Tuesday, May 5, 2026
Home Blog Page 136

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰ. +91 94787 79112 ‘ਤੇ ਕਾਲ ਕਰਨ ਲਈ ਕਿਹਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 ‘ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ  ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਿਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਕਾਲ ਕਰ ਸਕਦੇ ਹਨ।”ਉਨ੍ਹਾਂ ਨੇ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਪੂਰੀ ਮਦਦ ਦਾ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ ਇੱਕ ਸਮਰਪਿਤ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ-ਰਾਤ ਕਾਰਜਸ਼ੀਲ ਰਹੇਗਾ।

ਇਹ ਵੀ ਪੜ੍ਹੋ  ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਸੰਜੀਵ ਅਰੋੜਾ

ਉਨ੍ਹਾਂ ਅੱਗੇ ਕਿਹਾ, “ਜੇਕਰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਲੋਕ 0172 2260042 ਅਤੇ 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ +91 94787 79112 ‘ਤੇ ਵਟਸਅੱਪ ਰਾਹੀਂ ਮੈਸੇਜ ਭੇਜ ਸਕਦੇ ਹਨ।”ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਫਸੇ ਲੋਕਾਂ ਨੂੰ ਜਲਦ ਤੋਂ ਜਲਦ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।” ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਸੰਜੀਵ ਅਰੋੜਾ

0

👉ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ
Chandigarh News:ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਅਤੇ 1998 ਤੋਂ ਹਰ ਉਦਯੋਗਿਕ ਨੀਤੀ ਤਹਿਤ ਪੰਜਾਬ ‘ਚ ਨਿਰੰਤਰ ਨਿਵੇਸ਼ ਕੀਤਾ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਇਹ ਕੰਪਨੀ ਆਪਣੇ ਤਾਜ਼ਾ ਨਿਵੇਸ਼ ਰਾਹੀਂ ਰੋਜ਼ਗਾਰ ਦੇ 1500 ਤੋਂ ਵੱਧ ਨਵੇਂ ਮੌਕੇ ਵੀ ਪੈਦਾ ਕਰੇਗੀ।ਨਵੇਂ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਕੰਪਨੀ ਹੁਣ ਪੰਜਾਬ ਵਿੱਚ 690 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ, ਜਿਸ ਵਿੱਚੋਂ 53 ਕਰੋੜ ਰੁਪਏ ਪਰਾਲੀ ਆਧਾਰਿਤ ਬਾਇਲਰ ਅਤੇ ਟਰਬਾਈਨ ਲਈ ਨਿਵੇਸ਼ ਕੀਤੇ ਜਾ ਰਹੇ ਹਨ। ਇਸ ਨਾਲ ਪ੍ਰਤੀ ਸਾਲ ਲਗਭਗ 120000 ਟਨ ਪਰਾਲੀ (10000 ਟਨ ਪ੍ਰਤੀ ਮਹੀਨਾ) ਦੀ ਖਪਤ ਹੋਵੇਗੀ, ਜੋ ਲਗਭਗ 20/25 ਕਿਲੋਮੀਟਰ ਦਾਇਰੇ ਅੰਦਰ ਪੈਂਦੇ ਖੇਤਾਂ ‘ਚ ਪਰਾਲੀ ਸਾੜਨ ਤੋਂ ਮੁਕਤ ਕਰਨ ਵਿੱਚ ਸਹਾਈ ਹੋਵੇਗਾ।ਗੰਗਾ ਐਕਰੋਵੂਲਜ਼ ਲਿਮਟਿਡ ਦੇ ਪ੍ਰਧਾਨ ਅਮਿਤ ਥਾਪਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗੰਗਾ ਐਕਰੋਵੂਲਜ਼ ਲਿਮਟਿਡ ਨੇ ਪਿਛਲੇ ਨਿਵੇਸ਼ਕ ਸੰਮੇਲਨ ਵਿੱਚ 301 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ‘ਚ ਸਾਜ਼ਗਾਰ ਉਦਯੋਗਿਕ ਮਾਹੌਲ, ਕਾਰੋਬਾਰ ਦੀ ਸੌਖ ਨੂੰ ਉਤਸ਼ਾਹਿਤ ਕਰਨ ਲਈ ਨੀਤੀਆਂ ‘ਚ ਬਦਲਾਅ ਅਤੇ ਕਾਰੋਬਾਰ ਕਰਨ ਲਈ ਲਾਗਤ ਖ਼ਰਚਿਆਂ ‘ਚ ਕਟੌਤੀ ਦੇ ਚਲਦਿਆਂ ਅਸੀਂ ਆਪਣੀ ਨਿਵੇਸ਼ ਰਾਸ਼ੀ ਨੂੰ ਸੋਧ ਕੇ 690 ਕਰੋੜ ਰੁਪਏ ਕਰ ਦਿੱਤਾ ਸੀ ਅਤੇ ਹੁਣ ਅਸੀਂ ਇਸਨੂੰ ਵਧਾ ਕੇ ਲਗਭਗ 750 ਕਰੋੜ ਕਰਨ ਜਾ ਰਹੇ ਹਾਂ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਇਸ ਵਿੱਚੋਂ 400 ਕਰੋੜ ਰੁਪਏ ਦਾ ਨਿਵੇਸ਼ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਬਾਕੀ ਨਿਵੇਸ਼ ਅਗਲੇ 24 ਮਹੀਨਿਆਂ ਵਿੱਚ ਕੀਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਦੇ ਵਿਸਥਾਰ ਨਾਲ ਹੁਣ ਬੁਣਾਈ, , ਕਾਰਪੇਟ ਅਤੇ ਤਕਨੀਕੀ ਟੈਕਸਟਾਈਲ ਦੇ ਵੱਖ-ਵੱਖ ਹਿੱਸਿਆਂ (ਸੈਗਮੈਂਟਸ) ਲਈ ਧਾਗੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵਿਸਥਾਰ ਉੱਚ-ਮੁੱਲ ਵਾਲੇ ਟੈਕਸਟਾਈਲ ਨਿਰਮਾਣ ਅਤੇ ਨਿਰਯਾਤ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ।ਇਸ ਨਾਲ ਵਾਧੂ ਰੋਜ਼ਗਾਰ ਪੈਦਾ ਹੋਣ ਦੇ ਨਾਲ-ਨਾਲ ਸਥਾਨਕ ਮੁੱਲ ਲੜੀ, ਐਮ.ਐਸ.ਐਮ.ਈ. ਅਤੇ ਸਹਾਇਕ ਇਕਾਈਆਂ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਖੇਤਰ ‘ਚ ਆਰਥਿਕਤਾ ਨੂੰ ਬਲ ਮਿਲੇਗਾ। ਇਹ ਵਿਸਥਾਰ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਇਸਦੇ ਨਿਵੇਸ਼ਕ-ਅਨੁਕੂਲ ਮਾਹੌਲ ਦੇ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ, ਜੋ ਘਰੇਲੂ ਅਤੇ ਵਿਸ਼ਵਵਿਆਪੀ ਨਿਰਮਾਤਾਵਾਂ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

0

👉ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਪੀੜ੍ਹੀਆਂ ਨੂੰ ਬਰਬਾਦ ਕੀਤਾ; ‘ਆਪ` ਸਰਕਾਰ ਨੇ ਨੈੱਟਵਰਕ ਖ਼ਤਮ ਕਰਨ ਲਈ ਫੈਸਲਾਕੁਨ ਕਾਰਵਾਈ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੀ ਸਰਕਾਰ ਨੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜੀ, ਇਕ ਸਾਲ ਵਿੱਚ 16.70 ਕਰੋੜ ਰੁਪਏ ਦੀ ਡਰੱਗ ਮਨੀ ਵਸੂਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ।ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।”ਇਸ ਮੁਹਿੰਮ ਦੇ ਪੱਧਰ ਅਤੇ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਕ ਜਨ ਲਹਿਰ ਵਿੱਚ ਬਦਲਣ ਲਈ ਇਕ ਵਿਆਪਕ ਅਤੇ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੇ ਇਕ ਸਾਲ ਵਿੱਚ ਮਾਰਚ 2025 ਤੋਂ ਫਰਵਰੀ 2026 ਤੱਕ ਨਸ਼ਿਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ।”ਇਸ ਮੁਹਿੰਮ ਤਹਿਤ ਕੀਤੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,277 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਅਤੇ 49 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ।”

ਇਹ ਵੀ ਪੜ੍ਹੋ  Moga Police ਵੱਲੋ ਗੁੰਮ ਹੋਏ 160 ਮੋਬਾਇਲ ਫੋਨ ਬ੍ਰਾਮਦ,ਮਾਲਕਾਂ ਨੂੰ ਸੌਂਪੇ

ਉਨ੍ਹਾਂ ਅੱਗੇ ਕਿਹਾ, “ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹ ਦਿੱਤੀਆਂ ਗਈਆਂ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਲਗਪਗ 88 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਨੂੰ ਦਰਸਾਉਂਦੀ ਹੈ।”ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਤੋਂ ਹੁਣ ਦੇ ਹਾਲਾਤ ਵਿੱਚ ਆਏ ਸਪੱਸ਼ਟ ਫਰਕ ਬਾਰੇ ਕਿਹਾ, “ਪੁਰਾਣੇ ਆਗੂਆਂ ਦੇ ਉਲਟ ਪੰਜਾਬ ਸਰਕਾਰ ਹੁਣ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਦੇਖਣ ਲਈ ਚੁੱਪ ਨਹੀਂ ਬੈਠੀ ਹੈ। ਅਸੀਂ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਹੈ।”ਪੰਜਾਬ ਸਰਕਾਰ ਦਾ ਦ੍ਰਿੜ੍ਹ ਇਰਾਦਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਸਰਕਾਰ ਦੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹੈ ਅਤੇ ਇਹ ਬਿਨਾਂ ਕਿਸੇ ਰੋਕ-ਟੋਕ ਤੋਂ ਲਗਾਤਾਰ ਜਾਰੀ ਰਹੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ

0

Amritsar News:ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਕਕਾਰਾਂ ’ਤੇ ਸਵਾਲ ਚੁੱਕਣੇ ਦੁਖਦਾਈ ਹਨ। ਬਾਰ-ਬਾਰ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਾਉਣ ਵਾਂਗ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਕਿ ਪ੍ਰੀਖਿਆ ਸਟਾਫ਼ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਘਟਨਾਵਾਂ ਪ੍ਰਤੀ ਆਪਣੇ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ, ਜਿਸ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਹਰ ਸੂਬੇ ਦੀ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਬਾਰੇ ਇਹ ਆਦੇਸ਼ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ ਅਤੇ ਜੇ ਕੋਈ ਇਸ ਦੀ ਉਲੰਘਣਾ ਕਰੇ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਵੱਲੋ ਗੁੰਮ ਹੋਏ 160 ਮੋਬਾਇਲ ਫੋਨ ਬ੍ਰਾਮਦ,ਮਾਲਕਾਂ ਨੂੰ ਸੌਂਪੇ

0

Moga News: Moga Police ਵੱਲੋਂ ਐਸ.ਐਸ.ਪੀ ਅਜੈ ਗਾਂਧੀ ਦੀ ਅਗਵਾਈ ਹੇਠ ਜ਼ਿਲ੍ਹੇ ‘ਚ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ ਮੋਬਾਇਲ ਫ਼ੋਨਾਂ ਨੂੰ CEIR ਪੋਰਟਲ ਦੀ ਮੱਦਦ ਨਾਲ ਬ੍ਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤਾ ਹੈ। ਇਸ ਸਬੰਧ ਵਿਚ ਅੱਜ ਇੱਕ ਸਮਾਗਮ ਵੀ ਆਯੋਜਿਤ ਕੀਤਾ ਗਿਆ, ਜਿੱਥੇ ਇਹ ਮੋਬਾਇਲ ਫ਼ੋਨ ਉਨ੍ਹਾਂ ਦੇ ਅਸਲ ਮਾਲਕ ਨੂੰ ਸੁਪਰਦ ਕੀਤੇ ਗਏ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋ CEIR ਪੋਰਟਲ ਤੇ ਆਪਣੇ ਮੋਬਾਇਲ ਫੋਨਾਂ ਸਬੰਧੀ ਆਨਲਾਇਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। ਇਹਨਾ ਦਰਖਾਸਤਾਂ ‘ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਵੱਲੋ ਗੁੰਮ ਹੋਏ ਮਿਤੀ 01/01/2026 ਤੋਂ ਅੱਜ ਤੱਕ 160 ਮੋਬਾਇਲ ਫੋਨਾਂ ਦੀ ਜਾਣਕਾਰੀ ਮਿਲਣ ਉਪਰ ਇਹਨਾਂ ਫੋਨਾ ਨੂੰ ਪੰਜਾਬ ਦੇ ਵੱਖ ਵੱਖ ਜਿਲਿਆਂ ਅਤੇ ਪੰਜਾਬ ਤੋ ਬਾਹਰ ਤੋ ਵਾਪਿਸ ਲਿਆਦੇ ਗਏ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਅੱਜ ਮੋਗਾ ਪੁਲਿਸ ਵੱਲੋਂ ਕੀਤੇ ਗਏ ਇਸ ਮੋਬਾਇਲ ਵੰਡ ਸਮਾਰੋਹ ਦੀ ਜਿੱਥੇ ਮੋਬਾਇਲ ਹਾਸਿਲ ਕਰਨ ਵਾਲੇ ਲੋਕਾਂ ਨੇ ਤਾਰੀਫ ਕੀਤੀ ਉਥੇ ਹੀ ਆਮ ਪਬਲਿਕ ਨੇ ਵੀ ਇਸ ਕੰਮ ਲਈ ਮੋਗਾ ਪੁਲਿਸ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਗੇ ਵੀ ਮੋਗਾ ਪੁਲਿਸ ਗੁੰਮ ਜਾਂ ਚੋਰੀ ਹੋਏ ਮੋਬਾਈਲਾਂ ਦੀ ਤਕਨੀਕੀ ਰਾਹੀਂ ਤੇਜ਼ੀ ਨਾਲ ਟਰੇਸਿੰਗ ਕਰਵਾਉਣ ਅਤੇ ਜਲਦੀ ਮਾਲਕਾਂ ਤੱਕ ਪਹੁੰਚਾਉਣ ਦਾ ਕੰਮ ਜਾਰੀ ਰੱਖੇਗੀ। ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਦਾ ਫੋਨ ਗੁੰਮ/ਚੋਰੀ ਹੋਇਆ ਹੋਵੇ ਤਾਂ ਤੁਰੰਤ ਅਪਣੀ ਕੰਪਲੇਂਟ CEIR PORTAL https://www.ceir.gov.in ਪਰ ਦਰਜ ਕਰਨ । ਇਸ ਦੌਰਾਨ ਐਸ.ਐਸ.ਪੀ ਅਜੈ ਗਾਂਧੀ ਨੇ ਵੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਪਾਸੋ ਮੋਬਾਇਲ ਫੋਨ ਖਰੀਦ ਕਰਨ ਤੋ ਪਹਿਲਾਂ ਉਸਦੀ ਪੂਰੀ ਜਾਣਕਾਰੀ ਹਾਸਿਲ ਕਰ ਲਓ ਅਤੇ ਕਿਸੇ ਸ਼ੱਕੀ ਜਾਂ ਅਣਜਾਣ ਵਿਅਕਤੀ ਪਾਸੋ ਕਿਸੇ ਦਸਤਾਵੇਜ ਤੋ ਬਿਨ੍ਹਾਂ ਮੋਬਾਇਲ ਫੋਨ ਦੀ ਖਰੀਦ ਨਾ ਕਰੋ।

ਇਹ ਵੀ ਪੜ੍ਹੋ  ਈਰਾਨ ਦੇ ਹੱਕ/ਵਿਰੋਧ ‘ਚ ਪ੍ਰਦਰਸ਼ਨ ਕਰਨ ਵਾਲਿਆਂ ‘ਤੇ ਏਜੰਸੀਆਂ ਰੱਖਣਗੀਆਂ ਡੂੰਘੀ ਨਜ਼ਰ!

ਜੇਕਰ ਕਿਤੇ ਵੀ ਤਹਾਨੂੰ ਲਵਾਰਿਸ ਪਿਆ ਫੋਨ ਮਿਲਦਾ ਹੈ ਤਾਂ ਇਸ ਮੋਬਾਇਲ ਫੋਨ ਨੂੰ ਉਸਦੇ ਅਸਲ ਮਾਲਕ ਜਾਂ ਤੁਹਾਡੇ ਨਜਦੀਕ ਪੈਂਦੇ ਪੁਲਿਸ ਸਟੇਸ਼ਨ ਵਿੱਚ ਜਮ੍ਹਾ ਕਰਵਾਇਆ ਜਾਵੇ, ਤਾਂ ਜੋ ਇਸ ਦੀ ਕਿਸੇ ਕਿਸਮ ਦੀ ਦੁਰਵਰਤੋ ਨਾ ਹੋ ਸਕੇ। ਜਿਹਨਾਂ ਆਪਣੇ ਮੋਬਾਇਲ ਫੋਨਾਂ ਦੀ ਤੁਹਾਡੇ ਦੁਆਰਾ ਵਰਤੋਂ ਕੀਤੀ ਜਾ ਰਹੀ ਹੈ, ਉਹਨਾਂ ਫੋਨਾਂ ਵਿਚ ਮੌਜੂਦ ਜਰੂਰੀ ਡਾਟੇ ਦੀ ਸੁਰੱਖਿਆ ਲਈ ਸਿਕਉਰਿਟੀ ਲਾਕ ਜਰੂਰ ਲਗਾ ਕੇ ਰੱਖੋ ਅਤੇ ਕਿਸੇ ਵੀ ਅਣਜਾਣ ਵਿਅਕਤੀ ਨਾਲ OTP ਸ਼ੇਅਰ ਨਾ ਕੀਤਾ ਜਾਵੇ। ਇਸ ਤੋਂ ਇਲਾਵਾ CEIR ਪੋਰਟਲ ਸਬੰਧੀ ਹੋਰ ਲੋਕਾ ਨੂੰ ਵੀ ਜਾਕਰੂਕ ਕੀਤਾ ਜਾਵੇ ਤਾਂ ਜੋ ਉਸਦਾ ਫੋਨ ਲੱਭਣ ਵਿੱਚ ਅਸਾਨੀ ਹੋ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਮਰੀਜਾਂ ਦੇ ਹਾਲਾਤ ਸਥਿਰ
Ferozepur News: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਡਾਕਟਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਮਰੀਜ਼ਾਂ ਦੇ ਇਲਾਜ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਲਾਜ ਵਿੱਚ ਕੋਈ ਵੀ ਕਮੀ ਨਾ ਰਹਿਣ ਦਿੱਤੀ ਜਾਵੇ।

ਇਹ ਵੀ ਪੜ੍ਹੋ  ਈਰਾਨ ਦੇ ਹੱਕ/ਵਿਰੋਧ ‘ਚ ਪ੍ਰਦਰਸ਼ਨ ਕਰਨ ਵਾਲਿਆਂ ‘ਤੇ ਏਜੰਸੀਆਂ ਰੱਖਣਗੀਆਂ ਡੂੰਘੀ ਨਜ਼ਰ!

ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਥਿਤੀ ‘ਤੇ ਨਿਰੰਤਰ ਨਜ਼ਰ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੱਜੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ। ਪੀਣ ਵਾਲੇ ਪਾਣੀ ਦੇ ਵੀ ਸੈਂਪਲ ਦੁਬਾਰਾ ਲਏ ਗਏ ਹਨ ਅਤੇ ਐਸ.ਈ. ਅਤੇ ਐਕਸ.ਈ.ਐਨ. ਪੰਚਾਇਤੀ ਰਾਜ ਨੂੰ ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲਾ ਵਾਲਾ ਪਾਣੀ ਉਪਲੱਬਧ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਦੁਬਈ ‘ਚ ਫ਼ਸਿਆ Bathinda ਦਾ ਪ੍ਰਿੰਸੀਪਲ ਜੋੜਾ, ਵਾਪਸ ਲਿਆਉਣ ਦੀ ਕੀਤੀ ਅਪੀਲ

ਇਸ ਤੋਂ ਇਲਾਵਾ ਪਿੰਡ ਵਿਚ ਲੋਕਾਂ ਦੀ ਮੈਡੀਕਲ ਸਹੁਲਤਾਂ ਲਈ ਮੈਡੀਕਲ ਕੈਂਪ ਲਗਾਇਆ ਹੋਇਆ ਹੈ ਜਿੱਥੇ ਮਾਹਿਰ ਡਾਕਟਰ ਉਨ੍ਹਾਂ ਦੀ ਸਹਾਇਤਾ ਲਈ ਉਪਲੱਬਧ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਘੜੀ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਪੀਣ ਵਾਲਾ ਪਾਣੀ ਹੀ ਵਰਤਿਆ ਜਾਵੇ ਅਤੇ ਪਾਣੀ ਨੂੰ ਉਬਾਲ ਕੇ ਹੀ ਪੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

👉ਇਸ ਸਾਲ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ; ਸਿੰਗਲ-ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ: ਹਰਜੋਤ ਸਿੰਘ ਬੈਂਸ
Chandigarh News: Punjab Government ; ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ।ਸਿੱਖਿਆ ਮੰਤਰੀ ਨੇ ਕਿਹਾ, “ਇਹ ਪੰਜਾਬ ਦੇ ਧਾਰਮਿਕ ਸੈਰ-ਸਪਾਟੇ ਲਈ ਇੱਕ ਇਤਿਹਾਸਕ ਪਲ ਹੈ। ਅਸੀਂ ਅੱਜ ਇੱਕ ਸਥਾਈ, ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕਰ ਰਹੇ ਹਾਂ। ਇਹ ਸਹੂਲਤ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਹੂਲਤ ਹੈ ਜੋ ਸਾਲ ਭਰ ਸੰਗਤ ਨੂੰ ਸੁਖਦ ਰਿਹਾਇਸ਼ ਦੇਵੇਗੀ। ਇਸ ਨਾਲ ਨਾ ਸਿਰਫ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਸਹੂਲਤ ਹੋਵੇਗੀ ਬਲਕਿ ਸ੍ਰੀ ਅਨੰਦਪੁਰ ਸਾਹਿਬ ਦੀ ਸੈਰ-ਸਪਾਟਾ ਸੰਭਾਵਨਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਇੱਥੇ ਆਉਣ ਵਾਲੀ ਸੰਗਤ ਨੂੰ ਬਿਹਤਰ ਅਨੁਭਵ ਮਿਲੇਗਾ।”

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

ਵਾਤਾਵਰਣ ਸੰਭਾਲ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਸਿੰਗਲ-ਯੂਜ਼ ਪਲਾਸਟਿਕ ‘ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਰੇ ਲੰਗਰ ਸਥਾਨਾਂ ‘ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸੇਵਾ ਲਈ ਵੱਡੇ ਪੱਧਰ ‘ਤੇ ਲੰਗਰ ਲਗਾਏ ਜਾ ਰਹੇ ਹਨ, ਇਸ ਲਈ ਅਸੀਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਤਰਜੀਹ ਦਿੱਤੀ ਹੈ। ਵਰਤੀ ਜਾਣ ਵਾਲੀ ਹਰ ਪਲੇਟ, ਕੱਪ ਅਤੇ ਭਾਂਡੇ ਬਾਇਓਡੀਗ੍ਰੇਡੇਬਲ, ਗੈਰ-ਪਲਾਸਟਿਕ ਸਮੱਗਰੀ ਤੋਂ ਬਣੇ ਹੋਣਗੇ।”ਦੁਨੀਆਂ ਭਰ ਦੀ ਸਿੱਖ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂਘਰ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਤੋਂ ਬਾਅਦ, ਸੂਬਾ ਸਰਕਾਰ ਵੱਲੋਂ ਹੁਣ ਨਵੇਂ ਜੋਸ਼ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀ ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਹੋਲੇ ਮਹੱਲੇ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਜਸ਼ਨ ਦੀ ਅਧਿਆਤਮਿਕ ਸ਼ਾਨ ਦਾ ਆਨੰਦ ਮਾਨਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ‘ਤੇ ਸਜਾਇਆ ਗਿਆ ਹੈ ਜੋ ਰਾਤ ਸਮੇਂ ਇਕ ਰੂਹਾਨੀ ਅਨੁਭਵ ਪ੍ਰਦਾਨ ਕਰਦਾ ਹੈ। ਪੰਜ ਪਿਆਰਿਆਂ ਦੇ ਪਾਰਕ ਨੂੰ ਹੁਣ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ ਜੋ ਵਿਰਾਸਤੀ ਸ਼ਾਨ ਬਹਾਲੀ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ। ਭਾਈ ਜੈਤਾ ਜੀ ਅਜਾਇਬ ਘਰ ਅਤੇ ਹੋਰ ਸਥਾਨ ਆਪਣੇ ਅਮੀਰ ਇਤਿਹਾਸਕ ਪ੍ਰਦਰਸ਼ਨੀਆਂ ਨਾਲ ਸੰਗਤਾਂ ਨੂੰ ਆਕਰਸ਼ਿਤ ਕਰਦੇ ਰਹਿੰਦੇ ਹਨ।ਪੰਜਾਬ ਦੇ ਹਰ ਕੋਨੇ ਕੋਨੇ ਤੋਂ ਟਰੈਕਟਰਾਂ ਅਤੇ ਟਰਾਲੀਆਂ ‘ਤੇ ਆਉਣ ਵਾਲੀ ਸੰਗਤ ਦੇ ਪ੍ਰਬੰਧਨ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 28 ਸਮਰਪਿਤ ਪਾਰਕਿੰਗ ਜ਼ੋਨ ਅਤੇ ਦੋ ਵਿਸ਼ੇਸ਼ ‘ਟਰਾਲੀ ਸਿਟੀ’ ਅਤੇ ਟਰਾਲੀ ਸਟ੍ਰੀਟ ਸਥਾਪਤ ਕੀਤੀਆਂ ਹਨ। ਬਾਥਰੂਮ, ਸੀਸੀਟੀਵੀ ਨਿਗਰਾਨੀ ਅਤੇ ਜਾਣਕਾਰੀ ਦੇਣ ਵਾਲੀਆਂ ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਸਹੂਲਤਾਂ ਵੱਖ-ਵੱਖ ਖੇਤਰਾਂ ਵਿੱਚ ਸੇਵਾ ਲਈ ਰਣਨੀਤਕ ਤੌਰ ‘ਤੇ ਸਥਿਤ ਹਨ। ਮਾਝਾ ਅਤੇ ਦੋਆਬਾ ਵਾਲੀ ਸੰਗਤ ਨੂੰ ਚਰਨ ਗੰਗਾ ਦੇ ਨੇੜੇ ਟਰਾਲੀ ਸਿਟੀ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮਾਲਵਾ ਅਤੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਪਿੰਡ ਝਿੰਜੜੀ ਵਿੱਚ ਸਥਿਤ ਸਹੂਲਤ ‘ਤੇ ਠਹਿਰਾਇਆ ਜਾਵੇਗਾ।ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ‘ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾਣਗੀਆਂ ਤਾਂ ਜੋ ਹੋਲਾ ਮਹੱਲਾ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਾਕਾਰੀ ਦਿਖਾਈ ਜਾਵੇਗੀ, ਜਿਸ ਨਾਲ ਹੋਲਾ ਮਹੱਲਾ ਦੇ ਜਸ਼ਨਾਂ ਦਾ ਰੰਗ ਹੋਰ ਵੀ ਗੂੜ੍ਹਾ ਹੋ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਸਿਹਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਰਨ ਗੰਗਾ ਸਟੇਡੀਅਮ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਹਰ ਪਾਰਕਿੰਗ ਅਤੇ ਮੁੱਖ ਸੰਗਤ ਸਥਾਨ ‘ਤੇ ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਨ੍ਹਾਂ ਅੱਗੇ ਕਿਹਾ, “ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਰਨ ਗੰਗਾ ਸਟੇਡੀਅਮ ਨੇੜੇ ਮੁੱਖ ਇਕੱਠ ਦੇ ਰਸਤੇ ‘ਤੇ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਦੇ ਨਾਲ ਮਜ਼ਬੂਤ ਸੁਰੱਖਿਆ ਉਪਾਅ ਕੀਤੇ ਗਏ ਹਨ ਅਤੇ ਨਿਹੰਗ ਸਿੰਘਾਂ ਨੂੰ ਆਪਣੇ ਰਵਾਇਤੀ ਯੁੱਧ ਪ੍ਰਦਰਸ਼ਨਾਂ ਲਈ ਲੋੜੀਂਦੀ ਜਗ੍ਹਾ ਪ੍ਰਦਾਨ ਕੀਤੀ ਗਈ ਹੈ।” ਮੁੱਖ ਇਕੱਠ ਦੀ ਅਸਲ-ਸਮੇਂ ਦੀ ਜਾਣਕਾਰੀ ਅਤੇ ਲਾਈਵ ਪ੍ਰਸਾਰਣ ਪ੍ਰਦਾਨ ਕਰਨ ਲਈ ਮੁੱਖ ਸਥਾਨਾਂ ‘ਤੇ 20 ਵੱਡੀਆਂ ਐਲਈਡੀ ਸਕ੍ਰੀਨਾਂ ਦਾ ਇੱਕ ਨੈੱਟਵਰਕ ਲਗਾਇਆ ਗਿਆ ਹੈ। ਇਹ ਪਹਿਲਕਦਮੀ ਪਾਰਕਿੰਗ ਖੇਤਰਾਂ ਵਿੱਚ ਸ਼ਰਧਾਲੂਆਂ ਨੂੰ ਵਿਰਾਸਤੀ ਖੇਡਾਂ ਅਤੇ ਕਰਾਫਟ ਮੇਲੇ ਸਮੇਤ ਚੱਲ ਰਹੇ ਸਮਾਗਮਾਂ ਨਾਲ ਜੋੜੀ ਰੱਖੇਗੀ। ਸ. ਹਰਜੋਤ ਸਿੰਘ ਬੈਂਸ ਨੇ ਇਸ ਇਤਿਹਾਸਕ ਜਸ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮਹੀਨਿਆਂ ਦੀ ਤਿਆਰੀ ਅਤੇ ਸਖ਼ਤ ਮਿਹਨਤ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋਂ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੁਵਾ-ਸੰਸਦ-2026 ਆਯੋਜਿਤ

0

👉ਪ੍ਰਾਥਨਾ, ਰੁਪਸੀ, ਪ੍ਰਕਾਸ਼, ਦੀਪ ਧਾਰਾ ਅਤੇ ਸ਼ਸ਼ੀਕੇਸ਼ ਦੀ ਰਾਜ ਪੱਧਰੀ ਯੁਵਾ ਸੰਸਦ 2026 ਲਈ ਹੋਈ ਚੋਣ
Talwandi Sabo News: Guru Kashi University; ਭਾਰਤ ਸਰਕਾਰ ਦੇ ਯੁਵਾ ਤੇ ਖੇਡ ਮੰਤਰਾਲੇ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਕਸਿਤ ਭਾਰਤ @ 2047 ਤਹਿਤ ਜ਼ਿਲ੍ਹਾ ਪੱਧਰੀ ਵਿਕਿਸਤ ਭਾਰਤ ਯੁਵਾ-ਸੰਸਦ-2026 ਦਾ ਆਯੋਜਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਕੈਂਪਸ ਡਾਇਰੈਕਟਰ ਹਰਜਸਪਾਲ ਸਿੰਘ ਸਿੱਧੂ, ਬਤੌਰ ਮੁਖ ਮਹਿਮਾਨ ਹਾਜ਼ਰ ਹੋਏ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਜ਼ਿਲ੍ਹਾਯੂਥ ਅਫਸਰ ਬਠਿੰਡਾ, ਸਰਬਜੀਤ ਸਿੰਘ, ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਆਪਕਾਂ ਅਤੇ ਲਗਭਗ 150 ਵਿਦਿਆਰਥੀਆਂ ਨੇ ਵੀ ਹਾਜ਼ਰੀ ਭਰੀ।

ਇਹ ਵੀ ਪੜ੍ਹੋ  ਈਰਾਨ ਦੇ ਹੱਕ/ਵਿਰੋਧ ‘ਚ ਪ੍ਰਦਰਸ਼ਨ ਕਰਨ ਵਾਲਿਆਂ ‘ਤੇ ਏਜੰਸੀਆਂ ਰੱਖਣਗੀਆਂ ਡੂੰਘੀ ਨਜ਼ਰ!

ਡਾ. ਸਿੱਧੂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਰਾਸ਼ਟਰੀ ਮੁਦਿੱਆਂ ਅਤੇ ਦੇਸ਼ ਦੇ ਵਿਕਾਸ ਵਿੱਚ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਸੁਝਾਅ ਪ੍ਰਗਟ ਕਰਨ ਲਈ ਇਹ ਮੰਚ ਪ੍ਰਦਾਨ ਕੀਤਾ ਗਿਆ ਹੈ। ਉਹਨਾ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਜਿੱਥੇ ਦੇਸ਼ ਦੇ ਵਿਕਾਸ ਵਿੱਚ ਭਾਰਤ ਦੇ ਹਰ ਨਾਗਰਿਕ ਦਾ ਯੋਗਦਾਨ ਹੋਣਾ ਚਾਹੀਦਾ ਹੈ। ਉਹਨਾਂ ਨੌਜਵਾਨਾਂ ਅੱਗੇ ਵਿਕਸਿਤ ਭਾਰਤ ਦੀ ਤਸਵੀਰ ਪੇਸ਼ ਕਰਦਿਆਂ ਉਹਨਾਂ ਨੂੰ ਸਮਾਜਿਕ ਕਦਰਾਂ ਕੀਮਤਾਂ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਐੱਨ. ਐੱਸ. ਐੱਸ. ਕੋਆਰਡੀਨੇਟਰ ਨਰਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੁਵਾ ਸੰਸਦ ਦੇ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਯੁਵਾ ਸੰਸਦ ਵਿੱਚ ਵਿਦਿਆਰਥੀਆਂ ਨੇ ਅਪਾਤਕਾਲ ਵਿਸ਼ੇ ਦੇ ਪੱਖ ਅਤੇ ਵਿਪੱਖ ਵਿੱਚ ਆਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ  ਦੁਬਈ ‘ਚ ਫ਼ਸਿਆ Bathinda ਦਾ ਪ੍ਰਿੰਸੀਪਲ ਜੋੜਾ, ਵਾਪਸ ਲਿਆਉਣ ਦੀ ਕੀਤੀ ਅਪੀਲ

ਜੱਜਾਂ ਦੇ ਪੈਨਲ ਪ੍ਰੋ. ਸੁਰਜੀਵਨ ਰਾਣੀ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ, (ਡਾ.) ਵੀਨਾ ਗਰਗ ਪ੍ਰਿੰਸੀਪਲ ਭਾਈ ਭਗਤਾ ਇੰਸਟੀਚਿਊਟ ਆਫ ਹਾਇਰ ਐਜੂਕੇਸ਼ਨ, ਐਡਵੋਕੇਟ ਹਰੀਸ਼ ਜੋਸ਼ੀ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਿਲ ਹਨੂਮਾਨਗੜ੍ਹ, ਮੈਡਮ ਸਰੋਜ ਸਹਾਇਕ ਕਮਾਂਡੈਂਟ ਐਨ. ਡੀ. ਆਰ. ਐੱਫ. ਤੇ ਜਸਵਿੰਦਰ ਸ਼ਰਮਾ ਸਮਾਜ ਸੇਵੀ ਵੱਲੋਂ ਕੁਮਾਰੀ ਪ੍ਰਾਥਨਾ ਤੇ ਕੁਮਾਰੀ ਰੁਪਸੀ ਜੀ.ਕੇ.ਯੂ. ਪ੍ਰਕਾਸ਼ ਪਾਂਡੇ ਤੇ ਦੀਪ ਧਾਰਾ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਅਤੇ ਸ਼ਸ਼ੀਕੇਸ਼ ਕੁਮਾਰ ਭਾਈ ਭਗਤਾ ਇੰਸਟੀਚਿਊਟ ਆਫ ਹਾਇਰ ਐਜੂਕੇਸ਼ਨ ਨੂੰ ਰਾਜ ਪੱਧਰੀ ਯੁਵਾ ਸੰਸਦ ਲਈ ਚੁਣਿਆ ਗਿਆ। ਉਹਨਾਂ ਦੱਸਿਆ ਕਿ ਚੁਣੇ ਗਏ ਵਿਦਿਆਰਥੀ ਯੁਵਾ ਅਤੇ ਖੇਡ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਹੋਣ ਵਾਲੀ ਰਾਜ ਪੱਧਰੀ ਯੁਵਾ ਸੰਸਦ-2026 ਵਿੱਚ ਹਿੱਸਾ ਲੈਣਗੇ।ਡਾ. ਰਜਨੀਸ਼ ਬਿਸ਼ਨੋਈ, ਸਹਾਇਕ ਡੀਨ ਦੀ ਟੀਮ ਦਾ ਸਮੂਹ ਪ੍ਰਬੰਧਨ ਸਲਾਘਾ-ਯੋਗ ਰਿਹਾ, ਆਯੋਜਕਾਂ ਵੱਲੋਂ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਈਰਾਨ ਦੇ ਹੱਕ/ਵਿਰੋਧ ‘ਚ ਪ੍ਰਦਰਸ਼ਨ ਕਰਨ ਵਾਲਿਆਂ ‘ਤੇ ਏਜੰਸੀਆਂ ਰੱਖਣਗੀਆਂ ਡੂੰਘੀ ਨਜ਼ਰ!

0

Chandigarh News: us israel iran war; ਦੋ ਦਿਨ ਪਹਿਲਾਂ ਅਮਰੀਕਾ-ਇਜ਼ਰਾਇਲ ਵੱਲੋਂ ਮਿਲਕੇ ਕੀਤੇ ਹਮਲੇ ਵਿਚ ਮਾਰੇ ਗਏ ਈਰਾਨ ਦੇ ਸੁਪਰੀਮ ਲੀਡਰ ਖਮੇਨੇਈ ਦੀ ਹੋਈ ਮੌਤ ਤੋਂ ਬਾਅਦ ਭਾਰਤ ‘ਚ ਈਰਾਨ ਦੇ ਹੱਕ/ਵਿਰੋਧ ‘ਚ ਹੋ ਰਹੇ ਪ੍ਰਦਰਸ਼ਨ ਹੁਣ ਏਜੰਸੀਆਂ ਦੇ ਰਾਡਾਰ ‘ਤੇ ਆ ਗਏ ਹਨ। ਸੂਚਨਾ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ ਦੇ ਸਮੂਹ ਸੂਬਿਆਂ ਨੂੰ ਅਜਿਹੇ ਪ੍ਰਦਰਸ਼ਨ ‘ਤੇ ਡੂੰਘੀ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਕਿ ਇੰਨ੍ਹਾਂ ਧਰਨਿਆਂ ਪ੍ਰਦਰਸ਼ਨ ਦੀ ਆੜ ‘ਚ ਕੋਈ ਸਾਜਸ਼ ਨਾਂ ਰਚੀ ਜਾ ਸਕੇ।

ਇਹ ਵੀ ਪੜ੍ਹੋ ਮੱਧ ਪੂਰਬ ‘ਚ ਜੰਗ; ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸੁਰੱਖਿਆ ਕਮੇਟੀ ਦੀ ਮੀਟਿੰਗ

ਜਿਕਰਯੋਗ ਹੈ ਕਿ ਦੁਨੀਆ ਭਰ ਵਿਚ ਮੁਸਲਮਾਨਾਂ ਦੇ ਸ਼ੀਆ ਭਾਈਚਾਰੇ ਦੇ ਸਭ ਤੋਂ ਵੱਡੇ ਆਗੂਆਂ ਵਿਚ ਸ਼ੁਮਾਰ ਖਮੇਨੇਈ ਦੀ ਮੌਤ ਤੋਂ ਬਾਅਦ ਅਮਰੀਕਾ ਦੇ ਵਿਰੋਧ ਵਿਚ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿਚ ਪ੍ਰਦਰਸ਼ਨ ਹੋਏ ਸਨ। ਇੰਨ੍ਹਾਂ ਵਿਚ ਕਸ਼ਮੀਰ ‘ਚ ਵੀ ਇੱਕ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ ਗਿਆ ਸੀ, ਜਿੱਥੇ ਲਾਲ ਚੌਕ ਵਿੱਚ ਹਜ਼ਾਰਾਂ ਔਰਤਾਂ ਨੇ ਰੋਸ਼ ਪ੍ਰਗਟ ਕਰਦਿਆਂ ਖਮੇਨੇਈ ਦੀ ਮੌਤ ‘ਤੇ ਸੋਗ ਪ੍ਰਗਟਾਇਆ ਸੀ।

ਇਹ ਵੀ ਪੜ੍ਹੋ ਦੁਬਈ ‘ਚ ਫ਼ਸਿਆ Bathinda ਦਾ ਪ੍ਰਿੰਸੀਪਲ ਜੋੜਾ, ਵਾਪਸ ਲਿਆਉਣ ਦੀ ਕੀਤੀ ਅਪੀਲ

ਇਸੇ ਤਰ੍ਹਾਂ ਪੰਜਾਬ ਦੇ ਵਿਚ ਵੀ ਲੁਧਿਆਣਾ ਤੇ ਮਲੇਕੋਟਲਾ ਸਮੇਤ ਹੋਰਨਾਂ ਕਈ ਸ਼ਹਿਰਾਂ ਵਿਚ ਵੀ ਰੋਸ਼ ਪ੍ਰਗਟਾਏ ਗਏ ਸਨ। ਜਿਸਦੇ ਚੱਲਦੇ ਕੇਂਦਰੀ ਗ੍ਰਹਿ ਮੰਤਰਾਲਾ ਹਰਕਤ ਵਿਚ ਆ ਗਿਆ। ਸੂਤਰਾਂ ਮੁਤਾਬਕ ਇਸ ਪੱਤਰ ਦੇ ਵਿਚ ਸੂਬਿਆਂ ਨੂੰ ਕਾਨੂੰਨ ਤੇ ਅਮਨ ਦੀ ਸਥਿਤੀ ਬਣਾਈ ਰੱਖਣ ਦੇ ਲਈ ਭਵਿੱਖ ਵਿਚ ਹੋਣ ਵਾਲੇ ਇੰਨਾਂ ਪ੍ਰਦਰਸ਼ਨਾਂ ‘ਤੇ ਡੂੰਘੀ ਨਜ਼ਰ ਰੱਖਣ ਲਈ ਕਿਹਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੱਧ ਪੂਰਬ ‘ਚ ਜੰਗ; ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸੁਰੱਖਿਆ ਕਮੇਟੀ ਦੀ ਮੀਟਿੰਗ

New Delhi News: us israel iran war; ਪਿਛਲੇ ਤਿੰਨ ਦਿਨਾਂ ਤੋਂ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਭਿਆਨਕ ਜੰਗ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਤਵਾਰ ਦੇਰ ਰਾਤ ਆਪਣੇ ਨਿਵਾਸ ਸਥਾਨ ‘ਤੇ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੇ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਡਾ ਐਸ.ਜੈਸੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਚੀਫ਼ ਆਫ਼ ਜੁਆਇੰਟ ਸਟਾਫ਼, ਤਿੰਨਾਂ ਫ਼ੌਜਾਂ ਦੇ ਮੁਖੀਆਂ ਸਮੇਤ ਹੋਰ ਆਹਲਾ ਅਧਿਕਾਰੀ ਸ਼ਾਮਲ ਹੋਏ। ਮੀਡੀਆ ਰੀਪੋਰਟਾਂ ਮੁਤਾਬਕ ਜੰਗ ਦੇ ਤਾਜ਼ਾ ਹਾਲਾਤਾਂ ਅਤੇ ਇਸਦੇ ਭਾਰਤ ਉੱਪਰ ਪੈਣ ਵਾਲੇ ਪ੍ਰਭਾਵਾਂ ਦੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਇਸਤੋਂ ਇਲਾਵਾ ਮੱਧ ਪੂਰਬੀ ਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਆ ਦੇ ਮੁੱਦੇ ਉੱਪਰ ਗੱਲਬਾਤ ਹੋਈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਟਵੀਟ ਕਰਕੇ ਦਸਿਆ ਕਿ ਉਨ੍ਹਾਂ ਨੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲ ਕੀਤੀ ਹੈ। ਭਾਰਤ ਨੇ ਯੂਏਈ ‘ਤੇ ਹੋਏ ਹਮਲਿਆਂ ਦੀ ਨਿੰਦਾ ਕੀਤੀ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਦੋਨਾਂ ਦੇਸ਼ਾਂ ਨਾਲ ਗੱਲਬਾਤ ਦੌਰਾਨ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਜ਼ੋਰ ਦਿੱਤਾ ਕਿ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895407