Home Blog Page 142

Punjab Police ਦੀ ਚਰਚਿਤ ਮਹਿਲਾ Inspector 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਗੰਨਮੈਂਨ ਸਮੇਤ ਗ੍ਰਿਫਤਾਰ

0

Moga News: Punjab Police ਦੀ ਇੱਕ ਚਰਚਿਤ ਮਹਿਲਾ Inspector ਨੂੰ ਵਿਜੀਲੈਂਸ ਬਿਉਰੋ ਨੇ ਬੀਤੀ ਦੇਰ ਰਾਤ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗੰਨਮੈਂਨ ਸਮੇਤ ਗ੍ਰਿਫਤਾਰ ਕੀਤਾ ਹੈ। ਮਹਿਲਾ ਇੰਸਪੈਕਟਰ ਦੀ ਪਹਿਚਾਣ ਸੁਨੀਤਾ ਬਾਵਾ ਵਜੋਂ ਹੋਈ ਹੈ, ਜੋਕਿ ਜ਼ਿਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾ ਵਿਖੇ ਬਤੌਰ ਤੈਨਾਤ ਸੀ। ਜਦਕਿ ਗੰਨਮੈਨ ਦਾ ਨਾਮ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਵਜੋਂ ਹੋਈ ਹੈ। ਸੂਚਨਾ ਮੁਤਾਬਕ ਕੁੱਝ ਦਿਨ ਪਹਿਲਾਂ ਇਸ ਥਾਣੇ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਸ਼ਿਆਂ ਸਮੇਤ ਕਾਬੂ ਕੀਤਾ ਸੀ।

ਇਹ ਵੀ ਪੜ੍ਹੋ  ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਚਾਵਲਾ ਤੇ ਸਹਿਯੋਗੀਆਂ ਦੀਆਂ ਮੁਸ਼ਕਿਲਾਂ ਵਧੀਆਂ, ਪੁਲਿਸ ਨੇ ਪੁਛਗਿੱਛ ਲਈ ਸੱਦਿਆ

ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਹੁਣ ਮਹਿਲਾ ਇੰਸਪੈਕਟਰ ਵੱਲੋਂ ਇਸ ਕੇਸ ਵਿਚ ਰਾਜਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਉਲਝਾਉਣ ਦਾ ਡਰਾਵਾ ਦਿੱਤਾ ਜਾ ਰਿਹਾ ਸੀ। ਇਸ ਡਰਾਵੇਂ ਦੇ ਵਜੋਂ ਉਹ ਪਹਿਲਾਂ ਉਸ ਕੋਲੋਂ 50 ਹਜ਼ਾਰ ਰੁਪਏ ਲੈ ਚੁੱਕੀ ਸੀ ਤੇ 50 ਹਜ਼ਾਰ ਹੋਰ ਮੰਗ ਰਹੀ ਸੀ। ਜਿਸਦੇ ਬਾਰੇ ਮੁਦਈ ਵੱਲੋਂ ਵਿਜੀਲੈਂਸ ਬਿਉਰੋ ਫ਼ਿਰੋਜਪੁਰ ਨੂੰ ਸੂਚਿਤ ਕੀਤਾ ਗਿਆ। ਵਿਜੀਲੈਂਸ ਦੀ ਟੀਮ ਨੇ ਇੰਸਪੈਕਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਦੇਰ ਰਾਤ ਜੀਰਾ ਰੋਡ ‘ਤੇ ਇੰਸਪੈਕਟਰ ਸੁਨੀਤਾ ਬਾਵਾ ਅਤੇ ਗੰਨਮੈਨ ਗੁਰਅਵਤਾਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸਵਤ ਲੈਂਦੇ ਹੋਏ ਕਾਬੂ ਕਰ ਲਿਆ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਅਗਲੇਰੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਚਾਵਲਾ ਤੇ ਸਹਿਯੋਗੀਆਂ ਦੀਆਂ ਮੁਸ਼ਕਿਲਾਂ ਵਧੀਆਂ, ਪੁਲਿਸ ਨੇ ਪੁਛਗਿੱਛ ਲਈ ਸੱਦਿਆ

0

👉ਸੁਖਬੀਰ ਬਾਦਲ ਨੂੰ ਮਿਲਦਿਆਂ ਬੀਬੀ ਦੀਆਂ ਤਸਵੀਰਾਂ ਹੋਈਆਂ ਜਨਤਕ
Sri Anandpur Sahib News : ਪਿਛਲੇ ਕਈਂ ਦਿਨਾਂ ਤੋਂ ਪੰਜਾਬ ਦੇ ਧਾਰਮਿਕ ਤੇ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਬਲਾਤਕਾਰ ਦੇ ਕਥਿਤ ਦੋਸ਼ੀ ਅਮਰਜੀਤ ਚਾਵਲਾ ਅਤੇ ਉਸਦੇ ਸਹਿਯੋਗੀਆਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪਤਾ ਚੱਲਿਆ ਹੈ ਕਿ ਇਸ ਮਾਮਲੇ ਵਿਚ ਸ਼੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਮਹਿਲਾ ਨੂੰ ਅਸ਼ਲੀਲ ਤਸਵੀਰਾਂ ਭੇਜਣ ਵਾਲੇ ਵਧੀਕ ਹੈੱਡ ਗਰੰਥੀ ਮਲਕੀਤ ਸਿੰਘ, ਚਾਵਲਾ ਦੇ ਡਰਾਈਵਰ ਮੋਹਨ ਸਿੰਘ ਨੂੰ ਅੱਜ ਪੁਛਗਿਛ ਲਈ ਥਾਣੇ ਬੁਲਾਇਆ ਹੈ।

ਇਹ ਵੀ ਪੜ੍ਹੋ 👉ਚਿਤਕਾਰਾ ਤੋਂ ਬਾਅਦ LPU ‘ਚ ਹਿੰਸਕ ਪ੍ਰਦਰਸ਼ਨ, ਕੀਤੀ ਭੰਨਤੋੜ, 3 ਜ਼ਿਲ੍ਹਿਆਂ ਦੀ ਪੁਲਿਸ ਨੇ ਸੰਭਾਲੀ ਸਥਿਤੀ, ਦੇਖੋ ਵੀਡੀਓ

ਇਸੇ ਤਰ੍ਹਾਂ ਇਹ ਵੀ ਦਸਿਆ ਜਾ ਰਿਹਾ ਕਿ ਇੱਕ ਔਰਤ ਨੂੰ ਵੀ ਭਲਕੇ ਲਈ ਸੱਦਿਆ ਗਿਆ। ਦਸਣਾ ਬਣਦਾ ਹੈ ਕਿ ਇਸ ਮਾਮਲੇ ਵਿਚ ਪੀੜਤ ਬੀਬੀ ਦੀ ਸ਼ਿਕਾਇਤ ‘ਤੇ 21 ਅਗਸਤ ਨੁੰ ਪੁਲਿਸ ਨੇ ਅਮਰਜੀਤ ਚਾਵਲਾ ਵਿਰੁਧ ਬਲਾਤਰ ਦਾ ਪਰਚਾ ਦਰਜ਼ ਕੀਤਾ ਸੀ। ਪ੍ਰੰਤੂ ਇਸਦੀ ਭਿਣਕ ਇੱਕ ਮਹੀਨੇ ਬਾਅਦ ਹੀ ਨਿਕਲੀ। ਇਹ ਵੀ ਕਿਹਾ ਜਾ ਰਿਹਾ ਕਿ ਆਪਣੇ ਵਿਰੁਧ ਪਰਚਾ ਦਰਜ਼ ਹੁੰਦੇ ਹੀ ਚਾਵਲਾ ਵਿਦੇਸ਼ ਫ਼ਰਾਰ ਹੋ ਗਿਆ ਸੀ। ਜਿਸਦੇ ਚੱਲਦੇ ਹੁਣ ਉਸਦੇ ਨਜ਼ਦੀਕੀਆਂ ਵਿਰੂਧ ਸਿਕੰਜ਼ਾ ਕਸਿਆ ਜਾ ਰਿਹਾ।

ਇਹ ਵੀ ਪੜ੍ਹੋ 👉ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

ਉਧਰ, ਇਸ ਬੀਬੀ ਵੱਲੋਂ ਆਪਣੇ ਨਾਲ ਹੋ ਰਹੇ ਧੱਕੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਦੇ ਦਾਅਵੇ ਤੋਂ ਬਾਅਦ ਹੁਣ ਉਸਦੀਆਂ ਸੁਖਬੀਰ ਬਾਦਲ ਨਾਲ ਮਿਲਦਿਆਂ ਦੀਆਂ ਫ਼ੋਟੋਆਂ ਸ਼ੋੋਸਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ। ਹਾਲਾਂਕਿ ਅਕਾਲੀ ਦਲ ਦਾ ਤਰਕ ਹੈ ਕਿ ਉਨ੍ਹਾਂ ਦੇ ਪ੍ਰਧਾਨ ਨੂੰ ਹਰ ਰੋਜ਼ ਸੈਕੜੇ ਲੋਕ ਮਿਲਦੇ ਹਨ ਤੇ ਫ਼ੋਟੋਆਂ ਖਿਚਵਾਉਂਦੇ ਹਨ। ਜਦਕਿ ਇਸ ਮਾਮਲੇ ਵਿਚ ਅਕਾਲੀ ਦਲ(ਪੁਨਰ ਸੁਰਜੀਤੀ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਿਅੰਗ ਕਸਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਿਤਕਾਰਾ ਤੋਂ ਬਾਅਦ LPU ‘ਚ ਹਿੰਸਕ ਪ੍ਰਦਰਸ਼ਨ, ਕੀਤੀ ਭੰਨਤੋੜ, 3 ਜ਼ਿਲ੍ਹਿਆਂ ਦੀ ਪੁਲਿਸ ਨੇ ਸੰਭਾਲੀ ਸਥਿਤੀ, ਦੇਖੋ ਵੀਡੀਓ

Kapurthala News : ਦੋ ਦਿਨ ਪਹਿਲਾਂ ਪਟਿਆਲਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਹੰਗਾਮੇ ਤੋਂ ਬਾਅਦਬੀਤੀ ਦੇਰ ਰਾਤ ਜਲੰਧਰ ਦੇ ਫਗਵਾੜਾ ਦੀ ਨਾਮੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਵੱਲੋਂ ਹਿੰਸਕ ਪ੍ਰਦਰਸ਼ਨ ਕੀਤਾ ਗਿਆ। ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਅਤੇ ਉਸਦੀ ਮੌਤ ਸਬੰਧੀ ਖਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲਣ ਤੋਂ ਬਾਅਦ ਇੱਕਦਮ ਹਜ਼ਾਰਾਂ ਵਿਦਿਆਰਥੀ ਯੂਨੀਵਰਸਿਟੀ ਸੜਕਾਂ ‘ਤੇ ਉਤਰ ਆਏ। ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਕੁੱਝ ਥਾਵਾਂ ‘ਤੇ ਅੱਗ ਵੀ ਲਗਾ ਦਿੱਤੀ।

ਇਹ ਵੀ ਪੜ੍ਹੋ 👉ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਬਲਕਿ ਭੜਕੇ ਹੋਏ ਵਿਦਿਆਰਥੀਆਂ ਨੇ ਯੂਨੀਵਰਸਿਟੀ ਤੋਂ ਬਾਹਰ ਨਿਕਲ ਕੇ ਲੁਧਿਆਣਾ-ਜਲੰਧਰ ਰਾਸ਼ਟਰੀ ਰਾਜਮਾਰਗ ਉੱਪਰ ਧਰਨਾ ਲਗਾ ਦਿੱਤਾ। ਜਿਸ ਕਾਰਨ ਇੱਥੈ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਵਿਦਿਆਰਥੀਆਂ ਦੇ ਇਸ ਹਿੰਸਕ ਪ੍ਰਦਰਸ਼ਨਾਂ ਦੀਆਂ ਦਰਜ਼ਨਾਂ ਵੀਡੀਓਜ਼ ਸ਼ੋਸ਼ਲ ਮੀਡੀਆ ਊੱਪਰ ਵਾਈਰਲ ਹੋ ਰਹੀਆਂ ਹਨ। ਘਟਨਾ ਦਾ ਪਤਾ ਲੱਗਦੇ ਹੀ ਤਿੰਨ ਜ਼ਿਲ੍ਹਿਆਂ ਦੀ ਪੁਲਿਸ (ਕਪੂਰਥਲਾ, ਜਲੰਧਰ ਦਿਹਾਤੀ ਤੇ ਹੁਸ਼ਿਆਰਪੁਰ) ਵੱਡੀ ਗਿਣਤੀ ਵਿਚ ਪੁਲਿਸ ਪੁੱਜੀ, ਜਿਸਦੀ ਅਗਵਾਈ ਦੋ ਜ਼ਿਲ੍ਹਿਆਂ ਦੇ ਐਸਐਸਪੀਜ਼ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ 👉Patiala ‘ਚ ਸਥਿਤ ਚਿਤਕਾਰਾ ਯੂਨੀਵਰਸਿਟੀ ‘ਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਤੋਂ ਬਾਅਦ ਵੱਡਾ ਹੰਗਾਮਾ

ਇਸ ਦੌਰਾਨ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਇੱਥੇ ਕੰਮ ਕਰ ਰਹੇ ਇੱਕ ਬਾਹਰਲੇ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਵਿਦਿਆਰਥਣ ਨਾਲ ਬਲਾਤਕਾਰ ਕੀਤਾ ਗਿਆ, ਜਿਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਬਲਾਤਕਾਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਮੌਕੇ ਐਸਐਸਪੀ ਨੇ ਮੀਡੀਆ ਨੁੰ ਦਸਿਆ ਕਿ ਹੁਣ ਸਥਿਤੀ ਨੂੰ ਕੰਟਰੋਲ ਕਰ ਲਿਆ ਗਿਆ ਹੈ ਤੇ ਵਿਦਿਆਰਥੀਆਂ ਦਾ ਪੱਖ ਸੁਣਿਆ ਗਿਆ ਤੇ ਜਿਹੜੀ ਚਰਚਾ ਸ਼ੋਸ਼ਲ ਮੀਡੀਆ ‘ਤੇ ਫੈਲੀ ਹੈ, ਉਸਦੇ ਬਾਰੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦਸਿਆ ਕਿ ਵਿਦਿਆਰਥੀਆਂ ਨੇ ਰੰਜ਼ ਜ਼ਾਹਰ ਕੀਤਾ ਕਿ ਯੂਨੀਵਰਸਿਟੀ ਦੀ ਮੈਨੇਜਮੈਟ ਊਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਨਹੀਂ ਸੁਣਿਆ ਜਾਂਦਾ ਤੇ ਨਾਂ ਹੀ ਉਸਦਾ ਹੱਲ ਕੀਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

0

👉ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਮਨੁੱਖੀ ਅਧਿਕਾਰ ਕਮਿਸ਼ਨ ਸਮਰਪਿਤ : ਸ਼ੰਟੀ
👉ਮਨੁੱਖੀ ਅਧਿਕਾਰਾਂ ਸਬੰਧੀ ਕੋਈ ਵੀ ਸ਼ਿਕਾਇਤ ਵਟਸਐੱਪ ਨੰਬਰ 9855475547 ‘ਤੇ ਕੀਤੀ ਜਾ ਸਕਦੀ ਹੈ
Bathinda News : ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਭਾਰਤੀਯ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਅਤੇ ਸਟਾਰ ਵਿਊ ਰਿਜ਼ੋਰਟ ਭਗਤਾ ਭਾਈਕਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ ਦੌਰਾਨ ਜਣ ਸੁਣਵਾਈ ਕੀਤੀ। ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੁਣਵਾਈ ਕੈਂਪ ਆਯੋਜਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ Chief Minister Bhagwant Mann ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਮੰਤਵ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਅਤੇ ਪੀੜਤਾਂ ਨੂੰ ਸਮੇਂ-ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮਨੁੱਖੀ ਅਧਿਕਾਰਾਂ ਸਬੰਧੀ ਕਮਿਸ਼ਨ ਦੇ ਦਫਤਰ ਸੈਕਟਰ-34 ਏ, ਬਿਲਡਿੰਗ ਨੰਬਰ 220, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦਾ ਹੈ ਜਾਂ ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਭੇਜ ਸਕਦੇ ਹਨ। ਉਹਨਾਂ ਰਾਮਪੁਰਾ ਸਕੂਲ ਵਿਖੇ ਯੁੱਧ ਨਸ਼ਿਆ ਵਿਰੁੱਧ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਾ ਨਸ਼ੇ ਕਰਨ ਅਤੇ ਨਾਲ ਹੀ ਹੋਰਨਾਂ ਨੂੰ ਵੀ ਨਸ਼ੇ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ।ਇਸੇ ਤਰ੍ਹਾਂ ਕਮਿਸ਼ਨ ਦੇ ਵਟਸਐੱਪ ਨੰਬਰ 9855475547 ‘ਤੇ ਸ਼ਿਕਾਇਤ ਕਰਤਾ ਆਪਣਾ ਬੇਨਤੀ ਪੱਤਰ, ਆਧਾਰ ਕਾਰਡ ਅਤੇ ਪੁਲਸ ਜਾਂ ਕਿਸੇ ਹੋਰ ਅਦਾਰੇ ਨੂੰ ਕੀਤੀ ਗਈ ਸ਼ਿਕਾਇਤ ਦੀ ਕਾਪੀ ਭੇਜ ਸਕਦੇ ਹਨ। ਕਮਿਸ਼ਨ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ

ਪਦਮਸ਼੍ਰੀ ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਵੀ ਸੰਵੇਦਨਸ਼ੀਲ ਅਤੇ ਚੌਕਸ ਹੋਣ। ਇਸ ਦੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਜੀ.ਓਜ਼ ਦੀ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੀਆਂ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ।ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੀ ਉਲੰਘਣਾ ਹੋਣ ‘ਤੇ ਬਿਨਾਂ ਕਿਸੇ ਡਰ ਦੇ ਕਮਿਸ਼ਨ ਨਾਲ ਸੰਪਰਕ ਕਰਨ।ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਬੈਠਕ ਕਰਕੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ‘ਤੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ।ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਉੱਪ ਮੰਡਲ ਮਜਿਸਟਰੇਟ ਰਾਮਪੁਰਾ ਸ. ਬਲਕਰਨ ਸਿੰਘ, ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ਼੍ਰੀ ਪੰਕਜ ਕੁਮਾਰ, ਐੱਸ.ਪੀ. ਬਠਿੰਡਾ ਸ਼੍ਰੀ ਆਸਵੰਤ ਧਾਲੀਵਾਲ, ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਸ੍ਰੀ ਜਗਸੀਰ ਸਿੰਘ, ਲਾਈਫਕੇਅਰ ਫਾਊਂਡੇਸ਼ਨ ਤੋ ਸਤੀਸ਼ ਕੁਮਾਰ ਅਤੇ ਉਹਨਾਂ ਦੀ ਟੀਮ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Chief Minister Bhagwant Mann ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

0

👉ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ
👉ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ
Chandigarh News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸ਼ਰਧਾ ਦੇ ਉੱਚ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਐਕਟ ਦੇ ਉਪਬੰਧਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰੇਗੀ।ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਅਧਿਕਾਰਤ ਸੰਚਾਰ ਅਨੁਸਾਰ, ਇਹ ਮੀਟਿੰਗ 27 ਸਤੰਬਰ ਨੂੰ ਦੁਪਹਿਰ 1 ਵਜੇ ਸੈਕਟਰ 2, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ।

ਇਹ ਵੀ ਪੜ੍ਹੋ ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ

ਕੋਆਰਡੀਨੇਸ਼ਨ ਕਮੇਟੀ ਦੇ ਸਮੂਹ ਮੈਂਬਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਉਪਬੰਧਾਂ ਦੇ ਨਾਲ-ਨਾਲ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰੇਗੀ।ਇਸ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਐਸ. ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।ਇਹ ਮੀਟਿੰਗ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਕਮੇਟੀ ਨੂੰ ਇਸ ਕਾਨੂੰਨ ਦੇ ਉਪਬੰਧਾਂ ਅਤੇ ਇਸ ਦੇ ਲਾਗੂਕਰਨ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ

0

👉ਭਾਜਪਾ ਨੇ ਸਿਰਫ਼ ਸਕੀਮ ਦਾ ਨਾਂ ਨਹੀਂ ਬਦਲਿਆ, ਸਗੋਂ ਇਸ ਦੇ ਰੁਜ਼ਗਾਰ ਦੇ ਹਿੱਸਿਆਂ ਨੂੰ ਵੀ ਕਮਜ਼ੋਰ ਕੀਤਾ ਹੈ: ਹਰਪਾਲ ਸਿੰਘ ਚੀਮਾ
👉ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ
Chandigarh News: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜਿਆਂ ਨੇ ਉਨ੍ਹਾਂ ਖਦਸ਼ਿਆਂ ਨੂੰ ਸਹੀ ਸਾਬਤ ਕਰ ਦਿੱਤਾ ਹੈ ਜੋ ‘ਆਪ’ ਵੱਲੋਂ ਉਠਾਏ ਗਏ ਸਨ, ਜਦੋਂ ਇਸ ਸਕੀਮ ਦਾ ਨਾਂ ਬਦਲ ਕੇ VB-G RAM-G ਰੱਖਿਆ ਗਿਆ ਸੀ।

ਇਹ ਵੀ ਪੜ੍ਹੋ ਛਪਾਰ ਮੇਲਾ; ਵਾਰਿਸ ਪੰਜਾਬ ਦਾ ਐਲਾਨ-ਨਾ ਗੁਜਰਾਤ, ਨਾ ਦਿੱਲੀ ਮਾਡਲ, ਅਸੀ ਦੇਵਾਂਗੇ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਮਾਡਲ

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਜਪਾ ਨੇ ਵਾਰ-ਵਾਰ ਦਾਅਵਾ ਕੀਤਾ ਸੀ ਕਿ ਸਿਰਫ਼ ਸਕੀਮ ਦਾ ਨਾਂ ਬਦਲਿਆ ਗਿਆ ਹੈ ਅਤੇ ਬਾਕੀ ਸਭ ਕੁਝ ਪਹਿਲਾਂ ਵਰਗਾ ਹੀ ਹੈ। ਹਾਲਾਂਕਿ, ਸਕੀਮ ਦੇ ਅੰਦਰ ਕਈ ਅਜਿਹੇ ਅੰਗ ਬਦਲ ਦਿੱਤੇ ਗਏ ਹਨ ਜੋ ਰੁਜ਼ਗਾਰ ਪੈਦਾ ਕਰਦੇ ਸਨ। ਹੁਣ ਅਸਲੀਅਤ ਲੋਕਾਂ ਦੇ ਸਾਹਮਣੇ ਹੈ। ਭਾਜਪਾ ਸਰਕਾਰ ਨੇ ਇਸ ਦੇਸ਼ ਦੇ ਗਰੀਬਾਂ ਅਤੇ ਮਜ਼ਦੂਰਾਂ ਦੇ ਰੁਜ਼ਗਾਰ ‘ਤੇ ਕਰਾਰੀ ਚੋਟ ਮਾਰੀ ਹੈ।”ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ, “ਪਿਛਲੇ ਸਾਲ ਦੇ ਮੁਕਾਬਲੇ ਇਸ ਸਕੀਮ ਰਾਹੀਂ ਲਗਭਗ 9.56 ਕਰੋੜ ਘੱਟ ਦਿਹਾੜੀਆਂ ਦਾ ਰੁਜ਼ਗਾਰ ਪੈਦਾ ਹੋਇਆ ਹੈ। ਜਦੋਂ ਕਿ ਪਿਛਲੇ ਸਾਲ ਲਗਭਗ 30 ਕਰੋੜ ਦਿਹਾੜੀਆਂ ਪੈਦਾ ਹੋਈਆਂ ਸਨ, ਇਸ ਸਾਲ ਇਹ ਅੰਕੜਾ ਘੱਟ ਕੇ ਲਗਭਗ 20.4 ਕਰੋੜ ਰਹਿ ਗਿਆ ਹੈ, ਜੋ ਕਿ ਪੇਂਡੂ ਮਜ਼ਦੂਰਾਂ ਲਈ ਉਪਲਬਧ ਰੁਜ਼ਗਾਰ ਵਿੱਚ ਇੱਕ ਵੱਡੀ ਗਿਰਾਵਟ ਨੂੰ ਦਰਸਾਉਂਦਾ ਹੈ।”ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ, “ਇਸ ਦਾ ਅਸਰ ਖਾਸ ਕਰਕੇ ਦਲਿਤ ਅਤੇ ਪੱਛੜੇ ਵਰਗਾਂ ‘ਤੇ ਬਹੁਤ ਜ਼ਿਆਦਾ ਪਿਆ ਹੈ।

ਇਹ ਵੀ ਪੜ੍ਹੋ MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐਸ.ਟੀ.ਈ. ਬੈਸਟ ਸਟੂਡੈਂਟ ਐਵਾਰਡ-2026 ਨਾਲ ਸਨਮਾਨਿਤ

ਇਸ ਸਕੀਮ ਅਧੀਨ ਆਉਂਦੇ ਲਗਭਗ 87% ਮਜ਼ਦੂਰ ਅਨੁਸੂਚਿਤ ਜਾਤੀ (ਐਸੀ) ਅਤੇ ਅਨੁਸੂਚਿਤ ਜਨਜਾਤੀ (ਐਸਟੀ) ਭਾਈਚਾਰਿਆਂ ਨਾਲ ਸਬੰਧਤ ਹਨ ਅਤੇ ਭਾਜਪਾ ਸਰਕਾਰ ਦੇ ਬਦਲਾਅ ਨੇ ਇਹਨਾਂ ਭਾਈਚਾਰਿਆਂ ਨੂੰ ਹੋਰ ਹਾਸ਼ੀਏ ‘ਤੇ ਧੱਕ ਦਿੱਤਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਭਾਜਪਾ ਦਲਿਤ ਵਿਰੋਧੀ ਹੈ ਅਤੇ ਉਹਨਾਂ ਨਾਲ ਨਫ਼ਰਤ ਕਰਦੀ ਹੈ। ਭਾਜਪਾ ਸਰਕਾਰ ਨੇ ਸਭ ਤੋਂ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਅਤੇ ਦਿਹਾੜੀ ‘ਤੇ ਸਭ ਤੋਂ ਵੱਡਾ ਵਾਰ ਕੀਤਾ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਭਾਜਪਾ ਗਰੀਬਾਂ ਅਤੇ ਦਲਿਤਾਂ ਨੂੰ ਰੁਜ਼ਗਾਰ ਤੋਂ ਦੂਰ ਕਰ ਰਹੀ ਹੈ।”ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਭਾਜਪਾ ਇਸ ਸਕੀਮ ਤਹਿਤ ਰੁਜ਼ਗਾਰ ਵਧਾ ਕੇ 125 ਦਿਨ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਕੰਮ ਦੇ ਮੌਕੇ ਵਧਾਉਣ ਦੀ ਬਜਾਏ ਸਰਕਾਰ ਨੇ ਮਜ਼ਦੂਰਾਂ ਲਈ ਉਪਲਬਧ ਦਿਹਾੜੀਆਂ ਦੀ ਗਿਣਤੀ ਘਟਾ ਦਿੱਤੀ ਹੈ।”ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ, “ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਭਾਜਪਾ ਸਰਕਾਰ ਦਲਿਤਾਂ, ਗਰੀਬਾਂ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝਾ ਕਰ ਰਹੀ ਹੈ। ਉਨ੍ਹਾਂ ਨੇ ਸਕੀਮ ਦਾ ਨਾਂ ਬਦਲਿਆ, ਪਰ ਨਾਲ ਹੀ ਇਸ ਦੇ ਅੰਗਾਂ ਨੂੰ ਵੀ ਬਦਲ ਦਿੱਤਾ ਅਤੇ ਇਸ ਤੋਂ ਮਿਲਣ ਵਾਲੇ ਰੁਜ਼ਗਾਰ ਨੂੰ ਕਮਜ਼ੋਰ ਕਰ ਦਿੱਤਾ। ਭਾਜਪਾ ਸਰਕਾਰ ਨੇ ਆਪਣੇ ਕੰਮਾਂ ਰਾਹੀਂ ਦਿਖਾ ਦਿੱਤਾ ਹੈ ਕਿ ਉਹ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੇ ਖਿਲਾਫ ਕੰਮ ਕਰ ਰਹੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਛਪਾਰ ਮੇਲਾ; ਵਾਰਿਸ ਪੰਜਾਬ ਦਾ ਐਲਾਨ-ਨਾ ਗੁਜਰਾਤ, ਨਾ ਦਿੱਲੀ ਮਾਡਲ, ਅਸੀ ਦੇਵਾਂਗੇ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਮਾਡਲ

0

Ludhiana News: ਛਪਾਰ ਦੇ ਇਤਿਹਾਸਿਕ ਮੇਲੇ ਮੌਕੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਹੋਏ ਬੇਮਿਸਾਲ ਠਾਠਾਂ ਮਾਰਦੇ ਇਕੱਠ ਨੇ ਪੰਥ ਅਤੇ ਪੰਜਾਬ ਦੀ ਰਾਜਨੀਤੀ ਨੂੰ ਨਵੇਂ ਸਿਰੇ ਤੇ ਖੜ੍ਹਾ ਕਰ ਦਿੱਤਾ ਹੈ। ਪਹਿਲੀ ਵਾਰ ਮਾਲਵੇ ਦੀ ਧਰਤੀ ਤੇ ਹੋਏ ਵੱਡੇ ਪੰਥਕ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਸੰਗਤ ਭਰੋਸੇਮੰਦ, ਜਵਾਬਦੇਹ ਲੀਡਰਸ਼ਿਪ ਤੇ ਵਿਸ਼ਵਾਸ ਪ੍ਰਗਟ ਕਰਦੀ ਹੈ।ਪੰਥਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਿਆਸਤ ਦੀ ਲੋੜ ਹੈ ਜੋ ਸਿਰਫ਼ ਸੱਤਾ ਹਾਸਲ ਕਰਨ ਤੱਕ ਸੀਮਤ ਨਾ ਹੋਵੇ, ਸਗੋਂ ਪੰਜਾਬ, ਪੰਜਾਬੀਆਂ ਅਤੇ ਸੰਗਤ ਦੇ ਹਿੱਤਾਂ ਨੂੰ ਆਪਣੀ ਸਿਆਸਤ ਦਾ ਕੇਂਦਰ ਬਣਾਏ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਦੌਰਾਨ ਪੰਜਾਬ ਨੇ ਵੱਖ-ਵੱਖ ਸਿਆਸੀ ਧਿਰਾਂ ਨੂੰ ਮੌਕੇ ਦਿੱਤੇ ਹਨ, ਪਰ ਅੱਜ ਵੀ ਪੰਜਾਬ ਨੂੰ ਆਪਣੇ ਪਾਣੀਆਂ, ਕਿਸਾਨੀ, ਨੌਜਵਾਨਾਂ, ਰੁਜ਼ਗਾਰ, ਉਦਯੋਗ ਅਤੇ ਸਿੱਖ ਸੰਸਥਾਵਾਂ ਨਾਲ ਜੁੜੇ ਬੁਨਿਆਦੀ ਸਵਾਲਾਂ ਦੇ ਜਵਾਬ ਦੀ ਉਡੀਕ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਫਲਸਫੇ ਤੋਂ ਸੇਧ ਲੈਂਦਿਆਂ ਅਜਿਹੀ ਲੋਕ-ਕੇਂਦਰਿਤ ਸਿਆਸਤ ਖੜ੍ਹੀ ਕਰਨ ਦੀ ਲੋੜ ਹੈ, ਜਿਸ ਵਿੱਚ ਬਰਾਬਰੀ, ਇਨਸਾਫ਼, ਸੇਵਾ ਅਤੇ ਲੋਕ-ਭਲਾਈ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਪੰਜਾਬ ਦੀ ਸਮਾਜਿਕ ਅਤੇ ਧਾਰਮਿਕ ਪਛਾਣ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇਨ੍ਹਾਂ ਨੂੰ ਸਿਆਸੀ ਦਖ਼ਲਅੰਦਾਜ਼ੀ ਤੋਂ ਮੁਕਤ, ਪਾਰਦਰਸ਼ੀ ਅਤੇ ਸੰਗਤ ਪ੍ਰਤੀ ਜਵਾਬਦੇਹ ਬਣਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ SGPC ਦੀਆਂ ਚੋਣਾਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ

ਇਹ ਵੀ ਪੜ੍ਹੋ MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐਸ.ਟੀ.ਈ. ਬੈਸਟ ਸਟੂਡੈਂਟ ਐਵਾਰਡ-2026 ਨਾਲ ਸਨਮਾਨਿਤ

“ਨਾ ਗੁਜਰਾਤ ਮਾਡਲ, ਨਾ ਦਿੱਲੀ ਮਾਡਲ, ਪੰਜਾਬ ਦਾ ਆਪਣਾ ਮਾਡਲ ਮਹਾਰਾਜਾ ਰਣਜੀਤ ਸਿੰਘ ਵਾਲਾ ਮਾਡਲ ਹੈ।” ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਇਤਿਹਾਸਕ ਛਪਾਰ ਮੇਲੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਕਰਵਾਈ ਪੰਥਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਯਾਲੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਦਿੱਲੀ ਜਾਂ ਗੁਜਰਾਤ ਦੇ ਮਾਡਲਾਂ ਦੀ ਨਹੀਂ, ਸਗੋਂ ਪੰਜਾਬ ਕੋਲ ਆਪਣੀ ਇਤਿਹਾਸਕ, ਸਮਾਜਿਕ ਅਤੇ ਆਰਥਿਕ ਹਕੀਕਤ ਦੇ ਅਨੁਕੂਲ ਵਿਕਾਸ ਮਾਡਲ ਤਿਆਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਤੋਂ ਸੇਧ ਲੈਂਦਿਆਂ ਅਜਿਹਾ ਮਾਡਲ ਤਿਆਰ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਇਨਸਾਫ਼, ਲੋਕ-ਭਲਾਈ, ਖੁਸ਼ਹਾਲ ਕਿਸਾਨੀ, ਮਜ਼ਬੂਤ ਵਪਾਰ, ਰੁਜ਼ਗਾਰ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਕੇਂਦਰ ਵਿੱਚ ਰੱਖਿਆ ਜਾਵੇ।

ਛਪਾਰ ਮੇਲੇ ਮੌਕੇ ਹੋਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪੰਥਕ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਕਾਨਫਰੰਸ ਦੌਰਾਨ ‘ਵਾਰਿਸ ਪੰਜਾਬ ਦੇ’ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਦਿਸ਼ਾ ਅਤੇ ਏਜੰਡਾ ਪੇਸ਼ ਕੀਤਾ ਗਿਆ।ਛਪਾਰ ਮੇਲੇ ਮੌਕੇ ਪਹਿਲੀ ਵਾਰ ਹੋਈ ਵਾਰਿਸ ਪੰਜਾਬ ਦੇ ਦੀ ਪੰਥਕ ਕਾਨਫਰੰਸ ਵਿੱਚ ਉਮੜੀ ਵੱਡੀ ਗਿਣਤੀ ਸੰਗਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੱਡਾ ਸਿਆਸੀ ਸੰਕੇਤ ਦੇ ਦਿੱਤਾ ਹੈ। ਕਾਨਫਰੰਸ ਵਿੱਚ ਹੋਇਆ ਵੱਡਾ ਇਕੱਠ ਸਿਰਫ਼ ਪੰਥਕ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਲੋਕਾਂ ਦੀ ਭਾਵਨਾ ਦਾ ਪ੍ਰਗਟਾਵਾ ਨਹੀਂ, ਸਗੋਂ ਪੰਜਾਬ ਦੀ ਅਗਲੀ ਸਿਆਸੀ ਦਿਸ਼ਾ ਬਾਰੇ ਲੋਕਾਂ ਦੇ ਮਨ ਬਣਾਉਣ ਦਾ ਵੀ ਸੰਕੇਤ ਹੈ। ਛਪਾਰ ਤੋਂ ਉੱਠੀ ਆਵਾਜ਼ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੀ ਸਿਆਸਤ, ਆਪਣੇ ਮੁੱਦਿਆਂ ਅਤੇ ਆਪਣੇ ਹਿੱਤਾਂ ਨੂੰ ਕੇਂਦਰ ਵਿੱਚ ਰੱਖਣ ਵਾਲੇ ਸਿਆਸੀ ਬਦਲ ਵੱਲ ਦੇਖ ਰਹੇ ਹਨ।

ਇਹ ਵੀ ਪੜ੍ਹੋ DAV College Bathinda ਦੀ ਗੁਰਮਨ ਕੌਰ ਨੂੰ ਆਲ ਇੰਡੀਆ ਲਾਅਨ ਟੈਨਿਸ ਅੰਤਰ ਯੂਨੀਵਰਸਿਟੀ ਮੁਕਾਬਲੇ ਲਈ ਚੁਣਿਆ

ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਦਾਖਾ ਹਲਕੇ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਥਾਨਕ ਪੱਧਰ ’ਤੇ ਕੀਤੇ ਗਏ ਕੰਮ ਵੀ ਵੱਡੇ ਬਦਲਾਅ ਦੀ ਨੀਂਹ ਬਣ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਨ ਤਾਂ ਹਲਕੇ ਵਿੱਚ ਕੁਦਰਤੀ ਤਰੀਕੇ ਨਾਲ ਪਾਣੀ ਦੇ ਇਲਾਜ ਨਾਲ ਸਬੰਧਤ ਪ੍ਰੋਜੈਕਟ ਲਗਾਏ ਗਏ ਸਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਕੇਂਦਰ ਸਰਕਾਰ ਦੀਆਂ ਰਿਪੋਰਟਾਂ ਵਿੱਚ ਵੀ ਜ਼ਿਕਰ ਹੋਇਆ ਅਤੇ ਬਾਅਦ ਵਿੱਚ ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਤਾਮਿਲਨਾਡੂ ਸਮੇਤ ਹੋਰ ਸੂਬਿਆਂ ਨੇ ਵੀ ਇਸ ਤਰ੍ਹਾਂ ਦੇ ਮਾਡਲ ਨੂੰ ਅਪਣਾਇਆ। ਇਯਾਲੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਜੈਕਟ ਇਹ ਸਾਬਤ ਕਰਦੇ ਹਨ ਕਿ ਪੰਜਾਬ ਦੇ ਪਿੰਡਾਂ ਅਤੇ ਸਥਾਨਕ ਸੰਸਥਾਵਾਂ ਵਿੱਚ ਵੀ ਵਿਕਾਸ ਦੇ ਨਵੇਂ ਮਾਡਲ ਤਿਆਰ ਕਰਨ ਦੀ ਸਮਰੱਥਾ ਹੈ।

2012 ਵਿੱਚ ਵਿਧਾਇਕ ਬਣਨ ਤੋਂ ਬਾਅਦ ਦਾਖਾ ਹਲਕੇ ਨੂੰ ਵਿਕਾਸ ਦੇ ਨਵੇਂ ਮੁਕਾਮ ’ਤੇ ਲਿਜਾਣ ਦੇ ਉਦੇਸ਼ ਦਾ ਜ਼ਿਕਰ ਕਰਦਿਆਂ ਇਯਾਲੀ ਨੇ ਕਿਹਾ ਕਿ ਹਲਕੇ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦਾ ਵੱਡਾ ਢਾਂਚਾ ਤਿਆਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਸਿਰਫ਼ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਨਹੀਂ ਸੀ, ਸਗੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਵੀ ਸੀ। ਉਨ੍ਹਾਂ ਕਿਹਾ ਕਿ “ਵਿਕਾਸ ਦਾ ਮਾਡਲ ਸਿਰਫ਼ ਸੜਕਾਂ ਅਤੇ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਹੋਣਾ ਚਾਹੀਦਾ। ਵਿਕਾਸ ਦਾ ਅਸਲ ਮਕਸਦ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਕਿਰਤ ਅਤੇ ਰੁਜ਼ਗਾਰ ਨਾਲ ਜੋੜਨਾ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਹੋਣਾ ਚਾਹੀਦਾ ਹੈ।”
ਨਸ਼ਿਆਂ ਦੇ ਮੁੱਦੇ ’ਤੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਅਹਿਮ ਹੈ। ਉਨ੍ਹਾਂ ਨਣੇ ਕਿਹਾ ਕਿ ਵੱਖ-ਵੱਖ ਸਰਕਾਰਾਂ ਨੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਕੀਤੇ ਪਰ ਜ਼ਮੀਨੀ ਪੱਧਰ ’ਤੇ ਹਾਲਤ ਬੇਹੱਦ ਖਰਾਬ ਹਨ। ਨਸ਼ਾ ਅੱਜ ਸਾਡੀ ਜਵਾਨੀ ਅਤੇ ਸਾਡੇ ਭਵਿੱਖ ਦਾ ਸਭ ਤੋਂ ਵੱਡਾ ਸਵਾਲ ਬਣ ਚੁੱਕਾ ਹੈ। ਕਿੰਨੀਆਂ ਹੀ ਸਰਕਾਰਾਂ ਆਈਆਂ, ਹਰ ਵਾਰ ਨਾਅਰੇ ਲੱਗੇ—ਨਸ਼ਾ ਖ਼ਤਮ ਕਰਾਂਗੇ, ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ, ਪਰ ਅੱਜ ਵੀ ਸਵਾਲ ਉਹੀ ਹੈ ਕਿ ਸਾਡਾ ਨੌਜਵਾਨ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕਦੋਂ ਆਵੇਗਾ?

ਇਹ ਵੀ ਪੜ੍ਹੋ Patiala ‘ਚ ਸਥਿਤ ਚਿਤਕਾਰਾ ਯੂਨੀਵਰਸਿਟੀ ‘ਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਤੋਂ ਬਾਅਦ ਵੱਡਾ ਹੰਗਾਮਾ

ਇਸੇ ਦਰਦ ਅਤੇ ਚਿੰਤਾ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਮੁੜ ਸਹੀ ਰਾਹ ਨਾਲ ਜੋੜਨ ਲਈ ‘ਖਾਲਸਾ ਵਹੀਰ’ ਸ਼ੁਰੂ ਕੀਤੀ। ਇਸ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਗੁਰਬਾਣੀ ਅਤੇ ਸਿੱਖੀ ਨਾਲ ਜੁੜਨ ਅਤੇ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਜਿਸ ਵਿਅਕਤੀ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁਹਿੰਮ ਚਲਾਈ, ਉਸ ਨੂੰ ਪੰਜਾਬ ਤੋਂ ਸੈਂਕੜੇ ਕਿਲੋਮੀਟਰ ਦੂਰ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਹੈ।

ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਗਈ ਯਾਤਰਾ ਦਾ ਹਵਾਲਾ ਦਿੰਦਿਆਂ ਇਯਾਲੀ ਨੇ ਕਿਹਾ ਕਿ ਪੰਜਾਬ ਨੂੰ ਸਿਰਫ਼ ਸਿਆਸੀ ਯਾਤਰਾਵਾਂ ਅਤੇ ਨਾਅਰਿਆਂ ਦੀ ਨਹੀਂ, ਸਗੋਂ ਠੋਸ ਨਤੀਜਿਆਂ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਲਈ BSF ਅਤੇ ਕੇਂਦਰੀ ਏਜੰਸੀਆਂ ਦੀ ਭੂਮਿਕਾ ਬਾਰੇ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਹੀ ਫੇਲ ਰਹੀਆਂ ਹਨ।

ਕਿਸਾਨੀ ਦੇ ਮੁੱਦੇ ’ਤੇ ਇਯਾਲੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਸਿਰਫ਼ ਹਮਦਰਦੀ ਦੇ ਬਿਆਨ ਦੇਣ ਦੀ ਬਜਾਏ MSP, ਖੇਤੀ ਦੀ ਲਾਗਤ, ਕਰਜ਼ੇ, ਫ਼ਸਲੀ ਵਿਭਿੰਨਤਾ ਅਤੇ ਫ਼ਸਲਾਂ ਦੇ ਭਵਿੱਖ ਬਾਰੇ ਸਪੱਸ਼ਟ ਨੀਤੀਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨੀ ਨੂੰ ਮਜ਼ਬੂਤ ਕੀਤੇ ਬਿਨਾਂ ਸੂਬੇ ਦੀ ਆਰਥਿਕ ਖੁਸ਼ਹਾਲੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਬੋਲਦੇ ਸਰਦਾਰ ਇਯਾਲੀ ਨੇ ਕਿਹਾ ਕਿ, ਇੰਡਸਟਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਆਉਣ ਵਾਲੇ ਸਮੇਂ ਵਿੱਚ ਇੰਡਸਟਰੀ ਦੇ ਮਾਹਿਰਾਂ ਨਾਲ ਬੈਠ ਕੇ ਇੰਡਸਟਰੀ ਦੇ ਲਈ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਜਾਵੇਗਾ।

ਸਿੱਖ ਸੰਸਥਾਵਾਂ ਦੇ ਮੁੱਦੇ ’ਤੇ ਬੋਲਦਿਆਂ ਇਯਾਲੀ ਨੇ ਕਿਹਾ ਕਿ SGPC ਦੀਆਂ ਚੋਣਾਂ ਲੰਮੇ ਸਮੇਂ ਤੋਂ ਨਾ ਹੋਣ ਕਾਰਨ ਸੰਸਥਾ ਦੇ ਪ੍ਰਬੰਧ ਅਤੇ ਜਵਾਬਦੇਹੀ ਨੂੰ ਲੈ ਕੇ ਸਵਾਲ ਉੱਠਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ SGPC ਦੀਆਂ ਚੋਣਾਂ ਕਰਵਾਈਆਂ ਜਾਣ ਅਤੇ ਪ੍ਰਬੰਧ ਸੰਗਤ ਵੱਲੋਂ ਚੁਣੇ ਨੁਮਾਇੰਦਿਆਂ ਦੇ ਹੱਥ ਵਿੱਚ ਹੋਵੇ। ਉਨ੍ਹਾਂ ਕਿਹਾ ਕਿ SGPC ਦੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿੱਚ ਪਾਰਦਰਸ਼ੀ, ਮੈਰਿਟ-ਅਧਾਰਤ ਅਤੇ ਜਵਾਬਦੇਹ ਪ੍ਰਬੰਧ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ Punjab ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਈ ਪਰਮਜੀਤ ਸਿੰਘ ਜੋਹਲ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਦਾ ਕੇਂਦਰ ਪੰਜਾਬ ਦੇ ਲੋਕਾਂ ਦੇ ਅਸਲ ਮੁੱਦੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਅਤੇ ਬਿਹਤਰ ਭਵਿੱਖ, ਕਿਸਾਨਾਂ ਲਈ ਮਜ਼ਬੂਤ ਖੇਤੀ ਨੀਤੀ, ਵਪਾਰੀਆਂ ਲਈ ਅਨੁਕੂਲ ਮਾਹੌਲ, ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਵਰਗੇ ਮੁੱਦਿਆਂ ’ਤੇ ਸਪੱਸ਼ਟ ਨੀਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਵੱਖ-ਵੱਖ ਸਰਕਾਰਾਂ ਨੂੰ ਮੌਕੇ ਦਿੰਦੇ ਆਏ ਹਨ ਅਤੇ ਹੁਣ ਸਿਰਫ਼ ਚੋਣਾਂ ਸਮੇਂ ਕੀਤੇ ਵਾਅਦਿਆਂ ਦੀ ਬਜਾਏ ਸਰਕਾਰਾਂ ਤੋਂ ਕੰਮ ਅਤੇ ਜਵਾਬਦੇਹੀ ਮੰਗਣ ਦਾ ਸਮਾਂ ਹੈ। ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਸਬੰਧਤ ਮਾਮਲਿਆਂ ਤੇ ਸੂਬੇ ਦੇ ਅਧਿਕਾਰਾਂ, ਪਾਣੀਆਂ ਅਤੇ ਆਰਥਿਕ ਸਰੋਤਾਂ ਦੀ ਰਾਖੀ ਲਈ ਪੰਜਾਬ ਦੀ ਆਵਾਜ਼ ਮਜ਼ਬੂਤੀ ਨਾਲ ਉਠਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣ ਦੀ ਬਜਾਏ ਆਪਣੇ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਮਿਲਣੇ ਚਾਹੀਦੇ ਹਨ।

ਪਾਰਟੀ ਦੇ ਸਕੱਤਰ ਜਨਰਲ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦਾ ਉਦੇਸ਼ ਸਿਰਫ਼ ਚੋਣੀ ਸਿਆਸਤ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਅਤੇ ਰਾਜਨੀਤਿਕ ਜ਼ਿੰਮੇਵਾਰੀਆਂ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਸਮਰੱਥਾ, ਹੁਨਰ ਅਤੇ ਊਰਜਾ ਦੀ ਕੋਈ ਕਮੀ ਨਹੀਂ, ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਦਿਸ਼ਾ ਅਤੇ ਮੌਕੇ ਦੇਣ ਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਿਆਸੀ ਏਜੰਡੇ ਦਾ ਹਿੱਸਾ ਬਣਾਉਣ ਲਈ ਕੰਮ ਕਰ ਰਹੀ ਹੈ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਬਾਰੇ ਫੈਸਲੇ ਪੰਜਾਬ ਦੇ ਲੋਕਾਂ ਦੀਆਂ ਲੋੜਾਂ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਲੋਕਾਂ ਨੂੰ ਇਕੱਠਾ ਕਰਨਾ, ਨੌਜਵਾਨਾਂ ਨੂੰ ਰਚਨਾਤਮਕ ਭੂਮਿਕਾ ਦੇਣਾ ਅਤੇ ਸੂਬੇ ਲਈ ਲੰਬੇ ਸਮੇਂ ਦੀ ਦਿਸ਼ਾ ਤਿਆਰ ਕਰਨਾ ‘ਵਾਰਿਸ ਪੰਜਾਬ ਦੇ’ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਪੰਥਕ ਕਾਨਫਰੰਸ ਮੌਕੇ ਮੌਕੇ ਤੇ ਬਾਬੂ ਸਿੰਘ ਬਰਾੜ , ਕਾਬਲ ਸਿੰਘ , ਦਰਸ਼ਨ ਸਿੰਘ ਸ਼ਿਵਾਲਿਕ, ਇਕਬਾਲ ਸਿੰਘ ਝੂੰਦਾਂ, ਜਸਕਰਨ ਸਿੰਘ ਕਾਹਨਸਿੰਘਵਾਲਾ, ਨਿਹੰਗ ਸਿੰਘ ਬਾਬਾ ਰਾਜ ਸਿੰਘ, ਸੁਖਦੇਵ ਸਿੰਘ ਕਾਦੀਆਂ, ਬੀਬੀ ਹਰਪ੍ਰੀਤ ਕੌਰ , ਜਗਰੂਪ ਸਿੰਘ ਖਾਲਸਾ, ਬਲਵਿੰਦਰ ਸੇਖੋਂ, ਨਵਜੋਤ ਕੌਰ ਲੰਬੀ, ਹਰਪ੍ਰੀਤ ਸਿੰਘ ਬਾਬਾ ਬੇਲੀ, ਸੰਦੀਪ ਸਿੰਘ ਰੁਪਾਲੋਂ, ਲੱਖਾ ਸਿੰਘ ਸਿਧਾਣਾ, ਗੁਰਦੀਪ ਬਾਠ, ਬਲਜਿੰਦਰ ਸਮਰਾਲਾ, ਰਸ਼ਪਾਲ ਸਿੰਘ ਸੋਸ਼ਣ, ਦਲੇਰ ਸਿੰਘ ਡੋਡ, ਮਨਪ੍ਰੀਤ ਸਿੰਘ ਭੋਲੂਵਾਲਾ ਆਦਿ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐਸ.ਟੀ.ਈ. ਬੈਸਟ ਸਟੂਡੈਂਟ ਐਵਾਰਡ-2026 ਨਾਲ ਸਨਮਾਨਿਤ

0

Bathinda News:MRSPTU ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਟੈਕਨਾਲੋਜੀ ਵਿਭਾਗ ਦੇ ਐਮ.ਫਾਰਮ (ਫਾਰਮਾਸਿਊਟਿਕਸ) ਦੇ ਵਿਦਿਆਰਥੀ ਅਨਮੋਲ ਰਾਜਨ ਨੂੰ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ, ਸਮਰਪਣ ਅਤੇ ਫਾਰਮਾਸਿਊਟੀਕਲ ਸਾਇੰਸਜ਼ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਵੱਕਾਰੀ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ (ਆਈ.ਐਸ.ਟੀ.ਈ.) ਬੈਸਟ ਸਟੂਡੈਂਟ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਐਵਾਰਡ ਆਈ.ਐਸ.ਟੀ.ਈ. ਸਟੂਡੈਂਟ ਕਨਵੈਨਸ਼ਨ-2026 ਦੌਰਾਨ ਪ੍ਰਦਾਨ ਕੀਤਾ ਗਿਆ, ਜਿਸ ਦੀ ਮੇਜ਼ਬਾਨੀ ਐਮ.ਆਈ.ਈ.ਟੀ., ਜੰਮੂ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ Guru Kashi University ਨੇ ਸੱਭਿਆਚਾਰਕ ਪ੍ਰੋਗਰਾਮ “ਵਿਰਾਸਤ-ਏ-ਪੰਜਾਬ-ਖੇਡ ਭਾਰਤੀ” ਦਾ ਪੋਸਟਰ ਜਾਰੀ ਕੀਤਾ

ਇਸ ਮੌਕੇ ਅਨਮੋਲ ਰਾਜਨ ਦੀ ਅਕਾਦਮਿਕ ਉੱਤਮਤਾ, ਖੋਜ ਕਾਰਜਾਂ ਅਤੇ ਪੇਸ਼ੇਵਰ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਵਿਸ਼ੇਸ਼ ਤੌਰ ’ਤੇ ਮਾਨਤਾ ਦਿੱਤੀ ਗਈ।ਪ੍ਰੋ. ਆਸ਼ੀਸ਼ ਬਾਲਦੀ ਅਤੇ ਡਾ. ਯਾਦਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਕੰਮ ਕਰਦਿਆਂ ਅਨਮੋਲ ਰਾਜਨ ਨੇ ਅਕਾਦਮਿਕ ਅਤੇ ਖੋਜ ਦੇ ਖੇਤਰ ਵਿੱਚ ਸ਼ਲਾਘਾਯੋਗ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ।ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਅਨਮੋਲ ਰਾਜਨ ਨੂੰ ਇਸ ਮਾਣਮੱਤੀ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਉਸ ਦੀ ਇਸ ਉਪਲਬਧੀ ਨੂੰ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਦੱਸਿਆ।ਯੂਨੀਵਰਸਿਟੀ ਅਧਿਕਾਰੀਆਂ ਨੇ ਪ੍ਰੋ. ਆਸ਼ੀਸ਼ ਬਾਲਦੀ ਅਤੇ ਡਾ. ਯਾਦਵਿੰਦਰ ਪਾਲ ਸ਼ਰਮਾ ਨੂੰ ਵੀ ਉਨ੍ਹਾਂ ਦੀ ਅਗਵਾਈ ਅਤੇ ਮਾਰਗਦਰਸ਼ਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਖੋਜ ਕਾਰਜਾਂ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री नायब सैनी पहुंचे अमृतसर, पार्टी में शामिल हुए कार्यकर्ताओं को किया संबोधित

0

👉पंजाब सरकार नौकरियों पर श्वेत पत्र जारी कर बताए पांच साल में कितने युवाओं को रोजगार दिया : मुख्यमंत्री नायब सैनी
👉पंजाब में बढ़ते नशे पर भी नायब सिंह सैनी ने जताई चिंता, कहा: सरकार बनने पर नशा बेचने वाले नहीं आएंगे पंजाब में नजर
Haryana News: हरियाणा के मुख्यमंत्री श्री नायब सिंह सैनी ने कहा कि पंजाब सरकार को रोजगार के मुद्दे पर जनता के सामने स्पष्ट जवाब देना चाहिए। आम आदमी पार्टी ने पंजाब में 20 लाख युवाओं को रोजगार देने की बात कहीं थी, इसलिए सरकार को श्वेत पत्र जारी कर यह बताना चाहिए कि पांच साल में वास्तव में कितने युवाओं को रोजगार दिया गया। उन्होंने कहा कि युवाओं को रोजगार देना केवल चुनावी वादा नहीं, बल्कि उनके भविष्य और परिवार की आर्थिक सुरक्षा से जुड़ा विषय है।मुख्यमंत्री शनिवार को पंजाब दौरे के दौरान अमृतसर में आयोजित कार्यक्रम में कार्यकर्ताओं को संबोधित कर रहे थे। इस दौरान उन्होंने पार्टी में शामिल होने वाले अलग—अलग पार्टी के कार्यकर्ताओं का स्वागत भी किया। अपने संबोधन में मुख्यमंत्री श्री नायब सिंह सैनी ने कहा कि पंजाब में कांग्रेस ने भी हर घर में रोजगार का वादा किया था, इसी प्रकार आम आदमी पार्टी ने भी जनता से वादे किए। लेकिन जनता के सामने आज यह सवाल खड़ा है कि इन वादों का वास्तविक परिणाम क्या रहा। उन्होंने पंजाब सरकार से रोजगार के आंकड़े सार्वजनिक करने की मांग की।श्री नायब सिंह सैनी ने कहा कि हरियाणा में वर्तमान सरकार के करीब 18 माह के कार्यकाल में लगभग 45 हजार युवाओं को बिना पर्ची और बिना खर्ची सरकारी नौकरी दी गई है। उन्होंने कहा कि सरकार ने भर्ती प्रक्रिया में पारदर्शिता को प्राथमिकता दी है और युवाओं को अपनी योग्यता के आधार पर आगे बढ़ने का अवसर मिला है। उन्होंने बताया कि हरियाणा पुलिस में लगभग 5,600 पदों के लिए भर्ती प्रक्रिया चल रही है और करीब 8500 अन्य विभागीय पदों के लिए भी भर्ती एवं साक्षात्कार की प्रक्रिया जारी है। उन्होंने कहा कि सरकार का प्रयास है कि युवाओं को रोजगार के लिए किसी राजनीतिक व्यक्ति या बिचौलिए के चक्कर न लगाने पड़ें।मुख्यमंत्री ने पंजाब में आबकारी निरीक्षक भर्ती के परिणाम में सामने आई खामियों को हवाला देते हुए पंजाब की आप सरकार पर निशाना भी साधा। उन्होंने कहा कि भर्ती प्रक्रिया में पारदर्शिता और युवाओं का विश्वास सबसे महत्वपूर्ण है, लेकिन पंजाब सरकार ने युवाओं के विश्वास को तोड़ने का काम किया है।

इसे भी पढ़ेंडबल इंजन की सरकार ने देश व प्रदेश में बिछाया सड़कों का जाल : मंत्री रणबीर गंगवा

👉हरियाणा में 270 संकल्पों पर तेजी से काम
मुख्यमंत्री श्री नायब सिंह सैनी ने कहा कि हरियाणा में विधानसभा चुनाव के दौरान किए गए 270 संकल्पों को पूरा करने की दिशा में सरकार काम कर रही है। इनमें से 70 संकल्प पूरे किए जा चुके हैं, बाकि पर तेजी से काम चल रहा है। उन्होंने कहा कि सरकार ने अपने संकल्पों को केवल घोषणा तक सीमित नहीं रखा, बल्कि उन्हें समयबद्ध तरीके से लागू करने का प्रयास किया है।उन्होंने कहा कि महिलाओं के लिए पहले वर्ष के बजट में 5 हजार करोड़ रुपये का प्रावधान किया गया और 2 हजार करोड़ रुपये से अधिक की राशि महिलाओं के खातों में सीधे पहुंचाई गई। इसी प्रकार प्रधानमंत्री आवास योजना के तहत जरूरतमंद परिवारों को मकान उपलब्ध करवाए गए और उन्हें उनके घरों की चाबियां सौंपी गईं। मुख्यमंत्री ने कहा कि जिन परिवारों के पास अपनी जमीन नहीं थी, उन्हें ग्रामीण क्षेत्रों में 100-100 गज और शहरी क्षेत्रों में 30-30 गज के प्लॉट उपलब्ध करवाए गए हैं। इससे लगभग 32 हजार परिवार लाभान्वित हुए हैं।

👉हरियाणा की विकास दर पंजाब से 3.4 प्रतिशत अधिक : मुख्यमंत्री
मुख्यमंत्री ने हरियाणा और पंजाब की अर्थव्यवस्था की तुलना करते हुए कहा कि वर्ष 2025-26 में हरियाणा की वास्तविक आर्थिक विकास दर 9.5 प्रतिशत रहने का अनुमान है, जबकि पंजाब की विकास दर 6.1 प्रतिशत है। इस प्रकार दोनों राज्यों की विकास दर में 3.4 प्रतिशत अंक का अंतर है। यानि, हरियाणा पंजाब से 3.4 प्रतिश्त अधिक तेजी से आगे बढ़ रहा है।उन्होंने कहा कि वर्ष 2026-27 में हरियाणा की अर्थव्यवस्था लगभग 15 लाख 18 हजार करोड़ रुपये और पंजाब की अर्थव्यवस्था लगभग 9 लाख 81 हजार करोड़ रुपये रहने का अनुमान है। दोनों राज्यों के आर्थिक आकार में लगभग 5 लाख 38 हजार करोड़ रुपये का अंतर है। मुख्यमंत्री ने कहा कि उनके अनुसार यह अंतर नीतियों, नेतृत्व और जवाबदेही में अंतर को दर्शाता है।

इसे भी पढ़ेंकांग्रेस व आम आदमी पार्टी की गलत नीतियों के कारण ही आज पंजाब पीछे हो गया: मुख्यमंत्री नायब सिंह सैनी

👉देश की जीडीपी में भी हरियाणा की हिस्सेदारी अधिक
श्री नायब सिंह सैनी ने कहा कि वर्ष 2023-24 में देश की जीडीपी में हरियाणा की हिस्सेदारी लगभग 3.6 प्रतिशत थी, जबकि पंजाब की हिस्सेदारी लगभग 2.4 प्रतिशत थी। इसी अवधि में हरियाणा की प्रति व्यक्ति आय राष्ट्रीय औसत की 176.8 प्रतिशत और पंजाब की 106.7 प्रतिशत आंकी गई।उन्होंने कहा कि एक समय पंजाब की प्रति व्यक्ति आय राष्ट्रीय औसत से लगभग दोगुनी हुआ करती थी। आज पंजाब के सामने यह सवाल है कि कृषि, उद्योग, व्यापार और युवाओं की क्षमता के बावजूद राज्य की आर्थिक स्थिति में अपेक्षित गति क्यों नहीं बनी।उन्होंने कहा कि पंजाब की जनता अब तय कर चुकि है कि आने वाले समय में प्रधानमंत्री नरेंद्र मोदी के नेतृत्व वाली बीजेपी की सरकार यहां बनानी है। जो पंजाब को फिर से खुशहाल करने का काम करेगी।

👉नशे के मुद्दे पर सरकार को परिणामों का जवाब देना होगा
मुख्यमंत्री श्री नायब सिंह सैनी ने इस दौरान पंजाब में बढ़ते नशे पर भी चिंता जाहिर की। उन्होंने कहा कि कांग्रेस की बात हो या आम आदमी पार्टी की दोनों ही पंजाब में नशे पर लगाम लगाने में विफल रहे। श्री नायब सिंह सैनी ने पंजाब में नशे की समस्या को गंभीर मुद्दा बताते हुए कहा कि नशे के विरुद्ध कार्रवाई का वास्तविक पैमाना यह है कि उसकी उपलब्धता कितनी घटी, उसकी चपेट में आए कितने युवाओं का पुनर्वास हुआ और कितने परिवारों को राहत मिली। उन्होंने कहा कि सरकार को इन परिणामों पर जवाब देना चाहिए।मुख्यमंत्री ने हरियाणा में नशा रोकने के लिए सरकार द्वारा किए जा रहे प्रयासों का जिक्र करते हुए कहा कि सरकार वहां युवाओं को खेलों की सुविधाए उपलब्ध करवा रही है। इसके अलावा प्रदेश में हर माह मैराथन आयोजित की जा रही है, जिसमें लगभग एक लाख युवा भाग लेते हैं। 5 और 10 किलोमीटर की इन दौड़ों के माध्यम से युवाओं को स्वस्थ जीवनशैली और खेलों से जोड़ने का प्रयास किया जा रहा है। वे स्वयं भी मैराथन में शामिल होते है और युवाओं को नशे से दूर करने के लिए प्रेरित करते हुए अपनी उर्जा साकारात्मक दिशा में लगाने का आह्वान करते है। मुख्यमंत्री ने कहा कि हरियाणा के खिलाड़ी ओलंपिक, पैरालंपिक और एशियाई खेलों सहित विभिन्न अंतरराष्ट्रीय प्रतियोगिताओं में पदक जीतकर प्रदेश का नाम रोशन कर रहे हैं।इस अवसर पर पूर्व सांसद एवं बीजेपी नेता श्री श्वेत मलिक,अमृतसर जिला अध्यक्ष श्री सलिल कपूर, राकेश रिंकू, प्रताप सिंह, तरण जस्सी सहित बड़ी संख्या में पार्टी कार्यकर्ता एवं गणमान्य उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

डबल इंजन की सरकार ने देश व प्रदेश में बिछाया सड़कों का जाल : मंत्री रणबीर गंगवा

0

👉राजौंदवासियों की मांग पर शहर की सड़क अब ब्लॉक की बजाय तारकोल से बनेगी
Haryana News: हरियाणा के लोक निर्माण एवं जन स्वास्थ्य मंत्री श्री रणबीर गंगवा ने शनिवार को कैथल के कलायत स्थित लोक निर्माण विभाग के विश्राम गृह में राजौंद व कलायत क्षेत्र के लोगों की समस्याएं सुनीं। इस दौरान पूर्व मंत्री श्रीमती कमलेश ढांडा भी मौजूद रहीं।मंत्री श्री रणबीर गंगवा ने राजौंद वासियों की मांग पर बड़ा निर्णय लेते हुए कहा कि राजौंद में करीब साढ़े तीन करोड़ रुपये की लागत से बनने वाली लगभग दो किलोमीटर लंबी सड़क अब ब्लॉक की बजाय तारकोल से बनाई जाएगी। उन्होंने मौके पर ही संबंधित विभाग के अधिकारियों से फोन पर बातचीत कर आगामी एक सप्ताह में सड़क निर्माण का कार्य शुरू करने के निर्देश दिए। उन्होंने कहा कि सड़क का निर्माण कार्य तेज गति से पूरा किया जाए और निर्माण की गुणवत्ता में किसी भी प्रकार की लापरवाही न बरती जाए।उन्होंने बताया कि 10 हजार या इससे अधिक आबादी वाले गांवों को महाग्राम योजना के तहत शामिल किया गया है। प्रदेश के करीब 150 गांव इस योजना के अंतर्गत आते हैं, जिनमें राजौंद भी शामिल है। महाग्राम योजना के तहत शहरों की तर्ज पर सीवरेज, पेयजल सहित अन्य सुविधाएं उपलब्ध करवाने का कार्य किया जा रहा है। राजौंद में भी सीवरेज व्यवस्था बिछाई गई है।

इसे भी पढ़ें कांग्रेस व आम आदमी पार्टी की गलत नीतियों के कारण ही आज पंजाब पीछे हो गया: मुख्यमंत्री नायब सिंह सैनी

👉प्रदेश में 30 हजार 717 किलोमीटर सड़कों का रखरखाव कर रहा लोक निर्माण विभाग
मंत्री श्री रणबीर गंगवा ने कहा कि लोक निर्माण विभाग द्वारा पूरे हरियाणा में करीब 30 हजार 717 किलोमीटर सड़कों का रखरखाव किया जा रहा है। इनमें से 16 हजार किलोमीटर से अधिक सड़कों का पैचवर्क एजेंसियों के माध्यम से करवाया जा रहा है। यदि कोई एजेंसी निर्धारित कार्य नहीं करती है तो उसकी बैंक गारंटी को कैश करवाकर विभाग द्वारा कार्य करवाया जाता है। उन्होंने बताया कि छह किलोमीटर वाली सड़कों को कारपेटिंग के लिए शामिल किया गया है।उन्होंने कहा कि प्रदेश में सड़क नेटवर्क को लगातार मजबूत किया जा रहा है, ताकि नागरिकों को आवागमन में किसी प्रकार की परेशानी न हो। हरियाणा के 23 जिले नेशनल हाईवे से जुड़े हुए हैं और प्रदेश की कनेक्टिविटी बेहतर हुई है।

इसे भी पढ़ें तप, संयम और आत्म-अनुशासन ही मानव जीवन की सबसे बड़ी पूंजी: मुख्यमंत्री नायब सिंह सैनी

👉सेवा संकल्प अभियान के माध्यम से पात्र लोगों तक पहुंचाया जा रहा योजनाओं का लाभ
मंत्री ने कहा कि प्रधानमंत्री नरेंद्र मोदी के नेतृत्व में देश में विभिन्न क्षेत्रों में विकास कार्य हुए हैं। देश में सड़कों का विस्तार, नए एयरपोर्ट, मेडिकल कॉलेज तथा अन्य आधारभूत सुविधाओं का विकास किया गया है।उन्होंने कहा कि हरियाणा सरकार द्वारा 17 सितंबर से 17 अक्टूबर तक सेवा संकल्प अभियान चलाया जा रहा है। अभियान के तहत प्रदेशभर में विभिन्न गतिविधियां आयोजित की जा रही हैं, ताकि सरकारी योजनाओं का लाभ पात्र व्यक्तियों तक पहुंचाया जा सके। सेवा सेतु अभियान के तहत सभी ब्लॉकों में अंत्योदय मेलों का आयोजन किया जा रहा है। सरकार एवं प्रशासन गरीब एवं जरूरतमंद लोगों को योजनाओं का लाभ देकर उन्हें आत्मनिर्भर बनाने की दिशा में कार्य कर रहे हैं। अभियान को सफल बनाने के लिए अधिकारियों एवं कर्मचारियों की ड्यूटी लगाई गई है। मंत्री ने लोक निर्माण विभाग के विश्राम गृह परिसर में पौधारोपण कर पर्यावरण का संदेश दिया। उन्होंने मौके पर मौजूद लोगों को कहा कि वह ज्यादा से ज्यादा पौधे लगाए क्योंकि पौधे हमें ऑक्सीजन देते हैं और जो कि हमारे जीवन के लिए काफी महत्वपूर्ण है।इस अवसर पर पूर्व मंत्री कमलेश ढांडा, राजौंद नगर पालिका की चेयरपर्सन बबीता, सहित अन्य पदाधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें