Tuesday, May 5, 2026
Home Blog Page 140

SSD Girls College ਦੇ Students ਨੇ Bsc Med ਅਤੇ Non-Med-I ਦੇ ਨਤੀਜਿਆਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

0

Bathinda News: SSD Girls College (ਆਟੋਨੋਮਸ ਕਾਲਜ) ਨੇ ਯੂਜੀਸੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸੰਬਰ 2025 ਵਿੱਚ ਆਯੋਜਿਤ ਬੀ.ਐੱਸ.ਸੀ. I (ਮੈਡੀਕਲ ਅਤੇ ਨਾਨ-ਮੈਡੀਕਲ) ਸਮੈਸਟਰ-I ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ। ਅਕਾਦਮਿਕ ਉੱਤਮਤਾ ਦੀ ਆਪਣੀ ਵਿਰਾਸਤ ਨੂੰ ਜਾਰੀ ਰੱਖਦੇ ਹੋਏ, ਕਾਲਜ ਨੇ ਦੋਵਾਂ ਸਟ੍ਰੀਮਾਂ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਦਰਜ ਕੀਤਾ।ਬੀ.ਐੱਸ.ਸੀ. I (ਮੈਡੀਕਲ) ਵਿੱਚ, ਮਹਿਕ ਨੇ 9.17 SGPA ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ, ਆਰੂਸ਼ੀ ਨੇ 8.53 SGPA ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਅਤੇ ਸਾਕਸ਼ੀ ਨੇ 8.37 SGPA ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਮੈਡੀਕਲ ਸਟ੍ਰੀਮ ਦੀਆਂ ਹੋਰ ਵਿਦਿਆਰਥਣਾਂ ਨੇ ਵੀ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ Bathinda ‘ਚ ਵਿਜੀਲੈਂਸ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬੀ.ਐੱਸ.ਸੀ. I (ਨਾਨ-ਮੈਡੀਕਲ) ਵਿੱਚ, ਨੂਰਦੀਪ ਕੌਰ ਨੇ 8.83 SGPA ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਸਾਨੀਆ ਬਾਂਸਲ ਨੇ 8.70 SGPA ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਲਵਿਕਾ ਨੇ 8.63 SGPA ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਈ ਹੋਰ ਵਿਦਿਆਰਥੀਆਂ ਨੇ ਵੀ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਪ੍ਰਾਪਤ ਕੀਤੇ।ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ, ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਬਿੰਦੂ ਗਰਗ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਵਿਕਾਸ ਗਰਗ ਨੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਜਵਲ ਅਤੇ ਸਫਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ ‘ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ,ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ, ਜੋ ਆਪਣੇ ਚੰਗੇ ਕੰਮਾਂ ਨਾਲ ਦੇਸ਼ ਭਰ ‘ਚ ਆਪਣਾ ਆਧਾਰ ਫੈਲ ਰਹੀ ਹੈ, ਨੂੰ ਰੋਕਣ ਦੀ ਨਿਰਾਸ਼ਾਜਨਕ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਹੁਕਮ ਇਸ ਗੱਲ ਦਾ ਪ੍ਰਮਾਣ ਹੈ ਕਿ ਹਨੇਰੀ ਰਾਤ, ਭਾਵੇਂ ਉਹ ਕਿੰਨੀ ਵੀ ਲੰਬੀ ਕਿਉਂ ਨਾ ਹੋਵੇ, ਖਤਮ ਜ਼ਰੂਰ ਹੁੰਦੀ ਹੈ ਅਤੇ ਸਦਾ ਸੱਚਾਈ ਤੇ ਰੌਸ਼ਨੀ ਦੀ ਜਿੱਤ ਹੁੰਦੀ ਹੈ।

ਇਹ ਵੀ ਪੜ੍ਹੋ ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਅਰਦਾਸ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਦੀਆਂ ਅਰਦਾਸਾਂ/ਪ੍ਰਾਰਥਨਾਵਾਂ ਦਾ ਹੀ ਚਮਤਕਾਰ ਹੈ ਜੋ ਇਹ ਇਮਾਨਦਾਰ ਆਗੂਆਂ ਅੱਜ ਬਾ-ਇੱਜ਼ਤ ਬਰੀ ਹੋ ਗਏ ਹਨ। ਅਦਾਲਤ ਦੇ ਹੁਕਮ ਨੇ ਸੀਬੀਆਈ ਦੇ ਕੰਮਕਾਜ ‘ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ, ਜੋ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਇਸਨੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੁਆਰਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ ਹੈ।ਦਿੱਲੀ ਵਿੱਚ ਹੋਏ ਰਾਜਨੀਤਿਕ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਸਿਰਫ਼ ਚੋਣਾਂ ਜਿੱਤਣ ਲਈ, ਆਮ ਆਦਮੀ ਪਾਰਟੀ ਦੀ ਸਾਰੀ ਦੀ ਸਾਰੀ ਉੱਚ-ਪੱਧਰੀ ਲੀਡਰਸ਼ਿਪ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ। ਅਦਾਲਤ ਦੇ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਆਦਮੀ ਹਨ ਜੋ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ ਕਿਉਂਕਿ ਉਹ ਸਿਰਫ਼ ਸੱਚ ਦੇ ਰਾਹ ‘ਤੇ ਚੱਲਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਦਾ ਹਰ ਵਲੰਟੀਅਰ ਸਿਰਫ਼ ਲੋਕਾਂ ਦੀ ਸੇਵਾ ਲਈ ਹੀ ਰਾਜਨੀਤੀ ‘ਚ ਆਇਆ ਹੈ, ਕਿਉਂਕਿ ਜੇ ਪੈਸੇ ਪੱਖੋਂ ਦੇਖੀਏ ਤਾਂ ਉਹ ਪਹਿਲਾਂ ਹੀ ਆਪਣੇ-ਆਪਣੇ ਖੇਤਰਾਂ ਵਿੱਚ ਚੰਗੀ ਕਮਾਈ ਕਰ ਰਹੇ ਸਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਸ਼ਰਾਬ ਘੋਟਾਲੇ ‘ਚ ਅਰਵਿੰਦ ਕੇਜ਼ਰੀਵਾਲ ਅਤੇ ਮਨੀਸ਼ ਸਿਸੋਦੀਆ ਅਦਾਲਤ ਵੱਲੋਂ ਬਰੀ

ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਅਸੀਂ ਹਮੇਸ਼ਾ ਆਮ ਆਦਮੀ ਦੀ ਭਲਾਈ ਦਾ ਏਜੰਡਾ ਲੈ ਕੇ ਚੱਲਦੇ ਹਾਂ । ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਭਾਜਪਾ ਆਪਣੇ ਸੱਤਾ ਦੇ ਦਿਨਾਂ ਦੌਰਾਨ ਰੋਟੇਸ਼ਨ ਦੇ ਆਧਾਰ ‘ਤੇ ਸੱਤਾ ਦਾ ਆਨੰਦ ਮਾਣਦਿਆਂ ਅਤੇ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਦਿਆਂ ਦੋਸਤਾਨਾ ਮੈਚ ਖੇਡਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸਦਾ ਸੱਤਾ ਦੀ ਕੁਰਸੀ ਦੀ ਖੇਡ ਖੇਡਦੀਆਂ ਰਹੀਆਂ ਹਨ, ਜਿਨ੍ਹਾਂ ਨੇ ਆਪਣੀ-ਆਪਣੀ ਵਾਰੀ ਅਨੁਸਾਰ ਦੇਸ਼ ਅਤੇ ਇਸਦੇ ਲੋਕਾਂ ਨੂੰ ਰੱਜ਼ ਕੇ ਲੁੱਟਿਆ।ਉਨ੍ਹਾਂ ਅੱਗੇ ਕਿਹਾ ਕਿ ਇਹ ਗੰਦਾ ਨਾਟਕ ਉਦੋਂ ਬੰਦ ਹੋ ਗਿਆ ਸੀ ਜਦੋਂ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਦੇ ਕੇਂਦਰ ਵਿੱਚ ਕਦਮ ਰੱਖਿਆ, ਜੋ ਇਹ ਪਾਰਟੀਆਂ ਕਦੇ ਨਹੀਂ ਚਾਹੁੰਦੀਆਂ ਸਨ ਕਿ ਅਜਿਹਾ ਹੋਵੇ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭ੍ਰਿਸ਼ਟਾਚਾਰ ਅਤੇ ਇਨ੍ਹਾਂ ਪਾਰਟੀਆਂ ਦੇ ਘਿਨਾਉਣੇ ਕਾਰਨਾਮਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਇਨ੍ਹਾਂ ਦੀ ਬਦਲਾਖ਼ੋਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਭ੍ਰਿਸ਼ਟਾਚਾਰੀ ਲੋਕ, ਜਿਨ੍ਹਾਂ ਦੀਆਂ ਜੜ੍ਹਾਂ ਅਤੇ ਹਰ ਪਾਸੇ ਫੈਲੀਆਂ ਹੋਈਆਂ ਹਨ, ਇਮਾਨਦਾਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਨ੍ਹਾਂ ‘ਤੇ ਝੂਠੇ ਕੇਸ ਪਾਉਂਦੇ ਹਨ।

ਇਹ ਵੀ ਪੜ੍ਹੋ MP Malvinder Singh Kang India-Italy ਪਾਰਲੀਮੈਂਟਰੀ ਫ਼ਰੈਂਡਸ਼ਿਪ ਗਰੁੱਪ ਦੇ ਮੈਂਬਰ ਵਜੋਂ ਨਾਮਜ਼ਦ

ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲੋਕਾਂ ਤੋਂ ਵੋਟਾਂ ਮੰਗਣ ਦੀ ਬਜਾਏ ਵੋਟਾਂ ਦਾ ਆਪਣਾ ਡੇਟਾਬੇਸ ਬਣਾ ਕੇ ਲੋਕਤੰਤਰ ਨੂੰ ਢਾਹ ਲਗਾਉਣ ਦੀ ਇੱਕ ਚਾਲ ਹੈ। ਜਨਤਾ ਅੱਗੇ ਹੱਥ ਜੋੜ ਕੇ ਉਨ੍ਹਾਂ ਤੋਂ ਵੋਟਾਂ ਮੰਗਣ ਦੀ ਬਜਾਏ, ਕੇਂਦਰ ਸਰਕਾਰ ਨੇ ਇਹ ਰਣਨੀਤੀ ਤਿਆਰ ਕੀਤੀ ਹੈ ਜਿੱਥੇ ਇਹਨਾਂ ਵੋਟਰਾਂ ਨੂੰ ਵਰਤੋਂ ਕਿਸੇ ਵੀ ਸੂਬੇ ਵਿੱਚ ਆਪਣੀ ਪਾਰਟੀ ਦੀ ਜਿੱਤ ਲਈ ਹੇਰਾਫੇਰੀ ਕਰਨ ਲਈ ਕੀਤੀ ਜਾਂਦੀ ਹੈ। ਇਹ ਦੇਸ਼, ਇਸਦੇ ਲੋਕਾਂ ਅਤੇ ਇੱਥੋਂ ਤੱਕ ਕਿ ਲੋਕਤੰਤਰ ਲਈ ਵੀ ਬੇਹੱਦ ਘਾਤਕ ਹੈ। ਭਾਰਤੀ ਆਜ਼ਾਦੀ ਸੰਗਰਾਮ ਦੇ ਨਾਇਕ ਕੇਂਦਰ ਦੇ ਇਸ ਵਤੀਰੇ ਤੋਂ ਨਾਰਾਜ਼ ਹੋਏ ਹੋਣਗੇ।”ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੀ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਤੁਸੀਂ ਰਾਜ ਕਰਨਾ ਚਾਹੁੰਦੇ ਹੋ ਤਾਂ ਠੀਕ ਹੈ ਪਰ ਇਸ ਲਈ ਤੁਹਾਨੂੰ ਆਪਣੇ ਕੰਮ ਨਾਲ ਲੋਕਾਂ ਦਾ ਦਿਲ ਜਿੱਤਣਾ ਚਾਹੀਦਾ ਹੈ ਨਾ ਕਿ ਅਜਿਹੀਆਂ ਸੌੜੀਆਂ ਚਾਲਾਂ ਚੱਲਣੀਆਂ ਚਾਹੀਦੀਆਂ ਹਨ। ਦੇਸ਼ ਵਿੱਚ ਸਿੱਖਿਆ, ਸੜਕਾਂ, ਬਿਜਲੀ, ਸਿਹਤ ਖੇਤਰ, ਰੁਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਸੁਧਾਰ ਕਰਨ ਦੀ ਬਜਾਏ, ਭਾਜਪਾ ਨਫ਼ਰਤ ਅਤੇ ਵੰਡ ਦੇ ਆਪਣੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਲੋਕਤੰਤਰੀ ਢਾਂਚੇ ਰਾਹੀਂ ਚੁਣੇ ਗਏ ਤਾਨਾਸ਼ਾਹ ਆਪਣੇ ਸਿਆਸੀ ਵਿਰੋਧੀਆਂ ਵਿੱਚ ਅਸਹਿਮਤੀ ਅਤੇ ਲਾਲਚ ਰਾਹੀਂ ਚੋਣ ਚਿੰਨ੍ਹਾਂ ਨੂੰ ਫ੍ਰੀਜ਼ ਕਰਦੇ ਹਨ ਅਤੇ ਫਿਰ ਚੋਣਾਂ ਵਿੱਚ ਹੇਰਾਫੇਰੀ ਕਰਦੇ ਹਨ।”ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਦੇਸ਼ ਭਗਤ ਚਾਹੁੰਦਾ ਹੈ ਕਿ ਉਨ੍ਹਾਂ ਦਾ ਦੇਸ਼ ਮੋਹਰੀ ਬਣੇ ਅਤੇ ਮੋਦੀ-ਸ਼ਾਹ ਦੀ ਜੋੜੀ ਦੀਆਂ ਹੇਰਾਫੇਰੀਆਂ ਦਾ ਗਵਾਹ ਨਾ ਬਣੇ। ਕੇਂਦਰ ਵੱਲੋਂ ਦੇਸ਼ ਨੂੰ ਚਲਾਉਣ ਦੇ ਤਰੀਕਿਆਂ ਬਾਰੇ ਹਰ ਇਮਾਨਦਾਰ ਦੇਸ਼ ਵਾਸੀ ਵੱਲੋਂ ਇਤਰਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਦੇਸ਼ ਨੂੰ ਸੰਪਰਦਾਇਕ ਲੀਹਾਂ ‘ਤੇ ਵੰਡਣਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹੱਕ ਵਿੱਚ ਨਹੀਂ ਹੈ।”

ਇਹ ਵੀ ਪੜ੍ਹੋ ਬਠਿੰਡਾ ਜ਼ਿਲ੍ਹੇ ਦੇ 17 ਜ਼ਿਲ੍ਹਾ ਪ੍ਰੀਸ਼ਦ ਅਤੇ 137 ਬਲਾਕ ਸੰਮਤੀ ਮੈਂਬਰਾਂ ਨੂੰ ਚੁਕਾਈ ਸਹੁੰ

ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਜੋ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸਨੂੰ ਦੇਖਣਾ ਪਸੰਦ ਕਰਦੇ ਹਨ। ਫੁੱਲਾਂ ਦੀ ਕਿਸਮ ਹਰ ਵਿਅਕਤੀਆਂ ਦੀਆਂ ਅੱਖਾਂ ਨੂੰ ਸਕੂਲ ਦਿੰਦੀ ਹੈ ਅਤੇ ਲੋਕ ਉਹਨਾਂ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ, ਪਰ ਜੇਕਰ ਸਿਰਫ ਇੱਕ ਕਿਸਮ ਦਾ ਫੁੱਲ ਹੋਵੇ ਤਾਂ ਇਕਸਾਰਤਾ ਪੈਦਾ ਹੁੰਦੀ ਹੈ। ਇਸੇ ਤਰ੍ਹਾਂ, ਦੇਸ਼ ਦੀ ਤਰੱਕੀ ਲਈ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾਪੂਰਨ ਅਤੇ ਸ਼ਾਂਤੀਪੂਰਨ ਸਹਿ-ਹੋਂਦ ਬੇਹੱਦ ਅਹਿਮ ਹੈ।”ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅਰਵਿੰਦ ਕੇਜਰੀਵਾਲ ਇੱਕ ਅਜਿਹੇ ਵਿਅਕਤੀ ਹਨ ਜਿਹਨਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਦਿੱਲੀ ਦੀ ਨੁਹਾਰ ਬਦਲ ਦਿੱਤੀ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸੱਤਾ ਸੰਭਾਲੀ, ਤਾਂ ਸਾਲਾਨਾ ਬਜਟ 30,000 ਕਰੋੜ ਰੁਪਏ ਸੀ ਅਤੇ ਆਮ ਆਦਮੀ ਅਧੀਨ ਦਿਲੀ ਦਾ ਆਖਰੀ ਬਜਟ 66,000 ਕਰੋੜ ਰੁਪਏ ਸੀ। ਲੋਕਾਂ ਨੂੰ ਮੁਫ਼ਤ ਬਿਜਲੀ, ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ‘ਤੇ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਗਿਆ।”ਭਗਵੰਤ ਸਿੰਘ ਮਾਨ ਨੇ ਕਿਹਾ, “ਅਰਵਿੰਦ ਕੇਜਰੀਵਾਲ ਦੇਸ਼ ਲਈ ਰੋਏ ਸਨ ਕਿਉਂਕਿ ਦੇਸ਼ ਦੀ ਹਾਲਤ ਹਰ ਗੁਜ਼ਰਦੇ ਦਿਨ ਨਾਲ ਬਦਤਰ ਹੁੰਦੀ ਜਾ ਰਹੀ ਹੈ। ਇੱਕ ਇਮਾਨਦਾਰ ਆਦਮੀ ਨਾਲ ਅਜਿਹਾ ਸਲੂਕ ਵਾਜਬ ਨਹੀਂ ਹੈ। ਅੱਜ ਭਾਰਤ ਨੂੰ ਪ੍ਰਚਲਿਤ ਮੁਸ਼ਕਲਾਂ ਤੋਂ ਬਾਹਰ ਕੱਢਣ ਲਈ ਸਿਰਫ਼ ਦੇਸ਼ ਭਗਤੀ ਦੇ ਇੰਜਣ ਦੀ ਲੋੜ ਹੈ। ਸੱਤਾ ਵਿੱਚ ਬੈਠੇ ਲੋਕ ਦੇਸ਼ ਵਿੱਚ ਡਬਲ ਇੰਜਣ ਜਾਂ ਟ੍ਰਿਪਲ ਇੰਜਣ ਸਰਕਾਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ, ਜਿਨ੍ਹਾਂ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

0

👉ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਦੀਪ ਮੁੰਡੀਆਂ ਅਤੇ ਹਰਜੋਤ ਬੈਂਸ ਨੇ ਵਰਕਰਾਂ ਨਾਲ ਮਿਲ ਕੇ ‘ਸੱਚ ਦੀ ਜਿੱਤ’ ਦਾ ਮਨਾਇਆ ਜਸ਼ਨ
Chandigarh News: AAP Punjab; ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ।ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ ‘ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ “ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ” ਕਰਾਰ ਦਿੱਤਾ।

ਇਹ ਵੀ ਪੜ੍ਹੋ ਵੱਡੀ ਖ਼ਬਰ; ਸ਼ਰਾਬ ਘੋਟਾਲੇ ‘ਚ ਅਰਵਿੰਦ ਕੇਜ਼ਰੀਵਾਲ ਅਤੇ ਮਨੀਸ਼ ਸਿਸੋਦੀਆ ਅਦਾਲਤ ਵੱਲੋਂ ਬਰੀ

ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ।ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿੱਖਿਆ, ਸਿਹਤ ਅਤੇ ਲੋਕ ਭਲਾਈ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰਨ ਦਾ ਸੰਕਲਪ ਮਜ਼ਬੂਤ ਹੋਇਆ ਹੈ।ਪਾਰਟੀ ਵਰਕਰਾਂ ਨੇ ਖੁਸ਼ੀ ਅਤੇ ਸ਼ੁਕਰਾਨਾ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਨਾ ਸਿਰਫ ‘ਆਪ’ ਲਈ ਸਗੋਂ ਲੋਕਤੰਤਰ ਲਈ ਮਾਣ ਵਾਲੀ ਗੱਲ ਦੱਸਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਜ਼ਿਲ੍ਹੇ ਦੇ 17 ਜ਼ਿਲ੍ਹਾ ਪ੍ਰੀਸ਼ਦ ਅਤੇ 137 ਬਲਾਕ ਸੰਮਤੀ ਮੈਂਬਰਾਂ ਨੂੰ ਚੁਕਾਈ ਸਹੁੰ

0

👉ਲੋਕਤੰਤਰ ਪ੍ਰਣਾਲੀ ‘ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦਾ ਅਹਿਮ ਯੋਗਦਾਨ : ਵਿਧਾਇਕ ਮੌੜ
Bathinda News: ਜ਼ਿਲ੍ਹਾ ਬਠਿੰਡਾ ਦੇ ਨਵੇਂ ਚੁਣੇ 17 ਜ਼ਿਲ੍ਹਾ ਪ੍ਰੀਸ਼ਦ ਅਤੇ 137 ਬਲਾਕ ਸੰਮਤੀ ਮੈਂਬਰਾਂ ਨੂੰ ਅੱਜ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਸਹੁੰ ਚੁਕਾਈ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਕੰਚਨ ਨੇ ਇਸ ਸਮਾਗਮ ਦੀ ਅਗਵਾਈ ਕੀਤੀ।ਇਸ ਮੌਕੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰ ਪ੍ਰਣਾਲੀ ਵਿੱਚ ਤਿੰਨ ਪੱਧਰੀ ਪੰਚਾਇਤੀ ਰਾਜ ਪ੍ਰਣਾਲੀ ਹੈ।

ਇਹ ਵੀ ਪੜ੍ਹੋ Bathinda ‘ਚ ਵਿਜੀਲੈਂਸ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪਿੰਡ ਦੀ ਪੰਚਾਇਤ ਤੋਂ ਬਾਅਦ ਬਲਾਕ ਸੰਮਤੀ ਅਤੇ ਫਿਰ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਕ ਤੋਂ ਵੱਧ ਪਿੰਡਾਂ ਦੇ ਸਾਂਝੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਉਣ ਵਿੱਚ ਬਲਾਕ ਸੰਮਤੀਆਂ ਉੱਤੇ ਅਹਿਮ ਜਿੰਮੇਵਾਰੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਚੁਣੇ ਹੋਏ ਮੈਂਬਰ ਪੰਚਾਇਤੀ ਰਾਜ ਐਕਟ ਨੂੰ ਪੜ੍ਹਨ ਤਾਂ ਜੋ ਇਸ ਨਾਲ ਹਰੇਕ ਮੈਂਬਰ ਨੂੰ ਆਪਣੀਆਂ ਜਿੰਮੇਵਾਰੀਆਂ, ਅਧਿਕਾਰ ਅਤੇ ਕਰਤੱਬਾਂ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਨੁਮਾਇੰਦੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕ ਹਿੱਤਾਂ ਲਈ ਕੰਮ ਕਰਨ ਤਾਂ ਜੋ ਸਾਰੇ ਆਪੋ-ਆਪਣੇ ਖੇਤਰਾਂ ਦਾ ਵਿਕਾਸ ਕਰ ਸਕਣ।

ਇਹ ਵੀ ਪੜ੍ਹੋ Mansa ਦੇ ਸਰਦੂਲਗੜ੍ਹ ‘ਚ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਦੋ ਜਣਿਆਂ ਦਾ ਕ+ਤ+ਲ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਨੇ ਦੱਸਿਆ ਕਿ 137 ਪੰਚਾਇਤ ਸੰਮਤੀਆਂ ‘ਚ ਬਠਿੰਡਾ ਦੀਆਂ 15, ਗੋਨਿਆਣਾ ਦੀਆਂ 15 ਨਥਾਣਾ ਦੀਆਂ 16, ਮੌੜ ਦੀਆਂ 15, ਫੂਲ ਦੀਆਂ 18, ਰਾਮਪੁਰਾ ਦੀਆਂ 18, ਸੰਗਤ ਦੀਆਂ 15 ਅਤੇ ਤਲਵੰਡੀ ਦੀਆਂ 25 ਸੰਮਤੀਆਂ ਸ਼ਾਮਲ ਹਨ । ਇਸੇ ਤਰ੍ਹਾਂ ਜ਼ਿਲ੍ਹੇ ਚ 17 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਗਏ ਹਨ, ਜਿਨ੍ਹਾਂ ਨੇ ਅੱਜ ਸਹੁੰ ਚੁੱਕੀ ਹੈ।ਸਹੁੰ ਚੁੱਕ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ ਸ਼ਿੰਦਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਅਭਿਨਵ ਗੋਇਲ, ਪੰਚਾਇਤ ਅਫਸਰ ਸ਼੍ਰੀ ਗੁਰਜੀਵਨ ਸਿੰਘ ਬਰਾੜ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਵਿਜੀਲੈਂਸ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

Bathinda News: Bathinda ‘ਚ ਵਿਜੀਲੈਂਸ ਬਿਊਰੋ ਵੱਲੋਂ ਪਿੰਡ ਕੋਟਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਪਟਵਾਰੀ ਨੂੰ ਪਿੰਡ ਕੋਟਸ਼ਮੀਰ ਦੇ ਇੱਕ ਵਸਨੀਕ ਗਗਨਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ Bathinda Police ਵੱਲੋਂ 9 ਪਿਸਤੌਲਾਂ ਸਮੇਤ ਨਕਲੀ ‘ਸਰਪੰਚ’ ਕਾਬੂ, ਜਾਂਚ ਜਾਰੀ

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ 9 ਪਿਸਤੌਲਾਂ ਸਮੇਤ ਨਕਲੀ ‘ਸਰਪੰਚ’ ਕਾਬੂ, ਜਾਂਚ ਜਾਰੀ

0

Bathinda News: Bathinda Police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 9 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ਵਿਚ ਸ਼ੁੱਕਰਵਾਰ ਨੂੰ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ (ਡੀ) ਸੰਦੀਪ ਸਿੰਘ ਭਾਟੀ ਅਤੇ ਥਾਣਾ ਸਿਵਲ ਲਾਈਨ ਦੇ ਐਸਐਸਓ ਇੰਸਪੈਕਟਰ ਰਵਿੰਦਰ ਸਿੰਘ ਨੇ ਦਸਿਆ ਕਿ ਮੁਲਜਮ ਦੀ ਪਹਿਚਾਣ ਮਨਿੰਦਰ ਸਿੰਘ ਉਰਫ ਸਰਪੰਚ ਵਾਸੀ ਪਿੰਡ ਰਾਜਗੜ ਕੁੱਬੇ ਜਿਲਾ ਬਠਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ Mansa ਦੇ ਸਰਦੂਲਗੜ੍ਹ ‘ਚ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਦੋ ਜਣਿਆਂ ਦਾ ਕ+ਤ+ਲ

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਅਸਲੀ ਸਰਪੰਚ ਨਹੀਂ, ਬਲਕਿ ਇਸਦਾ ਤਖੱਲਸ ਹੀ ਮੁੰਡਿਆਂ ਨੇ ਸਰਪੰਚ ਵਜੋਂ ਰੱਖਿਆ ਹੋਇਆ ਹੈ। ਇਹ ਕਾਰਵਾਈ ਬਠਿੰਡਾ ਦੇ ਭਾਗੂ ਰੋਡ ਕੈਂਟ ਰਿੰਗ ਰੋਡ ਕੋਲ ਕੀਤੀ ਗਈ ਹੈ। ਪੁਲਿਸ ਅਧਿਕਾਰੀ ਮੁਲਜਮ ਮਨਿੰਦਰ ਉਰਫ਼ ਸਰਪੰਚ ਦੇ ਖਿਲਾਫ਼ ਪਹਿਲਾਂ ਇੱਕ ਪਰਚਾ ਥਾਣਾ ਮੋੜ ਵਿਚ ਦਰਜ਼ ਹੈ, ਜਿਸਦੇ ਵਿਚ ਇਹ ਜੇਲ੍ਹ ਵੀ ਜਾ ਕੇ ਆਇਆ ਹੈ।

ਇਹ ਵੀ ਪੜ੍ਹੋ Moga CIA ਸਟਾਫ ਵੱਲੋ 5 ਪਿਸਟਲ, 06 ਮੈਗਜੀਨ ਅਤੇ 06 ਜਿੰਦਾ ਰੋਂਦ ਸਮੇਤ 2 ਵਿਅਕਤੀ ਕਾਬੂ

ਮੁਢਲੀ ਪੜਤਾਲ ਮੁਤਾਬਕ ਜੇਲ ਯਾਤਰਾ ਦੇ ਦੌਰਾਨ ਹੀ ਇਸਦੇ ਗੈਰ-ਸਮਾਜੀ ਅਨਸਰਾਂ ਨਾਲ ਸੰਪਰਕ ਹੋਇਆ ਤੇ ਹੁਣ ਪਤਾ ਲੱਗਿਆ ਹੈ ਕਿ ਇਸਦੇ ਕੋਲੋਂ ਬਰਾਮਦ ਹੋਏ ਪਿਸਤੌਲਾਂ ਦੀ ਡਿਲੀਵਰੀ ਕਰਨ ਲਈ ਹੀ ਆਇਆ ਸੀ ਤੇ ਇਸਦੇ ਬਦਲੇ ਹੈਂਡਲਰ ਵੱਲੋਂ ਇਸਨੂੰ 50 ਹਜ਼ਾਰ ਰੁਪਏ ਦਿੱਤੇ ਜਾਣੇ ਸਨ। ਇਸਦੇ ਵਿਰੁਧ ਥਾਣਾ ਸਿਵਲ ਲਾਈਨ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੇ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ, ਜਿਸਤੋਂ ਬਾਅਦ ਇਸਦੇ ਹੈਂਡਲਰ ਬਾਰੇ ਪਤਾ ਲਗਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MP Malvinder Singh Kang India-Italy ਪਾਰਲੀਮੈਂਟਰੀ ਫ਼ਰੈਂਡਸ਼ਿਪ ਗਰੁੱਪ ਦੇ ਮੈਂਬਰ ਵਜੋਂ ਨਾਮਜ਼ਦ

0

Chandigarh News: MP Malvinder Singh Kang ਨੂੰ ਲੋਕ ਸਭਾ ਦੇ ਸਪੀਕਰ ਵੱਲੋਂ India-Italy ਪਾਰਲੀਮੈਂਟਰੀ ਫ਼ਰੈਂਡਸ਼ਿਪ ਗਰੁੱਪ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਿਛਲੇ ਦਿਨੀਂ ਲੋਕ ਸਭਾ ਵੱਲੋਂ ਵੱਖ-ਵੱਖ ਦੇਸ਼ਾਂ ਦੇ ਨਾਲ ਭਾਰਤ ਦੇ ਸਬੰਧਾਂ ਨੂੰ ਹੋਰ ਮਿੱਤਰਤਾ ਵਾਲੇ ਬਣਾਉਣ ਦੇ ਲਈ ਇਸ ਤਰ੍ਹਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਜਿਸਦੇ ਵਿਚ ਪੰਜਾਬ ਤੋਂ ਵੀ ਕਈ ਸੰਸਦ ਮੈਂਬਰਾਂ ਨੁੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਸ਼ਰਾਬ ਘੋਟਾਲੇ ‘ਚ ਅਰਵਿੰਦ ਕੇਜ਼ਰੀਵਾਲ ਅਤੇ ਮਨੀਸ਼ ਸਿਸੋਦੀਆ ਅਦਾਲਤ ਵੱਲੋਂ ਬਰੀ

ਉਧਰ, ਆਪਣੀ ਨਿਯੁਕਤੀ ‘ਤੇ ਖ਼ੁਸੀ ਦਾ ਪ੍ਰਗਟਾਵਾ ਕਰਦਿਆਂ ਐਮਪੀ ਸ਼੍ਰੀ ਕੰਗ ਨੇ ਸਪੀਕਰ ਸ਼੍ਰੀ ਓਮ ਪ੍ਰਕਾਸ਼ ਬਿਰਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ,‘‘ਇਹ ਮਹੱਤਵਪੂਰਨ ਭੂਮਿਕਾ ਸਾਨੂੰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ, ਰਣਨੀਤਕ ਗੱਠਜੋੜਾਂ ਨੂੰ ਅੱਗੇ ਵਧਾਉਣ ਲਈ ਸ਼ਕਤੀ ਪ੍ਰਦਾਨ ਕਰਦੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga CIA ਸਟਾਫ ਵੱਲੋ 5 ਪਿਸਟਲ, 06 ਮੈਗਜੀਨ ਅਤੇ 06 ਜਿੰਦਾ ਰੋਂਦ ਸਮੇਤ 2 ਵਿਅਕਤੀ ਕਾਬੂ

0

Moga News: Moga CIA ਸਟਾਫ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਪਿਸਟਲ, 06 ਮੈਗਜੀਨ ਅਤੇ 06 ਜਿੰਦਾ ਰੋਂਦ ਬਰਾਮਦ ਕੀਤੇ ਹਨ। ਐਸਐਸਪੀ ਅਜੈ ਗਾਂਧੀ ਨੇ ਇਸ ਸਬੰਧ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਸਿਆ ਕਿ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ DSP (D) ਮੋਗਾ) ਸੁੱਖਅਮ੍ਰਿਤ ਸਿੰਘ ਦੀ ਸੁਪਰਵੀਜਨ ਹੇਠ CIA ਸਟਾਫ ਦੇ ਇੰਚਾਰਜ਼ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵੱਲੋ ਇਹ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ।

ਇਹ ਵੀ ਪੜ੍ਹੋ Mansa ਦੇ ਸਰਦੂਲਗੜ੍ਹ ‘ਚ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਕੀਤੇ ਦੋ ਜਣਿਆਂ ਦਾ ਕੀਤਾ ਕ+ਤ+ਲ

CIA ਸਟਾਫ ਦੇ ASI ਲਵਜੀਤ ਸਿੰਘ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕਰਦਿਆਂ ਲਖਵਿੰਦਰ ਸਿੰਘ ਵਾਸੀ ਰੱਤੋਕੇ ਥਾਣਾ ਖੇਮਕਰਨ ਜਿਲ੍ਹਾ ਤਰਨਤਾਰਨ ਅਤੇ ਨਿਸ਼ਾਨ ਸਿੰਘ ਵਾਸੀ ਲਾਹੋਕੇ ਥਾਣਾ ਸਿਟੀ ਪੱਟੀ ਜਿਲ੍ਹਾ ਤਰਨਤਾਰਨ ਨੂੰ ਮੇਨ ਹਾਈਵੇ ਮੋਗਾ-ਜਲੰਧਰ ‘ਤੇ ਦਿੱਲੀ ਕਲੋਨੀ ਮੋਗਾ ਨੂੰ ਜਾਦੀ ਸੜਕ ਦੇ ਮੋੜ ਉਪਰ ਬਣੇ ਗੇਟ ਕੋਲੋਂ ਕਾਬੂ ਕੀਤਾ ਹੈ। ਮੁੱਢਲੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਕਿ ਮੁਲਜਮ ਲਖਵਿੰਦਰ ਸਿੰਘ ਪਾਕਿਸਤਾਨ ਨਾਲ ਸਬੰਧਤ ਕਿਸੇ ਸਮੱਗਲਰ ਦੇ ਸੰਪਰਕ ਵਿੱਚ ਸੀ ਤੇ ਉਕਤ ਪਿਸਟਲ ਇਸ ਵੱਲੋਂ ਪਾਕਿਸਤਾਨ ਤੋਂ ਮੰਗਵਾਏ ਸਨ ।

ਇਹ ਵੀ ਪੜ੍ਹੋ ਵੱਡੀ ਖ਼ਬਰ; ਸ਼ਰਾਬ ਘੋਟਾਲੇ ‘ਚ ਅਰਵਿੰਦ ਕੇਜ਼ਰੀਵਾਲ ਅਤੇ ਮਨੀਸ਼ ਸਿਸੋਦੀਆ ਅਦਾਲਤ ਵੱਲੋਂ ਬਰੀ

ਇੰਨ੍ਹਾਂ ਵਿਰੁਧ ਮੁਕੱਦਮਾ ਨੰਬਰ 51 ਮਿਤੀ 26.02.2026 ਅ/ਧ 25-54-59 ਅਸਲਾ ਐਕਟ ਥਾਣਾ ਸਿਟੀ ਮੋਗਾ ਵਿਖੇ ਦਰਜ ਕੀਤਾ ਗਿਆ ਹੈ। ਮੁਲਜਮਾਂ ਨੂੰ ਪੁਲਿਸ ਵੱਲੋਂ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਤਾਂ ਕਿ ਇਸ ਕੇਸ ਵਿਚ ਹੋਰ ਪੁਛਗਿਛ ਕੀਤੀ ਜਾ ਸਕੇ ਅਤੇ ਇੰਨ੍ਹਾਂ ਕੋਲੋਂ ਬਰਾਮਦ ਹਥਿਆਰਾਂ ਦੇ ਨਾਲ ਕਿਹੜੀਆ-ਕਿਹੜੀਆ ਵਾਰਦਾਤਾ ਕਰਨੀਆ ਸਨ, ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa ਦੇ ਸਰਦੂਲਗੜ੍ਹ ‘ਚ ਦਿਨ-ਦਿਹਾੜੇ ਗੋ+ਲੀ+ਆਂ ਮਾਰ ਕੇ ਦੋ ਜਣਿਆਂ ਦਾ ਕ+ਤ+ਲ

0

Mansa News: Mansa ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ‘ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਜਣਿਆਂ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਰਦੂਲਗੜ੍ਹ ਸ਼ਹਿਰ ਦੇ ਸ਼ੈਲਰ ਰੋਡ ‘ਤੇ ਵਾਪਰੀ ਇਸ ਘਟਨਾ ਵਿਚ ਆਪਣੇ ਫ਼ਾਰਮ ਹਾਊਸ ‘ਤੇ ਬੈਠੇ ਨੌਕਰ ਅਤੇ ਮਾਲਕ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਮ੍ਰਿਤਕ ਮਾਲਕ ਦੀ ਪਹਿਚਾਣ ਜਸਵੀਰ ਰਾਮ ਉਰਫ਼ ਕਾਕਾ ਅਤੇ ਉਸਦੇ ਮਾਲੀ ਬਲਦੇਵ ਵਜੋਂ ਹੋਈ ਹੈ। ਹਾਲਾਂਕਿ ਇਹ ਕਤਲ ਕਰਨ ਵਾਲੇ ਕਾਤਲ ਕੌਣ ਹਨ ਅਤੇ ਇਸਦੇ ਪਿੱਛੇ ਵਜ੍ਹਾਂ ਕੀ ਹੈ, ਇਸਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ।

ਇਹ ਵੀ ਪੜ੍ਹੋ ਵੱਡੀ ਖ਼ਬਰ; ਸ਼ਰਾਬ ਘੋਟਾਲੇ ‘ਚ ਅਰਵਿੰਦ ਕੇਜ਼ਰੀਵਾਲ ਅਤੇ ਮਨੀਸ਼ ਸਿਸੋਦੀਆ ਅਦਾਲਤ ਵੱਲੋਂ ਬਰੀ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜ ਗਏ ਹਨ ਤੇ ਫ਼ਾਰਮ ਹਾਊਸ ਦੇ ਅੰਦਰ ਪੜਤਾਲ ਕੀਤੀ ਜਾ ਰਹੀ ਹੈ। ਕਰੀਬ 10 ਵਜੇਂ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਕਾਕਾ ਵੀ ਵਿਵਾਦਤ ਚਿਹਰਾ ਦਸਿਆ ਜਾ ਰਿਹਾ, ਜਿਸਦੇ ਬਾਰੇ ਕੁੱਝ ਗਲਤ ਕੰਮਾਂ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਉਸਦੇ ਕਤਲ ਪਿੱਛੇ ਕੋਈ ਪੈਸਿਆ ਦਾ ਲੈਣ-ਦੇਣ ਹੈ ਜਾਂ ਫ਼ਿਰ ਕੁੱਝ ਹੋਰ ਮੁੱਦਾ, ਇਸਦਾ ਪਤਾ ਜਾਂਚ ਪੜਤਾਲ ਤੋਂ ਬਾਅਦ ਹੀ ਲੱਗ ਸਕਦਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਥਾਣਾ ਸਰਦੂਲਗੜ੍ਹ ਦੇ ਐਸਐਚਓ ਪੁਸ਼ਪਿੰਦਰ ਕੌਰ ਨੇ ਘਟਨਾ ਦੀ ਪੁਸ਼ਟੀ ਕਰਦੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਸ਼ਰਾਬ ਘੋਟਾਲੇ ‘ਚ ਅਰਵਿੰਦ ਕੇਜ਼ਰੀਵਾਲ ਅਤੇ ਮਨੀਸ਼ ਸਿਸੋਦੀਆ ਅਦਾਲਤ ਵੱਲੋਂ ਬਰੀ

New Delhi News: Arvind Kejriwal and Manish Sisodia acquitted by court in liquor scam; ਪਿਛਲੇ ਸਮਿਆਂ ਦੌਰਾਨ ਲੰਮਾ ਸਮਾਂ ਜੇਲ੍ਹ ‘ਚ ਬੰਦ ਰਹੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਬਾਕੀਆਂ ਨੂੰ ਕਥਿਤ ਸ਼ਰਾਬ ਘੋਟਾਲੇ ਵਿਚ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ। ਦਿੱਲੀ ਦੀ ਰਾਊਜ਼ ਐਵਨਿਉ ਅਦਾਲਤ ਵੱਲੋਂ ਸ਼ੁੱਕਰਵਾਰ ਨੂੰ ਸੁਣਾਏ ਇਸ ਫੈਸਲੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਕੇਜ਼ਰੀਵਾਲ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਆ ਗਏ।

ਇਹ ਵੀ ਪੜ੍ਹੋ ਭਾਰਤ ਦੇ ਗੁਆਂਢ ‘ਚ Pakistan ਤੇ Afghanistan ਵਿਚਕਾਰ ਮੁੜ ਛਿੜੀ ਜੰਗ; ਦੋਨਾਂ ਦੇਸ਼ਾਂ ਵੱਲੋਂ ਇੱਕ-ਦੂਜੇ ‘ਤੇ ਭਿਆਨਕ ਹਮਲੇ

ਇਸ ਮੌਕੇ ਉਨ੍ਹਾਂ ਕਿਹਾ ਕਿ ਇੱਕ ਅਜਿਹਾ ਘੁਟਾਲਾ, ਜੋਕਿ ਕਦੇ ਹੋਇਆ ਹੀ ਨਹੀਂ, ਉਸਦੇ ਵਿਚ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਜਾਣੀ ਕਿ ਉਨ੍ਹਾਂ ਸਮੇਤ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਘਸੀਟ ਕੇ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਸੀ। ਹਾਲਾਂਕਿ ਉਹ ਉਸ ਸਮੇਂ ਵੀ ਚੀਕ-ਚੀਕ ਕੇ ਕਹਿ ਰਹੇ ਸਨ ਕਿ ਕਿਸੇ ਤਰ੍ਹਾਂ ਦਾ ਕੋਈ ਘੁਟਾਲਾ ਨਹੀਂ ਕੀਤਾ ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਜ਼ਾਦ ਭਾਰਤ ਦਾ ਸਭ ਤੋਂ ਵੱਡਾ ਛੜਯੰਤਰ ਰਚਿਆ ਤੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਲਈ ਇਹ ਫ਼ਰਜੀ ਕੇਸ ਬਣਾਇਆ ਗਿਆ।

ਇਹ ਵੀ ਪੜ੍ਹੋ ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਉਨ੍ਹਾਂ ਕਿਹਾ ਕਿ ਮੈਂਨੂੰ ਨਿਆਂਪਾਲਿਕਾ ‘ਤੇ ਪੂਰਨ ਭਰੋਸਾ ਸੀ। ਇਸ ਮੌਕੇ ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਅਰਵਿੰਦ ਕੇਜ਼ਰੀਵਾਲ ਨੇ ਕਿਹਾ ਕਿ ਉਹ ਭ੍ਰਿਸ਼ਟ ਨਹੀਂ ਹੈ ਤੇ ਮੈਂ ਜਿੰਦਗੀ ਵਿਚ ਸਿਰਫ਼ ਇਮਾਨਦਾਰੀ ਕਮਾਈ ਹੈ। ਉਨ੍ਹਾਂ ਮੋਦੀ ਤੇ ਅਮਿਤ ਸ਼ਾਹ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਤੇ ਕਾਨੂੰਨ ਨਾਲ ਇਸ ਤਰ੍ਹਾਂ ਖਿਲਵਾੜ ਨਾ ਕਰਨ, ਬਲਕਿ ਜੇਕਰ ਸੱਤਾ ਵਿਚ ਆਉਣਾ ਚਾਹੁੰਦੇ ਹੋ ਤਾਂ ਚੰਗੇ ਕੰਮ ਕਰੋਂ ਨਾਂ ਕਿ ਵਿਰੋਧੀਆਂ ਵਿਰੁਧ ਝੂਠੇ ਕੇਸ ਦਰਜ਼ ਕਰਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895429