Tuesday, May 5, 2026
Home Blog Page 133

PPCB ਵੱਲੋਂ SGPC ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

0

👉ਲੰਗਰ ਕਮੇਟੀਆਂ ਨੂੰ ਲੱਖਾਂ ਦੀ ਗਿਣਤੀ ਵਿੱਚ ਵੰਡੇ ਗਏ ਬਾਇਓਡੀਗ੍ਰੇਡੇਬਲ (ਗਲਣਯੋਗ) ਬਰਤਨ
Chandigarh News: ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ ਨੂੰ ਚਲਾਉਣ ਤੋਂ ਪਹਿਲਾਂ ਵਿਭਾਗ ਵੱਲੋਂ ਮੁੱਢਲੀਆਂ ਤਿਆਰੀਆਂ ਹਫਤੇ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਸੀ। ਜਿਸ ਵਿੱਚ ਲੰਗਰ ਕਮੇਟੀਆਂ ਨਾਲ ਸੰਪਰਕ ਕਰਨਾ, ਲੋੜਾਂ ਦਾ ਮੁਲਾਂਕਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਸ਼ਾਮਲ ਸੀ।ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਵਿਸੇਸ਼ ਤੌਰ ਤੇ ਈਕੋ-ਫਰੈਂਡਲੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ਤੇ ਧਿਆਨ ਕੇਂਦਰਿਤ ਕੀਤਾ ਗਿਆ ਜਿਸ ਤਹਿਤ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ, ਪੀ.ਪੀ.ਸੀ.ਬੀ. 20 ਲੱਖ ਤੋਂ ਵੱਧ ਉੱਚ-ਗੁਣਵੱਤਾ ਵਾਲੇ ਬਾਇਓਡੀਗ੍ਰੇਡੇਬਲ ਬਦਲਾਂ ਦੀ ਸਪਲਾਈ ਯਕੀਨੀ ਬਣਾਈ।

ਇਹ ਵੀ ਪੜ੍ਹੋ  ਸਰਪੰਚ ਕ+ਤ+ਲ ਕਾਂ+ਡ; 15 ਦਿਨਾਂ ਬਾਅਦ ਦੋਵੇਂ ਸ਼ੂਟਰ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ, AK-47 ਵੀ ਬਰਾਮਦ

ਹੋਲੇ ਮਹੱਲੇ ਦੌਰਾਨ 7 ਲੱਖ ਬਾਇਓਡੀਗ੍ਰੇਡੇਬਲ ਪਲਾਸਟਿਕ ਕੱਪ, 6.5 ਲੱਖ ਬਾਇਓਡੀਗ੍ਰੇਡੇਬਲ ਚਮਚੇ, 2.5 ਲੱਖ ਪਲੇਟਾਂ, 5 ਲੱਖ ਬਾਇਓਡੀਗ੍ਰੇਡੇਬਲ ਕੌਲੀਆਂ ਅਤੇ ਹੋਰ ਸਮਾਨ, 5,000 ਬਾਇਓਡੀਗ੍ਰੇਡੇਬਲ ਕੂੜਾ ਕਰਕਟ ਵਾਲੇ ਬੈਗ, 30,000 ਬਾਇਓਡੀਗ੍ਰੇਡੇਬਲ ਕੈਰੀ ਬੈਗ (ਕੜਾਹ ਪ੍ਰਸ਼ਾਦ ਲਈ) ਦੀ ਸਪਲਾਈ ਵੱਖ-ਵੱਖ ਲੰਗਰਾਂ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਕੀਤੀ ਗਈ।ਬੁਲਾਰੇ ਨੇ ਦੱਸਿਆ ਕਿ ਇਸ ਵਡਕਾਰੀ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਚਲਾਉਣ ਲਈ ਪੀ.ਪੀ.ਸੀ.ਬੀ. ਦੀਆਂ 20 ਸਮਰਪਿਤ ਟੀਮਾਂ ਅਤੇ ਵਲੰਟੀਅਰਾਂ ਵੱਲੋਂ ਵੱਡੇ ਪੱਧਰ ਤੇ ਸਹਿਯੋਗ ਕੀਤਾ ਗਿਆ। ਇਹ ਕਾਰਜ 27 ਫਰਵਰੀ, 2026 ਤੋਂ 4 ਮਾਰਚ, 2026 ਤੱਕ ਪੂਰੇ ਜ਼ੋਰ ਸ਼ੋਰ ਨਾਲ ਕੀਤਾ ਗਿਆ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਨੇ ਕਿਹਾ ਕਿ “ਗੁਰੂ ਸਾਹਿਬ ਦਾ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਸਾਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦਾ ਉਪਦੇਸ਼ ਦਿੰਦਾ ਹੈ। ਇਸ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੋਲਾ ਮਹੱਲੇ ਦੇ ਮੌਕੇ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਬਚਾਉਣ ਤੋਂ ਵਧੀਆ ਕੋਈ ਹੋਰ ਉਪਰਾਲਾ ਨਹੀਂ ਹੋ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੁਖਦਾਇਕ ਘਟਨਾ; ਇੱਕੋ ਦਿਨ ਜਨਮੇ ਦੋ ਦੋਸਤਾਂ ਦੀ ਇਕੱਠਿਆਂ ਸੜਕ ਹਾਦਸੇ ਵਿੱਚ ਹੋਈ ਮੌ+ਤ

0

Faridkot News: ਸਮਰਾਲਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਪੰਜਗਰਾਈ ਕਲਾ ਦੇ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਤੇ ਨਵਰੀਤ ਸਿੰਘ ਦੇਰ ਰਾਤ ਆਪਣੀ ਕਾਰ ਤੇ ਚੰਡੀਗੜ੍ਹ ਨੂੰ ਜਾ ਰਹੇ ਸਨ। ਸਮਰਾਲਾ ਨੇੜੇ ਪਹੁੰਚਦੇ ਹੀ ਕਾਰ ਅਚਾਨਕ ਡਿਵਾਈਡਰ ਉਪਰ ਚੜ੍ਹ ਗਈ। ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਉਹ ਦੂਰ ਖੇਤਾਂ ਵਿੱਚ ਜਾ ਕੇ ਡਿੱਗ ਪਈ। ਦੋਹਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਉਹਨਾਂ ਨੇ ਨੌਜਵਾਨਾਂ ਨੂੰ ਕਾਰ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ ਪਰ ਤਦ ਤੱਕ ਉਹਨਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ  Canada ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌ+ਤ

ਜਾਣਕਾਰੀ ਅਨੁਸਾਰ ਇਹ ਨੌਜਵਾਨ ਆਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਜਾ ਰਹੇ ਸਨ ਅਤੇ ਇਹਨਾਂ ਨੇ ਚੰਡੀਗੜ੍ਹ ਤੋਂ ਆਪਣੇ ਕੁਝ ਹੋਰ ਦੋਸਤਾਂ ਨੂੰ ਵੀ ਨਾਲ ਲੈ ਕੇ ਜਾਣਾ ਸੀ। ਪਰ ਉਸ ਤੋਂ ਪਹਿਲਾਂ ਇਹ ਹਾਦਸਾ ਵਾਪਰ ਗਿਆ।ਕਿਸਮਤ ਦਾ ਖੇਲ ਦੇਖੋ ਦੋਹਾਂ ਨੌਜਵਾਨਾਂ ਦਾ ਜਨਮ ਇੱਕੋ ਦਿਨ 26 ਅਗਸਤ 2005 ਨੂੰ ਹੋਇਆ ਸੀ ਅਤੇ ਮੌਤ ਵੀ ਦੋਨੋਂ ਦੀ ਇਕੱਠਿਆਂ ਹੀ ਇੱਕੋ ਦਿਨ ਹੋਈ। ਇਹਨਾਂ ਨੌਜਵਾਨਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Canada ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌ+ਤ

0

Tarn Taran News:ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਸੜਕ ਹਾਦਸੇ ਦੌਰਾਨ ਤਰਨ ਤਰਨ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਬ੍ਰਿਟਿਸ਼ ਕੋਲੰਬੀਆ ਦੇ ਫੋਰਟ ਨੈਲਸਨ ਨੇੜੇ ਅਲਾਸਕਾ ਹਾਈਵੇਅ ਤੇ ਇੱਕ ਭਿਆਨਕ ਟਰੱਕ ਹਾਦਸਾ ਵਾਪਰਿਆ ।ਜਿਸ ਵਿੱਚ ਇਹਨਾਂ ਦੋਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਜਜਬੀਰ ਸਿੰਘ ਤੇ ਤਲਵਿੰਦਰ ਸਿੰਘ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਆਇਲੋਵਾਲ ਅਤੇ ਮਾਰੀ ਗੌਰ ਸਿੰਘ ਦੇ ਵਸਨੀਕ ਸਨ। ਮ੍ਰਿਤਕਾਂ ਦੇ ਪਰਿਵਾਰ ਅਨੁਸਾਰ ਨੌਜਵਾਨ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਅਤੇ ਆਪਣੇ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਏ ਸਨ। ਦੋਵੇਂ ਨੌਜਵਾਨ ਬਹੁਤ ਮਿਹਨਤੀ ਸਨ। ਹਾਦਸੇ ਦੀ ਖਬਰ ਮਿਲਦੇ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਦੋਨਾਂ ਪਰਿਵਾਰਾਂ ਦੀ ਮੰਗ ਹੈ ਕਿ ਮ੍ਰਿਤਕ ਦੀਆਂ ਲਾਸ਼ਾਂ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਂਦਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

0

Punjab News:ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ।ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ਸੋਧ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੈਨਸ਼ਨ ਸਬੰਧੀ ਰਿਕਾਰਡਾਂ ਦੀ ਵਿਆਪਕ ਤਸਦੀਕ ਕੀਤੀ। ਇਸ ਪ੍ਰਕਿਰਿਆ ਦੌਰਾਨ 1.9 ਲੱਖ ਤੋਂ ਵੱਧ ਉਨ੍ਹਾਂ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਾਂ ਜਿਹੜੇ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਰਿਕਾਰਡਾਂ ਤੋਂ ਹਟਾਇਆ ਗਿਆ ਹੈ। ਇਨ੍ਹਾਂ ਕਮੀਆਂ ਨੂੰ ਦੂਰ ਕਰਦਿਆਂ ਅਤੇ ਮਜ਼ਬੂਤ ਤਸਦੀਕ ਪ੍ਰਣਾਲੀਆਂ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਜਨਤਕ ਫੰਡਾਂ ਵਿੱਚ 350 ਕਰੋੜ ਰੁਪਏ ਤੋਂ ਵੱਧ ਦੀ ਸਾਲਾਨਾ ਬੱਚਤ ਨੂੰ ਯਕੀਨੀ ਬਣਾਇਆ ਹੈ।ਇਸ ਦੌਰਾਨ ਇਹ ਵੀ ਪਾਇਆ ਗਿਆ ਕਿ ਪੈਨਸ਼ਨ ਰਾਸ਼ੀ ਪਿਛਲੇ ਕਈ ਸਾਲਾਂ ਤੋਂ ਅਨੇਕਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਰਹੀ ਹੈ ਜਦੋਂ ਕਿ ਇਹ ਵਿਅਕਤੀ ਹੁਣ ਜ਼ਿੰਦਾ ਨਹੀਂ ਹਨ ਜਾਂ ਪੈਨਸ਼ਨ ਲੈਣ ਯੋਗ ਨਹੀਂ ਸਨ। ਇਸ ਦਾ ਮੁੱਖ ਕਾਰਨ ਇਹ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਅਜਿਹੇ ਮਾਮਲਿਆਂ ਨੂੰ ਟਰੈਕ ਕਰਨ ਲਈ ਸਹੀ ਪ੍ਰਣਾਲੀਆਂ ਸਥਾਪਤ ਕਰਨ ਵਿੱਚ ਅਸਫਲ ਰਹੀਆਂ। ਨਤੀਜੇ ਵਜੋਂ ਇਨ੍ਹਾਂ ਖਾਤਿਆਂ ਵਿੱਚ ਲਗਭਗ 450 ਕਰੋੜ ਰੁਪਏ ਦੀ ਰਾਸ਼ੀ ਇੱਕਤਰ ਹੋ ਗਈ ਅਤੇ ਇਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਸੀ। ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖਾਤਿਆਂ ਦੀ ਪਛਾਣ ਕੀਤੀ ਅਤੇ ਬੈਂਕਾਂ ਵਿੱਚ ਅਣਵਰਤੇ ਫੰਡਾਂ ਦੀ ਲੋਕ ਭਲਾਈ ਪ੍ਰਣਾਲੀ ਵਿੱਚ ਵਰਤੋਂ ਕੀਤੀ।ਰਾਜ ਵਿਆਪੀ “ਸਾਡੇ ਬਜ਼ੁਰਗ ਸਦਾ ਮਾਨ” ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਨੂੰ ਹਰ ਸੰਭਵ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਅਤੇ 20,110 ਤੋਂ ਵੱਧ ਬਜ਼ੁਰਗ ਵਿਅਕਤੀਆਂ ਨੂੰ ਰਜਿਸਟਰ ਕੀਤਾ।

ਇਹ ਵੀ ਪੜ੍ਹੋ  ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਕੈਂਪਾਂ ਵਿੱਚ ਮੁਫਤ ਅੱਖਾਂ ਅਤੇ ਈਐਨਟੀ ਜਾਂਚ, ਮੋਤੀਆਬਿੰਦ ਦੀ ਜਾਂਚ, ਐਨਕਾਂ ਦੀ ਵੰਡ, ਆਰਥੋਪੀਡਿਕ ਸਲਾਹ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਅਤੇ ਮੌਕੇ ‘ਤੇ ਪੈਨਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਗਈ।ਬਜ਼ੁਰਗਾਂ ਦੀ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਮਾਨਸਾ ਵਿਖੇ 9.12 ਕਰੋੜ ਰੁਪਏ ਦੀ ਲਾਗਤ ਨਾਲ 72 ਬੈੱਡਾਂ ਵਾਲਾ ਸਰਕਾਰੀ ਬਿਰਧ ਆਸ਼ਰਮ ਸਥਾਪਤ ਕੀਤਾ ਅਤੇ 14 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਚਲਾਉਣ ਵਾਲੇ ਗੈਰ-ਸਰਕਾਰੀ ਸੰਗਠਨਾਂ ਨੂੰ ਲਗਭਗ 7 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦਿੱਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਡੇਅ ਕੇਅਰ ਸੈਂਟਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਗਈ।ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਦੇ ਲਾਗੂ ਕਰਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਜ਼ਿਲ੍ਹਿਆਂ ਵਿੱਚ ਮੇਨਟੈਨੈਸ ਟ੍ਰਿਬਿਊਨਲ ਤੇ ਐਪੀਲੈਂਟ ਟ੍ਰਿਬਿਊਨਲ ਕਾਰਜਸ਼ੀਲ ਕੀਤੇ ਗਏ ਹਨ। ਮੇਨਟੈਨੈਸ ਟ੍ਰਿਬਿਊਨਲਾਂ ਅਧੀਨ ਕੁੱਲ 1,120 ਕੇਸ ਹੱਲ ਕੀਤੇ ਗਏ ਅਤੇ ਐਪੀਲੈਂਟ ਟ੍ਰਿਬਿਊਨਲਾਂ ਅਧੀਨ 669 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਸ ਨਾਲ ਬਜ਼ੁਰਗ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਇਆ ਗਿਆ।ਹੈਲਪਏਜ ਇੰਡੀਆ ਦੇ ਸਹਿਯੋਗ ਨਾਲ ਬਜ਼ੁਰਗ ਹੈਲਪਲਾਈਨ 14567 ‘ਤੇ ਵਿੱਤੀ ਸਾਲ 2025-26 ਵਿੱਚ 2,956 ਕੇਸ ਦਰਜ ਕੀਤੇ ਅਤੇ ਉਨ੍ਹਾਂ ਵਿੱਚੋਂ 2,930 ਨੂੰ ਸਫਲਤਾਪੂਰਵਕ ਹੱਲ ਕੀਤਾ ਅਤੇ ਪੈਨਸ਼ਨ, ਸਿਹਤ ਸੰਭਾਲ ਤੇ ਕਾਨੂੰਨੀ ਮਾਮਲਿਆਂ ‘ਤੇ ਸਲਾਹ ਅਤੇ ਸਹਾਇਤਾ ਪ੍ਰਦਾਨ ਕੀਤੀ।ਔਰਤਾਂ ਦੇ ਸਫ਼ਰ ਅਤੇ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਵਿੱਚ ਮੁਫ਼ਤ ਬੱਸ ਯਾਤਰਾ ਯੋਜਨਾ ਨਾਲ ਔਰਤਾਂ ਨੂੰ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦੇ ਸਮਰੱਥ ਬਣਾਇਆ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ‘ਤੇ 2,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ, ਜਿਸ ਨਾਲ ਨੌਜਵਾਨ ਔਰਤਾਂ ਕਾਲਜ ਜਾਣ ਦੇ ਯੋਗ ਬਣੀਆਂ ਹਨ, ਕਾਮਿਆਂ ਲਈ ਜੇਬ ਵਿੱਚੋਂ ਖਰਚੇ ਘਟੇ ਹਨ ਅਤੇ ਪੰਜਾਬ ਭਰ ਵਿੱਚ ਸੁਰੱਖਿਅਤ ਤੇ ਸੁਤੰਤਰ ਸਫ਼ਰ ਨੂੰ ਯਕੀਨੀ ਬਣਾਇਆ ਗਿਆ ਹੈ।ਕੰਮਕਾਜੀ ਔਰਤਾਂ ਦੀ ਸਹਾਇਤਾ ਲਈ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਲਗਭਗ 150 ਕਰੋੜ ਦੀ ਕੁੱਲ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ ਬਣਾਏ ਜਾ ਰਹੇ ਹਨ। ਕ੍ਰੈਚ ਸਹੂਲਤਾਂ ਨਾਲ ਲੈਸ ਇਹ ਹੋਸਟਲ ਇੱਕ ਸਾਲ ਦੇ ਅੰਦਰ ਤਿਆਰ ਹੋ ਜਾਣਗੇ ਅਤੇ ਔਰਤਾਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਸੰਤੁਲਿਤ ਕਰਦੇ ਹੋਏ ਆਪਣੇ ਘਰਾਂ ਤੋਂ ਦੂਰ ਕਰੀਅਰ ਬਣਾਉਣ ਦੇ ਯੋਗ ਬਣਾਉਣਗੇ।ਬਚਪਨ ਦੇ ਸ਼ੁਰੂਆਤੀ ਵਿਕਾਸ ਨੂੰ ਆਨੰਦਮਈ ਅਤੇ ਪਹੁੰਚਯੋਗ ਬਣਾਉਣ ਲਈ, ਪਿਛਲੇ ਚਾਰ ਸਾਲਾਂ ਵਿੱਚ ਲਗਭਗ 4,400 ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਗਈ ਹੈ, ਜਦੋਂ ਕਿ 6,100 ਤੋਂ ਵੱਧ ਵਾਧੂ ਵਰਕਰਾਂ ਅਤੇ ਸਹਾਇਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਹ ਵੀ ਪੜ੍ਹੋ  Faridkot Police ਵੱਲੋਂ 2 ਕਿਲੋਂ ਹੈਰੋਇਨ ਤੇ 20 ਹਜ਼ਾਰ ਦੀ ਡਰੱਗ ਮਨੀ ਸਮੇਤ ਮੁਲਜ਼ਮ ਕਾਬੂ

ਭਗਵੰਤ ਮਾਨ ਸਰਕਾਰ “ਨਵੀਂ ਦਿਸ਼ਾ ਯੋਜਨਾ” ਤਹਿਤ ਸਾਰੇ 27,314 ਆਂਗਣਵਾੜੀ ਕੇਂਦਰਾਂ ਵਿੱਚ ਸੈਨੇਟਰੀ ਨੈਪਕਿਨ ਮੁਫਤ ਪ੍ਰਦਾਨ ਕਰ ਰਹੀ ਹੈ। ਹਰੇਕ ਯੋਗ ਔਰਤ ਨੂੰ ਹਰ ਮਹੀਨੇ ਨੌਂ ਸੈਨੇਟਰੀ ਪੈਡ ਮੁਫਤ ਵੰਡੇ ਜਾਂਦੇ ਹਨ। ਹੁਣ ਤੱਕ 13.65 ਲੱਖ ਔਰਤਾਂ ਨੂੰ 7.37 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ, ਜੋ ਮਾਹਵਾਰੀ ਦੌਰਾਨ ਔਰਤਾਂ ਲਈ ਸਫਾਈ, ਸਿਹਤ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਂਦੇ ਹਨ।ਮਾਤਰੂ ਵੰਦਨਾ ਯੋਜਨਾ ਰਾਹੀਂ, ਪਹਿਲੇ ਬੱਚੇ ਲਈ ਯੋਗ ਔਰਤਾਂ ਨੂੰ ਦੋ ਕਿਸ਼ਤਾਂ ਵਿੱਚ 5,000 ਰੁਪਏ ਅਤੇ ਦੂਜੀ ਕੁੜੀ ਪੈਦਾ ਹੋਣ ‘ਤੇ ਇੱਕੋ ਕਿਸ਼ਤ ਵਿੱਚ 6,000 ਰੁਪਏ ਦਿੱਤੇ ਜਾਂਦੇ ਹਨ। ਕੇਂਦਰ ਸਰਕਾਰ ਦੇ 2,94,288 ਲਾਭਪਾਤਰੀਆਂ ਦੇ ਟੀਚੇ ਦੇ ਮੁਕਾਬਲੇ ਪੰਜਾਬ ਵਿੱਚ ਚਾਰ ਸਾਲਾਂ ‘ਚ 4,22,492 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ, ਜੋ ਕਿ ਨਿਰਧਾਰਤ ਟੀਚੇ ਤੋਂ ਲਗਭਗ ਦੁੱਗਣਾ ਹੈ।ਮਾਨ ਸਰਕਾਰ “ਪੋਸ਼ਣ ਵੀ ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਬੁਨਿਆਦੀ ਸਿੱਖਿਆ ਦੇ ਕੇਂਦਰਾਂ ਵਿੱਚ ਵੀ ਅਪਗ੍ਰੇਡ ਕਰ ਰਹੀ ਹੈ। 8,600 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ 12,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਪ੍ਰਾਈਵੇਟ ਪਲੇਵੇਅ ਸਕੂਲਾਂ ਸਮੇਤ ਸਾਰੇ ਕੇਂਦਰਾਂ ਵਿੱਚ ਇੱਕ ਢਾਂਚਾਗਤ ਪਲੇ-ਵੇਅ ਪਾਠਕ੍ਰਮ ਲਾਗੂ ਕੀਤਾ ਜਾਵੇਗਾ, ਜਿਸਦੀ ਨਿਗਰਾਨੀ, ਮਾਨਕੀਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।ਬੁਨਿਆਦੀ ਢਾਂਚੇ ਦੇ ਵਿਸਥਾਰ ਨੂੰ ਤਰਜੀਹ ਦਿੰਦਿਆਂ 140 ਕਰੋੜ ਰੁਪਏ ਦੀ ਲਾਗਤ ਨਾਲ 1,000 ਨਵੇਂ ਆਂਗਣਵਾੜੀ ਕੇਂਦਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 780 ਮੁਕੰਮਲ ਹੋ ਚੁੱਕੇ ਹਨ ਅਤੇ 220 ਤਿਆਰ ਹੋਣ ਦੇ ਨੇੜੇ ਹਨ। ਇਸ ਤੋਂ ਇਲਾਵਾ 350 ਕੇਂਦਰਾਂ ਵਿੱਚੋਂ 337 ਨੂੰ ਅਪਗ੍ਰੇਡ ਕੀਤਾ ਗਿਆ ਹੈ, ਬਾਕੀ 13 ਮੁਕੰਮਲ ਹੋਣ ਦੇ ਨੇੜੇ ਹਨ। ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ 100 ਸਕਸ਼ਮ ਆਂਗਣਵਾੜੀ ਕੇਂਦਰਾਂ ਦਾ ਵਿਕਾਸ ਪ੍ਰਕਿਰਿਆ ਅਧੀਨ ਹੈ।ਪ੍ਰੋਜੈਕਟ ਜੀਵਨਜੋਤ ਤਹਿਤ 1,027 ਬੱਚਿਆਂ ਨੂੰ ਬਾਲ ਭੀਖ ਮੰਗਣ ਅਤੇ ਸ਼ੋਸ਼ਣ ਤੋਂ ਬਚਾਇਆ ਗਿਆ ਹੈ। ਜ਼ਿਆਦਾਤਰ ਬੱਚਿਆਂ ਨੂੰ ਪਰਿਵਾਰਾਂ ਨਾਲ ਦੁਬਾਰਾ ਮਿਲਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਸੁਰੱਖਿਆ ਅਤੇ ਪੁਨਰਵਾਸ ਲਈ ਬਾਲ ਦੇਖਭਾਲ ਸੰਸਥਾਵਾਂ ਵਿੱਚ ਰੱਖਿਆ ਗਿਆ ਹੈ। ਤਸਕਰੀ ਅਤੇ ਸ਼ੋਸ਼ਣ ਨੂੰ ਰੋਕਣ ਲਈ ਮਿਸ਼ਨ ਜੀਵਨਜੋਤ-II ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਡੀਐਨਏ ਟੈਸਟਿੰਗ ਸ਼ਾਮਲ ਹੈ ਅਤੇ ਇਸ ਦੌਰਾਨ ਕਈ ਬੱਚੇ ਅਣਜਾਣ ਬਾਲਗਾਂ ਨਾਲ ਭੀਖ ਮੰਗਦੇ ਪਾਏ ਗਏ।ਭਗਵੰਤ ਮਾਨ ਸਰਕਾਰ ਨੇ ਬਾਲ ਵਿਆਹ ਵਿਰੁੱਧ ਵੀ ਸਖ਼ਤ ਕਾਰਵਾਈ ਕਰਦਿਆਂ ਚਾਰ ਸਾਲਾਂ ਦੌਰਾਨ 165 ਰਿਪੋਰਟ ਕੀਤੇ ਗਏ ਮਾਮਲਿਆਂ ਵਿੱਚੋਂ 150 ਨੂੰ ਮੌਕੇ ‘ਤੇ ਹੀ ਰੋਕਿਆ ਅਤੇ ਬਾਕੀ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਅਤੇ ਇਸ ਦੇ ਨਾਲ ਹੀ ਸਲਾਹ ਅਤੇ ਪੁਨਰਵਾਸ ਸਹਾਇਤਾ ਵੀ ਦਿੱਤੀ।ਇਸ ਤੋਂ ਇਲਾਵਾ 11,000 ਤੋਂ ਵੱਧ ਗਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪ੍ਰਤੀ ਮਹੀਨਾ 4,000 ਰੁਪਏ ਪ੍ਰਾਪਤ ਕੀਤੇ ਹਨ। ਸਰਕਾਰੀ ਵਿਸ਼ੇਸ਼ ਗੋਦ ਲੈਣ ਵਾਲੀਆਂ 16 ਨਵੀਆਂ ਏਜੰਸੀਆਂ ਦੀ ਸਥਾਪਨਾ ਨਾਲ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਹੈ, ਜਿਸ ਦੇ ਨਤੀਜੇ ਵਜੋਂ ਹੁਣ ਤੱਕ 164 ਬੱਚੇ ਸਫਲਤਾਪੂਰਵਕ ਗੋਦ ਲਏ ਗਏ ਹਨ।ਇਹ ਪ੍ਰਾਪਤੀਆਂ ਭਗਵੰਤ ਮਾਨ ਸਰਕਾਰ ਦੀ ਪਾਰਦਰਸ਼ੀ ਸ਼ਾਸਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੀਆਂ ਹਨ। ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੁਆਰਾ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਗਿਆ ਸੀ, ਵੱਲ ਹੁਣ ਵਿਸ਼ੇਸ਼ ਧਿਆਨ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਵਾਦਤ Social media influencer Nancy Grewal ਦਾ Canada ਵਿੱਚ ਹੋਇਆ ਕ+ਤ+ਲ

Canada News: ਪਿਛਲੇ ਲੰਮੇ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਕਨੇਡੀਅਨ ਪੰਜਾਬਾਣ ਨੈਨਸੀ ਗਰੇਵਾਲ ਦਾ ਬਰੈਂਮਪਟਨ ਦੇ ਨਜ਼ਦੀਕ ਵਿੰਡਸਰ ਸ਼ਹਿਰ ਵਿੱਚ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਿਸੇ ਅਣਪਛਾਤੇ ਵੱਲੋਂ ਉਸ ਦਾ ਵਿੰਡਸਰ ਵਿੱਚ ਸਥਿਤ ਘਰ ਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕੈਨੇਡੀਅਨ ਪੁਲਿਸ ਨੇ ਨੈਨਸੀ ਗਰੇਵਾਲ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਵੱਲੋਂ ਘਟਨਾ ਵਾਲੇ ਸਥਾਨ ਨੂੰ ਸੀਲ ਕਰਕੇ ਮਾਮਲੇ ਦੀ ਤਹਿਕੀਕਾਤ ਕੀਤੀ ਜਾ ਰਹੀ ਹੈ। ਨੈਨਸੀ ਗਰੇਵਾਲ ਆਪਣੇ ਵਿਵਾਦਤ ਬੋਲਾਂ ਤੋਂ ਇਲਾਵਾ ਖਾਲਿਸਤਾਨ ਦੀ ਕੱਟੜ ਆਲੋਚਕ ਮੰਨੀ ਜਾਂਦੀ ਰਹੀ ਹੈ। ਖੁੱਲ ਕੇ ਭੜਾਸ ਕੱਢਣ ਵਾਲੀ ਨੈਨਸੀ ਵੱਲੋਂ ਅਕਸਰ ਹੀ ਪੰਜਾਬ ਦੇ ਵੱਡੇ ਵੱਡੇ ਲੀਡਰਾਂ ਤੋਂ ਇਲਾਵਾ ਡੇਰਿਆ ਦੇ ਮੁਖੀਆਂ ਉੱਪਰ ਵੀ ਵਿਵਾਦ ਟਿੱਪਣੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਪੁਲਿਸ ਮੁਤਾਬਕ ਮੰਗਲਵਾਰ ਰਾਤ ਲਗਭਗ 9:30 ਵਜੇ ਟੌਡ ਲੇਨ ਦੇ 2400 ਬਲਾਕ ਵਿੱਚ ਚਾਕੂ ਮਾਰਨ ਦੀ ਘਟਨਾ ਦੀ ਰਿਪੋਰਟ ਮਿਲੀ ਸੀ। ਜਾਣਕਾਰੀ ਮਿਲਦੇ ਹੀ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ।ਜਿੱਥੇ ਇੱਕ ਔਰਤ ਚਾਕੂ ਦੇ ਗੰਭੀਰ ਜ਼ਖ਼ਮਾਂ ਨਾਲ ਪੀੜਤ ਹਾਲਤ ਵਿੱਚ ਮਿਲੀ। ਐਸੈਕਸ-ਵਿੰਡਸਰ ਐਮਰਜੈਂਸੀ ਮੈਡੀਕਲ ਸੇਵਾਵਾਂ ਦੀ ਟੀਮ ਨੇ ਜਖ਼ਮੀ ਔਰਤ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਬੁਲਾਰਿਆਂ ਦੀ ਲਿਸਟ ਜਾਰੀ, ਅਰਸ਼ਦੀਪ ਕਲੇਰ ਹੋਣਗੇ ਮੁੱਖ ਬੁਲਾਰੇ

0

Punjab News: SHIROMANI AKALI DAL; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸੁਖਬੀਰ ਸਿੰਘ ਬਾਦਲ ਨੇ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਲਈ 21 ਪਾਰਟੀ ਬੁਲਾਰਿਆਂ ਅਤੇ ਟੀਵੀ ਪੈਨਲਿਸਟਸ ਦਾ ਐਲਾਨ ਕੀਤਾ ਹੈ।ਡਾ. ਦਲਜੀਤ ਸਿੰਘ ਚੀਮਾ ਨੇ ਸੂਚੀ ਜਾਰੀ ਕਰਕੇ ਕਿਹਾ ਕਿ ਇਹਨਾਂ ਨੂੰ ਪਾਰਟੀ ਦਾ ਪੱਖ ਰੱਖਣ ਦੀ ਅਹਿਮ ਜਿੰਮੇਵਾਰੀ ਸੌਂਪੀ ਹੈ ਜਿਸਨੂੰ ਇਹ ਬਾਖੂਬੀ ਨਿਭਾਉਣਗੇ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਵਜੋਂ ਸੇਵਾਵਾਂ ਜਾਰੀ ਰੱਖਣਗੇ। ਇਸ ਸੂਚੀ ਵਿੱਚ ਤਜੁਰਬੇਕਾਰ ਅਤੇ ਨੌਜਵਾਨ ਆਗੂਆਂ ਨੂੰ ਬਰਾਬਰ ਜਗ੍ਹਾ ਦਿੱਤੀ ਗਈ ਹੈ।

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

0

👉ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
Ludhiana News:  ਆਮ ਆਦਮੀ ਪਾਰਟੀ (‘ਆਪ’ ਪੰਜਾਬ ) ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਤੇ  ਜਨਰਲ ਸਕੱਤਰ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ।

ਇਹ ਵੀ ਪੜ੍ਹੋ ਸਰਪੰਚ ਕ+ਤ+ਲ ਕਾਂ+ਡ; 15 ਦਿਨਾਂ ਬਾਅਦ ਦੋਵੇਂ ਸ਼ੂਟਰ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ, AK-47 ਵੀ ਬਰਾਮਦ

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ। ਅਸੀਂ ਪੰਜਾਬ ਵਿੱਚੋਂ ਇਸ ਸਰਾਪ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਦਮ ਲਵਾਂਗੇ।ਉਨ੍ਹਾਂ ਨੇ ਦੁਹਰਾਇਆ ਕਿ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਆਪਣੇ ਅੰਤਿਮ ਅਤੇ ਸਭ ਤੋਂ ਗੰਭੀਰ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਦ੍ਰਿੜ ਸੰਕਲਪ ਹੈ।ਬਲਤੇਜ ਪੰਨੂ ਨੇ ਜ਼ਖਮੀ ਕਾਰਕੁਨ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਰਹਾਂਗਾ ਅਤੇ ਇਲਾਜ ਦੌਰਾਨ ਹਰ ਸੰਭਵ ਮਦਦ ਯਕੀਨੀ ਬਣਾਵਾਂਗਾ।

ਇਹ ਵੀ ਪੜ੍ਹੋ Faridkot Police ਵੱਲੋਂ 2 ਕਿਲੋਂ ਹੈਰੋਇਨ ਤੇ 20 ਹਜ਼ਾਰ ਦੀ ਡਰੱਗ ਮਨੀ ਸਮੇਤ ਮੁਲਜ਼ਮ ਕਾਬੂ

ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਸਖ਼ਤ ਅਤੇ ਬਿਨਾਂ ਕਿਸੇ ਸਮਝੌਤੇ ਵਾਲੀ ਕਾਰਵਾਈ ਦਾ ਸਾਹਮਣਾ ਕਰਨ। ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ, ਅਸੀਂ ਚੈਨ ਨਾਲ ਨਹੀਂ ਬੈਠਾਂਗੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ, ਐਨਡੀਪੀਐਸ. ਐਕਟ ਤਹਿਤ ਸਜ਼ਾਵਾਂ ਦਿਵਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਰਾਹੀਂ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਮੁਕਤੀ ਮੋਰਚਾ ਦੇ ਲਗਭਗ 1.5 ਲੱਖ ਵਲੰਟੀਅਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ।

 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਨੇ ATM ਪੁੱਟਣ ਵਾਲਿਆਂ ਨੂੰ 48 ਘੰਟਿਆਂ ‘ਚ ਚੁੱਕਿਆ,ਕਾਰ ਵੀ ਕੀਤੀ ਬਰਾਮਦ

0

Bathinda News: ਪਿਛਲੇ ਦਿਨੀਂ ਥਾਣਾ ਰਾਮਾ ਦੀ ਪੁਲਿਸ ਚੌਂਕੀ ਰਿਫਾਇਨਰੀ ਅਧੀਨ ਆਉਂਦੇ ਪਿੰਡ ਰਾਮਸਰਾ ਵਿੱਚ ਇੱਕ ਪ੍ਰਾਈਵੇਟ ਬੈਂਕ ATM ਨੂੰ ਪੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸਦੇ ਨਾਲ ਹੀ ਘਟਨਾ ਵਿਚ ਵਰਤੀ ਗਈ ਕਾਰ ਨੂੰ ਵੀ ਬਰਾਮਦ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਥਾਣਾ ਰਾਮਾ ਦੇ ਮੁਖੀ ਕੌਰ ਸਿੰਘ ਨੇ ਮੀਡੀਆ ਨੂੰ ਦਸਿਆ ਕਿ 28-1 ਦੀ ਰਾਤ ਨੂੰ ਪਿੰਡ ਵਿਚ ਸਥਿਤ ਐਕਸਿਸ ਬੈਂਕ ਦੀ ਬ੍ਰਾਂਚ ਦੇ ATM ਨੂੰ ਕੁਝ ਵਿਅਕਤੀਆਂ ਵੱਲੋਂ ਪੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੀ ਇਤਲਾਹ ਪੁਲਿਸ ਪਾਰਟੀ ਨੂੰ ਪ੍ਰਾਪਤ ਹੋਈ, ਜਿਸਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ, ਪਰੰਤੂ ਮੁਲਜ਼ਮ ਮੌਕੇ ਤੋਂ ਭੱਜ ਗਏ।

ਇਹ ਵੀ ਪੜ੍ਹੋ  ਸਰਪੰਚ ਕ+ਤ+ਲ ਕਾਂ+ਡ; 15 ਦਿਨਾਂ ਬਾਅਦ ਦੋਵੇਂ ਸ਼ੂਟਰ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ, AK-47 ਵੀ ਬਰਾਮਦ

ਪੁਲਿਸ ਨੇ ਬੈਂਕ ਦੇ ਮੈਨੇਜ਼ਰ ਜਗਜੀਤ ਸਿੰਘ ਦੇ ਬਿਆਨਾਂ ਊੰਪਰ ਮੁਕੱਦਮਾ ਨੰਬਰ 52 ਦਰਜ਼ ਕਰਕੇ ਇਸਦੀ ਤਫ਼ਤੀਸ ਸ਼ੁਰੂ ਕੀਤੀ। ਇਸ ਦੌਰਾਨ ਪੁਲਿਸ ਨੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਦੋਸ਼ੀਆਂ ਨੂੰ ਟਰੇਸ ਕੀਤਾ ਗਿਆ। ਇੰਨ੍ਹਾਂ ਮੁਲਜਮਾਂ ਦੀ ਪਹਿਚਾਣ ਰਣਜੀਤ ਕੁਮਾਰ, ਰਵੀ ਕੁਮਾਰ ਤੇ ਹਿਮਾਂਸ਼ੂ ਵਜੋਂ ਹੋਈ, ਜਿੰਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਹਨਾਂ ਦੇ ਕਬਜੇ ਵਿੱਚੋਂ ਵਾਰਦਾਤ ਸਮੇਂ ਵਰਤੀ ਕਾਰ ਵੀ ਬਰਾਮਦ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

6 ਦੇ ਰੋਸ਼ ਮੁਜ਼ਾਹਰੇ ਲਈ ਪ੍ਰਸ਼ਾਸਨ ਤੇ ਕਿਸਾਨਾਂ ‘ਚ ਬਣੀ ਸਹਿਮਤੀ; ਪੁੱਡਾ ਗਰਾਉਂਡ ਵਿਖੇ ਲੱਗੇਗਾ ਧਰਨਾ

Bathinda News: ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ‘ਚ ਰੋਸ਼ ਮੁਜ਼ਾਹਰਾ ਕਰਨ ਦੇ ਕੀਤੇ ਐਲਾਨ ਦੌਰਾਨ ਅੱਜ ਬਠਿੰਡਾ ਦੇ ਪ੍ਰਸ਼ਾਸਨ ਤੇ ਕਿਸਾਨ ਆਗੂਆਂ ਵਿਚਕਾਰ ਸਹਿਮਤੀ ਬਣ ਗਈ ਹੈ। ਕਿਸਾਨਾਂ ਦੇ ਰੋਸ਼ ਮੁਜ਼ਾਹਰੇ ਦੇ ਹੱਕ ਨੂੰ ਪ੍ਰਵਾਨ ਕਰਦਿਆਂ ਹੁਣ ਪੁੱਡਾ ਗਰਾਉਂਡ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਨ ਦੀ ਇਜ਼ਾਜਤ ਦੇ ਦਿੱਤੀ ਹੈ। ਇਸ ਸਬੰਧ ਵਿਚ ਪ੍ਰਸ਼ਾਸਨ ਦੀ ਤਰਫੋਂ ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ ਧੀਮਾਨ ਅਤੇ ਐਸਐਸਪੀ ਜਯੋਤੀ ਯਾਦਵ ਨਾਲ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ (ਏਕਤਾ -ਉਗਰਾਹਾਂ) ਦੇ ਸੂਬਾ ਪ੍ਰਧਾਨ ਜਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ,ਹਰਜਿੰਦਰ ਸਿੰਘ ਬੱਗੀ ਤੇ ਜਸਵੀਰ ਸਿੰਘ ਬੁਰਜ ਸੇਮਾ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਇਸ ਰੋਸ ਪ੍ਰਦਰਸ਼ਨ ‘ਤੇ ਕਿਸੇ ਤਰ੍ਹਾਂ ਦੀਆਂ ਵੀ ਰੋਕਾਂ ਨਾ ਲਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  Gurdaspur Encounter Case; ਪੋਸਟਮਾਰਟਮ ਤੋਂ ਬਾਅਦ ਪ੍ਰਵਾਰ ਨੇ ਲਾਸ਼ ਨੂੰ ਘਰੇ ਲਿਆਂਦਾ

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਤੇ ਪੁਲਿਸ ਦਰਮਿਆਨ ਟਕਰਾਅ ਦਾ ਸਾਧਨ ਬਣੇ ਆ ਰਹੇ ਜਿਉਂਦ ਪਿੰਡ ਦੇ ਜ਼ਮੀਨੀ ਮਸਲੇ ਨੂੰ ਆਉਂਦੇ ਦਿਨਾਂ ਚ ਸਹਿਮਤੀ ਦੇ ਅਧਾਰ ‘ਤੇ ਹੱਲ ਕਰਨ ਦਾ ਵੀ ਵਫ਼ਦ ਨਾਲ ਵਾਅਦਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰਸ਼ਾਸਨ ਵੱਲੋਂ ਇੱਕ ਵਾਰ ਟਕਰਾਅ ਦਾ ਰਸਤਾ ਛੱਡ ਕੇ ਮੁਜ਼ਾਹਰੇ ਦਾ ਹੱਕ ਪ੍ਰਵਾਨ ਨੂੰ ਲੋਕ ਤਾਕਤ ਦੀ ਮੁਢਲੀ ਜਿੱਤ ਕਰਾਰ ਦਿੱਤਾ। ਵਰਨਣਯੋਗ ਹੈ ਕਿ ਬੀ ਕੇ ਯੂ ਏਕਤਾ ਉਗਰਾਹਾਂ ਵੱਲੋਂ 18 ਫਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵਿਖੇ ਰੱਖੇ ਸ਼ਾਂਤਮਈ ਧਰਨੇ ਨੂੰ ਰੋਕਣ ਲਈ ਐਸ ਐਸ ਪੀ ਜੋਯਤੀ ਯਾਦਵ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਵੱਲੋਂ ਪਿੰਡ ਜਿਉਂਦ ਵਿਖੇ ਇਕੱਠੇ ਹੋਏ ਕਿਸਾਨਾਂ-ਮਜ਼ਦੂਰਾਂ ਉਤੇ ਅੰਨ੍ਹਾ ਤਸ਼ੱਦਦ ਢਾਹੁਣ ਖਿਲਾਫ ਪੰਜਾਬ ਭਰ ‘ਚ ਵਿਆਪਕ ਰੋਸ ਪੈਦਾ ਹੋ ਗਿਆ ਸੀ, ਜਿਸਦੇ ਖਿਲਾ 50 ਜਥੇਬੰਦੀਆਂ ਵੱਲੋਂ ਇੱਕਜੁੱਟ ਹੋ ਕੇ ਇਸ ਜ਼ਬਰ ਖਿਲਾਫ 6 ਮਾਰਚ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Mansa ਦੋਹਰਾ ਕ+ਤ+ਲ ਕਾਂਡ; ‘ਨਿਉਲੇ’ ਨੇ ਕੁਹਾੜੀ ਨਾਲ ਵੱਢਿਆ ਸੀ ਫ਼ਾਰਮ ਹਾਉਸ ਦੇ ਮਾਲਕ ਤੇ ਮਾਲੀ ਨੂੰ !

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ ਤੇ ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਸ ਪ੍ਰਦਰਸ਼ਨ ਦੌਰਾਨ ਮੰਗ ਕੀਤੀ ਜਾਵੇਗੀ ਕਿ ਜਿਉਂਦ ਵਿਖੇ ਜ਼ਬਰ ਢਾਹੁਣ ਲਈ ਜਿੰਮੇਵਾਰ ਐਸ ਐਸ ਪੀ ਸਮੇਤ ਸਾਰੇ ਅਧਿਕਾਰੀਆਂ ਉੱਤੇ ਪੀੜਤਾਂ ਦੇ ਬਿਆਨਾਂ ਮੁਤਾਬਕ ਕੇਸ ਦਰਜ ਕੀਤਾ ਜਾਵੇ, ਇਸ ਜ਼ਬਰ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਵੱਲੋਂ ਜਨਤਕ ਮੁਆਫ਼ੀ ਮੰਗੀ ਜਾਵੇ, ਸੰਘਰਸ਼ ਦੇ ਜਮਹੂਰੀ ਹੱਕ ‘ਤੇ ਲਾਈਆਂ ਰੋਕਾਂ ਖ਼ਤਮ ਕੀਤੀਆਂ ਜਾਣ, ਪੁਲਿਸ ਵੱਲੋਂ ਜ਼ਖ਼ਮੀ ਕੀਤੇ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਦਿੱਤਾ ਜਾਵੇ ਅਤੇ ਪੀੜਿਤ ਵਿਅਕਤੀਆਂ ਦੀ ਮਾਨਸਿਕ, ਪਰਿਵਾਰਕ ਤੇ ਸਰੀਰਕ ਪੀੜ ਦੀ ਭਰਪਾਈ ਵਜੋਂ ਹਰਜਾਨਾ ਦਿੱਤਾ ਜਾਵੇ ਅਤੇ ਪੰਜਾਬ ਭਰ ‘ਚ ਅੰਦੋਲਨਾਂ ਦੌਰਾਨ ਸੰਘਰਸ਼ਸ਼ੀਲ ਲੋਕਾਂ ‘ਤੇ ਬਣਾਏ ਸਾਰੇ ਕੇਸ ਵਾਪਸ ਲਏ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Gurdaspur Encounter Case; ਪੋਸਟਮਾਰਟਮ ਤੋਂ ਬਾਅਦ ਪ੍ਰਵਾਰ ਨੇ ਲਾਸ਼ ਨੂੰ ਘਰੇ ਲਿਆਂਦਾ

0

Gurdaspur News: Gurdaspur Encounter Case; 22-23 ਫ਼ਰਵਰੀ ਦੀ ਰਾਤ ਨੂੰ ਗੁਰਦਾਸਪੁਰ ਦੇ ਦੋਰਾਂਗਲਾ ਪੁਲਿਸ ਸਟੇਸ਼ਨ ਅਧੀਨ ਆਉਂਦੀ ਪੁਲਿਸ ਪੋਸਟ ਆਦੀਆ ਵਿਖੇ ਦੋ ਪੁਲਿਸ ਮੁਲਾਜਮਾਂ ਦੀ ਮੌਤ ਦੇ ਮਾਮਲੇ ਵਿਚ ਕਥਿਤ ਮੁਲਜ਼ਮ ਦੱਸ ਕੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦੀ ਲਾਸ਼ ਅੱਜ ਪਿੰਡ ਪੁੱਜ ਗਈ ਹੈ। 25 ਫ਼ਰਵਰੀ ਨੂੰ ਤੜਕਸਾਰ ਹੋਏ ਇਸ ਪੁਲਿਸ ਮੁਕਾਬਲੇ ਤੋਂ ਬਾਅਦ ਪ੍ਰਵਾਰ ਵੱਲੋਂ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ ਸਰਪੰਚ ਕ+ਤ+ਲ ਕਾਂ+ਡ; 15 ਦਿਨਾਂ ਬਾਅਦ ਦੋਵੇਂ ਸ਼ੂਟਰ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ, AK-47 ਵੀ ਬਰਾਮਦ

ਇਸ ਦੌਰਾਨ ਮਾਮਲਾ ਅਦਾਲਤ ਵਿਚ ਵੀ ਪੁੱਜਿਆ, ਜਿੱਥੇ ਅਦਾਲਤ ਵੱਲੋਂ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਜਿੰਮੇਵਾਰ ਪੁਲਿਸ ਅਫ਼ਸਰਾਂ ਦੇ ਫ਼ੋਨਾਂ ਦੀ 20 ਤੋਂ 28 ਫ਼ਰਵਰੀ ਤੱਕ ਦੀ ਫ਼ੋਨ ਕਾਲ ਡਿਟੇਲ ਤੇ ਲੁਕੇਸ਼ਨ ਸੁਰੱਖਿਅਤ ਰੱਖਣ ਤੋਂ ਇਲਾਵਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਪ੍ਰਵਾਰ ਨੇ ਇੰਨ੍ਹਾਂ ਆਦੇਸ਼ਾਂ ਤਹਿਤ ਬੀਤੇ ਕੱਲ ਪੋਸਟਮਾਰਟਮ ਕਰਵਾ ਲਿਆ ਸੀ ਤੇ ਹੁਣ ਅੱਜ ਮ੍ਰਿਤਕ ਦੇਹ ਨੂੰ ਅੱਜ ਘਰ ਲਿਜਾਇਆ ਗਿਆ।

ਇਹ ਵੀ ਪੜ੍ਹੋ Mansa ਦੋਹਰਾ ਕ+ਤ+ਲ ਕਾਂਡ; ‘ਨਿਉਲੇ’ ਨੇ ਕੁਹਾੜੀ ਨਾਲ ਵੱਢਿਆ ਸੀ ਫ਼ਾਰਮ ਹਾਉਸ ਦੇ ਮਾਲਕ ਤੇ ਮਾਲੀ ਨੂੰ !

ਪ੍ਰਵਾਰ ਵੱਲੋਂ ਹਾਲੇ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕੀਤਾ ਗਿਆ ਹੈ ਤੇ ਲਾਸ਼ ਨੂੰ ਨਿੱਜੀ ਫਰਿਜ ਦਾ ਪ੍ਰਬੰਧ ਕਰਕੇ ਘਰ ਵਿਚ ਹੀ ਰੱਖਿਆ ਜਾਵੇਗਾ। ਪਰਿਵਾਰ ਵੱਲੋਂ ਰਣਜੀਤ ਸਿੰਘ ਦਾ ਸਸਕਾਰ ਕਰਨ ਦਾ ਫਿਲਹਾਲ ਕੋਈ ਇਰਾਦਾ ਨਹੀਂ ਹੈ, ਇੱਕ ਤਾਂ ਰਣਜੀਤ ਸਿੰਘ ਦੇ ਪਿਤਾ ਦੀ ਉਡੀਕ ਕੀਤੀ ਜਾਵੇਗੀ ਦੂਜਾ ਪੋਸਟਮਾਰਟਮ ਸਬੰਧੀ ਤਸੱਲੀ ਹੋਣ ਮਗਰੋਂ ਹੀ ਸਸਕਾਰ ਬਾਰੇ ਵਿਚਾਰ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895391