Tuesday, May 5, 2026
Home Blog Page 132

Haryana Rajya Sabha elections: ਤਿੰਨ ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ

0

Haryana News: ਹਰਿਆਣਾ ਰਾਜਸਭਾ ਦੇ ਦੋ ਸਾਲਾਂ ਚੋਣ ਲਈ ਨਾਮਜਦ ਰਿਟਰਨਿੰਗ ਆਫਿਸਰ ਸ੍ਰੀ ਪੰਕਜ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 16 ਮਾਰਚ ਨੂੰ ਹੋਣ ਵਾਲੇ ਰਾਜਸਭਾ ਚੋਣ ਲਈ ਅੱਜ ਤਿੰਨ ਨਾਮਜਦਗੀ ਪੱਤਰ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਦਸਿਆ ਕਿ ਨਾਮਜਦਗੀ ਦਾਖਲ ਕਰਨ ਦੀ ਅੱਜ ਆਖੀਰੀ ਮਿੱਤੀ ਸੀ, ਜਦੋਂ ਕਿ ਨਾਮਜਦਗੀ ਪੱਤਰਾਂ ਦੀ ਜਾਂਚ 6 ਮਾਰਚ ਨੂੰ ਕੀਤੀ ਜਾਵੇਗੀ।ਸ੍ਰੀ ਅਗਰਵਾਲ ਨੇ ਦਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਸੰਜੈ ਭਾਟੀਆ, ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਸ੍ਰੀ ਕਰਮਵੀਰ ਸਿੰਘ ਬੌਧ ਅਤੇ ਆਜਾਦ ਉਮੀਦਵਾਰ ਵਜੋ ਸ੍ਰੀ ਸਤੀਸ਼ ਨਾਂਦਲ ਨੇ ਆਪਣੇ-ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ।ਉਨ੍ਹਾਂ ਨੇ ਅੱਗੇ ਦਸਿਆ ਕਿ ਉਮੀਦਵਾਰ 9 ਮਾਰਚ ਤੱਕ ਆਪਣੀ ਨਾਮਜਦਗੀ ਵਾਪਸ ਲੈ ਸਕਦੇ ਹਨ। ਚੋਣ ਜੇਕਰ ਜਰੂਰੀ ਹੋਇਆ ਤਾਂ 16 ਮਾਰਚ, 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹਰਿਆਣਾ ਵਿਧਾਨਸਭਾ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

0

👉ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ
Mohali News:ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ।

ਇਹ ਵੀ ਪੜ੍ਹੋ  ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬਰ +91 94787 79112 ਰਾਹੀਂ ਦੁਬਈ ਅਤੇ ਹੋਰ ਮੱਧ-ਪੂਰਬ/ਪੱਛਮੀ ਏਸ਼ੀਆ ਦੇਸ਼ਾਂ ਵਿੱਚ ਫਸੇ ਲੋਕਾਂ ਨੂੰ ਇਹ ਅਹਿਸਾਸ ਹੋਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਪਰਿਵਾਰ ਵਾਂਗ ਖੜੀ ਹੈ।ਡਾ. ਸਨੀ ਸਿੰਘ ਅਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਭਾਰਤੀ ਅਤੇ ਪੰਜਾਬੀ ਲੋਕਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਭਾਰਤ ਸਰਕਾਰ ਦੇ ਵਿਦੇਸ਼ ਮਾਮਲੇ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ ਤਾਂ ਜੋ ਉੱਥੇ ਫਸੇ ਭਾਰਤੀਆਂ ਅਤੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਬਠਿੰਡਾ ਦੇ ਪਰਿਵਾਰ ਦੀ ਮੈਂਬਰ ਨੀਰੂ ਗਰਗ, ਜਿਨ੍ਹਾਂ ਨੇ ਪੰਜਾਬ ਵਾਪਸੀ ਲਈ ਸਹਾਇਤਾ ਦੀ ਅਪੀਲ ਕੀਤੀ ਸੀ, ਨੇ ਖ਼ਾਸ ਤੌਰ ’ਤੇ ਪੰਜਾਬ ਦੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਸੰਕਟ ਕਾਲ ਦੇਖਣ ਤੋਂ ਬਾਅਦ ਮੰਤਰੀ ਨੇ ਖੁਦ ਫੋਨ ਕਰਕੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਹਮਦਰਦੀ ਅਤੇ ਸਹਿਯੋਗ ਜਤਾਇਆ।ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਪੱਛਮੀ ਏਸ਼ੀਆ ਸੰਕਟ ਦੌਰਾਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਅਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਈ।ਦੁਬਈ ਤੋਂ ਮੁੰਬਈ ਰਾਹੀਂ ਕਨੈਕਟਿੰਗ ਫਲਾਈਟ ਦੁਆਰਾ ਐਸ.ਏ.ਐਸ. ਨਗਰ ਪਹੁੰਚੇ ਸਾਰੇ ਵਾਪਸੀ ਕਰਨ ਵਾਲਿਆਂ ਨੇ ਕਿਹਾ ਕਿ ਹੁਣ ਉਹ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਲਈ ਧੰਨਵਾਦ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bihar ਨੂੰ ਜਲਦ ਮਿਲੇਗਾ ਨਵਾਂ CM, Nitish Kumar ਜਾਣਗੇ ਰਾਜ ਸਭਾ

Bihar News: Bihar ਨੂੰ ਜਲਦ ਹੀ ਨਵਾਂ (CM) ਮੁੱਖ ਮੰਤਰੀ ਮਿਲਣ ਜਾ ਰਹੀ ਹੈ। ਮੌਜੂਦਾ ਮੁੱਖ ਮੰਤਰੀ Nitish Kumar ਰਾਜ ਸਭਾ ਜਾ ਰਹੇ ਹਨ। ਉਨ੍ਹਾਂ ਵੱਲੋਂ ਅੱਜ ਬਿਹਾਰ ਤੋਂ ਰਾਜ ਸਭਾ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਸੂਬੇ ਦੇ ਵਿੱਚ ਵੀ ਹੁਣ ਭਾਜਪਾ ਆਪਣਾ ਮੁੱਖ ਮੰਤਰੀ ਬਣਾ ਸਕਦੀ ਹੈ। ਦੱਸਣਾ ਬਣਦਾ ਹੈ ਕਿ ਬਿਹਾਰ ਵਿਧਾਨ ਸਭਾ ਦੇ ਵਿੱਚ ਨੰਬਰਾਂ ਦੀ ਖੇਡ ਵਿੱਚ ਭਾਜਪਾ ਨਿਤੀਸ਼ ਕੁਮਾਰ ਦੇ ਜਨਤਾ ਦਲ ਯੂਨਾਈਟਡ ਦੇ ਨਾਲੋ ਅੱਗੇ ਹੈ। ਉਂਝ ਪਿਛਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਵੱਲੋਂ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਦੀ ਲੜੀ ਆ ਗਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Minister Sanjiv Arora ਵੱਲੋਂ ਟਾਟਾ ਸੰਨਜ਼ ਦੇ ਚੇਅਰਪਰਸਨ ਅਤੇ ਸਨ ਫਾਰਮਾ ਦੇ ਚੇਅਰਮੈਨ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

0

Chandigarh News:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ।ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।
ਟਾਟਾ ਗਰੁੱਪ ਨਾਲ ਮੁਲਾਕਾਤ
ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਨਾਲ ਵਿਚਾਰ-ਵਟਾਂਦਰੇ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਉਦਯੋਗਿਕ ਮਾਹੌਲ ਅਤੇ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ‘ਤੇ ਚਾਨਣਾ ਪਾਇਆ।ਦੋਵਾਂ ਧਿਰਾਂ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਦੀ ਮੌਜੂਦਗੀ ਦੇ ਆਧਾਰ ‘ਤੇ ਐਡਵਾਂਸਡ ਮੈਨੂਫੈਕਚਰਿੰਗ ਅਤੇ ਸਟੀਲ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਦੇ ਮੌਕਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਨਵਿਆਉਣਯੋਗ ਊਰਜਾ, ਇਲੈਕਟ੍ਰਿਕ ਮੋਬਿਲਟੀ ਅਤੇ ਗਲੋਬਲ ਕੈਪੇਬਿਲਟੀ ਸੈਂਟਰਜ਼ (ਜੀਸੀਸੀਜ਼) ਵਿੱਚ ਸੰਭਾਵੀ ਸਹਿਯੋਗ ਦੀ ਵੀ ਪੜਚੋਲ ਕੀਤੀ ਗਈ।ਸ੍ਰੀ ਚੰਦਰਸ਼ੇਖਰਨ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਲੁਧਿਆਣਾ ਵਿੱਚ ਟਾਟਾ ਸਟੀਲ ਫੈਸਿਲਟੀ ਦੀ ਪ੍ਰਗਤੀ ‘ਤੇ ਸੰਤੁਸ਼ਟੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ  ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਸਨ ਫਾਰਮਾ ਨਾਲ ਮੁਲਾਕਾਤ
ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ ਅਤੇ ਹੋਲ-ਟਾਈਮ ਡਾਇਰੈਕਟਰ ਤੇ ਸੀਓਓ ਆਲੋਕ ਸ਼ੰਘਵੀ ਨਾਲ ਆਪਣੀ ਮੁਲਾਕਾਤ ਵਿੱਚ ਕੈਬਨਿਟ ਮੰਤਰੀ ਨੇ ਫਾਰਮਾਸਿਊਟੀਕਲ, ਹੈਲਥਕੇਣਰ ਇਨੋਵੇਸ਼ਨ ਅਤੇ ਲਾਈਫ਼ ਸਾਇੰਸਜ਼ ਦੇ ਹੱਬ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਮੌਕਿਆਂ ‘ਤੇ ਚਰਚਾ ਕੀਤੀ।ਵਿਚਾਰ-ਵਟਾਂਦਰੇ ਦੌਰਾਨ ਫਾਰਮਾਸਿਊਟੀਕਲ ਮੈਨੂਫੈਕਚਰਿੰਗ ਅਤੇ ਫਾਰਮੂਲੇਸ਼ਨ ਸਹੂਲਤਾਂ ਦੇ ਵਿਸਥਾਰ, ਏਪੀਆਈ ਅਤੇ ਥੋਕ ਡਰੱਗ ਉਤਪਾਦਨ ਵਿੱਚ ਨਿਵੇਸ਼, ਫਾਰਮਾਸਿਊਟੀਕਲ ਵਿਸ਼ਲੇਸ਼ਣ ਤੇ ਰੈਗੂਲੇਟਰੀ ਸੇਵਾਵਾਂ ਲਈ ਗਲੋਬਲ ਕੈਪੇਬਿਲਟੀ ਸੈਂਟਰਾਂ ਦੀ ਸਥਾਪਨਾ ਅਤੇ ਪੰਜਾਬ ਦੇ ਮਜ਼ਬੂਤ ਖੇਤੀਬਾੜੀ ਮਾਹੌਲ ਦਾ ਲਾਭ ਉਠਾਉਂਦਿਆਂ ਨਿਊਟਰਾਸਿਊਟੀਕਲ ਅਤੇ ਵੈਲਨੈੱਸ ਸੈਂਗਮੈਂਟਸ ਦੇ ਵਿਕਾਸ ‘ਤੇ ਚਰਚਾ ਕੀਤੀ ਗਈ।ਸਨ ਫਾਰਮਾ ਲੀਡਰਸ਼ਿਪ ਨੇ ਰਾਜ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਭਵਿੱਖ ਦੀਆਂ ਭਾਈਵਾਲੀਆਂ ਅਤੇ ਨਿਵੇਸ਼ ਦੀ ਪੜਚੋਲ ਵਿੱਚ ਦਿਲਚਸਪੀ ਪ੍ਰਗਟਾਈ।
ਟਾਟਾ ਪਾਵਰ ਨਾਲ ਮੀਟਿੰਗ
ਮੰਤਰੀ ਨੇ ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਨਾਲ ਵੀ ਮੁਲਾਕਾਤ ਕੀਤੀ, ਜਿਸ ਵਿੱਚ ਕੰਪਨੀ ਦੀ ਸੀਨੀਅਰ ਲੀਡਰਸ਼ਿਪ ਨੇ ਸਾਫ਼ ਊਰਜਾ ਅਤੇ ਬਿਜਲੀ ਬੁਨਿਆਦੀ ਢਾਂਚੇ ਸਬੰਧੀ ਖੇਤਰਾਂ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ।ਇਸ ਮੀਟਿੰਗ ਦੌਰਾਨ ਉਪਯੋਗਤਾ-ਪੈਮਾਨੇ ਦੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦਾ ਵਿਕਾਸ, ਛੱਤ ‘ਤੇ ਸੋਲਰ ਪਲਾਂਟ ਲਗਾਉਣਾ, ਟਿਕਾਊ ਖੇਤੀਬਾੜੀ ਨੂੰ ਸਮਰਥਨ ਦੇਣ ਅਤੇ ਕਿਸਾਨਾਂ ਲਈ ਬਿਜਲੀ ਦੀਆਂ ਲਾਗਤਾਂ ਨੂੰ ਘਟਾਉਣ ਲਈ ਐਗਰੀ-ਸੋਲਰਾਈਜੇਸ਼ਨ ਪਹਿਲ ਅਤੇ ਰਾਜ ਭਰ ਵਿੱਚ ਇਲੈਕਟ੍ਰਿਕ ਵਾਹਨ ਚਾਰਜਿੰਗ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਸ਼ਾਮਲ ਸੀ।ਟਾਟਾ ਪਾਵਰ ਨੇ ਪੰਜਾਬ ਵਿੱਚ ਆਪਣੀ ਮੌਜੂਦਾ ਸਥਿਤੀ ਨੂੰ ਉਜਾਗਰ ਕੀਤਾ, ਜਿਸ ਵਿੱਚ ਲਗਭਗ 100 ਮੈਗਾਵਾਟ ਸਮਰੱਥਾ ਵਾਲੀ ਸੂਰਜੀ ਊਰਜਾ ਸਹੂਲਤ ਸ਼ਾਮਲ ਹੈ, ਜੋ ਕਿ ਰਾਜ ਦੇ ਨਵਿਆਉਣਯੋਗ ਊਰਜਾ ਵਾਤਾਵਰਣ ਪ੍ਰਣਾਲੀ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਐਸਾਰ ਗਰੁੱਪ ਨਾਲ ਮੁਲਾਕਾਤ
ਐਸਾਰ ਗਰੁੱਪ ਦੇ ਡਾਇਰੈਕਟਰ ਅੰਸ਼ੁਮਨ ਰੁਈਆ ਨਾਲ ਇੱਕ ਹੋਰ ਮੀਟਿੰਗ ਵਿੱਚ ਐਸਾਰ ਗਰੁੱਪ ਦੇ ਪੰਜਾਬ ਦੇ ਉੱਭਰ ਰਹੇ ਉਦਯੋਗਿਕ ਵਾਤਾਵਰਣ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਭਰ ਰਹੇ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਸਹਿਯੋਗ ਦੇ ਸੰਭਾਵੀ ਖੇਤਰਾਂ ਵਿੱਚ ਹਰੀ ਊਰਜਾ ਅਤੇ ਉਦਯੋਗਿਕ ਡੀਕਾਰਬੋਨਾਈਜ਼ੇਸ਼ਨ ਪਹਿਲਕਦਮੀਆਂ, ਮੋਹਾਲੀ-ਚੰਡੀਗੜ੍ਹ ਕੋਰੀਡੋਰ ਵਿੱਚ ਡੇਟਾ ਸੈਂਟਰਾਂ ਅਤੇ ਡਿਜੀਟਲ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਐਸਾਰ ਦੇ ਗ੍ਰੀਨਲਾਈਨ ਮੋਬਿਲਿਟੀ ਸਲਿਊਸ਼ਨਜ਼ ਰਾਹੀਂ ਵਿਕਲਪਕ ਫਿਊਲ ਲੌਜਿਸਟਿਕਸ ਦਾ ਵਿਸਥਾਰ ਸ਼ਾਮਲ ਸੀ। ਮੀਟਿੰਗ ਵਿੱਚ ਐਸਾਰ ਗਰੁੱਪ ਦੀ ਤਕਨਾਲੋਜੀ ਸ਼ਾਖਾ ਬਲੈਕ ਬਾਕਸ ਲਿਮਟਿਡ ਰਾਹੀਂ ਪ੍ਰਬੰਧਿਤ ਆਈਟੀ ਅਤੇ ਡਿਜੀਟਲ ਬੁਨਿਆਦੀ ਢਾਂਚਾ ਸੇਵਾਵਾਂ ਲਈ ਸੰਭਾਵਨਾਵਾਂ ਦੀ ਵੀ ਪੜਚੋਲ ਕੀਤੀ ਗਈ।
ਨਿਵੇਸ਼ ਨੂੰ ਹੋਰ ਮਜ਼ਬੂਤ ਕਰਨਾ
ਇਹਨਾਂ ਮੀਟਿੰਗਾਂ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪੰਜਾਬ ਦੀ ਨਿਵੇਸ਼ ਸੰਭਾਵਨਾ ਨੂੰ ਪ੍ਰਦਰਸ਼ਿਤ ਕਰਨ ਅਤੇ ਵਿਸ਼ਵਵਿਆਪੀ ਕੰਪਨੀਆਂ ਨੂੰ ਰਾਜ ਵਿੱਚ ਉੱਭਰ ਰਹੇ ਮੌਕਿਆਂ ਨਾਲ ਜੋੜਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਣਯੋਗ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸਮਰੱਥ ਅਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਨਵੀਨਤਾ, ਨਿਰਮਾਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।ਨਵੇਂ ਉਦਯੋਗ ਦਿੱਗਜ਼ਾਂ ਨੇ ਹਾਲ ਹੀ ਵਿੱਚ ਪੰਜਾਬ ‘ਚ ਨਿਵੇਸ਼ ਲਈ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਭਵਿੱਖੀ ਭਾਈਵਾਲੀ ਅਤੇ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

0

👉30 ਜੂਨ ਤੱਕ 45,000 ਕਿਲੋਮੀਟਰ ਸੜਕਾਂ ਦਾ ਹੋਵੇਗਾ ਨਿਰਮਾਣ: ਲੋਕ ਨਿਰਮਾਣ ਮੰਤਰੀ
👉“ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਸੜਕੀ ਨੈਟਵਰਕ ਦੇਣ ਲਈ ਵਚਨਬੱਧ”
Chandigarh News:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਉਤੇ 16209 ਕਰੋੜ ਰੁਪਏ ਖਰਚ ਆਉਣਗੇ।ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕਾਰਜ ਦਾ ਜਾਇਜਾ ਲੈਣ ਲਈ ਰੋਜ਼ਾਨਾ ਜ਼ਿਲ੍ਹਾਵਾਰ/ ਸਰਕਲ ਵਾਈਜ਼ ਰੀਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸੜਕ ਘਣਤਾ 154 ਕਿਲੋਮੀਟਰ/100 ਸਕੁਆਇਰ ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦਾ ਆਰ.ਡੀ.ਐਫ. ਦਾ 8800 ਕਰੋੜ ਰੁਪਏ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਗਿਆ, ਪਰ ਫਿਰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਸੜਕੀ ਮਾਰਗ ਧੁਰੇ ਵਜੋਂ ਕੰਮ ਕਰਦੀਆਂ ਹਨ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਯਤਨਾਂ ਸਦਕਾ ਹੁਣ ਜਿਹੜੀ ਵੀ ਸੜਕ ਦਾ ਨਿਰਮਾਣ ਹੋ ਰਿਹਾ ਹੈ, ਉਸ ਦਾ ਅਗਲੇ ਪੰਜ ਸਾਲ ਦੀ ਰੱਖ-ਰਖਾਵ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਸੜਕ ਨਿਰਮਾਣ ਕਰਨ ਵਾਲੇ ਠੇਕੇਦਾਰ ਦੀ ਹੀ ਹੋਵੇਗੀ, ਜਿਸ ਨਾਲ ਸਰਕਾਰ ‘ਤੇ ਰੱਖ-ਰਖਾਵ ਅਤੇ ਮੁਰੰਮਤ ਦਾ ਜਿੱਥੇ ਵਾਧੂ ਵਿੱਤੀ ਬੋਝ ਨਹੀਂ ਪਵੇਗਾ, ਉੱਥੇ ਨਾਲ ਹੀ ਲੋਕਾਂ ਨੂੰ ਟੁੱਟੀਆਂ-ਫੁੱਟੀਆਂ ਸੜਕਾਂ ਤੋਂ ਵੀ ਨਿਜਾਤ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

0

👉ਪੰਜਾਬ ਸਰਕਾਰ ਸੰਕਟ ਦੀ ਘੜੀ ਵਿੱਚ ਖਾੜੀ ਮੁਲਕਾਂ ਵਿੱਚ ਫਸੇ ਪੰਜਾਬੀ ਦੀ ਹਰ ਸੰਭਵ ਮਦਦ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਰ.ਕੇ. ਜੈਸਵਾਲ ਹੈਲਪਲਾਈਨ ਦੇ ਓਵਰਆਲ ਇੰਚਾਰਜ ਅਤੇ ਵਿਮਲ ਸੇਤੀਆ ਨੂੰ ਗ੍ਰਹਿ ਮਾਮਲਿਆਂ ਦਾ ਨੋਡਲ ਅਫਸਰ ਨਿਯੁਕਤ ਕੀਤਾ
Punjab News:ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24×7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੁਆਰਾ ਚੁੱਕੇ ਜਾ ਰਹੇ ਕਦਮਾਂ ‘ਤੇ ਨਜ਼ਰ ਰੱਖੇਗਾ। ਇਸੇ ਤਰ੍ਹਾਂ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਸਾਰੀਆਂ ਕਾਲਾਂ ਦਾ ਸਹੀ ਰਿਕਾਰਡ ਰੱਖਣ ਦੇ ਨਾਲ-ਨਾਲ ਇਨ੍ਹਾਂ ਕਾਲਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  PPCB ਵੱਲੋਂ SGPC ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਜਿੱਥੇ ਵੀ ਕੋਈ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਜਾਂ ਕਿਸੇ ਹੋਰ ਵਿਭਾਗ ਜਾਂ ਅਥਾਰਟੀ ਕੋਲ ਉਠਾਉਣ ਦੀ ਲੋੜ ਹੋਵੇ, ਨੋਡਲ ਅਫ਼ਸਰ ਇਹ ਯਕੀਨੀ ਬਣਾਏਗਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਦਮ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਪੰਜਾਬ ਦੇ ਵਸਨੀਕਾਂ ਨਾਲ ਸਬੰਧਤ ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਸ ਦਾ ਇੱਕੋ-ਇੱਕ ਉਦੇਸ਼ ਇਸ ਗੰਭੀਰ ਅਤੇ ਅਣਕਿਆਸੇ ਸੰਕਟ ਦੀ ਘੜੀ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਇਮਦਾਦ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਖਾੜੀ ਖਿੱਤੇ ਵਿੱਚ ਫਸੇ ਪੰਜਾਬੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Saroop Chand Singla ਦੀ ਅਗਵਾਈ ਹੇਠ ਬਠਿੰਡਾ ਵਿੱਚ ਦਿਨੋਂ-ਦਿਨ ਮਜ਼ਬੂਤ ਹੁੰਦਾ ਭਾਰਤੀ ਜਨਤਾ ਪਾਰਟੀ ਪਰਿਵਾਰ

0

“ਨਰਿੰਦਰ ਮੋਦੀ ਜੀ ਦੀ ਲੋਕ-ਹਿਤੈਸ਼ੀ ਨੀਤੀਆਂ ਨਾਲ ਲੋਕਾਂ ਦਾ ਭਰੋਸਾ ਵੱਧ ਰਿਹਾ ਹੈ” — ਸਰੂਪ ਚੰਦ ਸਿੰਗਲਾ
Bathinda News:ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਬਠਿੰਡਾ ਵਿੱਚ ਦਿਨੋਂ-ਦਿਨ ਵੱਡਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਦ੍ਰਿੜ੍ਹ ਅਗਵਾਈ ਹੇਠ ਪਾਰਟੀ ਲਗਾਤਾਰ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ। ਗੌੜੀਆਂ ਮੱਠ ਮੰਡਲ ਦੇ ਪ੍ਰਧਾਨ ਡਾਕਟਰ ਪ੍ਰਵੀਨ ਗਰਗ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਵੱਖ-ਵੱਖ ਇਲਾਕਿਆਂ ਦੀਆਂ ਭੈਣਾਂ ਨੂੰ ਕੇਂਦਰੀ ਸਰਕਾਰ ਦੀਆਂ ਦੇਸ਼-ਹਿਤੈਸ਼ੀ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਪੈਂਤੀ ਮਹਿਲਾਵਾਂ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਤਾ ਗ੍ਰਹਿਣ ਕੀਤੀ
ਬੈਠਕ ਦੌਰਾਨ ਭੈਣ ਸੁਮਨ ਰਾਣੀ ਦੀ ਮੇਹਨਤ ਸਦਕਾ ਪੈਂਤੀ ਮਹਿਲਾਵਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਉਨ੍ਹਾਂ ਦਾ ਫੁੱਲ ਮਾਲਾਵਾਂ ਨਾਲ ਸਨਮਾਨਿਤ ਸਵਾਗਤ ਕੀਤਾ ਗਿਆ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਗਿਆ। ਇਸ ਮੌਕੇ ਅਮਿਤ ਕੁਮਾਰ ਬਾਬਾ ਜੀ ਅਤੇ ਓਮ ਪ੍ਰਕਾਸ਼ ਜੀ ਵੀ ਹਾਜ਼ਰ ਸਨ।
“ਨਰਿੰਦਰ ਮੋਦੀ ਜੀ ਦੀਆਂ ਯੋਜਨਾਵਾਂ ਨੇ ਹਰ ਵਰਗ ਨੂੰ ਲਾਭ ਪਹੁੰਚਾਇਆ”— ਸਰੂਪ ਚੰਦ ਸਿੰਗਲਾ
ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਸਰਕਾਰ ਨੇ ਗਰੀਬਾਂ, ਮਹਿਲਾਵਾਂ, ਕਿਸਾਨਾਂ ਅਤੇ ਨੌਜਵਾਨਾਂ ਲਈ ਅਨੇਕਾਂ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਪਾਰਦਰਸ਼ੀ ਅਤੇ ਰਾਸ਼ਟਰਭਗਤੀ ਭਰੀ ਸੋਚ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਭਾਰਤੀ ਜਨਤਾ ਪਾਰਟੀ ਵੱਲ ਵੱਧ ਰਿਹਾ ਹੈ।ਉਨ੍ਹਾਂ ਕਿਹਾ, “ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਹੁਣ ਇੱਕ ਮਜ਼ਬੂਤ ਵਿਕਲਪ ਵਜੋਂ ਉਭਰ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਭਾਰੀ ਸੰਖਿਆ ਵਿੱਚ ਸਮਰਥਨ ਦੇਣਗੇ।”

ਇਹ ਵੀ ਪੜ੍ਹੋ  Ranjit Encounter Case; High Court ਹੋਈ ਗੰਭੀਰ, DGP ਤੋਂ 2 ਹਫ਼ਤਿਆਂ ‘ਚ ਮੰਗਿਆ ਜਵਾਬ

ਚੌਦਾਂ ਤਾਰੀਖ ਦੀ ਵਿਸ਼ਾਲ ਜਨਸਭਾ ਇਤਿਹਾਸਕ ਹੋਵੇਗੀ
ਉਨ੍ਹਾਂ ਦੱਸਿਆ ਕਿ ਚੌਦਾਂ ਤਾਰੀਖ ਨੂੰ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਜਨਸਭਾ ਵਿੱਚ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ। ਇਹ ਇਕੱਠ ਦਰਸਾਏਗਾ ਕਿ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ। ਦੋ ਹਜ਼ਾਰ ਸਤਾਈ ਦੀ ਵਿਧਾਨ ਸਭਾ ਚੋਣ ਵਿੱਚ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਦ੍ਰਿੜ੍ਹ ਹੈ।
ਆਮ ਆਦਮੀ ਪਾਰਟੀ ‘ਤੇ ਤਿੱਖਾ ਪ੍ਰਹਾਰ
ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਪਰ ਉਹਨਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਪ੍ਰਚਾਰ ਤੱਕ ਸੀਮਿਤ ਹੈ,ਜਦਕਿ ਭਾਰਤੀ ਜਨਤਾ ਪਾਰਟੀ ਹਕੀਕਤੀ ਵਿਕਾਸ ਅਤੇ ਲੋਕ-ਭਲਾਈ ਦੀ ਰਾਜਨੀਤੀ ਕਰਦੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ,“ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਰਤੀ ਜਨਤਾ ਪਾਰਟੀ ਹੀ ਉਹ ਮਜ਼ਬੂਤ ਤਾਕਤ ਹੈ ਜੋ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲੈ ਕੇ ਜਾ ਸਕਦੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ranjit Encounter Case; High Court ਹੋਈ ਗੰਭੀਰ, DGP ਤੋਂ 2 ਹਫ਼ਤਿਆਂ ‘ਚ ਮੰਗਿਆ ਜਵਾਬ

0

Chandigarh News: Ranjit Encounter Case; ਲੰਘੀ 25 ਫਰਵਰੀ ਨੂੰ ਗੁਰਦਾਸਪੁਰ ਦੇ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦੇ ਇਨਕਾਊਂਟਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਗੰਭੀਰ ਹੋ ਗਈ ਹੈ। ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਅਦਾਲਤ ਨੇ ਜਿੱਥੇ ਅੱਜ ਵੀਰਵਾਰ ਦੁਪਹਿਰ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਅਦਾਲਤ ਵਿੱਚ ਤਲਬ ਕੀਤਾ, ਉੱਥੇ ਦੁਪਹਿਰ ਦੀ ਸੁਣਵਾਈ ਤੋਂ ਬਾਅਦ ਇਸ ਪੁਲਿਸ ਮੁਕਾਬਲੇ ਵਿੱਚ ਦੋ ਹਫਤਿਆ ‘ਚ ਪੰਜਾਬ ਪੁਲਿਸ ਤੋਂ ਡਿਟੇਲ ਜਵਾਬ ਮੰਗਿਆ ਹੈ । ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 17 ਮਾਰਚ ਹੋਵੇਗੀ। ਇਸ ਤੋਂ ਇਲਾਵਾ ਮਰਹੂਮ ਰਣਜੀਤ ਸਿੰਘ ਦੀ ਮਾਤਾ ਸੁਖਜਿੰਦਰ ਕੌਰ ਵੱਲੋਂ ਵੀ ਅੱਜ ਉੱਚ ਅਦਾਲਤ ਵਿੱਚ ਪਹੁੰਚ ਕਰਕੇ ਇਨਸਾਫ ਦੀ ਮੰਗ ਲਈ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੇ ਉੱਪਰ ਭਲਕੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ 22-23 ਫਰਵਰੀ ਦੀ ਦਰਮਿਆਨੀ ਰਾਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੀ ਚੈੱਕ ਪੋਸਟ ਆਦੀਆ ਵਿਖੇ ਦੋ ਪੁਲਿਸ ਮੁਲਾਜ਼ਮਾਂ, ਥਾਣੇਦਾਰ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ  ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ

ਇਸ ਮਾਮਲੇ ਦੀ ਪੜਤਾਲ ਦੌਰਾਨ ਪੁਲਿਸ ਨੇ ਪਿੰਡ ਆਦੀਆ ਦੇ ਹੀ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਤੋਂ ਇਲਾਵਾ ਨਾਲ ਲੱਗਦੇ ਪਿੰਡ ਆਾਲੀ ਨੰਗਲ ਦੇ ਦਿਲਾਵਰ ਸਿੰਘ ਨੂੰ ਜਿੰਮੇਵਾਰ ਠਹਿਰਾਇਆ ਸੀ। 25 ਫਰਵਰੀ ਦੀ ਤੜਕਸਾਰ ਪੁਲਿਸ ਨੇ ਰਣਜੀਤ ਸਿੰਘ ਦਾ ਪੁਲਿਸ ਮੁਕਾਬਲਾ ਦਿਖਾਇਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਇਸ ਮੁਕਾਬਲੇ ਨੂੰ ਝੂਠਾ ਕਰਾਰ ਦਿੰਦਿਆ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹਾਲੇ ਤੱਕ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਵੀ ਨਹੀਂ ਕੀਤਾ ਗਿਆ। ਪਰਿਵਾਰ ਇਸ ਮਾਮਲੇ ਵਿੱਚ ਸੀਬੀਆਈ ਜਾਂ ਹਾਈਕੋਰਟ ਦੇ ਜੱਜ ਦੀ ਨਿਗਰਾਨੀ ਵਿੱਚ ਜਾਂਚ ਦੀ ਮੰਗ ਕਰ ਰਿਹਾ ਹੈ। ਇਸ ਮਾਮਲੇ ਵਿੱਚ ਦੂਜੇ ਦੋਨੋਂ ਕਥਿਤ ਮੁਲਜਮ ਇੰਦਰਜੀਤ ਸਿੰਘ ਅਤੇ ਦਿਲਾਵਰ ਸਿੰਘ ਪੁਲਿਸ ਹਿਰਾਸਤ ਵਿੱਚ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਬੱਤ ਦੇ ਭਲੇ ਲਈ Guru Kashi University ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ

Talwandi Sabo News:ਸਰਬੱਤ ਦੇ ਭਲੇ, ਖੁਸ਼ਹਾਲੀ ਅਤੇ ਅਕਾਲ ਪੁਰਖ ਦੀਆਂ ਰਹਿਮਤਾਂ ਪ੍ਰਾਪਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅਖੰਡ ਪਾਠ ਸਾਹਿਬ ਦਾ ਆਯੋਜਨ ਕੀਤਾ ਗਿਆ।ਜਿਸਦੇ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਤੇ ਉਹਨਾਂ ਦੇ ਰਾਗੀ ਜੱਥੇ ਪਾਸੋਂ ਰਸ-ਭਿੰਨਾ ਰੁਹਾਨੀ, ਗੁਰਬਾਣੀ ਕੀਰਤਨ ਕੀਤਾ ਗਿਆ। ਬਾਅਦ ਵਿੱਚ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਜਥੇਦਾਰ ਜਗਤਾਰ ਸਿੰਘ ਵਲੋਂ ਪ੍ਰੇਰਨਾ ਭਰਪੂਰ ਕਥਾ ਵਿਆਖਿਆਨ ਕੀਤਾ ਗਿਆ। ਇਸ ਮੌਕੇ ਵਾਈਸ ਚਾਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਪ੍ਰੋ. ਵਾਈਸ ਚਾਂਸਲਰ (ਡਾ.) ਜਗਤਾਰ ਸਿੰਘ ਧੀਮਾਨ, ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਵਿਦਿਆਰਥੀਆਂ ਅਤੇ ਸੰਗਤਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ।

ਇਹ ਵੀ ਪੜ੍ਹੋ  ਵਿਵਾਦਤ Social media influencer Nancy Grewal ਦਾ Canada ਵਿੱਚ ਹੋਇਆ ਕ+ਤ+ਲ

ਇਸ ਮੌਕੇ ਪ੍ਰੋ. ਵਾਈਸ ਚਾਂਸਲਰ (ਡਾ.) ਧੀਮਾਨ ਨੇ ਕਿਹਾ ਕਿ ਜੀ.ਕੇ. ਯੂ. ਨੇ ਗੁਰੂ ਸਾਹਿਬ ਦੇ ਬਚਨਾਂ ਨੂੰ ਆਪਣਾ ਰਾਹ ਦਿਸੇਰਾ ਮੰਤਰ ਬਣਾਇਆ ਹੈ, ਜੋ ਅਕਾਦਮਿਕ ਅਤੇ ਅਧਿਆਤਮਕਤਾ ਦੀ ਸ਼੍ਰੇਸ਼ਠਤਾ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਦੱਸਿਆ ਕਿ ਗੁਰੂ ਸਾਹਿਬ ਦੇ ਬਚਨ “ਇਹ ਹੈ ਪ੍ਰਗਟ ਹਮਾਰੀ ਕਾਸ਼ੀ” ਅਨੁਸਾਰ ਯੂਨੀਵਰਸਿਟੀ ਦਾ ਗਾਣ ਬਣਾਇਆ ਹੈ। ਯੂਨੀਵਰਸਿਟੀ ਇਸ ਵਿਸ਼ੇ ਵਿੱਚ ਹੋਰਨਾਂ ਅਦਾਰਿਆ ਨਾਲ ਮਿਲਕੇ ਚੱਲਣ ਦੀ ਸਿਰਕੱਢ ਭੂਮਿਕਾ ਨਿਭਾਉਦੀ ਹੈ। ਯੂਨੀਵਰਸਿਟੀ ਇੱਕ ਪ੍ਰਮੁੱਖ ਸਿੱਖਿਆ ਕੇਂਦਰ ਵਜੋਂ ਵਿਕਸਿਤ ਹੋ ਰਹੀ ਹੈ। ਜਿਸ ਦਾ ਦੇਸ਼ਾਂ ਵਿਦੇਸ਼ਾਂ ਦੇ ਵਿੱਦਿਅਕ ਅਦਾਰਿਆਂ ਵਿੱਚ ਨਾਂ ਹੈ। ਉਹਨਾਂ ਯੂਨੀਵਰਸਿਟੀ ਵਲੋਂ ਨੌਜਵਾਨ ਪੀੜ੍ਹੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ। ਵਾਈਸ ਚਾਂਸਲਰ (ਡਾ.) ਸਿੰਘ ਤੇ ਹੋਰਨਾਂ ਵਲੋਂ ਸਮਾਜ ਸੇਵਾ, ਸਾਹਿਤ ਸੇਵਾ ਅਤੇ ਸਮਾਗਮ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ

ਇਸ ਮੌਕੇ “ਗੁਰਮਿਤ ਇਤਿਹਾਸ ਅਤੇ ਸਾਹਿਤ” ਦੇ ਲੇਖਕ ਗਿਆਨੀ ਕੌਰ ਸਿੰਘ ਕੋਠਾ,ਸੰਗਤਗੁਰੂ ਇਸ਼ਨਾਨ ਸੇਵਾ ਅੰਮ੍ਰਿਤ ਵੇਲਾ, ਭਾਈ ਕਾਹਨ ਸਿੰਘ ਨੰਗਲਾ, ਦੁੱਧ ਲੰਗਰ ਸੇਵਾ ਏਮਜ਼ ਹਸਪਤਾਲ, ਸ਼ਹੀਦ ਭਾਈ ਮਨੀ ਸਿੰਘ ਸੁਖਮਨੀ ਸੇਵਾ ਸੁਸਾਇਟੀ,ਮੁੱਖ ਗ੍ਰੰਥੀਤਖਤ ਸ੍ਰੀ ਦਮਦਮਾ ਸਾਹਿਬ, ਗਿਆਨੀ ਜਗਤਾਰ ਸਿੰਘ, ਨੂੰ ਸਨਮਾਨਿਤ ਕੀਤਾ।ਸਮਾਗਮ ਦਾ ਸੰਚਾਲਨ ਕਰਦੇ ਹੋਏ ਡਾ. ਗੁਰਜੀਤ ਸਿੰਘ ਖਾਲਸਾ ਮੁੱਖੀ ਧਰਮ ਅਧਿਐਨ ਵਿਭਾਗ ਨੇ ਸ਼੍ਰੀ ਦਮਦਮਾ ਸਾਹਿਬ ਦੀ ਧਰਤੀ ਨੂੰ ਦਸਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿੱਤੀਆਂ ਬਖਸ਼ਿਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ।ਅੰਤ ਵਿੱਚ ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਸ਼ਾਂਤੀ, ਸਰਬੱਤ ਦੇ ਭਲੇ, ਸਭਨਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਬੇਨਤੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਦਿਹਾਤੀ ਹਲਕੇ ‘ਚ ਅਕਾਲੀ ਦਲ ਨੇ ਗੱਡੇ ਝੰਡੇ; ਦੋਨਾਂ ਬਲਾਕਾਂ ‘ਚ ਬਣਾਏ ਆਪਣੇ ਚੇਅਰਮੈਨ ਅਤੇ ਉਪ ਚੇਅਰਮੈਨ

0

Bathinda News: ਹਾਲ ਹੀ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੌਰਾਨ ਬਠਿੰਡਾ ਦਿਹਾਤੀ ਹਲਕੇ ‘ਚ ਇੱਕਪਾਸੜ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਕਰ ਲਈ ਹੈ। ਹਲਕੇ ਅਧੀਨ ਆਉਂਦੇ ਬਲਾਕ ਸੰਗਤ ਅਤੇ ਬਲਾਕ ਬਠਿੰਡਾ ਵਿੱਚ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ ਅਤੇ ਓਐਸਡੀ ਗੁਰਚਰਨ ਸਿੰਘ ਸਮੇਤ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਦੀ ਮੌਜੂਦਗੀ ਵਿੱਚ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਹੋਈ। ਸੁਸ਼ੀਲ ਕੁਮਾਰ ਗੋਲਡੀ ਦੇ ਊਧਮ ਸਦਕਾ ਸੰਗਤ ਬਲਾਕ ਦੀ ਚੇਅਰ ਪਰਸਨ ਮਨਜੀਤ ਕੌਰ ਕਾਲਝਰਾਣੀ ਅਤੇ ਵਾਈਸ ਚੇਅਰਮੈਨ ਮੇਜਰ ਸਿੰਘ ਡੂਮਵਾਲੀ ਬਣੇ ਹਨ। ਇਸੇ ਤਰ੍ਹਾਂ ਬਠਿੰਡਾ ਬਲਾਕ ਵਿੱਚ ਚੇਅਰ ਪਰਸਨ ਮਨਦੀਪ ਕੌਰ ਬੁਲਾਡੇ ਵਾਲਾ ਵਾਈਸ ਚੇਅਰਮੈਨ ਇਕਬਾਲ ਸਿੰਘ ਫੂਸ ਮੰਡੀ ਬਣੇ ਹਨ ।

ਇਹ ਵੀ ਪੜ੍ਹੋ  ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ

ਉਨ੍ਾਂ ਦੱਸਿਆ ਕਿ ਸੰਗਤ ਬਲਾਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 15 ਵਿੱਚੋਂ 10 ਬਲਾਕ ਸੰਮਤੀ ਮੈਂਬਰ ਚੁਣੇ ਗਏ ਸਨ ਅਤੇ ਅੱਜ ਇੱਕ ਆਜ਼ਾਦ ਅਤੇ ਕਾਂਗਰਸ ਵੱਲੋਂ ਸਮਰਥਨ ਦੇਣ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ 12 ਬਲਾਕ ਸੰਮਤੀ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ। ਬਠਿੰਡਾ ਬਲਾਕ ਦੀਆਂ 13 ਦੀਆਂ 13 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਸਨ ਜਿਸ ਕਰਕੇ ਦੋਨਾਂ ਬਲਾਕਾਂ ਦੀ ਸਰਬ ਸੰਮਤੀ ਨਾਲ ਚੋਣ ਹੋਈ ਹੈ। ਜਿਸ ਲਈ ਉਹ ਸਮੁੱਚੇ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਇਸ ਵੱਡੀ ਪ੍ਰਾਪਤੀ ਲਈ ਵਧਾਈ ਦਿੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895388