Tuesday, May 5, 2026
Home Blog Page 138

ਜੰਗ ‘ਚ ਈਰਾਨ ਦੇ ਸੁਪਰੀਮ ਲੀਡਰ ਖਮੇਨੇਈ ਦੀ ਮੌ+ਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਬਣੇ ਸੁਪਰੀਮ ਲੀਡਰ

New Delhi: us israel iran war; ਪਿਛਲੇ ਦੋ ਦਿਨਾਂ ਤੋਂ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਉੱਪਰ ਕੀਤੇ ਜਾ ਰਹੇ ਤਾਬੜਤੋੜ ਹਮਲਿਆਂ ਦੇ ਵਿਚ ਉਥੋਂ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੇਈ (86) ਦੀ ਮੌਤ ਹੋ ਗਈ ਹੈ। ਇਸਤੋਂ ਇਲਾਵਾ ਇੰਨ੍ਹਾਂ ਹਮਲਿਆਂ ਵਿਚ ਉਸਦੀ ਧੀ, ਜਵਾਈ, ਨੂੰਹ ਅਤੇ ਪੋਤੀ ਦੇ ਵੀ ਮਾਰੇ ਜਾਣ ਦੀ ਸੂਚਨਾ ਹੈ। ਖਮੇਨੇਈ ਦੇ ਮਾਰੇ ਜਾਣ ਦੀ ਸੂਚਨਾ ਸਭ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਇਸੇ ਤਰ੍ਹਾਂ ਇਜ਼ਰਾਈਲ ਨੇ ਵੀ ਇਸਦਾ ਦਾਅਵਾ ਕੀਤਾ, ਜਿਸਤੋਂ ਬਾਅਦ ਭਾਰਤੀ ਸਮੇਂ ਅਨੁਸਾਰ ਐਤਵਾਰ ਸਵੇਰ ਇਰਾਨ ਦੇ ਸਰਕਾਰੀ ਟੈਲੀਵਿਯਨ ਦੇ ਬੁਲਾਰੇ ਨੇ ਵੀ ਆਪਣੇ ਆਗੂ ਦੀ ਮੌਤ ਦੀ ਪੁਸ਼ਟੀ ਕੀਤੀ ਤੇ ਦੇਸ ਵਿਚ 40 ਦਿਨਾਂ ਦਾ ਸਰਕਾਰੀ ਸੋਗ ਅਤੇ ਸੱਤ ਦਿਨਾਂ ਦੀਆਂ ਜਨਤਕ ਛੁੱਟੀਆਂ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ Jalandhar ‘ਚ ਇੱਕ ਹੋਰ ਨਾਮੀ ਡਾਕਟਰ ਦੇ ਘਰ ‘ਤੇ ਚੱਲੀਆਂ ਗੋ+ਲੀ+ਆਂ, ਦੇਖੋ ਪੁਲਿਸ ਨੇ ਕੀ ਕਿਹਾ

ਹਾਲਾਂਕਿ ਈਰਾਨ ਨੇ ਆਪਣੇ ਆਗੂ ਦੀ ਮੌਤ ਦਾ ਬਦਲਾ ਲੈਣ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਖਮੇਨੇਈ ਦੇ ਵੱਡੇ ਪੁੱਤਰ ਮੋਜਤਬਾ ਖਮੇਨੀ ਨੂੰ ਈਰਾਨ ਦਾ ਨਵਾਂ ਸੁਪਰੀਮ ਲੀਡਰ ਚੁਣਿਆ ਗਿਆ ਹੈ। ਜਿਕਰਯੋਗ ਹੈ ਕਿ ਸ਼ਨੀਵਾਰ, 28 ਫਰਵਰੀ ਨੂੰ ਤਹਿਰਾਨ ਵਿੱਚ ਕੀਤੇ ਹਵਾਈ ਹਮਲਿਆਂ ਵਿਚ ਅਮਰੀਕਾ ਤੇ ਇਜ਼ਰਾਈਲ ਦੀਆਂ ਫ਼ੌਜਾਂ ਲੇ ਖਮੇਨੇਈ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀੇ। ਉਧਰ, ਈਰਾਨ ਨੇ ਵੀ ਕਰੋ ਜਾਂ ਮਰੋ ਵਾਲੀ ਸਥਿਤੀ ਦਾ ਐਲਾਨ ਕਰਦਿਆਂ ਇਜ਼ਰਾਈਲ ਦੇ ਤਲ-ਅਵੀਵ ਅਤੇ ਹੋਰਨਾਂ ਸ਼ਹਿਰਾਂ ਤੋਂ ਇਲਾਵਾ ਆਪਣੇ ਗੁਆਂਢੀ ਅਰਬ ਮੁਲਕਾਂ ‘ਤੇ ਵੀ ਹਮਲਾ ਕਰਦਿਆਂ ਉਨ੍ਹਾਂ ਨੂੰ ਵੀ ਜੰਗ ਵਿਚ ਘਸੀਟ ਲਿਆ ਹੈ। ਜਿਸਦੇ ਚੱਲਦੇ ਆਉਣ ਵਾਲੇ ਦਿਨਾਂ ਵਿਚ ਇਹ ਜੰਗ ਹੋਰ ਭੜਕ ਸਕਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Jalandhar ‘ਚ ਇੱਕ ਹੋਰ ਨਾਮੀ ਡਾਕਟਰ ਦੇ ਘਰ ‘ਤੇ ਚੱਲੀਆਂ ਗੋ+ਲੀ+ਆਂ, ਦੇਖੋ ਪੁਲਿਸ ਨੇ ਕੀ ਕਿਹਾ

0

Jalandhar News: Jalandhar ਸ਼ਹਿਰ ‘ਚ 24 ਘੰਟਿਆਂ ਤੋਂ ਵੀ ਘੱਟ ਸਮੇਂ ਦੇ ਅੰਦਰ ਇੱਕ ਹੋਰ ਨਾਮੀ ਡਾਕਟਰ ਦੇ ਘਰ ਉੱਪਰ ਗੋਲੀਆਂ ਚੱਲਣ ਦੀ ਖ਼ਬਰ ਹੈ। ਜਲੰਧਰ ਦੇ ਮੋਤੀ ਨਗਰ ਇਲਾਕੇ ਵਿਚ ਸਥਿਤ ਵਰਦਾਨ ਆਈਵੀਐਫ ਸੈਂਟਰ ਉੱਪਰ ਹੈਲਮੇਟ ਪਹਿਨ ਕੇ ਪੁੱਜੇ ਮੋਟਰਸਾਈਕਲ ਸਵਾਰ ਵੱਲੋਂ ਇਹ ਗੋਲੀਬਾਰੀ ਕੀਤੀ ਗਈ। ਇਹ ਘਟਨਾ ਸ਼ਨੀਵਾਰ ਰਾਤ ਨੂੰ 9:45 ਉੱਪਰ ਵਾਪਰੀ, ਜੋਕਿ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ।ਦਸਿਆ ਜਾ ਰਿਹਾ ਕਿ ਘਟਨਾ ਸਮੇਂ ਮੁੱਖ ਡਾਕਟਰ ਇੱਥੇ ਮੌਜੂਦ ਨਹੀਂ ਸੀ ਪ੍ਰੰਤੂ ਸਟਾਫ਼ ਅਤੇ ਹੋਰ ਮੁਲਾਜਮ ਮੌਜੂਦ ਸਨ, ਜਿੰਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

ਦਸਿਆ ਜਾ ਰਿਹਾ ਕਿ ਡਾਕਟਰ ਦੀ ਰਿਹਾਇਸ਼ ਅਤੇ ਹਸਪਤਾਲ ਇੱਕ ਥਾਂ ਹੀ ਹੈ।  ਡੀਸੀਪੀ ਤੇ ਏਸੀਪੀ ਸਮੇਤ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ ‘ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮ ਦੀ ਪੈੜ੍ਹ ਨੱਪ ਲਈ ਜਾਵੇਗੀ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਸ਼ੁੱਕਰਵਾਰ-ਸ਼ਨੀਵਾਰ ਦੀ ਵਿਚਕਾਰਲੀ ਰਾਤ ਨੂੰ ਜਲੰਧਰ ਦੇ ਹੀ ਸੰਤੋਖਪੁਰਾ ਇਲਾਕੇ ਵਿਚ ਸਥਿਤ ਡਾ ਯਸ਼ਪਾਲ ਦੇ ਘਰ ਉੱਪਰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ। ਕੁੱਝ ਹੀ ਘੰਟਿਆਂ ਵਿਚ ਵਾਪਰੀਆਂ ਦੋ ਘਟਨਾਵਾਂ ਕਾਰਨ ਦਹਿਸ਼ਤ ਦਾ ਮਾਹੌਲ ਦੇਖਣ ਨੁੰ ਮਿਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਸਰਕਾਰ ਦੇ ਮੰਤਰੀ ਤੇ ‘ਆਪ’ ਵਿਧਾਇਕ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤਾ ਭਰੋਸਾ

0

Gurdaspur News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਜੱਦੀ ਪਿੰਡ ਗਦਰੀਆਂ (ਦੀਨਾਨਗਰ) ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ।ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ।

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਧਿਆ ਚੌਕੀ ‘ਤੇ ਡਿਊਟੀ ਦੌਰਾਨ ਸਾਡੇ ਬਹਾਦਰ ਸਿਪਾਹੀਆਂ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦਾ ਕਤਲ ਇੱਕ ਕਾਇਰਤਾ ਭਰਿਆ ਕਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੁਲਿਸ ‘ਤੇ ਹਮਲਾ ਨਹੀਂ ਹੈ, ਸਗੋਂ ਪੰਜਾਬ ਦੀ ਮਿੱਟੀ ਅਤੇ ਇੱਥੋਂ ਦੇ ਲੋਕਾਂ ਦੇ ਸਕੂਨ ‘ਤੇ ਹਮਲਾ ਹੈ। ਸ਼ਹੀਦਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸਰਹੱਦ ਪਾਰੋਂ ਹੋ ਰਹੀਆਂ ਸਾਜ਼ਿਸ਼ਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਬਦਨਾਮ ਖੁਫ਼ੀਆ ਏਜੰਸੀ ਆਈਐਸਆਈ ਲਗਾਤਾਰ ਪੰਜਾਬ ਦੇ ਰਸਤੇ ਭਾਰਤ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। ਪਠਾਨਕੋਟ ਏਅਰਬੇਸ ਅਤੇ ਦੀਨਾਨਗਰ ਥਾਣੇ ‘ਤੇ ਹੋਏ ਹਮਲੇ ਇਸੇ ਦਾ ਹਿੱਸਾ ਸਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਦੀਆਂ ਨਫ਼ਰਤ ਭਰੀਆਂ ਭਾਵਨਾਵਾਂ ਨੂੰ ਪੰਜਾਬ ਦੀ ਧਰਤੀ ‘ਤੇ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੁਸ਼ਮਣ ਦੇਸ਼ਾਂ ਵੱਲੋਂ ਫੈਲਾਏ ਗਏ ਜਾਲ ਅਤੇ ਲਾਲਚ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਇੱਥੋਂ ਦੀ ਏਕਤਾ ਅਤੇ ਭਾਈਚਾਰੇ ਨੂੰ ਕਿਸੇ ਵੀ ਕੀਮਤ ‘ਤੇ ਟੁੱਟਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਲਦ ਹੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਸਰਕਾਰ ਗੈਂਗਸਟਰਵਾਦ ਅਤੇ ਨਸ਼ਿਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ‘ਤੇ ਕਾਇਮ ਹੈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਮੰਤਰੀ ਲਾਲਜੀਤ ਭੁੱਲਰ ਨੇ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਸਾਰੇ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਸਪੱਸ਼ਟ ਸੰਦੇਸ਼ ਦਿੱਤਾ ਕਿ ਜੋ ਵੀ ਵਿਅਕਤੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰੇਗਾ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਦਾਲਤ ਵੱਲੋਂ ਸੁਣਾਏ ਇਤਿਹਾਸਕ ਫੈਸਲੇ ਤੋਂ ਬਾਅਦ ਅਰਵਿੰਦ ਕੇਜ਼ਰੀਵਾਲ ਹਨੂੰਮਨ ਮੰਦਰ ‘ਤੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੋਵਾਂ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਰਿਵਾਰ ਦੇ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਸ਼ਹੀਦਾਂ ਦੀ ਘਾਟ ਨੂੰ ਕਿਸੇ ਵੀ ਕੀਮਤ ‘ਤੇ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ 24 ਘੰਟੇ ਖੜ੍ਹੀ ਹੈ। ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਭੁੱਲਰ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਰਾਜਨੀਤੀ ਕਰ ਰਹੀਆਂ ਹਨ ਕਿਉਂਕਿ ਉਹ ਸਰਕਾਰ ਦੀ ਸਫਲਤਾ ਤੋਂ ਡਰੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਹੱਦੀ ਸੂਬਾ ਹੋਣ ਕਾਰਨ ਇਹ ਪਾਰਟੀਆਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਕਿਤੇ ਨਾ ਕਿਤੇ ਸ਼ਾਮਲ ਹਨ ਅਤੇ ਪੁਲਿਸ ਦਾ ਮਨੋਬਲ ਡੇਗਣ ਦਾ ਕੰਮ ਕਰ ਰਹੀਆਂ ਹਨ।

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਰੋਧੀ ਦੇਸ਼ ਦੀਆਂ ਏਜੰਸੀਆਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਦਿਸ਼ਾ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਹਨ।ਵਿਰੋਧੀ ਧਿਰ ‘ਤੇ ਹਮਲਾ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਕੋਈ ਵਾਰਦਾਤ ਹੁੰਦੀ ਹੈ, ਤਾਂ ਵਿਰੋਧੀ ਪਾਰਟੀਆਂ ਸੋਸ਼ਲ ਮੀਡੀਆ ‘ਤੇ ਤੁਰੰਤ ‘ਲਾਈਵ’ ਹੋ ਕੇ ਰਾਜਨੀਤੀ ਸ਼ੁਰੂ ਕਰ ਦਿੰਦੀਆਂ ਹਨ। ਪਰ ਜਦੋਂ ਪੰਜਾਬ ਪੁਲਿਸ 24 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਫੜ ਲੈਂਦੀ ਹੈ, ਤਾਂ ਇਹ ਆਗੂ ਪੁਲਿਸ ਦੀ ਸ਼ਲਾਘਾ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਦੇ। ਉਨ੍ਹਾਂ ਸਵਾਲ ਉਠਾਇਆ ਕਿ ਕੀ ਇਹ ਆਗੂ ਪੰਜਾਬ ਦੇ ਹਿਤੈਸ਼ੀ ਹਨ ਜਾਂ ਆਈਐਸਆਈ ਅਤੇ ਗੈਂਗਸਟਰਾਂ ਦੀ ਵਿਚਾਰਧਾਰਾ ਦਾ ਸਮਰਥਨ ਕਰ ਰਹੇ ਹਨ?

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

0

ਨਵੀਂ ਯੂਨਿਟ ਪੰਜਾਬ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ, ਦੁੱਧ ਦੀ ਪੈਦਾਵਾਰ ਅਤੇ ਡੇਅਰੀ ਉਤਪਾਦਕਤਾ ਵਧਾਉਣ ਵਿੱਚ ਸਹਾਈ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ; ਅਸੀਂ ‘ਰੰਗਲਾ ਪੰਜਾਬ’ ਦੇ ਨਿਰਮਾਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਨਿਵੇਸ਼ ਲਈ ਮੋਹਰੀ ਸਥਾਨਾਂ ਵਿੱਚੋਂ ਇੱਕ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਫਰਵਰੀ: ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ​​ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਇਹ ਪਲਾਂਟ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੀ ਸਹੂਲਤ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਕਾਰਗਿਲ ਪ੍ਰਾਈਵੇਟ ਲਿਮਟਿਡ ਦੇ ਅਤਿ-ਆਧੁਨਿਕ ਪਲਾਂਟ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਉਦਯੋਗਿਕ ਪਾਰਕ ਵਿਖੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨਵੈਸਟ ਪੰਜਾਬ ਪਹਿਲਕਦਮੀ ਰਾਹੀਂ ਪੰਜਾਬ ਵਿੱਚ ਕਾਫ਼ੀ ਉਦਯੋਗਿਕ ਨਿਵੇਸ਼ ਹੋ ਰਿਹਾ ਹੈ। ਅਜਿਹੇ ਨਿਵੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ ਅਤੇ ਪੰਜਾਬ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਤੇਜ਼ ਕਰ ਰਹੇ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ਕਾਂ ਦਾ ਵਧ ਰਿਹਾ ਵਿਸ਼ਵਾਸ ਇਹ ਦਰਸਾਉਂਦਾ ਹੈ ਕਿ ਪੰਜਾਬ ਖਾਸ ਕਰਕੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ ਲਈ ਸੁਖਾਵੇਂ ਮਾਹੌਲ ਰਾਹੀਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਕਾਰੋਬਾਰ ਪੱਖੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਅਦਾਲਤ ਵੱਲੋਂ ਸੁਣਾਏ ਇਤਿਹਾਸਕ ਫੈਸਲੇ ਤੋਂ ਬਾਅਦ ਅਰਵਿੰਦ ਕੇਜ਼ਰੀਵਾਲ ਹਨੂੰਮਨ ਮੰਦਰ ‘ਤੇ ਹੋਏ ਨਤਮਸਤਕ

ਪ੍ਰਾਜੈਕਟ ਦੇ ਪੱਧਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “15 ਏਕੜ ਤੋਂ ਵੱਧ ਰਕਬੇ ਵਿੱਚ ਫੈਲੇ ਕਾਰਗਿਲ ਪਲਾਂਟ ਦੀ ਸਾਲਾਨਾ ਉਤਪਾਦਨ ਸਮਰੱਥਾ 4.5 ਲੱਖ ਮੀਟਰਿਕ ਟਨ ਹੈ ਅਤੇ ਇਹ ਦੱਖਣੀ ਏਸ਼ੀਆ ਵਿੱਚ ਸਭ ਤੋਂ ਵੱਡਾ ਪਸ਼ੂ ਫ਼ੀਡ ਪਲਾਂਟ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਠਿੰਡਾ ਤੋਂ ਬਾਅਦ ਇਹ ਪੰਜਾਬ ਵਿੱਚ ਕਾਰਗਿਲ ਦੀ ਦੂਜੀ ਵੱਡੀ ਯੂਨਿਟ ਹੈ, ਜੋ ਪੰਜਾਬ ਦੀ ਖੇਤੀਬਾੜੀ-ਉਦਯੋਗਿਕ ਲੜੀ ਨੂੰ ਹੋਰ ਮਜ਼ਬੂਤ ​​ਕਰਦੀ ਹੈ। ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਉੱਚ-ਗੁਣਵੱਤਾ ਵਾਲੇ ਪਸ਼ੂ ਚਾਰੇ ਦੀ ਸਥਾਨਕ ਉਪਲਬਧਤਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਿੱਧਾ ਲਾਭ ਪ੍ਰਦਾਨ ਕਰੇਗਾ, ਜਿਸ ਨਾਲ ਦੁੱਧ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਹੋਵੇਗਾ। ਵਿਗਿਆਨਕ ਤੌਰ ‘ਤੇ ਵਿਕਸਤ ਫੀਡ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਵਧਾਏਗੀ, ਜਿਸ ਨਾਲ ਪੰਜਾਬ ਦੇ ਡੇਅਰੀ ਸੈਕਟਰ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਣ ਵਿੱਚ ਮਦਦ ਮਿਲੇਗੀ।”

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

ਆਪਣੇ ਐਕਸ ਹੈਂਡਲ ‘ਤੇ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਕਾਰਗਿਲ ਦੇ ਪਸ਼ੂ ਫੀਡ ਪਲਾਂਟ ਦਾ ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ਉਦਘਾਟਨ ਕੀਤਾ ਗਿਆ ਹੈ। ਇਹ ਪ੍ਰਾਜੈਕਟ ਸਾਡੇ ਡੇਅਰੀ ਕਿਸਾਨਾਂ ਦੀ ਆਮਦਨ ਵਧਾਏਗਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਸੈਂਕੜੇ ਨਵੇਂ ਮੌਕੇ ਪੈਦਾ ਕਰੇਗਾ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਅਹਿਮ ਪ੍ਰਾਪਤੀ ਹੈ। ਅਸੀਂ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

‘ਆਪ’ ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

0

ਆਪ’ ਪੰਜਾਬ ਦੇ ਵਲੰਟੀਅਰ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਆਪ’ ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 28 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਆਗੂ ਅਤੇ ਵਲੰਟੀਅਰ ਇਕਜੁੱਟਤਾ ਪ੍ਰਗਟ ਕਰਨ ਅਤੇ ਰਾਸ਼ਟਰੀ ਕਨਵੀਨਰ ਵੱਲੋਂ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਸੁਣਨ ਲਈ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ।

ਅਦਾਲਤ ਵੱਲੋਂ ਸੁਣਾਏ ਇਤਿਹਾਸਕ ਫੈਸਲੇ ਤੋਂ ਬਾਅਦ ਅਰਵਿੰਦ ਕੇਜ਼ਰੀਵਾਲ ਹਨੂੰਮਨ ਮੰਦਰ ‘ਤੇ ਹੋਏ ਨਤਮਸਤਕ

ਬਲਤੇਜ ਪੰਨੂ ਨੇ ਕਿਹਾ ਕਿ ਇਹ ਰੈਲੀ ਇੱਕ ਅਹਿਮ ਮੋੜ ‘ਤੇ ਹੋ ਰਹੀ ਹੈ, ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਦੋਸ਼ਮੁਕਤ ਕਰਨ ਦੇ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਦੇ ਲੋਕਾਂ ਵਾਂਗ ਪੰਜਾਬ ਦੇ ਲੋਕਾਂ ਨੂੰ ਵੀ ਅਰਵਿੰਦ ਕੇਜਰੀਵਾਲ ਦੀ ਇਮਾਨਦਾਰੀ ਅਤੇ ਸਾਫ਼-ਸੁਥਰੀ ਰਾਜਨੀਤੀ ਪ੍ਰਤੀ ਵਚਨਬੱਧਤਾ ‘ਤੇ ਪੂਰਾ ਭਰੋਸਾ ਹੈ। ਸੱਚ ਦੀ ਜਿੱਤ ਹੋਈ ਹੈ। ‘ਆਪ’ ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਰੈਲੀ ‘ਆਪ’ ਅਤੇ ਇਸ ਦੀ ਲੀਡਰਸ਼ਿਪ ਵਿਰੁੱਧ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਸੱਤਾ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਇਮਾਨਦਾਰ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ ਸੀ। ਲੋਕ ਇਨ੍ਹਾਂ ਹੱਥਕੰਡਿਆਂ ਨੂੰ ਸਮਝ ਚੁੱਕੇ ਹਨ।

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਜੰਤਰ-ਮੰਤਰ ਤੋਂ ਉੱਠਣ ਵਾਲੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜੇਗੀ ਅਤੇ ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰੇਗੀ ਜੋ ਪਾਰਦਰਸ਼ੀ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਹ ਰੈਲੀ ਨਾ ਸਿਰਫ਼ ਝੂਠੇ ਦੋਸ਼ਾਂ ਦਾ ਜਵਾਬ ਦੇਵੇਗੀ, ਸਗੋਂ ਰਾਸ਼ਟਰੀ ਰਾਜਨੀਤੀ ਲਈ ਨਵੀਂ ਦਿਸ਼ਾ ਵੀ ਤੈਅ ਕਰੇਗੀ। ‘ਆਪ’ ਪੰਜਾਬ ਦੀ ਲੀਡਰਸ਼ਿਪ ਨੇ ਸੂਬੇ ਤੋਂ ਦਿੱਲੀ ਜਾਣ ਵਾਲੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਇਕੱਠ ਦੇਸ਼ ਦੇ ਸਿਆਸੀ ਸਫ਼ਰ ਵਿੱਚ ਇੱਕ ਮਹੱਤਵਪੂਰਨ ਪਲ ਸਾਬਤ ਹੋਵੇਗਾ।

ਅਦਾਲਤ ਵੱਲੋਂ ਸੁਣਾਏ ਇਤਿਹਾਸਕ ਫੈਸਲੇ ਤੋਂ ਬਾਅਦ ਅਰਵਿੰਦ ਕੇਜ਼ਰੀਵਾਲ ਹਨੂੰਮਨ ਮੰਦਰ ‘ਤੇ ਹੋਏ ਨਤਮਸਤਕ

New Delhi News: ਬੀਤੇ ਕੱਲ ਰਾਊਜ ਐਵਨਿਉ ਅਦਾਲਤ ਵੱਲੋਂ ਸੁਣਾਏ ਇਤਿਹਾਸਕ ਫੈਸਲੇ ਤੋਂ ਬਾਅਦ ਸ਼ਨੀਵਾਰ ਨੁੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਨਾਟ ਪਲੇਸ ਸਥਿਤ ਸ਼੍ਰੀ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਏ ਅਤੇ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਐਮਪੀ ਸੰਜੇ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਜਿਕਰਯੋਗ ਹੈ ਕਿ ਬੀਤੇ ਕੱਲ ਅਦਾਲਤ ਨੇ ਕਥਿਤ ਸ਼ਰਾਬ ਨੀਤੀ ਘੁਟਾਲੇ ਵਿਚ ਸ਼੍ਰੀ ਕੇਜਰੀਵਾਲ ਅਤੇ ਸਿਸੋਦੀਆ ਸਮੇਤ 23 ਹੋਰਨਾਂ ਨੂੰ ਸੀਬੀਆਈ ਵੱਲੋਂ ਦਰਜ਼ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਇਸਦੇ ਨਾਲ ਹੀ ਅਦਾਲਤ ਨੇ ਇਸ ਕੇਸ ਵਿਚ ਸੀਬੀਆਈ ਦੀ ਭੂਮਿਕਾ ਨੂੰ ਲੈ ਕੇ ਮਹੱਤਵਪੂਰਨ ਟਿੱਪਣੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

ਜਿਸਤੋਂ ਬਾਅਦ ਭਾਵੁਕ ਹੋਏ ਅਰਵਿੰਦ ਕੇਜਰੀਵਾਲ ਨੇ ਮੁੜ ਦੁਹਰਾਇਆ ਸੀ ਕਿ ਉਹ ਬੇਈਮਾਨ ਨਹੀਂ, ਬਲਕਿ ਕੱਟੜ ਇਮਾਨਦਾਰ ਹਨ ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਉਨ੍ਹਾਂ ਅਤੇ ਆਮ ਆਦਮੀ ਪਾਰਟੀ ਵਿਰੁੱਧ ਸਾਜ਼ਿਸ਼ ਰਚੀ। ਜਿਸਦੇ ਕਾਰਨ ਉਨ੍ਹਾਂ ਸਮੇਤ ਕਈ ਆਗੂਆਂ ਨੂੰ ਜੇਲ ਜਾਣਾ ਪਿਆ।ਪ੍ਰੰਤੂ ਅਦਾਲਤ ਨੇ ਆਪਣੇ ਫੈਸਲੇ ਨਾਲ ਸਾਰੀ ਸਚਾਈ ਸਾਹਮਣੇ ਲੈ ਆਂਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

0

👉ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ
Chandigarh News: ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’, ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦੇ ਨਿਵੇਸ਼ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਤੇ ਧਿਆਨ ਕੇਂਦਰਿਤ ਕਰਕੇ ਸਿੱਖਣ ਦੀ ਨੀਂਹ ਨੂੰ ਮੁੱਢਲੇ ਪੜਾਅ ‘ਤੇ ਵਧੇਰੇ ਮਜ਼ਬੂਤੀ ਦੇ ਰਹੀ ਹੈ, ਜੋ ਭਵਿੱਖ ਦੀ ਅਕਾਦਮਿਕ ਸਫ਼ਲਤਾ, ਵਿਸ਼ਵਾਸ ਅਤੇ ਬੌਧਿਕ ਵਿਕਾਸ ਨੂੰ ਨਿਰਧਾਰਤ ਕਰਦਾ ਹੈ।
ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਦੀ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਮੁੱਢਲੇ ਪੜਾਅ ਵਿੱਚ ਕਲਾਸਰੂਮਾਂ ਨੂੰ ਦਿਲਚਸਪ, ਬਾਲ-ਕੇਂਦ੍ਰਿਤ, ਖੇਡ-ਅਧਾਰਤ ਸਿੱਖਣ ਦੇ ਮਾਹੌਲ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜੋ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਦੀ ਆਦਤ ਨੂੰ ਉਤਸ਼ਾਹਿਤ ਕਰਦੇ ਹਨ। ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜੋ ਪੰਜਾਬ ਸਰਕਾਰ ਦੁਆਰਾ ਇਸ ਪੱਧਰ ‘ਤੇ ਲਾਗੂ ਕੀਤੀ ਜਾ ਰਹੀ ਹੈ। ਪੰਜਾਬ ਭਰ ਦੇ ਛੋਟੇ ਬੱਚਿਆਂ ਲਈ ਬਿਹਤਰ ਸਮਝ ਅਤੇ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸਬੰਧੀ ਛਪਾਈ ਗਈ ਸਾਰੀ ਸਮੱਗਰੀ ਪੰਜਾਬੀ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Silver Oaks School Bathinda ਵਿਖੇ ਇਨਾਮ ਵੰਡ ਸਮਾਰੋਹ ਦਾ ਹੋਇਆ ਆਯੋਜਿਨ

ਖੇਡ ਪਿਟਾਰਾ ਕੀ ਹੈ?
ਖੇਡ ਪਿਟਾਰਾ ਇੱਕ ਵਿਆਪਕ ਖੇਡ-ਅਧਾਰਤ ਲਰਨਿੰਗ-ਟੀਚਿੰਗ ਮਟੀਰੀਅਲ ਕਿੱਟ ਹੈ,ਜੋ 3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਨਰਸਰੀ ਤੋਂ ਦੂਸਰੀ ਜਮਾਤ ਤੱਕ ਨੂੰ ਕਵਰ ਕਰਦੀ ਹੈ। ਇਹ ਕਿੱਟ ਬੱਚਿਆਂ ਨੂੰ ਯਾਦ ਰੱਖਣ ਦੀ ਬਜਾਏ ਮਨੋਰੰਜਨ ਗਤੀਵਿਧੀਆਂ ਅਤੇ ਆਪਸੀ ਤਾਲਮੇਲ ਰਾਹੀਂ ਸਿੱਖਣ ਦੇ ਯੋਗ ਬਣਾ ਕੇ ਅਨੁਭਵੀ, ਗਤੀਵਿਧੀ-ਅਧਾਰਤ ਅਤੇ ਮਨੋਰੰਜਕ ਢੰਗ ਨਾਲ ਸਿੱਖਣ ਨੂੰ ਉਤਸ਼ਾਹਿਤ ਕਰਦੀ ਹੈ। ਅਜਿਹੀਆਂ ਪਹਿਲਕਦਮੀਆਂ ਰਾਹੀਂ ਭਗਵੰਤ ਮਾਨ ਸਰਕਾਰ ਰੱਟੇ ਮਾਰਨ ਤੋਂ ਗਤੀਵਿਧੀ-ਅਧਾਰਤ ਸ਼ਮੂਲੀਅਤ ਵੱਲ ਧਿਆਨ ਕੇਂਦਰਿਤ ਕਰਕੇ ਨੌਜਵਾਨ ਸਿਖਿਆਰਥੀਆਂ ਵਿੱਚ ਉਨ੍ਹਾਂ ਦੇ ਵਿਦਿਅਕ ਸਫ਼ਰ ਦੀ ਸ਼ੁਰੂਆਤ ਤੋਂ ਹੀ ਉਤਸੁਕਤਾ, ਰਚਨਾਤਮਕਤਾ ਅਤੇ ਵਿਸ਼ਵਾਸ ਆਦਿ ਗੁਣ ਭਰ ਕੇ ਇੱਕ ਮਜ਼ਬੂਤ ਨੀਂਹ ਰੱਖ ਰਹੀ ਹੈ ਜੋ ਪੰਜਾਬ ਦੇ ਭਵਿੱਖ ਅਤੇ ਲੀਡਰਸ਼ਿਪ ਨੂੰ ਨਵਾਂ ਆਕਾਰ ਦੇਵੇਗੀ।

ਇਹ ਪਹਿਲ ਵਿਦਿਆਰਥੀਆਂ ਦੀ ਕਿਵੇਂ ਮਦਦ ਕਰੇਗੀ
ਖੇਡ ਪਿਟਾਰਾ ਪਹਿਲ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਨੂੰ ਵਧੇਰੇ ਰਚਨਾਤਮਕ ਬਣਾ ਕੇ ਕਲਾਸਰੂਮਾਂ ਨੂੰ ਬੱਚਿਆਂ ਲਈ ਅਨੁਕੂਲ ਬਣਾਏਗੀ। ਇਹ ਕਿੱਟ ਬੁਨਿਆਦੀ ਸਾਖਰਤਾ ਅਤੇ ਅੰਕੜਾ ਵਿਗਿਆਨ ਦੀ ਮਜ਼ਬੂਤੀ, ਭਾਸ਼ਾ ਅਤੇ ਗੱਲਬਾਤ ਹੁਨਰ ਨੂੰ ਨਿਖਾਰਨ, ਰਚਨਾਤਮਕਤਾ ਅਤੇ ਕਲਪਨਾ ਸ਼ਕਤੀ ਨੂੰ ਉਭਾਰਨ, ਸਮੱਸਿਆ ਦੇ ਹੱਲ ਸਬੰਧੀ ਯੋਗਤਾਵਾਂ ਨੂੰ ਵਿਕਸਤ ਕਰਨ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸ਼ੁਰੂਆਤੀ ਸਕੂਲਿੰਗ ਨਾਲ ਜੁੜੇ ਤਣਾਅ ਅਤੇ ਡਰ ਨੂੰ ਘੱਟ ਕਰਨ ਲਈ ਤਿਆਰ ਕੀਤੀ ਗਈ ਹੈ। ਪੈਸਿਵ ਲਰਨਿੰਗ ਦੀ ਬਜਾਏ ਬੱਚੇ ਕਹਾਣੀ ਸੁਣਾਉਣ, ਖੇਡਾਂ, ਗਤੀਵਿਧੀਆਂ ਅਤੇ ਸਹਿਯੋਗੀ ਕਾਰਜਾਂ ਵਿੱਚ ਹਿੱਸਾ ਲੈਣਗੇ ਜੋ ਸਿੱਖਣ ਨੂੰ ਕੁਦਰਤੀ ਅਤੇ ਮਨੋਰੰਜਕ ਬਣਾਏਗਾ। ਇਸ ਬੁਨਿਆਦੀ ਪੜਾਅ ‘ਤੇ ਨਿਵੇਸ਼ ਕਰਕੇ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਿੱਖਣ ਦੇ ਪਾੜੇ ਨੂੰ ਸ਼ੁਰੂਆਤ ਵਿੱਚ ਹੀ ਪੂਰ ਕੇ ਲੰਬੇ ਸਮੇਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇ, ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਲਈ ਪਹਿਲਾਂ ਹੀ ਤਿਆਰ ਹੁਨਰਮੰਦ ਪੀੜ੍ਹੀ ਦਾ ਪੂਲ ਤਿਆਰ ਕਰਨ ਵਿੱਚ ਸਹਾਈ ਹੋਵੇਗਾ।

ਇਹ ਵੀ ਪੜ੍ਹੋ ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਕਿੱਟ ਵਿੱਚ ਕੀ ਸ਼ਾਮਲ ਹੈ
ਕਿੱਟ ਵਿੱਚ ਸ਼ੁਰੂਆਤੀ ਜਮਾਤਾਂ ਲਈ ਉਮਰ ਦੇ ਆਧਾਰ ‘ਤੇ ਸਿੱਖਣ ਸਮੱਗਰੀ ਸ਼ਾਮਲ ਹੈ ਜਿਵੇਂ ਕਿ ਖਿਡੌਣੇ ਅਤੇ ਮੈਨੀਪੁਲੇਟਿਵਜ਼, ਪਹੇਲੀਆਂ ਅਤੇ ਖੇਡਾਂ, ਸਟੋਰੀ ਕਾਰਡ ਅਤੇ ਫਲੈਸ਼ ਕਾਰਡ, ਪੋਸਟਰ ਅਤੇ ਗਤੀਵਿਧੀਆਂ ਵਾਲੀਆਂ ਕਿਤਾਬਾਂ, ਕਠਪੁਤਲੀਆਂ ਅਤੇ ਖੇਡ ਸਮੱਗਰੀ, ਅਧਿਆਪਕ ਸਰੋਤ ਸਮੱਗਰੀ। ਹਰੇਕ ਭਾਗ ਭਾਸ਼ਾ, ਅੰਕ, ਰਚਨਾਤਮਕਤਾ ਅਤੇ ਸਮਾਜਿਕ ਸਿੱਖਿਆ ਸਮੇਤ ਮੁੱਖ ਵਿਕਾਸ ਖੇਤਰਾਂ ਵਿੱਚ ਸਹਾਇਤਾ ਕਰਦਾ ਹੈ, ਜੋ ਕਿ ਸੂਬੇ ਭਰ ਵਿੱਚ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ।

ਲਾਭਪਾਤਰੀ ਅਤੇ ਵੰਡ
ਇਸ ਪਹਿਲਕਦਮੀ ਨਾਲ ਸੂਬੇ ਭਰ ਵਿੱਚ ਫਾਊਂਡੇਸ਼ਨਲ ਸਟੇਜ ਵਿੱਚ ਪੜ੍ਹ ਰਹੇ ਲਗਭਗ 7.5 ਲੱਖ ਬੱਚਿਆਂ ਨੂੰ ਲਾਭ ਮਿਲੇਗਾ। ਖੇਡ ਪਿਟਾਰਾ ਕਿੱਟਾਂ ਪੰਜਾਬ ਭਰ ਵਿੱਚ ਲਗਭਗ 12,856 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ, ਜਿਸ ਨਾਲ ਮੁਢਲੀਆਂ ਜਮਾਤ ਨੂੰ ਵਿਆਪਕ ਪੱਧਰ ‘ਤੇ ਕਵਰ ਕੀਤਾ ਜਾਵੇਗਾ। ਫਾਊਂਡੇਸ਼ਨਲ ਸਟੇਜ ਕਲਾਸਾਂ ਨੂੰ ਸੰਭਾਲਣ ਵਾਲੇ ਅਧਿਆਪਕਾਂ ਨੂੰ ਕਲਾਸਰੂਮ ਵਿੱਚ ਬਿਹਤਰ ਲਾਗੂਕਰਨ ਲਈ ਗਤੀਵਿਧੀ-ਅਧਾਰਤ ਸਿੱਖਿਆ ਸਮੱਗਰੀ ਰਾਹੀਂ ਢਾਂਚਾਗਤ ਸਹਾਇਤਾ ਵੀ ਮਿਲੇਗੀ। ਭਗਵੰਤ ਮਾਨ ਸਰਕਾਰ ਇਸ ਪਹਿਲਕਦਮੀ ਵਿੱਚ ਲਗਭਗ 9.3 ਕਰੋੜ ਦਾ ਨਿਵੇਸ਼ ਕਰ ਰਹੀ ਹੈ। ਖਰੀਦ ਸਮੇਂ ਸਿਰ ਪੂਰੀ ਕਰ ਲਈ ਗਈ ਹੈ, ਵੰਡ ਆਖਰੀ ਪੜਾਅ ਅਧੀਨ ਹੈ ਅਤੇ ਸਕੂਲਾਂ ਨੂੰ ਸਪਲਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਹ ਕਿੱਟਾਂ 1 ਅਪ੍ਰੈਲ ਤੱਕ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਬਰਨਾਲਾ ‘ਚ ਵਿਸ਼ਾਲ ਰੈਲੀ

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦਾ ਅਸਲ ਪਰਿਵਰਤਨ ਮੁੱਢਲੇ ਪੜਾਅ ਤੋਂ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ, “3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਨਿਵੇਸ਼ ਕਰਕੇ, ਭਗਵੰਤ ਮਾਨ ਸਰਕਾਰ ਪੰਜਾਬ ਦੇ ਭਵਿੱਖ ਵਿੱਚ ਇੱਕ ਰਣਨੀਤਕ, ਲੰਬੇ ਸਮੇਂ ਦਾ ਨਿਵੇਸ਼ ਕਰ ਰਹੀ ਹੈ। ਖੇਡ ਪਿਟਾਰਾ ਰਾਹੀਂ ਬੱਚੇ ਸਕੂਲਿੰਗ ਨੂੰ ਇਕ ਬੋਝ ਦੀ ਥਾਂ ਇਸ ਨੂੰ ਖੋਜ, ਰਚਨਾਤਮਕਤਾ ਅਤੇ ਵਿਸ਼ਵਾਸ ਨਿਰਮਾਣ ਵਜੋਂ ਅਨੁਭਵ ਕਰਨਗੇ ਅਤੇ ਇਹ ਪਹਿਲਕਦਮੀ ਸਰਕਾਰ ਦੀ ਮਜ਼ਬੂਤ ਅਕਾਦਮਿਕ ਨੀਂਹ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਦੇ ਨਤੀਜੇ ਆਉਣ ਵਾਲੇ ਦਹਾਕਿਆਂ ਤੱਕ ਸਾਰਥਕ ਰਹਿਣਗੇ।”

ਭਗਵੰਤ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਬਦਲਣ ਪ੍ਰਤੀ ਵਚਨਬੱਧਤਾ
ਇਹ ਪਹਿਲਕਦਮੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਹਰ ਬੱਚੇ ਨੂੰ ਸਕੂਲੀ ਸਿੱਖਿਆ ਲਈ ਇੱਕ ਖੁਸ਼ੀ ਭਰਿਆ ਅਤੇ ਦਿਲਚਸਪ ਮਾਹੌਲ ਮਿਲੇ। ਕਲਾਸਰੂਮਾਂ ਨੂੰ ਰੱਟੇ ਵਾਲੀ ਸਿੱਖਿਆ ਤੋਂ ਦੂਰ ਖੇਡ, ਗਤੀਵਿਧੀ-ਅਧਾਰਤ ਸਿੱਖਿਆ ਵੱਲ ਲਿਜਾ ਕੇ, ਭਗਵੰਤ ਸਿੰਘ ਮਾਨ ਸਰਕਾਰ ਸਿਰਫ਼ ਪਾਠਕ੍ਰਮ ਵਿੱਚ ਸੁਧਾਰ ਨਹੀਂ ਕਰ ਰਹੀ ਹੈ ਬਲਕਿ ਆਪਣੇ ਸਭ ਤੋਂ ਛੋਟੇ ਨਾਗਰਿਕਾਂ ਵਿੱਚ ਨਿਰੰਤਰ, ਦੂਰਦਰਸ਼ੀ ਨਿਵੇਸ਼ ਰਾਹੀਂ ਪੰਜਾਬ ਦੇ ਭਵਿੱਖ ਨੂੰ ਮੁੜ ਆਕਾਰ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਤੋਂ ਕੀਤਾ ਐਚਪੀਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

0

👉ਹਰਿਆਣਾ ਵਿੱਚ ਤਿੰਨ ਮਹੀਨੇ ਵਿੱਚ ਸਾਰੇ ਯੋਗ ਬਾਲਿਕਾਵਾਂ ਨੂੰ ਕਵਰ ਕਰਨ ਦਾ ਟੀਚਾ
Haryana News: ਆਤਮ-ਨਿਰਭਰ ਭਾਰਤ ਸਿਹਤਮੰਦ ਭਾਰਤ ਦੇ ਟੀਚੇ ਨੂੰ ਲੈਅ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਅਜਮੇਰ ਤੋਂ ਰਾਸ਼ਟਰਵਿਆਪੀ ਹਯੂਮਨ ਪੈਪੀਲੋਮਾ ਵਾਇਰਸ ਐਚਪੀਵੀ ਵੈਕਸ਼ੀਨੇਸ਼ਨ ਦੀ ਸ਼ੁਰੂਆਤ ਕੀਤੀ, ਤਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਦਾ ਸਿੱਧਾ ਪ੍ਰਸਾਰਨ ਵੇਖਣ ਤੋਂ ਬਾਅਦ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਰਾਸ਼ਟਰਵਿਆਪੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਨ ਵੇਖਿਆ। ਇਸ ਤੋਂ ਬਾਅਦ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਹ ਪਹਿਲ ਸਾਲ 2015 ਵਿੱਚ ਪਾਣੀਪਤ ਤੋਂ ਦਿੱਤੇ ਗਏ ਬੇਟੀ ਬਚਾਓ-ਬੇਟੀ ਪੜਾਓ ਦੇ ਸੰਕਲਪ ਦੀ ਹੀ ਅਗਲੀ ਕੜੀ ਹੈ,

ਇਹ ਵੀ ਪੜ੍ਹੋ Silver Oaks School Bathinda ਵਿਖੇ ਇਨਾਮ ਵੰਡ ਸਮਾਰੋਹ ਦਾ ਹੋਇਆ ਆਯੋਜਿਨ

ਜੋ ਬੇਟੀਆਂ ਦੇ ਸਿਹਤ, ਸੁਰੱਖਿਆ ਅਤੇ ਸਸ਼ਕਤੀਕਰਣ ਨੂੰ ਸਮਰਪਿਤ ਹੈ।ਮੁਹਿੰਮ ਦੀ ਸ਼ੁਰੂਆਤ ਮੌਕੇ ‘ਤੇ 40 ਬਾਲਿਕਾਵਾਂ ਨੂੰ ਐਚਪੀਵੀ ਵੈਕਸੀਨ ਦੀ ਖੁਰਾਕ ਦਿੱਤੀ ਗਈ। ਸੂਬਾ ਸਰਕਾਰ ਨੇ ਟੀਚਾ ਰੱਖਿਆ ਹੈ ਕਿ ਅਗਾਮੀ ਤਿੰਨ ਮਹੀਨਿਆਂ ਵਿੱਚ ਸੂਬੇ ਦੀ ਹਰੇਕ ਯੋਗ ਬਾਲਿਕਾ ਤੱਕ ਇਹ ਵੈਕਸੀਨ ਪਹੁੰਚਾਈ ਜਾਵੇਗੀ। ਇਹ ਟੀਕਾ 14 ਸਾਲ ਦੀ ਉਮਰ ਪੂਰੀ ਕਰ ਚੁੱਕੀ ਅਤੇ 15 ਸਾਲ ਤੋਂ ਘੱਟ ਉਮਰ ਦੀ ਕਿਸ਼ੋਰੀਆਂ ਨੂੰ ਏਕਲ ਖੁਰਾਕ ਵਜੋਂ ਲਗਾਇਆ ਜਾਵੇਗਾ। ਵੈਕਸੀਨ ਪੂਰੀ ਤਰ੍ਹਾਂ ਵਿਗਿਆਨਕ ਖੋਜ ‘ਤੇ ਅਧਾਰਿਤ ਅਤੇ ਸੁਰੱਖਿਅਤ ਹੈ ਅਤੇ ਵਿਸ਼ਵ ਦੇ 160 ਤੋਂ ਵੱਧ ਦੇਸ਼ਾਂ ਵਿੱਚ ਇਸ ਦੀ ਸਫਲਤਾਪੂਰਵਕ ਵਰਤੋ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਭਾਰਤ ਵਿੱਚ ਮਹਿਲਾਵਾਂ ਵਿੱਚ ਹੋਣ ਵਾਲਾ ਦੂਜਾ ਸੱਭ ਤੋਂ ਆਮ ਕੈਂਸਰ ਹੈ, ਜਿਸ ਦਾ ਮੁੱਖ ਕਾਰਨ ਹਿਯੂਮਨ ਪੈਪਿਲੋਮਾ ਵਾਇਰਸ (.੍ਹੜ) ਹੈ।

ਇਹ ਵੀ ਪੜ੍ਹੋ ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਐਚਪੀਵੀ ਵੈਕਸੀਨ ਇਸ ਵਾਇਬਸ ਨਾਲ ਸੁਰੱਖਿਆ ਪ੍ਰਦਾਨ ਕਰਦਾ ਹੈ ਅਤੇ ਭਵਿੱਖ ਵਿੱਚ ਸਰਵਾਈਕਲ ਕੈਂਸਰ ਦੇ ਖਤਰੇ ਨੂੰ ਕਾਫੀ ਹੱਦ ਤੱਕ ਘੱਟ ਕਰਦੀ ਹੈ। ਇਸ ਨੂੰ ਬੇਟੀਆਂ ਦੇ ਸਿਹਤ ਦਾ ਸੁਰੱਖਿਆ ਕਵੱਚ ਦੱਸਿਆ ਹੈ। ਨਾਲ ਹੀ ਮਾਂਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਬੇਟੀਆਂ ਨੂੰ ਬਿਨ੍ਹਾ ਸੰਕੋਚ ਇਹ ਟੀਕਾ ਲਗਵਾਉਣ। ਸਿਹਤ ਵਿਭਾਗ ਵੱਲੋਂ ਸਾਰੀ ਜਰੂਰੀ ਮੈਡੀਕਲ ਪ੍ਰਬੰਧ ਯਕੀਨੀ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਪਸ਼ਟ ਕੀਤਾ ਗਿਆ ਕਿ ਨਿਜੀ ਖੇਤਰ ਵਿੱਚ ਹਜਾਰਾਂ ਰੁਪਏ ਵਿੱਚ ਉਪਲਬਧ ਇਹ ਟੀਕਾ ਹਰ ਯੋਗ ਬਾਲਿਕਾ ਨੂੰ ਪੂਰੀ ਤਰ੍ਹਾਂ ਮੁਫਤ ਲਗਾਇਆ ਜਾਵੇਗਾ। ਇਹ ਸਮਾਜਿਕ ਨਿਆਂ ਅਤੇ ਸਮਾਨ ਮੌਕੇ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਪਹਿਲ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਚੁੱਕੇ ਗਏ ਵੱਖ-ਵੱਖ ਕਦਮਾਂ ਦੀ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ ਵਧਾ ਕੇ 17 ਕਰ ਦਿੱਤੀ ਗਈ ਹੈ ਅਤੇ 3 ਹੋਰ ਨਿਰਮਾਣਧੀਨ ਹਨ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਬਰਨਾਲਾ ‘ਚ ਵਿਸ਼ਾਲ ਰੈਲੀ

ਸਾਰੇ ਨਾਗਰਿਕ ਜਿਲ੍ਹਾ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਕਿਡਨੀ ਰੋਗੀਆਂ ਨੂੰ ਮੁਫਤ ਡਾਇਲਸਿਸ ਸਹੂਲਤ ਉਪਲਬਧ ਕਰਾਈ ਜਾ ਰਹੀ ਹੈ। ਹੀਮੋਫੋਲਿਆ ਅਤੇ ਥੈਲੇਸੀਮਿਆ ਰੋਗੀਆਂ ਨੂੰ 3,000 ਰੁਪਏ ਮਹੀਨਾ ਪੈਨਸ਼ਨ ਅਤੇ ਦਿਵਆਂਗਜਨਾ ਨੂੰ 3,200 ਰੁਪਏ ਮਹੀਨਾ ਪੈਨਸ਼ਨ ਦਾ ਲਾਭ ਦਿੱਤਾ ਜਾ ਰਿਹਾ ਹੈ।ਇਸ ਮੌਕੇ ‘ਤੇ ਸੰਬੋਧਿਤ ਕਰਦੇ ਹੋਏ ਸੂਬੇ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੂਬਾ ਸਰਕਾਰ ਬੇਟੀਆਂ ਦੀ ਭਲਾਈ ਦੇ ਪ੍ਰਤੀ ਸਮਰਪਿਤ ਹਨ। ਮਹਿਲਾਵਾਂ ਲਈ ਅਨੇਕ ਭਲਾਈਕਾਰੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਹਰ ਨਾਰੀ ਸਸ਼ਕਤ ਅਤੇ ਖੁਸ਼ਹਾਲ ਬਣੇ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਟੀਕਾਕਰਣ ਮੁਹਿੰਮ ਸਾਡੀ ਬੇਟੀਆਂ ਨੂੰ ਬੀਮਾਰੀਆਂ ਤੋਂ ਬਚਾਉਣ ਵਿੱਚ ਕਾਰਗਰ ਸਾਬਤ ਹੋਵੇਗਾ। ਇਸ ਪ੍ਰੋਗਰਾਮ ਤਹਿਤ ਟੀਕਾਕਰਨ ਦਾ ਆਨਲਾਇਨ ਰਜਿਸਟ੍ਰੇਸ਼ਨ ਯੂਵਿਨ ਪੋਰਟਲ ‘ਤੇ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਲਾਡਵਾ ਵਿਧਾਨ ਸਭਾ ਦਾ ਤੇਜ ਗਤੀ ਨਾਲ ਕਰਵਾਇਆ ਜਾ ਰਿਹਾ ਹੈ ਵਿਕਾਸ: ਨਾਇਬ ਸਿੰਘ ਸੈਣੀ

0

👉ਕਿਸਾਨ ਹਿੱਤ ਸਾਡੀ ਨੀਤੀਆਂ ਦੇ ਕੇਂਦਰ ਵਿੱਚ – ਮੁੱਖ ਮੰਤਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲਾਡਵਾ ਵਿਧਾਨਸਭਾ ਦੇ ਵਿਕਾਸ ਨੂੰ ਤੇਜ ਗਤੀ ਦੇ ਨਾਲ ਕਰਵਾਇਆ ਜਾ ਰਿਹਾ ਹੈ। ਵਿਧਾਨਸਭਾ ਦੇ ਪਿੰਡ ਤੇ ਸ਼ਹਿਰੀ ਖੇਤਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੀ ਵੱਖ-ਵੱਖ ਪਰਿਯੋਜਨਾਵਾਂ ‘ਤੇ ਕੰਮ ਚੱਲ ਰਿਹਾ ਹੈ। ਜਦੋਂ ਇੰਨ੍ਹਾਂ ਸਾਰੇ ਕੰਮਾਂ ਦਾ ਨਿਰਮਾਣ ਪੂਰਾ ਹੋਵੇਗਾ ਤਾਂ ਹਲਕੇ ਦੀ ਜਨਤਾ ਨੂੰ ਹੋਰ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਬਾਬੈਨ ਕੁਰੂਕਸ਼ੇਤਰ ਵਿੱਚ ਸਰਸਵਤੀ ਚੌਕ ਦੇ ਸੁੰਦਰੀਕਰਣ ਦਾ ਉਦਘਾਟਨ ਕਰਨ ਬਾਅਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ। ਬਾਬੈਨ ਪਹੁੰਚਣ ‘ਤੇ ਮੁੱਖ ਮੰਤਰੀ ਦਾ ਜੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਬਾਬੈਨ ਦੇ ਨਾਗਰਿਕਾਂ ਦੀ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ Silver Oaks School Bathinda ਵਿਖੇ ਇਨਾਮ ਵੰਡ ਸਮਾਰੋਹ ਦਾ ਹੋਇਆ ਆਯੋਜਿਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਮਰੀ ਵਿੱਚ ਕਰੀਬ 5 ਏਕੜ ਵਿੱਚ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਸਮਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਰਾਕਸ਼ੀ ਨਦੀਂ ਨੂੰ ਪੱਕਾ ਕਰਨ ਅਤੇ ਲਾਡਵਾ ਸ਼ਹਿਰ ਵਿੱਚ ਰਸਤਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੀ ਤਰ੍ਹਾਂ ਸਰਕਾਰੀ ਪਸ਼ੂ ਮੈਡੀਕਲ ਪੋਲੀਕਲੀਨਿਕ ਬਿਹੋਲੀ ਵਿੱਚ ਸਥਾਪਿਤ ਕੀਤਾ ਗਿਆ ਹੈ। ਪਿੰਡ ਧਨੌਰਾ ਜਾਟਾਨ ਵਿੱਚ ਖਿਡਾਰੀਆਂ ਲਈ ਖੇਡ ਸਟੇਡੀਅਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲਾਡਵਾ ਦੇ ਰਾਮਕੁੰਡੀ ਦੇ ਅਗਰਸੇਨ ਚੌਕ ਦਾ ਸੁੰਦਰੀਕਰਣ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਕਲੇਮ ਵਜੋ ਹੁਣ ਤੱਕ 15 ਹਜ਼ਾਰ 448 ਕਰੋੜ ਰੁਪਏ ਦੀ ਰਕਮ ਕਿਸਾਨਾਂ ਨੂੰ ਦਿੱਤੀ ਗਈ ਹੈ। ਫਸਲੀ ਨੁਕਸਾਨ ਦੀ ਭਰਪਾਈ ਲਈ 53 ਹਜ਼ਾਰ 821 ਕਿਸਾਨਾਂ ਨੂੰ 116 ਕਰੋੜ 15 ਲੱਖ 57 ਹਜ਼ਾਰ ਰੁਪਏ ਦਾ ਮੁਆਵਜਾ ਰਕਮ ਜਾਰੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਇਸ ਵਿੱਚ ਬਾਜਰੇ ਦੀ ਫਸਲ ਲਈ 35 ਕਰੋੜ 29 ਲੱਖ ਰੁਪਏ, ਕਪਾਅ ਲਈ 27 ਕਰੋੜ 43 ਲੱਖ ਰੁਪਏ, ਝੋਨੇ ਲਈ 22 ਕਰੋੜ 91 ਲੱਖ ਰੁਪਏ ਅਤੇ ਗਵਾਰ ਲਈ 14 ਕਰੋੜ 10 ਲੱਖ ਰੁਪਏ ਦੀ ਰਕਮ ਸ਼ਾਮਿਲ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨ ਹਿੱਤ ਸਾਡੀ ਨੀਤੀਆਂ ਦੇ ਕੇਂਦਰ ਵਿੱਚ ਹੈ। ਅਸੀਂ ਆਪਣੇ ਸੰਕਲਪ ਪੱਤਰ 2024 ਵਿੱਚ ਸਾਰੀ 24 ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਕਰਨ ਦਾ ਸੰਕਲਪ ਕੀਤਾ ਸੀ। ਜਦੋਂ 17 ਅਕਤੂਬਰ, 2024 ਨੂੰ ਵਿਧੀਵਤ ਰੂਪ ਨਾਲ ਸਾਡੀ ਸਰਕਾਰ ਬਣੀ ਤਾਂ ਅਸੀਂ 19 ਦਸੰਬਰ ਨੂੰ ਹੀ ਕਿਸਾਨਾਂ ਦੀ 24 ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਕਰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਹਰਿਆਣਾ ਦੇਸ਼ ਦਾ ਇੱਕਲੌਤਾ ਅਜਿਹਾ ਸੂਬਾ ਹੈ, ਜਿੱਥੇ ਕਿਸਾਨਾਂ ਦੀ 24 ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਗੀਤੀ ਜਾ ਰਹੀ ਹੈ। ਇੰਨ੍ਹਾਂ ਨੇ ਦੱਸਿਆ ਕਿ ਪਿਛਲੇ 12 ਸੀਜਨ ਵਿੱਚ ਹੁਣ ਤੱਕ 12 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਫਸਲ ਖਰੀਦ ਦੇ 1 ਲੱਖ 64 ਹਜਾਰ ਕਰੋੜ ਰੁਪਏ ਪਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਬਰਨਾਲਾ ‘ਚ ਵਿਸ਼ਾਲ ਰੈਲੀ

ਇੰਨ੍ਹਾ ਹੀ ਨਹੀਂ, ਅਸੀਂ ਪਿਛਲੇ 11 ਸਾਲਾਂ ਵਿੱਚ ਕਿਸਾਨਾਂ ਨੂੰ ਫਸਲ ਖਰਾਬ ਦੇ ਮੁਆਵਜੇ ਵਜੋਂ 15 ਹਜ਼ਾਰ 457 ਕਰੋੜ ਰੁਪਏ ਦਿੱਤੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 7 ਹਜ਼ਾਰ 233 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਗਏ ਹਨ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਅੰਗ੍ਰੇਜਾਂ ਦੇ ਜਮਾਨੇ ਤੋਂ ਚੱਲੇ ਆ ਰਹੇ ਆਬਿਆਨੇ ਨੂੰ ਜੜ੍ਹ ਤੋਂ ਖਤਮ ਕੀਤਾ ਹੈ। ਅਸੀਂ ਕਿਸਾਨਾਂ ਨੂੰ ਨਕਲੀ ਖਾਦ, ਬੀਜ ਅਤੇ ਕੀਟਨਾਸ਼ਕ ਵੇਚਣ ਤੇ ਬਨਾਉਣ ਵਾਲਿਆਂ ਤੋਂ ਬਚਾਉਣ ਲਈ ਨਵਾਂ ਕਾਨੂੰਨ ਬਣਾਇਆ ਹੈ। ਇਸ ਦੇ ਤਹਿਤ ਅਜਿਹੇ ਲੋਕਾਂ ਨੂੰ 5 ਸਾਲ ਦੀ ਸਜਾ ਦੇਣ ਦਾ ਪ੍ਰਾਵਧਾਨ ਕੀਤਾ ਹੈ।ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਪੁਲਿਸ ਸੁਪਰਡੈਂਟ ਨੀਤਿਸ਼ ਅਗਰਵਾਲ, ਜ਼ਿਲ੍ਹਾ ਪ੍ਰਧਾਨ ਤਿਜੇਂਦਰ ਸਿੰਘ ਗੋਲਡੀ, ਜੈਭਗਵਾਨ ਸ਼ਰਮਾ ਡੀਡੀ, ਮਾਰਕਿਟ ਕਮੇਟੀ ਚੇਅਰਮੈਨ ਜਸਵਿੰਦਰ ਜੱਸੀ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਤਲੁਜ ਤੇ ਬਿਆਸ ਦਰਿਆਵਾਂ ਦੀ ਸਫਾਈ ਸਾਡੀ ਮੁੱਖ ਤਰਜੀਹ ਹੋਵੇਗੀ: ਸੁਖਬੀਰ ਸਿੰਘ ਬਾਦਲ

0

👉ਪੰਜਾਬ ਬਚਾਓ ਮੁਹਿੰਮ ਤਹਿਤ ਭਾਈ ਰੂਪਾ ਵਿਖੇ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਤਲੁਜ ਤੇ ਬਿਆਸ ਦਰਿਆਵਾਂ ਦੀ ਸਫਾਈ ਅਗਲੀ ਅਕਾਲੀ ਦਲ ਦੀ ਸਰਕਾਰ ਦੀ ਤਰਜੀਹ ਹੋਵੇਗੀ ਅਤੇ ਉਹ ਸੂਬੇ ਦੇ ਦਰ‌ਿਆਵਾਂ ਵਿਚ ਫੈਕਟਰੀਆਂ ਜਾਂ ਸੀਵਰੇਜ ਲਾਈਨਾਂ ਤੋਂ ਕੋਈ ਵੀ ਗੰਧਲਾ ਪਾਣੀ ਨਹੀਂ ਪੈਣ ਦੇਣਗੇ।ਪੰਜਾਬ ਬਚਾਓ ਮੁਹਿੰਮ ਤਹਿਤ ਇਥੇ ਭਾਈ ਰੂਪਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਾਲਵਾ ਖਿੱਤੇ ਵਿਚ ਕੈਂਸਰ ਪਿੱਛੇ ਗੰਧਲਾ ਪਾਣੀ ਹੀ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਮੈਂ ਬੁਰਾਈ ਨੂੰ ਹਮੇਸ਼ਾ ਹਮੇਸ਼ਾ ਵਾਸਤੇ ਖ਼ਤਮ ਕਰ ਦਿਆਂਗਾ।ਇਥੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਨਾਲ ਅਕਾਲੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕਿ ਅਕਾਲੀ ਦਲ ਗੁੰਡਾ ਰਾਜ ਤੇ ਨਸ਼ਾ ਤਸਕਰਾਂ ਨੂੰ ਸਮਾਪਤ ਕਰੇਗਾ।

ਇਹ ਵੀ ਪੜ੍ਹੋ Silver Oaks School Bathinda ਵਿਖੇ ਇਨਾਮ ਵੰਡ ਸਮਾਰੋਹ ਦਾ ਹੋਇਆ ਆਯੋਜਿਨ

ਉਹਨਾਂ ਕਿਹਾ ਕਿ ਫਿਰੌਤੀਆਂ ਤੇ ਮਿਥ ਕੇ ਕੀਤੇ ਜਾ ਰਹੇ ਕਤਲ ਕਾਫੀ ਨਹੀਂ ਸਨ ਤਾਂ ਹੁਣ ਸੂਬਾ ਪੁਲਿਸ ਝੂਠੇ ਪੁਲਿਸ ਮੁਕਾਬਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਇਕ ਪੁਲਿਸ ਰਾਜ ਵਿਚ ਬਦਲ ਦਿੱਤਾ ਹੈ।ਉਹਨਾਂ ਕਿਹਾ ਕਿ ਪੁਲਿਸ ਦੀ ਵਰਤੋਂ ਕਿਸਾਨਾਂ, ਮੁਲਾਜ਼ਮਾਂ, ਸਿਆਸੀ ਵਿਰੋਧੀਆਂ ਤੇ ਮੀਡੀਆ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਂ ਪੰਜਾਬੀਆਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਸ਼ਾਂਤੀ ਤੇ ਆਪਸੀ ਭਾਈਚਾਰ ਸਾਂਝ ਤੇ ਲੋਕਾਂ ਦਾ ਰਾਜ ਵਾਪਸ ਲਿਆਵਾਂਗੇ। ਉਹਨਾਂ ਕਿਹਾ ਕਿ ਅਸੀਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਾਂਗੇ। ਸ:ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਪੰਜਾਬ ਅਤੇ ਇਸਦੇ ਲੋਕਾਂ ਦੀ ਚਿੰਤਾ ਨਹੀਂ ਹੈ।

ਇਹ ਵੀ ਪੜ੍ਹੋ ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਉਹਨਾ ਕਿਹਾ ਕਿ ਨਾ ਤਾਂ ਕਾਂਗਰਸ, ਆਪ ਜਾਂ ਭਾਜਪਾ ਤੇ ਇਸਦੇ ਸਿਖ਼ਰਲੇ ਆਗੂ ਤੁਹਾਡੇ ਹਿੱਤਾਂ ਦੀ ਚਿੰਤਾ ਕਰਦੇ ਹਨ। ਉਹਨਾਂ ਕਿਹਾ ਕਿ ਇਹ ਲੋਕ ਸਿਰਫ ਸੱਤਾ ਹਥਿਆਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਸੂਬੇ ਅਤੇ ਇਸਦੇ ਲੋਕਾਂ ਪ੍ਰਤੀ ਸਮਰਪਿਤ ਹੈ। ਉਹਨਾਂ ਕਿਹਾ ਕਿ ਜਦੋਂ ਆਪ ਸਰਕਾਰ ਅਤੇ ਕੇਂਦਰ ਸਰਕਾਰ ਨੇ ਪਿਛਲੇ ਸਾਲ ਹੜ੍ਹਾਂ ਦੌਰਾਨ ਤੁਹਾਨੂੰ ਫੇਲ੍ਹ ਕਰ ਦਿੱਤਾ ਤਾਂ ਅਕਾਲੀ ਦਲ ਹੀ ਹੜ੍ਹਾਂ ਦੌਰਾਨ ਰਾਹਤ ਵਾਸਤੇ ਲੋਕਾਂ ਦੀ ਮਦਦ ਵਾਸਤੇ ਨਿਤਰਿਆ।ਸੁਖਬੀਰ ਸਿੰਘ ਬਾਦਲ ਨੇ ਇਹ ਵੀ ਦੱਸਿਆ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਜੋ ਅੱਜ ਸੂਬੇ ਵਿਚ ਆਏ ਸਨ ਉਹਨਾਂ ਨੇ ਪੰਜਾਬੀਆਂ ਵਾਸਤੇ ਕੋਈ ਚਿੰਤਾ ਪ੍ਰਗਟ ਨਹੀਂ ਕੀਤੀ ਤੇ ਨਾ ਹੀ ਕੋਈ ਉਸਾਰੂ ਏਜੰਡਾ ਦਿੱਤਾ। ਉਹਨਾਂ ਕਿਹਾ ਕਿ ਉਹ ਤਾਂ ਇਥੇ ਪੰਜਾਬ ਕਾਂਗਰਸ ਦੀ ਬਗਾਵਤ ਨੂੰ ਠੱਲ੍ਹ ਪਾਉਣ ਆਏ ਸਨ। ਉਹ ਸਮਝਦੇ ਹਨ ਕਿ ਪੰਜਾਬ ਵਿਚ ਪਾਰਟੀ ਖਿੰਡ ਪੁੰਡ ਜਾਣ ਦੇ ਹਾਲਾਤ ਵਿਚ ਹੈ ਕਿਉਂਕਿ ਸਾਰੇ ਆਗੂ ਇਕ ਦੂਜੇ ਦਾ ਗਲਾ ਵੱਢਣ ਨੂੰ ਤਿਆਰ ਬਰ ਤਿਆਰ ਹਨ।

ਇਹ ਵੀ ਪੜ੍ਹੋ ਕਾਂਗਰਸ ਵੱਲੋਂ ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਬਰਨਾਲਾ ‘ਚ ਵਿਸ਼ਾਲ ਰੈਲੀ

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਇਕ ਵਾਰ ਸੱਤਾ ਵਿਚ ਆ ਗਏ ਤਾਂ ਅਕਾਲੀ ਦਲ ਦੀ ਸਰਕਾਰ ਉਹਨਾਂ ਸਾਰੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਵੇਗੀ ਜਿਹਨਾਂ ਕੋਲ ਕਨੈਕਸ਼ਨ ਨਹੀਂ ਹਨ। ਉਹਨਾਂ ਕਿਹਾ ਕਿ ਅਸੀਂ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਦੇਵਾਂਗੇ ਅਤੇ ਬਜ਼ੁਰਗਾਂ ਨੂੰ 3100 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਵਾਂਗੇ ਅਤੇ ਕਮਜ਼ੋਰ ਵਰਗਾਂ ਦੀਆਂ ਧੀਆ ਨੂੰ ਇਕ ਲੱਖ ਰੁਪਏ ਸ਼ਗਨ ਰਾਸ਼ੀ ਦੇਵਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਅਤੇ ਪ੍ਰਾਈਵੇਟ ਉਦਯੋਗਾਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਅਤੇ ਪੰਜਾਬੀ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਪ੍ਰਾਈਵੇਟ ਅਤੇ ਸਰਕਾਰੀ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿਚ ਗਰੀਬ ਵਿਦਿਆਰਥੀਆਂ ਵਾਸਤੇ 50 ਫੀਸਦੀ ਸੀਟਾਂ ਰਾਖਵੀਂਆਂ ਕਰੇਗੀ।

ਇਹ ਵੀ ਪੜ੍ਹੋ ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀ ਸਮਝਦੇ ਹਨ ਕਿ ਆਪ ਸਰਕਾਰ ਨੇ ਉਹਨਾਂ ਨੂੰ ਇਕ ਵੀ ਨਵਾਂ ਸਕੂਲ ਜਾਂ ਕਾਲਜ ਦਿੱਤਾ ਹੈ ? ਉਹਨਾਂ ਆਪ ਸਰਕਾਰ ਆਪਣੇ ਕਾਰਜਕਾਲ ਦੇ ਅੰਤ ਵਿਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਿਆ ਦੇਕੇ ਵੋਟਾਂ ਖਰੀਦਣ ਦੇ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਆਪ ਸਰਕਾਰ ਔਰਤਾਂ ਪ੍ਰਤੀ ਸੰਜੀਦਾ ਹੈ ਤਾਂ ਉਸਨੂੰ ਔਰਤਾਂ ਵਾਸਤੇ ਬਣਦਾ 60 ਹਜ਼ਾਰ ਰੁਪਿਆ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਆਗੂ ਪੁਲਿਸ ਮੁਲਾਜ਼ਮਾਂ ਨੂੰ ਪ੍ਰੀ ਵੈਡਿੰਗ ਸ਼ੂਟ ਵਾਸਤੇ ਵਰਤ ਰਹੇ ਹਨ ਅਤੇ ਅਕਾਲੀ ਦਲ ਦੇ ਆਗੂਆਂ ਨਾਲ ਮਿਲਣ ’ਤੇ ਕਿਵੇਂ ਜ਼ੋਰਡਨ ਸੰਧੂ ਤੇ ਗਿੱਪੀ ਗਰੇਵਾਲ ਵਰਗੇ ਆਗੂਆਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ ਅਤੇ ਬਾਬਾ ਘਾਲਾ ਜੀ ਨਾਨਕਸਰ ਵਾਲਿਆਂ ਦੀ ਸੁਰੱਖਿਆ ਵੀ ਵਾਪਸ ਲਈ ਜਾ ਰਹੀ ਹੈ ਕਿਉਂਕਿ ਉਹਨਾਂ ਅਕਾਲੀ ਦਲ ਦੀ ਹਮਾਇਤ ਦੀ ਗੱਲ ਕੀਤੀ ਹੈ।ਇਸ ਮੌਕੇ ਹਰਿੰਦਰ ਸਿੰਘ ਮਹਿਰਾਜ ਤੇ ਮੋਹਣ ਸਿੰਘ ਬੰਗੀ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1895415