Tuesday, May 5, 2026
Home Blog Page 147

Punjab Govt ਵੱਲੋਂ ਸੂਬੇ ਦੇ 40 ਲੱਖ ਪ੍ਰਵਾਰਾਂ ਲਈ ਵੱਡਾ ਐਲਾਨ; ਹੁਣ ਕਣਕ ਦੇ ਨਾਲ ਦਾਲ, ਖੰਡ, ਲੂਣ, ਤੇਲ ਤੇ ਹਲਦੀ ਵੀ ਮਿਲੇਗੀ

0

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ Punjab Cabinet (ਪੰਜਾਬ ਮੰਤਰੀ ਮੰਡਲ) ਨੇ ਸੂਬੇ ਦੇ 40 ਲੱਖ ਪ੍ਰਵਾਰਾਂ ਲਈ ਵੱਡਾ ਫੈਸਲਾ ਲਿਆ ਹੈ। ਇਸ ਫੈਸਲਾ ਦਾ ਖੁਲਾਸਾ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਰਾਹੀਂ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰਦਿਆਂ ਦਸਿਆ ਕਿ ਪੰਜਾਬ ਵਿਚ ਹੁਣ 1 ਅਪ੍ਰੈਲ ਤੋਂ ‘ਮੇਰੀ ਰਸੋਈ’ ਯੋਜਨਾ ਅਮਲ ਵਿਚ ਲਿਆਂਦੀ ਜਾਵੇਗੀ। ਇਸ ਯੋਜਨਾ ਦੇ ਤਹਿਤ ਰਾਜ ਸਰਕਾਰ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਕਣਕ ਦੇ ਨਾਲ ਵਿਸ਼ੇਸ਼ ਫੂਡ ਕਿੱਟ ਮੁਹੱਈਆਂ ਕਰਵਾਏਗੀ, ਜਿਸਦੇ ਵਿਚ ਦਾਲ, ਖੰਡ, ਹਲਦੀ ਤੇ ਸਰੋ ਦਾ ਤੇਲ ਹੋਵੇਗਾ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਲਏ ਜਾ ਸਕਦੇ ਹਨ ਵੱਡੇ ਫੈਸਲੇ

ਮੁੱਖ ਮੰਤਰੀ ਨੇ ਦਸਿਆ ਕਿ ਸਰਕਾਰ ਨੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਨੀਲੇ ਕਾਰਡ ਹੋਲਡਰਾਂ ਨੂੰ ਹੁਣ ਤੱਕ ਸਿਰਫ਼ ਕਣਕ ਹੀ ਦਿੱਤੀ ਜਾਂਦੀ ਸੀ ਪ੍ਰੰਤੂ ਹੁਣ ਹੋਰ ਰਸੋਈ ਦਾ ਸਮਾਨ ਵੀ ਦਿੱਤਾ ਜਾਵੇਗਾ। ਜਿਸਦੇ ਵਿਚ ਹਰ ਮਹੀਨੇ ਲਈ 2 ਕਿੱਲੋ ਮਾਂਹ-ਛੋਲਿਆਂ ਦੀ ਦਾਲ, 2 ਕਿੱਲੋ ਖੰਡ, 1 ਕਿੱਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਲ ਹੋਵੇਗਾ। ਇਹ ਕਿੱਟ ਹਰ ਪ੍ਰਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਖੁਰਾਕ ਤੇ ਸਪਲਾਈ ਵਿਭਾਗ ਉੱਪਲਬਧ ਕਰਵਾਏਗਾ।

ਇਹ ਵੀ ਪੜ੍ਹੋ 2027 ‘ਚ ਮੁੜ Bhagwant Mann ਹੋਣਗੇ AAP ਵੱਲੋਂ CM ਦਾ ਚਿਹਰਾ, ਰਿਲੀਜ਼ ਵੀਡੀਓ ਨੇ ਛੇੜੀ ਚਰਚਾ !

ਜਦਕਿ ਇਹ ਰਸੋਈ ਕਿੱਟ ਮਾਰਕਫ਼ੈਡ ਵੱਲੋਂ ਤਿਆਰ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦਸਿਆ ਕਿ ਇਹ ਸਹੂਲਤ ਸਿਰਫ਼ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ, ਜਿਨ੍ਹਾਂ ਦੇ ਕੋਲ ਨੀਲਾ ਰਾਸ਼ਨ ਕਾਰਡ ਹੈ ਅਤੇ ਪੰਜਾਬ ਦੇ ਵਿਚ ਮੌਜੂਦਾ ਸਮੇਂ ਕਰੀਬ 40 ਲੱਖ ਪ੍ਰਵਾਰ ਇਸ ਸਕੀਮ ਤਹਿਤ ਆਉਂਦੇ ਹਨ। ਮੁੱਖ ਮੰਤਰੀ ਸ: ਮਾਨ ਨੇ ਇਹ ਵੀ ਐਲਾਨ ਕੀਤਾ ਕਿ ਰਸੋਈ ਕਿੱਟ ਦੀ ਗੁਣਵੰਤਾ ਨਾਲ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ, ਬਲਕਿ ਇਸ ਦੀ ਜਾਂਚ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga police ਵੱਲੋਂ ਘਰ ‘ਚ ਚੋਰੀ ਕਰਨ ਵਾਲਾ ਕਾਬੂ, 79000 ਬਰਾਮਦ

0

Moga News: ਅਜੈ ਗਾਂਧੀ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮੋਗਾ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਦਲਬੀਰ ਸਿੰਘ ਉਪ ਕਪਤਾਨ ਪੁਲਿਸ,ਬਾਘਾਪੁਰਾਣਾ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬਾਘਾਪੁਰਾਣਾ ਪੁਲਿਸ ਵੱਲੋਂ ਚੋਰੀ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਚੋਰੀਸ਼ੁਦਾ ਰਕਮ ਬਰਾਮਦ ਕੀਤੀ ਗਈ ਹੈ।ਇਸ ਸਬੰਧੀ ਸੁਖਪ੍ਰੀਤ ਸਿੰਘ ਵਾਸੀ ਨਾਥੇਵਾਲਾ ਨੇ ਆਪਣੇ ਬਿਆਨ ਦਰਜ ਕਰਵਾਏ ਕਿ ਮਿਤੀ 18-02-2026 ਨੂੰ ਸਵੇਰੇ ਕਰੀਬ 10:30 ਵਜੇ ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ।

ਇਹ ਵੀ ਪੜ੍ਹੋ  2027 ‘ਚ ਮੁੜ Bhagwant Mann ਹੋਣਗੇ AAP ਵੱਲੋਂ CM ਦਾ ਚਿਹਰਾ, ਰਿਲੀਜ਼ ਵੀਡੀਓ ਨੇ ਛੇੜੀ ਚਰਚਾ !

ਦੁਪਹਿਰ ਕਰੀਬ 2:00 ਵਜੇ ਘਰ ਵਾਪਸ ਆਉਣ ‘ਤੇ ਉਸਨੇ ਦੇਖਿਆ ਕਿ ਘਰ ਦਾ ਮੇਨ ਗੇਟ ਖੋਲ੍ਹ ਕੇ ਅੰਦਰ ਜਾਣ ‘ਤੇ ਕੱਪੜੇ ਧੋਣ ਵਾਲੀ ਮਸ਼ੀਨ ਟੁੱਟੀ ਹੋਈ ਸੀ ਅਤੇ ਲੱਗਦਾ ਸੀ ਕਿ ਕੋਈ ਵਿਅਕਤੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਹੈ। ਕਮਰੇ ਵਿੱਚ ਪਏ ਸੰਦੂਕ ਦਾ ਜਿੰਦਾ ਟੁੱਟਿਆ ਹੋਇਆ ਸੀ ਅਤੇ ਸਮਾਨ ਵਿਖਰਿਆ ਪਿਆ ਸੀ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਸੰਦੂਕ ਵਿੱਚ ਪਏ ਕੁੱਲ 1,20,000/- ਰੁਪਏ ਚੋਰੀ ਹੋ ਗਏ ਹਨ।ਇਸ ਸਬੰਧ ਵਿੱਚ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਨੰਬਰ 50 ਮਿਤੀ 21-02-2026 ਅਧੀਨ ਧਾਰਾ 331(3), 305 BNS ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ  Gurdaspur ‘ਚ ਪੁਲਿਸ ਮੁਲਾਜਮਾਂ ਦੀ ਮੌ+ਤ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਅੱਤ/ਵਾਦੀ ਜਥੇਬੰਦੀ ਨੇ ਚੁੱਕੀ ਜਿੰਮੇਵਾਰੀ!

ਦੌਰਾਨ ਤਫ਼ਤੀਸ਼ ਹਰਜੀਤ ਸਿੰਘ ਵੱਲੋਂ ਤਕਨੀਕੀ ਸਹਾਇਤਾ ਦੇ ਆਧਾਰ ‘ਤੇ ਦੋਸ਼ੀ ਗੁਰਪਿੰਦਰ ਸਿੰਘ ਉਰਫ਼ ਗੋਰੀ ਪੁੱਤਰ ਦਲਜੀਤ ਸਿੰਘ ਵਾਸੀ ਨਾਥੇਵਾਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ।ਦੋਸ਼ੀ ਪਾਸੋਂ 79,000/- ਰੁਪਏ ਨਕਦ ਅਤੇ ਇਕ ਜਿੰਦਾ ਬਰਾਮਦ ਕੀਤਾ ਗਿਆ ਹੈ। ਬਾਕੀ ਰਹਿੰਦੀ ਰਕਮ ਦੀ ਬਰਾਮਦਗੀ ਲਈ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ।ਮੋਗਾ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਘਰਾਂ ਦੀ ਸੁਰੱਖਿਆ ਲਈ ਉਚਿਤ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸੰਦੇਹਜਨਕ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Cabinet ਦੀ ਅਹਿਮ ਮੀਟਿੰਗ ਅੱਜ; ਲਏ ਜਾ ਸਕਦੇ ਹਨ ਵੱਡੇ ਫੈਸਲੇ

0

Chandigarh News: Punjab Cabinet (ਪੰਜਾਬ ਮੰਤਰੀ ਮੰਡਲ) ਦੀ ਇੱਕ ਅਹਿਮ ਮੀਟਿੰਗ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਸਵੇਰੇ 11 ਵਜੇਂ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣ ਵਾਲੀ ਇਸ ਮੀਟਿੰਗ ਵਿਚ ਵੱਡੇ ਫੈਸਲੇ ਲਏ ਜਾ ਸਕਦੇ ਹਨ, ਜਿਸਦੇ ਵਿਚ ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਸੱਦਣ ਤੋਂ ਇਲਾਵਾ ਹੋਰਨਾਂ ਮਹੱਤਵਪੂਰਨ ਮੁੱਦਿਆਂ ਨੂੰ ਵਿਚਾਰੇ ਜਾਣ ਦੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2027 ‘ਚ ਮੁੜ Bhagwant Mann ਹੋਣਗੇ AAP ਵੱਲੋਂ CM ਦਾ ਚਿਹਰਾ, ਰਿਲੀਜ਼ ਵੀਡੀਓ ਨੇ ਛੇੜੀ ਚਰਚਾ !

0

Punjab News: CM Face 2027; ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਅਗਲੇ ਸਾਲ ਦੇ ਸ਼ੁਰੂ ‘ਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਪੱਤੇ ਖੋਲਣੇ ਸ਼ੁਰੂ ਕਰ ਦਿੱਤੇ ਹਨ। ਬੇਸ਼ੱਕ ਅਧਿਕਾਰਤ ਤੌਰ ‘ਤੇ ਇਸ ਗੱਲ ਦਾ ਐਲਾਨ ਹੋਣਾ ਬਾਕੀ ਹੈ ਪ੍ਰੰਤੂ ਪਾਰਟੀ ਵੱਲੋਂ ਆਪਣੇ ਸ਼ੋਸ਼ਲ ਮੀਡੀਆ ‘ਤੇ ਅੱਪਲੋਡ ਕੀਤੀ ਇੱਕ ਪੋਸਟ ਰਾਹੀਂ ਸਪੱਸ਼ਟ ਇਸ਼ਾਰਾ ਕਰ ਦਿੱਤਾ ਹੈ ਕਿ ਉਕਤ ਚੋਣਾਂ ਦੇ ਲਈ AAP ਵੱਲੋਂ CM ਦਾ ਚਿਹਰਾ ਮੁੜ Bhagwant Mann ਹੀ ਹੋਣਗੇ।

ਇਹ ਵੀ ਪੜ੍ਹੋ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਦਰਜ : ਡਾ. ਬਲਬੀਰ ਸਿੰਘ

ਇਸ ਸਬੰਧ ਵਿਚ AI ਆਧਾਰਿਤ ਜਾਰੀ ਕੀਤੀ ਇੱਕ 6 ਸਕਿੰਟ ਦੀ ਵੀਡੀਓ ਵਿਚ ਸਪੱਸ਼ਟ ਲਿਖਿਆ ਗਿਆ ਹੈ ਕਿ ‘‘ਮਿਸ਼ਨ 2027,CM ਮੁੜ ਆ ਰਿਹਾ ਏ”। ਦਸਣਾ ਬਣਦਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਆਪ ਵੱਲੋਂ ਭਗਵੰਤ ਸਿੰਘ ਮਾਨ ਨੂੰ ਚਿਹਰਾ ਬਣਾ ਕੇ ਲੜੀਆਂ ਸਨ ਤੇ ਲੋਕਾਂ ਵੱਲੋਂ ਵੱਡਾ ਫ਼ਤਵਾ ਦਿੰਦਿਆਂ 117 ਵਿਚੋਂ 92 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਪਾਈਆਂ ਸਨ।

ਇਹ ਵੀ ਪੜ੍ਹੋ ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਮੌਜੂਦਾ ਸਮੇਂ ਵਿਰੋਧੀਆਂ ਵੱਲੋਂ ਲਗਾਤਾਰ ਮੁੱਖ ਮੰਤਰੀ ਦੇ ਅਹੁੱਦੇ ਨੂੰ ਲੈ ਕੇ ਭਰਮ ਫ਼ਲਾਏ ਜਾ ਰਹੇ ਹਨ ਤੇ ਸੰਭਾਵਿਤ ਤੌਰ ‘ਤੇ ਪਾਰਟੀ ਨੇ ਇਹ ਵੀਡੀਓ ਜਾਰੀ ਕਰਕੇ ਨਾਂ ਸਿਰਫ਼ ਇੰਨ੍ਹਾਂ ਭਰਮਾਂ-ਭੁਲੇਖਿਆਂ ਨੂੰ ਦੂਰ ਕਰਨ ਦਾ ਯਤਨ ਕੀਤਾ ਹੈ, ਬਲਕਿ ਪੰਜਾਬ ਦੀ ਜਨਤਾ ਨੂੰ ਵੀ ਅਸਿੱਧੇ ਢੰਗ ਨਾਲ ਇਸ਼ਾਰਾ ਕੀਤਾ ਹੈ। ਫ਼ਿਲਹਾਲ ਵਿਧਾਨ ਸਭਾ ਚੋਣਾਂ ਵਿਚ ਕੁੱਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ ਤੇ ਲਗਭਗ ਸਾਰੀਆਂ ਹੀ ਪਾਰਟੀਆਂ ਪੂਰੇ ਜੋਰਾਂ-ਸ਼ੋਰਾਂ ਦੇ ਨਾਲ ਮੈਦਾਨ ਵਿਚ ਨਿੱਤਰੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ;2027 ‘ਚ ਬਣੇਗੀ ਭਾਜਪਾ ਦੀ ਸਰਕਾਰ: ਮੁੱਖ ਮੰਤਰੀ ਨਾਇਬ ਸੈਣੀ

0

Ludhiana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਹ 4 ਸਾਲ ਬੀਤ ਜਾਣ ਦੇ ਬਾਅਦ ਵੀ ਪੂਰੇ ਨਹੀਂ ਹੋਏ ਹਨ। ਕਾਂਗਰਸ ਤੇ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੈ ਅਤੇ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਵੀ ਚਾਰ ਕਦਮ ਅੱਗੇ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲੁਧਿਆਣਾ ਸਥਿਤ ਛੱਠ ਪੂਜਾ ਮੈਦਾਨ ਵਿੱਚ ਆਯੋਜਿਤ ਪੂਰਵਾਂਚਲ ਸਨਮਾਨ ਰੈਲੀ ਨੂੰ ਸੰਬੋਧਿਤ ਕਰ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਇੱਥੇ ਪਹੁੰਚਣ ‘ਤੇ ਪਦਅਧਿਕਾਰੀਆਂ ਨੇ ਸ਼ਾਨਦਾਰ ਸਵਾਗਤ ਕੀਤਾ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ‘ਤੇ ਪੂਰਵਾਂਚਲ ਸਨਮਾਨ ਰੈਲੀ ਦੇ ਆਯੋਜਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਲੁਧਿਆਣਾ ਇੱਕ ਪ੍ਰਸਿੱਦ ਉਦਯੋਗਿਕ ਨਗਰੀ ਹੈ ਅਤੇ ਇਸ ਮਿਹਨਤਕਸ਼ ਧਰਤੀ ਨੂੰ ਮੈਂ ਸੀਸ ਨਵਾ ਕੇ ਨਮਨ ਕਰਦਾ ਹਾਂ। ਪੰਜਾਬ ਗੁਰੂਆਂ ਦੀ, ਪੀਰਾਂ ਦੀ ਅਤੇ ਵੀਰਾਂ ਦੀ ਭੂਮੀ ਹੈ। ਲੁਧਿਆਣਾ ਦੀ ਇਸ ਇਤਿਹਾਸਕ ਧਰਤੀ ‘ਤੇ, ਜਿਸ ਨੂੰ ਪੰਜਾਬ ਦੀ ਉਦਯੋਗਿਕ ਰਾਜਧਾਨੀ ਅਤੇ ਭਾਰਤ ਦਾ ਮੈਨਚੇਸਟਰ ਵੀ ਕਿਹਾ ਜਾਂਦਾ ਹੈ, ਮੈਨੂੰ ਸੱਦਾ ਦੇਣ ਲਈ ਤੁਹਾਡੇ ਸਾਰਿਆਂ ਦੀ ਵੰਦਨ ਕਰਦਾ ਹਾਂ। ਇਹ ਰੈਲੀ ਸਿਰਫ ਇੱਕ ਪ੍ਰੋਗਰਾਮ ਨਹੀਂ ਸਗੋ ਬਦਲਾਅ ਦਾ ਸੰਦੇਸ਼ ਹੈ। ਪੰਜਾਬ ਭਾਰਤ ਦੀ ਆਤਮਾ ਹੈ। ਇਹ ਬੋਡਰਾਂ ਦਾ ਪ੍ਰਹਿਰੀ ਹੈ, ਖੇਤਾਂ ਦੀ ਖੁਸ਼ਬੂ ਹੈ, ਢੋਲ ਦੀ ਥਾਪ ਹੈ, ਗੁਰੂਆਂ ਦੀ ਬਾਣੀ ਹੈ, ਅਤੇ ਬਹਾਦਰੀ ਦੀ ਪਹਿਚਾਣ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ੇ ਅਤੇ ਅਪਰਾਧ ਉੱਪਰ ਪਾਈ ਜਾਵੇਗੀ ਠੱਲ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਦੋਨੋਂ ਪਾਰਟੀਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਆਮ ਆਦਮੀ ਪਾਰਟੀ ਤਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਤੋਂ ਵੀ ਚਾਰ ਕਦਮ ਅੱਗੇ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਨਾਉਣੀ ਹੈ। ਲੋਕ ਕਾਂਗਰਸ ਅਤੇ ਆਪ ਨੂੰ ਬਾਹਰ ਕਰਨ ਦਾ ਕੰਮ ਕਰਣਗੇ।ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚਾਰ ਸਾਲ ਵਿੱਚ ਕੁੱਝ ਨਹੀਂ ਕੀਤਾ। ਲੋਕਾਂ ਨਾਲ ਝੂਠ ਬੋਲਿਆ, ਝੂਠੇ ਸਬਜਬਾਗ ਦਿਖਾਏ। ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਦਿੱਲੀ ਦੀ ਜਨਤਾ ਨੇ ਬਾਹਰ ਦਾ ਰਸਤਾ ਦਿਖਾਉਣ ਦਾ ਕੰਮ ਕੀਤਾ ਹੈ। ਇੰਨ੍ਹਾ ਹੀ ਨਹੀਂ ਕੇਜਰੀਵਾਲ ਤੇ ਉਸ ਦੇ ਨੇਤਾ ਆਪਣੇ ਆਪ ਨੂੰ ਕੱਟਰ ਇਮਾਨਦਾਰ ਕਹਿੰਦੇ ਸਨ। ਉਨ੍ਹਾਂ ਦਾ ਅਸਲੀ ਚਿਹਰਾ ਸਾਰੇ ਦੇਸ਼ ਦੇ ਸਾਹਮਣੇ ਆਇਆ ਹੈ। ਕੇਜਰੀਵਾਲ ਦੇ ਨਾਲ-ਨਾਲ ਉਸ ਦੇ ਨੇਤਾ ਜੇਲ੍ਹ ਵਿੱਚ ਰਹੇ ਹਨ, ਇਸ ਗੱਲ ਦਾ ਪ੍ਰਮਾਣ ਹੈ। ਕਾਂਗਰਸ ਨੇ ਭ੍ਰਿਸ਼ਟਾਚਾਰ ਨੂੰ ਜਨਮ ਦਿੱਤਾ, ਜਦੋਂ ਕਿ ਆਮ ਆਦਮੀ ਪਾਰਟੀ ਨੇ ਇਸ ‘ਤੇ ਰੋਕ ਲਗਾਉਣ ਦੀ ਥਾਂ, ਉਸ ਨੂੰ ਵਧਾਇਆ ਹੈ, ਚਾਰ ਕਦਮ ਇੰਨ੍ਹਾਂ ਤੋਂ ਵੀ ਅੱਗੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਆਪਸ ਵਿੱਚ ਰਿਸ਼ਤਾ ਹੈ, ਇੰਨ੍ਹਾਂ ਦੀ ਇੱਕ ਹੀ ਛੱਤ ਹੈ, ਸੰਸਕਾਰ ਤੇ ਸਭਿਆਚਾਰ ਵੀ ਇੱਕ ਹੀ ਹਨ।

ਇਹ ਵੀ ਪੜ੍ਹੋ ਪਸ਼ੂਆਂ ਦੇ ਪੋਲੀਕਲੀਨਿਕ ਅਤੇ ਹਸਪਤਾਲਾਂ ਲਈ ਆਧੁਨਿਕ ਮਸ਼ੀਨਾਂ ਖਰੀਦੀਆਂ ਜਾਣਗੀਆਂ: ਸ਼ਿਆਮ ਸਿੰਘ ਰਾਣਾ

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਜਨਤਾ ਦੇ ਨਾਲ ਜੋ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਤੇਜੀ ਨਾਲ ਪੂਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਭੈਣਾ ਦੀ ਰਸੋਈ ਵਿੱਚ 500 ਰੁਪਏ ਵਿੱਚ ਗੈਸ ਸਿਲੇਂਡਰ ਦੇਣ ਦਾ ਕੰਮ ਕੀਤਾ ਗਿਆ ਹੈ। ਕਿਡਨੀ ਦੇ ਜੋ ਰੋਗੀ ਹਨ ਉਨ੍ਹਾਂ ਦੀ ਹਰਿਆਣਾ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਮੁਫਤ ਡਾਇਲਸਿਸ ਵੀ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਸੌ-ਫੀਸਦੀ ਫਸਲਾਂ ਨੂੰ ਐਮਐਸਪੀ ‘ਤੇ ਖਰੀਦਿਆ ਜਾ ਰਿਹਾ ਹੈ। ਨੌਜੁਆਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀ ਦਿੱਤੀ ਜਾ ਰਹੀ ਹੈ। ਲਗਭਗ 2 ਲੱਖ ਨੌਜੁਆਨਾਂ ਨੂੰ ਨੌਕਰੀ ਦੇਣ ਦਾ ਕੰਮ ਕੀਤਾ ਗਿਆ ਹੈ। ਆਯੂਸ਼ਮਾਨ/ਚਿਰਾਯੂ ਯੋਜਨਾ ਰਾਹੀਂ 27 ਲੱਖ ਪਰਿਵਾਰਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ ਇਸ ‘ਤੇ ਸਾਢੇ ਚਾਰ ਹਜਾਰ ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ। ਇਸ ਦੇ ਨਾਲ-ਨਾਲ 70 ਸਾਲ ਤੋਂ ਵੱਧ ਉਮਰ ਵਰਗ ਦੇ ਬਜੁਰਗਾਂ ਦੇ ਇਲਾਜ ਦੀ ਚਿੰਤਾ ਵੀ ਕੇਂਦਰ ਤੇ ਸੂਬਾ ਸਰਕਾਰ ਨੇ ਕੀਤੀ ਹੈ। ਲਾਡੋ ਲੱਛਮੀ ਯੋਜਨਾ ਤਹਿਤ 2100 ਰੁਪਹੇ ਦੀ ਰਕਮ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਅਤੇ ਭੈਣਾ ਨੂੰ ਆਤਮਨਿਰਭਰ ਬਨਾਉਣ ਲਈ 4 ਫੀਸਦੀ ਵਿਆਜ ਦੀ ਦਰ ‘ਤੇ 5 ਲੱਖ ਰੁਪਏ ਦਾ ਲੋਨ ਵੀ ਦਿੱਤਾ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ੇ ਨੂੰ ਰੋਕਣ ਦੀ ਥਾਂ ਉਸ ਨੂੰ ਵਧਾਇਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੀਐਮਜੀਜੀਏ ਦੇ ਨਾਲ ਸਫਾਈ, ਕੂੜਾ ਪ੍ਰਬੰਧਨ ਅਤੇ ਪ੍ਰਸਾਸ਼ਨਿਕ ਸੁਧਾਰਾਂ ‘ਤੇ ਕੀਤੀ ਸਮੀਖਿਆ ਮੀਟਿੰਗ

ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਵਿੱਚ 2027 ਵਿੱਚ ਕਮਲ ਦਾ ਫੁੱਲ ਖਿਲੇਵਾ, ਇੱਥੋਂ ਨਸ਼ੇ ਦੀ ਗਤੀਵਿਧੀਆਂ ਵਿੱਚ ਜੋ ਵੀ ਸ਼ਾਮਿਲ ਹਨ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਗੈਂਗਸਟਰ ਕਲਚਰਰ ਹਨ ਉਸ ਨੂੰ ਸਖਤ ਨਾਲ ਖਤਮ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਕਾਸ ਦੀ ਸਿਆਸਤ ਵਿੱਚ ਭਰੋਸਾ ਰੱਖਦੇ ਹਨ ਅਤੇ ਜਿਵੇਂ ਹੀ ਭਾਜਪਾ ਦੀ ਪੰਜਾਬ ਵਿੱਚ ਸਰਕਾਰ ਬਣੇਗੀ, ਕੇਂਦਰ ਦੀ ਜਿੰਨ੍ਹੀ ਵੀ ਯੋਜਨਾਵਾਂ ਹਨ, ਇੱਥੇ ਉਨ੍ਹਾਂ ਸਾਰਿਆਂ ਨੂੰ ਲਾਗੂ ਕਰਨ ਦਾ ਕੰਮ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ‘ਤੇ ਓਛੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਰੋਕਿਆ ਗਿਆ, ਉਨ੍ਹਾਂ ਦੇ ਵਾਹਨ ਰੋਕੇ ਗਏ। ਰੈਲੀ ਵਿੱਚ ਲੋਕਾਂ ਨੂੰ ਆਉਣ ਤੋਂ ਰੋਕਨਾ ਤੇ ਬੱਸਾਂ ਨੂੰ ਰੋਕਣਾ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸ਼ਾਉਂਦਾ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੌਜੂਦ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨੰਬਰ ਵਨ ਸੂਬਾ ਬਨਾਉਣ ਲਈ ਸਾਲ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣ ਦਾ ਕੰਮ ਕਰਨ।ਪ੍ਰੋਗਰਾਮ ਦੌਰਾਨ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਿਨੀ ਸ਼ਰਮਾ ਤੇ ਰੈਲੀ ਦੇ ਆਯੋਜਕ ਰਾਜੇਸ਼ ਮਿਸ਼ਰਾ ਨੇ ਵੀ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਅਗਾਮੀ ਵਿਧਾਨਸਭਾ ਚੋਣ ਵਿੱਚ ਭਾਜਪਾ ਦੀ ਸਰਕਾਰ ਬਨਾਉਣ ਲਈ ਅਪੀਲ ਕੀਤੀ। ਇਸ ਮੌਕੇ ‘ਤੇ ਜਿਲ੍ਹਾ ਪ੍ਰਧਾਨ ਲੁਧਿਆਣਾ ਰਜਨੀਸ਼ ਧਿਮਾਨ ਦੇ ਨਾਲ-ਨਾਲ ਹੋਰ ਅਧਿਕਾਰੀ ਤੇ ਸਮਾਜ ਦੇ ਹੋਰ ਮਾਣਯੋਗ ਲੋਕ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gurdaspur ‘ਚ ਪੁਲਿਸ ਮੁਲਾਜਮਾਂ ਦੀ ਮੌ+ਤ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਅੱਤ/ਵਾਦੀ ਜਥੇਬੰਦੀ ਨੇ ਚੁੱਕੀ ਜਿੰਮੇਵਾਰੀ!

0

Gurdaspur News: Gurdaspur police firing news; ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਦੋਰਾਂਗਲਾ ਅਧੀਨ ਆਉਂਦੀ ਆਦੀਆ ਚੈਕ ਪੋਸਟ ਉਪਰ ਡਿਊਟੀ ‘ਤੇ ਤੈਨਾਤ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ (Punjab Police) ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ। ਪਹਿਲਾਂ ਇਹ ਚਰਚਾ ਚੱਲੀ ਸੀ ਕਿ ਇੰਨ੍ਹਾਂ ਪੁਲਿਸ ਮੁਲਾਜਮਾਂ ਦੀ ਆਪਸੀ ਲੜਾਈ ਵਿਚ ਗੋਲੀਆਂ ਚੱਲਣ ਕਾਰਨ ਮੌਤ ਹੋਈ ਹੈ ਪ੍ਰੰਤੂ ਜਦ ਪੁਲਿਸ ਦੇ ਵੱਡੇ ਅਧਿਕਾਰੀਆਂ ਨੇ ਮੌਕੇ ‘ਤੇ ਪੁੱਜ ਕੇ ਜਾਂਚ ਕੀਤੀ ਤਾਂ ਅਜਿਹੀ ਗੱਲ ਸਾਹਮਣੇ ਨਹੀਂ ਆਈ, ਕਿਉਂਕਿ ਦੋਨਾਂ ਦੀਆਂ ਰਾਈਫ਼ਲਾਂ ਵਿਚੋਂ ਗੋਲੀਆਂ ਨਹੀਂ ਚੱਲੀਆਂ ਸਨ ਤੇ ਦੂਜਾ ਇਸ ਘਟਨਾ ਵਿਚ ਸ਼ਹੀਦ ਹੋਇਆ ਥਾਣੇਦਾਰ ਗੁਰਨਾਮ ਸਿੰਘ ਕੁਰਸੀ ‘ਤੇ ਜੇਬਾਂ ਵਿਚ ਹੱਥ ਪਾਈ ਬੈਠਾ ਹੋਇਆ ਸੀ ਤੇ ਦੂਜਾ ਹੋਮਗਾਰਡ ਦਾ ਜਵਾਨ ਅਸ਼ੋਕ ਕੁਮਾਰ ਬੈਂਚ ਉੱਪਰ ਪਿਆ ਸੀ ਤੇ ਉਸਦੀ ਰਾਈਫ਼ਲ ਚੈਕ ਪੋਸਟ ਦੇ ਕਮਰੇ ਵਿਚ ਇੱਕ ਖੂੰਜੇ ਵਿਚ ਪਈ ਹੋਈ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਪੁਲਿਸ ਦੇ ਨਾਕੇ ‘ਤੇ ਤੈਨਾਤ ਦੋ ਜਵਾਨਾਂ ਦੀ ਸ਼ੱਕੀ ਹਾਲਾਤਾਂ ‘ਚ ਗੋ+ਲੀ+ਆਂ ਲੱਗਣ ਕਾਰਨ ਹੋਈ ਮੌ+ਤ

ਦੋਨਾਂ ਦੇ ਹੀ ਸਿਰ ‘ਤੇ ਗੋਲੀਆਂ ਲੱਗੀਆਂ ਹੋਈਆਂ ਸਨ। ਜਿਸ ਕਾਰਨ ਮਾਮਲਾ ਕਾਫ਼ੀ ਗੰਭੀਰ ਲੱਗ ਰਿਹਾ ਹੈ, ਕਿਉਂਕਿ ਇਹ ਚੈੱਕ ਪੋਸਟ ਭਾਰਤ-ਪਾਕਿਸਤਾਨ ਸਰਹੱਦ ਦੇ ਬਿਲਕੁਲ ਨਜ਼ਦੀਕ ਹੈ ਤੇ ਇਸਨੂੰ ਸੈਕਿੰਡ ਡਿਫ਼ੈਂਸ ਲਾਈਨ ਦੀ ਪੋਸਟ ਕਿਹਾ ਜਾਂਦਾ ਹੈ। ਉਧਰ, ਇਸ ਮਾਮਲੇ ਵਿਚ ਇੱਕ ਕਥਿਤ ਅੱਤਵਾਦੀ ਜਥੇਬੰਦੀ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਨੇ ਜ਼ਿੰਮੇਵਾਰੀ ਚੁੱਕੀ ਹੈ। ਇਸ ਸਬੰਧ ਵਿਚ ਉਕਤ ਜਥੇਬੰਦੀ ਦੀ ਇੱਕ ਪੋਸਟ ਵੀ ਮੀਡੀਆ’ਤੇ ਵਾਈਰਲ ਹੋ ਰਹੀ ਹੈ। (ਨੋਟ: ਅਦਾਰਾ ਪੰਜਾਬੀ ਖ਼ਬਰਸਾਰ ਇਸ ਪੋਸਟ ਦੇ ਸਹੀ ਹੋਣ ਦੀ ਜ਼ਿੰਮੇਵਾਰੀ ਨਹੀਂ ਲੈਂਦਾ ਹੈ)।

ਇਹ ਵੀ ਪੜ੍ਹੋ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਇਸ ਪੋਸਟ ਵਿਚ ਚੇਤਾਵਨੀ ਭਰੇ ਲਹਿਜ਼ੇ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਸਰਕਾਰੀ ਵਰਦੀਧਾਰੀ ਅਧਿਕਾਰੀਆਂ ਖਿਲਾਫ਼ ਅਜਿਹੇ ਹਮਲੇ ਅੱਗੇ ਵੀ ਕੀਤੇ ਜਾਂਦੇ ਰਹਿਣਗੇ, ਜਿਸਦੇ ਚੱਲਦੇ ਲੋਕਾਂ ਨੂੰ ਫੌਜ, ਪੁਲਿਸ ਤੇ ਬੀਐਸਐਫ ਬਲਾਂ ਤੋਂ ਅਸਤੀਫਾ ਦੇਣ ਲਈ ਕਿਹਾ ਗਿਆ ਹੈ, ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਦੇ ਘਰਾਂ ਨੂੰ ਵੀ ਨਿਸ਼ਾਨ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਉਧਰ, ਇਸ ਮਾਮਲੇ ਵਿਚ ਪੁਲਿਸ ਅਧਿਕਾਰੀ ਬਿਲਕੁੱਲ ਚੁੱਪ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੁੱਝ ਦਸਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਦਰਜ : ਡਾ. ਬਲਬੀਰ ਸਿੰਘ

0

Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਦਰਜ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ 78ਵੇਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਕਾਨਫਰੰਸ ਪਿਮਾਕਾਨ 2025 ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕਾਨਫਰੰਸ ਨੂੰ ਸਬੋਧਨ ਕਰਦਿਆਂ ਕੀਤਾ।ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਵਿਚਾਰ ਸਾਂਝੇ ਕੀਤੇ।

ਇਹ ਵੀ ਪੜ੍ਹੋ  ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਸੁਧਾਰ ਪ੍ਰਕਿਰਿਆ, ਆਧੁਨਿਕ ਉਪਕਰਣਾਂ ਦੀ ਉਪਲਬਧਤਾ ਅਤੇ ਡਾਕਟਰੀ ਸਟਾਫ ਦੀ ਭਰਤੀ ਰਾਹੀਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਇਲਾਜ ਦੀ ਸਹੂਲਤ ਮਿਲ ਸਕੇ।ਉਹਨਾਂ ਡਾਕਟਰ ਭਾਈਚਾਰੇ ਦੀ ਸੇਵਾ ਭਾਵਨਾ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਡਾਕਟਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ।

ਇਹ ਵੀ ਪੜ੍ਹੋ  Faridkot Police ਵੱਲੋਂ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਦਾ ਪਰਦਾਫ਼ਾਸ;ਇਕ ਫੌਜੀ ਜਵਾਨ ਤੇ ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਕਾਬੂ

ਇਸ ਦੌਰਾਨ ਸਿਹਤ ਮੰਤਰੀ ਨੇ ਸਿਹਤ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਪਦਮਜੀਤ ਮਹਿਤਾ, ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ, ਡਾ. ਵਿਕਾਸ ਛਾਬੜਾ, ਡਾ. ਤਪਿੰਦਰਜੋਤ, ਸਿਵਲ ਸਰਜਨ ਬਠਿੰਡਾ, ਡਾ. ਅਖਿਲੇਸ਼ ਪਾਠਕ, ਡਾ. ਆਰ.ਐਸ. ਸੇਠੀ, ਡਾ. ਜਨਕ ਰਾਜ ਸਿੰਗਲਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

👉ਵਿਦੇਸ਼-ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਿਰੀਆ ਅਤੇ ਜੱਸੀ ਕੁਲਾਮ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ
👉ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ ਪੂਰੇ ਮਾਡਿਊਲ ਦਾ ਹੋਇਆ ਪਰਦਾਫਾਸ਼ ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ ਅੱਠ ਤੱਕ ਪਹੁੰਚੀ
SBS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਵਿਦੇਸ਼ ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਰੀਆ, ਜੱਸੀ ਕੁਲਾਮ ਅਤੇ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਰ.ਡੀ.ਐਕਸ.-ਅਧਾਰਤ ਆਈਈਡੀ ਅਤੇ ਹੈਂਡ ਗ੍ਰਨੇਡ ਵਾਲੀਆਂ ਖੇਪਾਂ ਪ੍ਰਾਪਤ ਕੀਤੀਆਂ ਸਨ।

ਇਹ ਵੀ ਪੜ੍ਹੋ  Faridkot Police ਵੱਲੋਂ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਦਾ ਪਰਦਾਫ਼ਾਸ;ਇਕ ਫੌਜੀ ਜਵਾਨ ਤੇ ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਕਾਬੂ

ਗ਼ੌਰਤਲਬ ਹੈ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵੱਲੋਂ 1 ਜਨਵਰੀ, 2026 ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ ’ਤੇ ਧਮਾਕੇ ਲਈ ਵਰਤਿਆ ਇੱਕ ਆਈਈਡੀ (ਆਰਡੀਐਕਸ) ਵੀ ਇਨ੍ਹਾਂ ਖੇਪਾਂ ਵਿੱਚੋਂ ਹੀ ਸੀ ।ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਦੇ ਛੇ ਮੁਲਜ਼ਮਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜੋ ਅੱਤਵਾਦੀ ਹਾਰਡਵੇਅਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨਾਲ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਗਿਆ ਹੈ।ਇਸ ਸਬੰਧ ਵਿੱਚ ਬੀਐਨਐਸ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੋਹਾਲੀ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵਿਖੇ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ;ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲਦੀ ਹੈ, ਲਾਮਿਸਾਲ ਸੁਧਾਰ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Ahmedabad News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ ‘ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।”ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾਂ ਤੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੁਆਰਾ ਪੇਸ਼ ਕੀਤਾ ਗਿਆ ਕੇਂਦਰੀ ਬਜਟ ਦਿਸ਼ਾਹੀਣ ਅਤੇ ਸਮਾਜ ਦੇ ਅਮੀਰ ਵਰਗਾਂ ਵੱਲ ਝੁਕਾਅ ਵਾਲਾ ਰਿਹਾ ਹੈ। ਉਨ੍ਹਾਂ ਕਿਹਾ, “ਗੁਜਰਾਤ ਵਿੱਚ ਜਿੱਥੇ ਅਸਲ ਵਿੱਚ ਕੋਈ ਵਿਰੋਧੀ ਧਿਰ ਨਹੀਂ ਹੈ, ਆਮ ਆਦਮੀ ਦੀਆਂ ਤਕਲੀਫ਼ਾਂ ਵਧੀਆਂ ਹਨ ਅਤੇ ਲੋਕ ਦੁੱਖ ਝੱਲ ਰਹੇ ਹਨ। ਕਾਂਗਰਸ ਤੇ ਭਾਜਪਾ ਉੱਥੇ ਦੋਸਤਾਨਾ ਮੈਚ ਖੇਡ ਰਹੇ ਹਨ ਅਤੇ ਆਮ ਆਦਮੀ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ।”ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਜਦੋਂ ਪ੍ਰਧਾਨ ਮੰਤਰੀ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਦੇ ਗ੍ਰਹਿ ਰਾਜ ਦੇ ਲੋਕ ਮੁੱਢਲੀਆਂ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਨੇ ਡਿਜੀਟਲ ਜਨਤਾ ਦਾ ਸੰਕਲਪ ਪੇਸ਼ ਕੀਤਾ ਹੈ, ਜਿੱਥੇ ਵੋਟ ਡੇਟਾ ਸ਼ਰਾਰਤ ਰਾਹੀਂ ਬਣਾਇਆ ਜਾਂਦਾ ਹੈ ਅਤੇ ਹਰ ਰਾਜ ਵਿੱਚ ਚੋਣਾਂ ਜਿੱਤਣ ਲਈ ਵਰਤਿਆ ਜਾਂਦਾ ਹੈ। ਅੱਜ ਗੁਜਰਾਤ ਦੇ ਲੋਕ ‘ਆਪ’ ਨੂੰ ਆਪਣੇ ਮੁਕਤੀਦਾਤਾ ਵਜੋਂ ਦੇਖ ਰਹੇ ਹਨ। ‘ਆਪ’ ਦੇ ਰੂਪ ਵਿੱਚ ਹਰ ਗੁਜਰਾਤੀ ਪਰਿਵਾਰ ਦੀਆਂ ਅੱਖਾਂ ਵਿੱਚ ਉਮੀਦ ਹੈ।”ਸੂਬਿਆਂ ਦੇ ਵਿੱਤੀ ਅਧਿਕਾਰਾਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਨੇ ਪੇਂਡੂ ਵਿਕਾਸ ਫੰਡ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਗੈਰ-ਜਮਹੂਰੀ ਢੰਗ ਨਾਲ ਰੋਕਿਆ ਹੈ, ਇਹੀ ਕੁੱਝ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ ਹੁੰਦੀ ਹੈ ਪਰ ਅੱਜ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦਾ ਰੁਝਾਨ ਬਣ ਗਿਆ ਹੈ। ਜਿਵੇਂ ਇੱਕ ਗੁਲਦਸਤੇ ਦੀ ਉਸ ਦੇ ਵੰਨ-ਸੁਵੰਨੇ ਫੁੱਲਾਂ ਲਈ ਪ੍ਰਸੰਸਾ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਲੋਕਤੰਤਰ ਉਦੋਂ ਵਧਦਾ-ਫੁੱਲਦਾ ਹੈ, ਜਦੋਂ ਹਰੇਕ ਆਵਾਜ਼ ਸੁਣੀ ਜਾਂਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਸਰਕਾਰ ਵਿਕਾਸ ਲਈ ਫੰਡ ਵੰਡਦੇ ਸਮੇਂ ਕਿਸੇ ਨਾਲ ਵਿਤਕਰਾ ਨਹੀਂ ਕਰਦੀ। ਉਨ੍ਹਾਂ ਕਿਹਾ, “ਜਿੱਥੇ ਵੀ ‘ਆਪ’ ਨੇ ਸਰਕਾਰ ਬਣਾਈ ਹੈ, ਉੱਥੇ ਕਰਦਾਤਾਵਾਂ ਦੇ ਪੈਸੇ ਦੀ ਵਰਤੋਂ ਆਮ ਆਦਮੀ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਗਈ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ‘ਆਪ’ ਸਰਕਾਰ ਨੇ ਜਨਤਕ ਭਲਾਈ ਲਈ ਇੱਕ-ਇੱਕ ਰੁਪਏ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਈ ਹੈ।”ਅਹਿਮ ਸੁਧਾਰਾਂ ਦੀ ਨਿਸ਼ਾਨਦੇਹੀ ਕਰਦਿਆਂ ਉਨ੍ਹਾਂ ਕਿਹਾ, ‘‘ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸੰਪਤੀਆਂ ਨੂੰ ਮਾਮੂਲੀ ਕੀਮਤਾਂ ’ਤੇ ਕੁਝ ਰਸੂਖ਼ਦਾਰ ਦੋਸਤਾਂ ਨੂੰ ਸੌਂਪਿਆ ਜਾ ਰਿਹਾ ਹੈ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਅਸੀਂ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਸਰਕਾਰੀ ਹਸਪਤਾਲ ਲੋਕਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”

ਇਹ ਵੀ ਪੜ੍ਹੋ  ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਸਿਹਤ ਸੰਭਾਲ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਆਪਣੀ ਕਿਸਮ ਦੀ ਪਹਿਲੀ ਅਜਿਹੀ ਯੋਜਨਾ ਹੈ, ਜਿਸ ਤਹਿਤ ਪੰਜਾਬ ’ਚ ਵਸਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ, ‘‘ਪੰਜਾਬ, ਅਜਿਹੀ ਵਿਆਪਕ ਸਿਹਤ ਸੰਭਾਲ ਮੁਹੱਈਆ ਕਰਵਾਉਣ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਦੇ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ ਅਤੇ ਨਾਲ ਹੀ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਗਈਆਂ ਹਨ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।’’ਸਿੱਖਿਆ ਖੇਤਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ,“ਅਸੀਂ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਕਲਾਸਰੂਮਾਂ, ਆਧਨਿਕ ਉਪਕਰਣਾਂ ਨਾਲ ਲੈਸ ਲੈਬਾਂ, ਖੇਡ ਮੈਦਾਨਾਂ ਨਾਲ ਸ਼ਾਨਦਾਰ ਸਕੂਲਾਂ ਵਿੱਚ ਬਦਲਣ ਲਈ ਵਚਨਬੱਧ ਹਾਂ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕਰ ਸਕਣ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ, ਭਾਰਤ ਸਰਕਾਰ ਵੱਲੋਂ ਕਰਵਾਏ ਗਏ ਕੌਮੀ ਅਚੀਵਮੈਂਟ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲੇ ਸਥਾਨ ਉੱਤੇ ਆ ਗਿਆ ਹੈ।”ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਭ ਤੋਂ ਵੱਡੀ ਸੜਕ ਨਿਰਮਾਣ ਮੁਹਿੰਮ ਚਲਾਈ ਹੈ, ਜਿਸ ਤਹਿਤ 16209 ਕਰੋੜ ਦੀ ਲਾਗਤ ਨਾਲ 44920 ਕਿਲੋਮੀਟਰ ਸੜਕਾਂ ਬਣਾਈਆਂ ਗਈਆਂ। ਉਨ੍ਹਾਂ ਕਿਹਾ, “ਇਹ ਸਾਰੀਆਂ ਸੜਕਾਂ ਪੰਜ ਸਾਲਾਂ ਦੀ ਸਾਂਭ-ਸੰਭਾਲ ਦੀ ਸ਼ਰਤ ਨਾਲ ਬਣਾਈਆਂ ਜਾ ਰਹੀਆਂ ਹਨ, ਜੋ ਉੱਚਤਮ ਗੁਣਵੱਤਾ ਦੇ ਮਿਆਰਾਂ ਅਤੇ ਵਿਸ਼ਵ ਪੱਧਰੀ ਸੜਕ ਸੁਰੱਖਿਆ ਵਿਸ਼ੇਸ਼ਤਾਵਾਂ ਨੂੰ ਯਕੀਨੀ ਬਣਾਉਂਦੀਆਂ ਹਨ।

ਇਹ ਵੀ ਪੜ੍ਹੋ  Faridkot Police ਵੱਲੋਂ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਦਾ ਪਰਦਾਫ਼ਾਸ;ਇਕ ਫੌਜੀ ਜਵਾਨ ਤੇ ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਕਾਬੂ

ਇਹ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਵੇਗਾ ਅਤੇ ਪੰਜਾਬ ਭਰ ਵਿੱਚ ਬਿਹਤਰ ਗਤੀਸ਼ੀਲਤਾ ਪ੍ਰਦਾਨ ਕਰੇਗਾ।”ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵੱਲੋਂ ਹਥਿਆਰਬੰਦ ਸੈਨਾਵਾਂ, ਨੀਮ-ਫੌਜੀ ਦਸਤਿਆਂ ਅਤੇ ਅਗਨੀਵੀਰਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਅਤੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੋ ਕਰੋੜ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ, “ਇਹ ਸਹਾਇਤਾ ਸਾਡੇ ਨਾਇਕਾਂ ਵੱਲੋਂ ਦਿੱਤੀ ਗਈ ਸਰਵਉੱਚ ਕੁਰਬਾਨੀ ਦੇ ਸਤਿਕਾਰ ਦਾ ਪ੍ਰਤੀਕ ਹੈ। ਇਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਨ ਵਾਲੇ ਸੂਰਬੀਰਾਂ ਨੂੰ ਸਾਡੀ ਨਿਮਰ ਸ਼ਰਧਾਂਜਲੀ ਹੈ।”ਇੱਕ ਹੋਰ ਲੋਕ ਪੱਖੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਟੋਲ ਫੀਸਾਂ ਵਿੱਚ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋਈ ਹੈ।ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹਰ ਨੀਤੀਗਤ ਫੈਸਲੇ ਦਾ ਉਦੇਸ਼ ਲੋਕਤੰਤਰ ਨੂੰ ਮਜ਼ਬੂਤ ਕਰਨਾ, ਨਾਗਰਿਕਾਂ ਨੂੰ ਸਸ਼ਕਤ ਬਣਾਉਣਾ ਅਤੇ ਲੋਕ ਭਲਾਈ ਵਾਲਾ ਨਿਜ਼ਾਮ ਯਕੀਨੀ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

0

👉ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ
ਉਕਤ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਖੇਪ ਰਾਤ ਨੂੰ ਖਾਲੀ ਪਈਆਂ ਥਾਵਾਂ ਤੋਂ ਕਰਦੇ ਸਨ ਹਾਸਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ।

ਇਹ ਵੀ ਪੜ੍ਹੋ  Faridkot Police ਵੱਲੋਂ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਦਾ ਪਰਦਾਫ਼ਾਸ;ਇਕ ਫੌਜੀ ਜਵਾਨ ਤੇ ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਕਾਬੂ

ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਗ਼ੈਰਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਕੇ ਇਸਨੂੰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਕਾਰਵਾਈ ਦੇ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੈ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਾਈਪਾਸ ਰੋਡ ‘ਤੇ ਸਾਡਾ ਪਿੰਡ ਨੇੜੇ ਸੁਚੱਜੇ ਤਾਲਮੇਲ ਨਾਲ ਆਪ੍ਰੇਸ਼ਨ ਚਲਾਇਆ ਅਤੇ ਸ਼ੇਰਾ ਸਿੰਘ ਤੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਇੱਕ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਤਰਨਤਾਰਨ ਦੇ ਸਰਪੰਚ ਦੇ ਕਾ+ਤ+ਲਾਂ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੂੰ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਤਿੰਨ ਹੋਰ ਪਿਸਤੌਲ ਬਰਾਮਦ ਹੋਏ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿ ਰਹੇ ਸਨ, ਜਿੱਥੋਂ ਉਨ੍ਹਾਂ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਨਾ ਆਸਾਨ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਰਾਤ ਵੇਲੇ ਖਾਲੀ ਪਈਆਂ ਥਾਵਾਂ ਤੋਂ ਹਾਸਲ ਕਰਦੇ ਸਨ।ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ੇਰਾ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ‘ਤੇ ਲੜਕੀ ਨਾਲ ਬਲਾਤਕਾਰ ਅਤੇ ਉਸਨੂੰ ਕਤਲ ਕਰਕੇ ਅੱਗ ਲਾਉਣ ਸਮੇਤ ਹੋਣ ਘਿਨਾਉਣੇ ਅਪਰਾਧ ਦਰਜ ਹਨ। ਇੱਕ ਹੋਰ ਮਾਮਲੇ ਵਿੱਚ ਉਸ ਤੋਂ ਲਗਭਗ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।ਇਸ ਸਬੰਧੀ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 28 ਮਿਤੀ 14-02-2026 ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1895556