Monday, May 4, 2026
Home Blog Page 129

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ SSP ਦਫ਼ਤਰ ਦਾ ਮੁਲਾਜ਼ਮ ਕੀਤਾ ਕਾਬੂ

0

Barnala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੱਤਰਕਾਰ ਛਤਰਪਤੀ ਕ+ਤ+ਲ ਕਾਂ+ਡ ‘ਚ ਡੇਰਾ ਮੁਖੀ ਹਾਈਕੋਰਟ ਵੱਲੋਂ ਬਰੀ, ਪੜੋ ਪੂਰਾ ਮਾਮਲਾ

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ ।

ਇਹ ਵੀ ਪੜ੍ਹੋ Bathinda ‘ਚ ਅੱਧੀ ਦਰਜ਼ਨ ਥਾਣਾ ਮੁਖੀਆਂ ਸਮੇਤ ਇੱਕ ਦਰਜ਼ਨ ਪੁਲਿਸ ਅਫ਼ਸਰ ਬਦਲੇ

ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਪੱਤਰਕਾਰ ਛਤਰਪਤੀ ਕ+ਤ+ਲ ਕਾਂ+ਡ ‘ਚ ਡੇਰਾ ਮੁਖੀ ਹਾਈਕੋਰਟ ਵੱਲੋਂ ਬਰੀ, ਪੜੋ ਪੂਰਾ ਮਾਮਲਾ

0

Chandigarh News: ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਪਿਛਲੇ ਕਈ ਸਾਲਾਂ ਤੋਂ ਹਰਿਆਣਾ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਪੱਤਰਕਾਰ ਛਤਰਪਤੀ ਕਤਲ ਕਾਂਡ ‘ਚ ਬਰੀ ਕਰ ਦਿੱਤਾ ਹੈ। ਅਕਤੂਬਰ 2002 ‘ਚ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ,ਜਿਸਦੇ ਵਿਚ ਪ੍ਰਵਾਰ ਵੱਲੋਂ ਦਹਾਕਿਆਂ ਤੱਕ ਲੜੀ ਕਾਨੂੰਨੀ ਲੜਾਈ ਤੋਂ ਬਾਅਦ ਸਾਲ 2019 ‘ਚ ਸੀਬੀਆਈ ਦੀ ਵਿਸ਼ੇਸ ਅਦਾਲਤ ਨੇ ਡੇਰਾ ਮੁਖੀ ਸਮੇਤ ਤਿੰਨ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ ਪੰਜਾਬ ‘ਚ ਸਸਤੀ ਹੋਈ ਬਿਜਲੀ; ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪਹਿਲਾਂ ਹੀ ਵਾਰ-ਵਾਰ ਹਰਿਆਣਾ ਸਰਕਾਰ ਵੱਲੋਂ ਜੇਲ੍ਹ ਵਿਚੋਂ ਫ਼ਰਲੋ ਮਾਰਨ ਕਾਰਨ ਚਰਚਾ ਵਿਚ ਚੱਲੇ ਆ ਰਹੇ ਡੇਰਾ ਮੁਖੀ ਲਈ ਹਾਈਕੋਰਟ ਦਾ ਇਹ ਫੈਸਲਾ ਵੱਡੀ ਰਾਹਤ ਵਾਲਾ ਮੰਨਿਆ ਜਾ ਰਿਹਾ। ਹਾਲਾਂਕਿ ਸਿੱਖ ਜਥੇਬੰਦੀਆਂ ਨੇ ਇਸ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਮਰਹੂਮ ਪੱਤਰਕਾਰ ਦੇ ਪ੍ਰਵਾਰ ਦਾ ਦਾਅਵਾ ਹੈ ਕਿ ਪੱਤਰਕਾਰ ਰਾਮ ਚੰਦਰ ਛਤਰਪਤੀ ਸਿਰਸਾ ਤੋਂ ਪੂਰਾ ਸੱਚਾ ਨਾਂ ਦਾ ਆਪਣਾ ਅਖਬਾਰ ਚਲਾਉਂਦੇ ਸਨ ਤੇ ਉਨ੍ਹਾਂ ਬੜੀ ਮਿਹਨਤ ਤੇ ਦਲੇਰੀ ਦੇ ਨਾਲ ਡੇਰਾ ਸਿਰਸਾ ਅੰਦਰਲੇ ਸੱਚ ਨੂੰ ਜਨਤਾ ਸਾਹਮਣੇ ਰੱਖਣ ਕਾਰਨ ਹੀ ਉਹ ਡੇਰਾ ਮੁਖੀ ਦੀਆਂ ਅੱਖਾਂ ਵਿਚ ਰੜਕਣ ਲੱਗਾ ਸੀ, ਜਿਸ ਕਾਰਨ ਇਹ ਕਤਲ ਹੋਇਆ। ਉਧਰ, ਇਸ ਕੇਸ ਨੁੰ ਅੰਜ਼ਾਮ ਤੱਕ ਪਹੁੰਚਾਉਣ ਵਾਲੇ ਮਰਹੂਮ ਪੱਤਰਕਾਰ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਇਸ ਫੈਸਲੇ ‘ਤੇ ਨਿਰਾਸ਼ਾ ਜਤਾਉਂਦਿਆਂ ਦੇਸ ਦੀ ਸਰਬਉੱਚ ਅਦਾਲਤ ਤੱਕ ਪਹੁੰਚ ਕਰਨ ਦਾ ਇਸ਼ਾਰਾ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਅੱਧੀ ਦਰਜ਼ਨ ਥਾਣਾ ਮੁਖੀਆਂ ਸਮੇਤ ਇੱਕ ਦਰਜ਼ਨ ਪੁਲਿਸ ਅਫ਼ਸਰ ਬਦਲੇ

0

Bathinda News: Bathinda Police ਦੇ ਐਸਐਸਪੀ ਨੇ ਬੀਤੇ ਕੱਲ ਇੱਕ ਆਦੇਸ਼ ਜਾਰੀ ਕਰਦਿਆਂ ਅੱਧੀ ਦਰਜ਼ਨ ਥਾਣਾ ਮੁਖੀਆਂ ਸਮੇਤ ਇੱਕ ਦਰਜ਼ਨ ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ।ਇਸਤੋਂ ਇਲਾਵਾ ਥਾਣਾ ਤਲਵੰਡੀ ਸਾਬੋ ਦੇ ਮੁਖੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਦੀ ਜਗ੍ਹਾਂ ਨਵੇਂ ਅਧਿਕਾਰੀ ਦੀ ਤੈਨਾਤੀ ਬਾਕੀ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੇਡਿਸਿਨਲ ਅਤੇ ਏਰੋਮੈਟਿਕ ਪੌਧਿਆਂ ਦੀ ਖੇਤੀ ਪ੍ਰਤੀ ਕਿਸਾਨਾਂ ਨੂੰ ਪ੍ਰੋਤਸਾਹਨ ਕਰਨ: ਨਾਇਬ ਸਿੰਘ ਸੈਣੀ

0

👉ਕਿਹਾ, ਮਾਈਕਰੋ-ਇਰੀਗੇਸ਼ਨ ਨੁੰ ਪ੍ਰੋਤਸਾਹਨ ਦੇ ਕੇ ਪਾਣੀ ਦੀ ਬਚੱਤ ਕਰਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਸੂਬੇ ਵਿੱਚ ਮੇਡਿਸਿਨਲ ਅਤੇ ਏਰੋਮੇਟਿਕ ਪੌਧਿਆਂ ਦੀ ਖੇਤੀ ਪ੍ਰਤੀ ਕਿਸਾਨਾਂ ਨੂੰ ਪ੍ਰੋਤਸਾਹਿਤ ਕਰਨ ਤਾਂ ਜੋ ਘੱਟ ਖੇਤੀ ਭੁਮੀ ਵਿੱਚ ਕਿਸਾਨ ਵੱਧ ਆਮਦਨੀ ਕਰ ਸਕਣ। ਉਨ੍ਹਾਂ ਨੇ ਮਾਈਕਰੋ-ਇਰੀਗੇਸ਼ਨ ਨੂੰ ਪ੍ਰੋਤਸਾਹਨ ਦੇ ਕੇ ਪਾਣੀ ਦੀ ਬਚੱਤ ਕਰਨ ਲਈ ਵੀ ਕਿਸਾਨਾਂ ਵਿੱਚ ਜਾਗਰੁਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਕਿਸਾਨ ਭਲਾਈ ਅਥਾਰਿਟੀ ਦੀ ਰਿਪੋਰਟ ਆਫ ਵਰਕਿੰਗ ਗਰੁੱਪ ਆਨ ਪ੍ਰਮੋਸ਼ਨ ਆਫ ਮੇਡਿਸਿਨਲ ਐਂਡ ਏਰੋਮੇਟਿਕ ਪਲਾਟਸ ਇਨ ਹਰਿਆਣਾ ਅਤੇ ਰਿਪੋਰਟ ਆਨ ਵਰਕਿੰਗ ਗਰੁੱਪ ਆਨ ਪ੍ਰਮੋਸ਼ਨ ਆਫ ਮਾਈਕਰੋ ਇਰੀਗੇਸ਼ਨ ਇਨ ਹਰਿਆਣਾ ਦਾ ਵਿਮੋਚਨ ਕਰ ਰਹੇ ਸਨ।

ਇਹ ਵੀ ਪੜ੍ਹੋ CM Nayab Singh Saini ਨਾਲ ਮਿਲੇ ਸਿੰਗਾਪੁਰ ਇੰਡੀਆ ਬਿਜਨੈਸ ਫਾਰਮ ਦੇ ਚੇਅਰਮੈਨ ਪ੍ਰਯੂਨ ਮੁਖਰਜੀ

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਖਰੀਫ ਫਸਲਾਂ ਲਈ ਮੁੱਲ ਨੀਤੀ ਨਿਰਧਾਰਣ ‘ਤੇ ਆਯੋਜਿਤ ਮੀਟਿੰਗ (ਮਾਰਕਟਿੰਗ ਸੈਸ਼ਨ 2026-27) ਦੀ ਅਗਵਾਈ ਵੀ ਕੀਤੀ ਅਤੇ ਇਸ ਸਬੰਧ ਵਿੱਚ ਪ੍ਰਸਤਾਵ ਤਿਆਰ ਕਰ ਕੇ ਕੇਂਦਰ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ।ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜਨਰਾਇਣ ਕੌਸ਼ਿਕ, ਹਰਿਆਣਾ ਕਿਸਾਨ ਭਲਾਈ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵਿੰਦਰ ਸਿੰਘ ਚੌਹਾਨ ਅਤੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਹਿਤੇਸ਼ ਕੁਮਾਰ ਮੀਣਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਸਿਰਸਾ ਲੋਕਸਭਾ ਖੇਤਰ ਦੇ ਸਾਂਸਦ ਖੇਡ ਮਹੋਤਸਵ ਨਾਲ ਜੁੜਿਆ ਸੋਵੀਨਾਰ ਜਾਰੀ ਕੀਤਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਦੁਨੀਆ ਦੇ ਸੱਭ ਤੋਂ ਵੱਡੇ ਮੇਡਿਸਿਨਲ ਜੜੀ-ਬੂਟੀਆਂ ਦੇ ਨਿਰਯਾਤਕਾਂ ਵਿੱਚ ਸ਼ਾਮਿਲ ਹੈ ਅਤੇ ਇਸ ਖੇਤਰ ਵਿੱਚ ਹਰਿਆਣਾ ਵੀ ਆਪਣੀ ਰਣਨੀਤਿਕ ਸਥਿਤੀ ਅਤੇ ਮਜਬੂਤ ਖੇਤੀਬਾੜੀ ਢਾਂਚੇ ਦੇ ਕਾਰਨ ਮਹਤੱਵਪੂਰਣ ਯੋਗਦਾਨ ਦੇ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਰਾਜ ਵਿੱਚ ਮੇਡਿਸਿਨਲ ਅਤੇ ਏਰੋਮੇਟਿਕ ਪੌਧਿਆਂ ਨੂੰ ਟਿਕਾਊ ਅਤੇ ਯੋਜਨਾਬੱਧ ਢੰਗ ਨਾਲ ਪ੍ਰੋਤਸਾਹਨ ਦਿੱਤਾ ਜਾਵੇ ਤਾਂ ਇਹ ਖੇਤਰ ਕਿਸਾਨਾਂ ਅਤੇ ਉਦਮੀਆਂ ਲਈ ਵੱਡੇ ਆਰਥਕ ਮੌਕੇ ਪੈਦਾ ਕਰ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਮੇਡਿਸਿਨਲ ਅਤੇ ਏਰੋਮੇਟਿਕ ਪੌਧਿਆਂ ਦਾ ਖੇਤਰ ਸਿਰਫ ਖੇਤੀ ਤੱਕ ਸੀਮਤ ਨਹੀਂ ਹੈ, ਸਗੋ ਇਸ ਵਿੱਚ ਪ੍ਰੋਸੈਸਿੰਗ, ਐਕਸਟ੍ਰੈਕਸ਼ਨ, ਵੈਲਿਯੂ ਏਡੇਡ ਪ੍ਰੋਫਕਟਸ ਦਾ ਨਿਰਮਾਣ ਅਤੇ ਮਾਰਕਟਿੰਗ ਵਰਗੀ ਕਈ ਗਤੀਵਿਧੀਆਂ ਸ਼ਾਮਿਲ ਹੁੰਦੀਆਂ ਹਨ। ਇਸ ਕਾਰਨ ਇਹ ਖੇਤਰ ਗ੍ਰਾਮੀਣ ਇਲਾਕਿਆਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਸਕਦਾ ਹੈ ਅਤੇ ਸਥਾਨਕ ਅਰਥਵਿਵਸਥਾ ਨੂੰ ਮਜਬੂਤ ਬਨਾਉਣ ਵਿੱਚ ਮਹਤੱਵਪੂਰਣ ਭੁਮਿਕਾ ਨਿਭਾ ਸਕਦਾ ਹੈ।’

ਇਹ ਵੀ ਪੜ੍ਹੋ ਪਲਵਲ ਖੇਤਰ ਵਿੱਚ ਸਿਹਤ ਸਹੂਲਤਾਂ ਦੀ ਨਹੀਂ ਕੋਈ ਕਮੀ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਖੋਜ ਸੰਸਥਾਨ ਅਤੇ ਨਿਜੀ ਖੇਤਰ ਮਿਲ ਕੇ ਇਸ ਦਿਸ਼ਾ ਵਿੱਚ ਯੋਜਨਾਬੱਧ ਯਤਨ ਕਰ ਹਰਿਆਣਾ ਨੂੰ ਮੇਡਿਸਿਨਲ ਅਤੇ ਏਰੋਮੇਟਿਕ ਪੌਧਿਆਂ ਦੇ ਉਤਪਾਦਨ ਅਤੇ ਪ੍ਰੋਸੈਸਿੰਗ ਦਾ ਇੱਕ ਪ੍ਰਮੁੱਖ ਕੇਂਦਰ ਬਨਾਉਣ ਦੀ ਸੰਭਾਵਨਾਵਾਂ ਨੂੰ ਤਲਾਸ਼ ਕਰਨ।ਸ੍ਰੀ ਨਾਇਬ ਸਿੰਘ ਸੈਣੀ ਨੇ ਰਿਪੋਰਟ ਆਨ ਵਰਕਿੰਗ ਗਰੁੱਪ ਆਨ ਪ੍ਰਮੋਸ਼ਨ ਆਫ ਮਾਈਕਰੋ ਇਰੀਗੇਸ਼ਨ ਇਨ ਹਰਿਆਣਾ ਦਾ ਵਿਮੋਚਨ ਕਰਦੇ ਹੋਏ ਕਿਹਾ ਕਿ ਅਧਿਕਾਰੀ ਕਿਸਾਨਾਂ ਨੂੰ ਅਜਿਹੀ ਫਸਲਾਂ ਬਿਜਣ ਲਈ ਪੇ੍ਰਰਿਤ ਕਰਨ ਜਿਨ੍ਹਾਂ ਵਿੱਚ ਮਾਈਕਰੋ-ਇਰੀਗੇਸ਼ਨ ਦੀ ਵਰਤੋ ਕੀਤੀ ਜਾਂਦੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਰਿਪੋਰਟ ਨਾਲ ਰਾਜ ਵਿੱਚ ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਅਪਨਾਉਣ ਨੂੰ ਪ੍ਰੋਤਸਾਹਨ ਅਤੇ ਟਿਕਾਊ ਖੇਤੀ ਨੁੰ ਪ੍ਰੋਤਸਾਹਨ ਮਿਲੇਗਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਮੇਡਿਸਿਨਲ ਅਤੇ ਏਰੋਮੇਟਿਕ ਪੌਧਿਆਂ ਦੀ ਖੇਤੀ ਕਰਨ ਅਤੇ ਮਾਈਕਰੋ-ਇਰੀਗੇਸ਼ਨ ਨੂੰ ਪ੍ਰੋਤਸਾਹਨ ਦੇਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਪ੍ਰੋਤਸਾਹਿਤ ਕਰਨ ਦੇ ਨਿਰਦੇਸ਼ ਦਿੱਤੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

0

👉‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਤਹਿਤ ਪੰਜਾਬ ਸਰਕਾਰ ਨੇ 117 ਹਲਕਿਆਂ ਵਿੱਚ 11,700 ਮਹਿਲਾ ਉੱਦਮੀਆਂ ਦਾ ਕੀਤਾ ਸਨਮਾਨ
Punjab News: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ।ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ’ ਪੋਰਟਲ ਰਾਹੀਂ 28,000 ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇੰਨੀ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਉੱਦਮਤਾ ਵਿੱਚ ਔਰਤਾਂ ਦੀ ਵਧਦੀ ਭਾਗੀਦਾਰੀ ਅਤੇ ਆਰਥਿਕ ਤੌਰ ‘ਤੇ ਸੁਤੰਤਰ ਹੋਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦੀਆਂ ਹਨ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਹੁਣ ਤੱਕ ਹਲਕਾ ਪੱਧਰ ‘ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਛੋਟੇ ਕਾਰੋਬਾਰਾਂ, ਘਰੇਲੂ ਉਦਯੋਗਾਂ, ਖੇਤੀਬਾੜੀ ਨਾਲ ਸਬੰਧਤ ਉੱਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਵੇਗਾ।ਪ੍ਰੋਗਰਾਮ ਅਧੀਨ ਸਨਮਾਨ ਦੇਣ ਦੀ ਪ੍ਰਕਿਰਿਆ ਕਈ ਪੜਾਵਾਂ ਵਿੱਚ ਚਲਾਈ ਜਾ ਰਹੀ ਹੈ। ਹਲਕਾ ਪੱਧਰ ‘ਤੇ ਲਗਭਗ 11,700 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2,300 ਔਰਤਾਂ ਦੀ ਚੋਣ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ, ਜਿੱਥੇ ਹਰੇਕ ਜ਼ਿਲ੍ਹੇ ਵਿੱਚੋਂ 100 ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।ਪ੍ਰੋਗਰਾਮ ਦਾ ਅੰਤਿਮ ਪੜਾਅ 18 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ, ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੁਣੀਆਂ ਗਈਆਂ ਇਨ੍ਹਾਂ ਔਰਤਾਂ ਵਿੱਚੋਂ ਹਰੇਕ ਨੂੰ ਉਨ੍ਹਾਂ ਦੀਆਂ ਉੱਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ‘ਚ ਸਸਤੀ ਹੋਈ ਬਿਜਲੀ; ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪੰਜਾਬ ਸਰਕਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਿਰਫ਼ 8 ਮਾਰਚ ਦੇ ਇੱਕ ਦਿਨ ਦੇ ਸਮਾਗਮ ਵਜੋਂ ਨਹੀਂ, ਸਗੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਜਸ਼ਨ ਵਜੋਂ ਮਨਾ ਰਹੀ ਹੈ। ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਵਰਗੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਔਰਤਾਂ ਨੂੰ ਉੱਦਮਤਾ ਦੇ ਖੇਤਰ ਵਿੱਚ ਕਦਮ ਰੱਖਣ ਅਤੇ ਆਪਣੇ ਭਾਈਚਾਰਿਆਂ ਵਿੱਚ ਆਰਥਿਕ ਤਬਦੀਲੀ ਦੀਆਂ ਆਗੂ ਬਣਨ ਲਈ ਉਤਸ਼ਾਹਿਤ ਕਰਨਾ ਹੈ।ਸੂਬੇ ਦੀ ਆਰਥਿਕਤਾ ਵਿੱਚ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਹਜ਼ਾਰਾਂ ਹੋਰਨਾਂ ਨੂੰ ਸਵੈ-ਨਿਰਭਰਤਾ ਅਤੇ ਨਵੀਨਤਾ ਲਈ ਪ੍ਰੇਰਿਤ ਕਰਨ ਵੱਲ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

0

👉ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਪ੍ਰਮੋਟ ਕੀਤਾ, ਜਦਕਿ ਖਜ਼ਾਨਾ ਖਾਲੀ ਰੱਖਿਆ: ਹਰਪਾਲ ਸਿੰਘ ਚੀਮਾ
👉ਰਾਜਪਾਲ ਦੇ ਭਾਸ਼ਣ ਦਾ ਕਾਂਗਰਸ ਵੱਲੋਂ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਅਮਨ ਅਰੋੜਾ
👉ਕਾਂਗਰਸ ਨੇ ਦਲਿਤਾਂ ਅਤੇ ਗਰੀਬਾਂ ਨੂੰ ਸਿਰਫ਼ ਵੋਟ ਬੈਂਕ ਸਮਝਿਆ: ਹਰਭਜਨ ਸਿੰਘ ਈਟੀਓ

Chanidgarh News: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ।ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ ‘ਆਪ’ ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਜੋ ਕਿ ਦਿੱਲੀ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਪਹਿਲਾਂ ਹੀ ਹਾਸ਼ੀਏ ‘ਤੇ ਜਾ ਚੁੱਕੀ ਹੈ, ਹੁਣ ਆਪਣੇ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਰੁਖ ਕਾਰਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਇਸਦਾ ਮੁਕੰਮਲ ਸਫ਼ਾਇਆ ਯਕੀਨੀ ਹੋ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਸਸਤੀ ਹੋਈ ਬਿਜਲੀ; ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਵਿਰੋਧੀ ਧਿਰ ਦੇ ਵਿਵਹਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਕਾਂਗਰਸ ਪਾਰਟੀ ਨੂੰ ਦੋ ਵਾਰ ਬੈਠਣ, ਸੁਣਨ ਅਤੇ ਚਰਚਾ ਦੌਰਾਨ ਆਪਣਾ ਜਵਾਬ ਦੇਣ ਲਈ ਕਿਹਾ, ਪਰ ਕਾਂਗਰਸ ਨੇ ਪੂਰੀ ਤਰ੍ਹਾਂ ਲੋਕਤੰਤਰ ਵਿਰੋਧੀ ਰਵੱਈਆਂ ਅਪਨਾਇਆ, ਜਿਨ੍ਹਾਂ ਦਾ ਵਿਵਹਾਰ ਸਾਬਤ ਕਰਦਾ ਹੈ ਕਿ ਉਨ੍ਹਾਂ ਨੂੰ ਸੰਵਿਧਾਨਕ ਮਰਿਆਦਾ ਦੀ ਕੋਈ ਕਦਰ ਨਹੀਂ ਹੈ।ਆਪਣੇ ਕੈਬਨਿਟ ਸਾਥੀ ਨਾਲ ਹੋਏ ਅਪਮਾਨਜਨਕ ਵਿਵਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਾਂਗਰਸ ਦੀ ਦਲਿਤ ਭਾਈਚਾਰੇ ਵਿਰੋਧੀ ਮਾਨਸਿਕਤਾ ਲਈ ਕਰੜੀ ਨਿੰਦਾ ਕੀਤੀ ਅਤੇ ਕਿਹਾ ਕਿ ਲੋਕ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਾਂਗਰਸ ਹਮੇਸ਼ਾ ਤੋਂ ਦਲਿਤ ਵਿਰੋਧੀ ਰਹੀ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਅਜਿਹੀ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਪਹਿਲਾਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕੀਤੀ ਅਤੇ ਫਿਰ ਜਨਤਾ ਦੀ ਸੇਵਾ ਕਰਨ ਲਈ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਵੀ ਕਾਂਗਰਸ ਲੀਡਰਸ਼ਿਪ ਨੇ ਅਜਿਹੇ ਯੋਗ ਵਿਅਕਤੀ ਦੀ ਤੁਲਨਾ ‘ਬੈਂਡ ਬਾਜੇ’ ਨਾਲ ਕਰਨ ਦੀ ਹਿੰਮਤ ਕੀਤੀ, ਜੋ ਪੂਰੀ ਤਰ੍ਹਾਂ ਨਿੰਦਣਯੋਗ ਹੈ। ਅੱਜ ਜਦੋਂ ਸਾਡੇ ਸਾਥੀਆਂ ਨੇ ਆਪਣੇ ਨਾਲ ਬੈਂਡ-ਬਾਜੇ ਵਾਲੇ ਲਿਆ ਕੇ ਆਪਣਾ ਰੋਸ ਜ਼ਾਹਰ ਕੀਤਾ ਤਾਂ ਕਾਂਗਰਸੀ ਆਗੂ ਭੜਕ ਉੱਠੇ ਕਿਉਂਕਿ ਉਹ ਖੁਦ ਹੀ ਆਪਣੇ ਹਊਮੈ ਦੇ ਸੱਚ ਦਾ ਸਾਹਮਣਾ ਨਹੀਂ ਕਰ ਸਕੇ।

ਇਹ ਵੀ ਪੜ੍ਹੋ Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਦਾ ਅੱਜ ਦਾ ਰਵੱਈਆ ਇੱਕ ਸ਼ਰਮਨਾਕ ਕਾਰਾ ਹੈ, ਜੋ ਲੋਕਤੰਤਰੀ ਸਿਧਾਂਤਾਂ ‘ਤੇ ਸਿੱਧੇ ਹਮਲੇ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਅਜਿਹਾ ਵਿਵਹਾਰ ਸਦਨ ਅਤੇ ਸੂਬੇ ਦੀਆਂ 75 ਸਾਲ ਪੁਰਾਣੀਆਂ ਸੰਸਦੀ ਪਰੰਪਰਾਵਾਂ ਦਾ ਘੋਰ ਅਪਮਾਨ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪਿਛਲੇ 75 ਸਾਲਾਂ ਤੋਂ ਰਾਜਪਾਲ ਦਾ ਭਾਸ਼ਣ ਲੋਕਾਂ ਅੱਗੇ ਸੂਬੇ ਦਾ ਰਿਪੋਰਟ ਕਾਰਡ ਰੱਖਣ ਅਤੇ ਭਵਿੱਖ ਦੇ ਰੋਡਮੈਪ ਨੂੰ ਪੇਸ਼ ਕਰਨ ਦਾ ਮਹੱਤਵਪੂਰਨ ਪਲ ਰਿਹਾ ਹੈ। ਇਹ ਸਭ ਜਾਣਦੇ ਹੋਏ ਵੀ ਕਾਂਗਰਸ ਨੇ ਰਾਜਪਾਲ, ਜੋ ਇੱਕ ਸੰਵਿਧਾਨਕ ਮੁਖੀ ਹਨ, ਦੇ ਭਾਸ਼ਣ ਵਿੱਚ ਪਹਿਲੇ ਸ਼ਬਦ ਤੋਂ ਹੀ ਅਣਉਚਿਤ ਨਾਅਰਿਆਂ ਨਾਲ ਵਿਘਨ ਪਾਉਣ ਅਤੇ ਸੰਸਦ ਦੀ ਕਾਰਵਾਈ ਦੇ ਬਾਈਕਾਟ ਦਾ ਮੰਦਭਾਗਾ ਫੈਸਲਾ ਲਿਆ।ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਵੱਲੋਂ ਇਹ ਹਫੜਾ-ਦਫੜੀ ਪੰਜਾਬ ਸਰਕਾਰ ਦੀ ਅਗਵਾਈ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਜਾਣਬੁੱਝ ਕੇ ਰਚੀ ਗਈ ਸਾਜਿਸ਼ ਦਾ ਹਿੱਸਾ ਸੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਸਬੰਧੀ ਕਿਸੇ ਵੀ ਚਰਚਾ ‘ਚ ਕੋਈ ਦਿਲਚਸਪੀ ਨਹੀਂ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

‘ਆਪ’ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ, ਜਿਨ੍ਹਾਂ ਵਿੱਚ ਸਰਕਾਰੀ ਵਿਭਾਗਾਂ ਵਿੱਚ 63,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦੇਣਾ, ਹਰੇਕ ਨਾਗਰਿਕ ਤੱਕ ਸਿਹਤ ਸੰਭਾਲ ਸੇਵਾਵਾਂ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਸ਼ੁਰੂ ਕਰਨਾ ਅਤੇ 90 ਫ਼ੀਸਦ ਪਰਿਵਾਰਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਸਪਲਾਈ ਦੇਣਾ ਸ਼ਾਮਲ ਹੈ, ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ-ਅਕਾਲੀ ਸਰਕਾਰਾਂ ਵੇਲੇ ਕਿਸਾਨਾਂ ਨੂੰ ਰਾਤ ਵੇਲੇ ਖੇਤਾਂ ਦੇ ਵਾਰ-ਵਾਰ ਗੇੜੇ ਲਾਉਣੇ ਪੈਂਦੇ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਅੰਨਦਾਤਾ ਨੂੰ ਦਿਨ ਵੇਲੇ ਵੀ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰੀ ਕਿਸੇ ਸਰਕਾਰ ਨੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ, ਜਿਸ ਨਾਲ ਸਾਡੇ ਕਿਸਾਨਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ, ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਅਤੇ ਨਸ਼ਿਆਂ ਦਾ ਜੜ੍ਹੋਂ ਖਾਤਮਾ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਕੇ ਪ੍ਰਸ਼ਾਸਨ ਵਿੱਚ ਸੂਬੇ ਦੇ ਲੋਕਾਂ ਦੇ ਵਿਸ਼ਵਾਸ ਨੂੰ ਮੁੜ ਬਹਾਲ ਕੀਤਾ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਕੁਲਵੰਤ ਸਿੰਘ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਨੇ ਅੱਜ ਤੱਕ ਦਲਿਤਾਂ, ਗਰੀਬਾਂ ਅਤੇ ਮਜ਼ਦੂਰਾਂ ਨੂੰ ਇਨਸਾਨ ਸਮਝਣ ਦੀ ਬਜਾਏ ਉਨ੍ਹਾਂ ਨਾਲ ਸਿਰਫ਼ ਇੱਕ ਸਮੱਗਰੀ ਅਤੇ ਵੋਟ ਬੈਂਕ ਵਜੋਂ ਵਿਵਹਾਰ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 6 ਫਰਵਰੀ, 2026 ਨੂੰ ਜੰਡਿਆਲਾ ਗੁਰੂ ਵਿਖੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਲਿਤ ਭਾਈਚਾਰੇ ਵਿਰੁੱਧ ਕੀਤੀਆਂ ਟਿੱਪਣੀਆਂ ਨੇ ਕਾਂਗਰਸੀ ਆਗੂਆਂ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕੀਤਾ ਅਤੇ ਕਾਂਗਰਸ ਪਾਰਟੀ ਦੇ ਅਸਲ ਚਿਹਰੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਦਲਿਤ ਵਿਰੋਧੀ ਨੀਤੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸਦੇ ਤਾਬੂਤ ‘ਚ ਆਖਰੀ ਕਿੱਲ ਸਾਬਤ ਹੋਣਗੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ‘ਚ ਸਸਤੀ ਹੋਈ ਬਿਜਲੀ; ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

0

👉ਟੈਰਿਫ ਵਿੱਚ ਕਟੌਤੀ ਅਤੇ ਨੀਤੀਗਤ ਸੁਧਾਰਾਂ ਨਾਲ ਐਮਐਸਐਮਈਜ਼ ਹੋਣਗੇ ਮਜ਼ਬੂਤ ਅਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ : ਸੰਜੀਵ ਅਰੋੜਾ
Punjab News: ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ।ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ।

ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਈ.ਵੀ. ਚਾਰਜਿੰਗ ਟੈਰਿਫ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਕਟੌਤੀ, ਜੋ ਦੇਸ਼ ਵਿੱਚ ਸਭ ਤੋਂ ਘੱਟ ਹੈ, ਦੇ ਨਾਲ-ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਵਿੱਤੀ ਬਦਲਾਅ ਦੇ ਨਾਲ, ਜਿਸਨੇ ਏ+ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ 2634 ਕਰੋੜ ਦਾ ਮੁਨਾਫਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਇਹ ਫੈਸਲਾ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਬਿਜਲੀ ਖੇਤਰ ਦੀ ਵਧਦੀ ਕੁਸ਼ਲਤਾ ਦੀ ਮੂੰਹ ਬੋਲਦੀ ਤਸਵੀਰ ਹੈ।ਸੋਧੇ ਹੋਏ ਟੈਰਿਫ ਢਾਂਚੇ ਨਾਲ ਬਿਜਲੀ ਖੇਤਰ ਦੀ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ ਤੇ ਬਿਜਲੀ ਮਿਲੇਗੀ। ਘਰੇਲੂ ਖਪਤਕਾਰਾਂ ਨੂੰ ਖਪਤ ਸਲੈਬਾਂ ਦੇ ਆਧਾਰ ’ਤੇ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ , ਵਪਾਰਕ ਅਦਾਰਿਆਂ ਨੂੰ ਪ੍ਰਤੀ ਯੂਨਿਟ 79 ਪੈਸੇ ਤੱਕ ਦੀ ਕਟੌਤੀ ਦਾ ਲਾਭ ਅਤੇ ਉਦਯੋਗਿਕ ਖਪਤਕਾਰਾਂ ਨੂੰ ਪ੍ਰਤੀ ਯੂਨਿਟ 74 ਪੈਸੇ ਤੱਕ ਦੀ ਕਟੌਤੀ ਦੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਬਿਜਲੀ ਦਰਾਂ ਖਪਤਕਾਰ-ਅਨੁਕੂਲ ਰਹਿਣ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇ।’’ਘਰੇਲੂ ਖਪਤਕਾਰਾਂ ਨੂੰ ਮਿਲਣ ਵਾਲੇ ਲਾਭਾਂ ਬਾਰੇ ਦੱਸਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਫ਼ਤ ਬਿਜਲੀ ਪਹਿਲਕਦਮੀ ਰਾਹੀਂ ਸੂਬੇ ਦੇ ਲੋਕਾਂ ਨੂੰ ਕਾਫ਼ੀ ਸਹਾਇਤਾ ਪਹਿਲਾਂ ਵਾਂਗ ਮਿਲਦੀ ਰਹੇਗੀ। ਉਨ੍ਹਾਂ ਕਿਹਾ ,‘‘ਪ੍ਰਤੀ ਮਹੀਨਾ 300 ਯੂਨਿਟ ਬਿਜਲੀ, ਅਤੇ ਜੋ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਹੈ, ਰਾਹੀਂ ਘਰਾਂ ਲਈ ਪੂਰੀ ਤਰ੍ਹਾਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦੇ 90 ਫੀਸਦੀ ਤੋਂ ਵੱਧ ਘਰ ਪਹਿਲਾਂ ਹੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ,।’’ਉਨ੍ਹਾਂ ਅੱਗੇ ਕਿਹਾ ਕਿ ਮੁਫ਼ਤ ਕੋਟੇ ਤੋਂ ਵੱਧ ਖ਼ਪਤ ਕਰਨ ਵਾਲੇ ਘਰਾਂ ਲਈ ਵੀ, ਟੈਰਿਫ ਘਟਾ ਦਿੱਤੇ ਗਏ ਹਨ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “300 ਯੂਨਿਟਾਂ ਤੋਂ ਵੱਧ ਖਪਤ ਲਈ, ਟੈਰਿਫ ਵਿੱਚ ਪ੍ਰਤੀ ਯੂਨਿਟ 0.70 ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਵੱਧ ਖਪਤ ਵਾਲੇ ਘਰਾਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ ।”ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਫਿਕਸਡ ਖ਼ਰਚੇ ਵੀ ਘਟਾ ਦਿੱਤੇ ਹਨ। 2 ਕਿਲੋਵਾਟ ਤੋਂ 7 ਕਿਲੋਵਾਟ ਦੇ ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚਾ 5 ਪ੍ਰਤੀ ਕਿਲੋਵਾਟ , ਜਦਕਿ 7 ਕਿਲੋਵਾਟ ਤੋਂ 20 ਕਿਲੋਵਾਟ ਵਿਚਕਾਰ ਲੋਡ ਵਾਲੇ ਘਰਾਂ ਲਈ, ਫਿਕਸਡ ਖਰਚੇ 10 ਰਪੁਏ ਪ੍ਰਤੀ ਕਿਲੋਵਾਟ ਘਟਾ ਦਿੱਤੇ ਗਏ ਹਨ।

ਸੋਧੇ ਹੋਏ ਟੈਰਿਫ ਢਾਂਚੇ ਤੋਂ ਵਪਾਰਕ ਖਪਤਕਾਰਾਂ ਨੂੰ ਵੀ ਕਾਫ਼ੀ ਲਾਭ ਹੋਵੇਗਾ

ਮੰਤਰੀ ਸੰਜੀਵ ਅਰੋੜਾ ਨੇ ਕਿਹਾ, “7 ਕਿਲੋਵਾਟ ਤੱਕ ਲੋਡ ਵਾਲੇ ਵਪਾਰਕ ਖਪਤਕਾਰਾਂ ਲਈ, 500 ਯੂਨਿਟਾਂ ਤੱਕ ਖਪਤ ਲਈ ਟੈਰਿਫ ਵਿੱਚ 0.79 ਪ੍ਰਤੀ ਯੂਨਿਟ ਅਤੇ 500 ਯੂਨਿਟਾਂ ਤੋਂ ਵੱਧ ਖਪਤ ਲਈ 0.65 ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ,”।ਪੀਐਸਪੀਸੀਐਲ ਸੰਚਾਲਨ ਕੁਸ਼ਲਤਾ ਅਤੇ ਵਿੱਤੀ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗਾ। ਮੁੱਖ ਟੀਚਿਆਂ ਵਿੱਚ ਵੰਡ ਘਾਟੇ ਨੂੰ ਲਗਭਗ 20 ਘਟਾਉਣਾ, ਬਿਹਤਰ ਯੋਜਨਾਬੰਦੀ ਅਤੇ ਖਰੀਦ ਰਾਹੀਂ ਬਿਜਲੀ ਖਰੀਦ ਲਾਗਤਾਂ ਨੂੰ ਘਟਾਉਣਾ, ਅਤੇ ਬਿਜਲੀ ਮਿਸ਼ਰਣ ਵਿੱਚ ਨਵਿਆਉਣਯੋਗ ਅਤੇ ਹਰੀ ਊਰਜਾ ਦੇ ਏਕੀਕਰਨ ਨੂੰ ਵਧਾਉਣਾ ਸ਼ਾਮਲ ਹੈ। ਇਹ ਕਦਮ ਪੀਐਸਪੀਸੀਐਲ ਦੀ ਵਿੱਤੀ ਸਿਹਤ ਨੂੰ ਹੋਰ ਮਜ਼ਬੂਤ ਕਰਨਗੇ, ਸਮੇਂ ਦੇ ਨਾਲ ਸਬਸਿਡੀ ਨਿਰਭਰਤਾ ਨੂੰ ਘਟਾਉਣਗੇ ਅਤੇ ਪੰਜਾਬ ਦੇ ਲੋਕਾਂ ਲਈ ਭਰੋਸੇਯੋਗ, ਕਿਫਾਇਤੀ ਅਤੇ ਟਿਕਾਊ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਗੇ।ਜਨ ਭਲਾਈ ਅਤੇ ਆਰਥਿਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਦਾ ਸਮਰਥਨ ਕਰਦੇ ਹੋਏ ਕਿਫਾਇਤੀ, ਭਰੋਸੇਮੰਦ ਅਤੇ ਟਿਕਾਊ ਬਿਜਲੀ ਪ੍ਰਦਾਨ ਕਰਨ ਲਈ ਕੰਮ ਕਰਨਾ ਜਾਰੀ ਰੱਖੇਗਾ।ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ, ਪੇਸ਼ੇਵਰਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨਾਲ ਰਜਿਸਟਰਡ ਅਤੇ ਅਦਾਲਤੀ ਕੰਪਲੈਕਸਾਂ ਵਿੱਚ ਸਥਿਤ ਵਕੀਲਾਂ ਦੇ ਚੈਂਬਰਾਂ ਵਿੱਚ ਬਿਜਲੀ ਕੁਨੈਕਸ਼ਨ ਹੁਣ ਵਪਾਰਕ ਟੈਰਿਫ ਦੀ ਬਜਾਏ ਘਰੇਲੂ ਟੈਰਿਫ ਦੇ ਤਹਿਤ ਲਏ ਜਾਣਗੇ।

ਟੈਰਿਫ ਆਰਡਰ ਇਹ ਵੀ ਦੱਸਦਾ ਹੈ ਕਿ ਬਿਜਲੀ ਖੇਤਰ ਵਿੱਚ ਸੰਚਾਲਨ ਕੁਸ਼ਲਤਾਵਾਂ ਨੇ ਵਿੱਤੀ ਸਥਿਰਤਾ ਨੂੰ ਬਣਾਈ ਰੱਖਦੇ ਹੋਏ 7851.91 ਕਰੋੜ ਰੁਪਏ ਦੀ ਸਮੁੱਚੀ ਖਪਤਕਾਰ ਰਾਹਤ ਨੂੰ ਸਮਰੱਥ ਬਣਾਇਆ ਹੈ।ਇਹ ਵਿਕਾਸ ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਿੱਤੀ ਬਦਲਾਅ ਨੂੰ ਵੀ ਦਰਸਾਉਂਦਾ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਖੇਤਰ ਵਿੱਚ ਰੈਗੂਲੇਟਰੀ ਢਾਂਚੇ ਅਤੇ ਵਿੱਤੀ ਅਨੁਸ਼ਾਸਨ ਨੇ ਪੀਐਸਪੀਸੀਐਲ ਨੂੰ ਇੱਕ ਕੁਸ਼ਲ ਅਤੇ ਮੁਨਾਫਾ ਪੈਦਾ ਕਰਨ ਵਾਲੀ ਬਿਜਲੀ ਉਪਯੋਗਤਾ ਬਣਨ ਦੇ ਯੋਗ ਬਣਾਇਆ ਹੈ। ਨੇ 31 ਮਾਰਚ, 2025 ਨੂੰ ਖਤਮ ਹੋਣ ਵਾਲੇ ਵਿੱਤੀ ਸਾਲ ਵਿੱਚ 1+ ਰੇਟਿੰਗ ਪ੍ਰਾਪਤ ਕੀਤੀ ਹੈ ਅਤੇ 2634 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਹੈ।ਟੈਰਿਫ ਆਰਡਰ ਦਾ ਇੱਕ ਹੋਰ ਵੱਡਾ ਆਕਰਸ਼ਣ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਔਸਤ ਲਾਗਤ ਵਿੱਚ ਕਟੌਤੀ ਹੈ। ਔਸਤ ਲਾਗਤ ਪਿਛਲੇ ਸਾਲ ਦੇ 7.15 ਰੁਪਏ ਪ੍ਰਤੀ ਯੂਨਿਟ ਦੇ ਮੁਕਾਬਲੇ ਘਟ ਕੇ 6.15 ਰੁਪਏ ਪ੍ਰਤੀ ਯੂਨਿਟ ਹੋ ਗਈ ਹੈ, ਜਿਸ ਨਾਲ ਇਹ ਪਿਛਲੇ ਦਸ ਸਾਲਾਂ ਵਿੱਚ ਸਭ ਤੋਂ ਘੱਟ ਔਸਤ ਬਿਜਲੀ ਲਾਗਤ ਬਣ ਗਈ ਹੈ।ਟੈਰਿਫ ਆਰਡਰ ਈਵੀ ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰ ਨੂੰ 5 ਪ੍ਰਤੀ ਰੁਪਏ ਯੂਨਿਟ ਘਟਾ ਕੇ ਸਾਫ਼ ਗਤੀਸ਼ੀਲਤਾ ਨੂੰ ਇੱਕ ਵੱਡਾ ਹੁਲਾਰਾ ਵੀ ਪ੍ਰਦਾਨ ਕਰਦਾ ਹੈ, ਜਿਸ ਨਾਲ ਪੰਜਾਬ ਦੇਸ਼ ਵਿੱਚ ਸਭ ਤੋਂ ਘੱਟ ਈਵੀ ਚਾਰਜਿੰਗ ਦਰਾਂ ਵਾਲੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਇਸ ਤੋਂ ਇਲਾਵਾ ਕਮਿਸ਼ਨ ਨੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਛੋਟੀ ਬਿਜਲੀ ਸ਼੍ਰੇਣੀ ਲਈ ਲਾਗੂ ਸੀਮਾ ਨੂੰ 20 ਕਿਲੋਵਾਟ ਤੋਂ 50 ਕਿਲੋਵਾਟ ਤੱਕ ਵਧਾਉਣ, ਉਦਯੋਗਿਕ ਖਪਤਕਾਰਾਂ ਲਈ ਵਿਸ਼ੇਸ਼ ਰਾਤ ਦੇ ਟੈਰਿਫ ਲਾਭਾਂ ਨੂੰ ਜਾਰੀ ਰੱਖਣ, ਅਤੇ ਉਦਯੋਗਾਂ ਦੁਆਰਾ ਨਵਿਆਉਣਯੋਗ ਊਰਜਾ ਨੂੰ ਵਧੇਰੇ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਗ੍ਰੀਨ ਊਰਜਾ ਦਰ ਵਿੱਚ ਕਮੀ ਸਮੇਤ ਕਈ ਉਪਭੋਗਤਾ-ਅਨੁਕੂਲ ਉਪਾਅ ਪੇਸ਼ ਕੀਤੇ ਹਨ।ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਸੰਚਾਲਨ ਕੁਸ਼ਲਤਾ ਅਤੇ ਵਿੱਤੀ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗਾ। ਮੁੱਖ ਟੀਚਿਆਂ ਵਿੱਚ ਵੰਡ ਘਾਟੇ ਨੂੰ ਲਗਭਗ 20 ਫੀਸਦ ਘਟਾਉਣਾ, ਬਿਹਤਰ ਯੋਜਨਾਬੰਦੀ ਅਤੇ ਖਰੀਦ ਰਾਹੀਂ ਬਿਜਲੀ ਖਰੀਦ ਲਾਗਤਾਂ ਨੂੰ ਘਟਾਉਣਾ ਅਤੇ ਪਾਵਰ ਮਿਕਸ ਵਿੱਚ ਨਵਿਆਉਣਯੋਗ ਅਤੇ ਗ੍ਰੀਨ ਊਰਜਾ ਦੇ ਏਕੀਕਰਨ ਨੂੰ ਵਧਾਉਣਾ ਸ਼ਾਮਲ ਹੈ। ਇਹ ਕਦਮ ਪੀਐਸਪੀਸੀਐਲ ਦੇ ਵਿੱਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ, ਸਮੇਂ ਦੇ ਨਾਲ ਸਬਸਿਡੀ ਨਿਰਭਰਤਾ ਨੂੰ ਘਟਾਉਣਗੇ ਅਤੇ ਪੰਜਾਬ ਦੇ ਲੋਕਾਂ ਲਈ ਭਰੋਸੇਯੋਗ, ਕਿਫਾਇਤੀ ਅਤੇ ਟਿਕਾਊ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਗੇ।ਲੋਕ ਭਲਾਈ ਅਤੇ ਆਰਥਿਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਦਾ ਸਮਰਥਨ ਕਰਦੇ ਹੋਏ ਕਿਫਾਇਤੀ, ਭਰੋਸੇਮੰਦ ਅਤੇ ਟਿਕਾਊ ਬਿਜਲੀ ਪ੍ਰਦਾਨ ਕਰਨ ਲਈ ਕੰਮ ਕਰਨਾ ਜਾਰੀ ਰੱਖੇਗਾ।

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ

ਵਿੱਤੀ ਸਾਲ 2026-27 ਲਈ ਬਿਜਲੀ ਦਰਾਂ

ਘਰੇਲੂ ਖਪਤਕਾਰ

* 300 ਯੂਨਿਟ/ਮਹੀਨਾ ਮੁਫ਼ਤ ਰਹੇਗਾ (90% ਤੋਂ ਵੱਧ ਪਰਿਵਾਰਾਂ ਨੂੰ ਲਾਭ)

* 300 ਯੂਨਿਟ ਤੱਕ: 5.40 ਰੁਪਏ ਤੋਂ ਘਟਾ ਕੇ 3.85 ਰੁਪਏ ਪ੍ਰਤੀ ਯੂਨਿਟ (1.55 ਰੁਪਏ ਰਾਹਤ)

* 300 ਯੂਨਿਟ ਤੋਂ ਵੱਧ: 7.75 ਰੁਪਏ ਤੋਂ ਘਟਾ ਕੇ 7.05 ਰੁਪਏ ਪ੍ਰਤੀ ਯੂਨਿਟ (0.70 ਰੁਪਏ ਰਾਹਤ)

ਵਪਾਰਕ ਖਪਤਕਾਰ

* 500 ਯੂਨਿਟਾਂ ਤੱਕ: 6.89 ਰੁਪਏ ਤੋਂ ਘਟਾ ਕੇ 6.10 ਰੁਪਏ ਪ੍ਰਤੀ ਯੂਨਿਟ (0.79 ਰੁਪਏ ਰਾਹਤ)

* 500 ਯੂਨਿਟਾਂ ਤੋਂ ਵੱਧ: 7.75 ਰੁਪਏ ਤੋਂ ਘਟਾ ਕੇ 7.10 ਰੁਪਏ ਪ੍ਰਤੀ ਯੂਨਿਟ (0.65 ਰੁਪਏ ਰਾਹਤ)

ਉਦਯੋਗਿਕ ਖਪਤਕਾਰ

* ਛੋਟਾ ਉਦਯੋਗ: 5.82 ਰੁਪਏ ਤੋਂ ਘਟਾ ਕੇ 5.70 ਰੁਪਏ ਪ੍ਰਤੀ ਯੂਨਿਟ

* ਦਰਮਿਆਨਾ ਉਦਯੋਗ: 6.25 ਰੁਪਏ ਤੋਂ ਘਟਾ ਕੇ 5.83 ਰੁਪਏ ਪ੍ਰਤੀ ਯੂਨਿਟ

* ਵੱਡਾ ਉਦਯੋਗ: 6.60 ਰੁਪਏ ਤੋਂ ਘਟਾ ਕੇ 5.90 ਰੁਪਏ ਪ੍ਰਤੀ ਯੂਨਿਟ

* ਪ੍ਰਤੀ ਯੂਨਿਟ 0.74 ਰੁਪਏ ਤੱਕ ਰਾਹਤ

ਈ.ਵੀ. ਚਾਰਜਿੰਗ ਸਟੇਸ਼ਨ

* 6.28 ਰੁਪਏ ਤੋਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ

* ਭਾਰਤ ਵਿੱਚ ਸਭ ਤੋਂ ਘੱਟ ਈ.ਵੀ. ਚਾਰਜਿੰਗ ਟੈਰਿਫਾਂ ਵਿੱਚੋਂ

ਹੋਰ ਮੁੱਖ ਲਾਭ

* ਖਪਤਕਾਰਾਂ ਨੂੰ 7851 ਰੁਪਏ ਕਰੋੜ ਦੀ ਰਾਹਤ

* ਔਸਤ ਬਿਜਲੀ ਲਾਗਤ ਘਟਾ ਕੇ 6.15 ਰੁਪਏ /ਯੂਨਿਟ (10 ਸਾਲਾਂ ਵਿੱਚ ਸਭ ਤੋਂ ਘੱਟ)

* ਪੀਐਸਪੀਸੀਐਲ ਦਾ ਮੁਨਾਫਾ 2634 ਰੁਪਏ ਕਰੋੜ ਏ+ ਰੇਟਿੰਗ ਨਾਲ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Nayab Singh Saini ਨਾਲ ਮਿਲੇ ਸਿੰਗਾਪੁਰ ਇੰਡੀਆ ਬਿਜਨੈਸ ਫਾਰਮ ਦੇ ਚੇਅਰਮੈਨ ਪ੍ਰਯੂਨ ਮੁਖਰਜੀ

0

👉ਹਰਿਆਣਾ ਵਿੱਚ ਨਿਵੇਸ਼ ਦੇ ਨਵੇਂ ਮੌਕਿਆਂ ‘ਤੇ ਹੋਈ ਚਰਚਾ
Haryana News: CM Nayab Singh Saini ; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਸ਼ੁਕਰਵਾਰ ਨੂੰ ਸਿੰਗਾਪੁਰ ਇੰਡੀਆ ਬਿਜਨੈਸ ਫੋਰਮ ਦੇ ਚੇਅਰਮੈਨ ਸ੍ਰੀ ਪ੍ਰਸੂਨ ਮੁਖਰਜੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਹਰਿਆਣਾ ਵਿੱਚ ਉਦਯੋਗਿਕ ਨਿਵੇਸ਼, ਵਪਾਰਕ ਸਹਿਯੋਗ ਅਤੇ ਸਿੰਗਾਪੁਰ ਦੀ ਕੰਪਨੀਆਂ ਲਈ ਉਪਲਬਧ ਮੌਕਿਆਂ ਨੂੰ ਲੈ ਕੇ ਵਿਸਤਾਰ ਨਾਲ ਚਰਚਾ ਹੋਈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਇੰਡੀਆ ਬਿਜਨੈਸ ਫੋਰਮ ਅਤੇ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਪਾਰਦਰਸ਼ੀ ਨੀਤੀਆਂ, ਸਰਲ ਪ੍ਰਕ੍ਰਿਆਵਾਂ ਅਤੇ ਬਿਹਤਰ ਬੁਨਿਆਦੀ ਢਾਂਚੇ ਰਾਹੀਂ ਨਿਵੇਸ਼ ਨੂੰ ਪ੍ਰੋਤਸਾਹਿਤ ਕਰ ਰਹੀ ਹੈ।

ਇਹ ਵੀ ਪੜ੍ਹੋ  ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਸਿਰਸਾ ਲੋਕਸਭਾ ਖੇਤਰ ਦੇ ਸਾਂਸਦ ਖੇਡ ਮਹੋਤਸਵ ਨਾਲ ਜੁੜਿਆ ਸੋਵੀਨਾਰ ਜਾਰੀ ਕੀਤਾ

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਪ੍ਰਤੀਬੱਧ ਹੈ। ਹਰਿਆਣਾ ਵਿੱਚ ਨਿਵੇਸ਼ ਕਰਨ ਦੇ ਲਈ ਆਉਣ ਵਾਲੇ ਨਿਵੇਸ਼ਕਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਸਤਾਰ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸ੍ਰਿਜਤ ਹੋਣਗੇ ਅਤੇ ਸੂਬੇ ਦੀ ਆਰਥਕ ਪ੍ਰਗਤੀ ਨੂੰ ਹੋਰ ਗਤੀ ਮਿਲੇਗੀ।ਮੀਟਿੰਗ ਦੌਰਾਨ ਗੁਰੂਗ੍ਰਾਮ ਵਿੱਚ ਸਿੰਗਾਪੁਰ ਇੰਡੀਆ ਬਿਜਨੈਸ ਫੋਰਮ ਦਾ ਬਿਜਨੈਸ ਸੈਂਟਰ ਸਥਾਪਿਤ ਕਰਨ ਦੇ ਪ੍ਰਸਤਾਵ ‘ਤੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਬਿਜਨੈਸ ਸੈਂਟਰ ਸਥਾਪਿਤ ਹੋਣ ਨਾਲ ਸਿੰਗਾਪੁਰ ਦੀ ਕੰਪਨੀਆਂ ਨੂੰ ਹਰਿਆਣਾ ਵਿੱਚ ਆਪਣੇ ਦਫਤਰ ਖੋਲਣ ਅਤੇ ਨਿਵੇਸ਼ ਕਰਨ ਲਈ ਇੱਕ ਬਿਹਤਰ ਮੰਚ ਮਿਲੇਗਾ।

ਇਹ ਵੀ ਪੜ੍ਹੋ  ਪਲਵਲ ਖੇਤਰ ਵਿੱਚ ਸਿਹਤ ਸਹੂਲਤਾਂ ਦੀ ਨਹੀਂ ਕੋਈ ਕਮੀ – ਮੁੱਖ ਮੰਤਰੀ

ਇਸ ਨਾਲ ਦੋਨੋਂ ਦੇਸ਼ਾਂ ਦੇ ਵਿੱਚ ਵਪਾਰਕ ਅਤੇ ਆਰਥਕ ਸਬੰਧ ਮਜਬੂਤ ਹੋਣਗੇ।ਇਸ ਮੌਕੇ ‘ਤੇ ਸਿੰਗਾਪੁਰ ਇੰਡੀਆ ਬਿਜਨੈਸ ਫੋਰਮ ਦੇ ਚੇਅਰਮੈਨ ਸ੍ਰੀ ਪ੍ਰਸੂਨ ਮੁਖਰਜੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਸਿੰਗਾਪੁਰ ਆਉਣ ਦਾ ਸੱਦਾ ਦਿੱਤਾ। ਸ੍ਰੀ ਮੁਖਰਜੀ ਨੇ ਕਿਹਾ ਕਿ ਸਿੰਗਾਪੁਰ ਇੰਡੀਆ ਬਿਜਨੈਸ ਫੋਰਮ ਦੇ ਨਿਦੇਸ਼ਕ ਸਿੰਗਾਪੁਰ ਸਰਕਾਰ ਦੇ ਨਾਲ ਮਿਲ ਕੇ ਹਰਿਆਣਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਲੈ ਕੇ ਕਾਫੀ ਉਤਸਾਹਿਤ ਹਨ ਅਤੇ ਭਵਿੱਖ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀ ਵਿਆਪਕ ਸੰਭਾਵਨਾਵਾਂ ਹਨ।ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

0

👉ਮੰਤਰੀ ਮੰਡਲ ਨੇ ਬਜਟ ਅਨੁਮਾਨ, ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਮਨਜ਼ੂਰੀ ਦਿੱਤੀ
👉ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਸਾਲ 2026-27 ਦੇ ਬਜਟ ਅਨੁਮਾਨ ਪੇਸ਼ ਕਰਨਗੇ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੰਗ ਪ੍ਰਭਾਵਿਤ ਖੇਤਰ ਵਿੱਚ ਫਸੀ ਨੀਰੂ ਗਰਗ ਨੇ ਹਿੰਮਤ ਨਾਲ ਕੀਤਾ ਸਾਹਮਣਾ : ਡੀਸੀ ਬਠਿੰਡਾ

0

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਨੇ ਦੁਬਈ ਤੋਂ ਵਾਪਸ ਆਈ ਨੀਰੂ ਗਰਗ ਨਾਲ ਕੀਤੀ ਮੁਲਾਕਾਤ
Bathinda News: SSD Girls College Bathinda ਦੀ ਪ੍ਰਿੰਸੀਪਲ ਨੀਰੂ ਗਰਗ ਨੇ ਮੱਧ ਪੂਰਬ ਦੇ ਜੰਗ ਪ੍ਰਭਾਵਿਤ ਖੇਤਰ ਵਿੱਚ ਫਸੇ ਹੋਣ ਦੇ ਬਾਵਜੂਦ ਵੀ ਬਹੁਤ ਹਿੰਮਤ ਅਤੇ ਹੌਂਸਲੇ ਨਾਲ ਸਥਿਤੀ ਦਾ ਸਾਹਮਣਾ ਕੀਤਾ। ਉਨ੍ਹਾਂ ਦੀ ਹਿੰਮਤ ਅਤੇ ਸਰਕਾਰ ਵੱਲੋਂ ਸਮੇਂ- ਸਿਰ ਮਿਲੀ ਮਦਦ ਸਦਕਾ ਨੀਰੂ ਅਤੇ ਉਨ੍ਹਾਂ ਦਾ ਪਰਿਵਾਰ ਸੁਰੱਖਿਅਤ ਤੌਰ ‘ਤੇ ਆਪਣੇ ਘਰ ਵਾਪਸ ਆ ਗਿਆ ਹੈ।ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਸਹਾਇਕ ਕਮਿਸ਼ਨਰ ਸ਼੍ਰੀ ਰਮਨਜੀਤ ਨੇ ਅੱਜ ਨੀਰੂ ਗਰਗ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਖੈਰ-ਖ਼ਬਰ ਲਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੰਗ ‘ਚ ਫਸੇ ਲੋਕਾਂ ਦੀ ਨਿਰੰਤਰ ਮਦਦ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਵਿਸ਼ਵਾਸ ਦਵਾਇਆ ਕੀ ਜੇਕਰ ਕੋਈ ਵੀ ਇਨ੍ਹਾਂ ਜੰਗ ਪ੍ਰਭਾਵਤ ਖੇਤਰਾਂ ਚ ਫਸਿਆ ਹੈ ਤਾਂ ਉਹ ਜਾਂ ਉਸਦਾ ਪਰਿਵਾਰ ਪੰਜਾਬ ਸਰਕਾਰ ਨਾਲ ਸੰਪਰਕ ਸਕਦੇ ਹਨ।0172 2260042, 0172 2260043 ਨੰਬਰ ਵਿਦੇਸ਼ੀ ਨਾਗਰਿਕਾਂ ਲਈ ਅਤੇ 1100 ਨੰਬਰ ਉੱਤੇ ਭਾਰਤੀ ਨਾਗਰਿਕਾਂ ਵਲੋਂ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895335