Home Blog Page 13

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

0

👉ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਸੰਘਰਸ਼ ਕਰ ਰਹੇ ਹਨ, ਬੀਜੇਪੀ ਰਾਹਤ ਦੇਣ ਵਿੱਚ ਨਾਕਾਮ ਰਹੀ ਹੈ: ਹਰਪਾਲ ਸਿੰਘ ਚੀਮਾ*
👉ਡੀਜ਼ਲ, ਐਲਪੀਜੀ, ਸੀਐਨਜੀ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਲੱਖਾਂ ਪਰਿਵਾਰਾਂ ਲਈ ਜ਼ਿੰਦਗੀ ਨੂੰ ਹੋਰ ਮਹਿੰਗਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ*
👉ਬੀਜੇਪੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਜਨਤਾ ਨੂੰ ਲੁੱਟਣ ਲਈ ਵਿਸ਼ਵਵਿਆਪੀ ਤਣਾਅ ਨੂੰ ਬਹਾਨੇ ਵਜੋਂ ਵਰਤ ਰਹੀ ਹੈ: ਹਰਪਾਲ ਸਿੰਘ ਚੀਮਾ*
Punjab News:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ।

ਇਹ ਵੀ ਪੜ੍ਹੋ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਸਾਬਕਾ ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਦੇ ਕੌਂਸਲਰਾਂ ਨੇ ਸ੍ਰੀ ਸਾਲਾਸਰ ਬਾਲਾ ਜੀ ਦਾ ਲਿਆ ਆਸ਼ੀਰਵਾਦ

ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ।ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ ‘ਤੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ‘ਤੇ ਹਰ ਪਾਸੇ ਤੋਂ ਮਹਿੰਗਾਈ ਦੀ ਮਾਰ ਪੈ ਰਹੀ ਹੈ। ਡੀਜ਼ਲ, ਐਲ.ਪੀ.ਜੀ., ਸੀ.ਐਨ.ਜੀ. ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਹੋਰ ਮਹਿੰਗੀ ਹੋ ਗਈ ਹੈ।ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਅਮਰੀਕਾ-ਈਰਾਨ ਜੰਗ ਸਮੇਤ ਅੰਤਰਰਾਸ਼ਟਰੀ ਘਟਨਾਕ੍ਰਮਾਂ ਨੂੰ ਬਹਾਨਾ ਬਣਾ ਕੇ ਨਾਗਰਿਕਾਂ ‘ਤੇ ਵਾਧੂ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕਾਬੂ ਕਰਨ ਅਤੇ ਤੇਲ ਦੀਆਂ ਉੱਚੀਆਂ ਕੀਮਤਾਂ ਤੋਂ ਰਾਹਤ ਦਿਵਾਉਣ ਦੇ ਵਾਅਦੇ ‘ਤੇ ਸੱਤਾ ਵਿੱਚ ਆਉਣ ਦੇ ਬਾਵਜੂਦ, ਭਾਜਪਾ ਇਨ੍ਹਾਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਉਨ੍ਹਾਂ ਅੱਗੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰੀਆਂ, ਰੇਹੜੀ-ਫੜੀ ਵਾਲਿਆਂ ਅਤੇ ਸਥਾਨਕ ਢਾਬਿਆਂ/ਹੋਟਲਾਂ ਨੂੰ ਪ੍ਰਭਾਵਿਤ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰਾਂ, ਰੇਹੜੀ ਵਾਲਿਆਂ ਅਤੇ ਸਥਾਨਕ ਖਾਣ-ਪੀਣ ਦੀਆਂ ਦੁਕਾਨਾਂ ‘ਤੇ ਅਸਰ ਪਾਇਆ ਹੈ। ਹੁਣ ਘਰੇਲੂ ਐਲਪੀਜੀ ਦੀਆਂ ਕੀਮਤਾਂ ਵੀ ਵਧਣ ਨਾਲ ਪਰਿਵਾਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਆਰਥਿਕ ਦਬਾਅ ਹੋਰ ਵਧੇਗਾ।ਵਿੱਤ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਆਮ ਲੋਕਾਂ ਦੀ ਖਰੀਦ ਸ਼ਕਤੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ੀ ਦੌਰੇ ਕਰਦੇ ਰਹਿੰਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਦੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੇਸ਼ ਦੇ ਅੰਦਰ ਨਾਗਰਿਕਾਂ ਨੂੰ ਰਾਹਤ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ।ਐਲਪੀਜੀ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਵਾਰ-ਵਾਰ ਵਾਧਾ ਕਰਨ ਦੀ ਬਜਾਏ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਨੂੰ ਆਰਥਿਕ ਤੰਗੀ ਵੱਲ ਧੱਕ ਰਿਹਾ ਹੈ। ਕੇਂਦਰ ਨੂੰ ਆਮ ਲੋਕਾਂ ‘ਤੇ ਬੋਝ ਪਾਉਣਾ ਬੰਦ ਕਰਨਾ ਚਾਹੀਦਾ ਹੈ ਅਤੇ ਜਨਤਾ ਨੂੰ ਅਸਲ ਰਾਹਤ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

पंचायती भूमि पर प्राकृतिक व जैविक खेती को बढ़ावा देने के लिए बनाई जाएगी विशेष नीति : मुख्यमंत्री नायब सिंह सैनी

0

👉कुरुक्षेत्र में आयोजित “कृषि कार्यशाला” में बतौर मुख्य अतिथि किया संबोधित
👉कहा , प्राकृतिक व जैविक किसानों को 5 वर्षों की अवधि के लिए प्रति वर्ष 10 हजार रुपये प्रति एकड़ की वित्तीय सहायता दी जाएगी
Haryana News: हरियाणा के मुख्यमंत्री श्री नायब सिंह सैनी ने कहा कि पंचायत के स्वामित्व वाली भूमियों पर भी प्राकृतिक व जैविक खेती को बढ़ावा देने के लिए अगले वर्ष में एक नीति बनाई जाएगी। कृषि विभाग के स्वामित्व वाली लगभग 800 एकड़ भूमि केवल उन्हीं किसानों को पट्टे पर दी जाएगी, जो कम से कम अगले 10 वर्ष तक उसमें प्राकृतिक व जैविक खेती करेंगे।मुख्यमंत्री आज कुरुक्षेत्र में कृषि एवं किसान कल्याण विभाग द्वारा प्राकृतिक खेती को बढ़ावा एवं क्लस्टर गठन कार्यक्रम के अंतर्गत आयोजित “कृषि कार्यशाला” में बतौर मुख्य अतिथि सम्बोधित कर रहे थे। इस अवसर पर गुजरात के राज्यपाल आचार्य देवव्रत , हरियाणा के कृषि मंत्री श्री श्याम सिंह राणा भी उपस्थित थे।मुख्यमंत्री ने इस अवसर पर बताया कि एपेडा (APEDA) एजेंसी से प्रमाणित प्राकृतिक व जैविक किसानों को 5 वर्षों की अवधि के लिए प्रति वर्ष 10 हजार रुपये प्रति एकड़ की वित्तीय सहायता दी जाएगी। किसानों को जैविक खेती प्रमाणीकरण के लिए हरियाणा राज्य बीज प्रमाणीकरण एजेंसी को एक प्रमाणीकरण संस्था बनाया जाएगा।उन्होंने बताया कि पंचकूला, यमुनानगर, करनाल, सोनीपत, रोहतक, गुरुग्राम, फरीदाबाद, हिसार, चरखी दादरी व नारनौल में प्राकृतिक व जैविक किसानों को कृषि उपज बेचने के लिए मंडियों में जगह उपलब्ध करवाई जाएगी।

इसे भी पढ़ें  चुटकुलों से सरकार नहीं, सिनेमा हॉल चल सकते हैं: नायब सिंह सैनी

साथ ही, परीक्षण हेतु प्रयोगशालाएं तथा प्रमाणीकरण के लिए एपीडा द्वारा मान्यता प्राप्त केंद्र स्थापित किए जाएंगे, ताकि किसानों को अपनी प्राकृतिक व जैविक कृषि उपज बेचने के लिए बेहतर बाजार मिल सकें। नायब सिंह सैनी ने आगे कहा कि हरियाणा कृषि विश्वविद्यालय के सहयोग से कुरूक्षेत्र जिले में 2,000 एकड़ कलस्टर में आधुनिकतम तकनीकों द्वारा स्मार्ट एग्रीकल्चर नाम से एक नई योजना द्वारा प्राकृतिक खेती शुरू की जाएगी। इसमें यदि किसानों को किसी प्रकार का भी नुकसान होगा तो उसकी हर पाई की भरपाई हरियाणा सरकार द्वारा की जाएगी। मोरनी ब्लॉक को एक प्राकृतिक व जैविक ब्लॉक के रूप में विकसित किया जाएगा।मुख्यमंत्री ने किसानों को प्राकृतिक खेती के लिए प्रेरित करने के अलावा दिए जाने वाले प्रोत्साहनों की जानकारी देते हुए बताया कि हरियाणा देश का पहला राज्य है, जिसने बागवानी किसानों को भी मौसम की अनिश्चितताओं के जोखिम से मुक्त किया है। इसके लिए ‘मुख्यमंत्री बागवानी बीमा योजना’ में 21 फसलें शामिल की गई हैं।उन्होंने किसानों को हरियाणा को प्राकृतिक खेती का मॉडल-राज्य बनाने में योगदान देने का आह्वान करते हुए कहा कि प्रदेश सरकार बीज से बाजार तक हर कदम पर किसानों के साथ खड़ी है। ऐसे में हम सबकी यह भी नैतिक जिम्मेवारी है कि हम अपनी भावी पीढ़ी को उपजाऊ भूमि सौंपें। स्वच्छ जल सौंपें। स्वच्छ पर्यावरण सौंपें। यह तभी संभव होगा, जब हम प्राकृतिक खेती को अपनाएंगे।मुख्यमंत्री श्री नायब सिंह सैनी ने गुजरात के राज्यपाल आचार्य देवव्रत द्वारा प्राकृतिक व जैविक खेती अभियान को आगे बढ़ाने में अनुकरणीय कार्य करने की सराहना करते हुए आचार्य द्वारा करवाए गए कार्यों की विस्तार से चर्चा की।

इसे भी पढ़ें  गुरु अमर दास जी का जीवन त्याग, सेवा, समानता और मानवता का प्रेरणास्रोत:नायब सिंह सैनी

उन्होंने बताया कि राज्य सरकार ने भी प्राकृतिक खेती को बढ़ावा देने के लिए वर्ष 2022 में प्राकृतिक खेती योजना शुरू की थी। इसके लिए प्राकृतिक खेती पर एक पोर्टल भी शुरू किया है। अब तक इस पोर्टल पर लगभग 2 लाख किसानों ने 3 लाख एकड़ क्षेत्र का पंजीकरण करवाया है। इसमें से 44 हजार 77 एकड़ क्षेत्र में प्राकृतिक खेती अपनाने के लिए 23 हजार 930 किसानों का सत्यापन किया जा चुका है। उन्होंने बताया कि वर्ष 2025-26 के दौरान प्रदेश में 20 हजार 727 एकड़ क्षेत्र पर प्राकृतिक खेती की गई। नायब सिंह सैनी ने बताया कि प्रदेश सरकार ने प्राकृतिक खेती अपनाने हेतु प्रशिक्षण प्रदान करने के लिए कुरुक्षेत्र के गुरुकुल, जींद के हमेटी, सिरसा के मंगियाना और करनाल के घरौंडा में प्रशिक्षण केंद्र स्थापित किए हैं। गुरुकुल, कुरुक्षेत्र के प्रशिक्षण केन्द्र में प्रगतिशील किसानों को प्रशिक्षण देने के लिए राज्य सलाहकार की भी नियुक्ति की गई है। अब तक 12 हजार 188 प्रतिभागियों को प्रशिक्षण दिया जा चुका है। इनमें युवा किसान, महिलाएं और सरकारी कर्मचारी शामिल हैं। इसके अलावा, हमेटी के प्रशिक्षण केंद्र में राज्य के 6 हजार 234 सरपंचों को एक दिवसीय ऑनलाइन प्रशिक्षण भी दिया है।उन्होंने आगे बताया कि वर्ष 2025 से देसी गाय पर मिलने वाली सब्सिडी 30,000 रुपये कर दी गई है। यह सब्सिडी उन किसानों के लिए है, जिनके पास कम से कम 1 एकड़ जमीन है। कच्चे माल के भंडारण व प्रसंस्करण के लिए 4 ड्रम खरीदने हेतु प्रत्येक किसान को 3 हजार रुपये दिए जाएंगे। प्राकृतिक खेती योजना के तहत 2 हजार 500 किसानों को 4 ड्रम प्रति किसान की दर से 75 लाख रुपये, 1 हजार 171 देसी गाय की खरीद के लिए कुल 2 करोड़ 97 लाख रुपये अनुदान राशि सीधा किसानों के बैंक खाते में डाली जा चुकी है। इस अवसर पर कृषि विभाग के अतिरिक्त मुख्य सचिव श्री विजयेंद्र कुमार के अलावा विभाग के अन्य वरिष्ठ अधिकारी एवं हजारों किसान उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਸਾਬਕਾ ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਦੇ ਕੌਂਸਲਰਾਂ ਨੇ ਸ੍ਰੀ ਸਾਲਾਸਰ ਬਾਲਾ ਜੀ ਦਾ ਲਿਆ ਆਸ਼ੀਰਵਾਦ

0

Bathinda News: ਪਿਛਲੇ ਦਿਨੀਂ ਬਠਿੰਡਾ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਵਿਚ ਦੋ ਤਿਹਾਈ ਹਾਸਲ ਕਰਨ ਵਾਲੇ ਆਪ ਕੋਂਸਲਰ ਅੱਜ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਸ੍ਰੀ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਲੈਣ ਲਈ ਸ਼੍ਰੀ ਸਾਲਾਸਰ ਪੁੱਜੇ।ਗੌਰਤਲਬ ਹੈ ਕਿ ਨਗਰ ਨਿਗਮ ਚੋਣਾਂ ਵਿੱਚ ਸ੍ਰੀ ਮਹਿਤਾ ਪਿਤਾ ਪੁੱਤਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ 35 ਕੌਂਸਲਰਾਂ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ। ਹੁਣ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਜਲਦੀ ਹੀ ਦੁਬਾਰਾ ਮੇਅਰ ਦਾ ਅਹੁਦਾ ਸੰਭਾਲਿਆ ਜਾਵੇਗਾ। ਇਸ ਨੂੰ ਮੁੱਖ ਰੱਖਦਿਆਂ ਸ੍ਰੀ ਪਦਮਜੀਤ ਸਿੰਘ ਮਹਿਤਾ ਤੇ ਸ੍ਰੀ ਅਮਰਜੀਤ ਮਹਿਤਾ ਦੀ ਅਗਵਾਈ ਹੇਠ ਉਕਤ ਇਤਿਹਾਸਕ ਧਾਰਮਿਕ ਯਾਤਰਾ ਰਵਾਨਾ ਹੋਈ ਹੈ।

ਇਹ ਵੀ ਪੜ੍ਹੋ ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਸ੍ਰੀ ਪਦਮਜੀਤ ਸਿੰਘ ਮਹਿਤਾ ਤੇ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਵਿਕਸਿਤ ਤੇ ਆਧੁਨਿਕ ਸ਼ਹਿਰ ਬਣਾਉਣ ਲਈ ਸ੍ਰੀ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਨਵੀਂ ਪਾਰੀ ਸ਼ੁਰੂ ਕੀਤੀ ਜਾਵੇਗੀ। ਕੌਂਸਲਰ ਸਾਹਿਬਾਨਾਂ ਨੇ ਮਹਿਤਾ ਪਿਤਾ ਪੁੱਤਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਠਿੰਡਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਨਗਰ ਨਿਗਮ ਦੀ ਨਵੀਂ ਟੀਮ ਨੇ ਜਿੱਤ ਤੋਂ ਬਾਅਦ ਧਾਰਮਿਕ ਯਾਤਰਾ ਸ਼ੁਰੂ ਕੀਤੀ ਅਤੇ ਇਹ ਇਤਿਹਾਸਕ ਫੈਸਲਾ ਸਿਰਫ਼ ਸ੍ਰੀ ਅਮਰਜੀਤ ਮਹਿਤਾ, ਸ੍ਰੀ ਪਦਮਜੀਤ ਸਿੰਘ ਮਹਿਤਾ ਤੇ ਮਹਿਤਾ ਪਰਿਵਾਰ ਕਰਕੇ ਹੀ ਸੰਭਵ ਹੋਇਆ ਹੈ, ਜਿਸਦੇ ਲਈ ਉਹ ਮਹਿਤਾ ਪਰਿਵਾਰ ਦਾ ਧੰਨਵਾਦ ਕਰਦੇ ਹਨ। ਇਸ ਦੌਰਾਨ ਸਮੂਹ ਟੀਮ ਦਾ ਸ੍ਰੀ ਸਾਲਾਸਰ ਬਾਲਾ ਜੀ ਧਾਮ ਪੁੱਜਣ ‘ਤੇ ਯਸ਼ ਗਰੁੱਪ ਚੈਰੀਟੇਬਲ ਟਰੱਸਟ ਵਿਖੇ ਸ੍ਰੀ ਯਸ਼ ਬੋਸ ਮਿੱਤਲ ਤੇ ਸ੍ਰੀ ਅਸ਼ੋਕ ਦੀ ਅਗਵਾਈ ਹੇਠ ਢੋਲ ਦੀ ਥਾਪ ‘ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸੁਆਗਤ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

0

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 20 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
👉ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
👉ਯੁੱਧ ਨਸ਼ਿਆਂ ਵਿਰੁੱਧ ਦੇ 463ਵੇਂ ਦਿਨ 2.3 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਗ੍ਰਿਫ਼ਤਾਰ
Chandigarh News:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਇਹ ਵੀ ਪੜ੍ਹੋ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,813 ਹੋ ਗਈਆਂ।ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 463ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 279 ਨਸ਼ੀਲੀਆਂ ਗੋਲੀਆਂ ਅਤੇ 3450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 463 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,121 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से फूंका परिवर्तन का बिगुल, पंजाब में डबल इंजन सरकार बनाने का किया आह्वान
👉कहा, पंजाब की जनता ‘आप’ के झूठे वादों व खोखले आश्वासनों से ऊब चुकी

Haryana \Sangrur News: हरियाणा के मुख्यमंत्री श्री नायब सिंह सैनी ने रविवार को पंजाब के धूरी में आयोजित विशाल जनसभा में राज्य में राजनीतिक परिवर्तन का आह्वान करते हुए कहा कि पंजाब के मुख्यमंत्री को चुटकुलों के अलावा कुछ और नहीं आता। चुटकुलों से सिनेमा हॉल तो चल सकते हैं लेकिन सरकार नहीं चल सकती। यही कारण है कि पंजाब की जनता अब सरकार के झूठे वादों और खोखले आश्वासनों की राजनीति से ऊब चुकी है और विकास, सुशासन तथा पारदर्शी प्रशासन की नई राह चुनने के लिए तैयार है। जनसभा में उमड़े भारी जनसमूह को संबोधित करते हुए मुख्यमंत्री ने कहा कि धूरी की जनता का उत्साह इस बात का स्पष्ट संकेत है कि प्रदेश में बदलाव की मजबूत लहर चल रही है।मुख्यमंत्री ने कहा कि आम आदमी पार्टी के नेता अपने आप को क्रांतिकारी बताते हैं लेकिन वास्तव में ये भ्रांतिकारी हैं जो अपनी कमियों को छिपाने के लिए दूसरों के कामों व उपलब्धियों के संबंध में जनता को भ्रमित करने का काम करते हैं। उन्होंने कहा कि धूरी मुख्यमंत्री का निर्वाचन क्षेत्र है लेकिन मुख्यमंत्री तो पंजाब ही नहीं बल्कि धूरी से भी दूरी बना चुके हैं। पंजाब कभी विकास के मामले में अन्य राज्यों से काफी आगे होता था जिसे यहां की राजनीतिक पार्टियों ने अपने निजी स्वार्थ के चलते पिछड़े राज्यों की श्रेणी में लाकर खड़ा कर दिया है। आज पंजाब में नशे के विरुद्ध युद्ध केवल अखबारों में विज्ञापन देकर ही लड़ा जा रहा है, धरातल पर कुछ काम नहीं हो रहा है।श्री नायब सिंह सैनी ने कहा कि पंजाब का किसान देश का अन्नदाता है। इस अन्नदाता ने 2022 में ‘आप’ पार्टी पर भरोसा करके उसे वोट दिया लेकिन पंजाब में न तो किसानों की सभी फसलों को एमएसपी का लाभ मिला और न ही खराबे का उचित मुआवजा दिया जाता है।

इसे भी पढ़ें   गुरु अमर दास जी का जीवन त्याग, सेवा, समानता और मानवता का प्रेरणास्रोत:नायब सिंह सैनी

यह किसानों के साथ किया गया सबसे बड़ा विश्वासघात है जिसका जवाब किसान भाई आने वाले चुनाव में आम आदमी पार्टी को देंगे। इसके विपरीत हरियाणा देश का पहला राज्य है जहां सरकार अपने किसानों की सभी फसलों को एमएसपी पर खरीदती है। इसी प्रकार प्राकृतिक आपदा में किसान के नुकसान की भरपाई में भी हरियाणा सरकार काफी आगे है। पिछले साल हुई बरसात व बाढ़ से फसल खराब होने पर हरियाणा में किसानों को 16500 करोड़ रुपये की आर्थिक मदद की गई है। फसल बेचने मंडी में आने वाले किसानों को जे-फार्म तुरंत ऑनलाइन मिलता है और 72 घंटे के भीतर फसल का पैसा किसान के खाते में भिजवा दिया जाता है।मुख्यमंत्री ने कहा कि पंजाब ने मुश्किल से कांग्रेस से पीछा छुड़वाया था, क्योंकि आम आदमी पार्टी ने यहां के लोगों से बड़े-बड़े वादे किए और उन्हें सब्जबाग दिखाए। पंजाब के भोले लोग इनकी बातों में आ गए जिसका नुकसान पंजाब आज तक उठा रहा है। इसके विपरीत भारतीय जनता पार्टी केवल वादे करने में नहीं, बल्कि उन्हें धरातल पर उतारने में विश्वास रखती है। प्रधानमंत्री श्री नरेंद्र मोदी के नेतृत्व में हुए विकास कार्यों का उल्लेख करते उन्होंने कहा कि केंद्र सरकार ने गरीब, किसान, युवा, महिला और वंचित वर्ग के कल्याण के लिए अनेक ऐतिहासिक योजनाएं लागू की हैं, जिनका लाभ करोड़ों लोगों तक पहुंचा है। मोदी जी चाहते हैं कि भारत विकसित बने। यदि पंजाब की जनता ठान ले और भाजपा का साथ दे तो पंजाब भी विकसित राज्य बन सकता है।मुख्यमंत्री श्री नायब सिंह सैनी ने कहा कि हरियाणा में पारदर्शी शासन और मेरिट आधारित व्यवस्था के माध्यम से युवाओं को बिना पर्ची और बिना खर्ची के रोजगार उपलब्ध कराए गए हैं। पिछले साढ़े 11 साल में हरियाणा में लगभग लाखों युवाओं को योग्यता के आधार पर सरकारी नौकरियां मिली हैं, जिससे व्यवस्था में जनता का विश्वास बढ़ा है। उन्होंने महिलाओं के सशक्तिकरण के लिए चलाई जा रही विभिन्न योजनाओं तथा गरीब परिवारों को राहत पहुंचाने वाली कल्याणकारी पहलों का भी उल्लेख किया।

इसे भी पढ़ें  मुख्यमंत्री ने समालखा के सेवा साधना एवं ग्राम विकास केंद्र के वार्षिक स्थापना दिवस पर बतौर मुख्य अतिथि लिया भाग

मुख्यमंत्री ने कहा कि पंजाब को ऐसी सरकार की आवश्यकता है जो केवल घोषणाएं न करे, बल्कि उन्हें प्रभावी ढंग से लागू करने की क्षमता भी रखती हो। प्रदेश के किसानों, युवाओं, व्यापारियों और आम नागरिकों की आकांक्षाओं को पूरा करने के लिए मजबूत नेतृत्व और जवाबदेह शासन की जरूरत है। पंजाब में केवल भाजपा ही सुशासन ला सकती है और पंजाब को विकास, निवेश, रोजगार और आधारभूत ढांचे के क्षेत्र में नई ऊंचाइयों तक पहुंचा सकती है। हरियाणा में भाजपा ने चुनाव घोषणा पत्र में 217 संकल्प लिए थे जिनमें से 63 संकल्प पहले साल में ही पूरे कर लिए गए और 153 संकल्पों पर तेज गति से काम चल रहा है।मुख्यमंत्री ने कहा कि पंजाब में धूरी जैसे प्रगतिशील शहर आर्थिक गतिविधियों के केंद्र बिंदू रहे हैं लेकिन वर्तमान सरकार की उदासीन नीतियों ने इन शहरों को विकास की दौड़ में पीछे कर दिया है। पंजाब में अधिकतर उद्योग बंद होने की कगार पर पहुंच गए हैं। इसके विपरीत हरियाणा में डबल इंजन सरकार ने बीते साढ़े 11 साल में जो काम किए हैं वे आमजन के जीवन में सकारात्मक बदलाव लाए हैं। सरकार ने पारदर्शी शासन व्यवस्था लागू करके बिना भेदभाव योजनाओं का लाभ हर व्यक्ति तक पहुंचाया है।श्री नायब सिंह सैनी ने कहा कि हरियाणा आज हर क्षेत्र में विकास की नई ऊंचाइयां छू रहा है। उन्होंने तुलना करते हुए बताया कि पंजाब में 80 हजार रुपये तक की सालाना आमदनी वाले परिवारों के बुजुर्गों को केवल 1500 रुपये महीना वृद्धावस्था पेंशन मिल रही है जबकि हरियाणा में 3 लाख रुपये तक की आमदनी वाले परिवारों के बुजुर्गों को 3200 रुपये महीना पेंशन दी जा रही है। इसी प्रकार हरियाणा में पिछले साढ़े 11 साल में जरूरतमंद परिवारों को 1.60 लाख मकान दिए गए हैं और साढ़े 10 हजार नए मकान बनकर तैयार हैं जिन्हें जल्द ही लाभार्थियों को सौंप दिया जाएगा।मुख्यमंत्री ने कहा कि हरियाणा में बहन-बेटियों को ‘दीनदयाल लाडो लक्ष्मी योजना’ के तहत प्रतिमाह 2100 रुपये की वित्तीय सहायता प्रदान की जा रही है।

इसे भी पढ़ें  योग को बनाएं जीवनशैली का हिस्सा, स्वस्थ नागरिक से ही बनेगा स्वस्थ भारत : लोक निर्माण मंत्री रणबीर गंगवा

गरीब महिलाओं को रसोई चलाने के लिए हर महीने केवल 500 रुपये में सिलेंडर दिया जा रहा है। इसके अलावा 3 करोड़ की आबादी वाले हरियाणा में 1.5 करोड़ लोगों को आयुष्मान भारत व चिरायु योजना के तहत प्रतिवर्ष 5 लाख रुपये तक के निःशुल्क इलाज का लाभ मिल रहा है जबकि पंजाब के मोहल्ला क्लीनिक में लोगों को न तो दवाइयां मिलती है और न ही डॉक्टर।उन्होंने जनता से आगामी विधानसभा चुनावों में भाजपा को अवसर देने की अपील करते हुए कहा कि आने वाला चुनाव केवल सरकार चुनने का नहीं, बल्कि पंजाब के भविष्य, युवाओं के रोजगार, किसानों की समृद्धि और प्रदेश के समग्र विकास का चुनाव है। उन्होंने कहा कि जनता का प्रत्येक वोट पंजाब में एक मजबूत और विकासोन्मुख डबल इंजन सरकार के गठन की दिशा में महत्वपूर्ण भूमिका निभाएगा। उन्होंने उपस्थितगण को पंजाब में सुशासन, विकास और जनकल्याण को केंद्र में रखकर नई राजनीतिक दिशा देने का संकल्प भी दिलाया।इस अवसर पर भाजपा के नवनियुक्त प्रदेशाध्यक्ष सरदार केवल सिंह ढिल्लों, प्रदेश उपाध्यक्ष सुभाष शर्मा, रणदीप सिंह दयोल, जिलाध्यक्ष सरजीवन जिंदल, डॉ. ओमकार सिंह, सरदार सतवंत सिंह पूनिया, सुखविंद्र ग्रेवाल व नृपेंद्र सिंह बड़ी संख्या में भाजपा नेता भी उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

👉ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ ਰੱਖਿਐ 10 ਹਜਾਰ ਦਾ ਇਨਾਮ: ਡੀਜੀਪੀ ਗੌਰਵ ਯਾਦਵ*
👉ਦੋਸ਼ੀਆਂ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੀਤੀ ਕੋਸ਼ਿਸ, ਪੁਲਿਸ ਨੇ ਮੁਸਤੈਦੀ ਨਾਲ ਕਰ ਲਿਆ ਕਾਬੂ: ਏਡੀਜੀਪੀ ਏ.ਜੀ.ਟੀ.ਐਫ਼. ਪ੍ਰਮੋਦ ਬਾਨ*
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਇਹ ਵੀ ਪੜ੍ਹੋ Bhagwant Mann Govt ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦੇ ਮਖੂ ਵਿਖੇ ਗਾਬਾ ਜਨਰਲ ਸਟੋਰ ਦੇ ਮਾਲਕ ਗੁਰਚਰਨ ਸਿੰਘ ਗਾਬਾ ਦੀ ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਸ਼ਨੂੰ ਦਾ ਜਬਰਨ ਵਸੂਲੀ, ਡਕੈਤੀ, ਚੋਰੀ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਰਾਜਸਥਾਨ ਪੁਲਿਸ ਵੱਲੋਂ 10,000 ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਏ.ਜੀ.ਟੀ.ਐਫ. ਪੰਜਾਬ ਵੱਲੋਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ‘‘ਹਿੱਲ ਟਰੈਪ’’ ਨਾਂ ਦਾ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ ਅਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ ।

ਇਹ ਵੀ ਪੜ੍ਹੋ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਛਾਪੇਮਾਰੀਆਂ ਦੌਰਾਨ ਮਿਲੀ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮਾਂ ਦੀਆਂ ਜੰਮੂ ਅਤੇ ਕਸ਼ਮੀਰ ਵਿੱਚ ਛੁਪਣਗਾਹਾਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਪੰਜਾਬ, ਫਿਰੋਜ਼ਪੁਰ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ।ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਪੁਲਿਸ ਸਟੇਸ਼ਨ ਕੁੱਦ ਨੇੜੇ ਪਤਨੀਟੌਪ-ਕੁੱਦ ਰੋਡ ’ਤੇ ਲਗਾਏ ਨਾਕੇ ’ਤੇ ਰੋਕਿਆ ਗਿਆ। ਪੁਲਿਸ ਟੀਮ ਨੂੰ ਦੇਖਦਿਆਂ ਮੁਲਜ਼ਮਾਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਬੜੀ ਮੁਸਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਇੱਕ ਪਿਸਤੌਲ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਫਿਰੋਜ਼ਪੁਰ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਹੁਣ ਘਟਨਾ ਪਿਛਲੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿਚ ਜੁਟੀਆਂ ਹਨ, ਜਿਸ ਤਹਿਤ ਹਮਲੇ ਦੀ ਯੋਜਨਾ ਬਣਾਉਣ ਵਾਲੇ, ਵਿੱਤੀ ਸਹਾਇਤਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।ਇਸ ਸਬੰਧੀ ਐਫਆਈਆਰ ਨੰਬਰ 111 ਮਿਤੀ 01.06.2026 ਨੂੰ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਫਿਰੋਜ਼ਪੁਰ ਦੇ ਪੁਲਿਸ ਸਟੇਸ਼ਨ ਮੱਖੂ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

गुरु अमर दास जी का जीवन त्याग, सेवा, समानता और मानवता का प्रेरणास्रोत:नायब सिंह सैनी

👉हरियाणा के मुख्यमंत्री ने लुधियाना में श्री गुरु अमर दास जी के प्रकाश पर्व पर आयोजित 9वें विशाल नगर कीर्तन समागम में की शिरकत
👉केंद्र और हरियाणा सरकार सिख विरासत एवं गुरुओं की शिक्षाओं के संरक्षण के लिए निरंतर कर रही कार्य: मुख्यमंत्री

👉गुरुद्वारा प्रबंधन के लिए 5 लाख रुपये की सेवा राशि देने की घोषणा
Haryana \Ludhiana News:हरियाणा के मुख्यमंत्री श्री नायब सिंह सैनी ने कहा कि सिखों के तृतीय गुरु, श्री गुरु अमर दास जी का जीवन त्याग, तपस्या, सेवा, समर्पण, समानता और मानवता का अद्वितीय प्रतीक है। उनका जीवन आज भी समाज को भाईचारे, मानव कल्याण और सामाजिक समरसता का मार्ग दिखा रहा है तथा आने वाली पीढ़ियों को सदैव प्रेरित करता रहेगा।मुख्यमंत्री श्री नायब सिंह सैनी ने यह बात रविवार को पंजाब के लुधियाना स्थित अमरपुरा चौक के निकट श्री गुरु अमर दास जी के पावन प्रकाश पर्व के उपलक्ष्य में आयोजित 9वें विशाल कीर्तन समागम को संबोधित करते हुए कही। उन्होंने गुरुद्वारा प्रबंधन के लिए सेवा स्वरूप 5 लाख रुपये की अनुदान राशि देने की घोषणा करते हुए भविष्य में गुरुद्वारे से संबंधित विकास कार्यों के लिए हरसंभव सरकारी सहयोग का आश्वासन भी दिया।मुख्यमंत्री ने कहा कि गुरु अमर दास जी ने समाज में व्याप्त जात-पात, ऊंच-नीच और भेदभाव जैसी कुरीतियों का सशक्त विरोध किया तथा “पहले पंगत, पीछे संगत” का संदेश देकर सामाजिक समानता और समरसता की ऐसी मिसाल प्रस्तुत की, जो आज भी प्रासंगिक है। उन्होंने कहा कि गुरु जी का यह संदेश केवल धार्मिक नहीं बल्कि सामाजिक क्रांति का आधार था।मुख्यमंत्री ने गुरु अमर दास सेवा सोसायटी, श्री सुखमनी सेवा सोसायटी तथा गुरु अमर दास गुरुद्वारा एवं धर्मशाला चौरिटेबल ट्रस्ट द्वारा आयोजित इस भव्य कार्यक्रम की सराहना करते हुए कहा कि ऐसे आयोजन समाज को एकता, सेवा और आध्यात्मिक चेतना के सूत्र में पिरोने का कार्य करते हैं। उन्होंने कार्यक्रम में उपस्थित संत-महात्माओं एवं रागी जत्थों को भी श्रद्धापूर्वक नमन किया।

इसे भी पढ़ें  योग को बनाएं जीवनशैली का हिस्सा, स्वस्थ नागरिक से ही बनेगा स्वस्थ भारत : लोक निर्माण मंत्री रणबीर गंगवा

मुख्यमंत्री ने कहा कि लुधियाना की पावन धरती पर रागी जत्थों द्वारा प्रस्तुत किया जा रहा मधुर कीर्तन श्रद्धालुओं को आध्यात्मिक आनंद एवं शांति प्रदान कर रहा है। उन्होंने कहा कि गुरु अमर दास जी ने 60 वर्षों से अधिक समय तक एक विनम्र सेवक के रूप में जीवन व्यतीत किया और गुरु गद्दी प्राप्त करने के पश्चात समाज सुधार का व्यापक अभियान चलाया।उन्होंने कहा कि गुरु अमर दास जी ने महिला सशक्तिकरण और सामाजिक सुधार के क्षेत्र में ऐतिहासिक योगदान दिया। उन्होंने सती प्रथा जैसी अमानवीय कुप्रथा का विरोध किया, विधवा पुनर्विवाह का समर्थन किया तथा महिलाओं को पर्दा प्रथा से बाहर निकलने के लिए प्रेरित किया।मुख्यमंत्री ने कहा कि आज का समाज भौतिक सुख-सुविधाओं की दौड़ में मानसिक तनाव, ईर्ष्या और संघर्ष जैसी समस्याओं का सामना कर रहा है। ऐसे समय में गुरु अमर दास जी की शिक्षाएं मानवता को सही दिशा प्रदान करती हैं। आनंद साहिब की वाणी मानव जीवन को वास्तविक सुख, संतोष और आत्मिक शांति का मार्ग दिखाती है।उन्होंने कहा कि हरियाणा और पंजाब केवल भौगोलिक दृष्टि से पड़ोसी राज्य नहीं हैं, बल्कि दोनों राज्यों की साझा सांस्कृतिक, आध्यात्मिक और ऐतिहासिक विरासत है। सिख गुरुओं के चरणों से हरियाणा की भूमि भी पवित्र हुई है और राज्य सरकार इस विरासत के संरक्षण के लिए निरंतर कार्य कर रही है।मुख्यमंत्री ने कहा कि प्रधानमंत्री श्री नरेंद्र मोदी के नेतृत्व में देश की धार्मिक एवं सांस्कृतिक धरोहरों के संरक्षण के लिए अभूतपूर्व कार्य किए गए हैं। स्वदेश दर्शन योजना के तहत श्री आनंदपुर साहिब, श्री फतेहगढ़ साहिब, श्री चमकौर साहिब, फिरोजपुर, अमृतसर, खटकड़ कलां, कलानौर और पटियाला को शामिल करते हुए विरासत सर्किट के विकास को मंजूरी दी गई है।उन्होंने कहा कि प्रधानमंत्री श्री नरेंद्र मोदी ने ज्योतिसर में श्री गुरु तेग बहादुर जी के 350वें शहीदी दिवस कार्यक्रम में भाग लेकर उन्हें श्रद्धांजलि अर्पित की थी। साथ ही स्मारक सिक्के, डाक टिकट और कॉफी टेबल बुक का भी विमोचन किया था। वर्ष 2019 में करतारपुर साहिब कॉरिडोर का उद्घाटन किया गया तथा श्रद्धालुओं की सुविधा के लिए अमृतसर से नांदेड़ तक विशेष हवाई सेवा भी प्रारंभ की गई।

इसे भी पढ़ें  मुख्यमंत्री ने समालखा के सेवा साधना एवं ग्राम विकास केंद्र के वार्षिक स्थापना दिवस पर बतौर मुख्य अतिथि लिया भाग

मुख्यमंत्री ने कहा कि प्रधानमंत्री मोदी ने गुरु गोबिंद सिंह जी के छोटे साहिबजादों बाबा जोरावर सिंह और बाबा फतेह सिंह की शहादत की स्मृति में 26 दिसंबर को ‘वीर बाल दिवस’ घोषित किया, जिसे पूरे देश में हर साल श्रद्धा और सम्मान के साथ मनाया जा रहा है।श्री नायब सिंह सैनी ने कहा कि हरियाणा सरकार ने यमुनानगर के कलेसर में गुरु तेग बहादुर जी के नाम पर वन विकसित करने तथा उनकी स्मृति में स्मारक द्वार बनाने का निर्णय लिया है। वर्ष 1984 के दंगों में प्रभावित 121 परिवारों के एक-एक सदस्य को सरकारी नौकरी उपलब्ध करवाई गई है। वीर बाल दिवस कार्यक्रम के दौरान केंद्रीय गृह मंत्री श्री अमित शाह ने स्वयं इन परिवारों को नियुक्ति पत्र वितरित किए थे।मुख्यमंत्री ने बताया कि चौधरी देवीलाल विश्वविद्यालय, सिरसा में गुरु तेग बहादुर जी के जीवन और शिक्षाओं पर शोध को बढ़ावा देने के लिए चेयर स्थापित की गई है। इसके अतिरिक्त सिरसा में ऐतिहासिक गुरुद्वारा चिल्ला साहिब से संबंधित लगभग 9 एकड़ भूमि बिना किसी शुल्क के गुरुद्वारे के नाम हस्तांतरित की गई है।उन्होंने कहा कि अंबाला के सरकारी पॉलिटेक्निक कॉलेज का नाम गुरु तेग बहादुर जी के नाम पर रखा गया है। वहीं टोहाना-जींद-धमतान साहिब मार्ग का नाम श्री गुरु तेग बहादुर मार्ग रखा गया है। यमुनानगर में बनने वाले मेडिकल कॉलेज को भी गुरु तेग बहादुर जी का नाम दिया गया है। असंध में बाबा फतेह सिंह जी तथा लाखन माजरा में माता गुजरी जी के नाम पर संस्थान स्थापित किए गए हैं। इसके अलावा यमुनानगर के लोहगढ़ में बाबा बंदा सिंह बहादुर का भव्य स्मारक विकसित किया जा रहा है।मुख्यमंत्री ने कहा कि सिख श्रद्धालुओं की आस्था को ध्यान में रखते हुए हरियाणा सरकार ने स्वर्ण जयंती गुरु दर्शन यात्रा योजना शुरू की है, जिसके तहत श्री हजूर साहिब, श्री ननकाना साहिब, श्री हेमकुंड साहिब और श्री पटना साहिब की यात्रा करने वाले श्रद्धालुओं को आर्थिक सहायता प्रदान की जाती है। इसके अलावा कुरुक्षेत्र और सिरसा से हजूर साहिब, नांदेड़ के लिए श्रद्धालुओं के लिए विशेष ट्रेनें भी निःशुल्क आधार पर चलाई गई हैं।उन्होंने कहा कि राज्य सरकार सिख गुरुओं की शिक्षाओं और आदर्शों को जन-जन तक पहुंचाने के लिए पूर्ण प्रतिबद्धता के साथ कार्य कर रही है। मुख्यमंत्री ने गुरुद्वारे के निकट लगे बिजली के खंभों को स्थानांतरित करने के संबंध में भी बिजली विभाग से बात कर श्रद्धालुओं की सुविधा और सुरक्षा सुनिश्चित करने का आश्वासन दिया। इस अवसर पर भाजपा प्रदेश उपाध्यक्ष डॉ. सुभाष शर्मा, भाजपा नेता चेयरमैन गुरदीप सिंह नीटू व अमरजीत सिंह सहित अनेक गणमान्य व्यक्ति एवं श्रद्धालु उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

0

👉ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਨੇ ਸਮਾਗਮ ਦੀ ਵਧਾਈ ਸ਼ਾਨ
Sri Muktsar Sahib News: ਪੰਜਾਬ ਸਰਕਾਰ ਵੱਲੋਂ ਨੌਜਵਾਨ ਆਗੂ ਸ. ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਆਪਣੇ ਅਹੁਦੇ ਦਾ ਰਸਮੀ ਚਾਰਜ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਸ. ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਸਮਾਗਮ ਦੌਰਾਨ ਸ੍ਰੀਮਤੀ ਹਰਪਾਲ ਕੌਰ ਨੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਉਨ੍ਹਾਂ ਦੀ ਯੋਗਤਾ ਅਤੇ ਸੇਵਾ ਭਾਵਨਾ ਨੂੰ ਮਾਣ ਦੇ ਰਹੀ ਹੈ।

ਇਹ ਵੀ ਪੜ੍ਹੋ Bhagwant Mann Govt ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਉਨ੍ਹਾਂ ਆਸ ਪ੍ਰਗਟਾਈ ਕਿ ਧੀਰਾ ਖੁੱਡੀਆਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ।ਇਸ ਮੌਕੇ ਖੇਤੀਬਾੜੀ ਮੰਤਰੀ ਜਥੇਦਾਰ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਇੱਕ ਵੱਡਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਰਣਧੀਰ ਸਿੰਘ ਧੀਰਾ ਖੁੱਡੀਆਂ ਆਪਣੀ ਮਿਹਨਤ, ਸੂਝਬੂਝ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਇਸ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਣਗੇ ਅਤੇ ਕਾਰਪੋਰੇਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਯੋਗਦਾਨ ਪਾਉਣਗੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੌਕੇ ਆਪਣੇ ਪਿਤਾ ਜੱਥੇਦਾਰ ਸ. ਜਗਦੇਵ ਸਿੰਘ ਖੁੱਡੀਆਂ ਬਾਰੇ ਕਿਹਾ ਕਿ ਉਹ ਉਨ੍ਹਾਂ ਦੇ ਮਾਰਗਦਰਸ਼ਕ ਰਹੇ ਹਨ ਅਤੇ ਅਸੀਂ ਵੀ ਉਨ੍ਹਾਂ ਦੇ ਕਰ-ਕਮਲਾਂ ’ਤੇ ਚੱਲ ਕੇ ਇਮਾਨਦਾਰੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਰਹੀਏ।

ਇਹ ਵੀ ਪੜ੍ਹੋ ਵਿਸ਼ਵ ਸਾਈਕਲ ਦਿਹਾੜੇ ਮੌਕੇ Guru Kashi University ਵੱਲੋਂ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ

ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਜਥੇਦਾਰ ਸ. ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਜਤਾਏ ਗਏ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੰਸਥਾ ਦੇ ਵਿਕਾਸ, ਪਾਰਦਰਸ਼ਤਾ ਅਤੇ ਬਿਹਤਰ ਕਾਰਗੁਜ਼ਾਰੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ, ਐਮ.ਪੀ. ਮਾਲਵਿੰਦਰ ਸਿੰਘ ਕੰਗ, ਐਮ.ਐਲ.ਏ. ਸਰਵਣ ਸਿੰਘ ਧੁੰਨ, ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ, ਸਾਬਕਾ ਐਮ.ਐਲ.ਏ. ਗੁਰਪ੍ਰੀਤ ਸਿੰਘ ਜੀ. ਪੀ., ਵਾਇਸ ਚੇਅਰਮੈਨ ਕੋਨਵੇਅਰ ਸ. ਇੰਦਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਜਗਦੀਪ ਸਿੰਘ ਸੰਧੂ, ਅਮੀਤ ਸਿੰਘ ਖੁੱਡੀਆਂ, ਹਿੰਮਤ ਖੁੱਡੀਆਂ, ਦਰੋਗਾ ਖੁੱਡੀਆਂ, ਮੀਡੀਆ ਸਲਾਹਕਾਰ ਮੋਹਿਤ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bhagwant Mann Govt ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

0

👉ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਲਗਾਤਾਰ ਖੂਨ ਵਹਿਣ, ਡਾਇਬਿਟੀਜ਼ ਅਤੇ ਸੋਰਾਇਸਿਸ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਪਟਿਆਲਾ ਦੀ ਉਦਮੀ ਦਾ ਰਾਜਿੰਦਰਾ ਹਸਪਤਾਲ ਵਿੱਚ ਹੋਇਆ ਸਫ਼ਲ ਆਪ੍ਰੇਸ਼ਨ
👉‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ
Patiala News:ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ ਵਿਸ਼ਵ ਸਾਈਕਲ ਦਿਹਾੜੇ ਮੌਕੇ Guru Kashi University ਵੱਲੋਂ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ

ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ ‘ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ।ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ।

ਇਹ ਵੀ ਪੜ੍ਹੋ ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ ‘ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ ‘ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿਸ਼ਵ ਸਾਈਕਲ ਦਿਹਾੜੇ ਮੌਕੇ Guru Kashi University ਵੱਲੋਂ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ

0

Bathinda News:ਭਾਰਤ ਸਰਕਾਰ ਦੇ ਖੇਡ ਅੇਤ ਯੁਵਾ ਮੰਤਰਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਾਸਰ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਐੱਨ.ਐੱਸ. ਐੱਸ. ਵਿਭਾਗ ਤੇ 6 PB BN NCC ਮਲੋਟ ਦੇ ਸਹਿਯੋਗ ਨਾਲ ਵਿਸ਼ਵ ਸਾਈਕਲ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਮੁੱਖ ਮਹਿਮਾਨ ਡੀ. ਐੱਸ.ਪੀ. ਤਲਵੰਡੀ ਸਾਬੋ ਜਸਜਯੋਤ ਸਿੰਘ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਸਾਈਕਲ ਰੈਲੀ ਵਿੱਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਿਪਟੀ ਰਜਿਸਟਰਾਰ ਕੁਲਵੀਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਯੂਨੀਵਰਸਿਟੀ ਦੀ ਗੱਤਕਾ ਟੀਮ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਨਸ਼ੇ ਛੱਡੋ, ਕੋਹੜ ਵੱਡੋ, ਵਾਤਾਵਰਣ ਬਚਾਉ, ਬੂਟੇ ਲਗਾਓ ਆਦਿ ਲੋਕ ਹਿੱਤ ਦੇ ਸੰਦੇਸ਼ਾਂ ਦਾ ਹੋਕਾ ਦਿੰਦੀ, ਇਹ ਸਾਈਕਲ ਰੈਲੀ ਯੂਨੀਵਰਸਿਟੀ ਕੈਂਪਸ ਤੋਂ ਸ਼ੁਰੂ ਹੋ ਕੇ ਤਲਵੰਡੀ ਸਾਬੋ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘੀ। ਇੱਕ ਬੂਟਾ ਮਾਂ ਦੇ ਨਾਮ ਮੁਹਿੰਮ ਤਹਿਤ ਵਾਤਾਵਰਨ ਦੀ ਸਾਂਭ-ਸੰਭਾਲ, ਇਸ ਨੂੰ ਹਰਿਆ ਭਰਿਆ ਰੱਖਣ ਲਈ ਪਤਵੰਤਿਆਂ ਅਤੇ ਵਿਦਿਆਰਥੀਆਂ ਵੱਲੋਂ ਫਲਦਾਰ ਅਤੇ ਛਾਂ ਦਾਰ ਬੂਟੇ ਲਗਾਏ ਗਏ ਤੇ ਉਹਨਾਂ ਦੀ ਸਾਂਭ-ਸੰਭਾਲ ਦਾ ਪ੍ਰਣ ਲਿਆ ਗਿਆ।

ਇਹ ਵੀ ਪੜ੍ਹੋ ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

ਮੁੱਖ ਮਹਿਮਾਨ ਡੀ. ਐੱਸ.ਪੀ. ਤਲਵੰਡੀ ਸਾਬੋ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਨਾਅਰੇ “ਫਿਟਨੈਸ ਡੋਜ਼, ਅੱਧਾ ਘੰਟਾ ਹਰ ਰੋਜ਼”ਅਨੁਸਾਰ ਲੋਕਾਂ ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਰੈਲੀ ਉੱਤਮ ਉਪਰਾਲਾ ਹੈ। ਉਹਨਾਂ ਦੱਸਿਆ ਕਿ ਮੌਜੂਦਾ ਜੀਵਨ ਸ਼ੈਲੀ ਕਾਰਣ ਮੋਟਾਪੇ ਦੀ ਸਮੱਸਿਆ ਵਧ ਰਹੀ ਹੈ। ਮੋਟਾਪੇ ਕਾਰਨ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ, ਉਹਨਾਂ ਤੋਂ ਬਚਾਉ ਅਤੇ ਸ਼ਰੀਰਕ ਤੰਦਰੁਸਤੀ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ।ਡਾਇਰੈਕਟਰ ਵਿਦਿਆਰਥੀ ਭਲਾਈ ਨੇ ਸਾਈਕਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਈਕਲ ਨਾਲ ਕਿਸੇ ਕਿਸਮ ਦਾ ਪ੍ਰਦੂਸ਼ਣ ਨਹੀਂ ਫੈਲਦਾ ਅਤੇ ਵਾਤਾਵਰਣ ਸਾਫ਼-ਸੁਥਰਾ ਰਹਿੰਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਟੈਫ੍ਰਿਕ ਜਾਮ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਉਹਨਾਂ ਕਿਹਾ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਣ ਲਈ ਸਾਨੂੰ ਸਾਈਕਲ ਦਾ ਇਸਤੇਮਾਲ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।ਇਸ ਮੌਕੇ ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਰੈਲੀ ਵਿੱਚ ਯੂਨੀਵਰਸਿਟੀ ਦੇ ਲਗਭਗ 300 ਵਿਦਿਆਰਥੀਆਂ ਅਤੇ ਐਨ.ਸੀ.ਸੀ. ਦੇ ਕੈਡਿਟਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

ਉਹਨਾਂ ਦੱਸਿਆ ਕਿ ਦੁਨੀਆਂ ਵਿੱਚ ਪੈਟਰੋਲ ਤੇ ਡੀਜ਼ਲ ਦੇ ਵਾਹਨਾਂ ਦੇ ਵੱਧਣ ਕਾਰਨ ਵਾਤਾਵਰਣ ਅਤੇ ਹਵਾ ਪਲੀਤ ਹੋ ਰਹੀ ਹੈ, ਇਸ ਲਈ ਸਾਈਕਲ ਦਾ ਇਸਤੇਮਾਲ ਸਾਡੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਏਗਾ, ਉਹਨਾਂ ਕਿਹਾ ਕਿ ਸਾਈਕਲ ਚਲਾਉਣ ਨਾਲ ਪੈਟਰੋਲ ਜਾਂ ਡੀਜ਼ਲ ਖਰਚ ਨਹੀਂ ਹੁੰਦਾ, ਇਸ ਲਈ ਪੈਟਰੋਲ, ਡੀਜ਼ਲ ਵਰਤੋਂ ਨਾ ਹੋਣ ਕਾਰਨ ਸਾਡੀ ਵਿਦੇਸ਼ੀ ਮੁਦਰਾ ਵੀ ਬਚਦੀ ਹੈ। ਜੋ ਭਾਰਤ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੈ।ਇਸ ਮੌਕੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਐੱਨ.ਐੱਸ. ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਸਾਈਕਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਭਨਾਂ ਨੂੰ ਆਪਣੇ ਯਾਦਗਾਰੀ ਦਿਨਾਂ ਵਿੱਚ ਪੌਦੇ ਲਗਾਉਣ ਦੀ ਪ੍ਰੇਰਣਾ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੰਯੁਕਤ ਰਾਸ਼ਟਰ ਸੰਘ ਵੱਲੋਂ 3 ਜੂਨ ਨੂੰ ਮਨਾਏ ਜਾਂਦੇ ਵਿਸ਼ਵ ਸਾਈਕਲ ਦਿਹਾੜੇ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਯੁਵਾ ਅਫਸਰ ਮੀਸ਼ਾ ਦੇ ਸਹਿਯੋਗ ਨਾਲ ਠੰਡੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਡੀਨ ਫਿਜ਼ੀਕਲ ਐਜੂਕੇਸ਼ਨ ਡਾ. ਰਵੀ ਗਹਿਲਾਵਤ ਦੀ ਟੀਮ, ਤਾਲਮੇਲ ਅਫਸਰ ਡਾ. ਬਲਿੰਦਰ ਸਿੰਘ ਦਾ ਪ੍ਰਬੰਧਨ ਸ਼ਲਾਘਾਯੋਗ ਰਿਹਾ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਿਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।