Home Blog Page 15

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

0
👉ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਗਿਆਨੀ ਕੁਲਦੀਪ ਸਿੰਘ ਗੜਗੱਜ
👉ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਕੀਤਾ ਸਨਾਮਨਿਤ
Amritsar News:ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਸਮੇਂ ਦੀ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫੌਜਾਂ, ਟੈਂਕਾਂ, ਤੋਪਾਂ ਨਾਲ ਹਮਲਾ ਕੀਤਾ ਤਾਂ ਦਮਦਮੀ ਟਕਸਾਲ ਦੇ 14ਵੇਂ ਮੁਖੀ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਸਿੰਘਾਂ ਨੇ ਜਿਸ ਤਰ੍ਹਾਂ ਮੁਕਾਬਲਾ ਕਰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ, ਇਹ ਰਹਿੰਦੀ ਦੁਨੀਆਂ ਤੱਕ ਮਿਸਾਲੀ ਇਤਿਹਾਸ ਰਹੇਗਾ। ਇਸ ਘੱਲੂਘਾਰੇ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ, ਬੀਬੀਆਂ ਅਤੇ ਭੁਝੰਗੀਆਂ ਨੇ ਵੀ ਸ਼ਹਾਦਤਾਂ ਪ੍ਰਾਪਤ ਕੀਤੀਆਂ। ਸਿੱਖਾਂ ਨੇ 1984 ਤੋਂ ਪਹਿਲਾਂ ਵੀ ਦੋ ਘੱਲੂਘਾਰੇ ਝੱਲੇ ਪਰੰਤੂ ਇਹ ਤੀਜਾ ਘੱਲੂਘਾਰਾ ਆਪਣੇ ਹੀ ਮੁਲਕ ਅੰਦਰ ਲੋਕਤੰਤਰ ਦੇ ਰਾਜ ਅਧੀਨ ਕੀਤਾ ਗਿਆ, ਲੇਕਿਨ ਇਸ ਦੇ ਬਾਵਜੂਦ ਵੀ ਸਿੱਖ ਅੱਜ ਚੜ੍ਹਦੀ ਕਲਾ ਨਾਲ ਪੂਰੀ ਦੁਨੀਆ ਅੰਦਰ ਵੱਸ ਰਹੇ ਹਨ। ਉਨ੍ਹਾਂ ਇਸ ਮੌਕੇ 1984 ਵਿਚ ਸ਼ਹੀਦ ਹੋਣ ਵਾਲੀਆਂ ਸਿੱਖ ਬੱਚੀਆਂ ਸਤਨਾਮ ਕੌਰ, ਵਾਹਿਗੁਰੂ ਕੌਰ ਅਤੇ ਬੀਬੀ ਉਪਕਾਰ ਕੌਰ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਇਸ ਦੇਸ਼ ਵਿਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ। ਉਨ੍ਹਾਂ ਕਿਹਾ ਕਿ ਸਿੱਖਾਂ ਪ੍ਰਤੀ ਵਰਤੀਆਂ ਜਾ ਰਹੀਆਂ ਦੋਹਰੀਆਂ ਨੀਤੀਆਂ ਦੇਸ਼ ਹਿੱਤ ਵਿਚ ਨਹੀਂ ਹਨ। ਦੇਸ਼ ਅੰਦਰ ਸਿੱਖ ਪਛਾਣ, ਕਕਾਰਾਂ ਅਤੇ ਦਸਤਾਰ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵੱਡੀ ਚਿੰਤਾ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਘੁੰਮਣ ਗਏ ਸਿੱਖ ਦੀ ਦਸਤਾਰ ਤੇ ਦਾੜ੍ਹੀ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਜਦਕਿ ਪੰਜਾਬ ਅੰਦਰ ਪੂਰੇ ਮੁਲਕ ਤੋਂ ਆ ਕੇ ਲੋਕ ਖੁੱਲ੍ਹੇ ਮਾਹੌਲ ਵਿਚ ਰਹਿ ਰਹੇ ਨੇ ਅਤੇ ਕੰਮ ਵੀ ਕਰ ਰਹੇ ਨੇ, ਉਨ੍ਹਾਂ ਨੂੰ ਕਿਸੇ ਸਿੱਖ ਜਾਂ ਪੰਜਾਬੀ ਨੇ ਕਦੇ ਨਿਸ਼ਾਨਾ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਸਮੇਂ ਦੇ ਹੁਕਮਰਾਨਾ ਨੂੰ ਇਹ ਸਮਝ ਲੈਣਾ ਚਾਹੀਦਾ ਕੇ ਸਿੱਖ ਆਪਣੀ ਪਛਾਣ ਨਾਲ ਦੂਜੇ ਦਰਜੇ ਦੇ ਵਿਹਾਰ ਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਸਰਬੱਤ ਦੇ ਭਲੇ ਦੇ ਸਿਧਾਂਤ ਉਤੇ ਪਹਿਰਾ ਦਿੰਦਿਆਂ ਅਤੇ ਮਨੁੱਖਤਾ ਦੀ ਸੇਵਾ ਕਰਦਿਆਂ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੈ। ਪਰੰਤੂ ਪਿਛਲੇ ਕੁਝ ਸਮੇਂ ਤੋਂ ਵਿਸ਼ਵ ਪੱਧਰ ਉਤੇ ਸਿੱਖਾਂ ਵਿਰੁੱਧ ਸਾਜ਼ਿਸ਼ ਤਹਿਤ ਬਹਾਨੇ ਬਣਾ ਕੇ ਉਨ੍ਹਾਂ ਦੀ ਵਿਲੱਖਣ ਪਛਾਣ ਅਤੇ ਕਕਾਰਾਂ ਨੂੰ ਨਫ਼ਰਤ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਤੋਂ ਹਰ ਦੇਸ਼ ਵਿਚ ਕਾਰਜਸ਼ੀਲ ਸਿੱਖ ਜਥੇਬੰਦੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੇਸ਼ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਾਡਾ ਘਰ ਹੈ ਅਤੇ ਉਹ ਆਪਣੇ ਬੱਚਿਆਂ ਨੂੰ ਇਸ ਧਰਤੀ ਨਾਲ ਜੋੜੀ ਰੱਖਣ ਲਈ ਸੁਹਿਰਦ ਯਤਨ ਕਰਨ। ਉਨ੍ਹਾਂ ਕਿਹਾ ਕੇ ਪੰਜਾਬ ਨੂੰ ਪੱਕੇ ਤੌਰ ਉੱਤੇ ਨਾ ਛੱਡੀਏ ਅਤੇ ਆਪਣੀਆਂ ਪੰਜਾਬ ਦੀਆਂ ਜ਼ਮੀਨਾਂ ਵੀ ਨਾ ਵੇਚੀਏ।ਜਥੇਦਾਰ ਗੜਗੱਜ ਨੇ ਕਿਹਾ ਕਿ ਉਸ ਸਮੇਂ ਦੀ ਹਾਕਮ ਇੰਦਰਾ ਗਾਂਧੀ ਵੀ ਕੇਂਦਰੀਕਰਨ ਕਰਕੇ ਪੰਜਾਬ ਨੂੰ ਆਪਣੇ ਹਿਸਾਬ ਨਾਲ ਚਲਾਉਣਾ ਚਾਹੰਦੀ ਸੀ, ਕਈ ਕਾਲੇ ਕਾਨੂੰਨ ਵੀ ਬਣੇ ਲੇਕਿਨ ਸਿੱਖਾਂ ਨੇ ਸੰਘਰਸ਼ ਕਰਕੇ ਵਾਪਸ ਕਰਵਾਏ। ਅੱਜ ਵੀ ਪੰਜਾਬ ਦੀ ਹਾਕਮ ਧਿਰ ਸਿੱਖਾਂ ਉਤੇ ਆਪਣੀ ਮਰਜ਼ੀ ਦੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਸਰਕਾਰ ਦੀ ਮਨਸ਼ਾ ਸਿੱਖਾਂ ਦੇ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਆਪਣੇ ਕਾਬੂ ਵਿਚ ਕਰਨ ਦੀ ਹੈ, ਪਰੰਤੂ ਸਿੱਖ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਕਾਨੂੰਨ ਨੂੰ ਸਿੱਖਾਂ ਦੀ ਸਹਿਮਤੀ ਤੋਂ ਬਿਨਾਂ ਠੋਸਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਗੁਰੂ ਖਾਲਸਾ ਪੰਥ ਹੈ, ਜੋ ਅਜਿਹੇ ਕਿਸੇ ਵੀ ਕਾਨੂੰਨ ਨੂੰ ਸਹਿਮਤੀ ਤੋਂ ਬਿਨਾਂ ਪ੍ਰਵਾਨ ਨਹੀਂ ਕਰੇਗਾ ਅਤੇ ਨਾ ਹੀ ਮਾਨਤਾ ਦੇਵੇਗਾ।ਜਥੇਦਾਰ ਗੜਗੱਜ ਨੇ ਕਿਹਾ ਕਿ ਮਸਲਾ ਤਾਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਦਾ ਸੀ। ਪਰੰਤੂ ਸਰਕਾਰ ਸੇਵਾਦਾਰ ਸਿੱਖ ਧਿਰਾਂ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਹੀ ਆਪਣੇ ਕੰਟਰੋਲ ਵਿਚ ਕਰਨ ਵੱਲ ਤੁਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਕਰਕੇ ਪੰਜਾਬ ਕਿਉਂ ਨਹੀਂ ਲਿਆਂਦਾ ਗਿਆ ਅਤੇ 2017 ਮੌੜ ਬੰਬ ਧਮਾਕੇ ਦੇ ਦੋਸ਼ੀ ਕਿੱਥੇ ਹਨ ਅਤੇ ਇਸ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਕਿੱਥੇ ਹੈ?ਜਥੇਦਾਰ ਗੜਗੱਜ ਨੇ ਇਸ ਮੌਕੇ ਸਮੂਹ ਬੰਦੀ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ ਅਤੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਕਾਰਜ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੀ ਹੈ ਲੇਕਿਨ ਸਰਕਾਰਾਂ ਅੜਿੱਕਾ ਬਣੀਆਂ ਹਨ। ਉਨ੍ਹਾਂ ਕਿਹਾ ਕਿ ਕੌਮ ਦੇ ਸਮੂਹ ਬੰਦੀ ਸਿੰਘ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਅੰਦਰ ਨਜ਼ਰਬੰਦ ਹਨ, ਇਸ ਲਈ ਕੌਮ ਇਕਜੁੱਟ ਹੋ ਕੇ ਉਨ੍ਹਾਂ ਲਈ ਅਵਾਜ਼ ਬੁਲੰਦ ਕਰੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਬਾਣੀ ਸਾਨੂੰ ਵਾਤਾਵਰਣ ਤੇ ਕੁਦਰਤ ਦੀ ਸਾਂਭ ਸੰਭਾਲ ਦੀ ਸਿੱਖਿਆ ਦਿੰਦੀ ਹੈ। ਅਗਲੇ ਸਾਲ ਅੰਮ੍ਰਿਤਸਰ ਸ਼ਹਿਰ ਦਾ 450 ਸਾਲਾ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਹ ਪਵਿੱਤਰ ਸ਼ਹਿਰ ਸ੍ਰੀ ਗੁਰੂ ਰਾਮਦਾਸ ਜੀ ਨੇ ਵਸਾਇਆ ਸੀ, ਪਰੰਤੂ ਸਰਕਾਰਾਂ ਗੁਰੂ ਨਗਰੀ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰੀ ਪਾਬੰਦੀ ਹੈ ਪਰੰਤੂ ਅੰਮ੍ਰਿਤਸਰ ਸ਼ਹਿਰ ਤੇ ਸੂਬੇ ਵਿਚ ਕੂੜਿਆਂ ਦੇ ਢੇਰ ਲਗੇ ਪਏ ਹਨ, ਥਾਂ-ਥਾਂ ਪਲਾਸਟਿਕ ਨਾਲ ਵਾਤਾਵਰਣ ਪ੍ਰਦੂਸ਼ਿਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸ਼ਤਾਬਦੀ ਨੇੜੇ ਆਉਂਦਿਆਂ ਹੀ ਤਖ਼ਤ ਸਾਹਿਬਾਨ ਨੂੰ ਆਉਂਦੇ ਰਸਤੇ ਪੁੱਟ ਦਿੰਦੀ ਹੈ। ਹੁਣ ਅਜੇ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਦੀ 450 ਸਾਲਾ ਸ਼ਤਾਬਦੀ ਨੂੰ ਇੱਕ ਸਾਲ ਪਿਆ ਹੈ, ਸਰਕਾਰ ਘੱਟੋ ਘੱਟ ਸ਼ਹਿਰ ਵਿੱਚੋਂ ਗੰਦਗੀ ਹਟਾ ਕੇ ਸਾਫ਼ ਸਫਾਈ ਦਾ ਵਿਸ਼ੇਸ਼ ਪ੍ਰਬੰਧ ਹੀ ਕਰ ਲਵੇ।ਜਥੇਦਾਰ ਗੜਗੱਜ ਨੇ ਕਿਹਾ ਕਿ 1984 ਵਿਚ ਸਿੱਖਾਂ ਨੇ ਸਿੱਖੀ ਸਿਦਕ ਤੇ ਗੁਰੂ ਉੱਤੇ ਭਰੋਸਾ ਰੱਖਦਿਆਂ ਵੱਡੀ ਤਾਕਤ ਦੇ ਵਿਰੁੱਧ ਸੰਘਰਸ਼ ਲੜਿਆ। ਅੱਜ ਕੌਮ ਨੂੰ ਚਾਰੇ ਪਾਸਿਓਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਸਮੂਹ ਸ਼ਹੀਦਾਂ ਤੋਂ ਸਿੱਖੀ ਸਿਦਕ ਦੀ ਪ੍ਰੇਰਨਾ ਲੈ ਕੇ ਸਬਰ ਨਾਲ ਇਕਜੁੱਟ ਰਹਿੰਦਿਆਂ ਅੱਗੇ ਵਧਣ ਦੀ ਲੋੜ ਹੈ।ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੀ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਉਨ੍ਹਾਂ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਕਰੂਰ ਕਾਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਨੂੰ ਨੁਕਸਾਨ ਪਹੁੰਚਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੋਲੀ ਨਾਲ ਜ਼ਖ਼ਮੀ ਕਰਕੇ ਸਿੱਖਾਂ ਨੂੰ ਜੋ ਮਾਨਸਿਕ ਪੀੜਾ ਦਿੱਤੀ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਸ. ਕੁਲਦੀਪ ਸਿੰਘ ਰੋਡੇ, ਮਾਤਾ ਗੁਰਜੀਤ ਕੌਰ, ਮਾਤਾ ਜਗੀਰ ਕੌਰ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸੇ ਦੌਰਾਨ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਜੂਨ 1984 ’ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤਾਂ ਲਈ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਗਏ।ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਪਾਲ ਸਿੰਘ ਜੱਲ੍ਹਾ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਾਬਕਾ ਐਮਪੀ ਸ. ਸਿਮਰਨਜੀਤ ਸਿੰਘ ਮਾਨ, ਸ. ਕੰਵਰਚੜ੍ਹਤ ਸਿੰਘ, ਸ. ਕੰਵਰਪਾਲ ਸਿੰਘ ਦਲ ਖ਼ਾਲਸਾ, ਭਾਈ ਜਸਬੀਰ ਸਿੰਘ ਘੁੰਮਣ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਸ. ਸੁਖਵਿੰਦਰ ਸਿੰਘ ਅਗਵਾਨ, ਭਾਈ ਤਰਸੇਮ ਸਿੰਘ, ਸ. ਈਮਾਨ ਸਿੰਘ ਮਾਨ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।
ਜੂਨ 1984 ਦੇ ਘੱਲੂਆਰੇ ਦੀ ਪੀੜਾ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ- ਐਡਵੋਕੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਤੋਂ 42 ਸਾਲ ਪਹਿਲਾਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖ ਗੁਰਧਾਮਾਂ ’ਤੇ ਫ਼ੌਜੀ ਹਮਲਾ ਕਰਵਾਇਆ, ਜਿਸ ਦਾ ਜਵਾਬ ਦਿੰਦਿਆਂ ਸਿੱਖ ਯੋਧਿਆਂ ਨੇ ਪੁਰਾਣੇ ਸਾਕਿਆਂ ਨੂੰ ਦੁਹਰਾ ਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਸਮੇਂ ਦਰਸ਼ਨਾਂ ਲਈ ਪੁੱਜੇ ਬੇਦੋਸ਼ੇ ਸਿੰਘ/ਸਿੰਘਣੀਆਂ ਅਤੇ ਬਜ਼ੁਰਗਾਂ ਦੀਆਂ ਵੀ ਸ਼ਹਾਦਤਾਂ ਹੋਈਆਂ। ਇਹ ਅਜ਼ਾਦ ਭਾਰਤ ਵਿਚ ਕਾਂਗਰਸ ਦੇ ਮੱਥੇ ’ਤੇ ਵੱਡਾ ਕਲੰਕ ਹੈ, ਜੋ ਕਦੇ ਵੀ ਧੋਤਾ ਨਹੀਂ ਜਾ ਸਕੇਗਾ ਅਤੇ ਸਰਕਾਰ ਦੀਆਂ ਵਧੀਕੀਆਂ ਹਮੇਸ਼ਾ ਯਾਦ ਰਹਿਣਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਇਸ ਪੀੜਾ ਨੂੰ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਸੇ ਪੀੜਾ ਨੂੰ ਲੈ ਕੇ ਸੰਘਰਸ਼ ਦੇ ਰਾਹ ਤੁਰੇ ਸਾਡੇ ਕਈ ਨੌਜੁਆਨ ਅੱਜ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਹਨ, ਪ੍ਰੰਤੂ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਸਰਕਾਰਾਂ ਨੇ ਕੰਨ ਬੰਦ ਕੀਤੇ ਹੋਏ ਹਨ। ਐਡਵੋਕੇਟ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੁੱਜੇ ਸੁਨੇਹੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਈ ਸਾਹਿਬ ਆਪਣੇ ਮਾਮਲੇ ਸਬੰਧੀ ਇਕਪਾਸਾ ਚਾਹੁੰਦੇ ਹਨ। ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਦੀ ਅਪੀਲ ’ਤੇ ਸਰਕਾਰ ਵੱਲੋਂ ਕੋਈ ਫੈਸਲਾ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੀ ਵੱਡੀ ਉਲੰਘਣਾ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਖੈੜਾ, ਭਾਈ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਉਮਰ ਕੈਦ ਦੀ ਸਜ਼ਾ ਵਾਲੇ ਵਿਅਕਤੀ ਵੱਧ-ਵੱਧ ਤੋਂ 20 ਸਾਲ ਦੀ ਸਜ਼ਾ ਮਗਰੋਂ ਰਿਹਾਅ ਹੋ ਜਾਂਦੇ ਹਨ, ਪਰੰਤੂ ਕਰੀਬ 35 ਸਾਲਾਂ ਤੋਂ ਜੇਲ੍ਹਾਂ ’ਚ ਬੰਦ ਸਿੱਖਾਂ ਨਾਲ ਇਨਸਾਫ਼ ਕਿਉਂ ਨਹੀਂ ਕੀਤਾ ਜਾ ਰਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਮਸਲਿਆਂ ਦੇ ਹੱਲ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਤਿੰਨ ਦਿਨਾਂ ਤੋਂ ਗੁੰਮ ਬਜ਼ੁਰਗ ਔਰਤ ਦੀ ਮਿਲੀ ਲਾ+ਸ਼

0

Chandigarh News:ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ ਨੇੜੇ ਇੱਕ ਮਹਿਲਾ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਦੀ ਪਹਿਚਾਣ ਕੁਲਵੰਤ ਕੌਰ 64 ਸਾਲ ਵਜੋਂ ਹੋਈ ਹੈ ਜੋ ਕਿ ਖਰੜ ਦੀ ਰਹਿਣ ਵਾਲੀ ਹੈ। ਮਹਿਲਾ ਤਿੰਨ ਜੂਨ ਨੂੰ ਆਪਣੇ ਬੇਟੇ ਨਾਲ ਹਸਪਤਾਲ ਦਵਾਈ ਲੈਣ ਆਈ ਸੀ ।ਉਸ ਮਹਿਲਾ ਦਾ ਬੇਟਾ ਬਾਇਕ ਪਾਰਕ ਕਰਨ ਗਿਆ ਸੀ ਤੇ ਉੱਥੇ ਖੜੀ ਉਸ ਦਾ ਇੰਤਜ਼ਾਰ ਕਰ ਰਹੀ ਸੀ ਪਰੰਤੂ ਅਚਾਨਕ ਹੀ ਉਹ ਉਥੋਂ ਗਾਇਬ ਹੋ ਜਾਂਦੀ ਹੈ।

ਇਹ ਵੀ ਪੜ੍ਹੋ  Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

ਪਰਿਵਾਰਿਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ ਪ੍ਰੰਤੂ ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ । ਹੁਣ ਤਿੰਨ ਦਿਨਾਂ ਬਾਅਦ ਉਸ ਦੀ ਲਾਸ਼ ਮਿਲੀ ਹੈ।ਮੈਕਸ ਹਸਪਤਾਲ ਦੇ ਨਾਲ ਜੰਗਲ ਏਰੀਆ ਹੈ ਜਿੱਥੋਂ ਉਸ ਮਹਿਲਾਂ ਦੀ ਲਾਸ਼ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪੁੱਜ ਗਈ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਇਸ ਮਾਮਲੇ ਦੀ ਬੜੀ ਬਰੀਕੀ ਨਾਲ ਜਾਂਚ ਕਰ ਰਹੀ  ਹੈ ਅਤੇ ਉਹ ਆਸ ਪਾਸ ਦੇ ਸਾਰੇ ਸੀਸੀਟੀਵੀ ਫੁਟੇਜ ਨੂੰ ਵੀ ਦੇਖ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News; Bathinda ‘ਚ ਮੇਅਰ ਦੀ ਚੋਣ ਅਗਲੇ ਹਫ਼ਤੇ; 12 ਨੂੰ ਮੁੜ ਅਹੁੱਦਾ ਸੰਭਾਲ ਸਕਦੇ ਹਨ ਪਦਮਜੀਤ ਮਹਿਤਾ, ਕੇਜ਼ਰੀਵਾਲ ਤੇ ਭਗਵੰਤ ਮਾਨ ਕੱਢਣਗੇ ਧੰਨਵਾਦੀ ਰੋਡ ਸ਼ੋਅ

0

Bathinda News: Breaking News; Bathinda ਸ਼ਹਿਰ ਨੂੰ ਅਗਲੇ ਹਫ਼ਤੇ ਨਵਾਂ ਮੇਅਰ ਮਿਲਣ ਜਾ ਰਿਹਾ ਹੈ। ਬੀਤੇ ਕੱਲ ਸਰਕਾਰ ਵੱਲੋਂ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬਠਿੰਡਾ ਦੇ ਮੇਅਰ ਦਾ ਅਹੁੱਦਾ ਜਨਰਲ ਕੈਟਾਗਿਰੀ ਲਈ ਓਪਨ ਰੱਖਿਆ ਗਿਆ। ਜਿਸਦੇ ਚੱਲਦੇ ਸਾਬਕਾ ਨੌਜਵਾਨ ਮੇਅਰ ਪਦਮਜੀਤ ਸਿੰਘ ਮਹਿਤਾ ਮੁੜ ਮੇਅਰ ਦਾ ਅਹੁੱਦਾ ਸੰਭਾਲਣ ਜਾ ਰਹੇ ਹਨ। ਹਾਲਾਂਕਿ ਇਹ ਪਤਾ ਨਹੀਂ ਚੱਲ ਸਕਿਆ ਕਿ ਇੱਕ ਦਰਜ਼ਨ ਦੇ ਕਰੀਬ ਕੋਂਸਲਰਾਂ ਵਾਲੀਆਂ ਸਮੂਹ ਵਿਰੋਧੀ ਧਿਰਾਂ ਚੋਣ ਵਾਲੇ ਦਿਨ ਕੀ ਰਣਨੀਤੀ ਅਪਣਾਉਣ ਜਾ ਰਹੀਆਂ ਹਨ। ਸੂਚਨਾ ਮੁਤਾਬਕ ਸੰਭਾਵਿਤ ਤੌਰ ‘ਤੇ ਨਵੇਂ ਚੁਣੇ ਗਏ ਕੋਂਸਲਰ ਦਾ ਸਹੁੰ ਚੁੱਕ ਸਮਾਗਮ ਅਤੇ ਮੇਅਰ ਦੀ ਚੋਣ ਅਗਲੇ ਹਫ਼ਤੇ ਦੇ ਕਿਸੇ ਦਿਨ ਫ਼ਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ 👉ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਇਸਦੇ ਲਈ ਅੰਦਰਖਾਤੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਹ ਚੋਣ 12 ਜੂਨ ਤੋਂ ਪਹਿਲਾਂ ਕੀਤੀ ਜਾ ਰਹੀ ਹੈ, ਕਿਉਂਕਿ 12 ਜੂਨ ਵਾਲੇ ਦਿਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸੂਬਾ ਇੰਚਾਰਜ਼ ਮਨੀਸ਼ ਸਿਸੋਦੀਆ ਤੇ ਸਮੁੱਚੀ ਲੀਡਰਸ਼ਿਪ ਬਠਿੰਡਾ ‘ਚ ਲੋਕਾਂ ਦਾ ਧੰਨਵਾਦ ਕਰਨ ਪੁੱਜ ਰਹੀ ਹੈ। ਇਸ ਦਿਨ ਸ਼ਹਿਰ ਵਿਚ ਸ਼੍ਰੀ ਕੇਜ਼ਰੀਵਾਲ ਤੇ ਮੁੱਖ ਮੰਤਰੀ ਸ: ਮਾਨ ਦੀ ਅਗਵਾਈ ਹੇਠ ਰੋਡ ਸ਼ੋਅ ਵੀ ਕੱਢਿਆ ਜਾਵੇਗਾ ਅਤੇ ਨਾਲ ਹੀ ਅਗਲੇ ਸੰਭਾਵਿਤ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਅਹੁੱਦਾ ਸੰਭਾਲ ਪ੍ਰੋਗਰਾਮ ਵੀ ਰੱਖਿਆ ਜਾ ਰਿਹਾ, ਜਿੱਥੇ ਇਹ ਕੌਮੀ ਆਗੂ ਪੁੱਜ ਰਹੇ ਹਨ।

ਇਹ ਵੀ ਪੜ੍ਹੋ 👉Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

ਜਿਕਰਯੋਗ ਹੈ ਕਿ ਨਿਗਮ ਚੋਣਾਂ ਦੌਰਾਨ ਪਾਰਟੀ ਲੀਡਰਸ਼ਿਪ ਵੱਲੋਂ ਵਾਰਡਬੰਦੀ ਤੋਂ ਲੈ ਕੇ ਟਿਕਟਾਂ ਦੀ ਵੰਡ ਵਿਚ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਨੂੰ ‘ਫ਼ਰੀ ਹੈਂਡ’ ਦਿੱਤਾ ਗਿਆ ਸੀ। ਇਸਦੇ ਲਈ ਪਾਰਟੀ ਨੇ ਆਪਣੇ ਵਿਧਾਇਕ ਦੇ ਵਿਰੋਧ ਦੀ ਵੀ ਪ੍ਰਵਾਹ ਨਹੀਂ ਕੀਤੀ। ਜਿਸਦੇ ਚੱਲਦੇ ਝਾੜੂ ਦੇ ਚੋਣ ਨਿਸ਼ਾਨ ‘ਤੇ ਜਿੱਤੇ ਲਗਭਗ ਸਾਰੇ ਹੀ ਕੋਂਸਲਰ ਮਹਿਤਾ ਦੇ ਹੱਕ ਵਿਚ ਖੜ੍ਹੇ ਹਨ। ਇਹ ਵੀ ਪਤਾ ਚੱਲਿਆ ਹੈ ਕਿ ਕੁੱਝ ਅਜ਼ਾਦ ਕੋਂਸਲਰਾਂ ਨੇ ਵੀ ਅੰਦਰਖਾਤੇ ਆਪਣੇ ਇਲਾਕੇ ਵਿਚ ਵਿਕਾਸ ਕਾਰਜ਼ਾਂ ਨੂੰ ਦੇਖਦਿਆਂ ਮਹਿਤਾ ਪ੍ਰਵਾਰ ਦਾ ਸਾਥ ਦੇਣ ਦਾ ਫੈਸਲਾ ਲਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਰੂਣ ਜਾਂਚ ਕਰਨ ‘ਤੇ ਪੀਸੀਪੀਐਨਡੀਟੀ ਐਕਟ ਤਹਿਤ ਹੋਵੇਗੀ ਕਾਰਵਾਈ: ਡਾ ਧੀਰਾ ਗੁਪਤਾ

0

Health News: ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਸ਼ਲ ਦੀਆਂ ਹਦਾਇਤਾਂ ਅਨੁਸਾਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਸਬੰਧੀ ਸਕੈਨਿੰਗ ਸੈਂਟਰਾਂ ਨੂੰ ਹੁਕਮ ਜਾਰੀ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਗੁਨਾਹ ਕਰਨ ਵਾਲੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਐਸ.ਐਮ.ਓ. ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਧੀਆਂ ਨੂੰ ਜਨਮ ਲੈਣ ਤੋਂ ਰੋਕਣ ਵਾਲਾ ਬੱਜ਼ਰ ਗੁਨਾਹ ਨਾ ਕੀਤਾ ਜਾਵੇ ਕਿਉਂਕਿ ਧੀਆਂ ਹੀ ਪਰਿਵਾਰ ਨੂੰ ਅੱਗੇ ਤੋਰਨ ਵਿੱਚ ਸਹਾਈ ਹੁੰਦੀਆਂ ਹਨ। ਇੰਨ੍ਹਾਂ ਤੋਂ ਬਿਨਾਂ ਸਮਾਜ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗਾਇਨੀ ਦੇ ਮਾਹਿਰ ਡਾ: ਜਗਪ੍ਰੀਤ ਕੌਰ, ਬੱਚਾ ਰੋਗ ਮਾਹਿਰ ਡਾ: ਮੋਨੀਸ਼ਾ ਗਰਗ, ਬੀ.ਐਸ.ਏ. ਬਲਜਿੰਦਰਜੀਤ ਸਿੰਘ ਅਤੇ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

0

👉2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਹੁੰ ਚੁੱਕੀ
Chandigarh News: ਛੱਤਬੀੜ ਚਿੜੀਆਘਰ ਨੇ ਇੱਕ ਵਿਲੱਖਣ ਪਹਿਲ ਕਰਦਿਆਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ, ਜਿਥੇ ਚਿੜੀਆਘਰ ਦੇ ਕਰਮੀਆਂ ਦੀ ਥਾਂ ਬੇਲਚੇ ਆਮ ਸੈਲਾਨੀਆਂ ਦੇ ਹੱਥਾਂ ਵਿੱਚ ਦੇਖਣ ਨੂੰ ਮਿਲੇ। ਪੰਜਾਬ ਅਤੇ ਇਸ ਤੋਂ ਬਾਹਰ ਦੇ ਸੈਲਾਨੀਆਂ ਨੇ ਚਿੜੀਆਘਰ ਦੀ ਥਾਂ ਅੰਦਰ 100 ਤੋਂ ਵੱਧ ਪੌਦੇ ਲਗਾ ਕੇ ਆਪਣੀ ਫੇਰੀ ਨੂੰ ਵਾਤਾਵਰਣ ਸੰਭਾਲ ਦੇ ਵਿਹਾਰਕ ਉੱਦਮ ਵਿੱਚ ਬਦਲ ਦਿੱਤਾ।ਪੌਦੇ ਲਾਉਣ ਦੀ ਮੁਹਿੰਮ ਤੋਂ ਬਾਅਦ ਸਾਰਿਆਂ ਵੱਲੋਂ ਵਾਤਾਵਰਣ ਦੀ ਸੰਭਾਲ ਪ੍ਰਤੀ ਸਮੂਹਿਕ ਤੌਰ ‘ਤੇ ਸਹੁੰ ਚੁੱਕੀ ਗਈ, ਜਿਸ ਵਿੱਚ 2,500 ਤੋਂ ਵੱਧ ਸੈਲਾਨੀਆਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਵਾਤਾਵਰਣ ਦੀ ਸੁਰੱਖਿਆ ਅਤੇ ਇਸਨੂੰ ਹਰਿਆ-ਭਰਿਆ ਬਣਾਉਣ ਦਾ ਪ੍ਰਣ ਲਿਆ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਇਸ ਪਹਿਲਕਦਮੀ ਦੀ ਅਗਵਾਈ ਫੀਲਡ ਡਾਇਰੈਕਟਰ ਨਲਿਨ ਯਾਦਵ ਅਤੇ ਐਜ਼ੂਕੇਸ਼ਨ ਕਮ ਪੀਆਰਓ ਹਰਪਾਲ ਸਿੰਘ ਨੇ ਕੀਤੀ। ਆਮ ਜਨਤਾ ਨੂੰ ਸਿੱਧੇ ਤੌਰ ‘ਤੇ ਵਾਤਾਵਰਣ ਸੰਭਾਲ ਦੇ ਕਾਰਜ ਵਿੱਚ ਸ਼ਾਮਲ ਕਰਨ ਦੇ ਉਨ੍ਹਾਂ ਦੇ ਯਤਨਾਂ ਨੂੰ ਸੈਲਾਨੀਆਂ ਵੱਲੋਂ ਭਰਪੂਰ ਸਰਾਹਿਆ ਗਿਆ।ਫੀਲਡ ਡਾਇਰੈਕਟਰ ਨਲਿਨ ਯਾਦਵ ਨੇ ਕਿਹਾ ਕਿ ਵਾਤਾਵਰਣ ਸੁਰੱਖਿਆ ਕੋਈ ਇੱਕ ਦਿਨ ਦਾ ਕਾਰਜ ਨਹੀਂ। ਜਦੋਂ ਲੋਕ ਆਪਣੇ ਹੱਥਾਂ ਨਾਲ ਪੌਦਾ ਲਗਾਉਂਦੇ ਹਨ ਇਸ ਨਾਲ ਉਨ੍ਹਾਂ ਦਾ ਜੀਵਨ ਭਰ ਦਾ ਬੰਧਨ ਬਣ ਜਾਂਦਾ ਹੈ।ਉਨ੍ਹਾਂ ਕਿਹਾ ਕਿ ਚਿੜੀਆਘਰ ਦੀ ਮੈਨੇਜਮੈਂਟ ਵਾਤਾਵਰਣ ਸੰਭਾਲ ਵਿੱਚ ਜਨਤਕ ਭਾਗੀਦਾਰੀ ਨੂੰ ਆਪਣੀ ਨਿਯਮਤ ਵਿਸ਼ੇਸ਼ਤਾ ਬਣਾਉਣ ਦੀ ਯੋਜਨਾ ਬਣਾ ਰਹੀ ਹੈ, ਜੋ ਇਸ ਗੱਲ ਨੂੰ ਦਰਸਾਉਂਦਾ ਮਜ਼ਬੂਤ ​​ਹੈ ਕਿ ਵਾਤਾਵਰਣ ਸੰਭਾਲ ਹਰ ਨਾਗਰਿਕ ਤੋਂ ਸ਼ੁਰੂ ਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

0

👉ਮੰਡੀ ਗੋਬਿੰਦਗੜ੍ਹ ਅਤੇ ਖੰਨਾ ਬੈਲਟ ਵਿੱਚ ਚਲਾਈ ਵੱਡੀ ਮੁਹਿੰਮ ਦੌਰਾਨ 2400 ਮੀਟ੍ਰਿਕ ਟਨ ਤੋਂ ਵੱਧ ਮਾਲ ਫੜਿਆ: ਹਰਪਾਲ ਸਿੰਘ ਚੀਮਾ
Chandigarh News: ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ ਲੋਹੇ ਅਤੇ ਸਟੀਲ ਦੇ ਖੇਤਰ ਵਿੱਚ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਹੈ ਅਤੇ ਲਗਭਗ 7 ਕਰੋੜ ਰੁਪਏ ਦੇ ਬਾਜ਼ਾਰ ਮੁੱਲ ਦਾ ਮਾਲ ਜ਼ਬਤ ਕੀਤਾ ਗਿਆ ਹੈ।ਟੈਕਸ ਚੋਰੀ ਵਿਰੁੱਧ ਸੂਬੇ ਦੀ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਦਾ ਮੁੱਖ ਉਦੇਸ਼ ਬੋਗਸ ਬਿਲਿੰਗ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਬਿਨਾਂ ਮਾਲ ਦੀ ਢੋਆ-ਢੁਆਈ ਨੂੰ ਨਿਸ਼ਾਨਾ ਬਣਾਉਣਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਜਾਵੇਗਾ।ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੁ) ਨੇ ਅੱਜ ਇਸ ਰਣਨੀਤਕ ਅਤੇ ਵੱਡੇ ਪੱਧਰ ਦੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ।

ਇਹ ਵੀ ਪੜ੍ਹੋ ਦਿੱਲੀ ਦੇ ਉਪ ਰਾਜਪਾਲ ਨੇ ਕੀਤੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਇਹ ਕਾਰਵਾਈ ਮੁੱਖ ਤੌਰ ‘ਤੇ ਸੂਬੇ ਦੇ ਪ੍ਰਮੁੱਖ ਲੋਹਾ ਅਤੇ ਸਟੀਲ ਖੇਤਰ, ਜਿਸ ਵਿੱਚ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕੇ ਸ਼ਾਮਲ ਹਨ, ਵਿੱਚ ਕੇਂਦਰਿਤ ਸੀ, ਜਿਸ ਦਾ ਮੁੱਖ ਮਕਸਦ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਰੋਕਣਾ ਸੀ।”ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿਸ਼ੇਸ਼ ਕਾਰਵਾਈ ਦੌਰਾਨ ਲੋਹੇ ਦਾ ਸਕ੍ਰੈਪ ਅਤੇ ਤਿਆਰ ਸਟੀਲ ਦਾ ਮਾਲ ਲੈ ਕੇ ਜਾ ਰਹੇ 200 ਤੋਂ ਵੱਧ ਵਾਹਨਾਂ ਨੂੰ ਬਾਰੀਕੀ ਨਾਲ ਜਾਂਚ ਲਈ ਰੋਕਿਆ ਗਿਆ।ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਫੜੇ ਗਏ ਮਾਲ ਦੀ ਕੁੱਲ ਮਾਤਰਾ 2,400 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ। ਸਾਡੀ ਸ਼ੁਰੂਆਤੀ ਜਾਂਚ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹਨਾਂ ਵਿੱਚੋਂ ਕਈ ਖੇਪਾਂ ਜਾਂ ਤਾਂ ਪੂਰੀ ਤਰ੍ਹਾਂ ਬਿਨਾਂ ਕਿਸੇ ਉਚਿਤ ਇਨਵੌਇਸ (ਬਿੱਲ) ਅਤੇ ਈ-ਵੇਅ ਬਿੱਲ ਦੇ ਜਾ ਰਹੀਆਂ ਸਨ, ਜਾਂ ਫਿਰ ਉਹਨਾਂ ਦੇ ਦਸਤਾਵੇਜ਼ ਬਹੁਤ ਸ਼ੱਕੀ ਸਨ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਵਿਭਾਗ ਵੱਲੋਂ ਬੋਗਸ ਬਿਲਿੰਗ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਮਾਲੀਏ ਦੇ ਵਾਧੇ ਵਿੱਚ ਰੁਕਾਵਟ ਪਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਦਿੱਲੀ ਦੇ ਉਪ ਰਾਜਪਾਲ ਨੇ ਕੀਤੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

0

Chandigarh News:ਦਿੱਲੀ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਤਰਨਜੀਤ ਸਿੰਘ ਸੰਧੂ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।ਇਸ ਮੌਕੇ ਪੰਜਾਬ, ਚੰਡੀਗੜ੍ਹ, ਦਿੱਲੀ ਅਤੇ ਰਾਸ਼ਟਰੀ ਹਿੱਤਾਂ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਫਲਦਾਇਕ ਚਰਚਾ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ ਪ੍ਰੋਗਰਾਮਾਂ ਨਾਲ ਜੋੜ ਕੇ ਵਧੇਰੇ ਰੁਜ਼ਗਾਰ ਯੋਗ ਅਤੇ ਸਵੈ-ਨਿਰਭਰ ਬਣਾਉਣ ਦੇ ਉਪਾਵਾਂ ‘ਤੇ ਚਰਚਾ ਕੀਤੀ ਗਈ।ਦੋਵਾਂ ਪਤਵੰਤਿਆਂ ਨੇ ਯੁਵਾ ਸਸ਼ਕਤੀਕਰਨ ਅਤੇ ਹੁਨਰ ਵਿਕਾਸ ਨੂੰ ਵਿਕਸਤ ਭਾਰਤ ਦੇ ਨਿਰਮਾਣ ਲਈ ਮਹੱਤਵਪੂਰਨ ਨੀਂਹ ਦੱਸਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਇਨਸਾਫ਼ ਲਈ ਪੁਲਿਸ ਥਾਣੇ ਆਈ ਔਰਤ ਤੇ ਉਸਦੇ ਪ੍ਰਵਾਰ ਉਪਰ ਹਮਲਾ

0

Jalandhar News:ਜਿਲਾ ਜਲੰਧਰ ਵਿੱਚ ਇਨਸਾਫ ਲਈ ਪੁਲਿਸ ਸਟੇਸ਼ਨ ਆਈ ਇਕ ਔਰਤ ਤੇ ਉਸਦੇ ਪਰਿਵਾਰ ਉੱਪਰ ਵਿਰੋਧੀ ਧਿਰ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਔਰਤ ਦਾ ਵਿਰੋਧੀ ਧਿਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਤੇ ਉਸਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਸੀ। ਪੁਲਿਸ ਨੇ ਦੋਹਾਂ ਧਿਰਾਂ ਨੂੰ ਸਮਝੌਤਾ ਲਈ ਥਾਣੇ ਬੁਲਾਇਆ ਸੀ।

ਇਹ ਵੀ ਪੜ੍ਹੋ  ਸੜਕ ਹਾਦਸੇ ਚ ਅੱਠ ਲੋਕਾਂ ਦੀ ਮੌ+ਤ ,15 ਗੰਭੀਰ ਜਖਮੀ

ਪੀੜਤ ਔਰਤ ਨੇ ਦੋਸ਼ ਲਗਾਇਆ ਹੈ ਕਿ ਜਦੋਂ ਉਹ ਥਾਣੇ ਅੰਦਰ ਬੈਠੀ ਸੀ ਤਾਂ ਵਿਰੋਧੀ ਧਿਰ ਵੱਲੋਂ ਉਸ ਉਪਰ ਹਮਲਾ ਕਰ ਦਿੱਤਾ ਗਿਆ ਹੈ। ਜਿਸ ਕਾਰਨ ਉਸ ਦੀ ਇੱਕ ਬਾਂਹ ਟੁੱਟ ਗਈ। ਪੀੜਤਾਂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣੇ ਦੇਖਦੇ ਰਹੇ। ਉਹਨਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਪੀੜਤਾਂ ਨੇ ਕਿਹਾ ਕਿ ਕੋਈ ਵੀ ਪੁਲਿਸ ਅਧਿਕਾਰੀ ਉਸਦੀ ਸ਼ਿਕਾਇਤ ਦਰਜ ਨਹੀਂ ਕਰ ਰਿਹਾ। ਉਸ ਨੇ ਪੁਲਿਸ ਤੇ ਵਿਰੋਧੀ ਧਰ ਨਾਲ ਮਿਲੀ ਭੁਗਤ ਦਾ ਇਲਜਾਮ ਲਗਾਇਆ ਹੈ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

0

Fazilka News:ਅੱਜ ਸਵੇਰੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਪਿੰਡ ਜੰਗੇਵਾਲਾ ਕੋਲ ਵਾਪਰੇ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਜਦਕਿ 15 ਗੰਭੀਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਆਪਣੇ ਇੱਕ ਮ੍ਰਿਤਕ ਮੈਂਬਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਡੇਰਾ ਬਿਆਸ ਜਾ ਰਿਹਾ ਸੀ ਜਿਵੇਂ ਹੀ ਇਹਨਾਂ ਦੀ ਪਿਕਅਪ ਗੱਡੀ ਪਿੰਡ ਜੰਗੇਵਾਲਾ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੇ ਜ਼ਬਰਦਸਤ ਸੀ ਕਿ ਪਿਕਅਪ ਦੇ ਟੂਲ ਬਾਕਸ ਤੇ ਬੈਠੇ ਪੰਜ ਲੋਕ ਟਰੇਲਰ ਦੀ ਵਿੰਡ ਸ਼ੀਲਡ ਟੁੱਟਣ ਕਾਰਨ ਉਸ ਦੇ ਅੰਦਰ ਜਾ ਡਿੱਗੇ ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦ ਕਿ ਪਿਕਅਪ ਦੇ ਵਿੱਚ ਸਵਾਰ ਮੈਂਬਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਗੰਭੀਰ ਜ਼ਖਮੀਆਂ ਵਿੱਚ ਇੱਕ 13 ਸਾਲ ਦੀ ਬੱਚੀ ਵੀ ਸ਼ਾਮਿਲ ਹੈ। ਜਖਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

ਪਿਕਅਪ ਵਿੱਚ 25 ਤੋਂ 30 ਲੋਕ ਸਵਾਰ ਸਨ।ਘਟਨਾ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟ ਕਰਨ ਲਈ ਫਿਰੋਜਪੁਰ ਭੇਜ ਦਿੱਤਾ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਧਰ ਜਿਵੇਂ ਹੀ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੂੰ ਹਾਦਸੇ ਦਾ ਪਤਾ ਲੱਗਿਆ ਤਾਂ ਉਹ ਜ਼ਖਮੀਆਂ ਦਾ ਹਾਲ ਚਾਲ ਪੁੱਛਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਪਹੁੰਚ ਗਏ ।ਉਹਨਾਂ ਨੇ ਕਿਹਾ ਕਿ ਸਾਰੇ ਜਖਮੀਆਂ ਦਾ ਇਲਾਜ ਮੁਕਤ ਕੀਤਾ ਜਾਵੇਗਾ ਅਤੇ ਉਹਨਾਂ ਦੇ ਇਲਾਜ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: ਕੇਜਰੀਵਾਲ

👉ਦਿੱਲੀ ਵਿੱਚ “ਆਪ” ਸਰਕਾਰ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾ ਚੁੱਕੀ ਹੈ, ਹੁਣ ਅਜਿਹਾ ਹੀ ਪੰਜਾਬ ਵਿੱਚ ਵੀ ਹੋਣ ਜਾ ਰਿਹਾ – ਕੇਜਰੀਵਾਲ
New Delhi News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ‘ਤੇ ਨਕੇਲ ਕੱਸਣ ਦੇ ਸੀਐਮ ਭਗਵੰਤ ਸਿੰਘ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਕੂਲਾਂ ਵਿੱਚ 5 ਫੀਸਦੀ ਤੋਂ ਵੱਧ ਵਧਾਈ ਗਈ ਫੀਸ ਨੂੰ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਦੋਂ “ਆਪ” ਦੀ ਸਰਕਾਰ ਸੀ, ਉਦੋਂ ਉੱਥੇ ਵੀ ਪ੍ਰਾਈਵੇਟ ਸਕੂਲਾਂ ਵਿੱਚ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾਈ ਗਈ ਸੀ। ਅਜਿਹਾ ਹੀ ਹੁਣ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਇੱਕ ਪਾਸੇ ਅਸੀਂ ਸਰਕਾਰੀ ਸਕੂਲ ਵਧੀਆ ਕਰ ਰਹੇ ਹਾਂ ਤਾਂ ਦੂਜੇ ਪਾਸੇ ਨਿੱਜੀ ਸਕੂਲਾਂ ਦੇ ਬੱਚਿਆਂ ਨੂੰ ਫੀਸਾਂ ਦੀ ਮਾਰ ਤੋਂ ਬਚਾ ਰਹੇ ਹਾਂ। ਇਸੇ ਤਰ੍ਹਾਂ ਪੂਰੇ ਦੇਸ਼ ਵਿੱਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਲਗਾਮ ਲੱਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉CM Bhagwant Mann ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਸ਼ੁੱਕਰਵਾਰ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਬਹੁਤ ਵਧੀਆ ਫੈਸਲਾ ਲਿਆ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਇੱਕ ਕਾਨੂੰਨ ਲਿਆਂਦਾ ਜਾਵੇਗਾ। ਇਸ ਦੇ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਲਾਇਬ੍ਰੇਰੀ ਫੀਸ, ਡਿਵੈਲਪਮੈਂਟ ਫੀਸ ਅਤੇ ਹੋਰ ਸਾਰੇ ਤਰ੍ਹਾਂ ਦੀਆਂ ਫੀਸਾਂ ਨੂੰ ਮਿਲਾ ਕੇ ਵੀ ਕੋਈ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਦਾ ਵਾਧਾ ਨਹੀਂ ਕਰ ਸਕਦਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਜਿਨ੍ਹਾਂ ਸਕੂਲਾਂ ਨੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਉਹ ਵਾਧੂ ਫੀਸ ਰਿਫੰਡ (ਵਾਪਸ) ਕਰਨੀ ਪਵੇਗੀ। ਉਦਾਹਰਨ ਲਈ, ਜੇਕਰ ਪਿਛਲੇ ਤਿੰਨ ਸਾਲਾਂ ਵਿੱਚ ਕਿਸੇ ਸਕੂਲ ਨੇ 50 ਫੀਸਦੀ ਫੀਸ ਵਧਾਈ ਹੈ, ਤਾਂ ਉਸਨੂੰ 35 ਫੀਸਦੀ ਫੀਸ ਰਿਫੰਡ ਕਰਨੀ ਪਵੇਗੀ।

ਇਹ ਵੀ ਪੜ੍ਹੋ 👉ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੀ ਭਾਰਤ ਦੇ ਇਤਿਹਾਸ ਵਿੱਚ ਕਦੇ ਅਜਿਹਾ ਹੋਇਆ ਹੈ ਕਿ ਕਿਸੇ ਪ੍ਰਾਈਵੇਟ ਸਕੂਲ ਨੂੰ ਪੈਸੇ ਰਿਫੰਡ ਕਰਨੇ ਪਏ ਹੋਣ ਅਤੇ ਉਹ ਸਿੱਧੇ ਬੈਂਕ ਖਾਤੇ ਵਿੱਚ ਵਾਪਸ ਆਏ ਹੋਣ? ਪਹਿਲਾਂ ਦਿੱਲੀ ਵਿੱਚ ਅਜਿਹਾ ਹੋਇਆ ਸੀ, ਜਦੋਂ ਉੱਥੇ ਸਾਡੀ ਸਰਕਾਰ ਬਣੀ ਸੀ ਅਤੇ ਅਸੀਂ ਬੱਚਿਆਂ ਦੇ ਪੈਸੇ ਰਿਫੰਡ ਕਰਵਾਏ ਸਨ। ਹੁਣ ਇਹੀ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਹਰ ਮਾਪਿਆਂ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਤੋਂ ਚੰਗੀ ਸਿੱਖਿਆ ਮਿਲੇ। ਇੱਕ ਪਾਸੇ ਪੰਜਾਬ ਵਿੱਚ ਅਸੀਂ ਸਰਕਾਰੀ ਸਕੂਲ ਬਹੁਤ ਵਧੀਆ ਕਰ ਰਹੇ ਹਾਂ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਕੇਰਲ ਨੂੰ ਵੀ ਪਿੱਛੇ ਛੱਡ ਕੇ ਪੂਰੇ ਦੇਸ਼ ਵਿੱਚ ਨੰਬਰ ਵਨ ਬਣ ਗਿਆ ਹੈ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੇ ਪਾਸੇ ਜੋ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਂਦੇ ਹਨ, ਉਨ੍ਹਾਂ ‘ਤੇ ਫੀਸਾਂ ਦੀ ਮਾਰ ਪੈਂਦੀ ਹੈ। ਸਾਰੇ ਪ੍ਰਾਈਵੇਟ ਸਕੂਲ ਖਰਾਬ ਨਹੀਂ ਹਨ, ਪਰ ਕੁਝ ਸਕੂਲ ਬੇਹਿਸਾਬ ਫੀਸਾਂ ਵਧਾ ਦਿੰਦੇ ਹਨ, ਜਿਸ ਨਾਲ ਮਾਪਿਆਂ ‘ਤੇ ਬਹੁਤ ਵੱਡਾ ਬੋਝ ਪੈਂਦਾ ਹੈ। ਮਾਪਿਆਂ ਅਤੇ ਬੱਚਿਆਂ ਨੂੰ ਰਾਹਤ ਦਿਵਾਉਣ ਲਈ ਇਹ ਇੱਕ ਬਹੁਤ ਵੱਡਾ ਕਦਮ ਹੈ। ਪੂਰੇ ਦੇਸ਼ ਦੇ ਅੰਦਰ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਲਗਾਮ ਲੱਗਣੀ ਚਾਹੀਦੀ ਹੈ। ਪੰਜਾਬ ਨੇ ਜੋ ਕੀਤਾ ਹੈ, ਉਹ ਪੂਰੇ ਦੇਸ਼ ਨੂੰ ਕਰਨਾ ਚਾਹੀਦਾ ਹੈ ਅਤੇ ਇਸਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।