Monday, May 4, 2026
Home Blog Page 131

Punjab Vidan Sabha ਦੇ ਬਜ਼ਟ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ; AAP ਨੇ ਬੈਂਡ ਵਜ਼ਾਇਆ, ਕਾਂਗਰਸ ਨੇ ਧਰਨਾ ਲਗਾਇਆ

0

Chandigarh News: Punjab Vidan Sabha ਦਾ ਬਜ਼ਟ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਵਿਚ ਬਜ਼ਟ ਅਨੁਮਾਨਾਂ ਨੂੰ ਮੰਨਜੂਰੀ ਦੇ ਦਿੱਤੀ ਗਈ। ਉਧਰ, ਬਜ਼ਟ ਸ਼ੁਰੂ ਹੁੰਦੇ ਹੀ ਕਾਂਗਰਸ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤੇ ਰਾਜਪਾਲ ਦੇ ਭਾਸ਼ਣ ਦੌਰਾਨ ਵਾਕਆਉਟ ਕਰ ਦਿੱਤਾ। ਜਦੋਂਕਿ ਇਸਤੋਂ ਪਹਿਲਾਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਮੁੜ ਬੈਂਡ ਵਜ਼ਾ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਜਿੰਨ੍ਹਾਂ ਦੇ ਬਾਰੇ ਸ਼੍ਰੀ ਬਾਜ਼ਵਾ ਵੱਲੋਂ ਇਸ ਸਬੰਧੀ ਟਿੱਪਣੀ ਕੀਤੀ ਗਈ ਸੀ, ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਬੈਂਡ-ਵਾਜ਼ੇ ਵਾਲਿਆਂ ਵੱਲੋਂ ਪ੍ਰਤਾਪ ਸਿੰਘ ਬਾਜਵਾ ਪ੍ਰਤੀ ਰੋਸ਼ ਪ੍ਰਗਟਾਇਆ ਗਿਆ।

ਇਹ ਵੀ ਪੜ੍ਹੋ ਅਮਰੀਕਾ ਦੇ ਸਾਬਕਾ ਰਾਜਦੂਤ ਬਣੇ ਦਿੱਲੀ ਦੇ ਉੱਪ ਰਾਜਪਾਲ, ਪੜੋ ਨਵੇਂ ਰਾਜਪਾਲਾਂ ਦੀ ਲਿਸਟ

ਹਾਲਾਂਕਿ ਬਾਅਦ ਵਿਚ ਕਾਂਗਰਸ ਵਿਧਾਇਕ ਦਲ ਦੀ ਹੋਈ ਮੀਟਿੰਗ ਦੌਰਾਨ ਸ਼੍ਰੀ ਬਾਜਵਾ ਵੱਲੋਂ ਇਸ ਰੋਸ਼ ਦੇ ਵਿਰੋਧ ‘ਚ ਚੰਡੀਗੜ੍ਹ ਪੁਲਿਸ ਤੇ ਰਾਜਪਾਲ ਨੂੰ ਲਿਖੇ ਪੱਤਰ ਦੀ ਕਾਪੀ ਵੀ ਸਾਹਮਣੇ ਆਈ, ਜਿਸਦੇ ਵਿਚ ਉਨ੍ਹਾਂ ਵਿਧਾਨ ਸਭਾ ਦੀ ਸੁਰੱਖਿਆ ਦਾ ਮੁੱਦਾ ਚੂੱਕਿਆ। ਦੂਜੇ ਪਾਸੇ ਮੰਤਰੀ ਈਟੀਓ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਦੇ ਆਗੂ ਨੇ ਇਕੱਲੇ ਉਸ ਪ੍ਰਤੀ ਹੀ ਨਹੀਂ, ਬਲਕਿ ਪੂਰੀ ਕ੍ਰਿਤੀ ਜਮਾਤ ਦਾ ਅਪਮਾਨ ਕੀਤਾ ਹੈ, ਜਿਸਦਾ ਜਵਾਬ ਲੋਕ ਆਉਣ ਵਾਲੀਆਂ ਚੋਣਾਂ ਦੇ ਵਿਚ ਦੇਣਗੇ।

ਇਹ ਵੀ ਪੜ੍ਹੋ ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੌਰਾਨ ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਆਪ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਵੱਲੋਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਰਾਜਪਾਲ ਦੇ ਭਾਸ਼ਣ ਮੌਕੇ ਕਾਂਗਰਸ ਵੱਲੋਂ ਕੀਤੇ ਸ਼ੋਰ-ਸ਼ਰਾਬੇ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸ਼ਹਿਣ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਾਂਗਰਸ ਉੱਪਰ ਲੋਕਤੰਤਰ ਦਾ ਘਾਣ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ, ਕਾਂਗਰਸ ਬੋਖਲਾਹਟ ਦੇ ਵਿਚ ਹੈ, ਜਿਸਦੇ ਚੱਲਦੇ ਇਸਦੇ ਵੱਲੋਂ ਅਜਿਹੇ ਗੈਰ-ਲੋਕਤੰਤਰੀ ਕਦਰਾਂ-ਕੀਮਤਾਂ ਦੀਆਂ ਧੱਜ਼ੀਆਂ ਉਡਾਈਆਂ ਜਾ ਰਹੀਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

IAS Kamal Yadav ਬਣੇ ਪ੍ਰਸ਼ਾਸਕੀ ਤੇ ਤਾਲਮੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਨਿਯੁਕਤ

0

Chandigarh News: ਪੰਜਾਬ ਸਰਕਾਰ ਵੱਲੋਂ ਬੀਤੀ ਸ਼ਾਮ ਇੱਕ ਆਦੇਸ਼ ਜਾਰੀ ਕਰਦਿਆਂ ਸੀਨੀਅਰ ਆਈਏਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ ਨੂੰ ਜਨਰਲ ਪ੍ਰਸ਼ਾਸਨ ਤੇ ਤਾਲਮੇਲ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਹੈ। ਸਾਲ 2003 ਬੈਚ ਦੇ ਇਮਾਨਦਾਰ ਤੇ ਮਿਹਨਤੀ ਸ਼੍ਰੀ ਯਾਦਵ ਇਸਤੋਂ ਪਹਿਲਾਂ ਵੀ ਕਈ ਮਹੱਤਵਪੂਰਨ ਪੋਸਟਾਂ ਅਤੇ ਵਿਭਾਗਾਂ ਵਿਚ ਕੰਮ ਕਰ ਚੁੱਕੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਰੀਕਾ ਦੇ ਸਾਬਕਾ ਰਾਜਦੂਤ ਬਣੇ ਦਿੱਲੀ ਦੇ ਉੱਪ ਰਾਜਪਾਲ, ਪੜੋ ਨਵੇਂ ਰਾਜਪਾਲਾਂ ਦੀ ਲਿਸਟ

Delhi News: New Governors List; ਬੀਤੀ ਸ਼ਾਮ ਕੇਂਦਰ ਸਰਕਾਰ ਦੀ ਸਿਫ਼ਾਰਿਸ ‘ਤੇ ਮਾਣਯੋਗ ਰਾਸ਼ਟਰਪਤੀ ਵੱਲੋਂ 9 ਸੂਬਿਆਂ ਦੇ ਨਵੇਂ ਰਾਜਪਾਲ ਨਿਯੁਕਤ ਕੀਤੇ ਹਨ। ਇੰਨ੍ਹਾਂ ਵਿਚ ਅਮਰੀਕਾ ‘ਚ ਭਾਰਤ ਵੱਲੋਂ ਲੰਮਾ ਸਮਾਂ ਰਾਜਦੂਤ ਰਹੇ ਤੇ ਅੰਮ੍ਰਿਤਸਰ ਦੇ ਪ੍ਰਸਿੱਧ ਪ੍ਰਵਾਰ ਦੇ ਫ਼ਰਜੰਦ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਹੈ। ਸ: ਸੰਧੂ, ਇਸਤੋਂ ਪਹਿਲਾਂ ਆਪਣੀ ਸੇਵਾਮੁਕਤੀ ਤੋਂ ਬਾਅਦ ਸਾਲ 2024 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਟਿਕਟ ‘ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਹਲਕੇ ਤੋਂ ਚੋਣ ਵੀ ਲੜ ਚੁੱਕੇ ਹਨ।

ਇਹ ਵੀ ਪੜ੍ਹੋ Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

ਇਸਤੋਂ ਇਲਾਵਾ ਪੱਛਮੀ ਬੰਗਾਲ ਵਿੱਚ ਤਾਮਿਲਨਾਡੂ ਦੇ ਸਾਬਕਾ ਰਾਜਪਾਲ ਆਰ ਐਨ ਰਵੀ ਨੂੰ ਭੇਜਿਆ ਗਿਆ। ਕਵਿੰਦਰ ਗੁਪਤਾ ਨੂੰ ਹਿਮਾਚਲ ਪ੍ਰਦੇਸ਼, ਵਿਨੈ ਕੁਮਾਰ ਸਕਸੈਨਾ ਨੂੰ ਲੱਦਾਖ, ਜਿਸ਼ਨੂ ਦੇਵ ਵਰਮਾ ਨੂੰ ਮਹਾਰਾਸ਼ਟਰ,ਲੈਫਟੀਨੈਂਟ ਜਨਰਲ (ਸੇਵਾਮੁਕਤ) ਸਈਅਦ ਅਤਾ ਹਸਨੈਨ ਨੂੰ ਬਿਹਾਰ, ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਤਾਮਿਲਨਾਡੂ, ਸ਼ਿਵ ਪ੍ਰਤਾਪ ਸ਼ੁਕਲਾ ਨੂੰ ਤੇਲੰਗਾਨਾ ਅਤੇ ਨੰਦ ਕਿਸ਼ੋਰ ਯਾਦਵ ਨੂੰ ਨਾਗਾਲੈਂਡ ਦਾ ਉਪ ਰਾਜਪਾਲ ਲਾਇਆ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Cabinet ਦੀ ਅਹਿਮ ਬਜ਼ਟ ਸੈਸ਼ਨ ਤੋਂ ਪਹਿਲਾਂ ਮੀਟਿੰਗ ਅੱਜ

0

Chandigarh News; Punjab Cabinet (ਪੰਜਾਬ ਮੰਤਰੀ ਮੰਡਲ) ਦੀ ਅਹਿਮ ਮੀਟਿੰਗ ਅੱਜ ਸ਼ੁੱਕਰਵਾਰ (6 ਮਾਰਚ) ਨੂੰ ਹੋਣ ਜਾ ਰਹੀ ਹੈ। ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਤੋਂ ਐਨ ਪਹਿਲਾਂ ਹੋ ਰਹੀ ਇਸ ਮੀਟਿੰਗ ਵਿਚ ਕਾਫ਼ੀ ਮਹੱਤਵਪੂਰਨ ਮੁੱਦੇ ਵਿਚਾਰੇ ਜਾਣ ਦੀ ਸੰਭਾਵਨਾ ਹੈ, ਜਿਸਦੇ ਵਿਚ ਸੈਸ਼ਨ ਦੌਰਾਨ ਲਿਆਂਦੇ ਜਾਣ ਵਾਲੇ ਬਿੱਲਾਂ ਤੋਂ ਇਲਾਵਾ ਹੋਰਨਾਂ ਮਾਮਲਿਆਂ ‘ਤੇ ਵੀ ਚਰਚਾ ਹੋਵੇਗੀ।

ਇਹ ਵੀ ਪੜ੍ਹੋ Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Vidan Sabha ਦਾ ਬਜ਼ਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ; ਔਰਤਾਂ ਲਈ ਹੋਵੇਗਾ ਵੱਡਾ ਐਲਾਨ

0

Chandigarh News: Punjab Vidan Sabha (ਪੰਜਾਬ ਵਿਧਾਨ ਸਭਾ) ਦਾ ਅਹਿਮ ਬਜਟ ਸੈਸ਼ਨ ਅੱਜ ਸ਼ੁੱਕਰਵਾਰ (6 ਮਾਰਚ) ਤੋਂ ਸ਼ੁਰੂ ਹੋਣ ਜਾ ਰਿਹਾ। 16 ਮਾਰਚ ਤੱਕ ਚੱਲਣ ਵਾਲੇ 16ਵੀਂ ਪੰਜਾਬ ਵਿਧਾਨ ਸਭਾ ਦੇ ਇਸ 12ਵੇਂ ਇਜਲਾਸ ਦੌਰਾਨ ਪੰਜਾਬ ਸਰਕਾਰ ਔਰਤਾਂ ਲਈ ਵੱਡਾ ਐਲਾਨ ਕਰ ਸਕਦੀ ਹੈ। ਇਹ ਪਹਿਲੀ ਵਾਰ ਹੈ ਕਿ 8 ਮਾਰਚ ਨੂੰ ਦਿਨ ਐਤਵਾਰ ਨੂੰ ਪੰਜਾਬ ਸਰਕਾਰ ਬਜ਼ਟ ਪੇਸ ਕਰਨ ਜਾ ਰਹੀ ਹੈ। ਇਸ ਦਿਨ ਅੰਤਰਰਾਸ਼ਟਰੀ ਮਹਿਲਾ ਦਿਵਸ ਵੀ ਹੈ, ਜਿਸਦੇ ਚਲਦੇ ਸਦਨ ਦੇ ਵਿਚ ਵਿੱਤ ਮੰਤਰੀ ਆਪਣੀ ਸਰਕਾਰ ਦੇ ਆਖ਼ਰੀ ਚੋਣ ਵਾਅਦੇ ਮੁਤਾਬਕ ਔਰਤਾਂ ਨੂੰ 1000-1000 ਦੇਣ ਦਾ ਐਲਾਨ ਕਰਨ ਸਕਦੇ ਹਨ।

ਇਹ ਵੀ ਪੜ੍ਹੋ ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਂਝ, ਅੱਜ ਇਸ ਬਜ਼ਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ। ਇਸਤੋਂ ਇਲਾਵਾ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। 7 ਮਾਰਚ ਨੂੰ ਛੁੱਟੀ ਹੋਵੇਗੀ ਅਤੇ 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ। ਇਸੇ ਤਰ੍ਹਾਂ 10 ਅਤੇ 11 ਮਾਰਚ ਨੂੰ ਬਜਟ ‘ਤੇ ਦੋ ਦਿਨ ਚਰਚਾ ਕੀਤੀ ਜਾਵੇਗੀ। ਗੈਰ-ਸਰਕਾਰੀ ਕੰਮਕਾਜ 12 ਮਾਰਚ ਨੂੰ ਕੀਤਾ ਜਾਵੇਗਾ।13 ਮਾਰਚ ਤੋਂ 15 ਮਾਰਚ ਤੱਕ ਸੈਸ਼ਨਾਂ ਵਿਚਕਾਰ ਛੁੱਟੀ ਹੋਵੇਗੀ। 16 ਮਾਰਚ ਨੂੰ ਅਣਮਿੱਥੇ ਸਮੇਂ ਲਈ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ, ਅਸੀਂ ਪੰਜਾਬ ਨੂੰ ਮੁੜ ਪਟੜੀ ‘ਤੇ ਲਿਆ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅਕਾਲੀਆਂ ਨੇ ਪੰਜਾਬ ਵਿੱਚ ‘ਚਿੱਟਾ’ ਲਿਆਂਦਾ, ਕਾਂਗਰਸ ਨੇ ਇਸ ਨੂੰ ਫੈਲਾਇਆ , ‘ਆਪ’ ਸਰਕਾਰ ਪੰਜਾਬੀਆਂ ਦੇ ਸਹਿਯੋਗ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਲੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਜਦੋਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਹੈ, ਸੁਖਬੀਰ ਸਿੰਘ ਬਾਦਲ ਪਿੰਡਾਂ ਵਿੱਚ ਤਾਸ਼ ਦੇ ਟੂਰਨਾਮੈਂਟ ਕਰਵਾਉਣ ਬਾਰੇ ਗੱਲਾਂ ਕਰ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਪੰਜਾਬ ‘ਤੇ ਕਰਜ਼ੇ ਦਾ ਬੋਝ ਪਾਇਆ ਹੈ ਅਤੇ ਆਪਣੇ ਹਿੱਤਾਂ ਲਈ ਕੰਮ ਕੀਤਾ ਹੈ, ਜਦੋਂ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਪੰਜਾਬ ਦੇ ਫੰਡਾਂ ਨੂੰ ਰੋਕਣ ਅਤੇ ਨਾਲ ਹੀ ਧਰੁਵੀਕਰਨ ਦੀ ਰਾਜਨੀਤੀ ਰਾਹੀਂ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਲਈ ਵੀ ਆਲੋਚਨਾ ਕੀਤੀ।

ਇਹ ਵੀ ਪੜ੍ਹੋ ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਲੋਕ ਮਿਲਣੀ ਪ੍ਰੋਗਰਾਮ ਦੇ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਕਈ ਲੋਕ-ਪੱਖੀ ਪਹਿਲਕਦਮੀਆਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਟੈਕਸਦਾਤਾਵਾਂ ਦੇ ਪੈਸੇ ਨੂੰ ਸਮਝਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ‘ਤੇ ਕੇਂਦ੍ਰਿਤ ਕਰਕੇ ਖਰਚ ਕੀਤਾ ਹੈ। ਆਉਣ ਵਾਲਾ ਬਜਟ ਲੋਕ ਪੱਖੀ ਪਹਿਲਕਦਮੀਆਂ ‘ਤੇ ਵੀ ਕੇਂਦ੍ਰਿਤ ਹੋਵੇਗਾ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਜਨਤਕ ਫੰਡਾਂ ਦੀ ਸਾਵਧਾਨੀ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਅਤੇ ਦਿਨ ਵੇਲੇ ਬਿਜਲੀ ਸਪਲਾਈ ਵਰਗੀਆਂ ਵੱਡੀਆਂ ਪਹਿਲਕਦਮੀਆਂ ਨੇ ਘਰਾਂ ਅਤੇ ਕਿਸਾਨ ਭਾਈਚਾਰੇ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਅੱਜ ਪੰਜਾਬ ਦੇ 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬੇਮਿਸਾਲ ਰਿਹਾ ਹੈ। ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਚਹੇਤੇ ਦੋਸਤਾਂ ਨੂੰ ਕੌਡੀਆਂ ਦੇ ਭਾਅ ਸੌਂਪੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ,”

ਇਹ ਵੀ ਪੜ੍ਹੋ ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਸਿਹਤ ਸੰਭਾਲ ਵਿੱਚ ਸੁਧਾਰਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਸਿਹਤ ਢਾਂਚੇ ਨੂੰ ਕਾਫ਼ੀ ਮਜ਼ਬੂਤ ​​ਕੀਤਾ ਹੈ ਅਤੇ ਡਾਕਟਰੀ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਕੀਤਾ ਹੈ। “ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾ ਦਿੱਤਾ ਹੈ।”ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਤੋਂ ਇਸ ਕਲੰਕ ਨੂੰ ਲਾਹੁਣ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਘਿਨੌਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਨਸ਼ਿਆਂ ਦੇ ਕਲੰਕ ਨੂੰ ਜ਼ਮੀਨੀ ਪੱਧਰ ਉਤੇ ਖਤਮ ਕੀਤਾ ਜਾ ਰਿਹਾ ਹੈ। ਆਮ ਲੋਕਾਂ ਦੀ ਮਦਦ ਨਾਲ ਇਹ ਮੁਹਿੰਮ ਹੁਣ ਇੱਕ ਵੱਡੀ ਲੋਕ ਲਹਿਰ ਬਣ ਚੁੱਕੀ ਹੈ।

ਇਹ ਵੀ ਪੜ੍ਹੋ Minister Sanjiv Arora ਵੱਲੋਂ ਟਾਟਾ ਸੰਨਜ਼ ਦੇ ਚੇਅਰਪਰਸਨ ਅਤੇ ਸਨ ਫਾਰਮਾ ਦੇ ਚੇਅਰਮੈਨ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਵਿੱਤੀ ਸਥਿਤੀ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਈਆਂ ਨੀਤੀਆਂ ਦਾ ਨਤੀਜਾ ਹੈ, ਜਿਨ੍ਹਾਂ ਨੇ ਲੋਕਾਂ ਉੱਤੇ ਭਾਰੀ ਕਰਜ਼ੇ ਦਾ ਬੋਝ ਪਾ ਦਿੱਤਾ ਸੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਉੱਤੇ ਵੱਡਾ ਕਰਜ਼ਾ ਚੜ੍ਹਾਇਆ ਕਿਉਂਕਿ ਉਹ ਨੇਤਾ ਆਮ ਆਦਮੀ ਦੀ ਚਿੰਤਾ ਕਦੇ ਨਹੀਂ ਕਰਦੇ ਸਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਦੇ ਕਰਜ਼ੇ ਵਿੱਚ 35% ਤੋਂ ਵਧੇਰੇ ਦੀ ਕਮੀ ਲਿਆਂਦੀ ਹੈ। ਹਰ ਸਰਕਾਰ ਕਰਜ਼ਾ ਲੈਂਦੀ ਹੈ ਪਰ ਉਹ ਕਰਜ਼ਾ ਉਤਪਾਦਕ ਉਦੇਸ਼ਾਂ ਲਈ ਹੋਣਾ ਚਾਹੀਦਾ ਹੈ। ਰਾਜ ਦੇ ਖਜ਼ਾਨੇ ਦਾ ਹਰ ਇੱਕ ਪੈਸਾ ਲੋਕਾਂ ਦੇ ਭਲੇ ਅਤੇ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਵੰਡਣ ਵਾਲੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਨਫ਼ਰਤ ਦਾ ਏਜੰਡਾ ਚਲਾਉਣ ਲਈ ਧਰਮ ਦੇ ਆਧਾਰ ‘ਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਧਾਰਮਿਕ ਪਰਿਵਰਤਨ ਬਾਰੇ ਕੇਂਦਰੀ ਗ੍ਰਹਿ ਮੰਤਰੀ ਦਾ ਬਿਆਨ ਲੋਕਾਂ ਨੂੰ ਵੰਡਣ ਲਈ ਹੈ, ਜੋ ਭਾਜਪਾ ਦੀ ਰਣਨੀਤੀ ਹੈ। ਅਜਿਹੀ ਗੰਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਬਜਾਏ, ਕੇਂਦਰ ਸਰਕਾਰ ਨੂੰ ਪੰਜਾਬ ਦੇ ਬਣਦੇ ਫੰਡਾਂ ਦੇ ਹਿੱਸੇ ਨੂੰ ਰੋਕਣ ਦੀ ਬਜਾਏ ਪੰਜਾਬ ਨੂੰ ਫੰਡ ਜਾਰੀ ਕਰਨ ਲਈ ਉਦਾਰ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ, ਖੁਰਾਕ ਉਤਪਾਦਨ ਵਿੱਚ ਸਵੈ-ਨਿਰਭਰਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਪਰ ਫਿਰ ਵੀ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਰੱਖੇ ਗਏ ਦਿਹਾਤੀ ਵਿਕਾਸ ਫੰਡ ਅਤੇ ਹੋਰ ਫੰਡ ਰੋਕ ਦਿੱਤੇ ਹਨ, ਜਿਸ ਨਾਲ ਸੂਬੇ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਸਤੀਆਂ ਰਾਜਨੀਤੀਆਂ ਕਰਨ ਦੀ ਬਜਾਏ, ਕੇਂਦਰ ਸਰਕਾਰ ਨੂੰ ਤੁਰੰਤ ਫੰਡ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਵਿਕਾਸ ਤੇਜ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਨੇ ਚੱਲ ਰਹੀ ਜੰਗ ਦੇ ਮੱਦੇਨਜ਼ਰ ਖਾੜੀ ਖੇਤਰ ਵਿੱਚ ਫਸੇ ਪੰਜਾਬੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਾਉਣ ਲਈ ਕੇਂਦਰ ਸਰਕਾਰ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 370 ਪੰਜਾਬੀਆਂ ਦੀ ਪਛਾਣ ਕੀਤੀ ਹੈ ਜੋ ਚੱਲ ਰਹੀ ਜੰਗ ਦੇ ਚੱਲਦਿਆਂ ਖਾੜੀ ਖੇਤਰ ਵਿੱਚ ਫਸੇ ਹੋਏ ਹਨ। ਅਸੀਂ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਉਠਾਇਆ ਹੈ ਅਤੇ ਉਨ੍ਹਾਂ ਨੂੰ ਵਾਪਸ ਲਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਮੱਧ ਪੂਰਬੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਾਉਣ ਲਈ ਦ੍ਰਿੜ ਹੈ ਅਤੇ ਇਸ ਮੰਤਵ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਮਸਲਿਆਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿੱਧੇ ਤੌਰ ‘ਤੇ ਲੋਕਾਂ ਨਾਲ ਜੁੜਨ ਲਈ ਸੱਥਾਂ ਵਿੱਚ ਆਯੋਜਿਤ ਕੀਤੇ ਜਾਂਦੇ ਹਨ। ਇਹਨਾਂ ਥਾਂਵਾਂ ਦਾ ਪਿੰਡਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਹੈ ਕਿਉਂਕਿ ਇੱਥੇ ਵਿਕਾਸ ਬਾਰੇ ਮੁੱਖ ਫ਼ੈਸਲੇ ਲਏ ਜਾਂਦੇ ਹਨ ਅਤੇ ਪਿੰਡ ਵਾਸੀਆਂ ਦੇ ਵਿਵਾਦ ਸੁਖਾਵੇਂ ਢੰਗ ਨਾਲ ਹੱਲ ਕੀਤੇ ਜਾਂਦੇ ਹਨ।ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ‘ਤੇ ਸੱਟ ਮਾਰਦਿਆਂ ਪਿੰਡਾਂ ਵਿੱਚ ਤਾਸ਼ (ਸੀਪ) ਮੁਕਾਬਲੇ ਕਰਵਾਉਣ ਦੇ ਸੁਝਾਅ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਹਨ ਕਿ ਉਹ ਤਾਸ਼ (ਸੀਪ) ਮੁਕਾਬਲੇ ਕਰਵਾਉਣਗੇ ਅਤੇ ਜੇਤੂ ਪਿੰਡ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਅਜਿਹੇ ਬਿਆਨ ਦੇਣ ਦੀ ਬਜਾਏ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਨੌਕਰੀਆਂ ਕਿਉਂ ਨਹੀਂ ਦੇ ਸਕਦੇ ਜੋ ਇਹ ਤਾਸ਼ (ਸੀਪ) ਮੁਕਾਬਲੇ ਖੇਡਦੇ ਹਨ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤ ਤੋਂ ਅਨਜਾਣ ਹੈ ਕਿਉਂਕਿ ਉਸ ਨੇ ਪਹਾੜੀ ਜਾਂ ਵਿਦੇਸ਼ਾਂ ਵਿੱਚ ਚੱਲਦੇ ਕਨਵੈਂਟ ਸਕੂਲਾਂ ਵਿੱਚ ਪੜ੍ਹਾਈ ਕੀਤੀ ਹੈ।

ਇਹ ਵੀ ਪੜ੍ਹੋ Bhagwant Mann Govt ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੋਕ-ਵਿਰੋਧੀ ਨੀਤੀਆਂ ਵਾਲੀਆਂ ਰਵਾਇਤੀ ਪਾਰਟੀਆਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਦਿਨ-ਦਿਹਾੜੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਵੀ ਸੱਤਾ ਵਿੱਚ ਵਾਪਸ ਨਹੀਂ ਲਿਆਉਣਗੇ। ਪੰਜਾਬ ਸਰਕਾਰ 16 ਮਾਰਚ ਨੂੰ ਲੋਕਾਂ ਦੀ ਸੇਵਾ ਦੇ ਚਾਰ ਸਾਲ ਪੂਰੇ ਕਰੇਗੀ ਅਤੇ ਇਸ ਦੌਰਾਨ ਕਈ ਲੋਕ-ਪੱਖੀ ਕਦਮ ਚੁੱਕੇ ਗਏ ਹਨ। ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬਕਾਮਾਲ ਹੈ”।ਬਿਜਲੀ ਉਤਪਾਦਨ ਨਾਲ ਸੰਬੰਧਿਤ ਮਾਮਲਿਆਂ ਅਤੇ ਪਿਛਲੀਆਂ ਸਰਕਾਰਾਂ ਦੇ ਫੈਸਲਿਆਂ ਉੱਤੇ ਰੌਸ਼ਨੀ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਝਾਰਖੰਡ ਦੀ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਇਸ ਲਈ ਰੋਕੀ ਗਈ ਸੀ ਕਿਉਂਕਿ ਸੁਖਬੀਰ ਸਿੰਘ ਬਾਦਲ ਆਪਣੀ ਇੱਕ ਨਜ਼ਦੀਕੀ ਫਰਮ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੇ ਸਨ। ਅਕਾਲੀ ਲੀਡਰਸ਼ਿਪ ਨੇ ਆਪਣੀਆਂ ਹੀ ਕੰਪਨੀਆਂ ਨਾਲ ਸਮਝੌਤੇ ਕਰਕੇ ਪੰਜਾਬ ਨੂੰ ਬਹੁਤ ਮਹਿੰਗੀਆਂ ਦਰਾਂ ’ਤੇ ਸੂਰਜੀ ਬਿਜਲੀ ਮੁਹੱਈਆ ਕਰਵਾਈ, ਜਿਸ ਨਾਲ ਰਾਜ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ ਕਿਸਾਨਾਂ ਨੂੰ ਬਿਜਲੀ ਦੀ ਉਡੀਕ ਵਿੱਚ ਰਾਤਾਂ ਖੇਤਾਂ ਵਿੱਚ ਗੁਜ਼ਾਰਨੀਆਂ ਪੈਂਦੀਆਂ ਸਨ, ਪਰ ਅੱਜ ਉਨ੍ਹਾਂ ਨੂੰ ਦਿਨ ਦੇ ਸਮੇਂ ਬਿਜਲੀ ਮਿਲ ਰਹੀ ਹੈ।”ਮੁੱਖ ਮੰਤਰੀ ਨੇ ਸਿੰਚਾਈ ਅਤੇ ਪਾਣੀ ਪ੍ਰਬੰਧਨ ਵਿੱਚ ਆਏ ਸੁਧਾਰਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, “ਜਦੋਂ ਪੰਜਾਬ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ, ਉਸ ਵੇਲੇ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਖੇਤ ਸਿੰਜਣ ਲਈ ਵਰਤਿਆ ਜਾ ਰਿਹਾ ਸੀ। ਅੱਜ ਪੰਜਾਬ ਵਿੱਚ 68 ਫ਼ੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ 6,900 ਕਿਲੋਮੀਟਰ ਖਾਲਿਆਂ ਅਤੇ 18,349 ਖੇਲਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ।”

ਇਹ ਵੀ ਪੜ੍ਹੋ Bihar ਨੂੰ ਜਲਦ ਮਿਲੇਗਾ ਨਵਾਂ CM, Nitish Kumar ਜਾਣਗੇ ਰਾਜ ਸਭਾ

ਰੋਜ਼ਗਾਰ ਅਤੇ ਸਿੱਖਿਆ ਸੁਧਾਰਾਂ ਬਾਰੇ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “63,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ ਦਿੱਤੀਆਂ ਗਈਆਂ ਹਨ, ਜਿਸ ਨਾਲ ਸਮਾਜ ਦੇ ਹਰ ਵਰਗ ਵਿੱਚ ਸੰਤੁਸ਼ਟੀ ਹੈ। ਉਨ੍ਹਾਂ ਕਿਹਾ, “ਸਿੱਖਿਆ ਖੇਤਰ ਵਿੱਚ, ਪੰਜਾਬ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਤੌਰ ‘ਤੇ ਸਿੱਖਣ ਲਈ ਆਧੁਨਿਕ ਲੈਬੋਰਟਰੀਆਂ ਅਤੇ ਸਰੀਰਕ ਤੌਰ ਤੇ ਤੰਦਰੁਸਤੀ ਲਈ ਖੇਡ ਮੈਦਾਨ ਹਨ।”ਉਨ੍ਹਾਂ ਅੱਗੇ ਕਿਹਾ ਕਿ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। “ਖਾਸ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾਂਦਾ ਹੈ ਤਾਂ ਜੋ ਉਹ ਆਧੁਨਿਕ ਪੜ੍ਹਾਉਣ ਦੀਆਂ ਤਕਨੀਕਾਂ ਅਪਣਾ ਸਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲੇ ਲਈ ਤਿਆਰ ਕਰ ਸਕਣ। ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਿੱਛੇ ਛੱਡਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਤਿਆਰੀ, ਨੀਟ, ਜੇ ਈ ਈ, ਕਲੈਟ ਅਤੇ ਨਿਫਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਮਹੱਤਵਪੂਰਨ ਅਕਾਦਮਿਕ ਉਪਲਬਧੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ, “ਸਕੂਲ ਆਫ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ ਈ ਈ ਮੇਨਜ਼, ਜੇ ਈ ਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕਰ ਰਹੇ ਹਨ। ਅਕਾਲੀ ਲੀਡਰਸ਼ਿਪ ਨੇ ਰਾਜਨੀਤਿਕ ਲਾਭ ਲਈ ਧਰਮ ਦਾ ਦੁਰਉਪਯੋਗ ਕੀਤਾ ਹੈ, ਜਿਸਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਰਵਾਇਤੀ ਰਾਜਨੀਤਿਕ ਪਾਰਟੀਆਂ ਇਹ ਗੱਲ ਸਵੀਕਾਰ ਨਹੀਂ ਕਰ ਸਕਦੀਆਂ ਕਿ ਇੱਕ ਆਮ ਆਦਮੀ ਦਾ ਪੁੱਤ ਪੰਜਾਬ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ।”

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਇਸ ਲਈ ਨਕਾਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਲੋਕ ਭਲਾਈ ਦੀ ਥਾਂ ਪਰਿਵਾਰਿਕ ਹਿਤਾਂ ਨੂੰ ਤਰਜੀਹ ਦਿੱਤੀ।ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਦਾ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਮੋਹ ਟੁੱਟ ਗਿਆ ਹੈ ਕਿਉਂਕਿ ਉਹਨਾਂ ਦੀਆਂ ਨੀਤੀਆਂ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀਆਂ ਹਨ। ਪਿਛਲੇ ਹੁਕਮਰਾਨ ਪੰਜਾਬ ਅਤੇ ਪੰਜਾਬੀਆਂ ਦੀ ਥਾਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਇਸ ਕਰਕੇ ਲੋਕਾਂ ਨੇ ਉਹਨਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਉੱਤੇ ਧਿਆਨ ਕੇਂਦਰਿਤ ਕੀਤਾ ਹੈ।”ਅਕਾਲੀ ਲੀਡਰਸ਼ਿਪ ਦੀ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਜੋ ਨੇਤਾ ਆਪਣੀ ਹੀ ਪਾਰਟੀ ਵਿੱਚ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਲੱਭ ਸਕਦੇ, ਉਹ ਪੰਜਾਬ ਦੀਆਂ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਇਨ੍ਹਾਂ ਨੇਤਾਵਾਂ ਨੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਹੁਲਾਰਾ ਦਿੱਤਾ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਦੀਆਂ ਰਗਾਂ ਵਿੱਚ ਨਸ਼ਾ ਭਰ ਦਿੱਤਾ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਲੀਡਰਸ਼ਿਪ ਨੂੰ ਉਸਦੇ ਪਿਛਲੇ ਕਰਤੂਤਾਂ ਲਈ ਅੱਗੇ ਵੀ ਨਕਾਰਦੇ ਰਹਿਣਗੇ।ਉਨ੍ਹਾਂ ਕਿਹਾ, “ਅਕਾਲੀ ਦਲ ਹੁਣ ਰਾਜਨੀਤਿਕ ਤੌਰ ਉੱਤੇ ਸੁੱਕੇ ਦਰੱਖ਼ਤਾਂ ਦੀ ਪਾਰਟੀ ਬਣ ਚੁੱਕੀ ਹੈ ਜਿਨ੍ਹਾਂ ਨੂੰ ਵਾਰ ਵਾਰ ਪਾਣੀ ਲਾਉਣ “ਤੇ ਵੀ ਹਰੇ ਹੋਣ ਦੀ ਆਸ ਨਹੀਂ। ਉਹ ਧਰਮ ਦਾ ਦੁਰਉਪਯੋਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਪਰ ਪੰਜਾਬੀ ਹੁਣ ਭਟਕਾਏ ਨਹੀਂ ਜਾ ਸਕਦੇ। ਅਕਾਲੀ ਲੀਡਰਸ਼ਿਪ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਕਿਲ੍ਹੇ ਬਣਾਉਂਦੀ ਫਿਰ ਰਹੀ ਹੈ, ਪਰ ਪੰਜਾਬ ਦੇ ਲੋਕ ਉਹਨਾਂ ਨੂੰ ਫਿਰ ਕਰਾਰਾ ਜਵਾਬ ਦੇਣਗੇ।”ਪਿਛਲੇ ਵਿਵਾਦਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਦਾਅਵਾ ਕਰਦੇ ਹਨ ਕਿ ਪੰਜਾਬ ਵਿੱਚ ਸਾਰਾ ਵਿਕਾਸ ਉਹਨਾਂ ਦੇ ਰਾਜ ਵਿੱਚ ਹੋਇਆ, ਪਰ ਉਹ ਬਰਗਾੜੀ ਅਤੇ ਬਹਿਬਲ ਕਲਾਂ ਵਰਗੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹਨ। ਰਾਜਨੀਤਿਕ ਲਾਭ ਲਈ ਧਰਮ ਦੀ ਵਰਤੋਂ ਕਰਕੇ, ਉਹਨਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਅਕਾਲੀ ਲੀਡਰਸ਼ਿਪ ਉਹਨਾਂ ਤਾਕਤਾਂ ਨਾਲ ਮਿਲੀ ਹੋਈ ਹੈ ਜੋ ਪੰਥ ਅਤੇ ਪੰਜਾਬ ਦੇ ਵਿਰੁੱਧ ਹਨ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

0

👉ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀ ਉਸਾਰੀ 20 ਮਾਰਚ ਤੋਂ ਹੋਵੇਗੀ ਸ਼ੁਰੂ : ਸਿਹਤ ਮੰਤਰੀ ਡਾ. ਬਲਬੀਰ ਸਿੰਘ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ।ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ।ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ 20 ਮਾਰਚ, 2026 ਨੂੰ ਸ਼ੁਰੂ ਹੋ ਜਾਵੇਗਾ। ਕੁੱਲ 24 ਮਹੀਨਿਆਂ ਦੀ ਮਿਆਦ ਵਿੱਚ ਵਿਕਸਤ ਹੋਣ ਜਾ ਰਿਹਾ ਇਹ ਇੰਸਟੀਚਿਊਟ ਮਾਰਚ 2028 ਵਿੱਚ ਮੁਕੰਮਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ 274.75 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ 300 ਬਿਸਤਰਿਆਂ ਵਾਲੇ ਹਸਪਤਾਲ ਦੇ ਨਾਲ-ਨਾਲ ਇੱਕ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਸਾਲਾਨਾ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ- ਕਮ –ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਅਮਿਤ ਤਲਵਾੜ ਅਤੇ ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਵੀ ਮੌਜੂਦ ਸਨ।ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ ਅਨੁਮਾਨਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਉਪਰੰਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰੋਜੈਕਟ ਦੀ ਅਨੁਮਾਨਤ ਲਾਗਤ ਜੋ ਪਹਿਲਾਂ 550 ਕਰੋੜ ਸੀ , ਨੂੰ 274 ਕਰੋੜ ਤੱਕ ਘਟਾਉਣ ਵਿੱਚ ਸਫ਼ਲਤਾ ਹਾਸਲ ਕੀਤੀ , ਜਿਸ ਨਾਲ ਲਗਭਗ 250 ਕਰੋੜ ਦੇ ਜਨਤਕ ਫੰਡਾਂ ਦੀ ਬਚਤ ਹੋਈ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਇਲਾਵਾ ਕਪੂਰਥਲਾ ਵਿੱਚ ਵੀ ਇੱਕ ਹੋਰ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜਿਸਦੀ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਉਸਾਰੀ ਜਲਦ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਵੀ ਪੀ.ਪੀ.ਪੀ. ਮੋਡ ਰਾਹੀਂ ਕਾਲਜ ਖੋਲ੍ਹੇ ਜਾਣਗੇ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ।ਇਸ ਤੋਂ ਇਲਾਵਾ ਲਹਿਰਾਗਾਗਾ ਵਿੱਚ ਵੀ ਜੈਨ ਸਮਾਜ ਵਲੋਂ ਕਾਲਜ ਬਣਨ ਜਾ ਰਿਹਾ ਹੈ, ਜਿਸ ਲਈ ਸਰਕਾਰ ਨੇ ਸਮਝੌਤਾ ਸਹੀਬੱਧ ਕਰਕੇ ਜ਼ਮੀਨ ਲੀਜ਼ ’ਤੇ ਲੈ ਲਈ ਹੈ। ਜਦੋਂ ਕਿ ਮਲੇਰਕੋਟਲਾ ਵਿੱਚ ਮੁਸਲਿਮ ਸਮਾਜ ਵੱਲੋਂ ਬਣਾਏ ਜਾ ਰਹੇ ਕਾਲਜ ਲਈ ਡੀਪੀਆਰ ਕੇਂਦਰ ਸਰਕਾਰ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦੇ ਨੇੜੇ ਵੀ ਇੱਕ ਪ੍ਰਾਈਵੇਟ ਮੈਡੀਕਲ ਕਾਲਜ ਬਣ ਰਿਹਾ ਹੈ।

ਇਹ ਵੀ ਪੜ੍ਹੋ  ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸੱਤ ਮੈਡੀਕਲ ਕਾਲਜਾਂ ਬਣਨ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸਥਾਨਕ ਵਿਦਿਆਰਥੀਆਂ ਨੂੰ ਹੁਣ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ, ਚੀਨ ਜਾਂ ਨੇਪਾਲ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 1900 ਐਮ.ਬੀ.ਬੀ.ਐਸ. ਸੀਟਾਂ ਵਾਲੇ 13 ਮੈਡੀਕਲ ਕਾਲਜ ਹਨ ਅਤੇ ਇਨ੍ਹਾਂ ਨਵੇਂ ਕਾਲਜਾਂ ਨਾਲ ਲਗਭਗ 600 ਸੀਟਾਂ ਦਾ ਵਾਧਾ ਹੋਵੇਗਾ।ਡਾ. ਬਲਬੀਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਮੌਜੂਦਾ ਮੈਡੀਕਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸੇਵਾਵਾਂ ਪ੍ਰਦਾਨ ਕਰਨ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਦੇ ਪੱਧਰ ਤੱਕ ਅਪਗ੍ਰੇਡ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿੱਚ ਬਣਨ ਜਾ ਰਹੇ ਇੰਸਟੀਚਿਊਟ ਵਿੱਚ ਇੱਕ ਪੰਜ ਮੰਜ਼ਿਲਾ ਹਸਪਤਾਲ ਅਤੇ ਇੱਕ ਤਿੰਨ ਮੰਜ਼ਿਲਾ ਮੈਡੀਕਲ ਕਾਲਜ ਦੀ ਇਮਾਰਤ ਸ਼ਾਮਲ ਹੈ, ਜੋ ਆਧੁਨਿਕ ਲੈਬਾਰਰਿਟਰੀਜ਼, ਲਾਇਬ੍ਰੇਰੀ ਅਤੇ ਇੱਕ 500 ਸੀਟਾਂ ਵਾਲੇ ਆਡੀਟੋਰੀਅਮ ਨਾਲ ਲੈਸ ਹੋਵੇਗੀ। ਕਲੀਨਿਕਲ ਬੁਨਿਆਦੀ ਢਾਂਚਾ ਆਈ.ਸੀ.ਯੂ., ਜਨਰਲ ਸਰਜਰੀ, ਆਰਥੋਪੈਡਿਕਸ ਅਤੇ ਮਨੋਵਿਗਿਆਨ ਸਮੇਤ ਐਮਆਰਆਈ ਅਤੇ ਸੀਟੀ ਸਕੈਨ ਵਰਗੇ ਉੱਨਤ ਡਾਇਗਨੌਸਟਿਕਸ ਦੀ ਵੀ ਸਹੂਲਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhucho ਹਲਕੇ ਦੀਆਂ ਗੋਨਿਆਣਾ ਤੇ ਨਥਾਣਾ ਬਲਾਕ ਸੰਮਤੀਆਂ ‘ਤੇ ਵੀ ਹੋਇਆ ਅਕਾਲੀ ਦਲ ਕਾਬਜ਼

0

Bathinda News:ਬਠਿੰਡਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਉਹ ਜੋ ਮੰਡੀ ਅਧੀਨ ਪੈਂਦੀਆਂ ਗੋਨਿਆਣਾ ਤੇ ਨਥਾਣਾ ਵਿੱਚ ਬਲਾਕ ਸੰਮਤੀਆਂ ਦੇ ਚੇਅਰਪਰਸਨ ਅਤੇ ਉਪ-ਚੇਅਰਪਰਸਨ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਇੱਥੇ ਚੇਅਰਮੈਨ ਅਤੇ ਉਪ ਚੇਅਰਮੈਨ ਦੇ ਅਹੁਦਿਆਂ ਉਪਲ ਸ਼੍ਰੋਮਣੀ ਅਕਾਲੀ ਦਲ ਦੇ ਕਾਬਜ਼ ਹੋਣ ਨਾਲ ਪਾਰਟੀ ਨੇ ਜ਼ਿਲ੍ਹੇ ਵਿੱਚ ਆਪਣੀ ਮਜ਼ਬੂਤ ਪਕੜ ਮੁੜ ਮਜਬੂਤ ਕਰ ਲਈ ਹੈ । ਜਿਸਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਮਿਲੇ ਵੇਰਵੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਜਗਸੀਰ ਸਿੰਘ ਕਲਿਆਣ ਅਤੇ ਕੌਮੀ ਆਗੂ ਬਲਕਾਰ ਸਿੰਘ ਬਰਾੜ ਤੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਅਕਾਲੀ ਦਲ ਨੂੰ ਇਹਨਾਂ ਦੋਨਾਂ ਬਲਾਕ ਸੰਮਤੀਆਂ ਵਿੱਚ ਭਾਰੀ ਬਹੁਮਤ ਮਿਲਿਆ ਸੀ।

ਇਹ ਵੀ ਪੜ੍ਹੋ  ਬਠਿੰਡਾ ਦਿਹਾਤੀ ਹਲਕੇ ‘ਚ ਅਕਾਲੀ ਦਲ ਨੇ ਗੱਡੇ ਝੰਡੇ; ਦੋਨਾਂ ਬਲਾਕਾਂ ‘ਚ ਬਣਾਏ ਆਪਣੇ ਚੇਅਰਮੈਨ ਅਤੇ ਉਪ ਚੇਅਰਮੈਨ

ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਚੇਅਰਮੈਨ ਅਤੇ ਉਪ ਚੇਅਰਮੈਨ ਲਈ ਉਮੀਦਵਾਰ ਨਾਮਜਦ ਕੀਤੇ ਗਏ। ਇਹਨਾਂ ਵਿੱਚ ਬਲਾਕ ਸੰਮਤੀ ਗੋਨਿਆਣਾ ਵਿੱਚ ਸੁਖਜੀਤ ਕੌਰ ਭੋਖੜਾ ਨੂੰ ਚੇਅਰਪਰਸਨ ਅਤੇ ਭੋਲਾ ਸਿੰਘ ਅਬਲੂ ਨੂੰ ਉਪ-ਚੇਅਰਪਰਸਨ ਚੁਣਿਆ ਗਿਆ। ਸੁਖਜੀਤ ਕੌਰ ਭੋਖੜਾ ਜ਼ੋਨ ਜ਼ੋਨ ਤੋਂ ਜਨਰਲ ਵਰਗ ਨਾਲ ਸੰਬੰਧਿਤ ਹਨ, ਜਦਕਿ ਭੋਲਾ ਸਿੰਘ ਅਬਲੂ ਐੱਸਸੀ ਵਰਗ ਨਾਲ ਸਬੰਧ ਰੱਖਦੇ ਹਨ। ਨਥਾਣਾ ਵਿੱਚ ਵੀ ਚੋਣ ਸਰਬਸੰਮਤੀ ਨਾਲ ਹੋਈ, ਜਿੱਥੇ ਅਕਾਲੀ ਦਲ ਦੀ ਬੀਬੀ ਗੁਰਮੇਲ ਕੌਰ (ਭੁੱਚੋ ਕਲਾਂ) ਨੂੰ ਚੇਅਰਪਰਸਨ ਅਤੇ ਬੀਬੀ ਮਨਜੀਤ ਕੌਰ (ਪੂਹਲਾ) ਨੂੰ ਉਪ-ਚੇਅਰਪਰਸਨ ਚੁਣਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਖੋਹ ਰਿਹਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਹੱਕ, ਪੰਜਾਬ ਸਰਕਾਰ ਨੇ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਕੀਤਾ ਧੋਖਾ : ਕੁਲਦੀਪ ਸਿੰਘ ਵੈਦ

0

Bathinda News:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਜ਼ਿਲਾ ਪੱਧਰ ਤੇ ਅੰਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੱਕੇ ਜਾ ਰਹੇ ਹਨ ਅਤੇ ਮਨਰੇਗਾ ਦਾ ਨਾਮ ਬਦਲ ਕੇ ਮਜ਼ਦੂਰਾਂ ਦਾ ਹੱਕ ਖੋਹਣ ਅਤੇ ਮਹਿਲਾਵਾਂ ਨੂੰ ਇੱਕ-ਇੱਕ ਹਜਾਰ ਰੁਪਏ ਦੀ ਗਰੰਟੀ ਪੂਰੀ ਨਾ ਕਰਨ ਤੇ ਘੇਰਿਆ ਜਾ ਰਿਹਾ ਹੈ। ਅੱਜ ਬਠਿੰਡਾ ਕਾਂਗਰਸ ਭਵਨ ਵਿਖੇ ਜ਼ਿਲ੍ਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਐਸਸੀ ਸੈਲ ਪੰਜਾਬ ਦੇ ਚੇਅਰਮੈਨ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੇ ਸਵਾਲ ਚੱਕੇ ਗਏ। ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨਵੀਂ ਮਨਰੇਗਾ ਸਕੀਮ ਤਹਿਤ ਜਿੱਥੇ ਮਹਾਤਮਾ ਗਾਂਧੀ ਦੇ ਨਾਮ ਨੂੰ ਕੱਢ ਕੇ ਦੇਸ਼ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ ਉੱਥੇ ਹੀ ਕਿਸਾਨਾਂ ਅਤੇ ਮਜ਼ਦੂਰਾਂ ਦਾ ਹੱਕ ਖੋਹਣ ਦੇ ਨਵੇਂ ਕਾਨੂੰਨ ਖੋਏ ਜਾ ਰਹੇ ਹਨ ਤੇ ਸੂਬਾ ਸਰਕਾਰਾਂ ਦੇ ਵਾਧੂ ਬੋਝ ਪਾਇਆ ਜਾ ਰਿਹਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਦੇਸ਼ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ।ਕੁਲਦੀਪ ਵੈਦ ਨੇ ਪੰਜਾਬ ਤੋਂ ਔਰਤਾਂ ਦੇ ਪਿਛਲੇ ਚਾਰ ਮਹੀਨਿਆਂ ਦੇ 48 ਹਜਾਰ ਰੁਪਏ ਬਕਾਇਆ ਮਹਿਲਾ ਦਿਵਸ ਮੌਕੇ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਮਾਨ ਸਰਕਾਰ ਚੋਣਵੇ ਵਰਗ ਨੂੰ ਨਿਸ਼ਾਨਾ ਬਣਾ ਕੇ ਇੱਕ ਹਜਾਰ ਰੁਪਏ ਮਹਿਜ ਇੱਕ ਮਹੀਨੇ ਦਾ ਜਾਰੀ ਕਰਕੇ ਖਾਨਾ ਪੂਰਤੀ ਕਰਦੀ ਹੈ ਤਾਂ ਇਸ ਨੂੰ ਚੋਣ ਸਟੰਟ ਹੀ ਸਮਝਿਆ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਨੇ ਚੋਣਾਂ ਵੇਲੇ ਐਲਾਨ ਕੀਤਾ ਸੀ ਕਿ ਇੱਕ ਹਜਾਰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਜੋ ਅੱਜ ਮਹਿਲਾਵਾਂ ਦਾ ਚਾਰ ਸਾਲ ਪੂਰੇ ਹੋਣ ਤੇ 48 ਹਜਾਰ ਰੁਪਆ ਬਣਦਾ ਉਹ ਜਾਰੀ ਕੀਤਾ ਜਾਵੇ।

ਇਹ ਵੀ ਪੜ੍ਹੋ  Ranjit Encounter Case; High Court ਹੋਈ ਗੰਭੀਰ, DGP ਤੋਂ 2 ਹਫ਼ਤਿਆਂ ‘ਚ ਮੰਗਿਆ ਜਵਾਬ

ਇਸ ਮੌਕੇ ਉਹਨਾਂ 10 ਲੱਖ ਰੁਪਏ ਬੀਮਾ ਯੋਜਨਾ ਤੇ ਸਵਾਲ ਚੱਕਦੇ ਹੋਏ ਕਿਹਾ ਕਿ ਹੁਣ ਤੱਕ ਦੀਆਂ ਰਿਪੋਰਟਾਂ ਅਨੁਸਾਰ ਇੱਕ ਵੀ ਪੰਜਾਬੀ ਦਾ 10 ਲੱਖ ਰੁਪਏ ਦੇ ਮੁਫਤ ਬੀਮਾ ਕਾਰਡ ਨਾਲ ਇਲਾਜ ਤਹਿਤ ਨਹੀਂ ਹੋਇਆ ਜਿਸ ਤੋਂ ਮੁੱਖ ਮੰਤਰੀ ਦਾ ਇਹ ਚੋਣ ਸਟੰਟ ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪੰਜ ਮਿੰਟ ਵਿੱਚ ਐਮਐਸਪੀ ਦੇਣ ਵਾਲੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਵੇਲੇ ਕਿਸਾਨਾਂ ਮਜ਼ਦੂਰਾਂ ਦੇ ਹੱਕ ਖੋਹਣ ਦੇ ਨਾਲ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨੌਕਰੀਆਂ ਸਵੈ ਰੁਜ਼ਗਾਰ ਦੇਣ ਲਈ ਨਵੀਆਂ ਇੰਡਸਟਰੀੀਆਂ ਲਿਆਉਣ ਦੇ ਜੋ ਵੱਡੇ ਵੱਡੇ ਵਾਅਦੇ ਅਤੇ ਕਰੰਟੀਆਂ ਦਿੱਤੀਆਂ ਸੀ ਉਸਨੂੰ ਪੂਰਾ ਨਾ ਕਰਕੇ ਵੱਡਾ ਧੋਖਾ ਕੀਤਾ ਹੈ ਜਿਸ ਲਈ ਪੰਜਾਬੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਦੇ ਮਾਫ ਨਹੀਂ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪ ਸੁਪਰੀਮੋ ਦੀ ਆਓ ਭਗਤ ਅਤੇ ਆਪਦੇ ਹੋਰਨਾ ਸੂਬਿਆਂ ਵਿੱਚ ਪ੍ਰਚਾਰ ਕਰਨ ਲਈ ਖਜ਼ਾਨੇ ਦੀ ਦੁਰਵਰਤੋ ਕੀਤੀ ਜਾ ਰਹੀ ਹੈ, ਇਸ਼ਤਿਹਾਰਾਂ ਦੇ ਨਾਮ ਤੇ ਸਰਕਾਰ ਦਾ ਡੰਗ ਟਪਾਇਆ ਗਿਆ ਹੈ। ਇਸ ਮੌਕੇ ਉਹਨਾਂ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਭਾਰਤ ਅਮਰੀਕਾ ਟ੍ਰੇਡ ਐਗਰੀਮੈਂਟ ਦੇਸ਼ ਦੇ ਖੇਤੀ ਅਤੇ ਕਿਸਾਨ ਮਜ਼ਦੂਰ ਵਿਰੋਧੀ ਫੈਸਲਾ ਹੈ ਜਿਸ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਨੂੰ ਮੁੱਢਲੇ ਤੌਰ ਤੇ ਰੱਦ ਕਰਨ ਦੀ ਮੰਗ ਕਰਦੀ ਹੈ ਕਿਉਂਕਿ ਭਾਰਤ ਦੇ ਕਿਸਾਨ ਮਜ਼ਦੂਰ ਪੂਰੀ ਦੁਨੀਆ ਵਿੱਚ ਆਪਣਾ ਅਨਾਜ ਪਹੁੰਚਾਉਣ ਦਾ ਦਮ ਰੱਖਦੇ ਹਨ ਪਰ ਜਿਸ ਤਰੀਕੇ ਨਾਲ ਮੋਦੀ ਨੇ ਵਿਰੋਧੀ ਦੇਸ਼ਾਂ ਅੱਗੇ ਗੋਡੇ ਟੇਕਕੇ ਇਹ ਫੈਸਲਾ ਕੀਤਾ ਹੈ ਉਹ ਕਿਸਾਨ ਵਿਰੋਧੀ ਹੈ

ਇਹ ਵੀ ਪੜ੍ਹੋ  ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ

ਕਿਉਂਕਿ ਭਾਰਤ ਤੇ ਖਾਸ ਕਰਕੇ ਪੰਜਾਬ ਉਹ ਦੇਸ਼ ਹੈ ਜੋ ਪੂਰੀ ਦੁਨੀਆਂ ਨੂੰ ਕਪਾਹ ਨਰਮਾ ਝੋਨਾ ਅਤੇ ਹੋਰ ਫਸਲਾਂ ਤੇ ਫਲ ਫਰੂਟ ਮੁਹਈਆ ਕਰਾਉਣ ਦਾ ਰਾਮ ਰੱਖਦਾ ਹੈ, ਜੀ ਦਾ ਵੀ ਕਿਉਂਕਿ ਭਾਰਤ ਜੀਐਮ ਫਸਲਾਂ ਦੀ ਆਜ਼ਾਦ ਮਨਜ਼ੂਰੀ ਨਹੀਂ ਕਰਦਾ ਨਾਨਕ ਟੈਰਿਫ ਬੈਰੀਅਰ ਹਟਾਉਣਾ ਕਿਸਾਨ ਸਬਸਿਡੀ ਖਤਮ ਕਰਨ ਬਰਾਬਰ ਹੈ ਅਮਰੀਕਾ ਆਪਣੇ ਕਿਸਾਨਾਂ ਨੂੰ ਇੱਕ ਪੁਆਇੰਟ 45 ਲੱਖ ਕਰੋੜ ਰੁਪਏ ਸਬਸਿਡੀ ਦਿੰਦਾ ਹੈ ਜਦੋਂ ਕਿ ਭਾਰਤ ਸਿਰਫ 6000 ਪ੍ਰਤੀ ਪਰਿਵਾਰ ਸਬਸਿਡੀ ਦਿੰਦਾ ਹੈ ਇਕ ਫੈਸਲਾ ਕਿਸਾਨਾਂ ਲਈ ਬੇਹਦ ਖਤਰਨਾਕ ਹੈ ਭਾਰਤ ਦੀ ਊਰਜਾ ਸੁਰੱਖਿਆ ਨਾਲ ਸਮਝੌਤਾ ਵੀ ਠੀਕ ਨਹੀਂ ਰੂਸ ਅਤੇ ਇਰਾਨ ਤੋਂ ਤੇਲ ਨਾ ਖਰੀਦਣ ਦੀ ਸ਼ਰਤ ਭਾਰਤ ਆਪਣੀ 51 ਫੀਸਦੀ ਤੇਲ ਜਰੂਰਤ ਇਹਨਾਂ ਦੇਸ਼ਾਂ ਤੋਂ ਪੂਰੀ ਕਰਦਾ ਸੀ ਅਤੇ ਅਰਬ ਡਾਲਰ ਪਹੁੰਚਾਉਂਦਾ ਸੀ ਪਰ ਹੁਣ ਅਮਰੀਕੀ ਸਮਝੌਤੇ ਤਹਿਤ ਅਮਰੀਕੀ ਤੇਲ ਮਹਿੰਗਾ ਹੋਣ ਨਾਲ ਆਰਥਿਕ ਬੋਝ ਵਧੇਗਾ ਜੋ ਮਨਜ਼ੂਰ ਨਹੀਂ ਠੀਕ ਨਹੀਂ ਜਿਸ ਕਰਕੇ ਕਾਂਗਰਸ ਕੌਮੀ ਪ੍ਰਧਾਨ ਮਲਿਕਾ ਅਰਜਨ ਖੜਗੇ ਅਤੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਦੇਸ਼ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਮਾਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਉਜਾਗਰ ਕਰਨਾ ਅਤੇ ਲੋਕਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਲਈ ਪੂਰੀ ਡਟ ਕੇ ਪਹਿਰਾ ਦੇਣ ਲਈ ਵਚਨਬੱਧ ਹੈ।ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਟਹਿਲ ਸਿੰਘ ਸੰਧੂ, ਜਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਬਲਜੀਤ ਸਿੰਘ, ਸਾਬਕਾ ਮੇਅਰ ਕੁਲਵੰਤ ਰਾਏ,ਸੁਨੀਲ ਕੁਮਾਰ, ਜਗਰਾਜ ਸਿੰਘ,ਸੁਖਦੇਵ ਸਿੰਘ ਬਾਹੀਆ ਸਨੀ ਬਰਾੜ ਸਮੇਤ ਵੱਡੀ ਦੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਦੁਆਰਾ ਸ਼੍ਰੀ ਚੋਲਾ ਸਾਹਿਬ, ਡੇਰਾ ਬਾਬਾ ਨਾਨਕ ਵਿੱਚ ਕੀਤੀ ਅਰਦਾਸ, ਸੂਬੇ ਅਤੇ ਦੇਸ਼ਵਾਸਿਆਂ ਦੀ ਸੁੱਖ-ਖੁਸ਼ਹਾਲੀ ਦੀ ਕਾਮਨਾ ਕੀਤੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਗੁਰੂਦੁਆਰਾ ਸ਼੍ਰੀ ਚੋਲਾ ਸਾਹਿਬ, ਡੇਰਾ ਸਾਹਿਬ ਨਾਨਕ ਪਹੁੰਚ ਕੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸੂਬੇ ਅਤੇ ਦੇਸ਼ਵਾਸਿਆਂ ਦੀ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਗੁਰੂ ਦਾ ਲੰਗਰ ਵਿੱਚ ਸੇਵਾ ਵੀ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂਆਂ ਦੀ ਸਿੱਖਿਆਵਾਂ ਮਨੁੱਖਤਾ, ਸੇਵਾ, ਭਾਈਚਾਰੇ ਅਤੇ ਸੱਚ ਦੇ ਮਾਰਗ ‘ਤੇ ਚਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਪਰੰਪਰਾ ਦਾ ਸੰਦੇਸ਼ ਸਮਾਜ ਵਿੱਚ ਸਦਭਾਵ, ਏਕਤਾ ਅਤੇ ਪਰੋਪਕਾਰ ਦੀ ਭਾਵਨਾ ਨੂੰ ਮਜਬੂਤ ਕਰਦਾ ਹੈ।

ਇਹ ਵੀ ਪੜ੍ਹੋ  Haryana Rajya Sabha elections: ਤਿੰਨ ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਜਨਸੇਵਾ ਦੇ ਸੰਕਲਪ ਨਾਲ ਲਗਾਤਾਰ ਕੰਮ ਕਰ ਰਹੀ ਹੈ ਅਤੇ ਗੁਰੂਆਂ ਦੇ ਆਸ਼ੀਰਵਾਦ ਨਾਲ ਹਰਿਆਣਾ ਲਗਾਤਾਰ ਤਰੱਕੀ ਦੇ ਰਸਤੇ ‘ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਨੇ ਦੇਸ਼ ਅਤੇ ਸੂਬੇ ਦੇ ਲੋਕਾਂ ਦੇ ਉੱਜਵਲ ਭਵਿੱਖ, ਖੁਸ਼ਹਾਲੀ ਅਤੇ ਵਿਕਾਸ ਲਈ ਵੀ ਪ੍ਰਾਰਥਨਾ ਕੀਤੀ।ਇਸ ਮੌਕੇ ‘ਤੇ ਰਵੀ ਕਰਣ ਕਾਹਲੋਂ, ਰਾਜਿੰਦਰ ਕੁਮਾਰ ਬਿੱਟੂ, ਨਿਰਮਲ ਸਿੰਘ , ਪਰਮੀਤ ਸਿੰਘ ਬੇਦੀ ਅਤੇ ਮੁੱਖ ਮੰਤਰੀ ਦੇ ਰਾਜਨੀਤੀਕ ਸਕੱਤਰ ਤਰੂਣ ਭੰਡਾਰੀ ਸਮੇਤ ਹੋਰ ਮਾਣਯੋਗ ਮੌਜ਼ੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895382