Tuesday, May 5, 2026
Home Blog Page 137

ਆਬਾਦੀ ਵਧਣ ਕਾਰਨ ਫਲੈਟ ਨਿਰਮਾਣ ਵਰਗੀ ਤਕਨੀਕ ਦੀ ਖੇਤੀ ਵਿੱਚ ਵੀ ਲੋੜ- ਸ਼ਿਆਮ ਸਿੰਘ ਰਾਣਾ

0

👉ਕਿਸਾਨਾਂ ਨੂੰ ਕੁਦਰਤੀ ਤਰੀਕੇ ਨਾਲ ਖੇਤੀ ਅਤੇ ਘੱਟ ਪਾਣੀ ਵਾਲੀਆਂ ਫ਼ਸਲਾਂ ਅਪਣਾਉਣ ਦੀ ਲੋੜ
Haryana News: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਜਿਸ ਤਰ੍ਹਾਂ ਆਬਾਦੀ ਵਧਣ ‘ਤੇ ਫਲੈਟਾਂ ਦੀ ਉਸਾਰੀ ਹੋ ਰਹੀ ਹੈ, ਉਸੇ ਤਰ੍ਹਾਂ ਖੇਤੀ ਵਿੱਚ ਵੀ ਤਕਨੀਕ ਦੀ ਵਰਤੋਂ ਕਰਨ ਦੀ ਲੋੜ ਹੈ। ਧਰਤੀ ‘ਤੇ ਜ਼ਮੀਨ ਦਾ ਦਾਇਰਾ ਸੀਮਤ ਹੈ। ਜਿਵੇਂ-ਜਿਵੇਂ ਪਰਿਵਾਰ ਵੱਧ ਰਹੇ ਹਨ, ਜ਼ਮੀਨ ਘਟਦੀ ਜਾ ਰਹੀ ਹੈ। ਕਿਸਾਨਾਂ ਨੂੰ ਸਮਝਣਾ ਹੋਵੇਗਾ ਕਿ ਉਹ ਆਪਣੀ ਜ਼ਮੀਨ ਨੂੰ ਕਿਵੇਂ ਬਚਾਉਣ। ਕੁਦਰਤੀ ਤਰੀਕੇ ਨਾਲ ਖੇਤੀ ਅਤੇ ਘੱਟ ਪਾਣੀ ਵਾਲੀਆਂ ਫ਼ਸਲਾਂ ਅਪਣਾਉਣ ਦੀ ਲੋੜ ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਐਤਵਾਰ ਨੂੰ ਲਾਡਵਾ ਦੀ ਅਨਾਜ ਮੰਡੀ ਵਿੱਚ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ (ਹਿਸਾਰ) ਵੱਲੋਂ ਕਰਵਾਏ ਗਏ ਦੋ ਰੋਜ਼ਾ ਰਾਜ ਪੱਧਰੀ ਖੇਤੀ ਵਿਕਾਸ ਮੇਲੇ ਦੇ ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮੇਲਾ ਕੰਪਲੈਕਸ ਅਤੇ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ। ਹਿਸਾਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੀ.ਆਰ. ਕਾਂਬੋਜ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਡਰਾਅ ਸਕੀਮ ਤਹਿਤ ਡਰੰਮ ਵਿੱਚੋਂ ਪਰਚੀ ਕੱਢੀ, ਜਿਸ ਵਿੱਚ ਦੂਜੇ ਦਿਨ ਪਾਣੀਪਤ ਦੇ ਪਿੰਡ ਮਦੀ ਦੇ ਰਹਿਣ ਵਾਲੇ ਸੰਦੀਪ ਦੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਆਰ.ਐੱਸ. ਮਸ਼ੀਨ ਨਿਕਲੀ।

ਇਹ ਵੀ ਪੜ੍ਹੋ ਪੰਜਾਬ ਗੁਰੂਆਂ ਦੀ ਧਰਤੀ, ਤਪ-ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੰਚ ਤੋਂ ਪਹਿਲੇ ਦਿਨ ਦੇ ਡਰਾਅ ਵਿੱਚ ਨਿਕਲੇ ਟਰੈਕਟਰ, ਡੀ.ਆਰ.ਐੱਸ. ਮਸ਼ੀਨ ਅਤੇ ਰੋਟਾਵੇਟਰ ਦੇ ਕੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ।ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਕਹਾਵਤ ਹੈ “ਉੱਤਮ ਖੇਤੀ ਮੱਧਮ ਵਪਾਰ”। ਇਸ ਦਾ ਮਤਲਬ ਹੈ ਕਿ ਸ਼ੁਰੂ ਤੋਂ ਹੀ ਖੇਤੀ ਨੂੰ ਸਭ ਤੋਂ ਉੱਤਮ ਮੰਨਿਆ ਗਿਆ ਹੈ। ਜਿਸ ਦੇਸ਼ ਦੀ ਖੇਤੀ ਉੱਤਮ ਹੋਵੇਗੀ, ਉਹ ਦੇਸ਼ ਉਨੀ ਹੀ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਜ਼ਮੀਨ ਸਭ ਤੋਂ ਵੱਧ ਪੱਧਰੀ ਹੈ, ਜਿੱਥੇ ਦੇਸ਼ ਵਿੱਚ ਸਭ ਤੋਂ ਵੱਧ ਅਨਾਜ ਪੈਦਾ ਹੁੰਦਾ ਹੈ ਅਤੇ ਹਰ ਕਿਸਮ ਦੀ ਫ਼ਸਲ ਪੈਦਾ ਕਰਨਾ ਸੰਭਵ ਹੈ। ਸਾਡੇ ਬਜ਼ੁਰਗ ਸ਼ੁਰੂ ਤੋਂ ਹੀ ਹਰ ਤਰ੍ਹਾਂ ਦੀ ਫ਼ਸਲ ਪੈਦਾ ਕਰਦੇ ਆਏ ਹਨ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਦੇਸ਼ ਨੂੰ ਕਿਸਾਨ ਹਿਤੈਸ਼ੀ ਅਤੇ ਤਜਰਬੇਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਮਿਲੀ ਹੈ। ਪ੍ਰਧਾਨ ਮੰਤਰੀ ਜ਼ਮੀਨ ਨਾਲ ਜੁੜੇ ਹੋਣ ਕਾਰਨ ਵਪਾਰੀ ਅਤੇ ਕਿਸਾਨ ਬਾਰੇ ਸੋਚਦੇ ਹਨ। ਸਾਡੀ ਰਾਜ ਸਰਕਾਰ ਵੀ ਉਹੀ ਯੋਜਨਾਵਾਂ ਕਿਸਾਨਾਂ ਲਈ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਲ 2047 ਤੱਕ ਦੇਸ਼ ਨੂੰ ‘ਵਿਕਸਿਤ ਭਾਰਤ’ ਬਣਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਧਿਆਨ ਵਿੱਚ ਰੱਖ ਕੇ ਦੇਸ਼ ਨੂੰ ਅੱਗੇ ਵਧਾਉਣ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦਾ ਉਦੇਸ਼ ਕਿਸਾਨਾਂ ਦੀ ਅਸਲ ਆਮਦਨ ਨੂੰ 4 ਗੁਣਾ ਵਧਾਉਣਾ ਹੈ।ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਵਿਕਸਿਤ ਬਣਾਉਣ ਲਈ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਫ਼ਸਲਾਂ ਨੂੰ ਐਮ.ਐਸ.ਪੀ. (MSP) ‘ਤੇ ਖਰੀਦਣਾ ਸ਼ੁਰੂ ਕੀਤਾ। ਇਸ ਤੋਂ ਬਾਅਦ ਸ਼ਹਿਦ ਅਤੇ ਬਾਗਬਾਨੀ ਫ਼ਸਲਾਂ ‘ਤੇ ਵੀ ਐਮ.ਐਸ.ਪੀ. ਨਿਰਧਾਰਤ ਕੀਤੀ ਗਈ। ‘ਭਾਵਾਂਤਰ ਭਰਪਾਈ ਯੋਜਨਾ’ ਰਾਹੀਂ ਕਿਸਾਨਾਂ ਨੂੰ ਮੰਡੀ ਵਿੱਚ ਮਿਲਣ ਵਾਲੇ ਭਾਅ ਦੇ ਫਰਕ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਥਾਂ-ਥਾਂ ਕਿਸਾਨ ਸੰਮੇਲਨ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਕੁਦਰਤੀ ਖੇਤੀ ਪ੍ਰਣਾਲੀ ਤੋਂ ਇਲਾਵਾ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਬਾਰੇ ਦਿੱਤੀ ਗਈ ਜਾਣਕਾਰੀ

👉ਕਾਂਗਰਸ ਦੇ ਰਾਜ ਵਿੱਚ ਕਿਸਾਨ ਦੀ ਬਜਾਏ ਕਿਸੇ ਹੋਰ ਦੇ ਖਾਤੇ ਵਿੱਚ ਜਾਂਦੇ ਸਨ ਪੈਸੇ
ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਤੀ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਦਫ਼ਤਰਾਂ ਵਿੱਚ ਬੈਠ ਕੇ ਕਿਸਾਨਾਂ ਲਈ ਅਜਿਹੀਆਂ ਯੋਜਨਾਵਾਂ ਬਣਾਈਆਂ ਜਿਨ੍ਹਾਂ ਦਾ ਖੇਤਾਂ ਨਾਲ ਕੋਈ ਸਬੰਧ ਨਹੀਂ ਸੀ, ਜਿਸ ਕਾਰਨ ਸਾਡਾ ਕਿਸਾਨ ਪਛੜਦਾ ਗਿਆ। ਇਸ ਦਾ ਨਤੀਜਾ ਇਹ ਨਿਕਲਿਆ ਕਿ ਅੱਜ ਦਾ ਨੌਜਵਾਨ ਖੇਤੀ ਨੂੰ ਘਾਟੇ ਦਾ ਸੌਦਾ ਮੰਨ ਕੇ ਖੇਤੀ ਕਰਨ ਦੀ ਥਾਂ ਨੌਕਰੀ ਕਰਨਾ ਪਸੰਦ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਕੋਲ ਕੋਈ ਮੁੱਦਾ ਨਹੀਂ ਸੀ ਤਾਂ ਉਹ ਵਾਰ-ਵਾਰ ਪੁੱਛਦੇ ਸਨ ਕਿ ਕਿਸਾਨ ਦੀ ਆਮਦਨ ਦੁੱਗਣੀ ਕਿਉਂ ਨਹੀਂ ਹੋਈ, ਪਰ ਜਦੋਂ ਸਾਡੀ ਸਰਕਾਰ ਨੇ ਪੁੱਛਿਆ ਕਿ ਪਹਿਲਾਂ ਕਿਸਾਨ ਦੀ ਆਮਦਨ ਕਿੰਨੀ ਸੀ, ਤਾਂ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਸੀ।ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਿਸਾਨ ਮੰਡੀ ਵਿੱਚ ਫ਼ਸਲ ਵੇਚਦਾ ਸੀ ਪਰ ਪੈਸਾ ਕਿਸੇ ਹੋਰ ਦੇ ਖਾਤੇ ਵਿੱਚ ਜਾਂਦਾ ਸੀ। ਜਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਨੇ “ਜਿਸ ਦੀ ਫ਼ਸਲ ਉਸ ਦਾ ਪੈਸਾ” ਦਾ ਨਾਅਰਾ ਦਿੱਤਾ ਅਤੇ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜਣੇ ਸ਼ੁਰੂ ਕੀਤੇ। ਹਰਿਆਣਾ ਵਿੱਚ ਫ਼ਸਲ ਵਿਕਣ ਦੇ 48 ਘੰਟਿਆਂ ਦੇ ਅੰਦਰ ਪੈਸੇ ਖਾਤੇ ਵਿੱਚ ਪਹੁੰਚ ਜਾਂਦੇ ਹਨ। ਇਸੇ ਤਰ੍ਹਾਂ ‘ਮੇਰੀ ਫ਼ਸਲ ਮੇਰਾ ਬਿਓਰਾ’ ਅਤੇ ‘ਜਿਸ ਦੀ ਜ਼ਮੀਨ ਉਸ ਦੀ ਖਾਦ’ ਵਰਗੀਆਂ ਯੋਜਨਾਵਾਂ ਲਾਗੂ ਕਰਕੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

👉ਖੇਤੀਬਾੜੀ ਮੰਤਰੀ ਨੇ ਸੂਬੇ ਦੇ ਅਗਾਂਹਵਧੂ ਕਿਸਾਨਾਂ ਦਾ ਕੀਤਾ ਸਨਮਾਨ
ਖੇਤੀਬਾੜੀ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਵਿੱਚ ਇੰਦਰਾ ਦੇਵੀ (ਪਲਵਲ), ਰੇਖਾ (ਆਦਮਪੁਰ), ਮੁਨੀ ਬਾਈ (ਭਿਵਾਨੀ), ਸਰਿਤਾ, ਮੰਚਨਲ ਰਾਣੀ (ਮੇਵਾਤ), ਸਰੋਜ, ਮਨੀਸ਼ਾ (ਝੱਜਰ), ਸ਼ੀਲਾ ਦੇਵੀ (ਰੇਵਾੜੀ), ਈਲਮ ਸਿੰਘ (ਕਰਨਾਲ), ਬੇਅੰਤ ਸਿੰਘ (ਯਮੁਨਾਨਗਰ), ਯੋਗਿੰਦਰ ਕੁਮਾਰ (ਮਹਿੰਦਰਗੜ੍ਹ), ਸੁਭਾਸ਼ ਚੰਦ, ਪ੍ਰਦੀਪ ਕੁਮਾਰ (ਕੈਥਲ), ਜੈਬ (ਪੰਚਕੂਲਾ), ਸੈਸ਼ਨ ਕੁਮਾਰ (ਸੋਨੀਪਤ), ਪ੍ਰੇਮ ਪਾਲ ਸਿੰਘ (ਕੁਰੂਕਸ਼ੇਤਰ), ਅਰਵਿੰਦਰ ਸਿੰਘ (ਅੰਬਾਲਾ), ਨੀਰਜ (ਰੋਹਤਕ), ਸੁਰਿੰਦਰ ਕੁਮਾਰ (ਸਿਰਸਾ), ਮਨੀਸ਼ ਪਾਲ (ਮੇਵਾਤ) ਅਤੇ ਸੰਦੀਪ (ਝੱਜਰ) ਸ਼ਾਮਲ ਸਨ।

ਇਹ ਵੀ ਪੜ੍ਹੋ ਪੰਜਾਬ ਗੁਰੂਆਂ ਦੀ ਧਰਤੀ, ਤਪ-ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਹਰ ਸਾਲ ਹੋਵੇਗਾ ਖੇਤੀ ਵਿਕਾਸ ਮੇਲਾ-ਪ੍ਰੋ. ਬੀ.ਆਰ. ਕਾਂਬੋਜ
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਵਾਈਸ ਚਾਂਸਲਰ ਪ੍ਰੋ. ਡਾ. ਬੀ.ਆਰ. ਕਾਂਬੋਜ ਨੇ ਕਿਹਾ ਕਿ ਕਿਸੇ ਨੂੰ ਵੀ ਕੁਦਰਤ ਨਾਲ ਛੇੜਛਾੜ ਕਰਨ ਦਾ ਅਧਿਕਾਰ ਨਹੀਂ ਹੈ। ਕੁਦਰਤ ਵਿੱਚ ਪਾਣੀ, ਜ਼ਮੀਨ ਅਤੇ ਵਾਤਾਵਰਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ।ਵਿਸਥਾਰ ਸਿੱਖਿਆ ਨਿਦੇਸ਼ਕ ਡਾਕਟਰ ਰਮੇਸ਼ ਕੁਮਾਰ ਯਾਦਵ ਨੇ ਮੰਚ ਤੋਂ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ।ਇਸ ਮੌਕੇ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਕੈਲਾਸ਼ ਸੈਣੀ, ਮਾਰਕੀਟ ਕਮੇਟੀ ਚੇਅਰਮੈਨ ਡਾ. ਗਣੇਸ਼ ਦੱਤ , ਕੁੱਲ ਸਕੱਤਰ ਡਾਕਟਰ ਪਵਨ ਕੁਮਾਰ, ਡਾਕਟਰ ਕ੍ਰਿਸ਼ਣ ਕੁਮਾਰ ਯਾਦਵ ਸਮੇਤ ਹੋਰ ਕਈ ਪਤਵੰਤੇ ਸੱਜਣ ਮੌਜ਼ਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਗੁਰੂਆਂ ਦੀ ਧਰਤੀ, ਤਪ-ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਹਰਿਆਣਾ ਵਿੱਚ ਇੱਕ ਸਾਲ ਵਿੱਚ 60 ਵਾਅਦੇ ਕੀਤੇ ਪੂਰੇ, 120 ‘ਤੇ ਤੇਜ਼ੀ ਨਾਲ ਕੰਮ ਜਾਰੀ, ਹੁਣ ਪੰਜਾਬ ਵਿੱਚ ਵੀ ਹੈ ਬਦਲਾਅ ਦੀ ਵਾਰੀ – ਮੁੱਖ ਮੰਤਰੀ
Gurdaspur News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਸੈਣੀ ਸਮਾਜ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਇਹ ਤਪ, ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ। ਉਨ੍ਹਾਂ ਕਿਹਾ ਕਿ ਵੰਡ ਦੀ ਪੀੜ ਝੱਲਣ ਦੇ ਬਾਵਜੂਦ ਇੱਥੋਂ ਦੇ ਲੋਕਾਂ ਨੇ ਕਦੇ ਵੀ ਨਿਰਾਸ਼ਾ ਨੂੰ ਆਪਣੇ ਉੱਤੇ ਭਾਰੂ ਨਹੀਂ ਹੋਣ ਦਿੱਤਾ ਅਤੇ ਆਤਮ-ਵਿਸ਼ਵਾਸ ਨੂੰ ਆਪਣੀ ਸਭ ਤੋਂ ਵੱਡੀ ਤਾਕਤ ਬਣਾਇਆ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿਧਾਨਸਭਾ ਦੀਆਂ ਆਉਣ ਵਾਲੀਆਂ ਚੋਣਾਂ ਸਿਰਫ਼ ਸਰਕਾਰ ਬਦਲਣ ਦੀਆਂ ਚੋਣਾਂ ਨਹੀਂ ਹਨ, ਇਹ ਚੋਣਾਂ ਪੰਜਾਬ ਦੀ ਸਿਆਸੀ ਦਿਸ਼ਾ ਬਦਲਣ ਅਤੇ ਸਮਾਜ ਨੂੰ ਸਨਮਾਨ ਦਿਵਾਉਣ ਦਾ ਮੌਕਾ ਹਨ।ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਆ ਕੇ ਉਹ ਆਪਣੇ ਆਪ ਨੂੰ ਮਾਣਮੱਤਾ ਮਹਿਸੂਸ ਕਰ ਰਹੇ ਹਨ। ਹਾਜ਼ਰ ਜਨਸਮੂਹ ਨੂੰ ਨਮਨ ਕਰਦਿਆਂ ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਫਿਰ ਤੋਂ ਵਿਕਾਸ ਦੇ ਰਾਹ ‘ਤੇ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ, “ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਾ ਹੈ।”

ਇਹ ਵੀ ਪੜ੍ਹੋ ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੈਣੀ ਸਮਾਜ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ। ਮੇਰੇ ਵਰਗੇ ਇੱਕ ਛੋਟੇ ਜਿਹੇ ਕਾਰਜਕਰਤਾ ਨੂੰ ਮੁੱਖ ਮੰਤਰੀ ਬਣਾ ਕੇ ਸਮਾਜ ਨੂੰ ਤਾਕਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਉਹ ਆਪਣਾ ਦੂਜਾ ਬਜਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ 217 ਸੰਕਲਪਾਂ ਵਿੱਚੋਂ 60 ਪੂਰੇ ਕੀਤੇ ਜਾ ਚੁੱਕੇ ਹਨ ਅਤੇ 120 ‘ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।ਸੂਬਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਨੂੰ ਸਾਰੇ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ। ਬਜ਼ੁਰਗਾਂ ਨੂੰ ਹਰ ਮਹੀਨੇ ਦੀ 10 ਤਾਰੀਖ ਤੱਕ ਪੈਨਸ਼ਨ ਘਰ ਬੈਠੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਲਾਡੋ ਲਛਮੀ’ ਯੋਜਨਾ ਤਹਿਤ ਔਰਤਾਂ ਨੂੰ 2100 ਰੁਪਏ ਦਿੱਤੇ ਜਾ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖਰੀਦੀਆਂ ਜਾ ਰਹੀਆਂ ਹਨ ਅਤੇ 48 ਘੰਟਿਆਂ ਵਿੱਚ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਵੀ ਕਿਸਾਨਾਂ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ ਦੁਬਈ ‘ਚ ਫ਼ਸਿਆ Bathinda ਦਾ ਪ੍ਰਿੰਸੀਪਲ ਜੋੜਾ, ਵਾਪਸ ਲਿਆਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਜਿਨ੍ਹਾਂ ਪਰਿਵਾਰਾਂ ਕੋਲ ਜ਼ਮੀਨ ਨਹੀਂ ਹੈ, ਉਨ੍ਹਾਂ ਨੂੰ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ। ਲੰਬੇ ਸਮੇਂ ਤੋਂ ਪੰਚਾਇਤੀ ਜ਼ਮੀਨ ‘ਤੇ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਹੱਕ ਵੀ ਪ੍ਰਦਾਨ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸੱਤਾ ਕੁਝ ਹੱਥਾਂ ਤੱਕ ਸਿਮਟਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ ਹੈ। ਹੁਣ ਰਾਜਨੀਤੀ ਦੀ ਦਿਸ਼ਾ ਬਦਲਣ ਦਾ ਸਮਾਂ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਓ.ਬੀ.ਸੀ. (OBC) ਵਰਗ ਇੱਕਜੁੱਟ ਹੋ ਕੇ ਨਿਰਣਾਇਕ ਭੂਮਿਕਾ ਨਿਭਾਏਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਵੇਗਾ ਤਾਂ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 31 ਫੀਸਦੀ ਓ.ਬੀ.ਸੀ. ਵਰਗ ਹੈ, ਇਹ ਮਿਲ ਕੇ ਰਾਜਨੀਤੀ ਦੀ ਧੁਰੀ ਬਣਨ ਅਤੇ ਰਾਜਨੀਤਿਕ ਭੂਮਿਕਾ ਨਿਭਾਉਣ। ਸ੍ਰੀ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹਨ। ਬੇਰੁਜ਼ਗਾਰੀ, ਨਸ਼ਾ, ਅਪਰਾਧ ਅਤੇ ਪਲਾਇਨ (ਹਿਜਰਤ) ਨਾਲ ਜੂਝ ਰਹੇ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਦਾ ਹੁਣ ਵਕਤ ਆ ਗਿਆ ਹੈ। ਇਸ ਕਾਰਜ ਵਿੱਚ ਸੈਣੀ ਸਮਾਜ ਨੂੰ ਵੱਡੀ ਭੂਮਿਕਾ ਨਿਭਾਉਣੀ ਪਵੇਗੀ।

ਇਹ ਵੀ ਪੜ੍ਹੋ AAP ਦੀ ਦਿੱਲੀ ਦੇ ਜੰਤਰ-ਮੰਤਰ ਸਥਾਨ ‘ਤੇ ਵਿਸ਼ਾਲ ਰੈਲੀ ਅੱਜ,ਵਲੰਟੀਅਰਾਂ ‘ਚ ਭਾਰੀ ਉਤਸ਼ਾਹ

ਮੁੱਖ ਮੰਤਰੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਤੰਜ ਕੱਸਦਿਆਂ ਕਿਹਾ ਕਿ ਬਿਹਾਰ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਹਰਿਆਣਾ ਵਿੱਚ ਵੋਟ ਚੋਰੀ ਦੇ ਦੋਸ਼ ਲਾਏ, ਪਰ ਇਨ੍ਹਾਂ ਦੋਸ਼ਾਂ ਨੂੰ ਜਨਤਾ ਨੇ ਸਿਰੇ ਤੋਂ ਖਾਰਜ ਕਰਨ ਦਾ ਕੰਮ ਕੀਤਾ ਹੈ।ਮੁੱਖ ਮੰਤਰੀ ਨੇ ਸੈਣੀ ਸਮਾਜ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮਾਜ ਨੇ ਆਜ਼ਾਦੀ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਸਰਦਾਰ ਮਹਿੰਗਾ ਸਿੰਘ ਅਤੇ ਸ੍ਰੀ ਹਰੀ ਸਿੰਘ ਸੈਣੀ ਨੂੰ ਸਮਾਜ ਦੇ ਹੀਰੇ ਦੱਸਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।ਉਨ੍ਹਾਂ ਕਿਹਾ ਕਿ ਸੈਣੀ ਸਮਾਜ ਮਾਨਵਤਾ ਦੀ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਰਿਹਾ ਹੈ। ਪੰਜਾਬ ਵਿੱਚ ਹੜ੍ਹਾਂ ਦੇ ਸਮੇਂ ਸਮਾਜ ਦੇ ਲੋਕਾਂ ਨੇ ਵੱਧ-ਚੜ੍ਹ ਕੇ ਸਹਾਇਤਾ ਕੀਤੀ। ਚੰਡੀਗੜ੍ਹ ਦੇ ਪ੍ਰਸਿੱਧ ਰੌਕ ਗਾਰਡਨ ਦੇ ਨਿਰਮਾਤਾ ਨੇਕ ਚੰਦ ਸੈਣੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਮਾਜ ਵਿੱਚ ਕਲਾ ਅਤੇ ਸੱਭਿਆਚਾਰ ਦੀ ਅਮਿੱਟ ਛਾਪ ਛੱਡੀ ਹੈ।

ਇਹ ਵੀ ਪੜ੍ਹੋ ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ, ਅਖਿਲ ਭਾਰਤੀ ਸੈਣੀ ਸਭਾ ਦੇ ਪ੍ਰਧਾਨ ਦਿਲਬਾਗ ਸਿੰਘ ਸੈਣੀ ਅਤੇ ਪ੍ਰਬੰਧਕ ਜਗਦੀਸ਼ ਸੈਣੀ, ਰਘੁਵੀਰ ਸਿੰਘ ਸੈਣੀ, ਲਵਲੀ ਸੈਣੀ, ਪ੍ਰਵੀਨ ਕੁਮਾਰ ਸੈਣੀ, ਹਰਵੀਰ ਸਿੰਘ, ਦਰਬਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

0

Chandigarh News:ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ ਵਾਲੇ ਰਵਾਇਤੀ ਸਿੱਖਿਆ ਮਾਡਲਾਂ ਨੂੰ ਬਦਲ ਕੇ ਉਹਨਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਆਈ.ਟੀ.ਆਈ. ਅਤੇ ਸਰਕਾਰੀ ਪੌਲੀਟੈਕਨਿਕਾਂ ਤੋਂ ਚੁਣੇ ਗਏ 40 ਉੱਚ ਸੰਭਾਵਨਾ ਵਾਲੇ ਨੌਜਵਾਨ ਕਾਰੋਬਾਰੀਆਂ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ), ਚੰਡੀਗੜ੍ਹ ਵਿਖੇ ਪਹਿਲਾ ਦੋ-ਰੋਜ਼ਾ ਰੈਜੀਡੈਂਸ਼ੀਅਲ ਸਟੂਡੈਂਟ ਇੰਟਰਪ੍ਰਿਨੀਓਰਸ਼ਿਪ ਬੂਟਕੈਂਪ ਕਰਵਾਇਆ ਗਿਆ।ਇਹ ਸਿਰਫ ਇਕ ਵਰਕਸ਼ਾਪ ਹੀ ਨਹੀਂ ਹੈ ਸਗੋਂ ਇਹ ਇੱਕ ਤਿਮਾਹੀ ਲੜੀ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ ਜਿਸਦਾ ਉਦੇਸ਼ ਨੌਜਵਾਨਾਂ ਦੀ ਅਗਵਾਈ ਵਾਲੇ ਉੱਦਮ ਸਿਰਜਣਾ ਹੈ ਅਤੇ ਇਹ ਯਕੀਨੀ ਬਣਾਉਣਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਸਿੱਧੇ ਤੌਰ ‘ਤੇ ਕਾਰੋਬਾਰ ਵਿੱਚ ਵਾਧਾ, ਆਮਦਨ ਪੈਦਾ ਕਰਨ ਅਤੇ ਸਥਾਨਕ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਂਦੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 322 ਆਈ.ਟੀ.ਆਈ. ਅਤੇ 91 ਪੌਲੀਟੈਕਨਿਕਾਂ ਵਿੱਚ ਉੱਦਮਤਾ ਮਾਨਸਿਕਤਾ/ਕਾਰੋਬਾਰੀ ਪਾਠਕ੍ਰਮ ਪੇਸ਼ ਕੀਤਾ ਹੈ, ਜਿਸ ਵਿੱਚ 137 ਸਰਕਾਰੀ ਆਈ.ਟੀ.ਆਈ. ਅਤੇ 26 ਸਰਕਾਰੀ ਪੌਲੀਟੈਕਨਿਕ ਸ਼ਾਮਲ ਹਨ।ਇਸ ਦਾ ਉਦੇਸ਼ ਅਹਿਮ ਪਰਿਵਰਤਨ ਲਿਆਉਣਾ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਤਕਨੀਕੀ ਕੋਰਸ ਸਿਰਫ਼ ਇੱਕ ਸਰਟੀਫਿਕੇਟ ਹਾਸਲ ਕਰਨ ਲਈ ਹੀ ਨਹੀਂ ਪੂਰੇ ਕਰਨੇ ਚਾਹੀਦੇ, ਸਗੋਂ ਨਾਲ ਹੀ ਵਿਵਹਾਰਕ ਵਪਾਰਕ ਵਿਚਾਰਾਂ ਦਾ ਨਿਰਮਾਣ ਕਰਨਾ ਚਾਹੀਦਾ ਹੈ।ਅੱਜ, ਪੰਜਾਬ ਭਰ ਵਿੱਚ 36,139 ਵਿਦਿਆਰਥੀ, ਜਿਨ੍ਹਾਂ ਵਿੱਚ 28,967 ਆਈ.ਟੀ.ਆਈ. ਤੋਂ ਅਤੇ 7,172 ਪੌਲੀਟੈਕਨਿਕਸ ਤੋਂ ਹਨ, ਸਿਰਫ਼ ਸਿਧਾਂਤਕ ਤੌਰ ‘ਤੇ ਉੱਦਮਤਾ ਦੀ ਪੜ੍ਹਾਈ ਨਹੀਂ ਕਰ ਰਹੇ ਸਗੋਂ ਉਹ ਇੱਕ ਢਾਂਚਾਗਤ ਡਿਜੀਟਲ ਪਲੇਟਫਾਰਮ ਰਾਹੀਂ ਕਾਰੋਬਾਰੀ ਵਿਚਾਰਾਂ ‘ਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਸਿਰਫ਼ ਪ੍ਰੀਖਿਆਵਾਂ ਵਿੱਚ ਬੈਠਣ ਦੀ ਬਜਾਏ, ਉਹ ਅਸਲ ਗਾਹਕਾਂ ਦੀਆਂ ਸਮੱਸਿਆਵਾਂ ਦੀ ਪਛਾਣ ਕਰ ਰਹੇ ਹਨ, ਸੇਵਾਵਾਂ ਜਾਂ ਉਤਪਾਦਾਂ ਨੂੰ ਡਿਜ਼ਾਈਨ ਕਰ ਰਹੇ ਹਨ, ਵਿਚਾਰਾਂ ਦੀ ਜਾਂਚ ਕਰ ਰਹੇ ਹਨ, ਪ੍ਰੋਟੋਟਾਈਪ ਬਣਾ ਰਹੇ ਹਨ, ਗਾਹਕਾਂ ਤੱਕ ਪਹੁੰਚ ਰਹੇ ਹਨ ਅਤੇ ਮਾਲੀਆ ਪੈਦਾ ਕਰ ਰਹੇ ਹਨ।ਪਹਿਲੇ ਬੂਟਕੈਂਪ ਲਈ, 40 ਅਸਲ ਉੱਦਮੀਆਂ ਲਈ ਉੱਦਮਾਂ ਦੀ ਪਛਾਣ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਉਹ ਪ੍ਰਚੂਨ, ਪੇਸ਼ੇਵਰ ਸੇਵਾਵਾਂ, ਈ-ਕਾਮਰਸ, ਡਿਜੀਟਲ ਪਲੇਟਫਾਰਮ, ਇੰਜੀਨੀਅਰਿੰਗ ਸੇਵਾਵਾਂ, ਨਿਰਮਾਣ ਅਤੇ ਉਤਪਾਦਾਂ ਦੇ ਨਿਰਮਾਣ ਵਰਗੇ ਖੇਤਰਾਂ ਵਿੱਚ ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚੋਂ ਚੁਣੇ ਗਏ ਹਨ।ਬੂਟਕੈਂਪ ਲਈ ਚੁਣੇ ਗਏ 40 ਨੌਜਵਾਨ ਕਾਰੋਬਾਰੀ, ਜਿਨ੍ਹਾਂ ਵਿੱਚੋਂ 20 ਸਰਕਾਰੀ ਆਈ.ਟੀ.ਆਈ. ਤੋਂ ਅਤੇ 20 ਸਰਕਾਰੀ ਪੌਲੀਟੈਕਨਿਕ ਤੋਂ ਹਨ, ਨੂੰ ਕੋਰਸ ਪੂਰਾ ਹੋਣ, ਅਸਾਈਨਮੈਂਟਾਂ ਦੀ ਗੁਣਵੱਤਾ, ਕਾਰੋਬਾਰੀ ਵਿਚਾਰਾਂ ਦੀ ਸਪੱਸ਼ਟਤਾ, ਗਾਹਕ ਤੱਕ ਪਹੁੰਚ ਬਣਾਉਣ ਦੇ ਯਤਨਾਂ, ਪ੍ਰੋਟੋਟਾਈਪ ਸਿਰਜਣਾ, ਸੇਵਾ ਪ੍ਰਦਾਨ ਕਰਨ ਅਤੇ ਮਾਲੀਆ ਪੈਦਾ ਕਰਨ ਦੇ ਆਧਾਰ ‘ਤੇ ਚੁਣਿਆ ਗਿਆ ਸੀ। ਉਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਤੋਂ ਫਿਰੋਜ਼ਪੁਰ ਤੋਂ ਫਾਜ਼ਿਲਕਾ ਤੱਕ; ਲੁਧਿਆਣਾ ਅਤੇ ਬਠਿੰਡਾ ਤੋਂ ਰੂਪਨਗਰ ਅਤੇ ਐਸ.ਏ.ਐਸ. ਨਗਰ ਤੱਕ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰ ਰਹੇ ਹਨ।ਦੱਸਣਯੋਗ ਹੈ ਕਿ ਇਸ ਪਹਿਲਕਦਮੀ ਨਾਲ ਪਹਿਲਾਂ ਹੀ ਆਮਦਨ ਪ੍ਰਾਪਤ ਕੀਤੀ ਜਾ ਰਹੀ ਹੈ। ਜਦੋਂ ਕਿ ਕੁਝ ਉਦਮੀ ਵਿਚਾਰ ਜਾਂ ਟੈਸਟਿੰਗ ਪੜਾਅ ਅਧੀਨ ਹਨ ਅਤੇ ਕੁਝ ਉਦਮੀ ਪੇਸ਼ੇਵਰ ਸੇਵਾਵਾਂ, ਪ੍ਰਚੂਨ ਅਤੇ ਉਤਪਾਦ-ਅਧਾਰਤ ਉੱਦਮਾਂ ਤੋਂ ਪ੍ਰਤੀ ਮਹੀਨਾ 5,000 ਰੁਪਏ ਅਤੇ 12,000 ਰੁਪਏ ਦੇ ਵਿਚਕਾਰ ਕਮਾ ਰਹੇ ਹਨ। ਇਹ ਇੱਕ ਸਪੱਸ਼ਟ ਵਿਵਹਾਰਕ ਤਬਦੀਲੀ ਨੂੰ ਦਰਸਾਉਂਦਾ ਹੈ, ਜਿੱਥੇ ਨੌਜਵਾਨ ਐਂਟਰੀ-ਪੱਧਰ ਦੇ ਰੁਜ਼ਗਾਰ ਦੇ ਮੌਕਿਆਂ ਦੀ ਉਡੀਕ ਕਰਨ ਦੀ ਬਜਾਏ ਆਪਣੇ ਕੁਝ ਖੁਦ ਰੁਜ਼ਗਾਰ ਸਿਰਜ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਸਰਕਾਰੀ ਆਈਟੀਆਈ ਮੁਕਤਸਰ ਦਾ ਇੱਕ ਨੌਜਵਾਨ ਉੱਦਮੀ ਇਕ ਪ੍ਰੇਰਨਾਦਾਇਕ ਉਦਾਹਰਣ ਬਣ ਗਿਆ ਹੈ ਜੋ ਸਥਾਨਕ ਖਪਤਕਾਰਾਂ, ਦੁਕਾਨਾਂ ਅਤੇ ਰੈਸਟੋਰੈਂਟਾਂ ਨੂੰ ਸਿੱਧੇ ਤੌਰ ‘ਤੇ ਸਪਲਾਈ ਕਰਨ ਵਾਲਾ ਇੱਕ ਛੋਟੇ ਪੱਧਰ ਦਾ ਮਸ਼ਰੂਮ ਕਾਸ਼ਤ ਕਾਰੋਬਾਰ ਚਲਾ ਰਿਹਾ ਹੈ, ਜੋ ਮੰਗ ਨਾਲ ਜੁੜੇ ਖੇਤੀਬਾੜੀ-ਅਧਾਰਤ ਮਾਡਲ ਨੂੰ ਪੇਸ਼ ਕਰਦਾ ਹੈ। ਸਰਕਾਰੀ ਆਈਟੀਆਈ ਬਠਿੰਡਾ ਦੇ ਇੱਕ ਹੋਰ ਨੌਜਵਾਨ ਉੱਦਮੀ ਨੇ ਇੱਕ ਜੈਵਿਕ ਸਕਿਨਕੇਅਰ ਪਹਿਲਕਦਮੀ ਸ਼ੁਰੂ ਕੀਤੀ ਹੈ ਜੋ ਹੱਥ ਨਾਲ ਬਣੇ ਸਾਬਣ ਅਤੇ ਹਰਬਲ ਵਾਲਾਂ ਦਾ ਤੇਲ ਤਿਆਰ ਕਰਦਾ ਹੈ ਅਤੇ ਇੰਸਟਾਗ੍ਰਾਮ ਤੇ ਵਟਸਐਪ ਰਾਹੀਂ ਉਹਨਾਂ ਦੀ ਮਾਰਕੀਟਿੰਗ ਕਰਦਾ ਹੈ। ਸਰਕਾਰੀ ਆਈਟੀਆਈ (ਡਬਲਯੂ), ਐਸਏਐਸ ਨਗਰ (ਮੋਹਾਲੀ) ਦਾ ਇੱਕ ਕਾਸਮੈਟੋਲੋਜੀ ਵਿਦਿਆਰਥੀ ਇੱਕ ਨੇਲ ਸਟੂਡੀਓ ਚਲਾਉਂਦਾ ਹੈ ਜਿਸ ਦੀ ਮਾਰਕੀਟਿੰਗ ਡਿਜੀਟਲ ਪਲੇਟਫਾਰਮਾਂ ਰਾਹੀਂ ਕੀਤੀ ਜਾ ਰਹੀ ਹੈ। ਸਰਕਾਰੀ ਆਈਟੀਆਈ ਲੁਧਿਆਣਾ ਦਾ ਇੱਕ ਰੈਫ੍ਰਿਜਰੇਸ਼ਨ ਅਤੇ ਏਅਰ-ਕੰਡੀਸ਼ਨਿੰਗ ਵਿਦਿਆਰਥੀ ਇੱਕ ਦੁਕਾਨ ਵਿੱਚ ਨਿਵੇਸ਼ ਕਰਨ ਦੀ ਬਜਾਏ ਜਸਟਡਾਇਲ ਅਤੇ ਦੁਕਾਨ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰਕੇ ਇੱਕ ਏਅਰ ਕੰਡੀਸ਼ਨਰ ਮੁਰੰਮਤ ਅਤੇ ਰੱਖ-ਰਖਾਅ ਸੇਵਾ ਚਲਾ ਰਿਹਾ ਹੈ। ਹੋਰ ਉੱਦਮਾਂ ਵਿੱਚ ਆਨਲਾਈਨ ਟਿਊਸ਼ਨ ਸੇਵਾਵਾਂ, ਡਿਜੀਟਲ ਮਾਰਕੀਟਿੰਗ, ਆਨਲਾਈਨ ਪ੍ਰਚੂਨ, ਟੇਲਰਿੰਗ ਅਤੇ ਡਿਜੀਟਲ ਸਮੱਗਰੀ ਬਣਾਉਣਾ ਸ਼ਾਮਲ ਹੈ।ਇਹ ਉਦਾਹਰਣਾਂ ਦਰਸਾਉਂਦੀਆਂ ਹਨ ਕਿ ਕਿਵੇਂ ਭਗਵੰਤ ਮਾਨ ਸਰਕਾਰ ਦੀ ਸੁਧਾਰ-ਅਧਾਰਤ ਪਹੁੰਚ ਅਧੀਨ ਪਲੰਬਿੰਗ, ਕਾਸਮੈਟੋਲੋਜੀ, ਰੈਫ੍ਰਿਜਰੇਸ਼ਨ, ਆਈਟੀ ਸਹਾਇਤਾ ਅਤੇ ਹੋਰ ਵਪਾਰਾਂ ਵਿੱਚ ਤਕਨੀਕੀ ਹੁਨਰਾਂ ਨੂੰ ਸਿੱਧੇ ਤੌਰ ‘ਤੇ ਰੋਜ਼ੀ-ਰੋਟੀ ਦੇ ਮੌਕਿਆਂ ਵਿੱਚ ਬਦਲਿਆ ਜਾ ਰਿਹਾ ਹੈ।
ਦੋ ਰੋਜ਼ਾ ਰੈਜੀਡੈਂਸ਼ੀਅਲ ਬੂਟਕੈਂਪ ਇਨ੍ਹਾਂ ਉੱਦਮਾਂ ਨੂੰ ਹੋਰ ਮਜ਼ਬੂਤ ਕਰੇਗਾ। ਪਹਿਲਾ ਦਿਨ ਡਿਜ਼ਾਈਨ ਬਾਰੇ ਵਿਚਾਰ, ਅਸਲ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਮੁੱਲ ਪ੍ਰਸਤਾਵ, ਗਾਹਕ ਹਿੱਸਿਆਂ, ਮਾਲੀਏ ਸਬੰਧੀ ਧਾਰਾਵਾਂ ਅਤੇ ਲਾਗਤ ਢਾਂਚਿਆਂ ਲਈ ਬਿਜ਼ਨਸ ਮਾਡਲ ਕੈਨਵਸ ਰਾਹੀਂ ਕਾਰੋਬਾਰ ਸਿਰਜਣ ‘ਤੇ ਕੇਂਦ੍ਰਤ ਹੈ।

ਇਹ ਵੀ ਪੜ੍ਹੋ  AAP ਦੀ ਦਿੱਲੀ ਦੇ ਜੰਤਰ-ਮੰਤਰ ਸਥਾਨ ‘ਤੇ ਵਿਸ਼ਾਲ ਰੈਲੀ ਅੱਜ,ਵਲੰਟੀਅਰਾਂ ‘ਚ ਭਾਰੀ ਉਤਸ਼ਾਹ

ਦੂਜਾ ਦਿਨ ਮਾਰਕੀਟ ਵਿੱਚ ਐਂਟਰੀ ਸਬੰਧੀ ਰਣਨੀਤੀ, ਗਾਹਕ ਹਾਸਲ ਕਰਨ, ਮਾਰਕੀਟਿੰਗ ਸਮੱਗਰੀ ਦੀ ਸਿਰਜਣਾ ਜਿਵੇਂ ਕਿ ਬਰੋਸ਼ਰ ਜਾਂ ਪਿੱਚ ਡੈੱਕ ਅਤੇ ਕੀਮਤ ਅਤੇ ਵਿੱਤੀ ਵਿਵਹਾਰਕਤਾ ਨੂੰ ਸਮਝਣ ‘ਤੇ ਕੇਂਦ੍ਰਤ ਹੈ। ਇਹ ਪ੍ਰੋਗਰਾਮ ਵਿਦਿਆਰਥੀ ਉੱਦਮਾਂ ਦੀ ਪ੍ਰਦਰਸ਼ਨੀ ਨਾਲ ਸਮਾਪਤ ਹੋਇਆ ਜਿੱਥੇ ਇਹ ਨੌਜਵਾਨ ਕਾਰੋਬਾਰੀਆਂ ਨੇ ਆਪਣੇ ਉੱਦਮ ਪੇਸ਼ ਕੀਤੇ ਅਤੇ ਢਾਂਚਾਗਤ ਫੀਡਬੈਕ ਪ੍ਰਾਪਤ ਕੀਤੀ।ਇਨੋਵੇਸ਼ਨ ਮਿਸ਼ਨ ਪੰਜਾਬ ਰਾਹੀਂ ਬੂਟਕੈਂਪ ਨੂੰ ਸਰਲ ਬਣਾਇਆ ਜਾ ਰਿਹਾ ਹੈ ਅਤੇ ਪ੍ਰੋਗਰਾਮ ਵਿੱਚ ਈਕੋਸਿਸਟਮ ਮੁਹਾਰਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਚਾਰ ਸਥਾਪਿਤ ਉੱਦਮੀ ਇਨ੍ਹਾਂ ਨੌਜਵਾਨ ਕਾਰੋਬਾਰੀਆਂ ਨਾਲ ਵਪਾਰ ਦੀ ਸ਼ੁਰੂਆਤ ਕਰਨ, ਕਾਇਮ ਰੱਖਣ ਅਤੇ ਸਕੇਲਿੰਗ ਉੱਦਮਾਂ ਬਾਰੇ ਵਿਹਾਰਕ ਜਾਣਕਾਰੀ ਸਾਂਝੀ ਕਰਨ ਲਈ ਗੱਲਬਾਤ ਕਰਨਗੇ। ਇਹਨਾਂ ਭਾਗੀਦਾਰਾਂ ਵਿੱਚ ਸੀਐਸ ਸਾਫਟ ਸਲਿਊਸ਼ਨਜ਼ ਇਨਫੋਟੈਕ ਤੋਂ ਸ਼੍ਰੀ ਛੋਟੂ ਸ਼ਰਮਾ, ਵਿਜ਼ਨ ਏਆਈ ਤੋਂ ਸ਼੍ਰੀ ਪੁਨੀਤ ਜਿੰਦਲ, ਡਿਜੀਵਾਹ ਤੋਂ ਸ਼੍ਰੀ ਬਿਪਨਜੀਤ ਸਿੰਘ ਅਤੇ ਨੈਚਕਿਨ ਤੋਂ ਸ਼੍ਰੀਮਤੀ ਮਨਪਿੰਦਰ ਕੌਰ ਸ਼ਾਮਲ ਹਨ।ਸਰਕਾਰੀ ਆਈ.ਟੀ.ਆਈ. ਅਤੇ ਪੌਲੀਟੈਕਨਿਕਾਂ ਵਿੱਚ ਉੱਦਮਤਾ ਨੂੰ ਸ਼ਾਮਲ ਕਰਕੇ ਅਤੇ ਨੌਜਵਾਨਾਂ ਨੂੰ ਕਲਾਸਰੂਮ ਤੋਂ ਬਾਹਰ ਦੀ ਸਲਾਹ ਅਤੇ ਐਕਸਪੋਜ਼ਰ ਪ੍ਰਦਾਨ ਕਰਕੇ, ਭਗਵੰਤ ਮਾਨ ਸਰਕਾਰ ਪੰਜਾਬ ਦੇ ਸਿੱਖਿਆ ਮਾਡਲ ਵਿੱਚ ਇੱਕ ਢਾਂਚਾਗਤ ਤਬਦੀਲੀ ਨੂੰ ਯਕੀਨੀ ਬਣਾ ਰਹੀ ਹੈ। ਤਕਨੀਕੀ ਸਿੱਖਿਆ ਹੁਣ ਸਰਟੀਫਿਕੇਟਾਂ ਨਾਲ ਹੀ ਸੀਮਿਤ ਨਹੀਂ ਰਹੀ। ਇਹ ਕਾਰੋਬਾਰੀ ਮਾਲਕੀ, ਆਮਦਨ ਪੈਦਾ ਕਰਨ ਅਤੇ ਸਥਾਨਕ ਰੁਜ਼ਗਾਰ ਸਿਰਜਣ ਵੱਲ ਇੱਕ ਮਾਰਗ ਵਜੋਂ ਵਿਕਸਤ ਹੋ ਰਹੀ ਹੈ।ਇਹ ਪਹਿਲਕਦਮੀ ਇੱਕ ਵੱਡੀ ਨੀਤੀ ਨੂੰ ਦਰਸਾਉਂਦੀ ਹੈ ਜਿਸ ਤਹਿਤ ਪੰਜਾਬ ਦੇ ਨੌਜਵਾਨ ਸਿਰਫ਼ ਸੀਮਤ ਨੌਕਰੀਆਂ ਲਈ ਮੁਕਾਬਲਾ ਨਹੀਂ ਕਰਨਗੇ ਸਗੋਂ ਉਹ ਆਪਣੇ ਲਈ ਅਤੇ ਦੂਜਿਆਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਨਵੇਂ ਮੌਕੇ ਪੈਦਾ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

👉ਜਿਸ ਪਾਸੇ ਪੰਜਾਬ ਅੱਗੇ ਵਧਦਾ ਕਰਦਾ ਹੈ, ਦੇਸ਼ ਵੀ ਉਸ ਦਾ ਸਾਥ ਦਿੰਦਾ ਹੈ; ਸਾਲ 2027 ਦੇਸ਼ ਭਰ ਵਿੱਚ ਬਦਲਾਅ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗਾ: ਭਗਵੰਤ ਸਿੰਘ ਮਾਨ
News Delhi\Punjab News:ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ‘ਆਪ’ ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ।ਜੀ.ਐਸ.ਟੀ. ਦਾ ਬਕਾਇਆ ਰੋਕਣ ਅਤੇ ਪੰਜਾਬ ਲਈ ਐਲਾਨੀ ਗਈ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਜਾਰੀ ਨਾ ਕਰਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਬੇਇਨਸਾਫ਼ੀ ਦਾ ਜਵਾਬ ਲੋਕ ਆਪਣੇ ਫਤਵੇ ਨਾਲ ਦੇਣਗੇ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਵਾਲੀ ਰਾਜਨੀਤੀ ਪੰਜਾਬ ਨੂੰ ਦਬਾ ਨਹੀਂ ਸਕਦੀ ਅਤੇ ਕਿਹਾ ਕਿ ਦੇਸ਼ ਭਰ ਵਿੱਚ ਜਿੱਤ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਵਿਅਕਤੀ ਦੀ ਲੜਾਈ ਨਹੀਂ, ਸਗੋਂ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਇੱਕ ਵੱਡੀ ਲੋਕ ਲਹਿਰ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਆਗੂਆਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਅਦਾਲਤੀ ਫੈਸਲੇ ਤੋਂ ਬਾਅਦ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ‘ਤੇ ‘ਆਪ’ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ ਅਤੇ ਕਿਹਾ ਕਿ ਕੱਲ੍ਹ ਦਾ ਦਿਨ ਭਾਰਤੀ ਰਾਜਨੀਤੀ ਵਿੱਚ ਇੱਕ ਇਤਿਹਾਸਕ ਪਲ ਵਜੋਂ ਯਾਦ ਰੱਖਿਆ ਜਾਵੇਗਾ, ਇੱਕ ਅਜਿਹਾ ਦਿਨ ਜਦੋਂ ਸੱਚਾਈ ਦੀ ਜਿੱਤ ਹੋਈ।ਮੈਂ ਪੂਰੀ ‘ਆਪ’ ਟੀਮ, ਗੁਪਤ ਰੂਪ ਵਿੱਚ ਸਮਰਥਨ ਦੇਣ ਵਾਲਿਆਂ ਅਤੇ ਮੋਹਰਲੀ ਕਤਾਰ ‘ਚ ਰਹਿ ਕੇ ਕੰਮ ਕਰਨ ਵਾਲੇ ਹਰ ਇੱਕ ਸਾਥੀ ਨੂੰ ਅਦਾਲਤ ਤੋਂ ਮਿਲੀ ਇਸ ਵੱਡੀ ਜਿੱਤ ‘ਤੇ ਵਧਾਈ ਦਿੰਦਾ ਹਾਂ।ਪੰਜਾਬ ਦੇ ਮੁੱਖ ਮੰਤਰੀ ਨੇ ਪਾਰਟੀ ਦੇ ਹੁਣ ਤੱਕ ਦੇ ਸਫ਼ਰ ਬਾਰੇ ਗੱਲ ਕਰਦਿਆਂ ਕਿਹਾ ਕਿ ਜਦੋਂ ਵੀ ‘ਆਪ’ ‘ਤੇ ਕੋਈ ਸੰਕਟ ਆਉਂਦਾ ਹੈ ਤਾਂ ਪਾਰਟੀ ਦੋ ਜਾਂ ਚਾਰ ਗੁਣਾ ਹੋਰ ਮਜ਼ਬੂਤ ਹੋ ਕੇ ਉੱਭਰਦੀ ਹੈ।

ਇਹ ਵੀ ਪੜ੍ਹੋ  ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮੈਨੂੰ ਨਹੀਂ ਪਤਾ ਕਿਉਂ, ਪਰ ਕਿਸਮਤ ਜਾਂ ਪਰਮਾਤਮਾ ਸਾਨੂੰ ਹਮੇਸ਼ਾ ਉਸੇ ਮੰਚ (ਜੰਤਰ-ਮੰਤਰ) ‘ਤੇ ਲਿਆ ਖੜ੍ਹਾ ਕਰਦਾ ਹੈ, ਜਿੱਥੋਂ ਸਾਡੀ ‘ਆਪ’ ਪਾਰਟੀ ਜਨਮੀ ਸੀ । ਅੱਜ ਦਾ ਪ੍ਰੋਗਰਾਮ ਪਹਿਲਾਂ ਤੋਂ ਤੈਅ ਸੀ, ਪਰ ਸਾਨੂੰ ਨਹੀਂ ਪਤਾ ਸੀ ਕਿ ਜੱਜ ਵੱਲੋਂ ਅਜਿਹਾ ਫੈਸਲਾ ਆਵੇਗਾ। ਅੱਜ ਸਾਡੇ ਕੋਲ ਪੂਰੇ ਦੇਸ਼ ਨੂੰ ਇਹ ਦੱਸਣ ਦਾ ਮੌਕਾ ਹੈ ਕਿ ਸੱਚ ਹਮੇਸ਼ਾ ਸੱਚ ਹੀ ਰਹਿੰਦਾ ਹੈ। ਸੱਚ ਬੋਲਣ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਤੁਹਾਨੂੰ ਇਸਨੂੰ ਦੁਬਾਰਾ ਯਾਦ ਨਹੀਂ ਰੱਖਣਾ ਪੈਂਦਾ। ਤੁਸੀਂ ਜਿੱਥੇ ਵੀ ਬੋਲਦੇ ਹੋ, ਉਹੀ ਸੱਚ ਬੋਲਦੇ ਹੋ। ਝੂਠ ਬੋਲਣ ਵਾਲਿਆਂ ਨੂੰ ਯਾਦ ਰੱਖਣਾ ਪੈਂਦਾ ਹੈ ਕਿ ਉਨ੍ਹਾਂ ਨੇ ਪਹਿਲਾਂ ਕੀ ਕਿਹਾ ਸੀ।ਨੀਤੀਗਤ ਤਬਦੀਲੀਆਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਅਜਿਹੇ ਕਈ ਮੌਕੇ ਆਏ ਜਿੱਥੇ ਜੀਐਸਟੀ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਇਸ ਨੂੰ ਲਾਗੂ ਕਰ ਦਿੱਤਾ ਗਿਆ। ਪਹਿਲਾਂ ਕਈ ਫੈਸਲਿਆਂ ਦਾ ਵਿਰੋਧ ਹੋਇਆ ਅਤੇ ਬਾਅਦ ਵਿੱਚ ਇਸ ਦਾ ਉਲਟ ਹੋਇਆ। ਪਹਿਲਾਂ ਤੇਲ ਦੀਆਂ ਵਧਦੀਆਂ ਕੀਮਤਾਂ ਬਾਰੇ ਬਿਆਨ ਦਿੱਤੇ ਗਏ, ਜਦਕਿ ਹੁਣ ਕੀਮਤਾਂ ਹੋਰ ਕਿਤੇ ਜ਼ਿਆਦਾ ਵੱਧ ਹਨ। ਇਸ ਸਭ ਦੇ ਬਾਵਜੂਦ ਵੀ ਇਸਨੂੰ ਮਾਸਟਰਸਟ੍ਰੋਕ ਕਿਹਾ ਜਾ ਰਿਹਾ ਹੈ। ਸੱਚ ਅਤੇ ਝੂਠ ਵਿੱਚ ਇਹੀ ਫ਼ਰਕ ਹੈ।ਪਾਰਟੀ ਦੇ ਸਥਾਪਨਾ ਦੇ ਸਿਧਾਂਤਾਂ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਇਸੇ ਨਿੰਮ ਦੇ ਰੁੱਖ ਹੇਠ, ਜਿੱਥੇ ਸਾਡੀ ਪਾਰਟੀ ਦੀ ਨੀਂਹ ਰੱਖੀ ਗਈ ਸੀ, ਅਸੀਂ ਇਸ ਦੇਸ਼ ਦੀ ਰਾਜਨੀਤੀ ‘ਚ ਬਦਲਾਅ ਲਿਆਉਣ ਅਤੇ ਇਸ ਵਿੱਚ ਇਮਾਨਦਾਰੀ ਭਰਨ ਦੇ ਆਪਣੇ ਵਾਅਦੇ ਨੂੰ ਨਵਿਆਉਂਦੇ ਹਾਂ। ਪਹਿਲਾਂ ਪਾਰਟੀਆਂ ਦੇ ਮੈਨੀਫੈਸਟੋ ਸਿਰਫ਼ ਨਫ਼ਰਤ ਅਤੇ ਧਰਮ ਸਬੰਧੀ ਬਿਆਨਾਂ ਨਾਲ ਭਰੇ ਹੁੰਦੇ ਸਨ। ਅਰਵਿੰਦ ਕੇਜਰੀਵਾਲ ਨੇ ਦੂਜੀਆਂ ਪਾਰਟੀਆਂ ਨੂੰ ਆਪਣੇ ਮੈਨੀਫੈਸਟੋ ਵਿੱਚ ਸਕੂਲ, ਹਸਪਤਾਲ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਬਾਰੇ ਲਿਖਣ ਲਈ ਮਜਬੂਰ ਕੀਤਾ, ਕਿਉਂ ਕਿ ਇਸ ਤੋਂ ਪਹਿਲਾਂ ਤਾਂ ਉਹ ਸਿਰਫ਼ ਧਰਮ ਅਤੇ ਜਾਤ ਬਾਰੇ ਹੀ ਬਿਆਨ ਦਿੰਦੇ ਰਹਿੰਦੇ ਸਨ।ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਾਡੇ ਨੇਤਾ ਹਨ। ਉਨ੍ਹਾਂ ਨੇ ਦਿਖਾਇਆ ਹੈ ਕਿ ਜੇਕਰ ਇਸ ਦੇਸ਼ ਦੇ 140 ਕਰੋੜ ਨਾਗਰਿਕ ਕੁਝ ਕਰਨ ਦਾ ਫੈਸਲਾ ਕਰਦੇ ਹਨ ਤਾਂ ਇਹ ਜ਼ਮੀਨੀ ਪੱਧਰ ‘ਤੇ ਸਪੱਸ਼ਟ ਦਿਸਦਾ ਹੈ। ਜੋ ਸੱਚ ਲਈ ਖੜ੍ਹੇ ਹਨ, ਪਰਮਾਤਮਾ ਵੀ ਉਨ੍ਹਾਂ ਦੇ ਨਾਲ ਖੜ੍ਹਾ ਹੈ।ਆਪ ਵਰਕਰਾਂ ਨੂੰ ਇਹ ਸੰਦੇਸ਼ ਫੈਲਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਦੇਸ਼ ਭਰ ਵਿੱਚ ਜਾ ਕੇ ਆਪਣੇ ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣਕਾਰਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਸੱਚ ਦੀ ਜਿੱਤ ਹੈ। ਸਾਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਵੇਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ। ਜਦੋਂ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਹੋਇਆ ਤਾਂ ਨਿੱਜੀ ਸੈਕਟਰਾਂ ਤੋਂ ਦਬਾਅ ਆਇਆ। ਜਦੋਂ ਸਰਕਾਰੀ ਸਕੂਲਾਂ ਵਿੱਚ ਸੁਧਾਰ ਹੋਇਆ ਅਤੇ ਬੱਚੇ ਨਿੱਜੀ ਸਕੂਲਾਂ ਤੋਂ ਸਰਕਾਰੀ ਸਕੂਲਾਂ ਵੱਲ ਜਾਣ ਲੱਗੇ ਤਾਂ ਡੋਨੇਸ਼ਨਾਂ ਲੈਣ ਵਾਲਿਆਂ ਨੂੰ ਖ਼ਤਰਾ ਮਹਿਸੂਸ ਹੋਣ ਲੱਗਾ।

ਇਹ ਵੀ ਪੜ੍ਹੋ  AAP ਦੀ ਦਿੱਲੀ ਦੇ ਜੰਤਰ-ਮੰਤਰ ਸਥਾਨ ‘ਤੇ ਵਿਸ਼ਾਲ ਰੈਲੀ ਅੱਜ,ਵਲੰਟੀਅਰਾਂ ‘ਚ ਭਾਰੀ ਉਤਸ਼ਾਹ

ਜਦੋਂ ਬਿਜਲੀ ਮੁਫ਼ਤ ਕੀਤੀ ਗਈ, ਦਵਾਈਆਂ ਮੁਫ਼ਤ ਕੀਤੀਆਂ ਗਈਆਂ, ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਗਿ ਅਤੇ ਬਜਟ 300 ਕਰੋੜ ਤੋਂ ਵਧ ਕੇ 60,000 ਕਰੋੜ ਰੁਪਏ ਹੋ ਗਿਆ ਤਾਂ ਵਿਰੋਧੀਆਂ ਲਈ ਚੋਣਾਂ ‘ਚ ਸਾਹ ਲੈਣਾ ਕਰਨਾ ਮੁਸ਼ਕਲ ਹੋ ਗਿਆ। ਇਸ ਲਈ ਉਨ੍ਹਾਂ ਨੇ ਜਾਣਬੁੱਝ ਕੇ ਕੋਈ ਘੁਟਾਲਾ ਦਿਖਾਉਣ ਅਤੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਨੂੰ ਜੇਲ੍ਹ ਭੇਜਣ ਦਾ ਫੈਸਲਾ ਕੀਤਾ, ਜਿਸ ਦੇ ਚਲਦਿਆਂ ਉਨ੍ਹਾਂ ਨੇ ਸਮੁੱਚੀ ਉੱਚ-ਪੱਧਰ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ।ਵਾਰ-ਵਾਰ ਅਦਾਲਤੀ ਸੁਣਵਾਈਆਂ ਨਾਲ ਹੁੰਦੀ ਪਰੇਸ਼ਾਨੀ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ, ਸ਼ਾਇਦ ਸਜ਼ਾ ਓਨੀ ਸਖ਼ਤ ਨਹੀਂ ਹੁੰਦੀ ਜਿੰਨੀਆਂ ਮੁਸ਼ਕਲਾਂ ਅਤੇ ਪਰੇਸ਼ਾਨੀਆਂ ਵਾਰ-ਵਾਰ ਅਦਾਲਤ ਦੀਆਂ ਤਾਰੀਖਾਂ ਨਾਲ ਹੁੰਦੀਆਂ ਹਨ। ਤਾਰੀਖ ਤੋਂ ਬਾਅਦ ਇੱਕ ਹੋਰ ਤਾਰੀਖ ਮਿਲਣਾ ਹੀ ਆਪਣੇ ਆਪ ਵਿੱਚ ਇੱਕ ਸਜ਼ਾ ਹੈ।ਉਨ੍ਹਾਂ ਨੇ ਉਸ ਚੁਣੌਤੀਪੂਰਨ ਦੌਰ ਨੂੰ ਯਾਦ ਕੀਤਾ ਜਦੋਂ ਸੀਨੀਅਰ ਆਗੂ ਜਲੰਧਰ ਜ਼ਿਮਨੀ ਚੋਣ ਸਮੇਂ ਜੇਲ੍ਹ ਵਿੱਚ ਸਨ। ਉਸ ਸਮੇਂ, ਪਾਰਟੀ ਦੀ ਸਮੁੱਚੀ ਉੱਚ-ਪੱਧਰੀ ਅਤੇ ਫੈਸਲੇ ਲੈਣ ਵਾਲੀ ਲੀਡਰਸ਼ਿਪ ਜੇਲ੍ਹ ਦੇ ਅੰਦਰ ਸੀ ਅਤੇ ਫਿਰ ਵੀ, ਸਾਡੀ ਬੈਕਅੱਪ ਟੀਮ ਦੇ ਨਾਲ, ਅਸੀਂ ਆਪਣੀ ਮਿਹਨਤ ਜਾਰੀ ਰੱਖੀ। ਮੁਲਾਕਾਤਾਂ ਦੌਰਾਨ ਅਰਵਿੰਦ ਕੇਜਰੀਵਾਲ ਹਮੇਸ਼ਾ ਪੰਜਾਬ ਬਾਰੇ ਪੁੱਛਦੇ ਸਨ। ਉਹ ਪੁੱਛਦੇ ਸਨ ਕਿ ਕੀ ਮੁਫ਼ਤ ਬਿਜਲੀ ਲੋਕਾਂ ਤੱਕ ਪਹੁੰਚ ਰਹੀ ਹੈ, ਕੀ ਸਿੰਚਾਈ ਦਾ ਕੰਮ ਅੱਗੇ ਵਧ ਰਿਹਾ ਹੈ ਅਤੇ ਨਿਰਦੇਸ਼ ਦਿੰਦੇ ਸਨ ਕਿ ਜੇ ਕੋਈ ਵੀ ਭ੍ਰਿਸ਼ਟ ਪਾਇਆ ਜਾਂਦਾ ਹੈ ਤਾਂ ਉਸਨੂੰ ਜੇਲ੍ਹ ਵਿੱਚ ਡੱਕਿਆ ਜਾਵੇ। ਅਜਿਹੇ ਹਾਲਾਤਾਂ ਦੇ ਬਾਵਜੂਦ ਅਸੀਂ ਜਲੰਧਰ ਜ਼ਿਮਨੀ ਚੋਣ ਅਤੇ ਇੱਕ ਹੋਰ ਐਮ.ਪੀ. ਸੀਟ ਵੱਡੇ ਫਰਕ ਨਾਲ ਜਿੱਤੀ, ਜਿਸ ਨਾਲ ਸਾਨੂੰ ਹੋਰ ਵੀ ਮਜ਼ਬੂਤੀ ਮਿਲੀ।ਆਜ਼ਾਦੀ ਸੰਘਰਸ਼ ਨਾਲ ਸੰਤੁਲਨ ਬਿਠਾਉਂਦਿਆਂ ਉਨ੍ਹਾਂ ਕਿਹਾ ਕਿ ਇਤਿਹਾਸ ਆਪਣੇ ਆਪ ਨੂੰ ਦੁਹਰਾਉਂਦਾ ਹੈ। ਜਦੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਸਵੈ-ਇੱਛਾ ਨਾਲ ਗ੍ਰਿਫ਼ਤਾਰੀ ਦਿੱਤੀ ਅਤੇ ਕੋਰਟ ਰੂਮ ਵਿੱਚ ਮੀਡੀਆ ਦੇ ਸਾਹਮਣੇ ਅੰਗਰੇਜ਼ੀ ਵਿੱਚ ਆਪਣੀਆਂ ਦਲੀਲਾਂ ਰੱਖੀਆਂ ਤਾਂ ਲਹਿਰ ਨੂੰ ਹੋਰ ਬਲ ਮਿਲਿਆ। ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੇ ਵੀ ਸਾਨੂੰ ਜੇਲ੍ਹ ਤੋਂ ਕਦੇ ਨਾ ਝੁਕਣ ਦੇ ਸੁਨੇਹੇ ਭੇਜੇ। ਉਨ੍ਹਾਂ ਕਿਹਾ ਕਿ ਭਗਵੰਤ, ਕਿਸੇ ਵੀ ਹਾਲਤ ਵਿੱਚ ਨਹੀਂ ਝੁਕਣਾ।ਜਿੱਥੇ ਲੋੜ ਹੋਵੇ ਕਾਰਵਾਈ ਕਰੋ, ਪਰ ਕਿਸੇ ਵੀ ਕੀਮਤ ‘ਤੇ ਝੁਕਣਾ ਨਹੀਂ। ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਅਤੇ ਉਸੇ ਤਰ੍ਹਾਂ ਹੋਇਆ ਪਾਰਟੀ ਇੱਕ ਕੌਮੀ ਤਾਕਤ ਵਜੋਂ ਉਭਰ ਕੇ ਸਾਹਮਣੇ ਆਈ ਹੈ।ਕੇਂਦਰੀ ਲੀਡਰਸ਼ਿਪ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੰਘਾਸਨ ‘ਤੇ ਬੈਠੇ ਲੋਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਕਿਰਾਏਦਾਰ ਹਨ, ਮਾਲਕ ਨਹੀਂ। ਇਸ ਦੇਸ਼ ਦੀ ਮਿੱਟੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ ਅਤੇ ਅਸ਼ਫਾਕਉੱਲਾ ਖਾਨ ਦਾ ਖੂਨ ਹੈ। ਇਹ ਦੇਸ਼ ਕਿਸੇ ਦੇ ਬਾਪ ਦੀ ਨਿੱਜੀ ਜਾਗੀਰ ਨਹੀਂ।

ਇਹ ਵੀ ਪੜ੍ਹੋ  ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਉਨ੍ਹਾਂ ਨੇ ਪੰਜਾਬ ਦੇ ਰਾਹ ਵਿੱਚ ਵਿੱਤੀ ਮੁਸ਼ਕਲਾਂ ਖ਼ੜ੍ਹੀਆਂ ਕਰਨ ਦੇ ਹੱਥਕੰਡਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ 8,000 ਕਰੋੜ ਰੁਪਏ ਦੇ ਆਰਡੀਐਫ ਫੰਡ ਕੇਂਦਰ ਨੇ ਰੋਕ ਰੱਖੇ ਹਨ। ਜੀਐਸਟੀ ਦਾ ਬਕਾਇਆ ਜਾਰੀ ਨਹੀਂ ਕੀਤਾ ਗਿਆ। ਜਦੋਂ ਪੰਜਾਬ ਨੂੰ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰਨਾ ਪਿਆ ਤਾਂ ਸਿਰਫ਼ 1,600 ਕਰੋੜ ਰੁਪਏ ਦੀ ਟੋਕਨ ਰਾਸ਼ੀ ਐਲਾਨੀ ਗਈ ਅਤੇ ਹੁਣ ਤੱਕ ਉਸ ਵਿੱਚੋਂ 16 ਪੈਸੇ ਵੀ ਨਹੀਂ ਦਿੱਤੇ ਗਏ। ਇਸ ਸਭ ਦੇ ਬਾਵਜੂਦ ਵੀ ਉਹ ਪੰਜਾਬ ਵਿੱਚ ਚੋਣਾਂ ਲੜਨਾ ਚਾਹੁੰਦੇ ਹਨ।ਦੇਸ਼ ਲਈ ਪੰਜਾਬ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ ਤਾਂ ਪੰਜਾਬੀਆਂ ਨੇ ਦਿਨ-ਰਾਤ ਮਿਹਨਤ ਕਰਕੇ ਹਰੀ ਕ੍ਰਾਂਤੀ ਲਿਆਂਦੀ ਅਤੇ ਦੇਸ਼ ਦੇ ਅੰਨ ਭੰਡਾਰ ਭਰ ਦਿੱਤੇ। ਜਦੋਂ ਦੇਸ਼ ਨੂੰ ਆਜ਼ਾਦੀ ਦੀ ਲੋੜ ਸੀ ਤਾਂ 90 ਫੀਸਦ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਜਦੋਂ ਵੀ ਸਰਹੱਦ ‘ਤੇ ਪਹਿਲੀ ਗੋਲੀ ਚਲਦੀ ਹੈ ਤਾਂ ਪੰਜਾਬੀ ਨੌਜਵਾਨ ਸੈਨਿਕ ਹਿੱਕ ਤਾਣ ਕੇ ਸਭ ਤੋਂ ਅੱਗੇ ਖੜ੍ਹਦੇ ਹਨ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਰਹੇਗਾ। ਅਸੀਂ ਪੰਜਾਬ ‘ਚ ਸਰਕਾਰ ਚਲਾ ਰਹੇ ਹਾਂ ਅਤੇ 2027 ਵਿੱਚ ਵੀ ਅਸੀਂ ਤੁਹਾਨੂੰ ਭਾਰੀ ਬਹੁਮਤ ਨਾਲ ਜਿੱਤ ਦੀਆਂ ਸੀਟਾਂ ਦਾ ਸੈਂਕੜਾ ਲਗਾ ਕੇ ਵੱਡਾ ਤੋਹਫ਼ਾ ਦੇਵੇਗਾਂ। ਜਿਸ ਪਾਸੇ ਪੰਜਾਬ ਮਾਰਚ ਕਰਦਾ ਹੈ, ਦੇਸ਼ ਵੀ ਉਸੇ ਰਾਹ ‘ਤੇ ਚਲਦਾ ਹੈ।ਸੱਚ ‘ਤੇ ਇੱਕ ਕਾਵਿਕ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਝੂਠ ਦੇ ਆਲਮ ਵਿੱਚ ਰਹਿਣ ਵਾਲੇ ਦੂਜਿਆਂ ਨੂੰ ਸੱਚ ਬੋਲਣ ਲਈ ਕਹਿੰਦੇ ਹਨ, ਜਦੋਂ ਕਿ ਉਨ੍ਹਾਂ ਦੇ ਘਰ ਝੂਠ ਦੇ ਮਕਾਨ ਬਣ ਚੁੱਕੇ ਹਨ। ਸੱਚ ਨੂੰ ਕੀਮਤ ਚੁਕਾਉਣੀ ਪੈ ਸਕਦੀ ਹੈ, ਪਰ ਸੱਚ ਦਾ ਸੂਰਜ ਹਮੇਸ਼ਾ ਬੱਦਲਾਂ ਪਿੱਛੇ ਨਹੀਂ ਰਹਿੰਦਾ, ਇਹ ਚੜ੍ਹਦਾ ਹੈ ਅਤੇ ਚਮਕਦਾ ਹੈ ਅਤੇ ਫਿਰ ਕਿਤੇ ਵੀ ਹਨੇਰਾ ਨਹੀਂ ਰਹਿੰਦਾ। ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੋਂ ਅਸੀਂ ਤੁਹਾਨੂੰ ਚੱਟਾਨ ਵਰਗਾ ਸਾਥ ਦੇਣ ਲਈ ਇੱਥੇ ਆਏ ਹਾਂ। ਅੱਗੇ ਵਧੋ, ਅਸੀਂ ਤੁਹਾਡੇ ਨਾਲ ਹਾਂ। ਜਦੋਂ ਵੀ ਕੌਮ ਕਿਸੇ ਵੀ ਸੰਕਟ ਦਾ ਸਾਹਮਣਾ ਕਰਦੀ ਹੈ ਤਾਂ ਪੰਜਾਬੀ ਹਮੇਸ਼ਾ ਅੱਗੇ ਵਧਦੇ ਹਨ। ਭਾਵੇਂ ਤੁਰਕੀ ਵਿੱਚ ਭੂਚਾਲ, ਸ੍ਰੀਲੰਕਾ ਵਿੱਚ ਸੁਨਾਮੀ ਜਾਂ ਨੇਪਾਲ ਵਿੱਚ ਹੜ੍ਹ ਦਾ ਮਾਮਲਾ ਹੋਵੇ, ਰਾਹਤ ਏਜੰਸੀਆਂ ਦੇ ਆਉਣ ਤੋਂ ਪਹਿਲਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਲੰਗਰ ਸ਼ੁਰੂ ਹੋ ਜਾਂਦਾ ਹੈ। ਅਸੀਂ ਸਾਰਿਆਂ ਦੀ ਭਲਾਈ ਲਈ ਖੜ੍ਹੇ ਹਾਂ। ਅਸੀਂ ਕੁਰਬਾਨੀ ਦੇ ਪੁੰਜ ਹਾਂ। ਦਿੱਲੀ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਭਾਵਨਾ ਨਾਲ ਮਨਾਉਣ ਦੇ ਉਪਰਾਲਿਆਂ ਨੂੰ ਅਸੀਂ ਸਲਾਮ ਕਰਦੇ ਹਾਂ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ ਅਤੇ ਕਸ਼ਮੀਰੀ ਪੰਡਤਾਂ ਦੇ ਸਨਮਾਨ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਸੀਂ ਹਮੇਸ਼ਾ ਸੱਚਾਈ ਦੇ ਨਾਲ ਖੜ੍ਹੇ ਹਾਂ।ਐਕਸ ‘ਤੇ ਰੈਲੀ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਜੰਤਰ-ਮੰਤਰ ‘ਤੇ ਹੋਇਆ ਵਿਸ਼ਾਲ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਨਾ ਸਿਰਫ਼ ਦਿੱਲੀ, ਸਗੋਂ ਪੂਰਾ ਦੇਸ਼ ਆਪਣੇ ਲੋਕ ਨੇਤਾ ਅਰਵਿੰਦ ਕੇਜਰੀਵਾਲ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਭਾਜਪਾ ਨੇ ਆਪਣੀਆਂ ਏਜੰਸੀਆਂ ਦੀ ਵਰਤੋਂ ਕਰਕੇ ‘ਆਪ’ ਨੂੰ ਖਤਮ ਕਰਨ ਦੀ ਜਿਸ ਸਾਜ਼ਿਸ਼ ਰਾਹੀਂ ਕੋਸ਼ਿਸ਼ ਕੀਤੀ, ਉਹ ਹੁਣ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਈ ਹੈ। ਲੋਕਤੰਤਰ ਨੂੰ ਦਬਾਅ ਅਤੇ ਡਰ ਨਾਲ ਕੁਚਲਿਆ ਨਹੀਂ ਜਾ ਸਕਦਾ। ਪੰਜਾਬ ਦੀ ਧਰਤੀ ਤੋਂ ਮੈਂ ਸਪੱਸ਼ਟ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਅਸੀਂ ਉੱਥੇ ਮਜ਼ਬੂਤੀ ਅਤੇ ਦ੍ਰਿੜਤਾ ਨਾਲ ਖੜ੍ਹਾਂਗੇ। ਇਹ ਕਿਸੇ ਇੱਕ ਵਿਅਕਤੀ ਦੀ ਲੜਾਈ ਨਹੀਂ; ਇਹ ਭਾਰਤ ਦੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਦੀ ਲੜਾਈ ਹੈ, ਜਿਸ ਲਈ ਸੰਘਰਸ਼ ਜਾਰੀ ਰਹੇਗਾ। ਇਨਕਲਾਬ ਜ਼ਿੰਦਾਬਾਦ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ ‘ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ।

ਇਹ ਵੀ ਪੜ੍ਹੋ  ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ ਵਿੱਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਰਾ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ ‘ਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੇ ਸੰਕਟਕਾਲੀ ਹਾਲਾਤਾਂ ਸਮੇਂ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੋ ਜਾਂਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਤਰਜੀਹੀ ਜ਼ਿੰਮੇਵਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੁਦਰਤੀ ਖੇਤੀ ਪ੍ਰਣਾਲੀ ਤੋਂ ਇਲਾਵਾ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਬਾਰੇ ਦਿੱਤੀ ਗਈ ਜਾਣਕਾਰੀ

0

Bathinda News:ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰੋਜੈਕਟ ਡਾਇਰੈਕਟਰ ਆਤਮਾ ਬਠਿੰਡਾ ਡਾ. ਤੇਜਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਤੇ ਆਤਮਾ ਸਕੀਮ ਅਧੀਨ “ਰਿਜਨਰੇਟਿਵ ਐਗ੍ਰੀਕਲਚਰ– ਇਕ ਕੁਦਰਤੀ ਖੇਤੀ ਪੱਧਤੀ” ਵਿਸ਼ੇ ’ਤੇ 4 ਦਿਨਾਂ ਦਾ ਸਿਖ਼ਲਾਈ ਪ੍ਰੋਗਰਾਮ ਸਥਾਨਕ ਖੇਤੀ ਭਵਨ ਵਿਖੇ ਕਰਵਾਇਆ ਗਿਆ।ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਅਤੇ ਕੁਦਰਤੀ ਖੇਤੀ ਪ੍ਰਣਾਲੀਆਂ ਬਾਰੇ ਜਾਗਰੂਕ ਕਰਨਾ, ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣਾ ਅਤੇ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣਾ ਸੀ।

ਇਹ ਵੀ ਪੜ੍ਹੋ  ਦੁਬਈ ‘ਚ ਫ਼ਸਿਆ Bathinda ਦਾ ਪ੍ਰਿੰਸੀਪਲ ਜੋੜਾ, ਵਾਪਸ ਲਿਆਉਣ ਦੀ ਕੀਤੀ ਅਪੀਲ

ਸਿਖ਼ਲਾਈ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਰ ਡਾ. ਤੇਜਬੀਰ ਸਿੰਘ ਬੁੱਟਰ, ਡਾ. ਪ੍ਰੀਤਪਾਲ ਸਿੰਘ, ਡਾ. ਨਵਨੀਤ ਕੌਰ, ਡਾ. ਜਸਰੀਤ ਕੌਰ ਅਤੇ ਡਾ. ਗੁਰਦੀਪ ਸਿੰਘ ਵੱਲੋਂ ਰਿਜਨਰੇਟਿਵ ਖੇਤੀ ਦੇ ਸੰਕਲਪ ਅਤੇ ਸਿਧਾਂਤ, ਮਿੱਟੀ ਦੀ ਸਿਹਤ ਅਤੇ ਮਿੱਟੀ ਜੀਵ ਵਿਗਿਆਨ, ਸੋਇਲ ਹੈਲਥ ਕਾਰਡ ਦੀ ਸਮਝ, ਫ਼ਸਲ ਯੋਜਨਾ, ਜੈਵਿਕ ਪੋਸ਼ਕ ਪ੍ਰਬੰਧਨ (ਜੀਵਾਮ੍ਰਿਤ, ਬੀਜਾਮ੍ਰਿਤ, ਵਰਮੀਕੰਪੋਸਟ), ਕੁਦਰਤੀ ਕੀਟ ਅਤੇ ਰੋਗ ਪ੍ਰਬੰਧਨ ਅਤੇ ਰਿਜਨਰੇਟਿਵ ਖੇਤੀ ਦੇ ਅਰਥਸ਼ਾਸ਼ਤ੍ਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਸਮਾਗਮ ਦੇ ਆਖਰੀ ਦਿਨ ਭਾਗੀਦਾਰਾਂ ਨੂੰ ਸੋਹਨਗੜ੍ਹ ਕੁਦਰਤੀ ਫਾਰਮ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਕੁਦਰਤੀ ਖੇਤੀ ਦੇ ਸਫਲ ਮਾਡਲਾਂ ਦਾ ਮੌਕੇ ’ਤੇ ਅਧਿਐਨ ਕੀਤਾ। ਇਸ ਮੌਕੇ ਸਟੇਜ ਸੰਚਾਲਨ ਡੀ.ਪੀ.ਡੀ. ਆਤਮਾ ਨਰੇਂਦਰ ਗੋਦਾਰਾ ਅਤੇ ਬੀ.ਟੀ.ਐਮ. ਕੰਵਲਜੀਤ ਸਿੰਘ ਵੱਲੋਂ ਕੀਤਾ ਗਿਆ। ਇਸ ਦੇ ਨਾਲ ਹੀ ਬੀ.ਟੀ.ਐਮ. ਮਨਦੀਪ ਕੌਰ ਅਤੇ ਨਵਜੀਤ ਸਿੰਘ (ਕੰਪਿਊਟਰ ਆਪਰੇਟਰ) ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

0

👉ਤਕਨੀਕ ਅਧਾਰਤ ਪ੍ਰਸ਼ਾਸਨ ਸਾਡੀ ਪ੍ਰਮੁੱਖ ਤਰਜੀਹ: ਅਮਨ ਅਰੋੜਾ
Chandigarh News:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ।ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ।ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢਾਂਚਾ ਬਣਾਉਣ ਲਈ ਸੌਂਪੇ ਕਾਰਜਾਂ ਦਾ ਨਤੀਜਾ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਵੱਕਾਰੀ ਪੁਰਸਕਾਰ ਪੰਜਾਬ ਸਰਕਾਰ ਦੇ ਸੁਸ਼ਾਸਨ ਅਤੇ ਨਾਗਰਿਕ-ਕੇਂਦ੍ਰਿਤ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਯਤਨਾਂ ਨੂੰ ਉਜਾਗਰ ਕਰਦਾ ਹੈ।

ਇਹ ਵੀ ਪੜ੍ਹੋ  AAP ਦੀ ਦਿੱਲੀ ਦੇ ਜੰਤਰ-ਮੰਤਰ ਸਥਾਨ ‘ਤੇ ਵਿਸ਼ਾਲ ਰੈਲੀ ਅੱਜ,ਵਲੰਟੀਅਰਾਂ ‘ਚ ਭਾਰੀ ਉਤਸ਼ਾਹ

ਉਨ੍ਹਾਂ ਨੇ ਇਸ ਸਨਮਾਨ ਦਾ ਸਿਹਰਾ ਸਰਕਾਰ ਵੱਲੋਂ ‘ਵਿਚੋਲੇ ਸੱਭਿਆਚਾਰ’ ਨੂੰ ਖਤਮ ਕਰਨ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਨਮਾਨਜਨਕ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਯਤਨਾਂ ਨੂੰ ਦਿੱਤਾ। ਇਹ ਡਿਜੀਟਲ ਪਰਿਵਰਤਨ ਸਿਰਫ਼ ਤਕਨਾਲੋਜੀ ਬਾਰੇ ਨਹੀਂ ਹੈ ਬਲਕਿ ਇਹ ਸਿਸਟਮ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਬਾਰੇ ਹੈ।ਸ੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀਆਂ ਨਿਵੇਕਲੀਆਂ ਤੇ ਆਪਣੀ ਕਿਸਮ ਦੀਆਂ ਪਲੇਠੀਆਂ ਡਿਜੀਟਲ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਜੋ ਦੇਸ਼ ਭਰ ਵਿੱਚ ਨਾਗਰਿਕਾਂ ਦੀ ਸਹੂਲਤ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਸਕੀਮ ਹੈ ਜਿਸ ਤਹਿਤ ਨਾਗਰਿਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਜਾਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ(ਐਮਸੀ) ਨੂੰ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਇਸ ਨਾਲ ਜ਼ਰੂਰੀ ਸਰਟੀਫਿਕੇਟ ਜਾਰੀ ਕਰਨ ਵਿੱਚ ਕਾਫ਼ੀ ਤੇਜ਼ੀ ਆਈ ਹੈ ਅਤੇ ਤਕਨਾਲੋਜੀ ਨੂੰ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਨਾਲ ਜੋੜਿਆ ਗਿਆ ਹੈ।ਪਟਵਾਰੀਆਂ ਅਤੇ ਫੀਲਡ ਸਟਾਫ ਦੀ ਸਫਲ ਆਨਬੋਰਡਿੰਗ ਦੇ ਨਾਲ, ਸੂਬਾ ਸਰਕਾਰ ਵੱਲੋਂ 12.5 ਲੱਖ ਤੋਂ ਵੱਧ ਅਰਜ਼ੀਆਂ ‘ਤੇ ਆਨਲਾਈਨ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ  ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

ਇਸ ਡਿਜੀਟਲ ਏਕੀਕਰਨ ਨਾਲ ਲੰਬਿਤ ਮਾਮਲਿਆਂ ਦੀ ਦਰ ਮਹਿਜ਼ 0.33 ਫ਼ੀਸਦੀ ਰਹਿ ਗਈ ਹੈ, ਜੋ ਸਿਸਟਮ ਦੀ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਐਮ-ਸੇਵਾ ਅਤੇ ਕਨੈਕਟ ਪੰਜਾਬ ਇੱਕ ਏਕੀਕ੍ਰਿਤ ਮੋਬਾਈਲ ਪਲੇਟਫਾਰਮ ਅਤੇ ਮਜ਼ਬੂਤ ​​ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਦੀਆਂ ਹਨ ਜੋ ਨਾਗਰਿਕਾਂ ਨੂੰ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰਨ ਅਤੇ ਅਸਲ-ਸਮੇਂ ਵਿੱਚ ਫੀਡਬੈਕ ਜਮ੍ਹਾਂ ਕਰਾਉਣ ਦੇ ਯੋਗ ਬਣਾਉਣ ਦੇ ਨਾਲ ਨਾਲ ਹਰ ਪੱਧਰ ‘ਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।ਅਗਲੇਰੀ ਰੂਪ ਰੇਖਾ ‘ਤੇ ਚਾਨਣਾ ਪਾਉਂਦਿਆਂ, ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ, “ਅਸੀਂ ਇਸ ਪ੍ਰਾਪਤੀ ਤੱਕ ਹੀ ਸੀਮਿਤ ਨਹੀਂ ਰਹਾਂਗੇ। ਪੰਜਾਬ ਦੀ ਡਿਜੀਟਲ ਯਾਤਰਾ ਦੇ ਅਗਲੇ ਪੜਾਅ ਵਿੱਚ ਸੇਵਾ ਪ੍ਰਦਾਨ ਕਰਨ ਨੂੰ ਹੋਰ ਸੁਖਾਲਾ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ (ਐਮਐਲ) ਨੂੰ ਏਕੀਕ੍ਰਿਤ ਕੀਤਾ ਜਾਵੇਗਾ। ਸਾਡਾ ਟੀਚਾ ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਸਮੇਤ ਸਾਰੀਆਂ ਪ੍ਰਮੁੱਖ ਸੇਵਾਵਾਂ ਲਈ 100 ਫ਼ੀਸਦੀ ਕਾਗਜ਼ ਰਹਿਤ ਅਤੇ ਸੰਪਰਕ ਰਹਿਤ ਈਕੋਸਿਸਟਮ ਬਣਾਉਣਾ ਹੈ। ਇਹ ਪੁਰਸਕਾਰ ਲਾਲ-ਫੀਤਾਸ਼ਾਹੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਸਾਡੇ ਦ੍ਰਿੜ ਇਰਾਦੇ ਨੂੰ ਹੋਰ ਮਜ਼ਬੂਤ ​​ਕਰੇਗਾ ਅਤੇ ਸਿਰਫ਼ ਇੱਕ ਕਲਿੱਕ ‘ਤੇ ਆਮ ਲੋਕਾਂ ਲਈ ਹਰ ਸਰਕਾਰੀ ਸੇਵਾ ਯਕੀਨੀ ਬਣਾਈ ਜਾਵੇਗੀ ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੁਬਈ ‘ਚ ਫ਼ਸਿਆ Bathinda ਦਾ ਪ੍ਰਿੰਸੀਪਲ ਜੋੜਾ, ਵਾਪਸ ਲਿਆਉਣ ਦੀ ਕੀਤੀ ਅਪੀਲ

0

Bathinda News: ਅਚਾਨਕ ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਕਾਰ ਲੱਗੀ ਭਿਆਨਕ ਜੰਗ ਦੀ ਚਪੇਟ ‘ਚ ਆਏ ਅਰਬ ਦੇਸ਼ਾਂ ‘ਚ ਗਏ ਭਾਰਤੀਆਂ ਤੇ ਪੰਜਾਬੀਆਂ ਲਈ ਵੱਡੀ ਮੁਸੀਬਤ ਖੜੀ ਹੋ ਗਈ ਹੈ। ਘੁੰਮਣ-ਫ਼ਿਰਨ ਜਾਂ ਕਿਸੇ ਹੋਰ ਕਾਰਨ ਇੰਨ੍ਹਾਂ ਦੇਸ਼ਾਂ ‘ਚ ਗਏ ਭਾਰਤੀ ਤੇ ਪੰਜਾਬੀ ਏਅਰਪੋਰਟ ਬੰਦ ਹੋਣ ਕਾਰਨ ਉਥੇ ਬੁਰੀ ਤਰ੍ਹਾਂ ਫ਼ਸ ਗਏ ਹਨ। ਇੰਨ੍ਹਾਂ ਵਿਚ ਬਠਿੰਡਾ ਤੋਂ ਗਿਆ ਪ੍ਰਿੰਸੀਪਲ ਜੋੜਾ ਵੀ ਏਅਰਪੋਰਟ ‘ਤੇ ਫ਼ਸੇ ਲੋਕਾਂ ਵਿਚ ਸ਼ਾਮਲ ਹੈ, ਜਿੰਨ੍ਹਾਂ ਵੱਲੋਂ ਲਗਾਤਾਰ ਵੀਡੀਓਜ਼ ਜਾਰੀ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੱਦਦ ਮੰਗੀ ਸੀ।

ਇਹ ਵੀ ਪੜ੍ਹੋ ਜੰਗ ‘ਚ ਈਰਾਨ ਦੇ ਸੁਪਰੀਮ ਲੀਡਰ ਖਮੇਨੇਈ ਦੀ ਮੌ+ਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਬਣੇ ਸੁਪਰੀਮ ਲੀਡਰ

ਇਸ ਜੋੜੇ ਨਾਲ ਇਸ ਪੱਤਰਕਾਰ ਵੱਲੋਂ ਵੀ ਸੰਪਰਕ ਕੀਤਾ ਗਿਆ, ਜਿੰਨ੍ਹਾਂ ਦਸਿਆ ਕਿ ਉਹ ਇਸ ਸਮੇਂ ਕਾਫ਼ੀ ਮੁਸ਼ਕਿਲ ਵਿਚ ਹਨ। ਹਾਲਾਂਕਿ ਉਹਨਾਂ ਨੂੰ ਇੱਕ ਭਾਰਤੀ ਡਾਕਟਰ ਵੱਲੋਂ ਆਪਣੇ ਘਰ ਲਿਜਾਇਆ ਗਿਆ ਪ੍ਰੰਤੂ ਦਵਾਈਆਂ ਵਗੈਰਾ ਖ਼ਤਮ ਹੋ ਚੁੱਕੀਆਂ ਹਨ। ਪ੍ਰਿੰਸੀਪਲ ਪ੍ਰਵੀਨ ਗਰਗ ਨੇ ਦਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ ‘ਤੇ ਐਨਆਰਆਈ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ ਤੇ ਵਾਪਸ ਭਾਰਤ ਲਿਆਉਣ ਲਈ ਹਰ ਸੰਭਵ ਮੱਦਦ ਦਾ ਭਰੋਸਾ ਦਿਵਾਇਆ ਹੈ। ਦਸਣਾ ਬਣਦਾ ਹੈ ਕਿ ਬਠਿੰਡਾ ਦੀ ਨਾਮੀ ਵਿਦਿਅਕ ਸੰਸਥਾ ਐਸਐਸਡੀ ਗਰਲ਼ਜ ਕਾਲਜ਼ ਦੀ ਮੌਜੂਦਾ ਪ੍ਰਿੰਸੀਪਲ ਨੀਰੂ ਗਰਗ ਅਤੇ ਉਨ੍ਹਾਂ ਦੇ ਪਤੀ ਪ੍ਰਵੀਨ ਗਰਗ, ਜੋਕਿ ਕੁੱਝ ਦਿਨ ਪਹਿਲਾਂ ਹੀ ਡੀਏਵੀ ਕਾਲਜ਼ ਬਠਿੰਡਾ ਦੇ ਵਾਈਸ ਪ੍ਰਿੰਸੀਪਲ ਵਜੋਂ ਸੇਵਾਮੁਕਤ ਹੋਏ ਹਨ, ਪੰਜ ਦਿਨ ਪਹਿਲਾਂ ਇੱਥੇ ਘੁੰਮਣ ਲਈ ਆਏ ਸਨ ਤੇ ਬੀਤੇ ਕੱਲ ਉਨ੍ਹਾਂ ਨੇ ਇੰਡੀਗੋ ਏਅਰਲਾਈਨ ਰਾਹੀਂ ਦੁਬਈ ਤੋਂ ਵਾਪਸ ਅੰਮ੍ਰਿਤਸਰ ਆਉਣਾ ਸੀ ਪ੍ਰੰਤੂ ਦੁਪਿਹਰ 2:30 ਵਜੇਂ ਏਅਰਪੋਰਟ ‘ਤੇ ਸਾਰੀ ਕਲੀਅਰਿੰਗ ਹੋਣ ਦੇ ਬਾਵਜੂਦ ਰਾਤੀ 10 ਵਜੇ ਦੇ ਕਰੀਬ ਹਵਾਈ ਅੱਡੇ ਤੋਂ ਵਾਪਸ ਮੋੜ ਦਿੱਤਾ ਗਿਆ।

ਇਹ ਵੀ ਪੜ੍ਹੋ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

ਜਿੱਥੇ ਉਹ ਏਅਰਪੋਰਟ ਤੋਂ ਕਾਫ਼ੀ ਦੂਰ ਇੱਕ ਹੋਟਲ ਵਿਚ ਠਹਿਰੇ। ਪ੍ਰਿੰਸੀਪਲ ਨੀਰੂ ਗਰਗ ਨੇ ਜਾਰੀ ਇੱਕ ਵੀਡੀਂਓ ਵਿਚ ਦਸਿਆ ਕਿ ਜਿੱਥੇ ਉਨ੍ਹਾਂ ਕੋਲ ਪੈਸੇ ਖ਼ਤਮ ਹੋ ਗਏ ਹਨ, ਉਥੇ ਸਿਹਤ ਲਈ ਜਰੂਰੀ ਦਵਾਈਆਂ ਵੀ ਖ਼ਤਮ ਹੋ ਗਈਆਂ ਹਨ ਤੇ ਏਅਰਲਾਈਨ ਦੇ ਅਧਿਕਾਰੀਆਂ ਦਾ ਰਵੱਈਆਂ ਵੀ ਕੋਈ ਮਿਲਵਰਤਣ ਨਹੀਂ ਕਰ ਰਹੇ ਅਤੇ ਸਥਿਤੀ ਹੋਰ ਵੀ ਮੁਸ਼ਕਲ ਹੁੰਦੀ ਜਾ ਰਹੀ ਹੈ। ਜਿਕਰਯੋਗ ਹੈ ਕਿ ਸੁਰੱਖਿਆ ਚਿੰਤਾਵਾਂ ਕਾਰਨ ਅੰਮ੍ਰਿਤਸਰ ਤੋਂ ਦੁਬਈ, ਸ਼ਾਰਜਾਹ, ਮਸਕਟ ਅਤੇ ਦੋਹਾ ਜਾਣ ਵਾਲੀਆਂ ਲਗਭਗ 10 ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gurdapur Ranjit Encounter case; ਪ੍ਰਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

0

Gurdaspur News: Gurdapur Ranjit Encounter case; ਪਿਛਲੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਦੋਰਾਂਗਲਾ ਦੀ ਚੈੱਕ ਪੋਸਟ ਆਦੀਆ ਵਿਖੇ ਦੋ ਪੁਲਿਸ ਮੁਲਾਜਮਾਂ ਦੇ ਹੋਏ ਕਤਲ ਮਾਮਲੇ ਵਿਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ 19 ਸਾਲਾਂ ਨੌਜਵਾਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ। ਇਸ ਮੁਕਾਬਲੇ ਤੋਂ ਬਾਅਦ ਪਿਛਲੇ ਚਾਰ ਦਿਨਾਂ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿਚ ਪਈ ਹੋਈ ਹੈ ਪ੍ਰੰਤੂ ਪ੍ਰਵਾਰ ਨੇ ਪੁਲਿਸ ਉੱਪਰ ਆਪਣੇ ਪੁੱਤ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦਾ ਦੋਸ਼ ਲਗਾਉਂਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕੀਤਾ ਹੋਇਆ।

ਇਹ ਵੀ ਪੜ੍ਹੋ Jalandhar ‘ਚ ਇੱਕ ਹੋਰ ਨਾਮੀ ਡਾਕਟਰ ਦੇ ਘਰ ‘ਤੇ ਚੱਲੀਆਂ ਗੋ+ਲੀ+ਆਂ, ਦੇਖੋ ਪੁਲਿਸ ਨੇ ਕੀ ਕਿਹਾ

ਇਸਤੋਂ ਇਲਾਵਾ ਇਨਸਾਫ਼ ਦੇ ਲਈ ਪ੍ਰਵਾਰ ਦੇ ਸੱਦੇ ਉੱਪਰ ਅੱਜ ਵੱਡਾ ਇਕੱਠ ਵੀ ਸੱਦਿਆ ਗਿਆ। ਜਿਸਦੇ ਵਿਚ ਬੱਬਰੀ ਬਾਈਪਾਸ ਚੌਕ ਗੁਰਦਾਸਪੁਰ ਵਿਖੇ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਵਿਚ ਕਈ ਆਗੂ ਤੇ ਇਨਸਾਫ਼ ਪਸੰਦ ਜਥੇਬੰਦੀਆਂ ਪੁੱਜੀਆਂ ਹੋਈਆਂ ਸਨ। ਜਿਕਰਯੋਗ ਹੈ ਕਿ ਪ੍ਰਵਾਰ ਦੇ ਵੱਲੋਂ ਲਗਾਤਾਰ ਮਾਮਲੇ ਵਿਚ ਸੀਬੀਆਈ ਜਾਂਚ ਦੀ ਮੰਗ ਅਤੇ ਪੋਸਟਮਾਰਟਮ ਪੀਜੀਆਈ ਜਾਂ ਏਮਜ਼ ਹਸਪਤਾਲ ਦੇ ਡਾਕਟਰਾਂ ਦਾ ਬੋਰਡ ਬਣਾ ਕੇ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮੰਗ ਨੂੰ ਲੈ ਕੇ ਰਣਜੀਤ ਸਿੰਘ ਦੀ ਮਾਤਾ ਵੱਲੋਂ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਤੇ ਜਿਸ ਵਿਚ ਪੂਰੇ ਮੁਕਾਬਲੇ ਦੀ ਕਹਾਣੀ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਹੋਰ ਮੁਲਾਜ਼ਮਾਂ ਨੂੰ ਲੱਗੀਆਂ ਕਥਿਤ ਗੋਲੀਆਂ ਦੇ ਜ਼ਖ਼ਮਾਂ ਦੀ ਸੱਚਾਈ ਪਰਖਣ ਲਈ ਇੱਕ ਸੁਤੰਤਰ ਮੈਡੀਕਲ ਬੋਰਡ ਬਣਾਉਣ ਦੀ ਅਪੀਲ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP ਦੀ ਦਿੱਲੀ ਦੇ ਜੰਤਰ-ਮੰਤਰ ਸਥਾਨ ‘ਤੇ ਵਿਸ਼ਾਲ ਰੈਲੀ ਅੱਜ,ਵਲੰਟੀਅਰਾਂ ‘ਚ ਭਾਰੀ ਉਤਸ਼ਾਹ

Punjab News: ਆਮ ਆਦਮੀ ਪਾਰਟੀ(AAP) ਵੱਲੋਂ ਦਿੱਲੀ ਦੇ ਜੰਤਰ-ਮੰਤਰ ਸਥਾਨ ‘ਤੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜ਼ਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਵਿਚ ਅਦਾਲਤ ਵੱਲੋਂ ਇਤਿਹਾਸਕ ਫੈਸਲਾ ਸੁਣਾਉਂਦਿਆਂ ਦਿੱਤੀ ਵੱਡੀ ਰਾਹਤ ਤੋਂ ਬਾਅਦ ਹੋਣ ਜਾ ਰਹੀ ਇਸ ਰੈਲੀ ਨੂੰ ਲੈ ਕੇ ਵਲੰਟੀਅਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਹਾਲਾਂਕਿ ਦਿੱਲੀ ਪੁਲਿਸ ਵੱਲੋਂ ਇਸ ਰੈਲੀ ਦੀ ਮੰਨਜੂਰੀ ਵਾਪਸ ਲੈ ਲਈ ਗਈ ਹੈ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੀ ਸ਼ਾਮ ਇੱਕ ਟਵੀਟ ਕਰਕੇ ਸਾਫ਼ ਕਰ ਦਿੱਤਾ ਹੈ ਕਿ , ‘‘ਕੱਲ੍ਹ ਦੀ ਰੈਲੀ ਆਪਣੇ ਨਿਰਧਾਰਿਤ ਸਮੇਂ ਅਤੇ ਸਥਾਨ ‘ਤੇ ਹੀ ਹੋਵੇਗੀ। ਆਪ ਸਭ ਨੂੰ ਅਪੀਲ ਹੈ ਕਿ ਹੁੰਮ-ਹੁੰਮਾ ਕੇ ਪਹੁੰਚੋ ਅਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰੋ।”

ਇਹ ਵੀ ਪੜ੍ਹੋ ‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

ਇਸੇ ਤਰ੍ਹਾਂ ਕੌਮੀ ਆਗੂ ਸ਼੍ਰੀ ਕੇਜ਼ਰੀਵਾਲ ਨੇ ਦਿੱਲੀ ਪੁਲਿਸ ਦੇ ਇਸ ਫੈਸਲੇ ‘ਤੇ ਸਵਾਲ ਚੁੱਕਦਿਆਂ ਭਾਜਪਾ ਨੂੰ ਕਟਿਹਰੇ ਵਿਚ ਖੜਾ ਕੀਤਾ ਸੀ। ਜਿਸਤੋਂ ਬਾਅਦ ਇਸ ਰੈਲੀ ਨੂੰ ਕਰਨ ਦੀ ਮੰਨਜੂਰੀ ਮੁੜ ਮਿਲਣ ਦੀ ਚਰਚਾ ਹੈ। ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਸ ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਸਮੁੱਚੀ ਲੀਡਰਸ਼ਿਪ ਸਵੇਰੇ 11 ਵਜੇਂ ਸ਼ੁਰੂ ਹੋਣ ਵਾਲੀ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜ ਰਹੀ ਹੈ। ਉਧਰ, ਪੰਜਾਬ ਦੇ ਆਗੂਆਂ ਨੇ ਵੀ ਐਲਾਨ ਕੀਤਾ ਹੈ ਕਿ ਭਾਜਪਾ ਵੱਲੋਂ ਆਪ ਵਿਰੁਧ ਚਲਾਈ ਜਾ ਰਹੀ ਦਮਨਕਾਰੀ ਨੀਤੀ ਦੇ ਬਾਵਜੂਦ ਸੂਬੇ ਤੋਂ ਲੱਖਾਂ ਲੋਕ ਇਸ ਰੈਲੀ ਵਿਚ ਪੁੱਜ ਕੇ ਮੂੰਹ ਤੋੜਵਾ ਜਵਾਬ ਦੇਣਗੇ। ਦਸਣਾ ਬਣਦਾ ਹੈ ਕਿ ਇਸ ਰੈਲੀ ਵਿਚ ਦਿੱਲੀ ਤੇ ਪੰਜਾਬ ਤੋਂ ਇਲਾਵਾ ਗੁਜ਼ਰਾਤ ਅਤੇ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿਚ ਲੋਕ ਪੁੱਜ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895413