Monday, May 4, 2026
Home Blog Page 130

ਜੰਗ ਪ੍ਰਭਾਵਿਤ ਖੇਤਰ ਵਿੱਚ ਫਸੀ ਨੀਰੂ ਗਰਗ ਨੇ ਹਿੰਮਤ ਨਾਲ ਕੀਤਾ ਸਾਹਮਣਾ : ਡੀਸੀ ਬਠਿੰਡਾ

0

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਨੇ ਦੁਬਈ ਤੋਂ ਵਾਪਸ ਆਈ ਨੀਰੂ ਗਰਗ ਨਾਲ ਕੀਤੀ ਮੁਲਾਕਾਤ
Bathinda News: SSD Girls College Bathinda ਦੀ ਪ੍ਰਿੰਸੀਪਲ ਨੀਰੂ ਗਰਗ ਨੇ ਮੱਧ ਪੂਰਬ ਦੇ ਜੰਗ ਪ੍ਰਭਾਵਿਤ ਖੇਤਰ ਵਿੱਚ ਫਸੇ ਹੋਣ ਦੇ ਬਾਵਜੂਦ ਵੀ ਬਹੁਤ ਹਿੰਮਤ ਅਤੇ ਹੌਂਸਲੇ ਨਾਲ ਸਥਿਤੀ ਦਾ ਸਾਹਮਣਾ ਕੀਤਾ। ਉਨ੍ਹਾਂ ਦੀ ਹਿੰਮਤ ਅਤੇ ਸਰਕਾਰ ਵੱਲੋਂ ਸਮੇਂ- ਸਿਰ ਮਿਲੀ ਮਦਦ ਸਦਕਾ ਨੀਰੂ ਅਤੇ ਉਨ੍ਹਾਂ ਦਾ ਪਰਿਵਾਰ ਸੁਰੱਖਿਅਤ ਤੌਰ ‘ਤੇ ਆਪਣੇ ਘਰ ਵਾਪਸ ਆ ਗਿਆ ਹੈ।ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਸਹਾਇਕ ਕਮਿਸ਼ਨਰ ਸ਼੍ਰੀ ਰਮਨਜੀਤ ਨੇ ਅੱਜ ਨੀਰੂ ਗਰਗ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਖੈਰ-ਖ਼ਬਰ ਲਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੰਗ ‘ਚ ਫਸੇ ਲੋਕਾਂ ਦੀ ਨਿਰੰਤਰ ਮਦਦ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਵਿਸ਼ਵਾਸ ਦਵਾਇਆ ਕੀ ਜੇਕਰ ਕੋਈ ਵੀ ਇਨ੍ਹਾਂ ਜੰਗ ਪ੍ਰਭਾਵਤ ਖੇਤਰਾਂ ਚ ਫਸਿਆ ਹੈ ਤਾਂ ਉਹ ਜਾਂ ਉਸਦਾ ਪਰਿਵਾਰ ਪੰਜਾਬ ਸਰਕਾਰ ਨਾਲ ਸੰਪਰਕ ਸਕਦੇ ਹਨ।0172 2260042, 0172 2260043 ਨੰਬਰ ਵਿਦੇਸ਼ੀ ਨਾਗਰਿਕਾਂ ਲਈ ਅਤੇ 1100 ਨੰਬਰ ਉੱਤੇ ਭਾਰਤੀ ਨਾਗਰਿਕਾਂ ਵਲੋਂ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SGPC ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ: ਐਡਵੋਕੇਟ ਧਾਮੀ

0

👉ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਨੇ ਬਜਟ ਸਬ-ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਇਹ ਫੈਸਲਾ ਲਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ’ਚ ਸਾਲ 2026-2027 ਦਾ ਸਾਲਾਨਾ ਬਜਟ 28 ਮਾਰਚ ਨੂੰ ਸੱਦੇ ਜਾਣ ਦਾ ਫੈਸਲਾ ਹੋਇਆ ਹੈ। ਇਸ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ, ਜਨਰਲ ਬੋਰਡ ਫੰਡ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ, ਧਰਮ ਪਚਾਰ ਕਮੇਟੀ, ਸਿੱਖ ਇਤਿਹਾਸ ਰਿਸਰਚ ਬੋਰਡ ਆਦਿ ਦਾ ਸਾਲਾਨਾ ਬਜਟ ਪਾਸ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜ ਵਿਚਾਰੇ ਜਾਣਗੇ।ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਬੇਅਦਬੀਆਂ ਦੇ ਮਾਮਲਿਆਂ ਸਬੰਧੀ ਕਾਨੂੰਨ ਬਨਾਉਣ ਲਈ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਪੂਰਨ ਸਮਰਥਨ ਦਿੱਤਾ ਹੈ।

ਇਹ ਵੀ ਪੜ੍ਹੋ  ਜਥੇਦਾਰ ਗਿਆਨੀ ਗੜਗੱਜ,ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀਆਂ ਦੇ ਮਾਮਲੇ ’ਤੇ ਸਖ਼ਤ ਕਾਨੂੰਨ ਦੀ ਹਮੇਸ਼ਾ ਮੰਗ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮ ਅਤੇ ਧਰਮ ਗ੍ਰੰਥ ਸਤਿਕਾਰਯੋਗ ਹਨ, ਪ੍ਰੰਤੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬ ਨੇ ਸ਼ਬਦ ਗੁਰੂ ਦੇ ਰੂਪ ਵਿਚ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗੁਰਬਾਣੀ ਦੀ ਬੇਅਦਬੀ ਦੇ ਮਾਮਲੇ ਵਿਚ ਮਿਸਾਲੀ ਸਜ਼ਾ ਲਈ ਵੱਖਰਾ ਕਾਨੂੰਨ ਬੇਹੱਦ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਸਿੱਖ ਬੱਚੀ ਦੀ ਦਸਤਾਰ ਅਤੇ ਕਿਰਪਾਨ ਉਤਾਰੇ ਜਾਣ ਦੀ ਘਟਨਾ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਇਸ ਨੂੰ ਸਿੱਖਾਂ ਦੇ ਮੌਲਿਕ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਅਤੇ ਖ਼ੁਸ਼ਹਾਲੀ ਲਈ ਹਮੇਸ਼ਾ ਵੱਡਾ ਰੋਲ ਅਦਾ ਕੀਤਾ ਹੈ। ਦੇਸ਼ ਦੇ ਸੰਵਿਧਾਨ ਅੰਦਰ ਧਰਮ ਦੀ ਅਜ਼ਾਦੀ ਲਈ ਮਿਲੇ ਅਧਿਕਾਰਾਂ ਨੂੰ ਪ੍ਰੀਖਿਆਵਾਂ ਸਮੇਂ ਖੋਹਿਆ ਜਾ ਰਿਹਾ ਹੈ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ 11 ਮਾਰਚ ਤੋਂ 14 ਮਾਰਚ 2026 ਤੱਕ ਖ਼ਾਲਸਈ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ 12 ਮਾਰਚ ਨੂੰ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ ਅਤੇ 13 ਮਾਰਚ ਵੀ ਗੁਰਮਤਿ ਸਮਾਗਮ ਜਾਰੀ ਰਹਿਣਗੇ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।ਇਕ ਸਵਾਲ ਦੇ ਜਵਾਬ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੱਤਰ ਦੀ ਰੌਸ਼ਨੀ ਵਿਚ ਸੰਗਤਾਂ ਦੀ ਮੰਗ ਅਤੇ ਭਾਵਨਾਵਾਂ ਅਨੁਸਾਰ ਪੀਟੀਸੀ ਚੈਨਲ ’ਤੇ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦਾ ਫੈਸਲਾ ਹੋਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਚੈਨਲ ਨੂੰ ਚਲਾਉਣ ਲਈ ਵੱਖ-ਵੱਖ ਕੰਪਨੀਆਂ ਨਾਲ ਚਰਚਾ ਹੋਈ ਸੀ, ਜਿਸ ’ਚ ਮਹੀਨਾਵਾਰ ਵੱਡੀ ਰਾਸ਼ੀ ਦਾ ਖਰਚ ਮੰਗਿਆ ਗਿਆ ਸੀ। ਪੀਟੀਸੀ ਚੈਨਲ ਵੱਲੋਂ ਆਪਣਾ ਸੈਟਅੱਪ ਲਗਾ ਕੇ ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਬਿਨਾਂ ਕਿਸੇ ਖਰਚੇ ਦੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਚਲਾਉਣ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮੀਰ ਸਿੰਘ ਰਸੀਦਾਂ ਤੇ ਟੈਕਸਲਾ ਟੈਲੀਵੀਜ਼ਨ ਦੇ ਸੰਸਥਾਪਕ ਸ. ਰਾਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣੇ ’ਤੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕੀਤਾ ਗਿਆ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਥੇਦਾਰ ਗਿਆਨੀ ਗੜਗੱਜ,ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਕੀਤਾ ਜਾਰੀ

0

👉ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਕੁਲਦੀਪ ਸਿੰਘ ਗੜਗੱਜ
👉ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ। ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦਾ ਨਵਾਂ ਵਰ੍ਹਾ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਇਸ ਦੀ ਆਰੰਭਤਾ ਕਰਨੀ ਚਾਹੀਦੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ ਅਤੇ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਕੌਮ ਵੱਲੋਂ ਚੜ੍ਹਦੀ ਕਲਾ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼ਤਾਬਦੀ ਸਬੰਧੀ ਭਾਈਚਾਰੇ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸੇ ਤਰ੍ਹਾਂ ਹੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਵੀ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਦੇ ਸਹਿਯੋਗ ਨਾਲ ਯਾਦਗਾਰੀ ਬਨਾਉਣ ਵਾਸਤੇ ਕਾਰਜ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਤੋਂ 14 ਮਾਰਚ 2026 ਤੱਕ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸ਼ਤਾਬਦੀ ਸਮਾਗਮ ਹੋਣਗੇ। ਉਨ੍ਹਾਂ ਜਿਥੇ ਸੰਗਤਾਂ ਨੂੰ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਉਥੇ ਹੀ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਮੌਕੇ 13 ਮਾਰਚ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਗੁਰਮਤਿ ਸਮਾਗਮ ਵਿਚ ਪੁੱਜਣ ਲਈ ਵੀ ਕਿਹਾ। ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੇਜਰ ਸਿੰਘ ਢਿੱਲੋਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਫੁੰਮਣ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਹਰਪਾਲ ਸਿੰਘ ਜੱਲ੍ਹਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਬਗੀਚਾ ਸਿੰਘ, ਸ. ਮਲਕੀਤ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

0

👉ਮੁਫ਼ਤ ਦਵਾਈਆਂ ਅਤੇ ਟੈਸਟ ਕਰ ਰਹੇ 881 ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਓ.ਪੀ.ਡੀ. ਵਿੱਚ ਆਉਣ ਵਾਲਿਆਂ ਦਾ ਅੰਕੜਾ 4.7 ਕਰੋੜ ਦਰਜ ਕੀਤਾ-ਗੁਲਾਬ ਚੰਦ ਕਟਾਰੀਆ
👉ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਨਿਵੇਸ਼ ਅਤੇ ਲੋਕ ਭਲਾਈ ਦੇ ਉਪਰਾਲਿਆਂ ਦਾ ਵਿਸਥਾਰ ਕੀਤਾ-ਗੁਲਾਬ ਚੰਦ ਕਟਾਰੀਆ
Chandigarh News: Punjab vidan sabha budget session ; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਾਸਨ, ਭਲਾਈ, ਉਦਯੋਗ ਅਤੇ ਜਨਤਕ ਸੇਵਾਵਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ।ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਪੰਜਾਬ ਸਰਕਾਰ ਮਜ਼ਬੂਤ, ਸਮੂਹਿਕ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਵਿਵਸਥਾ ਕਾਇਮ ਲਈ ਵਚਨਬੱਧ ਹੈ ਜੋ ਸਾਰੇ 23 ਜ਼ਿਲ੍ਹਾ ਹਸਪਤਾਲਾਂ, 42 ਸਬ-ਡਿਵੀਜ਼ਨਲ ਹਸਪਤਾਲਾਂ, 162 ਕਮਿਊਨਿਟੀ ਸਿਹਤ ਕੇਂਦਰਾਂ, 523 ਪ੍ਰਾਇਮਰੀ ਸਿਹਤ ਕੇਂਦਰਾਂ, 881 ਆਮ ਆਦਮੀ ਕਲੀਨਿਕਾਂ ਅਤੇ 2453 ਹੈਲਥ ਐਂਡ ਵੇਲਨੈੱਸ ਸੈਂਟਰਾਂ ਵਾਲੇ ਵਿਆਪਕ ਸਿਹਤ ਸੰਭਾਲ ਨੈੱਟਵਰਕ ਨੂੰ ਚਲਾ ਕੇ ਹਰੇਕ ਨਾਗਰਿਕ ਲਈ ਪਹੁੰਚਯੋਗ, ਗੁਣਵੱਤਾ ਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਚਨਬੱਧਤਾ ਪੰਜਾਬ ਸਰਕਾਰ ਦੀ ਹਰੇਕ ਨਾਗਰਿਕ ਲਈ ਮਿਆਰੀ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।”

ਉਨ੍ਹਾਂ ਅੱਗੇ ਕਿਹਾ, “ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ 107 ਦਵਾਈਆਂ ਅਤੇ 47 ਟੈਸਟ ਮੁਫ਼ਤ ਪ੍ਰਦਾਨ ਕਰਦੇ ਹਨ ਅਤੇ ਓ.ਪੀ.ਡੀ. ਵਿੱਚ ਲੋਕ ਪਹਿਲਾਂ ਹੀ 4.7 ਕਰੋੜ ਤੋਂ ਵੱਧ ਵਾਰ ਓ.ਪੀ.ਡੀ. ਦਾ ਲਾਭ ਲੈ ਚੁੱਕੇ ਹਨ ਜਿਸ ਵਿੱਚ 1.55 ਕਰੋੜ ਗੰਭੀਰ ਬਿਮਾਰੀਆਂ ਦੇ ਮਰੀਜ਼ ਸ਼ਾਮਲ ਹਨ। ਸਾਲ 2025-26 ਵਿੱਚ ਇਹ ਵਾਧਾ ਦੋ ਕਰੋੜ ਨੂੰ ਪਾਰ ਕਰ ਗਿਆ ਹੈ। 240 ਹੋਰ ਆਮ ਆਦਮੀ ਕਲੀਨਿਕ ਛੇਤੀ ਹੀ ਕਾਰਜਸ਼ੀਲ ਹੋਣਗੇ।”ਰਾਜਪਾਲ ਨੇ ਕਿਹਾ, “ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਜੱਚਾ-ਬੱਚਾ ਦੇਖਭਾਲ ਸੇਵਾਵਾਂ ਨੇ ਮਾਵਾਂ ਦੀ ਮੌਤ ਦਰ ਨੂੰ 105 ਤੋਂ ਘਟਾ ਕੇ 90 ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜੋ ਕਿ ਪੰਜਾਬ ਸਰਕਾਰ ਦੇ ਸੁਰੱਖਿਅਤ ਮਾਂ ਬਣਨ ‘ਤੇ ਨਿਰੰਤਰ ਧਿਆਨ ਨੂੰ ਦਰਸਾਉਂਦੀ ਹੈ। ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਰੇਬੀਜ਼ ਵਿਰੋਧੀ ਟੀਕਾਕਰਨ ਸੇਵਾਵਾਂ ਵੀ ਸ਼ੁਰੂ ਕੀਤੀਆਂ ਹਨ।”
ਸਿਹਤ ਸੰਭਾਲ ਮੁਲਾਜ਼ਮਾਂ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦੇ ਹੋਏ ਰਾਜਪਾਲ ਨੇ ਕਿਹਾ, “ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਡਾਕਟਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਕੀਤੀ ਹੈ। 2022 ਤੋਂ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਲਈ ਕੁੱਲ 934 ਡਾਕਟਰਾਂ ਦੀ ਭਰਤੀ ਕੀਤੀ ਹੈ, ਜੋ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਸੇਵਾ ਕਰ ਰਹੇ ਕੁੱਲ ਡਾਕਟਰਾਂ ਦਾ ਲਗਭਗ 25 ਪ੍ਰਤੀਸ਼ਤ ਹੈ।”

ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਲਗਭਗ 400 ਮਾਹਿਰ ਡਾਕਟਰਾਂ ਨੂੰ ਭਰਤੀ ਅਤੇ ਸੂਚੀਬੱਧ ਕਰਨਾ ਸ਼ੁਰੂ ਕੀਤਾ ਹੈ, ਜੋ ਕਿ ਮਾਹਿਰਾਂ ਦੀਆਂ ਸੇਵਾਵਾਂ ਦੇ ਸਭ ਤੋਂ ਵੱਡੇ ਵਿਸਥਾਰ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ 400 ਨਰਸਿੰਗ ਸਟਾਫ ਦੀ ਭਰਤੀ ਲਗਭਗ ਪੂਰੀ ਹੋ ਗਈ ਹੈ, ਜਦੋਂ ਕਿ 500 ਵਾਧੂ ਅਸਾਮੀਆਂ ਦੀ ਭਰਤੀ ਇਸ ਸਮੇਂ ਪ੍ਰਕਿਰਿਆ ਅਧੀਨ ਹਨ।”ਵਿਆਪਕ ਸਿਹਤ ਸੰਭਾਲ ਦਾ ਜ਼ਿਕਰ ਕਰਦੇ ਹੋਏ ਰਾਜਪਾਲ ਨੇ ਕਿਹਾ, 3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ ਇਹ ਸਕੀਮ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੇ ਵਿਸ਼ਾਲ ਨੈੱਟਵਰਕ ਰਾਹੀਂ 2356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰੇਗੀ। ਇਨ੍ਹਾਂ ਹਸਪਤਾਲਾਂ ਦੀ ਗਿਣਤੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਭਗ 900 ਹੈ।”ਉਨ੍ਹਾਂ ਅੱਗੇ ਕਿਹਾ, “ਇਸ ਸਕੀਮ ਤਹਿਤ ਹਰ ਪੰਜਾਬੀ ਨੂੰ ਨਕਦੀ ਰਹਿਤ ਇਲਾਜ ਲਈ ਸਿਹਤ ਕਾਰਡ ਮਿਲੇਗਾ।”

ਸੜਕ ਸੁਰੱਖਿਆ ਅਤੇ ਹੰਗਾਮੀ ਸੇਵਾਵਾਂ ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ, “ਪੰਜਾਬ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ‘ਫਰਿਸ਼ਤੇ’ ਅਤੇ ‘ਸੜਕ ਸੁਰਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ‘ਫਰਿਸ਼ਤੇ’ ਸਕੀਮ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਨਕਦੀ ਰਹਿਤ ਇਲਾਜ ਪ੍ਰਦਾਨ ਕਰਦੀ ਹੈ ਅਤੇ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਣ ਵਿੱਚ ਮਦਦ ਕਰਨ ਲਈ ਪਰਉਪਕਾਰੀ ਲੋਕਾਂ ਨੂੰ 2,000 ਰੁਪਏ ਦੇ ਨਾਲ-ਨਾਲ ਸਰਟੀਫਿਕੇਟ ਵੀ ਦਿੰਦੀ ਹੈ। ਇਸ ਪਹਿਲਕਦਮੀ ਨੇ ਪਹਿਲਾਂ ਹੀ ਸੜਕ ਹਾਦਸੇ ਦੇ 600 ਤੋਂ ਵੱਧ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕੀਤੀ ਹੈ।”ਤੀਜੇ ਦਰਜੇ ਦੇ ਸਿਹਤ ਸੰਭਾਲ ਵਿਕਾਸ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਨੂੰ ਚਾਲੂ ਕਰਕੇ ਆਹਲਾ ਦਰਜੇ ਦੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ। ਦਸੰਬਰ, 2025 ਵਿੱਚ ਪਹਿਲੇ ਜਿਗਰ ਟ੍ਰਾਂਸਪਲਾਂਟ ਦੀ ਸਫਲਤਾ ਨਾਲ ਜਨਤਕ ਸਿਹਤ ਪ੍ਰਣਾਲੀ ਦੇ ਤਹਿਤ ਜਿਗਰ ਟ੍ਰਾਂਸਪਲਾਂਟ ਸੇਵਾਵਾਂ ਰਸਮੀ ਤੌਰ ‘ਤੇ ਸ਼ੁਰੂ ਹੋ ਗਈਆਂ ਹਨ।”ਉਨ੍ਹਾਂ ਅੱਗੇ ਕਿਹਾ, “ਮਈ, 2026 ਤੋਂ ਪੰਜਾਬ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਕੇ ਨਵਾਂ ਮੀਲ ਪੱਥਰ ਸਥਾਪਤ ਕਰਨ ਜਾ ਰਿਹਾ ਹੈ।”

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, “‘ਸੀਐਮ ਦੀ ਯੋਗਸ਼ਾਲਾ’ ਵਿਲੱਖਣ ਪਹਿਲਕਦਮੀ ਹੈ ਜਿਸ ਤਹਿਤ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਜ਼ਾਨਾ 5000 ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ ਕਲਾਸਾਂ ਲਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਯੋਗਸ਼ਾਲਾਵਾਂ ਵਿੱਚ ਲਗਭਗ 1.5 ਲੱਖ ਵਿਅਕਤੀ ਸ਼ਾਮਲ ਹੁੰਦੇ ਹਨ।”ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮੁੱਦੇ ਨੂੰ ਸੰਬੋਧਿਤ ਕਰਦੇ ਹੋਏ ਰਾਜਪਾਲ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਤਸਕਰੀ ਨਾਲ ਨਜਿੱਠਣ ਲਈ ਵਿਆਪਕ ਤੇ ਦ੍ਰਿੜ ਯਤਨ ਵਜੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ।”ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਪਹੁੰਚਯੋਗ ਅਤੇ ਪ੍ਰਭਾਵੀ ਨਸ਼ਾ ਛੁਡਾਊ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ ਕੁੱਲ 548 ਓਟ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਲਾਜ ਤੇ ਮੁੜ ਵਸੇਬੇ ਲਈ 36 ਸਰਕਾਰੀ ਅਤੇ 177 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ 19 ਸਰਕਾਰੀ ਅਤੇ 74 ਪ੍ਰਾਈਵੇਟ ਮੁੜ ਵਸੇਬਾ ਕੇਂਦਰ ਕਾਰਜਸ਼ੀਲ ਹਨ। ਕੈਦੀਆਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ 19 ਜੇਲ੍ਹਾਂ ਵਿੱਚ ਵੀ ਨਸ਼ਾ ਛੁਡਾਊ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 10.63 ਲੱਖ ਤੋਂ ਵੱਧ ਮਰੀਜ਼ਾਂ ਨੂੰ ਰਜਿਸਟਰ ਕੀਤਾ ਗਿਆ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਇਲਾਜ ਪ੍ਰਦਾਨ ਕੀਤਾ ਗਿਆ ਹੈ।ਕੈਂਸਰ ਦੇ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਰਾਜਪਾਲ ਨੇ ਦੱਸਿਆ ਕਿ ਪੰਜਾਬ, ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਨਕਦ ਰਹਿਤ ਕੈਂਸਰ ਦਾ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਹੁਣ ਤੱਕ 957 ਕਰੋੜ ਰੁਪਏ ਦੀ ਰਾਸ਼ੀ ਨਾਲ 74,000 ਤੋਂ ਵੱਧ ਕੈਂਸਰ ਮਰੀਜ਼ਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।ਆਫ਼ਤ ਪ੍ਰਬੰਧਨ ਬਾਰੇ ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਖੇਤਰਾਂ ਵਿੱਚ ਵਿਆਪਕ ਮੈਡੀਕਲ ਕੈਂਪ ਅਤੇ ਵਿਸ਼ੇਸ਼ ਜਨਤਕ ਸਿਹਤ ਮੁਹਿੰਮਾਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਫੌਗਿੰਗ, ਆਸ਼ਾ ਵਰਕਰਾਂ ਦੁਆਰਾ ਹਰੇਕ ਘਰ ਤੱਕ ਪਹੁੰਚ ਅਤੇ ਦਵਾਈ ਕਿੱਟਾਂ ਵੰਡਣਾ ਸ਼ਾਮਲ ਸੀ। ਇਸ ਤੋਂ ਇਲਾਵਾ 2300 ਤੋਂ ਵੱਧ ਪਿੰਡਾਂ ਵਿੱਚ ਸਿਹਤ ਕੈਂਪਾਂ ਰਾਹੀਂ 8 ਲੱਖ ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਤਾਂ ਜੋ ਗੰਭੀਰ ਸੰਕਟ ਸਥਿਤੀ ਦੌਰਾਨ ਸਮੇਂ ਸਿਰ ਸਿਹਤ ਸੰਭਾਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਮਾਰੀਆਂ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ।

ਸਿੱਖਿਆ ਸੁਧਾਰਾਂ ਨੂੰ ਉਜਾਗਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਨੇ ਅਪ੍ਰੈਲ, 2022 ਤੋਂ ਹੁਣ ਤੱਕ ਕੁੱਲ 13,765 ਅਧਿਆਪਕਾਂ ਦੀ ਭਰਤੀ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਤਹਿਤ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਦੇ ਸੱਤ ਬੈਚਾਂ ਨੂੰ ਸਿੰਗਾਪੁਰ ਭੇਜਿਆ ਗਿਆ, 199 ਹੈੱਡਮਾਸਟਰਾਂ ਦੇ ਚਾਰ ਬੈਚਾਂ ਨੂੰ ਆਈਆਈਐਮ ਅਹਿਮਦਾਬਾਦ ਅਤੇ 144 ਪ੍ਰਾਇਮਰੀ ਕੇਡਰ ਅਧਿਆਪਕਾਂ ਦੇ ਦੋ ਬੈਚਾਂ ਨੂੰ ਤੁਰਕੂ, ਫਿਨਲੈਂਡ ਵਿਖੇ ਭੇਜਿਆ ਗਿਆ।ਉਨ੍ਹਾਂ ਅੱਗੇ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਉਭਰਿਆ ਹੈ ਅਤੇ ਸਕੂਲਾਂ ਵਿੱਚ ਸੁਰੱਖਿਆ ਅਤੇ ਸਫ਼ਾਈ ਲਈ ਲਗਭਗ 160 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਲ 118 ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ।ਸਿੰਚਾਈ ਤੇ ਖੇਤੀਬਾੜੀ ਬਾਰੇ ਦੱਸਦਿਆਂ ਰਾਜਪਾਲ ਨੇ ਕਿਹਾ ਕਿ ਸਾਰੇ ਕਿਸਾਨਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਲਗਭਗ 787 ਕਰੋੜ ਰੁਪਏ ਦੇ ਨਿਵੇਸ਼ ਨਾਲ ਕੁੱਲ 3,443 ਕਿਲੋਮੀਟਰ ਨਵੇਂ ਖਾਲਿਆਂ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿੱਚੋਂ 2,650 ਕਿਲੋਮੀਟਰ ਦਾ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ 4,557 ਕਰੋੜ ਰੁਪਏ ਦੀ ਲਾਗਤ ਨਾਲ 2,600 ਕਿਲੋਮੀਟਰ ਨਹਿਰ ਦੀ ਲਾਈਨਿੰਗ ਦਾ ਕਾਰਜ ਮੁਕੰਮਲ ਕਰ ਲਿਆ ਹੈ। ਇਸ ਦੇ ਨਤੀਜੇ ਵਜੋਂ ਪਹਿਲੀ ਵਾਰ ਨਹਿਰੀ ਪਾਣੀ ਲਗਭਗ 1,365 ਥਾਵਾਂ ‘ਤੇ ਪਹੁੰਚ ਸਕਿਆ ਹੈ, ਜਿਸ ਵਿੱਚੋਂ ਸਾਲ 2025 ਵਿੱਚ 465 ਥਾਵਾਂ ‘ਤੇ ਪਾਣੀ ਪਹੁੰਚਿਆ ਹੈ। ਲੰਬੇ ਸਮੇਂ ਤੋਂ ਲਟਕਿਆ ਸਰਹਿੰਦ ਫੀਡਰ ਨਹਿਰ ਦੀ ਰੀਲਾਈਨਿੰਗ ਸਬੰਧੀ ਪ੍ਰੋਜੈਕਟ ਵੀ ਮੁਕੰਮਲ ਹੋ ਗਿਆ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਗੇ ਦੱਸਿਆ ਕਿ ਕੰਢੀ ਖੇਤਰ ਦੇ ਅਰਧ ਪਹਾੜੀ ਖੇਤਰਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ 28 ਨਵੀਆਂ ਲਿਫ਼ਟ ਸਕੀਮਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 15 ਸਕੀਮਾਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀਟੀ ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫ਼ੀਸਦ ਸਬਸਿਡੀ ਪ੍ਰਦਾਨ ਕੀਤੀ ਹੈ। ਪੰਜਾਬ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬੇ ਨੂੰ ਵਧਾਉਣ ਲਈ ਛੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਸੰਗਰੂਰ, ਜਲੰਧਰ ਅਤੇ ਕਪੂਰਥਲਾ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਪ੍ਰਤੀ ਏਕੜ 17,500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਗੰਨੇ ਦੇ ਭਾਅ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਲਈ 416 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ ਜੋ ਕਿ ਦੇਸ਼ ਭਰ ਵਿੱਚ ਗੰਨਾ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਭ ਤੋਂ ਵੱਧ ਕੀਮਤ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਗੇ ਦੱਸਿਆ ਕਿ ਵਿੱਤੀ ਵਰ੍ਹੇ 2025-26 ਦੌਰਾਨ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 33.96 ਕਰੋੜ ਰੁਪਏ ਦਾ 84,889.7 ਕੁਇੰਟਲ ਕਣਕ ਦਾ ਬੀਜ ਅਤੇ 65.15 ਲੱਖ ਰੁਪਏ ਦਾ 620.5 ਕੁਇੰਟਲ ਸਰ੍ਹੋਂ ਦਾ ਬੀਜ ਮੁਫ਼ਤ ਵੰਡਿਆ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਲਈ ਸਾਲ 2025-26 ਲਈ 9,992 ਕਰੋੜ ਰੁਪਏ ਰੱਖੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਦੇ ਟਿਕਾਊ ਵਿਕਾਸ ਲਈ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਨਾਲ 1,300 ਕਰੋੜ ਰੁਪਏ ਦਾ ਪ੍ਰੋਜੈਕਟ ਪ੍ਰਗਤੀ ਅਧੀਨ ਹੈ ਜੋ ਕਲੱਸਟਰ ਪੱਧਰ ਦੀ ਇੰਟੀਗ੍ਰੇਟਿਡ ਵੈਲਿਊ ਚੇਨ ਦੀ ਸਥਾਪਨਾ ਨੂੰ ਯਕੀਨੀ ਬਣਾਏਗਾ ਅਤੇ ਬਦਲਦੇ ਮੌਸਮੀ ਹਾਲਾਤਾਂ ਦੇ ਅਨੁਕੂਲ ਬਾਗਬਾਨੀ ਫਸਲਾਂ ਨੂੰ ਪੇਸ਼ ਕਰੇਗਾ।

ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਕਿਹਾ ਕਿ 12,597 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 40,103 ਕਿਲੋਮੀਟਰ ਟੁੱਟੀਆਂ ਜਾਂ ਖਰਾਬ ਲਿੰਕ ਸੜਕਾਂ ਦੀ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਲਈ ਪੰਜਾਬ ਮੰਡੀ ਬੋਰਡ ਦਾ ਪ੍ਰੋਜੈਕਟ ਚੱਲ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਨੇ 350.25 ਕਰੋੜ ਰੁਪਏ ਦਾ ਰਿਕਵਰੀ (ਵਸੂਲੀ) ਟੀਚਾ ਰੱਖਿਆ ਹੈ ਅਤੇ 12 ਦਸੰਬਰ, 2025 ਤੱਕ ਪਹਿਲਾਂ ਹੀ 220.54 ਕਰੋੜ ਰੁਪਏ ਦੀ ਰਿਕਵਰੀ ਵੀ ਕਰ ਲਈ ਹੈ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ 2025-26 ਵਿੱਚ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 959 ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਰਾਹੀਂ 48,912 ਉਮੀਦਵਾਰਾਂ ਨੂੰ ਨੌਕਰੀ ਦੀ ਸਹੂਲਤ ਪ੍ਰਦਾਨ ਕੀਤੀ ਹੈ।ਖੇਡਾਂ ਦੇ ਵਿਕਾਸ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਖੇਡਾਂ ਲਈ 362.24 ਕਰੋੜ ਦਾ ਬਜਟ ਰੱਖਿਆ ਹੈ ਅਤੇ ਖੇਡ ਵਿਭਾਗ ਖੇਡ ਉਪਕਰਣਾਂ ਦੀ ਖਰੀਦ ਲਈ ਸਿੱਧੇ ਲਾਭ ਟ੍ਰਾਂਸਫਰ ਰਾਹੀਂ 10,406 ਖਿਡਾਰੀਆਂ ਨੂੰ 12.15 ਕਰੋੜ ਰੁਪਏ, ਵਿਸ਼ਵ ਕੱਪ 2025 ਜਿੱਤਣ ਵਾਲੀਆਂ ਮਹਿਲਾ ਕ੍ਰਿਕਟਰਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ 4.91 ਕਰੋੜ ਰੁਪਏ ਅਤੇ ਅਪ੍ਰੈਲ 2023 ਤੋਂ ਮਾਰਚ 2025 ਦਰਮਿਆਨ ਹੋਈਆਂ ਰਾਸ਼ਟਰੀ ਚੈਂਪੀਅਨਸ਼ਿਪਾਂ, ਅੰਤਰ-ਯੂਨੀਵਰਸਿਟੀ ਟੂਰਨਾਮੈਂਟਾਂ ਅਤੇ ਜੂਨੀਅਰ ਤੇ ਸੀਨੀਅਰ ਚੈਂਪੀਅਨਸ਼ਿਪਾਂ ਵਿੱਚ 1060 ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ 23.1 ਕਰੋੜ ਰੁਪਏ ਦੀ ਰਾਸ਼ੀ ਵੰਡ ਰਲਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੂੰ ਸਾਲ 2025-26 ਲਈ 15 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ ਅਤੇ ਪੰਜਾਬ ਭਰ ਵਿੱਚ 3,100 ਖੇਡ ਮੈਦਾਨਾਂ ਦੇ ਵਿਕਾਸ ਲਈ 190 ਕਰੋੜ ਰੁਪਏ ਅਲਾਟ ਕੀਤੇ ਗਏ ਹਨ।ਨਿਵੇਸ਼ ਅਤੇ ਉਦਯੋਗਿਕ ਵਿਕਾਸ ਨੂੰ ਉਜਾਗਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਮਾਰਚ 2022 ਤੋਂ ਪੰਜਾਬ ਨੂੰ 8,261 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਲਗਭਗ 1,50,817 ਕਰੋੜ ਦਾ ਪ੍ਰਸਤਾਵਿਤ ਨਿਵੇਸ਼ ਅਤੇ ਤਕਰੀਬਨ 5,31,619 ਵਿਅਕਤੀਆਂ ਲਈ ਰੋਜ਼ਗਾਰ ਦੀ ਸੰਭਾਵਨਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਜਾਪਾਨ, ਦੱਖਣੀ ਕੋਰੀਆ ਅਤੇ ਜਰਮਨੀ ਦੇ ਵਿਦੇਸ਼ੀ ਕਾਰੋਬਾਰਾਂ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਾਰੋਬਾਰਾਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਹੀ ਹੈ ਅਤੇ ‘ਉਦਯੋਗ ਕ੍ਰਾਂਤੀ ਪਹਿਲਕਦਮੀ’ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ 2025 ਵਿੱਚ 24 ਸੈਕਟਰਲ ਕਮੇਟੀਆਂ ਦਾ ਗਠਨ ਵੀ ਕੀਤਾ ਹੈ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਹ ਵੀ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹਾਲ ਹੀ ਵਿੱਚ 606 ਪਿੰਡਾਂ ਨੂੰ ਕਵਰ ਕਰਦੇ 15 ਵੱਡੇ ਸਤਹੀ ਜਲ ਪ੍ਰੋਜੈਕਟਾਂ ਵਿੱਚੋਂ ਸੱਤ ਨੂੰ ਚਾਲੂ ਕੀਤਾ ਹੈ ਜਿਨ੍ਹਾਂ ਦੀ ਲਾਗਤ 519.88 ਕਰੋੜ ਹੈ ਜਿਸ ਨਾਲ 7.37 ਲੱਖ ਆਬਾਦੀ ਨੂੰ ਲਾਭ ਹੋਵੇਗਾ ਅਤੇ ਸਾਰੇ 15 ਪ੍ਰੋਜੈਕਟ ਪੂਰੇ ਹੋਣ ‘ਤੇ ਲਗਭਗ 25 ਲੱਖ ਆਬਾਦੀ ਨੂੰ ਲਾਭ ਪਹੁੰਚੇਗਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਦਸੰਬਰ, 2025 ਤੱਕ ਦੇ ਬਕਾਏ ਸਮੇਤ ਸਾਰੇ ਬਿਜਲੀ ਸਬਸਿਡੀ ਬਕਾਏ ਸਫਲਤਾਪੂਰਵਕ ਨਿਪਟਾ ਦਿੱਤੇ ਹਨ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਮਜ਼ਬੂਤ ਜਨਤਕ ਨਿਗਰਾਨੀ ਨਾਲ ਨਿੱਜੀ ਨਿਵੇਸ਼ ਅਤੇ ਮੁਹਾਰਤ ਨੂੰ ਏਕੀਕ੍ਰਿਤ ਕਰਦਿਆਂ ਜਨਤਕ ਨਿੱਜੀ ਭਾਈਵਾਲੀ ਮਾਡਲ ਰਾਹੀਂ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਅੱਗੇ ਵਧਾ ਰਿਹਾ ਹੈ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਫਰਵਰੀ, 2024 ਤੋਂ ਜਨਵਰੀ, 2026 ਤੱਕ ਸੜਕ ਸੁਰੱਖਿਆ ਫੋਰਸ ਨੇ 43,983 ਸੜਕ ਹਾਦਸਿਆਂ ਦੇ ਕੇਸਾਂ ਨਾਲ ਨਜਿੱਠਦਿਆਂ ਕੁੱਲ 47,386 ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਤਕਰੀਬਨ 19,973 ਵਿਅਕਤੀਆਂ ਨੂੰ ਮੌਕੇ ‘ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਜਦੋਂ ਕਿ 27,413 ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜੋ ਤੁਰੰਤ ਐਮਰਜੈਂਸੀ ਰਿਸਪਾਂਸ ਰਾਹੀਂ ਕੀਮਤੀ ਜਾਨਾਂ ਬਚਾਉਣ ਵਿੱਚ ਫੋਰਸ ਦੇ ਯੋਗਦਾਨ ਨੂੰ ਦਰਸਾਉਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 500 ਵਾਧੂ ਵਾਹਨਾਂ ਦੀ ਖਰੀਦ ਲਈ ਈਆਰਐਸਐਸ ਡਾਇਲ-112 ਵਾਹਨਾਂ ਦੀ ਖਰੀਦ ਵਾਸਤੇ 50 ਕਰੋੜ ਰੁਪਏ ਮਨਜ਼ੂਰ ਕੀਤੇ ਹਨ।ਸੱਭਿਆਚਾਰਕ ਅਤੇ ਇਤਿਹਾਸਕ ਸਮਾਗਮਾਂ ਬਾਰੇ ਗੱਲ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਅਕਤੂਬਰ-ਨਵੰਬਰ, 2025 ਦੌਰਾਨ ਲੜੀਵਾਰ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਨਗਰ ਕੀਰਤਨ ਸਜਾਏ ਗਏ ਜਿਨ੍ਹਾਂ ਦੀ ਸਮਾਪਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ, 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਗਿਆ, ਜਿੱਥੇ ਵਿਧਾਨ ਸਭਾ ਵੱਲੋਂ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਉਨ੍ਹਾਂ ਅੱਗੇ ਕਿਹਾ ਕਿ ਆਦਮਪੁਰ ਵਿਖੇ 140 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਹਵਾਈ ਟਰਮੀਨਲ ਪੂਰਾ ਹੋ ਗਿਆ ਹੈ ਅਤੇ ਭਾਰਤੀ ਹਵਾਈ ਸੈਨਾ ਸਟੇਸ਼ਨ਼, ਹਲਵਾਰਾ ਵਿਖੇ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਉਣ ਦੀ ਇਜਾਜ਼ਤ ਮਿਲਣ ਤੋਂ ਬਾਅਦ 161 ਏਕੜ ਜ਼ਮੀਨ ਪ੍ਰਾਪਤ ਕੀਤੀ ਗਈ ਹੈ ਜਿਸ ਵਿੱਚੋਂ 135.54 ਏਕੜ ‘ਤੇ ਹਵਾਈ ਅੱਡਾ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਿਮ ਟਰਮੀਨਲ ਇਮਾਰਤ ਨੂੰ ਪੂਰਾ ਕਰਨ ਲਈ 50 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਜਲਦੀ ਹੀ ਉਡਾਣਾਂ ਸ਼ੁਰੂ ਕਰਨ ਲਈ ਸੜਕ ਸੰਪਰਕ ਲਈ ਵਾਧੂ ਫੰਡ ਜਾਰੀ ਕੀਤੇ ਹਨ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦਾ ਮਤਾ ਪਾਸ ਕੀਤਾ ਹੈ।

ਪ੍ਰਸ਼ਾਸਨਿਕ ਸੁਧਾਰਾਂ ਅਤੇ ਪਾਰਦਰਸ਼ਤਾ ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਾ ਬਰਦਾਸ਼ਤ-ਯੋਗ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ, 2025 ਤੋਂ 31 ਜਨਵਰੀ, 2026 ਤੱਕ ਵਿਜੀਲੈਂਸ ਬਿਊਰੋ ਨੇ 20 ਗਜ਼ਟਿਡ ਅਧਿਕਾਰੀਆਂ, 134 ਨਾਨ ਗਜ਼ਟਿਡ ਕਰਮਚਾਰੀਆਂ ਅਤੇ 44 ਪ੍ਰਾਈਵੇਟ ਵਿਅਕਤੀਆਂ ਵਿਰੁੱਧ 135 ਟਰੈਪ ਕੇਸ ਦਰਜ ਕੀਤੇ ਹਨ, ਜਿਨ੍ਹਾਂ ਨੂੰ ਗੈਰ-ਕਾਨੂੰਨੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ 23 ਮਾਰਚ, 2022 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 95012-00200 ਸ਼ੁਰੂ ਕੀਤਾ ਅਤੇ ਇਸ ਨੰਬਰ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ‘ਤੇ 63 ਕੇਸ ਦਰਜ ਕੀਤੇ ਗਏ ਹਨ।ਰਾਜਪਾਲ ਨੇ ਇਹ ਵੀ ਕਿਹਾ ਕਿ ਜੀਐਸਟੀ ਉਗਰਾਹੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪੰਜਾਬ ਨੇ ਅਪ੍ਰੈਲ-ਅਕਤੂਬਰ 2025-26 ਦੌਰਾਨ ਪਿਛਲੇ ਸਾਲ ਦੇ 13,550.62 ਕਰੋੜ ਰੁਪਏ ਦੇ ਮੁਕਾਬਲੇ 15,494.03 ਕਰੋੜ ਰੁਪਏ ਇਕੱਤਰ ਕੀਤੇ ਹਨ, ਜੋ 1,943.41 ਕਰੋੜ ਰੁਪਏ ਜਾਂ 14.34 ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰੀ ਭਾਈਚਾਰੇ ਨੂੰ ਰਾਹਤ ਪ੍ਰਦਾਨ ਕਰਨ ਅਤੇ ਲੰਬੇ ਸਮੇਂ ਤੋਂ ਲੰਬਿਤ ਮੁਕੱਦਮੇਬਾਜ਼ੀ ਦੇ ਹੱਲ ਲਈ 1 ਅਕਤੂਬਰ, 2025 ਤੋਂ ਯਕਮੁਸ਼ਤ ਨਿਪਟਾਰਾ ਯੋਜਨਾ 2025 ਨੋਟੀਫਾਈ ਕੀਤੀ ਹੈ।ਰਾਜਪਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 2025-26 ਦੌਰਾਨ ਰੰਗਲਾ ਪੰਜਾਬ ਵਿਕਾਸ ਯੋਜਨਾ ਸ਼ੁਰੂ ਕੀਤੀ ਜਿਸ ਤਹਿਤ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਥਾਨਕ ਬੁਨਿਆਦੀ ਢਾਂਚਾ ਅਤੇ ਜਨਤਕ ਸੰਪਤੀਆਂ ਦੀ ਉਸਾਰੀ ਜਾਂ ਇਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਭਾਰਤ ਦਾ ਪਹਿਲਾ ਡਿਜੀਟਲੀ ਤੌਰ ’ਤੇ ਹੜ੍ਹ ਰਾਹਤ ਸਿਸਟਮ ਸ਼ੁਰੂ ਕੀਤਾ ਹੈ, ਜੋ ਤੇਜ਼ ਸਰਵੇਖਣ ਅਤੇ ਮੁਆਵਜ਼ੇ ਦੇ ਸਿੱਧੇ ਆਨਲਾਈਨ ਟ੍ਰਾਂਸਫਰ ਨੂੰ ਯਕੀਨੀ ਬਣਾਉਂਦਿਆਂ ਹਜ਼ਾਰਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਜਾਂ ਵਿਚੋਲਗੀ ਦੇ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੇ ਸਮਰੱਥ ਹੈ।ਪ੍ਰਸ਼ਾਸਨਿਕ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਆਰਟੀਏ ਅਤੇ ਆਰਟੀਓ ਦਫਤਰਾਂ ਵਿੱਚ ਜਨਤਕ ਕਾਊਂਟਰਾਂ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਦੀ ਰੀਤ ਨੂੰ ਖਤਮ ਕਰਦਿਆਂ ਸਾਰੀਆਂ 56 ਟਰਾਂਸਪੋਰਟ ਸੇਵਾਵਾਂ ਨੂੰ ਸੇਵਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਲੋਕਾਂ ਦੀ ਪਹੁੰਚ ਆਸਾਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਡੋਰਸਟੈਪ ਡਿਲੀਵਰੀ ਪ੍ਰੋਗਰਾਮ ਤਹਿਤ ਸੇਵਾਵਾਂ ਦੀ ਗਿਣਤੀ 43 ਤੋਂ ਵਧਾ ਕੇ 412 ਸੇਵਾਵਾਂ ਕਰ ਦਿੱਤੀ ਗਈ ਹੈ।ਰਾਜਪਾਲ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ 156.11 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਅਤੇ 37,294.68 ਕਰੋੜ ਦੀ ਐਮਐਸਪੀ ਰਾਸ਼ੀ ਲਗਭਗ 7.38 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਦੌਰਾਨ 116.17 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਅਤੇ 28,171.23 ਕਰੋੜ ਰੁਪਏ ਦੀ ਐਮਐਸਪੀ ਰਾਸ਼ੀ 7.30 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ ਗਈ। ਇਸ ਦੇ ਨਾਲ ਪੰਜਾਬ ਨੇ ਕੇਂਦਰੀ ਪੂਲ ਵਿੱਚ ਲਗਭਗ 40 ਫੀਸਦ ਕਣਕ ਦਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਲਗਭਗ 40 ਲੱਖ ਪਰਿਵਾਰ ਅਤੇ 1.52 ਕਰੋੜ ਲਾਭਪਾਤਰੀ ਭੋਜਨ ਵੰਡ ਪ੍ਰਣਾਲੀ ਅਧੀਨ ਰਜਿਸਟਰਡ ਹਨ ਅਤੇ ਪੰਜਾਬ ਸਰਕਾਰ ਦੇ ਖੁਰਾਕ ਪ੍ਰੋਗਰਾਮ ਅਧੀਨ ਮੁਫ਼ਤ ਕਣਕ ਲਈ ਯੋਗ ਪਰਿਵਾਰਾਂ ਨੂੰ ਹਰ ਤਿਮਾਹੀ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 1 ਲੀਟਰ ਤੇਲ ਅਤੇ 200 ਗ੍ਰਾਮ ਹਲਦੀ ਵੀ ਮਿਲੇਗੀ।ਰਾਜਪਾਲ ਨੇ ਅੱਗੇ ਕਿਹਾ ਕਿ 31 ਦਸੰਬਰ, 2025 ਤੱਕ ਮੁਫ਼ਤ ਬੱਸ ਯਾਤਰਾ ਯੋਜਨਾ ਤਹਿਤ ਔਰਤਾਂ ਨੇ ਲਗਭਗ 60 ਕਰੋੜ ਰੁਪਏ ਦੇ ਖਰਚ ਨਾਲ ਮੁਫ਼ਤ ਯਾਤਰਾ ਸਹੂਲਤ ਦਾ ਲਾਭ ਲਿਆ ਹੈ।ਡਿਜੀਟਲ ਸ਼ਾਸਨ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਈਜ਼ੀ ਜਮ੍ਹਾਂਬੰਦੀ ਦੀ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਨਾਲ ਨਾਗਰਿਕ ਵਟਸਐਪ ਰਾਹੀਂ ਜਮ੍ਹਾਂਬੰਦੀ ਦੀਆਂ ਕਾਪੀਆਂ ਲਈ ਬਿਨੈ ਕਰ ਸਕਦੇ ਹਨ। ਇਸ ਦੇ ਨਾਲ ਹੀ ਸੂਬੇ ਦੇ ਨਾਗਰਿਕ ਇੰਤਕਾਲ ਸੇਵਾਵਾਂ, ਰਪਟ ਐਂਟਰੀਆਂ ਅਤੇ ਜ਼ਮੀਨ ਨਾਲ ਸਬੰਧਤ ਹੋਰ ਸੇਵਾਵਾਂ ਔਨਲਾਈਨ ਪੋਰਟਲਾਂ ਜਾਂ ਘਰ ਬੈਠੇ ਸੇਵਾ ਸਹਾਇਕਾਂ ਰਾਹੀਂ ਲੈ ਸਕਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਈਜ਼ੀ ਰਜਿਸਟਰੀ ਪ੍ਰੋਜੈਕਟ ਪੰਜਾਬ ਭਰ ਵਿੱਚ ਲਾਗੂ ਕੀਤਾ ਗਿਆ ਹੈ ਜੋ ਸਰਲ ਡੀਡ ਫਾਰਮੈਟਾਂ ਅਤੇ ਡਿਜੀਟਲ ਸੰਚਾਰ ਰਾਹੀਂ ਪਾਰਦਰਸ਼ੀ ਜਾਇਦਾਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਂਦਾ ਹੈ।
ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਨੇ ਹਰ ਸਾਲ 7.50 ਲੱਖ ਨਾਗਰਿਕਾਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਦੀ ਯੋਜਨਾ ਬਣਾਈ ਹੈ।ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸ਼ਹਿਰ ਮਿਸ਼ਨ ਤਹਿਤ ਲੁਧਿਆਣਾ ਵਿੱਚ 809.26 ਕਰੋੜ ਰੁਪਏ ਦੀ ਲਾਗਤ ਵਾਲੇ 75 ਪ੍ਰੋਜੈਕਟ, ਅੰਮ੍ਰਿਤਸਰ ਵਿੱਚ 686.51 ਕਰੋੜ ਰੁਪਏ ਦੀ ਲਾਗਤ ਵਾਲੇ 41 ਪ੍ਰੋਜੈਕਟ, ਜਲੰਧਰ ਵਿੱਚ 722.88 ਕਰੋੜ ਰੁਪਏ ਦੀ ਲਾਗਤ ਵਾਲੇ 58 ਪ੍ਰੋਜੈਕਟ ਅਤੇ ਸੁਲਤਾਨਪੁਰ ਲੋਧੀ ਵਿੱਚ 33.77 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ।ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਲਈ ਕਈ ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ ਜਿਸ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ਾਮਲ ਹੈ। ਇਸ ਤਹਿਤ 2025-26 ਵਿੱਚ 2.70 ਲੱਖ ਵਿਦਿਆਰਥੀਆਂ ਦੇ ਟੀਚੇ ਦੇ ਸਨਮੁਖ 1.65 ਲੱਖ ਵਿਦਿਆਰਥੀਆਂ ਨੂੰ 195.99 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ 47,588 ਪਰਿਵਾਰਾਂ ਨੂੰ ਲਾਭ ਪਹੁੰਚਾਉਂਦਿਆਂ 242.70 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਨਿਗਮ ਨੇ 322 ਲਾਭਪਾਤਰੀਆਂ ਨੂੰ 6.85 ਕਰੋੜ ਰੁਪਏ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੋਂ ਵਿਕਾਸ ਅਤੇ ਵਿੱਤ ਨਿਗਮ ਨੇ ਸਵੈ-ਰੋਜ਼ਗਾਰ ਸਕੀਮਾਂ ਤਹਿਤ 286 ਲਾਭਪਾਤਰੀਆਂ ਨੂੰ 9.28 ਕਰੋੜ ਰੁਪਏ ਵੰਡੇ ਹਨ।
ਰਾਜਪਾਲ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲਾਲੜੂ, ਲੁਧਿਆਣਾ, ਪਟਿਆਲਾ, ਜਲੰਧਰ, ਨੰਗਲ ਅਤੇ ਰੂਪਨਗਰ ਵਿੱਚ 11 ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਗਿਆ ਹੈ।ਬਿਜਲੀ ਖੇਤਰ ‘ਚ ਵੱਖ-ਵੱਖ ਸੁਧਾਰਾਂ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ‘ਰੌਸ਼ਨ ਪੰਜਾਬ’ ਪਹਿਲਕਦਮੀ ਤਹਿਤ ਗਰਿੱਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਛਵਾੜਾ ਤੋਂ ਪ੍ਰਾਪਤ ਹੋਣ ਵਾਲੇ ਚੰਗੇ ਗੁਣਵੱਤਾ ਵਾਲੇ ਕੋਲੇ ਨੇ ਥਰਮਲ ਪਲਾਂਟਾਂ ਦੇ ਸੰਚਾਲਨ ਵਿੱਚ ਸੁਧਾਰ ਕੀਤਾ ਹੈ ਜਿਸਦੇ ਨਤੀਜੇ ਵਜੋਂ ਕੋਲ ਇੰਡੀਆ ਲਿਮਟਿਡ ਦੇ ਕੋਲੇ ਦੇ ਮੁਕਾਬਲੇ ਲਗਭਗ 380 ਕਰੋੜ ਰੁਪਏ ਦੀ ਬੱਚਤ ਹੋਈ ਹੈ ਅਤੇ ਪੀਐਸਪੀਸੀਐਲ ਥਰਮਲ ਪਾਵਰ ਸਟੇਸ਼ਨਾਂ ਨੂੰ ਹੁਣ ਕੋਲੇ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੁਲਾਈ, 2022 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਲਾਗੂ ਕੀਤੀ ਹੈ, ਜਿਸ ਨਾਲ ਲਗਭਗ 90 ਫੀਸਦ ਪਰਿਵਾਰਾਂ ਨੂੰ ਦੋ ਮਹੀਨੇ ਦੇ ਬਿੱਲ ਸਾਈਕਲ ਪਿੱਛੇ ਜ਼ੀਰੋ ਬਿੱਲ ਆ ਰਹੇ ਹਨ। ਇਸਦੇ ਨਾਲ ਹੀ ਸਾਰੇ ਖੇਤੀਬਾੜੀ ਖਪਤਕਾਰਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਉਦਯੋਗਿਕ ਖਪਤਕਾਰਾਂ ਨੂੰ 5.837 ਰੁਪਏ ਪ੍ਰਤੀ ਯੂਨਿਟ ਸਬਸਿਡੀ ਦਰ ‘ਤੇ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਾਰਦਰਸ਼ੀ ਸ਼ਾਸਨ, ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਤੀਸ਼ੀਲ ਤੇ ਪ੍ਰਗਤੀਸ਼ੀਲ ‘ਰੰਗਲਾ ਪੰਜਾਬ’ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸੂਬੇ ਭਰ ਵਿੱਚ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚੇ, ਉਦਯੋਗ ਅਤੇ ਨਾਗਰਿਕ ਸੇਵਾਵਾਂ ਦੀ ਮਜ਼ਬੂਤੀ ਲਈ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਿਸ਼ਨ ਵਿਕਸਤ ਬਠਿੰਡਾ ਤਹਿਤ ਵਾਰਡ ਨੰਬਰ 18 ਵਿੱਚ ਬਣੇਗਾ ਕਮਿਊਨਿਟੀ ਸੈਂਟਰ, ਮੇਅਰ ਪਦਮਜੀਤ ਸਿੰਘ ਮਹਿਤਾ ਨੇ ਰੱਖਿਆ ਨੀਂਹ ਪੱਥਰ

0

👉46 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਕਮਿਊਨਿਟੀ ਸੈਂਟਰ, ਊਧਮ ਸਿੰਘ ਨਗਰ ਦੇ ਵਸਨੀਕਾਂ ਲਈ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਲਈ ਪ੍ਰਦਾਨ ਕਰੇਗਾ ਸਹੂਲਤਾਂ
Bathinda News:ਮਿਸ਼ਨ ਵਿਕਸਤ ਬਠਿੰਡਾ ਤਹਿਤ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਬਿਕਰਮ ਕ੍ਰਾਂਤੀ ਦੇ ਵਾਰਡ ਨੰਬਰ 18 ਵਿੱਚ ਸਥਿਤ ਊਧਮ ਸਿੰਘ ਨਗਰ ਦੀ ਗਲੀ ਨੰਬਰ 19 ਵਿੱਚ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਇਲਾਕੇ ਵਿੱਚ ਤਿਉਹਾਰ ਵਾਲਾ ਮਾਹੌਲ ਵੇਖਣ ਨੂੰ ਮਿਲਿਆ।ਸਮਾਗਮ ਦੌਰਾਨ ਕੌਂਸਲਰ ਬਿਕਰਮ ਕ੍ਰਾਂਤੀ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਯਸ਼ੋਦਾ ਅਤੇ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ  Vigilance Bureau ਵਿੱਚ ਵੱਡਾ ਫੇਰਬਦਲ, 2 SSP ਸਮੇਤ ਤਿੰਨ ਸੀਨੀਅਰ ਅਧਿਕਾਰੀ ਬਦਲੇ

ਇਸ ਮੌਕੇ ‘ਤੇ ਨਗਰ ਨਿਗਮ ਦੇ ਐਸ.ਡੀ.ਓ. ਯੋਗੇਸ਼ ਗਰਗ ਅਤੇ ਜੇ.ਈ. ਅਮਿਤ ਕੁਮਾਰ ਵੀ ਮੌਜੂਦ ਸਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਾਰਡ ਨੰਬਰ 18 ਦੇ ਊਧਮ ਸਿੰਘ ਨਗਰ ਵਿੱਚ ਇੱਕ ਕਮਿਊਨਿਟੀ ਹਾਲ ਦੀ ਲੋੜ ਬਹੁਤ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ, ਕਿਉਂਕਿ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਲਈ ਕੋਈ ਢੁਕਵੀਂ ਜਗ੍ਹਾ ਉਪਲਬਧ ਨਹੀਂ ਸੀ। ਇਸ ਲੋੜ ਨੂੰ ਪੂਰਾ ਕਰਨ ਲਈ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ ਹੋ ਗਈ ਹੈ।ਉਨ੍ਹਾਂ ਕਿਹਾ ਕਿ ਇਹ ਕਮਿਊਨਿਟੀ ਹਾਲ ਲਗਭਗ 46 ਲੱਖ ਰੁਪਏ ਦੀ ਲਾਗਤ ਨਾਲ ਲਗਭਗ 283 ਗਜ਼ ਜਗ੍ਹਾ ‘ਤੇ ਬਣਾਇਆ ਜਾਵੇਗਾ। ਇਸ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਵਿਆਹ, ਧਾਰਮਿਕ ਸਮਾਰੋਹ, ਸਮਾਜਿਕ ਸਮਾਗਮ ਅਤੇ ਹੋਰ ਸਮਾਜਿਕ ਗਤੀਵਿਧੀਆਂ ਦੇ ਆਯੋਜਨ ਵਿੱਚ ਕਾਫ਼ੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ  Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਇੱਕ ਵਾਰ ਫਿਰ “ਰੰਗਲਾ ਪੰਜਾਬ” ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਨਗਰ ਨਿਗਮ ਵੱਲੋਂ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਵਿੱਚ ਬਦਲਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਭਵਿੱਖ ਵਿੱਚ ਬਠਿੰਡਾ ਦੇ ਵਿਕਾਸ ਨੂੰ ਇੱਕ ਨਵੀਂ ਗਤੀ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਸਿਰਸਾ ਲੋਕਸਭਾ ਖੇਤਰ ਦੇ ਸਾਂਸਦ ਖੇਡ ਮਹੋਤਸਵ ਨਾਲ ਜੁੜਿਆ ਸੋਵੀਨਾਰ ਜਾਰੀ ਕੀਤਾ

0

Haryana News:ਹਰਿਆਣਾ ਦੇ ਰਾਜਪਾਲ ਪੋ੍ਰਫੈਸਰ ਅਸੀਮ ਕੁਮਾਰ ਫੋਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਸਿਰਸਾ ਲੋਕਸਭਾ ਖੇਤਰ ਦੇ ਸਾਂਸਦ ਖੇਡ ਮਹੋਤਸਵ ਨਾਲ ਜੁੜੀ ਸੋਵੀਨਾਰ ਦਾ ਸੰਯੁਕਤ ਰੂਪ ਨਾਲ ਜਾਰੀ ਕੀਤਾ।ਸਾਂਸਦ ਖੇਡ ਮਹੋਤਸਵ ਦਾ ਆਯੋਜਨ 21 ਸਤੰਬਰ ਤੋਂ 25 ਸਤੰਬਰ, 2025 ਤੱਕ ਕੀਤਾ ਗਿਆ। ਰਾਜਸਭਾ ਸਾਂਸਦ ਸ੍ਰੀ ਸੁਭਾਸ਼ ਬਰਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਖੇਡਾਂ ਦੇ ਪ੍ਰਤੀ ਸਮਰਪਣ ਦੀ ਭਾਵਨਾ ਅਤੇ ਉਭਰਦੇ ਖਿਡਾਰੀਆਂ ਨੂੰ ਇੱਕ ਵੱਡਾ ਮੰਚ ਉਪਲਬਧ ਕਰਵਾਉਣ ਦੇ ਉਨ੍ਹਾਂ ਦੇ ਟੀਚੇ ਅਨੁਸਾਰ ਲਗਾਤਾਰ ਸਾਂਸਦ ਖੇਡ ਮਹੋਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪਲਵਲ ਖੇਤਰ ਵਿੱਚ ਸਿਹਤ ਸਹੂਲਤਾਂ ਦੀ ਨਹੀਂ ਕੋਈ ਕਮੀ – ਮੁੱਖ ਮੰਤਰੀ

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਖੇਡ ਭਾਰਤ ਵਿੱਚ ਪਹਿਲੀ ਵਾਰ ਸਿਰਫ ਮੈਡਲ ਜਾਂ ਪ੍ਰਦਰਸ਼ਨ ਤੱਕ ਸੀਮਤ ਨਹੀਂ ਰਹੇ, ਸਗੋ ਨੌਜੁਆਨ ਵਿਕਾਸ ਅਤੇ ਰਾਸ਼ਟਰ ਨਿਰਮਾਣ ਦੀ ਕੌਮੀ ਨੀਤੀ ਦਾ ਹਿੱਸਾ ਬਣੇ ਹਨ। ਖੇਲੋਂ ਇੰਡੀਆ, ਫਿੱਟ ਇੰਡੀਆ ਮੂਵਮੈਂਟ ਅਤੇ ਰਾਸ਼ਟਰੀ ਖੇਡ ਨੀਤੀ ਵਰਗੀ ਪਹਿਲਾਂ ਇਸ ਗੱਲ ਦਾ ਨਤੀਜਾ ਹਨ ਕਿ ਖੇਡ ਅਤੇ ਅਗਵਾਈ ਅਤੇ ਸਮਾਜ ਦੋਹਾਂ ਦੇ ਕੇਂਦਰ ਵਿੱਚ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਲਵਲ ਖੇਤਰ ਵਿੱਚ ਸਿਹਤ ਸਹੂਲਤਾਂ ਦੀ ਨਹੀਂ ਕੋਈ ਕਮੀ – ਮੁੱਖ ਮੰਤਰੀ

0

ਫਲਾਈਓਵਰ ਬਨਣ ਨਾਲ ਪਲਵਲ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੋਈ ਖਤਮ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਲਵਲ ਖੇਤਰ ਵਿੱਚ ਸਿਹਤ ਸਹੂਲਤਾਂ ਦੀ ਕੋਈ ਕਮੀ ਨਹੀਂ ਹੈ। 200 ਬੈਡ ਦਾ ਜ਼ਿਲ੍ਹਾ ਹਸਪਤਾਲ ਅਤੇ 50 ਬੈਡ ਦਾ ਸਬ-ਡਿਵੀਜਨਲ ਹਸਪਤਾਲ ਰਾਹੀਂ ਜਿੱਥੇ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਸ਼ੁੱਕਰਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿੱਚ ਸੁਆਲ ਸਮੇਂ ਦੌਰਾਨ ਵਿਧਾਇਕ ਰਘੂਬੀਰ ਤੇਵਤਿਆ ਵੱਲੋਂ ਪਲਵਲ ਅਤੇ ਬਲੱਭਗੜ੍ਹ ਦੇ ਵਿੱਚ ਟ੍ਰਾਮਾ ਸੈਂਟਰ ਬਨਾਏ ਜਾਣ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ।

ਇਹ ਵੀ ਪੜ੍ਹੋ  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਦੁਆਰਾ ਸ਼੍ਰੀ ਚੋਲਾ ਸਾਹਿਬ, ਡੇਰਾ ਬਾਬਾ ਨਾਨਕ ਵਿੱਚ ਕੀਤੀ ਅਰਦਾਸ, ਸੂਬੇ ਅਤੇ ਦੇਸ਼ਵਾਸਿਆਂ ਦੀ ਸੁੱਖ-ਖੁਸ਼ਹਾਲੀ ਦੀ ਕਾਮਨਾ ਕੀਤੀ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਥਾਨਕ ਵਿਧਾਇਕ ਜਿਸ ਸਥਾਨ ਦੀ ਗੱਲ ਕਰ ਰਹੇ ਹਨ, ਉਸ ਤੋਂ 500 ਮੀਟਰ ਦੂਰੀ ‘ਤੇ 200 ਬੈਡ ਦਾ ਜ਼ਿਲ੍ਹਾ ਹਸਪਤਾਲ, ਪਲਵਲ ਸਥਿਤ ਹੈ। ਦੂਜੇ ਪਾਸੇ ਸਿਰਫ 2 ਕਿਲੋਮੀਟਰ ਦੀ ਦੂਰੀ ‘ਤੇ 50 ਬੈਡ ਦਾ ਸਬ-ਡਿਵੀਜਨਲ ਹਸਪਤਾਲ ਵੀ ਸਥਿਤ ਹੈ, ਜਿਸ ਨਾਲ ਲੋਕਾਂ ਨੂੰ ਇਲਾਜ ਲਈ ਦੂਰ ਜਾਣ ਦੀ ਜਰੂਰਤ ਨਹੀਂ ਪੈਂਦੀ।ਵਿਧਾਇਕ ਵੱਲੋਂ ਦੱਸੀ ਗਈ ਟੈ੍ਰਫਿਕ ਜਾਮ ਦੀ ਸਥਿਤੀ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪਲਵਲ ਵਿੱਚ ਜਾਮ ਦੀ ਸਥਿਤੀ ਨਹੀਂ ਹੈ। ਪਹਿਲਾਂ ਜਾਮ ਦੀ ਸਮੱਸਿਆ ਹੁੰਦੀ ਸੀ, ਪਰ ਹੁਣ ਫਲਾਈਓਵਰ ਬਨਣ ਦੇ ਬਾਅਦ ਆਵਾਜਾਈ ਵਿਵਸਥਾ ਕਾਫੀ ਸੁਗਮ ਹੋ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਕੁਲਵੰਤ ਸਿੰਘ

👉ਗੋਬਿੰਦਗੜ੍ਹ ਵਿਖੇ ਤੀਸਰੇ ਕਬੱਡੀ ਮਹਾਂਕੁੰਭ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਹੌਸਲਾ ਅਫ਼ਜ਼ਾਈ
SAS Nagar News:ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਖਿਡਾਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਖੇਡਾਂ ਲਈ ਢੁਕਵਾਂ ਵਾਤਾਵਰਣ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੋਹਾਲੀ ਹਲਕੇ ਸਮੇਤ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਖੇਡ ਸਟੇਡੀਅਮ ਬਣ ਰਹੇ ਹਨ, ਜਿਸ ਨਾਲ ਨੌਜਵਾਨ ਮੁੰਡੇ-ਕੁੜੀਆਂ ਆਪਣਾ ਸਮਾਂ ਖੇਡ ਮੈਦਾਨਾਂ ਵਿੱਚ ਬਿਤਾ ਕੇ ਆਪਣੇ ਪਰਿਵਾਰ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣਗੇ।

ਇਹ ਵੀ ਪੜ੍ਹੋ  Vigilance Bureau ਵਿੱਚ ਵੱਡਾ ਫੇਰਬਦਲ, 2 SSP ਸਮੇਤ ਤਿੰਨ ਸੀਨੀਅਰ ਅਧਿਕਾਰੀ ਬਦਲੇ

ਵਿਧਾਇਕ ਕੁਲਵੰਤ ਸਿੰਘ ਪਿੰਡ ਗੋਬਿੰਦਗੜ੍ਹ ਵਿਖੇ ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ:) ਪਿੰਡ ਗੋਬਿੰਦਗੜ੍ਹ ਦੀ ਤਰਫੋਂ ਕਰਵਾਏ ਜਾ ਰਹੇ ਤੀਸਰੇ ਕਬੱਡੀ ਮਹਾਂਕੁੰਭ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰਬੰਧਕਾਂ ਦੀ ਹੌਸਲਾ ਅਫਜ਼ਾਈ ਕਰ ਰਹੇ ਸਨ। ਉਨ੍ਹਾਂ ਇਸ ਟੂਰਨਾਮੈਂਟ ਦੇ ਪ੍ਰਬੰਧਕਾਂ ਮੀਤ ਗੁੱਜਰ, ਰਵੀ ਬਾਜਵਾ, ਅਮਨ ਬਾਜਵਾ ਅਤੇ ਹੋਰ ਸਾਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਬੰਧਕ ਹਰ ਸਾਲ ਇਸ ਮਹਾਂਕੁੰਭ ਨੂੰ ਵਧੀਆ ਢੰਗ ਨਾਲ ਆਯੋਜਿਤ ਕਰਦੇ ਹਨ, ਜਿਸ ਨਾਲ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਪ੍ਰੇਰਨਾ ਮਿਲਦੀ ਹੈ ਅਤੇ ਹੋਰ ਲੋਕ ਵੀ ਖੇਡ ਟੂਰਨਾਮੈਂਟ ਕਰਵਾਉਣ ਲਈ ਉਤਸ਼ਾਹਿਤ ਹੁੰਦੇ ਹਨ।ਉਨ੍ਹਾਂ ਕਿਹਾ ਕਿ ਇਲਾਕੇ ਦਾ ਸਰਪੱਖੀ ਵਿਕਾਸ ਲਗਾਤਾਰ ਜਾਰੀ ਹੈ ਅਤੇ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਹ ਇਲਾਕਾ ਹਮੇਸ਼ਾਂ ਤਰੱਕੀ ਕਰਦਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਵੱਲ ਪ੍ਰੇਰਿਤ ਕਰਨ।

ਇਹ ਵੀ ਪੜ੍ਹੋ  Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਖੇਡ ਪ੍ਰਬੰਧਕਾਂ ਨੂੰ ਭਰੋਸਾ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵੱਡੇ ਪੱਧਰ ‘ਤੇ ਟੂਰਨਾਮੈਂਟ ਆਯੋਜਿਤ ਕਰਕੇ ਖਿਡਾਰੀਆਂ ਨੂੰ ਵਧੀਆ ਪਲੇਟਫਾਰਮ ਮੁਹੱਈਆ ਕਰਵਾਉਂਦੇ ਰਹਿਣ।ਇਸ ਮੌਕੇ ਪੀਰ ਬਾਬਾ ਅਸਤਲੀ ਜੀ ਅਤੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਸਪੋਰਟਸ ਕਲੱਬ (ਰਜਿ.) ਪਿੰਡ ਗੋਬਿੰਦਗੜ੍ਹ ਦੇ ਪ੍ਰਧਾਨ ਮੀਤ ਗੁੱਜਰ, ਮੀਤ ਪ੍ਰਧਾਨ ਰਵੀ ਬਾਜਵਾ, ਅਮਨ ਬਾਜਵਾ, ਰਾਜੂ ਗੁੱਜਰ, ਗੁਰਕੀਰਤ ਸਿੰਘ, ਰਵਿੰਦਰ ਸਿੰਘ, ਜਸਵਿੰਦਰ ਸਿੰਘ ਜੈਲੀ, ਸਰਪੰਚ ਗੋਬਿੰਦਗੜ੍ਹ ਕਰਮਾਪੁਰੀ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਨ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਗੁਰਜੰਟ ਸਿੰਘ ਸਰਪੰਚ, ਜਗਜੀਤ ਸਿੰਘ ਜੱਗੀ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਬਰਿਆਲੀ, ਪਰਵਿੰਦਰ ਸਿੰਘ ਮਟਰਾਂ, ਤਰਲੋਚਨ ਸਿੰਘ ਮਟੌਰ, ਭੁਪਿੰਦਰ ਸਿੰਘ ਪੰਚ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Vigilance Bureau ਵਿੱਚ ਵੱਡਾ ਫੇਰਬਦਲ, 2 SSP ਸਮੇਤ ਤਿੰਨ ਸੀਨੀਅਰ ਅਧਿਕਾਰੀ ਬਦਲੇ

0

Chandigarh News: ਪੰਜਾਬ ਵਿਜੀਲੈਂਸ ਬਿਊਰੋ ਵਿੱਚ ਅੱਜ ਦੋ ਐਸ ਐਸ ਪੀਜ਼ ਸਮੇਤ ਤਿੰਨ ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

ਇਹ ਵੀ ਪੜ੍ਹੋ 👉Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

0

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ ਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਸਮੇਤ ਪ੍ਰਮੁੱਖ ਸ਼ਖ਼ਸੀਅਤ ਰਹੀਆਂ ਹਾਜ਼ਰ
Amritsar News;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ’ਤੇ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ  Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਗੁਬੰਦ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਗੁਬੰਦ ਅਤੇ ਘੰਟਾ ਘਰ ਡਿਓੜੀ ਦੇ ਗੁਬੰਦਾਂ ਦੇ ਉੱਪਰ ਲੱਗੇ ਸੁਨਹਿਰੀ ਪੱਤਰਿਆਂ ਦੀ ਸੇਵਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਜਥੇ ਵੱਲੋਂ ਹਰ ਸਾਲ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ।

ਇਹ ਵੀ ਪੜ੍ਹੋ  Punjab Vidan Sabha ਦੇ ਬਜ਼ਟ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ; AAP ਨੇ ਬੈਂਡ ਵਜ਼ਾਇਆ, ਕਾਂਗਰਸ ਨੇ ਧਰਨਾ ਲਗਾਇਆ

ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਫੁੰਮਣ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਸਿੱਖ ਵਿਦਵਾਨ ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਪ੍ਰੇਮ ਸਿੰਘ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਸੋਮਾ ਸਿੰਘ, ਭਾਈ ਇਕਬਾਲ ਸਿੰਘ, ਸ. ਸ਼ਮਸ਼ੇਰ ਸਿੰਘ ਜੇਈ ਸਮੇਤ ਸੰਗਤਾਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895371