Tuesday, May 5, 2026
Home Blog Page 143

328 ਪਾਵਨ ਸਰੂਪਾਂ ਦੇ ਮਾਮਲੇ ‘ਚ ਹੁਣ ਨਵੀਂ ਬਣੀ SIT; DIG Nanak Singh ਕਰਨਗੇ ਅਗਵਾਈ

0

Amritsar News: ਸ਼੍ਰੀ ਗੁਰੂ ਗਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ 7 ਦਸੰਬਰ 2025 ਨੂੰ ਦਰਜ਼ ਪਰਚੇ ਦੇ ਮਾਮਲੇ ਵਿਚ ਹੁਣ ਨਵੀਂ ਵਿਸ਼ੇਸ ਜਾਂਚ ਟੀਮ ਬਣਾਈ ਗਈ ਹੈ। ਪੰਜਾਬ ਬਿਊਰੋ ਆਫ਼ ਇੰਸਵੈਸਟੀਗੇਸ਼ਨ ਦੇ ਮੁਖੀ ਸ਼੍ਰੀ ਐਲ.ਕੇ.ਯਾਦਵ ਦੇ ਦਸਤਖਤਾਂ ਹੇਠ ਇੱਕ ਪੱਤਰ ਜਾਰੀ ਕੀਤਾ ਗਿਆ। ਇਸ ਨਵੀਂ ਟੀਮ ਦੀ ਅਗਵਾਈ ਰੋਪੜ ਰੇਂਜ ਦੇ ਡੀਆਈਜੀ ਨਾਨਕ ਸਿੰਘ ਕਰਨਗੇ, ਜਿੰਨ੍ਹਾਂ ਨੂੰ ਇਸਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ Police ਨੇ Police ਵਿਰੁਧ ਕੀਤਾ ਪਰਚਾ ਦਰਜ਼; ਜਾਣੋਂ, ਕਿਵੇਂ ਹੋਇਆ 2 ਸੂਬਿਆਂ ਦੀ ‘ਖਾਕੀ’ ਵਿਚਕਾਰ ਹੋਏ ਵਿਵਾਦ ਦਾ ਅੰਤ !

ਇਸੇ ਤਰ੍ਹਾਂ ਉਨ੍ਹਾਂ ਦੀ ਅਗਵਾਈ ਹੇਠਲੀ ਬਾਕੀ ਟੀਮ ਵਿੱਚ ਐਸਐਸਪੀ ਖੰਨਾ ਦਰਪਨ ਆਹਲੂਵਾਲੀਆ ਆਈਪੀਐਸ, ਐਸਪੀ ਡਿਟੈਕਟਿਵ ਪਟਿਆਲਾ ਗੁਰਬੰਸ ਸਿੰਘ ਬੈਂਸ ਪੀਪੀਐਸ, ਐਸਪੀ ਸਪੈਸ਼ਲ ਬ੍ਰਾਂਚ ਮੋਹਾਲੀ ਸੁਖਨਾਜ਼ ਸਿੰਘ ਪੀਪੀਐਸ, ਏਸੀਪੀ ਅੰਮ੍ਰਿਤਸਰ ਹਰਮਿੰਦਰ ਸਿੰਘ ਪੀਪੀਐਸ ਅਤੇ ਸਬ-ਇੰਸਪੈਕਟਰ ਰਾਜਵੰਤ ਕੌਰ ਨੂੰ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ ਫ਼ੌਜ ‘ਚ ਭਰਤੀ ਦੀ ਤਿਆਰੀ ਕਰਦੇ 20 ਸਾਲਾਂ ਨੌਜਵਾਨਾਂ ਦੀ ਖੇਡ ਮੈਦਾਨ ‘ਚ ਹੋਈ ਮੌ+ਤ

ਇਸਤੋਂ ਇਲਾਵਾ ਪਹਿਲਾਂ ਦੀ ਤਰ੍ਹਾਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਤੇ ਉਨ੍ਹਾਂ ਦੀ ਟੀਮ ਇਸ ਵਿਸ਼ੇਸ ਜਾਂਚ ਟੀਮ ਨੂੰ ਹਰ ਤਰ੍ਹਾਂ ਦੀ ਲੌਜਿਸਟਿਕਲ ਅਤੇ ਪ੍ਰਸ਼ਾਸਕੀ ਸਹਾਇਤਾ ਪ੍ਰਦਾਨ ਕਰਨਗੇ। ਦਸਣਾ ਬਣਦਾ ਹੈ ਕਿ ਪੁਲਿਸ ਸਟੇਸ਼ਨ ‘ਸੀ’ ਡਿਵੀਜ਼ਨ ਅੰਮ੍ਰਿਤਸਰ ਵੱਲੋਂ ਭਾਈ ਬਲਦੇਵ ਸਿੰਘ ਵਡਾਲਾ ਦੇ ਬਿਆਨਾਂ ਉੱਪਰ ਇਹ ਐਫਆਈਆਰ ਨੰਬਰ 168 ਅਧੀਨ ਧਾਰਾਵਾਂ 295, 295-ਏ, 409, 465, ਅਤੇ 120-ਬੀ ਦਰਜ਼ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫ਼ੌਜ ‘ਚ ਭਰਤੀ ਦੀ ਤਿਆਰੀ ਕਰਦੇ 20 ਸਾਲਾਂ ਨੌਜਵਾਨਾਂ ਦੀ ਖੇਡ ਮੈਦਾਨ ‘ਚ ਹੋਈ ਮੌ+ਤ

0

Fazilka News: Fazilka ਦੇ ਇੱਕ ਨੌਜਵਾਨ ਦੀ ਖੇਡ ਮੈਦਾਨ ਵਿਚ ਦੋੜ ਲਗਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਦੇਵ ਸਿੰਘ ਵਾਸੀ ਪਿੰਡ ਚੱਕ ਸਿੜੀਆ ਵਜੋਂ ਹੋਈ ਹੈ, ਜੋਕਿ ਰੋਜ਼ ਦੀ ਤਰ੍ਹਾਂ ਮੰਡੀ ਰੋੜਿਆ ਵਾਲੀ ਦੇ ਖੇਡ ਮੈਦਾਨ ਵਿਚ ਪ੍ਰਕੇਟਿਸ ਕਰਨ ਲਈ ਆਇਆ ਹੋਇਆ ਸੀ।

ਇਹ ਵੀ ਪੜ੍ਹੋ Police ਨੇ Police ਵਿਰੁਧ ਕੀਤਾ ਪਰਚਾ ਦਰਜ਼; ਜਾਣੋਂ, ਕਿਵੇਂ ਹੋਇਆ 2 ਸੂਬਿਆਂ ਦੀ ‘ਖਾਕੀ’ ਵਿਚਕਾਰ ਹੋਏ ਵਿਵਾਦ ਦਾ ਅੰਤ !

ਬਲਦੇਵ ਸਿੰਘ ਭਾਰਤੀ ਫ਼ੌਜ ਅਤੇ ਬੀਐਸਐਫ਼ ਵਿਚ ਭਰਤੀ ਹੋਣ ਲਈ ਸਰੀਰਿਕ ਪ੍ਰਖ੍ਰਿਆ ਦੀ ਤਿਆਰੀ ਕਰ ਰਿਹਾ ਸੀ। ਉਸਦੇ ਨਾਲ ਮੌਜੂਦ ਮੁੰਡਿਆਂ ਨੇ ਦਸਿਆ ਕਿ ਘਟਨਾ ਸਮੇਂ ਬਲਦੇਵ ਨੇ ਮੈਦਾਨ ਦਾ ਇੱਕ ਹੀ ਗੇੜਾ ਲਗਾਇਆ ਸੀ ਤੇ ਅਚਾਨਕ ਉਹ ਚੱਕਰ ਖਾ ਕੇ ਡਿੱਗ ਪਿਆ, ਜਿਸਤੋਂ ਬਾਅਦ ਸਾਥੀਆਂ ਨੂੰ ਉਸਦੇ ਵੱਲੋਂ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮੁਤਾਬਕ ਬਲਦੇਵ ਦਾ ਵੱਡਾ ਭਰਾ ਵੀ ਫ਼ੌਜ ਵਿਚ ਸੇਵਾ ਨਿਭਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Police ਨੇ Police ਵਿਰੁਧ ਕੀਤਾ ਪਰਚਾ ਦਰਜ਼; ਜਾਣੋਂ, ਕਿਵੇਂ ਹੋਇਆ 2 ਸੂਬਿਆਂ ਦੀ ‘ਖਾਕੀ’ ਵਿਚਕਾਰ ਹੋਏ ਵਿਵਾਦ ਦਾ ਅੰਤ !

Shimla News: Delhi Police Vs Himachal Police clash news; ਬੀਤੇ ਕੱਲ ਤੋਂ ਦੇਸ਼ ਭਰ ਦੀਆਂ ਅਖਬਾਰਾਂ ਤੇ ਚੈਨਲਾਂ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣੇ Police Vs Police ਵਿਵਾਦ ਦਾ ਵੀਰਵਾਰ ਤੜਕਸਾਰ ਅੰਤ ਹੋ ਗਿਆ। ਹਾਲਾਂਕਿ ਇਸਤੋਂ ਪਹਿਲਾਂ ਇੱਕ ਸੂਬੇ ਦੀ ਪੁਲਿਸ ਵੱਲੋਂ ਦੂਜੇ ਸੂਬੇ ਦੀ ਪੁਲਿਸ ਦੇ ਅਧਿਕਾਰੀਆਂ ਵਿਰੁਧ ਪਰਚਾ ਦਰਜ਼ ਕਰ ਲਿਆ। ਹਿਮਾਚਲ ਪ੍ਰਦੇਸ਼ ਤੇ ਦਿੱਲੀ ਪੁਲਿਸ ਵਿਚਕਾਰ ਚੱਲੀ ਇਸ ਤਨਾਤਨੀ ਦਾ ਅੰਤ ਦੇਰ ਰਾਤ ਤੱਕ ਹੋਈ ਅਦਾਲਤੀ ਸੁਣਵਾਈ ਤੋਂ ਬਾਅਦ ਹੋਇਆ ਹੈ। ਜਿਸਤੋਂ ਬਾਅਦ ਸਵੇਰੇ ਕਰੀਬ 6 ਵਜੇਂ ਦਿੱਲੀ ਪੁਲਿਸ ਸ਼ਿਮਲਾ ਤੋਂ 120 ਕਿਲੋਮੀਟਰ ਦੂਰ ਰਹੋੜੂ ਤੋਂ ਗ੍ਰਿਫਤਾਰ ਕੀਤੇ 3 ਯੂਥ ਕਾਂਗਰਸੀ ਆਗੂਆਂ ਨੂੰ ਆਪਣੇ ਨਾਲ ਲੈ ਕੇ ਰਵਾਨਾ ਹੋ ਗਈ।

ਇਹ ਵੀ ਪੜ੍ਹੋ Chandigarh ਦੇ ਮੁੱਖ ਸਕੱਤਰੇਤ ਤੋਂ ਛਾਲ ਮਾਰ ਕੇ ਸੀਨੀਅਰ ਕਰਮਚਾਰੀ ਨੇ ਕੀਤੀ ਆਤਮ+ਹੱ.ਤਿਆ

ਪ੍ਰੰਤੂ ਇਸ ਵਿਵਾਦ ਕਾਰਨ ਦੋਨਾਂ ਸੂਬਿਆਂ ਦੀ ਪੁਲਿਸ ਆਪਣੀ ਕਾਰਜ਼ਸੈਲੀ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਰਹੀ।ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਮੋਦੀ ਸਰਕਾਰ ਵੱਲੋਂ ਦਿੱਲੀ ‘ਚ ਕਰਵਾਏ AI ਸੰਮੇਲਨ ਵਿਚ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਡੇਢ ਦਰਜ਼ਨ ਦੇ ਕਰੀਬ ਯੂਥ ਕਾਂਗਰਸੀਆਂ ਨੇ ਨੰਗੇ ਧੜ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ ਵਿਚ ਦਿੱਲੀ ਪੁਲਿਸ ਨੇ 20 ਫ਼ਰਵਰੀ ਨੂੰ ਪਰਚਾ ਦਰਜ਼ ਕੀਤਾ ਸੀ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਦਿੱਲੀ ਪੁਲਿਸ ਦੇ 20 ਮੈਂਬਰਾਂ ਦੀ ਇੱਕ ਟੀਮ ਸਿਵਲ ਵਰਦੀ ‘ਚ ਹਿਮਾਚਲ ਪ੍ਰਦੇਸ਼ ਵਿੱਚ ਛਿਪੇ ਤਿੰਨ ਯੂਥ ਕਾਂਗਰਸੀ ਆਗੂਆਂ ਦੀ ਗ੍ਰਿਫਤਾਰੀ ਲਈ 4 ਪ੍ਰਾਈਵੇਟ ਗੱਡੀਆਂ ‘ਤੇ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਵਿੱਚ ਪੁੱਜ ਗਈ।

ਇਹ ਵੀ ਪੜ੍ਹੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਇਸ ਦੌਰਾਨ ਯੂਥ ਆਗੂਆਂ ਸੌਰਵ, ਅਰਬਾਜ਼ ਅਤੇ ਸਿਧਾਰਥ ਨੂੰ ਇੱਕ ਰਿਜ਼ੋਰਟ ਵਿਚੋਂ ਗ੍ਰਿਫਤਾਰ ਕਰ ਲਿਆ। ਹਿਮਾਚਲ ਪ੍ਰਦੇਸ਼ ਦੀ ਪੁਲਿਸ ਮੁਤਾਬਕ ਦਿੱਲੀ ਪੁਲਿਸ ਨੇ ਇੱਥੇ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈ ਕੇ ਵੱਡੀ ਗਲਤੀ ਕੀਤੀ। ਪਹਿਲਾਂ ਤਾਂ ਉਸਨੇ ਆਪਣੀ ਆਮਦ ਤੇ ਕਾਰਵਾਈ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਤੇ ਦੂਰਾ ਰਿਜ਼ੋਰਟ ਦੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਆਪਣੇ ਨਾਲ ਲੈ ਗਈ। ਇਸ ਘਟਨਾ ਦੀ ਸੂਚਨਾ ਹਿਮਾਚਲ ਪੁਲਿਸ ਨੁੰ ਮਿਲਦੇ ਹੀ ਤਿੰਨ ਵੱਖ ਵੱਖ ਨਾਕਿਆਂ ‘ਤੇ ਨਾਕਾਬੰਦੀ ਕਰਕੇ ਦਿੱਲੀ ਪੁਲਿਸ ਦੀਆਂ ਟੀਮਾਂ ਨੂੰ ਰੋਕ ਲਿਆ। ਇਹ ਡਰਾਮਾ ਦੇਰ ਰਾਤ ਤੱਕ ਜਾਰੀ ਰਿਹਾ ਤੇ ਇਸ ਸਮੇਂ ਦੌਰਾਨ, ਦੋਵਾਂ ਰਾਜਾਂ ਦੀ ਪੁਲਿਸ ਵਿਚਕਾਰ ਲੰਮੀ ਬਹਿਸ ਅਤੇ ਝਗੜਾ ਹੋਇਆ।

ਇਹ ਵੀ ਪੜ੍ਹੋ Big News; ਥਾਣੇਦਾਰ ਤੇ ਹੋਮਗਾਰਡ ਜਵਾਨ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ, SHO ਤੇ CIA ਇੰਚਾਰਜ਼ ਜਖ਼ਮੀ

ਇਸ ਦੀਆਂ ਵੀਡੀਓ ਵੀ ਸ਼ੋਸਲ ਮੀਡੀਆ ‘ਤੇ ਵਾਈਰਲ ਹੋਈਆਂ। ਇਸਤੋਂ ਬਾਅਦ ਮਾਮਲਾ ਫ਼ਿਰ ਅਦਾਲਤ ਵਿਚ ਪੁੱਜਿਆ, ਜਿੱਥੇ ਦੋਨਾਂ ਸੂਬਿਆਂ ਦੇ ਪੁਲਿਸ ਅਧਿਕਾਰੀਆਂ ਅਤੇ ਉਨ੍ਹਾਂ ਦੇ ਵਕੀਲਾਂ ਨੇ ਦਲੀਲਾਂ ਦਿੱਤੀਆਂ। ਜਿਸਤੋਂ ਬਾਅਦ ਅਦਾਲਤ ਨੇ ਦਿੱਲੀ ਪੁਲਿਸ ਨੂੰ ਗ੍ਰਿਫਤਾਰੀਆਂ, ਕਬਜ਼ੇ ਵਿਚ ਲਏ ਸਮਾਨ ਦੀ ਲਿਖਤੀ ਜਾਣਕਾਰੀ ਸਥਾਨਕ ਪੁਲਿਸ ਨੂੰ ਦੇਣ ਅਤੇ ਹੋਰ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਤੇ ਇਹ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਦਿੱਲੀ ਪੁਲਿਸ ਗ੍ਰਿਫਤਾਰ ਕੀਤੇ ਤਿੰਨਾਂ ਯੂਥ ਕਾਂਗਰਸੀ ਆਗੂਆ ਨੂੰ ਆਪਣੇ ਨਾਲ ਲੈ ਕੇ ਦਿੱਲੀ ਰਵਾਨਾ ਹੋ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ

0

Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਕੂਲ ਸਿਖਿਆ ਬੋਰਡ ਦੀ 10ਵੀਂ ਅਤੇ 12ਵੀਂ ਦੀ ਪ੍ਰਸਤਾਵਿਤ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਲਈ ਹੈ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਅਤੇ ਹਰਿਆਣਾ ਸਕੂਲ ਸਿਖਿਆ ਬੋਰਡ ਦੇ ਚੇਅਰਮੇਨ ਡਾ. ਪਵਨ ਕੁਮਾਰ ਤੇ ਹੋਰ ਅਧਿਕਾਰੀ ਵੀ ਵੀਡੀਓ ਕਾਨਫ੍ਰਂੈਸਿੰਗ ਰਾਹੀਂ ਜੁੜੇ ਸਨ।ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੂਰੇ ਸੂਬੇ ਵਿੱਚ ਪ੍ਰੀਖਿਆਵਾਂ ਸ਼ਾਂਤੀਪੂਰਣ, ਪਾਰਦਰਸ਼ੀ ਅਤੇ ਨਕਲ ਰਹਿਤ ਢੰਗ ਨਾਲ ਸਪੰਨ ਕਰਾਈਆਂ ਜਾਣ।

ਇਹ ਵੀ ਪੜ੍ਹੋ 

ਉਨ੍ਹਾਂ ਨੇ ਕਿਹਾ ਕਿ ਹਰੇਕ ਪ੍ਰੀਖਿਆ ਕੇਂਦਰ ‘ਤੇ ਬਿਹਤਰ ਵਿਵਸਥਾਵਾਂ ਯਕੀਨੀ ਕੀਤੀਆਂ ਜਾਣ ਅਤੇ ਕਾਫੀ ਪੁਲਿਸ ਫੋਰਸ ਦੀ ਤੈਨਾਤੀ ਕਰ ਸੁਰੱਖਿਆ ਵਿਵਸਥਾ ਨੂੰ ਹੋਰ ਮਜਬੂਤ ਬਣਾਇਆ ਜਾਵੇ।ਮੁੱਖ ਮੰਤਰੀ ਨੇ ਵਿਸ਼ੇਸ਼ ਰੂਪ ਨਾਲ ਸੰਵੇਦਨਸ਼ੀਲ ਅਤੇ ਬਹੁਤ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ‘ਤੇ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪ੍ਰਸਾਸ਼ਨਿਕ ਅਧਿਕਾਰੀ ਲਗਾਤਾਰ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕਰਨ ਅਤੇ ਕਿਸੇ ਵੀ ਤਰ੍ਹਾ ਦੀ ਅਨਿਯਮਤਤਾ ‘ਤੇ ਤੁਰੰਤ ਕਾਰਵਾਈ ਯਕੀਨੀ ਕਰਨ।ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਸਥਾਨਕ ਸਰਪੰਚਾਂ ਅਤੇ ਪਿੰਡ ਸਭਾ ਦੇ ਮੈਂਬਰਾਂ ਦਾ ਸਹਿਯੋਗ ਲਿਆ ਜਾਵੇ, ਤਾਂ ਜੋ ਕਮਿਉਨਿਟੀ ਭਾਗੀਦਾਰੀ ਰਾਹੀਂ ਪ੍ਰੀਖਿਆਵਾਂ ਪੂਰੀ ਤਰ੍ਹਾ ਨਿਰਪੱਖ ਅਤੇ ਵਿਵਸਥਿਤ ਢੰਗ ਨਾਲ ਸਪੰਨ ਹੋ ਸਕਣ।

ਇਹ ਵੀ ਪੜ੍ਹੋ ਸਦਨ ਵਿੱਚ ਮੁੱਖ ਮੰਤਰੀ ਕੀਤੇ ਅਹਿਮ ਐਲਾਨ; ਸੂਬੇ ਦੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ, ਸੁਰੱਖਿਅਤ ਅਤੇ ਆਧੁਨਿਕ ਪਬਲਿਕ ਟ੍ਰਾਂਸਪੋਰਟ ਸਹੂਲਤ ਉਪਲਬਧ ਕਰਵਾਉਣਾ ਸਰਕਾਰ ਦਾ ਉਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਸੀ ਤਾਲਮੇਲ ਦੇ ਨਾਲ ਕੰਮ ਕਰਦੇ ਹੋਏ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਹਤੱਵਪੂਰਣ ਜਿਮੇਵਾਰੀ ਨੂੰ ਪੂਰੀ ਗੰਭੀਰਤਾ ਅਤੇ ਜਿਮੇਵਾਰੀ ਦੇ ਨਾਲ ਨਿਭਾਉਣ।ਮੀਟਿੰਗ ਵਿੱਚ ਸੂਬੇ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਉੱਪ ਪ੍ਰਧਾਨ ਸਕੱਤਰ ਸ੍ਰੀ ਯੱਸ਼ਪਾਲ, ਹਰਿਆਣਾ ਸਕੂਲ ਸਿਖਿਆ ਬੋਡ ਦੇ ਚੇਅਰਮੈਨ ਡਾ. ਪਵਨ ਕੁਮਾਰ ਸਮੇਤ ਕਈ ਅਧਿਕਾਰੀ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਸ਼ੇ ਦੇ ਖਿਲਾਫ ਸੂਬਾ ਸਰਕਾਰ ਦੀ ਜੀਰੋ ਟੋਲਰੇਂਸ ਨੀਤੀ – ਮੁੱਖ ਮੰਤਰੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ੇ ਦੀ ਸਮਸਿਆ ਨੂੰ ਲੈ ਕੇ ਪੂਰੀ ਗੰਭੀਰਤਾ ਅਤੇ ਜੀਰੋ ਟੋਲਰੇਂਸ ਨੀਤੀ ਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਾਡੇ ਨੌਜੁਆਨਾਂ ਨੂੰ ਨਸ਼ੇ ਵਿੱਚ ਧਕੇਲਣ ਦਾ ਅਧਿਕਾਰ ਨਹੀਂ ਹੈ ਅਤੇ ਅਜਿਹੇ ਅਸਮਾਜਿਕ ਤੱਤਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਬੁੱਧਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਬੋਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਨਸ਼ੇ ‘ਤੇ ਰੋਕਥਾਮ ਲਈ ਇੰਟਰ-ਰਾਜੀਯ ਤਾਲਮੇਲ ਬਣਾ ਕੇ ਸਰਕਾਰ ਕੰਮ ਕਰ ਰਹੀ ਹੈ। ਇਸ ਦੇ ਲਈ ਇੱਕ ਜੁਆਇੰਟ ਸੈਕਟਰੀਏਟ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਦਿੱਲੀ ਸ਼ਾਮਿਲ ਹੈ।

ਇਹ ਵੀ ਪੜ੍ਹੋ ਸਦਨ ਵਿੱਚ ਮੁੱਖ ਮੰਤਰੀ ਕੀਤੇ ਅਹਿਮ ਐਲਾਨ; ਸੂਬੇ ਦੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ, ਸੁਰੱਖਿਅਤ ਅਤੇ ਆਧੁਨਿਕ ਪਬਲਿਕ ਟ੍ਰਾਂਸਪੋਰਟ ਸਹੂਲਤ ਉਪਲਬਧ ਕਰਵਾਉਣਾ ਸਰਕਾਰ ਦਾ ਉਦੇਸ਼

ਸਮੇਂ-ਸਮੇਂ ‘ਤੇ ਸਬੰਧਿਤ ਸੂਬਿਆਂ ਦੇ ਅਧਿਕਾਰੀਆਂ ਦੀ ਮੀਟਿੰਗਾਂ ਆਯੋਜਿਤ ਕੀਤੀਆਂ ਜਾਂਦੀਆਂ ਹਨ। ਰਾਜ ਪੁਲਿਸ ਨਸ਼ੇ ਦੇ ਨੈਟਵਰਕ ਦੀ ਜੜ੍ਹ ਤੱਕ ਪਹੁੰਚ ਕੇ ਕਾਰਵਾਈ ਕਰ ਰਹੀ ਹੈ ਅਤੇ ਇਸ ਦੀ ਨਿਰਧਾਰਿਤ ਸਮੀਖਿਆ ਵੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਨਸ਼ੇ ਦੀ ਰੋਕਥਾਮ ਵਿੱਚ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਬਣਾਂਇਆ ਗਿਆ ਮਾਨਸ ਪੋਰਟਲ ਨਾਗਰਿਕਾਂ ਨੂੰ ਨਸ਼ੇ ਨਾਲ ਸਬੰਧਿਤ ਗੁਪਤ ਰੂਪ ਨਾਲ ਸੂਚਨਾ ਦੇਣ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇਸ ਪੋਰਟਲ ‘ਤੇ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾ ਗੁਪਤ ਰੱਖੀ ਜਾਂਦੀ ਹੈ ਅਤੇ ਪ੍ਰਾਪਤ ਸੂਚਨਾਵਾ ਦੇ ਆਧਾਰ ‘ਤੇ ਪੁਲਿਸ ਸਖਤ ਕਾਰਵਾਈ ਕਰਦੀ ਹੈ।

ਇਹ ਵੀ ਪੜ੍ਹੋ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ;2027 ‘ਚ ਬਣੇਗੀ ਭਾਜਪਾ ਦੀ ਸਰਕਾਰ: ਮੁੱਖ ਮੰਤਰੀ ਨਾਇਬ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਮਾਜਿਕ ਜਨਅੰਦੋਲਨ ਦਾ ਸਵਰੂਪ ਦੇਣ ਲਈ ਸੰਤ-ਮਹਾਤਮਾਵਾਂ ਨੂੰ ਵੀ ਜੋੜਿਆ ਗਿਆ ਹੈ, ਤਾਂ ਜੋ ਉਹ ਆਪਣੇ ਪ੍ਰਵਚਨਾਂ ਰਾਹੀਂ ਸਮਾਜ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਦੇ ਪ੍ਰਤੀ ਜਾਗਰੁਕ ਕਰਨ। ਖਾਪ ਪੰਚਾਇਤਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਿਲ ਕੀਤਾ ਗਿਆ ਹੈ ਅਤੇ ਸਾਈਕਲੋਥਾਨ ਦੌਰਾਨ ਉਨ੍ਹਾਂ ਦਾ ਸਹਿਯੋਗ ਕੀਤਾ ਗਿਆ।ਉਨ੍ਹਾਂ ਨੇ ਸਪਸ਼ਟ ਕੀਤਾ ਕਿ ਨਸ਼ਾ ਫੈਲਾਉਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀਆਂ ਦੇ ਮਕਾਨ ਕੁਰਕ ਕੀਤੇ ਗਏ ਹਨ, ਅਵੈਧ ਗਤੀਵਿਧੀਆਂ ਵਿੱਚ ਸ਼ਾਮਿਲ ਲੋਕਾਂ ਦੀ ਪ੍ਰੋਪਰਟੀ ਦੇ ਡਿਮੋਲਿਸ਼ਨ ਦੀ ਕਾਰਵਾਈ ਕੀਤੀ ਗਈ ਹੈ, ਨਸ਼ਾ ਫੈਲਾਉਣ ਵਿੱਚ ਸ਼ਾਮਿਲ ਵਿਅਕਤੀਆਂ ਅਤੇ ਅਦਾਰਿਆਂ ਦੇ ਵਿਰੁੱਧ ਮੁਕਦਮੇ ਦਰਜ ਕਰ ਉਨ੍ਹਾਂ ਨੂੰ ਜੇਲ ਭੇਜਿਆ ਗਿਆ ਹੈ। ਜਿੱਥੇ ਵੀ ਸੂਚਨਾ ਮਿਲਦੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਤਾਂ ਜੋ ਨੌਜੁਆਨਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਦਨ ਵਿੱਚ ਮੁੱਖ ਮੰਤਰੀ ਕੀਤੇ ਅਹਿਮ ਐਲਾਨ; ਸੂਬੇ ਦੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ, ਸੁਰੱਖਿਅਤ ਅਤੇ ਆਧੁਨਿਕ ਪਬਲਿਕ ਟ੍ਰਾਂਸਪੋਰਟ ਸਹੂਲਤ ਉਪਲਬਧ ਕਰਵਾਉਣਾ ਸਰਕਾਰ ਦਾ ਉਦੇਸ਼

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਬੁੱਧਵਾਰ ਨੂੰ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਹਰਿਆਣਾ ਦੇ ਸ਼ਹਿਰੀ ਟ੍ਰਾਂਸਪੋਰਟ ਦੇ ਇਤਿਹਾਸ ਵਿੱਚ ਇੱਕ ਮਹਤੱਵਪੂਰਣ ਅਤੇ ਦੂਰਦਰਸ਼ੀ ਫੈਸਲੇ ਦਾ ਜਿਕਰ ਕਰਦੇ ਹੋਏ ਦਸਿਆ ਕਿ ਸਰਕਾਰ ਨੇ 24 ਫਰਵਰੀ ਨੂੰ ਆਯੋਜਿਤ ਮੀਟਿੰਗ ਵਿੱਚ ਗੁਰੂਗ੍ਰਾਮ-ਫਰੀਦਾਬਾਦ, ਨੋਇਡਾ-ਗ੍ਰੇਟਰ ਨੋਇਡਾ ਨਮੋ ਭਾਰਤ ਅਤੇ ਆਰਟੀਐਸ ਸਹਿ ਮੇਟਰੋ ਕੋਰੀਡੋਰ ਦੇ ਲਈ ਫਾਈਨਲ ਅਲਾਇਨਮੈਂਟ ਨੂੰ ਮੰਜੂਰੀ ਦੇ ਦਿੱਤੀ ਹੈ। ਇਸ ਦੀ ਡੀਪੀਆਰ ਨੂੰ ਅੰਤਮ ਰੂਪ ਦੇਣ ਲਈ ਭਾਰਤ ਸਰਕਾਰ ਦੀ ਏਜੰਸੀ ਐਨਸੀਆਰਟੀਸੀ ਨੁੰ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਰਿਯੋਜਨਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਨਮੋ ਭਾਰਤ ਦੇ ਵਿਜਨ ਦੇ ਅਨੁਰੂਪ ਹੈ, ਜਿਸ ਦਾ ਉਦੇਸ਼ ਦੇਸ਼ ਦੇ ਪ੍ਰਮੁੱਖ ਆਰਥਕ ਕੇਂਦਰਾਂ ਨੂੰ ਤੇਜ, ਸੁਰੱਖਿਅਤ ਅਤੇ ਆਧੁਨਿਕ ਪਬਲਿਕ ਟ੍ਰਾਂਸਪੋਰਟ ਨਾਲ ਜੋੜਨਾ ਹੈ।ਪ੍ਰੋਜੈਕਟ ਦੇ ਬਾਰੇ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਗਭਗ 64 ਕਿਲੋਮੀਟਰ ਲੰਬਾ ਕੋਰੀਡੋਰ ਹੋਵੇਗਾ, ਜਿਸ ਵਿੱਚੋਂ ਕਰੀਬ 52 ਕਿਲੋਮੀਟਰ ਹਰਿਆਣਾ ਵਿੱਚ ਹੈ। ਇਹ ਸਿਰਫ ਇੱਕ ਨਵੀਂ ਰੇਲ ਲਾਇਨ ਨਹੀਂ, ਸਗੋ ਐਨਸੀਆਰ ਖੇਤਰ ਦੇ ਅੰਦਰ ਗੁਰੂਗ੍ਰਾਮ, ਫਰੀਦਾਬਾਦ ਅਤੇ ਨੋਇਡਾ ਵਰਗੇ ਵੱਡੇ ਆਰਥਕ ਕੇਂਦਰਾਂ ਨੂੰ ਏਕੀਕ੍ਰਿਤ ਕਰਨ ਵਾਲਾ ਇਹ ਬਦਲਾਅਕਾਰੀ ਕਦਮ ਹੈ। ਇਸ ਤੋਂ ਲੱਖਾਂ ਯਾਤਰੀਆਂ ਨੂੰ ਤੇਜ ਅਤੇ ਬਿਨ੍ਹਾ ਰੁਕਾਵਟ ਯਾਤਰਾ ਦਾ ਵਿਕਲਪ ਮਿਲੇਗਾ। ਨਾਲ ਹੀ ਸੜਕ ਜਾਮ ਤੋਂ ਹੋਣ ਵਾਲੀ ਪਰੇਸ਼ਾਨੀ ਦਾ ਹੱਲ ਹੋਵੇਗਾ ਅਤੇ ਵਾਤਾਵਰਣ ‘ਤੇ ਵੀ ਸਕਾਰਾਤਮਕ ਪ੍ਰਭਾਵ ਪਵੇਗਾ।

ਇਹ ਵੀ ਪੜ੍ਹੋ ਲੋਕਤੰਤਰ ਵਿੱਚ ਸਾਰਿਆਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ, ਪਰ ਸਦਨ ਦੀ ਮਰਿਆਦਾ ਵੀ ਜਰੂਰੀ – ਮੁੱਖ ਮੰਤਰੀ

ਇਸੀ ਤਰ੍ਹਾਂ ਫਰੀਦਾਬਾਦ ਖੇਤਰ ਵਿੱਚ ਫੌਜੀ ਕਲੌਨੀ ਤੋਂ ਬਾਦਸ਼ਾਹਪੁਰ ਤੱਕ ਲਗਭਗ 16 ਕਿਲੋਮੀਟਰ ਦਾ ਇੰਟੀਗ੍ਰੇਟੇਡ ਸੈਕਸ਼ਨ ਮੰਜੂਰ ਕੀਤਾ ਗਿਆ ਹੈ, ਜਿਸ ਵਿੱਚ ਐਨਆਈਟੀ ਖੇਤਰ, ਬਾਟਾ ਚੌਕ, ਸੈਕਟਰ-12 ਤੋਂ 15 ਅਤੇ ਨਵੇਂ ਫਰੀਦਾਬਾਦ ਦੇ ਪ੍ਰਮੁੱਖ ਹਿੱਸੇ ਸ਼ਾਮਿਲ ਹੋਣਗੇ। ਇਹ ਦਿੱਲੀ ਮੈਟਰੋ ਦੀ ਵਾਇਲੇਟ ਲਾਇਨ ਨਾਲ ਜੁੜ ਕੇ ਖੇਤਰੀ ਸੰਪਰਕ ਨੂੰ ਹੋਰ ਮਜਬੂਤ ਕਰੇਗਾ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਵਿਕਾਸ ਨੁੰ ਨਵੀਂ ਗਤੀ ਦਵੇਗਾ।ਗੁਰੂਗ੍ਰਾਮ ਅਤੇ ਫਰੀਦਾਬਾਦ ਵਰਗੇ ਸ਼ਹਿਰਾਂ ਵਿੱਚ ਵੱਧਦੀ ਆਬਾਦੀ ਅਤੇ ਆਵਾਜਾਈ ਦੇ ਦਬਾਅ ਨੂੰ ਦੇਖਦੇ ਹੋਏ ਇਹ ਕੋਰੀਡੋਰ ਭਵਿੱਖ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰ ਦੇ ਤਾਲਮੇਲ ਨਾਲ ਅਸੀਂ ਇਸ ਪਰਿਯੋਜਨਾ ਨੂੰ ਸਮੇਂਬੱਧ ਢੰਗ ਨਾਲ ਅੱਗੇ ਵਧਾਉਣ ਲਈ ਪ੍ਰਤੀਬੱਧ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa ਦੇ ਨਸ਼ਾ ਛੁਡਾਊ ਕੇਂਦਰ ਦਾ ਕੌਂਸਲਰ ਵਿਜੀਲੈਂਸ ਨੇ ਕੀਤਾ ਕਾਬੂ

0

Mansa News: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕੌਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕੌਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕੌਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ  ਲਾਲਚ ਬੁਰੀ ਬਲਾ; SHO ਦੇ ਨਾਂ ‘ਤੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ਼ ਵਿਜੀਲੈਂਸ ਵੱਲੋਂ ਕਾਬੂ

ਸਾਲ 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕੌਂਸਲਰ ਦੀ ਨੌਕਰੀ ਪ੍ਰਾਪਤ ਕੀਤੀ ਸੀ।ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

0

👉ਪਹਿਲਾਂ ਪੰਜਾਬ ਦੇ ਖੇਤਾਂ ਤੱਕ 21 ਫੀਸਦੀ ਨਹਿਰੀ ਪਾਣੀ ਪਹੁੰਚਦਾ ਸੀ, ‘ਆਪ’ ਸਰਕਾਰ ਨੇ ਖੇਤਾਂ ਤੱਕ 68 ਫੀਸਦੀ ਨਹਿਰੀ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ
Firozpur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਸਮਝੌਤਿਆਂ ‘ਤੇ ਦਸਤਖਤ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਕਮੇਟੀ ਬਣਾਉਣ ਲਈ 11 ਮੈਂਬਰ ਨਹੀਂ ਮਿਲ ਰਹੇ, ਉਹ ਪੰਜਾਬ ਵਿੱਚ 117 ਸੀਟਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ।ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਮਾਲਵਾ ਖੇਤਰ ਲਈ ਇਤਿਹਾਸਕ ਅਤੇ ਖੁਸ਼ੀ ਭਰਿਆ ਦਿਨ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।”

ਇਹ ਵੀ ਪੜ੍ਹੋ  ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਕਿਹਾ, “ਪਹਿਲੇ ਪੜਾਅ ‘ਤੇ 180 ਕਰੋੜ ਰੁਪਏ ਦਾ ਖਰਚਾ ਆਇਆ ਹੈ। ਮੈਂ ਇੰਜੀਨੀਅਰਾਂ, ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 35 ਦਿਨਾਂ ਦੇ ਅੰਦਰ 15 ਕਿਲੋਮੀਟਰ ਨਹਿਰ ਦੀ ਲਾਈਨਿੰਗ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕੁੱਲ 126 ਸਰਕਾਰੀ ਮੁਲਾਜ਼ਮ ਅਤੇ 4,000 ਕਾਮੇ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ, “ਪਹਿਲੇ ਪੜਾਅ ਦੇ ਉਦਘਾਟਨ ਦੇ ਨਾਲ ਨਹਿਰ ਦੀ ਸਮਰੱਥਾ 2,681 ਕਿਊਸਿਕ ਵਧ ਗਈ ਹੈ। ਪਹਿਲਾਂ, ਨਹਿਰ ਦੀ ਸਮਰੱਥਾ 11,192 ਕਿਊਸਿਕ ਸੀ, ਜੋ ਹੁਣ ਵਧ ਕੇ 13,873 ਕਿਊਸਿਕ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨਹਿਰ ਦੀ ਡੂੰਘਾਈ 18 ਫੁੱਟ ਤੋਂ ਵਧ ਕੇ 21 ਫੁੱਟ ਹੋ ਗਈ ਹੈ ਅਤੇ ਨਹਿਰ ਦੀ ਚੌੜਾਈ 163 ਫੁੱਟ ਤੋਂ ਵਧ ਕੇ 180 ਫੁੱਟ ਹੋ ਗਈ ਹੈ।” ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਈ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਚਾਰ ਜ਼ਿਲ੍ਹਿਆਂ ਦੇ ਅਧੀਨ ਆਉਂਦੇ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ। “ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 14 ਬਲਾਕਾਂ ਗਿੱਦੜਬਾਹਾ, ਮਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂ ਹਰ ਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਨੂੰ ਸਿੱਧਾ ਲਾਭ ਹੋਵੇਗਾ।”ਮੁੱਖ ਮੰਤਰੀ ਨੇ ਕਿਹਾ, “ਇਸ ਨਹਿਰ ਦੀ ਰੀਲਾਈਨਿੰਗ ਨਾਲ 6,45,200 ਹੈਕਟੇਅਰ ਰਕਬੇ ਨੂੰ ਸਿੰਚਾਈ ਦਾ ਪਾਣੀ ਮਿਲੇਗਾ। ਹੁਣ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰਾਂ ਖਾਸ ਕਰਕੇ ਫਾਜ਼ਿਲਕਾ ਅਤੇ ਜਲਾਲਾਬਾਦ ਨੂੰ ਫਿਰੋਜ਼ਪੁਰ ਫੀਡਰ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।” ਉਨ੍ਹਾਂ ਦੱਸਿਆ ਕਿ ਪਹਿਲਾਂ ਹੁਸੈਨੀਵਾਲਾ ਹੈੱਡਵਰਕਸ ਤੋਂ ਫੀਡਰ ਰਾਹੀਂ ਪਾਕਿਸਤਾਨ ਨੂੰ ਪਾਣੀ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਪਾਕਿਸਤਾਨ ਦੇ ਕਸੂਰ ਸ਼ਹਿਰ ਨੇੜੇ ਵਗਦੇ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ, ਜੋ ਦੇਸ਼ ਵਿੱਚ ਦੁਬਾਰਾ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਸਰਹੱਦੀ ਪਿੰਡਾਂ ਨੂੰ ਦੂਸ਼ਿਤ ਪਾਣੀ ਮਿਲਦਾ ਹੈ ਪਰ ਹੁਣ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਅਤੇ ਪਿੰਡਾਂ ਨੂੰ ਸਾਫ਼ ਪਾਣੀ ਸਪਲਾਈ ਕਰਨ ਲਈ ਵਾਟਰ ਰੀਚਾਰਜ ਸਿਸਟਮ ਸ਼ੁਰੂ ਕੀਤਾ ਗਿਆ ਹੈ।”ਨਹਿਰਾਂ ਦੇ ਨਵੀਨੀਕਰਨ ਲਈ ਪਹਿਲੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲ, ਸਰਹਿੰਦ ਫੀਡਰ ਦੀ ਲਾਈਨਿੰਗ ਦਾ ਕੰਮ, ਜੋ ਕਿ ਫਿਰੋਜ਼ਪੁਰ ਫੀਡਰ ਸਿਸਟਮ ਦਾ ਹੀ ਹਿੱਸਾ ਹੈ, ਪੂਰਾ ਹੋ ਗਿਆ ਸੀ। ਫਿਰੋਜ਼ਪੁਰ ਫੀਡਰ ਦੀ ਰੀਲਾਈਨਿੰਗ ਨਾਲ, ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ, ਜਿਸ ਨਾਲ ਪਾਣੀ ਦੀ ਕਮੀ ਦਾ ਮਸਲਾ ਸਥਾਈ ਤੌਰ ‘ਤੇ ਹੱਲ ਹੋ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਫਿਰੋਜ਼ਪੁਰ ਫੀਡਰ ਨਹਿਰ 1952 ਵਿੱਚ ਬਣਾਈ ਗਈ ਸੀ ਅਤੇ ਪਿਛਲੇ 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਇਸ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।

ਇਹ ਵੀ ਪੜ੍ਹੋ  ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ, “ਨਹਿਰ ਦਾ ਮੌਜੂਦਾ ਢਾਂਚਾ ਵੇਲਾ ਵਿਹਾਅ ਗਿਆ ਸੀ, ਜਿਸ ਕਾਰਨ ਸਾਉਣੀ ਦੇ ਸੀਜ਼ਨ ਦੌਰਾਨ ਲਗਭਗ 1,000 ਕਿਊਸਿਕ ਪਾਣੀ ਦੀ ਥੁੜ੍ਹ ਹੋ ਜਾਂਦੀ ਸੀ ਅਤੇ ਨਹਿਰਾਂ ਨੂੰ ਰੋਟੇਸ਼ਨਲ ਆਧਾਰ ‘ਤੇ ਚਲਾਉਣਾ ਪੈਂਦਾ ਸੀ। ਨਹਿਰ ਦੇ ਨਵੀਨੀਕਰਨ ਦਾ ਇਹ ਪ੍ਰੋਜੈਕਟ ਮਾਲਵਾ ਖੇਤਰ ਦੇ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਨਹਿਰੀ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਖਰਚ ਕੀਤੇ ਹਨ ਅਤੇ ਪਹਿਲੀ ਵਾਰ ਸੂਬੇ ਦੇ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ‘ਆਪ’ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। “ਅੱਜ, ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਟੇਲਾਂ ‘ਤੇ ਪਾਣੀ ਪਹੁੰਚਾਉਣ ਲਈ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ।ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਲੀਡਰਾਂ ਦੇ ਘਰਾਂ ਤੱਕ ਨਹਿਰਾਂ ਖਤਮ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਗੱਲ ਦੀ ਪ੍ਰਵਾਹ ਨਹੀਂ ਕੀਤੀ। ਅਜਿਹੇ ਫੈਸਲੇ ਸਿਰਫ਼ ਉਹ ਆਗੂ ਹੀ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋਣ, ਨਾ ਕਿ ਉਹ ਜਿਹੜੇ ਪਹਾੜਾਂ ‘ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹੋਣ।” ਉਨ੍ਹਾਂ ਅੱਗੇ ਕਿਹਾ, “ਇਹ ਰਵਾਇਤੀ ਸਿਆਸੀ ਪਾਰਟੀਆਂ ਗੱਦਾਰ ਸਨ ਜੋ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।”ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ, “ਜਿਨ੍ਹਾਂ ਲੋਕਾਂ ਨੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਸਮਝੌਤੇ ‘ਤੇ ਦਸਤਖਤ ਕੀਤੇ ਸਨ ਅਤੇ ਇਸ ਦੇ ਸਰਵੇਖਣ ਦੀ ਇਜਾਜ਼ਤ ਦਿੱਤੀ ਸੀ, ਉਨ੍ਹਾਂ ਦੇ ਹਰਿਆਣਾ ਵਿੱਚ ਵੱਡੇ ਰਿਜ਼ੋਰਟ ਹਨ, ਜਦੋਂ ਕਿ ਦੂਜਾ ਜਿਸ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਨੂੰ ਟੱਕ ਲਾਉਣ ਲਈ ਚਾਂਦੀ ਦੀ ਕਹੀ ਪੇਸ਼ ਕੀਤੀ ਸੀ, ਅੱਜ ਉਹ ਆਪਣੇ ਆਪ ਨੂੰ ‘ਪਾਣੀ ਦਾ ਰਾਖਾ’ ਕਹਾਉਂਦੇ ਹਨ। ਇਨ੍ਹਾਂ ਲੋਕਾਂ ਨੇ ਆਪਣੇ ਨਿੱਜੀ ਰਾਜਨੀਤਿਕ ਹਿੱਤਾਂ ਲਈ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਸੇ ਕਰਕੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਾਕਾਰ ਦਿੱਤਾ।”ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਇਸ ਡਰਾਮੇ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ, ਇਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?”ਸਰਹੱਦੀ ਇਲਾਕੇ ਦੇ ਵਸਨੀਕਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕੇ ਦੇ ਵਸਨੀਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।”

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ

ਉਨ੍ਹਾਂ ਦੱਸਿਆ ਕਿ ਪੰਜਾਬ ਦੀ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਲਈ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਵਾੜ ਤੋਂ ਪਰੇ ਫਸੇ ਹਜ਼ਾਰਾਂ ਏਕੜ ਖੇਤਾਂ ‘ਤੇ ਬੇਰੋਕ ਖੇਤੀ ਲਈ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ, “ਕਿਸਾਨਾਂ ਨੂੰ ਲੰਬੇ ਸਮੇਂ ਤੋਂ ਪਛਾਣ ਪੱਤਰ ਦਿਖਾ ਕੇ ਬੀਐਸਐਫ ਦੀ ਸੁਰੱਖਿਆ ਹੇਠ ਆਪਣੇ ਖੇਤਾਂ ਤੱਕ ਪਹੁੰਚਣ ਲਈ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ 532 ਕਿਲੋਮੀਟਰ ਭਾਰਤ-ਪਾਕਿ ਸਰਹੱਦ ‘ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਇਹ ਵਾੜ ਪੰਜਾਬ ਦੇ ਖੇਤਰ ਵਿੱਚ ਬਹੁਤ ਅੰਦਰ ਲਗਾਈ ਗਈ ਹੈ।”ਪਾਣੀ ਦੀ ਵੰਡ ਸਬੰਧੀ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਵੀ ਸੂਬੇ ਤੋਂ ਇੱਕ ਬੂੰਦ ਵੀ ਪਾਣੀ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ, “ਸਤਲੁਜ ਯਮੁਨਾ ਲਿੰਕ ਦੇ ਮੁੱਦੇ ਸਿਰਫ਼ ਯਮੁਨਾ ਸਤਲੁਜ ਲਿੰਕ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ, ਜੋ ਯਮੁਨਾ ਦੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਏਗਾ। ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਕੋਲ ਆਪਣਾ ਦਰਿਆਈ ਪਾਣੀ ਹੋਣ ਦੇ ਬਾਵਜੂਦ ਪੰਜਾਬ ਪਾਣੀ ਸਬੰਧੀ ਆਪਣੀਆਂ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਸੂਬਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਭਗ 60 ਫ਼ੀਸਦ ਪਾਣੀ ਦਿੰਦਾ ਹੈ ਜਿਨ੍ਹਾਂ ਵਿੱਚੋਂ ਰਾਵੀ-ਬਿਆਸ ਅਤੇ ਸਤਲੁਜ ਦਰਿਆ ਨਹੀਂ ਲੰਘਦੇ। ਪੰਜਾਬ ਦੇ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਵਿੱਚ ਸਾਂਝਾ ਕੀਤਾ ਜਾਂਦਾ ਹੈ, ਜਦੋਂ ਕਿ ਹੜ੍ਹਾਂ ਨਾਲ ਸਬੰਧਤ ਨੁਕਸਾਨ ਸਿਰਫ਼ ਪੰਜਾਬ ਨੂੰ ਹੀ ਝੱਲਣਾ ਪੈਂਦਾ ਹੈ ਅਤੇ ਭਾਰੀ ਸਾਲਾਨਾ ਵਿੱਤੀ ਬੋਝ ਚੁੱਕਣਾ ਪੈਂਦਾ ਹੈ।” ਉਨ੍ਹਾਂ ਕਿਹਾ, “ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤ ਸਭ ਤੋਂ ਉੱਪਰ ਹੈ ਅਤੇ ਇਸ ਸਬੰਧ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ, “ਜਿਨ੍ਹਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ। ਅੱਜ ਵੀ, ਉਹ ਗੈਂਗਸਟਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਤਰਨ ਤਾਰਨ ਉਪ ਚੋਣਾਂ ਦੌਰਾਨ ਪਾਰਟੀ ਦੀ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਗਿਆ ਸੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਸਿਆਸੀ ਤੌਰ ‘ਤੇ ਨਾਕਾਰਾ ਆਗੂਆਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਵਾਰ-ਵਾਰ ਲੋਕਾਂ ਵੱਲੋਂ ਨਕਾਰਿਆ ਗਿਆ ਹੈ।

ਇਹ ਵੀ ਪੜ੍ਹੋ  ਲਾਲਚ ਬੁਰੀ ਬਲਾ; SHO ਦੇ ਨਾਂ ‘ਤੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ਼ ਵਿਜੀਲੈਂਸ ਵੱਲੋਂ ਕਾਬੂ

ਉਹ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਲੋਕ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਸਬਕ ਸਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਸੀ ਪਰ ਉਨ੍ਹਾਂ ਨੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਜਿਸ ਕਰਕੇ ਉਨ੍ਹਾਂ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ।”ਉਨ੍ਹਾਂ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਸਧਾਰਨ ਘਰ ਦਾ ਪੁੱਤਰ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ।” ਉਨ੍ਹਾਂ ਕਿਹਾ ਕਿ ਲੋਕਾਂ ਦਾ ਅਜਿਹੀਆਂ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਬਜਾਏ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਾ ਦਿਖਾਈ ਅਤੇ ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ। ਉਹ ਸਵੇਰੇ-ਸਵੇਰੇ ਹੀ ਮੇਰੇ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਦੇ ਸਾਹਮਣੇ ਉਨ੍ਹਾਂ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ।”ਇਕ ਹੋਰ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਸੂਤਰੀ ਏਜੰਡਾ ਹੈ ਜਿਸ ਤਹਿਤ ਉਹ ਆਪਣੇ ਪੁੱਤ-ਭਤੀਜਾ ਅਤੇ ਸਾਲਾ-ਜੀਜਾ ਦੀ ਭਲਾਈ ਨੂੰ ਯਕੀਨੀ ਬਣਾਉਣਾ ਚਾਹੁੰਦੇ ਹਨ।’’”ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਪੂਰੀ ਜ਼ਿੰਮੇਵਾਰੀ ਨਾਲ ਸੁਚੱਜੀ ਵਰਤੋਂ ਕਰ ਰਹੀ ਹੈ। 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਨਿਵੇਕਲੀ ਮਿਸਾਲ ਹੈ।”ਉਨ੍ਹਾਂ ਅੱਗੇ ਕਿਹਾ ਕਿ ਇੱਕ ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਰਸੂਖ਼ਦਾਰ ਕਰੀਬੀਆਂ ਜਾਂ ਦੋਸਤਾਂ ਨੂੰ ਨਿਗੂਣੀਆਂ ਕੀਮਤਾਂ ‘ਤੇ ਵੰਡੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ।”ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਲੇਠੀ ਯੋਜਨਾ ਹੈ, ਜੋ ਪੰਜਾਬ ਵਿੱਚ ਵਸਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ, ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕੀਤੀ ਹੈ, ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟਿਆ ਹੈ ਅਤੇ ਨਾਲ ਹੀ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਲਈ ਨਵੀਂ ਇਨਾਮ ਯੋਜਨਾ ਦਾ ਐਲਾਨ; ਪੁਲਿਸ ਅਫ਼ਸਰਾਂ ਤੇ ਲੋਕਾਂ ਨੂੰ ਮਿਲਣਗੇ ਲੱਖਾਂ ਦਾ ਇਨਾਮ

ਇਸ ਇਤਿਹਾਸਕ ਕਦਮ ਦਾ ਉਦੇਸ਼ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।”ਉਨ੍ਹਾਂ ਅੱਗੇ ਕਿਹਾ ਕਿ 63,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਦਿੱਤੀਆਂ ਗਈਆਂ ਹਨ।ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਡਰੱਗ ਮਾਫੀਆ ਨੂੰ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਸਰਪ੍ਰਸਤੀ ਦਿੱਤੀ ਜਾਂਦੀ ਸੀ, ਪਰ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਨਸ਼ਿਆਂ ਦੀ ਸਪਲਾਈ ਨੂੰ ਤੋੜਨ ਤੋਂ ਇਲਾਵਾ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ।”’’ਭਾਈਚਾਰਕ ਸ਼ਮੂਲੀਅਤ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਸਰਗਰਮ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ-ਲਹਿਰ ਬਣਾਉਣ ਦੀ ਲੋੜ ਹੈ। ਉਹ ਦਿਨ ਦੂਰ ਨਹੀਂ ਜਦੋਂ, ਭਾਈਚਾਰਕ ਸ਼ਮੂਲੀਅਤ ਨਾਲ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।” ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵੜਿੰਗ ਨੇ ਪੰਜਾਬ ਨੂੰ ਦਿਵਾਲੀਆਪਨ ਵੱਲ ਧੱਕਣ ਖਿਲਾਫ ਚੇਤਾਵਨੀ ਦਿੱਤੀ

0

ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਜ਼ਿੰਮੇਵਾਰੀਆਂ ਨਾ ਛੱਡਣ ਦੀ ਤਾਕੀਦ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੇਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਦਿਵਾਲੀਆਪਨ ਵੱਲ ਧੱਕ ਰਹੀ ਹੈ ਅਤੇ 2027 ਦੀ ਸ਼ੁਰੂਆਤ ਵਿੱਚ ਬਣਨ ਵਾਲੀ ਅਗਲੀ ਸਰਕਾਰ ਲਈ ਭਾਰੀ ਵਿੱਤੀ ਬੋਝ ਪੈਦਾ ਕਰ ਰਹੀ ਹੈ।ਵੜਿੰਗ ਨੇ ਸੂਬਾ ਸਰਕਾਰ ਵੱਲੋਂ ਬਿਨਾਂ ਕਿਸੇ ਭਰੋਸੇਯੋਗ ਵਿੱਤੀ ਸਰੋਤ ਦੇ ਵੱਡੇ ਆਰਥਿਕ ਪ੍ਰਭਾਵ ਵਾਲੇ ਪ੍ਰਸਤਾਵ ਲਿਆਂਦੇ ਜਾਣ ਦੀਆਂ ਖ਼ਬਰਾਂ ਉੱਪਰ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਆਪ ਸਰਕਾਰ ਨੂੰ ਪਤਾ ਹੈ ਕਿ ਉਸਦਾ ਕਾਰਜਕਾਲ ਆਪਣੇ ਆਖਰੀ ਸਾਲ ਵਿੱਚ ਹੈ ਅਤੇ ਉਸਦੀ ਵਾਪਸੀ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਉਹ ਅਗਲੀ ਸਰਕਾਰ ਲਈ ਪੰਜਾਬ ਨੂੰ ਮਾੜੇ ਵਿੱਤੀ ਹਲਾਤਾਂ ਵਿੱਚ ਛੱਡਣ ਦੀ ਤਿਆਰੀ ਕਰ ਰਹੀ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਪ ਵਾਅਦੇ ਕਰਨ, ਲੇਕਿਨ ਉਹਨਾਂ ਨੂੰ ਪੂਰਾ ਕਰਨ ਦੀ ਨੀਅਤ ਨਾ ਰੱਖਣ ਸਬੰਧੀ ਆਪਣੇ ਪੁਰਾਣੇ ਫਾਰਮੂਲੇ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ

ਉਨ੍ਹਾਂ ਨੇ ਯਾਦ ਦਿਵਾਇਆ ਕਿ ਜਿਵੇਂ ਹਰ ਮਹਿਲਾ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਠੀਕ ਉਸੇ ਤਰ੍ਹਾਂ ਹੁਣ ਵੀ ਵੱਡੀਆਂ ਵਿੱਤੀ ਜ਼ਿੰਮੇਵਾਰੀਆਂ ਵਾਲੀਆਂ ਨਵੀਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਕੋਲ ਮੌਜੂਦਾ ਕਰਜ਼ਿਆਂ ‘ਤੇ ਵਿਆਜ ਅਦਾ ਕਰਨ ਲਈ ਵੀ ਲੋੜੀਂਦੀ ਰਕਮ ਨਹੀਂ ਹੈ, ਤਾਂ ਨਵੀਆਂ ਯੋਜਨਾਵਾਂ ਲਈ ਪੈਸਾ ਕਿੱਥੋਂ ਆਵੇਗਾ, ਜੋ ਸਪੱਸ਼ਟ ਤੌਰ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀਆਂ ਜਾ ਰਹੀਆਂ ਹਨ।ਵੜਿੰਗ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਿਸੇ ਵੀ ਨਵੀਂ ਯੋਜਨਾ ਦਾ ਐਲਾਨ ਕਰਨ ਤੋਂ ਪਹਿਲਾਂ ਫੰਡਾਂ ਦੇ ਸਰੋਤ ਸਪੱਸ਼ਟ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਦਾ ਕਰਜ਼ਾ ਪਹਿਲਾਂ ਹੀ ਚਾਰ ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕਾ ਹੈ ਅਤੇ ਅਸੀਂ ਪੰਜਾਬ ਨੂੰ ਹੋਰ ਕਰਜ਼ੇ ਵਿੱਚ ਡੁੱਬਣ ਨਹੀਂ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਆਪ ਨੂੰ ਲੱਗਦਾ ਹੈ ਕਿ ਹੁਣ ਉਸਦੇ ਕੋਲ ਗੁਆਉਣ ਲਈ ਕੁਝ ਨਹੀਂ ਬਚਿਆ ਹੈ, ਕਿਉਂਕਿ ਉਸਨੂੰ ਅਹਿਸਾਸ ਹੋ ਚੁੱਕਾ ਹੈ ਕਿ ਵਾਪਸੀ ਦੀ ਕੋਈ ਸੰਭਾਵਨਾ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

“ਸੰਪਰਕ” ਪ੍ਰੋਗਰਾਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਨਤਾ ਨਾਲ ਸਿੱਧਾ ਰਾਬਤਾ,ਸੈਮੀਨਾਰ ਆਯੋਜਿਤ

0

Sri Mukatsar News: ਜ਼ਿਲ੍ਹਾ ਪੁਲਿਸ ਵੱਲੋਂ “ਸੰਪਰਕ ਪ੍ਰੋਗਰਾਮ-2” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ, ਨਸ਼ਿਆਂ ਅਤੇ ਅਪਰਾਧ ਵਿਰੁੱਧ ਸਾਂਝੀ ਲੜਾਈ ਲੜਨੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਵਾਰਨ ਕਰਨਾ ਹੈ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਸ ਸੰਪਰਕ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ — ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ — ਵਿਖੇ ਲਗਾਤਾਰ ਸੈਮੀਨਾਰ ਅਤੇ ਜਨ-ਸੰਪਰਕ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ। ਇਨ੍ਹਾਂ ਕਾਰਜਕ੍ਰਮਾਂ ਦੌਰਾਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ। ਇਸ ਉਪਰਾਲੇ ਰਾਹੀਂ ਜਨਤਾ ਨਾਲ ਖੁੱਲ੍ਹਾ ਸੰਵਾਦ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ, ਨਸ਼ਿਆਂ ਅਤੇ ਅਪਰਾਧ ਵਿਰੁੱਧ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਸਾਂਝੇ ਯਤਨ ਕੀਤੇ ਜਾਣਗੇ।ਇਸੇ ਕੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਵਿਸ਼ੇਸ਼ ਜਨ-ਸੰਪਰਕ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ

ਸੈਮੀਨਾਰ ਦੀ ਅਗਵਾਈ ਸ਼੍ਰੀਮਤੀ ਹਰਕਮਲ ਕੌਰ, ਐਸ.ਪੀ(ਹੈੱਡਕੁਆਰਟਰ) ਅਤੇ ਡੀ.ਐਸ.ਪੀ ਹਰਜੀਤ ਸਿੰਘ (CAW&C) ਵੱਲੋਂ ਕੀਤੀ ਗਈ। ਇਸ ਸੈਮੀਨਾਰ ਕਾਨਫਰੰਸ ਨੂੰ ਹਾਲ ਐਸ ਐਸ ਪੀ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਇਸ ਮੌਕੇ ਅਧਿਕਾਰੀਆਂ ਨੇ ਹਾਜ਼ਰੀਨ ਨੂੰ ਪੰਜਾਬ ਪੁਲਿਸ ਵੱਲੋਂ ਰਾਜ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ, ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਲੋਕਾਂ ਦੀ ਸੁਰੱਖਿਆ ਨੂੰ ਮਜਬੂਤ ਕਰਨ ਲਈ ਲਏ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸੰਬੋਧਨ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਅਤੇ ਸਮਾਜ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ, ਸ਼ੱਕੀ ਗਤੀਵਿਧੀ ਜਾਂ ਅਪਰਾਧ ਸਬੰਧੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਪੁਲਿਸ ਵੱਲੋਂ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੀ ਪੂਰੀ ਯਕੀਨੀ ਬਣਾਈ ਜਾਂਦੀ ਹੈ। ਇਸ ਤੋਂ ਇਲਾਵਾ ਜਿਹੜੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਧੀਨ ਕੌਂਸਲਿੰਗ ਅਤੇ ਡੀ-ਐਡਿਕਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਭਰਾ ਦੇ ਨਾਂ ‘ਤੇ ਪਾਵਰਕਾਮ ‘ਚ ਨੌਕਰੀ ਕਰਨ ਵਾਲੇ ਮੀਟਰ ਰੀਡਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਅੱਜ ਦੇ ਸੈਮੀਨਾਰ ਵਿੱਚ ਅਗਰਵਾਲ ਸਭਾ ਮੁਕਤਸਰ ਦੇ ਪ੍ਰਧਾਨ ਤਰਸੇਮ ਗੋਇਲ, ਵਾਈਸ ਪ੍ਰਧਾਨ ਸੁਨੀਲ ਕੁਮਾਰ, ਵਾਈਸ ਪ੍ਰਧਾਨ ਕੁਲਦੀਪ ਗੋਇਲ, ਰਾਜਨ ਗੋਇਲ, ਰਾਜਨ ਬਾਂਸਲ, ਆਦੇਸ਼ ਕੁਮਾਰ ਸ਼ਰਮਾ, ਨਵੀਨ ਕੁਮਾਰ ਅਤੇ ਅਭਿਸ਼ੇਕ ਕਿਰਾੜ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਭਾਗ ਲਿਆ। ਹਾਜ਼ਰੀਨ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਭਰੋਸਾ ਦਵਾਇਆ ਗਿਆ ਕਿ ਉਹ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਹਮੇਸ਼ਾ ਸਹਿਯੋਗ ਦੇਣਗੇ। ਉਨ੍ਹਾਂ ਇਹ ਵੀ ਵਿਸ਼ਵਾਸ ਦਵਾਇਆ ਕਿ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਕਸਬਿਆਂ ਵਿੱਚ ਪੁਲਿਸ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾਵੇਗਾ।ਮੀਟਿੰਗ ਦੌਰਾਨ ਲੋਕਾਂ ਨਾਲ ਖੁੱਲ੍ਹੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ “ਸੰਪਰਕ–2026” ਤਹਿਤ ਅਗਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸੁਸਾਇਟੀਆਂ, ਵਪਾਰ ਮੰਡਲਾਂ, ਯੂਥ ਕਲੱਬਾਂ ਅਤੇ ਮਹਿਲਾ ਸਮੂਹਾਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਦਾ ਮੁੱਖ ਟੀਚਾ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਪੁਲਿਸ ਪ੍ਰਤੀ ਵਿਸ਼ਵਾਸ ਵਧਾਉਣਾ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895476