Home Blog Page 14

Bhagwant Mann Govt ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

0

👉ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਲਗਾਤਾਰ ਖੂਨ ਵਹਿਣ, ਡਾਇਬਿਟੀਜ਼ ਅਤੇ ਸੋਰਾਇਸਿਸ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਪਟਿਆਲਾ ਦੀ ਉਦਮੀ ਦਾ ਰਾਜਿੰਦਰਾ ਹਸਪਤਾਲ ਵਿੱਚ ਹੋਇਆ ਸਫ਼ਲ ਆਪ੍ਰੇਸ਼ਨ
👉‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ
Patiala News:ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ ਵਿਸ਼ਵ ਸਾਈਕਲ ਦਿਹਾੜੇ ਮੌਕੇ Guru Kashi University ਵੱਲੋਂ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ

ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ ‘ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ।ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ।

ਇਹ ਵੀ ਪੜ੍ਹੋ ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ ‘ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ ‘ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿਸ਼ਵ ਸਾਈਕਲ ਦਿਹਾੜੇ ਮੌਕੇ Guru Kashi University ਵੱਲੋਂ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਪਤਵੰਤਿਆਂ ਅਤੇ ਵਿਦਿਆਰਥੀਆਂ ਨੇ ਲਗਾਏ ਫਲਦਾਰ ਅਤੇ ਛਾਂਦਾਰ ਬੂਟੇ

0

Bathinda News:ਭਾਰਤ ਸਰਕਾਰ ਦੇ ਖੇਡ ਅੇਤ ਯੁਵਾ ਮੰਤਰਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਾਸਰ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਐੱਨ.ਐੱਸ. ਐੱਸ. ਵਿਭਾਗ ਤੇ 6 PB BN NCC ਮਲੋਟ ਦੇ ਸਹਿਯੋਗ ਨਾਲ ਵਿਸ਼ਵ ਸਾਈਕਲ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਮੁੱਖ ਮਹਿਮਾਨ ਡੀ. ਐੱਸ.ਪੀ. ਤਲਵੰਡੀ ਸਾਬੋ ਜਸਜਯੋਤ ਸਿੰਘ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਸਾਈਕਲ ਰੈਲੀ ਵਿੱਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਿਪਟੀ ਰਜਿਸਟਰਾਰ ਕੁਲਵੀਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਯੂਨੀਵਰਸਿਟੀ ਦੀ ਗੱਤਕਾ ਟੀਮ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਨਸ਼ੇ ਛੱਡੋ, ਕੋਹੜ ਵੱਡੋ, ਵਾਤਾਵਰਣ ਬਚਾਉ, ਬੂਟੇ ਲਗਾਓ ਆਦਿ ਲੋਕ ਹਿੱਤ ਦੇ ਸੰਦੇਸ਼ਾਂ ਦਾ ਹੋਕਾ ਦਿੰਦੀ, ਇਹ ਸਾਈਕਲ ਰੈਲੀ ਯੂਨੀਵਰਸਿਟੀ ਕੈਂਪਸ ਤੋਂ ਸ਼ੁਰੂ ਹੋ ਕੇ ਤਲਵੰਡੀ ਸਾਬੋ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘੀ। ਇੱਕ ਬੂਟਾ ਮਾਂ ਦੇ ਨਾਮ ਮੁਹਿੰਮ ਤਹਿਤ ਵਾਤਾਵਰਨ ਦੀ ਸਾਂਭ-ਸੰਭਾਲ, ਇਸ ਨੂੰ ਹਰਿਆ ਭਰਿਆ ਰੱਖਣ ਲਈ ਪਤਵੰਤਿਆਂ ਅਤੇ ਵਿਦਿਆਰਥੀਆਂ ਵੱਲੋਂ ਫਲਦਾਰ ਅਤੇ ਛਾਂ ਦਾਰ ਬੂਟੇ ਲਗਾਏ ਗਏ ਤੇ ਉਹਨਾਂ ਦੀ ਸਾਂਭ-ਸੰਭਾਲ ਦਾ ਪ੍ਰਣ ਲਿਆ ਗਿਆ।

ਇਹ ਵੀ ਪੜ੍ਹੋ ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

ਮੁੱਖ ਮਹਿਮਾਨ ਡੀ. ਐੱਸ.ਪੀ. ਤਲਵੰਡੀ ਸਾਬੋ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਨਾਅਰੇ “ਫਿਟਨੈਸ ਡੋਜ਼, ਅੱਧਾ ਘੰਟਾ ਹਰ ਰੋਜ਼”ਅਨੁਸਾਰ ਲੋਕਾਂ ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਯੋਜਿਤ ਰੈਲੀ ਉੱਤਮ ਉਪਰਾਲਾ ਹੈ। ਉਹਨਾਂ ਦੱਸਿਆ ਕਿ ਮੌਜੂਦਾ ਜੀਵਨ ਸ਼ੈਲੀ ਕਾਰਣ ਮੋਟਾਪੇ ਦੀ ਸਮੱਸਿਆ ਵਧ ਰਹੀ ਹੈ। ਮੋਟਾਪੇ ਕਾਰਨ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ, ਉਹਨਾਂ ਤੋਂ ਬਚਾਉ ਅਤੇ ਸ਼ਰੀਰਕ ਤੰਦਰੁਸਤੀ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ।ਡਾਇਰੈਕਟਰ ਵਿਦਿਆਰਥੀ ਭਲਾਈ ਨੇ ਸਾਈਕਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਈਕਲ ਨਾਲ ਕਿਸੇ ਕਿਸਮ ਦਾ ਪ੍ਰਦੂਸ਼ਣ ਨਹੀਂ ਫੈਲਦਾ ਅਤੇ ਵਾਤਾਵਰਣ ਸਾਫ਼-ਸੁਥਰਾ ਰਹਿੰਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਟੈਫ੍ਰਿਕ ਜਾਮ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਉਹਨਾਂ ਕਿਹਾ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਤੋਂ ਬਚਣ ਲਈ ਸਾਨੂੰ ਸਾਈਕਲ ਦਾ ਇਸਤੇਮਾਲ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।ਇਸ ਮੌਕੇ ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਰੈਲੀ ਵਿੱਚ ਯੂਨੀਵਰਸਿਟੀ ਦੇ ਲਗਭਗ 300 ਵਿਦਿਆਰਥੀਆਂ ਅਤੇ ਐਨ.ਸੀ.ਸੀ. ਦੇ ਕੈਡਿਟਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

ਉਹਨਾਂ ਦੱਸਿਆ ਕਿ ਦੁਨੀਆਂ ਵਿੱਚ ਪੈਟਰੋਲ ਤੇ ਡੀਜ਼ਲ ਦੇ ਵਾਹਨਾਂ ਦੇ ਵੱਧਣ ਕਾਰਨ ਵਾਤਾਵਰਣ ਅਤੇ ਹਵਾ ਪਲੀਤ ਹੋ ਰਹੀ ਹੈ, ਇਸ ਲਈ ਸਾਈਕਲ ਦਾ ਇਸਤੇਮਾਲ ਸਾਡੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਏਗਾ, ਉਹਨਾਂ ਕਿਹਾ ਕਿ ਸਾਈਕਲ ਚਲਾਉਣ ਨਾਲ ਪੈਟਰੋਲ ਜਾਂ ਡੀਜ਼ਲ ਖਰਚ ਨਹੀਂ ਹੁੰਦਾ, ਇਸ ਲਈ ਪੈਟਰੋਲ, ਡੀਜ਼ਲ ਵਰਤੋਂ ਨਾ ਹੋਣ ਕਾਰਨ ਸਾਡੀ ਵਿਦੇਸ਼ੀ ਮੁਦਰਾ ਵੀ ਬਚਦੀ ਹੈ। ਜੋ ਭਾਰਤ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੈ।ਇਸ ਮੌਕੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਐੱਨ.ਐੱਸ. ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਸਾਈਕਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਭਨਾਂ ਨੂੰ ਆਪਣੇ ਯਾਦਗਾਰੀ ਦਿਨਾਂ ਵਿੱਚ ਪੌਦੇ ਲਗਾਉਣ ਦੀ ਪ੍ਰੇਰਣਾ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੰਯੁਕਤ ਰਾਸ਼ਟਰ ਸੰਘ ਵੱਲੋਂ 3 ਜੂਨ ਨੂੰ ਮਨਾਏ ਜਾਂਦੇ ਵਿਸ਼ਵ ਸਾਈਕਲ ਦਿਹਾੜੇ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਯੁਵਾ ਅਫਸਰ ਮੀਸ਼ਾ ਦੇ ਸਹਿਯੋਗ ਨਾਲ ਠੰਡੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਡੀਨ ਫਿਜ਼ੀਕਲ ਐਜੂਕੇਸ਼ਨ ਡਾ. ਰਵੀ ਗਹਿਲਾਵਤ ਦੀ ਟੀਮ, ਤਾਲਮੇਲ ਅਫਸਰ ਡਾ. ਬਲਿੰਦਰ ਸਿੰਘ ਦਾ ਪ੍ਰਬੰਧਨ ਸ਼ਲਾਘਾਯੋਗ ਰਿਹਾ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਿਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

योग को बनाएं जीवनशैली का हिस्सा, स्वस्थ नागरिक से ही बनेगा स्वस्थ भारत : लोक निर्माण मंत्री रणबीर गंगवा

0

Haryana News: हरियाणा के लोक निर्माण मंत्री श्री रणबीर गंगवा ने कहा कि योग किसी एक विशेष दिन या तारीख पर करने का सीमित अभ्यास नहीं है, बल्कि इसे हमें अपनी दैनिक जीवन शैली का अनिवार्य हिस्सा बनाना होगा। जब हर नागरिक इसे अपने जीवन में उतारेगा, तभी एक स्वस्थ समाज की नींव रखी जा सकती है।लोक निर्माण मंत्री श्री रणबीर गंगवा शनिवार को सिरसा में शहीद भगत सिंह स्टेडियम के हॉकी मैदान में महिला एवं बाल विकास, आयुष विभाग व जिला प्रशासन के संयुक्त तत्वावधान में आयोजित एक दिवसीय योग प्रशिक्षण कार्यक्रम में बतौर मुख्य अतिथि संबोधित कर रहे थे।उन्होंने कहा कि आधुनिक युग में व्यस्तता और तनाव के कारण इंसान कई बीमारियों से घिर रहा है। ऐसी स्थिति में योग ही एक मात्र ऐसा साधन है, जो व्यक्ति को शारीरिक और मानसिक दोनों स्तरों पर पूरी तरह स्वस्थ रखता है। योग न केवल हमारे शरीर को ऊर्जावान और लचीला बनाता है, बल्कि यह हमारे मस्तिष्क को भी शांति प्रदान करता है।

इसे भी पढ़ें  मुख्यमंत्री ने समालखा के सेवा साधना एवं ग्राम विकास केंद्र के वार्षिक स्थापना दिवस पर बतौर मुख्य अतिथि लिया भाग

उन्होंने कहा कि अगर देश के नागरिक शारीरिक और मानसिक रूप से मजबूत होंगे, तो हमारा देश भी प्रगति के पथ पर आगे बढ़ेगा और स्वस्थ रहेगा।उन्होंने कहा कि प्रधानमंत्री नरेंद्र मोदी की दूरदर्शी सोच और निरंतर प्रयासों के कारण ही आज योग को वैश्विक मंच पर एक नई पहचान मिली है। आज पूरा विश्व भारतीय संस्कृति के इस अनमोल उपहार को अपना रहा है। अंतरराष्ट्रीय स्तर पर योग की स्वीकार्यता इस बात का प्रमाण है कि यह संपूर्ण मानवता के कल्याण के लिए कितना आवश्यक है। उन्होंने कहा कि मुख्यमंत्री श्री नायब सिंह सैनी के कुशल मार्गदर्शन में प्रदेश के सभी जिलों में व्यापक स्तर पर योग अभ्यास कार्यक्रमों का आयोजन किया जा रहा है। सरकार का उद्देश्य योग को जन-जन तक पहुंचाना है। उन्होंने नागरिकों से अपील की कि वे न केवल स्वयं इसका हिस्सा बनें और योग से जुड़े, बल्कि अपने आस-पास के लोगों, मित्रों और परिवारजनों को भी योग करने के लिए प्रेरित करें।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

0

👉”ਵਿਸ਼ਵ ਵਾਤਾਵਰਣ ਦਿਵਸ” ਮੌਕੇ ਪਿੰਡ ਡੂੰਮਵਾਲੀ ਵਿਖੇ “ਨਾਨਕ ਬਗੀਚੀ” ਦੀ ਸਥਾਪਨਾ*
Bathinda News: ਜ਼ਿਲ੍ਹੇ ਭਰ ਨੂੰ ਸਾਫ਼-ਸੁਥਰਾ, ਹਰਿਆ- ਭਰਿਆ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਵੱਖ ਵੱਖ ਪਰਜਾਤੀਆਂ ਦੇ 6.50 ਲੱਖ ਪੌਦੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸੇ ਲੜੀ ਤਹਿਤ “ਵਿਸ਼ਵ ਵਾਤਾਵਰਣ ਦਿਵਸ” ਮੌਕੇ ਜਿਲ੍ਹੇ ਦੇ ਪਿੰਡ ਡੂੰਮਵਾਲੀ ਵਿਖੇ “ਨਾਨਕ ਬਗੀਚੀ” ਦੀ ਸਥਾਪਨਾ ਲਈ 36 ਦੇਸੀ ਪ੍ਰਜਾਤੀਆਂ ਦੇ ਪੌਦੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਬਠਿੰਡਾ ਵਣ ਮੰਡਲ ਵੱਲੋਂ ਡਿਵੀਜ਼ਨਲ ਫਾਰੈਸਟ ਅਫਸਰ ਬਠਿੰਡਾ ਸ਼੍ਰੀ ਅਮਿਤ ਚੌਹਾਨ ਦੀ ਮੌਜੂਦਗੀ ਵਿੱਚ ਲਗਾਏ ਗਏ।

ਇਹ ਵੀ ਪੜ੍ਹੋ ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

ਸਮਾਗਮ ਦੌਰਾਨ ਸ੍ਰੀ ਚੌਹਾਨ ਨੇ ਕਿਹਾ ਕਿ ,”ਜਲਵਾਯੂ ਪਰਿਵਰਤਨ ਦੇ ਮੌਜੂਦਾ ਦੌਰ ਵਿੱਚ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਕੁੱਲ ਭੂਗੋਲਿਕ ਖੇਤਰਫਲ ਵਿੱਚੋਂ ਕੇਵਲ ਲਗਭਗ 2 ਫੀਸਦੀ ਖੇਤਰ ਹੀ ਵਣ ਰਕਬੇ ਹੇਠ ਹੈ, ਇਸ ਲਈ ਜੰਗਲਾਤ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਵੱਡੇ ਪੱਧਰ ‘ਤੇ ਰੁੱਖ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਲਈ ਹਰ ਵਿਅਕਤੀ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਏ ਅਤੇ ਉਸ ਨੂੰ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਵੀ ਨਿਭਾਏ। ਇਸ ਮੌਕੇ ਪਿੰਡ ਡੂੰਮਵਾਲੀ ਅਤੇ ਬਾਜਕ ਦੇ ਸਰਪੰਚਾਂ ਤੋਂ ਇਲਾਵਾ ਪਿੰਡ ਵਾਸੀਆਂ ਨੇ ਭਾਗ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

0

👉ਰੱਟੇ ਲਗਾਉਣ ਦਾ ਦੌਰ ਖਤਮ; ਭਗਵੰਤ ਮਾਨ ਸਰਕਾਰ ਇੰਟਰਨਸ਼ਿਪ, ਲਾਈਵ ਪ੍ਰੋਜੈਕਟਾਂ ਅਤੇ ਵਿਹਾਰਕ ਸਿਖਲਾਈ ਰਾਹੀਂ ਉਦਯੋਗ-ਅਧਾਰਤ ਸਿੱਖਿਆ ਪਾਠਕ੍ਰਮ ਪੇਸ਼ ਕਰ ਰਹੀ ਹੈ: ਹਰਜੋਤ ਸਿੰਘ ਬੈਂਸ
👉ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵਿੱਚ 2026-27 ਅਕਾਦਮਿਕ ਸੈਸ਼ਨ ਤੋਂ ਸ਼ੁਰੂ ਕੀਤੇ ਜਾਣਗੇ ਏਆਈ, ਰੋਬੋਟਿਕਸ ਸਮੇਤ ਪੰਜ ਨਵੇਂ ਕੋਰਸ: ਬੈਂਸ
Chandigarh News: ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ; ਮੀਤ ਹੇਅਰ ਨੇ ਸ਼ੁਭਮਨ ਗਿੱਲ ਅਤੇ ਗੁਰਨੂਰ ਬਰਾੜ ਨੂੰ ਕੀਤਾ ਸਨਮਾਨਿਤ

ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ “ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ।

ਇਹ ਵੀ ਪੜ੍ਹੋ Punjab Police ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।”ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ।ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ; ਮੀਤ ਹੇਅਰ ਨੇ ਸ਼ੁਭਮਨ ਗਿੱਲ ਅਤੇ ਗੁਰਨੂਰ ਬਰਾੜ ਨੂੰ ਕੀਤਾ ਸਨਮਾਨਿਤ

0

👉ਪੀਸੀਏ ਦੇ ਸਕੱਤਰ ਨੇ ਇਤਿਹਾਸਕ ਘੰਟੀ ਵਜਾ ਕੇ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਪਹਿਲੇ ਟੈਸਟ ਮੈਚ ਦਾ ਕੀਤਾ ਆਗਾਜ਼; ਅਫਗਾਨਿਸਤਾਨ ਖ਼ਿਲਾਫ਼ ਭਾਰਤੀ ਕਪਤਾਨ ਦੇ ਸੈਂਕੜੇ ਦੀ ਕੀਤੀ ਸ਼ਲਾਘਾ
Chandigarh News:ਪੀਸੀਏ ਦੇ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਨੌਜਵਾਨ ਕ੍ਰਿਕਟ ਸਿਤਾਰਿਆਂ ਦਾ ਸਨਮਾਨ ਕੀਤਾ ਗਿਆ। ਪੀਸੀਏ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਹਾਲ ਹੀ ਵਿੱਚ ਟੀਮ ਵਿੱਚ ਚੁਣੇ ਗਏ ਗੁਰਨੂਰ ਬਰਾੜ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਦੋਵਾਂ ਖਿਡਾਰੀਆਂ ਦੇ ਮਾਤਾ-ਪਿਤਾ ਵੀ ਮੌਜੂਦ ਸਨ।ਭਾਰਤੀ ਇਕ ਰੋਜ਼ਾ ਅਤੇ ਟੈਸਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਦੋਵਾਂ ਟੀਮਾਂ ਦੇ ਨਵੇਂ ਮੈਂਬਰ ਗੁਰਨੂਰ ਬਰਾੜ ਨੂੰ ਸਨਮਾਨਿਤ ਕਰਦਿਆਂ ਮੀਤ ਹੇਅਰ ਨੇ ਅਫਗਾਨਿਸਤਾਨ ਖ਼ਿਲਾਫ਼ ਇਕਲੌਤੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤੀ ਕਪਤਾਨ ਵੱਲੋਂ ਜੜੇ ਗਏ ਸ਼ਾਨਦਾਰ ਸੈਂਕੜੇ ਦੀ ਵੀ ਭਰਪੂਰ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ Punjab Police ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੀਤ ਹੇਅਰ ਨੇ ਗੁਰਨੂਰ ਬਰਾੜ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨੌਜਵਾਨ ਖਿਡਾਰੀ ਕ੍ਰਿਕਟ ਦੇ ਮੈਦਾਨ ਵਿੱਚ ਆਪਣੀ ਵਿਲੱਖਣ ਪਛਾਣ ਬਣਾਏਗਾ।ਇਸ ਤੋਂ ਪਹਿਲਾਂ ਪੀਸੀਏ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਇਤਿਹਾਸਕ ਪੰਨਾ ਜੁੜ ਗਿਆ ਜਦੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਰਵਾਇਤੀ ਘੰਟੀ ਵਜਾ ਕੇ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲੇ ਟੈਸਟ ਮੈਚ ਦਾ ਆਗਾਜ਼ ਕੀਤਾ ਅਤੇ ਨਿਊ ਚੰਡੀਗੜ੍ਹ ਸਟੇਡੀਅਮ ਨੂੰ ਅਧਿਕਾਰਤ ਤੌਰ ’ਤੇ ਬੀਸੀਸੀਆਈ ਦੇ ਟੈਸਟ ਮੇਜ਼ਬਾਨ ਵਜੋਂ ਸਮਰਪਿਤ ਕੀਤਾ।ਜ਼ਿਕਰਯੋਗ ਹੈ ਕਿ ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਕ੍ਰਿਕਟ ਮੇਜ਼ਬਾਨ ਬਣਨ ਵਾਲਾ ਸਟੇਡੀਅਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Punjab Police ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

0

👉ਰਾਜ ਵਿਆਪੀ ਕਾਰਵਾਈ ਦੌਰਾਨ 4221 ਵਾਹਨਾਂ ਦੇ ਚਲਾਨ ਕੱਟੇ, 48 ਜ਼ਬਤ ਕੀਤੇ ਅਤੇ 465 ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਹਟਾਏ
👉ਹੂਟਰ ਅਤੇ ਸਾਇਰਨ ਸਿਰਫ਼ ਐਮਰਜੈਂਸੀ ਵਾਹਨਾਂ ਲਈ ਹਨ; ਸਖ਼ਤੀ ਨਾਲ ਅੱਗੇ ਵੀ ਜਾਰੀ ਰਹੇਗੀ ਮੁਹਿੰਮ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ ਵੱਲੋਂ ਚੇਤਾਵਨੀ
👉ਗੈਂਗਸਟਰਾਂ ‘ਤੇ ਵਾਰ ਦਾ 137ਵਾਂ ਦਿਨ: ਪੰਜਾਬ ਪੁਲਿਸ ਵੱਲੋਂ 320 ਵਿਅਕਤੀ ਅਤੇ 7 ਭਗੌੜੇ ਅਪਰਾਧੀ ਗ੍ਰਿਫ਼ਤਾਰ
Chandigarh News: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ ‘ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਕਿਸੇ ਅਧਿਕਾਰ ਦੇ ਹੂਟਰ, ਸਾਇਰਨ ਜਾਂ ਫਲੈਸ਼ਰ ਸਮੇਤ ਕੋਈ ਵੀ ਗੈਰ-ਕਾਨੂੰਨੀ ਸਿਗਨਲਿੰਗ ਉਪਕਰਨ ਲਾਉਣ ਵਾਲੇ ਨਿੱਜੀ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਯੰਤਰ ਸਿਰਫ਼ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ। ਉਨ੍ਹਾਂ ਕਿਹਾ ਕਿ ਨਿੱਜੀ ਵਿਅਕਤੀਆਂ ਨੂੰ ਇਨ੍ਹਾਂ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪੰਜ ਦਿਨਾ ਕਾਰਵਾਈ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 29,324 ਵਾਹਨਾਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਟੀਮਾਂ ਵੱਲੋਂ ਅਣਅਧਿਕਾਰਤ ਵਾਹਨਾਂ ਤੋਂ 52 ਹੂਟਰ, 10 ਸਾਇਰਨ ਅਤੇ 403 ਫਲੈਸ਼ਰ ਸਫਲਤਾਪੂਰਵਕ ਹਟਾਏ ਗਏ।

ਇਹ ਵੀ ਪੜ੍ਹੋ DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ 4,221 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 48 ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ। ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਅਧੀਨ ਸਖ਼ਤ ਨਤੀਜੇ ਭੁਗਤਣ ਦੀ ਚੇਤਾਵਨੀ ਦਿੰਦਿਆਂ ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਸੂਬੇ ਭਰ ਵਿੱਚ ਜਾਰੀ ਰਹੇਗੀ ਅਤੇ ਫਲੈਸ਼ਰਾਂ, ਸਾਇਰਨਾਂ ਜਾਂ ਹੂਟਰਾਂ ਦੀ ਅਣਅਧਿਕਾਰਤ ਵਰਤੋਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ‘ਗੈਂਗਸਟਰਾਂ ਦੀ ਵਾਰ’ ਮੁਹਿੰਮ ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 34,532 ਹੋ ਗਈ ਹੈ। ਇਸ ਤੋਂ ਇਲਾਵਾ 97 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 13 ਵਿਅਕਤੀਆਂ ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

CM Bhagwant Singh Mann ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

0

👉ਪੰਜਾਬ ਸਰਕਾਰ ਸੂਬੇ ਭਰ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਨਵਿਆਉਣ ਲਈ ਮੁਫ਼ਤ ਕੈਂਪ ਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਹਿਲਾ ਮਜ਼ਦੂਰਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੋਰਡ ਨੂੰ ਹਰ ਯੋਗ ਮਜ਼ਦੂਰ ਤੱਕ ਲਾਭ ਪਹੁੰਚਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
👉ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਦੇ Chief Minister Bhagwant Singh Mann ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਭਲਾਈ ਸਕੀਮਾਂ ਦਾ ਲਾਭ ਸਿੱਧਾ ਕਿਰਤੀਆਂ ਤੱਕ ਪਹੁੰਚਾਇਆ ਜਾਵੇ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਉਸਾਰੀ ਕਿਰਤੀ ਨੂੰ ਸਮਾਜਿਕ ਸੁਰੱਖਿਆ ਲਾਭ, ਭਲਾਈ ਸਹਾਇਤਾ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦਾ ਗਠਨ ਨਿਰਮਾਣ ਕਾਮਿਆਂ ਦੀ ਰਜਿਸਟ੍ਰੇਸ਼ਨ, ਵਿੱਤੀ ਸਹਾਇਤਾ ਅਤੇ ਭਲਾਈ ਸਕੀਮਾਂ ਰਾਹੀਂ ਉਨ੍ਹਾਂ ਦੀ ਭਲਾਈ, ਸਮਾਜਿਕ ਸੁਰੱਖਿਆ ਅਤੇ ਸਮਾਜਿਕ-ਆਰਥਿਕ ਤਰੱਕੀ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਇਹ ਮੰਦਭਾਗਾ ਹੈ ਕਿ ਲੋੜੀਂਦੇ ਫੰਡ ਉਪਲਬਧ ਹੋਣ ਦੇ ਬਾਵਜੂਦ ਲੰਬੇ ਪ੍ਰੋਸੈਸਿੰਗ ਸਮੇਂ ਕਾਰਨ ਕਿਰਤੀਆਂ ਲਈ ਭਲਾਈ ਸਕੀਮਾਂ ਲੋੜੀਂਦੀ ਸਫ਼ਲਤਾ ਹਾਸਲ ਨਹੀਂ ਕਰ ਸਕੀਆਂ।”ਭਲਾਈ ਸਕੀਮਾਂ ਦਾ ਘੇਰਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਸਮੇਂ ਬੀ.ਓ.ਸੀ.ਡਬਲਯੂ. ਵੈਲਫੇਅਰ ਬੋਰਡ ਕੋਲ 2.21 ਲੱਖ ਮਜ਼ਦੂਰ ਰਜਿਸਟਰਡ ਹਨ, ਜੋ ਪੰਜਾਬ ਭਰ ਵਿੱਚ ਚੱਲ ਰਹੀਆਂ ਵੱਡੇ ਪੱਧਰ ਦੀਆਂ ਨਿਰਮਾਣ ਗਤੀਵਿਧੀਆਂ ਅਤੇ ਸ਼ਹਿਰੀਕਰਨ ਨੂੰ ਦੇਖਦੇ ਹੋਏ ਕਾਫ਼ੀ ਘੱਟ ਹੈ। ਰਜਿਸਟ੍ਰੇਸ਼ਨ ਵਿੱਚ ਸੁਧਾਰ ਲਈ ਰਾਜ ਭਰ ਵਿੱਚ ਹੋਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।”
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਮਜ਼ਦੂਰਾਂ ‘ਤੇ ਰਜਿਸਟ੍ਰੇਸ਼ਨ ਫੀਸ ਦਾ ਬੋਝ ਖ਼ਤਮ ਕਰੇਗੀ ਤਾਂ ਜੋ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦੇਖਿਆ ਗਿਆ ਹੈ ਕਿ ਮਜ਼ਦੂਰ ਅਕਸਰ ਰਜਿਸਟ੍ਰੇਸ਼ਨ ਕਰਵਾਉਣ ਤੋਂ ਝਿਜਕਦੇ ਹਨ ਕਿਉਂਕਿ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਫੀਸ ਵਜੋਂ 145 ਰੁਪਏ ਜਮ੍ਹਾਂ ਕਰਵਾਉਣੇ ਪੈਂਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਅਤੇ ਨਵਿਆਉਣ ਨੂੰ ਉਤਸ਼ਾਹਿਤ ਕਰਨ ਲਈ ਇਸ ਵਿਸ਼ਾਲ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਬਿਨੈਕਾਰਾਂ ਨੂੰ ਇਹ ਫੀਸ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੋਵੇਗੀ। ਇਸ ਮੁਹਿੰਮ ਦੌਰਾਨ ਲਗਪਗ 10 ਲੱਖ ਮਜ਼ਦੂਰਾਂ ਨੂੰ ਰਜਿਸਟਰਡ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਦੇ ਲਗਪਗ 15 ਕਰੋੜ ਰੁਪਏ ਦੇ ਵਿੱਤੀ ਖ਼ਰਚੇ ਨੂੰ ਖ਼ੁਦ ਸਹਿਣ ਕਰੇਗੀ।

ਇਹ ਵੀ ਪੜ੍ਹੋ ਤਿੰਨ ਦਿਨਾਂ ਤੋਂ ਗੁੰਮ ਬਜ਼ੁਰਗ ਔਰਤ ਦੀ ਮਿਲੀ ਲਾ+ਸ਼

“ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਜਿਸਟ੍ਰੇਸ਼ਨ ਤੋਂ ਬਾਅਦ ਵੀ ਮਜ਼ਦੂਰਾਂ ਦੀ ਮਦਦ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਉਨ੍ਹਾਂ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਫੀਸ ਦਾ ਖ਼ਰਚਾ ਚੁੱਕੇਗੀ, ਜੋ ਇੱਕ ਸਾਲ ਦੇ ਅੰਦਰ ਕਿਸੇ ਵੀ ਲਾਭ ਦਾ ਫਾਇਦਾ ਨਹੀਂ ਉਠਾਉਂਦੇ। ਕਿਰਤ ਵਿਭਾਗ ਨੂੰ ਪਿੰਡਾਂ ਵਿੱਚ ਸ਼ਾਮ ਦੇ ਸਮੇਂ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਕਿਉਂਕਿ ਮਜ਼ਦੂਰ ਉਸ ਸਮੇਂ ਕੰਮ ਤੋਂ ਪਰਤਦੇ ਹਨ ਅਤੇ ਇਸ ਨਾਲ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਲੇਬਰ ਚੌਂਕਾਂ ‘ਤੇ ਮਜ਼ਦੂਰਾਂ ਲਈ ਉਪਲਬਧ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, “ਲੇਬਰ ਚੌਂਕਾਂ ‘ਤੇ ਸ਼ੈੱਡ ਬਣਾਏ ਜਾਣੇ ਚਾਹੀਦੇ ਹਨ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਮਜ਼ਦੂਰਾਂ ਨੂੰ ਕੰਮ ਦੀ ਉਡੀਕ ਕਰਦੇ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਰਜ਼ੀਆਂ ਦੇ ਨਿਬੇੜੇ ਵਿੱਚ ਹੁੰਦੀ ਦੇਰੀ ਨੂੰ ਘਟਾ ਕੇ ਭਲਾਈ ਸਕੀਮਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ ਪਹਿਲਾਂ ਹੀ ਅਹਿਮ ਕਦਮ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿੱਤੀ ਸਾਲ 2022-23 ਵਿੱਚ ਮਜ਼ਦੂਰਾਂ ਲਈ ਭਲਾਈ ਸਕੀਮਾਂ ਦਾ ਪ੍ਰੋਸੈਸਿੰਗ ਸਮਾਂ 203 ਦਿਨ ਸੀ। ਪੰਜਾਬ ਸਰਕਾਰ ਨੇ ਹੁਣ ਇਸ ਨੂੰ ਘਟਾ ਕੇ 73 ਦਿਨ ਕਰ ਦਿੱਤਾ ਹੈ। ਲੰਬਾ ਪ੍ਰੋਸੈਸਿੰਗ ਸਮਾਂ ਮਜ਼ਦੂਰਾਂ ਲਈ ਭਲਾਈ ਸਕੀਮਾਂ ਦਾ ਲਾਭ ਲੈਣ ਵਿੱਚ ਵੱਡੀ ਰੁਕਾਵਟ ਸੀ, ਇਸ ਲਈ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ।”ਹੁਨਰ ਵਿਕਾਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਬੋਰਡ ਨੂੰ 50,000 ਰਜਿਸਟਰਡ ਨਿਰਮਾਣ ਕਾਮਿਆਂ ਦੇ ਵੇਰਵੇ ‘ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ’ ਨਾਲ ਸਾਂਝੇ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ CM Bhagwant Mann ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਉਨ੍ਹਾਂ ਕਿਹਾ, “ਬੋਰਡ ਨੂੰ ਹੁਨਰ ਸਿਖਲਾਈ ਲਈ 50,000 ਰਜਿਸਟਰਡ ਉਸਾਰੀ ਕਿਰਤੀਆਂ ਦਾ ਡੇਟਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੂੰ ਮੁਹੱਈਆ ਕਰਵਾਉਣਾ ਚਾਹੀਦਾ ਹੈ। ਇਹ ਸਿਖਲਾਈ ਸਿਰਫ਼ ਨਿਰਮਾਣ ਵਾਲੀਆਂ ਥਾਵਾਂ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਿਖਲਾਈ ਕੇਂਦਰਾਂ ਅਤੇ ਬੀ.ਓ.ਸੀ.ਡਬਲਯੂ. ਵੈਲਫੇਅਰ ਬੋਰਡ ਵੱਲੋਂ ਲਗਾਏ ਗਏ ਕੈਂਪਾਂ ਵਿੱਚ ਹੀ ਦਿੱਤੀ ਜਾਣੀ ਚਾਹੀਦੀ ਹੈ।”ਉਨ੍ਹਾਂ ਕਿਹਾ ਕਿ ਕਿਰਤੀਆਂ ਨੂੰ ਅਜਿਹੇ ਵਿਸ਼ੇਸ਼ ਖੇਤਰਾਂ ਵਿੱਚ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ, ਜੋ ਉਨ੍ਹਾਂ ਦੇ ਹੁਨਰ ਅਤੇ ਕਮਾਈ ਦੀ ਸਮਰੱਥਾ ਨੂੰ ਵਧਾ ਸਕਣ। ਉਨ੍ਹਾਂ ਕਿਹਾ, “ਰਾਜਗੀਰੀ (ਮੈਸਨਰੀ), ਬਾਰ ਬੈਂਡਿੰਗ ਅਤੇ ਫਿਕਸਿੰਗ, ਸ਼ਟਰਿੰਗ ਕਾਰਪੈਂਟਰੀ, ਸਕੈਫੋਲਡਿੰਗ (ਪੈੜ ਬੰਨ੍ਹਣਾ), ਕੁਆਲਿਟੀ ਐਸ਼ੋਰੈਂਸ, ਕੰਸਟ੍ਰਕਸ਼ਨ ਪੇਂਟਿੰਗ, ਕੰਸਟ੍ਰਕਸ਼ਨ ਇਲੈਕਟ੍ਰੀਕਲ ਵਰਕਸ, ਸਰਵੇਖਣ, ਸੜਕਾਂ ਅਤੇ ਰਨਵੇਅ ਦਾ ਨਿਰਮਾਣ, ਅੰਦਰੂਨੀ ਅਤੇ ਬਾਹਰੀ ਫਿਨਿਸ਼ਿੰਗ, ਫੈਬਰੀਕੇਸ਼ਨ, ਡਰਾਫਟਿੰਗ, ਸ਼ਟਰਿੰਗ ਕਾਰਪੈਂਟਰੀ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।”ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਮਹਿਲਾ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਦਾ ਲਾਭ ਮਿਲੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੋਰਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮਹਿਲਾ ਮਜ਼ਦੂਰਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਵੀ ਮਿਲੇ।”ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

मुख्यमंत्री ने समालखा के सेवा साधना एवं ग्राम विकास केंद्र के वार्षिक स्थापना दिवस पर बतौर मुख्य अतिथि लिया भाग

0

👉युवाओं से की अपील गांवों को आत्मनिर्भर, युवाओं को सक्षम और, किसानों को समृद्ध बनाएं
Haryana News: मुख्यमंत्री नायब सिंह सैनी ने शनिवार को समालखा, पानीपत के सेवा साधना एवं ग्राम विकास केंद्र के वार्षिक स्थापना दिवस पर बतौर मुख्य अतिथि बोलते हुए कहा कि यह वार्षिक स्थापना दिवस सेवा, साधना और समर्पण के उस विराट संकल्प का उत्सव है, जो समाज को नई दिशा देने का कार्य कर रहा है। उन्होंने सेवा साधना एवं ग्राम विकास केंद्र से जुड़े उन सभी लाखों परिवारों को बधाई देते हुए कहा कि, लोगों ने अपने श्रम, सहयोग, त्याग और समर्पण से इस महान प्रकल्प को आकार दिया है। जब समाज स्वयं अपने विकास का संकल्प लेता है, तब परिवर्तन केवल दिखाई नहीं देता, बल्कि पीढिय़ों तक जारी रहता है।उन्होंने कहा कि भारत की आत्मा गांवों में बसती है। प्रधानमंत्री श्री नरेंद्र मोदी जी के कुशल नेतृत्व में विकसित भारत का जो संकल्प देश ने लिया है, उसकी सबसे मजबूत नींव हमारे गांव ही हैं। विकसित भारत का मार्ग विकसित गांवों से होकर गुजरता है। यह केंद्र एक भवन या संस्था नहीं बल्कि, आत्मनिर्भर भारत का एक जीवंत मॉडल दिखाई देता है। उन्होंने कहा कि यह हम सबके लिए गर्व का विषय है कि यह केंद्र आसपास के 100 गांवों के समग्र विकास पर ध्यान केंद्रित कर रहा है। यह गांवों के भविष्य को संवारने का संकल्प है। यह प्रयास उन गांवों को आत्मनिर्भर बनाने की दिशा में एक महत्वपूर्ण कदम है, जहां शिक्षा, कौशल, कृषि, स्वास्थ्य, खेल, संस्कृति और रोजगार के सभी आयामों पर एक साथ कार्य किया जा रहा है।

इसे भी पढ़ें योग हमारी सनातन संस्कृति का अनमोल उपहार है : नायब सिंह सैनी

यह केंद्र सेवा, साधना और ग्राम विकास की त्रिवेणी के रूप में स्थापित किया गया है। सेवा वह शक्ति है, जो समाज को जोड़ती है। साधना वह ऊर्जा है, जो व्यक्ति को ऊंचाइयों तक पहुंचाती है और ग्राम विकास वह माध्यम है, जो राष्ट्र निर्माण की नींव को मजबूत करता है। जब ये तीनों धाराएं एक साथ प्रवाहित होती हैं, तब समाज में विकास के साथ एक नई चेतना का जन्म भी होता है।मुख्यमंत्री नायब सिंह ने कहा कि भारतीय संस्कृति हमें सदैव वसुधैव कुटुम्बकम का संदेश देती आई है। हमारी परंपरा हमें सिखाती है कि संपूर्ण विश्व एक परिवार है। इसी भावना को आगे बढ़ाते हुए, यह केंद्र एक भूमि, एक परिवार और एक भविष्य’ की अवधारणा पर काम कर रहा है। यह विचार भारतीय जीवन दर्शन का सार है। जब हम भूमि को माता मानते हैं। समाज को परिवार मानते हैं और भविष्य को साझा जिम्मेदारी मानते हैं, तभी सच्चे अर्थों में सतत विकास संभव हो पाता है। मुख्यमंत्री ने कहा कि आज विश्व तेजी से बदल रहा है। तकनीक, नवाचार और आधुनिकता के इस दौर में सबसे बड़ी आवश्यकता है कि हमारे युवाओं को समय की मांग के अनुसार कौशल प्रशिक्षण मिले। मुझे यह जानकर प्रसन्नता हुई कि यहां कौशल विकास केंद्र की स्थापना की गई है। इतना ही नहीं, इसके लिए श्री विश्वकर्मा कौशल विश्वविद्यालय के साथ कौशल प्रशिक्षण के लिए समझौता भी किया गया है। यह केंद्र हजारों युवाओं के सपनों को नई उड़ान देने का माध्यम भी है। उन्होंने कहा कि प्रधानमंत्री नरेंद्र मोदी हमेशा कहते हैं कि 21वीं सदी भारत के युवाओं की सदी है। यदि युवाओं को सही कौशल, सही अवसर और सही मार्गदर्शन मिल जाए, तो वे न केवल अपने परिवार की तकदीर बदल सकते हैं बल्कि राष्ट्र निर्माण में भी महत्वपूर्ण भूमिका निभा सकते हैं।

इसे भी पढ़ें मुख्यमंत्री ने विश्व पर्यावरण दिवस पर नागरिकों से एक पेड़ अवश्य लगाने की करी अपील

यह केंद्र युवाओं को रोजगार मांगने वाला नहीं, बल्कि रोजगार देने वाला बनाने की दिशा में कार्य कर रहा है। यहां से निकलने वाले युवा आत्मविश्वास, ज्ञान और कौशल से परिपूर्ण होकर समाज में नई पहचान स्थापित कर रहे हैं।उन्होंने कहा कि इस केंद्र में किसानों को प्राकृतिक खेती का प्रशिक्षण दिया जा रहा है। आज पूरी दुनिया रसायन मुक्त खेती की ओर बढ़ रही है। प्रधानमंत्री के नेतृत्व में भारत भी प्राकृतिक खेती को बढ़ावा दे रहा है। हरियाणा सरकार भी इस दिशा में निरंतर कार्य कर रही है। प्राकृतिक खेती केवल खेती की तकनीक नहीं है, बल्कि धरती माता के प्रति हमारा दायित्व भी है। इससे भूमि की उर्वरता बढ़ती है, जल संरक्षण होता है, पर्यावरण सुरक्षित रहता है और किसानों की लागत भी कम होती है। प्राकृतिक खेती करने वाले पात्र किसानों के लिए देसी गाय पर मिलने वाली सब्सिडी को बढ़ाकर 30 हजार रुपये कर दिया गया है। प्राकृतिक खेती में देसी गाय का विशेष महत्व है। जीवामृत, घनजीवामृत और अन्य प्राकृतिक इनपुट तैयार करने में देसी गाय महत्वपूर्ण भूमिका निभाती है। इसलिए प्रदेश सरकार ने यह निर्णय लिया है कि किसानों को आर्थिक सहायता देकर प्राकृतिक खेती की ओर प्रोत्साहित किया जाए। इसके अतिरिक्त, प्राकृतिक खेती में उपयोग होने वाले कच्चे माल के भंडारण और प्रसंस्करण के लिए चार ड्रम खरीदने हेतु प्रत्येक किसान को 3 हजार रुपये की सहायता प्रदान की जाएगी। यह सहायता किसानों को प्राकृतिक खेती के लिए आवश्यक बुनियादी ढांचे के साथ-साथ खेती को अधिक व्यवस्थित बनाएगी।उन्होंने कहा कि प्रदेश सरकार ने प्राकृतिक खेती को बढ़ावा देने के लिए इस वित्त वर्ष के बजट में कई ठोस निर्णय लिये हैं।

इसे भी पढ़ें हरित क्रांति की तरह बागवानी एवं एग्री-बिजनेस क्रांति का अब नेतृत्व करेगा हरियाणा: मुख्यमंत्री नायब सिंह सैनी

इसी दिशा में एपीडा प्रमाणित प्राकृतिक एवं जैविक किसानों को 5 वर्षों तक प्रति वर्ष 10 हजार रुपये प्रति एकड़ की वित्तीय सहायता प्रदान करने का निर्णय लिया गया है। यह सहायता किसानों को प्राकृतिक खेती की ओर स्थायी रूप से प्रेरित करेगी और उनकी आय बढ़ाने में सहायक सिद्ध होगी। कृषि विभाग के स्वामित्व वाली लगभग 800 एकड़ भूमि केवल उन किसानों को पट्टे पर दी जाएगी जो अगले कम से कम 10 वर्षों तक वहां प्राकृतिक और जैविक खेती करेंगे। इसी प्रकार पंचायत भूमि पर भी प्राकृतिक और जैविक खेती को बढ़ावा देने के लिए नई नीति तैयार की जा रही है। प्राकृतिक खेती का सबसे बड़ा लाभ तभी मिलेगा जब किसानों को उनके उत्पाद का उचित मूल्य प्राप्त होगा। प्रदेश की 10 मंडियों में प्राकृतिक और जैविक किसानों के लिए विशेष स्थान उपलब्ध करवाए जाएंगे। इसके साथ-साथ परीक्षण प्रयोगशालाएं तथा एपीडा द्वारा मान्यता प्राप्त प्रमाणन केंद्र भी स्थापित किए जाएंगे, ताकि किसानों को अपनी उपज की गुणवत्ता प्रमाणित कराने और बेहतर बाजार प्राप्त करने में सुविधा मिल सके।मुख्यमंत्री नायब सिंह ने कहा कि चौधरी चरण सिंह हरियाणा कृषि विश्वविद्यालय के सहयोग से कुरुक्षेत्र जिले में 2 हजार एकड़ क्षेत्र में ‘स्मार्ट एग्रीकल्चर’ योजना प्रारंभ की जाएगी। यह योजना प्राकृतिक खेती और आधुनिक तकनीक का अद्भुत संगम होगी। सबसे महत्वपूर्ण बात यह है कि यदि इस योजना में किसानों को किसी प्रकार का नुकसान होता है, तो उसकी भरपाई हरियाणा सरकार करेगी। उन्होंने प्रसन्नता जाहिर करते हुए कहा कि कि इस साधना केंद्र में खेल नर्सरी के माध्यम से युवाओं को खेलों से जोड़ा जा रहा है।

इसे भी पढ़ें हरियाणा के किसानों को बड़ी राहत, सूरजमुखी की खेती करने वाले किसानों के लिए 60 दिनों के लिए दोबारा खुलेगा पोर्टल

हरियाणा खेलों का पावर हाउस है। देश के लिए सबसे अधिक पदक जीतने वाले खिलाडिय़ों में हरियाणा के खिलाडिय़ों का महत्वपूर्ण योगदान रहा है। यदि गांवों में खेल प्रतिभाओं को सही अवसर और प्रशिक्षण मिले, तो आने वाले समय में यह केंद्र भी राष्ट्रीय और अंतरराष्ट्रीय स्तर के खिलाडिय़ों को तैयार करने का कार्य करेगा।मुख्यमंत्री ने कहा किसी भी समाज का वास्तविक विकास तभी संभव है, जब उसके कमजोर और वंचित वर्गों को आगे बढ़ने का अवसर मिले। यहां ऐसे छात्रावास संचालित किए जाएंगे, जहां निर्धन परिवारों के बच्चे रहकर शिक्षा प्राप्त कर सकेंगे और अपने व्यक्तित्व का विकास कर सकेंगे। यह केवल छात्रावास नहीं होंगे, बल्कि प्रतिभाओं के निर्माण केंद्र होंगे। सेवा साधना एवं ग्राम विकास केंद्र भी इसी अंत्योदय के विचार को आगे बढ़ा रहा है। यहां सेवा का भाव है, समाज को जोडऩे का संकल्प है और भविष्य निर्माण की दृष्टि है। यह केंद्र आने वाले समय में पूरे देश के लिए एक आदर्श मॉडल बन सकता है कि किस प्रकार समाज की शक्ति, संस्कृति के मूल्यों और आधुनिक विकास की अवधारणाओं को एक साथ जोडक़र परिवर्तन लाया जा सकता है। यह केंद्र केवल पानीपत या हरियाणा तक सीमित नहीं रहेगा, बल्कि देशभर में ग्राम विकास, कौशल विकास, प्राकृतिक खेती, खेल प्रोत्साहन और सामाजिक उत्थान का एक प्रेरणादायक मॉडल बनकर उभरेगा।मुख्यमंत्री नायब सिंह ने सभी युवाओं से अपील की कि अपने गांवों को आत्मनिर्भर बनाएं, युवाओं को सक्षम बनाएं, किसानों को समृद्ध बनाएं, बच्चों को अवसर दें और भारत को विकसित राष्ट्र बनाने के प्रधानमंत्री नरेंद्र मोदी के संकल्प को साकार करने में अपना योगदान दें। श्री माधव जन सेवा न्यास के अध्यक्ष पवन जिंदल ने मुख्यमंत्री का वहां पहुंचने पर स्वागत और अभिनंदन किया। मुख्यमंत्री ने संस्थान में पहुंचने पर भारत माता की प्रतिमा पर पुष्प अर्पित किए और उन्हें नमन किया। कार्यक्रम का शुभारंभ वंदे मातरम से किया गया। इस मौके पर शिक्षा मंत्री महिपाल ढांडा,पानीपत शहरी विधायक प्रमोद विज,समालखा के विधायक मनमोहन भडाना भी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

DAV College Bathinda ਨੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਲਈ ਵਿਭਿੰਨ ਗਤੀਵਿਧੀਆਂ ਦਾ ਆਯੋਜਨ ਕੀਤਾ

0

Bathinda News:ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ)-2026 ਦੇ ਇੱਕ ਜੀਵੰਤ ਜਸ਼ਨ ਵਿੱਚ ਡੀ.ਏ.ਵੀ ਕਾਲਜ ਬਠਿੰਡਾ ਦੇ ਈਕੋ ਕਲੱਬ ਨੇ 3 ਜੂਨ, 2026 ਨੂੰ ਜੈਵਿਕ ਵਿਭਿੰਨਤਾ ਦੀ ਮਹੱਤਤਾ ਅਤੇ ਇਸਦੀ ਸੰਭਾਲ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣ ਲਈ ਸਲੋਗਨ ਲਿਖਣ ਮੁਕਾਬਲਾ, ਜਾਗਰੂਕਤਾ ਰੈਲੀ, ਦਸਤਾਵੇਜ਼ੀ ਫਿਲਮ ਸਕ੍ਰੀਨਿੰਗ ਅਤੇ ਕੁਦਰਤ ਫੋਟੋਗ੍ਰਾਫੀ ਮੁਕਾਬਲਾ ਅਤੇ ਸਲੋਗਨ ਲਿਖਣ ਮੁਕਾਬਲੇ ਸਮੇਤ ਦਿਲਚਸਪ ਗਤੀਵਿਧੀਆਂ ਦੀ ਇੱਕ ਲੜੀ ਦਾ ਆਯੋਜਨ ਕੀਤਾ। ਇਸ ਸਮਾਗਮ ਨੂੰ ਪੰਜਾਬ ਜੈਵਿਕ ਵਿਭਿੰਨਤਾ ਬੋਰਡ ਅਤੇ ਰਾਸ਼ਟਰੀ ਜੈਵਿਕ ਵਿਭਿੰਨਤਾ ਅਥਾਰਟੀ, ਭਾਰਤ ਸਰਕਾਰ ਦੇ ਸਮਰਥਨ ਦੁਆਰਾ ਉਤਪ੍ਰੇਰਕ ਅਤੇ ਸਮਰਥਨ ਦਿੱਤਾ ਗਿਆ।ਦਿਨ ਦੀ ਸ਼ੁਰੂਆਤ ਸਵੇਰੇ ਸਲੋਗਨ ਲਿਖਣ ਮੁਕਾਬਲੇ ਨਾਲ ਹੋਈ ਜਿਸ ਵਿੱਚ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ, ਜਿਸ ਵਿੱਚ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਨਾਅਰੇ ਤਿਆਰ ਕੀਤੇ ਜੋ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ 2026 ਦੇ ਥੀਮ “ਵਿਸ਼ਵਵਿਆਪੀ ਪ੍ਰਭਾਵ ਲਈ ਸਥਾਨਕ ਤੌਰ ‘ਤੇ ਕੰਮ ਕਰਨਾ” ਥੀਮ ਨਾਲ ਸੰਬੰਧਿਤ ਸਨ।
ਸਲੋਗਨ ਲਿਖਣ ਮੁਕਾਬਲੇ ਤੋਂ ਬਾਅਦ, ਇੱਕ ਜਾਗਰੂਕਤਾ ਰੈਲੀ ਕੱਢੀ ਗਈ ਜੋ ਕਾਲਜ ਕੈਂਪਸ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘੀ ਜਿਸਦਾ ਉਦੇਸ਼ ਵਿਸ਼ਵ ਜੈਵਿਕ ਵਿਭਿੰਨਤਾ ਨੂੰ ਦਰਪੇਸ਼ ਖਤਰਿਆਂ ਵੱਲ ਧਿਆਨ ਖਿੱਚਣਾ ਸੀ।

ਇਹ ਵੀ ਪੜ੍ਹੋ ਤਿੰਨ ਦਿਨਾਂ ਤੋਂ ਗੁੰਮ ਬਜ਼ੁਰਗ ਔਰਤ ਦੀ ਮਿਲੀ ਲਾ+ਸ਼

ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਾਤਾਵਰਣਵਾਦੀ ਸਿਧਾਂਤਾਂ ਨੂੰ ਪ੍ਰਦਰਸ਼ਿਤ ਕਰਨ ਵਾਲੇ ਬੈਨਰ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ।ਭਾਗੀਦਾਰ ਜੈਵ ਵਿਭਿੰਨਤਾ ‘ਤੇ ਇੱਕ ਦਸਤਾਵੇਜ਼ੀ ਫਿਲਮ ਦੀ ਸਕ੍ਰੀਨਿੰਗ ਲਈ ਕੰਪਿਊਟਰ ਲੈਬ ਵਿੱਚ ਇਕੱਠੇ ਹੋਏ। ਫਿਲਮ ਨੇ ਗ੍ਰਹਿ ਦੇ ਵਿਭਿੰਨ ਵਾਤਾਵਰਣ ਪ੍ਰਣਾਲੀਆਂ ਦੀ ਸੁੰਦਰਤਾ ਅਤੇ ਜੰਗਲਾਂ ਦੀ ਕਟਾਈ, ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਦੀ ਤੁਰੰਤ ਲੋੜ ਨੂੰ ਉਜਾਗਰ ਕੀਤਾ। ਸਕ੍ਰੀਨਿੰਗ ਤੋਂ ਬਾਅਦ ਪੇਸ਼ ਕੀਤੇ ਗਏ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਸੰਖੇਪ ਇੰਟਰੈਕਟਿਵ ਸੈਸ਼ਨ ਕੀਤਾ ਗਿਆ।
ਦੁਪਹਿਰ ਨੂੰ ਕੁਦਰਤ ਫੋਟੋਗ੍ਰਾਫੀ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ “ਵਿਸ਼ਵਵਿਆਪੀ ਪ੍ਰਭਾਵ ਲਈ ਸਥਾਨਕ ਤੌਰ ‘ਤੇ ਕੰਮ ਕਰਨਾ” ਥੀਮ ਨੂੰ ਉਤਸ਼ਾਹਿਤ ਕਰਨ ਵਾਲੇ ਸ਼ਕਤੀਸ਼ਾਲੀ ਵਿਜ਼ੂਅਲ ਰਾਹੀਂ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਿਤ ਆਕਰਸ਼ਕ, ਜਾਣਕਾਰੀ ਭਰਪੂਰ ਅਤੇ ਮਨਮੋਹਕ ਤਸਵੀਰਾਂ ਵਾਤਾਵਰਣ ਦੀ ਰੱਖਿਆ ਦੇ ਥੀਮ ਨੂੰ ਪੇਸ਼ ਕਰ ਰਹੀਆਂ ਸਨ।
ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਕੁਦਰਤ ਦੇ ਸਰਗਰਮ ਪ੍ਰਬੰਧਕ ਬਣਨ ਲਈ ਸ਼ਕਤੀ ਪ੍ਰਦਾਨ ਕਰਦੇ ਹਨ। ਜੈਵ ਵਿਭਿੰਨਤਾ ਸਿਰਫ਼ ਪੌਦਿਆਂ ਅਤੇ ਜਾਨਵਰਾਂ ਬਾਰੇ ਨਹੀਂ ਹੈ, ਸਗੋਂ ਜੀਵਨ ਨੂੰ ਕਾਇਮ ਰੱਖਣ ਬਾਰੇ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।