Tuesday, May 5, 2026
Home Blog Page 134

ਸਰਪੰਚ ਕ+ਤ+ਲ ਕਾਂ+ਡ; 15 ਦਿਨਾਂ ਬਾਅਦ ਦੋਵੇਂ ਸ਼ੂਟਰ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ, AK-47 ਵੀ ਬਰਾਮਦ

0

Tarn Taran News: Sarpanch murder case; ਲੰਘੀ 18 ਫ਼ਰਵਰੀ ਨੂੰ ਦਿਨ-ਦਿਹਾੜੇ ਸਿੱਧੂ ਫਾਰਮ ਵਿਖੇ ਹੋਏ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਕਾਂਡ ਵਿੱਚ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਕਤਲ ਕਾਂਡ ਦੇ ਦੋਨੋਂ ਮੁੱਖ ਸ਼ੂਟਰਾਂ ਗੁਰਦੇਵ ਸਿੰਘ ਉਰਫ਼ ਬਾਬਾ ਵਾਸੀ ਪਿੰਡ ਵਰਪਾਲ, ਅੰਮ੍ਰਿਤਸਰ ਅਤੇ ਗੁਰਦੇਵ ਸਿੰਘ ਉਰਫ਼ ਹਰਦੇਵ ਸਿੰਘ ਉਰਫ਼ ਬਾਬਾ ਵਾਸੀ ਖਡੂਰ ਸਾਹਿਬ ਨੂੰ ਪੁਲਿਸ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਹੈ। ਇਸ ਦੌਰਾਨ ਹੋਈ ਗੋਲੀਬਾਰੀ ਦੇ ਵਿਚ ਦੋਵੇਂ ਦੋਸ਼ੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ Faridkot Police ਵੱਲੋਂ 2 ਕਿਲੋਂ ਹੈਰੋਇਨ ਤੇ 20 ਹਜ਼ਾਰ ਦੀ ਡਰੱਗ ਮਨੀ ਸਮੇਤ ਮੁਲਜ਼ਮ ਕਾਬੂ

ਸੂਚਨਾ ਮੁਤਾਬਕ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ, ਜਿਸਦੇ ਆਧਾਰ ‘ਤੇ CIA ਤਰਨ ਤਾਰਨ, ਥਾਣਾ ਹਰਿਕੇ ਅਤੇ ਥਾਣਾ ਚੋਹਲਾ ਸਾਹਿਬ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਪੱਟੀ ਦੀ ਨਿਗਰਾਨੀ ਹੇਠ ਪਿੰਡ ਘੜਕਾ ਨੇੜੇ ਦਰਿਆ ਬਿਆਸ ਦੇ ਕਿਨਾਰੇ ਦੋਨਾਂ ਮੁਲਜਮਾਂ ਨੂੰ ਘੇਰਿਆ ਅਤੇ ਗ੍ਰਿਫਤਾਰੀ ਦੌਰਾਨ ਦੋਨਾਂ ਮੁਲਜਮਾਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਇਸ ਦੇ ਜਵਾਬ ਵਿਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਤੇ ਦੋਵੇਂ ਮੁਲਜਮ ਜਖ਼ਮੀ ਹੋ ਗਏ।

ਇਹ ਵੀ ਪੜ੍ਹੋ Mansa ਦੋਹਰਾ ਕ+ਤ+ਲ ਕਾਂਡ; ‘ਨਿਉਲੇ’ ਨੇ ਕੁਹਾੜੀ ਨਾਲ ਵੱਢਿਆ ਸੀ ਫ਼ਾਰਮ ਹਾਉਸ ਦੇ ਮਾਲਕ ਤੇ ਮਾਲੀ ਨੂੰ !

ਐਸਐਸਪੀ ਤਰਨਤਾਰਨ ਮੁਤਾਬਕ ਮੁਲਜਮਾਂ ਦੇ ਕੋਲੋਂ ਇੱਕ AK-47 ਰਾਈਫਲ ਸਮੇਤ 2 ਮੈਗਜ਼ੀਨ ਅਤੇ ਲਗਭਗ 20 ਜਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।ਦਸਣਾ ਬਣਦਾ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 11 ਦੋਸ਼ੀਆਂ ਨੂੰ ਗ੍ਰਿਫ਼ਤਾਰ/ਕਾਬੂ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ ਮੁੱਖ ਸ਼ੂਟਰ ਵੀ ਸ਼ਾਮਲ ਹਨ।ਦੱਸ ਦੇਈਏ ਕਿ ਵਿਆਹ ਸਮਾਗਮ ‘ਚ ਸਰਪੰਚ ਹਰਬਰਿੰਦਰ ਦਾ ਕਤਲ ਕਰ ਦਿੱਤਾ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Faridkot Police ਵੱਲੋਂ 2 ਕਿਲੋਂ ਹੈਰੋਇਨ ਤੇ 20 ਹਜ਼ਾਰ ਦੀ ਡਰੱਗ ਮਨੀ ਸਮੇਤ ਮੁਲਜ਼ਮ ਕਾਬੂ

0

Faridkot News: Faridkot Police ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਸੀਆਈਏ ਸਟਾਫ ਦੀ ਟੀਮ ਦੁਆਰਾ 2 ਕਿਲੋ ਹੈਰੋਇਨ ਅਤੇ 20,000 ਰੁਪਏ ਦੇ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਮੁਲਜਮ ਦੀ ਪਹਿਚਾਣ ਆਕਾਸ਼ ਮਾਨ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜਮ ਦੇ ਵਿਰੁਧ ਪਹਿਲਾਂ ਵੀ 7 ਪਰਚੇ ਦਰਜ਼ ਹਨ।

ਇਹ ਵੀ ਪੜ੍ਹੋ Mansa ਦੋਹਰਾ ਕ+ਤ+ਲ ਕਾਂਡ; ‘ਨਿਉਲੇ’ ਨੇ ਕੁਹਾੜੀ ਨਾਲ ਵੱਢਿਆ ਸੀ ਫ਼ਾਰਮ ਹਾਉਸ ਦੇ ਮਾਲਕ ਤੇ ਮਾਲੀ ਨੂੰ !

ਦਸਿਆ ਜਾ ਰਿਹਾ ਕਿ ਮੁਲਜਮ ਜੇਲ੍ਹ ‘ਚ ਬੈਠੇ ਕਿਸੇ ਤਸਕਰ ਦੇ ਸੰਪਰਕ ਵਿਚ ਸੀ ਤੇ ਉਸਦੇ ਲਈ ਹੀ ਇਹ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਪੁਲਿਸ ਇਸ ਮਾਮਲੇ ਵਿਚ ਅੱਜ ਵੱਡਾ ਖੁਲਾਸਾ ਕਰ ਸਕਦੀ ਹੈ। ਸੂਚਨਾ ਮੁਤਾਬਕ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਇਹ ਕਾਰਵਾਈ ਅੰਮ੍ਰਿਤਸਰ-ਬਠਿੰਡਾ ਕੌਮੀ ਮਾਰਗ ਉੱਪਰ ਚੰਦਬਾਜਾ ਪੁਲ ਨੇੜੇ ਕੀਤੀ ਗਈ ਹੈ, ਜਿੱਥੇ ਮੁਲਜ਼ਮ ਆਕਾਸ਼ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਿਹਾ ਸੀ।

ਇਹ ਵੀ ਪੜ੍ਹੋ ਹੋਲੀ ਹੈ, ਬਾਈ ਹੋਲੀ ਹੈ; ਅੱਜ ਹੁੱਲੜਬਾਜ਼ਾਂ ਦੀ ਖੈਰ ਨਹੀਂ, ਪੰਜਾਬ ਪੁਲਿਸ ਨੇ ਕੀਤੇ ਵਿਸ਼ੇਸ ਪ੍ਰਬੰਧ!

ਇਸ ਸਬੰਧ ਵਿਚ ਪੁਲਿਸ ਵੱਲੋਂ ਫ਼ਰੀਦਕੋਟ ਦੇ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ, ਜਿਸਦੇ ਚੱਲਦੇ ਹੁਣ ਉਸਦੇ ਕੋਲੋਂ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa ਦੋਹਰਾ ਕ+ਤ+ਲ ਕਾਂਡ; ‘ਨਿਉਲੇ’ ਨੇ ਕੁਹਾੜੀ ਨਾਲ ਵੱਢਿਆ ਸੀ ਫ਼ਾਰਮ ਹਾਉਸ ਦੇ ਮਾਲਕ ਤੇ ਮਾਲੀ ਨੂੰ !

0

Mansa News: ਲੰਘੀ 27 ਫ਼ਰਵਰੀ ਦੀ ਤੜਕਸਾਰ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਦੇ ਇੱਕ ਫ਼ਾਰਮ ਹਾਉਸ ‘ਚ ਹੋਏ ਦੋਹਰੇ ਕਾਂਡ ਦੇ ਮੁਲਜ਼ਮ ਨੂੰ ਪੁਲਿਸ ਨੇ ਨੱਪ ਲਿਆ ਹੈ। ਸੂਤਰਾਂ ਮੁਤਾਬਕ ਕਾਤਲ ਕੋਈ ਹੋਰ ਬਲਕਿ ਮ੍ਰਿਤਕ ਕਾਕੇ ਦਾ ਗੁਆਂਢੀ ਹੀ ਨਿਕਲਿਆ ਹੈ, ਜਿਸਦਾ ਛੋਟਾ ਨਾਮ ਨਿਉਲਾ ਦਸਿਆ ਜਾ ਰਿਹਾ। ਹਾਲਾਂਕਿ ਕਤਲ ਕਾਂਡ ਦੇ ਪਿੱਛੇ ਮੁੱਖ ਵਜ੍ਹਾ ਸਾਹਮਣੇ ਨਹੀਂ ਆਈ ਪ੍ਰੰਤੂ ਦਸਿਆ ਜਾ ਰਿਹਾ ਕਿ ਮੁਲਜ਼ਮ ਦੇ ਪਿਤਾ ਦੀ ਜਸਵੀਰ ਉਰਫ਼ ਕਾਕਾ ਦੇ ਨਾਲ ਪਿਛਲੇ ਕੁੱਝ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲੀ ਆ ਰਹੀ ਸੀ।

ਇਹ ਵੀ ਪੜ੍ਹੋ ਹੋਲੀ ਹੈ, ਬਾਈ ਹੋਲੀ ਹੈ; ਅੱਜ ਹੁੱਲੜਬਾਜ਼ਾਂ ਦੀ ਖੈਰ ਨਹੀਂ, ਪੰਜਾਬ ਪੁਲਿਸ ਨੇ ਕੀਤੇ ਵਿਸ਼ੇਸ ਪ੍ਰਬੰਧ!

ਜਿਸਦੇ ਚੱਲਦੇ ਹੀ ਨਿਉਲੇ ਨੇ 27 ਫ਼ਰਵਰੀ ਨੂੰ ਕੁਹਾੜੀ ਦੇ ਨਾਲ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ। ਦਸਣਾ ਬਣਦਾ ਹੈ ਕਿ ਸਰਦੂਲਗੜ੍ਹ ਸ਼ਹਿਰ ਦੇ ਸ਼ੈਲਰ ਰੋਡ ‘ਤੇ ਸਥਿਤ ਇੱਕ ਆਲੀਸ਼ਾਨ ਫ਼ਾਰਮ ਹਾਉਸ ‘ਤੇ ਦੋ ਕਤਲ ਹੋਣ ਦੀ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਫ਼ਲਾ ਦਿੱਤੀ ਸੀ। ਮ੍ਰਿਤਕਾਂ ਵਿਚ ਕਾਕੇ ਤੋਂ ਇਲਾਵਾ ਉਸਦਾ ਮਾਲੀ ਬਲਦੇਵ ਵੀ ਸ਼ਾਮਲ ਸੀ। ਇਸ ਘਟਨਾ ਦੇ ਪਿੱਛੇ ਕਾਰਨਾਂ ਦਾ ਜਲਦੀ ਹੀ ਮਾਨਸਾ ਪੁਲਿਸ ਵੱਲੋਂ ਖੁਲਾਸਾ ਕੀਤਾ ਜਾ ਸਕਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਲੀ ਹੈ, ਬਾਈ ਹੋਲੀ ਹੈ; ਅੱਜ ਹੁੱਲੜਬਾਜ਼ਾਂ ਦੀ ਖੈਰ ਨਹੀਂ, ਪੰਜਾਬ ਪੁਲਿਸ ਨੇ ਕੀਤੇ ਵਿਸ਼ੇਸ ਪ੍ਰਬੰਧ!

Punjab News: ਸਦੀਆਂ ਤੋਂ ਮਨਾਏ ਜਾ ਰਹੇ ਰੰਗਾਂ ਦੇ ਤਿਉਹਾਰ ਹੋਲੀ ਨੂੰ ਲੈ ਕੇ ਪੰਜਾਬੀਆਂ ਤੇ ਖਾਸਕਰ ਨੌਜਵਾਨਾਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ। ਦੁਕਾਨਦਾਰਾਂ ਨੇ ਰੰਗਾਂ ਅਤੇ ਪਿਚਕਾਰੀਆਂ ਨਾਲ ਦੁਕਾਨਾਂ ਸਜਾਈਆਂ ਹੋਈਆਂ ਸਨ। ਇਨ੍ਹਾਂ ਦੁਕਾਨਾਂ ‘ਤੇ ਵੱਡੀ ਗਿਣਤੀ ਲੋਕ ਖ਼ਰੀਦਦਾਰੀ ਕਰ ਰਹੇ ਸਨ। ਇਸ ਤੋਂ ਇਲਾਵਾ ਨੌਜਵਾਨ, ਬਜ਼ੁਰਗ ਅਤੇ ਹਰ ਵਰਗ ਦੇ ਲੋਕ ਆਪੋ-ਆਪਣੇ ਢੰਗ ਨਾਲ ਹੋਲੀ ਦੀਆਂ ਤਿਆਰੀਆਂ ਵਿੱਚ ਜੁੱਟੇ ਰਹੇ। ਬੁਰਾਈ ‘ਤੇ ਚੰਗਿਆਈ (ਭਗਤ ਪ੍ਰਹਿਲਾਦ ਤੇ ਹੋਲਿਕਾ ਦੀ ਕਹਾਣੀ) ਦੀ ਜਿੱਤ ਅਤੇ ਬਸੰਤ ਰੁੱਤ ਦੇ ਆਗਮਨ ਵਜੋਂ ਮਨਾਏ ਜਾਂਦੇ ਇਸ ਤਿਉਹਾਰ ਨੂੰ ਆਪਸੀ ਪ੍ਰੇਮ, ਭਾਈਚਾਰਕ ਸਾਂਝ, ਗੁੱਸੇ-ਗਿੱਲੇ ਭੁਲਾਉਣ ਅਤੇ ਰੰਗਾਂ ਰਾਹੀਂ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਪ੍ਰੰਤੂ ਮੌਜੂਦਾ ਸਮੇਂ ਵਿਚ ਜਿਆਦਾਤਰ ਨੌਜਵਾਨ ਵਰਗ ਇਸਨੂੰ ਹੁੱਲੜਬਾਜ਼ੀ ਦੇ ਰੂਪ ਵਿਚ ਮਨਾਉਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ Police ਮੁਕਾਬਲੇ ‘ਚ ਮਾਰੇ ਗਏ 19 ਸਾਲਾਂ ਰਣਜੀਤ ਸਿੰਘ ਦੀ ਲਾਸ਼ ਦਾ ਹਫ਼ਤੇ ਬਾਅਦ ਹੋਇਆ ਪੋਸਟਮਾਰਟਮ

ਜਿਸਦੇ ਚੱਲਦੇ ਇਸ ਵਾਰ ਪੰਜਾਬ ਪੁਲਿਸ ਨੇ ਵੀ ਅਜਿਹੇ ਹੁੱਲੜਬਾਜ਼ਾਂ ਦੇ ਨਾਲ ਨਜਿੱਠਣ ਲਈ ਸਖ਼ਤ ਪ੍ਰਬੰਧ ਕੀਤੇ ਹਨ। ਪਟਿਆਲਾ ਪੁਲਿਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫ਼ਾਰਮ ‘ਤੇ ਅਜਿਹੇ ‘ਹੁੱਲੜਬਾਜ਼ਾਂ’ ਨੂੰ ਥਾਣਿਆਂ ਵਿਚ ਵਿਸ਼ੇਸ ਟ੍ਰੀਟਮੈਂਟ ਦੇਣ ਦਾ ਐਲਾਨ ਕੀਤਾ ਹੈ,ਜਿਸਦੇ ਵਿਚ ਥਾਣਿਆਂ ਵਿਚ ਮੁਫ਼ਤ ਇੰਟਰੀ, ਵੀਵੀਆਈਪੀ ਟ੍ਰੀਟਮੈਂਟ ਦੇ ਨਾਲ ਮੁਫ਼ਤ ਕਾਨੂੰਨੀ ਸਲਾਹ ਦੇਣ ਦਾ ਵੀ ਭਰੋਸਾ ਦਿਵਾਇਆ ਹੈ। ਹਿਸਦੇ ਨਾਲ ਹੀ ਵੱਖ ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਵੀ ਥਾਂ-ਥਾਂ ਨਾਕਾਬੰਦੀ ਕਰਕੇ ਅਜਿਹੇ ਹੁੱਲੜਬਾਜ਼ਾਂ ਦੀ ‘ਭੁਗਤ ਸੰਵਾਰਨ’ ਦੇ ਬੰਦੋਬਸਤ ਕੀਤੇ ਹੋਏ ਹਨ। ਇਸ ਦੌਰਾਨ ਹੁੱਲੜਬਾਜ਼ਾਂ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ Bathinda Police ਵੱਲੋਂ ਲੱਖਾਂ ਨਸ਼ੀਲੀਆਂ ਗੋਲੀਆਂ ਸਮੇਤ ਬਠਿੰਡਾ ਦੇ ਨਾਮੀਂ ਮੈਡੀਕਲ ਸਟੋਰ ਮਾਲਕ ਸਮੇਤ 2 ਕਾਬੂ

ਇਸਤੋਂ ਇਲਾਵਾ ਪ੍ਰਮੁੱਖ ਵਿਦਿਅਕ ਅਦਾਰਿਆਂ ਖਾਸਕਰ ਯੂਨੀਵਰਸਿਟੀ ਕੈਂਪਸ ਤੇ ਕਾਲਜ਼ਾਂ ਦੇ ਵਿਚ ਅਤੇ ਬਾਹਰ ਮਚਾਏ ਜਾਣ ਵਾਲੇ ਹੁੜਦੰਗ ਨੂੰ ਦੇਖਦਿਆਂ ਉਥੇ ਪੈਟਰਲਿੰਗ ਪਾਰਟੀਆਂ ਦਾ ਤੈਨਾਤ ਕੀਤੀਆਂ ਜਾ ਰਹੀਆਂ ਹਨ। ਫ਼ਿਰੋਜਪੁਰ ਦੇ ਡੀਐਸਪੀ ਤਰਨਜੀਤ ਸਿੰਘ ਸਪੈਸ਼ਲ ਬ੍ਰਾਂਚ (ਕ੍ਰਿਮੀਨਲ ਐਂਡ ਇੰਟੈਲੀਜੈਂਸੀ) ਤੇ ਵਧੀਕ ਚਾਰਜ਼ ਸਬ ਡਿਵੀਜ਼ਨ ਗੁਰੂ ਹਰਸਹਾਏ ਨੇ ਵੀ ਇੱਕ ਵੀਡੀਓ ਵਿਚ ਅਪੀਲ ਕਰਦਿਆਂ ਕਿਹਾ ਕਿ ਹੋਲੀ ਦਾ ਇੱਕ ਪਵਿੱਤਰ ਤਿਉਹਾਰ ਹੈ, ਜਿਸਨੂੰ ਸਾਂਤੀਪੂਰਵਕ ਤੇ ਮਰਿਆਦਾ ਵਿਚ ਰਹਿ ਕੇ ਮਨਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁੱਲੜਬਾਜ਼ਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸਿਆਂ ਨਹੀਂ ਜਾਵੇਗਾ, ਇਸਦੇ ਲਈ ਵਿਸ਼ੇਸ ਨਾਕਾਬੰਦੀ ਅਤੇ ਪੈਟਰੋਲਿੰਗ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Police ਮੁਕਾਬਲੇ ‘ਚ ਮਾਰੇ ਗਏ 19 ਸਾਲਾਂ ਰਣਜੀਤ ਸਿੰਘ ਦੀ ਲਾਸ਼ ਦਾ ਹਫ਼ਤੇ ਬਾਅਦ ਹੋਇਆ ਪੋਸਟਮਾਰਟਮ

0

👉ਪ੍ਰਵਾਰ ਵੱਲੋਂ ਹਾਲੇ ਲਾਸ਼ ਲੈਣ ਤੋਂ ਇੰਨਕਾਰ, ਪਿਤਾ ਦੇ ਵਿਦੇਸ਼ ‘ਚੋਂ ਆਉਣ ਤੋਂ ਬਾਅਦ ਕੀਤਾ ਜਾਵੇਗਾ ਅੰਤਿਮ ਸੰਸਕਾਰ
Gurdaspur News: ਲੰਘੀ 25 ਫ਼ਰਵਰੀ ਦੀ ਤੜਕਸਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੁਰਾਣਾ ਸ਼ਾਲਾ ਨਜ਼ਦੀਕ ਇੱਕ ਕਥਿਤ ਪੁਲਿਸ ਮੁਕਾਬਲੇ ਵਿਚ ਮਾਰੇ ਗਏ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦੀ ਲਾਸ਼ ਦਾ ਅੱਜ ਪੋਸਟਮਾਰਟਮ ਹੋਇਆ। ਬੀਤੇ ਕੱਲ ਅਦਾਲਤ ਦੁਆਰਾ ਸੁਣਾਏ ਫ਼ੈਸਲੇ ਤੋਂ ਬਾਅਦ ਡਾਕਟਰਾਂ ਦੇ ਬਣੇ ਬੋਰਡ ਵੱਲੋਂ ਪ੍ਰਵਾਰ ਤੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਗੁਰਦਾਸਪੁਰ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਲਾਸ਼ ਦਾ ਪੋਸਟਮਾਰਟਮ ਕੀਤਾ। ਹਾਲਾਂਕਿ ਪੋਸਟਮਾਰਟਮ ਹੋਣ ਤੋਂ ਬਾਅਦ ਪ੍ਰਵਾਰ ਵੱਲੋਂ ਲਾਸ਼ ਲੈਣ ਤੋਂ ਇੰਨਕਾਰ ਕਰ ਦਿੱਤਾ ਗਿਆ ਤੇ ਲਾਸ਼ ਨੂੰ ਮੁਰਦਾਘਰ ਵਿਚ ਹੀ ਰੱਖਣ ਲਈ ਕਿਹਾ ਗਿਆ। ਪ੍ਰਵਾਰ ਦਾ ਤਰਕ ਹੈ ਕਿ ਮ੍ਰਿਤਕ ਰਣਜੀਤ ਸਿੰਘ ਦੇ ਪਿਤਾ, ਜੋਕਿ ਸਾਉਦੀ ਅਰਬ ਵਿਚ ਗਏ ਹਨ, ਦੇ ਵਾਪਸ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ Bathinda ‘ਚ ਆਸ਼ਕ ਨੇ ਕੀਤਾ ‘ਸਹੇਲੀ’ ਦੇ ਭਰਾ ਦਾ ਕ+ਤ+ਲ, ਜਾਣੋਂ ਮਾਮਲਾ

ਦਸਣਾ ਬਣਦਾ ਹੈ ਕਿ 22-23 ਫ਼ਰਵਰੀ ਦੀ ਦਰਮਿਆਨੀ ਰਾਤ ਨੂੰ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੀ ਚੈੱਕ ਪੋਸਟ ਆਦੀਆ ‘ਤੇ ਤੈਨਾਤ ਏਐਸਆਈ ਗੁਰਨਾਮ ਸਿੰਘ ਤੇ ਹੋਮਗਾਰਡ ਅਸ਼ੋਕ ਕੁਮਾਰ ਦੇ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਰਣਜੀਤ ਸਿੰਘ ਦੇ ਨਾਲ ਇੰਦਰਜੀਤ ਸਿੰਘ ਦੋਨੋਂ ਵਾਸੀ ਆਦੀਆ ਤੇ ਦਿਲਾਵਰ ਸਿੰਘ ਵਾਸੀ ਆਲੀ ਨੰਗਲ ਨੂੰ ਮੁਲਜਮ ਬਣਾਇਆ ਸੀ ਤੇ ਪੁਲਿਸ ਦਾਅਵੇ ਮੁਤਾਬਕ 25 ਫ਼ਰਵਰੀ ਦੀ ਸਵੇਰ ਜਦ ਪੁਲਿਸ ਪਾਰਟੀ ਰਣਜੀਤ ਸਿੰਘ ਨੂੰ ਕਤਲ ਕਾਂਡ ‘ਚ ਵਰਤੇ ਹਥਿਆਰ ਬਰਾਮਦ ਕਰਵਾਉਣ ਲਈ ਲੈ ਕੇ ਜਾ ਰਹੀ ਸੀ ਤਾਂ ਰਾਸਤੇ ਵਿਚ ਕਾਰ ਪਲਟਣ ਕਾਰਨ ਰਣਜੀਤ ਫ਼ਰਾਰ ਹੋ ਗਿਆ ਸੀ ਤੇ ਬਾਅਦ ਵਿਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ।

ਇਹ ਵੀ ਪੜ੍ਹੋ Gurdapur Ranjit Encounter case; ਪ੍ਰਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਇਸ ਮੁਕਾਬਲੇ ਵਿਚ ਪੁਲਿਸ ਦੇ ਕੁੱਝ ਮੁਲਾਜਮ ਵੀ ਜਖ਼ਮੀ ਹੋਏ ਸਨ। ਪ੍ਰੰਤੂ ਪ੍ਰਵਾਰ ਨੇ ਇਸ ਗੱਲ ਨੂੰ ਮੁੱਢੋਂ ਹੀ ਰੱਦ ਕਰਦਿਆਂ ਪੁਲਿਸ ਉੱਪਰ ਆਪਣੇ ਪੁੱਤਰ ਨੂੰ ਹਿਰਾਸਤ ਵਿਚ ਹੀ ਕੁੱਟਮਾਰ ਕਰਕੇ ਮਾਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਵੱਲੋਂ ਇਸ ਮੁਕਾਬਲੇ ਦੀ ਸੀਬੀਆਈ ਜਾਂਚ ਵੀ ਮੰਗੀ ਜਾ ਰਹੀ ਹੈ। ਇਸ ਦੌਰਾਨ ਰਣਜੀਤ ਦੀ ਮਾਤਾ ਸੁਖਜਿੰਦਰ ਕੌਰ ਵੱਲੋਂ ਸਥਾਨਕ ਅਦਾਲਤ ਵਿਚ ਇਨਸਾਫ਼ ਲਈ ਅਰਜ਼ੀ ਦਾਈਰ ਕੀਤੀ ਸੀ, ਜਿਸਦੇ ਵਿਚ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਗੁਰਦਾਸਪੁਰ ਦੇ ਐਸਐਸਪੀ ਤੋਂ ਲੈ ਕੇ ਪੁਲਿਸ ਮੁਕਾਬਲੇ ਵਿਚ ਸ਼ਾਮਲ ਸਾਰੇ ਅਧਿਕਾਰੀਆਂ ਤੇ ਮੁਲਾਜਮਾਂ ਦੇ ਫ਼ੋਨ ਕਾਲਾਂ ਦੀ ਡਿਟੇਲ ਤੇ ਲੁਕੇਸ਼ਨ ਨੂੰ ਸੰਭਾਲਣ ਅਤੇ ਸੀਸੀਟੀਵੀ ਫੁਟੇਜ਼ ਦਾ ਰਿਕਾਰਡ ਇਕੱਠਾ ਕਰਨ ਦੇ ਹੁਕਮ ਦਿੱਤੇ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਆਸ਼ਕ ਨੇ ਕੀਤਾ ‘ਸਹੇਲੀ’ ਦੇ ਭਰਾ ਦਾ ਕ+ਤ+ਲ, ਜਾਣੋਂ ਮਾਮਲਾ

0

Bathinda News: Bathinda ਸ਼ਹਿਰ ਦੇ ਵਿਚ ਇੱਕ ਆਸ਼ਕ ਵੱਲੋਂ ਆਪਣੀ ਹੀ ਮਾਸ਼ੂਕ ਦੇ ਭਰਾ ਦਾ ਕਥਿਤ ਤੌਰ ‘ਤੇ ਕਤਲ ਕਰਕੇ ਨਹਿਰ ਵਿਚ ਸੁੱਟਣ ਦਾ ਮਾਮਲਾ ਸਾਹਮਣੇ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਭੈਣ ਦੇ ਬਿਆਨਾਂ ਉੱਪਰ ਪਰਚਾ ਦਰਜ਼ ਕਰਕੇ ਕਥਿਤ ਕਾਤਲ ਆਸ਼ਕ ਅਤੇ ਉਸਦਾ ਸਾਥ ਦੇਣ ਵਾਲੇ ਉਸਦੇ ਭਣੌਈਏ ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰੰਤੂ ਹਾਲੇ ਤੱਕ ਮ੍ਰਿਤਕ ਨੌਜਵਾਨ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਇਸ ਸਬੰਧ ਵਿਚ ਥਾਣਾ ਥਰਮਲ ਦੀ ਪੁਲਿਸ ਕੋਲ ਰਮਨਦੀਪ ਕੌਰ ਪੁੱਤਰੀ ਭੋਲਾ ਸਿੰਘ ਵਾਸੀ ਬੱਲਾ ਰਾਮ ਨਗਰ ਬਠਿੰਡਾ ਨੇ ਲੰਘੀ 1 ਮਾਰਚ ਨੂੰ ਆਪਣੇ ਭਰਾ ਰਾਮ ਕ੍ਰਿਸ਼ਨ ਦੀ ਗੁੰਮਸ਼ੁਦਗੀ ਦੀ ਰੀਪੋਰਟ ਦਰਜ਼ ਕਰਵਾਈ ਸੀ।

ਇਹ ਵੀ ਪੜ੍ਹੋ Bathinda Police ਵੱਲੋਂ ਲੱਖਾਂ ਨਸ਼ੀਲੀਆਂ ਗੋਲੀਆਂ ਸਮੇਤ ਬਠਿੰਡਾ ਦੇ ਨਾਮੀਂ ਮੈਡੀਕਲ ਸਟੋਰ ਮਾਲਕ ਸਮੇਤ 2 ਕਾਬੂ

ਪੁਲਿਸ ਨੇ ਇਸ ਸਬੰਧ ਵਿਚ ਮੁਕੱਦਮਾ ਨੰਬਰ 20 ਅਧੀਨ ਧਾਰਾ 103(1), 238, 3(5) ਬੀਐਨਐਸ ਤਹਿਤ ਮੁਲਜਮ ਸੁਖਵੀਰ ਸਿੰਘ ਅਤੇ ਉਸਦੇ ਭਣੌਈਏ ਗੁਰਪ੍ਰੀਤ ਸਿੰਘ ਵਾਸੀਆਨ ਗੋਪਾਲ ਨਗਰ ਬਠਿੰਡਾ ਵਿਰੁਧ ਪਰਚਾ ਦਰਜ਼ ਕਰ ਲਿਆ ਸੀ। ਮੁਦਈ ਰਮਨਦੀਪ ਕੌਰ ਮੁਤਾਬਕ ਘਟਨਾ ਵਾਲੇ ਦਿਨ 28.02.26 ਨੂੰ ਉਹ ਆਪਣੇ ਭਰਾ ਰਾਮ ਕ੍ਰਿਸ਼ਨ ਦੇ ਨਾਲ ਦੋਸ਼ੀ ਸੁਖਵੀਰ ਸਿੰਘ ਦੀ ਭੈਣ ਦੇ ਘਰ ਗੋਪਾਲ ਨਗਰ ਬਠਿੰਡਾ ਗਏ ਸਨ, ਜਿੱਥੇ ਸੁਖਵੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਮ ਕ੍ਰਿਸ਼ਨ ਸ਼ਰਾਬ ਪੀਣ ਲੱਗੇ ਅਤੇ ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਬਹਿਸ ਹੋ ਗਈ ਤੇ ਸੁਖਵੀਰ ਸਿੰਘ ਨੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸਦੀ ਗੱਡੀ ਵਿਚ ਹੀ ਦੋਨਾਂ ਭੈਣ-ਭਰਾਵਾਂ ਨੂੰ ਲੈ ਕੇ ਮੁਲਜ਼ਮ ਸੁਖਵੀਰ ਉਸਦੇ ਘਰ ਬੈਂਕ ਕਲੌਨੀ ਵਿਚ ਆਇਆ।

ਇਹ ਵੀ ਪੜ੍ਹੋ Bathinda ਦੇ ਹੋਰ ਨੌਜਵਾਨ Dubai ‘ਚ ਫ਼ਸੇ,ਸਰਕਾਰ ਨੂੰ ਵਾਪਸ ਲਿਆਉਣ ਦੀ ਕੀਤੀ ਅਪੀਲ

ਜਿਸਤੋਂ ਬਾਅਦ ਮੁੜ ਰਾਮ ਕਿਸ਼ਨ ਨੂੰ ਲੈ ਕੇ ਵਾਪਸ ਚਲੇ ਗਏ। ਇਸ ਦੋਰਾਨ ਰਾਸਤੇ ਵਿਚ ਉਸਦੀ ਕੁੱਟਮਾਰ ਕਰਕੇ ਗੱਡੀ ਸਮੇਤ ਨਹਿਰ ਵਿਚ ਸੁੱਟ ਦਿੱਤਾ। ਪੁਲਿਸ ਸੂਤਰਾਂ ਤੋਂ ਅਸਲ ਕਹਾਣੀ ਇਹ ਵੀ ਪਤਾ ਲੱਗੀ ਹੈ ਕਿ ਰਮਨਦੀਪ ਕੌਰ ਪਹਿਲਾਂ ਵਿਆਹੀ ਹੋਈ ਸੀ, ਜਿੱਥੈ ਉਸਦਾ ਆਪਣੇ ਪਤੀ ਨਾਲੋਂ ਤੋੜ-ਵਿਛੋੜਾ ਹੋਣ ਕਾਰਨ ਬਠਿੰਡਾ ਆ ਗਈ ਸੀ। ਇੱਥੇ ਆ ਕੇ ਉਸਨੇ ਆਪਣੇ ਭਰਾ ਤੇ ਮਾਂ ਨਾਲ ਮਿਲਕੇ ਸਪਾ ਸੈਂਟਰ ਚਲਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਹੀ ਉਸਦੀ ਸੁਖਵੀਰ ਨਾਲ ਦੋਸਤੀ ਹੋ ਗਈ, ਜੋਕਿ ਬਰਨਾਲਾ ਬਾਈਪਾਸ ਨਜ਼ਦੀਕ ਹੀ ਕੋਈ ਰੈਂਸਟੋਰੈਂਟ ਚਲਾਉਂਦਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

0

👉ਗਾਂਸ਼ਾਲਾਵਾਂ ਨੂੰ ਆਤਮਨਿਰਭਰ ਬਨਾਉਣ ਲਈ ਸੋਲਰ ਊਰਜਾ ਈ-ਰਿਕਸ਼ਾ, ਖੋਜ ਅਤੇ ਕਾਨੂੰਨੀ ਸਰੰਖਣ ‘ਤੇ ਸੂਬਾ ਸਰਗਾਰ ਕਰ ਰਹੀ ਹੈ ਤੇਜੀ ਨਾਲ ਕੰਮ
👉ਰਾਸ਼ਟਰੀ ਗੋਕੁਲ ਮਿਸ਼ਨ ਰਾਹੀਂ ਨਸਲ ਸੁਧਾਰ ਅਤੇ ਸਰੰਖਣ ‘ਤੇ ਦਿੱਤਾ ਜਾ ਰਿਹਾ ਵਿਸ਼ੇਸ਼ ਜੋਰ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਸੋਨੀਪਤ ਦੇ ਪਿੰਡ ਭੱਟਗਾਂਓ ਵਿੱਚ ਆਯੋਜਿਤ ਰਾਜ ਪੱਧਰੀ ਗਾਂਸ਼ਾਲਾ ਚਾਰਾ ਗ੍ਰਾਂਟ ਰਕਮ ਵੰਡ ਸਮਾਰੋਹ ਵਿੱਚ ਸੂਬੇ ਦੀ ਗਾਂਸ਼ਾਲਾਵਾਂ ਦੇ ਮਜਬੂਤੀਕਰਣ ਲਈ 68 ਕਰੋੜ 34 ਲੱਖ ਰੁਪਏ ਦੀ ਚਾਰਾ ਗ੍ਰਾਂਟ ਰਕਮ ਜਾਰੀ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸੂਬਾਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀ ਸ਼ੁਭਕਾਮਨਾਵਾਂ ਵੀ ਦਿੱਤੀਆਂ।ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਾਂਮਾਤਾ ਸਾਡੇ ਸਭਿਆਚਾਰ, ਆਸਥਾ ਅਤੇ ਸੰਵੇਦਨਸ਼ੀਲਤਾ ਦੀ ਪ੍ਰਤੀਕ ਹੈ। 👉ਗਾਂਸੇਵਾ ਸਿਰਫ ਧਾਰਮਿਕ ਕੰਮ ਨਹੀਂ, ਸਗੋ ਸਮਾਜਿਕ ਸਮਰਸਤਾ, ਗ੍ਰਾਮੀਣ ਅਰਥਵਿਵਸਥਾ ਅਤੇ ਵਾਤਾਵਰਣ ਸਰੰਖਣ ਨਾਲ ਵੀ ਜੁੜਿਆ ਹੋਇਆ ਵਿਸ਼ਾ ਹੈ। ਸਰਕਾਰ ਦਾ ਉਦੇਸ਼ ਗਾਂਸ਼ਾਲਾਵਾਂ ਨੂੰ ਆਰਥਕ ਰੂਪ ਨਾਲ ਮਜਬੂਤ ਬਣਾ ਕੇ ਉਨ੍ਹਾਂ ਨੂੰ ਆਤਮਨਿਰਭਰ ਬਨਾਉਣ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਭੱਟਗਾਂਓ ਦੀ ਦੋਨੋਂ ਪਿੰਡ ਪੰਚਾਇਤਾਂ ਅਤੇ ਧਰਮਾਰਥ ਗਾਂਸ਼ਾਲਾ ਭੱਟਗਾਂਓ ਨੁੰ 21-21 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।
👉ਸੋਨੀਪਤ ਸਮੇਤ ਪੂਰੇ ਸੂਬੇ ਦੀ ਗਾਂਸ਼ਾਲਾਵਾਂ ਨੁੰ ਗ੍ਰਾਂਟ ਰਕਮ
ਮੁੱਖ ਮੰਤਰੀ ਨੇ ਦਸਿਆ ਕਿ ਸੋਨੀਪਤ ਜਿਲ੍ਹਾ ਦੀ 27 ਰਜਿਸਟਰਡ ਗਾਂਸ਼ਾਲਾਵਾਂ ਲਈ 5 ਕਰੋੜ 60 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿੱਚ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਨੂੰ ਇਹ ਗ੍ਰਾਂਟ ਦਿੱਤੀ ਜਾ ਰਹੀ ਹੈ, ਜਿਸ ਨਾਲ ਹਜਾਰਾਂ ਗਾਂਸ਼ਾਲਾਵਾਂ ਵਿੱਚ ਸ਼ੈਲਟਰ ਲੈ ਰਹੇ ਗਾਂਵੰਸ਼ ਨੂੰ ਚਾਰੇ ਦੀ ਸਮੂਚੀ ਵਿਵਸਥਾ ਯਕੀਨੀ ਹੋਵੇਗੀ।ਊਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਸਵਾ 11 ਸਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਰਜਿਸਟਰਡ ਗਾਂਸ਼ਾਲਾਵਾਂ ਨੂੰ 457 ਕਰੋੜ 41 ਲੱਖ ਰੁਪਏ ਦੀ ਗ੍ਰਾਂਟ ਰਕਮ ਦਿੱਤੀ ਗਈ ਸੀ ਅਤੇ ਅੱਜ ਦੀ ਰਕਮ ਮਿਲਾ ਕੇ ਇਹ ਅੰਕੜਾ ਵੱਧ ਕੇ 525 ਕਰੋੜ 75 ਲੱਖ ਰੁਪਏ ਤੋਂ ਵੱਧ ਹੋ ਚੁੱਕਾ ਹੈ। ਇਹ ਸਰਕਾਰ ਦੀ ਗਾਂਸੰਵਰਧਨ ਲਈ ਪ੍ਰਤੀਬੱਧਤਾ ਦਾ ਪ੍ਰਮਾਣ ਹੈ।
👉ਗਾਂਸ਼ਾਲਾਵਾਂ ਦੀ ਗਿਣਤੀ ਅਤੇ ਸਮਰੱਥਾ ਵਿੱਚ ਵਰਨਣਯੋਗ ਵਾਧਾ
ਮੁੱਖ ਮੰਤਰੀ ਨੇ ਦਸਿਆ ਕਿ ਸਾਲ 2014 ਤੱਕ ਸੂਬੇ ਵਿੱਚ ਸਿਰਫ 215 ਰਜਿਸਟਰਡ ਗਾਂਸ਼ਾਲਾਵਾਂ ਸਨ, ਜਿਨ੍ਹਾਂ ਵਿੱਚ ਲਗਭਗ 1 ਲੱਖ 75 ਹਜਾਰ ਗਾਂਵੰਸ਼ ਦਾ ਪਾਲਣ-ਪੋਸ਼ਣ ਹੋ ਰਿਹਾ ਸੀ। ਮੌਜੂਦਾ ਵਿੱਚ 697 ਰਜਿਸਟਰਡ ਗਾਂਸ਼ਾਲਾਵਾਂ ਹਨ, ਜਿਨ੍ਹਾਂ ਵਿੱਚ ਲਗਭਗ 4 ਲੱਖ ਬੇਸਹਾਰਾ ਗਾਂਵੰਸ਼ ਨੂੰ ਸ਼ੈਲਟਰ ਦਿੱਤਾ ਜਾ ਰਿਹਾ ਹੈ। ਇਹ ਵਾਧਾ ਸੂਬਾ ਸਰਕਾਰ ਦੀ ਯੋਜਨਾਵਾਂ ਅਤੇ ਸਮਾਜ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ।
👉ਸੌਰ ਊਰਜਾ ਨਾਲ ਆਤਮਨਿਰਭਰ ਬਨਣਗੀਆਂ ਗਾਂਸ਼ਾਲਾਵਾਂ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ 330 ਗਾਂਸ਼ਾਲਾਵਾਂ ਵਿੱਚ ਸੋਲਰ ਉਰਜਾ ਪਲਾਂਟ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ ਸਾਲ 2026-27 ਤੱਕ ਸਾਰੀ ਰਜਿਸਟਰਡ ਗਾਂਸ਼ਾਲਾਵਾਂ ਨੂੰ ਸੋਲਰ ਉਰਜਾ ਅਧਾਰਿਤ ਪਰਿਸਰਾਂ ਵਿੱਚ ਬਦਲਣ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ, ਗਾਂਸ਼ਾਲਾਵਾਂ ਨੂੰ 2 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਖਰਚ ਵਿੱਚ ਕਮੀ ਆਵੇਗੀ।
👉ਈ-ਰਿਕਸ਼ਾ ਅਤੇ ਪੰਚਗਵਯ ਅਧਾਰਿਤ ਉਤਪਾਦਾਂ ਨੂੰ ਪ੍ਰੋਤਸਾਹਨ
ਮੁੱਖ ਮੰਤਰੀ ਨੇ ਦਸਿਆ ਕਿ ਗਾਂਸ਼ਾਲਾਵਾਂ ਨੂੰ ਈ-ਰਿਕਸ਼ਾ ਉਪਲਬਧ ਕਰਵਾਉਣ ਦੀ ਪ੍ਰਕ੍ਰਿਆ ਜਾਰੀ ਹੈ, ਜਿਸ ਨਾਲ ਗਾਂਸ਼ਾਲਾਵਾਂ ਆਪਣੇ ਉਤਪਾਦਾਂ ਦੀ ਮਾਰਕਟਿੰਗ ਕਰ ਸਕਣ ਅਤੇ ਆਮਦਨ ਵਧਾ ਸਕਣ। ਪੰਚਗਵਯ ਅਧਾਰਿਤ ਉਤਪਾਦਾਂ-ਜਿਵੇਂ ਜੈਵਿਕ ਖਾਦ, ਕੁਦਰਤੀ ਪੇਂਟ, ਦੀਵੇ, ਧੂਪਬੱਤੀ, ਗੋਲਰ ਦੇ ਗਮਲੇ, ਗਾਂ ਅਰਕ ਆਦਿ -ਦੇ ਨਿਰਮਾਣ ਤਹਿਤ ਜਰੂਰੀ ਮਸ਼ੀਨਰੀ ਲਈ 101 ਗਾਂਸ਼ਾਲਾਵਾਂ ਨੂੰ ਗ੍ਰਾਂਟ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਪੰਚਗਵਯ ਅਧਾਰਿਤ ਉਤਪਾਦਾਂ ਦੇ ਖੋਜ ਅਤੇ ਵਿਕਾਸ ਲਈ ਪੰਚਕੂਲਾ ਸਥਿਤ ਹਰਿਆਣਾ ਗਾਂਵੰਸ਼ ਖੋਜ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ, ਜੋ ਨਵਾਚਾਰ ਅਤੇ ਗੁਣਵੱਤਾ ਸੁਧਾਰ ਦੀ ਦਿਸ਼ਾ ਵਿੱਚ ਮਹਤੱਵਪੂਰਣ ਭੁਮਿਕਾ ਨਿਭਾ ਰਿਹਾ ਹੈ।
👉ਗਾਂਵੰਸ਼ ਦੇ ਸਿਹਤ ਸਹੂਲਤਾਂ ਵਿੱਚ ਸੁਧਾਰ
ਮੁੱਖ ਮੰਤਰੀ ਨੇ ਕਿਹਾ ਕਿ ਗਾਂਸ਼ਾਲਾਵਾਂ ਵਿੱਚ ਗਾਂਵੰਸ਼ ਦੇ ਸਿਹਤ ਦੀ ਜਾਂਚ ਲਈ ਨਿਯਮਤ ਪਸ਼ੂ ਡਾਕਟਰ ਡਿਊਟੀ ‘ਤੇ ਤੈਨਾਤ ਕੀਤੇ ਜਾ ਰਹੇ ਹਨ। ਤਿੰਨ ਹਜਾਰ ਤੋਂ ਵੱਧ ਗਾਂਵੰਸ਼ ਵਾਲੀ ਗਾਂਸ਼ਾਲਾਵਾਂ ਵਿੱਚ ਹਫਤੇ ਵਿੱਚ ਇੱਕ ਦਿਨ ਪਸ਼ੂ ਡਾਕਟਰ ਦੀ ਡਿਊਟੀ ਅਤੇ ਛੋਟੀ ਗਾਂਸ਼ਾਲਾਵਾਂ ਵਿੱਚ ਵੀਐਲਡੀਏ ਦੀ ਸੇਵਾਵਾਂ ਯਕੀਨੀ ਕੀਤੀਆਂ ਗਈਆਂ ਹਨ। ਮੋਬਾਇਲ ਪਸ਼ੂ ਡਿਸਪਂੈਸਰੀ ਦੀ ਸਹੂਲਤ ਵੀ ਉਪਲਬਧ ਕਰਵਾਈ ਜਾ ਰਹੀ ਹੈ।
👉ਗਾਂ-ਅਭਿਆਰਣਿਆਂ ਦੀ ਯਥਾਪਨਾ
ਸੂਬੇ ਦੀ ਬੇਸਹਾਰਾ ਗਾਂਵੰਸ਼ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਦੋ ਗਾਂ-ਅਭਿਆਰਣਿਆਂ ਦੀ ਸਥਾਪਨਾ ਕੀਤੀ ਗਈ ਹੈ, ਜਿਨ੍ਹਾਂ ਵਿੱਚ ਹਜਾਰਾਂ ਗਾਂਵੰਸ਼ ਨੂੰ ਸ਼ੈਲਟਰ ਦੇਣ ਦੀ ਸਮਰੱਥਾ ਹੈ। ਇਸ ਦੇ ਲਈ ਕਰੋੜਾਂ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਇੰਨ੍ਹਾਂ ਗਾਂ-ਅਭਿਆਰਣਿਆਂ ਵਿੱਚ ਸ਼ੈਡ, ਪਾਣੀ ਅਤੇ ਚਾਰੇ ਦੀ ਸਮੂਚੀ ਵਿਵਸਥਾ ਕੀਤੀ ਗਈ ਹੈ।
👉ਦੇਸੀ ਨਸਲਾਂ ਦਾ ਸਰੰਖਣ
ਮੁੱਖ ਮੰਤਰੀ ਨੇ ਕਿਹਾ ਕਿ ਦੇਸੀ ਨਸਲਾਂ-ਹਰਿਆਣਾ, ਸਾਹਿਵਾਲ ਅਤੇ ਬੇਲਾਹੀ-ਦੇ ਸਰੰਖਣ ਅਤੇ ਸੰਵਰਧਨ ਲਈ ਵਿਸ਼ੇਸ਼ ਪ੍ਰੋਤਸਾਹਨ ਯੋਜਨਾ ਚਲਾਈ ਜਾ ਰਹੀ ਹੈ। ਦੁੱਧ ਉਤਪਾਦਨ ਸਮਰੱਥਾ ਅਨੁਸਾਰ 5 ਹਜਾਰ ਤੋਂ 20 ਹਜਾਰ ਰੁਪਏ ਤੱਕ ਦੀ ਪ੍ਰੋਤਸਾਹਨ ਰਕਮ ਦਿੱਤੀ ਜਾ ਰਹੀ ਹੈ। ਰਾਸ਼ਟਰੀ ਗੋਕੁਲ ਮਿਸ਼ਨ ਰਾਹੀਂ ਨਸਲ ਸੁਧਾਰ ਅਤੇ ਸਰੰਖਣ ‘ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ।
👉ਸਖਤ ਕਾਨੂੰਨ ਨਾਲ ਗਾਂਵੰਸ਼ ਦੀ ਸੁਰੱਖਿਆ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਗਾਂ-ਵੱਧ ਸਰੰਖਣ ਅਤੇ ਗਾਂਸੰਵਰਧਨ ਐਕਟ-2015 ਰਾਹੀਂ ਗਾਂਵੰਸ਼ ਦੀ ਸੁਰੱਖਿਆ ਯਕੀਨੀ ਕੀਤੀ ਗਈ ਹੈ। ਇਸ ਕਾਨੂੰਨ ਦੇ ਤਹਿਤ ਮਹਿਲਾ ਅਤੇ ਅਵੈਧ ਤਸਕਰੀ ‘ਤੇ ਸਖਤ ਸਜਾ ਦਾ ਪ੍ਰਾਵਧਾਨ ਹੈ। ਸਰਕਾਰ ਗਾਂਵੰਸ਼ ਦੀ ਰੱਖਿਆ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ।
👉ਸਮਾਜ ਤੋਂ ਸਹਿਯੋਗ ਦੀ ਅਪੀਲ
ਮੁੱਖ ਮੰਤਰੀ ਨੇ ਪੰਚਾਇਤਾਂ, ਸਵੈਸੇਵੀ ਸੰਗਠਨਾਂ, ਧਾਰਮਿਕ ਅਦਾਰਿਆਂ ਅਤੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਦੀ ਗਾਂਸ਼ਾਲਾਵਾਂ ਨੂੰ ਆਤਮਨਿਰਭਰ ਬਨਾਉਣ ਵਿੱਚ ਸਰਗਰਮ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਗਾਂਸ਼ਾਲਾਵਾਂ ਦੇ ਸੰਚਾਲਨ ਵਿੱਚ ਸਮਾਜ ਦੀ ਭੁਮਿਕਾ ਬਹੁਤ ਮਹਤੱਵਪੂਰਣ ਹੈ। ਹਰਿਆਣਾਂ ਸਰਕਾਰ ਗਾਂਸੇਵਾ, ਗਾਂਸਰੰਖਣ ਅਤੇ ਗ੍ਰਾਮੀਣ ਅਰਥਵਿਵਸਥਾ ਨੂੰ ਮਜਬੂਤ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ।ਸਮਾਰੋਹ ਵਿੱਚ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਜੀ ਮਹਾਰਾਜ ਨੇ ਫੱਗਣ ਪੂਰਨਮਾਸ਼ੀ ਦੇ ਪਵਿੱਤਰ ਮੌਕੇ ਨੂੰ ਪੇ੍ਰਰਣਾ ਅਤੇ ਭਾਈਚਾਰੇ ਦਾ ਉਤਸਵ ਦੱਸਦੇ ਹੋਏ ਕਿਹਾ ਕਿ ਜਿਵੇਂ ਹੋਲਿਕਾ ਹਿਨ ਗਲਤ ਭਾਵਨਾਵਾਂ ਦੇ ਅੰਤ ਅਤੇ ਪ੍ਰਹਿਲਾਦ ਨੂੰ ਜਿੱਤ ਅਟੁੱਟ ਭਰੋਸਾ ਦਾ ਪ੍ਰਤੀਕ ਹੈ, ਉਸੀ ਤਰ੍ਹਾ ਗਾਂਸੇਵਾ ਸਨਾਤਨ ਸਭਿਆਚਾਰ ਦੀ ਜਿੰਦਾ ਸਾਧਨਾ ਹੈ। ਉਨ੍ਹਾਂ ਨੇ ਕਿਹਾ ਕਿ ਗਾਂ ਸਿਰਫ ਇੱਕ ਪਸ਼ੂ ਨਹੀਂ, ਸਗੋ ਭਾਰਤੀ ਸਭਿਆਚਾਰ ਦਾ ਪ੍ਰਾਣ ਹੈ। ਗਾਂ ਾਦ ਸਰੰਖਣ ਸਿਰਫ ਆਸਥਾ ਦਾ ਵਿਸ਼ਾ ਨਹੀਂ, ਸਗੋ ਮਨੁੱਖਤਾ, ਵਾਤਾਵਰਣ ਸੰਤੁਲਨ, ਪਾਾਰਿਵਾਰਕ ਸਦਭਾਵ, ਸਿਹਤ ਅਤੇ ਰਾਸ਼ਟਰ ਖੁਸ਼ਹਾਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਭਾਰਤੀ ਨਸਲ ਦੀ ਦੇਸੀ ਗਾਂਵੰਸ਼ ਦੇ ਔਸ਼ਧੀ ਗੁਣਾ ਦਾ ਵਰਨਣ ਕਰਦੇ ਹੋਏ ਕਿਹਾ ਕਿ ਅੱਜ ਵਿਸ਼ਵ ਦੇ ਅਨੇਕ ਦੇਸ਼ ਵੀ ਇਸ ਦੀ ਮਹਤੱਤਾ ਨੂੰ ਸਵੀਕਾਰ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਗਾਂਸ਼ਾਲਾਵਾਂ ਲਈ ਪ੍ਰਤੀ ਗਾਂ ਰੋਜਾਨਾ ਦੇ ਆਧਾਰ ‘ਤੇ ਗ੍ਰਾਂਟ ਯਕੀਨੀ ਕਰਨ ਅਤੇ ਬਜਟ ਵਿੱਚ ਗਾਂਸੇਵਾ ਲਈ ਉਦਾਰ ਪ੍ਰਾਵਧਾਨ ਕਰਨ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਵਿਸ਼ੇਸ਼ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ‘ਤੇ ਖੇਤੀਬਾੜੀ ਅਤੇ ਪਸ਼ੂਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਗਾਂਮਾਤਾ ਦਾ ਸਬੰਧ ਭਾਰਤ ਦੀ ਸਨਾਤਮ ਸਭਿਆਚਾਰ, ਰਿਵਾਇਤ ਅਤੇ ਸੰਸਕਾਰਾਂ ਨਾਲ ਡੁੰਘਾਈ ਨਾਲ ਜੁੜਿਆ ਹੋਇਆ ਹੈ। ਹਰਿਆਣਾ ਦੀ ਤਾਕਤ, ਨੌਜੁਆਨਾਂ ਦੀ ਸ਼ਰੀਰਿਕ ਸਮਰੱਥਾ ਅਤੇ ਸੇਨਾ ਵਿੱਚ ਉਨ੍ਹਾਂ ਦਾ ਵਰਨਣਯੋਗ ਭਾਗੀਦਾਰੀ ਦਾ ਆਧਾਰ ਦੁੱਧ, ਦਹੀਂ, ਘਿਓ ਅਤੇ ਪਸ਼ੂਪਾਲਣ ਦੀ ਖੁਸ਼ਹਾਲ ਪਰੰਪਰਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸੀ ਗਾਂ ਦਾ ਦੁੱਧ ਅਤੇ ਘਿਓ ਨਾ ਸਿਰਫ ਸਿਹਤ ਲਈ ਲਾਭਕਾਰੀ ਹੈ, ਸਗੋ ਹਿਹ ਸਾਡੇ ਪੰਜ ਤੱਤਾਂ ਦੀ ਪੂਰਤੀ ਦਾ ਸਰੋਤ ਵੀ ਹੈ। ਗੋਬਰ ਅਤੇ ਗਾਂ-ਉਤਪਾਦ ਕੁਦਰਤੀ ਖੇਤੀ, ਵਾਤਾਵਰਣ ਸਰੰਖਣ ਅਤੇ ਗ੍ਰਾਮੀਣ ਅਰਥਵਿਵਸਥਾ ਨੂੰ ਮਜਬੂਤ ਬਨਾਉਣ ਵਿੱਚ ਮਹਤੱਵਪੂਰਣ ਭੂਕਿਮਾ ਨਿਭਾਉਂਦੇ ਹਨ। ਉਨ੍ਹਾਂ ਨੇ ਸੂਬਾਗਾਸੀਆਂ ਨੂੰ ਅਪੀਲ ਕੀਤੀ ਕਿ ਗਾਂਸ਼ਾਲਾਵਾਂ ਦੇ ਨਾਲ-ਨਾਲ ਹਰਕੇ ਪਰਿਵਾਰ ਘੱਟ ਤੋਂ ਘੱਟ ਇੱਕ ਦੇਸੀ ਗਾਂ ਜਰੂਰ ਪਾਲੇ, ਜਿਨ ਨਾਲ ਸਿਹਤ, ਪੋਸ਼ਣ ਅਤੇ ਆਮਦਨ ਦੇ ਨਵੇਂ ਸਰੋਤ ਵਿਕਸਿਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਦੇਸੀ ਗਾਂ ਪਾਲਣ ਨੁੰ ਪ੍ਰੋਤਸਾਹਨ ਦੇਣ ਲਈ 30 ਹਜਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕੁਦਰਤੀ ਖੇਤੀ ਨੁੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ।ਪ੍ਰੋਗਰਾਮ ਵਿੱ ਹਰਿਆਣਾਂ ਦੇ ਸਹਿਕਾਰਤਾ, ਜੇਲ੍ਹ, ਚੋਣ , ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੀ 600 ਤੋਂ ਵੱਧ ਗਾਂਸ਼ਾਲਾਵਾਂ ਦੇ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਆਏ ਹਨ, ਜੋ ਗਾਂਸੇਵਾ ਦੇ ਪ੍ਰਤੀ ਸਰਕਾਰ ਨੂੰ ਗੰਭੀਰ ਪ੍ਰਤੀਬੱਧ ਨੂੰ ਦਰਸ਼ਾਉਂਦਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੇਸ਼ ਲਗਭਗ ਤਿੰਨ ਘੰਟੇ ਤੋਂ ਵੱਧ ਦਾ ਬਜਟ ਇਤਿਹਾਸਕ ਹੈ, ਜਿਸ ਵਿੱਚ ਸਿਹਤ, ਸਿਖਿਆ, ਸਹਿਕਾਰਤਾ, ਲੋਕ ਨਿਰਮਾਣ, ਜਨਸਿਹਤ ਸਮੇਤ ਹਰ ਵਰਗ ਅਤੇ ਹਰ ਖੇਤਰ ਲਈ ਬਜਟ ਵਿੱਚ ਵਾਧਾ ਕੀਤਾ ਗਿਆ ਹੈ।

ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਜੋਰਦਾਰ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਪਵਿੱਤ ਮੌਕਾ ਸਮਾਜਿਕ ਸਮਰਸਤਾ, ਭਗਤੀ ਅਤੇ ਸਕਾਰਾਤਮਕ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾ ਪ੍ਰਹਿਲਾਦ ਦੀ ਜਿੱਤ ਅਤੇ ਹੋਲਿਕਾ ਦਹਿਨ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ, ਉਸੀ ਤਰ੍ਹਾ ਸਾਨੂੰ ਆਪਣੇ ਜੀਵਨ ਤੋਂ ਨਕਾਰਾਤਮਕ ਵਿਚਾਰਾਂ ਨੂੰ ਦੂਰ ਕਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਸੰਕਲਪ ਲੇਣਾ ਚਾਹੀਦਾ ਹੈ।ਹਰਿਆਣਾ ਗਾਂ ਸੇਵਾ ਆਯੋਗ ਦੇ ਚੇਅਰਮੈਨ ਸ਼ਰਵਣ ਗਰਗ ਨੇ ਸਮਾਰੋਹ ਵਿੱਚ ਪਹੁੰਚਣ ‘ਤੇ ਮੁੱਖ ਮੰਤਰੀ ਸਮੇਤ ਮੰਤਰੀ ਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ, ਪੀਡਬਲਿਯੂਡੀ ਮੰਤਰੀ ਰਣਬੀਰ ਗੰਗਵਾ, ਵਿਧਾਇਕ ਕ੍ਰਿਸ਼ਣ ਗਹਿਲਾਵਤ, ਵਿਧਾਹਿਕ ਨਿਖਿਲ ਮਦਾਨ, ਵਿਧਾਇਕ ਦੇਵੇਂਦਰ ਕਾਦਿਆਨ, ਵਿਧਾਇਕ ਪਵਨ ਖਰਖੌਦਾ, ਮੇਅਰ ਰਾਜੀਵ ਜੈਨ, ਮੁੱਖ ਮੰਤਰੀ ਦੇ ਓਐਸਡੀ ਵੀਰੇਂਦਰ ਬੜਖਾਲਸਾ, ਪਸ਼ੂਪਾਲਣ ਵਿਭਾਗ ਦੇ ਮਹਾਨਿਦੇਸ਼ਕ ਡਾ. ਪ੍ਰੇਮ ਸਿੰਘ ਸਮੇਤ ਅਨੇਕ ਗਾਂਭਗਤ ਤੇ ਮਾਣਯੋਗ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Dr. Ravjot Singh ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

👉ਮੱਧ ਪੂਰਬੀ ਟਕਰਾਅ ਦੇ ਕਾਰਨ ਫਸੇ ਹੋਏ ਲੋਕਾਂ ਲਈ ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਕੀਤੀ ਅਪੀਲ
Chandigarh/New Delhi News:ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, “ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।”ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾਡੇ ਬਹੁਤ ਸਾਰੇ ਐਨਆਰਆਈ ਭੈਣ-ਭਰਾ ਫਸ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਉਨ੍ਹਾਂ ਦੀ ਚਿੰਤਾ ਵਿੱਚ ਡੁੱਬੇ ਹਨ।”ਉਨ੍ਹਾਂ ਕੇਂਦਰੀ ਮੰਤਰੀ ਨੂੰ ਸਾਰੇ ਸੁਰੱਖਿਅਤ ਕੋਰੀਡੋਰਾਂ ‘ਤੇ ਕੰਮਕਾਜ ਬਹਾਲ ਕਰਨ ਲਈ ਏਅਰਲਾਈਨਾਂ ਨਾਲ ਤਾਲਮੇਲ ਕਰਨ ਅਤੇ ਫਸੇ ਹੋਏ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਬਹੁਤ ਸਾਰੇ ਜ਼ਰੂਰੀ ਰੂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਯਾਤਰੀ ਫਸ ਗਏ ਹਨ।

ਇਹ ਵੀ ਪੜ੍ਹੋ  CM Bhagwant Singh Mannਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਵੱਧ ਤਣਾਅ ਵਾਲੇ ਖੇਤਰਾਂ ਵਿੱਚ ਫਸੇ ਲੋਕਾਂ ਜਾਂ ਐਮਰਜੈਂਸੀ ਲਈ ਘਰ ਵਾਪਸ ਜਾਣ ਦੀ ਜ਼ਰੂਰਤ ਵਾਲੇ ਲੋਕਾਂ ਲਈ ਉਡਾਣਾਂ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਜਾਂ ਰਾਹਤ ਉਡਾਣਾਂ ਚਲਾਉਣ ਦੀ ਤੁਰੰਤ ਲੋੜ ਹੈ।”ਟਿਕਟਾਂ ਦੀਆਂ ਵਧਦੀਆਂ ਕੀਮਤਾਂ ਦਾ ਮੁੱਦਾ ਉਠਾਉਂਦਿਆਂ, ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ, “ਇਹ ਦੇਖਿਆ ਗਿਆ ਹੈ ਕਿ ਉਡਾਣਾਂ ਦੀ ਘੱਟ ਹੋਈ ਗਿਣਤੀ ਕਾਰਨ, ਕਈ ਏਅਰਲਾਈਨਾਂ ਆਪਣੇ ਕਿਰਾਏ ਵਿੱਚ ਵਾਧਾ ਕਰਕੇ ਯਾਤਰੀਆਂ ਦਾ ਸ਼ੋਸ਼ਣ ਕਰ ਰਹੇ ਹਨ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਸੰਕਟ ਦੌਰਾਨ ਨਾਗਰਿਕਾਂ ਦੇ ਵਿੱਤੀ ਸ਼ੋਸ਼ਣ ਨੂੰ ਰੋਕਣ ਲਈ ਇਨ੍ਹਾਂ ਰੂਟਾਂ ‘ਤੇ ਕੀਮਤ ਨਿਰਧਾਰਤ ਕੀਤੀ ਜਾਵੇ।”ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੌਰਾਨ ਕੇ.ਆਰ. ਨਾਇਡੂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਅਪੀਲ ਕੀਤੀ ਕਿ ਸੂਬਾ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਨੇ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਬੇਨਤੀ ਕੀਤੀ ਕਿ ਜੇਕਰ ਲੋੜ ਹੋਵੇ ਤਾਂ ਪੰਜਾਬ ਨੂੰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਸਾਡੇ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।”ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ ‘ਤੇ ਕੰਮ ਕਰ ਰਹੀ ਹੈ ਕਿਉਂਕਿ ਕਈ ਸੂਬਿਆਂ ਦੇ ਲੋਕ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ।”ਐਨਆਰਆਈ ਮਾਮਲਿਆਂ ਬਾਰੇ ਮੰਤਰੀ ਨੇ ਖਾੜੀ ਦੇਸ਼ਾਂ ਤੋਂ ਵਾਪਸ ਆਉਣ ਵਾਲੇ ਪੰਜਾਬੀਆਂ ਲਈ ਹਰ ਲੋੜੀਂਦੀ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਆਈਜੀਆਈ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ।

ਇਹ ਵੀ ਪੜ੍ਹੋ  SSB Group and Mahindra Group ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਫਸੇ ਹੋਏ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਸ਼ੁਰੂ ਕੀਤੀ ਜਾ ਚੁੱਕੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 ‘ਤੇ ਮੈਸੇਜ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ ਵੀ ਬਣਾਈ ਗਈ ਹੈ।”ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸੰਕਟ ਦੀ ਇਸ ਘੜੀ ਵਿੱਚ ਆਪਣੇ ਲੋਕਾਂ ਨੂੰ ਹਰ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਇਸ ਤੋਂ ਪਹਿਲਾਂ, ਡਾ. ਰਵਜੋਤ ਸਿੰਘ ਨੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਵੀਡੀਓ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ “ਫਸੇ ਹੋਏ ਪੰਜਾਬੀਆਂ ਬਾਰੇ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤ ਸਾਰੀਆਂ ਪੁੱਛਗਿੱਛਾਂ ਨੂੰ ਪੂਰੀ ਜ਼ਿੰਮੇਵਾਰਾਨਾ ਢੰਗ ਅਤੇ ਇਮਾਨਦਾਰੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਹਾਇਤਾ ਯਕੀਨੀ ਬਣਾਈ ਜਾ ਸਕੇ।”ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mannਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

0

👉ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਸਭ ਤੋਂ ਵੱਡੀ ਤਰਜੀਹ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।”ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ ‘ਤੇ ਵਾਪਸ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਹੋਇਆ ਸ਼ਾਮਲ:ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSB Group and Mahindra Group ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

0

Chandigarh News:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ।ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ।ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ।
📍 ਪ੍ਰੋਜੈਕਟ ਸਬੰਧੀ ਜਾਣਕਾਰੀ
ਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ:
ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼
90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼
ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼
ਲਗਭਗ 15 ਏਕੜ ਰਕਬੇ ਵਿੱਚ ਬਣਾਇਆ ਜਾਣ ਵਾਲਾ ਰਿਜ਼ੋਰਟ ਅਤੇ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੇ ਵਾਹਗਾ ਰੋਡ ਸਥਿਤ ਪਿੰਡ ਖਾਸਾ ਵਿਖੇ ਤਿਆਰ ਕੀਤਾ ਜਾਵੇਗਾ।

🏨 ਐਸਐਸਬੀ ਗਰੁੱਪ ਦੇ ਮੌਜੂਦਾ ਪ੍ਰਾਜੈਕਟ
ਸੰਜੀਵ ਅਰੋੜਾ ਨੇ ਦੱਸਿਆ ਕਿ ਐਸਐਸਬੀ ਗਰੁੱਪ ਵੱਲੋਂ ਮੌਜੂਦਾ ਸਮੇਂ ਅੰਮ੍ਰਿਤਸਰ ਵਿੱਚ ਲਗਭਗ 120 ਕਮਰਿਆਂ ਵਾਲੇ ਤਿੰਨ ਹੋਟਲ ਚਲਾਏ ਜਾ ਰਹੇ ਹਨ:
ਹੋਟਲ ਫਾਰਚੂਨ ਰਣਜੀਤ ਵਿਹਾਰ
ਰੀਜੈਂਟਾ ਇਨ
ਰੀਜੈਂਟਾ ਸੈਂਟਰਲ

ਇਹ ਵੀ ਪੜ੍ਹੋ  ‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਹੋਇਆ ਸ਼ਾਮਲ:ਹਰਪਾਲ ਸਿੰਘ ਚੀਮਾ

ਸੈਰ-ਸਪਾਟਾ ਅਤੇ ਐਮਆਈਸੀਈ ਖੇਤਰ ਨੂੰ ਹੁਲਾਰਾ
ਮੰਤਰੀ ਨੇ ਕਿਹਾ ਕਿ 90,000 ਵਰਗ ਫੁੱਟ ਦਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਪੰਜਾਬ ਵਿੱਚ ਐਮਆਈਸੀਈ (ਮੀਟਿੰਗਾਂ, ਪ੍ਰੋਤਸਾਹਨ, ਕਾਨਫਰੰਸਾਂ, ਪ੍ਰਦਰਸ਼ਨੀਆਂ) ਸੈਰ-ਸਪਾਟੇ ‘ਚ ਮਹੱਤਵਪੂਰਨ ਵਾਧਾ ਕਰੇਗਾ। ਅੰਮ੍ਰਿਤਸਰ ਭਾਰਤ ਦੇ ਸਭ ਤੋਂ ਪ੍ਰਮੁੱਖ ਅਧਿਆਤਮਿਕ ਅਤੇ ਵਿਰਾਸਤੀ ਸਥਾਨਾਂ ਵਿੱਚੋਂ ਇੱਕ ਹੈ, ਇਸ ਲਈ ਇਸ ਪ੍ਰੋਜੈਕਟ ਨਾਲ ਸ਼ਹਿਰ ਵੱਡੇ ਪੱਧਰ ‘ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ, ਡੈਸਟੀਨੇਸ਼ਨ ਵੈਡਿੰਗ ਅਤੇ ਕਾਰਪੋਰੇਟ ਸੰਮੇਲਨਾਂ ਲਈ ਇੱਕ ਮੋਹਰੀ ਅਤੇ ਪਸੰਦੀਦਾ ਸਥਾਨ ਵਜੋਂ ਉਭਰੇਗਾ।

ਨਿਵੇਸ਼-ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਵੱਲੋਂ ਪੰਜਾਬ ਵਿੱਚ ਪਹਿਲਾ ਨਿਵੇਸ਼ ਸੂਬੇ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਦੇ ਢਾਂਚੇ ਵਿੱਚ ਨਿਵੇਸ਼ਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895400