Tuesday, May 5, 2026
Home Blog Page 145

Punjab Govt ਵੱਲੋਂ ਅਪਰਾਧੀਆਂ ਅਤੇ ਗੈਂਗਸਟਰਾਂ ਲਈ ਨਵੀਂ ਇਨਾਮ ਯੋਜਨਾ ਦਾ ਐਲਾਨ; ਪੁਲਿਸ ਅਫ਼ਸਰਾਂ ਤੇ ਲੋਕਾਂ ਨੂੰ ਮਿਲਣਗੇ ਲੱਖਾਂ ਦਾ ਇਨਾਮ

0

👉ਐਸਐਸਪੀ, ਸੀਪੀ/ਆਈਜੀਪੀ/ਡੀਆਈਜੀ ਰੇਂਜਾਂ ਅਤੇ ਵਿੰਗ ਮੁਖੀਆਂ ਨੂੰ 1 ਲੱਖ ਤੋਂ 2 ਲੱਖ ਰੁਪਏ ਤੱਕ ਦੇ ਇਨਾਮਾਂ ਲਈ ਮਨਜ਼ੂਰੀ ਲਈ ਅਧਿਕਾਰਤ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ
👉ਲੋੜੀਂਦੇ ਅਪਰਾਧੀਆਂ, ਭਗੌੜਿਆਂ ਅਤੇ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਵਿੱਚ ਸਹਾਇਤਾ ਕਰਨ ਲਈ ਲੋਕਾਂ ਨੂੰ ਦਿੱਤਾ ਜਾਵੇਗਾ ਇਨਾਮ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਅੱਜ ‘ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮ ਨੀਤੀ’ ਨੂੰ ਨੋਟੀਫਾਈ ਹੋ ਗਈ ਹੈ ਜਿਸ ਨਾਲ ਫੀਲਡ ਅਧਿਕਾਰੀ ਅਤੇ ਵਿੰਗਾਂ ਦੇ ਮੁਖੀ (ਐਸਡੀਜੀਪੀ/ਏਡੀਜੀਪੀ) ਅਧਿਕਾਰਤ ਤੌਰ ‘ਤੇ ਉਨ੍ਹਾਂ ਲੋਕਾਂ ਜਿਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਨਾਲ ਅਪਰਾਧੀਆਂ ਦੀ ਗ੍ਰਿਫਤਾਰੀ ਹੁੰਦੀ ਹੈ, ਜਾਂ ਫਿਰ ਅਸਾਧਾਰਨ ਕਾਰਵਾਈਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਇਨਾਮ ਦੇ ਸਕਣਗੇ।ਜ਼ਿਕਰਯੋਗ ਹੈ ਕਿ ਇਸ ਨੀਤੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਸੋਮਵਾਰ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਨੀਤੀ ਦਾ ਉਦੇਸ਼ ਇਨਾਮ ਦੇਣ ਲਈ ਇੱਕ ਪਾਰਦਰਸ਼ੀ ਅਤੇ ਯੋਜਨਾਬੱਧ ਵਿਧੀ ਨੂੰ ਯਕੀਨੀ ਬਣਾਉਣਾ, ਸੂਚਨਾ ਦੇਣ ਵਾਲਿਆਂ ਨੂੰ ਪ੍ਰੇਰਿਤ ਕਰਨਾ ਅਤੇ ਲੋੜੀਂਦੇ ਅਪਰਾਧੀਆਂ ਨੂੰ ਫੜਨ ਵਿੱਚ ਕਾਨੂੰਨ ਲਾਗੂਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਯਤਨਾਂ ਨੂੰ ਮਾਨਤਾ ਦੇਣਾ ਹੈ।

ਇਹ ਵੀ ਪੜ੍ਹੋ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ, “ਇਸ ਨੀਤੀ ਤਹਿਤ, ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼ ਅਤੇ ਆਈਜੀਪੀਜ਼/ਡੀਆਈਜੀਜ਼ ਰੇਂਜਾਂ ਨੂੰ 1.5 ਲੱਖ ਰੁਪਏ ਤੱਕ, ਵਿੰਗ ਦੇ ਮੁੱਖੀਆਂ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ, ਜਦੋਂ ਕਿ ਡੀਜੀਪੀ ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜ਼ੂਰ ਕਰ ਸਕਦੇ ਹਨ।”ਇਸ ਨੀਤੀ ਦਾ ਉਦੇਸ਼ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਦੋਵਾਂ ਨੂੰ ਭਰੋਸੇਯੋਗ ਅਤੇ ਕਾਰਵਾਈਯੋਗ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਕਾਨੂੰਨ ਤੋਂ ਬਚਣ ਵਾਲੇ ਅਪਰਾਧੀਆਂ ਦੀ ਪਛਾਣ, ਉਨ੍ਹਾਂ ਦੇ ਸਥਾਨ ਦਾ ਪਤਾ ਲਗਾਉਣ ਅਤੇ ਗ੍ਰਿਫਤਾਰੀ ਕੀਤੀ ਜਾ ਸਕੇ। ਇਸ ਵਿੱਚ “ਲੋੜੀਂਦੇ ਅਪਰਾਧੀਆਂ” ਦਾ ਵਿਆਪਕ ਨੈਟਵਰਕ ਸ਼ਾਮਲ ਹੈ, ਜਿਸ ਵਿੱਚ ਭਗੌੜੇ, ਘੋਸ਼ਿਤ ਅਪਰਾਧੀ, ਆਦਤਨ ਅਪਰਾਧੀ ਅਤੇ ਜਾਣਬੁੱਝ ਕੇ ਗ੍ਰਿਫਤਾਰੀ ਤੋਂ ਬਚਣ ਵਾਲੇ ਦੋਸ਼ੀ ਵਿਅਕਤੀ ਸ਼ਾਮਲ ਹਨ।ਡੀਜੀਪੀ ਨੇ ਸਪੱਸ਼ਟ ਕੀਤਾ ਕਿ ਇਨਾਮ ਇੱਕ ਐਕਸ-ਗ੍ਰੇਸ਼ੀਆ ਅਦਾਇਗੀ ਹੈ ਅਤੇ ਇਸਨੂੰ ਅਧਿਕਾਰ ਵਜੋਂ ਨਹੀਂ ਮੰਨਿਆ ਜਾ ਸਕਦਾ।

ਇਹ ਵੀ ਪੜ੍ਹੋ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਇਨਾਮ ਦੀ ਰਾਸ਼ੀ ਅਪਰਾਧ ਦੀ ਗੰਭੀਰਤਾ, ਸੂਚਨਾ ਦੇਣ ਵਾਲੇ ਦੁਆਰਾ ਲਏ ਗਏ ਜੋਖਮ ਦੇ ਪੱਧਰ ਅਤੇ ਪ੍ਰਦਾਨ ਕੀਤੀ ਗਈ ਜਾਣਕਾਰੀ ਦੀ ਸਮੁੱਚੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ, ਕੇਸ-ਦਰ-ਕੇਸ ਆਧਾਰ ‘ਤੇ ਨਿਰਧਾਰਤ ਕੀਤੀ ਜਾਵੇਗੀ।ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਨੀਤੀ ਤਹਿਤ ਇੱਕ ਢਾਂਚਾਗਤ ਸਿਫ਼ਾਰਸ਼ ਪ੍ਰਕਿਰਿਆ ਨੂੰ ਲਾਜ਼ਮੀ ਬਣਾਇਆ ਗਿਆ ਹੈ ਅਤੇ ਕਾਰਵਾਈ ਵਿੱਚ ਸ਼ਾਮਲ ਨਿਗਰਾਨ ਗਜ਼ਟਿਡ ਅਧਿਕਾਰੀ ਵੱਲੋਂ ਲਾਜ਼ਮੀ ਤੌਰ ‘ਤੇ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਸ਼ਾਮਲ ਵਿਅਕਤੀਆਂ ਦੀਆਂ ਖਾਸ ਭੂਮਿਕਾਵਾਂ ਨੂੰ ਪ੍ਰਮਾਣਿਤ ਕਰਨ ਸਬੰਧੀ ਰਿਪੋਰਟ ਜਮ੍ਹਾਂ ਕਰਾਉਣੀ ਹੋਵੇਗੀ। ਡੀਜੀਪੀ ਨੇ ਕਿਹਾ ਕਿ ਜਾਣਕਾਰੀ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਹਰ ਪੜਾਅ ‘ਤੇ ਗੁਪਤ ਰੱਖੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

0

👉ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਕੀਤੀ ਅਪੀਲ
Amritsar News:ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਪੁੱਜਿਆ ਹੈ, ਜਿਸ ਵਿਚ ਸ. ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ।ਇਸ ਮੌਕੇ ਸ. ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਦੁਨੀਆ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ’ਤੇ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਵੀ ਹੈ, ਜਿਸ ਵਿਚ ਅਮਰੀਕਾ ਦੀਆਂ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  Punjab ‘ਚ 6 ਮਾਰਚ ਤੋਂ ਬਜ਼ਟ ਸ਼ੈਸ਼ਨ, ਪਹਿਲੀ ਵਾਰ ਇਸ ਦਿਨ ਪੇਸ਼ ਹੋਵੇਗਾ ਬਜ਼ਟ

ਯੂਬਾਸਿਟੀ ਅੰਦਰ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ ’ਤੇ ਕੇਂਦਰ ਸਥਾਪਤ ਕਰਨਾ ਏਜੰਡੇ ’ਤੇ ਹੈ ਅਤੇ ਜਲਦ ਹੀ ਇਸ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪੁੱਜੇ ਵਫ਼ਦ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਡੈਂਟੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

0

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿਚ ਭੇਜਿਆ ਜਾਵੇਗਾ ਜਥਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

0

👉ਕੇਜਰੀਵਾਲ ਦੇ ਨਵੇਂ ਇੰਜਣ ਨੇ ਪੰਜਾਬ ਨੂੰ ਤਰੱਕੀ ਦੀ ਰਾਹ `ਤੇ ਪਾ ਦਿੱਤਾ ਹੈ; ਭਾਜਪਾ, ਅਕਾਲੀ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਗਏ ਹਨ: ਭਗਵੰਤ ਮਾਨ
👉ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ, ਹਰ ਸਾਲ 240 ਬੱਚੇ ਹੁਨਰਮੰਦ ਬਣਨਗੇ
Mansa News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ।ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ `ਤੇ ਚੱਲ ਰਹੀ ਹੈ, ਜਦੋਂ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਚੁੱਕੇ ਹਨ ਅਤੇ ਸੂਬੇ ਨੂੰ ਅੱਗੇ ਵਧਾਉਣ ਦੇ ਸਮਰੱਥ ਨਹੀਂ ਹਨ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਖ਼ੁਦ ਇਕ ਡਾਇਨਾਸੋਰ ਹੈ, ਜਿਸ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਕਮਾਈ ਨੂੰ ਹੜੱਪ ਲਿਆ। ਜਿੱਥੇ ‘ਆਪ` ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣ `ਤੇ ਤੁਲਿਆ ਹੋਇਆ ਹੈ।”ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਡਾਇਨਾਸੋਰ ਮਨੁੱਖਾਂ ਲਈ ਘਾਤਕ ਸਨ। ਉਨ੍ਹਾਂ ਕਿਹਾ ਕਿ ਡਾਇਨਾਸੋਰ ਅਕਾਲੀਆਂ ਦਾ ਪਸੰਦੀਦਾ ਜਾਨਵਰ ਹੈ ਕਿਉਂਕਿ ਅਕਾਲੀਆਂ ਨੇ ਵੀ ਪੰਜਾਬ ਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਖਾਧੀ ਹੈ।ਉਨ੍ਹਾਂ ਕਿਹਾ, “ਲੋਕ ਕਦੇ ਵੀ ਅਜਿਹੇ ਆਗੂਆਂ ਨੂੰ ਨਹੀਂ ਚੁਣਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ਨਾਲ ਸਾਡੀਆਂ ਪੀੜ੍ਹੀਆਂ ਨੂੰ ਹੜੱਪ ਲਿਆ ਹੈ।”ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਕਿਹਾ, “ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਮੁੱਚੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਖ਼ਾਤਰ ਕਾਲੇ ਖੇਤੀ ਕਾਨੂੰਨਾਂ `ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ ਸੀ।ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ ਹੈ, ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਂ ਪਾਰਟੀ ਚੋਣਾਂ ਜਿੱਤਣ ਦੀ ਉਮੀਦ ਵਿੱਚ ਦੂਜੀਆਂ ਪਾਰਟੀਆਂ ਦੇ ਦਲਬਦਲੂਆਂ `ਤੇ ਨਿਰਭਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਇਹ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ ਕਿਉਂਕਿ ਦੂਜੀਆਂ ਮਸ਼ੀਨਾਂ ਦੇ ਖਰਾਬ ਹੋਏ ਪੁਰਜ਼ਿਆਂ ਵਾਲਾ ਇੰਜਣ ਜ਼ਿਆਦਾ ਦੇਰ ਨਹੀਂ ਚੱਲ ਸਕੇਗਾ।”ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।”ਉਨ੍ਹਾਂ ਦੁਹਰਾਇਆ ਕਿ ਪੁਰਾਣੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਤ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੂਰੇ ਸੂਬੇ ਦੇ ਸਕੂਲਾਂ ਨੂੰ ਸਿਰਫ਼ ‘ਮਿਡ-ਡੇਅ ਮੀਲ ਕੇਂਦਰਾਂ ਵਿੱਚ ਬਦਲ ਦਿੱਤਾ ਸੀ ਪਰ ਹੁਣ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ, “ਆਪ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ `ਤੇ ਕੰਮ ਕਰ ਰਹੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਅਧਿਆਪਕਾਂ ਦਾ ਅਧਿਆਪਨ ਹੁਨਰ ਤਰਾਸ਼ਣ ਲਈ ਸਿਖਲਾਈ ਵਾਸਤੇ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਨੁਕਾਤੀ ਏਜੰਡਾ ਹੈ, ਜੋ ਆਪਣੀ, ਆਪਣੇ ਪੁੱਤਰਾਂ, ਜੀਜੇ ਅਤੇ ਸਾਲੇ ਦੀ ਭਲਾਈ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ  ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਬੱਬਰ ਖਾਲਸਾ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਸਿੱਖਿਆ ਤਰੱਕੀ ਦੀ ਕੁੰਜੀ ਹੈ, ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ `ਤੇ ਜ਼ੋਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੋਈ ਵਿਅਕਤੀ ਆਪਣੀ ਦੌਲਤ ਨਾਲ ਨਹੀਂ, ਸਗੋਂ ਆਪਣੇ ਬੱਚਿਆਂ ਦੀ ਸਿੱਖਿਆ ਦੇ ਸਰਮਾਏ ਨਾਲ ਅਮੀਰ ਕਹਾਏਗਾ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਵਰਤ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਬੇਮਿਸਾਲ ਹੈ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ 68 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਟੇਲਾਂ ‘ਤੇ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ।ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ “ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਨਾਲ ਸਮਾਜ ਦਾ ਹਰ ਵਰਗ ਖੁਸ਼ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ  Punjab ‘ਚ 6 ਮਾਰਚ ਤੋਂ ਬਜ਼ਟ ਸ਼ੈਸ਼ਨ, ਪਹਿਲੀ ਵਾਰ ਇਸ ਦਿਨ ਪੇਸ਼ ਹੋਵੇਗਾ ਬਜ਼ਟ

“ਇਸ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਹਰੇਕ ਤਿਮਾਹੀ ਮੁਫ਼ਤ ਰਾਸ਼ਨ ਕਿੱਟਾਂ ਮਿਲਣਗੀਆਂ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਕਣਕ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ ਅਤੇ ਸਾਡਾ ਸੂਬਾ ਹਮੇਸ਼ਾ ਦੇਸ਼ ਨੂੰ ਅਨਾਜ ਦੇਣ ਵਿੱਚ ਮੋਹਰੀ ਰਿਹਾ ਹੈ। ਹਾਲਾਂਕਿ, ਪੰਜਾਬ ਵਿੱਚ ਅਜੇ ਵੀ ਕੁਝ ਪਰਿਵਾਰ ਹਨ ਜੋ ਰੋਜ਼ਾਨਾ ਰੋਜ਼ੀ-ਰੋਟੀ ਲਈ ਸੰਘਰਸ਼ ਕਰਦੇ ਹਨ।”ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਪੰਜਾਬ ਸਰਕਾਰ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਪ੍ਰਦਾਨ ਕਰੇਗੀ ਅਤੇ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਭੋਜਨ ਕਿੱਟਾਂ ਐਨ.ਐਫ.ਐਸ.ਏ. ਅਧੀਨ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਧੰਨਵਾਦੀ ਹਨ, ਜਿਸ ਨੇ ਹਮੇਸ਼ਾ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਪਿਆਰ ਲਈ ਹਮੇਸ਼ਾ ਇਸ ਖੇਤਰ ਦੇ ਲੋਕਾਂ ਦਾ ਰਿਣੀ ਰਹਾਂਗਾ। ਇਸ ਖੇਤਰ ਨੂੰ ਪਹਿਲਾਂ ਪਛੜਿਆ ਖੇਤਰ ਕਿਹਾ ਜਾਂਦਾ ਸੀ ਅਤੇ ਇੱਥੋਂ ਤੱਕ ਕਿ ਸੂਬਾ ਸਰਕਾਰ ਵੀ ਇਸ ਲਈ ਸਰਟੀਫਿਕੇਟ ਜਾਰੀ ਕਰਦੀ ਸੀ ਅਤੇ ਇਸ ਖੇਤਰ ਦੀ ਤਰੱਕੀ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ। ‘ਆਪ’ ਸਰਕਾਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਕੇ ਇਸ ਇਲਾਕੇ ਤੋਂ ਪੱਛੜੇਪਣ ਦੇ ਸਿਰਨਾਵੇਂ ਨੂੰ ਹਟਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿਖਲਾਈ ਅਤੇ ਤਕਨੀਕੀ ਕੋਰਸ ਪ੍ਰਦਾਨ ਕਰਨ ਲਈ ਪਿੰਡ ਫਤਿਹਗੜ੍ਹ ਸਾਹਨੇਵਾਲੀ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਗਿਆ ਹੈ।”ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਪੰਜ ਏਕੜ ਜ਼ਮੀਨ ਮੁਫਤ ਦੇਣ ਲਈ ਫਤਿਹਗੜ੍ਹ ਸਾਹਨੇਵਾਲੀ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਦੀ ਉਸਾਰੀ, ਸਟਾਫ ਦੀ ਭਰਤੀ, ਬੁਨਿਆਦੀ ਢਾਂਚਾ ਅਤੇ ਹੋਰ ਖਰਚਿਆਂ ‘ਤੇ ਲਗਭਗ 24.50 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ, “240 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਪੰਜ ਟਰੇਡਾਂ ਜਿਵੇਂ ਇਲੈਕਟ੍ਰੀਸ਼ੀਅਨ, ਮਕੈਨਿਕ ਇਲੈਕਟ੍ਰਿਕ ਵਾਹਨ, ਰੈਫ੍ਰੀਜ੍ਰੇਸ਼ਨ ਅਤੇ ਏਅਰ ਕੰਡੀਸ਼ਨਰ ਟੈਕਨੀਸ਼ੀਅਨ, ਇੰਡਸਟਰੀਅਲ ਰੋਬੌਟਿਕਸ ਅਤੇ ਡਿਜੀਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਅਤੇ ਸੀ.ਐਨ.ਸੀ. ਮਸ਼ੀਨਿੰਗ ਟੈਕਨੀਸ਼ੀਅਨ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਸ ਆਈ.ਟੀ.ਆਈ. ਨਾਲ ਖੇਤਰ ਦੇ ਪੇਂਡੂ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੁਨਰ ਅਧਾਰਿਤ ਸਿੱਖਿਆ ਦਾ ਮੌਕਾ ਮਿਲੇਗਾ।”ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 17.31 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲ ਬਣ ਰਹੇ ਹਨ, ਜਿਸ ਨਾਲ ਘੱਗਰ ਨਦੀ ਦੇ ਨਾਲ ਲੱਗਦੇ ਸਰਦੂਲਗੜ੍ਹ ਹਲਕੇ ਦੇ ਲਗਭਗ 27 ਪਿੰਡਾਂ ਦੇ ਵਸਨੀਕਾਂ ਨੂੰ ਨਦੀ ਪਾਰ ਕਰਨ ਲਈ ਲੰਮਾ ਰਸਤਾ ਤੈਅ ਕਰਨਾ ਪੈਂਦਾ ਸੀ।

ਇਹ ਵੀ ਪੜ੍ਹੋ  Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਫ਼ਾਈਰਿੰਗ ਦੇ ਮਾਮਲੇ ਦੀ ਜਾਂਚ ‘ਚ ਪਿਸਤੌਲ ਤੋਂ ਬਾਅਦ ਹੈਡ ਗ੍ਰਨੇਡ ਵੀ ਹੋਏ ਬਰਾਮਦ, 13 ਗ੍ਰਿਫਤਾਰ

ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਿੰਡ ਭਲੂਆਣਾ ਵਿਖੇ 12.03 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬਾਰਨ ਵਿਖੇ 5.28 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਵਾਧੂ ਸਫ਼ਰ 5 ਤੋਂ 9 ਕਿਲੋਮੀਟਰ ਤੱਕ ਘਟ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਸਰਦੂਲਗੜ੍ਹ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ, “ਪਿੰਡ ਭਗਵਾਨਪੁਰ ਹਿੰਗਾ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੇਸ ਕਲੀਨਿਕ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਦੂਲਗੜ੍ਹ ਸਬ-ਡਵੀਜ਼ਨਲ ਹਸਪਤਾਲ ਦੇ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪਬਲਿਕ ਹੈਲਥ ਯੂਨਿਟ ਬਣਾਇਆ ਜਾਵੇਗਾ, ਜੋ ਇੱਕ ਛੱਤ ਹੇਠ ਲੈਬ ਸੇਵਾਵਾਂ ਪ੍ਰਦਾਨ ਕਰੇਗਾ, ਨਾਲ ਹੀ ਇਕ ਡਾਟਾ ਸੈਂਟਰ ਅਤੇ ਐਸ.ਐਮ.ਓ. ਮੀਟਿੰਗ-ਕਮ-ਕਾਨਫਰੰਸ ਹਾਲ ਵੀ ਹੋਵੇਗਾ।”ਮੁੱਖ ਮੰਤਰੀ ਨੇ ਕਿਹਾ ਕਿ 1.25 ਕਰੋੜ ਰੁਪਏ ਮਾਈਨਰ ਕੰਕਰੀਟ ਲਾਈਨਿੰਗ ‘ਤੇ ਖਰਚ ਕੀਤੇ ਜਾ ਰਹੇ ਹਨ, ਇਕ ਕਰੋੜ ਰੁਪਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਦੋ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਖਰਚ ਕੀਤੇ ਜਾ ਰਹੇ ਹਨ। ਦਾਨੇਵਾਲਾ ਵਿਖੇ 2.33 ਕਰੋੜ ਰੁਪਏ ਖਰਚ ਕੇ 66 ਕੇ.ਵੀ. ਗਰਿੱਡ ਦੀ ਸਮਰੱਥਾ 12.5 ਐਮ.ਵੀ.ਏ. ਵਧਾ ਕੇ 20 ਐਮ.ਵੀ.ਏ. ਕੀਤੀ ਗਈ ਹੈ ਜਿਸ ਨਾਲ 2.33 ਕਰੋੜ ਰੁਪਏ ਦੀ ਲਾਗਤ ਨਾਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ ਅਤੇ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ-ਤਲਵੰਡੀ ਸਾਬੋ ਸੜਕ ਨੂੰ 31.20 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, 33.07 ਕਰੋੜ ਰੁਪਏ ਨਵੇਂ ਖਾਲਿਆਂ ਦੇ ਨਿਰਮਾਣ ‘ਤੇ ਖਰਚ ਕੀਤੇ ਜਾ ਰਹੇ ਹਨ ਅਤੇ 12.83 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੰਡਾ ਕਲਾਂ, ਉੱਲਕ ਅਤੇ ਬਣਵਾਲਾ ਨਵਾਂ ਵਿੱਚ ਨਵੇਂ ਗਰਿੱਡ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ ਵਿਛਾਉਣ ਲਈ 14.76 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ 24.80 ਕਿਲੋਮੀਟਰ ਸੀਵਰੇਜ ਸਿਸਟਮ ਪਾਉਣ ਦੇ ਨਾਲ-ਨਾਲ ਸਬੰਧਤ ਪ੍ਰੋਜੈਕਟਾਂ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਲੋਕਾਂ ਨੂੰ ਮਿਆਰੀ ਇਲਾਜ ਮਿਲ ਸਕੇ।ਆਪਣੇ ਸੰਬੋਧਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਪ੍ਰੋਜੈਕਟ ਪੂਰੇ ਖੇਤਰ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ। ਅਸੀਂ ਇਮਾਨਦਾਰੀ ਅਤੇ ਕੰਮ ਦੀ ਰਾਜਨੀਤੀ ‘ਤੇ ਚੱਲ ਰਹੇ ਹਾਂ ਅਤੇ ਨਕਾਰਾਤਮਕ ਏਜੰਡੇ ਨੂੰ ਲੋਕ ਮੂੰਹ ਨਹੀਂ ਲਾਉਣਗੇ।”ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਲ 2022 ਦਾ ਫਤਵਾ ਆਮ ਲੋਕਾਂ ਦੀ ਭਲਾਈ ਲਈ ਸਿਹਤ ਅਤੇ ਸਿੱਖਿਆ ਦੇ ਏਜੰਡੇ ਦੇ ਹੱਕ ਵਿੱਚ ਸੀ। ਆਈ.ਟੀ.ਆਈ. ਆਮ ਆਦਮੀ ਦੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ। ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਵਚਨਬੱਧ ਹੈ।”ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

50,000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

0

SAS Nagar News: ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) d/ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ  Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਫ਼ਾਈਰਿੰਗ ਦੇ ਮਾਮਲੇ ਦੀ ਜਾਂਚ ‘ਚ ਪਿਸਤੌਲ ਤੋਂ ਬਾਅਦ ਹੈਡ ਗ੍ਰਨੇਡ ਵੀ ਹੋਏ ਬਰਾਮਦ, 13 ਗ੍ਰਿਫਤਾਰ

ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਗਰ ਨਿਗਮ ਦੇ ਰਿਕਾਰਡ ਰੂਮ ਨੂੰ ਅੱਗ ਲੱਗਣ ਦਾ ਮਾਮਲਾ; ਨਿਗਮ ਕੋਲ ਸੜੇ ਰਿਕਾਰਡ ਦਾ ਬੈਕਅੱਪ ਮੌਜੂਦ: ਮੇਅਰ ਮਹਿਤਾ

0

Bathinda News: ਨਗਰ ਨਿਗਮ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ ਦਫ਼ਤਰ ਦੀ ਉਪਰਲੀ ਮੰਜ਼ਿਲ ‘ਤੇ ਰਿਕਾਰਡ ਰੂਮ ਵਿੱਚ 30 ਜਨਵਰੀ, 2026 ਨੂੰ ਲੱਗੀ ਅੱਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ 19 ਫਰਵਰੀ ਨੂੰ ਕੋਤਵਾਲੀ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ. ਆਈ. ਆਰ ਦਰਜ ਕੀਤੀ ਗਈ ਹੈ।ਮੇਅਰ ਨੇ ਕਿਹਾ ਕਿ ਅੱਗ ਲੱਗਣ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲ ਉਠ ਰਹੇ ਸਨ, ਜੋ ਕਿ ਪੂਰੀ ਤਰ੍ਹਾਂ ਜਾਇਜ਼ ਹਨ, ਕਿਉਂਕਿ ਨਗਰ ਨਿਗਮ ਦੇ ਰਿਕਾਰਡ, ਨਾਗਰਿਕਾਂ ਦੀ ਜਾਇਦਾਦ ਹਨ ਅਤੇ ਜਵਾਬ ਮੰਗਣਾ ਹਰ ਨਾਗਰਿਕ ਦਾ ਅਧਿਕਾਰ ਹੈ। ਸਾਰੀਆਂ ਸ਼ਾਖਾਵਾਂ ਤੋਂ ਮੰਗੇ ਗਏ ਰਿਕਾਰਡ, ਲਿਖਤੀ ਰੂਪ ਵਿੱਚ ਦਿੱਤੀ ਗਈ ਜਾਣਕਾਰੀ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ, ਨਗਰ ਨਿਗਮ ਦੀਆਂ ਸਾਰੀਆਂ ਸਬੰਧਤ ਸ਼ਾਖਾਵਾਂ ਤੋਂ ਰਿਕਾਰਡ ਮੰਗੇ ਗਏ ਸਨ। ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੇ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਹੈ ਕਿ ਸਾਰੇ ਰਿਕਾਰਡ ਸੁਰੱਖਿਅਤ ਹਨ ਅਤੇ ਕਿਸੇ ਵੀ ਨਾਗਰਿਕ ਨੂੰ ਕੋਈ ਵਿੱਤੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਸ਼ਕ ਤੌਰ ‘ਤੇ ਖਰਾਬ ਹੋਏ ਰਿਕਾਰਡਾਂ ਦਾ ਵੀ ਸੁਰੱਖਿਅਤ ਬੈਕਅੱਪ ਹੈ।

ਇਹ ਵੀ ਪੜ੍ਹੋ  ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਬੱਬਰ ਖਾਲਸਾ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਬਿਲਡਿੰਗ ਬ੍ਰਾਂਚ, ਸੈਨੇਟਰੀ ਵਿਭਾਗ, ਅਤੇ ਵਿਜੀਲੈਂਸ ਰਿਕਾਰਡ ਵੀ ਹਨ ਸੁਰੱਖਿਅਤ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕੁਝ ਲੋਕਾਂ ਨੇ ਨਗਰ ਨਿਗਮ, ਜਿਸ ਵਿੱਚ ਬਿਲਡਿੰਗ ਬ੍ਰਾਂਚ, ਸੈਨੇਟਰੀ ਵਿਭਾਗ ਅਤੇ ਐਸ. ਐਸ. ਡੀ. ਸਭਾ ਸ਼ਾਮਲ ਹਨ, ਵਿੱਚ ਚੱਲ ਰਹੀਆਂ ਵਿਜੀਲੈਂਸ ਜਾਂਚਾਂ ਦੇ ਰਿਕਾਰਡਾਂ ਬਾਰੇ ਸ਼ੱਕ ਪ੍ਰਗਟ ਕੀਤਾ ਸੀ। ਇਸ ਬਾਰੇ ਮੇਅਰ ਨੇ ਕਿਹਾ ਕਿ ਸਾਰੇ ਰਿਕਾਰਡ ਪਹਿਲਾਂ ਹੀ ਵਿਜੀਲੈਂਸ ਨੂੰ ਪ੍ਰਦਾਨ ਕੀਤੇ ਜਾ ਚੁੱਕੇ ਹਨ ਅਤੇ ਅਧਿਕਾਰੀਆਂ ਮੁਤਾਬਕ ਇਹ ਰਿਕਾਰਡ ਸੁਰੱਖਿਅਤ ਹਨ। ਵਰਕਸ ਬ੍ਰਾਂਚ ਦੇ ਅਧਿਕਾਰੀਆਂ ਦੇ ਅਨੁਸਾਰ, ਸਾਰੇ ਰਿਕਾਰਡ ਤੀਜੀ-ਧਿਰ ਆਡਿਟ ਕੀਤੇ ਜਾਂਦੇ ਹਨ, ਟੈਂਡਰ ਨਾਲ ਸਬੰਧਤ ਸਾਰੇ ਰਿਕਾਰਡ ਆਨਲਾਈਨ ਉਪਲਬਧ ਹਨ। ਵਾਊਚਰ ਆਡਿਟ ਕਰਕੇ ਤੀਜੀ-ਧਿਰ ਬੀਮਾ ਕੀਤੇ ਜਾਂਦੇ ਹਨ ਅਤੇ ਉਸ ਤੋਂ ਬਾਅਦ ਹੀ ਸਾਰੇ ਬਿੱਲਾਂ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ।ਮੇਅਰ ਨੇ ਕਿਹਾ ਕਿ ਉਨ੍ਹਾਂ 30 ਜਨਵਰੀ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਸੀ ਅਤੇ ਕੁਝ ਰਿਕਾਰਡਾਂ ਦੇ ਪ੍ਰਭਾਵਿਤ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ, “ਮੈਂ ਬਠਿੰਡਾ ਵਾਸੀਆਂ ਨੂੰ ਇਹ ਜਾਣਕਾਰੀ ਪਾਰਦਰਸ਼ਤਾ ਦੇ ਮਾਮਲੇ ਵਜੋਂ ਦਿੱਤੀ ਹੈ। ਨਗਰ ਨਿਗਮ ਦਾ ਰਿਕਾਰਡ ਜਨਤਾ ਦਾ ਹੈ ਅਤੇ ਜਨਤਾ ਨੂੰ ਸੱਚਾਈ ਜਾਣਨ ਦਾ ਪੂਰਾ ਅਧਿਕਾਰ ਹੈ। ਜੇਕਰ ਪਾਰਦਰਸ਼ਤਾ ਨਾਲ ਕੰਮ ਕਰਨਾ ਗ਼ਲਤ ਹੈ ਤਾਂ ਮੈ ਆਪਣੀ ਗ਼ਲਤੀ ਸਵੀਕਾਰ ਕਰਦਾ ਹਾਂ।”

ਇਹ ਵੀ ਪੜ੍ਹੋ  Punjab ‘ਚ 6 ਮਾਰਚ ਤੋਂ ਬਜ਼ਟ ਸ਼ੈਸ਼ਨ, ਪਹਿਲੀ ਵਾਰ ਇਸ ਦਿਨ ਪੇਸ਼ ਹੋਵੇਗਾ ਬਜ਼ਟ

ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ ਅਤੇ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਨਗਰ ਨਿਗਮ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੇ ਡੀਵੀਆਰ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਇਹ ਪਤਾ ਲੱਗਦਾ ਹੈ ਕਿ ਅੱਗ ਕੁਦਰਤੀ ਨਹੀਂ ਸੀ, ਸਗੋਂ ਸ਼ਰਾਰਤ ਦਾ ਨਤੀਜਾ ਸੀ, ਤਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮੇਅਰ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਪਾਰਦਰਸ਼ਤਾ ਨੂੰ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਇੱਕ ਨਵੀਂ ਸੋਚ ਨਾਲ ਨਗਰ ਨਿਗਮ ਦੀ “ਮੰਦਰ” ਵਾਂਗ ਸੇਵਾ ਕਰ ਰਿਹਾ ਹਾਂ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਬਠਿੰਡਾ ਦੇ ਨਾਗਰਿਕਾਂ ਦਾ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਇਸ ਵਿਸ਼ਵਾਸ ਨੂੰ ਕਾਇਮ ਰੱਖਦੇ ਹੋਏ ਸ਼ਹਿਰ ਦੀ ਸੇਵਾ ਕਰਦੇ ਰਹਿਣਗੇ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਰਿਕਾਰਡ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਉਹ ਕਿਸੇ ਵੀ ਗੁੰਮਰਾਹਕੁੰਨ ਪ੍ਰਚਾਰ ਦੇ ਬਹਿਕਾਵੇ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਬਠਿੰਡਾ ਦੇ ਵਸਨੀਕ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਟੀਮ ਨੂੰ ਬਠਿੰਡਾ ਦੀ ਤਰੱਕੀ ਅਤੇ ਵਿਕਾਸ ਲਈ ਆਪਣਾ ਪਿਆਰ ਅਤੇ ਸਮਰਥਨ ਦਿੰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਬੱਬਰ ਖਾਲਸਾ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

0

Jalandhar News: ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਦੀ ਟੀਮ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਫ਼ਾਈਰਿੰਗ ਦੇ ਮਾਮਲੇ ਦੀ ਜਾਂਚ ‘ਚ ਪਿਸਤੌਲ ਤੋਂ ਬਾਅਦ ਹੈਡ ਗ੍ਰਨੇਡ ਵੀ ਹੋਏ ਬਰਾਮਦ, 13 ਗ੍ਰਿਫਤਾਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ – ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ – ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਦੋ ਵਾਰ ਗੋਲੀਬਾਰੀ ਕੀਤੀ ਸੀ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੱਸੀ ਵਿਖੇ ਲਿਧੜਾਂ ਅੰਡਰਬ੍ਰਿਜ ਨੇੜਿਓਂ ਬੀਕੇਆਈ ਨਾਲ ਜੁੜੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ Punjab ‘ਚ 6 ਮਾਰਚ ਤੋਂ ਬਜ਼ਟ ਸ਼ੈਸ਼ਨ, ਪਹਿਲੀ ਵਾਰ ਇਸ ਦਿਨ ਪੇਸ਼ ਹੋਵੇਗਾ ਬਜ਼ਟ

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 11, ਮਿਤੀ 23.02.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ) (ਏ) ਤਹਿਤ ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga ‘ਚ ਪ੍ਰਵਾਸੀ ਮਜਦੂਰਾਂ ‘ਤੇ ਫ਼ਾਈਰਿੰਗ ਦੇ ਮਾਮਲੇ ਦੀ ਜਾਂਚ ‘ਚ ਪਿਸਤੌਲ ਤੋਂ ਬਾਅਦ ਹੈਡ ਗ੍ਰਨੇਡ ਵੀ ਹੋਏ ਬਰਾਮਦ, 13 ਗ੍ਰਿਫਤਾਰ

0

Moga News: ਲੰਘੀ 10 ਫ਼ਰਵਰੀ ਨੂੰ ਮੋਗਾ ਦੇ ਜੀਰਾ ਰੋਡ ‘ਤੇ ਸਥਿਤ ਇੱਕ ਫ਼ੈਕਟਰੀ ‘ਚ ਕੰਮ ਕਰਦੇ ਮਜਦੂਰਾਂ ਉਪਰ ਦਿਨ-ਦਿਹਾੜੇ ਹੋਈ ਫ਼ਾਈਰਿੰਗ ਮਾਮਲੇ ਵਿਚ ਜਿੱਥੇ ਮੋਗਾ ਪੁਲਿਸ ਨੇ ਮੁੱਖ ਤਿੰਨ ਮੁਲਜਮਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਸੀ, ਉਥੇ ਹੁਣ ਇਸ ਕੇਸ ਦੀ ਜਾਂਚ ਦੌਰਾਨ ਦਰਜ਼ਨ ਤੋਂ ਵੱਧ ਹੋਰ ਵਿਅਕਤੀਆਂ ਨੂੰ ਇਸ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸਤੋਂ ਇਲਾਵਾ ਇਸ ਕੇਸ ਵਿਚ ਸ਼ਾਮਲ ਮੁੱਖ ਮੁਲਜਮਾਂ ਤੋਂ 2 ਪਿਸਤੌਲ ਅਤੇ 2 ਜਿੰਦਾ ਗ੍ਰਨੇਡ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਰੇਂਜ ਦੇ ਆਈ ਜੀ ਸ੍ਰੀਮਤੀ ਨਿਲਾਂਬਰੀ ਜਗਦਲੇ ਅਤੇ ਐਸ.ਐਸ.ਪੀ ਮੋਗਾ ਅਜੇ ਗਾਂਧੀ ਨੇ ਦਸਿਆ ਕਿ ਇਸ ਕੇਸ ਵਿਚ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ, DSP (City) ਗੁਰਪ੍ਰੀਤ ਸਿੰਘ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਵੱਲੋਂ ਇਹ ਸਫ਼ਲਤਾ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ Punjab ‘ਚ 6 ਮਾਰਚ ਤੋਂ ਬਜ਼ਟ ਸ਼ੈਸ਼ਨ, ਪਹਿਲੀ ਵਾਰ ਇਸ ਦਿਨ ਪੇਸ਼ ਹੋਵੇਗਾ ਬਜ਼ਟ

ਆਈਜੀ ਨੇ ਅੱਗੇ ਦਸਿਆ ਕਿ 15 ਫ਼ਰਵਰੀ ਨੂੰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਅਕਾਸ਼ਦੀਪ ਸਿੰਘ ਵਾਸੀ ਥੰਮਣਵਾਲ ਅਤੇ ਜੋਬਨਪ੍ਰੀਤ ਸਿੰਘ ਉਰਫ ਜੋਬਨ ਨੂੰ ਕਾਬੂ ਕੀਤਾ ਗਿਆ ਸੀ। ਇਸਤੋਂ ਬਾਅਦ ਤੀਜ਼ੇ ਮੁਲਜਮ ਸ਼ਾਹਵੀਰ ਸਿੰਘ ਵਾਸੀ ਭੰਗਾਲੀ ਖੁਰਦ ਜਿਲ੍ਹਾ ਫਿਰੋਜਪੁਰ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਇਸਤੋਂ ਬਾਅਦ ਇੰਨ੍ਹਾਂ ਨੂੰ ਠਹਿਰ, ਸਾਧਨ ਅਤੇ ਸ਼ਹਿ ਦੇਣ ਦੇ ਵਿਚ ਜੋਬਨਪ੍ਰੀਤ ਸਿੰਘ ਦੇ ਭਰਾ ਹਰਮਨਜੋਤ ਸਿੰਘ ਤੇ ਮਾਤਾ ਇੰਦਰਜੀਤ ਕੋਰ ਵਾਸੀਆਨ ਭੰਗਾਲੀ (ਨਰੈਣਗੜ) ਜਿਲਾ ਫਿਰੋਜਪੁਰ, ਅਕਾਸ਼ਦੀਪ ਦੀ ਮਾਤਾ ਪ੍ਰਵੀਨ ਕੋਰ ਅਤੇ ਭੈਣ ਸੰਦੀਪ ਕੋਰ ਵਾਸੀ ਥੰਮਣਵਾਲਾ ਜਿਲਾ ਮੋਗਾ ਤੋਂ ਇਲਾਵਾ ਸ਼ਾਹਵੀਰ ਸਿੰਘ ਦੇ ਪਿਤਾ ਹਰਜੀਤ ਸਿੰਘ ਨੂੰ ਨਾਮਜਦ ਕੀਤਾ ਸੀ। ਇਸੇ ਤਰ੍ਹਾਂ ਪਿੰਡ ਥੰਮਣਵਾਲਾ ‘ਚ ਪੁਲਿਸ ਪਾਰਟੀ ਦੀ ਰੇਡ ਦੌਰਾਨ ਡਿਊਟੀ ਵਿੱਚ ਵਿਘਨ ਪਾਉਣ ਦੇ ਮਾਮਲੇ ਵਿਚ ਵੀ ਅਕਾਸ਼ਦੀਪ ਸਿੰਘ ਦਾ ਪਿਤਾ ਗੁਰਪ੍ਰੀਤ ਸਿੰਘ ਚਾਚੇ ਦਾ ਲੜਕਾ ਨਵਦੀਪ ਸਿੰਘ, ਚਾਚਾ ਸੁਖਮੰਦਰ ਸਿੰਘ ਅਤੇ ਗੁਆਂਢੀ ਸਤਨਾਮ ਸਿੰਘ ਨੂੰ ਵੀ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਓ ਤੇਰੀ, Bathinda ‘ਚ ਚੂਹਿਆਂ ਨੇ ‘ਬੰਦੇ’ ਨੂੰ ਖਾਧਾ ! ਪੁਲਿਸ ਵੱਲੋਂ ਜਾਂਚ ਸ਼ੁਰੂ

ਆਈ ਜੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੁਛਗਿਛ ਦੌਰਾਨ ਮੁੱਖ ਮੁਲਜ਼ਮਾਂ ਨੇ ਦਸਿਆ ਕਿ ਇਸ ਹਮਲੇ ਦੀ ਸ਼ਾਜਸ ਕਰਨ ਦੇ ਵਿਚ ਲਖਵਿੰਦਰ ਸਿੰਘ ਤੇ ਸੁਖਵੀਰ ਸਿੰਘ ਉਰਫ ਗੱਗੂ ਵਾਸੀ ਭੰਗਾਲੀ (ਨਰੈਣਗੜ) ਜਿਲਾ ਫਿਰੋਜਪੁਰ ਤੋਂ ਇਲਾਵਾ ਸੁਭਨੀਤ ਸਿੰਘ ਉਰਫ ਸੁਭ ਪੁੱਤਰ ਵਾਸੀ ਮਿਸ਼ਰੀ ਵਾਲਾ ਜਿਲ੍ਹਾ ਫਿਰੋਜਪੁਰ ਵੀ ਸ਼ਾਮਲ ਸਨ, ਜਿੰਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਅਧਿਕਾਰੀਆਂ ਨੇ ਇਹ ਵੀ ਦਸਿਆ ਕਿ ਦੋਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਮੁਕੱਦਮਾ ਨਾਲ ਸਬੰਧਤ ਵਾਰਦਾਤ ਦੀ ਰਾਤ ਤੋ ਪਹਿਲਾ 09.02.2026 ਨੂੰ ਜੋਬਨਪ੍ਰੀਤ ਸਿੰਘ ਉਰਫ ਜੋਬਨ ਅਤੇ ਸ਼ਾਹਵੀਰ ਸਿੰਘ ਪਾਸ ਸੂਬਮ ਸ਼ਰਮਾ ਵਾਸੀ ਵਾਰਡ ਨੰਬਰ 03 ਮਾਤੋ (ਜੰਮੂ ਕਸ਼ਮੀਰ) ਅਤੇ ਅਮਨ ਸ਼ਰਮਾ ਵਾਸੀ ਖੌਰ, ਨੇੜੇ ਸ਼ਿਵ ਮੰਦਰ (ਜੰਮੂ ਅਤੇ ਕਸ਼ਮੀਰ) ਸਮੇਤ 02 ਹੋਰ ਨਾ-ਮਲੂਮ ਵਿਅਕਤੀ ਇੰਹਨਾ ਦੇ ਪਿੰਡ ਭੰਗਾਲੀ, ਜਿਲ੍ਹਾ ਫਿਰੋਜਪੁਰ ਆਏ ਸਨ। ਜਿੰਨਾ ਨੇ ਇਹਨਾ ਦੋਨਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਲਈ ਐਮੂਨੇਸ਼ਨ ਮੁਹੱਈਆ ਕਰਵਾਇਆ ਸੀ। ਜਿਸਦੇ ਚੱਲਦੇ ਇੰਨ੍ਹਾਂ ਦੋਨਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਓ ਤੇਰੀ, Bathinda ‘ਚ ਚੂਹਿਆਂ ਨੇ ‘ਬੰਦੇ’ ਨੂੰ ਖਾਧਾ ! ਪੁਲਿਸ ਵੱਲੋਂ ਜਾਂਚ ਸ਼ੁਰੂ

0

Bathinda News: Bathinda ਸ਼ਹਿਰ ‘ਚ ਚੂਹਿਆਂ ਦੇ ਵੱਲੋਂ ਇੱਕ ‘ਬੰਦੇ’ ਨੂੰ ਖਾਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਜੰਗਲੀ ਜਾਨਵਾਰਾਂ ਜਾਂ ਅਵਾਰਾਂ ਕੁੱਤਿਆਂ ਵੱਲੋਂ ਬੰਦਿਆਂ ਨੂੰ ਖਾਣ ਜਾਂ ਵੱਢਣ ਦੀਆਂ ਗੱਲਾਂ ਆਮ ਸਾਹਮਣੇ ਆਉਂਦੀਆਂ ਹਨ ਪ੍ਰੰਤੂ ਚੂਹਿਆਂ ਵੱਲੋਂ ਬੰਦੇ ਦੇ ਅੰਗ ਖਾਣ ਦੀ ਹੈਰਾਨੀਜਨਕ ਗੱਲ ਪਹਿਲੀ ਵਾਰ ਸਾਹਮਣੇ ਆਈ ਹੈ। ਇਹ ਵਾਕਿਆ ਸ਼ਹਿਰ ਦੇ ਰੇਲਵੇ ਫ਼ਾਟਕ ਕੋਲ ਸਥਿਤ ਪਟਾ ਮਾਰਕੀਟ ਦਾ ਦਸਿਆ ਜਾ ਰਿਹਾ, ਜਿੱਥੇ ਮਜਦੂਰ ਵਿਅਕਤੀ ਦੀਆਂ ਅੱਖਾਂ ਅਤੇ ਚਿਹਰੇ ਨੂੰ ਬੁਰੀ ਤਰ੍ਹਾਂ ਖਾਧਾ ਹੋਇਆ ਹੈ।

ਇਹ ਵੀ ਪੜ੍ਹੋ Bathinda ‘ਚ ਵਾਪਰੀ ਵੱਡਾ ਘਟਨਾ; ਲੜਕੇ ਵਿਆਹ ਤੋਂ ਮੁਕਰਿਆਂ, ਲੜਕੀ ਨੇ ਖਾਧੀ ਜ਼ਹਿਰ

ਇਸ ਵਿਅਕਤੀ ਦੀ ਲਾਸ਼ ਨੂੰ ਚੁੱਕਣ ਵਾਲੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਮੁਤਾਬਕ ਮ੍ਰਿਤਕ ਬੰਦੇ ਦੀਆਂ ਅੱਖਾਂ ਤੇ ਚਿਹਰੇ ਨੂੰ ਚੂਹਿਆ ਨੇ ਹੀ ਖਾਧਾ ਹੈ, ਜੋਕਿ ਇੱਥੇ ਸੈਕੜਿਆਂ ਦੀ ਤਾਦਾਦ ਵਿਚ ਰਹਿੰਦੇ ਹਨ। ਘਟਨਾ ਦਾ ਪਤਾ ਲੱਗਦੇ ਹੀ ਬਠਿੰਡਾ ਦੇ ਥਾਣਾ ਕੋਤਵਾਲੀ ਪੁਲਿਸ ਦੇ ਅਧਿਕਾਰੀ ਵੀ ਮੌਕੇ ‘ਤੇ ਪੁੱਜੇ। ਦਸਿਆ ਜਾ ਰਿਹਾ ਕਿ ਮ੍ਰਿਤਕ ਇੱਕ ਦਿਹਾੜੀਦਾਰ ਮਜ਼ਦੂਰ ਸੀ ਜੋ ਇੱਥੇ ਹੀ ਮਜਦੂਰੀ ਕਰਨ ਤੋਂ ਬਾਅਦ ਪਟਾ ਮਾਰਕੀਟ ਵਿੱਚ ਸੋ ਜਾਂਦਾ ਸੀ। ਮ੍ਰਿਤਕ ਦੇ ਸਾਥੀਆਂ ਕੋਲੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਉਹ ਦੋ ਦਿਨਾਂ ਤੋਂ ਬਿਮਾਰ ਸੀ। ਮੁੱਢਲੀ ਪੁਲਿਸ ਕਾਰਵਾਈ ਤੋਂ ਬਾਅਦ, ਸੰਗਠਨ ਦੇ ਮੈਂਬਰਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ 6 ਮਾਰਚ ਤੋਂ ਬਜ਼ਟ ਸ਼ੈਸ਼ਨ, ਪਹਿਲੀ ਵਾਰ ਇਸ ਦਿਨ ਪੇਸ਼ ਹੋਵੇਗਾ ਬਜ਼ਟ

0

Punjab News: Punjab ਵਿਧਾਨ ਸਭਾ ਦਾ ਬਜ਼ਟ ਸੈਸ਼ਨ 6 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ। ਇਸ ਸਬੰਧ ਵਿਚ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। 6 ਮਾਰਚ ਤੋਂ ਸ਼ੁਰੂ ਹੋ ਕੇ 16 ਮਾਰਚ ਤੱਕ ਇਹ ਸੈਸ਼ਨ ਚੱਲੇਗਾ। 6 ਮਾਰਚ ਨੂੰ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਨਾਲ ਇਸ ਸੈਸ਼ਨ ਦੀ ਸ਼ੁਰੂਆਤ ਹੋਵੇਗੀ। ਇਸ ਦੌਰਾਨ 8 ਮਾਰਚ ਨੂੰ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਵਿਚ ਆਪਣਾ ਪੰਜਵਾਂ ਬਜ਼ਟ ਪੇਸ਼ ਕਰਨਗੇ।

ਇਹ ਵੀ ਪੜ੍ਹੋ Bathinda ‘ਚ ਵਾਪਰੀ ਵੱਡਾ ਘਟਨਾ; ਲੜਕੇ ਵਿਆਹ ਤੋਂ ਮੁਕਰਿਆਂ, ਲੜਕੀ ਨੇ ਖਾਧੀ ਜ਼ਹਿਰ

ਇਸ ਵਾਰ ਦੇ ਬਜ਼ਟ ਸੈਸ਼ਨ ਦੀ ਵੱਡੀ ਤੇ ਇਤਿਹਾਸਕ ਗੱਲ ਇਹ ਹੈ ਕਿ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਐਤਵਾਰ ਨੁੰ ਬਜ਼ਟ ਪੇਸ਼ ਕੀਤਾ ਜਾ ਰਿਹਾ। ਆਮ ਤੌਰ ‘ਤੇ ਸ਼ਨੀਵਾਰ ਅਤੇ ਐਤਵਾਰ ਨੂੰ ਸੈਸ਼ਨ ਦੀ ਛੁੱਟੀ ਹੁੰਦੀ ਹੈ। ਇਸ ਵਾਰ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਵੀ ਹੈ, ਜਿਸਦੇ ਚੱਲਦੇ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ ਕਿ ਚੋਣ ਮਨੋਰਥ ਪੱਤਰ ਵਿਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦੇ ਕੀਤੇ ਵਾਅਦੇ ਨੂੰ ਅਮਲ ਵਿਚ ਲਿਆਂਦਾ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895500