਰੂਨੀ ਰਿਟਰਨ ਦਰ ਵਿੱਚ ਸੁਧਾਰ ਕਰਦਾ ਹੈ।
ਮੌਜੂਦਾ ਉਦਯੋਗ ਹੁਣ ਪ੍ਰੋਤਸਾਹਨ ਲਈ ਯੋਗ ਹਨ
ਨੀਤੀ ਪੰਜਾਬ ਵਿੱਚ ਪਹਿਲਾਂ ਤੋਂ ਚੱਲ ਰਹੇ ਉਦਯੋਗਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ। ਆਧੁਨਿਕੀਕਰਨ, ਮਸ਼ੀਨਰੀ ਅੱਪਗ੍ਰੇਡ, ਸਮਰੱਥਾ ਵਿਸਥਾਰ ਅਤੇ ਮੌਜੂਦਾ ਨਿਰਮਾਤਾਵਾਂ ਵੱਲੋਂ ਸ਼ੁਰੂ ਕੀਤੀਆਂ ਗਈਆਂ ਨਵੀਆਂ ਉਤਪਾਦਨ ਲਾਈਨਾਂ ਹੁਣ ਪ੍ਰੋਤਸਾਹਨ ਲਈ ਯੋਗ ਹੋਣਗੀਆਂ ਅਤੇ ਉਹਨਾਂ ਤੋਂ ਨਵੇਂ ਨਿਵੇਸ਼ਕ ਵੀ ਬਰਾਬਰ ਦਾ ਲਾਭ ਸਕਣਗੇ।
ਪ੍ਰੋਤਸਾਹਨ ਸਹਾਇਤਾ 15 ਸਾਲਾਂ ਤੱਕ ਵਧਾਈ ਗਈ
ਨੀਤੀ ਤਹਿਤ ਪ੍ਰੋਤਸਾਹਨ ਸਹਾਇਤਾ ਪੰਦਰਾਂ ਸਾਲਾਂ ਤੱਕ ਵਧਾਈ ਜਾ ਸਕਦੀ ਹੈ, ਜੋ ਕਿ ਕਈ ਹੋਰ ਸੂਬਿਆਂ ਦੁਆਰਾ ਪੇਸ਼ ਕੀਤੀ ਜਾਂਦੀ ਆਮ ਪੰਜ ਤੋਂ ਦਸ ਸਾਲਾਂ ਦੀ ਸਹਾਇਤਾ ਮਿਆਦ ਨਾਲੋਂ ਕਾਫ਼ੀ ਜ਼ਿਆਦਾ ਹੈ। ਇਹ ਪੰਜਾਬ ਨੂੰ, ਅਜੋਕੇ ਤੇ ਲਾਹੇਵੰਦ ਪੂੰਜੀ ਖੇਤਰਾਂ ਜਿਵੇਂ ਸੈਮੀਕੰਡਕਟਰ, ਫਾਰਮਾਸਿਊਟੀਕਲ ਅਤੇ ਡੇਟਾ ਸੈਂਟਰਾਂ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਬਣਾਉਂਦਾ ਹੈ, ਜਿਨ੍ਹਾਂ ਨੂੰ ਰਿਟਰਨ ਪੈਦਾ ਕਰਨ ਲਈ ਲੰਮਾਂ ਸਮਾਂ ਲਗਦਾ ਹੈ।
ਫਿਕਸਡ ਪੂੰਜੀ ਨਿਵੇਸ਼ ਦੀ ਵਿਸਤ੍ਰਿਤ ਪਰਿਭਾਸ਼ਾ
ਨੀਤੀ ਫਿਕਸਡ ਪੂੰਜੀ ਨਿਵੇਸ਼ ਦੀ ਪਰਿਭਾਸ਼ਾ ਦਾ ਵਿਸਤਾਰ ਕਰਦੀ ਹੈ, ਜੋ ਅੱਗੇ ਪ੍ਰੋਤਸਾਹਨ ਦੇ ਮਲੁਾਂਕਣ ਦਾ ਆਧਾਰ ਬਣਾਉਂਦੀ ਹੈ। ਜ਼ਮੀਨ, ਕਿਰਤ ਰਿਹਾਇਸ਼, ਖੋਜ ਅਤੇ ਵਿਕਾਸ ਸਹੂਲਤਾਂ, ਇਫਿਊਲੈਂਟ ਟ੍ਰੀਟਮੈਂਟ ਪਲਾਂਟ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਜ਼ੀਰੋ ਲਿਕਵਿਡ ਡਿਸਚਾਰਜ ਪ੍ਰਣਾਲੀਆਂ ਵਿੱਚ ਹੁਣ ਨਿਵੇਸ਼ ਕੀਤਾ ਜਾਵੇਗਾ, ਇਹ ਯਕੀਨੀ ਬਣਾਉਂਦੇ ਹੋਏ ਕਿ ਟਿਕਾਊ ਅਤੇ ਅਨੁਕੂਲ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਪ੍ਰੋਤਸਾਹਨ ਅਧਾਰ ਵਿੱਚ ਯੋਗਦਾਨ ਪਾਉਂਦਾ ਹੈ।
ਛੋਟੇ ਅਤੇ ਦਰਮਿਆਨੇ ਉੱਦਮਾਂ ਲਈ ਵਧੇਰੇ ਸਹਾਇਤਾ
ਰੁਜ਼ਗਾਰ ਉਤਪਤੀ ਸਬਸਿਡੀ ਲਈ ਯੋਗਤਾ ਨੂੰ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਘਟਾ ਦਿੱਤਾ ਗਿਆ ਹੈ। ਇਹ ਬਦਲਾਅ ਹਜ਼ਾਰਾਂ ਛੋਟੀਆਂ ਅਤੇ ਦਰਮਿਆਨੀਆਂ ਨਿਰਮਾਣ ਇਕਾਈਆਂ ਨੂੰ ਪ੍ਰੋਤਸਾਹਨ ਢਾਂਚੇ ਵਿੱਚ ਲਿਆਉਂਦਾ ਹੈ, ਖਾਸ ਕਰਕੇ ਲੁਧਿਆਣਾ, ਜਲੰਧਰ, ਬਟਾਲਾ ਅਤੇ ਗੋਬਿੰਦਗੜ੍ਹ ਵਰਗੇ ਉਦਯੋਗਿਕ ਕਲੱਸਟਰਾਂ ਵਿੱਚ ਜਿੱਥੇ ਜ਼ਿਆਦਤਰ ਕਾਰੋਬਾਰ 30 ਤੋਂ 50 ਕਰਮਚਾਰੀਆਂ ਦੇ ਕਾਰਜਬਲ ਨਾਲ ਕੰਮ ਕਰਦੇ ਹਨ।
ਵਿੱਤੀ ਪ੍ਰੋਤਸਾਹਨ ਨਾਲ ਸਬੰਧਤ
ਔਰਤਾਂ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ, ਦਿਵਿਆਂਗ ਵਿਅਕਤੀਆਂ ਅਤੇ ਆਈਟੀ, ਆਈਟੀਈਐਸ ਅਤੇ ਗਲੋਬਲ ਸਮਰੱਥਾ ਕੇਂਦਰਾਂ ਵਿੱਚ ਕਰਮਚਾਰੀਆਂ ਨੂੰ ਰੁਜ਼ਗਾਰ ਦੇਣ ਵਾਲੀਆਂ ਕੰਪਨੀਆਂ ਲਈ ਉੱਚ ਰੁਜ਼ਗਾਰ ਉਤਪਤੀ ਸਬਸਿਡੀ ਉਪਲਬਧ ਹੋਵੇਗੀ। ਪ੍ਰੋਤਸਾਹਨਾਂ ਨੂੰ ਕਾਰਜਬਲ ਵਿਭਿੰਨਤਾ ਨਾਲ ਜੋੜ ਕੇ, ਨੀਤੀ ਉਦਯੋਗਿਕ ਵਿਕਾਸ ਦੇ ਵਿੱਤੀ ਢਾਂਚੇ ਵਿੱਚ ਸ਼ਾਮਲ ਕਰਨ ਨੂੰ ਜੋੜਦੀ ਹੈ।
ਤਰਜੀਹੀ ਖੇਤਰਾਂ ਲਈ 25 ਫੀਸਦੀ ਵਾਧੂ ਪ੍ਰੋਤਸਾਹਨ
9 ਤਰਜੀਹੀ ਖੇਤਰਾਂ ਦੇ ਨਾਲ-ਨਾਲ ਸਰਹੱਦੀ ਅਤੇ ਕੰਢੀ ਖੇਤਰਾਂ ਨੂੰ 25 ਫੀਸਦੀ ਵਾਧੂ ਪ੍ਰੋਤਸਾਹਨ ਸਹਾਇਤਾ ਮਿਲੇਗੀ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲਿ੍ਹਆਂ ਨੂੰ ਇਤਿਹਾਸਕ ਤੌਰ ’ਤੇ ਘੱਟ ਨਿਵੇਸ਼ ਵਾਲੇ ਖੇਤਰਾਂ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਹਨਾਂ ਵਧੇ ਹੋਏ ਪ੍ਰੋਤਸਾਹਨਾਂ ਦਾ ਲਾਭ ਮਿਲੇਗਾ।
ਪ੍ਰੋਜੈਕਟ ਸਮਾਂ-ਸੀਮਾਵਾਂ ਦੇ ਆਧਾਰ ’ਤੇ ਲਚਕਦਾਰ ਪ੍ਰੋਤਸਾਹਨ
ਨਿਵੇਸ਼ਕਾਂ ਕੋਲ ਆਪਣੀ ਪ੍ਰੋਤਸਾਹਨ ਸਹਾਇਤਾ ਅਵਧੀ ਨੂੰ ਪੰਦਰਾਂ ਸਾਲਾਂ ਤੱਕ ਵਧਾਉਣ ਦਾ ਵਿਕਲਪ ਹੋਵੇਗਾ ਅਤੇ ਉਹ ਇਹ ਫੈਸਲਾ ਕਰ ਸਕਦੇ ਹਨ ਕਿ ਉਨ੍ਹਾਂ ਦੀ ਪ੍ਰੋਤਸਾਹਨ ਵਿੰਡੋ ਕਦੋਂ ਸ਼ੁਰੂ ਹੁੰਦੀ ਹੈ, ਇਹ ਉਨ੍ਹਾਂ ਦੇ ਪ੍ਰੋਜੈਕਟ ਦੇ ਸਮੇਂ ਦੇ ਆਧਾਰ ’ਤੇ ਫੈਸਲਾ ਕਰ ਸਕਦੇ ਹਨ। ਇਹ ਪ੍ਰੋਤਸਾਹਨ ਨੂੰ ਨਿਸ਼ਚਿਤ ਨੀਤੀ ਸਮਾਂ-ਸੀਮਾਵਾਂ ਦੀ ਬਜਾਏ ਨਿਵੇਸ਼ਾਂ ਦੇ ਅਸਲ ਜੀਵਨ ਚੱਕਰ ਨਾਲ ਇਕਸਾਰ ਹੋਣ ਦੀ ਆਗਿਆ ਦਿੰਦਾ ਹੈ।
ਸਮਰਪਿਤ ਖੇਤਰੀ ਨੀਤੀਆਂ ਪੇਸ਼ ਕੀਤੀਆਂ ਗਈਆਂ
ਆਈਟੀ ਅਤੇ ਆਈਟੀਈਐਸ, ਗਲੋਬਲ ਸਮਰੱਥਾ ਕੇਂਦਰਾਂ, ਇਲੈਕਟ੍ਰਿਕ ਵਾਹਨਾਂ, ਇਲੈਕਟ੍ਰੋਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ, ਸੈਮੀਕੰਡਕਟਰ, ਫਿਲਮ ਨਿਰਮਾਣ ਅਤੇ ਸੈਰ-ਸਪਾਟਾ ਸਮੇਤ ਪ੍ਰਮੁੱਖ ਖੇਤਰਾਂ ਲਈ ਵੱਖਰੇ ਨੀਤੀ ਢਾਂਚੇ ਸ਼ੁਰੂ ਕੀਤੇ ਗਏ ਹਨ। ਹਰੇਕ ਖੇਤਰ ਕੋਲ ਹੁਣ ਉਦਯੋਗ ਮਾਹਰਾਂ ਅਤੇ ਸੈਕਟਰ ਕਮੇਟੀਆਂ ਨਾਲ ਸਲਾਹ-ਮਸ਼ਵਰੇ ਦੁਆਰਾ ਵਿਕਸਤ ਕੀਤੀ ਗਈ ਇੱਕ ਸਮਰਪਿਤ ਨੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰੋਤਸਾਹਨ ਸੈਕਟਰ-ਵਿਸ਼ੇਸ਼ ਜ਼ਰੂਰਤਾਂ ਦੇ ਅਨੁਸਾਰ ਹਨ।
ਨਵੀਂ ਉਦਯੋਗਿਕ ਨੀਤੀ ਅਜਿਹੇ ਸਮੇਂ ਆਈ ਹੈ ਜਦੋਂ ਪੰਜਾਬ ਨਿਵੇਸ਼ ਦੀ ਗਤੀ ਵਿੱਚ ਮਹੱਤਵਪੂਰਨ ਵਾਧਾ ਦੇਖ ਰਿਹਾ ਹੈ। ਸਾਲ 2022 ਤੋਂ ਪੰਜਾਬ ਨੇ 1.55 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਆਕਰਸ਼ਿਤ ਕੀਤੇ ਹਨ, ਜਿਸ ਵਿੱਚ ਪਿਛਲੇ ਸਾਲ ਹੀ 55,000 ਕਰੋੜ ਰੁਪਏ ਸ਼ਾਮਲ ਹਨ। ਟਾਟਾ, ਇਨਫੋਸਿਸ, ਵਰਧਮਾਨ, ਟਰਾਈਡੈਂਟ, ਐਚਐਮਈਐਲ ਅਤੇ ਫੋਰਟਿਸ ਸਮੇਤ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਵਿਸਥਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੁਆਰਾ ਬਣਾਏ ਜਾ ਰਹੇ ਉਦਯੋਗਿਕ ਮਾਹੌਲ ਪ੍ਰਣਾਲੀ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਨਿਵੇਸ਼ਕ ਲਚਕਤਾ, ਲੰਬੇ ਸਮੇਂ ਦੇ ਪ੍ਰੋਤਸਾਹਨ, ਮੌਜੂਦਾ ਉਦਯੋਗਾਂ ਲਈ ਸਹਾਇਤਾ, ਸਮਾਵੇਸ਼ੀ ਰੁਜ਼ਗਾਰ ਰਣਨੀਤੀਆਂ ਅਤੇ ਨਿਸ਼ਾਨਾਬੱਧ ਖੇਤਰੀ ਵਿਕਾਸ ’ਤੇ ਧਿਆਨ ਕੇਂਦਰਿਤ ਕਰਦਿਆਂ ਨਵੀਂ ਉਦਯੋਗਿਕ ਨੀਤੀ ਪੰਜਾਬ ਦੇ ਉਦਯੋਗਿਕ ਵਿਕਾਸ, ਨੌਕਰੀਆਂ ਦੀ ਸਿਰਜਣਾ ਅਤੇ ਆਰਥਿਕ ਤਬਦੀਲੀ ਨੂੰ ਮਜ਼ਬੂਤ ਕਰਨ ਵਿੱਚ ਇੱਕ ਵੱਡੇ ਕਦਮ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

0

 👉’ਪੰਜਾਬ ਉਦਯੋਗ ਕ੍ਰਾਂਤੀ’ ਹੇਠ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ
ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਹੋਵੇਗੀ
Chandigarh News:ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।
ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ ਅਤੇ ਇਸ ਨੀਤੀ ਵਿੱਚ ਸੈਕਟਰ ਅਧਾਰਿਤ ਨੀਤੀਆਂ, ਵਿਸਥਾਰਤ ਸਕੀਮਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਦਰਸਾਉਂਦੇ ਹਨ।
ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਉੱਭਰ ਰਹੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਅਤੇ ਢਾਂਚਾਗਤ ਵਿਵਸਥਾ ਸਥਾਪਤ ਕਰਨਾ ਹੈ। ਇਸ ਨਾਲ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਨੂੰ ਉੱਚ ਆਰਥਿਕ ਵਿਕਾਸ ਦੇ ਰਾਹ ‘ਤੇ ਪਾਉਣ ਦੀ ਆਸ ਹੈ।

ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ’ਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਹੋਰ ਸੁਚਾਰੂ ਬਣਾਉਣ ਦੀ ਨੀਤੀ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ’ਚ ਦਾਖਲਿਆਂ ਵਿੱਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਸੁਚਾਰੂ ਬਣਾਉਣ ਲਈ ਨੀਤੀ ਨੂੰ ਪ੍ਰਵਾਨਗੀ ਦਿੱਤੀ। ਇਹ ਖੇਡਾਂ ਵਿੱਚ ਪ੍ਰਾਪਤੀ ਦੇ ਸਰਟੀਫਿਕੇਟਾਂ ਨੂੰ ਅੰਕ ਨਿਰਧਾਰਤ ਕਰਨ ਲਈ ਉਦੇਸ਼ਪੂਰਨ ਅਤੇ ਆਸਾਨੀ ਨਾਲ ਸਮਝਣ ਯੋਗ ਮਾਪਦੰਡ ਨਿਰਧਾਰਤ ਕਰਦਾ ਹੈ। ਨੀਤੀ ਦੇ ਅਨੁਸਾਰ ਖੇਡਾਂ ਵਿੱਚ ਪ੍ਰਾਪਤੀਆਂ ਨੂੰ 75 ਫੀਸਦੀ ਮਹੱਤਤਾ ਦਿੱਤੀ ਜਾਵੇਗੀ ਜਦੋਂ ਕਿ 25 ਫੀਸਦੀ ਮਹੱਤਤਾ ਦਾਖਲਾ ਪ੍ਰੀਖਿਆ ਵਿੱਚ ਕਾਰਗੁਜ਼ਾਰੀ ‘ਤੇ ਅਧਾਰਿਤ ਹੋਵੇਗੀ।
‘ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ-2016’ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਫਾਰਮਾਸਿਸਟਾਂ ਦੀ ਭਰਤੀ ਲਈ ਡਿਪਲੋਮਾ ਇਨ ਫਾਰਮੇਸੀ ਨੂੰ ਵਾਧੂ ਵਿਦਿਅਕ ਯੋਗਤਾ ਵਜੋਂ ਸ਼ਾਮਲ ਕਰਨ ਲਈ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ, 2016 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਡਿਪਲੋਮਾ ਧਾਰਕਾਂ ਨੂੰ ਫਾਰਮਾਸਿਸਟ ਦੀ ਆਸਾਮੀ ਲਈ ਅਰਜ਼ੀ ਦੇਣ ਦੇ ਯੋਗ ਬਣਾਏਗਾ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਦੀ ਸਪਲਾਈ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ

ਪੰਜਾਬ ਦੇ ਹੋਮ ਗਾਰਡਜ਼ ਦੇ ਸ਼ਹੀਦ ਅਸ਼ੋਕ ਕੁਮਾਰ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਹਰੀ ਝੰਡੀ
ਮਾਨਵਤਾਵਾਦੀ ਪਹੁੰਚ ਅਪਣਾਉਂਦਿਆਂ ਮੰਤਰੀ ਮੰਡਲ ਨੇ ਸ਼ਹੀਦ ਪੰਜਾਬ ਹੋਮਗਾਰਡਜ਼ ਵਲੰਟੀਅਰ ਅਸ਼ੋਕ ਕੁਮਾਰ, ਨੰਬਰ 25140/ਜੀ.ਐਸ.ਪੀ. ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਪ੍ਰਵਾਨਗੀ ਦਿੱਤੀ। ਅਸ਼ੋਕ ਕੁਮਾਰ ਨੇ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਡਿਊਟੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਮੰਤਰੀ ਮੰਡਲ ਨੇ ਇਹ ਫੈਸਲਾ ਲਿਆ।
‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ
ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਆਰਡੀਨੈਂਸ, 2026” ਨੂੰ ਐਕਟ ਵਿੱਚ ਬਦਲਣਾ ਹੈ।

ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ 1,158 ਅਸਾਮੀਆਂ ਭਰਨ ਦੀ ਸਹਿਮਤੀ ਦਿੱਤੀ
ਇਕ ਹੋਰ ਵੱਡੇ ਫੈਸਲੇ ਵਿੱਚ ਮੰਤਰੀ ਮੰਡਲ ਨੇ ਸੂਬੇ ਭਰ ਦੇ ਸਰਕਾਰੀ ਕਾਲਜਾਂ ਵਿੱਚ 1,158 ਅਸਾਮੀਆਂ ਲਈ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ 1,091 ਸਹਾਇਕ ਪ੍ਰੋਫੈਸਰ ਅਤੇ 67 ਲਾਇਬ੍ਰੇਰੀਅਨ ਸ਼ਾਮਲ ਹਨ। ਇਹ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਯੂ.ਜੀ.ਸੀ. ਨਿਯਮ-2018 ਦੇ ਅਨੁਸਾਰ ਸਖ਼ਤੀ ਨਾਲ ਕੀਤੀ ਜਾਵੇਗੀ। ਸਰਕਾਰ ਪੀ.ਪੀ.ਐਸ.ਸੀ. ਕੋਲ ਲੰਬਿਤ ਸਹਾਇਕ ਪ੍ਰੋਫੈਸਰ ਦੀਆਂ 612 ਅਸਾਮੀਆਂ ਦੀ ਪਹਿਲਾਂ ਦੀ ਮੰਗ ਨੂੰ ਵਾਪਸ ਲਵੇਗੀ ਅਤੇ ਸਾਰੀਆਂ ਅਸਾਮੀਆਂ ਲਈ ਨਵੀਂ ਸੰਯੁਕਤ ਮੰਗ ਜਮ੍ਹਾਂ ਕਰਵਾਏਗੀ।ਸਾਰੇ ਉਮੀਦਵਾਰਾਂ ਨੂੰ ਨਿਰਪੱਖ ਮੌਕਾ ਪ੍ਰਦਾਨ ਕਰਨ ਲਈ, ਜਿਨ੍ਹਾਂ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਨ੍ਹਾਂ ਨੇ 19 ਅਕਤੂਬਰ, 2021 ਦੇ ਇਸ਼ਤਿਹਾਰ ਤਹਿਤ ਅਰਜ਼ੀ ਦਿੱਤੀ ਸੀ, ਨੂੰ ਉਪਰਲੀ ਉਮਰ ਸੀਮਾ ਵਿੱਚ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਮੌਜੂਦਾ ਸਰਕਾਰੀ ਨੀਤੀ ਅਨੁਸਾਰ ਵਾਧੂ ਉਮਰ ਦੀ ਛੋਟ ਮਿਲੇਗੀ।
ਐਮ.ਆਈ.ਸੀ.ਈ. ਪ੍ਰੋਜੈਕਟ ਅਤੇ ਬਹੁ-ਉਦੇਸ਼ੀ ਢਾਂਚੇ ਨੂੰ ਮਨਜ਼ੂਰੀ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਸ਼ਵ ਪੱਧਰੀ ਐਮ.ਆਈ.ਸੀ.ਈ. (ਮੀਟਿੰਗਾਂ, ਰਿਆਇਤਾਂ, ਕਾਨਫਰੰਸਾਂ ਅਤੇ ਪ੍ਰਦਰਸ਼ਨੀਆਂ) ਪ੍ਰੋਜੈਕਟ ਅਤੇ ਵਪਾਰਕ, ਵਿਗਿਆਨਕ, ਵਿਦਿਅਕ ਅਤੇ ਸਰਕਾਰੀ ਸਮਾਗਮਾਂ ਦੇ ਆਯੋਜਨ ਲਈ ਬਹੁ-ਮੰਤਵੀ ਢਾਂਚੇ ਨੂੰ ਮਨਜ਼ੂਰੀ ਦਿੱਤੀ। ਸੂਬੇ ਵਿੱਚ ਐਮ.ਆਈ.ਸੀ.ਈ. ਪ੍ਰੋਜੈਕਟਾਂ ਲਈ ਖਰਚਿਆਂ ਬਾਰੇ ਸਪੱਸ਼ਟਤਾ ਦੀ ਘਾਟ ਕਾਰਨ ਨਿਵੇਸ਼ਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਹੱਲ ਕਰਨ ਲਈ, ਸਰਕਾਰ ਨੇ 4 ਜੂਨ, 2025 ਦੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਐਮ.ਆਈ.ਸੀ.ਈ. ਪ੍ਰੋਜੈਕਟਾਂ ਨੂੰ ਇਕ ਵੱਖਰੀ ਸ਼੍ਰੇਣੀ ਵਜੋਂ ਸ਼ਾਮਲ ਕੀਤਾ ਹੈ ਅਤੇ ਵਪਾਰਕ ਖਰਚਿਆਂ ਦੇ 50 ਫੀਸਦੀ ‘ਤੇ ਲਾਗੂ ਖਰਚੇ ਨਿਰਧਾਰਤ ਕੀਤੇ ਹਨ।
ਮੈਡੀਸਿਟੀ ਪਾਲਿਸੀ-2014 ਵਿੱਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਮੈਡੀਸਿਟੀ ਨੀਤੀ-2014 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਕੁਝ ਥਾਵਾਂ ਨੂੰ ਮੌਜੂਦਾ ਨੀਤੀ ਰਾਹੀਂ ਅਤੇ ਹੋਰਾਂ ਨੂੰ ਈ-ਨਿਲਾਮੀ ਰਾਹੀਂ ਨਿਪਟਾਉਣ ਦੀ ਆਗਿਆ ਦਿੱਤੀ ਜਾ ਸਕੇ। ਜਿਹੜੀਆਂ ਥਾਵਾਂ ਦੀ ਈ-ਨਿਲਾਮੀ ਹੋਣੀ ਹੈ, ਉਸ ਲਈ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਨੂੰ ਅਧਿਕਾਰਤ ਕੀਤਾ ਗਿਆ।ਈ-ਨਿਲਾਮੀ ਥਾਵਾਂ ਦੀ ਕੀਮਤ ਈ-ਨਿਲਾਮੀ ਪਲਾਟਾਂ ਲਈ ਕੀਮਤ ਨਿਰਧਾਰਨ ਨੀਤੀ ਅਨੁਸਾਰ ਨਿਰਧਾਰਤ ਕੀਤੀ ਜਾਵੇਗੀ, ਜਦੋਂ ਕਿ ਨੀਤੀ ਅਧੀਨ ਅਲਾਟ ਕੀਤੀਆਂ ਗਈਆਂ ਸਾਈਟਾਂ ਇਸ਼ਤਿਹਾਰ ਦੇ ਸਮੇਂ ਪ੍ਰਚਲਿਤ ਦਰਾਂ ‘ਤੇ ਪੇਸ਼ ਕੀਤੀਆਂ ਜਾਣਗੀਆਂ। ਹਾਲਾਂਕਿ ਈ-ਨਿਲਾਮੀ ਵਿੱਚ ਭਾਗੀਦਾਰੀ ਲਈ ਯੋਗਤਾ ਸ਼ਰਤਾਂ ਵਿੱਚ ਢਿੱਲ ਦਿੱਤੀ ਗਈ ਹੈ, ਜ਼ਮੀਨ ਦੀ ਵਰਤੋਂ ਹਸਪਤਾਲ ਦੇ ਉਦੇਸ਼ਾਂ ਲਈ ਸੀਮਤ ਰਹੇਗੀ।
ਗਮਾਡਾ ਵੱਲੋਂ ਸਕੂਲਾਂ ਲਈ ਸਿੱਖਿਆ ਪਲਾਟਾਂ ਦੀ ਅਲਾਟਮੈਂਟ ਦੀ ਨੀਤੀ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਗਮਾਡਾ ਦੁਆਰਾ ਕੇ-12/ਸੀਨੀਅਰ ਸੈਕੰਡਰੀ ਸਕੂਲਾਂ ਦੀ ਸਥਾਪਨਾ ਲਈ ਸਿੱਖਿਆ ਪਲਾਟਾਂ ਦੀ ਅਲਾਟਮੈਂਟ ਲਈ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ।
ਇਹ ਨੀਤੀ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਅਧੀਨ ਸਾਈਟਾਂ ਲਈ ਈ-ਨਿਲਾਮੀ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਬੋਸਟਨ ਕੰਸਲਟਿੰਗ ਗਰੁੱਪ (ਇੰਡੀਆ) ਦੀਆਂ ਸਿਫ਼ਾਰਸ਼ਾਂ ‘ਤੇ ਤਿਆਰ ਕੀਤੀ ਗਈ ਹੈ। ਇਹ ਤਕਨੀਕੀ ਯੋਗਤਾ ਮਾਪਦੰਡ ਪੇਸ਼ ਕਰਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ਼ ਅਸਲੀ ਅਤੇ ਸਮਰੱਥ ਵਿਦਿਅਕ ਸੰਸਥਾਵਾਂ ਹੀ ਗ੍ਰੇਟਰ ਮੋਹਾਲੀ ਖੇਤਰ ਵਿੱਚ ਸਕੂਲ ਵਿਕਾਸ ਲਈ ਜ਼ਮੀਨ ਪ੍ਰਾਪਤ ਕਰਨ, ਜਿਸ ਵਿੱਚ ਐਸਏਐਸ ਨਗਰ (ਮੁਹਾਲੀ), ਨਿਊ ਚੰਡੀਗੜ੍ਹ ਅਤੇ ਐਰੋਸਿਟੀ ਸ਼ਾਮਲ ਹਨ।

ਇਹ ਵੀ ਪੜ੍ਹੋ  ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸੁਨਵਰਦੀਪ ਸਿੰਘ ਦੀ ਸਫਲਤਾ ਨੌਜਵਾਨਾਂ ਲਈ ਚਾਨਣ ਮੁਨਾਰਾ-ਕੁਲਤਾਰ ਸਿੰਘ ਸੰਧਵਾਂ

ਗਲਾਡਾ ਦੀਆਂ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਆਜ਼ਾਦ ਮੁੱਲਕਾਰਾਂ ਦੁਆਰਾ ਪੇਸ਼ ਕੀਤੀਆਂ ਗਈਆਂ ਮੁਲਾਂਕਣ ਰਿਪੋਰਟਾਂ ਅਤੇ ਗਲਾਡਾ ਦੇ ਨਿਰੀਖਣਾਂ ਦੇ ਆਧਾਰ ‘ਤੇ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ (ਗਲਾਡਾ) ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੋਧੀਆਂ ਦਰਾਂ ਈ-ਨਿਲਾਮੀ ਲਈ ਅਧਾਰ ਰਿਜ਼ਰਵ ਕੀਮਤਾਂ ਵਜੋਂ ਕੰਮ ਕਰਨਗੀਆਂ, ਜਿਸ ਦੀ ਅਲਾਟਮੈਂਟ ਪ੍ਰਚਲਿਤ ਈ-ਨਿਲਾਮੀ ਨੀਤੀ ਦੇ ਅਨੁਸਾਰ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਕੀਤੀ ਜਾਵੇਗੀ। ਇਹ ਦਰਾਂ ਇੱਕ ਕੈਲੰਡਰ ਸਾਲ ਲਈ ਵੈਧ ਰਹਿਣਗੀਆਂ ਅਤੇ ਉਸ ਤੋਂ ਬਾਅਦ ਮੌਜੂਦਾ ਵਿਭਾਗੀ ਨੀਤੀ ਅਨੁਸਾਰ ਸੋਧੀਆਂ ਜਾਣਗੀਆਂ।
ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿੱਚ ਸੋਧ ਕਰਨ ਦੀ ਪ੍ਰਵਾਨਗੀ
ਪੰਜਾਬ ਕੈਬਨਿਟ ਨੇ ਸਰਕਾਰੀ ਕਰਮਚਾਰੀਆਂ ਦੇ ਆਸ਼ਰਿਤ ਦਿਵਿਆਂਗ ਭੈਣ-ਭਰਾਵਾਂ ਨੂੰ ਸ਼ਾਮਲ ਕਰਕੇ ਪਰਿਵਾਰਕ ਪੈਨਸ਼ਨ ਨੂੰ ਪਰਿਭਾਸ਼ਿਤ ਕਰਨ ਲਈ ‘ਪੰਜਾਬ ਸਿਵਲ ਸੇਵਾਵਾਂ ਨਿਯਮ, ਭਾਗ-2 ਦੇ ਨਿਯਮ 6.17 (3)’ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਅਨੁਸਾਰ, ਅਜਿਹੇ ਆਸ਼ਰਿਤ ਪਰਿਵਾਰਕ ਮੈਂਬਰ ਹੁਣ ਪਰਿਵਾਰਕ ਪੈਨਸ਼ਨ ਦੇ ਲਾਭ ਦੇ ਹੱਕਦਾਰ ਹੋਣਗੇ।
130 ਸਾਲ ਤੋਂ ਵੱਧ ਪੁਰਾਣੇ ਐਕਟ ਨੂੰ ਬਦਲ ਕੇ ‘ਪੰਜਾਬ ਜੇਲ੍ਹ ਅਤੇ ਸੁਧਾਰ ਸੇਵਾਵਾਂ ਬਿੱਲ-2026’ ਨੂੰ ਲਾਗੂ ਕਰਨ ਦੀ ਪ੍ਰਵਾਨਗੀ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ‘ਪੰਜਾਬ ਜੇਲ੍ਹ ਅਤੇ ਸੁਧਾਰ ਸੇਵਾਵਾਂ ਬਿੱਲ-2026’ ਨੂੰ ਲਾਗੂ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ, ਜੋ ਕਿ ਸੂਬੇ ਵਿੱਚ ਮੌਜੂਦਾ ਸਮੇਂ ਲਾਗੂ ਜੇਲ੍ਹ ਐਕਟ-1894 ਦੀ ਥਾਂ ਲਵੇਗਾ। ਇਸ ਕਦਮ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣਾ ਅਤੇ ਉੱਨਤ ਤਕਨਾਲੋਜੀ, ਯੰਤਰਾਂ ਅਤੇ ਉਪਕਰਣਾਂ ਦੀ ਸਥਾਪਨਾ ਰਾਹੀਂ ਜੇਲ੍ਹ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ, ਜਿਸ ਨਾਲ ਹੋਰ ਮਜ਼ਬੂਤ ਅਤੇ ਮਜ਼ਬੂਤ ਸੁਰੱਖਿਆ ਵਿਧੀ ਯਕੀਨੀ ਬਣਾਈ ਜਾ ਸਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

 

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਐਡਵੋਕੇਟ ਧਾਮੀ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜੁਆਨਾਂ ਦੀ ਮਿਹਨਤ ਲਗਨ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ

ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ।

ਇਹ ਵੀ ਪੜ੍ਹੋ  Bathinda ‘ਚ ਅੱਧੀ ਦਰਜ਼ਨ ਥਾਣਾ ਮੁਖੀਆਂ ਸਮੇਤ ਇੱਕ ਦਰਜ਼ਨ ਪੁਲਿਸ ਅਫ਼ਸਰ ਬਦਲੇ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜੁਆਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ, ਜਿਸ ਨਾਲ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸੁਨਵਰਦੀਪ ਸਿੰਘ ਦੀ ਸਫਲਤਾ ਨੌਜਵਾਨਾਂ ਲਈ ਚਾਨਣ ਮੁਨਾਰਾ-ਕੁਲਤਾਰ ਸਿੰਘ ਸੰਧਵਾਂ

0

👉ਜੇ ਦਿਲ ਵਿੱਚ ਉੱਡਣ ਦਾ ਜਜ਼ਬਾ ਹੋਵੇ ਤਾਂ ਅਸਮਾਨ ਦੂਰ ਨਹੀਂ:ਕੁਲਤਾਰ ਸਿੰਘ ਸੰਧਵਾਂ
Punjab News:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ​​ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ।ਉਹਨਾਂ ਬੜੇ ਫਖਰ ਨਾਲ ਕਿਹਾ ਕਿ ਪਟਿਆਲਾ ਦੀ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ, ਮਾਨਸਾ ਤੋੰ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਵਰਗੇ ਹੀਰਿਆਂ ਨੇ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਮ ਚਮਕਾਇਆ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ

ਉਹਨਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਫਰੀਦਕੋਟ ਨਿਵਾਸੀ ਡਾ. ਕੁਲਦੀਪ ਸਿੰਘ (ਡਾਇਰੈਕਟਰ,ਪੀ.ਏ.ਯੂ.,ਫਰੀਦਕੋਟ) ਦੇ ਪੁੱਤਰ ਸੁਨਵਰਦੀਪ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਕਰਵਾਈ ਗਈ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 76ਵਾਂ ਰੈਂਕ ਪ੍ਰਾਪਤ ਕੀਤਾ ਹੈ।ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਨਵਰਦੀਪ ਸਿੰਘ ਦੀ ਇਹ ਸ਼ਾਨਦਾਰ ਸਫਲਤਾ ਨਾ ਸਿਰਫ਼ ਉਸਦੇ ਦੇ ਪਰਿਵਾਰ ਲਈ ਸਗੋਂ ਪੂਰੇ ਫਰੀਦਕੋਟ ਜ਼ਿਲ੍ਹੇ ਅਤੇ ਸਮੁਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨੌਜਵਾਨਾਂ ਲਈ ਵੱਡੀ ਪ੍ਰੇਰਨਾ ਹੈ, ਜੋ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ ਅਤੇ ਮਜ਼ਬੂਤ ਇਰਾਦਿਆਂ ਨਾਲ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  Bathinda ‘ਚ ਅੱਧੀ ਦਰਜ਼ਨ ਥਾਣਾ ਮੁਖੀਆਂ ਸਮੇਤ ਇੱਕ ਦਰਜ਼ਨ ਪੁਲਿਸ ਅਫ਼ਸਰ ਬਦਲੇ

ਸੰਧਵਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਨੂੰ ਸੁਨਵਰਦੀਪ ਸਿੰਘ ਦੀ ਸਫਲਤਾ ਤੋਂ ਸਿੱਖਣ ਦੀ ਲੋੜ ਹੈ। ਵਿਦਿਆਰਥੀਆਂ ਨੂੰ ਸਮਾਜ ਦੀ ਤਰੱਕੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਨਵਰਦੀਪ ਸਿੰਘ ਵਰਗੇ ਪ੍ਰਤਿਭਾਸ਼ਾਲੀ ਨੌਜਵਾਨ ਸਮਾਜ ਲਈ ਚਾਨਣ ਮੁਨਾਰਾ ਸਿੱਧ ਹੁੰਦੇ ਹਨ, ਜੋ ਨਾ ਸਿਰਫ ਖੁਦ ਅੱਗੇ ਵਧਦੇ ਹਨ ਬਲਕਿ ਹੋਰਨਾਂ ਨੂੰ ਵੀ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਦੇ ਹਨ । ਸਪੀਕਰ ਸੰਧਵਾਂ ਨੇ ਡਾ. ਕੁਲਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸੁਨਵਰਦੀਪ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵੇਂ ਅਧਿਕਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨਗੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਨਾਤਨ ਸੇਵਾ ਕਮੇਟੀ, ਮੋਹਾਲੀ ਵੱਲੋਂ 25 ਤੋਂ 26 ਨੂੰ ਮਨਾਇਆ ਜਾਵੇਗਾ ਰਾਮਨਵਮੀ ਦਾ ਤਿਉਹਾਰ

0

Mohali News: ਸਨਾਤਨ ਸੇਵਾ ਕਮੇਟੀ, ਮੋਹਾਲੀ ਵੱਲੋਂ ਸਨਾਤਨ ਧਰਮ ਵਿੱਚ ਮਨਾਏ ਜਾਣ ਵਾਲੇ ਸਾਰੇ ਤਿਉਹਾਰਾਂ ਨੂੰ ਸਮੂਹਿਕ ਤੌਰ ਨਾਲ ਮਨਾਉਣ ਦੇ ਮੰਤਵ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਫੇਜ਼-1 ਦੀ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਸਨਾਤਨ ਸੇਵਾ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਮੀਟਿੰਗ ਦੀ ਸ਼ੁਰੂਆਤ ਵਿੱਚ ਸਰਵਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਇਸ ਸਾਲ ਫੇਜ਼-1 ਦੀ ਸਾਰੇ ਧਾਰਮਿਕ ਅਦਾਰੇ ਇੱਕਜੁਟ ਹੋ ਕੇ ਰਾਮਨਵਮੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣਗੇ। ਬੁਲਾਰੇ ਨੇ ਦਸਿਆ ਕਿ ਰਾਮਨਵਮੀ ਦਾ ਇਹ ਤਿਉਹਾਰ 25 ਮਾਰਚ ਤੋਂ 26 ਮਾਰਚ, 2026 ਤੱਕ ਫੇਜ਼-1 ਵਿੱਚ ਖੋਖਾ ਮਾਰਕਿਟ ਦੇ ਸਾਹਮਣੇ ਸਥਿਤ ਪਾਰਕ ਵਿੱਚ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ  Moga Sarpanch Murder Case; ਸੋਸ਼ਲ ਮੀਡੀਆ ‘ਤੇ ਬਣਿਆ ਚਰਚਾ ਦਾ ਵਿਸ਼ਾ

ਇਸ ਮੌਕੇ ‘ਤੇ ਸਮੂਹਿਕ ਰਮਾਇਣ ਪਾਠ ਦਾ ਆਯੋਜਨ ਕੀਤਾ ਜਾਵੇਗਾ। ਸਮੂਹਿਕ ਰਮਾਇਣ ਦੀ ਸ਼ੁਰੂਆਤ 25 ਮਾਰਚ ਨੂੰ ਸਵੇਰੇ 9:00 ਵਜੇ ਹੋਵੇਗੀ ਅਤੇ 26 ਮਾਰਚ ਨੂੰ ਇਸ ਦਾ ਭੋਗ ਪਾਇਆ ਜਾਵੇਗਾ। ਭੋਗ ਦੇ ਬਾਅਦ ਸ਼ਰਧਾਲੂਆਂ ਲਈ ਭੰਡਾਰੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਬੁਲਾਰੇ ਨੇ ਇਹ ਵੀ ਦਸਿਆ ਕਿ ਸਨਾਤਨ ਸੇਵਾ ਕਮੇਟੀ ਵੱਲੋਂ ਇੱਕ ਕੋਰ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਸਾਰਿਆਂ ਧਾਰਮਿਕ ਸੰਸਥਾਵਾਂ ਦੇ ਅਹੁੱਦੇਦਾਰ ਅਤੇ ਮੈਂਬਰ ਸ਼ਾਮਿਲ ਹੋਣਗੇ। ਇਹ ਕਮੇਟੀ ਭਵਿੱਖ ਵਿੱਚ ਹੋਣ ਵਾਲੇ ਸਾਰੇ ਧਾਰਮਿਕ ਪ੍ਰਬੰਧਾਂ ਦੇ ਸਬੰਧ ਵਿੱਚ ਫੈਸਲਾ ਲਵੇਗੀ। ਇਸ ਮੌਕੇ ‘ਤੇ ਗੌਗ੍ਰਾਸ ਸੇਵਾ ਕਮੇਟੀ, ਸ੍ਰੀ ਰਾਮ ਲੀਲਾ ਅਤੇ ਦਸ਼ਹਿਰਾ ਕਮੇਟੀ, ਅੰਕੁਸ਼ ਕਲੱਬ, ਸ੍ਰੀ ਹਰੀ ਕੀਰਤਨ ਭਜਨ ਮੰਡਲ ਅਤੇ ਰਾਮ ਲੀਲਾ ਕਮੇਟੀ ਦੇ ਅਹੁੱਦੇਦਾਰ ਅਤੇ ਮੈਂਬਰ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Sarpanch Murder Case; ਸੋਸ਼ਲ ਮੀਡੀਆ ‘ਤੇ ਬਣਿਆ ਚਰਚਾ ਦਾ ਵਿਸ਼ਾ

0

Moga News: ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਵਿਖੇ ਬੀਤੇ ਕੱਲ ਸਵੇਰੇ ਇੱਕ ਸਰਪੰਚ ਦੇ ਹੋਏ ਕਤਲ ਦਾ ਮਾਮਲਾ ਸੋੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਹਿਲੀ ਵਾਰ ਹੈ ਕਿ ਸੋਸ਼ਲ ਮੀਡੀਆ ‘ਤੇ ਇਸ ਕਤਲ ਮਾਮਲੇ ਨੂੰ ਲੈ ਕੇ ਲੋਕਾਂ ਵੱਲੋਂ ਬੇਬਾਕੀ ਦੇ ਨਾਲ ਆਪਣੇ ਵਿਚਾਰ ਰੱਖੇ ਜਾ ਰਹੇ ਹਨ। ਇਸ ਕਤਲ ਮਾਮਲੇ ਦਾ ਵਿਲੱਖਣ ਪਹਿਲੂ ਇਹ ਹੈ ਕਿ ਇਸਦੇ ਪਿੱਛੇ ਇੱਕ ਔਰਤ ਨੂੰ ਸਭ ਤੋਂ ਵੱਧ ਟਰੋਲ ਕੀਤਾ ਜਾ ਰਿਹਾ, ਜਿਹੜੀ ਇਸ ਕਤਲ ਕਾਂਡ ਤੋਂ ਬਾਅਦ ਸਭ ਤੋਂ ਵੱਧ ਰੋਂਦੀ ਹੋਈ ਹਰ ਦੂਜੀ-ਤੀਜ਼ੀ ਪੋਸਟ ਵਿਚ ਸਾਹਮਣੇ ਦਿਖਾਈ ਦੇ ਰਹੀ ਹੈ। ਘੋਖ ਪੜਤਾਲ ਕਰਨ ਤੋਂ ਬਾਅਦ ਵੀ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਹਰਪਿੰਦਰ ਸਿੰਘ ਉਰਫ਼ ਹੈਪੀ ਸਰਪੰਚ ਪਿੰਡ ਪੱਤੋ ਹੀਰਾ ਸਿੰਘ ਨੂੰ ਦੂਜੇ ਦੀ ਜਨਾਨੀ ਰੱਖਣੀ ਮਹਿੰਗੀ ਪਈ ਹੈ। ਇਸ ਕਤਲ ਕਾਂਡ ਦਾ ਮੁੱਖ ਮੁਲਜ਼ਮ ਮੰਨਿਆ ਜਾ ਰਿਹਾ ਮਨਪ੍ਰੀਤ ਸਿੰਘ ਉਰਫ਼ ਬਬਲੂ ਬਾਰੇ ਜੋ ਗੱਲ ਸਾਹਮਣੇ ਆਈ ਹੈ ਕਿ ਪਿੰਡ ਜੈਮਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਦਾ ਵਿਆਹ ਕਰੀਬ 3 ਸਾਲ ਪਹਿਲਾਂ ਰੁਪਿੰਦਰ ਕੌਰ ਦੇ ਨਾਲ ਪੂਰੀ ਧੂਮਧਾਮ ਨਾਲ ਹੋਇਆ ਸੀ। ਮਨਪ੍ਰੀਤ ਦੇ ਪ੍ਰਵਾਰ ਅਤੇ ਪਿੰਡ ਵਾਲਿਆਂ ਵੱਲੋਂ ਵੱਖ ਵੱਖ ਮੀਡੀਆ ਚੈਨਲਾਂ ਨਾਲ ਕੀਤੀ ਗੱਲਬਾਤ ਤੋਂ ਇਹ ਗੱਲ ਪਤਾ ਲੱਗੀ ਹੈ ਕਿ ਕਰੀਬ ਇੱਕ ਸਾਲ ਦੋਨਾਂ ਵਿਚਕਾਰ ਸਭ ਕੁੱਝ ਸਹੀ ਚੱਲਦਾ ਰਿਹਾ, ਅਚਾਨਕ ਉਸਤੋਂ ਬਾਅਦ ਤਕਰਾਰ ਹੋਣੀ ਸ਼ੁਰੂ ਹੋ ਗਈ, ਜੋਕਿ ਥਾਣਿਆਂ ਤੇ ਕਚਿਹਰੀਆਂ ਤੱਕ ਪੁੱਜ ਗਈ। ਇਸ ਦੌਰਾਨ ਹੀ ਹੈਪੀ ਸਰਪੰਚ ਦੀ ‘ਇੰਟਰੀ’ ਹੁੰਦੀ ਹੈ, ਜਿਸਦੇ ਨਾਲ ਰੁਪਿੰਦਰ ਕੌਰ ਦੀ ਕਥਿਤ ਤੌਰ ‘ਤੇ ਦੋਸਤੀ ਹੋ ਗਈ।ਅਖ਼ੀਰ ਦੂਜੇ ਕੇਸਾਂ ਦੀ ਤਰ੍ਹਾਂ ਰੁਪਿੰਦਰ ਕੌਰ ਨੇ ਵੀ ਆਪਣੇ ਸਹੁਰਿਆਂ ਤੋਂ ਆਪਣਾ ਬੈਗ ਚੁੱਕ ਲਿਆ। ਪ੍ਰਵਾਰ ਦੇ ਦੋਸ਼ਾਂ ਅਤੇ ਇੱਥੋਂ ਤੱਕ ਹਲਕੇ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੁਆਰਾ ਜਾਰੀ ਕੀਤੀ ਇੱਕ ਵੀਡੀਓ ਮੁਤਾਬਕ ਇਹ ਔਰਤ ਕਥਿਤ ਤੌਰ ‘ਤੇ ਹੈਪੀ ਸਰਪੰਚ ਦੇ ਨਾਲ ਹੀ ਰਹਿਣ ਲੱਗ ਪਈ। ਪੰਜਾਬ ਦੇ ਸਮਾਜ਼ਿਕ ਨਜ਼ਰੀਏ ਵਿਚ ਉਸਦੇ ਇਸ ਕਦਮ ਨੂੰ ਸਹੁਰਾ ਪ੍ਰਵਾਰ ਵੱਲੋਂ ਮਾਨਤਾ ਨਹੀਂ ਮਿਲ ਸਕਦੀ ਸੀ। ਇਸ ਮੁੱਦੇ ਨੂੰ ਲੈ ਕੇ ਹੀ ਮਨਪ੍ਰੀਤ ਬਬਲੂ ਅਤੇ ਹੈਪੀ ਸਰਪੰਚ ਵਿਚਕਾਰ ਲੜਾਈ ਹੋਣੀ ਸ਼ੁਰੂ ਹੋਈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੱਤਰਕਾਰ ਛਤਰਪਤੀ ਕ+ਤ+ਲ ਕਾਂ+ਡ ‘ਚ ਡੇਰਾ ਮੁਖੀ ਹਾਈਕੋਰਟ ਵੱਲੋਂ ਬਰੀ, ਪੜੋ ਪੂਰਾ ਮਾਮਲਾ

ਦਸਿਆ ਜਾ ਰਿਹਾ ਕਿ ਬਾਘਾਪੁਰਾਣਾ ਦੇ ਵਿਚ ਜਿੱਥੇ ਹੈਪੀ ਸਰਪੰਚ ਜਿੰਮ ਵਿਚ ਜਾਂਦਾ ਸੀ, ਉਸਦੇ ਨੇੜੇ ਹੀ ਮਨਪ੍ਰੀਤ ਬਬਲੂ ਦਾ ਮੋਬਾਇਲ ਸ਼ੋਅਰੂਮ ਸੀ। ਹਰ ਰੋਜ਼ ਦੋਨਾਂ ਦੀਆਂ ਅੱਖਾਂ ਚਾਰ ਹੁੰਦੀਆਂ ਤੇ ਇਹ ਲੜਾਈ-ਝਗੜਾ ਇੰਨ੍ਹੀਂ ਜਿਆਦਾ ਨਫ਼ਰਤ ਵਿਚ ਫੈਲ ਗਈ ਕਿ ਜਿਸਦਾ ਅੰਜ਼ਾਮ ਬੀਤੇ ਕੱਲ ਵਾਲੀ ਘਟਨਾ ਦੇ ਰੂਪ ਵਿਚ ਨਿਕਲਿਆ।ਹਾਲਾਂਕਿ ਕਤਲ ਤੋਂ ਬਾਅਦ ਰੁਪਿੰਦਰ ਕੌਰ ਰੋ ਰੋ ਕੇ ਮ੍ਰਿਤਕ ਹੈਪੀ ਸਰਪੰਚ ਨੂੰ ਆਪਣੇ ਭਰਾ ਦਾ ਦੋਸਤ ਦੱਸ ਰਹੀ ਹੈ ਤੇ ਨਾਲ ਹੀ ਆਪਣੇ ਜੇਠ ਜੋਬਨ ਬਰਾੜ ਉੱਪਰ ਬਲਾਤਕਾਰ ਦੇ ਦੋਸ਼ ਲਗਾ ਰਹੀਂ ਹੈਂ। ਪ੍ਰੰਤੂ ਤਿੰਨ ਸਾਲਾਂ ਬਾਅਦ ਇੰਨ੍ਹਾਂ ਦੋਸ਼ਾਂ ਨੂੰ ਲੋਕ ਵੀ ਸਵੀਕਾਰ ਨਹੀਂ ਕਰ ਰਹੇ। ਫ਼ਿਲਹਾਲ ਬੀਤੇ ਕੱਲ ਹੀ ਥਾਣਾ ਬਾਘਾਪੁਰਾਣਾ ਦੀ ਪੁਲਿਸ ਨੇ ਇਸ ਮਾਮਲੇ ਵਿਚ ਜਸਵਿੰਦਰ ਸਿੰਘ ਪੁੱਤਰ ਮਹਿਮਾ ਸਿੰਘ ਵਾਸੀ ਪੱਤੋ ਹੀਰਾ ਸਿੰਘ ਦੇ ਬਿਆਨਾਂ ਉੱਪਰ ਮਨਪ੍ਰੀਤ ਸਿੰਘ ਉਰਫ ਬਬਲੂ ਪੁੱਤਰ ਜਸਵੰਤ ਸਿੰਘ, ਜੋਬਨ ਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ,ਜਸਵੰਤ ਸਿੰਘ ਵਾਸੀਆਨ ਜੈਮਲ ਵਾਲਾ ਅਤੇ ਜਸਕਰਨ ਸਿੰਘ ਉਰਫ ਜਸੂ ਸ਼ਰਮਾ ਵਾਸੀ ਪੱਤੋ ਹੀਰਾ ਸਿੰਘ ਸਮੇਤ 06/07 ਅਣਪਛਾਤੇ ਵਿਅਕਤੀਆਂ ਵਿਰੁਧ ਮੁਕੱਦਮਾ ਨੰਬਰ 62 ਅ/ਧ 103, 191(3), 190, 303(2), 61(2) ਭਾਰਤੀ ਨਿਆਂ ਸੰਘਤਾ 2023 ਅਤੇ 25,27-54-59 ਅਸਲਾ ਐਕਟ ਤਹਿਤ ਪਰਚਾ ਦਰਜ਼ ਕਰ ਲਿਆ ਹੈ। ਹਾਲਾਂਕਿ ਮਨਪ੍ਰੀਤ ਬਬਲੂ ਦੇ ਪਿਤਾ ਜਸਵੰਤ ਸਿੰਘ ਦਾ ਦਾਅਵਾ ਹੈ ਕਿ ਜਦ ਇਹ ਘਟਨਾ ਵਾਪਰੀ ਤਾਂ ਜੋਬਨ ਬਰਾੜ ਖੇਤਾਂ ਵਿਚ ਆਲੂ ਪੁੱਟ ਰਿਹਾ ਸੀ। ਫ਼ਿਲਹਾਲ ਪੰਜਾਬ ਵਿਚ ਸਮਾਜਿਕ ਪੱਧਰ ‘ਤੇ ਆ ਰਹੀ ਗਿਰਾਵਟ ਦੇ ਕਾਰਨ ਇਸ ਤਰ੍ਹਾਂ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ

0

Barnala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੱਤਰਕਾਰ ਛਤਰਪਤੀ ਕ+ਤ+ਲ ਕਾਂ+ਡ ‘ਚ ਡੇਰਾ ਮੁਖੀ ਹਾਈਕੋਰਟ ਵੱਲੋਂ ਬਰੀ, ਪੜੋ ਪੂਰਾ ਮਾਮਲਾ

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ ।

ਇਹ ਵੀ ਪੜ੍ਹੋ Bathinda ‘ਚ ਅੱਧੀ ਦਰਜ਼ਨ ਥਾਣਾ ਮੁਖੀਆਂ ਸਮੇਤ ਇੱਕ ਦਰਜ਼ਨ ਪੁਲਿਸ ਅਫ਼ਸਰ ਬਦਲੇ

ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895274