Tuesday, May 5, 2026
Home Blog Page 144

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

0

Chandigarh News: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ।ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮਟੀ ਚੌਲ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ, ਜਦੋਂ ਕਿ 2026-27 ਦੇ ਸੀਜ਼ਨ ਵਿੱਚ ਖਰੀਦੀ ਜਾਣ ਵਾਲੀ ਕਣਕ ਲਈ ਢੁਕਵੀਂ ਸਟੋਰੇਜ ਸਪੇਸ ਨੂੰ ਯਕੀਨੀ ਬਣਾਉਣ ਲਈ ਹਰ ਮਹੀਨੇ ਘੱਟੋ-ਘੱਟ 15 ਐਲਐਮਟੀ ਕਣਕ ਦੀ ਚੁਕਾਈ ਦੀ ਲੋੜ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧ ਵਿੱਚ ਸਮੇਂ ਸਮੇਂ ਉੱਤੇ ਅਤੇ ਹਾਲ ਹੀ ਵਿੱਚ ਵੀ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਗਿਆ ਹੈ।ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੇ ਸਬੰਧੀ ਕਣਕ ਦੀ ਸੁਰੱਖਿਅਤ ਸਟੋਰੇਜ ਨੂੰ ਯਕੀਨੀ ਬਣਾਉਣ ਲਈ ਵਿਭਾਗ ਪਲਿੰਥ ਬਣਾਉਣ ਅਤੇ ਚੌਲ ਮਿੱਲਾਂ ਵਿੱਚ ਖਾਲੀ ਥਾਵਾਂ ਦੀ ਵਰਤੋਂ ਕਰਨ ’ਤੇ ਵਿਚਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਖਰੀਦ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ। ਡੀਐਫਐਸਸੀਜ਼ ਵੱਲੋਂ ਸੰਕਟਕਾਲੀ ਯੋਜਨਾਵਾਂ ਅਤੇ ਬਦਲਵੇਂ ਪ੍ਰਬੰਧ ਤਿਆਰ ਕਰਨ ਲਈ ਐਫ.ਸੀ.ਆਈ. ਦੇ ਜ਼ਿਲ੍ਹਾ ਮੈਨੇਜਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਹੋਰ ਵਸਤਾਂ ਸਬੰਧੀ 391320 ਪਲਾਸਟਿਕ ਦੇ ਕਰੇਟਾਂ ਲਈ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 231055 ਪ੍ਰਾਪਤ ਹੋ ਚੁੱਕੇ ਹਨ ਜਦੋਂ ਕਿ ਬਾਕੀ ਮਾਰਚ ਤੱਕ ਪ੍ਰਾਪਤ ਹੋ ਜਾਣਗੇ। ਇਸ ਤੋਂ ਇਲਾਵਾ, 675000 ਲੱਕੜ ਦੇ ਕਰੇਟਾਂ ਦੀ ਸਪਲਾਈ ਲਈ ਆਰਡਰ ਦਿੱਤੇ ਗਏ ਹਨ ਅਤੇ ਕਣਕ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਲਈ ਲੋੜੀਂਦੇ ਐਲਪੀਈਡੀ ਕਵਰ (ਤਰਪਾਲਾਂ) ਵੀ ਉਪਲਬਧ ਹਨ।

ਇਹ ਵੀ ਪੜ੍ਹੋ  ਲਾਲਚ ਬੁਰੀ ਬਲਾ; SHO ਦੇ ਨਾਂ ‘ਤੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ਼ ਵਿਜੀਲੈਂਸ ਵੱਲੋਂ ਕਾਬੂ

ਆੜ੍ਹਤੀਆਂ ਵੱਲੋਂ ਕਮਿਸ਼ਨ ਦੀਆਂ ਦਰਾਂ 45 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 64 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਸਬੰਧੀ ਮੰਤਰੀ ਸਮੂਹ ਦੇ ਇਹ ਵੀ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੌਕੇ ’ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰ ਸ਼ੋਰ ਨਾਲ ਉਠਾਇਆ ਜਾ ਰਿਹਾ ਹੈ।ਖਰੀਦ ਪ੍ਰਕਿਰਿਆ ਨਾਲ ਜੁੜੇ ਹਰੇਕ ਭਾਈਵਾਲੀ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਹਰ ਕਦਮ ’ਤੇ ਪਾਰਦਰਸ਼ਤਾ ਨਾਲ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

0

👉ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਲਈ ਸਰਕਾਰ ਵਚਨਬੱਧ, ਪੁਲਿਸ ਨੂੰ ਆਧੁਨਿਕ ਬਣਾਉਣ ਲਈ 1100 ਕਰੋੜ ਰੁਪਏ ਖਰਚੇ ਜਾਣਗੇ-ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਕੰਪਲੈਕਸ ਜਲੰਧਰ ਵਿਖੇ ਪਾਸਿੰਗ ਆਊਟ ਪਰੇਡ ਨੂੰ ਸੰਬੋਧਨ ਕੀਤਾ
Jalandhar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ ‘ਆਪ’ ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ ‘ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ।
‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਬਚਾਈਆਂ ਗਈਆਂ 46,399 ਜ਼ਿੰਦਗੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀ, ਤੇਜ਼ੀ ਨਾਲ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਬੇਮਿਸਾਲ ਕਾਰਵਾਈ ਹੋ ਰਹੀ ਹੈ, ਜੋ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਗਵਾਹੀ ਭਰਦੀ ਹੈ।‘ਐਕਸ’ ’ਤੇ ਸਮਾਰੋਹ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਦੀ ਵੱਕਾਰੀ ਪਾਸਿੰਗ-ਆਊਟ ਪਰੇਡ ਵਿੱਚ ਸ਼ਾਮਲ ਹੋਣਾ ਮਾਣ-ਸਨਮਾਨ ਦੀ ਗੱਲ ਸੀ। ਕੁੱਲ 2,577 ਨਵੇਂ, ਬਹੁਤ ਪ੍ਰੇਰਨਾਦਾਇਕ ਅਫਸਰ ਅਧਿਕਾਰਤ ਤੌਰ ‘ਤੇ ਪੰਜਾਬ ਪੁਲਿਸ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਸਾਰਿਆਂ ਨੂੰ ਵਧਾਈਆਂ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ

ਸਾਡੀ ਸਰਕਾਰ ਦੀ ਅਗਵਾਈ ਹੇਠ 12,000 ਤੋਂ ਵੱਧ ਜਵਾਨਾਂ ਦੀ ਪੁਲਿਸ ਵਿੱਚ ਭਰਤੀ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ, ਉੱਚ-ਤਕਨੀਕੀ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ। ਅਸੀਂ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਜੈ ਹਿੰਦ।”ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਮਕਸਦ ਲਈ 1,100 ਕਰੋੜ ਰੁਪਏ ਰੱਖੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਹਰੇਕ ਤਰ੍ਹਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਧੁਨਿਕ ਲੀਹਾਂ ‘ਤੇ ਲੈਸ ਕੀਤਾ ਗਿਆ ਹੈ।”ਪੰਜਾਬ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਾਲ ਨਿਭਾਅ ਰਹੀ ਹੈ।”ਸਮਾਰੋਹ ਵਿੱਚ ਸ਼ਾਮਲ ਹੋਣ ‘ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪਾਸਿੰਗ ਆਊਟ ਪਰੇਡ ਲਈ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਆ ਕੇ ਬਹੁਤ ਖੁਸ਼ ਹਾਂ।” ਉਨ੍ਹਾਂ ਅੱਗੇ ਕਿਹਾ, “ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਕਾਡਰਾਂ ਦੇ ਕੁੱਲ 2,577 ਜਵਾਨ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਪਰੇਡ ਉਨ੍ਹਾਂ ਦੀ ਮੁੱਢਲੀ ਸਿਖਲਾਈ ਦੇ ਮੁਕੰਮਲ ਹੋ ਜਾਣ ਨੂੰ ਦਰਸਾਉਂਦੀ ਹੈ ਅਤੇ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।”ਪੁਲਿਸ ਟ੍ਰੇਨਿੰਗ ਸੈਂਟਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਰੈਂਕਾਂ ਦੇ ਇਨ੍ਹਾਂ ਨਵੇਂ ਭਰਤੀ ਪੁਲਿਸ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਉਨ੍ਹਾਂ ਅੱਗੇ ਕਿਹਾ, “ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਵੱਖ-ਵੱਖ ਕਾਡਰਾਂ ਅਤੇ ਰੈਂਕਾਂ ਦੇ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 1,062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ, 10,098 ਕਾਂਸਟੇਬਲ ਅਤੇ 400 ਸਿਵਲੀਅਨ ਸਟਾਫ ਸ਼ਾਮਲ ਹੈ, ਜਿਨ੍ਹਾਂ ਨੇ ਵੱਖ-ਵੱਖ ਪੰਜਾਬ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਅਧੀਨ ਭਰਤੀ ਪ੍ਰਕਿਰਿਆ ਨਿਰੰਤਰ ਜਾਰੀ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਪੁਲਿਸ ਭਰਤੀ ਪ੍ਰਕਿਰਿਆ ਹਰ ਸਾਲ ਜਾਰੀ ਰਹੀ ਹੈ।

ਇਹ ਵੀ ਪੜ੍ਹੋ  ਭਰਾ ਦੇ ਨਾਂ ‘ਤੇ ਪਾਵਰਕਾਮ ‘ਚ ਨੌਕਰੀ ਕਰਨ ਵਾਲੇ ਮੀਟਰ ਰੀਡਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਇਸੇ ਲੜੀ ਤਹਿਤ ਸਾਲ 2025 ਤੋਂ 1,900 ਤੋਂ ਵੱਧ ਭਰਤੀ ਕੀਤੇ ਜਵਾਨਾਂ ਲਈ ਮੁੱਢਲੀ ਸਿਖਲਾਈ ਮਾਰਚ, 2026 ਵਿੱਚ ਸ਼ੁਰੂ ਹੋ ਗਈ। ਇਸੇ ਤਰ੍ਹਾਂ 1,746 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।” ਉਨ੍ਹਾਂ ਅੱਗੇ ਕਿਹਾ, “ਸਾਲ 2026 ਵਿੱਚ ਕੀਤੀ ਜਾਣ ਵਾਲੀ 3,400 ਪੁਲਿਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋਵੇਗੀ।”ਤਕਨੀਕੀ ਅਪਗ੍ਰੇਡੇਸ਼ਨ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ ‘ਤੇ ਲੈਸ ਕਰਨ ਅਤੇ ਹੋਰ ਸਮਰੱਥਵਾਨ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਤਕਨੀਕੀ ਮੁਹਾਰਤ ਵਿੱਚ ਨਿਪੁੰਨ 182 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਹੈ ਜਿਸ ਵਿੱਚ 112 ਤਕਨੀਕੀ ਮਾਹਿਰ, 11 ਫੋਰੈਂਸਿਕ ਮਾਹਿਰ, ਐਚ.ਆਰ. ਮੈਨੇਜਰ ਅਤੇ 30 ਕੌਂਸਲਰ ਅਤੇ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਵਾਲੇ 1,547 ਕਾਂਸਟੇਬਲ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਕਾਰੀ ਬੀ.ਟੈਕ, ਐਮ.ਟੈੱਕ ਅਤੇ ਐਲ.ਐਲ.ਬੀ. ਵਰਗੀਆਂ ਯੋਗਤਾਵਾਂ ਰੱਖਦੇ ਹਨ।” ਵਿਸ਼ੇਸ਼ ਭਰਤੀ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਨੇ 125 ਕਾਨੂੰਨੀ ਅਧਿਕਾਰੀ, 21 ਫੋਰੈਂਸਿਕ ਮਾਹਿਰ, 196 ਆਈ.ਟੀ. ਮਾਹਿਰ ਅਤੇ 77 ਵਿੱਤੀ ਮਾਹਿਰ ਭਰਤੀ ਕੀਤੇ ਹਨ ਜਿਨ੍ਹਾਂ ਨੇ ਸਿਖਲਾਈ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਪੰਜਾਬ ਪੁਲਿਸ ਯੂਨਿਟਾਂ ਵਿੱਚ ਤਾਇਨਾਤ ਹੋ ਕੇ ਆਪਣੀਆਂ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”ਸੜਕ ਸੁਰੱਖਿਆ ਫੋਰਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ, ਜੋ ਕਿ ਸੂਬਾ ਭਰ ਵਿੱਚ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਸੜਕ ਸੁਰੱਖਿਆ ਫੋਰਸ 146 ਨਵੇਂ ਵਾਹਨਾਂ ਅਤੇ ਆਧੁਨਿਕ ਉਪਕਰਨਾਂ ਨਾਲ ਲੈਸ ਹੈ, ਜਿਸ ਨਾਲ ਹੁਣ ਤੱਕ 46,399 ਜਾਨਾਂ ਬਚਾਈਆਂ ਗਈਆਂ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”ਉਨ੍ਹਾਂ ਅੱਗੇ ਕਿਹਾ, “ਪੁਲਿਸਿੰਗ ਦੇ ਇਸ ਵਿਲੱਖਣ ਉਪਰਾਲੇ ਨੇ ਦੁਨੀਆ ਭਰ ਤੋਂ ਜੱਸ ਖੱਟਿਆ ਹੈ ਅਤੇ ਸੂਬਾ 6 ਮਿੰਟ 20 ਸਕਿੰਟ ਦੇ ਸਮੇਂ ਅੰਦਰ ਹਾਦਸੇ ਵਾਲੇ ਸਥਾਨ ਉਤੇ ਪਹੁੰਚ ਕੇ ਸਹਾਇਤਾ ਦੇਣ ਵਾਲਾ ਵਿਸ਼ੇਸ਼ ਫੋਰਸ ਵਾਲਾ ਪਹਿਲਾ ਸੂਬਾ ਬਣ ਕੇ ਉਭਰਿਆ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ, “ਐਸ.ਐਸ.ਐਫ. ਨੂੰ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜਿਸ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ।”

ਇਹ ਵੀ ਪੜ੍ਹੋ  Big News; ਥਾਣੇਦਾਰ ਤੇ ਹੋਮਗਾਰਡ ਜਵਾਨ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ, SHO ਤੇ CIA ਇੰਚਾਰਜ਼ ਜਖ਼ਮੀ

‘ਯੁੱਧ ਨਸ਼ੇ ਵਿਰੁੱਧ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੂੰ ਆਧੁਨਿਕ ਅਤੇ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ ਆਈ.ਟੀ. ਬੁਨਿਆਦੀ ਢਾਂਚਾ ਵੀ ਸ਼ਾਮਲ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਮਾਰਚ, 2025 ਵਿੱਚ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਤਹਿਤ 50,238 ਤੋਂ ਵੱਧ ਗ੍ਰਿਫ਼ਤਾਰੀਆਂ, 35,133 ਐਫ.ਆਈ.ਆਰ. ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 2,230 ਕਿਲੋਗ੍ਰਾਮ ਹੈਰੋਇਨ, 668 ਕਿਲੋਗ੍ਰਾਮ ਅਫੀਮ ਅਤੇ 29 ਟਨ ਭੁੱਕੀ ਸ਼ਾਮਲ ਹੈ।” ਉਨ੍ਹਾਂ ਕਿਹਾ, “ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੇਠਲੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦਾ ਖਾਤਮਾ ਕੀਤਾ ਜਾ ਰਿਹਾ ਹੈ।”ਮੁੜ ਵਸੇਬੇ ਦੇ ਯਤਨਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਜਨਤਕ ਥਾਵਾਂ ‘ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਾਲ-ਨਾਲ ਨਸ਼ਾ ਛੁਡਾਊ ਕੇਂਦਰਾਂ ਨੂੰ ਮੁਫ਼ਤ ਸਲਾਹ ਸੇਵਾਵਾਂ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।”ਪੁਲਿਸ ਫੋਰਸ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਅਤੇ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ।” ਉਨ੍ਹਾਂ ਅੱਗੇ ਕਿਹਾ, “ਸਾਡੇ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਵਿੱਚ ਸ਼ਾਂਤੀ ਬਰਕਰਾਰ ਹੋਈ ਹੈ।”ਬਾਹਰੀ ਖਤਰਿਆਂ ਬਾਰੇ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਭਰਮਾਉਣ ਅਤੇ ਪੰਜਾਬ ਨੂੰ ਕਾਲੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ।”ਉਨ੍ਹਾਂ ਆਸ ਪ੍ਰਗਟਾਈ ਕਿ “ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਾਕਤ ਨਾਲ ਆਪਣਾ ਫਰਜ਼ ਨਿਭਾਉਂਦੀ ਰਹੇਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਪੁਲਿਸ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੂਬੇ ਅਤੇ ਦੇਸ਼ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਕਾਇਮ ਰੱਖੇਗੀ।”
ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੋ ਪੁਲਿਸ ਕਰਮਚਾਰੀਆਂ ਨੂੰ ਸ਼ਹੀਦ ਕਰਨ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਤਾਕਤਾਂ ਨੇ ਅਜਿਹੀ ਘਿਨਾਉਣੀ ਕਾਰਵਾਈ ਰਾਹੀਂ ਪੁਲਿਸ ਫੋਰਸ ਦੇ ਮਨੋਬਲ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ।”

ਇਹ ਵੀ ਪੜ੍ਹੋ  Punjab Govt ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਲਈ ਨਵੀਂ ਇਨਾਮ ਯੋਜਨਾ ਦਾ ਐਲਾਨ; ਪੁਲਿਸ ਅਫ਼ਸਰਾਂ ਤੇ ਲੋਕਾਂ ਨੂੰ ਮਿਲਣਗੇ ਲੱਖਾਂ ਦਾ ਇਨਾਮ

ਉਨ੍ਹਾਂ ਅੱਗੇ ਕਿਹਾ, “ਇਹ ਨਾਪਾਕ ਤਾਕਤਾਂ ਭੁੱਲ ਗਈਆਂ ਸਨ ਕਿ ਬਹਾਦਰ ਪੰਜਾਬ ਪੁਲਿਸ ਫੋਰਸ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਦੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਬੜੀ ਘਾਲਣਾ ਘਾਲ ਕੇ ਹਾਸਲ ਕੀਤੀ ਸੂਬੇ ਦੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”ਸਿਖਲਾਈ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਅਤਿ-ਆਧੁਨਿਕ ਪੁਲਿਸ ਸਿਖਲਾਈ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਦਾ ਦੇਸ਼ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ।” ਉਨ੍ਹਾਂ ਅੱਗੇ ਕਿਹਾ, “ਦੇਸ਼ ਭਰ ਦੇ ਕਈ ਸੂਬੇ ਆਧੁਨਿਕ ਸਿਖਲਾਈ ਦੇਣ ਲਈ ਪੰਜਾਬ ਪੁਲਿਸ ਨਾਲ ਸੰਪਰਕ ਕਰਦੇ ਹਨ। ਨਾ ਸਿਰਫ਼ ਦੇਸ਼ ਭਰ ਤੋਂ, ਸਗੋਂ ਹੋਰ ਦੇਸ਼ਾਂ ਦੀਆਂ ਕਈ ਫੋਰਸਾਂ ਵੀ ਆਪਣੀ ਪੁਲਿਸ ਫੋਰਸ ਨੂੰ ਸਿਖਲਾਈ ਦੇਣ ਲਈ ਪੰਜਾਬ ਨਾਲ ਸੰਪਰਕ ਕਰਦੀਆਂ ਹਨ।”ਆਧੁਨਿਕ ਤਕਨਾਲੋਜੀ ਦੀ ਵਰਤੋਂ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਤਕਨੀਕ ਪੇਸ਼ ਕੀਤੀ ਹੈ ਤਾਂ ਜੋ ਇਸ ਨੂੰ ਦੇਸ਼ ਦੀ ਮੋਹਰੀ ਫੋਰਸ ਬਣਾਇਆ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸਿੰਗ ਨੂੰ ਹੋਰ ਬਿਹਤਰ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਵਿੱਚ ਬੇਹੱਦ ਅਹਿਮ ਭੂਮਿਕਾ ਨਿਭਾਏਗੀ।” ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪੁਲਿਸ ਫੋਰਸ ਨੂੰ ਬਿਹਤਰ ਅਭਿਆਸਾਂ ਨਾਲ ਲੈਸ ਕਰਨ ਅਤੇ ਵਿਗਿਆਨਕ ਢੰਗ ਨਾਲ ਇਸ ਨੂੰ ਵਿਕਸਤ ਕਰਨ ਵਿੱਚ ਇੱਕ ਮੀਲ ਪੱਥਰ ਵਜੋਂ ਕੰਮ ਕਰੇਗੀ।”ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਕਰਕੇ, ਸੂਬਾ ਵਿਰੋਧੀ ਤਾਕਤਾਂ ਪ੍ਰਾਪਤ ਕੀਤੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ।” ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਾਰਾਨਾ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖੇਗੀ।”ਨਵ-ਨਿਯੁਕਤਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤੁਹਾਡੇ ਲਈ ਇੱਕ ਯਾਦਗਾਰੀ ਪਲ ਹੈ ਕਿਉਂਕਿ ਤੁਸੀਂ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ।”

ਇਹ ਵੀ ਪੜ੍ਹੋ  ਲਾਲਚ ਬੁਰੀ ਬਲਾ; SHO ਦੇ ਨਾਂ ‘ਤੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ਼ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਨੇ ਨਵ-ਨਿਯੁਕਤ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ।” ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।”ਇਸ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਜਵਾਨਾਂ ਨੂੰ ਵਧਾਈ ਦਿੱਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਕੀਤਾ।ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਵਿਆਪਕ ਨਿਰੀਖਣ ਕੀਤਾ, ਮਾਰਚਿੰਗ ਟੁਕੜੀਆਂ ਦਾ ਨੇੜਿਓਂ ਜਾਇਜ਼ਾ ਲਿਆ ਅਤੇ ਕਾਰਵਾਈ ਦੀ ਨਿਗਰਾਨੀ ਕਰ ਰਹੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਵ-ਨਿਯੁਕਤ ਪੁਲਿਸ ਜਵਾਨਾਂ ਵੱਲੋਂ ਦਿਖਾਏ ਗਏ ਅਨੁਸ਼ਾਸਨ, ਤਾਲਮੇਲ ਅਤੇ ਉੱਚ ਮਿਆਰਾਂ ਦੀ ਸ਼ਲਾਘਾ ਕਰਦਿਆਂ ਰਸਮੀ ਸਲਾਮੀ ਲਈ। ਮੁੱਖ ਮੰਤਰੀ ਨੇ ਸਿਖਲਾਈ ਦੌਰਾਨ ਉਨ੍ਹਾਂ ਦੇ ਬੇਮਿਸਾਲ ਪ੍ਰਦਰਸ਼ਨ, ਸਮਰਪਣ ਅਤੇ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸਿਖਿਆਰਥੀਆਂ ਅਤੇ ਕੈਡਿਟਾਂ ਨੂੰ ਪੁਰਸਕਾਰ ਅਤੇ ਪ੍ਰਸ਼ੰਸਾ ਪੱਤਰ ਵੀ ਵੰਡੇ। ਇਸ ਸਮਾਗਮ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ ਅਤੇ ਪਾਸਿੰਗ ਆਊਟ ਪਰੇਡ ਰਾਹੀਂ ਇਸ ਸਮਾਗਮ ਨੂੰ ਨਵ-ਨਿਯੁਕਤ ਪੁਲਿਸ ਜਵਾਨਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮੁੱਚੀ ਪੰਜਾਬ ਪੁਲਿਸ ਲਈ ਮਾਣਮੱਤਾ ਅਤੇ ਯਾਦਗਾਰੀ ਪਲ ਬਣਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Chandigarh ਦੇ ਮੁੱਖ ਸਕੱਤਰੇਤ ਤੋਂ ਛਾਲ ਮਾਰ ਕੇ ਸੀਨੀਅਰ ਕਰਮਚਾਰੀ ਨੇ ਕੀਤੀ ਆਤਮ+ਹੱ.ਤਿਆ

0

Chandigarh News: ਬੁੱਧਵਾਰ ਨੂੰ ਚੰਡੀਗੜ੍ਹ ਦੇ ਮੁੱਖ ਸਕੱਤਰੇਤ ਵਿਖੇ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਇੱਕ ਸੀਨੀਅਰ ਕਰਮਚਾਰੀ ਵੱਲੋਂ ਛੇਵੀਂ ਮੰਜਿਲ ਤੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ ਗਈ। ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਦੀ ਪਹਿਚਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ, ਜੋਕਿ ਹਰਿਆਣਾ ਸਕੱਤਰੇਤ ਵਿੱਚ ਵਿਸ਼ੇਸ਼ ਸਕੱਤਰ ਵਜੋਂ ਤਾਇਨਾਤ ਸਨ। ਦਸਿਆ ਜਾ ਰਿਹਾ ਮਰਹੂਮ ਅਰੋੜਾ ਦੀ ਸੇਵਾਮੁਕਤੀ ਵਿਚ ਸਿਰਫ਼ ਪੰਜ ਮਹੀਨੇ ਬਾਕੀ ਸਨ।

ਇਹ ਵੀ ਪੜ੍ਹੋ ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ

ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਕਿ ਉਸਨੇ ਇਹ ਕਦਮ ਕਿਉਂ ਚੁੱਕਿਆ। ਇਹ ਵੀ ਗੱਲ ਸਾਹਮਣੇ ਆ ਰਹੀ ਹੈਕਿ ਉਸਦੇ ਵੱਲੋਂ 15 ਦਿਨ ਪਹਿਲਾਂ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਉਸ ਸਮੇਂ ਲੋਕਾਂ ਨੇ ਉਸਨੂੰ ਫੜ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਕਰਮਚਾਰੀ ਇੱਕ ਆਈਏਐਸ ਅਧਿਕਾਰੀ ਦੇ ਦਫ਼ਤਰ ਵਿੱਚ ਤਾਇਨਾਤ ਸੀ। ਘਟਨਾ ਦੀ ਇੱਕ ਵੀਡੀਓ ਵੀ ਹਮਣੇ ਆਈ ਹੈ, ਜਿਸ ਵਿੱਚ ਕਰਮਚਾਰੀ ਹੇਠਾਂ ਫਸਿਆ ਹੋਇਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੁਲਿਸ ਮੁਲਾਜਮਾਂ ਦੇ ਕ+ਤ+ਲ ਪਿੱਛੇ ਨਿਕਲਿਆ ਪਾਕਿਸਤਾਨ ਦੀ ISI ਦਾ ਹੱਥ; ਸਿਰਫ਼ 20 ਹਜ਼ਾਰ ਦੇ ਲਾਲਚ ‘ਚ ਦਿੱਤਾ ਸੀ ਅੰਜ਼ਾਮ

0

Gurdaspur News: ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੇ ਪੁਲਿਸ ਨਾਕੇ ਆਦੀਆ ‘ਤੇ ਲੰਘੀ 22 ਫ਼ਰਵਰੀ ਨੂੰ ਦੋ ਪੁਲਿਸ ਮੁਲਾਜਮਾਂ ਦੇ ਹੋਏ ਕਤਲ ਮਾਮਲੇ ਵਿਚ ਨਵੇਂ ਤੱਥ ਸਾਹਮਣੇ ਆਏ ਹਨ। ਇਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਰਣਜੀਤ ਸਿੰਘ ਦੇ Encounter ਤੋਂ ਬਾਅਦ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਦਿੰਦਿਆਂ ਬਾਰਡਰ ਰੇਂਜ ਦੇ ਡੀਆਈਜੀ ਸੰਦੀਪ ਗੋਇਲ ਤੇ ਗੁਰਦਾਸਪੁਰ ਦੇ ਐਸਐਸਪੀ ਅਦਿੱਤਿਆ ਕਪੂਰ ਨੇ ਦਸਿਆ ਕਿ ਮੁਢਲੀ ਜਾਂਚ ਮੁਤਾਬਕ ਇਸ ਘਟਨਾ ਨੂੰ ਅੰਜਾਮ ਦੇਣ ਲਈ ਪੂਰੀ ਯੋਜਨਾ ਪਾਕਿਸਤਾਨ ਦੀ ਬਦਨਾਮ ਖੁਫ਼ੀਆ ਏਜੰਸੀ ISI ਦਾ ਹੱਥ ਸੀ। ਡੀਆਈਜੀ ਮੁਤਾਬਕ ਇਸ ਕਾਂਡ ਵਿਚ ਮੁੱਖ ਮੁਲਜਮ ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਪਿੰਡ ਆਦੀਆ ਦੇ ਹੀ ਰਹਿਣ ਵਾਲੇ ਸਨ ਜਦਕਿ ਤੀਜ਼ਾ ਦਿਲਾਵਰ ਸਿੰਘ ਨਜਦੀਕੀ ਪਿੰਡ ਅਲੀ ਨੰਗਲ ਦਾ ਵਾਸੀ ਸੀ।

ਇਹ ਵੀ ਪੜ੍ਹੋ ਲਾਲਚ ਬੁਰੀ ਬਲਾ; SHO ਦੇ ਨਾਂ ‘ਤੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ਼ ਵਿਜੀਲੈਂਸ ਵੱਲੋਂ ਕਾਬੂ

ਦਿਲਾਵਰ ਸਿੰਘ ਨੇ ਇਸ ਕਾਂਡ ਵਿਚ ਪਿੱੱਛੇ ਰਹਿ ਕੇ ਭੂਮਿਕਾ ਨਿਭਾਈ ਸੀ ਤੇ ਮੋਟਰਸਾਈਕਲ ਸਮੇਤ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਸਨ। ਜਦਕਿ ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਨੇ ਘਟਨਾ ਵਾਲੇ ਦਿਨ ਪੁਲਿਸ ਪਿਕਟ ਦੇ ਅੰਦਰ ਜਾ ਕੇ ਦੋਨਾਂ ਪੁਲਿਸ ਮੁਲਾਜਮਾਂ ਦੇ ਗੋਲੀਆਂ ਮਾਰੀਆਂ ਸਨ। ਇਸ ਘਟਨਾ ਨੂੰ ਅੰਜਾਮ ਦੇਣ ਪਿੱਛੇ ਮੁੱਖ ਮੰਤਵ ਬਾਰੇ ਪੁੱਛੈ ਜਾਣ ‘ਤੇ ਡੀਆਈਜੀ ਗੋਇਲ ਨੇ ਦਸਿਆ ਕਿ, ‘‘ ਬਦਨਾਮ ਏਜੰਸੀ ਤੇ ਪਾਕਿਸਤਾਨ ਦਾ ਮੁੱਖ ਮਕਸਦ ਪੰਜਾਬ ਅੰਦਰ ਗੜਬੜੀ ਪੈਦਾ ਕਰਨਾ ਹੈ, ਜਿਸਦੇ ਚੱਲਦੇ ਇੰਨ੍ਹਾਂ ਮੁਲਜਮਾਂ ਨੂੰ ਸਿਰਫ਼ ਤੇ ਸਿਰਫ਼ ਪੁਲਿਸ ਅਫ਼ਸਰਾਂ ਤੇ ਮੁਲਾਜਮਾਂ ਉੱਪਰ ਹਮਲੇ ਦਾ ਟਾਸਕ ਦਿੱਤਾ ਗਿਆ ਸੀ।” ਉਨ੍ਹਾਂ ਦਸਿਆ ਕਿ ਪੁਲਿਸ ਨੇ ਸਿਰਫ਼ 72 ਘੰਟਿਆਂ ਵਿਚ ਹੀ ਇਸ ਸਾਰੇ ਕੇਸ ਨੂੰ ਹੱਲ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ Big News; ਥਾਣੇਦਾਰ ਤੇ ਹੋਮਗਾਰਡ ਜਵਾਨ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ, SHO ਤੇ CIA ਇੰਚਾਰਜ਼ ਜਖ਼ਮੀ

ਡੀਆਈਜੀ ਗੋਇਲ ਮੁਤਾਬਕ ਪੁਲਿਸ ਨੇ ਦਿਲਾਵਰ ਸਿੰਘ ਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਮੁਕਾਬਲੇ ਸਮੇਂ ਥਾਣਾ ਮੁਖੀ ਬਨਾਰਸੀ ਦਾਸ ਮੁਲਜਮ ਰਣਜੀਤ ਸਿੰਘ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਜਾ ਰਹੇ ਹਨ ਪ੍ਰੰਤੂ ਧੁੰਦ ਹੋਣ ਕਾਰਨ ਗੱਡੀ ਪਲਟ ਗਈ ਤੇ ਮੁਲਜਮ ਇਸਦਾ ਫ਼ਾਈਦਾ ਉੱਠਾ ਕੇ ਭੱਜ ਗਿਆ।ਜਿਸਤੋਂ ਬਾਅਦ ਤੁਰੰਤ ਕੰਟਰੋਲ ਰੂਮ ‘ਤੇ ਸੂਚਨਾ ਦਿੱਤੀ ਗਈ। ਇਸ ਦੌਰਾਨ ਸਵੇਰੇ 5 ਵਜੇਂ ਦੇ ਕਰੀਬ ਉਕਤ ਨੌਜਵਾਨ ਸੀਆਈਏ ਸਟਾਫ਼ ਦੇ ਇੰਚਾਰਜ਼ ਗੁਰਮੀਤ ਸਿੰਘ ਨੂੰ ਰਣਜੀਤ ਸਿੰਘ ਆਉਂਦਾ ਦਿਖਾਈ ਦਿੱਤਾ ਪ੍ਰੰਤੂ ਪੁਲਿਸ ਨੂੰ ਦੇਖ ਕੇ ਪਿੱਛੇ ਮੁੜ ਗਿਆ। ਜਦ ਪੁਲਿਸ ਨੇ ਪਿੱਛਾ ਕੀਤਾ ਤਾਂ ਮੁਲਜ਼ਮ ਨੇ ਪੁਲਿਸ ਪਾਰਟੀ ‘ਤੇ ਫ਼ਾਈਰ ਕਰ ਦਿੱਤੇ। ਜਿਸਦੇ ਵਿੱਚ ਇੱਕ ਗੋਲੀ ਸੀਆਈਏ ਇੰਚਾਰਜ਼ ਦੇ ਵੀ ਲੱਗੀ। ਜਵਾਬੀ ਕਾਰਵਾਈ ਵਿਚ ਰਣਜੀਤ ਸਿੰਘ ਦੇ ਵੀ ਗੋਲੀਆਂ ਲੱਗੀਆਂ ਤਾਂ ਉਹ ਗੰਭੀਰ ਜਖ਼ਮੀ ਹੋ ਗਿਆ, ਜਿਸਨੂੰ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਉਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ ਭਰਾ ਦੇ ਨਾਂ ‘ਤੇ ਪਾਵਰਕਾਮ ‘ਚ ਨੌਕਰੀ ਕਰਨ ਵਾਲੇ ਮੀਟਰ ਰੀਡਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਡੀਆਈਜੀ ਨੇ ਇਹ ਵੀ ਦਸਿਆ ਕਿ ਇਸ ਘਟਨਾ ਕ੍ਰਮ ਤੋਂ ਪਹਿਲਾਂ ਮੁਲਜਮਾਂ ਨੇ ਪੁਲਿਸ ਕੋਲ ਮੰਨਿਆ ਸੀ ਕਿ ਰਣਜੀਤ ਤੇ ਇੰਦਰਜੀਤ ਨੇ ਆਪਣੀ ਯੋਜਨਾ ਨੂੰ ਸਫ਼ਲ ਬਣਾਉਣ ਲਈ ਪੁਲਿਸ ਪੋਸਟ ਦੀ ਲਗਾਤਾਰ ਕਈ ਵਾਰ ਰੇਕੀ ਵੀ ਕੀਤੀ ਸੀ ਤੇ ਅਖੀਰ 22 ਫ਼ਰਵਰੀ ਨੁੰ ਇਸ ਘਟਨਾ ਨੂੰ ਅੱਧੀ ਰਾਤ ਅੰਜਾਮ ਦੇ ਦਿੱਤਾ ਗਿਆ। ਉਨ੍ਹਾਂ ਦਸਿਆ ਕਿ ਇਸ ਘਟਨਾ ਨੂੰ ਨੇਪਰੇ ਚਾੜਣ ਲਈ ISI ਦੇ ਹੈਡਲਰਾਂ ਵੱਲੋਂ ਮੁਲਜ਼ਮਾਂ ਨੁੰ ਪੈਸੇ ਦਾ ਲਾਲਚ ਦਿੱਤਾ ਗਿਆ ਸੀ ਤੇ ਦਿਲਾਵਰ ਨੁੰ ਸਿਰਫ਼ 20 ਹਜ਼ਾਰ ਰੁਪਏ ਮਿਲਣੇ ਸਨ ਤੇ ਉਸ ਵਿਚੋਂ 3 ਹਜ਼ਾਰ ਰੁਪਏ ਹੀ ਦਿੱਤੇ ਗਏ। ਇਸੇ ਤਰ੍ਹਾਂ ਰਣਜੀਤ ਤੇ ਇੰਦਰਜੀਤ ਨੂੰ ਵੀ ਬਹੁਤ ਥੋੜੇ ਪੈਸੇ ਮਿਲਣੇ ਸਨ। ਉਨ੍ਹਾਂ ਦਸਿਆ ਕਿ ਇਸ ਘਟਨਾ ਵਿਚ ਸ਼ਾਮਲ ਤੀਜ਼ੇ ਮੁਲਜਮ ਇੰਦਰਜੀਤ ਨੂੰ ਫੜਣ ਲਈ ਪੁਲਿਸ ਟੀਮਾਂ ਲਗਾਤਰ ਪਿੱਛਾ ਕਰ ਰਹੀਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਰਾ ਦੇ ਨਾਂ ‘ਤੇ ਪਾਵਰਕਾਮ ‘ਚ ਨੌਕਰੀ ਕਰਨ ਵਾਲੇ ਮੀਟਰ ਰੀਡਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

0

Moga News: Moga Police; ਜ਼ਿਲ੍ਹਾ ਮੋਗਾ ਦੀ ਪੁਲਿਸ ਨੇ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਦਿੱਤੀ ਸਿਕਾਇਤ ਦੀ ਪੜਤਾਲ ਤੋਂ ਬਾਅਦ ਇੱਕ ਅਜਿਹੇ ਮੀਟਰ ਰੀਡਰ ਵਿਰੁਧ ਵਿਰੁਧ ਪਰਚਾ ਦਰਜ਼ ਕੀਤਾ ਹੈ, ਜਿਹੜੇ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੀ ਤਾਏ ਦੇ ਪੁੱਤ ਦੇ ਨਾਂ ‘ਤੇ ਵਿਭਾਗ ਵਿਚ ਬਤੌਰ ਮੀਟਰ ਰੀਡਰ ਦੀ ਨੌਕਰੀ ਕਰਦਾ ਰਿਹਾ। ਪੁਲਿਸ ਨੇ ਇਸ ਮਾਮਲੇ ਵਿਚ ਉਸਦੇ ਤਾਏ ਦੇ ਪੁੱਤ ਨੂੰ ਵੀ ਨਾਮਜਦ ਕੀਤਾ ਹੈ, ਜਿਸਦੀ ਇਸ ਸਾਰੇ ਕਾਂਡ ਵਿਚ ਮੂਕ ਸਹਿਮਤੀ ਬਣੀ ਰਹੀ। ਇਸ ਸਬੰਧ ਵਿਚ ਥਾਣਾ ਸਮਾਲਸਰ ਦੀ ਪੁਲਿਸ ਨੇ ਪਾਵਰਕਾਮ ਦੇ ਉਪ ਮੰਡਲ ਸਮਾਲਸਰ ਦੇ ਐਸਡੀਓ ਬੇਅੰਤ ਸਿੰਘ ਦੀ ਸਿਕਾਇਤ ਉੱਪਰ ਅੰਗਰੇਜ ਸਿੰਘ ਅਤੇ ਸੁਖਚੈਨ ਸਿੰਘ ਦੋਨੋਂ ਵਾਸੀ ਦੁਆਰੇਆਣਾ ਰੋਡ ਕੋਟਕਪੂਰਾ ਵਿਰੁਧ ਮੁਕੱਦਮਾ ਨੰਬਰ 31 ਮਿਤੀ 24-02-2026 ਨੂੰ ਅਧੀਨ ਧਾਰਾ 419, 420, 34 ਆਈਪੀਸੀ ਤਹਿਤ ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਲਾਲਚ ਬੁਰੀ ਬਲਾ; SHO ਦੇ ਨਾਂ ‘ਤੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ਼ ਵਿਜੀਲੈਂਸ ਵੱਲੋਂ ਕਾਬੂ

ਪੁਲਿਸ ਅਧਿਕਾਰੀਆਂ ਨੇ ਪਰਚਾ ਦਰਜ਼ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਲਜਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਮਿਲੀ ਸੂਚਨਾਂ ਮੁਤਾਬਕ ਉਕਤ ਦੋਨਾਂ ਵਿਰੁਧ ਐਸਡੀਓ ਵੱਲੋਂ ਇੱਕ ਦਰਖਾਸਤ (ਨੰਬਰ 238/ਪੀ.ਸੀ 6/25) ਮਿਤੀ 01-08-2025 ਨੂੰ ਦਿੱਤੀ ਗਈ ਸੀ। ਇਸ ਸਿਕਾਇਤ ਵਿਚ ਦਾਅਵਾ ਕੀਤਾ ਗਿਆ ਸੀ ਕਿ ਮੁਲਜਮ ਅੰਗਰੇਜ਼ ਸਿੰਘ ਨੂੰ ਪਾਵਰਕਾਮ ਦੇ ਠੇਕੇਦਾਰ ਵੱਲੋਂ ਬਤੌਰ ਮੀਟਰ ਰੀਡਰ ਭਰਤੀ ਕੀਤਾ ਸੀ। ਪ੍ਰੰਤੂ ਉਸਦੀ ਬਜਾਏ ਮੁਲਜ਼ਮ ਸੁਖਚੈਨ ਸਿੰਘ ਹੀ ਨੌਕਰੀ ਕਰਦਾ ਰਿਹਾ ਤੇ ਹਾਜ਼ਰੀ ਵਜੋਂ ਅੰਗਰੇਜ਼ ਸਿੰਘ ਦੇ ਵੱਲੋਂ ਦਸਤਖ਼ਤ ਕਰਦਾ ਰਿਹਾ। ਇਸ ਸਿਕਾਇਤ ਦੀ ਪੜਤਾਲ ਐਸ.ਐਸ.ਪੀ ਦੇ ਹੁਕਮਾਂ ‘ਤੇ ਉਪ ਕਪਤਾਨ ਪੁਲਿਸ ਬਾਘਾਪੁਰਾਣਾ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ Big News; ਥਾਣੇਦਾਰ ਤੇ ਹੋਮਗਾਰਡ ਜਵਾਨ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ, SHO ਤੇ CIA ਇੰਚਾਰਜ਼ ਜਖ਼ਮੀ

ਬਿਜਲੀ ਬੋਰਡ ਵੱਲੋਂ ਸਿਕਾਇਤ ਦੇ ਨਾਲ ਜੁਲਾਈ 2024 ਤੋ ਮਾਂਹ ਜਨਵਰੀ 2025 ਤੱਕ ਮੁਲਜਮ ਸੁਖਚੈਨ ਸਿੰਘ ਵੱਲੋਂ ਵੱਖ-ਵੱਖ ਮੀਟਰਾਂ ਦੀਆਂ ਰੀਡਿੰਗਾਂ ਹਾਸਲ ਕਰਨ ਸਮੇਂ ਦੇ ਸਬੂਤ ਵਜੋਂ ਉਸ ਦੀਆਂ ਫ਼ੋਟੋਆਂ ਵੀ ਮੁਹੱਈਆ ਕਰਵਾਈਆਂ ਗਈਆਂ। ਜਿਸਦੇ ਆਧਾਰ ‘ਤੇ ਇਹ ਪਰਚਾ ਦਰਜ਼ ਕੀਤਾ ਗਿਆ। ਦੂਜੇ ਪਾਸੇ ਪਾਵਰਕਾਮ ਦੇ ਸਿਕਾਇਤਕਰਤਾ ਐਸਡੀਓ ਬੇਅੰਤ ਸਿੰਘ ਨੇ ਵੀ ਦਸਿਆ ਕਿ ਅਸਲ ਵਿਚ ਮੁਲਜ਼ਮ ਸੁਖਚੈਨ ਸਿੰਘ ਪਹਿਲਾਂ ਖੁਦ ਮੀਟਰ ਰੀਡਰ ਵਜੋਂ ਠੇਕੇ ‘ਤੇ ਕੰਮ ਕਰਦਾ ਸੀ ਪ੍ਰੰਤੂ ਮੁਲਜਮ ਵੱਲੋਂ ਕੁੱਝ ਖਪਤਕਾਰਾਂ ਨਾਲ ਮਿਲਕੇ ਪਿੰਡ ਹਰੀ ਨੌ ਵਿਖੇ ਸਰਕਾਰ ਵੱਲੋਂ ਮਿਲਦੀਆਂ ਮੁਫ਼ਤ 600 ਯੂਨਿਟਾਂ ਦੀ ਸਹੂਲਤ ਦੇਣ ਲਈ ਘੱਟ ਰੀਡਿੰਗਾਂ ਦਰਜ਼ ਕੀਤੀਆਂ। ਜਿਸਦਾ ਪਤਾ ਲੱਗਣ ‘ਤੇ ਉਸਨੂੰ ਹਟਾ ਦਿੱਤਾ ਗਿਆ ਸੀ। ਇਸਤੋਂ ਬਾਅਦ ਜੁਗਾੜ ਲਗਾ ਕੇ ਅੰਗਰੇਜ਼ ਸਿੰਘ ਨੂੰ ਮੀਟਰ ਰੀਡਰ ਲਗਵਾ ਦਿੱਤਾ ਪ੍ਰੰਤੂ ਉਸਦੀ ਥਾਂ ਆਪ ਹੀ ਕੰਮ ਕਰਦਾ ਰਿਹਾ ਤੇ ਹੁਣ ਪਿੰਡ ਚੰਨੂਵਾਲਾ ਵਿਖੇ ਵੀ ਇਸੇ ਤਰ੍ਹਾਂ ਦੀ ਇੱਕ ਘਟਨਾ ਨੂੰ ਅੰਜਾਮ ਦੇ ਦਿੱਤਾ, ਜਿਸਦਾ ਪਤਾ ਲੱਗਣ ‘ਤੇ ਇਹ ਸਾਰਾ ਸੱਚ ਸਾਹਮਣੇ ਆਇਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਲਾਲਚ ਬੁਰੀ ਬਲਾ; SHO ਦੇ ਨਾਂ ‘ਤੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ਼ ਵਿਜੀਲੈਂਸ ਵੱਲੋਂ ਕਾਬੂ

0

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਦੇ ਵਿਚ ਇੱਕ ਸਹਾਇਕ ਥਾਣੇਦਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜਮ ਥਾਣੇਦਾਰ ਜਨਕ ਰਾਜ ਪੁਲਿਸ ਚੌਕੀ ਕੈਲਾਸ਼ ਚੌਕ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸਿਵਲ ਲਾਈਨ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਦੇ ਭਰਾ ਨੂੰ ਚੌਂਕੀ ਇੰਚਾਰਜ਼ ਨੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ।

ਇਹ ਵੀ ਪੜ੍ਹੋ Big News; ਥਾਣੇਦਾਰ ਤੇ ਹੋਮਗਾਰਡ ਜਵਾਨ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ, SHO ਤੇ CIA ਇੰਚਾਰਜ਼ ਜਖ਼ਮੀ

ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਮੁਲਾਕਾਤ ਦੇ ਇਵਜ਼ ਵਜੋਂ ਮੌਕੇ ‘ਤੇ ਹੀ 10,000 ਰੁਪਏ ਰਿਸ਼ਵਤ ਲਈ। ਇਸ ਤੋਂ ਇਲਾਵਾ, ਉਸਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ਨਾ ਦਿਵਾਉਣ ਦੇ ਬਦਲੇ ਐਸਐਚਓ ਦੇ ਨਾਮ ‘ਤੇ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਮੰਗਣ ਸੰਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕੀਤੀ ਗਈ ਸੀ।

ਇਹ ਵੀ ਪੜ੍ਹੋ Punjab Govt ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਲਈ ਨਵੀਂ ਇਨਾਮ ਯੋਜਨਾ ਦਾ ਐਲਾਨ; ਪੁਲਿਸ ਅਫ਼ਸਰਾਂ ਤੇ ਲੋਕਾਂ ਨੂੰ ਮਿਲਣਗੇ ਲੱਖਾਂ ਦਾ ਇਨਾਮ

ਕਿਸੇ ਵੀ ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Big News; ਥਾਣੇਦਾਰ ਤੇ ਹੋਮਗਾਰਡ ਜਵਾਨ ਦਾ ਕਾਤਲ ਪੁਲਿਸ ਮੁਕਾਬਲੇ ‘ਚ ਢੇਰ, SHO ਤੇ CIA ਇੰਚਾਰਜ਼ ਜਖ਼ਮੀ

0

Gurdaspur News: ਲੰਘੀ 21-22 ਫ਼ਰਵਰੀ ਦੀ ਅੱਧੀ ਰਾਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੇ ਪੁਲਿਸ ਨਾਕੇ ‘ਤੇ ਤੈਨਾਤ ਥਾਣੇਦਾਰ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸੋਕ ਕੁਮਾਰ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਮੁੱਖ ਮੁਲਜਮ ਨੂੰ ਪੰਜਾਬ ਪੁਲਿਸ ਨੇ ਇੱਕ ਮੁਕਾਬਲੇ ‘ਚ ਢੇਰ ਕਰ ਦਿੱਤਾ ਹੈ। ਪੁਲਿਸ ਵੱਲੋਂ ਘਟਨਾ ਤੋਂ ਬਾਅਦ ਬਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਤੇ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਘਟਨਾ ਵਾਲੀ ਰਾਤ ਪੰਜ ਨੌਜਵਾਨ ਅੱਧੀ ਰਾਤ ਨੂੰ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਜਾਂਦੇ ਦਿਖਾਈ ਦਿੱਤੇ ਸਨ।

ਇਹ ਵੀ ਪੜ੍ਹੋ Punjab Govt ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਲਈ ਨਵੀਂ ਇਨਾਮ ਯੋਜਨਾ ਦਾ ਐਲਾਨ; ਪੁਲਿਸ ਅਫ਼ਸਰਾਂ ਤੇ ਲੋਕਾਂ ਨੂੰ ਮਿਲਣਗੇ ਲੱਖਾਂ ਦਾ ਇਨਾਮ

ਇਸਤੋਂ ਬਾਅਦ ਪੁਲਿਸ ਨੇ ਮੋਬਾਇਲ ਟਾਵਰਾਂ ਅਤੇ ਹੋਰ ਤਕਨੀਕੀ ਤਰੀਕਿਆਂ ਨਾਲ ਕੀਤੀ ਜਾਂਚ ਦੇ ਆਧਾਰ ‘ਤੇ ਪਿੰਡ ਆਦੀਆ ਦੇ ਹੀ ਦੋ ਨੌਜਵਾਨਾਂ ਅਤੇ ਇੱਕ ਨਜਦੀਕੀ ਪਿੰਡ ਦੇ ਨੌਜਵਾਨ ਨੂੰ ਮੁੱਖ ਸ਼ੱਕੀ ਮੰਨਿਆ ਸੀ। ਇਸ ਕਾਂਡ ਵਿਚ ਸ਼ਾਮਲ ਇੱਕ ਮੁਲਜਮ ਦਿਲਾਵਰ ਸਿੰਘ ਪਿੰਡ ਆਲੀ ਨੰਗਲ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ, ਜਿਸਨੇ ਖੁਲਾਸਾ ਕੀਤਾ ਸੀ ਕਿ ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਵਾਸੀ ਪਿੰਡ ਆਦੀਆ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਜਿਸਤੋਂ ਬਾਅਦ ਜਦ ਪੁਲਿਸ ਬੀਤੀ ਰਾਤ ਰਣਜੀਤ ਸਿੰਘ ਨੂੰ ਫ਼ੜਣ ਗਈ ਤਾਂ ਉਸਨੇ ਭੱਜਣ ਦੀ ਕੋਸ਼ਿਸ ਕੀਤੀ ਅਤੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜਵਾਬੀ ਗੋਲੀਬਾਰੀ ਵਿਚ ਮੁਲਜਮ ਰਣਜੀਤ ਸਿੰਘ ਜਖ਼ਮੀ ਹੋ ਗਿਆ। ਇਸ ਦੌਰਾਨ ਥਾਣਾ ਦੋਰਾਂਗਲਾ ਦੇ ਐਸਐਚਓ ਅਤੇ ਸੀਆਈਏ ਇੰਚਾਰਜ਼ ਦੇ ਵੀ ਗੋਲੀਆਂ ਲੱਗੀਆਂ। ਤਿੰਨਾਂ ਜਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁਲਜਮ ਰਣਜੀਤ ਸਿੰਘ ਦੀ ਮੌਤ ਹੋ ਗਈ। ਜਲਦੀ ਹੀ ਪੂਰੇ ਘਟਨਾਕ੍ਰਮ ਬਾਰੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੇ ਜਾਣ ਦੀ ਉਮੀਦ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Malwa College Bathinda ਵੱਲੋਂ ਵਿਦਿਆਰਥੀਆਂ ਲਈ ਇੱਕ ਰੋਜ਼ਾ ਧਾਰਮਿਕ ਯਾਤਰਾ ਦਾ ਆਯੋਜਨ

0

Bathinda News: Malwa College Bathinda ਦੇ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ:ਮਨਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਨਾਡਾ ਸਾਹਿਬ ਵਿਖੇ ਇੱਕ ਰੋਜ਼ਾ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਥੋਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ। ਮੱਥਾ ਟੇਕਣ ਤੋਂ ਬਾਅਦ ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਮਨੋਰੰਜਨ ਲਈ ਛੱਤਬੀੜ ਚਿੜੀਆਘਰ ਵੀ ਲਿਜਾਇਆ ਗਿਆ।

ਇਹ ਵੀ ਪੜ੍ਹੋ Punjab Govt ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਲਈ ਨਵੀਂ ਇਨਾਮ ਯੋਜਨਾ ਦਾ ਐਲਾਨ; ਪੁਲਿਸ ਅਫ਼ਸਰਾਂ ਤੇ ਲੋਕਾਂ ਨੂੰ ਮਿਲਣਗੇ ਲੱਖਾਂ ਦਾ ਇਨਾਮ

ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਭਾਗ ਮੁਖੀ ਡਾ ਆਂਚਲ ਨੂੰ ਟੂਰ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਰੁਟੀਨ ਗਤੀਵਿਧੀਆਂ ਤੋਂ ਬਰੇਕ ਦੇਣ ਦੇ ਨਾਲ-ਨਾਲ ਸਮੂਹਿਕ ਹੁਨਰਾਂ ਨੂੰ ਵੀ ਪੈਦਾ ਕਰਦੇ ਹਨ। ਡਾ ਆਂਚਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਅਜਿਹੇ ਹੋਰ ਧਾਰਮਿਕ ਅਤੇ ਵਿੱਦਿਅਕ ਟੂਰ ਕਰਵਾਏ ਜਾਣਗੇ। ਇਸ ਟੂਰ ਦੌਰਾਨ ਵਿਭਾਗ ਮੁਖੀ ਡਾ ਆਂਚਲ ਦੇ ਨਾਲ ਸਹਾਇਕ ਪ੍ਰੋ. ਹਰਪ੍ਰੀਤ ਸਿੰਘ, ਸਹਾਇਕ ਪ੍ਰੋ. ਪ੍ਰਿਅੰਕਾ ਸਿੰਘ, ਸਹਾਇਕ ਪ੍ਰੋ. ਪ੍ਰੀਤਿਭਾ ਗੋਇਲ , ਸਹਾਇਕ ਪ੍ਰੋ. ਪੂਜਾ ਸ਼ਰਮਾ ਵੀ ਵਿਦਿਆਰਥੀਆਂ ਦੇ ਨਾਲ ਸ਼ਾਮਿਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਯੂਨਾਈਟਡ ਅਕਾਲੀ ਦਲ ਵੱਲੋਂ ਕਿਸਾਨਾਂ ਉੱਪਰ ਹੋਏ ਤਸ਼ਦਦ ਦੇ ਰੋਸ ਵਜੋਂ 9 ਮਾਰਚ ਨੂੰ ਧਰਨਾ: ਗੁਰਦੀਪ ਸਿੰਘ ਬਠਿੰਡਾ

0

Bathinda News: ਯੂਨਾਇਟਿਡ ਅਕਾਲੀ ਦਲ ਨੇ ਜਿਉਂਦ ਪਿੰਡ ਐਸ.ਐਸ.ਪੀ ਵੱਲੋਂ ਕਿਸਾਨਾਂ ‘ਤੇ ਕੀਤੇ ਤਸ਼ਦੱਦ ਦੇ ਵਿਰੋਧ ‘ਚ 9 ਮਾਰਚ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇੱਥੇ ਜਾਰੀ ਬਿਆਨ ਵਿਚ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ,ਬਠਿੰਡਾ ਜਿਲੇ ਦੇ ਦਿਹਾਤੀ ਅਤੇ ਸ਼ਹਿਰੀ ਪ੍ਰਧਾਨ ਇੰਜੀ. ਸੁਖਜੀਤ ਸਿੰਘ ਡਾਲਾ ਅਤੇ ਰਮਨਦੀਪ ਸਿੰਘ ਰਮੀਤਾ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਧਰਨਾ ਲਾਉਣਾ ਆ ਰਹੇ ਸਨ ਪਰ ਲੱਗਦਾ ਹੈ ਕਿ ਪੰਜਾਬ ਵਿੱਚ ਰੋਸ ਪ੍ਰਗਟ ਕਰਨ ਉੱਪਰ ਵੀ ਪਾਬੰਦੀ ਲਾ ਦਿੱਤੀ ਗਈ ਹੈ ? ਪੁਲਿਸ ਵੱਲੋਂ ਘਰਾਂ ਵਿੱਚ ਵੜ ਕੇ ਹਮਲਾ ਕੀਤਾ ਜਾ ਰਿਹਾ ਸੀ l ਪੁਲਿਸ ਇੱਟਾਂ ਰੋੜੇ ਚਲਾ ਰਹੀ ਸੀ ।

ਇਹ ਵੀ ਪੜ੍ਹੋ ਨਗਰ ਨਿਗਮ ਦੇ ਰਿਕਾਰਡ ਰੂਮ ਨੂੰ ਅੱਗ ਲੱਗਣ ਦਾ ਮਾਮਲਾ; ਨਿਗਮ ਕੋਲ ਸੜੇ ਰਿਕਾਰਡ ਦਾ ਬੈਕਅੱਪ ਮੌਜੂਦ: ਮੇਅਰ ਮਹਿਤਾ

ਅਜਿਹਾ ਗੈਰ ਜਿੰਮੇਦਾਰਾਨਾ ਅਤੇ ਗੈਰ ਕਾਨੂੰਨੀ ਵਤੀਰਾ ਪੰਜਾਬ ਵਿੱਚ ਭੜਕਾਹਟ ਪੈਦਾ ਕਰਨ ਦਾ ਕਾਰਨ ਬਣੇਗਾ ਸੰਵੇਦਨਸ਼ੀਲ ਰਾਜ ਜਿੱਥੇ ਖੂਨ ਦਾ ਦਰਿਆ ਵਗਿਆ ਹੋਵੇ ,ਉੱਥੇ ਅਜਿਹੇ ਗੈਰ ਜਿੰਮੇਵਾਰਾਨਾ ਅਫਸਰਾਂ ਦੀ ਤਾਇਨਾਤੀ ਅੱਗ ਉੱਤੇ ਤੇਲ ਪਾਉਣ ਵਾਲੀ ਗੱਲ ਹੈ। ਇਸ ਦੇ ਰੋਸ ਵਜੋਂ ਯੂਨਾਇਟਡ ਅਕਾਲੀ ਦਲ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ। ਜੇਕਰ ਇੱਕ ਹਫਤੇ ਵਿੱਚ ਇਸ ਦੀ ਪੜਤਾਲ ਕਰਕੇ ਜਿੰਮੇਵਾਰ ਅਫਸਰਾਂ ਦੀ ਬਦਲੀ ਅਤੇ ਸਜਾ ਨਹੀਂ ਦਿੱਤੀ ਜਾਂਦੀ ਤਾਂ ਬਠਿੰਡਾ ਜ਼ਿਲ੍ਹੇ ਦੇ ਯੂਨਾਈਟਡ ਅਕਾਲੀ ਦਲ ਵੱਲੋਂ 9 ਮਾਰਚ ਨੂੰ ਕਚਹਿਰੀ ਬਠਿੰਡਾ ਵਿੱਚ ਇੱਕ ਦਿਨ ਦਾ ਧਰਨਾ ਦਿੱਤਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੋਕਤੰਤਰ ਵਿੱਚ ਸਾਰਿਆਂ ਨੂੰ ਪ੍ਰਦਰਸ਼ਨ ਕਰਨ ਦਾ ਅਧਿਕਾਰ, ਪਰ ਸਦਨ ਦੀ ਮਰਿਆਦਾ ਵੀ ਜਰੂਰੀ – ਮੁੱਖ ਮੰਤਰੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਵਿਅਕਤੀ ਨੂੰ ਪ੍ਰਦਰਸ਼ਨ ਕਰਨ ਜਾਂ ਸਰਕਾਰ ਦੇ ਖਿਲਾਫ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ, ਪਰ ਵਿਰੋਧੀ ਧਿਰ ਵੱਲੋਂ ਸਦਨ ਦੇ ਮੁੱਖ ਦਰਵਾਜੇ ‘ਤੇ ਪ੍ਰਦਰਸ਼ਨ ਕਰਨਾ ਸਹੀ ਨਹੀਂ। ਉਨ੍ਹਾਂ ਨੂੰ ਸਦਨ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਸਵੇਰੇ ਕੀਤੇ ਗਏ ਪ੍ਰਦਰਸ਼ਨ ‘ਤੇ ਸਦਨ ਵਿੱਚ ਆਪਣੀ ਪ੍ਰਤੀਕ੍ਰਿਆ ਦੇ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਆਪਣੀ ਗੱਲ ਕਹਿਣ ਲਈ ਸਥਾਨ ਦੀ ਜਰੂਰਤ ਹੈ, ਤਾਂ ਸੈਕਟਰ-25, ਚੰਡੀਗੜ੍ਹ ਵਿੱਚ ਪ੍ਰਦਰਸ਼ਨ ਤਹਿਤ ਸਥਾਨ ਰਾਖਵਾਂ ਕੀਤਾ ਗਿਆ ਹੈ। ਉੱਥੇ ਜਾ ਕੇ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।ਊਨ੍ਹਾਂ ਨੇ ਕਿਹਾ ਕਿ ਸਦਨ ਦੀ ਗਰਿਮਾ ਬਣਾਏ ਰੱਖਣਾ ਵਿਧਾਨਸਭਾ ਸਪੀਕਰ ਦੀ ਜਿਮੇਵਾਰੀ ਹੈ, ਕਿਉਂਕਿ ਉਹ ਸਦਨ ਦੇ ਕਸਟੋਡਿਅਨ ਹਨ, ਅਤੇ ਸਰਕਾਰ ਇਸ ਸਬੰਧ ਵਿੱਚ ਉਨ੍ਹਾਂ ਦੇ ਹਰ ਫੈਸਲੇ ਦੇ ਨਾਲ ਖੜੀ ਹੈ। ਮੁੱਖ ਮੰਤਰੀ ਨੇ ਵਿਧਾਨਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲ ਰਹੇ ਹਨ, ਜੋ ਇਸ ਸਦਨ ਦੀ ਪਰੰਪਰਾ ਹੈ। ਉਨ੍ਹਾਂ ਨੇ ਕਿਹਾ ਕਿ ਸਪੀਕਰ ਨੇ ਕਦੀ ਵੀ ਕਿਸੇ ਮੈਂਬਰ ਦੇ ਨਾਲ ਭੇਦਭਾਵ ਨਹੀਂ ਕੀਤਾ, ਚਾਹੇ ਸੱਤਾ ਪੱਖ ਹੋਵੇ ਜਾਂ ਵਿਪੱਖ। ਕਿਸੇ ਵੀ ਪੱਖ ਦੇ ਵਿਧਾਇਕ ਹੋਣ, ਜੇਕਰ ਕਿਤੇ ਥੋੜੀ-ਬਹੁਤ ਅਮਸਾਨਤਾ ਦੀ ਭਾਵਨਾ ਬਣੀ ਵੀ ਹੋਵੇ, ਤਾਂ ਵੀ ਉਨ੍ਹਾਂ ਨੇ ਵਿਪੱਖ ਨੂੰ ਪੂਰਾ ਸਮਾਂ ਦਿੱਤਾ ਹੈ ਅਤੇ ਸਦਾ ਨਿਰਪੱਖਤਾ ਦਾ ਪਰਿਚੈ ਦਿੱਤਾ ਹੈ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

👉ਬਜੁਰਗ ਸਾਡੇ ਲਈ ਬਹੁਤ ਆਦਰਯੋਗ, ਸਰਕਾਰ ਨੇ ਬਜੁਰਗਾਂ ਦਾ ਹਮੇਸ਼ਾ ਸਨਮਾਨ ਕੀਤਾ ਹੈ – ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਜੁਰਗ ਸਾਡੇ ਸਨਮਾਨਯੋਗ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਸਨਮਾਨ ਕਰਨਾ ਸਾਡੀ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ।ਮੁੱਖ ਮੰਤਰੀ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਪੈਨਸ਼ਨ ਕੱਟਣ ਦੇ ਸਬੰਧ ਵਿੱਚ ਇੱਕ ਸੁਆਲ ਦੇ ਸਬੰਧ ਵਿੱਚ ਬੋਲ ਰਹੇ ਸਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਆਪਣੇ ਸੰਕਲਪ ਪੱਤਰ ਵਿੱਚ ਇਹ ਸਪਸ਼ਟ ਕੀਤਾ ਹੈ ਕਿ 70 ਸਾਲ ਤੋਂ ਉੱਪਰ ਦੇ ਬਜੁਰਗ ਜੇਕਰ ਕਿਸੇ ਬੀਮਾਰੀ ਤੋਂ ਪੀੜਤ ਹੁੰਦੇ ਹਨ, ਤਾਂ ਉਨ੍ਹਾਂ ਦੇ ਪਰਿਵਾਰ ਨੂੰ ਇਲਾਜ ਦੀ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੇ ਇਲਾਜ ਦੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਹਰਿਆਣਾ ਸਰਕਾਰ ਨੇ ਵਿਵਸਥਾ ਕਰਦੇ ਹੋਏ 5 ਲੱਖ ਰੁਪਏ ਤੱਕ ਰਕਮ ਯਕੀਨੀ ਕਰ ਰੱਖੀ ਹੈ।ਉਨ੍ਹਾਂ ਨੇ ਪੈਨਸ਼ਨ ਨੂੰ ਲੈ ਕੇ ਵਿਰੋਧੀ ਧਿਰ ‘ਤੇ ਪ੍ਰਹਾਰ ਕਰਦੇ ਹੋਏ ਕਿਹਾ ਕਿ ਪੈਨਸ਼ਨ ਬੰਦ ਕੀਤੇ ਜਾਣ ਨੂੰ ਲੈ ਕੇ ਵਿਰੋਧੀ ਧਿਰ ਅਫਵਾਹਾਂ ਫੈਲਾ ਰਹੀ ਹੈ। ਇਹ ਅਫਵਾਹਾਂ ਫੈਲਾ ਕੇ ਪਾਪ ਕਰ ਰਹੇ ਹਨ ਕਿ ਬਜੁਰਗਾਂ ਦੀ ਪੈਨਸ਼ਨ ਕੱਅ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਜੁਰਗਾਂ ਦੇ ਵਿੱਚ ਅਜਿਹਾ ਭ੍ਰਮ ਫੈਲਾਉਣ ਪੂਰੀ ਤਰ੍ਹਾ ਗਲਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੈਨਸ਼ਨ ਕੱਟੀ ਨਹੀਂ ਹੈ, ਸਗੋ ਉਸ ਵਿੱਚ ਵਾਧਾ ਕਰ ਉਨ੍ਹਾਂ ਦੇ ਸਨਮਾਨ ਨੂੰ ਵਧਾਉਣ ਦਾ ਕੰਮ ਕੀਤਾ ਹੈ। ਸੂਬੇ ਵਿੱਚ ਅੱਜ ਬਜੁਰਗਾਂ ਨੂੰ ਉਨ੍ਹਾਂ ਦੇ ਮੋਬਾਇਲ ‘ਤੇ ਐਸਐਮਐਸ ਰਾਹੀਂ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਪੈਨਸ਼ਨ ਬੈਂਕ ਖਾਤੇ ਵਿੱਚ ਜਮ੍ਹਾ ਹੋ ਗਈ ਹੈ। ਉਹ ਆਸਾਨੀ ਨਾਲ ਬੈਂਕ ਤੋਂ ਰਕਮ ਕੱਢ ਸਕਦੇ ਹਨ।

ਇਹ ਵੀ ਪੜ੍ਹੋ  ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਬੱਬਰ ਖਾਲਸਾ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

👉ਹਰਿਆਣਾ ਸਰਕਾਰ ਰੱਖ ਰਹੀ ਹੈ ਜਨਤਾ ਦੇ ਪੈਸੇ ਦੀ ਇੱਕ-ਇੱਕ ਪਾਈ ਦਾ ਹਿਸਾਬ – ਮੁੱਖ ਮੰਤਰੀ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਈਡੀਐਫਸੀ ਫਸਟ ਬੈਂਕ ਦੇ ਮਾਮਲੇ ‘ਤੇ ਸਦਨ ਦੇ ਸਾਹਮਣੇ ਦਸਿਆ ਕਿ ਇਸ ਪ੍ਰਕਰਣ ਵਿੱਚ ਸ਼ਾਮਿਲ ਹਰਿਆਣਾ ਸਰਕਾਰ ਦੇ ਵਿਭਾਗ ਤੇ ਬੋਰਡ ਕਾਰਪੋਰੇਸ਼ਨ ਸਮੇਤ ਸੰਪੂਰਣ ਰਕਮ ਦਾ ਸੌ-ਫੀਸਦੀ ਭੁਗਤਾਨ ਆਈਡੀਐਫਸੀ ਫਸਟ ਬੈਂਕ ਵੱਲੋਂ ਵੱਖ-ਵੱਖ ਵਿਭਾਗਾਂ ਦੇ ਖਾਤਿਆਂ ਵਿੱਚ ਵਾਪਸ ਜਮ੍ਹਾ ਕਰ ਦਿੱਤਾ ਗਿਆ ਹੈ। ਬੈਂਕ ਵੱਲੋਂ ਕੁੱਝ 556 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ, ਜਿਸ ਵਿੱਚ ਲਗਭਗ 22 ਕਰੋੜ ਰੁਪਏ ਵਿਆਜ ਵੀ ਸ਼ਾਮਿਲ ਹਨ। 24 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਸਰਕਾਰ ਵੱਲੋਂ ਬੈਂਕ ਦੇ ਉੱਚ ਅਧਿਕਾਰੀਆਂ ਦੇ ਸਹਿਯੋਗ ਨਾਲ ਪੂਰਾ ਪੈਸਾ ਰਿਕਵਰ ਕਰ ਲਿਆ ਗਿਆ ਹੈ।ਨਾਇਬ ਸਿੰਘ ਸੈਣੀ ਨੇ ਸਦਨ ਵਿੱਚ ਕਿਹਾ ਕਿ ਅੱਜ ਦੇਸ਼ ਵਿੱਚ ਨਰੇਂਦਰ ਮੋਦੀ ਵਰਗਾ ਮਜਬੂਤ ਚੌਕੀਦਾਰ ਹੈ, ਜਿਨ੍ਹਾਂ ਦੇ ਅਗਵਾਈ ਹੇਠ ਡਬਲ ਇੰਜਨ ਦੀ ਸਰਕਾਰ ਜਨਤਾ ਦੇ ਪੈਸੇ ਦੀ ਇੱਕ -ਇੱਕ ਪਾਈ ਦਾ ਹਿਸਾਰ ਰੱਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਰਿਆਣਾ ਦੇ 2 ਕਰੋੜ 80 ਲੱਖ ਲੋਕਾਂ ਦੀ ਮਿਹਨਤ ਦਾ ਪੈਸਾ ਹੈ ਅਤੇ ਇਸ ਨੂੰ ਉਨ੍ਹਾਂ ਦੀ ਭਲਾਈ ‘ਤੇ ਹੀ ਖਰਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤ ਸਕੱਤਰ ਦੀ ਅਗਵਾਈ ਹੇਠ ਬਣਾਈ ਗਈ ਹਾਈ-ਲੇਵਲ ਕਮੇਟੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895493