Tuesday, May 5, 2026
Home Blog Page 149

ਕਿਸਾਨ, ਮਜਦੂਰ ਤੇ ਮੁਲਾਜਮ ਜਥੇਬੰਦੀਆਂ ਨੇ ਭਾਜਪਾ ਪ੍ਰਧਾਨ ਸਰੂਪ ਸਿੰਗਲਾ ਦੇ ਘਰ ਅੱਗੇ ਦਿੱਤਾ ਰੋਸ਼ ਧਰਨਾ

Bathinda News: ਸੰਯੁਕਤ ਕਿਸਾਨ ਮੋਰਚਾ ਪੰਜਾਬ, ਮਜ਼ਦੂਰ ਮੋਰਚਾ ਅਤੇ ਮੁਲਾਜ਼ਮ ਮੋਰਚੇ ਦੇ ਸਾਂਝੇ ਸੱਦੇ ‘ਤੇ ਸਾਂਝੀਆਂ ਮੰਗਾਂ ਨੂੰ ਲੈ ਕੇ ਬੀਜੇਪੀ ਆਗੂਆਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨਿਆ ਦੇ ਦਿੱਤੇ ਹੋਏ ਪ੍ਰੋਗਰਾਮ ਅਨੁਸਾਰ ਅੱਜ ਬਠਿੰਡਾ ਵਿਖੇ ਬੀਜੇਪੀ ਦੇ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਘਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਬੀਕੇਯੂ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀਕੇਯੂ ਡਕੌਦਾ ਧਨੇਰ ਦੇ ਜਿਲਾ ਜਨਰਲ ਸਕੱਤਰ ਗੁਰਨਾਮ ਸਿੰਘ ਮਹਿਰਾਜ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਮਲਕੀਤ ਸਿੰਘ ਬਠਿੰਡਾ, ਖੇਤ ਮਜ਼ਦੂਰ ਆਗੂ ਮਿੱਠੂ ਸਿੰਘ ਘੁੱਦਾ,ਪ੍ਰਕਾਸ਼ ਸਿੰਘ ਨੰਦਗੜ੍ਹ, ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਪੁਲਿਸ ਦੇ ਦੋ ਜਵਾਨ ਨਾਕੇ ‘ਤੇ ਲੜ੍ਹੇ; ਚਲਾਈਆਂ ਗੋ+ਲੀ+ਆਂ, ਦੋਨਾਂ ਦੀ ਹੋਈ ਮੌ+ਤ

ਬੁਲਾਰਿਆਂ ਨੇ ਬੋਲਦਿਆਂ ਹੋਇਆਂ ਦੋਸ਼ ਲਾਇਆ ਕਿ ਕੇਂਦਰ ਦੀ ਸਰਕਾਰ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਥੱਲੇ ਅਜਿਹੇ ਕਾਨੂੰਨ ਲਿਆ ਰਹੀ ਜਿਨਾਂ ਨਾਲ ਕਾਰਪੋਰੇਟੀ ਲੁੱਟ ਹੋਰ ਤੇਜ਼ ਹੋਵੇਗੀ ਅਤੇ ਆਮ ਲੋਕਾਂ ਦੇ ਧੰਦੇ ਚੌਪਟ ਹੋ ਜਾਣਗੇ। ਬਿਜਲੀ ਬਿੱਲ ਨਾਲ ਬਿਜਲੀ ਪ੍ਰਾਈਵੇਟ ਹੋ ਜਾਵੇਗੀ ਅਤੇ ਆਮ ਲੋਕਾਂ ਤੇ ਇਸ ਦਾ ਬਹੁਤ ਬੋਝ ਪਵੇਗਾ।ਸੀਡ ਬਿਲ ਨਾਲ ਖੇਤੀ ਮਹਿੰਗੀ ਹੋਵੇਗੀ ਅਤੇ ਕਿਸਾਨਾਂ ਦਾ ਬੀਜ ਰੱਖਣ ਦਾ ਮੁਢਲਾ ਅਧਿਕਾਰ ਵੀ ਖਤਮ ਹੋ ਜਾਵੇਗਾ। ਨਰੇਗਾ ਕਾਨੂੰਨ ਖਤਮ ਹੋਣ ਨਾਲ ਮਜ਼ਦੂਰਾਂ ਨੂੰ ਕੰਮ ਮੰਗਣ ਦਾ ਅਧਿਕਾਰ ਨਹੀਂ ਰਹੇਗਾ ਅਤੇ ਕੇਂਦਰ ਸਰਕਾਰ ਆਪਣੀ ਮਰਜ਼ੀ ਨਾਲ ਕੰਮ ਕਰਵਾਏਗੀ। ਚਾਰ ਲੇਬਰ ਕੋਡ ਲਾਗੂ ਹੋਣ ਤੇ ਮੁਲਾਜਮ ਬੰਧੂਆ ਮਨਜ਼ੂਰ ਬਣ ਜਾਵੇਗਾ ਅਤੇ ਉਸਦੀ ਨੌਕਰੀ ਦੌਰਾਨ ਉਸ ਨੂੰ ਮਿਲਦੇ ਸਾਰੇ ਲਾਭ ਤੇ ਪੈਨਸ਼ਨ ਆਦਿ ਖਤਮ ਹੋ ਜਾਣਗੇ। ਬੁਲਾਰਿਆਂ ਨੇ ਬੋਲਦਿਆਂ ਹੋਇਆਂ ਦੋਸ਼ ਲਾਇਆ ਕਿ ਅਮਰੀਕਾ ਤੇ ਯੂਰਪ ਨਾਲ ਵਪਾਰ ਸਮਝੌਤੇ ਹੋਣ ਤੇ ਖੇਤੀ ਤੇ ਸਹਾਇਕ ਧੰਦੇ ਅਤੇ ਛੋਟੇ ਉਦਯੋਗ ਖਤਮ ਹੋ ਜਾਣਗੇ। ਜਿਸ ਨਾਲ ਵੱਡੇ ਪੱਧਰ ਤੇ ਬੇਰੁਜ਼ਗਾਰੀ ਵਧੇਗੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਤਰਨਤਾਰਨ ਦੇ ਸਰਪੰਚ ਦੇ ਕਾ+ਤ+ਲਾਂ ਦਾ ਪੁਲਿਸ ਨੇ ਕੀਤਾ Encounter

ਉਹਨਾਂ ਮੰਗ ਕੀਤੀ ਕਿ ਇਹ ਸਾਰੀਆਂ ਨੀਤੀਆਂ ਤੇ ਸਮਝੌਤੇ ਰੱਦ ਕੀਤੇ ਜਾਣ ਅਤੇ ਪਬਲਿਕ ਖੇਤਰ ਨੂੰ ਮਜਬੂਤ ਕੀਤਾ ਜਾਵੇ। ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਐਸਐਸਪੀ ਬਠਿੰਡਾ ਜੋਤੀ ਯਾਦਵ ਦੀ ਅਗਵਾਈ ਵਿੱਚ ਪਿੰਡ ਜਿਉਂਦ ਵਿਖੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਬਰਬਰਤਾ ਪੂਰਨ ਤਰੀਕੇ ਨਾਲ ਕੀਤੇ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਨੁਸਾਰ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕ ਮੰਗਣ ਦੇ ਅਧਿਕਾਰ ਨੂੰ ਕੁਚਲਣਾ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।ਉਹਨਾਂ ਮੰਗ ਕੀਤੀ ਕਿ ਐਸਐਸਪੀ ਬਠਿੰਡਾ ਨੂੰ ਬਰਖਾਸਤ ਕੀਤਾ ਜਾਵੇ ਅਤੇ ਕਿਸਾਨਾਂ ਉੱਪਰ ਕੀਤੇ ਸਾਰੇ ਪਰਚੇ ਰੱਦ ਕੀਤੇ ਜਾਣ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਜਸਬੀਰ ਸਿੰਘ ਆਕਲੀਆ,ਅਮਰਜੀਤ ਸਿੰਘ ਹਨੀ, ਕਰਮ ਸਿੰਘ ਭਾਈ ਰੂਪਾ, ਜਗਸੀਰ ਸਿੰਘ ਝੁੰਬਾ, ਮੁਲਾਜ਼ਮ ਆਗੂ ਗੁਰਵਿੰਦਰ ਸਿੰਘ, ਰੇਸ਼ਮ ਸਿੰਘ,ਚੰਦਰ ਸ਼ਰਮਾ,ਮਜ਼ਦੂਰ ਆਗੂ ਤੀਰਥ ਸਿੰਘ ਕੋਠਾ ਅਤੇ ਇਸਤਰੀ ਆਗੂ ਮਾਲਣ ਕੌਰ ਕੋਠਾ ਗੁਰੂ ਨੇ ਵੀ ਸੰਬੋਧਨ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

0

Fazilka News: ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਪੁਲਿਸ ਦੇ ਦੋ ਜਵਾਨ ਨਾਕੇ ‘ਤੇ ਲੜ੍ਹੇ; ਚਲਾਈਆਂ ਗੋ+ਲੀ+ਆਂ, ਦੋਨਾਂ ਦੀ ਹੋਈ ਮੌ+ਤ

ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ।ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਤਰਨਤਾਰਨ ਦੇ ਸਰਪੰਚ ਦੇ ਕਾ+ਤ+ਲਾਂ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ। ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਪੰਜਾਬ ਪੁਲਿਸ ਦੇ ਨਾਕੇ ‘ਤੇ ਤੈਨਾਤ ਦੋ ਜਵਾਨਾਂ ਦੀ ਸ਼ੱਕੀ ਹਾਲਾਤਾਂ ‘ਚ ਗੋ+ਲੀ+ਆਂ ਲੱਗਣ ਕਾਰਨ ਹੋਈ ਮੌ+ਤ

0

Gurdaspur News: ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਸੈਕਿੰਡ ਡਿਫ਼ੈਂਸ ਨਾਕੇ ‘ਤੇ ਤੈਨਾਤ ਪੰਜਾਬ ਪੁਲਿਸ ਦੇ ਦੋ ਜਵਾਨਾਂ ਦੀ ਗੋਲੀਆਂ ਲੱਗਣ ਕਾਰਨ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਥਾਣਾ ਦੋਰਾਂਗਲਾ ਵਿਖੇ ਤੈਨਾਤ ਪਿੰਡ ਆਦੀਆ ਵਿਖੇ ਲੱਗੇ ਹੋਏ ਇੱਕ ਨਾਕਾ ‘ਤੇ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਪੁਲਿਸ ਮੁਲਾਜਮਾਂ ਦੀ ਪਹਿਚਾਣ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਤੇ ਥਾਣੇਦਾਰ ਗੁਰਨਾਮ ਸਿੰਘ ਵਜੋਂ ਹੋਈ ਹੈ, ਜੋਕਿ ਥਾਣਾ ਵਿਚ ਦੋਰਾਂਗਲਾ ਤੈਨਾਤ ਸਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਤਰਨਤਾਰਨ ਦੇ ਸਰਪੰਚ ਦੇ ਕਾ+ਤ+ਲਾਂ ਦਾ ਪੁਲਿਸ ਨੇ ਕੀਤਾ Encounter

ਘਟਨਾ ਦਾ ਪਤਾ ਲੱਗਦਿਆਂ ਹੀ ਐਸਐਸਪੀ ਮੌਕੇ ‘ਤੇ ਪੁੱਜੇ ਹੋਏ ਹਨ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮੁਢਲੀ ਜਾਣਕਾਰੀ ਮੁਤਾਬਕ ਦੋਨੋਂ ਬੀਤੀ ਰਾਤ ਪਿੰਡ ਆਦੀਆ ਚੈੱਕਪੋਸਟ ਵਿਖੇ ਇੱਕ ਨਾਕੇ ‘ਤੇ ਤੈਨਾਤ ਸਨ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਡਿਊਟੀ ਦੌਰਾਨ ਦੋਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਣ ਕਾਰਨ ਇਹ ਘਟਨਾ ਵਾਪਰੀ ਹੈ ਪ੍ਰੰਤੂ ਬਾਅਦ ਵਿਚ ਪੜਤਾਲ ਦੌਰਾਨ ਇਹ ਕਹਾਣੀ ਹੋਰ ਪਾਸੇ ਮੋੜ ਲੈਂਦੀ ਦਿਖਾਈ ਦੇ ਰਹੀ ਹੈ। ਫ਼ਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਤੇ ਇਸ ਘਟਨਾ ਦੀ ਪੂਰੇ ਪੰਜਾਬ ਵਿਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਤਰਨਤਾਰਨ ਦੇ ਸਰਪੰਚ ਦੇ ਕਾ+ਤ+ਲਾਂ ਦਾ ਪੁਲਿਸ ਨੇ ਕੀਤਾ Encounter

0

Tarn Taran News: Sarpanch Murder Case; ਪਿਛਲੇ ਦਿਨੀਂ ਇੱਕ ਮੈਰਿਜ਼ ਪੈਲੇਸ ‘ਚ ਦਾਖ਼ਲ ਹੋ ਕੇ ਚੱਲਦੇ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਨਾਲ ਸਰਪੰਚ ਹਰਬਿੰਦਰ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦਾ ਐਤਵਾਰ ਸਵੇਰੇ ਤਰਨਤਾਰਨ ਪੁਲਿਸ ਨੇ Encounter ਕਰ ਦਿੱਤਾ ਹੈ। ਪੁਲਿਸ ਇਸ ਕਤਲ ਕਾਂਡ ਤੋਂ ਬਾਅਦ ਹੀ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ ਤੇ ਅੱਜ ਸਵੇਰੇ ਪੁਲਿਸ ਇੰਨ੍ਹਾਂ ਦੇ ਪਿੱਛੇ ਲੱਗੀ ਹੋਈ ਸੀ।

ਇਹ ਵੀ ਪੜ੍ਹੋ Punjab ਦੀਆਂ ਔਰਤਾਂ ਨੂੰ 8 ਮਾਰਚ (ਮਹਿਲਾ ਦਿਵਸ ਮੌਕੇ) ਆਪ ਸਰਕਾਰ ਦੇਵੇਗੀ ਵੱਡਾ ਤੋਹਫ਼ਾ!

ਸੂਤਰਾਂ ਮੁਤਾਬਕ ਇਸ ਦੌਰਾਨ ਹੀ ਪਿੰਡ ਨੌਸ਼ਿਹਰਾ ਪੰਨੂਆਂ ਦੇ ਨਜ਼ਦੀਕ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਜਿਸਦੇ ਵਿਚ ਮੁਲਜਮ, ਜਿੰਨ੍ਹਾਂ ਦੀ ਪਹਿਚਾਣ ਹਰਦੀਪ ਸਿੰਘ ਤੇ ਸ਼ਰਨਦੀਪ ਸਿੰਘ ਚੌਹਲਾ ਸਾਹਿਬ ਦੇ ਵਜੋਂ ਹੋਈ ਹੈ, ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਉਹਨਾਂ ਦੀ ਹਾਲਾਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮਾਂ ਦੇ ਕੋਲੋਂ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ Punjab ਦੇ ਤਰਨਤਾਰਨ ਵਿਚ ਦਿਨ-ਦਿਹਾੜੇ ਵਿਆਹੁਤਾ ਨੂੰ ਮਾਰੀਆਂ ਗੋ+ਲੀ+ਆਂ,ਹਾਲਾਤ ਗੰਭੀਰ

ਦਸਣਾ ਬਣਦਾ ਹੈ ਕਿ ਆਪਣੇ ਭਤੀਜ਼ੇ ਦੇ ਵਿਆਹ ‘ਤੇ ਆਏ ਪਿੰਡ ਠੱਠੀਆਂ ਮਹਿਤਾ ਦੇ ਸਰਪੰਚ ਹਰਬਿੰਦਰ ਸਿੰਘ ਦਾ 18 ਫ਼ਰਵਰੀ ਨੂੰ ਮੁਲਜਮਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਦੌਰਾਨ ਸਰਪੰਚ ਦਾ ਚਚੇਰਾ ਭਰਾ ਵੀ ਜਖ਼ਮੀ ਹੋ ਗਿਆ ਸੀ। ਇਸ ਕਤਲ ਕਾਂਡ ਵਿਚ ਮੁਲਜਮਾਂ ਵੱਲੋਂ AK-47 ਵਰਗੀ ਰਾਈਫ਼ਲ ਦੀ ਵਰਤੋਂ ਹੋਣ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਸਨ। ਇਸ ਕਤਲ ਕਾਂਡ ਦੀ 19 ਫ਼ਰਵਰੀ ਨੂੰ ਵਿਦੇਸ਼ ਬੈਠੇ ਗੈਂਗਸਟਰ ਲਖਵੀਰ ਲੰਡਾ ਨੇ ਜਿੰਮੇਵਾਰੀ ਲਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਯੂਸ਼ ਕੈਂਪ ਦੇ ਵਿੱਚ ਕੀਤੀ 600 ਤੋਂ ਵੱਧ ਮਰੀਜ਼ਾਂ ਦੀ ਜਾਂਚ, ਦਿੱਤੀਆਂ ਮੁਫ਼ਤ ਦਵਾਈਆਂ

0

Bathinda News: ਜਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾਕਟਰ ਪਰਮਜੀਤ ਸਿੰਘ ਸੈਣੀ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰਾਜੀਵ ਜਿੰਦੀਆ ਦੀ ਅਗਵਾਈ ਦੇ ਹੇਠ ਸਿਹਤ ਵਿਭਾਗ ਵੱਲੋਂ ਪਿੰਡ ਮਹਿਰਾਜ ਵਿਖੇ ਆਯੂਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਡਾਕਟਰ ਜਗਮੀਤ ਸਿੰਘ ਬੁੱਟਰ, ਡਾਕਟਰ ਪੋਮਲਪ੍ਰੀਤ ਬੁੱਟਰ, ਡਾਕਟਰ ਅਖਿਲੇਸ਼ ਯਾਦਵ ਅਤੇ ਡਾਕਟਰ ਅਨੁਰਾਗ ਗਿਰਦਰ ਆਦਿ ਦੀ ਅਗਵਾਈ ਹੇਠ ਹੋਮਿਓਪੈਥਿਕ ਅਤੇ ਆਯੁਰਵੈਦਿਕ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸ ਦੌਰਾਨ ਹੋਮਿਓਪੈਥੀ ਦੇ 296 ਅਤੇ ਆਯੁਰਵੈਦਿਕ ਦੇ 305 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੀਆਂ ਔਰਤਾਂ ਨੂੰ 8 ਮਾਰਚ (ਮਹਿਲਾ ਦਿਵਸ ਮੌਕੇ) ਆਪ ਸਰਕਾਰ ਦੇਵੇਗੀ ਵੱਡਾ ਤੋਹਫ਼ਾ!

0

Punjab News: 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦੇ ਕੀਤੇ ਵਾਅਦੇ ਨੂੰ ਹੁਣ ਜਲਦੀ ਹੀ ਅਮਲ ਵਿਚ ਲਿਆਂਦਾ ਜਾ ਸਕਦਾ। ਚੋਣ ਵਰ੍ਹੇ ਦੇ ਵਿਚ ਆਪ ਸਰਕਾਰ ਨੇ ਹੁਣ ਇਸ ਵਾਅਦੇ ਨੂੰ ਪੂਰਾ ਕਰਨ ਦਾ ਫੈਸਲਾ ਕਰ ਲਿਆ ਹੈ। ਸੂਚਨਾ ਮੁਤਾਬਕ ਇਸਦੇ ਲਈ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀ ਅੱਧੀ ਆਬਾਦੀ ਨੂੰ ਖੁਸ ਕਰਨ ਦੇ ਲਈ ਇਸਦਾ ਐਲਾਨ ਕੀਤਾ ਜਾ ਸਕਦਾ। ਵੱਡੀ ਗੱਲ ਇਹ ਹੈ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ 8 ਮਾਰਚ ਨੂੰ ਐਤਵਾਰ ਵਾਲੇ ਦਿਨ ਬਜ਼ਟ ਪੇਸ਼ ਕੀਤਾ ਜਾ ਰਿਹਾ। ਹਾਲਾਂਕਿ ਆਮ ਤੌਰ ‘ਤੇ ਐਤਵਾਰ ਨੂੰ ਵਿਧਾਨ ਸਭਾ ਦਾ ਸੈਸ਼ਨ ਨਹੀਂ ਹੁੰਦਾ ਪ੍ਰੰਤੂ ਇਸ ਵਾਰ 8 ਮਾਰਚ ਐਤਵਾਰ ਵਾਲੇ ਦਿਨ, ਉਹ ਵੀ ਮਹਿਲਾ ਦਿਵਸ ਨੂੰ ਚੁਣਿਆ ਜਾ ਚੁੱਕਿਆ ਹੈ ਤਾਂ ਸਪੱਸ਼ਟ ਤੌਰ ‘ਤੇ ਇਸ ਯੋਜਨਾ ਦਾ ਐਲਾਨ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ Punjab ਦੇ ਤਰਨਤਾਰਨ ਵਿਚ ਦਿਨ-ਦਿਹਾੜੇ ਵਿਆਹੁਤਾ ਨੂੰ ਮਾਰੀਆਂ ਗੋ+ਲੀ+ਆਂ,ਹਾਲਾਤ ਗੰਭੀਰ

ਇਸ ਸਬੰਧ ਵਿਚ ਇਸ਼ਾਰਾ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਗੁਜ਼ਰਾਤ ਦੌਰੇ ਦੌਰਾਨ ਕੀਤਾ ਹੈ, ਜਿਸਦੇ ਵਿਚ ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਪੰਜਵਾਂ ਬਜ਼ਟ 8 ਮਾਰਚ ਨੂੰ ਪੇਸ਼ ਕੀਤਾ ਜਾ ਰਿਹਾ। ਬੇਸ਼ੱਕ ਅੱਜ ਉਨ੍ਹਾਂ ਇਸ ਬਜ਼ਟ ਵਿਚ ਮਹਿਲਾ ਨੂੰ ਇਹ ਤੋਹਫ਼ਾ ਦੇਣ ਬਾਰੇ ਖੁਦ ਕੁੱਝ ਨਹੀਂ ਕਿਹਾ ਪ੍ਰੰਤੂ ਇਸਤੋਂ ਪਹਿਲਾਂ ਉਹ ਕਈ ਵਾਰ ਇਸਦਾ ਖੁਲਾਸਾ ਕਰ ਚੁੱਕੇ ਹਨ। ਇਸੇ ਤਰ੍ਹਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਇਸ਼ਾਰਾ ਕਰਦਿਆਂ ਵਿਰੋਧੀਆਂ ‘ਤੇ ਵਿਅੰਗ ਕਸਿਆ ਹੈ ਕਿ ਉਹ ਵੀ ਆਪਣੀਆਂ ਧਰਮ ਪਤਨੀਆਂ ਦੇ ਬੈਂਕ ਖਾਤੇ ਖੁਲਵਾ ਕੇ ਰੱਖਣ, ਕਿਉਂਕਿ ਉਨ੍ਹਾਂ ਨੂੰ ਵੀ ਇਹ ਪੈਸੇ ਭੇਜੇ ਜਾਣਗੇ। ਦਸਣਾ ਬਣਦਾ ਹੈ ਕਿ ਔਰਤਾਂ ਵੱਲੋਂ ਲਗਾਤਾਰ ਆਪਣੇ ਨਾਲ ਸਬੰਧਤ ਇਸ ਵਾਅਦੇ ਨੁੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਕਿਉਂਕਿ ਬਿਜਲੀ ਮੁਆਫ਼ੀ ਸਮੇਤ ਹੋਰ ਕਾਫ਼ੀ ਵਾਅਦਿਆਂ ਨੂੰ ਪਹਿਲਾਂ ਹੀ ਪੂਰਾ ਕੀਤਾ ਜਾ ਚੂਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਤਰਨਤਾਰਨ ਵਿਚ ਦਿਨ-ਦਿਹਾੜੇ ਵਿਆਹੁਤਾ ਨੂੰ ਮਾਰੀਆਂ ਗੋ+ਲੀ+ਆਂ,ਹਾਲਾਤ ਗੰਭੀਰ

0

Tarn Taran News: Punjab ਦੇ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਕਸਬੇ ਵਿਚ ਸ਼ਨੀਵਾਰ ਨੂੰ ਦਿਨ-ਦਿਹਾੜੇ ਰਿਹਾਇਸ਼ੀ ਇਲਾਕੇ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਇੱਕ ਨੌਜਵਾਨ ਵੱਲੋਂ ਵਿਆਹੁਤਾ ਔਰਤ ਨੂੰ ਗੋਲੀਆਂ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਜਖ਼ਮੀ ਹੋਈ ਔਰਤ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਚ ਜਿੰਦਗੀ-ਮੌਤ ਦੀ ਲੜਾਈ ਲੜ ਰਹੀ ਹੈ। ਉਸਦੀ ਪਹਿਚਾਣ ਰੂਬੀ ਮਹਿਰਾ ਵਾਸੀ ਗਾਰਡਨ ਕਲੋਨੀ ਪੱਟੀ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਰੂਬੀ ਦਾ ਕੁਝ ਮਹੀਨੇ ਪਹਿਲਾਂ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ ਨਗਰ ਨਿਗਮ ਦੇ ਮੁਲਾਜਮ ਨੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕੀਤੀ ਆ.ਤਮ+ਹੱ.ਤਿ.ਆ

ਇਸ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ, ਜਿਸਦੇ ਵਿਚ ਦੇਖਿਆ ਜਾ ਸਕਦਾ ਕਿ ਰੂਬੀ ਆਪਣੇ ਪ੍ਰਵਾਰ ਦੇ ਇੱਕ ਨੌਜਵਾਨ ਦੇ ਨਾਲ ਸਕੂਟੀ ‘ਤੇ ਸਵਾਰ ਹੋ ਕੇ ਬਜ਼ਾਰ ਵਿਚ ਜਾ ਰਹੀ ਸੀ। ਇਸ ਦੌਰਾਨ ਇੱਕ ਹੋਰ ਨੌਜਵਾਨ, (ਜਿਸਦਾ ਨਾਮ ਕਰਨ ਦਸਿਆ ਜਾ ਰਿਹਾ)ਅੱਗਿਓ ਸਕੂਟੀ ‘ਤੇ ਆਉਂਦਾ ਹੈ ਤੇ ਦੋਨਾਂ ਨੂੰ ਰੋਕ ਲੈਂਦਾ ਹੈ। ਜਿਸਤੋਂ ਬਾਅਦ ਪਹਿਲਾਂ ਉਹ ਲੜਕੀ ਦੇ ਨਾਲ ਮੌਜੂਦ ਨੌਜਵਾਨ ਦੀ ਕੁੱਟਮਾਰ ਕਰਦਾ ਹੈ, ਉਸਤੋਂ ਬਾਅਦ ਰੂਬੀ ਦੇ ਪਿੱਛੇ ਪਿਸਤੌਲ ਲੈ ਕੇ ਭੱਜਦਾ ਹੈ ਤੇ ਗੋਲੀਆਂ ਮਾਰ ਦਿੱਤਾ। ਜਿਸਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਜਾਂਦਾ। ਪੁਲਿਸ ਵੱਲੋਂ ਘਟਨਾ ਦਾ ਪਤਾ ਲੱਗਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP ਆਗੂਆਂ ਨੇ Amritsar ਦੌਰੇ ‘ਤੇ ਆਏ ਹਰਿਆਣਾ ਦੇ CM Nayab Saini ਨੂੰ ਦਿਖਾਏ ਕਾਲੇ ਝੰਡੇ

0

👉ਪੰਜਾਬ ਦੇ ਹੱਕੀ ਫੰਡ ਰੋਕਣ ਤੋਂ ਬਾਅਦ ਭਾਜਪਾ ਕਿਸ ਮੂੰਹ ਨਾਲ ਪੰਜਾਬ ਆ ਰਹੀ ਹੈ? ਜੀਵਨ ਜੋਤ ਕੌਰ
Amritsar News: AAP (ਆਮ ਆਦਮੀ ਪਾਰਟੀ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ‘ਆਪ’ ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ।ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੀ ਦਾਣਾ ਮੰਡੀ ਵਿਖੇ ਇੱਕ ਰੈਲੀ ਵਿੱਚ ਸ਼ਾਮਲ ਹੋਣ ਅਤੇ ਸੈਣੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਹਾਲਾਂਕਿ, ਰੈਲੀ ਵਾਲੀ ਥਾਂ ਦੇ ਬਾਹਰ ਸਥਾਨਕ ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਉਨ੍ਹਾਂ ਦੇ ਕਾਫਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪ੍ਰਤੀ ਭਾਜਪਾ ਦੇ ਵਿਤਕਰੇ ਭਰੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਲੋਕ ਸਭਾ ਇੰਚਾਰਜ ਜਸਕਰਨ ਬਦੇਸ਼ਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਗੁਰਪ੍ਰਤਾਪ ਸਿੰਘ ਸੰਧੂ, ਡਾ. ਇੰਦਰਪਾਲ, ਗੁਰਦਰਸ਼ਨ ਸਿੰਘ ਗੋਲਡੀ, ਅਰਵਿੰਦਰ ਸਿੰਘ ਭੱਟੀ, ਵਰੁਣ ਰਾਣਾ, ਸਤਨਾਮ ਸਿੰਘ ਮਠਾਰੂ, ਮਨਦੀਪ ਮੋਂਗਾ, ਬਲਬੀਰ ਬੋਪਾਰਾਏ, ਵਿਸਾਖਾ ਸਿੰਘ, ਰਮਨ ਕੁਮਾਰ, ਬੌਬੀ ਬਾਵਾ, ਵਿਕਰਮਜੀਤ ਵਿੱਕੀ, ਬਲਜੀਤ ਸਿੰਘ ਰਿੰਕੂ, ਸੁਖਚੈਨ ਸਿੰਘ ਤਲਵੰਡੀ, ਰਾਜਬੀਰ ਸਿੰਘ, ਲਵਪ੍ਰੀਤ ਸਿੰਘ, ਲਖਬੀਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਕਟਾਰੀਆ, ਗੌਰਵ ਅਗਰਵਾਲ, ਸਤਪਾਲ ਸੋਖੀ, ਕਾਮਨਾ ਆਨੰਦ, ਸਰਬਜੀਤ ਬੱਲ ਅਤੇ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਸਮਾਗਮ ਵਾਲੀ ਥਾਂ ਦੇ ਬਾਹਰ ਇਕੱਠੇ ਹੋਏ।

ਇਹ ਵੀ ਪੜ੍ਹੋ NRI ਔਰਤ ਦੀ ਦਲੇਰੀ ਦੀ ਚਰਚਾ; ਲੁੱਟਣ ਆਏ ਲੁ.ਟੇ.ਰਿ.ਆ ਨੂੰ ਪਾਈਆਂ ਭਾਜੜ੍ਹਾਂ, ਦੇਖੋ ਵੀਡੀਓ

‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ, ਸਿਹਤ, ਸਿੱਖਿਆ ਅਤੇ ਹੋਰ ਖੇਤਰਾਂ ਨਾਲ ਸਬੰਧਤ ਪੰਜਾਬ ਦੇ ਹੱਕੀ ਫੰਡਾਂ ਨੂੰ ਵਾਰ-ਵਾਰ ਰੋਕਿਆ ਹੈ, ਜਦਕਿ ਨਾਲ ਹੀ ਸਿਆਸੀ ਦੌਰਿਆਂ ਅਤੇ ਬਿਆਨਬਾਜ਼ੀ ਰਾਹੀਂ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਜੀਵਨ ਜੋਤ ਕੌਰ ਨੇ ਕਿਹਾ ਕਿ।ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਭਾਜਪਾ ਕਿਸ ਮੂੰਹ ਨਾਲ ਪੰਜਾਬ ਆ ਰਹੀ ਹੈ? ਉਹ ਇੱਥੋਂ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ? ਜਨਤਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਭਾਜਪਾ ਨੇ ਪੰਜਾਬ ਦੇ ਹੱਕੀ ਫੰਡ ਰੋਕੇ ਹੋਏ ਹਨ, ਚਾਹੇ ਉਹ ਸਿਹਤ, ਸਿੱਖਿਆ ਜਾਂ ਵਿਕਾਸ ਲਈ ਹੋਣ। ਪੰਜਾਬੀ ਭਾਜਪਾ ਦੇ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਸਿੱਖਿਆ ਵਿਰੋਧੀ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭੋਲੇ ਨਹੀਂ ਹਨ। ਉਹ ਸਮਝਦੇ ਹਨ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਅੱਜ ਦਾ ਪ੍ਰਦਰਸ਼ਨ ਇੱਕ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਦੇ ਲੋਕ ਝੂਠੇ ਪ੍ਰਚਾਰ ਨਾਲ ਗੁਮਰਾਹ ਨਹੀਂ ਹੋਣਗੇ।

ਇਹ ਵੀ ਪੜ੍ਹੋ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

‘ਆਪ’ ਆਗੂ ਨੀਲ ਗਰਗ ਨੇ ਵੀ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਪੰਜਾਬ ਵਿੱਚ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਦਾ ਪੂਰਾ ਅਧਿਕਾਰ ਹੈ, ਪਰ ਇਹ ਨਾ ਭੁੱਲੋ ਕਿ ਤੁਸੀਂ ਹਰਿਆਣਾ ਦੇ ਮੁੱਖ ਮੰਤਰੀ ਹੋ। ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਬੇਬੁਨਿਆਦ ਸਵਾਲ ਉਠਾ ਕੇ ਲੋਕਾਂ ਨੂੰ ਗੁਮਰਾਹ ਨਾ ਕਰੋ।ਅੰਕੜਿਆਂ ਦਾ ਹਵਾਲਾ ਦਿੰਦਿਆਂ ਨੀਲ ਗਰਗ ਨੇ ਕਿਹਾ, “ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਨਾਲੋਂ ਬਿਹਤਰ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ, ਜਦਕਿ ਅਪਰਾਧ ਦਰ ਵਿੱਚ ਇਹ ਹਰਿਆਣਾ ਨਾਲੋਂ ਕਿਤੇ ਹੇਠਾਂ ਹੈ। ਹਰਿਆਣਾ ਵਿੱਚ 2023 ਵਿੱਚ 1,000 ਤੋਂ ਵੱਧ ਕਤਲ ਹੋਏ ਅਤੇ 2024 ਵਿੱਚ 900 ਤੋਂ ਵੱਧ। ਉੱਥੇ ਔਰਤਾਂ ਅਤੇ ਦਲਿਤਾਂ ‘ਤੇ ਅੱਤਿਆਚਾਰ ਕਾਫੀ ਜ਼ਿਆਦਾ ਹਨ।

ਇਹ ਵੀ ਪੜ੍ਹੋ ਪਹਿਲੀ ਵਾਰ ਬਰਨਾਲਾ ‘ਚ ਰੁਕੀ ਵੰਦੇ ਭਾਰਤ ਟਰੇਨ; MP Meet Hayar ਨੇ ਕੀਤਾ ਸਵਾਗਤ

ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਹਰਿਆਣਾ ਸਰਕਾਰ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ੇ ਬਾਰੇ ਭਾਜਪਾ ਦੇ ਦਾਅਵਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ।ਪੰਜਾਬ ਦੇ ਕਿਸਾਨਾਂ ‘ਤੇ ਕਰਜ਼ੇ ਦਾ ਬੋਝ ਉਸ ਸਮੇਂ ਦੌਰਾਨ ਕਾਫੀ ਵਧਿਆ ਜਦੋਂ ਇੱਥੇ ਭਾਜਪਾ ਸੱਤਾ ਵਿੱਚ ਸੀ। ਇਸ ਤੋਂ ਇਲਾਵਾ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਦੇ ਪੱਧਰ ਵਿੱਚ ਕੋਈ ਵੱਡਾ ਅੰਤਰ ਨਹੀਂ ਹੈ। ਝੂਠੇ ਬਿਆਨ ਤੱਥਾਂ ਨੂੰ ਨਹੀਂ ਬਦਲ ਸਕਦੇ।ਆਪਣੀ ਗੱਲ ਖਤਮ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦੀ ਬਜਾਏ, ਹਰਿਆਣਾ ਦੇ ਮੁੱਖ ਮੰਤਰੀ ਨੂੰ ਪਹਿਲਾਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਅਤੇ ਹਰਿਆਣਾ ਦੀ ਸਥਿਤੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਗਰ ਨਿਗਮ ਦੇ ਮੁਲਾਜਮ ਨੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕੀਤੀ ਆ.ਤਮ+ਹੱ.ਤਿ.ਆ

0

👉ਪਤਨੀ, ਸਾਲਾ ਤੇ ਦੋ ਚਾਚੇ ਸਹੁਰਿਆਂ ਨੂੰ ਆਪਣੀ ਮੌ+ਤ ਲਈ ਠਹਿਰਾਇਆ ਜਿੰਮੇਵਾਰ
Amritsar News: ਸਥਾਨਕ ਨਗਰ ਨਿਗਮ ਦੇ ਇੱਕ ਮੁਲਾਜਮ ਵੱਲੋਂ ਬੀਤੀ ਰਾਤ ਕਰੀਬ 3 ਵਜੇਂ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ। ਮ੍ਰਿਤਕ ਮੁਲਾਜਮ ਦੀ ਪਹਿਚਾਣ ਅਸ਼ਵਨੀ ਕੁਮਾਰ ਉਰਫ਼ ਆਸ਼ੂ ਨਾਹਰ ਵਾਸੀ ਝਬਾਲ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ, ਜੋਕਿ ਨਿਗਮ ਵਿਚ ਸਫ਼ਾਈ ਵਿਭਾਗ ‘ਚ ਬਤੌਰ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸਨੇ ਆਪਣੀ ਮੌਤ ਲਈ ਆਪਣੀ ਪਤਨੀ, ਸਾਲੇ ਅਤੇ ਦੋ ਚਾਚੇ ਸਹੁਰਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ। ਉਸਦੇ 10 ਅਤੇ 7 ਸਾਲ ਦੀਆਂ ਦੋ ਧੀਆਂ ਵੀ ਸਨ।

ਇਹ ਵੀ ਪੜ੍ਹੋ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ੇ ਅਤੇ ਅਪਰਾਧ ਉੱਪਰ ਪਾਈ ਜਾਵੇਗੀ ਠੱਲ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਤਾ ਲੱਗਿਆ ਹੈ ਕਿ ਮ੍ਰਿਤਕ ਅਤੇ ਉਸਦੀ ਪਤਨੀ ਵਿਚਕਾਰ ਪਿਛਲੇ ਕੁੱਝ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਸੀ ਤੇ ਇਹ ਮਾਮਲਾ ਪੁਲਿਸ ਕੋਲ ਵੀ ਪੁੱਜਿਆ ਸੀ। ਪ੍ਰੰਤੂ ਸੁਲਹ ਨਹੀਂ ਹੋ ਸਕੀ ਤੇ ਉਸਦੀ ਵੀਡੀਓ ਮੁਤਾਬਕ ਹੁਣ ਮੁੜ ਪਤਨੀ ਤੇ ਸਹੁਰੇ ਪ੍ਰਵਾਰ ਵੱਲੋਂ ਕਥਿਤ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਮ੍ਰਿਤਕ ਨੇ ਆਪਣੀਆਂ ਧੀਆਂ ਤੋਂ ਮੁਆਫ਼ੀ ਮੰਗਦਿਆਂ ਉਨ੍ਹਾਂ ਦੀ ਜਿੰਮੇਵਾਰੀ ਉਸਦੇ ਭਰਾ ਨੂੰ ਦੇਣ ਦੀ ਮੰਗ ਕੀਤੀ ਹੈ। ਜਿਸਦੇ ਚੱਲਦੇ ਉਸ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦ ਗੋਲੀ ਚੱਲਣ ਦੀ ਅਵਾਜ਼ ਸੁਣਾਈ ਦਿੱਤੀ ਤਾਂ ਘਰ ਵਿਚ ਮੌਜੂਦ ਪ੍ਰਵਾਰ ਦੇ ਦੂਜੇ ਮੈਂਬਰ ਉਸਦੇ ਕਮਰੇ ਵਿਚ ਪੁੱਜੇ, ਜਿੱਥੇ ਉਸਦੀ ਲਾਸ਼ ਪਈ ਹੋਈ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਵਾਈਰਲ ਹੋਈ ਵੀਡੀਓ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ੇ ਅਤੇ ਅਪਰਾਧ ਉੱਪਰ ਪਾਈ ਜਾਵੇਗੀ ਠੱਲ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Amritsar News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੁਵਾਵਾਂ ਦੀ ਨਵੀਂ ਸੋਚ ਅਤੇ ਸਰਗਰਮ ਊਰਜਾ ਨਾਲ ਸੂਬੇ ਅਤੇ ਦੇਸ਼ ਨੂੰ ਨਵੀ ਦਿਸ਼ਾ ਮਿਲੇਗੀ। ਉਨ੍ਹਾਂ ਨੇ ਪੰਜਾਬ ਦੇ ਮੌਜ਼ੂਦਾ ਹਾਲਾਤਾਂ ‘ਤੇ ਚਿੰਤਾ ਵਿਅਕਤ ਕਰਦੇ ਹੋਏ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿੱਚ ਉੱਥੇ ਨਸ਼ੇ ਦੀ ਸਮੱਸਿਆ ਗੰਭੀਰ ਰੂਪ ਨਾਲ ਵਧੀ ਹੈ, ਜਿਸ ਦਾ ਬੁਰਾ ਨਤੀਜਾ ਯੁਵਾ ਪੀਢੀ ‘ਤੇ ਪਿਆ ਹੈ। ਯੁਵਾਵਾਂ ਨੂੰ ਨਸ਼ੇ ਤੋਂ ਦੂਰ ਰੱਖਣਾ ਸਮੇ ਦੀ ਮੰਗ ਹੈ ਅਤੇ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।ਮੁੱਖ ਮੰਤਰੀ ਸ਼ਨਿਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਨਸ਼ੇ ਵਿਰੁਧ ਜਾਗਰੂਕਤਾ ਵਧਾਉਣ ਲਈ ਹਰਿਆਣਾ ਵਿੱਚ ਸਾਇਕਲੋਥਾਨ ਅਤੇ ਮੈਰਾਥਨ ਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਯੁਵਾ ਹਿੱਸਾ ਲੈਅ ਰਹੇ ਹਨ। ਗੈਰ ਕਾਨੂੰਨੀ ਨਸ਼ਾ ਕਾਰੋਬਾਰ ਵਿੱਚ ਰੂੱਝੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸੰਪਤੀਆਂ ਵੀ ਅਟੈਚ ਕੀਤੀ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਯੂਨੀਵਰਸਿਟੀਆਂ ਅਤੇ ਵਿਦਿਆਕ ਸੰਸਥਾਨਾਂ ਵਿੱਚ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ।ਵੱਧਦੇ ਅਪਰਾਧਾਂ ‘ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਮਜਬੂਤ ਕਰ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਯਕੀਨੀ ਕਰਨਾ ਸਾਡੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਵਾਦਿਆਂ ਨੂੰ ਪੂਰਾ ਕਰਨ ਵਿੱਚ ਵਿਫਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਰਣਯੋਗ ਤਰੱਕੀ ਕੀਤੀ ਹੈ ਅਤੇ ਦੁਨਿਆਵੀ ਪੱਧਰ ‘ਤੇ ਭਾਰਤ ਦੀ ਸ਼ਾਨ ਮਜਬੂਤ ਹੋਈ ਹੈ। ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਸੜਕ, ਨੇਸ਼ਨਲ ਹਾਈਵੇ ਅਤੇ ਕਨੇਕਟੀਵਿਟੀ ਦੇ ਵਿਸਥਾਰ ਨਾਲ ਵਿਕਾਸ ਨੂੰ ਨਵੀਂ ਗਤੀ ਮਿਲੀ ਹੈ।ਰੁਜਗਾਰ ਦੇ ਵਿਸ਼ੇ ਵਿੱਚ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮੁਦਰਾ ਯੋਜਨਾ, ਸਟਾਰਟਅਪ ਇੰਡੀਆ, ਮੇਕ ਇਨ ਇੰਡੀਆ ਅਤੇ ਸਟੈਂਡ ਅਪ ਇੰਡੀਆ ਜਿਹੀ ਪਹਿਕਦਮੀਆਂ ਨਾਲ ਯੁਵਾਵਾਂ ਨੂੰ ਸਵੈ-ਰੁਜਗਾਰ ਦੇ ਮੌਕੇ ਪ੍ਰਾਪਤ ਹੋਏ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਹਰਿਆਣਾ ਸਰਕਾਰ ਨੇ ਵੀ ਪਾਰਦਰਸ਼ੀ ਪ੍ਰਕਿਰਿਆ ਰਾਹੀ ਬਿਨਾ ਖਰਚੀ ਅਤੇ ਬਿਨਾ ਪਰਚੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਿਛਲੇ ਇੱਕ ਸਾਲ ਵਿੱਚ ਲਗਭਗ 37 ਹਜ਼ਾਰ ਯੁਵਾਵਾਂ ਨੂੰ ਸਰਕਾਰੀ ਰੁਜਗਾਰ ਦਿੱਤਾ ਗਿਆ ਹੈ। ਹਾਲ ਹੀ ਵਿੱਚ 12,500 ਅਸਾਮਿਆਂ ‘ਤੇ ਭਰਤੀ ਕੱਡੀ ਗਈਆਂ ਹਨ ਜਿਨ੍ਹਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਭਰਿਆ ਜਾ ਰਿਹਾ ਹੈ ਤਾਂ ਜੋ ਸਾਰੇ ਵਰਗਾਂ ਦੇ ਯੁਵਾਵਾਂ ਨੂੰ ਸਮਾਨ ਮੌਕੇ ਮਿਲ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ, ਪੈਰਾਲੰਪਿਕ ਅਤੇ ਏਸ਼ਿਅਨ ਗੇਮਸ ਸਮੇਤ ਵੱਖ ਵੱਖ ਪ੍ਰਤੀਯੋਗਿਤਾਵਾਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਖਿਡਾਰੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਨਕਦ ਇਨਾਮ ਰਕਮ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਵਿਦੇਸ਼ ਸਹਿਯੋਗ ਵਿਭਾਗ ਦੀ ਸਥਾਪਨਾ ਕਰ ਯੁਵਾਵਾਂ ਨੂੰ ਸੁਰੱਖਿਅਤ ਅਤੇ ਪਾਰਦਰਸ਼ੀ ਮੀਡੀਅਮ ਨਾਲ ਵਿਦੇਸ਼ ਵਿੱਚ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਵੈਧ ਪ੍ਰਕਿਰਿਆ ਯਕੀਨੀ ਕੀਤੀ ਗਈ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇੇ ਕਿਹਾ ਕਿ ਸਰਕਾਰ ਦਾ ਟੀਚਾ ਯੁਵਾਵਾਂ ਨੂੰ ਸਸ਼ਕਤ ਬਣਾ ਕੇ ਸੂਬੇ ਅਤੇ ਦੇਸ਼ ਨੂੰ ਵਿਕਾਸ ਦੀ ਨਵੀਂ ਉਚਾਇਆਂ ਤੱਕ ਲੈਅ ਜਾਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1895647