Tuesday, May 5, 2026
Home Blog Page 141

ਭਾਰਤ ਦੇ ਗੁਆਂਢ ‘ਚ Pakistan ਤੇ Afghanistan ਵਿਚਕਾਰ ਮੁੜ ਛਿੜੀ ਜੰਗ; ਦੋਨਾਂ ਦੇਸ਼ਾਂ ਵੱਲੋਂ ਇੱਕ-ਦੂਜੇ ‘ਤੇ ਭਿਆਨਕ ਹਮਲੇ

International News: pakistan afghanistan war; ਭਾਰਤ ਦੇ ਗੁਆਂਢੀ ਦੇਸ਼ਾਂ Pakistan ਤੇ Afghanistan ਵਿਚਕਾਰ ਮੁੜ ਜੰਗ ਛਿੜ ਪਈ ਹੈ। ਤਾਲਿਬਨ ਦੇ ਸੱਤਾ ਵਿਚ ਆਉਣ ਤੋਂ ਥੋੜਾ ਸਮਾਂ ਬਾਅਦ ਹੀ ਦੋਨਾਂ ਦੇਸ਼ਾਂ ਵਿਚਕਾਰ ਤਲਖੀ ਵਾਲਾ ਮਾਹੌਲ ਬਣਨਾ ਸ਼ੁਰੂ ਹੋ ਗਿਆ ਸੀ, ਜਿਹੜਾ ਹੁਣ ਲਗਾਤਾਰ ਜੰਗਾਂ ਵਿਚਕਾਰ ਬਦਲ ਗਿਆ ਹੈ। ਪਿਛਲੇ ਦਿਨੀਂ ਪਾਕਿਸਤਾਨ ਵੱਲੋਂ ਆਪਣੀ ਸਰਹੱਦ ਨਾਲ ਲੱਗਦੇ ਅਫ਼ਗਾਨਿਸਤਾਨ ਦੇ ਇਲਾਕੇ ਵਿਚ ਏਅਰ ਸਟ੍ਰਾਈਕ ਕੀਤੀ ਸੀ। ਜਿਸਤੋਂ ਬਾਅਦ ਤਾਲਿਬਾਨ ਸਰਕਾਰ ਨੇ ਬਦਲਾ ਲੈਣ ਦਾ ਐਲਾਨ ਕੀਤਾ ਸੀ ਤੇ ਇਸ ਐਲਾਨ ਨੂੰ ਬੀਤੀ ਰਾਤ ਅਮਲ ਵਿਚ ਲਿਆਉਂਦਿਆਂ ਪਾਕਿਸਤਾਨ ਦੀਆਂ 19 ਫ਼ੌਜੀ ਚੌਂਕੀਆਂ ‘ਤੇ ਹਮਲੇ ਕਰਕੇ 55 ਫ਼ੌਜੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ ਅੱਧੀ ਦਰਜ਼ਨ ਮੰਤਰੀਆਂ ਤੇ 2 ਮੁੱਖ ਮੰਤਰੀਆਂ ਨਾਲ Canada ਦੇ PM Mark Carney ਅੱਜ ਪੁੱਜਣਗੇ ਭਾਰਤ

ਅਫ਼ਗਾਨਾਂ ਵੱਲੋਂ ਇਸ ਹਮਲੇ ਦੇ ਲਈ ਬੈਲੇਸਟਿਕ ਮਿਜ਼ਾਇਲਾਂ ਦਾ ਇਸਤੇਮਾਲ ਕੀਤਾ ਗਿਆ। ਦੂਜੇ ਪਾਸੇ ਅਫ਼ਗਾਨਿਸਤਾਨ ਦੇ ਇਸ ਕਦਮ ਨੂੰ ਖੁੱਲੀ ਜੰਗ ਐਲਾਨਦਿਆਂ ਪਾਕਿਸਤਾਨ ਨੇ ਵੀ ਜਵਾਬੀ ਹਮਲੇ ਸ਼ੁਰੂ ਕਰ ਦਿੱਤੇ ਹਨ ਤੇ ਜਿਸਦੇ ਵਿਚ ਦਰਜ਼ਨਾਂ ਲੜਾਕਿਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਇਸ ਦੌਰਾ ਦੋਨਾਂ ਦੇਸ਼ਾਂ ਦੇ ਗੁਆਂਢੀ ਈਰਾਨ ਨੇ ਮੁੜ ਅਫਗਾਨਿਸਤਾਨ ਤੇ ਪਾਕਿਸਤਾਨ ਵਿਚਕਾਰ ‘ਗੱਲਬਾਤ ਦੀ ਸਹੂਲਤ’ ਲਈ ਮਦਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਜਦਕਿ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ਼ ਦਾ ਕਹਿਣਾ ਹੈ ਕਿ ਤਾਜ਼ਾ ਹਮਲਿਆਂ ਤੋਂ ਬਾਅਦ ਹੁਣ ਅਫਗਾਨਿਸਤਾਨ ਨਾਲ ‘ਖੁੱਲ੍ਹਾ ਯੁੱਧ’ ਹੈ।

ਇਹ ਵੀ ਪੜ੍ਹੋ ਰਾਮ ਭਾਰਤ ਦੀ ਆਤਮਾ, ਰਾਮ ਭਾਰਤ ਦੀ ਸੰਸਕ੍ਰਿਤੀ ਅਤੇ ਸੰਸਕਾਰ – ਮੁੱਖ ਮੰਤਰੀ

ਇੱਕ ਟਵੀਟ ਕਰਦਿਆਂ ਰੱਖਿਆ ਮੰਤਰੀ ਨੇ ਲਿਖਿਆ ਹੈ ਕਿ ਨਾਟੋ ਫ਼ੌਜਾਂ ਦੀ ਵਾਪਸੀ ਤੋਂ ਬਾਅਦ ਪਾਕਿਸਤਾਨ ਨੂੰ ਉਮੀਦ ਸੀ ਕਿ ਤਾਲਿਬਾਨ ਲੀਡਰਸ਼ਿਪ ਅਫਗਾਨ ਲੋਕਾਂ ਦੀ ਭਲਾਈ ‘ਤੇ ਧਿਆਨ ਕੇਂਦਰਿਤ ਕਰੇਗੀ ਅਤੇ ਖੇਤਰੀ ਸਥਿਰਤਾ ਨੂੰ ਉਤਸ਼ਾਹਿਤ ਕਰੇਗੀ।ਪ੍ਰੰਤੂ ਹੁਣ ਅਜਿਹਾ ਨਹੀਂ ਹੋ ਰਿਹਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਫਗਾਨਿਸਤਾਨ ਨੂੰ ਦਿੱਤੀ ਚੇਤਾਵਨੀ, ਕਿਹਾ ਫੌਜਾਂ ਕਿਸੇ ਵੀ ਹਮਲੇ ਨੂੰ ‘ਕੁਚਲ’ ਸਕਦੀਆਂ ਹਨ। ਉਨ੍ਹਾਂ ਕਿਹਾ ਕਿ “ਪੂਰਾ ਦੇਸ਼ ਪਾਕਿਸਤਾਨੀ ਹਥਿਆਰਬੰਦ ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।” ਪਾਕਿਸਤਾਨੀ ਏਅਰਫ਼ੋਰਸ ਵੱਲੋਂ ਕਾਬੁਲ ਅਤੇ ਕੰਧਾਰ ਸ਼ਹਿਰਾਂ ਵਿੱਚ ਹਮਲੇ ਕੀਤੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੱਧੀ ਦਰਜ਼ਨ ਮੰਤਰੀਆਂ ਤੇ 2 ਮੁੱਖ ਮੰਤਰੀਆਂ ਨਾਲ Canada ਦੇ PM Mark Carney ਅੱਜ ਪੁੱਜਣਗੇ ਭਾਰਤ

0

Mumbai News: Canadian PM Mark Carney india visit; Canada ਦੇ PM Mark Carney ਆਪਣੀ ਪਹਿਲੀ ਭਾਰਤ ਯਾਤਰਾ ਲਈ ਅੱਜ ਸ਼ੁੱਕਰਵਾਰ ਨੂੰ ਮੁਬਈ ਪੁੱਜ ਰਹੇ ਹਨ। ਚਾਰ ਦਿਨਾਂ ਦੇ ਇਸ ਦੌਰੇ ਦੌਰਾਨ ਉਹ ਪਹਿਲੇ ਦੋ ਦਿਨ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਵਿਚ ਰਹਿਣਗੇ, ਜਿੱਥੇ ਉਹ ਭਾਰਤੀ ਉਦਮੀਆਂ ਤੇ ਹੋਰਨਾਂ ਨਾਲ ਮੀਟਿੰਗਾਂ ਕਰਨਗੇ। ਇਸਤੋਂ ਬਾਅਦ 1 ਮਾਰਚ ਨੂੰ ਦਿੱਲੀ ਜਾਣਗੇ, ਜਿੱਥੇ 2 ਮਾਰਚ ਨੂੰ ਦੌਰੇ ਦੇ ਆਖ਼ਰੀ ਦਿਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ Punjab ‘ਚ ਮੁੜ ਵੱਡੇ ਪੱਧਰ ‘ਤੇ ਹੋਏ ਤਬਾਦਲੇ, 42 IAS ਤੇ PCS ਅਧਿਕਾਰੀ ਬਦਲੇ

ਵੱਡੀ ਗੱਲ ਇਹ ਹੈ ਕਿ ਕੈਨੇਡਾ ਤੇ ਭਾਰਤ ਦੇ ਸੁਧਰ ਰਹੇ ਸਬੰਧਾਂ ਦੇ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਦੇ ਇਸ ਦੌਰੇ ਦੌਰਾਨ ਕੇਂਦਰੀ ਵਜ਼ਾਰਤ ਦੇ ਕਰੀਬ ਅੱਧੀ ਦਰਜ਼ਨ ਮੰਤਰੀ, ਜਿੰਨ੍ਹਾਂ ਦੇ ਵਿਚ ਦੋ ਭਾਰਤੀ ਪਿਛੋਕੜ ਵਾਲੇ ਮੰਤਰੀ ਵੀ ਸ਼ਾਮਲ ਹਨ, ਤੋਂ ਇਲਾਵਾ ਦੋ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਹੋਰ ਵੱਡੇ ਆਗੂ ਤੇ ਅਧਿਕਾਰੀ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ ਮਸ਼ਹੂਰ Punjabi Singer ਦੇ ਮੈਨੇਜਰ ਨੂੰ ਮਿਲੀ ਧਮਕੀ, ਕੀਤੀ 10 ਕਰੋੜ ਦੀ ਮੰਗ

ਜਿਕਰਯੋਗ ਹੈ ਕਿ ਸਾਲ 2023 ਵਿਚ ਕੈਨੇਡਾ ‘ਚ ਇਕ ਖਾਲਿਸਤਾਨੀ ਸਮਰਥਕ ਸਿੱਖ ਆਗੂ ਦੇ ਕਤਲ ਤੋਂ ਬਾਅਦ ਦੋਨਾਂ ਦੇਸਾਂ ਵਿਚਕਾਰ ਗੰਭੀਰ ਤਣਾਅ ਪੈਦਾ ਹੋ ਗਿਆ ਸੀ ਤੇ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦੇ ਦੋਸ਼ ਲਗਾਏ ਸਨ। ਇਸ ਦੌਰਾਨ ਦੋਨਾਂ ਦੇਸ਼ਾਂ ਨੇ ਇੱਕ-ਦੂਜੇ ਕੂਟਨੀਤਕਾਂ ਦੀ ਗਿਣਤੀ ਵੀ ਘਟਾ ਦਿੱਤੀ ਸੀ। ਪ੍ਰੰਤੂ ਹੁਣ ਮਾਰਕ ਕਾਰਨੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੋਨਾਂ ਦੇਸ਼ਾਂ ਦੇ ਸਬੰਧਾਂ ਵਿਚਕਾਰ ਸੁਧਾਰ ਆ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਮ ਭਾਰਤ ਦੀ ਆਤਮਾ, ਰਾਮ ਭਾਰਤ ਦੀ ਸੰਸਕ੍ਰਿਤੀ ਅਤੇ ਸੰਸਕਾਰ – ਮੁੱਖ ਮੰਤਰੀ

0

👉ਵਿਰੋਧੀ ਧਿਰ ਰਾਮ ਨਾਮ ਦਾ ਸ਼ੁਰੂ ਤੋਂ ਹੀ ਕਰ ਰਿਹਾ ਹੈ ਵਿਰੋਧ, ਵਿਰੋਧੀ ਧਿਰ ਦੇ ਵੱਡੇ ਨੇਤਾਵਾਂ ਨੇ ਰਾਮ ਸੇਤੂ ਦਾ ਵਿਰੋਧ ਕੀਤਾ, ਕਾਂਗਰਸ ਰਾਮ ਵਿਰੋਧੀ – ਮੁੱਖ ਮੰਤਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਰਾਮ ਭਾਰਤ ਦੀ ਆਤਮਾ ਹਨ, ਸੰਸਕਾਰ ਹਨ ਅਤੇ ਇਸ ਰਾਸ਼ਟਰ ਦੀ ਸੰਸਕ੍ਰਿਤੀ ਦਾ ਆਧਾਰ ਹਨ। ਪਰ ਇਹ ਮੰਦਭਾਗੀ ਹੈ ਕਿ ਵਿਰੋਧੀ ਪਾਰਟੀ ਕਾਂਗਰਸ ਇਸ ਪਵਿੱਤਰ ਨਾਮ ਤੋਂ ਨਫਰਤ ਕਰਦਾ ਹੈ। ਕਾਂਗਰਸ ਹਮੇਸ਼ਾ ਰਾਮ ਦੇ ਨਾਮ ਨੂੰ ਲੈ ਕੇ ਵਿਰੋਧ ਕਰਦੀ ਰਹੀ ਹੈ। ਇਨ੍ਹਾਂ ਦੇ ਵੱਡੇ ਨੇਤਾਵਾਂ ਨੇ ਰਾਮ ਸੇਤੂ ‘ਤੇ ਵੀ ਇਤਰਾਜ ਦਰਜ ਕਰਾਇਆ। ਕਾਂਗਰਸ ਰਾਮ ਵਿਰੋਧੀ ਹੈ। ਵਿਰੋਧੀ ਧਿਰ ਦੇ ਮੈਂਬਰ ਸਦਨ ਵਿੱਚ ਚਰਚਾ ਕਰਨ ਦੀ ਥਾਂ ਲੋਕਾਂ ਦੇ ਵਿੱਚ ਜਾ ਕੇ ਝੂਠ ਬੋਲਦੇ ਹਨ, ਇਸ ਲਈ ਇੱਕ ਨਿੰਦਾ ਪ੍ਰਸਤਾਵ ਪਾਸ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਨਸ਼ੇ ਦੇ ਖਿਲਾਫ ਸੂਬਾ ਸਰਕਾਰ ਦੀ ਜੀਰੋ ਟੋਲਰੇਂਸ ਨੀਤੀ – ਮੁੱਖ ਮੰਤਰੀ

ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਸ੍ਰੀ ਰਾਮ ਕੁਮਾਰ ਕਸ਼ਪ ਵੱਲੋਂ ਵੀਬੀ ਜੀ ਰਾਮ ਜੀ ‘ਤੇ ਲਿਆਏ ਗਏ ਪ੍ਰਸਤਾਵ ‘ਤੇ ਬੋਲ ਰਹੇ ਸਨ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਵਿਰੋਧੀ ਧਿਰ ਦੇ ਸਮੇਂ ਵਿੱਚ ਕਿਸੇ ਤਰ੍ਹਾ ਇਹ ਸਦਨ ਤੋਂ ਬਾਹਰ ਉਠਾ ਕੇ ਫੇਂਕ ਦਿੰਦੇ ਸਨ। ਪਰ ਅੱਜ ਕਿਸੇ ਦੇ ਪ੍ਰਤੀ ਅਜਿਹੀ ਸੋਚ ਨਹੀਂ ਹੈ। ਅੱਜ ਸੱਭ ਨੁੰ ਬੈਠ ਕੇ ਸੁਣਿਆ ਜਾਂਦਾ ਹੈ। ਕਿਸੇ ਦੇ ਪ੍ਰਤੀ ਕੋਈ ਗਲਤ ਭਾਵਨਾ ਨਹੀਂ ਹੈ। ਵਿਧਾਨਸਭਾ ਸਪੀਕਰ ਵੱਲੋਂ ਸੱਭ ਨੂੰ ਸਮੇਂ ਦਿੱਤਾ ਜਾਂਦਾ ਹੈ। ਪਰ ਇਸ ਦੇ ਬਾਵਜੂਦ ਵੀ ਵਿਰੋਧੀ ਧਿਰ ਦੇ ਮੈਂਬਰ ਇੱਥੇ ਬੈਠ ਕੇ ਚਰਚਾ ਨਹੀਂ ਕਰਦੇ।ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀ ਰਾਮ ਨਾਮ ਤੋਂ ਇੰਨ੍ਹੀ ਨਫਰਤ ਕਰਦੀ ਹੈ ਕਿ ਉਹ ਇੱਥੇ ਬੈਠ ਕੇ ਸੁਣ ਵੀ ਨਹੀਂ ਪਾਏ। ਗਰੀਬ ਦੀ ਆਸ ਦਾ ਪ੍ਰਸਤਾਵ ਵਿਧਾਇਕ ਵੱਲੋਂ ਲਿਆਇਆ ਗਿਆ ਹੈ ਅਤੇ ਕਾਂਗਰਸ ਇਸ ਨੂੰ ਸੁਨਣ ਲਈ ਤਿਆਰ ਹੀ ਨਹੀਂ।

ਇਹ ਵੀ ਪੜ੍ਹੋ ਸਦਨ ਵਿੱਚ ਮੁੱਖ ਮੰਤਰੀ ਕੀਤੇ ਅਹਿਮ ਐਲਾਨ; ਸੂਬੇ ਦੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ, ਸੁਰੱਖਿਅਤ ਅਤੇ ਆਧੁਨਿਕ ਪਬਲਿਕ ਟ੍ਰਾਂਸਪੋਰਟ ਸਹੂਲਤ ਉਪਲਬਧ ਕਰਵਾਉਣਾ ਸਰਕਾਰ ਦਾ ਉਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਮਨਰੇਗਾ ਦਾ ਨਾਮ ਬਦਲ ਕੇ ਵਿਕਸਿਤ ਭਾਰਤ-ਗਾਰੰਟੀ ਫਾਰ ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ): (ਵਿਕਸਿਤ ਭਾਰਤ-ਜੀ ਰਾਮ ਜੀ) ਕੀਤਾ ਗਿਆ ਹੈ। ਇਸ ਦੇ ਤਹਿਤ 100 ਦਿਨ ਦੇ ਕੰਮ ਦਿਨ ਦੀ ਸੀਮਾ ਨੂੰ ਵਧਾ ਕੇ 125 ਦਿਨ ਕੀਤਾ ਗਿਆ ਹੈ। ਪਰ ਕਾਂਗਰਸ ਮਜਦੂਰਾਂ ਵਿੱਚ ਗੁਮਰਾਹ ਕਰਨ ਵਾਲਾ ਪ੍ਰਚਾਰ ਕਰ ਰਿਹਾ ਹੈ। ਜਦੋਂ ਕਿ ਉਨ੍ਹਾਂ ਦੇ ਸਮੇਂ ਵਿੱਚ ਤਾਂ ਮਨਰੇਗਾ ਤਹਿਤ ਸਿਰਫ ਗੱਢੇ ਖੋਦਣ ਅਤੇ ਭਰਨ ਦਾ ਹੀ ਕੰਮ ਮਿਲਦਾ ਸੀ, ਪਰ ਵੀਬੀ ਜੀ ਰਾਮ ਜੀ ਤਹਿਤ ਕੰਮਾਂ ਦਾ ਵੀ ਵਿਸਤਾਰ ਕੀਤਾ ਗਿਆ ਹੈ, ਜਿਸ ਨਾਲ ਮਜਦੂਰਾਂ ਨੂੰ ਵੱਧ ਕੰਮ ਮਿਲੇਗਾ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਨਰੇਗਾ ਦਾ ਨਾਮ ਕਾਂਗਰਸ ਦੇ ਸਮੇਂ ਵਿੱਚ ਬਦਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪਿਛਲੀ ਦਿਨਾਂ ਜਦੋਂ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਤਾਂ ਉਸ ਦੌਰਾਨ ਉਨ੍ਹਾਂ ਨੂੰ ਮਨਰੇਗਾ ਮਜਦੂਰਾਂ ਨੇ ਦਸਿਆ ਕਿ ਉਨ੍ਹਾਂ ਨੂੰ ਨਾ ਤਾਂ ਕੰਮ ਮਿਲਦਾ ਹੈ ਅਤੇ ਨਾ ਹੀ ਪੈਸਾ ਮਿਲਦਾ ਹੈ। ਬਹੁਤ ਭ੍ਰਿਸ਼ਟਾਚਾਰ ਹੈ। ਇਸ ਦੇ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨੇ ਜਦੋਂ ਸੋਸ਼ਲ ਆਡਿਟ ਕਰਵਾਇਆ ਤਾਂ ਬਹੁਤ ਸਾਰੀ ਕਮੀਆਂ ਪਾਈਆਂ ਗਈਆਂ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਮਨਰੇਗਾ ਦੇ ਨਿਯਮ ਬਦਲਣ ਦਾ ਫੈਸਲਾ ਕੀਤਾ ਅਤੇ ਜੋ ਮਨਰੇਗਾ ਦਾ ਨਾਮ ਬਦਲ ਕੇ ਵੀਬੀ ਜੀ ਰਾਮ ਜੀ ਕੀਤਾ। ਇੰਨ੍ਹਾ ਹੀ ਨਹੀਂ, ਇਸ ਐਕਟ ਤਹਿਤ ਕਾਰਜ ਦਿਨਾਂ ਦਾ ਸਮੇਂ ਵਧਾਇਆ ਗਿਆ। ਨਾਲ ਹੀ, ਕੰਮ ਦੀ ਪ੍ਰਕ੍ਰਿਤੀ ਦਾ ਵੀ ਵਿਸਤਾਰ ਕੀਤਾ ਗਿਆ।ਸ੍ਰੀ ਨਾਬਿ ਸਿੰਘ ਸੈਣੀ ਨੇ ਵਿਰੋਧੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ ਮਨਰੇਗਾ ਦਾ ਨਾਮ ਬਦਲਿਆ ਗਿਆ ਤਾਂ ਕਾਂਗਰਸ ਨੇ ਮਜਦੂਰਾਂ ਦੇ ਵਿੱਓ ਗੁਮਰਾਹ ਦੀ ਸਥਿਤੀ ਫੈਲਾਉਣ ਦਾ ਯਤਨ ਕੀਤਾ। ਪਿਛਲੇ 2 ਦਿਨ ਪਹਿਲਾਂ ਵੀ ਵਿਰੋਧੀ ਧਿਰ ਨੇ ਸੜਕ ‘ਤੇ ਪ੍ਰਦਰਸ਼ਨ ਕੀਤਾ, ਜਿਸ ‘ਤੇ ਹਾਈਕੋਰਟ ਨੇ ਨੋਟਿਸ ਵਿੱਚ ਲਿਆ ਕਿ ਰਸਤਾ ਬਲਾਕ ਕੀਤਾ। ਪ੍ਰਦਰਸ਼ਨ ਦੌਰਾਨ ਵਿਰੋਧੀ ਧਿਰ ਨੇ ਹੱਥਾਂ ਵਿੱਚ ਮਨਰੇਗਾ ਦੇ ਮਜਦੂਰਾਂ ਦੇ ਨਾਲ ਅਨਿਆਂ ਹੋਇਆ ਦੇ ਬੈਨਰ ਸਨ। ਉਹ ਦੱਸਣ ਕਿ ਮਜਦੂਰਾਂ ਦੇ ਨਾਲ ਕੀ ਅਨਿਆਂ ਹੋਇਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

0

👉5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ; ਇਤਿਹਾਸਕ ਡਿਜੀਟਲ ਵਿਸਥਾਰ ਅਧੀਨ ਲਗਭਗ 3,700 ਸਕੂਲਾਂ ਵਿੱਚ ਲਗਾਏ ਜਾਣਗੇ ਇੰਟਰਐਕਟਿਵ ਫਲੈਟ ਪੈਨਲ

Punjab News: education revolution in Punjab, ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ ‘ਤੇ ਨਵਾਂ ਰੂਪ ਪ੍ਰਦਾਨ ਕਰੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, “ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਇਆ। ਹੁਣ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ ਦੀ ਆਧੁਨਿਕ ਡਿਜੀਟਲ ਸਾਧਨਾਂ ਤੱਕ ਆਸਾਨ ਪਹੁੰਚ ਹੋਵੇ। ਸਾਡੇ ਵਿਦਿਆਰਥੀਆਂ ਨੂੰ ਸਿਰਫ਼ ਅੱਜ ਲਈ ਹੀ ਨਹੀਂ, ਸਗੋਂ ਭਵਿੱਖ ਲਈ ਵੀ ਤਿਆਰ ਹੋਣੇ ਚਾਹੀਦੇ ਹਨ।”

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਹੁਣ ਨਵੀਂ ਬਣੀ SIT; DIG Nanak Singh ਕਰਨਗੇ ਅਗਵਾਈ

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਪੁਰਾਣੇ ਹਾਰਡਵੇਅਰ ਅਤੇ ਕੰਪਿਊਟਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਈ ਸਕੂਲ ਅਤੇ ਮਿਡਲ ਸਕੂਲ ਨਵੀਨਤਮ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਹੋਣ।ਇਸ ਇਤਿਹਾਸਕ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “5,012 ਸਰਕਾਰੀ ਸਕੂਲਾਂ ਨੂੰ ਨਵੀਨਤਮ ਸੌਫਟਵੇਅਰ ਨਾਲ ਲੈਸ 38,649 ਨਵੇਂ ਕੰਪਿਊਟਰ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਕੰਪਿਊਟਰ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ 50 ਫ਼ੀਸਦੀ ਮਿਡਲ ਸਕੂਲਾਂ ਨੂੰ ਦਿੱਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਦੀ ਨਵੀਨਤਮ ਹਾਰਡਵੇਅਰ ਅਤੇ ਤਕਨਾਲੋਜੀ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।”ਉਨ੍ਹਾਂ ਦੱਸਿਆ ਕਿ 5,000 ਸਰਕਾਰੀ ਸਕੂਲਾਂ ਵਿੱਚ ਸਮਰਪਿਤ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੰਪਿਊਟਰ ਲੈਬਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ, “ਇੰਟਰਐਕਟਿਵ ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ ਅਸੀਂ 3,694 ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ ਸਥਾਪਤ ਕਰ ਰਹੇ ਹਾਂ। ਹਰੇਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲ ਨੂੰ ਇਹ ਪੈਨਲ ਦਿੱਤੇ ਜਾਣਗੇ, ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ‘ਤੇ ਵੱਡੇ ਸਕੂਲਾਂ ਨੂੰ ਚਾਰ, ਪੰਜ ਜਾਂ ਅੱਠ ਯੂਨਿਟ ਦਿੱਤੇ ਜਾਣਗੇ। ਤਕਨਾਲੋਜੀ ਵਿੱਚ ਕੀਤੇ ਇਸ ਵੱਡੇ ਨਿਵੇਸ਼ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਡਿਜੀਟਲ ਸਾਖਰਤਾ ਅਤੇ ਸਮਾਰਟ ਲਰਨਿੰਗ ਹੁਣ ਸਿਰਫ ਨਿੱਜੀ ਸਕੂਲਾਂ ਤੱਕ ਹੀ ਸੀਮਿਤ ਨਹੀਂ ਹਨ ਬਲਕਿ ਇਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਵਿਦਿਆਰਥੀ ਦਾ ਬੁਨਿਆਦੀ ਅਧਿਕਾਰ ਹਨ।”

ਇਹ ਵੀ ਪੜ੍ਹੋ ਵੱਡੀ ਖ਼ਬਰ; ਸ਼੍ਰੋਮਣੀ ਕਮੇਟੀ ਵਿਰੁਧ ਅਵਾਜ਼ ਚੁੱਕਣ ਵਾਲੇ ਗਿਆਨੀ ਰਘਵੀਰ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਇਸ ਕਦਮ ਨੂੰ ਰਵਾਇਤੀ ਚਾਕਬੋਰਡਾਂ ਤੋਂ ਤਕਨਾਲੋਜੀ ਅਧਾਰਤ ਸਮਾਰਟ ਕਲਾਸਰੂਮਾਂ ਵੱਲ ਇੱਕ ਫੈਸਲਾਕੁੰਨ ਤਬਦੀਲੀ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਇਸ ਕਦਮ ਤਹਿਤ ਪੁਰਾਣੇ ਕੰਪਿਊਟਰਾਂ ਨੂੰ ਬਦਲਿਆ ਜਾਵੇਗਾ। ਬਹੁਤ ਲੰਬੇ ਸਮੇਂ ਤੋਂ, ਸਾਡੇ ਵਿਦਿਆਰਥੀ ਪੁਰਾਣੇ ਕੰਪਿਊਟਰਾਂ ‘ਤੇ ਕੰਮ ਕਰ ਰਹੇ ਸਨ ਜੋ ਬਹੁਤ ਘੱਟ ਕੰਮ ਕਰਦੇ ਸਨ ਅਤੇ ਅਜੇ ਵੀ ਮਾਈਕ੍ਰੋਸਾਫਟ ਪੇਂਟ ਦੇ ਪੁਰਾਣੇ ਸੰਸਕਰਣਾਂ ‘ਤੇ ਚੱਲ ਰਹੇ ਸਨ। ਅਸੀਂ ਇਸ ਨੂੰ ਸਥਾਈ ਤੌਰ ‘ਤੇ ਬਦਲ ਰਹੇ ਹਾਂ।”ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਗੂਕਰਨ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੋਈ ਭਵਿੱਖੀ ਵਾਅਦਾ ਨਹੀਂ ਹੈ। ਉਨ੍ਹਾਂ ਕਿਹਾ, “ਇਹ ਸਿਰਫ਼ ਭਵਿਖੀ ਐਲਾਨ ਨਹੀਂ ਹੈ; ਅੱਜ ਸਕੂਲਾਂ ਵਿੱਚ ਕੰਪਿਊਟਰਾਂ ਦੀ ਡਿਲੀਵਰੀ ਸ਼ੁਰੂ ਹੋ ਚੁੱਕੀ ਹੈ। 20 ਮਾਰਚ ਤੱਕ, ਪੰਜਾਬ ਦੇ ਹਰ ਜ਼ਿਲ੍ਹੇ ਦੇ ਹਰ ਸਕੂਲ ਨੂੰ ਆਪਣੇ ਨਵੇਂ ਉਪਕਰਣ ਮਿਲ ਜਾਣਗੇ।” ਹਰਜੋਤ ਸਿੰਘ ਬੈਂਸ ਨੇ ਦੁਹਰਾਇਆ ਕਿ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਇਹ ਬਦਲਾਅ ਸਿੱਖਿਆ ਸ਼ਾਸਤਰ ਵਿੱਚ ਇੱਕ ਢਾਂਚਾਗਤ ਤਬਦੀਲੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ, “ਇੰਟਰਐਕਟਿਵ ਫਲੈਟ ਪੈਨਲਾਂ ਅਤੇ ਕੰਪਿਊਟਰਾਂ ਦਾ ਇਹ ਵੱਡੇ ਪੱਧਰ ‘ਤੇ ਬਦਲਾਅ ਅਹਿਮ ਭੂਮਿਕਾ ਨਿਭਾਏਗਾ। ਇਹ ਬੁਨਿਆਦੀ ਤੌਰ ‘ਤੇ ਪੜਾਉਣ , ਸਮਝਣ ਅਤੇ ਅਨੁਭਵ ਨੂੰ ਬਦਲ ਦੇਵੇਗਾ। ਪੰਜਾਬ ਸਿੱਖਿਆ ਕ੍ਰਾਂਤੀ ਪ੍ਰਣਾਲੀਗਤ ਸੁਧਾਰ ਬਾਰੇ ਹੈ ਅਤੇ ਡਿਜੀਟਲ ਕਲਾਸਰੂਮ ਇਸ ਦਾ ਇੱਕ ਅਹਿਮ ਥੰਮ੍ਹ ਹਨ।”ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ 21 ਫਰਵਰੀ ਤੋਂ 20 ਮਾਰਚ ਤੱਕ ਸਕੂਲ ਪੱਧਰੀ ਅਨਬਾਕਸਿੰਗ ਸੈਲੀਬ੍ਰੇਸ਼ਨ ਪ੍ਰੋਗਰਾਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ, ਸੇਵਾਮੁਕਤ ਅਧਿਆਪਕਾਂ ਅਤੇ ਸਾਬਕਾ ਸੈਨਿਕਾਂ ਨੂੰ ਇਸ ਨਵੇਂ ਡਿਜੀਟਲ ਯੁੱਗ ਦੀ ਸ਼ੁਰੂਆਤ ਦੇ ਗਵਾਹ ਬਣਨ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਸਮੁੱਚਾ ਭਾਈਚਾਰਾ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਕੀਤੀ ਜਾ ਰਹੀ ਇਸ ਅਹਿਮ ਤਬਦੀਲੀ ਦਾ ਅਨੁਭਵ ਕਰੇ। ਅਕਸਰ, ਲੋਕ ਸਰਕਾਰੀ ਸਕੂਲਾਂ ਨੂੰ ਬਾਹਰੋਂ ਦੇਖਦੇ ਹਨ ਅਤੇ ਅੰਦਰਲੀਆਂ ਤਬਦੀਲੀਆਂ ਬਾਰੇ ਉਨ੍ਹਾਂ ਨੂੰ ਅਹਿਸਾਸ ਨਹੀਂ ਹੁੰਦਾ। ਮਾਪਿਆਂ ਨੂੰ ਇਹ ਦੇਖਣ ਦਿਓ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ ਖੇਤਰ ਦੇ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਨਵੀਨਤਮ ਤਕਨਾਲੋਜੀ ਨਾਲ ਸਿੱਖਿਆ ਪ੍ਰਾਪਤ ਰਹੇ ਹਨ। ਇਸ ਨਾਲ ਸਾਡੀ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦਾ ਵਿਸ਼ਵਾਸ ਹੋਰ ਵਧੇਗਾ।”

ਇਹ ਵੀ ਪੜ੍ਹੋ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਟੀਈਟੀ ਸਬੰਧੀ ਯੋਗਤਾਵਾਂ ਬਾਰੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਂ ਹਰੇਕ ਅਧਿਆਪਕ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ। ਤੁਹਾਡੀਆਂ ਨੌਕਰੀਆਂ ਸੁਰੱਖਿਅਤ ਹਨ। ਕੋਈ ਵੀ ਆਪਣੀ ਨੌਕਰੀ ਨਹੀਂ ਗੁਆਏਗਾ।” ਉਨ੍ਹਾਂ ਕਿਹਾ ਕਿ ਉਹ 20 ਤੋਂ 25 ਸਾਲਾਂ ਤੋਂ ਸੇਵਾ ਨਿਭਾ ਰਹੇ ਤਜਰਬੇਕਾਰ ਅਧਿਆਪਕਾਂ ਦਰਮਿਆਨ ਵਧ ਰਹੀ ਚਿੰਤਾ ਨੂੰ ਸਮਝਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨੀ ਹੱਲ ਲੱਭੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਅਧਿਆਪਕ ਯੂਨੀਅਨਾਂ ਦੇ ਨਿਰੰਤਰ ਸੰਪਰਕ ਵਿੱਚ ਹਨ ਅਤੇ ਅਸੀਂ ਕਾਨੂੰਨੀ ਰਾਹ ਦੀ ਭਾਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਅਧਿਆਪਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਇਸ ਪਹਿਲਕਦਮੀ ਨੂੰ ਸਖ਼ਤ ਨਿਗਰਾਨੀ, ਸੁਰੱਖਿਅਤ ਇੰਸਟਾਲੇਸ਼ਨ ਪ੍ਰੋਟੋਕੋਲ ਅਤੇ ਜਨਤਕ ਸਰੋਤਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਡਿਜੀਟਲ ਤਬਦੀਲੀ ਲਿਆਂਦੀ ਜਾ ਸਕੇ।ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਰਵਾਇਤੀ ਕਲਾਸਰੂਮਾਂ ਤੋਂ ਸਮਾਰਟ, ਤਕਨਾਲੋਜੀ ਅਧਾਰਤ ਸਿੱਖਣ ਮਾਹੌਲ ਵਿੱਚ ਤਬਦੀਲ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਡਿਜੀਟਲ ਤਿਆਰੀ ਵਿੱਚ ਮੋਹਰੀ ਰੱਖਿਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਉਹ ਤੇਜ਼ੀ ਨਾਲ ਵਿਕਸਤ ਹੋ ਰਹੇ ਸੰਸਾਰ ਵਿੱਚ ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਲੀਡਰਸ਼ਿਪ ਲਈ ਲੋੜੀਂਦੀਆਂ ਯੋਗਤਾਵਾਂ ਨਾਲ ਲੈਸ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

0

👉ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਲਗਾਏ ਗਏ ਇਲਜ਼ਾਮਾਂ ਦੇ ਕੋਈ ਵੀ ਸਬੂਤ ਪੇਸ਼ ਨਾ ਕੀਤੇ ਜਾਣ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰਨ ਕਰਕੇ ਉਨ੍ਹਾਂ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ।ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਖਿਲਾਫ਼ ਇਲਜ਼ਾਮ ਲਗਾ ਕੇ ਬਦਨਾਮੀ ਕੀਤੀ ਸੀ, ਜਿਸ ਲਈ ਉਨ੍ਹਾਂ ਨੂੰ 19 ਫ਼ਰਵਰੀ ਦੀ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ 72 ਘੰਟੇ ਦਾ ਨੋਟਿਸ ਦੇ ਕੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ  Punjab ‘ਚ ਮੁੜ ਵੱਡੇ ਪੱਧਰ ‘ਤੇ ਹੋਏ ਤਬਾਦਲੇ, 42 IAS ਤੇ PCS ਅਧਿਕਾਰੀ ਬਦਲੇ

ਪ੍ਰੰਤੂ ਉਨ੍ਹਾਂ ਨੀਅਤ ਸਮੇਂ ਵਿਚ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ, ਸਗੋਂ ਸਰਵਿਸ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰ ਦਿੱਤੇ। ਅੱਜ ਦੀ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਦੀ ਮਾਣ-ਮਰਯਾਦਾ ਨੂੰ ਵੀ ਢਾਹ ਲੱਗੀ ਹੈ। ਗਿਆਨੀ ਰਘਬੀਰ ਸਿੰਘ ਦਾ ਪ੍ਰੈੱਸ ਵਿਚ ਬਿਆਨੀਆ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਦੀ ਵੀ ਉਲੰਘਣਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ-ਸ਼ਾਮ ਦੀ ਆਪਣੀ ਸੇਵਾ ਵੀ ਬਹੁਤ ਘੱਟ ਨਿਭਾਉਣ ਕਰਕੇ ਇਹ ਮੁੱਖ ਗ੍ਰੰਥੀ ਦੇ ਸਤਿਕਾਰਤ ਅਤੇ ਜ਼ੁੰਮੇਵਾਰ ਅਹੁਦੇ ਨਾਲ ਇਨਸਾਫ਼ ਨਹੀਂ ਕਰ ਰਹੇ। ਇਸ ਸਭ ਦੇ ਮੱਦੇਨਜ਼ਰ ਅੱਜ ਦੀ ਅੰਤ੍ਰਿੰਗ ਕਮੇਟੀ ਵਿਚ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ, ਪ੍ਰੰਤੂ ਸਚਾਈ ਇਹ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਵੱਡੀ ਪੱਧਰ ‘’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ।

ਇਹ ਵੀ ਪੜ੍ਹੋ  Vigilance Bureau ਨੇ FCI ਦੇ ਅਧਿਕਾਰੀ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ ਸਾਲ 2020-2021 ਤੋਂ 2025-2026 ਦੌਰਾਨ ਜਿਥੇ 111 ਕਰੋੜ ਦੇ ਕਰੀਬ ਜਾਇਦਾਦ ਦੀ ਖਰੀਦੀ ਗਈ, ਉਥੇ ਹੀ ਗੁਰਦੁਆਰਿਆਂ ਦੇ ਬਜਟ ਵਿਚ 577 ਕਰੋੜ ਤੋਂ 1120 ਕਰੋੜ ਰੁਪਏ ਤੱਕ ਦਾ ਵਾਧਾ ਹੋਇਆ। ਉਨ੍ਹਾਂ ਐਫਡੀਆਰ ਦੇ ਸਬੰਧ ਵਿਚ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਅਰਸੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜਮ੍ਹਾਂ ਪੂੰਜੀ ਵਿਚ 600 ਕਰੋੜ ਦਾ ਵਾਧਾ ਹੋਇਆ ਹੈ। ਇਸ ਸਬੰਧ ਵਿਚ ਐਡਵੋਕੇਟ ਧਾਮੀ ਨੇ ਵੱਖ-ਵੱਖ ਗੁਰਦੁਆਰਿਆਂ ਦੀ ਜਮ੍ਹਾਂ ਪੂੰਜੀ ਦੇ ਵਾਧੇ ਬਾਰੇ ਵਿਸਥਾਰਪੂਰਵਕ ਖੁਲਾਸਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਾਲ 2020-2021 ਤੋਂ 2025-2026 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫਡੀਆਰ ਵਿਚ 273 ਕਰੋੜ 60 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਵਿਖੇ 121 ਕਰੋੜ 45 ਲੱਖ ਰੁਪਏ ਦਾ ਵਾਧਾ ਦਰਜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਲਈ ਇਸ ਸਮੇਂ ਦੌਰਾਨ 182 ਕਰੋੜ ਰੁਪਏ ਵੱਖਰੇ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਫੰਡ ਦਿੱਤੇ ਗਏ ਹਨ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਸਤੇ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ, ਜਦਕਿ ਸੰਗਤ ਵੱਲੋਂ ਪ੍ਰਗਟਾਈ ਗਈ ਸ਼ਰਧਾ ਤਹਿਤ ਇਹ ਰਾਸ਼ੀ 7 ਲੱਖ ਦੇ ਹੋਰ ਵਾਧੇ ਨਾਲ ਜਮ੍ਹਾਂ ਹੈ। ਉਨ੍ਹਾਂ ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਖਰੀਦ ਕੀਤੀਆਂ ਗਈਆਂ ਜਾਇਦਾਦਾਂ ਦੀ ਅੱਜ ਕੀਮਤ ਵੀ ਕਈ ਗੁਣਾਂ ਵੱਧ ਚੁੱਕੀ ਹੈ। ਇਹ ਸੰਗਤ ਦੇ ਸਹਿਯੋਗ ਅਤੇ ਗੁਰੂ ਘਰਾਂ ਪ੍ਰਤੀ ਸ਼ਰਧਾ ਦੇ ਨਾਲ ਹੀ ਸੰਭਵ ਹੋਇਆ ਹੈ।

ਇਹ ਵੀ ਪੜ੍ਹੋ  ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰੀ ਹਲਕੇ ਵਿਚ ਨੁੱਕੜ ਮੀਟਿੰਗਾਂ ਕੀਤੀਆਂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖੀ ਪ੍ਰਚਾਰ, ਵਿਦਿਆ ਦੇ ਪ੍ਰਸਾਰ ਅਤੇ ਸਿਹਤ ਸਹੂਲਤਾਂ ਲਈ ਲਗਾਤਾਰ ਕਾਰਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਚਾਰ ਲੱਖ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ ਅਤੇ ਅਪ੍ਰੈਲ ਤੱਕ 51 ਹਜ਼ਾਰ ਦਾ ਹੋਰ ਟੀਚਾ ਹੈ।ਪੱਤਰਕਾਰ ਵਾਰਤਾ ਦੌਰਾਨ ਐਡਵੋਕੇਟ ਧਾਮੀ ਨੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਤਬਦੀਲ ਕੀਤੀ ਗਈ ਸਿੱਟ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਕੇਵਲ ਸਿਆਸਤ ਕਰਨਾ ਹੈ। ਜੇਕਰ ਸਿੱਟ ਤਬਦੀਲ ਹੀ ਕਰਨੀ ਸੀ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਸਿੱਖ ਅਫ਼ਸਰ ਸ਼ਾਮਲ ਕੀਤੇ ਜਾਂਦੇ। ਉਨ੍ਹਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਸਬੰਧੀ ਕਿਹਾ ਕਿ ਇਸ ਵਿਚ ਐਫਆਈਆਰ ਦਰਜ ਕਰਵਾਉਣ ਬਾਅਦ ਵੀ ਪੁਲਿਸ ਦੀ ਕਾਰਗੁਜਾਰੀ ਨਿਰਾਸ਼ਾਜਨਕ ਹੈ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਵਾਪਰੀ ਮੰਦਭਾਗੀ ਘਟਨਾ; ਭਾਣਜੀ ਨੂੰ ਬਚਾਉਂਦੇ ਮਾਮੇ ਦੀ ਨਹਿਰ ‘ਚ ਡੁੱ.ਬ.ਣ ਕਾਰਨ ਹੋਈ ਮੌ+ਤ

0

Bathinda News: Bathinda ਸ਼ਹਿਰ ‘ਚ ਵੀਰਵਾਰ ਨੂੰ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿੱਚ ਭਾਣਜੀ ਨੂੰ ਬਚਾਉਂਦੇ ਹੋਏ ਇੱਕ ਮਾਮੇ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਦਕਿ ਨਬਾਲ ਭਾਂਜੀ ਨੂੰ ਰਾਹਗੀਰਾਂ ਨੇ ਬਚਾ ਲਿਆ। ਚਾਰ ਕੁੜੀਆਂ ਦੇ ਪਿਤਾ ਮ੍ਰਿਤਕ ਪੰਕਜ ਦਾਸ ਦੇ ਘਰ ਇੱਕ ਦਿਨ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਸਥਾਨਕ ਬਠਿੰਡਾ ਨਹਿਰ ਦੇ ਨਜ਼ਦੀਕ ਸਥਿਤ ਨੈਸ਼ਨਲ ਕਲੋਨੀ ਦੇ ਵਿੱਚ ਰਹਿਣ ਵਾਲੇ ਇੱਕ ਪ੍ਰਵਾਸੀ ਪਰਿਵਾਰ ਦੇ ਭੈਣ ਭਰਾ ਅੱਜ ਆਪਸ ਵਿੱਚ ਲੜ ਪਏ। ਇਸ ਦੌਰਾਨ ਗੁੱਸੇ ਵਿੱਚ ਆਈ 14 ਸਾਲਾ ਭੈਣ ਕੋਮਲ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ  ਫ਼ੌਜ ‘ਚ ਭਰਤੀ ਦੀ ਤਿਆਰੀ ਕਰਦੇ 20 ਸਾਲਾਂ ਨੌਜਵਾਨਾਂ ਦੀ ਖੇਡ ਮੈਦਾਨ ‘ਚ ਹੋਈ ਮੌ+ਤ

ਇਸ ਦਾ ਪਤਾ ਲੱਗਦੇ ਹੀ ਮਾਮਾ ਪੰਕਜ ਦਾਸ (35ਸਾਲ) ਵੀ ਪਿੱਛੇ ਭੱਜਿਆ ਅਤੇ ਆਪਣੀ ਭਾਣਜੀ ਨੂੰ ਬਚਾਉਣ ਦੇ ਲਈ ਉਸਨੇ ਪਿੱਛੇ ਹੀ ਨਹਿਰ ਵਿੱਚ ਛਾਲ ਮਾਰ ਦਿੱਤੀ। ਪ੍ਰੰਤੂ ਉਸਨੂੰ ਪਾਣੀ ਵਿੱਚ ਤੈਰਨਾ ਨਹੀਂ ਆਉਂਦਾ ਸੀ। ਘਟਨਾ ਦਿਨ ਸਮੇਂ ਵਾਪਰੀ ਹੋਣ ਕਾਰਨ ਇੱਥੇ ਗੁਜਰਦੇ ਰਾਹਗੀਰਾਂ ਨੇ ਵੀ ਦੇਖ ਕੇ ਰੌਲਾ ਪਾ ਦਿੱਤਾ ਅਤੇ ਇੱਕ ਨੌਜਵਾਨ ਨੇ ਇਹਨਾਂ ਨੂੰ ਬਚਾਉਣ ਦੇ ਲਈ ਨਹਿਰ ਵਿੱਚ ਛਲਾਂਗ ਲਗਾ ਦਿੱਤੀ। ਲੋਕਾਂ ਦੀ ਮੱਦਦ ਨਾਲ ਥੋੜੇ ਸਮੇਂ ਬਾਅਦ ਹੀ ਕੋਮਲ ਨੂੰ ਤਾਂ ਬਚਾ ਲਿਆ ਗਿਆ ਪ੍ਰੰਤੂ ਪਾਣੀ ਦੇ ਤੇਜ਼ ਬਹਾਅ ਦੇ ਵਿੱਚ ਪੰਕਜ ਦਾਸ ਡੁੱਬ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਸੇਵਾਵਾਂ ਖ਼ਤਮ ਕਰਨ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਵੱਡਾ ਐਲਾਨ; ਕਿਹਾ ਸੱਚ ਸੰਗਤਾਂ ਅੱਗੇ ਰੱਖਾਂਗੇ

ਡੁੱਬੇ ਹੋਏ ਨੌਜਵਾਨ ਨੂੰ ਕੱਢਣ ਦੇ ਲਈ ਐਨਡੀਆਰਐਫ਼ ਦੀਆਂ ਟੀਮਾਂ ਵੀ ਮੌਕੇ ‘ਤੇ ਪੁੱਜੀਆਂ ਅਤੇ ਉਹਨਾਂ ਵੱਲੋਂ ਵੀ ਬਚਾਉਣ ਲਈ ਮੁਹਿੰਮ ਚਲਾਈ ਗਈ। ਪ੍ਰੰਤੂ ਉਸ ਸਮੇਂ ਤੱਕ ਕਾਫੀ ਦੇਰ ਹੋ ਗਈ ਸੀ। ਜਿਸਤੋਂ ਬਾਅਦ ਸ਼ਾਮ 6 ਵਜੇ ਦੇ ਕਰੀਬ ਪੰਕਜ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਥਰਮਲ ਦੇ ਏਐਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਿਲ ਹਸਪਤਾਲ ਦੇ ਮੁਰਦਾ ਘਰ ਵਿੱਚ ਪਹੁੰਚਾ ਦਿੱਤਾ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

0

 👉ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Sri Anandpur Sahib News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ।ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ ਸਾਲਾਨਾ ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ।ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 5000 ਪੁਲਿਸ ਕਰਮੀਆਂ ਦੀ ਨਫ਼ਰੀ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ  Punjab ‘ਚ ਮੁੜ ਵੱਡੇ ਪੱਧਰ ‘ਤੇ ਹੋਏ ਤਬਾਦਲੇ, 42 IAS ਤੇ PCS ਅਧਿਕਾਰੀ ਬਦਲੇ

ਹਵਾਈ ਨਿਗਰਾਨੀ ਅਤੇ ਭੀੜ ਦੀ ਨਿਗਰਾਨੀ ਲਈ ਛੇ ਡਰੋਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ’ਤੇ ਕੀਤੀ ਜਾਵੇਗੀ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਬਹੁਤ ਹੀ ਨਿਮਰਤਾ ਨਾਲ ਪੇਸ਼ ਆਉਣ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੇ ਸ਼ਾਂਤੀਪੂਰਨ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰੂਪਨਗਰ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਮਰੱਥਾ ਅਨੁਸਾਰ ਕੁੱਲ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ ਅਤੇ ਸੰਗਤਾਂ ਦੇ ਮਾਰਗਦਰਸ਼ਨ ਲਈ ਪਾਰਕਿੰਗ ਅਤੇ ਰੂਟਾਂ ਲਈ ਇੱਕ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ।ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਨੂੰ ਸ਼ਟਲ ਬੱਸ ਸੇਵਾਵਾਂ, ਪਾਰਕਿੰਗ ਪੁਆਇੰਟਾਂ, ਡਾਕਰਟਰੀ ਸਹੂਲਤਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਵੇਰਵਿਆਂ ਵਿੱਚ ਮਦਦ ਕਰਨ ਲਈ ਵੱਖ-ਵੱਖ ਥਾਵਾਂ ’ਤੇ ਕਿਊਆਰ-ਕੋਡ ਅਧਾਰਤ ਜਾਣਕਾਰੀ ਪ੍ਰਣਾਲੀਆਂ ਸਥਾਪਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  Vigilance Bureau ਨੇ FCI ਦੇ ਅਧਿਕਾਰੀ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਹਿਰ ਦੀਆਂ ਪਹੁੰਚ ਸੜਕਾਂ ਨੂੰ ਕਵਰ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਟ੍ਰੈਫਿਕ ਦੀ ਆਮਦ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਵਿਖੇ ਸੀਸੀਟੀਵੀ ਕੰਟਰੋਲ ਰੂਮ ਰਾਹੀਂ 24 ਘੰਟੇ ਲਾਈਵ ਨਿਗਰਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਚਰਨ ਗੰਗਾ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਭੀੜ ਪ੍ਰਬੰਧਨ ਲਈ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਸਿੱਖ ਭਾਈਚਾਰੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ ਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰੀ ਹਲਕੇ ਵਿਚ ਨੁੱਕੜ ਮੀਟਿੰਗਾਂ ਕੀਤੀਆਂ

0

Bathinda News: ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਕੜੀ ਹੇਠਾਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਬਠਿੰਡਾ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਗਠਨ ਨੂੰ ਜਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਸ਼ਹਿਰ ਦੇ ਲਗਭਗ 15 ਵਾਰਡਾਂ ਵਿੱਚ ਨੁੱਕੜ ਸਭਾਵਾਂ ਨੂੰ ਸੰਬੋਧਨ ਕੀਤਾ।ਦੌਰੇ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਪਾਰਟੀ ਵਰਕਰ ਸਭਾਵਾਂ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋ  ਮਸ਼ਹੂਰ Punjabi Singer ਦੇ ਮੈਨੇਜਰ ਨੂੰ ਮਿਲੀ ਧਮਕੀ, ਕੀਤੀ 10 ਕਰੋੜ ਦੀ ਮੰਗ

ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਹੁਣ ਤੋਂ ਹੀ ਜੁੱਟ ਜਾਣ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣ।ਨੁੱਕੜ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਗੰਭੀਰ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਬੋਲਬਾਲਾ ਹੈ। ਆਮ ਨਾਗਰਿਕ ਤੋਂ ਲੈ ਕੇ ਵਪਾਰੀ ਵਰਗ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਇਹ ਵੀ ਪੜ੍ਹੋ  Patiala ‘ਚ ਤੜਕਸਾਰ PRTC ਬੱਸ ਅਤੇ ਸਕਾਰਪੀਓ ਕਾਰ ‘ਚ ਭਿਆਨਕ ਹਾ+ਦ+ਸਾ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸ਼ਾਸਨ ਦੌਰਾਨ ਸੂਬੇ ਵਿੱਚ ਸਰਵਪੱਖੀ ਵਿਕਾਸ ਹੋਇਆ ਸੀ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਸੀ। ਹੁਣ ਲੋਕ ਮੁੜ ਇੱਕ ਵਾਰ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌਰ ‘ਤੇ ਦੇਖਣਾ ਚਾਹੁੰਦੇ ਹਨ।ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਓਮ ਪ੍ਰਕਾਸ਼ ਸਰਮਾ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਿਉਂਦ ਜ਼ਬਰ ਵਿਰੁਧ ਜਥੇਬੰਦੀਆਂ ਵੱਲੋਂ ਬਠਿੰਡਾ ‘ਚ 6 ਨੂੰ ਸਾਂਝੇ ਮੁਜ਼ਾਹਰੇ ਦਾ ਐਲਾਨ

0

Barnala News: ਪਿੰਡ ਜਿਉਂਦ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ – ਉਗਰਾਹਾਂ) ਦੇ ਇਕੱਠ ਉੱਤੇ 18 ਫਰਵਰੀ ਨੂੰ ਪੁਲਿਸ ਵੱਲੋਂ ਕੀਤੇ ਅੰਨ੍ਹੇ ਜਬਰ ਖਿਲਾਫ ਚਾਰ ਦਰਜਨ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਡੀ ਸੀ ਦਫਤਰ ਬਠਿੰਡਾ ਅੱਗੇ ਇਕੱਠੇ ਹੋ ਕੇ ਸ਼ਹਿਰ ‘ਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ। ਜਥੇਬੰਦੀਆਂ ਨੇ ਇਸ ਮੌਕੇ ਐਸ ਐਸ ਪੀ ਸਮੇਤ ਹੋਰਨਾਂ ਜਿੰਮੇਵਾਰ ਅਧਿਕਾਰੀਆਂ ਖਿਲਾਫ ਇਰਾਦਾ ਕਤਲ ਅਤੇ ਅਗਵਾ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਵੀ ਰੱਖੀ। ਇਸ ਸਬੰਧ ਵਿਚ ਵੀਰਵਾਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਅਧਿਆਪਕਾਂ, ਬਿਜਲੀ ਕਾਮਿਆਂ, ਤਰਕਸ਼ੀਲਾਂ , ਠੇਕਾ ਮੁਲਾਜ਼ਮਾਂ , ਵਿਦਿਆਰਥੀਆਂ, ਸਾਹਿਤ ਸੱਭਿਆਚਾਰ ਕਾਮਿਆਂ ਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਕਿਸਾਨਾਂ ਉੱਪਰ ਜੁਲਮ ਕਰਨ ਅਤੇ ਕਿਸਾਨ ਚਰਨਜੀਤ ਸਿੰਘ ਨੂੰ ਅਗਵਾ ਕਰਕੇ ਸਿਰ ਭੰਨਣ ਤੇ ਲੱਤ ਚਕਨਾਚੂਰ ਕਰਨ ਤੋਂ ਇਲਾਵਾ ਇੱਕ ਨੌਜਵਾਨ ‘ਤੇ ਹਮਲਾ ਕਰਕੇ ਹੱਥ ਦੋਫਾੜ ਕਰਨ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਤਾਨਾਸ਼ਾਹੀ ਕਦਮ ਕਰਾਰ ਦਿੱਤਾ। ਉਹਨਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਵਿਦੇਸ਼ੀ ਧਾੜਵੀਆਂ ਵਾਂਗ ਸਮੁੱਚੇ ਪਿੰਡ ਦੇ ਮਜ਼ਦੂਰਾਂ ਕਿਸਾਨਾਂ, ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਤੋਂ ਇਲਾਵਾ ਬੇਜ਼ੁਬਾਨ ਜਾਨਵਰਾਂ ਉੱਤੇ ਸਬਕ ਸਿਖਾਉਣ ਦੇ ਇਰਾਦੇ ਨਾਲ ਅੰਨ੍ਹਾ ਤਸ਼ੱਦਦ ਢਾਹਿਆ ਗਿਆ। ਆਗੂਆਂ ਨੇ ਇਸ ਹਮਲੇ ਨੂੰ ਸਮੁੱਚੀ ਕਿਸਾਨ ਤੇ ਲੋਕ ਲਹਿਰ ‘ਤੇ ਹਮਲਾ ਕ਼ਰਾਰ ਦਿੰਦਿਆਂ ਇਸਦਾ ਸਾਂਝੇ ਸੰਘਰਸ਼ ਦੇ ਜ਼ੋਰ ਮੂੰਹ ਤੋੜ ਜਵਾਬ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ  ਮਸ਼ਹੂਰ Punjabi Singer ਦੇ ਮੈਨੇਜਰ ਨੂੰ ਮਿਲੀ ਧਮਕੀ, ਕੀਤੀ 10 ਕਰੋੜ ਦੀ ਮੰਗ

ਉਹਨਾਂ ਆਖਿਆ ਕਿ ਇਸ ਹਮਲੇ ਦਾ ਨਿਸ਼ਾਨਾ ਪਿੰਡ ਜਿਉਂਦ ਵਿਖੇ ਮੁਜਾਰੇ ਕਿਸਾਨਾਂ ਨੂੰ ਸੈਂਕੜੇ ਏਕੜ ਜ਼ਮੀਨ ਤੋਂ ਉਜਾੜ ਕੇ ਪੰਜਾਬ ਦੇ ਕਿਸਾਨਾਂ ਤੋਂ ਜ਼ਬਰੀ ਜ਼ਮੀਨਾਂ ਖੋਹਣ ਤੋਂ ਇਲਾਵਾ ਸਾਮਰਾਜੀ ਮੁਲਕਾਂ ਅਤੇ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਲਈ ਰਾਹ ਪੱਧਰਾ ਕਰਨਾ ਹੈ ਜਿਸਨੂੰ ਕਦਾਚਿੱਤ ਬਰਦਾਸ਼ਤ ਕੀਤਾ ਜਾਵੇਗਾ। ਉਹਨਾਂ ਦੋਸ਼ ਲਾਇਆ ਕਿ ਪੁਲਿਸ ਕੋਲ ਜ਼ਖਮੀਆਂ ਦੇ ਬਿਆਨ ਦਰਜ਼ ਹੋਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਖਿਲਾਫ ਪਰਚਾ ਦਰਜ ਨਹੀਂ ਕੀਤਾ ਗਿਆ ਜ਼ੋ ਕਿ ਕਾਨੂੰਨ ਮੁਤਾਬਕ ਜ਼ਰੂਰੀ ਹੈ। ਮੀਟਿੰਗ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਪੰਨੂ, ਬੀ ਕੇ ਯੂ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਜੀਰਾ, ਬੀਕੇਯੂ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ, ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਆਲ ਇੰਡੀਆ ਕਿਸਾਨ ਸਭਾ ਦੇ ਕਿਰਨਜੀਤ ਸਿੰਘ ਸੇਖੋਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾਕਟਰ ਦਰਸ਼ਨਪਾਲ, ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਜਸਵਿੰਦਰ ਸਿੰਘ, ਪੀ ਐਸ ਯੂ ਲਲਕਾਰ ਦੀ ਆਗੂ ਪਰਮਿੰਦਰ ਕੌਰ, ਪਾਵਰਕਾਮ ਐਂਡ ਟਰਾਸਕੋ ਯੂਨੀਅਨ ਦੇ ਆਗੂ ਬਲਿਹਾਰ ਸਿੰਘ ਕਟਾਰੀਆ,ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਆਗੂ ਬਲਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝਬੇਲਵਾਲੀ, ਦੁਆਬਾ ਕਿਸਾਨ ਦੇ ਆਗੂ ਮਨਜੀਤ ਸਿੰਘ ਰਾਏ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਦਰਸ਼ਨ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਰੇਸ਼ਮ ਸਿੰਘ ਖੇਮੂਆਣਾ, ਕਿਰਤੀ ਯੂਨੀਅਨ ਪੰਜਾਬ ਦੇ ਹਰਦੇਵ ਸਿੰਘ ਸੰਧੂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ,

ਇਹ ਵੀ ਪੜ੍ਹੋ  Patiala ‘ਚ ਤੜਕਸਾਰ PRTC ਬੱਸ ਅਤੇ ਸਕਾਰਪੀਓ ਕਾਰ ‘ਚ ਭਿਆਨਕ ਹਾ+ਦ+ਸਾ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਹਰਭਜਨ ਸਿੰਘ ਬੁੱਟਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਰਾਜਿੰਦਰ ਸਿੰਘ ਭਦੌੜ, ਬੀਕੇਯੂ ਏਕਤਾ ਡਕੌਂਦਾ ( ਬੁਰਜ ਗਿੱਲ) ਦੇ ਆਗੂ ਦਰਸ਼ਨ ਸਿੰਘ ਉੱਗੋਕੇ, ਪੈਪਸੀਕੋ ਵਰਕਰ ਯੂਨੀਅਨ ਚੰਨੋ ਦੇ ਵਿਕਰਮਜੀਤ ਸਿੰਘ ,ਬੀਕੇਯੂ ਬਹਿਰਾਮ ਕੇ ਦੇ ਆਗੂ ਬਲਵੰਤ ਸਿੰਘ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਪਲਸ ਮੰਚ ਦੇ ਆਗੂ ਹਰਵਿੰਦਰ ਦੀਵਾਨਾ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ, ਸੀਟੂ ਦੇ ਆਗੂ ਸ਼ੇਰ ਸਿੰਘ ਫਰਵਾਹੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਗੋਬਿੰਦ ਸਿੰਘ ਛਾਜਲੀ, ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਦੇ ਆਗੂ ਅਮਰਿੰਦਰ ਸਿੰਘ ਹੈਪੀ, ਜੀ ਐਚ ਟੀ ਪੀ ਠੇਕਾ ਮੁਲਾਜਮ ਯੂਨੀਅਨ ਅਜ਼ਾਦ ਦੇ ਲਛਮਣ ਸਿੰਘ, ਪੰਜਾਬ ਰੋਡਵੇਜ਼ ਪਨਬਸ ਤੇ ਪੀਆਰਟੀਸੀ ਕੰਡਕਟਰ ਯੂਨੀਅਨ ਦੇ ਆਗੂ ਜਲੌਰ ਸਿੰਘ, ਫਰਦ ਕੇਂਦਰ ਯੂਨੀਅਨ ਦੇ ਆਗੂ ਸਤਨਾਮ ਸਿੰਘ, ਵੇਰਕਾ ਮਿਲਕ ਐਂਡ ਕੈਟਲ ਫੀਡ ਪਲਾਂਟ ਆਊਟਸੋਰਸ ਯੂਨੀਅਨ ਦੇ ਆਗੂ ਸੰਦੀਪ ਸੰਜੂ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੋਹਣ ਸਿੰਘ, ਬੀ ਕੇ ਯੂ ਭਟੇਰੀ ਦੇ ਗੁਰਧਿਆਨ ਸਿੰਘ , ਦਲਿਤ ਤੇ ਮੁਕਤੀ ਮੋਰਚਾ ਪੰਜਾਬ ਦੇ ਬਹਾਲ ਸਿੰਘ ਬੇਨੜਾ, ਐਸ ਕੇ ਐਮ ਹਰਿਆਣਾ ਦੇ ਆਗੂ ਭਗਵਾਨ ਪਾਲ ਸਿੰਘ ਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਆਗੂ ਬਲਜੀਤ ਸਿੰਘ ਸੰਧੂ , ਮੀਟਰ ਰੀਡਰ ਯੂਨੀਅਨ ਬਿਜਲੀ ਬੋਰਡ ਦੇ ਆਗੂ ਜਤਿੰਦਰ ਸਿੰਘ ਭੰਗੂ ਤੋਂ ਇਲਾਵਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ,ਸਵਿੰਦਰ ਸਿੰਘ ਚੁਤਾਲਾ, ਜੋਰਾ ਸਿੰਘ ਨਸਰਾਲੀ ਤੇ ਰੂਪ ਸਿੰਘ ਛੰਨਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੇਵਾਵਾਂ ਖ਼ਤਮ ਕਰਨ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦਾ ਵੱਡਾ ਐਲਾਨ; ਕਿਹਾ ਸੱਚ ਸੰਗਤਾਂ ਅੱਗੇ ਰੱਖਾਂਗੇ

0

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਦੇ ਮੁੱਖ ਗਰੰਥੀ ਗਿਆਨੀ ਰਘਬੀਰ ਸਿੰਘ ਨੇ ਆਪਣੀਆਂ ਸੇਵਾਵਾਂ ਸਮਾਪਤ ਹੋਣ ਤੋਂ ਬਾਅਦ ਸਿੱਖ ਸੰਗਤਾਂ ਅੱਗੇ ਸਚਾਈ ਰੱਖਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਤੋਂ ਬਾਅਦ ਆਪਣਾ ਪੱਖ ਮੀਡੀਆ ਅੱਗੇ ਰੱਖਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬਾਦਲਾਂ ਖਿਲਾਫ਼ ਸੁਣਾਇਆ ਫੈਸਲਾ ਹੀ ਉਨ੍ਹਾਂ ਦੀ ਸੇਵਾਮੁਕਤੀ ਦਾ ਆਧਾਰ ਬਣਿਆ ਹੈ।

ਇਹ ਵੀ ਪੜ੍ਹੋ  Punjab ‘ਚ ਮੁੜ ਵੱਡੇ ਪੱਧਰ ‘ਤੇ ਹੋਏ ਤਬਾਦਲੇ, 42 IAS ਤੇ PCS ਅਧਿਕਾਰੀ ਬਦਲੇ

ਉਨ੍ਹਾਂ ਇਹ ਵੀ ਖੁਲਾਸਾ ਕੀਤਾ ਹੈ ਕਿ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋ ਫਕਰ-ਏ-ਕੌਮ ਦਾ ਅਵਾਰਡ ਵਾਪਸ ਲੈਣ ਦੇ ਫੈਸਲੇ ਨੂੰ ਪਲਟਣ ਅਤੇ ਬਾਦਲਾਂ ਨਾਲ ਮਿਲ ਕੇ ਚੱਲਣ ਲਈ ਦਬਾਅ ਪਾਇਆ ਜਾ ਰਿਹਾ ਸੀ। ਉਹਨਾਂ ਦਾਅਵਾ ਕੀਤਾ ਕਿ ਦੋ ਦਸੰਬਰ ਦੇ ਫੈਸਲੇ ਤੋਂ ਬਾਅਦ ਹੀ ਉਹਨਾਂ ਨੂੰ ਅਹਿਸਾਸ ਹੋ ਗਿਆ ਸੀ ਕਿ ਆਉਣ ਵਾਲੇ ਸਮੇਂ ਦੇ ਵਿੱਚ ਉਨਾਂ ਦੀਆਂ ਸੇਵਾਵਾਂ ਨੂੰ ਖਤਮ ਕੀਤਾ ਜਾਵੇਗਾ ਤੇ ਇਸੇ ਕੜੀ ਤਹਿਤ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਉੱਪਰ ਝੂਠੇ ਦੋਸ਼ ਲਗਾ ਕੇ ਹਟਾਇਆ ਗਿਆ ਅਤੇ ਉਸ ਤੋਂ ਬਾਅਦ ਮੇਰੇ ਸਮੇਤ ਗਿਆਨੀ ਸੁਲਤਾਨ ਸਿੰਘ ਵਿਰੁੱਧ ਇਹੀ ਫੈਸਲਾ ਲਿਆ ਗਿਆ ਅਤੇ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾਵਾਂ ਨੂੰ ਖਤਮ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  Vigilance Bureau ਨੇ FCI ਦੇ ਅਧਿਕਾਰੀ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਗੁਰੂ ਦੇ ਭੈਅ ਵਿੱਚ ਰਹਿ ਕੇ ਇਸ ਗੱਲ ਦਾ ਤਹੱਈਆ ਕਰਦੇ ਹਨ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਫੈਲੇ ਭਰਿਸ਼ਟਾਚਾਰ ਅਤੇ ਇਸ ਉੱਪਰ ਇੱਕ ਪਰਿਵਾਰ ਦੇ ਕਬਜ਼ੇ ਨੂੰ ਖਤਮ ਕਰਵਾਉਣ ਦੇ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜਿਹੜੇ ਦੋਸ਼ ਪਿਛਲੇ ਦਿਨੀ ਉਹਨਾਂ ਵੱਲੋਂ ਜਲੰਧਰ ਵਿਖੇ ਲਗਾਏ ਗਏ ਸਨ, ਉਹਨਾਂ ਉੱਪਰ ਉਹ ਅੱਜ ਵੀ ਕਾਇਮ ਹਨ ਅਤੇ ਇਜ ਸਬੰਧੀ ਸਾਰੇ ਸਬੂਤ ਸਿੱਖ ਕੌਮ ਦੇ ਅੱਗੇ ਰੱਖਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895439